Home Blog Page 2027

ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, ਕਾਰ ਵਿਚ ਜ਼ਿੰਦਾ ਸੜਿਆ ਨੌਸਵਾਨ

ਕੈਨੇਡਾ: ਅੱਜ ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ,ਜਿਥੇ ਕਾਰ ਦੀ ਇੱਕ ਟਰਾਲੇ ਨਾਲ ਭਿਆਨਕ ਟੱਕਰ ਹੋ ਗਈ ਹੈ। ਟਰਾਲੇ ਨਾਲ ਟੱਕਰ ਦੇ ਬਾਅਦ ਕਾਰ ਨੂੰ ਅੱਗ ਲੱਗ ਗਈ ਤੇ ਇਸ ਅੱਗ ਵਿਚ ਪੰਜਾਬੀ ਨੌਜਵਾਨ ਵੀ ਕਾਰ ਵਿਚ ਜ਼ਿੰਦਾ ਸੜ ਗਿਆ। ਮ੍ਰਿਤਕ ਦੀ ਪਹਿਚਾਣ ਗੁਰਸ਼ਿੰਦਰ ਸਿੰਘ ਘੋਤੜਾ ਪੁੱਤਰ ਸੁਰਿੰਦਰ ਸਿੰਘ ਵਜੋਂ ਹੋਈ ਹੈ।

ਮੁੱਖ ਮੰਤਰੀ ਨੇ ਲੇਹ ਵਿਖੇ ਸ਼ਹੀਦ ਹੋਏ ਦੋ ਬਹਾਦਰ ਜਵਾਨਾਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਵਜੋਂ 1 ਕਰੋੜ ਰੁਪਏ ਦੇ ਚੈੱਕ ਸੌਂਪੇ

ਗੁਰਿੰਦਰ ਸਿੰਘ ਹਲਕਾ ਭੁਲੱਥ ਦੇ ਕਸਬਾ ਬੇਗੋਵਾਲ ਕੋਲ ਭਦਾਸ ਪਿੰਡ ਦਾ ਰਹਿਣ ਵਾਲਾ ਸੀ। ਮ੍ਰਿਤਕ ਦੇ ਰਿਸ਼ਤੇਦਾਰ ਸਮਸ਼ੇਰ ਸਿੰਘ ਵਾਸੀ ਭਦਾਸ ਨੇ ਦੱਸਿਆ ਕਿ ਉਸਦੇ ਤਾਇਆ ਦਰਸ਼ਨ ਸਿੰਘ ਹਰਿਆਣਾ ਪੁਲਿਸ ਵਿਚ ਰਿਟਾਇਰਡ ਐੱਸਪੀ ਸਨ ਤੇ ਉਨ੍ਹਾਂ ਦਾ ਪੁੱਤਰ ਸੁਰਿੰਦਰ ਸਿੰਘ ਚੰਡੀਗੜ੍ਹ ਪੁਲਿਸ ਵਿਚ ਤਾਇਨਾਤ ਸੀ ,ਜੋ ਹੁਣ ਆਪਣੇ ਪਰਿਵਾਰ ਨਾਲ ਕੈਨੇਡਾ ਵਿਚ ਰਹਿ ਰਿਹਾ ਸੀ।

ਗੁਲਾਬੀ ਸੁੰਡੀ ਸਬੰਧੀ ਕਿਸਾਨ ਸਰਵੇਖਣ ਜ਼ਰੂਰ ਕਰਦੇ ਰਹਿਣ: ਖੇਤੀਬਾੜੀ ਵਿਭਾਗ

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਗੁਰਸ਼ਿੰਦਰ ਸਿੰਘ ਕੈਨੇਡਾ ਪੁਲਿਸ ਵਿਚ ਭਰਤੀ ਹੋਣ ਸਬੰਧੀ ਅਕੈਡਮੀ ਤੋਂ ਟ੍ਰੇਨਿੰਗ ਪੂਰੀ ਹੋਣ ਦੇ ਬਾਅਦ 23 ਅਗਸਤ ਨੂੰ ਘਰ ਤੋਂ ਆ ਰਿਹਾ ਸੀ ਤਾਂ ਰਸਤੇ ਵਿਚ ਇਕ ਟਰਾਲੇ ਨਾਲ ਟੱਕਰ ਦੇ ਬਾਅਦ ਉਸ ਦੀ ਕਾਰ ਨੂੰ ਅੱਗ ਲੱਗ ਗਈ ਤੇ ਗੁਰਸ਼ਿੰਦਰ ਸਿੰਘ ਦੀ ਮੌਕੇ ‘ਤੇ ਮੌਤ ਹੋ ਗਈ।

[custom-facebook-feed feed=1]

ਮੁੱਖ ਮੰਤਰੀ ਨੇ ਲੇਹ ਵਿਖੇ ਸ਼ਹੀਦ ਹੋਏ ਦੋ ਬਹਾਦਰ ਜਵਾਨਾਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਵਜੋਂ 1 ਕਰੋੜ ਰੁਪਏ ਦੇ ਚੈੱਕ ਸੌਂਪੇ

0

ਕਿਹਾ, ਪੂਰਾ ਦੇਸ਼ ਇਨ੍ਹਾਂ ਬਹਾਦਰ ਜਵਾਨਾਂ ਦੀ ਬੇਮਿਸਾਲ ਕੁਰਬਾਨੀ ਦਾ ਸਦਾ ਰਿਣੀ ਰਹੇਗਾ
ਸੈਨਿਕਾਂ ਦੇ ਵਾਰਸਾਂ ਲਈ ਨੌਕਰੀਆਂ ਅਤੇ ਹੋਰ ਵਿਕਾਸ ਕਾਰਜ ਸ਼ਹੀਦਾਂ ਦੇ ਨਾਮ ‘ਤੇ ਕਰਨ ਦਾ ਐਲਾਨ
ਚੰਡੀਗੜ੍ਹ, 27 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੇਹ (ਲੱਦਾਖ) ਵਿਖੇ 19 ਅਗਸਤ ਨੂੰ ਸੜਕ ਹਾਦਸੇ ਵਿੱਚ ਸ਼ਹੀਦ ਹੋਣ ਵਾਲੇ ਦੋ ਬਹਾਦਰ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿੱਤੀ ਸਹਾਇਤਾ ਵਜੋਂ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪੇ।ਇਨ੍ਹਾਂ ਸ਼ਹੀਦਾਂ ਦੇ ਜੱਦੀ ਘਰ ਜਾਕੇ ਪਰਿਵਾਰਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਲੇਹ ਵਿਖੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਆਪਣਾ ਫਰਜ਼ ਨਿਭਾਉਂਦੇ ਹੋਏ ਨੌਂ ਬਹਾਦਰ ਜਵਾਨਾਂ ਨੇ ਸ਼ਹੀਦੀ ਪ੍ਰਾਪਤ ਕੀਤੀ।

ਖੇਡਾਂ ਵਤਨ ਪੰਜਾਬ ਦੀਆਂ ਦੇ ਉਦਘਾਟਨੀ ਸਮਾਰੋਹ ਮੌਕੇ ਪਿਛਲੇ ਪੰਜ ਸਾਲ ਦੇ ਮੈਡਲ ਜੇਤੂਆਂ ਦੀ ਖਤਮ ਹੋਵੇਗੀ ਉਡੀਕ

ਉਨ੍ਹਾਂ ਕਿਹਾ ਕਿ ਲੇਹ (ਲੱਦਾਖ) ਵਿਖੇ ਸ਼ਹੀਦ ਹੋਣ ਵਾਲੇ ਇਨ੍ਹਾਂ ਜਵਾਨਾਂ ਵਿੱਚ ਪੰਜਾਬ ਦੇ ਦੋ ਪੁੱਤਰ ਰਮੇਸ਼ ਲਾਲ ਵਾਸੀ ਪਿੰਡ ਸਰਸੜੀ (ਫਰੀਦਕੋਟ) ਅਤੇ ਤਰਨਦੀਪ ਸਿੰਘ ਵਾਸੀ ਬਸੀ ਪਠਾਣਾ ਵੀ ਸ਼ਾਮਲ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਲਈ ਅਤੇ ਖਾਸ ਕਰਕੇ ਇਨ੍ਹਾਂ ਸੈਨਿਕਾਂ ਦੇ ਪਰਿਵਾਰਾਂ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ।ਮੁੱਖ ਮੰਤਰੀ ਨੇ ਇਨ੍ਹਾਂ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਦੇਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।

ਨਸ਼ਾ ਤਸਕਰੀ ‘ਚ ਲੱਗੇ ਪਿਓ-ਪੁੱਤ ਤੇ ਨੂੰਹ-ਸੱਸ ਗ੍ਰਿਫਤਾਰ

ਇਨ੍ਹਾਂ ਬਹਾਦਰ ਜਵਾਨਾਂ ਵੱਲੋਂ ਦੇਸ਼ ਲਈ ਦਿੱਤੀ ਬੇਮਿਸਾਲ ਕੁਰਬਾਨੀ ਦੇ ਸਨਮਾਨ ਵਜੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੇ ਚੈੱਕ ਸੌਂਪਦਿਆਂ ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਇਨ੍ਹਾਂ ਸ਼ਹੀਦਾਂ ਦਾ ਸਦਾ ਰਿਣੀ ਰਹੇਗਾ, ਜਿਨ੍ਹਾਂ ਨੇ ਦੇਸ਼ ਖਾਤਰ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ।ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਇਨ੍ਹਾਂ ਬਹਾਦਰ ਜਵਾਨਾਂ ਦੇ ਵੱਡਮੁੱਲੇ ਯੋਗਦਾਨ ਨੂੰ ਮਾਨਤਾ ਦੇਣ ਲਈ ਸੂਬਾ ਸਰਕਾਰ ਦਾ ਇਹ ਇੱਕ ਨਿਮਾਣਾ ਜਿਹਾ ਉਪਰਾਲਾ ਹੈ।

“ਰਾਸ਼ਰਪਤੀ ਰਾਜ ਲਾਉਣ ਦੀ ਸਿਫਾਰਿਸ਼ ਉਹ ਵੀ ਤੁਹਾਡੀ ਆਪਸੀ ਰੰਜਿਸ਼ ਕਾਰਨ ਇਹ ਬਹੁਤ ਹੀ ਗਲਤ ਤੇ ਬਿਲਕੁਲ ਅਸਵਿਕਾਰਯੋਗ ਹੈ”: ਰਾਜਾ ਵੜਿੰਗ

ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦਾਂ ਦੇ ਇਨ੍ਹਾਂ ਪਰਿਵਾਰਾਂ ਨੂੰ ਇਹ ਵਿੱਤੀ ਸਹਾਇਤਾ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਪ੍ਰਦਾਨ ਕੀਤੀ ਗਈ ਹੈ।ਮੁੱਖ ਮੰਤਰੀ ਨੇ ਨੀਤੀ ਅਨੁਸਾਰ ਸ਼ਹੀਦਾਂ ਦੇ ਵਾਰਸਾਂ ਲਈ ਨੌਕਰੀਆਂ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਮਹਾਨ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਅਤੇ ਨੌਜਵਾਨਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ।

ਫਿਰ ਪਹੁੰਚੀ ਸਿੱਖ ਭਾਵਨਾਵਾਂ ਨੂੰ ਠੇਸ, ‘ਕਿਰਪਾਨ’ ਕਰਕੇ ਨਹੀਂ ਦਿੱਤੀ ਰੈਸਟੋਰੈਂਟ ‘ਚ ਐਂਟਰੀ, ਗ੍ਰਹਿ ਮੰਤਰਾਲੇ ਤੱਕ ਪਹੁੰਚੀ ਗੱਲ

ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਵੱਲੋਂ ਦਿੱਤੀ ਗਈ ਇਹ ਵਿੱਤੀ ਸਹਾਇਤਾ ਜਿੱਥੇ ਇੱਕ ਪਾਸੇ ਪਰਿਵਾਰ ਨੂੰ ਆਰਥਿਕ ਤੌਰ ‘ਤੇ ਚਿੰਤਾ ਮੁਕਤ ਕਰੇਗੀ ਉਥੇ ਹੀ ਉਨ੍ਹਾਂ ਦੇ ਭਵਿੱਖ ਨੂੰ ਵੀ ਸੁਰੱਖਿਅਤ ਕਰਨ ਵਿੱਚ ਅਹਿਮ ਸਾਬਤ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਸ ਦੇ ਨਾਲ ਹੀ ਇਹ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋ ਕੇ ਨਿਰਸਵਾਰਥ ਢੰਗ ਨਾਲ ਆਪਣੀ ਮਾਤ ਭੂਮੀ ਦੀ ਸੇਵਾ ਕਰਨ ਲਈ ਵੀ ਪ੍ਰੇਰਿਤ ਕਰੇਗੀ।

ਰਾਜਪਾਲ ਨੇ ਰਾਸ਼ਟਰਪਤੀ ਰਾਜ ਦੀ ਧਮਕੀ ਦੇ ਕੇ ਸਾਢੇ ਤਿੰਨ ਕਰੋੜ ਪੰਜਾਬੀਆਂ ਦੀਆਂ ਭਾਵਨਾਵਾਂ ਦਾ ਨਿਰਾਦਰ ਕੀਤਾ-ਮੁੱਖ ਮੰਤਰੀ

ਇਸੇ ਦੌਰਾਨ ਫਤਹਿਗੜ੍ਹ ਸਾਹਿਬ ਦੇ ਬੱਸੀ ਪਠਾਣਾ ਵਿਖੇ ਸ਼ਹੀਦ ਤਰਨ ਦੀਪ ਸਿੰਘ ਦੀ ਅੰਤਮ ਅਰਦਾਸ ਮੌਕੇ ਮੁੱਖ ਮੰਤਰੀ ਨੇ ਵਿੱਤੀ ਸਹਾਇਤਾ ਦਾ ਚੈੱਕ ਸੌਂਪਦਿਆਂ ਸ਼ਹੀਦ ਦੀ ਭੈਣ ਲਈ ਸਰਟੀਫਿਕੇਟਾਂ ਦੀ ਤਸਦੀਕ ਤੋਂ ਬਾਅਦ ਸਰਕਾਰੀ ਨੌਕਰੀ ਅਤੇ ਸ਼ਹੀਦ ਦੇ ਨਾਮ ‘ਤੇ ਸਿੰਥੈਟਿਕ ਟਰੈਕ ਅਤੇ ਹੋਰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਸਟੇਡੀਅਮ ਬਣਾਉਣ ਦਾ ਐਲਾਨ ਵੀ ਕੀਤਾ ਤਾਂ ਜੋ ਹੋਰ ਨੌਜਵਾਨ ਹਥਿਆਰਬੰਦ ਬਲਾਂ ‘ਚ ਭਰਤੀ ਲਈ ਪ੍ਰੇਰਿਤ ਹੋ ਸਕਣ।

ਵਿਜੀਲੈਂਸ ਵਲੋਂ ਬਠਿੰਡਾ ’ਚ ‘ਖੁੰਬਾਂ’ ਵਾਂਗ ਉੱਗੀਆਂ ਪ੍ਰਾਈਵੇਟ ਕਲੌਨੀਆਂ ਦੀ ਜਾਂਚ ਸ਼ੁਰੂ

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਪਿੰਡ ਸਰਸੜੀ (ਫ਼ਰੀਦਕੋਟ) ਵਿਖੇ ਸ਼ਹੀਦ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਦਾ ਚੈੱਕ ਸੌਂਪਣ ਤੋਂ ਇਲਾਵਾ ਸ਼ਹੀਦ ਰਮੇਸ਼ ਲਾਲ ਦੀ ਪਤਨੀ ਨੂੰ ਨੌਕਰੀ ਦੇਣ ਅਤੇ ਸ਼ਹੀਦ ਦੇ ਨਾਮ ‘ਤੇ ਪਿੰਡ ਵਿੱਚ ਸਟੇਡੀਅਮ ਬਣਾਉਣ ਦਾ ਐਲਾਨ ਵੀ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਪਿੰਡ ਦੀ ਡਿਸਪੈਂਸਰੀ ਦੇ ਨਵੀਨੀਕਰਨ ਅਤੇ ਪੰਜਗਰਾਈਂ ਤੋਂ ਨੰਗਲ ਰੋਡ ਦਾ ਨਾਂ ਸ਼ਹੀਦ ਦੇ ਨਾਮ ‘ਤੇ ਰੱਖਣ ਦਾ ਐਲਾਨ ਵੀ ਕੀਤਾ।

[custom-facebook-feed feed=1]

 

 

ਗੁਲਾਬੀ ਸੁੰਡੀ ਸਬੰਧੀ ਕਿਸਾਨ ਸਰਵੇਖਣ ਜ਼ਰੂਰ ਕਰਦੇ ਰਹਿਣ: ਖੇਤੀਬਾੜੀ ਵਿਭਾਗ

ਬਠਿੰਡਾ,27 ਅਗਸਤ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਡਾਇਰੈਕਟਰ ਡਾ ਗੁਰਵਿੰਦਰ ਸਿੰਘ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਜਿਲ੍ਹਾ ਸਿਖਲਾਈ ਅਫਸਰ ਗੁਰਦਾਸਪੁਰ ਡਾ. ਅਮਰੀਕ ਸਿੰਘ ਅਤੇ ਡਾ ਹਸਨ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਦੀ ਰਹਿਨੁਮਾਈ ਹੇਠ ਖੇਤੀਬਾੜੀ ਵਿਭਾਗ ਵਲੋਂ ਪਿੰਡਾਂ ਵਿੱਚ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਇਸ ਲੜੀ ਤਹਿਤ ਡਾ ਬਲਜਿੰਦਰ ਸਿੰਘ ਖੇਤੀਬਾੜੀ ਅਫ਼ਸਰ ਦੀ ਅਗਵਾਈ ਹੇਠ ਪਿੰਡ ਬੱਲੂਆਣਾ, ਬਲਾਕ ਬਠਿੰਡਾ ਵਿਖੇ ਨਰਮੇਂ ਅਤੇ ਝੋਨੇ ਦੀ ਫ਼ਸਲ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ।

ਨਸ਼ਾ ਤਸਕਰੀ ‘ਚ ਲੱਗੇ ਪਿਓ-ਪੁੱਤ ਤੇ ਨੂੰਹ-ਸੱਸ ਗ੍ਰਿਫਤਾਰ

ਮੁੱਖ ਖੇਤੀਬਾੜੀ ਅਫਸਰ ਡਾ ਹਸਨ ਸਿੰਘ ਨੇ ਨਰਮੇ ਦੀ ਫ਼ਸਲ ਵਿੱਚ ਚਿੱਟੀ ਮੱਖੀ, ਹਰੇ ਤੇਲੇ, ਭੂਰੀ ਜੂੰ ਅਤੇ ਗੁਲਾਬੀ ਸੁੰਡੀ ਦੇ ਹਮਲੇ ਦੀ ਨਿਸ਼ਾਨੀਆਂ ਅਤੇ ਰੋਕਥਾਮ ਸਬੰਧੀ ਵਿਸਥਾਰ ਨਾਲ ਦੱਸਿਆ। ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਗੁਲਾਬੀ ਸੁੰਡੀ ਦੇ ਜੀਵਨ ਦੀਆਂ ਅੰਡੇ, ਸੁੰਡੀ, ਕੋਆ ਅਤੇ ਪਤੰਗਾ ਚਾਰ ਅਵਸਥਾਵਾਂ ਹੁੰਦੀਆਂ ਹਨ। ਜੰਮਣ ਤੋਂ ਤਿੰਨ ਦਿਨਾਂ ਦੇ ਅੰਦਰ ਛੋਟੀ ਸੁੰਡੀ ਫੁੱਲਾਂ ਜਾਂ ਛੋਟੇ ਟੀਂਡਿਆਂ ਵਿਚ ਵੜ ਜਾਂਦੀ ਹੈ। ਗੁਲਾਬੀ ਸੁੰਡੀ ਤੋਂ ਪ੍ਰਭਾਵਿਤ ਫੁੱਲ ਭੰਬੀਰੀ ਬਣ ਜਾਂਦੇ ਹਨ, ਟੀਂਡਿਆਂ ਵਿਚ ਸੁੰਡੀ ਬਣ ਰਹੇ ਬੀਜ ਨੂੰ ਖਾਂਦੀ ਹੈ ਅਤੇ ਇਸ ਦੇ ਹਮਲੇ ਕਾਰਨ ਟੀਂਡਿਆਂ ਦੀ ਰੂੰ ਨੂੰ ਉੱਲੀ ਲੱਗ ਜਾਂਦੀ ਹੈ। ਇਸ ਲਈ ਕਿਸਾਨ ਭਰਾ ਇਨ੍ਹਾਂ ਦਿਨਾਂ ਵਿਚ ਨਰਮੇ ਦੀ ਫਸਲ ਵਿੱਚ ਗੁਲਾਬੀ ਸੁੰਡੀ ਸਬੰਧੀ ਸਰਵੇਖਣ ਜ਼ਰੂਰ ਕਰਦੇ ਰਹਿਣ।

“ਰਾਸ਼ਰਪਤੀ ਰਾਜ ਲਾਉਣ ਦੀ ਸਿਫਾਰਿਸ਼ ਉਹ ਵੀ ਤੁਹਾਡੀ ਆਪਸੀ ਰੰਜਿਸ਼ ਕਾਰਨ ਇਹ ਬਹੁਤ ਹੀ ਗਲਤ ਤੇ ਬਿਲਕੁਲ ਅਸਵਿਕਾਰਯੋਗ ਹੈ”: ਰਾਜਾ ਵੜਿੰਗ

ਖੇਤੀਬਾੜੀ ਵਿਕਾਸ ਅਫਸਰ (ਜ.ਕ) ਡਾ. ਮਨਜਿੰਦਰ ਸਿੰਘ ਨੇ ਦੱਸਿਆ ਕਿ ਜੇ ਸਰਵੇਖਣ ਦੌਰਾਨ ਨਰਮੇ ਦੀ ਫਸਲ ਵਿੱਚ 100 ਵਿੱਚੋ 5 ਫੁੱਲ ਅਤੇ ਟੀਡਿਆ ਵਿੱਚ ਸਰਵੇਖਣ ਦੌਰਾਨ 20 ਟੀਂਡਿਆਂ ਵਿਚੋ 1-2 ਟੀਂਡੇ ਗੁਲਾਬੀ ਸੁੰਡੀ ਤੋਂ ਪ੍ਰਭਾਵਿਤ ਮਿਲਣ ਤਾਂ ਮਹਿਕਮੇ ਵੱਲੋਂ ਸਿਫਾਰਸ਼ ਕੀਟਨਾਸ਼ਕ ਜਿਵੇਂ ਕਿ ਇਮਾਮੈਕਟਿਨ ਬੈਨਜੋਏਟ 5 ਐਸ ਜੀ (ਪ੍ਰੋਕਲੈਮ) 100 ਗ੍ਰਾਮ, ਪਰੋਫੈਨੋਫਾਸ 50 ਈ ਸੀ(ਕਿਉਰਾਕਰਾਨ)500 ਮਿ.ਲੀ., ਇਥੀਆਨ 50 ਈ ਸੀ (ਫਾਸਮਾਈਟ) 800 ਮਿ.ਲੀ. ਪ੍ਰਤੀ ਏਕੜ ਦਵਾਈਆਂ ਵਿੱਚੋ ਕਿਸੇ ਇੱਕ ਦੀ ਸਪਰੇਅ ਕੀਤੀ ਜਾਵੇ।

ਵਿਜੀਲੈਂਸ ਵਲੋਂ ਬਠਿੰਡਾ ’ਚ ‘ਖੁੰਬਾਂ’ ਵਾਂਗ ਉੱਗੀਆਂ ਪ੍ਰਾਈਵੇਟ ਕਲੌਨੀਆਂ ਦੀ ਜਾਂਚ ਸ਼ੁਰੂ

ਇਸ ਤੋਂ ਇਲਾਵਾ ਖੇਤੀਬਾੜੀ ਵਿਕਾਸ ਅਫਸਰ (ਮਹਿਮਾ ਸਰਜਾ) ਡਾ. ਜਸਵਿੰਦਰ ਕੁਮਾਰ ਨੇ ਨਰਮੇ ਦੀ ਫਸਲ ਦੇ ਵਧੇਰੇ ਝਾੜ ਲਈ ਪੋਟਾਸ਼ੀਅਮ ਨਾਈਟ੍ਰੇਟ (13:00:45) 2 ਕਿਲੋ ਪ੍ਰਤੀ ਏਕੜ ਦੀਆਂ ਹਫਤੇ ਹਫਤੇ ਦੇ ਵਕਫੇ ਤੇ 4 ਸਪਰੇਆਂ ਕੀਤੀਆਂ ਜਾਣ। ਜਿਲ੍ਹਾ ਸਿਖਲਾਈ ਅਫਸਰ, ਗੁਰਦਾਸਪੁਰ ਡਾ. ਅਮਰੀਕ ਸਿੰਘ ਨੇ ਝੋਨੇ ਅਤੇ ਬਾਸਮਤੀ ਫ਼ਸਲ ਦੀਆਂ ਬਿਮਾਰੀਆਂ ਅਤੇ ਰੋਕਥਾਮ ਬਾਰੇ ਜਾਣਕਾਰੀ ਦਿੰਦੇ ਹੋਏ ਕਿਸਾਨਾਂ ਨੂੰ ਅਪੀਲ ਕੀਤੀ ਕਿ ਬੇਲੋੜੀਆ ਖਾਦਾਂ ਅਤੇ ਕੀੜੇਮਾਰ ਦਵਾਈਆ ਨਾ ਵਰਤਣ। ਉਹਨਾਂ ਖੇਤਾਂ ਦੇ ਆਲੇ ਦੁਆਲੇ ਤੋਂ ਨਦੀਨਾਂ ਨੂੰ ਨਸ਼ਟ ਕਰਨ।

ਖੇਤਰੀ ਖੋਜ ਕੇਂਦਰ ਬਠਿੰਡਾ ਵਲੋਂ ਨਰਮੇ ਦੇ ਚੰਗੇ ਉਤਪਾਦਨ ਲਈ ਲਗਾਤਾਰ ਸਰਵੇਖਣ ਜਾਰੀ

ਖੇਤੀਬਾੜੀ ਅਫ਼ਸਰ ਬਠਿੰਡਾ ਡਾ. ਬਲਜਿੰਦਰ ਸਿੰਘ ਨੇ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਸਬੰਧੀ ਜਾਣਕਾਰੀ ਦਿੱਤੀ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕੀਤਾ । ਅਖੀਰ ਵਿਚ ਖੇਤੀਬਾੜੀ ਵਿਕਾਸ ਅਫਸਰ (ਬੱਲੂਆਣਾ) ਡਾ. ਲਵਪ੍ਰੀਤ ਕੌਰ ਨੇ ਕਿਸਾਨਾਂ ਨੂੰ ਆਉਣ ਵਾਲੇ ਕੁੱਝ ਦਿਨਾਂ ਲਈ ਨਰਮੇ ਨੂੰ ਸਫਲ ਕਰਨ ਲਈ ਲਗਾਤਾਰ ਸਰਵੇਖਣ ਕਰਕੇ ਸਿਫਾਰਿਸ਼ਾ ਅਨੁਸਾਰ ਚੱਲਣ ਨੂੰ ਕਿਹਾ ਅਤੇ ਕੈਂਪ ਵਿੱਚ ਆਏ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ । ਇਸ ਕੈਂਪ ਵਿੱਚ ਖੇਤੀਬਾੜੀ ਵਿਕਾਸ ਅਫਸਰ (ਹਰਰਾਏਪੁਰ) ਡਾ. ਅਮਨਦੀਪ ਕੌਰ, ਖੇਤੀਬਾੜੀ ਵਿਕਾਸ ਅਫਸਰ (ਗੋਨਿਆਣਾ) ਡਾ. ਸਰਬਜੀਤ ਸਿੰਘ, ਖੇਤੀਬਾੜੀ ਉਪ-ਨਿਰਿਖਕ ਗੁਰਮੀਤ ਸਿੰਘ, ਸਵਰਨਜੀਤ ਸਿੰਘ, ਸੁਪਰਵਾਇਜਰ, ਕਿਸਾਨ ਮਿੱਤਰ ਅਤੇ ਪਿੰਡ ਦੇ 187 ਅਗਾਂਹਵਧੂ ਕਿਸਾਨਾਂ ਨੇ ਭਾਗ ਲਿਆ।

 

ਖੇਡਾਂ ਵਤਨ ਪੰਜਾਬ ਦੀਆਂ ਦੇ ਉਦਘਾਟਨੀ ਸਮਾਰੋਹ ਮੌਕੇ ਪਿਛਲੇ ਪੰਜ ਸਾਲ ਦੇ ਮੈਡਲ ਜੇਤੂਆਂ ਦੀ ਖਤਮ ਹੋਵੇਗੀ ਉਡੀਕ

0
ਮੁੱਖ ਮੰਤਰੀ ਭਗਵੰਤ ਸਿੰਘ ਮਾਨ 1807 ਖਿਡਾਰੀਆਂ ਨੂੰ 5.94 ਕਰੋੜ ਰੁਪਏ ਦੀ ਨਗਦ ਰਾਸ਼ੀ ਨਾਲ ਕਰਨਗੇ ਸਨਮਾਨਤ: ਮੀਤ ਹੇਅਰ
ਚੰਡੀਗੜ੍ਹ 27 ਅਗਸਤ: ਖੇਡਾਂ ਤੇ ਖਿਡਾਰੀਆਂ ਪੱਖੀ ਮਾਹੌਲ ਸਿਰਜਣ ਲਈ ਨਿਰੰਤਰ ਯਤਨਸ਼ੀਲ ਪੰਜਾਬ ਸਰਕਾਰ ਹੁਣ ਪਿਛਲੇ ਪੰਜ ਸਾਲਾਂ ਦੇ ਨਗਦ ਇਨਾਮ ਰਾਸ਼ੀ ਤੋਂ ਸੱਖਣੇ ਖਿਡਾਰੀਆਂ ਨੂੰ ਕੌਮੀ ਖੇਡ ਦਿਵਸ ਮੌਕੇ ਤੋਹਫ਼ਾ ਦੇਣ ਜਾ ਰਹੀ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਖੇਡ ਵਿਭਾਗ ਵੱਲੋਂ 2017 ਤੋਂ ਹੁਣ ਤੱਕ ਨਗਦ ਇਨਾਮ ਰਾਸ਼ੀ ਤੋਂ ਵਾਂਝੇ ਰਹੇ ਸਟੇਟ ਤੋਂ ਲੈ ਕੇ ਕੌਮਾਂਤਰੀ ਪੱਧਰ ਤੱਕ ਮੈਡਲ ਜੇਤੂ 1807 ਖਿਡਾਰੀਆਂ ਦੀ ਸੂਚੀ ਤਿਆਰ ਕਰ ਲਈ ਗਈ ਹੈ। ਮੁੱਖ ਮੰਤਰੀ 29 ਅਗਸਤ ਨੂੰ ਬਠਿੰਡਾ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-2 ਦੇ ਉਦਘਾਟਨੀ ਸਮਾਰੋਹ ਮੌਕੇ ਇਨ੍ਹਾਂ 1807 ਖਿਡਾਰੀਆਂ ਨੂੰ ਕੁੱਲ 5.94 ਕਰੋੜ ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਤ ਕਰਨਗੇ।
ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਦੇ ਧਿਆਨ ਵਿੱਚ ਆਇਆ ਸੀ ਕਿ ਸੂਬੇ ਵਿੱਚ ਬਹੁਤ ਖਿਡਾਰੀ ਅਜਿਹੇ ਸਨ ਜਿਨ੍ਹਾਂ ਨੂੰ ਮੈਡਲ ਜਿੱਤਣ ਦੇ ਬਾਵਜੂਦ ਪਿਛਲੇ ਪੰਜ ਸਾਲਾਂ ਤੋਂ ਨਗਦ ਇਨਾਮ ਰਾਸ਼ੀ ਨਹੀਂ ਮਿਲੀ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਨਿਰਦੇਸ਼ ਦਿੱਤੇ ਗਏ ਕਿ ਖੇਡ ਵਿਭਾਗ ਇਨ੍ਹਾਂ ਖਿਡਾਰੀਆਂ ਦੀ ਸੂਚੀ ਤਿਆਰ ਕਰਕੇ ਇਨ੍ਹਾਂ ਦਾ ਬਣਦਾ ਹੱਕ ਦੇਵੇ। ਖੇਡ ਵਿਭਾਗ ਵੱਲੋਂ ਸਾਲ 2017 ਤੋਂ ਹੁਣ ਤੱਕ ਅਜਿਹੇ 1807 ਖਿਡਾਰੀਆਂ ਦੀ ਸੂਚੀ ਤਿਆਰ ਕੀਤੀ ਗਈ ਹੈ ਜਿਨ੍ਹਾਂ ਦੀ ਕੁੱਲ ਇਨਾਮ ਰਾਸ਼ੀ 5,94,45,400 (5.94 ਕਰੋੜ) ਰੁਪਏ ਬਣਦੀ ਹੈ। ਇਹ ਖਿਡਾਰੀ ਸੂਬਾ, ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਤਮਗ਼ੇ ਜਿੱਤ ਕੇ ਸੂਬੇ ਦਾ ਨਾਮ ਰੌਸ਼ਨ ਕਰ ਚੁੱਕੇ ਹਨ।
ਖੇਡ ਮੰਤਰੀ ਨੇ ਕਿਹਾ ਕਿ ਹੁਣ ਇਨ੍ਹਾਂ ਖਿਡਾਰੀਆਂ ਨੂੰ ਕੌਮੀ ਖੇਡ ਦਿਵਸ ਮੌਕੇ 29 ਅਗਸਤ ਨੂੰ ਬਠਿੰਡਾ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-2 ਦੇ ਉਦਘਾਟਨੀ ਸਮਾਰੋਹ ਮੌਕੇ ਮੁੱਖ ਮੰਤਰੀ ਨਗਦ ਇਨਾਮ ਰਾਸ਼ੀ ਨਾਮ ਸਨਮਾਨਤ ਕਰਨਗੇ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਵੱਲੋਂ ਨਵੀਂ ਖੇਡ ਨੀਤੀ ਬਣਾਈ ਗਈ ਹੈ ਅਤੇ ਅਗਲੇ ਸਾਲਾਂ ਵਿੱਚ ਕਿਸੇ ਵੀ ਖਿਡਾਰੀ ਨੂੰ ਉਸ ਦਾ ਬਣਦਾ ਮਾਣ-ਸਨਮਾਨ ਤੁਰੰਤ ਦਿੱਤਾ ਜਾਵੇਗਾ।
ਮੀਤ ਹੇਅਰ ਨੇ ਨਗਦ ਇਨਾਮ ਰਾਸ਼ੀ ਨਾਲ ਸਨਮਾਨਤ ਕੀਤੇ ਜਾਣ ਵਾਲੇ 1807 ਖਿਡਾਰੀਆਂ ਦੇ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ 2017-18 ਸਾਲ ਦੇ 997 ਖਿਡਾਰੀਆਂ ਨੂੰ 1.58 ਕਰੋੜ ਰੁਪਏ, 2018-19 ਦੇ 135 ਖਿਡਾਰੀਆਂ ਨੂੰ 47.96 ਲੱਖ ਰੁਪਏ, 2019-20 ਦੇ 287 ਖਿਡਾਰੀਆਂ ਨੂੰ 1.75 ਕਰੋੜ ਰੁਪਏ, 2020-21 ਦੇ 51 ਖਿਡਾਰੀਆਂ ਨੂੰ 19.05 ਲੱਖ ਰੁਪਏ, 2021-22 ਦੇ 203 ਖਿਡਾਰੀਆਂ ਨੂੰ 1.32 ਕਰੋੜ ਰੁਪਏ ਅਤੇ ਪਿਛਲੇ ਸਾਲ ਹੋਈਆਂ 36ਵੀਆਂ ਕੌਮੀ ਖੇਡਾਂ ਵਿੱਚ ਸਰਵਿਸਜ਼ ਵੱਲੋਂ ਮੈਡਲ ਜਿੱਤਣ ਵਾਲੇ 10 ਖਿਡਾਰੀਆਂ ਨੂੰ 41 ਲੱਖ ਰੁਪਏ।ਇਸ ਤਰ੍ਹਾਂ ਕੁੱਲ 1807 ਖਿਡਾਰੀਆਂ ਨੂੰ 5,94,45,400 (5.94 ਕਰੋੜ) ਰੁਪਏ ਨਾਲ ਸਨਮਾਨਿਆ ਜਾਵੇਗਾ।

ਨਸ਼ਾ ਤਸਕਰੀ ‘ਚ ਲੱਗੇ ਪਿਓ-ਪੁੱਤ ਤੇ ਨੂੰਹ-ਸੱਸ ਗ੍ਰਿਫਤਾਰ

0
105 ਗ੍ਰਾਮ ਚਿੱਟਾ ਤੇ 7 ਲੱਖ 40 ਹਜ਼ਾਰ ਦੀ ਡਰੱਗ ਮਨੀ ਬਰਾਮਦ
ਬਠਿੰਡਾ, 27 ਅਗਸਤ: ਪੰਜਾਬ ਵਿੱਚ ਦਿਨੋਂ ਦਿਨ ਵੱਧ ਰਹੇ ਨਸ਼ੇ ਦੇ ਪ੍ਰਚਲਣ ਨੂੰ ਰੋਕਣ ਲਈ ਜਿੱਥੇ ਪੰਜਾਬ ਪੁਲਿਸ ਵੱਲੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਉਥੇ ਚੰਦ ਪੈਸਿਆਂ ਦੇ ਲਾਲਚ ਵਿੱਚ ਕੁੱਝ ਲੋਕਾਂ ਵੱਲੋਂ ਜਵਾਨੀ ਦਾ ਘਾਣ ਕੀਤਾ ਜਾ ਰਿਹਾ ਹੈ। ਇਸੇ ਹੀ ਤਰਾਂ ਦਾ ਇੱਕ ਮਾਮਲਾ ਬਠਿੰਡਾ ਸ਼ਹਿਰ ਵਿੱਚ ਸਾਹਮਣੇ ਆਇਆ ਹੈ ਜਿੱਥੇ ਨਸ਼ਾ ਤਸਕਰੀ ਕਰਦੇ ਇੱਕ ਪੂਰੇ ਦੇ ਪੂਰੇ ਪਰਿਵਾਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ।
ਦੋਸ਼ੀਆਂ ਦੇ ਕੋਲੋਂ ਜਿੱਥੇ 105 ਗ੍ਰਾਮ ਚਿੱਟਾ ਬਰਾਮਦ ਹੋਇਆ ਹੈ, ਉਥੇ ਨਸ਼ਾ ਤਸਕਰੀ ਕਰਕੇ ਕਮਾਈ 7 ਲੱਖ 40 ਦੀ ਨਗਦੀ ਵੀ ਮਿਲੀ ਹੈ। ਅੱਜ ਇਸ ਸਬੰਧ ਵਿਚ ਜਾਣਕਾਰੀ ਦਿੰਦਿਆ ਡੀ ਐਸ ਪੀ ਸਿਟੀ ਗੁਰਪ੍ਰੀਤ ਸਿੰਘ ਗਿੱਲ ਅਤੇ ਥਾਣਾ ਸਿਵਲ ਲਾਈਨ ਦੇ ਮੁਖੀ ਇੰਸਪੈਕਟਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਵੱਲੋਂ ਟੈਕਸੀ ਦੀ ਆੜ ਵਿਚ ਨਸ਼ਾ ਤਸਕਰੀ ਦਾ ਕੰਮ ਚਲਾਇਆ ਹੋਇਆ ਸੀ। ਸਥਾਨਕ ਪੱਕਾ ਹਰਜਿੰਦਰ ਸਿੰਘ ਵੱਲੋਂ ਪਿਛਲੇ ਕਈ ਸਾਲਾਂ ਤੋਂ ਟੈਕਸੀ ਦਾ ਕੰਮ ਕੀਤਾ ਜਾ ਰਿਹਾ ਸੀ। ਮੌਜੂਦਾ ਸਮੇਂ ਉਸਦੇ ਕੋਲ ਇੱਕ ਇਨੋਵਾ ਗੱਡੀ ਹੈ। ਜਿਸ ਦੇ ਰਾਹੀਂ ਹਰਜਿੰਦਰ ਸਿੰਘ ਅਤੇ ਉਸ ਦੇ ਪੁੱਤਰ ਰਮਨਦੀਪ ਸਿੰਘ ਵੱਲੋਂ ਸਵਾਰੀਆਂ ਦੀ ਢੋਆ-ਢੁਆਈ ਦਾ ਕੰਮ ਕੀਤਾ ਜਾਂਦਾ ਹੈ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਗੁਪਤ ਸੂਚਨਾ ਮਿਲੀ ਸੀ ਕਿ ਉਕਤ ਦੋਵੇਂ ਪਿਓ ਪੁੱਤ ਇਸ ਟੈਕਸੀ ਦੀ ਆੜ ਵਿੱਚ ਨਸ਼ੇ ਦੀ ਤਸਕਰੀ ਦਾ ਕੰਮ ਕਰਦੇ ਹਨ। ਫਿਰੋਜ਼ਪੁਰ ਇਲਾਕੇ ਵਿਚੋਂ ਹੈਰੋਇਨ ਲੈ ਕੇ ਆਉਂਦੇ ਸਨ ਅਤੇ ਹਰਜਿੰਦਰ ਸਿੰਘ ਦੀ ਪਤਨੀ ਅਮਰਜੀਤ ਕੌਰ ਅਤੇ ਨੂੰਹ ਮਾਨਸੀ ਅੱਗੇ ਇਸ ਨੂੰ ਧੋਬੀਆਣਾ ਬਸਤੀ ਦੇ ਵਿੱਚ ਹੀ ਵੇਚ ਦਿੰਦੀਆਂ ਸਨ। ਪੁਲਿਸ ਅਧਿਕਾਰੀਆਂ ਨੇ ਪੱਕੀ ਮਿਲਣ ਤੋਂ ਬਾਅਦ ਇਹਨਾਂ ਦੇ ਘਰ ਵਿੱਚ ਛਾਪੇਮਾਰੀ ਕੀਤੀ।
ਛਾਪੇਮਾਰੀ ਦੌਰਾਨ ਘਰੇ ਖੜੀ ਇਨੋਵਾ, ਕਾਰ ਵਿੱਚੋਂ ਇਹ ਹੈਰੋਇਨ ਬਰਾਮਦ ਹੋਈ। ਜਦ ਕਿ ਡਰੱਗ ਮਨੀ ਘਰ ਵਿਚੋਂ ਬਰਾਮਦ ਕੀਤੀ ਗਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਇੰਨਾਂ ਵਿਰੁੱਧ ਵੱਖ-ਵੱਖ ਧਰਾਵਾਂ ਤਹਿ ਪਰਚਾ ਦਰਜ ਕਰ ਲਿਆ ਗਿਆ ਹੈ। ਹੁਣ ਪੁਲਿਸ ਰਿਮਾਂਡ ਹਾਸਲ ਕਰਕੇ ਇਹਨਾਂ ਕੋਲੋਂ ਡੂੰਘਾਈ ਨਾਲ ਪੁਛਗਿੱਛ ਕੀਤੀ ਜਾਵੇਗੀ ਕਿ ਇਹਨਾਂ ਨੂੰ ਫਿਰੋਜ਼ਪੁਰ ਇਲਾਕੇ ਵਿਚ ਕੌਣ ਚਿੱਟੇ ਦੀ ਸਪਲਾਈ ਕਰਦਾ ਸੀ ਅਤੇ ਇਸ ਨੈੱਟਵਰਕ ਵਿੱਚੋਂ ਹੋਰ ਕੌਣ-ਕੌਣ ਇਨ੍ਹਾਂ ਦੇ ਨਾਲ ਜੁੜਿਆ ਹੋਇਆ ਸੀ।
ਇੱਥੇ ਦੱਸਣਾ ਬਣਦਾ ਹੈ ਕਿ ਇਕੱਲੀ ਥਾਣਾ ਸਿਵਲ ਲਾਇਨ ਦੀ ਪੁਲੀਸ ਵਲੋਂ ਹੀ ਲੰਘੀ ਇੱਕ ਅਗਸਤ ਤੋਂ ਲੈ ਕੇ ਹੁਣ ਤੱਕ 262 ਗ੍ਰਾਮ ਚਿੱਟਾ ਅਤੇ 7 ਲੱਖ 44 ਹਜਾਰ 600 ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

“ਰਾਸ਼ਰਪਤੀ ਰਾਜ ਲਾਉਣ ਦੀ ਸਿਫਾਰਿਸ਼ ਉਹ ਵੀ ਤੁਹਾਡੀ ਆਪਸੀ ਰੰਜਿਸ਼ ਕਾਰਨ ਇਹ ਬਹੁਤ ਹੀ ਗਲਤ ਤੇ ਬਿਲਕੁਲ ਅਸਵਿਕਾਰਯੋਗ ਹੈ”: ਰਾਜਾ ਵੜਿੰਗ

0

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਤੇ ਗਵਰਨਰ ਵਿਚਾਲੇ ਚੱਲ ਰਹੀ ਆਪਣੀ ਤਲਖੀ ‘ਚ ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੀ ਸ਼ਾਮਲ ਹੋ ਗਏ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਪੰਜਾਬ ਵਿਚ ਰਾਸ਼ਟਰਪਤੀ ਸ਼ਾਸ਼ਨ ਲਾਉਣ ਵਾਲੀ ਗੱਲ ਤੇ ਐਕਸ ਤੇ ਲਿਖਿਆ ਕਿ “ਮਾਣਯੋਗ ਗਵਰਨਰ ਸਾਹਿਬ ਜੀ, ਅਸੀਂ ਵੀ ਜਿੱਤ ਕੇ ਆਏ ਹਾਂ ਸਾਨੂੰ ਵੀ ਜਨਤਾ ਨੇ ਹੀ ਚੁਣਿਆ ਹੈ। ਜੇਕਰ ਤੁਹਾਡੀ ਮੁੱਖ ਮੰਤਰੀ ਪੰਜਾਬ ਨਾਲ ਕੋਈ ਤਲਖੀ ਹੈ ਤਾਂ ਤੁਸੀਂ ਹੋਰ ਸੰਵਿਧਾਨਕ ਸ਼ਕਤੀਆਂ ਦਾ ਇਸਤੇਮਾਲ ਕਰੋ। ਚੀਫ਼ ਸੈਕਟਰੀ ਤੋਂ ਜਵਾਬ ਮੰਗ ਲਵੋ। ਰਾਸ਼ਰਪਤੀ ਰਾਜ ਲਾਉਣ ਦੀ ਸਿਫਾਰਿਸ਼ ਉਹ ਵੀ ਤੁਹਾਡੀ ਆਪਸੀ ਰੰਜਿਸ਼ ਕਾਰਨ ਇਹ ਬਹੁਤ ਹੀ ਗਲਤ ਤੇ ਬਿਲਕੁਲ ਅਸਵਿਕਾਰਯੋਗ ਹੈ। ਇਸ ਲੜਾਈ ਵਿੱਚੋਂ ਕੁੱਝ ਨਹੀਂ ਨਿਕਲਣ ਵਾਲਾ ਬੈਠ ਕੇ ਆਪਸ ਵਿੱਚ ਗੱਲ ਕਰੋ ਤੇ ਸਮਸਿਆ ਦਾ ਹੱਲ ਕੱਢੋ ਕਿਉਂਕਿ ਇਸ ਨਾਲ ਸਿਰਫ਼ ਪੰਜਾਬੀਆਂ ਦਾ ਨੁਕਸਾਨ ਹੋ ਰਿਹਾ ਹੈ। ਤੁਸੀ ਦੋਨੋ ਹੀ ਸੰਵਿਧਾਨਿਕ ਉੱਚ ਪਦਵੀਆਂ ਉਪਰ ਬੈਠੇ ਹੋ ਇਸ ਲਈ ਸੰਵਿਧਾਨ ਦੀਆਂ ਕਦਰਾਂ ਕੀਮਤਾਂ ਦਾ ਖਿਆਲ ਰੱਖੋ।”

ਤੁਹਾਨੂੰ ਦੱਸ ਦਈਏ ਕਿ ਗਵਰਨਰ ਬਨਵਾਰੀ ਲਾਲ ਪੂਰੋਹਿਤ ਨੇ ਸੀ.ਐਮ ਮਾਨ ਨੂੰ ਲੈਟਰ ਲਿਖਿਆ ਸੀ ਜਿਸ ਵਿਚ ਉਨ੍ਹਾਂ ਨੇ ਲੈਟਰਾਂ ਦਾ ਜਵਾਬ ਨਾ ਦੇਣ ਦਾ ਕਾਰਨ ਪੁੱਛਿਆ ਸੀ ਤੇ ਕਿਹਾ ਸੀ ਕਿ ਉਹ ਆਖਰੀ ਬਾਰ ਇਹ ਚਿੱਠੀ ਲਿਖ ਰਹੇ ਹਨ ਇਸ ਤੋਂ ਬਾਅਦ ਉਹ ਪੰਜਾਬ ਵਿਚ ਰਾਸ਼ਟਰਪਤੀ ਸ਼ਾਸ਼ਨ ਲਾਉਣ ਦੀ ਸਿਫਾਰਿਸ਼ ਰਾਸ਼ਟਰਪਤੀ ਕੋਲ ਕਰਨਗੇ।

ਫਿਰ ਪਹੁੰਚੀ ਸਿੱਖ ਭਾਵਨਾਵਾਂ ਨੂੰ ਠੇਸ, ‘ਕਿਰਪਾਨ’ ਕਰਕੇ ਨਹੀਂ ਦਿੱਤੀ ਰੈਸਟੋਰੈਂਟ ‘ਚ ਐਂਟਰੀ, ਗ੍ਰਹਿ ਮੰਤਰਾਲੇ ਤੱਕ ਪਹੁੰਚੀ ਗੱਲ

ਉਥੇ ਹੀ ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਨੇ ਗਵਰਨਰ ਦੇ ਬਿਆਨ ਉੱਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਰਾਜਪਾਲ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਲਾਮਿਸਾਲ ਕੁਰਬਾਨੀਆਂ ਦੇਣ ਤੇ ਮੁਲਕ ਨੂੰ ਅਨਾਜ ਪੱਖੋਂ ਸਵੈ-ਨਿਰਭਰ ਬਣਾਉਣ ਵਾਲੇ ਅਮਨਪਸੰਦ ਤੇ ਮਿਹਨਤਕਸ਼ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਮਾਰੀ ਹੈ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਹ ਅਜਿਹੀਆਂ ਧਮਕੀਆਂ ਅੱਗੇ ਝੁਕਣ ਵਾਲੇ ਨਹੀਂ ਹਨ ਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਕੋਈ ਸਮਝੌਤਾ ਨਹੀਂ ਕਰਾਂਗਾ।

[custom-facebook-feed feed=1]

ਫਿਰ ਪਹੁੰਚੀ ਸਿੱਖ ਭਾਵਨਾਵਾਂ ਨੂੰ ਠੇਸ, ‘ਕਿਰਪਾਨ’ ਕਰਕੇ ਨਹੀਂ ਦਿੱਤੀ ਰੈਸਟੋਰੈਂਟ ‘ਚ ਐਂਟਰੀ, ਗ੍ਰਹਿ ਮੰਤਰਾਲੇ ਤੱਕ ਪਹੁੰਚੀ ਗੱਲ

ਗੁਰੂਗ੍ਰਾਮ: ਇਕ ਵਾਰ ਫਿਰ ਤੋਂ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਹੇਮਕੁੰਟ ਫਾਊਂਡੇਸ਼ਨ ਦੇ ਡਾਇਰੈਕਟਰ ਹਰਤੀਰਥ ਸਿੰਘ ਆਹਲੂਵਾਲੀਆ ਨੇ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਇੱਕ ਰੈਸਟੋਰੈਂਟ ਦੋਸ਼ ਲਾਇਆ ਹੈ ਕਿ ੳਨ੍ਹਾਂ ਨੂੰ ਰੈਸਟੋਰੈਂਟ ਵਿਚ ਇਸ ਲਈ ਐਂਟਰੀ ਨਹੀਂ ਦਿੱਤੀ ਗਈ ਕਿਉਂਕਿ ੳਨ੍ਹਾਂ ਨੇ ‘ਕਿਰਪਾਨ’ ਪਾਈ ਹੋਈ ਸੀ। ਉਨ੍ਹਾਂ ਨੇ ਇਸ ਸਮੇਂ ਦੀ ਵੀਡੀਓ ਵੀ ਸ਼ੋਸ਼ਲ ਮੀਡੀਆਂ ਤੇ ਪਾਈ ਹੈ ਕਿਸ ਵਿਚ ਸਾਫ਼ ਤੋਰ ਤੇ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਹਰਤੀਰਥ ਸਿੰਘ ਨੂੰ ਰੈਸਟੋਰੈਂਟ ਅੰਦਰ ਦਾਖਲ ਹੋਣ ਲਈ ਮਨ੍ਹਾਂ ਕੀਤਾ ਜਾ ਰਿਹਾ।

ਹਰਤੀਰਥ ਸਿੰਘ ਆਹਲੂਵਾਲੀਆ ਨੇ ਐਕਸ ‘ਤੇ ਇਕ ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਕਿ “ਬੀਤੀ ਰਾਤ ਜਲਸਾ, ਜਿੱਥੇ ਮੈਂ ਮੋਮੋਜ਼ ਲਈ ਜਾਂਦਾ ਹਾਂ, ਪਰ ਉਥੇ ਮੇਰੀ ਕਿਰਪਾਨ ਕਾਰਨ ਮੈਨੂੰ ਦਾਖ਼ਲ ਹੋਣ ਤੋਂ ਇਨਕਾਰ ਕਰ ਦਿੱਤਾ ਜਾਂਦਾਂ ਹੈ। ਇਹ ਘਟਨਾਂ 21ਵੀਂ ਸਦੀ ਵਿੱਚ, ਉਹ ਵੀ ਗੁੜਗਾਉਂ ਵਰਗੇ ਸ਼ਹਿਰ ਵਿੱਚ ਵਾਪਰੀ ਹੈ। ਇਹ ਹੈਰਾਨੀਜਨਕ ਹੈ ਕਿ ਕਿਵੇਂ ਕੁਝ ਲੋਕ ਅਤੇ ਸਥਾਨ ਅਜੇ ਵੀ ਵਿਤਕਰਾ ਕਰਦੇ ਰਹਿੰਦੇ ਹਨ। ”

ਵੀਡੀਓ ਵਿੱਚ, ਆਹਲੂਵਾਲੀਆ ਨੂੰ ਕਥਿਤ ਤੌਰ ‘ਤੇ ਜਲਸਾ ਦੇ ਇੱਕ ਸਟਾਫ ਨੂੰ ਇਹ ਕਹਿੰਦੇ ਹੋਏ ਸੁਣਿਆ ਜਾ ਸਕਦਾ ਹੈ, “ਆਪਨੇ ਭੇਦਭਾਵ ਕੀ ਹੈ, ਤਭੀ ਯੇ ਵੀਡੀਓ ਬਨਾ ਰਹਿ ਹੂੰ… ਕਿਰਪਾਨ ਹੈ, ਤਲਵਾਰ ਨਹੀਂ ਹੈਂ (ਤੁਸੀਂ ਸਾਡੇ ਨਾਲ ਵਿਤਕਰਾ ਕੀਤਾ, ਇਸ ਲਈ ਮੈਂ ਇਹ ਵੀਡੀਓ ਬਣਾ ਰਿਹਾ ਹਾਂ… ਕਿਰਪਾਨ ਅਤੇ ਤਲਵਾਰ ਨਹੀਂ)। ਇੱਕ ਹੋਰ ਪੋਸਟ ਵਿੱਚ, ਹੇਮਕੁੰਟ ਫਾਊਂਡੇਸ਼ਨ ਦੇ ਨਿਰਦੇਸ਼ਕ ਨੇ ਲਿਖਿਆ, “ਭਾਰਤੀ ਸੰਵਿਧਾਨ ਅਤੇ ਹਵਾਈ ਨਿਯਮ ਕਿਰਪਾਨ ਰੱਖਣ ਦੇ ਮੇਰੇ ਅਧਿਕਾਰ ਨੂੰ ਬਰਕਰਾਰ ਰੱਖਦੇ ਹਨ, ਫਿਰ ਵੀ ਜਲਸਾ ਨੇ ਕੁਝ ਹੋਰ ਸੋਚਿਆ। ਅਜਨਬੀਆਂ (ਜਿਨ੍ਹਾਂ ਨੇ ਮੈਨੂੰ ਪਛਾਣਿਆ) ਨੇ ਮੇਰਾ ਸਮਰਥਨ ਕੀਤਾ, ਇਸ ਸਥਿਤੀ ਦੀ ਬੇਤੁਕੀਤਾ ਨੂੰ ਉਜਾਗਰ ਕੀਤਾ ਪਰ ਮੈਨੂੰ ਅੰਦਰ ਲਿਜਾਏ ਜਾਣ ਤੋਂ ਬਾਅਦ ਵੀ ਭੋਜਨ ਤੋਂ ਇਨਕਾਰ ਕਰ ਦਿੱਤਾ ਗਿਆ। “ਆਓ ਅਸਲੀ ਬਣੀਏ – ਅਜਿਹੀਆਂ ਸੰਸਥਾਵਾਂ ਲਈ ਸਮੇਂ ਦੇ ਨਾਲ ਫੜਨ ਦਾ ਇਹ ਉੱਚਾ ਸਮਾਂ ਹੈ। ਅਸੀਂ ਜਿਸ ਸਮਾਜ ਵਿੱਚ ਰਹਿੰਦੇ ਹਾਂ ਉਸ ਵਿੱਚ ਵਿਤਕਰੇ ਦੀ ਕੋਈ ਥਾਂ ਨਹੀਂ ਹੈ…।”

ਹਲਾਂਕਿ ਇਸ ਘਟਨਾਂ ਤੋਂ ਬਾਅਦ ਗੁਰੂਗ੍ਰਾਮ ਦੇ ਰੈਸਟੋਰੈਂਟ ਜਲਸਾ ਨੇ ਸ਼ੋਸ਼ਲ ਮੀਡੀਆ ਤੇ ਇਸ ਗੱਲਤੀ ਨੂੰ ਲੈ ਕੇ ਮਾਫੀ ਮੰਗੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਾਡਾ ਮਕਸਦ ਕਿਸੇ ਦੀ ਵੀ ਭਾਵਨਾਵਾਂ ਨੂੰ ਠੇਸ ਪਹੁੰਚਾਣਾ ਨਹੀਂ ਹੈ। ਅਸੀ ਹਰੇਕ ਧਰਮ ਦਾ ਸਤਕਾਰ ਕਰਦੇ ਹਾਂ। ਉਨ੍ਹਾਂ ਨੇ ਵੀਡੀਓ ‘ਚ ਮੌਜੂਦ ਵਿਅਕਤੀ ਤੇ ਸਖ਼ਤ ਐਕਸ਼ਨ ਲੈਣ ਦੀ ਵੀ ਗੱਲ ਕਹਿ ਹੈ ਤੇ ਅੱਗੇ ਕਿਹਾ ਕਿ ਵਾਇਰਲ ਵੀਡੀਓ ਨੂੰ ਅਸੀ ਆਪਣੀ ਟੀਮ ਨੂੰ ਭੇਜ ਦਿੱਤੀ ਹੈ ਤਾਂਕਿ ਇਸ ਘਟਨਾਂ ਬਾਰੇ ਮੁੱਕਮਲ ਜਾਂਚ ਹੋ ਸਕੇ।

ਉਥੇ ਹੀ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਨੂੰ ‘ਪ੍ਰੇਸ਼ਾਨ ਕਰਨ ਵਾਲੀ’ ਘਟਨਾ ਦੱਸਦਿਆਂ ਗ੍ਰਹਿ ਮੰਤਰਾਲੇ ਨੂੰ ਅਜਿਹੀਆਂ ਕਾਰਵਾਈਆਂ ਨੂੰ ਨਾ ਦੁਹਰਾਉਣ ਨੂੰ ਯਕੀਨੀ ਬਣਾਉਣ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕਰਨ ਦੀ ਅਪੀਲ ਕੀਤੀ ਹੈ।

[custom-facebook-feed feed=1]

ਰਾਜਪਾਲ ਨੇ ਰਾਸ਼ਟਰਪਤੀ ਰਾਜ ਦੀ ਧਮਕੀ ਦੇ ਕੇ ਸਾਢੇ ਤਿੰਨ ਕਰੋੜ ਪੰਜਾਬੀਆਂ ਦੀਆਂ ਭਾਵਨਾਵਾਂ ਦਾ ਨਿਰਾਦਰ ਕੀਤਾ-ਮੁੱਖ ਮੰਤਰੀ

0

ਅਜਿਹੀਆਂ ਧਮਕੀਆਂ ਅੱਗੇ ਝੁਕਣ ਵਾਲਾ ਨਹੀਂ ਹਾਂ, ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਕੋਈ ਸਮਝੌਤਾ ਨਹੀਂ ਕਰਾਂਗਾ
ਆਜ਼ਾਦੀ ਲਈ ਵੱਡੀਆਂ ਕੁਰਬਾਨੀਆਂ ਦੇਣ ਵਾਲੇ ਅਤੇ ਦੇਸ਼ ਨੂੰ ਅਨਾਜ ਪੱਖੋਂ ਸੁਰੱਖਿਅਤ ਬਣਾਉਣ ਵਾਲੇ ਪੰਜਾਬੀਆਂ ਦੀ ਤੌਹੀਨ ਕਰਨ ਦਾ ਤਹਾਨੂੰ ਕੋਈ ਹੱਕ ਨਹੀਂ
ਕੇਂਦਰ ਸਰਕਾਰ ਕੋਲ ਆਰ.ਡੀ.ਐਫ., ਜੀ.ਐਸ.ਟੀ., ਕਿਸਾਨ ਮਸਲਿਆਂ ਸਮੇਤ ਪੰਜਾਬ ਦੇ ਲੰਬਿਤ ਮੁੱਦਿਆਂ ਬਾਰੇ ਰਾਜਪਾਲ ਨੇ ਕਦੇ ਚੁੱਪ ਨਹੀਂ ਤੋੜੀ
ਰਾਜਪਾਲ ਦੀਆਂ ਚਿੱਠੀਆਂ ਦਾ ਜਵਾਬ ਦੇਣ ਲਈ ਵਚਨਬੱਧ ਹਾਂ ਪਰ ਬਾਂਹ ਮਰੋੜਨ ਦੀ ਕੋਸ਼ਿਸ਼ ਕਰਨਾ ਮੰਦਭਾਗਾ
ਚੰਡੀਗੜ੍ਹ, 26 ਅਗਸਤ:ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸੂਬੇ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਸਿਫਾਰਸ਼ ਕਰਨ ਦੀ ਧਮਕੀ ਭਰੀ ਚਿੱਠੀ ਨੂੰ ਸਾਢੇ ਤਿੰਨ ਕਰੋੜ ਪੰਜਾਬੀਆਂ ਦੀ ਤੌਹੀਨ ਦੱਸਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਰਾਜਪਾਲ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਲਾਮਿਸਾਲ ਕੁਰਬਾਨੀਆਂ ਦੇਣ ਅਤੇ ਮੁਲਕ ਨੂੰ ਅਨਾਜ ਪੱਖੋਂ ਸਵੈ-ਨਿਰਭਰ ਬਣਾਉਣ ਵਾਲੇ ਅਮਨਪਸੰਦ ਅਤੇ ਮਿਹਨਤਕਸ਼ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਡੂੰਘੀ ਸੱਟ ਮਾਰੀ ਹੈ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਉਹ ਅਜਿਹੀਆਂ ਧਮਕੀਆਂ ਅੱਗੇ ਝੁਕਣ ਵਾਲੇ ਨਹੀਂ ਹਨ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਕੋਈ ਸਮਝੌਤਾ ਨਹੀਂ ਕਰਾਂਗਾ।

ਐਨ.ਐਸ.ਯੂ.ਆਈ ਨੂੰ ਲੱਗਿਆ ਵੱਡਾ ਝੱਟਕਾ, ਪੀਯੂ ਪ੍ਰਧਾਨ ਪਰਮਿੰਦਰ ਸਿੰਘ ਨਿੱਝਰ ਸੀ.ਵਾਈ.ਐਸ.ਐਸ ਵਿੱਚ ਹੋਏ ਸ਼ਾਮਲ

ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੱਚ ਤਾਂ ਰਾਜਪਾਲ ਜਾਣਦੇ ਹਨ ਕਿ ਉਨ੍ਹਾਂ ਨੇ ਕਿਸ ਦੇ ਦਬਾਅ ਹੇਠ ਇਹ ਚਿੱਠੀ ਲਿਖੀ ਹੈ ਪਰ ਇਸ ਚਿੱਠੀ ਦੀ ਇਬਾਰਤ ਸਿੱਧੇ ਤੌਰ ਉਤੇ ਪੰਜਾਬੀਆਂ ਦੀ ਹੇਠੀ ਕਰਦੀ ਹੈ ਕਿਉਂਕਿ ਜਮਹੂਰੀਅਤ ਪਸੰਦ ਪੰਜਾਬੀਆਂ ਨੇ ਅਜੇ ਡੇਢ ਸਾਲ ਪਹਿਲਾਂ ਵੱਡਾ ਫਤਵਾ ਦੇ ਕੇ ਸਰਕਾਰ ਚੁਣੀ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਨੂੰ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਗੱਦੀ ਉਤੋਂ ਲਾਹੁਣ ਦੀਆਂ ਧਮਕੀਆਂ ਦੇਣ ਦਾ ਕੋਈ ਹੱਕ ਨਹੀਂ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਮੁਤਾਬਕ ਲੋਕਾਂ ਨੂੰ ਆਪਣੀ ਮਰਜ਼ੀ ਦੀ ਸਰਕਾਰ ਚੁਣਨ ਦਾ ਪੂਰਾ ਹੱਕ ਹੁੰਦਾ ਹੈ ਪਰ ਕੇਂਦਰ ਸਰਕਾਰ ਦੇ ਇਸ਼ਾਰੇ ਉਤੇ ਦੇਸ਼ ਵਿਚ ਦਿੱਲੀ, ਪੱਛਮੀ ਬੰਗਾਲ, ਕੇਰਲਾ, ਤਾਮਿਲਨਾਡੂ ਸਮੇਤ ਹੋਰ ਗੈਰ-ਭਾਜਪਾ ਸਰਕਾਰਾਂ ਨੂੰ ਉਥੋਂ ਦੇ ਰਾਜਪਾਲਾਂ ਵੱਲੋਂ ਕੰਮ ਨਹੀਂ ਕਰਨ ਦਿੱਤਾ ਜਾ ਰਿਹਾ।

ਭ੍ਰਿਸਟਾਚਾਰ ਦੇ ਦੋਸ਼ਾਂ ਹੇਠ ਫ਼ੜਿਆ ਡੀਐਸਪੀ ਦੋ ਦਿਨਾਂ ਦੇ ਪੁਲਿਸ ਰਿਮਾਂਡ ’ਤੇ, ਰੀਡਰ ਮਨਪ੍ਰੀਤ ਨੂੰ ਕੀਤਾ ਮੁਅੱਤਲ
ਭਗਵੰਤ ਸਿੰਘ ਮਾਨ ਨੇ ਕਿਹਾ, “ਰਾਜਪਾਲ ਨੇ ਧਾਰਾ 356 ਤਹਿਤ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਧਮਕੀ ਦਿੱਤੀ ਹੈ ਪਰ ਦੇਸ਼ ਵਿਚ ਪੰਜਾਬ ਅਜਿਹਾ ਸੂਬਾ ਹੈ ਜਿਸ ਨੂੰ ਧਾਰਾ 356 ਦੀ ਦੁਰਵਰਤੋਂ ਦਾ ਖਮਿਆਜ਼ਾ ਸਭ ਤੋਂ ਵੱਧ ਭੁਗਤਣਾ ਪਿਆ ਹੈ। ਇਹ ਬੜੇ ਦੁੱਖ ਦੀ ਗੱਲ ਹੈ ਕਿ ਬੀਤੇ ਸਮੇਂ ਵਿੱਚ ਕੇਂਦਰ ਸਰਕਾਰਾਂ ਦੇ ਆਪਹੁਦਰੇਪਣ ਤੇ ਧੱਕੇਸ਼ਾਹੀ ਪੰਜਾਬ ਨੇ ਆਪਣੇ ਪਿੰਡੇ ਉਤੇ ਹੰਢਾਈ ਹੈ ਅਤੇ ਹੁਣ ਇਕ ਵਾਰ ਫੇਰ ਕੇਂਦਰ ਸਰਕਾਰ ਨੇ ਰਾਜਪਾਲ ਰਾਹੀਂ ਪੰਜਾਬ ਵਿਚ ਜਮਹੂਰੀ ਕਦਰਾਂ-ਕੀਮਤਾਂ ਨੂੰ ਮੁੜ ਛਿੱਕੇ ਟੰਗਣ ਦੀ ਕੋਸ਼ਿਸ਼ ਕੀਤੀ ਹੈ।”

ਡਿਪਟੀ ਕਮਿਸ਼ਨਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਦੀ ਰਿਹਰਸਲ ਦਾ ਲਿਆ ਜਾਇਜ਼ਾ

ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿਚ ਰਾਜਪਾਲ ਸੱਤਾ ਦੀ ਵਾਗਡੋਰ ਆਪਣੇ ਹੱਥ ਵਿਚ ਲੈਣ ਲਈ ਸਾਜ਼ਿਸ਼ਾਂ ਰਚ ਰਹੇ ਹਨ ਜਿਸ ਕਰਕੇ ਉਨ੍ਹਾਂ ਦੀ ਸਰਕਾਰ ਨੂੰ ਸੱਤਾ ਤੋਂ ਲਾਹੁਣ ਦੀਆਂ ਧਮਕੀਆਂ ਦੇ ਰਹੇ ਹਨ। ਉਨ੍ਹਾਂ ਨੇ ਰਾਜਪਾਲ ਨੂੰ ਰਾਜਸਥਾਨ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਆਪਣੀ ਕਿਸਮਤ ਅਜ਼ਮਾਉਣ ਦੀ ਸਲਾਹ ਦਿੱਤੀ।ਮੁੱਖ ਮੰਤਰੀ ਨੇ ਕਿਹਾ ਕਿ ਉਹ ਸਮੇਂ-ਸਮੇਂ ਸਿਰ ਰਾਜਪਾਲ ਦੀਆਂ ਚਿੱਠੀਆਂ ਦਾ ਜਵਾਬ ਦੇ ਰਹੇ ਹਨ ਅਤੇ ਉਨ੍ਹਾਂ ਨੂੰ ਹੁਣ ਤੱਕ 16 ਚਿੱਠੀਆਂ ਪ੍ਰਾਪਤ ਹੋਈਆਂ ਹਨ ਜਿਸ ਵਿੱਚੋਂ 9 ਚਿੱਠੀਆਂ ਦਾ ਜਵਾਬ ਦੇ ਚੁੱਕੇ ਹਨ ਅਤੇ ਬਾਕੀ ਚਿੱਠੀਆਂ ਦਾ ਜਵਾਬ ਛੇਤੀ ਦੇਣਗੇ ਪਰ ਰਾਜਪਾਲ ਵੱਲੋਂ ਚੁਣੀ ਹੋਈ ਸਰਕਾਰ ਦੇ ਮੁਖੀ ਦੀ ਬਾਂਹ ਮਰੋੜਨ ਦੀ ਕੋਸ਼ਿਸ਼ ਕਰਨਾ ਗੈਰ-ਸੰਵਿਧਾਨਕ ਹੈ।

ਸਾਬਕਾ ਭਾਰਤੀ ਕ੍ਰਿਕੇਟਰ ਯੁਵਰਾਜ ਸਿੰਘ (Yuvraj Singh) ਦੇ ਘਰ ਗੂੰਜੀ ਕਿਲਕਾਰਿਆਂ, ਬੇਟੀ ਨੇ ਲਿਆ ਜਨਮ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੂਬੇ ਦੇ ਹਿੱਤ ਵਿਚ ਪਿਛਲੇ ਡੇਢ ਸਾਲ ਵਿਚ ਛੇ ਬਿੱਲ ਵਿਧਾਨ ਸਭਾ ਵਿਚ ਪਾਸ ਕੀਤੇ ਹਨ ਪਰ ਰਾਜਪਾਲ ਨੇ ਅਜੇ ਤੱਕ ਇਨ੍ਹਾਂ ਬਿੱਲਾਂ ਨੂੰ ਪਾਸ ਕਰਨ ਦੀ ਬਜਾਏ ਠੰਢੇ ਬਸਤੇ ਵਿਚ ਪਾਇਆ ਹੋਇਆ ਹੈ।ਕੇਂਦਰ ਸਰਕਾਰ ਕੋਲ ਲੰਬਿਤ ਪੰਜਾਬ ਦੇ ਮਸਲਿਆਂ ਬਾਰੇ ਰਾਜਪਾਲ ਵੱਲੋਂ ਚੁੱਪ ਸਾਧ ਲੈਣ ਉਤੇ ਸਵਾਲ ਚੁੱਕਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸੂਬੇ ਦਾ ਆਰ.ਡੀ.ਐਫ., ਜੀ.ਐਸ.ਟੀ. ਦਾ ਕਰੋੜਾਂ ਰੁਪਏ ਦਾ ਬਕਾਇਆ ਰੋਕਿਆ ਹੋਇਆ ਹੈ। ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਪਰ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਸੂਬੇ ਦੇ ਰਾਜਪਾਲ ਨੇ ਅੱਜ ਤੱਕ ਇਕ ਵੀ ਚਿੱਠੀ ਪੰਜਾਬ ਦੇ ਮਸਲਿਆਂ ਬਾਰੇ ਕੇਂਦਰ ਸਰਕਾਰ ਨੂੰ ਨਹੀਂ ਲਿਖੀ।

ਪਿੰਡਾਂ ਲਈ ਮਿੰਨੀ ਬੱਸਾਂ ਸੇਵਾ ਦੁਬਾਰਾ ਸ਼ੁਰੂ ਕਰਨ ਦੀ ਤਿਆਰੀ ਵਿੱਚ ਸਰਕਾਰ

ਉਨ੍ਹਾਂ ਕਿਹਾ ਕਿ ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨਾਲ ਜੋੜਨ ਬਾਰੇ ਹੋਈ ਮੀਟਿੰਗ ਵਿਚ ਵੀ ਪੰਜਾਬ ਦੇ ਰਾਜਪਾਲ ਹਰਿਆਣਾ ਦੇ ਹੱਕ ਵਿਚ ਭੁਗਤਦੇ ਰਹੇ ਜਿਸ ਤੋਂ ਉਨ੍ਹਾਂ ਦੀ ਪੰਜਾਬੀਆਂ ਪ੍ਰਤੀ ਵਫਾਦਾਰੀ ਨਾ ਹੋਣ ਦਾ ਪਤਾ ਲਗਦਾ ਹੈ। ਇਸੇ ਤਰ੍ਹਾਂ ਚੰਡੀਗੜ੍ਹ ਦੇ ਪ੍ਰਸ਼ਾਸਕ ਵਜੋਂ ਰਾਜਪਾਲ ਨੇ ਚੰਡੀਗੜ੍ਹ ਵਿਚ ਤਾਇਨਾਤ ਪੰਜਾਬ ਕਾਡਰ ਦੇ ਐਸ.ਐਸ.ਪੀ. ਨੂੰ ਰਾਤੋ-ਰਾਤ ਅਹੁਦੇ ਤੋਂ ਲਾਹ ਦਿੱਤਾ ਅਤੇ ਛੇ ਮਹੀਨੇ ਇਸ ਅਹੁਦੇ ਤੋਂ ਪੰਜਾਬ ਨੂੰ ਮਹਿਰੂਮ ਰੱਖਿਆ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਗੁਆਂਢੀ ਸੂਬੇ ਹਰਿਆਣਾ ਦੇ ਨੂਹ ਵਿੱਚ ਭੜਕੀ ਅੱਗ ਨਾਲ ਵੱਡੀ ਪੱਧਰ ਉਤੇ ਹੋਏ ਜਾਨੀ ਤੇ ਮਾਲੀ ਨੁਕਸਾਨ ਬਾਰੇ ਹਰਿਆਣਾ ਦੇ ਰਾਜਪਾਲ ਨੇ ਚੁੱਪ ਵੀ ਨਹੀਂ ਤੋੜੀ। ਇੱਥੋਂ ਤੱਕ ਕਿ ਅੱਗ ਦੀ ਭੱਠੀ ਵਿਚ ਝੋਕੇ ਗਏ ਸੂਬੇ ਮਨੀਪੁਰ ਦੇ ਸੰਵੇਦਨਸ਼ੀਲ ਹਾਲਤਾਂ ਬਾਰੇ ਵੀ ਉਥੋਂ ਦੇ ਰਾਜਪਾਲ ਨੇ ਕੋਈ ਉਜਰ ਨਹੀਂ ਕੀਤਾ ਪਰ ਪੰਜਾਬ ਦੇ ਰਾਜਪਾਲ ਸੂਬੇ ਦੇ ਲੋਕਾਂ ਦੇ ਹੱਕ ਵਿਚ ਲਗਾਤਾਰ ਉਪਰਾਲੇ ਕਰ ਰਹੀ ਸਰਕਾਰ ਨੂੰ ਡੇਗਣ ਦੀਆਂ ਧਮਕੀਆਂ ਦੇ ਰਹੇ ਹਨ।

ਪੰਜਾਬ ਨੇ ਦੱਖਣੀ ਮਾਲਵਾ ਦੇ ਜ਼ਿਲ੍ਹਿਆਂ ਵਿੱਚ ਨਹਿਰੀ ਪਾਣੀ ਦੀ ਸਿੰਜਾਈ ਲਈ ਨਵੀੰ ਨਹਿਰ ਬਣਾਉਣ ਦੀ ਯੋਜਨਾ ਉਲੀਕੀ

ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਕਿੰਨੀ ਹੈਰਾਨੀ ਵਾਲੀ ਗੱਲ ਹੈ ਕਿ ਸੂਬੇ ਦੀ ਸਰਕਾਰ ਲੋਕਾਂ ਨੂੰ ਮੁਫ਼ਤ ਬਿਜਲੀ, ਚੰਗੀ ਸਿੱਖਿਆ, ਸਿਹਤ ਸੇਵਾਵਾਂ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਏਜੰਡੇ ਉਤੇ ਦਿਨ-ਰਾਤ ਕੰਮ ਕਰ ਰਹੀ ਹੈ ਅਤੇ ਉਸ ਸੂਬੇ ਦਾ ਰਾਜਪਾਲ ਸਰਕਾਰ ਨੂੰ ਡੇਗਣ ਦੀਆਂ ਚਾਲਾਂ ਚੱਲ ਰਹੇ ਹਨ।”ਹੜ੍ਹਾਂ ਦੇ ਮੁਆਵਜ਼ੇ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਰਾਹਤ ਦੇਣ ਲਈ ਕੇਂਦਰ ਸਰਕਾਰ ਪਾਸੋਂ ਸੂਬਾਈ ਆਫ਼ਤ ਰਾਹਤ ਫੰਡ ਜਿਸ ਵਿਚ 9600 ਕਰੋੜ ਰੁਪਏ ਦਾ ਫੰਡ ਹੈ, ਦੇ ਨਿਯਮਾਂ ਵਿੱਚ ਢਿੱਲ ਦੇਣ ਲਈ ਕਈ ਵਾਰ ਮੰਗ ਕੀਤੀ ਹੈ ਪਰ ਅਜੇ ਤੱਕ ਕੇਂਦਰ ਨੇ ਹਾਂ-ਪੱਖੀ ਹੁੰਗਾਰਾ ਨਹੀਂ ਭਰਿਆ। ਉਨ੍ਹਾਂ ਕਿਹਾ ਕਿ ਰਾਜਪਾਲ ਨੂੰ ਇਸ ਬਾਰੇ ਵੀ ਕੇਂਦਰ ਸਰਕਾਰ ਨਾਲ ਗੱਲ ਕਰਨੀ ਚਾਹੀਦੀ ਹੈ।

 

ਨਹਿਰੀ ਪਾਣੀ ਦੀ ਚੋਰੀ ਰੋਕਣ ਲਈ ਪਿੰਡ ਬੁਰਜ ਮਹਿਮਾ ਦੇ ਲੋਕ ਚੜ੍ਹੇ ਵਾਟਰਵਰਕਸ ਦੀ ਟੈਂਕੀ ’ਤੇ

0

ਬਠਿੰਡਾ, 26 ਅਗਸਤ: ਪਿੰਡ ਬੁਰਜ ਮਹਿਮਾ ਦੇ ਜਲ ਘਰ ਨੂੰ ਜਾਂਦੇ ਨਹਿਰੀ ਪਾਣੀ ਦੀ ਹੋ ਰਹੀ ਰੋਕਣ ਤੋਂ ਅਸਫ਼ਲ ਰਹਿਣ ’ਤੇ ਅੱਜ ਪਿੰਡ ਦੇ ਲੋਕ ਇਸੇ ਜਲਘਰ ਦੀ ਟੈਂਕੀ ’ਤੇ ਜਾ ਚੜ੍ਹੇ। ਗੁੱਸੇ ਵਿਚ ਆਏ ਲੋਕਾਂ ਨੇ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵਿਰੁਧ ਵੀ ਨਾਅਰੇਬਾਜ਼ੀ ਕੀਤੀ। ਟੈਂਕੀ ’ਤੇ ਚੜ੍ਹਨ ਵਾਲਿਆਂ ਵਿਚ ਰਾਮ ਸਿੰਘ,ਹਰਪ੍ਰੀਤ ਸਿੰਘ, ਸੁਖਬੀਰ ਸਿੰਘ, ਸਤਨਾਮ ਸਿੰਘ ਨੇ ਵਿਭਾਗ ਅਤੇ ਪ੍ਰਸ਼ਾਸਨ ’ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪਿੰਡ ਦੇ ਕੁੱਝ ਵਿਅਕਤੀਆਂ ਵੱਲੋਂ ਸਰੇਆਮ ਕੋਟਭਾਈ ਰਜਵਾਹੇ ਵਿਚੋਂ ਜਲ ਘਰ ਨੂੰ ਜਾਂਦੀ ਪਾਈਪ ਲਾਈਨ ਵਿਚੋਂ ਕਾਫ਼ੀ ਲੰਮੇ ਸਮੇਂ ਤੋਂ ਪਾਣੀ ਚੋਰੀ ਕੀਤਾ ਜਾ ਰਿਹਾ ਹੈ। ਜਿਸ ਕਾਰਨ ਪਿੰਡ ਦੀ 80 ਫ਼ੀਸਦੀ ਆਬਾਦੀ ਅੱਤ ਦੀ ਗਰਮੀ ਵਿਚ ਤ੍ਰਾਹ ਤ੍ਰਾਹ ਕਰ ਰਹੀ ਹੈ।

ਭ੍ਰਿਸਟਾਚਾਰ ਦੇ ਦੋਸ਼ਾਂ ਹੇਠ ਫ਼ੜਿਆ ਡੀਐਸਪੀ ਦੋ ਦਿਨਾਂ ਦੇ ਪੁਲਿਸ ਰਿਮਾਂਡ ’ਤੇ, ਰੀਡਰ ਮਨਪ੍ਰੀਤ ਨੂੰ ਕੀਤਾ ਮੁਅੱਤਲ

ਪਿੰਡ ਦੇ ਸਰਪੰਚ ਅਮਨਦੀਪ ਸਿੰਘ ਨੇ ਦੋਸ਼ ਲਗਾਏ ਕਿ ਪੰਚਾਇਤ ਵੱਲੋਂ ਪਾਣੀ ਚੋਰੀ ਕਰਨ ਵਾਲਿਆਂ ਦੇ ਖ਼ਿਲਾਫ਼ ਕਈ ਡਿਪਟੀ ਕਮਿਸ਼ਨਰ ਅਤੇ ਜਲ ਘਰ ਦੇ ਅਧਿਕਾਰੀਆਂ ਕੋਲ ਸ਼ਿਕਾਇਤ ਕੀਤੀ ਗਈ ਹੈ ਪ੍ਰੰਤੂ ਜਲ ਘਰ ਦੇ ਅਧਿਕਾਰੀ ਗੂੜ੍ਹੀ ਨੀਂਦ ਸੁੱਤੇ ਰਹੇ। ਸਰਪੰਚ ਨੇ ਦੱਸਿਆ ਕਿ ਜਲ ਘਰ ਦੀ ਟੈਂਕੀ ਵਿਚੋਂ ਸਿਰਫ਼ ਧਰਤੀ ਹੇਠਲਾ ਪਾਣੀ ਛੱਡਿਆ ਜਾ ਰਿਹਾ ਜਿਸ ਕਾਰਨ ਲੋਕ ਬਿਮਾਰੀਆਂ ਤੋਂ ਪੀੜਤ ਹੋ ਰਹੇ ਸਨ। ਉਨ੍ਹਾਂ ਕਿਹਾ ਕਿ ਕਾਫ਼ੀ ਲੰਮੇ ਸਮੇਂ ਤੋਂ ਪਾਣੀ ਤੋਂ ਵਾਂਝੇ ਲੋਕਾਂ ਨੂੰ ਮਜਬੂਰਨ ਸੰਘਰਸ਼ ਦਾ ਬਿਗਲ ਬਿਜਾਉਣ ਲਈ ਮਜਬੂਰ ਹੋਣਾ ਪਿਆ।

ਡਿਪਟੀ ਕਮਿਸ਼ਨਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਦੀ ਰਿਹਰਸਲ ਦਾ ਲਿਆ ਜਾਇਜ਼ਾ

ਉਧਰ ਇਸ ਘਟਨਾ ਦੀ ਜਾਣਕਾਰੀ ਪ੍ਰਸ਼ਾਸਨ ਨੂੰ ਮਿਲਣ ਤੋਂ ਬਾਅਦ ਜਲ ਸਪਲਾਈ ਵਿਭਾਗ ਦੇ ਐਸ.ਡੀ.ਓ ਅਸ਼ੋਕ ਕੁਮਾਰ ਅਤੇ ਥਾਣਾ ਨੇਹੀਆ ਵਾਲਾ ਦੇ ਮੁੱਖ ਅਫ਼ਸਰ ਕਰਮਜੀਤ ਕੌਰ ਮੌਕੇ ’ਤੇ ਪੁੱਜੇ ਅਤੇ ਉਨ੍ਹਾਂ ਪਾਣੀ ਚੋਰੀ ਵਾਲੀਆਂ ਪਾਇਪਾਂ ਨੂੰ ਪੁਟਵਾਇਆ ਅਤੇ ਪਾਣੀ ਚੋਰੀ ਕਰਨ ਵਾਲਿਆਂ ਵਿਰੁਧ ਬਣਦੀ ਕਾਰਵਾਈ ਦਾ ਭਰੋਸਾ ਦੇ ਕੇ ਟੈਂਕੀ ’ਤੇ ਚੜ੍ਹੇ ਹੋਏ ਪਿੰਡ ਵਾਸੀਆਂ ਨੂੰ ਹੇਠਾਂ ਉਤਾਰਿਆ।

 

 

ਐਨ.ਐਸ.ਯੂ.ਆਈ ਨੂੰ ਲੱਗਿਆ ਵੱਡਾ ਝੱਟਕਾ, ਪੀਯੂ ਪ੍ਰਧਾਨ ਪਰਮਿੰਦਰ ਸਿੰਘ ਨਿੱਝਰ ਸੀ.ਵਾਈ.ਐਸ.ਐਸ ਵਿੱਚ ਹੋਏ ਸ਼ਾਮਲ

0

ਮੰਤਰੀ ਮੀਤ ਹੇਅਰ ਨੇ ਪਰਮਿੰਦਰ ਨਿੱਝਰ, ਗਗਨਦੀਪ ਬਰਾੜ ਅਤੇ ਉਹਨਾਂ ਦੀ ਟੀਮ ਦਾ ਸੀ.ਵਾਈ.ਐਸ.ਐਸ ਵਿੱਚ ਕੀਤਾ ਸਵਾਗਤ
ਚੰਡੀਗੜ੍ਹ, 26 ਅਗਸਤ: ਆਮ ਆਦਮੀ ਪਾਰਟੀ (ਆਪ) ਸਾਡੇ ਦੇਸ਼ ਦੇ ਨੌਜਵਾਨਾਂ ਵਿੱਚ ਸਭ ਤੋਂ ਵੱਧ ਹਰਮਨਪਿਆਰੀ ਪਾਰਟੀ ਹੈ ਅਤੇ ਪੰਜਾਬ ਦੇ ਹੋਰ ਨੌਜਵਾਨ ਆਗੂਆਂ ਦਾ ਕਾਂਗਰਸ ਛੱਡ ਕੇ ’ਆਪ’ ਵਿੱਚ ਸ਼ਾਮਲ ਹੋਣਾ ਉਸ ਦੀ ਲੋਕਪ੍ਰਿਅਤਾ ਦਾ ਸਬੂਤ ਹੈ। ਸ਼ਨੀਵਾਰ ਨੂੰ ਐਨ.ਐਸ.ਯੂ.ਆਈ ਨੂੰ ਉਸ ਸਮੇਂ ਵੱਡਾ ਝੱਟਕਾ ਲਗਿਆ ਜਦੋਂ ਉਸ ਦੇ ਪੀਯੂ ਪ੍ਰਧਾਨ ਪਰਮਿੰਦਰ ਸਿੰਘ ਨਿੱਝਰ,ਸੀਨੀਅਰ ਛਾਤਰ ਆਗੂ ਗਗਨਦੀਪ ਸਿੰਘ ਬਰਾੜ ਆਪਣੀ ਪੂਰੀ ਟੀਮ ਦੇ ਨਾਲ ਆਪ ਵਿਧਾਇਕ ਅਤੇ ਯੂਥ ਵਿੰਗ ਦੇ ਪ੍ਰਧਾਨ ਦਵਿੰਦਰਜੀਤ ਸਿੰਘ ਲਾਡੀ ਢੋਂਸ ਅਤੇ ਯੂਥ ਆਗੂ ਅਤੇ ਚੇਅਰਮੈਨ ਪਰਮਿੰਦਰ ਗੋਲਡੀ ਦੀ ਹਾਜ਼ਰੀ ਵਿੱਚ ਸੀ.ਵਾਈ.ਐਸ.ਐਸ ਵਿੱਚ ਸ਼ਾਮਲ ਹੋ ਗਏ।

ਪਿੰਡਾਂ ਲਈ ਮਿੰਨੀ ਬੱਸਾਂ ਸੇਵਾ ਦੁਬਾਰਾ ਸ਼ੁਰੂ ਕਰਨ ਦੀ ਤਿਆਰੀ ਵਿੱਚ ਸਰਕਾਰ

ਪਰਮਿੰਦਰ ਨਿੱਝਰ ਅਤੇ ਉਨ੍ਹਾਂ ਦੀ ਟੀਮ ਨੂੰ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅਧਿਕਾਰਤ ਤੌਰ ’ਤੇ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨੌਜਵਾਨ ਆਗੂ ਸਾਡਾ ਭਵਿੱਖ ਹਨ ਅਤੇ ਸਾਡੇ ਸਮਾਜ ਨੂੰ ਅੱਗੇ ਲਿਜਾਣ ਲਈ ਉਨ੍ਹਾਂ ਵਿੱਚ ਹਮੇਸ਼ਾ ਨਵੇਂ ਸ਼ਾਨਦਾਰ ਵਿਚਾਰ ਅਤੇ ਊਰਜਾ ਹੁੰਦੀ ਹੈ। ਪਰਮਿੰਦਰ ਸਿੰਘ ਨਿੱਝਰ ਨੇ ਬਾਅਦ ਵਿੱਚ ‘ਆਪ’ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਯੂਨੀਵਰਸਿਟੀ ਵਿੱਚ ਨਵੇਂ ਹੋਸਟਲ ਲਈ ਗਰਾਂਟ ਦੇਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਭਗਵੰਤ ਮਾਨ ਨੇ ਨੌਜਵਾਨ ਆਗੂਆਂ ਨੂੰ ਵਿਦਿਆਰਥੀਆਂ ਦੀ ਭਲਾਈ ਲਈ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ‘ਆਪ’ ਨੌਜਵਾਨਾਂ ਦੀ ਪਾਰਟੀ ਹੈ ਕਿਉਂਕਿ ਅਸੀਂ ਨੌਜਵਾਨ ਆਗੂਆਂ ਨੂੰ ਰਾਜਨੀਤੀ ਦੇ ਖੇਤਰ ਵਿੱਚ ਵਧਣ-ਫੁੱਲਣ ਦੇ ਮੌਕੇ ਪ੍ਰਦਾਨ ਕਰਦੇ ਹਾਂ।