Thursday, May 7, 2026
Home Blog Page 203

MP Amritpal Singh ਨੇ ਬਜ਼ਟ ਸੈਸ਼ਨ ਵਿਚ ਸ਼ਾਮਲ ਹੋਣ ਲਈ ਮੁੜ ਮੰਗੀ ਪੈਰੋਲ,HC ਵਿਚ ਲਗਾਈ ਪਿਟੀਸ਼ਨ

0

Chandigarh News: ਖਡੂਰ ਸਾਹਿਬ ਹਲਕੇ ਤੋਂ ਅਜ਼ਾਦ ਉਮੀਦਵਾਰ ਤੇ ਅਕਾਲੀ ਦਲ ਵਾਰਸ ਪੰਜਾਬ ਦੇ, ਆਗੂ ਭਾਈ ਅੰਮ੍ਰਿਤਪਾਲ ਸਿੰਘ ਨੇ ਮੁੜ ਲੋਕ ਸਭਾ ਦੇ ਬਜ਼ਟ ਸੈਸ਼ਨ ਵਿਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਕੀਤੀ ਹੈ। ਇਸ ਸਬੰਧ ਵਿਚ ਆਪਣੇ ਵਕੀਲਾਂ ਦੇ ਰਾਹੀਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਪਿਟੀਸ਼ਨ ਦਾਈਰ ਕੀਤੀ ਗਈ ਹੈ। ਸੰਸਦ ਦੇੇ ਵਿਚ ਇਹ ਬਜ਼ਟ ਸੈਸ਼ਨ 28 ਜਨਵਰੀ ਤੋਂ ਸ਼ੁਰੂ ਹੋ ਰਿਹਾ, ਜਿਸਦਾ ਪਹਿਲਾਂ ਫ਼ੇਜ 13 ਫਰਵਰੀ ਤੱਕ ਚੱਲੇਗਾ। ਇਸਤੋਂ ਬਾਅਦ ਮੁੜ 9 ਮਾਰਚ ਤੋਂ 2 ਅਪ੍ਰੈਲ ਤੱਕ ਇਹ ਬਜ਼ਟ ਸੈਸ਼ਨ ਜਾਰੀ ਰਹੇਗਾ।ਦਸਣਾ ਬਣਦਾ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਪਿਛਲੇ ਕਰੀਬ ਪੌਣੇ ਤਿੰਨ ਸਾਲਾਂ ਤੋਂ ਐਨਐਸਏ ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ ਵਿਚ ਬੰਦ ਹੈ।ਜਦਕਿ ਉਸਦੇ ਨਾਲ ਬੰਦ ਸਾਥੀਆਂ ਨੂੰ ਕੁੱਝ ਸਮਾਂ ਪਹਿਲਾਂ ਪੰਜਾਬ ਵਿਚ ਤਬਦੀਲ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ  ਸ਼੍ਰੀ ਗੁਰੂ ਗਰੰਥ ਸਾਹਿਬ ਦੇ ਪਾਵਨ ਅੰਗਾਂ ਦੀ ਬੇਅਦਬੀ ਕਰਨ ਵਾਲਾ ਨਾਬਾਲਿਗ ਗ੍ਰਿਫਤਾਰ

ਐਮਪੀ ਅੰਮ੍ਰਿਤਪਾਲ ਸਿੰਘ ਵੱਲੋਂ ਇਸਤੋਂ ਪਹਿਲਾਂ ਵੀ ਦੋ ਵਾਰ ਸੰਸਦ ਦੇ ਸੈਸ਼ਨ ਵਿਚ ਸ਼ਾਮਲ ਹੋਣ ਲਈ ਪਿਟੀਸ਼ਨ ਦਾਈਰ ਕੀਤੀ ਗਈ ਸੀ ਪ੍ਰੰਤੂ ਉਸਨੂੰ ਸਵੀਕਾਰ ਨਹੀਂ ਕੀਤਾ ਗਿਆ ਸੀ। ਉਨ੍ਹਾਂ ਦੇ ਵਕੀਲ ਇਮਾਨ ਸਿੰਘ ਖਾਰਾ ਨੇ ਮੀਡੀਆ ਨੂੰ ਦਸਿਆ ਕਿ ਇਹ ਭਾਈ ਅੰਮ੍ਰਿਤਪਾਲ ਸਿੰਘ ਦਾ ਬੁਨਿਆਦੀ ਹੱਕ ਹੈ ਤੇ ਖਡੂਰ ਸਾਹਿਬ ਦੇ ਵੋਟਰਾਂ ਨੇ ਉਨ੍ਹਾਂ ਨੂੰ ਪੰਜਾਬ ਵਿਚ ਸਭ ਤੋਂ ਵੱਧ ਵੋਟਾਂ ਦੇ ਨਾਲ ਜਿੱਤ ਦਿਵਾਈ ਹੈ ਪ੍ਰੰਤੂ ਹਾਲੇ ਤੱਕ ਇੱਕ ਵਾਰ ਵੀ ਉਨ੍ਹਾਂ ਦੇ ਹੱਕ ਵਿਚ ਅਵਾਜ਼ ਸੰਸਦ ਅੰਦਰ ਨਹੀਂ ਚੂੱਕੀ ਜਾ ਸਕੀ ਹੈ। ਐਡਵੋਕਟ ਖਾਰਾ ਨੇ ਇਹ ਵੀ ਦਸਿਆ ਕਿ ਐਮਪੀ ਅੰਮ੍ਰਿਤਪਾਲ ਸਿੰਘ ਵੱਲੋਂ ਸੰਸਦ ਅੰਦਰ ਚੁੱਕੇ ਜਾਣ ਵਾਲੇ ਤਿੰਨ ਮੁੱਦਿਆਂ(ਐਮਪੀ ਲੈਡ ਦੇ ਫੰਡ ਹਲਕੇ ਵਿਚ ਨਾਂ ਦਿੱਤੇ ਜਾਣ, ਪਿਛਲੇ ਸਮੇਂ ਦੌਰਾਨ ਆਏ ਭਿਆਨਕ ਹੜਾਂ ਤੇ ਨਸ਼ਿਆਂ ਦਾ ਮੁੱਦਾ) ਬਾਰੇ ਵੀ ਮਾਣਯੋਗ ਅਦਾਲਤ ਤੇ ਸਪੀਕਰ ਨੂੰ ਸੂਚਿਤ ਕਰ ਦਿੱਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸ਼੍ਰੀ ਗੁਰੂ ਗਰੰਥ ਸਾਹਿਬ ਦੇ ਪਾਵਨ ਅੰਗਾਂ ਦੀ ਬੇਅਦਬੀ ਕਰਨ ਵਾਲਾ ਨਾਬਾਲਿਗ ਗ੍ਰਿਫਤਾਰ

0

Jalandhar News: ਬੀਤੇ ਕੱਲ ਜਲੰਧਰ ਜ਼ਿਲ੍ਹੇ ਦੇ ਪਿੰਡ ਮਾਹਲ ਵਿਖੇ ਸ਼੍ਰੀ ਗੁਰੂ ਗਰੰਥ ਸਾਹਿਬ ਦੇ ਪਾਵਨ ਅੰਗਾਂ ਦੀ ਬੇਅਦਬੀ ਕਰਨ ਦੇ ਮਾਮਲੇ ਨੁੰ ਹੱਲ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਇੱਕ ਨਾਬਾਲਿਗ ਬੱਚੇ ਨੂੰ ਹਿਰਾਸਤ ਵਿਚ ਲਿਆ ਹੈ। ਗੁਰਦੂਆਰਾ ਸ਼੍ਰੀ ਗੁਰੂ ਨਾਨਕ ਦਰਬਾਰ ਸਾਹਿਬ ਵਿਖੇ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਬੱਚੇ ਵੱਲੋਂ ਪਾਵਨ ਅੰਗ ਖਿਲਾਰੇ ਜਾਣ ਬਾਰੇ ਪਤਾ ਲੱਗਿਆ ਹੈ।

ਇਹ ਵੀ ਪੜ੍ਹੋ Punjab Govt ਵੱਲੋਂ AAP ਦੇ 14 ਸੀਨੀਅਰ ਆਗੂ ਵੱਖ-ਵੱਖ ਵਿਭਾਗਾਂ ਦੇ ਚੇਅਰਮੈਨ ਨਿਯੁਕਤ

ਮਾਮਲੇ ਦੀ ਜਾਣਕਾਰੀ ਦਿੰਦਿਆਂ ਜਲੰਧਰ ਦਿਹਾਤੀ ਦੇ ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਦਸਿਆ ਕਿ ਘਟਨਾ ਬਾਰੇ ਜਾਣਕਾਰੀ ਮਿਲਦਿਆਂ ਹੀ ਡੀਐਸਪੀ ਗੋਰਾਇਆ ਭਰਤ ਮਸੀਹ ਤੇ ਐਸਐਚਓ ਸਿਕੰਦਰ ਸਿੰਘ ਆਪਣੀਆਂ ਟੀਮਾਂ ਨਾਲ ਮੌਕੇ ‘ਤੇ ਪੁੱਜੇ ਤੇ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਸੁਰੂ ਕੀਤੀ। ਇਸ ਸਬੰਧ ਵਿਚ ਥਾਣਾ ਗੋਰਾਇਆ ਅਧੀਨ ਜਸਪ੍ਰੀਤ ਕੌਰ ਦੇ ਬਿਆਨਾਂ ਉੱਪਰ 21 ਨੰਬਰ ਮੁਕੱਦਮਾ ਪਰਚਾ ਦਰਜ਼ ਕੀਤਾ ਸੀ।

ਇਹ ਵੀ ਪੜ੍ਹੋ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਮੁਨਸ਼ੀ ਵਿਜੀਲੈਂਸ ਵੱਲੋਂ ਕਾਬੂ

ਇਸ ਪੜਤਾਲ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਪੜਤਾਲ ਦੌਰਾਨ ਸਾਹਮਣੇ ਆਇਆ ਕਿ ਇੱਕ ਬੱਚਾ ਗੁਰੂ ਘਰ ਦੇ ਅੰਦਰ ਜਾਂਦਾ ਹੈ ਤੇ ਬਾਹਰ ਆਉਂਦੇ ਸਮੇਂ ਉੱਹ ਅੰਗ ਖਿਲਾਰਦਾ ਹੈ। ਐਸਐਸਪੀ ਮੁਤਾਬਕ ਇਹ ਬੱਚਾ 10ਵੀਂ ਜਮਾਤ ਵਿਚ ਪੜਦਾ ਹੈ ਤੇ ਮਾਨਸਿਕ ਤੌਰ ‘ਤੇ ਵੀ ਚੁਸਤ-ਦਰੁਸਤ ਨਹੀਂ ਹੈ। ਇਸਦੇ ਬਾਵਜੂਦ ਪੜਤਾਲ ਹਾਲੇ ਵੀ ਜਾਰੀ ਹੈ ਤੇ ਜੇਕਰ ਕਿਸੇ ਹੋਰ ਦੀ ਭੁਮਿਕਾ ਸਾਹਮਣੇ ਆਉਂਦੀ ਹੈ ਤਾਂ ਉਸਦੇ ਵਿਰੁਧ ਵੀ ਕਾਰਵਾਈ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab Govt ਵੱਲੋਂ AAP ਦੇ 14 ਸੀਨੀਅਰ ਆਗੂ ਵੱਖ-ਵੱਖ ਵਿਭਾਗਾਂ ਦੇ ਚੇਅਰਮੈਨ ਨਿਯੁਕਤ

0

Punjab News: Punjab Govt ਨੇ ਬੁੱਧਵਾਰ ਨੂੰ ਇਕ ਵੱਡਾ ਫੈਸਲਾ ਲੈਂਦਿਆਂ ਆਮ ਆਦਮੀ ਪਾਰਟੀ ਨਾਲ ਸਬੰਧਤ 14 ਆਗੂਆਂ ਨੂੰ ਵੱਖ ਵੱਖ ਵਿਭਾਗਾਂ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇੰਨ੍ਹਾਂ ਆਗੂਆਂ ਵਿਚੋਂ ਕੁੱਝ ਇੱਕ ਨੂੰ ਤਰੱਕੀ ਦਿੰਦਿਆਂ ਚੰਗੇ ਵਿਭਾਗਾਂ ਦੀ ਜਿੰਮੇਵਾਰੀ ਦਿੱਤੀ ਗਈ ਹੈ। ਨਵੇਂ ਲਗਾਏ ਗਏ ਚੇਅਰਮੈਨਾਂ ਨੁੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਹੈ ਕਿ ਸਾਰੇ ਨਵਨਿਯੁਕਤ ਚੇਅਰਮੈਨ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ‘ਚ ਆਪਣਾ ਅਹਿਮ ਯੋਗਦਾਨ ਪਾਉਣਗੇ।

4 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਸਮੇਤ ਪੰਜਾਬ ‘ਚ 26 IAS ਤੇ PCS ਅਫ਼ਸਰਾਂ ਦੇ ਤਬਾਦਲੇ

0

Transfers News; Punjab Government ਨੇ ਬੁੱਧਵਾਰ ਨੂੰ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕਰਦਿਆਂ ਚਾਰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਸਮੇਤ 20 IAS ਅਤੇ 6 PCS ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।
ਬਦਲੇ ਗਏ ਅਧਿਕਾਰੀਆਂ ਦੀ ਲਿਸਟ ਹੇਠਾਂ ਨੱਥੀ ਹੈ।

ਇਹ ਵੀ ਪੜ੍ਹੋ 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਮੁਨਸ਼ੀ ਵਿਜੀਲੈਂਸ ਵੱਲੋਂ ਕਾਬੂ

0

Feroezpur News: ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਇੱਕ ਵੱਡੀ ਕਾਰਵਾਈ ਕਰਦਿਆਂ ਜਿਲੇ ‘ਚ ਤੈਨਾਤ ਇੱਕ ਮੁਨਸ਼ੀ ਨੂੰ 10 ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਹੈ। ਇਸ ਸਬੰਧ ਵਿੱਚ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਵਿਜੀਲੈਂਸ ਦੇ ਇੱਕ ਬੁਲਾਰੇ ਨੇ ਦੱਸਿਆ ਫਿਰੋਜ਼ਪੁਰ ਰੇਂਜ ਅਧੀਨ ਪੈਂਦੇ ਇੱਕ ਪਿੰਡ ਦੀ ਔਰਤ ਨੇ ਵਿਜੀਲੈਂਸ ਸਕੂਲ ਸ਼ਿਕਾਇਤ ਕੀਤੀ ਸੀ ਕਿ ਉਸਦੇ ਭਤੀਜੇ ਨੂੰ ਰਾਹਤ ਦਿਵਾਉਣ ਦੇ ਨਾਂ ‘ਤੇ ਪੁਲਿਸ ਸਟੇਸ਼ਨ ਲੱਖੇ ਕੀ ਬਹਿਰਾਮ ਵਿਖੇ ਤੈਨਾਤ ਮੁਨਸ਼ੀ ਹਰਪਾਲ ਸਿੰਘ ਦੇ ਵੱਲੋਂ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਹੈ। ਵਿਜੀਲੈਂਸ ਦੀ ਟੀਮ ਵੱਲੋਂ ਜਾਂਚ ਪੜਤਾਲ ਤੋਂ ਬਾਅਦ ਅੱਜ ਮੁਨਸ਼ੀ ਹਰਪਾਲ ਸਿੰਘ ਨੂੰ ਇਹ ਰਿਸ਼ਵਤ ਲੈਂਦੇ ਹੋਏ ਕਾਬੂ ਕਰ ਲਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕਾਂਗਰਸ ਪਾਰਟੀ ਨੂੰ ਬਠਿੰਡਾ ਸ਼ਹਿਰ ਵਿੱਚ ਮਿਲਿਆ ਬਲ, ਨਰਾਜ਼ ਟਕਸਾਲੀ ਪਰਿਵਾਰਾਂ ਨੇ ਕੀਤੀ ਘਰ ਵਾਪਸੀ

0

👉ਕਾਂਗਰਸ ਪਾਰਟੀ ਨੂੰ ਧੋਖਾ ਦੇਣ ਵਾਲੇ ਰਹਿਣ ਦੂਰ, ਨਿਗਮ ਚੋਣਾਂ ਲਈ ਵਫਾਦਾਰਾਂ ਦੀ ਹੋਵੇਗੀ ਪਹਿਲ : ਰਾਜਨ ਗਰਗ

Bathinda News:ਕਾਂਗਰਸ ਪਾਰਟੀ ਨੂੰ ਬਠਿੰਡਾ ਸ਼ਹਿਰ ਵਿੱਚ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਪਾਰਟੀ ਦੇ ਪੁਰਾਣੇ ਲੀਡਰਾਂ ਤੋਂ ਨਰਾਜ਼ ਹੋ ਕੇ ਘਰਾਂ ਵਿੱਚ ਬੈਠੇ ਟਕਸਾਲੀ ਕਾਂਗਰਸੀ ਪਰਿਵਾਰਾਂ ਨੇ ਜਿਲਾ ਪ੍ਰਧਾਨ ਰਾਜਨ ਗਰਗ ਦੀ ਮੌਜੂਦਗੀ ਵਿੱਚ ਅੱਜ ਕਾਂਗਰਸ ਭਵਨ ਵਿਖੇ ਪਾਰਟੀ ਵਿੱਚ ਘਰ ਵਾਪਸੀ ਕੀਤੀ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਪੂਰਨ ਸਹਿਯੋਗ ਦੇਣ ਦਾ ਵਿਸ਼ਵਾਸ ਦਵਾਇਆ। 14 ਪਰਿਵਾਰਾਂ ਵੱਲੋਂ ਸਾਬਕਾ ਮੇਅਰ ਅਸ਼ੋਕ ਕੁਮਾਰ ,ਬਲਾਕ ਪ੍ਰਧਾਨ ਹਰਵਿੰਦਰ ਸਿੰਘ ਲੱਡੂ, ਮੰਡਲ ਪ੍ਰਧਾਨ ਨਰੇਸ਼ ਮਿੱਤਰ ਦੇ ਉਦਮ ਸਦਕਾ ਘਰ ਵਾਪਸੀ ਕੀਤੀ ਗਈ, ਜਿਨਾਂ ਨੂੰ ਸਮੁੱਚੀ ਲੀਡਰਸ਼ਿਪ ਨੇ ਪਾਰਟੀ ਦੇ ਚੋਣ ਨਿਸ਼ਾਨ ਵਾਲਾ ਝੰਡਾ ਪਾਕੇ ਜੀ ਆਇਆ ਕਿਹਾ।

ਇਹ ਵੀ ਪੜ੍ਹੋ ਜਲੰਧਰ ਦੇ ਪਿੰਡ ਮਾਹਲਾ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਐਡਵੋਕੇਟ ਧਾਮੀ ਵੱਲੋਂ ਨਿੰਦਾ

ਸ਼ਾਮਿਲ ਹੋਣ ਵਾਲੇ ਪਰਿਵਾਰਾਂ ਵਿੱਚ ਆਸ਼ੂ ਠਾਕੁਰ ਲਵੀ ਗਰਗ ਵਿਸ਼ਾਲ ਗਰਗ ਤਰੁਣ ਠਾਕੁਰ ਮੋਹਿਤ ਗੋਰਾ ਕ੍ਰਿਸ਼ ਅਰੋੜਾ ਅਨਕੁਰ ਗਰਗ ਮਨਿੰਦਰ ਸਿੰਘ ਯੋਗੇਸ਼ ਕੁਮਾਰ ਸੰਜੇ ਹਰਪ੍ਰੀਤ ਸ਼ੈਟੀ ਸੂਰਜ ਗੁਪਤਾ ਇੰਦਰਜੀਤ ਭਾਊ ਨਵੀਨ ਕੁਮਾਰ ਨਵੀਨ ਬਾਵਾ ਅਤੇ ਪ੍ਰਮੋਦ ਕੁਮਾਰ ਦੇ ਨਾਮ ਸ਼ਾਮਿਲ ਹਨ। ਇਸ ਮੌਕੇ ਜ਼ਿਲ੍ਾ ਪ੍ਰਧਾਨ ਰਾਜਨ ਗਰਗ ਨੇ ਕਿਹਾ ਕਿ ਇਨਾ ਨਰਾਜ ਪਰਿਵਾਰਾਂ ਦੀ ਘਰ ਵਾਪਸੀ ਅਤੇ ਪਾਰਟੀ ਲਈ ਸਰਗਰਮੀ ਇਹ ਦਰਸਾਉਂਦੀ ਹੈ ਕਿ ਨਗਰ ਨਿਗਮ ਚੋਣਾਂ ਵਿੱਚ ਸ਼ਹਿਰ ਵਾਸੀਆਂ ਵਿੱਚ ਕਾਂਗਰਸ ਪਤੀ ਪੂਰਾ ਉਤਸਾਹ ਹੈ। ਉਹਨਾਂ ਕਿਹਾ ਕਿ ਵਿਰੋਧੀ ਧਿਰ ਆਗੂ ਰਾਹੁਲ ਗਾਂਧੀ ਅਤੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿੱਚ ਨਗਰ ਨਿਗਮ ਚੋਣਾਂ ਲਈ ਕਾਂਗਰਸ ਪੂਰੀ ਤਰਹਾਂ ਤਿਆਰ ਹੈ ਅਤੇ ਪਾਰਟੀ ਲਈ ਵਫਾਦਾਰ ਆਗੂਆਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਜਾਵੇਗਾ।

ਇਹ ਵੀ ਪੜ੍ਹੋ  Bathinda ਦੇ ਨਾਮੀਂ ਸਕੂਲਾਂ ਅੱਗੇ ਛੁੱਟੀ ਸਮੇਂ ਹੁੰਦੀ ਟਰੈਫ਼ਿਕ ਸਮੱਸਿਆ ਨੇ ਰਾਹਗੀਰ ਕੀਤੇ ਪ੍ਰੇਸ਼ਾਨ

ਇਸ ਮੌਕੇ ਉਹਨਾਂ ਚੋਣ ਨਿਸ਼ਾਨ ਪੰਜੇ ਤੇ ਚੋਣ ਜਿੱਤ ਕੇ ਦਲ ਬਦਲੀ ਕਰਨ ਵਾਲੇ ਕੌਂਸਲਰਾਂ ਨੂੰ ਸਲਾਹ ਦਿੰਦਿਆਂ ਕਿਹਾ ਕਿ ਮਾਂ ਪਾਰਟੀ ਨਾਲ ਧੋਖਾ ਮਾੜੀ ਗੱਲ ਹੈ ਪਰ ਇਸ ਤਰ੍ਹਾਂ ਦੀਆਂ ਕੋਝੀਆਂ ਹਰਕਤਾਂ ਹੋਣ ਪਾਰਟੀ ਵਿੱਚ ਬਰਦਾਸ਼ਤ ਨਹੀਂ ਹੋਣਗੀਆਂ ਕਿ ਸਵੇਰੇ ਹਾਜ਼ਰੀ ਕਾਂਗਰਸ ਭਵਨ ਵਿਖੇ ਸ਼ਾਮ ਨੂੰ ਹਾਜ਼ਰੀ ਕਿਸੇ ਹੋਰ ਪਾਰਟੀ ਦੇ ਦਫਤਰ ਵਿੱਚ। ਇਸ ਮੌਕੇ ਉਹਨਾਂ ਨਗਰ ਨਿਗਮ ਚੋਣਾਂ ਵਿੱਚ ਪੂਰਨ ਬਹੁਮਤ ਦਾ ਦਾਅਵਾ ਕੀਤਾ ਅਤੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਤੇ ਵੀ ਸਵਾਲ ਚੱਕੇ। ਇਸ ਮੌਕੇ ਉਹਨਾਂ ਦੇ ਨਾਲ ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਠੇਕੇਦਾਰ ਮੀਤ ਪ੍ਰਧਾਨ ਰੁਪਿੰਦਰ ਬਿੰਦਰਾ ਬਲਾਕ ਪ੍ਰਧਾਨ ਮਾਧਵ ਸ਼ਰਮਾ ਕਿਰਨਜੀਤ ਸਿੰਘ ਗਹਿਰੀ ਸਾਬਕਾ ਪ੍ਰਧਾਨ ਅਰੁਣ ਵਧਾਵਣ ਸਨੀ ਬਰਾੜ ਚੇਅਰਮੈਨ ਸੁਨੀਲ ਕੁਮਾਰ ਦੁਲੀ ਚੰਦ ਕਲਾਣੀਆ ਰੂਪ ਸਿੰਘ ਅਤੇ ਹੋਰ ਆਗੂ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ, ਛੇ ਆਧੁਨਿਕ ਹਥਿਆਰ ਬਰਾਮਦ

0

ਗ੍ਰਿਫ਼ਤਾਰ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਹੇਠ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ
ਮੁਲਜ਼ਮ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਅਧਾਰਤ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ ਸਨ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਸੰਚਾਲਕਾਂ ਨੂੰ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਅਧਾਰਕ ਤਸਕਰਾਂ ਨਾਲ ਜੁੜੇ ਸਰਹੱਦ ਪਾਰੋਂ ਚਲਾਏ ਜਾ ਰਹੇ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਛੇ ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਇਹ ਵੀ ਪੜ੍ਹੋ  Mansa Police ਵੱਲੋ ‘ਅਪਰੇਸ਼ਨ ਪਰਹਾਰ’ ਤਹਿਤ ਜਿਲ੍ਹਾ ਮਾਨਸਾ ਅੰਦਰ ਗੈਗਸਟਰਵਾਦ/ਸੰਗਠਿਤ ਅਪਰਾਧ ਪਰ ਕੀਤੀ ਸਖਤ ਕਾਰਵਾਈ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ (22) ਵਾਸੀ ਪਿੰਡ ਰੱਤੋਕੇ, ਤਰਨਤਾਰਨ ਅਤੇ ਸੁਰਜੀਤ ਸਿੰਘ (35) ਵਾਸੀ ਚੇਲਾ ਕਲੋਨੀ, ਤਰਨਤਾਰਨ ਵਜੋਂ ਹੋਈ ਹੈ। ਸੁਰਜੀਤ ਸਿੰਘ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਉਸ ਵਿਰੁੱਧ ਐਨਡੀਪੀਐਸ ਐਕਟ ਸਮੇਤ ਕਈ ਮਾਮਲੇ ਦਰਜ ਹਨ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਦੋ ਜ਼ਿੰਦਾ ਕਾਰਤੂਸਾਂ ਸਮੇਤ ਦੋ 9 ਐਮਐਮ ਗਲੌਕ ਪਿਸਤੌਲ ਅਤੇ ਚਾਰ .30 ਬੋਰ ਪਿਸਤੌਲ ਸ਼ਾਮਲ ਹਨ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਹੇਠ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਵਿੱਚ ਸ਼ਾਮਲ ਸਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਸ਼ੱਕੀ ਗੁਰਪ੍ਰੀਤ ਉਰਫ਼ ਗੋਪੀ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਦੇ ਕਬਜ਼ੇ ਵਿੱਚੋਂ ਦੋ ਜ਼ਿੰਦਾ ਕਾਰਤੂਸਾਂ ਸਮੇਤ ਤਿੰਨ .30 ਬੋਰ ਪਿਸਤੌਲ ਅਤੇ ਇੱਕ ਗਲੌਕ ਬਰਾਮਦ ਕੀਤੀ।

ਇਹ ਵੀ ਪੜ੍ਹੋ  Medical Store ‘ਤੇ ਫ਼ਾਈਰਿੰਗ ਕਰਨ ਵਾਲੇ ਗੈਂਗਸਟਰਾਂ ਦਾ ਪੁਲਿਸ ਨੇ ਕੀਤਾ Encounter

ਉਨ੍ਹਾਂ ਅੱਗੇ ਦੱਸਿਆ ਕਿ ਲਗਾਤਾਰ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ ਸਨ ਅਤੇ ਗੈਂਗਸਟਰਾਂ ਨੂੰ ਇਨ੍ਹਾਂ ਹਥਿਆਰਾਂ ਦੀ ਸਪਲਾਈ ਕਰਨ ਲਈ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਪ੍ਰਾਪਤ ਕਰ ਰਹੇ ਸਨ, ਜੋ ਕਿ ਡਰੋਨ ਰਾਹੀਂ ਆ ਰਹੀ ਸੀ।ਸੀਪੀ ਨੇ ਕਿਹਾ ਕਿ ਗੁਰਪ੍ਰੀਤ ਉਰਫ਼ ਗੋਪੀ ਦੇ ਖੁਲਾਸਿਆਂ ਦੇ ਆਧਾਰ ‘ਤੇ ਪੁਲਿਸ ਟੀਮਾਂ ਨੇ ਉਸਦੇ ਸਾਥੀ ਸੁਰਜੀਤ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ ਅਤੇ ਉਸਦੇ ਕਬਜ਼ੇ ਵਿੱਚੋਂ ਇੱਕ ਗਲਾਕ ਅਤੇ ਇੱਕ .30 ਬੋਰ ਬਰਾਮਦ ਕੀਤਾ ਹੈ। ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਸੁਰਜੀਤ ਸਿੰਘ ਇੱਕੋ ਨੈੱਟਵਰਕ ਦੇ ਹਿੱਸੇ ਵਜੋਂ ਵੱਖ-ਵੱਖ ਥਾਵਾਂ ‘ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਡਿਲੀਵਰੀ ਵਿੱਚ ਸਰਗਰਮੀ ਨਾਲ ਸ਼ਾਮਲ ਸੀ।ਇਸ ਸਬੰਧੀ ਕੇਸ ਥਾਣਾ ਇਸਲਾਮਾਬਾਦ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25(1-ਏ) ਅਤੇ 25(6,7,8) ਤਹਿਤ ਐਫਆਈਆਰ ਨੰਬਰ 14 ਮਿਤੀ 13-01-2026 ਨੂੰ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Mansa Police ਵੱਲੋ ‘ਅਪਰੇਸ਼ਨ ਪਰਹਾਰ’ ਤਹਿਤ ਜਿਲ੍ਹਾ ਮਾਨਸਾ ਅੰਦਰ ਗੈਗਸਟਰਵਾਦ/ਸੰਗਠਿਤ ਅਪਰਾਧ ਪਰ ਕੀਤੀ ਸਖਤ ਕਾਰਵਾਈ

0

Mansa News: ਭਾਗੀਰਥ ਸਿੰਘ ਮੀਨਾ,ਸੀਨੀਅਰ ਕਪਤਾਨ ਪੁਲਿਸ, ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਗੈਗਸਟਰਵਾਦ/ਸੰਗਠਿਤ ਅਪਰਾਧ ਤੋ ਮੁਕਤ ਕਰਨ ਲਈ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਤਹਿਤ ਸਖਤ ਨੀਤੀ ਅਪਨਾਈ ਗਈ ਹੈੈ। ਇਸੇ ਮੁਹਿੰਮ ਤਹਿਤ 72 ਘੰਟਿਆਂ ਲਈ ‘ਅਪਰੇਸ਼ਨ ਪਰਹਾਰ’ ਸ਼ੁਰੂ ਕੀਤਾ ਗਿਆ ਹੈ। ਜਿਸਦੀ ਲੜੀ ਵਿੱਚ ਸ੍ਰੀ ਗੌਰਵ ਯਾਦਵ, ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਦੇ ਅਦੇਸ਼ਾਂ ਅਨੁਸਾਰ, ਮਿਤੀ 20.1.2026 ਤੋਂ ਜਿਲ੍ਹਾ ਮਾਨਸਾ ਅੰਦਰ ਹਰਜੀਤ ਸਿੰਘ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ,ਦੀ ਅਗਵਾਈ ਵਿੱਚ ਮਾਨਸਾ ਪੁਲਿਸ ਵੱਲੋਂ ਵੱਡਾ ਐਕਸ਼ਨ ਲੈਂਦੇ ਹੋਏ ‘ਅਪਰੇਸ਼ਨ ਪਰਹਾਰ’ ਤਹਿਤ 02 ਐਸ.ਪੀ, 07 ਡੀ.ਐਸ.ਪੀ, 12 ਮੱੁਖ ਅਫਸਰਾਨ, ਇੰਚਾਰਜ ਛੀਅ ਸਟਾਫ ਮਾਨਸਾ ਸਮੇਤ ਕੁੱਲ 357 ਪੁਲਿਸ ਕਰਮਚਾਰੀ ਤਾਇਨਾਤ ਕਰਕੇ ਜਿਲ੍ਹੇ ਅੰਦਰ ਗੈਗਸਟਰਾਂ/ਗੈਗਸਟਰਾਂ ਦੇ ਸਹਿਯੋਗੀਆਂ ਅਤੇ ਹੋਰ ਹੀਨੀਅਸ ਕਰਾਇਮ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦੇ ਟਿਕਾਣਿਆਂ ਪਰ ਛਾਪੇਮਾਰੀ ਕੀਤੀ ਗਈ।

ਇਹ ਵੀ ਪੜ੍ਹੋ  Medical Store ‘ਤੇ ਫ਼ਾਈਰਿੰਗ ਕਰਨ ਵਾਲੇ ਗੈਂਗਸਟਰਾਂ ਦਾ ਪੁਲਿਸ ਨੇ ਕੀਤਾ Encounter

ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ‘ਅਪਰੇਸ਼ਨ ਪਰਹਾਰ’ ਦੌਰਾਨ ਮਿਤੀ 20.01.2026 ਤੋ ਹੁਣ ਤੱਕ ਜਿਲ੍ਹਾ ਦੇ ਅੰਦਰ ਵੱਖ-ਵੱਖ ਥਾਣਿਆ ਵਿੱਚ ਗੈਗਸਟਰਾਂ/ਗੈਗਸਟਰਾਂ ਦੇ ਸਹਿਯੋਗੀਆਂ ਅਤੇ ਹੋਰ ਹੀਨੀਅਸ ਕਰਾਇਮ ਨੂੰ ਅੰਜਾਮ ਦੇਣ ਵਾਲੇ 65 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਜਿੰਨ੍ਹਾਂ ਦੇ ਬਰਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਦੀ ਗਈ ਹੈ।ਸ੍ਰੀ ਭਾਗੀਰਥ ਸਿੰਘ ਮੀਨਾ,ਸੀਨੀਅਰ ਕਪਤਾਨ ਪੁਲਿਸ,ਵੱਲੋਂ ਦੱਸਿਆ ਗਿਆ ਕਿ ਗੈਗਸਟਰਵਾਦ ਅਤੇ ਸੰਗਠਿਤ ਅਪਰਾਧ ਨੂੰ ਜੜ੍ਹ ਤੋਂ ਖਤਮ ਕਰਨ ਲਈ ਇਹ ਕਾਰਵਾਈ ਇਸੇ ਤਰ੍ਹਾਂ ਬਰਕਰਾਰ ਰਹੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਜਲੰਧਰ ਦੇ ਪਿੰਡ ਮਾਹਲਾ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਐਡਵੋਕੇਟ ਧਾਮੀ ਵੱਲੋਂ ਨਿੰਦਾ

0

👉ਮੌਜੂਦਾ ਪੰਜਾਬ ਸਰਕਾਰ ਬੇਅਦਬੀ ਦੀਆਂ ਘਟਨਾਵਾਂ ਰੋਕਣ ਵਿਚ ਅਸਫਲ ਸਿੱਧ ਹੋਈ- ਐਡਵੋਕੇਟ ਧਾਮੀ
Amritsar News:ਜਲੰਧਰ ਦੇ ਪਿੰਡ ਮਾਹਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਪਾੜ ਕੇ ਕੀਤੀ ਘੌਰ ਬੇਅਦਬੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਨੂੰ ਪੰਜਾਬ ਸਰਕਾਰ ਦੀ ਕਾਨੂੰਨ ਵਿਵਸਥਾ ਅਤੇ ਸੂਬੇ ਪ੍ਰਤੀ ਜ਼ੁੰਮੇਵਾਰੀ ਦੀ ਨਕਾਮੀ ਕਰਾਰ ਦਿੱਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋਣਾ ਵੱਡੀ ਚਿੰਤਾ ਦਾ ਵਿਸ਼ਾ ਹੈ। ਮੌਜੂਦਾ ਪੰਜਾਬ ਸਰਕਾਰ ਇਨ੍ਹਾਂ ਨੂੰ ਰੋਕਣ ਵਿਚ ਅਸਫਲ ਸਿੱਧ ਹੋਈ ਹੈ ਅਤੇ ਬਹੁਤੀਆਂ ਘਟਨਾਵਾਂ ਵਿਚ ਸਾਹਮਣੇ ਆਏ ਦੋਸ਼ੀਆਂ ਖਿਲਾਫ਼ ਵੀ ਕੋਈ ਮਿਸਾਲੀ ਕਾਰਵਾਈ ਨਹੀਂ ਕਰ ਸਕੀ, ਜੋ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਮਾਰਨ ਦਾ ਪ੍ਰਗਟਾਵਾ ਹੈ।

ਇਹ ਵੀ ਪੜ੍ਹੋ  Medical Store ‘ਤੇ ਫ਼ਾਈਰਿੰਗ ਕਰਨ ਵਾਲੇ ਗੈਂਗਸਟਰਾਂ ਦਾ ਪੁਲਿਸ ਨੇ ਕੀਤਾ Encounter

ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾ ਵਿਚ ਜਲੰਧਰ ਦੇ ਪਿੰਡ ਮਾਹਲਾ ਵਿਚ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਦੇਣਾ ਸਿੱਖ ਭਾਵਨਾਵਾਂ ਨੂੰ ਸਿੱਧੀ ਚੁਣੌਤੀ ਹੈ। ਇਹ ਘਟਨਾ ਵੀ ਵੱਡੀ ਸਾਜ਼ਿਸ਼ ਦਾ ਹਿੱਸਾ ਲਗਦੀ ਹੈ, ਕਿਉਂਕਿ ਇਥੇ ਗੁਰਦੁਆਰਾ ਸਾਹਿਬ ਵਿਚ ਲੱਗੇ ਕੈਮਰੇ ਵੀ ਬੰਦ ਸਨ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਇਹ ਹੈ ਕਿ ਸਰਕਾਰ ਵੱਲੋਂ ਬੇਅਦਬੀਆਂ ਦਾ ਕੋਈ ਗੰਭੀਰ ਨੋਟਿਸ ਨਹੀਂ ਲਿਆ ਜਾ ਰਿਹਾ ਅਤੇ ਅਜਿਹੀਆਂ ਘਟਨਾਵਾਂ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ।ਐਡਵੋਕੇਟ ਧਾਮੀ ਨੇ ਇਸ ਘਟਨਾ ਦੇ ਦੋਸ਼ੀ ਅਤੇ ਇਸ ਪਿੱਛੇ ਕੰਮ ਕਰਦੀਆਂ ਤਾਕਤਾਂ ਨੂੰ ਸਾਹਮਣੇ ਲਿਆਉਣ ਅਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਕਾਰਵਾਈ ਨਾ ਕੀਤੀ ਤਾਂ ਸੰਗਤਾਂ ਨੂੰ ਸੰਘਰਸ਼ ਲਈ ਮਜ਼ਬੂਰ ਹੋਣਾ ਪਵੇਗਾ।

ਇਹ ਵੀ ਪੜ੍ਹੋ  ਹਰਿਆਣਾ ਸਰਕਾਰ ਨੇ ਦਿੱਤੀ ਪ੍ਰੀਖਿਆਵਾਂ ਵਿੱਚ ਕਿਰਪਾਨ ਅਤੇ ਮੰਗਲਸੂਤਰ ਪਹਿਨਣ ਦੀ ਮੰਨਜ਼ੂਰੀ

ਉਨ੍ਹਾਂ ਕਿਹਾ ਕਿ ਘਟਨਾ ਦੀ ਜਾਣਕਾਰੀ ਮਿਲਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਮੈਂਬਰ ਸ. ਰਣਜੀਤ ਸਿੰਘ ਕਾਹਲੋਂ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਮੌ ਸਾਹਿਬ ਅਤੇ ਧਰਮ ਪ੍ਰਚਾਰ ਕਮੇਟੀ ਤੋਂ ਅਧਿਕਾਰੀਆਂ ਨੂੰ ਭੇਜਿਆ ਗਿਆ ਹੈ, ਜਿਨ੍ਹਾਂ ਨੂੰ ਹਰ ਪੱਧਰ ’ਤੇ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮੌਜੂਦਾ ਮਾਹੌਲ ਅੰਦਰ ਗੁਰਦੁਆਰਾ ਕਮੇਟੀਆਂ ਦੀ ਵੱਡੀ ਜ਼ੁੰਮੇਵਾਰੀ ਬਣਦੀ ਹੈ ਕਿ ਉਹ ਗੁਰਦੁਆਰਾ ਸਾਹਿਬਾਨ ਵਿਚ ਨਿਗਰਾਨੀ ਯਕੀਨੀ ਬਨਾਉਣ। ਹਰ ਸਮੇਂ ਸੇਵਾਦਾਰ ਤਾਇਨਾਤ ਰੱਖੇ ਜਾਣ ਅਤੇ ਲੋੜ ਅਨੁਸਾਰ ਕੈਮਰਿਆਂ ਦਾ ਉਚਿਤ ਪ੍ਰਬੰਧ ਕੀਤਾ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Guru Kashi University ਦੀ 5ਵੀਂ ਕਨਵੋਕੇਸ਼ਨ 25 ਜਨਵਰੀ ਨੂੰ, ਸ਼੍ਰੀਲੰਕਾ ਦੇ PM ਦੇ ਮੁੱਖ ਸਕੱਤਰ ਹੋਣਗੇ ਮੁੱਖ ਮਹਿਮਾਨ

0

Talwandi Sabo News: ਸਿੱਖਿਆ ਦੇ ਖੇਤਰ ਵਿੱਚ ਨਵਾਂ ਮੀਲ ਪੱਥਰ ਸਥਾਪਿਤ ਕਰਦੇ ਹੋਏ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵੱਲੋਂ 25 ਜਨਵਰੀ 2026 ਨੂੰ ਆਪਣੀ 5ਵੀਂ ਕਨਵੋਕੇਸ਼ਨ ਆਯੋਜਿਤ ਕੀਤੀ ਜਾ ਰਹੀ ਹੈ । ਆਯੋਜਨ ਬਾਰੇ ਜਾਣਕਾਰੀ ਦਿੰਦਿਆਂ ਪ੍ਰੋ. (ਡਾ.) ਰਾਮੇਸ਼ਵਰ ਸਿੰਘ ਵਾਈਸ ਚਾਂਸਲਰ ਨੇ ਦੱਸਿਆ ਕਿ ਕਨਵੋਕੇਸ਼ਨ ਵਿੱਚ ਸ੍ਰੀ ਲੰਕਾ ਦੇ ਪ੍ਰਧਾਨ ਮੰਤਰੀ ਦੇ ਸਕੱਤਰ ਕਮ ਅਟੋਰਨੀ ਐਟ-ਲਾਅ ਸ੍ਰੀਲੰਕਾ ਸੁਪਰੀਮ ਕੋਰਟ, ਜੀ: ਪਰਦੀਪ ਸਪੁਤਾਂਥਰੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਤੇ ਕਨਵੋਕੇਸ਼ਨ ਨੂੰ ਸੰਬੋਧਨ ਕਰਨਗੇ। ਇਸ ਦੀ ਪ੍ਰਧਾਨਗੀ ਜੀ.ਕੇ.ਯੂ. ਦੇ ਚਾਂਸਲਰ ਸ. ਗੁਰਲਾਭ ਸਿੰਘ ਸਿੱਧੂ ਵੱਲੋਂ ਕੀਤੀ ਜਾਵੇਗੀ। ਡਿਗਰੀ ਵੰਡ ਸਮਾਰੋਹ ਵਿੱਚ ਦੇਸ਼ਾਂ ਵਿਦੇਸ਼ਾਂ ਦੇ ਨਾਮਵਰ ਵਿੱਦਿਆ ਮਾਹਿਰ ਪ੍ਰੋ. ਕੇ. ਸਿਵਚਿੜੱਪਾ, ਵਾਈਸ-ਚਾਂਸਲਰ, ਮਾਂਡਿਆ ਯੂਨੀਵਰਸਿਟੀ ਅਤੇ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ, ਵਾਈਸ-ਚਾਂਸਲਰ, ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ, ਬਠਿੰਡਾ ਸਨਮਾਨਿਤ ਮਹਿਮਾਨ ਵਜੋਂ ਸ਼ਿਰਕਤ ਕਰਨਗੇ।ਇਸ ਸੰਬੰਧੀ ਬਠਿੰਡਾ ਵਿਖੇ ਆਯੋਜਿਤ ਕੀਤੀ ਗਈ ਪ੍ਰੈਸ ਕਾਨਫਰੰਸ ਵਿੱਚ ਪ੍ਰੋ. (ਡਾ.) ਜਗਤਾਰ ਸਿੰਘ ਧੀਮਾਨ, ਪਰੋ. ਵਾਈਸ ਚਾਂਸਲਰ ਨੇ ਦੱਸਿਆ ਕਿ ਕਨਵੋਕੇਸ਼ਨ ਮੌਕੇ ਵੱਖ-ਵੱਖ ਅਕਾਦਮਿਕ ਪ੍ਰੋਗਰਾਮ ਨੂੰ ਸਫਲਤਾਪੂਰਵਕ ਮੁਕੰਮਲ ਕਰਨ ਵਾਲੇ 514 ਵਿਦਿਆਰਥੀਆਂ ਨੂੰ ਡਿਗਰੀਆਂ ਤਕਸੀਮ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ  Medical Store ‘ਤੇ ਫ਼ਾਈਰਿੰਗ ਕਰਨ ਵਾਲੇ ਗੈਂਗਸਟਰਾਂ ਦਾ ਪੁਲਿਸ ਨੇ ਕੀਤਾ Encounter

ਜਿਸ ਵਿੱਚ ਪੀ.ਐੱਚ.ਡੀ. (56), ਪੀ.ਜੀ. ਡਿਪਲੋਮਾ (09), ਮਾਸਟਰ (145) ਅਤੇ ਬੈਚਲਰ (313) ਡਿਗਰੀਆਂ ਵੰਡੀਆਂ ਜਾਣਗੀਆਂ। ਵਿੱਦਿਆ ਦੇ ਖੇਤਰ ਵਿੱਚ ਵਿਲੱਖਣ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਜਾਵੇਗਾ। ਸਮਾਰੋਹ ਵਿੱਚ ਯੂਨੀਵਰਸਿਟੀ ਨਿਯਮਾਂ ਅਨੁਸਾਰ ਵਿੱਦਿਅਕ ਖੇਤਰ ਵਿੱਚ ਅਸਾਧਾਰਣ ਅਤੇ ਉੱਚ ਪੱਧਰੀ ਪ੍ਰਾਪਤੀ ਕਰਨ ਵਾਲੇ ਵਿਦਿਆਰਥੀ ਨੂੰ ਚਾਂਸਲਰ ਮੈਡਲ, ਵਾਈਸ ਚਾਂਸਲਰ ਮੈਡਲ ਤੇ ਡਾ. ਏ.ਪੀ.ਜੇ ਅਬਦੁੱਲ ਕਲਾਮ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਸਮਾਰੋਹ ਵਿੱਚ ਡਾ. ਦੁੱਲਨ ਅਮਿਤੀ ਹਿਤਾਰਾਚੀ, (ਸ਼੍ਰੀਲੰਕਾ) ਨੂੰ ਅੰਤਰ ਰਾਸ਼ਟਰੀ ਕੂਟਨੀਤੀ, ਗੌਰਵ ਮਲਹੋਤਰਾ (ਆਸਟ੍ਰੇਲਿਆ) ਨੂੰ ਸਮਾਜ ਸੇਵਾ ਅਤੇ ਅੰਕੁਰ ਅਗਰਵਾਲ (ਦੁਬੱਈ) ਨੂੰ ਰਿਅਲ ਅਸਟੇਟ ਅਤੇ ਆਰਕੀਟੈਕਚਰ ਦੇ ਖੇਤਰ ਵਿੱਚ ਕੀਤੇ ਨਵੀਨਤਮ ਕਾਰਜਾਂ ਕਰਕੇ ਡੀ-ਲਿੱਟ ਦੀ ਡਿਗਰੀ ਨਾਲ ਸਨਮਾਨਿਤ ਕੀਤਾ ਜਾਵੇਗਾ।ਕਾਨਫਰੰਸ ਮੌਕੇ ਡਾ. ਵਿਜੈ ਲਕਸ਼ਮੀ, ਕਨਵੀਨਰ ਅਲੂਮਨੀ ਮੀਟ, ਨੇ ਦੱਸਿਆ ਕਿ ਪੁਰਾਣੇ ਵਿਦਿਆਰਥੀਆਂ ਵੱਲੋਂ ਆਪਣੇ ਸੰਘਰਸ਼, ਪ੍ਰਾਪਤੀਆਂ ਅਤੇ ਮਿੱਠੀਆਂ ਯਾਦਾਂ ਨੂੰ ਸਾਂਝਾ ਕਰਨ ਲਈ ਵਰਸਿਟੀ ਵਿਖੇ ਮਿਤੀ 24 ਜਨਵਰੀ 2026 ਨੂੰ ਅਲੂਮਨੀ ਮੀਟ ਦਾ ਆਯੋਜਨ ਵੀ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ  Bathinda ਦੇ ਨਾਮੀਂ ਸਕੂਲਾਂ ਅੱਗੇ ਛੁੱਟੀ ਸਮੇਂ ਹੁੰਦੀ ਟਰੈਫ਼ਿਕ ਸਮੱਸਿਆ ਨੇ ਰਾਹਗੀਰ ਕੀਤੇ ਪ੍ਰੇਸ਼ਾਨ

ਜਿਸ ਵਿੱਚ ਵਰਸਿਟੀ ਦੇ 500 ਤੋਂ ਜ਼ਿਆਦਾ ਵਿਦਿਆਰਥੀ ਆਪਣੇ ਤਜੁਰਬੇ ਅਤੇ ਸਫਲਤਾਂ ਦੀਆਂ ਕਹਾਣੀਆਂ ਸਾਂਝੀਆਂ ਕਰਨਗੇ। ਕਾਨਫਰੰਸ ਮੌਕੇ ਡਾ. ਧੀਮਾਨ ਵੱਲੋਂ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਗਏ।ਇਸ ਮੌਕੇ ਡਾ. ਗੁਰਪ੍ਰੀਤ ਕੌਰ ਡੀਨ ਫੈਕਲਟੀ ਆਫ਼ ਵਿਜੂਅਲ ਐਂਡ ਪਰਫੋਰਮਿੰਗ ਆਰਟਸ ਨੇ ਦੱਸਿਆ ਕਿ ਅਲੋਪ ਹੋ ਰਹੇ ਤੰਤੀ ਸਾਜ਼ ਰਬਾਬ ਨੂੰ ਹਰਮਨ ਪਿਆਰਾ ਬਣਾਉਣ ਲਈ ਜੀ.ਕੇ.ਯੂ ਵਿਖੇ ਸਥਾਪਿਤ ਗੁਰੂ ਨਾਨਕ ਚੇਅਰ ਅਤੇ ਭਾਈ ਮਰਦਾਨਾ ਚੇਅਰ ਵੱਲੋਂ ਮਿਤੀ 26 ਜਨਵਰੀ ਸਵੇਰੇ 11 ਵਜੇ ਅੰਤਰਰਾਸ਼ਟਰੀ ਰਬਾਬ ਉਤਸਵ ਅਯੋਜਿਤ ਕੀਤਾ ਜਾ ਰਿਹਾ ਹੈ। ਜਿਸ ਵਿੱਚ ਨਾਮਵਰ ਰਬਾਬ ਵਾਦਕ ਉਸਤਾਦ ਹੁਮਾਯੂ ਸਖੀ (ਅਮਰੀਕਾ) ਆਪਣੀ ਕਲਾ ਦਾ ਜੌਹਰ ਵਿਖਾਉਣਗੇ । ਉਤਸਵ ਵਿੱਚ ਪੰਡਿਤ ਸਿਧਾਰਥ ਚਟਰਜੀ ਤਬਲਾ ਵਾਦਕ ਅਤੇ ਲੀਨਾ ਬੇਦੀ (ਅਮਰੀਕਾ) ਆਪਣੇ ਗਾਇਨ ਰਾਹੀਂ ਉਹਨਾਂ ਦੀ ਸੰਗਤ ਕਰਨਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1897829