Home Blog Page 2031

ਤਹਿਸੀਲ ’ਚ ਹੁੰਦੀ ਖੱਜਲ-ਖੁਆਰੀ ਤੋਂ ਅੱਕੇ ਪ੍ਰਾਪਟੀ ਡੀਲਰਾਂ ਨੇ ਖੜਕਾਇਆ ਡੀਸੀ ਦਾ ਦਰਵਾਜ਼ਾ

0

ਮੰਗ ਪੱਤਰ ਦੇ ਕੇ ਕੀਤੀ ਮਸਲੇ ਦੇ ਹੱਲ ਦੀ ਅਪੀਲ, ਨਹੀਂ ਸੰਘਰਸ਼ ਵਿੱਢਣ ਦੀ ਦਿੱਤੀ ਚੇਤਾਵਨੀ
ਸੁਖਜਿੰਦਰ ਮਾਨ
ਬਠਿੰਡਾ, 23 ਅਗਸਤ : ਸੂਬੇ ਦੀ ‘ਕੱਟੜ ਇਮਾਨਦਾਰ’ ਸਰਕਾਰ ਕਹੀ ਜਾਣ ਵਾਲੀ ਮੌਜੂਦਾ ਸਰਕਾਰ ਦੇ ਰਾਜਭਾਗ ਦੌਰਾਨ ਵੀ ਤਹਿਸੀਲਾਂ ’ਚ ਆਮ ਲੋਕਾਂ ਦੀ ਹੋ ਰਹੀ ਖੱਜਲ-ਖੁਆਰੀ ਤੋਂ ਅੱਕੇ ਪ੍ਰਾਪਟੀ ਡੀਲਰਾਂ ਨੇ ਅੱਜ ਡਿਪਟੀ ਕਮਿਸ਼ਨਰ ਦਾ ਦਰਵਾਜ਼ਾ ਖੜਕਾਇਆ। ਸ਼ਹਿਰ ਦੇ ਦਰਜਨਾਂ ਪ੍ਰਾਪਟੀ ਡੀਲਰਾਂ ਵਲੋਂ ਇਕੱਠੇ ਹੋ ਕੇ ਤਹਿਸੀਲ ਵਿਚ ਆ ਰਹੀਆਂ ਦਿੱਕਤਾਂ ਨੂੰ ਦੂਰ ਕਰਨ ਲਈ ਮੰਗ ਵੀ ਦਿੱਤਾ ਗਿਆ। ਇਸਦੇ ਨਾਲ ਹੀ ਐਲਾਨ ਕੀਤਾ ਕਿ ਜੇਕਰ ਜ਼ਿਲ੍ਹਾ ਪ੍ਰਸ਼ਾਸਨ ਨੇ ਮਸਲੇ ਦਾ ਕੋਈ ਹੱਲ ਨਾ ਕੱਢਿਆ ਤਾਂ ਉਹ ਬਠਿੰਡਾ ਤੋਂ ਪੰਜਾਬ ਪੱਧਰ ਦਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।

ਨਗਰ ਕੌਂਸਲ ਮੌੜ ਦੇ ਪ੍ਰਧਾਨ ਕਰਨੈਲ ਸਿੰਘ ਨੇ ਸੰਭਾਲਿਆ ਅਹੁੱਦਾ

ਇਸ ਦੌਰਾਨ ਪਤਾ ਚੱਲਿਆ ਹੈ ਕਿ ਡਿਪਟੀ ਕਮਿਸ਼ਨਰ ਵਲੋਂ ਖੁਦ ਵੀ ਮਸਲੇ ਨੂੰ ਗੰਭੀਰਤਾ ਨਾਲ ਲਿਆ ਹੋਇਆ ਹੈ, ਜਿਸਦੇ ਚੱਲਦੇ ਬੀਤੇ ਕੱਲ ਉਨ੍ਹਾਂ ਵਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਨ ਤੋਂ ਇਨਾਵਾ ਤਹਿਸੀਲ ਦਾ ਚੱਕਰ ਵੀ ਲਗਾਇਆ ਗਿਆ ਸੀ। ਸੰਪਰਕ ਕਰਨ ‘ਤੇ ਡਿਪਟੀ ਕਸਿਮਨਰ ਸੌਕਤ ਅਹਿਮਦ ਪਰੇ ਨੇ ਦਸਿਆ ਕਿ ਵਫ਼ਦ ਦੀਆਂ ਮੁਸਕਲਾਂ ਦਾ ਹੱਲ ਜਲਦੀ ਕੀਤਾ ਜਾਵੇਗਾ। ਦਸਣਾ ਬਣਦਾ ਹੈ ਕਿ ਪੰਜਾਬ ਸਰਕਾਰ ਵਲੋਂ ਗੈਰ-ਕਾਨੂੰਨੀ ਕਲੌਨੀਆਂ ਤੇ ਥਾਵਾਂ ਦੀ ਵਿੱਕਰੀ ਰੋਕਣ ਲਈ ਐਨ.ਓ.ਸੀ ਦੀ ਸਰਤ ਲਗਾਈ ਹੋਈ ਹੈ।

ਡਿਪਟੀ ਕਮਿਸ਼ਨਰ ਨੇ “ਖੇਡਾਂ ਵਤਨ ਪੰਜਾਬ ਦੀਆਂ” ਸੀਜ਼ਨ-2 ਸਬੰਧੀ ਅਧਿਕਾਰੀਆਂ ਨਾਲ ਕੀਤੀ ਰੀਵਿਊ ਬੈਠਕ

ਹਾਲਾਂਕਿ ਸਰਕਾਰ ਵਲੋਂ ਇਹ ਕਦਮ ਕਿਸਾਨਾਂ ਦੀਆਂ ਜਮੀਨਾਂ ਲੈ ਕੇ ਸਿੱਧੀਆਂ ਖ਼ਰੀਦਦਾਰ ਕਰਵਾਉਣ ਵਾਲਿਆਂ ਨੂੰ ਰਜਿਸਟਰੀਆਂ ਕਰਵਾ ਕੇ ਮੋਟਾ ਪੈਸਾ ਕਮਾਉਣ ਵਾਲਿਆਂ ’ਤੇ ਰੋਕ ਲਗਾਉਣ ਲਈ ਚੁੱਕਿਆ ਗਿਆ ਹੈ ਪ੍ਰੰਤੂ ਇਸਦੀ ਆੜ ’ਚ ਆਮ ਲੋਕ ਵੀ ਪਿਸ ਰਹੇ ਹਨ। ਪ੍ਰਾਪਟੀ ਡੀਲਰਾਂ ਨੇ ਦਸਿਆ ਕਿ ਬਠਿੰਡਾ ਜੋਨ ਕੁੱਲ ਅੱਠ ਜੋਨਾਂ ਵਿਚ ਵੰਡਿਆ ਹੋਇਆ ਹੈ ਪ੍ਰੰਤੂ ਜੋਨ ਨੰਬਰ 5,6,7,8 ਦਾ ਨਕਸ਼ਾ ਜਨਤਕ ਨਾ ਹੋਣ ਕਾਰਨ ਸਮੱਸਿਆ ਆ ਰਹੀ ਹੈ। ਬੇਸ਼ੱਕ ਇੰਨ੍ਹਾਂ ਜੋਨਾਂ ਅਧੀਨ ਆਉਂਦਾ ਕਾਫ਼ੀ ਸਾਰਾ ਇਲਾਕਾ ਰਿਹਾਇਸ਼ੀ ਹੈ ਪ੍ਰੰਤੂ ਇੰਨ੍ਹਾਂ ਇਲਾਕਿਆਂ ਵਿਚ ਹੀ ਗੈਰ-ਕਾਨੂੰਨੀ ਕਲੌਨੀਆਂ ਦਾ ਜਿਆਦਾ ਪਸਾਰਾ ਹੈ।

ਲਾਰੇਂਸ ਬਿਸਨੋਈ ਗੁਜਰਾਤ ਪੁਲਿਸ ਦੀ ਹਿਰਾਸਤ ’ਚ: ਬਠਿੰਡਾ ਤੋਂ ਭਾਰੀ ਸੁਰੱਖਿਆ ਹੇਠ ਰਵਾਨਾ

ਪ੍ਰਾਪਟੀ ਡੀਲਰਾਂ ਨੇ ਡਿਪਟੀ ਕਮਿਸ਼ਨਰ ਸ਼੍ਰੀ ਸੌਕਤ ਅਹਿਮਦ ਪਰੇ ਕੋਲੋਂ ਮੰਗ ਵੀ ਕੀਤੀ ਕਿ ਜੁਲਾਈ 2023 ਤੋਂ ਸ਼ਹਿਰ ਦਾ ਨਕਸ਼ਾ ਤਿਆਰ ਪਿਆ ਹੈ, ਉਸਨੂੰ ਹੁਣ ਉਹ ਤੁਰੰਤ ਜਾਰੀ ਕਰਨ ਲਈ ਹਿਦਾਇਤਾਂ ਕਰਨ, ਕਿਉਂਕਿ ਹੁਣ ਉਹਨਾਂ ਕੋਲ ਨਗਰ ਨਿਗਮ ਦੇ ਕਮਿਸ਼ਨਰ ਦਾ ਚਾਰਜ਼ ਵੀ ਹੈ। ਇਸਤੋਂ ਇਲਾਵਾ ਵਕਫ਼ ਬੋਰਡ ਦੇ ਪੱਤਰ ਦੇ ਆਧਾਰ ’ਤੇ ਆਮ ਲੋਕਾਂ ਨੂੰ ਪ੍ਰੇਸ਼ਾਨ ਕਰਨ ਅਤੇ ਟੋਕਨ ਪ੍ਰਕ੍ਰਿਆ ਨੂੰ ਪਾਰਦਰਸ਼ੀ ਕਰਨ ਦੀ ਵੀ ਮੰਗ ਕੀਤੀ।

 

ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਤਿੰਨ ਰੋਜ਼ਾ ਓਰੀਐਨਟੇਸ਼ਨ ਪ੍ਰੋਗਰਾਮ ਦਾ ਆਗਾਜ਼

0

ਬਠਿੰਡਾ, 23 ਅਗਸਤ : ਹਾਲ ਹੀ ਵਿੱਚ ਨੈਕ ਏ++ ਦਰਜਾ ਹਾਸਿਲ ਕਰਨ ਵਾਲੀ ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਪ੍ਰਬੰਧਨ, ਅਕਾਦਮਿਕ ਨਿਯਮਾਂ, ਸਹੂਲਤਾਂ ਅਤੇ ਪ੍ਰਕਿਰਿਆਵਾਂ ਨਾਲ ਰਾਬਤਾ ਕਰਾਉਣ ਦੇ ਮੰਤਵ ਨਾਲ ਤਿੰਨ ਰੋਜ਼ਾ ਓਰੀਐਨਟੇਸ਼ਨ ਪ੍ਰੋਗਰਾਮ ਸ਼ੁਰੂ ਕੀਤਾ ਗਿਆ। ਇਸ ਮੌਕ ਮੁੱਖ ਕਾਰਜਕਾਰੀ ਅਧਿਕਾਰੀ ਡਾ. ਬਲਦੇਵ ਰਾਜ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਦਾ ਮੁੱਖ ਮੰਤਵ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਅਤੇ ਕਿੱਤਾ ਮੁੱਖੀ ਵਿਦਿਆ ਪ੍ਰਦਾਨ ਕਰਨਾ ਹੈ, ਜਿਸ ਰਾਹੀਂ ਉਹ ਚੰਗੇਰੇ ਇਨਸਾਨ ਬਣ ਕੇ ਸਮਾਜ ਵਿੱਚ ਉੱਚਾ ਰੁਤਬਾ ਹਾਸਿਲ ਕਰ ਸਕਦੇ ਹਨ।

ਨਗਰ ਕੌਂਸਲ ਮੌੜ ਦੇ ਪ੍ਰਧਾਨ ਕਰਨੈਲ ਸਿੰਘ ਨੇ ਸੰਭਾਲਿਆ ਅਹੁੱਦਾ

ਕਾਰਜਕਾਰੀ ਉਪ ਕੁਲਪਤੀ ਪ੍ਰੋ.(ਡਾ.) ਜਗਤਾਰ ਸਿੰਘ ਧੀਮਾਨ ਨੇ ਵਰਸਿਟੀ ਦੇ ਨਿਯਮਾਂ, ਨੀਤੀਆਂ, ਪ੍ਰਸ਼ਾਸਨਿਕ ਢਾਂਚੇ ਅਤੇ ਵਰਸਿਟੀ ਨਾਲ ਸਬੰਧਿਤ ਪ੍ਰਕਿਰਿਆਵਾਂ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਮੇਂ ਦੀ ਲੋੜ ਅਨੁਸਾਰ ਵਰਸਿਟੀ ਵੱਲੋਂ ਨਵੇਂ ਕੋਰਸਾਂ ਦੀ ਸ਼ੁਰੂਆਤ ਕੀਤੀ ਗਈ ਹੈ, ਜਿਨ੍ਹਾਂ ਰਾਹੀਂ ਵਿਦਿਆਰਥੀ ਆਪਣੇ ਸੁਪਨੇ ਸਾਕਾਰ ਕਰ ਸਕਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਟੀਚੇ ਹੋਰ ਉੱਚੇ ਕਰਨ ਅਤੇ ਇਮਾਨਦਾਰੀ ਨਾਲ ਇਸ ਪਾਸੇ ਵਧਣ ਲਈ ਕਿਹਾ।ਮੁੱਖ ਮਹਿਮਾਨ ਡਾ. ਹਰਪਾਲ ਸਿੰਘ ਪੰਨੂ ਨੇ ਭਾਰਤੀ ਅਮੀਰ ਵਿਰਸੇ, ਸੰਸਕਿ੍ਰਤੀ, ਸੱਭਿਆਚਾਰ ਵਿੱਚੋਂ ਉਦਾਹਰਣਾਂ ਦਿੰਦੇ ਹੋਏ ਕਿਹਾ ਕਿ ਸਾਨੂੰ ਨੇਕ ਇਨਸਾਨ ਬਣਨ ਦੀ ਲੋੜ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਇਮਾਨਦਾਰੀ ਤੇ ਸੱਚੇ ਦਿਲ ਨਾਲ ਆਪਣੀਆਂ ਕਦਰਾਂ ਕੀਮਤਾਂ ਦੀ ਰਾਖੀ ਕਰਨ ਲਈ ਪ੍ਰੇਰਿਤ ਕੀਤਾ।

ਡਿਪਟੀ ਕਮਿਸ਼ਨਰ ਨੇ “ਖੇਡਾਂ ਵਤਨ ਪੰਜਾਬ ਦੀਆਂ” ਸੀਜ਼ਨ-2 ਸਬੰਧੀ ਅਧਿਕਾਰੀਆਂ ਨਾਲ ਕੀਤੀ ਰੀਵਿਊ ਬੈਠਕ

ਵਿਸ਼ੇਸ਼ ਮਹਿਮਾਨ ਡੀ.ਐਸ.ਪੀ ਤਲਵੰਡੀ ਸਾਬੋ ਰਾਜੇਸ਼ ਸਨੇਹੀ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਆਪਣੇ ਹੱਕਾਂ ਦੇ ਨਾਲ-ਨਾਲ ਆਪਣੀਆਂ ਜ਼ਿੰਮੇਵਾਰੀਆਂ ਨੂੰ ਤਨ ਦੇਹੀ ਨਾਲ ਨਿਭਾਉਣ ਲਈ ਕਿਹਾ। ਉਨ੍ਹਾਂ ਨੌਜਵਾਨਾਂ ਨੂੰ ਸਮਾਜ ਦੀ ਚੜ੍ਹਦੀ ਕਲਾ ਲਈ ਆਪਣੀ ਤਾਕਤ ਅਤੇ ਸਮਰੱਥਾ ਲਗਾਉਣ ਦੀ ਅਪੀਲ ਕੀਤੀ।ਡੀਨ ਅਕਾਦਮਿਕ ਕਰਨਲ (ਰਿਟਾ.) ਡਾ. ਬੀ.ਐਸ.ਧਾਲੀਵਾਲ ਨੇ ਅਕਾਦਮਿਕ ਢਾਂਚੇ ਦੀ ਜਾਣਕਾਰੀ ਦਿੰਦਿਆਂ ਯੂਨੀਵਰਸਿਟੀ ਵਿੱਚ ਕਰਾਏ ਜਾਂਦੇ ਕੋਰਸਾਂ, ਯੋਗਤਾਵਾਂ, ਪਰੀਖੀਆ ਪ੍ਰਕਿਰਿਆਵਾਂ ਬਾਰੇ ਚਾਨਣਾ ਪਾਇਆ ।

ਖੇਤੀਬਾੜੀ ਯੂਨੀਵਰਸਿਟੀ ਦੇ ਮਾਹਰਾਂ ਨੇ ਬਠਿੰਡਾ ਪੱਟੀ ’ਚ ਨਰਮੇ ਦੀ ਫ਼ਸਲ ਦਾ ਲਿਆ ਜਾਇਜ਼ਾ

ਡਿਪਟੀ ਡਾਇਰੈਕਟਰ ਡਾ. ਵਿਕਾਸ ਗੁਪਤਾ ਨੇ ਵਿਦਿਆਰਥੀਆਂ ਦੀ ਪਲੇਸਮੈਂਟ, ਸਿਖਲਾਈ ਲਈ ਕੀਤੇ ਜਾਂਦੇ ਉਪਰਾਲਿਆਂ ਅਤੇ ’ਵਰਸਿਟੀ ਵੱਲੋਂ ਦਿੱਤੇ ਜਾਂਦੇ ਵਜੀਫਿਆਂ ਬਾਰੇ ਜਾਣਕਾਰੀ ਦਿੱਤੀ। ਵੱਖ-ਵੱਖ ਪ੍ਰੇਦਸ਼ਾਂ ਤੋਂ ਆਏ ਵਿਦਿਆਰਥੀਆਂ ਵੱਲੋਂ ਅਨੇਕਤਾ ਵਿੱਚ ਏਕਤਾ ਦੀ ਮਿਸਾਲ ਪੇਸ਼ ਕਰਨ ਵਾਲਾ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਆਯੋਜਕਾਂ ਵੱਲੋਂ ਵਿਸ਼ੇਸ਼ ਮਹਿਮਾਨਾਂ ਨੂੰ ਯਾਦਾਸ਼ਤ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਲਵਲੀਨ ਸੱਚਦੇਵਾ ਅਤੇ ਕਨਿਕਾ ਵੱਲੋਂ ਨਿਵੇਕਲੇ ਸ਼ਾਇਰਾਨਾ ਅੰਦਾਜ਼ ਵਿੱਚ ਮੰਚ ਸੰਚਾਲਨ ਦੀ ਭੂਮਿਕਾ ਨਿਭਾਈ ਗਈ।

 

 

ਨਗਰ ਕੌਂਸਲ ਮੌੜ ਦੇ ਪ੍ਰਧਾਨ ਕਰਨੈਲ ਸਿੰਘ ਨੇ ਸੰਭਾਲਿਆ ਅਹੁੱਦਾ

0

ਸੁਖਜਿੰਦਰ ਮਾਨ
ਬਠਿੰਡਾ, 23 ਅਗੱਸਤ: ਨਗਰ ਕੌਂਸਲ ਮੌੜ ਦੇ ਨਵੇਂ ਚੁਣੇ ਗਏ ਪ੍ਰਧਾਨ ਕਰਨੈਲ ਸਿੰਘ ਨੇ ਅੱਜ ਆਪਣਾ ਆਹੁਦਾ ਸੰਭਾਲ ਲਿਆ ਹੈ। ਇਸ ਮੌਕੇ ਕਾਰਜ ਸਾਧਕ ਵਿਕਾਸ ਉੱਪਲ, ਸਮੂਹ ਸਟਾਫ਼, ਕੌਂਸਲਰਾਂ, ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਸ਼ਹਿਰ ਦੇ ਮੋਹਤਵਰ ਵਿਅਕਤੀਆਂ ਨੇ ਪ੍ਰਧਾਨ ਕਰਨੈਲ ਸਿੰਘ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਮਨਜੀਤ ਕੌਰ ਨੇ ਮੀਤ ਪ੍ਰਧਾਨ ਅਤੇ ਜਸਵਿੰਦਰ ਸਿੰਘ ਫੌਜੀ ਨੇ ਸੀਨੀਅਰ ਮੀਤ ਪ੍ਰਧਾਨ ਦਾ ਅਹੁਦਾ ਸੰਭਾਲਿਆਂ।

ਡਿਪਟੀ ਕਮਿਸ਼ਨਰ ਨੇ “ਖੇਡਾਂ ਵਤਨ ਪੰਜਾਬ ਦੀਆਂ” ਸੀਜ਼ਨ-2 ਸਬੰਧੀ ਅਧਿਕਾਰੀਆਂ ਨਾਲ ਕੀਤੀ ਰੀਵਿਊ ਬੈਠਕ

ਇਸ ਮੌਕੇ ਪ੍ਰਧਾਨ ਕਰਨੈਲ ਸਿੰਘ ਨੇ ਸ਼ਹਿਰ ਵਾਸੀਆਂ ਨੂੰ ਭਰੋਸਾ ਦਿੰਦੇ ਹੋਏ ਕਿਹਾ ਕਿ ਉਹ ਇਮਾਨਦਾਰੀ ਨਾਲ ਸ਼ਹਿਰ ਵਾਸੀਆਂ ਦੀ ਸੇਵਾ ਵਿਚ 24 ਘੰਟੇ ਹਾਜ਼ਰ ਰਹਿਣਗੇ। ਉਹਨਾਂ ਅੱਗੇ ਕਿਹਾ ਕਿ ਉਹ ਸ਼ਹਿਰ ਦੇ ਵਿਕਾਸ ਲਈ ਪਹਿਲਾਂ ਤੋਂ ਹੀ ਤਤਪਰ ਹਨ । ਇਸ ਦੌਰਾਨ ਸ਼ਹਿਰ ਦਾ ਸਮੁੱਚਾ ਵਿਕਾਸ ਕਰਵਾਉਣਾ ਹੀ ਉਹਨਾਂ ਦਾ ਮੁੱਖ ਏਜੰਡਾ ਹੋਵੇਗਾ। ਉਹਨਾਂ ਸ਼ਹਿਰ ਵਾਸੀਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਲੋਕਾ ਦੀ ਸੇਵਾ ਲਈ ਉਹਨਾਂ ਦੇ ਦਰਵਾਜ਼ੇ ਹਮੇਸ਼ਾਂ ਖੁੱਲ੍ਹੇ ਰਹਿਣਗੇ।

ਗਰਮ ਰੁੱਤ ਮੌੜ ਜੋਨ ਖੇਡਾਂ ਸ਼ਾਨੋ ਸ਼ੋਕਤ ਨਾਲ ਸ਼ੁਰੂ,ਭੈਣੀ ਚੂਹੜ ਸਕੂਲ ਦੇ ਬੱਚੇ ਯੋਗਾ ਵਿੱਚ ਛਾਏ

ਇਸ ਤੋਂ ਇਲਾਵਾ ਉਨ੍ਹਾਂ ਆਮ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਤੇ ਸਾਫ ਸੁਥਰਾ ਪ੍ਰਸ਼ਾਸ਼ਨ ਦੇਣ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਕੌਂਸਲਰ ਵਿਜੈ ਕੁਮਾਰ, ਮਨਦੀਪ ਕੌਰ, ਚਿਮਨ ਪੂਨੀਆ, ਰਘਵੀਰ ਚੰਦ, ਜਸਵੀਰ ਕੌਰ ਅਤੇ ਬਲਾਕ ਪ੍ਰਧਾਨ ਗੁਰਤੇਜ ਸਿੰਘ ਮਾਨਸ਼ਾਹੀਆ, ਰਣਜੀਤ ਸਿੰਘ ਮਠਾੜੂ, ਰਾਣਾ ਮੌੜ ਖੁਰਦ, ਡਾ. ਸਤਪਾਲ, ਪ੍ਰਦੀਪ ਕੁਮਾਰ ਦੀਪਾ, ਕੁਲਵੰਤ ਸਿੰਘ ਸਾਬਕਾ ਪ੍ਰਧਾਨ, ਡਾ. ਮਲਕੀਤ ਸਿੰਘ, ਬਿੱਟੂ ਮੌੜ ਕਲਾਂ,ਗੁਰਚਰਨ ਸਿੰਘ, ਡਾ. ਜਗਰੂਪ ਸਿੰਘ ਤੋਂ ਇਲਾਵਾ ਭਾਰੀ ਗਿਣਤੀ ਵਿਚ ਸ਼ਹਿਰ ਵਾਸੀ ਮੌਜੂਦ ਸਨ।

 

 

ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿੱਚ ਮਾਡਲ ਬਣਾਉਣ ਦੀ ਗਤੀਵਿਧੀ ਆਯੌਜਿਤ

0

ਸੁਖਜਿੰਦਰ ਮਾਨ
ਬਠਿੰਡਾ, 23 ਅਗਸਤ: ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿੱਚ ਅੱਜ ਮਾਡਲ ਬਣਾਉਣ ਦੀ ਗਤੀਵਿਧੀ ਕਰਵਾਈ ਗਈ। ਜਿਸ ਵਿੱਚ ਚੌਥੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਵਿਦਿਆਰਥੀਆਂ ਦੁਆਰਾ ਗਣਿਤ, ਵਿਗਿਆਨ ਅਤੇ ਸਮਾਜਿਕ ਸਿੱਖਿਆ ਦੇ ਵਿਸ਼ਿਆਂ ਤੇ ਬਹੁਤ ਹੀ ਅਕਰਸ਼ਿਤ ਮਾਡਲ ਤਿਆਰ ਕੀਤੇ ਗਏ। ਜਿਸ ਵਿੱਚ ਵਿਗਿਆਨ ਵਿਸ਼ੇ ਵਿੱਚ ਹਾਰਟ, ਡਾਇਲਸਿਸ ਡਰਿੱਪ ਸਿਸਟਮ, ਪੈਰੀਸਕੋਪ ਅਵਾਜ਼ ਦਾ ਪ੍ਰਤੀਬਿੰਬ ਆਦਿ ਵਿਸ਼ੇ ਤੇ ਮਾਡਲ ਤਿਆਰ ਕੀਤੇ ਗਏ।

ਡਿਪਟੀ ਕਮਿਸ਼ਨਰ ਨੇ “ਖੇਡਾਂ ਵਤਨ ਪੰਜਾਬ ਦੀਆਂ” ਸੀਜ਼ਨ-2 ਸਬੰਧੀ ਅਧਿਕਾਰੀਆਂ ਨਾਲ ਕੀਤੀ ਰੀਵਿਊ ਬੈਠਕ

ਗਣਿਤ ਵਿਸ਼ੇ ਵਿੱਚ ਤਿਕੋਣਮਿਤੀ, ਕਲੀਨੋਮੀਟਰ, ਅੰਗਲ ਸਮ ਪੋਪਰਟੀਜ਼, ਪਾਈ ਚਾਰਟ ਮੀਟਰ, ਅਕ੍ਰਿਤੀਆਂ ਦੇ ਨਾਮ, ਪਾਈਥਾਗੋਰਸ ਥਿਊਰਮ ਆਦਿ ਵਿਸ਼ੇ ਉੱਤੇ ਵਿਦਿਆਰਥੀਆਂ ਦੁਆਰਾ ਮਾਡਲ ਤਿਆਰ ਕੀਤੇ ਗਏ। ਸਮਾਜਿਕ ਸਿੱਖਿਆ ਦੇ ਵਿਸ਼ੇ ਤੇ ਦਿਨ ਤੇ ਰਾਤ, ਜਾਨ ਦੇ ਝਰਨੇ ਭਾਰਤ ਦੀਆਂ ਭੂਗੋਲਿਕ ਵਿਸ਼ੇਸ਼ਤਾਈਆਂ, ਮੀਂਹ ਦੇ ਪਾਣੀ ਦੀ ਸੰਭਾਲ ਤੇ ਡਰਿੱਪ ਸਿਸਟਮ, ਭਾਰਤ ਅਤੇ ਵਿਦੇਸ਼ੀ ਵਪਾਰ, ਭੁਚਾਲ ਨਾਨ ਸੰਬੰਧਤ, ਵੋਟਿੰਗ ਮਸ਼ੀਨ ਤੇ ਅਕਰਸ਼ਿਤ ਮਾਡਲ ਤਿਆਰ ਕੀਤੇ ਗਏ।

ਗਰਮ ਰੁੱਤ ਮੌੜ ਜੋਨ ਖੇਡਾਂ ਸ਼ਾਨੋ ਸ਼ੋਕਤ ਨਾਲ ਸ਼ੁਰੂ,ਭੈਣੀ ਚੂਹੜ ਸਕੂਲ ਦੇ ਬੱਚੇ ਯੋਗਾ ਵਿੱਚ ਛਾਏ

ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਭਾਸ਼ਾਵਾਂ ਨੂੰ ਹੋਰ ਜ਼ਿਆਦਾ ਫਲਿੱਤ ਕਰਨ ਲਈ ਵਿੰਭਿੰਨ ਕਾਰ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ। ਸਕੂਲ ਦੇ ਪ੍ਰਿੰਸੀਪਲ ਸ਼੍ਰੀ ਮਤੀ ਗੁਰਬਿੰਦਰ ਕੌਰ ਨੇ ਇਹਨਾਂ ਸਾਰੀਆਂ ਕਰਵਾਈਆਂ ਗਤੀਵਿਧੀਆਂ ਦੇ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਉਤਸ਼ਾਹ ਕੀਤਾ ਤੇ ਉਹਨਾਂ ਨੇ ਦੱਸਿਆ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਕਰਾਉਣ ਨਾਲ ਬੱਚਿਆਂ ਦਾ ਛੁਪਿਆ ਹੋਇਆ ਹੁਨਰ ਵੀ ਸਾਡੇ ਸਾਹਮਣੇ ਆਉਂਦਾ ਹੈ।

 

 

ਡਿਪਟੀ ਕਮਿਸ਼ਨਰ ਨੇ “ਖੇਡਾਂ ਵਤਨ ਪੰਜਾਬ ਦੀਆਂ” ਸੀਜ਼ਨ-2 ਸਬੰਧੀ ਅਧਿਕਾਰੀਆਂ ਨਾਲ ਕੀਤੀ ਰੀਵਿਊ ਬੈਠਕ

0

ਅਧਿਕਾਰੀਆਂ ਨੂੰ 26 ਅਗਸਤ ਤੱਕ ਸਾਰੇ ਪ੍ਰਬੰਧ ਮੁਕੰਮਲ ਕਰਨ ਦੇ ਦਿੱਤੇ ਆਦੇਸ਼
ਬਠਿੰਡਾ, 23 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸੂਬੇ ਅੰਦਰ ਨੌਜਵਾਨਾਂ ਚ ਖੇਡ ਸੱਭਿਆਚਾਰ ਪੈਦਾ ਕਰਕੇ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲਏ ਗਏ ਸੁਪਨੇ ਨੂੰ ਹਕੀਕੀ ਰੂਪ ਦੇਣ ਲਈ ਕਰਵਾਈਆਂ ਜਾ ਰਹੀਆਂ “ਖੇਡਾਂ ਵਤਨ ਪੰਜਾਬ” ਦੀਆਂ ਸੀਜ਼ਨ-2 ਦੀ ਸ਼ੁਰੂਆਤ 29 ਅਗਸਤ 2023 ਨੂੰ ਸਥਾਨਕ ਸ਼ਹੀਦ ਭਗਤ ਸਿੰਘ ਬਹੁ-ਮੰਤਵੀ ਖੇਡ ਸਟੇਡੀਅਮ ਤੋਂ ਹੋਵੇਗੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ।

ਲਾਰੇਂਸ ਬਿਸਨੋਈ ਗੁਜਰਾਤ ਪੁਲਿਸ ਦੀ ਹਿਰਾਸਤ ’ਚ: ਬਠਿੰਡਾ ਤੋਂ ਭਾਰੀ ਸੁਰੱਖਿਆ ਹੇਠ ਰਵਾਨਾ

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਾਰੇ ਪ੍ਰਬੰਧ 26 ਅਗਸਤ ਤੱਕ ਕਰਨੇ ਯਕੀਨੀ ਬਣਾਉਣ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸਮਾਗਮ ਨੂੰ ਸਫ਼ਲਤਾਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਆਪੋਂ-ਆਪਣੀਆਂ ਡਿਊਟੀਆਂ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਟੇਡੀਅਮ ਦੀ ਸਾਫ਼-ਸਫ਼ਾਈ, ਖਿਡਾਰੀਆਂ ਤੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਉਣ ਵਾਲੇ ਵਿਦਿਆਰਥੀਆਂ ਦੇ ਰਹਿਣ-ਸਹਿਣ, ਖਾਣ-ਪੀਣ, ਟਰਾਂਸਪੋਰਟ, ਟ੍ਰੈਫ਼ਿਕ ਤੇ ਬਿਜਲੀ ਦੀ ਨਿਰਵਿਘਨ ਸਪਲਾਈ, ਮੈਡੀਕਲ ਟੀਮਾਂ ਅਤੇ ਐਂਬੂਲੈਂਸਾਂ, ਫਾਇਰ ਬ੍ਰਿਗੇਡ, ਸਾਫ਼ ਪੀਣ ਵਾਲਾ ਪਾਣੀ, ਆਰਜ਼ੀ ਪਖਾਨਿਆਂ, ਬੈਰੀਕੇਡਿੰਗ ਅਤੇ ਪਾਰਕਿੰਗ ਆਦਿ ਲਈ ਲੋੜੀਂਦੇ ਪ੍ਰਬੰਧ ਜਲਦ ਮੁਕੰਮਲ ਕਰਨ ਦੀ ਵੀ ਹਦਾਇਤ ਕੀਤੀ।

ਖੇਤੀਬਾੜੀ ਯੂਨੀਵਰਸਿਟੀ ਦੇ ਮਾਹਰਾਂ ਨੇ ਬਠਿੰਡਾ ਪੱਟੀ ’ਚ ਨਰਮੇ ਦੀ ਫ਼ਸਲ ਦਾ ਲਿਆ ਜਾਇਜ਼ਾ

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀਮਤੀ ਲਵਜੀਤ ਕਲਸੀ, ਕਾਰਜਕਾਰੀ ਵਧੀਕ ਡਿਪਟੀ ਕਮਿਸ਼ਨਰ ਜਨਰਲ ਤੇ ਐਸਡੀਐਮ ਮੌੜ ਵਰਿੰਦਰ ਕੁਮਾਰ, ਐਸਡੀਐਮ ਬਠਿੰਡਾ ਸ਼੍ਰੀਮਤੀ ਇਨਾਯਤ, ਐਸਡੀਐਮ ਤਲਵੰਡੀ ਸਾਬੋ ਗਗਨਦੀਪ ਸਿੰਘ, ਐਸਡੀਐਮ ਰਾਮਪੁਰਾ ਓਮ ਪ੍ਰਕਾਸ਼, ਸਹਾਇਕ ਕਮਿਸ਼ਨਰ ਜਨਰਲ ਪੰਕਜ ਕੁਮਾਰ, ਐਸਪੀ ਜੀਐਸ ਸੰਘਾ, ਜ਼ਿਲ੍ਹਾ ਖੇਡ ਅਫ਼ਸਰ ਪਰਮਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

 

ਗਰਮ ਰੁੱਤ ਮੌੜ ਜੋਨ ਖੇਡਾਂ ਸ਼ਾਨੋ ਸ਼ੋਕਤ ਨਾਲ ਸ਼ੁਰੂ,ਭੈਣੀ ਚੂਹੜ ਸਕੂਲ ਦੇ ਬੱਚੇ ਯੋਗਾ ਵਿੱਚ ਛਾਏ

0

ਬਠਿੰਡਾ 23 ਅਗਸਤ: ਸਿੱਖਿਆ ਵਿਭਾਗ ਪੰਜਾਬ (ਖੇਡਾਂ) ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵਪਾਲ ਗੋਇਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਇਕਬਾਲ ਸਿੰਘ ਬੁੱਟਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸਵੀਰ ਸਿੰਘ ਗਿੱਲ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਦੀ ਅਗਵਾਈ ਵਿੱਚ ਮੌੜ ਜੋਨ ਦੀਆਂ ਗਰਮ ਰੁੱਤ ਖੇਡਾਂ ਦਾ ਅਗਾਜ਼ ਸਾਨੋ ਸ਼ੋਕਤ ਨਾਲ ਹੋਇਆ। ਖੇਡਾਂ ਦਾ ਉਦਘਾਟਨ ਐਮ.ਐਲ.ਏ ਹਲਕਾ ਮੌੜ ਸੁਖਵੀਰ ਸਿੰਘ ਦੇ ਪਿਤਾ ਭਰਭੂਰ ਸਿੰਘ ਨੇ ਕੀਤਾ ਅਤੇ ਪ੍ਰਧਾਨਗੀ ਪ੍ਰਿੰਸੀਪਲ ਜਸਵੀਰ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਈਸਰਖਾਨਾ ਕਮ ਪ੍ਰਧਾਨ ਜ਼ੋਨਲ ਟੂਰਨਾਮੈਂਟ ਕਮੇਟੀ ਮੌੜ ਨੇ ਕੀਤੀ।

ਬੀ.ਕਾਮ ਭਾਗ ਤੀਜਾ ਦੇ ਨਤੀਜਿਆਂ ’ਚ ਮਾਲਵਾ ਕਾਲਜ਼ ਦੇ ਵਿਦਿਆਰਥੀ ਛਾਏ

ਅੱਜ ਹੋਏ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਲੈਕਚਰਾਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਯੋਗਾ ਅੰਡਰ 14 ਕੁੜੀਆਂ ਵਿੱਚ ਸਰਕਾਰੀ ਹਾਈ ਸਕੂਲ ਭੈਣੀ ਚੂਹੜ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਨਗਰ ਨੇ ਦੂਜਾ,ਯੋਗਾ ਅੰਡਰ 17 ਕੁੜੀਆਂ ਵਿੱਚ ਸਰਕਾਰੀ ਹਾਈ ਸਕੂਲ ਭੈਣੀ ਚੂਹੜ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜਗੜ੍ਹ ਕੁੱਬੇ ਨੇ ਦੂਜਾ,ਯੋਗਾ ਅੰਡਰ 14 ਮੁੰਡਿਆਂ ਵਿੱਚ ਸਰਕਾਰੀ ਹਾਈ ਸਕੂਲ ਭੈਣੀ ਚੂਹੜ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜਗੜ੍ਹ ਕੁੱਬੇ ਨੇ ਦੂਜਾ ਸਥਾਨ,ਚੈੱਸ ਅੰਡਰ 14 ਲੜਕੀਆਂ ਸਰਸਵਤੀ ਕਾਨਵੇਂਟ ਸਕੂਲ ਨੇ ਪਹਿਲਾ, ਸਰਕਾਰੀ ਮਾਡਲ ਸਕੂਲ ਰਾਮਨਗਰ ਨੇ ਦੂਜਾ,

ਖੇਤੀਬਾੜੀ ਯੂਨੀਵਰਸਿਟੀ ਦੇ ਮਾਹਰਾਂ ਨੇ ਬਠਿੰਡਾ ਪੱਟੀ ’ਚ ਨਰਮੇ ਦੀ ਫ਼ਸਲ ਦਾ ਲਿਆ ਜਾਇਜ਼ਾ

ਅੰਡਰ 17 ਕੁੜੀਆਂ ਵਿੱਚ ਸਰਸਵਤੀ ਕਾਨਵੇਂਟ ਸਕੂਲ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁੜੀਆਂ ਨੇ ਦੂਜਾ,ਅੰਡਰ 19 ਕੁੜੀਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌੜ ਕਲਾਂ ਨੇ ਪਹਿਲਾ , ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁੜੀਆਂ ਨੇ ਦੂਜਾ,ਰੱਸਾਕਸ਼ੀ ਅੰਡਰ 14 ਕੁੜੀਆਂ ਵਿੱਚ ਡੀ.ਏ.ਵੀ ਸਕੂਲ ਨੇ ਪਹਿਲਾ , ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋੜ ਖੁਰਦ ਨੇ ਦੂਜਾ ਸਥਾਨ ਪ੍ਰਾਪਤ ਕੀਤਾ, ਫੁੱਟਬਾਲ ਅੰਡਰ 14 ਕੁੜੀਆਂ ਵਿੱਚ ਸਰਸਵਤੀ ਕਾਨਵੇਂਟ ਸਕੂਲ ਨੇ ਪਹਿਲਾ,ਸੰਤ ਫਤਿਹ ਕਾਨਵੇਂਟ ਸਕੂਲ ਨੇ ਦੂਜਾ, ਕਬੱਡੀ ਅੰਡਰ 19 ਕੁੜੀਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁੜੀਆਂ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਨਗਰ ਨੇ ਦੂਜਾ ਸਥਾਨ,ਅੰਡਰ 14 ਕੁੜੀਆਂ ਵਿੱਚ ਸਰਕਾਰੀ ਹਾਈ ਸਕੂਲ ਕੋਟਲੀ ਖੁਰਦ ਨੇ ਪਹਿਲਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਨਗਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ।

ਲਾਰੇਂਸ ਬਿਸਨੋਈ ਗੁਜਰਾਤ ਪੁਲਿਸ ਦੀ ਹਿਰਾਸਤ ’ਚ: ਬਠਿੰਡਾ ਤੋਂ ਭਾਰੀ ਸੁਰੱਖਿਆ ਹੇਠ ਰਵਾਨਾ

ਇਸ ਮੌਕੇ ਹੋਰਨਾਂ ਤੋਂ ਇਲਾਵਾ ਭੋਲਾ ਸਿੰਘ ਚੇਅਰਮੈਨ, ਰਾਜਿੰਦਰ ਸਿੰਘ ਚੇਅਰਮੈਨ ਐਸ.ਐਮ.ਸੀ ਕਮੇਟੀ,ਗੁਰਮੀਤ ਸਿੰਘ ਰਾਮਗੜ ਭੂੰਦੜ ,ਭੂਪਿੰਦਰ ਸਿੰਘ ਤੱਗੜ ਪ੍ਰੈਸ ਸਕੱਤਰ,ਅਮਨਦੀਪ ਸਿੰਘ ਡੀ.ਪੀ.ਈ, ਵਰਿੰਦਰ ਸਿੰਘ ਡੀ.ਪੀ.ਈ, ਅਵਤਾਰ ਸਿੰਘ ਮਾਨ ਡੀ.ਪੀ.ਈ, ਹਰਪਾਲ ਸਿੰਘ ਨੱਤ ਡੀ.ਪੀ.ਈ, ਨਵਦੀਪ ਕੌਰ ਡੀ.ਪੀ.ਈ , ਹਰਜੀਤ ਪਾਲ ਸਿੰਘ (ਸਾਰੇ ਖੇਡ ਕਨਵੀਨਰ) ਗੁਰਪਿੰਦਰ ਸਿੰਘ ਡੀ.ਪੀ.ਈ, ਕੁਲਦੀਪ ਕੁਮਾਰ ਸ਼ਰਮਾ ਪੀ ਟੀ ਆਈ, ਰਾਜਿੰਦਰ ਕੁਮਾਰ ਪੀ ਟੀ ਆਈ, ਰਾਜਿੰਦਰ ਸਿੰਘ ਮਾਨ, ਰਣਜੀਤ ਸਿੰਘ, ਰਾਜਵੀਰ ਕੌਰ, ਕੁਲਵਿੰਦਰ ਕੌਰ, ਰੁਪਿੰਦਰ ਕੌਰ, ਕਸ਼ਮੀਰ ਸਿੰਘ, ਹਰਵਿੰਦਰ ਕੌਰ, ਕੁਲਦੀਪ ਸਿੰਘ ਮੂਸਾ, ਵਰਿੰਦਰ ਸਿੰਘ, ਅਮਨਦੀਪ ਸਿੰਘ, ਜਸਵਿੰਦਰ ਸਿੰਘ, ਬਲਰਾਜ ਸਿੰਘ, ਹਰਪ੍ਰੀਤ ਸਿੰਘ, ਕੁਲਵਿੰਦਰ ਸਿੰਘ ,ਸੋਭਾਵੰਤੀ (ਸਾਰੇ ਸਰੀਰਕ ਸਿੱਖਿਆ ਅਧਿਆਪਕ) ਸੁਖਜਿੰਦਰ ਸਿੰਘ, ਜਰਨੈਲ ਸਿੰਘ ਹਾਜ਼ਰ ਸਨ।

 

 

ਬੀ.ਕਾਮ ਭਾਗ ਤੀਜਾ ਦੇ ਨਤੀਜਿਆਂ ’ਚ ਮਾਲਵਾ ਕਾਲਜ਼ ਦੇ ਵਿਦਿਆਰਥੀ ਛਾਏ

0

ਸੁਖਜਿੰਦਰ ਮਾਨ
ਬਠਿੰਡਾ, 23 ਅਗਸਤ: ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਕਾਮ ਭਾਗ ਤੀਜਾ ਸਮੈਸਟਰ ਛੇਵੇਂ ਦੇ ਨਤੀਜਿਆਂ ਵਿਚ ਸਥਾਨਕ ਮਾਲਵਾ ਕਾਲਜ ਦਾ ਨਤੀਜ਼ਾ ਸ਼ਾਨਦਾਰ ਰਿਹਾ ਹੈ। ਕਾਲਜ ਦੀ ਵਿਦਿਆਰਥਣ ਡੌਲੀ ਸ਼ਰਮਾ ਨੇ 83 ਪ੍ਰਤੀਸ਼ਤ ਨੰਬਰ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸ ਤਰ੍ਹਾਂ ਸਨੇਹਾ ਨੇ 82.1 ਪ੍ਰਤੀਸ਼ਤ ਨੰਬਰ ਲੈ ਕੇ ਕਾਲਜ ਵਿਚੋਂ ਦੂਜਾ ਸਥਾਨ ਅਤੇ ਜਸਪ੍ਰੀਤ ਕੌਰ ਨੇ 81.9 ਪ੍ਰਤੀਸ਼ਤ ਨੰਬਰ ਲੈ ਕੇ ਤੀਜਾ ਸਥਾਨ ਤੇ ਰਹੇ।

SCHOOL HOLIDAY: ਪੰਜਾਬ ਸਰਕਾਰ ਨੇ ਅਚਾਨਕ ਜਾਰੀ ਕੀਤਾ ਸੰਦੇਸ਼, ਸਕੂਲਾਂ ‘ਚ ਹੋਇਆ ਛੁੱਟਿਆਂ, ਜਾਣੋ ਕੀ ਹੈ ਛੁੱਟੀ ਦਾ ਕਾਰਨ?

ਇਥੇ ਇਹ ਗੱਲ ਵਿਸ਼ੇਸ਼ ਤੌਰ ਤੇ ਜ਼ਿਕਰਯੋਗ ਹੈ ਕਿ ਸਾਰੇ ਹੀ ਵਿਦਿਆਰਥੀ ਪਹਿਲੇ ਦਰਜੇ ਵਿੱਚ ਨੰਬਰ ਲੈ ਕੇ ਪਾਸ ਹੋਏ ਹਨ। ਕਾਲਜ ਦੇ ਪ੍ਰਿੰਸੀਪਲ ਡਾ. ਰਾਜ ਕੁਮਾਰ ਗੋਇਲ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਤੇ ਵਿਭਾਗ ਦੇ ਮੁਖੀ ਮੈਡਮ ਇੰਦਰਪ੍ਰੀਤ ਕੌਰ ਅਤੇ ਸਟਾਫ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਭਵਿੱਖ ਵਿਚ ਇਹ ਹੋਣਹਾਰ ਵਿਦਿਆਰਥੀ ਆਪਣੇ ਮਾਪੇ ਅਤੇ ਕਾਲਜ ਦਾ ਨਾਮ ਆਸਮਾਨ ਦੀਆਂ ਬੁਲੰਦੀਆਂ ਤੇ ਲੈ ਕੇ ਜਾਣਗੇ।

ਖੇਤੀਬਾੜੀ ਯੂਨੀਵਰਸਿਟੀ ਦੇ ਮਾਹਰਾਂ ਨੇ ਬਠਿੰਡਾ ਪੱਟੀ ’ਚ ਨਰਮੇ ਦੀ ਫ਼ਸਲ ਦਾ ਲਿਆ ਜਾਇਜ਼ਾ

ਪ੍ਰਿੰਸੀਪਲ ਨੇ ਕਾਲਜ ਦੇ ਦੂਜੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਵੀ ਇਨ੍ਹਾਂ ਵਿਦਿਆਰਥੀਆਂ ਤੋਂ ਪ੍ਰੇਰਣਾ ਲੈ ਕੇ ਆਪਣੇ ਜੀਵਨ ਵਿੱਚ ਅਜਿਹੀਆਂ ਉਪਲੱਬਧੀਆਂ ਹਾਸਲ ਕਰਨ ਦੇ ਨਾਲ ਹੀ ਸਟਾਫ ਨੂੰ ਹਦਾਇਤ ਕੀਤੀ ਕਿ ਉਹ ਵੀ ਭਵਿੱਖ ਵਿਚ ਹੋਰ ਜਿਆਦਾ ਮਿਹਨਤ ਤੇ ਲਗਨ ਨਾਲ ਪੜਾਉਣ ਤਾਂ ਜੋ ਵਿਦਿਆਰਥੀ ਅੱਜ ਦੇ ਆਧੁਨਿਕ ਸਮੇਂ ਦੇ ਹਾਣੀ ਬਣ ਸਕਣ। ਕਾਲਜ ਮੈਨੇਜਮੈਂਟ ਨੇ ਪੜ੍ਹਾਈ ਵਿਚ ਮੱਲਾਂ ਮਾਰਨ ਵਾਲੇ ਇਨ੍ਹਾਂ ਵਿਦਿਆਰਥੀਆਂ ਨੂੰ ਕਾਲਜ ਦੇ ਸਾਲਾਨਾ ਸਮਾਰੋਹ ਵਿਚ ਸਨਮਾਨਿਤ ਕਰਨ ਦਾ ਐਲਾਨ ਕੀਤਾ।

 

 

ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਡੈਮੋਕਰੇਟਿਕ ਮੁਲਾਜਮ ਫੈਡਰੇਸ਼ਨ ਨੇ ਕੀਤੀ ਨਿਖੇਧੀ

0

ਬਠਿੰਡਾ,23ਅਗਸਤ: ਆਮ ਆਦਮੀ ਪਾਰਟੀ ਸਰਕਾਰ ਵੱਲੋਂ ਹੜ੍ਹਾਂ ਦੇ ਕਾਰਨ ਖ਼ਰਾਬ ਹੋਈਆਂ ਫਸਲਾਂ, ਪਸ਼ੂ ਧਨ, ਘਰ ਅਤੇ ਹੋਰ ਬੁਨਿਆਦੀ ਢਾਂਚੇ ਦੀ ਬਰਬਾਦੀ ਦਾ ਮੁਆਵਜ਼ਾ ਲੈਣ ਲਈ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਗਿਰਫਤਾਰੀ ਕਰਨ ਦੀ ਡੈਮੋਕਰੇਟਿਕ ਮੁਲਾਜਮ ਫੈਡਰੇਸ਼ਨ (ਡੀ.ਐਮ.ਐਫ.) ਜਿਲ੍ਹਾ ਇਕਾਈ ਬਠਿੰਡਾ ਵਲੋਂ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ ਅਤੇ ਆਗੂਆਂ ਦੀ ਬਿਨਾਂ ਸ਼ਰਤ ਰਿਹਾਈ ਅਤੇ ਹੱਕੀ ਮੰਗਾਂ ਮੰਨਣ ਲਈ ਗੱਲ ਬਾਤ ਦਾ ਰਾਹ ਅਪਨਾਉਣ ਦੀ ਮੰਗ ਕੀਤੀ ਹੈ।

ਉੱਘੇ ਸੰਘਰਸ਼ੀ ਆਗੂ ਅਮਰਜੀਤ ਹਨੀ ਨੇ ਕਿਰਤੀ ਕਿਸਾਨ ਯੂਨੀਅਨ ਤੋਂ ਦਿੱਤਾ ਅਸਤੀਫ਼ਾ

ਪ੍ਰੈਸ ਦੇ ਨਾਂ ਜਾਰੀ ਬਿਆਨ ਵਿੱਚ ਜਿਲ੍ਹਾ ਪ੍ਰਧਾਨ ਸਿਕੰਦਰ ਸਿੰਘ ਧਾਲੀਵਾਲ,ਸੂਬਾ ਕਮੇਟੀ ਮੈਂਬਰ ਅੰਮ੍ਰਿਤਪਾਲ ਮਾੜੀ,ਜਗਪਾਲ ਸਿੰਘ ਬੰਗੀ ਅਤੇ ਉਮੈਦ ਬਿਸਤ ਨੇ ਕਿਹਾ ਪੰਜਾਬ ਵਿੱਚ ਹੜਾਂ ਦੇ ਕਾਰਨ ਫਸਲਾਂ, ਘਰਾਂ, ਕਾਰੋਬਾਰ ਦੀ ਬਰਬਾਦੀ ਹੋ ਗਈ ਹੈ। ਅਨੇਕਾਂ ਮਨੁੱਖੀ ਜਾਨਾ ਚਲੀਆਂ ਗਈਆਂ ਹਨ ਅਤੇ ਪਸੂਧਨ ਦਾ ਵੱਡੇ ਪੱਧਰ ਤੇ ਨੁਕਸਾਨ ਹੋਇਆ ਹੈ।ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਇਸ ਭਿਆਨਕ ਤ੍ਰਾਸਦੀ ਲਈ ਕੋਈ ਰਾਹਤ ਪੈਕੇਜ ਨਹੀਂ ਐਲਾਨਿਆ ਹੈ ਅਤੇ ਨਾ ਹੀ ਪੰਜਾਬ ਸਰਕਾਰ ਵੱਲੋਂ ਪਾਣੀ ਵਿਚ ਡੁੱਬੇ ਪਰਿਵਾਰਾਂ ਲਈ ਕੋਈ ਰਾਹਤ ਦੇਣ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।

ਲੌਂਗੋਵਾਲ ਵਿਖੇ ਹੱਕ ਮੰਗਦੇ ਕਿਸਾਨਾਂ ’ਤੇ ਜ਼ਬਰ ਢਾਹੁਣ ਦੀ ਨਿਖੇਧੀ

ਇਸ ਲਈ ਕੁੱਝ ਸੰਘਰਸ਼ ਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ 22 ਅਗਸਤ ਨੂੰ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਹੋਇਆ ਹੈ। ਆਗੂਆਂ ਵੱਲੋਂ ਪੰਜਾਬ ਸਰਕਾਰ ਤੇ ਦੋਸ਼ ਲਾਇਆ ਹੈ ਕਿ ਕਿਸਾਨ ਯੂਨੀਅਨ ਆਗੂਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਸਮੱਸਿਆਂ ਦਾ ਹੱਲ ਕਰਨ ਦੀ ਬਜਾਏ ਪੁਲਿਸ ਤਸ਼ੱਦਦ ਦਾ ਰਾਹ ਅਪਣਾ ਕੇ ਕਿਸਾਨ ਯੂਨੀਅਨ ਆਗੂਆਂ ਨੂੰ ਜੇਲ੍ਹਾਂ ਵਿੱਚ ਬੰਦ ਕੀਤਾ ਗਿਆ ਹੈ।

ਲਾਰੇਂਸ ਬਿਸਨੋਈ ਗੁਜਰਾਤ ਪੁਲਿਸ ਦੀ ਹਿਰਾਸਤ ’ਚ: ਬਠਿੰਡਾ ਤੋਂ ਭਾਰੀ ਸੁਰੱਖਿਆ ਹੇਠ ਰਵਾਨਾ

ਜਾਣਕਾਰੀ ਮੁਤਾਬਕ 21 ਅਗਸਤ ਨੂੰ ਸਵੇਰੇ 5 ਵਜੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਪ੍ਰੈੱਸ ਸਕੱਤਰ ਜਰਨੈਲ ਸਿੰਘ ਕਾਲੇਕੇ ਕੁਲਦੀਪ ਸਿੰਘ ਗੁਰਦਾਸਪੁਰ, ਸੁਬੇਗ ਸਿੰਘ ਠਾਠ , ਗੁਰਬਿੰਦਰ ਸਿੰਘ ਬੀ.ਕੇ. ਯੂ .ਆਜ਼ਾਦ ਦੇ ਬਲਵੰਤ ਸਿੰਘ,ਸਰਵਣ ਪੰਧੇਰ ਗੁਰਦੇਵ ਗੱਜੂ ਮਾਜਰਾ ਸਮੇਤ ਹੋਰ ਬਹੁਤ ਸਾਰੇ ਆਗੂਆਂ ਨੂੰ ਗਿਰਫਤਾਰ ਕੀਤਾ ਹੈ ਅਤੇ ਬਾਕੀ ਰਹਿੰਦੇ ਆਗੂਆਂ ਦੀ ਗ੍ਰਿਫਤਾਰੀ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

SCHOOL HOLIDAY: ਪੰਜਾਬ ਸਰਕਾਰ ਨੇ ਅਚਾਨਕ ਜਾਰੀ ਕੀਤਾ ਸੰਦੇਸ਼, ਸਕੂਲਾਂ ‘ਚ ਹੋਇਆ ਛੁੱਟਿਆਂ, ਜਾਣੋ ਕੀ ਹੈ ਛੁੱਟੀ ਦਾ ਕਾਰਨ?

ਇਸ ਲਈ ਜਥੇਬੰਦੀ ਮੰਗ ਕਰਦੀ ਹੈ ਕਿ ਸਰਕਾਰ ਗਿਰਫਤਾਰ ਕੀਤੇ ਕਿਸਾਨ ਆਗੂਆ ਨੂੰ ਰਿਹਾਅ ਕਰੇ, ਅੰਦੋਲਨ ਕਰ ਰਹੀਆਂ ਜਥੇਬੰਦੀਆਂ ਨਾਲ ਗੱਲਬਾਤ ਦਾ ਸਿਲਸਿਲਾ ਸ਼ੁਰੂ ਕਰ ਕੇ ਲੋਕਾਂ ਦੀਆਂ ਜਾਇਜ਼ ਮੰਗਾਂ ਦਾ ਢੁਕਵਾਂ ਹੱਲ ਕਰੇ।

 

 

ਲੌਂਗੋਵਾਲ ਵਿਖੇ ਹੱਕ ਮੰਗਦੇ ਕਿਸਾਨਾਂ ’ਤੇ ਜ਼ਬਰ ਢਾਹੁਣ ਦੀ ਨਿਖੇਧੀ

0

ਜ਼ਬਰ ਨਹੀਂ ਕਿਸਾਨਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਕਰੇ ਆਪ ਸਰਕਾਰ:-ਮੋਰਚਾ ਆਗੂ
ਬਠਿੰਡਾ, 23 ਅਗਸਤ : ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ,ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ,ਬਲਿਹਾਰ ਸਿੰਘ ਕਟਾਰੀਆ,ਪਵਨਦੀਪ ਸਿੰਘ,ਸ਼ੇਰ ਸਿੰਘ ਖੰਨਾ,ਸਿਮਰਨਜੀਤ ਸਿੰਘ ਨੀਲੋਂ,ਸੁਰਿੰਦਰ ਕੁਮਾਰ,ਜਸਪ੍ਰੀਤ ਸਿੰਘ ਗਗਨ ਅਤੇ ਜਗਸੀਰ ਸਿੰਘ ਭੰਗੂ ਨੇ ਲੌਂਗੋਵਾਲ ਵਿਖੇ ਆਪ ਸਰਕਾਰ ਦੀ ਸ਼ਹਿ ਤੇ ਪੁਲਿਸ ਪ੍ਰਸ਼ਾਸਨ ਵੱਲੋੰ ਹੱਕ ਮੰਗਦੇ ਕਿਸਾਨਾਂ ਤੇ ਕੀਤੇ ਅੰਨ੍ਹੇਵਾਹ ਜ਼ਬਰ ਦੀ ਸ਼ਖਤ ਸਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਆਪਣੇ ਆਪ ਨੂੰ ਲੋਕ-ਹਿਤੈਸ਼ੀ ਕਹਾਉਣ ਵਾਲੀ ਆਪ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕਹਿਣੀ ਅਤੇ ਕਰਨੀ ਵਿੱਚ ਜ਼ਮੀਨ-ਅਸਮਾਨ ਦਾ ਫ਼ਰਕ ਹੈ।

ਉੱਘੇ ਸੰਘਰਸ਼ੀ ਆਗੂ ਅਮਰਜੀਤ ਹਨੀ ਨੇ ਕਿਰਤੀ ਕਿਸਾਨ ਯੂਨੀਅਨ ਤੋਂ ਦਿੱਤਾ ਅਸਤੀਫ਼ਾ

ਆਪ ਸਰਕਾਰ ਬਣਨ ਤੋਂ ਪਹਿਲਾਂ ਮੁੱਖ ਮੰਤਰੀ ਦਾ ਹੋਕਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਕਿਸੇ ਵੀ ਵਰਗ ਨੂੰ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਟੈਂਕੀਆਂ ਤੇ ਚੜਨ,ਧਰਨੇ-ਮੁਜ਼ਾਹਰੇ ਅਤੇ ਸੜਕਾਂ ਜਾਮ ਕਰਨ ਦੀ ਲੋੜ ਨਹੀਂ ਪੈਣੀ ਅਤੇ ਸੰਘਰਸ਼ ਕਰਦੇ ਲੋਕਾਂ ਤੇ ਪਾਣੀ ਦੀਆਂ ਬੁਛਾੜਾਂ ਨਹੀਂ ਵੱਜਣਗੀਆਂ,ਪੱਗਾਂ ਅਤੇ ਚੁੰਨੀਆਂ ਨਹੀਂ ਲੱਥਣਗੀਆਂ ਅਤੇ ਨਾ ਹੀ ਲਾਠੀਚਾਰਜ਼ ਹੋਵੇਗਾ ਅਤੇ ਸਰਕਾਰ ਪਿੰਡਾਂ ਦੀਆਂ ਸੱਥਾਂ-ਮੁਹੱਲਿਆਂ ਚੋਂ ਚੱਲੇਗੀ ਅਤੇ ਲੋਕਾਂ ਦੇ ਮਸਲੇ ਪਿੰਡਾਂ-ਸ਼ਹਿਰਾਂ ਵਿੱਚ ਜਾਕੇ ਮੀਟਿੰਗਾਂ ਰਾਹੀਂ ਹੱਲ ਕੀਤੇ ਜਾਣਗੇ,ਪਰ ਅੱਜ ਜਦੋਂ ਵੀ ਕਿਸੇ ਵਰਗ ਵੱਲੋੰ ਆਪਣੀਆਂ ਮੰਗਾਂ ਨੂੰ ਲੈਕੇ ਕਿਸੇ ਵੀ ਤਰ੍ਹਾਂ ਦਾ ਸੰਘਰਸ਼ ਕੀਤਾ ਜਾਂਦਾ ਹੈ ਤਾਂ ਪਿਛਲੀਆਂ ਸਰਕਾਰਾਂ ਦੀ ਤਰਾਂ ਹੀ ਓਹੀ ਪਾਣੀ ਦੀਆਂ ਬੁਛਾੜਾਂ ਅਤੇ ਅੰਨ੍ਹੇਵਾਹ ਜ਼ਬਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਬੱਸ ਕੁੱਝ ਨਹੀਂ ਬਦਲਿਆ ਜੇ ਕੁੱਝ ਬਦਲਿਆ ਹੈ ਤਾਂ ਧਰਨਿਆਂ ਦਾ ਸਥਾਨ,ਵਿਧਾਇਕਾਂ ਦੇ ਚਿਹਰੇ ਅਤੇ ਪੱਗਾਂ ਦਾ ਰੰਗ ਹੀ ਬਦਲਿਆ ਹੈ,ਮੋਰਚੇ ਦੇ ਸੂਬਾਈ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੁਲਿਸ ਦੇ ਜ਼ਬਰ ਨਾਲ਼ ਸੰਘਰਸਾਂ ਨੂੰ ਕੁਚਲਣ ਦੀ ਥਾਂ ਕਿਸਾਨਾਂ-ਮਜ਼ਦੂਰਾਂ ਦੀਆਂ ਸਮੂਹ ਮੰਗਾਂ ਨੂੰ ਪ੍ਰਵਾਨ ਕੀਤਾ ਜਾਵੇ।

 

 

ਉੱਘੇ ਸੰਘਰਸ਼ੀ ਆਗੂ ਅਮਰਜੀਤ ਹਨੀ ਨੇ ਕਿਰਤੀ ਕਿਸਾਨ ਯੂਨੀਅਨ ਤੋਂ ਦਿੱਤਾ ਅਸਤੀਫ਼ਾ

ਸੁਖਜਿੰਦਰ ਮਾਨ
ਬਠਿੰਡਾ, 23 ਅਗਸਤ: ਪਿਛਲੇ ਕਈ ਦਹਾਕਿਆਂ ਤੋਂ ਕਿਸਾਨਾਂ ਤੇ ਮਜਦੂਰਾਂ ਲਈ ਅੱਗੇ ਹੋ ਕੇ ਸੰਘਰਸ਼ ਲੜਦੇ ਆ ਰਹੇ ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਅਮਰਜੀਤ ਹਨੀ ਨੇ ਅੱਜ ਅਚਾਨਕ ਜਥੇਬੰਦੀ ਦੀ ਮੁਢਲੀ ਮੈਂਬਰਸਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪਤਾ ਲੱਗਿਆ ਹੈ ਕਿ ਇਸ ਮਿਹਨਤੀ ਆਗੂ ਦੇ ਨਾਲ ਪਿਛਲੇ ਕੁੱਝ ਸਮੇਂ ਤੋਂ ਸੂਬਾ ਲੀਡਰਸ਼ਿਪ ਦੀ ਅਣਬਣ ਚੱਲੀ ਆ ਰਹੀ ਸੀ, ਜਿਸਦੇ ਚੱਲਦੇ ਇਹ ਅਚਾਨਕ ਘਟਨਾਕ੍ਰਮ ਵਾਪਰਿਆਂ ਹੈ।ਕੁੱਝ ਲਾਈਨਾਂ ਦੇ ਜਾਰੀ ਪ੍ਰੈਸ ਬਿਆਨ ਵਿਚ ਅਮਰਜੀਤ ਹਨੀ ਨੇ ਵੀ ਇਸਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਹ ਹੇਠਲੇ ਪੱਧਰ ਤੱਕ ਜਥੈਬੰਦੀ ਨੂੰ ਮਜਬੂਤ ਕਰਨ ’ਤੇ ਲੱਗੇ ਹੋੲੈ ਸਨ ਪ੍ਰੰਤੂ ਸੂਬਾ ਲੀਡਰਸ਼ਿਪ ਉਸ ਉਪਰ ਦੋਸ਼ ਲਗਾ ਕੇ ਉਸਨੂੰ ਜਲੀਲ ਕਰਨ ਲੱਗੀ ਹੋਈ ਸੀ, ਜਿਸਦੇ ਚੱਲਦੇ ਉਸਦੇ ਵਲੋਂ ਇਹ ਫ਼ੈਸਲਾ ਲਿਆ ਗਿਆ ਹੈ।

ਖੇਤੀਬਾੜੀ ਯੂਨੀਵਰਸਿਟੀ ਦੇ ਮਾਹਰਾਂ ਨੇ ਬਠਿੰਡਾ ਪੱਟੀ ’ਚ ਨਰਮੇ ਦੀ ਫ਼ਸਲ ਦਾ ਲਿਆ ਜਾਇਜ਼ਾ

ਦਸਣਾ ਬਣਦਾ ਹੈ ਕਿ ਕਿਸਾਨਾਂ, ਮਜਦੂਰਾਂ ਤੇ ਇੱਥੋਂ ਤੱਕ ਵਿਦਿਆਰਥੀਆਂ ਅਤੇ ਹੋਰਨਾਂ ਵਰਗਾਂ ਦੇ ਹੱਕਾਂ ਲਈ ਹਮੇਸ਼ਾ ਅੱਗੇ ਹੋ ਕੇ ਲੜਣ ਵਾਲੇ ਇਸ ਆਗੂ ਵਲੋਂ ਦੂਜੀਆਂ ਜਥੇਬੰਦੀਆਂ ਦੇ ਨਾਲ ਮਿਲਕੇ ਹਰ ਮੁੱਦੇ ‘ਤੇ ਸਰਕਾਰਾਂ ਤੇ ਪ੍ਰਸ਼ਾਸਨ ਖਿਲਾਫ਼ ਸੰਘਰਸ਼ ਕੀਤਾ ਜਾਂਦਾ ਰਿਹਾ ਹੈ। ਅਮਰਜੀਤ ਹਨੀ ਨੇ ਕਿਹਾ ਕਿ ਉਹ ਸਾਲ 2011 ਤੋਂ ਲੈ ਕੇ ਹੁਣ ਤੱਕ ਇਮਾਨਦਾਰੀ ਨਾਲ ਕਿਰਤੀ ਕਿਸਾਨ ਯੂਨੀਅਨ ਵਿੱਚ ਕੰਮ ਕਰਦਾ ਆ ਰਿਹਾ ਹੈ। ਪ੍ਰੰਤੂ ਯੂਨੀਅਨ ਦੇ ਸੂਬਾ ਆਗੂ ਉਸ ਉਪਰ ਜਥੇਬੰਦੀ ਦੇ ਜਾਬਤੇ ਵਿੱਚ ਨਾ ਰਹਿਣ ਦੇਣ ਦੇ ਦੋਸ ਲਾ ਰਹੇ ਹਨ। ਜਿਸਦੇ ਚੱਲਦੇ ਉਸਦੇ ਵਲੋਂ ਇਹ ਫੈਸਲਾ ਲਿਆ ਗਿਆ ਹੈ।