Home Blog Page 2033

ਸਕੂਲੀ ਵਿਦਿਆਰਥੀਆਂ ਨੂੰ ਪੁਲਿਸ ਦੀ ਕਾਰਜ ਪ੍ਰਣਾਲੀ ਬਾਰੇ ਜਾਣੂੰ ਕਰਵਾਉਣ ਲਈ ਮੁੱਖ ਮੰਤਰੀ ਵੱਲੋਂ ‘ਸਟੂਡੈਂਟ ਪੁਲਿਸ ਕੈਡਿਟ’ ਸਕੀਮ ਦੀ ਸ਼ੁਰੂਆਤ

0

ਪਹਿਲੇ ਪੜਾਅ ਵਿਚ ਸਕੀਮ ਤਹਿਤ 280 ਸਕੂਲਾਂ ਦੇ ਅੱਠਵੀਂ ਜਮਾਤ ਦੇ 11200 ਵਿਦਿਆਰਥੀਆਂ ਦੀ ਚੋਣ
ਚੰਡੀਗੜ੍ਹ, 22 ਅਗਸਤ: ਵਿਦਿਆਰਥੀਆਂ ਨੂੰ ਪੁਲਿਸ ਦੀ ਕਾਰਜ ਪ੍ਰਣਾਲੀ ਬਾਰੇ ਨੇੜਿਓਂ ਜਾਣਨ ਅਤੇ ਸ਼ਾਸਨ ਤੇ ਸੁਰੱਖਿਆ ਵਿਚ ਸਰਗਰਮ ਭਾਈਵਾਲ ਬਣਾਉਣ ਦਾ ਮੌਕਾ ਪ੍ਰਦਾਨ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿਚ ‘ਸਟੂਡੈਂਟ ਪੁਲਿਸ ਕੈਡਿਟ ਸਕੀਮ’ ਦੀ ਸ਼ੁਰੂਆਤ ਕੀਤੀ।ਇਸ ਸਕੀਮ ਤਹਿਤ ਪਹਿਲੇ ਪੜਾਅ ਵਿਚ ਸੂਬੇ ਦੇ 280 ਸਰਕਾਰੀ ਸਕੂਲਾਂ ਦੇ 8ਵੀਂ ਜਮਾਤ ਦੇ 11200 ਵਿਦਿਆਰਥੀਆਂ ਦੀ ਚੋਣ ਹੋਈ ਹੈ ਜਿਨ੍ਹਾਂ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਇਸ ਸਮਾਗਮ ਵਿਚ ਹਿੱਸਾ ਲਿਆ।

ਕਿਸਾਨ ਜਥੇਬੰਦੀਆਂ ਸਰਕਾਰ ਨਾਲ ਮਿਲ ਕੇ ਕਿਸਾਨ ਮਸਲਿਆਂ ਦੇ ਹੱਲ ਕਰਨ ਵੱਲ ਧਿਆਨ ਦੇਣ – ਮਲਵਿੰਦਰ ਸਿੰਘ ਕੰਗ

ਇਸ ਸਕੀਮ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਦਾ ਕੋਰਸ ਬਿਊਰੋ ਆਫ ਪੁਲਿਸ ਰਿਸਰਚ ਐਂਡ ਡਿਵੈਲਪਮੈਂਟ ਵੱਲੋਂ ਤਿਆਰ ਕੀਤਾ ਗਿਆ ਜੋ ਮੌਜੂਦਾ ਵਿਦਿਅਕ ਸਾਲ 2023-24 ਵਿਚ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦੋ ਸਾਲਾਂ ਵਿਚ ਕਰਵਾਇਆ ਜਾਵੇਗਾ। ਦੋ ਸਾਲਾ ਕੋਰਸ ਤਹਿਤ ਏਹੀ ਵਿਦਿਆਰਥੀ ਵਿਦਿਅਕ ਵਰ੍ਹੇ 2024-25 ਵਿਚ ਨੌਵੀਂ ਜਮਾਤ ਵਿਚ ਇਸ ਸਕੀਮ ਦਾ ਹਿੱਸਾ ਬਣੇ ਰਹਿਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਕੀਮ ਨੂੰ ਲਾਗੂ ਕਰਨ ਲਈ ਹਰੇਕ ਸਕੂਲ ਲਈ 50 ਹਜ਼ਾਰ ਰੁਪਏ ਸਾਲਾਨਾ ਅਲਾਟ ਕੀਤੇ ਗਏ ਹਨ।

ਮੁੱਖ ਮੰਤਰੀ ਵੱਲੋਂ ਵੇਰਕਾ ਫਰੂਟ ਦਹੀਂ, ਕਰੀਮ ਅਤੇ ਐਕਸਟੈਂਡਡ ਸ਼ੈਲਫ ਲਾਈਫ ਮਿਲਕ ਦੀ ਸ਼ੁਰੂਆਤ

ਇਹ ਸਕੀਮ ਸੂਬੇ ਦੇ 28 ਜ਼ਿਲ੍ਹਿਆਂ (23 ਮਾਲ ਜ਼ਿਲ੍ਹੇ ਅਤੇ ਪੰਜ ਪੁਲਿਸ ਜ਼ਿਲ੍ਹੇ) ਵਿਚ ਲਾਗੂ ਕੀਤੀ ਜਾਵੇਗੀ। ਇਸ ਸਕੀਮ ਤਹਿਤ ਹਰੇਕ ਜ਼ਿਲ੍ਹੇ ਵਿਚ 10 ਸਕੂਲਾਂ ਵਿੱਚੋਂ ਪ੍ਰਤੀ ਸਕੂਲ 40 ਵਿਦਿਆਰਥੀਆਂ ਦੀ ਚੋਣ ਕੀਤੀ ਗਈ ਹੈ ਜਿਸ ਨਾਲ ਕੁੱਲ 11200 ਵਿਦਿਆਰਥੀ ਚੁਣੇ ਗਏ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਇਨਡੋਰ ਕੋਰਸ ਮੁਕੰਮਲ ਕਰਨ ਲਈ ਹਰੇਕ ਮਹੀਨੇ ਇਕ ਕਲਾਸ ਲਾਈ ਜਾਵੇਗੀ ਜਿਸ ਨਾਲ ਵਿਦਿਆਰਥੀਆਂ ਦੇ ਸਕੂਲ ਪਾਠਕ੍ਰਮ ਵਿਚ ਕੋਈ ਵੱਡਾ ਵਾਧਾ ਨਹੀਂ ਹੋਵੇਗਾ। ਇਨ੍ਹਾਂ ਵਿਦਿਆਰਥੀਆਂ ਨੂੰ ਸਕੂਲ ਦੇ ਸਮੇਂ ਤੋਂ ਬਾਅਦ ਜਾਂ ਹਫ਼ਤੇ ਦੇ ਅਖੀਰਲੇ ਦਿਨ ਮੌਕੇ ਮਹੀਨੇ ਵਿਚ ਦੋ ਵਾਰ ਬਾਹਰੀ ਸਰਗਰਮੀਆਂ ਲਈ ਲਿਜਾਇਆ ਜਾਵੇਗਾ।

ਦਿਵਿਆਂਗਜਨਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ: ਡਾ. ਬਲਜੀਤ ਕੌਰ

ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨਾਲ ਵਿਦਿਆਰਥੀਆਂ ਨੂੰ ਪੁਲਿਸ ਦੇ ਕੰਮਕਾਜ ਬਾਰੇ ਨੇੜਿਓਂ ਜਾਣਨ ਅਤੇ ਸ਼ਾਸਨ ਤੇ ਸੁਰੱਖਿਆ ਵਿਚ ਸਰਗਰਮ ਭਾਈਵਾਲ ਬਣਨ ਦਾ ਮੌਕਾ ਹਾਸਲ ਹੋਵੇਗਾ। ਦੋ ਸਾਲਾ ਕੋਰਸ ਦੇ ਵਿਸ਼ਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ‘ਸਟੂਡੈਂਟ ਕੈਡਿਟ ਸਕੀਮ’ ਬਾਰੇ ਮੁਢਲੀ ਜਾਣਕਾਰੀ, ਭ੍ਰਿਸ਼ਟਾਚਾਰ, ਸਾਈਬਰ ਅਪਰਾਧ, ਅਪਰਾਧ ਦੇ ਵੱਖ-ਵੱਖ ਸਰੂਪ, ਭਰੂਣ ਹੱਤਿਆ, ਸੜਕ ਸੁਰੱਖਿਆ, ਬੱਚਿਆ ਦੀ ਸੁਰੱਖਿਆ, ਨਸ਼ਿਆਂ ਦੀ ਲਾਹਨਤ ਬਾਰੇ ਜਾਗਰੂਕਤਾ ਸੈਸ਼ਨ, ਘਰੇਲੂ ਹਿੰਸਾ, ਫਸਟ ਏਡ, ਆਫ਼ਤ ਮੌਕੇ ਹੰਗਾਮੀ ਸੇਵਾਵਾਂ ਅਤੇ ਕੁਇੰਜ਼ ਮੁਕਾਬਲੇ ਕਰਵਾਏ ਜਾਣਗੇ।

ਵਿਜੀਲੈਂਸ ਦੀ ਟੀਮ ਨੂੰ ਦੇਖ ਕੇ ਭੱਜਣ ਵਾਲਾ ‘ਥਾਣੇਦਾਰ’ ਪੰਜ ਹਜ਼ਾਰ ਸਹਿਤ ਕਾਬੂ

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਤਹਿਤ ਵਿਦਿਆਰਥੀ ਪੁਲਿਸ ਦਫ਼ਤਰਾਂ, ਪੁਲਿਸ ਥਾਣਿਆਂ, ਸਾਈਬਰ ਸੈੱਲ, ਫੌਰੈਂਸਿਕ ਲੈਬ, ਪੁਲਿਸ ਸਿਖਲਾਈ ਕੇਂਦਰ ਅਤੇ ਹੋਰ ਸਬੰਧਤ ਸਰਕਾਰੀ ਸੰਸਥਾਵਾਂ ਦਾ ਦੌਰਾ ਕਰਨਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕਰਨ, ਗਣਤੰਤਰ ਦਿਵਸ/ਆਜ਼ਾਦੀ ਦਿਵਸ ਪਰੇਡ ਵਿਚ ਹਿੱਸਾ ਲੈਣ, ਗੈਰ-ਹਥਿਆਰਬੰਦ ਮੁਕਾਬਲੇ ਬਾਰੇ ਸਿਖਲਾਈ, ਕਾਨੂੰਨੀ ਹੱਕਾਂ ਤੇ ਜ਼ਿੰਮੇਵਾਰੀਆਂ ਬਾਰੇ ਸਿਖਲਾਈ ਦੇਣ ਦੇ ਨਾਲ-ਨਾਲ ਕਾਨੂੰਨੀ ਵਿਵਸਥਾ ਲਈ ਵੱਖ-ਵੱਖ ਡਿਊਟੀਆਂ ਬਾਰੇ ਪੁਲਿਸ ਨਾਲ ਇੰਟਰਸ਼ਿਪ ਪ੍ਰੋਗਰਾਮ ਵੀ ਕਰਵਾਏ ਜਾਣਗੇ। ਇਸ ਤੋਂ ਇਲਾਵਾ ਸਮਾਜ ਸੇਵਾ ਨਾਲ ਸਬੰਧਤ ਸਰਗਰਮੀਆਂ ਨਾਲ ਵਿਦਿਆਰਥੀਆਂ ਨੂੰ ਜੋੜਿਆ ਜਾਵੇਗਾ ਅਤੇ ਚਰਿੱਤਰ ਨਿਰਮਾਣ ਤੇ ਕਦਰਾਂ-ਕੀਮਤਾਂ ਨੂੰ ਕੋਰਸ ਦਾ ਹਿੱਸਾ ਬਣਾਇਆ ਗਿਆ ਹੈ।

ਪੰਜਾਬ ਪੁਲਿਸ ਤੇੇ ਬੀਐਸਐਫ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਦੋ ਪਾਕਿਸਤਾਨੀ ਨਾਗਰਿਕੇ 29.2 ਕਿਲੋਗ੍ਰਾਮ ਹੈਰੋਇਨ ਸਹਿਤ ਗ੍ਰਿਫਤਾਰ

ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਨੂੰ ਲਾਗੂ ਕਰਨ ਲਈ ਪੁਲਿਸ ਦੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਅਤੇ ਸਿੱਖਿਆ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨਗੇ। ਰਿਸੋਰਸ ਪਰਸਨ ਵਜੋਂ ਅਧਿਆਪਕ ਪੁਲਿਸ ਵਿਭਾਗ ਦੇ ਸਾਂਝ ਕੇਂਦਰਾਂ ਵਿਚ ਤਾਇਨਾਤ ਪੁਲਿਸ ਮੁਲਾਜ਼ਮਾਂ ਨਾਲ ਤਾਲਮੇਲ ਕਰਕੇ ਇਕ ਇਨਡੋਰ ਕਲਾਸ ਅਤੇ ਢਾਈ ਦਿਨ ਆਊਟਡੋਰ ਕਲਾਸਾਂ ਲਾਉਣਗੇ। ਉਨ੍ਹਾਂ ਕਿਹਾ ਕਿ ਇਸ ਸਕੀਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ 269 ਸਕੂਲ ਅਧਿਆਪਕਾਂ ਤੇ 59 ਸਾਂਝ ਕੇਂਦਰਾਂ ਦੇ ਮੁਲਾਜ਼ਮਾਂ ਨੂੰ ਵਿਸ਼ੇਸ਼ ਸਿਖਲਾਈ ਵੀ ਦਿੱਤੀ ਗਈ ਹੈ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਇਲਾਵਾ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

 

ਦਿਵਿਆਂਗਜਨਾਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ: ਡਾ. ਬਲਜੀਤ ਕੌਰ

0

ਚੰਡੀਗੜ੍ਹ, 22 ਅਗਸਤ:ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਇਸੇ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦਿਵਿਆਂਗ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।

ਕਿਸਾਨ ਜਥੇਬੰਦੀਆਂ ਸਰਕਾਰ ਨਾਲ ਮਿਲ ਕੇ ਕਿਸਾਨ ਮਸਲਿਆਂ ਦੇ ਹੱਲ ਕਰਨ ਵੱਲ ਧਿਆਨ ਦੇਣ – ਮਲਵਿੰਦਰ ਸਿੰਘ ਕੰਗ

ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਵਿਭਾਗਾਂ, ਕਾਰਪੋਰੇਸ਼ਨਾਂ ਤੇ ਬੋਰਡਾਂ ਵਿੱਚ ਦਿਵਿਆਂਗ ਵਰਗ ਨਾਲ ਸਬੰਧਤ ਖਾਲੀ ਅਤੇ ਬੈਕਲਾਗ ਦੀਆਂ ਅਸਾਮੀਆਂ ਨੂੰ ਭਰਨ, ਦਿਵਿਆਂਗ ਮੁਲਾਜ਼ਮਾਂ ਦੀ ਤਰੱਕੀ ਕਰਨ, ਦਿਵਿਆਂਗ ਖਿਡਾਰੀ ਵਰਗ ਨਾਲ ਸਬੰਧਤ ਮੰਗਾਂ, ਦਿਵਿਆਂਗ ਵਰਗ ਦੀਆਂ ਪੈਨਸ਼ਨ ਸਬੰਧੀ ਮੰਗਾਂ, ਦਿਵਿਆਂਗ ਵਰਗ ਦੇ ਇੱਕ ਸਹਿਯੋਗੀ ਨੂੰ ਮੁਫ਼ਤ ਬੱਸ ਸਫ਼ਰ, ਦਿਵਿਆਂਗਾਂ ਦੇ ਬੱਚਿਆਂ ਦੀ ਫੀਸ ਮਾਫ ਕਰਨਾ ਦੀ ਸਹੂਲਤਾਂ ਤੋਂ ਇਲਾਵਾ ਹੋਰ ਜਾਇਜ਼ ਮੰਗਾਂ ਦਾ ਛੇਤੀ ਹੀ ਹੱਲ ਕੱਢਿਆ ਜਾਵੇਗਾ।

ਮੁੱਖ ਮੰਤਰੀ ਵੱਲੋਂ ਵੇਰਕਾ ਫਰੂਟ ਦਹੀਂ, ਕਰੀਮ ਅਤੇ ਐਕਸਟੈਂਡਡ ਸ਼ੈਲਫ ਲਾਈਫ ਮਿਲਕ ਦੀ ਸ਼ੁਰੂਆਤ

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗ ਵਰਗ ਦਾ ਜੀਵਨ ਸੁਖਾਲਾ ਬਣਾਉਣ ਲਈ ਵਚਨਬੱਧ ਹੈ। ਮੰਤਰੀ ਨੇ ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹਨਾਂ ਦੀਆਂ ਜਾਇਜ ਮੰਗਾਂ ਤੇ ਵਿਚਾਰ ਕਰਕੇ ਹੱਲ ਕੀਤਾ ਜਾਵੇਗਾ। ਇਸ ਮੌਕੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ. ਸ਼੍ਰੀਵਾਸਤਵਾ, ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ, ਐਡੀਸਨਲ ਡਾਇਰੈਕਟਰ ਚਰਨਜੀਤ ਸਿੰਘ ਹਾਜ਼ਰ ਸਨ।

 

 

 

ਮੁੱਖ ਮੰਤਰੀ ਵੱਲੋਂ ਵੇਰਕਾ ਫਰੂਟ ਦਹੀਂ, ਕਰੀਮ ਅਤੇ ਐਕਸਟੈਂਡਡ ਸ਼ੈਲਫ ਲਾਈਫ ਮਿਲਕ ਦੀ ਸ਼ੁਰੂਆਤ

0

ਪੰਜਾਬ ਵਿੱਚ ਸਹਿਕਾਰੀ ਸੰਸਥਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧਤਾ ਦੁਹਰਾਈ
ਚੰਡੀਗੜ੍ਹ, 22 ਅਗਸਤ: ਸੂਬੇ ਦੀਆਂ ਸਹਿਕਾਰੀ ਸੰਸਥਾਵਾਂ ਨੂੰ ਹੋਰ ਮਜ਼ਬੂਤ ਕਰਨ ਹਿੱਤ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੇਰਕਾ ਫਰੂਟ ਦਹੀਂ, ਫਰੈਸ਼ ਕਰੀਮ ਦੀ ਇਕ ਲੀਟਰ ਪੈਕਿੰਗ ਅਤੇ ਐਕਸਟੈਂਡਡ ਸ਼ੈਲਫ ਲਾਈਫ ਯੂ.ਐਚ.ਟੀ. ਦੁੱਧ ਲਾਂਚ ਕੀਤਾ। ਇੱਥੇ ਉਦਘਾਟਨੀ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਮਿਲਕਫੈੱਡ ਦੀ ਮੁੱਖ ਸਮਰੱਥਾ ਵਧੀਆ ਗੁਣਵੱਤਾ ਵਾਲੇ ਦੁੱਧ ਦੀ ਖਰੀਦ ਅਤੇ ਉੱਚ ਗੁਣਵੱਤਾ ਵਾਲੇ ਦੁੱਧ ਉਤਪਾਦਾਂ ਦੀ ਪੈਦਾਵਾਰ ਵਿੱਚ ਹੈ।

ਪੰਜਾਬੀਆਂ ਨੂੰ ‘ਬਿੱਲ ਲਿਆਓ, ਇਨਾਮ ਪਾਓ’ਦਾ ਵੱਡਾ ਮੌਕਾ; ਮੁੱਖ ਮੰਤਰੀ ਨੇ ਜਾਰੀ ਕੀਤਾ ‘ਮੇਰਾ ਬਿੱਲ ਐਪ’

ਉਨ੍ਹਾਂ ਕਿਹਾ ਕਿ ਮਿਆਰੀ ਉਤਪਾਦਾਂ ਨੂੰ ਯਕੀਨੀ ਬਣਾਉਣ ਲਈ ਮਿਲਕਫੈੱਡ ਵੱਲੋਂ ਅਤਿ ਆਧੁਨਿਕ ਮਿਲਕ ਪਲਾਂਟ ਅਤੇ ਦੁੱਧ ਦੀ ਜਾਂਚ ਕਰਨ ਵਾਲੇ ਉਪਕਰਨਾਂ ਦੀ ਸਥਾਪਨਾ ’ਤੇ ਭਾਰੀ ਨਿਵੇਸ਼ ਕੀਤਾ ਜਾ ਰਿਹਾ ਹੈ ਤਾਂ ਜੋ ਦੁੱਧ ਦੀ ਬੂੰਦ- ਬੂੰਦ ਦੀ ਗੁਣਵੱਤਾ ਦੀ ਪੂਰਨ ਪਰਖ਼ ਕਰਕੇ ਹੀ ਖ਼ਰਾ ਦੁੱਧ ਆਵਾਮ ਤੱਕ ਪਹੁੰਚਾਇਆ ਜਾਵੇ । ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਖਪਤਕਾਰਾਂ ਨੂੰ ਸੁਰੱਖਿਅਤ ਅਤੇ ਗੁਣਵੱਤਾ ਭਰਪੂਰ ਖੁਰਾਕੀ ਵਸਤਾਂ ਮੁਹੱਈਆ ਕਰਨ ਲਈ ਵੇਰਕਾ ਡੇਅਰੀ ਮੋਹਾਲੀ ਵਿਖੇ ਜੇ.ਆਈ.ਸੀ.ਏ. ਤਹਿਤ 325 ਕਰੋੜ ਰੁਪਏ ਦੀ ਲਾਗਤ ਨਾਲ ਅਤਿ ਆਧੁਨਿਕ ਬੁਨਿਆਦੀ ਢਾਂਚੇ ਵਾਲਾ 5 ਐਲਐਲਪੀਡੀ ਸਮਰੱਥਾ ਦਾ ਨਵਾਂ ਦੁੱਧ ਪ੍ਰੋਸੈਸਿੰਗ ਪਲਾਂਟ ਸਥਾਪਿਤ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਵੱਲੋਂ ਆਂਗਨਵਾੜੀ ਵਰਕਰਾਂ ਦੀ ਬਕਾਇਆ ਤਨਖਾਹ ਤੁਰੰਤ ਅਦਾ ਕਰਨ ਦੇ ਹੁਕਮ

ਇਸ ਪਲਾਂਟ ਵਿੱਚ 50 ਐਮਟੀਪੀਡੀ ਦਹੀਂ, 4 ਐਮਟੀਪੀਡੀ ਘਿਓ ਅਤੇ 50 ਐਮਟੀਪੀਡੀ ਮੱਖਣ ਤਿਆਰ ਕੀਤਾ ਜਾਵੇਗਾ।ਵੇਰਕਾ ਦੇ ਵਿਸਥਾਰ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵੇਰਕਾ ਵਿੱਚ ਅੱਜ ਨਵੇਂ ਉਤਪਾਦ ਸ਼ਾਮਲ ਕੀਤੇ ਗਏ ਹਨ, ਜਿਸ ਵਿੱਚ 100 ਗ੍ਰਾਮ ਪੈਕਿੰਗ ਵਾਲਾ ਫਰੂਟ ਦਹੀਂ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਵਿੱਚ ਤਿੰਨ ਅਸਲੀ ਫਲ ਕਿਸਮਾਂ: ਅੰਬ, ਸਟਰਾਅਬੇਰੀ ਅਤੇ ਬਲੂਬੇਰੀ, 100 ਗ੍ਰਾਮ ਕੱਪ ਵਿੱਚ, 120 ਦਿਨਾਂ ਦੀ ਸ਼ੈਲਫ ਲਾਈਫ ਵਾਲਾ ਇਕ ਲਿਟਰ ਫਰੈਸ਼ ਕਰੀਮ ਪੈਕ ਅਤੇ 90 ਦਿਨਾਂ ਦੀ ਐਕਸਟੈਂਡਡ ਸ਼ੈਲਫ ਲਾਈਫ ਯੂਐਚਟੀ ਦੁੱਧ ਸ਼ਾਮਲ ਹੈ।

ਕਿਸਾਨ ਜਥੇਬੰਦੀਆਂ ਸਰਕਾਰ ਨਾਲ ਮਿਲ ਕੇ ਕਿਸਾਨ ਮਸਲਿਆਂ ਦੇ ਹੱਲ ਕਰਨ ਵੱਲ ਧਿਆਨ ਦੇਣ – ਮਲਵਿੰਦਰ ਸਿੰਘ ਕੰਗ

ਮੁੱਖ ਮੰਤਰੀ ਨੇ ਵਿੱਤੀ ਸਾਲ 2022-23 ਦੌਰਾਨ ਮਿਲਕਫੈੱਡ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਅਤੇ ਡੇਅਰੀ ਉਤਪਾਦਕਾਂ ਅਤੇ ਖਪਤਕਾਰਾਂ ਨੂੰ ਭਰੋਸਾ ਦਿਵਾਇਆ ਕਿ ਮਿਲਕਫੈੱਡ ਡੇਅਰੀ ਕਿਸਾਨਾਂ ਨੂੰ ਮਿਆਰੀ ਸੇਵਾਵਾਂ ਪ੍ਰਦਾਨ ਕਰਨ ਅਤੇ ਵਧੀਆ ਗੁਣਵੱਤਾ ਵਾਲਾ ਦੁੱਧ ਉਤਪਾਦਕਾਂ ਤੋਂ ਖਪਤਕਾਰਾਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਨੇ ਮਿਲਕਫੈੱਡ ਪੰਜਾਬ ਨੂੰ ਇਸ ਦੇ ਮਿੱਥੇ ਟੀਚੇ ਦੀ ਪ੍ਰਾਪਤੀ ਲਈ ਪੂਰਨ ਸਹਿਯੋਗ ਦਾ ਭਰੋਸਾ ਵੀ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੁੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਦੁੱਧ ਵੇਰਕਾ ਨੂੰ ਮੁਹੱਈਆ ਕਰ ਕੇ ਜਿੱਥੇ ਆਪਣੇ ਆਮਦਨ ਵਿੱਚ ਵਾਧਾ ਕਰਨ, ਉਥੇ ਇਸ ਸਹਿਕਾਰੀ ਅਦਾਰੇ ਦੇ ਵਿਸਥਾਰ ਵਿੱਚ ਵੀ ਯੋਗਦਾਨ ਪਾਉਣ।

ਵਿਜੀਲੈਂਸ ਦੀ ਟੀਮ ਨੂੰ ਦੇਖ ਕੇ ਭੱਜਣ ਵਾਲਾ ‘ਥਾਣੇਦਾਰ’ ਪੰਜ ਹਜ਼ਾਰ ਸਹਿਤ ਕਾਬੂ

ਮੁੱਖ ਮੰਤਰੀ ਨੇ ਮਿਲਕਫੈੱਡ ਨੂੰ ਪੰਜਾਬ ਸਰਕਾਰ ਤੋਂ 100 ਕਰੋੜ ਦੀ ਵਿੱਤੀ ਸਹਾਇਤਾ ਦੇ ਬਜਟ ਨੂੰ ਸਮੇਂ ਸਿਰ ਵੰਡਣ ਦਾ ਭਰੋਸਾ ਦਿੱਤਾ ਤਾਂ ਜੋ ਦੁੱਧ ਦੀ ਖਰੀਦ ਵਿੱਚ ਸੁਧਾਰ ਕੀਤਾ ਜਾ ਸਕੇ ਅਤੇ ਵਪਾਰ ਨੂੰ ਹੋਰ ਰਾਜਾਂ ਦੇ ਬਰਾਬਰ ਬਣਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਮਿਲਕਫੈੱਡ ਵੱਲੋਂ ਨਵੇਂ ਬੀ.ਆਈ.ਐੱਸ. ਐੱਸ.ਐੱਨ.ਐੱਫ. ਫਾਰਮੂਲੇ ਨੂੰ ਲਾਗੂ ਕਰਨ ਦੀ ਸ਼ਲਾਘਾ ਕੀਤੀ, ਜਿਸ ਨਾਲ ਪੰਜਾਬ ਦੇ ਡੇਅਰੀ ਕਿਸਾਨਾਂ ਨੂੰ ਬਹੁਤ ਲਾਭ ਹੋਵੇਗਾ ਅਤੇ ਭਾਰਤ ਦੇ ਵੱਡੇ ਡੇਅਰੀ ਉਦਯੋਗਾਂ ਨਾਲ ਮੁਕਾਬਲਾ ਕਰਨ ਵਿੱਚ ਮਦਦ ਮਿਲੇਗੀ।

ਮੁੱਖ ਮੰਤਰੀ ਦਾ ਵੱਡਾ ਐਲਾਨ, ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ ਮਿਲੇਗੀ 5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ

ਮੁੱਖ ਮੰਤਰੀ ਨੇ ਕਿਹਾ ਕਿ ਬਜ਼ਾਰ ਦੀ ਮੰਗ ਨੂੰ ਦੇਖਦੇ ਹੋਏ ਮਿਲਕਫੈੱਡ ਵੱਲੋਂ ਸਮੇਂ-ਸਮੇਂ ’ਤੇ ਦੁੱਧ ਦੇ ਨਵੇਂ ਉਤਪਾਦ ਲਾਂਚ ਕੀਤੇ ਜਾ ਰਹੇ ਹਨ, ਜਿਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮਿਲਕਫੈੱਡ ਭਾਰਤ ਭਰ ਵਿੱਚ ਵਿਸਤਾਰ ਦੀ ਪ੍ਰਕਿਰਿਆ ਵਿੱਚ ਹੈ ਅਤੇ ਦਿੱਲੀ ਅਤੇ ਐਨਸੀਆਰ ਦੇ ਬਾਜ਼ਾਰਾਂ ਵਿੱਚ ਤਾਜ਼ਾ ਦੁੱਧ ਅਤੇ ਦੁੱਧ ਉਤਪਾਦਾਂ ਨੂੰ ਲਾਂਚ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਮਿਲਕਫੈੱਡ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਦੇ ਵੱਖ-ਵੱਖ ਸਟੇਸ਼ਨਾਂ ’ਤੇ 30 ਵੇਰਕਾ ਮਿਲਕ ਬੂਥ ਅਤੇ ਦਿੱਲੀ ਦੀਆਂ ਪ੍ਰਮੁੱਖ ਥਾਵਾਂ ’ਤੇ 100 ਮਿਲਕ ਬੂਥ ਖੋਲ੍ਹ ਕੇ ਦਿੱਲੀ ਅਤੇ ਐਨਸੀਆਰ ਮਾਰਕੀਟ ਵਿੱਚ ਆਪਣੀ ਮੌਜੂਦਗੀ ਨੂੰ ਮਜ਼ਬੂਤ ਕਰਨ ਦੀ ਪ੍ਰਕਿਰਿਆ ਵਿੱਚ ਹੈ।

ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਵੋਟਰ ਸੂਚੀ ਲਈ ਪ੍ਰਕ੍ਰਿਆ ਸ਼ੁਰੂ, ਪਤਿਤ ਸਿੱਖ ਨਹੀਂ ਬਣ ਸਕੇਗਾ ਵੋਟਰ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਿਲਕਫੈੱਡ ਵੱਲੋਂ ਅਹਿਮਦਾਬਾਦ, ਕੋਲਕਾਤਾ, ਮੁੰਬਈ ਅਤੇ ਜੈਪੁਰ ਵਰਗੇ ਆਪਣੇ ਪੁਰਾਣੇ ਮਜ਼ਬੂਤ ਬਾਜ਼ਾਰਾਂ ਨੂੰ ਸੁਰਜੀਤ ਕਰਨ ਲਈ ਵੀ ਸ਼ਾਨਦਾਰ ਉਪਰਾਲੇ ਕੀਤੇ ਜਾਣਗੇ।ਵੇਰਕਾ ਦੇ ਉਤਪਾਦਾਂ ਨੂੰ ਮਿਲੇ ਭਰਵੇਂ ਹੁੰਗਾਰੇ ਬਾਰੇ ਭਰੋਸਾ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਿਲਕਫੈੱਡ ਨੇ ਪੈਕ ਕੀਤੇ ਦੁੱਧ ਵਿੱਚ 9 ਫੀਸਦੀ, ਦਹੀਂ ਵਿੱਚ 32 ਫੀਸਦੀ, ਲੱਸੀ ਵਿੱਚ 30 ਫੀਸਦੀ ਦਾ ਸਾਲਾਨਾ ਵਾਧਾ ਦਰਜ ਕੀਤਾ ਹੈ। ਵਿੱਤੀ ਸਾਲ 2021-22 ਦੇ ਮੁਕਾਬਲੇ ਵਿੱਤੀ ਸਾਲ 2022-23 ਦੌਰਾਨ ਪਨੀਰ ਵਿੱਚ 23 ਫੀਸਦ ਅਤੇ ਖੀਰ ਦੀ ਵਿਕਰੀ ਵਿੱਚ 21ਫੀਸਦ ਵਾਧਾ ਦਰਜ ਹੋਇਆ ਹੈ। ਪ੍ਰੋਡਕਟ ਜਾਰੀ ਕਰਨ ਮੌਕੇ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਵੀ ਹਾਜ਼ਰ ਸਨ।

 

 

ਕਿਸਾਨ ਜਥੇਬੰਦੀਆਂ ਸਰਕਾਰ ਨਾਲ ਮਿਲ ਕੇ ਕਿਸਾਨ ਮਸਲਿਆਂ ਦੇ ਹੱਲ ਕਰਨ ਵੱਲ ਧਿਆਨ ਦੇਣ – ਮਲਵਿੰਦਰ ਸਿੰਘ ਕੰਗ

0

ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਗਿਰਦਾਵਰੀ ਦੀ ਪ੍ਰਕਿਰਿਆ ਚੱਲ ਰਹੀ ਹੈ, ਜਲਦੀ ਹੀ ਮੁਆਵਜ਼ਾ ਰਾਸ਼ੀ ਦੀ ਅਦਾਇਗੀ ਵੀ ਸ਼ੁਰੂ ਹੋ ਜਾਵੇਗੀ – ਕੰਗ
ਚੰਡੀਗੜ੍ਹ, 22 ਅਗਸਤ: ਪੰਜਾਬ ਪੁਲਿਸ ਅਤੇ ਕਿਸਾਨਾਂ ਵਿਚਾਲੇ ਹੋਈ ਝੜਪ ’ਤੇ ਆਮ ਆਦਮੀ ਪਾਰਟੀ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਧਰਨੇ ਦੌਰਾਨ ਕਿਸਾਨ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਸ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ। ਉਨ੍ਹਾਂ ਝੜਪ ਦੌਰਾਨ ਜ਼ਖ਼ਮੀ ਹੋਏ ਪੁਲੀਸ ਮੁਲਾਜ਼ਮਾਂ ਅਤੇ ਕਿਸਾਨਾਂ ਪ੍ਰਤੀ ਵੀ ਹਮਦਰਦੀ ਪ੍ਰਗਟਾਈ।

ਡੁੱਬ ਰਹੀ ਕਿਸਾਨੀ ਨੂੰ ਕੁੱਟਣ ਦੀ ਨਹੀਂ ਬਚਾਉਣ ਦੀ ਲੋੜ, ਕਿਸਾਨ ਜਥੇਬੰਦੀਆਂ ਵੀ ਸਵੈ ਚਿੰਤਨ ਕਰਨ :ਗਿੱਲ ਪੱਤੀ

ਮੰਗਲਵਾਰ ਨੂੰ ਪਾਰਟੀ ਹੈੱਡਕੁਆਰਟਰ ਤੋਂ ਜਾਰੀ ਬਿਆਨ ’ਚ ਮਲਵਿੰਦਰ ਕੰਗ ਨੇ ਸੰਗਰੂਰ ’ਚ ਹੋਈ ਹਿੰਸਕ ਝੜਪ ’ਤੇ ਕਿਹਾ ਕਿ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਸਰਕਾਰ ਆਪਣੀ ਜ਼ਿੰਮੇਵਾਰੀ ਨਿਭਾ ਰਹੀ ਹੈ। ਕੰਗ ਨੇ ਕਿਸਾਨ ਜਥੇਬੰਦੀਆਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਅਮਨ-ਕਾਨੂੰਨ ਬਣਾਈ ਰੱਖਣ ਵਿੱਚ ਸਰਕਾਰ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਤੋਂ ਕਦੇ ਮੂੰਹ ਨਹੀਂ ਮੋੜਿਆ। ਉਨ੍ਹਾਂ ਨੇ ਪਹਿਲੇ ਦਿਨ ਤੋਂ ਹੀ ਕਿਸਾਨਾਂ ਅਤੇ ਕਿਸਾਨਾਂ ਦੀ ਬਿਹਤਰੀ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ ਅਤੇ ਕਈ ਇਤਿਹਾਸਕ ਫੈਸਲੇ ਲਏ।

ਉਗਰਾਹਾਂ ਜਥੇਬੰਦੀ ਨੇ ਕਿਸਾਨਾਂ ਉੱਤੇ ਪੁਲਸ ਜਬਰ ਦੀ ਕੀਤੀ ਨਿਖੇਧੀ

ਉਨ੍ਹਾਂ ਕਿਹਾ ਕਿ ਗੰਨੇ ਦੀ ਅਦਾਇਗੀ ਪਿਛਲੇ ਕਈ ਸਾਲਾਂ ਤੋਂ ਬਕਾਇਆ ਪਈ ਸੀ। ਸਰਕਾਰ ਨੇ ਇੱਕ ਪਹਿਲਕਦਮੀ ਵਜੋਂ ਇਸਦਾ ਭੁਗਤਾਨ ਕੀਤਾ। ਹੁਣ ਕਿਸੇ ਕੋਲ ਗੰਨੇ ਦੀ ਅਦਾਇਗੀ ਦੀ ਪੇਂਡਿੰਗ ਨਹੀਂ ਹੈ। ਇਸ ਤੋਂ ਇਲਾਵਾ ਲੈਂਡ ਮਾਰਟਗੇਜ ਬੈਂਕ ਜੋ ਕਿ ਪੇਂਡੂ ਖੇਤਰ ਦੇ ਕਿਸਾਨਾਂ ਦਾ ਕਾਰੋਬਾਰ ਕਰਦਾ ਹੈ, ਨੂੰ ਮਾਨ ਸਰਕਾਰ ਵੱਲੋਂ ਕਰੀਬ 1100 ਕਰੋੜ ਦਾ ਪੈਕੇਜ ਦਿੱਤਾ ਗਿਆ ਸੀ, ਜੋ ਕਿ ਬੰਦ ਹੋਣ ਦੇ ਕੰਢੇ ਸੀ।ਉਨ੍ਹਾਂ ਕਿਹਾ ਕਿ ਮੈਂ ਕਿਸਾਨ ਜਥੇਬੰਦੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਲੋਕਾਂ ਲਈ ਸਮੱਸਿਆਵਾਂ ਦਾ ਕਾਰਨ ਬਣਨ ਦੀ ਬਜਾਏ ਸਰਕਾਰ ਨਾਲ ਮਿਲ ਕੇ ਸਮੱਸਿਆ ਦੇ ਹੱਲ ਵੱਲ ਧਿਆਨ ਦੇਣ।

ਵਿਜੀਲੈਂਸ ਦੀ ਟੀਮ ਨੂੰ ਦੇਖ ਕੇ ਭੱਜਣ ਵਾਲਾ ‘ਥਾਣੇਦਾਰ’ ਪੰਜ ਹਜ਼ਾਰ ਸਹਿਤ ਕਾਬੂ

ਪੰਜਾਬ ’ਚ ਟੋਲ ਪਲਾਜ਼ਾ ਅਤੇ ਸੜਕਾਂ ਬੰਦ ਹੋਣ ਨਾਲ ਲੋਕ ਪਰੇਸ਼ਾਨ ਹੋਣਗੇ। ਕਿਸੇ ਨੂੰ ਮੈਡੀਕਲ ਐਮਰਜੈਂਸੀ ਵੀ ਹੋ ਸਕਦੀ ਹੈ। ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਨਾ ਹਰ ਕਿਸੇ ਦਾ ਜਮਹੂਰੀ ਹੱਕ ਹੈ ਪਰ ਰੋਸ ਪ੍ਰਦਰਸ਼ਨ ਦੌਰਾਨ ਅਮਨ-ਕਾਨੂੰਨ ਦੀ ਵਿਵਸਥਾ ਦਾ ਖਿਆਲ ਰੱਖਿਆ ਜਾਣਾ ਚਾਹੀਦਾ ਹੈ।ਉਨ੍ਹਾਂ ਕਿਸਾਨਾਂ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਦਾ ਭਰੋਸਾ ਦਿੰਦਿਆਂ ਕਿਹਾ ਕਿ ਪੰਜਾਬ ਦੇ ਵੱਖ-ਵੱਖ ਖੇਤਰਾਂ ਦੇ ਕਿਸਾਨਾਂ ਨੂੰ ਕੁਦਰਤੀ ਆਫ਼ਤ ਕਾਰਨ ਮੁਆਵਜ਼ਾ ਦੇਣ ਲਈ ਗਿਰਦਾਵਰੀ ਦੀ ਪ੍ਰਕਿਰਿਆ ਚੱਲ ਰਹੀ ਹੈ।

ਪੰਜਾਬੀਆਂ ਨੂੰ ‘ਬਿੱਲ ਲਿਆਓ, ਇਨਾਮ ਪਾਓ’ਦਾ ਵੱਡਾ ਮੌਕਾ; ਮੁੱਖ ਮੰਤਰੀ ਨੇ ਜਾਰੀ ਕੀਤਾ ‘ਮੇਰਾ ਬਿੱਲ ਐਪ’

ਜਲਦੀ ਹੀ ਮੁਆਵਜ਼ੇ ਦੀ ਰਾਸ਼ੀ ਦਾ ਭੁਗਤਾਨ ਵੀ ਸ਼ੁਰੂ ਹੋ ਜਾਵੇਗਾ। ਸਰਕਾਰ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਵਚਨਬੱਧ ਹੈ।ਰਾਜ ਸਰਕਾਰ ਨੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਫ਼ਸਲਾਂ ਦੇ ਹੋਏ ਨੁਕਸਾਨ ਲਈ 16 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ 186 ਕਰੋੜ ਰੁਪਏ ਜਾਰੀ ਕੀਤੇ ਹਨ।ਉਨ੍ਹਾਂ ਕਿਹਾ ਕਿ ਕਿਸਾਨ ਯੂਨੀਅਨਾਂ ਦੀਆਂ ਜ਼ਿਆਦਾਤਰ ਮੰਗਾਂ ਕੇਂਦਰ ਸਰਕਾਰ ਨਾਲ ਸਬੰਧਤ ਹਨ। ਇਸ ਲਈ ਉਨ੍ਹਾਂ ਨੂੰ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਨਾ ਚਾਹੀਦਾ ਹੈ।

 

 

 

ਉਗਰਾਹਾਂ ਜਥੇਬੰਦੀ ਨੇ ਕਿਸਾਨਾਂ ਉੱਤੇ ਪੁਲਸ ਜਬਰ ਦੀ ਕੀਤੀ ਨਿਖੇਧੀ

ਚੰਡੀਗੜ੍ਹ, 22 ਅਗਸਤ: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਚੰਡੀਗੜ੍ਹ ਧਰਨਾ ਲਾਉਣ ਜਾ ਰਹੇ ਕਿਸਾਨਾਂ ਉੱਤੇ ਆਪ ਸਰਕਾਰ ਦੀ ਪੁਲਸ ਦੁਆਰਾ ਲੌਂਗੋਵਾਲ ਵਿਖੇ ਲਾਠੀਚਾਰਜ ਦੌਰਾਨ ਇੱਕ ਕਿਸਾਨ ਪ੍ਰੀਤਮ ਸਿੰਘ ਦੀ ਮੌਤ ਹੋਣ, ਕਈਆਂ ਨੂੰ ਜ਼ਖ਼ਮੀ ਕਰਨ ਅਤੇ ਪਹਿਲਾਂ ਤੜਕਸਾਰ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਭਰ ਵਿੱਚ ਛਾਪੇਮਾਰੀ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ।

ਡੁੱਬ ਰਹੀ ਕਿਸਾਨੀ ਨੂੰ ਕੁੱਟਣ ਦੀ ਨਹੀਂ ਬਚਾਉਣ ਦੀ ਲੋੜ, ਕਿਸਾਨ ਜਥੇਬੰਦੀਆਂ ਵੀ ਸਵੈ ਚਿੰਤਨ ਕਰਨ :ਗਿੱਲ ਪੱਤੀ

ਇਸ ਸੰਬੰਧੀ ਸਾਂਝਾ ਪ੍ਰੈਸ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਇਸ ਜਬਰ ਜ਼ੁਲਮ ਲਈ ਭਗਵੰਤ ਮਾਨ ਸਰਕਾਰ ਅਤੇ ਪੁਲਸ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਇਆ ਅਤੇ ਮੰਗ ਕੀਤੀ ਕਿ ਸ਼ਹੀਦ ਕਿਸਾਨ ਦੇ ਵਾਰਸਾਂ ਨੂੰ ਢੁੱਕਵਾਂ ਮੁਆਵਜ਼ਾ ਤੇ ਨੌਕਰੀ ਦਿੱਤੀ ਜਾਵੇ ਅਤੇ ਗ੍ਰਿਫਤਾਰ ਕੀਤੇ ਸਾਰੇ ਕਿਸਾਨ ਰਿਹਾਅ ਕੀਤੇ ਜਾਣ। ਕਿਸਾਨਾਂ ਦਾ ਸ਼ਾਂਤਮਈ ਸੰਘਰਸ਼ ਕਰਨ ਦਾ ਜਮਹੂਰੀ ਹੱਕ ਬਹਾਲ ਕੀਤਾ ਜਾਵੇ।

ਡੁੱਬ ਰਹੀ ਕਿਸਾਨੀ ਨੂੰ ਕੁੱਟਣ ਦੀ ਨਹੀਂ ਬਚਾਉਣ ਦੀ ਲੋੜ, ਕਿਸਾਨ ਜਥੇਬੰਦੀਆਂ ਵੀ ਸਵੈ ਚਿੰਤਨ ਕਰਨ :ਗਿੱਲ ਪੱਤੀ

0

ਬਠਿੰਡਾ, 22 ਅਗਸਤ: ਬੀਤੇ ਕੱਲ੍ਹ ਲੌਂਗੋਵਾਲ ਵਿਖੇ ਕਿਸਾਨ ਜਥੇਬੰਦੀਆਂ ਵਲੋਂ ਚੰਡੀਗੜ ਵੱਲ ਮਾਰਚ ਕੀਤੇ ਜਾਣ ਤੇ ਪੁਲਿਸ ਵੱਲੋਂ ਕੀਤੇ ਲਾਠੀਚਾਰਜ਼ ਦੌਰਾਨ ਇਕ ਕਿਸਾਨ ਦੀ ਦੁੱਖਦਾਈ ਮੌਤ ’ਤੇ ਦੁੱਖ ਪ੍ਰਗਟ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਬੁਲਾਰੇ ਅਤੇ ਜਿਲਾ ਪ੍ਰਧਾਨ ਭੋਲਾ ਸਿੰਘ ਗਿੱਲ ਪੱਤੀ ਨੇ ਕਿਹਾ ਕਿ ਕਿਸਾਨਾ ਦਾ ਕੁਦਰਤੀ ਆਫਤ ਹੜਾ ਦੇ ਕਾਰਨ ਫਸਲਾਂ,ਪਸ਼ੂ ਧਨ ,ਘਰ ਬਾਰ ਸਭ ਕੁਝ ਬਰਬਾਦ ਹੋ ਚੁੱਕਾ ਹੈ, ਜਿਸਦੇ ਚੱਲਦੇ ਸਰਕਾਰ ਨੂੰ ਚਾਹੀਦਾ ਹੈ ਕਿ ਦੁੱਖ ਦੀ ਘੜੀ ਦੇ ਵਿੱਚ ਕਿਸਾਨਾਂ ਦੇ ਨਾਲ ਖੜ ਕੇ ਮੋਢੇ ਨਾਲ ਮੋਢਾ ਲਾ ਕੇ ਉਨ੍ਹਾਂ ਦੇ ਇਸ ਦਰਦ ਤੇ ਮਲ੍ਹਮ ਪੱਟੀ ਕਰਦੀ ਪਰੰਤੂ ਆਪਣਾ ਦੁੱਖ ਤਕਲੀਫ ਦੱਸਣ ਲਈ ਚੰਡੀਗੜ੍ਹ ਰਵਾਨਾ ਹੋਣ ਸਮੇਂ ਕਿਸਾਨਾਂ ਨੂੰ ਰੋਕਣ ਲਈ ਲਾਠੀਚਾਰਜ ਕਰ ਦਿੱਤਾ ਗਿਆ। ਇਸ ਦੌਰਾਨ ਇੱਕ ਕਿਸਾਨ ਦੀ ਮੌਤ ਹੋ ਗਈ ਅਤੇ ਕਾਫ਼ੀ ਸਾਰੇ ਜਖ਼ਮੀ ਹੋ ਗਏ।

ਵਿਜੀਲੈਂਸ ਦੀ ਟੀਮ ਨੂੰ ਦੇਖ ਕੇ ਭੱਜਣ ਵਾਲਾ ‘ਥਾਣੇਦਾਰ’ ਪੰਜ ਹਜ਼ਾਰ ਸਹਿਤ ਕਾਬੂ

ਅਕਾਲੀ ਆਗੂ ਨੇ ਕਿਹਾ ਕਿ ਭਗਤ ਸਿੰਘ ਦੀ ਫੋਟੋ ਲਾ ਕੇ ਭਗਤ ਸਿੰਘ ਦੀ ਸੋਚ ਨੂੰ ਅਪਣਾਇਆ ਨਹੀਂ ਜਾ ਸਕਦਾ ਬਲਕਿ ਅਮਲਾਂ ਚੋਂ ਉਨ੍ਹਾਂ ਮਹਾਨ ਸ਼ਹੀਦਾਂ ਦੀ ਸੋਚ ਦਾ ਝਲਕਾਰਾ ਪੈਣਾ ਚਾਹੀਦਾ ਹੈ।੍ਟਪਰ ਬੜੇ ਅਫਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਮਾਨ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਲੋਕਾਂ ਨੂੰ ਚੰਡੀਗੜ ਨਹੀਂ ਆਉਣਾ ਪਵੇਗਾ ਸਗੋਂ ਸਰਕਾਰ ਲੋਕਾਂ ਦੇ ਦਰ ਤੇ ਆ ਕੇ ਲੋਕਾਂ ਦੀਆਂ ਤਕਲੀਫ਼ਾਂ ਦਾ ਹੱਲ ਕਰਿਆ ਕਰੇਗੀ। ਪਰ ਜਦ ਅੱਜ ਲੋਕ ਆਪਣਾ ਦੁਖ ਦੱਸਣ ਲਈ ਚੰਡੀਗੜ੍ਹ ਜਾ ਰਹੇ ਸਨ ਤਾਂ ਉਨ੍ਹਾਂ ਤੇ ਲਾਠੀਚਾਰਜ ਕਰਨਾ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾਂ ਹੈ। ਗਿੱਲਪੱਤੀ ਨੇ ਸਮੂਹ ਕਿਸਾਨ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਕਿਸਾਨੀ ਅੰਦੋਲਨ ਦੌਰਾਨ ਸਿਰਜੇ ਬਿਰਤਾਂਤ ਨੂੰ ਤੋੜਨ ਲਈ ਸਮੇਂ ਦੀਆਂ ਹਕੂਮਤਾਂ ਲਗਾਤਾਰ ਕੋਸ਼ਿਸ਼ ਵਿੱਚ ਹਨ। ਕੋਈ ਵੀ ਘੋਲ ਲੋਕਾਂ ਦੇ ਸਹਿਯੋਗ ਬਿਨਾਂ ਜਿੱਤਿਆ ਨਹੀਂ ਜਾ ਸਕਦਾ ।

ਮਿਸ਼ਨ 2024: ਦੋ ‘ਬੀਬੀਆਂ’ ਵਲੋਂ ਬਠਿੰਡਾ ਲੋਕ ਸਭਾ ਦੇ ਵੋਟਰਾਂ ਦੀ ਨਬਜ਼ ਟਟੋਲਣੀ ਸ਼ੁਰੂ

ਲੋਕ ਲਹਿਰਾਂ ਹੀ ਜਿੱਤ ਦਾ ਝੰਡਾ ਬੁਲੰਦ ਕਰਦੀਆਂ ਹਨ੍ਟ ਦਿੱਲੀ ਅੰਦੋਲਨ ਤੋਂ ਬਾਅਦ ਪੰਜਾਬ ਦੀ ਧਰਤੀ ਤੇ ਬਹੁਤ ਨਵੀਆਂ ਕਿਸਾਨ ਜਥੇਬੰਦੀਆਂ ਬਣੀਆਂ ਅਤੇ ਪੁਰਾਣੀਆ ਅੰਦਰ ਵੀ ਟੁੱਟ ਭੱਜ ਹੋਈ ਹੈ ਸੋ ਅਜਿਹੇ ਨਾਜਿਕ ਦੌਰ ਅੰਦਰ ਜਦੋਂ ਕਿਸਾਨੀ ਆਰਥਿਕਸੰਕਟ ਵਿੱਚੋਂ ਗੁਜਰ ਰਹੀ ਹੈ ਉਸ ਸਮੇ ਸਮੂਹ ਜੱਥੇਬੰਦੀਆਂ ਨੂੰ ਘੋਲ ਦੀ ਰੂਪ ਰੇਖਾ ਤਿਆਰ ਕਰਨ ਸਮੇਂ ਸਵੈ ਚਿੰਤਨ ਮੰਥਨ ਕਰਕੇ ਹੀ ਅੱਗੇ ਵਧਣ ਦੀ ਲੋੜ ਹੈ। ਐਕਸ਼ਨ ਆਮ ਲੋਕਾਈ ਨੂੰ ਤੰਗ ਪਰੇਸ਼ਾਨੀ ਵਾਲਾ ਨਹੀਂ ਹੋਣਾ ਚਾਹੀਦਾ ਤਾਂ ਕਿ ਲੋਕਾਂ ਦਾ ਸਮਰਥਨ ਲਗਾਤਾਰ ਬਣਿਆ ਰਹੇ।੍ਟ ਉਨਾ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਆਓ ਇਸ ਦੁੱਖ ਦੀ ਘੜੀ ਦੇ ਵਿੱਚ ਕਿਸਾਨੀ ਦਾ ਸਾਥ ਦਿੰਦੇ ਹੋਏ ਉਨ੍ਹਾਂ ਦੇ ਹੱਕਾਂ ਦੀ ਪੂਰਤੀ ਲਈ ਹੱਕੀ ਲੜਾਈ ਵਿੱਚ ਵੱਧ ਤੋਂ ਵੱਧ ਸ਼ਾਮਲ ਹੋਈਏ, ਕਿਉਂਕਿ ਲੋਕਾਈ ਤੇ ਪੰਜਾਬ ਤਾਂ ਹੀ ਜਿਊਂਦੇ ਰਹਿ ਸਕਦੇ ਹਨ ਜੇਕਰ ਕਿਸਾਨੀ ਮਜਬੂਤ ਹੋਵੇਗੀ।

ਵਿਜੀਲੈਂਸ ਦੀ ਟੀਮ ਨੂੰ ਦੇਖ ਕੇ ਭੱਜਣ ਵਾਲਾ ‘ਥਾਣੇਦਾਰ’ ਪੰਜ ਹਜ਼ਾਰ ਸਹਿਤ ਕਾਬੂ

0

ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 21 ਅਗਸਤ: ਪਿਛਲੇ ਦਿਨੀਂ ਰਿਸਵਤ ਲੈਣ ਤੋਂ ਬਾਅਦ ਵਿਜੀਲੈਂਸ ਦੀ ਟੀਮ ਨੂੰ ਦੇਖ ਕੇ ਇੱਕ ਰਾਹਗੀਰ ਦੀ ਸਕੂਟਰੀ ਲੈ ਕੇ ਫ਼ਰਾਰ ਹੋਏ ਇੱਕ ਥਾਣੇਦਾਰ ਤੋਂ ਉਤਸਾਹਤ ਹੋ ਕੇ ਅੱਜ ਬਠਿੰਡਾ ਜ਼ਿਲ੍ਹੈ ਦੇ ਤਲਵੰਡੀ ਸਾਬੋ ਥਾਣੇ ’ਚ ਤੈਨਾਤ ਇੱਕ ਹੋਰ ਥਾਣੇਦਾਰ ਵਲੋਂ ਵੀ ਇਹੀ ਤਕਨੀਕ ਅਪਣਾਈ ਗਈ ਪ੍ਰੰਤੂ ਉਹ ਸਫ਼ਲ ਨਹੀਂ ਹੋ ਸਕਿਆ ਤੇ ਵਿਜੀਲੈਂਸ ਦੀ ਟੀਮ ਨੇ ਕੁੱਝ ਹੀ ਕਦਮਾਂ ’ਤੇ ਸਵਿੱਫ਼ਟ ਕਾਰ ਸਵਾਰ ਇਸ ਥਾਣੇਦਾਰ ਨੂੰ ਰਿਸ਼ਵਤ ਦੇ ਹਾਸਲ ਕੀਤੇ ਪੰਜ ਹਜ਼ਾਰ ਰੁਪਏ ਦੇ ਨੋਟਾਂ ਨਾਲ ਕਾਬੂ ਕਰ ਲਿਆ।

ਪੁਲਿਸ ਵਲੋਂ ਵਿੱਢੀ ਤਲਾਸ਼ੀ ਮੁਹਿੰਮ ਤੋਂ ਬਾਅਦ ਬਠਿੰਡਾ ਸ਼ਹਿਰ ’ਚ ਗੈਰ-ਕਾਨੂੰਨੀ ਚੱਲਦੇ ਆਟੋ ‘ਗਧੇ’ ਦੇ ਸਿੰਗ ਵਾਂਗ ਹੋਏ ਗਾਇਬ

ਸੁੂਚਨਾ ਮੁਤਾਬਕ ਇੱਕ ਕੇਸ ਦੀ ਪੜਤਾਲ ਦੌਰਾਨ ਇਹ ਥਾਣੇਦਾਰ ਜਗਰੂਪ ਸਿੰਘ ਪਹਿਲਾਂ ਵੀ ਸਿਕਾਇਤਕਰਤਾ ਲਖਵੀਰ ਸਿੰਘ ਪਿੰਡ ਨਸੀਬਪੁਰਾ ਵਸਨੀਕ ਤੋਂ 5000 ਰੁਪਏ ਰਿਸ਼ਵਤ ਦੇ ਰੂਪ ਵਿਚ ਲੈ ਚੁੱਕਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਲਖਵੀਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਪਤਨੀ ਅਤੇ ਲੜਕੇ ਵਿਰੁੱਧ ਉਸ ਦੇ ਪਿੰਡ ਦੀਆਂ ਕੁਝ ਔਰਤਾਂ ਵੱਲੋਂ ਥਾਣਾ ਤਲਵੰਡੀ ਸਾਬੋ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ ਸੀ, ਜਿਸ ਦੀ ਪੜਤਾਲ ਏ.ਐਸ.ਆਈ. ਜਗਰੂਪ ਸਿੰਘ ਵੱਲੋਂ ਕੀਤੀ ਜਾ ਰਹੀ ਸੀ।

ਪੰਜਾਬੀਆਂ ਨੂੰ ‘ਬਿੱਲ ਲਿਆਓ, ਇਨਾਮ ਪਾਓ’ਦਾ ਵੱਡਾ ਮੌਕਾ; ਮੁੱਖ ਮੰਤਰੀ ਨੇ ਜਾਰੀ ਕੀਤਾ ‘ਮੇਰਾ ਬਿੱਲ ਐਪ’

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਏ.ਐਸ.ਆਈ. ਜਗਰੂਪ ਸਿੰਘ ਨੇ ਇਸ ਸ਼ਿਕਾਇਤ ਦਾ ਨਿਪਟਾਰਾ ਕਰਨ ਬਦਲੇ 10,000 ਰੁਪਏ ਰਿਸ਼ਵਤ ਮੰਗੀ ਅਤੇ ਉਹ ਪਹਿਲਾਂ ਹੀ ਉਸ ਕੋਲੋਂ 5000 ਰੁਪਏ ਲੈ ਚੁੱਕਾ ਹੈ। ਜਿਸਤੋਂ ਬਾਅਦ ਸ਼ਿਕਾਇਤ ਦੀ ਮੁਢਲੀ ਜਾਂਚ ਦੇ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਤਲਵੰਡੀ ਸਾਬੋ ਥਾਣੇ ਦੇ ਆਸਪਾਸ ਟਰੈਪ ਲਗਾ ਦਿੱਤਾ। ਇਸ ਦੌਰਾਨ ਉਕਤ ਏ.ਐਸ.ਆਈ. ਸਵਿੱਫ਼ਟ ਕਾਰ ’ਤੇ ਸਵਾਰ ਹੋ ਕੇ ਥਾਣੇ ਤੋਂ ਬਾਹਰ ਆਇਆ ਤੇ ਚੌਕ ਦੇ ਨਜਦੀਕ ਕਾਰ ਵਿਚ ਬੈਠ ਕੇ ਮੁਦਈ ਤੋਂ ਪੈਸੇ ਲੈ ਲਏ।

ਪੰਜਾਬ ਪੁਲਿਸ ਤੇੇ ਬੀਐਸਐਫ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਦੋ ਪਾਕਿਸਤਾਨੀ ਨਾਗਰਿਕੇ 29.2 ਕਿਲੋਗ੍ਰਾਮ ਹੈਰੋਇਨ ਸਹਿਤ ਗ੍ਰਿਫਤਾਰ

ਇਸ ਦੌਰਾਨ ਜਦ ਉਸਨੂੰ ਵਿਜੀਲੈਂਸ ਦੀ ਟੀਮ ਅਪਣੇ ਵੱਲ ਆਉਂਦੀ ਦਿਖ਼ਾਈ ਦਿੱਤੀ ਤਾਂ ਉਸਨੇ ਕਾਰ ਨੂੰ ਭਜਾਉਣ ਦੀ ਕੋਸਿਸ ਕੀਤੀ ਪ੍ਰੰਤੂ ਵਿਜੀਲੈਂਸ ਦੇ ਨੌਜਵਾਨਾਂ ਦੀ ਫ਼ਰਤੀਲੀ ਟੀਮ ਨੇ ‘ਥਾਣੇਦਾਰ’ ਸਾਹਿਬ ਨੂੰ ਕੁੱਝ ਹੀ ਕਦਮਾਂ ‘ਤੇ ਦਬੋਚ ਲਿਆ। ਜਿਸਤੋਂ ਬਾਅਦ ਰੰਗ ਲੱਗੇ ਨੋਟ ਵੀ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਬਰਾਮਦ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ। ਜਿਸਤੋਂ ਬਾਅਦ ਦੇਰ ਸ਼ਾਮ ਥਾਣਾ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ।

 

 

ਪੁਲਿਸ ਵਲੋਂ ਵਿੱਢੀ ਤਲਾਸ਼ੀ ਮੁਹਿੰਮ ਤੋਂ ਬਾਅਦ ਬਠਿੰਡਾ ਸ਼ਹਿਰ ’ਚ ਗੈਰ-ਕਾਨੂੰਨੀ ਚੱਲਦੇ ਆਟੋ ‘ਗਧੇ’ ਦੇ ਸਿੰਗ ਵਾਂਗ ਹੋਏ ਗਾਇਬ

0

ਦਰਜ਼ਨਾਂ ਆਟੋਜ਼ ਦੀ ਤਲਾਸ਼ੀ ਦੌਰਾਨ ਕਈ ਮਾਰੂ ਹਥਿਆਰ ਹੋਏ ਬਰਾਮਦ
55 ਦੇ ਕੱਟੇ ਚਲਾਨ ਤੇ 10 ਆਟੋ ਕੀਤੇ ਥਾਣਿਆਂ ਬੰਦ
ਬਠਿੰਡਾ, 21 ਅਗਸਤ: ਪਿਛਲੇ ਕਈ ਦਿਨਾਂ ਤੋਂ ਸ਼ਹਿਰ ਵਿਚ ਕੁੱਝ ਆਟੋ ਚਾਲਕਾਂ ਦੁਆਰਾ ਤੇਜਧਾਰ ਹਥਿਆਰਾਂ ਨਾਲ ਸਵਾਰੀਆਂ ਤੇ ਰਾਹਗੀਰਾਂ ਦੀ ਕੁੱਟਮਾਰ ਕਰਨ ਅਤੇ ਉਨ੍ਹਾਂ ਨੂੰ ਜਖਮੀ ਕਰਨ ਦੀਆਂ ਵਾਪਰੀਆਂ ਘਟਨਾਵਾਂ ਤੋਂ ਬਾਅਦ ਟਰੈਫ਼ਿਕ ਪੁਲਿਸ ਵਲੋਂ ਕੀਤੀ ਸਖ਼ਤੀ ਦੇ ਚੱਲਦਿਆਂ ਸ਼ਹਿਰ ਵਿਚ ਚੱਲਦੇ ਗੈਰ-ਕਾਨੂੰਨੀ ਆਟੋ ‘ਗਧੇ’ ਦੇ ਸਿੰਗ ਵਾਂਗ ਗਾਇਬ ਹੋ ਗਏ ਹਨ। ਹਾਲਾਂਕਿ ਇਸ ਤਲਾਸ਼ੀ ਮੁਹਿੰਮ ਦੌਰਾਨ ਪੁਲਿਸ ਨੂੰ ਕਾਫ਼ੀ ਸਾਰੇ ਆਟੋਜ਼ ਵਿਚੋਂ ਕਈ ਮਾਰੂ ਹਥਿਆਰ ਵੀ ਬਰਾਮਦ ਹੋਏ। ਜਿਸਤੋਂ ਬਾਅਦ ਹੁਣ ਤੱਕ 55 ਆਟੋ ਦੇ ਚਲਾਨ ਕੱਟਣ ਤੋਂ ਇਲਾਵਾ 10 ਆਟੋਜ਼ ਨੂੰ ਥਾਣਿਆਂ ਵਿਚ ਬੰਦ ਕਰ ਦਿੱਤਾ।

ਮੁੱਖ ਮੰਤਰੀ ਦਾ ਵੱਡਾ ਐਲਾਨ, ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ ਮਿਲੇਗੀ 5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ

ਇਸ ਸਬੰਧ ਵਿਚ ਡੀਐਸਪੀ ਟਰੈਫ਼ਿਕ ਸੰਜੀਵ ਮਿੱਤਲ ਦੀ ਅਗਵਾਈ ਹੇਠ ਸ਼ਹਿਰ ਦੇ ਟਰੈਫ਼ਿਕ ਇੰਚਾਰਜ਼ ਅਮਰੀਕ ਸਿੰਘ ਦੀ ਟੀਮ ਵਲੋਂ ਕਈ ਥਾਂ ਚਲਾਈ ਇਸ ਮੁਹਿੰਮ ਵਿਚ ਦਰਜ਼ਨਾਂ ਅਜਿਹੇ ਆਟੋ ਚਾਲਕ ਵੀ ਸਾਹਮਣੇ ਆਏ, ਜਿੰਨ੍ਹਾਂ ਕੋਲ ਇੰਨ੍ਹਾਂ ਆਟੋਜ਼ ਨੂੰ ਚਲਾਉਣ ਲਈ ਕਾਨੂੰਨੀ ਦਸਤਾਵੇਜ਼ ਵੀ ਮੌਜੂਦ ਨਹੀਂ ਸਨ। ਜਾਣਕਾਰੀ ਦਿੰਦਿਆਂ ਡੀਐਸਪੀ ਸੰਜੀਵ ਮਿੱਤਲ ਅਤੇ ਸਿਟੀ ਟਰੈਫ਼ਿਕ ਇੰਚਾਰਜ਼ ਅਮਰੀਕ ਸਿੰਘ ਨੇ ਦਸਿਆ ਕਿ ਕਾਨੂੰਨ ਦੇ ਹਿਸਾਬ ਅਤੇ ਟਰੈਫ਼ਿਕ ਨਿਯਮਾਂ ਦੀ ਪਾਲਣਾ ਹਿੱਤ ਸ਼ਹਿਰ ਵਿਚ ਚੱਲਦੇ ਸੈਕੜੇ ਆਟੋ ਚਾਲਕਾਂ ਦੀਆਂ ਯੂਨੀਅਨਾਂ ਦੇ ਨਾਲ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ।

ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਵੋਟਰ ਸੂਚੀ ਲਈ ਪ੍ਰਕ੍ਰਿਆ ਸ਼ੁਰੂ, ਪਤਿਤ ਸਿੱਖ ਨਹੀਂ ਬਣ ਸਕੇਗਾ ਵੋਟਰ

ਪ੍ਰੰਤੂ ਇਸਦੇ ਬਾਵਜੂਦ ਕਾਫ਼ੀ ਸਾਰੇ ਆਟੋ ਚਾਲਕ ਟਰੈਫ਼ਿਕ ਨਿਯਮਾਂ ਦੀ ਪ੍ਰਵਾਹ ਨਹੀਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਕੰਮ ਵਿਚ ਸਮਾਜ ਸੇਵੀ ਸੰਸਥਾਵਾਂ ਵਲੋਂ ਵੀ ਸਹਿਯੋਗ ਕੀਤਾ ਜਾ ਰਿਹਾ। ਦਸਣਾ ਬਣਦਾ ਹੈ ਕਿ ਪਿਛਲੇ ਦਿਨੀਂ ਵਾਪਰੇ ਇੱਕ ਹਾਦਸੇ ਵਿਚ ਛੋਟੀ ਜਿਹੀ ਤਕਰਾਰ ਤੋਂ ਬਾਅਦ ਇੱਕ ਆਟੋ ਚਾਲਕ ਨੇ ਆਟੋ ਵਿਚ ਰੱਖੀ ਕੁਹਾੜੀ ਨੇ ਨਾਲ ਰਾਹਗੀਰ ਨੂੰ ਗੰਭੀਰ ਰੂਪ ਵਿਚ ਜਖਮੀ ਕਰ ਦਿੱਤਾ ਸੀ। ਜਿਸਤੋਂ ਬਾਅਦ ਟਰੈਫ਼ਿਕ ਪੁਲਿਸ ਵਲੌਂ ਸਖ਼ਤੀ ਦਿਖ਼ਾਈ ਜਾ ਰਹੀ ਹੈ।

ਵੇਰਕਾ ਮਿਲਕ ਅਤੇ ਕੈਟਲਫੀਡ ਪਲਾਂਟ ਆਊਟ ਸੋਰਸ ਮੁਲਾਜ਼ਮ ਯੂਨੀਅਨ ਵੱਲੋਂ ਅਗਲੇ ਸੰਘਰਸ਼ ਦਾ ਐਲਾਨ

ਮੰਗਾ ਮੰਨੇ ਜਾਣ ਤੱਕ ਸਮੂਹ ਪਲਾਟਾਂ ਬਾਹਰ ਪ੍ਰੀਵਾਰਾਂ ਸਮੇਤ ਕਿਤਾ ਜਾਵੇਗਾ ਸੰਘਰਸ਼
ਚੰਡੀਗੜ੍ਹ, 21 ਅਗਸਤ: ਵੇਰਕਾ ਮਿਲਕ ਅਤੇ ਕੈਟਲਫੀਡ ਪਲਾਂਟ ਆਉਟਸੋਰਸ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਕੀਤੀ ਗਈ ਸੂਬਾ ਪੱਧਰੀ ਮੀਟਿੰਗ ਅਗਲੇ ਸੰਘਰਸ਼ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਆਗੂ ਪਵਨਦੀਪ ਸਿੰਘ, ਜਨਰਲ ਸੱਕਤਰ ਜਸਬੀਰ ਸਿੰਘ, ਮੀਤ ਪ੍ਰਧਾਨ, ਕੁਲਮਣਵੀਰ ਸਿੰਘ ਅਤੇ ਸੂਬਾ ਵਿੱਤ ਸਕੱਤਰ ਜਤਿੰਦਰ ਰੌਫੀ ਨੇ ਦੱਸਿਆ ਕਿ ਭਗਵੰਤ ਮਾਨ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਇਹ ਵਾਅਦਾ ਕੀਤਾ ਸੀ ਕਿ ਠੇਕੇਦਾਰੀ ਸਿਸਟਮ ਨੂੰ ਬੰਦ ਕੀਤਾ ਜਾਵੇਗਾ ਪਰੰਤੂ ਹੁਣ ਇਸਦੇ ਉਲਟ ਮਿਲਕਫ਼ੈਡ ਮੁੱਖ ਦਫਤਰ ਅਤੇ ਸਰਕਾਰ ਵੱਲੋਂ ਮਿਲ ਕੇ ਪਲਾਂਟਾਂ ਵਿੱਚ ਠੇਕੇਦਾਰੀ ਸਿਸਟਮ ਨੂੰ ਬੜਾਵਾ ਦਿੱਤਾ ਜਾ ਰਿਹਾ ਹੈ ਜਿਸ ਕਾਰਣ ਪਲਾਂਟਾਂ ਵਿੱਚ ਪਿਛਲੇ ਲੰਬੇ ਸਮੇਂ ਤੋਂ ਕੰਮ ਕਰ ਰਹੇ ਵਰਕਰਾਂ ਦਾ ਰੋਜ਼ਗਾਰ ਖ਼ਤਰੇ ਵਿੱਚ ਹੈ।

ਜਲ ਸਪਲਾਈ ਵਿਭਾਗ ਦੇ ਕਾਮਿਆਂ ਵਲੋਂ ਪੱਕੇ ਰੁਜਗਾਰ ਦੀ ਮੰਗ ਲਈ ਸੰਘਰਸ਼ਾਂ ਦਾ ਐਲਾਨ

ਉਹਨਾਂ ਦੱਸਿਆ ਕਿ ਮਿਲਕਫ਼ੈਡ ਦੇ ਮਿਲਕ ਅਤੇ ਕੈਟਲਫੀਡ ਪਲਾਂਟਾਂ ਦੀ ਮੈਨੇਜਮੈਂਟ ਵੱਲੋਂ ਆਊਟਸੋਰਸ ਮੁਲਾਜ਼ਮ ਨੂੰ ਬਿਨ੍ਹਾਂ ਕਿਸੇ ਕਾਰਣ ਤੋਂ ਲਗਾਤਾਰ ਤੰਗ ਪ੍ਰੇਸ਼ਾਨ ਕੀਤਾ ਜਾਂ ਰਿਹਾ ਹੈ ਅਤੇ ਤਨਖਾਹ ਵਿੱਚ ਵਾਧਾ ਕਰਨ ਦੀ ਬਜਾਇ ਨਿਗੂਣੀਆਂ ਤਨਖਾਹਾਂ ਤੇ ਕੰਮ ਕਰ ਰਹੇ ਵਰਕਰਾਂ ਦੀਆਂ ਬਦਲੀਆਂ ਦੂਰ ਦੁਰਾਡੇ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਮੈਨੇਜਮੈਂਟ ਬਿਨਾਂ ਕਿਸੇ ਵਿਰੋਧ ਦੇ ਠੇਕੇਦਾਰੀ ਸਿਸਟਮ ਨੂੰ ਲਾਗੂ ਕਰ ਸਕੇ। ਉਹਨਾਂ ਦੱਸਿਆ ਕਿ ਸਰਕਾਰ ਅਤੇ ਮਿਲਕਫ਼ੈਡ ਵੱਲੋਂ ਵਿਭਾਗ ਵਿੱਚ ਪਹਿਲਾਂ ਤੋਂ ਕੰਮ ਕਰ ਰਹੇ ਵਰਕਰਾਂ ਨੂੰ ਵਿਭਾਗ ਵਿੱਚ ਸ਼ਾਮਿਲ ਕਰਨ ਦੀ ਬਜਾਇ 500 ਅਸਾਮੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਸੀ

ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਸੂਬਾਈ ਕਨਵੈਨਸ਼ਨ ਵਿੱਚ ਤਿੱਖੇ ਸੰਘਰਸ਼ਾਂ ਦਾ ਐਲਾਨ

ਜਿਸ ਨੂੰ ਵੇਰਕਾ ਮਿਲਕ ਅਤੇ ਕੈਟਲਫੀਡ ਪਲਾਂਟ ਆਊਟਸੋਰਸ ਯੂਨੀਅਨ ਪੰਜਾਬ ਵੱਲੋਂ ਵੇਰਕਾ ਦੇ ਮੋਹਾਲੀ ਪਲਾਂਟ ਵਿਖੇ 2 ਦਿਨਾਂ ਸੂਬਾ ਧਰਨਾ ਦੇ ਕੇ ਰੱਦ ਕਰਵਾਇਆ ਸੀ ਅਤੇ ਮੈਨੇਜਮੈਂਟ ਵੱਲੋਂ ਇਹ ਭਰੋਸਾ ਦਿੱਤਾ ਗਿਆ ਸੀ ਕਿ ਜਲਦ ਤੋਂ ਜਲਦ ਪੰਜਾਬ ਸਰਕਾਰ/ਸਬ ਕਮੇਟੀ ਨਾਲ ਮੀਟਿੰਗ ਕਰਵਾ ਕੇ ਆਊਟਸੋਰਸ ਮੁਲਾਜਮਾਂ ਦਾ ਹੱਲ ਕੀਤਾ ਜਾਵੇਗਾ ਅਤੇ ਹੱਲ ਹੋਣ ਤੱਕ ਭਰਤੀ ਨਹੀਂ ਕੀਤੀ ਜਾਵੇਗੀ ਅਤੇ ਮੁਲਾਜਮਾਂ ਦੀਆਂ ਮੰਗਾਂ ਦਾ ਹੱਲ ਵੀ ਜਲਦ ਕੀਤਾ ਜਾਵੇਗਾ ਜਿਸ ਵਿੱਚ ਠੇਕੇਦਾਰੀ ਸਿਸਟਮ ਨੂੰ ਬੰਦ ਕਰਨ, ਲੰਬੇ ਸਮੇਂ ਤੋਂ ਕੰਮ ਕਰ ਰਹੇ ਵਰਕਰਾਂ ਨੂੰ ਵਿਭਾਗ ਵਿੱਚ ਸ਼ਾਮਿਲ ਕਰਨ, ਮੁਲਾਜਮਾਂ ਨੂੰ ਘੱਟੋ ਘੱਟ ਉਜਰਤਾਂ 1948 ਦੇ ਕਾਨੂੰਨ ਮੁਤਾਬਕ ਦੇਣ, ਵਰਕਰਾਂ ਨੂੰ ਕਿਰਤ ਕਾਨੂੰਨ ਅਨੁਸਾਰ ਬਣਦੇ ਲਾਭ ਦੇਣ ਅਤੇ ਪਲਾਂਟ ਪੱਧਰੀ ਮੰਗਾਂ ਆਦਿ ਸ਼ਾਮਿਲ ਸਨ। ਮਿਲਕਫ਼ੈਡ ਮੈਨੇਜਮੈਂਟ ਵੱਲੋਂ ਸਬ ਕਮੇਟੀ ਨਾਲ ਹੁਣ ਤੱਕ ਸਿਰਫ਼ ਇੱਕ ਹੀ ਮੀਟਿੰਗ ਕਾਰਵਾਈ ਗਈ ਹੈ।

ਮੰਗਾਂ ਨਾ ਪੂਰੀਆ ਹੋਣ ‘ਤੇ 4 ਸਤੰਬਰ ਤੋਂ ਅਣਮਿਥੇ ਸਮੇਂ ਲਈ ਧਰਨੇ ਦਾ ਐਲਾਨ

ਮਿਲਕਫ਼ੈਡ ਮੈਨੇਜਮੈਂਟ ਵੱਲੋਂ ਲੰਬਾ ਸਮਾਂ ਬੀਤਣ ਦੇ ਬਾਵਜੂਦ ਵੀ ਮੰਗਾਂ ਮਸਲਿਆਂ ਦਾ ਹੱਲ ਨਹੀਂ ਕੀਤਾ ਗਿਆ ਅਤੇ ਇਸਦੇ ਉਲਟ 950 ਪੋਸਟਾਂ ਨੂੰ ਭਰਨ ਸਬੰਧੀ ਵੱਖ ਵੱਖ ਪਲਾਟਾਂ ਤੋਂ ਵੇਰਵੇ ਇੱਕਤਰ ਕੀਤੇ ਜਾ ਰਹੇ ਹਨ। ਮੰਗਾਂ ਦਾ ਹੱਲ ਨਾ ਹੋਣ ਦੇ ਰੋਸ ਵਜੋਂ ਵੇਰਕਾ ਆਊਟਸੋਰਸ ਮੁਲਾਜਮਾਂ ਵੱਲੋ ਵੇਰਕਾ ਦੇ ਲੁਧਿਆਣਾ ਅਤੇ ਬਠਿੰਡਾ ਸਥਿਤ ਪਲਾਟਾਂ ਵਿੱਖੇ ਸੂਬਾ ਪੱਧਰੀ ਧਰਨਾ ਦਿੱਤਾ ਗਿਆ ਸੀ ਅਤੇ ਮਿਲਕਫ਼ੈਡ ਮੈਨੇਜਮੈਂਟ ਵੱਲੋਂ ਫਿਰ ਤੋਂ ਇਹ ਭਰੋਸਾ ਦਿੱਤਾ ਗਿਆ ਸੀ ਕਿ 10 ਦਿਨਾਂ ਦੇ ਅੰਦਰ ਅੰਦਰ ਮੁਲਾਜਮਾਂ ਦੇ ਮੰਗਾਂ ਮਸਲਿਆਂ ਦਾ ਹੱਲ ਕਰ ਦਿੱਤਾ ਜਾਵੇਗਾ। ਪ੍ਰੰਤੂ ਫਿਰ ਤੋਂ ਮਿਲਕਫ਼ੈਡ ਮੈਨੇਜਮੈਂਟ ਵੱਲੋਂ ਵਾਅਦਾਖਿਲਾਫੀ ਕੀਤੀ ਗਈ ਅਤੇ ਇਹਨਾਂ ਮੰਗਾਂ ਦਾ ਹੱਲ ਕਰਨ ਨੂੰ ਵਿੱਚ ਆਨਾਕਾਨੀ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਮਿਲਕਫ਼ੈਡ ਵੱਲੋਂ ਸਾਲ 2018 ਵਿੱਚ ESR 2018 (CTC) ਰੂਲ ਲਾਗੂ ਕੀਤੇ ਗਏ ਸਨ ਜੋ ਕਿ ਮੁਲਜ਼ਮ ਲਈ ਮਾਰੂ ਸਿੱਧ ਹੋ ਰਹੇ ਹਨ, ਇਹਨਾਂ ਰੂਲਾਂ ਕਾਰਣ ਹੁਣ ਤੱਕ ਪਿਛਲੇ ਸਮੇਂ ਭਰਤੀ ਹੋਏ ਬਹੁਤ ਸਾਰੇ ਰੈਗੂਲਰ ਮੁਲਾਜਮ ਮਹਿਕਮਾ ਛੱਡ ਕੇ ਜਾ ਚੁੱਕੇ ਹਨ।

ਬਠਿੰਡਾ ਪੀਆਰਟੀਸੀ ਡੀਪੂ ਵਿੱਚ ਯੂਨੀਅਨ ਦੀ ਨਵੀਂ ਕਮੇਟੀ ਦੀ ਹੋਈ ਚੋਣ

ਆਊਟਸੋਰਸ ਮੁਲਾਜਮਾਂ ਵੱਲੋ ਪਿਛਲੇ ਦਿਨੀ ਵੇਰਕਾ ਦੇ ਚੰਡੀਗੜ੍ਹ ਸਥਿਤ ਪਲਾਂਟ ਵਿਖੇ ਮੈਨੇਜਮੈਂਟ ਅਤੇ ਵੇਰਕਾ ਮਿਲਕਫ਼ੈਡ ਖਿਲਾਫ ਆਊਟਸੋਰਸ ਮੁਲਾਜ਼ਮ ਦੀਆਂ ਮੰਗਾਂ ਨੂੰ ਮੰਨਣ ਉਪਰੰਤ ਵੀ ਲਾਗੂ ਨਾ ਕਰਨ ਅਤੇ ਪਲਾਟਾਂ ਵਿੱਚ ਕੀਤੀ ਜਾ ਰਾਹੀਂ ਧੱਕੇਸ਼ਾਹੀ ਵਿਰੁੱਧ ਧਰਨਾ ਦਿੱਤਾ ਗਿਆ ਸੀ ਅਤੇ ਮੈਨੇਜਮੈਂਟ ਵੱਲੋਂ ਫਿਰ ਤੋਂ ਇਹ ਭਰੋਸਾ ਦਿੱਤਾ ਗਿਆ ਕਿ 10 ਦਿਨਾਂ ਦੇ ਅੰਦਰ ਅੰਦਰ ਮੰਗਾਂ ਮਸਲਿਆਂ ਦਾ ਹੱਲ ਕੀਤਾ ਜਾਵੇਗਾ। ਜੇਕਰ ਹੁਣ ਵੀ ਮਿਲਕਫ਼ੈਡ ਵੱਲੋਂ ਵਰਕਰਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਸਮੇਂ ਸਿਰ ਹੱਲ ਨਾ ਕੀਤਾ ਤਾਂ ਮਿਤੀ 04.09.2023 ਨੂੰ ਵੇਰਕਾ ਦੇ ਸਮੂਹ ਮਿਲਕ ਅਤੇ ਕੈਟਲਫੀਡ ਪਲਾਂਟਾਂ ਦੇ ਸਾਹਮਣੇ ਪ੍ਰੀਵਾਰਾਂ ਸਮੇਤ ਧਰਨੇ ਦਿੱਤੇ ਜਾਣਗੇ ਅਤੇ ਇਹ ਧਰਨੇ ਮੰਗੇ ਦਾ ਹੱਲ ਹੋਣ ਤੱਕ ਸੰਘਰਸ਼ ਜਾਰੀ ਰਹਿਣਗੇ ਅਤੇ ਇਹਨਾਂ ਧਰਨਿਆ ਦੀ ਹਮਾਇਤ ਕਿਸਾਨ ਜਥੇਬੰਦੀਆਂ ਅਤੇ ਭਰਾਤਰੀ ਜਥੇਬੰਦੀਆਂ ਵੱਲੋਂ ਵੀ ਵਧ ਚੜ ਕੇ ਕੀਤੀ ਜਾਵੇਗੀ।

 

 

ਪੰਜਾਬੀਆਂ ਨੂੰ ‘ਬਿੱਲ ਲਿਆਓ, ਇਨਾਮ ਪਾਓ’ਦਾ ਵੱਡਾ ਮੌਕਾ; ਮੁੱਖ ਮੰਤਰੀ ਨੇ ਜਾਰੀ ਕੀਤਾ ‘ਮੇਰਾ ਬਿੱਲ ਐਪ’

0

ਮਾਲੀਆ ਵਧਾਉਣ ਤੇ ਟੈਕਸ ਕਾਨੂੰਨਾਂ ਦੀ ਪਾਲਣ ਯਕੀਨੀ ਬਣਾਉਣ ਦੇ ਉਦੇਸ਼ ਨਾਲ ਚੁੱਕਿਆ ਕਦਮ
ਹਰੇਕ ਜ਼ਿਲ੍ਹੇ ਵਿਚ ਹਰ ਮਹੀਨੇ ਦਿੱਤੇ ਜਾਣਗੇ 10 ਇਨਾਮ
ਚੰਡੀਗੜ੍ਹ, 21 ਅਗਸਤ:ਹੇਠਲੇ ਪੱਧਰ ਉਤੇ ਟੈਕਸ ਚੋਰੀ ਦੇ ਅਮਲ ਨੂੰ ਰੋਕਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਦੇ ਤਹਿਤ ‘ਮੇਰਾ ਬਿੱਲ’ ਐਪ ਦੀ ਸ਼ੁਰੂਆਤ ਕੀਤੀ ਤਾਂ ਕਿ ਸੂਬੇ ਵਿਚ ਮਾਲੀਏ ਦੀ ਉਗਰਾਹੀ ਵਧਾਈ ਜਾ ਸਕੇ।ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਇਸ ਐਪ ਦੀ ਸ਼ੁਰੂਆਤ ਕਰਨ ਮੌਕੇ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਦਾ ਉਦੇਸ਼ ਜੀ.ਐਸ.ਟੀ. ਤਹਿਤ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਮਾਲੀਏ ਦੀ ਉਗਰਾਹੀ ਵਧਾਉਣਾ ਹੈ। ਇਹ ਸਕੀਮ ਖਪਤਕਾਰਾਂ ਨੂੰ ਸੂਬੇ ਵਿਚ ਖਰੀਦ ਕਰਨ ਮੌਕੇ ਡੀਲਰਾਂ ਪਾਸੋਂ ਬਿੱਲ ਹਾਸਲ ਕਰਨ ਲਈ ਉਤਸ਼ਾਹਤ ਕਰਨ ਅਤੇ ਵਿਕਰੀ ਬਦਲੇ ਬਿੱਲ ਹਾਸਲ ਕਰਨ ਲਈ ਡੀਲਰਾਂ ਨੂੰ ਮਜਬੂਰ ਕਰਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖਪਤਕਾਰਾਂ ਨੂੰ ‘ਮੇਰਾ ਬਿੱਲ’ ਐਪ ਉਤੇ ਖਰੀਦ ਕਰਨ ਦਾ ਬਿੱਲ ਅਪਲੋਡ ਕਰਨ ਲਈ ਉਤਸ਼ਾਹਤ ਕੀਤਾ ਜਾਵੇਗਾ ਜਿਸ ਤੋਂ ਬਾਅਦ ਇਹ ਖਪਤਕਾਰ ਲੱਕੀ ਡਰਾਅ ਵਿਚ ਸ਼ਾਮਲ ਹੋਣ ਦੇ ਯੋਗ ਹੋਵੇਗਾ ਅਤੇ ਇਹ ਲੱਕੀ ਡਰਾਅ ਹਰੇਕ ਮਹੀਨੇ ਦੀ 7 ਤਰੀਕ ਨੂੰ ਨਿਕਲੇਗਾ।

ਮੁੱਖ ਮੰਤਰੀ ਵੱਲੋਂ ਆਂਗਨਵਾੜੀ ਵਰਕਰਾਂ ਦੀ ਬਕਾਇਆ ਤਨਖਾਹ ਤੁਰੰਤ ਅਦਾ ਕਰਨ ਦੇ ਹੁਕਮ
ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ 29 ਟੈਕਸੇਸ਼ਨ ਜ਼ਿਲ੍ਹੇ ਹਨ ਅਤੇ ਹਰੇਕ ਜ਼ਿਲ੍ਹੇ ਵਿਚ ਵੱਧ ਤੋਂ ਵੱਧ 10 ਇਨਾਮ ਦਿੱਤੇ ਜਾਣਗੇ ਜਿਸ ਤਹਿਤ ਹਰੇਕ ਮਹੀਨੇ 290 ਇਨਾਮ ਦਿੱਤੇ ਜਾਣਗੇ। ਇਹ ਇਨਾਮ ਵਸਤ/ਸੇਵਾ ਲਈ ਅਦਾ ਕੀਤੇ ਟੈਕਸ ਦੇ ਪੰਜ ਗੁਣਾ ਦੇ ਬਰਾਬਰ ਹੋਵੇਗਾ ਪਰ ਇਹ ਇਨਾਮ ਵੱਧ ਤੋਂ ਵੱਧ 10 ਹਜ਼ਾਰ ਰੁਪਏ ਤੱਕ ਦੇ ਮੁੱਲ ਦਾ ਹੋਵੇਗਾ। ਉਨ੍ਹਾਂ ਕਿਹਾ ਕਿ ਜੇਤੂਆਂ ਦੀ ਸੂਚੀ ਟੈਕਸੇਸ਼ਨ ਵਿਭਾਗ ਦੀ ਵੈੱਬਸਾਈਟ ਉਤੇ ਨਸ਼ਰ ਕੀਤੀ ਜਾਵੇਗੀ ਅਤੇ ਜੇਤੂਆਂ ਨੂੰ ਮੋਬਾਈਲ ਐਪ ਜ਼ਰੀਏ ਸੂਚਿਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪੈਟਰੋਲੀਅਮ ਉਤਪਾਦ (ਕੱਚਾ ਤੇਲ, ਪੈਟਰੋਲ, ਡੀਜ਼ਲ, ਹਵਾਬਾਜ਼ੀ ਟਰਬਾਈਨ ਈਂਧਨ ਅਤੇ ਕੁਦਰਤੀ ਗੈਸ) ਅਤੇ ਸ਼ਰਾਬ ਦੇ ਨਾਲ-ਨਾਲ ਬਿਜ਼ਨਸ-ਟੂ-ਬਿਜ਼ਨਸ ਦੇ ਲੈਣ-ਦੇਣ ਦੇ ਵਿਕਰੀ ਬਿੱਲ ਉਕਤ ਸਕੀਮ ਵਿਚ ਹਿੱਸਾ ਲੈਣ ਦੇ ਯੋਗ ਨਹੀਂ ਹੋਣਗੇ।

ਮੁੱਖ ਮੰਤਰੀ ਦਾ ਵੱਡਾ ਐਲਾਨ, ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨੂੰ ਮਿਲੇਗੀ 5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ
ਲੋਕਾਂ ਨੂੰ ਵਸਤਾਂ ਦੀ ਖਰੀਦ ਲਈ ਬਿੱਲ ਲੈਣ ਲਈ ਉਤਸ਼ਾਹਤ ਕਰਨ ਵਾਸਤੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਾਸੀਆਂ ਨੂੰ ਵੱਧ ਤੋਂ ਵੱਧ ਇਸ ਸਕੀਮ ਵਿਚ ਹਿੱਸਾ ਲੈਣਾ ਚਾਹੀਦਾ ਹੈ ਤਾਂ ਕਿ ਟੈਕਸ ਦੀ ਪਾਲਣ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਇਆ ਜਾ ਸਕੇ ਅਤੇ ਸਮਾਜ ਭਲਾਈ ਦੀਆਂ ਵੱਖ-ਵੱਖ ਸਕੀਮਾਂ ਲਈ ਸੂਬੇ ਨੂੰ ਮਾਲੀਏ ਦਾ ਬਣਦਾ ਹਿੱਸਾ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸਕੀਮ ਲੋਕਾਂ ਲਈ ਬਣਾਈ ਗਈ ਹੈ ਅਤੇ ਇਸ ਜ਼ਰੀਏ ਸਰਕਾਰ ਟੈਕਸ ਚੋਰੀ ਵੀ ਰੋਕ ਸਕੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਟੈਕਸ ਕਾਨੂੰਨਾਂ ਦੀ ਪਾਲਣ ਕਰਨ ਵਾਲੇ ਸਮਾਜ ਪ੍ਰਤੀ ਪ੍ਰੇਰਿਤ ਕੀਤਾ ਜਾਵੇਗਾ ਜਿਸ ਨਾਲ ਉਹ ਸੂਬੇ ਦੇ ਵਿਕਾਸ ਵਿਚ ਅਹਿਮ ਭਾਈਵਾਲ ਬਣਨਗੇ। ਇਸ ਮੌਕੇ ਵਿੱਤ, ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਵੀ ਹਾਜ਼ਰ ਸਨ।