Home Blog Page 2035

ਆਪ ਵਿਧਾਇਕ ਦੇ ਦਫ਼ਤਰ ’ਚ ਥਾਣੇਦਾਰ ਨੂੰ ਕੁੱਟਣ ਵਾਲੇ ਆਪ ਆਗੂਆਂ ਵਿਰੁਧ ਪਰਚਾ ਦਰਜ਼

0

ਬਟਾਲਾ, 19 ਅਗਸਤ: ਅਜਾਦੀ ਦਿਹਾੜੇ ਤੋਂ ਮਹਿਜ਼ ਇੱਕ ਦਿਨ ਪਹਿਲਾਂ ਆਮ ਆਦਮੀ ਪਾਰਟੀ ਦੇ ਹਲਕਾ ਹਰਗੋਬਿੰਦਪੁਰ ਦੇ ਦਫ਼ਤਰ ’ਚ ਪੰਜਾਬ ਪੁਲਿਸ ਦੇ ਇੱਕ ਥਾਣੇਦਾਰ ਨੂੰ ਕੁੱਟਣ ਵਾਲੇ ਆਪ ਆਗੂਆਂ(ਜਿੰਨ੍ਹਾਂ ਵਿਚ ਇੱਕ ਸਰਕਲ ਪ੍ਰਧਾਨ ਅਤੇ ਇੱਕ ਯੂਥ ਵਿੰਗ ਦਾ ਪ੍ਰਧਾਨ ਦਸਿਆ ਜਾ ਰਿਹਾ) ਵਿਰੁਧ ਥਾਣਾ ਰੰਗੜ ਨੰਗਲ ਦੀ ਪੁਲਿਸ ਨੇ ਅੱਧੀ ਦਰਜ਼ਨ ਦੇ ਕਰੀਬ ਧਾਰਾਵਾਂ ਤਹਿਤ ਪਰਚਾ ਦਰਜ਼ ਕਰ ਲਿਆ ਹੈ। ਇਸ ਮਾਮਲੇ ਨੂੰ ਪਿਛਲੇ ਕੁੱਝ ਦਿਨਾਂ ਤੋਂ ਪੰਜਾਬ ਦੀਆਂ ਵਿਰੋਧੀ ਸਿਆਸੀ ਧਿਰਾਂ ਵਲੋਂ ਲਗਾਤਾਰ ਚੁੱਕਿਆ ਜਾ ਰਿਹਾ ਸੀ ਜਦਕਿ ਸੱਤਧਿਰ ਇਸ ਮਾਮਲੇ ਵਿਚ ਚੁੱਪ ਦਿਖ਼ਾਈ ਦੇ ਰਹੀ ਸੀ।

ਅਪ੍ਰੇਸ਼ਨ ਸੀਲ-3, ਬਠਿੰਡਾ ’ਚ ਅੰਤਰਰਾਜੀ ਸਰਹੱਦਾਂ ਨਾਲ ਲੱਗਦੇ 16 ਥਾਵਾਂ ’ਤੇ ਨਾਕੇ ਲਗਾ ਕੇ ਪੁਲਿਸ ਨੈ ਕੀਤੀ ਵਾਹਨਾਂ ਦੀ ਚੈਕਿੰਗ

ਥਾਣੇ ਵਿਚ ਦਰਜ਼ ਕਰਵਾਏ ਬਿਆਨਾਂ ਵਿਚ ਸਬ ਇੰਸਪੈਕਟਰ ਕੈਲਾਸ਼ ਚੰਦਰ(ਨੰਬਰ 2966/ਬਟਾਲਾ) ਨੇ ਦੋਸ਼ ਲਗਾਇਆ ਸੀ ਕਿ ਉਸਨੂੰ ਇੱਕ ਸਾਜਸ਼ ਦੇ ਤਹਿਤ ਵਿਧਾਇਕ ਦੇ ਦਫ਼ਤਰ ਪਿੰਡ ਮਿਸ਼ਰਪੁਰਾ ਵਿਖੇ ਸੱਦਿਆ ਗਿਆ, ਜਿੱਥੇ ਨਾ ਸਿਰਫ਼ ਉਸਦੀ ਕੁੱਟਮਾਰ ਕੀਤੀ, ਬਲਕਿ ਉਸਦੀ ਦਸਤਾਰ ਦੀ ਵੀ ਬੇਅਦਬੀ ਕੀਤੀ ਗਈ। ਗੌਰਤਲਬ ਹੈ ਕਿ ਥਾਣੇਦਾਰ ਕੈਲਾਸ ਚੰਦ ਨੇ ਅਪਣੇ ਬਿਆਨ ਵਿਚ ਇਹ ਵੀ ਦਾਅਵਾ ਕੀਤਾ ਹੈ ਕਿ ਥਾਣਾ ਰੰਗੜ ਨੰਗਲ ਦੇ ਮੁਖੀ ਨੇ ਉਸਨੂੰ ਫ਼ੋਨ ਕਾਲ ਕਰਕੇ ਹੀ ਹਲਕਾ ਵਿਧਾਇਕ ਨੂੰ ਮਿਲਣ ਲਈ ਕਿਹਾ ਸੀ। ਜਿਸਤੋਂ ਬਾਅਦ ਉਹ ਵਾਬਰਦੀ ਵਿਧਾਇਕ ਦੇ ਪਿੰਡ ਮਿਸਰਪੁਰਾ ਸਥਿਤ ਦਫ਼ਤਰ ਵਿਚ ਕਰੀਬ 11 ਵਜੇਂ ਪੁੱਜ ਗਿਆ।

ਅਕਾਲੀ ਦਲ ਹੜ੍ਹ ਮਾਰੇ ਕਿਸਾਨਾਂ ਵਾਸਤੇ ਨਿਆਂ ਲੈਣ ਲਈ ਪਟਿਆਲਾ, ਮਾਨਸਾ ਤੇ ਸ਼ਾਹਕੋਟ ’ਚ ਧਰਨੇ ਦੇਵੇਗਾ

ਥਾਣੇਦਾਰ ਵਲੋਂ ਦਰਜ਼ ਕਰਵਾਏ ਬਿਆਨਾਂ ਮੁਤਾਬਕ ਜਦ ਉਹ ਦਫ਼ਤਰ ਪੁੱਜਿਆ ਤਾਂ ਵਿਧਾਇਕ ਅਮਰਪਾਲ ਸਿੰਘ ਦੂਜੇ ਕਮਰੇ ਵਿਚ ਬੈਠੇ ਹੋਏ ਸਨ, ਜਿਸਦੇ ਚੱਲਦੇ ਉਹ ਕਮਰੇ ਦੇ ਬਾਹਰ ਬੈਠ ਗਿਆ। ਜਿੱਥੇ ਆਪ ਆਗੂ ਦਵਿੰਦਰ ਸਿੰਘ ਵਾਸੀ ਪਿੰਡ ਮਿਸਰਪੁਰਾ ਵੀ ਬੈਠਾ ਹੋਇਆ ਸੀ। ਜਿਸਨੇ ਉਸਨੂੰ ਅੱਪਸਬਦ ਬੋਲਣੇ ਸ਼ੁਰੂ ਕੀਤੇ ਤੇ ਫ਼ਿਰ ਗਾਲੀ-ਗਲੋਚ ਤੋਂ ਹੁੰਦਿਆਂ ਹੋਇਆ ਉਸਦੀ ਕੁੱਟਮਾਰ ਸ਼ੁਰੂ ਕਰ ਦਿੱਤੀ। ਇਸਤੋਂ ਇਲਾਵਾ ਉਸਦੀ ਪੱਗ ਵੀ ਉਤਾਰ ਦਿੱਤੀ, ਜਿਸਨੂੰ ਕਿ ਉਹ ਸਿੱਖ ਧਰਮ ਵਿਚ ਮਾਨਤਾ ਰੱਖਦਾ ਹੋਇਆ ਹਮੇਸ਼ਾ ਸਿਰ ’ਤੇ ਸਜਾ ਕੇ ਰੱਖਦਾ ਸੀ।

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ ਯੂਨੀਅਨ ਦੀ ਸੂਬਾ ਪੱਧਰੀ ਅਹਿਮ ਮੀਟਿੰਗ ਲੁਧਿਆਣਾ ਵਿਖੇ ਹੋਈ

ਇਸ ਦੌਰਾਨ ਥਾਣੇਦਾਰ ਨੂੰ ਉਥੇ ਬੈਠੇ ਲੋਕਾਂ ਨੇ ਦਵਿੰਦਰ ਸਿੰਘ ਕੋਲੋਂ ਛੁਡਵਾਇਆ। ਥਾਣੇਦਾਰ ਨੇ ਅਪਣੇ ਬਿਆਨ ਵਿਚ ਇਹ ਵੀ ਦਾਅਵਾ ਕੀਤਾ ਹੈ ਕਿ ਦਵਿੰਦਰ ਸਿੰਘ ਨੇ ਇਹ ਕੁੱਟਮਾਰ ਉਥੇ ਮੌਜੂਦ ਬੈਠੇ ਹਰਜਿੰਦਰ ਸਿੰਘ ਉਰਫ਼ ਜਿੰਦਾ ਵਾਸੀ ਜਹਦਪੁਰ ਦੀ ਸਹਿ ’ਤੇ ਕੀਤਾ ਹੈ। ਇਸ ਸਬੰਧੀ ਪੁਲਿਸ ਅਧਿਕਾਰੀਆਂ ਨੇ ਦਵਿੰਦਰ ਸਿੰਘ ਅਤੇ ਹਰਜਿੰਦਰ ਜਿੰਦਾ ਵਿਰੁਧ ਧਾਰਾ 353,186, 506,295 ਅਤੇ 120 ਬੀ ਆਈਪੀਸੀ ਤਹਿਤ ਕੇਸ ਦਰਜ਼ ਕਰ ਲਿਆ ਹੈ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਨੂੰ ਪਿਆ ਬੂਰ ਮਲੋਟ ਮੁਕਤਸਰ ਸੜਕ ਦੀ ਉਸਾਰੀ ਲਈ ਦਰਖਤਾਂ ਦੀ ਪੁਟਾਈ ਦੁਬਾਰਾ ਸ਼ੁਰੂ

0

ਚੰਡੀਗੜ੍ਹ, 19 ਅਗਸਤ:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ।ਇਸੇ ਲੜੀ ਤਹਿਤ ਮਲੋਟ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਵੱਲੋਂ ਮਲੋਟ ਹਲਕੇ ਦੇ ਵਿਕਾਸ ਲਈ ਸਿਰਤੋੜ ਯਤਨ ਜਾਰੀ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਮਲੋਟ ਮੁਕਤਸਰ ਸੜਕ ਨੂੰ ਬਣਵਾਉਣ ਲਈ ਬਹੁਤ ਹੀ ਸੰਜੀਦਾ ਹਨ। ਪਿਛਲੇ ਸਮੇਂ ਦੌਰਾਨ ਉਨ੍ਹਾਂ ਦਰੱਖਤ ਕੱਟਣ ਦਾ ਕੰਮ ਸ਼ੁਰੂ ਕਰਵਾਇਆ ਸੀ ਪਰ ਕੁੱਝ ਟੈਕਨੀਕਲ ਮੁਸ਼ਕਿਲਾਂ ਕਾਰਨ ਕੁੱਝ ਸਮਾਂ ਦਰੱਖਤ ਕੱਟਣ ਦਾ ਕੰਮ ਰੁਕ ਗਿਆ ਸੀ।

ਅਮਨ ਅਰੋੜਾ ਨੇ ਸੁਨਾਮ ਸ਼ਹਿਰ ਦੇ ਸੈਂਕੜੇ ਰੇਹੜੀ ਫੜੀ ਵਾਲਿਆਂ ਦੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਰਿਟੇਲ ਸਬਜ਼ੀ ਮੰਡੀ ਦਾ ਕੀਤਾ ਉਦਘਾਟਨ

ਉਨ੍ਹਾਂ ਇਹ ਮਸਲਾ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ , ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਧਿਆਨ ਵਿੱਚ ਲਿਆਂਦਾ ਅਤੇ ਉਨ੍ਹਾਂ ਦੇ ਸਹਿਯੋਗ ਨਾਲ ਇਹਨਾਂ ਤਰੁੱਟੀਆਂ ਨੂੰ ਦੂਰ ਕਰਦਿਆ ਆਉਣ ਵਾਲੇ ਸਮੇਂ ਵਿੱਚ ਛੇਤੀ ਦੁਬਾਰਾ ਦਰੱਖਤ ਕੱਟਣ ਦਾ ਕੰਮ ਸ਼ੁਰੂ ਕਰ ਰਹੇ ਹਾਂ। ਜਿਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ।ਕੈਬਨਿਟ ਮੰਤਰੀ ਨੇ ਕਿਹਾ ਕਿ ਦਰੱਖਤ ਕੱਟਣ ਤੋਂ ਬਾਅਦ ਬਹੁਤ ਹੀ ਜਲਦੀ ਦੂਸਰੀਆਂ ਪ੍ਰਕਿਰਿਆਵਾਂ ਨੂੰ ਅਮਲ ਵਿਚ ਲਿਆ ਕੇ ਸੜਕ ਦੀ ਉਸਾਰੀ ਸ਼ੁਰੂ ਕਰਵਾਈ ਜਾਵੇਗੀ।

ਅਜ਼ਾਦੀ ਘੁਲਾਟੀਆਂ ਵੱਲੋਂ ਦਵਾਈ ਗਈ ਅਜ਼ਾਦੀ ਦਾ ਹੀ ਅਸੀਂ ਅੱਜ ਮਾਣ ਰਹੇ ਹਾਂ ਨਿੱਘ : ਜਗਰੂਪ ਗਿੱਲ

ਡਾ. ਬਲਜੀਤ ਕੌਰ ਨੇ ਦੱਸਿਆ ਕਿ ਲੋਕਾਂ ਦਾ ਜੀਵਨ ਪੱਧਰ ਉਪਰ ਚੁੱਕਣ ਲਈ ਸੂਬੇ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਬੁਨਿਆਦੀ ਸਹੂਲਤਾਵਾਂ ਦਾ ਲਾਭ ਮਿਲ ਸਕੇ। ਮਲੋਟ-ਸ੍ਰੀ ਮੁਕਤਸਰ ਸਾਹਿਬ ਸੜਕ ਬਣਨ ਨਾਲ ਇਲਾਕਾ ਨਿਵਾਸੀਆਂ ਨੂੰ ਬਹੁਤ ਫਾਇਦਾ ਹੋਵੇਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਰਕਰ ਵੱਡੀ ਗਿਣਤੀ ਵਿਚ ਮੌਜੂਦ ਸਨ।

ਅਮਨ ਅਰੋੜਾ ਨੇ ਸੁਨਾਮ ਸ਼ਹਿਰ ਦੇ ਸੈਂਕੜੇ ਰੇਹੜੀ ਫੜੀ ਵਾਲਿਆਂ ਦੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਰਿਟੇਲ ਸਬਜ਼ੀ ਮੰਡੀ ਦਾ ਕੀਤਾ ਉਦਘਾਟਨ

0

ਮਹਿਜ਼ 8 ਮਹੀਨਿਆਂ ਵਿੱਚ 1.25 ਕਰੋੜ ਦੀ ਲਾਗਤ ਨਾਲ ਮੁਕੰਮਲ ਹੋਈ ਰਿਟੇਲ ਸਬਜ਼ੀ ਮੰਡੀ
ਹਰ ਪ੍ਰੋਜੈਕਟ ਨੂੰ ਨੇਕ ਨੀਅਤ ਤੇ ਇਮਾਨਦਾਰ ਸੋਚ ਨਾਲ ਚੜ੍ਹਾਇਆ ਜਾਵੇਗਾ ਨੇਪਰੇ : ਅਮਨ ਅਰੋੜਾ
ਸੁਨਾਮ ਊਧਮ ਸਿੰਘ ਵਾਲਾ, 19 ਅਗਸਤ:ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਸੁਨਾਮ ਸ਼ਹਿਰ ਦੇ ਨਿਵਾਸੀਆਂ ਨੂੰ 1.25 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਰਿਟੇਲ ਸਬਜ਼ੀ ਮੰਡੀ ਸਮਰਪਿਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਹ ਹਲਕਾ ਸੁਨਾਮ ਦੀ ਕਾਇਆ-ਕਲਪ ਲਈ ਨੇਕ ਨੀਅਤ ਤੇ ਇਮਾਨਦਾਰ ਸੋਚ ਦੇ ਆਧਾਰ ਉਤੇ ਹਰ ਪ੍ਰੋਜੈਕਟ ਨੂੰ ਪੂਰਾ ਕਰਨ ਲਈ ਵਚਨਬੱਧ ਹਨ।

ਅਜ਼ਾਦੀ ਘੁਲਾਟੀਆਂ ਵੱਲੋਂ ਦਵਾਈ ਗਈ ਅਜ਼ਾਦੀ ਦਾ ਹੀ ਅਸੀਂ ਅੱਜ ਮਾਣ ਰਹੇ ਹਾਂ ਨਿੱਘ : ਜਗਰੂਪ ਗਿੱਲ

ਰਿਟੇਲ ਸਬਜ਼ੀ ਮੰਡੀ ਦੇ ਉਦਘਾਟਨ ਦੀ ਰਸਮ ਅਦਾ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਰਿਟੇਲ ਸਬਜ਼ੀ ਮੰਡੀ ਉਨ੍ਹਾਂ ਦਾ ਡਰੀਮ ਪ੍ਰੋਜੈਕਟ ਹੈ ਅਤੇ ਮਹਿਜ਼ 8 ਮਹੀਨਿਆਂ ਵਿੱਚ ਇਸ ਨੂੰ ਸਾਕਾਰ ਕਰਨ ਨਾਲ ਪਹਿਲੇ ਪੜਾਅ ਵਜੋਂ ਸੁਨਾਮ ਸ਼ਹਿਰ ਦੇ ਅਜਿਹੇ ਸੈਂਕੜੇ ਰੇਹੜੀ ਫੜੀ ਵਾਲਿਆਂ ਨੂੰ ਰਾਹਤ ਮਿਲੀ ਹੈ ਜਿਹੜੇ ਪਿਛਲੇ ਕਈ ਦਹਾਕਿਆਂ ਤੋਂ ਮਾਤਾ ਮੋਦੀ ਚੌਂਕ ਤੋਂ ਸ਼ਿਵ ਨਿਕੇਤਨ ਚੌਂਕ ਤੱਕ ਸੜਕਾਂ ਦੇ ਕਿਨਾਰਿਆਂ ਉਤੇ ਘੰਟਿਆਂਬੱਧੀ ਖੜ੍ਹ ਕੇ ਆਪਣਾ ਰੋਜ਼ਗਾਰ ਚਲਾਉਣ ਨੂੰ ਮਜ਼ਬੂਰ ਸਨ।

ਨਗਰ ਨਿਗਮ ਹੁਸ਼ਿਆਰਪੁਰ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਜਿੱਤ

ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੁਰਾਣੀ ਸਬਜ਼ੀ ਮੰਡੀ ਵਿੱਚ ਲੋਕਾਂ ਅਤੇ ਫੜੀ ਰੇਹੜੀ ਵਾਲਿਆਂ ਨੂੰ ਦਰਪੇਸ਼ ਮੁਸ਼ਕਿਲਾਂ ਦੀ ਕਦੇ ਸਾਰ ਨਹੀਂ ਲਈ ਸੀ ਜਿਸ ਕਾਰਨ ਇਹ ਥਾਂ ਕਈ ਸਾਲ ਵੀਰਾਨ ਤੇ ਉਜਾੜ ਬਣੀ ਰਹੀ ਪਰ ਹੁਣ ਵਿਉਂਤਬੱਧ ਢੰਗ ਨਾਲ ਇਸ ਮੰਡੀ ਨੂੰ ਸ਼ਾਨਦਾਰ ਰਿਟੇਲ ਸਬਜ਼ੀ ਮੰਡੀ ਵਿੱਚ ਤਬਦੀਲ ਕਰਦਿਆਂ ਇਥੇ ਖਰੀਦਦਾਰੀ ਕਰਨ ਲਈ ਆਉਣ ਵਾਲੇ ਲੋਕਾਂ ਦੀ ਸੁਵਿਧਾ ਲਈ ਵਿਸ਼ਾਲ ਸਮਰੱਥਾ ਵਾਲੀ ਪਾਰਕਿੰਗ, ਵਾਸ਼ਰੂਮ ਆਦਿ ਦਾ ਵੀ ਪ੍ਰਬੰਧ ਕੀਤਾ ਗਿਆ ਹੈ ਅਤੇ ਬਹੁਤ ਜਲਦੀ ਹੀ ਫੜਾਂ ਉਤੇ ਸ਼ੈਡ ਪਾਉਣ ਦੀ ਪ੍ਰਕਿਰਿਆ ਆਰੰਭ ਕਰ ਦਿੱਤੀ ਜਾਵੇਗੀ।

ਮਾਨ ਸਰਕਾਰ ਦੇ ਸੂਰਜੀ ਊਰਜਾ ਸਮਝੌਤੇ ਤੋਂ ਬਾਅਦ ‘ਆਪ’ ਨੇ ਅਕਾਲੀ ਦਲ ‘ਤੇ ਕੀਤਾ ਹਮਲਾ

ਉਨ੍ਹਾਂ ਨੇ 116 ਰੇਹੜੀ ਫੜੀ ਵਾਲਿਆਂ ਨੂੰ ਅਲਾਟਮੈਂਟ ਪੱਤਰਾਂ ਦੀ ਵੰਡ ਵੀ ਕੀਤੀ। ਕੈਬਨਿਟ ਮੰਤਰੀ ਨੇ ਅਲਾਟਮੈਂਟ ਪੱਤਰ ਹਾਸਲ ਕਰਨ ਵਾਲਿਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ 160 ਫੜਾਂ ਦਾ ਨਿਰਮਾਣ ਕਰਵਾ ਕੇ ਪੂਰੀ ਪਾਰਦਰਸ਼ੀ ਪ੍ਰਣਾਲੀ ਰਾਹੀਂ ਲੋੜਵੰਦਾਂ ਨੂੰ ਇਹ ਅਲਾਟਮੈਂਟ ਕੀਤੀ ਗਈ ਹੈ ਤਾਂ ਰੇਹੜੀ ਫੜੀ ਚਾਲਕਾਂ ਦੇ ਆਦਰ ਸਤਿਕਾਰ ਨੂੰ ਯਕੀਨੀ ਬਣਾਇਆ ਜਾ ਸਕੇ।ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ, ਸਰਕਾਰੀ ਨੌਕਰੀਆਂ, ਮੁਫ਼ਤ ਬਿਜਲੀ ਸਮੇਤ ਵੱਡੀ ਗਿਣਤੀ ਅਜਿਹੀਆਂ ਸੁਵਿਧਾਵਾਂ ਤੇ ਭਲਾਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ਜਿਨ੍ਹਾਂ ਵਿੱਚ ਵੱਡੇ ਲੋਕ ਹਿੱਤਾਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਲੁਧਿਆਣਾ ਦੀਆਂ ਪ੍ਰਮੁੱਖ ਹਸਤੀਆਂ ਆਮ ਆਦਮੀ ਪਾਰਟੀ ਵਿੱਚ ਹੋਇਆਂ ਸ਼ਾਮਲ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਸਰਵਪੱਖੀ ਵਿਕਾਸ ਲਈ ਕਰੋੜਾਂ ਰੁਪਏ ਦੀਆਂ ਗਰਾਂਟਾਂ ਜਾਰੀ ਕੀਤੀ ਗਈਆਂ ਹਨ ਜਿਸ ਤਹਿਤ ਸਰਕਾਰੀ ਉਦਯੋਗਿਕ ਸਿਖਲਾਈ ਕੇਂਦਰ ਸੁਨਾਮ ਦੇ ਨਵੀਨੀਕਰਨ ਉਤੇ 3 ਕਰੋੜ 28 ਲੱਖ ਰੁਪਏ ਖਰਚੇ ਜਾ ਰਹੇ ਹਨ ਅਤੇ ਇਹ ਕਾਰਜ 99 ਫੀਸਦੀ ਪੂਰਾ ਹੋ ਚੁੱਕਾ ਹੈ।ਉਨ੍ਹਾਂ ਦੱਸਿਆ ਕਿ ਖਿਡਾਰੀਆਂ ਦੀ ਸੁਵਿਧਾ ਲਈ ਸਰਕਾਰੀ ਆਈ.ਟੀ.ਆਈ ਵਿਖੇ ਹੀ ਬਣ ਰਹੇ ਖੇਡ ਸਟੇਡੀਅਮ ਦੀ ਉਸਾਰੀ 1 ਕਰੋੜ 87 ਲੱਖ, ਸੁਨਾਮ ਤੇ ਈਲਵਾਲ ਵਿਖੇ ਬਿਜਲੀ ਗਰਿੱਡਾਂ ਦਾ ਨਿਰਮਾਣ, ਰੇਲਵੇ ਦੇ ਦੋਵੇਂ ਪਾਸੇ ਇੰਦਰਾ ਬਸਤੀ ਤੇ ਬਹੁ ਗਿਣਤੀ ਸ਼ਹਿਰ ਵਾਸੀਆਂ ਨੂੰ ਫਾਇਦਾ ਦੇਣ ਲਈ ਤੰਗ ਸੜਕ ਨੂੰ ਚੌੜਾ ਕਰਨ ਦਾ ਪ੍ਰੋਜੈਕਟ, 62 ਲੱਖ ਦੀ ਲਾਗਤ ਨਾਲ ਨੇਚਰ ਪਾਰਕ ਸਮੇਤ ਅਨੇਕਾਂ ਅਜਿਹੇ ਪ੍ਰੋਜੈਕਟ ਹਨ ਜੋ ਤੇਜ਼ੀ ਨਾਲ ਮੁਕੰਮਲ ਹੋ ਰਹੇ ਹਨ।

ਮੁੱਖ ਮੰਤਰੀ ਨੇ ਖੁਦ ਕਿਸ਼ਤੀ ’ਤੇ ਸਵਾਰ ਹੋ ਕੇ ਹੁਸ਼ਿਆਰਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ

ਉਨ੍ਹਾਂ ਕਿਹਾ ਕਿ ਸੁਨਾਮ ਸ਼ਹਿਰ ਵਿਖੇ 2 ਆਮ ਆਦਮੀ ਕਲੀਨਿਕਾਂ ਨੂੰ ਸਥਾਪਤ ਕਰਨ ਅਤੇ 2 ਸਕੂਲ ਆਫ਼ ਐਮੀਨੈਂਸ ਬਣਨ ਨਾਲ ਵੀ ਇਸ ਦੀ ਸ਼ਾਨ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਨੇ ਸਬਜ਼ੀ ਲਈ ਅਲਾਟ ਹੋਏ ਇੱਕ ਫੜ ਤੋਂ ਸਬਜ਼ੀ ਦੀ ਖਰੀਦ ਵੀ ਕੀਤੀ।ਇਸ ਮੌਕੇ ਰੇਹੜੀ ਫੜੀ ਯੂਨੀਅਨ ਦੇ ਆਗੂ ਹੰਘੀ ਖਾਨ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਰੇਹੜੀ ਫੜੀ ਵਾਲੇ ਸਰਕਾਰ ਦੀ ਪਹਿਲ ਤੋਂ ਖੁਸ਼ ਹਨ ਅਤੇ ਇਸ ਨਾਲ ਯਕੀਨੀ ਤੌਰ ਤੇ ਬਜ਼ਾਰ ਵਿੱਚ ਟਰੈਫਿਕ ਸਮੱਸਿਆ ਤੇ ਆਵਾਰਾ ਪਸ਼ੂਆਂ ਤੋਂ ਰਾਹਤ ਮਿਲੇਗੀ।ਸਮੂਹ ਮਾਰਕੀਟ ਦੁਕਾਨਦਾਰਾਂ ਵੱਲੋਂ ਇਸ ਪ੍ਰੋਜੈਕਟ ਨੂੰ ਸਾਕਾਰ ਰੂਪ ਦੇਣ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਮਾਰਕੀਟ ਕਮੇਟੀ ਸੁਨਾਮ ਦੇ ਚੇਅਰਮੈਨ ਮੁਕੇਸ਼ ਜੁਨੇਜਾ ਦਾ ਸਨਮਾਨ ਕੀਤਾ ਗਿਆ।ਇਸ ਮੌਕੇ ਪ੍ਰਧਾਨ ਨਗਰ ਕੌਂਸਲ ਨਿਸ਼ਾਨ ਸਿੰਘ ਟੋਨੀ ਅਤੇ ਸੀਨੀਅਰ ਮੀਤ ਪ੍ਰਧਾਨ ਸ਼੍ਰੀਮਤੀ ਆਸ਼ਾ ਬਜਾਜ ਵੱਲੋਂ ਵੀ ਆਪਣੇ ਵਿਚਾਰ ਪੇਸ਼ ਕੀਤੇ ਗਏ।

ਅਜ਼ਾਦੀ ਘੁਲਾਟੀਆਂ ਵੱਲੋਂ ਦਵਾਈ ਗਈ ਅਜ਼ਾਦੀ ਦਾ ਹੀ ਅਸੀਂ ਅੱਜ ਮਾਣ ਰਹੇ ਹਾਂ ਨਿੱਘ : ਜਗਰੂਪ ਗਿੱਲ

0

‘ਮੇਰੀ ਮਿੱਟੀ ਮੇਰਾ ਦੇਸ਼’ ਮੁਹਿੰਮ ਤਹਿਤ ਜੌਗਰ ਪਾਰਕ ਵਿਖੇ ਕਰਵਾਇਆ ਗਿਆ ਪ੍ਰੋਗਰਾਮ
ਸੁਖਜਿੰਦਰ ਮਾਨ
ਬਠਿੰਡਾ, 19 ਅਗਸਤ : ਭਾਰਤ ਸਰਕਾਰ ਦੁਆਰਾ ਪੂਰੇ ਭਾਰਤ ਵਿੱਚ ਮਾਰਚ 2021 ਤੋਂ ਸ਼ੁਰੂ ਕੀਤੀ ਮਹਿੰਮ ‘ਅਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ’ ਜੋ ਹੁਣ ‘ਮੇਰੀ ਮਿੱਟੀ ਮੇਰਾ ਦੇਸ਼’ ਨਾਲ ਸਮਾਪਨ ਹੋਣ ਜਾ ਰਹੀ ਹੈ, ਤਹਿਤ ਅੱਜ ਇੱਥੇ ਨਗਰ ਨਿਗਮ ਵੱਲੋਂ ਸਥਾਨਕ ਜੌਗਰ ਪਾਰਕ ਵਿਖੇ ਮਾਤ ਭੂਮੀ ਦੀ ਸੁਤੰਤਰਤਾ ਅਤੇ ਸਵੈਮਾਣ ਦੀ ਰਾਖੀ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਸੈਨਿਕ ਵੀਰਾਂ ਨੂੰ ਸਰਧਾਂਜਲੀ ਦੇਣ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ।

ਅਪ੍ਰੇਸ਼ਨ ਸੀਲ-3, ਬਠਿੰਡਾ ’ਚ ਅੰਤਰਰਾਜੀ ਸਰਹੱਦਾਂ ਨਾਲ ਲੱਗਦੇ 16 ਥਾਵਾਂ ’ਤੇ ਨਾਕੇ ਲਗਾ ਕੇ ਪੁਲਿਸ ਨੈ ਕੀਤੀ ਵਾਹਨਾਂ ਦੀ ਚੈਕਿੰਗ

ਜਿਸ ਵਿੱਚ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਇਸ ਮੌਕੇ ਵਿਧਾਇਕ ਸ.ਗਿੱਲ ਵੱਲੋਂ ਸੈਨਿਕ ਵੀਰਾਂ ਨੂੰ ਸਰਧਾਂਜਲੀ ਦੇਣ ਉਪਰੰਤ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਕਰਦਿਆਂ ਕਿਹਾ ਕਿ ਅਸੀਂ ਅੱਜ ਦੇਸ਼ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਸਦਕਾ ਮਿਲੀ ਅਜ਼ਾਦੀ ਦਾ ਹੀ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਉਨ੍ਹਾਂ ਸੂਰਬੀਰ ਯੋਧਿਆਂ ਤੇ ਜਿੰਨ੍ਹਾਂ ਦੇਸ਼ ਨੂੰ ਅਜ਼ਾਦ ਕਰਵਾਉਣ ਲਈ ਆਪਣੀਆਂ ਕੁਰਬਾਨੀਆਂ ਦਿੱਤੀਆਂ ਹਨ।

ਹਰਸਿਮਰਤ ਕੌਰ ਬਾਦਲ ਨੇ ਏਮਜ਼ ਬਠਿੰਡਾ ਵਿਚ ਅੰਮ੍ਰਿਤ ਫਾਰਮੇਸੀ ਦਾ ਕੀਤਾ ਉਦਘਾਟਨ

ਇਸ ਦੌਰਾਨ ਮੇਅਰ ਰਮਨ ਗੋਇਲ ਵੱਲੋਂ ਵੀ ਸ਼ਹੀਦਾਂ ਨੂੰ ਯਾਦ ਕਰਦਿਆਂ ਕਿਹਾ ਕਿ ਦੇਸ਼ ਨੂੰ ਅਜ਼ਾਦ ਕਰਵਾਉਣ ਲਈ ਸਭ ਤੋਂ ਵੱਧ ਪੰਜਾਬੀਆਂ ਨੇ ਆਪਣੀਆਂ ਕੁਰਬਾਨੀਆਂ ਦਿੱਤੀਆਂ ਹਨ, ਜਿਸ ਸਦਕਾ ਹੀ ਅੱਜ ਅਸੀਂ ਅਜ਼ਾਦ ਭਾਰਤ ਵਿੱਚ ਰਹਿ ਰਹੇ ਹਾਂ।ਪ੍ਰੋਗਰਾਮ ਦੌਰਾਨ ਜੌਗਰ ਪਾਰਕ ਵਿਖੇ ਵੱਖ-ਵੱਖ ਤਰ੍ਹਾਂ ਦੇ ਪੌਦੇ ਵੀ ਲਗਾਏ ਗਏ।ਇਸ ਮੌਕੇ ਨਿਗਰਾਨ ਇੰਜੀਨੀਅਰ ਨਗਰ ਨਿਗਮ ਸੰਦੀਪ ਗੁਪਤਾ, ਨਿਗਰਾਨ ਇੰਜੀਨੀਅਰ ਰਾਜਿੰਦਰ ਕੁਮਾਰ, ਸਕੱਤਰ ਪ੍ਰਦੀਪ ਕੁਮਾਰ, ਸੁਪਰਡੈਂਟ ਪ੍ਰਦੀਪ ਸਿੰਘ ਤੋਂ ਇਲਾਵਾ ਨਗਰ ਨਿਗਮ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਆਦਿ ਹਾਜ਼ਰ ਸਨ।

 

 

ਹਰਸਿਮਰਤ ਕੌਰ ਬਾਦਲ ਨੇ ਏਮਜ਼ ਬਠਿੰਡਾ ਵਿਚ ਅੰਮ੍ਰਿਤ ਫਾਰਮੇਸੀ ਦਾ ਕੀਤਾ ਉਦਘਾਟਨ

0

ਸ਼ਹਿਰ ਦੇ ਵੱਖ ਥਾਵਾਂ ਤੇ ਕੀਤੀ ਸ਼ਮੂਲੀਅਤ
ਸੁਖਜਿੰਦਰ ਮਾਨ
ਬਠਿੰਡਾ, 19 ਅਗਸਤ: ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵਲੋਂ ਅੱਜ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਵਿਖੇ ਅੰਮ੍ਰਿਤ ਫਾਰਮੇਸੀ ਦਾ ਉਦਘਾਟਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦੇ ਨਾਲ ਏਮਜ਼ ਦੇ ਡਾਇਰੈਕਟਰ ਡਾ ਡੀ ਕੇ ਸਿੰਘ, ਸੀਨੀਅਰ ਅਧਿਕਾਰੀ ਡਾ ਸਤੀਸ਼ ਗੁਪਤਾ, ਡਾ ਕੰਵਲਜੀਤ ਸਿੰਘ ਕੋੜਾ ਅਤੇ ਡਾ ਅਖਿਲੇਸ ਆਦਿ ਮੌਜੂਦ ਰਹੇ। ੲਸ ਮੌਕੇ ਦਸਿਆ ਗਿਆ ਕਿ ਏਮਜ਼ ਵਿਚ ਫਾਰਮੇਸੀ ਦੇ 4 ਨਵੇਂ ਕਾਊਂਟਰਾਂ ਲਗਾਏ ਗਏ ਹਨ ਅਤੇ ਨਵੀਂ ਕੈਥ ਲੈਬ ਅਤੇ ਕੈਂਸਰ ਵਿਭਾਗ ਦੀ ਸ਼ੁਰੂਆਤ ਕੀਤੀ ਗਈ ਹੈ।

ਅਠਾਰਾਂ ਸਾਲਾਂ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਤੋ ਬਾਅਦ ਥਾਣੇ ਅੱਗੇ ਧਰਨਾ

ਇਸ ਤੋਂ ਇਲਾਵਾ ਸੰਸਦ ਮੈਂਬਰ ਨੇ ਨੇ ਮਿਸ਼ਨ 2024 ਦੀ ਸ਼ੁਰੂਆਤ ਕਰਦਿਆਂ ਸ਼ਹਿਰ ਦੇ ਵੱਖ ਵੱਖ ਥਾਵਾਂ ’ਤੇ ਪ੍ਰੋਗਰਾਮਾਂ ਅਤੇ ਨਿੱਜੀ ਤੌਰ ’ਤੇ ਘਰਾਂ ਵਿਚ ਫ਼ੇਰੀ ਵੀ ਪਾਈ। ਇਸੇ ਤਰ੍ਹਾਂ ਸਥਾਨਕ ਬਾਬਾ ਦੀਪ ਸਿੰਘ ਨਗਰ ਵਿਚ ਨੰਨੀ ਛਾਂ ਪ੍ਰੋਗਰਾਮ ਤਹਿਤ ਕਰਵਾਏ ਇੱਕ ਸਮਾਗਮ ਦੌਰਾਨ ਟਰੈਨਿੰਗ ਪੂਰੀ ਕਰ ਚੁੱਕੀਆਂ ਲੜਕੀਆਂ ਨੂੰ ਸਿਲਾਈ ਮਸੀਨਾਂ ਅਤੇ ਪੌਦੇ ਵੰਡੇ ਗਏ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਹਰਸਿਮਰਤ ਕੌਰ ਬਾਦਲ ਨੇ ਆਪ ਸਰਕਾਰ ’ਤੇ ਸਿਆਸੀ ਹਮਲੇ ਬੋਲਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਔਰਤਾਂ ਨੂੰ 1000 ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ ਪ੍ਰੰਤੂ ਹਾਲੇ ਤੱਕ ਸਰਕਾਰ ਬਣਨ ਦੇ 18 ਮਹੀਨਿਆਂ ਬਾਅਦ ਵੀ ਇਸਨੂੰ ਪੂਰਾ ਨਹੀਂ ਕੀਤਾ ਗਿਆ।

ਗੁਰੂਹਰਸਹਾਏ ’ਚ ਯੂਥ ਅਕਾਲੀ ਦਲ ਵਲੋਂ ‘ਪੰਜਾਬ ਯੂਥ ਮਿਲਣੀ’ ਕਰਵਾਈ

ਇਸੇ ਤਰ੍ਹਾਂ ਉਨ੍ਹਾਂ ਪੰਜਾਬ ਵਿਚ ਹੜ੍ਹਾਂ ਕਾਰਨ ਆਮ ਲੋਕਾਂ ਤੇ ਕਿਸਾਨੀ ਦੇ ਹੋਏ ਨੁਕਸਾਨ ਦਾ ਬਣਦਾ ਮੁਆਵਜ਼ਾ ਦੇਣ ਵਿਚ ਸਰਕਾਰ ਉਪਰ ਫ਼ੇਲ ਹੋਣ ਦੇ ਦੋਸ਼ ਲਗਾਏ। ਬੀਬੀ ਬਾਦਲ ਨੇ ਕਿਹਾ ਕਿ ਇਸ ਤਰ੍ਹਾਂ ਲੱਗਦਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਹਾਲੇ ਵੀ ਆਏਂ ਕੰਮ ਕਰ ਰਹੇ ਹਨ, ਜਿਸ ਤਰ੍ਹਾਂ ਉਹ ਇੱਕ ਫ਼ਿਲਮ ਜਾਂ ਨਾਟਕ ਵਿਚ ਕੰਮ ਕਰ ਰਹੇ ਹੋਣ। ਇਸ ਮੌਕੇ ਉਨ੍ਹਾਂ ਨਾਲ ਹਲਕਾ ਇੰਚਾਰਜ਼ ਇਕਬਾਲ ਸਿੰਘ ਬਬਲੀ ਢਿੱਲੋਂ, ਸੀਨੀਅਰ ਆਗੂ ਚਮੌਕਰ ਸਿੰਘ ਮਾਨ, ਯਾਦਵਿੰਦਰ ਸਿੰਘ ਯਾਦੀ, ਰਾਜਵਿੰਦਰ ਸਿੰਘ ਸਿੱਧੂ, ਹਰਪਾਲ ਸਿੰਘ ਢਿੱਲੋਂ, ਓਮ ਪ੍ਰਕਾਸ਼ ਸਰਮਾ, ਜੋਗਿੰਦਰ ਕੌਰ ਤੇ ਬਲਵਿੰਦਰ ਕੌਰ ਆਦਿ ਹਾਜ਼ਰ ਸਨ।

 

 

ਅਪ੍ਰੇਸ਼ਨ ਸੀਲ-3, ਬਠਿੰਡਾ ’ਚ ਅੰਤਰਰਾਜੀ ਸਰਹੱਦਾਂ ਨਾਲ ਲੱਗਦੇ 16 ਥਾਵਾਂ ’ਤੇ ਨਾਕੇ ਲਗਾ ਕੇ ਪੁਲਿਸ ਨੈ ਕੀਤੀ ਵਾਹਨਾਂ ਦੀ ਚੈਕਿੰਗ

0

ਹੈਰੋਇਨ ਤੇ ਗੋਲੀਆਂ ਸਹਿਤ ਚਾਰ ਕਾਬੂ, ਇੱਕ ਭਗੋੜਾ ਵੀ ਕੀਤਾ ਗ੍ਰਿਫਤਾਰ
ਸੁਖਜਿੰਦਰ ਮਾਨ
ਬਠਿੰਡਾ, 19 ਅਗਸਤ: ਪੰਜਾਬ ਸਰਕਾਰ ਦੀਆਂ ਹਿਦਾਇਤਾਂ ਅਤੇ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਹੇਠ ਅੱਜ ਬਠਿੰਡਾ ਪੁਲਿਸ ਵਲੋਂ ਜ਼ਿਲ੍ਹੇ ਦੀ ਹਰਿਆਣਾ ਨਾਲ ਲੱਗਦੀਆਂ ਸੜਕਾਂ ’ਤੇ ਹਰਿਆਣਾ ਪੁਲਿਸ ਨਾਲ ਮਿਲਕੇ ਅਪ੍ਰੇਸ਼ਨ ਸੀਲ-3 ਚਲਾਇਆ ਗਿਆ। ਇਸ ਮੁਹਿੰਮ ਦੌਰਾਨ ਪੁਲਿਸ ਵਲੋਂ 84 ਗ੍ਰਾਂਮ ਹੈਰੋਇਨ ਤੇ 200 ਨਸ਼ੀਲੀਆਂ ਗੋਲੀਆਂ ਸਹਿਤ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਜਦਕਿ ਇਸ ਮੌਕੇ ਐਨ.ਡੀ.ਪੀ.ਐਸ ਐਕਟ ਅਧੀਨ ਇੱਕ ਭਗੋੜੇ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਅਪਰੇਸ਼ਨ ਦੌਰਾਨ ਹਰਿਆਣਾ ਤੋਂ ਪੰਜਾਬ ਵਿਚ ਦਾਖ਼ਲ ਹੋਣ ਵਾਲੇ ਅਤੇ ਜਾਣ ਵਾਲੇ ਕਰੀਬ 810 ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿੰਨ੍ਹਾਂ ਵਿਚੋਂ 61 ਵਹੀਕਲਾਂ ਦੇ ਚਲਾਨ ਵੀ ਕੱਟੇ ਗਏ। ਬਠਿੰਡਾ ਦੇ ਹਰਿਆਣਾ ਦੀ ਡੱਬਵਾਲੀ ਨਾਲ ਲੱਗਦੇ ਡੂੰਮਵਾਲੀ ਬੈਰੀਅਰ ’ਤੇ ਲਗਾਏ ਨਾਕੇ ਉਪਰ ਐਸ.ਐਸ.ਪੀ ਗੁਲਨੀਤ ਸਿੰਘ ਖੁਰਾਣਾ ਵਿਸੇਸ ਤੌਰ ’ਤੇ ਹਾਜ਼ਰ ਰਹੇ।

ਅਠਾਰਾਂ ਸਾਲਾਂ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਤੋ ਬਾਅਦ ਥਾਣੇ ਅੱਗੇ ਧਰਨਾ

ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅਪ੍ਰੇਸ਼ਨ ਸੀਲ-3 ਤਹਿਤ ਨਸ਼ਾ ਤਸਕਰਾਂ, ਗੈਂਗਸਟਰਾਂ ਤੇ ਹੋਰ ਸਮਾਜ ਵਿਰੌਧੀ ਅਨਸਰਾਂ ਵਿਚ ਕਾਨੂੰਨ ਦਾ ਭੈਅ ਪੈਦਾ ਕਰਨ ਲਈ ਇਹ ਮੁਹਿੰਮ ਚਲਾਈ ਗਈ ਹੈ ਤੇ ਮਾੜੇ ਅਨਸਰਾਂ ਨੂੰ ਇਹ ਸੁਨੇਹਾ ਦੇਣ ਦੀ ਕੋਸਿਸ ਕੀਤੀ ਗਈ ਹੈ ਕਿ ਉਨ੍ਹਾਂ ਦੀ ਕਾਨੂੰਨ ਵਿਰੋਧੀ ਗਤੀਵਿਧੀਆਂ ਨੂੰ ਬਰਦਾਸਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਕਰੀਬ 90 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿਚ ਵੀ ਲਿਆ ਗਿਆ। ਬਠਿੰਡਾ ਜ਼ਿਲ੍ਹੇ ਦੇ ਹਰਿਆਣਾ ਨਾਲ ਲੱਗਦੀਆਂ ਤਿੰਨ ਮੁੱਖ ਸੜਕਾਂ ਤੋਂ ਇਲਾਵਾ 13 Çਲੰਕ ਸੜਕਾਂ ਉਪਰ ਵੀ ਸਵੇਰੇ 8 ਵਜੇਂ ਤੋਂ 2 ਵਜੇਂ ਤੱਕ ਵਿਸੇਸ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਗਈ। ਉਨ੍ਹਾਂ ਦਸਿਆ ਕਿ ਇਸ ਦੌਰਾਨ ਸੱਕੀ ਵਿਅਕਤੀਆਂ ਨੂੰ ਹਿਰਾਸਤ ਵਿਚ ਲੈ ਕੇ ਪੁਛਗਿਛ ਕੀਤੀ ਗਈ।

 

ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਆਵਜਾ ਲੈਣ ਲਈ ਕਿਸਾਨਾਂ ਨੇ ਵਿਧਾਇਕ ਦੇ ਘਰ ਅੱਗੇ ਲਗਾਇਆ ਧਰਨਾ

ਸੁਖਜਿੰਦਰ ਮਾਨ
ਬਠਿੰਡਾ, 19 ਅਗਸਤ: ਪਿਛਲੇ ਸਮੇਂ ਦੌਰਾਨ ਹੋਈਆਂ ਬੇਮੌਸਮੀ ਬਾਰਸਾਂ ਅਤੇ ਹੁਣ ਹੜ੍ਹਾਂ ਤੇ ਭਾਰੀ ਮੀਂਹ ਕਾਰਨ ਕਿਸਾਨਾਂ ਦੇ ਹੋਏ ਭਾਰੀ ਨੁਕਸਾਨ ਦਾ ਮੁਆਵਜ਼ਾ ਲੈਣ ਲਈ ਅੱਜ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਹੇਠ ਵੱਡੀ ਗਿਣਤੀ ਵਿਚ ਕਿਸਾਨਾਂ ਵਲੋਂ ਸਥਾਨਕ ਵਿਧਾਇਕ ਜਗਰੂਪ ਸਿੰਘ ਗਿੱਲ ਦੇ ਘਰ ਅੱਗੇ ਧਰਨਾ ਲਗਾਇਆ ਗਿਆ। ਇਸ ਮੌਕੇ ਤੁਰੰਤ ਮੁਆਵਜਾ ਜਾਰੀ ਕਰਨ ਲਈ ਵਿਧਾਇਕ ਗਿੱਲ ਨੂੰ ਇੱਕ ਚੇਤਾਵਨੀ ਪੱਤਰ ਵੀ ਦਿੱਤਾ ਗਿਆ।

ਬਠਿੰਡਾ ’ਚ ਮਲੋਟ ਰੋਡ ’ਤੇ ਬਣਨ ਵਾਲਾ ਨਵਾਂ ਬੱਸ ਅੱਡਾ ਹੁਣ ਹੋਰ ਅੱਗੇ ਵੱਲ ਹੋਵੇਗਾ ਸਿਫ਼ਟ!

ਇਸ ਧਰਨੈ ਤੋਂ ਪਹਿਲਾਂ ਮੋਰਚੇ ’ਚ ਸ਼ਾਮਲ ਜਥੈਬੰਦੀਆਂ ਦੇ ਆਗੂ ਤੇ ਵਰਕਰ ਵੱਡੀ ਗਿਣਤੀ ਵਿਚ ਸਥਾਨਕ ਬੀਬੀ ਵਾਲਾ ਚੌਂਕ ਦੇ ਵਿੱਚ ਇਕੱਠੇ ਹੋਏ। ਜਿਸਤੋਂ ਬਾਅਦ ਸ਼ਹਿਰ ਵਿੱਚ ਮਾਰਚ ਕਰਦੇ ਹੋਏ ਐਮ ਐਲ ਏ ਜਗਰੂਪ ਦੇ ਘਰ ਮੂਹਰੇ ਧਰਨਾ ਦਿੰਦਿਆਂ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਹਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਆਉਣ ਵਾਲੇ ਦਿਨਾਂ ਚ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।

ਅਠਾਰਾਂ ਸਾਲਾਂ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਤੋ ਬਾਅਦ ਥਾਣੇ ਅੱਗੇ ਧਰਨਾ

ਇਸ ਮੌਕੇ ਬੀਕੇਯੂ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ, ਜਿਲਾ ਪ੍ਰਧਾਨ ਬਲਦੇਵ ਭਾਈ ਰੂਪਾਂ ,ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ,ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਹਨੀ, ਜਿਲ਼੍ਹਾ ਆਗੂ ਬਖਸ਼ੀਸ਼ ਸਿੰਘ ਖਾਲਸਾ,ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਅਮਰੀਕ ਸਿੰਘ ਰਾਇਆ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਮਿੱਠੀ ਫੁੱਲੋ ਤੇ ਸੰਪੂਰਨ ਸਿੰਘ ਕਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗ ਸੁਰਜੀਤ ਸਿੰਘ ਖੇਮੂਆਣਾ ਆਦਿ ਮੌਜੂਦ ਸਨ।

 

ਅਠਾਰਾਂ ਸਾਲਾਂ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਤੋ ਬਾਅਦ ਥਾਣੇ ਅੱਗੇ ਧਰਨਾ

0

ਰਜਿੰਦਰਪਾਲ ਸ਼ਰਮਾ
ਭਗਤਾ ਭਾਈਕਾ, 19 ਅਗਸਤ: ਨੌਜਵਾਨ ਦੀ ਨਸ਼ੇ ਦੀ ਓਵਰਡੋਜ ਨਾਲ ਹੋਈ ਮੌਤ ਤੋ ਬਾਅਦ ਪਰਿਵਾਰ ਵਲੋਂ ਇਨਸਾਫ਼ ਲੈਣ ਲਈ ਨੌਜਵਾਨ ਦੀ ਲਾਸ਼ ਨੂੰ ਥਾਣਾ ਭਗਤਾ ਭਾਈਕਾ ਅੱਗੇ ਰੱਖਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿੱਚ ਧਰਨਾ ਦਿੱਤਾ ਗਿਆ। ਇਸ ਦੌਰਾਨ ਕਿਸਾਨ ਆਗੂਆਂ ਅਤੇ ਪ੍ਰੀਵਾਰ ਨੇ ਨਸ਼ੇ ਦੇ ਸੌਦਾਗਰਾਂ ਤੇ ਕਾਰਵਾਈ ਕਰਨ ਦੀ ਮੰਗ ਕੀਤੀ।

ਬਠਿੰਡਾ ਦੇ ‘ਏਬੀਐਮ ਇੰਟਰਨੈਸ਼ਨਲ ਇੰਮੀਗਰੇਸ਼ਨ ਸੈਂਟਰ’ ਦਾ ਕੰਸਲਟੈਸੀ ਲਾਇਸੰਸ ਹੋਇਆ ਰੱਦ

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਮਲੂਕਾ ਦਾ 18 ਸਾਲਾਂ ਨੌਜਵਾਨ ਇਕਬਾਲ ਸਿੰਘ ਗੱਗੂ ਪੁੱਤਰ ਸਤਪਾਲ ਸਿੰਘ ਦੀ ਨਸ਼ੇ ਦੀ ਓਵਰ ਡੋਜ ਨਾਲ ਮੌਤ ਹੋ ਗਈ ਸੀ। ਜਿਸ ਤੋ ਬਾਅਦ ਪ੍ਰੀਵਾਰ ਨੇ ਪਿੰਡ ਦੇ ਕੁਝ ਵਿਅਕਤੀਆਂ ਤੇ ਨਸ਼ਾ ਵੇਚਣ ਦਾ ਇਲਜਾਮ ਲਗਾਕੇ ਓਨ੍ਹਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ। ਇਸ ਮੌਕੇ ਜਾਣਕਾਰੀ ਦਿੰਦਿਆ ਨਗਰ ਪੰਚਾਇਤ ਮਲੂਕਾ ਦੇ ਪ੍ਰਧਾਨ ਦੇ ਪਤੀ ਜਗਸੀਰ ਸਿੰਘ ਜੱਗਾ ਨੇ ਕਿਹਾ ਕਿ ਇਸ ਤੋਂ ਪਹਿਲਾ ਵੀ ਨਸ਼ੇ ਨਾਲ ਪਿੰਡ ਦੇ 18 ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ। ਸਰਕਾਰ ਨੂੰ ਇਸ ਮਸਲੇ ਤੇ ਧਿਆਨ ਦੇਣਾ ਚਾਹੀਦਾ ਹੈ। ।

ਬਠਿੰਡਾ ’ਚ ਮਲੋਟ ਰੋਡ ’ਤੇ ਬਣਨ ਵਾਲਾ ਨਵਾਂ ਬੱਸ ਅੱਡਾ ਹੁਣ ਹੋਰ ਅੱਗੇ ਵੱਲ ਹੋਵੇਗਾ ਸਿਫ਼ਟ!

ਧਰਨੇ ਦੌਰਾਨ ਕਿਸਾਨ ਯੂਨੀਅਨ ਦੇ ਆਗੂਆਂ ਜਗਸੀਰ ਸਿੰਘ ਜੱਗਾ, ਮਜਦੂਰ ਆਗੂ ਤੀਰਥ ਸਿੰਘ ਕੋਠਾ ਗੁਰੂ ਬਸੰਤ ਸਿੰਘ ਕੋਠਾ ਗੁਰੂ, ਬ੍ਰਿਛਪਾਲ ਸਿੰਘ ਮਲੂਕਾ, ਜਸਪਾਲ ਸਿੰਘ ਕੋਠਾ ਗੁਰੂ, ਰਣਧੀਰ ਸਿੰਘ ਧੀਰਾ, ਜਸਕਰਨ ਸਿੰਘ ਮਲੂਕਾ ਅਤੇ ਸਮਾਜ ਸੇਵੀ ਤੀਰਥ ਸਿੰਘ ਸਿੱਧੂ ਦਿਆਲਪੁਰਾ ਨੇ ਇਕੱਠ ਨੂੰ ਸੰਬੋਧਿਤ ਕੀਤਾ। ਉਧਰ ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਇਸ ਮਾਮਲੇ ਵਿਚ ਬਿਆਨਾਂ ਦੇ ਆਧਾਰ ’ਤੇ ਤੁਰੰਤ ਕਾਰਵਾਈ ਕਰਦਿਆਂ ਮੁਕਦਮਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਸਾਲਾਨਾ ਇਨਾਮ ਵੰਡ ਸਮਾਰੋਹ ਵਿਚ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਵੱਲੋ ਵਿਦਿਆਰਥੀਆਂ  ਦਾ ਸਨਮਾਨ

ਇਸ ਸਮੇਂ ਮਨਜਿੰਦਰ ਕੌਰ ਢਿਲੋਂ, ਕੁਲਵਿੰਦਰ ਕੌਰ ਕੌਂਸਲਰ, ਸਿਕੰਦਰ ਸਿੰਘ ਕੌਂਸਲਰ, ਵੀਰਪਾਲ ਕੌਰ ਕੌਂਸਲਰ, ਕੁਲਜੀਤ ਕੌਰ ਕੌਂਸਲਰ, ਅੰਗਰੇਜ ਸਿੰਘ ਕੌਂਸਲਰ, ਕੁਲਦੀਪ ਸਿੰਘ ਕੌਂਸਲਰ, ਦਰਸ਼ਨ ਸਿੰਘ ਢਿੱਲੋ, ਬ੍ਰਿਛਪਾਲ ਸਿੰਘ ਸਾਬਕਾ ਕੌਂਸਲਰ, ਰਾਣੀ ਕੌਰ ਕੌਂਸਲਰ, ਮੱਘਰ ਸਿੰਘ ਮੈਂਬਰ, ਤੋ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਦੇ ਲੋਕ ਹਾਜਿਰ ਸਨ।

ਗੁਰੂਹਰਸਹਾਏ ’ਚ ਯੂਥ ਅਕਾਲੀ ਦਲ ਵਲੋਂ ‘ਪੰਜਾਬ ਯੂਥ ਮਿਲਣੀ’ ਕਰਵਾਈ

0

ਪੰਜਾਬੀ ਖ਼ਬਰਸਾਰ ਬਿਉਰੋ
ਗੁਰੂਹਰਸਹਾਏ, 19 ਅਗਸਤ: ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾ ਹੇਠ ਅੱਜ ਸਰਬਜੀਤ ਸਿੰਘ ਝਿੰਜਰ ਪ੍ਰਧਾਨ ਯੂਥ ਅਕਾਲੀ ਦਲ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੇ ਹਲਕਾ ਗੁਰੂਹਰਸਹਾਏ ਵਿਖੇ ਹਲਕਾ ਇੰਚਾਰਜ਼ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਵਿੱਚ ਨੌਜਵਾਨਾਂ ਨੂੰ ਲਾਮਬੰਦ ਕਰ ‘ਪੰਜਾਬਯੂਥਮਿਲਣੀ ’ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਨੌਜਵਾਨਾਂ ਨੂੰ ਮਿਲਕੇ ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾਂ ਤੋਂ ਵੱਧ ਲੰਮੇ ਮਾਣਮੱਤੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ ਅਤੇ ਪੰਜਾਬ, ਪੰਜਾਬੀਅਤ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲ੍ਹਾ ਲਈ ਵਿਚਾਰ ਸਾਂਝੇ ਕੀਤੇ।

ਅਕਾਲੀ ਦਲ ਹੜ੍ਹ ਮਾਰੇ ਕਿਸਾਨਾਂ ਵਾਸਤੇ ਨਿਆਂ ਲੈਣ ਲਈ ਪਟਿਆਲਾ, ਮਾਨਸਾ ਤੇ ਸ਼ਾਹਕੋਟ ’ਚ ਧਰਨੇ ਦੇਵੇਗਾ

ਨੌਜਵਾਨਾਂ ਨੂੰ ਗੁਰੂ ਸਾਹਿਬ ਦੁਆਰਾ ਬਖਸ਼ਿਆ ਸਿਰ ਦਾ ਤਾਜ ‘ਦਸਤਾਰ’ ਸਜਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਦਰਸ਼ਨ ਸਿੰਘ ਬਰਾੜ, ਪ੍ਰੀਤਮ ਸਿੰਘ ਮਲਸੀਆਂ ਐਸ. ਜੀ. ਪੀ. ਸੀ ਮੈਂਬਰ ਸਹਿਬਾਨ, ਯੂਥ ਅਕਾਲੀ ਦਲ ਫਿਰੋਜ਼ਪੁਰ ਦੇ ਦਿਹਾਤੀ ਪ੍ਰਧਾਨ ਸੁਰਿੰਦਰ ਸਿੰਘ ਬੱਬੂ, ਹਰਪਿੰਦਰ ਸਿੰਘ ਮਾਨ ਜਰਨਲ ਸਕੱਤਰ ਯੂਥ ਅਕਾਲੀ ਦਲ, ਜੋਗਿੰਦਰ ਸਿੰਘ ਸਵਾਈ ਕੇ ਸਾਬਕਾ ਜ਼ਿਲ੍ਹਾ ਪ੍ਰਧਾਨ, ਹਰਜਿੰਦਰ ਸਿੰਘ ਕਿਲੀ ਹਲਕਾ ਯੂਥ ਪ੍ਰਧਾਨ , ਲਾਡਾ ਵੋਹਰਾ, ਹੈਪੀ ਭੰਡਾਰੀ, ਦੀਪ ਸੇਖੋਂ (ਸਰਕਲ ਪ੍ਰਧਾਨ), ਰਣਬੀਰ ਸਿੰਘ ਢਿਲੋਂ ਅਤੇ ਹੋਰ ਸੀਨੀਅਰ ਅਕਾਲੀ ਆਗੂ ਵੀ ਮੌਜੂਦ ਸਨ।

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ ਯੂਨੀਅਨ ਦੀ ਸੂਬਾ ਪੱਧਰੀ ਅਹਿਮ ਮੀਟਿੰਗ ਲੁਧਿਆਣਾ ਵਿਖੇ ਹੋਈ

0

ਪੰਜਾਬ ਸਰਕਾਰ ਮਨਿਸਟੀਰੀਅਲ ਮੁਲਾਜਮਾਂ ਦੀਆਂ ਮੰਗਾਂ ਦਾ ਤੁਰੰਤ ਹੱਲ ਕਰੇ-ਆਗੂ
ਪੰਜਾਬੀ ਖ਼ਬਰਸਾਰ ਬਿਉਰੋ
ਲੁਧਿਆਣਾ, 19 ਅਗੱਸਤ: ਅੱਜ਼ ਇੱਥੇ ਪੰਚਾਇਤੀ ਰਾਜ ਵਿਭਾਗ ਦੇ ਦਫ਼ਤਰ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਵਿਖੇ ਪੰਜਾਬ ਸਟੇਟ ਮਨਿਟੀਰੀਅਲ ਸਰਵਿਸਿਜ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਅਮਰੀਕ ਸਿੰਘ ਸੰਧੂ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਸਮੂਹ ਜਿਲਿਆਂ ਦੇ ਪ੍ਰਧਾਨ/ਜਨਰਲ ਸਕੱਤਰ ਅਤੇ ਵੱਖ-ਵੱਖ ਵਿਭਾਗਾਂ ਦੇ ਆਗੂ ਹਾਜਿਰ ਹੋਏ। ਮੀਟਿੰਗ ਦੀ ਸ਼ੁਰੂਆਤ ਮੌਕੇ ਸੂਬਾ ਜਨਰਲ ਸਕੱਤਰ ਪਿੱਪਲ ਸਿੰਘ ਸਿੱਧੂ ਵੱਲੋਂ ਸਮੂਹ ਜਿਲਿਆਂ ਦੇ ਆਗੂਆਂ ਨੂੰ ਜੀ ਆਇਆਂ ਆਖਦਿਆਂ 8 ਸੂਤਰੀ ਏਜੰਡਿਆਂ ਨੂੰ ਮੁੱਖ ਰੱਖਦੇ ਹੋਏ ਸਮੂਹ ਜਿਲਿਆਂ ਦੇ ਆਗੂਆਂ ਤੋਂ ਵਿਚਾਰ ਲਏ ਗਏ।

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਕਾਲਾ ਦਿਵਸ ਮਨਾ ਕੇ ਆਪ ਦੇ ਵਿਧਾਇਕਾਂ ਦੇ ਘਰ ਅੱਗੇ ਕੀਤਾ ਰੋਸ ਪ੍ਰਦਰਸ਼ਨ

ਜਿਸ ਵਿੱਚ ਮੁੱਖ ਤੌਰ ਤੇ ਪਰਾਣੀ ਪੈਨਸ਼ਨ ਸਕੀਮ ਦੀ ਬਹਾਲੀ, 15 ਜਨਵਰੀ 2015 ਦਾ ਨੋਟੀਫ਼ਿਕੇਸ਼ਨ ਰੱਦ ਕਰਵਾਉਣਾ, 17 ਜੁਲਾਈ 2020 ਨੂੰ ਕੇਂਦਰੀ ਪੈਟਰਨ ਤੇ ਤਨ?ਖਾਹ ਸਕੇਲ ਲਾਗੂ ਕਰਨ ਲਈ ਜਾਰੀ ਹੋਇਆ ਨੋਟੀਫਿਕੇਸ਼ਨ ਰੱਦ ਕਰਵਾਉਣਾ, ਨੈਗੋਸ਼ੀਏਸ਼ਨ ਕਮੇਟੀ ਦਾ ਗਠਨ ਕਰਨਾ, ਜਥੇਬੰਦੀ ਦਾ ਸੂਬਾਈ ਮੰਗ ਪੱਤਰ ਤਿਆਰ ਕਰਨ ਲਈ ਕਮੇਟੀ ਦਾ ਗਠਨ ਕਰਨਾ, ਸੂਬਾ ਕਮੇਟੀ ਦਾ ਵਿਸਥਾਰ ਕਰਨਾ, ਭਵਿੱਖ ਵਿੱਚ ਮੁਲਾਜਮ ਮੰਗਾਂ ਦੀ ਪੂਰਤੀ ਹਿੱਤ ਅਗਲੇ ਐਕਸ਼ਨਾਂ ਦੀ ਰੂਪ ਰੇਖਾ ਉਲੀਕਣ ਸਬੰਧੀ ਆਦਿ ਸ਼ਾਮਿਲ ਸਨ।

3 ਨਵੰਬਰ ਦਿੱਲੀ ਧਰਨੇ ਦੀਆਂ ਤਿਆਰੀਆਂ ਲਈ ਬਠਿੰਡਾ ਵਿੱਚ ਕੱਢਿਆ ਮਾਰਚ

ਇਸ ਮੌਕੇ ਸੂਬਾ ਵਿੱਤ ਸਕੱਤਰ ਅਨੁਜ ਸ਼ਰਮਾ, ਸੂਬਾ ਚੇਅਰਮੈਨ ਰਘਬੀਰ ਸਿੰਘ ਬਡਵਾਲ, ਮਨੋਹਰ ਲਾਲ ਸਰਪ੍ਰਸਤ, ਖੁਸ਼ਕਰਨਜੀਤ ਸਿੰਘ ਸੂਬਾ ਸੀਨੀਅਰ ਮੀਤ ਪ੍ਰਧਾਨ, ਅਮਿਤ ਅਰੋੜ੍ਹਾ ਵਧੀਕ ਜਨਰਲ ਸਕੱਤਰ, ਗੁਰਮੇਲ ਸਿੰਘ ਵਿਰਕ, ਅਨਿਰੁੱਧ ਮੁਦਗਿੱਲ ਸੂਬਾ ਸੀਨੀਅਰ ਮੀਤ ਪ੍ਰਧਾਨ ਵੱਲੋਂ ਮੰਚ ਤੋਂ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੀਆਂ ਨੀਤੀਆਂ ਬਾਰੇ ਜਾਣਕਾਰੀ ਦਿੱਤੀ ਗਈ ।ਇਸ ਮੌਕੇ ਸੂਬਾ ਪ੍ਰਧਾਨ ਅਮਰੀਕ ਸਿੰਘ ਸੰਧੂ ਨੇ ਆਉਣ ਵਾਲੇ ਐਕਸ਼ਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੱਥੇਬੰਦੀ ਨੇ ਫੈਸਲਾ ਲਿਆ ਹੈ ਕਿ 22 ਅਗਸਤ 2023 ਤੱਕ ਸਰਕਾਰ ਨੂੰ ਮੰਗਾਂ ਸਬੰਧੀ ਨੋਟਿਸ ਭੇਜਾਂਗੇ, ਜਿਸ ਦਾ ਸਮਾਂ 10 ਸਤੰਬਰ 2023 ਤੱਕ ਹੋਵੇਗਾ ।

ਬਠਿੰਡਾ ’ਚ ਮਲੋਟ ਰੋਡ ’ਤੇ ਬਣਨ ਵਾਲਾ ਨਵਾਂ ਬੱਸ ਅੱਡਾ ਹੁਣ ਹੋਰ ਅੱਗੇ ਵੱਲ ਹੋਵੇਗਾ ਸਿਫ਼ਟ!

ਜੇਕਰ 10 ਸਤੰਬਰ 2023 ਤੱਕ ਸਰਕਾਰ ਨੇ ਮੀਟਿੰਗ ਕਰ ਕੇ ਮੰਗਾਂ ਦੀ ਸੁਣਵਾਈ ਨਾ ਕੀਤੀ ਤਾਂ 11 ਸਤੰਬਰ 2023 ਤੋਂ ਲੈ ਕੇ 15 ਸਤੰਬਰ 2023 ਤੱਕ ਸਮੁੱਚਾ ਮਨਿਸਟੀਰੀਅਲ ਕੇਡਰ ਕਾਲੇ ਬਿੱਲੇ ਲਾ ਕੇ ਆਪਣਾ ਰੋਸ ਜਾਹਿਰ ਕਰੇਗਾ , 18 ਸਤੰਬਰ 2023 ਤੋਂ ਲੈ ਕੇ 20 ਸਤੰਬਰ 2023 ਤੱਕ ਹਰ ਇੱਕ ਜ਼ਿਲ੍ਹੇ ਵਿੱਚ ਜ਼ਿਲ੍ਹਾ ਬਾਡੀ ਆਪੋ ਆਪਣੇ ਵਿਧਾਇਕਾਂ ਨੂੰ ਮੰਗ ਪੱਤਰ ਦੇਵੇਗੀ । ਜੇਕਰ 20 ਸਤੰਬਰ 2023 ਤੱਕ ਸਰਕਾਰ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ 26,27 ਅਤੇ 28 ਸਤੰਬਰ ਨੂੰ ਸਮੂਹ ਦਫਤਰਾਂ ਦੇ ਬਾਹਰ ਗੇਟ ਰੈਲੀਆਂ ਕੀਤੀਆਂ ਜਾਣਗੀਆਂ । ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ 29 ਸਤੰਬਰ 2023 ਨੂੰ ਸਮੂਹ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਡੀ.ਸੀ. ਦਫਤਰਾਂ ਨੂੰ ਹੈੱਡ ਕੁਆਰਟਰ ਮੰਨਦੇ ਹੋਏ ਸੂਬਾ ਭਰ ਵਿੱਚ ਰੈਲੀਆਂ ਕੀਤੀਆਂ ਜਾਣਗੀਆਂ ।

ਪੰਜਾਬ ਦੀ ਸੌਰ ਊਰਜਾ ਵੱਲ ਵੱਡੀ ਪੁਲਾਂਘ; ਮੁੱਖ ਮੰਤਰੀ ਦੀ ਅਗਵਾਈ ਹੇਠ ਸਰਕਾਰ ਵੱਲੋਂ 1200 ਮੈਗਾਵਾਟ ਸੌਰ ਊਰਜਾ ਲਈ ਸਮਝੌਤੇ

ਇਸ ਮੌਕੇ ਸੰਜੀਵ ਭਾਰਗਵ ਜ਼ਿਲ੍ਹਾ ਪ੍ਰਧਾਨ ਲੁਧਿਆਣਾ ਇਕਾਈ, ਸੁਨੀਲ ਕੁਮਾਰ, ਸੁਰਜੀਤ ਸਿੰਘ ਖੀਪਲ ਜਨਰਲ ਸਕੱਤਰ ਬਠਿੰਡਾ, ਰਾਜਵੀਰ ਸ਼ਰਮਾ ਬਡਰੁੱਖਾਂ ਜਨਰਲ ਸਕੱਤਰ ਸੰਗਰੂਰ, ਧਨਵੀਰ ਸਿੰਘ ਸੂਬਾ ਜਨਰਲ ਸਕੱਤਰ ਆਬਕਾਰੀ ਤੇ ਕਰ ਵਿਭਾਗ, ਅਮਰ ਬਹਾਦਰ ਸਿੰਘ ਜ਼ਿਲ੍ਹਾ ਪ੍ਰਧਾਨ ਪਟਿਆਲਾ, ਭਗਵਾਨ ਸਿੰਘ ਸੂਬਾ ਪ੍ਰਧਾਨ ਭਾਸ਼ਾ ਵਿਭਾਗ, ਗੁਰਪ੍ਰੀਤ ਸਿੰਘ ਪਨੇਸਰ ਸੂਬਾ ਜਨਰਲ ਸਕੱਤਰ ਲੋਕ ਨਿਰਮਾਣ ਵਿਭਾਗ, ਸਤੀਸ਼ ਵਿਨਾਇਕ ਫਿਰੋਜ਼ਪੁਰ, ਸੋਨੂੰ ਕਸ਼ਿਯਪ ਫਿਰੋਜ਼ਪੁਰ, ਸੰਗਤ ਰਾਮ ਬਾਗੀ ਕਪੂਰਥਲਾ, ਕਿਰਪਾਲ ਸਿੰਘ ਜਲੰਧਰ, ਜਸਵੀਰ ਸਿੰਘ ਧਾਮੀ ਹੁਸ਼ਿਆਰਪੁਰ, ਰਕੇਸ਼ ਕੁਮਾਰ, ਅਜੈ ਕੁਮਾਰ ਸ਼ਹੀਦ ਭਗਤ ਸਿੰਘ ਨਗਰ, ਅਮਨਦੀਪ ਪਰਾਸ਼ਰ ਵਧੀਕ ਜਨਰਲ ਸਕੱਤਰ ਲੁਧਿਆਣਾ ( ਰੋਡਵੇਜ਼), ਵਿਸ਼ਾਲਵੀਰ ਸਿੰਘ ਸੂਬਾ ਮੀਤ ਪ੍ਰਧਾਨ, ਗੁਰਨਾਮ ਸਿੰਘ ਪਠਾਨਕੋਟ, ਅਮਨ ਪ੍ਰਾਸ਼ਰ ਪੀਆਰਟੀਸੀ, ਸੰਦੀਪ ਭਾਂਬਕ, ਕਮਲਵੀਰ ਸੰਧੂ ਜਨਰਲ ਸਕੱਤਰ ਮਲੇਰਕੋਟਲਾ, ਪ੍ਰਦੀਪ ਵਿਨਾਇਕ ਫਿਰੋਜਪੁਰ, ਸੁਰਜੀਤ ਸਿੰਘ ਬਠਿੰਡਾ ਨੇ ਵੀ ਆਪਣੇ ਵਿਚਾਰ ਰੱਖੇ ।