Home Blog Page 2036

ਲੁਧਿਆਣਾ ਦੀਆਂ ਪ੍ਰਮੁੱਖ ਹਸਤੀਆਂ ਆਮ ਆਦਮੀ ਪਾਰਟੀ ਵਿੱਚ ਹੋਇਆਂ ਸ਼ਾਮਲ

0

ਹੋਣ ਵਾਲੀਆਂ ਨਗਰ ਨਿਗਮ ਚੋਣਾਂ ਲਈ ਪਾਰਟੀ ਨੂੰ ਮਿਲਿਆ ਵੱਡਾ ਹੁਲਾਰਾ 

ਰਜਿੰਦਰ ਬਸੰਤ, ਰਿਟਾਇਰ ਡੀਐਸਪੀ ਬੁਲੰਦ ਸਿੰਘ ਅਤੇ ਓਬੀਸੀ ਵੈਲਫੇਅਰ ਫਰੰਟ ਦੇ ਚੇਅਰਮੈਨ ਕਰਮਜੀਤ ਸਿੰਘ ਨਾਰੰਗਵਾਲ ‘ਆਪ’ ਵਿੱਚ ਹੋਏ ਸ਼ਾਮਲ

 ਚੰਡੀਗੜ੍ਹ, 17 ਅਗਸਤ: ਆਮ ਆਦਮੀ ਪਾਰਟੀ (ਆਪ) ਨੂੰ ਲੁਧਿਆਣਾ ਵਿੱਚ ਉਸ ਸਮੇਂ ਵੱਡਾ ਵੱਡਾ ਹੁਲਾਰਾ ਮਿਲਿਆ ਜਦੋਂ ਵੀਰਵਾਰ ਨੂੰ ਤਿੰਨ ਪ੍ਰਮੁੱਖ ਹਸਤੀਆਂ ‘ਆਪ’ ਵਿੱਚ ਸ਼ਾਮਲ ਹੋ ਗਈਆਂ।ਬਸੰਤ ਗਰੁੱਪ ਦੇ ਚੇਅਰਮੈਨ ਰਜਿੰਦਰ ਸਿੰਘ ਬਸੰਤ,ਰਿਟਾਇਰ ਡੀਐਸਪੀ ਬੁਲੰਦ ਸਿੰਘ ਅਤੇ ਆਰ.ਓਬੀਸੀ ਵੈਲਫੇਅਰ ਫਰੰਟ (ਜਮਹੂਰੀ) ਪੰਜਾਬ ਦੇ ਕਰਮਜੀਤ ਸਿੰਘ ਨਾਰੰਗਵਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਇਸ ਖਬਰ ਨੂੰ ਵੀ ਪੜ੍ਹੋ “ਮੁੱਖ ਮੰਤਰੀ ਨੇ ਖੁਦ ਕਿਸ਼ਤੀ ’ਤੇ ਸਵਾਰ ਹੋ ਕੇ ਹੁਸ਼ਿਆਰਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ”

‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਵਿਧਾਇਕ ਬੁੱਧ ਰਾਮ ਨੇ ੳਨਾਂ ਨੂੰ ਪਾਰਟੀ ‘ਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਦੇ ਨਾਲ ਕੁਲਵੰਤ ਸਿੰਘ ਪੱਪੀ (ਅਕਾਲੀ ਦਲ), ਤਰਲੋਚਨ ਸਿੰਘ ਕਾਕਾ (ਕਾਂਗਰਸ) ਅਤੇ ਸਰਬਜੀਤ ਸਿੰਘ ਸੇਵੀਆਂ (ਕਾਂਗਰਸ) ਵੀ ‘ਆਪ’ ਵਿੱਚ ਸ਼ਾਮਲ ਹੋ ਗਏ।ਲੁਧਿਆਣਾ ਵਿੱਚ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਇਨ੍ਹਾਂ ਪ੍ਰਮੁੱਖ ਹਸਤੀਆਂ ਦੇ ਸ਼ਾਮਲ ਹੋਣ ਨਾਲ ਪਾਰਟੀ ਹੋਰ ਵੀ ਮਜ਼ਬੂਤ ​​ਹੋਵੇਗੀ।

ਇਸ ਖਬਰ ਨੂੰ ਵੀ ਪੜ੍ਹੋ “ਪੰਜਾਬ ਦੀ ਸੌਰ ਊਰਜਾ ਵੱਲ ਵੱਡੀ ਪੁਲਾਂਘ; ਮੁੱਖ ਮੰਤਰੀ ਦੀ ਅਗਵਾਈ ਹੇਠ ਸਰਕਾਰ ਵੱਲੋਂ 1200 ਮੈਗਾਵਾਟ ਸੌਰ ਊਰਜਾ ਲਈ ਸਮਝੌਤੇ”

ਇਸ ਮੌਕੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਧ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਸਕੱਤਰ ਅਮਨਦੀਪ ਸਿੰਘ ਮੋਹੀ, ਸ਼ਮਿੰਦਰ ਸਿੰਘ ਖਿੰਡਾ, ਰਾਜਵਿੰਦਰ ਕੌਰ ਥਿਆੜਾ, ਗੁਰਦੇਵ ਸਿੰਘ ਲੱਖਾ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਸ਼ਰਨਪਾਲ ਸਿੰਘ ਮੱਕੜ ਵੀ ਨਵੇਂ ਆਗੂਆਂ ਦਾ ਸਵਾਗਤ ਕਰਨ ਲਈ ਹਾਜ਼ਰ ਸਨ। ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਜੋ ਲੋਕ ਪੰਜਾਬ ਦੀ ਤਰੱਕੀ ਵਿੱਚ ਯੋਗਦਾਨ ਪਾਉਣਾ ਚਾਹੁੰਦੇ ਹਨ ਉਹ ਹਰ ਰੋਜ਼ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।  ਅਸੀਂ ਮਿਲ ਕੇ ਪੰਜਾਬ ਦੇ ਲੋਕਾਂ ਲਈ ਕੰਮ ਕਰਾਂਗੇ।  ਉਨ੍ਹਾਂ ਕਿਹਾ ਕਿ ਇਹ ਤਿੰਨੋਂ ਆਗੂ ਆਪਣੇ ਖੇਤਰ ਵਿੱਚ ਬਹੁਤ ਕਾਮਯਾਬ ਹਨ ਅਤੇ ਉਨ੍ਹਾਂ ਦੇ ਸਮਾਜ ਭਲਾਈ ਦੇ ਤਜ਼ਰਬੇ ਦਾ ਪਾਰਟੀ ਨੂੰ ਵੀ ਫਾਇਦਾ ਹੋਵੇਗਾ।

ਮੁੱਖ ਮੰਤਰੀ ਨੇ ਖੁਦ ਕਿਸ਼ਤੀ ’ਤੇ ਸਵਾਰ ਹੋ ਕੇ ਹੁਸ਼ਿਆਰਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ

0
ਸੰਕਟ ਦੀ ਇਸ ਘੜੀ ਵਿਚ ਸਰਕਾਰ ਦੇ ਹੈਲੀਕਾਪਟਰ ਸਮੇਤ ਸਮੁੱਚੀ ਮਸ਼ੀਨਰੀ ਲੋਕਾਂ ਦੀ ਮਦਦ ਵਿੱਚ
ਸਥਿਤੀ ਉਤੇ ਨਿਰੰਤਰ ਨਜ਼ਰ ਰੱਖਣ ਲਈ ਹਿਮਾਚਲ ਪ੍ਰਦੇਸ਼ ਅਤੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਨਾਲ ਰਾਬਤਾ ਰੱਖਿਆ ਹੋਇਆ
ਹੁਸ਼ਿਆਰਪੁਰ, 17 ਅਗਸਤ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ਮੀਨੀ ਪੱਧਰ ਉਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਖੁਦ ਕਿਸ਼ਤੀ ਵਿੱਚ ਸਵਾਰ ਹੋ ਕੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ।ਐਨ. ਡੀ. ਆਰ. ਐਫ. ਦੇ ਜਵਾਨਾਂ ਨਾਲ ਕਿਸ਼ਤੀ ਵਿਚ ਸਵਾਰ ਹੋ ਕੇ ਮੁੱਖ ਮੰਤਰੀ ਪਿੰਡ ਰਾੜਾ ਅਤੇ ਫਤਿਹ ਕੁੱਲਾ ਗਏ ਅਤੇ ਉਸ ਤੋਂ ਬਾਅਦ ਪਿੰਡ ਹਲੇਰ, ਮੋਤਲਾ ਅਤੇ ਕੋਲੀਆ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਥਾਵਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ਉਤੇ ਲਿਜਾਏ ਜਾਣ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ। ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਸੂਬਾ ਸਰਕਾਰ ਲਈ ਹਰੇਕ ਨਾਗਰਿਕ ਦੀ ਜ਼ਿੰਦਗੀ ਬਹੁਤ ਅਨਮੋਲ ਹੈ ਅਤੇ ਲੋਕਾਂ ਨੂੰ ਇਸ ਔਖੀ ਘੜੀ ਵਿੱਚੋਂ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਹੈਲੀਕਾਪਟਰ ਸਮੇਤ ਸਮੁੱਚੀ ਮਸ਼ੀਨਰੀ ਲੋਕਾਂ ਦੀ ਮਦਦ ਵਿਚ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸੂਬੇ ਵਿਚ ਮੀਂਹ ਨਹੀਂ ਪਿਆ ਪਰ ਪਹਾੜੀ ਸੂਬਿਆਂ ਵਿਚ ਭਾਰੀ ਮੀਂਹ ਪੈਣ ਕਾਰਨ ਪੰਜਾਬ ਦੇ ਇਨ੍ਹਾਂ ਇਲਾਕਿਆਂ ਵਿਚ ਹੜ੍ਹ ਆਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਤਾਜ਼ਾ ਸਥਿਤੀ ਦਾ ਪਤਾ ਲਾਉਣ ਲਈ ਉਹ ਹਿਮਾਚਲ ਪ੍ਰਦੇਸ਼ ਸਰਕਾਰ ਅਤੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਨਾਲ ਲਗਾਤਾਰ ਰਾਬਤਾ ਰੱਖ ਰਹੇ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੌਂਗ ਡੈਮ ਤੋਂ ਵਾਧੂ ਪਾਣੀ ਛੱਡਣ ਕਾਰਨ ਇਹ ਜ਼ਿਲ੍ਹਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪੌਂਗ ਡੈਮ ਖ਼ਤਰੇ ਦੇ ਨਿਸ਼ਾਨ ਤੋਂ ਛੇ ਫੁੱਟ ਉੱਪਰ ਹੈ ਪਰ ਫਿਰ ਵੀ ਚਿੰਤਾ ਵਾਲੀ ਕੋਈ ਗੱਲ ਨਹੀਂ ਹੈ ਕਿਉਂਕਿ ਪਹਿਲਾਂ ਇਹ ਖ਼ਤਰੇ ਦੇ ਪੱਧਰ ਤੋਂ 10 ਫੁੱਟ ਤੋਂ ਉੱਪਰ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਲਈ ਡੈਮ ਤੋਂ ਕੰਟਰੋਲ ਢੰਗ ਨਾਲ ਪਾਣੀ ਛੱਡਿਆ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਭਾਖੜਾ ਡੈਮ ਵਿੱਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ। ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਰਾਹਤ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਸੂਬੇ ਦੇ ਲੋਕਾਂ ਵਿੱਚ ਸੰਕਟ ਸਮੇਂ ਦਾ ਟਾਕਰਾ ਕਰਨ ਦਾ ਅਦੁੱਤੀ ਜਜ਼ਬਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕ ਇਸ ਮੁਸ਼ਕਲ ਘੜੀ ਵਿੱਚ ਇੱਕ ਦੂਜੇ ਨਾਲ ਪਿਆਰ ਅਤੇ ਮੇਲ-ਮਿਲਾਪ ਦੀ ਵਿਲੱਖਣ ਭਾਵਨਾ ਦਾ ਪ੍ਰਗਟਾਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਮਿਸ਼ਨਰੀ ਭਾਵਨਾ ਨਾਲ ਇਕ-ਦੂਜੇ ਦੀ ਮਦਦ ਕਰ ਰਹੇ ਹਨ ਜਿਸ ਨਾਲ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਰ ਮਜ਼ਬੂਤ ਹੋ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਇਸ ਨੇਕ ਉਪਰਾਲੇ ਲਈ ਲੋਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨੇ ਸਾਬਤ ਕਰ ਦਿੱਤਾ ਹੈ ਕਿ ਲੋਕ ਮਹਾਨ ਗੁਰੂਆਂ, ਸੰਤਾਂ-ਮਹਾਤਮਾ ਅਤੇ ਪੀਰ-ਪੈਗੰਬਰਾਂ ਵੱਲੋਂ ਦਿਖਾਏ ਮਾਰਗ ਚਲਦਿਆਂ ਦੁਖੀ ਲੋਕਾਂ ਦੀ ਸੇਵਾ ਕਰਦੇ ਹਨ।
ਮੁੱਖ ਮੰਤਰੀ ਨੇ ਉਨ੍ਹਾਂ ਪਰਉਪਕਾਰੀ ਲੋਕਾਂ ਦੀ ਵੀ ਸ਼ਲਾਘਾ ਕੀਤੀ ਜੋ ‘ਮੁੱਖ ਮੰਤਰੀ ਰਾਹਤ ਫੰਡ’ ਵਿੱਚ ਖੁੱਲ੍ਹੇ ਦਿਲ ਨਾਲ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਪ੍ਰਸ਼ਾਸਨ ਦੇ ਨਾਲ-ਨਾਲ ਕਈ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਵੀ ਲੋਕਾਂ ਦੀ ਮਦਦ ਲਈ ਅੱਗੇ ਆ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੇ ਹਰ ਪਾਸਿਓਂ ਮਦਦ ਮਿਲ ਰਹੀ ਹੈ, ਉੱਥੇ ਹੀ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਇਨ੍ਹਾਂ ਫੰਡਾਂ ਦੀ ਸੁਚੱਜੀ ਵਰਤੋਂ ਕਰਨ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਵਿਸ਼ੇਸ਼ ਗਿਰਦਾਵਰੀ ਨਿਰਪੱਖ ਢੰਗ ਨਾਲ ਕੀਤੀ ਜਾਵੇ ਤਾਂ ਜੋ ਪੀੜਤ ਲੋਕਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾ ਸਕੇ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਨੂੰ ਮੁਆਵਜ਼ਾ ਜ਼ਰੂਰ ਦੇਵੇਗੀ ਭਾਵੇਂ ਉਨ੍ਹਾਂ ਦੀ ਮੁਰਗੀ ਜਾਂ ਬੱਕਰੀ ਦਾ ਨੁਕਸਾਨ ਹੋਇਆ ਹੋਵੇ।ਮੁੱਖ ਮੰਤਰੀ ਨੇ ਕਿਹਾ ਕਿ ਫਸਲਾਂ, ਪਸ਼ੂਆਂ, ਮਕਾਨ ਜਾਂ ਕਿਸੇ ਵੀ ਚੀਜ਼ ਦੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ ਤਾਂ ਜੋ ਇਸ ਨੁਕਸਾਨ ਦਾ ਲੋਕਾਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਨੀਵੇਂ ਇਲਾਕਿਆਂ ਵਿੱਚ ਜਿੱਥੇ ਪਾਣੀ ਨੇ ਤਬਾਹੀ ਮਚਾਈ ਹੈ, ਉਸ ਦੇ ਨੁਕਸਾਨ ਦਾ ਵੀ ਪਤਾ ਲਾਇਆ ਜਾਵੇਗਾ ਅਤੇ ਲੋਕਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਹੜ੍ਹਾਂ ਦੌਰਾਨ ਲੋਕਾਂ ਦੇ ਹੋਏ ਇੱਕ-ਇੱਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਸੂਬਾ ਸਰਕਾਰ ਲੋਕਾਂ ਨੂੰ ਰਾਹਤ ਦੇਣ ਲਈ ਜੰਗੀ ਪੱਧਰ ਉਤੇ ਕੰਮ ਕਰ ਰਹੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪਾਣੀ ਦੇ ਪੱਧਰ ਸਬੰਧੀ ਜਾਣਕਾਰੀ ਲੋਕਾਂ ਨਾਲ ਨਿਰੰਤਰ ਤੌਰ ‘ਤੇ ਸਾਂਝੀ ਕਰਨ ਤਾਂ ਜੋ ਕਿਸੇ ਵੀ ਭੰਬਲਭੂਸੇ ਤੋਂ ਬਚਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਓਦੋਂ ਤੱਕ ਹੜ੍ਹਾਂ ਬਾਰੇ ਜਾਂ ਡੈਮਾਂ ਦੇ ਫਲੱਡ ਗੇਟ ਖੋਲ੍ਹਣ ਬਾਰੇ ਫੈਲਾਈਆਂ ਜਾਂਦੀਆਂ ਅਫਵਾਹਾਂ ਉਤੇ ਯਕੀਨ ਨਾ ਕਰਨ ਲਈ ਕਿਹਾ, ਜਦੋਂ ਤੱਕ ਅਧਿਕਾਰੀਆਂ ਵੱਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਜਾਂਦੀ। ਉਨ੍ਹਾਂ ਨੇ ਮੀਡੀਆ ਨੂੰ ਵੀ ਅਪੀਲ ਕੀਤੀ ਕਿ ਉਹ ਹੜ੍ਹਾਂ ਬਾਰੇ ਗਲਤ ਖ਼ਬਰਾਂ ਨੂੰ ਸਨਸਨੀਖੇਜ ਢੰਗ ਨਾਲ ਪੇਸ਼ ਨਾ ਕਰਨ ਅਤੇ ਇਸ ਔਖੇ ਸਮੇਂ ਵਿੱਚ ਸਕਾਰਾਤਮਕ ਭੂਮਿਕਾ ਨਿਭਾਉਣ।ਇਸ ਮੌਕੇ ਮੁੱਖ ਮੰਤਰੀ ਦੇ ਨਾਲ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਜਸਬੀਰ ਸਿੰਘ ਰਾਜਾ, ਕਰਮਬੀਰ ਸਿੰਘ ਘੁੰਮਣ ਅਤੇ ਡਾ. ਰਵਜੋਤ ਸਿੰਘ ਵੀ ਹਾਜ਼ਰ ਸਨ।

ਪੰਜਾਬ ਦੀ ਸੌਰ ਊਰਜਾ ਵੱਲ ਵੱਡੀ ਪੁਲਾਂਘ; ਮੁੱਖ ਮੰਤਰੀ ਦੀ ਅਗਵਾਈ ਹੇਠ ਸਰਕਾਰ ਵੱਲੋਂ 1200 ਮੈਗਾਵਾਟ ਸੌਰ ਊਰਜਾ ਲਈ ਸਮਝੌਤੇ

0
ਸੂਬਾ ਸਰਕਾਰ ਵੱਲੋਂ ਸਭ ਤੋਂ ਸਸਤੀ ਸੌਰ ਊਰਜਾ ਲਈ ਐਸ.ਜੇ.ਵੀ.ਐਨ. ਨਾਲ ਵੱਡਾ ਸਮਝੌਤਾ
ਵੱਧ ਦਰਾਂ ਉਤੇ ਬਿਜਲੀ ਖਰੀਦਣ ਲਈ ਸਮਝੌਤੇ ਕਰਨ ਵਾਲੀਆਂ ਪਿਛਲੀਆਂ ਸਰਕਾਰਾਂ ਦੀ ਕੀਤੀ ਆਲੋਚਨਾ
ਅਗਲੇ 25 ਸਾਲਾਂ ਲਈ ਬਿਨਾਂ ਕਿਸੇ ਵਾਧੇ ਤੋਂ ਬਿਜਲੀ ਖ਼ਰੀਦ ਦਰਾਂ ਨਿਰਧਾਰਤ ਕਰ ਕੇ 431 ਕਰੋੜ ਰੁਪਏ ਬਚਾਏ
ਚੰਡੀਗੜ੍ਹ, 17 ਅਗਸਤ: ਪੰਜਾਬ ਦੀ ਬਿਜਲੀ ਸਪਲਾਈ ਦੀ ਭਵਿੱਖੀ ਲੋੜ ਦੀ ਪੂਰਤੀ ਕਰਨ ਅਤੇ ਸਾਫ਼-ਸੁਥਰੀ ਊਰਜਾ ਨੂੰ ਉਤਸ਼ਾਹਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਨਵਿਆਉਣਯੋਗ ਊਰਜਾ ਦੇ ਖੇਤਰ ਦੀ ਮੋਹਰੀ ਕੰਪਨੀ ਸਤਲੁਜ ਜਲ ਵਿਧੁਤ ਨਿਗਮ (ਐਸ.ਜੇ.ਵੀ.ਐਨ) ਨਾਲ 1200 ਮੈਗਾਵਾਟ ਸਪਲਾਈ ਲਈ ਬਿਜਲੀ ਖ਼ਰੀਦ ਸਮਝੌਤੇ (ਪੀ.ਪੀ.ਏ.) ਉਤੇ ਦਸਤਖ਼ਤ ਕੀਤੇ।
ਇਸ ਸਮਝੌਤੇ ਬਾਰੇ ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਪੰਜਾਬ ਭਵਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਨੇ ਪੰਜਾਬ ਤੇ ਦੇਸ਼ ਭਰ ਵਿੱਚ ਸਥਿਤ ਸੂਰਜੀ ਊਰਜਾ ਪ੍ਰਾਜੈਕਟਾਂ ਤੋਂ ਬਿਜਲੀ ਦੀ ਖ਼ਰੀਦ ਲਈ ਟੈਂਡਰ ਜਾਰੀ ਕੀਤੇ ਸਨ। ਉਨ੍ਹਾਂ ਕਿਹਾ ਕਿ ਸਤਲੁਜ ਜਲ ਵਿਧੁਤ ਨਿਗਮ ਗਰੀਨ ਐਨਰਜੀ ਲਿਮਟਿਡ ਨੇ ਬੀਕਾਨੇਰ (ਰਾਜਸਥਾਨ) ਤੇ ਭੁਜ (ਗੁਜਰਾਤ) ਤੋਂ 2.53 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਇਕ ਹਜ਼ਾਰ ਮੈਗਾਵਾਟ ਅਤੇ ਹੁਸ਼ਿਆਰਪੁਰ (ਪੰਜਾਬ) ਤੋਂ 2.75 ਰੁਪਏ ਪ੍ਰਤੀ ਯੁੂਨਿਟ ਦੇ ਹਿਸਾਬ ਨਾਲ 200 ਮੈਗਾਵਾਟ ਬਿਜਲੀ ਸਪਲਾਈ ਕਰਨ ਦੀ ਤਜਵੀਜ਼ ਦਿੱਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੀ ਦਫ਼ਾ ਮੁਕਾਬਲੇ ਦੀ ਬੋਲੀ ਲਈ ਸਵਿੱਸ ਚੈਲੇਂਜ ਵਿਧੀ (ਐਸ.ਸੀ.ਐਮ.) ਲਾਗੂ ਕੀਤੀ ਗਈ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ 2.59 ਰੁਪਏ ਪ੍ਰਤੀ ਯੂਨਿਟ ਦੀ ਬੋਲੀ ਲੱਗੀ ਸੀ ਪਰ ਗੱਲਬਾਤ ਕਰਨ ਤੋਂ ਬਾਅਦ ਇਹ ਭਾਅ 2.53 ਰੁਪਏ ਉਤੇ ਆ ਗਿਆ, ਜਿਸ ਨਾਲ ਸਰਕਾਰੀ ਖ਼ਜ਼ਾਨੇ ਦੀ ਬੱਚਤ ਹੋਵੇਗੀ। ਉਨ੍ਹਾਂ ਕਿਹਾ ਕਿ 200 ਮੈਗਾਵਾਟ ਬਿਜਲੀ ਸਪਲਾਈ ਲਈ 2.79 ਰੁਪਏ ਪ੍ਰਤੀ ਯੂਨਿਟ ਦੀ ਬੋਲੀ ਲਗਾਈ ਗਈ ਸੀ ਪਰ ਅੰਤ ਵਿੱਚ 2.75 ਰੁਪਏ ਪ੍ਰਤੀ ਯੂਨਿਟ ਉਤੇ ਸਹਿਮਤੀ ਬਣੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੰਪਨੀ ਨਾਲ ਵਿਚਾਰ-ਵਟਾਂਦਰਾ ਕਰ ਕੇ 431 ਕਰੋੜ ਰੁਪਏ ਦੀ ਬੱਚਤ ਕੀਤੀ। ਉਨ੍ਹਾਂ ਕਿਹਾ ਕਿ ਟਰਾਂਸਮਿਸ਼ਨ ਖ਼ਰਚੇ ਟਾਲਣ ਲਈ ਇਹ ਪ੍ਰਾਜੈਕਟ ਜਲਦੀ ਸ਼ੁਰੂ ਹੋਣਗੇ
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੇਲੇ ਪ੍ਰਾਈਵੇਟ ਕੰਪਨੀਆਂ ਨੂੰ ਲਾਹਾ ਦੇਣ ਲਈ ਇਨ੍ਹਾਂ ਸਮਝੌਤਿਆਂ ਜ਼ਰੀਏ ਲੋਕਾਂ ਦੇ ਪੈਸੇ ਦੀ ਅੰਨ੍ਹੇਵਾਹ ਲੁੱਟ ਹੁੰਦੀ ਸੀ। ਉਨ੍ਹਾਂ ਕਿਹਾ ਕਿ 2007 ਤੋਂ 2017 ਤੱਕ ਬਿਜਲੀ ਖ਼ਰੀਦ ਲਈ ਕੋਈ ਵੀ ਸਮਝੌਤਾ ਸੱਤ ਰੁਪਏ ਪ੍ਰਤੀ ਯੂਨਿਟ ਤੋਂ ਘੱਟ ਨਹੀਂ ਕੀਤਾ ਗਿਆ, ਜਦੋਂ ਕਿ ਹੁਣ ਬਹੁਤ ਘੱਟ ਕੀਮਤ ਉਤੇ ਬਿਜਲੀ ਖ਼ਰੀਦ ਲਈ ਸਮਝੌਤਾ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਲੋਕਾਂ ਦੇ ਪੈਸੇ ਦੀ ਬੱਚਤ ਹੋਵੇਗੀ ਅਤੇ ਸੂਬੇ ਨੂੰ ਵੱਡਾ ਫਾਇਦਾ ਮਿਲੇਗਾ।ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਦੀ ਬੈਂਕਿੰਗ ਲਈ ਨੀਤੀ ਲਾਗੂ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣੇਗਾ। ਉਨ੍ਹਾਂ ਕਿਹਾ ਕਿ ਇਹ ਮਿਸਾਲੀ ਕਦਮ ਹੋਵੇਗਾ, ਜਿਸ ਦਾ ਮੰਤਵ ਪੰਜਾਬ ਨੂੰ ਬਿਜਲੀ ਸਰਪਲੱਸ ਵਾਲਾ ਸੂਬਾ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਸਸਤੀ, ਬਾਕਾਇਦਾ ਤੇ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਨ ਦੀ ਦਿਸ਼ਾ ਵਿੱਚ ਇਹ ਵੱਡਾ ਕਦਮ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਖ਼ਰੀਦ ਸਮਝੌਤੇ ਦੀਆਂ ਦਰਾਂ ਵਿੱਚ ਅਗਲੇ 25 ਸਾਲਾਂ ਤੱਕ ਕੋਈ ਵਾਧਾ ਨਹੀਂ ਹੋਵੇਗਾ ਅਤੇ ਪੀ.ਐਸ.ਪੀ.ਸੀ.ਐਲ. ਵੱਲੋਂ ਕੋਈ ਟਰਾਂਸਮਿਸ਼ਨ ਚਾਰਜ ਤੇ ਟਰਾਂਸਮਿਸ਼ਨ ਲਾਸਿਜ਼ ਦਾ ਭੁਗਤਾਨ ਨਹੀਂ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਹ ਸੌਰ ਊਰਜਾ ਪ੍ਰਾਜੈਕਟ 18 ਮਹੀਨਿਆਂ ਦੇ ਵਿੱਚ-ਵਿੱਚ ਕਾਰਜਸ਼ੀਲ ਹੋਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਰੋਜ਼ਾਨਾ 83 ਲੱਖ ਯੂਨਿਟ ਦਾ ਅਨੁਮਾਨਿਤ ਉਤਪਾਦਨ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਦਿਨ ਵੇਲੇ ਖੇਤੀਬਾੜੀ ਟਿਊਬਵੈਲਾਂ ਨੂੰ ਬਿਜਲੀ ਸਪਲਾਈ ਕਰਨ ਵਿਚ ਮਦਦ ਮਿਲੇਗੀ ਕਿਉਂ ਜੋ ਦਿਨ ਵੇਲੇ ਸੌਰ ਊਰਜਾ ਮੌਜੂਦ ਹੁੰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੌਰ ਊਰਜਾ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਖੇਤੀਬਾੜੀ ਟਿਊਬਵੈਲਾਂ ਨੂੰ ਦਿਨ ਵੇਲੇ ਵੱਧ ਤੋਂ ਵੱਧ ਬਿਜਲੀ ਸਪਲਾਈ ਕਰਨ ਲਈ ਪੀ.ਐਸ.ਪੀ.ਸੀ.ਐਲ. ਨੇ ਪੰਜਾਬ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿਚ ਸਥਿਤ ਪ੍ਰਾਜੈਕਟਾਂ ਤੋਂ 2500 ਮੈਗਾਵਟ ਸੌਰ ਊਰਜਾ ਖਰੀਦਣ ਲਈ ਨਵੇਂ ਟੈਂਡਰ ਜਾਰੀ ਕੀਤੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਕੰਪਨੀਆਂ ਨਾਲ ਕੀਤੇ ਗਏ ਸਮਝੌਤੇ ਜਨਤਕ ਕੀਤੇ ਹਨ ਜਦਕਿ ਇਸ ਤੋਂ ਪਹਿਲੀਆਂ ਸਰਕਾਰਾਂ ਪਰਦੇ ਹੇਠ ਸਮਝੌਤੇ ਕਰਦੀਆਂ ਸਨ। ਉਨ੍ਹਾਂ ਕਿਹਾ ਕਿ ਮੌਜੂਦਾ ਯੁੱਗ ਸੌਰ ਊਰਜਾ ਦਾ ਹੈ, ਜਿਸ ਕਰਕੇ ਅਸੀਂ ਇਹ ਸਮਝੌਤਾ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਸੌਰ ਊਰਜਾ ਦੀ ਖਰੀਦ ਦਾ ਇਹ ਸਮਝੌਤਾ ਦੇਸ਼ ਵਿਚ ਸਭ ਤੋਂ ਵੱਡਾ ਸਮਝੌਤਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਗੋਇੰਦਵਾਲ ਬਿਜਲੀ ਪਲਾਂਟ ਦੀ ਖਰੀਦ ਕਰਨ ਲਈ ਵੀ ਅੱਗੇ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਹੋਰ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਸਮਝੌਤਿਆਂ ਵਿਚ ਲੋੜੀਦੀਆਂ ਸੋਧਾਂ ਲਈ ਯਤਨ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯਤਨ ਸਿਰਫ ਤੇ ਸਿਰਫ ਲੋਕਾਂ ਨੂੰ ਬਿਜਲੀ ਦੀ ਸਪਲਾਈ ਯਕੀਨੀ ਬਣਾਉਣ ਦੇ ਉਦੇਸ਼ ਨਾਲ ਕੀਤੇ ਜਾ ਰਹੇ ਹਨ।
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਕਿਸਾਨਾਂ ਨੂੰ ਭਵਿੱਖ ਵਿਚ ਮੁਫ਼ਤ ਬਿਜਲੀ ਦੀ ਸਹੂਲਤ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਅੰਨਦਾਤਿਆਂ ਪਾਸੋਂ ਮੁਫ਼ਤ ਬਿਜਲੀ ਦੇ ਬਦਲੇ ਕੋਈ ਕੀਮਤ ਲਾਗੂ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਲਈ ਸੂਬੇ ਕੋਲ ਵਾਧੂ ਬਿਜਲੀ ਹੈ ਅਤੇ ਕਿਸਾਨਾਂ ਨੂੰ ਸਬਸਿਡੀ ਦੇਣ ਲਈ ਫੰਡਾਂ ਦੀ ਕੋਈ ਤੋਟ ਨਹੀਂ।  ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਯਕੀਨੀ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਵਿਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿਚ ਮਦਦ ਮਿਲੇਗੀ ਅਤੇ ਨਹਿਰੀ ਪਾਣੀ ਦੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਉਦੇਸ਼ ਦੀ ਪੂਰਤੀ ਲਈ ਛੇਤੀ ਹੀ ਸਿੰਚਾਈ, ਜਲ ਸਰੋਤ ਅਤੇ ਸਬੰਧਤ ਵਿਭਾਗਾਂ ਦਾ ਰਲੇਵਾਂ ਕਰੇਗੀ। ਮੁੱਖ ਮੰਤਰੀ ਦੇ ਨਾਲ ਉਨ੍ਹਾਂ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਅਤੇ ਕੁਮਾਰ ਅਮਿਤ ਤੇ ਹੋਰ ਹਾਜ਼ਰ ਸਨ।

ਫੂਡ ਪ੍ਰਾਸੈਸਿੰਗ ਇਕਾਈਆਂ ਨੂੰ ਉਤਸ਼ਾਹਿਤ ਕਰਨ ਲਈ ਅਵੇਅਰਨੈਸ ਕੈਂਪ ਆਯੋਜਿਤ

0

ਬਠਿੰਡਾ, 17 ਅਗਸਤ :ਭਾਰਤ ਸਰਕਾਰ ਦੇ ਫੂਡ ਪ੍ਰਾਸੈਸਿੰਗ ਮੰਤਰਾਲੇ ਵਲੋਂ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਸਕੀਮ ਫਾਰ ਫਾਰਮਲਾਈਜੇਸ਼ਨ ਆਫ਼ ਮਾਈਕਰੇ ਇੰਟਰਪਰਾਈਸਿਜ਼ ਬਾਰੇ ਜਾਣਕਾਰੀ ਦੇਣ ਲਈ ਜ਼ਿਲ੍ਹਾ ਉਦਯੋਗ ਕੇਂਦਰ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਨਾਲ ਇੱਕ ਅਵੇਅਰਨੈੱਸ ਕੈਂਪ ਦਾ ਆਯੋਜਨ ਜ਼ਿਲ੍ਹਾ ਪਰੀਸ਼ਦ ਕੰਪਲੈਕਸ ਵਿਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀਮਤੀ ਲਵਜੀਤ ਕਲਸੀ ਦੀ ਪ੍ਰਧਾਨਗੀ ਹੇਠ ਹੋਇਆ।

ਇਸ ਖਬਰ ਨੂੰ ਵੀ ਪੜ੍ਹੋ “ਸਿੱਖਿਆ ਤੇ ਸਿਹਤ ਦੇ ਖੇਤਰ ਨੂੰ ਪ੍ਰਫੁੱਲਿਤ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ : ਜਗਰੂਪ ਗਿੱਲ”

ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀਮਤੀ ਲਵਜੀਤ ਕਲਸੀ ਨੇ ਸ਼ਾਮਿਲ ਹੋਏ ਲੋਕਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਫਾਇਦਾ ਉਠਾਉਣ ਲਈ ਕਿਹਾ। ਉਹਨਾਂ ਦੱਸਿਆ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੋਣ ਕਾਰਨ ਇੱਥੇ ਫੂਡ ਪ੍ਰਾਸੈਸਿੰਗ ਇਕਾਈਆਂ ਲਗਣ ਲਈ ਕਾਫੀ ਸੰਭਾਵਨਾਵਾਂ ਹਨ। ਇਸ ਸੈਮੀਨਾਰ ਵਿਚ ਏ.ਜੀ.ਐਮ. ਨਾਬਾਰਡ ਸ਼੍ਰੀ ਅਮਿਤ ਗਰਗ, ਨਿਫਟਮ ਤੇ ਡਾ. ਪ੍ਰਤਿਭਾ ਸਿੰਘ, ਬਾਗਬਾਨੀ ਵਿਕਾਸ ਅਫਸਰ ਸ਼੍ਰੀਮਤੀ ਰੀਨਾ ਰਾਣੀ. ਖੇਤੀਬਾੜੀ ਇਨਫਰਾਸਟਰਕਚਰ ਫੰਡ ਤੋਂ ਮਨੀ ਮਿੱਤਲ, ਖੇਤੀਬਾੜੀ ਵਿਭਾਗ ਤੋਂ ਤੇਜਦੀਪ ਕੌਰ, ਐਲ.ਡੀ.ਐਮ. ਦਫਤਰ ਤੋਂ ਸ਼ਾਲਿਨੀ , ਡਿਪਾਰਟਮੈਂਟ ਆਫ ਹੋਟਲ ਮੇਨੇਜਮੈਂਟ ਤੋਂ ਰਿਤੂ ਬਾਲਾ, ਵੱਖ-ਵੱਖ ਬੈਂਕਾਂ ਦੇ ਜਿਲ੍ਹਾ ਕੋਆਰਡੀਨੇਟਰ, ਸੈਲਫ ਹੈਲਪ ਗਰੁੱਪ, ਫੂਡ ਪ੍ਰਾਸੈਸਿੰਗ ਉਦਯੋਗਾਂ ਨਾਲ ਸੰਬੰਧਤ ਬਿਨੈਕਾਰ ਸ਼ਾਮਿਲ ਹੋਏ।

ਇਸ ਖਬਰ ਨੂੰ ਵੀ ਪੜ੍ਹੋ “ਖ਼ੁਸਖਬਰ: ਸਾਢੇ ਤਿੰਨ ਸਾਲ ਬਾਅਦ ਬਠਿੰਡਾ ਤੋਂ ਦਿੱਲੀ ਲਈ ਮੁੜ ਸ਼ੁਰੂ ਹੋਵੇਗੀ ਹਵਾਈ ਸੇਵਾ”

ਉਨ੍ਹਾਂ ਹੋਰ ਦੱਸਿਆ ਕਿ ਇਸ ਸਕੀਮ ਅਧੀਨ ਫੂਡ ਪ੍ਰਾਸੈਸਿੰਗ ਨਾਲ ਸੰਬੰਧਤ ਨਵੀਂ ਲੱਗਣ ਵਾਲੀ ਇਕਾਈ ਜਾਂ ਸਥਾਪਿਤ ਇਕਾਈਆਂ ਨੂੰ ਵਾਧੇ ਲਈ 35 ਲੱਖ ਤੱਕ ਦਾ ਕਰਜ਼ਾ ਹਾਸਿਲ ਕੀਤਾ ਜਾ ਸਕਦਾ ਹੈ, ਜਿਸ ਵਿੱਚ 35% ਸਬਸਿਡੀ ਸ਼ਾਮਿਲ ਹੈ। ਰਾਜ ਪੱਧਰ ਤੇ ਪੰਜਾਬ ਐਗਰੋ ਨੋਡਲ ਏਜੰਸੀ ਦੇ ਤੌਰ ਤੇ ਕੰਮ ਕਰ ਰਹੀ ਹੈ। ਬਿਨੈਕਾਰਾਂ ਨੂੰ ਕੇਸ ਤਿਆਰ ਕਰਨ ਲਈ ਮਦਦ ਲਈ ਜ਼ਿਲ੍ਹਾ ਰਿਸੋਰਸ ਪਰਸਨ ਲਗਾਏ ਗਏ ਹਨ। ਇਹ ਕੇਸ ਫੂਡ ਪ੍ਰਾਸੈਸਿੰਗ ਮੰਤਰਾਲੇ ਦੀ ਸਾਈਟ mofpi.gov.in ਤੇ ਆਨ-ਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਮੰਤਰਾਲੇ ਦੀ ਵਨ ਡਿਸਟਰਿਕਟ ਵਨ ਪ੍ਰਾਡਕਟ ਸਕੀਮ ਅਧੀਨ ਜ਼ਿਲ੍ਹੇ ਵਿੱਚ ਸ਼ਹਿਦ ਨੂੰ ਮੁੱਖ ਪ੍ਰਾਡਕਟ ਦੇ ਤੌਰ ਤੇ ਘੋਸ਼ਿਤ ਕੀਤਾ ਗਿਆ ਹੈ। ਇਸ ਲਈ ਪੀ.ਐਮ.ਐਫ.ਐਮ.ਈ. ਸਕੀਮ ਅਧੀਨ ਸ਼ਹਿਦ ਦੀ ਪ੍ਰਾਸੈਸਿੰਗ ਨੂੰ ਪਹਿਲ ਕੀਤੀ ਜਾਂਦੀ ਹੈ। ਪਰ ਇਸ ਤੋਂ ਇਲਾਵਾ ਫੂਡ ਪ੍ਰਾਸੈਸਿੰਗ ਨਾਲ ਸੰਬੰਧਤ ਸਾਰੀਆਂ ਇਕਾਈਆਂ ਇਸ ਦਾ ਫਾਇਦਾ ਹਾਸਿਲ ਕਰ ਸਕਦੀਆਂ ਹਨ।

ਇਸ ਖਬਰ ਨੂੰ ਵੀ ਪੜ੍ਹੋ “ਬਠਿੰਡਾ ਜ਼ਿਲ੍ਹੇ ਦੇ ਪਿੰਡ ਦੀ ਲੜਕੀ ਦੀ ਕੈਨੇਡਾ ’ਚ ਸੜਕ ਹਾਦਸੇ ਵਿਚ ਹੋਈ ਮੌਤ”

ਅੰਤ ਵਿੱਚ ਜਤਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਨੇ ਸੰਬੋਧਨ ਕਰਦੇ ਹੋਏ ਦੱਸਿਆ ਕਿ ਪਿਛਲੇ ਵਿੱਤੀ ਵਰ੍ਹੇ ਦੌਰਾਨ ਜ਼ਿਲ੍ਹਾ ਬਠਿੰਡਾ ਇਸ ਸਕੀਮ ਅਧੀਨ ਪੰਜਾਬ ਵਿੱਚ ਪਹਿਲੇ ਸਥਾਨ ਤੇ ਆਇਆ ਹੈ ਤੇ ਇਸ ਵਰ੍ਹੇ ਦੀ ਸਰਕਾਰ ਵੱਲੋਂ ਦਿੱਤੇ ਗਏ ਟੀਚੇ ਨੂੰ ਪੂਰਾ ਕਰਨ ਲਈ ਕੋਸ਼ਿਸ਼ ਕੀਤੀ ਜਾਵੇਗੀ। ਇਸੇ ਮੰਤਵ ਲਈ ਸਰਕਾਰ ਦੇ ਦਿੱਤੇ ਪ੍ਰੋਗਰਾਮ ਅਨੁਸਾਰ ਇਹਨਾਂ ਸੈਮੀਨਾਰਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਦੇ ਸਬ ਡਵੀਜਨ ਪੱਧਰ ਤੇ ਵੀ ਅਜਿਹੇ ਸੈਮੀਨਾਰ ਅਯੋਜਿਤ ਕੀਤੇ ਜਾਣਗੇ ਇਸ ਸੈਮੀਨਾਰ ਵਿੱਚ ਫੰਕਸ਼ਨਲ ਮੈਨੇਜਰ ਅਕਾਸ਼ਦੀਪ ਸਿੰਘ ਢਿੱਲੋਂ, ਸ਼੍ਰੀ ਸੁਖਜੀਤ ਸਿੰਘ ਤੇ ਅਮਿਤ ਕੁਮਾਰ, ਜ਼ਿਲ੍ਹਾ ਰਿਸੋਰਸ ਪਰਸਨ ਧਰਮਵੀਰ ਕੌਰ, ਅਮਨਦੀਪ ਕੌਰ, ਸਬ ਡਵੀਜਨਲ ਪ੍ਰਸਾਰ ਅਫ਼ਸਰ ਵੀ ਸ਼ਾਮਿਲ ਸਨ ਤੇ ਅੰਤ ਵਿੱਚ ਉਹਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਸ਼ਾਮਿਲ ਹੋਏ ਮੈਂਬਰਾਂ ਦਾ ਧੰਨਵਾਦ ਕੀਤਾ।

 

 

ਸਿੱਖਿਆ ਤੇ ਸਿਹਤ ਦੇ ਖੇਤਰ ਨੂੰ ਪ੍ਰਫੁੱਲਿਤ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ : ਜਗਰੂਪ ਗਿੱਲ

0

ਆਯੂਸ਼ਮਾਨ ਸਿਹਤ ਬੀਮਾ ਯੋਜਨਾ ਸਬੰਧੀ ਜਾਗਰੂਕਤਾ ਵੈਨ ਨੂੰ ਕੀਤਾ ਰਵਾਨਾ

ਬਠਿੰਡਾ, 17 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਸਿੱਖਿਆ ਤੇ ਸਿਹਤ ਦੇ ਖੇਤਰ ਨੂੰ ਪ੍ਰਫੁੱਲਿਤ ਕਰਨਾ ਮੁੱਖ ਤਰਜੀਹ ਹੈ, ਜਿਸ ਤਹਿਤ ਜ਼ਿਲ੍ਹੇ ਅੰਦਰ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਵਿਧਾਇਕ ਬਠਿੰਡਾ ਸ਼ਹਿਰੀ ਜਗਰੂਪ ਸਿੰਘ ਗਿੱਲ ਨੇ ਇੱਥੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਬੰਧੀ ਜ਼ਿਲ੍ਹੇ ਦੇ ਕਾਰਡ ਧਾਰਕਾਂ ਦੀ ਗਿਣਤੀ ਵਿੱਚ ਵਾਧਾ ਕਰਨ ਦੇ ਮਕਸਦ ਨਾਲ ਜਾਗਰੂਕਤਾ ਵੈਨ ਨੂੰ ਸਥਾਨਕ ਸਰਕਾਰੀ ਹਸਪਤਾਲ ਲਾਲ ਸਿੰਘ ਬਸਤੀ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਸਮੇਂ ਕੀਤਾ।

ਇਸ ਖਬਰ ਨੂੰ ਵੀ ਪੜ੍ਹੋ ਬਠਿੰਡਾ ’ਚ ਅਨੁਸ਼ਾਸਨ ਭੰਗ ਕਰਨ ਵਾਲੇ ਕਾਂਗਰਸੀਆਂ ’ਤੇ ਚੱਲੇਗਾ ਅਨੁਸਾਸਨੀ ਡੰਡਾ, ਪੰਜ ਮੈਂਬਰੀ ਕਮੇਟੀ ਗਠਿਤ

        ਇਸ ਦੌਰਾਨ ਵਿਧਾਇਕ ਸ.ਗਿੱਲ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਇਹ ਵੈਨ ਸਿਹਤ ਵਿਭਾਗ ਪੰਜਾਬ ਵੱਲੋਂ ਬਠਿੰਡਾ ਜ਼ਿਲ੍ਹੇ ਨੂੰ ਮੁਹੱਈਆ ਕਰਵਾਈ ਗਈ ਹੈ ਤਾਂ ਜੋ ਆਮ ਲੋਕਾਂ ਨੂੰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਅਤੇ ਇਸ ਕਾਰਡ ਨਾਲ ਮਿਲਣ ਵਾਲੇ ਲਾਭਾਂ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਸਕੇ।

ਇਸ ਖਬਰ ਨੂੰ ਵੀ ਪੜ੍ਹੋ“‘ਖੇਡਾਂ ਵਤਨ ਪੰਜਾਬ ਦੀਆਂ’ ਦੀ 29 ਅਗਸਤ ਨੂੰ ਬਠਿੰਡਾ ਤੋਂ ਹੋਵੇਗੀ ਸ਼ੁਰੂਆਤ : ਡਿਪਟੀ ਕਮਿਸ਼ਨਰ”

        ਇਸ ਮੌਕੇ ਵਿਧਾਇਕ ਜਗਰੂਪ ਗਿੱਲ ਨੇ ਇਹ ਵੀ ਦੱਸਿਆ ਕਿ ਇਸ ਵੈਨ ਦੁਆਰਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਜਿਵੇਂ ਕਿ ਲਾਲ ਸਿੰਘ ਬਸਤੀ, ਪਰਸਰਾਮ ਨਗਰ, ਜਨਤਾ ਨਗਰ, ਅਰਜੁਨ ਨਗਰ, ਗੋਪਾਲ ਨਗਰ ਅਤੇ ਪ੍ਰਤਾਪ ਨਗਰ ਆਦਿ ਵਿੱਚ ਕਾਰਡ ਬਣਾਉਣ ਸਬੰਧੀ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਸਕੀਮ ਦਾ ਵੱਧ ਤੋਂ ਵੱਧ ਫਾਇਦਾ ਲਿਆ ਜਾਵੇ। ਇਸ ਮੌਕੇ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਤੇ ਕੌਂਸਲਰ ਸੁਖਦੀਪ ਸਿੰਘ ਢਿੱਲੋਂ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਆਦਿ ਹਾਜ਼ਰ ਸਨ।

ਕੁਝ ਜ਼ਿਲ੍ਹਿਆਂ ’ਚ ਮੁੜ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਪੀੜ੍ਹਤਾਂ ਲਈ ਸਹਾਇਤਾ ਕੇਂਦਰ ਸਥਾਪਤ

0
ਸ਼੍ਰੋਮਣੀ ਕਮੇਟੀ ਅਜਿਹੀ ਔਖੀ ਘੜੀ ਮਾਨਵਤਾ ਦੇ ਨਾਲ ਖੜ੍ਹਨਾ ਆਪਣਾ ਫ਼ਰਜ਼ ਸਮਝਦੀ ਹੈ- ਐਡਵੋਕੇਟ ਧਾਮੀ
ਅੰਮ੍ਰਿਤਸਰ: ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਆਏ ਹੜ੍ਹਾਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਤਾਰ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਕੁਝ ਜ਼ਿਲ੍ਹਿਆਂ ਵਿਚ ਦੁਬਾਰਾ ਹੜ੍ਹ ਆਉਣ ਕਾਰਨ ਪ੍ਰਭਾਵਿਤ ਹੋਏ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਸਹਾਇਤਾ ਕੇਂਦਰ ਸਥਾਪਤ ਕੀਤੇ ਗਏ ਹਨ, ਤਾਂ ਜੋ ਹੜ੍ਹ ਪੀੜ੍ਹਤਾਂ ਦੀ ਹਰ ਸੰਭਵ ਮੱਦਦ ਕੀਤੀ ਜਾ ਸਕੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਫ਼ਤਰ ਤੋਂ ਜਾਰੀ ਬਿਆਨ ਵਿਚ ਕਿਹਾ ਕਿ ਮੁਸ਼ਕਲ ਦੇ ਸਮੇਂ ਮਾਨਵਤਾ ਨਾਲ ਖੜ੍ਹਨਾ ਸ਼੍ਰੋਮਣੀ ਕਮੇਟੀ ਆਪਣਾ ਫ਼ਰਜ਼ ਸਮਝਦੀ ਹੈ ਅਤੇ ਗੁਰੂ ਦਰਸਾਏ ਮਾਰਗ ਅਨੁਸਾਰ ਸਿੱਖ ਸੰਸਥਾ ਲੋੜਵੰਦਾਂ ਲਈ ਨਿਰੰਤਰ ਕਾਰਜਸ਼ੀਲ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਬੀਤੇ ਦਿਨਾਂ ਦੌਰਾਨ ਹੜ੍ਹ ਦੀ ਮਾਰ ਹੇਠ ਆਏ ਇਲਾਕਿਆਂ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਪੀੜ੍ਹਤਾਂ ਲਈ ਰਿਹਾਇਸ਼, ਲੰਗਰ ਅਤੇ ਹੋਰ ਲੋੜੀਂਦੀਆਂ ਵਸਤਾਂ ਦੇ ਪ੍ਰਬੰਧਾਂ ਦੇ ਨਾਲ-ਨਾਲ ਪਸ਼ੂਆਂ ਲਈ ਚਾਰੇ ਦਾ ਵੀ ਪ੍ਰਬੰਧ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਫਿਰ ਪੰਜਾਬ ਦੇ ਕੁਝ ਜ਼ਿਲ੍ਹਿਆਂ ਅੰਦਰ ਹੜ੍ਹ ਆਉਣ ਕਾਰਨ ਸ਼੍ਰੋਮਣੀ ਕਮੇਟੀ ਪੀੜ੍ਹਤਾਂ ਦੀ ਮੱਦਦ ਲਈ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਦੀ ਸਹੂਲਤ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਗੁਰਦੁਆਰਾ ਸ੍ਰੀ ਬਾਰਠ ਸਾਹਿਬ ਪਠਾਨਕੋਟ, ਗੁਰਦੁਆਰਾ ਗਰਨਾ ਸਾਹਿਬ ਬੋਦਲ ਹੁਸ਼ਿਆਰਪੁਰ ਤੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਕੇਂਦਰ ਸਥਾਪਤ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਗੁਰਦੁਆਰਾ ਸਾਹਿਬਾਨ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਲੰਗਰ ਅਤੇ ਹੋਰ ਲੋੜੀਂਦੀਆਂ ਵਸਤਾਂ ਪਹੁੰਚਾਉਣ ਲਈ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਪੀਲ ਕੀਤੀ ਕਿ ਹੜ੍ਹ ਪ੍ਰਭਾਵਿਤ ਲੋਕ ਸਬੰਧਤ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨਾਲ ਸਹਾਇਤਾ ਲਈ ਸੰਪਰਕ ਕਰਨ।

ਫ਼ਰੀਦਕੋਟ ਚ ਬੀ.ਐੱਸ.ਸੀ ਐਗਰੀਕਲਚਰ( ਆਨਰ) ਦਾ 60 ਬੱਚਿਆਂ ਦੇ ਨਾਲ ਪਹਿਲਾ ਬੈਚ ਹੋਵੇਗਾ ਸ਼ੁਰੂ

0

ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਐੱਮ ਐੱਲ ਏ ਗੁਰਦਿੱਤ ਸੇਖੋਂ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ
ਪੰਜਾਬੀ ਖ਼ਬਰਸਾਰ ਬਿਉਰੋ
ਫ਼ਰੀਦਕੋਟ 16 ਅਗਸਤ:ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਫ਼ਰੀਦਕੋਟ ਗੁਰਦਿੱਤ ਸਿੰਘ ਸੇਖੋਂ ਵਲੋਂ ਲਗਾਤਾਰ ਕੋਸ਼ਿਸ਼ਾਂ ਦੇ ਸਦਕਾ ਹੁਣ ਜ਼ਿਲ੍ਹਾ ਫ਼ਰੀਦਕੋਟ ਅਤੇ ਆਸ ਪਾਸ ਦੇ ਇਲਾਕੇ ਦੇ ਬੱਚੇ ਬੀ.ਐੱਸ.ਸੀ ਖੇਤੀਬਾੜੀ ( ਆਨਰ) ਦਾ 4 ਸਾਲ ਦਾ ਕੋਰਸ ਕਰ ਸਕਣਗੇ।ਪ੍ਰਿੰਸੀਪਲ ਸੈਕਟਰੀ ਉੱਚ ਸਿੱਖਿਆ ਤੇ ਭਾਸ਼ਾ ਵਿਭਾਗ ਵੱਲੋ ਆਰਜੀ ਤੌਰ ਤੇ 60 ਬੱਚਿਆਂ ਦੇ ਬੈਚ ਨਾਲ ਇਸ ਕੋਰਸ ਲਈ ਪ੍ਰਸ਼ਾਸਕੀ ਪ੍ਰਵਾਨਗੀ ਮਿਲ ਗਈ ਹੈ। ਜਾਰੀ ਪੱਤਰ ਵਿਚ ਲਿਖਿਆ ਗਿਆ ਹੈ ਕਿ ਜੋ ਵੀ ਕਮੀਆਂ ਪੇਸ਼ੀਆਂ ਇਸ ਕੋਰਸ ਨੂੰ ਚਲਾਉਣ ਲਈ ਦਰਪੇਸ਼ ਆ ਰਹੀਆ ਨੇ, ਉਸ ਨੂੰ 6 ਮਹੀਨੇ ਵਿੱਚ ਪੂਰਾ ਕਰਨ ਲਈ ਵੀ ਲਿਖਿਆ ਗਿਆ ਹੈ।ਜ਼ਿਕਰਯੋਗ ਹੈ ਕਿ ਸਪੀਕਰ ਸੰਧਵਾਂ ਵੱਲੋਂ ਇਸ ਕੋਰਸ ਨੂੰ ਸ਼ੁਰੂ ਕਰਵਾਉਣ ਲਈ ਪੰਜਾਬ ਵਿਧਾਨ ਸਭਾ ਵਿਖੇ ਸਬੰਧਿਤ ਮੰਤਰੀਆਂ, ਉੱਚ ਅਧਿਕਾਰੀਆਂ, ਵਿਧਾਇਕਾਂ, ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਅਤੇ ਹੋਰ ਵਿਭਾਗੀ ਮੁਖੀਆਂ ਨਾਲ ਮੀਟਿੰਗਾਂ ਦਾ ਦੌਰ ਸ਼ੁਰੂ ਕੀਤਾ ਹੋਇਆ ਸੀ।

ਸਪੀਕਰ ਸੰਧਵਾਂ ਦੇ ਪੀ.ਆਰ.ਓ. ਮਨੀ ਧਾਲੀਵਾਲ ਦੀ ਬੇਟੀ ਨੇ ਵਿਲੱਖਣ ਢੰਗ ਨਾਲ ਮਨਾਇਆ ਜਨਮ ਦਿਨ

ਸਪੀਕਰ ਸਾਹਿਬ ਦੇ ਆਦੇਸ਼ਾਂ ਮੁਤਾਬਿਕ ਕੇ ਏ ਪੀ ਸਿਨਹਾ ਸਪੈਸ਼ਲ ਚੀਫ਼ ਸੈਕਟਰੀ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਪ੍ਰਧਾਨਗੀ ਹੇਠ ਪੰਜਾਬ ਸਟੇਟ ਕੌਂਸਲ ਫਾਰ ਖੇਤੀਬਾੜੀ ਸਿੱਖਿਆ ਦੀ ਮੀਟਿੰਗ ਹੋਈ ਜਿਸ ਵਿੱਚ ਵਾਇਸ ਚੇਅਰਪਰਸਨ ਡਾ. ਸਤਬੀਰ ਸਿੰਘ ਗੋਸਲ ਵਾਇਸ ਚਾਂਸਲਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ , ਮੈਂਬਰ ਸੈਕਟਰੀ ਰਾਹੁਲ ਗੁਪਤਾ ਐਡੀਸ਼ਨਲ ਸੈਕਟਰੀ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਐਕਸ ਓਫੀਸੋ ਡਾ. ਐੱਮ ਆਈ ਐੱਸ ਗਿੱਲ ਡੀਨ ਕਾਲਜ ਆਫ ਹੋਰਟੀਕਲਚਰ ਐਂਡ ਫੋਰੈਸਟਰੀ, ਐਕਸ ਓਫੀਸੋ ਡਾ. ਰਵਿੰਦਰ ਕੌਰ ਧਾਲੀਵਾਲ ਡੀਨ ਕਾਲਜ ਆਫ ਐਗਰੀਕਲਚਰਲ ਲੁਧਿਆਣਾ ਦੀ ਹਾਜ਼ਰੀ ਚ ਪ੍ਰਸ਼ਾਸਕੀ ਪ੍ਰਵਾਨਗੀ ਪ੍ਰਵਾਨ ਕੀਤੀ ਗਈ। ਫਰੀਦਕੋਟ ਜਿਲੇ ਦੀਆਂ ਵੱਖ ਵੱਖ ਸ਼ਖ਼ਸੀਅਤਾਂ, ਸਿੱਖਿਆ ਸਾਸ਼ਤਰੀਆ ਅਤੇ ਸਮਾਜ ਸੇਵੀਆਂ ਵੱਲੋਂ ਇਸ ਉਪਰਾਲੇ ਲਈ ਸਪੀਕਰ ਸੰਧਵਾਂ ਅਤੇ ਜਿਲੇ ਦੇ ਵਿਧਾਇਕਾਂ ਦਾ ਧੰਨਵਾਦ ਕੀਤਾ ਜਾ ਰਿਹਾ ਹੈ।

ਸਪੀਕਰ ਸੰਧਵਾਂ ਦੇ ਪੀ.ਆਰ.ਓ. ਮਨੀ ਧਾਲੀਵਾਲ ਦੀ ਬੇਟੀ ਨੇ ਵਿਲੱਖਣ ਢੰਗ ਨਾਲ ਮਨਾਇਆ ਜਨਮ ਦਿਨ

0

ਨੰਨੀ ਬੱਚੀ ਨੇ ਦਰੱਖਤਾਂ ਦੀ ਮਹੱਤਤਾ ਗਿਣਾਉਣ ਮੌਕੇ ਹਾਜਰੀਨ ਨੂੰ ਕਰ ਦਿੱਤਾ ਹੈਰਾਨ
ਪੰਜਾਬੀ ਖ਼ਬਰਸਾਰ ਬਿਉਰੋ
ਕੋਟਕਪੂਰਾ, 16 ਅਗਸਤ :- ਹਰ ਸਾਲ ਆਜਾਦੀ ਦਿਵਸ ਮੌਕੇ ਜਨਮ ਦਿਨ ਮਨਾਉਣ ਦਾ ਜਸ਼ਨਪ੍ਰੀਤ ਕੌਰ ਦਾ ਢੰਗ ਤਰੀਕਾ ਵਿਲੱਖਣ ਅਤੇ ਪ੍ਰੇਰਨਾਸਰੋਤ ਹੁੰਦਾ ਹੈ। ਇਸ ਵਾਰ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਦੇ ਪੀ.ਆਰ.ਓ. ਮਨਪ੍ਰੀਤ ਸਿੰਘ ਮਨੀ ਧਾਲੀਵਾਲ ਦੀ ਹੋਣਹਾਰ ਬੇਟੀ ਜਸ਼ਨਪ੍ਰੀਤ ਕੌਰ ਨੇ ਆਪਣਾ ਜਨਮ ਦਿਨ ਮਨਾਉਣ ਮੌਕੇ ਪਹਿਲਾਂ ਬੂਟਾ ਲਾਇਆ ਅਤੇ ਫਿਰ ਉਸਨੂੰ ਸੰਭਾਲਣ ਦਾ ਅਹਿਦ ਕੀਤਾ। ਉਸ ਨੇ ਵਿਸ਼ਵਾਸ਼ ਦਿਵਾਇਆ ਕਿ ਪੂਰਾ ਦਰੱਖਤ ਬਣਨ ਤੱਕ ਉਹ ਇਸ ਦੀ ਸੰਭਾਲ ਕਰੇਗੀ। ਉੱਥੇ ਹਾਜਰ ਨਾਇਬ ਤਹਿਸੀਲਦਾਰ ਗੁਰਚਰਨ ਸਿੰਘ ਬਰਾੜ ਅਤੇ ਮਨੀ ਧਾਲੀਵਾਲ ਸਮੇਤ ਮਨਦੀਪ ਮੌਂਗਾ ਸੈਕਟਰੀ ਰੈੱਡ ਕਰਾਸ ਸੁਸਾਇਟੀ, ਮਾ ਹਰਦੀਪ ਸਿੰਘ ਗਿੱਲ, ਦੀਪਕ ਮੌਂਗਾ, ਯਾਦਵਿੰਦਰ ਸਿੰਘ ਯਾਦੂ, ਸੀ.ਏ. ਸ਼ਿਲਪਾ ਅਰੋੜਾ, ਸੰਦੀਪ ਕੌਰ ਗਿੱਲ, ਜਸਵੀਰ ਕੌਰ ਗਿੱਲ ਹੋਰ ਸ਼ਖਸ਼ੀਅਤਾਂ ਉਸ ਵੇਲੇ ਹੈਰਾਨ ਰਹਿ ਗਈਆਂ ਜਦੋਂ ਬੇਟੀ ਜਸ਼ਨਪ੍ਰੀਤ ਕੌਰ ਨੇ ਦਰੱਖਤਾਂ ਦੇ ਫਾਇਦੇ ਗਿਣਾਉਣੇ ਸ਼ੁਰੂ ਕਰ ਦਿੱਤੇ।

ਆਮ ਲੋਕਾਂ ਨਾਲ ਨੇੜਤਾ ਬਣਾਉਣ ਲਈ ਸ਼ੁਰੂ ਹੋਇਐ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ : ਸਪੀਕਰ ਸੰਧਵਾਂ

ਛੋਟੇ ਉਮਰੇ ਐਨੇ ਫਾਇਦੇ ਗਿਣਾਉਣ ਵਾਲੀ ਗੱਲ ਵਾਕਈ ਹੀ ਹੈਰਾਨ ਕਰਨ ਵਾਲੀ ਸੀ। ਜਸ਼ਨਪ੍ਰੀਤ ਨੇ ਅੰਕੜਿਆਂ ਨਾਲ ਗਿਣਾਉਂਦਿਆਂ ਦੱਸਿਆ ਕਿ ਇਕ ਦਰੱਖਤ 18 ਲੱਖ ਰੁਪਏ ਦੀ ਆਕਸੀਜਨ ਦਾ ਉਤਪਾਦਨ ਕਰਦਾ ਹੈ, 35 ਲੱਖ ਰੁਪਏ ਦੇ ਹਵਾ ਪ੍ਰਦੂਸ਼ਣ ’ਤੇ ਕੰਟਰੋਲ ਕਰਨ ’ਚ ਸਹਾਈ ਹੁੰਦਾ ਹੈ। ਵੱਧ ਰਹੇ ਤਾਪਮਾਨ ਨੂੰ ਤਿੰਨ ਫੀਸਦੀ ਦੇ ਲਗਭਗ ਘਟਾਉਣ ਵਿੱਚ ਇਕ ਦਰੱਖਤ ਦਾ ਯੋਗਦਾਨ ਜਦਕਿ 40 ਲੱਖ ਰੁਪਏ ਦੇ ਪਾਣੀ ਨੂੰ ਮੁੜ ਵਰਤਣਯੋਗ ਬਣਾਉਣ ਵਿੱਚ ਵੀ ਦਰੱਖਤਾਂ ਦਾ ਬਹੁਤ ਵੱਡਾ ਯੋਗਦਾਨ ਹੈ। ਉਸ ਨੇ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਵਲੋਂ ਵਾਤਾਵਰਣ ਦੀ ਸੰਭਾਲ ਲਈ ਕੀਤੇ ਜਾ ਰਹੇ ਯਤਨਾ ਦਾ ਜਿਕਰ ਕਰਦਿਆਂ ਦੱਸਿਆ ਕਿ ਅਜਿਹੀਆਂ ਵਾਤਾਵਰਣ ਦੀ ਸੰਭਾਲ ਕਰਨ ਵਾਲੀਆਂ ਸੰਸਥਾਵਾਂ ਅਤੇ ਜਥੇਬੰਦੀਆਂ ਤੋਂ ਪ੍ਰੇਰਨਾ ਲੈ ਕੇ ਹੀ ਉਸ ਨੇ ਆਪਣੇ ਜਨਮ ਦਿਨ ਮੌਕੇ ਬੂਟੇ ਲਾਉਣ ਦਾ ਮਨ ਬਣਾਇਆ।

ਹੜ੍ਹਾਂ ਦੇ ਮੱਦੇਨਜ਼ਰ ਸੂਬੇ ਵਿੱਚ ਹਾਲਾਤ ਕਾਬੂ ਹੇਠ: ਮੁੱਖ ਮੰਤਰੀ

ਜਸ਼ਨਪ੍ਰੀਤ ਨੇ ਦੱਸਿਆ ਕਿ ਇਕ ਦਰੱਖਤ ਵਾਤਾਵਰਣ ਵਿੱਚੋਂ ਇਕ ਕੁਇੰਟਲ 50 ਕਿੱਲੋ ਕਾਰਬਨ ਡਾਈਆਕਸਾਈਡ ਨਸ਼ਟ ਕਰਦਾ ਹੈ ਅਤੇ ਜਮੀਨ ਨੂੰ ਖੁਰਨ ਤੋਂ ਰੋਕਣ ਲਈ 18 ਲੱਖ ਰੁਪਏ ਦਾ ਖਰਚਾ ਬਚਾਉਂਦਾ ਹੈ। ਜਸ਼ਨਪ੍ਰੀਤ ਕੌਰ ਧਾਲੀਵਾਲ ਨੇ ਕਰੋਨਾ ਵਾਇਰਸ ਦੀ ਕਰੋਪੀ ਦੇ ਸੰਕਟ ਦੇ ਦੌਰ ਦਾ ਜਿਕਰ ਕਰਦਿਆਂ ਆਖਿਆ ਕਿ ਉਸ ਸਮੇਂ ਦਰੱਖਤਾਂ ਦੀ ਮਹੱਤਤਾ ਸਾਹਮਣੇ ਆਈ, ਜਦੋਂ ਇਕ ਇਕ ਆਕਸੀਜਨ ਦਾ ਸਿਲੰਡਰ ਲੈਣ ਲਈ ਕਰੋੜ ਕਰੋੜ ਰੁਪਿਆ ਦੇਣ ਲਈ ਵੀ ਲੋਕ ਤਿਆਰ ਹੋ ਗਏ ਪਰ ਇਸ ਦੇ ਬਾਵਜੂਦ ਵੀ ਦਰੱਖਤਾਂ ਦੀ ਮਹੱਤਤਾ ਨੂੰ ਤਿਆਗ ਦੇਣ ਵਾਲੇ ਲੋਕ ਜਿੱਥੇ ਭਵਿੱਖ ਵਿੱਚ ਖੁਦ ਪਛਤਾਉਣਗੇ, ਉੱਥੇ ਆਉਣ ਵਾਲੀ ਨਵੀਂ ਪੀੜੀ ਲਈ ਵੀ ਮੁਸੀਬਤਾਂ ਦਾ ਸਬੱਬ ਬਣਨਗੇ।

ਬਠਿੰਡਾ ਜ਼ਿਲ੍ਹੇ ਦੇ ਪਿੰਡ ਦੀ ਲੜਕੀ ਦੀ ਕੈਨੇਡਾ ’ਚ ਸੜਕ ਹਾਦਸੇ ਵਿਚ ਹੋਈ ਮੌਤ

ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 16 ਅਗਸਤ: ਪਿਛਲੇ ਕੁੱਝ ਮਹੀਨਿਆਂ ਤੋਂ ਕੈਨੇਡਾ ’ਚ ਅਪਣੇ ਭਵਿੱਖ ਨੂੰ ਸੰਵਾਰਨ ਅਤੇ ਉਚ ਸਿੱਖਿਆ ਪ੍ਰਾਪਤ ਕਰਨ ਲਈ ਕੈਨੇਡਾ ਗਏ ਵਿਦਿਆਰਥੀਆਂ ਤੇ ਨੌਜਵਾਨਾਂ ਦੀਆਂ ਵੱਖ ਵੱਖ ਕਾਰਨਾਂ ਕਰਕੇ ਹੋ ਰਹੀਆਂ ਦੁਖਦਾਈ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਪਿਛਲੇ ਇੱਕ ਮਹੀਨੇ ਵਿਚ ਹੀ ਚਾਰ ਦੇ ਕਰੀਬ ਨੌਜਵਾਨਾਂ ਦੀ ਦਿਲ ਦਾ ਦੌਰਾ ਜਾਂ ਸੜਕ ਹਾਦਸਿਆਂ ਵਿਚ ਮੌਤ ਹੋ ਚੁੱਕੀ ਹੈ। ਇਸੇ ਤਰ੍ਹਾਂ ਦਾ ਇੱਕ ਹੋਰ ਤਾਜਾ ਮਾਮਲਾ ਬਠਿੰਡਾ ਜ਼ਿਲ੍ਹੇ ਦੇ ਪਿੰਡ ਜਲਾਲ ਨਾਲ ਸਬੰਧਤ ਕੈਨੇਡਾ ਗਈ ਲੜਕੀ ਦਾ ਸਾਹਮਣੇ ਆਇਆ ਹੈ।

ਬਠਿੰਡਾ ’ਚ ਅਨੁਸ਼ਾਸਨ ਭੰਗ ਕਰਨ ਵਾਲੇ ਕਾਂਗਰਸੀਆਂ ’ਤੇ ਚੱਲੇਗਾ ਅਨੁਸਾਸਨੀ ਡੰਡਾ, ਪੰਜ ਮੈਂਬਰੀ ਕਮੇਟੀ ਗਠਿਤ

21 ਸਾਲਾਂ ਜੈਸਮੀਨ ਕੌਰ ਨਾਂ ਦੀ ਇਹ ਹੌਣਹਾਰ ਲੜਕੀ ਵੀ ਕੈਨੇਡਾ ਵਿਚ ਇੱਕ ਸੜਕ ਹਾਦਸੇ ਦਾ ਸਿਕਾਰ ਹੋ ਗਈ। ਮ੍ਰਿਤਕ ਦੇ ਵਿਆਹ ਹੋਏ ਨੂੰ ਹਾਲੇ ਇੱਕ ਸਾਲ ਦਾ ਹੀ ਸਮਾਂ ਹੋਇਆ ਸੀ। ਜਿਸਤੋਂ ਬਾਅਦ ਉਹ ਕੈਨੇਡਾ ਵਿਚ ਉਚੇਰੀ ਵਿਦਿਆ ਲਈ ਗਈ ਸੀ ਕਿ ਉਸਦੇ ਨਾਲ ਮੰਗਲਵਾਰ ਦੀ ਸਾਮ ਇਕ ਹਾਦਸਾ ਹੋ ਗਿਆ, ਜਿਸ ਵਿਚ ਉਹ ਗੰਭੀਰ ਜਖਮੀ ਹੋ ਗਈ। ਹਾਲਾਂਕਿ ਉਸਨੂੰ ਬਚਾਉਣ ਲਈ ਹਸਪਤਾਲ ਵਿਚ ਵੀ ਇਲਾਜ ਕਰਵਾਇਆ ਗਿਆ ਪ੍ਰੰਤੂ ਜਿਆਦਾ ਸੱਟਾਂ ਕਾਰਨ ਉਹ ਦਮ ਤੋੜ ਗਈ। ਜੈਸਮੀਨ ਦੀ ਬੇਵਕਤੀ ਮੌਤ ਦੇ ਚੱਲਦਿਆਂ ਇਲਾਕੇ ਵਿਚ ਸੋਗ ਦੀ ਲਹਿਰ ਹੈ।

ਮੈਰੀਟੋਰੀਅਸ ਸਕੂਲਾਂ ਦੇ 15 ਵਿਦਿਆਰਥੀਆਂ ਦੀ ਐਮ.ਐਨ.ਸੀ. ‘ਚ ਚੋਣ; ਅਮਨ ਅਰੋੜਾ ਨੇ ਵਿਦਿਆਰਥੀਆਂ ਦਾ ਲੈਪਟਾਪ ਦੇ ਕੇ ਕੀਤਾ ਸਨਮਾਨ

0

੍ਐਚ.ਸੀ.ਐਲ. ਦੇ ਇੱਕ ਸਾਲ ਦੇ ਟੈਕ ਬੀ ਪ੍ਰੋਗਰਾਮ ਨੂੰ ਸਫ਼ਲਤਾਪੂਰਵਕ ਪੂਰਾ ਕਰਨ ਬਾਅਦ, ਇਨ੍ਹਾਂ ਵਿਦਿਆਰਥੀਆਂ ਦੀ ਐਮ.ਐਨ.ਸੀ. ‘ਚ ਹੋਵੇਗੀ ਭਰਤੀ
੍ਹਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 16 ਅਗਸਤ:ਮਲਟੀ-ਨੈਸ਼ਨਲ ਕੰਪਨੀ (ਐੱਮ.ਐੱਨ.ਸੀ.) ਲਈ ਚੁਣੇ ਜਾਣ ‘ਤੇ ਸੂਬੇ ਦੇ ਮੈਰੀਟੋਰੀਅਸ ਸਕੂਲ ਦੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਥੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਦਫ਼ਤਰ ਵਿਖੇ 15 ਉਮੀਦਵਾਰਾਂ ਨੂੰ ਆਫ਼ਰ ਲੈਟਰ ਅਤੇ ਲੈਪਟਾਪ ਸੌਂਪੇ। ਐਚ.ਸੀ.ਐਲ. ਦੇ ਟੈਕ ਬੀ ਪ੍ਰੋਗਰਾਮ ਲਈ ਚੁਣੇ ਗਏ ਇਨ੍ਹਾਂ 15 ਵਿਦਿਆਰਥੀਆਂ ਦੀ ਚੋਣ ਮੋਹਾਲੀ, ਬਠਿੰਡਾ, ਪਟਿਆਲਾ, ਸੰਗਰੂਰ, ਫਿਰੋਜ਼ਪੁਰ ਅਤੇ ਲੁਧਿਆਣਾ ਸਥਿਤ ਛੇ ਮੈਰੀਟੋਰੀਅਸ ਸਕੂਲਾਂ ਵਿੱਚੋਂ ਕੀਤੀ ਗਈ ਹੈ।ਇਹ ਪਹਿਲਕਦਮੀ ਐਚ.ਸੀ.ਐਲ. ਦੇ ਟੈਕ ਬੀ ਪ੍ਰੋਗਰਾਮ ਦਾ ਹਿੱਸਾ ਹੈ, ਜੋ 12ਵੀਂ ਜਮਾਤ ਦੇ ਉਨ੍ਹਾਂ ਵਿਦਿਆਰਥੀਆਂ ਲਈ ਤਿਆਰ ਕੀਤਾ ਗਿਆ ਹੈ, ਜੋ ਗਣਿਤ/ਬਿਜ਼ਨਸ ਮੈਥੇਮੈਟਿਕਸ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਸੂਚਨਾ ਤਕਨਾਲੋਜੀ (ਆਈ.ਟੀ.) ਦੇ ਖੇਤਰ ਵਿੱਚ ਆਪਣਾ ਕਰੀਅਰ ਬਣਾਉਣਾ ਚਾਹੁੰਦੇ ਹਨ।

ਹੜ੍ਹਾਂ ਦੇ ਮੱਦੇਨਜ਼ਰ ਸੂਬੇ ਵਿੱਚ ਹਾਲਾਤ ਕਾਬੂ ਹੇਠ: ਮੁੱਖ ਮੰਤਰੀ

ਇਸ ਪ੍ਰੋਗਰਾਮ ਲਈ ਚੁਣੇ ਜਾਣ ’ਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਉਨ੍ਹਾਂ ਨੂੰ ਜ਼ਿੰਦਗੀ ਵਿਚ ਆਪਣੇ ਟੀਚੀਆਂ ਦੀ ਪ੍ਰਾਪਤੀ ਲਈ ਇਕਾਗਰ ਚਿੱਤ ਹੋ ਕੇ ਹੋਰ ਮਿਹਨਤ ਕਰਨ ਵਾਸਤੇ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਹੁਣ ਤੁਹਾਡੀ ਵਾਰੀ ਹੈ ਕਿ ਤੁਸੀਂ ਆਪਣੀ ਯੋਗਤਾ ਨੂੰ ਸਾਬਤ ਕਰਦਿਆਂ ਜੀਵਨ ਵਿੱਚ ਵਿੱਤੀ ਤੌਰ ’ਤੇ ਸਮਰੱਥ ਅਤੇ ਸਫ਼ਲ ਹੋ ਕੇ ਆਪਣੇ ਮਾਪਿਆਂ ਦਾ ਮਾਣ ਬਣੋ। ਕੈਬਨਿਟ ਮੰਤਰੀ ਨੇ ਐਚ.ਸੀ.ਐਲ ਟੀਮ ਨੂੰ ਇਸ ਰੋਜ਼ਗਾਰ ਗਾਰੰਟੀ ਪ੍ਰੋਗਰਾਮ ਦਾ ਦਾਇਰਾ ਹੋਰ ਸਰਕਾਰੀ ਸਕੂਲਾਂ ਤੱਕ ਵਧਾਉਣ ਲਈ ਵੀ ਕਿਹਾ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਵਾਸਤੇ ਪੂਰੀ ਤਰ੍ਹਾਂ ਯਤਨਸ਼ੀਲ ਹੈ ਤਾਂ ਜੋ ਉਨ੍ਹਾਂ ਨੂੰ ਨੌਕਰੀਆਂ ਲੈਣ ਵਿੱਚ ਕਿਸੇ ਕਿਸਮ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਡਾਇਰੈਕਟਰ -ਕਮ-ਮਿਸ਼ਨ ਡਾਇਰੈਕਟਰ ਪੀ.ਐਸ.ਡੀ.ਐਮ. ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਇਸ ਪ੍ਰੋਗਰਾਮ ਨੂੰ ਦੋ ਪੜਾਵਾਂ ਵਿੱਚ ਵੰਡਿਆ ਗਿਆ ਹੈ।

ਡੇਰਾ ਬਿਆਸ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ‘ਮੁੱਖ ਮੰਤਰੀ ਰਾਹਤ ਫੰਡ’ ਵਿੱਚ 2 ਕਰੋੜ ਰੁਪਏ ਦਾ ਯੋਗਦਾਨ ਪਾਇਆ

ਪਹਿਲੇ ਪੜਾਅ ਵਿੱਚ ਛੇ-ਮਹੀਨੇ ਦੀ ਕਲਾਸਰੂਮ ਸਿਖਲਾਈ (ਸੀ.ਆਰ.ਟੀ.) ਦਿੱਤੀ ਜਾਂਦੀ ਹੈ, ਜਿਸ ਉਪਰੰਤ 6-ਮਹੀਨੇ ਦੀ ਇੰਟਰਨਸ਼ਿਪ ਹੁੰਦੀ ਹੈ। ਪ੍ਰੋਗਰਾਮ ਨੂੰ ਸਫ਼ਲਤਾਪੂਰਵਕ ਪੂਰਾ ਕਰਨ ਤੋਂ ਬਾਅਦ, ਵਿਦਿਆਰਥੀਆਂ ਨੂੰ ਐਚ.ਸੀ.ਐਲ ਵੱਲੋਂ ਭਰਤੀ ਕੀਤਾ ਜਾਵੇਗਾ ਅਤੇ ਉਹਨਾਂ ਨੂੰ ਐਚ.ਸੀ.ਐਲ. ਤੋਂ ਵਿੱਤੀ ਸਹਿਯੋਗ ਨਾਲ ਬੀ.ਆਈ.ਟੀ.ਐਸ. ਪਿਲਾਨੀ, ਅਮਿਟੀ ਯੂਨੀਵਰਸਿਟੀ, ਆਈ.ਆਈ.ਐਮ. ਨਾਗਪੁਰ ਅਤੇ ਸਾਸਤਰਾ (ਐਸ.ਏ.ਐਸ.ਟੀ.ਆਰ.ਏ.) ਯੂਨੀਵਰਸਿਟੀ ਵਰਗੀਆਂ ਨਾਮਵਰ ਯੂਨੀਵਰਸਿਟੀਆਂ ਵਿੱਚ ਉਚੇਰੀ ਸਿੱਖਿਆ ਹਾਸਲ ਕਰਨ ਦਾ ਵੀ ਮੌਕਾ ਮਿਲੇਗਾ।ਜ਼ਿਕਰਯੋਗ ਹੈ ਕਿ ਇਸ ਰੋਜ਼ਗਾਰ ਗਾਰੰਟੀ ਪ੍ਰੋਗਰਾਮ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਵੱਲੋਂ 2 ਮਾਰਚ, 2023 ਨੂੰ ਐਚ.ਸੀ.ਐਲ. ਟਰੇਨਿੰਗ ਸਟਾਫਿੰਗ ਸਰਵਿਸਿਜ਼ ਲਿਮਟਿਡ ਨਾਲ ਸਮਝੌਤਾ ਕੀਤਾ ਗਿਆ ਸੀ।

ਸ਼ਹੀਦਾਂ ਅਤੇ ਦੇਸ਼ ਭਗਤਾਂ ਦੇ ਸੁਪਨੇ ਸਾਕਾਰ ਕਰਨ ਲਈ ਪਿਛਲੀਆਂ ਸਰਕਾਰਾਂ ਪਾਸੋਂ ਸਾਨੂੰ ਵਿਰਾਸਤ ਵਿੱਚ ਮਿਲੀਆਂ ਸਮੱਸਿਆਵਾਂ ਦਾ ਖਾਤਮਾ ਕਰਾਂਗੇ-ਮੁੱਖ ਮੰਤਰੀ

ਇਸ ਪ੍ਰੋਗਰਾਮ ਅਧੀਨ ਚੁਣੇ ਜਾਂਦੇ ਪੰਜਾਬ ਦੇ ਮੈਰੀਟੋਰੀਅਸ ਸਕੂਲਾਂ ਦੇ 200 ਉਮੀਦਵਾਰਾਂ ਦੀਆਂ ਫੀਸਾਂ ਦੀ ਫੰਡਿੰਗ (ਪਹਿਲੇ 100 ਉਮੀਦਵਾਰਾਂ ਦੀ ਪੂਰੀ ਫੀਸ ਅਤੇ ਅਗਲੇ 100 ਉਮੀਦਵਾਰਾਂ ਦੀ 50% ਫੀਸ) ਪੀ.ਐਸ.ਡੀ.ਐਮ. ਵੱਲੋਂ ਕੀਤੀ ਜਾਂਦੀ ਹੈ।ਐਚ.ਸੀ.ਐਲ. ਟਰੇਨਿੰਗ ਸਟਾਫ਼ਿੰਗ ਸਰਵਿਸਿਜ਼ ਲਿਮਟਿਡ ਦੇ ਨੁਮਾਇੰਦਿਆਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਇਹ ਪ੍ਰੋਗਰਾਮ ਪੰਜਾਬ ਦੇ ਨੌਜਵਾਨਾਂ ਲਈ ਅਤਿ-ਆਧੁਨਿਕ ਤਕਨੀਕਾਂ ਦੇ ਖੇਤਰ ਵਿੱਚ ਨਵੇਂ ਮੌਕੇ ਖੋਲ੍ਹੇਗਾ। ਚੁਣੇ ਗਏ ਵਿਦਿਆਰਥੀਆਂ ਨੂੰ ਆਪਣੀ ਇੰਟਰਨਸ਼ਿਪ ਦੌਰਾਨ ਐਚ.ਸੀ.ਐਲ. ਵਿਖੇ ਲਾਈਵ ਪ੍ਰੋਜੈਕਟਾਂ ’ਤੇ ਕੰਮ ਕਰਨ, ਤਕਨੀਕੀ ਮਾਹਰਾਂ ਤੋਂ ਸਿੱਖਿਆ ਅਤੇ ਸੇਧ ਲੈ ਕੇ ਆਪਣੇ ਕਰੀਅਰ ਨੂੰ ਸਫ਼ਲਤਾਪੂਰਵਕ ਅੱਗੇ ਵਧਾਉਣ ਦਾ ਮੌਕਾ ਮਿਲੇਗਾ।ਇਸ ਮੌਕੇ ਹਾਜ਼ਰ ਮੈਰੀਟੋਰੀਅਸ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਚੁਣੇ ਗਏ ਵਿਦਿਆਰਥੀਆਂ ਦੇ ਮਾਪਿਆਂ ਨੇ ਇਹ ਮੌਕਾ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।