Home Blog Page 2037

ਹੜ੍ਹਾਂ ਦੇ ਮੱਦੇਨਜ਼ਰ ਸੂਬੇ ਵਿੱਚ ਹਾਲਾਤ ਕਾਬੂ ਹੇਠ: ਮੁੱਖ ਮੰਤਰੀ

0

ਪੌਂਗ ਡੈਮ ਤੇ ਰਣਜੀਤ ਸਾਗਰ ਡੈਮ ਤੋਂ ਸੂਬੇ ਵਿੱਚ ਕੋਈ ਖ਼ਤਰਾ ਨਹੀਂ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 16 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਦੇ ਮੱਦੇਨਜ਼ਰ ਹਾਲਾਤ ਕਾਬੂ ਹੇਠ ਹਨ ਅਤੇ ਸੂਬਾ ਸਰਕਾਰ ਸਮੁੱਚੀ ਸਥਿਤੀ ਉਤੇ ਸਖ਼ਤੀ ਨਾਲ ਨਜ਼ਰ ਰੱਖ ਰਹੀ ਹੈ। ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪਹਾੜੀ ਇਲਾਕਿਆਂ ਵਿੱਚੋਂ ਵਾਧੂ ਪਾਣੀ ਛੱਡੇ ਜਾਣ ਕਾਰਨ ਸੂਬਾ ਸਰਕਾਰ ਲਗਾਤਾਰ ਹਿਮਾਚਲ ਸਰਕਾਰ ਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਦੇ ਸੰਪਰਕ ਵਿੱਚ ਹੈ। ਉਨ੍ਹਾਂ ਕਿਹਾ ਕਿ ਪੌਂਗ ਡੈਮ ਤੇ ਰਣਜੀਤ ਸਾਗਰ ਡੈਮ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੇ ਜਾਨ-ਮਾਲ ਦੀ ਰਾਖੀ ਕਰਨਾ ਸੂਬਾ ਸਰਕਾਰ ਦਾ ਨੈਤਿਕ ਫ਼ਰਜ਼ ਬਣਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਲੋਕਾਂ ਦੀ ਮਦਦ ਕਰਨ ਲਈ ਵਚਨਬੱਧ ਹੈ ਅਤੇ ਇਸ ਕੰਮ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਡੇਰਾ ਬਿਆਸ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ‘ਮੁੱਖ ਮੰਤਰੀ ਰਾਹਤ ਫੰਡ’ ਵਿੱਚ 2 ਕਰੋੜ ਰੁਪਏ ਦਾ ਯੋਗਦਾਨ ਪਾਇਆ

ਉਨ੍ਹਾਂ ਕਿਹਾ ਕਿ ਸੂਬੇ ਦੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਬੈਠੇ ਹਰੇਕ ਵਿਅਕਤੀ ਤੱਕ ਰਾਹ ਪਹੁੰਚਾਈ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਯਕੀਨੀ ਬਣਾਈ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਹਾਲਾਤ ਕਾਬੂ ਹੇਠ ਹਨ ਪਰ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਨੂੰ ਹਾਲੇ ਵੀ ਤਰਜੀਹ ਦਿੱਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਉਹ ਹਾਲਾਤ ਉਤੇ ਨਿੱਜੀ ਤੌਰ ਉਤੇ ਨਜ਼ਰ ਰੱਖ ਰਹੇ ਹਨ ਅਤੇ ਲੋਕਾਂ ਦੀਆਂ ਤਕਲੀਫ਼ਾਂ ਨੂੰ ਘਟਾਉਣ ਲਈ ਹਰੇਕ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁਸ਼ਕਲ ਹਾਲਾਤ ਵਿੱਚੋਂ ਦ੍ਰਿੜ੍ਹਤਾ ਨਾਲ ਨਿਕਲਣ ਲਈ ਜਾਣਿਆ ਜਾਂਦਾ ਹੈ ਅਤੇ ਕੁਦਰਤ ਦੀ ਇਸ ਆਫ਼ਤ ਕਾਰਨ ਬਣੀ ਚੁਣੌਤੀ ਉਤੇ ਵੀ ਅਸੀਂ ਫਤਹਿ ਹਾਸਲ ਕਰਾਂਗੇ।

ਮੁੱਖ ਮੰਤਰੀ ਨੇ ਹੜ੍ਹ ਪੀੜਤ ਲੋਕਾਂ ਨਾਲ ਕੀਤਾ ਵਾਅਦਾ ਨਿਭਾਇਆ, ਮੁਆਵਜ਼ੇ ਦੇ ਚੈੱਕ ਸੌਂਪੇ

ਬਾਕਸ
ਮੁੱਖ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਬਚਾਅ ਕਾਰਜਾਂ ਲਈ ਜਿੰਪਾ ਖੁਦ ਮੈਦਾਨ ’ਚ ਉਤਰੇ
ਹੁਸ਼ਿਆਰਪੁਰ ਜ਼ਿਲ੍ਹੇ ਦੇ ਪ੍ਰਭਾਵਿਤ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ
ਹੁਸ਼ਿਆਰਪੁਰ, 16 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਪਣੇ ਕੈਬਨਿਟ ਸਾਥੀਆਂ ਨੂੰ ਤਾਜ਼ਾ ਹੜ੍ਹਾਂ ਕਾਰਣ ਉਪਜੀ ਸਥਿਤੀ ਦੌਰਾਨ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਦੇ ਦਿੱਤੇ ਨਿਰਦੇਸ਼ਾਂ ਤੋਂ ਬਾਅਦ ਮਾਲ, ਮੁੜ ਵਸੇਬਾਂ ਅਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਅਤੇ ਮੁਕੇਰੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਹ ਖੁਦ ਕਿਸ਼ਤੀ ਵਿਚ ਬੈਠ ਕੇ ਪਾਣੀ ਦੀ ਮਾਰ ਵਾਲੇ ਪਿੰਡਾਂ ਵਿਚ ਗਏ ਅਤੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਸਰਕਾਰ ਦੀ ਪਹਿਲ ਪਾਣੀ ਦੀ ਮਾਰ ਹੇਠ ਆਏ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉੜਮੁੜ ਵਿਧਾਨ ਸਭਾ ਹਲਕੇ ਦੇ ਦੌਰੇ ਦੌਰਾਨ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ, ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੀ ਉਨ੍ਹਾਂ ਨਾਲ ਮੌਜੂਦ ਸਨ।

ਡੇਰਾ ਬਿਆਸ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ‘ਮੁੱਖ ਮੰਤਰੀ ਰਾਹਤ ਫੰਡ’ ਵਿੱਚ 2 ਕਰੋੜ ਰੁਪਏ ਦਾ ਯੋਗਦਾਨ ਪਾਇਆ

0

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 16 ਅਗਸਤ : ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੰਕਟ ਵਿੱਚੋਂ ਕੱਢਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਦੀ ਮਦਦ ਲਈ ਅੱਜ ਡੇਰਾ ਬਿਆਸ ਦੇ ਇਕ ਵਫ਼ਦ ਨੇ ਮੁੱਖ ਮੰਤਰੀ ਨੂੰ ‘ਮੁੱਖ ਮੰਤਰੀ ਰਾਹਤ ਫੰਡ’ ਲਈ 2 ਕਰੋੜ ਰੁਪਏ ਦਾ ਚੈੱਕ ਸੌਂਪਿਆ। ਇਸ ਔਖੀ ਘੜੀ ਵਿਚ ਲੋਕਾਂ ਦੀ ਮਦਦ ਲਈ ਅੱਗੇ ਆਉਣ ਵਾਲੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਯਕੀਨੀ ਬਣਾਉਣ ਦੀ ਲੋੜ ਹੈ ਕਿ ਲੋਕਾਂ ਨੂੰ ਸਮੇਂ ਸਿਰ ਸਹਾਇਤਾ ਮੁਹੱਈਆ ਕਰਵਾਈ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਵੱਲੋਂ ਪਾਏ ਗਏ ਯੋਗਦਾਨ ਦਾ ਇਕ-ਇਕ ਪੈਸਾ ਪੀੜਤ ਲੋਕਾਂ ਨੂੰ ਵੱਡੀ ਰਾਹਤ ਦੇਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਯੋਗਦਾਨ ਲੋਕਾਂ ਨੂੰ ਲੋੜੀਂਦੇ ਸਮੇਂ ਸਹਾਇਤਾ ਪਹੁੰਚਾਉਣ ਵਿਚ ਬਹੁਤ ਸਹਾਈ ਹੁੰਦੇ ਹਨ।

ਮੇਰੇ ਲਹੂ ਦਾ ਇਕ-ਇਕ ਕਤਰਾ ਦੇਸ਼ ਭਗਤਾਂ ਅਤੇ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਪ੍ਰਤੀ ਸਮਰਪਿਤ-ਮੁੱਖ ਮੰਤਰੀ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਜ ਸੇਵਕਾਂ ਲੋਕਾਂ ਦੀ ਖੁੱਲੇ ਦਿਲ ਨਾਲ ਕੀਤੀ ਮਦਦ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਯਕੀਨਨ ਤੌਰ ਉਤੇ ਢਾਰਸ ਦੇਵੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿਚ ਹੜ੍ਹਾਂ ਨਾਲ ਪਹਿਲਾਂ ਹੀ ਬਹੁਤ ਨੁਕਸਾਨ ਹੋ ਚੁੱਕਾ ਹੈ ਅਤੇ ਸਰਕਾਰ ਨੇ ਇਸ ਨੁਕਸਾਨ ਦੀ ਭਰਪਾਈ ਕਰਨ ਲਈ ਪੀੜਤ ਲੋਕਾਂ ਨੂੰ ਮੁਆਵਜਾ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਤੋਂ ਬਾਅਦ ਉਨ੍ਹਾਂ ਨੇ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਹੁਕਮ ਦਿੱਤੇ ਸਨ ਜਿਸ ਤਹਿਤ ਲੋਕਾਂ ਨੂੰ ਮੁਆਵਜਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਨੁਕਸਾਨ ਦੀ ਭਰਪਾਈ ਕਰਨ ਲਈ ਫਸਲਾਂ, ਘਰ ਤੇ ਪਸ਼ੂ ਆਦਿ ਨੂੰ ਵਿਸ਼ੇਸ਼ ਗਿਰਦਾਵਰੀ ਹੇਠ ਲਿਆਂਦਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਇਕ-ਇਕ ਪੈਸੇ ਦਾ ਮੁਆਵਜਾ ਦੇਵੇਗੀ।

ਬਠਿੰਡਾ ’ਚ ਅਨੁਸ਼ਾਸਨ ਭੰਗ ਕਰਨ ਵਾਲੇ ਕਾਂਗਰਸੀਆਂ ’ਤੇ ਚੱਲੇਗਾ ਅਨੁਸਾਸਨੀ ਡੰਡਾ, ਪੰਜ ਮੈਂਬਰੀ ਕਮੇਟੀ ਗਠਿਤ

0

ਸੁਖਜਿੰਦਰ ਮਾਨ
ਬਠਿੰਡਾ, 16 ਅਗਸਤ : ਬਠਿੰਡਾ ’ਚ ਹੁਣ ਅਨੁਸਾਸਨ ਭੰਗ ਕਰਨ ਵਾਲੇ ਕਾਂਗਰਸੀਆਂ ਵਿਰੁਧ ਹਾਈਕਮਾਂਡ ਨੇ ਸਖ਼ਤੀ ਕਰਨ ਦਾ ਫੈਸਲਾ ਲਿਆ ਹੈ। ਇਹ ਕਮੇਟੀ ਗਠਿਤ ਕਰਕੇ ਪੰਜਾਬ ਕਾਂਗਰਸ ਨੇ ਸਪੱਸ਼ਟ ਸੁਨੇਹਾ ਦੇਣ ਦੀ ਕੋਸ਼ਿਸ ਕੀਤੀ ਹੈ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਤੇ ਅਨੁਸਾਸਨਹੀਣਤਾ ਨੂੰ ਬਰਦਾਸਤ ਨਹੀਂ ਕੀਤਾ ਜਾਵੇਗਾ। ਪਤਾ ਲੱਗਿਆ ਹੈ ਕਿ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਨ ਗਰਗ ਦੀ ਸਹਿਮਤੀ ਨਾਲ ਬਣਾਈ ਗਈ ਇਸ ਕਮੇਟੀ ਵਿਚ ਬਠਿੰਡਾ ਸ਼ਹਿਰ ਦੇ ਸੀਨੀਅਰ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ। ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਇੰਚਾਰਜ਼ ਕੈਪਟਨ ਸੰਦੀਪ ਸੰਧੂ ਦੇ ਦਸਖ਼ਤਾਂ ਹੇਠ ਜਾਰੀ ਇਸ ਕਮੇਟੀ ਵਿਚ ਨਗਰ ਸੁਧਾਰਟ ਟਰੱਸਟ ਦੇ ਸਾਬਕਾ ਚੇਅਰਮੈਨ ਕੇ.ਕੇ.ਅਗਰਵਾਲ, ਨਗਰ ਨਿਗਮ ਦੇ ਸੀਨੀ: ਡਿਪਟੀ ਮੇਅਰ ਅਸੋਕ ਪ੍ਰਧਾਨ, ਜ਼ਿਲ੍ਹਾ ਕਾਂਗਰਸ ਦੇ ਸਾਬਕਾ ਪ੍ਰਧਾਨ ਅਰੁਣ ਵਧਾਵਨ, ਨਗਰ ਨਿਗਮ ਦੇ ਸਾਬਕਾ ਮੇਅਰ ਬਲਵੰਤ ਰਾਏ ਨਾਥ ਅਤੇ ਸਹਿਕਾਰੀ ਬੈਂਕ ਦੇ ਡਾਇਰੈਕਟਰ ਟਹਿਲ ਸਿੰਘ ਸੰਧੂ ਨੂੰ ਸ਼ਾਮਲ ਕੀਤਾ ਗਿਆ ਹੈ।

ਥਾਣਾ ਕੈਂਟ ਦੀ ਪੁਲਿਸ ਕੋਲੋਂ ਖੋਹੀ ਰਾਈਫ਼ਲ ਬਰਾਮਦ, ਪੁਲਿਸ ਨਾਕਾ ਤੋੜਣ ਵਾਲਾ ਫ਼ਰਾਰ ਪੰਜਵਾਂ ਨੌਜਵਾਨ ਵੀ ਕਾਬੁੂ

ਇੱਥੇ ਦਸਣਾ ਬਣਦਾ ਹੈ ਕਿ ਸਾਬਕਾ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਛਲੇ ਸਮੇਂ ਦੌਰਾਨ ਕਾਂਗਰਸ ਛੱਡ ਕੇ ਭਾਜਪਾ ਵਿਚ ਸਮੂਲੀਅਤ ਕਰਨ ਤੋਂ ਬਾਅਦ ਸ਼ਹਿਰ ਵਿਚ ਕਾਂਗਰਸ ਵੰਡੀ ਨਜਰ ਆ ਰਹੀ ਹੈ। ਹਾਲਾਂਕਿ ਨਗਰ ਨਿਗਮ ਵਿਚ ਕਾਂਗਰਸ ਕੋਲ ਸਪੱਸ਼ਟ ਬਹੁਮਤ ਹਾਸਲ ਹੈ ਪ੍ਰੰਤੂ ਮੇਅਰ ਸਹਿਤ ਪਾਰਟੀ ਵਿਰੋਧੀ ਕਾਰਵਾਈਆਂ ਦੇ ਚੱਲਦੇ ਇੱਕ ਦਰਜ਼ਨ ਦੇ ਕਰੀਬ ਕੋਂਸਲਰਾਂ ਨੂੰ ਪਾਰਟੀ ਵਿਚੋਂ ਕੱਢਿਆ ਜਾ ਚੁੱਕਾ ਹੈ। ਇਸਦੇ ਬਾਵਜੂਦ ਪਾਰਟੀ ਹਾਈਕਮਾਂਡ ਨੂੰ ਹਰ ਤੀਜ਼ੇ ਦਿਨ ਜ਼ਿਲ੍ਹਾ ਕਾਂਗਰਸ ਵਿਚ ਅਨੁਸਾਸਨ ਦੀ ਹੋਂਦ ਨਜਰ ਨਹੀਂ ਆ ਰਹੀ ਸੀ।ਜਿਸਦੇ ਚੱਲਦੇ ਸੋਸਲ ਮੀਡੀਆ ਉਪਰ ਇੱਕ ਦੂਜੇ ਵਿਰੁਧ ਪੋਸਟਾਂ ਜਾਂ ਫ਼ਿਰ ਬਿਆਨਬਾਜ਼ੀ ਆਮ ਜਿਹੀ ਗੱਲ ਬਣਦੀ ਦਿਖ਼ਾਈ ਦੇ ਰਹੀ ਸੀ।

ਖ਼ੁਸਖਬਰ: ਸਾਢੇ ਤਿੰਨ ਸਾਲ ਬਾਅਦ ਬਠਿੰਡਾ ਤੋਂ ਦਿੱਲੀ ਲਈ ਮੁੜ ਸ਼ੁਰੂ ਹੋਵੇਗੀ ਹਵਾਈ ਸੇਵਾ

ਉਧਰ ਇਸ ਕਮੇਟੀ ਬਣਾਉਣ ਦਾ ਮੰਤਵ ਦਸਦਿਆਂ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਸੰਦੀਪ ਸੰਧੂ ਨੇ ਦਸਿਆ ਕਿ ‘‘ ਕਮੇਟੀ ਦਾ ਮੁੱਖ ਮਕਸਦ ਜ਼ਿਲ੍ਹੇ ’ਚ ਪਾਰਟੀ ਕਾਡਰ ’ਚ ਅਨੁਸਾਸਨ ਬਣਾਈ ਰੱਖਣਾ ਹੈ। ’’ ਉਨ੍ਹਾਂ ਕਿਹਾ ਕਿ ਹੁਣ ਹੇਠਲੇ ਪੱਧਰ ’ਤੇ ਪਾਰਟੀ ਦਾ ਅਨੁਸਾਸਨ ਭੰਗ ਕਰਨ ਵਾਲਿਆਂ ਵਿਰੁਧ ਇਹ ਕਮੇਟੀ ਸਖ਼ਤ ਕਾਰਵਾਈ ਕਰ ਸਕੇਗੀ। ਕੈਪਟਨ ਸੰਧੂ ਨੇ ਦਸਿਆ ਕਿ ਅਜਿਹੀਆਂ ਕਮੇਟੀਆਂ ਹੋਰਨਾਂ ਜ਼ਿਲ੍ਹਿਆਂ ਵਿਚ ਵੀ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਇੱਕ ਅਨੁਸਾਸਨਬਧ ਪਾਰਟੀ ਹੈ, ਜਿਸ ਵਿਚ ਗੈਰ-ਅਨੁਸਾਸਨੀ ਕਾਰਵਾਈਆਂ ਬਰਦਾਸਤ ਨਹੀਂ ਕੀਤੀਆਂ ਜਾਣਗੀਆਂ।

‘ਖੇਡਾਂ ਵਤਨ ਪੰਜਾਬ ਦੀਆਂ’ ਦੀ 29 ਅਗਸਤ ਨੂੰ ਬਠਿੰਡਾ ਤੋਂ ਹੋਵੇਗੀ ਸ਼ੁਰੂਆਤ : ਡਿਪਟੀ ਕਮਿਸ਼ਨਰ

0

ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ
ਸੁਖਜਿੰਦਰ ਮਾਨ
ਬਠਿੰਡਾ, 16 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸੂਬੇ ਅੰਦਰ ਨੌਜਵਾਨਾਂ ਚ ਖੇਡ ਸੱਭਿਆਚਾਰ ਪੈਦਾ ਕਰਕੇ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲਏ ਗਏ ਸੁਪਨੇ ਨੂੰ ਹਕੀਕੀ ਰੂਪ ਦੇਣ ਲਈ ਕਰਵਾਈਆਂ ਜਾ ਰਹੀਆਂ ਦੂਸਰੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸ਼ੁਰੂਆਤ 29 ਅਗਸਤ ਨੂੰ ਸਥਾਨਕ ਸ਼ਹੀਦ ਭਗਤ ਸਿੰਘ ਬਹੁ-ਮੰਤਵੀ ਖੇਡ ਸਟੇਡੀਅਮ ਤੋਂ ਹੋਵੇਗੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਰਵਾਈਆਂ ਜਾ ਰਹੀਆਂ ਇਨ੍ਹਾਂ ਖੇਡਾਂ ਦੇ ਅਗਾਊਂ ਪ੍ਰਬੰਧਾਂ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਇੱਕ ਵਿਸ਼ੇਸ਼ ਬੈਠਕ ਦੌਰਾਨ ਸਾਂਝੀ ਕੀਤੀ।

ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ : ਡਾ. ਬਲਜੀਤ ਕੌਰ

ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਸਮਾਗਮ ਨੂੰ ਸਫ਼ਲਤਾਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਉਨ੍ਹਾਂ ਨੂੰ ਜ਼ਿਮੇਵਾਰੀਆਂ ਸੌਂਪੀਆਂ, ਜਿਨ੍ਹਾਂ ਨੂੰ ਤਹਿ ਸਮੇਂ ਅਨੁਸਾਰ ਪੂਰੀ ਤਨਦੇਹੀ ਨਾਲ ਨਿਭਾਉਣ ਦੇ ਆਦੇਸ਼ ਵੀ ਦਿੱਤੇ।ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਟੇਡੀਅਮ ਦੀ ਸਾਫ਼-ਸਫ਼ਾਈ, ਖਿਡਾਰੀਆਂ ਦੇ ਰਹਿਣ-ਸਹਿਣ, ਖਾਣ-ਪੀਣ, ਟਰਾਂਸਪੋਰਟ, ਟ?ਰੈਫ਼ਿਕ ਤੇ ਬਿਜਲੀ ਦੀ ਨਿਰਵਿਘਨ ਸਪਲਾਈ, ਮੈਡੀਕਲ ਟੀਮਾਂ ਅਤੇ ਐਂਬੂਲੈਂਸਾਂ, ਫਾਇਰ ਬ੍ਰਿਗੇਡ, ਸਾਫ਼ ਪੀਣ ਵਾਲਾ ਪਾਣੀ, ਆਰਜ਼ੀ ਪਖਾਨਿਆਂ, ਬੈਰੀਕੇਡਿੰਗ ਅਤੇ ਪਾਰਕਿੰਗ ਆਦਿ ਲਈ ਲੋੜੀਂਦੇ ਅਗਾਊਂ ਪ੍ਰਬੰਧ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ।

ਥਾਣਾ ਕੈਂਟ ਦੀ ਪੁਲਿਸ ਕੋਲੋਂ ਖੋਹੀ ਰਾਈਫ਼ਲ ਬਰਾਮਦ, ਪੁਲਿਸ ਨਾਕਾ ਤੋੜਣ ਵਾਲਾ ਫ਼ਰਾਰ ਪੰਜਵਾਂ ਨੌਜਵਾਨ ਵੀ ਕਾਬੁੂ

ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ, ਏਡੀਸੀ (ਵਿਕਾਸ) ਸ਼੍ਰੀਮਤੀ ਲਵਜੀਤ ਕਲਸੀ, ਏਡੀਸੀ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ, ਐਸਡੀਐਮ ਬਠਿੰਡਾ ਸ਼੍ਰੀਮਤੀ ਅਨਾਇਤ, ਐਸਡੀਐਮ ਤਲਵੰਡੀ ਸਾਬੋ ਗਗਨਦੀਪ ਸਿੰਘ, ਐਸਡੀਐਮ ਰਾਮਪੁਰਾ ਓਮ ਪ੍ਰਕਾਸ਼, ਐਸਡੀਐਮ ਮੌੜ ਵਰਿੰਦਰ ਕੁਮਾਰ, ਏਸੀ ਜਨਰਲ ਪੰਕਜ ਕੁਮਾਰ, ਜ਼ਿਲ੍ਹਾ ਖੇਡ ਅਫ਼ਸਰ ਪਰਮਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

ਬਾਬਾ ਫ਼ਰੀਦ ਕਾਲਜ ਨੇ 5 ਦਿਨਾਂ ਫੈਕਲਟੀ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ

0

ਸੁਖਜਿੰਦਰ ਮਾਨ
ਬਠਿੰਡਾ, 16 ਅਗਸਤ : ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਬਿਜ਼ਨਸ ਸਟੱਡੀਜ਼ ਵਿਭਾਗ ਨੇ ਹਾਲ ਹੀ ਵਿੱਚ ਇੱਕ ਵਿਆਪਕ ਪੰਜ-ਰੋਜ਼ਾ ਫੈਕਲਟੀ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ। ਇਸ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਬਿਜ਼ਨਸ ਸਟੱਡੀਜ਼ ਵਿਭਾਗ ਦੀ ਮੁਖੀ ਸ਼੍ਰੀਮਤੀ ਭਾਵਨਾ ਖੰਨਾ ਨੇ ਫੈਕਲਟੀ ਓਰੀਐਂਟੇਸ਼ਨ ਪ੍ਰੋਗਰਾਮ ਦੇ ਮੁੱਢਲੇ ਉਦੇਸ਼ ਬਾਰੇ ਜਾਣੂ ਕਰਵਾਇਆ। ਦੂਜੇ ਦਿਨ, ਉਨ੍ਹਾਂ ਨੇ ਸਲਾਹਕਾਰ ਅਤੇ ਵਿਦਿਆਰਥੀ ਵਿਚਕਾਰ ਰਿਸ਼ਤੇ ਦੀ ਧਾਰਨਾ ਬਾਰੇ ਚਰਚਾ ਕੀਤੀ ਅਤੇ ਇੱਕ ਸਲਾਹਕਾਰ ਵਜੋਂ ਉਨ੍ਹਾਂ ਨੂੰ ਅਲਾਟ ਕੀਤੇ ਗਏ ਹਰੇਕ ਵਿਦਿਆਰਥੀ ਦੀ ਦੇਖਭਾਲ ਕਰਨ ਅਤੇ ਵਿਦਿਆਰਥੀ ਦੁਆਰਾ ਦਰਪੇਸ਼ ਕਿਸੇ ਵੀ ਸਮੱਸਿਆ ਦਾ ਸਭ ਤੋਂ ਵਧੀਆ ਸੰਭਵ ਹੱਲ ਲੱਭਣ ਬਾਰੇ ਮਾਰਗ ਦਰਸ਼ਨ ਕੀਤਾ।

ਥਾਣਾ ਕੈਂਟ ਦੀ ਪੁਲਿਸ ਕੋਲੋਂ ਖੋਹੀ ਰਾਈਫ਼ਲ ਬਰਾਮਦ, ਪੁਲਿਸ ਨਾਕਾ ਤੋੜਣ ਵਾਲਾ ਫ਼ਰਾਰ ਪੰਜਵਾਂ ਨੌਜਵਾਨ ਵੀ ਕਾਬੁੂ

ਓਰੀਐਂਟੇਸ਼ਨ ਦੇ ਤੀਜੇ ਦਿਨ ਭਾਵਨਾ ਖੰਨਾ ਨੇ ਨਵੇਂ ਫੈਕਲਟੀ ਮੈਂਬਰਾਂ ਨੂੰ ਅਲਾਟ ਕੀਤੇ ਜਾਣ ਵਾਲੇ ਕੋ-ਕੋਆਰਡੀਨੇਟਰ ਦੇ ਵਾਧੂ ਚਾਰਜ ਅਤੇ ਡਿਊਟੀਆਂ ਬਾਰੇ ਮਾਰਗ ਦਰਸ਼ਨ ਕੀਤਾ। ਚੌਥੇ ਦਿਨ ਬੀ.ਐਫ.ਸੀ.ਐਮ.ਟੀ. ਦੇ ਸਹਾਇਕ ਪ੍ਰੋਫੈਸਰ ਸਿਮਰਨਜੀਤ ਸਿੰਘ ਨੇ ਆਈ.ਕਿਊ.ਏ.ਸੀ. ਵਿੱਚ ਮਿਆਰੀ ਪਹਿਲਕਦਮੀਆਂ ਅਤੇ ਵਧੀਆ ਅਭਿਆਸਾਂ ਬਾਰੇ ਮਾਰਗ ਦਰਸ਼ਨ ਕੀਤਾ। ਉਨ੍ਹਾਂ ਨੇ ਰਿਕਾਰਡ ਰੱਖਣ ਲਈ ਵਧੀਆ ਅਭਿਆਸਾਂ ਦਾ ਸੁਝਾਅ ਵੀ ਦਿੱਤਾ। ਅਖੀਰਲੇ ਦਿਨ ਬੀ.ਐਫ.ਸੀ.ਐਮ.ਟੀ. ਦੇ ਵਾਈਸ ਪ੍ਰਿੰਸੀਪਲ ਡਾ. ਸਚਿਨ ਦੇਵ ਨੇ ਨਵੇਂ ਅਤੇ ਮੌਜੂਦਾ ਸਟਾਫ਼ ਨੂੰ ਜੋਸ਼ ਅਤੇ ਉਤਸ਼ਾਹ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਇਸ ਕਦਮ ਦੀ ਭਰਪੂਰ ਸ਼ਲਾਘਾ ਕੀਤੀ।

ਪਿੰਡ ਦਿਉਣ ਦੇ ਮਜ਼ਦੂਰਾਂ ਨੂੰ ਪਲਾਟਾਂ ਦਿਵਾਉਣ ਲਈ ਲੱਗਿਆ ਧਰਨਾ ਤੀਜ਼ੇ ਦਿਨ ’ਚ ਸ਼ਾਮਲ

ਸੁਖਜਿੰਦਰ ਮਾਨ
ਬਠਿੰਡਾ, 16 ਅਗਸਤ : ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਪਿੰਡ ਦਿਉਣ ਦੇ ਮਜ਼ਦੂਰਾਂ ਨੂੰ ਪਲਾਟਾ ’ਤੇ ਕਬਜ਼ਾ ਦਿਵਾਉਣ, ਪਿੰਡ ਚੱਕ ਫਤਿਹ ਸਿੰਘ ਵਾਲਾ ਦੇ ਮਜ਼ਦੂਰ ਦੇ ਕਾਤਲਾਂ ਨੂੰ ਗ੍ਰਿਫਤਾਰ ਕਰਵਾਉਣ ਅਤੇ ਜੀਦੇ ਟੋਲ ਪਲਾਜ਼ਾ ਤੇ ਮਜ਼ਦੂਰਾਂ ਦੀ ਕੁੱਟ ਮਾਰ ਕਰਨ ਵਾਲਿਆ ਵਿਰੁਧ ਕੇਸ ਦਰਜ ਕਰਵਾਉਣ ਲਈ ਲਗਾਤਾਰ ਚੱਲਣ ਵਾਲਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਧਰਨੇ ਵਿੱਚ ਸ਼ਾਮਲ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ, ਜਿਲਾ ਕਨਵੀਨਰ ਮਾਸਟਰ ਸੇਵਕ ਸਿੰਘ,ਜਿਲਾ ਕਮੇਟੀ ਮੈਂਬਰ ਤੀਰਥ ਸਿੰਘ ਕੋਠਾ ਗੁਰੂ, ਮਨਦੀਪ ਸਿੰਘ ਸਿਬੀਆ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਗੁਰਪਾਲ ਸਿੰਘ ਦਿਉਣ ਨੇ ਐਲਾਨ ਕੀਤਾ ਕਿ ਜਦੋਂ ਤੱਕ ਮਜ਼ਦੂਰਾਂ ਨੂੰ ਪਲਾਟ ਅਲਾਟ ਨਹੀਂ ਕੀਤੇ ਜਾਂਦੇ ਅਤੇ ਘਰ ਬਨਾਉਣ ਲਈ ਦੋ ਲੱਖ ਰੁਪਏ ਨਹੀਂ ਦਿੱਤੇ ਜਾਂਦੇ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

ਗੈਸ ਪਾਈਪ ਲਾਈਨ ਪਾਉਣ ਬਦਲੇ ਮੁਆਵਜਾ ਨਾ ਦੇਣ ਦੇ ਰੋਸ਼ ਵਜੋਂ ਕਿਸਾਨਾਂ ਨੇ ਕੀਤਾ ਰੋਸ਼ ਮੁਜਾਹਰਾ

ਇਸਦੇ ਨਾਲ ਹੀ ਉਨਾਂ ਕਿਹਾ ਕਿ ਜੇਕਰ ਚੱਕ ਫਤਿਹ ਸਿੰਘ ਵਾਲਾ ਦੇ ਮਜ਼ਦੂਰ ਦੇ ਕਾਤਲਾਂ ਨੂੰ ਜਲਦੀ ਗ੍ਰਿਫਤਾਰ ਨਾ ਕੀਤਾ ਗਿਆ ਤਾ 22 ਅਗਸਤ ਨੂੰ ਭੁੱਚੋ ਚੌਕੀ ਅੱਗੇ ਧਰਨਾ ਲਾਇਆ ਜਾਵੇਗਾ ਅਤੇ ਜੇਕਰ ਜਿਲਾ ਪ੍ਰਸ਼ਾਸਨ ਨੇ ਮਜ਼ਦੂਰਾਂ ਨਾਲ ਮੀਟਿੰਗ ਕਰਕੇ ਮਸਲੇ ਹੱਲ ਨਾ ਕੀਤੇ ਤਾਂ ਜਲਦੀ ਹੀ ਤਿੱਖਾ ਐਕਸ਼ਨ ਕੀਤਾ ਜਾਵੇਗਾ । ਉਨ੍ਹਾਂ ਮਜ਼ਦੂਰਾਂ ਪਰਿਵਾਰਾਂ ਨੂੰ ਧਰਨੇ ਦੀ ਹਰ ਪੱਖੋਂ ਮਦਦ ਕਰਨ ਦੀ ਅਪੀਲ ਕੀਤੀ। ਹੋਰਨਾਂ ਤੋਂ ਇਲਾਵਾ ਧਰਨੇ ਨੂੰ ਹੰਸਾਂ ਸਿੰਘ ਕੋਠੇ ਨੱਥਾ ਸਿੰਘ ਵਾਲਾ, ਗ਼ੁਲਾਬ ਸਿੰਘ ਮਾਈਸਰਖਾਨਾ,ਮਾੜਾ ਸਿੰਘ, ਗੁਰਪ੍ਰੀਤ ਕੌਰ ਦਿਉਣ ਤੇ ਮੱਖਣ ਸਿੰਘ ਦਿਉਣ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।

ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਤਰਨ ਤਾਰਨ ਵਿਖੇ ਲਹਿਰਾਇਆ ਤਿਰੰਗਾ

0

ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਪੰਜਾਬ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਦੇ ਦ੍ਰਿੜ੍ਹ ਸੰਕਲਪ ਦਾ ਕੀਤਾ ਪ੍ਰਗਟਾਵਾ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 15 ਅਗਸਤ:ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਅਤੇ ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ 77ਵੇਂ ਅਜ਼ਾਦੀ ਦਿਵਸ ਮੌਕੇ ਤਰਨ ਤਾਰਨ ਵਿਖੇ ਤਿਰੰਗਾ ਲਹਿਰਾਇਆ ਅਤੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾ ਕੇ ਤਰੱਕੀ ਤੇ ਸਫ਼ਲਤਾ ਦੀਆਂ ਬੁਲੰਦੀਆਂ ‘ਤੇ ਪਹੁੰਚਾਉਣ ਦੇ ਦ੍ਰਿੜ੍ਹ ਸੰਕਲਪ ਦਾ ਪ੍ਰਗਟਾਵਾ ਕੀਤਾ। ਤਰਨ ਤਾਰਨ ਦੇ ਪੁਲਿਸ ਲਾਈਨ ਗਰਾਊਂਡ ਵਿਖੇ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਸਭ ਤੋਂ ਵੱਧ ਕੁਰਬਾਨੀਆਂ ਦੇ ਕੇ ਪੰਜਾਬੀਆਂ ਨੇ ਸੂਬੇ ਦਾ ਮਾਣ ਵਧਾਇਆ ਹੈ। ਇਸ ਮੌਕੇ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ।ਸ. ਜੌੜਾਮਾਜਰਾ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਿੱਖਿਆ, ਸਿਹਤ, ਬਿਜਲੀ, ਖੇਤੀਬਾੜੀ, ਅਮਨ-ਕਾਨੂੰਨ, ਸ਼ਹਿਰੀ ਸਹੂਲਤਾਂ, ਬੁਨਿਆਦੀ ਢਾਂਚੇ, ਸ਼ਹਿਰੀ ਤੇ ਪੇਂਡੂ ਵਿਕਾਸ ਅਤੇ ਨਿਵੇਸ਼ ਪੱਖੀ ਉਦਯੋਗਿਕ ਮਾਹੌਲ ਸਿਰਜਣ ਸਮੇਤ ਵੱਖ-ਵੱਖ ਖੇਤਰਾਂ ਵਿੱਚ ਅੱਗੇ ਵੱਧ ਰਿਹਾ ਹੈ।

ਮੇਰੇ ਲਹੂ ਦਾ ਇਕ-ਇਕ ਕਤਰਾ ਦੇਸ਼ ਭਗਤਾਂ ਅਤੇ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਪ੍ਰਤੀ ਸਮਰਪਿਤ-ਮੁੱਖ ਮੰਤਰੀ

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਆਪਣੇ ਲਗਭਗ 17 ਮਹੀਨਿਆਂ ਦੇ ਕਾਰਜਕਾਲ ਦੌਰਾਨ ਕਈ ਲੋਕ ਪੱਖੀ ਪਹਿਲਕਦਮੀਆਂ ਕੀਤੀਆਂ ਹਨ। ਇਨ੍ਹਾਂ ਵਿੱਚ ਹਰੇਕ ਪਰਿਵਾਰ ਲਈ 600 ਯੂਨਿਟ ਮੁਫਤ ਬਿਜਲੀ ਦੇਣਾ ਸ਼ਾਮਲ ਹੈ ਜਿਸ ਦਾ 90 ਫ਼ੀਸਦੀ ਖਪਤਕਾਰਾਂ ਨੂੰ ਲਾਭ ਮਿਲ ਰਿਹਾ ਹੈ। ਇਸ ਤੋਂ ਇਲਾਵਾ ਸਾਡੇ ਬੱਚਿਆਂ ਦੇ ਭਵਿੱਖ ਨੂੰ ਉਜਵਲ ਬਣਾਉਣ ਲਈ 117 ਸਕੂਲ ਆਫ ਐਮੀਨੈਸ ਖੋਲ੍ਹਣਾ, ਨੌਜਵਾਨਾਂ ਨੂੰ 31000 ਤੋਂ ਵੱਧ ਸਰਕਾਰੀ ਨੌਕਰੀਆਂ, 12000 ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕਰਨ, ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ, ਐਂਟੀ-ਗੈਂਗਸਟਰ ਟਾਸਕ ਫੋਰਸ ਦਾ ਗਠਨ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ ਨੂੰ ਦੁੱਗਣਾ ਕਰਕੇ 1 ਕਰੋੜ ਰੁਪਏ ਕਰਨਾ ਸ਼ਾਮਲ ਹਨ।ਸ. ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬਾ ਵਾਸੀਆਂ ਲਈ 76 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ ਚਾਰ ਕਲੀਨਿਕ ਤਰਨ ਤਾਰਨ ਜ਼ਿਲ੍ਹੇ ਵਿੱਚ ਖੋਲ੍ਹੇ ਗਏ ਹਨ।

ਮੁੱਖ ਮੰਤਰੀ ਨੇ ਹੜ੍ਹ ਪੀੜਤ ਲੋਕਾਂ ਨਾਲ ਕੀਤਾ ਵਾਅਦਾ ਨਿਭਾਇਆ, ਮੁਆਵਜ਼ੇ ਦੇ ਚੈੱਕ ਸੌਂਪੇ

ਨਵੇਂ ਕਲੀਨਿਕ ਖੁੱਲ੍ਹਣ ਨਾਲ ਹੁਣ ਇਨ੍ਹਾਂ ਕਲੀਨਿਕਾਂ ਦੀ ਕੁੱਲ ਗਿਣਤੀ 659 ਹੋ ਗਈ ਹੈ, ਜੋ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਸਰਕਾਰ ਨੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਦਿੱਤੀ ਜਾਣ ਵਾਲੀ ਪੈਨਸ਼ਨ 9,400 ਰੁਪਏ ਤੋਂ ਵਧਾ ਕੇ 11,000 ਰੁਪਏ ਕਰ ਦਿੱਤੀ ਹੈ।ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਬਾਰੇ ਗੱਲ ਕਰਦਿਆਂ ਸ. ਜੌੜਾਮਾਜਰਾ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਮੁੱਖ ਮੰਤਰੀ, ਆਪਣੀ ਪੂਰੀ ਕੈਬਨਿਟ, ਵਿਧਾਇਕਾਂ ਅਤੇ ਹੋਰ ਅਧਿਕਾਰੀਆਂ ਸਮੇਤ ਸੂਬਾ ਵਾਸੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਰਾਹਤ ਦਿੰਦਿਆਂ 105 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਸੂਬੇ ਨੇ ਪਿੰਡਾਂ ਦੇ 100 ਫੀਸਦੀ ਘਰਾਂ ਤੱਕ ਪਾਈਪ ਰਾਹੀਂ ਪੀਣਯੋਗ ਪਾਣੀ ਦੀ ਸਪਲਾਈ ਦੇ ਟੀਚੇ ਨੂੰ ਸਫਲਤਾਪੂਰਵਕ ਪੂਰਾ ਕੀਤਾ ਗਿਆ ਹੈ, ਜਿਸ ਨਾਲ ਪੰਜਾਬ ਇਸ ਮੀਲ ਪੱਥਰ ਨੂੰ ਹਾਸਲ ਕਰਨ ਵਾਲਾ ਦੇਸ਼ ਦਾ ਪੰਜਵਾਂ ਸੂਬਾ ਬਣ ਗਿਆ ਹੈ।

ਸ਼ਹੀਦਾਂ ਅਤੇ ਦੇਸ਼ ਭਗਤਾਂ ਦੇ ਸੁਪਨੇ ਸਾਕਾਰ ਕਰਨ ਲਈ ਪਿਛਲੀਆਂ ਸਰਕਾਰਾਂ ਪਾਸੋਂ ਸਾਨੂੰ ਵਿਰਾਸਤ ਵਿੱਚ ਮਿਲੀਆਂ ਸਮੱਸਿਆਵਾਂ ਦਾ ਖਾਤਮਾ ਕਰਾਂਗੇ-ਮੁੱਖ ਮੰਤਰੀ

ਉਨ੍ਹਾਂ ਅੱਗੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਛੁਡਾਉਣ ਦੀ ਵਿੱਢੀ ਗਈ ਮੁਹਿੰਮ ਤਹਿਤ ਹੁਣ ਤੱਕ ਲਗਭਗ 11,665 ਏਕੜ ਜ਼ਮੀਨ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਈ ਗਈ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਨਿਰਵਿਘਨ ਮੁਫ਼ਤ ਬਿਜਲੀ ਸਪਲਾਈ ਨਿਰੰਤਰ ਜਾਰੀ ਹੈ।ਚੇਤਨ ਸਿੰਘ ਜੌੜਾਮਾਜਰਾ ਨੇ ਤਰਨ ਤਾਰਨ ਜ਼ਿਲ੍ਹੇ ਵਿੱਚ ਕੀਤੇ ਵਿਕਾਸ ਕਾਰਜਾਂ ‘ਤੇ ਵੀ ਚਾਨਣਾ ਪਾਇਆ। ਉਨ੍ਹਾਂ ਨੇ ਇਸ ਮੌਕੇ ਆਜ਼ਾਦੀ ਘੁਲਾਟੀਆਂ, ਉਨ੍ਹਾਂ ਦੇ ਪਰਿਵਾਰਾਂ ਅਤੇ ਵੱਖ-ਵੱਖ ਖੇਤਰਾਂ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਨ ਤੋਂ ਇਲਾਵਾ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਅਤੇ ਟ੍ਰਾਈਸਾਈਕਲ ਵੀ ਵੰਡੇ। ਸਮਾਰੋਹ ਦੌਰਾਨ ਸਕੂਲੀ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।

ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ : ਡਾ. ਬਲਜੀਤ ਕੌਰ

ਇਸ ਮੌਕੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਅਤੇ ਸ ਸਰਵਨ ਸਿੰਘ ਧੁੰਨ, ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀਮਤੀ ਪ੍ਰੀਆ ਸੂਦ, ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ, ਸਪੈਸ਼ਲ ਡੀ.ਜੀ.ਪੀ ਸ਼੍ਰੀਮਤੀ ਸਸ਼ੀਪ੍ਰਭਾ ਦਿਵੇਦੀ, ਐੱਸ.ਐੱਸ.ਪੀ ਸ੍ਰੀ ਗੁਰਮੀਤ ਸਿੰਘ ਚੌਹਾਨ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਨਿੰਦਰ ਕੌਰ, ਐੱਸ.ਡੀ.ਐੱਮ ਸ੍ਰੀ ਰਜਨੀਸ਼ ਅਰੋੜਾ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰੀ ਗੁਰਵਿੰਦਰ ਸਿੰਘ ਬਹਿੜਵਾਲ, ਸ੍ਰੀ ਗੁਰਦੇਵ ਸਿੰਘ ਲਾਖਣਾ ਚੇਅਰਮੈਨ ਵੇਅਰ ਹਾਊਸ ਕਾਰਪੋਰੇਸ਼ਨ, ਸ੍ਰੀ ਰਣਜੀਤ ਸਿੰਘ ਚੀਮਾ ਚੇਅਰਮੈਨ ਵਾਟਰ ਰਿਸੋਰਸ ਮੈਨੇਜਮੈਂਟ ਅਤੇ ਸ੍ਰੀ ਰਜਿੰਦਰ ਸਿੰਘ ਉਸਮਾਂ ਚੇਅਰਮੈਨ ਨਗਰ ਸੁਧਾਰ ਟਰੱਸਟ ਤਰਨ ਤਾਰਨ ਤੋਂ ਇਲਾਵਾ ਸਿਵਲ ਤੇ ਪੁਲਿਸ ਅਧਿਕਾਰੀ ਤੇ ਮੋਹਤਬਰ ਹਾਜ਼ਰ ਸਨ।

ਬਠਿੰਡਾ ’ਚ ਟਿਕਟ ਨੂੰ ਲੈ ਕੇ ਹੋਏ ਝਗੜੇ ’ਚ ਮਹਿਲਾ ਸਵਾਰੀ ਨੂੰ ਪੀਆਰਟੀਸੀ ਦੇ ਕੰਡਕਟਰ ਦੇ ਥੱਪੜ ਮਾਰਨਾ ਪਿਆ ਮਹਿੰਗਾ

0

ਪੁਲਿਸ ਵਲੋਂ ਪਰਚਾ ਕਰਨ ਤੋਂ ਟਾਲਾ ਵੱਟਣ ’ਤੇ ਪੀਆਰਟੀਸੀ ਕਾਮਿਆਂ ਨੇ ਦੋ ਘੰਟੇ ਬੰਦ ਰੱਖਿਆਂ ਬਠਿੰਡਾ ਦਾ ਬੱਸ ਅੱਡਾ
ਬਠਿੰਡਾ, 15 ਅਗਸਤ: ਬੀਤੀ ਸਾਮ ਸਥਾਨਕ ਪੁਰਾਣੇ ਬਸ ਸਟੈਂਡ ਨਜਦੀਕ ਟਿਕਟ ਨੂੰ ਲੈਕੇ ਗੁੱਸੇ ’ਚ ਆਈ ਇੱਕ ਔਰਤ ਨੂੰ ਪੀਆਰਟੀਸੀ ਦੇ ਕੰਡਕਟਰ ਦੇ ਥੱਪੜ ਮਾਰਨਾ ਮਹਿੰਗਾ ਪੈ ਗਿਆ ਹੈੇ। ਪੀਆਰਟੀਸੀ ਮੁਲਾਜਮਾਂ ਵਲੋਂ ਇਸ ਮਾਮਲੇ ’ਚ ਵਿੱਢੇ ਸੰਘਰਸ਼ ਤੋਂ ਬਾਅਦ ਅੱਜ ਆਖ਼ਰ ਸਿਟੀ ਪੁਲਿਸ ਨੇ ਪਰਵਿੰਦਰ ਕੌਰ ਨਾਂ ਦੀ ਇਸ ਮਹਿਲਾ ਵਿਰੁਧ ਕੁੱਟਮਾਰ ਤੇ ਸਰਕਾਰੀ ਡਿਊਟੀ ਵਿਚ ਵਿਘਨ ਪਾਉਣ ਦੇ ਦੋਸ਼ਾਂ ਹੇਠ ਪਰਚਾ ਦਰਜ਼ ਕਰ ਲਿਆ ਹੈ। ਇਸਤੋਂ ਪਹਿਲਾਂ ਸਮਝੋਤੇ ਲਈ ਦਬਾਅ ਵੱਧਣ ਤੋਂ ਬਾਅਦ ਇਕੱਠੇ ਹੋਏ ਪੀਆਰਟੀਸੀ ਕਾਮਿਆਂ ਨੇ ਦੁਪਿਹਰ ਕਰੀਬ ਦੋ ਵਜੇਂ ਬਠਿੰਡਾ ਬੱਸ ਅੱਡੇ ਦਾ ਮੁੱਖ ਗੇਟ ਬੰਦ ਕਰਕੇ ਜਾਮ ਲਗਾ ਦਿੱਤਾ। ਹਾਲਾਂਕਿ ਇਸ ਦੌਰਾਨ ਜਿੱਥੇ ਸਵਾਰੀਆਂ ਨੂੰ ਖੱਜਲ ਖੁਆਰ ਹੋਣਾ ਪਿਆ, ਉਥੇ ਫ਼ੌਜੀ ਚੌਕ ਤੋਂ ਲੈਕੇ ਰਜਿੰਦਰਾ ਕਾਲਜ ਤੱਕ ਟਰੈਫ਼ਿਕ ਵਧਣ ਕਾਰਨ ਆਮ ਰਾਹਗੀਰਾਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਥਾਣਾ ਕੈਂਟ ਦੀ ਪੁਲਿਸ ਕੋਲੋਂ ਖੋਹੀ ਰਾਈਫ਼ਲ ਬਰਾਮਦ, ਪੁਲਿਸ ਨਾਕਾ ਤੋੜਣ ਵਾਲਾ ਫ਼ਰਾਰ ਪੰਜਵਾਂ ਨੌਜਵਾਨ ਵੀ ਕਾਬੁੂ

ਮਾਮਲੇ ਦੀ ਨਜਾਕਤ ਨੂੰ ਦੇਖਦਿਆਂ ਡੀਐਸਪੀ ਸਿਟੀ ਕੁਲਦੀਪ ਸਿੰਘ ਤੇ ਥਾਣਾ ਕੋਤਵਾਲੀ ਦੇ ਐਸਐਚਓ ਇੰਸਪੈਕਟਰ ਪਰਵਿੰਦਰ ਸਿੰਘ ਬੱਸ ਸਟੈਂਡ ਪੁੱਜੇ। ਕਈ ਘੰਟਿਆਂ ਦੀ ਜਦੋ ਜਹਿਦ ਤੋਂ ਬਾਅਦ ਪੁਲਿਸ ਨੇ ਪੀਆਰਟੀਸੀ ਦੇ ਕੰਢਕਟਰ ਬਲਜੀਤ ਰਾਮ ਦੀ ਸਿਕਾਇਤ ’ਤੇ ਮਹਿਲਾ ਵਿਰੁਧ ਪਰਚਾ ਦਰਜ਼ ਕਰ ਲਿਆ। ਘਟਨਾ ਦੀ ਜਾਣਕਾਰੀ ਦਿੰਦਿਆਂ ਦਸਿਆ ਕਿ ਬੀਤੇ ਕੱਲ ਸ਼ਾਮ 6 ਵੱਜ ਕੇ 5 ਮਿੰਟ ’ਤੇ ਬਠਿੰਡਾ ਤੋਂ ਚੰਡੀਗੜ੍ਹ ਲਈ ਪੀਆਰਟੀਸੀ ਦੇ ਬਠਿੰਡਾ ਡਿੱਪੂ ਦੀ ਬੱਸ ਚੱਲੀ ਸੀ। ਇਸ ਦੌਰਾਨ ਸਥਾਨਕ 100 ਫੁੱਟੀ ’ਤੇ ਪਹੁੰਚਦੇ ਹੀ ਇੱਕ ਮਹਿਲਾ ਨੇ ਕੰਡਕਟਰ ਬਲਜੀਤ ਰਾਮ ਨਾਲ ਝਗੜਾ ਕਰਨਾ ਸ਼ੁਰੂ ਕਰ ਦਿੱਤਾ। ਇਹ ਝਗੜਾ ਟਿਕਟ ਨੂੰ ਲੈ ਕੇ ਹੋਇਆ ਸੀ। ਮਾਮਲਾ ਇੰਨ੍ਹਾਂ ਵਧ ਗਿਆ ਕਿ ਉਕਤ ਮਹਿਲਾ ਨੇ ਕੰੰਡਕਟਰ ਦੇ ਥੱਪੜ ਜੜ ਦਿੱਤਾ। ਜਿਸ ਕਾਰਨ ਕੰਡਕਟਰ ਤੇ ਡਰਾਈਵਰ ਦੇ ਨਾਲ ਨਾਲ ਬੱਸ ਵਿਚ ਬੈਠੀਆਂ ਸਵਾਰੀਆਂ ਵਿਚ ਵੀ ਰੋਸ਼ ਜਾਗ ਪਿਆ।

ਗੈਸ ਪਾਈਪ ਲਾਈਨ ਪਾਉਣ ਬਦਲੇ ਮੁਆਵਜਾ ਨਾ ਦੇਣ ਦੇ ਰੋਸ਼ ਵਜੋਂ ਕਿਸਾਨਾਂ ਨੇ ਕੀਤਾ ਰੋਸ਼ ਮੁਜਾਹਰਾ

ਜਿਸਤੋਂ ਬਾਅਦ ਇਸ ਘਟਨਾ ਦੀ ਸੂਚਨਾ ਕੰਡਕਟਰ ਵਲੋਂ ਬਠਿੰਡਾ ਡਿੱਪੂ ਦੇ ਅਧਿਕਾਰੀਆਂ ਤੇ ਪੀਆਰਟੀਸੀ ਯੂਨੀਅਨ ਆਗੂਆਂ ਨੂੰ ਦਿੱਤੀ ਗਈ। ਇਸ ਦੌਰਾਨ ਮੌਕੇ ’ਤੇ ਪੁਲਿਸ ਪਾਰਟੀ ਵੀ ਪੁੱਜੀ ਤੇ ਦੋਨਾਂ ਧਿਰਾਂ ਨੂੰ ਬੱਸ ਸਟੈਂਡ ਚੌਕੀ ਲਿਆਂਦਾ। ਦੇਰ ਸਾਮ ਹੋਣ ਕਾਰਨ ਪੁਲਿਸ ਨੇ ਮਹਿਲਾ ਦੇ ਆਧਾਰ ਕਾਰਡ ਤੇ ਹੋਰ ਦਸਤਾਵੇਜ ਲੈ ਕੇ ਉਸਨੂੰ ਘਰ ਜਾਣ ਦਿੱਤਾ ਤੇ ਅੱਜ ਸਵੇਰੇ ਬੁਲਾਇਆ ਸੀ ਪ੍ਰੰਤੂ ਮਹਿਲਾ ਸਿਆਸੀ ਦਬਾਅ ਪਾ ਕੇ ਸਮਝੋਤਾ ਕਰਨ ਲਈ ਜੋਰ ਪਾ ਰਹੀ ਸੀ ਜਦ ਕਿ ਪੀਆਰਟੀਸੀ ਵਰਕਰ ਇਸ ਮਾਮਲੇ ਵਿਚ ਬਣਦੀ ਕਾਨੂੰਨੀ ਕਾਰਵਾਈ ਚਾਹੁੰਦੇ ਸਨ ਜਿਸਤੋਂ ਬਾਅਦ ਦੁਪਿਹਰ ਦੋ ਵਜੇਂ ਬੱਸ ਅੱਡਾ ਬੰਦ ਕਰਕੇ ਜਾਮ ਲਗਾ ਦਿੱਤਾ ਗਿਆ। ਉਧਰ ਮੌਕੇ ’ਤੇ ਮੌਜੂਦ ਡੀਐਸਪੀ ਸਿਟੀ ਕੁਲਦੀਪ ਸਿੰਘ ਨੇ ਦਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਬਣਦੀ ਕਾਨੂੰਨੀ ਅਮਲ ਵਿਚ ਲਿਆਂਦੀ ਜਾਵੇਗੀ। ਦੇਰ ਸ਼ਾਮ ਥਾਣਾ ਕੋਤਵਾਲੀ ਦੇ ਮੁਖੀ ਇੰਸਪੈਕਟਰ ਪਰਵਿੰਦਰ ਸਿੰਘ ਨੇ ਪਰਚਾ ਦਰਜ਼ ਕਰਨ ਦੀ ਪੁਸ਼ਟੀ ਕੀਤੀ।

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਕਾਲਾ ਦਿਵਸ ਮਨਾ ਕੇ ਆਪ ਦੇ ਵਿਧਾਇਕਾਂ ਦੇ ਘਰ ਅੱਗੇ ਕੀਤਾ ਰੋਸ ਪ੍ਰਦਰਸ਼ਨ

0

ਸੁਖਜਿੰਦਰ ਮਾਨ
ਬਠਿੰਡਾ, 15 ਅਗਸਤ: ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਅਤੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਬਲਾਕ ਬਠਿੰਡਾ ਤੇ ਨਥਾਣਾ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਜ਼ਿਲਾ ਪ੍ਰਧਾਨ ਗੁਰਮੀਤ ਕੌਰ ਗੋਨੇਆਣਾ ਦੀ ਅਗਵਾਈ ਹੇਠ ਪਿਛਲੇਂ ਲੰਮੇ ਸਮੇਂ ਤੋਂ ਮਾਣ ਭੱਤਾ ਨਾ ਮਿਲਣ ਕਰਕੇ ਅਤੇ ਹੋਰ ਮੰਗਾਂ ਨੂੰ ਲੈ ਕੇ ਅੱਜ ਕਾਲਾ ਦਿਵਸ ਮਨਾਇਆ ਗਿਆ ਤੇ ਕਾਲੀਆਂ ਚੁੰਨੀਆਂ ਲੈ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ ਅਤੇ ਬਲਾਕ ਬਠਿੰਡਾ ਦੀ ਪ੍ਰਧਾਨ ਅੰਮ੍ਰਿਤਪਾਲ ਕੌਰ ਦੀ ਅਗਵਾਈ ਹੇਠ ਸਥਾਨਕ ਵਿਧਾਇਕ ਜਗਰੂਪ ਸਿੰਘ ਗਿੱਲ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਥਾਣਾ ਕੈਂਟ ਦੀ ਪੁਲਿਸ ਕੋਲੋਂ ਖੋਹੀ ਰਾਈਫ਼ਲ ਬਰਾਮਦ, ਪੁਲਿਸ ਨਾਕਾ ਤੋੜਣ ਵਾਲਾ ਫ਼ਰਾਰ ਪੰਜਵਾਂ ਨੌਜਵਾਨ ਵੀ ਕਾਬੁੂ

ਇਸ ਮੌਕੇ ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਵਰਕਰਾਂ ਤੇ ਹੈਲਪਰਾਂ ਨੂੰ ਤਨਖਾਹਾਂ ਸਮੇਂ ਸਿਰ ਨਹੀਂ ਮਿਲੀਆਂ ਤੇ ਵਰਕਰਾਂ ਤੇ ਹੈਲਪਰਾਂ ਰੁਲਦੀਆਂ ਫਿਰਦੀਆਂ ਹਨ ਤੇ ਮਹਿੰਗਾਈ ਦੇ ਯੁੱਗ ਵਿੱਚ ਔਖ ਭਰੀ ਜ਼ਿੰਦਗੀ ਕੱਟ ਰਹੀਆਂ ਹਨ । ਉਹਨਾਂ ਕਿਹਾ ਕਿ ਐਨ ਜੀ ਓ ਅਧੀਨ ਕੰਮ ਕਰਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਤਾਂ ਤਨਖਾਹਾਂ ਮਿਲੀਆਂ ਨੂੰ ਲਗਭਗ 10 ਮਹੀਨੇ ਬੀਤ ਗਏ ਹਨ ਜਦੋਂ ਕਿ ਮੁੱਖ ਵਿਭਾਗ ਵਿੱਚ ਕੰਮ ਕਰ ਰਹੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੀ ਪੰਜ ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲੀਆਂ । ਉਹਨਾਂ ਮੰਗ ਕੀਤੀ ਹੈ ਕਿ ਐਨ ਜੀ ਓ ਬਲਾਕਾਂ ਵਿੱਚ ਕੰਮ ਕਰਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਪਿਛਲੇ ਸਮੇਂ ਦੀਆਂ ਸਾਰੀਆਂ ਤਨਖਾਹਾਂ ਮਾਣ ਭੱਤੇ ਤੁਰੰਤ ਕਲੀਅਰ ਕੀਤੇ ਜਾਣ । ਪੰਜਾਬ ਵਿੱਚ ਕੰਮ ਕਰਦੀਆਂ ਸਾਰੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਾਣ ਭੱਤਾ ਹਰ ਮਹੀਨੇ ਦੀ 3 ਤਰੀਕ ਤੱਕ ਸੈਂਟਰ ਅਤੇ ਸਟੇਟ ਫੰਡ ਇਕੱਠਾ ਦਿੱਤਾ ਜਾਵੇ । ਆਂਗਣਵਾੜੀ ਸੈਂਟਰਾਂ ਦੇ ਖੋਹੇ ਗਏ ਬੱਚੇ ਵਾਪਸ ਆਂਗਣਵਾੜੀ ਸੈਂਟਰਾਂ ਵਿੱਚ ਭੇਜੇ ਜਾਣ ਤੇ ਆਂਗਣਵਾੜੀ ਵਰਕਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ ।

ਕੋਵਿਡ ਸੈਂਟਰ ਦਾ ਮਾਮਲਾ: ਡੀਸੀ ਨੇ ਸੁਸਾਇਟੀ ਨੂੰ 20 ਲੱਖ ਜਮ੍ਹਾਂ ਕਰਵਾਉਣ ਦਾ ਕੱਢਿਆ ਨੋਟਿਸ

ਆਂਗਣਵਾੜੀ ਸੈਂਟਰਾਂ ਵਿੱਚ ਖਾਲੀ ਪਈਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਅਸਾਮੀਆਂ ਤੁਰੰਤ ਭਰੀਆਂ ਜਾਣ । ਮਿੰਨੀ ਆਂਗਣਵਾੜੀ ਕੇਂਦਰਾਂ ਨੂੰ ਪੂਰੇ ਵਿੱਚ ਤਬਦੀਲ ਕੀਤਾ ਜਾਵੇ । ਪੀ ਐਮ ਐਮ ਵੀ ਵਾਈ ਅਤੇ ਸੀ ਬੀ ਈ ਦੇ ਪੈਸੇ ਹਰ ਮਹੀਨੇ ਦਿੱਤੇ ਜਾਣ ਅਤੇ ਰਹਿੰਦੇ ਹੋਏ ਪੈਸਿਆਂ ਦਾ ਤੁਰੰਤ ਭੁਗਤਾਨ ਕੀਤਾ ਜਾਵੇ । ਆਂਗਣਵਾੜੀ ਕੇਂਦਰਾਂ ਦੇ ਕਿਰਾਏ ਦਾ ਭੁਗਤਾਨ ਤੁਰੰਤ ਕੀਤਾ ਜਾਵੇ ਤੇ ਹਰ ਮਹੀਨੇ ਕਿਰਾਇਆ ਦੇਣਾ ਯਕੀਨੀ ਬਣਾਇਆ ਜਾਵੇ । ਪਿਛਲੇਂ ਸਾਲ ਦਾ ਵਰਦੀ ਭੱਤਾ ਰਲੀਜ਼ ਕੀਤਾ ਜਾਵੇ । ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਤਰ ਹੋਈਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪੰਜਾਬ ਸਰਕਾਰ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਜੇਕਰ ਉਹਨਾਂ ਦੀਆਂ ਮੰਗਾਂ ਜਲਦੀ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਇਸ ਤੋਂ ਵੀ ਵੱਡਾ ਕੀਤਾ ਜਾਵੇਗਾ । ਇਸ ਮੌਕੇ ਵਿਧਾਇਕਾਂ ਨੂੰ ਪੰਜਾਬ ਸਰਕਾਰ ਦੇ ਨਾਂ ਮੰਗ ਪੱਤਰ ਦਿੱਤਾ ਗਿਆ। ਇਸ ਸਮੇਂ ਯੂਨੀਅਨ ਦੀਆਂ ਆਗੂਆਂ ਮਨਮੀਤ ਕੌਰ ਭੁੱਚੋ,ਮਨਪ੍ਰੀਤ ਕੌਰ ਸਿਵੀਆ,ਰੇਖਾ ਰਾਣੀ ਜੀਦਾ, ਸੁਮਨਦੀਪ ਕੌਰ,ਸੁਨੈਨਾ ਗੋਨੇਆਣਾ, ਬਲਬੀਰ ਕੌਰ ਭੋਖੜਾ, ਮਨਜੀਤ ਕੌਰ ਗੰਗਾ,ਵੀਰਪਾਲ ਕੌਰ ਸਿਵੀਆ,ਕੁਲਦੀਪ ਕੌਰ ਆਕਲੀਆਂ ਵੀਰਪਾਲ ਕੌਰ ਨਹੀਆਂ ਵਾਲਾ,ਆਸ਼ਾ ਰਾਣੀ ਗੋਨੇਆਣਾ ਆਦਿ ਮੌਜੂਦ ਸਨ ।

ਮੇਰੇ ਲਹੂ ਦਾ ਇਕ-ਇਕ ਕਤਰਾ ਦੇਸ਼ ਭਗਤਾਂ ਅਤੇ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਪ੍ਰਤੀ ਸਮਰਪਿਤ-ਮੁੱਖ ਮੰਤਰੀ

0

ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦਾ ਤਹੱਈਆ
ਪੰਜਾਬੀਆਂ ਨੂੰ ਵਤਨਪ੍ਰਸਤੀ ਲਈ ‘ਫਰਜ਼ੀ ਰਾਸ਼ਟਰਵਾਦੀਆਂ’ ਤੋਂ ਐਨ.ਓ.ਸੀ. ਲੈਣ ਦੀ ਲੋੜ ਨਹੀਂ
ਪੰਜਾਬ ਛੇਤੀ ਹੀ ਨਸ਼ਾ ਮੁਕਤ ਅਤੇ ਭ੍ਰਿਸ਼ਟਾਚਾਰ ਮੁਕਤ ਸੂਬਾ ਬਣੇਗਾ
ਪੰਜਾਬੀ ਖ਼ਬਰਸਾਰ ਬਿਉਰੋ
ਪਟਿਆਲਾ, 15 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾ ਕੇ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਕੌਮੀ ਨਾਇਕਾਂ ਦੇ ਸੁਪਨੇ ਸਾਕਾਰ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਉਹ ਇਸ ਨੇਕ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਆਪਣੇ ਖੂਨ ਦਾ ਇਕ-ਇਕ ਕਤਰਾ ਲੇਖੇ ਲਾ ਦੇਣਗੇ। ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਇੱਥੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਵਿਚ ਪੈਦਾਇਸ਼ੀ ਤੌਰ ਉਤੇ ਅਗਵਾਈ ਕਰਨ ਦੀ ਕਾਬਲੀਅਤ ਹੁੰਦੀ ਹੈ ਅਤੇ ਇਹ ਕਿਸੇ ਵੀ ਖੇਤਰ ਵਿਚ ਪਿੱਛੇ ਨਹੀਂ ਰਹਿ ਸਕਦੇ ਪਰ ਪੰਜਾਬੀਆਂ ਦੀ ਬੇਅੰਤ ਊਰਜਾ ਨੂੰ ਪ੍ਰਫੁੱਲਤ ਕਰਨ ਦੀ ਲੋੜ ਹੈ, ਜਿਸ ਲਈ ਸੂਬਾ ਸਰਕਾਰ ਵੱਡੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ, “ਉਹ ਦਿਨ ਦੂਰ ਨਹੀਂ, ਜਦੋਂ ਇਨ੍ਹਾਂ ਉਪਰਾਲਿਆਂ ਸਦਕਾ ਪੰਜਾਬ, ਦੇਸ਼ ਦਾ ਸਿਰਮੌਰ ਸੂਬਾ ਹੋਵੇਗਾ। ਇਕ ਵਾਰ ਪੰਜਾਬ ਨੇ ਦੇਸ਼ ਦੀ ਅਗਵਾਈ ਕਰ ਲਈ ਤਾਂ ਉਸ ਵੇਲੇ ਭਾਰਤ, ਦੁਨੀਆ ਨੂੰ ਸੇਧ ਦੇਵੇਗਾ।”ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਸਬੰਧ ਵਿਚ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ, ਜੋ ਸਹੀ ਮਾਅਨਿਆਂ ਵਿਚ ਸਾਡੇ ਕੌਮੀ ਨਾਇਕਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਆਜ਼ਾਦੀ ਦੇ ਸੰਘਰਸ਼ ਵਿੱਚ ਪੰਜਾਬੀਆਂ ਵੱਲੋਂ ਨਿਭਾਈ ਗਈ ਭੂਮਿਕਾ ਸੂਰਬੀਰਤਾ ਅਤੇ ਕੁਰਬਾਨੀ ਦੀ ਅਜਿਹੀ ਮਿਸਾਲ ਹੈ, ਜਿਸ ਦਾ ਦੁਨੀਆ ਭਰ ਵਿੱਚ ਕੋਈ ਸਾਨੀ ਨਹੀਂ। ਉਨ੍ਹਾਂ ਕਿਹਾ ਕਿ 80 ਫੀਸਦੀ ਤੋਂ ਵੱਧ ਮਹਾਨ ਯੋਧੇ ਅਤੇ ਦੇਸ਼ ਭਗਤ ਜਿਨ੍ਹਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਜਾਂ ਕਿਸੇ ਨਾ ਕਿਸੇ ਰੂਪ ਵਿੱਚ ਅੰਗਰੇਜ਼ਾਂ ਦੇ ਜ਼ੁਲਮਾਂ ਦਾ ਸ਼ਿਕਾਰ ਹੋਏ, ਪੰਜਾਬੀ ਸਨ।

ਮੁੱਖ ਮੰਤਰੀ ਨੇ ਹੜ੍ਹ ਪੀੜਤ ਲੋਕਾਂ ਨਾਲ ਕੀਤਾ ਵਾਅਦਾ ਨਿਭਾਇਆ, ਮੁਆਵਜ਼ੇ ਦੇ ਚੈੱਕ ਸੌਂਪੇ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਬਾ ਰਾਮ ਸਿੰਘ, ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਕਰਤਾਰ ਸਿੰਘ ਸਰਾਭਾ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰਾਂ ਸੂਰਬੀਰਾਂ ਨੇ ਆਜ਼ਾਦੀ ਦੇ ਉਦੇਸ਼ ਦੀ ਪ੍ਰਾਪਤੀ ਲਈ ਆਪਣੇ ਖੂਨ ਦੀ ਇੱਕ-ਇੱਕ ਬੂੰਦ ਲੇਖੇ ਲਾ ਦਿੱਤੀ।ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਅੱਜ ਵੀ ਇਸ ਸੂਬੇ ਦੇ ਬਹਾਦਰ ਲੋਕ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਦੇ ਨਾਲ-ਨਾਲ ਦੇਸ਼ ਦੇ ਸਰਬਪੱਖੀ ਵਿਕਾਸ ਦੇ ਯੁੱਗ ਦੀ ਸ਼ੁਰੂਆਤ ਕਰਨ ਲਈ ਸਖ਼ਤ ਮਿਹਨਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਭਾਰਤ ਨੂੰ ਅੰਦਰੂਨੀ ਜਾਂ ਬਾਹਰੀ ਹਮਲੇ ਦੀ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨਾ ਪਿਆ ਹੈ ਤਾਂ ਬਹਾਦਰ ਪੰਜਾਬੀਆਂ ਨੇ ਹਮੇਸ਼ਾ ਮੋਹਰੀ ਹੋ ਕੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਗੱਲ ਦੁਨੀਆ ਜਾਣਦੀ ਹੈ ਕਿ ਸੂਬੇ ਦੇ ਮਿਹਨਤਕਸ਼ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।

ਸ਼ਹੀਦਾਂ ਅਤੇ ਦੇਸ਼ ਭਗਤਾਂ ਦੇ ਸੁਪਨੇ ਸਾਕਾਰ ਕਰਨ ਲਈ ਪਿਛਲੀਆਂ ਸਰਕਾਰਾਂ ਪਾਸੋਂ ਸਾਨੂੰ ਵਿਰਾਸਤ ਵਿੱਚ ਮਿਲੀਆਂ ਸਮੱਸਿਆਵਾਂ ਦਾ ਖਾਤਮਾ ਕਰਾਂਗੇ-ਮੁੱਖ ਮੰਤਰੀ

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਦੀ ਅੰਨ ਸੁਰੱਖਿਆ ਲਈ ਜਰਖੇਜ਼ ਮਿੱਟੀ ਅਤੇ ਪਾਣੀ ਦੇ ਰੂਪ ਵਿੱਚ ਬੇਸ਼ਕੀਮਤੀ ਕੁਦਰਤੀ ਸੋਮੇ ਵੀ ਦਾਅ ਉਤੇ ਲਾ ਦਿੱਤੇ। ਉਨ੍ਹਾਂ ਕਿਹਾ ਕਿ ਮੌਸਮ ਦੇ ਹਾਲਾਤ ਅਨੁਕੂਲ ਨਾ ਹੋਣ ਦੇ ਬਾਵਜੂਦ ਕੌਮੀ ਅਨਾਜ ਭੰਡਾਰ ਵਿੱਚ ਸੂਬੇ ਦਾ ਯੋਗਦਾਨ ਹਮੇਸ਼ਾ ਸਿਖਰ ’ਤੇ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਆਧੁਨਿਕ ਭਾਰਤ ਦੀ ਸਿਰਜਣਾ ਵਿੱਚ ਪੰਜਾਬੀਆਂ ਦੀ ਸ਼ਾਨਦਾਰ ਭੂਮਿਕਾ ਨੂੰ ਵੀ ਚੇਤੇ ਕੀਤਾ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੂੰ ਦੇਸ਼ ਦੀ ਸੇਵਾ ਕਰਨ ਅਤੇ ਜਬਰ-ਜ਼ੁਲਮ ਤੇ ਬੇਇਨਸਾਫ਼ੀ ਵਿਰੁੱਧ ਲੜਨ ਦਾ ਜਜ਼ਬਾ ਮਹਾਨ ਗੁਰੂਆਂ ਪਾਸੋਂ ਵਿਰਸੇ ਦੇ ਰੂਪ ਵਿਚ ਮਿਲਿਆ ਹੈ ਅਤੇ ਅੱਜ ਵੀ ਪੰਜਾਬੀ ਅਨਿਆਂ ਦੇ ਖਿਲਾਫ਼ ਡਟ ਕੇ ਖੜ੍ਹਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮੁਗਲਾਂ ਦੇ ਜ਼ੁਲਮ ਵਿਰੁੱਧ ਆਵਾਜ਼ ਬੁਲੰਦ ਕੀਤੀ ਜਦੋਂਕਿ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਅੱਤਿਆਚਾਰ ਦੇ ਵਿਰੁੱਧ ਲੜਦਿਆਂ ਸ਼ਹੀਦੀ ਪ੍ਰਾਪਤ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪੰਥ ਦੀ ਖ਼ਾਤਰ ਆਪਣਾ ਸਰਬੰਸ ਕੁਰਬਾਨ ਕਰ ਦਿੱਤਾ, ਜਿਸ ਦੀ ਦੁਨੀਆ ਦੇ ਇਤਿਹਾਸ ਵਿੱਚ ਮਿਸਾਲ ਨਹੀਂ ਮਿਲਦੀ।

ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ : ਡਾ. ਬਲਜੀਤ ਕੌਰ

ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦ ਪੰਜਾਬ ਦੇ ਹਰ ਪਿੰਡ ਤੋਂ ਹਨ। ਉਨ੍ਹਾਂ ਕਿਹਾ ਕਿ ਅੱਜ ਵੀ ਸੂਬੇ ਦੇ ਜਵਾਨ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰ ਰਹੇ ਹਨ, ਚਾਹੇ ਉਹ ਪਾਕਿਸਤਾਨ, ਬੰਗਲਾਦੇਸ਼ ਜਾਂ ਚੀਨ ਦੀਆਂ ਸਰਹੱਦਾਂ ਹੋਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੁਝ ਲੋਕ ਭਰਮ-ਭੁਲੇਖੇ ਦਾ ਏਨੀ ਬੁਰੀ ਤਰ੍ਹਾਂ ਸ਼ਿਕਾਰ ਹਨ ਕਿ ਉਹ ਸਾਨੂੰ ਵਤਨਪ੍ਰਸਤੀ ਸਿਖਾਉਣ ਦੀ ਕੋਸ਼ਿਸ਼ ਕਰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਵਤਨਪ੍ਰਸਤੀ ਲਈ ਪੰਜਾਬੀਆਂ ਨੂੰ ਇਨ੍ਹਾਂ ’ਫਰਜ਼ੀ ਰਾਸ਼ਟਰਵਾਦੀਆਂ’ ਤੋਂ ਐਨ.ਓ.ਸੀ. ਦੀ ਲੋੜ ਨਹੀਂ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਅਤੇ ਦੇਸ਼ ਭਗਤਾਂ ਦਾ ਇੱਕ-ਨੁਕਾਤੀ ਏਜੰਡਾ ਦੇਸ਼ ਨੂੰ ਸਾਮਰਾਜਦਵਾਦ ਤੋਂ ਮੁਕਤ ਕਰਵਾਉਣਾ ਸੀ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੂੰ ਹਮੇਸ਼ਾ ਇਹ ਚਿੰਤਾ ਰਹਿੰਦੀ ਸੀ ਕਿ ਆਜ਼ਾਦੀ ਤੋਂ ਬਾਅਦ ਦੇਸ਼ ਕਿਨ੍ਹਾਂ ਦੇ ਹੱਥਾਂ ਵਿੱਚ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜ਼ਾਦੀ ਦੇ 76 ਸਾਲ ਬਾਅਦ ਵੀ ਦੇਸ਼ ਭ੍ਰਿਸ਼ਟਾਚਾਰ, ਗਰੀਬੀ, ਬੇਰੁਜ਼ਗਾਰੀ ਆਦਿ ਦੇ ਜੰਜਾਲ ਵਿੱਚ ਜਕੜਿਆ ਹੋਇਆ ਹੈ।ਮੁੱਖ ਮੰਤਰੀ ਨੇ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਸੱਭਿਆਚਾਰਕ ਵਿਰਸੇ ਤੋਂ ਜਾਣੂ ਕਰਵਾਉਣ ਦਾ ਸੱਦਾ ਦਿੱਤਾ।

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਦੋਸ਼: ਮਨਪ੍ਰੀਤ ਬਾਦਲ ਦੇ ਗਲਤ ਫੈਸਲੇ ਕਾਰਨ ਸਰਕਾਰੀ ਖਜ਼ਾਨੇ ਨੂੰ 60 ਕਰੋੜ ਰੁਪਏ ਦਾ ਘਾਟਾ ਪਿਆ

ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਨੇ ਆਜ਼ਾਦੀ ਸੰਗਰਾਮ ਵਿੱਚ ਮੁੱਖ ਭੂਮਿਕਾ ਨਿਭਾਈ ਸੀ, ਪਰ ਇਸ ਨੂੰ ਦੇਸ਼ ਦੇ ਬਟਵਾਰੇ ਦਾ ਖਾਮਿਆਜ਼ਾ ਵੀ ਭੁਗਤਣਾ ਪਿਆ ਕਿਉਂਕਿ 10 ਲੱਖ ਲੋਕ ਹਿਜਰਤ ਕਰ ਗਏ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਗਰੇਜ਼ਾਂ ਵੱਲੋਂ ਖਿੱਚੀ ਗਈ ਲਕੀਰ ਨੇ ਦੇਸ਼ ਵਾਸੀਆਂ ਖਾਸ ਕਰਕੇ ਪੰਜਾਬੀਆਂ ਨੂੰ ਡੂੰਘੇ ਜ਼ਖਮ ਦਿੱਤੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਉਤੇ ਚਲਦਿਆਂ ਪੰਜਾਬ ਦੀ ਤਕਦੀਰ ਦੇ ਨਕਸ਼ ਘੜਨ ਲਈ ਸੂਬਾ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਹੋਰ ਮਜ਼ਬੂਤ ਬਣਾਉਣ ਉਤੇ ਧਿਆਨ ਕੇਂਦਰਿਤ ਕੀਤਾ ਹੋਇਆ ਹੈ। ਇਸ ਦਿਸ਼ਾ ਵਿਚ ਸੂਬੇ ਭਰ ਵਿਚ 117 ‘ਸਕੂਲ ਆਫ਼ ਐਮੀਨੈਂਸ’ ਦੀ ਸਥਾਪਨਾ ਕੀਤੀ ਜਾ ਰਹੀ ਹੈ। ਆਹਲਾ ਦਰਜੇ ਦੇ ਬੁਨਿਆਦੀ ਢਾਂਚੇ ਨਾਲ ਲੈਸ ਇਹ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਗੇ ਜਿਸ ਦੇ ਤਹਿਤ ਇਨ੍ਹਾਂ ਨੂੰ ਇੰਜਨੀਅਰਿੰਗ, ਲਾਅ, ਕਾਮਰਸ, ਯੂ.ਪੀ.ਐਸ.ਸੀ. ਅਤੇ ਐਨ.ਡੀ.ਏ. ਸਮੇਤ ਪੇਸ਼ੇਵਰ ਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰੀ ਕਰਵਾਈ ਜਾਵੇਗੀ।

ਸੁਤੰਤਰਤਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਵਿਖੇ ਲਹਿਰਾਉਣਗੇ ਕੌਮੀ ਝੰਡਾ

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਦੇ ਮਕਸਦ ਨਾਲ ਸਰਕਾਰ ਨੇ ਸੂਬੇ ਵਿੱਚ 659 ਆਮ ਆਦਮੀ ਕਲੀਨਿਕ ਖੋਲ੍ਹੇ ਹਨ ਅਤੇ ਇਨ੍ਹਾਂ ਵਿੱਚੋਂ 76 ਕਲੀਨਿਕ ਇਸ ਆਜ਼ਾਦੀ ਦਿਹਾੜੇ ਉਤੇ ਸਮਰਪਿਤ ਕੀਤੇ ਗਏ ਹਨ। ਇਨ੍ਹਾਂ ਕਲੀਨਿਕਾਂ ਨਾਲ ਸੂਬੇ ਦੇ ਸਿਹਤ ਖੇਤਰ ਵਿਚ ਇਨਕਲਾਬੀ ਬਦਲਾਅ ਆਇਆ ਹੈ ਕਿਉਂਕਿ ਇਨ੍ਹਾਂ ਕਲੀਨਿਕਾਂ ਵਿਚ ਆਉਣ ਵਾਲੇ 95 ਫੀਸਦੀ ਤੋਂ ਵੱਧ ਮਰੀਜ਼ ਬਿਮਾਰੀਆਂ ਤੋ ਠੀਕ ਹੋਏ ਹਨ। ਆਮ ਆਦਮੀ ਕਲੀਨਿਕ ਪੰਜਾਬ ਦੇ ਸਿਹਤ ਸੰਭਾਲ ਢਾਂਚੇ ਦੀ ਕਾਇਆ ਕਲਪ ਕਰਨ ਦਾ ਆਧਾਰ ਬਣ ਕੇ ਉਭਰੇ ਹਨ ਕਿਉਂਕਿ 15 ਅਗਸਤ, 2022 ਤੋਂ ਸ਼ੁਰੂ ਹੋਏ ਇਨ੍ਹਾਂ ਕਲੀਨਿਕਾਂ ਵਿੱਚ ਹੁਣ ਤੱਕ ਤਕਰੀਬਨ 44 ਲੱਖ ਤੋਂ ਵੱਧ ਮਰੀਜ਼ ਇਲਾਜ ਲਈ ਆ ਚੁੱਕੇ ਹਨ ਜਿਨ੍ਹਾਂ ਨੂੰ ਦਵਾਈਆਂ, ਜਾਂਚ ਤੇ ਟੈਸਟ ਦੀ ਸਹੂਲਤ ਮੁਫ਼ਤ ਦਿੱਤੀ ਗਈ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਪੁਲਿਸ ਦੀ ਕਮੀ ਨੂੰ ਦੂਰ ਕਰਨ ਲਈ ਪੰਜਾਬ ਪੁਲਿਸ ਵਿੱਚ ਹਰ ਸਾਲ 1800 ਕਾਂਸਟੇਬਲਾਂ ਅਤੇ 300 ਸਬ-ਇੰਸਪੈਕਟਰਾਂ ਦੀ ਭਰਤੀ ਕਰਨ ਦਾ ਪੈਮਾਨਾ ਪਹਿਲਾਂ ਹੀ ਨਿਰਧਾਰਤ ਕਰ ਦਿੱਤਾ ਹੈ।

ਥਾਣਾ ਕੈਂਟ ਦੀ ਪੁਲਿਸ ਕੋਲੋਂ ਖੋਹੀ ਰਾਈਫ਼ਲ ਬਰਾਮਦ, ਰਾਈਫ਼ਲ ਚੁੱਕ ਕੇ ਲੁਕਾਉਣ ਵਾਲੇ ਦੋ ਨੌਜਵਾਨ ਨਾਮਜਦ

ਉਨ੍ਹਾਂ ਦੱਸਿਆ ਕਿ ਮੌਜੂਦਾ ਸਾਲ ਦੀ ਇਸ ਭਰਤੀ ਦਾ ਨੋਟੀਫਿਕੇਸ਼ਨ ਜਨਵਰੀ ਵਿੱਚ ਹੋਇਆ ਸੀ ਅਤੇ ਨਤੀਜਾ ਸਤੰਬਰ ਮਹੀਨੇ ਵਿੱਚ ਆ ਜਾਵੇਗਾ ਅਤੇ ਇਸ ਦੇ ਲਈ ਫਿਜ਼ੀਕਲ ਟੈਸਟ ਅਕਤੂਬਰ-ਨਵੰਬਰ ਮਹੀਨੇ ਵਿੱਚ ਹੋਵੇਗਾ ਅਤੇ ਉਸ ਤੋਂ ਅਗਲੇ ਮਹੀਨੇ ਦਸੰਬਰ ਵਿਚ ਇਹ ਉਮੀਦਵਾਰ ਭਰਤੀ ਹੋ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣ ਅਤੇ ਨਸ਼ਿਆਂ ਦੀ ਅਲਾਮਤ ਤੋਂ ਛੁਟਕਾਰਾ ਪਾਉਣ ਵਿੱਚ ਮਦਦ ਮਿਲ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਸਾਲ ਇਕ ਜੁਲਾਈ ਨੂੰ ਲੋਕਾਂ ਨੂੰ ਮੁਫਤ ਬਿਜਲੀ ਦੇਣ ਦੀ ਗਰੰਟੀ ਸ਼ੁਰੂ ਕੀਤੀ ਸੀ। ਉਨ੍ਹਾਂ ਕਿਹਾ ਕਿ ਉਦੋਂ ਤੋਂ ਸੂਬੇ ਦੇ 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ ਅਤੇ ਪਿਛਲੀ ਜੁਲਾਈ ਤੋਂ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਘਰੇਲੂ ਖਪਤਕਾਰਾਂ ਦੇ ਨਾਲ-ਨਾਲ ਦੇਸ਼ ਦੇ ਅਨਾਜ ਉਤਪਾਦਕਾਂ ਨੂੰ ਵੀ ਸੂਬੇ ਵਿੱਚ ਮੁਫਤ ਅਤੇ ਨਿਰਵਿਘਨ ਬਿਜਲੀ ਮਿਲ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਉਦਯੋਗਿਕ ਵਿਕਾਸ ਦੇ ਖੇਤਰ ਵਿੱਚ ਪਹਿਲਾਂ ਹੀ ਉੱਤਮ ਸਥਾਨ ਹਾਸਲ ਕਰ ਰਿਹਾ ਹੈ ਕਿਉਂਕਿ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਸੂਬਾ, ਦੇਸ਼ ਵਿੱਚ ਨਿਵੇਸ਼ ਲਈ ਸਭ ਤੋਂ ਸੁਖਾਵੇਂ ਮਾਹੌਲ ਵਾਲੇ ਸੂਬੇ ਵਜੋਂ ਉੱਭਰਿਆ ਹੈ। ਉਨ੍ਹਾਂ ਕਿਹਾ ਕਿ ਟਾਟਾ ਸਟੀਲ ਅਤੇ ਹੋਰ ਵੱਡੀਆਂ ਕੰਪਨੀਆਂ ਨੇ ਸੂਬੇ ਵਿੱਚ ਵੱਡੇ ਪੱਧਰ ਉਤੇ ਨਿਵੇਸ਼ ਕੀਤਾ ਹੈ।

ਬਠਿੰਡਾ ’ਚ ਪਾਰਕਿੰਗ ਦਾ ਮੁੱਦਾ ਹੋਇਆ ਹੱਲ, ਹੁਣ ਪੀਲੀ ਲਾਈਨ ਦੇ ਅੰਦਰ ਖੜੀਆਂ ਗੱਡੀਆਂ ਨਹੀਂ ਚੁੱਕ ਸਕੇਗਾ ਠੇਕੇਦਾਰ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ ਸਰਕਾਰ ਦੇ ਅੰਕੜਿਆਂ ਅਨੁਸਾਰ ਸੂਖਮ, ਛੋਟੀਆਂ ਅਤੇ ਦਰਮਿਆਨੀਆਂ ਇਕਾਈਆਂ (ਐੱਮ.ਐੱਸ.ਐੱਮ.ਈਜ਼) ਦੀ ਰਜਿਸਟ?ਰੇਸ਼ਨ ਦੇ ਮਾਮਲੇ ਵਿੱਚ ਪੰਜਾਬ, ਉੱਤਰੀ ਭਾਰਤ ਵਿੱਚ ਸਭ ਤੋਂ ਅੱਗੇ ਹੈ।ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾਉਣ ਲਈ ਸਖ਼ਤ ਰੁਖ਼ ਅਪਣਾਉਂਦਿਆਂ ਮੁੱਖ ਮੰਤਰੀ ਨੇ ਅਗਲੇ ਆਜ਼ਾਦੀ ਦਿਹਾੜੇ ਤੱਕ ਪੰਜਾਬ ਨੂੰ ’ਨਸ਼ਾ ਮੁਕਤ’ ਸੂਬਾ ਬਣਾਉਣ ਦਾ ਸੰਕਲਪ ਲਿਆ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਦੀ ਰੂਪ-ਰੇਖਾ ਤਿਆਰ ਕਰ ਲਈ ਹੈ ਅਤੇ ਇਸ ਨੂੰ ਲੋਕਾਂ ਦੇ ਸਹਿਯੋਗ ਨਾਲ ਅਮਲੀ ਰੂਪ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਦੀ ਇਸ ਠੋਸ ਵਿਉਂਤਬੰਦੀ ਸਦਕਾ ਆਜ਼ਾਦੀ ਦਿਵਸ-2024 ਤੱਕ ਸੂਬੇ ਵਿੱਚੋਂ ਨਸ਼ਿਆਂ ਦੀ ਜਕੜ ਨੂੰ ਮੁਕੰਮਲ ਤੌਰ ਉਤੇ ਖ਼ਤਮ ਕਰ ਦਿੱਤਾ ਜਾਵੇਗਾ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਸਾਡੇ ਮਹਾਨ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਕੌਮੀ ਨਾਇਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਿਹਤ, ਸਿੱਖਿਆ, ਰੁਜ਼ਗਾਰ, ਵਪਾਰ ਅਤੇ ਖੇਤੀਬਾੜੀ ਖੇਤਰਾਂ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਨੇ ਅਫਸੋਸ ਜ਼ਾਹਰ ਕੀਤਾ ਕਿ ਆਜ਼ਾਦੀ ਦੇ 76 ਸਾਲ ਬੀਤ ਜਾਣ ਤੋਂ ਬਾਅਦ ਵੀ ਸ਼ਹੀਦਾਂ ਦੇ ਸੁਪਨੇ ਪੂਰੇ ਨਹੀਂ ਹੋਏ ਅਤੇ ਪੂਰਾ ਦੇਸ਼ ਇਨ੍ਹਾਂ ਮਹਾਨ ਨਾਇਕਾਂ ਦਾ ਕਰਜ਼ਦਾਰ ਹੈ, ਜਿਨ੍ਹਾਂ ਦੇ ਸੁਪਨਿਆਂ ਨੂੰ ਅਜੇ ਸਾਕਾਰ ਕੀਤਾ ਜਾਣਾ ਹੈ।

ਆਪ ਪੰਜਾਬ ਇਕਾਈ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਸਹੁੰ ਚੁਕਾਈ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਲਈ ਸੂਬਾ ਸਰਕਾਰ ਇਨ੍ਹਾਂ ਖੇਤਰਾਂ ’ਤੇ ਵੱਧ ਧਿਆਨ ਦੇ ਰਹੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਦੀ ਸਖ਼ਤੀ ਸਦਕਾ ਪੰਜਾਬ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਨ ਵੱਲ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਪਹਿਲਾਂ ਹੀ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਉਤੇ ਪਹਿਰਾ ਦੇ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਖਜ਼ਾਨੇ ਵਿੱਚੋਂ ਫੰਡਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਤੋਂ ਪਹਿਲਾਂ ਦੀਆਂ ਸਰਕਾਰਾਂ ਵਾਂਗ ਖਜ਼ਾਨਾ ਖਾਲੀ ਹੋਣ ਦਾ ਢੰਡੋਰਾ ਨਹੀਂ ਪਿੱਟਦੇ ਸਗੋਂ ਸਾਡੀ ਸਰਕਾਰ ਲੋਕਾਂ ਦੀ ਭਲਾਈ ਉਤੇ ਇਕ-ਇਕ ਪੈਸਾ ਲਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਦੀ ਹੋ ਰਹੀ ਅੰਨ੍ਹੀ ਲੁੱਟ ਨੂੰ ਠੱਲ੍ਹ ਪਾਈ ਹੈ ਅਤੇ ਹੁਣ ਇਨ੍ਹਾਂ ਫੰਡਾਂ ਦੀ ਵਰਤੋਂ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਹੋ ਰਹੀ ਹੈ।ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਪਿੰਡਾਂ ਦੇ ਸਰਪੰਚਾਂ ਦੀ ਚੋਣ ਨੂੰ ਸਿਆਸੀ ਪਰਛਾਵੇਂ ਤੋਂ ਮੁਕਤ ਰੱਖਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਬਸੰਮਤੀ ਨਾਲ ਸਰਪੰਚ ਚੁਣਨ ਵਾਲੇ ਪਿੰਡਾਂ ਨੂੰ ਵਿਕਾਸ ਲਈ ਵਿਸ਼ੇਸ਼ ਗਰਾਂਟਾਂ ਦਿੱਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਮੰਤਵ ਪੰਚਾਇਤੀ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਹਿੰਸਾ ਨਾ ਹੋਣ ਅਤੇ ਪਿੰਡਾਂ ਦਾ ਸੁਖਾਵਾਂ ਮਾਹੌਲ ਕਾਇਮ ਰੱਖਣ ਨੂੰ ਯਕੀਨੀ ਬਣਾਉਣਾ ਹੈ।

ਕੋਵਿਡ ਸੈਂਟਰ ਦਾ ਮਾਮਲਾ: ਡੀਸੀ ਨੇ ਸੁਸਾਇਟੀ ਨੂੰ 20 ਲੱਖ ਜਮ੍ਹਾਂ ਕਰਵਾਉਣ ਦਾ ਕੱਢਿਆ ਨੋਟਿਸ

ਸੂਬੇ ਦੇ ਰਜਵਾੜਾਸ਼ਾਹੀ ਨੇਤਾਵਾਂ ’ਤੇ ਤਿੱਖਾ ਹਮਲਾ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੌਕਾਪ੍ਰਸਤ ਆਗੂ ਕਦੇ ਵੀ ਲੋਕਾਂ ਦੇ ਨਹੀਂ ਬਣੇ ਸਗੋਂ ਆਪਣੇ ਨਿੱਜੀ ਮੁਫਾਦ ਦੀ ਖਾਤਰ ਕਦੇ ਮੁਗਲਾਂ ਨਾਲ ਜਾਂ ਅੰਗਰੇਜ਼ਾਂ ਜਾਂ ਕਾਂਗਰਸ ਅਤੇ ਹੁਣ ਭਾਜਪਾ ਨਾਲ ਸਾਂਝ ਪੁਗਾਉਂਦੇ ਹਨ। ਉਨ੍ਹਾਂ ਕਿਹਾ ਕਿ ਅੰਗਰੇਜ਼ਾਂ ਨੂੰ ਖੁਸ਼ ਕਰਨ ਲਈ ਇਨ੍ਹਾਂ ਲੋਕਾਂ ਨੇ ਸ਼ਹੀਦ ਭਗਤ ਸਿੰਘ ਵਰਗੇ ਕ੍ਰਾਂਤੀਕਾਰੀਆਂ ਨੂੰ ‘ਭਟਕਿਆ ਹੋਇਆ ਨੌਜਵਾਨ’ ਦੱਸਿਆ ਅਤੇ ਸ਼ਹੀਦ ਸੇਵਾ ਸਿੰਘ ਠੀਕਰੀਵਾਲ ਵਰਗੇ ਮਹਾਨ ਦੇਸ਼ ਭਗਤਾਂ ’ਤੇ ਜ਼ੁਲਮ ਢਾਹੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਹਮੇਸ਼ਾ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲੋਂ ਆਪਣੇ ਸਵਾਰਥਾਂ ਨੂੰ ਪਹਿਲ ਦਿੱਤੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪਰੇਡ ਕਮਾਂਡਰ ਜਸਰੂਪ ਕੌਰ ਬਾਠ, ਆਈ.ਪੀ.ਐਸ. ਦੀ ਅਗਵਾਈ ਵਿਚ ਆਈ.ਟੀ.ਬੀ.ਪੀ., ਪੰਜਾਬ ਪੁਲਿਸ (ਪੁਰਸ਼ ਅਤੇ ਮਹਿਲਾਵਾਂ), ਹਿਮਾਚਲ ਪੁਲਿਸ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ., ਰੈੱਡ ਕਰਾਸ ਦੀ ਸੇਂਟ ਜੌਹਨ ਐਂਬੂਲੈਂਸ ਬ੍ਰਿਗੇਡ, ਸਕਾਊਟਸ ਅਤੇ ਗਾਈਡਜ਼, ਪੀ.ਏ.ਪੀ. ਅਤੇ ਬ੍ਰਾਸ ਬ੍ਰੈਂਡ ਦੀਆਂ ਟੁਕੜੀਆਂ ਦੇ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਤੋਂ ਪਹਿਲਾਂ ਸੀ.ਐਮ.ਦੀ ਯੋਗਸ਼ਾਲਾ, ਟੈਂਟ ਪੈੱਗਿੰਗ, ਸਕੂਲੀ ਵਿਦਿਆਰਥੀਆਂ ਦੇ ਵੰਨ-ਸੁਵੰਨੇ ਪ੍ਰੋਗਰਾਮ, ਗੱਤਕਾ, ਗਿੱਧਾ, ਭੰਗੜਾ ਅਤੇ ਸਕੂਲ ਤੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਰਵਾਇਤੀ ਲੋਕ ਨਾਚਾਂ ਸਮੇਤ ਰੰਗਾਰੰਗ ਪ੍ਰੋਗਰਾਮ ਨੇ ਦਰਸ਼ਕਾਂ ਦਾ ਮਨ ਮੋਹ ਲਿਆ।ਮੁੱਖ ਮੰਤਰੀ ਨੇ ਫਰੀਡਮ ਫਾਈਟਰਜ਼ ਐਸੋਸੀਏਸ਼ਨ ਪਟਿਆਲਾ ਦੇ ਮੈਂਬਰਾਂ ਸਮੇਤ ਤਿੰਨ ਸੁਤੰਤਰਤਾ ਸੈਨਾਨੀਆਂ ਮੋਹਕਮ ਸਿੰਘ, ਅਵਤਾਰ ਸਿੰਘ ਅਤੇ ਚਰਨ ਸਿੰਘ ਨੂੰ ਵੀ ਸਨਮਾਨਿਤ ਕੀਤਾ।