Thursday, May 7, 2026
Home Blog Page 204

Guru Kashi University ਦੀ 5ਵੀਂ ਕਨਵੋਕੇਸ਼ਨ 25 ਜਨਵਰੀ ਨੂੰ, ਸ਼੍ਰੀਲੰਕਾ ਦੇ PM ਦੇ ਮੁੱਖ ਸਕੱਤਰ ਹੋਣਗੇ ਮੁੱਖ ਮਹਿਮਾਨ

0

Talwandi Sabo News: ਸਿੱਖਿਆ ਦੇ ਖੇਤਰ ਵਿੱਚ ਨਵਾਂ ਮੀਲ ਪੱਥਰ ਸਥਾਪਿਤ ਕਰਦੇ ਹੋਏ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵੱਲੋਂ 25 ਜਨਵਰੀ 2026 ਨੂੰ ਆਪਣੀ 5ਵੀਂ ਕਨਵੋਕੇਸ਼ਨ ਆਯੋਜਿਤ ਕੀਤੀ ਜਾ ਰਹੀ ਹੈ । ਆਯੋਜਨ ਬਾਰੇ ਜਾਣਕਾਰੀ ਦਿੰਦਿਆਂ ਪ੍ਰੋ. (ਡਾ.) ਰਾਮੇਸ਼ਵਰ ਸਿੰਘ ਵਾਈਸ ਚਾਂਸਲਰ ਨੇ ਦੱਸਿਆ ਕਿ ਕਨਵੋਕੇਸ਼ਨ ਵਿੱਚ ਸ੍ਰੀ ਲੰਕਾ ਦੇ ਪ੍ਰਧਾਨ ਮੰਤਰੀ ਦੇ ਸਕੱਤਰ ਕਮ ਅਟੋਰਨੀ ਐਟ-ਲਾਅ ਸ੍ਰੀਲੰਕਾ ਸੁਪਰੀਮ ਕੋਰਟ, ਜੀ: ਪਰਦੀਪ ਸਪੁਤਾਂਥਰੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਤੇ ਕਨਵੋਕੇਸ਼ਨ ਨੂੰ ਸੰਬੋਧਨ ਕਰਨਗੇ। ਇਸ ਦੀ ਪ੍ਰਧਾਨਗੀ ਜੀ.ਕੇ.ਯੂ. ਦੇ ਚਾਂਸਲਰ ਸ. ਗੁਰਲਾਭ ਸਿੰਘ ਸਿੱਧੂ ਵੱਲੋਂ ਕੀਤੀ ਜਾਵੇਗੀ। ਡਿਗਰੀ ਵੰਡ ਸਮਾਰੋਹ ਵਿੱਚ ਦੇਸ਼ਾਂ ਵਿਦੇਸ਼ਾਂ ਦੇ ਨਾਮਵਰ ਵਿੱਦਿਆ ਮਾਹਿਰ ਪ੍ਰੋ. ਕੇ. ਸਿਵਚਿੜੱਪਾ, ਵਾਈਸ-ਚਾਂਸਲਰ, ਮਾਂਡਿਆ ਯੂਨੀਵਰਸਿਟੀ ਅਤੇ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ, ਵਾਈਸ-ਚਾਂਸਲਰ, ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ, ਬਠਿੰਡਾ ਸਨਮਾਨਿਤ ਮਹਿਮਾਨ ਵਜੋਂ ਸ਼ਿਰਕਤ ਕਰਨਗੇ।ਇਸ ਸੰਬੰਧੀ ਬਠਿੰਡਾ ਵਿਖੇ ਆਯੋਜਿਤ ਕੀਤੀ ਗਈ ਪ੍ਰੈਸ ਕਾਨਫਰੰਸ ਵਿੱਚ ਪ੍ਰੋ. (ਡਾ.) ਜਗਤਾਰ ਸਿੰਘ ਧੀਮਾਨ, ਪਰੋ. ਵਾਈਸ ਚਾਂਸਲਰ ਨੇ ਦੱਸਿਆ ਕਿ ਕਨਵੋਕੇਸ਼ਨ ਮੌਕੇ ਵੱਖ-ਵੱਖ ਅਕਾਦਮਿਕ ਪ੍ਰੋਗਰਾਮ ਨੂੰ ਸਫਲਤਾਪੂਰਵਕ ਮੁਕੰਮਲ ਕਰਨ ਵਾਲੇ 514 ਵਿਦਿਆਰਥੀਆਂ ਨੂੰ ਡਿਗਰੀਆਂ ਤਕਸੀਮ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ  Medical Store ‘ਤੇ ਫ਼ਾਈਰਿੰਗ ਕਰਨ ਵਾਲੇ ਗੈਂਗਸਟਰਾਂ ਦਾ ਪੁਲਿਸ ਨੇ ਕੀਤਾ Encounter

ਜਿਸ ਵਿੱਚ ਪੀ.ਐੱਚ.ਡੀ. (56), ਪੀ.ਜੀ. ਡਿਪਲੋਮਾ (09), ਮਾਸਟਰ (145) ਅਤੇ ਬੈਚਲਰ (313) ਡਿਗਰੀਆਂ ਵੰਡੀਆਂ ਜਾਣਗੀਆਂ। ਵਿੱਦਿਆ ਦੇ ਖੇਤਰ ਵਿੱਚ ਵਿਲੱਖਣ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਜਾਵੇਗਾ। ਸਮਾਰੋਹ ਵਿੱਚ ਯੂਨੀਵਰਸਿਟੀ ਨਿਯਮਾਂ ਅਨੁਸਾਰ ਵਿੱਦਿਅਕ ਖੇਤਰ ਵਿੱਚ ਅਸਾਧਾਰਣ ਅਤੇ ਉੱਚ ਪੱਧਰੀ ਪ੍ਰਾਪਤੀ ਕਰਨ ਵਾਲੇ ਵਿਦਿਆਰਥੀ ਨੂੰ ਚਾਂਸਲਰ ਮੈਡਲ, ਵਾਈਸ ਚਾਂਸਲਰ ਮੈਡਲ ਤੇ ਡਾ. ਏ.ਪੀ.ਜੇ ਅਬਦੁੱਲ ਕਲਾਮ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਸਮਾਰੋਹ ਵਿੱਚ ਡਾ. ਦੁੱਲਨ ਅਮਿਤੀ ਹਿਤਾਰਾਚੀ, (ਸ਼੍ਰੀਲੰਕਾ) ਨੂੰ ਅੰਤਰ ਰਾਸ਼ਟਰੀ ਕੂਟਨੀਤੀ, ਗੌਰਵ ਮਲਹੋਤਰਾ (ਆਸਟ੍ਰੇਲਿਆ) ਨੂੰ ਸਮਾਜ ਸੇਵਾ ਅਤੇ ਅੰਕੁਰ ਅਗਰਵਾਲ (ਦੁਬੱਈ) ਨੂੰ ਰਿਅਲ ਅਸਟੇਟ ਅਤੇ ਆਰਕੀਟੈਕਚਰ ਦੇ ਖੇਤਰ ਵਿੱਚ ਕੀਤੇ ਨਵੀਨਤਮ ਕਾਰਜਾਂ ਕਰਕੇ ਡੀ-ਲਿੱਟ ਦੀ ਡਿਗਰੀ ਨਾਲ ਸਨਮਾਨਿਤ ਕੀਤਾ ਜਾਵੇਗਾ।ਕਾਨਫਰੰਸ ਮੌਕੇ ਡਾ. ਵਿਜੈ ਲਕਸ਼ਮੀ, ਕਨਵੀਨਰ ਅਲੂਮਨੀ ਮੀਟ, ਨੇ ਦੱਸਿਆ ਕਿ ਪੁਰਾਣੇ ਵਿਦਿਆਰਥੀਆਂ ਵੱਲੋਂ ਆਪਣੇ ਸੰਘਰਸ਼, ਪ੍ਰਾਪਤੀਆਂ ਅਤੇ ਮਿੱਠੀਆਂ ਯਾਦਾਂ ਨੂੰ ਸਾਂਝਾ ਕਰਨ ਲਈ ਵਰਸਿਟੀ ਵਿਖੇ ਮਿਤੀ 24 ਜਨਵਰੀ 2026 ਨੂੰ ਅਲੂਮਨੀ ਮੀਟ ਦਾ ਆਯੋਜਨ ਵੀ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ  Bathinda ਦੇ ਨਾਮੀਂ ਸਕੂਲਾਂ ਅੱਗੇ ਛੁੱਟੀ ਸਮੇਂ ਹੁੰਦੀ ਟਰੈਫ਼ਿਕ ਸਮੱਸਿਆ ਨੇ ਰਾਹਗੀਰ ਕੀਤੇ ਪ੍ਰੇਸ਼ਾਨ

ਜਿਸ ਵਿੱਚ ਵਰਸਿਟੀ ਦੇ 500 ਤੋਂ ਜ਼ਿਆਦਾ ਵਿਦਿਆਰਥੀ ਆਪਣੇ ਤਜੁਰਬੇ ਅਤੇ ਸਫਲਤਾਂ ਦੀਆਂ ਕਹਾਣੀਆਂ ਸਾਂਝੀਆਂ ਕਰਨਗੇ। ਕਾਨਫਰੰਸ ਮੌਕੇ ਡਾ. ਧੀਮਾਨ ਵੱਲੋਂ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਗਏ।ਇਸ ਮੌਕੇ ਡਾ. ਗੁਰਪ੍ਰੀਤ ਕੌਰ ਡੀਨ ਫੈਕਲਟੀ ਆਫ਼ ਵਿਜੂਅਲ ਐਂਡ ਪਰਫੋਰਮਿੰਗ ਆਰਟਸ ਨੇ ਦੱਸਿਆ ਕਿ ਅਲੋਪ ਹੋ ਰਹੇ ਤੰਤੀ ਸਾਜ਼ ਰਬਾਬ ਨੂੰ ਹਰਮਨ ਪਿਆਰਾ ਬਣਾਉਣ ਲਈ ਜੀ.ਕੇ.ਯੂ ਵਿਖੇ ਸਥਾਪਿਤ ਗੁਰੂ ਨਾਨਕ ਚੇਅਰ ਅਤੇ ਭਾਈ ਮਰਦਾਨਾ ਚੇਅਰ ਵੱਲੋਂ ਮਿਤੀ 26 ਜਨਵਰੀ ਸਵੇਰੇ 11 ਵਜੇ ਅੰਤਰਰਾਸ਼ਟਰੀ ਰਬਾਬ ਉਤਸਵ ਅਯੋਜਿਤ ਕੀਤਾ ਜਾ ਰਿਹਾ ਹੈ। ਜਿਸ ਵਿੱਚ ਨਾਮਵਰ ਰਬਾਬ ਵਾਦਕ ਉਸਤਾਦ ਹੁਮਾਯੂ ਸਖੀ (ਅਮਰੀਕਾ) ਆਪਣੀ ਕਲਾ ਦਾ ਜੌਹਰ ਵਿਖਾਉਣਗੇ । ਉਤਸਵ ਵਿੱਚ ਪੰਡਿਤ ਸਿਧਾਰਥ ਚਟਰਜੀ ਤਬਲਾ ਵਾਦਕ ਅਤੇ ਲੀਨਾ ਬੇਦੀ (ਅਮਰੀਕਾ) ਆਪਣੇ ਗਾਇਨ ਰਾਹੀਂ ਉਹਨਾਂ ਦੀ ਸੰਗਤ ਕਰਨਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ਦੇ ਨਾਮੀਂ ਸਕੂਲਾਂ ਅੱਗੇ ਛੁੱਟੀ ਸਮੇਂ ਹੁੰਦੀ ਟਰੈਫ਼ਿਕ ਸਮੱਸਿਆ ਨੇ ਰਾਹਗੀਰ ਕੀਤੇ ਪ੍ਰੇਸ਼ਾਨ

0

Bathinda News: Bathinda ਸ਼ਹਿਰ ਅਤੇ ਇਸਦੇ ਆਸਪਾਸ ਮੁੱਖ ਮਾਰਗਾਂ ‘ਤੇ ਖੁੱਲੇ ਨਾਮੀਂ ਸਕੂਲਾਂ ਦੇ ਅੱਗੇ ਸਕੂਲ ਲੱਗਣ ਤੇ ਛੁੱਟੀ ਮਿਲਣ ਸਮੇਂ ਹੁੰਦੀ ਟਰੈਫ਼ਿਕ ਸਮੱਸਿਆ ਨੇ ਰਾਹਗੀਰਾਂ ਲਈ ਵੱਡੀਆਂ ਪ੍ਰੇਸ਼ਾਨੀਆਂ ਪੈਦਾ ਕਰ ਰੱਖੀਆਂ ਹਨ। ਇੰਨ੍ਹਾਂ ਸਕੂਲਾਂ ਵਿਚ ਗੋਨਿਆਣਾ ਰੋਡ ‘ਤੇ ਸਥਿਤ ਦਿੱਲੀ ਪਬਲਿਕ ਸਕੂਲ, ਬੀਬੀਵਾਲਾ ਰੋਡ ‘ਤੇ ਡੀਏਵੀ ਪਬਲਿਕ ਸਕੂਲ ਅਤੇ ਹਨੂਮਾਨ ਚੌਕ ਤੇ ਫ਼ੌਜੀ ਚੌਕ ਦੇ ਵਿਚਕਾਰ ਐਮਐਸਡੀ ਸਕੂਲਾਂ ਦੇ ਸਾਹਮਣੇ ਇਹ ਸਮਸਿਆ ਜਿਆਦਾ ਦਰਪੇਸ਼ ਹੈ। ਇੰਨ੍ਹਾਂ ਸਕੂਲਾਂ ਦੇ ਅੱਗੇ ਆਮ ਰਾਹਗੀਰਾਂ ਲਈ ਬਣੀਆਂ ਹੋਈਆਂ ਸਲਿੱਪ ਰੋਡ ‘ਤੇ ਵੈਨਾਂ ਤੇ ਕਾਰਾਂ ਦੀ ਭਰਮਾਰ ਨੇ ਕਬਜ਼ਾ ਕੀਤਾ ਹੋਇਆ। ਜਦਕਿ ਛੁੱਟੀ ਸਮੇਂ ਮੁੱਖ ਕੌਮੀ ਮਾਰਗ ‘ਤੇ ਬੱਚਿਆਂ ਨੂੰ ਛੱਡਣ ਆਏ ਮਾਪਿਆਂ ਦੀਆਂ ਨਿੱਜੀ ਕਾਰਾਂ ਦੀਆਂ ਕਤਾਰਾਂ ਆਮ ਦੇਖੀਆਂ ਜਾ ਸਕਦੀਆਂ ਹਨ।

ਇਹ ਵੀ ਪੜ੍ਹੋ Medical Store ‘ਤੇ ਫ਼ਾਈਰਿੰਗ ਕਰਨ ਵਾਲੇ ਗੈਂਗਸਟਰਾਂ ਦਾ ਪੁਲਿਸ ਨੇ ਕੀਤਾ Encounter

ਸਕੂਲ ਪ੍ਰਬੰਧਕਾਂ ਦੀ ਲਾਪਰਵਾਹੀ ਤੇ ਟਰੈਫ਼ਿਕ ਪੁਲਿਸ ਦੀ ਅਣਗਹਿਲੀ ਦੇ ਕਾਰਨ ਇੱਥੇ ਕਿਸੇ ਵੀ ਸਮੇਂ ਕੋਈ ਵੀ ਵੱਡਾ ਹਾਦਸਾ ਵਾਪਰ ਸਕਦਾ। ਸਮਾਜ ਸੇਵੀ ਤੇ ਨੌਜਵਾਨ ਵੈਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਸੋਨੂੰ ਮਹੇਸ਼ਵਰੀ ਨੇ ਇਸ ਸਮੱਸਿਆ ਦੀ ਇੱਕ ਵੀਡੀਓ ਵੀ ਆਪਣੇ ਸੋਸ਼ਲ ਮੀਡੀਆ ਪੇਜ਼ ‘ਤੇ ਸਾਂਝੀ ਕੀਤੀ ਹੈ। ਸ਼੍ਰੀ ਮਹੇਸ਼ਵਰੀ ਨੇ ਦਸਿਆ ਕਿ ਸਕੂਲ ਲੱਗਣ ਅਤੇ ਛੁੱਟੀ ਸਮੇਂ ਇਹ ਸਮੱਸਿਆ ਲੰਮੇ ਸਮੇਂ ਤੋਂ ਦਰਪੇਸ਼ ਹੈ।ਉਨ੍ਹਾਂ ਮੰਗ ਕੀਤੀ ਕਿ ਸਕੂਲ ਪ੍ਰਬੰਧਕ ਇਸ ਸਮੱਸਿਆ ਦੇ ਹੱਲ ਲਈ ਕਦਮ ਚੁੱਕਣ। ਉਧਰ, ਜਦ ਇਸ ਮਾਮਲੇ ਸਬੰਧੀ ਦਿੱਲੀ ਪਬਲਿਕ ਸਕੂਲ ਦੇ ਟ੍ਰਾਂਸਪੋਰਟ ਅਧਿਕਾਰੀ ਪਰਮਜੀਤ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਬੇਵੱਸ਼ੀ ਜਾਹਰ ਕਰਦਿਆਂ ਕਿਹਾ ਕਿ ਦਿੱਲੀ ਪਬਲਿਕ ਸਕੂਲ ਦੀਆਂ ਆਪਣੀਆਂ 42 ਵੈਨਾਂ ਹਨ, ਜੋਕਿ ਸਕੂਲ ਅੰਦਰ ਦੇ ਹੀ ਖੜਦੀਆਂ ਹਨ।

ਇਹ ਵੀ ਪੜ੍ਹੋ ਹਰਿਆਣਾ ਸਰਕਾਰ ਨੇ ਦਿੱਤੀ ਪ੍ਰੀਖਿਆਵਾਂ ਵਿੱਚ ਕਿਰਪਾਨ ਅਤੇ ਮੰਗਲਸੂਤਰ ਪਹਿਨਣ ਦੀ ਮੰਨਜ਼ੂਰੀ

ਪ੍ਰੰਤੂ ਬੱਚਿਆਂ ਦੇ ਮਾਪਿਆਂ ਵੱਲੋਂ ਜੋ ਆਪਣੇ ਪੱਧਰ ‘ਤੇ ਪ੍ਰਾਈਵੇਟ ਵੈਨਾਂ ਲਗਾਈਆਂ ਹੋਈਆਂ ਹਨ ਤੇ ਕੁੱਝ ਸਕੂਲ ਬੱਚਿਆਂ ਦੇ ਮਾਪੇ ਵੀ ਗੱਡੀਆਂ ‘ਤੇ ਆਉਂਦੇ, ਜਿੰਨ੍ਹਾਂ ਦੇ ਕਾਰਨ ਇਹ ਸਮੱਸਿਆ ਆਉਂਦੀ ਹੈ। ਪਰਮਜੀਤ ਸਿੰਘ ਨੇ ਕਿਹਾ ਕਿ ਇਸਦੇ ਲਈ ਕਈ ਵਾਰ ਉਨ੍ਹਾਂ ਨੂੰ ਰੋਕਿਆ ਵੀ ਗਿਆ ਹੈ ਤੇ ਛੁੱਟੀ ਸਮੇਂ ਸਕੂਲ ਦਾ ਸਟਾਫ਼ ਵੀ ਉਥੇ ਤੈਨਾਤ ਕੀਤਾ ਜਾਂਦਾ ਹੈ। ਇਸੇ ਤਰ੍ਹਾਂ ਦੂਜੇ ਸਕੂਲਾਂ ਨੇ ਵੀ ਕੁੱਝ ਇਸੇ ਤਰ੍ਹਾਂ ਦੇ ਤਰਕ ਦਿੱਤੇ। ਜਦ ਇਸ ਮਸਲੇ ਸਬੰਧੀ ਬਠਿੰਡਾ ਦੇ ਟਰੈਫ਼ਿਕ ਇੰਚਾਰਜ਼ ਮੇਜਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਦਸਿਆ ਕਿ ਇਸਤੋਂ ਪਹਿਲਾਂ ਵੀ ਟਰੈਫ਼ਿਕ ਵਿੰਗ ਵੱਲੋਂ ਕਈ ਸਕੂਲਾਂ ਦੇ ਅੱਗੇ ਚੈਕਿੰਗ ਕਰਕੇ ਚਲਾਨ ਵੀ ਕੱਟੇ ਹਨ ਤੇ ਮਾਪਿਆਂ ਸਮੇਤ ਸਕੂਲ ਪ੍ਰਬੰਧਕਾਂ ਨੁੰ ਸਮਝਾਇਆ ਵੀ ਗਿਆ ਪ੍ਰੰਤੂ ਇਸਦੇ ਬਾਵਜੂਦ ਕਈ ਸਕੂਲਾਂ ਵਿਚ ਛੁੱਟੀ ਸਮੇਂ ਟਰੈਫ਼ਿਕ ਸਮੱਸਿਆ ਬਾਰੇ ਜਾਣਕਾਰੀ ਮਿਲੀ ਹੈ, ਜਿਸਦੇ ਚੱਲਦੇ ਜਲਦੀ ਹੀ ਸਖ਼ਤੀ ਕਰਕੇ ਇਸਨੂੰ ਰੋਕਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Medical Store ‘ਤੇ ਫ਼ਾਈਰਿੰਗ ਕਰਨ ਵਾਲੇ ਗੈਂਗਸਟਰਾਂ ਦਾ ਪੁਲਿਸ ਨੇ ਕੀਤਾ Encounter

0

Chandigarh News: Police Encounter;  Punjab ਤੋਂ ਬਾਅਦ Chandigarh ‘ਚ ਪੁਲਿਸ ਨੇ ਗੈਂਗਸਟਰਾਂ ਵਿਰੁਧ ਮੁਹਿੰਮ ਵਿੱਢਦਿਆਂ ਇੱਕ ਕੈਮਿਸਟ ਦੀ ਦੁਕਾਨ ‘ਤੇ ਗੋਲੀਬਾਰੀ ਕਰਨ ਵਾਲੇ ਗੈਂਗਸਟਰਾਂ ਦਾ Encounter ਕਰ ਦਿੱਤਾ ਹੈ। ਚੰਡੀਗੜ੍ਹ ਦੇ ਸੈਕਟਰ 32 ਵਿਚ ਹੋਏ ਪੁਲਿਸ ਮੁਕਾਬਲੇ ਦੌਰਾਨ ਦੋ ਗੈਂਗਸਟਰ ਗੋਲੀ ਲੱਗਣ ਕਾਰਨ ਗੰਭੀਰ ਜਖ਼ਮੀ ਹੋ ਗਏ ਜਦਕਿ ਤੀਜ਼ੇ ਨੂੰ ਵੀ ਮੌਕੇ ਤੋਂ ਕਾਬੂ ਕਰ ਲਿਆ। ਜ਼ਖਮੀਆਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਜਖ਼ਮੀ ਗੈਂਗਸਟਰਾਂ ਦੀ ਪਹਿਚਾਣ ਰਾਹੁਲ ਅਤੇ ਰਿੱਕੀ ਵਜੋਂ ਹੋਈ ਹੈ, ਜੋਕਿ ਗੋਬਿੰਦਗੜ ਦੇ ਸਾਬਾ ਗੈਂਗ ਨਾਲ ਸਬੰਧਤ ਦੱਸੇ ਜਾ ਰਹੇ ਹਨ।

ਇਹ ਵੀ ਪੜ੍ਹੋ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵੱਲੋਂ ਚੌਥਾ ਸਾਲਾਨਾ ਧਾਰਮਿਕ ਸਮਾਗਮ

ਪੁਲਿਸ ਸੂਤਰਾਂ ਮੁਤਾਬਕ ਮੁਲਜਮਾਂ ਵੱਲੋਂ ਇੱਕ ਟੈਕਸੀ ਯੂਨੀਅਨ ਦੇ ਪ੍ਰਧਾਨ ਤੋਂ 50 ਲੱਖ ਦੀ ਫ਼ਿਰੌਤੀ ਮੰਗੀ ਗਈ ਸੀ ਅਤੇ ਅੱਜ ਤੜਕਸਾਰ ਪੈਸੇ ਨਾ ਮਿਲਣ ਕਾਰਨ ਡਰਾਉਣ ਦੇ ਲਈ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦੇਣ ਲਈ ਕਾਰ ‘ਤੇ ਸਵਾਰ ਹੋਕੇ ਚੰਡੀਗੜ੍ਹ ਆਏ ਸਨ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਜਲਦੀ ਹੀ ਸਾਰੀ ਘਟਨਾ ਦੇ ਵੇਰਵੇ ਸਾਂਝੇ ਕੀਤੇ ਜਾਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹਰਿਆਣਾ ਸਰਕਾਰ ਨੇ ਦਿੱਤੀ ਪ੍ਰੀਖਿਆਵਾਂ ਵਿੱਚ ਕਿਰਪਾਨ ਅਤੇ ਮੰਗਲਸੂਤਰ ਪਹਿਨਣ ਦੀ ਮੰਨਜ਼ੂਰੀ

0

 👉ਸਿੱਖ ਵਿਦਿਆਰਥੀਆਂ ਤੇ ਵਿਆਹੇ ਮਹਿਲਾ ਉਮੀਦਵਾਰਾਂ ਲਈ ਵਿਸਤਾਰ ਦਿਸ਼ਾ-ਨਿਰਦੇਸ਼ ਜਾਰੀ
Haryana News:ਹਰਿਆਣਾ ਸਰਕਾਰ ਨੇ ਸੂਬੇ ਵਿੱਚ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਵੱਖ-ਵੱਖ ਭਰਤੀ ਏਜੰਸੀਆਂ ਵੱਲੋਂ ਆਯੋਜਿਤ ਕੀਤੀ ਜਾਣ ਵਾਲੀ ਪ੍ਰੀਖਿਆਵਾਂ ਦੌਰਾਨ ਸਿੱਖ ਵਿਦਿਆਰਥੀਆਂ ਅਤੇ ਵਿਆਹੀਆਂ ਮਹਿਲਾਵ ਉਮੀਦਵਾਰਾਂ ਨੂੰ ਹੋਣ ਵਾਲੀ ਅਸਹੂਲਤਾਂ ਨੂੰ ਦੂਰ ਕਰਨ ਦੇ ਉਦੇਸ਼ ਨਾਲ ਵਿਸਤਾਰ ਦਿਸ਼ਾ ਨਿਰੇਸ਼ ਜਾਰੀ ਕੀਤੇ ਹਨ।ਮੁੱਖ ਸਕੱਤਰ ਦਫਤਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਵੱਖ-ਵੱਖ ਪ੍ਰੀਖਿਆਵਾਂ ਵਿੱਚ ਸ਼ਾਮਿਲ ਹੋਣ ਵਾਲੇ ਸਿੱਖ ਵਿਦਿਆਰਥੀਆਂ ਅਤੇ ਉਮੀਦਵਾਰਾਂ ਨੂੰ ਨਿਰਧਾਰਿਤ ਮਾਨਕਾਂ ਅਨੁਰੂਪ ਕਿਰਪਾਨ ਪਹਿਨਣ ਅਤੇ ਨਾਲ ਲੈ ਜਾਣ ਦੀ ਮੰਜੂਰੀ ਪ੍ਰਦਾਨ ਕੀਤੀ ਗਈ ਹੈ।

ਇਹ ਵੀ ਪੜ੍ਹੋ ਨਗਰ ਨਿਗਮ ਦਾ ਸੀਵਰਮੈਨ ਡੇਢ ਲੱਖ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਇੰਨ੍ਹਾਂ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਕਿਰਪਾਨ ਦੀ ਕੁੱਲ ਲੰਬਾਈ 9 ਇੰਚ ਤੋਂ ਵੱਧ ਨਹੀਂ ਹੋਣੀ ਚਾਹੀਦੀ ਹੈ, ਜਦੋਂ ਕਿ ਉਸ ਦੀ ਧਾਰ ਦੀ ਲੰਬਾਈ 6 ਇੰਚ ਤੋਂ ਵੱਧ ਨਾ ਹੋਵੇ। ਅਜਿਹੇ ਉਮੀਦਵਾਰਾਂ ਨੂੰ ਪ੍ਰੀਖਿਆ ਕੇਂਦਰ ‘ਤੇ ਨਿਰਧਾਰਿਤ ਸਮੇਂ ਤੋਂ ਘੱਟ ਤੋਂ ਘੱਟ ਇੱਕ ਘੰਟਾ ਪਹਿਲਾ ਰਿਪੋਰਟ ਕਰਨ ਦੀ ਸਲਾਹ ਦਿੱਤੀ ਗਈ ਹੈ ਤਾਂ ਜੋ ਜਰੂਰੀ ਜਾਂਚ ਅਤੇ ਰਸਮੀ ਕਾਰਵਾਈਆਂ ਸਮੇਂ ‘ਤੇ ਪੂਰੀ ਕੀਤੀਆਂ ਜਾ ਸਕਣ।ਨੋਟੀਫਿਕੇਸ਼ਨ ਵਿੱਚ ਇਹ ਵੀ ਸਪਸ਼ਟ ਕੀਤਾ ਗਿਆ ਹੈ ਕਿ ਵਿਆਹੀਆਂ ਮਹਿਲਾ ਉਮੀਦਵਾਰਾਂ ਨੂੰ ਪ੍ਰੀਖਿਆ ਦੌਰਾਨ ਮੰਗਲਸੂਤਰ ਪਹਿਨਣ ਦੀ ਮੰਜੂਰੀ ਹੋਵੇਗੀ। ਅਜਿਹੇ ਉਮੀਦਵਾਰਾਂ ਨੂੰ ਪ੍ਰੀਖਿਆ ਕੇਂਦਰ ‘ਤੇ ਨਿਰਧਾਰਿਤ ਸਮੇਂ ਤੋਂ ਘੱਟ ਤੋਂ ਘੱਟ 30 ਮਿੰਟ ਪਹਿਲਾ ਮੌਜੂਦ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ, ਜਿਸ ਨਾਲ ਜਰੂਰੀ ਪ੍ਰਕ੍ਰਿਆਵਾਂ ਸੁਚਾਰੂ ਰੂਪ ਨਾਲ ਸਪੰਨ ਕੀਤੀ ਜਾ ਸਕੇ।

ਇਹ ਵੀ ਪੜ੍ਹੋ  ਦਰਬਾਰ ਸਾਹਿਬ ਦੇ ਸਰੋਵਰ ‘ਚ ਪਾਣੀ ਦੀਆਂ ਕੁਰਲੀਆਂ ਕਰਨ ਵਾਲੇ ਨੇ ਮੁੜ ਮੰਗੀ ਮੁਆਫ਼ੀ

ਇਹ ਫੈਸਲਾ ਦਿੱਲੀ ਹਾਈ ਕੋਰਟ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵੱਖ-ਵੱਖ ਫੈਸਲਿਆਂ ਦੇ ਆਲੋਕ ਵਿੱਚ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਧਾਰਮਿਕ ਅਤੇ ਸਭਿਆਚਾਰਕ ਅਧਿਕਾਰਾਂ ਦੇ ਸਰੰਖਣ ਦੇ ਨਾਲ-ਨਾਲ ਪ੍ਰੀਖਿਆਵਾਂ ਦੇ ਨਿਰਪੱਖ ਅਤੇ ਸੁਵਿਵਸਥਿਤ ਸੰਚਾਲਨ ‘ਤੇ ਜੋਰ ਦਿੱਤਾ ਗਿਆ ਹੈ।ਸੂਬਾ ਸਰਕਾਰ ਨੇ ਸਾਰੇ ਪ੍ਰਸਾਸ਼ਨਿਕ ਸਕੱਤਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਆਪਣੇ ਸੁਬੋਰਡੀਨੇਟ ਵਿਭਾਗਾਂ, ਬੋਰਡਾਂ, ਨਿਗਮਾਂ, ਯੂਨੀਵਰਸਿਟੀਆਂ ਅਤੇ ਭਰਤੀ ਏਜੰਸੀਆਂ ਦੇ ਪ੍ਰਮੁੱਖਾਂ ਨੂੰ ਜਰੂਰੀ ਆਦੇਸ਼ ਜਾਰੀ ਕਰਨ, ਤਾਂ ਜੋ ਪ੍ਰੀਖਿਆ ਡਿਊਟੀ ‘ਤੇ ਤੈਨਾਤ ਅਧਿਕਾਰੀਆਂ, ਓਵਜਰਵਰਾਂ ਅਤੇ ਸੁਰੱਖਿਆ ਕਰਮਚਾਰੀਆਂ ਨੂੰ ਇੰਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਜਾਣਕਾਰੀ ਰਹੇ ਅਤੇ ਕਿਸੇ ਵੀ ਪੱਧਰ ‘ਤੇ ਉਮੀਦਵਾਰਾਂ ਨੂੱ ਗੈਰ-ਜਰੂਰੀ ਅਸਹੂਲਤ ਦਾ ਸਾਹਮਣਾ ਨਾ ਕਰਨਾ ਪਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕਾਂਗਰਸ ਵਿੱਚ ਕੋਈ ਵੀ ਧੜੇਬੰਦੀ ਨਹੀਂ: ਵੜਿੰਗ

0

👉ਕਾਂਗਰਸ ਜਾਤ ਦੀ ਸਿਆਸਤ ਨਹੀਂ ਕਰਦੀ
Chandigarh News:ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਹੈ ਕਿ ਸੂਬਾ ਕਾਂਗਰਸ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਧੜੇਬੰਦੀ ਨਹੀਂ ਹੈ। ਇਸੇ ਦੌਰਾਨ ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਭਾਜਪਾ ਵਾਂਗ ਕਾਂਗਰਸ ਲੋਕਾਂ ਨੂੰ ਵੰਡਣ ਲਈ ਜਾਤ ਜਾਂ ਧਰਮ ਦੇ ਆਧਾਰ ‘ਤੇ ਸਿਆਸਤ ਨਹੀਂ ਕਰਦੀ ਹੈ। ਉਨ੍ਹਾਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ‘ਸਰੂਪਾਂ’ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੇ ਯੂ-ਟਰਨ ਉਪਰ ਵੀ ਤੰਜ ਕੱਸਿਆ ਹੈ।ਇੱਥੇ ਪੱਤਰਕਾਰਾਂ ਨਾਲ ਇੱਕ ਗੈਰ-ਰਸਮੀ ਗੱਲਬਾਤ ਦੌਰਾਨ, ਵੜਿੰਗ ਨੇ ਕਿਹਾ ਕਿ ਭਾਜਪਾ ਤੋਂ ਉਲਟ ਕਾਂਗਰਸ ਲੋਕਾਂ ਨੂੰ ਜਾਤ ਜਾਂ ਧਰਮ ਦੇ ਨਾਂ ‘ਤੇ ਵੰਡਣ ‘ਚ ਯਕੀਨ ਨਹੀਂ ਰੱਖਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਖਾਸ ਕਰਕੇ ਕਦੇ ਵੀ ਜਾਤ ਜਾਂ ਫਿਰਕੇ ਦੇ ਅਧਾਰ ਉੱਤੇ ਵੰਡ ‘ਚ ਵਿਸ਼ਵਾਸ ਨਹੀਂ ਕਰਦਾ ਰਿਹਾ ਹੈ।ਸੂਬਾ ਕਾਂਗਰਸ ਵਿੱਚ ਧੜਾਬੰਦੀ ਬਾਰੇ ਇੱਕ ਸਵਾਲ ਦੇ ਜਵਾਬ ਵਿੱਚ, ਉਨ੍ਹਾਂ ਨੇ ਕਿਹਾ ਕਿ ਪਾਰਟੀ ਸੂਬੇ ‘ਚ ਪੂਰੀ ਤਰ੍ਹਾਂ ਇਕਜੁੱਟ ਹੈ। ਉਨ੍ਹਾਂ ਕਿਹਾ ਕਿ ਹਰ ਜਥੇਬੰਦੀ, ਇੱਥੋਂ ਤੱਕ ਕਿ ਇੱਕ ਪਰਿਵਾਰ ਵਿੱਚ ਵੀ ਅਕਸਰ ਥੋੜ੍ਹੇ ਬਹੁਤੇ ਮਤਭੇਦ ਹੁੰਦੇ ਹਨ।

ਇਹ ਵੀ ਪੜ੍ਹੋ  ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਫੂਕਿਆ ਸਬ-ਕਮੇਟੀ/ਪੰਜਾਬ ਸਰਕਾਰ ਦਾ ਪੁਤਲਾ

ਉਨ੍ਹਾਂ ਨੇ ਸਵਾਲ ਕੀਤਾ ਕਿ ਕਿੱਥੇ ਸਾਡੇ ਕਿਸੇ ਆਗੂ ਵੱਲੋਂ ਇਕ-ਦੂਜੇ ਜਾਂ ਫਿਰ ਪਾਰਟੀ ਦੇ ਖ਼ਿਲਾਫ ਕੰਮ ਕੀਤਾ ਗਿਆ ਹੈ?ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਭਾਵੇਂ ਅਨੁਸੂਚਿਤ ਜਾਤੀਆਂ ਲਈ 34 ਸੀਟਾਂ ਰਾਖਵੀਆਂ ਹਨ, ਲੇਕਿਨ ਜੇਕਰ ਐੱਸ.ਸੀ. ਭਾਈਚਾਰੇ ਵਿੱਚ ਹੋਰ ਵੀ ਯੋਗ ਉਮੀਦਵਾਰ ਹਨ, ਤਾਂ ਉਨ੍ਹਾਂ ਨੂੰ ਵੀ ਟਿਕਟ ਦਿੱਤੀ ਜਾ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਪੰਜਾਹ ਯੋਗ ਐੱਸ.ਸੀ. ਉਮੀਦਵਾਰ ਹਨ, ਤਾਂ ਉਹ ਸਭ ਟਿਕਟਾਂ ਹਾਸਲ ਕਰਨਗੇ, ਫਿਰ ਭਾਵੇਂ 34 ਸੀਟਾਂ ਹੀ ਐੱਸ.ਸੀ. ਵਰਗ ਲਈ ਰਾਖਵੀਆਂ ਹੀ ਕਿਉਂ ਨਾ ਹੋਣ।ਇਸ ਮੌਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਹਾਲ ਹੀ ਵਿੱਚ ਕੀਤੀਆਂ ਟਿੱਪਣੀਆਂ ਬਾਰੇ ਸਵਾਲ ਉਪਰ ਵੜਿੰਗ ਨੇ ਕਿਹਾ ਕਿ ਉਹ ਇਸ ਮਸਲੇ ਵਿੱਚ ਟਿੱਪਣੀ ਨਹੀਂ ਕਰਨਾ ਚਾਹੁੰਦੇ ਹਨ। ਹਾਲਾਂਕਿ ਇਹ ਵੀ ਸਪੱਸ਼ਟ ਕੀਤਾ ਕਿ ਚੰਨੀ ਨੂੰ ਉੱਚ ਜਾਤੀ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਟਾਉਣ ਤੋਂ ਬਾਅਦ ਮੁੱਖ ਮੰਤਰੀ ਬਣਾਇਆ ਗਿਆ ਸੀ ਅਤੇ ਇਸ ਤੋਂ ਪਹਿਲਾਂ ਉਨ੍ਹਾਂ ਨੂੰ ਉੱਚ ਜਾਤੀ ਦੇ ਆਗੂ ਸੁਨੀਲ ਜਾਖੜ ਨੂੰ ਹਟਾ ਕੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦਾ ਲੀਡਰ ਬਣਾਇਆ ਗਿਆ ਸੀ।ਵੜਿੰਗ ਨੇ ਇਹ ਵੀ ਯਾਦ ਦਿਵਾਇਆ ਕਿ 2021 ਵਿੱਚ ਖਾਸ ਤੌਰ ‘ਤੇ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਗਿਆ ਸੀ, ਜਦਕਿ ਕਿਸੇ ਵੀ ਵਿਧਾਇਕ ਨੇ ਪਹਿਲਾਂ ਉਨ੍ਹਾਂ ਦਾ ਸਮਰਥਨ ਨਹੀਂ ਕੀਤਾ ਸੀ।

ਇਹ ਵੀ ਪੜ੍ਹੋ  ਨਗਰ ਨਿਗਮ ਦਾ ਸੀਵਰਮੈਨ ਡੇਢ ਲੱਖ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਇਸਦੇ ਬਾਵਜੂਦ ਪਾਰਟੀ ਦੇ ਹਰ ਆਗੂ ਅਤੇ ਵਿਧਾਇਕ ਨੇ ਇਸ ਫੈਸਲੇ ਦਾ ਸਵਾਗਤ ਕੀਤਾ ਸੀ।ਇਸ ਸਵਾਲ ‘ਤੇ ਕਿ ਕੀ ਚੰਨੀ ਭਾਜਪਾ ਦਾ ਏਜੰਡਾ ਅੱਗੇ ਵਧਾ ਰਹੇ ਹਨ ਅਤੇ ਕੁਝ ਭਾਜਪਾ ਆਗੂਆਂ ਨੇ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ, ਦੇ ਸਬੰਧ ਵਿੱਚ ਵੜਿੰਗ ਨੇ ਉਕਤ ਮਾਮਲੇ ‘ਚ ਪੈਣ ਤੋਂ ਇਨਕਾਰ ਕਰ ਦਿੱਤਾ।ਜਦਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ‘ਸਰੂਪਾਂ’ ਦੇ ਮਾਮਲੇ ‘ਤੇ ਆਪ ਸਰਕਾਰ ਦੇ ਯੂ-ਟਰਨ ਬਾਰੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ, ਵੜਿੰਗ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਸੂਬਾ ਸਰਕਾਰ ਨੇ ਅਜਿਹਾ ਕੀਤਾ ਹੋਵੇ। ਸਾਨੂੰ ਖੁਦ ਨਹੀਂ ਪਤਾ ਕਿ ਇਸ ਮਾਮਲੇ ਵਿੱਚ ਮੁੱਖ ਮੰਤਰੀ ਦੀ ਗੱਲ ਮੰਨੀਏ ਜਾਂ ਫਿਰ ਵਿੱਤ ਮੰਤਰੀ ਦੀ ਗੱਲ ਮੰਨੀ ਜਾਵੇ।ਇਸੇ ਤਰ੍ਹਾਂ, ਉਨ੍ਹਾਂ ਨੇ 23 ਜਨਵਰੀ ਨੂੰ ਪਾਰਟੀ ਹਾਈਕਮਾਂਡ ਨਾਲ ਸੂਬਾ ਕਾਂਗਰਸ ਕਮੇਟੀ ਦੇ ਆਗੂਆਂ ਦੀ ਹੋਣ ਵਾਲੀ ਮੀਟਿੰਗ ਬਾਰੇ, ਕਿਹਾ ਕਿ ਇਸਦਾ ਏਜੰਡਾ ਆਪ ਨੂੰ ਸੱਤਾ ਤੋਂ ਹਟਾਉਣ, ਭਾਜਪਾ ਦੀ ਵੰਡਣ ਵਾਲੀ ਸਿਆਸਤ ਦਾ ਮੁਕਾਬਲਾ ਕਰਨ ਅਤੇ ਅਕਾਲੀ ਦਲ ਨੂੰ ਬੇਅਦਬੀ ਮਾਮਲਿਆਂ ‘ਚ ਜਵਾਬਦੇਹ ਬਣਾਉਣ ‘ਤੇ ਕੇਂਦਰਿਤ ਹੋਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਦੀ ਕੀਤੀ ਸ਼ੁਰੂਆਤ

0

👉ਗੈਂਗਸਟਰਾਂ ਵਿਰੁੱਧ ਫੈਸਲਾਕੁੰਨ ਜੰਗ ਦਾ ਉਦੇਸ਼ ਗੈਂਗਸਟਰਵਾਦ ਨੂੰ ਜੜ੍ਹੋਂ ਖਤਮ ਕਰਨਾ : ਡੀਜੀਪੀ ਗੌਰਵ ਯਾਦਵ
👉ਡੀਜੀਪੀ ਪੰਜਾਬ ਨੇ ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੀ ਕੀਤੀ ਸ਼ੁਰੂ; ਜਿਸ ਰਾਹੀਂ ਲੋਕ ਗੁਪਤ ਰੂਪ ਵਿੱਚ ਦੇ ਸਕਦੇ ਹਨ ਗੈਂਗਸਟਰਾਂ ਸਬੰਧੀ ਜਾਣਕਾਰੀ
Chandigarh News:ਸੂਬੇ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਪੁਰਜ਼ੋਰ ਸਫ਼ਲਤਾ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੁਣ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਗੈਂਗਸਟਰਾਂ ਵਿਰੁੱਧ ਇੱਕ ਫੈਸਲਾਕੁੰਨ ਜੰਗ ਆਰੰਭ ਦਿੱਤੀ ਹੈ।ਇਸ ਜੰਗ ਦਾ ਐਲਾਨ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਸੂਬੇ ਵਿੱਚ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ, ਜਿਸ ਵਿੱਚ 12000 ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 2000 ਪੁਲਿਸ ਟੀਮਾਂ 60 ਵਿਦੇਸ਼ੀ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ ’ਤੇ ਛਾਪੇਮਾਰੀ ਕਰ ਰਹੀਆਂ ਹਨ।ਉਨ੍ਹਾਂ ਕਿਹਾ ਕਿ ਇਹ ਛਾਪੇਮਾਰੀ 72 ਘੰਟੇ ਚਲਾਏ ਜਾ ਰਹੇ ‘ਆਪ੍ਰੇਸ਼ਨ ਪ੍ਰਹਾਰ’ ਦੇ ਹਿੱਸੇ ਵਜੋਂ ਕੀਤੀ ਜਾ ਰਹੀ ਹੈ।ਅੱਜ ਇੱਥੇ ਪੰਜਾਬ ਪੁਲਿਸ ਅਫਸਰ ਇੰਸਟੀਚਿਊਟ (ਪੀਪੀਓਆਈ) ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਡੀਜੀਪੀ ਗੌਰਵ ਯਾਦਵ ਜਿਨ੍ਹਾ ਦੇ ਨਾਲ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਏਡੀਜੀਪੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪ੍ਰਮੋਦ ਬਾਨ ਅਤੇ ਆਈਜੀਪੀ ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਵੀ ਮੌਜੂਦ ਸਨ , ਨੇ ਗੈਂਗਸਟਰਵਾਦ ਅਤੇ ਇਸਦਾ ਸਮਰਥਨ ਕਰਨ ਵਾਲਿਆਂ ਵਿਰੁੱਧ ਪੰਜਾਬ ਸਰਕਾਰ ਦੀ ਜ਼ੀਰੋ-ਟੌਲਰੈਂਸ ਨੀਤੀ ਨੂੰ ਦੁਹਰਾਇਆ।

ਇਹ ਵੀ ਪੜ੍ਹੋ ਨਗਰ ਨਿਗਮ ਦਾ ਸੀਵਰਮੈਨ ਡੇਢ ਲੱਖ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਇੱਕ ਸੁਚੱਜੀ ਤੇ ਰਣਨੀਤੀਬੱਧ ਜੰਗ ਦਾ ਐਲਾਨ ਕੀਤਾ ਹੈ ਜਿਸਦਾ ਉਦੇਸ਼ ਗੈਂਗਸਟਰਵਾਦ ਦੇ ਪੂਰੇ ਵਾਤਾਵਰਣ- ਜਿਸ ਵਿੱਚ ਉਨ੍ਹਾਂ ਦੀ ਵਿੱਤ, ਲੌਜਿਸਟਿਕਸ, ਛੁਪਣਗਾਹਾਂ, ਹਥਿਆਰ ਸਪਲਾਈ ਚੇਨ ਅਤੇ ਸੰਚਾਰ ਨੈਟਵਰਕ ਸ਼ਾਮਲ ਹੈ, ਨੂੰ ਤਹਿਸ ਨਹਿਸ ਕਰਨਾ ਹੈ।ਉਨ੍ਹਾਂ ਨੇ ਵਿਦੇਸ਼ੀ ਗੈਂਗਸਟਰਾਂ ਨੂੰ ਇਹ ਵੀ ਚੇਤਾਵਨੀ ਦਿੱਤੀ ਕਿ ਉਹ ਵਿਦੇਸ਼ਾਂ ਵਿੱਚ ਸੁਰੱਖਿਅਤ ਮਹਿਸੂਸ ਨਾ ਕਰਨ, ਜਲਦੀ ਹੀ ਉਨ੍ਹਾਂ ਨੂੰ ਕਾਨੂੰਨੀ ਦਾ ਸਾਹਮਣਾ ਕਰਨ ਲਈ ਪੰਜਾਬ ਲਿਆਂਦਾ ਜਾਵੇਗਾ।ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਨੇ 60 ਅਜਿਹੇ ਗੈਂਗਸਟਰਾਂ ਦੀ ਪਛਾਣ ਕੀਤੀ ਹੈ, ਜੋ ਵਿਦੇਸ਼ਾਂ ਵਿੱਚ ਬੈਠ ਕੇ ਆਪਣੇ ਸਾਥੀਆਂ ਰਾਹੀਂ ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਹਨ। ਉਨ੍ਹਾਂ ਕਿਹਾ, ‘‘ਇਨ੍ਹਾਂ ਵਿਦੇਸ਼ੀ ਗੈਂਗਸਟਰਾਂ ਦੀ ਹਵਾਲਗੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ, ਡੀਆਈਜੀ ਕਾਊਂਟਰ ਇੰਟੈਲੀਜੈਂਸ ਆਸ਼ੀਸ਼ ਚੌਧਰੀ ਦੀ ਅਗਵਾਈ ਵਿੱਚ ਇੱਕ ਓਵਰਸੀਜ਼ ਫਿਊਜੀਟਿਵ ਟ੍ਰੈਕਿੰਗ ਐਂਡ ਐਕਸਟ੍ਰੀਡੀਸ਼ਨ ਸੈੱਲ (ਓਐਫਟੀਈਸੀ) ਸਥਾਪਤ ਕੀਤਾ ਗਿਆ ਹੈ ਅਤੇ ਜਲਦੀ ਹੀ ਅਜਿਹੇ ਵਿਦੇਸ਼ੀ ਗੈਂਗਸਟਰਾਂ ਨੂੰ ਕਾਨੂੰਨ ਦਾ ਸਾਹਮਣਾ ਕਰਨ ਲਈ ਪੰਜਾਬ ਲਿਆਂਦਾ ਜਾਵੇਗਾ’’।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਨ੍ਹਾਂ 60 ਵਿਦੇਸ਼ ਅਧਾਰਤ ਪਛਾਣੇ ਗਏ ਗੈਂਗਸਟਰਾਂ ਵਿਚੋਂ 23 ਨੂੰ ਪਹਿਲਾਂ ਹੀ ਰੈੱਡ ਕਾਰਨਰ ਨੋਟਿਸ ਜਾਰੀ ਕੀਤੇ ਗਏ ਹਨ ਜਾਂ ਕੀਤੇ ਜਾ ਰਹੇ ਹਨ। ਜਦੋਂ ਕਿ ਬਾਕੀ 37 ਗੈਂਗਸਟਰਾਂ ਲਈ ਆਰਸੀਐਨਜ਼ ਜਾਰੀ ਕਰਨ ਦੀ ਪ੍ਰਕਿਰਿਆ ਸਮਾਂਬੱਧ ਢੰਗ ਨਾਲ 3 ਮਹੀਨਿਆਂ ਵਿੱਚ ਪੂਰੀ ਕਰ ਲਈ ਜਾਵੇਗੀ।ਡੀਜੀਪੀ ਨੇ ਗੁੰਮਰਾਹ ਨੌਜਵਾਨਾਂ ਨੂੰ ਅਪਰਾਧ ਦਾ ਰਸਤਾ ਛੱਡਕੇ ਮੁੱਖ ਧਾਰਾ ਵਿੱਚ ਵਾਪਸ ਪਰਤਣ ਦੀ ਅਪੀਲ ਕੀਤੀ ।

ਇਹ ਵੀ ਪੜ੍ਹੋ  ਹਰਜੋਤ ਬੈਂਸ ਨੇ ਗੈਂਗਸਟਰਾਂ ਖ਼ਿਲਾਫ਼ ਫੈਸਲਾਕੁੰਨ ਜੰਗ ਵਜੋਂ ‘ਆਪ੍ਰੇਸ਼ਨ ਪ੍ਰਹਾਰ’ ਦੀ ਕੀਤੀ ਸ਼ਲਾਘਾ

ਉਨ੍ਹਾਂ ਕਿਹਾ ,‘‘ ਮੈਂ ਗੁੰਮਰਾਹ ਨੌਜਵਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਥੋੜ੍ਹੇ ਜਿਹੇ ਪੈਸਿਆਂ ਦੇ ਲਾਲਚ ਵਿੱਚ ਵਿਦੇਸ਼ੀ ਗੈਂਗਸਟਰਾਂ ਦੇ ਬਹਿਕਾਵੇ ਵਿੱਚ ਨਾ ਆਉਣ ਕਿਉਂਕਿ ਜੋ ਖੁਦ ਵਿਦੇਸ਼ਾਂ ਵਿੱਚ ਪਨਾਹ ਲੈ ਕੇ ਬੈਠੇ ਹਨ, ਉਹ ਤੁਹਾਡੇ ਖ਼ੈਰ-ਖੁਆਹ ਨਹੀਂ ਹੋ ਸਕਦੇ ।’’ ਉਨ੍ਹਾਂ ਇਹ ਵੀ ਚੇਤਵਾਨੀ ਦਿੱਤੀ ਕਿ ਜੋ ਨੌਜਵਾਨ ਅਪਰਾਧ ਦਾ ਇਹ ਰਸਤਾ ਨਹੀਂ ਛੱਡਣਗੇ ਉਹ ਸਖ਼ਤ ਕਾਨੂੰਨੀ ਕਾਰਵਾਈ ਲਈ ਤਿਆਰ ਰਹਿਣ।ਇਸ ਦੌਰਾਨ ਡੀਜੀਪੀ ਗੌਰਵ ਯਾਦਵ ਨੇ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ – 93946-93946 ਵੀ ਸ਼ੁਰੂ ਕੀਤਾ, ਜਿੱਥੇ ਲੋਕ ਅਪਰਾਧੀਆਂ/ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਇਤਲਾਹ ਵੀ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵਿਅਕਤੀ ਵੱਲੋਂ ਦਿੱਤੀ ਗੈਂਗਸਟਰਾਂ ਦੀ ਸੂਚਨਾ ਦੇ ਅਧਾਰ ਤੇ ਜੇਕਰ ਕੋਈ ਗ੍ਰਿਫਤਾਰੀ ਹੁੰਦੀ ਹੈ ਤਾਂ 10 ਲੱਖ ਰੁਪਏ ਤੱਕ ਦੀ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਡੀਜੀਪੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨਾਮ ਨੀਤੀ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ ਅਤੇ ਇਸ ਲਈ 10 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ । ਇਸ ਨੀਤੀ ਤਹਿਤ, ਐਸਐਸਪੀਜ਼ ਨੂੰ 1 ਲੱਖ ਰੁਪਏ ਤੱਕ, ਸੀਪੀਜ਼/ਡੀਆਈਜੀਜ਼ ਰੇਂਜਜ਼ ਨੂੰ 1.5 ਲੱਖ ਰੁਪਏ ਤੱਕ, ਵਿੰਗ ਹੈੱਡਜ਼ ਨੂੰ 2 ਲੱਖ ਰੁਪਏ ਤੱਕ ਦੇ ਇਨਾਮ ਦੇਣ ਲਈ ਅਧਿਕਾਰਤ ਕੀਤਾ ਗਿਆ ਹੈ ਅਤੇ ਡੀਜੀਪੀ ਪੰਜਾਬ 2 ਲੱਖ ਰੁਪਏ ਤੋਂ ਵੱਧ ਦੇ ਇਨਾਮ ਮਨਜੂਰ ਕਰ ਸਕਦਾਾ। ਇਹ ਇਨਾਮ ਉਨ੍ਹਾਂ ਵਿਅਕਤੀਆਂ ਨੂੰ ਦਿੱਤਾ ਜਾਵੇਗਾ ਜਿਨ੍ਹਾਂ ਦੀ ਸਹਾਇਤਾ ਜਾਂ ਜਾਣਕਾਰੀ ਨਾਲ ਗ੍ਰਿਫ਼ਤਾਰੀਆਂ ਵਿੱਚ ਮਦਦ ਮਿਲੀ ਹੋਵੇ ਜਾਂ ਉਨ੍ਹਾਂ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਦਿੱਤਾ ਜਾਵੇੇਗਾ ਜੋ ਐਨਡੀਪੀਐਸ ਐਕਟ ਅਧੀਨ ਜਾਂ ਗੈਂਗਸਟਰਾਂ ਵਿਰੁੱਧ ਅਸਾਧਾਰਨ ਕਾਰਵਾਈਆਂ ਕਰਨਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵੱਲੋਂ ਚੌਥਾ ਸਾਲਾਨਾ ਧਾਰਮਿਕ ਸਮਾਗਮ

0

👉ਹਜ਼ੂਰੀ ਰਾਗੀ ਭਾਈ ਸਰੂਪ ਸਿੰਘ ਦੇ ਜੱਥੇ ਵੱਲੋਂ ਸ਼ਬਦ ਗਾਇਨ
Chandigarh News:ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ-1 ਦੇ ਗੁਰਦੁਆਰਾ ਸਾਹਿਬ ਵਿਖੇ ਚੌਥਾ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ।ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਵੇਂ ਸਾਲ ਦੀ ਆਮਦ ਮੌਕੇ ਕਰਵਾਏ ਇਸ ਸਮਾਗਮ ਵਿੱਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਸਰੂਪ ਸਿੰਘ ਜੀ ਦੇ ਜੱਥੇ ਵੱਲੋਂ ਰਸ-ਭਿੰਨਾ ਕੀਰਤਨ ਕੀਤਾ ਗਿਆ। ਇਸ ਤੋਂ ਪਹਿਲਾਂ ਸੰਗਤ ਨੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਸਰਵਣ ਕੀਤਾ। ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

ਇਹ ਵੀ ਪੜ੍ਹੋ  ਮਾਨ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫ਼ਾ, ਗੰਨੇ ‘ਤੇ 68.50 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਨੂੰ ਮਨਜ਼ੂਰੀ

ਧਾਰਮਿਕ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਸ੍ਰੀ ਅਮਨ ਅਰੋੜਾ, ਸ. ਗੁਰਮੀਤ ਸਿੰਘ ਖੁੱਡੀਆਂ ਤੇ ਸ. ਹਰਦੀਪ ਸਿੰਘ ਮੁੰਡੀਆਂ, ਆਪ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਸ੍ਰੀ ਬਲਤੇਜ ਸਿੰਘ ਪੰਨੂ, ਲੋਕ ਸੰਪਰਕ ਵਿਭਾਗ ਦੇ ਸਕੱਤਰ ਸ੍ਰੀ ਰਾਮਵੀਰ, ਆਮ ਰਾਜ ਪ੍ਰਬੰਧ ਦੇ ਸਕੱਤਰ ਸ੍ਰੀਮਤੀ ਗੌਰੀ ਪ੍ਰਾਸ਼ਰ ਜੋਸ਼ੀ, ਸਪੈਸ਼ਲ ਡੀਜੀਪੀ ਸ. ਅਮਰਦੀਪ ਸਿੰਘ ਰਾਏ, ਮੁੱਖ ਮੰਤਰੀ ਦੇ ਓਐਸਡੀ (ਮੀਡੀਆ) ਸ੍ਰੀ ਅਮਨਜੋਤ ਸਿੰਘ ਤੇ ਡਾਇਰੈਕਟਰ ਮੀਡੀਆ ਕਮਿਊਨੀਕੇਸ਼ਨ ਸ੍ਰੀ ਅਨਿਲ ਸੈਣੀ, ਲੋਕ ਸੰਪਰਕ ਦੇ ਡਾਇਰੈਕਟਰ ਡਾ ਅਕਸ਼ਿਤਾ ਗੁਪਤਾ, ਵਧੀਕ ਡਾਇਰੈਕਟਰ ਸ੍ਰੀ ਸੰਦੀਪ ਸਿੰਘ ਗੜ੍ਹਾ ਤੇ ਡਿਪਟੀ ਸਕੱਤਰ ਸ੍ਰੀ ਦੀਪਾਂਕਰ ਗਰਗ, ਆਮ ਰਾਜ ਪ੍ਰਬੰਧ ਦੇ ਸੰਯੁਕਤ ਸਕੱਤਰ ਸ੍ਰੀ ਤੇਜਦੀਪ ਸਿੰਘ ਸੈਣੀ, ਏਡੀਓ-1 ਸੁਖਵਿੰਦਰ ਸਿੰਘ ਨੇ ਵਿਸ਼ੇਸ਼ ਤੌਰ ਉਤੇ ਹਾਜ਼ਰੀ ਭਰੀ।

ਇਹ ਵੀ ਪੜ੍ਹੋ  ਹਰਜੋਤ ਬੈਂਸ ਨੇ ਗੈਂਗਸਟਰਾਂ ਖ਼ਿਲਾਫ਼ ਫੈਸਲਾਕੁੰਨ ਜੰਗ ਵਜੋਂ ‘ਆਪ੍ਰੇਸ਼ਨ ਪ੍ਰਹਾਰ’ ਦੀ ਕੀਤੀ ਸ਼ਲਾਘਾ

ਇਸ ਧਾਰਮਿਕ ਸਮਾਗਮ ਵਿੱਚ ਪੰਜਾਬ ਸਿਵਲ ਸਕੱਤਰੇਤ-1, ਪੰਜਾਬ ਸਿਵਲ ਸਕੱਤਰੇਤ-2, ਸੀ.ਆਈ.ਐਸ.ਐਫ. ਅਤੇ ਪੰਜਾਬ ਵਿਧਾਨ ਸਭਾ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ ਲੋਕ ਸੰਪਰਕ ਵਿਭਾਗ ਦੇ ਮੌਜੂਦਾ ਤੇ ਸੇਵਾ ਮੁਕਤ ਅਧਿਕਾਰੀਆਂ ਅਤੇ ਮੀਡੀਆ ਕਰਮੀਆਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ। ਵਿਭਾਗ ਦੇ ਸਮੂਹ ਸਟਾਫ ਵੱਲੋਂ ਲੰਗਰ ਦੀ ਸੇਵਾ ਖੁਦ ਕੀਤੀ ਗਈ।
ਦਸਤਾਰਾਂ ਦਾ ਲੰਗਰ ਲਗਾਇਆ
ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਵੱਲੋਂ ਕਰਵਾਏ ਧਾਰਮਿਕ ਸਮਾਗਮ ਦੀ ਖਾਸ ਗੱਲ ਇਹ ਰਹੀ ਕਿ ਇਸ ਮੌਕੇ ਦਸਤਾਰਾਂ ਦਾ ਲੰਗਰ ਵਿਸ਼ੇਸ਼ ਤੌਰ ਉੱਤੇ ਲਗਾਇਆ ਗਿਆ। ਵਿਭਾਗ ਦੇ ਸਾਬਕਾ ਮੁਲਾਜ਼ਮ ਅਤੇ ਪ੍ਰਵਾਸੀ ਪੰਜਾਬੀ ਆਲੀਸ਼ਾਨ ਨਰੂਲਾ ਵੱਲੋਂ ਉਚੇਚੇ ਤੌਰ ਉੱਤੇ ਦਸਤਾਰਾਂ ਦੀ ਸੇਵਾ ਨਿਭਾਈ ਗਈ ਅਤੇ ਧਾਰਮਿਕ ਸਮਾਗਮ ਦੌਰਾਨ ਸਮੂਹ ਸਟਾਫ ਨੇ ਰੰਗ-ਬਿਰੰਗੀਆਂ ਦਸਤਾਰਾਂ ਸਜਾ ਕੇ ਸੇਵਾ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸ਼੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰ ਮਰਿਆਦਾ ਭੰਗ ਕਰਨ ਵਾਲੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ, SSP ਨੂੰ ਸੌਂਪਿਆ ਗਿਆ ਮੰਗ ਪੱਤਰ

0

Bathinda News:ਸ਼੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰ ਮਰਿਆਦਾ ਨੂੰ ਭੰਗ ਕਰਨ ਦੀ ਗੰਭੀਰ ਘਟਨਾ ਨੂੰ ਲੈ ਕੇ ਸ਼ਹਿਰ ਦੇ ਧਾਰਮਿਕ, ਸਮਾਜਿਕ ਅਤੇ ਸੂਝਵਾਨ ਨਾਗਰਿਕਾਂ ਵਿੱਚ ਭਾਰੀ ਰੋਸ ਵਿਆਪਕ ਹੈ। ਇਸ ਸਬੰਧ ਵਿੱਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਸੁਖਪਾਲ ਸਿੰਘ ਸਰਾਂ ਦੀ ਅਗਵਾਈ ਹੇਠ ਸ਼ਹਿਰ ਦੇ ਧਾਰਮਿਕ ਅਤੇ ਸਮਾਜਿਕ ਸੰਗਠਨਾਂ ਦੇ ਨੁਮਾਇੰਦਿਆਂ ਨੇ ਐਸ.ਐਸ.ਪੀ. ਡਾ. ਜੋਤੀ ਯਾਦਵ ਨਾਲ ਮੁਲਾਕਾਤ ਕਰਕੇ ਇੱਕ ਮੰਗ ਪੱਤਰ ਸੌਂਪਿਆ ਅਤੇ ਦੋਸ਼ੀ ਵਿਅਕਤੀ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ।ਮੰਗ ਪੱਤਰ ਵਿੱਚ ਦਰਸਾਇਆ ਗਿਆ ਕਿ ਇੱਕ ਮੁਸਲਿਮ ਵਿਅਕਤੀ ਸੁਬਾਹੂ ਰੰਗਰੇਜ਼ ਵੱਲੋਂ ਪਵਿੱਤਰ ਸ਼੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿੱਚ ਕੁੱਲਾ-ਵਜ਼ੂ ਕਰਕੇ ਮਰਿਆਦਾ ਦਾ ਘੋਰ ਉਲੰਘਣ ਕੀਤਾ ਗਿਆ, ਜੋ ਨਾ ਕੇਵਲ ਸਿੱਖ ਭਾਈਚਾਰੇ ਸਗੋਂ ਸਮੂਹ ਧਾਰਮਿਕ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਕਰਤੱਬ ਹੈ।

ਇਹ ਵੀ ਪੜ੍ਹੋ  ਨਗਰ ਨਿਗਮ ਦਾ ਸੀਵਰਮੈਨ ਡੇਢ ਲੱਖ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਸੁਖਪਾਲ ਸਿੰਘ ਸਰਾਂ ਨੇ ਕਿਹਾ ਕਿ ਇਹ ਪੂਰੀ ਤਰ੍ਹਾਂ ਪੂਰਵ-ਯੋਜਿਤ ਸਾਜ਼ਿਸ਼ ਦੇ ਤਹਿਤ ਕੀਤਾ ਗਿਆ ਲੱਗਦਾ ਹੈ, ਕਿਉਂਕਿ ਇਸ ਘਟਨਾ ਦੀ ਵੀਡੀਓ ਬਣਾਕੇ ਸੋਸ਼ਲ ਮੀਡੀਆ ’ਤੇ ਵਾਇਰਲ ਕੀਤੀ ਗਈ, ਜਿਸ ਨਾਲ ਦੋ ਭਾਈਚਾਰਿਆਂ ਵਿਚਕਾਰ ਤਣਾਅ ਅਤੇ ਦੰਗੇ ਭੜਕਾਉਣ ਦੀ ਕੋਸ਼ਿਸ਼ ਕੀਤੀ ਗਈ।ਸਰਾਂ ਨੇ ਕਿਹਾ ਕਿ ਇਸ ਤਰ੍ਹਾਂ ਦੀ ਅਪਰਾਧੀ ਸੋਚ ਵਾਲੇ ਲੋਕ ਸਮਾਜ ਦੀ ਸ਼ਾਂਤੀ ਅਤੇ ਭਾਈਚਾਰੇ ਲਈ ਗੰਭੀਰ ਖ਼ਤਰਾ ਹਨ ਅਤੇ ਜੇ ਸਮੇਂ ਸਿਰ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਦੁਹਰਾਈਆਂ ਜਾ ਸਕਦੀਆਂ ਹਨ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸ਼ੀ ਖ਼ਿਲਾਫ਼ ਸਖ਼ਤ ਤੋਂ ਸਖ਼ਤ ਧਾਰਾਵਾਂ ਤਹਿਤ ਦੇਸ਼ਦ੍ਰੋਹ ਦਾ ਮਾਮਲਾ ਦਰਜ ਕੀਤਾ ਜਾਵੇ।ਸਰਾਂ ਨੇ ਇਹ ਵੀ ਮੰਗ ਉਠਾਈ ਕਿ ਘਟਨਾ ਦੇ ਸਮੇਂ ਦੋਸ਼ੀ ਦੇ ਨਾਲ ਮੌਜੂਦ ਹੋਰ ਸੰਦੇਹੀ ਵਿਅਕਤੀਆਂ ਦੀ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾਵੇ ਅਤੇ ਇਹ ਪਤਾ ਲਗਾਇਆ ਜਾਵੇ ਕਿ ਕਿਹੜਿਆਂ ਲੋਕਾਂ ਦੀ ਮਿਲੀਭੁਗਤ ਨਾਲ ਅਤੇ ਕਿਹੜੀ ਸਾਜ਼ਿਸ਼ ਦੇ ਤਹਿਤ ਇਸ ਘਿਨੌਣੇ ਕ੍ਰਿਤ ਨੂੰ ਅੰਜਾਮ ਦਿੱਤਾ ਗਿਆ।

ਇਹ ਵੀ ਪੜ੍ਹੋ  ਅੱਗ ਲੱਗਣ ਕਾਰਨ ਕਾਂਗਰਸੀ ਵਿਧਾਇਕ ਦੀ ਭਤੀਜੀ ਜਿੰਦਾ ਸ+ੜੀ

ਪੂਰੇ ਮਾਮਲੇ ਦੀ ਨਿਰਪੱਖ ਅਤੇ ਗਹਿਰੀ ਜਾਂਚ ਕਰਕੇ ਸੱਚਾਈ ਲੋਕਾਂ ਦੇ ਸਾਹਮਣੇ ਲਿਆਈ ਜਾਵੇ।ਪ੍ਰਤਿਨਿਧੀਮੰਡਲ ਨੇ ਸਪਸ਼ਟ ਕੀਤਾ ਕਿ ਸ਼੍ਰੀ ਹਰਿਮੰਦਰ ਸਾਹਿਬ ਨਾ ਸਿਰਫ਼ ਸਿੱਖਾਂ ਲਈ ਸਗੋਂ ਪੂਰੀ ਮਨੁੱਖਤਾ ਦੀ ਆਸਥਾ ਦਾ ਕੇਂਦਰ ਹੈ ਅਤੇ ਇਸ ਦੀ ਮਰਿਆਦਾ ਨਾਲ ਖਿਡੌਣਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਕਾਨੂੰਨ ਦੀ ਕੜਾਈ ਨਾਲ ਪਾਲਣਾ ਕਰਦੇ ਹੋਏ ਦੋਸ਼ੀਆਂ ਨੂੰ ਕਠੋਰ ਸਜ਼ਾ ਦਿੱਤੀ ਜਾਵੇ ਤਾਂ ਜੋ ਸਮਾਜ ਵਿੱਚ ਸ਼ਾਂਤੀ, ਸੌਹਰਦ ਅਤੇ ਭਾਈਚਾਰਾ ਬਣਿਆ ਰਹੇ।ਐਸ.ਐਸ.ਪੀ. ਡਾ. ਜੋਤੀ ਯਾਦਵ ਨੇ ਪ੍ਰਤਿਨਿਧੀਮੰਡਲ ਨੂੰ ਭਰੋਸਾ ਦਿਵਾਇਆ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਕਾਨੂੰਨ ਅਨੁਸਾਰ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ’ਤੇ ਆਸ਼ੁਤੋਸ਼ ਤਿਵਾੜੀ, ਅਵਿਨਾਸ਼ ਤਿਵਾੜੀ, ਪਰਮਿੰਦਰ ਬੰਸਲ, ਸੰਦੀਪ ਕੁਮਾਰ, ਹਰਿ ਓਮ ਚੌਹਾਨ ਅਤੇ ਹੋਰ ਲੋਕ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮਾਨ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫ਼ਾ, ਗੰਨੇ ‘ਤੇ 68.50 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਨੂੰ ਮਨਜ਼ੂਰੀ

0

👉ਪੰਜਾਬ ਸਰਕਾਰ ਹੁਣ ਦੇਸ਼ ਵਿੱਚ ਗੰਨੇ ਦੀ ਸਭ ਤੋਂ ਵੱਧ ਕੀਮਤ ਦੇ ਰਹੀ
👉ਪੰਜਾਬ ਕੈਬਨਿਟ ਨੇ ਗੰਨੇ ‘ਤੇ ਸਿੱਧੀ ਸਬਸਿਡੀ ਅਤੇ ਐਮ.ਐਸ.ਪੀ.-ਆਧਾਰਤ ਸਹਾਇਤਾ ਮਹੱਈਆ ਕਰ ਕੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ
Chandigarh News:ਇਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿਸ਼ੇਸ਼ ਤੌਰ ‘ਤੇ ਕਿਸਾਨ-ਭਲਾਈ ਲਈ ਫੈਸਲੇ ਲੈਣ ‘ਤੇ ਕੇਂਦਰਤ ਰਹੀ, ਜਿਸ ਦੌਰਾਨ ਕੈਬਨਿਟ ਵੱਲੋਂ ਨਿਰਧਾਰਤ ਸਟੇਟ ਐਗਰੀਡ ਪ੍ਰਾਈਸ ਵਿੱਚੋਂ 68.50 ਪ੍ਰਤੀ ਕੁਇੰਟਲ ਸਿੱਧੀ ਸਬਸਿਡੀ ਦੀ ਮਨਜ਼ੂਰੀ ਦਿੱਤੀ ਗਈ, ਜਿਸ ਨਾਲ ਪੰਜਾਬ ਸੂਬਾ ਗੰਨਾ ਕਿਸਾਨਾਂ ਨੂੰ ਦੇਸ਼ ਵਿੱਚ ਗੰਨੇ ਦਾ ਸਭ ਤੋਂ ਵੱਧ ਭਾਅ ਦੇਣ ਵਿੱਚ ਲਗਾਤਾਰ ਮੋਹਰੀ ਚੱਲ ਰਿਹਾ ਹੈ।ਇਹ ਫੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ, ਜਿਸ ਵਿੱਚ ਸਿਹਤ ਖੇਤਰ ‘ਚ ਵੱਖ-ਵੱਖ ਸੁਧਾਰਾਂ ਦੇ ਨਾਲ ਲੋਕਾਂ ਦੀ ਤੰਦਰੁਸਤ ਸਿਹਤ ਸਬੰਧੀ ਪਹਿਲਕਦਮੀਆਂ ਅਤੇ ਸ਼ਹਿਰੀ ਪ੍ਰਸ਼ਾਸਨ ਵਿੱਚ ਵੱਖ-ਵੱਖ ਸੁਧਾਰਾਤਮਕ ਕਦਮ ਚੁੱਕਣ ਸਬੰਧੀ ਪ੍ਰਵਾਨਗੀਆਂ ਸ਼ਾਮਲ ਹਨ, ਜੋ ਪੰਜਾਬ ਸਰਕਾਰ ਦੀ ਨਿਰਣਾਇਕ ਅਤੇ ਨਤੀਜਾ ਆਧਾਰਤ ਪਹੁੰਚ ਨੂੰ ਦਰਸਾਉਂਦਾ ਹੈ।ਮੰਤਰੀ ਮੰਡਲ ਦੁਆਰਾ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਬੁਲਾਰੇ ਨੇ ਕਿਹਾ ਕਿ ਨਿੱਜੀ ਖੰਡ ਮਿੱਲਾਂ ਦੀ ਤਰਫ਼ੋਂ ਗੰਨਾ ਕਿਸਾਨਾਂ ਨੂੰ 2025-26 ਪਿੜਾਈ ਸੀਜ਼ਨ ਲਈ ਨਿਰਧਾਰਤ ਸਟੇਟ ਐਗਰੀਡ ਪ੍ਰਾਈਜ਼ ਵਿੱਚੋਂ 68.50 ਪ੍ਰਤੀ ਕੁਇੰਟਲ ਸਬਸਿਡੀ ਸਿੱਧੇ ਤੌਰ ‘ਤੇ ਅਦਾ ਕੀਤੀ ਜਾਵੇਗੀ।

ਇਹ ਵੀ ਪੜ੍ਹੋ  ਹਰਜੋਤ ਬੈਂਸ ਨੇ ਗੈਂਗਸਟਰਾਂ ਖ਼ਿਲਾਫ਼ ਫੈਸਲਾਕੁੰਨ ਜੰਗ ਵਜੋਂ ‘ਆਪ੍ਰੇਸ਼ਨ ਪ੍ਰਹਾਰ’ ਦੀ ਕੀਤੀ ਸ਼ਲਾਘਾ

ਉਨ੍ਹਾਂ ਦੱਸਿਆ ਕਿ ਪੰਜਾਬ ਪਹਿਲਾਂ ਹੀ ਦੇਸ਼ ਵਿੱਚ ਗੰਨੇ ਲਈ ਸਭ ਤੋਂ ਵੱਧ 416 ਪ੍ਰਤੀ ਕੁਇੰਟਲ ਸਟੇਟ ਐਗਰੀਡ ਪ੍ਰਾਈਸ ਦੇ ਰਿਹਾ ਹੈ, ਜੋ ਪਿਛਲੇ ਸਾਲ ਨਾਲੋਂ 15 ਰੁਪਏ ਦਾ ਵਾਧਾ ਦਰਸਾਉਂਦਾ ਹੈ। ਇਹ ਪੰਜਾਬ ਦੇ ਗੰਨਾ ਕਾਸ਼ਤਕਾਰਾਂ ਨੂੰ ਦੇਸ਼ ਭਰ ਵਿੱਚੋਂ ਸਭ ਤੋਂ ਵੱਧ ਭਾਅ ਮਿਲਣਾ ਯਕੀਨੀ ਬਣਾਉਣ ਦੇ ਨਾਲ-ਨਾਲ ਕਿਸਾਨਾਂ ਲਈ ਆਮਦਨ ਸੁਰੱਖਿਆ ਨੂੰ ਹੋਰ ਮਜ਼ਬੂਤ ​​ਕਰੇਗਾ।ਜਨਤਕ ਸਿਹਤ ਅਤੇ ਤੰਦਰੁਸਤੀ ‘ਤੇ ਨਿਰੰਤਰ ਧਿਆਨ ਕੇਂਦਰਿਤ ਕਰਦਿਆਂ ਮੰਤਰੀ ਮੰਡਲ ਨੇ ‘ਸੀਐਮ ਦੀ ਯੋਗਸ਼ਾਲਾ’ ਪ੍ਰਾਜੈਕਟ ਅਧੀਨ ਯੋਗਾ ਟ੍ਰੇਨਰਾਂ ਦੀਆਂ 1,000 ਵਾਧੂ ਅਸਾਮੀਆਂ ਦੀ ਸਿਰਜਣਾ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਮੀਟਿੰਗ ਦੌਰਾਨ ਇਹ ਵੀ ਦੱਸਿਆ ਗਿਆ ਕਿ ਵਿੱਤੀ ਸਾਲ 2026-27 ਦੌਰਾਨ ਇਸ ਪਹਿਲਕਦਮੀ ਲਈ 35 ਕਰੋੜ ਦਾ ਬਜਟ ਪ੍ਰਬੰਧ ਕੀਤਾ ਜਾਵੇਗਾ, ਜਿਸ ਦਾ ਉਦੇਸ਼ ਇੱਕ ਸਿਹਤਮੰਦ ਅਤੇ ਤੰਦਰੁਸਤ ਪੰਜਾਬ ਦੀ ਸਿਰਜਣਾ ਨੂੰ ਯਕੀਨੀ ਬਣਾਉਣਾ ਹੈ।ਸਿਹਤ ਸੰਭਾਲ ਸੇਵਾਵਾਂ ਨੂੰ ਮਜ਼ਬੂਤੀ ​​ਦੇਣ ਦੇ ਇੱਕ ਹੋਰ ਮਹੱਤਵਪੂਰਨ ਫੈਸਲੇ ਵਿੱਚ ਮੰਤਰੀ ਮੰਡਲ ਨੇ ਮੁਕਤਸਰ ਜ਼ਿਲ੍ਹੇ ਦੇ ਪਿੰਡ ਬਾਦਲ, ਤਰਨ ਤਾਰਨ ਜ਼ਿਲ੍ਹੇ ਦੇ ਖਡੂਰ ਸਾਹਿਬ, ਕਮਿਊਨਿਟੀ ਹੈਲਥ ਸੈਂਟਰ ਜਲਾਲਾਬਾਦ ਅਤੇ ਫਾਜ਼ਿਲਕਾ ਜ਼ਿਲ੍ਹੇ ਦੇ ਟਰਸ਼ਰੀ ਕੇਅਰ ਸੈਂਟਰ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (ਬੀਐਫਯੂਐਚਐਸ), ਫ਼ਰੀਦਕੋਟ ਵਿੱਚ ਪੂਰੀ ਤਰ੍ਹਾਂ ਤਬਦੀਲ ਕਰਨ ਦੀ ਪ੍ਰਵਾਨਗੀ ਵੀ ਦੇ ਦਿੱਤੀ ਹੈ। ਇਸ ਤਬਦੀਲੀ ਨਾਲ ਇਨ੍ਹਾਂ ਖੇਤਰਾਂ ਦੇ ਵਸਨੀਕ ਯੂਨੀਵਰਸਿਟੀ ਦੇ ਉੱਨਤ ਮੈਡੀਕਲ ਬੁਨਿਆਦੀ ਢਾਂਚੇ ਅਤੇ ਮੁਹਾਰਤ ਦਾ ਲਾਭ ਉਠਾ ਕੇ ਬਿਹਤਰ ਇਲਾਜ ਅਤੇ ਜਾਂਚ ਸੇਵਾਵਾਂ ਤੱਕ ਪਹੁੰਚ ਕਰ ਸਕਣਗੇ।

ਇਹ ਵੀ ਪੜ੍ਹੋ  ਕਿਰਤ ਮੰਤਰੀ ਸੌਂਦ ਵੱਲੋਂ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀਆਂ ਸਕੀਮਾਂ ਅਤੇ ਪ੍ਰਕਿਰਿਆਵਾਂ ਬਾਰੇ ਹੈਂਡਬੁੱਕ ਜਾਰੀ

ਮੰਤਰੀ ਮੰਡਲ ਨੇ ਪੰਜਾਬ ਮੈਨੇਜਮੈਂਟ ਐਂਡ ਟਰਾਂਸਫਰ ਮਿਊਂਸੀਪਲ ਐਕਟ, 2020 ਦੀ ਧਾਰਾ 4 ਅਧੀਨ ਨਿਰਦੇਸ਼ਾਂ ਦੇ ਗਠਨ ਅਤੇ ਨੋਟੀਫਿਕੇਸ਼ਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਦਾ ਉਦੇਸ਼ ਪੰਜਾਬ ਸਰਕਾਰ ਦੇ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਜਨਤਕ ਖੇਤਰ ਦੇ ਹੋਰ ਅਦਾਰਿਆਂ ਨਾਲ ਸਬੰਧਤ ਮਿਊਂਸੀਪਲ ਜਾਇਦਾਦਾਂ ਨੂੰ ਜਨਤਕ ਉਦੇਸ਼ਾਂ ਲਈ ਤਬਦੀਲ ਕਰਨ ਦੀ ਸਹੂਲਤ ਪ੍ਰਦਾਨ ਕਰਨਾ ਹੈ। ਇਹ ਫੈਸਲੇ ਸੂਬੇ ਭਰ ਵਿੱਚ ਵਿਕਾਸ ਪ੍ਰਾਜੈਕਟਾਂ ਨੂੰ ਨਵੀਂ ਗਤੀ ਦੇਣ ਦੇ ਨਾਲ-ਨਾਲ ਜ਼ਮੀਨ ਦੀ ਵੰਡ ਵਿੱਚ ਇਕਸਾਰਤਾ ਨੂੰ ਯਕੀਨੀ ਬਣਾਉਣ ਅਤੇ ਸਰਕਾਰੀ ਜ਼ਮੀਨ ਦੀ ਦੁਰਵਰਤੋਂ ਰੋਕਣ ਵਿੱਚ ਵਿਸ਼ੇਸ਼ ਤੌਰ ‘ਤੇ ਸਹਾਈ ਹੋਣਗੇ। ਸਬੰਧਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦੀ ਅਗਵਾਈ ਵਾਲੀ ਇੱਕ ਕਮੇਟੀ ਅਲਾਟਮੈਂਟ ਪ੍ਰਕਿਰਿਆ ਦੀ ਸਿਫ਼ਾਰਸ਼ ਕਰੇਗੀ, ਜੋ ਸੂਬਾ ਸਰਕਾਰ ਦੀ ਪ੍ਰਵਾਨਗੀ ਦੇ ਅਧੀਨ ਹੋਵੇਗਾ।ਜ਼ਮੀਨੀ ਸਰੋਤਾਂ ਦੀ ਸਰਬੋਤਮ ਵਰਤੋਂ ਰਾਹੀਂ ਵਿਕਾਸ ‘ਚ ਤੇਜ਼ੀ ਲਿਆਉਣ ਦੇ ਉਦੇਸ਼ ਨਾਲ ਮੰਤਰੀ ਮੰਡਲ ਨੇ ਮਿਊਂਸੀਪਲ ਹੱਦਾਂ ਦੇ ਅੰਦਰ ਸਾਰੇ ਸਰਕਾਰੀ-ਲਾਇਸੰਸਸ਼ੁਦਾ ਪ੍ਰਾਜੈਕਟਾਂ ਅਧੀਨ ਸਥਿਤ ਖ਼ਾਲੀ ਛੱਡੇ ਜਾਂ ਵਰਤੇ ਜਾ ਰਹੇ ਰਸਤਿਆਂ ਜਾਂ ਜਲ ਮਾਰਗਾਂ (ਖਾਲਾਂ) ਦੀ ਵਿਕਰੀ ਜਾਂ ਵਟਾਂਦਰੇ ਦੁਆਰਾ ਤਬਾਦਲੇ ਲਈ ਵੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਨੀਤੀ ਦਾ ਉਦੇਸ਼ ਵਿਕਾਸ ਦੀਆਂ ਸੰਭਾਵਨਾਵਾਂ ਤਲਾਸ਼ਣਾ ਅਤੇ ਸ਼ਹਿਰੀ ਯੋਜਨਾਬੰਦੀ ਦੇ ਨਤੀਜਿਆਂ ਨੂੰ ਬਿਹਤਰ ਬਣਾਉਣਾ ਹੈ।ਮੰਤਰੀ ਮੰਡਲ ਨੇ ਪੀ.ਏ.ਪੀ.ਆਰ.ਏ. (ਪੰਜਾਬ ਕਿਫਾਇਤੀ ਜਾਇਦਾਦ ਰਜਿਸਟ੍ਰੇਸ਼ਨ ਐਕਟ) ਲਾਇਸੈਂਸਸ਼ੁਦਾ ਪ੍ਰਾਜੈਕਟਾਂ ਲਈ ਸਮਾਂ ਮਿਆਦ 1 ਜਨਵਰੀ, 2026 ਤੋਂ 31 ਦਸੰਬਰ, 2026 ਤੱਕ ਇੱਕ ਸਾਲ ਵਧਾਉਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ।

ਇਹ ਵੀ ਪੜ੍ਹੋ  ਨਗਰ ਨਿਗਮ ਦਾ ਸੀਵਰਮੈਨ ਡੇਢ ਲੱਖ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਇਹ ਵਾਧਾ ਪ੍ਰਤੀ ਏਕੜ 25,000 ਰੁਪਏ ਦੀ ਐਕਸਟੈਂਸ਼ਨ ਫੀਸ ‘ਤੇ ਵੱਧ ਤੋਂ ਵੱਧ ਤਿੰਨ ਸਾਲਾਂ ਤੱਕ ਦੀ ਮਿਆਦ ਲਈ ਦਿੱਤਾ ਜਾਵੇਗਾ ਅਤੇ ਸਬੰਧਤ ਸਮਰੱਥ ਅਧਿਕਾਰੀਆਂ ਦੁਆਰਾ ਪਹਿਲਾਂ ਲਾਗੂ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਇਸ ਦੀ ਆਗਿਆ ਦਿੱਤੀ ਜਾਵੇਗੀ।ਸ਼ਹਿਰੀ ਵਿਕਾਸ ਸਬੰਧੀ ਇੱਕ ਹੋਰ ਫੈਸਲੇ ਵਿੱਚ ਮੰਤਰੀ ਮੰਡਲ ਨੇ ਜਨਵਰੀ 2026 ਤੋਂ ਬਾਅਦ ਨਿਲਾਮੀ ਲਈ ਰੱਖੀਆਂ ਜਾਣ ਵਾਲੀਆਂ ਪ੍ਰਸਤਾਵਿਤ ਜਾਇਦਾਦਾਂ ਲਈ ਵਾਧੂ ਸਤਹੀ ਖੇਤਰ ਅਨੁਪਾਤ ਲਈ ਖਰਚੇ ਨਿਰਧਾਰਿਤ ਕਰਨ ਲਈ ਵਰਤੇ ਜਾਣ ਵਾਲੇ ਫਾਰਮੂਲੇ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਦੇ ਨਾਲ ਹੀ 20 ਫਰਵਰੀ, 2025 ਨੂੰ ਨੋਟੀਫਾਈ ਕੀਤੇ ਗਏ ਈ-ਆਕਸ਼ਨ ਨੀਤੀ 2025 ਦੇ ਪੈਰਾ 10.2 ਵਿੱਚ ਸੋਧਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਗਈ, ਜਿਸ ਨਾਲ ਭਵਿੱਖ ਵਿੱਚ ਵਿਕਾਸ ਅਧਿਕਾਰੀਆਂ ਦੁਆਰਾ ਨਿਲਾਮ ਕੀਤੀਆਂ ਜਾਣ ਵਾਲੀਆਂ ਸਾਰੀਆਂ ਸ਼੍ਰੇਣੀਆਂ ਦੀਆਂ ਜਾਇਦਾਦਾਂ ‘ਤੇ ਲਾਗੂ ਸੋਧੇ ਹੋਏ ਉਪਬੰਧ ਬਣਾਏ ਗਏ।ਮੰਤਰੀ ਮੰਡਲ ਨੇ ਨਿਯਮ 6A ਸ਼ਾਮਲ ਕਰ ਕੇ ਪੰਜਾਬ ਸਿਵਲ ਸੇਵਾਵਾਂ (ਸੇਵਾ ਦੀਆਂ ਆਮ ਸ਼ਰਤਾਂ) ਨਿਯਮਾਂ, 1994 ਵਿੱਚ ਸੋਧਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਸੋਧ ਅਨੁਸਾਰ ਘੱਟੋ-ਘੱਟ ਵਿਦਿਅਕ ਅਤੇ ਹੋਰ ਯੋਗਤਾਵਾਂ ਸਮੇਤ ਯੋਗਤਾ ਮਾਪਦੰਡ ਨਿਰਧਾਰਤ ਕਰਨ ਦੀ ਆਖਰੀ ਮਿਤੀ ਅਰਜ਼ੀ ਫਾਰਮ ਜਮ੍ਹਾਂ ਕਰਨ ਦੀ ਆਖਰੀ ਮਿਤੀ ਹੋਵੇਗੀ, ਜਦੋਂ ਤੱਕ ਕਿ ਸਬੰਧਿਤ ਸੇਵਾ ਨਿਯਮਾਂ ਵਿੱਚ ਵਿਸ਼ੇਸ਼ ਤੌਰ ‘ਤੇ ਹੋਰ ਮਿਤੀ ਨਿਰਧਾਰਿਤ ਨਾ ਕੀਤੀ ਗਈ ਹੋਵੇ।ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਇੱਕ ਅਗਾਂਹਵਧੂ ਕਦਮ ਤਹਿਤ ਮੰਤਰੀ ਮੰਡਲ ਨੇ ਪੰਜਾਬ ਦੇ ਬਾਗਬਾਨੀ ਖੇਤਰ ਨੂੰ ਹੋਰ ਮਜ਼ਬੂਤ ​​ਕਰਨ ਲਈ ਜਾਪਾਨੀ ਤਕਨਾਲੋਜੀ ਪੇਸ਼ ਕਰਨ ਲਈ ਜਾਪਾਨ ਇੰਟਰਨੈਸ਼ਨਲ ਕੋਪਰੇਸ਼ਨ ਏਜੰਸੀ ਨਾਲ ਭਾਈਵਾਲੀ ਨੂੰ ਵੀ ਪ੍ਰਵਾਨਗੀ ਦਿੱਤੀ। ਇਹ ਭਾਈਵਾਲੀ ਬਾਗਬਾਨੀ ਵਿਕਾਸ, ਕੋਲਡ ਚੇਨ ਬੁਨਿਆਦੀ ਢਾਂਚੇ, ਪਾਣੀ ਪ੍ਰਬੰਧਨ ਅਤੇ ਹੁਨਰ ਵਿਕਾਸ ‘ਤੇ ਕੇਂਦ੍ਰਿਤ ਹੋਵੇਗੀ, ਜਿਸ ਦਾ ਉਦੇਸ਼ ਸੂਬੇ ਦੀ ਆਰਥਿਕਤਾ ਵਿੱਚ ਬਾਗਬਾਨੀ ਖੇਤਰ ਦੇ ਯੋਗਦਾਨ ਨੂੰ ਦੁੱਗਣਾ ਕਰਨਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹਰਜੋਤ ਬੈਂਸ ਨੇ ਗੈਂਗਸਟਰਾਂ ਖ਼ਿਲਾਫ਼ ਫੈਸਲਾਕੁੰਨ ਜੰਗ ਵਜੋਂ ‘ਆਪ੍ਰੇਸ਼ਨ ਪ੍ਰਹਾਰ’ ਦੀ ਕੀਤੀ ਸ਼ਲਾਘਾ

0

👉ਇਹ ਕੋਈ ਆਮ ਕਾਰਵਾਈ ਨਹੀਂ, ਇਹ ਅਮਨ-ਕਾਨੂੰਨ ਦੇ ਦੁਸ਼ਮਣਾਂ ਵਿਰੁੱਧ ਜੰਗ ਦਾ ਐਲਾਨ ਹੈ:ਹਰਜੋਤ ਬੈਂਸ
Chandigarh News:ਸੂਬੇ ਵਿੱਚੋਂ ਗੈਂਗਸਟਰਵਾਦ ਅਤੇ ਅਪਰਾਧਿਕ ਤਾਕਤਾਂ ਨੂੰ ਜੜ੍ਹੋਂ ਖਤਮ ਕਰਨ ਲਈ ਦ੍ਰਿੜ੍ਹ ਅਤੇ ਸਪੱਸ਼ਟ ਰੁਖ਼ ਅਪਣਾਉਂਦਿਆਂ, ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ‘ਆਪ੍ਰੇਸ਼ਨ ਪ੍ਰਹਾਰ’ ਤਹਿਤ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਕੀਤੀ ਜਾ ਰਹੀ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਦੀ ਸ਼ਲਾਘਾ ਕੀਤੀ। ਇਹ ਆਪ੍ਰੇਸ਼ਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅੱਤਵਾਦ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਪ੍ਰਤੀ ਜ਼ੀਰੋ-ਟੌਲਰੈਂਸ ਨੀਤੀ ਨੂੰ ਦਰਸਾਉਂਦਾ ਹੈ।ਬੈਂਸ ਨੇ ਕਿਹਾ. “ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਸ਼ਾਨ ਅਤੇ ਸੁਰੱਖਿਆ ਲਈ ਜੰਗ ਦਾ ਆਗਾਜ਼ ਹੋ ਗਿਆ ਹੈ।”

ਇਹ ਵੀ ਪੜ੍ਹੋ  ਕਿਰਤ ਮੰਤਰੀ ਸੌਂਦ ਵੱਲੋਂ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀਆਂ ਸਕੀਮਾਂ ਅਤੇ ਪ੍ਰਕਿਰਿਆਵਾਂ ਬਾਰੇ ਹੈਂਡਬੁੱਕ ਜਾਰੀ

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਖਿਲਾਫ਼ ਕਾਰਵਾਈ ਲਈ 2,000 ਟੀਮਾਂ, ਜਿਨ੍ਹਾਂ ਵਿੱਚ 12,000 ਤੋਂ ਵੱਧ ਪੁਲਿਸ ਮੁਲਾਜ਼ਮ ਸ਼ਾਮਲ ਹਨ, ਨਾਲ ਮਿਸਾਲੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਪੂਰੀ ਫੋਰਸ ਪੰਜਾਬ ਵਿੱਚੋਂ ਗੈਂਗਸਟਰਾਂ ਨੂੰ ਜੜੋਂ ਖਤਮ ਕਰਨ ਵਿੱਚ ਜੁਟੀ ਹੋਈ ਹੈ।ਪੰਜਾਬ ਪੁਲਿਸ ਦੇ ਜਜ਼ਬੇ ਅਤੇ ਵਚਨਬੱਧਤਾ ਨੂੰ ਸਲਾਮ ਕਰਦਿਆਂ, ਸ. ਬੈਂਸ ਨੇ ਕਿਹਾ ਕਿ ਬੀਤੀ ਦੇਰ ਰਾਤ ਸ਼ੁਰੂ ਹੋਏ ਅਤੇ 72 ਘੰਟੇ ਚੱਲਣ ਵਾਲੇ ਇਸ ਆਪ੍ਰੇਸ਼ਨ ਦੌਰਾਨ ਪੂਰੇ ਤਾਲਮੇਲ ਨਾਲ ਗੈਂਗਸਟਰਾਂ ਨੂੰ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਮਾਨ ਨਿੱਜੀ ਤੌਰ ‘ਤੇ ਇਸ ਆਪ੍ਰੇਸ਼ਨ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕੋਈ ਆਮ ਕਾਰਵਾਈ ਨਹੀਂ ਹੈ ਸਗੋਂ ਇਹ ਅਮਨ-ਕਾਨੂੰਨ ਦੇ ਦੁਸ਼ਮਣਾਂ ਵਿਰੁੱਧ ਜੰਗ ਦਾ ਐਲਾਨ ਹੈ।ਸਿੱਖਿਆ ਮੰਤਰੀ ਨੇ ਅੰਮ੍ਰਿਤਸਰ ਅਤੇ ਫਤਿਹਗੜ੍ਹ ਸਾਹਿਬ ਵਿੱਚ ਹੋਏ ਪੁਲਿਸ ਮੁਕਾਬਲਿਆਂ ਦੀਆਂ ਸ਼ੁਰੂਆਤੀ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਇਸ ਆਪ੍ਰੇਸ਼ਨ ਦੇ ਦ੍ਰਿੜ ਇਰਾਦੇ ਅਤੇ ਤੁਰੰਤ ਕਾਰਵਾਈ ਨੂੰ ਸਬੂਤ ਵਜੋਂ ਪੇਸ਼ ਕੀਤਾ।

ਇਹ ਵੀ ਪੜ੍ਹੋ  ਨਗਰ ਨਿਗਮ ਦਾ ਸੀਵਰਮੈਨ ਡੇਢ ਲੱਖ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਸ ਨਾਲ ਸਾਡੇ ਖੂਬਸੂਰਤ ਸੂਬੇ ਅਤੇ ਮਹਾਨ ਦੇਸ਼ ਵਿੱਚ ਅਸਥਿਰਤਾ ਫੈਲਾਉਣ ਦੀਆਂ ਸਾਜ਼ਿਸਾਂ ਨਾਕਾਮ ਹੋਣਗੀਆਂ।ਉਨ੍ਹਾਂ ਕਿਹਾ, “ਅਸੀਂ ਆਪਣੀ ਪੁਲਿਸ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਾਂ। ਮੈਂ ਹਰ ਨਾਗਰਿਕ, ਸਾਡੇ ਸਮਾਜ ਦੇ ਹਰ ਮੈਂਬਰ ਨੂੰ ਇਸ ਅਹਿਮ ਮਿਸ਼ਨ ‘ਆਪ੍ਰੇਸ਼ਨ ਪ੍ਰਹਾਰ’ ਵਿੱਚ ਪੰਜਾਬ ਪੁਲਿਸ ਦਾ ਸਾਥ ਦੇਣ ਦਾ ਸੱਦਾ ਦਿੰਦਾ ਹਾਂ। ਸਿਰਫ਼ ਇਕਜੁੱਟ ਹੋ ਕੇ ਹੀ ਅਸੀਂ ਸੂਬੇ ਨੂੰ ਗੈਂਗਸਟਰ-ਮੁਕਤ ਬਣਾ ਸਕਦੇ ਹਾਂ ਅਤੇ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰ ਸਕਦੇ ਹਾਂ। ਪੰਜਾਬ ਸਰਕਾਰ ਉਦੋਂ ਤੱਕ ਆਰਾਮ ਨਾਲ ਨਹੀਂ ਬੈਠੇਗੀ ਜਦੋਂ ਤੱਕ ਸੂਬੇ ਵਿੱਚੋਂ ਸਮਾਜ-ਵਿਰੋਧੀ ਅਨਸਰਾਂ ਦਾ ਮੁਕੰਮਲ ਸਫਾਇਆ ਨਹੀਂ ਹੋ ਜਾਂਦਾ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1897852