Home Blog Page 2042

ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਬੀ.ਐਸ.ਸੀ. (ਖੇਤੀਬਾੜੀ) ਕੋਰਸ ਜਲਦ ਹੋਵੇਗਾ ਸ਼ੁਰੂ: ਕੁਲਤਾਰ ਸਿੰਘ ਸੰਧਵਾਂ

0

ਸਪੀਕਰ ਨੇ ਖੇਤੀਬਾੜੀ ਵਿਭਾਗ, ਉਚੇਰੀ ਸਿੱਖਿਆ, ਪੰਜਾਬੀ ਯੂਨੀਵਰਸਿਟੀ ਅਤੇ ਖੇਤੀਬਾੜੀ ਯੂਨੀਵਰਸਿਟੀ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਗਤੀ ਦਾ ਜਾਇਜ਼ਾ ਲਿਆ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ, 10 ਅਗਸਤ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਫ਼ਰੀਦਕੋਟ ਦੇ ਸਰਕਾਰੀ ਬਰਜਿੰਦਰਾ ਕਾਲਜ ਵਿਖੇ ਬੀ.ਐਸ.ਸੀ. (ਖੇਤੀਬਾੜੀ) ਕੋਰਸ ਜਲਦ ਸ਼ੁਰੂ ਹੋ ਜਾਵੇਗਾ ਅਤੇ ਛੇਤੀ ਹੀ ਇਸ ਸਬੰਧੀ ਲੋੜੀਂਦੀਆਂ ਕਾਰਵਾਈਆਂ ਮੁਕੰਮਲ ਕਰ ਲਈਆਂ ਜਾਣਗੀਆਂ।ਸਰਕਾਰੀ ਬਰਜਿੰਦਰਾ ਕਾਲਜ ਵਿਖੇ ਬੀ.ਐਸ.ਸੀ. (ਖੇਤੀਬਾੜੀ) ਕੋਰਸ ਮੁੜ ਸ਼ੁਰੂ ਕਰਨ ਬਾਰੇ, ਸਪੀਕਰ ਸ. ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਖੇਤੀਬਾੜੀ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ, ਖੇਤੀਬਾੜੀ ਅਤੇ ਉਚੇਰੀ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਅਤੇ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਗਤੀ ਦਾ ਜਾਇਜ਼ਾ ਲਿਆ।

ਗੈਰ ਰਾਜਨੀਤਕ ਮੋਰਚੇ ਦੇ ਸੱਦੇ ਹੇਠ ਕਿਸਾਨ ਜਥੇਬੰਦੀ ਸਿੱਧੂਪੁਰ ਨੇ ਬਠਿੰਡਾ ’ਚ ਕੱਢਿਆ ਰੋਸ ਮਾਰਚ

ਸ. ਸੰਧਵਾਂ ਨੇ ਦੱਸਿਆ ਕਿ ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਮਾਲਵੇ ਖੇਤਰ ਦੀ ਅਹਿਮ ਵਿੱਦਿਅਕ ਸੰਸਥਾ ਹੈ, ਜਿੱਥੇ ਹੋਰਨਾਂ ਡਿਗਰੀਆਂ ਦੇ ਨਾਲ-ਨਾਲ ਬੀ.ਐਸ.ਸੀ. (ਖੇਤੀਬਾੜੀ) ਕੋਰਸ ਵੀ ਪੜ੍ਹਾਇਆ ਜਾਂਦਾ ਸੀ। ਉਨਾਂ ਦੱਸਿਆ ਕਿ ਸਾਲ 2019 ਦੌਰਾਨ ਵਿਦਿਆਰਥੀਆਂ ਦੇ ਆਖ਼ਰੀ ਬੈਚ ਨੇ ਬੀ.ਐਸ.ਸੀ. (ਖੇਤੀਬਾੜੀ) ਕੋਰਸ ਲਈ ਕਾਲਜ ਵਿਖੇ ਦਾਖ਼ਲਾ ਲਿਆ ਸੀ ਅਤੇ ਇਸ ਵਰੇ ਉਸ ਬੈਚ ਦਾ ਆਖ਼ਰੀ ਸਾਲ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਕੋਰਸ ਕਰਨ ਦੇ ਚਾਹਵਾਨ ਇਲਾਕੇ ਦੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਹੋਣ ਤੋਂ ਰੋਕਣ ਲਈ ਬੰਦ ਕੀਤੇ ਗਏ ਇਸ ਕੋਰਸ ਨੂੰ ਮੁੜ ਸ਼ੁਰੂ ਕਰਵਾਇਆ ਜਾ ਰਿਹਾ ਹੈ।ਸ. ਸੰਧਵਾਂ ਨੇ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਕਾਲਜ ਵਿੱਚ ਇਸੇ ਸੈਸ਼ਨ ਤੋਂ ਖੇਤੀਬਾੜੀ ਕੋਰਸ ਦੇ ਦਾਖ਼ਲੇ ਸ਼ੁਰ ਕਰਨ ਲਈ ਵਿਜ਼ਟਿੰਗ ਪ੍ਰੋਫੈਸਰਾਂ ਦੀ ਭਰਤੀ, ਲੈਬਾਂ ਆਦਿ ਵਿਖੇ ਲੋੜੀਂਦੇ ਉਪਕਰਨ ਅਤੇ ਹੋਰ ਲੋੜੀਂਦੀਆਂ ਕਾਰਵਾਈਆਂ ਛੇਤੀ ਮੁਕੰਮਲ ਕਰਨੀਆਂ ਯਕੀਨੀ ਬਣਾਈਆਂ ਜਾਣ।

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਆਜ਼ਾਦੀ ਘੁਲਾਟੀਆਂ ਦੇ ਘਰਾਂ ਵਿੱਚ ਜਾ ਕੇ ਉਨ੍ਹਾਂ ਦੇ ਸਿਦਕ ਤੇ ਸਿਰੜ ਨੂੰ ਕੀਤਾ ਸਲਾਮ

ਇਸ ਮੌਕੇ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਸ੍ਰੀਮਤੀ ਜਸਪ੍ਰੀਤ ਤਲਵਾੜ, ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਪ੍ਰੋ. ਅਰਵਿੰਦ, ਡੀਨ ਕਾਲਜ ਖੇਤੀਬਾੜੀ ਪੀ.ਏ.ਯੂ. ਡਾ. ਰਵਿੰਦਰ ਕੌਰ ਧਾਲੀਵਾਲ, ਡਾ. ਮਾਨਵ ਇੰਦਰ ਸਿੰਘ, ਡਿਪਟੀ ਡਾਇਰੈਕਟਰ ਉਚੇਰੀ ਸਿੱਖਿਆ ਡਾ. ਅਸ਼ਵਨੀ ਭੱਲਾ, ਪ੍ਰਿੰਸੀਪਲ ਬਰਜਿੰਦਰਾ ਕਾਲਜ ਸ੍ਰੀ ਰਾਜੇਸ਼ ਕੁਮਾਰ ਅਤੇ ਡਾ. ਨਰਿੰਦਰਜੀਤ ਸਿੰਘ ਬਰਾੜ ਆਦਿ ਹਾਜ਼ਰ ਸਨ।

ਗੈਰ ਰਾਜਨੀਤਕ ਮੋਰਚੇ ਦੇ ਸੱਦੇ ਹੇਠ ਕਿਸਾਨ ਜਥੇਬੰਦੀ ਸਿੱਧੂਪੁਰ ਨੇ ਬਠਿੰਡਾ ’ਚ ਕੱਢਿਆ ਰੋਸ ਮਾਰਚ

ਕੇਂਦਰ, ਹਰਿਆਣਾ ਤੇ ਪੰਜਾਬ ਦੇ ਮੁਖੀਆਂ ਦਾ ਫ਼ੂਕਿਆ ਪੁਤਲਾ
ਨਸ਼ਿਆਂ ਤੇ ਹੜਾਂ ਦੇ ਨੁਕਸਾਨ ਦੀ ਭਰਪਾਈ ਲਈ ਦਿੱਤੇ ਮੰਗ ਪੱਤਰ
ਸੁਖਜਿੰਦਰ ਮਾਨ
ਬਠਿੰਡਾ, 10 ਅਗਸਤ: ਗੈਰ ਰਾਜਨੀਤਕ ਮੋਰਚੇ ਦੇ ਸੱਦੇ ਹੇਠ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਸ਼ਹਿਰ ਵਿਚ ਰੋਸ ਮਾਰਚ ਕੱਢਣ ਤੋਂ ਬਾਅਦ ਜ਼ਿਲ੍ਹਾ ਕੰਪਲੈਕਸ ਦੇ ਅੱਗੇ ਧਰਨਾਂ ਦਿੱਤਾ ਗਿਆ। ਇਸ ਮੌਕੇ ਨਸ਼ਿਆਂ ਦੀ ਰੋਕਥਾਮ ਤੇ ਹੜਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਸਹਿਤ ਮਨੀਪੁਰ ਤੇ ਹਰਿਆਣਾ ਵਿਚਲੇ ਨੂੰਹ ਖੇਤਰ ਵਿਚ ਹੋਈਆਂ ਹਿੰਸਕ ਘਟਨਾਵਾਂ ਦੀ ਨਿਖੇਧੀ ਕਰਦਿਆਂ ਡਿਪਟੀ ਕਮਿਸ਼ਨਰ ਨੂੂੰ ਮੰਗ ਪੱਤਰ ਦਿੱਤੇ ਗਏ। ਇਸ ਦੌਰਾਨ ਰੋਹ ਵਿਚ ਆਏ ਕਿਸਾਨਾਂ ਨੇ ਪੰਜਾਬ, ਹਰਿਆਣਾ ਤੇ ਕੇਂਦਰ ਸਰਕਾਰ ਵਿਰੁੱੱਧ ਰੋਹ ਭਰਪੂਰ ਨਾਅਰੇਬਾਜ਼ੀ ਕਰਦਿਆਂ ਸਰਕਾਰਾਂ ਦੀਆਂ ਅਰਥੀਆਂ ਵੀ ਸਾੜੀਆਂ ਗਈਆਂ।

ਪਾਰਕਿੰਗ ਅੱਗਿਓ ਰਾਤ ਨੂੰ ਪੀਲੀ ਲਾਈਨ ਖ਼ਤਮ ਕਰਨ ਨੂੰ ਲੈ ਕੇ ਉਠਿਆ ਵਿਵਾਦ, ਲੋਕਾਂ ਨੇ ਕੀਤਾ ਵਿਰੋਧ

ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਕਾਕਾ ਸਿੰਘ ਕੋਟੜਾ, ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ, ਜਨਰਲ ਸਕੱਤਰ ਰੇਸ਼ਮ ਸਿੰਘ ਯਾਤਰੀ ਤੇ ਨੌਜਵਾਨ ਆਗੂ ਲੱਖਾ ਸਿਧਾਣਾ ਨੇ ਦੋਸ਼ ਲਗਾਇਆ ਕਿ ਸਰਕਾਰਾਂ ਦੇ ਦਾਅਵਿਆਂ ਦੇ ਉਲਟ ਸੂਬੇ ਵਿਚ ਨਸ਼ਿਆਂ ਦਾ ਛੇਵਾਂ ਦਰਿਆ ਵਗ ਰਿਹਾ ਹੈ, ਜਿਸਦੇ ਕਾਰਨ ਹਰ ਰੋਜ਼ ਸੈਕੜੇ ਨੌਜਵਾਨ ਮੌਤ ਦੇ ਮੂੰਹ ਵਿਚ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਵਲੋਂ ਘੰਟਿਆਂ ਵਿਚ ਨਸ਼ਾ ਖ਼ਤਮ ਕਰਨ ਦਾ ਐਲਾਨ ਕੀਤਾ ਜਾਂਦਾ ਹੈ ਪ੍ਰੰਤੂ ਸਰਕਾਰ ਬਣਨ ਤੋਂ ਬਾਅਦ ਇਹ ਵਰਤਾਰਾ ਜਾਰੀ ਰਹਿੰਦਾ ਹੈ। ਕਿਸਾਨ ਆਗੂਆਂ ਨੇ ਸੂਬੇ ਵਿਚ ਥਾਂ ਥਾਂ ਨਸ਼ਿਆਂ ਦੀ ਰੋਕਥਾਮ ਲਈ ਬਣੀਆਂ ਕਮੇਟੀਆਂ ਦੇ ਆਗੂਆਂ ਵਿਰੁਧ ਦਰਜ਼ ਕੀਤੇ ਜਾ ਰਹੇ ਪੁਲਿਸ ਕੇਸਾਂ ਦੀ ਵੀ ਨਿਖੇਧੀ ਕਰਦਿਆਂ ਇੰਨ੍ਹਾਂ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਇਸਤੋਂ ਇਲਾਵਾ ਕਿਸਾਨਾਂ ਨੇ ਪਿਛਲੇ ਦਿਨਾਂ ‘ਚ ਪੰਜਾਬ ਵਿਚ ਆਏ ਹੜਾਂ ਕਾਰਨ ਹੋਏ ਵੱਡੇ ਨੁਕਸਾਨ ਦੀ ਤੁਰੰਤ ਭਰਪਾਈ ਦੀ ਮੰਗ ਕੀਤੀ। ਇਸੇ ਤਰ੍ਹਾਂ ਪਿਛਲੇ ਸਾਲ ਬੇਮੌਸਮੀ ਬਾਰਸਾਂ ਕਾਰਨ ਤਬਾਹ ਹੋਈਆਂ ਫ਼ਸਲਾਂ ਦੇ ਨਾਲ ਲੰਪੀ ਸਕਿੰਨ ਨਾਲ ਮਰੇ ਪਸ਼ੂਆਂ ਦਾ ਮੁਆਵਜਾ ਵੀ ਜਾਰੀ ਕਰਨ ਲਈ ਕਿਹਾ।

ਪਾਰਕਿੰਗ ਅੱਗਿਓ ਰਾਤ ਨੂੰ ਪੀਲੀ ਲਾਈਨ ਖ਼ਤਮ ਕਰਨ ਨੂੰ ਲੈ ਕੇ ਉਠਿਆ ਵਿਵਾਦ, ਲੋਕਾਂ ਨੇ ਕੀਤਾ ਵਿਰੋਧ

0

ਸੁਖਜਿੰਦਰ ਮਾਨ
ਬਠਿੰਡਾ, 10 ਅਗਸਤ: ਪਿਛਲੇ ਕਰੀਬ ਇੱਕ ਮਹੀਨੇ ਤੋਂ ਨਗਰ ਨਿਗਮ ਦੁਆਰਾ ਠੇਕੇ ’ਤੇ ਦਿੱਤੀ ਬਹੁਮੰਜ਼ਿਲਾਂ ਪਾਰਕਿੰਗ ਦਾ ਵਿਵਾਦ ਖ਼ਤਮ ਹੋਣ ਦਾ ਨਾਮ ਨਹੀਂ ਲੈ ਰਿਹਾ। ਪਹਿਲਾਂ ਸ਼ਹਿਰ ’ਚ ਲੱਗੀਆਂ ਪੀਲੀਆਂ ਲਾਈਨਾਂ ਦੇ ਅੰਦਰੋਂ ਪ੍ਰਾਈਵੇਟ ਠੇਕੇਦਾਰ ਦੁਆਰਾ ਗੱਡੀਆਂ ਚੁੱਕਣ ਨੂੰ ਲੈ ਕੇ ਚੱਲੇ ਸੰਘਰਸ਼ ਦਾ ਮਸਲਾ ਬੀਤੇ ਕੱਲ ਠੇਕੇ ਦੀਆਂ ਸ਼ਰਤਾਂ ਵਿਚ ਤਬਦੀਲੀ ਤੋਂ ਬਾਅਦ ਮਸਾਂ ਹੀ ਖ਼ਤਮ ਹੋਇਆ ਸੀ ਕਿ ਬੀਤੀ ਦੇਰ ਰਾਤ ਨਿਗਮ ਅਧਿਕਾਰੀਆਂ ਵਲੋਂ ਮਾਲ ਰੋਡ ’ਤੇ ਸਥਿਤ ਪਾਰਕਿੰਗ ਅੱਗਿਓ ਪੀਲੀ ਲਾਈਨ ਖ਼ਤਮ ਕਰਨ ਦਾ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ।ਇਸਦੇ ਵਿਰੋਧ ’ਚ ਜਿੱਥੇ ਬੀਤੀ ਰਾਤ ਹੀ ਸ਼ਹਿਰ ਦੀਆਂ ਸਮਾਜ ਸੇਵੀ ਜਥੇਬੰਦੀਆਂ ਸਹਿਤ ਵੱਡੀ ਗਿਣਤੀ ਵਿਚ ਲੋਕ ਮੌਕੇ ’ਤੇ ਪੁੱਜ ਗਏ ਸਨ, ਉਥੇ ਅੱਜ ਦਿਨੇਂ ਭਾਜਪਾ ਵਲੋਂ ਜ਼ਿਲ੍ਹਾ ਪ੍ਰਧਾਨ ਸਰੂਪ ਸਿੰਗਲਾ ਦੀ ਅਗਵਾਈ ਹੇਠ ਰੋਸ਼ ਪ੍ਰਦਰਸ਼ਨ ਕੀਤਾ ਗਿਆ।

ਵਕੀਲ ਤੋਂ ਐਨ.ਓ.ਸੀ ਬਦਲੇ 10 ਹਜ਼ਾਰ ਦੀ ਰਿਸ਼ਵਤ ਲੈਂਦਾ ਬੀਡੀਏ ਦਾ ਜੇ.ਈ ਵਿਜੀਲੈਂਸ ਵਲੋਂ ਕਾਬੂ

ਉਨ੍ਹਾਂ ਦੋਸ਼ ਲਗਾਇਆ ਕਿ ਬੀਤੇ ਕੱਲ ਟੈਂਡਰ ਵਿਚ ਸੋਧ ਕਰਨ ਤੋਂ ਬਾਅਦ ਹੁਣ ਨਿਗਮ ਨੇ ਸ਼ਹਿਰ ਵਿਚ ਪੀਲੀਆਂ ਲਾਈਨਾਂ ਨੂੰ ਹੀ ਖ਼ਤਮ ਕਰਨਾ ਸ਼ੁਰੂ ਕਰ ਦਿੱਤਾ ਹੈ। ਉਧਰ ਦੂਜੇ ਪਾਸੇ ਨਗਰ ਨਿਗਮ ਦੇ ਕਮਿਸ਼ਨਰ ਨੇ ਜਾਰੀ ਪ੍ਰੈਸ ਬਿਆਨ ਵਿਚ ਸ਼ਹਿਰ ਦੇ ਅੰਦਰੋਂ ਪੀਲੀਆਂ ਲਾਈਨਾਂ ਖ਼ਤਮ ਕਰਨ ਦੇ ਕੀਤੇ ਜਾ ਰਹੇ ਦਾਅਵਿਆਂ ਨੂੰ ਗਲਤ ਤੇ ਗੁੰਮਰਾਹਕਰਨ ਪ੍ਰਚਾਰ ਕਰਾਰ ਦਿੰਦਿਆਂ ਕਿਹਾ ਕਿ ਪਾਰਕਿੰਗ ਅਤੇ ਇਸਦੇ ਅੱਗੇ ਬਣੇ ਸਰਕਾਰੀ ਸਕੂਲ ਦੇ ਸਾਹਮਣੇ ਟਰੈਫ਼ਿਕ ਵਿਵਸਥਾ ਨੂੰ ਸਚਾਰੂ ਰੂਪ ਵਿਚ ਚੱਲਦਾ ਰੱਖਣ ਲਈ ਪੀਲੀ ਲਾਈਨ ਹਟਾਈ ਜਾ ਰਹੀ ਹੈ ਜਦੋਂਕਿ ਸ਼ਹਿਰ ਵਿਚ ਹੋਰ ਕਿਤੇ ਕੋਈ ਪੀਲੀ ਲਾਈਨ ਖ਼ਤਮ ਨਹੀਂ ਕੀਤੀ ਜਾ ਰਹੀ। ਦਸਣਾ ਬਣਦਾ ਹੈ ਕਿ ਲੋਕਾਂ ਦੇ ਵਿਰੋਧ ਦੇ ਬਾਅਦ ਬੀਤੇ ਕੱਲ ਨਗਰ ਨਿਗਮ ਦੀ ਵਿਤ ਤੇ ਲੇਖਾ ਕਮੇਟੀ ਦੀ ਹੋਈ ਮੀਟਿੰਗ ਵਿਚ ਸ਼ਹਿਰ ’ਚ ਲੱਗੀ ਹੋਈ ਪੀਲੀ ਲਾਈਨ ਦੇ ਅੰਦਰ ਖੜੇ ਕੀਤੇ ਗਏ ਵਾਹਨਾਂ ਨੂੰ ਪ੍ਰਾਈਵੇਟ ਠੇਕੇਦਾਰ ਦੁਆਰਾ ਚੁੱਕਣ ’ਤੇ ਰੋਕ ਲਗਾ ਦਿੱਤੀ ਗਈ ਸੀ।

ਸਰੋਜ ਰਾਣੀ ਬਣੀ ਭਾਜਪਾ ਮਹਿਲਾ ਮੋਰਚੇ ਦੀ ਜ਼ਿਲ੍ਹਾ ਪ੍ਰਧਾਨ, ਵੀਨਾ ਗਰਗ ਨੂੰ ਬਣਾਇਆ ਕਾਰਜ਼ਕਾਰੀ ਮੈਂਬਰ

ਇਸਤੋਂ ਇਲਾਵਾ ਮਾਲ ਰੋਡ ਸਹਿਤ ਕੁੱਝ ਹੋਰ ਖੇਤਰਾਂ ਵਿਚ ਪੇਡ ਪਾਰਕਿੰਗਾਂ ਨੂੰ ਵੀ ਖ਼ਤਮ ਕਰ ਦਿੱਤਾ ਗਿਆ ਸੀ। ਜਿਸਦਾ ਸ਼ਹਿਰ ਵਾਸੀਆਂ ਨੇ ਸਵਾਗਤ ਕੀਤਾ ਸੀ ਪ੍ਰੰਤੂ ਬੀਤੀ ਰਾਤ ਨਿਗਮ ਦੀ ਇਸ ਕਾਰਵਾਈ ਤੋਂ ਬਾਅਦ ਲੋਕ ਮੁੜ ਭੜਕ ਗਏ। ਸਮਾਜ ਸੇਵੀ ਸੰਸਥਾ ਦੇ ਮੁਖੀ ਸੋਨੂੰ ਮਹੇਸ਼ਵਰੀ ਨੇ ਦਸਿਆ ਕਿ ਬੀਤੀ ਰਾਤ ਜਦ ਉਨ੍ਹਾਂ ਨੂੰ ਪਤਾ ਲੱਗਾ ਤਾਂ ਮੌਕੇ ’ਤੇ ਪੁੱਜ ਕੇ ਨਿਗਮ ਵਲੋਂ ਹਟਾਈਆਂ ਜਾ ਰਹੀਆਂ ਪੀਲੀਆਂ ਲਾਈਨਾਂ ਦਾ ਵਿਰੋਧ ਕੀਤਾ, ਜਿਸ ਕਾਰਨ ਮੁਲਾਜਮਾਂ ਨੂੰ ਵਾਪਸ ਮੁੜਣਾ ਪਿਆ।ਵਪਾਰ ਮੰਡਲ ਦੇ ਆਗੂ ਜੀਵਨ ਗੋਇਲ ਨੇ ਵੀ ਨਿਗਮ ਦੀ ਇਸ ਕਾਰਵਾਈ ਨੂੰ ਗਲਤ ਕਰਾਰ ਦਿੱਤਾ। ਇਸ ਦੌਰਾਨ ਭਾਜਪਾ ਦੇ ਸ਼ਹਿਰੀ ਪ੍ਰਧਾਨ ਸਰੂਪ ਚੰਦ ਸਿੰਗਲਾ ਵੀ ਵੱਡੀ ਗਿਣਤੀ ਵਿਚ ਭਾਜਪਾ ਆਗੂਆਂ ਤੇ ਵਰਕਰਾਂ ਨੂੰ ਨਾਲ ਲੈ ਕੇ ਅੱਜ ਦਿਨੇਂ ਮਾਲ ਰੋਡ ’ਤੇ ਪਾਰਕਿੰਗ ਦੇ ਸਾਹਮਣੇ ਪੁੱਜੇ, ਜਿੱਥੇ ਉਨ੍ਹਾਂ ਨਿਗਮ ਦੀ ਇਸ ਕਾਰਵਾਈ ਦਾ ਸਖ਼ਤ ਵਿਰੋਧ ਕਰਦਿਆਂ ਸੰਘਰਸ਼ ਵਿੱਢਣ ਦਾ ਐਲਾਨ ਕੀਤਾ। ਇਸ ਮੌਕੇ ਭਾਜਪਾ ਆਗੂ ਵਰਿੰਦਰ ਸ਼ਰਮਾ, ਅਸੋਕ ਬਾਲਿਆਵਾਲੀ, ਉਮੇਸ਼ ਸ਼ਰਮਾ ਆਦਿ ਵੀ ਹਾਜ਼ਰ ਸਨ।

ਬਠਿੰਡਾ ’ਚ ਪਾਰਕਿੰਗ ਦਾ ਮੁੱਦਾ ਹੋਇਆ ਹੱਲ, ਹੁਣ ਪੀਲੀ ਲਾਈਨ ਦੇ ਅੰਦਰ ਖੜੀਆਂ ਗੱਡੀਆਂ ਨਹੀਂ ਚੁੱਕ ਸਕੇਗਾ ਠੇਕੇਦਾਰ

ਸ਼ਹਿਰ ਵਿਚੋਂ ਪੀਲੀ ਲਾਈਨ ਨਹੀਂ ਹਟਾਈ ਜਾ ਰਹੀ, ਸ਼ਹਿਰ ਵਾਸੀ ਗੁੰਮਰਾਹ ਪ੍ਰਚਾਰ ਤੋਂ ਬਚਣ: ਕਮਿਸ਼ਨਰ
ਬਠਿੰਡਾ: ਨਗਰ ਨਿਗਮ ਦੇ ਕਮਿਸ਼ਨਰ ਵੱਲੋਂ ਬਾਅਦ ਦੁਪਿਹਰ ਜਾਰੀ ਇੱਕ ਪ੍ਰੈਸ ਬਿਆਨ ਵਿਚ ਇਸ ਮਸਲੇ ’ਤੇ ਸਥਿਤੀ ਸਪੱਸ਼ਟ ਕਰਦਿਆਂ ਕਿਹਾ ਗਿਆ ਕਿ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਸ਼ਹਿਰ ਵਿੱਚ ਪਾਰਕਿੰਗ ਦੀ ਪੀਲੀ ਲਾਈਨ ਹਟਾਉਣ ਸਬੰਧੀ ਭਰਮ ਫੈਲਾਇਆ ਜਾ ਰਿਹਾ ਹੈ ਪ੍ਰੰਤੂ ਨਗਰ ਨਿਗਮ ਵੱਲੋਂ ਇੱਥੇ ਪੀਲੀ ਲਾਈਨ ਨਹੀਂ ਹਟਾਈ ਜਾ ਰਹੀ ਹੈ। ਉਨ੍ਹਾਂ ਦਸਿਆ ਕਿ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਹੈ ਕਿ ਮਾਲ ਰੋਡ ਉੱਪਰ ਸਰਕਾਰੀ ਸੀਨੀਅਰ ਸਕੰਡਰੀ ਸਕੂਲ (ਕੁੜੀਆਂ) ਬਠਿੰਡਾ ਅਤੇ ਮਲਟੀ ਲੇਵਲ ਕਾਰ ਪਾਰਕਿੰਗ ਦੇ ਸਾਹਮਣੇ ਦੀ ਪੀਲੀ ਲਾਈਨ ਹਟਾ ਦਿੱਤੀ ਜਾਵੇ ਕਿਉਂਕਿ ਸਕੂਲ ਲੱਗਣ ਅਤੇ ਛੁੱਟੀ ਸਮੇਂ ਪਾਰਕ ਕੀਤੀਆਂ ਗੱਡੀਆਂ ਅਤੇ ਬੱਚਿਆਂ ਦਾ ਇੱਥੇ ਇਕੱਠ ਹੋ ਜਾਂਦਾ ਹੈ, ਜਿਸ ਕਰਕੇ ਸਟੇਸ਼ਨ ਵੱਲੋਂ ਆ ਰਹੇ ਟਰੈਫਿਕ ਮੂਵਮੈਂਟ ਵਿੱਚ ਵਿਘਣ ਪੈਂਦਾ ਹੈ ਅਤੇ ਇਸ ਦੇ ਨਾਲ ਹੀ ਬੱਚਿਆਂ ਦੀ ਸੁਰੱਖਿਆ ਨੂੰ ਵੀ ਖਤਰਾ ਹੋ ਜਾਂਦਾ ਹੈ। ਇਸ ਤੋਂ ਇਲਾਵਾ ਮਲਟੀ ਲੇਵਲ ਕਾਰ ਪਾਰਕਿੰਗ ਦੇ ਬਾਹਰ ਵੀ ਗੱਡੀ ਪਾਰਕ ਨਹੀਂ ਕੀਤੀ ਜਾ ਸਕਦੀ ਕਿਉਂਕਿ ਇਸ ਜਗਾ ’ਤੇ ਗੱਡੀ ਪਾਰਕ ਕਰਨ ਨਾਲ ਪਾਰਕਿੰਗ ਦੇ ਅੰਦਰ ਜਾਣ ਅਤੇ ਬਾਹਰ ਆਉਣ ਵਾਲੀਆਂ ਗੱਡੀਆਂ ਰੋਡ ਤੇ ਟਰੈਫਿਕ ਦਾ ਕਾਰਨ ਬਣ ਸਕਦੀਆਂ ਹਨ। ਕਮਿਸ਼ਨਰ ਨੇ ਕਿਹਾ ਕਿ ਇਸ ਤੋਂ ਇਲਾਵਾ ਸ਼ਹਿਰ ਵਿਚ ਕਿਸੇ ਜਗਾ ਤੋਂ ਪੀਲੀ ਲਾਈਨ ਨਹੀਂ ਹਟਾਈ ਜਾ ਰਹੀ।

ਡੀਜੀਪੀ ਗੌਰਵ ਯਾਦਵ ਪੁੱਜੇ ਬਠਿੰਡਾ, ਅਜਾਦੀ ਦਿਹਾੜੇ ਤੋਂ ਪਹਿਲਾਂ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

0

ਥਾਣੇ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ, ਬਹਾਦਰੀ ਦਿਖਾਉਣ ਵਾਲੇ ਅਫ਼ਸਰਾਂ ਨੂੰ ਕੀਤਾ ਸਨਮਾਨਿਤ
ਸੁਖਜਿੰਦਰ ਮਾਨ
ਬਠਿੰਡਾ, 10 ਅਗਸਤ: ਪੰਜਾਬ ਪੁਲਿਸ ਦੇ ਮੁਖੀ ਗੌਰਵ ਯਾਦਵ ਅੱਜ ਬਠਿੰਡਾ ਪੁੱਜੇ, ਜਿੱਥੇ ਉਨ੍ਹਾਂ ਆਗਾਮੀ ਦਿਨਾਂ ’ਚ ਆਉਣ ਵਾਲੇ ਅਜਾਦੀ ਦਿਹਾੜੇ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਬਠਿੰਡਾ ਰੇਂਜ ਅਧੀਨ ਆਉਂਦੇ ਬਠਿੰਡਾ ਤੇ ਮਾਨਸਾ ਜ਼ਿਲ੍ਹਿਆਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਤੇ ਉਨ੍ਹਾਂ ਨੂੰ ਗੈਰ ਸਮਾਜੀ ਅਨਸਰਾਂ ਵਿਰੁਧ ਸਖ਼ਤ ਕਾਵਰਾਈ ਕਰਨ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਦੀਆਂ ਹਿਦਾਇਤਾਂ ਦਿੱਤੀਆਂ। ਡੀਜੀਪੀ ਯਾਦਵ ਵਲੋਂ ਬਠਿੰਡਾ ਸ਼ਹਿਰ ਦੀ ਰਿੰਗ ਰੋਡ ’ਤੇ ਥਾਣਾ ਸਦਰ ਦੀ ਬਣੀ ਅਤਿਆਧੁਨਿਕ ਇਮਾਰਤ ਦਾ ਵੀ ਉਦਘਾਟਨ ਕੀਤਾ ਗਿਆ। ਇਸਤੋਂ ਇਲਾਵਾ ਪਿਛਲੇ ਸਮੇਂ ਦੌਰਾਨ ਚੰਗਾ ਕੰਮ ਕਰਨ ਵਾਲੇ ਜ਼ਿਲ੍ਹਾ ਬਠਿੰਡਾ ਦੇ ਪੁਲਿਸ ਅਧਿਕਾਰੀਆਂ ਤੇ ਮੁਲਾਜਮਾਂ ਨੂੰ ਵੀ ਸਨਮਾਨਿਤ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ ਗਈ।

ਵਕੀਲ ਤੋਂ ਐਨ.ਓ.ਸੀ ਬਦਲੇ 10 ਹਜ਼ਾਰ ਦੀ ਰਿਸ਼ਵਤ ਲੈਂਦਾ ਬੀਡੀਏ ਦਾ ਜੇ.ਈ ਵਿਜੀਲੈਂਸ ਵਲੋਂ ਕਾਬੂ

ਸੂਚਨਾ ਮੁਤਾਬਕ ਪੁਲਿਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿਚ ਪੁਲਿਸ ਮੁਖੀ ਨੇ ਫ਼ੌਰਸ ਨੂੰ ਨਸ਼ਿਆਂ ਤੇ ਗੈਂਗਸਟਰਾਂ ਅਤੇ ਵੱਖਵਾਦ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਵਿਰੁਧ ਸਖ਼ਤ ਕਾਰਵਾਈ ਕਰਨ ਦੀਆਂ ਹਿਦਾਇਤਾਂ ਦਿੱਤੀਆਂ। ਡੀਜੀਪੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ ’ਤੇ ਨਹੀਂ ਬਖਸਿਆਂ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਪ੍ਰੋਫੈਸਨਲੀ ਤਰੀਕੇ ਨਾਲ ਕੰਮ ਕਰਨ ਅਤੇ ਅਪਣੇ ਟੀਚੇ ਮਿਥਣ ਦੀ ਵੀ ਸਲਾਹ ਦਿੱਤੀ। ਇਸੇ ਤਰ੍ਹਾਂ ਗਜਟਿਡ ਅਧਿਕਾਰੀਆਂ ਨੂੰ ਅਪਣੇ ਅਧੀਨ ਆਉਂਦੇ ਥਾਣਿਆਂ ਦਾ ਦੌਰਾ ਕਰਨ ਅਤੇ ਲੋਕਾਂ ਨਾਲ ਰਾਬਤਾ ਕਾਇਮ ਕਰਨ ਲਈ ਵੀ ਕਿਹਾ। ਡੀਜੀਪੀ ਨੇ ਪੁਲਿਸ ਅਧਿਕਾਰੀਆਂ ਤੇ ਮੁਲਾਜਮਾਂ ਨੂੰ ਪੁਲਿਸ ਪ੍ਰਸ਼ਾਸਨ ਵਿਚ ਲੋਕਾਂ ਦਾ ਵਿਸਵਾਸ ਮਜਬੂਤ ਕਰਨ ਅਤੇ ਲੋਕਾਂ ਨੂੰ ਵੀ ਪੁਲਿਸ ਨੂੰ ਅਪਣਾ ਮਿੱਤਰ ਸਮਝਣ ਦੀ ਅਪੀਲ ਕੀਤੀ ਤਾਂ ਕਿ ਜਨਤਾ ਦੇ ਸਹਿਯੋਗ ਨਾਲ ਪੁਲਿਸ ਨਸ਼ਿਆਂ ਤੋਂ ਲੈ ਕੇ ਹਰ ਬੁਰਾਈ ’ਤੇ ਕਾਬੂ ਪਾਉਣ ਵਿਚ ਸਫ਼ਲ ਹੋ ਸਕੇ। ਇਸ ਦੌਰਾਨ ਏਡੀਜੀਪੀ ਬਠਿੰਡਾ ਰੇਂਜ ਸੁਰਿੰਦਰਪਾਲ ਸਿੰਘ ਪਰਮਾਰ, ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਐੱਸਐੱਸਪੀ ਬਠਿੰਡਾ ਗੁਰਲੀਨ ਸਿੰਘ ਖੁਰਾਣਾ ਅਤੇ ਐੱਸਐੱਸਪੀ ਮਾਨਸਾ ਡਾ: ਨਾਨਕ ਸਿੰਘ ਤੋਂ ਇਲਾਵਾ ਦੋਨਾਂ ਜ਼ਿਲ੍ਹਿਆਂ ਦੇ ਐਸ.ਪੀਜ਼, ਡੀਐਸਪੀਜ਼, ਐਸ.ਐਚ.ਓਜ਼ ਸਹਿਤ ਸਮੂਹ ਉਚ ਅਧਿਕਾਰੀ ਹਾਜ਼ਰ ਰਹੇ।

ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਸਹਾਈ ਸਿੱਧ ਹੋਵੇਗਾ ਅੰਤਰਰਾਸ਼ਟਰੀ ਸਕਿੱਲ ਸੈਂਟਰ : ਡਾ. ਸੰਦੀਪ ਕੌੜਾ

0

ਕਿਹਾ : ਪਹਿਲੇ ਬੈਚ ਚ 48 ਲੜਕੀਆਂ ਮੁਫ਼ਤ ਟਰੇਨਿੰਗ ਲੈ ਕੇ ਵਿਦੇਸ਼ੀ ਧਰਤੀ ਤੇ ਨਿਭਾਉਣਗੀਆਂ ਸੇਵਾਵਾਂ
ਨੌਜਵਾਨਾਂ ਨੂੰ ਵਿਦੇਸ਼ੀ ਧਰਤੀ ਤੇ ਰੁਲਣ ਤੋਂ ਬਚਾਏਗਾ ਅੰਤਰਰਾਸ਼ਟਰੀ ਸਕਿੱਲ ਸੈਂਟਰ : ਜਗਰੂਪ ਗਿੱਲ
ਏਮਜ ਵਿਖੇ ਹੁਨਰ ਵਿਕਾਸ ਪ੍ਰੋਗਰਾਮ ਤਹਿਤ ਅੰਤਰਰਾਸ਼ਟਰੀ ਸਕਿੱਲ ਸੈਂਟਰ ਦੀ ਹੋਈ ਸ਼ੁਰੂਆਤ
ਸੁਖਜਿੰਦਰ ਮਾਨ
ਬਠਿੰਡਾ, 10 ਅਗਸਤ: ਪੰਜਾਬ ਦੇ ਨੌਜਵਾਨਾਂ ਨੂੰ ਹੁਣ ਵਿਦੇਸ਼ੀ ਧਰਤੀ ਤੇ ਰੁਲਣ ਨਹੀਂ ਦਿੱਤਾ ਜਾਵੇਗਾ ਸਗੋਂ ਉਨ੍ਹਾਂ ਨੂੰ ਭਾਰਤ ਸਰਕਾਰ ਦੇ ਹੁਨਰ ਵਿਕਾਸ ਪ੍ਰੋਗਰਾਮ ਤਹਿਤ ਮਾਹਰ ਡਾਕਟਰਾਂ ਵੱਲੋਂ ਲੜਕੀਆਂ ਨੂੰ ਮੁਫ਼ਤ ਟਰੇਨਿੰਗ ਦੇਣ ਦੇ ਨਾਲ-ਨਾਲ ਵਰਕ ਪਰਮਿਟ ਮੁਹੱਈਆ ਕਰਵਾਕੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਿਦੇਸ਼ੀ ਧਰਤੀ ਤੇ ਮੁਫ਼ਤ ਭੇਜਿਆ ਜਾਵੇਗਾ। ਇਹ ਜਾਣਕਾਰੀ ਅੱਜ ਇੱਥੇ ਏਮਜ਼ ਵਿਖੇ ਸਲਾਹਕਾਰ ਨੈਸ਼ਨਲ ਸਕਿੱਲ ਡਿਵੈਲਪਮੈਂਟ ਕਾਰਪੋਰੇਸ਼ਨ ਇੰਟਰਨੈਸ਼ਨਲ ਭਾਰਤ ਸਰਕਾਰ ਡਾ. ਸੰਦੀਪ ਕੌੜਾ ਨੇ ਪਹਿਲੇ ਅੰਤਰਰਾਸ਼ਟਰੀ ਸਕਿੱਲ ਸੈਂਟਰ ਦੀ ਸ਼ੁਰੂਆਤ ਕਰਨ ਮੌਕੇ ਆਪਣੇ ਸੰਬੋਧਨ ਦੌਰਾਨ ਦਿੱਤੀ।

ਵਕੀਲ ਤੋਂ ਐਨ.ਓ.ਸੀ ਬਦਲੇ 10 ਹਜ਼ਾਰ ਦੀ ਰਿਸ਼ਵਤ ਲੈਂਦਾ ਬੀਡੀਏ ਦਾ ਜੇ.ਈ ਵਿਜੀਲੈਂਸ ਵਲੋਂ ਕਾਬੂ

ਇਸ ਮੌਕੇ ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਨੌਜਵਾਨਾਂ ਨੂੰ ਆਪਣੇ ਪੈਰਾਂ ਸਿਰ ਖੜ੍ਹੇ ਕਰਨ ਲਈ ਹੁਨਰ ਵਿਕਾਸ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ਤਹਿਤ ਨੌਜਵਾਨਾਂ ਨੂੰ ਮੁਫ਼ਤ ਟ?ਰੇਨਿੰਗ ਦੇ ਕੇ ਵਿਦੇਸ਼ਾਂ ਵਿੱਚ ਬਿਨ੍ਹਾਂ ਏਜੰਟਾਂ ਦੀ ਖੱਜਲ ਖੁਆਰੀ ਦੇ ਮੁਫ਼ਤ ਵਰਕ ਪਰਮਿਟ ਦੇ ਕੇ ਭੇਜਿਆ ਜਾਵੇਗਾ। ਇਸ ਨਾਲ ਜਿੱਥੇ ਵਿਦੇਸ਼ ਜਾਣ ਦੀ ਹੌੜ ਵਿੱਚ ਲੱਖਾਂ ਰੁਪਏ ਦਾ ਖਰਚਾ ਬਚੇਗਾ, ਉਥੇ ਹੀ ਇਹ ਨੌਜਵਾਨ ਵਿਦੇਸ਼ੀ ਧਰਤੀ ਤੇ ਆਪਣੇ ਸਕਿੱਲ ਰਾਹੀਂ ਕੰਮ ਕਰਕੇ ਪੈਸੇ ਵਾਪਿਸ ਪੰਜਾਬ ਭੇਜਣਗੇ। ਇਸ ਨਾਲ ਪੰਜਾਬ ਦੀ ਆਰਥਿਕਤਾ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਪਹਿਲਾ ਬੈਚ ਹੈ ਜੋ ਵਿਦੇਸ਼ੀ ਧਰਤੀ ਤੇ ਵਰਕ ਪਰਮਿਟ ਪ੍ਰਾਪਤ ਕਰਕੇ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਭੇਜਿਆ ਜਾਵੇਗਾ।

ਬਠਿੰਡਾ ’ਚ ਪਾਰਕਿੰਗ ਦਾ ਮੁੱਦਾ ਹੋਇਆ ਹੱਲ, ਹੁਣ ਪੀਲੀ ਲਾਈਨ ਦੇ ਅੰਦਰ ਖੜੀਆਂ ਗੱਡੀਆਂ ਨਹੀਂ ਚੁੱਕ ਸਕੇਗਾ ਠੇਕੇਦਾਰ

ਉਨ੍ਹਾਂ ਇਹ ਵੀ ਦੱਸਿਆ ਕਿ ਇਸ ਤੋਂ ਬਾਅਦ ਹੋਰ ਬੈਚਾ ਨੂੰ ਵੀ ਟਰੇਨਿੰਗ ਦੇ ਕੇ ਦੁਨੀਆਂ ਦੇ ਹੋਰ ਵੱਖ-ਵੱਖ ਮੁਲਕਾਂ ਵਿੱਚ ਮੁਫ਼ਤ ਭੇਜਿਆ ਜਾਵੇਗਾ। ਉਨਾਂ ਦੱਸਿਆ ਕਿ ਸਰਕਾਰ ਦਾ 1 ਲੱਖ ਨਰਸਿੰਗ ਨੂੰ ਟਰੇਨਿੰਗ ਦੇ ਕੇ ਵੱਖ-ਵੱਖ ਦੇਸ਼ਾਂ ਵਿੱਚ ਭੇਜਣ ਦਾ ਟੀਚਾ ਮਿਥਿਆ ਗਿਆ ਹੈ, ਜੋ ਜਲਦ ਪੂਰਾ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਆਪਣੇ ਸੰਬੋਧਨ ਦੌਰਾਨ ਪਹਿਲੇ ਬੈਚ ਵਿੱਚ ਟਰੇਨਿੰਗ ਪ੍ਰਾਪਤ ਕਰ ਰਹੀਆਂ ਲੜਕੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਬਹੁਤ ਹੀ ਕਿਸਮਤ ਵਾਲੀਆਂ ਹਨ, ਜਿੰਨ੍ਹਾਂ ਨੂੰ ਇਹ ਟਰੇਨਿੰਗ ਕਰਨ ਉਪਰੰਤ ਵਿਦੇਸ਼ਾਂ ਵਿੱਚ ਵਰਕ ਪਰਮਿਟ ਤੇ ਜਾਣ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਅੰਤਰਰਾਸ਼ਟਰੀ ਸਕਿੱਲ ਸੈਂਟਰ ਤੋਂ ਟਰੇਨਿੰਗ ਲੈਣ ਵਾਲੀਆਂ ਲੜਕੀਆਂ ਨੂੰ ਹੁਣ ਕਿਸੇ ਏਜੰਟ ਦੇ ਧੋਖੇ ਦਾ ਸ਼ਿਕਾਰ ਨਹੀਂ ਹੋਣਾ ਪਵੇਗਾ ਅਤੇ ਨਾ ਹੀ ਉਨ੍ਹਾਂ ਨੂੰ ਭਾਰੀ ਰਾਸ਼ੀ ਖਰਚ ਕਰਨੀ ਪਵੇਗੀ।

ਵਧੀਕ ਡਿਪਟੀ ਕਮਿਸ਼ਨਰ (ਵਿਕਾਸ)ਨੇ ਸਿਖਿਆਰਥੀਆਂ ਨੂੰ ਵੰਡੇ ਸਰਟੀਫਿਕੇਟ

ਇਸ ਤੋਂ ਪਹਿਲਾਂ ਏਮਜ਼ ਦੇ ਡੀਨ ਅਤੇ ਕਾਰਜਕਾਰੀ ਨਿਰਦੇਸ਼ਕ ਪ੍ਰੋ: ਅਖਲੇਸ਼ ਪਾਠਕ, ਨੋਡਲ ਅਫ਼ਸਰ ਅਤੇ ਓ.ਐਸ.ਡੀ. ਭਾਰਤ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਡਾ. ਕਮਲਜੀਤ ਕੌੜਾ, ਪ੍ਰਿੰਸੀਪਲ ਨਰਸਿੰਗ ਕਾਲਜ ਏਮਜ਼ ਡਾ. ਕਮਲੇਸ਼ ਸ਼ਰਮਾ ਵੱਲੋਂ ਵੀ ਇਸ ਅੰਤਰਰਾਸ਼ਟਰੀ ਸਕਿੱਲ ਸੈਂਟਰ ਦੀ ਮਹੱਤਤਾ ਅਤੇ ਇਸ ਵੱਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਮੁਫ਼ਤ ਸਿਹਤ ਸੇਵਾਵਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਆਖੀਰ ਚ ਮੈਡੀਕਲ ਸੁਪਰਡੈਂਟ ਏਮਜ਼ ਪ੍ਰੋ: ਰਾਜੀਵ ਕੁਮਾਰ ਵੱਲੋਂ ਪਹੁੰਚੀਆਂ ਸ਼ਖਸੀਅਤਾਂ ਦਾ ਧੰਨਵਾਦ ਕਰਦਿਆਂ ਏਮਜ਼ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਕੇਂਦਰੀ ਯੂਨੀਵਰਸਿਟੀ ਘੁੱਦਾ ਦੇ ਵਾਈਸ ਚਾਂਸਲਰ ਆਰ.ਪੀ.ਤਿਵਾੜੀ, ਕੌਂਸਲਰ ਸ੍ਰੀ ਸੁਖਦੀਪ ਸਿੰਘ ਢਿੱਲੋਂ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ , ਨੈਸ਼ਨਲ ਸਕਿੱਲ ਡਿਵੈਲਪਮੈਂਟ ਕਾਰਪੋਰੇਸ਼ਨ ਵੱਲੋਂ ਸੁਮੀਤ ਸਿੰਘ , ਰੱਜਤ ਭੱਟਨਾਗਰ ਅਤੇ ਉਸਮਾਨ ਖਾਨ ਤੋਂ ਇਲਾਵਾ ਹੁਨਰ ਵਿਕਾਸ ਪ੍ਰੋਗਰਾਮ ਦੇ ਸੀਨੀਅਰ ਅਧਿਕਾਰੀ ਅਤੇ ਏਮਜ਼ ਦਾ ਡਾਕਟਰੀ ਸਟਾਫ਼ ਹਾਜ਼ਰ ਸੀ।

ਵਕੀਲ ਤੋਂ ਐਨ.ਓ.ਸੀ ਬਦਲੇ 10 ਹਜ਼ਾਰ ਦੀ ਰਿਸ਼ਵਤ ਲੈਂਦਾ ਬੀਡੀਏ ਦਾ ਜੇ.ਈ ਵਿਜੀਲੈਂਸ ਵਲੋਂ ਕਾਬੂ

0

ਸੁਖਜਿੰਦਰ ਮਾਨ
ਬਠਿੰਡਾ, 10 ਅਗਸਤ : ਪਿਛਲੇ ਲੰਮੇ ਸਮੇਂ ਤੋਂ ਅਪਣੇ ਕਾਰਨਾਮਿਆਂ ਨੂੰ ਲੈ ਕੇ ਚਰਚਾ ਵਿਚ ਚੱਲੇ ਆ ਰਹੇ ਬੀਡੀਏ ਦਫ਼ਤਰ ਵਿਚ ਅੱਜ ਵੱਡੀ ਕਾਰਵਾਈ ਕਰਦਿਆਂ ਵਿਜੀਲੈਂਸ ਦੀ ਟੀਮ ਨੇ ਇੱਕ ਜੂਨੀਅਰ ਇੰਜੀਨੀਅਰ ਨੂੰ ਰਿਸ਼ਵਤ ਲੈਂਦੇ ਹੋੲੈ ਰੰਗੇ ਹੱਥੀ ਕਾਬੂ ਕੀਤਾ ਹੈ। ਸੂਚਨਾ ਮੁਤਾਬਕ ਕਥਿਤ ਦੋਸ਼ੀ ਜੇ.ਈ ਸ਼ਹਿਰ ਦੇ ਇੱਕ ਵਕੀਲ ਕੋਲੋਂ ਉਸਦੇ ਮਾਡਲ ਟਾਊਨ ਸਥਿਤ ਘਰ ਦੀ ਐਨ.ਓ.ਸੀ ਜਾਰੀ ਕਰਨ ਬਦਲੇ ਦਸ ਹਜ਼ਾਰ ਰੁਪਏ ਦੀ ਰਿਸ਼ਵਤ ਲੈ ਰਿਹਾ ਸੀ। ਵੱਡੀ ਗੱਲ ਇਹ ਹੈ ਕਿ ਉਕਤ ਇੰਜੀਨੀਅਰ ਰਿਸ਼ਵਤ ਦੇ ਸਿੱਧੇ ਪੈਸੇ ਖੁਦ ਨਹੀਂ ਫ਼ੜਦਾ ਸੀ, ਬਲਕਿ ਉਸਦੇ ਵਲੋਂ ਰਿਸ਼ਵਤ ਦੇ ਪੈਸੇ ਫ਼ੜਣ ਲਈ ਬੀਡੀਏ ਵਿਚ ਤੈਨਾਤ ਪ੍ਰਾਈਵੇਟ ਸੁਰੱਖਿਆ ਮੁਲਾਜਮ ਨਾਲ ਗੰਢਤੁੱਪ ਕੀਤੀ ਹੋਈ ਸੀ। ਜਿਹੜਾ ਲੋਕਾਂ ਕੋਲੋਂ ਰਿਸਵਤ ਦੇ ਪੈਸੇ ਲੈਂਦਾ ਸੀ ਤੇ ਵਿਚੋਂ ਕੁੱਝ ਹਿੱਸਾ ਅਪਣੇ ਕੋਲ ਰੱਖ ਲੈਂਦਾ ਸੀ। ਵਿਜੀਲੈਂਸ ਵਲੋਂ ਵਿਛਾਏ ਜਾਲ ਵਿਚ ਸੁਰੱਖਿਆ ਮੁਲਾਜਮ ਤੇ ਜੇ.ਈ ਦੋਨੋਂ ਹੀ ਫ਼ਸ ਗਏ ਹਨ।

ਬਠਿੰਡਾ ’ਚ ਫ਼ੂਡ ਸੇਫ਼ਟੀ ਵਿਭਾਗ ਵਲੋਂ ਨਕਲੀ ਐਨਰਜੀ ਡਰਿੰਕ ਦਾ ਟਰੱਕ ਬਰਾਮਦ

ਮਿਲੀ ਸੂਚਨਾ ਮੁਤਾਬਕ ਸਥਾਨਕ ਮਾਡਲ ਟਾਊਨ ਦੇ ਵਿਚ ਐਮ.ਆਈ.ਜੀ ਫ਼ਲੈਟ ਵਿਚ ਰਹਿਣ ਵਾਲੇ ਇੱਕ ਵਕੀਲ ਗੁਰਤੇਜ ਸਿੰਘ ਗਰੇਵਾਲ ਨੇ ਅਪਣੇ ਮਕਾਨ ਦੀ ਐਨ.ਓ.ਸੀ ਲੈਣੀ ਸੀ। ਇਸਦੇ ਲਈ ਉਸਦੇ ਵਲੋਂ ਬੀਡੀਏ ਕੋਲ ਅਰਜੀ ਦਿੱਤੀ ਗਈ ਸੀ ਤੇ ਇਸ ਅਰਜੀ ਅਗਲੀ ਕਾਰਵਾਈ ਲਈ ਅਧਿਕਾਰੀਆਂ ਨੇ ਜੇਈ ਗੁਰਵਿੰਦਰ ਸਿੰਘ ਨੂੰ ਮਾਰਕ ਕਰ ਦਿੱਤੀ ਸੀ। ਸਿਕਾਇਤਕਰਤਾ ਮੁਤਾਬਕ ਉਕਤ ਜੇਈ ਵਲੋਂ ਇਸ ਕੰਮ ਬਦਲੇ ਦਸ ਹਜ਼ਾਰ ਰੁਪਏ ਦੀ ਮੰਗ ਕੀਤੀ ਜਾ ਰਹੀ ਸੀ ਤੇ ਪੈਸੇ ਨਾ ਦੇਣ ਬਦਲੇ ਉਸਨੂੰ ਐਨ.ਓ.ਸੀ ਜਾਰੀ ਨਹੀਂ ਕੀਤੀ ਜਾ ਰਹੀ ਸੀ। ਅਖ਼ੀਰ ਉਸਨੇ ਉਕਤ ਭ੍ਰਿਸਟ ਅਧਿਕਾਰੀ ਵਿਰੂਧ ਕਾਰਵਾਈ ਲਈ ਵਿਜੀਲੈਂਸ ਨਾਲ ਸੰਪਰਕ ਕੀਤਾ ਤੇ ਜੇ.ਈ ਵਲੋਂ ਮੰਗੀ ਜਾ ਰਹੀ ਰਿਸ਼ਵਤ ਦੇ ਸਬੂਤ ਵਜੋਂ ਆਡੀਓ ਵੀ ਰਿਕਾਰਡ ਕੀਤੀ। ਇਸ ਦੌਰਾਨ ਵਿਜੀਲੈਂਸ ਵਲੋਂ ਬਣਾਈ ਯੋਜਨਾ ਤਹਿਤ ਅੱਜ ਸਵੇਰੇ ਪੰਜ ਹਜ਼ਾਰ ਰੁਪਏ ਐਡਵਾਂਸ ਦੇ ਦਿੱਤੇ ਅਤੇ ਬਾਕੀ ਪੈਸੇ ਅੱਜ ਸ਼ਾਮ ਕੰਮ ਹੋਣ ’ਤੇ ਦੇਣੇ ਕਰ ਲਏ।

ਮਨਪ੍ਰੀਤ ਬਾਦਲ ਦੇ ਪਲਾਟ ਵਿਵਾਦ ’ਚ ਵਿਜੀਲੈਂਸ ਨੇ ਬੀਡੀਏ ਅਧਿਕਾਰੀਆਂ ਕੋਲੋਂ ਕੀਤੀ 6 ਘੰਟੇ ਪੁੱਛਗਿੱਛ

ਬਾਅਦ ਦੁਪਿਹਰ ਐਨ.ਓ.ਸੀ ਤਿਆਰ ਕਰਨ ਤੋਂ ਬਾਅਦ ਮੁਦਈ ਨੂੰ ਜੇ.ਈ. ਵਲੋਂ ਸੂਚਿਤ ਕਰ ਦਿੱਤਾ ਗਿਆ ਤੇ ਵਿਜੀਲੈਂਸ ਦੀ ਯੋਜਨਾ ਤਹਿਤ ਸਿਕਾਇਤਕਰਤਾ ਵਕੀਲ ਗੁਰਤੇਜ ਸਿੰਘ ਗਰੇਵਾਲ ਰੰਗ ਲੱਗੇ ਨੋਟ ਲੈ ਗਿਆ ਪ੍ਰੰਤੂ ਕਥਿਤ ਦੋਸੀ ਨੇ ਇਹ ਪੈਸੇ ਖੁਦ ਲੈਣ ਦੀ ਬਜਾਏ ਬੀਡੀਏ ਦੇ ਸੁਰੱਖਿਆ ਮੁਲਾਜਮ ਗੁਰਮੀਤ ਸਿੰਘ ਨੂੰ ਦੇਣ ਲਈ ਕਿਹਾ। ਗੁਰਮੀਤ ਸਿੰਘ ਨੇ ਦੂਜੀ ਕਿਸ਼ਤ ਵਜੋਂ ਪੰਜ ਹਜ਼ਾਰ ਰੁਪਏ ਫ਼ੜ ਕੇ ਜੇ.ਈ ਦੇ ਦਰਾਜ਼ ਵਿਚ ਰੱਖ ਦਿੱਤੇ। ਜਿਸਤੋਂ ਬਾਅਦ ਵਿਜੀਲੈਂਸ ਦੀ ਟੀਮ ਨੇ ਜੇ.ਈ. ਗੁਰਵਿੰਦਰ ਸਿੰਘ ਤੇ ਸੁਰੱਖਿਆ ਮੁਲਾਜਮ ਗੁਰਮੀਤ ਸਿੰਘ ਨੂੰ ਮੌਕੇ ’ਤੇ ਹੀ ਦਬੋਚ ਲਿਆ। ਵਿਜੀਲੈਂਸ ਅਧਿਕਾਰੀਆਂ ਨੇ ਇਸਦੀ ਪੁਸ਼ਟੀ ਕਰਦਿਆਂ ਦਸਿਆ ਕਿ ਕਥਿਤ ਦੋਸ਼ੀਆਂ ਵਿਰੁਧ ਵਿਜੀਲੈਂਸ ਬਿਉਰੋ ਦੇ ਬਠਿੰਡਾ ਸਥਿਤ ਥਾਣੇ ਵਿਚ ਭ੍ਰਿਸਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ਼ ਕੀਤਾ ਜਾ ਰਿਹਾ ਹੈ ਤੇ ਭਲਕੇ ਇੰਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਕਿ ਇੰਨ੍ਹਾਂ ਕੋਲੋਂ ਹੋਰ ਡੂੰਘਾਈ ਨਾਲ ਪੁਛਗਿਛ ਕੀਤੀ ਜਾ ਸਕੇ।

ਪੰਜਾਬ ਰਾਜ ਖ਼ੁਰਾਕ ਕਮਿਸ਼ਨ ਖਾਣੇ ਦੇ ਅਧਿਕਾਰ ਦੀ ਸੁਰੱਖਿਆ ਲਈ ਹੈ ਵਚਨਬੱਧ : ਚੇਤਨ ਪ੍ਰਕਾਸ਼ ਧਾਲੀਵਾਲ

0

ਸੁਖਜਿੰਦਰ ਮਾਨ
ਬਠਿੰਡਾ, 9 ਅਗਸਤ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਜ਼ਿਲ੍ਹੇ ਅਧੀਨ ਪੈਂਦੇ ਤਲਵੰਡੀ ਸਾਬੋ ਦੇ ਵੱਖ-ਵੱਖ ਪਿੰਡਾਂ ਦਾ ਅਚਨਚੇਤ ਦੌਰਾ ਕਰਕੇ ਸਰਕਾਰੀ ਸਕੂਲਾਂ ਚ ਵਿਦਿਆਰਥੀਆਂ ਨੂੰ ਮਿਡ ਡੇ ਮੀਲ ਤਹਿਤ ਮੁਹੱਈਆ ਕਰਵਾਏ ਜਾ ਰਹੇ ਖਾਣੇ ਤੋਂ ਇਲਾਵਾ ਆਂਗਣਵਾੜੀ ਸੈਂਟਰਾਂ ਅਤੇ ਰਾਸ਼ਨ ਡਿਪੂਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ।ਚੈਕਿੰਗ ਦੌਰਾਨ ਉਨ੍ਹਾਂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਭਾਗੀਵਾਂਦਰ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਭਾਗੀਵਾਂਦਰ ਕਲੋਨੀ ਅਤੇ ਆਂਗਣਵਾੜੀ ਸੈਂਟਰ ਭਾਗੀਵਾਂਦਰ, ਸਰਕਾਰੀ ਹਾਈ ਸਕੂਲ ਲੈਲੇਵਾਲਾ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਲੈਲੇਵਾਲਾ, ਰਾਸ਼ਨ ਡਿਪੂ ਅਤੇ ਆਂਗਣਵਾੜੀ ਸੈਂਟਰ ਲੈਲੇਵਾਲਾ ਅਤੇ ਰਾਸ਼ਨ ਡਿਪੂ ਗੁਰੂਸਰ ਜਗਾ ਆਦਿ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਜੋ ਵੀ ਛੋਟੀਆਂ-ਮੋਟੀਆਂ ਊਣਤਾਈਆਂ ਪਾਈਆਂ ਗਈਆਂ, ਉਨ੍ਹਾਂ ਨੂੰ ਦੂਰ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ।

ਮੀਤ ਹੇਅਰ ਵੱਲੋਂ ਯੂਥ ਕਲੱਬਾਂ ਨੂੰ ਸਰਗਰਮ ਕਰਨ ਦੇ ਨਿਰਦੇਸ਼

ਚੈਕਿੰਗ ਉਪਰੰਤ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਨੇ ਵੱਖ-ਵੱਖ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਖਾਣੇ ਦੇ ਅਧਿਕਾਰ ਦੀ ਸੁਰੱਖਿਆ ਲਈ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਮੁਹੱਈਆ ਕਰਵਾਏ ਜਾ ਰਹੇ ਖਾਣੇ ਦੀ ਕੁਆਲਟੀ ਵਿਚ ਕਿਸੇ ਵੀ ਕਿਸਮ ਦੀ ਊਣਤਾਈ ਨਾ ਰਹਿਣ ਦਿੱਤੀ ਜਾਵੇ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ਼ਿਵਪਾਲ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ਼੍ਰੀਮਤੀ ਭੁਪਿੰਦਰ ਕੌਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ, ਜ਼ਿਲ੍ਹਾ ਪ੍ਰੋਗਰਾਮ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਤੇ ਫੂਡ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀ ਤੇ ਨੁਮਾਇੰਦੇ ਆਦਿ ਹਾਜ਼ਰ ਸਨ।

ਮੀਤ ਹੇਅਰ ਵੱਲੋਂ ਯੂਥ ਕਲੱਬਾਂ ਨੂੰ ਸਰਗਰਮ ਕਰਨ ਦੇ ਨਿਰਦੇਸ਼

0

ਯੂਥ ਕਲੱਬਾਂ ਲਈ ਪਹਿਲੀ ਵਾਰ ਸ਼ੁਰੂ ਕੀਤਾ ਜਾਵੇਗਾ ਐਵਾਰਡ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 9 ਅਗਸਤ: ਪੰਜਾਬ ਦੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਅਤੇ ਉਨਾਂ ਵਿੱਚ ਲੀਡਰਸ਼ਿਪ ਦੇ ਗੁਣ ਤੇ ਆਤਮ ਵਿਸ਼ਵਾਸ ਪੈਦਾ ਕਰਨ ਲਈ ਨਵੀਂ ਯੂਥ ਪਾਲਿਸੀ ਨਵੀਂ ਲਿਆਂਦੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉਤੇ ਯੂਥ ਕਲੱਬਾਂ ਲਈ ਪਹਿਲੀ ਵਾਰ ਐਵਾਰਡ ਸ਼ੁਰੂ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਨੌਜਵਾਨਾਂ ਨੂੰ ਦਿੱਤੇ ਜਾਣ ਵਾਲੇ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਚੋਣ ਪ੍ਰਣਾਲੀ ਨੂੰ ਤਰਕਸੰਗਤ ਬਣਾਇਆ ਜਾਵੇਗਾ।

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਆਜ਼ਾਦੀ ਘੁਲਾਟੀਆਂ ਦੇ ਘਰਾਂ ਵਿੱਚ ਜਾ ਕੇ ਉਨ੍ਹਾਂ ਦੇ ਸਿਦਕ ਤੇ ਸਿਰੜ ਨੂੰ ਕੀਤਾ ਸਲਾਮ

ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਭਾਗ ਦੀ ਸਮੀਖਿਆ ਮੀਟਿੰਗ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਯੂਥ ਕਲੱਬਾਂ ਨੂੰ ਸਰਗਰਮ ਕਰਨ ਲਈ ਪ੍ਰੋਗਰਾਮ ਉਲੀਕਿਆ ਜਾਵੇ ਤਾਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਕਵਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸਮਾਜਿਕ ਭਲਾਈ ਦੇ ਕੰਮ, ਨਸ਼ਿਆਂ ਖਿਲਾਫ ਜਾਗਰੂਕਤਾ, ਵਾਤਾਵਰਣ ਦੀ ਸਾਂਭ-ਸੰਭਾਲ, ਖੇਡਾਂ ਤੇ ਸੱਭਿਆਚਾਰਕ ਆਦਿ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਯੂਥ ਕਲੱਬ ਅੱਗੇ ਆਉਣ।ਯੁਵਕ ਸੇਵਾਵਾਂ ਮੰਤਰੀ ਨੇ ਕਿਹਾ ਕਿ ਸੂਬੇ ਦੀ 40 ਫੀਸਦੀ ਤੋਂ ਵੱਧ ਵਸੋਂ ਨੌਜਵਾਨਾਂ ਦੀ ਹੈ ਅਤੇ ਨੌਜਵਾਨਾਂ ਨੂੰ ਸੂਬੇ ਦੇ ਵਿਕਾਸ ਵਿੱਚ ਭਾਗੀਦਾਰ ਬਣਾਉਣ ਅਤੇ ਉਨਾਂ ਦੇ ਸਸ਼ਕਤੀਕਰਨ ਲਈ ਵਿਆਪਕ ਯੂਥ ਪਾਲਿਸੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਵੱਧ ਤੋਂ ਵੱਧ ਅੰਤਰ-ਰਾਜੀ ਟੂਰ ਲਗਾਏ ਜਾਣ ਅਤੇ ਯੁਵਕ ਵਟਾਂਦਰਾ ਪ੍ਰੋਗਰਾਮ ਉਲੀਕੇ ਜਾਣ। ਯੂਥ ਐਡਵੈਂਚਰ ਕਲੱਬ ਦੀ ਸਥਾਪਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੀ ਤਰਾਂ ਇਸ ਵਾਰ ਵੀ ਪੰਜਾਬ ਰਾਜ ਅੰਤਰ ’ਵਰਸਿਟੀ ਯੁਵਕ ਮੇਲਾ ਉਲੀਕਿਆ ਜਾਵੇ ਤਾਂ ਨੌਜਵਾਨਾਂ ਦੇ ਅੰਦਰਲੀ ਪ੍ਰਤਿਭਾ ਨਿੱਖਰ ਕੇ ਸਾਹਮਣੇ ਆਵੇ।

ਏ.ਜੀ.ਟੀ.ਐਫ. ਵੱਲੋਂ ਬਰਨਾਲਾ ਪੁਲਿਸ ਨਾਲ ਸਾਂਝੇ ਆਪਰੇਸ਼ਨ ਵਿੱਚ ਦੋ-ਤਰਫ਼ਾ ਗੋਲੀਬਾਰੀ ਤੋਂ ਬਾਅਦ ਬੰਬੀਹਾ ਗਿਰੋਹ ਦਾ ਮੁੱਖ ਸਰਗਨਾ, ਉਸਦੇ ਤਿੰਨ ਸਾਥੀਆਂ ਸਮੇਤ ਗ੍ਰਿਫਤਾਰ

ਮੀਤ ਹੇਅਰ ਨੇ ਇਹ ਵੀ ਕਿਹਾ ਕਿ ਵਿਭਾਗ ਵਿੱਚ ਸਹਾਇਕ ਡਾਇਰੈਕਟਰ ਦੀਆਂ ਖਾਲੀ ਅਸਾਮੀਆਂ ਨੂੰ ਤੁਰੰਤ ਭਰਨ ਲਈ ਹੋਰਨਾਂ ਵਿਭਾਗਾਂ ਤੋਂ ਕਾਬਲ ਅਧਿਕਾਰੀਆਂ ਨੂੰ ਡੈਪੂਟੇਸ਼ਨ ਉਤੇ ਲਿਆਉਣ ਦੀ ਯੋਜਨਾ ਬਣਾਈ ਜਾਵੇ ਅਤੇ ਨਾਲ ਹੀ ਪੰਜਾਬ ਲੋਕ ਸੇਵਾ ਕਮਿਸ਼ਨ ਨੂੰ ਖਾਲੀ ਅਸਾਮੀਆਂ ਭਰਨ ਲਈ ਵੀ ਲਿਖਿਆ ਜਾਵੇ। ਉਨ੍ਹਾਂ ਕਿਹਾ ਕਿ ਯੁਵਾ ਭਵਨ ਦੀ ਉਸਾਰੀ ਦਾ ਕੰਮ ਮੁਕੰਮਲ ਕੀਤਾ ਜਾਵੇ।ਮੀਟਿੰਗ ਵਿੱਚ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ, ਵਿਸ਼ੇਸ਼ ਮੁੱਖ ਸਕੱਤਰ ਸਰਵਜੀਤ ਸਿੰਘ, ਯੁਵਕ ਸੇਵਾਵਾਂ ਦੇ ਡਾਇਰੈਕਟਰ ਡਾ. ਕਮਲਜੀਤ ਸਿੰਘ ਸਿੱਧੂ, ਸਹਾਇਕ ਡਾਇਰੈਕਟਰ ਕੁਲਵਿੰਦਰ ਸਿੰਘ ਤੇ ਰੁਪਿੰਦਰ ਕੌਰ ਵੀ ਹਾਜ਼ਰ ਸਨ।

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਆਜ਼ਾਦੀ ਘੁਲਾਟੀਆਂ ਦੇ ਘਰਾਂ ਵਿੱਚ ਜਾ ਕੇ ਉਨ੍ਹਾਂ ਦੇ ਸਿਦਕ ਤੇ ਸਿਰੜ ਨੂੰ ਕੀਤਾ ਸਲਾਮ

0

ਆਜ਼ਾਦੀ ਦੇ ਪਰਵਾਨਿਆਂ ਦੇ ਘਰਾਂ ਤੱਕ ਪਹੁੰਚ ਕਰਨ ਤੇ ਮਿਲਣ ਦੀ ਆਪਣੀ ਕਿਸਮ ਦੀ ਪਹਿਲੀ ਤੇ ਸਮਰਪਿਤ ਮੁਹਿੰਮ ਤਹਿਤ ਜ਼ਿਲ੍ਹਾ ਪਟਿਆਲਾ ਦੇ ਆਜ਼ਾਦੀ ਘੁਲਾਟੀਆਂ ਨਾਲ ਕੀਤੀ ਮੁਲਾਕਾਤ
ਪੰਜਾਬੀ ਖ਼ਬਰਸਾਰ ਬਿਉਰੋ
ਪਟਿਆਲਾ, 9 ਅਗਸਤ:ਭਾਰਤ ਦੇ ਆਜ਼ਾਦੀ ਸੰਗਰਾਮ ਦੇ ਨਾਇਕਾਂ ਦੇ ਘਰ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕਰਨ ਦੀ ਆਪਣੀ ਕਿਸਮ ਦੀ ਪਲੇਠੀ ਤੇ ਸਮਰਪਿਤ ਮੁਹਿੰਮ ਤਹਿਤ ਪੰਜਾਬ ਦੇ ਸੁਤੰਤਰਤਾ ਸੈਨਾਨੀਆਂ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਜ਼ਿਲ੍ਹਾ ਪਟਿਆਲਾ ਦੇ ਆਜ਼ਾਦੀ ਘੁਲਾਟੀਆਂ ਦੇ ਘਰਾਂ ਦਾ ਦੌਰਾ ਕਰਕੇ ਇਨ੍ਹਾਂ ਸੂਰਬੀਰਾਂ ਨੂੰ ਸਿਜਦਾ ਕੀਤਾ।ਕੈਬਨਿਟ ਮੰਤਰੀ ਨੇ ਆਪਣੇ ਇਸ ਦੌਰੇ ਮੌਕੇ ਜ਼ਿਲ੍ਹਾ ਪਟਿਆਲਾ ਦੇ ਆਜ਼ਾਦੀ ਘੁਲਾਟੀਏ ਸ. ਤਾਰਾ ਸਿੰਘ ਅਤੇ ਸ. ਕਸ਼ਮੀਰ ਸਿੰਘ ਵਾਸੀ ਪਿੰਡ ਸ਼ੰਭੂ ਕਲਾਂ, ਸ. ਸੇਵਾ ਸਿੰਘ ਅਤੇ ਸ. ਕਸ਼ਮੀਰ ਸਿੰਘ ਵਾਸੀ ਪਿੰਡ ਸੁਹਰੋਂ, ਸ. ਚਰਨ ਸਿੰਘ ਵਾਸੀ ਪਿੰਡ ਸ਼ਾਹਪੁਰ ਰਾਈਆਂ, ਸ. ਹਰਜੰਤ ਸਿੰਘ ਤੇ ਸ. ਗੁਰਚਰਨ ਸਿੰਘ ਵਾਸੀ ਪਿੰਡ ਆਲਮਪੁਰ, ਸ. ਕਰਨੈਲ ਸਿੰਘ ਅਤੇ ਸ. ਅਵਤਾਰ ਸਿੰਘ ਵਾਸੀ ਰਾਜਪੁਰਾ ਨਾਲ ਮੁਲਾਕਾਤ ਕੀਤੀ।

ਏ.ਜੀ.ਟੀ.ਐਫ. ਵੱਲੋਂ ਬਰਨਾਲਾ ਪੁਲਿਸ ਨਾਲ ਸਾਂਝੇ ਆਪਰੇਸ਼ਨ ਵਿੱਚ ਦੋ-ਤਰਫ਼ਾ ਗੋਲੀਬਾਰੀ ਤੋਂ ਬਾਅਦ ਬੰਬੀਹਾ ਗਿਰੋਹ ਦਾ ਮੁੱਖ ਸਰਗਨਾ, ਉਸਦੇ ਤਿੰਨ ਸਾਥੀਆਂ ਸਮੇਤ ਗ੍ਰਿਫਤਾਰ

ਇਸ ਮੌਕੇ ਉਨ੍ਹਾਂ ਨਾਲ ਹਲਕਾ ਘਨੌਰ ਦੇ ਵਿਧਾਇਕ ਸ੍ਰੀ ਗੁਰਲਾਲ ਘਨੌਰ, ਵਿਧਾਇਕ ਰਾਜਪੁਰਾ ਸ੍ਰੀਮਤੀ ਨੀਨਾ ਮਿੱਤਲ, ਵਿਧਾਇਕ ਸਨੌਰ ਸ. ਹਰਮੀਤ ਸਿੰਘ ਪਠਾਣਮਾਜਰਾ ਦੀ ਪਤਨੀ ਸ੍ਰੀਮਤੀ ਸਿਮਰਨਜੀਤ ਕੌਰ ਪਠਾਣਮਾਜਰਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਜੂਦ ਰਹੇ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਇਨ੍ਹਾਂ ਆਜ਼ਾਦੀ ਘੁਲਾਟੀਆਂ ਦੇ ਸਿਦਕ ਅਤੇ ਜਜ਼ਬੇ ਪ੍ਰਤੀ ਡੂੰਘੀ ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਪੰਜਾਬ ਲਈ ਮਾਣ ਦਾ ਸਬੱਬ ਹਨ ਅਤੇ ਇਨ੍ਹਾਂ ਸੂਰਬੀਰਾਂ ਦੇ ਅਦੁੱਤੀ ਸਮਰਪਣ ਅਤੇ ਲਾਸਾਨੀ ਯੋਗਦਾਨ ਨੇ ਪੰਜਾਬੀਆਂ ਨੂੰ ਭਾਰਤ ਦੇ ਸੁਤੰਤਰਤਾ ਸੰਗਰਾਮ ਦੇ ਇਤਿਹਾਸ ਵਿੱਚ ਮੂਹਰਲੀਆਂ ਸਫ਼ਾਂ ਵਿੱਚ ਲਿਆ ਖੜ੍ਹਾ ਕੀਤਾ ਹੈ।ਮੰਤਰੀ ਨੇ ਕਿਹਾ ਕਿ ਭਾਵੇਂ ਕਿ ਕੋਈ ਵੀ ਸਤਿਕਾਰ ਇਨ੍ਹਾਂ ਸੂਰਿਆਂ ਦੀਆਂ ਕੁਰਬਾਨੀਆਂ ਦੇ ਤੁਲ ਨਹੀਂ ਪਰ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਨ੍ਹਾਂ ਨੂੰ ਸਨਮਾਨਿਤ ਕਰਨ ਲਈ ਪੂਰੀ ਸੁਹਿਰਦਤਾ ਨਾਲ ਵਚਨਬੱਧ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਕ ਉਹ ਸੂਬੇ ਭਰ ਦੇ ਆਜ਼ਾਦੀ ਘੁਲਾਟੀਆਂ ਦੇ ਘਰ-ਘਰ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਕਰ ਰਹੇ ਹਨ।

ਬਠਿੰਡਾ ’ਚ ਪਾਰਕਿੰਗ ਦਾ ਮੁੱਦਾ ਹੋਇਆ ਹੱਲ, ਹੁਣ ਪੀਲੀ ਲਾਈਨ ਦੇ ਅੰਦਰ ਖੜੀਆਂ ਗੱਡੀਆਂ ਨਹੀਂ ਚੁੱਕ ਸਕੇਗਾ ਠੇਕੇਦਾਰ

ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਆਜ਼ਾਦੀ ਘੁਲਾਟੀਆਂ ਸਬੰਧੀ ਅਹਿਮ ਫ਼ੈਸਲੇ ਲਏ ਗਏ ਹਨ ਜਿਸ ਤਹਿਤ ਸੂਬਾ ਸਰਕਾਰ ਨੇ 1 ਅਗਸਤ, 2023 ਤੋਂ ਆਜ਼ਾਦੀ ਘੁਲਾਟੀਆਂ ਦੀ ਪੈਨਸ਼ਨ 9400 ਰੁਪਏ ਤੋਂ ਵਧਾ ਕੇ 11000 ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਹੈ।ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਕੁੱਲ 545 ਲਾਭਪਾਤਰੀਆਂ ਨੂੰ ਸਿੱਧੇ ਤੌਰ ’ਤੇ ਲਾਭ ਹੋਵੇਗਾ, ਜਿਨ੍ਹਾਂ ਵਿੱਚ ਖ਼ੁਦ ਆਜ਼ਾਦੀ ਘੁਲਾਟੀਏ, ਮਰਹੂਮ ਆਜ਼ਾਦੀ ਘੁਲਾਟੀਆਂ ਦੀਆਂ ਵਿਧਵਾਵਾਂ ਜਾਂ ਉਨ੍ਹਾਂ ਦੀਆਂ ਅਣਵਿਆਹੀਆਂ ਅਤੇ ਬੇਰੁਜ਼ਗਾਰ ਧੀਆਂ ਜਾਂ ਪੁੱਤਰ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਹ ਕਦਮ ਇਨ੍ਹਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਮਾਨਤਾ ਦੇਣ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਸਿਜਦਾ ਕਰਨ ਲਈ ਸਰਕਾਰ ਦੇ ਸਮਰਪਣ ਦਾ ਸਬੂਤ ਹੈ ਜਿਸ ਨਾਲ ਇਹ ਯਕੀਨੀ ਬਣਾਇਆ ਗਿਆ ਹੈ ਕਿ ਉਨ੍ਹਾਂ ਦੀ ਵਿਰਾਸਤ ਸਾਰੇ ਪੰਜਾਬੀਆਂ ਦੇ ਦਿਲਾਂ ਅਤੇ ਦਿਮਾਗਾਂ ਵਿੱਚ ਜਿਉਂਦੀ ਰਹੇ।

ਏ.ਜੀ.ਟੀ.ਐਫ. ਵੱਲੋਂ ਬਰਨਾਲਾ ਪੁਲਿਸ ਨਾਲ ਸਾਂਝੇ ਆਪਰੇਸ਼ਨ ਵਿੱਚ ਦੋ-ਤਰਫ਼ਾ ਗੋਲੀਬਾਰੀ ਤੋਂ ਬਾਅਦ ਬੰਬੀਹਾ ਗਿਰੋਹ ਦਾ ਮੁੱਖ ਸਰਗਨਾ, ਉਸਦੇ ਤਿੰਨ ਸਾਥੀਆਂ ਸਮੇਤ ਗ੍ਰਿਫਤਾਰ

0

ਪੁਲਿਸ ਟੀਮਾਂ ਵੱਲੋਂ ਮੁਲਜ਼ਮਾਂ ਦੇ ਕਬਜ਼ੇ ’ਚੋਂ ਤਿੰਨ ਪਿਸਤੌਲ ਅਤੇ ਗੋਲੀ-ਸਿੱਕਾ ਬਰਾਮਦ: ਡੀਜੀਪੀ ਗੌਰਵ ਯਾਦਵ
ਪੰਜਾਬੀ ਖ਼ਬਰਸਾਰ ਬਿਉਰੋ
ਬਰਨਾਲਾ, 9 ਅਗਸਤ:ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਬਰਨਾਲਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਦੋ-ਤਰਫ਼ਾ ਗੋਲੀਬਾਰੀ ਮਗਰੋਂ ਬੰਬੀਹਾ ਗਿਰੋਹ ਦੇ ਮੁੱਖ ਸਰਗਨੇ ਸੁਖਵਿੰਦਰ ਖਾਨ ਅਤੇ ਉਸ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਬਾਕੀ ਤਿੰਨ ਮੁਲਜ਼ਮਾਂ ਦੀ ਪਛਾਣ ਯਾਦਵਿੰਦਰ ਸਿੰਘ ਉਰਫ਼ ਲੁੱਢਣ ਵਾਸੀ ਬੁੱਢਾ ਪੱਤੀ, ਮੁੱਲਾਂਪੁਰ ਦਾਖਾ, ਹੁਸਨਪ੍ਰੀਤ ਸਿੰਘ ਉਰਫ਼ ਗਿੱਲ ਵਾਸੀ ਜੈਦ ਪੱਤੀ, ਲੌਂਗੋਵਾਲ ਅਤੇ ਜਗਸੀਰ ਸਿੰਘ ਉਰਫ਼ ਬਿੱਲਾ ਵਾਸੀ ਜੈਦ ਪੱਤੀ, ਲੌਂਗੋਵਾਲ ਵਜੋਂ ਹੋਈ ਹੈ।

ਬਠਿੰਡਾ ਪੁਲਿਸ ਹੱਥ ਲੱਗੀ ਵੱਡੀ ਸਫ਼ਲਤਾ, 4 ਕਿੱਲੋਂ ਹੈਰੋਇਨ ਸਹਿਤ ਦੋ ਤਸਕਰ ਗ੍ਰਿਫਤਾਰ

ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ 3 ਪਿਸਤੌਲ ਜਿਨ੍ਹਾਂ ਵਿੱਚ 17 ਜਿੰਦਾ ਕਾਰਤੂਸ ਸਮੇਤ ਦੋ .30 ਬੋਰ ਪਿਸਤੌਲ ਅਤੇ ਤਿੰਨ ਜਿੰਦਾ ਕਾਰਤੂਸ ਸਮੇਤ ਇੱਕ .32 ਬੋਰ ਪਿਸਤੌਲ, ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਉਨ੍ਹਾਂ ਕੋਲੋਂ ਇੱਕ ਚਿੱਟੇ ਰੰਗ ਦੀ ਮਾਰੂਤੀ ਸਵਿਫ਼ਟ ਕਾਰ (ਰਜਿਸਟ?ਰੇਸ਼ਨ ਨੰਬਰ ਪੀ.ਬੀ.22ਐਕਸ 5258), ਜਿਸ ਵਿੱਚ ਉਹ ਸਵਾਰ ਸਨ, ਵੀ ਜ਼ਬਤ ਕੀਤੀ ਗਈ ਹੈ। ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਅਗਵਾਈ ਵਾਲੀ ਏ.ਜੀ.ਟੀ.ਐਫ. ਦੀ ਟੀਮ ਨੂੰ ਠੋਸ ਜਾਣਕਾਰੀ ਮਿਲੀ ਸੀ ਕਿ ਬੰਬੀਹਾ ਗਿਰੋਹ ਨਾਲ ਸਬੰਧਤ ਅਪਰਾਧੀ ਬਰਨਾਲਾ ਦੇ ਅਧਿਕਾਰ ਖੇਤਰ ਵਿੱਚ ਘੁੰਮ ਰਹੇ ਹਨ, ਜਿਸ ਤੋਂ ਬਾਅਦ ਏ.ਆਈ.ਜੀ. ਏਜੀਟੀਐਫ ਸੰਦੀਪ ਗੋਇਲ ਨੇ ਬਰਨਾਲਾ ਪੁਲੀਸ ਨੂੰ ਸੁਚੇਤ ਕੀਤਾ ਅਤੇ ਤੁਰੰਤ ਏਜੀਟੀਐਫ ਬਠਿੰਡਾ ਰੇਂਜ ਤੋਂ ਪੁਲੀਸ ਟੀਮਾਂ ਨੂੰ ਰਵਾਨਾ ਕੀਤਾ, ਜਿਸ ਤੋਂ ਬਾਅਦ ਪੁਲਿਸ ਵੱਲੋਂ ਬਰਨਾਲਾ ਦੇ ਹੰਡਿਆਇਆ ਚੌਕ ਵਿਖੇ ਵਿਸ਼ੇਸ਼ ਨਾਕਾ ਲਾਇਆ ਗਿਆ।

ਪੁਲਿਸ ਵਲੋਂ ਨਸ਼ਾ ਤਸਕਰ ਸਹਿਤ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰਾਂ ਵਿਰੁਧ ਵੀ ਪਰਚਾ ਦਰਜ਼

ਇਹ ਨਾਕਾ ਬਰਨਾਲਾ ਦੇ ਸੀਆਈਏ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਦੀ ਨਿਰਗਰਾਨੀ ਹੇਠ ਲਾਇਆ ਗਿਆ, ਜਦਕਿ ਸਬ-ਇੰਸਪੈਕਟਰ ਕੁਲਵਿੰਦਰ ਸਿੰਘ ਏ.ਜੀ.ਟੀ.ਐਫ ਦੀ ਟੀਮ ਨਾਲ ਆਪਰੇਸ਼ਨ ਵਿੱਚ ਸ਼ਾਮਲ ਸਨ।ਡੀਜੀਪੀ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਨੇ ਸਵਿਫਟ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਰੁਕਣ ਦੀ ਬਜਾਏ ਕਾਰ ਵਿੱਚ ਬੈਠੇ ਵਿਅਕਤੀਆਂ ਨੇ ਪੁਲਿਸ ਪਾਰਟੀ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਦੇ ਜਵਾਬ ਵਿੱਚ ਪੁਲਿਸ ਟੀਮਾਂ ਨੂੰ ਵੀ ਗੋਲੀਬਾਰੀ ਕਰਨੀ ਪਈ। ਉਨ੍ਹਾਂ ਅੱਗੇ ਦੱਸਿਆ ਕਿ ਦੋ-ਤਰਫ਼ਾ ਗੋਲੀਬਾਰੀ ਦੌਰਾਨ ਮੁਲਜ਼ਮ ਸੁਖਵਿੰਦਰ ਖਾਨ ਜਖ਼ਮੀ ਹੋ ਗਿਆ, ਜੋ ਹੁਣ ਸਥਾਨਕ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।ਹੋਰ ਵੇਰਵੇ ਦਿੰਦਿਆਂ ਏਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਲੌਂਗੋਵਾਲ ਦਾ ਰਹਿਣ ਵਾਲਾ ਸੁਖਵਿੰਦਰ ਖਾਨ ਬੰਬੀਹਾ ਗਰੋਹ ਦਾ ਸਿਰਕੱਢ ਮੈਂਬਰ ਹੈ, ਜੋ ਪੰਜਾਬ ਪੁਲਿਸ ਨੂੰ ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ ਆਦਿ ਦੇ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।ਇਸ ਸਬੰਧੀ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 307 ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਸਿਟੀ ਬਰਨਾਲਾ ਵਿਖੇ ਐਫਆਈਆਰ ਨੰ. 388 ਮਿਤੀ 9/8/2023 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।