Home Blog Page 2043

ਸਰਵਿਸਿਜ਼ ਫੈਡਰੇਸ਼ਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਸ਼ਹੀਦਾਂ ਦੀ ਧਰਤੀ ਹੂਸੈਨੀਵਾਲਾ ਤੋਂ ਜਥਾ ਮਾਰਚ ਰਵਾਨਾ

0

10 ਅਗਸਤ ਨੂੰ ਜਥਾ ਬਠਿੰਡਾ ਵਿਖੇ ਰੈਲੀ ਕਰਕੇ ਮਾਨਸਾ ਲਈ ਹੋਵੇਗਾ ਰਵਾਨਾ
ਸੁਖਜਿੰਦਰ ਮਾਨ
ਬਠਿੰਡਾ, 9 ਅਗਸਤ: ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਮੁਲਾਜ਼ਮ ਮਾਰੂ ਨੀਤੀਆਂ ਨੂੰ ਲੈ ਕੇ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ ਫੈਡਰੇਸ਼ਨ ਦੇ ਸੱਦੇ ’ਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ ਹਰ ਤਰ੍ਹਾਂ ਦੇ ਕੱਚੇ ਕਰਮਚਾਰੀਆਂ ਨੂੰ ਪੱਕੇ ਕਰਵਉਣ, ਪੁਰਾਣੀ ਪੈਨਸ਼ਨ ਬਹਾਲੀ, ਮਹਿਕਮਿਆਂ ਦਾ ਨਿੱਜੀਕਰਨ ਬੰਦ ਕਰਵਾਉਣ,ਰੁੱਕੀਆਂ ਡੀ ਏ ਦੀਆਂ ਕਿਸਤਾਂ ਰੀਲੀਜ਼ ਕਰਵਾਉਣਾ,ਪੇ-ਕਮਿਸਨ ਦੇ ਬਕਾਏ ਯਕਮੁੱਕਤ ਰੀਲੀਜ਼ ਕਰਨ, ਵਿਭਾਗਾਂ ਵਿਚ ਖਾਲੀ ਪੋਸਟਾਂ ਭਰਨ ਦੀ ਮੰਗ ਨੂੰ ਲੈ ਕੇ ਪ ਸ ਸ ਫ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ ਬੀਹਲਾ, ਅਨਿਲ ਕੁਮਾਰ ਸੂਬਾ ਜਨਰਲ ਸਕੱਤਰ ਪੀਡਬਲਿਊਡੀ ਫੀਲਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਅਗਵਾਈ ਹੇਠ ਹੂਸੈਨੀਵਾਲਾ (ਫਿਰੋਜ਼ਪੁਰ) ਤੋਂ ਸਹੀਦੇ ਆਜਮ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਜੀ ਨੂੰ ਸ਼ਰਧਾਂਜਲੀ ਭੇਟ ਕਰਨ ਉਪਰੰਤ ਜਥਾ ਮਾਰਚ ਰਵਾਨਾ ਹੋਇਆ। ਇਸ ਮੌਕੇ ਅਗਵਾਈ ਕਰਦੇ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਅਤੇ ਵੱਖ ਵੱਖ ਵਿਭਾਗਾਂ ਵਿਚ ਕੰਮ ਕਰਦੇ ਹਰ ਪ੍ਰਕਾਰ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਵਿਭਾਗਾਂ ਵਿਚ ਪਈਆ ਖ਼ਾਲੀ ਪੋਸਟਾਂ ਭਰਨ ਦੇ ਇਸ ਧਰਤੀ ਹੂਸੈਨੀਵਾਲਾ ਤੋਂ ਸੌਂਹ ਖਾਧੀ ਸੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਅਪੀਲ ਕੀਤੀ ਸੀ।

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ 15 ਅਗਸਤ ਨੂੰ ਪੰਜਾਬ ਭਰ ਵਿੱਚ ਕਾਲਾ ਦਿਵਸ ਮਨਾਉਣਗੀਆਂ

ਪਰ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਬ ਭੁਲ ਗਏ ਹਨ ਅਤੇ ਉਨ੍ਹਾਂ ਨੂੰ ਯਾਦ ਕਰਵਾਉਣ ਲਈ ਅੱਜ ਤੋਂ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ ਫੈਡਰੇਸ਼ਨ ਦੇ ਸੱਦੇ ਤੇ ਦੇਸ਼ ਪੱਧਰ ਤੇ ਜਥੇ ਮਾਰਚ ਕੱਢੇ ਗਏ ਹਨ। ਜਿਲ੍ਹਾ ਬਠਿੰਡਾ ਆਗੂਆਂ ਕਿਸ਼ੋਰ ਚੰਦ ਗਾਜ਼, ਬਲਰਾਜ ਮੌੜ,ਮੱਖਣ ਖਨਗਵਾਲ,ਸੁਖਚੈਨ ਸਿੰਘ,ਕੁਲਵਿੰਦਰ ਸਿੰਘ, ਜਸਪਾਲ ਜੱਸੀ,ਦਰਸ਼ਨ ਸ਼ਰਮਾਂ,ਹਰਨੇਕ ਸਿੰਘ ਗਹਿਰੀ,ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ ਸਮੁੱਚੇ ਪੰਜਾਬ ਅੰਦਰ ਜੱਥੇ ਮਾਰਚ ਕੱਢੇ ਹਨ ਅਤੇ ਇਹ ਜਥਾ ਸ਼ਹੀਦਾਂ ਦੀ ਧਰਤੀ ਹੂਸੈਨੀਵਾਲਾ ਤੋਂ ਸ਼ੁਰੂ ਹੋ ਕੇ ਜਲਾਲਾਬਾਦ ਫਾਜ਼ਿਲਕਾ ਅਬੋਹਰ ਹੋ ਕੇ ਮਲੋਟ ਵਿਖੇ ਰੁਕੇਗਾ ਅਤੇ ਅਗਲੇ ਦਿਨ 10 ਅਗਸਤ ਨੂੰ ਇਹ ਜਥਾ ਬਠਿੰਡਾ ਵਿਖੇ ਰੈਲੀ ਕਰਨ ਉਪਰੰਤ ਵਾਇਆ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਰੁਕਕੇ ਮਾਨਸਾ ਲਈ ਹੋਵੇਗਾ ਰਵਾਨਾ ਇਸ ਮੌਕੇ ਜੱਥੇ ਮਾਰਚ ਵਿੱਚ ਪ ਸ ਸ ਫ ਦੀਆਂ ਭਰਾਤਰੀ ਜਥੇਬੰਦੀਆਂ ਦੇ ਆਗੂ ਸ਼ਾਮਲ ਹੋਣਗੇ।

ਸਰਪੰਚ ਸਹਿਤ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰਾਂ ਵਿਰੁਧ ਪਰਚਾ ਦਰਜ਼ ਕਰਨ ਤੋਂ ਭੜਕੇ ਪਿੰਡ ਵਾਸੀ

0

ਪਰਚੇ ਨੂੰ ਦਰਜ਼ ਕਰਨ ਦੀ ਮੰਗ ਨੂੰ ਲੈ ਕੇ ਕੀਤਾ ਰੋਸ਼ ਮਾਰਚ
ਸੁਖਜਿੰਦਰ ਮਾਨ
ਬਠਿੰਡਾ, 9 ਅਗਸਤ: ਬੀਤੇ ਦਿਨੀਂ ਥਾਣਾ ਸਦਰ ਦੀ ਪੁਲਿਸ ਵਲੋਂ ਇੱਕ ਨਸ਼ਾ ਤਸਕਰ ਸਹਿਤ ਪਿੰਡ ਦਿਓਣ ਖ਼ੁਰਦ ਦੇ ਮੌਜੂਦਾ ਸਰਪੰਚ ਅਤੇ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰਾਂ ਵਿਰੁਧ ਪਰਚਾ ਦਰਜ਼ ਕਰਨ ਦਾ ਮਾਮਲਾ ਦਿਨ-ਬ-ਦਿਨ ਗੰਭੀਰ ਹੁੰਦਾ ਜਾ ਰਿਹਾ ਹੈ। ਸਰਪੰਚ ਅਤੇ ਕਮੇਟੀ ਮੈਂਬਰਾਂ ਵਿਰੁਧ ਦਰਜ਼ ਪਰਚੇ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਪਿੰਡ ਦੇ ਲੋਕਾਂ ਵਲੋਂ ਅੱਜ ਪਿੰਡ ਵਿਚ ਰੋਸ ਮਾਰਚ ਕਰਦਿਆਂ ਪੁਲਿਸ ਪ੍ਰਸ਼ਾਸਨ ਵਿਰੁਧ ਨਾਅਰੇਬਾਜ਼ੀ ਕੀਤੀ । ਇਸ ਮੌਕੇ ਬੀਕੇਯੂ ਸਿੱਧੂਪੁਰ ਦੇ ਆਗੂ ਰਾਮ ਸਿੰਘ ਬਰਾੜ ਅਤੇ ਕਰਮਤੇਜ ਸਿੰਘ ਨੇ ਕਿਹਾ ਕਿ ਪਿੰਡ ਦੇ ਮੌਜੂਦਾ ਸਰਪੰਚ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਪੁਲਿਸ ਵੱਲੋਂ ਝੂਠਾ ਮਾਮਲਾ ਦਰਜ ਕੀਤਾ ਗਿਆ ਹੈ।

ਬਠਿੰਡਾ ’ਚ ਪਾਰਕਿੰਗ ਦਾ ਮੁੱਦਾ ਹੋਇਆ ਹੱਲ, ਹੁਣ ਪੀਲੀ ਲਾਈਨ ਦੇ ਅੰਦਰ ਖੜੀਆਂ ਗੱਡੀਆਂ ਨਹੀਂ ਚੁੱਕ ਸਕੇਗਾ ਠੇਕੇਦਾਰ

ਸਰਪੰਚ ਅਤੇ ਨਸ਼ਾ ਵਿਰੋਧੀ ਕਮੇਟੀ ਦੇ ਹੱਕ ਵਿਚ ਡਟਦੇ ਹੋਏ ਪਿੰਡ ਵਾਸੀਆਂ ਤੇ ਕਮੇਟੀ ਆਗੂਆਂ ਜਗਤਾਰ ਸਿੰਘ ਤੇ ਸੇਵਕ ਸਿੰਘ ਨੇ ਕਿਹਾ ਜੇਕਰ ਪਿੰਡ ਦੇ ਸਰਪੰਚ ਖ਼ਿਲਾਫ਼ ਮਾਮਲਾ ਰੱਦ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨ ਵਿਚ ਥਾਣਾ ਸਦਰ ਦਾ ਘਿਰਾਓ ਕਰਨਗੇ। ਦਸਣਾ ਬਣਦਾ ਹੈ ਕਿ ਕੁੱਝ ਦਿਨ ਪਹਿਲਾਂ 32 ਮੈਂਬਰੀ ਨਸ਼ਾ ਵਿਰੋਧੀ ਕਮੇਟੀ ਦੇ ਵਰਕਰਾਂ ਵੱਲੋਂ ਰਾਤ ਸਮੇਂ ਪਹਿਰੇਦਾਰੀ ਕੀਤੀ ਜਾ ਰਹੀ ਸੀ ਤਾਂ ਸੱਕੀ ਹਾਲਤ ਵਿਚ ਪਿੰਡ ਦੀ ਦਾਣਾ ਮੰਡੀ ਵਿਚ ਖੜੀ ਪੁਲਿਸ ਦੀ ਗੱਡੀ ’ਚ ਸਵਾਰ ਪੁਲਿਸ ਮੁਲਾਜਮਾਂ ਦੀ ਪੁਛਗਿਛ ਕੀਤੀ ਗਈ ਸੀ।

ਪੁਲਿਸ ਵਲੋਂ ਨਸ਼ਾ ਤਸਕਰ ਸਹਿਤ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰਾਂ ਵਿਰੁਧ ਵੀ ਪਰਚਾ ਦਰਜ਼

ਇਸ ਦੌਰਾਨ ਪੁਲਿਸ ਦੇ ਗੈਰ ਤਸੱਲੀਬਖ਼ਸ ਜਵਾਬਾਂ ਤੋਂ ਭੜਕੇ ਲੋਕਾਂ ਨੇ ਇਸ ਗੱਡੀ ਦਾ ਘਿਰਾਓ ਕਰ ਲਿਆ ਸੀ। ਜਿਸਤੋਂ ਬਾਅਦ ਥਾਣਾ ਸਦਰ ਦੀ ਪੁਲਿਸ ਟੀਮ ਨੇ ਮੌਕੇ ’ਤੇ ਪੁੱਜ ਕੇ ਇਸ ਗੱਡੀ ਸਵਾਰ ਪੁਲਿਸ ਮੁਲਾਜਮਾਂਨੂੰ ਛੁਡਵਾਇਆ ਸੀ। ਇਸ ਮਾਮਲੇ ਵਿਚ ਜਿੱਥੇ ਪੁਲਿਸ ਨੇ ਨਸਾ ਤਸਕਰ ਨਿਰਮਲ ਸਿੰਘ ਵਿਰੁਧ ਪਰਚਾ ਦਰਜ਼ ਕੀਤਾ ਸੀ, ਉਥੇ ਸਰਪੰਚ ਸੋਹਨ ਸਿੰਘ ਟੋਨੀ ਤੇ ਹੋਰਨਾਂ ਵਿਰੁਧ ਵੀ ਪੁਲਿਸ ਡਿਊਟੀ ’ਚ ਵਿਘਨ ਪਾਉਣ ਦੇ ਦੋਸ਼ਾਂ ਹੇਠ ਕਾਰਵਾਈ ਕਰ ਦਿੱਤੀ ਸੀ।

ਸਰੋਜ ਰਾਣੀ ਬਣੀ ਭਾਜਪਾ ਮਹਿਲਾ ਮੋਰਚੇ ਦੀ ਜ਼ਿਲ੍ਹਾ ਪ੍ਰਧਾਨ, ਵੀਨਾ ਗਰਗ ਨੂੰ ਬਣਾਇਆ ਕਾਰਜ਼ਕਾਰੀ ਮੈਂਬਰ

0

ਸੁਖਜਿੰਦਰ ਮਾਨ
ਬਠਿੰਡਾ, 9 ਅਗਸਤ: ਭਾਰਤੀ ਜਨਤਾ ਪਾਰਟੀ ਨੇ ਅਪਣੀ ਮਹਿਲਾ ਆਗੂ ਸਰੋਜ ਰਾਣੀ ਨੂੰ ਜ਼ਿਲ੍ਹਾ ਭਾਜਪਾ ਮਹਿਲਾ ਮੋਰਚੇ ਦਾ ਪ੍ਰਧਾਨ ਬਣਾਇਆ ਹੈ। ਇਸਤੋਂ ਇਲਾਵਾ ਸੀਨੀਅਰ ਮਹਿਲਾ ਆਗੂ ਵੀਨਾ ਗਰਗ ਨੂੰ ਜ਼ਿਲ੍ਹਾ ਕਾਰਜ਼ਕਾਰਨੀ ਦਾ ਮੈਂਬਰ ਬਣਾਇਆ ਗਿਆ ਹੈ। ਮਹਿਲਾ ਆਗੂਆਂ ਨੂੰ ਨਿਯੁਕਤੀ ਪੱਤਰ ਦਿੰਦਿਆਂ ਜ਼ਿਲ੍ਹਾ ਭਾਜਪਾ ਪ੍ਰਧਾਨ ਸਰੂਪ ਸਿੰਗਲਾ ਨੇ ਦਾਅਵਾ ਕੀਤਾ ਕਿ ਭਾਜਪਾ ਹਮੇਸ਼ਾ ਔਰਤਾਂ ਨੂੰ ਹਰ ਖੇਤਰ ਵਿਚ ਪਹਿਲ ਦਿੰਦੀ ਹੈ ਅਤੇ ਪਾਰਟੀ ਵਿਚ ਬਣਦਾ ਸਨਮਾਨ ਦਿੱਤਾ ਜਾਂਦਾ ਹੈ।

ਬਠਿੰਡਾ ’ਚ ਪਾਰਕਿੰਗ ਦਾ ਮੁੱਦਾ ਹੋਇਆ ਹੱਲ, ਹੁਣ ਪੀਲੀ ਲਾਈਨ ਦੇ ਅੰਦਰ ਖੜੀਆਂ ਗੱਡੀਆਂ ਨਹੀਂ ਚੁੱਕ ਸਕੇਗਾ ਠੇਕੇਦਾਰ

ਉਨ੍ਹਾਂ ਉਮੀਦ ਜਾਹਰ ਕੀਤੀ ਕਿ ਇੰਨਾਂ ਨਵੀਆਂ ਨਿਯੁਕਤੀਆਂ ਨਾਲ ਪਾਰਟੀ ਹੋਰ ਮਜਬੂਤ ਹੋਵੇਗੀ। ਇਸ ਮੌਕੇ ਮਹਿਲਾ ਮੋਰਚੇ ਦੀ ਪ੍ਰਧਾਨ ਸਰੋਜ ਰਾਣੀ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਪਾਰਟੀ ਦੀ ਮਜਬੂਤੀ ਲਈ ਪੂਰੇ ਉਤਸ਼ਾਹ ਨਾਲ ਕੰਮ ਕਰਨ ਦਾ ਭਰੋਸਾ ਦਿਵਾਇਆ। ਇਸ ਦੌਰਾਨ ਸੀਨੀਅਰ ਆਗੂ ਰਾਜੇਸ਼ ਜਿੰਦਲ, ਉਮੇਸ਼ ਸ਼ਰਮਾ,ਅਸ਼ੋਕ ਬਾਲਿਆਵਾਲੀ, ਵਰਿੰਦਰ ਸ਼ਰਮਾ, ਰਮੇਸ਼ ਗਰਗ, ਰਕੇਸ਼ ਬਾਂਸਲ,ਰਾਜੂ ਜਿੰਦਲ, ਜੈਅੰਤ ਸ਼ਰਮਾ, ਰੀਤੂ ਰਾਣੀ, ਬੋਬੀ ਕਾਲੀਆ, ਰਵੀ ਮੌਰਿਆ ,ਰਜੇਸ਼ ਬਾਂਸਲ, ਸਤੀਸ਼ ਗੋਇਲ, ਰਜੀਵ ਸ਼ਰਮਾ, ਗੋਰਵ ਨਿਧਾਨੀਆ ਆਦਿ ਹਾਜ਼ਰ ਸਨ।

ਵਧ ਰਹੇ ਨਸ਼ਿਆਂ ਦੇ ਰੁਝਾਨ ਨੂੰ ਰੋਕਣ ਲਈ ਕਿਸਾਨ ਮੋਰਚੇ ਦਾ ਵਫ਼ਦ ਐਸਐਸਪੀ ਨੂੰ ਮਿਲਿਆ

ਸੁਖਜਿੰਦਰ ਮਾਨ
ਬਠਿੰਡਾ, 9 ਅਗਸਤ: ਸੂਬੇ ਵਿਚ ਨਸ਼ਿਆਂ ਦੇ ਕਾਰਨ ਹਰ ਰੋਜ਼ ਹੋ ਰਹੀਆਂ ਮੌਤਾਂ ਅਤੇ ਨਸ਼ਿਆਂ ਦੇ ਵਧ ਰਹੇ ਪ੍ਰਚਲਨ ਨੂੰ ਰੋਕਣ ਲਈ ਆਮ ਲੋਕਾਂ ਤੇ ਵੱਖ ਵੱਖ ਸਮਾਜ ਸੇਵੀ ਜਥੇਬੰਦੀਆਂ ਵਲੋਂ ਉੱਠ ਖੜੇ ਹੋਣ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਵੀ ਇਸ ਸਮਾਜਿਕ ਬੁਰਾਈ ਵਿਰੁਧ ਮੋਰਚਾ ਖੋਲਣ ਦਾ ਐਲਾਨ ਕੀਤਾ ਹੈ। ਇਸ ਸਬੰਧ ਵਿਚ ਮੋਰਚੇ ਦੇ ਆਗੂਆਂ ਦਾ ਇੱਕ ਵਫ਼ਦ ਪੁਲਿਸ ਅਧਿਕਾਰੀਆਂ ਨੂੰ ਮਿਲਿਆਂ ਅਤੇ ਨਸ਼ਿਆਂ ਦੇ ਮਾਮਲੇ ਵਿਚ ਸਖ਼ਤੀ ਕਰਨ ਦੀ ਮੰਗ ਕਰਦਿਆਂ ਮੋਰਚੇ ਵਲੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਇਸ ਮੌਕੇ ਕਿਸਾਨ ਸਭਾ ਦੇ ਪ੍ਰਧਾਨ ਬਲਕਰਨ ਸਿੰਘ ਬਰਾੜ ਤੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਅਮਰਜੀਤ ਹਨੀ ਨੇ ਕਿਹਾ ਕਿ ਮੀਟਿੰਗ ਦੌਰਾਨ ਪੁਲਿਸ ਆਗੂਆਂ ਨੂੰ ਇੱਕ ਮੰਗ ਪੱਤਰ ਵੀ ਦਿੱਤਾ ਗਿਆ ਹੈ ਤੇ ਜੇਕਰ ਪ੍ਰਸ਼ਾਸਨ ਨੇ ਇਸ ਉਪਰ ਅਮਲ ਨਾ ਕੀਤਾ ਤਾਂ ਮੋਰਚਾ ਸੰਘਰਸ਼ ਵਿੱਢਣ ਤੋਂ ਵੀ ਗੁਰੇਜ਼ ਨਹੀਂ ਕਰੇਗਾ।

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ 15 ਅਗਸਤ ਨੂੰ ਪੰਜਾਬ ਭਰ ਵਿੱਚ ਕਾਲਾ ਦਿਵਸ ਮਨਾਉਣਗੀਆਂ

ਬੀਕੇਯੂ ਡਕੌਂਦਾ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਭਾਈ ਰੂਪਾ ਨੇ ਕਿਹਾ ਕਿ ਨਸ਼ੇ ਨੂੰ ਰੋਕਣ ਲਈ ਆਉਣ ਵਾਲੇ ਦਿਨਾਂ ਵਿੱਚ ਜਲਦੀ ਮੀਟਿੰਗ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਕਿਸਾਨ ਯੂਨੀਅਨ ਦੇ ਆਗੂ ਬਖਸ਼ੀਸ਼ ਸਿੰਘ ਖਾਲਸਾ, ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲੇ ਦੇ ਆਗੂ ਬਲਜਿੰਦਰ ਕੌਰ ਵਿਰਕ ਤੇ ਕਮਲਪ੍ਰੀਤ ਜਨ ਸਕੱਤਰ , ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਮਿੱਠੀ ਫੁੱਲੋ ਤੇ ਸੁਖਮੰਦਰ ਸਿੰਘ ਧਾਲੀਵਾਲ, ਬੀਕੇਯੂ ਲੱਖੋਵਾਲ ਦੇ ਦਾਰਾ ਸਿੰਘ ਮਾਈਸਰਖਾਨਾ, ਬੀਕੇਯੂ ਏਕਤਾ ਮਾਲਵਾ ਦੇ ਪ੍ਰਧਾਨ ਦਾਰਾ ਸਿੰਘ ਬੱਲੋ ਤੇ ਬੀਕੇਯੂ ਏਕਤਾ ਡਕੌਂਦਾ ਦੇ ਸਕੱਤਰ ਰਾਜਿੰਦਰ ਕੋਟਭਾਰਾ ਆਦਿ ਹਾਜ਼ਰ ਸਨ।

ਬਹੁਮੰਜ਼ਲੀ ਪਾਰਕਿੰਗ ਮਾਮਲੇ ’ਚ ਸ਼ਹਿਰ ਦੇ ਲੋਕਾਂ ਦੀ ਹੋਈ ਜਿੱਤ: ਬਬਲੀ ਢਿੱਲੋਂ

0

ਰੋਸ਼ ਧਰਨੇ ਵਿੱਚ ਸ਼ਾਮਲ ਹੋਏ ਵਪਾਰੀਆਂ, ਸਮਾਜ ਸੇਵੀਆਂ ਅਤੇ ਅਕਾਲੀ ਦਲ ਦੇ ਵਰਕਰਾਂ ਦਾ ਕੀਤਾ ਧੰਨਵਾਦ
ਸੁਖਜਿੰਦਰ ਮਾਨ
ਬਠਿੰਡਾ, 9 ਅਗਸਤ: ਬਠਿੰਡਾ ਸ਼ਹਿਰ ਦੀ ਬਹੁਮੰਜ਼ਿਲਾ ਪਾਰਕਿੰਗ ਦੇ ਮਾਮਲੇ ਵਿੱਚ ਨਗਰ ਨਿਗਮ ਦੀ ਵਿਤ ਤੇ ਲੇਖਾ ਕਮੇਟੀ ਵਲੋਂ ਠੇਕੇਦਾਰ ਨੂੰ ਦਿੱਤੇ ਟੈਂਡਰ ਦੀਆਂ ਸ਼ਰਤਾਂ ਵਿਚ ਸੋਧ ਨੂੰ ਸ਼ਹਿਰ ਵਾਸੀਆਂ ਦੀ ਵੱਡੀ ਜਿੱਤ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ਼ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਇਸ ਫੈਸਲੇ ਨਾਲ ਸ਼ਹਿਰ ਵਾਸੀਆਂ ਖਾਸ ਕਰਕੇ ਵਪਾਰੀਆਂ ਨੂੰ ਵੱਡੀ ਰਾਹਤ ਮਿਲੀ ਹੈ। ਹਲਕਾ ਇੰਚਾਰਜ਼ ਬਬਲੀ ਢਿੱਲੋਂ ਅਤੇ ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਉਕਤ ਧੱਕੇਸ਼ਾਹੀ ਦੇ ਵਿਰੋਧ ਵਿੱਚ ਸ਼ੁਰੂ ਤੋਂ ਹੀ ਸ਼ਹਿਰ ਵਾਸੀਆਂ ਅਤੇ ਵਪਾਰੀਆਂ ਦੇ ਨਾਲ ਖੜ੍ਹਿਆ ਸੀ ਅਤੇ ਭਵਿੱਖ ਵਿੱਚ ਵੀ ਸ਼ਹਿਰ ਵਾਸੀਆਂ ਅਤੇ ਵਪਾਰੀਆਂ ਨਾਲ ਕਿਸੇ ਵੀ ਤਰ੍ਹਾਂ ਦੀ ਤਾਨਾਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਬਠਿੰਡਾ ’ਚ ਪਾਰਕਿੰਗ ਦਾ ਮੁੱਦਾ ਹੋਇਆ ਹੱਲ, ਹੁਣ ਪੀਲੀ ਲਾਈਨ ਦੇ ਅੰਦਰ ਖੜੀਆਂ ਗੱਡੀਆਂ ਨਹੀਂ ਚੁੱਕ ਸਕੇਗਾ ਠੇਕੇਦਾਰ

ਇੰਨ੍ਹਾਂ ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਹਿਲਾਂ ਦੀ ਤਰ੍ਹਾਂ ਹੀ ਆਪਸੀ ਭਾਈਚਾਰਕ ਸਾਂਝ ਰੱਖਦਿਆਂ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਤਾਂ ਜੋ ਸ਼ਹਿਰ ਵਿਚ ਟਰੈਫਿਕ ਸਮੱਸਿਆ ਤੋਂ ਲੋਕਾਂ ਨੂੰ ਛੁਟਕਾਰਾ ਮਿਲ ਸਕੇ। ਉਨ੍ਹਾਂ ਠੇਕੇਦਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੀ ਸ਼ਹਿਰ ਵਾਸੀਆਂ ਅਤੇ ਵਪਾਰੀਆਂ ਨਾਲ ਤਾਲਮੇਲ ਰੱਖ ਕੇ ਕੰਮ ਕਰਨ ਅਤੇ ਸ਼ਹਿਰ ਵਿੱਚ ਆਉਣ ਵਾਲੇ ਮਰੀਜ਼ਾਂ ਪ੍ਰਤੀ ਇੰਨਸਾਨੀਅਤ ਦਿਖਾਉਣ। ਇਸਦੇ ਨਾਲ ਹੀ ਅਕਾਲੀ ਆਗੂਆਂ ਨੇ ਪਾਰਕਿੰਗ ਦੇ ਮੁੱਦੇ ਨੂੰ ਲੈ ਕੇ ਆਵਾਜ਼ ਬੁਲੰਦ ਕਰਦਿਆਂ ਰੋਸ਼ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਵਪਾਰੀਆਂ, ਆਮ ਲੋਕਾਂ, ਸਮਾਜ ਸੇਵੀਆਂ ਅਤੇ ਅਕਾਲੀ ਦਲ ਦੇ ਵਰਕਰਾਂ ਦਾ ਧੰਨਵਾਦ ਕੀਤਾ ਹੈ।

ਗੁਰੂ ਕਾਸ਼ੀ ਯੂਨੀਵਰਸਿਟੀ ਨੇ “ਮੇਰੀ ਮਾਟੀ, ਮੇਰਾ ਦੇਸ਼” ਮੁਹਿੰਮ ਤਹਿਤ ਲਗਾਏ 100 ਬੂਟੇ

0

ਸੁਖਜਿੰਦਰ ਮਾਨ
ਬਠਿੰਡਾ, 9 ਅਗਸਤ : ਵਾਤਾਵਰਣ ਨੂੰ ਹਰਿਆ ਭਰਿਆ ਬਣਾਉਣ ਲਈ ਭਾਰਤ ਸਰਕਾਰ ਵੱਲੋਂ ਚਲਾਈ ਜਾ ਰਹੀ ਦੇਸ਼ ਵਿਆਪੀ ਮੁਹਿੰਮ “ਮੇਰੀ ਮਾਟੀ- ਮੇਰਾ ਦੇਸ਼” ਦਾ ਆਗਾਜ਼ ਐਨ.ਐਸ.ਐਸ ਵਿਭਾਗ ਵੱਲੋਂ ਵਣ ਮਹਾਂਉਤਸਵ ਮਨਾ ਕੇ ਕੀਤਾ ਗਿਆ। ਮੁਹਿੰਮ ਦੀ ਸ਼ੁਰੂਆਤ ਕਾਰਜਕਾਰੀ ਉੱਪ ਕੁਲਪਤੀ ਪ੍ਰੋ.(ਡਾ.) ਜਗਤਾਰ ਸਿੰਘ ਧੀਮਾਨ ਨੇ ਬੂਟੇ ਲਗਾ ਕੇ ਕੀਤੀ। ਇਸ ਮੌਕੇ ਐਨ.ਐਸ.ਐਸ ਵਲੰਟੀਅਰਾਂ ਦੇ ਨੇਕ ਕਾਰਜ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਗੁਰੂ ਨਾਨਕ ਦੇਵ ਜੀ ਦੇ ਕਥਨ “ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥ ”ਦਾ ਜਿਕਰ ਕਰਦਿਆਂ ਕਿਹਾ ਕਿ ਰੁੱਖ ਅਤੇ ਪੌਦੇ ਲਗਾ ਕੇ ਅਸੀਂ ਧਰਤ, ਹਵਾ ਅਤੇ ਪਾਣੀ ਦੀ ਸਾਂਭ ਸੰਭਾਲ ਕਰ ਸਕਦੇ ਹਾਂ।

ਬਠਿੰਡਾ ’ਚ ਪਾਰਕਿੰਗ ਦਾ ਮੁੱਦਾ ਹੋਇਆ ਹੱਲ, ਹੁਣ ਪੀਲੀ ਲਾਈਨ ਦੇ ਅੰਦਰ ਖੜੀਆਂ ਗੱਡੀਆਂ ਨਹੀਂ ਚੁੱਕ ਸਕੇਗਾ ਠੇਕੇਦਾਰ

ਡੀਨ ਅਕਾਦਮਿਕ ਕਰਨਲ ਡਾ. ਬੀ.ਐੱਸ.ਧਾਲੀਵਾਲ ਨੇ ਕਿਹਾ ਕਿ ਮਨੁੱਖ ਆਪਣੀ ਰੋਜ਼ਮੱਰ੍ਹਾ ਦੀ ਜ਼ਿੰਦਗੀ ਵਿੱਚ ਪ੍ਰਦੂਸ਼ਨ ਗਤੀਵਿਧੀਆਂ ਰਾਹੀਂ ਵਾਤਾਵਰਣ ਨੂੰ ਪਲੀਤ ਕਰਦਾ ਰਹਿੰਦਾ ਹੈ। ਜਿਸ ਦੀ ਭਰਪਾਈ ਲਈ ਰੁੱਖ ਲਗਾਏ ਜਾਣੇ ਜ਼ਰੂਰੀ ਹਨ। ਲਾਇਬ੍ਰੇਰੀਅਨ ਡਾ. ਜਗਤਾਰ ਸਿੰਘ ਨੇ ਵਾਤਾਵਰਣ ਦੀ ਹਰਿਆਵਲ ਤੇ ਸੁੰਦਰ ਆਲੇ-ਦੁਆਲੇ ਲਈ ਨੁਕਤੇ ਸਾਂਝੇ ਕੀਤੇ।ਡਾਇਰੈਕਟਰ ਵਿਦਿਆਰਥੀ ਭਲਾਈ ਸਰਦੂਲ ਸਿੰਘ ਸਿੱਧੂ ਨੇ ਦੱਸਿਆ ਕਿ ਜੀ.ਕੇ.ਯੂ ਵੱਲੋਂ ਗੋਦ ਲਏ ਗਏ ਪਿੰਡਾਂ ਵਿੱਚ ਪੰਚਾਇਤਾਂ ਦੇ ਸਹਿਯੋਗ ਨਾਲ ਬੂਟੇ ਲਗਾਏ ਜਾਣਗੇ ਤੇ ਪਿੰਡ ਵਾਸੀਆਂ ਨੂੰ ਸਾਫ ਸੁਥਰੇ ਵਾਤਾਵਰਣ ਪ੍ਰਤੀ ਜਾਗਰੂਕ ਕੀਤਾ ਜਾਵੇਗਾ।

‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ 4 ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ ਤੇ ਵਾਲੀਬਾਲ (ਸ਼ੂਟਿੰਗ) ਕੀਤੀਆਂ ਸ਼ਾਮਲ: ਮੀਤ ਹੇਅਰ

ਪ੍ਰੋਗਰਾਮ ਕੁਆਰਡੀਨੇਟਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਦੇ ਵਣ ਮਹਾਂਓਤਸਵ ਵਿੱਚ ਐਨ.ਐਸ.ਐਸ ਦੇ ਵਲੰਟੀਅਰਾਂ ਵੱਲੋਂ ਵਰਸਿਟੀ ਦੇ ਨਵੇਂ ਖੇਡ ਮੈਦਾਨ ਵਿੱਚ ਨਿੰਮ, ਪੀਪਲ, ਸ਼ਹਿਤੂਤ, ਜਾਮੁਨ, ਸੁਖਚੈਨ ਆਦਿ ਦੇ 100 ਤੋਂ ਵੱਧ ਬੂਟੇ ਲਗਾਏ ਗਏ ਹਨ। ਵਾਤਾਵਰਣ ਮੰਤਰਾਲੇ ਵੱਲੋਂ “ਮੇਰੀ ਮਾਟੀ ਮੇਰਾ ਦੇਸ਼” ਦੇ ਪ੍ਰਤੀਭਾਗੀਆਂ ਨੂੰ ਆਨ ਲਾਈਨ ਪ੍ਰਮਾਣ ਪੱਤਰ ਵੀ ਜਾਰੀ ਕੀਤੇ ਗਏ।

ਬਠਿੰਡਾ ’ਚ ਪਾਰਕਿੰਗ ਦਾ ਮੁੱਦਾ ਹੋਇਆ ਹੱਲ, ਹੁਣ ਪੀਲੀ ਲਾਈਨ ਦੇ ਅੰਦਰ ਖੜੀਆਂ ਗੱਡੀਆਂ ਨਹੀਂ ਚੁੱਕ ਸਕੇਗਾ ਠੇਕੇਦਾਰ

0

ਕਈ ਪੇਡ ਪਾਰਕਿੰਗਾਂ ਵੀ ਕੀਤੀਆਂ ਖ਼ਤਮ, ਠੇਕੇਦਾਰ ਨੂੰ ਹੋਣ ਵਾਲੇ ਆਰਥਿਕ ਘਾਟੇ ਨੂੰ ਨਿਗਮ ਕਰੇਗਾ ਪੂਰਾ
ਸੁਖਜਿੰਦਰ ਮਾਨ
ਬਠਿੰਡਾ, 9 ਅਗਸਤ :ਪਿਛਲੇ ਕੁੱਝ ਦਿਨਾਂ ਤੋਂ ਸ਼ਹਿਰ ਵਿਚ ਚਰਚਾ ਦਾ ਕੇਂਦਰ ਬਿੰਦੂ ਬਣੇ ਹੋਏ ਬਠਿੰਡਾ ਪਾਰਕਿੰਗ ਦਾ ਮੁੱਦਾ ਅੱਜ ਹੱਲ ਹੋ ਗਿਆ। ਬਾਅਦ ਦੁਪਿਹਰ ਨਿਗਮ ਦੀ ਵਿਤ ਤੇ ਲੇਖਾ ਕਮੇਟੀ ਦੀ ਹੋਈ ਮੀਟਿੰਗ ਵਿਚ ਠੇਕੇਦਾਰਾਂ ਨੂੰ ਦਿੱਤੇ ਠੇਕੇ ਦੀਆਂ ਸ਼ਰਤਾਂ ਵਿਚ ਸੋਧ ਕਰਕੇ ਸ਼ਹਿਰ ਵਿਚ ਹੁਣ ਪੀਲੀ ਲਾਈਨ ਦੇ ਅੰਦਰ ਖੜੀਆਂ ਗੱਡੀਆਂ ਚੁੱਕਣ ’ਤੇ ਰੋਕ ਲਗਾ ਦਿੱਤੀ ਗਈ ਹੈ। ਇਸਤੋਂ ਇਲਾਵਾ ਸ਼ਹਿਰ ਦੇ ਮਾਲ ਰੋਡ ਸਹਿਤ ਕਈ ਹੋਰ ਖੇਤਰਾਂ ਵਿਚ ਬਣਾਈਆਂ ਪੇਡ ਪਾਰਕਿੰਗਾਂ ਵੀ ਖ਼ਤਮ ਕਰ ਦਿੱਤੀਆਂ ਹਨ। ਕਮੇਟੀ ਦੀ ਅੱਜ ਦੇ ਫੈਸਲੇ ਤੋਂ ਬਾਅਦ ਸ਼ਹਿਰ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਉਂਜ ਸ਼ਰਤਾਂ ਵਿਚ ਤਬਦੀਲੀ ਕਰਨ ਦੇ ਨਾਲ ਠੇਕੇਦਾਰ ਨੂੰ ਪੈਣ ਵਾਲੇ ਆਰਥਿਕ ਘਾਟੇ ਨੂੰ ਦੇਖਦਿਆਂ ਨਿਗਮ ਵਲੋਂ ਠੇਕੇ ਦੀ ਰਾਸ਼ੀ ਨੂੰ ਘਟਾਉਣ ਦਾ ਵੀ ਫੈਸਲਾ ਲਿਆ ਗਿਆ ਹੈ।

ਬਠਿੰਡਾ ਦੀ ਬਹੁਮੰਜਿਲਾਂ ਪਾਰਕਿੰਗ ਦੇ ਮੁੱਦੇ ਦਾ ਜਲਦ ਹੋ ਸਕਦਾ ਹੈ ਹੱਲ, ਵਿਤ ਤੇ ਲੇਖਾ ਕਮੇਟੀ ਦੀ ਮੀਟਿੰਗ ਬੁੱਧਵਾਰ ਨੂੰ

ਮੇਅਰ ਰਮਨ ਗੋਇਲ, ਸੀਨੀਅਰ ਡਿਪਟੀ ਮੇਅਰ ਅਸੋਕ ਪ੍ਰਧਾਨ, ਡਿਪਟੀ ਮੇਅਰ ਹਰਮਿੰਦਰ ਸਿੰਘ ਸਿੱਧੂ ਤੇ ਵਿਤ ਕਮੇਟੀ ਦੇ ਮੈਂਬਰ ਬਲਜਿੰਦਰ ਸਿੰਘ ਠੇਕੇਦਾਰ ਅਤੇ ਪ੍ਰਵੀਨ ਮਾਨੀ ’ਤੇ ਆਧਾਰਿਤ ਇਸ ਕਮੇਟੀ ਵਲੋਂ ਲਏ ਗਏ ਫੈਸਲੇ ਭਲਕ ਤੋਂ ਲਾਗੂ ਹੋ ਜਾਣਗੇ। ਇਸ ਮਸਲੇ ਨੂੰ ਲੈ ਕੇ ਪਿਛਲੇ ਕੁੱਝ ਦਿਨਾਂ ਤੋਂ ਜਿੱਥੇ ਵਪਾਰੀ ਵਰਗ, ਸਮਾਜ ਸੇਵੀਆਂ ਅਤੇ ਆਮ ਲੋਕਾਂ ਵਲੋਂ ਅਵਾਜ ਚੁੱਕੀ ਜਾ ਰਹੀ ਸੀ, ਉਥੇ ਇਸ ਮਤੇ ਨੂੰ ਪਾਸ ਕਰਨ ਵਾਲੀਆਂ ਸਿਆਸੀ ਪਾਰਟੀਆਂ ਵਲੋਂ ਵੀ ਲਗਾਤਾਰ ਕਮਿਸ਼ਨਰ ਨੂੰ ਠੇਕੇ ਦੀਆਂ ਸ਼ਰਤਾਂ ਵਿਚ ਸੋਧ ਕਰਨ ਦੀ ਮੰਗ ਕਰਨ ਲਈ ਮੰਗ ਪੱਤਰ ਦਿੱਤੇ ਜਾ ਰਹੇ ਸਨ। ਬੀਤੇ ਕੱਲ ਜਿੱਥੇ ਭਾਜਪਾ ਵਲੋਂ ਜ਼ਿਲ੍ਹਾ ਪ੍ਰਧਾਨ ਸਰੂਪ ਸਿੰਗਲਾ ਦੀ ਅਗਵਾਈ ਹੇਠ ਵਫ਼ਦ ਕਮਿਸ਼ਨਰ ਨੂੰ ਮਿਲਿਆ ਸੀ, ਇਸੇ ਤਰ੍ਹਾਂ ਅਕਾਲੀ ਦਲ ਵਲੋਂ ਵੀ ਹਲਕਾ ਇੰਚਾਰਜ਼ ਬਬਲੀ ਢਿੱਲੋਂ ਦੀ ਅਗਵਾਈ ਹੇਠ ਮੰਗ ਪੱਤਰ ਦਿੱਤਾ ਗਿਆ ਸੀ। ਜਦ ਕਿ ਕਾਂਗਰਸ ਪਾਰਟੀ ਵਲੋਂ ਅੱਜ ਦੂਜੀ ਵਾਰ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਹੇਠ ਕੋਂਸਲਰਾਂ ਦੁਆਰਾ ਇਸ ਮੁੱਦੇ ਨੂੰ ਹੱਲ ਕਰਨ ਲਈ ਜਨਰਲ ਹਾਊਸ ਦੀ ਮੀਟਿੰਗ ਬੁਲਾਉਣ ਦੀ ਮੰਗ ਰੱਖੀ ਗਈ ਸੀ।

ਬਹੁਮੰਜਿਲਾਂ ਪਾਰਕਿੰਗ: ਰਾਜਾ ਵੜਿੰਗ ਵਲੋਂ ਨਿਗਮ ਪ੍ਰਸ਼ਾਸਨ ਨੂੰ ਦੋ ਦਿਨਾਂ ‘ਚ ਮਸਲੇ ਦੇ ਹੱਲ ਦਾ ਅਲਟੀਮੇਟਮ

ਵਿਤ ਤੇ ਲੇਖਾ ਕਮੇਟੀ ਦੀ ਮੀਟਿੰਗ ਤੋਂ ਬਾਅਦ ਕਮਿਸ਼ਨਰ ਰਾਹੁਲ ਸਿੰਧੂ ਨੇ ਦਸਿਆ ਕਿ ਜਲਦੀ ਹੀ ਨਿਗਮ ਦੇ ਜਨਰਲ ਹਾਊਸ ਦੀ ਮੀਟਿੰਗ ਸੱਦ ਕੇ ਇੰਨ੍ਹਾਂ ਫੈਸਲਿਆਂ ਉਪਰ ਮੋਹਰ ਲਗਾਈ ਜਾਵੇਗੀ। ਇਸ ਸਬੰਧ ਵਿਚ ਬਕਾਇਦਾ ਨਿਗਮ ਵਲੋਂ ਕਾਨੂੰਨੀ ਰਾਏ ਵੀ ਲਈ ਗਈ ਹੈ, ਜਿਸਤੋਂ ਅੱਜ ਹੋਈ ਮੀਟਿੰਗ ਵਿਚ ਸ਼ਹਿਰ ਵਿਚ ਕਈ ਪੇਡ ਪਾਰਕਿੰਗਾਂ ਨੂੰ ਵੀ ਖ਼ਤਮ ਕਰਨ ਦਾ ਫੈਸਲਾ ਲਿਆ ਗਿਆ। ਕਮਿਸ਼ਨਰ ਨੇ ਅੱਗੇ ਦਸਿਆ ਕਿ ਫੈਸਲੇ ਤਹਿਤ ਪੀਲੀ ਲਾਈਨ ਦੇ ਅੰਦਰ ਸਹੀ ਤਰੀਕੇ ਨਾਲ ਖੜੀਆਂ ਗੱਡੀਆਂ ਨੂੰ ਠੇਕੇਦਾਰ ਦੇ ਮੁਲਾਜਮਾਂ ਵਲੋਂ ਚੁੱਕਣ ’ਤੇ ਰੋਕ ਲਗਾਉਣ ਤੋਂ ਇਲਾਵਾ ਸਪਰੋਟਸ ਮਾਰਕੀਟ ਦੀ ਪਾਰਕਿੰਗ ਅਤੇ ਮਾਲ ਰੋਡ ਉਪਰ ਕਈ ਪੇਡ ਪਾਰਕਿੰਗਾਂ ਨੂੰ ਖ਼ਤਮ ਕਰ ਦਿੱਤਾ ਗਿਆ ਹੈ। ਉਨ੍ਹਾਂ ਦਸਿਆ ਕਿ ਪੇਡ ਪਾਰਕਿੰਗ ਖ਼ਤਮ ਕਰਨ ਤੋਂ ਭਾਵ ਇਹ ਨਹੀਂ ਕਿ ਕੋਈ ਵੀ ਵਹੀਕਲ ਚਾਲਕ ਜਿੱਥੇ ਮਰਜੀ ਅਪਣੀ ਗੱਡੀ ਖੜੀ ਕਰ ਦੇਵੇ, ਇਸਦੇ ਲਈ ਬਕਾਇਦਾ ਸ਼ਹਿਰ ਦੇ ਬਜ਼ਾਰਾਂ ਵਿਚ ਬੋਰਡ ਲਗਾਏ ਜਾਣਗੇ ਕਿ ਕਿੱਥੇ ਦੋ ਪਹੀਆ ਵਾਹਨ ਖੜੇ ਕੀਤੇ ਜਾ ਸਕਦੇ ਹਨ ਤੇ ਕਿੱਥੇ ਚਾਰ ਪਹੀਆ ਵਾਹਨ। ਜਿਕਰਯੋਗ ਹੈ ਕਿ ਸ਼ਹਿਰ ਦੇ ਮੁੱਖ ਬਜ਼ਾਰਾਂ ਧੋਬੀ ਬਜ਼ਾਰ, ਬੈਂਕ ਬਜ਼ਾਰ, ਸਦਰ ਬਜਾਰ, ਪੋਸਟ ਆਫ਼ਿਸ ਬਜਾਰ, ਸਿਰਕੀ ਬਜ਼ਾਰ, ਮਾਲ ਰੋਡ ਆਦਿ ਖੇਤਰਾਂ ਵਿਚ ਵਧਦੇ ਟਰੈਫ਼ਿਕ ਨੂੰ ਦੇਖਦਿਆਂ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਤੋਂ ਫ਼ਾਈਰ ਬ੍ਰਿਗੇਡ ਚੌਕ ਨਜਦੀਕ ਬਹੁਮੰਜਿਲਾਂ ਪਾਰਕਿੰਗ ਬਣਾਉਣ ਦੀ ਯੋਜਨਾ ਬਣਾਈ ਜਾ ਰਹੀ ਸੀ।

ਪਾਰਕਿੰਗ ਮੁੱਦਾ: ਸ਼੍ਰੋਮਣੀ ਅਕਾਲੀ ਦਲ ਦੇ ਕੌਸਲਰਾਂ ਨੇ ਮੇਅਰ ਕੋਲੋਂ ਜਨਰਲ ਹਾਊਸ ਦੀ ਮੀਟਿੰਗ ਸੱਦਣ ਦੀ ਕੀਤੀ ਮੰਗ

ਇਸ ਦੌਰਾਨ ਮਾਲ ਰੋਡ ’ਤੇ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਵਾਲੀ ਜਗ੍ਹਾਂ ਵਿਚ ਕਾਂਗਰਸ ਸਰਕਾਰ ਦੌਰਾਨ ਇਸ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ, ਜਿਹੜਾ ਮੌਜੂਦਾ ਆਪ ਸਰਕਾਰ ਦੌਰਾਨ ਪੂਰਾ ਹੋ ਗਿਆ। ਕਰੀਬ 29 ਕਰੋੜ ਦੀ ਲਾਗਤ ਨਾਲ ਤਿਆਰ ਹੋਏ ਇਸ ਪ੍ਰੋਜੈਕਟ ਨੂੰ ਪੂਰਾ ਹੋਣ ਤੋਂ ਬਾਅਦ ਨਗਰ ਨਿਗਮ ਦੇ ਜਨਰਲ ਹਾਊਸ ਦੀ ਮੀਟਿੰਗ ਵਿਚ ਮਤਾ ਪਾਸ ਕਰਕੇ ਲੰਘੀ 25 ਜੂਨ ਨੂੰ ਕਰੀਬ ਸਵਾ ਕਰੋੜ ’ਚ ਠੇਕੇ ’ਤੇ ਦੇ ਦਿੱਤਾ ਗਿਆ ਸੀ ਪ੍ਰੰਤੂ ਠੇਕੇ ’ਤੇ ਦੇਣ ਸਮੇਂ ਠੇਕੇਦਾਰ ਨੂੰ ਪੀਲੀ ਲਾਈਨ ਦੇ ਅੰਦਰ ਖੜੇ ਵਾਹਨਾਂ ਨੂੰ ਵੀ ਚੁੱਕਣ ਦਾ ਅਧਿਕਾਰ ਦੇ ਦਿੱਤਾ ਗਿਆ, ਜਿਸਦੇ ਚੱਲਦੇ ਠੇਕੇਦਾਰ ਦੇ ਬੰਦਿਆਂ ਵਲੋਂ ਧੜਾਧੜ ਬਜਾਰ ਵਿਚੋਂ ਵਾਹਨਾਂ ਨੂੰ ਚੁੱਕਣਾ ਸ਼ੁਰੂ ਕਰ ਦਿੱਤਾ ਤੇ ਇੰਨਾਂ ਵਾਹਨਾਂ ਨੂੰ ਛੱਡਣ ਬਦਲੇ ਇੱਕ ਹਜ਼ਾਰ ਰੁਪਏ ਦੀ ਫ਼ੀਸ ਲਗਾ ਦਿੱਤੀ, ਜਿਸਦਾ ਸ਼ਹਿਰ ਵਿਚ ਵਿਰੋਧ ਹੋਣਾ ਸ਼ੁਰੂ ਹੋ ਗਿਆ ਸੀ।

ਪੀਲੀ ਲਾਈਨ ਅੰਦਰ ਖੜ੍ਹੀਆਂ ਗੱਡੀਆਂ ਚੁੱਕਣ ਦੇ ਮਾਮਲੇ ਦਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਨੇ ਲਿਆ ਗੰਭੀਰ ਨੋਟਿਸ

ਬਾਕਸ
ਸਾਵਧਾਨ, ਜੇ ਤੁਹਾਡੀ ਕਾਰ ਦੇ ਦੋੋ ਟਾਈਰ ਵੀ ਪੀਲੀ ਲਾਈਨ ਦੇ ਹੋਏ ਬਾਹਰ ਤਾਂ ਠੇਕੇਦਾਰ ਚੁੱਕ ਸਕੇਗਾ ਗੱਡੀ
ਬਠਿੰਡਾ: ਕਮਿਸ਼ਨਰ ਰਾਹੁਲ ਨੇ ਦਸਿਆ ਕਿ ਵਿਤ ਤੇ ਲੇਖਾ ਕਮੇਟੀ ਦੀ ਮੀਟਿੰਗ ਵਿਚ ਹੋਏ ਫੈੈਸਲੇ ਤਹਿਤ ਬੇਸ਼ੱਕ ਪੀਲੀ ਲਾਈਨ ਦੇ ਅੰਦਰ ਲੱਗਣ ਵਾਲੀਆਂ ਗੱਡੀਆਂ ਨੂੰ ਪਾਰਕਿੰਗ ਫ਼ੀਸ ਮੁਕਤ ਕਰ ਦਿੱਤਾ ਗਿਆ ਹੈ ਪ੍ਰੰਤੂ ਇਸਦੇ ਲਈ ਜਰੂਰੀ ਹੈ ਕਿ ਇੱਥੇ ਖੜੀਆਂ ਗੱਡੀਆਂ ਸਹੀ ਤਰੀਕੇ ਨਾਲ ਲਗਾਈਆਂ ਹੋਣ। ਉਨ੍ਹਾਂ ਦਸਿਆ ਕਿ ਜੇਕਰ ਗੱਡੀ ਫੁੱਟਪਾਥ ਉਪਰ ਚੜਾ ਕੇ ਖੜਾਈ ਗਈ ਹੈ ਜਾਂ ਫ਼ਿਰ ਉਸਦੇ ਦੋ ਟਾਈਰ ਪੀਲੀ ਲਾਈਨ ਦੇ ਬਾਹਰ ਹਨ ਤਾਂ ਠੇੇਕੇਦਾਰ ਨੂੰ ਗੱਡੀ ਚੁੱਕਣ ਅਤੇ ਜੁਰਮਾਨਾ ਕਰਨ ਦਾ ਅਧਿਕਾਰ ਹੈ, ਜਿਸਦੇ ਚੱਲਦੇ ਲੋਕ ਅਪਣੀ ਗੱਡੀ ਨੂੰ ਸਹੀ ਤਰੀਕੇ ਨਾਲ ਖੜੀਆਂ ਕਰਨ।

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ 15 ਅਗਸਤ ਨੂੰ ਪੰਜਾਬ ਭਰ ਵਿੱਚ ਕਾਲਾ ਦਿਵਸ ਮਨਾਉਣਗੀਆਂ

ਆਪ ਦੇ ਵਿਧਾਇਕਾਂ ਦੇ ਘਰਾਂ ਅੱਗੇ ਕਰਨਗੀਆਂ ਰੋਸ ਪ੍ਰਦਰਸ਼ਨ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 8 ਅਗਸਤ: ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਅਤੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਪੰਜਾਬ ਭਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਆਪਣੀਆਂ ਮੰਗਾਂ ਨੂੰ ਲੈ ਕੇ 15 ਅਗਸਤ ਨੂੰ ਕਾਲਾ ਦਿਵਸ ਮਨਾਉਣਗੀਆਂ ਤੇ ਉਸ ਦਿਨ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਅੱਗੇ ਕਾਲੀਆਂ ਚੁੰਨੀਆਂ ਲੈ ਕੇ ਰੋਸ ਪ੍ਰਦਰਸ਼ਨ ਕਰਨਗੀਆਂ । ਇਹ ਜਾਣਕਾਰੀ ਯੂਨੀਅਨ ਦੀ ਜ਼ਿਲਾ ਪ੍ਰਧਾਨ ਗੁਰਮੀਤ ਕੌਰ ਗੋਨੇਆਣਾ ਨੇ ਦਿੱਤੀ । ਉਹਨਾਂ ਕਿਹਾ ਕਿ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਵਰਕਰਾਂ ਤੇ ਹੈਲਪਰਾਂ ਨੂੰ ਤਨਖਾਹਾਂ ਸਮੇਂ ਸਿਰ ਨਹੀਂ ਮਿਲੀਆਂ ਤੇ ਵਰਕਰਾਂ ਤੇ ਹੈਲਪਰਾਂ ਰੁਲਦੀਆਂ ਫਿਰਦੀਆਂ ਹਨ ਤੇ ਮਹਿੰਗਾਈ ਦੇ ਯੁੱਗ ਵਿੱਚ ਔਖ ਭਰੀ ਜ਼ਿੰਦਗੀ ਕੱਟ ਰਹੀਆਂ ਹਨ ।

ਅਧਿਆਪਕਾਂ ਦੀਆਂ ਭਖਦੀਆਂ ਮੰਗਾਂ ਸਬੰਧੀ ਡੀ.ਟੀ.ਐੱਫ. ਨੇ ਧਰਨਾ ਲਾ ਕੇ ਦਿੱਤਾ ਮੰਗ ਪੱਤਰ

ਉਹਨਾਂ ਕਿਹਾ ਕਿ ਜਥੇਬੰਦੀ ਵੱਲੋਂ ਦੋ ਪ੍ਰੋਗਰਾਮ ਉਲੀਕੇ ਗਏ ਸਨ । 6 ਅਗਸਤ ਨੂੰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਮੰਤਰੀ ਡਾਕਟਰ ਬਲਜੀਤ ਕੌਰ ਦੇ ਸ਼ਹਿਰ ਫਰੀਦਕੋਟ ਵਿਖੇ ਹਜ਼ਾਰਾਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਪੁੱਜ ਕੇ ਪੰਜਾਬ ਸਰਕਾਰ ਅਤੇ ਮੰਤਰੀ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਸੀ ਜਦੋਂ ਕਿ ਸੰਘਰਸ਼ ਦਾ ਦੂਜਾ ਪ੍ਰੋਗਰਾਮ 15 ਅਗਸਤ ਵਾਲੇ ਦਿਨ ਰੱਖਿਆ ਗਿਆ ਹੈ । ਉਹਨਾਂ ਕਿਹਾ ਕਿ ਐਨ ਜੀ ਓ ਅਧੀਨ ਕੰਮ ਕਰਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਤਾਂ ਤਨਖਾਹਾਂ ਮਿਲੀਆਂ ਨੂੰ ਲਗਭਗ 10 ਮਹੀਨੇ ਬੀਤ ਗਏ ਹਨ ਜਦੋਂ ਕਿ ਮੁੱਖ ਵਿਭਾਗ ਵਿੱਚ ਕੰਮ ਕਰ ਰਹੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੀ ਪੰਜ ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲੀਆਂ । ਉਹਨਾਂ ਦੋਸ਼ ਲਗਾਇਆ ਹੈ ਕਿ ਪੰਜਾਬ ਦੀਆਂ 54 ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਸਬੰਧੀ ਤਿੰਨ ਵਾਰ ਜਥੇਬੰਦੀ ਦੀਆਂ ਆਗੂਆਂ ਦੀ ਪੰਜਾਬ ਸਰਕਾਰ ਨਾਲ ਗੱਲਬਾਤ ਹੋ ਚੁੱਕੀ ਹੈ ਪਰ ਸਰਕਾਰ ਲਾਰਾ ਲੱਪਾ ਲਾ ਕੇ ਤੋਰ ਦਿੰਦੀ ਸੀ ਤੇ ਮਸਲਿਆਂ ਦਾ ਕੋਈ ਹੱਲ ਨਹੀਂ ਕੀਤਾ । ਜਿਸ ਕਰਕੇ ਜਥੇਬੰਦੀ ਨੂੰ ਸੰਘਰਸ਼ ਕਰਨਾ ਪੈ ਰਿਹਾ ਹੈ । ਉਹਨਾਂ ਮੰਗ ਕੀਤੀ ਹੈ ਕਿ ਐਨ ਜੀ ਓ ਬਲਾਕਾਂ ਵਿੱਚ ਕੰਮ ਕਰਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਪਿਛਲੇ ਸਮੇਂ ਦੀਆਂ ਸਾਰੀਆਂ ਤਨਖਾਹਾਂ ਮਾਣ ਭੱਤੇ ਤੁਰੰਤ ਕਲੀਅਰ ਕੀਤੇ ਜਾਣ ।

BLO ਯੂਨੀਅਨ ਇਕਾਈ ਦਾ ਵਫ਼ਦ ਮੁਸ਼ਕਲਾਂ ਦੇ ਹੱਲ ਲਈ ਏਡੀਸੀ ਡੀ ਨੂੰ ਮਿਲਿਆ

ਪੰਜਾਬ ਵਿੱਚ ਕੰਮ ਕਰਦੀਆਂ ਸਾਰੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਾਣ ਭੱਤਾ ਹਰ ਮਹੀਨੇ ਦੀ 3 ਤਰੀਕ ਤੱਕ ਸੈਂਟਰ ਅਤੇ ਸਟੇਟ ਫੰਡ ਇਕੱਠਾ ਦਿੱਤਾ ਜਾਵੇ । ਆਂਗਣਵਾੜੀ ਸੈਂਟਰਾਂ ਦੇ ਖੋਹੇ ਗਏ ਬੱਚੇ ਵਾਪਸ ਆਂਗਣਵਾੜੀ ਸੈਂਟਰਾਂ ਵਿੱਚ ਭੇਜੇ ਜਾਣ ਤੇ ਆਂਗਣਵਾੜੀ ਵਰਕਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ । ਆਂਗਣਵਾੜੀ ਸੈਂਟਰਾਂ ਵਿੱਚ ਖਾਲੀ ਪਈਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਅਸਾਮੀਆਂ ਤੁਰੰਤ ਭਰੀਆਂ ਜਾਣ । ਮਿੰਨੀ ਆਂਗਣਵਾੜੀ ਕੇਂਦਰਾਂ ਨੂੰ ਪੂਰੇ ਵਿੱਚ ਤਬਦੀਲ ਕੀਤਾ ਜਾਵੇ । ਪੀ ਐਮ ਐਮ ਵੀ ਵਾਈ ਅਤੇ ਸੀ ਬੀ ਈ ਦੇ ਪੈਸੇ ਹਰ ਮਹੀਨੇ ਦਿੱਤੇ ਜਾਣ ਅਤੇ ਰਹਿੰਦੇ ਹੋਏ ਪੈਸਿਆਂ ਦਾ ਤੁਰੰਤ ਭੁਗਤਾਨ ਕੀਤਾ ਜਾਵੇ । ਆਂਗਣਵਾੜੀ ਕੇਂਦਰਾਂ ਦੇ ਕਿਰਾਏ ਦਾ ਭੁਗਤਾਨ ਤੁਰੰਤ ਕੀਤਾ ਜਾਵੇ ਤੇ ਹਰ ਮਹੀਨੇ ਕਿਰਾਇਆ ਦੇਣਾ ਯਕੀਨੀ ਬਣਾਇਆ ਜਾਵੇ । ਪਿਛਲੇਂ ਸਾਲ ਦਾ ਵਰਦੀ ਭੱਤਾ ਰਲੀਜ਼ ਕੀਤਾ ਜਾਵੇ । ਜਿੰਨਾ ਆਂਗਣਵਾੜੀ ਸੈਂਟਰਾਂ ਵਿੱਚ ਅਜੇ ਤੱਕ ਰਾਸ਼ਨ ਬਣਾਉਣ ਲਈ ਗੈਸ ਸਿਲੰਡਰ , ਬਰਤਨ ਤੇ ਬੱਚਿਆਂ ਦੇ ਬੈਠਣ ਲਈ ਦਰੀਆਂ ਆਦਿ ਨਹੀਂ ਦਿੱਤੀਆਂ ਗਈਆਂ ਉਹਨਾਂ ਨੂੰ ਤੁਰੰਤ ਇਹ ਸਮਾਨ ਮੁਹੱਈਆ ਕਰਵਾਇਆ ਜਾਵੇ । ਆਂਗਣਵਾੜੀ ਸੈਂਟਰਾਂ ਦੀਆਂ ਇਮਾਰਤਾਂ ਬਣਾਈਆਂ ਜਾਣ । ਉਹਨਾਂ ਕਿਹਾ ਕਿ ਜਥੇਬੰਦੀ ਦੀ ਪੰਜਾਬ ਸਰਕਾਰ ਨੂੰ ਸਖਤ ਚਿਤਾਵਨੀ ਹੈ ਕਿ ਜੇਕਰ ਉਹਨਾਂ ਦੀਆਂ ਮੰਗਾਂ ਜਲਦੀ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਇਸ ਤੋਂ ਵੀ ਵੱਡਾ ਕੀਤਾ ਜਾਵੇਗਾ ।

ਹਰਚੰਦ ਸਿੰਘ ਬਰਸਟ ਵੱਲੋਂ ਹੜ੍ਹ ਰਾਹਤ ਕਾਰਜਾਂ ਲਈ ਇੱਕ ਮਹੀਨੇ ਦੀ ਤਨਖ਼ਾਹ ਦਾ ਮੁੱਖ ਮੰਤਰੀ ਰਾਹਤ ਫ਼ੰਡ ਵਿੱਚ ਯੋਗਦਾਨ

0

ਪੰਜਾਬ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਦੇ ਕਰਮਚਾਰੀਆਂ ਨੇ ਵੀ ਪਾਇਆ 47 ਲੱਖ ਰੁਪਏ ਤੋਂ ਵੱਧ ਦਾ ਯੋਗਦਾਨ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 8 ਅਗਸਤ:ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ੍ਰੀ ਹਰਚੰਦ ਸਿੰਘ ਬਰਸਟ ਨੇ ਹੜ੍ਹ ਰਾਹਤ ਅਤੇ ਮੁੜ ਵਸੇਬਾ ਕਾਰਜਾਂ ਲਈ ਮੁੱਖ ਮੰਤਰੀ ਰਾਹਤ ਫ਼ੰਡ ਵਿੱਚ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਦਾ ਯੋਗਦਾਨ ਪਾਇਆ ਹੈ। ਪੰਜਾਬ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਦੇ ਕਰਮਚਾਰੀਆਂ ਨੇ ਵੀ ਮੁੱਖ ਮੰਤਰੀ ਰਾਹਤ ਫ਼ੰਡ ਲਈ 47.25 ਲੱਖ ਰੁਪਏ ਦਿੱਤੇ ਹਨ।ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ੍ਰੀ ਹਰਚੰਦ ਸਿੰਘ ਬਰਸਟ ਨੇ ਮੁੱਖ ਮੰਤਰੀ ਸ. ਭਗਵੰਤ ਮਾਨ ਨੂੰ 47.25 ਲੱਖ ਰੁਪਏ ਦਾ ਚੈੱਕ ਸੌਂਪਿਆ।

‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ 4 ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ ਤੇ ਵਾਲੀਬਾਲ (ਸ਼ੂਟਿੰਗ) ਕੀਤੀਆਂ ਸ਼ਾਮਲ: ਮੀਤ ਹੇਅਰ

ਉਨ੍ਹਾਂ ਇਸ ਕੁਦਰਤੀ ਆਫ਼ਤ ਵਿੱਚ ਸੂਬਾ ਸਰਕਾਰ ਦੀ ਮਦਦ ਲਈ ਅੱਗੇ ਆਉਣ ਵਾਸਤੇ ਪੰਜਾਬ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਦੇ ਮੁਲਾਜ਼ਮਾਂ ਦਾ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਅਤੇ ਮੁੜ ਵਸੇਬਾ ਕਾਰਜ ਵੱਡੇ ਪੱਧਰ ‘ਤੇ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਦੀ ਸਮੁੱਚੀ ਮਸ਼ੀਨਰੀ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਅਤੇ ਮੁੜ ਵਸੇਬੇ ਦੀ ਸਹੂਲਤ ਦੇਣ ਲਈ 24 ਘੰਟੇ ਕੰਮ ਕਰ ਰਹੀ ਹੈ।

‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ 4 ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ ਤੇ ਵਾਲੀਬਾਲ (ਸ਼ੂਟਿੰਗ) ਕੀਤੀਆਂ ਸ਼ਾਮਲ: ਮੀਤ ਹੇਅਰ

0

ਸੂਬਾ ਪੱਧਰ ਉਤੇ ਪਹਿਲੇ, ਦੂਜੇ ਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ ਕ੍ਰਮਵਾਰ 10, 7 ਤੇ 5 ਹਜ਼ਾਰ ਰੁਪਏ ਦੇ ਇਨਾਮ ਮਿਲਣਗੇ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 8 ਅਗਸਤ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਖੇਡਾਂ ਦਾ ਸੱਭਿਆਚਾਰ ਪੈਦਾ ਕਰਨ ਅਤੇ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਪੈਦਾ ਕਰਨ ਦੇ ਸੁਫ਼ਨੇ ਨੂੰ ਹਕੀਕੀ ਰੂਪ ਦੇਣ ਲਈ ਉਲੀਕੀਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਪਹਿਲੇ ਸਾਲ ਦੀ ਸਫਲਤਾ ਤੋਂ ਬਾਅਦ ਇਸ ਸਾਲ ਦੂਜੀਆਂ ਖੇਡਾਂ ਵਤਨ ਪੰਜਾਬ ਦੀਆਂ ਕਰਵਾਉਣ ਲਈ ਵਿਭਾਗ ਵੱਲੋਂ ਪੂਰੀ ਤਿਆਰੀ ਕੀਤੀ ਜਾ ਰਹੀ ਹੈ।ਅੱਜ ਪੰਜਾਬ ਭਵਨ ਵਿਖੇ ਖੇਡਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਉਪਰੰਤ ਮੀਤ ਹੇਅਰ ਨੇ ਦੱਸਿਆ ਕਿ ਵੱਖ-ਵੱਖ ਖਿਡਾਰੀਆਂ ਤੇ ਖੇਡ ਐਸੋਸੀਏਸ਼ਨਾਂ ਵੱਲੋਂ ਕੀਤੀਆਂ ਮੰਗਾਂ ਨੂੰ ਸਵਿਕਾਰ ਕਰਦਿਆਂ ਇਸ ਵਾਰ ਚਾਰ ਨਵੀਆਂ ਖੇਡਾਂ ਸਾਈਕਲਿੰਗ, ਘੋੜਸਵਾਰੀ, ਰਗਬੀ ਤੇ ਵਾਲੀਬਾਲ ਸ਼ੂਟਿੰਗ ਨੂੰ ਸ਼ਾਮਲ ਕੀਤਾ ਗਿਆ ਹੈ।

ਡੀ.ਜੀ.ਪੀ. ਪੰਜਾਬ ਵੱਲੋਂ ਪਟਿਆਲਾ ਅਤੇ ਰੋਪੜ ਰੇਂਜ ਦੀ ਕਾਨੂੰਨ ਵਿਵਸਥਾ ਦਾ ਜਾਇਜ਼ਾ ਲੈਣ ਸਬੰਧੀ ਸਮੀਖਿਆ ਮੀਟਿੰਗ

ਇਸ ਵਾਰ ਕੁੱਲ 34 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ ਜਿਨਾਂ ਵਿੱਚ ਉਕਤ ਚਾਰ ਤੋਂ ਇਲਾਵਾ ਅਥਲੈਟਿਕਸ, ਹਾਕੀ, ਫੁਟਬਾਲ, ਵਾਲੀਬਾਲ (ਸਮੈਸ਼ਿੰਗ), ਕਬੱਡੀ (ਸਰਕਲ ਤੇ ਨੈਸ਼ਨਲ ਸਟਾਈਲ), ਹੈਂਡਬਾਲ, ਮੁੱਕੇਬਾਜ਼ੀ, ਬਾਸਕਟਬਾਲ, ਕੁਸ਼ਤੀ, ਜੂਡੋ, ਤੀਰਅੰਦਾਜ਼ੀ, ਨਿਸ਼ਾਨੇਬਾਜ਼ੀ, ਪਾਵਰ ਲਿਫਟਿੰਗ, ਲਾਅਨ ਟੈਨਿਸ, ਬੈਡਮਿੰਟਨ, ਕਿੱਕ ਬਾਕਸਿੰਗ, ਕਾਏਕਿੰਗ ਤੇ ਕੈਨੋਇੰਗ, ਖੋ ਖੋ, ਜਿਮਨਾਸਟਕ, ਤੈਰਾਕੀ, ਨੈਟਬਾਲ, ਗੱਤਕਾ, ਸਤਰੰਜ਼, ਟੇਬਲ ਟੈਨਿਸ, ਰੋਲਰ ਸਕੇਟਿੰਗ, ਵੇਟਲਿਫਟਿੰਗ, ਸਾਫਟਬਾਲ, ਰੋਇੰਗ ਤੇ ਤਲਵਾਰਬਾਜ਼ੀ ਸ਼ਾਮਲ ਹਨ।ਖੇਡ ਮੰਤਰੀ ਨੇ ਦੱਸਿਆ ਕਿ ਅੰਡਰ 14 ਤੋਂ 60 ਸਾਲ ਉਮਰ ਤੋਂ ਵੱਧ ਵੈਟਰਨ ਤੱਕ ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ ਕਰਵਾਏ ਜਾਣਗੇ। ਅਥਲੈਟਿਕਸ, ਫੁਟਬਾਲ, ਖੋ ਖੋ, ਕਬੱਡੀ (ਨੈਸ਼ਨਲ ਤੇ ਸਰਕਲ ਸਟਾਈਲ) ਤੇ ਵਾਲੀਬਾਲ ਦੇ ਮੁਕਾਬਲੇ ਬਲਾਕ ਪੱਧਰ ਤੋਂ ਸ਼ੁਰੂ ਹੋਣਗੇ ਜਦੋਂ ਇਨਾਂ ਦੇ ਜੇਤੂ ਅਤੇ ਬਾਕੀ ਖੇਡਾਂ ਦੇ ਜ਼ਿਲਾ ਪੱਧਰੀ ਮੁਕਾਬਲੇ ਹੋਣਗੇ ਅਤੇ ਫੇਰ ਜ਼ਿਲਾ ਜੇਤੂਆਂ ਦੇ ਰਾਜ ਪੱਧਰੀ ਮੁਕਾਬਲੇ ਹੋਣਗੇ।

ਆਪ ਪੰਜਾਬ ਇਕਾਈ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਸਹੁੰ ਚੁਕਾਈ

ਇਸ ਵਾਰ ਰਾਜ ਪੱਧਰੀ ਮੁਕਾਬਲਿਆਂ ਦਾ ਦਾਇਰਾ ਵਧਾ ਕੇ ਪਿਛਲੀ ਵਾਰ ਦੇ 10 ਜ਼ਿਲਿਆਂ ਦੀ ਬਜਾਏ 20 ਜ਼ਿਲਿਆਂ ਵਿੱਚ ਹੋਣਗੇ। ਰਾਜ ਪੱਧਰ ਦੇ ਪਹਿਲੇ, ਦੂਜੇ ਤੇ ਤੀਜੇ ਸਥਾਨ ਉਤੇ ਆਉਣ ਵਾਲਿਆਂ ਨੂੰ ਕ੍ਰਮਵਾਰ 10 ਹਜ਼ਾਰ, 7 ਹਜ਼ਾਰ ਤੇ 5 ਹਜ਼ਾਰ ਰੁਪਏ ਦਾ ਨਗਦ ਇਨਾਮ ਦਿੱਤਾ ਜਾਵੇਗਾ।ਮੀਤ ਹੇਅਰ ਨੇ ਕਿਹਾ ਕਿ ਰੰਗਾਰੰਗ ਉਦਘਾਟਨੀ ਸਮਾਰੋਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਡਾਂ ਦੀ ਸ਼ੁਰੂਆਤ ਕੀਤੀ ਜਾਵੇਗੀ ਜਿਸ ਲਈ ਦਿਨ ਅਤੇ ਸਥਾਨ ਦੀ ਚੋਣ ਦਾ ਫੈਸਲਾ ਜਲਦ ਕੀਤਾ ਜਾਵੇਗਾ। ਕੌਮੀ ਪੱਧਰ ਦੇ ਹੋਰਨਾਂ ਖੇਡ ਮੁਕਾਬਲਿਆਂ ਦੇ ਕੈਲੰਡਰ ਨੂੰ ਦੇਖਦਿਆਂ ਜਲਦ ਹੀ ਖੇਡਾਂ ਦੇ ਮੁਕਾਬਲਿਆਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ। ਖੇਡਾਂ ਵਿੱਚ ਹਿੱਸਾ ਲੈਣ ਆਨਲਾਈਨ ਤੇ ਆਫਲਾਈਨ ਐਂਟਰੀ ਹੋਵੇਗੀ। ਰੰਗਾਰੰਗ ਸਮਾਪਤੀ ਸਮਾਰੋਹ ਦੌਰਾਨ 10 ਹਜ਼ਾਰ ਤੋਂ ਵੱਧ ਜੇਤੂ ਰਹਿਣ ਵਾਲੇ ਖਿਡਾਰੀਆਂ ਨੂੰ 7 ਕਰੋੜ ਰੁਪਏ ਦੇ ਨਗਦ ਇਨਾਮ ਦਿੱਤੇ ਜਾਣਗੇ।ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਸਰਵਜੀਤ ਸਿੰਘ, ਡਾਇਰੈਕਟਰ ਹਰਪ੍ਰੀਤ ਸਿੰਘ ਸੂਦਨ, ਵਿਸ਼ੇਸ਼ ਸਕੱਤਰ ਆਨੰਦ ਕੁਮਾਰ ਤੇ ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਸਿੱਧੂ ਹਾਜ਼ਰ ਸਨ।