ਸੁਖਜਿੰਦਰ ਮਾਨ
ਬਠਿੰਡਾ, 8 ਅਗਸਤ: ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਲਵਜੀਤ ਕਲਸੀ ਵਲੋਂ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਅਧੀਨ ਚੱਲ ਰਹੀ ਨੈਸ਼ਨਲ ਅਰਬਨ ਲਾਇਵਲਿਹੁੱਡ ਮਿਸ਼ਨ ਸਕੀਮ ਤਹਿਤ ਸਰਟੀਫਾਈਡ ਹੋ ਚੁੱਕੇ ਸਥਾਨਕ ਦਫ਼ਤਰ ਜ਼ਿਲ੍ਹਾ ਪ੍ਰੀਸ਼ਦ ਵਿਖੇ ਸਿਖਿਆਰਥੀਆਂ ਨੂੰ ਸਿਖਲਾਈ ਸਰਟੀਫਿਕੇਟਾਂ ਦੀ ਵੰਡ ਕੀਤੀ ਗਈ।ਇਸ ਮੌਕੇ ਟੈਕਨੇਕਟਸ ਗਲੋਬਲ ਸੈਂਟਰ ਵਲੋਂ 120 ਸਿਖਿਆਰਥੀਆਂ ਨੂੰ ਪਲੰਬਰ ਅਤੇ ਸੇਮਪਲਿੰਗ ਕੋਆਰਡੀਨੇਟਰ ਕੋਰਸ ਦੀ ਟਰੇਨਿੰਗ ਮੁਹਈਆ ਕਰਵਾਈ ਗਈ।ਜਿਸ ਵਿਚੋਂ 114 ਸਿਖਿਆਰਥੀ ਪਾਸ ਹੋਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਲਵਜੀਤ ਕਲਸੀ ਨੇ ਖੁਸ਼ੀ ਪ੍ਰਗਟਾਉਂਦਿਆਂ ਸਕਿਲਡ ਸਿਖਿਆਰਥੀਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ। ਇਸ ਦੌਰਾਨ ਡੀ.ਪੀ.ਐਮ.ਯੂ ਸਟਾਫ ਸ੍ਰੀਮਤੀ ਗਗਨ ਸ਼ਰਮਾ, ਸ੍ਰੀ ਬਲਵੰਤ ਸਿੰਘ, ਸੁਰੂਤੀ (ਐੱਮ.ਜੀ.ਐਨ.ਐੱਫ) ਅਤੇ ਸੈਂਟਰ ਮੈਨੇਜਰ ਗੁਰਮੁਖ ਸਿੰਘ ਆਦਿ ਹਾਜ਼ਰ ਸਨ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ)ਨੇ ਸਿਖਿਆਰਥੀਆਂ ਨੂੰ ਵੰਡੇ ਸਰਟੀਫਿਕੇਟ
ਜ਼ੋਨਲ ਟੂਰਨਾਮੈਂਟ ਕਮੇਟੀ ਮੋੜ ਦੇ ਪ੍ਰਿੰਸੀਪਲ ਜਸਬੀਰ ਕੌਰ ਪ੍ਰਧਾਨ ਅਤੇ ਲੈਕਚਰਾਰ ਹਰਜਿੰਦਰ ਸਿੰਘ ਬਣੇ ਸਕੱਤਰ
ਸੁਖਜਿੰਦਰ ਮਾਨ
ਬਠਿੰਡਾ, 8 ਅਗਸਤ: ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਪੰਜਾਬ ਖੇਡ ਸ਼ਾਖਾ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਇਕਬਾਲ ਸਿੰਘ ਬੁੱਟਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ੋਨਲ ਟੂਰਨਾਮੈਂਟ ਕਮੇਟੀ ਮੋੜ ਦੀ ਦੋ ਸਾਲਾਂ ਲਈ ਚੋਣ ਹੋਈ।
ਸਰਕਾਰੀ ਸਕੂਲ ਜੋਧਪੁਰ ਵਿਖੇ ਵਿਧਾਇਕ ਨੇ ਨਵੇਂ ਬਣੇ ਕਮਰਿਆਂ ਦਾ ਕੀਤਾ ਉਦਘਾਟਨ
ਅੱਜ ਦੀ ਮੀਟਿੰਗ ਜ਼ੋਨਲ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਪ੍ਰਿੰਸੀਪਲ ਜਸਬੀਰ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਈਸਰਖਾਨਾ ਦੀ ਅਗਵਾਈ ਵਿੱਚ ਜ਼ੋਨਲ ਟੂਰਨਾਮੈਂਟ ਨੂੰ ਵਧੀਆ ਢੰਗ ਨਾਲ ਟੂਰਨਾਮੈਂਟ ਕਰਵਾਉਣ ਲਈ ਕਮੇਟੀ ਦੀ ਚੋਣ ਕੀਤੀ ਗਈ।ਚੁਣੀ ਗਏ ਕਮੇਟੀ ਲੈਕਚਰਾਰ ਹਰਜਿੰਦਰ ਸਿੰਘ ਜਨਰਲ ਸਕੱਤਰ, ਗੁਰਸ਼ਰਨ ਸਿੰਘ ਪੀ.ਟੀ.ਆਈ ਵਿੱਤ ਸਕੱਤਰ, ਗੁਰਮੀਤ ਸਿੰਘ ਪੀ.ਟੀ.ਆਈ ਰਾਮਗੜ ਭੂੰਦੜ, ਅਵਤਾਰ ਸਿੰਘ ਮਾਨ ਡੀ.ਪੀ.ਈ, ਰੁਪਿੰਦਰ ਕੌਰ ਡੀ.ਪੀ.ਈ, ਕੁਲਵਿੰਦਰ ਕੌਰ ਪੀ.ਟੀ.ਆਈ, (ਸਾਰੇ ਮੈਬਰ)ਹਰਪਾਲ ਸਿੰਘ ਨੱਤ ਡੀ.ਪੀ.ਈ,ਗੁਰਪਿੰਦਰ ਸਿੰਘ ਡੀ.ਪੀ.ਈ, ਰਾਜਿੰਦਰ ਸਿੰਘ ਡੀ.ਪੀ.ਈ, ਅਮਨਦੀਪ ਸਿੰਘ ਡੀ.ਪੀ.ਈ( ਟੈਕਨੀਕਲ ਮੈਂਬਰ), ਹਰਪ੍ਰੀਤ ਸਿੰਘ ਡੀ.ਪੀ.ਈ, ਅਮਨਦੀਪ ਸਿੰਘ ਡੀ.ਪੀ.ਈ , ਗੁਰਸ਼ਰਨ ਸਿੰਘ (ਖਰੀਦ ਕਮੇਟੀ) ਭੁਪਿੰਦਰ ਸਿੰਘ ਤੱਗੜ, ਗੁਰਮੀਤ ਸਿੰਘ ਸਿੱਧੂ ਕਨਵੀਨਰ ਪ੍ਰੈਸ ਕਮੇਟੀ ਸਰਬਸੰਮਤੀ ਨਾਲ ਚੁਣੇ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਦੀਪ ਸਿੰਘ ਮੂਸਾ, ਵਰਿੰਦਰ ਸਿੰਘ ਡੀ.ਪੀ.ਈ, ਨਵਦੀਪ ਕੌਰ ਡੀ.ਪੀ.ਈ, ਰਣਜੀਤ ਸਿੰਘ ਪੀ.ਟੀ.ਆਈ, ਕਸ਼ਮੀਰ ਸਿੰਘ ਪੀ.ਟੀ.ਆਈ, ਕੁਲਦੀਪ ਸਿੰਘ ਸ਼ਰਮਾ ਪੀ.ਟੀ.ਆਈ, ਅਮਨਦੀਪ ਸਿੰਘ ਹਾਜ਼ਰ ਸਨ।
ਅਧਿਆਪਕਾਂ ਦੀਆਂ ਭਖਦੀਆਂ ਮੰਗਾਂ ਸਬੰਧੀ ਡੀ.ਟੀ.ਐੱਫ. ਨੇ ਧਰਨਾ ਲਾ ਕੇ ਦਿੱਤਾ ਮੰਗ ਪੱਤਰ
ਸੁਖਜਿੰਦਰ ਮਾਨ
ਬਠਿੰਡਾ, 8 ਅਗਸਤ: ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਜ਼ਿਲ੍ਹਾ ਬਠਿੰਡਾ ਵੱਲੋਂ ਅੱਜ ਅਧਿਆਪਕਾਂ ਦੀਆਂ ਭਖਵੀਆਂ ਮੰਗਾਂ ਨੂੰ ਲੈ ਕੇ ਜਿਲ੍ਹਾ ਕੰਪਲੈਕਸ ਦੇ ਗੇਟ ਅੱਗੇ ਧਰਨਾ ਲਾਇਆ ਗਿਆ ਅਤੇ ਇਸ ਉਪਰੰਤ ਡੀਸੀ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਰੇਸ਼ਮ ਸਿੰਘ, ਜਿਲ੍ਹਾ ਜਨਰਲ ਸਕੱਤਰ ਜਸਵਿੰਦਰ ਸਿੰਘ ਮੀਤ ਪ੍ਰਧਾਨ ਵਿਕਾਸ ਗਰਗ ਨੇ ਦੱਸਿਆ ਕਿ ਪਿਛਲੇ ਦਿਨੀਂ ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਅਤੇ ਸੂਬਾ ਜਨਰਲ ਸਕੱਤਰ ਬਲਬੀਰ ਲੌਂਗੋਵਾਲ ਦੀ ਅਗਵਾਈ ਵਿੱਚ ਹੋਈ ਜਥੇਬੰਦੀ ਦੀ ਸੂਬਾ ਕਮੇਟੀ ਦੀ ਮੀਟਿੰਗ ਵਿੱਚ ਲਈ ਗਏ ਫੈਸਲੇ ਅਨੁਸਾਰ ਕਿਉਕਿ ਪੰਜਾਬ ਸਰਕਾਰ ਅਧਿਆਪਕਾਂ ਦੀਆਂ ਭਖਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ ਅਤੇ ਲਾਰੇ ਲੱਪਿਆਂ ਨਾਲ਼ ਡੰਗ ਟਪਾ ਰਹੀ ਹੈ, ਦੇ ਵਿਰੋਧ ਵਿੱਚ ਅੱਜ ਦਾ ਪ੍ਰੋਗਰਾਮ ਕੀਤਾ ਗਿਆ ਹੈ।
ਬਠਿੰਡਾ ਦੀ ਬਹੁਮੰਜਿਲਾਂ ਪਾਰਕਿੰਗ ਦੇ ਮੁੱਦੇ ਦਾ ਜਲਦ ਹੋਵੇਗਾ ਹੱਲ, ਵਿਤ ਤੇ ਲੇਖਾ ਕਮੇਟੀ ਦੀ ਮੀਟਿੰਗ ਬੁੱਧਵਾਰ ਨੂੰ
ਮੰਗ ਪੱਤਰ ਰਾਹੀਂ ਪੇਂਡੂ ਭੱਤੇ, ਬਾਰਡਰ ਭੱਤੇ, ਸਾਇੰਸ ਪ੍ਰੈਕਟੀਕਲ ਭੱਤੇ ਸਮੇਤ ਬੰਦ ਕੀਤੇ 37 ਤਰ੍ਹਾਂ ਦੇ ਭੱਤੇ ਤੁਰੰਤ ਬਹਾਲ ਕਰਨ, ਏ.ਸੀ.ਪੀ. ਸਕੀਮ 3-7-11-15 ਸਾਲਾ ਪ੍ਰਬੀਨਤਾ ਦੇ ਅਧਾਰ ’ਤੇ ਲਾਗੂ ਕਰਨ, ਨਵੀਂ ਪੈਨਸ਼ਨ ਸਕੀਮ ਬੰਦ ਕਰਕੇ 01/01/2004 ਤੋਂ ਬਾਅਦ ਭਰਤੀ ਕੀਤੇ ਸਭਨਾਂ ਅਧਿਆਪਕਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਅਧੀਨ ਲਿਆਉਣ, ਨਵ-ਨਿਯੁਕਤ ਅਧਿਆਪਕਾਂ ’ਤੇ ਕੇਂਦਰੀ ਤਨਖਾਹ ਸਕੇਲ ਲਾਗੂ ਕਰਨ ਦਾ ਫੈਸਲਾ ਵਾਪਸ ਲੈ ਕੇ ਪੰਜਾਬ ਦੇ ਤਨਖਾਹ ਸਕੇਲ ਲਾਗੂ ਕਰਨ, ਹਰ ਤਰ੍ਹਾਂ ਦੇ ਕੱਚੇ ਅਧਿਆਪਕ ਪੂਰੇ ਲਾਭਾਂ ਸਮੇਤ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨ, ਪਿਕਟਸ ਸੁਸਾਇਟੀ ਅਧੀਨ ਰੈਗੂਲਰ ਕੰਪਿਊਟਰ ਅਧਿਆਪਕਾਂ ਨੂੰ ਸਾਰੇ ਲਾਭਾਂ ਸਹਿਤ ਸਿੱਖਿਆ ਵਿਭਾਗ ਵਿੱਚ ਮਰਜ ਕਰਨ,ਐੱਨ.ਐੱਸ. ਕਿਊ.ਐੱਫ. ਸਕੀਮ ਅਧੀਨ ਅਧਿਆਪਕਾਂ ਨੂੰ ਵਿਭਾਗ ’ਚ ਮਰਜ ਕਰਕੇ ਰੈਗੂਲਰ ਕਰਨ,ਛੇਵੇਂ ਤਨਖਾਹ ਕਮਿਸ਼ਨ ਦਾ 01/01/2016 ਤੋਂ ਰਹਿੰਦਾ ਬਕਾਇਆ ਤੁਰੰਤ ਜਾਰੀ ਕਰਨ,ਪੰਜਾਬ ਦੇ ਮੁਲਾਜਮਾਂ ਨੂੰ ਕੇਂਦਰ ਦੀ ਤਰਜ ’ਤੇ ਦਹਾਕਿਆਂ ਤੋਂ ਮਿਲਦੇ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਦੀਆਂ ਮੰਗਾਂ ਨੂੰ ਮੁੱਖ ਮੰਤਰੀ ਤੱਕ ਪਹੁੰਚਾਇਆ ਗਿਆ।
ਬਠਿੰਡਾ ਪੁਲਿਸ ਹੱਥ ਲੱਗੀ ਵੱਡੀ ਸਫ਼ਲਤਾ, 4 ਕਿੱਲੋਂ ਹੈਰੋਇਨ ਸਹਿਤ ਦੋ ਤਸਕਰ ਗ੍ਰਿਫਤਾਰ
ਧਰਨੇ ਵਿੱਚ ਜ਼ਿਲ੍ਹੇ ਭਰ ਵਿੱਚੋਂ ਵੱਡੀ ਗਿਣਤੀ ਵਿੱਚ ਅਧਿਆਪਕ ਸ਼ਾਮਲ ਹੋਏ। ਧਰਨੇ ਨੂੰ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ, ਮੀਤ ਪ੍ਰਧਾਨ ਵਿਕਾਸ ਗਰਗ, ਜਥੇਬੰਦਕ ਸਕੱਤਰ ਕੁਲਵਿੰਦਰ ਸਿੰਘ ਵਿਰਕ, ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ ਖੇਮੂਆਣਾ, ਵਿੱਤ ਸਕੱਤਰ ਅਨਿਲ ਭੱਟ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ ਤਰਕਸੰਗਤ ਕਰਨ ਦੇ ਨਾਂ ’ਤੇ ਮੁਲਾਜ਼ਮਾਂ ਦੇ 37 ਤਰ੍ਹਾਂ ਦੇ ਭੱਤੇ ਬੰਦ ਕਰਨ, ਇਸੇ ਤਰ੍ਹਾਂ ਏ.ਸੀ.ਪੀ. ਸਕੀਮ ਬੰਦ ਕਰਨ ਅਤੇ ਜੁਲਾਈ 2020 ਤੋਂ ਬਾਅਦ ਭਰਤੀ ਹੋਏ ਸਰਕਾਰੀ ਮੁਲਾਜ਼ਮਾਂ ’ਤੇ ਕੇਂਦਰ ਸਰਕਾਰ ਦਾ ਤਨਖਾਹ ਸਕੇਲ ਥੋਪਣ ਜਿਹੇ ਮੁਲਾਜ਼ਮ ਵਿਰੋਧੀ ਕਦਮ ਉਠਾਏ ਸਨ ਜਿਸ ਦਾ ਡੀ.ਟੀ.ਐੱਫ. ਸ਼ੁਰੂ ਤੋਂ ਵਿਰੋਧ ਕਰ ਰਹੀ ਹੈ ਪ੍ਰੰਤੂ ਪੰਜਾਬ ਸਰਕਾਰ ਨੇ ਇਸ ਸਬੰਧੀ ਚੁੱਪ ਧਾਰ ਰੱਖੀ ਹੈ। ਇਸੇ ਤਰ੍ਹਾਂ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਦਾ ਜੋਰ-ਸ਼ੋਰ ਨਾਲ ਪ੍ਰਚਾਰ ਕੀਤਾ ਹੈ ਜਦੋਂ ਕਿ ਇਹਨਾਂ ਮੁਲਾਜ਼ਮਾਂ ਦੀ ਸਿਰਫ ਤਨਖਾਹ ਵਿੱਚ ਵਾਧਾ ਕੀਤਾ ਗਿਆ ਹੈ ਤੇ ਰੈਗੂਲਰ ਮੁਲਾਜ਼ਮਾਂ ਨੂੰ ਮਿਲਦੀ ਕੋਈ ਵੀ ਸਹੂਲਤ ਨਹੀਂ ਦਿੱਤੀ ਗਈ ਹੈ।ਜਥੇਬੰਦੀ ਲੰਮੇ ਸਮੇਂ ਤੋਂ ਕੰਪਿਊਟਰ ਅਧਿਆਪਕਾਂ ਅਤੇ ਐੱਨ.ਐੱਸ.ਕਿਊ.ਐੱਫ. ਸਕੀਮ ਅਧੀਨ ਕੰਮ ਕਰਦੇ ਅਧਿਆਪਕਾਂ ਨੂੰ ਪੂਰੇ ਲਾਭਾਂ ਸਮੇਤ ਸਿੱਖਿਆ ਵਿਭਾਗ ’ਚ ਮਰਜ ਕਰਨ ਦੀ ਮੰਗ ਉਠਾ ਰਹੀ ਹੈ ਪ੍ਰੰਤੂ ਇਸ ਮੰਗ ਨੂੰ ਮੰਨਣ ਪ੍ਰਤੀ ਵੀ ਸਰਕਾਰ ਸੁਹਿਰਦ ਨਹੀਂ ਹੈ।
BLO ਯੂਨੀਅਨ ਇਕਾਈ ਦਾ ਵਫ਼ਦ ਮੁਸ਼ਕਲਾਂ ਦੇ ਹੱਲ ਲਈ ਏਡੀਸੀ ਡੀ ਨੂੰ ਮਿਲਿਆ
ਮੁਲਾਜ਼ਮਾਂ ਦਾ ਛੇਵੇਂ ਤਨਖਾਹ ਕਮਿਸ਼ਨ ਦਾ ਜਨਵਰੀ 2016 ਤੋਂ ਬਣਦਾ ਬਕਾਇਆ ਦੇਣ ਸਬੰਧੀ ਵੀ ਸਰਕਾਰ ਚੁੱਪ ਹੈ। ਪੰਜਾਬ ਸਰਕਾਰ ਨੇ ਮਹਿੰਗਾਈ ਭੱਤੇ ਨੂੰ ਕੇਂਦਰ ਸਰਕਾਰ ਨਾਲੋਂ ਡੀ ਲਿੰਕ ਕਰ ਦਿੱਤਾ ਹੈ ਭਾਵ ਹੁਣ ਕੇਂਦਰ ਸਰਕਾਰ ਦੀ ਤਰਜ਼ ’ਤੇ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ ਦੀ ਅਦਾਇਗੀ ਨਹੀਂ ਕੀਤੀ ਜਾਂਦੀ। ਲੰਮੇ ਸਮੇਂ ਤੋਂ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਜਦਕਿ ਮਹਿੰਗਾਈ ਛੜੱਪੇ ਮਾਰ ਕੇ ਵਧ ਰਹੀ ਹੈ। ਬੁਲਾਰਿਆਂ ਨੇ ਕਿਹਾ ਕਿ ਅੱਜ ਦੇ ਪ੍ਰੋਗਰਾਮ ਨਾਲ ਸਿਰਫ ਉਹ ਘੋਲ ਦਾ ਆਗਾਜ਼ ਕਰ ਰਹੇ ਹਨ। ਬੁਲਾਰਿਆਂ ਨੇ ਇਹ ਵੀ ਕਿਹਾ ਕਿ ਜ਼ਿਲ੍ਹੇ ਅੰਦਰ ਬੇਨਿਯਮੀਆਂ ਕਰਕੇ ਜਸਪ੍ਰੀਤ ਕੌਰ ਲੈਕਚਰਾਰ ਕਮਿਸਟਰੀ ਦੀ ਨਜਾਇਜ਼ ਤੌਰ ਤੇ ਜਬਰਦਸਤੀ ਬਦਲੀ ਦੇਸਰਾਜ ਸਕੂਲ ਵਿੱਚੋਂ ਸ. ਸ. ਸ. ਸ. ਗੋਨਿਆਣੇ ਕਰ ਦਿੱਤੀ ਹੈ ਅਤੇ ਸਰਕਾਰ ਇਸ ਨੂੰ ਹੱਲ ਨਹੀਂ ਕਰ ਰਹੀ ਪਿਛਲੀਆਂ ਸਰਕਾਰਾਂ ਵਾਂਗ ਹੀ ਬੈਨਿਯਮੀਆਂ ਨੂੰ ਹੀ ਤੁਲ ਦੇ ਰਹੀ ਹੈ ਇਹ ਬਰਦਾਸ਼ਤ ਨਹੀਂ ਕੀਤਾ ਜਾਵੇਗਾ ੍ਟ ਇਸ ਤੋਂ ਬਿਨਾਂ ਸਮਗਰਾ ਤਹਿਤ ਭਰਤੀ ਹੈੱਡ ਮਾਸਟਰ ਪੂਰੇ ਭੱਤਿਆਂ ਸਮੇਤ ਸਿੱਖਿਆ ਵਿਭਾਗ ਵਿੱਚ ਸਾਮਿਲ ਕੀਤਾ ਜਾਵੇ।
ਬਠਿੰਡਾ ’ਚ ਫ਼ੂਡ ਸੇਫ਼ਟੀ ਵਿਭਾਗ ਵਲੋਂ ਨਕਲੀ ਐਨਰਜੀ ਡਰਿੰਕ ਦਾ ਟਰੱਕ ਬਰਾਮਦ
ਜੇਕਰ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਭਵਿੱਖ ਵਿੱਚ ਸਰਕਾਰ ਨੂੰ ਸੰਘਰਸ਼ ਦੇ ਤਿੱਖੇ ਰੂਪਾਂ ਦਾ ਸਾਹਮਣਾ ਕਰਨਾ ਪਵੇਗਾ। ਬੁਲਾਰਿਆਂ ਨੇ ਇਹ ਵੀ ਕਿਹਾ ਕਿ ਧਰਨੇ ਨੂੰ ਹੋਰਨਾਂ ਤੋਂ ਇਲਾਵਾ ਬਲਾਕ ਤਲਵੰਡੀ ਦੇ ਪ੍ਰਧਾਨ ਭੋਲਾ ਰਾਮ, ਬਲਾਕ ਭਗਤਾ ਦੇ ਪ੍ਰਧਾਨ ਰਾਜਵਿੰਦਰ ਸਿੰਘ ਜਲਾਲ, ਬਲਾਕ ਸੰਗਤ ਦੇ ਸਕੱਤਰ ਅਸਵਨੀ ਕੁਮਾਰ, ਬਲਾਕ ਬਠਿੰਡਾ ਦੇ ਪ੍ਰਧਾਨ ਭੁਪਿੰਦਰ ਸਿੰਘ, ਬਲਾਕ ਮੌੜ ਦੇ ਪ੍ਰਧਾਨ ਬਲਕਰਨ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਸਮੇਂ ਜਿਲ੍ਹਾ ਕਮੇਟੀ ਮੈਂਬਰ ਬਲਜਿੰਦਰ ਕੌਰ, ਰਣਦੀਪ ਕੌਰ ਖਾਲਸਾ, ਨਵਚਰਨਪ੍ਰੀਤ ਕੌਰ, ਗੌਰਮਿੰਟ ਫਿਜ਼ੀਕਲ ਟੀਚਰਜ਼ ਐਸੋਸੀਏਸਨ ਤੋਂ ਜਗਦੀਸ਼ ਸਿੰਘ ਜੱਗੀ, ਈ ਟੀ ਟੀ ਟੀਚਰਜ਼ ਯੂਨੀਅਨ ਤੋਂ ਜਗਸੀਰ ਸਿੰਘ ਸਹੋਤਾ ਵੀ ਹਾਜ਼ਰ ਸਨ।
ਰੋਸ ਮਾਰਚ ਨੂੰ ਸਫ਼ਲ ਬਣਾਉਣ ਲਈ ਕੀਤੀ ਕਿਸਾਨ ਆਗੂਆਂ ਨਾਲ ਮੀਟਿੰਗ
ਪੰਜਾਬੀ ਖ਼ਬਰਸਾਰ ਬਿਉਰੋ
ਮਾਨਸਾ, 8 ਅਗਸਤ: ਕੌਮੀ ਇਨਸਾਫ਼ ਮੋਰਚੇ ਦੇ ਪ੍ਰਬੰਧਕਾਂ ਵਲੋਂ ਆਗਾਮੀ 15 ਅਗਸਤ ਦੇ ਰੋਸ ਪ੍ਰਦਰਸ਼ਨ ਨੂੰ ਕਾਮਯਾਬ ਕਰਨ ਲਈ ਗੁਰਦੀਪ ਸਿੰਘ ਬਠਿੰਡਾ ਤੇ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਵੱਖ ਵੱਖ ਕਿਸਾਨ ਜਥੇਬੰਦੀਆਂ ਅਤੇ ਸਿੱਖ ਸੰਸਥਾਵਾਂ ਦੇ ਆਗੂਆਂ ਨਾਲ ਮੀਟਿੰਗ ਕਰਕੇ ਸਹਿਯੋਗ ਮੰਗਿਆ ਗਿਆ।
ਬਠਿੰਡਾ ਦੀ ਬਹੁਮੰਜਿਲਾਂ ਪਾਰਕਿੰਗ ਦੇ ਮੁੱਦੇ ਦਾ ਜਲਦ ਹੋਵੇਗਾ ਹੱਲ, ਵਿਤ ਤੇ ਲੇਖਾ ਕਮੇਟੀ ਦੀ ਮੀਟਿੰਗ ਬੁੱਧਵਾਰ ਨੂੰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬਾਬਾ ਗੁਰਮੀਤ ਸਿੰਘ ਤਿਲੋਕੇ ਵਾਲੇ, ਐਸਜੀਪੀਸੀ ਹਰਿਆਣਾ ਦੇ ਸਾਬਕਾ ਪ੍ਰਧਾਨ ਬਾਬਾ ਬਲਜੀਤ ਸਿੰਘ ਦਾਦੂਵਾਲ, ਬਾਬਾ ਕਾਕਾ ਸਿੰਘ, ਕਿਸਾਨ ਆਗੂ ਰੁਲਦੂ ਸਿੰਘ ਮਾਨਸਾ, ਕਿਸਾਨ ਆਗੂ ਸੁਰਜੀਤ ਸਿੰਘ ਫੂਲ , ਗ੍ਰੰਥੀ ਸਿੰਘ ਸਭਾਵਾਂ ਦੇ ਆਗੂ ਅਤੇ ਪਰਚਾਰਕ ਬਾਬਾ ਜਸਵਿੰਦਰ ਸਿੰਘ ਬਾਬਾ ਨਰਾਇਣ ਸਿੰਘ, ਬਾਬਾ ਰਾਜਵਿੰਦਰ ਸਿੰਘ , ਨਿਹੰਗ ਸਿੰਘ ਭਾਈ ਸਰਬਜੀਤ ਸਿੰਘ ਮੁਖੀ ਭਾਈ ਡਲ ਸਿੰਘ ਗਤਕਾ ਦਲ ਨੂੰ ਮਿਲ ਕੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਤੇ ਕੌਮੀ ਇਨਸਾਫ਼ ਮੋਰਚੇ ਦੇ ਪ੍ਰਬੰਧਕਾਂ ਵਲੋਂ ਰੋਸ ਪ੍ਰਦਰਸ਼ਨ ਵਿਚ ਪੁੱਜਣ ਦਾ ਸੱਦਾ ਦਿੱਤਾ ਗਿਆ। ਇਸ ਦੌਰਾਨ ਮੋਰਚੇ ਦੇ ਆਗੂਆਂ ਨੇ ਦਾਅਵਾ ਕੀਤਾ ਕਿ ਸਾਰੇ ਕਿਸਾਨ ਅਤੇ ਪੰਥਕ ਆਗੂਆਂ ਨੇ ਮੋਰਚੇ ਨੂੰ ਭਰਵਾਂ ਹੁੰਗਾਰਾ ਦਿੰਦਿਆਂ ਸੰਗਤਾਂ ਸਮੇਤ ਪ੍ਰੋਗਰਾਮ ਵਿੱਚ ਪੁੱਜਣ ਦਾ ਵਿਸ਼ਵਾਸ਼ ਦਿਵਾਇਆ ਹੈ।
ਬਠਿੰਡਾ ਦੀ ਬਹੁਮੰਜਿਲਾਂ ਪਾਰਕਿੰਗ ਦੇ ਮੁੱਦੇ ਦਾ ਜਲਦ ਹੋ ਸਕਦਾ ਹੈ ਹੱਲ, ਵਿਤ ਤੇ ਲੇਖਾ ਕਮੇਟੀ ਦੀ ਮੀਟਿੰਗ ਬੁੱਧਵਾਰ ਨੂੰ
ਪੀਲੀ ਲਾਈਨ ਦੇ ਅੰਦਰ ਖੜ੍ਹੇ ਵਹੀਕਲਾਂ ਨੂੰ ਚੁੱਕਣ ’ਤੇ ਲੱਗੇਗੀ ਰੋਕ ਅਤੇ ਕੁੱਝ ਪਾਰਕਿੰਗਾਂ ਵੀ ਕੀਤੀਆਂ ਜਾ ਸਕਦੀਆਂ ਹਨ ਖ਼ਤਮ
ਸੁਖਜਿੰਦਰ ਮਾਨ
ਬਠਿੰਡਾ, 8 ਅਗਸਤ: ਬਠਿੰਡਾ ਸ਼ਹਿਰ ਵਿਚ ਕਰੋੜਾਂ ਦੀ ਲਾਗਤ ਨਾਲ ਬਣੀ ਨਵੀਂ ਬਹੁਮੰਜਿਲਾਂ ਪਾਰਕਿੰਗ ਦੇ ਠੇਕੇਦਾਰਾਂ ਵਲੋਂ ਪੀਲੀ ਲਾਈਨ ਦੇ ਅੰਦਰੋਂ ਵਹੀਕਲ ਚੁੱਕਣ ਦੇ ਵਿਰੁਧ ਉਠ ਰਹੀਆਂ ਅਵਾਜ਼ਾਂ ਦੇ ਚੱਲਦਿਆਂ ਹੁਣ ਨਗਰ ਨਿਗਮ ਨੇ ਇਸ ਮਸਲੇ ਦਾ ਹੱਲ ਕੱਢਣ ਦੀ ਤਿਆਰੀ ਕਰ ਲਈ ਹੈ। ਸੂਚਨਾ ਮੁਤਾਬਕ ਇਸ ਸਬੰਧ ਵਿਚ ਨਗਰ ਨਿਗਮ ਵਲੋਂ ਕਾਨੂੰਨੀ ਮਾਹਰਾਂ ਤੋਂ ਰਾਏ ਮੰਗੀ ਗਈ ਸੀ, ਜੋ ਮਿਲ ਗਈ ਹੈ। ਜਿਸਤੋਂ ਬਾਅਦ ਹੁਣ ਬੁੱਧਵਾਰ ਨੂੰ ਇਸ ਸਬੰਧ ਵਿਚ ਵਿਤ ਤੇ ਲੇਖਾ ਕਮੇਟੀ ਦੀ ਮੀਟਿੰਗ ਸੱਦੀ ਗਈ ਹੈ, ਜਿਸ ਵਿਚ ਇਸ ਮੁੱਦੇ ਨੂੰ ਵਿਚਾਰਿਆ ਜਾ ਰਿਹਾ ਹੈ। ਸੂਚਨਾ ਮੁਤਾਬਕ ਪੀਲੀ ਲਾਈਨ ਦੇ ਅੰਦਰ ਖੜੇ ਵਹੀਕਲਾਂ ਨੂੰ ਚੁੱਕਣ ’ਤੇ ਰੋਕ ਲਗਾਉਣ, ਸ਼ਹਿਰ ਦੀ ਇੱਕ ਜਾਂ ਦੋ ਪਾਰਕਿੰਗਾਂ ਨੂੰ ਠੇਕੇ ਵਿਚੋਂ ਬਾਹਰ ਕੱਢਣ ਅਤੇ ਕੁੱਝ ਹੋਰ ਮੁੱਦਿਆਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਇਸ ਸਬੰਧ ਵਿੱਚ ਪਾਰਕਿੰਗ ਦੇ ਠੇਕੇਦਾਰ ਨੂੰ ਵੀ ਬੁਲਾਇਆ ਗਿਆ ਹੈ। ਉਂਜ ਚਰਚਾ ਇਹ ਵੀ ਹੈ ਕਿ ਕਮੇਟੀ ਇਸ ਮੁੱਦੇ ਨੂੰ ਨਿਗਮ ਦੇ ਜਨਰਲ ਹਾਊਸ ਦੀ ਮੀਟਿੰਗ ਵਿਚ ਵਿਚਾਰਨ ਲਈ ਕਹਿ ਸਕਦੀ ਹੈ। ਜਿਸਦੇ ਚੱਲਦੇ ਜਲਦੀ ਹੀ ਨਿਗਮ ਦੇ ਜਨਰਲ ਹਾਊਸ ਦੀ ਮੀਟਿੰਗ ਸੱਦ ਕੇ ਪਾਰਕਿੰਗ ਦੇ ਟੈਂਡਰ ਵਿਚ ਸੋਧ ਕਰਨ ਦਾ ਮਤਾ ਰੱਖਿਆ ਜਾ ਸਕਦਾ ਹੈ ।
ਬਠਿੰਡਾ ਪੁਲਿਸ ਹੱਥ ਲੱਗੀ ਵੱਡੀ ਸਫ਼ਲਤਾ, 4 ਕਿੱਲੋਂ ਹੈਰੋਇਨ ਸਹਿਤ ਦੋ ਤਸਕਰ ਗ੍ਰਿਫਤਾਰ
ਦਸਣਾ ਬਣਦਾ ਹੈ ਕਿ ਆਮ ਲੋਕਾਂ, ਵਪਾਰੀਆਂ ਤੇ ਹੋਰਨਾਂ ਵਰਗਾਂ ਦੇ ਵਧਦੇ ਦਬਾਅ ਦੇ ਚੱਲਦਿਆਂ ਨਿਗਮ ਵਿਚ ਮੌਜੂਦ ਵੱਖ ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਇਸ ਮੁੱਦੇ ’ਤੇ ਲੋਕਾਂ ਨਾਲ ਖੜੇ ਹੋਣ ਦਾ ਜਨਤਕ ਐਲਾਨ ਕਰ ਦਿੱਤਾ ਹੈ। ਹਾਲਾਂਕਿ ਇਸ ਮਸਲੇ ’ਤੇ ਪਿਛਲੇ ਕੁੱਝ ਦਿਨਾਂ ਤੋਂ ਚੱਲ ਰਹੀ ਸਿਆਸਤ ਹਾਲੇ ਵੀ ਜਾਰੀ ਹੈ ਤੇ ਪਹਿਲਾਂ ਇਸ ਮਤੇ ਨੂੰ ਪਾਸ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੇ ਹੁਣ ‘ਚੀਚੀ’ ’ਤੇ ਖੂਨ ਲਗਾ ਕੇ ਸ਼ਹੀਦ ਹੋਣ ਲਈ ‘ਉਤਾਵਲੇ ’ ਹੋਏ ਫ਼ਿਰਦੇ ਹਨ। ਜਿਕਰਯੋਗ ਹੈ ਕਿ ਸ਼ਹਿਰ ਦੇ ਮੁੱਖ ਬਜ਼ਾਰਾਂ ਧੋਬੀ ਬਜ਼ਾਰ, ਬੈਂਕ ਬਜ਼ਾਰ, ਸਦਰ ਬਜਾਰ, ਪੋਸਟ ਆਫ਼ਿਸ ਬਜਾਰ, ਸਿਰਕੀ ਬਜ਼ਾਰ, ਮਾਲ ਰੋਡ ਆਦਿ ਖੇਤਰਾਂ ਵਿਚ ਵਧਦੇ ਟਰੈਫ਼ਿਕ ਨੂੰ ਦੇਖਦਿਆਂ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਤੋਂ ਫ਼ਾਈਰ ਬ੍ਰਿਗੇਡ ਚੌਕ ਨਜਦੀਕ ਬਹੁਮੰਜਿਲਾਂ ਪਾਰਕਿੰਗ ਬਣਾਉਣ ਦੀ ਯੋਜਨਾ ਬਣਾਈ ਜਾ ਰਹੀ ਸੀ। ਇਸ ਦੌਰਾਨ ਮਾਲ ਰੋਡ ’ਤੇ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਵਾਲੀ ਜਗ੍ਹਾਂ ਵਿਚ ਕਾਂਗਰਸ ਸਰਕਾਰ ਦੌਰਾਨ ਇਸ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ, ਜਿਹੜਾ ਮੌਜੂਦਾ ਆਪ ਸਰਕਾਰ ਦੌਰਾਨ ਪੂਰਾ ਹੋ ਗਿਆ।
ਪਾਰਕਿੰਗ ਮੁੱਦਾ: ਸ਼੍ਰੋਮਣੀ ਅਕਾਲੀ ਦਲ ਦੇ ਕੌਸਲਰਾਂ ਨੇ ਮੇਅਰ ਕੋਲੋਂ ਜਨਰਲ ਹਾਊਸ ਦੀ ਮੀਟਿੰਗ ਸੱਦਣ ਦੀ ਕੀਤੀ ਮੰਗ
ਪ੍ਰੋਜੈਕਟ ਪੂਰਾ ਹੋਣ ਤੋਂ ਬਾਅਦ ਨਗਰ ਨਿਗਮ ਦੇ ਜਨਰਲ ਹਾਊਸ ਦੀ ਮੀਟਿੰਗ ਵਿਚ ਮਤਾ ਪਾਸ ਕਰਕੇ ਇਸ ਬਹੁਮੰਜਿਲਾਂ ਪਾਰਕਿੰਗ ਨੂੰ ਕਰੀਬ ਸਵਾ ਕਰੋੜ ’ਚ ਠੇਕੇ ’ਤੇ ਦੇ ਦਿੱਤਾ ਗਿਆ ਅਤੇ ਵਿਤ ਤੇ ਲੇਖਾ ਕਮੇਟੀ ਨੇ ਇਸਨੂੰ ਮੰਨਜੂਰੀ ਦੇ ਦਿੱਤੀ। ਪ੍ਰੰਤੂ ਠੇਕੇ ’ਤੇ ਦੇਣ ਸਮੇਂ ਠੇਕੇਦਾਰ ਨੂੰ ਪੀਲੀ ਲਾਈਨ ਦੇ ਅੰਦਰ ਖੜੇ ਵਾਹਨਾਂ ਨੂੰ ਵੀ ਚੁੱਕਣ ਦਾ ਅਧਿਕਾਰ ਦੇ ਦਿੱਤਾ ਗਿਆ, ਜਿਸਦੇ ਚੱਲਦੇ ਠੇਕੇਦਾਰ ਦੇ ਬੰਦਿਆਂ ਵਲੋਂ ਧੜਾਧੜ ਬਜਾਰ ਵਿਚੋਂ ਵਾਹਨਾਂ ਨੂੰ ਚੁੱਕਣਾ ਸ਼ੁਰੂ ਕਰ ਦਿੱਤਾ ਤੇ ਇੰਨਾਂ ਵਾਹਨਾਂ ਨੂੰ ਛੱਡਣ ਬਦਲੇ ਇੱਕ ਹਜ਼ਾਰ ਰੁਪਏ ਦੀ ਫ਼ੀਸ ਲਗਾ ਦਿੱਤੀ, ਜਿਸਦਾ ਸ਼ਹਿਰ ਵਿਚ ਵਿਰੋਧ ਹੋਣਾ ਸ਼ੁਰੂ ਹੋ ਗਿਆ ਸੀ। ਹਾਲਾਂਕਿ ਠੇਕੇਦਾਰ ਨੇ ਵੀ ਅੱਜ ਸਫ਼ਾਈ ਦਿੰਦਿਆਂ ਐਲਾਨ ਕੀਤਾ ਕਿ ਉਨ੍ਹਾਂ ਵਲੋਂ ਕਾਨੂੰਨ ਤੇ ਟੈਂਡਰ ਵਿਚ ਤੈਅ ਕੀਤੀਆਂ ਸ਼ਰਤਾਂ ਮੁਤਾਬਕ ਕੰਮ ਕੀਤਾ ਜਾ ਰਿਹਾ ਹੈ ਤੇ ਕਿਸੇ ਨਾਲ ਵੀ ਧੱਕੇਸ਼ਾਹੀ ਨਹੀਂ ਕੀਤੀ ਗਈ। ਠੇਕੇਦਾਰ ਰਾਮ ਸਿੰਘ ਵਿਰਕ ਨੇ ਕਿਹਾ ਕਿ ਉਨ੍ਹਾਂ ਨੂੰ ਕੁੱਝ ਵਿਅਕਤੀਆਂ ਵਲੋਂ ਨਿੱਜੀ ਤੌਰ ’ਤੇ ਟਾਰਗੇਟ ਕਰਕੇ ਬਦਨਾਮ ਕੀਤਾ ਜਾ ਰਿਹਾ ਹੈ, ਜਿੰਨ੍ਹਾਂ ਵਿਰੁਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਬਹੁਮੰਜਿਲਾਂ ਪਾਰਕਿੰਗ: ਰਾਜਾ ਵੜਿੰਗ ਵਲੋਂ ਨਿਗਮ ਪ੍ਰਸ਼ਾਸਨ ਨੂੰ ਦੋ ਦਿਨਾਂ ‘ਚ ਮਸਲੇ ਦੇ ਹੱਲ ਦਾ ਅਲਟੀਮੇਟਮ
ਅਕਾਲੀ ਦਲ ਵਲੋਂ ਨਿਗਮ ਅੱਗੇ ਭੁੱਖ ਹੜਤਾਲ ਸ਼ੁਰੂ ਕਰਨ ਦਾ ਕੀਤਾ ਐਲਾਨ
ਬਠਿੰਡਾ: ਪਾਰਕਿੰਗ ਦੇ ਮੁੱਦੇ ’ਤੇ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਦੀ ਟੀਮ ਨੇ 16 ਅਗੱਸਤ ਤੋਂ ਨਿਗਮ ਦਫ਼ਤਰ ਅੱਗੇ ਭੁੱਖ ਹੜਤਾਲ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਅੱਜ ਵਪਾਰੀਆਂ ਵਲੋਂ ਸ਼ਹਿਰ ਵਿਚ ਕੱਢੇ ਰੋਸ ਮਾਰਚ ’ਚ ਸਮੂਲੀਅਤ ਕਰਨ ਤੋਂ ਬਾਅਦ ਅਕਾਲੀ ਦਲ ਦੇ ਹਲਕਾ ਇੰਚਾਰਜ਼ ਬਬਲੀ ਢਿੱਲੋਂ ਨੇ ਪਾਰਕਿੰਗ ਦੇ ਮੁੱਦੇ ਲਈ ਨਿਗਮ ਮੇਅਰ ਨੂੰ ਜਿੰਮੇਵਾਰ ਠਹਿਰਾਉਂਦਿਆਂ ਦਾਅਵਾ ਕੀਤਾ ਕਿ ਕੋਈ ਵੀ ਮਤਾ ਮੇਅਰ ਦੀ ਅਗਵਾਈ ਹੇਠ ਹੋਣ ਵਾਲੀ ਵਿਤ ਤੇ ਲੇਖਾ ਕਮੇਟੀ ਦੀ ਮੀਟਿੰਗ ਵਿਚ ਮੰਨਜੂਰ ਕੀਤੇ ਬਿਨ੍ਹਾਂ ਹਾਊਸ ਵਿਚ ਨਹੀਂ ਜਾ ਸਕਦਾ। ਪ੍ਰੰਤੂ ਹੁਣ ਮੇਅਰ ਤੇ ਉਸਦੇ ਸਾਥੀਆਂ ਵਲੋਂ ਵਪਾਰੀਆਂ ਦਾ ਸਮਰਥਨ ਕਰਕੇ ਸਿਆਸਤ ਕੀਤੀ ਜਾ ਰਹੀ ਹੈ ਕਿਉਂਕਿ ਅਜਿਹਾ ਕਰਨ ਦੀ ਬਜਾਏ ਮੇਅਰ ਨੂੰ ਤੁਰੰਤ ਨਿਗਮ ਦੇ ਜਨਰਲ ਹਾਊਸ ਦੀ ਮੀਟਿੰਗ ਸੱਦ ਕੇ ਇਹ ਮਤਾ ਰੱਦ ਕਰਨਾ ਚਾਹੀਦਾ ਸੀ।
ਬਾਕਸ
ਕਾਂਗਰਸ ਨੇ ਵੀ ਬਣਾਈ ਰਣਨੀਤੀ, ਭਲਕੇ ਮਿਲੇਗਾ ਕਮਿਸਨਰ ਨੂੰ
ਬਠਿੰਡਾ: ਇਸ ਮਸਲੇ ’ਤੇ ਬੀਤੇ ਕੱਲ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵਲੋਂ ਕਮਿਸ਼ਨਰ ਨਾਲ ਮੀਟਿੰਗ ਕਰਨ ਤੋਂ ਬਾਅਦ ਹੁਣ ਬਠਿੰਡਾ ਸ਼ਹਿਰ ਨਾਲ ਸਬੰਧਤ ਕਾਂਗਰਸ ਪਾਰਟੀ ਦੇ ਕੋਂਸਲਰਾਂ ਦੀ ਅੱਜ ਸ਼ਾਮ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਹੇਠ ਕਾਂਗਰਸ ਭਵਨ ਵਿਖੇ ਮੀਟਿੰਗ ਹੋਈ। ਮੀਟਿੰਗ ਵਿਚ ਨਿਗਮ ਦੇ ਜਨਰਲ ਹਾਊਸ ਦੀ ਮੀਟਿੰਗ ਤੁਰੰਤ ਸੱਦਣ ਦਾ ਇੱਕ ਮਤਾ ਤਿਆਰ ਕੀਤਾ ਗਿਆ ਹੈ, ਜਿਸ ਉਪਰ ਸਵਾ ਦੋ ਦਰਜ਼ਨ ਕੋਂਸਲਰਾਂ ਨੇ ਦਸਖ਼ਤ ਕੀਤੇ ਹਨ। ਇਸ ਮਤੇ ਦੀ ਕਾਪੀ ਭਲਕੇ ਕੋਂਸਲਰਾਂ ਦੇ ਵਫ਼ਦ ਵਲੋਂ ਭਲਕੇ ਕਮਿਸ਼ਨਰ ਨੂੰ ਦਿੱਤੀ ਜਾਵੇਗੀ।
ਪੀਲੀ ਲਾਈਨ ਅੰਦਰ ਖੜ੍ਹੀਆਂ ਗੱਡੀਆਂ ਚੁੱਕਣ ਦੇ ਮਾਮਲੇ ਦਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਨੇ ਲਿਆ ਗੰਭੀਰ ਨੋਟਿਸ
ਵਪਾਰੀਆਂ ਨੇ ਸ਼ਹਿਰ ਵਿਚ ਕੱਢਿਆ ਰੋਸ ਮਾਰਚ
ਬਠਿੰਡਾ: ਇਸ ਮੁੱਦੇ ਨੂੰ ਚੁੱਕਣ ਵਾਲੇ ਵਪਾਰੀ ਵਰਗ ਵਲੋਂ ਅੱਜ ਸ਼ਹਿਰ ਦੀਆਂ ਸਮਾਜ ਸੇਵੀ, ਧਾਰਮਿਕ ਜਥੇਬੰਦੀਆਂ ਦੇ ਕਾਰਕੁੰਨਾਂ ਦੀ ਮੱਦਦ ਨਾਲ ਸਥਾਨਕ ਹਨੂੰਮਾਨ ਚੌਕ ਤੋਂ ਨਿਗਮ ਦਫ਼ਤਰ ਤੱਕ ਸ਼ਹਿਰ ਵਿਚ ਇੱਕ ਰੋਸ ਮਾਰਚ ਕੱਢਿਆ ਗਿਆ। ਇਸ ਰੋਸ ਮਾਰਚ ਵਿਚ ਕੁੱਝ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਵੀ ਸਮੂਲੀਅਤ ਕੀਤੀ। ਮਾਰਚ ਦੌਰਾਨ ਕਾਲੇ ਝੰਡੇ ਚੁੱਕਦਿਆਂ ਵਪਾਰੀਆਂ ਨੇ ਪਾਰਕਿੰਗ ਦੇ ਮੁੱਦੇ ’ਤੇ ਨਿਗਮ ਨੂੰ ਘੇਰਦਿਆਂ ਦੋਸ ਲਗਾਇਆ ਕਿ ਠੇਕੇਦਾਰ ਨੂੰ ਸ਼ਹਿਰ ਵਿਚ ਲੁੱਟ ਦਾ ਠੇਕਾ ਦੇ ਦਿੱਤਾ ਗਿਆ ਹੈ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਜਲਦੀ ਮਸਲੇ ਦਾ ਹੱਲ ਨਾ ਕੀਤਾ ਤਾਂ 12 ਅਗਸਤ ਨੂੰ ਵੱਡਾ ਧਰਨਾਂ ਦਿੱਤਾ ਜਾਵੇਗਾ। ਇਸ ਮੌਕੇ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ।
ਬਾਕਸ
ਭਾਜਪਾ ਨੇ ਸਰੂਪ ਸਿੰਗਲਾ ਦੀ ਅਗਵਾਈ ਹੇਠ ਦਿੱਤਾ ਕਮਿਸ਼ਨਰ ਨੂੰ ਮੰਗ ਪੱਤਰ
ਬਠਿੰਡਾ: ਪਾਰਕਿੰਗ ਦੇ ਮੁੱਦੇ ’ਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਸਿੰਗਲਾ ਦੀ ਅਗਵਾਈ ਹੇਠ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਸ਼੍ਰੀ ਸਿੰਗਲਾ ਤੇ ਭਾਜਪਾ ਆਗੂਆਂ ਨੇ ਮੰਗ ਕੀਤੀ ਕਿ ਠੇਕੇਦਾਰ ਨੂੰ ਦਿੱਤੀ ਖੁੱਲੀ ਛੁੱਟੀ ਕਾਰਨ ਸ਼ਹਿਰ ਦੇ ਵਪਾਰੀਆਂ ਨੂੰ ਵੱਡਾ ਨੁਕਸਾਨ ਹੋ ਰਿਹਾ ਹੈ, ਜਿਸਦੇ ਚੱਲਦੇ ਤੁਰੰਤ ਇਸ ਮਸਲੇ ਦਾ ਹੱਲ ਕੱਢਿਆ ਜਾਵੇ।
ਸਰਕਾਰੀ ਸਕੂਲ ਜੋਧਪੁਰ ਵਿਖੇ ਵਿਧਾਇਕ ਨੇ ਨਵੇਂ ਬਣੇ ਕਮਰਿਆਂ ਦਾ ਕੀਤਾ ਉਦਘਾਟਨ
ਸੁਖਜਿੰਦਰ ਮਾਨ
ਬਠਿੰਡਾ, 8 ਅਗਸਤ: ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਨੂੰ ਅਤਿ ਆਧੁਨਿਕ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੋਧਪੁਰ ਪਾਖ਼ਰ ਵਿਖੇ ਸਾਢੇ ਬਾਰ੍ਹਾਂ ਲੱਖ ਦੀ ਗ੍ਰਾਂਟ ਨਾਲ ਬਣਾਏ ਦੋ ਨਵੇਂ ਕਲਾਸ ਰੂਮਾਂ ਦਾ ਅੱਜ ਉਦਘਾਟਨ ਹਲਕਾ ਮੌੜ ਦੇ ਐਮ.ਐਲ.ਏ ਸੁਖਵੀਰ ਸਿੰਘ ਮਾਈਸਰਖਾਨਾ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਸਕੂਲਾਂ ਨੂੰ ਸਮੇਂ ਦਾ ਹਾਣੀ ਬਣਾਇਆ ਜਾਵੇਗਾ।
ਆਪ ਪੰਜਾਬ ਇਕਾਈ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਸਹੁੰ ਚੁਕਾਈ
ਸਮਾਗਮ ਵਿੱਚ ਪਹੁੰਚੇ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ)ਸ਼ਿਵਪਾਲ ਗੋਇਲ ਨੇ ਸਕੂਲ ਦੇ ਕੰਮਾਂ ਦੀ ਪ੍ਰਸੰਸਾ ਕਰਦਿਆਂ ਭਰੋਸਾ ਦਿਵਾਇਆ ਕਿ ਸਕੂਲ ਨੂੰ ਹੋਰ ਬੇਹਤਰ ਬਣਾਉਣ ਲਈ ਨਵੀਆਂ ਗ੍ਰਾਂਟਾਂ ਜਾਰੀ ਕੀਤੀਆਂ ਜਾਣਗੀਆਂ। ਇਸ ਦੌਰਾਨ ਸਕੂਲ ਪ੍ਰਿੰਸੀਪਲ ਭੀਮ ਸੈਨ ਵੱਲੋਂ ਆਏ ਹੋਏ ਮੁੱਖ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਭਰਪੂਰ ਸਿੰਘ ਮਾਈਸਰਖਾਨਾ, ਭੋਲਾ ਸਿੰਘ ਮਾਈਸਰਖਾਨਾ ਰਣਜੀਤ ਸਿੰਘ ਪੀ.ਏ, ਥਾਣਾ ਮੌੜ ਦੇ ਮੁਖੀ ਬਿਕਰਮਜੀਤ ਸਿੰਘ ਚੌਹਾਨਅਤੇ ਸਕੂਲ ਇੰਚਾਰਜ ਹਾਕਮ ਸਿੰਘ ਤੇ ਸਮੂਹ ਸਕੂਲ ਸਟਾਫ ਮੌਜੂਦ ਰਿਹਾ।
ਬਠਿੰਡਾ ਪੁਲਿਸ ਹੱਥ ਲੱਗੀ ਵੱਡੀ ਸਫ਼ਲਤਾ, 4 ਕਿੱਲੋਂ ਹੈਰੋਇਨ ਸਹਿਤ ਦੋ ਤਸਕਰ ਗ੍ਰਿਫਤਾਰ
ਜੇਲ੍ਹ ’ਚ ਬੈਠਾ ਤਸਕਰ ਸਰਹੱਦ ਪਾਰੋਂ ਮੰਗਵਾਉਂਦਾ ਸੀ ਹੈਰੋਇਨ
ਸੁਖਜਿੰਦਰ ਮਾਨ
ਬਠਿੰਡਾ, 8 ਅਗਸਤ: ਬਠਿੰਡਾ ਪੁਲਿਸ ਦੇ ਹੱਥ ਅੱਜ ਵੱਡੀ ਸਫ਼ਲਤਾ ਹੱਥ ਲੱਗੀ ਹੈ। ਜ਼ਿਲ੍ਹਾ ਪੁਲਿਸ ਦੇ ਸੀਆਈਏ ਸਟਾਫ਼ ਵਲੋਂ 4 ਕਿਲੋ ਹੈਰੋਇਨ ਸਹਿਤ ਦੋ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਤਸਕਰਾਂ ਦਾ ਮੁੱਖ ਸਰਗਨਾਂ ਫ਼ਿਰੋਜਪੁਰ ਜੇਲ੍ਹ ’ਚ ਬੰਦ ਹੈ, ਜਿਸਦੇ ਵਲੋਂ ਜੇਲ੍ਹ ਵਿਚੋਂ ਹੀ ਅੰਤਰਰਾਸਟਰੀ ਤਸਕਰਾਂ ਨਾਲ ਸੰਪਰਕ ਕਰਕੇ ਸਰਹੱਦੋਂ ਪਾਰ ਨਸ਼ਾ ਮੰਗਵਾਇਆ ਜਾਂਦਾ ਸੀ। ਪੁਲਿਸ ਨੇ ਇਸ ਕੇਸ ਵਿਚ ਮੌਕੇ ਤੋਂ ਕਾਬੂ ਕੀਤੇ ਦੋਨਾਂ ਤਸਕਰਾਂ ਸਹਿਤ ਦੋ ਹੋਰ ਜਣਿਆਂ ਨੂੰ ਨਾਮਜਦ ਕੀਤਾ ਹੈ। ਜ਼ਿਲ੍ਹਾ ਪੁਲਿਸ ਵਲੋਂ ਚਾਲੂ ਸਾਲ ’ਚ ਇਹ ਸਭ ਤੋਂ ਵੱਡੀ ਨਸ਼ਿਆਂ ਦੀ ਖੇਪ ਫ਼ੜੀ ਗਈ ਹੈ।
ਨਸ਼ੇ ਦੇ ਸੌਦਾਗਰਾਂ ਦਾ ਨਹੀਂ ਚੱਲਣ ਦਿੱਤਾ ਜਾਵੇਗਾ ਕਾਲਾ ਕਾਰੋਬਾਰ : ਜ਼ਿਲ੍ਹਾ ਪੁਲਿਸ ਮੁਖੀ
ਅੱਜ ਇਸ ਮਾਮਲੇ ਦੀ ਵਿਸਥਾਰ ’ਚ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਗੁਲਨੀਤ ਸਿੰਘ ਖੁਰਾਣਾ ਨੇ ਦਸਿਆ ਕਿ ਇੱਕ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਇਸ ਕਾਰਵਾਈ ਦੌਰਾਨ ਸੀ.ਆਈ.ਏ-1 ਦੇ ਇੰਚਾਰਜ਼ ਇੰਸ: ਤਰਲੋਚਨ ਸਿੰਘ ਦੀ ਅਗਵਾਈ ਹੇਠ ਐਸ.ਆਈ ਹਰਜੀਵਨ ਸਿੰਘ ਦੀ ਟੀਮ ਵਲੋਂ ਪਿੰਡ ਪੂਹਲੀ ਨਜਦੀਕ ਸਰਹਿੰਦ ਨਹਿਰ ਪੁੱਲ ਕੋਲੋਂ ਕਰੇਟਾ ਕਾਰ ’ਤੇ ਸਵਾਰ ਦੋ ਨੌਜਵਾਨਾਂ ਗੁਰਜਿੰਦਰ ਸਿੰਘ ਉਰਫ ਸਾਹਬੀ ਅਤੇ ਸੰਦੀਪ ਸਿੰਘ ਉਰਫ ਫੌਜੀ ਨੂੰ ਗ੍ਰਿਫਤਾਰ ਕੀਤਾ ਗਿਆ। ਕਾਰ ਦੀ ਤਲਾਸ਼ ਦੌਰਾਨ ਇੰਨ੍ਹਾਂ ਕੋਲੋਂ ਚਾਰ ਕਿਲੋਗ੍ਰਾਮ ਹੈਰੋਇਨ ਬ੍ਰਾਮਦ ਹੋਈ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਮੁਢਲੀ ਪੁਛਗਿਛ ਦੌਰਾਨ ਇਹ ਗੱੱਲ ਸਾਹਮਣੇ ਆਈ ਹੈ ਕਿ ਗ੍ਰਿਫਤਾਰ ਕੀਤੇ ਦੋਨੋ ਜਣੇ ਇਹ ਹੈਰੋਇਨ ਹਰਪ੍ਰੀਤ ਸਿੰਘ ਉਰਫ ਹੈਰੀ ਵਾਸੀ ਅਬੋਹਰ ਨਾਲ ਤਾਲ-ਮੇਲ ਕਰਕੇ ਬਾਰਡਰ ਏਰੀਆ ਵਿੱਚੋਂ ਲੈ ਕੇ ਆਏ ਸਨ। ਪਤਾ ਚੱਲਿਆ ਹੈ ਕਿ ਹਰਪ੍ਰੀਤ ਸਿੰਘ ਉਰਫ ਹੈਰੀ ਅਤੇ ਗੁਰਜਿੰਦਰ ਸਿੰਘ ਉਰਫ ਸਾਹਬੀ ਆਪਸ ਵਿੱਚ ਰਿਸ਼ਤੇਦਾਰ ਹਨ ਅਤੇ ਹੈਰੀ ਇਸ ਵਕਤ ਫਿਰੋਜ਼ਪੁਰ ਜੇਲ ਵਿੱਚ ਬੰਦ ਹੈ ਅਤੇ ਉਸ ਉਪਰ ਨਸ਼ੇ ਤੱਸਕਰੀ ਦੇ ਕਾਫੀ ਮੁੱਕਦਮੇ ਦਰਜ ਹਨ।
ਬਠਿੰਡਾ ’ਚ ਫ਼ੂਡ ਸੇਫ਼ਟੀ ਵਿਭਾਗ ਵਲੋਂ ਨਕਲੀ ਐਨਰਜੀ ਡਰਿੰਕ ਦਾ ਟਰੱਕ ਬਰਾਮਦ
ਇਸਤੋਂ ਇਲਾਵਾ ਇਸ ਕੇਸ ਵਿਚ ਇੱਕ ਹੋਰ ਵਿਅਕਤੀ ਸੰਈਅਮ ਅਨੇਜਾ ਵਾਸੀ ਅਬੋਹਰ ਦੀ ਭੂਮਿਕਾ ਸਾਹਮਣੇ ਆਈ ਹੈ। ਜਿਸਦੇ ਚੱਲਦੇ ਥਾਣਾ ਨਥਾਣਾ ਵਿਖੇ ਮੌਕੇ ਤੋਂ ਕਾਬੂ ਕੀਤੇ ਗੁਰਜਿੰਦਰ ਸਿੰਘ ਉਰਫ ਸਾਹਬੀ ਅਤੇ ਸੰਦੀਪ ਸਿੰਘ ਉਰਫ ਫੌਜੀ ਤੋਂ ਇਲਾਵਾ ਫ਼ਿਰੋਜਪੁਰ ਜੇਲ੍ਹ ’ਚ ਬੰਦ ਹਰਪ੍ਰੀਤ ਉਰਫ਼ ਹੈਰੀ ਅਤੇ ਸੰਈਅਮ ਅਨੇਜਾ ਵਿਰੁਧ ਮੁ ਨੰ 116 ਅ/ਧ 21ਸੀ/61/85 ਐਨ ਡੀ ਪੀ ਐਸ ਐਕਟ ਅਤੇ 25/29ਐਨ ਡੀ ਪੀ ਐਸ ਐਕਟ ਤਹਿਤ ਦਰਜ਼ ਕੀਤਾ ਗਿਆ ਹੈ। ਕਥਿਤ ਦੋਸੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਉਨ੍ਹਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ, ਜਿਸਤੋਂ ਬਾਅਦ ਕੀਤੀ ਜਾਣ ਵਾਲੀ ਪੁਛਗਿਛ ਦੌਰਾਨ ਹੋਰ ਵੀ ਕਾਫ਼ੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਪ੍ਰੈਸ ਕਾਨਫਰੰਸ ਦੌਰਾਨ ਐਸ.ਪੀ ਡੀ ਅਜੈ ਗਾਂਧੀ, ਡੀਐਸਪੀ ਡੀ ਦਵਿੰਦਰ ਸਿੰਘ ਗਿੱਲ, ਡੀਐਸਪੀ ਭੁੱਚੋਂ ਰਛਪਾਲ ਸਿੰਘ ਸੀਆਈਏ ਇੰਚਾਰਜ਼ ਇੰਸਪੈਕਟਰ ਤਰਲੋਚਨ ਸਿੰਘ ਆਦਿ ਹਾਜ਼ਰ ਸਨ।
BLO ਯੂਨੀਅਨ ਇਕਾਈ ਦਾ ਵਫ਼ਦ ਮੁਸ਼ਕਲਾਂ ਦੇ ਹੱਲ ਲਈ ਏਡੀਸੀ ਡੀ ਨੂੰ ਮਿਲਿਆ
ਬਠਿੰਡਾ, 7 ਅਗਸਤ: ਬੀ ਐਲ ਓ ਜਥੇਬੰਦੀ ਵੱਲੋਂ ਇਕਾਈ ਬਠਿੰਡਾ ਦਿਹਾਤੀ ਦਾ ਇਕ ਅਹਿਮ ਵਫ਼ਦ BLO ਨੂੰ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਮਨਜੀਤ ਸਿੰਘ ਬਾਜਕ, ਈਸ਼ਰ ਸਿੰਘ, ਹਰਜੀਤ ਸਿੰਘ, ਰਤਨਜੋਤ ਸ਼ਰਮਾ, ਰਾਜਵਿੰਦਰ ਸਿੰਘ, ਬਲਤੇਜ ਸਿੰਘ ਦੀ ਅਗਵਾਈ ਵਿੱਚ ਏਡੀਸੀ ਡੀ ਨੂੰ ਮਿਲਿਆ। ਜਥੇਬੰਦੀ ਨੇ ਦੋ ਮੰਗ ਪੱਤਰ ਏਡੀਸੀ ਨੂੰ ਦਿੱਤੇ, ਪਹਿਲੇ ਮੰਗ ਪੱਤਰ ਚ ਜੋ ਚਲੰਤ ਮਸਲਾ deo ਦੇ ਗੈਰ ਜਿੰਮੇਵਾਰ ਵਿਵਹਾਰ ਤੇ ਏਡੀਸੀ ਦਫ਼ਤਰ ਦੇ ਨੋਟਿਸ ਨੂੰ ਅਣਗੌਲਿਆਂ ਕਰ ਜਾਰੀ ਕੀਤੇ ਪੱਤਰ ਨੂੰ ਪ੍ਰਮੁੱਖਤਾ ਨਾਲ ਉਭਾਰਿਆ ਗਿਆ। ਇਸ ਮੰਗ ਤੇ ਤੁਰੰਤ ਏਡੀਸੀ ਡੀ ਨੇ ਜ਼ਿਲਾ ਸਿਖਿਆ ਅਫਸਰ ਨਾਲ਼ ਗੱਲ ਕੀਤੀ ਅਤੇ ਸਪਸ਼ਟ ਰੂਪ ਵਿੱਚ ਕਿਹਾ ਕਿ ਹਫਤੇ ਦੇ ਦੋ ਦਿਨ ਪੂਰੇ ਦਿਨ ਦੀ ਛੋਟ ਲਾਗੂ ਕਰਨ ਦਾ ਪੱਤਰ ਲਾਗੂ ਕਰਨ ਲਈ ਕਿਹਾ।
ਪੁਲਿਸ ਵਲੋਂ ਨਸ਼ਾ ਤਸਕਰ ਸਹਿਤ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰਾਂ ਵਿਰੁਧ ਵੀ ਪਰਚਾ ਦਰਜ਼
ਜਿਸ ਤੇ ਦਫਤਰ ਨੇ ਤੁਰੰਤ ਪਤਰ ਜਾਰੀ ਕਰਦਿਆਂ ਬੀ ਐਲ ਓ ਦੀ ਮੰਗ ਨੂੰ ਪ੍ਰਵਾਨ ਕਰ ਲਿਆ।ਇਸ ਦੇ ਨਾਲ ਏਡੀਸੀ ਤੋਂ ਹਫ਼ਤੇ ਦੇ ਦਿਨਾਂ ਚ ਵਾਧੇ ਦੀ ਮੰਗ ਵੀ ਰੱਖੀ। ਇਸ ਮੰਗ ਤੇ ਤੁਰੰਤ ਏਡੀਸੀ ਡੀ ਨੇ ਜ਼ਿਲਾ ਸਿਖਿਆ ਅਫਸਰ ਨਾਲ਼ ਗੱਲ ਕੀਤੀ ਤੇ ਤੁਰੰਤ ਦੋ ਦਿਨ ਪੂਰੇ ਦਿਨ ਦੀ ਛੋਟ ਲਾਗੂ ਕਰਨ ਦਾ ਪੱਤਰ ਲਾਗੂ ਕਰਨ ਲਈ ਕਿਹਾ। ਜਿਸ ਤੇ deo ਦਫ਼ਤਰ ਨੇ ਤੁਰੰਤ ਪਤਰ ਜਾਰੀ ਕਰਦਿਆਂ blo ਦੀ ਮੰਗ ਨੂੰ ਪ੍ਰਵਾਨ ਕਰ ਲਿਆ।ਇਸ ਦੇ ਨਾਲ ਏਡੀਸੀ ਤੋਂ ਹਫ਼ਤੇ ਦੇ ਦਿਨਾਂ ਚ ਵਾਧੇ ਦੀ ਮੰਗ ਵੀ ਰੱਖੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਪ੍ਰੀਤ ਸਿੰਘ, ਰਾਕੇਸ਼ ਕੁਮਾਰ, ਹਰਜੀਤ ਪਾ ਸਿੰਘ, ਯੋਗੇਸ਼ ਤਿਵਾੜੀ ਸਮੇਤ ਵੱਡੀ ਗਿਣਤੀ ਚ ਅਧਿਆਪਕ ਹਾਜ਼ਿਰ ਸਨ।
ਸਿਵਲ ਹਸਪਤਾਲ ਬਠਿੰਡਾ ਵਿਖੇ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਕੀਤਾ ਸਮਾਗਮ
ਸੁਖਜਿੰਦਰ ਮਾਨ
ਬਠਿੰਡਾ, 7 ਅਗਸਤ: ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਸੁਖਜਿੰਦਰ ਸਿੰਘ ਗਿੱਲ ਦੀ ਪ੍ਰਧਾਨਗੀ ਅਤੇ ਡਾ ਮਨਿੰਦਰਪਾਲ ਸਿੰਘ ਸੀਨੀਅਰ ਮੈਡੀਕਲ ਅਫਸਰ ਦੀ ਦੇਖਰੇਖ ਵਿੱਚ ਅੱਜ ਕੰਮਕਾਜੀ ਮਾਪਿਆਂ ਲਈ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਗਰੂਕਤਾ ਸਮਾਗਮ ਕੀਤਾ ਗਿਆ। ਇਸ ਸਮਾਗਮ ਵਿੱਚ ਰਾਜੀਵ ਅਰੋੜਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਲਈ ਸਮੇਂ ਸਮੇਂ ਤੇ ਸਿਹਤ ਵਿਭਾਗ ਦੇ ਵੱਖ ਵੱਖ ਪ੍ਰੋਗ੍ਰਾਮਾਂ ਨੂੰ ਆਕਾਸ਼ਵਾਣੀ ਤੋਂ ਪ੍ਰਸਾਰਿਤ ਕਰਨ ਦਾ ਭਰੋਸਾ ਦਿੱਤਾ। ਇਸ ਸਮੇਂ ਡਾ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਮਾਂ ਦਾ ਦੁੱਧ ਬੱਚੇ ਅੰਦਰ ਐਂਟੀਬਾਡੀਜ਼ ਪੈਦਾ ਕਰਦਾ ਹੈ ਜ਼ੋ ਬੱਚੇ ਨੂੰ ਸਾਰੀ ਉਮਰ ਬਹੁਤ ਬਿਮਾਰੀਆਂ ਤੋਂ ਬਚਾਉਂਦੇ ਹਨ। ਉਹਨਾਂ ਦੱਸਿਆ ਕਿ ਬੱਚੇ ਨੂੰ ਗੁੜਤੀ ਕਿਸੇ ਹੋਰ ਵਸਤੂ ਦੀ ਨਾ ਦੇ ਕੇ ਮਾਂ ਦੇ ਦੁੱਧ ਦੀ ਹੀ ਦੇਣੀ ਚਾਹੀਦੀ ਹੈ।
ਬਠਿੰਡਾ ’ਚ ਫ਼ੂਡ ਸੇਫ਼ਟੀ ਵਿਭਾਗ ਵਲੋਂ ਨਕਲੀ ਐਨਰਜੀ ਡਰਿੰਕ ਦਾ ਟਰੱਕ ਬਰਾਮਦ
ਬੱਚੇ ਨੂੰ ਜਨਮ ਤੋਂ ਅੱਧੇ ਘੰਟੇ ਦੇ ਵਿੱਚ ਵਿੱਚ ਦੁੱਧ ਪਿਲਾਉਣਾ ਸੁਰੂ ਕਰ ਦੇਣਾ ਚਾਹੀਦਾ ਹੈ। ਮਾਂ ਨੂੰ ਪਹਿਲੇ 6 ਮਹੀਨੇ ਸਿਰਫ਼ ਆਪਣਾ ਦੁੱਧ ਹੀ ਪਿਲਾਉਣਾ ਚਾਹੀਦਾ ਹੈ, ਹੋਰ ਕੁਝ ਵੀ ਨਹੀਂ ਦੇਣਾ ਚਾਹੀਦਾ। ਛੇ ਮਹੀਨੇ ਬਾਅਦ ਮਾਂ ਨੂੰ ਆਪਣੇ ਦੁੱਧ ਦੇ ਨਾਲ ਨਾਲ ਓਪਰੀ ਖੁਰਾਕ ਜਿਵੇ ਖਿਚੜੀ, ਦਾਲ ਵਗੈਰਾ ਵੀ ਸੁਰੂ ਕਰ ਦੇਣੀ ਚਾਹੀਦੀ ਹੈ ਅਤੇ 2 ਸਾਲ ਤੱਕ ਦੁੱਧ ਪਿਲਾਉਦੇ ਰਹਿਣਾ ਚਾਹੀਦਾ ਹੈ। ਜਿਹੜੇ ਬੱਚੇ ਜਨਮ ਤੋਂ ਲੈ ਕੇ ਘੱਟੋ ਘੱਟ ਦੋ ਸਾਲ ਤੱਕ ਮਾਂ ਦਾ ਦੁੱਧ ਪੀੱਦੇ ਹਨ ਉਹ ਦੂਜੇ ਬੱਚਿਆਂ ਦੇ ਮੁਕਾਬਲੇ ਘੱਟ ਬਿਮਾਰ ਹੁੰਦੇ ਹਨ ਅਤੇ ਸਰੀਰਕ ਅਤੇ ਦਿਮਾਗੀ ਵਿਕਾਸ ਵੀ ਜ਼ਿਆਦਾ ਹੁੰਦਾ ਹੈ। ਬੱਚਿਆਂ ਦੀ ਮੌਤ ਦਰ ਵਿੱਚ ਵੀ ਸੁਧਾਰ ਆਉਂਦਾ ਹੈ। ਮਾਂ ਦਾ ਦੁੱਧ ਪਿਲਾਉਣ ਨਾਲ ਬੱਚੇ ਤਾਂ ਤੰਦਰੁਸਤ ਰਹਿੰਦੇ ਹੀ ਹਨ ਬਲਕਿ ਮਾਂ ਅਤੇ ਬੱਚੇ ਦਾ ਆਪਸੀ ਪਿਆਰ ਬਣਿਆ ਰਹਿੰਦਾ ਹੈ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਵੀ ਕਈ ਬਿਮਾਰੀਆਂ ਜਿਵੇ ਬੱਚੇਦਾਨੀ ਅਤੇ ਛਾਤੀ ਦੇ ਕੈਂਸਰ ਦੀ ਸੰਭਾਵਨਾ ਘਟਦੀ ਹੈ।
ਪੁਲਿਸ ਵਲੋਂ ਨਸ਼ਾ ਤਸਕਰ ਸਹਿਤ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰਾਂ ਵਿਰੁਧ ਵੀ ਪਰਚਾ ਦਰਜ਼
ਦੁੱਧ ਪਿਲਾਉਣ ਵਾਲੇ ਪੀਰੀਅਡ ਵਿੱਚ ਗਰਭਵਤੀ ਹੋਣ ਦੀ ਸੰਭਾਵਨਾ ਵੀ ਘੱਟ ਹੁੰਦੀ ਹੈ। ਡਾ ਮਨਿੰਦਰਪਾਲ ਸਿੰਘ ਨੇ ਕਿਹਾ ਕਿ ਮਾਂ ਦਾ ਦੁੱਧ ਬੱਚੇ ਲਈ ਅੰਮ੍ਰਿਤ ਸਮਾਨ ਹੈ ਅਤੇ ਇਸ ਦਾ ਕੋਈ ਵੀ ਬਦਲ ਨਹੀਂ ਹੈ। ਉਹਨਾਂ ਸਮੂਹ ਹਾਜ਼ਰੀਨ ਨੂੰ ਅੱਜ ਦਾ ਸੁਨੇਹਾ ਘਰ ਘਰ ਪਹੰੁਚਾਉਣ ਦੀ ਅਪੀਲ ਕੀਤੀ ਅਤੇ ਆਏ ਹੋਏ ਸਭਨਾਂ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਹੁਣ ਕੋਈ ਵੀ ਦੁੱਧ ਪਿਲਾਉਂਦੀ ਮਾਤਾ ਇਸ ਬਰੈਸਟਫੀਡਿੰਗ ਕਾਰਨਰ ਵਿੱਚ ਬੈਠ ਕੇ ਬੱਚੇ ਨੂੰ ਦੁੱਧ ਪਿਲਾ ਸਕਦੀ ਹੈ। ਇਸ ਸਮੇਂ ਵਿਨੋਦ ਖੁਰਾਣਾ ਨੇ ਵੀ ਜਾਣਕਾਰੀ ਸਾਂਝੀ ਕੀਤੀ। ਇਸ ਸਮੇਂ ਨਰਿੰਦਰ ਕੁਮਾਰ ਜਿਲ੍ਹਾ ਬੀਸੀਸੀ, ਗਗਨਦੀਪ ਸਿੰਘ ਭੁੱਲਰ ਅਤੇ ਪਵਨਜੀਤ ਕੌਰ ਬੀਈਈ, ਮੈਡਮ ਸੁਖਦੇਵ ਕੌਰ ਮੈਟਰਨ, ਰਜਿੰਦਰ ਕੌਰ ਬਲਵਿੰਦਰ ਕੌਰ ਸਵਰਨ ਕੌਰ ਨਰਸਿੰਗ ਸਿਸਟਰ, ਮੈਡਮ ਸ਼ੀਨੂੰ ਹਾਜ਼ਰ ਸਨ।
ਆਪ ਪੰਜਾਬ ਇਕਾਈ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਸਹੁੰ ਚੁਕਾਈ
ਅਹੁਦੇਦਾਰਾਂ ਨਾਲ ਕੀਤੀ ਮੀਟਿੰਗ, ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੀ ਅਹਿਮ ਚਰਚਾ
ਚੰਡੀਗੜ੍ਹ, 7 ਅਗਸਤ:ਪੰਜਾਬ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਆਪ ਪੰਜਾਬ ਇਕਾਈ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਸਹੁੰ ਚੁਕਾਈ। ਸੋਮਵਾਰ ਨੂੰ ਚੰਡੀਗੜ੍ਹ ਸੈਕਟਰ- 35 ਮਿਉਂਸਿਪਲ ਭਵਨ ਵਿੱਚ ਪਾਰਟੀ ਵੱਲੋਂ ਸਹੁੰ ਚੁੱਕ ਸਮਾਗਮ ਦਾ ਆਯੋਜਨ ਕੀਤਾ ਗਿਆ। ਸਹੁੰ ਸਮਾਗਮ ਵਿੱਚ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਵਿਸ਼ੇਸ਼ ਤੌਰ ਉੱਤੇ ਪਾਰਟੀ ਦੇ ਉੱਘੇ ਨੇਤਾ ਅਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੂੰ ਸੂਬਾ ਕਾਰਜਕਾਰੀ ਪ੍ਰਧਾਨ, ਜਗਰੂਪ ਸਿੰਘ ਸੇਖਵਾਂ ਨੂੰ ਸੂਬਾ ਜਨਰਲ ਸਕੱਤਰ, ਦਵਿੰਦਰਜੀਤ ਸਿੰਘ ਲਾਡੀ ਢੋਂਸ ਨੂੰ ਸੂਬਾ ਯੂਥ ਵਿੰਗ ਪ੍ਰਧਾਨ ਦੇ ਅਹੁਦੇ ਦੀ ਸਹੁੰ ਚੁਕਵਾਈ । ਉੱਥੇ ਹੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਜਸਵੀਰ ਸਿੰਘ ਰਾਜਾ ਗਿੱਲ, ਜਗਦੀਪ ਸਿੰਘ ਕਾਕਾ ਬਰਾੜ ਅਤੇ ਤਰੁਣਪ੍ਰੀਤ ਸਿੰਘ ਨੂੰ ਸੂਬਾ ਉਪ-ਪ੍ਰਧਾਨ ਦੇ ਤੌਰ ਉੱਤੇ ਸਹੁੰ ਚੁਕਵਾਈ ।
ਬਹੁਮੰਜਿਲਾਂ ਪਾਰਕਿੰਗ: ਰਾਜਾ ਵੜਿੰਗ ਵਲੋਂ ਨਿਗਮ ਪ੍ਰਸ਼ਾਸਨ ਨੂੰ ਦੋ ਦਿਨਾਂ ‘ਚ ਮਸਲੇ ਦੇ ਹੱਲ ਦਾ ਅਲਟੀਮੇਟਮ
ਸਮਾਰੋਹ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਪਾਰਟੀ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਅਤੇ ਸੂਬੇ ਵਿੱਚ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਅਗਲੀ ਚੋਣਾਂ ਨੂੰ ਲੈ ਕੇ ਪਾਰਟੀ ਦੀਆਂ ਰਣਨੀਤੀਆਂ ਉੱਤੇ ਗੰਭੀਰ ਚਰਚਾ ਕੀਤੀ । ਬੈਠਕ ਵਿੱਚ ਸੂਬਾ ਪ੍ਰਧਾਨ ਭਗਵੰਤ ਮਾਨ ਤੋਂ ਇਲਾਵਾ ਆਮ ਆਦਮੀ ਪਾਰਟੀ ਪੰਜਾਬ ਮਾਮਲਿਆਂ ਦੇ ਪ੍ਰਭਾਰੀ ਜਰਨੈਲ ਸਿੰਘ ਅਤੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੀ ਮੌਜੂਦ ਰਹੇ । ਬੈਠਕ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਇਕਾਈ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਮੈਨੂੰ ਪੂਰੀ ਉਮੀਦ ਹੈ ਕਿ ਸਾਡੀ ਨਵੀਂ ਟੀਮ ਆਮ ਆਦਮੀ ਪਾਰਟੀ ਨੂੰ ਪੰਜਾਬ ਵਿੱਚ ਸੰਗਠਨਾਤਮਕ ਤੌਰ ਉੱਤੇ ਹੋਰ ਮਜ਼ਬੂਤੀ ਪ੍ਰਦਾਨ ਕਰੇਗੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਨੂੰ ਪੰਜਾਬ ਦੇ ਘਰ-ਘਰ ਤੱਕ ਪਹੁੰਚਾਏਗੀ ।
