ਸਚਿਨ ਬਿਸ਼ਨੋਈ ਦੇ ਸਾਹਮਣੇ ਬਿਠਾ ਕੇ ਪੁਛਗਿੱਛ ਲਈ ਦਿੱਲੀ ਪੁਲਿਸ ਦੀ ਸਪੈਸ਼ਲ ਸੈਲ ਨੇ ਭੇਜਿਆ ਵਰੰਟ
ਗੈਂਗਸਟਾਰ ਲਾਰੈਂਸ ਬਿਸ਼ਨੋਈ ਦੀ ਮੁੜ ਤਬੀਅਤ ਵਿਗੜੀ, ਇਲਾਜ ਲਈ ਫਰੀਦਕੋਟ ਮੈਡੀਕਲ ਕਾਲਜ ਭੇਜਿਆ
ਮਨਪ੍ਰੀਤ ਬਾਦਲ ਦੇ ਪਲਾਟ ਵਿਵਾਦ ’ਚ ਵਿਜੀਲੈਂਸ ਨੇ ਬੀਡੀਏ ਅਧਿਕਾਰੀਆਂ ਕੋਲੋਂ ਕੀਤੀ 6 ਘੰਟੇ ਪੁੱਛਗਿੱਛ
ਬਠਿੰਡਾ, 3 ਅਗਸਤ : ਵਿਤ ਮੰਤਰੀ ਹੁੰਦਿਆਂ ਮਨਪ੍ਰੀਤ ਬਾਦਲ ਦੁਆਰਾ ਬਠਿੰਡਾ ਸ਼ਹਿਰ ਦੇ ਪੌਸ ਇਲਾਕੇ ਮਾਡਲ ਟਾਊਨ ’ਚ ਖਰੀਦੇ 1500 ਗਜ਼ ਦੇ ਦੋ ਪਲਾਟਾਂ ਦੇ ਮਾਮਲੇ ਵਿਚ ਵਿਜੀਲੈਂਸ ਵਲੋਂ ਅੱਜ ਬੀਡੀਏ ਦੇ ਸਾਬਕਾ ਸੀਈਓ ਅਮਰਿੰਦਰ ਸਿੰਘ ਟਿਵਾਣਾ ਅਤੇ ਹੋਰਨਾਂ ਅਧਿਕਾਰੀਆਂ ਕੋਲੋ ਕਰੀਬ 6 ਘੰਟੇ ਤੱਕ ਪੁੱਛਗਿਛ ਕੀਤੀ ਗਈ। ਇਸਤੋਂ ਇਲਾਵਾ ਪਲਾਟ ਦੀ ਬੋਲੀ ਦੌਰਾਨ ਬੀਡੀਏ ਦੇ ਉਪ ਪ੍ਰਸ਼ਾਸਕ ਬਿਕਰਮ ਸਿੰਘ ਸ਼ੇਰਗਿੱਲ ਕੋਲੋਂ ਵੀ ਜਵਾਬ ਮੰਗਿਆ ਹੈ। ਸੂਤਰਾਂ ਨੇ ਖ਼ੁਲਾਸਾ ਕੀਤਾ ਹੈ ਕਿ ਆਉਣ ਵਾਲੇ ਦਿਨਾਂ ‘ਚ ਵਿਜੀਲੈਂਸ ਮੁੜ ਇਸ ਮਾਮਲੇ ਵਿਚ ਸਾਬਕਾ ਮੰਤਰੀ ਮਨਪ੍ਰੀਤ ਬਾਦਲ ਨੂੰ ਤਲਬ ਕਰ ਸਕਦੀ ਹੈ। ਇਸ ਮਾਮਲੇ ਵਿਚ ਉਨ੍ਹਾਂ ਕੋਲੋਂ ਪਹਿਲਾਂ ਵੀ ਲੰਘੀ 24 ਜੁਲਾਈ ਨੂੰ ਕਰੀਬ ਪੰਜ ਘੰਟੇ ਪੁਛਗਿਛ ਕੀਤੀ ਗਈ ਸੀ।
ਬਠਿੰਡਾ ਨਗਰ ਨਿਗਮ ਦੇ ਵਾਰਡ ਨੰਬਰ 48 ਵਿਚ ਜਲਦੀ ਹੋਵੇਗੀ ਉਪ ਚੋਣ
ਸੂਤਰਾਂ ਅਨੁਸਾਰ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਬਠਿੰਡਾ ਦੇ ਐਸ.ਡੀ.ਐਮ ਰਹਿੰਦਿਆਂ ਅਮਰਿੰਦਰ ਸਿੰਘ ਟਿਵਾਣਾ ਨੂੰ ਦੋ ਤਿੰਨ ਮਹੀਨਿਆਂ ਲਈ ਬੀਡੀਏ ਦੇ ਸੀਈਓ ਵਜੋਂ ਚਾਰਜ਼ ਮਿਲਿਆ ਸੀ। ਇਸ ਦੌਰਾਨ ਹੀ ਉਨ੍ਹਾਂ ਵਲੋਂ ਇੰਨ੍ਹਾਂ ਪਲਾਟਾਂ ਨੂੰ ਜੋੜ ਕੇ ਇੱਕ ਹਜ਼ਾਰ ਗਜ਼ ਦਾ ਵੱਡਾ ਪਲਾਟ ਬਣਾਉਣ ਦੀ ਸਿਫ਼ਾਰਿਸ਼ ਕੀਤੀ ਸੀ। ਜਦ ਕਿ ਇਸ ਪਲਾਟ ਦੀ ਆਨ ਲਾਈਨ ਬੋਲੀ ਇੱਕ ਹੋਰ ਅਧਿਕਾਰੀ ਬਿਕਰਮ ਸਿੰਘ ਸ਼ੇਰਗਿੱਲ ਦੇ ਉਪ ਪ੍ਰਸ਼ਾਸਕ ਹੋਣ ਸਮੇਂ ਕੀਤੀ ਗਈ ਸੀ। ਸ਼੍ਰੀ ਸੇਰਗਿੱਲ ਮਨਪ੍ਰੀਤ ਬਾਦਲ ਦੇ ਰਾਜ ਦੌਰਾਨ ਬਠਿੰਡਾ ਨਗਰ ਨਿਗਮ ਤੋਂ ਇਲਾਵਾ ਬੀਡੀਏ ਦੇ ਲੰਮਾਂ ਸਮਾਂ ਉਪ ਪ੍ਰਸ਼ਾਸਕ ਰਹੇ ਹਨ। ਮਿਲੀ ਸੂਚਨਾ ਮੁਤਾਬਕ ਆਨ ਲਾਈਨ ਬੋਲੀ ਦੌਰਾਨ ਜੋ ਨਕਸ਼ਾ ਅੱਪਲੋਡ ਕੀਤਾ ਗਿਆ ਸੀ, ਉਸਨੂੰ ਲੈ ਕੇ ਵਿਜੀਲੈਂਸ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਜਦੋਂਕਿ ਅਧਿਕਾਰੀ ਇਸ ਨਕਸ਼ੇ ਸਬੰਧੀ ਜਿੰਮੇਵਾਰ ਹੇਠਲੇ ਮੁਲਾਜਮਾਂ ’ਤੇ ਸੁੱਟ ਰਹੇ ਹਨ। ਸੂਤਰਾਂ ਮੁਤਾਬਕ ਇਸ ਨਕਸ਼ੇ ਵਿਚ ਬਹੁਤ ਕੁੱਝ ਦਰਸਾਇਆ ਨਹੀਂ ਗਿਆ ਸੀ। ਉਂਜ ਹੁਣ ਤੱਕ ਹੋਈ ਪੜਤਾਲ ਦੌਰਾਨ ਵਿਜੀਲੈਂਸ ਸਾਹਮਣੇ ਇਹ ਤੱਥ ਆਏ ਹਨ ਕਿ ਦੋਨਾਂ ਪਲਾਟਾਂ ਦੀ ਬੋਲੀ ਵਿਚ ਸ਼ਾਮਲ ਹੋਏ ਤਿੰਨਾਂ ਬੋਲੀਕਾਰਾਂ ਵਲੋਂ ਇੱਕ ਹੀ ਕੰਪਿਊਟਰ ਤੋਂ ਬੈਠ ਕੇ ਇਹ ਬੋਲੀ ਦਿੱਤੀ ਗਈ ਅਤੇ ਪਲਾਟਾਂ ਦੇ ਅਲਾਟਮੈਂਟ ਲੈਟਰ ਜਾਰੀ ਹੋਣ ਤੋਂ ਪਹਿਲਾਂ ਕਥਿਤ ਤੌਰ ’ਤੇ ਸਫ਼ਲ ਬੋਲੀਕਾਰਾਂ ਦੇ ਖਾਤਿਆਂ ਵਿਚ ਪੈਸੇ ਪਾ ਦਿੱਤੇ ਗਏ। ਵਿਜੀਲੈਂਸ ਇਸ ਬੋਲੀ ਵਿਚ ਹਿੱਸਾ ਲੈਣ ਵਾਲੇ ਰਾਜੀਵ ਕੁਮਾਰ, ਵਿਕਾਸ ਅਰੋੜਾ ਅਤੇ ਅਮਨਦੀਪ ਸਿੰਘ ਕੋਲੋਂ ਵੀ ਪੁਛਗਿਛ ਕਰਨ ਤੋਂ ਇਲਾਵਾ ਉਨ੍ਹਾਂ ਦੇ ਵਿਤੀ ਸਾਧਨਾਂ ਦੀ ਵੀ ਜਾਂਚ ਕਰ ਰਹੀ ਹੈ।
ਵਿਜੀਲੈਂਸ ਵੱਲੋਂ ਸਾਬਕਾ ਮੀਡੀਆ ਸਲਾਹਕਾਰ ਭਰਤਇੰਦਰ ਚਾਹਲ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ
ਗੌਰਤਲਬ ਹੈ ਕਿ ਸਿਕਾਇਤਕਰਤਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਸਿੰਗਲਾ ਨੇ ਅਪਣੀ ਸਿਕਾਇਤ ਵਿਚ ਇਹ ਦੋਸ਼ ਲਗਾਏ ਸਨ ਕਿ ਮਨਪ੍ਰੀਤ ਬਾਦਲ ਨੇ ਵਿਤ ਮੰਤਰੀ ਹੁੰਦਿਆਂ ਬੀਡੀਏ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਮਿਲਕੇ ਇਹ ਮਹਿੰਗੇ ਭਾਅ ਦੇ ਪਲਾਟ ਸਸਤੇ ਵਿਚ ਖ਼ਰੀਦ ਲਏ ਸਨ। ਜਦ ਕਿ ਵਿਜੀਲੈਂਸ ਸਾਹਮਣੇ ਪੇਸ਼ ਹੋਣ ਤੋਂ ਬਾਅਦ ਪੱਤਰਕਾਰਾਂ ਦੇ ਰੂਬਰੂ ਹੋਏ ਮਨਪ੍ਰੀਤ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਸਿਕਾਇਤਕਰਤਾ ਸਰੂਪ ਸਿੰਗਲਾ ਉਪਰ ਸਿਆਸੀ ਰੰਜਿਸ਼ ਤਹਿਤ ਝੂਠੀ ਸਿਕਾਇਤ ਵਿਚ ਫ਼ਸਾਉਣ ਦੇ ਦੋਸ਼ ਲਗਾਏ ਸਨ। ਉਨ੍ਹਾਂ ਦਾਅਵਾ ਕੀਤਾ ਸੀ ਕਿ ਇੰਨ੍ਹਾਂ ਪਲਾਟਾਂ ਨੂੰ ਵਪਾਰਕ ਤੋਂ ਰਿਹਾਇਸ਼ੀ ਕਰਨ ਦਾ ਅਮਲ ਅਕਾਲੀ ਸਰਕਾਰ ਸਮੇਂ ਸਾਲ 2013 ਵਿਚ ਹੋਇਆ ਸੀ। ਇਸੇ ਤਰ੍ਹਾਂ ਇਹ ਪਲਾਟ ਵਿਕ ਨਹੀਂ ਰਹੇ ਸਨ ਤੇ ਇੰਨ੍ਹਾਂ ਦੇ ਨਾਲ ਲੱਗਦੇ ਪਲਾਟ ਦੀ ਮੌਜੂਦਾ ਆਪ ਸਰਕਾਰ ਦੌਰਾਨ ਹੋਈ ਬੋਲੀ ਵਿਚ ਰਿਜਰਵ ਕੀਮਤ ਉਨ੍ਹਾਂ ਦੇ ਪਲਾਟਾਂ ਨਾਲੋਂ ਵੀ ਘੱਟ ਰੱਖੀ ਗਈ ਸੀ। ਇਸ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਤੇ ਸਾਬਕਾ ਵਿਤ ਮੰਤਰੀ ਮਨਪ੍ਰੀਤ ਬਾਦਲ ਕਈ ਵਾਰ ਸੋਸਲ ਮੀਡੀਆ ’ਤੇ ਇੱਕ ਦੂਜੇ ਦੇ ਸਾਹਮਣੇ ਹੋ ਚੁੱਕੇ ਹਨ।
ਕਰ ਚੋਰ ਰੋਕਣ ਲਈ ਟੈਕਸ ਇੰਟੈਲੀਜੈਂਸ ਯੂਨਿਟ ਨੂੰ ਮੁਹੱਈਆ ਕਰਵਾਏ ਜਾਣਗੇ ਆਧੁਨਿਕ ਸਾਫਟਵੇਅਰ ਅਤੇ ਤਕਨੀਕੀ ਹੱਲ
ਕਰ ਕਮਿਸ਼ਨਰੇਟ ਟੀਮ ਨੇ ਤੇਲੰਗਾਨਾ ਦੇ ਅਧਿਐਨ ਦੌਰੇ ਬਾਰੇ ਤਜ਼ਰਬੇ ਸਾਂਝੇ ਕੀਤੇ
ਚੰਡੀਗੜ੍ਹ, 3 ਅਗਸਤ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਸੂਬੇ ਦਾ ਕਰ ਵਿਭਾਗ ਆਪਣੇ ਡਿਜੀਟਲ ਕਰ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਨਤਮ ਸਾਫਟਵੇਅਰ ਅਤੇ ਤਕਨੀਕੀ ਹੱਲ ਅਪਣਾਏਗਾ ਤਾਂ ਜੋ ਅੱਜ-ਕੱਲ ਦੇ ਕਾਰੋਬਾਰੀ ਮਾਹੌਲ ਦੀਆਂ ਚੁਣੌਤੀਆਂ ਨਾਲ ਨਿਜਿੱਠਿਆ ਜਾ ਸਕੇ।ਇਥੇ ਉਦਯੋਗ ਭਵਨ ਵਿਖੇ ਤੇਲੰਗਾਨਾ ਜੀ.ਐਸ.ਟੀ ਪ੍ਰਸ਼ਾਸਨ ਦਾ ਅਧਿਐਨ ਕਰਕੇ ਵਾਪਿਸ ਪਰਤੀ ਕਰ ਕਮਿਸ਼ਨਰੇਟ ਦੇ ਅਧਿਕਾਰੀਆਂ ਦੀ ਟੀਮ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਨਵੇਂ ਸਥਾਪਤ ਕੀਤੇ ਗਏ ਟੈਕਸ ਇੰਟੈਲੀਜੈਂਸ ਯੂਨਿਟ (ਟੀ.ਆਈ.ਯੂ.) ਦੁਆਰਾ ਅਪਣਾਈਆਂ ਗਈਆਂ ਡਿਜੀਟਲ ਤਕਨੀਕਾਂ ਕਰ ਪ੍ਰਣਾਲੀ ਨੂੰ ਬਿਹਤਰ ਢੰਗ ਨਾਲ ਲਾਗੂ ਕਰਨ, ਕਰ ਆਧਾਰ ਵਧਾਉਣ ਅਤੇ ਚੋਰੀ ਨੂੰ ਰੋਕਣ ਵਿੱਚ ਕਰ ਅਧਿਕਾਰੀਆਂ ਦੀ ਸਹਾਇਤਾ ਕਰਨ ਵਿੱਚ ਕਾਰਗਰ ਸਾਬਤ ਹੋ ਰਹੀਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਕਿਸੇ ਵੀ ਸੰਭਾਵੀ ਕਰ ਚੋਰੀ, ਗਲਤ ਰਿਪੋਰਟਿੰਗ ਅਤੇ ਪ੍ਰਸ਼ਾਸਕੀ ਤਰੁੱਟੀਆਂ ਨੂੰ ਰੋਕਣ ਲਈ ਰਾਜ ਦੀਆਂ ਲੋੜਾਂ ਅਨੁਸਾਰ ਵਿਸ਼ੇਸ਼ ਤੌਰ ‘ਤੇ ਤਿਆਰ ਕੀਤੇ ਜਾ ਸਕਣ ਵਾਲੇ ਤਕਨੀਕੀ ਹੱਲਾਂ ਨੂੰ ਤਲਾਸ਼ਣ ਲਈ ਉਤਸ਼ਾਹਿਤ ਕੀਤਾ।
ਵਿਜੀਲੈਂਸ ਵੱਲੋਂ ਸਾਬਕਾ ਮੀਡੀਆ ਸਲਾਹਕਾਰ ਭਰਤਇੰਦਰ ਚਾਹਲ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ
ਇਸ ਦੌਰਾਨ, ਤੇਲੰਗਾਨਾ ਦੌਰੇ ਤੋਂ ਵਾਪਿਸ ਪਰਤੀ ਟੀਮ ਨੇ ਸੂਬੇ ਦੇ ਅਧਿਐਨ ਦੌਰੇ ਬਾਰੇ ਆਪਣੇ ਤਜ਼ਰਬੇ ਸਾਂਝੇ ਕੀਤੇ ਅਤੇ ਜੀਐਸਟੀ ਪ੍ਰਸ਼ਾਸਨ ਵਿੱਚ ਤੇਲੰਗਾਨਾ ਦੁਆਰਾ ਅਪਣਾਏ ਗਏ ਵਧੀਆ ਅਭਿਆਸਾਂ ਬਾਰੇ ਵਿਸਥਾਰਪੂਰਵਕ ਦੱਸਿਆ। ਟੀਮ ਦੁਆਰਾ ਇੱਕ ਪਾਵਰਪੁਆਇੰਟ ਪੇਸ਼ਕਾਰੀ ਦਿੱਤੀ ਗਈ ਜਿਸ ਵਿੱਚ ਤੇਲੰਗਾਨਾ ਦੁਆਰਾ ਅਪਣਾਏ ਗਏ ਅਭਿਆਸਾਂ ਜਿਵੇਂ ਕਿ ਔਨਲਾਈਨ ਨਿਗਰਾਨੀ ਪ੍ਰਣਾਲੀ, ਰਿਟਰਨ ਦੀ ਪਾਲਣਾ, ਰਿਟਰਨਾਂ ਦੀ ਪੜਤਾਲ, ਰਿਫੰਡ ਦੇ ਬਾਅਦ ਆਡਿਟ ਆਦਿ ਨੂੰ ਦਰਸਾਇਆ ਗਿਆ। ਉਨ੍ਹਾਂ ਨੇ ਵਿੱਤ ਮੰਤਰੀ ਨੂੰ ਜਾਣੂ ਕਰਵਾਇਆ ਕਿ ਜੀ.ਐਸ.ਟੀ ਪ੍ਰਸ਼ਾਸਨ ਨੂੰ ਵਧੀਆ ਢੰਗ ਨਾਲ ਲਾਗੂ ਕਰਨ ਲਈ ਲੋੜੀਂਦੇ ਡੇਟਾ ਵਿਸ਼ਲੇਸ਼ਣ ਅਤੇ ਆਈ.ਟੀ. ਅਧਾਰਤ ਮਾਡਿਊਲਾਂ ਦੇ ਵਿਕਾਸ ਵਿੱਚ ਆਈ.ਆਈ.ਟੀ ਹੈਦਰਾਬਾਦ ਦੁਆਰਾ ਤੇਲੰਗਾਨਾ ਦੀ ਸਹਾਇਤਾ ਕੀਤੀ ਜਾ ਰਹੀ ਹੈ।ਸ. ਚੀਮਾ ਨੇ ਟੀਮ ਨੂੰ ਤੇਲੰਗਾਨਾ ਦੇ ਸਰਵੋਤਮ ਅਭਿਆਸਾਂ ਨੂੰ ਪੰਜਾਬ ਦੁਆਰਾ ਅਪਣਾਏ ਜਾ ਰਹੇ ਵਧੀਆ ਅਭਿਆਸਾਂ ਨਾਲ ਜੋੜਨ ਲਈ ਰਣਨੀਤੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਤਕਨੀਕੀ ਹੱਲਾਂ ਨਾਲ ਇਮਾਨਦਾਰ ਕਰਦਾਤਾਵਾਂ ਨੂੰ ਕੋਈ ਦਿੱਕਤ ਨਾ ਹੋਵੇ ਅਤੇ ਇਹ ਤਕਨੀਕੀ ਹੱਲ ਡਿਜੀਟਲ ਕਰ ਪ੍ਰਸ਼ਾਸਨ ਦੀਆਂ ਆਏ ਦਿਨ ਬਦਲ ਦੀਆਂ ਲੋੜਾਂ ਨੂੰ ਪੂਰਾ ਕਰਦੇ ਹੋਣ।ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ ਕਰ ਸ੍ਰੀ ਵਿਕਾਸ ਪ੍ਰਤਾਪ ਅਤੇ ਕਰ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ ਵੀ ਹਾਜ਼ਰ ਸਨ।
ਵਿਜੀਲੈਂਸ ਵੱਲੋਂ ਸਾਬਕਾ ਮੀਡੀਆ ਸਲਾਹਕਾਰ ਭਰਤਇੰਦਰ ਚਾਹਲ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ
ਸਾਬਕਾ ਮੀਡੀਆ ਸਲਾਹਕਾਰ ਨੇ ਆਪਣੀ ਆਮਦਨ ਦੇ ਜ਼ਾਹਰਾ ਸਰੋਤਾਂ ਨਾਲੋਂ 305 ਫ਼ੀਸਦ ਵੱਧ ਕੀਤਾ ਖਰਚ
ਚੰਡੀਗੜ੍ਹ, 3 ਅਗਸਤ:ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਮੀਡੀਆ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ ਕੀਤਾ ਗਿਆ ਹੈ।ਅੱਜ ਇੱਥੇ ਇਸ ਕੇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਐਫ.ਆਈ.ਆਰ. ਨੰ. 26 ਮਿਤੀ 02-08-2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਟ ਦੀਆਂ ਧਾਰਾਵਾਂ 13(1)ਬੀ, 13(2) ਅਧੀਨ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਭਰਤਇੰਦਰ ਸਿੰਘ ਚਹਿਲ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਸੁਤੰਤਰਤਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਵਿਖੇ ਲਹਿਰਾਉਣਗੇ ਕੌਮੀ ਝੰਡਾ
ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮਾਰਚ 2017 ਤੋਂ ਸਤੰਬਰ 2021 ਤੱਕ ਸਾਬਕਾ ਮੀਡੀਆ ਸਲਾਹਕਾਰ ਚਾਹਲ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਆਮਦਨ 7,85,16,905 ਰੁਪਏ ਸੀ ਜਦੋਂਕਿ 31,79,89,011 ਰੁਪਏ ਖਰਚ ਕੀਤੇ ਗਏ, ਜੋ ਕਿ ਆਮਦਨ ਦੇ ਜ਼ਾਹਰਾ ਸਰੋਤਾਂ ਤੋਂ ਲਗਭਗ 305 ਫ਼ੀਸਦ ਵੱਧ ਹਨ।ਮੁਲਜ਼ਮ ਭਰਤਇੰਦਰ ਸਿੰਘ ਚਾਹਲ ਨੇ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂ ‘ਤੇ ਕਈ ਜਾਇਦਾਦਾਂ ਬਣਾਈਆਂ, ਜਿਨ੍ਹਾਂ ਵਿੱਚ ਸਰਹਿੰਦ ਰੋਡ ਪਟਿਆਲਾ ਉਤੇ ਸਥਿਤ ਦਸਮੇਸ਼ ਲਗਜ਼ਰੀ ਵੈਡਿੰਗ ਰਿਜ਼ੋਰਟ (ਅਲਕਾਜ਼ਾਰ), ਮਿੰਨੀ ਸਕੱਤਰੇਤ ਰੋਡ ਪਟਿਆਲਾ ਉਤੇ 2595 ਗਜ਼ ਦੀ ਪੰਜ ਮੰਜ਼ਿਲਾ ਕਮਰਸ਼ੀਅਲ ਇਮਾਰਤ (ਪਸ਼ੂ ਪਾਲਣ ਵਿਭਾਗ ਦੀ ਸਾਈਟ), ਨਾਭਾ ਰੋਡ ‘ਤੇ ਟੋਲ ਪਲਾਜ਼ਾ ਨੇੜੇ ਪਿੰਡ ਕਲਿਆਣ ਵਿਖੇ 72 ਕਨਾਲ 14 ਮਰਲੇ ਜ਼ਮੀਨ ਸ਼ਾਮਲ ਹੈ। ਇਸ ਤੋਂ ਇਲਾਵਾ ਉਸ ਨੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਮਾਲਾਹੇੜੀ ਅਤੇ ਹਰਬੰਸਪੁਰਾ ਵਿਖੇ ਵੀ ਜ਼ਮੀਨ ਖਰੀਦੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਸੁਤੰਤਰਤਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਵਿਖੇ ਲਹਿਰਾਉਣਗੇ ਕੌਮੀ ਝੰਡਾ
ਪਟਿਆਲਾ ਵਿਖੇ ਹੀ ਹੋਵੇਗਾ ਸੂਬਾ ਪੱਧਰੀ ਸਮਾਗਮ
ਚੰਡੀਗੜ੍ਹ, 3 ਅਗਸਤ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੁਤੰਤਰਤਾ ਦਿਵਸ ਮੌਕੇ ਪਟਿਆਲਾ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣਗੇ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਹੁਸ਼ਿਆਰਪੁਰ ਵਿਖੇ ਅਤੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੋੜੀ ਜਲੰਧਰ ਵਿਖੇ ਕੌਮੀ ਝੰਡਾ ਲਹਿਰਾਉਣਗੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅੰਮ੍ਰਿਤਸਰ ਵਿਖੇ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਛਪਾਈ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਐਸ.ਏ.ਐਸ. ਨਗਰ ਵਿਖੇ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਬਠਿੰਡਾ, ਜਲ ਸਰੋਤ, ਖਾਣਾਂ ਤੇ ਭੂ-ਵਿਗਿਆਨ, ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਸੰਗਰੂਰ ਵਿਖੇ,’
ਪੰਜਾਬ ਸਰਕਾਰ ਨੇ ਪੱਤਰਕਾਰਾਂ ਲਈ ਲਿਆ ਵੱਡਾ ਫੈਸਲਾ, ਹੁਣ ਕਾਰਡ ਹੋਣਗੇ ਆਨਲਾਈਨ ਅਪਲਾਈ
ਪਰਵਾਸੀ ਭਾਰਤੀ ਮਾਮਲੇ ਅਤੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸ਼ਹੀਦ ਭਗਤ ਸਿੰਘ ਨਗਰ ਵਿਖੇ, ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਬਰਨਾਲਾ ਵਿਖੇ, ਮਾਲ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਫਿਰੋਜ਼ਪੁਰ ਵਿਖੇ, ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਵਣ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਰੂਪਨਗਰ ਵਿਖੇ, ਟਰਾਂਸਪੋਰਟ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਗੁਰਦਾਸਪੁਰ ਵਿਖੇ, ਸਕੂਲ ਸਿੱਖਿਆ, ਉਚੇਰੀ ਸਿੱਖਿਆ ਤੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਲੁਧਿਆਣਾ ਵਿਖੇ, ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਪਠਾਨਕੋਟ ਵਿਖੇ, ਸੂਚਨਾ ਤੇ ਲੋਕ ਸੰਪਰਕ, ਰੱਖਿਆ ਸੇਵਾਵਾਂ ਭਲਾਈ ਤੇ ਸੁਤੰਤਰਤਾ ਸੈਨਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਤਰਨਤਾਰਨ ਵਿਖੇ, ਕਿਰਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਅਨਮੋਲ ਗਗਨ ਮਾਨ ਮਾਨਸਾ ਵਿਖੇ, ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਬਲਕਾਰ ਸਿੰਘ ਫਾਜ਼ਿਲਕਾ ਵਿਖੇ ਅਤੇ ਖੇਤੀਬਾੜੀ ਤੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਫਰੀਦਕੋਟ ਵਿਖੇ ਕੌਮੀ ਝੰਡਾ ਲਹਿਰਾਉਣਗੇ।
ਭਾਸ਼ਾ ਵਿਭਾਗ ਨੇ ਕਰਵਾਏ ਪੰਜਾਬੀ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਮੁਕਾਬਲੇ
ਸੁਖਜਿੰਦਰ ਮਾਨ
ਬਠਿੰਡਾ, 3 ਅਗਸਤ : ਭਾਸ਼ਾ ਵਿਭਾਗ ਪੰਜਾਬ ਪਟਿਆਲਾ ਦੀ ਅਗਵਾਈ ਚ ਜ਼ਿਲ੍ਹਾ ਭਾਸ਼ਾ ਵਿਭਾਗ ਬਠਿੰਡਾ ਵੱਲੋਂ ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਮੁਕਾਬਲੇ ਸਥਾਨਕ ਆਰ.ਬੀ.ਡੀ.ਏ.ਵੀ. ਸਕੂਲ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ਵਿੱਚੋਂ ਤਰਕਰੀਬਨ 150 ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਗੁਰਮੀਤ ਸਿੰਘ ਬਰਾੜ ਮੀਡੀਆ ਸਲਾਹਕਾਰ ਸਿੱਖਿਆ ਮੰਤਰੀ ਪੰਜਾਬ, ਹਰੀਕ੍ਰਿਸ਼ਨ ਸ਼ਰਮਾ ਮਿਊਜ਼ਿਕ ਡਾਇਰੈਕਟਰ ਅਤੇ ਕੰਪੋਜ਼ਰ ਅਤੇ ਸ਼੍ਰੀਮਤੀ ਅਨੁਰਾਧਾ ਭਾਟੀਆ ਪ੍ਰਿੰਸੀਪਲ ਆਰ.ਬੀ.ਡੀ.ਏ.ਵੀ. ਸਕੂਲ ਬਠਿੰਡਾ ਨੇ ਸ਼ਿਰਕਤ ਕੀਤੀ। ਇਸ ਮੌਕੇ ਜ਼ਿਲ੍ਹਾ ਭਾਸ਼ਾ ਵਿਭਾਗ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ।ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਕੀਰਤੀ ਕਿਰਪਾਲ ਨੇ ਕਿਹਾ ਕਿ ਪੰਜਾਬੀ ਭਾਸ਼ਾ ਦਾ ਪ੍ਰਚਾਰ-ਪ੍ਰਸਾਰ ਕਰਨ ਦੇ ਨਾਲ-ਨਾਲ ਭਾਸ਼ਾ ਵਿਭਾਗ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਾਹਿਤ ਪੜ੍ਹਨ-ਲਿਖਣ ਅਤੇ ਸਿਰਜਣ ਦੀ ਚੇਟਕ ਲਾਉਣਾ ਹੈ। ਇਸੇ ਉਦੇਸ਼ ਦੀ ਪੂਰਤੀ ਤਹਿਤ ਇਹ ਸਾਹਿਤਕ ਮੁਕਾਬਲੇ ਕਰਵਾਏ ਜਾ ਰਹੇ ਹਨ।
ਮਾਮਲਾ ਹੌਲਦਾਰ ਦਾ ਹੱਥ ਕੱਟਣ ਦਾ: ਲੁਟੇਰਿਆਂ ਵਿਰੁਧ ਥਾਣਾ ਸੰਗਤ ਤੇ ਨੰਦਗੜ੍ਹ ’ਚ ਹੋਇਆ ਪਰਚਾ ਦਰਜ਼
ਗੁਰਮੀਤ ਸਿੰਘ ਮੀਡੀਆ ਸਲਾਹਕਾਰ ਸਿੱਖਿਆ ਮੰਤਰੀ ਪੰਜਾਬ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁਕਾਬਲੇ ਵਿਚ ਜਿੱਤਣਾ-ਹਾਰਨਾ ਬੇਸ਼ੱਕ ਮਹੱਤਵਪੂਰਨ ਪਰ ਉਸ ਤੋਂ ਵੀ ਮਹੱਤਵਪੂਰਨ ਹੈ ਮੁਕਾਬਲੇ ‘ਚ ਭਾਗ ਲੈਣਾ ਤੇ ਕੁੱਝ ਅਜਿਹਾ ਸਿੱਖ ਕੇ ਜਾਣਾ, ਜੋ ਤੁਹਾਡੀ ਜ਼ਿੰਦਗੀ ਨੂੰ ਸਹੀ ਸੇਧ ਦੇ ਸਕੇ। ਉਨ੍ਹਾਂ ਵੱਖ-ਵੱਖ ਮੁਕਾਬਲਿਆਂ ‘ਚ ਭਾਗ ਲੈਣ ਵਾਲੇ ਸਮੂਹ ਵਿਦਿਆਰਥੀਆਂ ਨੂੰ ਸ਼ੁਭ ਇੱਛਾਵਾਂ ਦਿੱਤੀਆਂ ਤੇ ਜ਼ਿਲ੍ਹਾ ਭਾਸ਼ਾ ਵਿਭਾਗ ਦੁਆਰਾ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ।ਸਾਹਿਤ ਸਿਰਜਣ ਮੁਕਾਬਲਿਆਂ ਦਾ ਮੁਲਾਂਕਣ ਕਰਨ ਲਈ ਪਰਗਟ ਸਿੰਘ ਬਰਾੜ ਕਹਾਣੀਕਾਰ ਤੇ ਆਲੋਚਕ, ਪ੍ਰੋਫੈਸਰ ਪੰਜਾਬੀ ਵਿਭਾਗ ਪੰਜਾਬੀ ਯੂਨੀਵਰਸਿਟੀ ਕੈਂਪਸ ਘੁੱਦਾ, ਨਾਮਵਰ ਸ਼ਾਇਰ ਅਮਰਜੀਤ ਜੀਤ ਅਤੇ ਉੁਰਦੂ ਤੇ ਪੰਜਾਬੀ ਕਹਾਣੀਕਾਰ ਮਲਕੀਤ ਸਿੰਘ ਮਛਾਣਾ ਮੌਜੂਦ ਸਨ। ਕਵਿਤਾ ਗਾਇਨ ਮੁਕਾਬਲਿਆਂ ਦੀ ਜੱਜਮੈਂਟ ਪ੍ਰੋਫੈਸਰ ਮਨੋਨੀਤ ਮੁਖੀ ਸੰਗੀਤ ਵਿਭਾਗ, ਸਰਕਾਰੀ ਰਜਿੰਦਰਾ ਕਾਲਜ ਬਠਿੰਡਾ ਅਤੇ ਡਾ. ਪੂਜਾ ਗੋਸਵਾਮੀ, ਮੁਖੀ ਸੰਗੀਤ ਵਿਭਾਗ, ਐਸ.ਐਸ.ਡੀ. ਗਰਲਜ ਕਾਲਜ ਬਠਿੰਡਾ ਨੇ ਕੀਤੀ। ਮੰਚ ਸੰਚਾਲਕ ਦੀ ਭੂਮਿਕਾ ਖੋਜ ਅਫ਼ਸਰ ਨਵਪ੍ਰੀਤ ਸਿੰਘ ਨੇ ਨਿਭਾਈ। ਜ਼ਿਲ੍ਹਾ ਭਾਸ਼ਾ ਵਿਭਾਗ, ਬਠਿੰਡਾ ਦਾ ਸਮੂਹ ਸਟਾਫ ਸੁਖਮਨੀ ਸਿੰਘ, ਸ਼੍ਰੀ ਅਨਿਲ ਕੁਮਾਰ ਅਤੇ ਪਰਮਜੀਤ ਸਿੰਘ ਮੌਜੂਦ ਸਨ।ਅੰਤ ਵਿਚ ਵਿਸ਼ੇਸ਼ ਮਹਿਮਾਨਾਂ ਗੁਰਮੀਤ ਸਿੰਘ ਬਰਾੜ, ਹਰੀਕ੍ਰਿਸ਼ਨ ਸ਼ਰਮਾ, ਸ਼੍ਰੀਮਤੀ ਅਨੁਰਾਧਾ ਭਾਟੀਆ ਅਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਕਿਰਪਾਲ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ।
ਮੋੜ ਨਗਰ ਕੋਂਸਲ ਦੇ ਪ੍ਰਧਾਨ ਦੀ ਚੋਣ 4 ਨੂੰ, ਕਰਨੈਲ ਸਿੰਘ ਦਾ ਪ੍ਰਧਾਨ ਬਣਨਾ ਤੈਅ
ਲੇਖ ਰਚਨਾ ਮੁਕਾਬਲੇ ਵਿੱਚ ਪਹਿਲਾ ਸਥਾਨ ਮਹਿਕਦੀਪ ਕੌਰ ਸਰਕਾਰੀ ਸਕੂਲ ਮਹਿਮਾ ਸਰਜਾ, ਦੂਜਾ ਸਥਾਨ ਜਸਪ੍ਰੀਤ ਕੌਰ ਸਰਕਾਰੀ ਸਕੂਲ ਮਹਿਮਾ ਸਰਜਾ ਅਤੇ ਤੀਜਾ ਸਥਾਨ ਪਵਿੱਤਰ ਕੌਰ ਸਰਕਾਰੀ ਹਾਈ ਸਕੂਲ ਲਹਿਰਾ ਬੇਗਾ ਨੇ ਹਾਸਿਲ ਕੀਤਾ। ਕਹਾਣੀ ਰਚਨਾ ਮੁਕਾਬਲੇ ਵਿੱਚ ਪਹਿਲਾ ਸਥਾਨ ਰੀਤੀਕਾ ਆਰ. ਬੀ. ਡੇ. ਏ. ਵੀ. ਸਕੂਲ ਬਠਿੰਡਾ, ਦੂਜਾ ਸਥਾਨ ਭੁਪਿੰਦਰਜੀਤ ਸਿੰਘ ਸੌਂਦ ਸਰਕਾਰੀ ਸਕੂਲ ਖੇਮੂਆਣਾ, ਅਤੇ ਲਕਸ਼ਿਤਾ ਆਰ. ਬੀ. ਡੇ. ਏ. ਵੀ. ਸਕੂਲ ਬਠਿੰਡਾ ਨੇ ਪ੍ਰਾਪਤ ਕੀਤਾ। ਕਵਿਤਾ ਰਚਨਾ ਮੁਕਾਬਲੇ ਵਿੱਚ ਪਹਿਲਾ ਸਥਾਨ ਜਸਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈ ਸਿੰਘ ਵਾਲਾ, ਦੂਜਾ ਸਥਾਨ ਦਲਜੀਤ ਸਿੰਘ ਸਰਕਾਰੀ ਸਕੂਲ ਮਹਿਮਾ ਸਰਜਾ ਅਤੇ ਤੀਜਾ ਸਥਾਨ ਚਾਨਣ ਸਿੰਘ ਸਰਕਾਰੀ ਸਕੂਲ ਭੁੱਚੋ ਕਲਾਂ ਨੇ ਹਾਸਿਲ ਕੀਤਾ। ਕਵਿਤਾ ਗਾਇਨ ਮੁਕਾਬਲੇ ਵਿੱਚ ਪਹਿਲਾ ਸਥਾਨ ਸਾਹਿਬਪ੍ਰੀਤ ਕੌਰ ਸਿਲਵਰ ਓਕਸ ਸਕੂਲ ਬੀਬੀ ਵਾਲਾ ਰੋਡ ਬਠਿੰਡਾ, ਦੂਜਾ ਸਥਾਨ ਪੁਨੀਤਪਾਲ ਕੌਰ ਸਿਲਵਰ ਓਕਸ ਸਕੂਲ ਬੀਬੀ ਵਾਲ ਰੋਡ ਬਠਿੰਡਾ ਅਤੇ ਤੀਜਾ ਸਥਾਨ ਪ੍ਰਿੰਸੀ ਆਰ. ਬੀ. ਡੇ. ਏ. ਵੀ. ਸਕੂਲ ਬਠਿੰਡਾ ਨੇ ਪ੍ਰਾਪਤ ਕੀਤਾ।
ਠੇਕਾ ਮੁਲਾਜ਼ਮਾਂ ਨੇ 15 ਅਗਸਤ ਦੇ ਸੰਘਰਸ਼ ਦੀ ਤਿਆਰੀ ਵਜੋਂ ਕੀਤੀ ਜ਼ੋਨ ਪੱਧਰੀ ਕਨਵੈਨਸ਼ਨ
ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰੇ ਪੰਜਾਬ ਸਰਕਾਰ:-ਮੋਰਚਾ ਆਗੂ
ਬਠਿੰਡਾ, 3 ਅਗਸਤ : ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਅੱਜ ਬਠਿੰਡਾ,ਮਾਨਸਾ,ਬਰਨਾਲਾ,ਸੰਗਰੂਰ,ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜਿਲਿਆਂ ਨਾਲ ਸੰਬੰਧਿਤ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੇ ਟੀਚਰ ਹੋਮ ਵਿੱਚ ਅਗਲੇ ਸੰਘਰਸ਼ਾਂ ਦੀ ਤਿਆਰੀ ਵਜੋਂ ਜ਼ੋਨ ਪੱਧਰੀ ਕਨਵੈਨਸ਼ਨ ਕੀਤੀ ।
ਬਠਿੰਡਾ ’ਚ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਆਜ਼ਾਦੀ ਦਿਹਾੜਾ : ਡਿਪਟੀ ਕਮਿਸ਼ਨਰ
ਇਸ ਸਮੇਂ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ,ਰਾਜੇਸ਼ ਕੁਮਾਰ ਮੌੜ,ਸੰਦੀਪ ਖਾਨ ਬਾਲਿਆਂਵਾਲੀ,ਜਸਵੀਰ ਸਿੰਘ ਜੱਸੀ,ਜਗਸੀਰ ਸਿੰਘ ਭੰਗੂ,ਖੁਸ਼ਦੀਪ ਸਿੰਘ ਆਦਿ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਵੀ ਪਹਿਲੀਆਂ ਸਰਕਾਰਾਂ ਦੀ ਤਰ੍ਹਾਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨਾਲ਼ ਬੇਈਮਾਨੀ ਵਾਲੇ ਵਤੀਰੇ ਨੂੰ ਜਾਰੀ ਰੱਖ ਰਹੀ ਹੈ ਅਤੇ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਆਪ ਸਰਕਾਰ ਵੀ ਵੱਖ-ਵੱਖ ਸਰਕਾਰੀ ਵਿਭਾਗਾਂ ਜਿਵੇਂ ਕਿ ਸਰਕਾਰੀ ਥਰਮਲ ਪਲਾਂਟਾਂ,ਜਲ ਸਪਲਾਈ ਅਤੇ ਸੈਨੀਟੇਸ਼ਨ,ਪਾਵਰਕਾਮ ਅਤੇ ਟਰਾਂਸਕੋ ਸਮੇਤ ਹਾਈਡਲ ਪ੍ਰਾਜੈਕਟਾਂ,ਵਾਟਰ ਸਪਲਾਈ ਅਤੇ ਸੀਬਰੇਜ਼ ਬੋਰਡ,ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟਾਂ,ਪੀ.ਡਬਲਯੂ.ਡੀ.ਇਲੈੱਕਟਰੀਕਲ ਵਿੰਗ ਲੋਕ ਸੰਪਰਕ ਵਿਭਾਗ ਅਤੇ ਸਿਹਤ ਵਿਭਾਗ ਵਿੱਚ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਆਦਿ ਕੈਟਾਗਿਰੀਆਂ ਰਾਹੀਂ ਪਿਛਲੇ 15-20 ਸਾਲਾਂ ਦੇ ਲੰਬੇ ਅਰਸੇ ਤੋਂ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਨਾ ਕਰਕੇ ਪਿਛਲੀਆਂ ਸਰਕਾਰਾਂ ਦੀ ਤਰਾਂ ਸਮੂਹ ਠੇਕਾ ਮੁਲਾਜ਼ਮਾਂ ਨਾਲ਼ ਧ੍ਰੋਹ ਕਮਾ ਰਹੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਆਪਣੇ ਡੇਢ ਸਾਲ ਦੇ ਕਾਰਜਕਾਲ ਵਿੱਚ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਬਾਰੇ ਹਜ਼ੇ ਤੱਕ ਕੋਈ ਵੀ ਨੀਤੀ ਬਣਾਈ ਹੈ,ਜਿਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਆਪ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਤਰਾਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਸੁਹਿਰਦ ਨਹੀਂ ਹੈ,ਜਿਸ ਦੇ ਰੋਸ਼ ਵਜੋਂ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਵੱਲੋੰ 15 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ,ਵਿੱਤ ਮੰਤਰੀ ਹਰਪਾਲ ਸਿੰਘ ਚੀਮਾ,ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ.,ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸੰਕਰ ਜਿੰਪਾ ਅਤੇ ਕਿਰਤ ਮੰਤਰੀ ਅਨਮੋਲ ਗਗਨ ਮਾਨ ਦਾ ਕਾਲੇ ਝੰਡਿਆਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ,
ਸਰਕਾਰ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਲੈਣਾ ਬੰਦ ਕਰੇ : ਡੀਟੀਐਫ
ਇਸ ਸਮੇਂ ਹਾਜ਼ਿਰ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਰੈਗੂਲਰ ਕੀਤਾ ਜਾਵੇ,ਪੰਦਰਵੀਂ ਲੇਬਰ ਕਾਨਫਰੰਸ ਦੇ ਫਾਰਮੂਲੇ ਮੁਤਾਬਿਕ ਇੱਕ ਅਣ-ਸਿੱਖਿਅਤ ਠੇਕਾ ਮੁਲਾਜ਼ਮ ਦੀ ਤਨਖ਼ਾਹ ਘੱਟੋ-ਘੱਟ 25 ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ,ਡਿਉਟੀ ਦੌਰਾਨ ਆਪਣੀ ਜਾਨ ਗਵਾ ਚੁੱਕੇ ਠੇਕਾ ਮੁਲਾਜ਼ਮਾਂ ਦੇ ਵਾਰਸਾਂ ਨੂੰ ਘੱਟੋ-ਘੱਟ ਪੰਜਾਹ ਲੱਖ ਰੁਪਏ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ,ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ,ਆਗੂਆਂ ਨੇ ਕਿਹਾ ਕਿ ਜਦ ਤੱਕ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਨਹੀਂ ਕੀਤਾ ਜਾਂਦਾ ਤਦ ਤੱਕ ਸਮੁੱਚੇ ਪੰਜਾਬ ਵਿੱਚ ਮੁੱਖ ਮੰਤਰੀ ਦਾ ਕਾਲੇ ਝੰਡਿਆਂ ਨਾਲ਼ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ।
ਮਾਮਲਾ ਹੌਲਦਾਰ ਦਾ ਹੱਥ ਕੱਟਣ ਦਾ: ਲੁਟੇਰਿਆਂ ਵਿਰੁਧ ਥਾਣਾ ਸੰਗਤ ਤੇ ਨੰਦਗੜ੍ਹ ’ਚ ਹੋਇਆ ਪਰਚਾ ਦਰਜ਼
ਪੁਲਿਸ ਮੁਲਾਜਮ ਹੌਲਦਾਰ ਕਿੱਕਰ ਸਿੰਘ ਦੇ ਹੱਥ ਦਾ ਬਠਿੰਡਾ ਦੇ ਪ੍ਰਾਈਵੇਟ ਹਸਪਤਾਲ ’ਚ ਹੋਇਆ ਸਫ਼ਲ ਅਪਰੇਸ਼ਨ
ਸੁਖਜਿੰਦਰ ਮਾਨ
ਬਠਿੰਡਾ, 3 ਅਗਸਤ : ਬੀਤੀ ਸ਼ਾਮ ਲੁਟੇਰਿਆਂ ਨੂੰ ਫ਼ੜਣ ਲਈ ਪਿੱਛੇ ਲੱਗੀ ਪੁਲਿਸ ਟੀਮ ’ਤੇ ਹਮਲਾ ਕਰਕੇ ਇੱਕ ਹੌਲਦਾਰ ਦਾ ਕਿਰਪਾਨ ਨਾਲ ਹੱਥ ਕੱਟਣ ਦੇ ਮਾਮਲੇ ਵਿਚ ਪੁਲਿਸ ਨੇ ਮੌਕੇ ਤੋਂ ਕਾਬੂ ਕੀਤੇ ਗਏ ਲੁਟੇਰਿਆਂ ਵਿਰੁਧ ਥਾਣਾ ਸੰਗਤ ਅਤੇ ਨੰਦਗੜ੍ਹ ਵਿਖੇ ਦੋ ਵੱਖ ਵੱਖ ਮੁਕਦਮੇ ਦਰਜ਼ ਕਰ ਲਏ ਹਨ। ਦੂਜੇ ਪਾਸੇ ਇਸ ਹਮਲੇ ਵਿਚ ਗੰਭੀਰ ਜਖਮੀ ਹੋਏ ਹੌਲਦਾਰ ਕਿੱਕਰ ਸਿੰਘ ਦਾ ਅੱਜ ਸਥਾਨਕ ਸ਼ਹਿਰ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਚ ਹੱਥ ਦਾ ਅਪਰੇਸ਼ਨ ਕੀਤਾ ਗਿਆ। ਐਸ.ਐਸ.ਪੀ ਗੁਲਨੀਤ ਸਿੰਘ ਖੁਰਾਣਾ ਨੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਦਸਿਆ ਕਿ ‘‘ ਪੁਲਿਸ ਮੁਲਾਜਮ ਦੇ ਹੱਥ ਦਾ ਅਪਰੇਸ਼ਨ ਸਫ਼ਲ ਰਿਹਾ ਤੇ ਉਸਦੇ ਅਪਰੇਸ਼ਨ ਦੀ ਜਿੰਮੇਵਾਰੀ ਪੁਲਿਸ ਵਿਭਾਗ ਵਲੋਂ ਚੂੱਕੀ ਜਾ ਰਹੀ ਹੈ। ’’ ਉਨ੍ਹਾਂ ਕਿਹਾ ਕਿ ਹੌਲਦਾਰ ਕਿੱਕਰ ਸਿੰਘ ਨੇ ਵੱਡੀ ਬਹਾਦਰੀ ਦਿਖ਼ਾਈ ਹੈ, ਜਿਸਦੇ ਚੱਲਦੇ ਜਲਦੀ ਹੀ ਉਸਨੂੰ ਬਣਦਾ ਮਾਣ-ਸਨਮਾਣ ਵੀ ਦਿੱਤਾ ਜਾਵੇਗਾ।
ਬਠਿੰਡਾ ’ਚ ਖੋਹ ਕਰਕੇ ਭੱਜੇ ਲੁਟੇਰਿਆਂ ਨੇ ਪੁਲਿਸ ਪਾਰਟੀ ’ਤੇ ਹਮਲਾ ਕਰਕੇ ਹੌਲਦਾਰ ਦਾ ਹੱਥ ਵੱਢਿਆ
ਉਨ੍ਹਾਂ ਕੇਸ ਬਾਰੇ ਜਾਣਕਾਰੀ ਦਿੰਦਿਆਂ ਦਸਿਆ ਕਿ ਘਟਨਾ ਵਾਪਰਨ ਤੋਂ ਪਹਿਲਾਂ ਬਿਨ੍ਹਾਂ ਨੰਬਰੀ ਸਵਿੱਫ਼ਟ ਕਾਰ ’ਤੇ ਸਵਾਰ ਕਥਿਤ ਦੋਸ਼ੀਆਂ ਨੇ ਹਸਨ ਰਾਮ ਉਰਫ ਕੋਕੀ ਵਾਸੀ ਮੁਹਾਲਾ ਜੋ ਕਿ ਆਪਣੇ ਮੋਟਰਸਾਈਕਲ ’ਤੇ ਪਿੰਡ ਕਾਲਝਰਾਣੀ ਵੱਲ ਜਾ ਰਿਹਾ ਸੀ, ਦੇ ਮੋਟਰਸਾਈਕਲ ਅੱਗੇ ਕਾਰ ਲਗਾ ਕੇ ਉਸਦੀ ਜੇਬ ਵਿਚੋਂ 12 ਹਜ਼ਾਰ ਰੁਪਏ ਕੱਢ ਲਏ ਸਨ। ਇਸਤੋਂ ਬਾਅਦ ਇਹ ਮੁਜਰਮ ਧਮਕੀਆਂ ਦਿੰਦੇ ਹੋਏ ਫ਼ਰਾਰ ਹੋ ਗਏ ਤੇ ਅੱਗੇ ਪਿੰਡ ਘੁੱਦਾ ਤੋਂ ਕਰੀਬ 2 ਕਿੱਲੋਮੀਟਰ ਅੱਗੇ ਮੋਟਰਸਾਈਕਲ ’ਤੇ ਸਵਾਰ ਐਮਾਜੋਨ ਕੰਪਨੀ ਦੇ ਡਿਲਵਰੀ ਵਾਲੇ ਲੜਕੇ ਦੀ ਕੁੱਟਮਾਰ ਕਰਕੇ ਉਸਦਾ ਪਰਸ ਖੋ ਕੇ ਭਂੱਜ ਗਏ। ਪੀੜਤ ਨੌਜਵਾਨ ਸੁਖਵੀਰ ਸਿੰਘ ਵਾਸੀ ਨਰੂਆਣਾ ਮੁਤਾਬਕ ਉਸਦੇ ਪਰਸ ਵਿਚ ਕਰੀਬ 3/4 ਹਜਾਰ ਰੁਪਏ ਸਨ। ਇਸ ਦੌਰਾਨ ਇਤਲਾਹ ਮਿਲਣ ’ਤੇ ਜਦ ਇਲਾਕੇ ਵਿਚ ਗਸਤ ਕਰ ਰਹੀ ਪੰਜਾਬ ਪੁਲਿਸ ਦੀ ਲੀਕਰ ਸੈੱਲ ਅਤੇ ਥਾਣਾ ਨੰਦਗੜ੍ਹ ਦੀ ਟੀਮ ਗਤੀਸ਼ੀਲ ਹੋ ਗਈ। ਜਦ ਲੀਕਰ ਸੈੱਲ ਵਾਲੀ ਪੁਲਿਸ ਪਾਰਟੀ ਨੇ ਉਹਨਾਂ ਦਾ ਪਿੱਛਾ ਕੀਤਾ ਅਤੇ ਇਹਨਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਕਤਾਨ ਕਾਰ ਸਵਾਰਾਂ ਨੇ ਇੱਕਦਮ ਕਾਰ ਵਿੱਚੋਂ ਉੱਤਰ ਕੇ ਪੁਲਿਸ ਪਾਰਟੀ ’ਤੇ ਹਮਲਾ ਕਰਕੇ ਹੌਲਦਾਰ ਕਿੱਕਰ ਸਿੰਘ ਦੇ ਸੱਜੇ ਹੱਥ ਦੀ ਹਥੇਲੀ ਵੱਢ ਦਿੱਤੀ। ਇਸ ਮੌਕੇ ਪੁਲਿਸ ਟੀਮ ਅਤੇ ਮੌਜੂਦ ਲੋਕਾਂ ਨੇ ਹਿੰਮਤ ਕਰਕੇ ਕਾਰ ਵਿਚ ਸਵਾਰ ਪੰਜ ਜਣਿਆਂ, ਜੋ ਕੇ ਮੌਕੇ ਤੋਂ ਭੱਜਣ ਲੱਗੇ ਸਨ, ਵਿਚੋਂ ਚਾਰ ਨੂੰ ਕਾਬੂ ਕਰ ਲਿਆ।
ਪੁਲਿਸ ਮੁਲਾਜਮ ਦੀ ਕਾਰ ਨਾਲ ਹੋਏ ਹਾਦਸੇ ’ਚ ਮਜਦੂਰ ਦੀ ਹੋਈ ਮੌਤ, ਪਿੰਡ ਵਾਲਿਆਂ ਨੇ ਲਗਾਇਆ ਜਾਮ
ਐਸ.ਐਸ.ਪੀ ਨੇ ਦਸਿਆ ਕਿ ਇਸ ਮਾਮਲੇ ਵਿਚ ਹੋਲਦਾਰ ਕਿੱਕਰ ਸਿੰਘ ਦੇ ਬਿਆਨ ਉਪਰ ਜੋਧਾ ਸਿੰਘ, ਅਗਵੀਰ ਸਿੰਘ , ਬੁੱਘੀ ਸਿੰਘ ਵਾਸੀ ਭੁੱਚੋ ਕਲਾਂ, ਹਰਜਿੰਦਰ ਸਿੰਘ ਅਤੇ ਕੁਲਜੀਤ ਸਿੰਘ ਵਾਸੀ ਭੁੱਚੋ ਖੁਰਦ ਵਿਰੁਧ ਥਾਣਾ ਨੰਦਗੜ੍ਹ ਵਿਚ ਅਧ 307,353,186,148,149 ਆਈ.ਪੀ.ਸੀ ਤਹਿਤ ਕੇਸ ਦਰਜ ਕੀਤਾ ਗਿਆ। ਜਦੋਂਕਿ ਪਹਿਲੇ ਮਾਮਲੇ ਵਿਚ ਥਾਣਾ ਸੰਗਤ ਵਿਖੇ ਅ/ਧ 382 ਆਈ.ਪੀ.ਸੀ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦਸਿਆ ਕਿ ਇਨ੍ਹਾਂ ਦੋਨਾਂ ਕੇਸਾਂ ਵਿਚ ਜੋਧਾ ਸਿੰਘ, ਅਗਵੀਰ ਸਿੰਘ, ਹਰਜਿੰਦਰ ਸਿੰਘ ਅਤੇ ਕੁਲਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਦੋਂਕਿ ਬੁੱਘੀ ਸਿੰਘ ਦੀ ਗ੍ਰਿਫਤਾਰੀ ਬਾਕੀ ਹੈ। ਪੁਲਿਸ ਨੇ ਕਥਿਤ ਦੋਸ਼ੀਆਂ ਕੋਲੋਂ ਇੱਕ ਸਵਿਫਟ ਕਾਰ ਬਿਨਾਂ ਨੰਬਰੀ ਕਾਰ ਤੋਂ ਇਲਾਵਾ 01 ਕਿਰਪਾਨ, 01 ਦਾਹ ਖੰਡਾ, 02 ਲੋਹੇ ਦੀਆਂ ਰਾਡਾਂ ਬਰਾਮਦ ਕੀਤੀਆਂ ਹਨ।
ਜਖਮੀ ਹੌਲਦਾਰ ਦੇ ਪ੍ਰਵਾਰ ਨੇ ਸਰਕਾਰ ਤੋਂ ਤਰੱਕੀ ਤੇ ਨੌਕਰੀ ਮੰਗੀ
ਬਠਿੰਡਾ: ਉਧਰ ਪ੍ਰਾਈਵੇਟ ਹਸਪਤਾਲ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਖਮੀ ਹੌਲਦਾਰ ਕਿੱਕਰ ਸਿੰਘ ਦੀ ਪਤਨੀ ਤੇ ਪੁੱਤਰੀ ਨੇ ਇਸ ਬਹਾਦਰੀ ’ਤੇ ਫ਼ਖਰ ਮਹਿਸੂਸ ਕਰਦਿਆਂ ਸਰਕਾਰ ਕੋਲੋਂ ਮੰਗ ਕੀਤੀ ਕਿ ਕਿੱਕਰ ਸਿੰਘ ਨੂੰ ਤਰੱਕੀ ਦੇਣ ਤੋਂ ਇਲਾਵਾ ਉਸਦੇ ਪੁੱਤਰ ਨੂੰ ਵੀ ਨੌਕਰੀ ਦਿੱਤੀ ਜਾਵੇ।
ਪੁਲਿਸ ਮੁਲਾਜਮ ਦੀ ਕਾਰ ਨਾਲ ਹੋਏ ਹਾਦਸੇ ’ਚ ਮਜਦੂਰ ਦੀ ਹੋਈ ਮੌਤ, ਪਿੰਡ ਵਾਲਿਆਂ ਨੇ ਲਗਾਇਆ ਜਾਮ
ਬਠਿੰਡਾ, 3 ਅਗਸਤ : ਬੀਤੇ ਕੱਲ ਸਥਾਨਕ ਬਠਿੰਡਾ-ਸ੍ਰੀ ਮੁਕਤਸਰ ਸੜਕ ’ਤੇ ਇੱਕ ਪੁਲਿਸ ਮੁਲਾਜਮ ਦੀ ਕਾਰ ਨਾਲ ਹੋਏ ਹਾਦਸੇ ਵਿਚ ਮਜਦੂਰ ਬੂਟਾ ਸਿੰਘ ਦੀ ਹੋਈ ਮੌਤ ਤੋਂ ਬਾਅਦ ਭੜਕੇ ਪਿੰਡ ਦਿਊਣ ਦੇ ਲੋਕਾਂ ਵਲੋਂ ਸੜ੍ਹਕ ’ਤੇ ਜਾਮ ਲਗਾਉਣ ਦੀ ਸੂਚਨਾ ਹੈ। ਇਸ ਮੌਕੇ ਪਿੰਡ ਵਾਲਿਆਂ ਨੇ ਪੁਲਿਸ ਮੁਲਾਜਮ ਦੀ ਕਾਰ ਨੂੰ ਮੌਕੇ ’ਤੇ ਹੀ ਘੇਰ ਲਿਆ ਜਦੋਂਕਿ ਮੁਲਾਜਮ ਖ਼ੁਦ ਫ਼ਰਾਰ ਹੋਣ ਵਿਚ ਸਫ਼ਲ ਰਿਹਾ। ਪਿੰਡ ਵਾਲਿਆਂ ਨੇ ਦੋਸ਼ ਲਗਾਇਆ ਕਿ ਪੁਲਿਸ ਅਪਣੇ ਸਾਥੀ ਨੂੰ ਬਚਾਉਣ ਲਈ ਸਖ਼ਤ ਕਾਰਵਾਈ ਕਰਨ ਤੋਂ ਝਿਜਕ ਰਹੀ ਹੈ। ਲੋਕਾਂ ਨੇ ਦੋਸ਼ ਲਗਾਇਆ ਕਿ ਘਟਨਾ ਦੇ ਸਮੇਂ ਕਾਰ ਚਾਲਕ ਪੁਲਿਸ ਮੁਲਾਜਮ ਨਸ਼ੇ ਵਿਚ ਧੁੱਤ ਸੀ ਅਤੇ ਕਾਰ ਵਿਚੋਂ ਤਿੰਨ ਬੋਤਲਾਂ ਸਰਾਬ ਵੀ ਬਰਾਮਦ ਹੋਈ ਹੈ। ਇਸਤੋਂ ਇਲਾਵਾ ਕਾਰ ਦੀ ਰਫ਼ਤਾਰ ਵੀ ਬਹੁਤ ਜਿਆਦਾ ਸੀ, ਜਿਸ ਕਾਰਨ ਇਹ ਹਾਦਸਾ ਹੋਇਆ।
ਕੌਟੜਾ ਕੌੜਾ ਦੀ ਗ੍ਰਾਮ ਪੰਚਾਇਤ ਦੀ ਸ਼ਾਮਲਾਤ ਜ਼ਮੀਨ ਤੋਂ ਨਜਾਇਜ਼ ਕਬਜੇ ਛੁਡਵਾਇਆ
ਸੂਚਨਾ ਮੁਤਾਬਕ ਕਾਰ ਚਾਲਕ ਘਟਨਾ ਤੋਂ ਬਾਅਦ ਮੌਕੇ ਤੋਂ ਨਿਕਲਣ ਵਿਚ ਸਫ਼ਲ ਹੋ ਗਆ ਸੀ ਪ੍ਰੰਤੂ ਕਾਰ ਬੱਸ ਅੱਡੇ ਦੇ ਨਜਦੀਕ ਹੀ ਜਾ ਕੇ ਰੁਕ ਗਈ, ਜਿਸ ਕਾਰਨ ਉਹ ਕਾਰ ਛੱਡ ਕੇ ਫ਼ਰਾਰ ਹੋ ਗਿਆ। ਜਿਸਤੋਂ ਬਾਅਦ ਮੌਕੇ ’ਤੇ ਪੁੱਜੇ ਪਿੰਡ ਵਾਲਿਆਂ ਨੇ ਕਾਰ ਨੂੰ ਘੇਰ ਲਿਆ ਤੇ ਪੁਲਿਸ ਨੂੰ ਸੂਚਨਾ ਦਿੱਤੀ।ਉਧਰ ਘਟਨਾ ਦੀ ਜਾਣਕਾਰੀ ਮਿਲਦਿਆਂ ਦਲਿਤ ਆਗੂ ਕਿਰਨਜੀਤ ਸਿੰਘ ਗਹਿਰੀ ਵੀ ਮੌਕੇ ’ਤੇ ਪੁੱਜੇ। ਉਨ੍ਹਾਂ ਉਚ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਤੁਰੰਤ ਕਥਿਤ ਦੋਸ਼ੀ ਪੁਲਿਸ ਮੁਲਾਜਮ ਵਿਰੁਧ ਪਰਚਾ ਦਰਜ਼ ਕਰਕੇ ਉਸਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ। ਪਿੰਡ ਦੇ ਸਰਪੰਚ ਸੋਹਨ ਸਿੰਘ ਟੋਨੀ ਅਤੇ ਹੋਰਨਾਂ ਨੇ ਮੰਗ ਕੀਤੀ ਕਿ ਪੁਲਿਸ ਮੁਲਾਜਮ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇ। ਪਤਾ ਲੱਗਿਆ ਹੈ ਕਿ ਮ੍ਰਿਤਕ ਮਜਦੂਰ ਬੂਟਾ ਸਿੰਘ ਦਾ ਪੁੱਤਰ ਭਾਰਤੀ ਫ਼ੌਜ ਵਿਚ ਹੈ ਤੇ ਮੌਜੂਦਾ ਸਮੇਂ ਉਸਦੀ ਡਿਊਟੀ ਕਸ਼ਮੀਰ ਵਿਚ ਲੱਗੀ ਹੋਈ ਹੈ। ਉਧਰ ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਕਥਿਤ ਦੋਸ਼ੀ ਚਰਨਜੀਤ ਸਿੰਘ ਜੋਕਿ ਪੁਲਿਸ ਮੁਲਾਜਮ ਵਜੋਂ ਕੰਮ ਕਰ ਰਿਹਾ ਹੈ, ਵਿਰੁਧ ਪਰਚਾ ਦਰਜ਼ ਕਰ ਲਿਆ ਗਿਆ ਹੈ।
ਕੌਟੜਾ ਕੌੜਾ ਦੀ ਗ੍ਰਾਮ ਪੰਚਾਇਤ ਦੀ ਸ਼ਾਮਲਾਤ ਜ਼ਮੀਨ ਤੋਂ ਨਜਾਇਜ਼ ਕਬਜੇ ਛੁਡਵਾਇਆ
ਬਠਿੰਡਾ, 3 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਰਕਾਰੀ ਜ਼ਮੀਨਾਂ ਤੋਂ ਨਜਾਇਜ਼ ਕਬਜੇ ਛਡਾਉਣ ਲਈ ਚਲਾਈ ਗਈ ਮੁਹਿੰਮ ਤਹਿਤ ਗਰਾਮ ਪੰਚਾਇਤ ਕੌਟੜਾ ਕੌੜਾ ਦੀ ਸ਼ਾਮਲਾਤ ਜ਼ਮੀਨ 8 ਕਨਾਲ 14 ਮਰਲੇ ਦਾ ਨਜ਼ਾਇਜ਼ ਕਬਜ਼ਾ ਛੁਡਵਾਇਆ ਗਿਆ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਲਵਜੀਤ ਕਲਸੀ ਨੇ ਦੱਸਿਆ ਕਿ ਲੰਮੇ ਸਮੇਂ ਤੋਂ ਦਰਸ਼ਨ ਸਿੰਘ ਬਗੈਰਾ ਵਾਸੀ ਕੌਟੜਾ ਕੌੜਾ ਵਲੋਂ ਨਜਾਇਜ਼ ਕਬਜ਼ਾ ਕੀਤਾ ਹੋਇਆ ਸੀ, ਜਿਸ ਦੇ ਮੱਦੇਨਜ਼ਰ ਗਰਾਮ ਪੰਚਾਇਤ ਕੌਟੜਾ ਕੌੜਾ ਵੱਲੋ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਦਫ਼ਤਰ ਵਿਖੇ ਕੇਸ ਦਾਇਰ ਕੀਤਾ ਗਿਆ ਸੀ ਤੇ ਉਨ੍ਹਾਂ ਵੱਲੋ ਉਕਤ ਜ਼ਮੀਨ ਦਾ ਫੈਸਲਾ ਗਰਾਮ ਪੰਚਾਇਤ ਦੇ ਹੱਕ ਵਿੱਚ ਕਰ ਦਿੱਤਾ ਸੀ।
ਬਠਿੰਡਾ ’ਚ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਆਜ਼ਾਦੀ ਦਿਹਾੜਾ : ਡਿਪਟੀ ਕਮਿਸ਼ਨਰ
ਇਸ ਮੌਕੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਮਿਸ ਨੀਰੂ ਗਰਗ ਨੇ ਦੱਸਿਆ ਕਿ ਸੂਬਾ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਰਾਮਪੁਰਾ ਜਗਤਾਰ ਸਿੰਘ ਸਿੱਧੂ ਤੇ ਪੰਚਾਇਤ ਅਫਸਰ ਪੰਚਾਇਤ ਸੰਮਤੀ ਰਾਮਪੁਰਾ ਸੁਖਰਾਜ ਸਰਮਾਂ ਵੱਲੋਂ ਡਿਊਟੀ ਮੈਜਿਸਟਰੇਟ ਤਹਿਸੀਲਦਾਰ ਰਾਮਪੁਰਾ ਫੂਲ ਸ੍ਰੀਮਤੀ ਤਨਵੀਰ ਕੌਰ ਤੇ ਮੁੱਖ ਅਫਸਰ ਥਾਣਾ ਬਾਲਿਆਵਾਲੀ ਮਨਜੀਤ ਸਿੰਘ ਦੀ ਹਾਜ਼ਰੀ ਚ ਉਕਤ 8 ਕਨਾਲ 14 ਮਰਲੇ ਸਾਮਲਾਤ ਜ਼ਮੀਨ ਦਾ ਨਜ਼ਾਇਜ਼ ਕਬਜਾ ਟਰੈਕਟਰ ਨਾਲ ਹਲ ਵਾਹ ਕੇ ਨਿਯਮਾਂ ਅਨੁਸਾਰ ਪਿੰਡ ਕੌਟੜਾ ਕੌੜਾ ਦੇ ਸਰਪੰਚ ਸ੍ਰੀ ਸੁਖਪ੍ਰੀਤ ਸਿੰਘ ਤੇ ਸਮੂਹ ਗਰਾਮ ਪੰਚਾਇਤ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਸ ਮੌਕੇ ਸੰਮਤੀ ਪਟਵਾਰੀ ਨਿਰਪਜੀਤ ਸਰਮਾ, ਪੰਚਾਇਤ ਸਕੱਤਰ ਰਜਿੰਦਰਪਾਲ, ਪਿੰਡ ਦੇ ਪਤਵੰਤੇ, ਸਮੂਹ ਗ੍ਰਾਮ ਪੰਚਾਇਤ ਅਤੇ ਥਾਣਾ ਬਾਲਿਆਵਾਲੀ ਦੀ ਪੁਲਿਸ ਪਾਰਟੀ ਆਦਿ ਮੌਕੇ ਤੇ ਹਾਜ਼ਰ ਸਨ।
