Home Blog Page 2049

ਬਠਿੰਡਾ ’ਚ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਆਜ਼ਾਦੀ ਦਿਹਾੜਾ : ਡਿਪਟੀ ਕਮਿਸ਼ਨਰ

0

ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਕੀਤੀ ਰੀਵਿਊ
ਸੁਖਜਿੰਦਰ ਮਾਨ
ਬਠਿੰਡਾ, 3 ਅਗਸਤ : ਆਗਾਮੀ 15 ਅਗਸਤ ਨੂੰ ਹੋਣ ਵਾਲਾ ਜ਼ਿਲ੍ਹਾ ਪੱਧਰੀ ਆਜ਼ਾਦੀ ਸਮਾਗਮ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਹਰ ਸਾਲ ਦੀ ਤਰ੍ਹਾਂ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ। ਇਹ ਪ੍ਰਗਟਾਵਾ ਅੱਜ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਰੀਵਿਊ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਰਦਿਆਂ ਕਿਹਾ ਕਿ ਇਸ ਦਿਨ ਮਨਾਉਣ ਦਾ ਮੁੱਖ ਮਕਸਦ ਆਜ਼ਾਦੀ ਦੇ ਜਸ਼ਨਾਂ ਨੂੰ ਤਾਜ਼ਾ ਕਰਨ ਦੇ ਨਾਲ-ਨਾਲ ਆਜ਼ਾਦੀ ਸੰਗਰਾਮ ਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ, ਯੋਧਿਆਂ ਅਤੇ ਆਜ਼ਾਦੀ ਘੁਲਾਈਆਂ ਨੂੰ ਯਾਦ ਕਰਕੇ ਉਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਾ ਹੈ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਪੋਂ-ਆਪਣੀ ਡਿਊਟੀਆਂ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਡਿਊਟੀ ਵਿੱਚ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਬਠਿੰਡਾ ਨਗਰ ਨਿਗਮ ਦੇ ਵਾਰਡ ਨੰਬਰ 48 ਵਿਚ ਜਲਦੀ ਹੋਵੇਗੀ ਉਪ ਚੋਣ

ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ, ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ. ਪਲਵੀ ਚੌਧਰੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਲਵਜੀਤ ਕਲਸੀ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ ਤੋਂ ਇਲਾਵਾ ਸਹਾਇਕ ਕਮਿਸ਼ਨਰ (ਜਨਰਲ) ਪੰਕਜ ਕੁਮਾਰ, ਸਕੱਤਰ ਰੈਡ ਕਰਾਸ ਦਰਸ਼ਨ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ਼ਿਵਪਾਲ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ਼੍ਰੀਮਤੀ ਭੁਪਿੰਦਰ ਕੌਰ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਆਦਿ ਹਾਜ਼ਰ ਸਨ।

ਢੁੱਡੀਕੇ ਦੇ ਸਿਹਤ ਸਟਾਫ ਨੂੰ ਟੀਕਾਕਰਣ ਸਬੰਧੀ ਯੂਵਿਨ ਪੋਰਟਲ ਦੀ ਟਰੇਨਿੰਗ ਕਰਵਾਈ

0

ਅਜੀਤਵਾਲ/ ਢੁੱਡੀਕੇ, 03 ਅਗਸਤ : ਸਿਵਲ ਸਰਜਨ ਮੋਗਾ ਡਾ. ਰਾਜੇਸ਼ ਅੱਤਰੀ ਅਤੇ ਜਿਲਾ ਟੀਕਾਕਰਣ ਅਫਸਰ ਡਾ. ਅਸ਼ੋਕ ਸਿੰਗਲਾ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਡਾ. ਸੁਰਿੰਦਰ ਸਿੰਘ ਝੱਮਟ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ. ਢੁੱਡੀਕੇ ਦੀ ਅਗਵਾਈ ਵਿੱਚ ਸਿਹਤ ਬਲਾਕ ਢੁੱੱਡੀਕੇ ਦੇ ਸਮੂਹ ਸਿਹਤ ਸਟਾਫ ਨੂੰ ਟੀਕਾਕਰਣ ਸਬੰਧੀ ਨਵੇਂ ਯੂਵਿਨ ਪੋਰਟਲ ਦੀ ਟਰੇਨਿੰਗ ਢੁੱੱਡੀਕੇ ਵਿਖੇ ਜਿਲਾ ਟੀਕਾਕਰਣ ਅਫਸਰ ਡਾ. ਅਸ਼ੋਕ ਸਿੰਗਲਾ ਅਤੇ ਜਿਲਾ ਵੈਕਸੀਨ ਕੋਲਡ ਚੇਨ ਮੈਨੇਜਰ ਰਣਜੀਤ ਕੁਮਾਰ ਵੱਲੋਂ ਕਰਵਾਈ ਗਈ । ਇਸ ਮੌਕੇ ਐਸ.ਐਮ.ੳ. ਢੁੱਡੀਕੇ ਡਾ. ਸੁਰਿੰਦਰ ਸਿੰਘ ਝੱਮਟ, ਬਲਾਕ ਐਜੂਕੇਟਰ ਲਖਵਿੰਦਰ ਸਿੰਘ, ਚੀਫ ਫਾਰਮੇਸੀ ਅਫਸਰ ਗੁਰਮੀਤ ਸਿੰਘ, ਬਲਾਕ ਹੈਲਥ ਸੁਪਰਵਾਈਜਰ ਕੁਲਬੀਰ ਸਿੰਘ ਢਿੱੱਲੋਂ, ਬਲਾਕ ਐਲਐਚਵੀ ਸ਼ਕਰਨਜੀਤ ਕੌਰ ਤੋਂ ਇਲਾਵਾ ਸਮੂਹ ਮਲਟੀਪਰਪਜ ਹੈਲਥ ਵਰਕਰ ਅਤੇ ਏਐਨਐਮਜ ਹਾਜਰ ਸਨ ।

ਬੱਚਿਆਂ ਲਈ ਵਰਦਾਨ ਸਾਬਿਤ ਹੁੰਦਾ ਹੈ ਮਾਂ ਦਾ ਦੁੱਧ: ਐਸ.ਐਮ.ਓ.
ਯੂਵਿਨ ਪੋਰਟਲ ਸਬੰਧੀ ਡਾ. ਅਸ਼ੋਕ ਸਿੰਗਲਾ ਅਤੇ ਡਾ. ਸੁਰਿੰਦਰ ਸਿੰਘ ਝੱਮਟ ਨੇ ਸੰਖੇਪ ਵਿੱਚ ਦਸਦਿਆਂ ਕਿਹਾ ਕਿ ਯੂਵਿਨ ਪੋਰਟਲ ਟੀਕਾਕਰਣ ਦੀ ਪੂਰਣ ਜਾਣਕਾਰੀ ਆਨਲਾਈਨ ਰੱੱਖਣ ਵਿੱਚ ਬਹੁਤ ਮਦਦਗਾਰ ਹੋਵੇਗਾ । ਉਹਨਾਂ ਦੱੱਸਿਆ ਕਿ ਬੱਚੇ ਦਾ ਜਨਮ ਹੋਣ ਜਾਂ ਔਰਤ ਦੇ ਗਰਭਵਤੀ ਹੋਣ ਉਪਰੰਤ ਪਹਿਲੀ ਵੈਕਸੀਨ ਲੱਗਣ ਦੇ ਨਾਲ ਹੀ ਇਸ ਪੋਰਟਲ ਵਿੱਚ ਐਂਟਰੀ ਦਰਜ ਹੋ ਜਾਵੇਗੀ, ਜਿਸ ਉਪਰੰਤ ਲਾਭਪਾਤਰੀ ਅਗਲੀ ਵੈਕਸੀਨ ਦੇਸ਼ ਭਰ ਵਿੱਚ ਕਿਸੇ ਵੀ ਟੀਕਾਕਰਣ ਸ਼ੈਸਨ ਤੇ ਖੁਦ ਆਨਲਾਈਨ ਬੁੱੱਕ ਕਰਵਾਕੇ ਲਗਵਾ ਸਕਦਾ ਹੈ, ਜਦਕਿ ਪਹਿਲਾਂ ਰਿਕਾਰਡ ਮੈਨੂਅਲ ਹੋਣ ਕਾਰਣ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ । ਇਸ ਪੋਰਟਲ ਰਾਹੀਂ ਟੀਕਾਕਰਣ ਦਾ ਰਿਕਾਰਡ ਆਨਲਾਈਨ ਹੋਣ ਨਾਲ ਟੀਕਾਕਰਣ ਦੇ ਰਿਕਾਰਡ ਵਿੱਚ ਹੋਣ ਵਾਲੀਆਂ ਤਰੁਟੀਆਂ ਵਿੱਚ ਕਮੀ ਆਏਗੀ, ਸਿਹਤ ਮੁਲਾਜਮਾਂ ਦਾ ਕਾਗਜੀ ਰਿਕਾਰਡ ਰੱਖਣ ਦਾ ਕੰਮ ਸੁਖਾਲਾ ਹੋਵੇਗਾ ਅਤੇ ਲਾਭਪਾਤਰੀਆਂ ਨੂੰ ਵੀ ਟੀਕਾਕਰਣ ਸਬੰਧੀ ਆਨਲਾਈਨ ਜਾਣਕਾਰੀ ਮਿਲਣ ਨਾਲ ਲਾਭ ਮਿਲੇਗਾ।

75 ਹਜ਼ਾਰ ਰੁਪਏ ਰਿਸ਼ਵਤ ਲੈਂਦੀ ‘ਥਾਣੇਦਾਰਨੀ’ ਵਿਜੀਲੈਂਸ ਨੇ ਮੌਕੇ ਤੋਂ ਕੀਤੀ ਕਾਬੂ

ਇਸ ਨਾਲ ਘੱਟ ਪੜੇ ਲਿਖੇ ਅਤੇ ਅਨਪੜ ਲਾਭਪਾਤਰੀਆਂ ਨੂੰ ਟੀਕਾਕਰਣ ਦੀਆਂ ਸੇਵਾਵਾਂ ਲੈਣ ਵਿੱਚ ਵੀ ਆਸਾਨੀ ਹੋਵੇਗੀ ਕਿਉਕਿ ਉਹ ਮੌਜੂਦਾ ਟੀਕਾਕਰਣ ਸ਼ੈਸਨ ਦੌਰਾਨ ਦੱਸ ਨਹੀਂ ਪਾਉਂਦੇ ਕਿ ਪਹਿਲਾਂ ਉਹਨਾਂ ਦੇ ਕਿਹੜੀ ਵੈਕਸੀਨ ਲੱਗ ਚੁੱੱਕੀ ਹੈ, ਜਦਕਿ ਹੁਣ ਉਹਨਾਂ ਦੇ ਆਨਲਾਈਨ ਰਿਕਾਰਡ ਵਿੱਚ ਵੈਕਸੀਨ ਦਰਜ ਹੋਣ ਨਾਲ ਦੁਬਾਰਾ ਵੈਕਸੀਨ ਲੱਗਣ ਦਾ ਖਤਰਾ ਨਹੀਂ ਰਹੇਗਾ । ਸਕੂਲਾਂ ਵਿੱਚ ਦਾਖਲਾ ਲੈਣ ਵਾਲੇ ਜਾਂ ਵਿਦੇਸ਼ਾਂ ਵਿੱਚ ਪੜਨ ਵਾਲੇ ਵਿਦਿਆਰਥੀਆਂ ਸਮੇਤ ਹਰ ਸਖਸ਼ ਨੂੰ ਵੈਕਸੀਨ ਦੀ ਜਾਣਕਾਰੀ ਵੀ ਆਨਲਾਈਨ ਹੀ ਮਿਲ ਸਕੇਗੀ । ਡਾ. ਸਿੰਗਲਾ ਨੇ ਦੱੱਸਿਆ ਕਿ ਵਿਸ਼ਵ ਸਿਹਤ ਸੰਗਠਨ ਦੇ ਸਹਿਯੋਗ ਨਾਲ ਦੇਸ਼ ਭਰ ਵਿੱਚ ਸਿਹਤ ਸਟਾਫ ਨੂੰ ਇਸ ਪੋਰਟਲ ਸਬੰਧੀ ਟਰੇਨਿੰਗਾਂ ਦਿੱਤੀਆਂ ਜਾ ਰਹੀਆਂ ਹਨ ।

ਬੱਚਿਆਂ ਲਈ ਵਰਦਾਨ ਸਾਬਿਤ ਹੁੰਦਾ ਹੈ ਮਾਂ ਦਾ ਦੁੱਧ: ਐਸ.ਐਮ.ਓ.

0

ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਹਫ਼ਤੇ ਦੀ ਸ਼ੁਰੂਆਤ ’ਚ ਕੀਤੇ ਸਮਾਗਮ
ਗੋਨਿਆਣਾ, 2 ਅਗਸਤ: ਮਾਂ ਦਾ ਦੁੱਧ ਨਵਜਾਤ ਬੱਚੇ ਲਈ ਵਰਦਾਨ ਸਾਬਿਤ ਹੁੰਦਾ ਹੈ ਕਿਉਂਕਿ ਇਸ ਵਿੱਚ ਅਜਿਹੇ ਤੱਤ ਹੁੰਦੇ ਹਨ ਜੋ ਬੱਚੇ ਨੂੰ ਮਾਰੂ ਬਿਮਾਰੀਆਂ ਦਾ ਟਾਕਰਾ ਕਰਨ ਦੇ ਯੋਗ ਬਣਾਉਂਦੇ ਹਨ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀ.ਐਚ.ਸੀ. ਗੋਨਿਆਣਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਧੀਰਾ ਗੁਪਤਾ ਨੇ ਕੀਤਾ। ਉਹ ਅੱਜ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਹਫ਼ਤੇ ਦੀ ਸ਼ੁਰੂਆਤ ਕਰਨ ਸਮੇਂ ਮਾਵਾਂ ਅਤੇ ਗਰਭਵਤੀ ਔਰਤਾਂ ਨੂੰ ਸੰਬੋਧਿਤ ਕਰ ਰਹੇ ਸਨ।ਉਨ੍ਹਾਂ ਕਿਹਾ ਕਿ ਛਾਤੀ ਦਾ ਦੁੱਧ ਚੁੰਘਾਉਣ ਨਾਲ ਜਣੇਪੇ ਤੋਂ ਬਾਅਦ ਸਰੀਰ ਵਿੱਚ ਆਉਂਦੇ ਵਿਕਾਰਾਂ ਦਾ ਸੁਧਾਰ ਹੁੰਦਾ ਹੈ। ਇਸ ਤੋਂ ਇਲਾਵਾ ਮਾਵਾਂ ਵਿੱੱਚ ਟਾਇਪ 2 ਦੀ ਸ਼ੂਗਰ, ਗਠੀਏ ਦਿਲ ਦੇ ਰੋਗ, ਹਾਈ ਬਲੱਡ ਪ੍ਰੈਸ਼ਰ ਅਤੇ ਕਲੈਸਟਰੋਲ ਵਿੱਚ ਵਾਧੇ ਤੋਂ ਵੀ ਦੁੱਧ ਚੁੰਘਾਉਣ ਨਾਲ ਬਚਾਅ ਹੁੰਦਾ ਹੈ।

ਜੱਚਾ ਬੱਚਾ ਹਸਪਤਾਲ ਵੱਲੋਂ ਅਕੈਡਮੀ ਆਫ਼ ਪੈਡੀਆਟ੍ਰਿਕਸ ਦੇ ਸਹਿਯੋਗ ਨਾਲ ਮਾਂ ਦਾ ਦੁੱਧ ਦੀ ਮਹੱਤਤਾ ਸਬੰਧੀ ਕੀਤਾ ਕੀਤਾ ਜਾਗਰੂਕਤਾ

ਇਸ ਮੌਕੇ ਬੋਲਦਿਆਂ ਬੱਚਿਆਂ ਦੇ ਮਾਹਿਰ ਡਾਕਟਰ ਮੋਨੀਸ਼ਾ ਗਰਗ ਨੇ ਕਿਹਾ ਕਿ ਛਾਤੀ ਦਾ ਦੁੱਧ ਚੁੰਘਾਉਣ ਨਾਲ ਛਾਤੀ ਅਤੇ ਬੱਚੇਦਾਨੀ ਦੇ ਕੈਂਸਰ ਤੋਂ ਬਚਾਅ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਬੱਚੇ ਦੇ ਸਿਹਤਮੰਦ ਵਿਕਾਸ ਲਈ ਛਾਤੀ ਦਾ ਦੁੱਧ ਚੁੰਘਾਉਣਾ ਬਹੁਤ ਮਹੱਤਵਪੂਰਨ ਹੈ।ਬਲਾਕ ਐਜੂਕੇਟਰ ਮਹੇਸ਼ ਸ਼ਰਮਾ ਨੇ ਦੱਸਿਆ ਕਿ ਇਸ ਵਾਰ ਬ੍ਰੈਸਟਫੀਡਿੰਗ ਹਫ਼ਤੇ ਦਾ ਥੀਮ ਕੰਮ ਕਰਨ ਵਾਲੇ ਮਾਪਿਆਂ ਲਈ ਇੱਕ ਫ਼ਰਕ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਸਿਵਲ ਸਰਜਨ ਬਠਿੰਡਾ ਡਾਕਟਰ ਤੇਜ਼ਵੰਤ ਸਿੰਘ ਢਿੱਲੋਂ ਦੀਆਂ ਹਦਾਇਤਾਂ ਮੁਤਾਬਿਕ ਬਲਾਕ ਦੇ ਸਮੂਹ ਸਿਹਤ ਕੇਂਦਰਾਂ ਤੇ ਇਸ ਹਫ਼ਤੇ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਏ ਜਾ ਰਹੇ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਕਟਰ ਰੇਣੂਕਾ ਗੋਇਲ, ਸੀ.ਐਚ.ਓ. ਪ੍ਰਭਜੋਤ ਨਨਚਾਹਲ, ਫਾਰਮੇਸੀ ਅਫ਼ਸਰ ਸੰਦੀਪ ਕੁਮਾਰ, ਸਿਹਤ ਸੁਪਰਵਾਇਜ਼ਰ ਕਰਮਜੀਤ ਕੌਰ, ਮਪਹਵ ਰਾਮ ਕੁਮਾਰੀ, ਕੁਲਜੀਤ ਕੌਰ, ਨਿਸ਼ਾ ਰਾਣੀ ਅਤੇ ਡਰਾਇਵਰ ਪਿਆਰਾ ਸਿੰਘ ਆਦਿ ਹਾਜ਼ਰ ਸਨ।

ਵਾਈਐਸਆਰਸੀਪੀ ਅਤੇ ਬੀਜੇਡੀ ਕੁਝ ‘ਮਜ਼ਬੂਰੀਆਂ’ ਕਾਰਨ ਭਾਜਪਾ ਦਾ ਸਮਰਥਨ ਕਰ ਰਹੇ ਹਨ: ਆਪ

‘ਕੁਛ ਤੋ ਮਜ਼ਬੂਰੀ ਰਹੀ ਹੋਂਗੀ, ਯੂੰ ਹੀ ਕੋਈ ਬੇਵਫਾ ਨਹੀਂ ਹੋਤਾ’: ਰਾਘਵ ਚੱਢਾ
ਨਵੀਂ ਦਿੱਲੀ, 2 ਅਗਸਤ: ‘ਆਪ’ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ’ਤੇ ਸਿਆਸੀ ਨੇਤਾਵਾਂ ਨੂੰ ਡਰਾਉਣ ਅਤੇ ਆਪਣੇ ਹਿੱਤਾਂ ਦੀ ਪੂਰਤੀ ਲਈ ਦੂਜੀਆਂ ਪਾਰਟੀਆਂ ਨਾਲ ਛੇੜਛਾੜ ਕਰਨ ਦਾ ਦੋਸ਼ ਲਾਇਆ ਹੈ। ਉਨਾਂ ਇਸ਼ਾਰਾ ਕੀਤਾ ਕਿ ਆਂਧਰਾ ਪ੍ਰਦੇਸ਼ ਅਤੇ ਉੜੀਸਾ ਵਰਗੇ ਮਹੱਤਵਪੂਰਨ ਰਾਜਾਂ ਵਿੱਚ ਰਾਜ ਸਰਕਾਰਾਂ ਵਾਲੀਆਂ ਪ੍ਰਮੁੱਖ ਪਾਰਟੀਆਂ ਹੋਣ ਦੇ ਬਾਵਜੂਦ, ਵਾਈਐਸਆਰਸੀਪੀ ਅਤੇ ਬੀਜੇਡੀ ਭਾਜਪਾ ਤੋਂ ਪ੍ਰਸਤਾਵਿਤ ਇੱਕ ਗੈਰ-ਜਮਹੂਰੀ ਅਤੇ ਗੈਰ-ਸੰਵਿਧਾਨਕ ਬਿੱਲ ਦਾ ਸਮਰਥਨ ਕਰ ਰਹੇ ਹਨ।

ਹੜ੍ਹਾਂ ਤੋਂ ਬਾਅਦ ਸਰਕਾਰੀ ਜ਼ਮੀਨਾਂ ਦੇ ਕਬਜ਼ੇ ਛੁਡਾਉਣ ਦੀ ਮੁਹਿੰਮ ਮੁੜ ਹੋਵੇਗੀ ਸ਼ੁਰੂ

ਮਸ਼ਹੂਰ ਲਾਈਨਾਂ ਦਾ ਹਵਾਲਾ ਦਿੰਦੇ ਹੋਏ, ਰਾਘਵ ਚੱਢਾ ਨੇ ਕਿਹਾ, ‘‘ਕੁਛ ਤੋ ਮਜ਼ਬੂਰੀਂ ਰਹੀ ਹੋਂਗੀ, ਯੂੰ ਹੀ ਕੋਈ ਬੇਵਫਾ ਨਹੀਂ ਹੋਤਾ’।’’ ਉਨ੍ਹਾਂ ਕਿਹਾ ਕਿ ਦਿੱਲੀ ਆਰਡੀਨੈਂਸ ਬਿੱਲ ਦਾ ਉਦੇਸ਼ ਸ਼ਕਤੀਆਂ ਦਾ ਕੇਂਦਰੀਕਰਨ ਕਰਨਾ ਅਤੇ ਰਾਜ ਸਰਕਾਰਾਂ ਦੀ ਖੁਦਮੁਖਤਿਆਰੀ ਨੂੰ ਕਮਜ਼ੋਰ ਕਰਨਾ ਹੈ, ਜਿਸ ਨਾਲ ਦੇਸ਼ ਦੇ ਸੰਘੀ ਢਾਂਚੇ ਲਈ ਗੰਭੀਰ ਖ਼ਤਰਾ ਹੈ। ਉਨਾਂ ਉਜਾਗਰ ਕੀਤਾ ਕਿ ਅਜਿਹੇ ਬਿੱਲ ਦਾ ਸਮਰਥਨ ਕਰਨ ਲਈ ਵਾਈਐਸਆਰਸੀਪੀ ਅਤੇ ਬੀਜੇਡੀ ਦੀਆਂ ਆਪਣੀਆਂ ਮਜਬੂਰੀਆਂ ਹੋ ਸਕਦੀਆਂ ਹਨ, ਪਰ ਉਨਾਂ ਦਾ ਮਨਣਾ ਹੈ ਕਿ ਇਹ ਸਹੀ ਦੇ ਵਿਰੁੱਧ ਹੈ ਅਤੇ ਲੋਕਤੰਤਰੀ ਸਿਧਾਂਤਾਂ ਦੀ ਉਲੰਘਣਾ ਹੈ।ਰਾਘਵ ਚੱਢਾ ਦੇ ਅਨੁਸਾਰ, ਇਸ ਬਿੱਲ ਦਾ ਦਿੱਲੀ ਵਿੱਚ ਲਾਗੂ ਹੋਣਾ ਇੱਕ ਖ਼ਤਰਨਾਕ ਮਿਸਾਲ ਕਾਇਮ ਕਰੇਗਾ, ਅਤੇ ਭਵਿੱਖ ਵਿੱਚ ਸਾਰੇ ਗੈਰ-ਭਾਜਪਾ ਰਾਜਾਂ ਵਿੱਚ ਏਸੇ ਤਰ੍ਹਾਂ ਦੇ ਹਾਲਤ ਹੋਣਗੇ। ’ਆਪ’ ਲਈ ਦਿੱਲੀ ਦੀ ਅਹਿਮੀਅਤ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਨੂੰ ਲੋਕਾਂ ਦਾ ਪਿਆਰ ਤੇ ਸਮਰਥਨ ਮਿਲਿਆ ਹੈ। ਉਨਾਂ ਜ਼ੋਰ ਦੇ ਕੇ ਕਿਹਾ ਕਿ 25 ਸਾਲਾਂ ਤੋਂ ਦਿੱਲੀ ਵਿੱਚ ਚੋਣਾਂ ਜਿੱਤਣ ਵਿੱਚ ਅਸਮਰੱਥਾ ਹੋਣ ’ਤੇ ਭਾਜਪਾ ਦੀ ਨਿਰਾਸ਼ਾ ਵੱਖ-ਵੱਖ ਆਰਡੀਨੈਂਸਾਂ, ਬਿੱਲਾਂ ਅਤੇ ਨੋਟੀਫਿਕੇਸ਼ਨਾਂ ਰਾਹੀਂ ਰਾਜ ਸਰਕਾਰ ਦੀਆਂ ਸ਼ਕਤੀਆਂ ਨੂੰ ਘਟਾਉਣ ਦੀਆਂ ਕੋਸ਼ਿਸ਼ਾਂ ਤੋਂ ਸਪੱਸ਼ਟ ਹੈ। ਉਨ੍ਹਾਂ ਨੇ ਕਿਹਾ ਕਿ ’ਆਪ’ ਦੀ ਅਸਲ ਤਾਕਤ ਇਸ ਨੂੰ ਦਿੱਲੀ ਦੇ ਲੋਕਾਂ ਤੋਂ ਮਿਲੇ ਪਿਆਰ ਅਤੇ ਆਸ਼ੀਰਵਾਦ ਵਿੱਚ ਹੈ।ਸੰਸਦ ਮੈਂਬਰ ਨੇ ਬਿੱਲ ਦੀ ਸਖ਼ਤ ਆਲੋਚਨਾ ਕਰਦਿਆਂ ਇਸ ਨੂੰ ਰਾਸ਼ਟਰ ਵਿਰੋਧੀ ਕਰਾਰ ਦਿੱਤਾ।ਉਨ੍ਹਾਂ ਦਾ ਮੰਨਣਾ ਸੀ ਕਿ ਅਜਿਹੇ ਕਾਨੂੰਨ ਦੀ ਹਮਾਇਤ ਕਰਨ ਵਾਲਿਆਂ ਨੂੰ ਇਤਿਹਾਸ ਵਿੱਚ ਦੇਸ਼-ਵਿਰੋਧੀ ਵਜੋਂ ਯਾਦ ਕੀਤਾ ਜਾਵੇਗਾ, ਜਦਕਿ ਇਸ ਦਾ ਵਿਰੋਧ ਕਰਨ ਵਾਲਿਆਂ ਨੂੰ ਦੇਸ਼ ਭਗਤ ਵਜੋਂ ਦੇਖਿਆ ਜਾਵੇਗਾ।

‘ ਆਪ੍ਰੇਸ਼ਨ ਸਤਰਕ’: ਪੰਜਾਬ ਪੁਲਿਸ ਤੇ ਜੇਲ੍ਹ ਵਿਭਾਗ ਨੇ ਪੰਜਾਬ ਦੀਆਂ 25 ਜੇਲ੍ਹਾਂ ਵਿੱਚ ਸਾਂਝੇ ਤੌਰ ’ਤੇ ਚਲਾਇਆ ਤਲਾਸ਼ੀ ਅਭਿਆਨ; 21 ਮੋਬਾਈਲ ਬਰਾਮਦ

ਲੋਕ ਸਭਾ ਵਿੱਚ ਸੰਖਿਆਤਮਕ ਨੁਕਸਾਨ ਦਾ ਸਾਹਮਣਾ ਕਰਨ ਦੇ ਬਾਵਜੂਦ, ਰਾਘਵ ਚੱਢਾ ਨੇ ਰਾਜ ਸਭਾ ਵਿੱਚ ਬਿੱਲ ਦੇ ਵਿਰੁੱਧ ਲੜਨ ਲਈ ’ਆਪ’ ਅਤੇ ਇੰਡੀਆ।ਸਮੂਹ ਦੇ ਦ੍ਰਿੜ ਇਰਾਦੇ ਦਾ ਪ੍ਰਗਟਾਵਾ ਕੀਤਾ।ਮਨੀਪੁਰ ਵੱਲ ਧਿਆਨ ਕੇਂਦਰਿਤ ਕਰਦੇ ਹੋਏ, ਉਨਾਂ ਰਾਜ ਵਿੱਚ 90 ਦਿਨਾਂ ਤੋਂ ਵੱਧ ਸਮੇਂ ਤੋਂ ਚੱਲ ਰਹੀ ਅਸ਼ਾਂਤੀ ’ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਨੇ ਇਸ ਔਖੇ ਸਮੇਂ ਵਿੱਚ ਮਨੀਪੁਰ ਦੇ ਲੋਕਾਂ ਲਈ ਕੇਂਦਰ ਸਰਕਾਰ ਦੀ ਕਾਰਵਾਈ ਅਤੇ ਸਮਰਥਨ ਦੀ ਘਾਟ ਦੀ ਆਲੋਚਨਾ ਕੀਤੀ। ਉਨ੍ਹਾਂ ਦੱਸਿਆ ਕਿ ਇੰਡੀਆ ਸਮੂਹ ਦੇ 21 ਮੈਂਬਰੀ ਵਫ਼ਦ ਨੇ ਸਥਿਤੀ ਨੂੰ ਸਮਝਣ ਲਈ ਮਨੀਪੁਰ ਦਾ ਦੌਰਾ ਕੀਤਾ ਸੀ ਅਤੇ ਉਨ੍ਹਾਂ ਨੇ ਰਾਸ਼ਟਰਪਤੀ ਨੂੰ ਭਾਰਤੀ ਸੰਵਿਧਾਨ ਦੀ ਧਾਰਾ 356 ਦੇ ਤਹਿਤ ਰਾਜ ਵਿੱਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਬੇਨਤੀ ਕੀਤੀ ਸੀ ਤਾਂ ਜੋ ਭਾਜਪਾ ਦੀ ਅਗਵਾਈ ਵਾਲੀ ਬੀਰੇਨ ਸਿੰਘ ਸਰਕਾਰ ਨੂੰ ਬਰਖਾਸਤ ਕੀਤਾ ਜਾ ਸਕੇ। ਮਨੀਪੁਰ ਤੋਂ ਇਲਾਵਾ, ਰਾਘਵ ਚੱਢਾ ਨੇ ਹਰਿਆਣਾ ਵਿੱਚ ਫਿਰਕੂ ਹਿੰਸਾ ਦੇ ਹਾਲ ਹੀ ਦੇ ਦ੍ਰਿਸ਼ਾਂ ਬਾਰੇ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਨੇ ਭਾਜਪਾ ਸਰਕਾਰਾਂ ਦੀ ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਯੋਗਤਾ ’ਤੇ ਸਵਾਲ ਉਠਾਏ ਅਤੇ ਕਿਹਾ ਕਿ ਮਨੀਪੁਰ ਅਤੇ ਹਰਿਆਣਾ ਵਿੱਚ ਕਾਨੂੰਨ ਅਤੇ ਵਿਵਸਥਾ ਨੂੰ ਸੰਭਾਲਣ ਵਿੱਚ ਭਾਜਪਾ ਦੁਆਰਾ ਦਿਖਾਈ ਗਈ ਅਕੁਸ਼ਲਤਾ ਜਾਂ ਤਾਂ ਹਿੰਸਾ ਨੂੰ ਰੋਕਣ ਵਿੱਚ ਉਨ੍ਹਾਂ ਦੀ ਅਸਮਰੱਥਾ ਜਾਂ ਰਾਜਨੀਤਿਕ ਲਾਭ ਲਈ ਇਸਨੂੰ ਜਾਰੀ ਰੱਖਣ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਦਾ ਸੰਕੇਤ ਹੈ।

ਹੜ੍ਹਾਂ ਤੋਂ ਬਾਅਦ ਸਰਕਾਰੀ ਜ਼ਮੀਨਾਂ ਦੇ ਕਬਜ਼ੇ ਛੁਡਾਉਣ ਦੀ ਮੁਹਿੰਮ ਮੁੜ ਹੋਵੇਗੀ ਸ਼ੁਰੂ

0

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਵੱਲੋਂ ਸਮੂਹ ਏਡੀਸੀ (ਵਿਕਾਸ), ਡਿਪਟੀ ਡਾਇਰੈਕਟਰਾਂ ਅਤੇ ਡੀ.ਡੀ.ਪੀ.ਓਜ਼ ਨਾਲ ਅਹਿਮ ਮੀਟਿੰਗ
ਕਿਹਾ, ਸਰਕਾਰ ਨੇ ਇਸ ਵਰ੍ਹੇ 1.34 ਲੱਖ ਏਕੜ ਸ਼ਾਮਲਾਤ ਜ਼ਮੀਨ ਦੀ ਬੋਲੀ ਕਰਵਾ ਕੇ 432.71 ਕਰੋੜ ਰੁਪਏ ਆਮਦਨ ਜੁਟਾਈ
ਕੈਬਨਿਟ ਮੰਤਰੀ ਵੱਲੋਂ ਬਾਕੀ ਰਹਿੰਦੇ ਕਰੀਬ 7 ਹਜ਼ਾਰ ਏਕੜ ਦੀ ਬੋਲੀ ਹਫ਼ਤੇ ਦੇ ਅੰਦਰ-ਅੰਦਰ ਕਰਾਉਣ ਦੇ ਨਿਰਦੇਸ਼
ਚੰਡੀਗੜ੍ਹ, 2 ਅਗਸਤ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਸਮੂਹ ਫੀਲਡ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਤੋਂ ਬਾਅਦ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਨੂੰ ਜ਼ੋਰਦਾਰ ਢੰਗ ਨਾਲ ਨਿਰੰਤਰ ਜਾਰੀ ਰੱਖਿਆ ਜਾਵੇ। ਵਿਕਾਸ ਭਵਨ (ਮੋਹਾਲੀ) ਵਿਖੇ ਸਮੂਹ ਵਧੀਕ ਡਿਪਟੀ ਕਮਿਸ਼ਨਰਾਂ (ਵਿਕਾਸ), ਵਿਭਾਗ ਦੇ ਡਿਪਟੀ ਡਾਇਰੈਕਟਰਾਂ ਅਤੇ ਡੀ.ਡੀ.ਪੀ.ਓਜ਼ ਨਾਲ ਅਹਿਮ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਹਾਲਾਂਕਿ ਵਿਭਾਗ ਵੱਲੋਂ 11,665 ਏਕੜ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਛੁਡਵਾ ਲਿਆ ਗਿਆ ਹੈ ਪਰ ਹਾਲੇ ਵੀ ਸੂਬੇ ਵਿੱਚ ਹਜ਼ਾਰਾਂ ਏਕੜ ਕਾਸ਼ਤਯੋਗ ਅਤੇ ਗ਼ੈਰ-ਕਾਸ਼ਤਯੋਗ ਜ਼ਮੀਨ ’ਤੇ ਲੋਕਾਂ ਵੱਲੋਂ ਕਬਜ਼ਾ ਕੀਤਾ ਹੋਇਆ ਹੈ।

ਪੰਜਾਬ ਸਰਕਾਰ ਨੇ ਪੱਤਰਕਾਰਾਂ ਲਈ ਲਿਆ ਵੱਡਾ ਫੈਸਲਾ, ਹੁਣ ਕਾਰਡ ਹੋਣਗੇ ਆਨਲਾਈਨ ਅਪਲਾਈ

ਪੰਚਾਇਤੀ ਜ਼ਮੀਨਾਂ ’ਤੇ ਮਾਈਨਿੰਗ ਵਿੱਚ ਭੂ-ਮਾਫੀਆ ਦੀ ਸ਼ਮੂਲੀਅਤ ਸਬੰਧੀ ਮੁੱਦੇ ਨੂੰ ਕਰੜੇ ਹੱਥੀਂ ਲੈਂਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਅਜਿਹੀਆਂ ਗ਼ੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਤੁਰੰਤ ਐਫ.ਆਈ.ਆਰ. ਦਰਜ ਕਰਾਉਣ ਦੇ ਨਿਰਦੇਸ਼ ਦਿੱਤੇ।ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਇਮਾਨਦਾਰੀ ਅਤੇ ਜਵਾਬਦੇਹੀ ਨੂੰ ਬਰਕਰਾਰ ਰੱਖਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਜ਼ਮੀਨਾਂ ’ਤੇ ਕਬਜ਼ੇ ਕਰਾਉਣ ਵਿੱਚ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਕਿਸੇ ਵੀ ਤਰ੍ਹਾਂ ਦੀ ਮਿਲੀਭੁਗਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਅਧਿਕਾਰੀਆਂ ਨੇ ਮੰਤਰੀ ਨੂੰ ਦੱਸਿਆ ਕਿ ਇਸ ਸਾਲ ਸਰਕਾਰ ਨੇ 1.34 ਲੱਖ ਏਕੜ ਸ਼ਾਮਲਾਤ ਜ਼ਮੀਨ ਦੀ ਬੋਲੀ ਕਰਵਾ ਕੇ 432.71 ਕਰੋੜ ਰੁਪਏ ਮਾਲੀਆ ਇਕੱਤਰ ਕੀਤਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਾਕੀ ਰਹਿੰਦੀ ਕਰੀਬ 7000 ਏਕੜ ਸ਼ਾਮਲਾਤ ਜ਼ਮੀਨ ਦੀ ਬੋਲੀ ਇੱਕ ਹਫ਼ਤੇ ਦੇ ਅੰਦਰ-ਅੰਦਰ ਕਰਵਾਈ ਜਾਵੇ।ਫੀਲਡ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਸ. ਭੁੱਲਰ ਨੇ ਜਿੱਥੇ ਸੂਬੇ ਵਿੱਚ ਆਏ ਹੜ੍ਹਾਂ ਤੋਂ ਬਾਅਦ ਦੀ ਸਥਿਤੀ ਅਤੇ ਵਿਭਾਗ ਵਲੋਂ ਕੀਤੇ ਗਏ ਕੰਮਾਂ ਦਾ ਜਾਇਜ਼ਾ ਲਿਆ, ਉਥੇ ਮੁੱਖ ਦਫ਼ਤਰ ਅਤੇ ਫੀਲਡ ਅਧਿਕਾਰੀਆਂ ਦੀ ਕਾਰਗੁਜ਼ਾਰੀ ਬਾਰੇ ਵੀ ਜਾਣਿਆ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਮੁਤਾਬਕ ਪਿੰਡਾਂ ਵਿੱਚ ਕੰਮਾਂ ਨੂੰ ਇਮਾਨਦਾਰੀ ਅਤੇ ਸ਼ਿੱਦਤ ਨਾਲ ਅੰਜਾਮ ਦੇਣ।

ਖੇਡ ਮੰਤਰੀ ਮੀਤ ਹੇਅਰ ਨੇ 23 ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪੇ

ਉਨ੍ਹਾਂ ਫੀਲਡ ਅਧਿਕਾਰੀਆਂ ਦੀ ਕਾਰਗੁਜ਼ਾਰੀ ਨੂੰ ਨਿਰੰਤਰ ਘੋਖਣ ਅਤੇ ਮਾੜੀ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਨੂੰ ਤਾੜਨਾ ਕਰਨ ਦੀ ਵੀ ਹਦਾਇਤ ਕੀਤੀ। ਕੈਬਨਿਟ ਮੰਤਰੀ ਨੇ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਦੀ ਸਮੀਖਿਆ ਸਣੇ ਅਹਿਮ ਮੁੱਦਿਆਂ ਜਿਵੇਂ ਰਿਹਾਇਸ਼ੀ ਕਾਲੋਨੀਆਂ ਅਤੇ ਪ੍ਰਾਜੈਕਟਾਂ ਵਿੱਚ ਆਉਂਦੇ ਪੰਚਾਇਤੀ ਰਸਤਿਆਂ ਦੇ ਨਿਪਟਾਰੇ, ਠੋਸ ਤੇ ਗਿੱਲੇ ਕੂੜੇ ਦੇ ਪ੍ਰਬੰਧਨ, ਛੱਪੜਾਂ ਦੇ ਨਵੀਨੀਕਰਨ, ਪੰਚਾਇਤੀ ਰਾਜ ਇਕਾਈਆਂ ਦੇ 100 ਫ਼ੀਸਦੀ ਆਡਿਟ ਕਰਵਾਉਣ, ਮਨਰੇਗਾ, ਲਾਇਵਲੀਹੁਡ ਮਿਸ਼ਨ, ਜ਼ਿਲ੍ਹਾ ਪ੍ਰੀਸ਼ਦਾਂ/ਪੰਚਾਇਤ ਸੰਮਤੀਆਂ ਦੀਆਂ ਜਾਇਦਾਦਾਂ ਤੇ ਦੁਕਾਨਾਂ ਦੇ ਕਿਰਾਏ, ਸ਼ਿਕਾਇਤ ਨਿਵਾਰਣ ਵਿੱਚ ਤੇਜ਼ੀ, ਅਦਾਲਤੀ ਕੇਸਾਂ ਦੇ ਨਿਪਟਾਰੇ ਸਬੰਧੀ ਕਾਰਵਾਈ ਤੇਜ਼ ਕਰਨ ਅਤੇ ਤਕਨੀਕੀ ਅਦਾਰੇ ਵਿੱਚ ਈ.ਪੀ.ਐਮ. ਮੌਡਿਊਲ ਲਾਗੂ ਕਰਨ ਸਬੰਧੀ ਮੁੱਦਿਆਂ ’ਤੇ ਵੀ ਵਿਸਥਾਰਪੂਰਵਕ ਚਰਚਾ ਕੀਤੀ।ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ. ਤਿਵਾੜੀ, ਡਾਇਰੈਕਟਰ ਸ੍ਰੀ ਗੁਰਪ੍ਰੀਤ ਸਿੰਘ ਖਹਿਰਾ, ਸੰਯੁਕਤ ਵਿਕਾਸ ਕਮਿਸ਼ਨਰ ਸ੍ਰੀ ਅਮਿਤ ਕੁਮਾਰ, ਵਧੀਕ ਡਾਇਰੈਕਟਰ ਸ੍ਰੀ ਸੰਜੀਵ ਗਰਗ, ਸੰਯੁਕਤ ਡਾਇਰੈਕਟਰ ਸ੍ਰੀ ਜਗਵਿੰਦਰਜੀਤ ਸਿੰਘ ਸੰਧੂ, ਸ੍ਰੀ ਜੋਗਿੰਦਰ ਕੁਮਾਰ, ਸ੍ਰੀ ਜਤਿੰਦਰ ਸਿੰਘ ਬਰਾੜ ਅਤੇ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।

ਬਠਿੰਡਾ ਨਗਰ ਨਿਗਮ ਦੇ ਵਾਰਡ ਨੰਬਰ 48 ਵਿਚ ਜਲਦੀ ਹੋਵੇਗੀ ਉਪ ਚੋਣ

0

ਜਗਰੂਪ ਗਿੱਲ ਦੇ ਵਿਧਾਇਕ ਚੁਣੇ ਜਾਣ ਕਾਰਨ ਖਾਲੀ ਹੀ ਸੀਟ
ਸੁਖਜਿੰਦਰ ਮਾਨ
ਬਠਿੰਡਾ, 3 ਅਗੱਸਤ : ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪਹਿਲੀ ਵਾਰ ਬਠਿੰਡਾ ਨਗਰ ਨਿਗਮ ਦੇ ਵਾਰਡ ਨੰਬਰ 48 ਵਿਚ ਚੋਣ ਹੋਣ ਜਾ ਰਹੀ ਹੈ। ਜਗਰੂਪ ਸਿੰਘ ਗਿੱਲ ਦੇ ਵਿਧਾਇਕ ਚੁਣੇ ਜਾਣ ਕਾਰਨ ਉਨ੍ਹਾਂ ਵਲੋਂ ਅਸਤੀਫ਼ਾ ਦੇਣ ਕਾਰਨ ਇੱਥੇ ਸੀਟ ਖਾਲੀ ਹੋਈ ਸੀ। ਸਥਾਨਕ ਸਰਕਾਰਾਂ ਵਿਭਾਗ ਵਲੋਂ ਜਾਰੀ ਨੋਟੀਫਿਕੇਸ਼ਨ ਤਹਿਤ ਇਹ ਉਪ ਚੋਣ 1 ਤੋਂ 15 ਨਵੰਬਰ ਤੱਕ ਕਿਸੇ ਸਮੇਂ ਵੀ ਹੋ ਸਕਦੀ ਹੈ।

ਪੰਜਾਬ ਸਰਕਾਰ ਵਲੋਂ ਨਗਰ ਕੋਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਦੀਆਂ ਤਿਆਰੀ

ਚਰਚਾ ਮੁਤਾਬਕ ਇਹ ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਬਠਿੰਡਾ ਸ਼ਹਿਰੀ ਸੀਟ ਲਈ ਇੱਕ ਤਰ੍ਹਾਂ ਨਾਲ ਸੈਮੀਫ਼ਾਈਨਲ ਮੰਨੀ ਜਾਵੇਗੀ। ਇਸ ਚੋਣ ਨੂੂੰ ਵਿਧਾਇਕ ਜਗਰੂਪ ਸਿੰਘ ਗਿੱਲ ਦੀ ਨਿੱਜੀ ਚੋਣ ਵੀ ਮੰਨਿਆਂ ਜਾਵੇਗਾ ਕਿਉਂਕਿ ਇਸ ਵਾਰਡ ਨੂੰ ਵਿਧਾਇਕ ਗਿੱਲ ਦਾ ਨਿੱਜੀ ਵਾਰਡ ਵੀ ਮੰਨਿਆਂ ਜਾਂਦਾ ਹੈ ਕਿਉਕਿ ਉਹ ਕਾਫ਼ੀ ਲੰਮੇ ਸਮੇਂ ਤੋਂ ਇਸੇ ਖੇਤਰ ਤੋਂ ਚੋਣ ਲੜਦੇ ਆ ਰਹੇ ਹਨ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਇਸ ਵਾਰਡ ਵਿਚ ਆਪ ਵਲੋਂ ਉਤਾਰੇ ਜਾਣ ਵਾਲੇ ਉਮੀਦਵਾਰ ਵਿਚ ਵੀ ਵਿਧਾਇਕ ਦੀ ਪਸੰਦ ਨੂੰ ਹੀ ਤਰਜੀਹ ਦਿੱਤੀ ਜਾਵੇਗੀ। ਦੂਜੇ ਪਾਸੇ ਨਗਰ ਨਿਗਮ ਵਿਚ ਹੋਈ ਪਾਟੋਧਾੜ ਦੇ ਬਾਵਜੂਦ ਹਾਲੇ ਵੀ ਬਹੁਮਤ ਰੱਖ ਰਹੀ ਕਾਂਗਰਸ ਪਾਰਟੀ ਲਈ ਵੀ ਇਹ ਉਪ ਚੋਣ ਕੰਡਿਆਂ ਦੀ ਸੇਜ਼ ਤੋਂ ਘੱਟ ਨਹੀਂ ਮੰਨੀ ਜਾ ਸਕਦੀ। ਕਾਂਗਰਸ ਪਾਰਟੀ ਵਲੋਂ ਇੱਥੋਂ ਚੋਣ ਜਿੱਤਣ ਲਈ ਕਾਫ਼ੀ ਮਿਹਨਤ ਕਰਨੀ ਪੈਣੀ ਹੈ। ਕਾਂਗਰਸ ਦੇ ਸ਼ਹਿਰੀ ਪ੍ਰਧਾਨ ਰਾਜਨ ਗਰਗ ਦਾ ਪ੍ਰਵਾਰ ਵੀ ਇਸ ਹਲਕੇ ਤੋਂ ਚੋਣ ਜਿੱਤ ਚੁੱਕਿਆ ਹੈ। ਇਸੇ ਤਰ੍ਹਾਂ ਲਾਈਨੋਪਾਰ ਖੇਤਰ ਵਿਚ ਵੱਡਾ ਸਿਆਸੀ ਨਾਂ ਰੱਖਣ ਵਾਲੇ ਅਸੋਕ ਪ੍ਰਧਾਨ ਵੀ ਮੌਜੂਦਾ ਸਮੇਂ ਸੀਨੀਅਰ ਡਿਪਟੀ ਮੇਅਰ ਦੇ ਅਹੁੱਦੇ ’ਤੇ ਬਿਰਾਜਮਾਨ ਹਨ।

ਬਠਿੰਡਾ ਟਰੈਫ਼ਿਕ ਪੁਲਿਸ ਨੇ ਬੱਸਾਂ ’ਤੇ ਲੱਗੇ ਪ੍ਰੇਸ਼ਰ ਹਾਰਨਾਂ ਵਿਰੁਧ ਚਲਾਈ ਮੁਹਿੰਮ

ਉਧਰ ਪਹਿਲਾਂ ਹੀ ਝਟਕੇ ਤੇ ਝਟਕਾ ਸਹਿ ਰਹੇ ਸ਼੍ਰੋਮਣੀ ਅਕਾਲੀ ਦਲ ਵਲੋਂ ਵੀ ਇਸ ਚੋਣ ਨੂੰ ਗੰਭੀਰਤਾ ਨਾਲ ਲੜਿਆ ਜਾਵੇਗਾ। ਪਿਛਲੀਆਂ ਚੋਣਾਂ ਵਿਚ ਜਗਰੂਪ ਸਿੰਘ ਗਿੱਲ ਦੇ ਮੁਕਾਬਲੇ ਦਲ ਵਲੋਂ ਲਾਈਨੋਪਾਰ ਇਲਾਕੇ ਦੇ ਸੀਨੀਅਰ ਆਗੂ ਨਿਰਮਲ ਸਿੰਘ ਸੰਧੂ ਨੂੰ ਚੋਣ ਲੜਾਈ ਗਈ ਸੀ। ਦੱਬੀ ਜੁਬਾਨ ਵਿਚ ਕੁੱਝ ਅਕਾਲੀ ਆਗੂ ਮੁੜ ਸੰਧੂ ਨੂੰ ਅੱਗੇ ਲਗਾਉਣ ਦੀ ਵਕਾਲਤ ਕਰ ਰਹੇ ਹਨ। ਮੌਜੂਦਾ ਸਮੇਂ ਅਕਾਲੀ ਦਲ ਨੇ ਅਪਣੀ ਗਤੀਸ਼ੀਲ ਤੇ ਨੌਜਵਾਨ ਆਗੂ ਬਬਲੀ ਢਿੱਲੋਂ ਨੂੂੰ ਹਲਕੇ ਦੀ ਕਮਾਂਡ ਦਿੱਤੀ ਗਈ ਹੈ। ਇਸਤੋਂ ਇਲਾਵਾ ਜੇਕਰ ਭਾਜਪਾ ਦੀ ਗੱਲ ਕੀਤੀ ਜਾਵੇ ਤਾਂ ਅਕਾਲੀ ਦਲ ਛੱਡ ਕੇ ਭਾਜਪਾ ਵਿਚ ਸਮੂਲੀਅਤ ਕਰਨ ਤੋਂ ਬਾਅਦ ਜ਼ਿਲ੍ਹਾ ਪ੍ਰਧਾਨਗੀ ਸੰਭਾਲਣ ਵਾਲੇ ਸਾਬਕਾ ਵਿਧਾਇਕ ਸਰੂਪ ਸਿੰਗਲਾ ਲਈ ਵੀ ਪਾਰਟੀ ਨੂੰ ਅਪਣੀ ਕਾਰਗੁਜਾਰੀ ਦਿਖਾਉਣ ਦਾ ਇਹ ਸੁਨਿਹਰਾ ਮੌਕਾ ਹੈ। ਉਂਜ ਸਾਬਕਾ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ਮੌਜੂਦਾ ਸਮੇਂ ਵਿਚ ਕਾਂਗਰਸ ਛੱਡ ਕੇ ਭਾਜਪਾ ’ਚ ਸ਼ਾਮਲ ਹੋ ਗਏ ਹਨ।

ਪੁਲਿਸ ਅਤੇ ਜੇਲ੍ਹ ਅਧਿਕਾਰੀਆਂ ਨੇ ਮਿਲਕੇ ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚ ਚਲਾਈ ਤਲਾਸੀ ਮੁਹਿੰਮ

ਸ: ਬਾਦਲ ਵਲੋਂ ਵੀ ਪਿਛਲੇ ਦਿਨੀਂ ਦਾਅਵਾ ਕੀਤਾ ਗਿਆ ਸੀ ਕਿ ਉਹ ਬਠਿੰਡਾ ਨੂੰ ਹੀ ਅਪਣੀ ਰਣਭੂਮੀ ਬਣਾਈ ਰੱਖਣਗੇ, ਜਿਸਦੇ ਚੱਲਦੇ ਇਸ ਧੜੇ ਵਲੋਂ ਵੀ ਨਿਭਾਈ ਜਾਣ ਵਾਲੀ ਭੂਮਿਕਾ ਵੀ ਭਾਜਪਾ ਦੇ ਵੋਟ ਬੈਂਕ ’ਚ ਅਪਣਾ ਅਸਰ ਦਿਖਾਏਗੀ। ਭਾਜਪਾ ਵਲੋਂ ਸ਼ਹਿਰੀ ਖੇਤਰ ਨੂੰ ਅਪਣੇ ਦਬਦਬੇ ਵਾਲਾ ਮੰਨਿਆਂ ਜਾਂਦਾ ਹੈ ਤੇ ਬਠਿੰਡਾ ਦੀਆਂ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਵਲੋਂ ਅਪਣਾ ਅਲੱਗ ਉਮੀਦਵਾਰ ਖੜਾ ਕੀਤਾ ਗਿਆ ਸੀ।ਹੁਣ ਦੇਖਣਾ ਹੋਵੇਗਾ ਕਿ ਇਹ ਚਾਰੋਂ ਸਿਆਸੀ ਪਾਰਟੀਆਂ ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਿਸ ਤਰ੍ਹਾਂਇਸ ਉਪ ਚੋਣ ਨੂੰ ਜਿੱਤਣ ਲਈ ਰਣਨੀਤੀ ਬਣਾਉਂਦੀਆਂ ਹਨ ਤਾਂ ਕਿ ਅਗਲੀਆਂ ਚੋਣਾਂ ਵਿਚ ਉਨ੍ਹਾਂ ਦੀਆਂ ਪਾਰਟੀਆਂ ਦੇ ਹੱਕ ਵਿਚ ਸਿਆਸੀ ਹਵਾ ਰੁਮਕਣ ਲੱਗ ਪਏ। ਗੌਰਤਲਬ ਹੈ ਕਿ ਨਗਰ ਨਿਗਮ ਦੇ ਉਕਤ ਵਾਰਡ ਤੋਂ ਇਲਾਵਾ ਬਠਿੰਡਾ ਜ਼ਿਲ੍ਹੇ ਦੇ ਭਾਈਰੂਪਾ, ਕੋਠਗੁਰੂ, ਮਹਿਰਾਜ, ਗੋਨਿਆਣਾ, ਲਹਿਰਾਮੁਹੱਬਤ ਦੇ ਵੀ ਵਾਰਡਾਂ ਵਿਚ ਉਪ ਚੋਣ ਹੋਵੇਗੀ।

ਪੰਜਾਬ ਸਰਕਾਰ ਵਲੋਂ ਨਗਰ ਕੋਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਦੀਆਂ ਤਿਆਰੀ

0

ਨੋਟੀਫਿਕੇਸ਼ਨ ਜਾਰੀ, 1 ਤੋਂ 15 ਨਵੰਬਰ ਦੇ ਵਿਚਕਾਰ ਹੋਣਗੀਆਂ ਚੋਣਾਂ
39 ਕੌਸਲਾਂ ਤੇ ਨਗਰ ਪੰਚਾਇਤਾਂ ਅਤੇ 3 ਨਗਰ ਨਿਗਮਾਂ ਸਹਿਤ 30 ਕੋਂਸਲਾਂ ’ਚ ਹੋਣਗੀਆਂ ਉਪ ਚੋਣਾਂ
ਚੰਡੀਗੜ੍ਹ, 2 ਅਗਸਤ: ਪੰਜਾਬ ਸਰਕਾਰ ਵਲੋਂ ਨਗਰ ਕੋਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਦੀਆਂ ਤਿਆਰੀਆਂ ਵਿੱਢ ਦਿੱਤੀਆਂ ਹਨ। ਸਥਾਨਕ ਸਰਕਾਰਾਂ ਵਿਭਾਗ ਵਲੋਂ ਜਾਰੀ ਨੋਟੀਫਿਕੇਸ਼ਨ ਤਹਿਤ ਇਹ ਚੋਣਾਂ ਆਗਾਮੀ 1 ਨਵੰਬਰ ਤੋ 15 ਨਵੰਬਰ ਵਿਚਕਾਰ ਕਰਵਾਉਣ ਦੀ ਯੋਜਨਾ ਹੈ। ਦਸਣਾ ਬਣਦਾ ਹੈ ਕਿ ਪੂਰੇ ਪੰਜਾਬ ਭਰ ਵਿਚ 39 ਨਗਰ ਕੋਂਸਲਾਂ ਤੇ ਨਗਰ ਪੰਚਾਇਤਾਂ ਤੋਂ ਇਲਾਵਾ 3 ਨਗਰ ਨਿਗਮਾਂ ਅਤੇ 27 ਨਗਰ ਕੋਂਸਲਾਂ/ਪੰਚਾਇਤਾਂ ਦੇ ਵਾਰਡਾਂ ਵਿਚ ਉਪ ਚੋਣ ਹੋਣੀ ਹੈ। ਚੋਣ ਵਿਭਾਗ ਦੇ ਅਮਲੇ ਮੁਤਾਬਕ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਜਲਦੀ ਹੀ ਵੋਟਾਂ ਦੀ ਸੁਧਾਈ ਦਾ ਕੰਮ ਸ਼ੁਰੂ ਕੀਤਾ ਜਾਵੇਗਾ ਜਦ ਕਿ ਨਕਸਿਆਂ ਦਾ ਕੰਮ ਲਗਭਗ ਮੁਕੰਮਲ ਹੋ ਚੁੱਕਿਆਂ ਹੈ।

‘ ਆਪ੍ਰੇਸ਼ਨ ਸਤਰਕ’: ਪੰਜਾਬ ਪੁਲਿਸ ਤੇ ਜੇਲ੍ਹ ਵਿਭਾਗ ਨੇ ਪੰਜਾਬ ਦੀਆਂ 25 ਜੇਲ੍ਹਾਂ ਵਿੱਚ ਸਾਂਝੇ ਤੌਰ ’ਤੇ ਚਲਾਇਆ ਤਲਾਸ਼ੀ ਅਭਿਆਨ; 21 ਮੋਬਾਈਲ ਬਰਾਮਦ

ਜਾਰੀ ਨੋਟੀਫਿਕੇਸ਼ਨ ਤਹਿਤ ਅੰਮ੍ਰਿਤਸਰ ਜ਼ਿਲ੍ਹੇ ਵਿਚ ਰਾਜਾਸਾਂਸੀ ਤੇ ਬਾਬਾ ਬਕਾਲਾ, ਗੁਰਦਾਸਪੁਰ ਵਿਚ ਡੇਰਾ ਬਾਬਾ ਨਾਨਕ, ਪਠਾਨਕੋਟ ਜ਼ਿਲ੍ਹੇ ਵਿਚ ਨਰੋਟ ਜੈਮਲ ਸਿੰਘ, ਤਰਨਤਾਰਨ ਜ਼ਿਲ੍ਹੇ ਵਿਚ ਖੇਮਕਰਨ, ਬਠਿੰਡਾ ਜ਼ਿਲ੍ਹੇ ਵਿਚ ਰਾਮਪੁਰਾ ਤੇ ਤਲਵੰਡੀ ਸਾਬੋ, ਮਾਨਸਾ ਜ਼ਿਲ੍ਹੇ ਵਿਚ ਭੀਖੀ ਅਤੇ ਸਰਦੂਲਗੜ੍ਹ, ਮੁਕਤਸਰ ਵਿਚ ਬਰੀਵਾਲਾ, ਫ਼ਿਰੋਜਪੁਰ ’ਚ ਮਖੂ, ਮਾਨਵਾਲਾ ਖ਼ਾਸ, ਮੋਗਾ ਵਿਚ ਬਾਘਾਪੁਰਾਣਾ ਤੇ ਧਰਮਕੋਟ, ਫ਼ਤਿਹਗੜ੍ਹ ਪੰਜਤੂਰ, ਹੁਸਿਆਰਪੁਰ ਜ਼ਿਲ੍ਹੇ ਵਿਚ ਮਹਿਲਪੁਰ, ਜਲੰਧਰ ’ਚ ਭੋਗਪੁਰ, ਗੁਰਾਇਆ, ਸਾਹਕੋਟ ਤੇ ਬਿਲਗਾ, ਕਪੂਰਥਲਾ ਜ਼ਿਲ੍ਹੇ ਵਿਚ ਬੈਗੋਵਾਲ, ਭੁਲੱਥ, ਢਿੱਲਵਾਂ ਤੇ ਨਢਾਲਾ, ਸਹੀਦ ਭਗਤ ਸਿੰਘ ਨਗਰ ਵਿਚ ਬਲਾਂਚੌਰ, ਫ਼ਤਿਹਗੜ੍ਹ ’ਚ ਅਮਲੋਹ, ਲੁਧਿਆਣਾ ਜ਼ਿਲ੍ਹੈ ਵਿਚ ਮੁੱਲਾਪੁਰ ਦਾਖ਼ਾ, ਸਾਹਨੇਵਾਲਾ, ਮਾਛੀਵਾੜਾ ਤੇ ਮਲੋਦ, ਪਟਿਆਲਾ ਜ਼ਿਲ੍ਹੇ ਵਿਚ ਸਨੌਰ, ਘੱਗਾ, ਘਨੌਰ ਤੇ ਦੇਵੀਗੜ੍ਹ, ਬਰਨਾਲਾ ਜ਼ਿਲ੍ਹੇ ਵਿਚ ਹੰਡਿਆਇਆ, ਸੰਗਰੂਰ ਵਿਚ ਸੰਗਰੂਰ, ਚੀਮਾ ਤੇ ਮੂਨਕ ਤੋਂ ਇਲਾਵਾ ਸਾਹਿਬਜਾਦਾ ਅਜੀਤ ਸਿੰਘ ਨਗਰ ਵਿਚ ਘੜੂਆ ਵਿਚ ਚੋਣ ਹੋਣੀ ਬਾਕੀ ਹੈ।

ਮੋੜ ਨਗਰ ਕੋਂਸਲ ਦੇ ਪ੍ਰਧਾਨ ਦੀ ਚੋਣ 4 ਨੂੰ, ਕਰਨੈਲ ਸਿੰਘ ਦਾ ਪ੍ਰਧਾਨ ਬਣਨਾ ਤੈਅ

ਇਸਤੋਂ ਇਲਾਵਾ ਜ਼ਿਲ੍ਹਾ ਨਗਰ ਕੌਸਲਾਂ ਤੇ ਨਗਰ ਪੰਚਾਇਤਾਂ ਦੇ ਇੱਕ ਜਾਂ ਦੋ ਵਾਰਡਾਂ ਵਿਚ ਚੋਣ ਬਕਾਇਆ ਹੈ, ਉਨ੍ਹਾਂ ਵਿਚ ਬਠਿੰਡਾ ਜ਼ਿਲ੍ਹੇ ਦੇ ਭਾਈਰੂਪਾ, ਕੋਠਗੁਰੂ, ਮਹਿਰਾਜ, ਗੋਨਿਆਣਾ, ਲਹਿਰਾਮੁਹੱਬਤ, ਅੰਮ੍ਰਿਤਸਰ ਜ਼ਿਲ੍ਹੇ ਵਿਚ ਰਾਈਆ ਤੇ ਮਜੀਠਾ, ਤਰਨਤਾਰਨ ਵਿਚ ਭਿਖੀਵਿੰਡ, ਗੁਰਦਾਸਪੁਰ, ਫ਼ਤਿਹਗੜ੍ਹ ਸਾਹਿਬ ਵਿਚ ਬੱਸੀ ਪਠਾਣਾ, ਸਰਹਿੰਦ, ਫ਼ਤਿਹਗੜ, ਗੋਬਿੰਦਗੜ੍ਹ, ਫ਼ਿਰੋਜਪੁਰ ਤੇ ਗੁਰੂਹਰਸਹਾਏ, ਫ਼ਰੀਦਕੋਟ ਵਿਚ ਕੋਟਕਪੂਰਾ, ਪਟਿਆਲਾ ਵਿਚ ਰਾਜਪੁਰਾ, ਭਾਦਸੋ, ਸੰਗਰੂਰ ’ਚ ਸੁਨਾਮ, ਮਲੇਰਕੋਟਲਾ, ਖਰੜ, ਸਮਾਨਾ ਤੋਂ ਇਲਾਵਾ ਹਰਿਆਣਾ ਤੇ ਉੜਮੁੜ ਟਾਂਡਾ ਵਿਚ ਵੀ ਉਪ ਚੋਣ ਹੋਣੀ ਹੈ। ਇਸੇ ਤਰ੍ਹਾਂ ਨਗਰ ਨਿਗਮਾਂ ਵਿਚ ਬਠਿੰਡਾ ਦੇ ਵਾਰਡ ਨੰਬਰ 48, ਗੁਰਦਾਸਪੁਰ ਦੇ ਵਾਰਡ ਨੰਬਰ 24 ਅਤੇ ਹੁਸਿਆਰਪੁਰ ਤੇ ਵਾਰਡ ਨੰਬਰ 6,7 ਅਤੇ 27 ਵਿਚ ਵੀ ਚੋਣ ਹੋਣ ਜਾ ਰਹੀ ਹੈ।

ਕ੍ਰਾਂਤੀ ਕਾਰੀ ਕਿਸਾਨ ਯੂਨੀਅਨ ਪੰਜਾਬ ਨੇ ਪੰਜਾਬ ਭਰ ਵਿੱਚ ਫੂਕੇ ਮੋਦੀ ਸਰਕਾਰ ਦੇ ਪੁਤਲੇ

ਮਨੀਪੁਰ ਵਿੱਚ ਕਤਲੇਆਮ ਦੇ ਜਿੰਮੇਵਾਰ ਨੂੰ ਕੀਤਾ ਜਾਵੇ ਬੈਨ – ਡਾ ਦਰਸ਼ਨ ਪਾਲ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 2 ਅਗੱਸਤ: ਅਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਨੇ ਸੂਬੇ ਭਰ ਵਿਚ ਮਨੀਪੁਰ ਵਿਖੇ ਹੋਏ ਕਾਂਡ ਦੇ ਵਿਰੁਧ ਵਿਚ ਰੋਸ਼ ਜਤਾਉਂਦਿਆਂ ਮੋਦੀ ਸਰਕਾਰ ਦੇ ਪੁਤਲੇ ਫ਼ੂਕੇ। ਸੂਬਾ ਪ੍ਰਧਾਨ ਡਾ ਦਰਸ਼ਨ ਪਾਲ ਦੀ ਅਗਵਾਈ ਵਿੱਚ ਅੱਜ ਡੀ ਸੀ ਦੇ ਧਰਨਾ ਲਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ, ਸੂਬਾ ਮੀਤ ਪ੍ਰਧਾਨ ਰੇਸ਼ਮ ਸਿੰਘ ਮਿਡਾ, ਸੂਬਾ ਮੀਤ ਪ੍ਰਧਾਨ ਧਰਮ ਪਾਲ ਸਿੰਘ ਰੋੜੀਕਪੂਰਾ ,ਸੂਬਾ ਖਜਾਨਚੀ ਰਣਜੀਤ ਸਿੰਘ ਚਨਾਰਥਲ ਦੀ ਹਾਜ਼ਰੀ ਵਿੱਚ ਪੰਜਾਬ ਦੇ ਦਸ ਜਿਲਿਆ ਵਿੱਚ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੋ ਗਏੇ। ਇਸ ਮੋਕੇ ਸੂਬਾ ਪ੍ਰੈੱਸ ਸਕੱਤਰ ਅਵਤਾਰ ਸਿੰਘ ਮਹਿਮਾ ਨੇ ਦੱਸਿਆ ਕਿ ਮਨੀਪੁਰ ਦੀ ਘਟਨਾ ਜ਼ੋ ਚਾਰ ਮਈ ਤੋਂ ਮਨੀਪੁਰ ਵਿਚ ਅਨੇਕਾਂ ਘਟਨਾਵਾਂ ਹੋਈਆਂ ਨੋਜਵਾਨ ਲੜਕੀ ਨੂੰ ਨਗਨ ਕਰਕੇ ਉਹਨਾਂ ਨਾਲ ਬਦਸਲੂਕੀਆ ਕੀਤੀਆਂ ਗਈਆਂ ਤੇ ਬਲਾਤਕਾਰ ਵਰਗੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਪਰ ਭਾਰਤ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਮਨੀਪੁਰ ਦਾ ਮੁੱਖ ਮੰਤਰੀ ਚੁੱਪ ਕਿਉਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਇਹ ਸਾਰਾ ਕੁੱਝ ਹਿੰਦੂ ਰਾਸ਼ਟਰ ਬਣਾਉਣ ਦੇ ਚੱਕਰ ਵਿਚ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਉਣ ਦਾ ਮਕਸਦ ਨਾਲ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਇਸ ਰੋਸ ਪ੍ਰਦਰਸ਼ਨ ਵਿਚ ਮੰਗ ਕੀਤੀ ਕਿ ਭਾਰਤ ਦਾ ਰਾਸ਼ਟਰਪਤੀ ਮਨੀਪੁਰ ਵਿਚ ਰਾਸ਼ਟਰਪਤੀ ਸ਼ਾਸਨ ਲਾਗੂ ਕਰ ਕੇ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਤੁਰੰਤ ਕਾਰਵਾਈ ਕਰਨ। ਇਸ ਮੋਕੇ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਬੁੱਟਰ ਨੇ ਲੋਕਾਂ ਨੂੰ ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਕਿਹਾ ਮਨੀਪੁਰ ਤੋ ਬਾਅਦ ਹੁਣ ਹਰਿਆਣਾ ਦੇ ਨੂੰਹ ਜਿਲੇ ਵਿੱਚ ਬਜਰੰਗ ਦਲ ਵਲੋ ਕਤਲੇਆਮ ਕਰਨ ਸੁਰੂ ਕਰ ਦਿਤਾ ਹੈ। ਜਥੇਬੰਦੀ ਵਲੋਂ ਵੱਖ ਵੱਖ ਜ਼ਿਲ੍ਹਿਆਂ ਵਿਚ ਰੋਸ ਮਾਰਚ ਦੀ ਅਗਵਾਈ ਗੁਰਦਾਸਪੁਰ ਵਿਚ ਰਾਜ ਗੁਰਵਿੰਦਰ ਸਿੰਘ ਘੁੰਮਣ, ਫਿਰੋਜ਼ਪੁਰ ਵਿਚ ਗੁਰਮੀਤ ਸਿੰਘ ਪੋਜੋਕੇ ,ਪਟਿਆਲਾ ਦੀ ਗੁਰਮੀਤ ਸਿੰਘ ਦਿੱਤੂਪੁਰ, ਬਰਨਾਲਾ ਵਿੱਚ ਪਵਿੱਤਰ ਸਿੰਘ ਲਾਲੀ ,ਫਰੀਦਕੋਟ ਦੇ ਪ੍ਰਧਾਨ ਦਰਸ਼ਨ ਸਿੰਘ ਰੋੜੀਕਪੂਰਾ , ਸੀਨੀਅਰ ਮੀਤ ਪ੍ਰਧਾਨ ਸੁਖਦੇਵ ਸਿੰਘ ਪੱਕਾ, ਜ਼ਿਲ੍ਹਾ ਮੀਤ ਪ੍ਰਧਾਨ ਇਕਬਾਲ ਸਿੰਘ ਬਿਸ਼ਨੰਦੀ ਜ਼ਿਲ੍ਹਾ ਖਜਾਨਚੀ ਜਸਵੰਤ ਸਿੰਘ ਚੰਦਭਾਨ , ਜ਼ਿਲ੍ਹਾ ਜੁਆਇੰਟ ਸਕੱਤਰ ਸੁਖਦੇਵ ਸਿੰਘ ਬੱਬੀ ਬਰਾੜ, ਮਾਨਸਾ ਭਜਨ ਸਿੰਘ ਘੁੰਮਣ, ਫਾਜਿਲਕਾ ਆਤਰਪਰੀਤ ਸਿੰਘ ਬਰਾੜ, ਮੁਕਤਸਰ ਮਨਦੀਪ ਸਿੰਘ , ਬਠਿੰਡਾ ਗੁਰਮੀਤ ਸਿੰਘ ਗੁੰਮਟੀ, ਫਤਿਹਗੜ੍ਹ ਸਾਹਿਬ ਵਿਚ ਹਰਨੇਕ ਸਿੰਘ ਭੱਲਮਾਜਰਾ ਅਤੇ ਹੋਸ਼ਿਆਰਪੁਰ ਦੀ ਕੁਲਵਿੰਦਰ ਸਿੰਘ ਸਮਰਾ ਨੇ ਕੀਤੀ।

‘ ਆਪ੍ਰੇਸ਼ਨ ਸਤਰਕ’: ਪੰਜਾਬ ਪੁਲਿਸ ਤੇ ਜੇਲ੍ਹ ਵਿਭਾਗ ਨੇ ਪੰਜਾਬ ਦੀਆਂ 25 ਜੇਲ੍ਹਾਂ ਵਿੱਚ ਸਾਂਝੇ ਤੌਰ ’ਤੇ ਚਲਾਇਆ ਤਲਾਸ਼ੀ ਅਭਿਆਨ; 21 ਮੋਬਾਈਲ ਬਰਾਮਦ

0

ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ ਨੇ ਖੁਦ ਅਗਵਾਈ ਕਰਦਿਆਂ ਏ.ਡੀ.ਜੀ.ਪੀ. ਜੇਲ੍ਹਾਂ ਅਰੁਣ ਪਾਲ ਸਿੰਘ ਦੇ ਨਾਲ ਪਟਿਆਲਾ ਸੈਂਟਰਲ ਜੇਲ੍ਹ ਦੀ ਚੈਕਿੰਗ ਕੀਤੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 2 ਅਗਸਤ:ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਿਕ ਜੇਲ੍ਹਾਂ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ, ਨਸ਼ੀਲੇ ਪਦਾਰਥ ਅਤੇ ਇਲੈਕਟਰਾਨਿਕ ਉਪਕਰਣਾਂ ਵਿਰੁੱਧ ਚੌਕਸੀ ਰੱਖਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਜੇਲ੍ਹ ਵਿਭਾਗ ਨਾਲ ਸਾਂਝੇ ਤੌਰ ’ਤੇ ‘ ਆਪ੍ਰੇਸ਼ਨ ਸਤਰਕ’ ਨਾਮਕ ਵਿਸ਼ੇਸ਼ ਅਭਿਆਨ ਚਲਾਇਆ, ਜਿਸ ਤਹਿਤ ਰਾਜ ਦੀਆਂ ਸਾਰੀਆਂ ਜੇਲ੍ਹਾਂ ਵਿੱਚ ਇੱਕੋ ਸਮੇਂ ’ਤੇ ਤਲਾਸ਼ੀ ਕੀਤੀ ਗਈ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਕੀਤੀ ਗਈ , ਜਿਸ ਤਹਿਤ ਸੂਬੇ ਦੀਆਂ 25 ਜੇਲ੍ਹਾਂ– ਕੇਂਦਰੀ, ਜ਼ਿਲ੍ਹਾ ਅਤੇ ਸਬ-ਡਵੀਜ਼ਨ ਜੇਲ੍ਹਾਂ , ਵਿੱਚ ਤਲਾਸ਼ੀ ਕੀਤੀ ਗਈ ।ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਖੁਦ ਇਸ ਸੂਬਾ ਪੱਧਰੀ ਕਾਰਵਾਈ ਦੀ ਅਗਵਾਈ ਕਰਦਿਆਂ ਏ.ਡੀ.ਜੀ.ਪੀ. ਜੇਲ੍ਹਾਂ ਅਰੁਣ ਪਾਲ ਸਿੰਘ ਦੇ ਨਾਲ ਕੇਂਦਰੀ ਜੇਲ੍ਹ ਪਟਿਆਲਾ ਪਹੁੰਚਕੇ ਚੈਕਿੰਗ ਕੀਤੀ। ਇਸ ਮੌਕੇ ਇੰਸਪੈਕਟਰ ਜਨਰਲ ਆਫ ਪੁਲਿਸ (ਆਈਜੀਪੀ), ਪਟਿਆਲਾ ਰੇਂਜ, ਮੁਖਵਿੰਦਰ ਸਿੰਘ ਛੀਨਾ ਅਤੇ ਐਸਐਸਪੀ ਪਟਿਆਲਾ ਵਰੁਣ ਸ਼ਰਮਾ ਵੀ ਮੌਜੂਦ ਸਨ।ਇਹ ਅਪ੍ਰੇਸ਼ਨ, ਜਿਸ ਵਿੱਚ 2500 ਤੋਂ ਵੱਧ ਪੁਲਿਸ ਕਰਮੀਆਂ ਦੀ ਮਜ਼ਬੂਤ ਨਫ਼ਰੀ ਸ਼ਾਮਲ ਸੀ, ਨੂੰ ਸੂਬੇ ਭਰ ’ਚ ਦੁਪਹਿਰ 12 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਇੱਕੋ ਸਮੇਂ ’ਤੇ ਚਲਾਇਆ ਗਿਆ ਅਤੇ ਐਸਐਸਪੀਜ਼ ਨੂੰ ਆਪਣੇ ਸਬੰਧਤ ਜ਼ਿਲਿ?ਹਆਂ ਵਿੱਚ ਆਪਰੇਸ਼ਨ ਦੀ ਅਗਵਾਈ ਕਰਨ ਲਈ ਕਿਹਾ ਗਿਆ ਸੀ । ਇਸ ਦੌਰਾਨ ਜੇਲ੍ਹਾਂ ਦੇ ਅੰਦਰ ਅਤੇ ਬਾਹਰ ਪੁਲਿਸ ਦੀ ਭਾਰੀ ਤਾਇਨਾਤੀ ਕੀਤੀ ਗਈ ਸੀ ਤਾਂ ਜੋ ਕੋਈ ਵੀ ਸ਼ਖ਼ਸ ਜੇਲ੍ਹ ਤੋਂ ਕੁਝ ਵੀ ਬਾਹਰ ਨਾ ਸੁੱਟ ਸਕੇ। ਅਭਿਆਨ ਵਿੱਚ ਸਨਿਫਰ ਡਾਗਜ਼ (ਸੁੰਘਣ ਵ ਾਲੇ ਕੁੱਤੇ) ਵੀ ਸ਼ਾਮਲ ਕੀਤੇ ਗਏ।ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਇਸ ਕਾਰਵਾਈ ਦਾ ਮਕਸਦ ਨਾ ਸਿਰਫ਼ ਜੇਲ੍ਹ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣਾ ਹੈ, ਸਗੋਂ ਇਹ ਯਕੀਨੀ ਬਣਾਉਣਾ ਵੀ ਹੈ ਕਿ ਕੈਦੀਆਂ ਨੂੰ ਉਹ ਸਾਰੀਆਂ ਸਹੂਲਤਾਂ ਮਿਲ ਰਹੀਆਂ ਹਨ ਜਿਨ੍ਹਾਂ ਦੇ ਉਹ ਬਾ-ਕਾਨੂੰਨ ਹੱਕਦਾਰ ਹਨ। ਉਹਨਾਂ ਕਿਹਾ, “ਸਾਡੀਆਂ ਪੁਲਿਸ ਟੀਮਾਂ ਨੇ ਜੇਲ੍ਹ ਕੰਪਲੈਕਸ ਵਿੱਚ ਬੈਰਕਾਂ, ਰਸੋਈਆਂ ਅਤੇ ਪਖਾਨਿਆਂ ਸਮੇਤ ਜੇਲ੍ਹ ਦੇ ਚੱਪੇ-ਚੱਪੇ ਦੀ ਚੰਗੀ ਤਰ੍ਹਾਂ ਤਲਾਸ਼ੀ ਲਈ । ” ਅਭਿਆਨ ਦੇ ਨਤੀਜਿਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ ਵੱਖ-ਵੱਖ ਜੇਲ੍ਹਾਂ ਦੀਆਂ ਬੈਰਕਾਂ ਵਿੱਚੋਂ 21 ਮੋਬਾਈਲ ਫ਼ੋਨ ਸਮੇਤ ਸਿਮ ਕਾਰਡ ਅਤੇ ਚਾਰਜਰ, ਮੋਡੀਫਾਈਡ ਚਾਕੂ, ਮੇਖਾਂ ਅਤੇ 8.7 ਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ।ਜ਼ਿਕਰਯੋਗ ਹੈ ਕਿ ਵਿਸ਼ੇਸ਼ ਡੀਜੀਪੀ ਨੇ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਕੀਤੇ ਗਏ ਪੁਖਤਾ ਸੁਰੱਖਿਆ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ।