Thursday, May 7, 2026
Home Blog Page 205

ਮਾਨ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫ਼ਾ, ਗੰਨੇ ‘ਤੇ 68.50 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਨੂੰ ਮਨਜ਼ੂਰੀ

0

👉ਪੰਜਾਬ ਸਰਕਾਰ ਹੁਣ ਦੇਸ਼ ਵਿੱਚ ਗੰਨੇ ਦੀ ਸਭ ਤੋਂ ਵੱਧ ਕੀਮਤ ਦੇ ਰਹੀ
👉ਪੰਜਾਬ ਕੈਬਨਿਟ ਨੇ ਗੰਨੇ ‘ਤੇ ਸਿੱਧੀ ਸਬਸਿਡੀ ਅਤੇ ਐਮ.ਐਸ.ਪੀ.-ਆਧਾਰਤ ਸਹਾਇਤਾ ਮਹੱਈਆ ਕਰ ਕੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ
Chandigarh News:ਇਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿਸ਼ੇਸ਼ ਤੌਰ ‘ਤੇ ਕਿਸਾਨ-ਭਲਾਈ ਲਈ ਫੈਸਲੇ ਲੈਣ ‘ਤੇ ਕੇਂਦਰਤ ਰਹੀ, ਜਿਸ ਦੌਰਾਨ ਕੈਬਨਿਟ ਵੱਲੋਂ ਨਿਰਧਾਰਤ ਸਟੇਟ ਐਗਰੀਡ ਪ੍ਰਾਈਸ ਵਿੱਚੋਂ 68.50 ਪ੍ਰਤੀ ਕੁਇੰਟਲ ਸਿੱਧੀ ਸਬਸਿਡੀ ਦੀ ਮਨਜ਼ੂਰੀ ਦਿੱਤੀ ਗਈ, ਜਿਸ ਨਾਲ ਪੰਜਾਬ ਸੂਬਾ ਗੰਨਾ ਕਿਸਾਨਾਂ ਨੂੰ ਦੇਸ਼ ਵਿੱਚ ਗੰਨੇ ਦਾ ਸਭ ਤੋਂ ਵੱਧ ਭਾਅ ਦੇਣ ਵਿੱਚ ਲਗਾਤਾਰ ਮੋਹਰੀ ਚੱਲ ਰਿਹਾ ਹੈ।ਇਹ ਫੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ, ਜਿਸ ਵਿੱਚ ਸਿਹਤ ਖੇਤਰ ‘ਚ ਵੱਖ-ਵੱਖ ਸੁਧਾਰਾਂ ਦੇ ਨਾਲ ਲੋਕਾਂ ਦੀ ਤੰਦਰੁਸਤ ਸਿਹਤ ਸਬੰਧੀ ਪਹਿਲਕਦਮੀਆਂ ਅਤੇ ਸ਼ਹਿਰੀ ਪ੍ਰਸ਼ਾਸਨ ਵਿੱਚ ਵੱਖ-ਵੱਖ ਸੁਧਾਰਾਤਮਕ ਕਦਮ ਚੁੱਕਣ ਸਬੰਧੀ ਪ੍ਰਵਾਨਗੀਆਂ ਸ਼ਾਮਲ ਹਨ, ਜੋ ਪੰਜਾਬ ਸਰਕਾਰ ਦੀ ਨਿਰਣਾਇਕ ਅਤੇ ਨਤੀਜਾ ਆਧਾਰਤ ਪਹੁੰਚ ਨੂੰ ਦਰਸਾਉਂਦਾ ਹੈ।ਮੰਤਰੀ ਮੰਡਲ ਦੁਆਰਾ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਬੁਲਾਰੇ ਨੇ ਕਿਹਾ ਕਿ ਨਿੱਜੀ ਖੰਡ ਮਿੱਲਾਂ ਦੀ ਤਰਫ਼ੋਂ ਗੰਨਾ ਕਿਸਾਨਾਂ ਨੂੰ 2025-26 ਪਿੜਾਈ ਸੀਜ਼ਨ ਲਈ ਨਿਰਧਾਰਤ ਸਟੇਟ ਐਗਰੀਡ ਪ੍ਰਾਈਜ਼ ਵਿੱਚੋਂ 68.50 ਪ੍ਰਤੀ ਕੁਇੰਟਲ ਸਬਸਿਡੀ ਸਿੱਧੇ ਤੌਰ ‘ਤੇ ਅਦਾ ਕੀਤੀ ਜਾਵੇਗੀ।

ਇਹ ਵੀ ਪੜ੍ਹੋ  ਹਰਜੋਤ ਬੈਂਸ ਨੇ ਗੈਂਗਸਟਰਾਂ ਖ਼ਿਲਾਫ਼ ਫੈਸਲਾਕੁੰਨ ਜੰਗ ਵਜੋਂ ‘ਆਪ੍ਰੇਸ਼ਨ ਪ੍ਰਹਾਰ’ ਦੀ ਕੀਤੀ ਸ਼ਲਾਘਾ

ਉਨ੍ਹਾਂ ਦੱਸਿਆ ਕਿ ਪੰਜਾਬ ਪਹਿਲਾਂ ਹੀ ਦੇਸ਼ ਵਿੱਚ ਗੰਨੇ ਲਈ ਸਭ ਤੋਂ ਵੱਧ 416 ਪ੍ਰਤੀ ਕੁਇੰਟਲ ਸਟੇਟ ਐਗਰੀਡ ਪ੍ਰਾਈਸ ਦੇ ਰਿਹਾ ਹੈ, ਜੋ ਪਿਛਲੇ ਸਾਲ ਨਾਲੋਂ 15 ਰੁਪਏ ਦਾ ਵਾਧਾ ਦਰਸਾਉਂਦਾ ਹੈ। ਇਹ ਪੰਜਾਬ ਦੇ ਗੰਨਾ ਕਾਸ਼ਤਕਾਰਾਂ ਨੂੰ ਦੇਸ਼ ਭਰ ਵਿੱਚੋਂ ਸਭ ਤੋਂ ਵੱਧ ਭਾਅ ਮਿਲਣਾ ਯਕੀਨੀ ਬਣਾਉਣ ਦੇ ਨਾਲ-ਨਾਲ ਕਿਸਾਨਾਂ ਲਈ ਆਮਦਨ ਸੁਰੱਖਿਆ ਨੂੰ ਹੋਰ ਮਜ਼ਬੂਤ ​​ਕਰੇਗਾ।ਜਨਤਕ ਸਿਹਤ ਅਤੇ ਤੰਦਰੁਸਤੀ ‘ਤੇ ਨਿਰੰਤਰ ਧਿਆਨ ਕੇਂਦਰਿਤ ਕਰਦਿਆਂ ਮੰਤਰੀ ਮੰਡਲ ਨੇ ‘ਸੀਐਮ ਦੀ ਯੋਗਸ਼ਾਲਾ’ ਪ੍ਰਾਜੈਕਟ ਅਧੀਨ ਯੋਗਾ ਟ੍ਰੇਨਰਾਂ ਦੀਆਂ 1,000 ਵਾਧੂ ਅਸਾਮੀਆਂ ਦੀ ਸਿਰਜਣਾ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਮੀਟਿੰਗ ਦੌਰਾਨ ਇਹ ਵੀ ਦੱਸਿਆ ਗਿਆ ਕਿ ਵਿੱਤੀ ਸਾਲ 2026-27 ਦੌਰਾਨ ਇਸ ਪਹਿਲਕਦਮੀ ਲਈ 35 ਕਰੋੜ ਦਾ ਬਜਟ ਪ੍ਰਬੰਧ ਕੀਤਾ ਜਾਵੇਗਾ, ਜਿਸ ਦਾ ਉਦੇਸ਼ ਇੱਕ ਸਿਹਤਮੰਦ ਅਤੇ ਤੰਦਰੁਸਤ ਪੰਜਾਬ ਦੀ ਸਿਰਜਣਾ ਨੂੰ ਯਕੀਨੀ ਬਣਾਉਣਾ ਹੈ।ਸਿਹਤ ਸੰਭਾਲ ਸੇਵਾਵਾਂ ਨੂੰ ਮਜ਼ਬੂਤੀ ​​ਦੇਣ ਦੇ ਇੱਕ ਹੋਰ ਮਹੱਤਵਪੂਰਨ ਫੈਸਲੇ ਵਿੱਚ ਮੰਤਰੀ ਮੰਡਲ ਨੇ ਮੁਕਤਸਰ ਜ਼ਿਲ੍ਹੇ ਦੇ ਪਿੰਡ ਬਾਦਲ, ਤਰਨ ਤਾਰਨ ਜ਼ਿਲ੍ਹੇ ਦੇ ਖਡੂਰ ਸਾਹਿਬ, ਕਮਿਊਨਿਟੀ ਹੈਲਥ ਸੈਂਟਰ ਜਲਾਲਾਬਾਦ ਅਤੇ ਫਾਜ਼ਿਲਕਾ ਜ਼ਿਲ੍ਹੇ ਦੇ ਟਰਸ਼ਰੀ ਕੇਅਰ ਸੈਂਟਰ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (ਬੀਐਫਯੂਐਚਐਸ), ਫ਼ਰੀਦਕੋਟ ਵਿੱਚ ਪੂਰੀ ਤਰ੍ਹਾਂ ਤਬਦੀਲ ਕਰਨ ਦੀ ਪ੍ਰਵਾਨਗੀ ਵੀ ਦੇ ਦਿੱਤੀ ਹੈ। ਇਸ ਤਬਦੀਲੀ ਨਾਲ ਇਨ੍ਹਾਂ ਖੇਤਰਾਂ ਦੇ ਵਸਨੀਕ ਯੂਨੀਵਰਸਿਟੀ ਦੇ ਉੱਨਤ ਮੈਡੀਕਲ ਬੁਨਿਆਦੀ ਢਾਂਚੇ ਅਤੇ ਮੁਹਾਰਤ ਦਾ ਲਾਭ ਉਠਾ ਕੇ ਬਿਹਤਰ ਇਲਾਜ ਅਤੇ ਜਾਂਚ ਸੇਵਾਵਾਂ ਤੱਕ ਪਹੁੰਚ ਕਰ ਸਕਣਗੇ।

ਇਹ ਵੀ ਪੜ੍ਹੋ  ਕਿਰਤ ਮੰਤਰੀ ਸੌਂਦ ਵੱਲੋਂ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀਆਂ ਸਕੀਮਾਂ ਅਤੇ ਪ੍ਰਕਿਰਿਆਵਾਂ ਬਾਰੇ ਹੈਂਡਬੁੱਕ ਜਾਰੀ

ਮੰਤਰੀ ਮੰਡਲ ਨੇ ਪੰਜਾਬ ਮੈਨੇਜਮੈਂਟ ਐਂਡ ਟਰਾਂਸਫਰ ਮਿਊਂਸੀਪਲ ਐਕਟ, 2020 ਦੀ ਧਾਰਾ 4 ਅਧੀਨ ਨਿਰਦੇਸ਼ਾਂ ਦੇ ਗਠਨ ਅਤੇ ਨੋਟੀਫਿਕੇਸ਼ਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਦਾ ਉਦੇਸ਼ ਪੰਜਾਬ ਸਰਕਾਰ ਦੇ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਜਨਤਕ ਖੇਤਰ ਦੇ ਹੋਰ ਅਦਾਰਿਆਂ ਨਾਲ ਸਬੰਧਤ ਮਿਊਂਸੀਪਲ ਜਾਇਦਾਦਾਂ ਨੂੰ ਜਨਤਕ ਉਦੇਸ਼ਾਂ ਲਈ ਤਬਦੀਲ ਕਰਨ ਦੀ ਸਹੂਲਤ ਪ੍ਰਦਾਨ ਕਰਨਾ ਹੈ। ਇਹ ਫੈਸਲੇ ਸੂਬੇ ਭਰ ਵਿੱਚ ਵਿਕਾਸ ਪ੍ਰਾਜੈਕਟਾਂ ਨੂੰ ਨਵੀਂ ਗਤੀ ਦੇਣ ਦੇ ਨਾਲ-ਨਾਲ ਜ਼ਮੀਨ ਦੀ ਵੰਡ ਵਿੱਚ ਇਕਸਾਰਤਾ ਨੂੰ ਯਕੀਨੀ ਬਣਾਉਣ ਅਤੇ ਸਰਕਾਰੀ ਜ਼ਮੀਨ ਦੀ ਦੁਰਵਰਤੋਂ ਰੋਕਣ ਵਿੱਚ ਵਿਸ਼ੇਸ਼ ਤੌਰ ‘ਤੇ ਸਹਾਈ ਹੋਣਗੇ। ਸਬੰਧਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦੀ ਅਗਵਾਈ ਵਾਲੀ ਇੱਕ ਕਮੇਟੀ ਅਲਾਟਮੈਂਟ ਪ੍ਰਕਿਰਿਆ ਦੀ ਸਿਫ਼ਾਰਸ਼ ਕਰੇਗੀ, ਜੋ ਸੂਬਾ ਸਰਕਾਰ ਦੀ ਪ੍ਰਵਾਨਗੀ ਦੇ ਅਧੀਨ ਹੋਵੇਗਾ।ਜ਼ਮੀਨੀ ਸਰੋਤਾਂ ਦੀ ਸਰਬੋਤਮ ਵਰਤੋਂ ਰਾਹੀਂ ਵਿਕਾਸ ‘ਚ ਤੇਜ਼ੀ ਲਿਆਉਣ ਦੇ ਉਦੇਸ਼ ਨਾਲ ਮੰਤਰੀ ਮੰਡਲ ਨੇ ਮਿਊਂਸੀਪਲ ਹੱਦਾਂ ਦੇ ਅੰਦਰ ਸਾਰੇ ਸਰਕਾਰੀ-ਲਾਇਸੰਸਸ਼ੁਦਾ ਪ੍ਰਾਜੈਕਟਾਂ ਅਧੀਨ ਸਥਿਤ ਖ਼ਾਲੀ ਛੱਡੇ ਜਾਂ ਵਰਤੇ ਜਾ ਰਹੇ ਰਸਤਿਆਂ ਜਾਂ ਜਲ ਮਾਰਗਾਂ (ਖਾਲਾਂ) ਦੀ ਵਿਕਰੀ ਜਾਂ ਵਟਾਂਦਰੇ ਦੁਆਰਾ ਤਬਾਦਲੇ ਲਈ ਵੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਨੀਤੀ ਦਾ ਉਦੇਸ਼ ਵਿਕਾਸ ਦੀਆਂ ਸੰਭਾਵਨਾਵਾਂ ਤਲਾਸ਼ਣਾ ਅਤੇ ਸ਼ਹਿਰੀ ਯੋਜਨਾਬੰਦੀ ਦੇ ਨਤੀਜਿਆਂ ਨੂੰ ਬਿਹਤਰ ਬਣਾਉਣਾ ਹੈ।ਮੰਤਰੀ ਮੰਡਲ ਨੇ ਪੀ.ਏ.ਪੀ.ਆਰ.ਏ. (ਪੰਜਾਬ ਕਿਫਾਇਤੀ ਜਾਇਦਾਦ ਰਜਿਸਟ੍ਰੇਸ਼ਨ ਐਕਟ) ਲਾਇਸੈਂਸਸ਼ੁਦਾ ਪ੍ਰਾਜੈਕਟਾਂ ਲਈ ਸਮਾਂ ਮਿਆਦ 1 ਜਨਵਰੀ, 2026 ਤੋਂ 31 ਦਸੰਬਰ, 2026 ਤੱਕ ਇੱਕ ਸਾਲ ਵਧਾਉਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ।

ਇਹ ਵੀ ਪੜ੍ਹੋ  ਨਗਰ ਨਿਗਮ ਦਾ ਸੀਵਰਮੈਨ ਡੇਢ ਲੱਖ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਇਹ ਵਾਧਾ ਪ੍ਰਤੀ ਏਕੜ 25,000 ਰੁਪਏ ਦੀ ਐਕਸਟੈਂਸ਼ਨ ਫੀਸ ‘ਤੇ ਵੱਧ ਤੋਂ ਵੱਧ ਤਿੰਨ ਸਾਲਾਂ ਤੱਕ ਦੀ ਮਿਆਦ ਲਈ ਦਿੱਤਾ ਜਾਵੇਗਾ ਅਤੇ ਸਬੰਧਤ ਸਮਰੱਥ ਅਧਿਕਾਰੀਆਂ ਦੁਆਰਾ ਪਹਿਲਾਂ ਲਾਗੂ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਇਸ ਦੀ ਆਗਿਆ ਦਿੱਤੀ ਜਾਵੇਗੀ।ਸ਼ਹਿਰੀ ਵਿਕਾਸ ਸਬੰਧੀ ਇੱਕ ਹੋਰ ਫੈਸਲੇ ਵਿੱਚ ਮੰਤਰੀ ਮੰਡਲ ਨੇ ਜਨਵਰੀ 2026 ਤੋਂ ਬਾਅਦ ਨਿਲਾਮੀ ਲਈ ਰੱਖੀਆਂ ਜਾਣ ਵਾਲੀਆਂ ਪ੍ਰਸਤਾਵਿਤ ਜਾਇਦਾਦਾਂ ਲਈ ਵਾਧੂ ਸਤਹੀ ਖੇਤਰ ਅਨੁਪਾਤ ਲਈ ਖਰਚੇ ਨਿਰਧਾਰਿਤ ਕਰਨ ਲਈ ਵਰਤੇ ਜਾਣ ਵਾਲੇ ਫਾਰਮੂਲੇ ਨੂੰ ਪ੍ਰਵਾਨਗੀ ਦੇ ਦਿੱਤੀ। ਇਸ ਦੇ ਨਾਲ ਹੀ 20 ਫਰਵਰੀ, 2025 ਨੂੰ ਨੋਟੀਫਾਈ ਕੀਤੇ ਗਏ ਈ-ਆਕਸ਼ਨ ਨੀਤੀ 2025 ਦੇ ਪੈਰਾ 10.2 ਵਿੱਚ ਸੋਧਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਗਈ, ਜਿਸ ਨਾਲ ਭਵਿੱਖ ਵਿੱਚ ਵਿਕਾਸ ਅਧਿਕਾਰੀਆਂ ਦੁਆਰਾ ਨਿਲਾਮ ਕੀਤੀਆਂ ਜਾਣ ਵਾਲੀਆਂ ਸਾਰੀਆਂ ਸ਼੍ਰੇਣੀਆਂ ਦੀਆਂ ਜਾਇਦਾਦਾਂ ‘ਤੇ ਲਾਗੂ ਸੋਧੇ ਹੋਏ ਉਪਬੰਧ ਬਣਾਏ ਗਏ।ਮੰਤਰੀ ਮੰਡਲ ਨੇ ਨਿਯਮ 6A ਸ਼ਾਮਲ ਕਰ ਕੇ ਪੰਜਾਬ ਸਿਵਲ ਸੇਵਾਵਾਂ (ਸੇਵਾ ਦੀਆਂ ਆਮ ਸ਼ਰਤਾਂ) ਨਿਯਮਾਂ, 1994 ਵਿੱਚ ਸੋਧਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਸੋਧ ਅਨੁਸਾਰ ਘੱਟੋ-ਘੱਟ ਵਿਦਿਅਕ ਅਤੇ ਹੋਰ ਯੋਗਤਾਵਾਂ ਸਮੇਤ ਯੋਗਤਾ ਮਾਪਦੰਡ ਨਿਰਧਾਰਤ ਕਰਨ ਦੀ ਆਖਰੀ ਮਿਤੀ ਅਰਜ਼ੀ ਫਾਰਮ ਜਮ੍ਹਾਂ ਕਰਨ ਦੀ ਆਖਰੀ ਮਿਤੀ ਹੋਵੇਗੀ, ਜਦੋਂ ਤੱਕ ਕਿ ਸਬੰਧਿਤ ਸੇਵਾ ਨਿਯਮਾਂ ਵਿੱਚ ਵਿਸ਼ੇਸ਼ ਤੌਰ ‘ਤੇ ਹੋਰ ਮਿਤੀ ਨਿਰਧਾਰਿਤ ਨਾ ਕੀਤੀ ਗਈ ਹੋਵੇ।ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਇੱਕ ਅਗਾਂਹਵਧੂ ਕਦਮ ਤਹਿਤ ਮੰਤਰੀ ਮੰਡਲ ਨੇ ਪੰਜਾਬ ਦੇ ਬਾਗਬਾਨੀ ਖੇਤਰ ਨੂੰ ਹੋਰ ਮਜ਼ਬੂਤ ​​ਕਰਨ ਲਈ ਜਾਪਾਨੀ ਤਕਨਾਲੋਜੀ ਪੇਸ਼ ਕਰਨ ਲਈ ਜਾਪਾਨ ਇੰਟਰਨੈਸ਼ਨਲ ਕੋਪਰੇਸ਼ਨ ਏਜੰਸੀ ਨਾਲ ਭਾਈਵਾਲੀ ਨੂੰ ਵੀ ਪ੍ਰਵਾਨਗੀ ਦਿੱਤੀ। ਇਹ ਭਾਈਵਾਲੀ ਬਾਗਬਾਨੀ ਵਿਕਾਸ, ਕੋਲਡ ਚੇਨ ਬੁਨਿਆਦੀ ਢਾਂਚੇ, ਪਾਣੀ ਪ੍ਰਬੰਧਨ ਅਤੇ ਹੁਨਰ ਵਿਕਾਸ ‘ਤੇ ਕੇਂਦ੍ਰਿਤ ਹੋਵੇਗੀ, ਜਿਸ ਦਾ ਉਦੇਸ਼ ਸੂਬੇ ਦੀ ਆਰਥਿਕਤਾ ਵਿੱਚ ਬਾਗਬਾਨੀ ਖੇਤਰ ਦੇ ਯੋਗਦਾਨ ਨੂੰ ਦੁੱਗਣਾ ਕਰਨਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹਰਜੋਤ ਬੈਂਸ ਨੇ ਗੈਂਗਸਟਰਾਂ ਖ਼ਿਲਾਫ਼ ਫੈਸਲਾਕੁੰਨ ਜੰਗ ਵਜੋਂ ‘ਆਪ੍ਰੇਸ਼ਨ ਪ੍ਰਹਾਰ’ ਦੀ ਕੀਤੀ ਸ਼ਲਾਘਾ

0

👉ਇਹ ਕੋਈ ਆਮ ਕਾਰਵਾਈ ਨਹੀਂ, ਇਹ ਅਮਨ-ਕਾਨੂੰਨ ਦੇ ਦੁਸ਼ਮਣਾਂ ਵਿਰੁੱਧ ਜੰਗ ਦਾ ਐਲਾਨ ਹੈ:ਹਰਜੋਤ ਬੈਂਸ
Chandigarh News:ਸੂਬੇ ਵਿੱਚੋਂ ਗੈਂਗਸਟਰਵਾਦ ਅਤੇ ਅਪਰਾਧਿਕ ਤਾਕਤਾਂ ਨੂੰ ਜੜ੍ਹੋਂ ਖਤਮ ਕਰਨ ਲਈ ਦ੍ਰਿੜ੍ਹ ਅਤੇ ਸਪੱਸ਼ਟ ਰੁਖ਼ ਅਪਣਾਉਂਦਿਆਂ, ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ‘ਆਪ੍ਰੇਸ਼ਨ ਪ੍ਰਹਾਰ’ ਤਹਿਤ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਕੀਤੀ ਜਾ ਰਹੀ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਦੀ ਸ਼ਲਾਘਾ ਕੀਤੀ। ਇਹ ਆਪ੍ਰੇਸ਼ਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅੱਤਵਾਦ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਪ੍ਰਤੀ ਜ਼ੀਰੋ-ਟੌਲਰੈਂਸ ਨੀਤੀ ਨੂੰ ਦਰਸਾਉਂਦਾ ਹੈ।ਬੈਂਸ ਨੇ ਕਿਹਾ. “ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਸ਼ਾਨ ਅਤੇ ਸੁਰੱਖਿਆ ਲਈ ਜੰਗ ਦਾ ਆਗਾਜ਼ ਹੋ ਗਿਆ ਹੈ।”

ਇਹ ਵੀ ਪੜ੍ਹੋ  ਕਿਰਤ ਮੰਤਰੀ ਸੌਂਦ ਵੱਲੋਂ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀਆਂ ਸਕੀਮਾਂ ਅਤੇ ਪ੍ਰਕਿਰਿਆਵਾਂ ਬਾਰੇ ਹੈਂਡਬੁੱਕ ਜਾਰੀ

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਖਿਲਾਫ਼ ਕਾਰਵਾਈ ਲਈ 2,000 ਟੀਮਾਂ, ਜਿਨ੍ਹਾਂ ਵਿੱਚ 12,000 ਤੋਂ ਵੱਧ ਪੁਲਿਸ ਮੁਲਾਜ਼ਮ ਸ਼ਾਮਲ ਹਨ, ਨਾਲ ਮਿਸਾਲੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਪੂਰੀ ਫੋਰਸ ਪੰਜਾਬ ਵਿੱਚੋਂ ਗੈਂਗਸਟਰਾਂ ਨੂੰ ਜੜੋਂ ਖਤਮ ਕਰਨ ਵਿੱਚ ਜੁਟੀ ਹੋਈ ਹੈ।ਪੰਜਾਬ ਪੁਲਿਸ ਦੇ ਜਜ਼ਬੇ ਅਤੇ ਵਚਨਬੱਧਤਾ ਨੂੰ ਸਲਾਮ ਕਰਦਿਆਂ, ਸ. ਬੈਂਸ ਨੇ ਕਿਹਾ ਕਿ ਬੀਤੀ ਦੇਰ ਰਾਤ ਸ਼ੁਰੂ ਹੋਏ ਅਤੇ 72 ਘੰਟੇ ਚੱਲਣ ਵਾਲੇ ਇਸ ਆਪ੍ਰੇਸ਼ਨ ਦੌਰਾਨ ਪੂਰੇ ਤਾਲਮੇਲ ਨਾਲ ਗੈਂਗਸਟਰਾਂ ਨੂੰ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਮਾਨ ਨਿੱਜੀ ਤੌਰ ‘ਤੇ ਇਸ ਆਪ੍ਰੇਸ਼ਨ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕੋਈ ਆਮ ਕਾਰਵਾਈ ਨਹੀਂ ਹੈ ਸਗੋਂ ਇਹ ਅਮਨ-ਕਾਨੂੰਨ ਦੇ ਦੁਸ਼ਮਣਾਂ ਵਿਰੁੱਧ ਜੰਗ ਦਾ ਐਲਾਨ ਹੈ।ਸਿੱਖਿਆ ਮੰਤਰੀ ਨੇ ਅੰਮ੍ਰਿਤਸਰ ਅਤੇ ਫਤਿਹਗੜ੍ਹ ਸਾਹਿਬ ਵਿੱਚ ਹੋਏ ਪੁਲਿਸ ਮੁਕਾਬਲਿਆਂ ਦੀਆਂ ਸ਼ੁਰੂਆਤੀ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਇਸ ਆਪ੍ਰੇਸ਼ਨ ਦੇ ਦ੍ਰਿੜ ਇਰਾਦੇ ਅਤੇ ਤੁਰੰਤ ਕਾਰਵਾਈ ਨੂੰ ਸਬੂਤ ਵਜੋਂ ਪੇਸ਼ ਕੀਤਾ।

ਇਹ ਵੀ ਪੜ੍ਹੋ  ਨਗਰ ਨਿਗਮ ਦਾ ਸੀਵਰਮੈਨ ਡੇਢ ਲੱਖ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਸ ਨਾਲ ਸਾਡੇ ਖੂਬਸੂਰਤ ਸੂਬੇ ਅਤੇ ਮਹਾਨ ਦੇਸ਼ ਵਿੱਚ ਅਸਥਿਰਤਾ ਫੈਲਾਉਣ ਦੀਆਂ ਸਾਜ਼ਿਸਾਂ ਨਾਕਾਮ ਹੋਣਗੀਆਂ।ਉਨ੍ਹਾਂ ਕਿਹਾ, “ਅਸੀਂ ਆਪਣੀ ਪੁਲਿਸ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਾਂ। ਮੈਂ ਹਰ ਨਾਗਰਿਕ, ਸਾਡੇ ਸਮਾਜ ਦੇ ਹਰ ਮੈਂਬਰ ਨੂੰ ਇਸ ਅਹਿਮ ਮਿਸ਼ਨ ‘ਆਪ੍ਰੇਸ਼ਨ ਪ੍ਰਹਾਰ’ ਵਿੱਚ ਪੰਜਾਬ ਪੁਲਿਸ ਦਾ ਸਾਥ ਦੇਣ ਦਾ ਸੱਦਾ ਦਿੰਦਾ ਹਾਂ। ਸਿਰਫ਼ ਇਕਜੁੱਟ ਹੋ ਕੇ ਹੀ ਅਸੀਂ ਸੂਬੇ ਨੂੰ ਗੈਂਗਸਟਰ-ਮੁਕਤ ਬਣਾ ਸਕਦੇ ਹਾਂ ਅਤੇ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰ ਸਕਦੇ ਹਾਂ। ਪੰਜਾਬ ਸਰਕਾਰ ਉਦੋਂ ਤੱਕ ਆਰਾਮ ਨਾਲ ਨਹੀਂ ਬੈਠੇਗੀ ਜਦੋਂ ਤੱਕ ਸੂਬੇ ਵਿੱਚੋਂ ਸਮਾਜ-ਵਿਰੋਧੀ ਅਨਸਰਾਂ ਦਾ ਮੁਕੰਮਲ ਸਫਾਇਆ ਨਹੀਂ ਹੋ ਜਾਂਦਾ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕਿਰਤ ਮੰਤਰੀ ਸੌਂਦ ਵੱਲੋਂ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀਆਂ ਸਕੀਮਾਂ ਅਤੇ ਪ੍ਰਕਿਰਿਆਵਾਂ ਬਾਰੇ ਹੈਂਡਬੁੱਕ ਜਾਰੀ

0

👉ਇਹ ਹੈਂਡਬੁੱਕ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਅਤੇ ਉਸਾਰੀ ਕਾਮਿਆਂ ਨੂੰ ਸਮੇਂ ਸਿਰ ਭਲਾਈ ਲਾਭ ਪ੍ਰਦਾਨ ਕਰਨ ਵਿੱਚ ਅਹਿਮ ਮੀਲ ਪੱਥਰ ਸਾਬਤ ਹੋਵੇਗੀ- ਕਿਰਤ ਮੰਤਰੀ
Chandigarh News:ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਵੱਲੋਂ ਕਿਰਤ ਵਿਭਾਗ ਦੇ ਭਾਈਵਾਲਾਂ ਲਈ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੌਰਾਨ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਬੋਰਡ ਦੀਆਂ ਸਕੀਮਾਂ ਅਤੇ ਪ੍ਰਕਿਰਿਆਵਾਂ ਬਾਰੇ ਇੱਕ ਹੈਂਡਬੁੱਕ ਜਾਰੀ ਕੀਤੀ ਗਈ।ਇਸ ਪ੍ਰੋਗਰਾਮ ਦਾ ਉਦੇਸ਼ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀਆਂ ਸਕੀਮਾਂ, ਪ੍ਰਕਿਰਿਆਵਾਂ ਅਤੇ ਸਮਾਂ-ਸੀਮਾਵਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਉਸਾਰੀ ਕਾਮਿਆਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਉਣ ਲਈ ਕਿਰਤੀ ਪੱਖੀ ਪਹੁੰਚ ਨੂੰ ਉਤਸ਼ਾਹਿਤ ਕਰਨਾ ਸੀ। ਇਸ ਮੌਕੇ ਕਿਰਤ ਸੁਧਾਰਾਂ ਬਾਰੇ ਪੈਨਲ ਚਰਚਾ ਵੀ ਕੀਤੀ ਗਈ, ਜਿਸ ਵਿੱਚ ਲਾਗੂਕਰਨ ਸਬੰਧੀ ਚੁਣੌਤੀਆਂ ਅਤੇ ਖੇਤਰੀ ਤਜ਼ਰਬਿਆਂ ‘ਤੇ ਧਿਆਨ ਕੇਂਦਰਿਤ ਕੀਤਾ ਗਿਆ।

ਇਹ ਵੀ ਪੜ੍ਹੋ  ਨਗਰ ਨਿਗਮ ਦਾ ਸੀਵਰਮੈਨ ਡੇਢ ਲੱਖ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਇਸ ਚਰਚਾ ਦੌਰਾਨ ਨਵੇਂ ਲੇਬਰ ਕੋਡਾਂ ਦੇ ਤਹਿਤ ਬੋਰਡ ਦੀਆਂ ਸਕੀਮਾਂ ਦੇ ਪ੍ਰਕਿਰਿਆਤਮਕ ਪਹਿਲੂਆਂ ਬਾਰੇ ਗੱਲਬਾਤ ਕੀਤੀ ਗਈ ਅਤੇ ਪਾਰਦਰਸ਼ਤਾ, ਪਾਲਣਾ ਵਿੱਚ ਆਸਾਨੀ ਅਤੇ ਭਾਈਵਾਲਾਂ ਦੇ ਤਾਲਮੇਲ ‘ਤੇ ਜ਼ੋਰ ਦਿੱਤਾ ਗਿਆ।ਸਮਾਗਮ ਦੌਰਾਨ ਬਿਹਤਰ ਕਾਰਗੁਜ਼ਾਰੀ ਵਾਲੇ ਜ਼ਿਲ੍ਹਿਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਪ੍ਰਸ਼ੰਸਾ ਪੱਤਰ ਭੇਟ ਕੀਤੇ ਗਏ। ਭਲਾਈ ਸਕੀਮਾਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂਕਰਨ ਦੇ ਸਬੰਧ ਵਿੱਚ ਬਿਹਤਰ ਕਾਰਗੁਜ਼ਾਰੀ ਵਾਲੇ ਸਹਾਇਕ ਲੇਬਰ ਕਮਿਸ਼ਨਰਾਂ ਅਤੇ ਲੇਬਰ ਇੰਸਪੈਕਟਰਾਂ ਨੂੰ ਵੀ ਪ੍ਰਸ਼ੰਸਾ ਪੱਤਰ ਸੌਂਪੇ ਗਏ।ਅਨੁਰਾਗ ਕੁੰਡੂ, ਮੈਂਬਰ ਪੀਡੀਸੀ ਅਤੇ ਸਕੱਤਰ ਕਿਰਤ ਮਨਵੇਸ਼ ਸਿੰਘ ਸਿੱਧੂ ਨੇ ਬੋਰਡ ਦੁਆਰਾ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ, ਬੇਲੋੜੇ ਦਸਤਾਵੇਜ਼ਾਂ ਨੂੰ ਘਟਾਉਣ ਅਤੇ ਭਲਾਈ ਸਕੀਮਾਂ ਦੀ ਸਮੇਂ ਸਿਰ ਡਿਲੀਵਰੀ ਨੂੰ ਯਕੀਨੀ ਬਣਾਉਣ ਲਈ ਕੀਤੇ ਗਏ ਸੁਧਾਰਾਂ ‘ਤੇ ਚਾਨਣਾ ਪਾਇਆ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਵੱਲੋਂ ਇੰਜ. ਹਰਪਾਲ ਸਿੰਘ ਖੁਰਮੀ ਨੂੰ ਸਟੇਟ ਅਵਾਰਡ ਦੇ ਕੇ ਕੀਤਾ ਸਮਾਨਿਤ

ਇਸ ਦੌਰਾਨ ਉਸਾਰੀ ਕਾਮਿਆਂ ਤੱਕ ਪਹੁੰਚ ਅਤੇ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਬੋਰਡ ਦੀਆਂ ਪ੍ਰਾਪਤੀਆਂ ਨੂੰ ਵੀ ਸਾਂਝਾ ਕੀਤਾ ਗਿਆ।ਰਾਜੀਵ ਗੁਪਤਾ ਕਿਰਤ ਕਮਿਸ਼ਨਰ-ਕਮ-ਸਕੱਤਰ, ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ, ਡਿਪਟੀ ਸਕੱਤਰ ਪਦਮਜੀਤ ਸਿੰਘ ਅਤੇ ਪੰਜਾਬ ਵਿਕਾਸ ਕਮਿਸ਼ਨ ਦੇ ਮੁਲਾਜ਼ਮਾਂ ਨੂੰ ਹੈਂਡਬੁੱਕ ਤਿਆਰ ਕਰਨ ਵਿੱਚ ਉਨ੍ਹਾਂ ਦੇ ਯਤਨਾਂ ਅਤੇ ਬੇਲੋੜੀਆਂ ਪ੍ਰਕਿਰਿਆਤਮਕ ਜ਼ਰੂਰਤਾਂ ਨੂੰ ਘਟਾਉਣ ਲਈ ਕੀਤੀਆਂ ਗਈਆਂ ਪਹਿਲਕਦਮੀਆਂ ਲਈ ਵਿਸ਼ੇਸ਼ ਸਨਮਾਨ ਦਿੱਤਾ ਗਿਆ।ਇਸ ਪ੍ਰੋਗਰਾਮ ਵਿੱਚ ਡਾਇਰੈਕਟਰ ਪੇਂਡੂ ਵਿਕਾਸ ਅਮਿਤ ਤਲਵਾਰ, ਡੀਸੀ ਸੰਗਰੂਰ ਰਾਹੁਲ ਚੱਬਾ, ਪਟਿਆਲਾ ਅਤੇ ਫਾਜ਼ਿਲਕਾ ਦੇ ਏਡੀਸੀ, ਸਹਾਇਕ ਕਿਰਤ ਕਮਿਸ਼ਨਰ, ਡਿਪਟੀ ਡਾਇਰੈਕਟਰ ਫੈਕਟਰੀਆਂ, ਕਿਰਤ ਇੰਸਪੈਕਟਰ ਅਤੇ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਅਤੇ ਕਿਰਤ ਭਲਾਈ ਬੋਰਡ ਦੇ ਮੁਲਾਜ਼ਮ ਵੀ ਸ਼ਾਮਲ ਹੋਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਚਾਇਨਾ ਡੋਰ ਨਾ ਵਰਤਣ ਦੀ ਕੀਤੀ ਅਪੀਲ

0

ਕਿਹਾ, ਚਾਇਨਾ ਡੋਰ ਮਨੁੱਖੀ ਜਾਨਾਂ, ਪਸ਼ੂਆਂ ਤੇ ਪੰਛੀਆਂ ਲਈ ਘਾਤਕ
Bathinda News:ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਪਤੰਗ ਉਡਾਉਣ ਲਈ ਚਾਇਨਾ ਡੋਰ ਦੀ ਵਰਤੋਂ ਨਾ ਕਰਨ। ਉਨ੍ਹਾਂ ਕਿਹਾ ਕਿ ਚਾਇਨਾ ਡੋਰ ਮਨੁੱਖੀ ਜਾਨ, ਪੰਛੀਆਂ ਅਤੇ ਪਸ਼ੂਆਂ ਲਈ ਬਹੁਤ ਖ਼ਤਰਨਾਕ ਸਿੱਧ ਹੋ ਰਹੀ ਹੈ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚਾਇਨਾ ਡੋਰ ਦੀ ਵਰਤੋਂ ਕਰਨ ਨਾਲ ਕਈ ਗੰਭੀਰ ਹਾਦਸੇ ਵਾਪਰ ਸਕਦੇ ਹਨ। ਉਨ੍ਹਾਂ ਚਾਇਨਾ ਡੋਰ ਦੀ ਵਰਤੋਂ ਤੇ ਵਿਕਰੀ ਨੂੰ ਗੈਰ ਕਾਨੂੰਨੀ ਦੱਸਦਿਆਂ ਕਿਹਾ ਕਿ ਇਹ ਮਨੁੱਖੀ ਜਾਨਾਂ, ਪੰਛੀਆਂ ਤੇ ਪਸ਼ੂਆਂ ਲਈ ਗੰਭੀਰ ਖ਼ਤਰਾ ਹੈ।

ਇਹ ਵੀ ਪੜ੍ਹੋ  ਨਗਰ ਨਿਗਮ ਦਾ ਸੀਵਰਮੈਨ ਡੇਢ ਲੱਖ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਉਨ੍ਹਾਂ ਵੱਲੋਂ ਸਾਰੇ ਦੁਕਾਨਾਦਾਰਾਂ, ਫੈਕਟਰੀ ਮਾਲਕਾਂ ਅਤੇ ਵਪਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਦੀ ਵਿਕਰੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਮਾਪਿਆਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਆਪਣੀ ਅਤੇ ਹੋਰਨਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਆਪਣੇ ਬੱਚਿਆਂ ਨੂੰ ਚਾਇਨਾ ਡੋਰ ਤੋਂ ਪੂਰੀ ਤਰ੍ਹਾਂ ਦੂਰ ਰੱਖਣ। ਉਨ੍ਹਾਂ ਜ਼ਿਲ੍ਹਾ ਵਾਸੀਆਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਜਿਥੇ ਵੀ ਚਾਇਨਾ ਡੋਰ ਦੀ ਵਿਕਰੀ ਜਾਂ ਵਰਤੋਂ ਬਾਰੇ ਜਾਣਕਾਰੀ ਮਿਲੇ ਤਾਂ ਤੁਰੰਤ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੇਅਰ ਪਦਮਜੀਤ ਮਹਿਤਾ ਨੇ ਗੋਪਾਲ ਨਗਰ ਤੋਂ ਸਫਾਈ ਮੁਹਿੰਮ ਦੀ ਕੀਤੀ ਸ਼ੁਰੂਆਤ

0

Bathinda News:ਸ਼ਹਿਰ ਨੂੰ ਸਾਫ਼, ਸੁੰਦਰ ਅਤੇ ਆਧੁਨਿਕ ਦਿੱਖ ਦੇਣ ਲਈ ਲਗਾਤਾਰ ਯਤਨਸ਼ੀਲ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਅੱਜ ਗੋਪਾਲ ਨਗਰ ਤੋਂ ਰਸਮੀ ਤੌਰ ‘ਤੇ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਇਲਾਕੇ ਵਿੱਚ ਸਫ਼ਾਈ ਪ੍ਰਤੀ ਜਾਗਰੂਕਤਾ ਵਧੀ ਅਤੇ ਆਮ ਲੋਕਾਂ ਨੇ ਇਸ ਮੁਹਿੰਮ ਨੂੰ ਸਫਲ ਬਣਾਉਣ ਦਾ ਪ੍ਰਣ ਲਿਆ।ਇਸ ਮੁਹਿੰਮ ਦੀ ਸ਼ੁਰੂਆਤ ਸਮੇਂ ਸਮਾਜ ਸੇਵਕ ਬਲਵਿੰਦਰ ਸਿੰਘ (ਬਿੰਦਰ ਫਰਨੀਚਰ ਵਾਲੇ), ਸੁਨੀਲ ਕੁਮਾਰ, ਮਨਦੀਪ ਸਿੰਘ, ਪਿੰਚੂ, ਸੰਨੀ ਗਿੱਲ, ਗੌਤਮ ਭੰਡਾਰੀ, ਬਲਵੀਰ ਸਿੰਘ, ਹੈਪੀ, ਸਿਮਰਨਜੀਤ, ਨਵਲ ਕਿਸ਼ੋਰ, ਸ਼ਿਆਮਸਰੂਪ, ਕੁਲਵੰਤ ਰਾਏ, ਪੱਪੂ ਸਿੰਘ, ਪ੍ਰਿੰਸ ਸ਼ਰਮਾ, ਦੀਪਾ ਅਤੇ ਜੱਸਾ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀ ਮੌਜੂਦ ਸਨ।

ਇਹ ਵੀ ਪੜ੍ਹੋ  ਨਗਰ ਨਿਗਮ ਦਾ ਸੀਵਰਮੈਨ ਡੇਢ ਲੱਖ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਇਸ ਮੌਕੇ ‘ਤੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਬਠਿੰਡਾ ਨੂੰ ਸਾਫ਼, ਸੁੰਦਰ ਅਤੇ ਰਹਿਣ ਯੋਗ ਸ਼ਹਿਰ ਬਣਾਉਣਾ ਨਗਰ ਨਿਗਮ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ, “ਅੱਜ ਸ਼ੁਰੂ ਕੀਤੀ ਗਈ ਇਹ ਸਫਾਈ ਮੁਹਿੰਮ ਸਿਰਫ਼ ਇੱਕ ਦਿਨ ਦਾ ਪ੍ਰੋਗ੍ਰਾਮ ਨਹੀਂ ਹੈ, ਸਗੋਂ ਸ਼ਹਿਰ ਦੀਆਂ ਆਦਤਾਂ ਅਤੇ ਮਾਨਸਿਕਤਾ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਦੀ ਪਹਿਲ ਹੈ।”ਮੇਅਰ ਨੇ ਦੱਸਿਆ ਕਿ ਇਹ ਮੁਹਿੰਮ ਬਠਿੰਡਾ ਦੇ ਸਾਰੇ 50 ਵਾਰਡਾਂ ਵਿੱਚ ਪੜਾਅਵਾਰ ਲਾਗੂ ਕੀਤੀ ਜਾਵੇਗੀ। ਮੁਹਿੰਮ ਤਹਿਤ ਨਿਯਮਤ ਸਫਾਈ, ਕੂੜੇ ਦੇ ਨਿਪਟਾਰੇ ਵਿੱਚ ਸੁਧਾਰ, ਜਨਤਕ ਥਾਵਾਂ ਦੀ ਸਫਾਈ ਅਤੇ ਨਾਗਰਿਕਾਂ ਵਿੱਚ ਸਫਾਈ ਪ੍ਰਤੀ ਜਾਗਰੂਕਤਾ ਲਾਗੂ ਕੀਤੀ ਜਾਵੇਗੀ।

ਇਹ ਵੀ ਪੜ੍ਹੋ  ਦਰਬਾਰ ਸਾਹਿਬ ਦੇ ਸਰੋਵਰ ‘ਚ ਪਾਣੀ ਦੀਆਂ ਕੁਰਲੀਆਂ ਕਰਨ ਵਾਲੇ ਨੇ ਮੁੜ ਮੰਗੀ ਮੁਆਫ਼ੀ

ਮੇਅਰ ਸ੍ਰੀ ਮਹਿਤਾ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੂੜੇ ਨੂੰ ਸਿਰਫ਼ ਨਿਰਧਾਰਤ ਖੇਤਰਾਂ ਵਿੱਚ ਹੀ ਸੁੱਟਣ, ਪਲਾਸਟਿਕ ਦੀ ਵਰਤੋਂ ਤੋਂ ਬਚਣ, ਆਪਣੇ ਆਲੇ ਦੁਆਲੇ ਸਫਾਈ ਬਣਾਈ ਰੱਖਣ ਅਤੇ ਨਗਰ ਨਿਗਮ ਨਾਲ ਸਹਿਯੋਗ ਕਰਨ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਜਨਤਕ ਸਹਿਯੋਗ ਨਾਲ, ਬਠਿੰਡਾ ਜਲਦੀ ਹੀ ਆਪਣੇ ਆਪ ਨੂੰ ਇੱਕ ਆਦਰਸ਼, ਸਾਫ਼ ਅਤੇ ਸੁੰਦਰ ਸ਼ਹਿਰ ਵਜੋਂ ਸਥਾਪਿਤ ਕਰੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਨਗਰ ਨਿਗਮ ਦਾ ਸੀਵਰਮੈਨ ਡੇਢ ਲੱਖ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

0

👉ਵਿਜੀਲੈਂਸ ਬਿਊਰੋ ਨੇ ਸੀਵਰਮੈਨ ਨੂੰ 150000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ
Ludhiana News:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਅਨੁਸਾਰ ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ, ਲੁਧਿਆਣਾ ਵਿਖੇ ਤਾਇਨਾਤ ਸੀਵਰਮੈਨ (ਨੰਬਰਦਾਰ) ਬਹਾਦਰ ਸਿੰਘ ਨੂੰ 150000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ‘ਤੇ ਫੋਕਲ ਪੁਆਇੰਟ ਲੁਧਿਆਣਾ ਦੇ ਪਿੰਡ ਜਮਾਲਪੁਰ ਅਵਾਣਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ਤੇ ਕੀਤੀ ਗਈ ਹੈ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਵੱਲੋਂ ਇੰਜ. ਹਰਪਾਲ ਸਿੰਘ ਖੁਰਮੀ ਨੂੰ ਸਟੇਟ ਅਵਾਰਡ ਦੇ ਕੇ ਕੀਤਾ ਸਮਾਨਿਤ

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਦੋਸ਼ੀ ਸੀਵਰਮੈਨ ਨੇ ਸ਼ਿਕਾਇਤਕਰਤਾ ਨੂੰ ਨਗਰ ਨਿਗਮ ਲੁਧਿਆਣਾ ਵਿੱਚ ਸੀਵਰਮੈਨ ਵਜੋਂ ਭਰਤੀ ਕਰਵਾਉਣ ਬਦਲੇ 150000 ਰੁਪਏ ਦੀ ਰਿਸ਼ਵਤ ਤਿੰਨ ਕਿਸ਼ਤਾਂ ਵਿੱਚ ਲਈ ਸੀ।ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਮੁਲਜ਼ਮ ਵੱਲੋਂ ਰਿਸ਼ਵਤ ਦੇ ਪੈਸੇ ਲੈਣ ਸਮੇਂ ਦੀ ਵੀਡੀਓ ਰਿਕਾਰਡ ਕਰ ਲਈ ਸੀ। ਜ਼ਿਕਰਯੋਗ ਹੈ ਕਿ ਮੁਲਜ਼ਮ ਬਹਾਦਰ ਸਿੰਘ ਨੇ ਸ਼ਿਕਾਇਤਕਰਤਾ ਤੋਂ ਢਾਈ ਸਾਲ ਸੀਵਰੇਜ ਦੀ ਸਫਾਈ ਦਾ ਕੰਮ ਵੀ ਕਰਵਾਉਂਦਾ ਰਿਹਾ ਪਰ ਉਸਨੂੰ ਇਸ ਕੱਮ ਲਈ ਕੋਈ ਤਨਖਾਹ ਨਹੀਂ ਦਿੱਤੀ ਗਈ।

ਇਹ ਵੀ ਪੜ੍ਹੋ  ਦਰਬਾਰ ਸਾਹਿਬ ਦੇ ਸਰੋਵਰ ‘ਚ ਪਾਣੀ ਦੀਆਂ ਕੁਰਲੀਆਂ ਕਰਨ ਵਾਲੇ ਨੇ ਮੁੜ ਮੰਗੀ ਮੁਆਫ਼ੀ

ਬੁਲਾਰੇ ਨੇ ਅੱਗੇ ਕਿਹਾ ਕਿ ਜੇਕਰ ਜਾਂਚ ਦੌਰਾਨ ਇਸ ਮਾਮਲੇ ਵਿਚ ਨਗਰ ਨਿਗਮ ਲੁਧਿਆਣਾ ਦੇ ਕਿਸੇ ਹੋਰ ਅਧਿਕਾਰੀ ਦੀ ਸ਼ਮੂਲੀਅਤ ਸਾਹਮਣੇ ਆਈ ਤਾਂ ਉਸ ਅਧਿਕਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।ਤਫਤੀਸ਼ ਦੌਰਾਨ ਉਕਤ ਦੋਸ਼ ਸਹੀ ਪਾਏ ਗਏ ਹਨ। ਇਸ ਸਬੰਧ ਵਿੱਚ, ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਥਾਣਾ ਲੁਧਿਆਣਾ ਰੇਂਜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਫੂਕਿਆ ਸਬ-ਕਮੇਟੀ/ਪੰਜਾਬ ਸਰਕਾਰ ਦਾ ਪੁਤਲਾ

0

👉ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦੀ ਕੀਤੀ ਮੰਗ
Bathinda News:ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿੱਚ ਪੱਕਾ ਨਾ ਕਰਨ ਦੇ ਵਿਰੋਧ ਵਜੋਂ ਪਲਾਂਟ ਦੇ ਮੁੱਖ ਗੇਟ ਰੋਸ਼ ਰੈਲੀ ਕਰਨ ਉਪਰੰਤ ਫੂਕਿਆ ਸਬ-ਕਮੇਟੀ/ਪੰਜਾਬ ਸਰਕਾਰ ਦਾ ਪੁਤਲਾ,ਇਸ ਸਮੇਂ ਹਾਜ਼ਿਰ “ਮੋਰਚੇ” ਦੇ ਆਗੂਆਂ ਜਗਰੂਪ ਸਿੰਘ,ਜਗਸੀਰ ਸਿੰਘ ਭੰਗੂ,ਹਰਦੀਪ ਸਿੰਘ ਤੱਗੜ ਅਤੇ ਅਵਤਾਰ ਸਿੰਘ ਬਠਿੰਡਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ‘ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿੱਚ ਰੱਖਕੇ ਆਪਣਾ ਸਮਾਂ ਲੰਘਾ ਰਹੀ ਹੈ

ਇਹ ਵੀ ਪੜ੍ਹੋ  ਦਰਬਾਰ ਸਾਹਿਬ ਦੇ ਸਰੋਵਰ ‘ਚ ਪਾਣੀ ਦੀਆਂ ਕੁਰਲੀਆਂ ਕਰਨ ਵਾਲੇ ਨੇ ਮੁੜ ਮੰਗੀ ਮੁਆਫ਼ੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋੰ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਲਈ ‘ਆਪ ਸਰਕਾਰ’ ਵੱਲੋਂ ਆਪਣੇ ਚਾਰ ਸਾਲਾਂ ਦੇ ਕਾਰਜ਼ਕਾਲ ਵਿੱਚ ਹਜ਼ੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ,ਜਿਸ ਦੇ ਵਿਰੋਧ ਵਜੋਂ ‘ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ’ ਦੇ ਬੈਨਰ ਹੇਠ ਅੱਜ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ਸਮੁੱਚੇ ਪੰਜਾਬ ਵਿੱਚ ਸਬ-ਕਮੇਟੀ ਪੰਜਾਬ ਸਰਕਾਰ ਦੇ ਪੁਤਲੇ ਫੂਕਕੇ ਰੋਸ਼ ਪ੍ਰਦਰਸ਼ਨ ਕੀਤਾ ਹੈ ਅਤੇ ਠੇਕਾ ਮੁਲਾਜ਼ਮਾਂ ਵੱਲੋਂ “24 ਜਨਵਰੀ 2026” ਨੂੰ ਦਿੜ੍ਹਬਾ ਦੀ ਅਨਾਜ਼ ਮੰਡੀ ਵਿੱਚ ਪਰਿਵਾਰਾਂ ਅਤੇ ਬੱਚਿਆਂ ਸਮੇਤ ਸੂਬਾ ਪੱਧਰੀ ਰੈਲੀ ਕਰਕੇ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ

ਇਹ ਵੀ ਪੜ੍ਹੋ  ਅੱਗ ਲੱਗਣ ਕਾਰਨ ਕਾਂਗਰਸੀ ਵਿਧਾਇਕ ਦੀ ਭਤੀਜੀ ਜਿੰਦਾ ਸ+ੜੀ

ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ,ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਪੱਕਾ ਕੀਤਾ ਜਾਵੇ,ਘੱਟੋ-ਘੱਟ ਉਜਰਤਾਂ ਦੇ ਕਾਨੂੰਨ 1948 / ਪੰਦਰਵੀਂ ਲੇਬਰ ਕਾਨਫ਼ਰੰਸ ਦੇ ਫਾਰਮੂਲੇ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਨਿਸ਼ਚਿਤ ਕੀਤੀ ਜਾਵੇ,ਸੇਵਾ ਕਾਲ ਦੌਰਾਨ ਮੌਤ/ਨਕਾਰਾ ਹੋਣ ਤੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ,ਪੈਨਸ਼ਨ ਅਤੇ ਯੋਗ ਮੁਆਵਜ਼ਾ ਦਿੱਤਾ ਜਾਵੇ,ਠੇਕਾ ਮੁਲਾਜ਼ਮਾਂ ਦੇ ਸੇਵਾ ਮੁਕਤ ਹੋਣ ਉਪਰੰਤ ਪੈਨਸ਼ਨ ਅਤੇ ਗੁਜ਼ਾਰਾ ਫ਼ੰਡ ਦਿੱਤਾ ਜਾਵੇ ਅਤੇ ਬਿਜਲੀ ਸੋਧ ਬਿੱਲ 2025,ਨਵੇਂ ਬੀਜ ਕਾਨੂੰਨ,ਨਵੇਂ ਕਿਰਤ ਕਾਨੂੰਨ,ਨਵੇਂ ਜੀ ਰਾਮ ਜੀ ਆਦਿ ਕਾਨੂੰਨਾਂ ਨੂੰ ਤੁਰੰਤ ਰੱਦ ਕੀਤਾ ਜਾਵੇ ਅਤੇ ਪੁਰਾਣੇ ਕਾਨੂੰਨ ਬਹਾਲ ਕੀਤੇ ਜਾਣ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਦਰਬਾਰ ਸਾਹਿਬ ਦੇ ਸਰੋਵਰ ‘ਚ ਪਾਣੀ ਦੀਆਂ ਕੁਰਲੀਆਂ ਕਰਨ ਵਾਲੇ ਨੇ ਮੁੜ ਮੰਗੀ ਮੁਆਫ਼ੀ

0

Amritsar News:ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਰਿਆਦਾ ਭੰਗ ਕਰਨ ਵਾਲੇ ਮੁਸਲਮਾਨ ਨੌਜਵਾਨ ਨੇ ਮਾਫੀ ਮੰਗ ਲਈ ਹੈ। 15 ਜਨਵਰੀ ਨੂੰ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਕਾਫੀ ਵਾਇਰਲ ਹੋਈ ਸੀ ਜਿਸ ਵਿੱਚ ਇੱਕ ਮੁਸਲਮਾਨ ਨੌਜਵਾਨ ਸ਼੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ਵਿੱਚ ਆਪਣਾ ਮੂੰਹ ਧੋ ਰਿਹਾ ਸੀ ਤੇ ਕੁਰਲੀ ਕਰ ਰਿਹਾ ਸੀ। ਇਹ ਵੀਡੀਓ ਤੋਂ ਬਾਅਦ ਸਿੱਖ ਭਾਈਚਾਰੇ ਵਿੱਚ ਕਾਫੀ ਨਰਾਜ਼ਗੀ ਪਾਈ ਗਈ । ਐਸਜੀਪੀਸੀ ਨੇ ਵੀ ਇਸ ਤੇ ਇਤਰਾਜ਼ ਜਤਾਇਆ ਸੀ ਅਤੇ ਨੌਜਵਾਨ ਵਿਰੁੱਧ ਕਾਰਵਾਈ ਕਰਨ ਦੀ ਗੱਲ ਕਹੀ ਸੀ। ਜਿਸ ਤੋਂ ਬਾਅਦ ਸੁਭਾਨ ਰੰਗਰੀਜ਼ ਨਾਂ ਦੇ ਇਸ ਨੌਜਵਾਨ ਨੇ ਮਾਫੀ ਮੰਗੀ।ਉਸ ਨੇ ਕਿਹਾ ਕਿ ਜੋ ਕੁਝ ਹੋਇਆ ਮੈਂ ਉਸ ਲਈ ਸਾਰੇ ਸਿੱਖ ਭਰਾਵਾਂ ਤੋਂ ਮਾਫੀ ਮੰਗਦਾ ਹਾਂ। ਸਾਰੇ ਧਰਮਾਂ ਦਾ ਸਤਿਕਾਰ ਕਰਦਾ ਹਾਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅੱਗ ਲੱਗਣ ਕਾਰਨ ਕਾਂਗਰਸੀ ਵਿਧਾਇਕ ਦੀ ਭਤੀਜੀ ਜਿੰਦਾ ਸ+ੜੀ

0

Jalandhar News:ਪੰਜਾਬ ਦੇ ਜਲੰਧਰ ਦੇ ਨਿਊ ਵਿਜੇ ਨਗਰ ਇਲਾਕੇ ਵਿੱਚ ਇੱਕ ਕੋਠੀ ਵਿੱਚ ਭਿਆਨਕ ਅੱਗ ਲੱਗ ਗਈ। ਜਿਸ ਕਾਰਨ ਘਰ ਵਿੱਚ ਮੌਜੂਦ 30 ਸਾਲਾਂ ਔਰਤ ਜਿੰਦਾ ਸੜ ਗਈ।ਮ੍ਰਿਤਕ ਦਾ ਨਾਮ ਰੁਬੀਕਾ ਸੀ ਤੇ ਉਹ ਕਾਂਗਰਸੀ ਵਿਧਾਇਕ ਵਿਕਰਮ ਚੌਧਰੀ ਦੀ ਭਤੀਜੀ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਮਾਨਸਿਕ ਤੌਰ ਤੇ ਬਿਮਾਰ ਸੀ ਜਦੋਂ ਘਰ ਵਿੱਚ ਅੱਗ ਲੱਗੀ ਤਾਂ ਉਹ ਆਪਣੇ ਕਮਰੇ ਵਿੱਚ ਬਿਸਤਰ ਤੇ ਪਈ ਸੀ। ਸਰੀਰਕ ਤੇ ਮਾਨਸਿਕ ਤੌਰ ਤੇ ਕਮਜ਼ੋਰ ਹੋਣ ਕਰਕੇ ਉਹ ਕਮਰੇ ਵਿੱਚੋਂ ਬਾਹਰ ਨਹੀਂ ਨਿਕਲ ਸਕੀ ਅਤੇ ਨਾ ਹੀ ਕਿਸੇ ਨੂੰ ਮਦਦ ਲਈ ਬੁਲਾ ਸਕੀ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਵੱਲੋਂ ਇੰਜ. ਹਰਪਾਲ ਸਿੰਘ ਖੁਰਮੀ ਨੂੰ ਸਟੇਟ ਅਵਾਰਡ ਦੇ ਕੇ ਕੀਤਾ ਸਮਾਨਿਤ

ਜਿਸ ਕਾਰਨ ਉਹ ਜਿੰਦਾ ਸੜ ਗਈ ।ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ਤੇ ਪਹੁੰਚ ਚੁੱਕੀਆਂ ਸਨ ਪਰ ਉਦੋਂ ਤੱਕ ਲੜਕੀ ਦੀ ਮੌਤ ਹੋ ਚੁੱਕੀ ਸੀ। ਫਾਇਰ ਬ੍ਰਿਗੇਡ ਨੇ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੂ ਪਾ ਲਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਪੋਸਟਮਾਰਟਮ ਰਿਪੋਰਟ ਅਤੇ ਫਾਇਰ ਵਿਭਾਗ ਦੀ ਜਾਂਚ ਤੋਂ ਬਾਅਦ ਹੀ ਅੱਗ ਲੱਗਣ ਦੇ ਅਸਲੀ ਕਾਰਨਾਂ ਦਾ ਪਤਾ ਲੱਗੇਗਾ ਤੇ ਉਸ ਤੋਂ ਬਾਅਦ ਕੋਈ ਕਾਰਵਾਈ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਵੱਲੋਂ ਇੰਜ. ਹਰਪਾਲ ਸਿੰਘ ਖੁਰਮੀ ਨੂੰ ਸਟੇਟ ਅਵਾਰਡ ਦੇ ਕੇ ਕੀਤਾ ਸਮਾਨਿਤ

0

Bathinda News:ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ਅਤੇ ਸੁਚੱਜੀ ਅਗਵਾਈ ਹੇਠ ਬਜ਼ੁਰਗਾਂ ਦੀ ਸੇਵਾ ਅਤੇ ਸਨਮਾਨ ਲਈ ਵਚਨ ਵੱਧ ਸਟੇਟ ਐਕਸਨ ਪਲਾਨ 2025-26 ਫੇਜ਼ 2 ਅਧੀਨ, ਸਾਡੇ ਬਜ਼ੁਰਗ ਸਾਡਾ ਮਾਣ ਅਭਿਆਣ ਦੀ ਸ਼ੁਰੂਆਤ ਰਾਜ ਪੱਧਰੀ ਸਮਾਗਮ ਕਿਸਾਨ ਵਿਕਾਸ ਕਲਕਤ ਭਵਨ ਐਸ.ਏ.ਐਸ. ਨਗਰ ਮੋਹਾਲੀ ਵਿਖੇ 16 ਜਨਵਰੀ ਨੂੰ ਕਰਵਾਇਆ ਗਿਆ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਸਮਾਜਿਕ ਸੁਰੱਖਿਆ,ਔਰਤਾਂ ਅਤੇ ਬੱਚਿਆਂ ਦੇ ਵਿਕਾਸ ਵਿਭਾਗ ਪੰਜਾਬ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਵੱਲੋਂ ਇੰਜ ਹਰਪਾਲ ਸਿੰਘ ਖੁਰਮੀ ਪ੍ਰਧਾਨ ਸੀਨੀਅਰ ਸਿਟੀਜਨ ਕੌਂਸਲ ਬਠਿੰਡਾ ਨੂੰ ਬਜ਼ੁਰਗਾਂ ਪ੍ਰਤੀ ਕੀਤੀਆਂ ਜਾ ਰਹੀਆਂ ਸੇਵਾਵਾਂ ਨੂੰ ਵਾਚਦਿਆਂ ਸਟੇਟ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ।ਉਹਨਾਂ ਨਾਲ ਡੇਰਾ ਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੀ ਹਾਜ਼ਰ ਸਨ।ਬਜ਼ੁਰਗਾਂ ਪ੍ਰਤੀ ਇਸ ਹੌਂਸਲਾ ਅਫਜ਼ਾਈ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਸਮਾਗਮ ਦਾ ਸਾਰੇ ਬਜ਼ੁਰਗਾਂ ਨੇ ਬੜੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ  ਅਨਿੰਦਿਤਾ ਮਿੱਤਰਾ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਜੋਂ ਅਹੁਦਾ ਸੰਭਾਲਿਆ

ਇਸ ਸਮਾਗਮ ਵਿੱਚ ਕੰਨ ਨੱਕ ਗਲੇ, ਹੱਡੀਆਂ ਅਤੇ ਅੱਖਾਂ ਦੀ ਜਾਂਚ ਹੋਮਿਓਪੈਥੀ, ਆਯੁਰਵੈਦਿਕ ਅਤੇ ਐਲੋਪੈਥਿਕ ਦੇ ਮਾਹਿਰ ਡਾਕਟਰਾਂ ਵੱਲੋਂ ਜਾਂਚ ਕੀਤੀ ਗਈ ਅਤੇ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ। ਸੀਨੀਅਰ ਸਿਟੀਜਨ ਕਾਰਡ ਅਤੇ ਐਲੀਮਕੋ ਸ਼ਨਾਖ਼ਤੀ ਕਾਰਡ ਵੀ ਬਣਾਏ ਗਏ। ਬਜ਼ੁਰਗਾਂ ਨੇ ਮਲਵਈ ਭੰਗੜਾ ਪਾ ਕੇ ਬੜਾ ਰੰਗ ਬੰਨਿ੍ਹਆ।ਡਾਕਟਰ ਬਲਜੀਤ ਕੌਰ ਨੇ ਦੱਸਿਆ ਕਿ ਅਜਿਹੇ ਜ਼ਿਲ੍ਹਾ ਪੱਧਰੀ ਸਮਾਗਮ 2 ਫਰਵਰੀ ਤੋਂ 18 ਫਰਵਰੀ ਤੱਕ ਕਰਵਾਉਣ ਲਈ 786 ਲੱਖ ਰੁਪਏ ਰਾਖਵੇਂ ਰੱਖੇ ਗਏ ਹਨ। ਸੀਨੀਅਰ ਸਿਟੀਜਨ ਕੌਂਸਲ ਦੇ ਮੈਬਰਾਂ ਵੱਲੋਂ ਸ੍ਰ. ਹਰਪਾਲ ਸਿੰਘ ਖੁਰਮੀ ਰਿਟਾਇਰਡ ਚੀਫ ਇੰਜਨੀਅਰ ਦੀਆਂ ਲਗਾਤਾਰ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ ਅਤੇ ਸਟੇਟ ਅਵਾਰਡ ਦਿੱਤੇ ਜਾਣ ਸਬੰਧੀ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1897960