ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 2 ਅਗਸਤ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਵੇਂ ਭਰਤੀ 23 ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪੇ। ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫਤਰ ਵਿੱਚ ਖੇਲੋ ਇੰਡੀਆ ਸੈਂਟਰ ਲਈ ਭਰਤੀ ਕੀਤੇ ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਨਵੀਂ ਖੇਡ ਨੀਤੀ ਬਣਾਈ ਗਈ ਹੈ। ਇਸ ਖੇਡ ਨੀਤੀ ਨੂੰ ਲਾਗੂ ਕਰਨ ਦੀ ਜ਼ਿੰਮੇਵਾਰੀ ਵਿਭਾਗ ਦੇ ਕੋਚਾਂ ਸਿਰ ਹੈ ਜਿਨ੍ਹਾਂ ਨਵੀਂ ਪਨੀਰੀ ਤਿਆਰ ਕਰ ਕੇ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨਾ ਹੈ। ਉਨ੍ਹਾਂ ਕੋਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੇ ਅਲਾਟ ਸੈਂਟਰਾਂ ਵਿੱਚ ਤਨਦੇਹੀ ਤੇ ਮਿਹਨਤ ਨਾਲ ਕੰਮ ਕਰਨ ਅਤੇ ਚੰਗੇ ਨਤੀਜੇ ਸਾਹਮਣੇ ਲਿਆਉਣ।ਨਿਯੁਕਤੀ ਪੱਤਰ ਹਾਸਲ ਕਰਨ ਵਾਲੇ ਕੋਚਾਂ ਵਿੱਚ ਅਥਲੈਟਿਕਸ ਖੇਡ ਦੇ ਸੱਤ, ਕੁਸ਼ਤੀ ਦੇ ਪੰਜ, ਫੁਟਬਾਲ ਦੇ ਚਾਰ, ਹਾਕੀ ਦੇ ਦੋ ਅਤੇ ਬੈਡਮਿੰਟਨ, ਮੁੱਕੇਬਾਜ਼ੀ, ਸਾਈਕਲਿੰਗ ਤੇ ਤਲਵਾਰਬਾਜ਼ੀ ਦੇ ਇਕ-ਇਕ ਕੋਚ ਹਨ।ਇਸ ਮੌਕੇ ਖੇਡ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸਰਵਜੀਤ ਸਿੰਘ, ਡਾਇਰੈਕਟਰ ਹਰਪ੍ਰੀਤ ਸਿੰਘ ਸੂਦਨ, ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਸੰਧੂ ਤੇ ਸਹਾਇਕ ਡਾਇਰੈਕਟਰ ਰਣਵੀਰ ਸਿੰਘ ਭੰਗੂ ਵੀ ਹਾਜ਼ਰ ਸਨ।
ਖੇਡ ਮੰਤਰੀ ਮੀਤ ਹੇਅਰ ਨੇ 23 ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪੇ
75 ਹਜ਼ਾਰ ਰੁਪਏ ਰਿਸ਼ਵਤ ਲੈਂਦੀ ‘ਥਾਣੇਦਾਰਨੀ’ ਵਿਜੀਲੈਂਸ ਨੇ ਮੌਕੇ ਤੋਂ ਕੀਤੀ ਕਾਬੂ
ਸ਼ਿਕਾਇਤਕਰਤਾ ਦੇ ਪਤੀ ਖ਼ਿਲਾਫ਼ ਸ਼ਿਕਾਇਤ ’ਤੇ ਕਾਰਵਾਈ ਕਰਨ ਬਦਲੇ 1 ਲੱਖ ਰੁਪਏ ਹੋਰ ਮੰਗ ਰਹੀ ਸੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 2 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਵਲੋਂ ਭ੍ਰਿਸਟਾਚਾਰ ਵਿਰੁਧ ਵਿੱਢੀ ਮੁਹਿੰਮ ਤਹਿਤ ਅਜ ਵੂਮੈਨ ਸੈੱਲ ਫ਼ਰੀਦਕੋਟ ਵਿਖੇ ਤਾਇਨਾਤ ਇੱਕ ਮਹਿਲਾ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਹਰਜਿੰਦਰ ਕੌਰ ਨੂੰ 75,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਮਹਿਲਾ ਏ.ਐਸ.ਆਈ. ਨੂੰ ਮਨਜੀਤ ਕੌਰ ਵਾਸੀ ਪਿੰਡ ਝੱਖੜਵਾਲਾ ਤਹਿਸੀਲ ਜੈਤੋ (ਫ਼ਰੀਦਕੋਟ) ਦੀ ਸ਼ਿਕਾਇਤ ਉਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਮਨਜੀਤ ਕੌਰ ਨੇ 31-07-2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਵਿਆਹ 3 ਫਰਵਰੀ, 2016 ਨੂੰ ਗੁਰਸਿਮਰਤ ਸਿੰਘ ਨਾਲ ਹੋਇਆ ਸੀ, ਜੋ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਲੁਹਾਰਾ ਦਾ ਰਹਿਣ ਵਾਲਾ ਹੈ ਅਤੇ ਕੈਨੇਡਾ ਦਾ ਨਾਗਰਿਕ ਹੈ। ਉਸਨੇ ਆਪਣੇ ਐਨ.ਆਰ.ਆਈ. ਪਤੀ ਖ਼?ਲਾਫ਼ ਐਸ.ਐਸ.ਪੀ. ਦਫ਼ਤਰ ਫ਼ਰੀਦਕੋਟ ਵਿਖੇ ਧੋਖਾਧੜੀ ਅਤੇ 60 ਲੱਖ ਰੁਪਏ ਦੀ ਠੱਗੀ ਮਾਰਨ ਦੀ ਸ਼ਿਕਾਇਤ ਦਰਜ ਕਰਵਾਈ ਸੀ ਅਤੇ ਇਸ ਮਾਮਲੇ ਦੀ ਜਾਂਚ ਏ.ਐਸ.ਆਈ. ਹਰਜਿੰਦਰ ਕੌਰ ਨੂੰ ਸੌਂਪੀ ਗਈ ਸੀ।ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਮਹਿਲਾ ਏ.ਐਸ.ਆਈ. ਮੁਲਜ਼ਮ ਧਿਰ ਖ਼?ਲਾਫ਼ ਕਾਰਵਾਈ ਕਰਨ ਲਈ ਉਸ ਕੋਲੋਂ ਰਿਸ਼ਵਤ ਵਜੋਂ 75 ਹਜ਼ਾਰ ਰੁਪਏ ਪਹਿਲਾਂ ਹੀ ਲੈ ਚੁੱਕੀ ਹੈ ਅਤੇ ਹੁਣ ਉਸ ਦੇ ਪਤੀ ਤੇ ਸਹੁਰੇ ਪਰਿਵਾਰ ਖ਼?ਲਾਫ਼ ਐਫ.ਆਈ.ਆਰ. ਦਰਜ ਕਰਨ ਬਦਲੇ 1 ਲੱਖ ਰੁਪਏ ਹੋਰ ਮੰਗ ਰਹੀ ਹੈ। ਉਸ ਨੇ ਸ਼ਿਕਾਇਤ ਨਾਲ ਵਿਜੀਲੈਂਸ ਬਿਊਰੋ ਨੂੰ ਮੁਲਜ਼ਮ ਏ.ਐਸ.ਆਈ. ਦੀਆਂ ਕਾਲ ਰਿਕਾਰਡਿੰਗਾਂ ਵੀ ਸੌਂਪੀਆਂ ਹਨ।ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੇ ਥਾਣਾ ਵਿਜੀਲੈਂਸ ਬਿਊਰੋ, ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਐਫ.ਆਈ.ਆਰ. ਨੰਬਰ 19 ਮਿਤੀ 02-08-2023 ਦਰਜ ਕਰਨ ਬਾਅਦ ਅੱਜ ਮਹਿਲਾ ਏ.ਐਸ.ਆਈ. ਹਰਜਿੰਦਰ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਬਠਿੰਡਾ ’ਚ ਖੋਹ ਕਰਕੇ ਭੱਜੇ ਲੁਟੇਰਿਆਂ ਨੇ ਪੁਲਿਸ ਪਾਰਟੀ ’ਤੇ ਹਮਲਾ ਕਰਕੇ ਹੌਲਦਾਰ ਦਾ ਹੱਥ ਵੱਢਿਆ
ਸੁਖਜਿੰਦਰ ਮਾਨ
ਬਠਿੰਡਾ, 2 ਅਗਸਤ : ਅੱਜ ਸ਼ਾਮ ਬਠਿੰਡਾ ਦੇ ਥਾਣਾ ਨੰਦਗੜ੍ਹ ਅਧੀਨ ਆਉਂਦੇ ਇਲਾਕੇ ’ਚ ਖੋਹ ਕਰਕੇ ਭੱਜੇ ਕਾਰ ਸਵਾਰ ਲੁਟੇਰਿਆਂ ਦਾ ਪਿੱਛਾ ਕਰ ਰਹੀ ਪੁਲਿਸ ਪਾਰਟੀ ’ਤੇ ਹਮਲਾ ਕਰਕੇ ਇੰਨ੍ਹਾਂ ਲੁਟੇਰਿਆਂ ਵਲੋਂ ਇੱਕ ਹੌਲਦਾਰ ਦਾ ਹੱਥ ਵੱਢਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਜਖਮੀ ਹੋਏ ਹੌਲਦਾਰ ਤੇ ਉਸਦੇ ਸਾਥੀਆਂ ਨੇ ਬੇਮਿਸਾਲ ਬਹਾਦਰੀ ਦਿਖਾਉਂਦਿਆਂ ਲੋਕਾਂ ਦੇ ਸਹਿਯੋਗ ਨਾਲ ਮੌਕੇ ’ਤੇ ਹੀ ਚਾਰ ਲੁਟੇਰਿਆਂ ਨੂੰ ਕਾਬੂ ਕਰ ਲਿਆ। ਇਸ ਹਮਲੇ ਵਿਚ ਜਖਮੀ ਹੋਏ ਹੌਲਦਾਰ ਕਿੱਕਰ ਸਿੰਘ ਦੀ ਹਾਲਾਤ ਕਾਫ਼ੀ ਗੰਭੀਰ ਦੱਸੀ ਜਾ ਰਹੀ ਹੈ ਤੇ ਉਸਨੂੰ ਬਠਿੰਡਾ ਸ਼ਹਿਰ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਉਧਰ ਐਸ.ਐਸ.ਪੀ ਗੁਲਨੀਤ ਸਿੰਘ ਖੁਰਾਣਾ ਨੇ ਇਸ ਘਟਨਾ ਦੀ ਪੁਸ਼ਟੀ ਕਰਦਿਆਂ ਦਸਿਆ ਕਿ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਉਨ੍ਹਾਂ ਵਿਰੁਧ ਲੁੱਟ ਖੋਹ ਕਰਨ ਅਤੇ ਪੁਲਿਸ ਪਾਰਟੀ ’ਤੇ ਹਮਲਾ ਕਰਨ ਦੇ ਦੋਸ਼ਾਂ ਹੇਠ ਥਾਣਾ ਨੰਦਗੜ੍ਹ ਵਿਚ ਪਰਚੇ ਦਰਜ਼ ਕੀਤੇ ਜਾ ਰਹੇ ਹਨ ਤੇ ਮਾਮਲੇ ਦੀ ਡੂੰਘਾਈ ਨਾਲ ਪੁਛਗਿਛ ਕੀਤੀ ਜਾ ਰਹੀ ਹੈ। ਪਤਾ ਲੱਗਿਆ ਹੈ ਕਿ ਇੱਕ ਬਿਨ੍ਹਾਂ ਨੰਬਰ ਸਵਿੱਫ਼ਟ ਕਾਰ ਵਿਚ ਸਵਾਰ ਇਹ ਲੁਟੇਰੇ ਭੁੱਚੋਂ ਇਲਾਕੇ ਨਾਲ ਸਬੰਧਤ ਦੱਸੇ ਜਾ ਰਹੇ ਹਨ। ਮੁਢਲੀ ਸੂਚਨਾ ਤਾਂ ਇਹ ਵੀ ਮਿਲੀ ਹੈ ਕਿ ਕਥਿਤ ਦੋਸ਼ੀਆਂ ਵਲੋਂ ਪਿੱਛੇ ਵੀ ਕੋਈ ਵੱਡੀ ਲੁੱਟਖੋਹ ਕੀਤੀ ਸੀ ਤੇ ਜਿਸ ਕਾਰ ਵਿਚ ਉਹ ਸਵਾਰ ਸਨ, ਉਹ ਵੀ ਖੋਹੀ ਦੱਸੀ ਜਾ ਰਹੀ ਹੈ, ਹਾਲਾਂਕਿ ਪੁਲਿਸ ਅਧਿਕਾਰੀਆਂ ਨੇ ਕਿਹਾ ਹੈ ਕਿ ਇਸਦੀ ਜਾਂਚ ਕੀਤੀ ਜਾ ਰਹੀ ਹੈ। ਮਿਲੀ ਸੂਚਨਾ ਮੁਤਾਬਕ ਬੁੱਧਵਾਰ ਸ਼ਾਮ ਕਰੀਬ 6 ਵਜੇਂ ਨੰਦਗੜ੍ਹ ਤੋਂ ਬਾਦਲ ਰੋਡ ਦੇ ਕੋਲ ਪਿੰਡ ਕਾਲਝਰਾਣੀ ਨਜਦੀਕ ਐਮਾਜੋਨ ਕੰਪਨੀ ਦਾ ਡਿਲਵਰੀ ਵਾਲਾ ਲੜਕਾ ਜਾ ਰਿਹਾ ਸੀ, ਜਿੰਨ੍ਹਾਂ ਨੂੰ ਬਿਨ੍ਹਾਂ ਨੰਬਰੀ ਕਾਰ ਵਿਚ ਸਵਾਰ ਚਾਰ ਨੌਜਵਾਨਾਂ ਨੇ ਲੁੱਟ ਲਿਆ। ਇਸ ਦੌਰਾਨ ਉਹ ਮੌਕੇ ਤੋਂ ਫ਼ਰਾਰ ਹੋ ਗਏ। ਇੰਨ੍ਹਾਂ ਲੁਟੈਰਿਆਂ ਦੇ ਫ਼ਰਾਰ ਹੋਣ ਤੋਂ ਕੁੱਝ ਸਮੇਂ ਬਾਅਦ ਹੀ ਇਲਾਕੇ ’ਚ ਗਸ਼ਤ ਕਰ ਰਹੀ ਪੰਜਾਬ ਪੁਲਿਸ ਦੀ ਸਰਾਬ ਤਸਕਰਾਂ ਨੂੰ ਫ਼ੜਣ ਲਈ ਬਣੀ ਵਿਸੇਸ ਟੀਮ ਵੀ ਗੱਡੀ ਲੈ ਕੇ ਮੌਕੇ ’ਤੇ ਪੁੱਜ ਗਈ। ਇਸਦੀ ਜਾਣਕਾਰੀ ਇਸ ਟੀਮ ਨੂੰ ਦਿੱਤੀ, ਜਿੰਨਾਂ ਕੰਟਰੋਲ ਰੂਮ ’ਤੇ ਸੂਚਨਾ ਦੇਣ ਤੋਂ ਇਲਾਵਾ ਲੁਟੇਰਿਆਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਇਸ ਟੀਮ ਨਾਲ ਸ਼ਰਾਬ ਦੇ ਠੇਕੇਦਾਰਾਂ ਦੇ ਨੌਜਵਾਨ ਵੀ ਨਾਲ ਹੀ ਸਨ। ਇਸ ਦੌਰਾਨ ਚੱਕ ਅਤਰ ਸਿੰਘ ਵਾਲਾ ਤੋਂ ਧੁੰਨੀਕੇ ਰੋਡ Çਲੰਕ ਰੋਡ ’ਤੇ ਪੁਲਿਸ ਪਾਰਟੀ ਨੇ ਲੁਟੇਰਿਆਂ ਦੇ ਅੱਗੇ ਗੱਡੀ ਲਗਾ ਕੇ ਕਾਰ ਨੂੰ ਰੋਕ ਲਿਆ। ਸੂਚਨਾ ਮੁਤਾਬਕ ਗੱਡੀ ਰੁਕਦੇ ਹੀ ਸਵਿਫ਼ਟ ਕਾਰ ਵਿਚੋਂ ਚਾਰ ਨੌਜਵਾਨ ਉੱਤਰੇ, ਜਿੰਨ੍ਹਾਂ ਦੇ ਹੱਥਾਂ ਵਿਚ ਕ੍ਰਿਪਾਨਾਂ ਤੇ ਹੋਰ ਤੇਜਧਾਰ ਹਥਿਆਰ ਸਨ, ਨੇ ਪੁਲਿਸ ਪਾਰਟੀ ’ਤੇ ਹਮਲਾ ਕਰ ਦਿੱਤਾ। ਇਸ ਹਮਲੇ ’ਚ ਹੌਲਦਾਰ ਕਿੱਕਰ ਸਿੰਘ ਦਾ ਹੱਥ ਬੁਰੀ ਤਰ੍ਹਾਂ ਕੱਟਿਆ ਗਿਆ। ਮੌਕੇ ’ਤੇ ਹਾਜ਼ਰ ਲੋਕਾਂ ਦੇ ਦੱਸਣ ਮੁਤਾਬਕ ਇਸਦੇ ਬਾਵਜੂਦ ਹੌਲਦਾਰ ਕਿੱਕਰ ਸਿੰਘ ਤੇ ਉਸਦੇ ਨਾਲ ਮੌਜੂਦ ਪੁਲਿਸ ਟੀਮ ਅਤੇ ਠੇਕੇਦਾਰਾਂ ਦੇ ਮੁੰਡੇ ਵੀ ਪੂਰੀ ਤਰ੍ਹਾਂ ਡਟੇ ਰਹੇ ਅਤੇ ਇਸ ਦੌਰਾਨ ਮੌਕੇ ’ਤੇ ਹਾਜ਼ਰ ਲੋਕ ਵੀ ਪੁੱਜ ਗਏ। ਇਸ ਮੌਕੇ ਦੋ ਲੁਟੇਰਿਆਂ ਨੂੰ ਤਾਂ ਮੌਕੇ ’ਤੇ ਹੀ ਕਾਬੂ ਕਰ ਲਿਆ ਗਿਆ ਅਤੇ ਦੋ ਖੇਤਾਂ ਵੱਲ ਭੱਜ ਨਿਕਲੇ, ਜਿੰਨ੍ਹਾਂ ਨੂੰ ਪੁਲਿਸ ਟੀਮ ਤੇ ਲੋਕਾਂ ਨੇ ਦਬੋਚ ਲਿਆ। ਸੂਚਨਾ ਮਿਲਦੇ ਹੀ ਥਾਣਾ ਨੰਦਗੜ੍ਹ ਦੀ ਪੁਲਿਸ ਟੀਮ ਅਤੇ ਹੋਰ ਫ਼ੋਰਸ ਵੀ ਪੁੱਜ ਗਈ, ਜਿਸਤੋਂ ਬਾਅਦ ਚਾਰਾਂ ਨੂੰ ਗ੍ਰਿਫਤਾਰ ਕਰਕੇ ਬਠਿੰਡਾ ਲਿਆਂਦਾ ਗਿਆ। ਜਦ ਕਿ ਜਖਮੀ ਹੌਲਦਾਰ ਕਿੱਕਰ ਸਿੰਘ ਨੂੰ ਸਭ ਤੋਂ ਪਹਿਲਾਂ ਘੁੱਦਾ ਦੇ ਸਿਵਲ ਹਸਪਤਾਲ ਵਿਚ ਲਿਆਂਦਾ ਗਿਆ, ਜਿੱਥੇ ਮੁਢਲਾ ਉਪਚਾਰ ਕਰਨ ਤੋਂ ਬਾਅਦ ਬਠਿੰਡਾ ਸਿਵਲ ਹਸਪਤਾਲ ਭੇਜ ਦਿੱਤਾ। ਇੱਥੇ ਡਾਕਟਰਾਂ ਨੇ ਹਾਲਾਤ ਨੂੰ ਦੇਖਦਿਆਂ ਉਸਨੂੰ ਪ੍ਰਾਈਵੇਟ ਹਸਪਤਾਲ ਵਿਚ ਭੇਜ ਦਿੱਤਾ।
ਮੋੜ ਨਗਰ ਕੋਂਸਲ ਦੇ ਪ੍ਰਧਾਨ ਦੀ ਚੋਣ 4 ਨੂੰ, ਕਰਨੈਲ ਸਿੰਘ ਦਾ ਪ੍ਰਧਾਨ ਬਣਨਾ ਤੈਅ
ਡਿਪਟੀ ਕਮਿਸ਼ਨਰ ਨੇ ਚੋਣ ਦੇ ਲਈ ਤਹਿਸੀਲਦਾਰ ਮੋੜ ਨੂੰ ਲਗਾਇਆ ਕਨਵੀਨਰ
ਸੁਖਜਿੰਦਰ ਮਾਨ
ਬਠਿੰਡਾ, 2 ਅਗਸਤ : ਜਿਲ੍ਹੇ ਦੀ ਸਿਆਸੀ ਪੱਖ ਤੋਂ ਕਾਫ਼ੀ ਮਹੱਤਵਪੂਰਨ ਮੰਨੀ ਜਾਂਦੀ ਨਗਰ ਕੋਂਸਲ ਮੋੜ ਨੂੰ ਆਗਾਮੀ ਦੋ ਦਿਨਾਂ ਬਾਅਦ ਨਵਾਂ ਪ੍ਰਧਾਨ ਮਿਲਣ ਜਾ ਰਿਹਾ ਹੈ। ਸੁਖਦੀਪ ਕੌਰ ਵਲੋਂ ਕਰੀਬ ਮਹੀਨੇ ਪਹਿਲਾਂ ਅਸਤੀਫ਼ਾ ਦੇਣ ਕਾਰਨ ਖ਼ਾਲੀ ਪਏ ਪ੍ਰਧਾਨਗੀ ਦੇ ਅਹੁੱਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ 4 ਅਗੱਸਤ ਨੂੰ ਚੋਣ ਕਰਵਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਸੌਕਤ ਅਹਿਮਦ ਪਰੇ ਨੇ ਇਸਦੀ ਪੁਸ਼ਟੀ ਕਰਦਿਆਂ ਦਸਿਆ ਕਿ ਚੋਣਾਂ ਦੇ ਲਈ ਤਹਿਸੀਲਦਾਰ ਮੋੜ ਨੂੰ ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਉਧਰ ਸਿਆਸੀ ਸੂਤਰਾਂ ਨੇ ਖ਼ੁਲਾਸਾ ਕੀਤਾ ਹੈ ਕਿ 4 ਅਗੱਸਤ ਨੂੰ ਹੋਣ ਜਾ ਰਹੀ ਚੋਣ ਵਿਚ ਸਾਬਕਾ ਪ੍ਰਧਾਨ ਕਰਨੈਲ ਸਿੰਘ ਦਾ ਪ੍ਰਧਾਨ ਬਣਨਾ ਲਗਭਗ ਤੈਅ ਹੈ। ਕਰਨੈਲ ਸਿੰਘ ਪਿਛਲੇ ਦਿਨੀਂ ਅਪਣੇ ਇੱਕ ਦਰਜ਼ਨ ਦੇ ਕਰੀਬ ਸਾਥੀਆਂ ਨਾਲ ਪਿਛਲੇ ਦਿਨਾਂ ਵਿਚ ਕਾਂਗਰਸ ਪਾਰਟੀ ਛੱਡ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ। ਮਹੱਤਵਪੂਰਨ ਗੱਲ ਇਹ ਵੀ ਦਸਣੀ ਬਣਦਾ ਹੈ ਕਿ ਅਪ੍ਰੈਲ 2021 ਦੀਆਂ ਹੋਈਆਂ ਚੋਣਾਂ ਦੌਰਾਨ ਕਰਨੈਲ ਸਿੰਘ ਹੀ ਕਾਂਗਰਸ ਪਾਰਟੀ ਵਲੋਂ ਦਾਅਵੇਦਾਰ ਸਨ ਪ੍ਰੰਤੂ ਤਤਕਾਲੀ ਸਰਕਾਰ ਵਿਚ ਸਿਹਤ ਮੰਤਰੀ ਰਹੇ ਬਲਬੀਰ ਸਿੰਘ ਸਿੱਧੂ ਦੀ ਨਜਦੀਕੀ ਰਿਸ਼ਤੇਦਾਰ ਤੇ ਵਾਰਡ ਨੰਬਰ 5 ਵਿਚੋਂ ਜਿੱਤੀ ਕੋਂਸਲਰ ਸੁਖਦੀਪ ਕੌਰ ਇਸ ਅਹੁੱਦੇ ’ਤੇ ਕਾਬਜ਼ ਹੋਣ ਵਿਚ ਸਫ਼ਲ ਰਹੇ ਸਨ। ਉਸਤੋਂ ਬਾਅਦ ਹੀ ਕੋਂਸਲਰਾਂ ਤੇ ਪ੍ਰਧਾਨ ਵਿਚਕਾਰ ਇੱਕ ਵਿੱਥ ਪੈ ਗਈ ਸੀ ਜੋ ਸੂਬੇ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਜਾਣ ਤੋਂ ਬਾਅਦ ਹੋਰ ਵਧ ਗਈ ਸੀ। ਜਿਸਦੇ ਚੱਲਦੇ 10 ਮਾਰਚ 2023 ਨੂੰ 14 ਕੋਂਸਲਰਾਂ ਨੇ ਲਿਖਤੀ ਤੌਰ ’ਤੇ ਪ੍ਰਧਾਨ ਵਿਰੁਧ ਬੇਭਰੋਸਗੀ ਦਾ ਮਤਾ ਲਿਆਉਣ ਦਾ ਫੈਸਲਾ ਲਿਆਂਦਾ ਸੀ। ਇਸਤੋਂ ਪਹਿਲਾਂ ਬੇਭਰੋਸਗੀ ਦੇ ਮਤੇ ਉਪਰ ਮੀਟਿੰਗ ਹੁੰਦੀ, 13 ਮਾਰਚ ਨੂੰ ਤਤਕਾਲੀ ਪ੍ਰਧਾਨ ਸੁਖਦੀਪ ਕੌਰ ਨੇ ਅਸਤੀਫ਼ਾ ਦੇ ਦਿੱਤਾ ਸੀ। ਉਸਤੋਂ ਬਾਅਦ ਮੁੜ ਪ੍ਰਧਾਨ ਦੀ ਚੋਣ ਕਰਵਾਉਣ ਲਈ ਕਰੀਬ ਪੰਜ ਮਹੀਨੇ ਲੱਗ ਗਏ ਹਨ। ਗੌਰਤਲਬ ਹੈ ਕਿ ਮੋੜ ਨਗਰ ਕੋਂਸਲ ਵਿਚ ਕੁੱਲ 17 ਕੋਂਸਲਰ ਚੁਣੇ ਜਾਂਦੇ ਹਨ। ਅਪ੍ਰੈਲ 2021 ਵਿਚ ਹੋਈ ਚੋਣ ਵਿਚ 1 ਅਕਾਲੀ ਦਲ ਤੇ ਇੱਕ ਅਜਾਦ ਤੋਂ ਇਲਾਵਾ 15 ਕੋਂਸਲਰ ਕਾਂਗਰਸ ਪਾਰਟੀ ਨਾਲ ਸਬੰਧਤ ਚੋਣ ਜਿੱਤੇ ਸਨ। ਇੰਨ੍ਹਾਂ ਵਿਚੋਂ ਕਰਨੈਲ ਸਿੰਘ ਵਾਰਡ ਨੰਬਰ 15 ਤੋਂ ਲਗਾਤਾਰ ਪੰਜਵੀਂ ਵਾਰ ਚੋਣ ਜਿੱਤੇ ਸੀ ਤੇ ਉਨ੍ਹਾਂ ਦੀ ਪਤਨੀ ਮਨਦੀਪ ਕੌਰ ਵੀ ਵਾਰਡ ਨੰਬਰ 1 ਤੋਂ ਦੂਜੇ ਦਫ਼ਾ ਕੋਂਸਲਰ ਚੁਣੇ ਗਏ ਸਨ।
ਬਠਿੰਡਾ ਟਰੈਫ਼ਿਕ ਪੁਲਿਸ ਨੇ ਬੱਸਾਂ ’ਤੇ ਲੱਗੇ ਪ੍ਰੇਸ਼ਰ ਹਾਰਨਾਂ ਵਿਰੁਧ ਚਲਾਈ ਮੁਹਿੰਮ
ਪੀਆਰਟੀਸੀ ਦੇ ਜੀਐਮ ਤੇ ਪ੍ਰਾਈਵੇਟ ਬੱਸ ਐਸੋਸੀਏਸ਼ਨ ਨੂੰ ਦਿੱਤਾ ਦੋ ਦਿਨ
ਸੁਖਜਿੰਦਰ ਮਾਨ
ਬਠਿੰਡਾ, 2 ਅਗਸਤ :ਪਿਛਲੇ ਲੰਮੇ ਸਮੇਂ ਤੋਂ ਆਮ ਲੋਕਾਂ ਤੇ ਖ਼ਾਸਕਰ ਬਜੁਰਗਾਂ ਤੇ ਬੀਮਾਰਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣਦੇ ਆ ਰਹੇ ਬੱਸਾਂ ਅਤੇ ਹੋਰਨਾਂ ਵਹੀਕਲਾਂ ’ਤੇ ਲੱਗੇ ਪ੍ਰੇਸ਼ਰ ਹਾਰਨਾਂ ਵਿਰੁਧ ਹੁਣ ਟਰੈਫ਼ਿਕ ਪੁਲਿਸ ਨੇ ਮੁਹਿੰਮ ਵਿੱਢ ਦਿੱਤੀ ਹੈ। ਅੱਜ ਸਿਟੀ ਟਰੈਫਿਕ ਇੰਚਾਰਜ਼ ਸਬ ਇੰਸਪੈਕਟਰ ਅਮਰੀਕ ਸਿੰਘ ਦੀ ਅਗਵਾਈ ਹੇਠ ਟਰੈਫ਼ਿਕ ਮੁਲਾਜਮਾਂ ਸਥਾਨਕ ਬੱਸ ਸਟੈਂਡ, ਫ਼ੌਜੀ ਚੌਕ ਅਤੇ ਹੋਰਨਾਂ ਥਾਵਾਂ ‘ਤੇ ਪ੍ਰਾਈਵੇਟ ਅਤੇ ਸਰਕਾਰੀ ਬੱਸਾਂ ਨੂੰ ਰੋਕ ’ਕੇ ਉਨ੍ਹਾਂ ਉਪਰ ਲੱਗੇ ਪ੍ਰੇਸ਼ਰ ਹਾਰਨ ਉਤਰਾਵੇ ਗਏ। ਇਸਦੀ ਪੁਸ਼ਟੀ ਕਰਦਿਆਂ ਟਰੈਫ਼ਿਕ ਇੰਚਾਰਜ਼ ਅਮਰੀਕ ਸਿੰਘ ਨੈ ਦਸਿਆ ਕਿ ਮੋਟਰ ਵਹੀਕਲ ਐਕਟ ਤਹਿਤ ਪ੍ਰੇਸ਼ਰ ਹਾਰਨ ਲਗਾਉਣਾ ਮਨਾਂ ਹੈ ਤੇ ਇਸ ਸਬੰਧ ਵਿਚ ਉੱਚ ਅਦਾਲਤ ਵਲੋਂ ਵੀ ਸਪੱਸ਼ਟ ਹਿਦਾਇਤਾਂ ਕੀਤੀਆਂ ਹੋਈਆਂ ਹਨ। ਉਨ੍ਹਾਂ ਦਸਿਆ ਕਿ ਅੱਜ ਪਹਿਲੇ ਦਿਨ ਚਲਾਈ ਇਸ ਮੁਹਿੰਮ ਤਹਿਤ ਕਰੀਬ ਇੱਕ ਦਰਜ਼ਨ ਪ੍ਰਾਈਵੇਟ ਤੇ ਸਰਕਾਰੀ ਬੱਸਾਂ ਵਾਲਿਆਂ ਵਿਰੁਧ ਕਾਰਵਾਈ ਕੀਤੀ ਗਈ ਹੈ। ਟਰੈਫ਼ਿਕ ਇੰਚਾਰਜ਼ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਪ੍ਰਾਈਵੇਟ ਤੇ ਸਰਕਾਰੀ ਬੱਸ ਚਾਲਕਾਂ ਨੂੰ ਅਪਣੀਆਂ ਬੱਸਾਂ ਉੱਤੋਂ ਪ੍ਰੇਸ਼ਰ ਹਾਰਨ ਉਤਾਰਨ ਲਈ ਦੋ ਦਿਨ ਦਾ ਸਮਾਂ ਦਿੱਤਾ ਗਿਆ ਹੈ, ਇਸਦੇ ਲਈ ਪੀਆਰਟੀਸੀ ਬਠਿੰਡਾ ਡਿੱਪੂ ਦੇ ਜੀਐਮ ਅਤੇ ਪ੍ਰਾਈਵੇਟ ਬੱਸ ਦੇ ਮਾਲਕਾਂ ਤੋਂ ਇਲਾਵਾ ਪ੍ਰਾਈਵੇਟ ਬੱਸ ਅਪਰੇਟਰਜ਼ ਯੂਨੀਅਨ ਨੂੰ ਵੀ ਸੂਚਨਾ ਦਿੱਤੀ ਗਈ ਹੈ। ਜਿਸਦੇ ਚੱਲਦੇ ਜੇਕਰ ਦੋ ਦਿਨਾਂ ਤੋਂ ਬਾਅਦ ਵੀ ਬੱਸਾਂ ਉਪਰ ਪ੍ਰੇਸ਼ਰ ਹਾਰਨ ਪਾਏ ਗਏ ਤਾਂ ਉਨ੍ਹਾਂ ਨੂੰ ਨਿਯਮਾਂ ਤਹਿਤ ਚਲਾਨ ਕੱਟੇ ਜਾਣਗੇ ਤੇ ਜੁਰਮਾਨਾ ਪਾਇਆ ਜਾਵੇਗਾ। ਬੱਸਾਂ ਤੋਂ ਇਲਾਵਾ ਹੋਰਨਾਂ ਵਹੀਕਲਾਂ ਜਿਵੇਂ ਟਰੱਕਾਂ ਆਦਿ ਵਿਰੁਧ ਵੀ ਕਾਰਵਾਈ ਦਾ ਭਰੋਸਾ ਦਿੱਤਾ ਟਰੈਫ਼ਿਕ ਇੰਚਾਰਜ਼ ਨੇ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁਧ ਇਕਸਾਰ ਕਾਰਵਾਈ ਕੀਤੀ ਜਾਵੇਗੀ।
ਪੁਲਿਸ ਅਤੇ ਜੇਲ੍ਹ ਅਧਿਕਾਰੀਆਂ ਨੇ ਮਿਲਕੇ ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚ ਚਲਾਈ ਤਲਾਸੀ ਮੁਹਿੰਮ
ਸੁਖਜਿੰਦਰ ਮਾਨ
ਬਠਿੰਡਾ, 2 ਅਗਸਤ : ਪੰਜਾਬ ਸਰਕਾਰ ਦੀਆਂ ਹਿਦਾਇਤਾਂ ’ਤੇ ਅੱਜ ਸੂਬੇ ਭਰ ਦੀਆਂ ਜੇਲ੍ਹਾਂ ਵਿਚ ਚਲਾਈ ਮੁਹਿੰਮ ਦੀ ਲੜੀ ਤਹਿਤ ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚ ਵੀ ਪੁਲਿਸ ਅਤੇ ਜੇਲ੍ਹ ਵਿਭਾਗ ਵਲੋਂ ਮਿਲਕੇ ਅਪ੍ਰੇਸ਼ਨ ਸਤਰਕ ਚਲਾਇਆ ਗਿਆ। ਹਾਲਾਂਕਿ ਕਈ ਘੰਟਿਆਂ ਦੀ ਤਲਾਸ਼ੀ ਤੋਂ ਬਾਅਦ ਵੀ ਪੁਲਿਸ ਦੇ ਹੱਥ ਕੋਈ ਗੈਰ ਕਾਨੂੰਨੀ ਵਸਤੂ ਨਹੀਂ ਲੱਗੀ । ਇਸ ਮੌਕੇ ਪੁਲਿਸ ਤੇ ਜੇਲ੍ਹ ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਪਿਛਲੇ ਸਮੇਂ ਤੋਂ ਜੇਲ੍ਹ ਪ੍ਰਬੰਧਾਂ ਵਿਚ ਕਾਫ਼ੀ ਸੁਧਾਰ ਹੋਇਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ.ਐਸ.ਪੀ ਗੁਲਨੀਤ ਸਿੰਘ ਖ਼ੁਰਾਣਾ ਅਤੇ ਜੇਲ੍ਹ ਸੁਪਰਡੈਂਟ ਐਨ.ਡੀ ਨੇਗੀ ਨੇ ਦਸਿਆ ਕਿ ਇਸ ਮੁਹਿੰਮ ਵਿਚ ਪੁਲਿਸ ਦੇ 230 ਅਤੇ ਜੇਲ੍ਹ ਤੇ ਕੇਂਦਰੀ ਬਲ੍ਹਾਂ ਦੇ 80 ਜਵਾਨਾਂ ਨੂੰ ਸ਼ਾਮਲ ਕੀਤਾ ਗਿਆ ਸੀ। ਜਦ ਕਿ ਪੁਲਿਸ ਤੇ ਜੇਲ੍ਹ ਦੇ ਉਚ ਅਧਿਕਾਰੀਆਂ ਵਲੋਂ ਲਗਾਤਾਰ ਇਸ ਮੁਹਿੰਮ ਦੀ ਨਿਗਰਾਨੀ ਕੀਤੀ ਗਈ। ਉਨ੍ਹਾਂ ਦਸਿਆ ਕਿ ਜੇਲ੍ਹ ਅੰਦਰ ਗੈਂਗਸਟਰ ਦੇ ਸਪੈਸ਼ਲ ਸੈੱਲਾਂ ਦੀ ਵੀ ਜਾਂਚ ਕੀਤੀ ਗਈ। ਅਧਿਕਾਰੀਆਂ ਨੇ ਦਸਿਆ ਕਿ ਤਲਾਸੀ ਮੁਹਿੰਮ ਦੌਰਾਨ ਨਸ਼ਾ, ਮੋਬਾਈਲ, ਜਾ ਕੋਈ ਹੋਰ ਗੈਰ ਕਾਨੂੰਨੀ ਸਮਗਰੀ ਬਰਾਮਦ ਨਹੀਂ ਹੋਈ। ਗੌਰਤਲਬ ਹੈ ਕਿ ਬਠਿੰਡਾ ਜੇਲ੍ਹ ਵਿਚ ਮੌਜੂਦਾ ਸਮੇਂ ਪੰਜਾਬ ਭਰ ਤੋਂ ਖ਼ਤਰਨਾਕ ਗੈਂਗਸਟਰ ਬੰਦ ਹਨ, ਜਿੰਨ੍ਹਾਂ ਵਿਚ ਗੈਂਗਸਟਰ ਲਾਰੰਸ ਬਿਸ਼ਨੋਈ ਵੀ ਸ਼ਾਮਲ ਹੈ।
ਪੰਜਾਬ ਸਰਕਾਰ ਨੇ ਪੱਤਰਕਾਰਾਂ ਲਈ ਲਿਆ ਵੱਡਾ ਫੈਸਲਾ, ਹੁਣ ਕਾਰਡ ਹੋਣਗੇ ਆਨਲਾਈਨ ਅਪਲਾਈ
ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪੱਤਰਕਾਰਾਂ ਲਈ ਆਨਲਾਈਨ ਐਕਰੀਡੇਸ਼ਨ ਪੋਰਟਲ ਜਾਰੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 2 ਅਗਸਤ:ਸੁਖਾਲੀ ਅਤੇ ਪਾਰਦਰਸ਼ੀ ਪ੍ਰਕਿਰਿਆ ਦੀ ਦਿਸ਼ਾ ਵਿੱਚ ਇੱਕ ਕਦਮ ਹੋਰ ਵਧਾਉਂਦਿਆਂ ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫ਼ਤਰ ਵਿਖੇ ਪੱਤਰਕਾਰਾਂ ਲਈ ਆਨਲਾਈਨ ਪੋਰਟਲ ਜਾਰੀ ਕੀਤਾ ਗਿਆ। ਇਹ ਪੋਰਟਲ ਪੱਤਰਕਾਰਾਂ ਨੂੰ ਮਾਨਤਾ ਹਾਸਲ ਕਰਨ ਸਬੰਧੀ ਪ੍ਰਕਿਰਿਆ ਨੂੰ ਸੁਖਾਲਾ ਬਣਾਏਗਾ। ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਇਸ ਪੋਰਟਲ ਨੂੰ ਐਨ.ਆਈ.ਸੀ. ਪੰਜਾਬ ਵੱਲੋਂ ਤਿਆਰ ਕੀਤਾ ਗਿਆ ਹੈ।ਪੋਰਟਲ ਨੂੰ ਲਾਂਚ ਕਰਨ ਉਪਰੰਤ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਇਸ ਨਿਵੇਕਲੀ ਪਹਿਲਕਦਮੀ ਲਈ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਅਤੇ ਐਨ.ਆਈ.ਸੀ. ਪੰਜਾਬ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪਹਿਲ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸੂਬੇ ਵਿੱਚ ਪੱਤਰਕਾਰੀ ਲਈ ਅਨੁਕੂਲ ਮਾਹੌਲ ਪੈਦਾ ਕਰਨ ਦੀ ਵਚਨਬੱਧਤਾ ਨੂੰ ਪ੍ਰਗਟਾਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪ੍ਰੈਸ ਨੂੰ ਆਜ਼ਾਦਾਨਾ ਮਾਹੌਲ ਦੇਣ ਅਤੇ ਨਿਰਪੱਖ ਤੇ ਜ਼ਿੰਮੇਵਾਰ ਪ੍ਰੈਸ ਨੂੰ ਹਰ ਸੰਭਵ ਸਹਿਯੋਗ ਦੇਣ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਪਾਰਦਰਸ਼ਤਾ ਦੀ ਨੀਤੀ ਨੂੰ ਪੱਤਰਕਾਰਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਰਕਾਰੀ ਸੇਵਾਵਾਂ ਵਿੱਚ ਵੀ ਲਾਗੂ ਕਰਨ ਦੀ ਦਿਸ਼ਾ ਵਿੱਚ ਇਹ ਕਦਮ ਪੁੱਟਿਆ ਗਿਆ ਹੈ ਤਾਂ ਜੋ ਪੱਤਰਕਾਰਾਂ ਨੂੰ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੂੰ ਸੇਵਾਵਾਂ ਹਾਸਲ ਕਰਨ ਸਮੇਂ ਪਾਰਦਰਸ਼ਤਾ, ਜਵਾਬਦੇਹੀ ਅਤੇ ਪਹੁੰਚ ਨੂੰ ਆਸਾਨ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਪੋਰਟਲ ਸੁਚਾਰੂ ਢੰਗ ਨਾਲ ਤਕਨਾਲੋਜੀ ਦੇ ਇਸਤੇਮਾਲ ਜ਼ਰੀਏ ਪੱਤਰਕਾਰਾਂ ਨੂੰ ਮਾਨਤਾ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਵਧੇਰੇ ਸਰਲ ਬਣਾਉਣ ਤੋਂ ਇਲਾਵਾ ਯਕੀਨੀ ਬਣਾਏਗਾ ਕਿ ਪੱਤਰਕਾਰਾਂ ਨੂੰ ਕੋਈ ਗ਼ੈਰ-ਜ਼ਰੂਰੀ ਪ੍ਰਸ਼ਾਸਕੀ ਅੜਚਣ ਨਾ ਆਵੇ ਅਤੇ ਉਹ ਪੂਰੀ ਤਰ੍ਹਾਂ ਸੁਤੰਤਰ ਹੋ ਕੇ ਆਪਣੇ ਕੰਮ ’ਤੇ ਧਿਆਨ ਕੇਂਦਰਿਤ ਕਰ ਸਕਣ। ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਇਸ ਅਤਿ-ਆਧੁਨਿਕ ਪੋਰਟਲ ਦੀ ਸ਼ੁਰੂਆਤ ਨਾਲ ਮਾਨਤਾ ਪ੍ਰਾਪਤ ਕਰਨ ਦੇ ਇਛੁੱਕ ਪੱਤਰਕਾਰ ਵਧੇਰੇ ਸੁਖਾਲੇ ਢੰਗ ਨਾਲ ਆਪਣੀ ਅਰਜ਼ੀ ਦੇ ਸਕਣਗੇ ਅਤੇ ਨਾਲ ਹੀ ਇਸ ਪਲੇਟਫਾਰਮ ਰਾਹੀਂ ਉਹ ਆਪਣੇ ਦਸਤਾਵੇਜ਼ ਜਮਾ ਕਰਵਾਉਂਦੇ ਹੋਏ ਆਪਣੇ ਵੇਰਵਿਆਂ ਦੀ ਪੁਸ਼ਟੀ ਕਰ ਸਕਣਗੇ ਜਿਸ ਸਦਕਾ ਵਧੇਰੇ ਕੁਸ਼ਲ ਅਤੇ ਪਾਰਦਰਸ਼ੀ ਢੰਗ ਨਾਲ ਨਿਰਧਾਰਤ ਸਮੇਂ ਅੰਦਰ ਉਹ ਮਾਨਤਾ ਪ੍ਰਾਪਤ ਕਰ ਸਕਣਗੇ।ਇਸ ਮੌਕੇ ਓ.ਐਸ.ਡੀ./ਮੁੱਖ ਮੰਤਰੀ ਮੀਡੀਆ ਪੰਜਾਬ ਸ੍ਰੀ ਆਦਿਲ ਆਜ਼ਮੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਆਪਣਾ ਅਹੁਦਾ ਸੰਭਾਲਣ ਮੌਕੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਸੀ ਕਿ ਪੱਤਰਕਾਰਾਂ ਨਾਲ ਸਬੰਧਤ ਸਾਰੇ ਮਾਮਲੇ ਪਹਿਲ ਦੇ ਆਧਾਰ ’ਤੇ ਹੱਲ ਕੀਤੇ ਜਾਣ ਜਿਸ ਦੇ ਸਿੱਟੇ ਵਜੋਂ ਪੱਤਰਕਾਰਾਂ ਲਈ ਅੱਜ ਇਹ ਨਵਾਂ ਪ੍ਰਾਜੈਕਟ ਲਾਂਚ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ. ਭਗਵੰਤ ਮਾਨ ਦੀ ਸਰਕਾਰ ਦਾ ਇਹ ਉਪਰਾਲਾ ਪੱਤਰਕਾਰਾਂ ਲਈ ਮੀਲ ਪੱਥਰ ਸਾਬਤ ਹੋਵੇਗਾ।ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਸ੍ਰੀ ਮਾਲਵਿੰਦਰ ਸਿੰਘ ਜੱਗੀ ਨੇ ਦੱਸਿਆ ਕਿ ਇਹ ਆਨਲਾਈਨ ਐਕਰੀਡੇਸ਼ਨ ਪਲੇਟਫਾਰਮ ਪੱਤਰਕਾਰਾਂ ਨੂੰ ਮਾਨਤਾ ਲੈਣ ਸਬੰਧੀ ਆਪਣੀਆਂ ਅਰਜ਼ੀਆਂ ਆਨਲਾਈਨ ਜਮਾਂ ਕਰਾਉਣ ਦੀ ਸਹੂਲਤ ਪ੍ਰਦਾਨ ਕਰੇਗਾ ਜਿਸ ਨਾਲ ਮਾਨਤਾ ਲੈਣ ਸਬੰਧੀ ਲੰਮੀ ਕਾਗ਼ਜ਼ੀ ਕਾਰਵਾਈ ਅਤੇ ਦੇਰੀ ਦੀ ਪ੍ਰਕਿਰਿਆ ਹੁਣ ਬੀਤੇ ਦੀ ਗੱਲ ਹੋ ਜਾਵੇਗੀ। ਹੁਣ ਸਿਰਫ਼ ਕੁਝ ਕਲਿੱਕਾਂ ਨਾਲ ਪੱਤਰਕਾਰ, ਮਾਨਤਾ ਹਾਸਲ ਕਰਨ ਸਬੰਧੀ ਆਪਣੀ ਨਿੱਜੀ ਜਾਣਕਾਰੀ, ਮੀਡੀਆ ਅਦਾਰੇ ਦੇ ਵੇਰਵੇ ਅਤੇ ਸਬੰਧਤ ਦਸਤਾਵੇਜ਼ ਜਮਾਂ ਕਰਵਾ ਸਕਣਗੇ।ਸ. ਜੱਗੀ ਨੇ ਕਿਹਾ ਕਿ ਮਾਨਤਾ ਪ੍ਰਾਪਤ ਕਰਨ ਦੀ ਪ੍ਰਕਿਰਿਆ ਨੂੰ ਵਧੇਰੇ ਕਾਰਗਰ ਅਤੇ ਸੁਖਾਲਾ ਬਣਾਉਣ ਲਈ ਨਵੀਂ ਪ੍ਰਣਾਲੀ ਵਿੱਚ ਵੱਖ-ਵੱਖ ਵਿਸ਼ੇਸ਼ਤਾਵਾਂ ਸ਼ਾਮਲ ਹਨ ਜਿਵੇਂ ਕਿ ਇਸ ਪਲੇਟਫਾਰਮ ਜ਼ਰੀਏ ਪੱਤਰਕਾਰ ਆਪਣੇ ਕੰਮ ਕਰਨ ਵਾਲੀ ਥਾਂ (ਚਾਹੇ ਉਹ ਜ਼ਿਲ੍ਹਾ ਜਾਂ ਰਾਜ ਪੱਧਰ ’ਤੇ ਹੋਵੇ) ਤੋਂ ਹੀ ਅਰਜ਼ੀ ਜਮ?ਹਾਂ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਅਹਿਮ ਪਹਿਲਕਦਮੀ ਦਾ ਉਦੇਸ਼ ਮਾਨਤਾ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਵਧੇਰੇ ਸੁਚਾਰੂ ਬਣਾਉਣਾ, ਗ਼ੈਰ-ਜ਼ਰੂਰੀ ਦਖ਼ਲਅੰਦਾਜ਼ੀ ਅਤੇ ਮਨਜ਼ੂਰੀ ਜਾਰੀ ਕਰਨ ’ਚ ਲਗਦੇ ਸਮੇਂ ਨੂੰ ਘਟਾਉਣਾ ਹੈ।
ਵਿਭਾਗ ਦੇ ਡਾਇਰੈਕਟਰ ਭੁਪਿੰਦਰ ਸਿੰਘ ਨੇ ਕਿਹਾ ਕਿ ਪੱਤਰਕਾਰਾਂ ਨੂੰ ਹੁਣ ਮਾਨਤਾ ਲੈਣ ਲਈ ਦਫ਼ਤਰਾਂ ਦੇ ਗੇੜੇ ਲਾਉਣ ਦੀ ਲੋੜ ਨਹੀਂ ਪਵੇਗੀ ਅਤੇ ਉਹ ਕਿਸੇ ਵੀ ਥਾਂ ਤੋਂ ਆਪਣੀ ਅਰਜ਼ੀ ਜਮ?ਹਾਂ ਕਰਵਾ ਸਕਣਗੇ। ਉਨ੍ਹਾਂ ਕਿਹਾ ਕਿ ਇਹ ਨਿਵੇਕਲੀ ਪਹਿਲ ਵੱਖ-ਵੱਖ ਖੇਤਰਾਂ ਵਿੱਚ ਕੰਮ ਕਰਦੇ ਪੱਤਰਕਾਰਾਂ ਦੇ ਸਮੇਂ ਅਤੇ ਸਰੋਤਾਂ ਦੀ ਬੱਚਤ ਕਰੇਗੀ।ਇਸ ਮੌਕੇ ਡਿਪਟੀ ਡਾਇਰੈਕਟਰ (ਪ੍ਰੈਸ) ਸ. ਇਸ਼ਵਿੰਦਰ ਸਿੰਘ ਗਰੇਵਾਲ, ਡਿਪਟੀ ਡਾਇਰੈਕਟਰ ਸ੍ਰੀ ਗੁਰਮੀਤ ਸਿੰਘ ਖਹਿਰਾ, ਡੀ.ਡੀ.ਜੀ ਅਤੇ ਐਸ.ਆਈ.ਓ ਪੰਜਾਬ ਸ੍ਰੀ ਵਿਵੇਕ ਸ਼ਰਮਾ, ਸੀਨੀਅਰ ਡਾਇਰੈਕਟਰ ਅਤੇ ਏ.ਐਸ.ਆਈ.ਓ (ਡੀ) ਸ੍ਰੀਮਤੀ ਊਸ਼ਾ ਰਾਏ ਅਤੇ ਡਾਇਰੈਕਟਰ (ਆਈ.ਟੀ.) ਸ੍ਰੀ ਪੰਕਜ ਜੈਨ ਵੀ ਮੌਜੂਦ ਸਨ।
ਬਾਕਸ
ਆਨਲਾਈਨ ਐਕਰੀਡੇਸ਼ਨ ਪੋਰਟਲ ਕਿਵੇਂ ਕੰਮ ਕਰੇਗਾ
ਵਿਭਾਗ ਦੇ ਪੋਰਟਲ https://eservices.punjab.gov.in ’ਤੇ ਇੱਕ ਵਾਰ ਅਰਜ਼ੀਆਂ ਜਮਾਂ ਹੋਣ ਤੋਂ ਬਾਅਦ, ਸਿਸਟਮ ਖ਼ੁਦ ਉਨ੍ਹਾਂ ਨੂੰ ਪ੍ਰਵਾਨਗੀ ਲਈ ਰਾਜ ਪੱਧਰ ’ਤੇ ਅਥਾਰਟੀ ਕੋਲ ਭੇਜੇਗਾ। ਦਸਤੀ ਦਖ਼ਲਅੰਦਾਜ਼ੀ ਖ਼ਤਮ ਹੋਣ ਨਾਲ ਅਰਜ਼ੀਆਂ ਵਿਚਾਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਆਵੇਗੀ, ਜੋ ਨਿਰਧਾਰਤ ਸਮੇਂ ਅੰਦਰ ਮਾਨਤਾ ਜਾਰੀ ਕਰਨ ਨੂੰ ਯਕੀਨੀ ਬਣਾਏਗਾ।ਇਸ ਦੇ ਨਾਲ ਹੀ ਬਿਨੈਕਾਰ ਨੂੰ ਆਪਣੀ ਅਰਜ਼ੀ ਦੀ ਸਥਿਤੀ ਅਤੇ ਇਸ ਦੀ ਪ੍ਰਵਾਨਗੀ ਵਿੱਚ ਲੱਗਣ ਵਾਲੇ ਸੰਭਾਵਿਤ ਸਮੇਂ ਬਾਰੇ ਐਸ.ਐਮ.ਐਸ. ਅਤੇ ਈ.ਮੇਲ. ਪ੍ਰਾਪਤ ਹੋਵੇਗੀ, ਜੋ ਪੱਤਰਕਾਰਾਂ ਨੂੰ ਆਪਣੀ ਕਵਰੇਜ ਸਮਾਂ-ਸਾਰਣੀ ਤਿਆਰ ਕਰਨ ਵਿੱਚ ਵਧੇਰੇ ਸਹਾਈ ਹੋਵੇਗਾ।ਇਹ ਪੋਰਟਲ ਅਰਜ਼ੀ ਸਬੰਧੀ ਕਿਸੇ ਵੀ ਤਰ੍ਹਾਂ ਦੇ ਇਤਰਾਜ਼ ਨੂੰ ਆਨਲਾਈਨ ਨਿਪਟਾਉਣ ਦੀ ਸਹੂਲਤ ਵੀ ਮੁਹੱਈਆ ਕਰਵਾਉਂਦਾ ਹੈ। ਬਿਨੈਕਾਰਾਂ ਨੂੰ ਦਫ਼ਤਰਾਂ ਦੇ ਗ਼ੈਰ-ਜ਼ਰੂਰੀ ਗੇੜੇ ਲਾਉਣ ਦੀ ਲੋੜ ਨਹੀਂ ਪਵੇਗੀ ਅਤੇ ਉਹ ਇਤਰਾਜ਼ਾਂ ਨੂੰ ਆਨਲਾਈਨ ਹੀ ਨਿਪਟਾਉਣ ਲਈ ਢੁਕਵੀਂ ਕਾਰਵਾਈ ਕਰ ਸਕਣਗੇ।ਸਰਕਾਰੀ ਅਥਾਰਟੀਆਂ, ਮੀਡੀਆ ਸੰਸਥਾਵਾਂ ਅਤੇ ਐਨ.ਆਈ.ਸੀ. ਦਰਮਿਆਨ ਨਜ਼ਦੀਕੀ ਤਾਲਮੇਲ ਰਾਹੀਂ ਤਿਆਰ ਇਹ ਪੋਰਟਲ ਪੱਤਰਕਾਰਾਂ ਨੂੰ ਵੱਖ-ਵੱਖ ਸਹੂਲਤਾਂ ਪ੍ਰਦਾਨ ਕਰੇਗਾ ਤਾਂ ਜੋ ਉਹ ਆਪਣੀਆਂ ਡਿਊਟੀਆਂ ਬਿਨਾਂ ਕਿਸੇ ਮੁਸ਼ਕਿਲ ਦੇ ਪ੍ਰਭਾਵੀ ਢੰਗ ਨਾਲ ਨਿਭਾ ਸਕਣ। ਆਨਲਾਈਨ ਸਹੂਲਤਾਂ ਜ਼ਰੀਏ ਇਹ ਪਲੇਟਫਾਰਮ ਮਾਨਤਾ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਵਧੇਰੇ ਸੁਖਾਲਾ, ਪਾਰਦਰਸ਼ੀ ਅਤੇ ਸੁਚਾਰੂ ਬਣਾਏਗਾ।
ਜੱਚਾ ਬੱਚਾ ਹਸਪਤਾਲ ਵੱਲੋਂ ਅਕੈਡਮੀ ਆਫ਼ ਪੈਡੀਆਟ੍ਰਿਕਸ ਦੇ ਸਹਿਯੋਗ ਨਾਲ ਮਾਂ ਦਾ ਦੁੱਧ ਦੀ ਮਹੱਤਤਾ ਸਬੰਧੀ ਕੀਤਾ ਕੀਤਾ ਜਾਗਰੂਕਤਾ
ਮਾਂ ਦਾ ਦੁੱਧ ਪੀਣ ਵਾਲੇ ਬੱਚੇ ਦੂਜ਼ੇ ਬੱਚਿਆਂ ਦੇ ਮੁਕਾਬਲੇ ਤੰਦਰੁਸਤ ਹੁੰਦੇ ਹਨ: ਡਾ ਸ਼ਤੀਸ਼ ਜਿੰਦਲ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 2 ਅਗਸਤ : ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਡਾ ਤੇਜਵੰਤ ਸਿੰਘ ਢਿੱਲੋਂ ਸਿਵਲ ਸਰਜਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਠਿੰਡਾ ਅਕੈਡਮੀ ਆਫ਼ ਪੈਡੀਆਟ੍ਰਿਕਸ ਦੇ ਸਹਿਯੋਗ ਨਾਲ ਜੱਚਾ ਬੱਚਾ ਹਸਪਤਾਲ ਬਠਿੰਡਾ ਵਿਖੇ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਗਰੂਕਤਾ ਸਮਾਗਮ ਕੀਤਾ ਗਿਆ। ਜਾਣਕਾਰੀ ਦਿੰਦਿਆਂ ਡਾ ਸ਼ਤੀਸ਼ ਜਿੰਦਲ ਸੀਨੀਅਰ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਵਿਸ਼ਵ ਸਿਹਤ ਸੰਸਥਾ ਵੱਲੋਂ ਦਿੱਤੇ ਥੀਮ ”ਕੰਮਕਾਜੀ ਮਾਪਿਆਂ ਲਈ ਮਾਂ ਦੇ ਦੁੱਧ ਦੀ ਮਹੱਤਤਾ ਨੂੰ ਸਮਰੱਥ ਬਨਾਉਣਾ ਅਤੇ ਬਦਲਾਅ ਲਿਆਉਣਾ ਹੈ” ਤਹਿਤ ਇਹ ਦਿਨ ਮਨਾਇਆ ਜਾ ਰਿਹਾ ਹੈ। ਇਸ ਦਿਨ ਦਾ ਮਹੱਤਵ ਗਰਭਵਤੀ ਮਾਵਾਂ, ਦੁੱਧ ਪਿਲਾਉਂਦੀਆਂ ਮਾਵਾਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਮਾਂ ਦੇ ਦੁੱਧ ਦੀ ਬੱਚੇ ਅਤੇ ਮਾਂ ਲਈ ਕੀ ਮਹੱਤਤਾ ਸਬੰਧੀ ਜਾਗਰੂਕ ਕਰਨਾ ਹੈ। ਉਹਨਾਂ ਦੱਸਿਆ ਕਿ ਮਾਂ ਦਾ ਦੁੱਧ ਬੱਚੇ ਅੰਦਰ ਐਂਟੀਬਾਡੀਜ਼ ਪੈਦਾ ਕਰਦਾ ਹੈ ਜ਼ੋ ਬੱਚੇ ਨੂੰ ਬਿਮਾਰੀਆਂ ਤੋਂ ਬਚਾਉਂਦੇ ਹਨ। ਡਾ ਕਾਜ਼ਲ ਗੋਇਲ ਨੇ ਦੱਸਿਆ ਕਿ ਜਿਹੜੇ ਬੱਚੇ ਜਨਮ ਤੋਂ ਲੈ ਕੇ ਘੱਟੋ ਘੱਟ ਦੋ ਸਾਲ ਤੱਕ ਮਾਂ ਦਾ ਦੁੱਧ ਪੀੱਦੇ ਹਨ ਉਹ ਦੂਜੇ ਬੱਚਿਆਂ ਦੇ ਮੁਕਾਬਲੇ ਘੱਟ ਬਿਮਾਰ ਹੁੰਦੇ ਹਨ, ਬੱਚੇ ਦੇ ਸਰੀਰਕ ਅਤੇ ਦਿਮਾਗੀ ਵਿਕਾਸ ਲਈ ਮਾਂ ਦਾ ਦੁੱਧ ਜਰੂਰੀ ਹੈ ਅਤੇ ਬੱਚਿਆਂ ਦੀ ਮੌਤ ਦਰ ਵਿੱਚ ਵੀ ਸੁਧਾਰ ਆਉਂਦਾ ਹੈ। ਮਾਂ ਦਾ ਦੁੱਧ ਪਿਲਾਉਣ ਨਾਲ ਬੱਚੇ ਤਾਂ ਤੰਦਰੁਸਤ ਰਹਿੰਦੇ ਹੀ ਹਨ ਸਗੋਂ ਦੁੱਧ ਪਿਲਾਉਣ ਵਾਲੀਆਂ ਮਾਵਾਂ ਵੀ ਕਈ ਬਿਮਾਰੀਆਂ ਜਿਵੇ ਬੱਚੇਦਾਨੀ ਅਤੇ ਛਾਤੀ ਦੇ ਕੈਂਸਰ ਦੀ ਸੰਭਾਵਨਾ ਘਟਦੀ ਹੈ। ਮਾਂ ਦਾ ਦੁੱਧ ਬੱਚੇ ਲਈ ਅੰਮ੍ਰਿਤ ਸਮਾਨ ਹੈ ਅਤੇ ਇਸ ਦਾ ਕੋਈ ਵੀ ਬਦਲ ਨਹੀਂ ਹੈ। ਮਾਂ ਅਤੇ ਬੱਚੇ ਦਾ ਆਪਸੀ ਪਿਆਰ ਬਣਿਆ ਰਹਿੰਦਾ ਹੈ। ਉਹਨਾਂ ਮਾਂਵਾਂ ਨੂੰ ਦੁੱਧ ਪਿਲਾਉਣ ਦੀ ਸਹੀ ਸਥਿਤੀ ਬਾਰੇ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਮਾਂ ਨੂੰ ਪਹਿਲੇ 6 ਮਹੀਨੇ ਸਿਰਫ਼ ਆਪਣਾ ਦੁੱਧ ਹੀ ਪਿਲਾਉਣਾ ਚਾਹੀਦਾ ਹੈ, ਹੋਰ ਕੁਝ ਵੀ ਨਹੀਂ ਦੇਣਾ ਚਾਹੀਦਾ। ਛੇ ਮਹੀਨੇ ਬਾਅਦ ਮਾਂ ਨੂੰ ਆਪਣੇ ਦੁੱਧ ਦੇ ਨਾਲ ਨਾਲ ਓਪਰੀ ਖੁਰਾਕ ਵੀ ਸੁਰੂ ਕਰ ਦੇਣੀ ਚਾਹੀਦੀ ਹੈ ਅਤੇ 2 ਸਾਲ ਤੱਕ ਦੁੱਧ ਪਿਲਾਉਦੇ ਰਹਿਣਾ ਚਾਹੀਦਾ ਹੈ। ਡਾ ਸੁਮਿਤ ਗੋਇਲ ਨੇ ਦੱਸਿਆ ਕਿ ਬੱਚੇ ਨੂੰ ਜਨਮ ਤੋਂ ਅੱਧੇ ਘੰਟੇ ਦੇ ਵਿੱਚ ਵਿੱਚ ਦੁੱਧ ਪਿਲਾਉਣਾ ਸੁਰੂ ਕਰ ਦੇਣਾ ਚਾਹੀਦਾ ਹੈ। ਗੁੜਤੀ ਵੀ ਮਾਂ ਦੇ ਦੁੱਧ ਦੀ ਹੀ ਦੇਣੀ ਚਾਹੀਦੀ ਹੈ। ਇਸ ਸਮੇਂ ਮੈਡਮ ਚਰਨਪਾਲ ਕੌਰ ਕੌਂਸਲਰ ਅਤੇ ਵਿਨੋਦ ਖੁਰਾਣਾ ਮਾਸ ਮੀਡੀਆ ਅਫ਼ਸਰ ਨੇ ਵੀ ਜਾਣਕਾਰੀ ਸਾਂਝੀ ਕੀਤੀ ਅਤੇ ਅਪੀਲ ਕੀਤੀ ਕਿ ਇਹ ਜਾਣਕਾਰੀ ਅੱਗੇ ਆਪਣੇ ਘਰ ਅਤੇ ਸੋਸਾਇਟੀ ਵਿੱਚ ਵੀ ਦਿੱਤੀ ਜਾਵੇ।ਇਸ ਸਮੇਂ ਜੀਐਨਐਮ ਅਤੇ ਏਐਨਐਮ ਸਕੂਲ ਦੇ ਬੱਚਿਆਂ ਨੇ ਰੰਗੋਲੀ ਰਾਹੀਂ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ। ਰੰਗੋਲੀ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਡਾ ਰਵੀਕਾਂਤ, ਡਾ ਅੰਜਲੀ, ਡਾ ਮੈਦਾਨ, ਗਗਨਦੀਪ ਭੁੱਲਰ ਬੀਈਈ, ਨਰਸਿੰਗ ਸਟਾਫ਼, ਜੀਐਨਐਮ ਅਤੇ ਏ ਐਨ ਐਮ ਸਕੂਲ ਦੇ ਵਿਦਿਆਰਥੀ, ਮਰੀਜ਼ ਅਤੇ ਉਹਨਾਂ ਦੇ ਸਹਾਇਕ ਹਾਜ਼ਰ ਸਨ।
ਜ਼ਿਲ੍ਹੇ ਦੇ 2285 ਲੋੜਵੰਦ ਪਰਿਵਾਰਾਂ ਨੂੰ ਮਕਾਨ ਬਣਾਉਣ ਤੇ ਨਵੀਨੀਕਰਨ ਲਈ ਦਿੱਤੇ ਜਾਣਗੇ 651 ਲੱਖ ਰੁਪਏ : ਜਗਰੂਪ ਸਿੰਘ ਗਿੱਲ
ਕਿਹਾ, ਕੋਈ ਵੀ ਯੋਗ ਲਾਭਪਾਤਰੀ ਬਿਨਾਂ ਛੱਤ ਤੋਂ ਨਹੀਂ ਰਹਿਣ ਦਿੱਤਾ ਜਾਵੇਗਾ ਵਾਝਾਂ
ਸੁਖਜਿੰਦਰ ਮਾਨ
ਬਠਿੰਡਾ, 2 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗ਼ਰੀਬ ਤੇ ਲੋੜਵੰਦ ਲੋਕਾਂ ਨੂੰ ਆਰਥਿਕ ਤੌਰ ਤੇ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਮੁਹੱਈਆ ਕਰਵਾਉਣ ਲਈ ਹਮੇਸ਼ਾ ਤਤਪਰ ਹੈ। ਸਰਕਾਰ ਦਾ ਮੁੱਖ ਉਦੇਸ਼ ਹੈ ਕਿ ਹਰ ਇੱਕ ਲੋੜਵੰਦ ਪਰਿਵਾਰ ਦੇ ਸਿਰ ਤੇ ਛੱਤ ਹੋਵੇ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾਂ ਬਠਿੰਡਾ (ਸ਼ਹਿਰੀ) ਵਿਧਾਇਕ ਜਗਰੂਪ ਸਿੰਘ ਗਿੱਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਾਜ ਪੱਧਰੀ ਵੀਡੀਓ ਕੰਨਫ਼ਰੰਸ ਉਪਰੰਤ ਜ਼ਿਲ੍ਹੇ ਨਾਲ ਸਬੰਧਤ ਲਾਭਪਾਤਰੀਆਂ ਨੂੰ ਸਬੰਧੋਨ ਕਰਦਿਆਂ ਕੀਤਾ। ਇਸ ਮੌਕੇ ਵਿਧਾਇਕ ਸ. ਗਿੱਲ ਦੱਸਿਆ ਕਿ ‘‘ਪ੍ਰਧਾਨ ਮੰਤਰੀ ਆਵਾਸ ਯੋਜਨਾ’’ ਤਹਿਤ ‘‘ਹਰ ਇੱਕ ਲਈ ਮਕਾਨ’’ ਅਧੀਨ ਸਥਾਨਕ ਸਰਕਾਰਾਂ ਵਿਭਾਗ ਦੇ ਸਹਿਯੋਗ ਸਦਕਾ ਨਗਰ ਨਿਗਮ ਬਠਿੰਡਾ ਵਲੋਂ ਜ਼ਿਲ੍ਹੇ ਦੇ 2285 ਲੋੜਵੰਦ ਪਰਿਵਾਰਾਂ ਨੂੰ ਮਕਾਨ ਬਣਾਉਣ ਤੇ ਉਨ੍ਹਾਂ ਦੇ ਨਵੀਨੀਕਰਨ ਲਈ 651.198 ਲੱਖ ਰੁਪਏ ਦਿੱਤੇ ਜਾਣਗੇ।ਇਸ ਮੌਕੇ ਵਿਧਾਇਕ ਨੇ ਕਿਹਾ ਕਿ ਸੂਬਾ ਸਰਕਾਰ ਲੋੜਵੰਦ ਲੋਕਾਂ ਨੂੰ ਰਹਿਣ ਲਈ ਆਪਣੀ ਛੱਤ ਤੇ ਆਪਣਾ ਘਰ ਪ੍ਰਦਾਨ ਕਰਕੇ ਅਜਿਹੀ ਨਿਵੇਕਲੀ ਪਹਿਲਕਦਮੀ ਅਤੇ ਇਤਿਹਾਸਕ ਫੈਸਲੇ ਲੈਣ ਵਾਲੀ ਪਹਿਲੀ ਮੋਹਰੀ ਸਰਕਾਰ ਹੈ। ਇਸ ਮੌਕੇ ਵਿਧਾਇਕ ਗਿੱਲ ਨੇ ਕਿਹਾ ਕਿ ਲੋੜਵੰਦ ਤੇ ਬੇਘਰੇ ਲੋਕਾਂ ਨੂੰ ਘਰਾਂ ਦਾ ਨਵੀਨੀਕਰਨ ਕਰਨ ਲਈ 1 ਲੱਖ 75 ਹਜ਼ਾਰ ਰੁਪਏ ਪ੍ਰਤੀ ਲਾਭਪਾਤਰੀ ਮੁਹੱਈਆ ਕਰਵਾਏ ਜਾਣਗੇ। ਇਸ ਦੌਰਾਨ ਸ. ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਸੁਪਨਾ ਹੈ ਕਿ ਉਹ ਗਰੀਬ ਤੇ ਲੋੜਵੰਦ ਲੋਕਾਂ ਦੀ ਭਲਾਈ ਲਈ ਬੇਘਰੇ ਤੇ ਲੋੜਵੰਦ ਲੋਕਾਂ ਨੂੰ ਸਿਰ ‘ਤੇ ਪੱਕੀ ਛੱਤ ਮੁਹੱਈਆ ਕਰਵਾਏਗੀ। ਇਸ ਤੋਂ ਇਲਾਵਾ ਸ. ਗਿੱਲ ਨੇ ਕਿਹਾ ਕਿ ਨਗਰ ਨਿਗਮ ਬਠਿੰਡਾ ਵਲੋਂ 342.19 ਲੱਖ ਰੁਪਏ ਦੀ ਰਾਸ਼ੀ 724 ਬੇਘਰਾਂ ਤੇ ਲੋੜਵੰਦ ਲੋਕਾਂ ਨੂੰ ਘਰਾਂ ਦੇ ਨਵੀਨੀਕਰਨ ਲਈ ਮੁਹੱਈਆ ਕਰਵਾਈ ਜਾਵੇਗੀ। ਮੀਟਿੰਗ ਦੌਰਾਨ ਮੇਅਰ ਸ਼੍ਰੀਮਤੀ ਰਮਨ ਗੋਇਲ, ਕਮਿਸ਼ਨਰ ਰਾਹੁਲ, ਏਡੀਸੀ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ, ਐਮਸੀ ਸੁਖਦੀਪ ਸਿੰਘ ਢਿੱਲੋ ਤੋਂ ਇਲਾਵਾ ਹੋਰ ਵੱਖ-ਵੱਖ ਅਧਿਕਾਰੀ ਅਤੇ ਲਾਭਪਾਤਰੀ ਆਦਿ ਹਾਜ਼ਰ ਸਨ।
ਮੁੱਖ ਮੰਤਰੀ ਨੇ ਘਰਾਂ ਦੇ ਨਿਰਮਾਣ ਲਈ 25000 ਲਾਭਪਾਤਰੀਆਂ ਨੂੰ ਮਾਲੀ ਇਮਦਾਦ ਵਜੋਂ 101 ਕਰੋੜ ਰੁਪਏ ਦੇ ਚੈੱਕ ਸੌਂਪੇ
ਸੂਬਾ ਸਰਕਾਰ ਕਮਜ਼ੋਰ ਅਤੇ ਪੱਛੜੇ ਵਰਗਾਂ ਸਣੇ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ
ਪੰਜਾਬੀ ਖ਼ਬਰਸਾਰ ਬਿਉਰੋ
ਲੁਧਿਆਣਾ, 2 ਅਗਸਤ: ਸੂਬਾ ਸਰਕਾਰ ਕਮਜ਼ੋਰ ਅਤੇ ਪੱਛੜੇ ਵਰਗਾਂ ਸਣੇ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ
ਪੰਜਾਬੀ ਖ਼ਬਰਸਾਰ ਬਿਉਰੋ
ਲੁਧਿਆਣਾ, 2 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਸਕੀਮ ਅਧੀਨ ਘਰਾਂ ਦੇ ਨਿਰਮਾਣ ਲਈ 25000 ਯੋਗ ਲਾਭਪਾਤਰੀਆਂ ਨੂੰ ਮਾਲੀ ਇਮਦਾਦ ਵਜੋਂ 101 ਕਰੋੜ ਰੁਪਏ ਦੇ ਚੈੱਕ ਸੌਂਪੇ। ਇਸ ਸਕੀਮ ਤਹਿਤ ਹਰੇਕ ਲਾਭਪਾਤਰੀ ਨੂੰ 1.75 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ।ਇਨ੍ਹਾਂ ਲਾਭਪਾਤਰੀਆਂ ਨੂੰ ਚੈੱਕ ਸੌਂਪਣ ਲਈ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਸਾਰੇ ਤਬਕਿਆਂ ਖਾਸ ਕਰਕੇ ਆਰਥਿਕ ਤੌਰ ਉਤੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਦਾ ਫਰਜ਼ ਬਣਦਾ ਹੈ ਕਿ ਸੂਬੇ ਦੇ ਸਾਰੇ ਨਾਗਰਿਕਾਂ ਨੂੰ ਰੋਟੀ, ਕੱਪੜਾ ਤੇ ਮਕਾਨ ਦੀਆਂ ਜ਼ਰੂਰਤਾਂ ਮੁਹੱਈਆ ਕਰਵਾਈਆਂ ਜਾਣ। ਭਗਵੰਤ ਮਾਨ ਨੇ ਕਿਹਾ ਕਿ ਇਕ ਕਲਿਆਣਕਾਰੀ ਸੂਬੇ ਵਿਚ ਲੋਕ ਪੱਖੀ ਉਪਰਾਲਿਆਂ ਲਈ ਲੋਕਾਂ ਪਾਸੋਂ ਟੈਕਸ ਵਸੂਲੇ ਜਾਂਦੇ ਹਨ ਜੋ ਟੈਕਸ ਦੇਣ ਵਾਲਿਆਂ ਨੂੰ ਭਲਾਈ ਸਕੀਮਾਂ ਦੇ ਰੂਪ ਵਿਚ ਅਦਾ ਕਰ ਦਿੱਤੇ ਜਾਂਦੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਉਨ੍ਹਾਂ ਤੋਂ ਪਹਿਲਾਂ ਦੇ ਮੁੱਖ ਮੰਤਰੀ ਤੇ ਮੰਤਰੀ ਖਜ਼ਾਨਾ ਖਾਲੀ ਹੋਣ ਦਾ ਢਿੰਡੋਰਾ ਪਿੱਟਦੇ ਸਨ ਪਰ ਉਨ੍ਹਾਂ ਦੀ ਸਰਕਾਰ ਸੂਬੇ ਦੇ ਖਜ਼ਾਨੇ ਦਾ ਇਕ-ਇਕ ਪੈਸਾ ਲੋਕਾਂ ਦੀ ਭਲਾਈ ਉਤੇ ਖਰਚ ਰਹੀ ਹੈ। ਉਨ੍ਹਾਂ ਕਿਹਾ ਕਿ ਫੰਡਾਂ ਦੀ ਘਾਟ ਤਾਂ ਪਹਿਲਾਂ ਵੀ ਨਹੀਂ ਹੁੰਦੀ ਸੀ ਪਰ ਸਮੇਂ ਦੀਆਂ ਸਰਕਾਰ ਕੋਲ ਦੂਰਅੰਦੇਸ਼ ਦੀ ਘਾਟ ਸੀ ਪਰ ਉਨ੍ਹਾਂ ਦੀ ਸਰਕਾਰ ਸਾਰੇ ਫੰਡ ਲੋਕਾਂ ਦੀ ਭਲਾਈ ਲਈ ਵਰਤੇਗੀ। ਭਗਵੰਤ ਮਾਨ ਨੇ ਕਿਹਾ ਕਿ ਪਿਛਲ਼ੀਆਂ ਸਰਕਾਰਾਂ ਸਮੇਂ ਇਹ ਫੰਡ ਭ੍ਰਿਸ਼ਟ ਨੇਤਾਵਾਂ ਦੀਆਂ ਜੇਬਾਂ ਵਿਚ ਜਾਂਦੇ ਸਨ ਪਰ ਉਨ੍ਹਾਂ ਦੀ ਸਰਕਾਰ ਨੇ ਚੋਰ-ਮੋਰੀਆਂ ਨੂੰ ਸਖ਼ਤੀ ਨਾਲ ਬੰਦ ਕਰ ਦਿੱਤਾ ਜਿਸ ਕਰਕੇ ਹੁਣ ਇਹ ਫੰਡ ਲੋਕਾਂ ਦੀ ਭਲਾਈ ਲਈ ਵਰਤੇ ਜਾਂਦੇ ਹਨ! ਮੁੱਖ ਮੰਤਰੀ ਨੇ ਕਿਹਾ ਕਿ ਨਾਅਹਿਲ ਅਤੇ ਭ੍ਰਿਸ਼ਟ ਨੇਤਾਵਾਂ ਕਾਰਨ ਲੋਕਾਂ ਦਾ ਸੂਬੇ ਦੀ ਸਿਆਸੀ ਲੀਡਰਸ਼ਿਪ ਵਿਚ ਭਰੋਸਾ ਗੁਆਚ ਚੁੱਕਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਦੇ ਲੋਕਾਂ ਨੇ ਉਨ੍ਹਾਂ ਵਿਚ ਬਹੁਤ ਵਿਸ਼ਵਾਸ ਪ੍ਰਗਟ ਕੀਤਾ ਜਿਸ ਲਈ ਉਹ ਹਮੇਸ਼ਾ ਲੋਕਾਂ ਦੇ ਰਿਣੀ ਰਹਿਣਗੇ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸਮਾਜ ਦੇ ਹਰੇਕ ਤਬਕੇ ਦੀ ਭਲਾਈ ਯਕੀਨੀ ਬਣਾਉਣ ਅਤੇ ਸੂਬੇ ਦੇ ਵਿਕਾਸ ਉਤੇ ਜ਼ੋਰ ਦੇ ਕੇ ਲੋਕਾਂ ਦੇ ਵਿਸ਼ਵਾਸ ਨੂੰ ਕਾਇਮ ਰੱਖਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਸੂਬੇ ਵਿਚ ਸੜਕ ਹਾਦਸਿਆਂ ਕਾਰਨ ਹੁੰਦੀਆਂ ਮੌਤਾਂ ਉਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੀਮਤੀ ਮਨੁੱਖੀ ਜਾਨਾਂ ਬਚਾਉਣ ਲਈ ਉਨ੍ਹਾਂ ਦੀ ਸਰਕਾਰ ਨੇ ਨਿਵੇਕਲੀ ਪਹਿਲ ਕਰਦਿਆਂ ਪਹਿਲੀ ਵਾਰ ‘ਸੜਕ ਸੁਰੱਖਿਆ ਫੋਰਸ’ ਦੇ ਗਠਨ ਦਾ ਫੈਸਲਾ ਕੀਤਾ ਤਾਂ ਕਿ ਸੂਬੇ ਦੀਆਂ ਸੜਕਾਂ ਉਤੇ ਟਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹਰ ਰੋਜ਼ 14 ਮਨੁੱਖੀ ਜਾਨਾਂ ਸੜਕ ਹਾਦਸਿਆਂ ਦੀ ਭੇਟ ਚੜ੍ਹ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਸੜਕਾਂ ਦੀ ਗਸ਼ਤ ਰਾਹੀਂ ਅਜਿਹੇ ਹਾਦਸਿਆਂ ਨੂੰ ਠੱਲ੍ਹ ਪਾਈ ਜਾ ਸਕਦੀ ਹੈ ਜਿਸ ਕਰਕੇ ‘ਸੜਕ ਸੁਰੱਖਿਆ ਫੋਰਸ’ ਦਾ ਗਠਨ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਇਸ ਫੋਰਸ ਨੂੰ ਗਲਤ ਢੰਗ ਨਾਲ ਗੱਡੀ ਚਲਾਉਣ, ਸੜਕਾਂ ਉਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਸੜਕ ਹਾਦਸਿਆਂ ਨੂੰ ਰੋਕਣ ਦਾ ਜ਼ਿੰਮਾ ਸੌਂਪਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅੱਜ ਸ਼ਹਿਰ ਦੀ ਸਫਾਈ ਤੇ ਹੋਰ ਕਾਰਜਾਂ ਲਈ ਲੁਧਿਆਣਾ ਨਗਰ ਨਿਗਮ ਲਈ 50 ਟਰੈਕਟਰਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਪਿੰਡਾਂ ਵਿਚ ਸਫਾਈ ਅਤੇ ਹੋਰ ਕੰਮਾਂ ਲਈ ਸੂਬਾ ਸਰਕਾਰ ਵੱਲੋਂ ਹਰੇਕ ਪੰਚਾਇਤ ਨੂੰ ਟਰੈਕਟਰ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਿਚ ਵੱਡੇ ਪਿੰਡਾਂ ਨੂੰ ਟਰੈਕਟਰ ਦਿੱਤੇ ਜਾਣਗੇ ਤਾਂ ਕਿ ਇਨ੍ਹਾਂ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦਿੱਤਾ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਪਿੰਡਾਂ ਵਿਚ ਵਿਕਾਸ ਕੰਮਾਂ ਤੋਂ ਇਲਾਵਾ ਇਹ ਟਰੈਕਟਰ ਖੇਤੀਬਾੜੀ ਮੰਤਵ ਲਈ ਬਿਨਾਂ ਟਰੈਕਟਰ ਵਾਲੇ ਕਿਸਾਨਾਂ ਲਈ ਮਦਦਗਾਰ ਹੋਣਗੇ।ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਸਿੱਖਿਆ, ਸਿਹਤ ਤੇ ਰੋਜ਼ਗਾਰ ਸੈਕਟਰਾਂ ਉਤੇ ਸਭ ਤੋਂ ਵੱਧ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਅਜਿਹੇ ਕਦਮ ਚੁੱਕੇ ਜਾਣਾ ਬਹੁਤ ਜ਼ਰੂਰੀ ਹਨ ਤਾਂ ਕਿ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਵਿਚ ਲਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਹਰੇਕ ਖੇਤਰ ਵਿਚ ਨੌਜਵਾਨਾਂ ਕੋਲ ਅਥਾਹ ਸਮਰੱਥਾ ਹੈ ਜਿਸ ਕਰਕੇ ਸਰਕਾਰ ਵੱਲੋਂ ਨੌਜਵਾਨਾਂ ਲਈ ਪੂਰੇ ਯਤਨ ਕੀਤੇ ਜਾ ਰਹੇ ਹਨ ਤਾਂ ਕਿ ਉਨ੍ਹਾਂ ਨੂੰ ਮੁਲਕ ਦੇ ਆਰਥਿਕ-ਸਮਾਜਿਕ ਵਿਕਾਸ ਵਿਚ ਸਰਗਰਮ ਭਾਈਵਾਲ ਬਣਾਇਆ ਜਾ ਸਕੇ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬੀਆਂ ਵਿਚ ਹਰੇਕ ਚੁਣੌਤੀ ਦਾ ਡਟ ਮੁਕਾਬਲਾ ਕਰਨ ਦੀ ਦਾ ਜਜ਼ਬਾ ਹੈ ਜਿਸ ਕਰਕੇ ਪੰਜਾਬੀ ਹਰੇਕ ਮੈਦਾਨ ਫਤਹਿ ਕਰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਗੁਰੂਆਂ-ਪੀਰਾਂ, ਸੰਤ-ਮਹਾਤਮਾ, ਦੇਵੀ-ਦੇਵਤਿਆਂ ਅਤੇ ਮਹਾਨ ਸ਼ਹੀਦਾਂ ਦੀ ਧਰਤੀ ਹੈ ਅਤੇ ਬਹਾਦਰ ਪੰਜਾਬੀਆਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਜਬਰ, ਬੇਇਨਸਾਫੀ ਅਤੇ ਦਮਨ ਦੀ ਹਮੇਸ਼ਾ ਜ਼ੋਰਦਾਰ ਮੁਖਲਾਫ਼ਤ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਘਰਸ਼, ਸਰਹੱਦਾਂ ਦੀ ਰਾਖੀ, ਅਨਾਜ ਉਤਪਾਦਨ ਵਿਚ ਮੁਲਕ ਨੂੰ ਸਵੈ-ਨਿਰਭਰ ਬਣਾਉਣ, ਏਕਤਾ ਤੇ ਅਖੰਡਤਾ ਅਤੇ ਫਿਰਕੂ ਸਦਭਾਵਨਾ ਕਾਇਮ ਰੱਖਣ ਲਈ ਪੰਜਾਬੀਆਂ ਲਾਮਿਸਾਲ ਯੋਗਦਾਨ ਪਾਇਆ ਹੈ। ਇਸ ਮੌਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਤੇ ਹੋਰ ਹਾਜ਼ਰ ਸਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਸਕੀਮ ਅਧੀਨ ਘਰਾਂ ਦੇ ਨਿਰਮਾਣ ਲਈ 25000 ਯੋਗ ਲਾਭਪਾਤਰੀਆਂ ਨੂੰ ਮਾਲੀ ਇਮਦਾਦ ਵਜੋਂ 101 ਕਰੋੜ ਰੁਪਏ ਦੇ ਚੈੱਕ ਸੌਂਪੇ। ਇਸ ਸਕੀਮ ਤਹਿਤ ਹਰੇਕ ਲਾਭਪਾਤਰੀ ਨੂੰ 1.75 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ।ਇਨ੍ਹਾਂ ਲਾਭਪਾਤਰੀਆਂ ਨੂੰ ਚੈੱਕ ਸੌਂਪਣ ਲਈ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਸਾਰੇ ਤਬਕਿਆਂ ਖਾਸ ਕਰਕੇ ਆਰਥਿਕ ਤੌਰ ਉਤੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਦਾ ਫਰਜ਼ ਬਣਦਾ ਹੈ ਕਿ ਸੂਬੇ ਦੇ ਸਾਰੇ ਨਾਗਰਿਕਾਂ ਨੂੰ ਰੋਟੀ, ਕੱਪੜਾ ਤੇ ਮਕਾਨ ਦੀਆਂ ਜ਼ਰੂਰਤਾਂ ਮੁਹੱਈਆ ਕਰਵਾਈਆਂ ਜਾਣ। ਭਗਵੰਤ ਮਾਨ ਨੇ ਕਿਹਾ ਕਿ ਇਕ ਕਲਿਆਣਕਾਰੀ ਸੂਬੇ ਵਿਚ ਲੋਕ ਪੱਖੀ ਉਪਰਾਲਿਆਂ ਲਈ ਲੋਕਾਂ ਪਾਸੋਂ ਟੈਕਸ ਵਸੂਲੇ ਜਾਂਦੇ ਹਨ ਜੋ ਟੈਕਸ ਦੇਣ ਵਾਲਿਆਂ ਨੂੰ ਭਲਾਈ ਸਕੀਮਾਂ ਦੇ ਰੂਪ ਵਿਚ ਅਦਾ ਕਰ ਦਿੱਤੇ ਜਾਂਦੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਉਨ੍ਹਾਂ ਤੋਂ ਪਹਿਲਾਂ ਦੇ ਮੁੱਖ ਮੰਤਰੀ ਤੇ ਮੰਤਰੀ ਖਜ਼ਾਨਾ ਖਾਲੀ ਹੋਣ ਦਾ ਢਿੰਡੋਰਾ ਪਿੱਟਦੇ ਸਨ ਪਰ ਉਨ੍ਹਾਂ ਦੀ ਸਰਕਾਰ ਸੂਬੇ ਦੇ ਖਜ਼ਾਨੇ ਦਾ ਇਕ-ਇਕ ਪੈਸਾ ਲੋਕਾਂ ਦੀ ਭਲਾਈ ਉਤੇ ਖਰਚ ਰਹੀ ਹੈ। ਉਨ੍ਹਾਂ ਕਿਹਾ ਕਿ ਫੰਡਾਂ ਦੀ ਘਾਟ ਤਾਂ ਪਹਿਲਾਂ ਵੀ ਨਹੀਂ ਹੁੰਦੀ ਸੀ ਪਰ ਸਮੇਂ ਦੀਆਂ ਸਰਕਾਰ ਕੋਲ ਦੂਰਅੰਦੇਸ਼ ਦੀ ਘਾਟ ਸੀ ਪਰ ਉਨ੍ਹਾਂ ਦੀ ਸਰਕਾਰ ਸਾਰੇ ਫੰਡ ਲੋਕਾਂ ਦੀ ਭਲਾਈ ਲਈ ਵਰਤੇਗੀ। ਭਗਵੰਤ ਮਾਨ ਨੇ ਕਿਹਾ ਕਿ ਪਿਛਲ਼ੀਆਂ ਸਰਕਾਰਾਂ ਸਮੇਂ ਇਹ ਫੰਡ ਭ੍ਰਿਸ਼ਟ ਨੇਤਾਵਾਂ ਦੀਆਂ ਜੇਬਾਂ ਵਿਚ ਜਾਂਦੇ ਸਨ ਪਰ ਉਨ੍ਹਾਂ ਦੀ ਸਰਕਾਰ ਨੇ ਚੋਰ-ਮੋਰੀਆਂ ਨੂੰ ਸਖ਼ਤੀ ਨਾਲ ਬੰਦ ਕਰ ਦਿੱਤਾ ਜਿਸ ਕਰਕੇ ਹੁਣ ਇਹ ਫੰਡ ਲੋਕਾਂ ਦੀ ਭਲਾਈ ਲਈ ਵਰਤੇ ਜਾਂਦੇ ਹਨ! ਮੁੱਖ ਮੰਤਰੀ ਨੇ ਕਿਹਾ ਕਿ ਨਾਅਹਿਲ ਅਤੇ ਭ੍ਰਿਸ਼ਟ ਨੇਤਾਵਾਂ ਕਾਰਨ ਲੋਕਾਂ ਦਾ ਸੂਬੇ ਦੀ ਸਿਆਸੀ ਲੀਡਰਸ਼ਿਪ ਵਿਚ ਭਰੋਸਾ ਗੁਆਚ ਚੁੱਕਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਦੇ ਲੋਕਾਂ ਨੇ ਉਨ੍ਹਾਂ ਵਿਚ ਬਹੁਤ ਵਿਸ਼ਵਾਸ ਪ੍ਰਗਟ ਕੀਤਾ ਜਿਸ ਲਈ ਉਹ ਹਮੇਸ਼ਾ ਲੋਕਾਂ ਦੇ ਰਿਣੀ ਰਹਿਣਗੇ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸਮਾਜ ਦੇ ਹਰੇਕ ਤਬਕੇ ਦੀ ਭਲਾਈ ਯਕੀਨੀ ਬਣਾਉਣ ਅਤੇ ਸੂਬੇ ਦੇ ਵਿਕਾਸ ਉਤੇ ਜ਼ੋਰ ਦੇ ਕੇ ਲੋਕਾਂ ਦੇ ਵਿਸ਼ਵਾਸ ਨੂੰ ਕਾਇਮ ਰੱਖਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਸੂਬੇ ਵਿਚ ਸੜਕ ਹਾਦਸਿਆਂ ਕਾਰਨ ਹੁੰਦੀਆਂ ਮੌਤਾਂ ਉਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੀਮਤੀ ਮਨੁੱਖੀ ਜਾਨਾਂ ਬਚਾਉਣ ਲਈ ਉਨ੍ਹਾਂ ਦੀ ਸਰਕਾਰ ਨੇ ਨਿਵੇਕਲੀ ਪਹਿਲ ਕਰਦਿਆਂ ਪਹਿਲੀ ਵਾਰ ‘ਸੜਕ ਸੁਰੱਖਿਆ ਫੋਰਸ’ ਦੇ ਗਠਨ ਦਾ ਫੈਸਲਾ ਕੀਤਾ ਤਾਂ ਕਿ ਸੂਬੇ ਦੀਆਂ ਸੜਕਾਂ ਉਤੇ ਟਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹਰ ਰੋਜ਼ 14 ਮਨੁੱਖੀ ਜਾਨਾਂ ਸੜਕ ਹਾਦਸਿਆਂ ਦੀ ਭੇਟ ਚੜ੍ਹ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਸੜਕਾਂ ਦੀ ਗਸ਼ਤ ਰਾਹੀਂ ਅਜਿਹੇ ਹਾਦਸਿਆਂ ਨੂੰ ਠੱਲ੍ਹ ਪਾਈ ਜਾ ਸਕਦੀ ਹੈ ਜਿਸ ਕਰਕੇ ‘ਸੜਕ ਸੁਰੱਖਿਆ ਫੋਰਸ’ ਦਾ ਗਠਨ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਇਸ ਫੋਰਸ ਨੂੰ ਗਲਤ ਢੰਗ ਨਾਲ ਗੱਡੀ ਚਲਾਉਣ, ਸੜਕਾਂ ਉਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਸੜਕ ਹਾਦਸਿਆਂ ਨੂੰ ਰੋਕਣ ਦਾ ਜ਼ਿੰਮਾ ਸੌਂਪਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅੱਜ ਸ਼ਹਿਰ ਦੀ ਸਫਾਈ ਤੇ ਹੋਰ ਕਾਰਜਾਂ ਲਈ ਲੁਧਿਆਣਾ ਨਗਰ ਨਿਗਮ ਲਈ 50 ਟਰੈਕਟਰਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਪਿੰਡਾਂ ਵਿਚ ਸਫਾਈ ਅਤੇ ਹੋਰ ਕੰਮਾਂ ਲਈ ਸੂਬਾ ਸਰਕਾਰ ਵੱਲੋਂ ਹਰੇਕ ਪੰਚਾਇਤ ਨੂੰ ਟਰੈਕਟਰ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਿਚ ਵੱਡੇ ਪਿੰਡਾਂ ਨੂੰ ਟਰੈਕਟਰ ਦਿੱਤੇ ਜਾਣਗੇ ਤਾਂ ਕਿ ਇਨ੍ਹਾਂ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦਿੱਤਾ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਪਿੰਡਾਂ ਵਿਚ ਵਿਕਾਸ ਕੰਮਾਂ ਤੋਂ ਇਲਾਵਾ ਇਹ ਟਰੈਕਟਰ ਖੇਤੀਬਾੜੀ ਮੰਤਵ ਲਈ ਬਿਨਾਂ ਟਰੈਕਟਰ ਵਾਲੇ ਕਿਸਾਨਾਂ ਲਈ ਮਦਦਗਾਰ ਹੋਣਗੇ।ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਸਿੱਖਿਆ, ਸਿਹਤ ਤੇ ਰੋਜ਼ਗਾਰ ਸੈਕਟਰਾਂ ਉਤੇ ਸਭ ਤੋਂ ਵੱਧ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਅਜਿਹੇ ਕਦਮ ਚੁੱਕੇ ਜਾਣਾ ਬਹੁਤ ਜ਼ਰੂਰੀ ਹਨ ਤਾਂ ਕਿ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਵਿਚ ਲਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਹਰੇਕ ਖੇਤਰ ਵਿਚ ਨੌਜਵਾਨਾਂ ਕੋਲ ਅਥਾਹ ਸਮਰੱਥਾ ਹੈ ਜਿਸ ਕਰਕੇ ਸਰਕਾਰ ਵੱਲੋਂ ਨੌਜਵਾਨਾਂ ਲਈ ਪੂਰੇ ਯਤਨ ਕੀਤੇ ਜਾ ਰਹੇ ਹਨ ਤਾਂ ਕਿ ਉਨ੍ਹਾਂ ਨੂੰ ਮੁਲਕ ਦੇ ਆਰਥਿਕ-ਸਮਾਜਿਕ ਵਿਕਾਸ ਵਿਚ ਸਰਗਰਮ ਭਾਈਵਾਲ ਬਣਾਇਆ ਜਾ ਸਕੇ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬੀਆਂ ਵਿਚ ਹਰੇਕ ਚੁਣੌਤੀ ਦਾ ਡਟ ਮੁਕਾਬਲਾ ਕਰਨ ਦੀ ਦਾ ਜਜ਼ਬਾ ਹੈ ਜਿਸ ਕਰਕੇ ਪੰਜਾਬੀ ਹਰੇਕ ਮੈਦਾਨ ਫਤਹਿ ਕਰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਗੁਰੂਆਂ-ਪੀਰਾਂ, ਸੰਤ-ਮਹਾਤਮਾ, ਦੇਵੀ-ਦੇਵਤਿਆਂ ਅਤੇ ਮਹਾਨ ਸ਼ਹੀਦਾਂ ਦੀ ਧਰਤੀ ਹੈ ਅਤੇ ਬਹਾਦਰ ਪੰਜਾਬੀਆਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਜਬਰ, ਬੇਇਨਸਾਫੀ ਅਤੇ ਦਮਨ ਦੀ ਹਮੇਸ਼ਾ ਜ਼ੋਰਦਾਰ ਮੁਖਲਾਫ਼ਤ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਘਰਸ਼, ਸਰਹੱਦਾਂ ਦੀ ਰਾਖੀ, ਅਨਾਜ ਉਤਪਾਦਨ ਵਿਚ ਮੁਲਕ ਨੂੰ ਸਵੈ-ਨਿਰਭਰ ਬਣਾਉਣ, ਏਕਤਾ ਤੇ ਅਖੰਡਤਾ ਅਤੇ ਫਿਰਕੂ ਸਦਭਾਵਨਾ ਕਾਇਮ ਰੱਖਣ ਲਈ ਪੰਜਾਬੀਆਂ ਲਾਮਿਸਾਲ ਯੋਗਦਾਨ ਪਾਇਆ ਹੈ। ਇਸ ਮੌਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਤੇ ਹੋਰ ਹਾਜ਼ਰ ਸਨ।
