Home Blog Page 2053

ਨਰਮੇ ਤੇ ਝੋਨੇ ਦੀ ਫ਼ਸਲ ਸਬੰਧੀ ਕਿਸਾਨ ਸਿਖਲਾਈ ਕੈਂਪ ਆਯੋਜਿਤ

ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 31 ਜੁਲਾਈ : ਖੇਤੀਬਾੜੀ ਵਿਭਾਗ ਵਲੋਂ ਮੁੱਖ ਖੇਤਬਾੜੀ ਅਫ਼ਸਰ ਡਾ. ਹਸਨ ਸਿੰਘ ਅਤੇ ਬਲਾਕ ਖੇਤੀਬਾੜੀ ਅਫਸਰ ਡਾ. ਬਲਜਿੰਦਰ ਸਿੰਘ ਦੀ ਅਗਵਾਈ ਹੇਠ ਸਉਣੀ ਦੀਆਂ ਫ਼ਸਲਾਂ ਨਰਮਾ ਅਤੇ ਝੋਨੇ ਦੀ ਸਿੱਧੀ ਬਿਜਾਈ ਅਤੇ ਬਾਸਮਤੀ ਝੋਨੇ ਸਬੰਧੀ ਪਿੰਡ ਜੰਡਾਂਵਾਲਾ, ਖਿਆਲੀਵਾਲਾ ਅਤੇ ਗੰਗਾ ਅਬਲੂ ਕੀ ਵਿਖੇ ਕਿਸਾਨ ਸਿਖਲਾਈ ਕੈੰਪ ਲਗਾਇਆ ਗਿਆ। ਕੈੰਪ ਵਿੱਚ ਡਾ. ਅਮਨਦੀਪ ਕੌਰ ਨੇ ਨਰਮੇ ਦੀ ਫ਼ਸਲ ਵਿੱਚ ਚਿੱਟੀ ਮੱਖੀ, ਹਰੇ ਤੇਲੇ ਅਤੇ ਗੁਲਾਬੀ ਸੁੰਡੀ ਦੇ ਸਰਵੇਖਣ ਸਬੰਧੀ ਅਤੇ ਇਸ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਨਰਮੇ ਦੀ ਫ਼ਸਲ ਵਿੱਚ ਖਾਦ 13: 0: 45 ਦੀਆਂ ਚਾਰ ਸਪਰੇ ਹਫ਼ਤੇ- ਹਫ਼ਤੇ ਬਾਅਦ ਕਰਨ ਦੀ ਸਲਾਹ ਦਿਤੀ । ਡਾ ਜਸਵਿੰਦਰ ਕੁਮਾਰ ਵੱਲੋਂ ਝੋਨੇ ਅਤੇ ਬਾਸਮਤੀ ਫ਼ਸਲ ਦੀਆਂ ਬਿਮਾਰੀਆਂ ਅਤੇ ਰੋਕਥਾਮ ਬਾਰੇ ਜਾਣਕਾਰੀ ਦਿੰਦੇ ਹੋਏ ਕਿਸਾਨਾਂ ਨੂੰ ਅਪੀਲ ਕੀਤੀ ਕਿ ਬੇਲੋੜੀਆ ਖਾਦਾਂ ਅਤੇ ਕੀੜੇਮਾਰ ਦਵਾਈਆ ਨਾ ਵਰਤਣ। ਉਹਨਾਂ ਖੇਤਾਂ ਦੇ ਆਲੇ ਦੁਆਲੇ ਤੋਂ ਨਦੀਨਾਂ ਨੂੰ ਨਸ਼ਟ ਕਰਨ ਅਤੇ ਮਿੱਟੀ ਪਾਣੀ ਦੀ ਪਰਖ ਦੇ ਅਧਾਰ ਤੇ ਖਾਦਾਂ ਦੀ ਸੁਚੱਜੀ ਵਰਤੋਂ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ । ਇਸ ਕੈਂਪ ਵਿੱਚ ਤਾਰਾ ਸਿੰਘ, ਜਗਮੀਰ ਸਿੰਘ ਅਤੇ ਪਿੰਡਾਂ ਦੇ ਅਗਾਂਹਵਧੂ ਕਿਸਾਨਾਂ ਨੇ ਭਾਗ ਲਿਆ।

ਜੰਮੂ-ਕਸ਼ਮੀਰ ’ਚ ਸਿੱਖਾਂ ਲਈ ਦੋ ਸੀਟਾਂ ਰਾਖਵੀਂਆਂ ਰੱਖਣ ਲਈ ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਲਿਖਿਆਂ ਪੱਤਰ

0

ਬਰਾਬਰ ਆਬਾਦੀ ਤੇ ਵੱਧ ਸ਼ਹਾਦਤਾਂ ਦੇ ਆਧਾਰ ’ਤੇ ਕਸ਼ਮੀਰੀ ਪੰਡਤਾਂ ਦੇ ਬਰਾਬਰ ਹੱਕ ਮੰਗਿਆ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 31 ਜੁਲਾਈ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਦੇਸ਼ਭਗਤ ਸਿੱਖ ਕੌਮ ਲਈ ਕਸ਼ਮੀਰ ਵਾਦੀ ਅਤੇ ਜੰਮੂ ਸੂਬੇ ਵਿਚ ਉਸੇ ਤਰੀਕੇ ਦੋ ਸੀਟਾਂ ਰਾਖਵੀਂਆਂ ਰੱਖੀਆਂ ਜਾਣ ਜਿਵੇਂ ਕਸ਼ਮੀਰੀ ਪੰਡਤਾਂ ਵਾਸਤੇ ਰੱਖੀਆਂ ਗਈਆਂ ਹਨ।ਉਹਨਾਂ ਕਿਹਾ ਕਿ ਪਹਿਲੇ ਜੰਮੂ-ਕਸ਼ਮੀਰ ਸੂਬੇ ਵਿਚ ਵਾਦੀ ਵਿਚ ਸਿੱਖਾਂ ਨਾਲ ਉਹੀ ਵਤੀਰਾ ਹੋਇਆ ਜੋ ਨਾਲ ਦੀਆਂ ਘੱਟ ਗਿਣਤੀ ਕੌਮਾਂ ਨਾਲ ਹੋਇਆ। ਅਜਿਹੇ ਵਿਚ ਉਹਨਾਂ ਨੂੰ ਵੀ ਹੋਰਨਾਂ ਦੇ ਬਰਾਬਰ ਹੱਕ ਮਿਲਣਾ ਚਾਹੀਦਾ ਹੈ ਤੇ ਬਰਾਬਰ ਗਿਣਿਆ ਜਾਣਾ ਚਾਹੀਦਾ ਹੈ। ਸ: ਬਾਦਲ ਨੇ ਕੇਂਦਰ ਸਰਕਾਰ ਨੂੰ ਇਹ ਵੀ ਆਖਿਆ ਕਿ ਮਕਬੂਜ਼ਾ ਕਸ਼ਮੀਰ ਵਾਸਤੇ ਰੱਖੀਆਂ 8 ਸੀਟਾਂ ਬਹਾਲ ਕੀਤੀਆਂ ਜਾਣ ਅਤੇ ਮਕਬੂਜ਼ਾ ਕਸ਼ਮੀਰ ਤੋਂ ਉਜੜ ਕੇ ਆਏ ਤੇ ਹੁਣ ਜੰਮੂ-ਕਸ਼ਮੀਰ ਵਿਚ ਰਹਿ ਰਹੇ ਲੋਕਾਂ ਵਾਸਤੇ ਰਾਖਵੀਂਆਂ ਕੀਤੀਆਂ ਜਾਣ।ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਲਿਖੇ ਪੱਤਰਾਂ ਵਿਚ ਸ: ਬਾਦਲ ਨੇ ਕਿਹਾ ਕਿ ਸਿੱਖ ਕੌਮ ਖਾਸ ਤੌਰ ’ਤੇ ਜੰਮੂ-ਕਸ਼ਮੀਰ ਤੋ ਸਿੱਖਾਂ ਨੇ ਹੋਰ ਮੁੱਦਿਆਂ ਦੇ ਨਾਲ-ਨਾਲ ਇਹ ਮੰਗਾਂ ਜੰਮੂ-ਕਸ਼ਮੀਰ ਸੂਬੇ ਦੇ ਸਿੱਖ ਆਗੂਆਂ ਰਾਹੀਂ ਵਾਰ ਵਾਰ ਚੁੱਕੀਆਂ ਹਨ। ਉਹਨਾਂ ਕਿਹਾ ਕਿ 1947 ਤੋਂ ਘੱਟ ਗਿਣਤੀ ਸਿੱਖ ਕੌਮ ਦੇ ਮੈਂਬਰ ਜੰਮੂ-ਕਸ਼ਮੀਰ ਵਿਚ ਰਹਿ ਰਹੇ ਹਨ ਤੇ ਉਹਨਾਂ ਨੇ ਵੀ ਉਹੀ ਮੁਸ਼ਕਿਲਾਂ ਤੇ ਤਸ਼ੱਦਦ ਝੱਲਿਆ ਹੈ ਜੋ ਕਸ਼ਮੀਰੀ ਪੰਡਤਾਂ ਨੇ ਝੱਲਿਆ। ਸਿੱਖ ਕੌਮ ਸਿਰਫ ਇਹ ਚਾਹੁੰਦੀ ਹੈ ਕਿ ਉਹਨਾਂ ਨੂੰ ਵੀ ਕਸ਼ਮੀਰੀ ਪੰਡਤਾਂ ਦੇ ਬਰਾਬਰ ਗਿਣਿਆ ਜਾਵੇ। ਉਨ੍ਹਾਂ ਕਸ਼ਮੀਰੀ ਪੰਡਤਾਂ ਨੂੰ ਦੋ ਸੀਟਾਂ ਦੇਣ ਦੇ ਕਦਮ ਦਾ ਸਵਾਗਤ ਕੀਤਾ ਤੇ ਕਿਹਾ ਕਿ ਇਸ ਨਾਲ ਉਜੜ ਕੇ ਆਏ ਲੋਕਾਂ ਨੂੰ ਕੌਮੀ ਮੁੱਖ ਧਾਰਾ ਵਿਚ ਸ਼ਾਮਲ ਕੀਤਾ ਜਾ ਸਕੇਗਾ। ਉਹਨਾਂ ਕਿਹਾ ਕਿ ਜਿਸ ਭਾਵਨਾ ਨਾਲ ਕਸ਼ਮੀਰੀ ਪੰਡਤਾਂ ਨੂੰ ਸ਼ਾਮਲ ਕਰਨ ਦਾ ਫੈਸਲਾ ਲਿਆ ਗਿਆ ਹੈ, ਉਹੀ ਭਾਵਨਾ ਸਿੱਖ ਕੌਮ ’ਤੇ ਲਾਗੂ ਕੀਤੀ ਜਾਵੇ ਕਿਉਂਕਿ ਸਾਰੀਆਂ ਮੁਸ਼ਕਿਲਾਂ ਦੇ ਬਾਵਜੂਦ 3.5 ਲੱਖ ਉਜੜ ਕੇ ਆਏ ਸਿੱਖ ਸੂਬੇ ਵਿਚ ਰਹਿ ਰਹੇ ਹਨ।ਉਹਨਾਂ ਕਿਹਾ ਕਿ ਜੇਕਰ ਸਿੱਖ ਕੌਮ ਦੀ ਇਹ ਵਾਜਬ ਮੰਗ ਉਸੇ ਭਾਵਨਾ ਨਾਲ ਪ੍ਰਵਾਨ ਨਹੀਂ ਕੀਤੀ ਜਾਂਦੀ ਜਿਵੇਂ ਕਸ਼ਮੀਰੀ ਪੰਡਤਾਂ ਲਈ ਕੀਤੀ ਗਈ ਹੈ ਤਾਂ ਦੇਸ਼ ਭਗਤ ਸਿੱਖ ਕੌਮ ਸਮਝੇਗੀ ਕਿ ਉਸ ਨਾਲ ਬਹੁਤ ਵੱਡਾ ਵਿਤਕਰਾ ਹੋ ਰਿਹਾ ਹੈ।ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਸਿੱਖ ਹਮੇਸ਼ਾ ਪਾਕਿਸਤਾਨੀ ਫੌਜ ਅਤੇ ਸਰਹੱਦ ਤੋਂ ਆਉਂਦੇ ਘੁਸਪੈਠੀਆਂ ਖਿਲਾਫ ਡੱਟ ਕੇ ਲੜੇ ਹਨ ਤੇ ਕਸ਼ਮੀਰ ਦੇ ਨਾਲ-ਨਾਲ ਦੇਸ਼ ਦੀ ਖੇਤਰੀ ਅਖੰਡਤਾਂ ਦੀ ਵਿਦੇਸ਼ੀ ਹਮਲਿਆਂ ਤੋਂ ਲੰਬੇ ਸਮੇਂ ਤੋਂ ਰਾਖੀ ਕੀਤੀ ਹੈ। ਜਦੋਂ ਅਤਿਵਾਦ ਸਿਖ਼ਰ ’ਤੇ ਸੀ, ਉਸ ਵੇਲੇ ਵੀ ਜੰਮੂ-ਕਸ਼ਮੀਰ ਦੇ ਸਿੱਖ ਘਰ ਛੱਡ ਕੇ ਨਹੀਂ ਭੱਜੇ। ਉਲਟਾ ਉਹਨਾਂ ਨੂੰ ਆਪਣੀ ਦੇਸ਼ਭਗਤੀ ਦਾ ਭਾਰੀ ਮੁੱਲ ਮਾਰਨਾ ਪਿਆ ਤੇ ਚਿੱਟੀਸਿੰਘਪੁਰਾ ਦੇ 36 ਲੋਕਾਂ ਸਮੇਤ 200 ਲੋਕਾਂ ਦੀਆਂ ਜਾਨਾਂ ਗਈਆਂ।ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਹੋਰ ਕਿਹਾ ਕਿ ਸਿੱਖ ਨਾ ਸਿਰਫ ਕੌਮੀ ਘੱਟ ਗਿਣਤੀ ਹਨ ਸਗੋਂ ਜੰਮੂ-ਕਸ਼ਮੀਰ ਵਿਚ ਵੀ ਘੱਟ ਗਿਣਤੀ ਵਿਚ ਹਨ ਤੇ ਸਿਰਫ 3.5 ਲੱਖ ਸਿੱਖ ਸੂਬੇ ਵਿਚ ਰਹਿੰਦੇ ਹਨ। ਇਹ ਗਿਣਤੀ ਤਕਰੀਬਨ ਕਸ਼ਮੀਰੀ ਪੰਡਤਾਂ ਦੇ ਬਰਾਬਰ ਹੈ।1947 ਤੋਂ ਉਜੜ ਕੇ ਆਏ 3.5 ਸਿੱਖਾਂ ਤੋਂ ਇਲਾਕਾ ਮਕਬੂਜ਼ਾ ਕਸ਼ਮੀਰ ਤੋਂ ਉਜੜ ਕੇ ਆਏ 1 ਲੱਖ ਲੋਕ ਵੀ ਜੰਮੂ ਕਸ਼ਮੀਰ ਵਿਚ ਰਹਿ ਰਹੇ ਹਨ। ਮਕਬੂਜ਼ਾ ਕਸ਼ਮੀਰ ਤੋਂ ਉਜੜੇ ਲੋਕ ਜੰਮੂ-ਕਸ਼ਮੀਰ ਨੂੰ ਬਚਾਉਣ ਵਿਚ ਸਭ ਤੋਂ ਮੋਹਰੀ ਸਨ ਜਿਹਨਾਂ ਨੇ ਪਾਕਿਸਤਾਨੀ ਫੌਜ ਤੇ ਕਬਾਇਲੀ ਹਮਲਾਵਰਾਂ ਤੋਂ ਸੂਬੇ ਦੀ ਰਾਖੀ ਕੀਤੀ ਤੇ 40000 ਲੋਕਾਂ ਨੇ ਸ਼ਹਾਦਤਾਂ ਦਿੱਤੀਆਂ ਤੇ ਸੱਤ ਦਹਾਕਿਆਂ ਤੱਕ ਸੰਘਰਸ਼ ਝੱਲਿਆ ਤੇ ਦੁੱਖ ਤਕਲੀਫਾਂ ਸਹੀਆਂ। ਇਹਨਾਂ ਨੂੰ ਵੀ ਬਣਦੀ ਪ੍ਰਤੀਨਿਧਤਾ ਦੇਣੀ ਚਾਹੀਦੀ ਹੈ। ਇਹਨਾਂ 16 ਲੱਖ ਲੋਕਾਂ ਵਿਚ 70 ਫੀਸਦੀ ਹਿੰਦੂ ਤੇ 30 ਫੀਸਦੀ ਸਿੱਖ ਹਨ।ਉਹਨਾਂ ਕਿਹਾ ਕਿ ਜੰਮੂ-ਕਸ਼ਮੀਰ ਦੇ ਸੰਵਿਧਾਨ ਮੁਤਾਬਕ ਮਕਬੂਜ਼ਾ ਕਸ਼ਮੀਰ ਲਈ 24 ਸੀਟਾਂ ਰੱਖੀਆਂ ਗਈਆਂ ਹਨ। ਜੇਕਰ ਅਸੀਂ ਮਕਬੂਜ਼ਾ ਕਸ਼ਮੀਰ ਵਿਚ ਆਬਾਦੀ ਦਾ ਹਿਸਾਬ ਲਗਾਈਏ ਤਾਂ ਵੇਖਾਂਗੇ ਕਿ 16 ਲੱਖ ਅਜਿਹੇ ਲੋਕ ਜੰਮੂ-ਕਸ਼ਮੀਰ ਵਿਚ ਰਹਿ ਰਹੇ ਹਨ ਜਿਹਨਾਂ ਲਈ ਮਕਬੂਜ਼ਾ ਕਸ਼ਮੀਰ ਵਾਸਤੇ ਰੱਖੀਆਂ 24 ਸੀਟਾਂ ਵਿਚੋਂ 8 ਸੀਟਾਂ ਇਹਨਾਂ ਲੋਕਾਂ ਲਈ ਰੱਖੀਆਂ ਜਾਣੀਆਂ ਚਾਹੀਦੀਆਂ ਹਨ।

ਕੁਲਤਾਰ ਸਿੰਘ ਸੰਧਵਾਂ ਵੱਲੋਂ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਵਿਭਾਗੀ ਅਧਿਕਾਰੀਆਂ ਨੂੰ ਸਮੱਸਿਆਵਾਂ ਦਾ ਯੋਗ ਹੱਲ ਕਰਨਾ ਯਕੀਨੀ ਬਣਾਉਣ ਲਈ ਕਿਹਾ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 31 ਜੁਲਾਈ:ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਦੇ ਕਿਸਾਨਾਂ ਨੂੰ ਲਿਫ਼ਟ ਪੰਪਾਂ ਦੀ ਵਰਤੋਂ ਅਤੇ ਕਿਸਾਨਾਂ ਨੂੰ ਆ ਰਹੀਆਂ ਹੋਰ ਦਰਪੇਸ਼ ਸਮੱਸਿਆਵਾਂ ਦੇ ਯੋਗ ਹੱਲ ਲਈ ਸਬੰਧਤ ਵਿਭਾਗਾਂ ਨਾਲ ਵਿਚਾਰ-ਚਰਚਾ ਕੀਤੀ। ਅੱਜ ਇੱਥੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਹੋਈ ਇਸ ਮੀਟਿੰਗ ਵਿੱਚ ਪੰਜਾਬ ਦੇ ਸਿੰਜਾਈ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ, ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਵਿਭਾਗ ਸ੍ਰੀ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਸਿਜਾਈ ਵਿਭਾਗ ਸ੍ਰੀ ਕ੍ਰਿਸ਼ਨ ਕੁਮਾਰ, ਸੀ.ਐਮ.ਡੀ. ਪੀ.ਐਸ.ਪੀ.ਸੀ.ਐਲ. ਸ੍ਰੀ ਬਲਦੇਵ ਸਿੰਘ ਸਰਾਂ ਆਦਿ ਨੇ ਸ਼ਿਰਕਤ ਕੀਤੀ।ਮੀਟਿੰਗ ਦੌਰਾਨ ਸ. ਸੰਧਵਾਂ ਨੇ ਵਿਭਾਗੀ ਅਧਿਕਾਰੀਆਂ ਨੂੰ ਸਮੱਸਿਆਵਾਂ ਦਾ ਯੋਗ ਹੱਲ ਕਰਨਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਸੂਬੇ ਦੇ ਲਿਫ਼ਟ ਪੰਪਾਂ ਦੀ ਵਰਤੋਂ ਨਾਲ ਸਿਜਾਈ ਕਰਨ ਵਾਲੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਪੰਜਾਬ ਸਰਕਾਰ ਦੀ ਇਹ ਤਰਜੀਹ ਹੈ ਕਿ ਸੂਬੇ ਦੇ ਹਰ ਕਿਸਾਨ ਦੇ ਖੇਤ ਤੱਕ ਸਿਜਾਈ ਸੰਭਵ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਕਾਰਜ ਲਈ ਪਹਿਲਾਂ ਹੀ ਲਗਾਤਾਰ ਉਪਰਾਲੇ ਕਰ ਵੀ ਰਹੀ ਹੈ।ਇਸ ਮੌਕੇ ਸਿੰਚਾਈ ਮੰਤਰੀ ਮੀਤ ਹੇਅਰ ਨੇ ਵਿਧਾਨ ਸਭਾ ਸਪੀਕਰ ਨੂੰ ਵਿਸ਼ਵਾਸ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸੇ ਵੀ ਕਿਸਾਨ ਨੂੰ ਸਿੰਚਾਈ ਸਬੰਧੀ ਕੋਈ ਦਿੱਕਤ ਪੇਸ਼ ਨਹੀਂ ਆਉਣੀ ਦੇਵੇਗੀ।

’ਆਪ’ ਨੇ ਚੰਡੀਗੜ੍ਹ ਨਗਰ ਨਿਗਮ ਦੇ ਪਾਰਕਿੰਗ ਪ੍ਰਸਤਾਵ ਦਾ ਕੀਤਾ ਸਖ਼ਤ ਵਿਰੋਧ

0

ਭਾਜਪਾ ਪੰਜਾਬ ਨੂੰ ਆਪਣੀ ਹੀ ਰਾਜਧਾਨੀ ਚੰਡੀਗੜ੍ਹ ਤੋਂ ਬਾਹਰ ਕਰਨ ਦੀ ਲਗਾਤਾਰ ਸਾਜਿਸ਼ ਰਚ ਰਹੀ ਹੈ – ਮਲਵਿੰਦਰ ਸਿੰਘ ਕੰਗ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 31 ਜੁਲਾਈ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਕਿੰਗ ਬਾਰੇ ਚੰਡੀਗੜ੍ਹ ਨਗਰ ਨਿਗਮ ਦੇ ਫੈਸਲੇ (ਜਿਸ ਵਿੱਚ ਚੰਡੀਗੜ੍ਹ ਵਿਚ ਬਾਹਰ ਤੋਂ ਆਉਣ ਵਾਲੇ ਵਾਹਨਾਂ ਲਈ ਪਾਰਕਿੰਗ ਫੀਸ ਦੁੱਗਣੀ ਕਰਨ ਦੀ ਤਜਵੀਜ਼ ਹੈ) ਦਾ ਸਖ਼ਤ ਵਿਰੋਧ ਕੀਤਾ ਹੈ। ਪਾਰਟੀ ਨੇ ਕਿਹਾ ਕਿ ਇਹ ਭਾਜਪਾ ਸ਼ਾਸਤ ਚੰਡੀਗੜ੍ਹ ਨਗਰ ਨਿਗਮ ਦਾ ਤਾਨਾਸ਼ਾਹੀ ਅਤੇ ਧੱਕੇਸ਼ਾਹੀ ਵਾਲਾ ਫੈਸਲਾ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਸੋਮਵਾਰ ਨੂੰ ਪਾਰਟੀ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਇਸ ਫੈਸਲੇ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਭਾਜਪਾ ਪੰਜਾਬ ਨੂੰ ਆਪਣੀ ਹੀ ਰਾਜਧਾਨੀ ਚੰਡੀਗੜ੍ਹ ਤੋਂ ਬੇਦਖਲ ਕਰਨ ਦੀ ਲਗਾਤਾਰ ਸਾਜ਼ਿਸ਼ ਰਚ ਰਹੀ ਹੈ। ਇਹ ਫੈਸਲਾ ਉਨ੍ਹਾਂ ਸਾਜ਼ਿਸ਼ਾਂ ਦਾ ਇਹ ਹਿੱਸਾ ਹੈ।ਚੰਡੀਗੜ੍ਹ ’ਤੇ ਪੰਜਾਬ ਦੇ ਦਾਅਵੇ ਨੂੰ ਮਜ਼ਬੂਤ ਕਰਦੇ ਹੋਏ ਕੰਗ ਨੇ ਕਿਹਾ ਕਿ ਭਾਜਪਾ ਨੂੰ ਧਿਆਨ ਰੱਖਣਾ ਚਾਹੀਦਾ ਹੈ ਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ। ਚੰਡੀਗੜ੍ਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਹੈ। ਪੰਜਾਬ ਦੇ ਲੱਖਾਂ ਲੋਕ ਇੱਥੇ ਰਹਿੰਦੇ ਹਨ ਅਤੇ ਰੋਜ਼ਾਨਾ ਆਉਂਦੇ-ਜਾਂਦੇ ਹਨ। ਇਸ ਲਈ ਇਸ ਫੈਸਲੇ ਦਾ ਸਭ ਤੋਂ ਵੱਧ ਅਸਰ ਪੰਜਾਬ ਦੇ ਲੋਕਾਂ ’ਤੇ ਪਵੇਗਾ।ਪੰਜਾਬ ਅਜਿਹੇ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ।ਕੰਗ ਨੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੂੰ ਇਸ ਫੈਸਲੇ ਨੂੰ ਕਿਸੇ ਵੀ ਕੀਮਤ ’ਤੇ ਨਾ ਮੰਨਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਨਗਰ ਨਿਗਮ ਦੀ ਤਜਵੀਜ਼ ਉਦੋਂ ਹੀ ਕਾਨੂੰਨ ਬਣ ਸਕਦੀ ਹੈ, ਜਦੋਂ ਰਾਜਪਾਲ ਇਸ ’ਤੇ ਆਪਣੇ ਦਸਤਖ਼ਤ ਕਰਨਗੇ। ਇਸ ਲਈ ਰਾਜਪਾਲ ਨੂੰ ਸੋਚ-ਵਿਚਾਰ ਕੇ ਇਸ ਪ੍ਰਸਤਾਵ ’ਤੇ ਦਸਤਖਤ ਕਰਨੇ ਚਾਹੀਦੇ ਹਨ।ਕੰਗ ਨੇ ਭਾਜਪਾ ਨੂੰ ਅਜਿਹੀਆਂ ਹਰਕਤਾਂ ਤੋਂ ਗੁਰੇਜ਼ ਕਰਨ ਅਤੇ ਚੰਡੀਗੜ੍ਹ ’ਤੇ ਪੰਜਾਬ ਦੇ ਹੱਕਾਂ ਨਾਲ ਛੇੜਛਾੜ ਨਾ ਕਰਨ ਦੀ ਚਿਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ’ਤੇ ਪੰਜਾਬ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਵਾਲਾ ਕੋਈ ਵੀ ਅਜਿਹਾ ਫੈਸਲਾ ਸਾਨੂੰ ਅਤੇ ਹਰ ਪੰਜਾਬੀ ਲਈ ਬਰਦਾਸ਼ਤਯੋਗ ਹੈ ਅਤੇ ਅਜਿਹੀ ਕੋਈ ਵੀ ਯੋਜਨਾ ਕਦੇ ਵੀ ਸਫਲ ਨਹੀਂ ਹੋ ਸਕਦੀ।

ਬਠਿੰਡਾ ਪੀਆਰਟੀਸੀ ਦਾ ਚਰਚਿਤ ਇੰਸਪੈਕਟਰ ਵਿਜੀਲੈਂਸ ਵੱਲੋਂ 2 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ’ਚ ਕਾਬੂ

0

ਮੁਲਜ਼ਮ ਨੇ ਪੀ.ਆਰ.ਟੀ.ਸੀ. ਦੇ ਬਰਖ਼ਾਸਤ ਡਰਾਈਵਰ ਨੂੰ ਬਹਾਲ ਕਰਵਾਉਣ ਬਦਲੇ ਮੰਗੀ ਸੀ ਰਿਸ਼ਵਤ
ਸੁਖਜਿੰਦਰ ਮਾਨ
ਬਠਿੰਡਾ, 31 ਜੁਲਾਈ : ਵਿਜੀਲੈਂਸ ਬਿਊਰੋ ਨੇ ਅੱਜ ਪੀ.ਆਰ.ਟੀ.ਸੀ. ਦੇ ਬਠਿੰਡਾ ਡਿੱਪੂ ਵਿਖੇ ਤਾਇਨਾਤ ਇੱਕ ਇੰਸਪੈਕਟਰ ਦਵਿੰਦਰ ਸਿੰਘ ਨੂੰ 2 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਇੰਸਪੈਕਟਰ ਨੂੰ ਹਰਦੇਵ ਸਿੰਘ ਵਾਸੀ ਪਿੰਡ ਰੱਲਾ ਜ਼ਿਲ੍ਹਾ ਮਾਨਸਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਹਰਦੇਵ ਸਿੰਘ ਨੇ ਭ੍ਰਿਸ਼ਟਾਚਾਰ ਰੋਕੂ ਐਕਸ਼ਨ ਲਾਈਨ ’ਤੇ ਸ਼ਿਕਾਇਤ ਦਰਜ ਕੀਤੀ ਸੀ ਕਿ ਉਹ ਪੀ.ਆਰ.ਟੀ.ਸੀ. ਡਿੱਪੂ ਬਠਿੰਡਾ ਵਿਖੇ ਡਰਾਈਵਰ ਵਜੋਂ ਤਾਇਨਾਤ ਸੀ ਅਤੇ ਉਸ ਨੂੰ ਪੰਜ ਲੀਟਰ ਡੀਜ਼ਲ ਚੋਰੀ ਦੇ ਮਾਮਲੇ ਵਿੱਚ ਦੋਸ਼ੀ ਪਾਏ ਜਾਣ ’ਤੇ 16 ਮਾਰਚ 2023 ਨੂੰ ਸੇਵਾਵਾਂ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਮੁਲਜ਼ਮ ਇੰਸਪੈਕਟਰ ਨੇ ਉਸਨੂੰ ਬਹਾਲ ਕਰਵਾਉਣ ਬਦਲੇ 2 ਲੱਖ ਰੁਪਏ ਰਿਸ਼ਵਤ ਮੰਗੀ ਸੀ। ਉਸ ਨੇ ਇੰਸਪੈਕਟਰ ਵੱਲੋਂ ਰਿਸ਼ਵਤ ਮੰਗਣ ਦੀ ਆਡੀਓ ਰਿਕਾਰਡਿੰਗ ਵੀ ਪੇਸ਼ ਕੀਤੀ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਇੰਸਪੈਕਟਰ ਦਵਿੰਦਰ ਸਿੰਘ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ ਬਠਿੰਡਾ ਵਿਖੇ ਐਫ.ਆਈ.ਆਰ ਨੰਬਰ 14 31 ਜੁਲਾਈ ਨੂੰ ਦਰਜ ਕੀਤੀ ਗਈ ਹੈ। ਸਬੰਧਤ ਮਾਮਲੇ ’ਚ ਹੋਰ ਮੁਲਾਜ਼ਮਾਂ ਦੀ ਭੂਮਿਕਾ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਪਤਾ ਚੱਲਿਆ ਹੈ ਕਿ ਉਕਤ ਇੰਸਪੈਕਟਰ ਅਪਣੇ ਕਾਰਨਾਮਿਆਂ ਦੇ ਚੱਲਦੇ ਹੋਰਨਾਂ ਮੁਲਾਜਮਾਂ ਦੀਆਂ ਵੀ ਅੱਖਾਂ ਵਿਚ ਰੜਕਦਾ ਸੀ ਜਦ ਕਿ ਇਸਨੂੰ ਜੀਐਮ ਦਾ ਚਹੇਤਾ ਮੰਨਿਆਂ ਜਾਂਦਾ ਸੀ। ਸੂਤਰਾਂ ਮੁਤਾਬਕ ਦੋ ਦਿਨ ਪਹਿਲਾਂ ਹੀ ਇੰਸਪੈਕਟਰ ਦਵਿੰਦਰ ਸਿੰਘ ਨੂੰ ਜੀਐਮ ਡਿਸਪੋਜ਼ਲ ਦਾ ਵਾਧੂ ਚਾਰਜ ਦਿੱਤਾ ਗਿਆ ਸੀ। ਪੀਆਰਟੀਸੀ ਦੇ ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਜੇਕਰ ਉਕਤ ਮੁਲਜਮ ਤੋਂ ਡੂੰਘਾਈ ਨਾਲ ਪੁਛਗਿਛ ਕੀਤੀ ਜਾਵੇ ਤਾਂ ਇਸਦੇ ਭ੍ਰਿਸਟਾਚਾਰ ਦੇ ਹੋਰ ਵੀ ਕਈ ਕਾਰਨਾਮੇ ਸਾਹਮਣੇ ਆ ਜਾਣਗੇ ਤੇ ਨਾਲ ਹੀ ਕਈ ਉਚ ਅਧਿਕਾਰੀ ਵੀ ਭ੍ਰਿਸਟ ਗਤੀਵਿਧੀਆਂ ਵਿਚ ਲਿਪਤ ਪਾਏ ਜਾਣਗੇ।

ਅੱਖਾਂ ਦੇ ਫਲੂ ਦੇ ਕੇਸ ਵਧੇ, ਸਿਹਤ ਵਿਭਾਗ ਵੱਲੋਂ ਅਡਵਾਈਜ਼ਰੀ ਜ਼ਾਰੀ

0

ਜਲਵਾਯੂ ਤਬਦੀਲੀ ਅਤੇ ਬਾਰਸਾਂ ਨਾਲ ਵੱਧ ਰਿਹਾ ਹੈ ਅੱਖਾਂ ਦਾ ਫਲੂ: ਡਾ ਤੇਜਵੰਤ ਸਿੰਘ ਢਿੱਲੋਂ
ਸੁਖਜਿੰਦਰ ਮਾਨ
ਬਠਿੰਡਾ, 31 ਜੁਲਾਈ :ਪਿਛਲੇ ਕੁੱਝ ਦਿਨਾਂ ਤੋਂ ਅੱਖਾਂ ਦੇ ਫਲੂ (ਕੰਜਕਟੀਵਾਈਟਿਸ) ਦੇ ਕੇਸਾਂ ਵਿਚ ਅਚਾਨਕ ਹੋਏ ਭਾਰੀ ਵਾਧੇ ਦੇ ਚੱਲਦੇ ਸਿਹਤ ਵਿਭਾਗ ਵਲੋਂ ਇਸ ਸਬੰਧ ਵਿਚ ਅਡਵਾਈਜ਼ਰੀ ਜਾਰੀ ਕੀਤੀ ਹੈ। ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ ਨੇ ਇੱਥੇ ਜਾਰੀ ਬਿਆਨ ਵਿਚ ਦਸਿਆ ਕਿ ਹੜ੍ਹਾਂ ਅਤੇ ਜਲਵਾਯੂ ਤਬਦੀਲੀ ਦੇ ਚੱਲਦੇ ਅੱਖਾਂ ਦੇ ਫਲੂ ਦੇ ਕੇਸ ਸਾਹਮਣੇ ਆ ਰਹੇ ਹਨ। ਉਹਨਾਂ ਕਿਹਾ ਕਿ ਬਰਸਾਤੀ ਮੌਸਮ ਵਿੱਚ ਅੱਖਾਂ ਦਾ ਫਲੂ ਬਹੁਤ ਤੇਜ਼ੀ ਨਾਲ ਫੈਲ ਰਿਹਾ ਹੈ। ਇਹ ਬਿਮਾਰੀ ਵਾਇਰਸ ਜਾਂ ਬੈਕਟਰੀਆ ਕਾਰਣ ਹੁੰਦੀ ਹੈ। ਉਹਨਾਂ ਕਿਹਾ ਕਿ ਜੇਕਰ ਕਿਸੇ ਪਰਿਵਾਰ ਦੇ ਮੈਂਬਰ ਨੂੰ ਅੱਖਾਂ ਵਿੱਚ ਲਾਲੀ ਜਾਂ ਪੀਲਾਪਣ, ਖੁਜ਼ਲੀ, ਅੱਖਾਂ ਵਿੱਚੋਂ ਪਾਣੀ ਆਉਣਾ, ਅੱਖਾਂ ਵਿੱਚ ਗਿੱਡ, ਚਿਪਕੀਆਂ ਅੱਖਾਂ, ਆਈਲਿਡ ਤੇ ਸੋਜ਼ਿਸ਼, ਤੇਜ਼ ਰੋਸ਼ਨੀ ਬਰਦਾਸ਼ਿਤ ਨਾ ਕਰਨਾ ਆਦਿ ਲੱਛਣ ਆਉਣ ਤਾਂ ਨੇੜੇ ਦੀ ਸਿਹਤ ਸੰਸਥਾ ਦੇ ਅੱਖਾਂ ਦੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ। ਇਸਤੋਂ ਇਲਾਵਾ ਬੱਚਿਆਂ ਨੂੰ ਬੁਖਾਰ ਵੀ ਹੋ ਸਕਦਾ ਹੈ। ਉਹਨਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਅਜਿਹੇ ਲੱਛਣਾਂ ਵਾਲੇ ਬੱਚਿਆਂ ਨੂੰ ਸਕੂਲ ਵਿੱਚ ਆਉਣ ਨਾ ਦਿੱਤਾ ਜਾਵੇ। ਉਹਨਾਂ ਕਿਹਾ ਕਿ ਬਜ਼ੁਰਗਾਂ ਅਤੇ ਬੱਚਿਆਂ ਵੱਲ ਖਾਸ ਧਿਆਨ ਦਿੱਤਾ ਜਾਵੇ। ਇਸਤੋਂ ਇਲਾਵਾ ਜੱਚਾ-ਬੱਚਾ ਹਸਪਤਾਲ ਬਠਿੰਡਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤੀਸ਼ ਜਿੰਦਲ ਦੀ ਅਗਵਾਈ ਹੇਠ ਵੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬਲਾਕ ਐਜੂਕੇਟਰ ਪਵਨਜੀਤ ਕੌਰ ਅਤੇ ਸਿਹਤ ਕਰਮੀ ਹਰਜਿੰਦਰ ਕੌਰ ਨੇ ਲੋਕਾਂ ਨੂੰ ਇਸ ਅੱਖਾਂ ਦੀ ਬੀਮਾਰੀ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਲਾਗ ਦੀ ਬੀਮਾਰੀ ਹੈ ਜੋ ਵਾਇਰਸ ਜਾਂ ਬੈਕਟਰੀਆ ਕਾਰਨ ਹੁੰਦੀ ਹੈ।ਇਸ ਬੀਮਾਰੀ ਤੋਂ ਬਚਾਓ ਲਈ ਬੱਚਿਆਂ ਅਤੇ ਬਜ਼ੁਰਗਾਂ ਦਾ ਖਾਸ ਖਿਆਲ ਰੱਖਣਾ ਚਾਹੀਦਾ ਹੈ।

ਬਠਿੰਡਾ ’ਚ ਡੇਂਗੂ ਦਾ ਪ੍ਰਕੋਪ ਵਧਿਆ, ਕੁੱਲ 91 ਕੇਸ ਹੋਏ

0

ਸਿਵਲ ਸਰਜਨ ਵੱਲੋਂ ਆਈਐਮਏ ਅਤੇ ਫਿਜ਼ੀਸ਼ੀਅਨਾਂ ਨਾਲ ਡੇਂਗੂ ਸਬੰਧੀ ਕੀਤੀ ਮੀਟਿੰਗ
ਸੁਖਜਿੰਦਰ ਮਾਨ
ਬਠਿੰਡਾ, 31 ਜੁਲਾਈ : ਜਿਲ੍ਹੇ ਅੰਦਰ ਡੇਂਗੂ ਦੇ ਕੇਸ ਲਗਾਤਾਰ ਵਧਣ ਲੱਗੇ ਹਨ। ਜ਼ਿਲ੍ਹੇ ਵਿਚ ਇੱਕ ਦਰਜ਼ਨ ਹੋਰ ਨਵੇਂ ਕੇਸ ਆਉਣ ਨਾਲ ਹੁਣ ਕੁੱਲ ਪਾਜੀਟਿਵ ਕੇਸਾਂ ਦੀ ਗਿਣਤੀ ਵਧ ਕੇ 91 ਤੱਕ ਪੁੱਜ ਗਈ ਹੈ। ਜ਼ਿਲ੍ਹਾ ਸਿਹਤ ਅਫ਼ਸਰ ਡਾ ਊਸਾ ਗੋਇਲ ਨੇ ਇਸਦੀ ਪੁਸ਼ਟੀ ਕਰਦਿਆਂ ਦਸਿਆ ਕਿ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਵਲੋਂ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ। ਦੂਜੇ ਪਾਸੇ ਡੇਂਗੂ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ ਵੱਲੋਂ ਆਈਐਮਏ, ਫਿਜ਼ੀਸ਼ੀਅਨਾਂ ਫੋਰਮ (ਮੈਡੀਸਨ) ਦੇ ਮੈਂਬਰਾਂ ਅਤੇ ਬੱਚਿਆਂ ਦੇ ਮਾਹਿਰ ਡਾਕਟਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਡਾ ਊਸ਼ਾ ਗੋਇਲ ਜਿਲ੍ਹਾ ਸਿਹਤ ਅਫ਼ਸਰ, ਡਾ ਮਯੰਕਜੋਤ ਸਿੰਘ, ਡਾ ਰੂਪਾਲੀ ਜਿਲ੍ਹਾ ਐਪੀਡਮੈਲੋਜਿਸਟ ਅਤੇ ਬਠਿੰਡਾ ਤੋਂ ਮਾਈਕ੍ਰੋਬਾਇਲੋਜਿਸਟ ਅਤੇ ਪੈਥੋਲੋਜਿਸਟਾਂ ਐਸ਼ੋਸ਼ੀਏਸ਼ਨ ਦੇ ਮੈਂਬਰਾਂ ਨੇ ਵੀ ਭਾਗ ਲਿਆ। ਉਹਨਾਂ ਕਿਹਾ ਕਿ ਡੇਂਗੂ ਦੇ ਸ਼ੱਕੀ ਮਰੀਜ਼ਾਂ ਦਾ ਅਲੀਜਾ ਟੈਸਟ ਕਰਵਾਉਣ ਤੇ ਪਾਜ਼ੇਟਿਵ ਆਉਣ ਤੇ ਹੀ ਡੇਂਗੂ ਪਾਜ਼ੇਟਿਵ ਘੋਸ਼ਿਤ ਕੀਤਾ ਜਾਵੇ ਅਤੇ ਡੇਂਗੂ ਦੇ ਪਾਜ਼ੇਟਿਵ ਅਤੇ ਨੈਗੇਟਿਵ ਮਰੀਜਾਂ ਦੀਆਂ ਰਿਪੋਰਟ ਹਰ ਰੋਜ਼ ਦਫ਼ਤਰ ਸਿਵਲ ਸਰਜਨ ਨੂੰ ਭੇਜੀਆਂ ਜਾਣ।

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਨਵੀਂ ਖੇਡ ਨੀਤੀ ਵਿੱਚ ਖਿਡਾਰੀਆਂ ਤੇ ਕੋਚਾਂ ਲਈ ਨਗਦ ਇਨਾਮਾਂ ਦੇ ਗੱਫ਼ੇ

0

👉ਓਲੰਪਿਕ ਤਮਗ਼ਾ ਜੇਤੂਆਂ ਨੂੰ ਮਿਲਣਗੇ ਕ੍ਰਮਵਾਰ ਤਿੰਨ, ਦੋ ਤੇ ਇਕ ਕਰੋੜ ਰੁਪਏ
👉ਪਿੰਡ ਪੱਧਰ ਤੋਂ ਖੇਡ ਨਰਸਰੀਆਂ ਸਥਾਪਤ ਕਰਨ ਦਾ ਫੈਸਲਾ, ਕੋਚਾਂ ਦੀ ਗਿਣਤੀ 309 ਤੋਂ ਵਧਾ ਕੇ 2360 ਕਰਨ ਦਾ ਫ਼ੈਸਲਾ
👉ਹੁਣ 80 ਤੋਂ ਵੱਧ ਖੇਡ ਮੁਕਾਬਲਿਆਂ ਦੇ ਮੈਡਲ ਜੇਤੂਆਂ ਨੂੰ ਮਿਲਣਗੇ ਨਗਦ ਇਨਾਮ
👉ਬਲਬੀਰ ਸਿੰਘ ਸੀਨੀਅਰ ਸਕੀਮ ਤਹਿਤ ਮੈਡਲ ਜੇਤੂਆਂ ਨੂੰ 16000 ਤੇ 12000 ਰੁਪਏ ਮਹੀਨਾ ਵਜ਼ੀਫਾ ਮਿਲੇਗਾ
👉ਕੌਮਾਂਤਰੀ ਖੇਡ ਮੁਕਾਬਲਿਆਂ ਦੀ ਤਿਆਰੀ ਲਈ 15 ਲੱਖ ਰੁਪਏ ਤੱਕ ਮਿਲੇਗੀ ਰਾਸ਼ੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 31 ਜੁਲਾਈ: ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪਾਸ ਕੀਤੀ ਨਵੀਂ ਖੇਡ ਨੀਤੀ ਦੇ ਅੱਜ ਵੇਰਵੇ ਜਾਰੀ ਕਰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਖਿਡਾਰੀਆਂ ਲਈ ਨਵੀਆਂ ਸੌਗਾਤਾਂ ਦਾ ਐਲਾਨ ਕੀਤਾ। ਸੂਬਾ ਸਰਕਾਰ ਦੀ ਨਵੀਂ ਖੇਡ ਨੀਤੀ ਵਿੱਚ ਨਗਦ ਇਨਾਮਾਂ ਦੇ ਗੱਫ਼ਿਆਂ ਦਾ ਐਲਾਨ ਕਰਦਿਆਂ ਖਿਡਾਰੀਆਂ ਤੇ ਕੋਚਾਂ ਲਈ ਐਵਾਰਡ ਅਤੇ ਖਿਡਾਰੀਆਂ ਲਈ ਨੌਕਰੀਆਂ ਦਾ ਰਾਹ ਪੱਧਰਾ ਕਰ ਦਿੱਤਾ। ਸੂਬੇ ਦੇ ਹਰ ਪਿੰਡ ਵਿੱਚ ਖੇਡ ਨਰਸਰੀ ਬਣਾਉਣ ਤੋਂ ਲੈ ਕੇ ਸਟੇਟ ਪੱਧਰ ਦੇ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਸੈਂਟਰ ਬਣਨਗੇ। ਖੇਡ ਮੰਤਰੀ ਵੱਲੋਂ ਨਵੀਂ ਖੇਡ ਨੀਤੀ ਦੇ ਵੇਰਵੇ ਵਿਸ਼ੇਸ਼ ਮੁੱਖ ਸਕੱਤਰ ਸਰਵਜੀਤ ਸਿੰਘ ਅਤੇ ਮਾਹਿਰਾਂ ਦੀ ਕਮੇਟੀ ਦੇ ਮੈਂਬਰ ਦਰੋਣਾਚਾਰੀ ਐਵਾਰਡੀ ਗੁਰਬਖ਼ਸ਼ ਸਿੰਘ ਸੰਧੂ, ਚੰਡੀਗੜ੍ਹ ਯੂਨੀਵਰਸਿਟੀ ਦੇ ਮੌਜੂਦਾ ਖੇਡ ਡਾਇਰੈਕਟਰ ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਖੇਡ ਡਾਇਰੈਕਟਰ ਡਾ. ਰਾਜ ਕੁਮਾਰ ਸ਼ਰਮਾ ਤੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਲੈਫਟੀਨੈਂਟ ਜਨਰਲ ਜੇ.ਐਸ.ਚੀਮਾ ਦੀ ਹਾਜ਼ਰੀ ਵਿੱਚ ਜਾਰੀ ਕੀਤੇ ਗਏ।ਮੀਤ ਹੇਅਰ ਨੇ ਦੱਸਿਆ ਕਿ ਓਲੰਪਿਕ ਖੇਡਾਂ ਦੇ ਸੋਨੇ, ਚਾਂਦੀ ਤੇ ਕਾਂਸੀ ਦੇ ਮੈਡਲ ਜੇਤੂਆਂ ਦੀ ਮੌਜੂਦਾ ਇਨਾਮ ਰਾਸ਼ੀ ਕ੍ਰਮਵਾਰ 2.25 ਕਰੋੜ, ਡੇਢ ਕਰੋੜ ਰੁਪਏ ਤੇ ਇਕ ਕਰੋੜ ਰੁਪਏ ਤੋਂ।ਵਧਾ ਕੇ ਕ੍ਰਮਵਾਰ 3 ਕਰੋੜ, 2 ਕਰੋੜ ਤੇ ਇਕ ਕਰੋੜ ਕਰਨ ਦਾ ਫੈਸਲਾ ਕੀਤਾ। ਇਸ ਤੋਂ ਪਹਿਲਾਂ ਕਰੀਬ 25 ਖੇਡਾਂ ਤੇ ਤਮਗ਼ਾ ਜੇਤੂਆਂ ਨੂੰ ਨਗਦ ਇਨਾਮ ਮਿਲਦੇ ਸਨ ਜਦੋਂ ਕਿ ਹੁਣ ਇਨ੍ਹਾਂ ਦੀ ਗਿਣਤੀ ਵਧਾ ਕੇ 80 ਤੋਂ ਵੱਧ ਕਰ ਦਿੱਤੀ ਹੈ।
ਨਵੇਂ ਖੇਡ ਮੁਕਾਬਲਿਆਂ ਵਿੱਚ ਸਪੈਸ਼ਲ ਓਲੰਪਿਕਸ, ਡੈਫ ਓਲੰਪਿਕਸ, ਪੈਰਾ ਵਰਲਡ ਗੇਮਜ਼ (75, 50 ਤੇ 30 ਲੱਖ ਰੁਪਏ), ਬੈਡਮਿੰਟਨ ਦੇ ਥੌਮਸ ਕੱਪ, ਓਬੇਰ ਕੱਪ, ਬੀ.ਡਬਲਿਊ ਐਫ ਵਰਲਡ ਟੂਰ ਫਾਈਨਲ (75, 50 ਤੇ 40 ਲੱਖ ਰੁਪਏ), ਟੈਨਿਸ ਦੇ ਸਾਰੇ ਗਰੈਂਡ ਸਲੈਮ (75, 50 ਤੇ 40 ਲੱਖ ਰੁਪਏ), ਅਜ਼ਲਾਨ ਸ਼ਾਹ ਹਾਕੀ ਕੱਪ (75, 50 ਤੇ 40 ਲੱਖ ਰੁਪਏ), ਡਾਇਮੰਡ ਲੀਗ ਅਤੇ ਮਾਨਤਾ ਪ੍ਰਾਪਤ ਇੰਟਰਨੈਸ਼ਨਲ ਸੰਸਥਾਵਾਂ ਦੇ ਮਾਨਤਾ ਪ੍ਰਾਪਤ ਟੂਰਨਾਮੈਂਟ (75, 50 ਤੇ 40 ਲੱਖ ਰੁਪਏ), ਡੈਫ ਵਰਲਡ ਕੱਪ, ਬਲਾਈਂਡ ਵਰਲਡ ਕੱਪ (60, 40 ਤੇ 20 ਲੱਖ ਰੁਪਏ), ਯੂਥ ਓਲੰਪਿਕ ਖੇਡਾਂ (50, 30 ਤੇ 20 ਲੱਖ ਰੁਪਏ) ਆਦਿ ਸ਼ਾਮਲ ਕੀਤਾ ਗਿਆ ਹੈ।ਮੀਤ ਹੇਅਰ ਨੇ ਅੱਗੇ ਦੱਸਿਆ ਕਿ ਤਮਗ਼ਾ ਜੇਤੂ ਬਿਹਤਰੀਨ ਖਿਡਾਰੀਆਂ ਲਈ ਤਿਆਰ ਕੀਤੇ ਵਿਸ਼ੇਸ਼ ਕਾਡਰ ਵਿੱਚ 500 ਪੋਸਟਾਂ ਦੀ ਵਿਵਸਥਾ ਜਿਨ੍ਹਾਂ ਵਿੱਚ 40 ਡਿਪਟੀ ਡਾਇਰੈਕਟਰ, 92 ਸੀਨੀਅਰ ਕੋਚ, 138 ਕੋਚ ਤੇ 230 ਜੂਨੀਅਰ ਕੋਚ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਹਰਿਆਣਾ ਵਿੱਚ 2017 ਕੋਚਾਂ ਦੇ ਮੁਕਾਬਲੇ ਪੰਜਾਬ ਵਿੱਚ ਸਿਰਫ 309 ਕੋਚ ਹਨ ਅਤੇ ਨਵੀਂ ਖੇਡ ਨੀਤੀ ਅਨੁਸਾਰ 2360 ਕੋਚਾਂ ਦੀ ਪ੍ਰਸਤਾਵਨਾ ਹੈ! ਖਿਡਾਰੀਆਂ ਵਾਂਗ ਕੋਚਾਂ ਤੇ ਪ੍ਰਮੋਟਰਾਂ ਲਈ ਪਹਿਲੀ ਵਾਰ ਐਵਾਰਡ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮੀਤ ਹੇਅਰ ਨੇ ਦੱਸਿਆ ਕਿ ਪੰਜਾਬ ਦੇ ਕੋਚਾਂ ਨੂੰ ਹੁਣ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਕੋਚ ਐਵਾਰਡ ਮਿਲੇਗਾ ਜਿਸ ਵਿੱਚ 5 ਲੱਖ ਰੁਪਏ ਇਨਾਮ ਰਾਸ਼ੀ, ਟਰਾਫੀ ਤੇ ਬਲੇਜ਼ਰ ਸ਼ਾਮਲ ਹੋਵੇਗਾ। ਇਸੇ ਤਰ੍ਹਾਂ ਖੇਡਾਂ ਨੂੰ ਪ੍ਰਮੋਟ ਕਰਨ ਵਾਲੀ ਕੋਈ ਵੀ ਨਿੱਜੀ ਸੰਸਥਾ ਜਾਂ ਵਿਅਕਤੀ ਲਈ ਮਿਲਖਾ ਸਿੰਘ ਐਵਾਰਡ ਫਾਰ ਸਪੋਰਟਸ ਪ੍ਰਮੋਟਰਜ਼/ਆਰਗੇਨਾਈਜੇਸ਼ਨ ਸ਼ੁਰੂ ਕੀਤਾ ਜਾ ਰਿਹਾ ਹੈ। ਇਨਾਮ ਰਾਸ਼ੀ ਵਿੱਚ 5 ਲੱਖ ਰੁਪਏ, ਮਮੈਂਟੋ, ਬਲੇਜ਼ਰ ਤੇ ਸਨਮਾਨ ਪੱਤਰ ਸ਼ਾਮਲ ਹੋਵੇਗਾ।
ਮੀਤ ਹੇਅਰ ਨੇ ਅੱਗੇ ਦੱਸਿਆ ਕਿ ਸਾਰੇ ਉਮਰ ਵਰਗਾਂ ਤੇ ਫਿਜ਼ੀਕਲ ਫਿਟਨੈਸ ਨੂੰ ਧਿਆਨ ਵਿੱਚ ਰੱਖਦਿਆਂ ਪਿੰਡ ਪੱਧਰ ਉਤੇ ਸਥਾਨਕ ਲੋੜਾਂ ਨੂੰ ਦੇਖਦਿਆਂ ਖੇਡ ਮੈਦਾਨ ਸਥਾਪਤ ਕੀਤੇ ਜਾਣਗੇ। ਕੁੱਲ ਬਜਟ ਦੀ 25 ਫੀਸਦੀ ਵਨ ਟਾਈਮ ਮੈਚਿੰਗ ਗਰਾਂਟ (ਵੱਧ ਤੋਂ ਵੱਧ 10 ਲੱਖ ਰੁਪਏ ਪ੍ਰਤੀ ਪਿੰਡ) ਦੇਣ ਦੀ ਵਿਵਸਥਾ ਹੋਵੇਗੀ। ਇਸੇ ਤਰਾਂ ਬਿਹਤਰ ਕੋਚਿੰਗ, ਖੇਡ ਸਮਾਨ ਅਤੇ ਰਿਫਰੈਸ਼ਮੈਂਟ ਵਾਲੀਆਂ ਕਲੱਸਟਰ ਪੱਧਰ ਦੀਆਂ 1000 ਖੇਡ ਨਰਸਰੀਆਂ ਸਥਾਪਤ ਕੀਤੀਆਂ ਜਾਣਗੀਆਂ। 25 ਲੱਖ ਰੁਪਏ ਪ੍ਰਤੀ ਨਰਸਰੀ ਦੇ ਹਿਸਾਬ ਨਾਲ ਇਸ ਦਾ ਕੁੱਲ 250 ਕਰੋੜ ਰੁਪਏ ਬਜਟ ਹੋਵੇਗਾ। ਕੌਮੀ ਪੱਧਰ ਦੇ ਮੁਕਾਬਲਿਆਂ ਲਈ ਖਿਡਾਰੀਆਂ ਨੂੰ ਤਿਆਰ ਕਰਨ ਲਈ ਹਰ ਜ਼ਿਲੇ ਵਿੱਚ 200 ਖਿਡਾਰੀਆਂ ਦੇ ਸਪੋਰਟਸ ਹੋਸਟਲਾਂ ਵਾਲਾ ਜ਼ਿਲਾ ਖੇਡ ਢਾਂਚਾ ਉਸਾਰਿਆ ਜਾਣਾ ਹੈ। ਸੂਬੇ ਭਰ ਵਿੱਚ ਕੁੱਲ 5000 ਖਿਡਾਰੀਆਂ ਦੀ ਸਮਰੱਥਾ ਹੋਵੇਗਾ ਜਿਸ ਦਾ 250 ਕਰੋੜ ਰੁਪਏ ਬਜਟ ਬਣਦਾ ਹੈ। ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਸਟੇਟ ਲੈਵਲ ਦੇ ਸੈਂਟਰ ਸਥਾਪਤ ਕਰਨੇ ਹਨ। ਜਲੰਧਰ, ਮਾਹਿਲਪੁਰ ਤੋਂ ਇਲਾਵਾ ਮੁਹਾਲੀ, ਪਟਿਆਲਾ, ਲੁਧਿਾਣਾ, ਬਠਿੰਡਾ ਤੇ ਅੰਮ੍ਰਿਤਸਰ ਦੇ ਜ਼ਿਲਾ ਪੱਧਰੀ ਢਾਂਚੇ ਨੂੰ ਸਟੇਟ ਪੱਧਰ ਤੱਕ ਅੱਪਗ੍ਰੇਡ ਕਰਨਾ ਹੈ।ਖੇਡ ਮੰਤਰੀ ਨੇ ਦੱਸਿਆ ਕਿ 35 ਗਰੇਡਸ਼ਨ ਸੂਚੀ ਵਾਲੀਆਂ ਖੇਡਾਂ ਦੀ ਗਰੇਡਸ਼ਨ ਤੋਂ ਇਲਾਵਾ ਓਲੰਪਿਕ, ਏਸ਼ਿਆਈ ਤੇ ਕਾਮਨਵੈਲਥ ਖੇਡਾਂ ਵਿੱਚ ਸ਼ਾਮਲ ਖੇਡਾਂ ਦੀ ਵੀ ਗਰੇਡਸ਼ਨ ਹੋਵੇਗੀ। ਗਰੇਡਸ਼ਨ ਸਰਟੀਫਿਕੇਟ ਆਨਲਾਈਨ ਦੇਣ ਦੀ ਵਿਵਸਥਾ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਸਿਰਫ ਮਾਨਤਾ ਪ੍ਰਾਪਤ ਖੇਡਾਂ ਨੂੰ ਹੀ ਗਰੇਡਸ਼ਨ, ਨੌਕਰੀਆਂ ਤੇ ਨਗਦ ਇਨਾਮ ਦੇ ਸਕਦੀ ਹੈ। ਕੋਚਾਂ ਤੇ ਪੀ.ਟੀ.ਆਈਜ਼ ਦੀ ਭਰਤੀ ਲਈ ਖੇਡਾਂ ਦੀਆਂ ਪ੍ਰਾਪਤੀਆਂ ਨੂੰ 30 ਫੀਸਦੀ ਪ੍ਰਮੁੱਖਤਾ ਦਿੱਤੀ ਜਾਵੇਗੀ। ਖਿਡਾਰੀਆਂ ਦੀ ਚੋਣ ਲਈ ਪਾਰਦਰਸ਼ਤਾ ਤੇ ਨਿਰਪੱਖਤਾ ਲਿਆਉਣ ਲਈ ਨਵੇਂ ਨਿਯਮ ਲਿਆਂਦੇ ਜਾਣਗੇ ਜਿਸ ਤਹਿਤ ਮਾਹਿਰ ਕੋਚ ਨਿਗਰਾਨ ਨਿਯੁਕਤ ਹੋਣਗੇ। ਖਿਡਾਰੀਆਂ ਦੇ ਪ੍ਰੋਫਾਈਲ ਵਾਸਤੇ ਵੈਬਸਾਈਟ ਤਿਆਰ ਕੀਤੀ ਜਾਵੇਗੀ। ਖੇਡ ਮੁਕਾਬਲਿਆਂ ਦੇ ਸਿੱਧੇ ਪ੍ਰਸਾਰਨ ਲਈ ਸਮਰਪਿਤ ਯੂ ਟਿਊਬ ਚੈਨਲ ਸ਼ੁਰੂ ਕੀਤਾ ਜਾਵੇਗਾ।ਕੌਮਾਂਤਰੀ ਪੱਧਰ ਦੇ ਖੇਡ ਮੁਕਾਬਲਿਆਂ ਦੀ ਸਿਰਫ ਤਿਆਰੀ ਲਈ ਪਹਿਲੀ ਵਾਰ ਨਗਦ ਇਨਾਮ ਰਾਸ਼ੀ ਦੇ ਐਲਾਨ ਕਰਦਿਆਂ ਮੀਤ ਹੇਅਰ ਨੇ ਦੱਸਿਆ ਕਿ ਓਲੰਪਿਕ ਖੇਡਾਂ ਤੇ ਪੈਰਾਲੰਪਿਕਸ ਲਈ 15 ਲੱਖ ਰੁਪਏ, ਡੈਫਲੰਪਿਕਸ, ਸਪੈਸ਼ਲ ਓਲੰਪਿਕਸ, ਵਿਸ਼ਵ ਚੈਂਪੀਅਨਸ਼ਿਪ ਤੇ ਵਿਸ਼ਵ ਕੱਪ (ਚਾਰ ਸਾਲਾਂ), ਏਸ਼ੀਅਨ ਗੇਮਜ਼, ਪੈਰਾ ਏਸ਼ੀਅਨ ਤੇ ਡੈਫ ਏਸੀਅਨ ਗੇਮਜ਼, ਕਾਮਨਵੈਲਥ, ਪੈਰਾ ਤੇ ਡੈਫ ਕਾਮਨਵੈਲਥ ਗੇਮਜ਼, ਚਾਰ ਸਾਲਾਂ ਬਾਅਦ ਹੋਣ ਵਾਲੀਆਂ ਵਿਸ਼ਵ ਗੇਮਜ਼ ਲਈ 8-8 ਲੱਖ ਰੁਪਏ, ਸਪੈਸ਼ਲ ਓਲੰਪਿਕਸ ਲਈ 7 ਲੱਖ ਰੁਪਏ, ਆਈ ਸੀ ਸੀ ਵਿਸ਼ਵ ਕੱਪ, ਵਿਸ਼ਵ ਟੈਸਟ ਚੈਂਪੀਅਨਸ਼ਿਪ, ਟਵੰਟੀ-20 ਵਿਸ਼ਵ ਕੱਪ ਤੇ ਬਲਾਈਂਡ ਵਿਸ਼ਵ ਕੱਪ ਲਈ 6 ਲੱਖ ਰੁਪਏ, ਹਰ ਸਾਲ ਹੋਣ ਵਾਲੀ ਵਿਸ਼ਵ ਚੈਂਪੀਅਨਸ਼ਿਪ ਤੇ ਐਫਰੋ ਏਸ਼ੀਅਨ ਗੇਮਜ਼ ਲਈ 5 ਲੱਖ ਰੁਪਏ, ਯੂਥ ਓਲੰਪਿਕਸ, ਏਸ਼ੀਅਨ ਤੇ ਕਾਮਨਵੈਲਥ ਚੈਂਪੀਅਨਸ਼ਿਪ ਲਈ 4 ਲੱਖ ਰੁਪਏ, ਸੈਫ ਗੇਮਜ਼ ਤੇ ਸੈਫ ਚੈਂਪੀਅਨਸ਼ਿਪ ਲਈ 3 ਲੱਖ ਰੁਪਏ, ਵਿਸ਼ਵ ਯੂਨੀਵਰਸਿਟੀ ਗੇਮਜ਼, ਯੂਥ ਕਾਮਨਵੈਲਥ ਗੇਮਜ਼, ਵਿਸ਼ਵ ਜੂਨੀਅਰ ਗੇਮਜ਼ ਤੇ ਚੈਂਪੀਅਨਸ਼ਿਪ ਲਈ 1 ਲੱਖ ਰੁਪਏ ਦਿੱਤੇ ਜਾਣਗੇ।
ਖੇਡ ਮੰਤਰੀ ਨੇ ਦੱਸਿਆ ਕਿ ਕੌਮੀ ਪੱਧਰ ਉਤੇ ਮੈਡਲ ਜੇਤੂਆਂ ਨੂੰ ਮਹੀਨਾਵਾਰ ਵਜ਼ੀਫਾ ਦੇਣ ਲਈ ਪਹਿਲੀ ਵਾਰ ਬਲਬੀਰ ਸਿੰਘ ਸੀਨੀਅਰ ਵਜ਼ੀਫਾ ਸਕੀਮ ਦੇਣ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਕੀਮ ਤਹਿਤ ਸੀਨੀਅਰ ਪੱਧਰ ਉਤੇ ਨੈਸ਼ਨਲ ਮੈਡਲ ਜੇਤੂ ਨੂੰ ਇਕ ਸਾਲ ਲਈ 16 ਹਜ਼ਾਰ ਰੁਪਏ ਵਜ਼ੀਫਾ ਅਤੇ ਜੂਨੀਅਰ ਪੱਧਰ ਉਤੇ ਨੈਸ਼ਨਲ ਮੈਡਲ ਜੇਤੂ ਨੂੰ ਇਕ ਸਾਲ ਲਈ 12 ਹਜ਼ਾਰ ਰੁਪਏ ਵਜ਼ੀਫਾ ਦਿੱਤਾ ਜਾਵੇਗਾ। ਮੀਤ ਹੇਅਰ ਨੇ ਅੱਗੇ ਦੱਸਿਆ ਕਿ ਪਿਛਲੇ ਸਮੇਂ ਵਿੱਚ ਖੇਡਾਂ ਵਿੱਚ ਆਈਆਂ ਤਬਦੀਲੀਆਂ ਅਤੇ ਪਿਛਲੀਆਂ ਖੇਡ ਨੀਤੀਆਂ ਵਿੱਚ ਕਈ ਕਮੀਆਂ ਨੂੰ ਦੇਖਦਿਆਂ ਮੁੱਖ ਮੰਤਰੀ ਵੱਲੋਂ ਨਵੀਂ ਖੇਡ ਨੀਤੀ ਬਣਾਉਣ ਦਾ ਫੈਸਲਾ ਕੀਤਾ ਗਿਆ। ਖੇਡ ਵਿਭਾਗ ਵੱਲੋਂ ਨਵੀਂ ਨੀਤੀ ਬਣਾਉਣ ਲਈ ਮਾਹਿਰਾਂ ਦੀ ਕਮੇਟੀ ਬਣਾਈ ਗਈ। ਕਮੇਟੀ ਵਿੱਚ ਹਾਕੀ ਓਲੰਪੀਅਨ ਸੁਰਿੰਦਰ ਸਿੰਘ ਸੋਢੀ ਤੇ ਸਾਬਕਾ ਡੀ.ਜੀ.ਪੀ. ਰਾਜਦੀਪ ਸਿੰਘ ਗਿੱਲ ਤੋਂ ਇਲਾਵਾ ਐਨ.ਆਈ.ਐਸ., ਸਾਈ. ਉਚੇਰੀ ਸਿੱਖਿਆ ਤੇ ਸਕੂਲ ਸਿੱਖਿਆ ਦੇ ਖੇਡਾਂ ਨਾਲ ਸਬੰਧਤ ਨੁਮਾਇੰਦੇ ਸ਼ਾਮਲ ਕੀਤੇ ਗਏ। ਪੰਜਾਬ ਪੈਰਾ ਸਪੋਰਟਸ ਐਸੋਸੀਏਸ਼ਨ ਦੇ ਨੁਮਾਇੰਦੇ ਅਤੇ ਜ਼ਿਲਾ ਖੇਡ ਅਫਸਰ ਦੀ ਸ਼ਮੂਲੀਅਤ ਤੋਂ ਬਿਨਾਂ ਆਮ ਲੋਕਾਂ ਤੋਂ ਸੁਝਾਅ ਲਏ ਗਏ।

ਮੁੱਖ ਮੰਤਰੀ ਵੱਲੋਂ ਆਜ਼ਾਦੀ ਤੋਂ ਬਾਅਦ ਮੁਲਕ ਦੇ ਖਜ਼ਾਨੇ ਲੁੱਟਣ ਵਾਲਿਆਂ ਨੂੰ ਉਖਾੜ ਸੁੱਟਣ ਲਈ ਇਕ ਹੋਰ ਆਜ਼ਾਦੀ ਲਹਿਰ ਚਲਾਉਣ ਦਾ ਸੱਦਾ

0

👉ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ
👉ਮਹਿਲਾਂ ਜਾਂ ਆਲੀਸ਼ਾਨ ਘਰਾਂ ਵਿਚ ਰਹਿਣ ਵਾਲਿਆਂ ਅਤੇ ‘ਕਾਕਾ ਜੀ’ ਤੇ ‘ਬੀਬਾ ਜੀ’ ਕਹਾਉਣ ਵਾਲੇ ਸਿਆਸਤਦਾਨਾਂ ਨੂੰ ਸਿਆਸੀ ਤੌਰ ਉਤੇ ਖੂੰਜੇ ਲਾਉਣ ਲਈ ਆਖਿਆ
ਸੁਨਾਮ ਸ਼ਹੀਦ ਊਧਮ ਸਿੰਘ ਵਾਲਾ, (ਸੰਗਰੂਰ), 31 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਲਈ ਬਰਤਾਨਵੀ ਹਕੂਮਤ ਕੋਲੋਂ ਆਜ਼ਾਦ ਹੋਣ ਤੋਂ ਬਾਅਦ ਮੁਲਕ ਦੇ ਖਜ਼ਾਨੇ ਲੁੱਟਣ ਵਾਲਿਆਂ ਨੂੰ ਉਖਾੜ ਸੁੱਟਣ ਲਈ ਆਜ਼ਾਦੀ ਦੀ ਇਕ ਹੋਰ ਲਹਿਰ ਚਲਾਉਣ ਦਾ ਸੱਦਾ ਦਿੱਤਾ ਹੈ।ਅੱਜ ਇੱਥੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਭਾਵੇਂ ਦੇਸ਼ ਨੇ 1947 ਵਿੱਚ ਬਰਤਾਨਵੀ ਹਾਕਮਾਂ ਦੀ ਗੁਲਾਮੀ ਤੋਂ ਆਜ਼ਾਦੀ ਹਾਸਲ ਕਰ ਲਈ ਸੀ ਪਰ ਦੇਸ਼ ਭਗਤਾਂ ਅਤੇ ਮਹਾਨ ਸ਼ਹੀਦਾਂ ਦੇ ਸੁਪਨੇ ਕਦੇ ਵੀ ਸਾਕਾਰ ਨਹੀਂ ਹੋਏ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬੇ ਵਿਚ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਲੋਕਾਂ ਨੂੰ ਦੋਵੇਂ ਹੱਥੀਂ ਲੁੱਟਿਆ ਅਤੇ ਉਨ੍ਹਾਂ ਉਤੇ ਬੇਰਿਹਮੀ ਨਾਲ ਜ਼ੁਲਮ ਢਾਹਿਆ। ਭਗਵੰਤ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਇਨ੍ਹਾਂ ਜਾਬਰ ਲੀਡਰਾਂ ਨੂੰ ਬਾਹਰ ਦਾ ਰਾਹ ਦਿਖਾਇਆ ਜਾਵੇ ਜਿਸ ਲਈ ਆਜ਼ਾਦੀ ਦੇ ਸੰਘਰਸ਼ ਦੀ ਦੂਜੀ ਲਹਿਰ ਸ਼ੁਰੂ ਕੀਤੀ ਜਾਣੀ ਚਾਹੀਦੀ ਹੈ।ਮੁਖ ਮੰਤਰੀ ਨੇ ਕਿਹਾ ਕਿ ਇਸ ਆਜ਼ਾਦੀ ਸੰਘਰਸ਼ ਵਿਚ ਮਹਿਲਾਂ ਜਾਂ ਆਲੀਸ਼ਾਨ ਘਰਾਂ ਵਿਚ ਰਹਿਣ ਵਾਲਿਆਂ ਜਾਂ ਆਪਣੇ ਆਪ ਨੂੰ ‘ਕਾਕਾ ਜੀ’ ਤੇ ‘ਬੀਬਾ ਜੀ’ ਕਹਾਉਣ ਵਾਲਿਆਂ ਨੂੰ ਸਿਆਸੀ ਤੌਰ ’ਤੇ ਗੁੰਮਨਾਮੀ ਵਿਚ ਧੱਕ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮਾਂ ਇਹੀ ਮੰਗ ਕਰਦਾ ਹੈ ਕਿਉਂਕਿ ਅਜਿਹਾ ਕਰਨ ਨਾਲ ਹੀ ਸ਼ਹੀਦਾਂ ਦੇ ਸੁਪਨੇ ਪੂਰੇ ਕੀਤੇ ਜਾ ਸਕਦੇ ਹਨ ਅਤੇ ਸਭ ਲਈ ਬਰਾਬਰ ਅਧਿਕਾਰਾਂ ਵਾਲੇ ਭਾਰਤ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਮੌਕਾਪ੍ਰਸਤ ਨੇਤਾ ਕਦੇ ਵੀ ਲੋਕਾਂ ਦੇ ਪੱਖ ਵਿੱਚ ਨਹੀਂ ਖੜ੍ਹੇ ਸਗੋਂ ਇਹ ਲੋਕ ਉਸੇ ਧਿਰ ਦੇ ਕਲਾਵੇ ਵਿਚ ਚਲੇ ਜਾਂਦੇ ਹਨ, ਜਿੱਥੇ ਏਨਾ ਦਾ ਆਪਣਾ ਫਾਇਦਾ ਹੁੰਦਾ ਹੋਵੇ, ਚਾਹੇ ਮੁਗਲ ਸ਼ਾਸ਼ਕ ਹੋਣ, ਬਰਤਾਨਵੀ ਹਾਕਮ, ਕਾਂਗਰਸ ਅਤੇ ਚਾਹੇ ਭਾਜਪਾ ਹੋਵੇ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਹਮੇਸ਼ਾ ਸੂਬੇ ਅਤੇ ਇਸ ਦੇ ਲੋਕਾਂ ਨਾਲੋਂ ਆਪਣੇ ਨਿੱਜੀ ਹਿੱਤਾਂ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਵਿਅੰਗ ਕਰਦਿਆਂ ਕਿਹਾ, “ਹਾਲ ਹੀ ਵਿੱਚ ਭਾਜਪਾ ਦੇ ਇਕ ਵਫ਼ਦ ਜਿਸ ਨੇ ਕੁਝ ਮੁੱਦਿਆਂ ਨੂੰ ਲੈ ਕੇ ਰਾਜਪਾਲ ਨਾਲ ਮੁਲਾਕਾਤ ਕੀਤੀ ਸੀ, ਵਿੱਚ ਉਹ ਸਾਰੇ ਦਲ-ਬਦਲੂ ਸ਼ਾਮਲ ਸਨ ਜੋ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਨ। ਭਾਜਪਾ ਦਾ ਕੋਈ ਵੀ ਪੁਰਾਣਾ ਨੇਤਾ ਇਸ ਵਫ਼ਦ ਦਾ ਹਿੱਸਾ ਨਹੀਂ ਸੀ ਜਿਸ ਦੀ ਅਗਵਾਈ ਭਗਵਾਂ ਪਾਰਟੀ ਦੇ ਨਵੇਂ ਪ੍ਰਧਾਨ ਕਰ ਰਹੇ ਸਨ। ਇੱਥੋਂ ਤੱਕ ਕਿ ਵਫ਼ਦ ਦੀ ਅਗਵਾਈ ਸੁਨੀਲ ਜਾਖੜ ਨੇ ਕੀਤੀ, ਜੋ ਖੁਦ ਕਿਸੇ ਸਮੇਂ ਸੂਬਾ ਕਾਂਗਰਸ ਦੇ ਪ੍ਰਧਾਨ ਸਨ ਪਰ ਹਾਲ ਹੀ ਵਿੱਚ ਇਸ ਅਹੁਦੇ ਲਈ ਆਪਣੀ ਵਫ਼ਾਦਾਰੀ ਬਦਲ ਚੁੱਕੇ ਹਨ।”
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਪੰਜਾਬ ਤੇ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਨ ਵਾਲੇ ਲੋਕਾਂ ਨੂੰ ਸਬਕ ਸਿਖਾਇਆ ਜਾਣਾ ਚਾਹੀਦਾ ਹੈ ਤਾਂ ਕਿ ਬਾਕੀਆਂ ਨੂੰ ਵੀ ਸਬਕ ਮਿਲ ਸਕੇ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ ਸਾਲ 2022 ਵਿੱਚ ਸੂਬੇ ਵਿੱਚ ਆਮ ਆਦਮੀ ਦੀ ਸਰਕਾਰ ਬਣਨ ਨਾਲ ਇਸ ਲਹਿਰ ਨੂੰ ਦੇਖ ਚੁੱਕਾ ਹੈ।
ਇੱਕ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਜਿਨ੍ਹਾਂ ਨੇ ਉਨ੍ਹਾਂ ਨੂੰ ਸਿਆਸਤ ਵਿੱਚ ਲਿਆਂਦਾ ਸੀ, ਖ਼ਿਲਾਫ਼ ਵੀ ਬੇਨਿਯਮੀਆਂ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਬਕਾ ਵਿੱਤ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਜਾ ਕੇ ਸੂਬੇ ਦੀ ਸੇਵਾ ਕਰਨ ਦੀ ਸਹੁੰ ਚੁੱਕੀ ਸੀ ਪਰ ਉਹ ਆਪਣਾ ਵਾਅਦਾ ਪੂਰਾ ਕਰਨ ਦੀ ਬਜਾਏ ਇਸ ਨੂੰ ਭੁੱਲ ਗਏ ਅਤੇ ਅਹੁਦੇ ਦੀ ਖਾਤਰ ਪਹਿਲਾਂ ਕਾਂਗਰਸ ਵਿੱਚ ਅਤੇ ਹੁਣ ਭਾਜਪਾ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਕੇ ਸੂਬੇ ਦੇ ਲੋਕਾਂ ਨਾਲ ਗੱਦਾਰੀ ਕਰਦਾ ਹੈ, ਉਸ ਨੂੰ ਆਪਣੇ ਗੁਨਾਹਾਂ ਦਾ ਖਮਿਆਜ਼ਾ ਭੁਗਤਣਾ ਪਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਖਜ਼ਾਨਾ ਪਹਿਲਾਂ ਵਾਂਗ ਹੁਣ ਖਾਲੀ ਨਹੀਂ ਰਿਹਾ ਸਗੋਂ ਇਸ ਵਿੱਚੋਂ ਇੱਕ-ਇੱਕ ਪੈਸਾ ਆਮ ਆਦਮੀ ਦੀ ਭਲਾਈ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਵਿਆਪਕ ਵਿਕਾਸ ਅਤੇ ਇਸ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਕਈ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਉਹ ਦਿਨ ਦੂਰ ਨਹੀਂ ਜਦੋਂ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਵਿਸ਼ਵ ਭਰ ਵਿੱਚ ਮੋਹਰੀ ਸੂਬਾ ਬਣ ਕੇ ਉਭਰੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਵਿਸ਼ੇਸ਼ ਗਿਰਦਾਵਰੀ ਨੂੰ 15 ਅਗਸਤ ਤੱਕ ਹਰ ਹੀਲੇ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ, “ਸਾਡੀ ਸਰਕਾਰ ਹੜ੍ਹਾਂ ਵਿਚ ਹੋਏ ਨੁਕਸਾਨ ਲਈ ਲੋਕਾਂ ਨੂੰ ਮੁਆਵਜ਼ਾ ਜ਼ਰੂਰ ਦੇਵੇਗੀ, ਭਾਵੇਂ ਉਨ੍ਹਾਂ ਦੀ ਇੱਕ ਮੁਰਗੀ ਜਾਂ ਬੱਕਰੀ ਦਾ ਦੀ ਨੁਕਸਾਨ ਹੋਇਆ ਹੋਵੇ।”ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਲੋਕਾਂ ਨੂੰ ਰਾਹਤ ਦੇਣ ਲਈ ਕੇਂਦਰ ਤੋਂ ਭੀਖ ਨਹੀਂ ਮੰਗੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕੋਲ ਲੋਕਾਂ ਨੂੰ ਇਸ ਗੰਭੀਰ ਸੰਕਟ ਵਿੱਚੋਂ ਕੱਢਣ ਲਈ ਲੋੜੀਂਦੇ ਸਾਧਨ ਮੌਜੂਦ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਹੜ੍ਹ ਪੀੜਤਾਂ ਲਈ ਕੇਂਦਰ ਸਰਕਾਰ ਤੋਂ ਇਕ ਪੈਸਾ ਵੀ ਨਹੀਂ ਮੰਗੇਗੀ।
ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਸੁਨਾਮ ਦੀ ਇਸ ਪਵਿੱਤਰ ਧਰਤੀ ‘ਤੇ ਸਿਰ ਝੁਕਾਉਂਦੇ ਹਨ ਜਿੱਥੇ ਇਸ ਧਰਤੀ ਦੇ ਮਹਾਨ ਪੁੱਤਰ ਨੇ ਜਨਮ ਲਿਆ ਸੀ। ਉਨ੍ਹਾਂ ਨੇ ਆਪਣੇ ਦੋਸਤਾਂ ਅਤੇ ਇਲਾਕੇ ਦੇ ਅਧਿਆਪਕਾਂ ਨਾਲ ਆਪਣੀ ਲੰਮੀ ਸਾਂਝ ਨੂੰ ਚੇਤੇ ਕਰਦਿਆਂ ਕਿਹਾ ਕਿ ਉਹ ਬਚਪਨ ਵਿੱਚ ਆਪਣੇ ਪਿਤਾ ਨਾਲ ਇਸ ਸਥਾਨ ‘ਤੇ ਸ਼ਹੀਦ ਨੂੰ ਸਿਜਦਾ ਕਰਨ ਆਉਂਦੇ ਸਨ। ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਮਹਾਨ ਸਪੂਤ ਸੀ, ਜਿਸ ਨੇ ਜਲ੍ਹਿਆਂਵਾਲਾ ਬਾਗ ਦੇ ਸਾਕੇ ਦੇ ਮੁੱਖ ਦੋਸ਼ੀ ਮਾਈਕਲ ਓ ਡਵਾਇਰ ਨੂੰ ਸ਼ਹੀਦ ਕਰਕੇ ਬਹਾਦਰੀ ਦਾ ਸਬੂਤ ਦਿੱਤਾ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਕੌਮੀ ਆਜ਼ਾਦੀ ਸੰਘਰਸ਼ ਵਿਚ ਇਸ ਮਹਾਨ ਨਾਇਕ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਨੇ ਦੇਸ਼ ਨੂੰ ਬਰਤਾਨਵੀ ਸਾਮਰਾਜਵਾਦ ਦੇ ਜੂਲੇ ਤੋਂ ਮੁਕਤ ਹੋਣ ਵਿੱਚ ਮਦਦ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਇੱਕ ਕਲਾਕਾਰ ਹੋਣ ਦੇ ਨਾਤੇ ਉਹ ਜਦੋਂ ਵੀ ਲੰਡਨ ਜਾਂਦੇ ਸਨ ਤਾਂ ਉਹ ਕੈਕਸਟਨ ਹਾਲ ਵਿੱਚ ਜ਼ਰੂਰ ਜਾਂਦੇ ਸੀ ਜਿੱਥੇ ਸ਼ਹੀਦ ਊਧਮ ਸਿੰਘ ਨੇ ਜਲ੍ਹਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲਿਆ ਸੀ। ਉਨ੍ਹਾਂ ਕਿਹਾ ਕਿ ਇਹ ਹਾਲ ਸਾਡੇ ਸਾਰਿਆਂ ਲਈ ਬਹੁਤ ਮਹੱਤਵ ਰੱਖਦਾ ਹੈ ਕਿਉਂਕਿ ਇਹ ਸਾਨੂੰ ਸ਼ਹੀਦ ਦੀ ਵੀਰ ਗਾਥਾ ਦੀ ਯਾਦ ਦਿਵਾਉਂਦਾ ਹੈ ਜੋ ਸਾਡੀਆਂ ਨੌਜਵਾਨ ਪੀੜ੍ਹੀਆਂ ਲਈ ਜਬਰ- ਜ਼ੁਲਮ ਅਤੇ ਅਨਿਆਂ ਵਿਰੁੱਧ ਲੜਨ ਲਈ ਪ੍ਰੇਰਨਾ ਸਰੋਤ ਬਣਿਆ ਰਹੇਗਾ।
ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਹੋਰ ਵੀ ਹਾਜ਼ਰ ਸਨ।
—-

ਕੋਟਕਪੂਰਾ ਹਲਕੇ ਵਿੱਚ ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁੰਗਾਰਾ

0

ਪਿੰਡ ਭੈਰੋ ਭੱਟੀ ਦੇ ਵੱਖ ਵੱਖ ਪਾਰਟੀਆਂ ਦੇ 06 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ
ਪੰਜਾਬੀ ਖ਼ਬਰਸਾਰ ਬਿਉਰੋ
ਕੋਟਕਪੂਰਾ 31 ਜੁਲਾਈ: ਆਮ ਆਦਮੀ ਪਾਰਟੀ ਨੂੰ ਅੱਜ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਪਿੰਡ ਭੈਰੋ ਭੱਟੀ ਦੇ 06 ਪਰਿਵਾਰ ਜੋ ਕਿ ਵੱਖ ਵੱਖ ਰਾਜਨੀਤਿਕ ਪਾਰਟੀਆਂ ਨਾਲ ਜੁੜੇ ਹੋਏ ਸਨ, ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਦੀਆਂ ਨੀਤੀਆਂ ਅਤੇ ਅਗਾਂਹਵਧੂ ਵਿਚਾਰਾਂ ਤੋਂ ਪ੍ਰਭਾਵਿਤ ਹੋ ਕੇ ਇਸ ਪਾਰਟੀ ਦੇ ਨਾਲ ਜੁੜਨ ਦਾ ਐਲਾਨ ਕੀਤਾ।ਇਸ ਪਾਰਟੀ ਵਿੱਚ ਜੁੜਨ ਤੇ ਜਿੱਥੇ ਸਪੀਕਰ ਪੰਜਾਬ ਵਿਧਾਨ ਸਭਾ ਦੇ ਸਥਾਨਕ ਨੁਮਾਇੰਦਿਆਂ ਨੇ ਨਵੇਂ ਮੈਂਬਰਾਂ ਨੂੰ ਜੀ ਆਇਆ ਨੂੰ ਆਖਿਆ, ਉੱਥੇ ਨਾਲ ਹੀ ਉਨ੍ਹਾਂ ਨੂੰ ਸਿਰਾਪਾਓ ਭੇਂਟ ਕੀਤੇ ਗਏ। ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਅਤੇ ਮਨਪ੍ਰੀਤ ਮਨੀ ਨੇ ਨਵੇਂ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਪਾਰਟੀ ਵਿੱਚ ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਨਾਲ ਇਹ ਵੀ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਵੱਡੀ ਗਿਣਤੀ ਵਿੱਚ ਆਮ ਲੋਕ ਅਤੇ ਰਿਵਾਇਤੀ ਪਾਰਟੀਆਂ ਵਿੱਚ ਸਰਗਰਮ ਕਾਰਕੂੰਨ, ਮੈਂਬਰ ਅਤੇ ਲੀਡਰ ਸਹਿਬਾਨਾਂ ਨੇ ਸਾਡੀ ( ਆਮ ਆਦਮੀ) ਪਾਰਟੀ ਵਿੱਚ ਭਰੋਸਾ ਜਤਾਇਆ ਹੈ। ਉਨ੍ਹਾਂ ਆਸ਼ਵਾਸ਼ਨ ਦਿੱਤਾ ਕਿ ਇਸ ਭਰੋਸੇ ਨੂੰ ਬਣਾਈ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਤਾਂ ਜੋ ਹਰ ਖਿੱਤੇ ਦੇ ਨਾਲ ਜੁੜੇ ਹੋਏ ਲੋਕਾਂ ਨੂੰ ਵੱਧ ਤੋਂ ਵੱਧ ਸਰਕਾਰੀ ਸਹੂਲਤ ਦਿੱਤੀ ਜਾ ਸਕੇ। ਇਸ ਮੌਕੇ ਸ਼ਾਮਲ ਹੋਣ ਵਾਲੇ ਪਰਿਵਾਰਾਂ ਵਿੱਚ ਦਰਸ਼ਨ ਸਿੰਘ, ਜੱਜ ਸਿੰਘ, ਰੂਪ ਸਿੰਘ, ਗੁਰਦੀਪ ਸਿੰਘ, ਕਰਮ ਸਿੰਘ ਅਤੇ ਬਲਦੇਵ ਸਿੰਘ ਹਨ। ਇਸ ਮੌਕੇ ਬਲਾਕ ਪ੍ਰਧਾਨ ਗੁਰਦੀਪ ਸ਼ਰਮਾ, ਸਰਕਲ ਪ੍ਰਧਾਨ ਕਾਕਾ ਸਿੰਘ ਠਾੜਾ, ਰਜਿੰਦਰਜੀਤ ਸਿੰਘ ਫੋਜੀ, ਬੇਅੰਤ ਸਿੰਘ ਭੈਰੋ ਭੱਟੀ, ਗੁਰਮੀਤ ਸਿੰਘ ਧੂੜਕੋਟ ਬਲਾਕ ਪ੍ਰਧਾਨ ਦੀਪਕ ਮੌਂਗਾ  ਆਦਿ ਹਾਜ਼ਰ ਸਨ।