Home Blog Page 2069

ਮੁੱਖ ਮੰਤਰੀ ਵੱਲੋਂ ਨਸ਼ਾ ਤਸਕਰੀ ਰੋਕਣ ਲਈ ਡਰੋਨਾਂ ਦੀ ਰਜਿਸਟਰੇਸ਼ਨ ਸ਼ੁਰੂ ਕਰਨ ਦੀ ਵਕਾਲਤ

0

ਕੇਂਦਰੀ ਗ੍ਰਹਿ ਮੰਤਰੀ ਨਾਲ ਵਰਚੂਅਲ ਮੀਟਿੰਗ ਵਿੱਚ ਨਸ਼ਿਆਂ ਦੇ ਖ਼ਤਰੇ ਨਾਲ ਸਿੱਝਣ ਲਈ ਸੂਬਾ ਸਰਕਾਰ ਵੱਲੋਂ ਕੀਤੀਆਂ ਮਿਸਾਲੀ ਪਹਿਲਕਦਮੀਆਂ ਦੱਸੀਆਂ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 17 ਜੁਲਾਈ: ਨਸ਼ਿਆਂ ਖ਼ਿਲਾਫ਼ ਜੰਗ ਵਿੱਚ ਸੂਬਾ ਸਰਕਾਰ ਵੱਲੋਂ ਕੀਤੀਆਂ ਪੁਰਜ਼ੋਰ ਕੋਸ਼ਿਸ਼ਾਂ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜਾਣੂੰ ਕਰਵਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਖ਼ਤਰੇ ਨਾਲ ਸਿੱਝਣ ਲਈ ਮੌਜੂਦਾ ਕਾਨੂੰਨਾਂ ਵਿੱਚ ਸਖ਼ਤ ਤਜਵੀਜ਼ਾਂ ਜੋੜਨ ਦੀ ਵਕਾਲਤ ਕੀਤੀ।ਕੇਂਦਰੀ ਗ੍ਰਹਿ ਮੰਤਰੀ ਦੀ ਅਗਵਾਈ ਹੇਠ ‘ਨਸ਼ਾ ਤਸਕਰੀ ਤੇ ਕੌਮੀ ਸੁਰੱਖਿਆ’ ਬਾਰੇ ਹੋਈ ਵਰਚੂਅਲ ਮੀਟਿੰਗ ਵਿੱਚ ਭਾਗ ਲੈਂਦਿਆਂ ਭਗਵੰਤ ਮਾਨ ਨੇ ਜਾਣੂੰ ਕਰਵਾਇਆ ਕਿ ਪੰਜਾਬ ਪਹਿਲਾਂ ਸੂਬਾ ਹੈ, ਜਿਸ ਨੇ ਨਸ਼ਾ ਸਪਲਾਈ ਚੇਨ ਤੋੜਨ, ਨਸ਼ਾ ਤਸਕਰੀ ਅਤੇ ਤਸਕਰਾਂ ਦੀ ਗ੍ਰਿਫ਼ਤਾਰੀ ਲਈ ਕਾਨੂੰਨ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਲਈ ਵਿਸ਼ੇਸ਼ ਟਾਸਕ ਫੋਰਸ ਅਤੇ ਐਸ.ਟੀ.ਐਫ. ਥਾਣਿਆਂ ਦਾ ਗਠਨ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੇ ਖ਼ਤਰੇ ਨਾਲ ਨਜਿੱਠਣ ਲਈ ਤਿੰਨ-ਦਿਸ਼ਾਵੀ ਰਣਨੀਤੀ ਲਾਗੂ ਕੀਤੀ ਗਈ ਹੈ, ਜਿਸ ਵਿੱਚ ਕਾਨੂੰਨ ਲਾਗੂ ਕਰਨ, ਨਸ਼ਾ ਮੁਕਤੀ ਤੇ ਨਸ਼ਿਆਂ ਦੀ ਰੋਕਥਾਮ (ਈ.ਡੀ.ਪੀ.) ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਈ.ਡੀ.ਪੀ. ਵਿੱਚ ਨਸ਼ਾ ਤਸਕਰੀ ਵਿਰੁੱਧ ਕਾਨੂੰਨ ਲਾਗੂ ਕਰਨਾ, ਨਸ਼ਿਆਂ ਦੇ ਪੀੜਤਾਂ ਨੂੰ ਨਸ਼ਾ ਮੁਕਤ ਕਰਨਾ ਅਤੇ ਵਿਦਿਆਰਥੀਆਂ, ਨੌਜਵਾਨਾਂ ਤੇ ਆਮ ਲੋਕਾਂ ਨੂੰ ਨਸ਼ਿਆਂ ਤੋਂ ਬਚਾਉਣਾ ਸ਼ਾਮਲ ਹੈ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਹਰੇਕ ਜ਼ਿਲ੍ਹੇ ਵਿੱਚ ਐਂਟੀ-ਨਾਰਕੋਟਿਕਸ ਸੈੱਲ ਕਾਇਮ ਕੀਤੇ ਗਏ ਹਨ ਅਤੇ ਐਨ.ਡੀ.ਪੀ.ਐਸ. ਐਕਟ ਦੇ ਕੇਸਾਂ ਵਿੱਚ ਛੇਤੀ ਸੁਣਵਾਈ ਲਈ ਹਰੇਕ ਜ਼ਿਲ੍ਹੇ ਵਿੱਚ ਵਿਸ਼ੇਸ਼ ਅਦਾਲਤਾਂ ਬਣਾਈਆਂ ਗਈਆਂ ਹਨ। ਇਸੇ ਤਰ੍ਹਾਂ ਐਸ.ਏ.ਐਸ. ਨਗਰ ਵਿੱਚ ਇਕ ਫੋਰੈਂਸਿਕ ਸਾਇੰਸ ਲੈਬਾਰਟਰੀ ਅਤੇ ਲੁਧਿਆਣਾ, ਬਠਿੰਡਾ ਤੇ ਅੰਮ੍ਰਿਤਸਰ ਵਿੱਚ ਨਸ਼ਿਆਂ ਦੀ ਜਾਂਚ ਲਈ ਤਿੰਨ ਖੇਤਰੀ ਐਫ.ਐਸ.ਐਲ. ਸਥਾਪਤ ਕੀਤੀਆਂ ਗਈਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਾਰਕੋਟਿਕਸ ਕੰਟਰੋਲ ਬਿਉਰੋ ਲਈ ਦੋ ਹਜ਼ਾਰ ਵਰਗ ਗਜ਼ ਦਾ ਪਲਾਟ ਅਲਾਟ ਕੀਤਾ ਹੈ ਅਤੇ ਰੀਜਨਲ ਦਫ਼ਤਰ, ਜ਼ੋਨਲ ਰੈਜ਼ੀਡੈਂਸ਼ਲ ਸੈਂਟਰ ਤੇ ਨਾਰਕੋ ਫੋਰੈਂਸਿਕ ਸਾਇੰਸ ਲੈਬਾਰਟਰੀ ਦੇ ਨਿਰਮਾਣ ਲਈ ਅੰਮ੍ਰਿਤਸਰ ਵਿੱਚ 2.5 ਏਕੜ ਜ਼ਮੀਨ ਜਾਰੀ ਕਰ ਦਿੱਤੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਾ ਤਸਕਰੀ ਪਾਕਿਸਤਾਨ, ਗੁਜਰਾਤ, ਦਿੱਲੀ, ਰਾਜਸਥਾਨ ਅਤੇ ਜੰਮੂ-ਕਸ਼ਮੀਰ ਤੋਂ ਹੁੰਦੀ ਹੈ। ਉਨ੍ਹਾਂ ਮੰਗ ਕੀਤੀ ਕਿ ਡਰੋਨਾਂ ਦੀ ਰਜਿਸਟਰੇਸ਼ਨ ਨੂੰ ਲਾਜ਼ਮੀ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਡਰੋਨਾਂ ਦੀ ਵਰਤੋਂ ਹਥਿਆਰ/ਹੈਰੋਇਨ/ਧਮਾਕਾਖ਼ੇਜ਼ ਸਮੱਗਰੀ ਦੀ ਸਰਹੱਦ ਪਾਰੋਂ ਤਸਕਰੀ ਕਰਨ ਲਈ ਹੁੰਦੀ ਹੈ, ਜੋ ਚਿੰਤਾ ਦਾ ਵਿਸ਼ਾ ਹੈ। ਭਗਵੰਤ ਮਾਨ ਨੇ ਕਿਹਾ ਕਿ ਡਰੋਨਾਂ ਨਾਲ ਨਸ਼ਿਆਂ ਦੀ ਸਪਲਾਈ ਰੋਕਣ ਲਈ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ 2019 ਤੋਂ ਬਾਅਦ ਹੁਣ ਤੱਕ 491 ਡਰੋਨ ਦਿਖੇ ਹਨ ਅਤੇ 51 ਡਰੋਨ ਬਰਾਮਦ ਕੀਤੇ ਗਏ ਹਨ।ਨਸ਼ਿਆਂ ਦੇ ਖ਼ਤਰੇ ਉਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਕਾਬੂ ਪਾਉਣ ਲਈ ਸੁਝਾਅ ਦਿੰਦਿਆਂ ਮੁੱਖ ਮੰਤਰੀ ਨੇ ਪਾਕਿਸਤਾਨ ਨਾਲ ਲੱਗਦੀ ਪੰਜਾਬ ਦੀ ਸਮੁੱਚੀ ਕੌਮਾਂਤਰੀ ਸਰਹੱਦ ਉਤੇ ਡਰੋਨ ਵਿਰੋਧੀ ਤਕਨਾਲੋਜੀ/ਜੈਮਰ ਲਾਉਣ ਦੀ ਮੰਗ ਕੀਤੀ ਤਾਂ ਕਿ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਅਤਿ-ਆਧੁਨਿਕ ਖੇਤਰੀ ਡਰੋਨ ਫੋਰੈਂਸਿਕ ਲੈਬ ਪੰਜਾਬ ਖ਼ਾਸ ਤੌਰ ਉਤੇ ਅੰਮ੍ਰਿਤਸਰ ਵਿੱਚ ਸਥਾਪਤ ਕੀਤੀ ਜਾਵੇ ਤਾਂ ਜੋ ਡਰੋਨ ਉਡਣ ਤੇ ਪੁੱਜਣ ਵਾਲੀ ਥਾਂ ਅਤੇ ਇਨ੍ਹਾਂ ਦੇ ਰੂਟ ਮੈਪ ਦਾ ਪਤਾ ਲੱਗ ਸਕੇ। ਭਗਵੰਤ ਮਾਨ ਨੇ ਕਸਟਮ ਡੇਟਾਬੇਸ ਤੱਕ ਪਹੁੰਚ ਦੀ ਮੰਗ ਕੀਤੀ ਤਾਂ ਜੋ ਹੋਰ ਮੁਲਕਾਂ ਤੋਂ ਆਉਣ ਵਾਲੇ ਸ਼ੱਕੀ ਕੰਟੇਨਰਾਂ ਦੀ ਨਸ਼ਾ ਤਸਕਰੀ ਵਾਲੇ ਪੱਖ ਤੋਂ ਜਾਂਚ ਕੀਤੀ ਜਾ ਸਕੇ।ਮੁੱਖ ਮੰਤਰੀ ਨੇ ਹੈਰੋਇਨ ਦੀ ਵਪਾਰਕ ਮਾਤਰਾ ਨੂੰ ਮੌਜੂਦਾ 250 ਗ੍ਰਾਮ ਤੋਂ ਘਟਾ ਕੇ 25 ਗ੍ਰਾਮ ਕਰਨ ਉਤੇ ਵੀ ਜ਼ੋਰ ਦਿੱਤਾ ਤਾਂ ਜੋ ਹੇਠਲੇ ਪੱਧਰ ਤੇ ਹੀ ਤਸਕਰੀ ਨੂੰ ਰੋਕਿਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਹੈੱਡ ਕਾਂਸਟੇਬਲ ਨੂੰ ਸਮਰੱਥਵਾਨ ਬਣਾਉਂਦੇ ਹੋਏ ਛੋਟੀ ਮਾਤਰਾ ਦੀ ਪਰਿਭਾਸ਼ਾ ਅਤੇ ਨਾਰਕੋਟਿਕ ਡਰੱਗ ਐਂਡ ਸਾਈਕੋਟ?ਰੋਪਿਕ ਸਬਸਟੈਂਸ ਐਕਟ ਦੀ ਧਾਰਾ-27 ਅਧੀਨ ਆਉਣ ਵਾਲੇ ਕੇਸਾਂ ਦੇ ਸਬੰਧ ਵਿੱਚ ਨਿਰਧਾਰਤ ਡਿਊਟੀਆਂ ਨਿਭਾਉਣ ਲਈ ਸ਼ਕਤੀਆਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਤਫ਼ਤੀਸ਼ੀ ਅਫ਼ਸਰਾਂ ਦੀ ਗਿਣਤੀ ਵਧੇਗੀ ਅਤੇ ਜਾਂਚ ਅਧੀਨ ਕੇਸਾਂ ਦਾ ਬਕਾਇਆ ਘਟੇਗਾ ਅਤੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ-68-ਸੀ (2) ਵਿੱਚ ਸੋਧ ਕਰਕੇ ਮੌਜੂਦਾ ਛੇ ਸਾਲ ਦੀ ਜਾਇਦਾਦ ਜ਼ਬਤ ਕਰਨ ਦੀ ਹੱਦ ਨੂੰ ਹਟਾ ਦਿੱਤਾ ਜਾਣਾ ਚਾਹੀਦਾ ਹੈ।ਮੁੱਖ ਮੰਤਰੀ ਨੇ ਐਕਟ ਦੀ ਧਾਰਾ-39(1) ਅਤੇ 64-ਏ ਵਿੱਚ ਸੋਧ ਕਰਨ ਦੀ ਵੀ ਮੰਗ ਕੀਤੀ, ਜਿਸ ਨਾਲ ਪੀੜਤਾਂ ਅਤੇ ਤਸਕਰਾਂ ਵਿੱਚ ਫਰਕ ਕਰਨ ਲਈ ਛੋਟੀ ਮਾਤਰਾ ਵਿੱਚ ਵਸੂਲੀ ਨੂੰ ਅਪਰਾਧਿਕ ਸ਼ਰੇਣੀ ਤੋਂ ਬਾਹਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਫੋਰੈਂਸਿਕ ਸਾਇੰਸ ਲੈਬ (ਐਫ.ਐਸ.ਐਲ.) ਦੀ ਸਮਰੱਥਾ ਵਧਾਉਣ ਲਈ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਖੁੱਲ੍ਹੇ ਦਿਲ ਨਾਲ ਫੰਡ ਅਲਾਟ ਕਰਨੇ ਚਾਹੀਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਜਿੱਥੇ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਦਾ ਸਫ਼ਾਇਆ ਕਰਨ ਵਿੱਚ ਮਦਦ ਮਿਲੇਗੀ, ਉੱਥੇ ਹੀ ਸਾਡੀ ਨੌਜਵਾਨ ਪੀੜ੍ਹੀ ਨੂੰ ਇਸ ਦੀ ਮਾਰ ਤੋਂ ਬਚਾਇਆ ਜਾ ਸਕੇਗਾ।ਮੁੱਖ ਮੰਤਰੀ ਨੇ ਕਿਹਾ ਕਿ 16 ਮਈ 2023 ਤੱਕ ਡਰੋਨਾਂ ਰਾਹੀਂ ਹੁੰਦੀ ਤਸਕਰੀ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਦੌਰਾਨ ਤਕਰੀਬਨ ਇਕ ਹਜ਼ਾਰ ਕਿੱਲੋ ਹੈਰੋਇਨ ਦੇ ਨਾਲ-ਨਾਲ 56 ਹਥਗੋਲੇ, 126 ਪਿਸਤੌਲਾਂ/ਰਿਵਾਲਵਰ, 11 ਏ.ਕੇ.-47 ਤੇ ਹੋਰ ਰਾਈਫਲਾਂ, 9.5 ਕਿੱਲੋ ਆਰ.ਡੀ.ਐਕਸ. ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਕਾਰਜਭਾਰ ਸੰਭਾਲਣ ਤੋਂ ਬਾਅਦ ਹੀ ਨਸ਼ਿਆਂ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੈ ਅਤੇ ਪਹਿਲੀ ਅਪਰੈਲ 2022 ਤੋਂ 13 ਜੁਲਾਈ 2023 ਤੱਕ ਐਨ.ਡੀ.ਪੀ.ਐਸ. ਐਕਟ ਅਧੀਨ 16,554 ਕੇਸ ਦਰਜ ਕੀਤੇ ਗਏ ਹਨ ਅਤੇ 22,349 ਤਸਕਰ ਗ੍ਰਿਫ਼ਤਾਰ ਕੀਤੇ ਗਏ ਹਨ। ਭਗਵੰਤ ਮਾਨ ਨੇ ਦੱਸਿਆ ਕਿ ਸਮਰੱਥ ਅਥਾਰਟੀ ਨੇ ਨਸ਼ਾ ਤਸਕਰੀ ਦੇ 66 ਕੇਸਾਂ ਵਿੱਚ 26.72 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪ੍ਰੀਵੈਂਸ਼ਨ ਆਫ ਇਲੀਕਿਟ ਟਰੈਫਿਕ ਇਨ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ?ਰੋਪਿਕ ਸਬਸਟਾਂਸਿਜ਼ (ਪੀ.ਆਈ.ਟੀ.ਐਨ.ਡੀ.ਪੀ.ਐਸ.) ਐਕਟ-1988 ਤਹਿਤ ਇਕ ਸਲਾਹਕਾਰੀ ਬੋਰਡ ਦਾ ਗਠਨ ਕੀਤਾ ਗਿਆ ਅਤੇ ਸਬੰਧਤ ਅਥਾਰਟੀ ਕੋਲ ਸੌਂਪਣ ਲਈ ਤਜਵੀਜ਼ਾਂ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਤਸੱਲੀ ਵਾਲੀ ਗੱਲ ਹੈ ਕਿ ਸਾਲ 2022 ਦੌਰਾਨ ਪੰਜਾਬ ਵਿਚ ਐਨ.ਡੀ.ਪੀ.ਐਸ. ਐਕਟ ਦੇ ਮਾਮਲਿਆਂ ਵਿਚ ਸਜ਼ਾ ਦੀ ਦਰ 80 ਫੀਸਦੀ ਰਹੀ ਹੈ, ਜੋ ਦੇਸ਼ ਵਿਚ ਸਭ ਤੋਂ ਵੱਧ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਸੂਬੇ ਵਿਚ ਓਟ ਕਲੀਨਿਕਾਂ ਦੀ ਗਿਣਤੀ ਵਧਾ ਕੇ 528 ਕਰ ਦਿੱਤੀ ਗਈ ਹੈ ਜਿਨ੍ਹਾਂ ਵਿਚ ਜੇਲ੍ਹਾਂ ਵਿਚ ਖੋਲ੍ਹੇ ਗਏ 16 ਕਲੀਨਿਕ ਵੀ ਸ਼ਾਮਲ ਹਨ ਜੋ ਹੇਠਲੇ ਪੱਧਰ ਉਤੇ ਨਸ਼ੇ ਦੇ ਪੀੜਤਾਂ ਨੂੰ ਨਸ਼ਾ ਛੁਡਾਊ ਸੇਵਾਵਾਂ ਪ੍ਰਦਾਨ ਕਰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਓਟ ਕਲੀਨਿਕਾਂ ਵੱਲੋਂ ਦਵਾਈ ਲੈਣ ਆਉਂਦੇ ਮਰੀਜ਼ਾਂ ਉਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਕਿ ਨਸ਼ਾ ਛੱਡਣ ਦੀ ਪ੍ਰਕਿਰਿਆ ਦੌਰਾਨ ਇਹ ਮਰੀਜ਼ ਆਪਣੀ ਸਾਧਾਰਨ ਜ਼ਿੰਦਗੀ ਬਿਤਾ ਸਕਣ। ਉਨ੍ਹਾਂ ਕਿਹਾ ਕਿ ਨਸ਼ੇ ਤੋਂ ਪੀੜਤ 9 ਲੱਖ ਮਰੀਜ਼ ਓਟ ਕਲੀਨਿਕਾਂ ਅਤੇ ਨਸ਼ਾ ਛੁਡਾਊ ਕੇਂਦਰਾਂ ਤੋਂ ਇਲਾਜ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਦੀ ਹਰੇਕ ਬਰਾਮਦਗੀ ਦੀ ਪੁਖਤਾ ਜਾਂਚ ਰਾਹੀਂ ਨਸ਼ਿਆਂ ਦੀ ਸਪਲਾਈ ਚੇਨ ਦਾ ਸਾਰਾ ਖੁਰਾ-ਖੋਜ ਲੱਭਣ ਉਤੇ ਵੱਧ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਹਰੇਕ ਪੁਲੀਸ ਥਾਣੇ/ਆਬਾਦੀ/ਪਿੰਡ ਲਈ ਇਲਾਕਾ ਅਧਾਰਿਤ ਰਣਨੀਤੀ ਘੜੀ ਗਈ ਤਾਂ ਕਿ ਨਸ਼ਿਆਂ ਦੇ ਸੰਤਾਪ ਨੂੰ ਖਤਮ ਕੀਤਾ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਭਰ ਵਿਚ ਪਿੰਡਾਂ ਨੂੰ ਨਸ਼ਾ ਮੁਕਤ ਕਰਨ ਲਈ ਪੰਚਾਇਤਾਂ ਨੂੰ ਵੀ ਨਾਲ ਜੋੜਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਖਿਲਾਫ਼ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਪਿੰਡਾਂ ਦੀਆਂ ਪੰਚਾਇਤਾਂ ਮੁੱਖ ਭੂਮਿਕਾ ਨਿਭਾਅ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਨਸ਼ਿਆਂ ਦੀ ਸਮੱਸਿਆ ਖ਼ਤਮ ਕਰਨ ਲਈ ਸੂਬੇ ਨੂੰ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਚੰਗੇ ਪਾਸੇ ਲਾਉਣ ਵਿਚ ਮਦਦ ਮਿਲ ਰਹੀ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਜ਼ਿਲ੍ਹਿਆਂ ਵਿਚ ਨਸ਼ਿਆਂ ਦੀਆਂ ਵੱਧ ਪ੍ਰਭਾਵਿਤ ਥਾਵਾਂ ਦੀ ਸ਼ਨਾਖ਼ਤ ਕਰਕੇ ਨਸ਼ਿਆਂ ਉਤੇ ਕਾਬੂ ਪਾਉਣ ਅਤੇ ਨਸ਼ਾ ਤਸਕਰੀ ਖ਼ਤਮ ਕਰਨ ਲਈ ਆਈ ਜੀ/ਏ.ਡੀ.ਜੀ.ਪੀ./ਸਪੈਸ਼ਲ ਡੀ.ਜੀ.ਪੀ. ਦੇ ਰੈਂਕ ਵਾਲੇ ਪੁਲਿਸ ਅਫਸਰਾਂ ਦੀ ਨਿਗਰਾਨੀ ਹੇਠ ਸਮੁੱਚੇ ਸੂਬੇ ਵਿਚ ਨਾਕਾਬੰਦੀ ਅਤੇ ਤਲਾਸ਼ੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਡਾਰਕਨੈੱਟ, ਕ੍ਰਿਪਟੋ ਕਰੰਸੀ, ਨਸ਼ਿਆਂ ਸਬੰਧੀ ਕਾਨੂੰਨ ਨੂੰ ਲਾਗੂ ਕਰਨ ਅਤੇ ਇੰਟਰਨੈੱਟ ਬਾਰੇ ਜਾਂਚ ਅਧਿਕਾਰੀਆਂ ਅਤੇ ਜੀ.ਓਜ਼ ਲਈ ਵਿਸ਼ੇਸ਼ ਸਿਖਲਾਈ ਸੈਸ਼ਨ ਕਰਵਾਏ ਜਾ ਰਹੇ ਹਨ।

ਮੁੱਖ ਸਕੱਤਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਤੇ ਮੁੜ ਵਸੇਬੇ ਦੇ ਕੰਮਾਂ ਦਾ ਜਾਇਜ਼ਾ

0

ਮੁੱਖ ਮੰਤਰੀ ਵੱਲੋਂ ਸਾਫ ਪੀਣ ਵਾਲੀ ਪਾਣੀ ਦੀ ਸਪਲਾਈ ਲਈ ਆਫ਼ਤਨ ਫੰਡ ਵਿੱਚੋਂ 10 ਕਰੋੜ ਰੁਪਏ ਜਾਰੀ
ਸਮੂਹ ਡੀ.ਸੀਜ਼ ਨੂੰ ਮ੍ਰਿਤਕਾਂ ਲਈ ਮੁਆਵਜ਼ਾ ਰਾਸ਼ੀ 20 ਜੁਲਾਈ ਅਤੇ ਨੁਕਸਾਨ ਹੋਏ ਘਰਾਂ ਦੀ ਮੁਆਵਜ਼ਾ ਰਾਸ਼ੀ 24 ਜੁਲਾਈ ਤੱਕ ਵੰਡਣ ਦੇ ਨਿਰਦੇਸ਼
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 17 ਜੁਲਾਈ: ਪੰਜਾਬ ਵਿੱਚ ਹੜ੍ਹਾਂ ਦੀ ਮਾਰ ਆਏ ਇਲਾਕਿਆਂ ਵਿੱਚ ਮੌਜੂਦਾ ਸਥਿਤੀ ਦੀ ਜਾਇਜ਼ਾ ਲੈਣ ਅਤੇ ਚੱਲ ਰਹੇ ਰਾਹਤ ਕਾਰਜਾਂ ਤੇ ਮੁੜ ਵਸੇਬੇ ਦੇ ਕੰਮਾਂ ਨੂੰ ਜਾਣਨ ਲਈ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਸੋਮਵਾਰ ਨੂੰ ਉਚ ਪੱਧਰੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸਬੰਧਤ ਵਿਭਾਗਾਂ ਦੇ ਪ੍ਰਬੰਧਕੀ ਸਕੱਤਰ ਹਾਜ਼ਰ ਹੋਏ ਅਤੇ ਵੀਡਿਓ ਕਾਨਫਰਸਿੰਗ ਰਾਹੀਂ ਸਮੂਹ ਜ਼ਿਲਿਆਂ ਦੇ ਡਿਪਟੀ ਕਮਿਸ਼ਨਰ ਨੇ ਸ਼ਮੂਲੀਅਤ ਕੀਤੀ। ਅਨੁਰਾਗ ਵਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹ ਮਾਰੇ ਇਲਾਕਿਆਂ ਵਿੱਚ ਸਥਿਤੀ ਆਮ ਵਾਂਗ ਕਰਨ ਅਤੇ ਪ੍ਰਭਾਵਿਤ ਲੋਕਾਂ ਨੂੰ ਹਰ ਪ੍ਰਕਾਰ ਦੀ ਰਾਹਤ ਦੇਣ ਦੇ ਨਿਰਦੇਸ਼ਾਂ ’ਤੇ ਚੱਲਦਿਆਂ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਪ੍ਰਭਾਵਿਤ ਲੋਕਾਂ ਦੀ ਜ਼ਿੰਦਗੀ ਮੁੜ ਪੱਟੜੀ ਉਤੇ ਆ ਜਾਵੇ। ਹੜ੍ਹਾਂ ਕਾਰਨ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ ਹਰ ਹੀਲੇ 20 ਜੁਲਾਈ ਤੱਕ ਮੁਆਵਜ਼ਾ ਰਾਸ਼ੀ ਦੇਣੀ ਯਕੀਨੀ ਬਣਾਏ ਜਾਵੇ ਅਤੇ ਨੁਕਸਾਨ ਹੋਏ ਘਰਾਂ ਦਾ ਮੁਆਵਜ਼ਾ ਵੀ ਪੀੜਤਾਂ ਨੂੰ 24 ਜੁਲਾਈ ਤੱਕ ਸੌਂਪਿਆ ਜਾਵੇ। ਮੁੱਖ ਸਕੱਤਰ ਨੇ ਅੱਗੇ ਕਿਹਾ ਕਿ ਲੋਕਾਂ ਨੂੰ ਸਾਫ ਪੀਣ ਵਾਲ ਪਾਣੀ ਹਰ ਹੀਲੇ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਜੀ ਵੱਲੋਂ ਆਫ਼ਤਨ ਫੰਡ ਵਿੱਚੋਂ 10 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਪੀਣ ਵਾਲੇ ਪਾਣੀ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾਵੇ ਅਤੇ ਇਸ ਸਬੰਧੀ ਸਬੰਧਤ ਅਧਿਕਾਰੀ ਦੋ ਦਿਨਾਂ ਵਿੱਚ ਇਹ ਸਰਟੀਫਿਕੇਟ ਦੇਣ ਕਿ ਕਿਧਰੇ ਵੀ ਪਾਣੀ ਦੀ ਪਾਈਪ ਲਾਈਨ ਵਿੱਚ ਨੁਕਸ ਨਹੀਂ ਹੈ ਅਤੇ ਪੀਣ ਵਾਲਾ ਪਾਣੀ ਪੂਰੀ ਤਰਾਂ ਸਾਫ ਹੈ। ਇਸ ਮਾਮਲੇ ਵਿੱਚ ਕੋਤਾਹੀ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ। ਲੋਕਾਂ ਦੀ ਸਿਹਤ ਸਭ ਤੋਂ ਪ੍ਰਮੁੱਖ ਹੈ। ਸਿਹਤ ਵਿਭਾਗ ਨੂੰ ਕਲੋਰੀਨ ਦਵਾਈਆਂ ਲਈ 50 ਲੱਖ ਰੁਪਏ ਜਾਰੀ ਕੀਤੇ ਗਏ ਹਨ। ਸਿਹਤ ਵਿਭਾਗ ਵੱਲੋਂ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਟਾਕਰੇ ਲਈ ਪੂਰੀ ਤਿਆਰੀ ਕਰਨ ਲਈ ਕਿਹਾ। ਇਸੇ ਤਰ੍ਹਾਂ ਪਸ਼ੂਧਨ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਜ਼ਿਲਿਆਂ ਨੂੰ 40 ਲੱਖ ਰੁਪਏ ਜਾਰੀ ਕੀਤੇ ਗਏ ਹਨ। ਅਨੁਰਾਗ ਵਰਮਾ ਨੇ ਕਿਹਾ ਕਿ ਜਲ ਸਰੋਤ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਜਿੱਥੇ ਕਿਧਰੇ ਵੀ ਦਰਿਆਵਾਂ, ਨਹਿਰਾਂ ਵਿੱਚ ਪਾੜ ਹਨ, ਉਨ੍ਹਾਂ ਨੂੰ ਪੂਰਨ ਦਾ ਕੰਮ ਜੰਗੀ ਪੱਧਰ ਉਤੇ ਕੀਤਾ ਜਾਵੇ। ਉਨ੍ਹਾਂ ਜਲ ਸਰੋਤ, ਲੋਕ ਨਿਰਮਾਣ, ਮੰਡੀਕਰਨ ਬੋਰਡ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗਾਂ ਦੇ ਨਾਲ ਡਿਪਟੀ ਕਮਿਸ਼ਨਰਾਂ ਨੂੰ ਹੜ੍ਹਾਂ ਕਾਰਨ ਹੋਏ ਬੁਨਿਆਦੀ ਢਾਂਚੇ ਦੇ ਨੁਕਸਾਨ ਦਾ ਮੁਲਾਂਕਣ ਕਰਕੇ ਰਿਪੋਰਟ ਸੌਂਪੀ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਮੁੱਖ ਮੰਤਰੀ ਜੀ ਵੱਲੋਂ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਢਾਂਚੇ ਦੀ ਮੁੜ ਬਹਾਲੀ ਸਮੇਂ ਇਹ ਯਕੀਨੀ ਬਣਾਇਆ ਜਾਵੇ ਕਿ ਆਉਣ ਵਾਲੇ ਸਮੇਂ ਵਿੱਚ ਵੱਧ ਪਾਣੀ ਆਉਣ ਦੀ ਸੂਰਤ ਵਿੱਚ ਕੋਈ ਨੁਕਸਾਨ ਨਾ ਹੋਵੇ ਤਾਂ ਹੜ੍ਹਾਂ ਨਾਲ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾਵੇ। ਮੀਟਿੰਗ ਵਿੱਚ ਮੁੱਖ ਸਕੱਤਰ ਨੇ ਹੜ੍ਹਾਂ ਪ੍ਰਭਾਵਿਤ ਜ਼ਿਲਿਆਂ ਦੇ ਡਿਪਟੀ ਕਮਿਸ਼ਨਰ ਤੋਂ ਸਥਿਤੀ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਨੂੰ ਮੁਹੱਈਆ ਕਰਵਾਈ ਜਾਣ ਵਾਲੀ ਮੱਦਦ ਬਾਰੇ ਵੀ ਪੁੱਛਿਆ। ਕੁੱਲ ਮਿਲਾ ਕੇ ਸਥਿਤੀ ਕੰਟਰੋਲ ਵਿੱਚ ਦੱਸੀ ਗਈ। ਇਹ ਵੀ ਦੱਸਿਆ ਗਿਆ ਕਿ ਸੂਬੇ ਵਿੱਚ ਐਨ.ਡੀ.ਆਰ.ਐਫ. ਦੀਆਂ ਹੁਣ ਸਿਰਫ ਦੋ ਟੀਮਾਂ ਤਾਇਨਾਤ ਹਨ। ਇਕ ਮਾਨਸਾ ਤੇ ਦੂਜੀ ਸੰਗਰੂਰ। ਪ੍ਰਭਾਵਿਤ ਲੋਕਾਂ ਲਈ ਰਾਹਤ ਕੈਂਪਾਂ ਅਤੇ ਉਨਾਂ ਦੇ ਖਾਣ-ਪੀਣ ਦਾ ਪ੍ਰਬੰਧ ਕੀਤਾ ਗਿਆ ਹੈ। ਫਸਲਾਂ ਦੇ ਨੁਕਸਾਨ ਦਾ ਵੀ ਜਾਇਜ਼ਾ ਲੈਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਮਾਲ ਤੇ ਵਿਕਾਸ ਕੇ.ਏ.ਪੀ.ਸਿਨਹਾ, ਪ੍ਰਮੁੱਖ ਸਕੱਤਰ ਪਸ਼ੂ ਪਾਲਣ ਵਿਕਾਸ ਪ੍ਰਤਾਪ, ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਡੀ.ਕੇ.ਤਿਵਾੜੀ, ਪ੍ਰਮੁੱਖ ਸਕੱਤਰ ਬਿਜਲੀ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵੀ.ਪੀ.ਸਿੰਘ, ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ, ਪ੍ਰਮੁੱਖ ਸਕੱਤਰ ਲੋਕ ਨਿਰਮਾਣ ਨੀਲ ਕੰਠ ਅਵਧ, ਸਕੱਤਰ ਖੁਰਾਕ ਤੇ ਸਿਵਲ ਸਪਲਾਈ ਗੁਰਕੀਰਤ ਕ੍ਰਿਪਾਲ ਸਿੰਘ, ਡਾਇਰੈਕਟਰ ਸਥਾਨਕ ਸਰਕਾਰਾਂ ਉਮਾ ਸ਼ੰਕਰ ਗੁਪਤਾ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਵਾਈਸ ਚਾਂਸਲਰ ਡਾ.ਸਤਬੀਰ ਸਿੰਘ ਗੋਸਲ, ਪੱਛਮੀ ਕਮਾਂਡ ਦੇ ਨੁਮਾਇੰਦੇ ਸਲਾਹਕਾਰ ਸਿਵਲ ਸੈਨਾ ਮਾਮਲੇ ਕਰਨਲ ਜੇ.ਐਸ.ਸੰਧੂ ਹਾਜ਼ਰ ਅਤੇ ਐਨ.ਡੀ.ਆਰ.ਐਫ. ਦੇ ਕਮਾਂਡੈਟ ਸੰਤੋਸ਼ ਕੁਮਾਰ ਹਾਜ਼ਰ ਸਨ।

ਬਠਿੰਡਾ ਏਮਜ਼ ’ਚ 16ਵਾਂ ਵਿਸਵ ਪਲਾਸਟਿਕ ਸਰਜਰੀ ਦਿਵਸ ਮਨਾਇਆ ਗਿਆ

0

ਸੁਖਜਿੰਦਰ ਮਾਨ
ਬਠਿੰਡਾ, 17 ਜੁਲਾਈ : ਏਂਮਸ ਬਠਿੰਡਾ ਦੇ ਬਰਨ ਅਤੇ ਪਲਾਸਟਿਕ ਸਰਜਰੀ ਵਿਭਾਗ ਵੱਲੋਂ 16ਵਾਂ ਵਿਸਵ ਪਲਾਸਟਿਕ ਸਰਜਰੀ ਦਿਵਸ ਮਨਾਇਆ ਗਿਆ। ਇਸ ਪ੍ਰੋਗਰਾਮ ਵਿਚ ਦੇਸ਼ ਭਰ ਵਿੱਚੋਂ ਪ੍ਰਸਿੱਧ ਪਲਾਸਟਿਕ ਸਰਜਨ, ਚਿਕਿਤਸਾ ਮਾਹਿਰ ਅਤੇ ਪ੍ਰਸ਼ੰਸਕ ਇਸ ਖੇਤਰ ਵਿੱਚ ਗਿਆਨ ਵੰਡਣ, ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨ ਅਤੇ ਪਲਾਸਟਿਕ ਸਰਜਰੀ ਦੀ ਨਵੀਨਤਮ ਖੋਜਾਂ ਦੀ ਜਾਣਕਾਰੀ ਦੇਣ ਲਈ ਇਕੱਤਰ ਹੋਏ। ਪਲਾਸਟਿਕ ਸਰਜਰੀ ਵਿਭਾਗ ਦੇ ਪ੍ਰਮੁੱਖ ਡਾ. ਮੁਹੰਮਦ ਅਲਤਾਫ਼ ਮੀਰ ਦੁਆਰਾ ਜਾਣ ਪਹਿਚਾਣ ਦੇ ਨਾਲ ਇਹ ਪ੍ਰੋਗਰਾਮ ਅਰੰਭ ਹੋਇਆ। ਇਸਦੇ ਬਾਅਦ ਡੀਨ ਪ੍ਰੋ ਅਖਿਲੇਸ਼ ਪਾਠਕ ਅਤੇ ਮੇਡੀਕਲ ਸੁਪਰਿੰਟੇਂਡੇਂਟ ਪ੍ਰੋ ਰਾਜੀਵ ਕੁਮਾਰ ਨੇ ਉਤਸ਼ਾਹਿਤ ਕੀਤਾ। ਪ੍ਰੋਗਰਾਮ ਦੇ ਮੁੱਖ ਮਹਿਮਾਨ ਤੇ ਵਿਸ਼ਵ ਪੱਧਰ ’ਤੇ ਮੰਨੇ-ਪ੍ਰਮੰਨੇ ਪਲਾਸਟਿਕ ਸਰਜਨ ਪ੍ਰੋ. ਐਸ.ਪੀ. ਬਜਾਜ ਨੇ ਇਸ ਮੌਕੇ ਇੱਕ ਪ੍ਰੇਰਨਾਦਾਇਕ ਭਾਸ਼ਣ ਦਿੱਤਾ, ਜਿਸ ਵਿੱਚ ਲਗਾਤਾਰ ਸਿੱਖਣ, ਸਹਿਯੋਗ, ਅਤੇ ਹਮਦਰਦ ਮਰੀਜ਼ ਦੀ ਦੇਖਭਾਲ ਦੇ ਮਹੱਤਵ ’ਤੇ ਜ਼ੋਰ ਦਿੱਤਾ ਗਿਆ।ਮਾਹਿਰ ਟੀਮ ਨੇ ਏਂਮਸ ਬਠਿੰਡਾ ਦੇ ਬੰਰਨ ਅਤੇ ਪਲਾਸਟਿਕ ਸਰਜਰੀ ਵਾਰਡ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਏਂਮਸ ਬਠਿੰਡਾ ਦੇ ਪਲਾਸਟਿਕ ਸਰਜਨਾਂ ਦੁਆਰਾ ਪ੍ਰਦਾਨ ਕੀਤੀ ਜਾ ਰਹੀ ਆਦਰਸ਼ ਕਲੀਨਿਕਲ ਸੇਵਾਵਾਂ ਦੀ ਪ੍ਰਸ਼ੰਸਾ ਕੀਤੀ । ਏਂਮਸ ਬਠਿੰਡਾ ਦੇ ਡੀਨ ਨੇ ਦੱਸਿਆ ਕਿ ਹੁਣ ਮਾਲਵਾ ਖੇਤਰ ਅਤੇ ਆਲੇ ਦੁਆਲੇ ਦੇ ਰੋਗੀਆਂ ਨੂੰ ਮੁੰਹ ਦੇ ਛੇਦ , ਜਲੇ ਹੋਏ ਹੱਥ , ਬਰੇਕੀਅਲ ਪਲੇਕਸਸ ਦੇ ਜਖ਼ਮ ਅਤੇ ਜਨਮਜਾਤ ਰੂਪੀ ਵਿਕ੍ਰਿਤੀਆ ਵਲੋਂ ਪੀਡਤ ਹੋਣ ਉੱਤੇ ਹੁਣ ਏਂਮਸ ਬਠਿੰਡਾ ਦੇ ਬੰਰਨ ਅਤੇ ਪਲਾਸਟਿਕ ਸਰਜਰੀ ਵਿਭਾਗ ਵਿੱਚ ਉੱਚ ਪੱਧਰ ਦੀ ਚਿਕਿਤਸਾ ਸਹੂਲਤ ਮਿਲ ਰਹੀ ਹੈ , ਜਿਸਦੇ ਲਈ ਉਨ੍ਹਾਂ ਨੂੰ ਹੁਣ ਦਿੱਲੀ ਜਾਂ ਚੰਡੀਗੜ ਜਾਣ ਦੀ ਲੋੜ ਨਹੀਂ ਪੈਂਦੀ । ਇਸ ਪ੍ਰੋਗਰਾਮ ਵਿਚ ਪ੍ਰੋ . ਅਦਿਲ ਹਫ਼ੀਜ਼ ਵਾਨੀ ( ਏਮਜ ਸ਼੍ਰੀਨਗਰ ) ਪ੍ਰੋ . ਰਾਕੇਸ਼ ਕੈਨ ( ਏਮਜ਼ ਨਵੀਂ ਦਿੱਲੀ ) ਡਾ. ਗੌਰਵ ਚਤੁਰਵੇਦੀ (ਏਮਜ਼ ਭੋਪਾਲ): ਡਾ: ਨਵਨੀਤ ਸ਼ਰਮਾ (ਏਮਜ਼ ਬਿਲਾਸਪੁਰ) ਆਦਿ ਨੇ ਸੰਬੋਧਨ ਕੀਤਾ।

ਮਾਨਸਾ ਤੋਂ ਬਾਅਦ ਮੋੜ ਥਾਣੇ ’ਚ ਵੀ ਝੋਟੇ ਸਹਿਤ ਢਾਈ ਦਰਜ਼ਨ ਵਿਰੁਧ ਪਰਚਾ ਦਰਜ਼

0

ਘੁੰਮਣ ਪਿੰਡ ਵਿਚ ਕਥਿਤ ਨਸ਼ਾ ਤਸਕਰ ਦੇ ਘਰ ਪਹੁੰਚ ਕੇ ਨਸ਼ਾ ਨਾ ਵੇਚਣ ਦੀ ਕੀਤੀ ਸੀ ਤਾਕੀਦ
ਭੋਲਾ ਸਿੰਘ ਮਾਨ
ਮੋੜ ਮੰਡੀ, 17 ਜੁਲਾਈ: ਨਸ਼ਾ ਤਸਕਰਾਂ ਵਿਰੁਧ ਮੁਹਿੰਮ ਵਿੱਢਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਵਿਰੁਧ ਮਾਨਸਾ ਤੋਂ ਬਾਅਦ ਹੁਣ ਮੋੜ ਮੰਡੀ ਪੁਲਿਸ ਨੇ ਵੀ ਪਰਚਾ ਦਰਜ਼ ਕਰ ਲਿਆ ਹੈ। ਦਰਜ ਮੁਕੱਦਮੇ ਤਹਿਤ ਝੋਟਾ ਦੇ ਨਾਲ ਉਸਦੇ ਕਰੀਬ ਢਾਈ ਦਰਜ਼ਨ ਹੋਰ ਸਾਥੀਆਂ ਨੂੰ ਵੀ ਨਾਮਜਦ ਕੀਤਾ ਗਿਆ ਹੈ, ਜਿੰਨ੍ਹਾਂ ਵਿਚ ਇੱਕ ਯੂਟਿਊਬਰ ਮਾਨ ਬਠਿੰਡਾ ਵਾਲਾ ਵੀ ਸ਼ਾਮਲ ਹੈ। ਪੁਲਿਸ ਅਨੁਸਾਰ ਪਰਵਿੰਦਰ ਸਿੰਘ ਝੋਟਾ ਅਤੇ ਉਸ ਦੇ ਸਾਥੀਆਂ ਨੇ ਚਿੱਟਾ ਵੇਚਣ ਦੇ ਸ਼ੱਕ ਦੇ ਅਧਾਰ ’ਤੇ ਪਿੰਡ ਘੁੰਮਣ ਕਲਾਂ ਵਿਖੇ 10 ਜੁਲਾਈ 2023 ਨੂੰ ਇੱਕ ਲੜਕੀ ਦੇ ਘਰ ’ਚ ਦਾਖ਼ਲ ਹੋ ਕੇ ਉਹਨਾਂ ਲੜਕੀ ਦੀ ਕੁੱਟਮਾਰ ਕੀਤੀ। ਇਸ ਸਬੰਧ ਵਿਚ ਪੁਲਿਸ ਕੋਲ ਬੇਅੰਤ ਕੌਰ ਨਾਂ ਦੀ ਔਰਤ ਨੇ ਸਿਕਾਇਤ ਦਰਜ਼ ਕਰਵਾਈ ਸੀ, ਜਿਸ ਵਿਚ ਉਸਨੇ ਦਾਅਵਾ ਕੀਤਾ ਸੀ ਕਿ ਮਾਨ ਬਠਿੰਡਾ ਵਾਲੇ, ਪਰਵਿੰਦਰ ਸਿੰਘ ਝੋਟਾ, ਮੂੰਗੜੀ ਸਿੰਘ, ਸਾਹਿਬ ਸਿੰਘ, ਕੁਲਵਿੰਦਰ ਸਿੰਘ, ਗੱਗੀ ਸਿੰਘ, ਮੱਖਣ ਸਿੰਘ, ਜਗਤਪਾਲ ਸਿੰਘ, ਰੂਪ ਸਿੰਘ, ਰਾਜਦੀਪ ਸਿੰਘ, ਪਰਮਿੰਦਰ ਸਿੰਘ ਵਾਸੀ ਘੁੰਮਣ ਕਲਾਂ ਤੋਂ ਇਲਾਵਾ 15/20 ਅਣਪਛਾਤੇ ਵਿਅਕਤੀ ਉਸਦੇ ਘਰੇ ਦਾਖ਼ਲ ਹੋਏ ਤੇ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਅਤੇ ਕੁੱਟਮਾਰ ਕੀਤੀ। ਦੱਸਣਾ ਬਣਦਾ ਹੈ ਕਿ ਪਰਵਿੰਦਰ ਸਿੰਘ ਝੋਟਾ ਮਾਨਸਾ ਪੁਲਿਸ ਵੱਲੋਂ ਦਰਜ਼ ਕੀਤੇ ਇੱਕ ਮਾਮਲੇ ’ਚ ਜੇਲ੍ਹ ’ਚ ਬੰਦ ਹੈ। ਉੱਧਰ ਪੁਲਿਸ ਦੀ ਇਸ ਕਾਰਵਾਈ ਨੂੰ ਲੈ ਕਿ ਰਾਜਨੀਤਿਕ ਅਤੇ ਸਮਾਜਸੇਵੀ ਆਗੂਆਂ ਵੱਲੋਂ ਸਖ਼ਤ ਸ਼ਬਦਾਂ ’ਚ ਨਿੰਦਿਆ ਕਰਦੇ ਹੋਏ ਇਸ ਨੂੰ ਧੱਕੇਸ਼ਾਹੀ ਕਰਾਰ ਦਿੱਤਾ ਹੈ।

ਬਠਿੰਡਾ ’ਚ ਮਾਲ ਰੋਡ ’ਤੇ ਸਥਿਤ ਨਿੱਜੀ ਹਸਪਤਾਲ ਦੇ ਅੱਗੇ ਮਰੀਜ਼ ਦੀ ਮੌਤ ਤੋਂ ਬਾਅਦ ਹੰਗਾਮਾ

0

ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 17 ਜੁਲਾਈ : ਸਥਾਨਕ ਮਾਲ ਰੋਡ ’ਤੇ ਸਥਿਤ ਇੱਕ ਪ੍ਰਾਈਵੇਟ ਹਸਪਤਾਲ ’ਚ ਇੱਕ ਮਰੀਜ਼ ਦੀ ਮੌਤ ਹੋਣ ਤੋਂ ਬਾਅਦ ਪ੍ਰਵਾਰ ਵਲੋਂ ਡਾਕਟਰਾਂ ਉਪਰ ਲਾਪਰਵਾਹੀ ਵਰਤਣ ਦਾ ਦੋਸ਼ ਲਗਾਉਂਦਿਆਂ ਧਰਨਾ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮੌਕੇ ਰੋਹ ਵਿਚ ਆਏ ਮ੍ਰਿਤਕ ਮਰੀਜ਼ ਦੇ ਰਿਸ਼ਤੇਦਾਰਾਂ ਵਲੌਂ ਹਸਪਤਾਲ ਦੇ ਪ੍ਰਬੰਧਕਾਂ ਵਿਰੁਧ ਨਾਅਰੇਬਾਜ਼ੀ ਕਰਦਿਆਂ ਉਨ੍ਹਾਂ ਖਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਸੂਚਨਾ ਮਿਲਦੇ ਹੀ ਡੀਐਸਪੀ ਸਿਟੀ ਵਿਸ਼ਵਜੀਤ ਸਿੰਘ ਮਾਨ ਅਤੇ ਥਾਣਾ ਕੋਤਵਾਲੀ ਦੇ ਐਸ.ਐਚ.ਓ ਇੰਸਪੈਕਟਰ ਪਰਵਿੰਦਰ ਸਿੰਘ ਮੌਕੇ ’ਤੇ ਪੁੱਜੇ, ਜਿੰਨ੍ਹਾਂ ਦੋਨਾਂ ਧਿਰਾਂ ਦਾ ਪੱਖ ਸੁਣਨ ਤੋਂ ਬਾਅਦ ਪੀੜਤ ਪ੍ਰਵਾਰ ਨੂੰ ਇਨਸਾਫ਼ ਦਾ ਭਰੋਸਾ ਦਿਵਾਉਂਦਿਆਂ ਧਰਨੇ ਨੂੰ ਖ਼ਤਮ ਕਰਵਾਇਆ। ਮਾਮਲੇ ਦੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਨਜਦੀਕੀ ਦੇਵਰਾਜ ਨੇ ਦੋਸ਼ ਲਗਾਇਆ ਕਿ ਲੰਘੀ 12 ਜੁਲਾਈ ਨੂੰ ਇੱਕ ਕਾਰ ਦੀ ਟੱਕਰ ਨਾਲ ਜਖ਼ਮੀ ਹੋਏ ਉਨ੍ਹਾਂ ਦੇ ਰਿਸ਼ਤੇਦਾਰ ਸਤੀਸ਼ ਕੁਮਾਰ ਨੂੰ ਇਸ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ। ਡਾਕਟਰਾਂ ਨੇ ਮਰੀਜ਼ ਦੇ ਸਿਰ ਉਪਰ ਗੰਭੀਰ ਸੱਟ ਲੱਗਣ ਦਾ ਦਾਅਵਾ ਕਰਦਿਆਂ ਉਸਦਾ ਤੁਰੰਤ ਅਪ੍ਰਰੇਸ਼ਨ ਕਰਨ ਲਈ ਕਿਹਾ ਸੀ ਤੇ ਉਹ ਵੀ ਕਰਵਾਇਆ ਗਿਆ। ਪ੍ਰੰਤੂ ਬੀਤੀ ਸ਼ਾਮ ਸਤੀਸ਼ ਦੀ ਮੌਤ ਹੋ ਗਈ। ਪ੍ਰਵਾਰਕ ਮੈਂਬਰਾਂ ਨੇ ਹਸਪਤਾਲ ਦੇ ਪ੍ਰਬੰਧਕਾਂ ਉਪਰ ਅਣਗਹਿਲੀ ਦਾ ਦੋਸ਼ ਲਗਾਉਂਦਿਆਂ ਪੂਰੇ ਮਾਮਲੇ ਦੀ ਜਾਂਚ ਮੰਗੀ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਸਤੀਸ ਕੁਮਾਰ ਦੀ ਮੌਤ ਹੋਣ ਤੋਂ ਬਾਅਦ ਹੁਣ ਇਕ ਲੱਖ ਰੁਪਏ ਦੀ ਹੋਰ ਮੰਗ ਕਰ ਰਹੇ ਹਨ। ਇਸ ਦੌਰਾਨ ਦੋਨਾਂ ਧਿਰਾਂ ਵਿਚਕਾਰ ਪੁਲਿਸ ਦੀ ਹਾਜ਼ਰੀ ਵਿਚ ਚੱਲੀ ਕਾਫ਼ੀ ਲੰਮੀ ਮੀਟਿੰਗ ਤੋਂ ਬਾਅਦ ਪ੍ਰਵਾਰ ਨੇ ਧਰਨਾ ਖ਼ਤਮ ਕਰ ਦਿੱਤਾ ਤੇ ਲਾਸ਼ ਨੂੰ ਲੈਕੇ ਅਪਣੇ ਪਿੰਡ ਰਵਾਨਾ ਹੋ ਗਏ।

ਸੋਭਾ ਸਿੰਘ ਯਾਦਗਾਰੀ ਚਿੱਤਰਕਾਰ ਸੁਸਾਇਟੀ ਕਰਵਾਏਗੀ 2 ਰੋਜ਼ਾ ਪੈਟਿੰਗ ਵਰਕਸ਼ਾਪ

ਸੁਖਜਿੰਦਰ ਮਾਨ
ਬਠਿੰਡਾ, 17 ਜੁਲਾਈ : ਸੋਭਾ ਸਿੰਘ ਯਾਦਗਾਰੀ ਚਿੱਤਰਕਾਰ ਸੁਸਾਇਟੀ (ਰਜਿ.) ਬਠਿੰਡਾ ਦੀ ਕਾਰਜਕਾਰਨੀ ਦੀ ਮੀਟਿੰਗ ਬੀਤੇ ਦਿਨ ਰੋਜ਼ ਗਾਰਡਨ ਬਠਿੰਡਾ ਵਿਖੇ ਹੋਈ। ਜਿਸ ਵਿੱਚ ਸਮੂਹ ਮੈਂਬਰਾਂ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ 12-13 ਅਗਸਤ (ਦਿਨ ਸ਼ਨੀਵਾਰ ਅਤੇ ਐਤਵਾਰ) ਨੂੰ ਟੀਚਰਜ਼ ਹੋਮ ਵਿਖੇ ਸੋਸਾਇਟੀ ਦੀ ਸਾਲਾਨਾ 2 ਰੋਜ਼ਾ ਪੇਂਟਿੰਗ ਵਰਕਸ਼ਾਪ ਕਰਵਾਉਣ ਦਾ ਫੈਸਲਾ ਕੀਤਾ ਗਿਆ। ਇਹ ਵਰਕਸ਼ਾਪ ਅਕ੍ਰੈਲਿਕ ਰੰਗਾਂ ਨਾਲ ਕੀਤੀ ਜਾਵੇਗੀ। ਸੁਸਾਇਟੀ ਵੱਲੋਂ ਕੈਨਵਸ, ਅਕ੍ਰੈਲਿਕ ਕਲਰ, ਈਜ਼ਲ, ਪੈਨਸਿਲ ਅਤੇ ਬੋਰਡ ਆਦਿ ਮੁਹੱਈਆ ਕਰਵਾਏ ਜਾਣਗੇ। ਇਸ ਮੌਕੇ ਸਰਪ੍ਰਸਤ ਅਮਰਜੀਤ ਸਿੰਘ ਪੇਂਟਰ ਅਤੇ ਪ੍ਰਧਾਨ ਹਰੀ ਚੰਦ ਤੋਂ ਇਲਾਵਾ ਸੁਰੇਸ਼ ਮੰਗਲਾ, ਕੇਵਲ ਕ੍ਰਿਸ਼ਨ, ਹਰਦਰਸ਼ਨ ਸੋਹਲ, ਪ੍ਰੇਮ ਚੰਦ, ਪਰਸ਼ੋਤਮ, ਬਸੰਤ, ਸੰਦੀਪ ਸ਼ੇਰਗਿੱਲ, ਭਾਵਨਾ ਗਰਗ, ਡਾ ਅਮਰੀਕ ਸਿੰਘ, ਵਿਜਯ ਭੂਦੇਵ, ਲਖਵਿੰਦਰ, ਨਿਸ਼ਾ, ਸ਼ੀਤਲ, ਅਮ੍ਰਿਤਾ, ਰਿਤੇਸ਼ ਕੁਮਾਰ ਹਾਜ਼ਿਰ ਸਨ।

ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਵੱਖ-ਵੱਖ ਪ੍ਰੋਗ੍ਰਾਮਾਂ ਦੀ ਕੀਤੀ ਸਮੀਖਿਆ ਮੀਟਿੰਗ

0

ਕਿਹਾ : ਸਿਹਤ ਸੰਸਥਾਵਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਨਾ ਆਉਣ ਦਿੱਤੀ ਜਾਵੇ ਕਿਸੇ ਤਰ੍ਹਾਂ ਦੀ ਮੁਸ਼ਕਿਲ
ਸੁਖਜਿੰਦਰ ਮਾਨ
ਬਠਿੰਡਾ, 17 ਜੁਲਾਈ : ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਪਲਵੀ ਚੌਧਰੀ ਵੱਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਿਹਤ ਵਿਭਾਗ ਦੇ ਵੱਖ-ਵੱਖ ਪ੍ਰੋਗ੍ਰਾਮਾਂ ਦੀ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਪਲਵੀ ਚੌਧਰੀ ਨੇ ਸਿਹਤ ਵਿਭਾਗ ਦੇ ਮਹੀਨਾ ਜੂਨ ਦੇ ਸਿਹਤ ਪ੍ਰੋਗ੍ਰਾਮਾਂ ਅਤੇ ਰਿਪੋਰਟਾਂ ਸਬੰਧੀ ਜਾਣਕਾਰੀ ਲੈਂਦਿਆਂ ਇਨ੍ਹਾਂ ਕੰਮਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ। ਡਾ ਪੱਲਵੀ ਨੇ ਕਿਹਾ ਕਿ ਸਿਹਤ ਸੰਸਥਾਵਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ ਅਤੇ ਲੋਕਾਂ ਨੂੰ ਸਿਹਤ ਸਕੀਮਾਂ ਦਾ ਵੱਧ ਤੋਂ ਵੱਧ ਫਾਇਦਾ ਦਿੱਤਾ ਜਾਵੇ। ਉਹਨਾਂ ਸਮੂਹ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਦੇ ਦਿੱਤੇ ਹੋਏ ਟੀਚਾ ਪੂਰੇ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਸ ਦੌਰਾਨ ਉਨ੍ਹਾਂ ਬਰਸਾਤਾਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਹੜ੍ਹਾਂ ਦੇ ਸੰਭਾਵਿਤ ਖਤਰੇ ਨੂੰ ਮੁੱਖ ਰੱਖਦੇ ਹੋਏ ਸਿਹਤ ਵਿਭਾਵ ਵੱਲੋਂ ਬਣਾਈਆਂ ਰੈਪਿਡ ਰਸਪਾਂਸ ਟੀਮਾਂ ਅਤੇ ਹਸਪਤਾਲਾਂ ਵਿੱਚ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਮੂਹ ਹਾਜ਼ਰੀਨ ਨੂੰ ਆਪਣੀਆਂ -ਆਪਣੀਆਂ ਸੰਸਥਾਵਾਂ ਵਿੱਚ ਡੇਂਗੂ ਅਤੇ ਹੋਰ ਬਿਮਾਰੀਆਂ ਲਈ ਵਧੀਆ ਤਰੀਕੇ ਨਾਲ ਪ੍ਰਬੰਧ ਕਰਨ ਲਈ ਵੀ ਕਿਹਾ।ਮੀਟਿੰਗ ਦੌਰਾਨ ਚੇਅਰਮੈਨ ਜ਼ਿਲ੍ਹਾ ਯੋਜ਼ਨਾ ਕਮੇਟੀ ਅੰਮ੍ਰਿਤ ਲਾਲ ਅਗਰਵਾਲ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਸਕੱਤਰ ਰੈਡ ਕਰਾਸ ਦਰਸਨ ਕੁਮਾਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮੀਨਾਕਸ਼ੀ ਸਿੰਗਲਾ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸੁਖਜਿੰਦਰ ਸਿੰਘ ਗਿੱਲ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ ਗੋਇਲ, ਡਾ. ਰੋਜ਼ੀ ਅਗਰਵਾਲ, ਡਾ. ਮਯੰਕਜੋਤ ਸਿੰਘ, ਡਾ. ਰੂਪਾਲੀ, ਸਮੂਹ ਸੀਨੀਅਰ ਮੈਡੀਕਲ ਅਫ਼ਸਰ, ਐਨ.ਐਚ.ਐਮ ਸਟਾਫ਼ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ।

ਥਰਮਲ ਦੇ ਆਊਟਸੋਰਸ਼ਡ ਮੁਲਾਜ਼ਮਾਂ ਨੇ ਦਿੱਤਾ ਥਰਮਲ ਦੇ ਮੁੱਖ ਗੇਟ ’ਤੇ ਦਿੱਤਾ ਧਰਨਾ

ਪਾਵਰਕਾਮ ਅਤੇ ਟਰਾਂਸਕੋ ਦੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰੇ ਸਰਕਾਰ-ਜਗਰੂਪ ਸਿੰਘ
ਗੁਰਵਿੰਦਰ ਸੋਨੂੰ
ਭੁੱਚੋਂ ਮੰਡੀ, 17 ਜੁਲਾਈ: ਪਾਵਰਕਾਮ ਅਤੇ ਟਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਬੈਨਰ ਹੇਠ ਅੱਜ ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਵਲੋਂ ਰੈਗੂਲਰ ਕਰਨ ਅਤੇ ਮੰਨੀਆਂ ਮੰਗਾਂ ਦੀ ਪ੍ਰਾਪਤੀ ਲਈ ਪਰਿਵਾਰਾਂ ਸਮੇਤ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਮੁੱਖ ਗੇਟ ਦੇ ਸਾਹਮਣੇ ਧਰਨਾ ਦਿੱਤਾ। ਇਸ ਸਮੇਂ ਭਰਵੀਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ,ਜਗਸੀਰ ਸਿੰਘ ਭੰਗੂ,ਬਾਦਲ ਸਿੰਘ ਭੁੱਲਰ, ਬਲਜਿੰਦਰ ਸਿੰਘ ਮਾਨ ਨੇ ਕਿਹਾ ਕਿ ਸਮੁੱਚੇ ਪਾਵਰਕਾਮ ਅਤੇ ਟਰਾਂਸਕੋ ਦੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮ ਪਾਵਰਕਾਮ ਵਿੱਚ ਪੱਕਾ ਕਰਨ ਸਮੇਤ ਆਪਣੀਆਂ ਜਾਇਜ਼ ਅਤੇ ਮੰਨੀਆਂ ਮੰਗਾਂ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ ਪਰ ਪੰਜਾਬ ਸਰਕਾਰ ਅਤੇ ਪਾਵਰਕਾਮ ਟਰਾਂਸਕੋ ਦੀ ਮੈਨੇਜਮੈਂਟ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀਆਂ ਲੰਬੀਆਂ ਸੇਵਾਵਾਂ ਨੂੰ ਅਣ-ਵੇਖਿਆ ਕਰਕੇ ਵਿਭਾਗ ਵਿੱਚ ਪੱਕਾ ਕਰਨ ਸਮੇਤ ਸਮੂਹ ਮੰਗਾਂ ਤੋਂ ਟਾਲਾ ਵੱਟ ਰਹੀ ਹੈ,ਜਦੋਂ ਕਿ ਸਰਕਾਰੀ ਥਰਮਲ ਪਲਾਂਟਾਂ,ਹਾਈਡਲ ਪ੍ਰੋਜੈਕਟਾਂ,ਗਰਿੱਡਾਂ,ਦਫਤਰਾਂ ਅਤੇ ਫੀਲਡ ਸਮੇਤ ਸਮੁੱਚੇ ਵਿਭਾਗ ਵਿੱਚ ਹਜ਼ਾਰਾਂ ਆਊਟਸੋਰਸ਼ਡ ਠੇਕਾ ਮੁਲਾਜ਼ਮ ਖਾਲੀ ਆਸਾਮੀਆਂ ਦੇ ਵਿਰੁੱਧ ਪਿਛਲੇ 15-20 ਸਾਲਾਂ ਤੋਂ ਲਗਾਤਾਰ ਸੇਵਾਵਾਂ ਦੇ ਰਹੇ ਹਨ। ਕਮੇਟੀ ਆਗੂਆਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਟਰਾਂਸਕੋ ਦੀ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ। ਇਸ ਮੌਕੇ ਨਾਇਬ ਸਿੰਘ,ਲਛਮਣ ਸਿੰਘ,ਸਤਨਾਮ ਢਿੱਲੋਂ,ਖੋਮਪਾਲ ਸ਼ਰਮਾ,ਅਮਨਦੀਪ ਸਿੰਘ,ਦੌਲਤ ਰਾਮ,ਜਗਤਾਰ ਸਿੰਘ,ਹਰਦੀਪ ਢੱਡੇ,ਜਗਜੀਤ ਸਿੰਘ,ਹਰਬੰਸ ਸਿੰਘ,ਕੱਤਰ ਸਿੰਘ,ਸੁਲੱਖਣ ਸਿੰਘ,ਗੁਰਪ੍ਰੀਤ ਗੁਰੂਸਰ,ਰਣਧੀਰ ਸਿੰਘ,ਸੰਦੀਪ ਸਿੰਘ,ਲਵਪ੍ਰੀਤ ਸਿੰਘ,ਰਮਜ਼ਾਨ ਖ਼ਾਨ,ਗੁਰਸੇਵਕ ਬਾਠ,ਹਰਜਿੰਦਰ ਸਿੰਘ,ਅਮ੍ਰਿਤਪਾਲ ਸਿੰਘ,ਜਸਕਰਨ ਜੱਸੀ,ਗੁਰਪ੍ਰੀਤ ਲਹਿਰਾ,ਗੁਰਸ਼ਰਨ ਸਿੰਘ ਅਤੇ ਪਰਮਜੀਤ ਕੌਰ ਸਮੇਤ ਭ੍ਰਾਤਰੀ ਜਥੇਬੰਦੀਆਂ ਬੀਕੇਯੂ ਏਕਤਾ ਉੱਗਰਾਹਾਂ ਤੋਂ ਬਲਾਕ ਜਰਨਲ ਸਕੱਤਰ ਬਲਜੀਤ ਸਿੰਘ ਪੂਹਲਾ,ਨੌਜਵਾਨ ਭਾਰਤ ਸਭਾ ਤੋਂ ਬਲਕਰਨ ਸਿੰਘ,ਮੁਕਤੀ ਮੋਰਚਾ ਪੰਜਾਬ ਤੋਂ ਆਗੂ ਡੀਸੀ ਸਿੰਘ ਕੋਟੜਾ,ਟੀ.ਐੱਸ.ਯੂ.ਭੰਗਲ ਤੋਂ ਸੂਬਾ ਮੀਤ ਪ੍ਰਧਾਨ ਚੰਦਰ ਪ੍ਰਕਾਸ਼ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।

ਇਸਰੋ ਤੋਂ ਚੰਦਰਯਾਨ-3 ਦੀ ਲਾਈਵ ਲਾਂਚਿੰਗ ਲਈ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਮੁਫਤ ਟੂਰ ਦਾ ਪ੍ਰਬੰਧ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

0

ਵਿਦਿਆਰਥੀਆਂ ਨੇ ਮੁੱਖ ਮੰਤਰੀ ਨਾਲ ਆਪਣੇ ਤਜਰਬੇ ਸਾਂਝੇ ਕੀਤੇ, ਅਜਿਹੇ ਹੋਰ ਟੂਰ ਪ੍ਰਕਿਰਿਆ ਅਧੀਨ
ਚੰਡੀਗੜ੍ਹ, 16 ਜੁਲਾਈ:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਨੇ ਸਿੱਖਿਆ ਦੇ ਖੇਤਰ ਵਿੱਚ ਸਫ਼ਲਤਾ ਦੀ ਨਵੀਂ ਕਹਾਣੀ ਲਿਖੀ ਹੈ। ਭਾਰਤੀ ਪੁਲਾੜ ਅਤੇ ਖੋਜ ਸੰਸਥਾ (ਇਸਰੋ) ਕੇਂਦਰ, ਸ਼੍ਰੀਹਰਿਕੋਟਾ ਤੋਂ ਚੰਦਰਯਾਨ-3 ਦੀ ਲਾਈਵ ਲਾਂਚਿੰਗ ਨੂੰ ਦੇਖਣ ਵਾਸਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਪੰਜਾਬ ਮੁਫ਼ਤ ਟੂਰ ਕਰਵਾਉਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਭਾਰਤੀ ਪੁਲਾੜ ਵਿਗਿਆਨ ਪ੍ਰੋਗਰਾਮ ਦੇ ਦੌਰੇ ਤੋਂ ਦਿਲਚਸਪ ਤਜਰਬੇ ਲੈ ਕੇ ਪਰਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਵਿਦਿਆਰਥੀਆਂ ਦੇ ਦ੍ਰਿਸ਼ਟੀਕੋਣ ਨੂੰ ਵਿਸ਼ਾਲ ਕਰਕੇ ਉਨ੍ਹਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਸਕੂਲਜ਼ ਆਫ ਐਮੀਨੈਂਸ ‘ਚੋਂ ਚੁਣੇ ਗਏ 15 ਲੜਕੇ ਅਤੇ 15 ਲੜਕੀਆਂ ਸਮੇਤ 30 ਵਿਦਿਆਰਥੀਆਂ ਦਾ ਬੈਚ ਇਸ ਯਾਤਰਾ ਲਈ ਭੇਜਿਆ ਗਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਵਿਦਿਆਰਥੀਆਂ ਨੇ ਜ਼ਿੰਦਗੀ ਵਿੱਚ ਪਹਿਲੀ ਵਾਰ ਹਵਾਈ ਜਹਾਜ਼ ਵਿੱਚ ਸਫ਼ਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਦੇ ਸਫ਼ਰ, ਖਾਣ-ਪੀਣ ਅਤੇ ਰਹਿਣ ਦਾ ਸਾਰਾ ਖਰਚਾ ਪੰਜਾਬ ਸਰਕਾਰ ਨੇ ਚੁੱਕਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਦਿਆਰਥੀ ਅਤੇ ਉਨ੍ਹਾਂ ਨਾਲ ਗਏ ਅਧਿਆਪਕ ਉਸੇ ਹੋਟਲ ਵਿੱਚ ਠਹਿਰੇ ਸਨ, ਜਿੱਥੇ ਸਿੱਖਿਆ ਮੰਤਰੀ ਹਰਜੋਤ ਬੈਂਸ ਠਹਿਰੇ ਸਨ। ਉਨ੍ਹਾਂ ਕਿਹਾ ਕਿ ਇਸਰੋ ਆਉਣ ਵਾਲੇ ਦਿਨਾਂ ਵਿੱਚ ਲਗਭਗ 13 ਵੱਖ-ਵੱਖ ਪ੍ਰੋਜੈਕਟਾਂ ‘ਤੇ ਹੋਰ ਪੁਲਾੜ ਅਤੇ ਮਿਜ਼ਾਈਲ ਪ੍ਰੋਗਰਾਮਾਂ ਦਾ ਆਯੋਜਨ ਕਰੇਗਾ, ਜਿਸ ਵਿੱਚ ਸੂਬੇ ਦੇ ਹੋਰ ਵਿਦਿਆਰਥੀਆਂ ਨੂੰ ਵਿਗਿਆਨ ਅਤੇ ਤਕਨਾਲੋਜੀ ਬਾਰੇ ਆਪਣੇ ਗਿਆਨ ਵਿੱਚ ਵਾਧਾ ਕਰਨ ਲਈ ਭੇਜਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਜਿਵੇਂ ਕਿ ਕਿਸੇ ਵੀ ਖੇਤਰ ਵਿੱਚ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਲਈ ਥਿਊਰੀ ਨਾਲੋਂ ਪ੍ਰੈਕਟੀਕਲ ਜ਼ਿਆਦਾ ਅਹਿਮ ਭੂਮਿਕਾ ਨਿਭਾਉਂਦਾ ਹੈ, ਇਹ ਟੂਰ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਇਸਰੋ ਨੇ ਸੂਬੇ ਵਿੱਚ ਸਪੇਸ ਮਿਊਜ਼ੀਅਮ ਸਥਾਪਤ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਪ੍ਰੋਜੈਕਟ ਦੀ ਸਥਾਪਨਾ ਲਈ ਸੂਬਾ ਸਰਕਾਰ ਇਸਰੋ ਨੂੰ ਪੂਰਾ ਸਹਿਯੋਗ ਦੇਵੇਗੀ। ਭਗਵੰਤ ਮਾਨ ਨੇ ਕਲਪਨਾ ਕੀਤੀ ਕਿ ਇਸ ਮਿਊਜ਼ੀਅਮ ਦੀ ਸਥਾਪਨਾ ਨਾਲ ਸੂਬੇ ਵਿੱਚ ਵਿਗਿਆਨ ਸੱਭਿਆਚਾਰ ਹੋਰ ਪ੍ਰਫੁੱਲਤ ਹੋਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਸੁਧਾਰ ਲਿਆਉਣ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ 23 ਜੁਲਾਈ ਨੂੰ ਸਕੂਲ ਪ੍ਰਿੰਸੀਪਲਾਂ ਦੇ ਦੋ ਗਰੁੱਪਾਂ ਨੂੰ ਸਿੰਗਾਪੁਰ ਭੇਜਿਆ ਜਾਵੇਗਾ ਤਾਂ ਜੋ ਉਹ ਉਥੋਂ ਦੀ ਸਿੱਖਿਆ ਪ੍ਰਣਾਲੀ ਨੂੰ ਦੇਖ ਕੇ ਨਵਾਂ ਅਨੁਭਵ ਲੈ ਸਕਣ । ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਕੁਝ ਅਧਿਆਪਕਾਂ ਨੂੰ ਇਸੇ ਤਰ੍ਹਾਂ ਦੀ ਸਿਖਲਾਈ ਲਈ ਸਿੰਗਾਪੁਰ ਭੇਜਿਆ ਗਿਆ ਸੀ ਅਤੇ ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਅਧਿਆਪਕ ਸਿੱਖਿਆ ਦੇ ਖੇਤਰ ਵਿੱਚ ਵਿਸ਼ਵ ਭਰ ਵਿੱਚ ਪ੍ਰਚਲਿਤ ਉੱਨਤ ਅਭਿਆਸ ਬਾਰੇ ਜਾਣ ਸਕਣ ਅਤੇ ਉਸ ਮੁਹਾਰਤ ਨੂੰ ਸੂਬੇ ਦੇ ਵਿਦਿਆਰਥੀਆਂ ਨਾਲ ਸਾਂਝਾ ਕਰ ਸਕਣ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੀ 70 ਸਾਲ ਤੋਂ ਵੱਧ ਪੁਰਾਣੀ ਚੱਲੀ ਆ ਰਹੀ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਪੱਧਰ ਉੱਤੇ ਸੁਧਾਰ ਲਿਆਉਣ ਲਈ ਉਨ੍ਹਾਂ ਦੀ ਸਰਕਾਰ ਸਿੱਖਿਆ ਖੇਤਰ ਦੀ ਕਾਇਆ ਕਲਪ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਿੱਖਿਆ ਨੂੰ ਹੁਲਾਰਾ ਦੇਣ ਲਈ ਬੁਨਿਆਦੀ ਢਾਂਚੇ ਅਤੇ ਮਨੁੱਖੀ ਵਸੀਲਿਆਂ ਦੇ ਵਿਕਾਸ ‘ਤੇ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ, ਦੇਸ਼ ਭਰ ਵਿੱਚ ਮਿਆਰੀ ਸਿੱਖਿਆ ਦਾ ਕੇਂਦਰ ਬਣ ਕੇ ਉਭਰੇਗਾ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਲਈ ਬੱਸ ਸੇਵਾ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਉਦੇਸ਼ ਵਿਦਿਆਰਥਣਾਂ ਨੂੰ ਸਰਕਾਰੀ ਸਕੂਲਾਂ ਵਿੱਚ ਆਪਣੀ ਪੜ੍ਹਾਈ ਪੂਰੀ ਕਰਨ ਲਈ ਸਹੂਲਤ ਪ੍ਰਦਾਨ ਕਰਨਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਇਨ੍ਹਾਂ ਸਕੂਲਾਂ ਵਿੱਚ ਪੜ੍ਹਦੀਆਂ ਲੜਕੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਏਗਾ ਤਾਂ ਜੋ ਉਹ ਸਿੱਖਿਆ ਦੇ ਖੇਤਰ ਵਿੱਚ ਸੂਬੇ ਦਾ ਨਾਂ ਰੌਸ਼ਨ ਕਰ ਸਕਣ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਗਰਮੀਆਂ ਦੇ ਪੀਕ ਸੀਜ਼ਨ ਦੌਰਾਨ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਕੇ ਸਵੇਰੇ 7:30 ਵਜੇ ਤੋਂ ਦੁਪਹਿਰ 2 ਵਜੇ ਤੱਕ ਕਰਨ ਦੇ ਫੈਸਲੇ ਦੇ ਹਾਂ-ਪੱਖੀ ਨਤੀਜੇ ਸਾਹਮਣੇ ਆਏ ਹਨ ਕਿਉਂਕਿ ਪੰਜਾਬ ਨੇ ਪਿਛਲੇ 54 ਦਿਨਾਂ ਦੌਰਾਨ 52,000 ਸਰਕਾਰੀ ਦਫ਼ਤਰਾਂ ਵਿੱਚ 10,800 ਮੈਗਾਵਾਟ ਬਿਜਲੀ ਦੀ ਬਚਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਕਰਮਚਾਰੀਆਂ ਨੂੰ ਆਪਣੇ ਕੰਮ ਤੋਂ ਛੁੱਟੀ ਲਏ ਬਿਨਾਂ ਸਵੇਰੇ-ਸਵੇਰੇ ਆਪਣਾ ਕੰਮ ਨਿਬੇੜ ਕੇ ਦਫਤਰੀ ਸਮੇਂ ਤੋਂ ਬਾਅਦ ਸਮਾਜਿਕ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਵੀ ਸਹੂਲਤ ਮਿਲੀ। ਇਸੇ ਤਰ੍ਹਾਂ ਕਰਮਚਾਰੀਆਂ ਨੇ ਆਪਣੇ ਪਰਿਵਾਰ ਨਾਲ ਵੀ ਵੱਧ ਤੋਂ ਵੱਧ ਸਮਾਂ ਬਿਤਾਇਆ।ਇਸ ਦੌਰਾਨ ਸ੍ਰੀਹਰੀਕੋਟਾ ਦੇ ਦੌਰੇ ਤੋਂ ਵਾਪਸ ਪਰਤੇ ਵਿਦਿਆਰਥੀਆਂ ਨੇ ਉਨ੍ਹਾਂ ਵਾਸਤੇ ਵਿਗਿਆਨਕ ਗਿਆਨ ਅਤੇ ਤਜਰਬੇ ਦੇ ਨਵੇਂ ਰਾਹ ਖੋਲ੍ਹਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਦੌਰੇ ਦੌਰਾਨ ਗ੍ਰਹਿਆਂ, ਮਿਜ਼ਾਈਲਾਂ ਅਤੇ ਹੋਰ ਯੰਤਰਾਂ ਬਾਰੇ ਵਿਸ਼ਾਲ ਤਜਰਬਾ ਹਾਸਲ ਕੀਤਾ। ਵਿਦਿਆਰਥੀਆਂ ਨੇ ਟੂਰ ਦੌਰਾਨ ਉਨ੍ਹਾਂ ਦੀ ਆਰਾਮਦਾਇਕ ਠਹਿਰ ਅਤੇ ਯਾਤਰਾ ਲਈ ਪੁਖਤਾ ਪ੍ਰਬੰਧ ਕਰਨ ਵਾਸਤੇ ਸੂਬਾ ਸਰਕਾਰ ਦੀ ਸ਼ਲਾਘਾ ਵੀ ਕੀਤੀ।

ਭਲਕੇ 17 ਜੁਲਾਈ ਤੋਂ ਪੰਜਾਬ ਦੇ ਸਾਰੇ ਸਕੂਲ ਆਮ ਵਾਂਗ ਖੁੱਲਣਗੇ : ਹਰਜੋਤ ਸਿੰਘ ਬੈਂਸ

0

ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸਕੂਲ ਖੋਲ੍ਹਣ ਸਬੰਧੀ ਫੈਂਸਲਾ ਡਿਪਟੀ ਕਮਿਸ਼ਨਰ ਲੈਣਗੇ: ਸਿੱਖਿਆ ਮੰਤਰੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 16 ਜੁਲਾਈ: ਪੰਜਾਬ ਰਾਜ ਦੇ ਸਾਰੇ ਸਰਕਾਰੀ, ਅਰਧ ਸਰਕਾਰੀ, ਮਾਨਤਾ ਪ੍ਰਾਪਤ, ਏਡਡ ਅਤੇ ਨਿੱਜੀ ਸਕੂਲ ਭਲਕੇ ਮਿਤੀ 17 ਜੁਲਾਈ 2023 ਦਿਨ ਸੋਮਵਾਰ ਨੂੰ ਨੂੰ ਆਮ ਵਾਂਗ ਖੁਲ੍ਹਣਗੇ।ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਅੱਜ ਇਥੇ ਦਿੱਤੀ ਗਈ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭਾਰੀ ਬਾਰਸ਼ ਕਾਰਨ ਸਕੂਲਾਂ ਵਿਚ ਵਿਚ ਛੁੱਟੀਆਂ ਕਰਨ ਦੇ ਹੁਕਮ ਦਿੱਤੇ ਗਏ ਸਨ।ਸ.ਬੈਂਸ ਨੇ ਦੱਸਿਆ ਕਿ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਪੰਚਾਇਤ ਵਿਭਾਗ, ਸਿੱਖਿਆ ਵਿਭਾਗ , ਸਥਾਨਕ ਸਰਕਾਰ ਵਿਭਾਗ, ਸਿੰਚਾਈ ਵਿਭਾਗ, ਲੋਕ ਨਿਰਮਾਣ ਤੇ ਹੋਰਨਾਂ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਇਹ ਯਕੀਨੀ ਬਣਾਉਣ ਕਿ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੀਆਂ ਇਮਾਰਤਾਂ ਵਿਦਿਆਰਥੀਆਂ ਲਈ ਸੁਰੱਖਿਅਤ ਹਨ। ਉਨ੍ਹਾਂ ਸਾਰੇ ਸਕੂਲਾਂ ਦੇ ਮੁਖੀ ਅਤੇ ਪ੍ਰਬੰਧਕ ਕਮੇਟੀਆਂ ਨੂੰ ਵੀ ਹਦਾਇਤਾਂ ਹਨ ਕਿ ਉਹ ਆਪਣੇ ਪੱਧਰ ਤੇ ਅੱਜ ਹੀ ਇਹ ਯਕੀਨੀ ਬਣਾਉਣ ਕਿ ਸਕੂਲ ਇਮਾਰਤਾਂ ਵਿਦਿਆਰਥੀਆਂ ਵਾਸਤੇ ਸੁਰੱਖਿਅਤ ਹਨ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦੀ ਹਰ ਕਿਸਮ ਦੀ ਸੁਰੱਖਿਆ ਲਈ ਸਕੂਲ ਮੁਖੀ ਅਤੇ ਸਕੂਲ ਪ੍ਰਬੰਧਕ ਕਮੇਟੀ ਪੂਰੀ ਤਰ੍ਹਾਂ ਜ਼ਿੰਮੇਵਾਰ ਹੋਣਗੀਆਂ। ਇਸ ਦੇ ਨਾਲ ਹੀ ਸਕੂਲ ਸਿੱਖਿਆ ਮੰਤਰੀ ਨੇ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਜ ਨੂੰ ਹਦਾਇਤ ਕੀਤੀ ਜੇਕਰ ਕਿਸੇ ਸਕੂਲ ਜਾਂ ਇਲਾਕੇ ਵਿੱਚ ਪਾਣੀ ਭਰਿਆ ਹੋਇਆ ਹੈ ਜਾਂ ਕਿਸੇ ਸਕੂਲ ਦੀ ਇਮਾਰਤ ਨੁਕਸਾਨੀ ਗਈ ਹੋਵੇ ਤਾਂ ਸਿਰਫ਼ ਉਹਨਾਂ ਸਕੂਲਾਂ ਵਿੱਚ ਸਬੰਧਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਛੁੱਟੀਆਂ ਕਰਨ ਸਬੰਧੀ ਫੈਸਲਾ ਆਪਣੇ ਪੱਧਰ ਤੇ ਕਰਨਗੇ।