Home Blog Page 2070

ਸੁਖਬੀਰ ਸਿੰਘ ਬਾਦਲ ਨੇ ਘੱਗਰ ਦਰਿਆ ’ਚ ਪਏ ਪਾੜ ਨੂੰ ਪੂਰਨ ਦੇ ਸੰਘਰਸ਼ ’ਚ ਕਿਸਾਨਾਂ ਨੂੰ ਮਦਦ ਦੀ ਕੀਤੀ ਪੇਸ਼ਕਸ਼

0

ਆਪ ਸਰਕਾਰ ਨੂੰ ਆਖਿਆ ਕਿ ਜਿਹਨਾਂ ਦੀਆਂ ਜਾਇਦਾਦਾਂ ਤੇ ਫਸਲਾਂ ਹੜ੍ਹਾਂ ਦੇ ਪਾਣੀ ਵਿਚ ਖਰਾਬ ਹੋਈਆਂ, ਉਹਨਾਂ ਨੂੰ ਰਾਹਤ ਵੰਡਣੀ ਸ਼ੁਰੂ ਕਰੇ
ਪੰਜਾਬੀ ਖ਼ਬਰਸਾਰ ਬਿਉਰੋ
ਮਾਨਸਾ 16 ਜੁਲਾਈ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇਸ ਜ਼ਿਲ੍ਹੇ ਦੇ ਬੁਢਲਾਡਾ ਹਲਕੇ ਵਿਚ ਚੰਦਪੁਰਾ ਡੈਮ ’ਚ ਪਏ ਪਾੜ ਨੂੰ ਪੂਰਨ ਵਿਚ ਕਿਸਾਨਾਂ ਦੀ ਮਦਦ ਕਰਨ ਲਈ ਸਹਾਇਤਾ ਦੀ ਪੇਸ਼ਕਸ਼ ਕੀਤੀ ਤੇ ਉਹਨਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਸਿਵਲ ਪ੍ਰਸ਼ਾਸਨ ਨੂੰ ਹਦਾਇਤ ਦੇਣ ਕਿ ਉਹ ਕਿਸਾਨਾਂ ਨੂੰ ਉਹਨਾਂ ਦੇ ਹਾਲ ’ਤੇ ਛੱਡਣ ਦੀ ਥਾਂ ਉਹਨਾਂ ਨਾਲ ਰਲ ਕੇ ਕੰਮ ਕਰਨ।ਪਿੰਡ ਕਲੜੀਆਂ ਵਿਚ ਪਾੜ ਵਾਲੀ ਥਾਂ ਪਿੰਡ ਵਾਲਿਆਂ ਨਾਲ ਗੱਲਬਾਤ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਿਸਾਨਾਂ ਨੇ ਉਹਨਾਂ ਨੂੰ ਦੱਸਿਆ ਹੈ ਕਿ ਹਰਿਆਣਾ ਸਰਕਾਰ ਨੇ ਆਪਣੇ ਇਲਾਕਿਆਂ ਵਿਚ ਰਾਹਤ ਦੇਣ ਵਾਸਤੇ ਬੰਨ ਨੂੰ ਤੋੜ ਦਿੱਤਾ ਤੇ ਹੜ੍ਹ ਦਾ ਪਾਣੀ ਪਿੰਡਾਂ ਵਿਚ ਵੜ੍ਹਨ ਕਾਰਨ ਮਾਨਸਾ ਪ੍ਰਸ਼ਾਸਨ ਮੌਕੇ ਤੋਂ ਭੱਜ ਗਿਆ।ਉਹਨਾਂ ਕਿਹਾ ਕਿ ਕਿਸਾਨਾਂ ਨੇ ਇਹ ਵੀ ਦੱਸਿਆ ਕਿ ਸਿਵਲ ਪ੍ਰਸ਼ਾਸਨ ਨੇ ਤਾਂ ਤਾਂ ਉਹਨਾਂ ਨੂੰ ਜੇ ਸੀ ਬੀ ਪ੍ਰਦਾਨ ਕੀਤੀ ਹੈ ਤੇ ਨਾ ਹੀ ਹੜ੍ਹ ਰੋਕੂ ਕੰਮਾਂ ਵਿਚ ਲੱਗੇ 100 ਟਰੈਕਟਰਾਂ ਵਾਸਤੇ ਡੀਜ਼ਲ ਦਿੱਤਾ ਹੈ। ਉਹਨਾਂ ਕਿਹਾ ਕਿ ਹਰਿਆਣਾ ਦੇ ਗੁਆਂਢੀ ਪਿੰਡਾਂ ਵਾਲੇ ਕਿਸਾਨ ਵੀ ਉਹਨਾਂ ਨੂੰ ਮਿਲੇ ਦੱਸਿਆ ਕਿ ਹਰਿਆਣਾ ਸਰਕਾਰ ਨੇ ਪੰਜ ਜੇ ਸੀ ਬੀਜ਼ ਤੇ ਹੋਰ ਮਸ਼ੀਨਰੀ ਤੇ ਬੰਦੇ ਉਹਨਾਂ ਦੇ ਇਲਾਕੇ ਵਿਚ ਘੱਗਰ ’ਤੇ ਤਾਇਨਾਤ ਕੀਤੇ ਹਨ ਜਦੋਂ ਕਿ ਪੰਜਾਬ ਸਰਕਾਰ ਨੇ ਕੱਖ ਨਹੀਂ ਕੀਤਾ।ਪ੍ਰਭਾਵਤ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਭਰੋਸਾ ਦੁਆਇਆ ਕਿ ਉਹ ਮੌਕੇ ’ਤੇ ਦੋ ਜੇ ਸੀ ਬੀ ਅਕਾਲੀ ਦਲ ਵੱਲੋਂ ਭੇਜ ਦੇਣਗੇ। ਉਹਨਾਂ ਨੇ ਮੌਕੇ ’ਤੇ ਤੁਰੰਤ ਡੀਜ਼ਲ ਭੇਜਣ ਦਾ ਵੀ ਭਰੋਸਾ ਦੁਆਇਆ ਤਾਂ ਜੋ ਬੰਨ ਨੂੰ ਮਜ਼ਬੂਤ ਕਰਨ ਦਾ ਕੰਮ ਬਿਨਾਂ ਰੁਕਾਵਟ ਜਾਰੀ ਰਹੇ।ਉਹਨਾਂ ਨੇ ਮਾਨਸਾ ਦੇ ਡਿਪਟੀ ਕਮਿਸ਼ਨਰ ਨਾਲ ਵੀ ਗੱਲ ਕੀਤੀ ਤੇ ਉਹਨਾਂ ਨੂੰ ਬੇਨਤੀ ਕੀਤੀ ਕਿ ਉਹ ਮੌਕੇ ਦਾ ਦੌਰਾ ਕਰਨ ਅਤੇ ਪਾੜ ਪੂਰਨ ਵਾਸਤੇ ਲੋੜੀਂਦੀ ਮਸ਼ੀਨਰੀ ਤੇ ਸਰਕਾਰੀ ਅਮਲਾ ਤਾਇਨਾਤ ਕਰਨ। ਉਹਨਾਂ ਕਿਹਾ ਕਿ ਅਜਿਹਾ ਪਹਿਲਾਂ ਵੀ ਕੀਤਾ ਜਾ ਸਕਦਾ ਸੀ ਜਦੋਂ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ 13 ਜੁਲਾਈ ਨੂੰ ਇਲਾਕੇ ਦਾ ਦੌਰਾ ਕੀਤਾ ਸੀ ਤੇ ਡਿਪਟੀ ਕਮਿਸ਼ਨਰ ਦੇ ਨੋਟਿਸ ਵਿਚ ਸਭ ਕੁਝ ਲਿਆਂਦਾ ਸੀ ਪਰ ਕੱਖ ਵੀ ਨਹੀਂ ਕੀਤਾ ਗਿਆ।ਸ: ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਜਦੋਂ ਸੂਬਾ ਹੜ੍ਹਾਂ ਵਿਚ ਡੁੱਬਾ ਹੈ ਤਾਂ ਉਹ ਰਾਜਨੀਤੀ ਨਹੀਂ ਕਰਨਾ ਚਾਹੁੰਦੇ ਤੇ ਕਿਹਾ ਕਿ ਜਿਸ ਵੀ ਤਰੀਕੇ ਸੰਭਵ ਹੋਵੇ ਰਾਹਤ ਪਹੁੰਚਾਉਣੀ ਸਾਡੀ ਜ਼ਿੰਮੇਵਾਰੀ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਯੂਥ ਅਕਾਲੀ ਦਲ ਦੇ ਵਾਲੰਟੀਅਰਜ਼ ਪਹਿਲਾਂ ਹੀ ਸੂਬੇ ਭਰ ਵਿਚ ਰਾਹਤ ਕਾਰਜਾਂ ਵਿਚ ਮਦਦ ਕਰ ਰਹੇ ਹਨ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਭਾਵਤ ਲੋਕਾਂ ਨੂੰ ਲੰਗਰ ਸੇਵਾ ਤੇ ਮੈਡੀਕਲ ਸਹਾਇਤਾ ਪ੍ਰਦਾਨ ਕਰ ਰਹੀ ਹੈ। ਉਹਨਾਂ ਕਿਹਾ ਕਿ ਅਸੀਂ ਆਸ ਕਰਦੇ ਹਾਂ ਕਿ ਸਰਕਾਰ ਜਿਹਨਾਂ ਦੇ ਘਰ ਤਬਾਹ ਹੋਏ ਤੇ ਫਸਲਾਂ ਤਬਾਹ ਹੋਈਆਂ ਉਹਨਾਂ ਨੂੰ ਫੌਰੀ ਰਾਹਤ ਪ੍ਰਦਾਨ ਕਰੇਗੀ ਅਤੇ 25-25 ਹਜ਼ਾਰ ਰੁਪਏ ਪ੍ਰਤੀ ਏਕੜ ਅਗਾਊਂ ਮੁਆਵਜ਼ਾ ਉਹਨਾਂ ਕਿਸਾਨਾਂ ਨੂੰ ਦੇਵੇਗੀ ਜਿਹਨਾਂ ਦੀਆਂ ਫਸਲਾਂ ਤਬਾਹ ਹੋਈਆਂ ਹਨ। ਇਸ ਮੌਕੇ ਸੀਨੀਅਰ ਆਗੂ ਪ੍ਰੇਮ ਅਰੋੜਾ, ਡਾ. ਨਿਸ਼ਾਨ ਸਿੰਘ, ਗੁਰਮੇਲ ਸਿੰਘ ਫਫੜ ਭਾਈ ਕੇ, ਗੋਬਿੰਦ ਸਿੰਘ ਲੌਂਗੋਵਾਲ, ਇਕਬਾਲ ਸਿੰਘ ਝੂੰਦਾਂ, ਵਿੰਨਰਜੀਤ ਸਿੰਘ ਗੋਲਡੀ ਤੇ ਗੁਲਜ਼ਾਰੀ ਮੂਣਕ ਵੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਨਾਲ ਸਨ।ਸਰਦਾਰ ਬਾਦਲ ਨੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸਰਬਜੀਤ ਸਿੰਘ ਝਿੰਕਜਰ ਤੇ ਉਹਨਾਂ ਦੀ ਟੀਮ ਵੱਲੋਂ ਇਲਾਕੇ ਦੇ ਕਿਸਾਨਾਂ ਦੀ ਮਦਦ ਵਾਸਤੇ ਕੀਤੇ ਜਾ ਰਹੇ ਕਾਰਜਾਂ ਦੀ ਵੀ ਸ਼ਲਾਘਾ ਕੀਤੀ।

ਤਿੰਨ ਘੰਟਿਆਂ ਦੇ ਭਰਵੇਂ ਮੀਂਹ ਨਾਲ ਬਠਿੰਡਾ ਹੋਇਆ ਜਲਥਲ, ਸੜਕਾਂ ਨੇ ਧਾਰਿਆਂ ਸਮੁੰਦਰ ਦਾ ਰੂੁਪ

0

ਸੁਖਜਿੰਦਰ ਮਾਨ
ਬਠਿੰਡਾ, 16 ਜੁਲਾਈ : ਇੱਕ ਹਫਤੇ ਬਾਅਦ ਬਠਿੰਡਾ ਵਿਚ ਆਈ ਬਾਰਸ਼ ਨੇ ਸਹਿਰ ਨੂੰ ਜਲ ਥਲ ਕਰ ਦਿੱਤਾ। ਇਸ ਦੌਰਾਨ ਪਏ ਮੌਹਲੇਧਾਰ ਮੀਂਹ ਕਾਰਨ ਸ਼ਹਿਰ ਦੀਆਂ ਸੜਕਾਂ ਨੇ ਸਮੁੰਦਰ ਦਾ ਰੂਪ ਧਾਰਨ ਕਰ ਲਿਆ। ਹਰ ਵਾਰ ਦੀ ਤਰ੍ਹਾਂ ਸ਼ਹਿਰ ਦੇ ਨੀਂਵੇ ਇਲਾਕਿਆਂ ਵਿਚ ਪਾਣੀ ਭਰ ਗਿਆ ਅਤੇ ਸ਼ਹਿਰ ਵਿਚੋਂ ਲੰਘਦੀਆਂ ਕੌਮੀ ਤੇ ਰਾਜ ਮਾਰਗ ਵਾਲੀਆਂ ਸੜਕਾਂ ਵੀ ਪਾਣੀ ਵਿਚ ਡੁੱਬ ਗਈਆਂ। ਭਾਰੀ ਮੀਂਹ ਤੇ ਹਰ ਪਾਸੇ ਪਾਣੀ ਖੜ੍ਹਾ ਹੋਣ ਕਾਰਨ ਜਿੱਥੇ ਰਾਹਗੀਰਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ, ਉਥੇ ਕਈ ਥਾਂ ਘਰਾਂ ਅਤੇ ਦੁਕਾਨਾਂ ਵਿਚ ਵੀ ਪਾਣੀ ਭਰ ਗਿਆ। ਜਿਸ ਕਾਰਨ ਉਨ੍ਹਾਂ ਨੂੰ ਵੱਡੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ। ਸ਼ਹਿਰ ਵਿਚ ਪਿਛਲੇ ਦੋ ਦਹਾਕਿਆਂ ਤੋਂ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਬਰਸਾਤੀ ਪਾਣੀ ਦੀ ਨਿਕਾਸੀ ਦੇ ਕੀਤੇ ਜਾ ਰਹੇ ਦਾਅਵੇ ਵੀ ਮੀਂਹ ਦੇ ਪਾਣੀ ਵਿਚ ਡੁੱਬਦੇ ਨਜਰ ਆਏ। ਨਗਰ ਨਿਗਮ ਵਲੋਂ ਹਰ ਸਾਲ ਬਰਸਾਤੀ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਲਈ ਕਰੋੜਾਂ ਰੁਪਏ ਖਰਚੇ ਜਾਂਦੇ ਹਨ ਪ੍ਰੰਤੂ ਪਰਨਾਲਾ ਉਥੇ ਦਾ ਉਥੇ ਹੀ ਦਿਖਾਈ ਦੇ ਰਿਹਾ ਹੈ। ਦੂਜੇ ਪਾਸੇ ਸੂਬੇ ਦੇ ਵੱਖ ਵੱਖ ਹਿੱਸਿਆਂ ਵਿਚ ਪਹਿਲਾਂ ਹੀ ਭਾਰੀ ਬਾਰਸ਼ ਕਾਰਨ ਆਏ ਵੱਡੇ ਹੜ੍ਹਾਂ ਦੇ ਚੱਲਦੇ ਆਮ ਲੋਕ ਚਿੰਤਤ ਦਿਖ਼ਾਈ ਦੇ ਰਹੇ ਹਨ। ਮੌਸਮ ਵਿਭਾਗ ਵਲੋਂ ਅਗਲੇ ਦੋ ਦਿਨਾਂ ਤੱਕ ਹੋਰ ਮੀਂਹ ਪੈਣ ਦੀ ਪੈਸੋਨਗੋਈ ਕੀਤੀ ਹੋਈ ਹੈ। ਅੱਜ ਦੀ ਬਾਰਸ਼ ਨੇ ਸ਼ਹਿਰ ਦੇ ਪਾਸ਼ ਇਲਾਕੇ ਮੰਨੇ ਜਾਂਦੇ ਦੇ ਖੇਤਰਾਂ, ਜਿਨ੍ਹਾਂ ਵਿੱਚ ਆਈਜੀ, ਐੱਸਐੱਸਪੀ, ਡਿਪਟੀ ਕਮਿਸ਼ਨਰ, ਸੈਸ਼ਨ ਜੱਜ ਹਾਊਸ ਸਮੇਤ ਸਮੁੱਚਾ ਜ਼ਿਲ੍ਹਾ ਕੰਪਲੈਕਸ ਅਤੇ ਕੋਰਟ ਕੰਪਲੈਕਸ ਇਲਾਕੇ ਵਾਲਾ ਸਿਵਲ ਸਟੇਸ਼ਨ ਦੀਆਂ ਸੜਕਾਂ ਪਾਣੀ ਵਿੱਚ ਡੁੱਬ ਗਈਆਂ। ਇਸ ਤਰ੍ਹਾਂ ਸ਼ਹਿਰ ਦਾ ਮਾਲ ਰੋਡ, ਅਜੀਤ ਰੋਡ, ਪਰਸਰਾਮ ਨਗਰ, ਸਿਰਕੀ ਬਾਜ਼ਾਰ , ਕਮਲਾ ਨਹਿਰੂ ਕਲੋਨੀ, ਸਿਵਲ ਸਟੇਸ਼ਨ ਤੋਂ ਇਲਾਵਾ ਸਲੱਮ ਖੇਤਰਾਂ ਦੀਆਂ ਸੜਕਾਂ ਵੀ ਪਾਣੀ ਵਿੱਚ ਡੁੱਬ ਗਈਆਂ ਜਿਸ ਕਾਰਨ ਰਾਹਗੀਰਾਂ ਨੂੰ ਘਰ ਪਹੁੰਚਣ ਵਿੱਚ ਮੁਸਕਲਾਂ ਦਾ ਸਾਹਮਣਾ ਕਰਨਾ ਪਿਆ। ਦੂਜੇ ਪਾਸੇ ਜੇਕਰ ਦਿਹਾਤੀ ਖੇਤਰਾਂ ਦੀ ਗੱਲ ਕੀਤੀ ਜਾਵੇ ਤਾਂ ਬਾਰਸ਼ ਕਾਰਨ ਝੋਨੇ ਦੇ ਖੇਤ ਪਾਣੀ ਨਾਲ ਨੱਕੋ ਨੱਕ ਭਰ ਗਏ। ਕਿਸਾਨਾਂ ਨੂੰ ਆਪਣੇ ਖੇਤਾਂ ਨੂੰ ਪਾਣੀ ਭਰਨ ਤੋਂ ਬਚਾਉਣ ਲਈ ਨੱਕੇ ਵੀ ਲਗਾਉਣੇ ਪਏ। ਖੇਤੀ ਮਾਹਰਾਂ ਮੁਤਾਬਕ ਜ਼ਿਆਦਾ ਬਰਸਾਤ ਕਾਰਨ ਬੇਸ਼ੱਕ ਝੋਨੇ ਦੀ ਫ਼ਸਲ ਨੂੰ ਕੋਈ ਨੁਕਸਾਨ ਨਹੀਂ ਪਰੰਤੂ ਨਰਮਾ ਅਤੇ ਹਰੇ-ਚਾਰੇ ਨੂੰ ਵੱਡੀ ਮਾਰ ਪੈ ਸਕਦੀ ਹੈ।

ਅਕਾਲੀ ਦਲ ਬਠਿੰਡਾ ਸ਼ਹਿਰੀ ਦੇ ਨਵਨਿਯੁਕਤ ਹਲਕਾ ਇੰਚਾਰਜ ਬਬਲੀ ਢਿੱਲੋਂ ਹੋਏ ਧਾਰਮਿਕ ਅਸਥਾਨਾਂ ’ਤੇ ਨਤਮਸਤਕ

0

ਸੁਖਜਿੰਦਰ ਮਾਨ
ਬਠਿੰਡਾ, 16 ਜੁਲਾਈ : ਬੀਤੇ ਦਿਨੀਂ ਸ਼ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਵਿਧਾਨ ਸਭਾ ਦੇ ਹਲਕਾ ਇੰਚਾਰਜ ਨਿਯੁਕਤ ਕੀਤੇ ਗਏ ਇਕਬਾਲ ਸਿੰਘ ਬਬਲੀ ਢਿੱਲੋ ਅੱਜ ਅਪਣੇ ਸਾਥੀਆਂ ਨਾਲ ਸ਼ਹਿਰ ਦੇ ਵੱਖ ਵੱਖ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋਏ ਤੇ ਉਨ੍ਹਾਂ ਹਲਕੇ ਦੇ ਲੋਕਾਂ ਦੀ ਸੇਵਾ ਕਰਨ ਲਈ ਅਸੀਰਵਾਦ ਲਿਆ। ਇਸ ਮੌਕੇ ਪੱਤਰਕਾਰਾਂ ਲਾਲ ਗੱਲਬਾਤ ਕਰਦਿਆਂ ਬਬਲੀ ਢਿੱਲੋਂ ਨੇ ਦਿੱਤੇ ਇਸ ਸੇਵਾ ਲਈ ਜਿੱਥੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਕੀਤਾ, ਉਥੇ ਉਨ੍ਹਾਂ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਵੀ ਵਿਸਵਾਸ ਦਿਵਾਇਆ ਕਿ ਉਹ ਉਨ੍ਹਾਂ ਦੇ ਸਾਥ ਨਾਲ ਪਾਰਟੀ ਦੀ ਮਜਬੁੂਤੀ ਲਈ ਕੰਮ ਕਰਨਗੇ। ਇਸ ਮੌਕੇ ਸਾਬਕਾ ਮੇਅਰ ਬਲਜੀਤ ਸਿੰਘ ਬੀੜਬਹਿਮਣ, ਦਲਜੀਤ ਸਿੰਘ ਬਰਾੜ, ਨਿਰਮਲ ਸਿੱਧੂ, ਯਾਦਵਿੰਦਰ ਸਿੰਘ ਯਾਦੀ, ਬੀਬੀ ਜੋਗਿੰਦਰ ਕੌਰ ਖ਼ਾਲਸਾ, ਚਮਕੌਰ ਮਾਨ, ਰਾਜਬਿੰਦਰ ਸਿੱਧੂ, ਡਾ ਓਮ ਪ੍ਰਕਾਸ਼ ਸ਼ਰਮਾ, ਹਰਪਾਲ ਸਿੰਘ ਢਿੱਲੋਂ, ਬੀਬੀ ਬਲਵਿੰਦਰ ਕੌਰ, ਗੁਰਸੇਵਕ ਸਿੰਘ ਮਾਨ, ਹਰਵਿੰਦਰ ਸਿੰਘ ਗੰਜੂ, ਛਿੰਦਾ ਐਮ ਸੀ, ਸੁਖਦੇਵ ਬਰਾੜ, ਇਕਬਾਲ ਸਿੰਘ ਮਿੱਠੜੀ, ਭੁਪਿੰਦਰ ਭੁਪਾ, ਗਰੁਪ੍ਰੀਤ ਸੰਧੂ, ਬੰਤ ਸਿੰਘ ਸਿੱਧੂ, ਅਮਰਜੀਤ ਸਿੰਘ ਵਿਰਦੀ, ਮਨਮੋਹਨ ਕੁੱਕੂ, ਗੁਰਸੇਵਕ ਸਿੰਘ ਮਾਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਦੇ ਉਦੇਦਾਰ ਵਰਕਰ ਅਤੇ ਸ਼ਹਿਰੀ ਹਾਜ਼ਰ ਸਨ।

ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸੰਗਠਨ ਦੀ ਹੋਈ ਮੀਟਿੰਗ

0

ਸੁਖਜਿੰਦਰ ਮਾਨ
ਬਠਿੰਡਾ, 16 ਜੁਲਾਈ : ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਚੇਅਰਮੈਨ ਅੰਮ੍ਰਿਤ ਅਗਰਵਾਲ ਤੇ ਗੁਰਜੰਟ ਸਿਵੀਆ ਦੀ ਅਗਵਾਈ ਹੇਠ ਸਥਾਨਕ ਦਫ਼ਤਰ ’ਚ ਸੰਗਠਨ ਦੇ ਵੱਖ ਵੱਖ ਅਹੁੱਦੇਦਾਰਾਂ ਦੀ ਮੀਟਿੰਗ ਹੋਈ। ਮੀਟਿੰਗ ਵਿਚ ਪੰਜਾਬ ’ਚ ਪਿਛਲੇ ਦਿਨਾਂ ਤੋਂ ਆਈ ਕੁਦਰਤੀ ਕਰੋਪੀ ਕਾਰਨ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਲੋਕਾਂ ਦੀ ਮੱਦਦ ਕਰਨ ਅਤੇ ਪਾਰਟੀ ਨੂੰ ਜਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਵਿਚਾਰ ਵਟਾਂਦਰਾ ਵੀ ਕੀਤਾ ਗਿਆ। ਮੀਟਿੰਗ ਵਿਚ ਸ਼ੂਗਰ ਫੈਡ ਪੰਜਾਬ ਦੇ ਚੇਅਰਮੈਨ ਨਵਦੀਪ ਸਿੰਘ ਜੀਦਾ, ਚੇਅਰਮੈਨ ਨੀਲ ਗਰਗ, ਚੇਅਰਮੈਨ ਰਾਕੇਸ਼ ਪੁਰੀ, ਚੇਅਰਮੈਨ ਅਨਿਲ ਠਾਕੁਰ, ਚੇਅਰਮੈਨ ਜਤਿੰਦਰ ਸਿੰਘ ਭੱਲਾ, ਮਹਿਲਾ ਪ੍ਰਧਾਨ ਬਲਜਿੰਦਰ ਕੌਰ, ਬਲਵਿੰਦਰ ਸਿੰਘ ਬਲ੍ਹੋ, ਬਲਜਿੰਦਰ ਬਰਾੜ, ਐੱਮ ਐੱਲ ਜਿੰਦਲ, ਵਿਕਰਮ ਲਵਲੀ, ਬਲਕਾਰ ਸਿੰਘ ਭੋਖੜਾ, ਸਤਵੀਰ ਕੌਰ, ਮਨਦੀਪ ਕੌਰ ਰਾਮਗੜ੍ਹੀਆ, ਅਮਰਦੀਪ ਰਾਜਨ, ਐਡਵੋਕੇਟ ਗੁਰਪ੍ਰੀਤ ਸਿੰਘ, ਮਨਜੀਤ ਸਿੰਘ,ਵਿਨੋਦ ਕੁਮਾਰ,ਸੁਰਿੰਦਰ ਸਿੰਘ ਬਿੱਟੂ ਤੇ ਬਲਦੇਵ ਸਿੰਘ ਆਦਿ ਅਹੁੱਦੇਦਾਰ ਸ਼ਾਮਲ ਸਨ।

ਕੌਮੀ ਸੱਦੇ ਹੇਠ ਦਿੱਲੀ ਵਿਖੇ 28 ਜੁਲਾਈ ਦੇ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਜੋਰਾਂ ’ਤੇ : ਗੁਰਮੀਤ ਕੌਰ

ਸੁਖਜਿੰਦਰ ਮਾਨ
ਬਠਿੰਡਾ, 16 ਜੁਲਾਈ : ਆਂਗਣਵਾੜੀ ਇੰਪਲਾਈਜ ਫੈਡਰੇਸ਼ਨ ਆਫ਼ ਇੰਡੀਆ ਦੇ ਸੱਦੇ ’ਤੇ 28 ਜੁਲਾਈ ਨੂੰ ਕੇਂਦਰ ਸਰਕਾਰ ਦੇ ਖਿਲਾਫ ਜੰਤਰ ਮੰਤਰ ਦਿੱਲੀ ਵਿਖੇ ਦੇਸ਼ ਪੱਧਰੀ ਰੋਸ ਪ੍ਰਦਰਸ਼ਨ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਕੀਤਾ ਜਾਵੇਗਾ। ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪੁੱਜਣਗੀਆਂ, ਇਸ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਪੂਰੇ ਜੋਰਾਂ-ਸੋਰਾਂ ‘ਤੇ ਚੱਲ ਰਹੀਆਂ ਹਨ। ਉਪਰੋਕਤ ਜਾਣਕਾਰੀ ਦਿੰਦਿਆਂ ਆਂਗਣਵਾੜੀ ਯੂਨੀਅਨ ਦੀ ਜ਼ਿਲਾ ਪ੍ਰਧਾਨ ਗੁਰਮੀਤ ਕੌਰ ਨੇ ਕਿਹਾ ਕਿ ਜਥੇਬੰਦੀ ਵਲੋਂ ਆਂਗਣਵਾੜੀ ਵਰਕਰਜ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਪ੍ਰੰਤੂ ਸਮੇਂ ਦੀਆਂ ਸਰਕਾਰਾਂ ਨੇ ਇਹਨਾਂ ਨਾਲ ਹਮੇਸ਼ਾ ਹੀ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ ਤੇ ਅੱਖੋਂ ਪਰੋਖੇ ਕੀਤਾ ਗਿਆ ਹੈ ਜਿਸ ਕਰਕੇ ਇਹ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਬੀਕੇਯੂ ਡਕੌਂਦਾ ਪਿੰਡ ਕੁੱਲਰੀਆਂ ਵਿਖੇ ਸਰਕਾਰ ਦੀ ਧੱਕੇਸ਼ਾਹੀ ਦਾ ਦੇਵੇਗੀ ਠੋਕਵਾਂ ਜਵਾਬ: ਮਨਜੀਤ ਧਨੇਰ

ਹੜ੍ਹ ਪੀੜਤਾਂ ਦੀ ਕਰਾਂਗੇ ਹਰ ਸੰਭਵ ਮੱਦਦ- ਗੁਰਦੀਪ ਰਾਮਪੁਰਾ
ਸੁਖਜਿੰਦਰ ਮਾਨ
ਬਠਿੰਡਾ, 16 ਜੁਲਾਈ : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾਈ ਮੀਟਿੰਗ ਅੱਜ ਸਥਾਨਕ ਗੁਰਦੁਆਰਾ ਬਾਬਾ ਹਾਜੀ ਰਤਨ ਸਾਹਿਬ ਵਿਖੇ ਸੂਬਾ ਆਗੂ ਮਨਜੀਤ ਸਿੰਘ ਧਨੇਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸੂਬਾ ਕਮੇਟੀ ਮੈਂਬਰਾਂ ਤੋਂ ਇਲਾਵਾ 13 ਜ਼ਿਲਿਆਂ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਸ਼ਾਮਲ ਹੋਏ। ਮੀਟਿੰਗ ਦੀ ਜਾਣਕਾਰੀ ਦਿੰਦਿਆਂ ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਦੱਸਿਆ ਕਿ ਇਹ ਮੀਟਿੰਗ ਮਾਨਸਾ ਜ਼ਿਲ੍ਹੇ ਦੇ ਪਿੰਡ ਕੁੱਲਰੀਆਂ ਵਿਖੇ ਚੱਲ ਰਹੇ ਜ਼ਮੀਨੀ ਵਿਵਾਦ ਸਬੰਧੀ ਬੁਲਾਈ ਗਈ ਸੀ। ਇਸ ਮਾਮਲੇ ’ਚ ਪੁਲਿਸ ਪ੍ਰਸ਼ਾਸਨ ਵਲੋਂ ਕੀਤੀ ਜਾ ਰਹੀ ਧੱਕੇਸਾਹੀ ਦਾ ਜਥੇਬੰਦੀ ਵੱਲੋਂ ਤੁਰੰਤ ਸਖਤ ਵਿਰੋਧ ਕਰਨ ’ਤੇ ਗ੍ਰਿਫਤਾਰ ਕੀਤੇ ਕਿਸਾਨਾਂ ਨੂੰ ਰਿਹਾਅ ਕੀਤਾ ਗਿਆ ਹੈ। ਇਸਤਂੋ ਇਲਾਵਾ ਮੀਟਿੰਗ ਵਿਚ ਹੜ੍ਹ ਪੀੜਤ ਕਿਸਾਨਾਂ ਦੀ ਮੱਦਦ ਲਈ ਝੋਨੇ ਦੀ ਪਨੀਰੀ ਅਤੇ ਪਸ਼ੂਆਂ ਲਈ ਤੂੜੀ ਅਤੇ ਚਾਰੇ ਦਾ ਪ੍ਰਬੰਧ ਕਰਨ ਲਈ ਵਿਉਂਤਬੰਦੀ ਕੀਤੀ ਗਈ। ਜਥੇਬੰਦੀ ਨੇ ਸੰਯੁਕਤ ਕਿਸਾਨ ਮੋਰਚੇ ਨਾਲ ਝੋਨੇ ਦੀ ਪੰਜ ਏਕੜ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਹੈ ਪਰ ਅਸੀਂ ਇਸ ਤੋਂ ਵੱਧ ਪਨੀਰੀ ਬੀਜ ਕੇ ਹੜ੍ਹ ਪੀੜਤ ਕਿਸਾਨਾਂ ਨੂੰ ਦਿਆਂਗੇ। ਇਸ ਮੌਕੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਪੰਜਾਬ ਦੇ ਹੜਾਂ ਨੂੰ ਕੌਮੀ ਆਫ਼ਤ ਐਲਾਨ ਕਰ ਕੇ ਸੂਬੇ ਨੂੰ ਵਿਸ਼ੇਸ਼ ਪੈਕੇਜ਼ ਦੇਵੇ। ਪੰਜਾਬ ਸਰਕਾਰ ਲੋਕਾਂ ਦੀ ਬਾਂਹ ਫੜੇ ਅਤੇ ਹੜ੍ਹ ਮਾਰੇ ਇਲਾਕਿਆਂ ਵਿੱਚ ਦਵਾਈਆਂ, ਤੂੜੀ, ਹਰਾ ਚਾਰਾ ਅਤੇ ਪੀਣ ਵਾਲੇ ਪਾਣੀ ਦੇ ਪ੍ਰਬੰਧ ਕਰੇ। ਮੀਟਿੰਗ ਵਿਚ ਮਾਨਸਾ ਵਿਖੇ ਸਮਾਜ ਸੇਵੀ ਜਸਵਿੰਦਰ ਸਿੰਘ ’ਝੋਟਾ’ ਖਿਲਾਫ ਕੇਸ ਦਰਜ ਕਰਨ ਦੀ ਨਿਖੇਧੀ ਕੀਤੀ ਗਈ। ਮੀਟਿੰਗ ਵਿਚ ਕੁਲਵੰਤ ਸਿੰਘ ਕਿਸ਼ਨਗੜ੍ਹ, ਮੱਖਣ ਸਿੰਘ ਭੈਣੀ ਬਾਘਾ, ਮਹਿੰਦਰ ਸਿੰਘ ਦਿਆਲਪੁਰਾ, ਖ਼ਜ਼ਾਨਚੀ ਬਲਵੰਤ ਸਿੰਘ ਉੱਪਲੀ ,ਮੀਤ ਪ੍ਰਧਾਨ ਹਰੀਸ਼ ਨੱਢਾ ਲਾਧੂਕਾ, ਔਰਤ ਵਿੰਗ ਦੀ ਆਗੂ ਬੀਬੀ ਅੰਮ੍ਰਿਤ ਪਾਲ ਕੌਰ ਆਦਿ ਤੋਂ ਇਲਾਵਾ ਵੱਖ ਵੱਖ ਜ਼ਿਲ੍ਹਿਆਂ ਤੋਂ ਆਗੂ ਹਾਜ਼ਰ ਰਹੇ।

ਆਨ-ਲਾਈਨ ਤਰੀਕੇ ਨਾਲ ਰਿਸ਼ਵਤ ਲੈਣ ਵਾਲਾ ਮਾਲ ਵਿਭਾਗ ਦਾ ਪਟਵਾਰੀ ਵਿਜੀਲੈਂਸ ਵਲੋਂ ਗ੍ਰਿਫਤਾਰ

0

ਸਿਕਾਇਤਕਰਤਾ ਦਾ ਕੰਮ ਕਰਨ ਬਦਲੇ ਗੂਗਲ ਪੇਅ ਰਾਹੀਂ ਲੈ ਰਿਹਾ ਸੀ 4,000 ਰੁਪਏ ਰਿਸ਼ਵਤ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 15 ਜੁਲਾਈ: ਲੁਕਛਿਪ ਕੇ ਸਰਕਾਰੀ ਮੁਲਾਜਮ ਰਿਸਵਤ ਲੈਂਦੇ ਤੁਸੀਂ ਬਹੁਤ ਸੁਣੇ ਹੋਣਗੇ ਪ੍ਰੰਤੂ ਵਿਜੀਲੈਂਸ ਬਿਉਰੋ ਨੇ ਪੰਜਾਬ ਦੇ ਇੱਕ ਪਿੰਡ ਵਿਚ ਤੈਨਾਤ ਅਜਿਹੇ ਪਟਵਾਰੀ ਨੂੰ ਗ੍ਰਿਫਤਾਰ ਕੀਤਾ ਹੈ, ਜਿਹੜਾ ਆਨ-ਲਾਈਨ ਤਰੀਕੇ ਨਾਲ ਰਿਸ਼ਵਤ ਲੈਦਾ ਸੀ। ਤਰਨ ਤਾਰਨ ਜ਼ਿਲ੍ਹੇ ਦੇ ਮਾਲ ਸਰਕਲ ਪਹੁਵਿੰਡ ਵਿਖੇ ਤਾਇਨਾਤ ਪਟਵਾਰੀ ਰਣਜੋਧ ਸਿੰਘ ਸਿਕਾਇਤਕਰਤਾ ਕੋਲੋਂ ਉਸਦਾ ਕੰਮ ਕਰਨ ਬਦਲੇ ੰ ਗੂਗਲ ਪੇਅ ਰਾਹੀਂ 4000 ਰੁਪਏ ਰਿਸ਼ਵਤ ਲੈ ਰਿਹਾ ਸੀ, ਜਿਸਨੂੰ ਵਿਜੀਲੈਂਸ ਦੀ ਟੀਮ ਨੇ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਪਰਮਜੀਤ ਸਿੰਘ ਵਾਸੀ ਅੰਮ੍ਰਿਤਸਰ ਨੇ 23 ਜੂਨ 2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਪੋਰਟਲ ’ਤੇ ਸ਼ਿਕਾਇਤ ਦਰਜ ਕਰਵਾਈ ਸੀ। ਜਿਸ ਵਿੱਚ ਉਸਨੇ ਦੱਸਿਆ ਕਿ ਉਸਦੇ ਪਿਤਾ ਦੇ ਨਾਮ ’ਤੇ ਰਜਿਸਟਰ ਜ਼ਮੀਨ ਦੀ ਜਮਾਂਬੰਦੀ ਦੀ ਕਾਪੀ ਜਾਰੀ ਕਰਨ ਬਦਲੇ ਉਕਤ ਪਟਵਾਰੀ ਨੇ ਉਸ ਕੋਲੋਂ ਰਿਸ਼ਵਤ ਵਜੋਂ 4,000 ਰੁਪਏ ਲਏ ਹਨ। ਇਸ ਜ਼ਮੀਨ ਉਤੇ ਬੈਂਕ ਤੋਂ ਕਰਜ਼ਾ ਲੈਣ ਲਈ ਜਮਾਂਬੰਦੀ ਦੀ ਕਾਪੀ ਦੀ ਜ਼ਰੂਰਤ ਸੀ।ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਅੱਜ ਵਿਜੀਲੈਂਸ ਬਿਊਰੋ ਨੇ ਮੁਲਜ਼ਮ ਪਟਵਾਰੀ ਨੂੰ ਸ਼ਿਕਾਇਤਕਰਤਾ ਤੋਂ 4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕਰ ਲਿਆ ਹੈ।ਇਸ ਸਬੰਧੀ ਉਕਤ ਪਟਵਾਰੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਵਿਜੀਲੈਂਸ ਅੰਮ੍ਰਿਤਸਰ ਰੇਂਜ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਕੈਬਨਿਟ ਮੰਤਰੀ ਹਰਪਾਲ ਚੀਮਾ ਅਤੇ ਅਮਨ ਅਰੋੜਾ ਵੱਲੋਂ ਮੂਨਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਦਾ ਜਾਇਜ਼ਾ

0

ਪਾਣੀ ਵਧਣ ਕਾਰਨ ਪਿੰਡਾਂ ਦੇ ਸੰਪਰਕ ਨਾਲੋਂ ਟੁੱਟੇ ਲੋਕਾਂ ਤੱਕ ਰਾਹਤ ਸਮੱਗਰੀ ਪਹੁੰਚਾਈ
ਪੰਜਾਬੀ ਖ਼ਬਰਸਾਰ ਬਿਉਰੋ
ਮੂਨਕ, 15 ਜੁਲਾਈ –ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਵੱਲੋਂ ਮੂਨਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਏ ਜਾ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਬਰਿੰਦਰ ਗੋਇਲ ਵੀ ਹਾਜ਼ਰ ਸਨ। ਮੰਤਰੀਆਂ ਨੇ ਲਾਰਡ ਸ਼ਿਵਾ ਸਕੂਲ, ਹਮੀਰਗੜ੍ਹ, ਜਿਥੇ ਪ੍ਰਸ਼ਾਸਨ ਵੱਲੋਂ ਬਚਾਅ ਅਤੇ ਤਾਲਮੇਲ ਕੇਂਦਰ ਸਥਾਪਤ ਕੀਤਾ ਗਿਆ ਹੈ, ਦਾ ਦੌਰਾ ਕੀਤਾ। ਇਸ ਬਾਅਦ ਉਨ੍ਹਾਂ ਵੱਲੋਂ ਫੌਜ ਦੀ ਕਿਸ਼ਤੀ ਰਾਹੀਂ ਹੜ੍ਹ ਪ੍ਰਭਾਵਿਤ ਨਵਾਂਗਾਓਂ ਅਤੇ ਹੋਤੀਪੁਰ ਪਿੰਡਾਂ ਦੀਆਂ ਦੇ ਡੇਰਿਆਂ/ਢਾਣੀਆਂ ਦਾ ਦੌਰਾ ਕੀਤਾ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਖੁਦ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਅਤੇ ਰਾਹਤ ਕਾਰਜਾਂ ਬਾਰੇ ਪਲ ਪਲ ਦੀ ਜਾਣਕਾਰੀ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਪ੍ਰਸ਼ਾਸ਼ਨਿਕ ਅਧਿਕਾਰੀਆਂ, ਫੌਜ ਅਤੇ ਐਨ ਡੀ ਆਰ ਐਫ ਦੇ ਜਵਾਨਾਂ ਨਾਲ ਕਿਸ਼ਤੀਆਂ ਰਾਹੀਂ ਪਿੰਡਾਂ ਤੋਂ ਸੰਪਰਕ ਵਿੱਚ ਟੁੱਟੇ ਘਰਾਂ ਤੱਕ ਪਹੁੰਚ ਕੀਤੀ ਗਈ ਜਿੱਥੇ ਲੋਕਾਂ ਨੇ ਪੰਜਾਬ ਸਰਕਾਰ ਦੇ ਰਾਹਤ ਕਾਰਜਾਂ ਪੱਖੋਂ ਤਸੱਲੀ ਪ੍ਰਗਟਾਈ ਹੈ।ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪ੍ਰਸ਼ਾਸ਼ਨ ਵੱਲੋਂ ਖੇਤਾਂ, ਡੇਰਿਆਂ, ਪਿੰਡਾਂ ਲਈ ਕਿਸ਼ਤੀਆਂ ਰਾਹੀਂ ਮਦਦ ਪਹੁੰਚਾਉਣ ਲਈ ਜ਼ੋਨ ਬਣਾ ਕੇ ਹਰ ਤਰ੍ਹਾਂ ਦੀ ਸਹਾਇਤਾ ਮੁੱਹਈਆ ਕਰਵਾਈ ਜਾ ਰਹੀ ਹੈ ਜਿਸ ਵਿੱਚ ਮੈਡੀਕਲ ਸਹਾਇਤਾ ਵੀ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਉਦੇਸ਼ ਤਹਿਤ ਫੰਡ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਸੂਬੇ ਦੇ ਹਰ ਪ੍ਰਭਾਵਿਤ ਨਾਗਰਿਕ ਤੱਕ, ਘਰ ਤੱਕ, ਖੇਤ ਤੱਕ, ਪਿੰਡ ਤੱਕ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੌਲੀ ਹੌਲੀ ਪਾਣੀ ਦਾ ਪੱਧਰ ਘਟ ਰਿਹਾ ਹੈ, ਜਿਸ ਉਪਰੰਤ ਪ੍ਰਭਾਵਤ ਲੋਕਾਂ ਦੇ ਮੁੜ ਵਸੇਬੇ ਲਈ ਕਾਰਵਾਈ ਆਰੰਭੀ ਜਾਵੇਗੀ ਅਤੇ ਜਲਦੀ ਹੀ ਜਨਜੀਵਨ ਆਮ ਵਾਂਗ ਹੋਵੇਗਾ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਛੇਤੀ ਹੀ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਜਿਹੀ ਪੁਖਤਾ ਯੋਜਨਾ ਤਿਆਰ ਕੀਤੀ ਜਾਵੇਗੀ ਜਿਸ ਨਾਲ ਹਰ ਸਾਲ ਮੀਂਹਾਂ ਦੌਰਾਨ ਆਉਣ ਵਾਲੀਆਂ ਮੁਸ਼ਕਿਲਾਂ ਦਾ ਢੁਕਵਾਂ ਹੱਲ ਹੋ ਸਕੇ। ਉਨ੍ਹਾਂ ਕਿਹਾ ਕਿ ਜਿਸ ਦਿਨ ਦੀ ਕੁਦਰਤੀ ਆਫ਼ਤ ਆਈ ਹੈ ਉਸ ਦਿਨ ਤੋਂ ਹੀ ਮੁੱਖ ਮੰਤਰੀ ਦੀ ਅਗਵਾਈ ਹੇਠ ਸਮੂਹ ਮੰਤਰੀ, ਹਲਕਾ ਵਿਧਾਇਕ, ਪ੍ਰਸ਼ਾਸਨ, ਪੁਲਿਸ, ਫੌਜ, ਐਨ ਡੀ ਆਰ ਐਫ ਦੇ ਜਵਾਨ ਇਸ ਬਿਪਤਾ ਨਾਲ ਨਜਿੱਠਣ ਲਈ ਸਾਂਝੇ ਤੌਰ ਉੱਤੇ ਯਤਨਸ਼ੀਲ ਹਨ।ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਗੇਤੇ ਤੌਰ ਉਤੇ ਕੀਤੇ ਗਏ ਉਪਰਾਲਿਆਂ ਸਦਕਾ ਡਰੇਨਾਂ ਦੀ ਸਾਫ ਸਫਾਈ ਪੱਖੋਂ ਕੋਈ ਕਸਰ ਬਾਕੀ ਨਹੀਂ ਛੱਡੀ ਗਈ ਪਰ ਇਸ ਵਾਰ ਘੱਗਰ ਵਿੱਚ 752 ਫੁੱਟ ਤੋਂ ਪਾਣੀ ਦਾ ਪੱਧਰ ਜ਼ਿਆਦਾ ਵੱਧ ਜਾਣ ਕਾਰਨ ਖ਼ਤਰੇ ਦਾ ਕਾਰਨ ਬਣਿਆ ਜਦੋਂਕਿ ਪਹਿਲਾਂ ਇਹ 748 ਫੁੱਟ ਪਾਣੀ ਦੇ ਲੈਵਲ ‘ਤੇ ਹੀ ਟੁੱਟ ਜਾਂਦਾ ਸੀ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਤੋਂ ਪ੍ਰਭਾਵਿਤ ਹਿੱਸਿਆਂ ਵਿੱਚ ਰਾਹਤ ਕਾਰਜ, ਬਚਾਓ ਕਾਰਜ ਅਤੇ ਮੁੜ ਵਸੇਬਾ ਕਾਰਜਾਂ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਪਿਛਲੀਆਂ ਸਰਕਾਰਾਂ ਨੇ ਅਜਿਹੀਆਂ ਕੁਦਰਤੀ ਆਫ਼ਤਾਂ ਨਾਲ ਨਿਪਟਣ ਲਈ ਯੋਜਨਾਬੱਧ ਢੰਗ ਨਾਲ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਉਪਰਾਲੇ ਕੀਤੇ ਹੁੰਦੇ ਤਾਂ ਅੱਜ ਅਜਿਹੀ ਸਥਿਤੀ ਪੈਦਾ ਨਾ ਹੁੰਦੀ।ਇਸ ਤੋਂ ਪਹਿਲਾਂ ਕੈਬਨਿਟ ਮੰਤਰੀਆਂ ਨੇ ਹਮੀਰਗੜ੍ਹ ਵਿਚ ਸਥਾਪਤ ਰਾਹਤ ਕੇਂਦਰ ਵਿਖੇ ਜਾਇਜ਼ਾ ਲੈਂਦਿਆਂ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਅਤੇ ਦਿਸ਼ਾ ਨਿਰਦੇਸ਼ ਜਾਰੀ ਕੀਤੇ।

ਗੁਰਬਾਣੀ ਪ੍ਰਸਾਰਣ ਦਾ ਹੱਕ ਬਾਦਲ ਪਰਿਵਾਰ ਦੇ ਹੱਥਾਂ ਵਿਚ ਜਾਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ-ਮੁੱਖ ਮੰਤਰੀ

0

ਇਜਾਰੇਦਾਰੀ ਖਤਮ ਕਰਨ ਲਈ ਰਾਜਪਾਲ ਨੂੰ ‘ਦਿ ਸਿੱਖ ਗੁਰਦੁਆਰਾ ਐਕਟ’ ਵਿਚ ਪ੍ਰਸਾਵਿਤ ਸੋਧ ਨੂੰ ਮਨਜ਼ੂਰੀ ਦੇਣ ਲਈ ਆਖਿਆ
ਸੋਧ ਵਿਚ ਪ੍ਰਵਾਨਗੀ ’ਚ ਦੇਰੀ ਹੋਣ ਨਾਲ ਪੰਜਾਬ ਦੇ ਲੋਕਾਂ ਦੇ ਜਮਹੂਰੀ ਹੱਕ ਨੂੰ ਸੱਟ ਵੱਜੇਗੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 15 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ‘ਦਿ ਸਿੱਖ ਗੁਰਦੁਆਰਾ ਐਕਟ-1925’ ਵਿਚ ਪ੍ਰਸਤਾਵਿਤ ਸੋਧ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਹੈ ਤਾਂ ਕਿ ਸ੍ਰੀ ਹਰਿਮੰਦਰ ਸਾਹਿਬ ਤੋਂ ਪਾਵਨ ਗੁਰਬਾਣੀ ਦੇ ਪ੍ਰਸਾਰਣ ਉਤੇ ਬਾਦਲ ਪਰਿਵਾਰ ਦੀ ਇਜਾਰੇਦਾਰੀ ਖਤਮ ਕੀਤੀ ਜਾ ਸਕੇ।ਰਾਜਪਾਲ ਨੂੰ ਲਿਖੇ ਪੱਤਰ ਵਿਚ ਭਗਵੰਤ ਮਾਨ ਨੇ ਦੁੱਖ ਨਾਲ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਤੋਂ ਸਰਬ ਸਾਂਝੀ ਗੁਰਬਾਣੀ ਦੇ ਪ੍ਰਸਾਰਣ ਉਤੇ ਇਕ ਸਿਆਸੀ ਪਰਿਵਾਰ ਦੀ ਮਾਲਕੀ ਵਾਲੇ ਇਕ ਵਿਸ਼ੇਸ਼ ਚੈਨਲ ਨੇ ਏਕਾਧਿਕਾਰ ਕਾਇਮ ਕੀਤਾ ਹੋਇਆ ਹੈ ਅਤੇ ਇਸ ਤੋਂ ਮੁਨਾਫਾ ਕਮਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਦੀਆਂ ਸਿੱਖਿਆ ਦੇ ਪਾਸਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਤੋਂ ਸਰਬ ਸਾਂਝੀ ਗੁਰਬਾਣੀ ਦਾ ਪ੍ਰਸਾਰਣ ਸਾਰਿਆਂ ਲਈ ਮੁਫ਼ਤ ਯਕੀਨੀ ਬਣਾਉਣ ਲਈ ਪੰਜਾਬ ਵਿਧਾਨ ਸਭਾ ਵਿਚ ‘ਦਿ ਸਿੱਖ ਗੁਰਦੁਆਰਾਜ਼ (ਸੋਧ) ਬਿੱਲ-2023’ ਲਿਆਂਦਾ ਗਿਆ ਸੀ। ਉਨ੍ਹਾਂ ਕਿਹਾ ਕਿ ‘ਦਿ ਸਿੱਖ ਗੁਰਦੁਆਰਾ ਐਕਟ-1925’ ਵਿਚ ਧਾਰਾ 125-ਏ ਦਰਜ ਕੀਤੀ ਗਈ ਸੀ ਅਤੇ ਵਿਧਾਨ ਸਭਾ ਨੇ ਇਸ ਨੂੰ ਵੱਡੇ ਬਹੁਮਤ ਨਾਲ ਪਾਸ ਕਰ ਦਿੱਤਾ ਸੀ।ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਹ ਬਿੱਲ ਰਾਜਪਾਲ ਦੇ ਦਸਤਖਤਾਂ ਲਈ 26 ਜੂਨ, 2023 ਨੂੰ ਭੇਜ ਦਿੱਤਾ ਸੀ ਪਰ ਇਸ ਉਪਰ ਅਜੇ ਵੀ ਦਸਤਖਤ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਇਸ ਵਿਚ ਦੇਰੀ ਕਰਨ ਨਾਲ ਪੰਜਾਬ ਦੇ ਲੋਕਾਂ ਦੀ ਜਮਹੂਰੀ ਹੱਕ ਨੂੰ ਦਬਾਇਆ ਜਾ ਰਿਹਾ ਹੈ। ਭਗਵੰਤ ਮਾਨ ਨੇ ਰਾਜਪਾਲ ਨੂੰ ਦੱਸਿਆ ਕਿ ਉਕਤ ਚੈਨਲ ਦਾ ਸ਼?ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਮਝੌਤਾ 23 ਜੁਲਾਈ, 2023 ਨੂੰ ਖਤਮ ਹੋ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਰਾਜਪਾਲ ਇਸ ਬਿੱਲ ਨੂੰ ਤੁਰੰਤ ਪ੍ਰਵਾਨਗੀ ਨਹੀਂ ਦਿੰਦੇ ਤਾਂ ਇਸ ਨਾਲ ਦੁਨੀਆ ਭਰ ਵਿਚ ਲੱਖਾਂ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਲਾਈਵ ਪ੍ਰਸਾਰਣ ਦੇਖਣ ਤੋਂ ਵਿਰਵੇ ਹੋ ਜਾਣਗੇ। ਉਨ੍ਹਾਂ ਕਿਹਾ ਕਿ ਇਸ ਨਾਲ ਵਿਸ਼ਵ ਭਰ ਵਿਚ ਵਸਦੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੇਗੀ। ਭਗਵੰਤ ਮਾਨ ਨੇ ਰਾਜਪਾਲ ਨੂੰ ਇਸ ਬਿੱਲ ਉਤੇ ਛੇਤੀ ਤੋਂ ਛੇਤੀ ਹਸਤਾਖਰ ਕਰਨ ਲਈ ਆਖਿਆ ਤਾਂ ਕਿ ਵੱਖ-ਵੱਖ ਚੈਨਲਾਂ ਅਤੇ ਹੋਰ ਮਾਧਿਆਮਾਂ ਰਾਹੀਂ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਮੁਫ਼ਤ ਪ੍ਰਸਾਰਣ ਕੀਤਾ ਜਾ ਸਕੇ।

ਬਲਬੀਰ ਸਿੰਘ ਸਿੱਧੂ ਨੇ ਹੜ੍ਹਾ ਤੋਂ ਪੀੜ੍ਹਤ ਹਲਕਾ ਮੋਹਾਲੀ ਦੇ ਪਿੰਡਾਂ ਦਾ ਦੌਰਾ ਕਰਕੇ ਲਿਆ ਨੁਕਸਾਨ ਦਾ ਜਾਇਜ਼ਾ

0

ਪੰਜਾਬੀ ਖ਼ਬਰਸਾਰ ਬਿਉਰੋ
ਐਸ.ਏ.ਐਸ. ਨਗਰ ਮੋਹਾਲੀ – ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਿਛਲੇ ਦਿਨੀਂ ਹੋਈ ਵਰਖਾ ਤੋਂ ਬਾਅਦ ਹਲਕਾ ਮੋਹਾਲੀ ਦੇ ਪਿੰਡਾਂ ਦਾ ਦੌਰਾ ਕਰਕੇ ਨੁਕਸਾਨ ਦਾ ਜਾਇਜ਼ਾ ਲਿਆ। ਸਿੱਧੂ ਪਿੰਡ ਦੇ ਲੋਕਾਂ ਨੂੰ ਮਿਲੇ ਅਤੇ ਨਗਾਰੀ ਪਿੰਡ ਦੇ ਸਰਪੰਚ ਭੁਪਿੰਦਰ ਕੁਮਾਰ ਨਾਲ ਮਿਲ ਕੇ ਭਾਰੀ ਵਰਖਾ ਕਾਰਣ ਹੋਏ ਪਿੰਡ ਦੇ 15 ਤੋੰ ਵੱਧ ਪ੍ਰਭਾਵਿਤ ਹੋਏ ਪਰਿਵਾਰਾਂ ਦੀ ਮਾਲੀ ਮਦਦ ਵੀ ਕੀਤੀ। ਉਨ੍ਹਾਂ ਨੇ ਇਸ ਤੋਂ ਬਾਅਦ ਮੋਹਾਲੀ ਦੇ ਪਿੰਡ ਚਪੜਚਿੜੀ ਖੁਰਦ ਵਿਚ ਵੀ ਲੋਕਾਂ ਦਾ ਹਾਲ ਚਾਲ ਜਾਣਿਆ। ਉਨ੍ਹਾਂ ਨੇ ਪੰਚਾਇਤ ਮੈਂਬਰ ਨਤਾਸ਼ਾ ਨੂੰ ਮਿਲ ਕੇ ਉਹਨਾਂ ਦਾ ਹਾਲਚਾਲ ਜਾਣਿਆ। ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਵਰਖਾ ਕਾਰਣ ਹੋਏ ਨੁਕਸਾਨ ਉੱਤੇ ਲੋਕਾਂ ਨਾਲ ਦੁੱਖ ਵੰਡਿਆ ਅਤੇ ਲੋਕਾਂ ਦੀ ਲੋੜੀਂਦੀ ਮਦਦ ਕਰਦਿਆਂ ਵਾਹਿਗੁਰੂ ਅੱਗੇ ਸਾਰੇ ਪਰਿਵਾਰਾਂ ਦੇ ਜੀਆਂ ਦੀ ਜਲਦੀ ਸਿਹਤਯਾਬੀ ਲਈ ਅਰਦਾਸ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਉਹ ਉਨ੍ਹਾਂ ਦੀ ਸੇਵਾ ਵਿਚ ਦਿਨ-ਰਾਤ ਹਮੇਸ਼ਾ ਤਿਆਰ ਹਨ।