ਖ਼ੁਸਬਾਜ ਜਟਾਣਾ ਦੀ ਅਗਵਾਈ ਹੇਠ 140 ਮੈਂਬਰੀ ਟੀਮ ’ਚ 25 ਉਪ ਪ੍ਰਧਾਨ ਤੇ 65 ਬਣਾਏ ਜਨਰਲ ਸਕੱਤਰ
ਸੁਖਜਿੰਦਰ ਮਾਨ
ਬਠਿੰਡਾ, 15 ਜੁਲਾਈ : ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੀ ਨਵੀਂ ਟੀਮ ਦੀ ਸੂਚੀ ਉਪਰ ਮੋਹਰ ਲਗਾਉਂਦਿਆਂ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਵੜਿੰਗ ਨੇ 140 ਮੈਂਬਰੀ ਟੀਮ ਦਾ ਐਲਾਨ ਕੀਤਾ ਹੈ। ਜ਼ਿਲ੍ਹਾ ਪ੍ਰਧਾਰ ਖ਼ੁਸਬਾਜ ਸਿੰਘ ਜਟਾਣਾ ਦੀ ਅਗਵਾਈ ਹੇਠ ਇਸ ਨਵੀਂ ਟੀਮ ਵਿਚ 25 ਆਗੂਆਂ ਨੂੰ ਉਪ ਪ੍ਰਧਾਨ ਤੇ 65 ਨੂੰ ਜਨਰਲ ਸਕੱਤਰ ਬਣਾਇਆ ਗਿਆ ਹੈ। ਇਸਤੋਂ ਇਲਾਵਾ ਬਠਿੰਡਾ ਕਾਂਗਰਸ ਕਮੇਟੀ ਸ਼ਹਿਰੀ ਦੇ ਉਪ ਪ੍ਰਧਾਨ ਰੁਪਿੰਦਰ ਸਿੰਘ ਬਿੰਦਰਾ ਨੂੰ ਦਫ਼ਤਰ ਇੰਚਾਰਜ਼ ਦੀ ਜਿੰਮੇਵਾਰੀ ਦਿੱਤੀ ਗਈ ਹੈ। ਇਸੇ ਤਰ੍ਹਾਂ 44 ਸਕੱਤਰ, ਦੋ ਬੁਲਾਰੇ, ਇੱਕ ਪ੍ਰੈਸ ਸਕੱਤਰ ਅਤੇ ਇੱਕ ਸੋਸਲ ਮੀਡੀਅਰ ਇੰਚਾਰਜ਼ ਵੀ ਬਣਾਇਆ ਗਿਆ ਹੈ। ਨਵੀਂ ਚੁਣੀ ਗਈ ਟੀਮ ਨੂੰ ਵਧਾਈ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਖ਼ੁਸਬਾਜ ਸਿੰਘ ਜਟਾਣਾ ਨੇ 2024 ਦੀਆਂ ਲੋਕ ਸਭਾ ਚੋਣਾਂ ਵਿਚ ਬਠਿੰਡਾ ਲੋਕ ਸਭਾ ਹਲਕੇ ਤੋਂ ਜਿੱਤ ਲਈ ਹੁਣ ਤੋਂ ਹੀ ਡਟਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹੀ ਲੋਕਾਂ ਦੀਆਂ ਭਾਵਨਾਵਾਂ ਮੁਤਾਬਕ ਕੰਮ ਕਰਨ ਵਾਲੀ ਪਾਰਟੀ ਹੈ ਤੇ ਪਿਛਲੀਆਂ ਚੋਣਾਂ ਵਿਚ ਲੋਕਾਂ ਨੇ ਬਦਲਾਅ ਦੇ ਭੁਲੇਖੇ ਵਿਚ ਗਲਤ ਲੋਕਾਂ ਦੇ ਹੱਥ ਵਿਚ ਸੱਤਾ ਦੀ ਚਾਬੀ ਸੌਂਪ ਦਿੱਤੀ ਤੇ ਹੁਣ ਉਹ ਪਛਤਾ ਰਹੇ ਹਨ। ਇਸ ਦੌਰਾਨ ਨਵੇਂ ਬਣਾਏ ਉਪ ਪ੍ਰਧਾਨਾਂ ਵਿਚ ਜਸਵਿੰਦਰ ਸਿੰਘ ਜਸ ਬੱਜੋਆਣਾ, ਰਜਿੰਦਰ ਸਿੰਘ ਜੋਧਪੁਰ ਪਾਖ਼ਰ, ਗੁਰਭਗਤ ਸਿੰਘ ਬੀੜ ਬਹਿਮਣ, ਪਰਵਿੰਦਰ ਸਿੰਘ ਸ਼ਰਨੀ, ਜਸਪਾਲ ਸਿੰਘ ਬੰਗੀ ਕਲਾਂ, ਸੁਰਜੀਤ ਸਿੰਘ ਖੋਖਰ, ਗੁਰਦੀਪ ਸਿੰਘ ਕੋਠਾ ਗੁਰੂ, ਇਕਬਾਲ ਸਿੰਘ ਮੱਲਵਾਲਾ, ਕੇਵਲ ਸਿੰਘ ਬੰਗੀ ਦੀਪਾ, ਦਿਲਪ੍ਰੀਤ ਸਿੰਘ ਜਗ੍ਹਾਂ, ਜਸਕਰਨ ਸਿੰਘ ਗੁਰੂਸਰ, ਬਲਵੀਰ ਸਿੰਘ ਲਾਲੇਆਣਾ,ਕੁਲਵੰਤ ਸਿੰਘ ਸੰਦੋਹਾ, ਧਰਮ ਸਿੰਘ ਮਾੜੀ,ਜਗਜੀਤ ਸਿੰਘ ਲਹਿਰਾਬੇਗਾ, ਜਸਬੀਰ ਸਿੰਘ ਮਹਿਤਾ, ਸੁਖਜੀਤ ਸਿੰਘ ਬੰਗੀ ਕਲਾਂ, ਨਛੱਤਰ ਸਿੰਘ ਕਾਲਾ ਤੂੰਗਵਾਲੀ, ਸੁਖਮੰਦਰ ਸਿੰਘ ਬਾਠ, ਇਕਬਾਲ ਸਿੰਘ ਤਲਵੰਡੀ, ਸੁਖਬਲਵਿੰਦਰ ਕੋਚ ਬਠਿੰਡਾ, ਸੁਖਮੰਦਰ ਜਲਾਲ, ਗੁਰਮੀਤ ਸਿੰਘ ਮਹਿਰਾਜ, ਹਰਪਾਲ ਸਿੰਘ ਟੋਨੀ ਡੂੰਮਵਾਲੀ, ਜੋਗਿੰਦਰ ਸਿੰਘ ਮਹਿਰਾਜ ਦੇ ਨਾਂ ਸ਼ਾਮਲ ਹਨ। ਇਸੇ ਤਰ੍ਹਾਂ ਕ੍ਰਿਸਨ ਕੁਮਾਰ ਮਿੱਤਲ ਤੇ ਜਗਤਾਰ ਸਿੰਘ ਮੈਨੂਆਣਾ ਸਪੋਕਸਮੈਨ, ਜਸਵਿੰਦਰ ਸ਼ਰਮਾ ਖ਼ਜਾਨਚੀ, ਰਣਜੀਤ ਸਿੰਘ ਬੰਗੀ ਕਲਾਂ ਪ੍ਰੈਸ ਸਕੱਤਰ ਤੇ ਵਿਕਾਸ ਸਰਮਾ ਸੋਸਲ ਮੀਡੀਆ ਇੰਚਾਰਜ਼ ਲਗਾਇਆ ਗਿਆ ਹੈ।
ਪੰਜਾਬ ਕਾਂਗਰਸ ਕਮੇਟੀ ਵਲੋਂ ਜ਼ਿਲ੍ਹਾ ਕਾਂਗਰਸ ਬਠਿੰਡਾ ਦਿਹਾਤੀ ਦੀ ਟੀਮ ਦਾ ਐਲਾਨ
ਗੈਂਗਸਟਰ ਲਾਰੈਂਸ ਬਿਸਨੋਈ ਮੁੜ ਪੁੱਜਿਆ ਬਠਿੰਡਾ ਜੇਲ੍ਹ, ਫ਼ਰੀਦਕੋਟ ਮੈਡੀਕਲ ਕਾਲਜ਼ ’ਚੋਂ ਮਿਲੀ ਛੁੱਟੀ
ਸੁਖਜਿੰਦਰ ਮਾਨ
ਬਠਿੰਡਾ, 15 ਜੁਲਾਈ : ਲੰਘੀ 10 ਜੁਲਾਈ ਦੀ ਅੱਧੀ ਰਾਤ ਨੂੰ ਫ਼ਰੀਦਕੋਟ ਮੈਡੀਕਲ ਕਾਲਜ਼ ’ਚ ਇਲਾਜ ਲਈ ਭਰਤੀ ਕਰਵਾਏ ਗਏ ਮਹਰੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਦੇ ਮੁੱਖ ਮਾਸਟਰ ਮਾਈਂਡ ਗੈਂਗਸਟਰ ਲਾਰੈਂਸ ਬਿਸਨੋਈ ਅੱਜ ਮੁੜ ਬਠਿੰਡਾ ਜੇਲ੍ਹ ਪੁੱਜ ਗਏ ਹਨ। ਸਿਹਤ ਵਿਚ ਸੁਧਾਰ ਹੋਣ ਦੇ ਚੱਲਦੇ ਮੈਡੀਕਲ ਕਾਲਜ ਦੇ ਡਾਕਟਰਾਂ ਨੇ ਉਸਨੂੰ ਅੱਜ ਛੁੱਟੀ ਦੇ ਦਿੱਤੀ ਸੀ, ਜਿਸਤੋਂ ਬਾਅਦ ਕਰੀਬ ਚਾਰ ਵਜੇਂ ਲਾਰਂੈਸ ਨੂੰ ਭਾਰੀ ਸੁਰੱਖਿਆ ਹੇਠ ਫ਼ਰੀਦਕੋਟ ਤੋਂ ਬਠਿੰਡਾ ਜੇਲ੍ਹ ਲਿਆਂਦਾ ਗਿਆ। ਜੇਲ੍ਹ ਅਧਿਕਾਰੀਆਂ ਨੇ ਇਸਦੀ ਪੁਸ਼ਟੀ ਕਰਦਿਆਂ ਦਸਿਆ ਕਿ ਲਾਰੈਂਸ ਨੂੰ ਮੁੜ ਜੇਲ੍ਹ ਦੇ ਹਾਈ ਸਕਿਊਰਟੀ ਸੈੱਲ ਵਿਚ ਰੱਖਿਆ ਗਿਆ ਹੈ। ਦਸਣਾ ਬਣਦਾ ਹੈ ਕਿ ਗੈਂਗਸਟਰ ਨੂੰ ਪਿਛਲੇ ਕੁੱਝ ਦਿਨਾਂ ਤੋਂ ਬੁਖਾਰ ਚੱਲ ਰਿਹਾ ਸੀ ਪ੍ਰੰਤੂ ਇਸਤੋਂ ਬਾਅਦ ਟਾਈਫ਼ਾਈਡ ਹੋ ਗਿਆ। ਜਿਸ ਕਾਰਨ ਰੋਟੀ ਆਦਿ ਨਾ ਪਚਣ ਕਾਰਨ ਉਸਨੂੰ ਫ਼ਰੀਦਕੋਟ ਮੈਡੀਕਲ ਕਾਲਜ ’ਚ ਭਰਤੀ ਕਰਵਾਉਣਾ ਪਿਆ ਸੀ। ਸੂਚਨਾ ਮੁਤਾਬਕ ਲਾਰੈਂਸ ਨੂੰ ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਸਪੈਸਲ ਵਾਰਡ ਵਿਚ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਰੱਖਿਆ ਗਿਆ ਸੀ। ਗੌਰਤਲਬ ਹੈ ਕਿ ਦੇਸ ਦਾ ਨਾਮੀ ਗੈਂਗਸਟਰ ਬਣ ਚੁੱਕੇ ਲਾਰੇਂਸ ਬਿਸਨੋਈ ਨੂੰ ਵੀ ਖ਼ਤਰਾ ਦਸਿਆ ਜਾ ਰਿਹਾ ਹੈ, ਜਿਸਦੇ ਚੱਲਦੇ ਪੁਲਿਸ ਤੇ ਜੇਲ੍ਹ ਅਧਿਕਾਰੀ ਕੋਈ ਜੌਖਮ ਨਹੀਂ ਉਠਾਉਣਾ ਚਾਹੁੰਦੇ ਹਨ। ਇੱਥੇ ਦਸਣਾ ਬਣਦਾ ਹੈ ਕਿ ਪਿਛਲੇ ਸਾਲ 29 ਮਈ ਦੀ ਸਾਮ ਨੂੰ ਸਿੱਧੂ ਮੂਸੇਵਾਲਾ ਦਾ ਕਤਲ ਹੋਣ ਤੋਂ ਬਾਅਦ ਹੀ ਲਾਰੇਂਸ ਦਾ ਇਸ ਕੇਸ ਵਿਚ ਨਾਮ ਆ ਗਿਆ ਸੀ, ਜਿਸਤੋਂ ਬਾਅਦ ਉਸਨੂੰ ਭਾਰੀ ਸੁਰੱਖਿਆ ਹੇਠ ਪੰਜਾਬ ਪੁਲਿਸ ਵਲੋਂ ਤਿਹਾੜ ਜੇਲ੍ਹ ਤੋਂ ਲਿਆਂਦਾ ਗਿਆ ਸੀ। ਹਾਲਾਂਕਿ ਇਸ ਦੌਰਾਨ ਉਸਨੂੰ ਕਈ ਵਾਰ ਮੁੜ ਦਿੱਲੀ ਪੁਲਿਸ ਅਤੇ ਐਨ.ਆਈ.ਏ ਦੀ ਟੀਮ ਵੱਖ-ਵੱਖ ਕੇਸਾਂ ’ਚ ਪੁਛਗਿਛ ਲਈ ਲਿਜਾ ਚੁੱਕੀ ਹੈ ਪ੍ਰੰਤੂ ਵਾਪਸ ਮੁੜ ਉਸਨੂੰ ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚ ਭੇਜਿਆ ਗਿਆ ਸੀ।
ਅਧਿਆਪਕ ਜਥੇਬੰਦੀਆਂ ਦੇ ਆਗੂਆਂ ’ਤੇ ਪਾਏ ਕੇਸਾਂ ਨੂੰ ਰੱਦ ਕਰਵਾਉਣ ਲਈ ਹੋਈ ਮੀਟਿੰਗ
ਸੁਖਜਿੰਦਰ ਮਾਨ
ਬਠਿੰਡਾ, 15 ਜੁਲਾਈ : 2019 ਦੌਰਾਨ ਅਧਿਆਪਕਾਂ ਵਲੋਂ ਕੀਤੇ ਸੰਘਰਸ਼ ਦੌਰਾਨ ਥਾਣਾ ਸਿਵਲ ਲਾਈਨ ਤੇ ਥਾਣਾ ਕੋਟਫੱਤਾ ਵਿੱਚ ਸਾਂਝਾ ਅਧਿਆਪਕ ਮੋਰਚੇ ਵਿੱਚ ਸ਼ਾਮਲ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਵਿਰੁਧ ਦਰਜ ਪਰਚਿਆਂ ਨੂੰ ਰੱਦ ਕਰਵਾਉਣ ਸੰਬੰਧੀ ਅੱਜ ਅਧਿਆਪਕ ਆਗੂਆਂ ਦੀ ਸਥਾਨਕ ਟੀਚਰਜ਼ ਹੋਮ ਵਿਖੇ ਮੀਟਿੰਗ ਹੋਈ। ਮੀਟਿੰਗ ਦੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਰੇਸ਼ਮ ਸਿੰਘ ਖੇਮੂਆਣਾ,ਜ਼ਿਲ੍ਹਾ ਜਨਰਲ ਸਕੱਤਰ ਜਸਵਿੰਦਰ ਸਿੰਘ ਤੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਨੇ ਦਸਿਆ ਕਿ 8886 ਅਧਿਆਪਕਾਂ ਦੀ ਤਨਖਾਹ ਕਟੌਤੀ ਖਿਲਾਫ਼,5178 ਅਧਿਆਪਕਾਂ ਨੂੰ ਰੈਗੂਲਰ ਕਰਵਾਉਣ ਪੜ੍ਹੋ ਪੰਜਾਬ ਦੇ ਚਲ ਰਹੇ ਪ੍ਰਾਜੈਕਟਾਂ ਵਿਰੁੱਧ ਚੱਲ ਰਹੇ ਸੰਘਰਸ਼ ਦੌਰਾਨ ਥਾਣਾ ਕੋਟ ਫੱਤਾ ਵਿੱਚ ਤਤਕਾਲੀ ਜ਼ਿਲ੍ਹਾ ਸਿੱਖਿਆ ਅਫਸਰ ਹਰਦੀਪ ਸਿੰਘ ਤੱਗੜ ਦੇ ਬਿਆਨਾ ਉੱਪਰ ਮੋਰਚੇ ਦੇ 70 ਅਧਿਆਪਕ ਆਗੂਆਂ ’ਤੇ ਮਿਤੀ 22/2/2019 ਨੂੰ ਆਈ.ਪੀ.ਸੀ. ਦੀਆਂ ਧਾਰਾਵਾਂ 342,353,186,506,148,149 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਅਤੇ ਇਸੇ ਤਰ੍ਹਾਂ 25/2/2019 ਨੂੰ ਥਾਣਾ ਸਿਵਲ ਲਾਈਨ ਵਿੱਚ 6 ਅਧਿਆਪਕਾਂ ਆਗੂਆਂ ਸੁਮੇਤ ਲਗਭਗ 125 ਨਾਮਾਲੂਮ ਅਧਿਆਪਕਾਂ ’ਤੇ ਵੀ 283,168 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ। ਆਗੂਆਂ ਨੇ ਕਿਹਾ ਕਿ ਉਕਤ ਪਰਚਿਆਂ ਸੰਬੰਧੀ ਪੁਲਿਸ ਪ੍ਰਸ਼ਾਸਨ ਵਲੋਂ ਉਸ ਸਮੇਂ ਅਧਿਆਪਕਾਂ ਨੂੰ ਜਾਣੂ ਨਹੀਂ ਕਰਵਾਇਆ ਗਿਆ ਪਰ ਪਿਛਲੇ ਦਿਨਾਂ ਦੋਹਾਂ ਥਾਣਿਆਂ ਵਿੱਚੋਂ ਐਫ.ਆਈ.ਆਰ. ਵਿੱਚ ਸ਼ਾਮਿਲ ਅਧਿਆਪਕਾਂ ਨੂੰ ਫੋਨ ਆਏ। ਜ਼ਿਲ੍ਹਾ ਆਗੂਆਂ ਨੇ ਕਿਹਾ ਕਿ ਪਰਚੇ ਰੱਦ ਕਰਵਾਉਣ ਲਈ ਆਉਣ ਵਾਲੀ 18 ਜੁਲਾਈ ਨੂੰ ਅਧਿਆਪਕਾਂ ਦਾ ਇੱਕ ਵੱਡਾ ਮਾਸ ਡੈਪੂਟੇਸ਼ਨ ਐੱਸ.ਐੱਸ.ਪੀ. ਬਠਿੰਡਾ ਨੂੰ ਮਿਲਗੇ ਤੇ ਜੇਕਰ ਝੂਠੇ ਪਰਚੇ ਰੱਦ ਨਾ ਹੋਏ ਤਾਂ ਸ਼ਹਿਰੀ ਬਠਿੰਡਾ ਦੇ ਐੱਮ.ਐੱਲ.ਏ. ਜਗਰੂਪ ਸਿੰਘ ਗਿੱਲ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ। ਮੀਟਿੰਗ ਵਿਚ ਜ਼ਿਲ੍ਹਾ ਮੀਤ ਪ੍ਰਧਾਨ ਵਿਕਾਸ ਗਰਗ,ਪ੍ਰੈੱਸ ਸਕੱਤਰ ਗੁਰਪ੍ਰੀਤ ਖੇਮੂਆਣਾ,ਵਿੱਤ ਸਕੱਤਰ ਅਨਿਲ ਭੱਟ ਤੇ ਪ੍ਰਚਾਰ ਸਕੱਤਰ ਕੁਲਵਿੰਦਰ ਵਿਰਕ ਤੋਂ ਇਲਾਵਾ ਵੱਖ ਵੱਖ ਬਲਾਕਾਂ ਤੋਂ ਬਲਾਕ ਪ੍ਰਧਾਨ ਭੁਪਿੰਦਰ ਮਾਈਸਰਖਾਨਾ, ਰਣਦੀਪ ਕੌਰ ਖਾਲਸਾ, ਭੋਲਾ ਤਲਵੰਡੀ, ਬਲਕਰਨ ਕੋਟ ਸ਼ਮੀਰ, ਗੁਰਜਿੰਦਰ ਸਿੰਘ ਵੀ ਸ਼ਾਮਲ ਸਨ।
ਫੌਜ ਤੇ ਪੰਜਾਬ ਪੁਲਿਸ ਚ ਭਰਤੀ ਹੋਣ ਦੇ ਚਾਹਵਾਨ ਲੜਕਿਆਂ ਨੂੰ ਕਾਲਝਰਾਣੀ ਕੈਂਪ ’ਚ ਦਿੱਤੀ ਜਾਵੇਗੀ ਮੁਫਤ ਸਿਖਲਾਈ
ਫਿਜੀਕਲ ਤੇ ਲਿਖਤੀ ਪੇਪਰ ਦੀ ਤਿਆਰੀ ਲਈ ਨੌਜਵਾਨ ਪਿੰਡ ਕਾਲਝਰਾਣੀ ਕੈਂਪ ’ਚ ਕਰਵਾਉਣ ਰਜਿਸਟੇਰਸਨ
ਸੁਖਜਿੰਦਰ ਮਾਨ
ਬਠਿੰਡਾ, 15 ਜੁਲਾਈ : ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਕਾਲਝਰਾਣੀ ਵੱਲੋਂ ਜ਼ਿਲ੍ਹਾ ਬਠਿੰਡਾ ਸਮੇਤ ਸ੍ਰੀ ਮੁਕਤਸਰ ਸਾਹਿਬ ਅਤੇ ਫਾਜਿਲਕਾ ਦੇ ਆਰਮੀ-ਨੇਵੀ-ਏਅਰ ਫੋਰਸ ਅਤੇ ਐੱਸ.ਐੱਸ. ਸੀ ਜੀ.ਡੀ. (ਬੀ.ਐੱਸ.ਐੱਫ, ਸੀ.ਆਰ.ਪੀ.ਐੱਫ, ਆਈ.ਟੀ.ਬੀ.ਪੀ, ਅਸਾਮ ਰਾਈਫਲ, ਸੀ.ਆਈ.ਐੱਸ.ਐੱਫ ਅਤੇ ਪੰਜਾਬ ਪੁਲਿਸ) ਚ ਭਰਤੀ ਹੋਣ ਦੇ ਚਾਹਵਾਨ ਲੜਕਿਆਂ ਨੂੰ ਫਿਜੀਕਲ ਅਤੇ ਲਿਖਤੀ ਪੇਪਰ ਦੀ ਮੁਫਤ ਸਿਖਲਾਈ ਦਿੱਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਟਰੇਨਿੰਗ ਅਧਿਕਾਰੀ ਕੈਪਟਨ ਲਖਵਿੰਦਰ ਸਿੰਘ ਨੇ ਦੱਸਿਆ ਕਿ ਸਿਖਿਆਰਥੀਆਂ ਨੂੰ ਵਧੀਆਂ ਕਲਾਸ ਰੂਮ, ਖੁੱਲ੍ਹੇ ਗਰਾਉਂਡ, ਰਹਿਣ ਲਈ ਵਧੀਆਂ ਰਿਹਾਇਸ਼ ਅਤੇ ਹੈਲਥੀ ਖਾਣਾ ਮੁਫਤ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੈਂਪ ਵਿੱਚ ਤਜਰਬੇਕਾਰ ਅਧਿਆਪਕ ਅਤੇ ਪੀ.ਟੀ. ਸਟਾਫ ਮੌਜੂਦ ਹੈ। ਸਿਖਲਾਈ ਲੈਣ ਦੇ ਚਾਹਵਾਨ ਲੜਕੇ ਦਸਵੀਂ ਅਤੇ ਬਾਰਵੀਂ ਜਮਾਤ ਦੇ ਸਰਟੀਫਿਕੇਟਾਂ ਦੀ ਫੋਟੋ ਕਾਪੀ, ਆਧਾਰ ਕਾਰਡ, ਆਨ ਲਾਈਨ ਅਪਲਾਈ ਫਾਰਮ ਦੀ ਫੋਟੋ ਕਾਪੀ ਸਮੇਤ 2 ਪਾਸਪੋਰਟ ਸਾਈਜ਼ ਫੋਟੋਆਂ, ਜਾਤੀ ਅਤੇ ਰੈਂਜੀਡੈਂਸ ਸਰਟੀਫਿਕੇਟ ਆਦਿ ਦਸਤਾਵੇਜ ਲੈ ਕੇ ਬਾਦਲ-ਲੰਬੀ ਮੇਨ ਰੋਡ ਤੇ ਪੈਂਦੇ ਪਿੰਡ ਕਾਲਝਰਾਣੀ ਕੈਂਪ ਵਿਖੇ ਕਿਸੇ ਵੀ ਦਫ਼ਤਰੀ ਕੰਮ-ਕਾਜ ਵਾਲੇ ਦਿਨ ਨਿੱਜੀ ਤੌਰ ਸਵੇਰੇ 9 ਵਜੇ ਪਹੁੰਚ ਕੇ ਸਿਖਲਾਈ ਲਈ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਫਿਜੀਕਲ ਸਿਖਲਾਈ ਤੇ ਲਿਖਤੀ ਪੇਪਰ ਦੀ ਤਿਆਰੀ ਕਰਨ ਵਾਲੇ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਚਾਹਵਾਨ ਨੌਜਵਾਨ 94641-52013, 95493-00001 ਅਤੇ 94638-31615 ਤੇ ਸੰਪਰਕ ਕਰ ਸਕਦੇ ਹਨ।
ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਵੱਧ ਤੋਂ ਵੱਧ ਕੀਤਾ ਜਾਵੇ ਜਾਗਰੂਕ : ਐਸਡੀਐਮ
ਪਰਾਲੀ ਦੇ ਪੁਖਤਾ ਪ੍ਰਬੰਧਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਬੈਠਕ
ਸੁਖਜਿੰਦਰ ਮਾਨ
ਬਠਿੰਡਾ, 15 ਜੁਲਾਈ : ਉਪ ਮੰਡਲ ਮੈਜਿਸਟਰੇਟ ਰਾਮਪੁਰਾ ਓਮ ਪ੍ਰਕਾਸ਼ ਵਲੋਂ ਸਾਲ 2023-2024 ਦੌਰਾਨ ਝੋਨੇ ਦੀ ਕਟਾਈ ਉਪਰੰਤ ਬਨਣ ਵਾਲੀ ਪਰਾਲੀ, ਨਾੜ ਦੇ ਪੁਖਤਾ ਪ੍ਰਬੰਧਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਸ੍ਰੀ ਓਮ ਪ੍ਰਕਾਸ਼ ਨੇ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਰਾਮਪੁਰਾ ਫੂਲ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡਾਂ ਚ ਸਥਾਪਿਤ ਸੁਸਾਇਟੀਆਂ ਵਿੱਚ ਝੋਨੇ ਦੀ ਪਰਾਲੀ ਦੇ ਪ੍ਰਬੰਧਾਂ ਸਬੰਧੀ ਵੱਧ ਤੋ ਵੱਧ ਸੰਦਾਂ ਦੇ ਅਗਾਊ ਪ੍ਰਬੰਧ ਕੀਤੇ ਜਾਣ ਅਤੇ ਸੁਸਾਇਟੀਆਂ ਦੇ ਪ੍ਰਧਾਨ ਤੇ ਮੈਂਬਰਾਂ ਨੂੰ ਵੀ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕ ਕੀਤਾ ਜਾਵੇ। ਇਸ ਤੋਂ ਇਲਾਵਾ ਉਪ ਮੰਡਲ ਮੈਜਿਸਟਰੇਟ ਓਮ ਪ੍ਰਾਕਸ਼ ਨੇ ਤਹਿਸੀਲਦਾਰ, ਨਾਇਬ ਤਹਿਸੀਲਦਾਰ, ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਉਹ ਆਪੋਂ-ਆਪਣੇ ਅਧੀਨ ਆਉਂਦੇ ਸਰਪੰਚਾਂ ਨੰਬਰਦਾਰਾਂ ਨੂੰ ਝੋਨੇ ਦੀ ਪਰਾਲੀ ਤੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਵੱਧ ਤੋ ਵੱਧ ਜਾਗਰੂਕ ਕਰਨ। ਇਸ ਮੌਕੇ ਉਨ੍ਹਾਂ ਖੇਤੀਬਾੜੀ ਵਿਭਾਗ ਦੇ ਨੁਮਾਇੰਦਿਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਇਸ ਮੰਤਵ ਲਈ ਪਿੰਡਾਂ ਵਿੱਚ ਸਡਿਊਲ ਤਿਆਰ ਕਰਕੇ ਵੱਧ ਤੋ ਵੱਧ ਕੈਂਪਾਂ ਦਾ ਆਯੋਜਨ ਕਰਨ ਅਤੇ ਜਿੰਨ੍ਹੀ ਮਸ਼ੀਨਰੀ ਦੀ ਜ਼ਰੂਰਤ ਹੋਵੇ, ਉਸ ਦੇ ਵੇਰਵੇ ਤਿਆਰ ਕਰਨਾਂ ਯਕੀਨੀ ਬਣਾਉਣ। ਮੀਟਿੰਗ ਦੌਰਾਨ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਪਰਾਲੀ ਪ੍ਰਬੰਧਨ ਲਈ ਵਰਤੇ ਜਾਣ ਵਾਲੇ ਸੰਦਾਂ ਆਦਿ ਦੇ ਪੁਖਤਾ ਪ੍ਰਬੰਧ ਸਮੇਂ ਸਿਰ ਕਰਨੇ ਤੇ ਪਰਾਲੀ ਦੀਆਂ ਗੱਠਾਂ ਬਣਾਉਣ ਲਈ ਸਬੰਧਤ ਕੰਪਨੀਆਂ ਨਾਲ ਤਾਲਮੇਲ ਕਰਨਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀ/ਕਰਮਚਾਰੀ, ਪਿੰਡਾਂ ਦੇ ਸਰਪੰਚ-ਪੰਚ, ਨੰਬਰਦਾਰ ਤੇ ਹੋਰ ਪਤਵੰਤੇ ਵਿਅਕਤੀਆਂ ਵੱਲੋ ਇੱਕ ਸਵੈ-ਘੋਸ਼ਣਾ ਪੱਤਰ ਵੀ ਦਿੱਤਾ ਜਾਵੇਗਾ ਕਿ ਉਹ ਨਾ ਤਾ ਆਪਣੇ ਖੇਤੀ ਵਿੱਚ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ ਤੇ ਹੋਰਨਾਂ ਕਿਸਾਨਾਂ ਨੂੰ ਵੀ ਅੱਗ ਨਾ ਲਗਾਉਣ ਸਬੰਧੀ ਪ੍ਰੇਰਿਤ ਕਰਨਗੇ।ਇਸ ਮੌਕੇ ਨਾਇਬ ਤਹਿਸੀਲਦਾਰ ਰਾਮਪੁਰਾ ਫੂਲ ਸ੍ਰੀਮਤੀ ਚਰਨਜੀਤ ਕੌਰ, ਬਲਾਕ ਖੇਤੀਬਾੜੀ ਅਫਸਰ ਗੁਰਬਿੰਦਰ ਸਿੰਘ ਤੇ ਦਵਿੰਦਰ ਸਿੰਘ, ਬੀਡੀਪੀਓ ਭਗਤਾ ਭਾਈਕਾ ਰਜਨੀਸ਼ ਗਰਗ ਤੇ ਫੂਲ ਧਰਮਪਾਲ ਸ਼ਰਮਾ ਤੋਂ ਇਲਾਵਾ ਇੰਨਸਪੈਕਟਰ ਕੁਲਦੀਪ ਸਿੰਘ ਆਦਿ ਹਾਜ਼ਰ ਸਨ।
ਹੜ੍ਹ ਪ੍ਰਭਾਵਿਤ ਪਸ਼ੂਆਂ ਲਈ ਮੱਕੀ ਦੇ ਆਚਾਰ ਨਾਲ ਭਰੇ ਟਰੱਕ ਨੂੰ ਵਿਧਾਇਕ ਜਗਰੂਪ ਗਿੱਲ ਨੇ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਕਿਹਾ, ਪੰਜਾਬ ਸਰਕਾਰ ਇਸ ਮੁਸ਼ਕਿਲ ਘੜੀ ਚ ਲੋਕਾਂ ਦੇ ਨਾਲ ਮੌਢੇ ਨਾਲ ਮੌਢਾ ਲਗਾ ਕੇ ਖੜ੍ਹੀ ਹੈ
ਸੁਖਜਿੰਦਰ ਮਾਨ
ਬਠਿੰਡਾ, 15 ਜੁਲਾਈ : ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ੍ਹਾਂ ਦੇ ਪਾਣੀ ਨਾਲ ਨਜਿੱਠਣ ਲਈ ਹਰ ਤਰ੍ਹਾਂ ਦੇ ਸੰਭਵ ਉਪਰਾਲੇ ਕਰ ਰਹੀ ਹੈ ਤੇ ਲੋਕਾਂ ਦੇ ਹੋਏ ਨੁਕਸਾਨ ਦੀ ਪੂਰੀ ਭਰਪਾਈ ਕੀਤੀ ਜਾਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਬਠਿੰਡਾ (ਸ਼ਹਿਰੀ) ਦੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਜ਼ਿਲ੍ਹਾ ਜਲੰਧਰ ਅਧੀਨ ਪੈਂਦੇ ਪਿੰਡ ਲੋਹੀਆ ਚ ਹੜ੍ਹ ਪ੍ਰਭਾਵਿਤ ਪਸ਼ੂਆਂ ਲਈ ਮੱਕੀ ਦੇ ਆਚਾਰ ਨਾਲ ਭਰੇ ਟਰੱਕ ਨੂੰ ਹਰੀ ਝੰਡੀ ਦਿਖਾਉਣ ਉਪਰੰਤ ਕੀਤਾ। ਇਸ ਮੌਕੇ ਸ. ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਮੁਸ਼ਕਿਲ ਘੜੀ ਵਿਚ ਲੋਕਾਂ ਦੇ ਨਾਲ ਮੌਢੇ ਨਾਲ ਮੌਢਾ ਲਗਾ ਕੇ ਖੜ੍ਹੀ ਹੈ ਤੇ ਸਰਕਾਰ ਵੱਲੋਂ ਕੀਤੇ ਅਗੇਤੇ ਪ੍ਰਬੰਧਾਂ ਕਾਰਨ ਹੀ ਵੱਡਾ ਨੁਕਸਾਨ ਹੋਣ ਤੋਂ ਬਚਿਆ ਹੈ। ਉਨ੍ਹਾਂ ਕਿਹਾ ਕਿ ਮਨੁੱਖੀ ਆਬਾਦੀ ਪੂਰੀ ਤਰ੍ਹਾਂ ਨਾਲ ਸੁਰੱਖਿਤ ਹੈ। ਇਸ ਮੌਕੇ ਉਨ੍ਹਾਂ ਬਠਿੰਡਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਸੋਸ਼ਲ ਮੀਡੀਆ ਤੇ ਫ਼ੈਲ ਰਹੀਆਂ ਝੂਠੀਆਂ ਅਫ਼ਵਾਹਾਂ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਠਿੰਡਾ ਤੇ ਆਸ-ਪਾਸ ਖੇਤਰ ਹਾਲੇ ਪੂਰੀ ਤਰ੍ਹਾਂ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਜੇਕਰ ਕੋਈ ਵੀ ਅਜਿਹੀ ਮੁਸ਼ਕਿਲ ਘੜੀ ਆਉਂਦੀ ਹੈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੂਰੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ।ਇਸ ਮੌਕੇ ਐਮਸੀ ਸੁਖਦੀਪ ਸਿੰਘ ਢਿੱਲੋਂ, ਜ਼ਿਲ੍ਹਾ ਵਣ ਅਫ਼ਸਰ ਸਵਰਨ ਸਿੰਘ, ਗੁਰਦਾਤ ਸਿੰਘ, ਜਗਦੀਸ਼ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਆਦਿ ਹਾਜ਼ਰ ਸਨ।
ਮੁੱਖ ਮੰਤਰੀ ਦਾ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਜਾਰੀ, ਫ਼ਿਰੋਜਪੁਰ ’ਚ ਪੁੱਜੇ
ਲੋਕਾਂ ਦੇ ਇਕ-ਇਕ ਪੈਸੇ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ, ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਦੇਣ ਦਾ ਐਲਾਨ
ਪੰਜਾਬੀ ਖ਼ਬਰਸਾਰ ਬਿਉਰੋ
ਫ਼ਿਰੋਜ਼ਪੁਰ, 14 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਜਾਰੀ ਰੱਖਦਿਆਂ ਐਲਾਨ ਕੀਤਾ ਕਿ ਸੂਬਾ ਸਰਕਾਰ ਲੋਕਾਂ ਦੇ ਇਕ-ਇਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ।ਬਚਾਅ ਤੇ ਰਾਹਤ ਕਾਰਜਾਂ ਦਾ ਨਿਰੀਖਣ ਕਰਨ ਲਈ ਪਿੰਡ ਨਿਹਾਲਾ ਲਵੇਰਾ ਦਾ ਦੌਰਾ ਕਰਨ ਪੁੱਜੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਭਾਰੀ ਮੀਂਹ ਕਾਰਨ ਫਸਲਾਂ, ਘਰਾਂ ਅਤੇ ਹੋਰਾਂ ਦੇ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਬਰਸਾਤ ਕਾਰਨ ਹੋਏ ਨੁਕਸਾਨ ਦਾ ਪਹਿਲ ਦੇ ਆਧਾਰ ’ਤੇ ਪਤਾ ਲਾਉਣ ਲਈ ਤੁਰੰਤ ਗਿਰਦਾਵਰੀ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਵਿਸਥਾਰਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਕੁਦਰਤ ਦੇ ਕਹਿਰ ਤੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਜ਼ਮੀਨੀ ਪੱਧਰ ’ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਵਿਆਪਕ ਪੱਧਰ ’ਤੇ ਕੋਸ਼ਿਸ਼ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਲੋਕਾਂ ਦੀ ਮਦਦ ਕਰਨਾ ਸੂਬਾ ਸਰਕਾਰ ਦਾ ਫ਼ਰਜ਼ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਹਰੇਕ ਲੋੜਵੰਦ ਵਿਅਕਤੀ ਤੱਕ ਵੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਯਕੀਨੀ ਬਣਾਉਣ ਉਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਬੁਰੀ ਤਰ੍ਹਾਂ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਅਤੇ ਰਾਹਤ ਕਾਰਜਾਂ ਨੂੰ ਨੇਪਰੇ ਚਾੜ੍ਹਨ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਡੈਮ ਸੁਰੱਖਿਅਤ ਹਨ ਅਤੇ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਵਹਿ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੇ ਤੇਜ਼ ਵਹਾਅ ਕਾਰਨ ਕਈ ਥਾਈਂ ਖੇਤਾਂ ਵਿੱਚ ਝੋਨੇ ਦੀ ਫ਼ਸਲ ਤਬਾਹ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਜਲਦੀ ਕਿਸਾਨਾਂ ਨੂੰ ਵੱਧ ਝਾੜ ਦੇਣ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਏਗੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਖੇਤੀਬਾੜੀ ਯੂਨੀਵਰਸਿਟੀ, ਪਨਸੀਡ, ਖੇਤੀਬਾੜੀ ਵਿਭਾਗ ਅਤੇ ਹੋਰਾਂ ਨੂੰ ਇਨ੍ਹਾਂ ਕਿਸਮਾਂ ਦੀ ਪਨੀਰੀ ਤਿਆਰ ਕਰਨ ਦੇ ਨਿਰਦੇਸ਼ ਦੇ ਚੁੱਕੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਪਨੀਰੀ ਅਗਲੇ ਚਾਰ-ਪੰਜ ਦਿਨਾਂ ਵਿੱਚ ਤਿਆਰ ਹੋ ਜਾਵੇਗੀ, ਜਿਸ ਤੋਂ ਬਾਅਦ ਇਹ ਕਿਸਾਨਾਂ ਨੂੰ ਮੁਫ਼ਤ ਵੰਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਕਰੀਬ 15 ਜ਼ਿਲ੍ਹੇ ਹੜ੍ਹ ਦੇ ਪਾਣੀ ਨਾਲ ਪ੍ਰਭਾਵਿਤ ਹੋਏ ਹਨ, ਜਿੱਥੇ ਲੋੜ ਪੈਣ ’ਤੇ ਇਹ ਪਨੀਰੀ ਅੰਨਦਾਤਿਆਂ ਨੂੰ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਸੂਬਾ ਸਰਕਾਰ ਸੂਬੇ ਦੇ ਕਿਸਾਨਾਂ ਦੇ ਨਾਲ ਖੜ੍ਹੀ ਹੈ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਜਾਣ ਕੇ ਖ਼ੁਸ਼ੀ ਹੋਈ ਹੈ ਕਿ ਸੂਬੇ ਵਿੱਚ ਹੜ੍ਹ ਦਾ ਪਾਣੀ ਤੇਜ਼ੀ ਨਾਲ ਘਟ ਰਿਹਾ ਹੈ, ਜਿਸ ਕਾਰਨ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਤੇਜ਼ੀ ਆ ਰਹੀ ਹੈ। ਉਨ੍ਹਾਂ ਨੇ ਰਾਹਤ ਕਾਰਜਾਂ ਵਿੱਚ ਸੂਬਾ ਸਰਕਾਰ ਨੂੰ ਸਹਿਯੋਗ ਦੇਣ ਲਈ ਬੀ.ਐੱਸ.ਐੱਫ./ਐੱਨ.ਡੀ.ਆਰ.ਐੱਫ. ਦੀਆਂ ਟੀਮਾਂ ਦੀ ਵੀ ਸ਼ਲਾਘਾ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਮੁਸ਼ਕਲ ਹਾਲਾਤ ਵਿੱਚ ਲੋਕਾਂ ਦੀ ਸੇਵਾ ਕਰਨ ਲਈ ਜਾਣਿਆ ਜਾਂਦਾ ਹੈ ਅਤੇ ਅਸੀਂ ਇਸ ਚੁਣੌਤੀ ਨੂੰ ਵੀ ਪਾਰ ਕਰ ਲਵਾਂਗੇ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਇਸ ਸੰਕਟ ਦਾ ਮੁਕਾਬਲਾ ਕਰਨ ਲਈ ਇਕ ਵਾਰ ਫਿਰ ਹੌਸਲਾ ਤੇ ਲਾਮਿਸਾਲ ਸਾਹਸ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਹਰ ਤਰ੍ਹਾਂ ਦੀਆਂ ਔਕੜਾਂ ਨਾਲ ਲੜਨ ਦੇ ਅਦੁੱਤੀ ਜਜ਼ਬੇ ਦੀ ਬਖ਼ਸ਼ਿਸ਼ ਹੈ, ਜਿਸ ਕਾਰਨ ਪੰਜਾਬੀ ਹਰੇਕ ਮੁਸ਼ਕਲ ਵਿੱਚੋਂ ਨਿਕਲ ਕੇ ਅੱਜ ਇੱਥੋਂ ਤੱਕ ਪੁੱਜੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਮਾਲ ਦੀ ਸਾਂਝ ਅਤੇ ਸਦਭਾਵਨਾ ਦਿਖਾਉਂਦਿਆਂ ਇਕ ਦੂਜੇ ਦੀ ਮਦਦ ਕੀਤੀ ਹੈ।
ਪੀਆਰਟੀਸੀ ਕਾਮਿਆਂ ਨੇ ਹੜ੍ਹਾਂ ਦੀ ਲਪੇਟ ’ਚ ਆਉਣ ਕਾਰਨ ਮਰਨ ਵਾਲੇ ਸਾਥੀਆਂ ਦੇ ਇਨਸਾਫ਼ ਲਈ ਖੋਲਿਆ ਮੋਰਚਾ
ਸੁਖਜਿੰਦਰ ਮਾਨ
ਬਠਿੰਡਾ, 14 ਜੁਲਾਈ: ਪਿਛਲੇ ਦਿਨੀਂ ਪੰਜਾਬ ਸਹਿਤ ਗੁਆਂਢੀ ਸੂਬਿਆਂ ’ਚ ਆਏ ਭਾਰੀ ਹੜ੍ਹਾਂ ਦੀ ਲਪੇਟ ’ਚ ਆਈ ਪੀਆਰਟੀਸੀ ਬੱਸ ਦੇ ਡੂੱਬਣ ਕਾਰਨ ਡਰਾਈਵਰ ਤੇ ਕੰਡਕਟਰ ਦੀ ਹੋਈ ਮੌਤ ਦੇ ਰੋਸ਼ ਵਜੋਂ ਅੱਜ ਬਠਿੰਡਾ ਡਿੱਪੂ ਦੇ ਕਾਮਿਆਂ ਵਲੋਂ ਰੋਸ਼ ਪ੍ਰਦਰਸ਼ਨ ਕਰਦਿਆਂ ਅਪਣੇ ਸਾਥੀ ਕਾਮਿਆਂ ਲਈ ਇਨਸਾਫ਼ ਦੀ ਮੰਗ ਕੀਤੀ। ਪੀਆਰਟੀਸੀ/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਆਗੂਆਂ ਕੁਲਵੰਤ ਸਿੰਘ ਮਨੇਸ਼ ਅਤੇ ਸੰਦੀਪ ਸਿੰਘ ਗਰੇਵਾਲ ਆਦਿ ਨੇ ਦਸਿਆ ਕਿ ਵਿਛੜ ਚੁੱਕੇ ਸਾਥੀਆਂ ਦੇ ਪ੍ਰਵਾਰਾਂ ਨੂੰ ਇਨਸਾਫ ਦਿਵਾਉਣ ਲਈ 9 ਡਿੱਪੂਆਂ ਦੇ ਮੁਲਾਜ਼ਮਾਂ ਨੇ ਹੜਤਾਲ ਕਰ ਦਿੱਤੀ ਹੈ। ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਕੁਦਰਤੀ ਆਫ਼ਤ ਕਾਰਨ ਵਿਛੜ ਗਏ ਦੋਵਾਂ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਇੱਕ-ਇੱਕ ਕਰੋੜ ਰੁਪਏ ਦਾ ਮੁਆਵਜ਼ਾ ਤੇ ਦੋਨਾਂ ਪ੍ਰਵਾਰਾਂ ਦੇ ਇੱਕ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਮੰਗਾਂ ਨਾ ਮੰਨਣ ’ਤੇ ਸੰਘਰਸ ਹੋਰ ਤੇਜ ਕੀਤਾ ਜਾਵੇਗਾ।
ਤਲਵੰਡੀ ਸਾਬੋ ਪੁਲਿਸ ਨੇ ਪਟਵਾਰੀ ਕਲੌਨੀ ’ਚ ਚੋਰੀ ਦੀ ਘਟਨਾ 12 ਘੰਟਿਆਂ ’ਚ ਸੁਲਝਾਈ
ਸੁਖਜਿੰਦਰ ਮਾਨ
ਬਠਿੰਡਾ, 14 ਜੁਲਾਈ: ਬੀਤੇ ਕੱਲ ਦਿਨ ਦਿਹਾੜੇ ਸਥਾਨਕ ਇਤਿਹਾਸਕ ਸ਼ਹਿਰ ਦੀ ਪਟਵਾਰੀ ਕਲੌਨੀ ਦੇ ਇੱਕ ਘਰ ਵਿਚੋਂ ਹੋਈ ਲੱਖਾਂ ਦੀ ਨਗਦੀ, ਗਹਿਣੇ ਤੇ ਬੰਦੂਕ ਦੀ ਚੋਰੀ ਦਾ ਮਾਮਲਾ ਪੁਲਿਸ ਨੇ 24 ਘੰਟਿਆਂ ਅੰਦਰ ਹੀ ਸੁਲਝਾ ਲਿਆ ਹੈ। ਜਾਣਕਾਰੀ ਦਿੰਦਿਆਂ ਡੀਐਸਪੀ ਬੂਟਾ ਸਿੰਘ ਨੇ ਦਸਿਆ ਕਿ ਇਸ ਚੋਰੀ ਦੀ ਘਟਨਾ ਦੇ ਸਬੰਧ ਵਿਚ ਭਗਵਾਨ ਦਾਸ ਪੁੱਤਰ ਸੂਰਜ ਭਾਨ ਵਾਸੀ ਪਟਵਾਰੀ ਕਲੋਨੀ ਤਲਵੰਡੀ ਸਾਬੋ ਦੇ ਬਿਆਨਾਂ ਉਪਰ ਮੁਕੱਦਮਾ ਨੰਬਰ 138 ਮਿਤੀ 13-07-2023 ਅ/ਧ 454,380 ਆਈ.ਪੀ.ਸੀ ਦਰਜ਼ ਕੀਤਾ ਗਿਆ ਸੀ। ਇਸ ਚੋਰੀ ਦੀ ਘਟਨਾ ਵਿਚ ਚੋਰ ਦੁਪਹਿਰ ਸਮੇਂ ਮੁਦਈ ਦੇ ਘਰੋਂ 17 ਤੋਲੇ ਸੋਨਾ, 350 ਗਰਾਮ ਚਾਂਦੀ , 2 ਲੱਖ 25 ਹਜਾਰ ਰੁਪਏ, ਬੰਦੂਕ 12 ਬੋਰ ਡੀ.ਬੀ.ਬੀ.ਐੱਲ, 13 ਰੌਂਦ ਜਿੰਦਾ ਚੋਰੀ ਕਰਕੇ ਲੈ ਗਏ ਸਨ। ਪੁਲਿਸ ਨੇ ਇਸ ਮਾਮਲੇ ਨੂੰ ਤੁਰੰਤ ਹੱਲ ਕਰਦੇ ਹੋਏ ਕਥਿਤ ਦੋਸ਼ੀਆਨ ਸੰਦੀਪ ਸਿੰਘ ਉਰਫ ਬੰਗਾ ਵਾਸੀ ਤਾਰੂਆਣਾ ਅਤੇ ਗੋਰਾ ਸਿੰਘ ਬੰਗੀ ਕਲਾਂ ਨੂੰ ਗ੍ਰਿਫਤਾਰ ਕਰਕੇ ਗੋਰਾ ਸਿੰਘ ਦੀ ਨਿਸ਼ਾਨਦੇਹੀ ’ਤੇ ਕਾਫ਼ੀ ਸਾਰਾ ਸਮਾਨ ਵੀ ਬਰਾਮਦ ਕਰਵਾ ਲਿਆ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਕਥਿਤ ਦੋਸ਼ੀ ਨੇ ਅਪਣੇ ਘਰ ਦੇ ਕਮਰੇ ਵਿੱਚ ਪੇਟੀ ਹੇਠਾਂ ਇਹ ਚੋਰੀ ਦਾ ਮਾਲ ਲੁਕਾ ਛੁਪਾਕੇ ਰੱਖੇ ਹੋਇਆ ਸੀ। ਜਿਸ ਵਿਚ ਸੋਨੇ ਅਤੇ ਚਾਂਦੀ ਦੇ ਗਹਿਣੇ ਤਿੰਨ ਚੈਨਾਂ ਲੇਡੀਜ, ਦੋ ਲੌਕਟ ਸੋਨਾ, ਇੱਕ ਜੋੜਾ ਵਾਲੀਆ ਲੇਡੀਜ ਸੋਨਾ, ਇੱਕ ਜੋੜਾ ਟੌਪਸ ਛੋਟੇ ਬੱਚੇ ਦੇ ਸੋਨਾ,ਦੋ ਕੋਕੇ ਸੋਨਾ,ਤਿੰਨ ਚੂੜੀਆ ਸੋਨਾ, ਦੋ ਡੰਡ ਚਾਂਦੀ ਤਿੰਨ ਜੋੜੇ ਸਗਲੇ ਚਾਂਦੀ,ਦੋ ਚੂੜੀਆ ਚਾਂਦੀ ਚਾਰ ਜੋੜੇ ਬਾਜਰਾ ਚਾਂਦੀ, ਦੋ ਚੈਨਾ ਚਾਂਦੀ,ਚਾਰ ਛਾਪਾਂ ਚਾਂਦੀ ਇੱਕ ਚੌਕੀ ਚਾਂਦੀ ਅਤੇ 18 ਸਿੱਕੋ ਚਾਂਦੀ ਬ੍ਰਾਮਦ ਕਰਵਾਏ ਗਏ। ਇਸੇ ਤਰ੍ਹਾਂ ਦੂਜੇ ਕਥਿਤ ਦੋਸੀ ਸੰਦੀਪ ਉਰਫ ਬੰਗਾ ਸਿੰਘ ਨੂੰ ਵੀ ਕਾਬੂ ਕਰਕੇ ਉਸਦੀ ਨਿਸ਼ਾਨਦੇਹੀ ’ਤੇ ਚੋਰੀ ਕੀਤੀ ਬੰਦੂਕ 12 ਬੋਰ ਅਤੇ ਕਾਰਤੂਸਾਂ ਤੋਂ ਇਲਾਵਾ 1,16000 ਰੁਪਏ ਵੀ ਬਰਾਮਦ ਕਰਵਾ ਲਏ ਹਨ। ਪੁਲਿਸ ਅਧਿਕਾਰੀਆਂ ਮੁਤਾਬਕ ਇਹਨਾਂ ਕਥਿਤ ਦੋਸੀਆਂ ਦੇ ਨਾਲ ਸਹਿਯੋਗ ਕਰਨ ਵਾਲੀ ਇੱਕ ਔਰਤ ਗਗਨਦੀਪ ਕੌਰ ਜੋਕਿ ਸੰਦੀਪ ਦੀ ਪਤਨੀ ਵੀ ਦਸੀ ਜਾ ਰਹੀ ਹੈ, ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਸੀ। ਪਤਾ ਲੱਗਿਆ ਹੈ ਕਿ ਸੰਦੀਪ ਸਿੰਘ ਉਰਫ ਬੰਗਾ ਵਿਰੁਧ ਪਹਿਲਾਂ ਵੀ 9 ਮੁਕੱਦਮੇ ਦਰਜ਼ ਹਨ।
ਬਠਿੰਡਾ ਪੁਲਿਸ ਵਲੋਂ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਮੰਗਵਾਉਣ ਵਾਲਾ ਗਿਰੋਹ ਕਾਬੂ
ਸੁਖਜਿੰਦਰ ਮਾਨ
ਬਠਿੰਡਾ, 14 ਜੁਲਾਈ: ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ਤਸਕਰਾਂ ਵਿਰੁਧ ਵਿੱਢੀ ਮੁਹਿੰਮ ਤਹਿਤ ਸਥਾੜਕ ਸੀ.ਆਈ.ਏ ਸਟਾਫ-1 ਅਤੇ ਏ.ਜੀ.ਟੀ.ਐੱਫ ਯੂਨਿਟ ਦੀਆਂ ਟੀਮਾਂ ਵਲੋਂ ਕੀਤੀ ਇੱਕ ਵੱਡੀ ਕਾਰਵਾਈ ਦੌਰਾਨ ਪਾਕਿਸਤਾਨੀ ਸਮਗਲਰਾਂ ਨਾਲ ਮਿਲਕੇ ਪੰਜਾਬ ’ਚ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਇੱਕ ਵੱਡੇ ਗਿਰੋਹ ਦਾ ਪਰਦਾਫ਼ਾਸ ਕਰਦਿਆਂ ਚਾਰ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਐਸ.ਪੀ ਡੀ ਅਜੈ ਗਾਂਧੀ ਨੇ ਦਸਿਆ ਕਿ ਇੱਕ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਗਈ ਕਾਰਵਾਈ ਦੌਰਾਨ ਬਹਿਮਣ ਚੋਕ ਰਿੰਗ ਰੋਡ ਬਠਿੰਡਾ ਤੋਂ ਬਲਜਿੰਦਰ ਸਿੰਘ ਉਰਫ ਬਿੰਦਰੀ, ਬਲਜਿੰਦਰ ਸਿੰਘ ਉਰਫ ਰੈਂਚ,ਮਨਪ੍ਰੀਤ ਸਿੰਘ ਉਰਫ ਮਨੀ ਅਤੇ ਗੁਰਪ੍ਰੀਤ ਸਿੰਘ ਉਰਫ ਗੋਰਾ ਨੂੰ ਚਿੱਟੇ ਰੰਗ ਦੀ ਔਡੀ ਕਾਰ(ਨੰਬਰੀ ਐੱਚ.ਆਰ 26 ਸੀ.ਐੱਫ 3275) ਵਿਚੋਂ ਕਾਬੂ ਕੀਤਾ ਗਿਆ। ਕਥਿਤ ਦੋਸ਼ੀਆਂ ਦੀ ਤਲਾਸ਼ੀ ਦੌਰਾਨ ਕਾਰ ਵਿਚੋਂ 270 ਗ੍ਰਾਮ ਹੈਰੋਇਨ ਅਤੇ 01 ਪਿਸਟਲ ਵਿਦੇਸ਼ੀ 30 ਬੋਰ ਸਮੇਤ 5 ਰੌਂਦ ਬ੍ਰਾਮਦ ਕੀਤੇ ਗਏ। ਮੁਢਲੀ ਪੁੱਛਗਿੱਛ ਦੌਰਾਨ ਕਥਿਤ ਦੋਸ਼ੀ ਬਲਜਿੰਦਰ ਸਿੰਘ ਉਰਫ ਬਿੰਦਰੀ ਨੇ ਮੰਨਿਆ ਹੈ ਕਿ ਉਸਦੇ ਪਾਕਿਸਥਾਨ ਵਿੱਚ ਸਮੱਗਲਰਾਂ ਨਾਲ ਲਿੰਕ ਹੋਣ ਕਰਕੇ ਉਹ ਡਰੋਨ ਰਾਹੀਂ ਪਾਕਿਸਥਾਨ-ਭਾਰਤ ਬਾਰਡਰ ਤੋਂ ਹੈਰੋਇਨ ਮੰਗਵਾਉਂਦਾ ਸੀ। ਜਿਸਤੋਂ ਬਾਅਦ ਅੱਗੇ ਸਪਲਾਈ ਕੀਤੀ ਜਾਂਦੀ ਸੀ। ਪੁਲਿਸ ਅਧਿਕਾਰੀਆਂ ਮੁਤਾਬਕ ਕਥਿਤ ਦੋਸੀਆਂ ਬਲਜਿੰਦਰ ਸਿੰਘ ਉਰਫ ਬਿੰਦਰੀ ਵਾਸੀ ਜੋਗੀ ਨਗਰ ਬਠਿੰਡਾ ਵਿਰੁਧ ਪਹਿਲਾ 9 ਮੁਕੱਦਮੇ ਦਰਜ ਹਨ। ਇਸੇ ਤਰ੍ਹਾਂ ਮਨਪ੍ਰੀਤ ਸਿੰਘ ਊਰਫ ਮਨੀ ਵਾਸੀ ਮਮਦੋਟ ਜਿਲਾ ਫਿਰੋਜਪੁਰ ਵਿਰੁਧ 12 ਅਤੇ ਗੁਰਪ੍ਰੀਤ ਸਿੰਘ ਉਰਫ ਗੋਰਾ ਵਾਸੀ ਖੁੰਦਰ ਉਤਾੜ ਥਾਣਾ ਮਮਦੋਟ ਜਿਲਾ ਫਿਰੋਜਪੁਰ ਵਿਰੁਧ ਵੀ ਇਕ ਕੇਸ ਦਰਜ਼ ਹੈ। ਇੰਨ੍ਹਾਂ ਵਿਰੁਧ ਥਾਣਾ ਕੈਨਾਲ ਕਲੋਨੀ ਵਿਚ ਸੀ/61/85 ਐਨ.ਡੀ.ਪੀ.ਐਸ.ਐਕਟ, 25/54/59 ਅਸਲਾ ਐਕਟ ਅਧੀਨ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਪੁਛਗਿਛ ਜਾਰੀ ਹੈ। ਉਧਰ ਸੀ.ਆਈ.ਏ. ਸਟਾਫ-2 ਦੀ ਟੀਮ ਨੇ ਵੀ ਇਨੋਵਾ ਗੱਡੀ ਵਿਚ ਸਵਾਰ ਚਮਕੌਰ ਸਿੰਘ ਉਰਫ ਕੌਰੀ ਵਾਸੀ ਦਿਆਲਪੁਰਾ ਭਾਈਕਾ ਨੂੰ ਕਾਬੂ ਕਰਕੇ ਉਸਦੇ ਕਬਜੇ ਵਿੱਚੋਂ 45 ਗ੍ਰਾਮ ਹੈਰੋਇਨ ਬਰਾਮਦ ਕਰਵਾੲਂ ਹੈ। ਇਸਤੋਂ ਇਲਾਵਾ ਐਂਟੀ ਨਾਰਕੋਟਿਕ ਸੈੱਲ ਬਠਿੰਡਾ ਵੱਲੋਂ ਬਾ ਬਾਈਪਾਸ ਤਲਵੰਡੀ -ਰਾਮਾ ਰੋਡ ਟੀ- ਪੁਆਇਟ ਉਪਰ ਮਾਤਾ ਸਾਹਿਬ ਕੌਰ ਕਾਲਜ ਤਲਵੰਡੀ ਸਾਬੋ ਦੇ ਨਜਦੀਕ ਇੱਕ ਨਾਕੇ ਦੌਰਾਨ ਟੋਆਇਟਾ ਕਰੋਲਾ ਕਾਰ ਵਿਚ ਸਵਾਰ ਦੋ ਨੌਜਵਾਨਾਂ ਕੁਲਵਿੰਦਰ ਸਿੰਘ ਉਰਫ ਘੋਕੂ ਵਾਸੀ ਭਾਗੀ ਵਾਦਰ ਤੇ ਕੁਲਵਿੰਦਰ ਸਿੰਘ ਉਰਫ ਮੋਟੂ ਵਾਸੀ ਕਮਾਲੂ ਥਾਣਾ ਰਾਮਾ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 20,000 ਨਸੀਲੀਆ ਗੋਲੀਆ ਟਰਾਮਾਡੋਲ ਬਰਾਮਦ ਕਰਵਾਈਆਂ ਹਨ। ਇੰਨ੍ਹਾਂ ਵਿਰੁਧ ਥਾਣਾ ਤਲਵੰਡੀ ਸਾਬੋ ਵਿਖੇ ਪਰਚਾ ਦਰਜ਼ ਕੀਤਾ ਗਿਆ ਹੈ।
