Home Blog Page 2073

ਯੂਥ ਵੀਰਾਂਗਣਾਵਾਂ ਨੇ ਪਰਸ ਰਾਮ ਨਗਰ ’ਚ ਮੁਫ਼ਤ ਸਿਲਾਈ ਸਿਖਲਾਈ ਸੈਂਟਰ ਖੋਲਿਆ

0

ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 13 ਜੁਲਾਈ: ਯੂਥ ਵੀਰਾਂਗਨਾਂਏਂ (ਰਜਿ.) ਇਕਾਈ ਬਠਿੰਡਾ ਵੱਲੋਂ ਅੱਜ ਪਰਸ ਰਾਮ ਨਗਰ ਗਲੀ ਨੰ.10/3 ਵਿਖੇ ਮੁਫ਼ਤ ਸਿਲਾਈ ਸਿਖਲਾਈ ਸੈਂਟਰ ਖੋਲਿਆ ਗਿਆ। ਸੈਂਟਰ ਦੇ ਉਦਘਾਟਨ ਮੌਕੇ ਗੁੱਡਵਿੱਲ ਸੁਸਾਇਟੀ (ਰਜਿ.) ਦੇ ਪ੍ਰਧਾਨ ਵਿਜੇ ਬਰੇਜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਰੀਬਨ ਕੱਟ ਕੇ ਸਿਲਾਈ ਸੈਂਟਰ ਦਾ ਉਦਘਾਟਨ ਕਰਨ ਉਪਰੰਤ ਵਲੰਟੀਅਰਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਬਰੇਜਾ ਨੇ ਕਿਹਾ ਕਿ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਵੱਖ-ਵੱਖ ਲੋਕ ਭਲਾਈ ਦੇ ਕਾਰਜ ਸ਼ਲਾਘਾਯੋਗ ਹਨ। ਉਨਾਂ ਸਿਖਲਾਈ ਹਾਸਿਲ ਕਰਨ ਵਾਲੀਆਂ ਬੱਚੀਆਂ ਨੂੰ ਕਿਹਾ ਕਿ ਉਹ ਪੂਰੀ ਲਗਨ ਨਾਲ ਸਿਖਲਾਈ ਹਾਸਿਲ ਕਰਨ ਤਾਂ ਕਿ ਭਵਿੱਖ ਵਿਚ ਆਪਣੇ ਪੈਰਾਂ ਤੇ ਖੜੀਆਂ ਹੋ ਸਕਣ। ਉਨਾਂ ਯੂਥ ਵਲੰਟੀਅਰਾਂ ਨੂੰ ਭਰੋਸਾ ਦਵਾਇਆ ਕਿ ਗੁੱਡਵਿੱਲ ਸੁਸਾਇਟੀ ਉਨਾਂ ਦੇ ਨਾਲ ਹਮੇਸ਼ਾਂ ਖੜੀ ਅਤੇ ਲੋਕ ਭਲਾਈ ਕੰਮਾਂ ਵਿਚ ਉਨਾਂ ਦੀ ਹਰ ਸੰਭਵ ਸਹਾਇਤਾ ਕਰੇਗੀ। ਇਸ ਮੌਕੇ ਸੰਬੋਧਨ ਕਰਦਿਆਂ ਯੂਥ ਵਲੰਟੀਅਰ ਸੋਨੀ ਨੇ ਕਿਹਾ ਕਿ ਮਹਿਲਾਵਾਂ ਨੂੰ ਆਰਥਿਕ ਪੱਖੋਂ ਮਜਬੂਤ ਬਨਾਉਣਾ ਹੀ ਸਾਡਾ ਮੁੱਖ ਉਦੇਸ਼ ਹੈ। ਅੱਜ ਦੇ ਮੁਕਾਬਲੇਬਾਜੀ ਦੇ ਦੌਰ ਵਿਚ ਔਰਤਾਂ ਨੂੰ ਵੀ ਘਰ ਚਲਾਉਣ ਲਈ ਅੱਗੇ ਆਉਣਾ ਹੋਵੇਗਾ ਤਾਂ ਹੀ ਪਰਿਵਾਰ ਨੂੰ ਬੇਹਤਰ ਸਹੂਲਤਾਂ ਅਤੇ ਆਰਥਿਕ ਮਜਬੂਤੀ ਦਿੱਤੀ ਜਾ ਸਕੇਗੀ ਅਤੇ ਬੱਚਿਆਂ ਦਾ ਪਾਲਣ- ਪੋਸ਼ਣ ਚੰਗੀ ਤਰਾਂ ਕੀਤਾ ਜਾ ਸਕਦਾ ਹੈ। ਤਿੰਨ ਮਹੀਨੇ ਚੱਲਣ ਵਾਲੇ ਇਸ ਸੈਂਟਰ ਵਿਚ ਲਗਭਗ 20 ਲੜਕੀਆਂ ਨੂੰ ਯੂਥ ਵਲੰਟੀਅਰਾਂ ਜਸਵੀਰ ਕੌਰ, ਮਹਿੰਦਰ ਕੌਰ ਅਤੇ ਰਾਜਵਿੰਦਰ ਕੌਰ ਵੱਲੋਂ ਟਰੇਨਿੰਗ ਦਿੱਤੀ ਜਾਵੇਗੀ। ਇਸ ਮੌਕੇ ਯੂਥ ਵੀਰਾਂਗਨਾਂਏਂ ਸੁਖਵੀਰ, ਨੀਤੂ, ਅੰਕਿਤਾ, ਰੇਖਾ, ਸੁਖਵਿੰਦਰ ਅਤੇ ਹੋਰ ਮੈਂਬਰਾਂ ਹਾਜਰ ਸਨ।

ਨਹਿਰੂ ਯੁਵਾ ਕੇਂਦਰ ਦੀ ਯੰਗ ਇੰਡੀਆ ਪੇਂਟਿੰਗ ਪ੍ਰਤੀਯੋਗਿਤਾ ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ ਜੇਤੂ

0

ਸੁਖਜਿੰਦਰ ਮਾਨ
ਬਠਿੰਡਾ, 13 ਜੁਲਾਈ : ਨਹਿਰੂ ਯੁਵਾ ਕੇਂਦਰ ਬਠਿੰਡਾ ਵੱਲੋਂ ‘ਯੁਵਾ ਉਤਸਵ’ ਤਹਿਤ ਰਾਮਪੁਰਾ ਫੂਲ ਵਿਖੇ ਕਰਵਾਈ ਗਈ ਯੰਗ ਇੰਡੀਆ ਪੇਂਟਿੰਗ ਪ੍ਰਤੀਯੋਗਿਤਾ ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫਾਈਨ ਆਰਟ ਵਿਭਾਗ ਦੇ ਵਿਦਿਆਰਥੀਆਂ ਨੇ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕੀਤੇ ਹਨ। ਇਸ ਪ੍ਰਾਪਤੀ ’ਤੇ ਯੂਨੀਵਰਸਿਟੀ ਦੇ ਪ੍ਰਬੰਧਕੀ ਨਿਰਦੇਸ਼ਕ ਸ. ਸੁਖਰਾਜ ਸਿੰਘ ਸਿੱਧੂ ਵੱਲੋਂ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਲਈ ਸਧਾਰਨ ਪਰ ਪ੍ਰਭਾਵਸ਼ਾਲੀ ਸਮਾਰੋਹ ਵਿੱਚ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਅਜੋਕੇ ਸਮੇਂ ਵਿੱਚ ਕਲਾ ਨੂੰ ਰੁਜ਼ਗਾਰ ਨਾਲ ਜੋੜਨ ਦੀਆਂ ਅਪਾਰ ਸੰਭਾਵਨਾਵਾਂ ਹਨ।ਉਪ ਕੁਲਪਤੀ ਪ੍ਰੋ.(ਡਾ.) ਐਸ.ਕੇ.ਬਾਵਾ ਨੇ ਕਿਹਾ ਕਿ ਸਹਾਇਕ ਡੀਨ ਡਾ. ਕੰਵਲਜੀਤ ਕੌਰ ਦੀ ਰਹਿ-ਨੁਮਾਈ ਹੇਠ ਜੀ.ਕੇ.ਯੂ ਦੇ ਵਿਦਿਆਰਥੀ ਜਸਵੀਰ ਸਿੰਘ ਨੇ ਪਹਿਲਾ, ਅਰਸ਼ਦੀਪ ਸਿੰਘ ਨੇ ਦੂਜਾ ਤੇ ਲਵਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਿਲ ਕੀਤਾ ਹੈ। ਜਿਸ ਲਈ ਉਨ੍ਹਾਂ ਨੂੰ ਪ੍ਰਤੀਯੋਗਿਤਾ ਦੇ ਮੁੱਖ ਮਹਿਮਾਨ ਬੀਬਾ ਹਰਸਿਮਰਤ ਕੌਰ ਬਾਦਲ ਮੈਂਬਰ ਲੋਕਸਭਾ ਵੱਲੋਂ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ 1000 ਅਤੇ 500-500 ਰੁਪਏ ਤੋਂ ਇਲਾਵਾ ਸਨਮਾਨ ਚਿਨ੍ਹਾਂ ਨਾਲ ਸਨਮਾਨਿਤ ਕੀਤਾ ਗਿਆ। ਸਮਾਰੋਹ ਵਿੱਚ ਪਰੋ. ਵਾਈਸ ਚਾਂਸਲਰ ਡਾ. ਜਗਤਾਰ ਸਿੰਘ ਧੀਮਾਨ ਵੀ ਹਾਜ਼ਰ ਸਨ।

ਜ਼ਿਲ੍ਹਾ ਕਾਂਗਰਸ ਕਮੇਟੀ ਦੇ ਅਹੁੱਦੇਦਾਰਾਂ ਦੀ ਹੋਈ ਮੀਟਿੰਗ, 20 ਬੂਥਾਂ ’ਤੇ ਮੰਡਲ ਪ੍ਰਧਾਨ ਬਣਾਉਣ ਦਾ ਐਲਾਨ

0

ਸੁਖਜਿੰਦਰ ਮਾਨ
ਬਠਿੰਡਾ, 13 ਜੁਲਾਈ : ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਅਹੁੱਦੇਦਾਰਾਂ ਦੀ ਇੱਕ ਮੀਟਿੰਗ ਅੱਜ ਸਥਾਨਕ ਕਾਂਗਰਸ ਭਵਨ ਵਿਚ ਜਿਲ੍ਹਾ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਹੇਠ ਹੋਈ, ਜਿਸ ਵਿਚ ਸਮੂਹ ਅਹੁੱਦੇਦਾਰਾਂ ਨੇ ਹਿੱਸਾ ਲਿਆ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਹੁਣ ਹਰ ਮਹੀਨੇ ਦੇ ਪਹਿਲੇ ਹਫਤੇ ਕਾਂਗਰਸ ਪਾਰਟੀ ਦੀ ਮੀਟਿੰਗ ਹੋਵੇਗੀ ਅਤੇ ਦੂਜੇ ਹਫਤੇ ਬਲਾਕਾਂ ਦੀ ਮੀਟਿੰਗ ਹੋਵੇਗੀ। ਇਸਤੋਂ ਇਲਾਵਾ ਪਾਰਟੀ ਦੀ ਮਜਬੂਤੀ ਲਈ 20 ਬੂਥਾਂ ਉਪਰ ਇੱਕ ਮੰਡਲ ਪ੍ਰਧਾਨ ਨਿਯੁਕਤ ਹੋਵੇਗਾ ਤੇ ਨਾਲ ਹੀ ਇੱਕ 21 ਮੇੈਂਬਰੀ ਕਮੇਟੀ ਬਣਾਈ ਜਾਵੇਗੀ। ਇਸਦੇ ਨਾਲ ਹੀ ਉਨ੍ਹਾਂ ਜਿਲ੍ਹੇ ਦੇ ਨਵੇਂ ਬਣੇ ਅਹੁੱਦੇਦਾਰਾਂ ਨੂੰ ਵਧਾਈ ਦਿੰਦਿਆਂ ਪਾਰਟੀ ਦੀ ਮਜਬੂਤੀ ਲਈ ਤਨਦੇਹੀ ਨਾਲ ਕੰਮ ਕਰਨ ਦੀ ਅਪੀਲ ਕੀਤੀ। ਇਸ ਮੌਕੇ ਵਿਸੇਸ ਤੌਰ ‘ਤੇ ਪੁੱਜੇ ਪੰਜਾਬ ਯੂਥ ਕਾਂਗਰਸ ਦੇ ਨਵਨਿਯੁਕਤ ਅਹੁੱਦੇਦਾਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਮੀਟਿੰਗ ਦੌਰਾਨ ਸਥਾਨਕ ਸ਼ਹਿਰ ਵਿਚ ਬਣੀ ਮਲਟੀਸਟੋਰੀ ਪਾਰਕਿੰਗ ਦਾ ਵੀ ਮੁੱਦਾ ਉਠਿਆ ਅਤੇ ਇਸ ਮੁੱਦੇ ’ਤੇ ਨਿਗਮ ਨੂੰ ਮੁੜ ਫੈਸਲਾ ਲੈਣ ਲਈ ਕਿਹਾ ਗਿਆ। ਮੀਟਿੰਗ ਦੌਰਾਨ ਸਾਬਕਾ ਮੇਅਰ ਬਲਵੰਤ ਰਾਏ ਨਾਥ, ਬਲਜਿੰਦਰ ਸਿੰਘ ਠੇਕੇਦਾਰ, ਬਲਾਕ ਪ੍ਰਧਾਨ ਬਲਰਾਜ ਸਿੰਘ ਪੱਕਾ ਅਤੇ ਹਰਵਿੰਦਰ ਸਿੰਘ ਲੱਡੂ, ਸੀਨੀਅਰ ਆਗੂ ਰਣਜੀਤ ਸਿੰਘ ਗਰੇਵਾਲ ਤੇ ਅੰਮ੍ਰਿਤਾ ਗਿੱਲ ਤਂੋ ਇਲਾਵਾ ਬਲਜੀਤ ਸਿੰਘ ਯੂਥ ਆਗੂ, ਹਰੀ ਓਮ ਠਾਕੁਰ, ਸਿਮਰਤ ਕੌਰ ਧਾਲੀਵਾਲ, ਗੰਡਾ ਸਿੰਘ, ਜੋਗਿੰਦਰ ਸਿੰਘ ਰੇਲਵੇ, ਮੋਹਨ ਲਾਲ ਵਰਮਾ, ਜਗਰਾਜ ਸਿੰਘ ਮਹਿਣਾ, ਰਾਜਨਦੀਪ ਸਿੰਘ, ਰਮੇਸ਼ ਰਾਣੀ, ਜਸਵਿੰਦਰ ਕੌਰ ਜੌਹਰ, ਗੀਤਾ ਰਾਣੀ, ਰਜਨੀ ਬਾਲਾ, ਸ਼ੀਨਮ ਗਰਗ, ਸ਼ੀਲਾ ਰਾਣੀ, ਜਸਵਿੰਦਰ ਕੌਰ, ਮਲਕੀਤ ਗਿੱਲ, ਗੁਰਵਿੰਦਰ ਚਾਹਿਲ, ਮਾਧੋ ਸ਼ਰਮਾ, ਮੁਕੇਸ਼ ਸ਼ਰਮਾ, ਨੰਦ ਲਾਲ ਸਿੰਗਲਾ, ਪ੍ਰੀਤ ਮੋਹਨ ਸ਼ਰਮਾ, ਯਾਦਵਿੰਦਰ ਭਾਈਕਾ, ਸੁਰਿੰਦਰ ਸਾਹਨੀ, ਜਗਮੀਤ ਸਿੰਘ, ਸੁਖਦੇਵ ਸਿੰਘ ਸੁੱਖਾ, ਰਾਜਾ ਸਿੰਘ ਚੰਦਸਰ ਬਸਤੀ, ਹਰੀ ਓਮ ਕਪੂਰ, ਬਲਵੀਰ ਸਿੰਘ, ਮਨਜੀਤ ਸਿੰਘ, ਬਲਦੇਵ ਆਕਲੀਆ, ਰਾਧੇ ਸ਼ਾਮ ਬਾਂਸਲ, ਦੇਵ ਰਾਜ ਬਾਂਸਲ ਅਤੇ ਹੋਰ ਵਰਕਰ ਸਾਥੀ ਹਾਜ਼ਿਰ ਹੋਏ।

ਜ਼ਿਲ੍ਹਾ ਪ੍ਰੀਸ਼ਦਾਂ ਤੇ ਪੰਚਾਇਤ ਸੰਮਤੀਆਂ ’ਚ ‘ਰੈਗੂਲਰ’ ਕੀਤੇ 138 ਮੁਲਾਜਮਾਂ ’ਤੇ ‘ਫ਼ਾਰਗੀ’ ਦੀ ਤਲਵਾਰ ਲਟਕ

0

ਗਲਤ ਢੰਗ ਨਾਲ ਜ਼ਿਲ੍ਹਾ ਪ੍ਰੀਸਦ ਦੇ ਮੁਲਾਜਮਾਂ ਨੂੰ ‘ਪੱਕੇ’ ਕਰਨ ਵਾਲੇ ਅਧਿਕਾਰੀ ਹੁਣ ਖੁਦ ਹੋਣਗੇ ‘ਕੱਚੇ’
ਸੁਖਜਿੰਦਰ ਮਾਨ
ਬਠਿੰਡਾ, 13 ਜੁਲਾਈ : ਪਿਛਲੀ ਕਾਂਗਰਸ ਸਰਕਾਰ ਦੌਰਾਨ ਜ਼ਿਲ੍ਹਾ ਪ੍ਰੀਸਦਾਂ ਅਤੇ ਪੰਚਾਇਤਾਂ ਸੰਮਤੀਆਂ ’ਚ ਕਥਿਤ ਤੌਰ ’ਤੇ ਪਿਛਲੇ ਦਰਵਾਜਿਓ ਭਰਤੀ ਕੀਤੇ ‘ਚਹੇਤਿਆਂ’ ਵਿਰੁਧ ਵਿਜੀਲੈਂਸ ਅਤੇ ਪੰਚਾਇਤ ਵਿਭਾਗ ਵਲੋਂ ਕਰਵਾਈ ਵਿਭਾਗ ਜਾਂਚ ਤੋਂ ਬਾਅਦ ਹੁਣ ਜਿੱਥੇ ਇੰਨ੍ਹਾਂ ਪੱਕੇ ਮੁਲਾਜਮਾਂ ਉਪਰ ‘ਫ਼ਾਰਗੀ’ ਦੀ ਤਲਵਾਰ ਲਟਕ ਗਈ ਹੈ, ਉਥੇ ਪੰਜਾਬ ਸਰਕਾਰ ਨੇ ਇੰਨ੍ਹਾਂ ਮੁਲਾਜਮਾਂ ਨੂੰ ਰੈਗੂਲਰ ਕਰਨ ਵਾਲੇ ਅਧਿਕਾਰੀਆਂ ਵਿਰੁਧ ਵੀ ਕਾਰਵਾਈ ਦੇ ਹੁਕਮ ਦਿੱਤੇ ਹਨ, ਜਿੰਨ੍ਹਾਂ ਕਥਿਤ ਸਿਆਸੀ ਦਬਾਅ ਹੇਠ ਨਿਯਮਾਂ ਨੂੰ ਛਿੱਕੇ ਟੰਗ ਕੇ ਇੰਨ੍ਹਾਂ ਮੁਲਾਜਮਾਂ ਨੂੰ ਰੈਗੂਲਰ ਕੀਤਾ ਸੀ। ਇਸ ਸਬੰਧ ਵਿਚ ਅੱਜ ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਜ਼ਿਲ੍ਹੇ ਦੀਆਂ ਸਮੂਹ ਜ਼ਿਲ੍ਹਾ ਪ੍ਰੀਸ਼ਦਾਂ ਏਡੀਸੀ ਅਤੇ ਪੰਚਾਇਤ ਸੰਮਤੀਆਂ ਦੇ ਬੀਡੀਪੀਓਜ਼ ਨੂੰ ਜਾਰੀ ਇੱਕ ਪੱਤਰ (ਮੀਮੋ ਨੰਬਰ 06/24/22/ਪਫ਼/5ਆਰ.ਡੀ.ਈ.5/5117 ਮਿਤੀ 13-7-2023) ਰਾਹੀਂ ਵਲੋਂ ਦੀਆਂ ਹਿਦਾਇਤਾਂ ’ਤੇ ਇੰਨ੍ਹਾਂ ਮੁਲਾਜਮਾਂ ਨੂੰ ਨੋਟਿਸ ਜਾਰੀ ਕਰਨ ਦੇ ਹੁਕਮ ਕੀਤੇ ਹਨ। ਇੰਨ੍ਹਾਂ ਨੋਟਿਸਾਂ ਵਿਚ ਉਨ੍ਹਾਂ ਤੱਥਾਂ ਨੂੰ ਉਜਾਗਰ ਕਰਨ ਲਈ ਕਿਹਾ ਗਿਆ ਹੈ, ਜਿੰਨ੍ਹਾਂ ਨੂੰ ਅਣਗੋਲਿਆਂ ਕਰਦਿਆਂ ਸਬੰਧਤ ਮੁਲਾਜਮਾਂ ਨੂੰ ਰੈਗੂਲਰ ਕੀਤਾ ਗਿਆ ਹੈ। ਅਧਿਕਾਰੀਆਂ ਮੁਤਾਬਕ ਇੰਨ੍ਹਾਂ ਮੁਲਾਜਮਾਂ ਨੂੰ ਇੱਕ ਨਿੱਜੀ ਸੁਣਵਾਈ ਦਾ ਮੌਕਾ ਦੇਣ ਤੋਂ ਬਾਅਦ ਪਹਿਲੀਆਂ ਪੋਸਟਾਂ ’ਤੇ ਭੇਜ ਦਿੱਤਾ ਜਾਵੇਗਾ, ਜਿੰਨ੍ਹਾਂ ਉਪਰ ਰੈਗੂਲਰ ਕਰਨ ਤੋਂ ਪਹਿਲਾਂ ਕੰਮ ਕਰਦੇ ਸਨ। ਇਸਦੇ ਨਾਲ ਹੀ ਇੰਨ੍ਹਾਂ ਮੁਲਾਜਮਾਂ ਨੂੰ ਨਿਯਮਾਂ ਨੂੰ ਛਿੱਕੇ ਟੰਗ ਕੇ ਰੈਗੂਲਰ ਕਰਨ ਵਾਲੇ ਮੁਲਾਜਮਾਂ ਵਿਰੁਧ ਵੀ ਕਾਰਵਾਈ ਸ਼ੁਰੂ ਕਰਨ ਲਈ ਕਿਹਾ ਗਿਆ ਹੈ, ਜਿੰਨ੍ਹਾਂ ਨੇ ਗਲਤ ਢੰਗ ਨਾਲ ਕਥਿਤ ਸਿਆਸੀ ਦਬਾਅ ਹੇਠ ਆਉਂਦਿਆਂ ਇੰਨ੍ਹਾਂ ਮੁਲਾਜਮਾਂ ਨੂੰ ਪੱਕੇ ਕੀਤਾ ਹੈ। ਇੱਥੇ ਦਸਣਾ ਬਣਦਾ ਹੈ ਕਿ ਇਹ ਮਾਮਲਾ ਪੰਜਾਬ ਸਰਕਾਰ ਦੇ ਧਿਆਨ ਵਿਚ ਆਉਂਦਿਆਂ ਜਿੱਥੇ ਪੇਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਵਿਭਾਗੀ ਪੜਤਾਲ ਕਰਵਾਈ ਕਰਵਾਈ ਗਈ ਸੀ, ਉਥੇ ਵਿਜੀਲੈਂਸ ਬਿਉਰੋ ਨੇ ਵੀ ਇਸ ਪੱਕੀਆਂ ਨਿਯੁਤੀਆਂ ਦੀ ਪੜਤਾਲ ਕੀਤੀ ਸੀ। ਸੂਤਰਾਂ ਮੁਤਾਬਕ ਉਕਤ ਦੋਨਾਂ ਹੀ ਰੀਪੋਰਟਾਂ ਵਿਚ 138 ਮੁਲਾਜਮਾਂ ਨੂੰ ਰੈਗੂਲਰ ਕੀਤੇ ਜਾਣ ਦੇ ਮਾਮਲੇ ਵਿਚ ਕਥਿਤ ਧਾਂਧਲੀਆਂ ਦੇ ਤੱਥ ਸਾਹਮਣੇ ਆਏ ਹਨ, ਜਿਸਤੋਂ ਬਾਅਦ ਸਰਕਾਰ ਨੇ ਇਹ ਹੁਕਮ ਦਿੱਤੇ ਹਨ। ਦਸਣਾ ਬਣਦਾ ਹੈ ਕਿ ਇੰਨ੍ਹਾਂ ਮੁਲਾਜਮਾਂ ਵਿਚ ਪਟਵਾਰੀ, ਕਲਰਕ, ਚੌਕੀਦਾਰ, ਸੇਵਾਦਾਰ, ਜੇ.ਸੀ.ਬੀ ਅਪਰੇਟਰ, ਸਵੀਪਰ, ਮਾਲੀ ਆਦਿ ਸ਼ਾਮਲ ਹਨ। ਇਹ ਵੀ ਪਤਾ ਚੱਲਿਆ ਹੈ ਕਿ ਇਕੱਲੇ ਬਠਿੰਡਾ ਤੇ ਮਾਨਸਾ ਜ਼ਿਲ੍ਹੇ ਵਿਚ ਹੀ 31 ਮੁਲਾਜਮਾਂ ਨੂੰ ਰੈਗੂਲਰ ਕੀਤਾ ਗਿਆ ਹੈ, ਜਿੰਨ੍ਹਾਂ ਵਿਚ ਕਈ ਰੈਗੂਲਰ ਹੋਏ ਕਰਮਚਾਰੀ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਦੇ ਚੇਅਰਮੈਨਾਂ, ਮੈਂਬਰਾਂ ਅਤੇ ਹੋਰਨਾਂ ਅਹੁੱਦੇਦਾਰਾਂ ਤੋਂ ਇਲਾਵਾ ਜ਼ਿਲ੍ਹਾ ਪ੍ਰੀਸਦ ਦੇ ਅਧਿਕਾਰੀਆਂ ਦੇ ਰਿਸ਼ਤੇਦਾਰ ਹਨ। ਇਸ ਪੜਤਾਲ ਦੌਰਾਨ ਇਹ ਵੀ ਪਤਾ ਚੱਲਿਆ ਹੈ ਕਿ ਕਈ ਅਜਿਹੇ ਕੱਚੇ ਕਾਮਿਆਂ ਨੂੰ ਰੈਗੂਲਰ ਕਰਨ ਲੱਗਿਆ ਅਣਗੋਲਿਆਂ ਕਰ ਦਿੱਤਾ ਗਿਆ, ਜਿਹੜੇ ਰੈਗੂਲਰ ਕਰਮਚਾਰੀਆਂ ਦੇ ਮੁਕਾਬਲੇ ਜਿਆਦਾ ਯੋਗ ਸਨ ਪ੍ਰੰਤੂ ਉਨ੍ਹਾਂ ਕੋਲ ਸਿਫ਼ਾਰਿਸਾਂ ਨਹੀਂ ਸਨ।

ਨਰਮੇ ਵਿੱਚ ਗਲਾਬੀ ਸੁੰਡੀ ਦੀ ਰੋਕਥਾਮ ਲਈ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਰਾਂ ਨੇ ਦਿੱਤੇ ਸੁਝਾਅ

ਸੁਖਜਿੰਦਰ ਮਾਨ
ਬਠਿੰਡਾ, 13 ਜੁਲਾਈ :ਪਿਛਲੇ ਦਿਨਾਂ ’ਚ ਨਰਮੇ ਦੀ ਫ਼ਸਲ ਉਪਰ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਾਅਦ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮਾਹਿਰਾਂ ਵੱਲੋਂ ਲਗਾਤਾਰ ਨਰਮੇ ਦੀ ਫ਼ਸਲ ਦਾ ਸਰਵੇਖਣ ਕੀਤਾ ਜਾ ਰਿਹਾ ਹੈ। ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਗੁਰਮੀਤ ਸਿੰਘ ਬੁੱਟਰ ਨੇ ਦਸਿਆ ਕਿ ਨਰਮੇ ਦੇ ਜਿਨ੍ਹਾਂ ਖੇਤਾਂ ਵਿੱਚ ਫੁੱਲ ਡੋਡੀ ਲੱਗਈ ਸ਼ੁਰੂ ਹੋ ਗਈ ਹੈ, ਉਥੇ ਕਿਸਾਨ ਵੀਰਾਂ ਨੂੰ ਸਲਾਹ ਹੈ ਕਿ ਉਹ ਖੁਦ ਆਪਣੇ ਨਰਮੇ ਦੇ ਖੇਤਾਂ ਦਾ ਲਗਾਤਾਰ ਸਰਵੇਖਣ ਕਰਦੇ ਰਹਿਣ ਅਤੇ ਹਫ਼ਤੇ ਦੇ ਵਕਫ਼ੇ ਤੇ ਤੰਬੀਰੀ ਬਣੇ ਫੁੱਲਾਂ ਅਤੇ ਹਰੇ ਟਿੱਡਿਆਂ ਨੂੰ ਵੀ ਜਰੂਰ ਧਿਆਨ ਨਾਲ ਵੇਖਿਆ ਜਾਵੇ। ਉਨ੍ਹਾਂ ਕਿਹਾ ਕਿ ਇਸਦੇ ਲਈ ਕਿਸਾਨ ਅਪਣੇ ਖੇਤ ਵਿੱਚੋਂ ਅਲੱਗ ਅਲੱਗ ਜਗਾ ਤੋਂ 100 ਫੁੱਲਾਂ ਦੀ ਜਾਂਚ ਕਰਨ ਅਤੇ ਜੇਕਰ ਇਹਨਾਂ ਵਿਚੋਂ ਤੰਬੀਰੀ ਬਣੇ ਫੁੱਲ ਅਤੇ ਸੁੰਡੀ ਦੁਆਰਾ ਨੁਕਸਾਨ ਕੀਤੇ ਗਏ 5 ਫੁੱਲ ਮਿਲਦੇ ਹਨ ਤਾਂ ਮਾਹਰਾਂ ਵਲੋਂ ਸਿਫਾਰਸ਼ ਕੀਤੀਆਂ ਕੀਟਨਾਸ਼ਕਾਂ ਦਾ ਹੀ ਛਿੜਕਾਅ ਕੀਤਾ ਜਾਵੇ। ਡਾ ਬੁੱਟਰ ਨੇ ਕਿਹਾ ਕਿ ਹਮਲੇ ਵਾਲੇ ਤੰਬੀਰੀ ਫੁੱਲਾਂ ਨੂੰ ਸਰਵੇਖਣ ਦੌਰਾਨ ਹੀ ਨਸ਼ਟ ਕਰ ਦੇਣਾ ਚਾਹੀਦਾ ਹੈ ਤੇ ਇਸ ਸੁੰਡੀ ਦੀ ਰੋਕਥਾਮ ਲਈ 100 ਗਰਾਮ ਪਰੋਕਲੇਮ 5 ਐਸ ਜੀ (ਐਮਾਮੈਕਟੀਨ ਬੈਨਜੋਏਟ) ਜਾਂ 200 ਮਿਲੀਲਿਟਰ ਕਿਉਰਾਕਰਾਨ 50 ਈ ਸੀ (ਡੀਨਰੇਸ) ਜਾਂ 200 ਮਿਲੀਲਿਟਰ ਅਵਾਦ 14.5 ਐਸ ਸੀ (ਇੰਡੋਕਾਕਾਰਥ) ਜਾਂ 250 ਗਰਾਮ ਲਾਰਵਿਨ 75 ਡਬਲਯੂ ਪੀ (ਥਾਇਓਡੀਕਾਰਬ ਜਾਂ ਮਿਲੀਲਿਟਰ ਸਮਾਇਟ 50 ਈ ਸੀ (ਇਥੀਓਨ) ਕੀਟਨਾਸ਼ਕਾਂ ਦਾ 7 ਤੋਂ 10 ਦਿਨਾਂ ਬਾਅਦ ਛਿੜਕਾਅ ਕਰਦੇ ਰਹਿਣਾ ਚਾਹੀਦਾ ਹੈ। ਇਸਤੋਂ ਇਲਾਵਾ ਜੇਕਰ ਬੀ.ਟੀ. ਨਰਮੇ ਉੱਤੇ ਗੁਲਾਬੀ ਸੁੰਡੀ ਦਾ ਹਮਲਾ ਜਿਆਦਾ ਵਿਖਾਈ ਦੇਵੇ ਤਾਂ ਤੁਰੰਤ ਆਪਣੇ ਇਲਾਕੇ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਜਾਂ ਫਾਰਮ ਸਲਾਹਕਾਰ ਸੇਵਾ ਕੇਂਦਰ ਜਾਂ ਖੇਤਰੀ ਖੋਜ ਕੇਂਦਰ ਦੇ ਸਾਇੰਸਦਾਨਾ ਨਾਲ ਸੰਪਰਕ ਕਰਨਾ ਚਾਹੀਦਾ ਹੈ।

ਏਮਜ਼ ਬਠਿੰਡਾ ’ਚ ਚਮੜੀ ਵਿਭਾਗ ਵਲੋਂ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ

0

ਸੁਖਜਿੰਦਰ ਮਾਨ
ਬਠਿੰਡਾ, 13 ਜੁਲਾਈ : ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼(ਏਮਜ਼) ਦੇ ਚਮੜੀ ਵਿਗਿਆਨ ਵਿਭਾਗ ਨੇ ਰੋਗਾਂ ਬਾਰੇ ਮਰੀਜ਼ਾਂ ਅਤੇ ਆਮ ਲੋਕਾਂ ਵਿੱਚ ਜਾਗਰੂਕਤਾ ਵਧਾਉਣ ਲਈ ਪਹਿਲਕਦਮੀ ਕਰਦੇ ਹੋਏ ਵਿਟਿਲਿਗੋ ਰੋਗ ਨਾਲ ਰਹਿਣ ਲਈ ਸਿੱਖਣ ਦਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ । ਇਸ ਪ੍ਰੋਗਰਾਮ ਦਾ ਆਗਾਜ਼ ਡਾਇਰੈਕਟਰ ਏਮਜ਼ ਡਾ. ਡੀ. ਕੇ. ਸਿੰਘ ਨੇ ਕੀਤਾ। ਇਸ ਮੌਕੇ ਡੀਨ ਡਾ: ਅਖਿਲੇਸ਼ ਪਾਠਕ, ਡਿਪਟੀ ਡਾਇਰੈਕਟਰ (ਪ੍ਰਸ਼ਾਸਨ) ਲੈਫਟੀਨੈਂਟ ਕਰਨਲ ਰਾਜੀਵ ਸੇਨ ਰਾਏ, ਡਰਮਾਟੋਲੋਜੀ ਫੈਕਲਟੀਜ਼ ਡਾ: ਸ਼ਿਵਾਨੀ ਬਾਂਸਲ (ਸਹਾਇਕ ਪ੍ਰੋਫੈਸਰ), ਡਾ: ਕਵਿਤਾ ਪੂਨੀਆ (ਸਹਾਇਕ ਪ੍ਰੋਫੈਸਰ) ਅਤੇ ਏਮਜ਼ ਦੇ ਹੋਰ ਸੀਨੀਅਰ ਫੈਕਲਟੀ ਮੈਂਬਰ ਮੌਜੂਦ ਸਨ । ਇਸ ਮੌਕੇ ਬੁਲਾਰਿਆਂ ਨੇ ਦਸਿਆ ਕਿ ਵਿਟਿਲਿਗੋ ਇੱਕ ਸਵੈ-ਪ੍ਰਤੀਰੋਧਕ ਬਿਮਾਰੀ ਹੈ ਜੋ ਚਮੜੀ ਉੱਤੇ ਚਿੱਟੇ ਧੱਬੇ ਦੁਆਰਾ ਦਰਸਾਈ ਜਾਂਦੀ ਹੈ। ਇਸਦੇ ਨਾਲ ਜਿੱਥੇ ਚਮੜੀ ਤੋਂ ਰੰਗ ਦਾ ਨੁਕਸਾਨ ਹੁੰਦਾ ਹੈ ਅਤੇ ਇਹ ਬਿਮਾਰੀ ਆਪਣੇ ਆਪ ਵਿੱਚ ਚਿੰਤਾ ਅਤੇ ਘੱਟ ਸਵੈ-ਮਾਣ ਪੈਦਾ ਕਰਦੀ ਹੈ। ਡਾ: ਸ਼ਿਵਾਨੀ ਬਾਂਸਲ ਨੇ ਆਪਣੇ ਜਾਣਕਾਰੀ ਭਰਪੂਰ ਭਾਸ਼ਣ ਰਾਹੀਂ ਮਰੀਜ਼ਾਂ ਦੇ ਆਮ ਪੁੱਛੇ ਜਾਣ ਵਾਲੇ ਸਾਰੇ ਸ਼ੰਕਿਆਂ ਨੂੰ ਦੂਰ ਕੀਤਾ। ਉਨ੍ਹਾਂ ਮਰੀਜ਼ਾਂ ਨੂੰ ਏਮਜ਼ ਵਿਖੇ ਉਪਲਬਧ ਮੈਡੀਕਲ ਅਤੇ ਸਰਜੀਕਲ ਇਲਾਜ ਸਹੂਲਤਾਂ ਬਾਰੇ ਵੀ ਜਾਗਰੂਕ ਕੀਤਾ। ਮਰੀਜ਼ਾਂ ਨੇ ਇਸ ਪ੍ਰੋਗਰਾਮ ਦਾ ਲਾਭ ਉਠਾਇਆ। ਅੰਤ ਵਿੱਚ ਡਾ: ਕਵਿਤਾ ਪੂਨੀਆ ਨੇ ਸਮੂਹ ਅਧਿਕਾਰੀਆਂ ਅਤੇ ਡਾਕਟਰਾਂ ਦਾ ਧੰਨਵਾਦ ਕੀਤਾ।

ਮਾਲਵਾ ਕਾਲਜ਼ ਦੇ ਵਿਦਿਆਰਥੀ ਸਤਰੂਪ ਦੱਤਾ ਨੇ ਹਾਸਲ ਕੀਤਾ ਯੂਨੀਵਰਸਿਟੀ ਵਿਚੋਂ ਪਹਿਲਾਂ ਸਥਾਨ

0

ਸੁਖਜਿੰਦਰ ਮਾਨ
ਬਠਿੰਡਾ, 13 ਜੁਲਾਈ : ਸਥਾਨਕ ਮਾਲਵਾ ਕਾਲਜ ਦੇ ਐਮ.ਬੀ.ਏ.ਦੇ ਵਿਦਿਆਰਥੀ ਸਤਰੂਪ ਦੱਤਾ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਪ੍ਰੀਖਿਆ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ ਪ੍ਰਾਪਤ ਕੀਤਾ ਹੈ। ਵਿਦਿਆਰਥੀ ਸਤਰੂਪ ਦੱਤਾ ਨੇ ਬੀ.ਬੀ.ਏ. ਦੀ ਪੜ੍ਹਾਈ ਵੀ ਮਾਲਵਾ ਕਾਲਜ ਵਿਚੋਂ ਕੀਤੀ ਹੈ। ਕਾਲਜ ਪ੍ਰਿੰਸੀਪਲ ਡਾ. ਰਾਜ ਕੁਮਾਰ ਗੋਇਲ ਨੇ ਵਿਦਿਆਰਥੀ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਵਿਭਾਗ ਦੇ ਮੁਖੀ ਮੈਡਮ ਇੰਦਰਪ੍ਰੀਤ ਕੌਰ ਅਤੇ ਸਟਾਫ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਭਵਿੱਖ ਵਿਚ ਇਹ ਹੋਣਹਾਰ ਵਿਦਿਆਰਥੀ ਆਪਣੇ ਮਾਪੇ ਅਤੇ ਕਾਲਜ ਦਾ ਨਾਮ ਆਸਮਾਨ ਦੀਆਂ ਬੁਲੰਦੀਆਂ ਨੇ ਲੈ ਕੇ ਜਾਵੇਗਾ। ਕਾਲਜ ਮੈਨੇਜਮੈਂਟ ਨੇ ਇਸ ਵਿਦਿਆਰਥੀ ਨੂੰ ਇਸ ਸ਼ਾਨਾਮੱਤੀ ਪ੍ਰਾਪਤੀ ਦੇ ਵਧਾਈ ਦਿੰਦਿਆ ਕਾਲਜ ਦੇ ਸਾਲਾਨਾ ਸਮਾਰੋਹ ਵਿਚ ਸਨਮਾਨਿਤ ਕਰਨ ਦਾ ਐਲਾਨ ਕੀਤਾ ਹੈ।

ਮਨੀ ਲਾਂਡਰਿੰਗ ਰੋਕੂ ਐਕਟ ਵਿੱਚ ਕੀਤੀਆਂ ਸੋਧਾਂ ਨੂੰ ਤੁਰੰਤ ਵਾਪਸ ਲਿਆ ਜਾਵੇ: ਹਰਪਾਲ ਸਿੰਘ ਚੀਮਾ

0

ਕਿਹਾ, ਜੀ.ਐਸ.ਟੀ ਕੌਂਸਲ ਦੀ ਮੀਟਿੰਗ ਦੌਰਾਨ ਈ.ਡੀ. ਨਾਲ ਜੀ.ਐਸ.ਟੀ ਡਾਟਾ ਸਾਂਝਾ ਕਰਨ ਦੇ ਮੁੱਦੇ ‘ਤੇ ਪੰਜਾਬ ਵੱਲੋਂ ਸਖ਼ਤ ਵਿਰੋਧ ਜ਼ਾਹਿਰ
ਪੰਜਾਬ ਅਤੇ ਹੋਰ ਹਮਖਿਆਲੀ ਸੂਬੇ ਇਹਨਾਂ ਸੋਧਾਂ ਨੂੰ ਵਾਪਸ ਲੈਣ ਲਈ ਕੇਂਦਰੀ ਵਿੱਤ ਮੰਤਰਾਲੇ ‘ਤੇ ਪਾਉਣਗੇ ਦਬਾਅ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 12 ਜੁਲਾਈ: ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਕੇਂਦਰੀ ਵਿੱਤ ਮੰਤਰਾਲੇ ਨੂੰ ਵਸਤਾਂ ਤੇ ਸੇਵਾਵਾਂ ਕਰ ਨੈੱਟਵਰਕ (ਜੀ.ਐਸ.ਟੀ.ਐਨ.) ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀ.ਐਮ.ਐਲ.ਏ.) ਅਧੀਨ ਲਿਆਉਣ ਵਾਲੀਆਂ ਸੋਧਾਂ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ ਕਿਉਂਕਿ ਇਨਾਂ ਸੋਧਾਂ ਅਨੁਸਾਰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨਾਲ ਜੀ.ਐਸ.ਟੀ ਡਾਟਾ ਸਾਂਝਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕਦਮ ਦੇ ਗੰਭੀਰ ਸਿੱਟੇ ਨਿਕਲ ਸਕਦੇ ਹਨ ਅਤੇ ਟੈਕਸ ਅਦਾ ਕਰਨ ਵਾਲੇ ਇਮਾਨਦਾਰ ਵਪਾਰੀਆਂ ਲਈ ‘ਕਰ ਅੱਤਵਾਦ’ ਵਰਗੀ ਸਥਿਤੀ ਬਣ ਸਕਦੀ ਹੈ।ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਨਵੀਂ ਦਿੱਲੀ ਵਿਖੇ ਹੋਈ ਜੀ.ਐਸ.ਟੀ ਕੌਂਸਲ ਦੀ ਮੀਟਿੰਗ ਦੌਰਾਨ ਈ.ਡੀ ਨਾਲ ਜੀਐਸਟੀ ਡਾਟਾ ਸਾਂਝਾ ਕਰਨ ਦੇ ਮੁੱਦੇ ’ਤੇ ਵੀ ਸਖ਼ਤ ਵਿਰੋਧ ਜ਼ਾਹਿਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮੇਤ ਹੋਰ ਹਮਖਿਆਲੀ ਸੂਬੇ ਇਸ ਵਪਾਰੀ ਵਿਰੋਧੀ ਕਦਮ ਨੂੰ ਵਾਪਸ ਲੈਣ ਲਈ ਕੇਂਦਰੀ ਵਿੱਤ ਮੰਤਰਾਲੇ ‘ਤੇ ਦਬਾਅ ਪਾਉਣਗੇ।ਸ. ਚੀਮਾ ਨੇ ਕਿਹਾ ਕਿ ਈ.ਡੀ. ਦੇਸ਼ ਭਰ ਦੇ ਕਿਸੇ ਵੀ ਕਾਰੋਬਾਰੀ ਦੀ ਬਾਂਹ ਮਰੋੜਨ ਲਈ ਆਪਣੀ ਇਸ ‘ਨਵੀਂ ਤਾਕਤ’ ਦੀ ਦੁਰਵਰਤੋਂ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਇੱਕ ਵਪਾਰੀ ਜੋ ਇਮਾਨਦਾਰੀ ਨਾਲ ਜੀ.ਐਸ.ਟੀ ਦਾ ਭੁਗਤਾਨ ਕਰ ਰਿਹਾ ਹੈ, ਹਮੇਸ਼ਾ ਇਸ ਗੱਲੋਂ ਚਿੰਤਤ ਰਹੇਗਾ ਕਿ ਉਸਦੀ ਮਾਮੂਲੀ ਗਲਤੀ ਕਾਰਨ ਉਸ ਨੂੰ ਈ.ਡੀ. ਵੱਲੋਂ ਪ੍ਰੇਸ਼ਾਨ ਕੀਤਾ ਜਾ ਸਕਦਾ ਹੈ, ਅਤੇ ਜੇਕਰ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਤਾਂ ਉਸਨੂੰ ਜ਼ਮਾਨਤ ਵੀ ਨਹੀਂ ਮਿਲੇਗੀ। ਵਿੱਤ ਮੰਤਰੀ ਨੇ ਕਿਹਾ ਕਿ ਇਸ ‘ਟੈਕਸ ਟੈਰੋਰਿਜ਼ਮ’ ਦਾ ਦੇਸ਼ ਦੇ ਆਰਥਿਕ ਵਿਕਾਸ ‘ਤੇ ਬੁਰਾ ਅਸਰ ਪਵੇਗਾ।ਇਸ ਸੋਧ ਦੀਆਂ ਹੋਰ ਖਾਮੀਆਂ ਬਾਰੇ ਦੱਸਦਿਆਂ ਪੰਜਾਬ ਦੇ ਵਿੱਤ ਮੰਤਰੀ ਨੇ ਕਿਹਾ ਕਿ ਇਸ ਨਾਲ ਦੇਸ਼ ਦੇ ਸੰਘੀ ਢਾਂਚੇ ਨੂੰ ਹੋਰ ਵੀ ਢਾਹ ਲੱਗੇਗੀ ਕਿਉਂਕਿ ਇਸ ਨਾਲ ਸੂਬਿਆਂ ਵਿੱਚ ਕੇਂਦਰ ਸਰਕਾਰ ਦੀ ਦਖਲਅੰਦਾਜ਼ੀ ਹੋਰ ਵਧ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹੋਰ ਕਈ ਸੂਬਿਆਂ ਨੇ ਪਹਿਲਾਂ ਹੀ ਕਰ ਚੋਰੀ ਕਰਨ ਵਾਲਿਆਂ ‘ਤੇ ਨਜ਼ਰ ਰੱਖਣ ਲਈ ਆਪਣਾ ਟੈਕਸ ਇੰਟੈਲੀਜੈਂਸ ਸਿਸਟਮ ਸਥਾਪਤ ਕਰ ਲਿਆ ਹੈ ਅਤੇ ਇਹ ਕਰ ਚੋਰੀ ਨਾਲ ਸਬੰਧਤ ਗਤੀਵਿਧੀਆਂ ‘ਤੇ ਨਜ਼ਰ ਰੱਖਣ ਲਈ ਕਾਫ਼ੀ ਸਮਰੱਥ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਭਾਰਤੀ ਆਰਥਿਕਤਾ ਦੇ ਮਜ਼ਬੂਤ ਥੰਮ੍ਹ ਵਪਾਰੀਆਂ ਅਤੇ ਕਾਰੋਬਾਰੀਆਂ ਲਈ ਪ੍ਰੇਸ਼ਾਨੀ ਖੜ੍ਹੀ ਕਰਨ ਵਾਲੀਆਂ ਅਜਿਹੀਆਂ ਸੋਧਾਂ ਕਰਨ ਦੀ ਬਜਾਏ ਇਨ੍ਹਾਂ ਪ੍ਰਣਾਲੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਸੂਬਿਆਂ ਦਾ ਸਾਥ ਦੇਣਾ ਚਾਹੀਦਾ ਹੈ।ਇਥੇ ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ ਦੀ ਧਾਰਾ 66 ਰਾਹੀਂ ਪ੍ਰਦਾਨ ਕੀਤੀ ਸ਼ਕਤੀ ਦੀ ਵਰਤੋਂ ਕਰਦਿਆਂ, 7 ਜੁਲਾਈ, 2023 ਨੂੰ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਜਿਸ ਰਾਹੀਂ ਵਸਤਾਂ ਤੇ ਸੇਵਾਂਵਾਂ ਕਰ ਨੈੱਟਵਰਕ ਨੂੰ ਉਕਤ ਐਕਟ ਦੇ ਦਾਇਰੇ ਵਿੱਚ ਲਿਆਂਦਾ ਗਿਆ ਹੈ।

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਰੋਪੜ ਵਿੱਚ ਬਰਸਾਤ ਅਤੇ ਪਾਣੀ ਭਰਨ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ

0

ਰਕਾਰ ਨੂੰ ਜਲਦੀ ਤੋਂ ਜਲਦੀ ਗਿਰਦਾਵਰੀ ਕਰਵਾ ਕੇ ਫਸਲਾਂ ਦਾ ਮੁਆਵਜ਼ਾ ਦੇਣ ਦੀ ਅਪੀਲ ਕੀਤੀ
ਪੰਜਾਬੀ ਖ਼ਬਰਸਾਰ ਬਿਉਰੋ
ਰੋਪੜ, 12 ਜੁਲਾਈ : ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਬਾਰਿਸ਼ ਨਾਲ ਪ੍ਰਭਾਵਿਤ ਰੋਪੜ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ। ਇਸ ਦੌਰਾਨ ਉਹ ਵਾਰਡ ਨੰਬਰ 3, ਬਸੰਤ ਨਗਰ, ਅੰਬੇਡਕਰ ਕਲੋਨੀ, ਗੋਬਿੰਦ ਬੇਲੀ ਮਾਜਰੀ ਰੋਡ ਦੇ ਲੋਕਾਂ ਨੂੰ ਮਿਲੇ ਅਤੇ ਪਾਣੀ ਭਰਨ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਨਾਲ ਇਲਾਕੇ ਦੇ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ।ਇਸ ਮੌਕੇ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਭਾਰੀ ਬਰਸਾਤ ਕਾਰਨ ਦਰਿਆਵਾਂ ਵਿੱਚ ਉਫਾਨ ਅਤੇ ਪਾਣੀ ਭਰ ਜਾਣ ਕਾਰਨ ਇਲਾਕੇ ਦਾ ਕਾਫੀ ਨੁਕਸਾਨ ਹੋਇਆ ਹੈ। ਇਲਾਕੇ ਨੂੰ ਜੋੜਨ ਵਾਲੀਆਂ ਸੜਕਾਂ ਟੁੱਟ ਚੁੱਕੀਆਂ ਹਨ, ਜਿਸ ਕਾਰਨ ਲੋਕਾਂ ਦਾ ਆਉਣਾ-ਜਾਣਾ ਮੁਸ਼ਕਲ ਹੋ ਗਿਆ ਹੈ ਅਤੇ ਮੁੱਢਲੀਆਂ ਸਹੂਲਤਾਂ ਮੁਹਈਆ ਵਿੱਚ ਵੀ ਦਿੱਕਤ ਆ ਰਹੀ ਹੈ। ਇਸ ਤੋਂ ਇਲਾਵਾ, ਘਰਾਂ ਤੇ ਫਸਲਾਂ ਨੂੰ ਵੀ ਬਹੁਤ ਨੁਕਸਾਨ ਪਹੁੰਚਿਆ ਹੈ। ਇਸ ਦੌਰਾਨ ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਥਿਤੀ ਨੂੰ ਆਮ ਵਾਂਗ ਬਣਾਉਣ ਲਈ ਤੁਰੰਤ ਕਦਮ ਚੁੱਕਣ ਦੇ ਨਿਰਦੇਸ਼ ਵੀ ਦਿੱਤੇ। ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਵੇਲੇ ਵੀ ਭਾਰੀ ਮੀਂਹ ਕਾਰਨ ਅਜਿਹੇ ਹਾਲਾਤ ਪੈਦਾ ਹੋਏ ਸਨ ਪਰ ਫਿਰ ਸਰਕਾਰ ਵੱਲੋਂ ਸਮੇਂ ਸਿਰ ਪ੍ਰਬੰਧ ਕੀਤੇ ਗਏ ਸਨ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਰੋਪੜ, ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕਿਆਂ ਵਿੱਚ ਫਸਲਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਜਲਦੀ ਤੋਂ ਜਲਦੀ ਮੁਆਵਜ਼ਾ ਦਿੱਤਾ ਜਾਵੇ।ਇਸ ਮੌਕੇ ਉਨ੍ਹਾਂ ਨਾਲ ਬਰਿੰਦਰ ਢਿੱਲੋਂ ਹਲਕਾ ਇੰਚਾਰਜ ਰੋਪੜ ਅਤੇ ਜਰਨਲ ਸਕੱਤਰ ਇੰਡੀਅਨ ਯੂਥ ਕਾਂਗਰਸ, ਨਗਰ ਕੌਂਸਲ ਪ੍ਰਧਾਨ ਸੰਜੇ ਵਰਮਾ, ਉਪ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਰੋਪੜ ਚਰਨਜੀਤ ਚੰਨੀ, ਪ੍ਰਵੇਸ਼ ਸੋਨੀ ਵਾਈਸ ਪ੍ਰਧਾਨ ਯੂਥ ਕਾਂਗਰਸ ਰੋਪੜ, ਬਲਾਕ ਪ੍ਰਧਾਨ ਸਰਬਜੀਤ ਸਿੰਘ ਸੈਣੀ, ਪਰਮਿੰਦਰ ਸਿੰਘ ਪਿੰਕਾ, ਭਰਤ ਵਾਲੀਆ, ਗੁਰਮੀਤ ਸਿੰਘ ਰਿੰਕੂ ਕੌਂਸਲਰ ਵੀ ਹਾਜ਼ਰ ਸਨ।

ਯੂਨੀਫਾਰਮ ਸਿਵਲ ਕੋਡ ਦੇ ਸਮਰਥਨ ’ਚ ਬਠਿੰਡਾ ਵਿਚ ਕੱਢਿਆ ਮਿਸ਼ਾਲ ਮਾਰਚ

0

ਇੱਕ ਦੇਸ਼ ਇੱਕ ਕਾਨੂੰਨ ਸਾਰਿਆਂ ਲਈ ਲਾਜ਼ਮੀ:- ਸੰਸਥਾਵਾਂ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 12 ਜੁਲਾਈ: ਇੱਕ ਦੇਸ਼ ਇੱਕ ਕਾਨੂੰਨ ਦੇ ਨਜ਼ਰੀਏ ਤੋਂ ਭਾਰਤ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਯੂਨੀਫਾਰਮ ਸਿਵਲ ਕੋਡ ਦੇ ਸਮਰਥਨ ਵਿੱਚ ਅੱਜ ਬਠਿੰਡਾ ਵਿੱਚ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਨੇ ਸਮਰਥਨ ਮਿਸ਼ਾਲ ਮਾਰਚ ਕੱਢ ਕੇ ਜਨ ਜਾਗਰੂਕਤਾ ਮੁਹਿੰਮ ਚਲਾਈ। ਸ਼ਾਮ 6 ਵਜੇ ਫਾਇਰ ਬ੍ਰਿਗੇਡ ਚੌਕ ਵਿਖੇ ਇਕੱਤਰ ਹੋਈਆਂ ਜਥੇਬੰਦੀਆਂ ਨੇ ਭਾਰਤ ਮਾਤਾ ਦਾ ਜੈਕਾਰੇ ਲਗਾ ਕੇ ਮਾਰਚ ਸ਼ੁਰੂ ਕੀਤਾ। ਇਹ ਮਾਰਚ ਸ਼ਹੀਦ ਭਗਤ ਸਿੰਘ ਚੌਕ, ਧੋਬੀ ਬਾਜ਼ਾਰ, ਸਦਭਾਵਨਾ ਚੌਕ ਤੋਂ ਹੁੰਦਾ ਹੋਇਆ ਪੋਸਟ ਆਫ਼ਿਸ ਬਾਜ਼ਾਰ ਵਿਖੇ ਸਮਾਪਤ ਹੋਇਆ। ਸਾਰੀਆਂ ਜਥੇਬੰਦੀਆਂ ਨੇ ਇੱਕ ਆਵਾਜ਼ ਵਿੱਚ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਸਦਭਾਵਨਾ ਲਈ ਯੂਨੀਫੋਰਮ ਸਿਵਲ ਕੋਡ ਜ਼ਰੂਰੀ ਹੈ। ਇਸ ਨਾਲ ਇੱਕ ਅਜਿਹਾ ਦੇਸ਼ ਬਣੇਗਾ ਜਿੱਥੇ ਸਾਰਿਆਂ ਨੂੰ ਬਰਾਬਰੀ ਦਾ ਅਧਿਕਾਰ ਮਿਲੇਗਾ। ਉੱਥੇ ਜਾਤ-ਪਾਤ, ਊਚ-ਨੀਚ ਦਾ ਵਿਤਕਰਾ ਖਤਮ ਹੋਵੇਗਾ। ਸੰਸਥਾਵਾਂ ਨੇ ਦੇਸ਼ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਯੂਨੀਫਾਰਮ ਸਿਵਲ ਕੋਡ ਬਿੱਲ ਦਾ ਵਿਰੋਧ ਕਰਨ ਦੀ ਬਜਾਏ ਸਾਰੀਆਂ ਪਾਰਟੀਆਂ ਜਨਤਾ ਦੀ ਆਵਾਜ਼ ਸੁਣ ਕੇ ਕੇਂਦਰ ਸਰਕਾਰ ਦਾ ਸਾਥ ਦੇਣ ਤਾਂ ਜੋ ਪੂਰੇ ਦੇਸ਼ ਦੀ ਏਕਤਾ ਦਿਖਾ ਸਕੀਏ । ਇਸ ਮੌਕੇ ਵਪਾਰ ਮੰਡਲ ਦੇ ਮੁਖੀ ਰਾਜਿੰਦਰ ਰਾਜੂ, ਅਖਿਲ ਅਗਰਵਾਲ ਪਰਿਵਾਰ ਸਭਾ ਦੇ ਪ੍ਰਧਾਨ ਸੰਦੀਪ ਅਗਰਵਾਲ, ਮਹਾਵੀਰ ਸੰਕੀਰਤਨ ਮੰਡਲ ਦੇ ਸੁਰਿੰਦਰ ਵੇਦ, ਅਗਰਵਾਲ ਏਕਤਾ ਸਭਾ ਦੇ ਗਿਆਨ ਪ੍ਰਕਾਸ਼ ਗਰਗ, ਬਾਲਾਜੀ ਮਹਿੰਦੀਪੁਰ ਮੰਡਲ, ਭਾਜਪਾ ਨੇਤਾ ਆਸ਼ੂਤੋਸ਼ ਤਿਵਾੜੀ, ਯੁਵਾ ਮੋਰਚਾ ਦੇ ਰਾਸ਼ਟਰੀ ਕਾਰਕੁਨ ਲਕਸ਼ਿਤ ਮਿੱਤਲ ਆਦਿ ਨੇ ਸੰਬੋਧਨ ਕੀਤਾ।