Home Blog Page 2080

ਚੋਰੀ ਦੀ ਘਟਨਾ ਛੁਪਾਉਣ ਲਈ ਨੌਜਵਾਨ ਨੇ ਭੈਣ ਦੀ ਦਾਦੀ ਸੱਸ ਦਾ ਕੀਤਾ ਕਤਲ

0

ਘਟਨਾ ਤੋਂ ਬਾਅਦ ਪ੍ਰਵਾਰ ਨੇ ਕੁਦਰਤੀ ਮੌਤ ਸਮਝ ਕੇ ਕੀਤਾ ਸੰਸਕਾਰ, ਸੀਸੀਟੀਵੀ ਕੈਮਰਿਆਂ ਨੇ ਕੀਤਾ ਖ਼ੁਲਾਸਾ
ਸੁਖਜਿੰਦਰ ਮਾਨ
ਬਠਿੰਡਾ, 19 ਜੂਨ: ਚੰਦ ਪੈਸਿਆਂ ਦੀ ਲਾਲਸਾ ਦੇ ਚੱਲਦਿਆਂ ਰਿਸ਼ਤਿਆਂ ਦਾ ਕਿਸ ਤਰ੍ਹਾਂ ਘਾਣ ਹੋ ਰਿਹਾ ਹੈ ਇਸਦੀ ਤਾਜ਼ਾ ਮਿਸਾਲ ਬਠਿੰਡਾ ਜ਼ਿਲ੍ਹੇ ਦੇ ਪਿੰਡ ਕੇਸਰ ਸਿੰਘ ਵਾਲਾ ਵਿਖੇ ਵਾਪਰੀ ਇੱਕ ਘਟਨਾ ਤੋਂ ਦੇਖਣ ਨੂੰ ਮਿਲੀ ਹੈ। ਇਸ ਘਟਨਾ ਵਿਚ ਭੈਣ ਦੇ ਘਰ ਆਏ ਭਰਾ ਨੇ ਗਹਿਣਿਆਂ ਦੇ ਲਾਲਚ ’ਚ ਉਸਦੀ ਦਾਦੀ ਸੱਸ ਦਾ ਕਤਲ ਕਰ ਦਿੱਤਾ, ਜਿਸਨੇ ਉਸਦੇ ਜੀਜੇ ਨੂੰ ਬਚਪਨ ਵਿਚ ਮਾਂ-ਬਾਪ ਦੇ ਮਰਨ ਕਾਰਨ ਮਾਪਿਆਂ ਤੋਂ ਵੱਧ ਚਾਵਾਂ ਲਾਡਾਂ ਨਾਲ ਪਾਲਿਆਂ ਸੀ। ਹੈਰਾਨੀ ਦੀ ਗੱਲ ਇਹ ਵੀ ਹੈ ਕਿ ਪ੍ਰਵਾਰ ਨੇ ਬਜੁਰਗ ਮਾਤਾ ਦੀ ਮੌਤ ਨੂੰ ਕੁਦਰਤੀ ਭਾਣਾ ਮੰਨ ਕੇ ਉਸਦਾ ਅੰਤਿਮ ਸੰਸਕਾਰ ਕਰ ਦਿੱਤਾ ਪ੍ਰੰਤੂ ਜਦ ਬਾਅਦ ਵਿਚ ਘਰੋਂ ਗਹਿਣੇ ਚੋਰੀ ਹੋਣ ਦੀ ਗੱਲ ਸਾਹਮਣੇ ਆਈ ਤਾਂ ਇਸ ਕਲਯੁਗੀ ਘਟਨਾ ਦਾ ਪਰਦਾਫ਼ਾਸ ਹੋਇਆ। ਮਿਲੀ ਜਾਣਕਾਰੀ ਮੁਤਾਬਕ ਪਿੰਡ ਕੇਸਰ ਸਿੰਘ ਵਾਲਾ ਦੇ ਦਿਲਮਨਪ੍ਰੀਤ ਸਿੰਘ ਦੇ ਬਚਪਨ ਵਿਚ ਹੀ ਮਾਪਿਆਂ ਦੀ ਮੌਤ ਹੋ ਗਈ ਸੀ, ਜਿਸਦੇ ਚੱਲਦੇ ਉਸਨੂੰ ਉਸਦੀ ਦਾਦੀ ਹਰਪਾਲ ਕੌਰ ਨੇ ਪਾਲ-ਪੋਸ ਕੇ ਵੱਡਾ ਕੀਤਾ ਤੇ ਉਸਦਾ ਵਿਆਹ ਮੋਗਾ ਜ਼ਿਲੇ ਦੇ ਪਿੰਡ ਰੌਤਾ ਦੀ ਲੜਕੀ ਨਾਲ ਕਰ ਦਿੱਤਾ। ਪ੍ਰਵਾਰ ਦਾ ਗੁਜ਼ਾਰਾ ਚਲਾਉਣ ਲਈ ਦਿਲਮਨਪ੍ਰੀਤ ਭਗਤਾ ਵਿਚ ਹੀ ਬਿਜਲੀ ਦੀ ਮੁਰੰਮਤ ਦਾ ਕੰਮ ਕਰਦਾ ਸੀ। ਗਰਮੀਆਂ ਦੇ ਮੌਸਮ ਦੀਆਂ ਛੁੱਟੀਆਂ ਹੋਣ ਕਾਰਨ ਉਸਦੀ ਪਤਨੀ ਅਪਣੇ ਬੱਚਿਆਂ ਨਾਲ ਪੇਕੇ ਘਰ ਗਈ ਹੋਈ ਸੀ। ਘਟਨਾ ਵਾਲੇ ਦਿਨ 15 ਜੂਨ ਨੂੰ ਉਹ ਰੋਜ਼ ਦੀ ਤਰ੍ਹਾਂ ਦੁਕਾਨ ’ਤੇ ਚਲਾ ਗਿਆ, ਇਸ ਦੌਰਾਨ ਜਦ ਚਾਰ ਵਜੇ੍ਹ ਘਰ ਆਇਆ ਤਾਂ ਉਸਦੀ ਦਾਦੀ ਮ੍ਰਿਤਕ ਪਈ ਹੋਈ ਸੀ। ਘਟਨਾ ਦਾ ਪਤਾ ਚੱਲਦੇ ਹੀ ਪ੍ਰਵਾਰ ਇਕੱਠਾ ਹੋ ਗਿਆ। ਪ੍ਰਵਾਰ ਵਾਲਿਆਂ ਨੇ ਸਮਝਿਆਂ ਕਿ 85 ਸਾਲ ਦੀ ਬਜੁਰਗ ਹੋਣ ਕਾਰਨ ਹਰਪਾਲ ਕੌਰ ਦੀ ਗਰਮੀ ਕਾਰਨ ਮੌਤ ਹੋ ਗਈ ਹੈ, ਜਿਸਦੇ ਚੱਲਦੇ 16 ਜੂਨ ਨੂੰ ਉਸਦਾ ਅੰਤਿਮ ਸੰਸਕਾਰ ਕਰ ਦਿੱਤਾ। ਸੰਸਕਾਰ ਤੋਂ ਅਗਲੇ ਦਿਨ ਜਦ ਕਿਸੇ ਕੰਮ ਲਈ ਮ੍ਰਿ੍ਰਤਕ ਹਰਪਾਲ ਕੌਰ ਦੇ ਸੰਦੂਕ ਨੂੰ ਖੋਲਿਆ ਗਿਆ ਤਾਂ ਦਿਲਮਨਪ੍ਰੀਤ ਦੀ ਘਰਵਾਲੀ ਨੇ ਦੇਖਿਆ ਕਿ ਉਸਦੇ ਵਿਚੋਂ ਸਾਰੇ ਗਹਿਣੇ ਗਾਇਬ ਸਨ। ਚੋਰੀ ਦੀ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਜਦ ਪੜਤਾਲ ਸ਼ੁਰੂ ਕੀਤੀ ਤਾਂ ਆਢ-ਗੁਆਂਢ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਵੀ ਫ਼ਰੋਲਿਆ ਗਿਆ। ਇਸ ਦੌਰਾਨ ਕੈਮਰਿਆਂ ਵਿਚ ਪਤਾ ਲੱਗਿਆ ਕਿ ਘਟਨਾ ਵਾਲੇ ਦਿਨ ਦੁਪਿਹਰ 12 ਵਜੇਂ ਦਿਲਮਨਪ੍ਰੀਤ ਦਾ ਸਾਲਾ ਇੰਦਰਜੀਤ ਸਿੰਘ ਆਪਣੇ ਇੱਕ ਦੋਸਤ ਸੁਰਿੰਦਰ ਸਿੰਘ ਵਾਸੀ ਰੌਂਤਾ ਜ਼ਿਲ੍ਹਾ ਮੋਗਾ ਨਾਲ ਮੋਟਰਸਾਈਕਲ ’ਤੇ ਘਰ ਆਇਆ ਸੀ ਤੇ ਕਰੀਬ ਦੋ ਘੰਟਿਆਂ ਬਾਅਦ ਚਲਾ ਗਿਆ। ਜਦ ਪੁਲਿਸ ਨੇ ਸਖ਼ਤੀ ਨਾਲ ਉਕਤ ਨੌਜਵਾਨ ਤੋਂ ਪੁਛਗਿਛ ਕੀਤੀ ਤਾਂ ਸਾਰੀ ਕਹਾਣੀ ਸਾਫ਼ ਹੋ ਗਈ ਤੇ ਕਥਿਤ ਦੋਸ਼ੀਆਂ ਨੇ ਅਪਣੇ ਜੁਰਮ ਨੂੰ ਮੰਨ ਲਿਆ। ਪੁਲਿਸ ਅਧਿਕਾਰੀਆਂ ਮੁਤਾਬਕ ਕਥਿਤ ਦੋਸ਼ੀ ਦੇ ਮਨ ਵਿਚ ਲਾਲਚ ਆ ਗਿਆ ਤੇ ਸੰਦੂਕ ਵਿਚੋਂ ਗਹਿਣੇ ਚੁੱਕਦਿਆਂ ਨੂੰ ਬਜੁਰਗ ਔਰਤ ਨੇ ਦੇਖ ਲਿਆ ਸੀ ਜਿਸਦੇ ਚੱਲਦੇ ਉਨ੍ਹਾਂ ਗਲਾਂ ਘੋਟ ਕੇ ਉਸਨੂੰ ਮਾਰ ਦਿੱਤਾ।

ਬਲਰਾਜ ਨਗਰ ਵਿਚ ਸੀਵਰੇਜ ਦੇ ਪਾਣੀ ਦੀ ਸਮਸਿਆ ਨੂੰ ਲੈ ਕੇ ਕੋਂਸਲਰ ਨੇ ਕੀਤਾ ਅਨੌਖਾ ਪ੍ਰਦਰਸ਼ਨ

0

ਪ੍ਰਦਰਸ਼ਨ ਦੌਰਾਨ ਬਹਿਸਬਾਜੀ ਨੂੰ ਲੈ ਕੇ ਮਾਮਲਾ ਥਾਣੇ ਪੁੱਜਿਆ
ਸੁਖਜਿੰਦਰ ਮਾਨ
ਬਠਿੰਡਾ, 15 ਜੂਨ : ਸਥਾਨਕ ਸ਼ਹਿਰ ਦੇ ਬਲਰਾਜ ਨਗਰ ’ਚ ਪਿਛਲੇ ਕੁੱਝ ਦਿਨਾਂ ਤੋਂ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਤੋਂ ਦੁਖੀ ਇਲਾਕੇ ਦੇ ਕੌਂਸਲਰ ਵਿਕਰਮ ਕ੍ਰਾਂਤੀ ਵੱਲੋਂ ਗੰਦੇ ਪਾਣੀ ਵਿਚ ਬੈਠ ਕੇ ਅਨੌਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵੱਡੀ ਗਿਣਤੀ ਵਿਚ ਸਥਾਨਕ ਮਹੱਲਾ ਵਾਸੀ ਵੀ ਹਾਜ਼ਰ ਸਨ, ਜਿੰਨ੍ਹਾਂ ਦੇ ਨਾਲ ਮਿਲਕੇ ਕੋਂਸਲਰ ਨੇ ਨਗਰ ਨਿਗਮ ਅਤੇ ਸੀਵਰੇਜ ਬੋਰਡ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਐਲਾਨ ਕੀਤਾ ਕਿ ਜੇਕਰ 15 ਦਿਨਾਂ ਵਿਚ ਗੰਦੇ ਪਾਣੀ ਦਾ ਮਸਲਾ ਹੱਲ ਨਾ ਕੀਤਾ ਗਿਆ ਤਾਂ ਉਹ ਮਰਨ ਵਰਤ ਤੇ ਬੈਠਣ ਲਈ ਮਜਬੂਰ ਹੋਣਗੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸੀ ਕੌਂਸਲਰ ਵਿਕਰਮ ਕ੍ਰਾਂਤੀ, ਜਸੋਧਾ ਦੇਵੀ, ਜੈ ਬੀਰ ਸਿੰਘ, ਗੇਂਦਾ ਰਾਮ, ਸੁਲੇਖ ਕੁਮਾਰ ਆਦਿ ਨੇ ਦਸਿਆ ਕਿ ਮਹੱਲਾ ਵਾਸੀ ਬੀਤੇ 4 ਸਾਲਾਂ ਤਂੋ ਨਗਰ ਨਿਗਮ ਤੇ ਸੀਵਰੇਜ ਬੋਰਡ ਦੀ ਲਾਪਰਵਾਹੀ ਦੇ ਕਾਰਨ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ। ਉਨ੍ਹਾਂ ਦੋਸ਼ ਲਗਾਏ ਕਿ ਨਿਗਮ ਵੱਲੋਂ ਜਾਣ ਬੁਝ ਕਿ ਨੇੜੇ ਦੀ ਕੈਨਾਲ ਕਾਲੋਨੀ ਦੇ ਗੰਦੇ ਪਾਣੀ ਦੇ ਵਹਾਅ ਬਲਰਾਜ ਨਗਰ ਵੱਲ ਧੱਕਿਆ ਜਾ ਰਿਹਾ ਹੈ । ਜਦੋਂ ਮਹੱਲੇ ਦਾ ਸੀਵਰੇਜ ਪਹਿਲਾ ਹੀ ਜਾਮ ਚੱਲ ਰਿਹਾ ਹੈ। ਉਨ੍ਹਾਂ ਦਸਿਆ ਕਿ ਮਹੱਲੇ ਦੀਆਂ ਅੱਧੀ ਦਰਜਨ ਗਲੀਆਂ ਵਿਚ ਪਾਣੀ ਇਸ ਪੱਧਰ ’ਤੇ ਫੈਲ ਚੁੱਕਿਆ ਹੈ ਕਿ ਲੋਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਪਰ ਨਗਰ ਨਿਗਮ ਦਫ਼ਤਰ ਨੂੰ ਵਾਰ ਵਾਰ ਮੰਗ ਪੱਤਰ ਦੇਣ ਦੇ ਬਾਵਜੂਦ ਵੀ ਕੰਨਾਂ ਦੇ ਜੂੰ ਨਹੀਂ ਸਰਕ ਰਹੀ। ਉਧਰ ਬਾਅਦ ਵਿਚ ਪਤਾ ਚੱਲਿਆ ਕਿ ਇਸ ਪ੍ਰਦਰਸ਼ਨ ਦੌਰਾਨ ਇਲਾਕੇ ਦੇ ਹੀ ਇੱਕ ਵਿਅਕਤੀ ਅਸਰਫ਼ ਨਾਲ ਕੋਂਸਲਰ ਵਿਕਰਮ ਕ੍ਰਾਂਤੀ ਦੀ ਹੋਈ ਕਥਿਤ ਬਹਿਸਬਾਜੀ ਦਾ ਮਾਮਲਾ ਥਾਣੇ ਪੁੱਜ ਗਿਆ। ਇਸ ਸਬੰਧ ਵਿਚ ਵਰਧਮਾਨ ਚੌਕੀ ਵਲੋਂ ਕੋਂਸਲਰ ਨੂੰ ਥਾਣੇ ਵਿਚ ਬੁਲਾਇਆ ਗਿਆ, ਜਿੱਥੇ ਉਸਦੇ ਵਲੋਂ ਵੀ ਸਿਕਾਇਤ ਦਿੱਤੀ ਗਈ। ਬਾਅਦ ਵਿਚ ਦੋਨਾਂ ਧਿਰਾਂ ਵਿਚਕਾਰ ਰਾਜ਼ੀਨਾਮਾ ਹੋ ਗਿਆ।

ਹੋਟਲ ਮਾਲਕ ਤੋਂ ਰਿਸ਼ਵਤ ਲੈਂਦਾ ਸੀ.ਆਈ.ਏ. ਦਾ ਇੰਚਾਰਜ ਦੋ ਮੁਲਾਜਮਾਂ ਸਹਿਤ ਕਾਬੂ

0

ਪੰਜਾਬੀ ਖ਼ਬਰਸਾਰ ਬਿਊਰੋ
ਚੰਡੀਗੜ੍ਹ, 14 ਜੂਨ: ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੀ.ਆਈ.ਏ. ਸਟਾਫ਼ ਰਾਜਪੁਰਾ ਦੇ ਇੰਚਾਰਜ ਇੰਸਪੈਕਟਰ ਰਾਕੇਸ਼ ਕੁਮਾਰ ਨੂੰ ਉਸਦੇ ਦੋ ਸਾਥੀ ਪੁਲਿਸ ਕਰਮੀਆਂ ਸਮੇਤ ਇੱਕ ਹੋਟਲ ਦੇ ਮਾਲਕ ਤੋਂ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਬਾਕੀ ਦੋ ਮੁਲਜ਼ਮਾਂ ਦੀ ਪਛਾਣ ਹੈੱਡ ਕਾਂਸਟੇਬਲ ਕੁਲਦੀਪ ਸਿੰਘ ਅਤੇ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਕੁਲਦੀਪ ਸਿੰਘ ਵਜੋਂ ਹੋਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮਾਂ ਨੂੰ ਸ਼ਹੀਦ ਭਗਤ ਸਿੰਘ ਕਾਲੋਨੀ, ਰਾਜਪੁਰਾ (ਪਟਿਆਲਾ) ਦੇ ਰਹਿਣ ਵਾਲੇ ਤੇਜਿੰਦਰਪਾਲ ਸਿੰਘ, ਜੋ ਰਾਜਪੁਰਾ ਵਿਖੇ ਹੋਟਲ ਕੈਨੇਡੀਅਨ ਗੈਸਟ ਹਾਊਸ ਚਲਾ ਰਿਹਾ ਹੈ, ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੁਲਿਸ ਥਾਣਾ ਫਲਾਇੰਗ ਸਕੁਐਡ-1, ਪੰਜਾਬ (ਮੋਹਾਲੀ) ਵਿਖੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸੀ.ਆਈ.ਏ ਸਟਾਫ਼ ਇੰਚਾਰਜ ਇੰਸਪੈਕਟਰ ਰਾਕੇਸ਼ ਕੁਮਾਰ ਨੇ ਉਸ ਤੋਂ ਹੋਟਲ ਦੇ ਕਾਰੋਬਾਰ ਨੂੰ ਚਲਦਾ ਰੱਖਣ ਬਦਲੇ 15,000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੀ ਮੰਗ ਕੀਤੀ ਹੈ।ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਫਲਾਇੰਗ ਸਕੁਐਡ-1, ਪੰਜਾਬ (ਮੋਹਾਲੀ) ਦੀ ਟੀਮ ਨੇ ਜਾਲ ਵਿਛਾਇਆ ਅਤੇ ਇੰਸਪੈਕਟਰ ਰਾਕੇਸ਼ ਕੁਮਾਰ ਦੀ ਤਰਫੋਂ ਸ਼ਿਕਾਇਤਕਰਤਾ ਤੋਂ 17,000 ਰੁਪਏ ਦੀ ਰਿਸ਼ਵਤ ਲੈਂਦਿਆਂ ਹੈੱਡ ਕਾਂਸਟੇਬਲ ਕੁਲਦੀਪ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ। ਇਸ ਸਮੇਂ ਮੁਲਜ਼ਮ ਹੈੱਡ ਕਾਂਸਟੇਬਲ ਦੇ ਨਾਲ ਪੀ.ਐਚ.ਜੀ. ਕੁਲਦੀਪ ਸਿੰਘ ਵੀ ਮੌਜੂਦ ਸੀ।ਇਸ ਸਬੰਧੀ ਪੁਲਿਸ ਥਾਣਾ ਫਲਾਇੰਗ ਸਕੁਐਡ-1 ਮੋਹਾਲੀ ਵਿਖੇ ਉਕਤ ਇੰਸਪੈਕਟਰ, ਹੈੱਡ ਕਾਂਸਟੇਬਲ ਅਤੇ ਪੀ.ਐਚ.ਜੀ ਖਿਲਾਫ ਭ੍ਰਿਸ਼ਟਾਚਾਰ ਦੀ ਰੋਕਥਾਮ ਸਬੰਧੀ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

ਮੁੱਖ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ, ਹਿਮਾਚਲ ਨੂੰ ਪਾਣੀ ਦੇਣ ਲਈ ਬੀ.ਬੀ.ਐਮ.ਬੀ. ਦੇ ਫੈਸਲੇ ਦਾ ਜ਼ੋਰਦਾਰ ਵਿਰੋਧ

0

ਹਿਮਾਚਲ ਪ੍ਰਦੇਸ਼ ਨੂੰ ਪਾਣੀ ਦੇਣ ਲਈ ਬੀ.ਬੀ.ਐਮ.ਬੀ. ਨੂੰ ਹੁਕਮ ਨਹੀਂ ਦੇ ਸਕਦੀ ਕੇਂਦਰ ਸਰਕਾਰ
ਬੀ.ਬੀ.ਐਮ.ਬੀ. ਸਿਰਫ ਡੈਮਾਂ ਦੇ ਪ੍ਰਬੰਧਨ ਦੀ ਨਜ਼ਰਸਾਨੀ ਲਈ, ਪਾਣੀ ਦੀ ਵੰਡ ਨਾਲ ਬੋਰਡ ਦਾ ਕੋਈ ਲੈਣਾ-ਦੇਣਾ ਨਹੀਂ
ਪੰਜਾਬੀ ਖ਼ਬਰਸਾਰ ਬਿਊਰੋ
ਚੰਡੀਗੜ੍ਹ, 14 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲ ਸਪਲਾਈ ਅਤੇ ਸਿੰਚਾਈ ਸਕੀਮਾਂ ਲਈ ਹਿਮਾਚਲ ਪ੍ਰਦੇਸ਼ ਵੱਲੋਂ ਪਾਣੀ ਲੈਣ ਵਾਸਤੇ ‘ਕੋਈ ਇਤਰਾਜ਼ ਨਹੀਂ ਦਾ ਸਰਟੀਫਿਕੇਟ’ (ਐਨ.ਓ.ਸੀ.) ਲੈਣ ਵਾਲੀਆਂ ਸ਼ਰਤਾਂ ਹਟਾਉਣ ਬਾਰੇ ਭਾਰਤ ਸਰਕਾਰ ਦੇ ਫੈਸਲੇ ਦੀ ਸਖ਼ਤ ਮੁਖਾਲਫ਼ਤ ਕੀਤੀ। ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਨੇ 15 ਮਈ, 2023 ਨੂੰ ਇਸ ਬਾਰੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਦੇ ਚੇਅਰਮੈਨ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਹਦਾਇਤਾਂ ਵਿਚ ਭਾਰਤ ਸਰਕਾਰ ਨੇ ਬੀ.ਬੀ.ਐਮ.ਬੀ. ਦੇ ਚੇਅਰਮੈਨ ਨੂੰ ਆਦੇਸ਼ ਦਿੱਤਾ ਸੀ ਕਿ ਐਨ.ਓ.ਸੀ. ਦੇਣ ਦੀ ਮੌਜੂਦਾ ਵਿਵਸਥਾ ਨੂੰ ਇਸ ਸ਼ਰਤ ਉਤੇ ਖਤਮ ਕਰ ਦਿੱਤਾ ਜਾਵੇ ਕਿ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਸੁਪਰੀਮ ਕੋਰਟ ਵੱਲੋਂ ਬਿਜਲੀ ਲਈ ਤੈਅ ਕੀਤੇ 7.19 ਫੀਸਦੀ ਹਿੱਸੇ ਤੋਂ ਘੱਟ ਕੁੱਲ ਪਾਣੀ ਲੈਣਾ ਹੋਵੇਗਾ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਬੀ.ਬੀ.ਐਮ.ਬੀ. ਪਾਣੀ ਦੀ ਸਪਲਾਈ/ਸਿੰਚਾਈ ਪ੍ਰੋਜੈਕਟਾਂ ਲਈ ਹਿਮਾਚਲ ਪ੍ਰਦੇਸ਼ ਵੱਲੋਂ ਪਾਣੀ ਲੈਣ ਵਾਸਤੇ ਸਿਰਫ ਤਕਨੀਕੀ ਸੰਭਾਵਨਾ ਦਾ ਅਧਿਐਨ ਕਰੇਗਾ, ਉਹ ਵੀ ਜੇਕਰ ਇਸ ਵਿੱਚ ਬੀ.ਬੀ.ਐਮ.ਬੀ. ਦਾ ਇੰਜੀਨੀਅਰਿੰਗ ਢਾਂਚਾ ਸ਼ਾਮਲ ਹੈ ਅਤੇ ਇਸ ਦੇ ਪ੍ਰਾਪਤ ਹੋਣ ਤੋਂ 60 ਦਿਨਾਂ ਦੇ ਅੰਦਰ ਲੋੜੀਂਦੀਆਂ ਤਕਨੀਕੀ ਲੋੜਾਂ ਹਿਮਾਚਲ ਪ੍ਰਦੇਸ਼ ਨੂੰ ਦੱਸੀਆਂ ਜਾਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਪਾਣੀ ਦੀ ਵੰਡ ਦਾ ਮਸਲਾ ਅੰਤਰ-ਰਾਜੀ ਵਿਵਾਦ ਹੈ ਅਤੇ ਸੂਬਿਆਂ ਵੱਲੋਂ ਪਾਣੀਆਂ ਦੀ ਵੰਡ ਬਾਰੇ ਇਕਪਾਸੜ ਹਦਾਇਤਾਂ ਜਾਰੀ ਨਹੀਂ ਕੀਤੀਆਂ ਜਾ ਸਕਦੀਆਂ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਬੀ.ਬੀ.ਐਮ.ਬੀ. ਦਾ ਗਠਨ ਪੰਜਾਬ ਪੁਨਰਗਠਨ ਐਕਟ-1966 ਦੀ ਧਾਰਾ 79(1) ਦੇ ਤਹਿਤ ਕੀਤਾ ਗਿਆ ਹੈ ਜਿਸ ਮੁਤਾਬਕ ਬੋਰਡ ਸਿਰਫ ਡੈਮ ਅਤੇ ਨੰਗਲ ਹਾਈਡਲ ਚੈਨਲ ਅਤੇ ਰੋਪੜ, ਹਰੀਕੇ ਅਤੇ ਫਿਰੋਜ਼ਪੁਰ ਵਿਖੇ ਇਰੀਗੇਸ਼ਨ ਹੈੱਡਵਰਕਸਜ਼ ਦੇ ਪ੍ਰਸ਼ਾਸਕੀ ਕਾਰਜ, ਸਾਂਭ-ਸੰਭਾਲ ਅਤੇ ਸੰਚਾਲਨ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਐਕਟ ਮੁਤਾਬਕ ਬੀ.ਬੀ.ਐਮ.ਬੀ. ਦਰਿਆਵਾਂ ਵਿੱਚੋਂ ਪਾਣੀ ਭਾਈਵਾਲ ਸੂਬਿਆਂ ਤੋਂ ਬਿਨਾਂ ਕਿਸੇ ਵੀ ਸੂਬੇ ਨੂੰ ਦੇਣ ਲਈ ਅਧਿਕਾਰਤ ਨਹੀਂ ਹੈ ਅਤੇ ਇਸ ਮਾਮਲੇ ਵਿੱਚ ਹਿਮਾਚਲ ਪ੍ਰਦੇਸ਼ ਭਾਈਵਾਲ ਸੂਬਾ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਸਤਲੁਜ, ਰਾਵੀ ਤੇ ਬਿਆਸ ਦਰਿਆਵਾਂ ਦਾ ਪਾਣੀ ਪੰਜਾਬ, ਹਰਿਆਣਾ, ਜੰਮੂ-ਕਸ਼ਮੀਰ ਤੇ ਰਾਜਸਥਾਨ ਨੂੰ ਵੱਖ-ਵੱਖ ਸਮਝੌਤਿਆਂ ਰਾਹੀਂ ਨਿਰਧਾਰਤ ਕੀਤਾ ਗਿਆ ਹੈ ਅਤੇ ਹਿਮਾਚਲ ਪ੍ਰਦੇਸ਼ ਇਨ੍ਹਾਂ ਦਰਿਆਵਾਂ ਦੇ ਪਾਣੀ ਉਤੇ ਕੋਈ ਦਾਅਵਾ ਨਹੀਂ ਕਰ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਦਰਿਆਵਾਂ ਦਾ ਪਾਣੀ ਭਾਈਵਾਲ ਸੂਬਿਆਂ ਦੇ ਖ਼ਾਸ ਇਲਾਕਿਆਂ ਲਈ ਨਿਰਧਾਰਤ ਹੈ ਅਤੇ ਇਹ ਨਿਰਧਾਰਤ ਪਾਣੀ ਵਿਸ਼ੇਸ਼ ਨਹਿਰੀ ਪ੍ਰਣਾਲੀ ਰਾਹੀਂ ਸਪਲਾਈ ਹੁੰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸੰਵਿਧਾਨ ਦੀ ਸੂਬਾਈ ਸੂਚੀ-2 ਦੇ ਇੰਦਰਾਜ 17 ਅਧੀਨ ਪਾਣੀ ਸੂਬਿਆਂ ਦਾ ਮਸਲਾ ਹੈ ਅਤੇ ਦਰਿਆਈ ਪਾਣੀਆਂ ਦੇ ਅਧਿਕਾਰ ਨਿਰਧਾਰਤ ਜਾਂ ਫੈਸਲਾ ਕਰਨ ਦਾ ਹੱਕ ਸੰਵਿਧਾਨ ਦੀ ਧਾਰਾ 262 ਅਧੀਨ ਬਣੇ ਦਰਿਆਈ ਪਾਣੀਆਂ ਬਾਰੇ ਅੰਤਰਰਾਜੀ ਵਿਵਾਦਾਂ ਬਾਰੇ ਐਕਟ 1956 ਦੀ ਤਜਵੀਜ਼ ਮੁਤਾਬਕ ਕੇਂਦਰ ਸਰਕਾਰ ਵੱਲੋਂ ਸੂਬਾ ਸਰਕਾਰ ਦੀ ਸ਼ਿਕਾਇਤ ਉਤੇ ਬਣਾਏ ਜਾਣ ਵਾਲੇ ਟ੍ਰਿਬਿਊਨਲ ਦੇ ਅਧਿਕਾਰ ਖ਼ੇਤਰ ਵਿੱਚ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ, ਹਰਿਆਣਾ ਤੇ ਰਾਜਸਥਾਨ ਵਰਗੇ ਭਾਈਵਾਲ ਸੂਬੇ ਉਦਾਰ ਰੂਪ ਅਖ਼ਤਿਆਰ ਕਰਦਿਆਂ ਬੀਤੇ ਸਮੇਂ ਵਿੱਚ ਪੀਣ ਲਈ ਵਰਤਣ ਵਾਸਤੇ ਹਿਮਾਚਲ ਪ੍ਰਦੇਸ਼ ਨੂੰ ਅੰਤਰਰਾਜੀ ਨਹਿਰੀ ਚੈਨਲਾਂ ਰਾਹੀਂ ਪਾਣੀ ਮੁਹੱਈਆ ਕਰਦੇ ਰਹੇ ਹਨ।ਮੁੱਖ ਮੰਤਰੀ ਨੇ ਅਫ਼ਸੋਸ ਜਤਾਇਆ ਕਿ ਭਾਰਤ ਸਰਕਾਰ ਨੇ ਹਦਾਇਤਾਂ ਵਿੱਚ ਸਿੰਜਾਈ ਸਕੀਮਾਂ ਨੂੰ ਵੀ ਸ਼ਾਮਲ ਕਰ ਲਿਆ ਹੈ। ਉਨ੍ਹਾਂ ਯਾਦ ਦਿਵਾਇਆ ਕਿ ਪਿਛਲੇ ਸਾਲਾਂ ਦੌਰਾਨ ਬੀ.ਬੀ.ਐਮ.ਬੀ. ਨੇ 16 ਮੌਕਿਆਂ ਉਤੇ ਹਿਮਾਚਲ ਪ੍ਰਦੇਸ਼ ਨੂੰ ਪਾਣੀ ਛੱਡਣ ਦੀ ਪ੍ਰਵਾਨਗੀ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਮੌਜੂਦਾ ਹਾਲਾਤ ਜਦੋਂ ਦਰਿਆਵਾਂ ਵਿੱਚ ਸਾਲ ਦਰ ਸਾਲ ਤੇਜ਼ੀ ਨਾਲ ਘਟ ਰਿਹਾ ਹੈ ਅਤੇ ਪੰਜਾਬ, ਹਰਿਆਣਾ ਤੇ ਰਾਜਸਥਾਨ ਵਰਗੇ ਸਾਰੇ ਭਾਈਵਾਲ ਸੂਬੇ ਪਾਣੀ ਵਧਾਉਣ ਦੀ ਲਗਾਤਾਰ ਮੰਗ ਕਰ ਰਹੇ ਹਨ ਤਾਂ ਅਜਿਹੇ ਵਿੱਚ ਭਾਰਤ ਸਰਕਾਰ ਨੂੰ ਇਸ ਇਕਤਰਫ਼ਾ ਫੈਸਲੇ ਉਤੇ ਮੁੜ ਵਿਚਾਰ ਕਰਨ ਅਤੇ ਇਸ ਨੂੰ ਵਾਪਸ ਲੈਣ ਦੀ ਲੋੜ ਹੈ।

ਗਡਕਰੀ ਨੇ ਮੁੱਖ ਮੰਤਰੀ ਦੀ ਮੰਗ ਮੰਨੀ, ਜਲੰਧਰ-ਹੁਸ਼ਿਆਰਪੁਰ ਰੋਡ ਅਤੇ ਆਦਮਪੁਰ ਫਲਾਈਓਵਰ ਦਾ ਕੰਮ ਪੂਰਾ ਕਰਨ ਦਾ ਦਿੱਤਾ ਭਰੋਸਾ

ਮੁੱਖ ਮੰਤਰੀ ਅਤੇ ਲੋਕ ਸਭਾ ਮੈਂਬਰ ਰਿੰਕੂ ਨੇ ਕੇਂਦਰੀ ਸੜਕੀ ਆਵਾਜਾਈ ਮੰਤਰੀ ਨਾਲ ਕੀਤੀ ਮੁਲਾਕਾਤ
ਪੰਜਾਬੀ ਖ਼ਬਰਸਾਰ ਬਿਊਰੋ
ਨਵੀਂ ਦਿੱਲੀ, 14 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਜਲੰਧਰ-ਹੁਸ਼ਿਆਰਪੁਰ ਰੋਡ ਖਾਸ ਕਰਕੇ ਆਦਮਪੁਰ ਫਲਾਈਓਵਰ ਦਾ ਕੰਮ ਪੂਰਾ ਕਰਨ ਲਈ ਦਖਲ ਦੇਣ ਲਈ ਕਿਹਾ।ਮੁੱਖ ਮੰਤਰੀ ਨੇ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਸਮੇਤ ਇੱਥੇ ਨਿਤਿਨ ਗਡਕਰੀ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ।ਮੁੱਖ ਮੰਤਰੀ ਨੇ ਸ੍ਰੀ ਗਡਕਰੀ ਨੂੰ ਉਸ ਪ੍ਰਾਜੈਕਟ ਬਾਰੇ ਜਾਣੂੰ ਕਰਵਾਇਆ, ਜੋ ਲੰਬੇ ਸਮੇਂ ਤੋਂ ਲਟਕ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਣਾ ਚਾਹੀਦਾ ਹੈ। ਇਸ ਮੰਗ ਨੂੰ ਪ੍ਰਵਾਨ ਕਰਦਿਆਂ ਕੇਂਦਰੀ ਮੰਤਰੀ ਨੇ ਭਗਵੰਤ ਮਾਨ ਨੂੰ ਭਰੋਸਾ ਦਿਵਾਇਆ ਕਿ ਇਸ ਪ੍ਰਾਜੈਕਟ ਨੂੰ ਜਲਦੀ ਹੀ ਪੂਰਾ ਕਰ ਲਿਆ ਜਾਵੇਗਾ ਅਤੇ ਉਹ ਕੰਮ ਦੀ ਰਫ਼ਤਾਰ ਦੀ ਖ਼ੁਦ ਨਿਗਰਾਨੀ ਕਰਨਗੇ।ਮੁੱਖ ਮੰਤਰੀ ਅਤੇ ਗਡਕਰੀ ਨੇ ਦਿੱਲੀ ਕਟੜਾ ਐਕਸਪ੍ਰੈਸਵੇਅ ਦੇ ਨਿਰਮਾਣ ਦਾ ਵੀ ਜਾਇਜ਼ਾ ਲਿਆ। ਦੋਵੇਂ ਆਗੂਆਂ ਨੇ ਇਸ ਪ੍ਰਾਜੈਕਟ ’ਤੇ ਕੰਮ ਵਿੱਚ ਤੇਜ਼ੀ ਲਿਆਉਣ ’ਤੇ ਸਹਿਮਤੀ ਪ੍ਰਗਟਾਈ, ਜੋ ਸੂਬੇ ਦੀ ਆਰਥਿਕਤਾ ਲਈ ਵੱਡਾ ਹੁਲਾਰਾ ਸਾਬਤ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਇਹ ਰਾਜਮਾਰਗ ਮਾਤਾ ਵੈਸ਼ਨੋ ਦੇਵੀ ਤੀਰਥ ਸਥਾਨ ’ਤੇ ਮੱਥਾ ਟੇਕਣ ਜਾਣ ਵਾਲੇ ਸ਼ਰਧਾਲੂਆਂ ਨੂੰ ਸਹੂਲਤ ਮੁਹੱਈਆ ਕਰੇਗਾ ਅਤੇ ਇਸ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਵੇਗਾ।ਮੁੱਖ ਮੰਤਰੀ ਨੇ ਗਡਕਰੀ ਨੂੰ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਛੇਤੀ ਹੀ ਸੂਬੇ ਵਿੱਚ ਸੜਕ ਸੁਰੱਖਿਆ ਫੋਰਸ ਦਾ ਗਠਨ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਮਰਪਿਤ ਫੋਰਸ ਜਿੱਥੇ ਸੜਕ ਹਾਦਸਿਆਂ ਨੂੰ ਰੋਕਣ ਵਿੱਚ ਮਦਦ ਕਰੇਗੀ, ਉੱਥੇ ਹੀ ਸੂਬੇ ਵਿੱਚ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇਗਾ। ਕੇਂਦਰੀ ਮੰਤਰੀ ਨੇ ਭਗਵੰਤ ਮਾਨ ਦੇ ਇਸ ਨਿਵੇਕਲੇ ਪ੍ਰਸਤਾਵ ਦਾ ਸੁਆਗਤ ਕਰਦਿਆਂ ਕਿਹਾ ਕਿ ਇਸ ਵਿਲੱਖਣ ਕਦਮ ਨਾਲ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਵਿੱਚ ਮਦਦ ਮਿਲੇਗੀ।ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਕੋਲ ਨੈਸ਼ਨਲ ਹਾਈਵੇਅ ਦੇ ਟੋਲ ਪਲਾਜ਼ਿਆਂ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦੇ ਮੁੱਦੇ ਨੂੰ ਉਠਾਉਂਦਿਆਂ ਕਿਹਾ ਕਿ ਵਡੇਰੇ ਜਨਤਕ ਹਿੱਤਾਂ ਵਿੱਚ ਇਨ੍ਹਾਂ ਨੂੰ ਕੰਟਰੋਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਲੋਕਾਂ ਦੇ ਹਿੱਤਾਂ ਨੂੰ ਸਭ ਤੋਂ ਵੱਧ ਮਹੱਤਵ ਦਿੱਤਾ ਜਾਣਾ ਚਾਹੀਦਾ ਹੈ ਅਤੇ ਟੋਲ ਪਲਾਜ਼ਿਆਂ ਨੂੰ ਲੋਕਾਂ ਤੋਂ ਕੋਈ ਵੀ ਰਕਮ ਵਸੂਲਣ ਦੀ ਖੁੱਲ੍ਹ ਨਹੀਂ ਦਿੱਤੀ ਜਾਣੀ ਚਾਹੀਦੀ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੇ ਪੈਸੇ ਦੀ ਖੁੱਲ੍ਹੀ ਲੁੱਟ ਨੂੰ ਰੋਕਣਾ ਸਮੇਂ ਦੀ ਲੋੜ ਹੈ।

ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਅਤੇ ਘਰੇਲੂ ਖਪਤਕਾਰਾਂ ਨੂੰ 24 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ: ਹਰਭਜਨ ਸਿੰਘ ਈ.ਟੀ.ਓ

0

ਪੀ.ਐਸ.ਪੀ.ਸੀ.ਐਲ 14150 ਮੈਗਾਵਾਟ ਦੀ ਮੰਗ ਨੂੰ ਪੂਰਾ ਕਰਨ ਦੀ ਸਥਿਤੀ ਵਿੱਚ, ਲੋੜ ਪੈਣ ‘ਤੇ 15350 ਮੈਗਾਵਾਟ ਦੀ ਮੰਗ ਨੂੰ ਪੂਰਾ ਕਰਨ ਦੇ ਯੋਗ ਹੋਵੇਗਾ
ਪੰਜਾਬੀ ਖ਼ਬਰਸਾਰ ਬਿਊਰੋ
ਚੰਡੀਗੜ੍ਹ, 14 ਜੂਨ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਕਿਹਾ ਕਿ ਗਰਮੀਆਂ ਦੌਰਾਨ ਸੂਬੇ ਦੇ ਲੋਕਾਂ ਨੂੰ 24 ਘੰਟੇ ਅਤੇ ਝੋਨੇ ਦੇ ਇਸ ਸੀਜ਼ਨ ਦੌਰਾਨ ਕਿਸਾਨਾਂ ਨੂੰ ਰੋਜ਼ਾਨਾ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ 14150 ਮੈਗਾਵਾਟ ਦੀ ਮੰਗ ਨੂੰ ਪੂਰਾ ਕਰਨ ਦੀ ਸਥਿਤੀ ਵਿੱਚ ਹੈ ਅਤੇ ਲੋੜ ਪੈਣ ‘ਤੇ ਇਹ 1200 ਮੈਗਾਵਾਟ ਟਰਾਂਸਮਿਸ਼ਨ ਸਮਰੱਥਾ ਦੀ ਵਰਤੋਂ ਕਰਕੇ 15350 ਮੈਗਾਵਾਟ ਦੀ ਮੰਗ ਨੂੰ ਪੂਰਾ ਕਰਨ ਦੇ ਯੋਗ ਹੋਵੇਗਾ।ਬਿਜਲੀ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਤੋਂ ਬਾਹਰੋਂ ਬਿਜਲੀ ਦੀ ਦਰਾਮਦ ਸਮਰੱਥਾ (ਏ.ਟੀ.ਸੀ. ਸੀਮਾ) ਨੂੰ ਵਧਾ ਕੇ 8800 ਮੈਗਾਵਾਟ ਕਰ ਦਿੱਤਾ ਗਿਆ ਹੈ ਜਿਸ ਨੂੰ ਇੱਕ-ਦੋ ਦਿਨਾਂ ਵਿੱਚ ਵਧਾ ਕੇ 9000 ਮੈਗਾਵਾਟ ਕੀਤੇ ਜਾਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਅੰਦਰ ਲਗਭਗ 6400 ਮੈਗਾਵਾਟ ਉਤਪਾਦਨ ਅਤੇ ਕੇਂਦਰ ਸੈਕਟਰ ਅਤੇ ਬੀ.ਬੀ.ਐਮ.ਬੀ ਪਲਾਂਟਾਂ ਵਿੱਚ ਰਾਜ ਦੇ 4800 ਮੈਗਾਵਾਟ ਹਿੱਸੇ ਅਤੇ 2950 ਮੈਗਾਵਾਟ ਥੋੜ੍ਹੇ ਸਮੇਂ ਦੇ ਪ੍ਰਬੰਧਾਂ ਦੇ ਨਾਲ, ਭਾਵ ਥੋੜ੍ਹੇ ਸਮੇਂ ਦੇ ਅਧਾਰ ’ਤੇ ਬਾਹਰਲੇ ਰਾਜ ਤੋਂ 7750 ਮੈਗਾਵਾਟ ਪ੍ਰਬੰਧਾਂ ਨਾਲ ਪੀ.ਐਸ.ਪੀ.ਸੀ.ਐਲ 14150 ਮੈਗਾਵਾਟ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਦੀ ਸਥਿਤੀ ਵਿੱਚ ਹੈ। ਉਨ੍ਹਾਂ ਅੱਗੇ ਦੱਸਿਆ ਕਿ 1200 ਮੈਗਾਵਾਟ ਟਰਾਂਸਮਿਸ਼ਨ ਸਮਰੱਥਾ ਦੀ ਵਰਤੋਂ ਕਰਕੇ ਪੀ.ਐਸ.ਪੀ.ਸੀ.ਐਲ 15350 ਮੈਗਾਵਾਟ ਦੀ ਮੰਗ ਨੂੰ ਪੂਰਾ ਕਰਨ ਦੇ ਯੋਗ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਬਾਕੀ ਬਚੀ ਟਰਾਂਸਮਿਸ਼ਨ ਸਮਰੱਥਾ ਨੂੰ ਲੋੜ ਪੈਣ ’ਤੇ ਅਸਲ ਸਮੇਂ ਦੀ ਮੰਗ ਅਤੇ ਉਪਲਬਧਤਾ ਦੇ ਅੰਤਰ ਦੇ ਆਧਾਰ ’ਤੇ ਅਦਲਾਬਦਲੀ ਰਾਹੀਂ ਖੁੱਲ੍ਹੇ ਬਾਜ਼ਾਰ ਤੋਂ ਬਿਜਲੀ ਖਰੀਦ ਕੇ ਪੂਰਾ ਕੀਤਾ ਜਾਵੇਗਾ।ਝੋਨੇ ਦੇ ਸੀਜ਼ਨ 2022 ਤੋਂ ਬਾਅਦ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਦੇ ਕੰਮਾਂ ਬਾਰੇ ਵਿਸਥਾਰ ਨਾਲ ਦੱਸਦਿਆਂ, ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ 11 ਨਵੇਂ 66 ਕੇਵੀ ਗਰਿੱਡ ਸਬਸਟੇਸ਼ਨਾਂ ਦੀ ਸਥਾਪਨਾ, ਮੌਜੂਦਾ 66 ਕੇਵੀ ਗਰਿੱਡ ਸਬਸਟੇਸ਼ਨਾਂ ਵਿਖੇ ਨਵੇਂ 52 ਪਾਵਰ ਟ?ਰਾਂਸਫਾਰਮਰਾਂ ਨੂੰ ਜੋੜਨ, 378 ਕਿਲੋਮੀਟਰ ਲੰਬੀਆਂ 66 ਕੇਵੀ ਟਰਾਂਸਮਿਸ਼ਨ ਲਾਈਨ ਵਿਛਾਉਣ, 352 ਨਵੇਂ 11 ਕੇਵੀ ਫੀਡਰ, ਨਵੇਂ 27,047 ਡਿਸਟਰੀਬਿਊਸ਼ਨ ਟਰਾਂਸਫਾਰਮਰਾਂ ਲਗਾਉਣ, 11 ਕੇਵੀ ਦੇ 1367 ਫੀਡਰਾਂ ਦੀ ਡੀਲੋਡਿੰਗ ਅਤੇ ਡੀ.ਵੀ.ਐਸ ਸਕੀਮ ਤਹਿਤ ਖੇਤੀਬਾੜੀ ਲਈ 43,628 ਡਿਸਟ?ਰੀਬਿਊਸ਼ਨ ਟਰਾਂਸਫਾਰਮਰਾਂ ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਡੀ.ਟੀ ਨੁਕਸਾਨ ਦਰ ਵੀ 4.56 ਫੀਸਦੀ ’ਤੇ ਨਿਯੰਤਰਨ ਕੀਤੀ ਗਈ ਹੈ।ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਗੇ ਕਿਹਾ ਕਿ ਹਾਲ ਹੀ ਵਿੱਚ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਆਏ ਭਾਰੀ ਤੂਫਾਨਾਂ ਨੇ ਸੂਬੇ ਦੇ ਬਿਜਲੀ ਸੰਚਾਰ ਅਤੇ ਵੰਡ ਢਾਂਚੇ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਦੱਸਿਆ ਕਿ ਤੂਫਾਨ ਕਾਰਨ ਲਗਭਗ 8150 ਖੰਭਿਆਂ, 1839 ਟਰਾਂਸਫਾਰਮਰਾਂ ਅਤੇ ਲਗਭਗ 73 ਕਿਲੋਮੀਟਰ ਕੰਡਕਟਰ ਦਾ ਨੁਕਸਾਨ ਹੋਇਆ ਹੈ, ਜਿਸ ਦਾ ਕੁੱਲ ਵਿੱਤੀ ਨੁਕਸਾਨ ਲਗਭਗ 16.5 ਕਰੋੜ ਰੁਪਏ ਹੈ। ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ ਲਗਾਤਾਰ ਨਿਗਰਾਨੀ, ਫੀਡਰਾਂ ਦੀ ਯੋਜਨਾਬੱਧ ਗਸ਼ਤ ਅਤੇ ਲਾਈਨਾਂ ਨੂੰ ਸਾਫ਼ ਕਰਨ ਸਦਕਾ ਘੱਟ ਤੋਂ ਘੱਟ ਸੰਭਾਵਤ ਸਮੇਂ ਵਿੱਚ ਤੂਫਾਨ ਕਾਰਨ ਪ੍ਰਭਾਵਿਤ ਖੇਤਰਾਂ ਅੰਦਰ ਬਿਜਲੀ ਸਪਲਾਈ ਨੂੰ ਬਹਾਲ ਕਰਨ ਦੇ ਯੋਗ ਰਿਹਾ।ਇਸੇ ਦੌਰਾਨ ਅੱਜ ਬਿਜਲੀ ਮੰਤਰੀ ਨੇ ਝੋਨੇ ਦੇ ਸੀਜ਼ਨ ਲਈ ਬਿਜਲੀ ਸਪਲਾਈ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਪੀ.ਐਸ.ਪੀ.ਸੀ.ਐਲ. ਨੂੰ ਹਦਾਇਤ ਕੀਤੀ ਕਿ ਗਰਮੀਆਂ ਦੇ ਮੌਸਮ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ। ਮੀਟਿੰਗ ਦੌਰਾਨ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਦੇ ਸੀਨੀਅਰ ਅਧਿਕਾਰੀਆਂ ਨੇ ਬਿਜਲੀ ਮੰਤਰੀ ਨੂੰ ਜਾਣੂ ਕਰਵਾਇਆ ਕਿ ਉਹ ਇਸ ਗਰਮੀ ਵਿੱਚ ਵੱਧ ਰਹੀ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰੀ ਕੇਂਦਰਾਂ ’ਤੇ ਮੋਬਾਈਲ ਟਰਾਂਸਫਾਰਮਰਾਂ, ਡਿਵੀਜ਼ਨ ਪੱਧਰ ਅਤੇ ਗਰਿੱਡ ਸਬ ਸਟੇਸ਼ਨਾਂ ’ਤੇ ਮਟੀਰੀਅਲ ਸਟੋਰਾਂ ਦਾ ਪ੍ਰਬੰਧ ਕਰਨ ਅਤੇ ਸ਼ਿਕਾਇਤਾਂ ਨਾਲ ਨਜਿੱਠਣ ਲਈ ਲੋੜੀਂਦੇ ਮਨੁੱਖੀ ਸਰੋਤ ਤਾਇਨਾਤ ਕਰਨ ਤੋਂ ਇਲਾਵਾ ਡਵੀਜ਼ਨ ਪੱਧਰ ’ਤੇ 104 ਨੋਡਲ ਸ਼ਿਕਾਇਤ ਕੇਂਦਰ, 21 ਸਰਕਲਾਂ ਵਿੱਚ ਕੰਟਰੋਲ ਰੂਮ ਅਤੇ 5 ਜ਼ੋਨ ਸਥਾਪਤ ਕਰਨ ਦੇ ਨਾਲ-ਨਾਲ ਸ਼ਿਕਾਇਤਾਂ ਦੇ ਨਿਪਟਾਰੇ ਲਈ ਮੁੱਖ ਦਫ਼ਤਰ ਵਿਖੇ ਇੱਕ ਕੰਟਰੋਲ ਰੂਮ ਸ਼ਥਾਪਤ ਕੀਤਾ ਗਿਆ ਹੈ।ਪੀ.ਐਸ.ਪੀ.ਸੀ.ਐਲ ਅਧਿਕਾਰੀਆਂ ਨੇ ਦੱਸਿਆ ਕਿ ਝੋਨੇ ਦੇ ਸੀਜ਼ਨ ਦੌਰਾਨ ਡਿਸਟ?ਰੀਬਿਊਸ਼ਨ ਟਰਾਂਸਫਾਰਮਰਾਂ, ਕੇਬਲਾਂ/ਪੀਵੀਸੀ, ਕੰਡਕਟਰ, ਖੰਭਿਆਂ ਅਤੇ ਹੋਰ ਉਪਕਰਣਾਂ ਦੀ ਸਟਾਕ ਸਥਿਤੀ ਅਤੇ ਸਪਲਾਈ ਲੋੜਾਂ ਨੂੰ ਪੂਰਾ ਕਰਨ ਲਈ ਕਾਫੀ ਹੈ। ਉਹਨਾਂ ਨੇ ਅੱਗੇ ਦੱਸਿਆ ਕਿ ਡਿਸਟਰੀਬਿਊਸ਼ਨ ਟਰਾਂਸਫਾਰਮਰਾਂ ਅਤੇ ਪਾਵਰ ਲਾਈਨਾਂ ਸਮੇਤ ਬਿਜਲੀ ਵੰਡ ਪ੍ਰਣਾਲੀ ਦਾ ਵਿਆਪਕ ਰੱਖ-ਰਖਾਅ ਸੁਨਿਸ਼ਚਿਤ ਕੀਤਾ ਗਿਆ ਹੈ। ਉਨਾਂ ਕਿਹਾ ਕਿ ਇਸ ਰੋਕਥਾਮ ਅਤੇ ਰੱਖ-ਰਖਾਅ ਉਪਰਾਲਿਆਂ ਦੇ ਨਤੀਜੇ ਵਜੋਂ ਹੀ ਇਸ ਸਾਲ ਪੰਜਾਬ ਵਿੱਚ ਬਿਜਲੀ ਦੀ ਚੰਗਿਆੜੀ ਕਾਰਨ ਫਸਲਾਂ ਨੂੰ ਅੱਗ ਲੱਗਣ ਦੀ ਕੋਈ ਘਟਨਾ ਨਹੀਂ ਵਾਪਰੀ।ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਬਿਜਲੀ ਸ੍ਰੀ ਤੇਜਵੀਰ ਸਿੰਘ, ਪੀ.ਐਸ.ਪੀਸੀ.ਐਲ ਦੇ ਸੀ.ਐਮ.ਡੀ ਬਲਦੇਵ ਸਿੰਘ ਸਰਾਂ, ਡਾਇਰੈਕਟਰ ਡਿਸਟਰੀਬਿਊਸ਼ਨ ਪੀ.ਐਸ.ਪੀ.ਸੀ.ਐਲ ਸ. ਡੀ.ਪੀ.ਐਸ ਗਰੇਵਾਲ, ਡਾਇਰੈਕਟਰ ਜਨਰੇਸ਼ਨ ਪੀ.ਐਸ.ਪੀ.ਸੀ.ਐਲ ਸ. ਪਰਮਜੀਤ ਸਿੰਘ, ਅਤੇ ਡਾਇਰੈਕਟਰ ਟੈਕਨੀਕਲ ਪੀ.ਐਸ.ਟੀ.ਸੀ.ਐਲ ਸ. ਵਰਦੀਪ ਸਿੰਘ ਮੰਡੇਰ ਪ੍ਰਮੁੱਖ ਤੌਰ ‘ਤੇ ਹਾਜ਼ਰ ਸਨ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਦੇ ਨਵ-ਨਿਯੁਕਤ ਚੇਅਰਮੈਨਾਂ ਨਾਲ ਮੀਟਿੰਗ

0

ਲੋਕ ਭਲਾਈ ਯਕੀਨੀ ਬਣਾਉਣ ਲਈ ਸੌਂਪੀ ਗਈ ਜ਼ਿੰਮੇਵਾਰੀ ਨੂੰ ਪ੍ਰਭਾਵੀ ਢੰਗ ਨਾਲ ਨਿਭਾਉਣ ਦੀ ਅਪੀਲ
ਪੰਜਾਬੀ ਖ਼ਬਰਸਾਰ ਬਿਊਰੋ
ਚੰਡੀਗੜ੍ਹ, 14 ਜੂਨ:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਦੇ ਨਵ-ਨਿਯੁਕਤ ਚੇਅਰਮੈਨਾਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੂੰ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਸੌਂਪੀ ਗਈ ਜ਼ਿੰਮੇਵਾਰੀ ਪ੍ਰਭਾਵੀ ਢੰਗ ਨਾਲ ਨਿਭਾਉਣ ਦੀ ਅਪੀਲ ਕੀਤੀ। ਵਿਧਾਨ ਸਭਾ ਦੇ ਕਮੇਟੀ ਰੂਮ ਵਿੱਚ ਮੀਟਿੰਗ ਦੌਰਾਨ ਸ. ਸੰਧਵਾਂ ਨਵ-ਨਿਯੁਕਤ ਚੇਅਰਮੈਨਾਂ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਸਾਰੀਆਂ ਕਮੇਟੀਆਂ ਵਿਧਾਨ ਸਭਾ ਦੇ ਕਾਰਜ ਸੰਚਾਲਨ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਯਕੀਨੀ ਬਣਾਉਣਗੀਆਂ ਤਾਂ ਜੋ ਜਵਾਬਦੇਹੀ ਪ੍ਰਣਾਲੀ ਨੂੰ ਹੋਰ ਪੁਖ਼ਤਾ ਬਣਾਇਆ ਜਾ ਸਕੇ।ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਹ ਕਮੇਟੀਆਂ ਲੋਕਾਂ ਦੇ ਮਸਲਿਆਂ ਨੂੰ ਹੱਲ ਕਰਾਉਣ ਵਿੱਚ ਅਹਿਮ ਭੂਮਿਕਾ ਅਦਾ ਕਰਦੀਆਂ ਹਨ। ਇਸ ਕਰਕੇ ਕਮੇਟੀਆਂ ਦੀ ਨਿਯਮਿਤ ਮੀਟਿੰਗਾਂ ਕੀਤੀਆਂ ਜਾਣ। ਉਨ੍ਹਾਂ ਨਾਲ ਹੀ ਅਹੁਦੇਦਾਰਾਂ ਨੂੰ ਕਮੇਟੀਆਂ ਦੀਆਂ ਮੀਟਿੰਗਾਂ ਵਿੱਚ ਨਿਰੰਤਰ ਸ਼ਾਮਲ ਹੋਣਾ ਯਕੀਨੀ ਬਣਾਇਆ ਜਾਵੇ।ਉਨ੍ਹਾਂ ਵੱਖ-ਵੱਖ ਕਮੇਟੀਆਂ ਨਾਲ ਤਾਇਨਾਤ ਸਟਾਫ਼ ਨੂੰ ਵੀ ਹਦਾਇਤ ਕੀਤੀ ਕਿ ਉਹ ਕਮੇਟੀ ਦੇ ਚੇਅਰਮੈਨ ਅਤੇ ਮੈਂਬਰ ਸਾਹਿਬਾਨ ਨੂੰ ਮੀਟਿੰਗਾਂ ਸਬੰਧੀ ਵੱਧ ਤੋਂ ਵੱਧ ਸਹਿਯੋਗ ਕਰਨ ਅਤੇ ਵਿਧਾਨ ਸਭਾ ਦੀਆਂ ਕਮੇਟੀਆਂ ਦੀ ਕਾਰਜ ਨਿਯਮਾਂਵਲੀ ਤੋਂ ਵੀ ਜਾਣੂ ਕਰਵਾਉਣ।ਵੱਖ-ਵੱਖ ਕਮੇਟੀਆਂ ਦੇ ਨਵ-ਨਿਯੁਕਤ ਚੇਅਰਮੈਨਾਂ ਨੇ ਸਪੀਕਰ ਨੂੰ ਭਰੋਸਾ ਦਿਵਾਇਆ ਕਿ ਉਹ ਕਮੇਟੀਆਂ ਦਾ ਕਾਰਜ ਸਹੀ ਤਰੀਕੇ ਨਾਲ ਚਲਾਉਣਗੇ।

ਨਹਿਰੀ ਪਾਣੀ ਦੀ ਬੰਦੀ ਅਤੇ ਟੁੱਟੇ ਹੋਏ ਨਹਿਰੀ ਖਾਲੇ ਮਸਲੇ ਨੂੰ ਲੈ ਕੇ ਕਿਸਾਨਾਂ ਦਾਵਫ਼ਦ ਐਕਸੀਅਨ ਨੂੰ ਮਿਲਿਆ

ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ ,14 ਜੂਨ: ਨਹਿਰੀ ਪਾਣੀ ਦੀ ਬੰਦੀ ਅਤੇ ਟੁੱਟੇ ਹੋਏ ਖਾਲਾਂ ਦੇ ਮਸਲੇ ਨੂੰ ਲੈ ਕੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਅਮਰਜੀਤ ਹਨੀ ਦੀ ਅਗਵਾਈ ਹੇਠ ਕਿਸਾਨਾਂ ਦਾ ਇੱਕ ਵਫ਼ਦ ਨਹਿਰੀ ਮਹਿਕਮੇ ਦੇ ਕਾਰਜਕਾਰੀ ਇੰਜੀਨੀਅਰ ਸੁਖਜੀਤ ਸਿੰਘ ਰੰਧਾਵਾ ਨੂੰ ਮਿਲਿਆ । ਇਸ ਮੌਕੇ ਕਿਸਾਨ ਆਗੂ ਅਮਰਜੀਤ ਹਨੀ ਨੇ ਦੱਸਿਆ ਝੋਨੇ ਦੀ ਲਵਾਈ ਦਾ ਕੰਮ ਸ਼ੁਰੂ ਹੋਣ ਵਾਲਾ ਹੈ ਨਹਿਰੀ ਪਾਣੀ ਦੀ ਬਹੁਤ ਜ਼ਰੂਰਤ ਹੈ ਮੱਕੀ ਦੀ ਫਸਲ ਬਹੁਤ ਬੀਜੀ ਹੋਈ ਹੈ ਪਰ ਇਸ ਸਮੇਂ ਨਹਿਰੀ ਪਾਣੀ ਦੀ ਬੰਦੀ ਹੋਈ ਹੈ ਨਹਿਰੀ ਪਾਣੀ ਨਾ ਮਿਲਣ ਕਾਰਨ ਕਿਸਾਨਾਂ ਨੂੰ ਬਹੁਤ ਨੁਕਸਾਨ ਹੋ ਰਿਹਾ, ਕਿਉਂਕਿ ਧਰਤੀ ਹੇਠਾ ਪਾਣੀ ਬਹੁਤ ਮਾੜਾ ਹੈ। ਅਧਿਕਾਰੀਆਂ ਨੇ ਵਿਸ਼ਵਾਸ ਦਿਵਾਇਆ ਕਿ ਤਿੰਨ ਦਿਨਾਂ ਦੇ ਅੰਦਰ ਅੰਦਰ ਨਹਿਰੀ ਪਾਣੀ ਛੱਡਿਆ ਜਾਵੇਗਾ। ਦੂਸਰੇ ਮਸਲਾ ਹਰ ਘਰ ਵਿੱਚ ਨਹਿਰੀ ਪਾਣੀ ਪਹੁੰਚ ਦਾ ਕੀਤਾ ਹਰ ਖੇਤ ਤਕ ਨਹਿਰੀ ਪਾਣੀ ਨੂੰ ਪਹੁੰਚਣ ਲਈ ਟੁੱਟੇ ਹੋਏ ਨਹਿਰੀ ਖਾਲੇ ਬਣਾਉਣ ਸਬੰਧੀ ਚਰਚਾ ਕੀਤੀ ਗਈ। ਇਸ ਮੌਕੇ ਵਫ਼ਦ ਨੇ ਦਸਿਆ ਕਿ ਪਿੰਡ ਭੁੱਚੋ ਖੁਰਦ 600 ਦੇ ਕਰੀਬ ਰਕਬੇ ਨੂੰ ਨਹਿਰੀ ਪਾਣੀ ਚਾਰ ਸਾਲਾਂ ਤੋਂ ਨਹੀਂ ਮਿਲ ਰਿਹਾ। ਕਾਰਜਕਾਰੀ ਇੰਜੀਨੀਅਰ ਸੁਖਜੀਤ ਨੇ ਭਰੋਸਾ ਦਿਵਾਇਆ ਕਿ ਭੁੱਚੋ ਖੁਰਦ ਦੇ ਟੁੱਟੇ ਨਹਿਰੀ ਖਾਲੇ ਨੂੰ ਜਲਦੀ ਬਣਾਇਆ ਜਾਵੇਗਾ ਗਿਆ। ਆਗੂ ਨੇ ਕਿਹਾ ਕਿ ਇਸ ਮਸਲੇ ਵੱਲ ਧਿਆਨ ਨਾ ਦਿੱਤਾ ਆਉਣ ਵਾਲੇ ਸਮੇਂ ਦੇ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਖਿਲਾਫ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਪਿੰਡ ਭੁੱਚੋ ਕਲਾਂ ਦੇ ਪ੍ਰਧਾਨ ਤੇਜਾ ਸਿੰਘ, ਦਾਰਾ ਸਿੰਘ, ਮਿੱਠੂ ਸਿੰਘ, ਭੁੱਚੋ ਖੁਰਦ ਦੇ ਆਗੂ ਸੁਖਮੰਦਰ ਸਿੰਘ ਸਰਾਭਾ,ਪਿੰਡ ਹਰਗੰਪੁਰਾ ਅਜੈਬ ਸਿੰਘ, ਪਿੰਡ ਗੋਬਿੰਦਪੁਰਾ ਕਮੇਟੀ ਬੰਤ ਸਿੰਘ, ਜੈਲ ਸਿੰਘ, ਨਿੱਕਾ ਸਿੰਘ, ਦਲਬਾਰਾ ਸਿੰਘ, ਨਰ ਸਿੰਘ ਆਦਿ ਹਾਜ਼ਰ ਸਨ।

ਸਿਵਲ ਹਸਪਤਾਲ ਢੁੱੱਡੀਕੇ ਦਾ ਦਫਤਰੀ ਸਟਾਫ ਬਣਿਆ ਬੈਸਟ ਇੰਪਲਾਈਜ਼ ਆਫ ਮੰਥ

0

ਪੰਜਾਬੀ ਖ਼ਬਰਸਾਰ ਬਿਉਰੋ
ਅਜੀਤਵਾਲ/ ਢੁੱਡੀਕੇ, 14 ਜੂਨ : ਸੀਨੀਅਰ ਮੈਡੀਕਲ ਅਫਸਰ ਢੁੱਡੀਕੇ ਡਾ. ਸੁਰਿੰਦਰ ਸਿੰਘ ਝੱਮਟ ਨੇ ਸਿਵਲ ਹਸਪਤਾਲ ਢੁੱੱਡੀਕੇ ਦੇ ਦਫਤਰੀ ਸਟਾਫ ਨੂੰ ਮਹੀਨਾ ਮਈ 2023 ਵਿੱਚ ਵਧੀਆ ਸੇਵਾਵਾਂ ਲਈ ਬੈਸਟ ਇੰਪਲਾਈਜ਼ ਆਫ ਮੰਥ ਦਾ ਸਨਮਾਨ ਦਿੱਤਾ। ਉਹਨਾਂ ਦਲਜੀਤ ਸਿੰਘ ਸਟੈਨੋ, ਜਸਵੀਰ ਕੌਰ, ਗੁਰਵਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ ਨੂੰ ਫੁੱਲਾਂ ਦਾ ਗੁਲਦਸਤਾ ਅਤੇ ਸਰਟੀਫਿਕੇਟ ਦੇਕੇ ਸਨਮਾਨਿਤ ਕੀਤਾ। ਡਾ. ਸੁਰਿੰਦਰ ਸਿੰਘ ਨੇ ਕਿਹਾ ਕਿ ਸੀ.ਐਚ.ਸੀ. ਢੁੱੱਡੀਕੇ ਦੇ ਦਫਤਰ ਵਿੱਚ ਸਨੀਅਰ ਸਹਾਇਕ, ਤਿੰਨ ਕਲਰਕ ਅਤੇ ਇੱਕ ਕੰਮਪਿਊਟਰ ਕੁੱਲ ਪੰਜ ਪੋਸਟਾਂ ਖਾਲੀ ਹਨ ਜਦਕਿ ਇੱੱਕ ਸਟੈਨੋ ਦੀ ਪੋਸਟ ਹੀ ਭਰੀ ਹੋਈ ਹੈ । ਇਸ ਸਮੇਂ ਸਟੈਨੋ ਦਲਜੀਤ ਸਿੰਘ ਦੇ ਨਾਲ ਜਸਵੀਰ ਕੌਰ, ਗੁਰਵਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ ਸਹਿਯੋਗ ਕਰਵਾ ਰਹੇ ਹਨ । ਇਸ ਟੀਮ ਦੀ ਮਿਹਨਤ ਸਦਕਾ ਸੀਐਚਸੀ ਢੁੱੱਡੀਕੇ ਦੇ ਸਾਰੇ ਅਧਿਕਾਰੀਆਂ ਕਰਮਚਾਰੀਆਂ ਨੂੰ ਸਮੇਂ ਸਿਰ ਤਨਖਾਹ ਮਿਲ ਰਹੀ ਹੈ ਅਤੇ ਹੋਰ ਦਫਤਰੀ ਕੰਮ ਪੂਰੇ ਕੀਤੇ ਜਾ ਰਹੇ ਹਨ ਜਿਸ ਕਾਰਣ ਇਸ ਟੀਮ ਨੂੰ ਸਲੂਟ ਕਰਨਾ ਬਣਦਾ ਹੈ । ਉਹਨਾਂ ਸਰਕਾਰ ਅਤੇ ਉਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਸੀ.ਐਚ.ਸੀ. ਢੁੱੱਡੀਕੇ ਵਿਖੇ ਦਫਤਰੀ ਸਟਾਫ ਦੀਆਂ ਖਾਲੀ ਅਸਾਮੀਆਂ ਜਲਦ ਭਰੀਆਂ ਜਾਣ ਤਾਂ ਜੋ ਆਮ ਲੋਕਾਂ ਨੂੰ ਹੋਰ ਬੇਹਤਰ ਸੇਵਾਵਾਂ ਦਿੱਤੀਆਂ ਜਾ ਸਕਣ।

ਦੌੜ ਟਰੈਕ ਨਾ ਹੋਣ ਕਰ ਕੇ ਬਠਿੰਡਾ ਖੇਤਰ ਦੇ ਅਥਲੀਟਾਂ ਦਾ ਬੁਰਾ ਹਾਲ

0

ਅਥਲੀਟਾਂ ਦੀ ਪੰਜਾਬ ਸਰਕਾਰ ਨੂੰ ਪੁਕਾਰ ਕਦੀ ਸਾਡੀ ਵੀ ਲਵੋ ਸਾਰ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ ,14 ਜੂਨ: ਕਹਿੰਦੇ ਨੇ ਕਿ ਤੰਦਰੁਸਤੀ ਦਾ ਰਾਜ ਖੇਡ ਗਰਾਊਡਾਂ ਨਾਲ ਜੁੜਿਆ ਹੁੰਦਾ ਹੈ ਪਰ ਬਠਿੰਡਾ ਇਲਾਕੇ ਦੀ ਸਥਿਤੀ ਬਿਲਕੁਲ ਇਸਦੇ ਉਲਟ ਹੈ। ਇਸ ਇਲਾਕੇ ਵਿੱਚ ਨਾ ਤਾਂ ਕੋਈ 400 ਮੀਟਰ ਦਾ ਅਥਲੀਟਾਂ ਦੇ ਪ੍ਰੈਕਟਿਸ ਕਰਨ ਲਈ ਟਰੈਕ ਹੈ ਅਤੇ ਨਾ ਹੀ ਗਰਾਉਂਡ। ਸਿਰਫ਼ ਇੱਕਾ ਦੁੱਕਾ ਮਹਿਕਮੇ ਜਾਂ ਸੰਸਥਾਵਾਂ ਦੇ ਡੰਗ ਟਪਾਊ ਟਰੈਕ ਹਨ ਜਿਥੇ ਕਿ ਆਮ ਖਿਡਾਰੀਆਂ ਦੇ ਜਾਣ ਤੇ ਪਾਬੰਦੀ ਹੈ। ਇੱਥੇ ਜਾਰੀ ਬਿਆਨ ਵਿਚ ਇਲਾਕੇ ਦੇ ਉੱਘੇ ਅਥਲੀਟਾਂ ਨੇ ਕਿਹਾ ਕਿ ਸ਼ਹਿਰ ਦੇ ਮੇਨ ਸਟੇਡੀਅਮ ਵਿੱਚ 400 ਮੀਟਰ ਟਰੈਕ ਹੈ ਜਿਥੇ ਕਿ ਸਾਰੇ ਸਕੂਲੀ ਬੱਚਿਆਂ ਦੇ ਖੇਡ ਮੁਕਾਬਲੇ ਹੋਇਆ ਕਰਦੇ ਸਨ ਪਰ ਉੱਥੇ ਵੀ ਇਸ ਟਰੈਕ ਨੂੰ ਪੱਕਾ ਕਰ ਦਿੱਤਾ ਗਿਆ। ਜਿੱਥੇ ਕਿ ਖੇਡ ਦੇ ਮਾਪਦੰਡਾਂ ਅਨੁਸਾਰ ਪੱਕੇ ਟਰੈਕ ਵਿੱਚ ਨਾ ਤਾਂ ਪ੍ਰੈਕਟਿਸ ਕੀਤੀ ਜਾ ਸਕਦੀ ਹੈ ਅਤੇ ਨਾ ਹੀ ਦੌੜ ਮੁਕਾਬਲੇ ਕਰਵਾਏ ਜਾ ਸਕਦੇ ਹਨ। ਪੱਕੀ ਜਗਾ ਤੇ ਭੱਜਣ ਨਾਲ ਗੋਡੇ ਵੀ ਨੁਕਸਾਨੇ ਜਾਂਦੇ ਹਨ । ਨਾਲੇ ਇਹ ਟਰੈਕ ਹੁਣ ਪ੍ਰੈਕਟਿਸ ਟਰੈਕ ਨਾ ਰਹਿ ਕੇ ਆਮ ਲੋਕਾਂ ਲਈ ਸੈਰਗਾਹ ਬਣ ਚੁੱਕਿਆ ਹੈ। ਸ਼ਹਿਰ ਵਿਚ ਨੇੜੇ ਤੇੜੇ ਕੋਈ ਵੀ 400 ਮੀਟਰ ਦਾ ਟਰੈਕ ਨਾ ਹੋਣ ਕਰਕੇ ਖੇਡ ਪ੍ਰੇਮੀਆਂ ਦਾ ਬੁਰਾ ਹਾਲ ਹੋਣਾ ਕੁਦਰਤੀ ਹੈ। ਹੁਣ ਇਹ ਅਥਲੀਟ ਆਪਣੀ ਪ੍ਰੈਕਟਿਸ ਜਾਰੀ ਰੱਖਣ ਲਈ ਕਿਸੇ ਕੱਚੇ ਟਰੈਕ ਦੀ ਭਾਲ ਵਿੱਚ ਇੰਜ ਭਟਕਦੇ ਫਿਰਦੇ ਹਨ ਜਿਵੇਂ ਕੋਈ ਆਪਣੀ ਮੁੱਲਵਾਨ ਗੁਆਚੀ ਚੀਜ਼ ਨੂੰ ਲੱਭਣ ਲਈ ਇੱਧਰ ਉੱਧਰ ਤੁਰਿਆ ਫਿਰਦਾ ਹੈ। ਉਂਜ ਵੀ 400 ਮੀਟਰ ਦੇ ਸਹੀ ਟਰੈਕ ਤੋਂ ਬਿਨਾਂ ਦੌੜ ਦਾ ਟਾਈਮ ਕੱਢਣਾ ਬੜਾ ਮੁਸ਼ਕਲ ਹੁੰਦਾ ਹੈ । ਬੇਸ਼ਕ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੜੇ ਜ਼ੋਰ ਸ਼ੋਰ ਨਾਲ ਐਲਾਨ ਕੀਤਾ ਸੀ ਕਿ ਹਰ ਸ਼ਹਿਰ ,ਕਸਬੇ ਤੇ ਪਿੰਡਾਂ ਵਿੱਚ ਖਿਡਾਰੀਆਂ ਨੂੰ ਟਰੈਕ ਅਤੇ ਗਰਾਉਂਡ ਬਣਾ ਕੇ ਦਿੱਤੇ ਜਾਣਗੇ ਪਰ ਅਜੇ ਤੱਕ ਉਸ ਵਾਇਦੇ ਨੂੰ ਵੀ ਬੂਰ ਪੈਂਦਾ ਨਜ਼ਰ ਨਹੀਂ ਆ ਰਿਹਾ। ਅੰਤਰਰਾਸ਼ਟਰੀ ਖਿਡਾਰੀ ਨੰਬਰਦਾਰ ਬਲਵਿੰਦਰ ਸਿੰਘ ਕੋਟਸ਼ਮੀਰ ਨੇ ਦੱਸਿਆ ਕਿ ਮੈਂਂ ਨਵੰਬਰ 2023 ਵਿੱਚ ਫਿਲਪਾਈਨ ਵਿਚ ਹੋਣ ਵਾਲੀਆਂ ਮਾਸਟਰ ਅਥਲੈਟਿਕਸ ਚੈੰਪਿਅਨਸ਼ਿਪ Çਞੱਚ ਭਾਗ ਲੈਣ ਜਾਣਾ ਹੈ ,ਪਰ ਯੋਗ ਟਰੈਕ ਨਾ ਹੋਣ ਕਰਕੇ ਆਪਣੇ ਦੇਸ਼ ਅਤੇ ਸੂਬੇ ਲਈ ਮੈਡਲ ਲਿਆਉਣ ਦਾ ਮੇਰਾ ਸੁਪਨਾ ਸਾਇਦ ਪੂਰਾ ਨਾ ਹੋ ਸਕੇ।