Home Blog Page 2084

ਜਾਅਲੀ ਸਰਟੀਫਿਕੇਟ ’ਤੇ ਦਲਿਤਾਂ ਦਾ ਹੱਕ ਮਾਰਨ ਵਾਲਿਆਂ ਨੂੰ ਸਜ਼ਾ ਦਿਵਾਉਣ ਤੱਕ ਅੰਦੋਲਨ ਕਰਾਂਗੇ: ਗਹਿਰੀ

0

ਸੁਖਜਿੰਦਰ ਮਾਨ
ਬਠਿੰਡਾ, 12 ਜੂਨ: ਜਾਅਲੀ ਸਰਟੀਫਿਕੇਟ ਧਾਰਕਾਂ ਨੂੰ ਸਜ਼ਾਵਾਂ ਦਿਵਾਉਣ ਲਈ ਅੱਜ ਦਲਿਤ ਭਾਈਚਾਰੇ ਦੇ ਨੇਤਾਵਾਂ ਨੇ ਦਲਿਤ ਆਗੂ ਕਿਰਨਜੀਤ ਸਿੰਘ ਗਹਿਰੀ ਅਤੇ ਗੁਰਬਚਨ ਸਿੰਘ ਸਿਵੀਆ ਦੀ ਅਗਵਾਈ ਹੇਠ ਸਥਾਨਕ ਅੰਬੇਦਕਰ ਭਵਨ ’ਚ ਇਕੱਠ ਕਰਕੇ ਅਗਲੇ ਐਕਸ਼ਨ ਲਈ ਕਮੇਟੀ ਦਾ ਐਲਾਨ ਕੀਤਾ ਹੈ। ਇਸ ਮੌਕੇ ਦਲਿਤ ਆਗੂਆਂ ਨੇ ਕਿਹਾ ਕਿ ਦਲਿਤ ਭਾਈਚਾਰੇ ਨੇ ਪਾਰਟੀ ਬਾਜੀ ਤੋਂ ਉਠਕੇ ਦਿਖਾ ਦਿੱਤਾ ਹੈ ਕਿ ਉਹ ਆਪਣੇ ਹੱਕਾਂ ਦੀ ਲੜਾਈ ਲੜਨ ਲਈ ਤਿਆਰ ਹਨ। ਇਸ ਮੌਕੇ ਗਹਿਰੀ ਨੇ ਕਿਹਾ ਜੇਕਰ ਸਰਕਾਰ ਜਾਅਲੀ ਸਰਟੀਫਿਕੇਟ ਧਾਰਕਾਂ ਖਿਲਾਫ ਮਾਮਲਾ ਦਰਜ ਕਰਕੇ ਸਜਾਵਾਂ ਦੇਣ ਵਿਚ ਦੇਰੀ ਕਰੇਗੀ ਤਾਂ ਹਰ ਜ਼ਿਲ੍ਹੇ ਵਿੱਚ ਬਣਾਈ ਦਲਿਤ ਭਾਈਚਾਰੇ ਦੇ ਨੇਤਾਵਾਂ ਦੀ ਸਾਂਝੀ ਐਕਸ਼ਨ ਕਮੇਟੀਆਂ ਵੱਲੋਂ ਸੰਘਰਸ਼ ਵਿੱਢੇ ਜਾਣਗੇ। ਇਸ ਮੌਕੇ ਪੰਜਾਬ ਸਰਕਾਰ ਤੋਂ ਅਧਿਆਪਕ ਭਰਤੀ ਸਮੇਤ ਸਰਕਾਰੀ ਨੌਕਰੀਆਂ ਵਿਚ ਰਾਖਵਾਂਕਰਨ ਸਖ਼ਤੀ ਨਾਲ ਲਾਗੂ ਕਰਨ ਦੀ ਮੰਗ ਵੀ ਕੀਤੀ ਗਈ। ਇਸ ਦੌਰਾਨ ਸਰਕਾਰ ਵਿਰੁਧ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਇੱਕਤਰਤਾ ਮੌਕੇ ਜਗਦੀਪ ਸਿੰਘ ਗਹਿਰੀ, ਯੂਥ ਆਗੂ ਹਰਵਿੰਦਰ ਸਿੰਘ ਅਟਵਾਲ, ਮਾਸਟਰ ਹਰਬੰਸ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।

ਜ਼ੋਨ ਪੱਧਰੀ ਬਾਸਕਟਬਾਲ ਚੈਪੀਅਨਸਿੱਪ ਵਿਚ ਬਠਿੰਡਾ ਜ਼ਿਲ੍ਹੇ ਦੇ ਮੁੰਡੇ ਅਤੇ ਮਾਨਸਾ ਦੀਆਂ ਕੁੜੀਆਂ ਜੇਤੂ

0

ਡੀਐਸਪੀ ਨੇ ਖਿਡਾਰੀਆਂ ਨੂੰ ਨਸ਼ੇ ਤੋਂ ਦੂਰ ਰਹਿਣ ਦਾ ਸੱਦਾ ਦਿੱਤਾ
ਸੁਖਜਿੰਦਰ ਮਾਨ
ਬਠਿੰਡਾ, 12 ਜੂਨ: ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਚ ਕਰਵਾਈ ਗਈ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਬਾਸਕਟਬਾਲ ਟੂਰਨਾਮੈਂਟ ਅੱਜ ਸਮਾਪਤ ਹੋ ਗਈ। ਜ਼ੋਨ ਪੱਧਰੀ ਬਾਸਕਟਬਾਲ ਚੈਪੀਅਨਸਿੱਪ ਵਿਚ ਬਠਿੰਡਾ ਜ਼ਿਲ੍ਹੇ ਦੇ ਮੁੰਡੇ ਅਤੇ ਮਾਨਸਾ ਦੀਆਂ ਕੁੜੀਆਂ ਜੇਤੂ ਰਹੇ। ਇੰਨ੍ਹਾਂ ਮੁਕਾਬਲਿਆਂ ਵਿਚ ਬਠਿੰਡਾ, ਫ਼ਰੀਦਕੋਟ, ਮਾਨਸਾ, ਸ੍ਰੀ ਮੁਕਤਸਰ ਸਾਹਿਬ,ਫ਼ਾਜ਼ਿਲਕਾ ,ਫ਼ਿਰੋਜ਼ਪੁਰ ਦੀਆਂ ਟੀਮਾਂ ਨੇ ਭਾਗ ਲਿਆ। ਟੂਰਨਾਮੈਂਟ ਦੇ ਆਖ਼ਰੀ ਦਿਨ ਖਿਡਾਰੀਆ ਨੂੰ ਅਸ਼ੀਰਵਾਦ ਦੇਣ ਲਈ ਡੀਐਸਪੀ ਸਿਟੀ 2 ਦੇ ਗੁਰਪ੍ਰੀਤ ਸਿੰਘ ਗਿੱਲ ਵਿਸੇਸ ਤੌਰ ਤੇ ਪੁੱਜੇ। ਡੀਐਸਪੀ ਗੁਰਪ੍ਰੀਤ ਸਿੰਘ ਨੇ ਖਿਡਾਰੀਆ ਨੂੰ ਨਸਿਆ ਤੋਂ ਦੂਰ ਰਹਿਣ ਦਾ ਸੱਦਾ ਦਿੱਤਾ। ਖੇਡ ਟੂਰਨਾਮੈਂਟ ਦੇ ਆਖ਼ਰੀ ਦਿਨ 14 ਸਾਲਾ ਮੁੰਡਿਆ ਦੇ ਫਾਈਨਲ ਮੁਕਾਬਲੇ ਵਿਚ ਬਠਿੰਡਾ ਅਤੇ ਫ਼ਰੀਦਕੋਟ ਦੀ ਟੱਕਰ ਵਿਚ ਬਠਿੰਡਾ ਨੇ ਫ਼ਰੀਦਕੋਟ ਨੂੰ 50/35 ਦੇ ਫ਼ਰਕ ਨਾਲ ਹਰਾਇਆ। ਇਸ ਤਰਾਂ ਹੀ ਕੁੜੀਆਂ ਦੇ ਮੈਚ ਵਿਚ ਮਾਨਸਾ ਅਤੇ ਬਠਿੰਡਾ ਦੀ ਟੀਮਾਂ ਵਿਚਕਾਰ ਖੇਡਿਆ ਗਿਆ ਜਿਸ ਵਿਚ ਕਾਂਟੇ ਦੀ ਟੱਕਰ ਦੌਰਾਨ ਮਾਨਸਾ ਦੇ ਕੁੜੀਆਂ ਨੇ ਬਠਿੰਡਾ ਟੀਮ ਨੂੰ 40/ 35 ਦੇ ਫ਼ਰਕ ਨਾਲ ਹਰਾ ਕਿ ਜਿੱਤ ਦਾ ਝੰਡਾ ਬੁਲੰਦ ਕੀਤਾ। ਇਸ ਤਰਾਂ 17 ਸਾਲ ਵਰਗ ਵਿਚ ਬਠਿੰਡਾ ਦੇ ਮੁੰਡਿਆ ਨੇ ਮਾਨਸਾ ਦੀ ਟੀਮ ਨੂੰ 50/40 ਦੇ ਫ਼ਰਕ ਨਾਲ ਹਰਾ ਕਿ ਬਠਿੰਡਾ ਦੀ ਬੱਲੇ ਬੱਲੇ ਕਰਵਾ ਦਿੱਤੀ । ਕੁੜੀਆਂ ਦੇ ਅੰਡਰ 17 ਦੇ ਦੂਜੇ ਮੁਕਾਬਲੇ ਵਿਚ ਫ਼ਰੀਦਕੋਟ ਅਤੇ ਮਾਨਸਾ ਵਿਚਕਾਰ ਹੋਏ ਮੁਕਾਬਲੇ ਦੌਰਾਨ ਮਾਨਸਾ ਜੇਤੂ ਕਰਾਰ ਦਿੱਤਾ ਗਿਆ। ਟੂਰਨਾਮੈਂਟ ਦੌਰਾਨ ਬਾਸਕਟਬਾਲ ਕੋਚ ਬਲਜੀਤ ਸਿੰਘ ਬਰਾੜ, ਅਮਰਜੀਤ ਸਿੰਘ ਚਹਿਲ, ਹਰਪ੍ਰੀਤ ਕੌਰ, ਗੁਰਲਾਲ ਸਿੰਘ ਨੇ ਵਧੀਆ ਰੈਫ਼ਰੀ ਕੀਤੀ। ਇਸ ਮੌਕੇ ਬਾਸਕਟਬਾਲ ਐਸੋਸੀਏਸ਼ਨ ਬਠਿੰਡਾ ਦੇ ਕਨਵੀਨਰ ਅਤੇ ਸੈਕਟਰੀ ਗੁਰਜੰਟ ਸਿੰਘ ਬਰਾੜ ਨੇ ਟੀਮਾਂ ਨੂੰ ਵਧਾਈ ਦਿੱਤੀ। ਇਸ ਮੌਕੇ ਅੰਤਰਾਸਟਰੀ ਖਿਡਾਰੀ ਅੰਮ੍ਰਿਤਪਾਲ ਸਿੰਘ ਬਰਾੜ, ਕੋਚ ਰਾਜਿੰਦਰ ਸਿੰਘ ਗਿੱਲ,ਨਿਰਭੈ ਸਿੰਘ ਗਿੱਲ, ਕੁਲਵੀਰ ਸਿੰਘ ਬਰਾੜ ਮਾਲਵਾ ਕਾਲਜ ਅਤੇ ਜ਼ਿਲ੍ਹਾ ਕੋਚ ਬਲਜੀਤ ਸਿੰਘ ਬਰਾੜ, ਸੁਦਰਸ਼ਨ ਸ਼ਰਮਾ,ਰਾਜਪਾਲ ਸਿੰਘ ਖ਼ਾਲਸਾ ਸਕੂਲ ਆਦਿ ਹਾਜ਼ਰ ਸਨ।

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੀ ਹੋਈ ਜ਼ਿਲ੍ਹਾ ਪੱਧਰੀ ਮੀਟਿੰਗ

ਪੰਜਾਬ ਸਰਕਾਰ ਫ਼ਸਲਾਂ ਦੀ ਮੁਆਵਜਾ ਰਾਸ਼ੀ ਕਿਸਾਨਾਂ ਨੂੰ ਤੁਰੰਤ ਅਦਾ ਕਰੇ – ਰਾਮਾ
ਸੁਖਜਿੰਦਰ ਮਾਨ
ਬਠਿੰਡਾ, 12 ਜੂਨ: ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਦੀ ਮਹੀਨਾਵਾਰ ਜ਼ਿਲ੍ਹਾ ਪੱਧਰੀ ਮੀਟਿੰਗ ਸਥਾਨਕ ਗੁਰਦੁਆਰਾ ਹਾਜੀ ਰਤਨ ਸਾਹਿਬ ਦੇ ਦੀਵਾਨ ਹਾਲ ਵਿਖੇ ਜ਼ਿਲ੍ਹਾ ਪ੍ਰਧਾਨ ਦਾਰਾ ਸਿੰਘ ਮਾਇਸਰਖਾਨਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਰਾਮਾ ਵਿਸੇਸ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਰੂਪ ਸਿੰਘ ਰਾਮਾ ਨੇ ਕਿਹਾ ਕਿ ਭਾਜਪਾ ਨੇ ਸਾਲ 2014 ਵਿੱਚ ਲੋਕ ਸਭਾ ਦੀਆਂ ਚੋਣਾਂ ਸਮੇਂ ਕਿਸਾਨਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰਨਾਂ ’ਤੇ 2024 ਤੱਕ ਆਮਦਨ ਦੁੱਗਣੀ ਕਰਨ ਅਤੇ ਹਰੇਕ ਫਸਲ ਐੱਮ.ਐੱਸ.ਪੀ ’ਤੇ ਖਰੀਦਣ ਤੇ ਡਾ:ਸੁਆਮੀਨਾਥਨ ਦੀ ਰਿਪੋਰਟ ਸੀ 2+50% ਅਨੁਸਾਰ ਦੇਣ ਦੇ ਵਾਅਦੇ ਕਰਕੇ ਸਰਕਾਰ ਬਣਾਈ ਪਰ ਅਜੇ ਤੱਕ ਨਾ ਕਰਜ਼ਾ ਮੁਆਫ ਹੋਇਆ ਤੇ ਨਾ ਹੀ ਡਾ: ਸੁਆਮੀਨਥਨ ਦੀ ਰਿਪੋਰਟ ਅਨੁਸਾਰ ਫਸਲਾਂ ਦੇ ਭਾਅ ਦਿੱਤੇ ਅਤੇ ਨਾ ਹੀ ਕਿਸਾਨਾਂ ਦੀ ਆਮਦਨ ਦੁੱਗਣੀ ਕੀਤੀ। ਜੇ ਮੋਦੀ ਸਰਕਾਰ ਕੀਤੇ ਵਾਅਦੇ ਅਨੁਸਾਰ ਭਾਅ ਦੁੱਗਣਾ ਕਰਦੀ ਤਾਂ ਅੱਜ ਝੋਨੇ ਦੀ ਕੀਮਤ 2800 ਰੁ:ਪ੍ਰਤੀ ਕੁਇੰਟਲ ਬਣਦੀ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੀ ਪਿਛਲੀ ਕਾਂਗਰਸ ਸਰਕਾਰ ਵਾਂਗੂ ਕਿਸਾਨਾਂ ਦੀ ਗੱਲ ਸੁਣਨ ਲਈ ਤਿਆਰ ਨਹੀਂ, ਜਿਸ ਤਰ੍ਹਾਂ ਦੇਸ਼ ਦੇ ਕਿਸਾਨਾਂ ਨੇ ਕਾਂਗਰਸ ਨੂੰ ਸੱਤਾ ਤੋਂ ਬਾਹਰ ਕੀਤਾ ਹੈ, ਉਸੇ ਤਰ੍ਹਾ 2024 ਵਿੱਚ ਭਾਜਪਾ ਸਰਕਾਰ ਨੂੰ ਸੱਤਾ ਤੋਂ ਬਾਹਰ ਦਾ ਰਾਸਤਾ ਦਿਖਾ ਦੇਣਗੇ। ਇਸ ਮੌਕੇ ਜ਼ਿਲ੍ਹਾ ਜਰਨਲ ਸਕੱਤਰ ਸੁਖਦੀਪ ਸਿੰਘ ਕਣਕਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ’ਚ ਕੀਤਾ ਵਾਧਾ ਵਾਪਿਸ ਲਿਆ ਜਾਵੇ, ਜੋ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਹਰੇਕ ਫਸਲ ਐੱਮ.ਐਸ.ਪੀ ’ਤੇ ਖਰੀਦਣ ਦਾ ਪ੍ਰਬੰਧ ਕਰੇਗੀ, ਸਰਕਾਰ ਹੁਣ ਮੰਡੀਆਂ ’ਚ ਆ ਚੁੱਕੀ ਮੂੰਗੀ, ਮੱਕੀ, ਸੂਰਜਮੁੱਖੀ ਦੀ ਫਸਲ ਨੂੰ ਐੱਮ.ਐੱਸ.ਪੀ ਤੇ ਹਰੇਕ ਜਿਲੇ ਵਿੱਚ ਖਰੀਦਣਾ ਸ਼ੁਰੂ ਕਰੇ, ਮੰਡੀਆਂ ਵਿੱਚ ਮੱਕੀ 1500 ਤੋਂ 1700 ਰੁ: ਦਾ ਭਾਅ ਪ੍ਰਾਈਵੇਟ ਵਪਾਰੀ ਲਗਾ ਕੇ ਕਿਸਾਨਾਂ ਦੀ ਲੁੱਟ ਕਰ ਰਹੇ ਹਨ ਸਰਕਾਰ ਤੁਰੰਤ ਰੋਕੇ, ਜੋ ਪਿਛਲੇ ਸਮੇਂ ਦੌਰਾਨ ਪੰਜਾਬ ਵਿੱਚ ਗੜੇਮਾਰੀ, ਝੱਖੜ-ਝੋਲੇ ਨਾਲ ਕਣਕ ਤੇ ਬਾਗਾਂ ਦੀਆਂ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਸੀ ਨੁਕਸਾਨੀ ਫਸਲ ਉੱਪਰ ਪੰਜਾਬ ਸਰਕਾਰ ਨੇ ਮੁਆਵਜ਼ੇ ਦਾ ਐਲਾਨ ਵੀ ਕੀਤਾ ਸੀ ਪਰ ਹੁਣ ਤੱਕ ਕਿਸਾਨਾਂ ਨੂੰ ਮੁਆਵਜਾ ਰਾਸ਼ੀ ਨਹੀਂ ਮਿਲੀ ਸਰਕਾਰ ਜਲਦ ਤੋਂ ਜਲਦ ਮੁਆਵਜਾ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਵੇ,ਝੋਨੇ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਬਿਜਲੀ ਦੀ ਸਪਲਾਈ ਨਿਰੰਤਰ 10 ਘੰਟੇ ਅਤੇ ਨਹਿਰੀ ਪਾਣੀ ਹਰੇਕ ਖੇਤ ਤੱਕ ਪੁੱਜਦਾ ਕਰਨ ਦਾ ਵਾਅਦਾ ਪੂਰਾ ਕਰੇ, ਅਵਾਰਾਂ ਪਸ਼ੂਆਂ ਅਤੇ ਕੁੱਤਿਆ ਨੂੰ ਸਾਂਭਣ ਦਾ ਪ੍ਰਬੰਧ ਕਰੇ, ਬੰਦੀ ਸਿੱਖਾਂ ਦੀ ਰਿਹਾਈ ਲਈ ਚੱਲ ਰਹੇ ਮੋਹਾਲੀ ਸੰਘਰਸ਼ ਦੇ ਪ੍ਰਬੰਧਕਾਂ ਨਾਲ ਗੱਲਬਾਤ ਕਰਕੇ ਮਸਲੇ ਦਾ ਹੱਲ ਕਰੇ ਤੇ ਬੰਦੀ ਸਿੱਖ ਤੁਰੰਤ ਰਿਹਾਅ ਕੀਤੇ ਜਾਣ। ਮੀਟਿੰਗ ਵਿੱਚ ਗੁਰਮੀਤ ਸਿੰਘ ਗੁਰੂਸਰ, ਮਲਕੀਤ ਸਿੰਘ ਸੰਦੋਹਾ,ਸੁਖਦੇਵ ਸਿੰਘ ਗੰਗਾ ਨਥਾਣਾ, ਬਲਵਿੰਦਰ ਸਿੰਘ ਸੰਦੋਹਾ, ਪਿਸ਼ੌਰਾ ਸਿੰਘ ਸੇਖੂ, ਕਰਮਜੀਤ ਸਿੰਘ ਜੱਜਲ ਆਦਿ ਵੱਡੀ ਗਿਣਤੀ ਵਿਚ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।

ਬਾਬਾ ਫ਼ਰੀਦ ਕਾਲਜ ਨੇ ਪ੍ਰੋਗਰਾਮ ’ਰੋਡੀਜ਼’ ਦਾ ਆਯੋਜਨ ਕੀਤਾ

0

ਸੁਖਜਿੰਦਰ ਮਾਨ
ਬਠਿੰਡਾ, 12 ਜੂਨ: ਬਾਬਾ ਫ਼ਰੀਦ ਕਾਲਜ ਦੇ ਕਲਚਰਲ ਕਲੱਬ ਦੇ ਸਹਿਯੋਗ ਨਾਲ ਮੈਨੇਜਮੈਂਟ ਵਿਭਾਗ ਵੱਲੋਂ ’ਰੋਡੀਜ਼’ (ਡਰ ਨਾਲ ਪਿਆਰ) ਸਮਾਗਮ ਕਰਵਾਇਆ ਗਿਆ। ਬਾਬਾ ਫ਼ਰੀਦ ਸਕੂਲ ਦੇ ਨਾਲ-ਨਾਲ ਬਾਹਰਲੇ ਸਕੂਲਾਂ ਦੇ 10+2 ਵਿਦਿਆਰਥੀਆਂ ਲਈ ਆਯੋਜਿਤ ਇਸ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਦੀ ਪ੍ਰਤਿਭਾ, ਹੁਨਰ ਅਤੇ ਸ਼ਖ਼ਸੀਅਤਾਂ ਨੂੰ ਪ੍ਰਦਰਸ਼ਿਤ ਕਰਨਾ ਸੀ। ਜਿਸ ਵਿੱਚ ਤਿੰਨ ਰਾਊਂਡ ਹੋਏ। ਪਹਿਲੇ ਰਾਊਂਡ ਵਿੱਚ ਸਰੀਰਕ ਚੁਨੌਤੀ ਤਹਿਤ ਵਿਦਿਆਰਥੀ ਨੂੰ ਸਰੀਰਕ ਤਾਕਤ ਨਾਲ ਰੁਕਾਵਟਾਂ ਦੀ ਇੱਕ ਲੜੀ ਨੂੰ ਜਿੱਤਣ ਲਈ ਆਪਣੀਆਂ ਸੀਮਾਵਾਂ ਨੂੰ ਅੱਗੇ ਵਧਾਉਣਾ ਪੈਂਦਾ ਹੈ। ਦੂਜੇ ਰਾਊਂਡ ਵਿੱਚ ਮਾਨਸਿਕ ਮਜ਼ਬੂਤੀ ਨੂੰ ਪਰਖਣ ਲਈ ਦਿਮਾਗ਼ੀ ਚੁਸਤੀ ਵਾਲੀਆਂ ਗਤੀਵਿਧੀਆਂ ਕਰਵਾਈਆਂ ਗਈਆਂ ਜਦੋਂ ਕਿ ਤੀਜੇ ਅਤੇ ਆਖ਼ਰੀ ਰਾਊਂਡ ਵਿੱਚ ਸਰੀਰਕ ਅਤੇ ਮਾਨਸਿਕ ਦੋਵਾਂ ਤੱਤਾਂ ਅਨੁਸਾਰ ਸਹੀ ਰੋਡੀਜ਼ ਚੈਂਪੀਅਨ ਦਾ ਪਤਾ ਲਗਾਇਆ ਗਿਆ। ਇਸ ਈਵੈਂਟ ਵਿੱਚ ਕੁੱਲ 182 ਪ੍ਰਤੀਯੋਗੀਆਂ ਨੇ 91 ਟੀਮਾਂ ਦੇ ਰੂਪ ਵਿੱਚ ਭਾਗ ਲਿਆ। ਇਨ੍ਹਾਂ ਵਿੱਚੋਂ ਇੱਕ ਟੀਮ ਨੂੰ ਫਾਈਨਲ ਰਾਊਂਡ ਵਿੱਚ ਜੇਤੂ ਚੁਣਿਆ ਗਿਆ। ਜਿਸ ਅਨੁਸਾਰ ਬਾਬਾ ਫ਼ਰੀਦ ਸਕੂਲ ਤੋਂ 10+2 ਦੇ ਵਿਦਿਆਰਥੀਆਂ ਦਿਲਜੀਤ ਸਿੰਘ ਅਤੇ ਹੁਸਨ ਪ੍ਰੀਤ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਜਦੋਂ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਸਰਾਮ ਨਗਰ ਬਠਿੰਡਾ ਤੋਂ 10+2 ਦੇ ਵਿਦਿਆਰਥੀਆਂ ਹਿਤੇਸ਼ ਅਤੇ ਵਿਵੇਕ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਬਾਬਾ ਫ਼ਰੀਦ ਕਾਲਜ ਦੇ ਪ੍ਰਿੰਸੀਪਲ ਡਾ. ਪ੍ਰਦੀਪ ਕੌੜਾ, ਮੈਨੇਜਮੈਂਟ ਵਿਭਾਗ ਦੀ ਮੁਖੀ ਪਵਨੀਤ ਕੌਰ, ਕਾਮਰਸ ਵਿਭਾਗ ਦੀ ਮੁਖੀ ਡਾ. ਅਮਨਪ੍ਰੀਤ ਵੱਲੋਂ ਜੇਤੂਆਂ ਨੂੰ ਨਕਦ ਇਨਾਮ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਬਾਬਾ ਫ਼ਰੀਦ ਕਾਲਜ ਦੇ ਇਸ ਉਪਰਾਲੇ ਦੀ ਭਰਪੂਰ ਪ੍ਰਸੰਸਾ ਕੀਤੀ ਹੈ।

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਕਰ ਰਹੀ ਹੈ ਵਿਸ਼ੇਸ਼ ਉਪਰਾਲੇ : ਅਜੈ ਮਲੂਜਾ

0

148 ਤੇ ਕੇਸ ਦਰਜ਼ ਕਰਕੇ 221 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ
ਸੁਖਜਿੰਦਰ ਮਾਨ
ਬਠਿੰਡਾ, 12 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਇਨ੍ਹਾਂ ਉਪਰਾਲਿਆਂ ਤਹਿਤ ਸਪੈਸ਼ਲ ਟਾਸਕ ਫੋਰਸ ਵਲੋਂ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਪੱਤਰਕਾਰਾਂ ਨਾਲ ਇਹ ਜਾਣਕਾਰੀ ਸਾਂਝੀ ਕਰਦਿਆਂ ਸਪੈਸ਼ਲ ਟਾਸਕ ਫੋਰਸ ਦੇ ਡੀਆਈਜੀ ਬਠਿੰਡਾ ਤੇ ਫ਼ਰੀਦਕੋਟ ਰੇਂਜ ਅਜੈ ਮਲੂਜਾ (ਆਈਪੀਐਸ) ਨੇ ਦੱਸਿਆ ਕਿ ਦੋਨਾਂ ਰੇਜਾਂ ਅਧੀਨ ਆਉਂਦੇ ਪੰਜ ਜ਼ਿਲ੍ਹਿਆਂ ਬਠਿੰਡਾ, ਮਾਨਸਾ, ਸ਼੍ਰੀ ਮੁਕਤਸਰ ਸਾਹਿਬ, ਫ਼ਰੀਦਕੋਟ ਅਤੇ ਮੋਗਾ ਵਿਚ 1 ਜਨਵਰੀ 2022 ਤੋਂ ਹੁਣ ਤੱਕ 148 ਕੇਸ ਦਰਜ਼ ਕਰਕੇ 221 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਕੋਲੋਂ 4 ਕਿਲੋਂ 286 ਗ੍ਰਾਮ ਹੈਰੋਇਨ, 278 ਨਸ਼ੀਲੀਆਂ ਸ਼ੀਸ਼ੀਆਂ (ਸਿਰਪ), 13 ਕਿਲੋ 50 ਗ੍ਰਾਮ ਅਫ਼ੀਮ, 351 ਕਿਲੋ 400 ਗ੍ਰਾਮ ਭੁੱਕੀ-ਡੋਡੇ, 65865 ਗੋਲੀਆਂ-ਕੈਪਸੂਲ ਅਤੇ 134700 ਰੁਪਏ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਰੋਕਣ ਦੇ ਮੱਦੇਨਜ਼ਰ ਐਸਟੀਐਫ਼ ਬਠਿੰਡਾ ਰੇਂਜ ਵਿੱਚ ਪਰਮਜੀਤ ਸਿੰਘ, ਸੰਪੂਰਨ ਸਿੰਘ ਅਤੇ ਨਵੀਨ ਸਿੰਗਲਾ ਡੀਐਸਪੀਜ਼ ਵਜੋਂ ਤਾਇਨਾਤ ਕੀਤੇ ਹੋਏ ਹਨ। ਇਸ ਤੋਂ ਇਲਾਵਾ ਐਸਟੀਐਫ਼ ਬਠਿੰਡਾ ਰੇਂਜ ਚ 51 ਕਰਮਚਾਰੀ ਤੇ ਫ਼ਰੀਦਕੋਟ ਰੇਂਜ ਚ 36 ਕਰਮਚਾਰੀ ਕੰਮ ਕਰ ਰਹੇ ਹਨ।

ਬਠਿੰਡਾ ਦੇ ਜੱਚਾ-ਬੱਚਾ ਹਸਪਤਾਲ ’ਚ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਪ੍ਰੋਗਰਾਮ ਆਯੋਜਿਤ

0

ਸੁਖਜਿੰਦਰ ਮਾਨ
ਬਠਿੰਡਾ, 9 ਜੂਨ: ਬਠਿੰਡਾ ਦੇ ਜੱਚਾ-ਬੱਚਾ ਜ਼ਿਲ੍ਹਾ ਹਸਪਤਾਲ ਵਿਖੇ ਐਸ.ਐਮ.ਡੀ ਡਾ ਸਤੀਸ਼ ਜਿੰਦਲ ਦੀ ਅਗਵਾਈ ਹੇਠ ਨਵਜੰਮੇ ਬੱਚੇ ਨੂੰ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਇੱਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਜਿਸਦੇ ਵਿਚ ਹਸਪਤਾਲ ਦੇ ਬੱਚਿਆਂ ਦੇ ਮਾਹਰ ਡਾਕਟਰਾਂ ਤੋਂ ਇਲਾਵਾ ਹੋਰਨਾਂ ਮਾਹਰਾਂ ਨੇ ਵੀ ਇਸ ਮੌਕੇ ਹਾਜ਼ਰ ਮਾਵਾਂ ਨੂੰ ਜਾਣਕਾਰੀ ਦਿੱਤੀ। ਇਸ ਮੌਕੇ ਉਨ੍ਹਾਂ ਦਸਿਆ ਕਿ ਬੱਚੇ ਨੂੰ 6 ਮਹੀਨੇ ਮਾਂ ਦਾ ਦੁੱਧ ਦੇਣ ਦੇ ਨਾਲ ਨਾਲ ਹੋਰ ਪੂਰਕ ਭੋਜਨ ਦੇਣਾ ਸ਼ੁਰੂ ਕਰ ਦੇਣਾ ਚਾਹੀਦਾ ਹੈ, ਜਿਸ ਵਿਚ ਦਲੀਆਂ, ਖਿੱਚੜੀ ਤੇ ਮਿਕਸ ਕੀਤੇ ਫ਼ਲ ਆਦਿ ਮੁੱਖ ਤੌਰ ‘ਤੇ ਸ਼ਾਮਲ ਹਨ। ਇਸ ਖੁਰਾਕ ਦੇ ਨਾਲ ਬੱਚੇ ਦਾ ਮਾਨਸਿਕ ਤੇ ਸਰੀਰਿਕ ਵਿਕਾਸ ਵਧੀਆਂ ਤਰੀਕੇ ਨਾਲ ਹੁੰਦਾ ਹੈ। ਇਸ ਮੌਕੇ ਕੋਂਸਲਰ ਚਰਨਪਾਲ ਕੌਰ, ਡਾ ਕਾਜ਼ਲ, ਡਾ ਰਾਹੁਲ ਮਦਾਨ, ਮੈਟਰਨ ਦਲਜੀਤ ਕੌਰ, ਨਰਸਿੰਗ ਸਿਸਟਰ ਪਰਮਜੀਤ ਕੌਰ ਸਿੱਧੂ, ਕੁਲਦੀਪ ਕੌਰ, ਸੰਤੋਸ਼ ਕੁਮਾਰੀ ਅਤੇ ਪੀਪੀ ਯੂਨਿਟ ਦਾ ਸਟਾਫ਼ ਹਾਜ਼ਰ ਰਿਹਾ।

ਮੁੱਖ ਮੰਤਰੀ ਵੱਲੋਂ ਲੁਧਿਆਣਾ ਨੇੜੇ ਅਤਿ ਸੁਰੱਖਿਅਤ ਡਿਜੀਟਲ ਜੇਲ੍ਹ ਬਣਾਉਣ ਦਾ ਐਲਾਨ

0

100 ਕਰੋੜ ਰੁਪਏ ਦੀ ਲਾਗਤ ਨਾਲ 50 ਏਕੜ ਰਕਬੇ ਵਿਚ ਬਣੇਗੀ ਡਿਜੀਟਲ ਜੇਲ੍ਹ
ਜੇਲ੍ਹ ਵਿਭਾਗ ਵਿਚ ਨਵੇਂ ਭਰਤੀ ਕੀਤੇ ਵਾਰਡਰ ਨੂੰ ਨਿਯੁਕਤੀ ਪੱਤਰ ਸੌਂਪੇ
ਪੰਜਾਬੀ ਖਬਰਸਾਰ ਬਿਉਰੋ
ਲੱਡਾ ਕੋਠੀ (ਸੰਗਰੂਰ), 9 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖਤਰਨਾਕ ਅਪਰਾਧੀਆਂ ਨਾਲ ਸਬੰਧਤ ਮਾਮਲਿਆਂ ਦੀ ਸੁਣਵਾਈ ਜੇਲ੍ਹ ਕੰਪਲੈਕਸ ਵਿਚ ਹੀ ਕਰਨ ਲਈ ਸੂਬੇ ਵਿਚ 50 ਏਕੜ ਰਕਬੇ ਵਿਚ ਅਤਿ ਸੁਰੱਖਿਅਤ ਡਿਜੀਟਲ ਜੇਲ੍ਹ ਬਣਾਉਣ ਦਾ ਐਲਾਨ ਕੀਤਾ।ਅੱਜ ਇੱਥੇ ਨਵੇਂ ਭਰਤੀ ਹੋਏ ਜੇਲ੍ਹ ਵਾਰਡਰ ਨੂੰ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਲੁਧਿਆਣਾ ਨੇੜੇ 50 ਏਕੜ ਜ਼ਮੀਨ ਵਿੱਚ ਅਤਿ ਸੁਰੱਖਿਅਤ ਡਿਜੀਟਲ ਜੇਲ੍ਹ ਸਥਾਪਤ ਕਰਨ ਲਈ ਭਾਰਤ ਸਰਕਾਰ ਨੇ 100 ਕਰੋੜ ਰੁਪਏ ਮਨਜ਼ੂਰ ਕੀਤੇ ਹਨ ਜਿੱਥੇ ਸੂਬੇ ਵਿੱਚ ਖਤਰਨਾਕ ਅਪਰਾਧੀਆਂ ਦੀ ਅਦਾਲਤੀ ਸੁਣਵਾਈ ਲਈ ਕੀਤੀ ਜਾਇਆ ਕਰੇਗੀ। ਉਨ੍ਹਾਂ ਕਿਹਾ ਕਿ ਸੂਬੇ ਲਈ ਖਤਰਾ ਬਣੇ ਅਜਿਹੇ ਖੌਫਨਾਕ ਅਪਰਾਧੀਆਂ ਦੀ ਵਿਸ਼ੇਸ਼ ਸੁਣਵਾਈ ਲਈ ਜੇਲ੍ਹ ਵਿੱਚ ਹੀ ਜੱਜਾਂ ਦੇ ਵੱਖਰੇ ਕੈਬਿਨ ਬਣਾਏ ਜਾਣਗੇ ਤਾਂ ਜੋ ਇਸ ਮੰਤਵ ਲਈ ਉਨ੍ਹਾਂ ਨੂੰ ਜੇਲ੍ਹ ਤੋਂ ਬਾਹਰ ਨਾ ਲਿਜਾਣਾ ਪਵੇ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਜੇਲ੍ਹ ਵਿਭਾਗ ਵੱਲੋਂ ਛੇਤੀ ਹੀ ਮੁਹਾਲੀ ਵਿੱਚ ਆਪਣਾ ਅਤਿ ਆਧੁਨਿਕ ਦਫ਼ਤਰ ਬਣਾਇਆ ਜਾਵੇਗਾ ਜਿਸ ਲਈ ਜ਼ਮੀਨ ਦੀ ਸ਼ਨਾਖਤ ਕੀਤੀ ਜਾ ਚੁੱਕੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਫੋਰਸ ਨੂੰ ਵਿਗਿਆਨਕ ਲੀਹਾਂ ’ਤੇ ਅਤਿ ਆਧੁਨਿਕ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਾਈਬਰ ਅਪਰਾਧ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਵੱਡੇ ਉਪਰਾਲੇ ਸ਼ੁਰੂ ਕੀਤੇ ਗਏ ਹਨ ਅਤੇ ਕਈ ਤਰ੍ਹਾਂ ਦੇ ਨਵੇਂ ਸੁਧਾਰ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਜੇਲ੍ਹ ਦੇ ਅੰਦਰੋਂ ਮੋਬਾਈਲ ਫੋਨਾਂ ਦੀ ਵਰਤੋਂ ਨੂੰ ਰੋਕਣ ਲਈ ਜੇਲ੍ਹਾਂ ਵਿੱਚ ਉੱਚ-ਤਕਨੀਕ ਵਾਲੇ ਜੈਮਰ ਅਤੇ ਹੋਰ ਉਪਕਰਨ ਲਾਏ ਜਾ ਰਹੇ ਹਨ।ਇਸ ਮੌਕੇ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸਰਹੱਦ ਪਾਰੋਂ ਡਰੋਨਾਂ ਰਾਹੀਂ ਹੋ ਰਹੀ ਘੁਸਪੈਠ ਨੂੰ ਰੋਕਣ ਲਈ ਪੰਜਾਬ ਪੁਲਿਸ ਵਿੱਚ ਐਂਟੀ-ਡਰੋਨ ਤਕਨੀਕ ਲਿਆਂਦੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਪੰਜਾਬ ਪੁਲਿਸ, ਦੇਸ਼ ਭਰ ਵਿੱਚ ਸਭ ਤੋਂ ਵਧੀਆ ਫੋਰਸ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਥਾਣਿਆਂ ਦੀ ਕਾਇਆਕਲਪ ਕਰਨ ਲਈ ਬਹੁਤ ਸਾਰੇ ਵਸੀਲੇ ਜੁਟਾ ਕੇ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਵਿਭਾਗ ਵਿੱਚ ਵਾਹਨਾਂ, ਹਥਿਆਰਾਂ ਅਤੇ ਹੋਰਾਂ ਪੱਖੋਂ ਬੁਨਿਆਦੀ ਢਾਂਚਾ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਛੇਤੀ ਹੀ ਸੂਬੇ ਦੀ ਪੁਲਿਸ ਨੂੰ ਆਧੁਨਿਕ ਲੀਹਾਂ ’ਤੇ ਤੋਰਨ ਲਈ ਬਹੁ-ਰਾਸ਼ਟਰੀ ਕੰਪਨੀ ਗੂਗਲ ਨਾਲ ਹੱਥ ਮਿਲਾਏਗਾ। ਉਨ੍ਹਾਂ ਕਿਹਾ ਕਿ ਇਸ ਬਾਰੇ ਵਿਆਪਕ ਖਾਕਾ ਤਿਆਰ ਕੀਤਾ ਜਾ ਚੁੱਕਾ ਹੈ ਅਤੇ ਜਲਦ ਹੀ ਰਸਮੀ ਸਮਝੌਤੇ ’ਤੇ ਦਸਤਖਤ ਕੀਤੇ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਇਹ ਕਦਮ ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਚੁਣੌਤੀ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਦੀ ਕਾਰਜ-ਕੁਸ਼ਲਤਾ ਤੇ ਸਮਰੱਥਾ ਨੂੰ ਵਧਾਉਣ ਵਿੱਚ ਮਦਦ ਕਰੇਗਾ।ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਜੇਲ੍ਹਾਂ ਵਿੱਚ ਬੰਦ ਕੈਦੀਆਂ ਦੇ ਸੁਧਾਰ ਲਈ ਵੀ ਕਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਉਹ ਜ਼ਿੰਦਗੀ ਵਿੱਚ ਕੋਈ ਹੁਨਰ ਜਾਂ ਕੰਮਕਾਜ ਸਿੱਖ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਲੱਡਾ ਕੋਠੀ ਵਿਖੇ ਪੁਲਿਸ ਸਿਖਲਾਈ ਕੇਂਦਰ ਦੇ ਕੈਂਪਸ ਵਿੱਚ ਸਿੰਥੈਟਿਕ ਟ?ਰੈਕ ਵਿਛਾਉਣ ਲਈ 4.5 ਕਰੋੜ ਰੁਪਏ ਦਿੱਤੇ ਜਾਣਗੇ, ਕੈਂਪਸ ਦੇ ਅੰਦਰ 3 ਕਰੋੜ ਰੁਪਏ ਦੀ ਲਾਗਤ ਨਾਲ ਅਤਿ-ਆਧੁਨਿਕ ਹੋਸਟਲ ਬਣਾਇਆ ਜਾਵੇਗਾ ਅਤੇ 25 ਲੱਖ ਰੁਪਏ ਖਰਚ ਕੇ ਫਾਇਰਿੰਗ ਰੇਂਜ ਸਥਾਪਤ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕੈਂਪਸ ਵਿੱਚ ਸੜਕਾਂ ਦੇ ਨਿਰਮਾਣ ਲਈ ਵੀ 25 ਲੱਖ ਰੁਪਏ ਦੇਣ ਦਾ ਐਲਾਨ ਕੀਤਾ।ਮੁੱਖ ਮੰਤਰੀ ਨੇ ਕਿਹਾ ਕਿ ਜੇਲ੍ਹਾਂ ਵਿਚ ਕੈਦੀਆਂ ਨੂੰ ਵੱਖ-ਵੱਖ ਤਰ੍ਹਾਂ ਦੀ ਸਿਖਲਾਈ ਲਈ ਵਰਤਿਆ ਜਾਂਦਾ ਕੱਚਾ ਮਾਲ ਮੁਹੱਈਆ ਕਰਵਾਉਣ ’ਤੇ 10 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਿਸ਼ੇਸ਼ ਮਹਿਲਾ ਜੇਲ੍ਹ ਦੀ ਉਸਾਰੀ ਕਰਨ ਤੋਂ ਇਲਾਵਾ ਜੇਲ੍ਹ ਵਿਭਾਗ ਵਿੱਚ 351 ਨਵੀਆਂ ਅਸਾਮੀਆਂ ਸਿਰਜੀਆਂ ਜਾਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਪੰਜਾਬ ਦੀਆਂ ਜੇਲ੍ਹਾਂ ਨੂੰ ਮਜ਼ਬੂਤ, ਆਧੁਨਿਕ ਅਤੇ ਅਪਗ੍ਰੇਡ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ।ਨਵੇਂ ਭਰਤੀ ਹੋਏ ਜਵਾਨਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੁਲਿਸ ਦੇ ਜਵਾਨ ਔਖੇ ਸਮਿਆਂ ਵਿੱਚ ਵੀ ਆਪਣੀ ਡਿਊਟੀ ਦ੍ਰਿੜਤਾ ਨਾਲ ਨਿਭਾਉਂਦੇ ਹਨ ਤਾਂ ਜੋ ਸੂਬੇ ਵਿੱਚ ਅਮਨ-ਸ਼ਾਂਤੀ ਕਾਇਮ ਰਹੇ। ਭਗਵੰਤ ਮਾਨ ਨੇ ਕਿਹਾ ਕਿ ਇਸ ਫਰਜ਼ ਨੂੰ ਪੈਸੇ ਨਾਲ ਨਹੀਂ ਤੋਲਿਆ ਜਾ ਸਕਦਾ ਕਿਉਂਕਿ ਇਹ ਦੇਸ਼ ਅਤੇ ਇਸ ਦੇ ਲੋਕਾਂ ਲਈ ਸਭ ਤੋਂ ਮਹੱਤਵਪੂਰਨ ਸੇਵਾਵਾਂ ਵਿੱਚੋਂ ਇੱਕ ਹੈ।ਇਸ ਮੌਕੇ ਮੁੱਖ ਮੰਤਰੀ ਨੇ ਨਵੇਂ ਭਰਤੀ ਵਾਰਡਰਜ਼ ਨੂੰ ਸਿਖਲਾਈ ਦੌਰਾਨ ਵਧੀਆ ਕਾਰਗੁਜ਼ਾਰੀ ਲਈ ਸਨਮਾਨਿਤ ਵੀ ਕੀਤਾ।ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪਰੇਡ ਕਮਾਂਡਰ ਹਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਲਈ।ਇਸ ਮੌਕੇ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ, ਏ. ਡੀ.ਜੀ. ਪੀ. (ਜੇਲ੍ਹਾਂ) ਅਰੁਣਪਾਲ ਸਿੰਘ, ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਅਤੇ ਹੋਰ ਹਾਜ਼ਰ ਸਨ।

 

ਮੁੱਖ ਮੰਤਰੀ ਨੇ ਕਰੋਨਾ ਯੋਧੇ ਦੇ ਪਰਿਵਾਰ ਨਾਲ ਕੀਤਾ ਵਾਅਦਾ ਨਿਭਾਇਆ, ਮੁਆਵਜ਼ੇ ਵਜੋਂ 50 ਲੱਖ ਰੁਪਏ ਦਾ ਚੈੱਕ ਸੌਂਪਿਆ

ਕਰੋਨਾ ਮਹਾਮਾਰੀ ਦੌਰਾਨ ਡਿਊਟੀ ਕਰਦਿਆਂ ਫੌਤ ਹੋ ਗਏ ਸਨ ਪੀ.ਆਰ.ਟੀ.ਸੀ. ਦੇ ਡਰਾਈਵਰ ਮਨਜੀਤ ਸਿੰਘ
ਪੰਜਾਬੀ ਖਬਰਸਾਰ ਬਿਉਰੋ
ਅਮਰਗੜ੍ਹ (ਮਲੇਰਕੋਟਲਾ), 9 ਜੂਨ: ਮੁੱਖ ਮੰਤਰੀ ਭਗਵੰਤ ਮਾਨ ਨੇ ਕੋਵਿਡ ਮਹਾਮਾਰੀ ਦੌਰਾਨ ਡਿਊਟੀ ਨਿਭਾਉਂਦੇ ਸਮੇਂ ਫੌਤ ਹੋ ਚੁੱਕੇ ਪੀ.ਆਰ.ਟੀ.ਸੀ. ਦੇ ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨਾਲ ਸਨੇਹ ਪ੍ਰਗਟ ਕਰਦੇ ਹੋਏ ਉਨ੍ਹਾਂ ਦੀ ਮਾਤਾ ਨੂੰ ਅੱਜ 50 ਲੱਖ ਰੁਪਏ ਦਾ ਚੈੱਕ ਸੌਂਪਿਆ। ਅੱਜ ਇੱਥੇ ਰੀਜਨਲ ਡਰਾਈਵਿੰਗ ਟਰੇਨਿੰਗ ਸੈਂਟਰ ਲੋਕਾਂ ਨੂੰ ਸਮਰਿਪਤ ਕਰਨ ਤੋਂ ਬਾਅਦ ਇਕ ਸਮਾਗਮ ਦੌਰਾਨ ਡਰਾਈਵਰ ਮਨਜੀਤ ਸਿੰਘ ਦੇ ਮਾਤਾ ਮਹਿੰਦਰ ਕੌਰ ਨੂੰ ਚੈੱਕ ਸੌਂਪਣ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੀ.ਆਰ.ਟੀ.ਸੀ. ਡਰਾਈਵਰ ਮਨਜੀਤ ਸਿੰਘ ਕਰੋਨਾ ਯੋਧੇ ਸਨ ਜਿਨ੍ਹਾਂ ਨੇ ਲੋਕਾਂ ਦੀ ਸੇਵਾ ਕਰਦਿਆਂ ਜਾਨ ਨਿਛਾਵਰ ਕਰ ਦਿੱਤੀ ਸੀ। ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਮਾਰੀ ਦੌਰਾਨ ਕੌਮੀ ਤਾਲਾਬੰਦੀ ਮੌਕੇ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਫਸੇ ਸ਼ਰਧਾਲੂਆਂ ਨੂੰ ਉਥੋਂ ਪੰਜਾਬ ਲਿਆਉਣ ਲਈ ਵਿਸ਼ੇਸ਼ ਡਿਊਟੀ ਕਰਦੇ ਹੋਏ ਸਮੇਂ ਮਨਜੀਤ ਸਿੰਘ ਦੀ 26 ਅਪ੍ਰੈਲ, 2020 ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਹਾਲਾਂਕਿ, ਭਗਵੰਤ ਮਾਨ ਨੇ ਕਿਹਾ ਕਿ ਉਸ ਸਮੇਂ ਦੀ ਸਰਕਾਰ ਨੇ ਪਰਿਵਾਰ ਨੂੰ ਨਿਗੁਣੀ ਰਕਮ ਮੁਆਵਜੇ ਵਜੋਂ ਦੇਣ ਦੀ ਪੇਸ਼ਕਸ਼ ਕੀਤੀ ਸੀ ਜਿਸ ਕਰਕੇ ਆਮ ਆਦਮੀ ਪਾਰਟੀ ਨੇ ਸੂਬਾ ਪੱਧਰ ਉਤੇ ਪ੍ਰਦਰਸ਼ਨ ਕਰਦਿਆਂ ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਸੱਤਾ ਵਿਚ ਆਉਣ ਤੋਂ ਪੀੜਤ ਪਰਿਵਾਰ ਨੂੰ 50 ਲੱਖ ਰੁਪਏ ਦਾ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਆਰੰਭੀ ਗਈ ਸੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪਰਿਵਾਰ ਨੂੰ ਮੁਆਵਜ਼ੇ ਦਾ ਚੈੱਕ ਸੌਂਪ ਕੇ ਕੀਤਾ ਵਾਅਦਾ ਅੱਜ ਪੂਰਾ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਉਸ ਸਮੇਂ ਭਗਵੰਤ ਮਾਨ ਦੀ ਅਗਵਾਈ ਵਿਚ ’ਆਪ’ ਨੇ ਕਾਂਗਰਸ ਸਰਕਾਰ ਦੇ ਬੇਰੁਖ਼ੀ ਵਾਲੇ ਰਵੱਈਏ ਦਾ ਸਖ਼ਤ ਵਿਰੋਧ ਕੀਤਾ ਸੀ ਅਤੇ ਬਰਨਾਲਾ ਜ਼ਿਲ੍ਹੇ ਦੇ ਪਿੰਡ ਬਡਬਰ ਦੇ ਰਹਿਣ ਵਾਲੇ 38 ਸਾਲਾ ਡਰਾਈਵਰ ਦੇ ਪਰਿਵਾਰ ਲਈ 50 ਲੱਖ ਰੁਪਏ ਦੀ ਮੰਗ ਕੀਤੀ ਸੀ।

ਪੰਜਾਬ ਸਰਕਾਰ ਵੱਲੋਂ ਵੈਟਰਨਰੀ ਅਫ਼ਸਰਾਂ ਤੇ ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਜਲਦੀ: ਗੁਰਮੀਤ ਖੁੱਡੀਆਂ

0

ਪਲੇਠੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਕਿਸਾਨਾਂ ਦੀ ਆਮਦਨ ਵਧਾਉਣ ਲਈ ਦੱਖਣ-ਪੱਛਮੀ ਪੰਜਾਬ ਵਿੱਚ ਝੀਂਗਾ ਪਾਲਣ ਨੂੰ ਉਤਸ਼ਾਹਿਤ ਕਰਨ ਦੇ ਦਿੱਤੇ ਨਿਰਦੇਸ਼
ਪੰਜਾਬੀ ਖਬਰਸਾਰ ਬਿਉਰੋ
ਚੰਡੀਗੜ੍ਹ, 9 ਜੂਨ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਅਤੇ ਇਸ ਦੀ ਕਾਰਜਕੁਸ਼ਲਤਾ ਵਿੱਚ ਵਾਧੇ ਦੇ ਉਦੇਸ਼ ਨਾਲ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਵੈਟਰਨਰੀ ਅਫ਼ਸਰਾਂ ਅਤੇ ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ।ਉਹ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।ਗੁਰਮੀਤ ਸਿੰਘ ਖੁੱਡੀਆਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦੱਖਣ-ਪੱਛਮੀ ਪੰਜਾਬ ਵਿੱਚ ਝੀਂਗਾ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਉਪਰਾਲੇ ਹੋਰ ਤੇਜ਼ ਕੀਤੇ ਜਾਣ ਤਾਂ ਜੋ ਇਸ ਪੱਟੀ ਦੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ ਕਿਉਂਕਿ ਇਸ ਖਿੱਤੇ ਵਿੱਚ ਧਰਤੀ ਹੇਠਲਾ ਪਾਣੀ ਖਾਰਾ ਹੋਣ ਕਰਕੇ ਇਹ ਪਾਣੀ ਖੇਤੀ ਦੇ ਠੀਕ ਨਹੀਂ ਹੈ ਅਤੇ ਇਸ ਦੇ ਨਾਲ ਹੀ ਇਸ ਬੈਲਟ ਵਿੱਚ ਸੇਮ ਦੀ ਸਮੱਸਿਆ ਵੀ ਵੱਡਾ ਮੁੱਦਾ ਹੈ।ਅਧਿਕਾਰੀਆਂ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਸੂਬੇ ਵਿੱਚ 1212 ਏਕੜ ਰਕਬਾ ਝੀਂਗਾ ਪਾਲਣ ਅਧੀਨ ਆ ਚੁੱਕਾ ਹੈ ਅਤੇ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਉਹ ਖੇਤੀ ਦੇ ਇਸ ਸਹਾਇਕ ਕਿੱਤੇ ਹੇਠ ਰਕਬੇ ਨੂੰ ਹੋਰ ਵਧਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।ਅਧਿਕਾਰੀਆਂ ਨੂੰ ਵਿਭਾਗ ਨੂੰ ਨਵੀਆਂ ਬੁਲੰਦੀਆਂ ’ਤੇ ਲਿਜਾਣ ਲਈ ਹੋਰ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਲਈ ਆਖਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਮੁੱਖ ਮੰਤਰੀ ਨੇ ਖੇਤੀਬਾੜੀ ਅਤੇ ਇਸਦੇ ਸਹਾਇਕ ਧੰਦਿਆਂ ਨੂੰ ਲਾਹੇਵੰਦ ਕਿੱਤਾ ਬਣਾਉਣ ਦੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ। ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਸ. ਖੁੱਡੀਆਂ ਨੂੰ ਦੱਸਿਆ ਕਿ 300 ਵੈਟਰਨਰੀ ਅਫ਼ਸਰਾਂ ਅਤੇ 644 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਹਾਲ ਹੀ ਵਿੱਚ ਵਿਭਾਗ ਵੱਲੋਂ 317 ਵੈਟਰਨਰੀ ਅਫ਼ਸਰ ਅਤੇ 148 ਵੈਟਰਨਰੀ ਇੰਸਪੈਕਟਰ ਭਰਤੀ ਕੀਤੇ ਗਏ ਹੈ।ਉਨ੍ਹਾਂ ਦੱਸਿਆ ਕਿ ਵਿਭਾਗ ਨੇ ਪਸ਼ੂਆਂ ਵਿੱਚ ਲੰਪੀ ਸਕਿਨ ਦੀ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਗੋਟ ਪੌਕਸ ਵੈਕਸੀਨ ਦੀਆਂ 25 ਲੱਖ ਖੁਰਾਕਾਂ ਗਊਧਨ ਦੇ ਸਫਲਤਾਪੂਰਵਕ ਲਗਾਈਆਂ ਹਨ। ਉਨ੍ਹਾਂ ਸੂਬੇ ਵਿੱਚ ਡੇਅਰੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸੈਕਸਡ ਸੀਮਨ ਪ੍ਰੋਗਰਾਮ ਅਤੇ ਹੋਰ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ।ਮੀਟਿੰਗ ਵਿੱਚ ਸੰਯੁਕਤ ਸਕੱਤਰ ਰਾਕੇਸ਼ ਕੁਮਾਰ, ਡਾਇਰੈਕਟਰ ਪਸ਼ੂ ਪਾਲਣ ਡਾ. ਰਾਮ ਪਾਲ ਮਿੱਤਲ, ਡਾਇਰੈਕਟਰ ਮੱਛੀ ਪਾਲਣ ਜਸਬੀਰ ਸਿੰਘ, ਡਾਇਰੈਕਟਰ ਡੇਅਰੀ ਵਿਕਾਸ ਕੁਲਦੀਪ ਸਿੰਘ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਲੇਬਰ ਵਿਰੋਧੀ ਮਹੀਨਾ ਮਨਾਉਣ ਸਬੰਧੀ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਮੀਟਿੰਗ ਆਯੋਜਿਤ

0

ਸੁਖਜਿੰਦਰ ਮਾਨ
ਬਠਿੰਡਾ, 8 ਜੂਨ: ਸਹਾਇਕ ਕਮਿਸ਼ਨਰ (ਜ) ਪੰਕਜ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਚਾਈਲਡ ਲੇਬਰ ਵਿਰੋਧੀ ਮਹੀਨਾ ਮਨਾਉਣ ਸਬੰਧੀ ਜਿਲਾ ਪੱਧਰੀ ਟਾਸਕ ਫੋਰਸ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਸਹਾਇਕ ਸਿਵਲ ਸਰਜਨ ਡਾ. ਅਨੁਪਮਾ, ਬਾਲ ਸੁਰੱਖਿਆ ਅਫ਼ਸਰ ਮੈਡਮ ਰਵਨੀਤ ਕੌਰ, ਪੁਲਿਸ ਵਿਭਾਗ ਤੋਂ ਇੰਸਪੈਕਟਰ ਸੁਖਵੀਰ ਕੌਰ, ਸਿੱਖਿਆ ਵਿਭਾਗ ਤੋਂ ਮੈਡਮ ਭੁਪਿੰਦਰ ਕੌਰ, ਕਿਰਤ ਵਿਭਾਗ ਤੋਂ ਲੇਬਰ ਇੰਸਪੈਕਟਰ ਸ੍ਰੀਮਤੀ ਇੰਦਰਪ੍ਰੀਤ ਕੌਰ, ਮੈਂਬਰ ਜਿਲ੍ਹਾ ਬਾਲ ਭਲਾਈ ਕਮੇਟੀ ਸ੍ਰੀਮਤੀ ਸਾਮਲਤਾ ਲਾਟਿਕਾ ਆਦਿ ਨੇ ਸਮੂਲੀਅਤ ਕੀਤੀ। ਮੀਟਿੰਗ ਦੌਰਾਨ ਸਹਾਇਕ ਕਮਿਸ਼ਨਰ ਨੇ ਦੱਸਿਆ ਕਿ 1 ਜੂਨ ਤੋਂ 30 ਜੂਨ ਤੱਕ ਚਾਈਲਡ ਲੇਬਰ ਵਿਰੋਧੀ ਮਹੀਨਾ ਮਨਾਇਆ ਜਾਣਾ ਹੈ। ਇਸ ਦਾ ਮੁੱਖ ਮੰਤਵ ਬਠਿੰਡਾ ਸ਼ਹਿਰ ਨੂੰ ਚਾਈਲਡ ਲੇਬਰ ਮੁਕਤ ਕਰਨਾ ਹੈ।ਉਨ੍ਹਾਂ ਮੌਜੂਦ ਅਧਿਆਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਇਸ ਮਹੀਨੇ ਦੇ ਦੌਰਾਨ ਚਾਈਲਡ ਲੇਬਰ ਸਬੰਧੀ ਅਚਨਚੇਤ ਚੈਕਿੰਗਾਂ ਕੀਤੀਆਂ ਜਾਣ। ਲੇਬਰ ਰੇਡ ਦੇ ਦੌਰਾਨ ਜੇਕਰ 14 ਸਾਲ ਤੋਂ ਘੱਟ ਉਮਰ ਦੇ ਬੱਚੇ ਸੁਰੱਖਿਅਤ ਥਾਵਾਂ ਤੇ ਕੰਮ ਕਰਦੇ ਅਤੇ 18 ਸਾਲ ਤੋਂ ਘੱਟ ਖਤਰਨਾਕ ਅਦਾਰਿਆਂ ਵਿੱਚ ਕੰਮ ਕਰਦੇ ਪਾਏ ਜਾਦੇ ਹਨ ਤਾਂ ਉਨ੍ਹਾਂ ਦੇ ਮਾਲਕਾਂ ਦੇ ਖਿਲਾਫ਼ ਜੁਵੇਨਾਇਲ ਜ਼ਸਟਿਸ ਐਕਟ 2021 ਅਤੇ ਚਾਈਲਡ ਲੇਬਰ ਐਕਟ 1986 ਦੇ ਅਧੀਨ ਧਾਰਾਵਾਂ ਦੇ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਬੱਚਿਆਂ ਨੂੰ ਸੁਰੱਖਿਅਤ ਉਨ੍ਹਾਂ ਦੇ ਵਾਰਿਸਾਂ ਦੇ ਹਵਾਲੇ ਕਰਦੇ ਹੋਏ ਉਨ੍ਹਾਂ ਦਾ ਪੁਨਰਵਾਸ ਕੀਤਾ ਜਾਵੇ।ਮੀਟਿੰਗ ਦੌਰਾਨ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਗਈ ਕਿ ਇੱਕ ਨੋਡਲ ਅਫ਼ਸਰ ਨਿਯੁਕਤ ਕਰਕੇ ਜਾਣਕਾਰੀ ਲੇਬਰ ਟਾਸਕ ਫੋਰਸ ਕਮੇਟੀ ਨੂੰ ਦਿੱਤੀ ਜਾਵੇ।