Home Blog Page 2089

ਖੁਰਾਕ ਸਪਲਾਈ ਵਿਭਾਗ ਦੇ 28 ਇੰਸਪੈਕਟਰਾਂ ਦੇ ਹੋਏ ਤਬਾਦਲੇ

0

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 5 ਜੂਨ: ਪੰਜਾਬ ਸਰਕਾਰ ਵੱਲੋਂ ਅੱਜ ਸੂਬੇ ਦੇ ਖੁਰਾਕ ਤੇ ਸਪਲਾਈ ਵਿਭਾਗ ਵਿਚ ਕੰਮ ਕਰਦੇ 28 ਇੰਸਪੈਕਟਰਾਂ ਦੇ ਤਬਾਦਲੇ ਕੀਤੇ ਗਏ ਹਨ। ਇੰਨਾਂ ਤਬਾਦਲਿਆਂ ਦੀ ਲਿਸਟ ਨਾਲ ਨੱਥੀ ਹੈ।

ਸਿਹਤ ਵਿਭਾਗ ਨਥਾਣਾ ਵਲੋਂ ਵਿਸ਼ਵ ਵਾਤਾਵਰਣ ਦਿਵਸ ਮੌਕੇ ਵੱਖ ਵੱਖ ਥਾਵਾਂ ਤੇ ਲਾਏ ਪੌਦੇ

0

ਪੰਜਾਬੀ ਖ਼ਬਰਸਾਰ ਬਿਉਰੋ
ਨਥਾਣਾ, 5 ਜੂਨ: ਸੀਨੀਅਰ ਮੈਡੀਕਲ ਅਫ਼ਸਰ ਨਥਾਣਾ ਡਾਕਟਰ ਨਵਦੀਪ ਕੌਰ ਸਰਾਂ ਦੀ ਅਗਵਾਈ ਵਿੱਚ ਬਲਾਕ ਨਥਾਣਾ ਦੀਆਂ ਵੱਖ ਵੱਖ ਸਿਹਤ ਸੰਸਥਾਵਾਂ ਵਿੱਚ ਵਿਸ਼ਵ ਵਾਤਾਵਰਣ ਦਿਵਸ ”ਪਲਾਸਟਿਕ ਪ੍ਰਦੂਸ਼ਣ ਨੂੰ ਹਰਾਈਏ”ਥੀਮ ਹੇਠ ਮਨਾਇਆ ਗਿਆ। ਇਸ ਮੌਕੇ ਡਾਕਟਰ ਸਰਾਂ ਅਤੇ ਸਟਾਫ ਵੱਲੋ ਨਥਾਣਾ ਹਸਪਤਾਲ ਵਿਖੇ ਪੌਦੇ ਲਗਾਏ ਗਏ ਅਤੇ ਵਾਤਾਵਾਰਣ ਨੂੰ ਸ਼ੁਧ ਰੱਖਣ ਲਈ ਜਾਗਰੂਕ ਕੀਤਾ।
ਇਸ ਸਮੇਂ ਡਾ ਯੋਗੇਸ਼ ਜੋਸ਼ੀ, ਡਾ. ਪੂਜਾ, ਬਲਾਕ ਐਕਸਟੈਨਸ਼ਨ ਐਜੂਕੇਟਰ ਰੋਹਿਤ ਜਿੰਦਲ, ਫਾਰਮੇਸੀ ਅਫ਼ਸਰ ਅਵਤਾਰ ਸਿੰਘ, ਹੈਲਥ ਸੁਪਰਵਾਈਜਰ ਅਜੇ ਕੁਮਾਰ, ਸਰਬਜੀਤ ਸਿੰਘ, ਤੇਜਿੰਦਰ ਸਿੰਘ, ਬਲਵੀਰ ਸਿੰਘ, ਸਿਹਤ ਕਰਮੀ ਮਨਜਿੰਦਰ ਸਿੰਘ ਸੇਮਾਂ, ਰਾਜਵਿੰਦਰ ਸਿੰਘ, ਹਰਦੀਪ ਸਿੰਘ, ਸੁਰਜੀਤ ਸਿੰਘ ਸੇਮਾਂ, ਹਰਦਮ ਸਿੰਘ, ਸੁਰਜੀਤ ਸਿੰਘ, ਹਰਦੀਪ ਸਿੰਘ, ਤਰਸੇਮ ਸਿੰਘ ਤੋਂ ਇਲਾਵਾ ਹੋਰ ਸਟਾਫ ਮੈਂਬਰ ਮੌਜੂਦ ਰਹੇ।

ਸਿਵਲ ਸਰਜਨ ਦਫ਼ਤਰ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ

0

ਸੁਖਜਿੰਦਰ ਮਾਨ
ਬਠਿੰਡਾ, 5 ਜੂਨ: ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਜਿਲ੍ਹਾ ਬਠਿੰਡਾ ਦੀਆਂ ਵੱਖ ਵੱਖ ਸਿਹਤ ਸੰਸਥਾਵਾਂ ਵਿੱਚ ਵਿਸ਼ਵ ਵਾਤਾਵਰਣ ਦਿਵਸ ”ਪਲਾਸਟਿਕ ਪ੍ਰਦੂਸ਼ਣ ਨੂੰ ਹਰਾਈਏ”ਥੀਮ ਹੇਠ ਮਨਾਇਆ ਜਾ ਰਿਹਾ ਹੈ। ਇਸੇ ਕੜੀ ਤਹਿਤ ਦਫ਼ਤਰ ਸਿਵਲ ਸਰਜਨ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ। ਇਸ ਮੌਕੇ ਸਿਵਲ ਸਰਜਨ ਡਾ ਢਿਲੌ ਵੱਲੋ ਪੌਦਾ ਲਗਾਇਆ ਗਿਆ। ਸਿਵਲ ਸਰਜਨ ਦਫਤਰ ਦੇ ਮੀਟਿੰਗ ਹਾਲ ਵਿੱਚ ਡਾ ਮਯੰਕਜ਼ੋਤ ਸਿੰਘ ਅਤੇ ਡਾ ਰੂਪਾਲੀ ਜਿਲ੍ਹਾ ਐਪੀਡਮੈਲੋਜਿਸਟ ਨੇ ਸਕੂਲ ਵਿਦਿਆਰਥਣਾਂ ਅਤੇ ਸਿਹਤ ਸਟਾਫ਼ ਨੂੰ ਪੀਪੀਟੀ ਰਾਹੀਂ ਵਾਤਾਵਾਰਣ ਨੂੰ ਸ਼ੁਧ ਰੱਖਣ ਲਈ ਜਾਗਰੂਕ ਕੀਤਾ। ਇਸ ਮੌਕੇ ਡਾ ਅਨੂਪਮਾ ਸ਼ਰਮਾਂ ਸਹਾਇਕ ਸਿਵਲ ਸਰਜਨ, ਡਾ ਮਯੰਕ ਜ਼ੋਤ ਸਿੰਘ,ਡਾ ਰੂਪਾਲੀ ਭਾਟੀਆ, ਕੁਲਵੰਤ ਸਿੰਘ ਜਿਲਾ ਮਾਸ ਮੀਡੀਆ ਅਫ਼ਸਰ, ਵਿਨੋਦ ਖੁਰਾਣਾ ਮਾਸ ਮੀਡੀਆ ਅਫ਼ਸਰ, ਨਰਿੰਦਰ ਕੁਮਾਰ ਜਿਲ੍ਹਾ ਬੀਸੀਸੀ, ਗਗਨਦੀਪ ਭੁੱਲਰ ਬੀਈਈ, ਸੁਪਰਡੈਟ ਸੁਖਮੰਦਰ ਸਿੰਘ, ਹਾਜ਼ਰ ਸਨ।

ਸਰਕਾਰੀ ਪੌਲੀਟੈਕਨਿਕ ਕਾਲਜਦੇ 08 ਵਿਦਿਆਰਥੀਆਂ ਨੌਕਰੀ ਲਈ ਚੁਣੇ

0

ਸੁਖਜਿੰਦਰ ਮਾਨ
ਬਠਿੰਡਾ, 5 ਜੂਨ: ਸਥਾਨਕ ਸਰਕਾਰੀ ਪੌਲੀਟੈਕਨਿਕ ਕਾਲਜ ਦੇ ਆਖਰੀ ਸਾਲ ਦੇ ਪ੍ਰੋਡਕਸ਼ਨ ਐਂਡ ਇੰਡਸਟਰੀਅਲ ਇੰਜੀਨੀਅਰਿੰਗ ਵਿਭਾਗ ਦੇ 08 ਵਿਦਿਆਰਥੀਆਂ ਦੀ ਨੌਕਰੀ ਲਈ ਚੋਣ ਹੋਈ ਹੈ। ਆਟੋਮੋਬਾਈਲ ਖੇਤਰ ਦੀ ਨਾਮੀ ਕੰਪਨੀ ਕ੍ਰਿਸ਼ਨਾ ਮਰੂਤੀ ਪ੍ਰਾਈਵੇਟ ਲਿਮਟਿਡ ਮਾਨੇਸਰ(ਹਰਿਆਣਾ) ਵੱਲੋਂ ਇਨ੍ਹਾਂ ਵਿਦਿਆਰਥੀਆਂ ਦੀ ਚੋਣ ਅਪਰੇਟਿੰਗ ਇੰਜੀਨੀਅਰ ਟਰੇਨੀ ਵੱਜੋਂ ਹੋਈ ਹੈ। ਕਾਲਜ ਦੇ ਪ੍ਰਿੰਸੀਪਲ ਅਨੁਜਾ ਪੁਪਨੇਜਾ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਾਲਜ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਵਿਦਿਆਰਥੀਆਂ ਦੀ ਚੋਣ ਕੋਰਸ ਦੌਰਾਨ ਹੀ ਹੋ ਗਈ ਹੈ। ਕਾਲਜ ਵਿੱਚ ਇੱਕ ਪਲੇਸਮੈਂਟ ਸੈੱਲ ਦਾ ਗਠਨ ਕੀਤਾ ਹੋਇਆ ਹੈ ਜਿਸ ਵੱਲੋਂ ਨਾਮੀ ਕੰਪਨੀਆਂ ਨਾਲ ਤਾਲਮੇਲ ਕਰਕੇ ਵਿਦਿਆਰਥੀਆਂ ਦੀ ਪਲੇਸਮੈਂਟ ਲਈ ਨਿਰੰਤਰ ਯਤਨ ਕੀਤੇ ਜਾਂਦੇ ਹਨ ਅਤੇ ਕਾਲਜ ਪੱਧਰੀ ਸਲਾਨਾ ਪਲੇਸਮੈਂਟ ਮੇਲਾ ਵੀ ਕਰਵਾਇਆ ਜਾਂਦਾ ਹੈ। ਪ੍ਰਿੰਸੀਪਲ ਵੱਲੋਂ ਅਫ਼ਸਰ ਇੰਚਾਰਜ ਰੁਪਿੰਦਰ ਸਿੰਘ ਚਹਿਲ ਅਤੇ ਉਨ੍ਹਾਂ ਦੇ ਵਿਭਾਗ ਦੇ ਸਮੂਹ ਸਟਾਫ਼ ਮੈਂਬਰਾਂ ਨੂੰ ਵਿਦਿਆਰਥੀਆਂ ਦੇ ਨੌਕਰੀ ਲੱਗਣ ਤੇ ਵਧਾਈ ਦਿੱਤੀ। ਪ੍ਰੋਡਕਸ਼ਨ ਐਂਡ ਇੰਡਸਟਰੀਅਲ ਇੰਜੀਨੀਅਰਿੰਗ ਵਿਭਾਗ ਦੇ ਟੀਪੀਓ ਹਰਸ਼ਮਨੀ ਨੇ ਦੱਸਿਆ ਕਿ ਚੁਣੇ ਹੋਏ 08 ਵਿ?ਦਆਰਥੀ ਆਪਣੇ ਆਖਰੀ ਸਮੈਸਟਰ ਦੇ ਇਮਤਿਹਾਨ ਖਤਮ ਹੋਣ ਉਪਰੰਤ ਨੌਕਰੀ ਜੁਆਇੰਨ ਕਰਨਗੇ। ਕੰਪਨੀ ਵੱਲੋਂ ਟਰੇਨਿੰਗ ਦੌਰਾਨ ਇਨ੍ਹਾਂ ਵਿਦਿਆਰਥੀਆਂ ਨੂੰ 1884 ਲੱਖ ਰੁਪਏ ਦਾ ਪੈਕੇਜ ਦਿੱਤਾ ਜਾਵੇਗਾ।

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਈਸਰਖ਼ਾਨਾ ’ਚ ਵਾਤਾਵਰਣ ਦਿਵਸ ਮਨਾਇਆ

0

ਸੁਖਜਿੰਦਰ ਮਾਨ
ਬਠਿੰਡਾ, 5 ਜੂਨ: ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਈਸਰਖਾਨਾ ਵਿਖੇ ਸਕੂਲ ਪ੍ਰਿੰਸੀਪਲ ਜਸਬੀਰ ਕੌਰ ਦੀ ਅਗਵਾਈ ਵਿੱਚ ਵਾਤਾਵਰਨ ਦਿਵਸ ਮਨਾਇਆ ਗਿਆ।ਇਸ ਮੌਕੇ ਉਹਨਾਂ ਬੋਲਦਿਆਂ ਕਿਹਾ ਕਿ ਪ੍ਰਦੂਸ਼ਣ ਦੇ ਕਾਰਨ ਵੱਧਦਾ ਤਾਪਮਾਨ ਇੱਕ ਵਿਸ਼ਵ ਵਿਆਪੀ ਸਮੱਸਿਆ ਬਣ ਚੁੱਕਿਆ ਹੈ ,ਜੇ ਆਲਮੀ ਤਪਸ਼ ਇਸੇ ਰਫ਼ਤਾਰ ਨਾਲ ਵਧਦੀ ਗਈ ਤਾਂ ਗਲੇਸ਼ੀਅਰ ਖਤਮ ਹੋ ਜਾਣਗੇ , ਸਮੁੰਦਰਾਂ ਵਿੱਚ ਪਾਣੀ ਵੱਧ ਜਾਵੇਗਾ ਜੋ ਸਮੁੰਦਰ ਕੰਢੇ ਵੱਸਣ ਵਾਲੇ ਕਰੋੜਾਂ ਲੋਕਾਂ ਲਈ ਖਤਰੇ ਦੀ ਘੰਟੀ ਹੋਵੇਗਾ। ਇਸ ਲਈ ਸਾਨੂੰ ਵੱਧ ਤੋਂ ਵੱਧ ਦਰੱਖਤ ਲਗਾਉਣੇ ਚਾਹੀਦੇ ਹਨ। ਉਹਨਾਂ ਪਲਾਸਟਿਕ ਪ੍ਰਦੂਸ਼ਣ ਦੇ ਬੁਰੇ ਪ੍ਰਭਾਵਾਂ ਬਾਰੇ ਵੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਇਸ ਦੌਰਾਨ ਵਾਤਾਵਰਣ ਦੀ ਸੁਰੱਖਿਆ ਸਬੰਧੀ ਸਹੁੰ ਚੁੱਕੀ ਗਈ ਅਤੇ ਸਕੂਲ ਕੰਪਲੈਕਸ ਵਿੱਚ ਬੂਟੇ ਵੀ ਲਗਾਏ ਗਏ। ਇਸ ਮੌਕੇ ਐਮ ਐਲ ਏ ਸੁਖਵੀਰ ਸਿੰਘ ਮਾਈਸਰਖਾਨਾ ਦੇ ਮਾਤਾ ਬਲਵੀਰ ਕੌਰ, ਭੈਣ ਸੁਖਪਾਲ ਕੌਰ, ਚੇਅਰਮੈਨ ਭੋਲਾ ਸਿੰਘ, ਚੇਅਰਮੈਨ ਰਾਜਿੰਦਰ ਸਿੰਘ, ਡਾ ਕ੍ਰਿਸ਼ਨ ਗੋਪਾਲ, ਗੁਰਸ਼ਰਨ ਸਿੰਘ ਗੋਲਡੀ, ਗੁਰਮੀਤ ਸਿੰਘ ਜ਼ਿਲ੍ਹਾ ਮੈਂਟਰ ਕੰਪਿਊਟਰ, ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

ਏਮਜ਼ ਬਠਿੰਡਾ ਦੀ ਦਿਨ ਚੜ੍ਹਦੇ ਹੀ ਓ.ਪੀ.ਡੀ ਹੁੰਦੀ ਹੈ ਹਾਊਸ ਫ਼ੁਲ

0

ਅੰਗਹੀਣ ਅਤੇ ਬਜ਼ੁਰਗ ਮਰੀਜ਼ਾਂ ਕਰਨਾ ਪੈਂਦਾ ਹੈ ਪ੍ਰੇਸ਼ਾਨੀਆਂ ਦਾ ਸਾਹਮਣਾ

ਪੰਜਾਬੀ ਖ਼ਬਰਸਾਰ ਬਿਉਰੋ 

ਬਠਿੰਡਾ, 5 ਜੂਨ: ਬਠਿੰਡਾ ’ਚ ਬਣੀ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼(ਏਮਜ਼) ਦੀ ਓਪੀਡੀ ਵਿਚ ਵਧ ਰਹੀ ਭੀੜ ਕਾਰਨ ਬਜ਼ੁਰਗ ਅਤੇ ਅੰਗਹੀਣ ਮਰੀਜ਼ ਪ੍ਰੇਸ਼ਾਨ ਹਨ। ਇੱਥੇ ਸਵੇਰ 5 ਵਜੇ ਦੇ ਕਰੀਬ ਵੱਡੀ ਤਾਦਾਦ ਵਿਚ ਮਰੀਜ਼ ਓ.ਪੀ.ਡੀ ਹਾਲ ਦੇ ਸਾਹਮਣੇ ਬੈਠ ਜਾਂਦੇ ਹਨ। ਖਿੜਕੀ ਖੁੱਲਣ ਦਾ ਸਮਾਂ ਸਵੇਰ 8 ਵਜੇ ਦਾ ਹੈ, ਜਿਸਦੇ ਚੱਲਦੇ ਓ.ਪੀ.ਡੀ ਹਾਲ ਦੇ ਗੇਟ ਖੁੱਲ੍ਹਦੇ ਹੀ ਬਾਹਰ ਤੱਕ ਲੰਮੀਆਂ ਕਤਾਰਾਂ  ਲੱਗ ਜਾਂਦੀਆਂ ਹਨ। ਸੋਮਵਾਰ ਤੋਂ ਲੈ ਸ਼ੁੱਕਰਵਾਰ ਤੱਕ ਹਸਪਤਾਲ ਦੀ ਓ.ਪੀ.ਡੀ ਹਾਲ ਹਾਊਸ ਫ਼ੁਲ ਰਹਿੰਦੀ ਹੈ। ਹਸਪਤਾਲ ਦੇ ਓ.ਪੀ.ਡੀ ਹਾਲ 8 ਖਿੜਕੀਆਂ ਹਨ, ਜਿੰਨਾ ਵਿਚ ਭਾਵੇਂ ਅੰਗਹੀਣ ਅਤੇ ਬਜ਼ੁਰਗਾਂ ਲਈ ਅਲੱਗ ਅਲੱਗ ਖਿੜਕੀ ਹੈ। ਪਰ ਇੰਨਾਂ ਖਿੜਕੀਆਂ ਉਪਰ ਨੌਜਵਾਨ ਪਰਚੀ ਕਟਵਾਉਂਦੇ ਦੇਖੇ ਜਾ ਸਕਦੇ ਹਨ। ਮਰੀਜ਼ਾ ਨੇ ਦੱਸਿਆ ਕਿ ਪਰਚੀ ਆਨਲਾਈਨ ਬੁੱਕ ਕਰਵਾਉਣ ਦੇ  ਬਾਵਜੂਦ ਵੀ ਪਰਚੀ ’ਤੇ ਨੰਬਰ ਲਗਵਾਉਣ ਲਈ ਲਾਈਨ ਵਿਚ ਲੱਗਣਾ ਪੈਦਾ ਹੈ।  ਫਾਜਲਿਕਾ ਖੇਤਰ ਤੇ ਆਏ ਅੱਖਾਂ ਦੇ ਇੱਕ ਮਰੀਜ਼ ਨੇ ਦੱਸਿਆ ਕਿ  ਅੱਖ ਵਿਭਾਗ ਵਿਚ ਚੈੱਕਅਪ ਲਈ  ਉਹ 7.30 ਵਜੇ ਹੀ ਪਹੁੰਚ ਗਿਆ ਸੀ ਪਰ ਇੱਥੇ ਅੱਖਾਂ ਵਿਭਾਗ ਵਿਚ ਕੰਮ ਕਰਦੇ ਥੱਲੜੇ ਸਟਾਫ ਵੱਲੋਂ ਪਰਚੀ ਵਾਪਸ ਕਰ ਦਿੱਤੀ ਕਿ ਪਰਚੀ ਦੁਬਾਰਾ ਬਣਾ ਕੇ ਲਿਆਵੋ।ਇੱਕ ਹੋਰ ਮਰੀਜ਼ ਸੰਜੀਵ ਕੁਮਾਰ ਬਠਿੰਡਾ ਨੇ ਅੱਖ ਵਿਭਾਗ ਦੇ ਹੈਲਪ ਡੈਸਕ ਸਟਾਫ਼ ਤੇ ਵੀ ਦੋਸ਼ ਲਗਾਏ ਕਿ ਚਹੇਤੇ ਲੋਕਾਂ ਦੀ ਪਰਚੀਆਂ ਨੂੰ ਪਹਿਲਾ ਲਗਾ ਦਿੱਤਾ ਜਾਂਦਾ ਹੈ। ਪਿੰਡ ਮਹਿਮਾ ਸਵਾਈ ਦੇ ਬਲਦੇਵ ਸਿੰਘ ਨੇ ਕਿਹਾ ਕਿ ਰੇਡਿਓਲੋਜੀ ਵਿਭਾਗ ਅੰਦਰ  ਅਤੇ ਫ਼ੀਸ ਕਾਊਂਟਰ ਉੱਥੇ ਹੀ ਸਥਾਪਿਤ ਕੀਤਾ ਜਾਵੇ ਤਾਂ ਜੋ ਮਰੀਜ਼ ਨੂੰ ਮੁੜ ਖਿੜਕੀ ਤੇ ਨਾਂ ਖੜਨਾ ਪਵੇ। ਇਸਤੋਂ ਇਲਾਵਾ ਹਸਪਤਾਲ ਅੰਦਰ ਵੀਲ ਚੇਅਰ ਦੀ ਕਮੀ ਵੀ ਦੇਖੀ ਜਾ ਸਕਦੀ ਹੈ ਜਿਸ ਕਾਰਨ ਛੋਟੇ ਅਪ੍ਰੇਸ਼ਨ ਵਾਲੇ ਮਰੀਜ਼ਾਂ ਨੂੰ ਵੀਲ ਚੇਅਰ ਲੱਭਣ ਵਿਚ ਦਿੱਕਤ ਆਉਂਦੀ ਹੈ। ਓ.ਪੀ.ਡੀ ਅੰਦਰ ਲੱਗਿਆ ਏ.ਟੀ.ਐਮ ਲੰਮੇ ਸਮੇਂ ਤੋਂ ਬੰਦ ਪਿਆ ਹੈ। ਰੇਡਿਓਲੋਜੀ ਵਿਭਾਗ ਦੀ ਗੱਲ ਕੀਤੀ ਜਾਵੇ ਤਾਂ ਮਰੀਜ਼ਾ ਨੂੰ ਐਮ.ਆਰ.ਆਈ, ਅਲਟਸਾਊਡ ,ਸਿਟੀ ਸਕੈਨ ਲਈ 15 ਦਿਨ ਤੋਂ 1 ਮਹੀਨੇ ਦਾ ਇੰਤਜ਼ਾਰ ਕਰਨਾ ਪੈ ਰਿਹਾ ਹੈ। ਇਲਾਜ ਲਈ ਆਏ ਮਰੀਜ਼ ਨਾਲ ਪਰਿਵਾਰ ਦੇ ਮੈਂਬਰਾਂ ਦੀ ਗਿਣਤੀ ਜ਼ਿਆਦਾ ਹੋਣ ਕਾਰਨ ਮਰੀਜ਼ ਨੂੰ ਬੈਠਣ ਲਈ ਕੁਰਸੀ ਨਹੀਂ ਮਿਲਦੀ ਹੈ ਜਿਸ ਕਾਰਨ ਲੋੜਵੰਦ ਮਰੀਜ਼ਾਂ ਨੂੰ ਧਰਤੀ ਤੇ ਬੈਠਣ ਲਈ ਮਜਬੂਰ ਹੋਣਾ ਪੈਦਾ ਹੈ।

ਮਹਿਲਾਂ ਪਹਿਲਵਾਨਾਂ ਦੇ ਹੱਕ ’ਚ ਕਿਸਾਨਾਂ ਨੇ ਬ੍ਰਿਜ ਭੂਸਣ ਦੀ ਅਰਥੀ ਫ਼ੂਕੀ

ਸੁਖਜਿੰਦਰ ਮਾਨ
ਬਠਿੰਡਾ, 5 ਜੂਨ: ਕੌਮਾਂਤਰੀ ਕੁਸ਼ਤੀ ਮੁਕਾਬਲਿਆਂ ਵਿਚ ਸੋਨਾ/ਚਾਂਦੀ ਦੇ ਤਗਮੇ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੀਆਂ ਪਹਿਲਵਾਨ ਕੁੜੀਆਂ ਦੇ ਸ਼ਾਂਤ ਮਈ ਰੋਸ ਦਾ ਹੱਕ ਬਹਾਲ ਕਰਵਾਉਣ ਅਤੇ ਦੋਸ਼ੀ ਬਿਜ ਭੂਸ਼ਣ ਸਰਨ ਸਿੰਘ ਨੂੰ ਗ੍ਰਿਫ਼ਤਾਰ ਕਰਵਾਉਣ ਲਈ ਅੱਜ ਕੌਮੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਠਿੰਡਾ ਵੱਲੋਂ ਮੌੜ ਮੰਡੀ, ਤਲਵੰਡੀ ਸਾਬੋ,ਸੰਗਤ,ਗੋਨਿਆਣਾ,ਭਗਤਾ ,ਨਥਾਣਾ ਅਤੇ ਰਾਮਪੁਰਾ ਸ਼ਹਿਰਾਂ ਮੁਜ਼ਾਹਰਾ ਕਰ ਕੇ ਕੁਸ਼ਤੀ ਫ਼ੈਡਰੇਸ਼ਨ ਦੇ ਪ੍ਰਧਾਨ ਅਤੇ ਭਾਜਪਾ ਦੇ ਸਾਂਸਦ ਮੈਂਬਰ ਬ੍ਰਿਜ ਭੂਸਨ ਸਰਨ ਸਿੰਘ ਦੀ ਅਰਥੀ ਸਾੜੀ ਗਈ। ਅੱਜ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ , ਬਸੰਤ ਸਿੰਘ ਕੋਠਾ ਗੁਰੂ, ਹਰਿੰਦਰ ਬਿੰਦੂ ਅਤੇ ਮਾਲਣ ਕੌਰ ਕੋਠਾਗੁਰੂ ਨੇ ਕਿਹਾ ਇਨਸਾਫ਼ ਲੈਣ ਲਈ ਦਿੱਲੀ ਦੇ ਜੰਤਰ-ਮੰਤਰ ਤੇ ਬੈਠ ਕੇ ਰੋਸ ਪ੍ਰਦਰਸ਼ਨ ਕਰ ਰਹੀਆਂ ਪਹਿਲਵਾਨ ਕੁੜੀਆਂ ਨੂੰ ਇਨਸਾਫ਼ ਦੇਣ ਦੀ ਬਜਾਏ ਉਨ੍ਹਾਂ ਤੇ ਹੀ ਪੁਲਿਸ ਕੇਸ ਮੜ ਦਿੱਤੇ ਅਤੇ ਪੁਲਸੀ ਜਬਰ ਢਾਹਿਆ ਗਿਆ। ਉਨ੍ਹਾਂ ਕਿਹਾ ਕਿ ਕੁਸ਼ਤੀ ਫ਼ੈਡਰੇਸ਼ਨ ਦੇ ਪ੍ਰਧਾਨ ਬ੍ਰਿਜ਼ ਭੂਸ਼ਨ ਵੱਲੋਂ ਪਹਿਲਵਾਨ ਕੁੜੀਆਂ ਦਾ ਜਿਨਸੀ ਸ਼ੋਸ਼ਣ ਕੀਤਾ ਗਿਆ ਜਿਸ ਖਿਲਾਫ ਸੁਪਰੀਮ ਕੋਰਟ ਦੇ ਹੁਕਮਾਂ ਤੇ ਪੁਲਸ ਕੇਸ ਤਾਂ ਦਰਜ ਕੀਤਾ ਗਿਆ ਪਰੰਤੂ ਹਾਲੇ ਤੱਕ ਗਿਰਫ਼ਤਾਰ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਦੋਸ਼ੀ ਨੂੰ ਸਜਾਵਾਂ ਦੇਣ ਦੀ ਬਜਾਇ ਕੇਂਦਰ ਦੀ ਮੋਦੀ ਸਰਕਾਰ ਸਰੇਆਮ ਉਸ ਦਾ ਪੱਖ ਪੂਰ ਰਹੀ ਹੈ ਜਦੋਂ ਕਿ ਉਕਤ ਦੋਸ਼ੀ ਖਿਲਾਫ ਪਹਿਲਾ ਵੀ ਦਰਜਨਾਂ ਦੀ ਗਿਣਤੀ ਵਿਚ ਅਪਰਾਧਕ ਕੇਸ ਦਰਜ ਹਨ ।ਬੁਲਾਰਿਆਂ ਨੇ ਕਿਹਾ ਕਿ ਖਿਡਾਰਨਾਂ ਨੂੰ ਇਨਸਾਫ ਦਿਵਾਉਣ ਤੱਕ ਉਹਨਾਂ ਦੀ ਡਟਵੀਂ ਹਮਾਇਤ ਕੀਤੀ ਜਾਵੇਗੀ। ਅੱਜ ਦੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਮੰਗ ਕੀਤੀ ਹੈ ਕਿ ਪਹਿਲਵਾਨ ਖਿਡਾਰਨਾਂ ਦਾ ਜਿਣਸੀ ਸ਼ੋਸ਼ਣ ਕਰਨ ਦੇ ਦੋਸ਼ੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ, ਖਿਡਾਰਨਾਂ ਦੇ ਸ਼ਾਂਤਮਈ ਰੋਸ ਪ੍ਰਦਰਸ਼ਨ ਨੂੰ ਖਿੰਡਾਉਣ ਲਈ ਉਨ੍ਹਾਂ ਉੱਪਰ ਅਣਮਨੁੱਖੀ ਤਸ਼ੱਦਦ ਢਾਹੁਣ ਦੇ ਦੋਸ਼ੀ ਪੁਲਿਸ ਅਧਿਕਾਰੀਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ ,ਧਰਨਾਕਾਰੀਆਂ ਉੱਤੇ ਮੜ੍ਹੇ ਝੂਠੇ ਪੁਲਿਸ ਕੇਸ ਰੱਦ ਕੀਤੇ ਜਾਣ ਅਤੇ ਉਨ੍ਹਾਂ ਦਾ ਚੁੱਕਿਆ ਗਿਆ ਟੈਂਟ ਅਤੇ ਹੋਰ ਸਾਮਾਨ ਤੁਰੰਤ ਵਾਪਸ ਕੀਤਾ ਜਾਵੇ, ਜੰਤਰ ਮੰਤਰ ਜਨਤਕ ਮੈਦਾਨ ਵਿੱਚ ਸ਼ਾਂਤਮਈ ਜਨਤਕ ਰੋਸ ਪ੍ਰਦਰਸ਼ਨ ਕਰਨ ਦਾ ਸੰਵਿਧਾਨਕ ਜਮਹੂਰੀ ਅਧਿਕਾਰ ਬਹਾਲ ਕੀਤਾ ਜਾਵੇ। ਅੱਜ ਦੇ ਇਕੱਠਾਂ ਵਿੱਚ ਜਗਦੇਵ ਸਿੰਘ ਜੋਗੇਵਾਲਾ, ਨਛੱਤਰ ਸਿੰਘ ਢੱਡੇ, ਜਸਵੀਰ ਸਿੰਘ ਬੁਰਜ ਸੇਮਾ, ਸੁਖਜੀਤ ਕੌਰ, ਸੁਖਦੇਵ ਸਿੰਘ ਰਾਮਪੁਰਾ, ਹੁਸ਼ਿਆਰ ਸਿੰਘ, ਜਸਪਾਲ ਸਿੰਘ ਕੋਠਾ ਗੁਰੂ, ਅਮਰੀਕ ਸਿੰਘ ਸਿਵੀਆਂ, ਗੁਰਪਾਲ ਸਿੰਘ ਦਿਓਣ, ਕੁਲਵੰਤ ਸ਼ਰਮਾ ਰਾਏਕੇ ਕਲਾਂ, ਬਿੰਦਰ ਸਿੰਘ, ਰਾਜਵਿੰਦਰ ਸਿੰਘ ਰਾਜੂ ਅਤੇ ਗੁਰਮੇਲ ਸਿੰਘ ਬਬਲੀ ਵੀ ਸ਼ਾਮਲ ਸਨ।ਇਸ ਤੋਂ ਇਲਾਵਾ ਡੈਮੋਕ੍ਰੇਟਿਕ ਟੀਚਰਜ ਫਰੰਟ, ਪੰਜਾਬ ਖੇਤ ਮਜ਼ਦੂਰ ਯੂਨੀਅਨ, ਨੌਜਵਾਨ ਭਾਰਤ ਸਭਾ, ਠੇਕਾ ਮੁਲਾਜਮ ਸੰਘਰਸ਼ ਮੋਰਚਾ , ਟੀ. ਐੱਸ. ਯੂ, ਗੌਰਮਿੰਟ ਪੈਨਸ਼ਨ ਐਸ਼ੋਸੀਏਸ਼ਨ,ਪੀ ਐਸ ਯੂ (ਸ਼ਹੀਦ ਰੰਧਾਵਾ) ਜੱਥੇਬੰਦੀਆਂ ਨੇ ਵੀ ਸ਼ਮੂਲੀਅਤ ਕੀਤੀ।

ਐਸ.ਐਸ. ਡੀ. ਗਰਲਜ ਕਾਲਜ ਆਫ ਐਜੂਕੇਸ਼ਨ ਵਿਚ ਪੌਦੇ ਲਗਾਏ

0

ਸੁਖਜਿੰਦਰ ਮਾਨ
ਬਠਿੰਡਾ, 5 ਜੂਨ: ਸਥਾਨਕ ਐਸ.ਐਸ. ਡੀ. ਗਰਲਜ ਕਾਲਜ ਆਫ ਐਜੂਕੇਸ਼ਨ ਦੇ ਐਨ.ਐਸ.ਐਸ. ਯੂਨਿਟ ਦੇ ਮੈਡਮ ਰਾਜਿੰਦਰ ਪਾਲ ਕੌਰ ਦੁਆਰਾ ਕਾਰਜਕਾਰੀ ਪ੍ਰਿੰਸੀਪਲ ਮੈਡਮ ਮਨਿੰਦਰ ਕੌਰ ਦੀ ਅਗਵਾਈ ਹੇਠ ਕਾਲਜ ਵਿੱਚ ਅਲੱਗ- ਅਲੱਗ ਥਾਵਾਂ ਤੇ ਪੌਦੇ ਲਗਾਉਣ ਦਾ ਪ੍ਰਬੰਧ ਕੀਤਾ ਗਿਆ।ਕਾਲਜ ਦੀ ਮੈਨਜਮੈਂਟ ਕਮੇਟੀ ਦੇ ਪ੍ਰਧਾਨ ਸੰਜੇ ਗੋਇਲ , ਡਿਗਰੀ ਕਾਲਜ ਦੇ ਸੈਕਟਰੀ ਸ਼ਤੀਸ ਅਰੋੜਾ, ਬੀ. ਐਡ ਕਾਲਜ ਦੇ ਸੈਕਟਰੀ ਦੁਰਗੇਸ਼ ਜਿੰਦਲ ਅਤੇ ਗਰਲਜ ਕਾਲਜ ਦੇ ਪ੍ਰਿੰਸੀਪਲ ਡਾ. ਨੀਰੂ ਗਰਗ ਨੇ ਇਸ ਮੌਕੇ ਤੇ ਅਮਰੂਦ, ਨਿੰਬੂ, ਕੜੀ ਪੱਤਾ, ਪਪੀਤਾ ਤੇ ਹੋਰ ਫਲਾਂ ਵਾਲੇ ਪੌਦੇ ਲਗਾਏ ਗਰਲਜ ਕਾਲਜ ਆਫ ਐਜੂਕੇਸ਼ਨ ਦੇ ਕਾਰਜਕਾਰੀ ਪ੍ਰਿੰਸੀਪਲ ਮੈਡਮ ਮਨਿੰਦਰ ਕੌਰ ਅਤੇ ਸਟਾਫ ਮੈਬਰਜ ਨੇ ਵੀ ਪੌਦੇ-ਲਗਾਉਣ ਵਿੱਚ ਉਹਨਾ ਦਾ ਸਾਥ ਦਿੱਤਾ। ਕਾਲਜ ਦੀਆ ਵਿਦਿਆਰਥਣਾਂ ਨੇ ਵੀ ਇਸ ਮੁੰਹਿਮ ਵਿਚ ਵੱਧ ਚੜਕੇ ਹਿੱਸਾ ਲਿਆ। ਮੈਨਜਮੈਂਟ ਕਮੇਟੀ ਤੇ ਪ੍ਰਿਸੀਪਲ ਦੁਆਰਾ ਬੱਚਿਆ ਦੇ ਇਸ ਕਦਮ ਦੀ ਸ਼ਲਾਘਾ ਕੀਤੀ, ਸਟਾਫ ਮੈਬਰਜ ਅਤੇ ਵਿਦਿਆਰਥੀਆ ਨੂੰ ਪੌਦੇ ਵੀ ਵੰਡੇ ਗਏ । ਐਨ.ਐਸ.ਐਸ ਵਿਭਾਗ ਤੇ ਵਲੰਟੀਅਰਜ ਨੂੰ ਵਾਤਾਵਰਨ ਦਿਵਸ ਦੀ ਵਧਾਈ ਦਿੱਤੀ ।

ਐਸਐਸਡੀ ਵੂਮੈਨ ਇੰਸਟੀਚਿਊਟ ਆਫ ਟੈਕਨਾਲੋਜੀ ’ਚ ਵਾਤਾਵਰਣ ਦਿਵਸ ਮਨਾਇਆ

0

ਸੁਖਜਿੰਦਰ ਮਾਨ
ਬਠਿੰਡਾ, 5 ਜੂਨ: ਐਸਐਸਡੀ ਵੂਮੈਨ ਇੰਸਟੀਚਿਊਟ ਆਫ ਟੈਕਨਾਲੋਜੀ ਦੀ ਐਨਐਸਐਸ ਅਤੇ ਆਰਆਰਸੀ ਯੂਨਿਟ ਵਲੋਂ ਅੱਜ ਕਾਲਜ਼ ਅੰਦਰ ਵਿਸ਼ਵ ਵਾਤਾਵਰਣ ਦਿਵਸ ਮਨਾਇਆ। ਇਸ ਮੌਕੇ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਗਈ ਜਿਸ ਵਿੱਚ ਕਾਲਜ ਦੇ ਵਿਹੜੇ ਵਿੱਚ ਬਹੁਤ ਸਾਰੇ ਬੂਟੇ ਲਗਾਏ ਗਏ ਅਤੇ ਫੈਕਲਟੀ ਮੈਂਬਰਾਂ ਨੂੰ ਵੀ ਵੰਡੇ ਗਏ। ਐਡਵੋਕੇਟ ਸੰਜੇ ਗੋਇਲ (ਪ੍ਰਧਾਨ) ਨੇ ਅਮਰੂਦ ਦਾ ਰੁੱਖ ਲਗਾਇਆ ਅਤੇ ਡਾ: ਨੀਰੂ ਗਰਗ (ਪ੍ਰਿੰਸੀਪਲ) ਨੇ ਕਾਲਜ ਦੇ ਬਾਗ ਵਿੱਚ ਇੱਕ ਆਲੂ ਬੁਖਾਰੇ ਦਾ ਰੁੱਖ ਲਗਾਇਆ। ਉਨ੍ਹਾਂ ਸਮੂਹ ਫੈਕਲਟੀ ਮੈਂਬਰਾਂ ਨੂੰ ਇਨ੍ਹਾਂ ਪੌਦਿਆਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਸਾਫ਼ ਸੁਥਰੇ ਵਾਤਾਵਰਨ ਨੂੰ ਦਰਸਾਉਂਦੇ ਸੁੰਦਰ ਪੋਸਟਰ ਤਿਆਰ ਕੀਤੇ। ਇਹ ਸਮਾਗਮ ਡਾ: ਮੋਨਿਕਾ ਬਾਂਸਲ (ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ) ਅਤੇ ਸ੍ਰੀਮਤੀ ਨਵਿਤਾ ਸਿੰਗਲਾ (ਆਰ.ਆਰ.ਸੀ. ਨੋਡਲ ਅਫ਼ਸਰ) ਦੀ ਦੇਖ-ਰੇਖ ਹੇਠ ਕਰਵਾਇਆ ਗਿਆ।

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਪਾਣੀ ਅਤੇ ਵਾਤਾਵਰਨ ਸੰਭਾਲ ਲਈ ਵਿਆਪਕ ਲੋਕ ਲਹਿਰ ਵਿੱਢਣ ਦਾ ਸੱਦਾ

ਵਿਸ਼ਵ ਵਾਤਾਵਰਨ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੀ ਕੀਤੀ ਪ੍ਰਧਾਨਗੀ
ਪੰਜਾਬੀ ਖ਼ਬਰਸਾਰ ਬਿਉਰੋ
ਐਸ.ਏ.ਐਸ ਨਗਰ (ਮੁਹਾਲੀ), 5 ਜੂਨ : ਸੂਬੇ ਵਿੱਚ ਆਉਣ ਵਾਲੀਆਂ ਨਸਲਾਂ ਨੂੰ ਚਿਰ ਸਥਾਈ ਤੇ ਸਵੱਛ ਵਾਤਾਵਰਨ ਮੁਹੱਈਆ ਕਰਵਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੂਬੇ ਵਿੱਚ ਪਾਣੀ ਅਤੇ ਵਾਤਾਵਰਨ ਦੀ ਸੰਭਾਲ ਲਈ ਲੋਕ ਲਹਿਰ ਵਿੱਢਣ ਦਾ ਸੱਦਾ ਦਿੱਤਾ।ਮੁੱਖ ਮੰਤਰੀ ਨੇ ਵਿਸ਼ਵ ਵਾਤਾਵਰਨ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੇ ਘਟ ਰਹੇ ਪੱਧਰ ਅਤੇ ਪਲੀਤ ਹੋ ਰਹੇ ਵਾਤਾਵਰਣ ‘ਤੇ ਡੂੰਘੀ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਾਤਾਵਰਨ ਪ੍ਰਦੂਸ਼ਣ ਨੂੰ ਰੋਕਣ ਦੇ ਨਾਲ-ਨਾਲ ਪਾਣੀ ਵਰਗੇ ਅਨਮੋਲ ਤੇ ਦੁਰਲੱਭ ਕੁਦਰਤੀ ਸੋਮੇ ਨੂੰ ਬਚਾਉਣ ਲਈ ਫੌਰੀ ਤੇ ਢੁਕਵੇਂ ਕਦਮ ਚੁੱਕਣਾ ਪੰਜਾਬ ਦੀ ਤਰਜੀਹੀ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਕਾਰਜ ਮਹਿਜ਼ ਸਰਕਾਰ ਦੇ ਯਤਨਾਂ ਨਾਲ ਸੰਭਵ ਨਹੀਂ ਹੋ ਸਕਦਾ, ਸਗੋਂ ਲੋਕਾਂ ਨੂੰ ਇਸ ਬਾਰੇ ਜਾਗਰੂਕ ਕਰਨ ਲਈ ਇਕ ਜ਼ੋਰਦਾਰ ਜਨ ਜਾਗਰੂਕਤਾ ਮੁਹਿੰਮ ਚਲਾ ਕੇ ਲੋਕਾਂ ਦੀ ਭਾਗੀਦਾਰੀ ਵੀ ਲਾਜ਼ਮੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ ਅਤੇ ਸੰਤਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਵਾਤਾਵਰਨ ਦੀ ਸੰਭਾਲ ਲਈ ਸਾਡੀ ਰਾਹਵਿਖਾਲੀ ਕੀਤੀ ਹੈ। ਉਨ੍ਹਾਂ ਗੁਰਬਾਣੀ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ‘ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਦੀ ਤੁਕ ਦੱਸਦੀ ਹੈ ਕਿ ਕਿਵੇਂ ਸਾਡੇ ਮਹਾਨ ਗੁਰੂਆਂ ਨੇ ਹਵਾ (ਪਵਨ) ਨੂੰ ਗੁਰੂ ਨਾਲ, ਪਾਣੀ ਨੂੰ ਪਿਤਾ ਨਾਲ ਅਤੇ ਧਰਤ ਨੂੰ ਮਾਤਾ ਨਾਲ ਤਸ਼ਬੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਬੜੀ ਮੰਦਭਾਗੀ ਗੱਲ ਹੈ ਕਿ ਅਸੀਂ ਮਹਾਨ ਗੁਰੂਆਂ ਦੀ ਬਾਣੀ ਦਾ ਸਤਿਕਾਰ ਨਹੀਂ ਕੀਤਾ ਕਿਉਂਕਿ ਅਸੀਂ ਇਨ੍ਹਾਂ ਤਿੰਨਾਂ ਅਨਮੋਲ ਦਾਤਾਂ ਨੂੰ ਪਲੀਤ ਕਰ ਦਿੱਤਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸਾਨੂੰ ਸੂਬੇ ਦੀ ਸ਼ਾਨ ਬਹਾਲ ਕਰਨ ਲਈ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਇੰਨ-ਬਿੰਨ ਅਪਣਾਉਣਾ ਚਾਹੀਦਾ ਹੈ। ਵਾਤਾਵਰਨ ਦੇ ਮਸਲਿਆਂ ਨੂੰ ਅੱਖੋਂ-ਪਰੋਖੇ ਕਰਨ ਲਈ ਵਿਰੋਧੀ ਪਾਰਟੀਆਂ ਦੀ ਨਿੰਦਾ ਕਰਦਿਆਂ ਉਨ੍ਹਾਂ ਕਿਹਾ ਕਿ ਪਾਣੀ, ਹਵਾ ਅਤੇ ਧਰਤੀ ਦੀ ਕੋਈ ਵੋਟ ਨਹੀਂ ਹੈ, ਇਸ ਲਈ ਇਨ੍ਹਾਂ ਆਗੂਆਂ ਨੇ ਇਨ੍ਹਾਂ ਨੂੰ ਨਜ਼ਰਅੰਦਾਜ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਕਾਰਨ ਇਨ੍ਹਾਂ ਕੁਦਰਤੀ ਸੋਮਿਆਂ ਦਾ ਵੱਡੇ ਪੱਧਰ ‘ਤੇ ਪ੍ਰਦੂਸ਼ਣ ਅਤੇ ਨਿਘਾਰ ਹੋ ਰਿਹਾ ਹੈ, ਜਿਸ ਨਾਲ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਸਹਿਣਾ ਪੈ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ‘ਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਵਾਤਾਵਰਨ ਨੂੰ ਬਚਾਉਣ ਲਈ ਕਈ ਕਦਮ ਚੁੱਕੇ ਗਏ ਹਨ।ਤੇਜ਼ੀ ਨਾਲ ਘਟਦੇ ਜਾ ਰਹੇ ਪਾਣੀ ਦੇ ਪੱਧਰ ਤੋਂ ਬਾਅਦ ਪੈਦਾ ਹੋਈ ਪਲੀਤ ਹੋ ਰਹੇ ਪਾਣੀ ਦੀ ਗੰਭੀਰ ਸਥਿਤੀ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਧਰਤੀ ਹੇਠਲੇ ਪਾਣੀ ਦਾ ਸਬੰਧ ਹੈ, ਸੂਬੇ ਦੇ ਲਗਭਗ ਸਾਰੇ ਬਲਾਕ ਡਾਰਕ ਜ਼ੋਨ ਵਿੱਚ ਹਨ। ਭਗਵੰਤ ਮਾਨ ਨੇ ਕਿਹਾ ਕਿ ਅਜਿਹੀ ਸਥਿਤੀ ਤਾਂ ਪੈਦਾ ਹੋਈ ਕਿਉਂਕਿ ਅਸੀਂ ਧਰਤੀ ਹੇਠਲੇ ਪਾਣੀ ਨੂੰ ਖੇਤਾਂ ਵਿੱਚ ਸਿੰਚਾਈ ਲਈ ਬੜੇ ਗ਼ੈਰ-ਜਿੰਮੇਵਾਰਨਾ ਢੰਗ ਨਾਲ ਵਰਤਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਲਾਪ੍ਰਵਾਹੀ ਦੇ ਇਸ ਰੁਝਾਨ ਨੂੰ ਤੁਰੰਤ ਰੋਕਣ ਦੀ ਲੋੜ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਨਸਲਾਂ ਨੂੰ ਪਾਣੀ ਲਈ ਜੂਝਣਾ ਨਾ ਪਵੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਅਤੇ ਸੁਚੱਜੀ ਵਰਤੋਂ ਲਈ ਵੱਡੇ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਪੰਜਾਬ ਆਪਣੇ ਨਹਿਰੀ ਪਾਣੀ ਦਾ ਸਿਰਫ 33-34 ਫੀਸਦੀ ਹੀ ਵਰਤ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਵਿੱਚ ਹੋਰ ਵਾਧਾ ਕੀਤਾ ਜਾਵੇਗਾ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਜੇਕਰ ਪੰਜਾਬ ਪਹਿਲੇ ਪੜਾਅ ਵਿੱਚ ਨਹਿਰੀ ਪਾਣੀ ਦੀ ਵਰਤੋਂ ਨੂੰ 60 ਫੀਸਦ ਤੱਕ ਵਧਾ ਲੈਂਦਾ ਹੈ ਤਾਂ ਕੁੱਲ 14 ਲੱਖ ਟਿਊਬਵੈਲਾਂ ਵਿੱਚੋਂ ਲਗਭਗ ਚਾਰ ਲੱਖ ਟਿਊਬਵੈੱਲ ਬੰਦ ਹੋ ਸਕਦੇ ਹਨ, ਜਿਸ ਨਾਲ ਵੱਡੀ ਮਾਤਰਾ ਵਿੱਚ ਪਾਣੀ ਦੀ ਬੱਚਤ ਕਰਨ ਵਿੱਚ ਮਦਦ ਮਿਲੇਗੀ।ਮੁੱਖ ਮੰਤਰੀ ਨੇ ਪਾਣੀ ਦੀ ਸੰਭਾਲ ਲਈ ਤੇਲੰਗਾਨਾ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਇਹ ਇੱਕ ਕ੍ਰਾਂਤੀਕਾਰੀ ਮਾਡਲ ਹੈ ਜਿਸ ਦੀ ਮੰਤਵ ਧਰਤੀ ਹੇਠਲੇ ਪਾਣੀ ਨੂੰ ਸੰਪੂਰਨ ਰੂਪ ਵਿੱਚ ਰੀਚਾਰਜ ਕਰਨਾ ਹੈ। ਉਨ੍ਹਾਂ ਕਿਹਾ ਕਿ ਤੇਲੰਗਾਨਾ ਸਰਕਾਰ ਨੇ ਸੂਬੇ ਭਰ ਵਿੱਚ ਧਰਤੀ ਹੇਠਲੇ ਪਾਣੀ ਦੀ ਸੁਚੱਜੀ ਸੰਭਾਲ ਲਈ ਪਿੰਡਾਂ ਵਿੱਚ ਛੋਟੇ-ਛੋਟੇ ਡੈਮ ਬਣਾਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਨਤੀਜੇ ਵਜੋਂ ਪਿੰਡਾਂ ਵਿਚ ਧਰਤੀ ਹੇਠਲੇ ਪਾਣੀ ਦਾ ਪੱਧਰ ਚਾਰ ਮੀਟਰ ਤੱਕ ਵੱਧ ਗਿਆ ਹੈ।ਇਸ ਮੌਕੇ ਮੁੱਖ ਮੰਤਰੀ ਨੇ ਨਾਲੇਜ ਸਿਟੀ ਵਿੱਚ ਪੰਜਾਬ ਬਾਇਓਟੈਕਨਾਲੋਜੀ ਇਨਕਿਊਬੇਟਰ (ਪੀ.ਬੀ.ਟੀ.ਆਈ.) ਨੂੰ ਵਿਸ਼ਵ ਪੱਧਰੀ ਉਪਕਰਨਾਂ ਵਾਲੀ ਨਵੀਂ ਬਣੀ ਅਤਿ-ਆਧੁਨਿਕ ਇਮਾਰਤ ਲੋਕਾਂ ਨੂੰ ਸਮਰਪਿਤ ਕੀਤੀ। ਉਨ੍ਹਾਂ ਦੱਸਿਆ ਕਿ ਇਸ ਵਿਲੱਖਣ ਸਹੂਲਤ ਦੀ ਵਰਤੋਂ ਭੋਜਨ, ਖੇਤੀ, ਪਾਣੀ, ਵਾਤਾਵਰਨ ਅਤੇ ਸਿਹਤ ਖੇਤਰਾਂ ਵਿੱਚ ਕੀਟਨਾਸ਼ਕਾਂ ਦੀ ਰਹਿੰਦ-ਖੂੰਹਦ, ਭਾਰੀ ਧਾਤਾਂ, ਖੁਰਾਕੀ ਪਦਾਰਥਾਂ/ਮਿਲਾਵਟ ਆਦਿ ਦੀ ਜਾਂਚ ਲਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਭਗਵੰਤ ਮਾਨ ਨੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੀ.ਬੀ.ਟੀ.ਆਈ. ਵੱਲੋਂ ਤਿਆਰ ਕੀਤੇ ਭੋਜਨ ਅਤੇ ਪਾਣੀ ਦੇ ਨਮੂਨਿਆਂ ਦੀ ਜਾਂਚ ਕਰਨ ਵਾਲੀ ਮੋਬਾਈਲ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਵੀ ਕੀਤਾ। ਇਸ ਤੋਂ ਇਲਾਵਾ, ਮੁੱਖ ਮੰਤਰੀ ਵੱਲੋਂ ਵਾਤਾਵਰਣ ਸੰਭਾਲ ਦੇ ਵੱਖ-ਵੱਖ ਕਾਰਜਾਂ ਲਈ 50 ਕਰੋੜ ਰੁਪਏ ਦੀ ਰਾਸ਼ੀ ਵੀ ਅਲਾਟ ਕੀਤੀ ਗਈ ਹੈ ਜਿਸ ਤਹਿਤ ਸਥਾਨਕ ਸਰਕਾਰਾਂ ਵਿਭਾਗ (45.45 ਕਰੋੜ ਰੁਪਏ), ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ (3.92 ਕਰੋੜ ਰੁਪਏ) ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਿਭਾਗ (63 ਲੱਖ ਰੁਪਏ) ਨੂੰ ਇਹ ਰਾਸ਼ੀ ਦਿੱਤੀ ਗਈ ਹੈ। ਉਨ੍ਹਾਂ ਨੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਵਿਖੇ ਇਲੈਕਟਰਾਨਿਕ ਗੈਲਰੀ ਅਤੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ (ਪੀਐਸਸੀਐਸਟੀ) ਦੀ ਤਕਨੀਕੀ ਅਤੇ ਵਿੱਤੀ ਸਹਾਇਤਾ ਨਾਲ ਤਿਆਰ ਕੀਤੇ ਝੋਨੇ ਦੀ ਪਰਾਲੀ ਆਧਾਰਿਤ ਪੈਲੇਟਾਈਜ਼ੇਸ਼ਨ ਯੂਨਿਟ (ਪਟਿਆਲਾ) ਦਾ ਵੀ ਉਦਘਾਟਨ ਕੀਤਾ।ਇਸ ਦੌਰਾਨ ਮੁੱਖ ਮੰਤਰੀ ਨੇ ਅੱਜ ਸ਼ਹੀਦ ਭਗਤ ਸਿੰਘ ਪੰਜਾਬ ਰਾਜ ਸਲਾਨਾ ਵਾਤਾਵਰਨ ਪੁਰਸਕਾਰ ਦੇ ਪਹਿਲੇ ਐਡੀਸ਼ਨ ਵਿੱਚ ਚਾਰ ਸੰਸਥਾਵਾਂ ਨੂੰ ਸਨਮਾਨਿਤ ਕੀਤਾ, ਜਿਸ ਤਹਿਤ “ਗ੍ਰਾਮ ਪੰਚਾਇਤ” ਦੀ ਸ਼੍ਰੇਣੀ ਵਿੱਚ ਗ੍ਰਾਮ ਪੰਚਾਇਤ, ਪਿੰਡ ਬੱਲੋ, ਜ਼ਿਲ੍ਹਾ ਬਠਿੰਡਾ, “ਸੰਸਥਾ” ਦੀ ਸ਼੍ਰੇਣੀ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ, “ਉਦਯੋਗ” ਦੀ ਸ਼੍ਰੇਣੀ ਵਿੱਚ ਆਈ.ਟੀ.ਸੀ. ਲਿਮਟਿਡ (ਫੂਡ ਡਿਵੀਜ਼ਨ), ਕਪੂਰਥਲਾ ਅਤੇ “ਐਨ.ਜੀ.ਓ./ਸਮਾਜਿਕ ਸੰਗਠਨ” ਦੀ ਸ਼੍ਰੇਣੀ ਵਿੱਚ ਖੇਤ ਵਿਰਾਸਤ ਮਿਸ਼ਨ, ਜੈਤੋ, ਜ਼ਿਲ੍ਹਾ ਫਰੀਦਕੋਟ ਸ਼ਾਮਲ ਹਨ।ਇਸ ਪੁਰਸਕਾਰ ਵਿੱਚ ਹਰੇਕ ਜੇਤੂ ਸੰਸਥਾ ਨੂੰ ਇਕ ਲੱਖ ਰੁਪਏ ਦਾ ਨਕਦ ਇਨਾਮ, ਪ੍ਰਸੰਸਾ ਪੱਤਰ ਅਤੇ ਸਿਲਵਰ ਪਲੇਟ ਮੋਮੈਂਟੋ ਦਿੱਤਾ ਗਿਆ ਹੈ। ਭਗਵੰਤ ਮਾਨ ਨੇ ਘੱਟ ਲਾਗਤ ਵਾਲੀਆਂ ਸਵਦੇਸ਼ੀ ਤਕਨੀਕਾਂ ਅਤੇ ਪ੍ਰਕਿਰਿਆਵਾਂ ਦੇ ਵਿਕਾਸ ਵਿੱਚ ਸ਼ਾਮਲ ਛੇ ਜ਼ਮੀਨੀ ਪੱਧਰ ਦੇ ਇਨੋਵੇਟਰਾਂ ਨੂੰ ਵੀ ਉਨ੍ਹਾਂ ਦੀ ਉਸਾਰੂ ਸੋਚ ਅਤੇ ਤਕਨੀਕੀ ਜਾਣਕਾਰੀ ਲਈ ਸਨਮਾਨਿਤ ਕੀਤਾ।ਮੁੱਖ ਮੰਤਰੀ ਨੇ ਪੀਬੀਟੀਆਈ ਦੀ ਇੰਟਰਨਸ਼ਿਪ ਸਕੀਮ ਤਹਿਤ ਨਵੀਨਤਮ ਉੱਚ ਤਕਨੀਕਾਂ ਅਤੇ ਉਪਕਰਨ ਸਹੂਲਤਾਂ ਵਿੱਚ ਲਾਈਫ਼ ਸਾਇੰਸ ਸਟਰੀਮ ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਅਤੇ ਪੀਬੀਟੀਆਈ ਦੀ ਇਨਕਿਊਬੇਸ਼ਨ ਸਕੀਮ ਤਹਿਤ ਲਾਈਫ਼ ਸਾਇੰਸ, ਬਾਇਓਟੈਕਨਾਲੋਜੀ ਅਤੇ ਸਹਾਇਕ ਖੇਤਰਾਂ ਵਿੱਚ ਸਟਾਰਟਅੱਪ ਈਕੋਸਿਸਟਮ ਨੂੰ ਹੁਲਾਰਾ ਦੇਣ ਲਈ ਅਲਾਟਮੈਂਟ ਪੱਤਰ ਵੀ ਵੰਡੇ ਤਾਂ ਜੋ ਉਨ੍ਹਾਂ ਦੇ ਵਿਚਾਰਾਂ ਨੂੰ ਵਪਾਰਕ ਤੌਰ ’ਤੇ ਵਿਵਹਾਰਕ ਹੱਲਾਂ ਵਿੱਚ ਤਬਦੀਲ ਕੀਤਾ ਜਾ ਸਕੇ। ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਰਾਜ ਸਭਾ ਮੈਂਬਰ ਬਾਬਾ ਬਲਬੀਰ ਸਿੰਘ ਸੀਚੇਵਾਲ ਤੇ ਹੋਰ ਵੀ ਹਾਜ਼ਰ ਸਨ।