Home Blog Page 2090

ਮਾਰਕੀਟ ਕਮੇਟੀ ਨਥਾਣਾ ਦੇ ਸਕੱਤਰ ਨੇ ਸੰਭਾਲਿਆ ਅਹੱੁਦਾ

0

ਰਾਮ ਸਿੰਘ ਕਲਿਆਣ
ਨਥਾਣਾ, 5 ਜੂਨ: ਬਲਾਕ ਨਥਾਣਾ ਦੀ ਮਾਰਕੀਟ ਕਮੇਟੀ ਦੇ ਸਕੱਤਰ ਬੇਅੰਤ ਸਿੰਘ ਵੱਲੋ ਅੱਜ ਆਪਣਾ ਅਹੁਦਾ ਸੰਭਾਲ ਲਿਆ ਗਿਆ ਹੈ। ਇਸ ਮੌਕੇ ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਵੱਲੋਂ ਨਵੇਂ ਸਕੱਤਰ ਬੇਅੰਤ ਸਿੰਘ ਦੇ ਗਲ ਵਿੱਚ ਹਾਰ ਪਾਕੇ ਮੁੁਬਾਰਕਬਾਦ ਦਿੱਤੀ ਅਤੇ ਆਸ ਕੀਤੀ ਕਿ ਉਹ ਮਾਰਕੀਟ ਕਮੇਟੀ ਨਥਾਣਾ ਨੂੰ ਤਰੱਕੀ ਵੱਲ ਲੈਕੇ ਜਾਣਗੇ। ਬੇਅੰਤ ਸਿੰਘ  ਵੱਲੋ ਮਾਰਕੀਟ ਕਮੇਟੀ ਨਥਾਣਾ ਦੇ ਸਕੱਤਰ ਦਾ ਅਹੁਦਾ ਸੰਭਾਲਣ ਮੌਕੇ ਤੇ ਹਲਕਾ ਵਿਧਾਇਕ ਜਗਸੀਰ ਸਿੰਘ ਅਤੇ ਸਮੂਹ ਸਟਾਫ ਦਾ ਧੰਨਵਾਦ ਕੀਤਾ।

ਬੀ.ਐਫ.ਜੀ.ਆਈ. ਦੇ ਵਾਤਾਵਰਨ ਕਲੱਬ ਅਤੇ ਐਨ.ਐਸ.ਐਸ. ਯੂਨਿਟ ਨੇ ’ਵਿਸ਼ਵ ਵਾਤਾਵਰਨ ਦਿਵਸ’ ਮਨਾਇਆ

0

ਸੁਖਜਿੰਦਰ ਮਾਨ
ਬਠਿੰਡਾ, 5 ਜੂਨ: ਬੀ.ਐਫ.ਜੀ.ਆਈ. ਦੇ ਵਾਤਾਵਰਨ ਕਲੱਬ ਵਲੋਂ ਐਨ.ਐਸ.ਐਸ. ਯੂਨਿਟ ਦੇ ਨਾਲ ਮਿਲ ਕੇ ਪਲਾਸਟਿਕ ਦੀ ਵਰਤੋਂ ਨੂੰ ਘਟਾਉਣ, ਪਲਾਸਟਿਕ ਪ੍ਰਦੂਸ਼ਣ, ਰੁੱਖਾਂ ਨੂੰ ਬਚਾਉਣ ਲਈ ਸਮਰਥਨ ਦਾ ਪ੍ਰਦਰਸ਼ਨ ਕਰਨ ਲਈ ’ਵਿਸ਼ਵ ਵਾਤਾਵਰਨ ਦਿਵਸ-2023’ ਮਨਾਇਆ। ਇਸ ਦਿਨ ਬਾਇਉਟੈਕਨਾਲੋਜੀ ਵਿਭਾਗ ਦੇ ਇੰਚਾਰਜ ਅਤੇ ਮੁਖੀ ਡਾ. ਰਿਤੂ ਪਵਨ, ਕੋਆਰਡੀਨੇਟਰ ਵਾਤਾਵਰਨ ਕਲੱਬ ਡਾ. ਰਮਨਦੀਪ ਕੌਰ ਅਤੇ ਪ੍ਰੋ: ਸੁਖਜਿੰਦਰ ਕੌਰ ਦੀ ਅਗਵਾਈ ਹੇਠ ਨੌਜਵਾਨਾਂ ਵਿੱਚ ਰੁੱਖਾਂ ਦੇ ਫ਼ਾਇਦਿਆਂ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਕੁਦਰਤ ਵਿੱਚ ਸਦਭਾਵਨਾ ਨੂੰ ਕਾਇਮ ਰੱਖਣ ਲਈ ਰੁੱਖਾਂ ਦੀ ਸੁਰੱਖਿਆ ਨੂੰ ਸਮਰਪਿਤ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਗਤੀਵਿਧੀਆਂ ਜਿਵੇਂ ਈਕੋ ਸੈਲਫੀ (ਲਗਾਏ ਪੌਦੇ ਨਾਲ ਤਸਵੀਰ), ਥੀਮ ਆਧਾਰਿਤ ਫ਼ੋਟੋਗਰਾਫੀ ਅਤੇ 5 ਹੋਰਨਾਂ ਨੂੰ ਪੌਦੇ ਲਗਾਉਣ ਲਈ ਪ੍ਰੇਰਿਤ ਕਰਨ ਵਾਲੇ ਲਈ ਯੰਗ ਇਨਵਾਇਰਨਮੈਂਟਲਿਸਟ ਐਵਾਰਡ ਆਦਿ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਡਿਪਟੀ ਡਾਇਰੈਕਟਰ ਬੀ.ਡੀ.ਸ਼ਰਮਾ ਤੇ ਹਰਪਾਲ ਸਿੰਘ, ਡੀਨ (ਸਾਇੰਸਜ਼) ਡਾ. ਜਾਵੇਦ ਅਹਿਮਦ, ਡੀਨ (ਐਗਰੀਕਲਚਰ) ਡਾ. ਵਿਨੀਤ ਚਾਵਲਾ ਨੇ ਪੌਦੇ ਲਗਾਏ ਅਤੇ ਵੱਖ-ਵੱਖ ਰੁੱਖਾਂ ਦੀ ਵਰਤੋਂ ਅਤੇ ਮਹੱਤਤਾ ਬਾਰੇ ਦੱਸਿਆ।ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।

ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਬੂਟੇ ਲਗਾ ਕੇ ਮਨਾਇਆ ਗਿਆ “ਵਿਸ਼ਵ ਵਾਤਾਵਰਣ ਦਿਹਾੜਾ”

0

ਸੁਖਜਿੰਦਰ ਮਾਨ

ਬਠਿੰਡਾ, 5 ਜੂਨ: ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਚਲਾਈ ਜਾ ਰਹੀ ‘ਵਾਤਾਵਰਣ ਬਚਾਓ ਮੁਹਿੰਮ’ ਤਹਿਤ ਵਿਸ਼ਵ ਵਾਤਾਵਰਣ ਦਿਹਾੜਾ ਚਾਂਸਲਰ ਸ. ਗੁਰਲਾਭ ਸਿੰਘ ਸਿੱਧੂ, ਉੱਪ ਕੁਲਪਤੀ ਪ੍ਰੋ.(ਡਾ.) ਐਸ.ਕੇ.ਬਾਵਾ, ਵਰਸਿਟੀ ਅਧਿਕਾਰੀਆਂ ਤੇ ਫੈਕਲਟੀ ਮੈਂਬਰਾਂ ਵੱਲੋਂ ਬੂਟੇ ਲਗਾਕੇ ਮਨਾਇਆ ਗਿਆ। ਇਸ ਮੌਕੇ ਸ. ਸਿੱਧੂ   ਨੇ ਹਾਜ਼ਰੀਨ ਨੂੰ ਵਾਤਾਵਰਣ ਦੀ ਸਾਂਭ ਸੰਭਾਲ ਲਈ ਵੱਧ ਤੋਂ ਵੱਧ  ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ ਤੇ ਕਿਸਾਨ ਭਰਾਵਾਂ ਨੂੰ ਰਵਾਇਤੀ ਫਸਲੀ ਚੱਕਰ ਛੱਡ ਕੇ ਬਾਗਵਾਨੀ ਕਰਨ ਦਾ ਸੁਨੇਹਾ ਦਿੱਤਾ।  ਉਨ੍ਹਾਂ ਕਿਹਾ ਕਿ ਧਰਤੀ ਦਾ ਵੱਧ ਰਿਹਾ ਤਾਪਮਾਨ ਚਿੰਤਾ ਦਾ ਵਿਸ਼ਾ ਹੈ । ਉਨ੍ਹਾਂ ਧਰਤੀ ਨੂੰ ਪਲਾਸਟਿਕ ਮੁਕਤ ਅਤੇ ਜਹਿਰਾਂ ਮੁਕਤ ਕਰਨ ਦੀ ਅਪੀਲ ਕੀਤੀ।ਇਸ ਮੌਕੇ ਡਾ. ਬਾਵਾ ਵੱਲੋਂ ਸਾਰਿਆਂ ਤੋਂ ਬੂਟੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸਾਂਭ ਸੰਭਾਲ ਦਾ ਵੀ ਪ੍ਰਣ ਲਿਆ ਗਿਆ। ਇਸ ਮੌਕੇ ਪਰੋ. ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਔਲਖ, ਡੀਨ ਵਿਦਿਆਰਥੀ ਭਲਾਈ ਐੱਸ.ਐੱਸ ਸਿੱਧੂ, ਡਾਇਰੈਕਟਰ ਆਈ.ਕਿਉ.ਏ.ਸੀ ਡਾ. ਅਸ਼ਵਨੀ ਸੇਠੀ, ਐਨ.ਐੱਸ.ਐੱਸ ਕੋਆਰਡੀਨੇਟਰ ਡਾ. ਜਸਵਿੰਦਰ ਸਿੰਘ, ਫੈਕਲਟੀ ਮੈਂਬਰਾਂ ਤੇ ਸਟਾਫ ਮੈਂਬਰਾਂ ਵੱਲੋਂ ਛਾਂ ਦਾਰ ਅਤੇ ਫਲਦਾਰ ਬੂਟੇ ਲਗਾਏ ਗਏ।

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਨਾਮਵਰ ਬੈਂਕ ਵੱਲੋਂ ਚੌਣ

0

ਸੁਖਜਿੰਦਰ ਮਾਨ
ਬਠਿੰਡਾ, 5 ਜੂਨ: ਗੁਰੂ ਕਾਸ਼ੀ ਯੂਨੀਵਰਸਿਟੀ ਦੇ ਪੰਜ ਵਿਦਿਆਰਥੀ ਅਜੈ ਸ਼ਰਮਾ, ਆਕਾਸ਼ਦੀਪ ਸਿੰਘ, ਸੁਲੇਖਾ, ਧਰਮਪਾਲ ਸਿੰਘ ਅਤੇ ਗੁਰਲਾਲ ਸਿੰਘ ਦੀ ਚੌਣ ਭਾਰਤ ਦੇ ਨਾਮਵਰ ਬੈਂਕ ਵੱਲੋਂ ਸ਼ਾਨਦਾਰ ਪੈਕੇਜ਼ ’ਤੇ ਕੀਤੀ ਗਈ ਹੈ। ਇਸ ਮੌਕੇ ਉਪ ਕੁਲਪਤੀ ਪ੍ਰੋ.(ਡਾ.) ਐੱਸ.ਕੇ.ਬਾਵਾ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉਜਵੱਲ ਭਵਿੱਖ ਦੀਆਂ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਜ਼ਿੰਦਗੀ ਵਿੱਚ ਹੋਰ ਤਰੱਕੀ ਕਰਨ ਲਈ ਪ੍ਰੇਰਿਤ ਕੀਤਾ।ਡਿਪਟੀ ਡਾਇਰੈਕਟਰ ਕਾਰਪੋਰੇਟ ਰਿਸੋਰਸ ਸੈੱਲ ਡਾ. ਵਿਕਾਸ ਗੁਪਤਾ ਨੇ ਦੱਸਿਆ ਕਿ ਜੀ.ਕੇ.ਯੂ ਵੱਲੋਂ ਚਲਾਈ ਜਾ ਰਹੀ ਪਲੇਸਮੈਂਟ ਡਰਾਇਵ ਤਹਿਤ ਵੱਖ-ਵੱਖ ਸਮੇਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਰੁਜ਼ਗਾਰ ਮੇਲੇ ਅਤੇ ਟ੍ਰੇਨਿੰਗ ਕੈਂਪਾਂ ਦਾ ਆਯੋਜਨ ਕੀਤਾ ਜਾਂਦਾ ਹੈ, ਜਿਨ੍ਹਾਂ ਸਦਕਾ ’ਵਰਸਿਟੀ ਅਤੇ ਨੇੜ੍ਹਲੇ ਇਲਾਕੇ ਦੇ ਨੌਜਵਾਨਾਂ ਨੂੰ ਭਾਰਤ ਦੇ ਨਾਮਵਰ ਅਦਾਰਿਆਂ ਵਿੱਚ ਉੱਚੇ ਅਹੁਦਿਆਂ ਤੇ ਬੈਠਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਇਮਾਨਦਾਰੀ ਅਤੇ ਮਿਹਨਤ ਨਾਲ ਆਪਣੇ ਕਿੱਤੇ ਪ੍ਰਤੀ ਵਫਾਦਾਰ ਰਹਿਣ ਦੀ ਸਲਾਹ ਦਿੱਤੀ।

ਵਾਤਾਵਰਨ ਦੀ ਸ਼ੁੱਧਤਾ ਨੂੰ ਮੁੱਖ ਰੱਖਦਿਆਂ ਕਾਰਜਕਾਰੀ ਡਿਪਟੀ ਕਮਿਸ਼ਨਰ ਨੇ ਲਗਾਏ ਬੂਟੇ

0

ਸੁਖਜਿੰਦਰ ਮਾਨ
ਬਠਿੰਡਾ, 5 ਜੂਨ: ਕਾਰਜਕਾਰੀ ਡਿਪਟੀ ਕਮਿਸ਼ਨਰ ਡਾ. ਪੱਲਵੀ ਚੌਧਰੀ ਨੇ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਸ਼ਵ ਵਾਤਾਵਰਨ ਦਿਵਸ ਮੌਕੇ ਵਾਤਾਵਰਨ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਦੇ ਮੱਦੇਨਜ਼ਰ ਬੂਟੇ ਲਗਾਏ। ਇਸ ਮੌਕੇ ਉਹਨਾਂ ਦੇ ਨਾਲ ਚੇਅਰਮੈਨ ਨੀਲ ਗਰਗ ਤੇ ਚੇਅਰਮੈਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਲਾਲ ਅਗਰਵਾਲ ਵੀ ਵਿਸੇਸ਼ ਤੌਰ ਤੇ ਹਾਜ਼ਰ ਰਹੇ। ਇਸ ਮੌਕੇ ਡਾ ਪੱਲਵੀ ਨੇ ਕਿਹਾ ਕਿ ਵਾਤਾਵਰਨ ਦੀ ਸਾਂਭ ਸੰਭਾਲ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ, ਹਰ ਨਾਗਰਿਕ ਨੂੰ ਪੌਦੇ ਲਗਾਉਣ ਅਤੇ ਇਨ੍ਹਾਂ ਦੀ ਸਾਂਭ ਸੰਭਾਲ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ। ਇਸ ਮੌਕੇ ਦੋਨਾਂ ਚੇਅਰਮੈਨਾਂ ਨੇ ਵੀ ਕਿਹਾ ਕਿ ਸਾਨੂੰ ਆਪਣੇ ਬੱਚਿਆ ਨੂੰ ਪੌਦਿਆਂ ਦੀ ਮਨੁੱਖੀ ਜੀਵਨ ਵਿੱਚ ਅਹਿਮੀਅਤ ਬਾਰੇ ਜਾਗਰੂਕ ਕਰਦੇ ਰਹਿਣਾ ਚਾਹੀਦਾ ਹੈ ਅਤੇ ਹਰੇਕ ਖ਼ੁਸ਼ੀ ਅਤੇ ਗ਼ਮੀ ਦੇ ਮੌਕੇ ’ਤੇ ਪੌਦੇ ਲਗਾਉਣ ਦੀ ਪਿਰਤ ਨੂੰ ਪ੍ਰਫੁੱਲਤ ਕਰਨਾ ਚਾਹੀਦਾ ਹੈ। ਉਹਨਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਰੇਕ ਵਿਅਕਤੀ ਬੂਟੇ ਲਗਾਏ ਤੇ ਉਹਨਾਂ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਏ। ਇਸ ਮੌਕੇ ਰਾਕੇਸ ਕੁਮਾਰ, ਕਰਮਜੀਤ ਸਿੰਘ ਤੇ ਸੁਖਜੀਤ ਸਿੰਘ ਆਦਿ ਹਾਜ਼ਰ ਸਨ।

ਹਰਸਿਮਰਤ ਨੇ ਵਿਦੇਸ਼ ਮੰਤਰੀ ਨੂੰ ਕੈਨੇਡਾ ਤੋਂ ਵਾਪਸ ਭੇਜੇ ਜਾ ਰਹੇ ਸੈਂਕੜੇ ਪੰਜਾਬੀਆਂ ਦਾ ਭਵਿੱਖ ਬਚਾਉਣ ਦੀ ਕੀਤੀ ਅਪੀਲ

0

ਸੁਖਜਿੰਦਰ ਮਾਨ
ਬਠਿੰਡਾ, 5 ਜੂਨ: ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ ਸ਼ੰਕਰ ਨੂੰ ਅਪੀਲ ਕੀਤੀ ਕਿ ਉਹ ਉਹਨਾਂ ਸੈਂਕੜੇ ਪੰਜਾਬੀਆਂ ਦਾ ਭਵਿੱਖ ਬਚਾਉਣ ਜਿਹਨਾਂ ਨੂੰ ਫਰਜ਼ੀ ਸਿੱਖਿਆ ਸੇਵਾਵਾਂ ਏਜੰਟਾਂ ਨੇ ਠੱਗੀ ਨਾਲ ਫਰਜ਼ੀ ਪੱਤਰ ਦਿੱਤੇ ਤੇ ਹੁਣ ਉਹਨਾਂ ਨੂੰ ਵਾਪਸ ਭਾਰਤ ਭੇਜੇ ਜਾਣ ਦੀ ਤਲਵਾਰ ਉਹਨਾਂ ਸਿਰ ਲਟਕ ਰਹੀ ਹੈ। ਕੇਂਦਰੀ ਮੰਤਰੀ ਨੂੰ ਕੈਨੇਡੀਆਈ ਅਧਿਕਾਰੀਆਂ ਕੋਲ ਇੰਨ੍ਹਾਂ ਵਿਦਿਆਰਥੀਆਂ ਦਾ ਕੇਸ ਚੁੱਕਣ ਦੀ ਅਪੀਲ ਕਰਦਿਆਂ ਨੇ ਕਿਹਾ ਕਿ ਜ਼ਿਆਦਾ ਜ਼ੋਰ ਉਹਨਾਂ ਫਰਜ਼ੀ ਸੰਸਥਾਵਾਂ ਤੇ ਉਹਨਾਂ ਦੇ ਅਧਿਕਾਰਤ ਏਜੰਟਾਂ ਖਿਲਾਫ ਕਾਰਵਾਈ ’ਤੇ ਦੇਣਾ ਚਾਹੀਦਾ ਹੈ, ਜਿਹਨਾਂ ਨੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ। ਅਪਣੇ ਪੱਤਰ ਵਿਚ ਉਹਨਾਂ ਕਿਹਾ ਕਿ ਇਸ ਘੁਟਾਲੇ ਦਾ ਸ਼ਿਕਾਰ ਹੋਏ ਵਿਦਿਆਰਥੀਆਂ ਦੇ ਕੇਸ ਹਮਦਰਦੀ ਨਾਲ ਵਿਚਾਰੇ ਜਾਣੇ ਚਾਹੀਦੇ ਹਨ ਅਤੇ ਉਹਨਾਂ ਨੇ ਆਪਣੀਆਂ ਹੁਨਰ ਪ੍ਰਾਪਤੀਆਂ ਦੀਆਂ ਡਿਗਰੀਆਂ ਹਾਸਲਕਰ ਕੇ ਸਥਾਈ ਨਾਗਰਿਕਤਾ ਲਈ ਲੋੜੀਂਦੀਆਂ ਯੋਗਤਾ ਸ਼ਰਤਾਂ ਪੂਰੀਆਂ ਕਰ ਲਈਆਂ ਹਨ ਤੇ ਉਹਨਾਂ ਨੂੰ ਬਿਨਾਂ ਰੁਕਾਵਟ ਸਥਾਈ ਨਾਗਰਿਕਤਾ ਮਿਲਣੀ ਚਾਹੀਦੀ ਹੈ।ਬੀਬੀ ਬਾਦਲ ਨੇ ਕਿਹਾ ਕਿ ਜਿਥੇ ਪਹਿਲਾਂ 700 ਵਿਦਿਆਰਥੀਆਂ ਨੂੰ ਇਸੇ ਆਧਾਰ ’ਤੇ ਕਾਰਵਾਈ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਹੁਣ ਇਹ ਸਾਹਮਣੇ ਆਇਆ ਹੈ ਕਿ 200 ਹੋਰ ਵਿਦਿਆਰਥੀਆਂ ਨੂੰ ਕੈਨੇਡੀਅਨ ਬਾਰਡਰ ਸਰਵਿਸਿਜ਼ ਏਜੰਸੀ (ਸੀ ਬੀ ਐਸ ਏ) ਨੇ ਵਾਪਸ ਭੇਜੇ ਜਾਣ ਦੇ ਨੋਟਿਸ ਜਾਰੀ ਕੀਤੇ ਹਨ ਜਦੋਂ ਇਹ ਸਾਹਮਣੇ ਆਇਆ ਕਿ ਉਹਨਾਂ ਦੇ ਅਧਿਕਾਰਤ ਏਜੰਟ ਐਜੂਕੇਸ਼ਨ ਮਾਈਗ੍ਰੇਸ਼ਨ ਸਰਵਿਸਿਜ਼ ਜਲੰਧਰ ਨੇ ਫਰਜ਼ੀ ਦਾਖਲਾ ਪੱਤਰ ਦਿੱਤੇ ਹਨ।

ਸਿਵਲ ਲਾਈਨ ਪੁਲਿਸ ਵਲੋਂ ਲੁੱਟ-ਖੋਹ ਕਰਨ ਵਾਲੇ ਦੋ ਕਾਬੂ

0

ਮੋਟਰਸਾਈਕਲ ਤੇ ਖੋਹਿਆ ਹੋਇਆ ਪਰਸ ਵੀ ਕੀਤਾ ਬਰਾਮਦ
ਸੁਖਜਿੰਦਰ ਮਾਨ
ਬਠਿੰਡਾ, 5 ਜੂਨ: ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਸਹਿਰ ’ਚ ਲੁੱਟ-ਖੋਹ ਤੇ ਝਪਟਮਾਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਵਲੋਂ ਪੁਛਗਿਛ ਤੋਂ ਬਾਅਦ ਇੰਨ੍ਹਾਂ ਕੋਲੋ ਇੱਕ ਮੋਟਰਸਾਈਕਲ ਤੇ ਔਰਤਾਂ ਕੋਲੋਂ ਖੋਹਿਆ ਪਰਸ ਵੀ ਬਰਾਮਦ ਕੀਤਾ ਹੈ। ਥਾਣਾ ਮੁਖੀ ਇੰਸਪੈਕਟਰ ਯਾਦਵਿੰਦਰ ਸਿੰਘ ਨੇ ਜਾਰੀ ਪ੍ਰੈਸ ਬਿਆਨ ਦੱਸਿਆ ਕਿ ਇੱਕ ਗੁਪਤ ਸੂਚਨਾ ਦੇ ਆਧਾਰ ’ਤੇ ਅੰਗਰੇਜ਼ ਸਿੰਘ ਵਾਸੀ ਬੰਗੀ ਨਿਹਾਲ ਸਿੰਘ ਵਾਲਾ ਤੇ ਅੰਕੁਸ਼ ਕੁਮਾਰ ਵਾਸੀ ਰਾਮਾਂ ਮੰਡੀ ਝਪਟਮਾਰੀ ਨੂੰ ਕਾਬੂ ਕੀਤਾ ਗਿਆ ਸੀ, ਜਿਹੜੇ ਪਿਛਲੇ ਕੁੱਝ ਸਮੇਂ ਤੋਂ ਸ਼ਹਿਰ ਵਿਚ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਸਨ। ਕਥਿਤ ਦੋਸ਼ੀਆਂ ਨੇ ਪਿਛਲੇ ਦਿਨੀਂ ਭਾਗੂ ਰੋਡ ’ਤੇ ਇਕ ਔਰਤ ਕੋਲੋਂ ਪਰਸ ਵੀ ਖੋਹਿਆ ਸੀ। ਇੰਨ੍ਹਾਂ ਕੋਲੋਂ ਬਰਾਮਦ ਹੋਏ ਮੋਟਰ ਸਾਈਕਲ ਉਪਰ ਵੀ ਜਾਅਲੀ ਨੰਬਰ ਪਲੇਟ ਲੱਗੀ ਹੋਈ ਸੀ।

ਭਾਜਪਾ ਦੇ ਐਸ.ਸੀ ਮੋਰਚੇ ਦੇ ਅਹੁੱਦੇਦਾਰਾਂ ਦੀ ਲਿਸਟ ਜਾਰੀ

0

ਸੁਖਜਿੰਦਰ ਮਾਨ
ਬਠਿੰਡਾ, 5 ਜੂਨ: ਭਾਜਪਾ ਦੇ ਐਸ.ਸੀ ਮੋਰਚੇ ਦੇ ਆਗੂਆਂ ਦੀ ਇੱਕ ਵਿਸ਼ੇਸ਼ ਮੀਟਿੰਗ ਇੰਚਾਰਜ ਪ੍ਰਿਤਪਾਲ ਸਿੰਘ ਬੀਬੀਵਾਲਾ ਦੀ ਅਗਵਾਈ ਹੇਠ ਹੋਈ। ਜਿਸ ਵਿਚ ਆਗੂਆਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਐਸ ਸੀ ਮੋਰਚੇ ਬਠਿੰਡਾ ਸ਼ਹਿਰੀ ਦੀ ਜਿਲਾ ਟੀਮ ਦੀ ਲਿਸਟ ਜਾਰੀ ਕੀਤੀ ਗਈ। ਇਸ ਮੀਟਿੰਗ ਵਿਚ ਐਸ ਸੀ ਮੋਰਚਾ ਦੇ ਪ੍ਰਭਾਰੀ ਜਸਵੀਰ ਸਿੰਘ ਮਹਿਰਾਜ ,ਅੰਜਨਾ ਰਾਣੀ, ਰਜੇਸ਼ ਨੋਨੀ ਅਤੇ ਜੋਨ ਪ੍ਰਭਾਰੀ ਪ੍ਰਿਤਪਾਲ ਸਿੰਘ ਬੀਬੀ ਵਾਲਾ ਅਤੇ ਉਮੇਸ਼ ਸ਼ਰਮਾ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ।ਨਵੀਂ ਟੀਮ ਵਿਚ 5 ਉਪ ਪ੍ਰਧਾਨ, 8 ਸਕੱਤਰ, 25 ਅਗਜ਼ੈਕਟਿਵ ਮੈਂਬਰ ਸ਼ਾਮਲ ਕੀਤੇ ਗਏ ਹਨ। ਇਸ ਮੌਕੇ ਵੱਖ ਵੱਖ ਬੁਲਾਰਿਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਐਸ ਸੀ ਮੋਰਚਾ ਸਾਡੇ ਸਮਾਜ ਦਾ ਅਨਿਖੜਵਾਂ ਅੰਗ ਹੈ, ਜਿਸਦਾ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਵਿੱਚ ਵੱਡਮੁੱਲਾ ਯੋਗਦਾਨ ਹੈ ਅਨੇਕਾ ਕੁਰਬਾਨੀਆਂ ਹਨ, ਜਿੰਨ੍ਹਾਂ ਨੂੰ ਭੁਲਾਇਆ ਨਹੀਂ ਜਾ ਸਕਦਾ। ਇਸ ਮੀਟਿੰਗ ਵਿੱਚ ਵਰਿੰਦਰ ਸ਼ਰਮਾ, ਅਸੋਕ ਬਾਲਿਆਵਾਲੀ, ਜਿਲਾ ਸਕੱਤਰ ਰੀਤੂ, ਸਰੋਜ, ਸਤੀਸ਼ ਗੋਇਲ ਦਫਤਰ ਇੰਚਾਰਜ, ਰਜੇਸ਼ ਬਾਂਸਲ, ਗੋਰਵ ਨਿਧਾਨੀਆਂ, ਹਰਪਾਲ ਸਿੰਘ, ਰਜਿੰਦਰ ਸ਼ਰਮਾ, ਨਵੀਨ ਬਾਲਮੀਕੀ, ਮਨੋਜ ਜੈਨ , ਦੀਪਕ ਅਹੂਜਾ ਮੰਜੂ ਸਾਰਸਰ, ਤੋਂ ਇਲਾਵਾ ਸੈਂਕੜੇ ਵਰਕਰ ਸਹਿਬਾਨ ਹਾਜਰ ਸਨ।

ਜਲੰਧਰ ਵਿੱਚ ਵਿਰੋਧੀਆਂ ਦੇ ਹੋਏ ਇਕੱਠ ਬਾਰੇ ਮੁੱਖ ਮੰਤਰੀ ਦੀ ਟਿੱਪਣੀ; “ਇਕੋ ਥਾਲੀ ਦੇ ਚੱਟੇ-ਵੱਟੇ, ਇਕ ਥਾਂ ਹੋਏ ਇਕੱਠੇ”

0

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 4 ਜੂਨ: ਜਲੰਧਰ ਵਿੱਚ ਇਕੱਠ ਕਰਨ ਵਾਲੇ ਵਿਰੋਧੀ ਪਾਰਟੀਆਂ ਦੇ ਪੰਜਾਬ ਵਿਰੋਧੀ ਆਗੂਆਂ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ‘ਇਕੋ ਥਾਲੀ ਦੇ ਚੱਟੇ-ਵੱਟੇ, ਇਕ ਥਾਂ ਇਕੱਠੇ’ ਹੋਏ।ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਜੋ ਕੋਈ ਵੀ ਇਨ੍ਹਾਂ ਸਿਆਸੀ ਪਾਰਟੀਆਂ ਦੇ ਇਤਿਹਾਸ ਬਾਰੇ ਜਾਣਦਾ ਹੈ, ਉਸ ਨੂੰ ਚੰਗੀ ਤਰ੍ਹਾਂ ਪਤਾ ਹੈ ਕਿ ਇਨ੍ਹਾਂ ਦੇ ਹੱਥ ਪੰਜਾਬ ਤੇ ਪੰਜਾਬੀਆਂ ਦੇ ਖ਼ੂਨ ਨਾਲ ਰੰਗੇ ਹੋਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਰਿਕਾਰਡ ਰਿਹਾ ਹੈ ਅਤੇ ਉਨ੍ਹਾਂ ਦੇ ਇਸ ਪੰਜਾਬ ਵਿਰੋਧੀ ਸਟੈਂਡ ਕਾਰਨ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਵਿੱਚ ਅੜਿੱਕਾ ਆਇਆ ਹੈ, ਜਿਸ ਨਾਲ ਪੰਜਾਬ ਨੂੰ ਵੱਡਾ ਨੁਕਸਾਨ ਝੱਲਣਾ ਪਿਆ। ਭਗਵੰਤ ਮਾਨ ਨੇ ਕਿਹਾ ਕਿ ਇਹ ਪਾਰਟੀਆਂ ਜਦੋਂ ਵੀ ਸੱਤਾ ਵਿੱਚ ਰਹੀਆਂ ਹਨ ਤਾਂ ਇਨ੍ਹਾਂ ਇਕ-ਦੂਜੇ ਦੇ ਹਿੱਤਾਂ ਦੀ ਹੀ ਰਾਖੀ ਕੀਤੀ ਹੈ ਪਰ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੀ ਸੱਤਾ ਸੰਭਾਲੀ, ਉਦੋਂ ਤੋਂ ਸੂਬੇ ਨੂੰ ਲੁੱਟਣ ਵਾਲਿਆਂ ਦੇ ਮਨਸੂਬਿਆਂ ਦਾ ਪਰਦਾਫ਼ਾਸ਼ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੱਤਾ ਤਬਦੀਲੀ ਤੋਂ ਘਬਰਾਏ ਇਨ੍ਹਾਂ ਆਗੂਆਂ ਨੇ ਆਪਣੇ ਵਿਚਾਰਧਾਰਕ ਵਖਰੇਵਿਆਂ ਨੂੰ ਛੱਡ ਕੇ ਸੂਬਾ ਸਰਕਾਰ ਦਾ ਵਿਰੋਧ ਕਰਨ ਲਈ ਹੱਥ ਮਿਲਾ ਲਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਦਾ ਸੁਭਾਅ ਭਾਵੇਂ ਮੂਲ ਰੂਪ ਵਿੱਚ ਇਕ-ਦੂਜੇ ਤੋਂ ਵੱਖ ਹੈ ਪਰ ਇਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ ਦੇ ਹੱਥ ਕਿਸੇ ਨਾ ਕਿਸੇ ਤਰੀਕੇ ਨਾਲ ਪੰਜਾਬੀਆਂ ਦੇ ਖ਼ੂਨ ਨਾਲ ਰੰਗੇ ਹੋਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਵਿੱਚੋਂ ਕੁੱਝ ਦੇ ਪੁਰਖਿਆਂ ਨੇ ਜਲ੍ਹਿਆਂਵਾਲਾ ਬਾਗ਼ ਕਤਲੇਆਮ ਮਗਰੋਂ ਜਨਰਲ ਡਾਇਰ ਨੂੰ ਖਾਣਾ ਪਰੋਸਿਆ, ਜਦੋਂ ਕਿ ਕੁੱਝ ਆਗੂਆਂ ਦੇ ਪੁਰਖਿਆਂ ਨੇ ਪੰਜਾਬੀਆਂ ਦੇ ਸਭ ਤੋਂ ਪਵਿੱਤਰ ਧਾਰਮਿਕ ਸਥਾਨਾਂ ਉਤੇ ਟੈਂਕ ਚੜ੍ਹਾਏ, ਜਿਸ ਤੋਂ ਉਨ੍ਹਾਂ ਦੀ ਘਟੀਆ ਮਾਨਸਿਕਤਾ ਦਾ ਪਤਾ ਚਲਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ ਦੇ ਇਕੱਠ ਵਿੱਚ ਉਹ ਆਗੂ ਵੀ ਹਾਜ਼ਰ ਸਨ, ਜਿਨ੍ਹਾਂ ਕਿਸਾਨ ਵਿਰੋਧੀ ਕਾਲੇ ਕਾਨੂੰਨ ਬਣਾਏ, ਜਿਸ ਕਾਰਨ ਸੂਬੇ ਦੇ ਸੈਂਕੜੇ ਬੇਕਸੂਰ ਕਿਸਾਨਾਂ ਨੂੰ ਸ਼ਹੀਦੀਆਂ ਦੇਣੀਆਂ ਪਈਆਂ। ਉਨ੍ਹਾਂ ਅਫ਼ਸੋਸ ਜ਼ਾਹਰ ਕੀਤਾ ਕਿ ਇਹ ਕਿੰਨੀ ਹਾਸੋਹੀਣੀ ਗੱਲ ਹੈ ਕਿ ਇਨ੍ਹਾਂ ਆਗੂਆਂ ਨੇ ਉਨ੍ਹਾਂ ਵਿਅਕਤੀਆਂ ਨਾਲ ਪਲੇਟਫਾਰਮ ਸਾਂਝਾ ਕੀਤਾ, ਜਿਹੜੇ ਸ਼ਹੀਦਾਂ ਦੇ ਨਾਮ ਉਤੇ ਬਣੀਆਂ ਯਾਦਗਾਰਾਂ ਵਿੱਚ ਬੇਨਿਯਮੀਆਂ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। ਭਗਵੰਤ ਮਾਨ ਨੇ ਪੰਜਾਬੀਆਂ ਨੂੰ ਚੇਤੇ ਕਰਵਾਇਆ ਕਿ ਇਹ ਆਗੂ ਕਦੇ ਵੀ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਇਕੱਠੇ ਨਹੀਂ ਹੋਏ ਅਤੇ ਨਾ ਹੀ ਇਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਇਕੱਠ ਕੀਤਾ।ਮੁੱਖ ਮੰਤਰੀ ਨੇ ਕਿਹਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਇਨ੍ਹਾਂ ਆਗੂਆਂ ਨੇ ਸੂਬੇ ਨਾਲ ਸਬੰਧਤ ਮਸਲਿਆਂ ਲਈ ਕਦੇ ਵੀ ਹੱਥ ਨਹੀਂ ਮਿਲਾਇਆ, ਸਗੋਂ ਇਹ ਹੁਣ ਆਪਣੀ ਚੰਮ ਬਚਾਉਣ ਲਈ ਇਕੱਠੇ ਹੋਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਦਾ ਪੰਜਾਬ ਦੀ ਤਰੱਕੀ, ਖ਼ੁਸ਼ਹਾਲੀ ਅਤੇ ਸ਼ਾਂਤੀ ਨਾਲ ਕੋਈ ਸਰੋਕਾਰ ਨਹੀਂ ਹੈ, ਸਗੋਂ ਉਨ੍ਹਾਂ ਦਾ ਇਕ ਨੁਕਾਤੀ ਏਜੰਡਾ ਆਪਣੇ ਹਿੱਤਾਂ ਦੀ ਰਾਖੀ ਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਹਰੇਕ ਪੰਜਾਬੀ ਨੂੰ ਭਰੋਸਾ ਦਿਵਾਉਂਦੇ ਹਨ ਕਿ ਇਨ੍ਹਾਂ ਆਗੂਆਂ ਨੂੰ ਉਨ੍ਹਾਂ ਦੇ ਪਾਪਾਂ ਲਈ ਜਵਾਬਦੇਹ ਬਣਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਸੂਬੇ ਦੇ ਖ਼ਜ਼ਾਨੇ ਵਿੱਚੋਂ ਲੁੱਟਿਆ ਇਕ-ਇਕ ਪੈਸਾ ਮੋੜਨਾ ਪਵੇਗਾ।

ਜ਼ਮੀਨੀ ਪੱਧਰ ’ਤੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਟਾਫ਼ ਨੂੰ ਛੇਤੀ ਕਰਾਂਗੇ ਤਰਕਸੰਗਤ: ਲਾਲਜੀਤ ਸਿੰਘ ਭੁੱਲਰ

0

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਵੱਲੋਂ ਵਿੱਤ ਕਮਿਸ਼ਨਰ ਅਤੇ ਡਾਇਰੈਕਟਰ ਨੂੰ ਦੋ ਦਿਨਾਂ ਦੇ ਅੰਦਰ-ਅੰਦਰ ਸਮੂਹ ਅਮਲੇ ਦੀਆਂ ਸੂਚੀਆਂ ਮੁਹੱਈਆ ਕਰਾਉਣ ਦੇ ਨਿਰਦੇਸ਼
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 4 ਜੂਨ:ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਵਿਭਾਗ ਵਿੱਚ ਹੇਠਲੇ ਪੱਧਰ ਤੱਕ ਦੇ ਕੰਮਕਾਜ ਵਿੱਚ ਹੋਰ ਤੇਜ਼ੀ ਲਿਆਉਣ ਲਈ ਛੇਤੀ ਹੀ ਸਟਾਫ਼ ਨੂੰ ਤਰਕਸੰਗਤ ਕੀਤਾ ਜਾਵੇਗਾ।ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕਈ ਜ਼ਿਲ੍ਹਿਆਂ ਵਿੱਚ ਸਟਾਫ਼ ਵਾਧੂ ਗਿਣਤੀ ਵਿੱਚ ਤੈਨਾਤ ਹੈ ਅਤੇ ਕਈ ਜ਼ਿਲ੍ਹੇ ਸਟਾਫ਼ ਦੀ ਕਮੀ ਕਰਕੇ ਆਪਣਾ ਕੰਮ ਸਮਾਂਬੱਧ ਤਰੀਕੇ ਨਾਲ ਨਹੀਂ ਕਰ ਪਾ ਰਹੇ।ਸ. ਲਾਲਜੀਤ ਸਿੰਘ ਭੁੱਲਰ ਨੇ ਵਿਭਾਗ ਦੇ ਵਿੱਤ ਕਮਿਸ਼ਨਰ ਸ੍ਰੀ ਕੇ. ਸਿਵਾ ਪ੍ਰਸਾਦ ਅਤੇ ਡਾਇਰੈਕਟਰ ਸ. ਗੁਰਪ੍ਰੀਤ ਸਿੰਘ ਖਹਿਰਾ ਨੂੰ ਹਦਾਇਤ ਕੀਤੀ ਹੈ ਕਿ ਉਹ ਦੋ ਦਿਨਾਂ ਦੇ ਅੰਦਰ-ਅੰਦਰ ਤੁਰੰਤ ਸਮੂਹ ਵਿੰਗਾਂ ਦੇ ਅਮਲੇ ਦੀਆਂ ਸੂਚੀਆਂ ਮੁਹੱਈਆ ਕਰਾਉਣ ਤਾਂ ਜੋ ਸਾਰੇ ਜ਼ਿਲ੍ਹਿਆਂ ਵਿੱਚ ਸਟਾਫ਼ ਨੂੰ ਲੋੜੀਂਦੀ ਗਿਣਤੀ ਵਿੱਚ ਭੇਜਿਆ ਜਾ ਸਕੇ।ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਕਿਹਾ ਕਿ ਸੂਬੇ ਦੇ ਕੁੱਲ 153 ਬਲਾਕਾਂ ਵਿੱਚ ਰੈਗੂਲਰ 73 ਬੀ.ਡੀ.ਪੀ.ਓਜ਼ ਕੰਮ ਕਰ ਰਹੇ ਹਨ ਜਦ ਕਿ ਬੀ.ਡੀ.ਪੀ.ਓ. ਦੀਆਂ 80 ਆਸਾਮੀਆਂ ਖ਼ਾਲੀ ਹਨ। ਇਸੇ ਤਰ੍ਹਾਂ 97 ਬਲਾਕਾਂ ਵਿੱਚ ਕੋਈ ਵੀ ਸੀਨੀਅਰ ਸਹਾਇਕ (ਲੇਖਾ) ਤੈਨਾਤ ਨਹੀਂ ਹੈ।ਕੈਬਨਿਟ ਮੰਤਰੀ ਨੇ ਉੱਚ ਅਧਿਕਾਰੀਆਂ ਤੋਂ ਕਈ-ਕਈ ਵਰ੍ਹ?ਆਂ ਤੋਂ ਇੱਕੋ ਜ਼ਿਲ੍ਹੇ ਵਿੱਚ ਬੈਠੇ ਡੀ.ਡੀ.ਪੀ.ਓਜ਼ ਅਤੇ ਬੀ.ਡੀ.ਪੀ.ਓਜ਼ ਦੀਆਂ ਸੂਚੀਆਂ ਵੀ ਮੰਗੀਆਂ ਹਨ। ਇਸ ਦੇ ਨਾਲ ਹੀ ਅਧਿਕਾਰੀਆਂ ਨੂੰ ਬੀ.ਡੀ.ਪੀ.ਓਜ਼ ਦੀਆਂ ਸਿੱਧੀਆਂ ਅਤੇ ਤਰੱਕੀ ਰਾਹੀਂ ਭਰੀਆਂ ਜਾਣ ਵਾਲੀਆਂ ਖ਼ਾਲੀ ਆਸਾਮੀਆਂ ਦੀ ਗਿਣਤੀ ਮੁਹੱਈਆ ਕਰਵਾਉਣ ਅਤੇ ਇਨ੍ਹਾਂ ਨੂੰ ਛੇਤੀ ਤੋਂ ਛੇਤੀ ਭਰਨ ਲਈ ਚਾਰਾਜੋਈ ਕਰਨ ਲਈ ਵੀ ਕਿਹਾ ਗਿਆ ਹੈ।