Home Blog Page 2095

ਬੱਲੂਆਣਾ ਸਹਿਕਾਰੀ ਖੇਤੀਬਾੜੀ ਸਭਾ ਦੀ ਚੋਣ ’ਚ ਅਕਾਲੀ ਦਲ ਹੋਇਆ ਕਾਬਜ਼

0

ਜੱਥੇਦਾਰ ਜਗਸੀਰ ਸਿੰਘ ਬੱਲੂਆਣਾ ਦੀ ਪਤਨੀ ਬਲਕਰਨ ਕੌਰ ਬਣੀ ਸਹਿਕਾਰੀ ਸਭਾ ਦੀ ਪ੍ਰਧਾਨ
ਸੁਖਜਿੰਦਰ ਮਾਨ
ਬਠਿੰਡਾ, 30 ਮਈ: ਦੀ ਬੱਲੂਆਣਾ ਬਹੁਮੰਤਵੀਂ ਸਹਿਕਾਰੀ ਖੇਤੀਬਾੜੀ ਸਭਾ ਲਿਮਟਿਡ ਦੀ ਪ੍ਰਧਾਨਗੀ ਤੇ ਹੋਰਨਾਂ ਅਹੁੱਦੇਦਾਰਾਂ ਲਈ ਅੱਜ ਹੋਈ ਚੋਣ ਵਿਚ ਅਕਾਲੀ ਦਲ ਪ੍ਰਧਾਨ ਦੇ ਅਹੁੱਦੇ ’ਤੇ ਕਾਬਜ ਹੋਣ ਵਿਚ ਸਫ਼ਲ ਰਿਹਾ ਹੈ। ਜੱਥੇਦਾਰ ਜਗਸੀਰ ਸਿੰਘ ਬੱਲੂਆਣਾ ਦੀ ਪਤਨੀ ਜਸਕਰਨ ਕੌਰ ਨੂੰ ਪ੍ਰਧਾਨ ਚੁਣਿਆ ਗਿਆ। ਜਿਕਰਯੋਗ ਹੈ ਕਿ ਲੰਘੀ 11 ਮਈ ਨੂੰ ਸਭਾ ਦੇ ਮੈਂਬਰਾਂ ਦੀ ਚੋਣ ਹੋਈ ਸੀ ਜਿਸ ਵਿਚ ਪੰਜ ਮੈਂਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਸਬੰਧਿਤ ਚੁਣੇ ਗਏ ਸਨ। ਅੱਜ ਹੋਈ ਚੋਣ ਵਿਚ ਸੁਖਵੰਤ ਸਿੰਘ ਸਰਦਾਰਗੜ੍ਹ ਨੂੰ ਮੀਤ ਪ੍ਰਧਾਨ ਚੁਣਿਆ ਗਿਆ ਜਦੋਂਕਿ ਮਨਜੀਤ ਕੌਰ ਬੁਰਜ ਮਹਿਮਾ ਮੈਂਬਰ, ਜਰਨੈਲ ਸਿੰਘ ਬੱਲੂਆਣਾ ਮੈਂਬਰ, ਕੁਲਵੰਤ ਸਿੰਘ ਬੁਰਜ ਮਹਿਮਾ ਮੈਂਬਰ, ਬਿਕਰਮਜੀਤ ਸਿੰਘ ਬੱਲੂਆਣਾ ਮੈਂਬਰ ਚੁਣੇ ਗਏ। ਇਸ ਮੌਕੇ ਨਵੇਂ ਚੁਣੇ ਪ੍ਰਧਾਨ ਜਸਕਰਨ ਕੌਰ ਤੇ ਬਾਕੀ ਮੈਂਬਰਾਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਚੁਣੇ ਹੋਏ ਆਹੁਦੇਦਾਰਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਰੇਸ਼ਮ ਸਿੰਘ ਸਾਬਕਾ ਪੰਚ ਬੁਰਜ ਮਹਿਮਾ, ਕੁਲਵੰਤ ਸਿੰਘ ਬੁਰਜ ਮਹਿਮਾ, ਜਗਸੀਰ ਸਿੰਘ ਜੱਗਾ ਸਾਬਕਾ ਪੰਚ ਸਰਦਾਰਗੜ੍ਹ, ਬਿੱਕਰ ਸਿੰਘ ਸਰਦਾਰਗੜ੍ਹ, ਜਰਨੈਲ ਸਿੰਘ ਬੱਲੂਆਣਾ ਨੇ ਜੱਥੇਦਾਰ ਜਗਸੀਰ ਸਿੰਘ ਬੱਲੂਆਣਾ ਦੇ ਪਰਿਵਾਰ ਨੂੰ ਇਸ ਜਿੱਤ ਲਈ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਬੱਲੂਆਣਾ ਸਹਿਕਾਰੀ ਸਭਾ ਅਧੀਨ, ਬੁਰਜ ਮਹਿਮਾ ਤੇ ਸਰਦਾਰਗੜ੍ਹ ਪਿੰਡ ਵੀ ਆਉਂਦੇ ਹਨ, ਅਗਲੇ ਸਮੇਂ ਚ ਤਿੰਨੇ ਪਿੰਡਾਂ ਦੇ ਕਿਸਾਨਾਂ ਨੂੰ ਡੀਏਪੀ, ਯੂਰੀਆ, ਬੀਜਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਜਗਦੇਵ ਸਿੰਘ ਬੁਰਜ ਮਹਿਮਾ, ਨਿਰਮਲ ਸਿੰਘ ਬੁਰਜ ਮਹਿਮਾ, ਰੇਸ਼ਮ ਸਿੰਘ ਸਾਬਕਾ ਪੰਚ ਬੁਰਜ ਮਹਿਮਾ, ਕੁਲਵੰਤ ਸਿੰਘ ਸੈਕਟਰੀ ਬੁਰਜ ਮਹਿਮਾ, ਗੁਰਚਰਨ ਸਿੰਘ ਬੁਰਜ ਮਹਿਮਾ, ਨਿਰਮਲ ਬੱਬੀ, ਬਿੱਕਰ ਸਿੰਘ ,ਬਲਜਿੰਦਰ ਸਿੰਘ ਕਲੱਬ ਪ੍ਰਧਾਨ, ਰੂਪ ਸਿੰਘ ਸਾਬਕਾ ਸਰਪੰਚ ਸਰਦਾਰਗੜ, ਜਗਸੀਰ ਸਿੰਘ ਜੱਗਾ ਸਾਬਕਾ ਪੰਚ ਸਰਦਾਰਗੜ੍ਹ, ਬਿੱਕਰ ਸਿੰਘ ਸਰਦਾਰਗੜ੍ਹ, ਗਿਆਨ ਸਿੰਘ ਸਾਬਕਾ ਪੰਚ ਸਰਦਾਰਗੜ,ਕ੍ਰਿਸ਼ਨ ਸਿੰਘ, ਸਵਰਨ ਸਿੰਘ ਪ੍ਰਧਾਨ ਉਗਰਾਹਾਂ, ਤਾਰ ਸਿੰਘ ਵਿਰਕ, ਤਰਸੇਮ ਸਿੰਘ ਸੇਮਾਂ, ਬਲਜਿੰਦਰ ਸਿੰਘ, ਜੋਗਿੰਦਰ ਸਿੰਘ, ਹਰਵਿੰਦਰ ਸਿੰਘ, ਹਰਪ੍ਰੀਤ ਸਿੰਘ ਸਰਦਾਰਗੜ੍ਹ, ਜਲੌਰ ਸਿੰਘ ਚੁੱਘੇ ਖੁਰਦ, ਡਾ. ਇਕਬਾਲ ਸਿੰਘ ਚੁੱਘੇ ਖੁਰਦ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਸੁਖਜਿੰਦਰ ਸਿੰਘ ਸੰਧੂ ਸਾਬਕਾ ਸਰਪੰਚ ਚੁੱਘੇ ਕਲਾਂ, ਕੌਰ ਸਿੰਘ ਸਾਬਕਾ ਸਰਪੰਚ ਚੁੱਘੇ ਕਲਾਂ,ਹਰਜੀਤ ਸਿੰਘ ਕਾਲਝਰਾਣੀ, ਬੱਲੂਆਣਾ ਤੋਂ ਜੱਥੇਦਾਰ ਜਗਸੀਰ ਸਿੰਘ ਬੱਲੂਆਣਾ, ਟਹਿਲ ਸਿੰਘ ਸਰਾਂ ਸਰਪੰਚ ਬੱਲੂਆਣਾ, ਗੁਰਤੇਜ ਸਿੰਘ ਬੱਲੂਆਣਾ, ਸੁਖਦੇਵ ਸਿੰਘ ਸਾਬਕਾ ਪੰਚ, ਰਣਜੀਤ ਸਿੰਘ ਸਾਬਕਾ ਪੰਚ, ਕੁਲਵੰਤ ਸਿੰਘ ਸਾਬਕਾ ਪੰਚ, ਸੂਬਾ ਸਿੰਘ, ਲਾਲ ਚੰਦ ਪੰਚ, ਜਗਜੀਤ ਸਿੰਘ ਪੰਚ, ਜੁਗਰਾਜ ਸਿੰਘ ਡੀਪੀਈ, ਰਾਮ ਸਿੰਘ ਪਟਵਾਰੀ, ਗੁਰੀ ਸਿੱਧੂ, ਬੂਟਾ ਸ਼ਰਾਂ, ਬੱਗੜ ਸਿੰਘ, ਪੰਮਾ ਸਾਬਕਾ ਪੰਚ, ਜਸਪਾਲ ਬੱਬੂ, ਸੰਜੇ ਮੈਂਬਰ, ਬਲਰਾਜ ਸਿੰਘ ਪ੍ਰਧਾਨ, ਪਰਮਿੰਦਰ ਸਿੰਘ, ਤੇਜਾ ਸਿੰਘ ਹਾਜ਼ਰ ਸਨ।

 

ਪੰਜਾਬ ਭਰ ਚੋਂ ਮੋਹਰੀ ਰਹੀਆਂ ਅੱਠਵੀਂ, ਦਸਵੀਂ, ਬਾਰਵੀਂ ਜਮਾਤ ਜਮਾਤ ਦੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ

0

ਮਾਨਸਾ ਦੀਆਂ ਧੀਆਂ ਨੇ ਸਿੱਖਿਆ ਖੇਤਰ ਚ ਰਚਿਆ ਇਤਿਹਾਸ
ਵਿਧਾਇਕ ਬੁੱਧ ਰਾਮ,ਚੇਅਰਮੈਨ ਚਰਨਜੀਤ ਅੱਕਾਂਵਾਲੀ, ਕਾਰਜਕਾਰੀ ਡਿਪਟੀ ਕਮਿਸ਼ਨਰ ਟੀ.ਬੈਨਿਥ ਨੇ ਕੀਤਾ ਵਿਸ਼ੇਸ਼ ਸਨਮਾਨ
ਪੰਜਾਬੀ ਖ਼ਬਰਸਾਰ ਬਿਉਰੋ
ਮਾਨਸਾ 30 ਮਈ : ਪੰਜਾਬ ਸਰਕਾਰ ਦੇ ਪਹਿਲੇ ਇਕ ਸਾਲ ਦੇ ਕਾਰਜਕਾਲ ਦੌਰਾਨ ਸਿੱਖਿਆ ਖੇਤਰ ਚ ਹੋਈਆਂ ਇਨਕਲਾਬੀ ਤਬਦੀਲੀਆਂ ਅਤੇ ਅਧਿਆਪਕਾਂ ਦੀ ਕੀਤੀ ਭਰਤੀ ਸਦਕਾ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ 45 ਹਜ਼ਾਰ ਦਾਖਲੇ ਵਧੇ ਹਨ,ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ, ਵਿਦਿਆਰਥੀ ਮੈਰਿਟਾਂ ਚ ਆ ਰਹੇ ਹਨ। ਇਸ ਗੱਲ ਦਾ ਦਾਅਵਾ ਵਿਧਾਇਕ ਪ੍ਰਿੰਸੀਪਲ ਸ੍ਰੀ ਬੁੱਧ ਰਾਮ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰ ਚਰਨਜੀਤ ਸਿੰਘ ਅੱਕਾਂਵਾਲੀ ਨੇ ਅੱਜ ਇਥੇ ਹੋਏ ਇਕ ਸਨਮਾਨ ਸਮਾਰੋਹ ਦੌਰਾਨ ਕੀਤਾ ਜਿਸ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਚ ਸਿੱਖਿਆ ਵਿਭਾਗ ਵੱਲ੍ਹੋਂ ਅੱਠਵੀਂ, ਦਸਵੀਂ, ਬਾਰਵੀਂ ਜਮਾਤ ਦੇ ਨਤੀਜਿਆਂ ਦੌਰਾਨ ਪੰਜਾਬ ਭਰ ਚੋਂ ਮੋਹਰੀ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਵਿਧਾਇਕ ਸ੍ਰੀ ਬੁੱਧ ਰਾਮ ਅਤੇ ਸ੍ਰ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਚ ਅਗਲੇ ਵਰ੍ਹ?ਆਂ ਦੌਰਾਨ ਸਿੱਖਿਆ ਖੇਤਰ ਚ ਕੀਤੀਆਂ ਜਾ ਰਹੀਆਂ ਇਤਿਹਾਸਕ ਤਬਦੀਲੀਆਂ ਕਾਰਨ ਵਿਦੇਸ਼ ਜਾਣ ਦੇ ਰੁਝਾਨ ਨੂੰ ਵੱਡੀ ਠੱਲ ਪਵੇਗੀ।ਉਨ੍ਹਾਂ ਅਧਿਆਪਕ ਵਰਗ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਸਮਾਜ ਵਿੱਚ ਬਹੁਤ ਵੱਡਾ ਰੁਤਬਾ ਹੈ ਅਤੇ ਉਨ੍ਹਾਂ ਉਪਰ ਦੇਸ਼ ਦਾ ਭਵਿੱਖ ਸਿਰਜਣ ਲਈ ਵੱਡੀਆਂ ਜ਼ਿੰਮੇਵਾਰੀਆਂ ਹਨ,ਜਿਸ ਨੂੰ ਉਹ ਹੋਰ ਗੰਭੀਰਤਾ ਨਾਲ ਨਿਭਾਉਣ।ਕਾਰਜਕਾਰੀ ਡਿਪਟੀ ਕਮਿਸ਼ਨਰ ਟੀ.ਬੈਨਿਥ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲ੍ਹੋਂ ਵਿਦਿਆਰਥੀਆਂ ਦੇ ਆਏ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਦੀ ਮਿਹਨਤ ਦੇ ਨਾਲ-ਨਾਲ ਸਿੱਖਿਆ ਅਧਿਕਾਰੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵੀ ਵਧਾਈ ਦਿੱਤੀ, ਜਿਨ੍ਹਾਂ ਦੀ ਯੋਗ ਅਗਵਾਈ,ਹੱਲਾਸ਼ੇਰੀ ਨਾਲ ਵਿਦਿਆਰਥੀ ਆਪਣੀਆਂ ਜਮਾਤਾਂ ਵਿਚੋਂ ਮੋਹਰੀ ਪੁਜੀਸ਼ਨਾਂ ਹਾਸਲ ਕਰ ਸਕੇ ਹਨ।ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ.ਸਿੱ) ਹਰਿੰਦਰ ਸਿੰਘ ਭੁੱਲਰ ਨੇ ਵਿਦਿਆਰਥੀਆਂ ਨੂੰ ਆਏ ਸ਼ਾਨਦਾਰ ਨਤੀਜਿਆਂ ਲਈ ਵਧਾਈ ਦਿੰਦਿਆਂ ਕਿਹਾ ਕਿ ਮਾਨਸਾ ਜ਼ਿਲ੍ਹੇ ਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾਣਗੇ।ਉਨ੍ਹਾਂ ਚੰਗੇ ਨਤੀਜਿਆਂ ਦਾ ਸਿਹਰਾ ਜ਼ਿਲ੍ਹੇ ਅੰਦਰ ਸਕੂਲ ਮੁਖੀਆਂ ਅਤੇ ਅਧਿਆਪਕਾਂ ਦੇ ਸ਼ਾਨਦਾਰ ਟੀਮ ਵਰਕ ਦੇ ਸਿਰ ਬੰਨਿ੍ਹਆ।ਸਨਮਾਨ ਸਮਾਰੋਹ ਦੌਰਾਨ ਅੱਠਵੀਂ ਜਮਾਤ ਦੇ ਨਤੀਜਿਆਂ ਦੌਰਾਨ ਪੰਜਾਬ ਭਰ ਚੋਂ ਪਹਿਲੇ, ਦੂਜੇ ਸਥਾਨ ’ਤੇ ਰਹਿਣ ਵਾਲੀਆਂ ਸਰਕਾਰੀ ਸੈਕੰਡਰੀ ਸਕੂਲ ਬੁਢਲਾਡਾ ਦੀਆਂ ਵਿਦਿਆਰਥਣਾਂ ਲਵਪ੍ਰੀਤ ਕੌਰ,ਗੁਰਅੰਕਿਤ ਕੌਰ ,ਦਸਵੀਂ ਜਮਾਤ ਵਿਚੋਂ ਪੰਜਾਬ ਭਰ ਚੋਂ ਤੀਜਾ ਸਥਾਨ ਹਾਸਲ ਕਰਨ ਸਰਕਾਰੀ ਹਾਈ ਸਕੂਲ ਮੰਢਾਲੀ ਦੀ ਵਿਦਿਆਰਥਣ ਹਰਮਨਦੀਪ ਕੌਰ ਅਤੇ ਬਾਰਵੀਂ ਜਮਾਤ ਵਿੱਚੋਂ ਪੰਜਾਬ ਭਰ ਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਦਸਮੇਸ਼ ਕਾਨਵੈਂਟ ਸਕੂਲ ਸਰਦੂਲਗੜ੍ਹ ਦੀ ਵਿਦਿਆਰਥਣ ਸੁਜਾਨ ਕੌਰ ਤੋਂ ਇਲਾਵਾ ਅੱਠਵੀਂ, ਦਸਵੀਂ, ਬਾਰਵੀਂ ਜਮਾਤ ਦੌਰਾਨ ਮੈਰਿਟਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।ਜਿਸ ਵਿੱਚ ਵੱਡੀ ਗਿਣਤੀ ਸਰਕਾਰੀ ਸੈਕੰਡਰੀ ਗਰਲਜ਼ ਸਕੂਲ ਰੱਲਾ ਦੀਆਂ ਵਿਦਿਆਰਥਣਾਂ ਦੀ ਸੀ।ਇਸ ਮੌਕੇ ਡਿਪਟੀ ਡੀਈਓ ਐਲੀਮੈਂਟਰੀ ਗੁਰਲਾਭ ਸਿੰਘ,ਐਡਵੋਕੇਟ ਰਣਦੀਪ ਸ਼ਰਮਾਂ,ਜ਼ਿਲ੍ਹਾ ਭਾਸ਼ਾ ਅਫ਼ਸਰ ਤੇਜਿੰਦਰ ਕੌਰ, ਡਾਈਟ ਪ੍ਰਿੰਸੀਪਲ ਡਾ. ਬੂਟਾ ਸਿੰਘ ਸੇਖੋਂ, ਪ੍ਰਿੰਸੀਪਲ ਮਦਨ ਲਾਲ ਕਟਾਰੀਆਂ, ਪ੍ਰਿੰਸੀਪਲ ਡਾ.ਪਰਮਜੀਤ ਸਿੰਘ ਭੋਗਲ, ਪ੍ਰਿੰਸੀਪਲ ਕੰਵਲਜੀਤ ਕੌਰ ਮਾਨਸਾ,ਪ੍ਰਿੰਸੀਪਲ ਸਰੋਜ ਰਾਣੀ ਫਫੜੇ,ਪ੍ਰਿੰਸੀਪਲ ਅਸ਼ੋਕ ਕੁਮਾਰ ਕੋਟੜਾ, ਗੁਰਮੀਤ ਸਿੱਧੂ ਬੁਢਲਾਡਾ,ਪ੍ਰਿੰਸੀਪਲ ਫੌਜਾ ਸਿੰਘ ਜੋੜਕੀਆਂ,ਪ੍ਰਿੰਸੀਪਲ ਭੁਪਿੰਦਰ ਸਿੰਘ ਸਰਦੂਲਗੜ੍ਹ, ਹੈਡਮਾਸਟਰ ਹਰਪ੍ਰੀਤ ਸਿੰਘ,ਲੈਕਚਰਾਰ ਮਨਪ੍ਰੀਤ ਕੌਰ ਵਾਲੀਆਂ,ਡੀ.ਐੱਮ ਪਰਵਿੰਦਰ ਸਿੰਘ, ਡੀ ਐੱਮ ਗੁਰਦੀਪ ਸਿੰਘ,ਪ੍ਰੋ.ਕੁਲਦੀਪ ਚੌਹਾਨ ਨੇ ਵੀ ਸੰਬੋਧਨ ਕੀਤਾ।ਸਨਮਾਨ ਦੌਰਾਨ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਬਲਜਿੰਦਰ ਜੋੜਕੀਆਂ ਨੇ ਬਾਖੂਬੀ ਨਿਭਾਈ।

ਚੀਮਾ ਵੱਲੋਂ ਕਰ ਵਿਭਾਗ ਨੂੰ ਸੇਵਾਵਾਂ ਖੇਤਰ ਵਿੱਚ ਕਰ ਚੋਰੀ ਕਰਨ ਵਾਲਿਆਂ ਵਿਰੁੱਧ ਨਕੇਲ ਕੱਸਣ ਦੇ ਨਿਰਦੇਸ਼

0

234 ਕਰੋੜ ਰੁਪਏ ਤੋਂ ਵੱਧ ਦੇ ਜੁਰਮਾਨੇ ਦੇ ਨਾਲ ਐਸ.ਆਈ.ਪੀ.ਯੂ ਵੱਲੋਂ ਜੁਰਮਾਨੇ ਵਿੱਚ 38 ਫੀਸਦੀ ਵਾਧਾ ਦਰਜ
ਟੀ.ਆਈ.ਯੂ ਵੱਲੋਂ 1294 ਕਰੋੜ ਰੁਪਏ ਦੀ ਇਨਪੁਟ ਟੈਕਸ ਕ੍ਰੈਡਿਟ ਦੀ ਰਿਵਰਸਲ, 52.98 ਕਰੋੜ ਰੁਪਏ ਦੇ ਆਈ.ਟੀ.ਸੀ ਨੂੰ ਕੀਤਾ ਬਲੌਕ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 30 ਮਈ: ਪੰਜਾਬ ਦੇ ਕਰ ਵਿਭਾਗ ਵੱਲੋਂ ਪਿਛਲੇ ਇੱਕ ਸਾਲ ਦੌਰਾਨ ਕੀਤੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਹੁਣ ਸੇਵਾਵਾਂ ਦੇ ਖੇਤਰ ਵਿੱਚ ਕਰ ਚੋਰੀ ਕਰਨ ਵਾਲਿਆਂ ਵਿਰੁੱਧ ਸ਼ਿਕੰਜਾ ਕੱਸਿਆ ਜਾਵੇ। ਉਨ੍ਹਾਂ ਨੇ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਐਸ.ਆਈ.ਪੀ.ਯੂ) ਅਤੇ ਟੈਕਸ ਇੰਟੈਲੀਜੈਂਸ ਯੂਨਿਟ (ਟੀ.ਆਈ.ਯੂ) ਨੂੰ ਸੇਵਾਵਾਂ ਖੇਤਰਾਂ ਤੋਂ ਕਰ ਚੋਰੀ ਕਰਨ ਵਾਲਿਆਂ ਦਾ ਪਤਾ ਲਗਾਉਣ, ਲੱਭਣ ਅਤੇ ਫੜਨ ਲਈ ਮਿਲ ਕੇ ਕੰਮ ਕਰਨ ਲਈ ਕਿਹਾ।ਆਬਕਾਰੀ ਤੇ ਕਰ ਭਵਨ ਵਿਖੇ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਨਟਿਵ ਯੂਨਿਟ ਦੀ ਪਹਿਲੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿਭਾਗ ਨੇ ਵਸਤੂਆਂ ਦੇ ਵਪਾਰ ਵਿੱਚ ਕਰ ਚੋਰੀ ਰੋਕਣ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਹੁਣ ਸਮੇਂ ਦੀ ਲੋੜ ਹੈ ਕਿ ਸੇਵਾਵਾਂ ਦੇ ਖੇਤਰ ਵਿੱਚ ਕਰ ਚੋਰੀ ਕਰਨ ਵਾਲਿਆਂ ’ਤੇ ਸਖ਼ਤ ਰੋਕ ਲਗਾਈ ਜਾਵੇ। ਉਨ੍ਹਾਂ ਨੇ ਵਿਭਾਗ ਨੂੰ ਉਨ੍ਹਾਂ ਰਜਿਸਟਰਡ ਅਤੇ ਗੈਰ-ਰਜਿਸਟਰਡ ਸੇਵਾਵਾਂ ਪ੍ਰਦਾਨ ਕਰਨ ਵਾਲਿਆਂ ਵਿਰੁੱਧ ਸਖ਼ਤ ਰਣਨੀਤੀ ਬਣਾਉਣ ਲਈ ਕਿਹਾ ਜੋ ਉਨ੍ਹਾਂ ਦੁਆਰਾ ਮੁੱਲ ਦਿੱਤੀਆਂ ਜਾ ਰਹੀਆਂ ਸੇਵਾਵਾਂ ਲਈ ਜੀਐਸਟੀ ਦਾ ਭੁਗਤਾਨ ਨਹੀਂ ਕਰ ਰਹੇ ਹਨ।ਇਸ ਤੋਂ ਪਹਿਲਾਂ ਅਧਿਕਾਰੀਆਂ ਨੇ ਪਾਵਰਪੁਆਇੰਟ ਪ੍ਰੀਜੈਂਟੇਸ਼ਨ ਰਾਹੀਂ ਮੰਤਰੀ ਨੂੰ ਐਸ.ਆਈ.ਪੀ.ਯੂ ਦੇ ਟੀਚਿਆਂ ਅਤੇ ਪ੍ਰਾਪਤੀਆਂ ਬਾਰੇ ਜਾਣੂ ਕਰਵਾਇਆ। ਨਵੇਂ ਗਠਿਤ ਐਸ.ਆਈ.ਪੀ.ਯੂ, ਜਿਸ ਨੂੰ ਪਹਿਲਾਂ ਕਰ ਵਿਭਾਗ ਦੇ ਮੋਬਾਈਲ ਵਿੰਗ ਵਜੋਂ ਜਾਣਿਆ ਜਾਂਦਾ ਸੀ, ਨੇ ਗੁਡਜ਼ ਇਨ ਟਰਾਂਜ਼ਿਟ ਤੋਂ ਜੁਰਮਾਨੇ ਵਿੱਚ 38 ਫੀਸਦੀ ਦਾ ਵਾਧਾ ਕਰਦਿਆਂ ਵਿੱਤੀ ਸਾਲ 2022-23 ਦੌਰਾਨ 234 ਕਰੋੜ ਰੁਪਏ ਤੋਂ ਵੱਧ ਦੇ ਜੁਰਮਾਨੇ ਕੀਤੇ ਜਦੋਂ ਕਿ ਵਿੱਤੀ ਸਾਲ 2021-22 ਦੌਰਾਨ 169.13 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਸੀ। ਇਸ ਵਿੱਚੋਂ 121.43 ਕਰੋੜ ਰੁਪਏ ਦਾ ਜੁਰਮਾਨਾ ਕਰ ਚੋਰੀ ਲਈ ਸਿਰਫ ਲੋਹੇ ਅਤੇ ਸਟੀਲ ਦੇ ਸਕ੍ਰੈਪ ਅਤੇ ਤਿਆਰ ਮਾਲ ਦੀ ਢੋਆ-ਢੁਆਈ ਦੌਰਾਨ ਵਸੂਲੇ ਗਏ ਸਨ, ਜੋ ਕੁਲ ਜੁਰਮਾਨੇ ਦਾ 66.44 ਪ੍ਰਤੀਸ਼ਤ ਸੀ। ਇਸ ਵਿੱਚ ਕੁੱਲ 9018 ਮਾਮਲਿਆਂ ਵਿੱਚੋਂ 2455 ਸਿਰਫ਼ ਲੁਧਿਆਣਾ ਤੋਂ ਸਨ। ਸਭ ਤੋਂ ਵੱਡੇ ਕੇਸਾਂ ਵਿੱਚ, ਜਿੰਨ੍ਹਾਂ ਵਿੱਚ ਇੱਕ ਵਾਹਨ ਤੋਂ ਹੀ 20 ਲੱਖ ਰੁਪਏ ਤੋਂ ਵੱਧ ਦੀ ਰਿਕਰਵਰੀ ਹੋਈ, ਵਿੱਚ ਸੱਭ ਤੋਂ ਜਿਆਦਾ ਮਾਮਲਿਆਂ ਵਿੱਚ ਤਾਂਬੇ ਦਾ ਕਬਾੜ ਅਤੇ ਖਾਣ ਵਾਲਾ ਤੇਲ ਲਿਜਾਇਆ ਜਾ ਰਿਹਾ ਸੀ।ਟੈਕਸ ਇੰਟੈਲੀਜੈਂਸ ਯੂਨਿਟ ਦੀ ਪ੍ਰੀਜੈਂਟੇਸ਼ਨ ਦੌਰਾਨ, ਆਬਕਾਰੀ ਅਤੇ ਕਰ ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ ਟੀ.ਆਈ.ਯੂ ਨੇ 31 ਮਾਰਚ, 2023 ਤੱਕ 1294.04 ਕਰੋੜ ਰੁਪਏ ਦੇ ਇਨਪੁਟ ਟੈਕਸ ਕ੍ਰੈਡਿਟ (ਆਈ.ਟੀ.ਸੀ.) ਨੂੰ ਰਿਵਰਸ ਕੀਤਾ ਅਤੇ 52.98 ਕਰੋੜ ਰੁਪਏ ਦੀ ਆਈ.ਟੀ.ਸੀ. ਬਲੌਕ ਕੀਤੀ। ਇਸ ਵਿੱਚ 10 ਵੱਡੇ ਮਾਮਲਿਆਂ ਦੀ ਜਾਂਚ ਦੌਰਾਨ 1084.95 ਕਰੋੜ ਦਾ ਆਈਟੀਸੀ ਰਿਵਰਸਲ ਸ਼ਾਮਲ ਹੈ। ਟੀ.ਆਈ.ਯੂ ਨੇ ਆਪਣੀ ਜਾਂਚ ਦੌਰਾਨ ਇਹ ਵੀ ਪਾਇਆ ਕਿ ਕੁਝ ਜੀਵਨ ਬੀਮਾ ਅਤੇ ਸਿਹਤ ਬੀਮਾ ਫਰਮਾਂ ਅਣਉਚਿਤ ਆਈ.ਟੀ.ਸੀ ਦਾ ਦਾਅਵਾ ਕਰਕੇ ਇਸ ਦੀ ਵਰਤੋਂ ਕਰ ਰਹੀਆਂ ਸਨ। ਇਸ ਤੋਂ ਇਲਾਵਾ ਰੱਦ ਕੀਤੇ ਡੀਲਰਾਂ ਦੀ ਵੀ ਟੀ.ਆਈ.ਯੂ ਟੀਮ ਵੱਲੋਂ ਜਾਂਚ ਕੀਤੀ ਗਈ। ਪੜਤਾਲ ਦੌਰਾਨ ਇਹ ਪਤਾ ਲੱਗਾ ਹੈ ਕਿ ਇਹਨਾਂ ਵਿੱਚੋਂ ਬਹੁਤ ਸਾਰੇ ਡੀਲਰਾਂ ਕੋਲ ਆਪਣੇ ਕ੍ਰੈਡਿਟ ਬਹੀ ਵਿੱਚ ਵੱਡੀ ਆਈ.ਟੀ.ਸੀ ਬਕਾਇਆ ਹੈ। ਇਹ ਮਾਮਲਿਆਂ ਅਜੇ ਵੀ ਤਸਦੀਕ ਅਧੀਨ ਹਨ ਅਤੇ ਟੀ.ਆਈ.ਯੂ ਦੀ ਰਿਪੋਰਟ ਦੇ ਆਧਾਰ ’ਤੇ ਜ਼ਿਲ੍ਹਿਆਂ ਨੇ ਹੁਣ ਤੱਕ 209.08 ਕਰੋੜ ਰੁਪਏ ਦੇ ਆਈ.ਟੀ.ਸੀ ਰਿਵਰਸਡ ਕੀਤੀ ਹੈ ਅਤੇ 43.20 ਕਰੋੜ ਰੁਪਏ ਦੇ ਆਈ,ਟੀ.ਸੀ ਨੂੰ ਬਲਾਕ ਕੀਤਾ ਹੈ।ਇਸ ਸਮੀਖਿਆ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ ਕਰ ਸ੍ਰੀ ਵਿਕਾਸ ਪ੍ਰਤਾਪ, ਕਰ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ, ਵਧੀਕ ਕਮਿਸ਼ਨਰ-1 ਸ੍ਰੀ ਵਿਰਾਜ ਐਸ. ਤਿਡਕੇ, ਡਾਇਰੈਕਟਰ ਇਨਵੈਸਟੀਗੇਸ਼ਨ ਸ. ਤੇਜਵੀਰ ਸਿੰਘ ਸਿੱਧੂ ਵੀ ਹਾਜ਼ਰ ਸਨ।

ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ 15 ਜੂਨ ਤੱਕ ਡਰਾਈਵਿੰਗ ਲਾਇਸੰਸ ਤੇ ਆਰ.ਸੀ. ਦਾ ਕੋਈ ਕੇਸ ਬਕਾਇਆ ਨਾ ਰਹਿਣ ਦੇਣ ਲਈ ਆਖਿਆ

0

ਬੀਤੇ ਇਕ ਮਹੀਨੇ ਵਿਚ ਸੂਬਾ ਸਰਕਾਰ ਨੇ 3.80 ਲੱਖ ਨਵੇਂ ਡਰਾਈਵਿੰਗ ਲਾਇਸੰਸ ਅਤੇ 3.47 ਲੱਖ ਨਵੀਆਂ ਆਰ.ਸੀਜ਼ ਦੀ ਛਪਾਈ ਕੀਤੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 30 ਮਈ: ਆਮ ਲੋਕਾਂ ਦੀਆਂ ਮੁਸ਼ਕਿਲਾਂ ਘਟਾਉਣ ਦੇ ਉਦੇਸ਼ ਨਾਲ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਰਾਂਸਪੋਰਟ ਵਿਭਾਗ ਨੂੰ 15 ਜੂਨ ਤੱਕ ਡਰਾਈਵਿੰਗ ਲਾਇਸੈਂਸ (ਡੀ.ਐਲ.) ਅਤੇ ਵਾਹਨਾਂ ਦੇ ਰਜਿਸਟ?ਰੇਸ਼ਨ ਸਰਟੀਫਿਕੇਟਾਂ (ਆਰ.ਸੀਜ਼) ਦਾ ਕੋਈ ਕੇਸ ਬਕਾਇਆ ਨਾ ਰਹਿਣ ਦੇਣ ਨੂੰ ਯਕੀਨੀ ਬਣਾਉਣ ਲਈ ਆਖਿਆ।ਅੱਜ ਇੱਥੇ ਆਪਣੇ ਦਫ਼ਤਰ ਵਿਖੇ ਟਰਾਂਸਪੋਰਟ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਲੋਕਾਂ ਨੂੰ ਇਹ ਸੇਵਾਵਾਂ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਡਰਾਈਵਿੰਗ ਲਾਇਸੰਸ ਅਤੇ ਆਰ.ਸੀ. ਲੋਕਾਂ ਨੂੰ ਮਿਲਣ ਵਿਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ।ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਸਪੱਸ਼ਟ ਤੌਰ ’ਤੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਤਕਨੀਕੀ ਕਾਰਨਾਂ ਕਰਕੇ ਲੰਬਿਤ ਪਏ ਆਰ.ਸੀ. ਅਤੇ ਲਾਇਸੰਸਾਂ ਦਾ ਬੈਕਲਾਗ 15 ਜੂਨ ਤੱਕ ਹਰ ਹੀਲੇ ਨਿਪਟਾਇਆ ਜਾਵੇ।ਮੁੱਖ ਮੰਤਰੀ ਨੇ ਕਿਹਾ ਕਿ ਡਰਾਈਵਿੰਗ ਲਾਇਸੰਸਾਂ ਦੇ ਸਬੰਧ ਵਿੱਚ ਸਮਾਰਟ ਕਾਰਡਾਂ ਦੀ ਛਪਾਈ ਦਾ ਬਕਾਇਆ ਕੰਮ ਲਗਭਗ ਖਤਮ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ 8 ਅਪਰੈਲ ਨੂੰ ਸਿਰਫ਼ 29,934 ਡਰਾਈਵਿੰਗ ਲਾਇਸੰਸਾਂ ਦੀ ਛਪਾਈ ਹੋਈ ਸੀ ਜੋ 29 ਮਈ ਨੂੰ ਵਧਾ ਕੇ 308061 ਕਰ ਦਿੱਤੀ ਗਈ। ਭਗਵੰਤ ਮਾਨ ਨੇ ਦੱਸਿਆ ਕਿ ਲਾਇਸੰਸਾਂ ਦੀ ਛਪਾਈ ਦਾ ਬਕਾਇਆ 8 ਅਪਰੈਲ ਨੂੰ 177012 ਤੋਂ ਘਟਾ ਕੇ 29 ਮਈ ਤੱਕ 1943 ਕਰ ਦਿੱਤਾ ਗਿਆ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ 8 ਅਪਰੈਲ ਨੂੰ ਆਰ.ਸੀ. ਦੀ ਕੋਈ ਛਪਾਈ ਨਹੀਂ ਸੀ ਪਰ 29 ਮਈ ਨੂੰ 347272 ਰਿਕਾਰਡ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ 29 ਮਈ ਤੱਕ ਆਰ.ਸੀ. ਦੇ ਸਮਾਰਟ ਕਾਰਡਾਂ ਦੀ ਛਪਾਈ ਦਾ ਬਕਾਇਆ 56251 ਸੀ ਜਦੋਂ ਕਿ 8 ਅਪਰੈਲ ਨੂੰ 226825 ਬਕਾਇਆ ਸੀ। ਭਗਵੰਤ ਮਾਨ ਨੇ ਕਿਹਾ ਕਿ ਭਵਿੱਖ ਵਿੱਚ ਪ੍ਰਿੰਟਿੰਗ ਅਤੇ ਲੰਬਿਤ ਹੁੰਦੇ ਕੇਸਾਂ ਦੀ ਸਮੱਸਿਆ ਤੋਂ ਬਚਣ ਲਈ ਕੰਪਨੀ ਨੂੰ ਇਸ ਗੱਲ ਲਈ ਪਾਬੰਦ ਕੀਤਾ ਜਾਵੇ ਕਿ ਆਉਂਦੇ ਤਿੰਨ ਮਹੀਨਿਆਂ ਲਈ ਲੋੜੀਂਦੇ ਸਮਾਰਟ ਕਾਰਡਾਂ ਦਾ ਸਟਾਕ ਉਨ੍ਹਾਂ ਕੋਲ ਮੌਜੂਦ ਰਹੇਗਾ।ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਲਾਇਸੰਸ ਜਾਰੀ ਕਰਨ ਵਿੱਚ ਬਹੁਤ ਮੁਸ਼ਕਲਾਂ ਆ ਰਹੀਆਂ ਹਨ ਕਿਉਂਕਿ ਬਹੁਤੀ ਵਾਰ ਫੀਸ ਤਾਂ ਜਮਾਂ ਹੋ ਜਾਂਦੀ ਹੈ ਅਤੇ ਬਿਨੈਕਾਰ ਫੋਟੋ ਲੈ ਕੇ ਨਹੀਂ ਆਉਂਦਾ ਜਾਂ ਬਿਨੈਕਾਰ ਦੋ ਸ਼੍ਰੇਣੀਆਂ (ਮੋਟਰਸਾਈਕਲ ਅਤੇ ਐਲ.ਐਮ.ਵੀ.) ਲਈ ਅਪਲਾਈ ਕਰਦਾ ਹੈ ਪਰ ਸਿਰਫ ਇਕ ਸ਼?ਰੇਣੀ ਲਈ ਹੀ ਯੋਗਤਾ ਟੈਸਟ ਵਾਸਤੇ ਹਾਜ਼ਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਵਾਹਨਾਂ ਦੇ ਰਜਿਸਟਰੇਸ਼ਨ ਸਰਟੀਫਿਕੇਟਾਂ ਦੇ ਸਬੰਧ ਵਿਚ ਉੱਚ ਸੁਰੱਖਿਆ ਰਜਿਸਟਰੇਸ਼ਨ ਪਲੇਟਾਂ ਫਿਟ ਨਾ ਹੋਣ ਦੀ ਸਥਿਤੀ ਵਿੱਚ ਜਿਸ ਤੋਂ ਬਿਨਾਂ ਆਰ.ਸੀ. ਨੂੰ ਮਨਜ਼ੂਰੀ ਨਹੀਂ ਦਿੱਤੀ ਜਾ ਸਕਦੀ ਅਤੇ ਸਰਕਾਰ ਕੋਲ ਪੂਰੀ ਲੋੜੀਂਦੀ ਫੀਸ/ਮੋਟਰ ਵਹੀਕਲ ਟੈਕਸ ਜਮ?ਹਾਂ ਨਾ ਕਰਵਾਉਣ ਦੀ ਸੂਰਤ ਵਿੱਚ ਦੇਰੀ ਹੁੰਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਬਹੁਤੀ ਵਾਰ ਲੋਕ ਨਿਯਮਾਂ ਦੇ ਤਹਿਤ ਲੋੜ ਅਨੁਸਾਰ ਪੂਰੇ ਦਸਤਾਵੇਜ਼ ਅਪਲੋਡ ਨਹੀਂ ਕਰਦੇ ਜਿਸ ਕਾਰਨ ਦੇਰੀ ਹੁੰਦੀ ਹੈ ਅਤੇ ਬਿਨੈਕਾਰਾਂ ਨੂੰ ਇਨ੍ਹਾਂ ਕਾਰਨਾਂ ਤੋਂ ਬਚਣਾ ਚਾਹੀਦਾ ਹੈ।

ਫ਼ਰੀਦਕੋਟ ਦੇ ਸਰਕਾਰੀ ਬਰਜਿੰਦਰਾ ਕਾਲਜ ਵਿਖੇ ਬੀ.ਐਸਸੀ. (ਖੇਤੀਬਾੜੀ) ਕੋਰਸ ਮੁੜ ਹੋਵੇਗਾ ਸ਼ੁਰੂ

0

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੱਢਿਆ ਹੱਲ: ਇਸੇ ਸੈਸ਼ਨ ਤੋਂ ਹੋਣਗੇ ਦਾਖ਼ਲੇ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 30 ਮਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਫ਼ਰੀਦਕੋਟ ਦੇ ਸਰਕਾਰੀ ਬਰਜਿੰਦਰਾ ਕਾਲਜ ਵਿਖੇ ਬੀ.ਐਸਸੀ. (ਖੇਤੀਬਾੜੀ) ਕੋਰਸ ਮੁੜ ਸ਼ੁਰੂ ਕਰਨ ਲਈ ਰਾਹ ਪੱਧਰਾ ਕਰ ਦਿੱਤਾ ਹੈ। ਮਾਲਵਾ ਖ਼ਿੱਤੇ ਦੇ ਇਸ ਅਹਿਮ ਕਾਲਜ ਵਿੱਚ ਪਿਛਲੇ ਕਰੀਬ ਚਾਰ ਵਰਿ੍ਹਆਂ ਤੋਂ ਇਹ ਮਸਲਾ ਲਟਕ ਰਿਹਾ ਸੀ। ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਇਸ ਮਾਮਲੇ ਨੂੰ ਲੈ ਕੇ ਕਾਲਜ ਪ੍ਰਸ਼ਾਸਨ ਸਣੇ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮਾਲਵੇ ਖੇਤਰ ਦੀ ਅਹਿਮ ਵਿੱਦਿਅਕ ਸੰਸਥਾ ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿੱਚ ਖੇਤੀਬਾੜੀ ਕੋਰਸ ’ਚ ਦਾਖ਼ਲੇ ਲਈ ਚਾਰ ਤੋਂ ਪੰਜ ਗੁਣਾਂ ਜ਼ਿਆਦਾ ਬੱਚਿਆਂ ਵੱਲੋਂ ਫ਼ਾਰਮ ਭਰੇ ਜਾਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਖੇਤੀ ਪ੍ਰਧਾਨ ਸੂਬੇ ਵਿੱਚ ਜੇ ਅਜਿਹੇ ਸਮੇਂ ਦੇ ਨਾਲ ਪਰਖੇ ਅਤੇਨਾਮੀ ਕਾਲਜ ਵਿੱਚ ਖੇਤੀਬਾੜੀ ਕੋਰਸ ਬੰਦ ਹੋ ਜਾਂਦਾ ਹੈ ਤਾਂ ਇਹ ਬਹੁਤ ਮੰਦਭਾਗੀ ਗੱਲ ਹੋਵੇਗੀ।ਬਰਜਿੰਦਰਾ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਹਰਤੇਜ ਕੌਰ ਅਤੇ ਪ੍ਰੋਫੈਸਰ ਡਾ. ਨਰਿੰਦਰਜੀਤ ਸਿੰਘ ਬਰਾੜ ਨੇ ਦੱਸਿਆ ਕਿ ਪੰਜਾਬ ਰਾਜ ਖੇਤੀਬਾੜੀ ਖੋਜ ਕੌਂਸਲ ਵੱਲੋਂ ਸਾਲ 2019 ਵਿੱਚ ਭਾਰਤੀ ਖੇਤੀਬਾੜੀ ਖੋਜ ਕੌਂਸਲ ਦੀਆਂ ਸ਼ਰਤਾਂ ਦਾ ਹਵਾਲਾ ਦੇ ਕੇ ਕਾਲਜ ਪ੍ਰਸ਼ਾਸਨ ਨੂੰ ਇਹ ਚਾਰ ਸਾਲਾ ਖੇਤੀਬਾੜੀ ਕੋਰਸ ਬੰਦ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਦੱਸਿਆ ਕਿ ਸਾਲ 2019 ਦੌਰਾਨ ਵਿਦਿਆਰਥੀਆਂ ਦੇ ਆਖ਼ਰੀ ਬੈਚ ਨੇ ਦਾਖ਼ਲਾ ਲਿਆ ਸੀ ਅਤੇ ਇਸ ਵਰ੍ਹੇ ਉਸ ਬੈਚ ਦਾ ਆਖ਼ਰੀ ਸਾਲ ਹੈ ਅਤੇ ਜੇਕਰ ਭਵਿੱਖ ਵਿੱਚ ਖੇਤੀਬਾੜੀ ਕੋਰਸ ਵਿੱਚ ਦਾਖ਼ਲੇ ਨਹੀਂ ਹੁੰਦੇ ਤਾਂ ਇਹ ਇਲਾਕੇ ਦੇ ਚਾਹਵਾਨ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਹੋਵੇਗਾ।ਸ. ਕੁਲਤਾਰ ਸਿੰਘ ਸੰਧਵਾਂ ਨੇ ਉਚੇਰੀ ਸਿੱਖਿਆ ਵਿਭਾਗ ਦੀ ਪ੍ਰਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ ਅਤੇ ਖੇਤੀਬਾੜੀ ਵਿਭਾਗ ਦੇ ਸਕੱਤਰ ਸ. ਅਰਸ਼ਦੀਪ ਸਿੰਘ ਥਿੰਦ ਨੂੰ ਹਦਾਇਤ ਕੀਤੀ ਕਿ ਭਾਰਤੀ ਖੇਤੀਬਾੜੀ ਖੋਜ ਕੌਂਸਲ ਦੀਆਂ ਸ਼ਰਤਾਂ ਪੂਰੀਆਂ ਕਰਨ ਲਈ ਚਾਰਾਜੋਈ ਕਰਨ ਤਾਂ ਜੋ ਇਸੇ ਸੈਸ਼ਨ ਤੋਂ ਕਾਲਜ ਵਿੱਚ ਖੇਤੀਬਾੜੀ ਕੋਰਸ ਦੇ ਦਾਖ਼ਲੇ ਸ਼ੁਰੂ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਸ਼ਰਤਾਂ ਪੂਰੀਆਂ ਕਰਨ ਲਈ ਸਾਬਕਾ ਪ੍ਰੋਫੈਸਰਾਂ ਅਤੇ ਖੇਤੀਬਾੜੀ ਵਿਕਾਸ ਅਫ਼ਸਰਾਂ ਦੀਆਂ ਸੇਵਾਵਾਂ ਲਈਆਂ ਜਾ ਸਕਦੀਆਂ ਹਨ।ਵਿਧਾਨ ਸਭਾ ਸਪੀਕਰ ਨੇ ਭਾਰਤੀ ਖੇਤੀਬਾੜੀ ਖੋਜ ਕੌਂਸਲ ਦੀਆਂ ਸ਼ਰਤਾਂ ਮੁਤਾਬਕ ਕਾਲਜ ਲਈ ਲੋੜੀਂਦੀ ਜ਼ਮੀਨ ਮੁਹੱਈਆ ਕਰਾਉਣ ਵਾਸਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਨੂੰ ਕਿਹਾ ਕਿ ਉਹ ਫ਼ਰੀਦਕੋਟ ਸਥਿਤ ਕ੍ਰਿਸ਼ੀ ਵਿਗਿਆਨ ਕੇਂਦਰ ਦੀ 65 ਏਕੜ ਜ਼ਮੀਨ ਨੂੰ ਸਰਕਾਰੀ ਬਰਜਿੰਦਰਾ ਕਾਲਜ ਨੂੰ ਵਰਤੋਂ ਲਈ ਦੇਣ ਜਿਸ ’ਤੇ ਵਾਈਸ ਚਾਂਸਲਰ ਨੇ ਸਹਿਮਤੀ ਦੇ ਦਿੱਤੀ।ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਇਸ ਮੁੱਦੇ ਬਾਰੇ ਕਿਹਾ ਕਿ ਖੇਤੀਬਾੜੀ ਜ਼ਰੀਏ ਦੇਸ਼ ਦਾ ਢਿੱਡ ਭਰਨ ਵਾਲੇ ਸੂਬੇ ਦੇ ਸਰਕਾਰੀ ਕਾਲਜਾਂ ਵਿੱਚ ਖੇਤੀ ਆਧਾਰਤ ਕੋਰਸ ਬੰਦ ਹੋਣੇ ਗ਼ਲਤ ਪਿਰਤ ਹੈ।ਮੀਟਿੰਗ ਦੌਰਾਨ ਚੇਅਰਮੈਨ ਯੋਜਨਾ ਬੋਰਡ ਫ਼ਰੀਦਕੋਟ ਸ. ਸੁਖਜੀਤ ਸਿੰਘ, ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਸ. ਅਮੋਲਕ ਸਿੰਘ, ਵਿਧਾਇਕ ਗੁਰੂ ਹਰਸਹਾਏ ਸ. ਫੌਜਾ ਸਿੰਘ ਸਰਾਰੀ ਅਤੇ ਵਿਧਾਇਕ ਧਰਮਕੋਟ ਸ. ਦਵਿੰਦਰਜੀਤ ਸਿੰਘ ਲਾਡੀ ਢੋਸ, ਮਨਪ੍ਰੀਤ ਸਿੰਘ ਮਣੀ ਧਾਲੀਵਾਲ, ਮਾਸਟਰ ਹਰਦੀਪ ਸਿੰਘ, ਦੀਪਕ ਮੌਂਗਾ, ਬਰਜਿੰਦਰਾ ਕਾਲਜ ਤੋਂ ਪ੍ਰੋਫੈਸਰ ਇਕਬਾਲ ਸਿੰਘ ਸਣੇ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਪੰਜਾਬ ਯੂਨੀਵਰਸਿਟੀ ਗਰੈਜੂਏਸ਼ਨ ਪੱਧਰ ਤੱਕ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਹਟਾਉਣ ਦੇ ਆਪਣੇ ਫੈਸਲੇ ਨੂੰ ਵਾਪਸ ਲਵੇ: ਅਕਾਲੀ ਦਲ

0

ਸਿੰਡੀਕੇਟ ਮੈਂਬਰ ਜਿਹਨਾਂ ਨੇ ਫੈਸਲੇ ਦੀ ਹਮਾਇਤ ਕੀਤੀ, ਉਹ ਯੂਨੀਵਰਸਿਟੀ ਬਾਡੀ ਦੇ ਮੈਂਬਰ ਰਹਿਣ ਦੇ ਹੱਕਦਾਰ ਨਹੀਂ: ਡਾ. ਦਲਜੀਤ ਸਿੰਘ ਚੀਮਾ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 30 ਮਈ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਯੂਨੀਵਰਸਿਟੀ ਨੂੰ ਅਪੀਲ ਕੀਤੀ ਕਿ ਕਿ ਉਹ ਆਪਣੇ ਸਾਰੇ ਐਫੀਲੀਏਟਡ ਕਾਲਜਾਂ ਵਿਚ ਗਰੈਜੂਏਸ਼ਨ ਪੱਧਰ ਤੱਕ ਪੰਜਾਬੀ ਨੂੰ ਲਾਜ਼ਮੀ ਵਿਸ਼ੇ ਵਜੋਂ ਹਟਾਉਣ ਦੇ ਫੈਸਲੇ ਨੂੰ ਤੁਰੰਤ ਵਾਪਸ ਲਵੇ ਅਤੇ ਇਸਨੇ ਯੂਨੀਵਰਸਿਟੀ ਨੂੰ ਚੇਤਾਵਨੀ ਦਿੱਤੀ ਕਿ ਉਹ ਪੰਜਾਬੀ ਆਪਣੀ ਮਾਂ ਬੋਲੀ ਦੇ ਖਿਲਾਫ ਇਹ ਵਿਤਕਰਾ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸਿੰਡੀਕੇਟ ਦੇ ਖਿਲਾਫ ਵੀ ਸਖ਼ਤ ਸਟੈਂਡ ਲਿਆ ਜਿਸਨੇ ਗਰੈਜੂਏਸ਼ਨ ਪੱਧਰ ਤੱਕ ਪੰਜਾਬੀ ਵਿਸ਼ੇ ਵਜੋਂ ਹਟਾਉਣ ਅਤੇ ਇਸਨੂੰ ਸਿਰਫ ਯੋਗਤਾ ਵਧਾਉਣ ਦੇ ਵਰਗ ਤੱਕ ਸੀਮਤ ਕਰਨ ਦਾ ਫੈਸਲਾ ਲਿਆ। ਉਹਨਾਂ ਕਿਹਾ ਕਿ ਜਿਹੜੇ ਸਿੰਡੀਕੇਟ ਮੈਂਬਰਾਂ ਨੇ ਇਸ ਫੈਸਲੇ ਦੀ ਹਮਾਇਤ ਕੀਤੀ, ਉਹਨਾਂ ਨੂੰ ਯੂਨੀਵਰਸਿਟੀ ਦੀ ਇਸ ਬਾਡੀ ਦੇ ਮੈਂਬਰ ਰਹਿਣ ਦਾ ਅਧਿਕਾਰ ਨਹੀਂ ਹੈ। ਉਹਨਾ ਨੇ ਵਾਈਸ ਚਾਂਸਲਰ ਨੂੰ ਆਖਿਆ ਕਿ ਇਹ ਫੈਸਲਾ ਤੁਰੰਤ ਵਾਪਸ ਲਿਆ ਜਾਵੇ।ਅਕਾਲੀ ਆਗੂ ਨੇ ਪੰਜਾਬ ਯੂਨੀਵਰਸਿਟੀ ਦੇ ਸਟਾਫ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਨੂੰ ਇਸ ਪੰਜਾਬੀ ਵਿਰੋਧੀ ਫੈਸਲੇ ਨੂੰ ਵਾਪਸ ਲੈਣ ਲਈ ਰਾਜ਼ੀ ਕਰਨ ਅਤੇ ਜ਼ੋਰ ਦੇ ਕੇ ਕਿਹਾ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਅਕਾਲੀ ਦਲ ਯੂਨੀਵਰਸਿਟੀ ਨੂੰ ਪੰਜਾਬੀਆਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨ ਅਤੇ ਇਸ ਗਲਤੀ ਨੂੰ ਦਰੁੱਸਤ ਕਰਨ ਲਈ ਰਾਜ਼ੀ ਕਰਨ ਵਾਸਤੇ ਲੋੜੀਂਦਾ ਹਰ ਕਦਮ ਚੁੱਕੇਗਾ।ਡਾ. ਚੀਮਾ ਨੇ ਹੈਰਾਨੀ ਪ੍ਰਗਟ ਕੀਤੀ ਕਿ ਯੂਨੀਵਰਸਿਟੀ ਇਹ ਫੈਸਲਾ ਕਿਵੇਂ ਲੈ ਸਕਦੀ ਹੈ। ਉਹਨਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਸੂਬੇ ਦੀ ਰਾਜਧਾਨੀਦਾ ਹਿੱਸਾ ਹੈ ਤੇ ਇਹ ਰਾਜਧਾਨੀ ਪੰਜਾਬ ਦੇ ਪਿੰਡਾਂ ਦਾ ਉਜਾੜਾ ਕਰ ਕੇ ਬਣਾਈ ਗਈਸੀ। ਉਹਨਾਂ ਕਿਹਾ ਕਿ ਪੰਜਾਬਰ ਦੇ 200 ਤੋਂ ਵਧੇਰੇ ਕਾਲਜ ਇਸ ਯੂਨੀਵਰਸਿਟੀ ਨਾਲ ਮਾਨਤਾ ਪ੍ਰਾਪਤ ਹਨ। ਉਹਨਾਂਕਿਹਾ ਕਿ ਯੂਨੀਵਰਸਿਟੀ ਖਿੱਤੇ ਦੀ ਮਾਂ ਬੋਲੀ ਨਾਲ ਇਹ ਵਿਤਕਰਾ ਨਹੀਂ ਕਰ ਸਕਦੀ। ਉਹਨਾਂ ਕਿਹਾਕਿ ਇਹ ਆਸ ਨਹੀਂ ਕੀਤੀ ਜਾ ਸਕਦੀ ਕਿ ਆਪਣੀ ਮਾਂ ਬੋਲੀ ਵਿਚ ਮੁਹਾਰਤ ਹਾਸਲ ਕਰਨ ਵਾਸਤੇ ਹੋਰ ਰਾਜਾਂ ਜਾਂ ਦੇਸ਼ਾਂ ਵਿਚ ਜਾਇਆ ਜਾਵੇ।ਡਾ. ਚੀਮਾ ਨੇ ਇਹ ਵੀ ਦੱਸਿਆ ਕਿ ਕਿਵੇਂ ਖਿੱਤੇ ਦੀ ਭਾਸ਼ਾ ਤੇ ਸਭਿਆਚਾਰ ਦਾ ਪਸਾਰ ਕਰਨਾ ਪੰਜਾਬੀ ਯੂਨੀਵਰਸਿਟੀ ਦੀ ਸੰਸਥਾਪਨਾ ਦੇ ਆਦਰਸ਼ਾਂ ਵਿਚੋਂ ਇਕ ਹੈ ਅਤੇ ਇਸ ਸੰਸਥਾ ਨੂੰ ਇਸ ਤੋਂ ਪਾਸੇ ਨਹੀਂ ਭੱਜਣਾ ਚਾਹੀਦਾ। ਉਹਨਾਂ ਇਹ ਵੀ ਦੱਸਿਆ ਕਿ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਕਾਲਜਾਂ ਦੀ ਪੰਜਾਬ ਦੇ ਪੁਨਰਗਠਨ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਤੋਂ ਮਾਨਤਾ ਖਤਮ ਹੋ ਗਈ ਸੀ। ਉਹਨਾਂ ਕਿਹਾ ਕਿ ਪੰਜਾਬ ਦੇ ਕਾਲਜ ਅੱਜ ਵੀ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਹਨ ਅਤੇ ਪੰਜਾਬ ਸਰਕਾਰ ਯੂਨੀਵਰਸਿਟੀ ਨੂੰ ਆਪਣੇ ਹਿੱਸੇ ਦੀ ਬਣਦੀ ਗ੍ਰਾਂਟ ਦਿੰਦੀ ਹੈ। ਉਹਨਾਂ ਕਿਹਾ ਕਿ ਯੂਨੀਵਰਸਿਟੀ ਕਿਸੇ ਵੀ ਤਰੀਕੇ ਆਪਣੇ ਲੋਕਾਂ ਅਤੇ ਸੂਬੇ ਦੀ ਸੇਵਾ ਤੋਂ ਭੱਜ ਨਹੀਂ ਸਕਦੀ।ਇਹਨਾਂ ਸਭ ਫੈਸਲਿਆਂ ਨੂੰ ਪੰਜਾਬ ਦੇ ਚੰਡੀਗੜ੍ਹ ’ਤੇ ਦਾਅਵੇ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਦਾ ਹਿੱਸਾ ਕਰਾਰ ਦਿੰਦਿਆਂ ਡਾ. ਚੀਮਾ ਨੇ ਕਿਹਾ ਕਿ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਇਕ ਤੋਂ ਬਾਅਦ ਇਕ ਪੰਜਾਬ ਅਤੇ ਪੰਜਾਬੀ ਵਿਰੋਧੀ ਫੈਸਲਾ ਲਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਯੂਨੀਵਰਸਿਟੀ ਦਾ ਫੈਸਲਾ ਉਦੋਂ ਆਇਆਹੈ ਜਦੋਂ ਕੁਝ ਦਿਨ ਪਹਿਲਾਂ ਆਲ ਇੰਡੀਆ ਰੇਡੀਓ ਨੇ ਚੰਡੀਗੜ੍ਹ ਵਿਚ ਪੰਜਾਬੀ ਖਬਰਾਂ ਦਾ ਬੁਲੇਟਿਨ ਬੰਦ ਕਰ ਦਿੱਤਾ ਅਤੇ ਇਹ ਬੁਲੇਟਿਨ ਬਣਾਉਣ ਵਾਲਾ ਸਟਾਫ ਜਲੰਧਰ ਤਬਦੀਲ ਕਰ ਦਿੱਤਾ ਹੈ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਪੰਜਾਬ ਦੇ ਚੰਡੀਗੜ੍ਹ ’ਤੇ ਅਧਿਕਾਰ ਨੂੰ ਸਰਕਾਰੀ ਕੰਮਕਾਜ ਪੰਜਾਬੀ ਵਿਚ ਨਾਕਰ ਕੇ ਖੋਰਾ ਲਾਇਆ ਜਾ ਰਿਹਾ ਹੈ ਤੇ ਪੰਜਾਬੀ ਭਾਸ਼ਾ ਨੂੰ ਸ਼ਹਿਰ ਦੇ ਸਾਈਨਬੋਰਡਾ ਤੋਂ ਵੀ ਹਟਾਇਆ ਜਾ ਰਿਹਾ ਹੈ।

ਬਠਿੰਡਾ ’ਚ ਵਾਟਰ ਬਕਸ ਦੀ ਟੈਂਕੀ ’ਚ ਡੁੱਬਣ ਕਾਰਨ ਦੋ ਬੱਚਿਆਂ ਦੀ ਹੋਈ ਮੌਤ

0

ਸੁਖਜਿੰਦਰ ਮਾਨ
ਬਠਿੰਡਾ , 30 ਮਈ: ਅੱਜ ਦੁਪਿਹਰ ਬਠਿੰਡਾ ਸ਼ਹਿਰਦੇ ਮਾਡਲ ਟਾਉੂਨ ਇਲਾਕੇ ’ਚ ਫ਼ੌਜੀ ਛਾਉਣੀ ਦੇ ਨਾਲ ਬਣੀਆਂ ਵਾਟਰ ਬਕਸ ਦੀਆਂ ਪਾਣੀ ਵਾਲੀਆਂ ਟੈਂਕੀਆਂ ਵਿਚ ਨਹਾਉਣ ਲਈ ਗਏ ਦੋ ਮਾਸੂਮ ਬੱਚਿਆਂ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਬੱਚੇ ਸਥਾਨਕ ਧੋਬੀਆਣਾ ਬਸਤੀ ਦੇ ਰਹਿਣ ਵਾਲੇ ਸਨ। ਦੋਨਾਂ ਦੀ ਪਹਿਚਾਣ ਗੁਰਦਿੱਤ ਸਿੰਘ (14 ਸਾਲ) ਪੁੱਤਰ ਹਰਜੀਤ ਸਿੰਘ ਅਤੇ ਬਾਬੂ (8 ਸਾਲ) ਪੁੱਤਰ ਸੋਨੂੰ ਦੇ ਤੌਰ ’ਤੇ ਹੋਈ ਹੈ।ਬੱਚਿਆਂ ਦੇ ਡੁੱਬਣ ਦਾ ਪਤਾ ਚੱਲਦੇ ਹੀ ਨੌਜਵਾਨ ਵੈਲਫ਼ੇਅਰ ਸੰਸਥਾ ਦੀ ਟੀਮ ਵਲੋਂ ਬੱਚਿਆਂ ਨੂੰ ਸਥਾਨਕ ਲੋਕਾਂ ਦੀ ਮੱਦਦ ਨਾਲ ਬਾਹਰ ਕੱਢਿਆ ਗਿਆ, ਜਿਸਤੋਂ ਬਾਅਦ ਉਨ੍ਹਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਗਿਆ। ਬਾਬੂ ਦੇ ਪਿਤਾ ਸੋਨੂੰ ਨੇ ਸਥਾਨਕ ਸਿਵਲ ਹਸਪਤਾਲ ਵਿਚ ਦੁਖੀ ਮਨ ਨਾਲ ਦਸਿਆ ਕਿ ਦੁਪਿਹਰ ਕਰੀਬ ਦੋ ਵਜੇਂ ਤਿੰਨ ਬੱਚੇ ਘਰੋਂ ਗਏ ਸਨ ਪ੍ਰੰਤੂ ਕਰੀਬ ਇੱਕ ਘੰਟੇ ਬਾਅਦ ਇੱਕ ਬੱਚੇ ਨੇ ਵਾਪਸ ਆ ਕੇ ਦਸਿਆ ਕਿ ਉਸਦੇ ਨਾਲ ਦੇ ਦੋਨੋਂ ਬੱਚੇ ਪਾਣੀ ਵਿਚ ਡੁੱਬ ਗਏ ਹਨ। ਵੱਡੀ ਗੱਲ ਇਹ ਵੀ ਹੈ ਕਿ ਦੋਨਾਂ ਬੱਚਿਆਂ ਦੇ ਕੱਪੜੇ ਪਹਿਨੇ ਹੋਏ ਸਨ ਭਾਵ ਅਜਿਹਾ ਨਹੀਂ ਜਾਪ ਰਿਹਾ ਕਿ ਉਹ ਨਹਾਉਣ ਲਈ ਹੀ ਡਿੱਗੀ ਵਿਚ ਉਤਰੇ ਸਨ। ਬਹਰਹਾਲ ਪੁਲਿਸ ਵਲੋਂ ਵੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਬਾਕਸ
ਬਜੁਰਗ ਨੇ ਪਿੰਡ ਦੇ ਛੱਪੜ ’ਚ ਛਾਲ ਮਾਰ ਕੇ ਕੀਤੀ ਖ਼ੁਦਕਸ਼ੀ
ਬਠਿੰਡਾ: ਉਧਰ ਨਜਦੀਕੀ ਪਿੰਡ ਭੁੱਚੋਂ ਕਲਾਂ ਦੇ ਛੱਪੜ ਵਿਚ ਬੀਤੀ ਸ਼ਾਮ ਇੱਕ ਬਜੁਰਗ ਵਲੋਂ ਛਾਲ ਮਾਰ ਕੇ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਬਜੁਰਗ ਦੀ ਪਹਿਚਾਣ ਤੇਜਾ ਸਿੰਘ (78) ਦੇ ਤੌਰ ’ਤੇ ਹੋਈ ਹੈ, ਜੋਕਿ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਦਸਿਆ ਜਾ ਰਿਹਾ ਸੀ। ਨੌਜਵਾਨ ਸੁਸਾਇਟੀ ਦੇ ਮੈਂਬਰਾਂ ਮੁਤਾਬਕ ਇਹ ਬਜੁਰਗ ਬੀਤੇ ਕੱਲ ਦੁਪਿਹਰ ਤੋਂ ਗਾਇਬ ਸੀ ਤੇ ਪਿਛਲੇ ਸਾਲ ਵੀ ਇਸਨੇ ਛੱਪੜ ਵਿਚ ਛਾਲ ਮਾਰ ਦਿੱਤੀ ਸੀ ਪ੍ਰੰਤੂ ਪਿੰਡ ਦੇ ਲੋਕਾਂ ਨੇ ਬਚਾਅ ਲਿਆ ਸੀ। ਜਿਸਦੇ ਚੱਲਦੇ ਸੰਸਥਾ ਵਲੋਂ ਪਿੰਡ ਦੇ ਲੋਕਾਂ ਦੇ ਸਹਿਯੋਗ ਨਾਲ ਉਸਨੂੰ ਛੱਪੜ ਵਿਚ ਹੀ ਲੱਭਿਆ ਗਿਆ ਤੇ ਦੇਰ ਸ਼ਾਮ ਉਸਦੀ ਲਾਸ ਬਰਾਮਦ ਹੋ ਗਈ। ਘਟਨਾ ਦਾ ਪਤਾ ਚੱਲਦੇ ਹੀ ਥਾਣਾ ਕੈਂਟ ਦੀ ਪੁਲਿਸ ਮੌਕੇ ’ਤੇ ਪੁੱਜ ਗਈ ਸੀ।

ਜੇਲ੍ਹ ’ਚ ਬੈਠੇ ਨੇ ਯੂੁ.ਪੀ ਤੋਂ ਮੰਗਵਾਏ ਪਿਸਤੌਲ, ਪੁਲਿਸ ਨੇ ਪ੍ਰੋਡਕਸ਼ਨ ਵਰੰਟ ‘ਤੇ ਲਿਆ ਕੇ ਕਰਵਾਏ ਬਰਾਮਦ

0

ਮੁਜਰਮ ਵਿਰੁਧ ਪਹਿਲਾਂ ਵੀ ਡੇਢ ਦਰਜ਼ਨ ਤੋਂ ਵੱਧ ਮੁਕੱਦਮੇ ਦਰਜ਼, ਪੰਜ ਸਾਲਾਂ ਤੋਂ ਜੇਲ੍ਹ ’ਚ ਬੰਦ
ਸੁਖਜਿੰਦਰ ਮਾਨ
ਬਠਿੰਡਾ , 30 ਮਈ: ਫ਼ਿਰੋਜਪੁਰ ਦੀ ਕੇਂਦਰੀ ਜੇਲ੍ਹ ’ਚ ਬੰਦ ਇੱਕ ਖ਼ਤਰਨਾਕ ਮੁਜਰਮ ਵਲੋਂ ਜੇਲ੍ਹ ’ਚ ਬੈਠਿਆਂ ਹੀ ਯੂ.ਪੀ ਤੋਂ ਅਸਲਾ ਖਰੀਦਣ ਦਾ ਮਾਮਲਾ ਸਾਹਮਣੇ ਆਇਆ ਹੈ। ਬਠਿੰਡਾ ਦੇ ਸੀਆਈਏ ਸਟਾਫ਼ ਨੇ ਸੂਹ ਮਿਲਦਿਆਂ ਹੀ ਮੁਜਰਮ ਨੂੰ ਥਾਣਾ ਥਰਮਲ ’ਚ ਦਰਜ਼ ਇੱਕ ਹੋਰ ਮਾਮਲੇ ’ਚ ਪ੍ਰੋਡਕਸ਼ਨ ਵਰੰਟ ’ਤੇ ਲਿਆ ਕੇ ਦੋਨਾਂ ਪਿਸਤੌਲਾਂ ਨੂੰ ਬਰਾਮਦ ਕਰਵਾਇਆ ਹੈ। ਇਸ ਮੁਜਰਮ ਦੀ ਪਹਿਚਾਣ ਰਾਕੇਸ ਕੁਮਾਰ ਉਰਫ਼ ਕਾਕੂ ਵਾਸੀ ਖੇਤਾ ਸਿੰਘ ਬਸਤੀ ਦੇ ਤੌਰ ’ਤੇ ਹੋਈ ਹੈ, ਜਿਹੜਾ ਪਿਛਲੇ ਪੰਜ ਸਾਲਾਂ ਤੋਂ ਜੇਲ੍ਹ ਵਿਚ ਹੀ ਬੰਦ ਹੈ। ਇਹ ਵੀ ਪਤਾ ਚੱਲਿਆ ਹੈ ਕਿ ਕਾਕੂ ਵਿਰੁਧ ਕਤਲ ਤੇ ਇਰਾਦਾ ਕਤਲ ਸਹਿਤ ਹੋਰਨਾਂ ਖ਼ਤਰਨਾਕ ਧਾਰਾਵਾਂ ਸਹਿਤ ਵੱਖ ਵੱਖ ਥਾਣਿਆਂ ’ਚ ਕਰੀਬ ਡੇਢ ਦਰਜ਼ਨ ਮਾਮਲੇ ਦਰਜ਼ ਹਨ। ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਕਾਕੂ ਨੂੰ ਥਾਣਾ ਥਰਮਲ ’ਚ 28 ਨਵੰਬਰ 2022 ਨੂੰ ਨਸ਼ਾ ਤਸਕਰੀ ਦੇ ਦਰਜ਼ ਇੱਕ ਮੁਕੱਦਮੇ ’ਚ ਜੇਲ੍ਹ ਅੰਦਰੋਂ ਪ੍ਰੋਡਕਸ਼ਨ ਵਰੰਟ ਉਪਰ ਲਿਆਂ ਗਿਆ ਸੀ। ਇਸ ਦੌਰਾਨ ਕੀਤੀ ਪੁਛਗਿਛ ਦੌਰਾਨ ਉਸਨੇ ਜੇਲ੍ਹ ਅੰਦਰੋਂ ਬੈਠਿਆਂ ਹੀ ਯੂ.ਪੀ ਵਿਚੋਂ ਦੋ ਪਿਸਤੌਲ ਮੰਗਵਾਉਣ ਬਾਰੇ ਵੀ ਖੁਲਾਸਾ ਕੀਤਾ। ਉਸਦੇ ਖੁਲਾਸੇ ਦੇ ਆਧਾਰ ’ਤੇ ਪੁਲਿਸ ਟੀਮ ਨੇ ਇੱਕ 32 ਬੋਰ ਪਿਸਤੌਲ ਅਤੇ ਇੱਕ 315 ਬੋਰ ਪਿਸਤੌਲ ਸਮੇਤ ਜਿੰਦਾ ਕਾਰਤੂਸ ਬਰਾਮਦ ਕਰਵਾ ਲਏ ਹਨ। ਸੀਆਈਏ ਸਟਾਫ਼ ਦੇ ਇੰਚਾਰਜ਼ ਨੇ ਦਸਿਆ ਕਿ ਕਥਿਤ ਦੋਸ਼ੀ ਤੋਂ ਹੋਰ ਪੁਛਗਿਛ ਲਈ ਉਸਦਾ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਕਿ ਉਸਨੇ ਇਹ ਪਿਸਤੌਲ ਕਿਸ ਕੋਲੋ ਮੰਗਵਾਏ ਸਨ ਤੇ ਇਸਦੇ ਨਾਲ ਕਿਹੜੀ ਵਾਰਦਾਤ ਨੂੰ ਅੰਜਾਮ ਦੇਣਾ ਸੀ।
ਬਾਕਸ
100 ਗ੍ਰਾਂਮ ਹੈਰੋਇਨ ਸਹਿਤ ਤਿੰਨ ਕਾਬੂ
ਬਠਿੰਡਾ: ਉਧਰ ਇੱਕ ਹੋਰ ਮਾਮਲੇ ਵਿਚ ਸੀਆਈਏ ਟੀਮ ਨੇ ਸਥਾਨਕ ਨਹਿਰ ਦੇ ਨਜਦੀਕ ਇੱਕ ਆਈ. 20 ਕਾਰ ਸਵਾਰ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਹੈ, ਜਿੰਨਾਂ ਦੇ ਕੋਲੋ 100 ਗ੍ਰਾਂਮ ਅਫ਼ੀਮ ਬਰਾਮਦ ਹੋਈ ਹੈ। ਇੰਨ੍ਹਾਂ ਵਿਚੋਂ ਦੋ ਨੌਜਵਾਨ ਜੀਰਾ ਤੋਂ ਇਹ ਹੈਰੋਇਨ ਦੀ ਸਪਲਾਈ ਦੇਣ ਆਏ ਸਨ ਜਦੋਂਕਿ ਰਣਜੀਤ ਸਿੰਘ ਵਾਸੀ ਟੀਚਰਜ਼ ਕਲੌਨੀ ਨਾਂ ਦੇ ਤੀਜੇ ਨੌਜਵਾਨ ਨੇ ਇਹ ਸਪਲਾਈ ਹਾਸਲ ਕੀਤੀ ਸੀ। ਹੈਰੋਇਨ ਦੀ ਸਪਲਾਈ ਦੇਣ ਆਏ ਦੂਜੇ ਦੋਨਾਂ ਨੌਜਵਾਨ ਦੀ ਪਹਿਚਾਣ ਮਨਪ੍ਰੀਤ ਸਿੰਘ ਤੇ ਦਿਲਪ੍ਰੀਤ ਸਿੰਘ ਦੇ ਤੌਰ ’ਤੇ ਹੋਈ ਹੈ।

ਪਬਲਿਕ ਲਾਇਬਰੇਰੀ ਵਿਵਾਦ: ਅਦਾਲਤ ਨੇ 10 ਜੁਲਾਈ ਤੱਕ ਲਾਇਬਰੇਰੀ ਕਮੇਟੀ ਨੂੰ ਦਿੱਤੀ ਅੰਤਿਰਮ ਰਾਹਤ

ਨਿਗਮ ਨੂੰ ਨੋਟਿਸ ਜਾਰੀ, ਵਿਧਾਇਕ ਨੇ ਵੀ ਕਮਿਸ਼ਨਰ ਨਾਲ ਕੀਤੀ ਮੀਟਿੰਗ
ਸੁਖਜਿੰਦਰ ਮਾਨ
ਬਠਿੰਡਾ , 30 ਮਈ: ਪਿਛਲੇ ਕੁੱਝ ਦਿਨਾਂ ਤੋਂ ਨਗਰ ਨਿਗਮ ਵਲੋਂ ਸ਼ਹਿਰ ਦੀ ਇਤਿਹਾਸਕ ਪਬਲਿਕ ਲਾਇਬਰੇਰੀ ਨੂੰ ਆਪਣੇ ਹੱਥਾਂ ’ਚ ਲੈਣ ਦੀ ਕੀਤੀ ਜਾ ਰਹੀ ਤਿਆਰੀ ਨੂੰ ਸਥਾਨਕ ਅਦਾਲਤ ਨੇ ਝਟਕਾ ਦਿੰਦਿਆਂ 10 ਜੁਲਾਈ ਤੱਕ ਸਥਿਤੀ ਨੂੰ ਜਿਉਂ ਦੀ ਤਿਉਂ ਬਣਾਈ ਰੱਖਣ ਦੇ ਆਦੇਸ਼ ਜਾਰੀ ਕੀਤੇ ਹਨ। ਨਿਗਮ ਵਲੋਂ 31 ਮਈ ਤੱਕ ਲਾਇਬਰੇਰੀ ਕਮੇਟੀ ਨੂੰ ਖਾਲੀ ਕਰਕੇ ਪ੍ਰਬੰਧ ਨਿਗਮ ਨੂੰ ਸੌਂਪਣ ਲਈ ਲੰਘੀ 24 ਮਈ ਨੂੰ ਇੱਕ ਪੱਤਰ ਜਾਰੀ ਕੀਤਾ ਸੀ। ਨਿਗਮ ਦੇ ਇਸ ਫੈਸਲੇ ਦਾ ਬੇਸ਼ੱਕ ਸਹਿਰ ਦੀਆਂ ਸਮੂਹ ਸਿਆਸੀ ਧਿਰਾਂ ਤੋਂ ਇਲਾਵਾ ਸਮਾਜਿਕ ਸੰਸਥਾਵਾਂ ਵਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਸੀ ਪ੍ਰੰਤੂ ਨਿਗਮ ਕਮਿਸ਼ਨਰ ਅਪਣੇ ਫੈਸਲੇ ’ਤੇ ਡਟੇ ਹੋਏ ਸਨ। ਜਿਸਦੇ ਚੱਲਦੇ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸਥਾਨਕ ਵਿਧਾਇਕ ਜਗਰੂਪ ਸਿੰਘ ਗਿੱਲ ਵਲੋਂ ਵੀ ਬੀਤੇ ਕੱਲ ਕਮਿਸ਼ਨ ਰਾਹੁਲ ਨਾਲ ਮੀਟਿੰਗ ਕੀਤੀ ਗਈ ਸੀ। ਸੂਤਰਾਂ ਅਨੁਸਾਰ ਵਿਧਾਇਕ ਵਲੋਂ ਸਪੱਸ਼ਟ ਤੌਰ ’ਤੇ ਕਮਿਸ਼ਨਰ ਨੂੰ ਜਨਰਲ ਹਾਊਸ ਦੇ ਮੌਜੂਦ ਹੋਣ ਦੇ ਬਾਵਜੂਦ ਅਪਣੇ ਪੱਧਰ ’ਤੇ ਫੈਸਲੇ ਲੈਣ ਤੋਂ ਵਰਜਿਆ ਸੀ, ਜਿਸਤੋਂ ਬਾਅਦ ਇਹ ਮੁੱਦਾ ਨਿਗਮ ਦੇ ਸੰਭਾਵੀ ਜਨਰਲ ਹਾਊਸ ਦੀ ਮੀਟਿੰਗ ਵਿਚ ਰੱਖੇ ਜਾਣ ਬਾਰੇ ਵੀ ਸਹਿਮਤੀ ਬਣ ਗਈ ਸੀ। ਇਸ ਦੌਰਾਨ ਲਾਇਬਰੇਰੀ ਕਮੇਟੀ ਵਲੋਂ ਬੀਤੇ ਕੱਲ ਹੀ ਅਦਾਲਤ ਦਾ ਰੁੱਖ ਕਰ ਲਿਆ ਗਿਆ ਸੀ, ਜਿਸ ਉਪਰ ਸਿਵਲ ਜੱਜ ਸੀਨੀਅਰ ਡਿਵੀਜ਼ਨ ਨੇ ਨਿਗਮ ਕਮਿਸ਼ਨਰ ਨੂੰ ਨੋਟਿਸ ਜਾਰੀ ਕਰਦਿਆਂ 10 ਜੁਲਾਈ ਤੱਕ ਲਾਇਬਰੇਰੀ ਕਮੇਟੀ ਨੂੰ ਅੰਤਰਿਮ ਰਾਹਤ ਦੇ ਦਿੱਤੀ ਹੈ। ਇਸਦੀ ਪੁਸ਼ਟੀ ਲਾਇਬਰੇਰੀ ਕਮੇਟੀ ਦੇ ਕਾਰਜ਼ਕਾਰੀ ਪ੍ਰਧਾਨ ਬਲਤੇਜ ਸਿੰਘ ਵਾਂਦਰ ਨੇ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਸ਼ਹਿਰ ਦੀ ਇਤਿਹਾਸਕ ਸੰਸਥਾ ਹੈ, ਜਿਸਨੂੰ ਨਿਗਮ ਦੇ ਹੱਥਾਂ ਵਿਚ ਨਹੀਂ ਜਾਣ ਦਿੱਤਾ ਜਾਵੇਗਾ। ਉਧਰ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਸੰਪਰਕ ਕਰਨ ‘ਤੇ ਦਸਿਆ ਕਿ ‘‘ ਪਬਲਿਕ ਲਾਇਬਰੇਰੀ ਸ਼ਹਿਰ ਦੇ ਲੋਕਾਂ ਦੀ ਵਿਰਾਸਤ ਹੈ, ਜਿਸਦੇ ਚੱਲਦੇ ਉਨ੍ਹਾਂ ਵਲੋਂ ਇਸਨੂੰ ਪਹਿਲਾਂ ਦੀ ਤਰ੍ਹਾਂ ਚੱਲਦਾ ਰਹਿਣ ਦੇਣ ਲਈ ਬੀਤੇ ਕੱਲ ਕਮਿਸ਼ਨਰ ਨਾਲ ਮੀਟਿੰਗ ਕੀਤੀ ਗਈ ਸੀ ।’’ ਸ: ਗਿੱਲ ਨੇ ਅੱਗੇ ਕਿਹਾ ਕਿ ਜਦ ਨਿਗਮ ਦਾ ਜਨਰਲ ਹਾਊਸ ਮੌਜੂਦ ਹੈ ਤਾਂ ਕਮਿਸ਼ਨਰ ਸਾਹਿਬ ਨੂੰ ਇਕੱਲਿਆਂ ਫੈਸਲਾ ਲੈਣ ਤੋਂ ਬਚਣਾ ਚਾਹੀਦਾ ਹੈ, ਜਨਰਲ ਹਾਊਸ ਵਿਚ ਚੁਣੇ ਹੋਏ ਨੁਮਾਇੰਦੇ ਇਸ ਬਾਰੇ ਅਪਣੇ ਵਿਚਾਰ ਦੇ ਸਕਦੇ ਹਨ। ਦਸਣਾ ਬਣਦਾ ਹੈ ਕਿ ਸ਼ਹਿਰ ਦੇ ਦਿਲ ਮੰਨੇ ਜਾਣ ਵਾਲੇ ਗੋਲ ਡਿੱਗੀ ਇਲਾਕੇ ’ਚ 1840 ਗਜ ਜਗ੍ਹਾਂ ਵਿਚ ਅਜਾਦੀ ਘੁਲਾਟੀਏ ਡਾ ਸੱਤਪਾਲ ਅਜਾਦ ਦੇ ਨਾਂ ਉਪਰ 1938 ਵਿਚ ਸਥਾਪਤ ਕੀਤੀ ਗਈ ਇਸ ਲਾਇਬਰੇਰੀ ਨੂੰ 1954 ਤੋਂ ਲੈ ਕੇ ਨਗਰ ਨਿਗਮ (ਪਹਿਲਾਂ ਨਗਰ ਪਾਲਿਕਾ) ਵਲੋਂ ਲੀਜ਼ ’ਤੇ ਲਾਇਬਰੇਰੀ ਦੀ ਪ੍ਰਬੰਧਕੀ ਕਮੇਟੀ ਨੂੰ ਦਿੱਤਾ ਜਾ ਰਿਹਾ ਹੈ। ਪ੍ਰੰਤੂ 2015 ਤੋਂ ਲੈ ਕੇ ਹੁਣ ਤੱਕ ਨਗਰ ਨਿਗਮ ਇਸਦੀ ਲੀਜ਼ ਨੂੰ ਵਧਾਉਣ ਤੋਂ ਇੰਨਕਾਰੀ ਹੈ, ਕਿਉਂਕਿ ਇਸ ਲਾਇਬਰੇਰੀ ਦੀ ਹਦੂਦ ’ਚ ਚੱਲ ਰਹੀਆਂ 32 ਦੁਕਾਨਾਂ ਨੂੰ ਨਿਗਮ ਵਲੋਂ ਅਪਣੇ ਕਬਜ਼ੇ ਵਿਚ ਲੈਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸਨੂੰ ਲੈ ਕੇ ਹੀ ਸਾਰਾ ਵਿਵਾਦ ਚੱਲਿਆ ਆ ਰਿਹਾ ਹੈ। ਨਿਗਮ ਕਮਿਸ਼ਨਰ ਸ਼੍ਰੀ ਰਾਹੁਲ ਨੇ ਦਾਅਵਾ ਕੀਤਾ ਸੀ ਕਿ ਲਾਇਬਰੇਰੀ ਨੇ ਇੱਥੇ ਗੈਰ ਕਾਨੂੰਨੀ ਤੌਰ ’ਤੇ ਦੁਕਾਨਾਂ ਉਸਾਰੀਆਂ ਹੋਈਆਂ ਹਨ ਤੇ ਕਮੇਟੀ ਉਪਰ ਫੰਡਾਂ ’ਚ ਗੜਬੜੀ ਦੇ ਵੀ ਦੋਸ਼ ਲੱਗੇ ਸਨ, ਜਿਸਦੇ ਚੱਲਦੇ ਉਨ੍ਹਾਂ ਵਲੋਂ ਲਾਇਬਰੇਰੀ ਕਮੇਟੀ ਤੇ ਨਿਗਮ ਦੁਆਰਾ ਮਿਲਕੇ ਇਸਨੂੰ ਵਧੀਆਂ ਤਰੀਕੇ ਨਾਲ ਮਿਲਕੇ ਯੋਜਨਾ ਬਣਾਈ ਸੀ।

ਬਠਿੰਡਾ ਦੇ ਸਿਵਲ ਸਰਜਨ ਡਾ ਢਿੱਲੋਂ ਨੂੰ ਸਦਮਾ, ਮਾਤਾ ਦਾ ਹੋਇਆ ਦਿਹਾਂਤ

0

ਸੁਖਜਿੰਦਰ ਮਾਨ
ਬਠਿੰਡਾ, 30 ਮਈ : ਸਥਾਨਕ ਸਿਵਲ ਸਰਜਨ ਡਾ ਤੇਜਵੰਤ ਸਿੰਘ ਤੇ ਉਨ੍ਹਾਂ ਦੇ ਭਰਾਵਾਂ ਡਾ ਜਗਪਾਲ ਸਿੰਘ ਚਹਿਲ (ਚਹਿਲ ਨਰਸਿੰਗ ਹੋਮ ਬਠਿੰਡਾ) ਅਤੇ ਸਾਬਕਾ ਜਿਲ੍ਹਾ ਅਟਾਰਨੀ ਸੁਰਿੰਦਰਪਾਲ ਸਿੰਘ ਚਹਿਲ ਨੂੰ ਉਸ ਸਮੇਂ ਸਦਮਾ ਲੱਗਿਆ ਜਦ ਉਨ੍ਹਾਂ ਦੇ ਮਾਤਾ ਜੀ ਗੁਰਮੇਲ ਕੌਰ ਪਤਨੀ ਲੇਟ ਸ ਜੋਗਿੰਦਰ ਸਿੰਘ ਚਹਿਲ ਦਾ 28 ਮਈ ਨੂੰ ਦਿਹਾਂਤ ਹੋ ਗਿਆ। ਮਾਤਾ ਗੁਰਮੇਲ ਕੌਰ ਜੀ ਦੀ ਅੰਤਿਮ ਅਰਦਾਸ 4 ਜੂਨ 2023 ਦਿਨ ਐਤਵਾਰ ਨੂੰ ਗੁਰਦੁਆਰਾ ਸਿਵਲ ਸਟੇਸ਼ਨ ਨੇੜੇ ਗੁਰ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਵੇਗੀ। ਉਧਰ ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ ਨਾਲ ਦਫ਼ਤਰ ਸਿਵਲ ਸਰਜਨ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਕਰਮਚਾਰੀਆਂ ਵਲੋਂ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਮੂਹ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਗਈ ਅਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਗਈ।