Home Blog Page 21

Sukhbir Singh Badal ਵੱਲੋਂ 55 ਵਿਧਾਨ ਸਭਾ ਹਲਕਿਆਂ ਦੀਆਂ ਇਸਤਰੀ ਅਕਾਲੀ ਦਲ ਦੀਆਂ ਹਲਕਾ ਪ੍ਰਧਾਨ ਨਿਯੁਕਤ

0

👉ਬਾਕੀ ਵਿੰਗਾਂ ਦੇ ਹਲਕਾਵਾਰ ਪ੍ਰਧਾਨਾਂ ਦਾ ਐਲਾਨ ਵੀ ਜਲਦੀ
Punjab News:ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨਾਲ ਸਲਾਹ ਮਸ਼ਵਰੇ ਉਪਰੰਤ ਅੱਜ ਇਸਤਰੀ ਅਕਾਲੀ ਦਲ ਦੀਆਂ 55 ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੀਆਂ ਹਲਕਾ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ।ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਅਨੁਸਾਰ ਜਿਹਨਾਂ ਮਿਹਨਤੀ ਇਸਤਰੀ ਅਕਾਲੀ ਦਲ ਦੀਆਂ ਆਗੂਆਂ ਨੂੰ ਵੱਖ-ਵੱਖ 55 ਵਿਧਾਨ ਸਭਾ ਹਲਕਿਆਂ ਦੀਆਂ ਹਲਕਵਾਰ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਉਹਨਾਂ ਵਿੱਚ ਹਲਕਾ ਅਟਾਰੀ (ਐਸ.ਸੀ) ਬੀਬੀ ਵਰਿੰਦਰ ਕੌਰ ਭਕਨਾ ਕਲਾਂ, ਹਲਕਾ ਬਾਬਾ ਬਕਾਲਾ (ਐਸ.ਸੀ) ਬੀਬੀ ਰਣਜੀਤ ਕੌਰ ਰਈਆ, ਹਲਕਾ ਅੰਮ੍ਰਿਤਸਰ ਪੱਛਮੀ (ਐਸ.ਸੀ) ਬੀਬੀ ਸੰਦੀਪ ਕੌਰ ਰੰਧਾਵਾ, ਹਲਕਾ ਰਾਮਪੁਰਾ ਫੂਲ ਬੀਬੀ ਗੁਰਵਿੰਦਰ ਕੌਰ ਭਗਤਾ, ਹਲਕਾ ਮੌੜ ਬੀਬੀ ਹਰਬੰਸ ਕੌਰ ਮੌੜ ਕਲਾਂ, ਹਲਕਾ ਭੁੱਚੋ ਮੰਡੀ (ਐਸ.ਸੀ) ਬੀਬੀ ਸੁਖਜੀਤ ਕੌਰ ਲਹਿਰਾ ਧੂਰਕੋਟ, ਹਲਕਾ ਭਦੌੜ (ਐਸ.ਸੀ) ਬੀਬੀ ਹਰਪ੍ਰੀਤ ਕੌਰ ਰੁੜੇਕੇ ਕਲਾਂ, ਹਲਕਾ ਮਹਿਲ ਕਲਾਂ (ਐਸ. ਸੀ) ਬੀਬੀ ਬਲਜੀਤ ਕੌਰ ਮਾਂਗੇਵਾਲ, ਹਲਕਾ ਜਲਾਲਾਬਾਦ ਬੀਬੀ ਪਰਮਜੀਤ ਕੌਰ ਜੰਡਵਾਲਾ ਭੀਮੇਸ਼ਾਹ, ਹਲਕਾ ਬੱਲੂਆਣਾ (ਐਸ.ਸੀ) ਬੀਬੀ ਵੀਰਪਾਲ ਕੌਰ ਗੋਬਿੰਦਗੜ,

ਇਹ ਵੀ ਪੜ੍ਹੋ  Firozpur News: 1,30,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਹਲਕਾ ਫਿਰੋਜ਼ਪੁਰ ਦਿਹਾਤੀ (ਐਸ.ਸੀ) ਬੀਬੀ ਮਨਜਿੰਦਰ ਕੌਰ ਤਲਵੰਡੀ ਭਾਈ, ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਬੀਬੀ ਹਰਭਜਨ ਕੌਰ ਸਰਹਿੰਦ, ਹਲਕਾ ਬੱਸੀ ਪਠਾਣਾ (ਐਸ.ਸੀ) ਬੀਬੀ ਕਰਮਜੀਤ ਕੌਰ ਖਮਾਣੋ, ਹਲਕਾ ਗੁਰਦਾਸਪੁਰ ਬੀਬੀ ਬਲਵਿੰਦਰ ਕੌਰ ਤੱਤਲੇ, ਹਲਕਾ ਕਾਦੀਆਂ ਤੋਂ ਸ਼੍ਰੀਮਤੀ ਸੰਤੋਸ਼ ਭਗਤ, ਹਲਕਾ ਬਟਾਲਾ ਤੋਂ ਬੀਬੀ ਰਣਬੀਰ ਕੌਰ ਦੇਵਤਾ, ਹਲਕਾ ਸ਼੍ਰੀ ਹਰਗੋਬਿੰਦਪੁਰ (ਐਸ.ਸੀ) ਬੀਬੀ ਸੁਖਵਿੰਦਰ ਕੌਰ, ਹਲਕਾ ਦੀਨਾਨਗਰ (ਐਸ.ਸੀ) ਬੀਬੀ ਮਨਜੀਤ ਕੌਰ ਪੁਰਾਣਾ ਸ਼ਾਲਾ, ਹਲਕਾ ਟਾਂਡਾ ਬੀਬੀ ਹਰਿੰਦਰ ਕੌਰ ਚਿੱਪੜਾਂ, ਹਲਕਾ ਹੁਸ਼ਿਆਰਪੁਰ ਬੀਬੀ ਪਰਮਜੀਤ ਕੌਰ ਸ਼ੇਰਗੜ੍ਹ, ਹਲਕਾ ਸ਼ਾਮਚੁਰਾਸੀ (ਐਸ.ਸੀ) ਬੀਬੀ ਰਣਜੀਤ ਕੌਰ ਕੋਟਲਾ ਨੌਧ ਸਿੰਘ, ਹਲਕਾ ਫਿਲੌਰ (ਐਸ.ਸੀ) ਬੀਬੀ ਰਣਜੀਤ ਕੌਰ ਰੁੜਕਾ ਖੁਰਦ, ਹਲਕਾ ਜਲੰਧਰ ਨੌਰਥ ਤੋਂ ਬੀਬੀ ਸਤਨਾਮ ਕੌਰ ਭੁੱਲਰ, ਹਲਕਾ ਜਲੰਧਰ ਪੱਛਮੀ (ਐਸ.ਸੀ) ਬੀਬੀ ਪੂਜਾ ਛਾਬੜਾ, ਹਲਕਾ ਜਲੰਧਰ ਸੈਂਟਰਲ ਬੀਬੀ ਰੀਟਾ ਰਾਣੀ, ਹਲਕਾ ਜਲੰਧਰ ਕੈਂਟ ਬੀਬੀ ਰਾਜਬੀਰ ਕੌਰ ਉਲੰਪੀਅਨ, ਹਲਕਾ ਕਪੂਰਥਲਾ ਬੀਬੀ ਬਲਬੀਰ ਕੌਰ ਸਿਧਵਾਂ, ਹਲਕਾ ਫਗਵਾੜਾ ਦਿਹਾਤੀ (ਐਸ.ਸੀ) ਬੀਬੀ ਵੀਨਾ ਰਾਣੀ ਰਾਵਲਪਿੰਡੀ ਅਤੇ ਫਗਵਾੜਾ ਸ਼ਹਿਰੀ ਤੋਂ ਬੀਬੀ ਸਰਬਜੀਤ ਕੌਰ ਸਾਬਕਾ ਐਮ.ਸੀ ਭਗਤਪੁਰਾ, ਹਲਕਾ ਗਿੱਲ (ਐਸ.ਸੀ) ਬੀਬੀ ਗੁਰਦੀਪ ਕੌਰ ਜੱਸੇਵਾਲ, ਹਲਕਾ ਦਾਖਾ ਬੀਬੀ ਸੁਖਮਿੰਦਰ ਕੌਰ ਗੁੱਜਰਵਾਲ, ਹਲਕਾ ਆਤਮ ਨਗਰ ਬੀਬੀ ਗੁਰਪ੍ਰੀਤ ਕੌਰ ਅਰੋੜਾ,

ਇਹ ਵੀ ਪੜ੍ਹੋ  ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

ਹਲਕਾ ਪਾਇਲ (ਐਸ.ਸੀ) ਬੀਬੀ ਕਰਮਜੀਤ ਕੌਰ ਕੱਦੋਂ, ਹਲਕਾ ਲੁਧਿਆਣਾ ਦੱਖਣੀ ਬੀਬੀ ਨੀਨਾ ਵਰਮਾ ਪ੍ਰਭਾਤ ਨਗਰ, ਹਲਕਾ ਲੁਧਿਆਣਾ ਸੈਂਟਰਲ ਤੋਂ ਬੀਬੀ ਗੁਰਪ੍ਰੀਤ ਕੌਰ ਸੀਬੀਆ, ਹਲਕਾ ਲੁਧਿਆਣਾ ਵੈਸਟ ਸ਼੍ਰੀਮਤੀ ਰਜਿੰਦਰ ਕੌਰ ਸੰਧੂ, ਹਲਕਾ ਬਾਘਾਪੁਰਾਣਾ ਬੀਬੀ ਖੁਸ਼ਵਿੰਦਰ ਕੌਰ ਬੰਬੀਹਾ, ਹਲਕਾ ਨਿਹਾਲ ਸਿੰਘ ਵਾਲਾ (ਐਸ.ਸੀ) ਬੀਬੀ ਸੁਖਦੀਪ ਕੌਰ ਸੈਦੋਕੇ, ਹਲਕਾ ਮਾਨਸਾ ਬੀਬੀ ਕਰਮਜੀਤ ਕੌਰ ਸਮਾਓ, ਹਲਕਾ ਬੁੱਢਲਾਡਾ (ਐਸ.ਸੀ) ਬੀਬੀ ਸੁਖਵਿੰਦਰ ਕੌਰ ਸੁੱਖੀ, ਹਲਕਾ ਸਰਦੂਲਗੜ ਬੀਬੀ ਲਾਭ ਕੌਰ ਮੂਸਾ, ਹਲਕਾ ਲੰਬੀ ਬੀਬੀ ਰਜਿੰਦਰਪਾਲ ਕੌਰ ਬਾਦਲ, ਹਲਕਾ ਮਲੇਰਕੋਟਲਾ ਬੀਬੀ ਸੁਰੱਈਆ ਬੇਗਮ, ਹਲਕਾ ਰਾਜਪੁਰਾ ਬੀਬੀ ਕਰਮਜੀਤ ਕੌਰ ਰਾਜਪੁਰਾ, ਹਲਕਾ ਨਾਭਾ (ਐਸ.ਸੀ) ਬੀਬੀ ਏਕਤਾ ਬਾਂਸਲ, ਹਲਕਾ ਪਠਾਨਕੋਟ ਤੋਂ ਬੀਬੀ ਨਰਿੰਦਰ ਕੌਰ ਭੜੌਲੀ ਕਲਾਂ, ਹਲਕਾ ਸੁਜਾਨਪੁਰ ਬੀਬੀ ਅਨਪੂਰਨਾ ਧਾਰ ਕਲਾਂ, ਹਲਕਾ ਭੋਆ (ਐਸ.ਸੀ) ਬੀਬੀ ਅਮਨਦੀਪ ਕੌਰ ਮਲਕਪੁਰ, ਹਲਕਾ ਰੂਪਨਗਰ ਬੀਬੀ ਚਰਨਜੀਤ ਕੌਰ ਮਲਕਪੁਰ, ਹਲਕਾ ਸ਼੍ਰੀ ਚਮਕੌਰ ਸਾਹਿਬ (ਐਸ.ਸੀ) ਬੀਬੀ ਰਣਦੀਪ ਕੌਰ ਬਹਿਰਾਮਪੁਰ ਜਿੰਮੀਦਾਰਾ, ਹਲਕਾ ਬਲਾਚੌਰ ਬੀਬੀ ਸੁਰਿੰਦਰ ਕੌਰ ਆਸਰੋਂ, ਹਲਕਾ ਸੰਗਰੂਰ ਬੀਬੀ ਜਸਵਿੰਦਰ ਕੌਰ ਨਕਟੇ, ਹਲਕਾ ਧੂਰੀ ਬੀਬੀ ਮਨਜੀਤ ਕੌਰ ਔਲਖ, ਹਲਕਾ ਦਿੜਬਾ (ਐਸ.ਸੀ) ਬੀਬੀ ਹਰਜਿੰਦਰ ਕੌਰ ਨੰਗਲਾਂ, ਹਲਕਾ ਲਹਿਰਾਗਾਗਾ ਬੀਬੀ ਚਰਨਜੀਤ ਕੌਰ ਲਹਿਰਾ ਅਤੇ ਹਲਕਾ ਤਰਨਤਾਰਨ ਬੀਬੀ ਪਰਮਿੰਦਰ ਕੌਰ (ਐਮ. ਸੀ) ਦੇ ਨਾਮ ਸ਼ਾਮਲ ਹਨ। ਉਹਨਾਂ ਦੱਸਿਆ ਕਿ ਬਾਕੀ ਵਿੰਗਾਂ ਦੇ ਹਲਕਾ ਪ੍ਰਧਾਨਾਂ ਦਾ ਐਲਾਨ ਵੀ ਜਲਦੀ ਕਰ ਦਿੱਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

0

👉ਗ੍ਰਿਫ਼ਤਾਰ ਮੁਲਜ਼ਮ ਸਰਹੱਦ ਪਾਰ ਦੇ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ
👉ਦੋਵੇਂ ਗ੍ਰਿਫ਼ਤਾਰ ਮੁਲਜ਼ਮ ਆਦਤਨ ਅਪਰਾਧੀ ਹਨ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸਬੰਧਤ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 2.225 ਕਿਲੋ ਹੈਰੋਇਨ, ਛੇ ਆਧੁਨਿਕ ਪਿਸਤੌਲ ਅਤੇ 12 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਚੀਚਾ ਦੇ ਵਸਨੀਕ ਸੁਖਦੇਵ ਸਿੰਘ ਉਰਫ਼ ਸੁੱਖ (23) ਅਤੇ ਅੰਮ੍ਰਿਤਸਰ ਦੇ ਪਿੰਡ ਲੋਧੀ ਗੁੱਜਰ ਦੇ ਵਸਨੀਕ ਹਰਜਿੰਦਰ ਸਿੰਘ ਉਰਫ਼ ਜਿੰਦਰ (37) ਵਜੋਂ ਹੋਈ ਹੈ।

ਇਹ ਵੀ ਪੜ੍ਹੋ  Bathinda Police ਵੱਲੋਂ 258 ਗਰਾਮ ਹੈਰੋਇਨ ਤੇ ਇੱਕ ਰਿਵਾਲਵਰ ਸਮੇਤ ਤਿੰਨ ਕਾਬੂ, ਕਾਰ ਵੀ ਹੋਈ ਬਰਾਮਦ

ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਆਦਤਨ ਅਪਰਾਧੀ ਹਨ ਜਿਨ੍ਹਾਂ ਖ਼ਿਲਾਫ਼ ਪਹਿਲਾਂ ਹੀ ਅਗਵਾ ਅਤੇ ਗੈਰਕਾਨੂੰਨੀ ਹਥਿਆਰ ਰੱਖਣ ਦੇ ਅਪਰਾਧਕ ਮਾਮਲੇ ਦਰਜ ਹਨ।ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ .30 ਬੋਰ (ਚੀਨ ਦਾ ਬਣਿਆ), ਦੋ 9 ਐਮਐਮ ਗਲੌਕ ਪਿਸਤੌਲ (ਆਸਟ੍ਰੀਆ ਦਾ ਬਣਿਆ), ਇੱਕ 9 ਐਮਐਮ ਗਲੌਕ ਪਿਸਤੌਲ (ਅਮਰੀਕਾ ਦਾ ਬਣਿਆ) ਅਤੇ ਦੋ .30 ਬੋਰ ਪਿਸਤੌਲ (ਤੁਰਕੀ ਦਾ ਬਣਿਆ) ਸ਼ਾਮਲ ਹਨ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦ ਪਾਰ ਦੇ ਤਸਕਰਾਂ ਦੇ ਸੰਪਰਕ ਵਿੱਚ ਸਨ, ਜੋ ਕਥਿਤ ਤੌਰ ‘ਤੇ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰਕੇ ਇਸਨੂੰ ਅੱਗੇ ਪੰਜਾਬ ਵਿੱਚ ਅਪਰਾਧਕ ਤੱਤਾਂ ਨੂੰ ਸਪਲਾਈ ਕਰਦੇ ਸਨ। ਡੀਜੀਪੀ ਨੇ ਕਿਹਾ ਕਿ ਨੈੱਟਵਰਕ ਨਾਲ ਜੁੜੇ ਹੋਰ ਮੈਂਬਰਾਂ ਦੀ ਪਛਾਣ ਕਰਨ ਲਈ ਇਸ ਕੇਸ ਵਿੱਚ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਦੋਸ਼ੀ ਸੁਖਦੇਵ ਉਰਫ਼ ਸੁੱਖ ਨੂੰ 2.225 ਕਿਲੋ ਹੈਰੋਇਨ ਸਮਤੇ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ  Punjab News : ਮਹਿਲਾਵਾਂ ਨੂੰ ਮਾਨ ਸਰਕਾਰ ਦਾ ਵੱਡਾ ਤੋਹਫ਼ਾ, ਇਸ ਤਾਰੀਖ਼ ਤੋਂ ਖ਼ਾਤਿਆਂ ‘ਚ ਆਉਣਗੇ ਪੈਸੇ

ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਨਸ਼ਾ ਤਸਕਰੀ ਦੇ ਧੰਦੇ ਵਿੱਚ ਸਰਗਰਮੀ ਨਾਲ ਸ਼ਾਮਲ ਸੀ।ਉਨ੍ਹਾਂ ਕਿਹਾ ਕਿ ਹੋਰ ਜਾਂਚ ਦੌਰਾਨ ਪੁਲਿਸ ਨੇ ਹਰਜਿੰਦਰ ਸਿੰਘ ਉਰਫ਼ ਜਿੰਦਰ ਨਾਮੀ ਹੋਰ ਮੁਲਜ਼ਮ ਦੀ ਪਛਾਣ ਕਰਕੇ ਉਸਨੂੰ ਚਾਰ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰ ਮੁਲਜ਼ਮ ਹਰਜਿੰਦਰ ਉਰਫ਼ ਜਿੰਦਰ ਵੱਲੋਂ ਕੀਤੇ ਗਏ ਖੁਲਾਸਿਆਂ ਦੇ ਆਧਾਰ ‘ਤੇ, ਪੁਲਿਸ ਨੇ ਉਸ ਵੱਲੋਂ ਦੱਸੀ ਗਈ ਥਾਂ ਤੋਂ ਦੋ ਹੋਰ ਪਿਸਤੌਲ ਬਰਾਮਦ ਕੀਤੇ।ਪੁਲਿਸ ਕਮਿਸ਼ਨਰ ਨੇ ਕਿਹਾ ਕਿ ਦੋਸ਼ੀ ਸੁਖਦੇਵ ਉਰਫ਼ ਸੁੱਖ ਪੁਲਿਸ ਥਾਣਾ ਛੇਹਰਟਾ ਵਿਖੇ ਦਰਜ ਪਹਿਲਾਂ ਹੀ ਇੱਕ ਮਾਮਲੇ ਵਿੱਚ ਲੋੜੀਂਦਾ ਸੀ, ਜਿਸ ਵਿੱਚ ਉਸਦੇ ਚਾਰ ਸਾਥੀਆਂ ਨੂੰ ਪਹਿਲਾਂ ਸੱਤ ਪਿਸਤੌਲਾਂ ਅਤੇ 12 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ।ਇਸ ਸਬੰਧ ਵਿੱਚ, ਦੋ ਵੱਖ-ਵੱਖ ਮਾਮਲੇ – ਥਾਣਾ ਛੇਹਰਟਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 21-ਸੀ ਅਧੀਨ ਐਫਆਈਆਰ ਨੰ. 115 ਮਿਤੀ 26-05-2026 ਨੂੰ ਅਤੇ ਥਾਣਾ ਛਾਉਣੀ ਵਿਖੇ ਅਸਲਾ ਐਕਟ ਦੀ ਧਾਰਾ 25(8) ਅਧੀਨ ਐਫਆਈਆਰ ਨੰ. 93 ਮਿਤੀ 29-05-2026 ਦਰਜ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda Police ਵੱਲੋਂ 258 ਗਰਾਮ ਹੈਰੋਇਨ ਤੇ ਇੱਕ ਰਿਵਾਲਵਰ ਸਮੇਤ ਤਿੰਨ ਕਾਬੂ, ਕਾਰ ਵੀ ਹੋਈ ਬਰਾਮਦ

0

Bathinda News: Bathinda Police; ਗੌਰਵ ਯਾਦਵ ਡੀ.ਜੀ.ਪੀ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਹਰਜੀਤ ਸਿੰਘ ਡੀ.ਆਈ.ਜੀ ਬਠਿੰਡਾ ਰੇਂਜ ਬਠਿੰਡਾ ਦੇ ਮਾਰਗ ਦਰਸ਼ਨ ਅਨੁਸਾਰ ਬਠਿੰਡਾ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਚਲਾਈ ਗਈ ਮੁਹਿੰਮ ਤਹਿਤ ਲਗਾਤਰ ਨਸ਼ਿਆਂ ਖਿਲਾਫ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਇਸੇ ਲੜੀ ਤਹਿਤ ਡਾ. ਜਯੋਤੀ ਯਾਦਵ, ਆਈ.ਪੀ.ਐੱਸ,ਬਠਿੰਡਾ ਦੀ ਰਹਿਨੁਮਾਈ ਹੇਠ ਮਨੋਜ ਕੁਮਾਰ,ਡੀ.ਐੱਸ.ਪੀ ਰਾਮਪੁਰਾ ਫੂਲ ਦੀ ਅਗਵਾਈ ਵਿੱਚ ਮਿਤੀ 01.06.2026 ਨੂੰ ਉਕਤ ਮੁੱਕਦਮਾ ਦਰਜ ਰਜਿਸਟਰ ਕੀਤਾ ਗਿਆ ਸੀ, ਜਿਸ ਸਬੰਧੀ ਥਾਣਾ ਫੂਲ ਦੀ ਪੁਲਿਸ ਪਾਰਟੀ ਨੇ ਮੁਕੱਦਮਾ ਉਕਤ ਵਿੱਚ ਤਿੰਨ ਵਿਅਕਤੀਆ ਨੂੰ ਗ੍ਰਿਫਤਾਰ ਕਰਕੇ ਉਹਨਾ ਦੇ ਕਬਜੇ ਵਿੱਚੋਂ 258 ਗਰਾਮ ਹੈਰੋਇਨ/ਚਿੱਟਾ ਸਮੇਤ ਇੱਕ ਕਾਰ, ਇੱਕ ਰਿਵਾਲਵਰ ਦੇਸੀ ਸਮੇਤ 19 ਰੌਦ ਜਿੰਦਾ ਬਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ।

ਇਹ ਵੀ ਪੜ੍ਹੋ  Punjab News : ਮਹਿਲਾਵਾਂ ਨੂੰ ਮਾਨ ਸਰਕਾਰ ਦਾ ਵੱਡਾ ਤੋਹਫ਼ਾ, ਇਸ ਤਾਰੀਖ਼ ਤੋਂ ਖ਼ਾਤਿਆਂ ‘ਚ ਆਉਣਗੇ ਪੈਸੇ

ਮਿਤੀ 01.6.2026 ਨੂੰ ਥਾਣਾ ਫੂਲ ਜਿਲਾ ਬਠਿੰਡਾ ਦੀ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸਬੰਧੀ ਭਾਈਰੂਪਾ ਸਲਾਬਤਪੁਰਾ ਨੂੰ ਜਾ ਰਹੇ ਸਨ ਤਾਂ ਇੱਕ ਕਾਰ ਮਾਰਕਾ ਈਟੋਸ ਨੰਬਰੀ DL 9C AA 2661 ਵਿੱਚ ਸਵਾਰ ਨੌਜਵਾਨਾਂ ਅਰਮਾਨ ਸਿੰਘ ਵਾਸੀ ਕਰਾਈਵਾਲਾ ਜਿਲਾ ਸ੍ਰੀ ਮੁਕਤਸਰ ਸਾਹਿਬ ਉਮਰ ਕਰੀਬ 23 ਸਾਲ, ਸਤਨਾਮ ਸਿੰਘ ਉਰਫ ਧਰਮਾ ਵਾਸੀ ਕਾਲੋਕੇ ਜਿਲਾ ਬਠਿੰਡਾ ਉਮਰ ਕਰੀਬ 28 ਸਾਲ, ਗੁਰਸੇਵਕ ਸਿੰਘ ਉਰਫ ਗੋਰਾ ਵਾਸੀ ਸੋਹਲ ਠੱਠੀ ਜਿਲਾ ਸ੍ਰੀ ਤਰਨਤਾਰਨ ਸਾਹਿਬ ਉਮਰ ਕਰੀਬ 28 ਸਾਲ ਨੂੰ ਸ਼ੱਕ ਦੀ ਬਿਨਾਹ ਪਰ ਕਾਬੂ ਕਰਕੇ, ਉਹਨਾ ਪਾਸੋਂ 20 ਗਰਾਮ ਹੈਰੋਇਨ ਬਰਾਮਦ ਕਰਕੇ ਉਕਤ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਅਤੇ ਦੋਸ਼ੀਆਨ ਨੂੰ ਪੇਸ਼ ਅਦਾਲਤ ਕਰਕੇ 02 ਦਿਨਾਂ ਦਾ ਪੁਲਿਸ ਰਿਮਾਡ ਹਾਸਲ ਕੀਤਾ ਗਿਆ।

ਇਹ ਵੀ ਪੜ੍ਹੋ  Punjab Police ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਉਕਤ ਵਿਅਕਤੀਆ ਪਾਸੋਂ ਜੇਰੇ ਰਿਮਾਂਡ ਪੁਲਿਸ ਪੁੱਛਗਿੱਛ ਦੌਰਾਨ ਹੋਰ 238 ਗਰਾਮ ਹੈਰੋਇਨ/ਚਿੱਟਾ, ਇੱਕ ਰਿਵਾਲਵਰ ਦੇਸੀ ਸਮੇਤ 19 ਰੌਦ ਜਿੰਦਾ ਬਰਾਮਦ ਕੀਤੇ ਗਏ ਅਤੇ ਤਫਤੀਸ਼ ਦੌਰਾਨ ਬੈਕਵਰਡ ਅਤੇ ਫਾਰਵਾਰਡ ਲਿੰਕ ਜ਼ੋੜਦੇ ਹੋਏ ਕਿ ਇਹ ਹੈਰੋਇਨ ਕਿੱਥੋਂ ਲੈ ਕੇ ਆਏ ਸਨ ਅਤੇ ਅੱਗੇ ਕਿੱਥੇ ਸਪਲਾਈ ਕਰਨੀ ਸੀ ਮੁਕੱਦਮਾ ਵਿੱਚ ਬਲਜਿੰਦਰ ਸਿੰਘ ਉਰਫ ਬਿੱਟੂ ਵਾਸੀ ਕਾਲੋਕੇ ਜਿਲ੍ਹਾ ਬਠਿੰਡਾ ਅਤੇ ਮਨਪ੍ਰੀਤ ਸਿੰਘ ਵਾਸੀ ਪਿੰਡ ਸ਼ਾਹਪੀਨੀ ਜਿਲ੍ਹਾ ਹੂਨੰਮਾਨ ਗੜ੍ਹ ਨੂੰ ਮੁਕੱਦਮਾ ਵਿੱਚ ਦੋਸ਼ੀਆਨ ਨਾਮਜਦ ਕੀਤਾ ਗਿਆ ਅਤੇ ਮੁਕੱਦਮਾ ਵਿੱਚ ਵਾਧਾ ਜੁਰਮ ਅ/ਧ 21ਸੀ, 29/61/85 ਅਤੇ 25/54/59 ਆਰਮਜ ਐਕਟ ਦੀ ਕੀਤਾ ਗਿਆ। ਉਕਤਾਨ ਵਿੱਚੋਂ ਬਲਜਿੰਦਰ ਸਿੰਘ ਉਰਫ ਬਿੱਟੂ ਉਕਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਮਨਪ੍ਰੀਤ ਸਿੰਘ ਦੀ ਗ੍ਰਿਫਤਾਰੀ ਕਰਨ ਲਈ ਲਗਾਤਰ ਰੇਡਾਂ ਕੀਤੀਆਂ ਜਾ ਰਹੀਆ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ਦੇ ਕੈਮਿਸਟਾਂ ਨੇ ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਨਾਲ ਕੀਤੀ ਮੁਲਾਕਾਤ

0

👉ਆਨਲਾਈਨ ਫਾਰਮਾਸਿਊਟੀਕਲ ਵਪਾਰ ‘ਤੇ ਪਾਬੰਦੀ ਦੀ ਮੰਗ: ਅਸ਼ੋਕ ਬਾਲਿਆਂਵਾਲੀ
Bathinda News: Bathinda District Chemist Association (ਟੀਬੀਡੀਸੀਏ) ਦੇ ਇੱਕ ਵਫ਼ਦ ਨੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਦੀ ਅਗਵਾਈ ਵਿੱਚ ਅੱਜ ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਦੌਰਾਨ ਹੋਲਸੇਲ ਕੈਮਿਸਟ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਦਰਸ਼ਨ ਜੌੜਾ ਵੀ ਮੌਜੂਦ ਸਨ। ਕੇਂਦਰੀ ਮੰਤਰੀ ਨੇ ਅੱਜ ਏਮਜ਼, ਬਠਿੰਡਾ ਦਾ ਦੌਰਾ ਕੀਤਾ ਸੀ।ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਨੇ ਦੱਸਿਆ ਕਿ ਹਾਲ ਹੀ ਵਿੱਚ, ਦੇਸ਼ ਦੇ ਪ੍ਰਮੁੱਖ ਕੈਮਿਸਟ ਸੰਗਠਨ, ਏਆਈਓਸੀਡੀ, ਨੇ ਰਾਸ਼ਟਰੀ ਪ੍ਰਧਾਨ ਜੇਐਸ ਸ਼ਿੰਦੇ ਦੀ ਅਗਵਾਈ ਹੇਠ ਕੇਂਦਰੀ ਸਿਹਤ ਮੰਤਰੀ ਨਾਲ ਹਿਮਾਚਲ ਪ੍ਰਦੇਸ਼ ਵਿੱਚ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੇਸ਼ ਭਰ ਦੇ ਕੈਮਿਸਟਾਂ ਦੀਆਂ ਵੱਖ-ਵੱਖ ਮੰਗਾਂ ਤੋਂ ਜਾਣੂ ਕਰਵਾਇਆ।

ਇਹ ਵੀ ਪੜ੍ਹੋ  Firozpur News: 1,30,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਇਸੇ ਤਰ੍ਹਾਂ, ਬਠਿੰਡਾ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਨੇ ਵੀ ਕੇਂਦਰੀ ਮੰਤਰੀ ਸਾਹਮਣੇ ਸਥਾਨਕ ਅਤੇ ਰਾਸ਼ਟਰੀ ਮੁੱਦੇ ਪੇਸ਼ ਕੀਤੇ।ਵਫ਼ਦ ਨੇ ਵਿਸ਼ੇਸ਼ ਤੌਰ ‘ਤੇ ਔਨਲਾਈਨ ਫਾਰਮਾਸਿਊਟੀਕਲ ਵਪਾਰ ‘ਤੇ ਪ੍ਰਭਾਵਸ਼ਾਲੀ ਪਾਬੰਦੀ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਅਨਿਯੰਤ੍ਰਿਤ ਔਨਲਾਈਨ ਦਵਾਈਆਂ ਦੀ ਵਿਕਰੀ ਨਾ ਸਿਰਫ਼ ਰਵਾਇਤੀ ਦਵਾਈ ਵੇਚਣ ਵਾਲਿਆਂ ਦੇ ਕਾਰੋਬਾਰ ਨੂੰ ਪ੍ਰਭਾਵਿਤ ਕਰ ਰਹੀ ਹੈ, ਸਗੋਂ ਕਈ ਮਾਮਲਿਆਂ ਵਿੱਚ ਲੋਕਾਂ ਦੀ ਸਿਹਤ ਨਾਲ ਵੀ ਖਿਲਵਾੜ ਕਰ ਰਹੀ ਹੈ। ਐਸੋਸੀਏਸ਼ਨ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਔਨਲਾਈਨ ਕਾਰੋਬਾਰ ਰਾਹੀਂ ਪਾਬੰਦੀਸ਼ੁਦਾ ਜਾਂ ਨਿਯੰਤਰਿਤ ਦਵਾਈਆਂ ਦੀ ਗੈਰ-ਕਾਨੂੰਨੀ ਸਪਲਾਈ ਦੀਆਂ ਸ਼ਿਕਾਇਤਾਂ ਅਕਸਰ ਸਾਹਮਣੇ ਆ ਰਹੀਆਂ ਹਨ।

ਇਹ ਵੀ ਪੜ੍ਹੋ  Punjab News : ਹਿਮਾਚਲ ਐਂਟਰੀ ਟੈਕਸ ‘ਤੇ ਨਵਾਂ ਵਿਵਾਦ, ਨਿਹੰਗਾਂ ਨੇ ਸ਼ੁਰੂ ਕੀਤੀ ਖਾਲਸਾ ਟੈਕਸ ਮੁਹਿੰਮ

ਅਸ਼ੋਕ ਬਾਲਿਆਂਵਾਲੀ ਨੇ ਕਿਹਾ ਕਿ ਦਵਾਈਆਂ ਆਮ ਖਪਤਕਾਰ ਵਸਤੂਆਂ ਨਹੀਂ ਹਨ, ਸਗੋਂ ਲੋਕਾਂ ਦੀ ਸਿਹਤ ਨਾਲ ਸਿੱਧੇ ਤੌਰ ‘ਤੇ ਜੁੜੀਆਂ ਹੋਈਆਂ ਹਨ। ਇਸ ਲਈ, ਦਵਾਈਆਂ ਦੀ ਵਿਕਰੀ ਅਤੇ ਵੰਡ ਦੀ ਸਖ਼ਤ ਨਿਗਰਾਨੀ ਜ਼ਰੂਰੀ ਹੈ। ਉਨ੍ਹਾਂ ਮੰਗ ਕੀਤੀ ਕਿ ਮਰੀਜ਼ਾਂ ਦੀ ਸੁਰੱਖਿਆ ਨੂੰ ਤਰਜੀਹ ਦਿੰਦੇ ਹੋਏ, ਔਨਲਾਈਨ ਦਵਾਈਆਂ ਦੇ ਵਪਾਰ ਲਈ ਸਖ਼ਤ ਨਿਯਮ ਬਣਾਏ ਜਾਣ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਿਆ ਜਾਵੇ।ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਕੇਂਦਰੀ ਮੰਤਰੀ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਉਕਤ ਮੁੱਦਿਆਂ ‘ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਕਈ ਅਹੁਦੇਦਾਰ ਅਤੇ ਮੈਂਬਰ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Firozpur News: 1,30,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

0

Firozpur News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਸੀ.ਆਈ.ਏ. ਸਟਾਫ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਗੁਰਜੀਤ ਸਿੰਘ ਉਰਫ਼ ਗੋਲਡੀ ਨੂੰ 1,30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਨੌਰੰਗ ਕੇ ਲੇਲੀ ਜ਼ਿਲ੍ਹਾ ਫਿਰੋਜ਼ਪੁਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਪਸ਼ੂਆਂ ਦੀ ਖਰੀਦੋ-ਫਰੋਖ਼ਤ ਦਾ ਕਾਰੋਬਾਰ ਕਰਦਾ ਹੈ ਅਤੇ ਉਸ ਦੇ ਰਿਸ਼ਤੇਦਾਰ ਖ਼ਿਲਾਫ਼ ਸੀਆਈਏ ਵੱਲੋਂ ਫਿਰੋਜ਼ਪੁਰ ਛਾਉਣੀ ਵਿਖੇ ਕੇਸ ਦਰਜ ਕੀਤਾ ਗਿਆ ਸੀ। ਇਸ ਸਬੰਧ ਵਿੱਚ ਦੋਸ਼ੀ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਸ਼ਿਕਾਇਤਕਰਤਾ ਨੂੰ ਮਿਲਿਆ ਅਤੇ ਧਮਕੀ ਦਿੱਤੀ ਕਿ ਇਸ ਮਾਮਲੇ ਵਿੱਚ ਉਸਦੇ ਰਿਸ਼ਤੇਦਾਰ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ 👉Punjab Police ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਏ.ਐਸ.ਆਈ. ਗੁਰਜੀਤ ਸਿੰਘ ਨੇ ਇਸ ਮਾਮਲੇ ਵਿੱਚ ਉਸਦੇ ਰਿਸ਼ਤੇਦਾਰ ਦੀ ਗ੍ਰਿਫ਼ਤਾਰੀ ਟਾਲਣ ਅਤੇ ਉਸੀ ਜ਼ਮਾਨਤ ਲਈ ਰਾਹ ਪੱਧਰਾ ਕਰਨ ਬਦਲੇ 2.5 ਲੱਖ ਰੁਪਏ ਰਿਸ਼ਵਤ ਮੰਗ ਕੀਤੀ । ਦੋਸ਼ੀ ਏ.ਐਸ.ਆਈ. ਨੇ ਇਹ ਵੀ ਦਾਅਵਾ ਕੀਤਾ ਕਿ ਇਹ ਰਕਮ ਸੀ.ਆਈ.ਏ. ਸਟਾਫ ਦੇ ਇੰਚਾਰਜ ਮੋਹਿਤ ਧਵਨ ਨੂੰ ਸੌਂਪੀ ਜਾਣੀ ਸੀ।ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਦੀ ਬੇਨਤੀ ’ਤੇ ਸੌਦਾ ਆਖਰਕਾਰ 2.3 ਲੱਖ ਰੁਪਏ ਵਿੱਚ ਤੈਅ ਹੋ ਗਿਆ। ਸ਼ਿਕਾਇਤਕਰਤਾ ਨੇ ਦੋਸ਼ੀ ਅਧਿਕਾਰੀ ਨੂੰ ਇੱਕ ਲੱਖ ਰੁਪਏ ਰਿਸ਼ਵਤ ਦੀ ਰਕਮ ਪਹਿਲੀ ਕਿਸ਼ਤ ਵਜੋਂ ਦਿੱਤੀ ਸੀ। ਰਿਸ਼ਵਤ ਦੀ ਬਕਾਇਆ ਰਾਸ਼ੀ ਦੇਣ ਤੋਂ ਇਨਕਾਰ ਕਰਦੇ ਹੋਏ, ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ ਮੋਹਾਲੀ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,30,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਮੋਹਾਲੀ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab Police ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

0

👉ਲੁਧਿਆਣਾ ਦੇ ਉਦਯੋਗਪਤੀਆਂ ਨੇ ਪੰਜਾਬ ਪੁਲਿਸ ਦੀ ਤੁਰੰਤ ਕਾਰਵਾਈ, ਜਨ-ਸੰਪਰਕ ਅਧਾਰਿਤ ਪੁਲਿਸਿੰਗ ਅਤੇ ਸੰਗਠਿਤ ਅਪਰਾਧ ਵਿਰੁੱਧ ਕਾਰਵਾਈ ਦੀ ਕੀਤੀ ਸ਼ਲਾਘਾ

👉‘ਆਪਰੇਸ਼ਨ ਗੈਂਗਸਟਰਾਂ ‘ਤੇ ਵਾਰ’, ਤਕਨਾਲੋਜੀ-ਅਧਾਰਿਤ ਪੁਲਿਸਿੰਗ ਅਤੇ ਲੋਕ ਭਾਗੀਦਾਰੀ ਨਾਲ ਸੁਰੱਖਿਅਤ ਪੰਜਾਬ ਦੇ ਨਿਰਮਾਣ ਨੂੰ ਮਿਲ ਰਹੀ ਮਜ਼ਬੂਤੀ: ਡੀਜੀਪੀ ਗੌਰਵ ਯਾਦਵ

Ludhiana News: Punjab Police ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ ਨੂੰ ਹੋਰ ਮਜ਼ਬੂਤ ਕਰਦਿਆਂ ਪੂਰੇ ਸੂਬੇ ਵਿੱਚ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਲਈ ਆਧੁਨਿਕ ਪੁਲਿਸਿੰਗ ਦੇ ਨਵੇਂ ਮਾਪਦੰਡ ਸਥਾਪਤ ਕਰ ਰਹੀ ਹੈ। ਪੰਜਾਬ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ, ਲੋਕ-ਕੇਂਦਰਿਤ ਪੁਲਿਸਿੰਗ ਮਾਡਲ ਦੀ ਇੱਕ ਪ੍ਰਮੁੱਖ ਮਿਸਾਲ ਵਜੋਂ ਉੱਭਰਿਆ ਹੈ; ਜਿੱਥੇ ਉਦਯੋਗਪਤੀਆਂ ਅਤੇ ਆਮ ਨਾਗਰਿਕਾਂ ਨੇ ਪੁਲਿਸਿੰਗ, ਭਾਈਚਾਰਕ ਸ਼ਮੂਲੀਅਤ ਅਤੇ ਅਪਰਾਧ ਰੋਕਥਾਮ ਲਈ ਕੀਤੀਆਂ ਪਹਿਲਕਦਮੀਆਂ ਵਿੱਚ ਆਏ ਸਕਾਰਾਤਮਕ ਬਦਲਾਅ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਨੇ ਅਪਰਾਧ-ਮੁਕਤ ਮਾਹੌਲ ਯਕੀਨੀ ਬਣਾਉਣ ਲਈ ਆਪਣੇ ਯਤਨਾਂ ਨੂੰ ਹੋਰ ਤੇਜ਼ ਕੀਤਾ ਹੈ, ਜਿਸ ਸਦਕਾ ਸਮਾਜ ਦੇ ਵੱਖ-ਵੱਖ ਵਰਗਾਂ ਵੱਲੋਂ ਪੁਲਿਸ ਨੂੰ ਸਰਾਹਨਾ ਮਿਲ ਰਹੀ ਹੈ। ਅਪਰਾਧੀਆਂ ਵਿਰੁੱਧ ਤੁਰੰਤ ਕਾਰਵਾਈ ਤੋਂ ਲੈ ਕੇ ਭਾਈਚਾਰਕ ਪੁਲਿਸਿੰਗ ਨੂੰ ਮਜ਼ਬੂਤ ਕਰਨ ਤੱਕ, ਪੁਲਿਸ ਬਲ ਨੇ ਲੋਕਾਂ ਦਾ ਵਿਸ਼ਵਾਸ ਜਿੱਤਣ ਅਤੇ ਨਾਗਰਿਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ‘ਤੇ ਵਿਸ਼ੇਸ਼ ਧਿਆਨ ਦਿੱਤਾ ਹੈ।

ਇਹ ਵੀ ਪੜ੍ਹੋ 👉ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ

ਲੁਧਿਆਣਾ ਦੇ ਉਦਯੋਗਪਤੀ ਅਨਮੋਲ ਸੂਦ ਨੇ ਕਾਰੋਬਾਰੀ ਭਾਈਚਾਰੇ ‘ਤੇ ਪੁਲਿਸਿੰਗ ਦੇ ਸਕਾਰਾਤਮਕ ਪ੍ਰਭਾਵ ਦਾ ਜ਼ਿਕਰ ਕਰਦਿਆਂ ਕਿਹਾ,“ਕਾਰੋਬਾਰੀ ਨਜ਼ਰੀਏ ਤੋਂ ਦੇਖਿਆ ਜਾਵੇ ਤਾਂ ਪੰਜਾਬ ਪੁਲਿਸ ਨੇ ਸਾਨੂੰ ਸੁਰੱਖਿਆ ਦਾ ਮਜ਼ਬੂਤ ਅਹਿਸਾਸ ਦਿੱਤਾ ਹੈ। ਮੈਨੂੰ ਇੱਕ ਘਟਨਾ ਯਾਦ ਹੈ ਜਦੋਂ ਕੁਝ ਗੈਰ-ਸਮਾਜਿਕ ਤੱਤ ਸਾਡੀ ਜ਼ਮੀਨ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੇ ਸਨ ਅਤੇ ਪੁਲਿਸ ਨੇ ਕੁਝ ਹੀ ਮਿੰਟਾਂ ਵਿੱਚ ਉਨ੍ਹਾਂ ‘ਤੇ ਕਾਰਵਾਈ ਕੀਤੀ। ਇਹ ਪੰਜਾਬ ਪੁਲਿਸ ਦੇ ਚੰਗੇ ਕੰਮਾਂ ਦੀਆਂ ਅਨੇਕਾਂ ਮਿਸਾਲਾਂ ਵਿੱਚੋਂ ਇੱਕ ਹੈ। ਲੁਧਿਆਣਾ ਵਿੱਚ ਜਿਸ ਤਰ੍ਹਾਂ ਦੀ ਭਾਈਚਾਰਕ ਪੁਲਿਸਿੰਗ ਕੀਤੀ ਜਾ ਰਹੀ ਹੈ, ਉਹ ਨਾ ਸਿਰਫ਼ ਸ਼ਲਾਘਾਯੋਗ ਹੈ ਸਗੋਂ ਇਸ ਦੇ ਨਤੀਜੇ ਵੀ ਲੋਕਾਂ ਲਈ ਬਹੁਤ ਲਾਭਕਾਰੀ ਹਨ।” ਉਕਤ ਕਾਰੋਬਾਰੀ ਦੇ ਭਰਾ ਅਤੇ ਭਾਈਵਾਲ ਸੰਚਿਤ ਸੂਦ ਨੇ ਕਿਹਾ ਕਿ ਅਪਰਾਧਿਕ ਗਤੀਵਿਧੀਆਂ ਵਿੱਚ ਆਈ ਕਮੀ ਨੇ ਕਾਨੂੰਨ-ਵਿਵਸਥਾ ਪ੍ਰਤੀ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ,“ਹੁਣ ਸੂਬੇ ਵਿੱਚ ਫਿਰੌਤੀ ਲਈ ਫ਼ੋਨ ਕਾਲਾਂ ਵਰਗੀਆਂ ਘਟਨਾਵਾਂ ਸੁਣਨ ਨੂੰ ਨਹੀਂ ਮਿਲਦੀਆਂ। ਇਹ ਸਥਾਨਕ ਪੁਲਿਸ ਵੱਲੋਂ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਹੇਠ ਚਲਾਏ ਗਏ ਵੱਖ-ਵੱਖ ਅਭਿਆਨਾਂ ਦਾ ਨਤੀਜਾ ਹੈ। ਪੁਲਿਸ ਭਾਈਚਾਰਕ ਪੁਲਿਸਿੰਗ, ਤੁਰੰਤ ਕਾਰਵਾਈ ਅਤੇ ਲੋਕਾਂ ਨੂੰ ਬਿਨਾਂ ਕਿਸੇ ਪਰੇਸ਼ਾਨੀ ਦੇ ਜਿਊਣ ਲਈ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਵਾਸਤੇ ਹਰ ਸੰਭਵ ਯਤਨ ਕਰ ਰਹੀ ਹੈ।”

ਇਹ ਵੀ ਪੜ੍ਹੋ 👉ਬਠਿੰਡਾ ਵਿੱਚ ਜਨਗਣਨਾ 2027 ਦਾ ਪਹਿਲਾ ਪੜਾਅ 13 ਜੂਨ ਤੱਕ – ਵਧੀਕ ਡਿਪਟੀ ਕਮਿਸ਼ਨਰ

ਪੰਜਾਬ ਪੁਲਿਸ ਦੀਆਂ ਪਹਿਲਕਦਮੀਆਂ ਦੇ ਵਿਆਪਕ ਉਦੇਸ਼ਾਂ ਬਾਰੇ ਦੱਸਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ,“ਪੰਜਾਬ ਪੁਲਿਸ ਸੂਬੇ ਅਤੇ ਇਸ ਦੇ ਨਾਗਰਿਕਾਂ ਦੀ ਭਲਾਈ ਲਈ 24 ਘੰਟੇ ਸਮਰਪਿਤ ਹੈ। ਵੱਖ-ਵੱਖ ਪ੍ਰੋਗਰਾਮਾਂ ਰਾਹੀਂ ਅਸੀਂ ਸਮਾਜ ਦੇ ਹਰ ਵਰਗ ਨਾਲ ਮਜ਼ਬੂਤ ਤਾਲਮੇਲ ਵਿਕਸਤ ਕੀਤਾ ਹੈ। ਆਰਟੀਫ਼ਿਸ਼ਲ ਇੰਟੈਲੀਜੈਂਸ (ਏਆਈ) ਦੀ ਵਰਤੋਂ ਤੋਂ ਲੈ ਕੇ ਖੁੱਲ੍ਹੇ ਸੰਵਾਦ ਪ੍ਰੋਗਰਾਮਾਂ ਤੱਕ, ਪੰਜਾਬ ਪੁਲਿਸ ਹਰ ਨਾਗਰਿਕ ਤੱਕ ਪਹੁੰਚ ਕੇ ਉਨ੍ਹਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰ ਰਹੀ ਹੈ।”ਸੂਬੇ ਵਿੱਚ ਵੱਡੇ ਪੱਧਰ ‘ਤੇ ਲਗਾਤਾਰ ਨਿਵੇਸ਼ ਦਾ ਆਉਣਾ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੇ ਬਿਹਤਰ ਮਾਹੌਲ ਪ੍ਰਤੀ ਉਦਯੋਗ ਜਗਤ ਦੇ ਵਧਦਾ ਵਿਸ਼ਵਾਸ ਨੂੰ ਦਰਸਾਉਂਦਾ ਹੈ। ਪਿਛਲੇ ਇੱਕ ਸਾਲ ਦੌਰਾਨ ਪੰਜਾਬ ਨੇ 57,000 ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਹੈ ਅਤੇ ਦੇਸ਼ ਦੇ ਸਭ ਤੋਂ ਉੱਭਰਦੇ ਨਿਵੇਸ਼ ਕੇਂਦਰਾਂ ਵਿੱਚ ਸ਼ਾਮਲ ਹੋਇਆ ਹੈ। ਪੰਜਾਬ ਪੁਲਿਸ ਵੱਲੋਂ ਬਣਾਇਆ ਗਿਆ ਸੁਰੱਖਿਅਤ ਅਤੇ ਸਥਿਰ ਮਾਹੌਲ ਆਰਥਿਕ ਵਿਕਾਸ ਨੂੰ ਗਤੀ ਦੇਣ ਅਤੇ ਨਵੇਂ ਨਿਵੇਸ਼ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਸੂਬੇ ਦੇ ਉਦਯੋਗਿਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਸ਼ਵ ਪੱਧਰੀ ਨਿਵੇਸ਼ਕਾਂ ਨਾਲ ਲਗਾਤਾਰ ਸੰਪਰਕ ਵਿੱਚ ਹਨ। ਨੀਦਰਲੈਂਡ ਦੇ ਦੌਰੇ ਦੌਰਾਨ ਉਨ੍ਹਾਂ ਨੇ ਇਲੈਕਟ੍ਰਾਨਿਕਸ ਅਤੇ ਸੈਮੀਕੰਡਕਟਰ ਖੇਤਰ ਵਿੱਚ ਨਿਵੇਸ਼ ਆਕਰਸ਼ਿਤ ਕਰਨ ਲਈ ਐਨਐਕਸਪੀ ਸੈਮੀਕੰਡਕਟਰਜ਼ ਨੂੰ ਮੋਹਾਲੀ ਵਿੱਚ ਖੋਜ ਅਤੇ ਵਿਕਾਸ (ਆਰ ਐਂਡ ਡੀ) ਕੇਂਦਰ ਸਥਾਪਤ ਕਰਨ ਦੀਆਂ ਸੰਭਾਵਨਾਵਾਂ ਤੇ ਵਿਚਾਰ ਕਰਨ ਦਾ ਸੱਦਾ ਦਿੱਤਾ। ਇਸੇ ਤਰ੍ਹਾਂ, ਨਵਰਤਨ ਸੀਮਿੰਟ ਇੰਡਸਟਰੀਜ਼ ਨੇ ਰਾਜਪੁਰਾ ਦੇ ਰਾਏ ਮਾਜਰਾ ਪਿੰਡ ਵਿੱਚ ਗ੍ਰੀਨ ਸੀਮਿੰਟ ਨਿਰਮਾਣ ਇਕਾਈ ਸਥਾਪਤ ਕਰਨ ਲਈ 250 ਕਰੋੜ ਰੁਪਏ ਦੇ ਸ਼ੁਰੂਆਤੀ ਨਿਵੇਸ਼ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ 👉Punjab News : ਈਡੀ ਦਫ਼ਤਰ ਪਹੁੰਚੇ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਉਰਫ਼ ਢਿੱਲੋਂ

ਲੁਧਿਆਣਾ ਹੈਂਡ ਟੂਲਜ਼ ਐਸੋਸੀਏਸ਼ਨ (ਐਲਐਚਟੀਏ) ਦੇ ਪ੍ਰਧਾਨ ਸੁਭਾਸ਼ ਚੰਦਰ ਰਲਹਾਣ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਤੁਰੰਤ ਪ੍ਰਤੀਕਿਰਿਆ ਨੇ ਨਾਗਰਿਕਾਂ ਅਤੇ ਕਾਰੋਬਾਰੀ ਅਦਾਰਿਆਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਕਾਫ਼ੀ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ,“ਸਾਡੇ ਕੋਲ ਸੈਂਕੜੇ ਲੋਕ ਕੰਮ ਕਰਦੇ ਹਨ ਅਤੇ ਹਰ ਕਿਸੇ ਲਈ ਸੁਰੱਖਿਅਤ ਮਾਹੌਲ ਯਕੀਨੀ ਬਣਾਉਣਾ ਆਸਾਨ ਨਹੀਂ ਹੁੰਦਾ। ਸ਼ਹਿਰ ਵਿੱਚ ਲੁੱਟ-ਖੋਹ ਦੀਆਂ ਘਟਨਾਵਾਂ ਵਿੱਚ ਕਮੀ ਆਈ ਹੈ। ਅਸੀਂ ਆਪਣੇ ਇਲਾਕੇ ਵਿੱਚ ਅਪਰਾਧਕ ਘਟਨਾਵਾਂ‘ਤੇ ਰੋਕ ਲਈ ਵਾਧੂ ਸੁਰੱਖਿਆ ਦੀ ਮੰਗ ਕੀਤੀ ਸੀ ਅਤੇ ਪੁਲਿਸ ਨੇ ਬਹੁਤ ਘੱਟ ਸਮੇਂ ਵਿੱਚ ਸਮੱਸਿਆ ਦਾ ਹੱਲ ਕੀਤਾ। ਅਜਿਹੀ ਤੁਰੰਤ ਕਾਰਵਾਈ ਲੋਕਾਂ ਦਾ ਪੁਲਿਸ ‘ਤੇ ਪੂਰਾ ਭਰੋਸਾ ਕਾਇਮ ਕਰਨ ਲਈ ਕਾਫ਼ੀ ਹੈ।” ਲਗਭਗ ਚਾਰ ਦਹਾਕਿਆਂ ਤੋਂ ਲੁਧਿਆਣਾ ਵਿੱਚ ਕਾਰੋਬਾਰ ਕਰ ਰਹੇ ਉਦਯੋਗਪਤੀ ਅਰੁਣ ਸ਼ਰਮਾ ਨੇ ਵੀ ਪੁਲਿਸਿੰਗ ਵਿੱਚ ਆਏ ਬਦਲਾਅ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ, “ਮੈਂ ਸੂਬੇ ਦੇ ਮੁਸ਼ਕਲ ਅਤੇ ਚੰਗੇ ਦੋਵੇਂ ਦੌਰ ਵੇਖੇ ਹਨ, ਪਰ ਮੌਜੂਦਾ ਪੁਲਿਸਿੰਗ ਪ੍ਰਣਾਲੀ ਵਾਕਈ ਸ਼ਲਾਘਾਯੋਗ ਹੈ। ਕਿਸੇ ਸਮੱਸਿਆ ਨੂੰ ਲੈ ਕੇ ਪੁਲਿਸ ਕੋਲ ਜਾਣ ਦਾ ਡਰ ਹੁਣ ਖ਼ਤਮ ਹੋ ਚੁੱਕਾ ਹੈ ਅਤੇ ਸਮੱਸਿਆਵਾਂ ਦੇ ਤੁਰੰਤ ਹੱਲ ਦੀ ਪ੍ਰਕਿਰਿਆ ਲੋਕਾਂ ਲਈ ਬਹੁਤ ਮਦਦਗਾਰ ਸਾਬਤ ਹੋ ਰਹੀ ਹੈ।”ਤਕਨਾਲੋਜੀ-ਅਧਾਰਿਤ ਪੁਲਿਸਿੰਗ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਪੁਲਿਸ ਨੇ ਹਾਲ ਹੀ ਵਿੱਚ ਲੁਧਿਆਣਾ ਵਿੱਚ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ਆਈਸੀਸੀਸੀ) ਸ਼ੁਰੂ ਕੀਤਾ ਹੈ। ਇਹ ਕੇਂਦਰ ਟ੍ਰੈਫਿਕ ਨਿਗਰਾਨੀ, ਪੁਲਿਸ ਕੰਟਰੋਲ ਰੂਮ ਸੰਚਾਲਨ ਅਤੇ ਨਿਗਰਾਨੀ ਪ੍ਰਣਾਲੀਆਂ ਦਾ ਇੱਕ ਹੀ ਛੱਤ ਹੇਠ ਪ੍ਰਬੰਧਨ ਕਰਦਾ ਹੈ, ਜਿਸ ਨਾਲ ਪ੍ਰਤੀਕਿਰਿਆ ਸਮੇਂ ਵਿੱਚ ਤੇਜ਼ੀ ਆਈ ਹੈ ਅਤੇ ਜਾਂਚ ਸਮਰੱਥਾਵਾਂ ਵਿੱਚ ਵੀ ਸੁਧਾਰ ਹੋਇਆ ਹੈ।

ਇਹ ਵੀ ਪੜ੍ਹੋ 👉Punjab News : ਹਿਮਾਚਲ ਐਂਟਰੀ ਟੈਕਸ ‘ਤੇ ਨਵਾਂ ਵਿਵਾਦ, ਨਿਹੰਗਾਂ ਨੇ ਸ਼ੁਰੂ ਕੀਤੀ ਖਾਲਸਾ ਟੈਕਸ ਮੁਹਿੰਮ

ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਕਿਹਾ ਕਿ ਪੁਲਿਸ ਬਲ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲਗਾਤਾਰ ਲੋਕ ਸੰਪਰਕ ਅਤੇ ਸਰਗਰਮ ਪੁਲਿਸਿੰਗ ਉਪਰਾਲਿਆਂ ਪ੍ਰਤੀ ਵਚਨਬੱਧ ਹੈ। ਉਨ੍ਹਾਂ ਕਿਹਾ,“ਪੰਜਾਬ ਪੁਲਿਸ ਦੇਸ਼ ਦੇ ਸਭ ਤੋਂ ਬਹਾਦਰ ਪੁਲਿਸ ਬਲਾਂ ਵਿੱਚੋਂ ਇੱਕ ਹੈ, ਜੋ ਲੋਕ ਭਲਾਈ ਲਈ ਸਮਰਪਿਤ ਹੈ। ਪੂਰਾ ਪੁਲਿਸ ਬਲ ਚੌਵੀ ਘੰਟੇ ਕੰਮ ਕਰਦਾ ਹੈ ਅਤੇ ਅਸੀਂ ‘ਸੁਰੱਖਿਅਤ ਪੰਜਾਬ, ਸਫਲ ਪੰਜਾਬ’ ਦੇ ਟੀਚੇ ਨੂੰ ਹਾਸਲ ਕਰਨ ਲਈ ਵਿਆਪਕ ਯੋਜਨਾਵਾਂ ‘ਤੇ ਕੰਮ ਕਰ ਰਹੇ ਹਾਂ। ਆਧੁਨਿਕ ਪੁਲਿਸਿੰਗ ਵਿੱਚ ਲੋਕਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ ਅਤੇ ਨਾਗਰਿਕਾਂ ਵੱਲੋਂ ਸਭ ਤੋਂ ਵੱਡਾ ਯੋਗਦਾਨ ਸਮੇਂ ਸਿਰ ਜਾਣਕਾਰੀ ਮੁਹੱਈਆ ਕਰਵਾਉਣਾ ਹੈ। ਜਿਵੇਂ ਹੀ ਕੋਈ ਜਾਣਕਾਰੀ ਮਿਲਦੀ ਹੈ, ਪੁਲਿਸ ਤੁਰੰਤ ਕਾਰਵਾਈ ਕਰਦੀ ਹੈ।”ਲੋਕ ਭਾਗੀਦਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ,“ਵੱਖ-ਵੱਖ ਪ੍ਰੋਜੈਕਟਾਂ ਰਾਹੀਂ ਅਸੀਂ ਨਾਗਰਿਕਾਂ ਨਾਲ ਖੁੱਲ੍ਹੇ ਸੰਵਾਦ ਦੀ ਪਹਿਲ ਕੀਤੀ ਹੈ। ਪੁਲਿਸ ਵੱਲੋਂ ਮੋਰਚਿਆਂ, ਸਕੂਲਾਂ, ਡਾਕਟਰਾਂ, ਕਾਰੋਬਾਰੀਆਂ, ਗੈਰ-ਸਰਕਾਰੀ ਸੰਸਥਾਵਾਂ (ਐਨਜੀਓਜ਼) ਅਤੇ ਹੋਰ ਕਈ ਵਰਗਾਂ ਨਾਲ ਨਿਯਮਿਤ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਆਪਸੀ ਸੰਚਾਰ ਨੂੰ ਬਿਹਤਰ ਬਣਾਇਆ ਜਾ ਸਕੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਲੱਭਿਆ ਜਾ ਸਕੇ। ਲੋਕਾਂ ਤੋਂ ਮਿਲਣ ਵਾਲਾ ਫੀਡਬੈਕ ਸਾਨੂੰ ਹਰ ਦਿਨ ਆਪਣੇ ਕੰਮਕਾਜ ਵਿੱਚ ਹੋਰ ਸੁਧਾਰ ਕਰਨ ਵਿੱਚ ਮਦਦ ਕਰਦਾ ਹੈ।”

ਸੰਗਠਿਤ ਅਪਰਾਧ ਵਿਰੁੱਧ ਪੰਜਾਬ ਪੁਲਿਸ ਦੀ ਮੁਹਿੰਮ ਨੂੰ ਵੀ ਮਹੱਤਵਪੂਰਨ ਸਫ਼ਲਤਾ ਮਿਲੀ ਹੈ। ਸਰਹੱਦੀ ਸੂਬਾ ਹੋਣ ਦੀਆਂ ਚੁਣੌਤੀਆਂ ਦੇ ਬਾਵਜੂਦ ਪੁਲਿਸ ਨੇ ‘ਆਪਰੇਸ਼ਨ ਗੈਂਗਸਟਰਾਂ ‘ਤੇ ਵਾਰ’ ਰਾਹੀਂ ਅਪਰਾਧਿਕ ਗਿਰੋਹਾਂ ‘ਤੇ ਸਖ਼ਤ ਕਾਰਵਾਈ ਕੀਤੀ ਹੈ ਅਤੇ ਗੈਂਗਸਟਰ ਨੈੱਟਵਰਕਾਂ ਨੂੰ ਤੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਇਸ ਕਾਰਵਾਈ ਦੇ ਵਿਆਪਕ ਉਦੇਸ਼ਾਂ ਬਾਰੇ ਜਾਣਕਾਰੀ ਦਿੰਦਿਆਂ ਸਵਪਨ ਸ਼ਰਮਾ ਨੇ ਕਿਹਾ,“ਗੈਂਗਸਟਰ ਖ਼ੁਦ ਤਾਂ ਸੁਰੱਖਿਅਤ ਠਿਕਾਣਿਆਂ ‘ਤੇ ਬੈਠੇ ਰਹਿੰਦੇ ਹਨ ਜਦਕਿ ਪੰਜਾਬ ਦੇ ਨੌਜਵਾਨਾਂ ਨੂੰ ਆਪਣੇ ਗ਼ੈਰ-ਕਾਨੂੰਨੀ ਕੰਮਾਂ ਲਈ ਵਰਤਣ ਵਾਸਤੇ ਗੁੰਮਰਾਹ ਕਰਦੇ ਹਨ। ਪਿਛਲੇ ਚਾਰ ਮਹੀਨਿਆਂ ਦੌਰਾਨ ਪੰਜਾਬ ਪੁਲਿਸ ਨੇ ਅਪਰਾਧੀਆਂ ਖ਼ਿਲਾਫ਼ ਵੱਡੇ ਪੱਧਰ ‘ਤੇ ਮੁਹਿੰਮ ਚਲਾਈ ਹੈ। ਮੇਰੀ ਨੌਜਵਾਨਾਂ ਨੂੰ ਸਲਾਹ ਹੈ ਕਿ ਉਹ ਪੜ੍ਹਾਈ ਕਰਨ, ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਅਤੇ ਆਪਣੇ ਭਵਿੱਖ ਨੂੰ ਸੰਵਾਰਨ ਵੱਲ ਧਿਆਨ ਦੇਣ। ਇਸ ਮੁਹਿੰਮ ਨੇ ਸੂਬੇ ਦੇ ਲੋਕਾਂ ਅਤੇ ਪੁਲਿਸ ਦਰਮਿਆਨ ਭਰੋਸੇ ਦੇ ਰਿਸ਼ਤੇ ਨੂੰ ਮੁੜ ਮਜ਼ਬੂਤ ਕਰਨ ਵਿੱਚ ਮਦਦ ਕੀਤੀ ਹੈ। ਇਹ ਮੁਹਿੰਮ ਸਿਰਫ਼ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਨ ਤੱਕ ਹੀ ਸੀਮਿਤ ਨਹੀਂ ਹੈ, ਸਗੋਂ ਇਸ ਨਾਲ ਪੰਜਾਬ ਪੁਲਿਸ ਦੀਆਂ ਖੁਫ਼ੀਆ ਅਤੇ ਨਿਗਰਾਨੀ ਸਮਰੱਥਾਵਾਂ ਵੀ ਹੋਰ ਮਜ਼ਬੂਤ ਹੋਈਆਂ ਹਨ ਅਤੇ ਨਾਗਰਿਕਾਂ ਵਿੱਚ ਸੁਰੱਖਿਆ ਦੀ ਭਾਵਨਾ ਵੀ ਵਧੀ ਹੈ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bhagwant Mann Govt ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ

0

ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ

ਇਕੱਲੇ ਰਹਿਣ ਵਾਲੇ ਵਿਅਕਤੀ , ਸੀਨੀਅਰ ਸਿਟੀਜ਼ਨ ਅਤੇ ਵਿਦੇਸ਼ਾਂ ਵਿੱਚ ਰਹਿੰਦੇ ਬੱਚਿਆਂ ਦੇ ਮਾਪੇ ਵੀ ਹੁਣ ਲੈ ਸਕਣਗੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ : ਡਾ. ਬਲਬੀਰ ਸਿੰਘ

Punjab News : ਲੋਕਾਂ ਤੱਕ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਢੰਗ ਨਾਲ ਪਹੁੰਚਾਉਣ ਅਤੇ ਸਰਕਾਰੀ ਹਸਪਤਾਲਾਂ ਉੱਤੇ ਵਧ ਰਹੇ ਬੋਝ ਨੂੰ ਘਟਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ 17 ਹੋਰ ਮੈਡੀਕਲ ਪ੍ਰਕਿਰਿਆਵਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਯੋਜਨਾ ਦਾ ਦਾਇਰਾ ਵਧਾ ਕੇ ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਗਿਆ ਹੈ। ਇਹ ਫ਼ੈਸਲਾ ਰਾਜ ਦੀ ਸਿਹਤ ਬੀਮਾ ਯੋਜਨਾ ਦੇ ਵਿਸਥਾਰ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਪੰਜਾਬ ਦੇ ਅਣਗਿਣਤ ਪਰਿਵਾਰਾਂ ਲਈ ਹਸਪਤਾਲ ਜਾਣਾ ਅਕਸਰ ਲੰਬੀਆਂ ਕਤਾਰਾਂ, ਭੀੜ-ਭੜੱਕੇ ਵਾਲੇ ਵਾਰਡਾਂ ਅਤੇ ਇਲਾਜ ਲਈ ਲੰਬੀ ਉਡੀਕ ਕਰਨਾ ਮੰਨਿਆ ਜਾਂਦਾ ਹੈ। ਇਸ ਬੋਝ ਨੂੰ ਘਟਾਉਣ ਦੇ ਉਦੇਸ਼ ਨਾਲ ਰਾਜ ਸਰਕਾਰ ਨੇ ਸਿਹਤ ਸੇਵਾਵਾਂ ਤੱਕ ਪਹੁੰਚ ਨੂੰ ਹੋਰ ਵਸੀਹ ਬਣਾਉਂਦਿਆਂ ਉਨ੍ਹਾਂ 17 ਮੈਡੀਕਲ ਪ੍ਰਕਿਰਿਆਵਾਂ ਨੂੰ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਕਰਵਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜੋ ਪਹਿਲਾਂ ਸਿਰਫ਼ ਸਰਕਾਰੀ ਹਸਪਤਾਲਾਂ ਤੱਕ ਸੀਮਤ ਸਨ।

ਇਹ ਵੀ ਪੜ੍ਹੋ  Firozpur News: 1,30,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਇਸ ਫ਼ੈਸਲੇ ਨਾਲ ਕੇਵਲ ਸਰਕਾਰੀ ਹਸਪਤਾਲਾਂ ਲਈ ਰਾਖਵੀਆਂ ਪ੍ਰਕਿਰਿਆਵਾਂ ਦੀ ਸੂਚੀ ਹੋਰ ਛੋਟੀ ਹੋ ਗਈ ਹੈ ਅਤੇ ਹੁਣ ਲਾਭਪਾਤਰੀਆਂ ਨੂੰ ਕਾਫ਼ੀ ਵੱਡੇ ਸਿਹਤ ਸੇਵਾ ਨੈੱਟਵਰਕ ਤੋਂ ਇਲਾਜ ਕਰਵਾਉਣ ਦਾ ਮੌਕਾ ਮਿਲੇਗਾ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਨਾਲ ਖ਼ਾਸ ਕਰਕੇ ਉਨ੍ਹਾਂ ਜ਼ਿਲ੍ਹਿਆਂ ਵਿੱਚ ਸਿਹਤ ਸੇਵਾਵਾਂ ਦੀ ਉਪਲੱਬਧਤਾ ਵਿੱਚ ਸੁਧਾਰ ਹੋਵੇਗਾ, ਜਿੱਥੇ ਮਾਹਿਰ ਡਾਕਟਰੀ ਸੇਵਾਵਾਂ ਸੀਮਤ ਹਨ ਜਾਂ ਸਰਕਾਰੀ ਹਸਪਤਾਲਾਂ ਉੱਤੇ ਜ਼ਿਆਦਾ ਮਰੀਜਾਂ ਦੀ ਨਿਰਭਰਤਾ ਹੈ । ਉਨ੍ਹਾਂ ਕਿਹਾ, “ਇਸ ਨਾਲ ਵੱਡੇ ਸਰਕਾਰੀ ਹਸਪਤਾਲਾਂ ਉੱਤੇ ਦਬਾਅ ਘਟੇਗਾ, ਉਡੀਕ ਸਮਾਂ ਘਟੇਗਾ ਅਤੇ ਮਰੀਜ਼ਾਂ ਨੂੰ ਸਮੇਂ ਸਿਰ ਇਲਾਜ ਮਿਲ ਸਕੇਗਾ।” ਨਵੀਆਂ ਮਨਜ਼ੂਰਸ਼ੁਦਾ ਪ੍ਰਕਿਰਿਆਵਾਂ ਵੱਖ-ਵੱਖ ਮੈਡੀਕਲ ਵਿਸ਼ੇਸ਼ਤਾਵਾਂ ਨਾਲ ਸਬੰਧਤ ਹਨ, ਜਿਸ ਨਾਲ ਲੋਕਾਂ ਨੂੰ ਭੀੜ-ਭੜੱਕੇ ਵਾਲੇ ਵੱਡੇ ਹਸਪਤਾਲਾਂ ਵਿੱਚ ਖੱਜਲ -ਖੁਆਰ ਹੋਣ ਦੀ ਬਜਾਏ ਆਪਣੇ ਘਰ ਦੇ ਨੇੜੇ ਹੀ ਇਲਾਜ ਮਿਲ ਸਕੇਗਾ।

ਕੰਨ, ਨੱਕ ਅਤੇ ਗਲਾ (ਈਐਨਟੀ) ਇਲਾਜ ਦੇ ਤਹਿਤ ਹੁਣ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਨੱਕ ਦੀ ਹੱਡੀ ਦੇ ਫ੍ਰੈਕਚਰ ਦੀ ਸੈਟਿੰਗ ਅਤੇ ਐਡੀਨੋਇਡੈਕਟੋਮੀ ਵਰਗੇ ਅਪ੍ਰੇਸ਼ਨ ਕਰਵਾਏ ਜਾ ਸਕਣਗੇ । ਇਹ ਆਮ ਅਪ੍ਰੇਸ਼ਨ ਹਨ ਜਿਨ੍ਹਾਂ ਵਿੱਚ ਖ਼ਾਸ ਤੌਰ ’ਤੇ ਬੱਚਿਆਂ ਅਤੇ ਹਾਦਸਿਆਂ ਦੇ ਪੀੜਤਾਂ ਲਈ ਸਮੇਂ ਸਿਰ ਇਲਾਜ ਜ਼ਰੂਰੀ ਹੁੰਦਾ ਹੈ।

ਜਨਰਲ ਸਰਜਰੀ ਦੇ ਖੇਤਰ ਵਿੱਚ ਸਭ ਤੋਂ ਵੱਡਾ ਵਿਸਥਾਰ ਕੀਤਾ ਗਿਆ ਹੈ। ਹਾਈਡ੍ਰੋਸੀਲ ਆਪਰੇਸ਼ਨ, ਫੋੜੇ ਦਾ ਇਲਾਜ, ਐਪੈਂਡਿਕਸ ਸਰਜਰੀ ਅਤੇ ਓਪਨ ਅਤੇ ਲੈਪ੍ਰੋਸਕੋਪਿਕ ਦੋਵੇਂ ਤਰ੍ਹਾਂ ਦੀ ਗਾਲ ਬਲੈਡਰ ਸਰਜਰੀਆਂ ਹੁਣ ਯੋਜਨਾ ਤਹਿਤ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਉਪਲੱਬਧ ਹੋਣਗੀਆਂ। ਇਸ ਨਾਲ ਮਰੀਜ਼ਾਂ ਦੀ ਉਡੀਕ ਘਟੇਗੀ ਅਤੇ ਘਰ ਦੇ ਨੇੜੇ ਇਲਾਜ ਦਾ ਲਾਭ ਮਿਲੇਗਾ। ਮਹਿਲਾ ਸਿਹਤ ਸੇਵਾਵਾਂ ਨੂੰ ਵੀ ਵਿਸ਼ੇਸ਼ ਤਰਜੀਹ ਦਿੱਤੀ ਗਈ ਹੈ। ਵਿਸਥਾਰਿਤ ਸੂਚੀ ਵਿੱਚ 12 ਹਫ਼ਤਿਆਂ ਤੋਂ ਵੱਧ ਸਮੇਂ ਦੀ ਗਰਭ ਪਾਤ ਸਬੰਧੀ ਪ੍ਰਕਿਰਿਆ, ਹਿਸਟੈਰੋਟੋਮੀ, ਗਰਭ ਅਵਸਥਾ ਨਾਲ ਜੁੜੀਆਂ ਸਮੱਸਿਆਵਾਂ ਲਈ ਹਸਪਤਾਲ ਵਿੱਚ ਦਾਖ਼ਲਾ ਅਤੇ ਨਾਬਾਲਗ ਲੜਕੀਆਂ, ਅਣਵਿਆਹੀਆਂ ਯੌਨ ਤੌਰ ’ਤੇ ਨਿਸ਼ਕ੍ਰਿਆ ਮਹਿਲਾਵਾਂ ਅਤੇ ਯੌਨ ਸ਼ੋਸ਼ਣ ਦੀਆਂ ਪੀੜਤਾਵਾਂ ਦੀ ਐਨੇਸਥੀਸੀਆ ਅਧੀਨ ਜਾਂਚ ਨੂੰ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਸੇਵਾਵਾਂ ਦੇ ਸ਼ਾਮਲ ਹੋਣ ਨਾਲ ਲੋੜਵੰਦ ਅਤੇ ਕਮਜ਼ੋਰ ਵਰਗਾਂ ਨੂੰ ਹੋਰ ਆਸਾਨੀ ਨਾਲ ਤੇ ਸਮੇਂ-ਸਿਰ ਇਲਾਜ ਮਿਲ ਸਕੇਗਾ। ਇਸੇ ਤਰ੍ਹਾਂ ਨੇਤਰ ਰੋਗ ਅਤੇ ਆਰਥੋਪੀਡਿਕ ਸੇਵਾਵਾਂ ਨੂੰ ਵੀ ਮਜ਼ਬੂਤ ਕੀਤਾ ਗਿਆ ਹੈ। ਹੁਣ ਪਟੈਰਿਜੀਅਮ ਐਕਸੀਜ਼ਨ ਅਤੇ ਐਂਟਰੋਪੀਅਨ ਕਰੈਕਸ਼ਨ ਵਰਗੀਆਂ ਅੱਖਾਂ ਨਾਲ ਸਬੰਧਤ ਪ੍ਰਕਿਰਿਆਵਾਂ ਵੀ ਨਿੱਜੀ ਹਸਪਤਾਲਾਂ ਵਿੱਚ ਕਰਵਾਈਆਂ ਜਾ ਸਕਣਗੀਆਂ। ਉੱਥੇ ਹੀ ਆਰਥੋਪੀਡਿਕ ਮਰੀਜ਼ਾਂ ਨੂੰ ਟੈਂਡਨ ਰਿਲੀਜ਼, ਛੋਟੇ ਜੋੜਾਂ ਦੀਆਂ ਸੱਟਾਂ ਦੇ ਇਲਾਜ ਅਤੇ ਗਿੱਟੇ ਦੇ ਫ੍ਰੈਕਚਰ ਦੇ ਆਪਰੇਸ਼ਨਾਂ ਵਰਗੀਆਂ ਸਰਜਰੀਆਂ ਦਾ ਲਾਭ ਮਿਲੇਗਾ। ਇਨ੍ਹਾਂ ਨਵੀਆਂ ਪ੍ਰਕਿਰਿਆਵਾਂ ਦੇ ਪੈਕੇਜ ਰੇਟ 2,000 ਰੁਪਏ ਤੋਂ ₹27,800 ਰੁਪਏ ਤੱਕ ਨਿਰਧਾਰਤ ਕੀਤੇ ਗਏ ਹਨ।

ਇਹ ਵੀ ਪੜ੍ਹੋ  Punjab News : ਮਹਿਲਾਵਾਂ ਨੂੰ ਮਾਨ ਸਰਕਾਰ ਦਾ ਵੱਡਾ ਤੋਹਫ਼ਾ, ਇਸ ਤਾਰੀਖ਼ ਤੋਂ ਖ਼ਾਤਿਆਂ ‘ਚ ਆਉਣਗੇ ਪੈਸੇ

ਇਸ ਐਲਾਨ ਦੇ ਨਾਲ ਯੋਜਨਾ ਦੇ ਦਾਇਰੇ ਦਾ ਇੱਕ ਹੋਰ ਮਹੱਤਵਪੂਰਨ ਵਿਸਥਾਰ ਕੀਤਾ ਗਿਆ ਹੈ। ਹੁਣ ਇਕੱਲੇ ਰਹਿਣ ਵਾਲੇ ਵਿਅਕਤੀ , ਜਿਨ੍ਹਾਂ ਵਿੱਚ ਸੀਨੀਅਰ ਸਿਟੀਜ਼ਨ, ਵਿਧਵਾਵਾਂ ਅਤੇ ਸੁਤੰਤਰ ਤੌਰ ’ਤੇ ਰਹਿਣ ਵਾਲੇ ਹੋਰ ਵਿਅਕਤੀ ਸ਼ਾਮਲ ਹਨ, ਵੀ ਇਸ ਯੋਜਨਾ ਦਾ ਲਾਭ ਲੈ ਸਕਣਗੇ।

ਸਭ ਲਈ ਉਪਲੱਬਧ ਇਹ ਸਿਹਤ ਬੀਮਾ ਪ੍ਰੋਗਰਾਮ ਪਹਿਲਾਂ ਕੇਵਲ ਦੋ ਜਾਂ ਇਸ ਤੋਂ ਵੱਧ ਮੈਂਬਰਾਂ ਵਾਲੇ ਪਰਿਵਾਰਾਂ ਤੱਕ ਸੀਮਤ ਸੀ। ਹੁਣ ਇਸ ਦਾ ਲਾਭ ਉਨ੍ਹਾਂ ਮਾਪਿਆਂ ਨੂੰ ਵੀ ਮਿਲੇਗਾ ਜਿਨ੍ਹਾਂ ਦੇ ਬੱਚੇ ਵਿਦੇਸ਼ਾਂ ਵਿੱਚ ਵੱਸਦੇ ਹਨ। ਅਰਜ਼ੀ ਦੇਣ ਲਈ ਪੰਜਾਬ ਦਾ ਆਧਾਰ ਕਾਰਡ ਅਤੇ ਵੋਟਰ ਪਛਾਣ ਪੱਤਰ ਪੇਸ਼ ਕਰਨਾ ਲਾਜ਼ਮੀ ਹੋਵੇਗਾ, ਜਦਕਿ 18 ਸਾਲ ਤੋਂ ਘੱਟ ਉਮਰ ਦੇ ਬਿਨੈਕਾਰਾਂ ਨੂੰ ਜਨਮ ਸਰਟੀਫਿਕੇਟ ਦੇਣਾ ਹੋਵੇਗਾ। ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਨਾਮਾਂਕਨ ਲਈ ਇੱਕ ਘੋਸ਼ਣਾ ਪੱਤਰ ਜਮ੍ਹਾਂ ਕਰਵਾਉਣਾ ਹੋਵੇਗਾ, ਜਿਸ ਦੀ ਤਸਦੀਕ ਸਥਾਨਕ ਚੁਣੇ ਹੋਏ ਨੁਮਾਇੰਦਿਆਂ ਵੱਲੋਂ ਕੀਤੀ ਜਾਵੇਗੀ। ਰਾਜ ਸਿਹਤ ਏਜੰਸੀ ਦੀ ਰਿਪੋਰਟ ਅਨੁਸਾਰ, ਮੌਜੂਦਾ ਸਮੇਂ ਵਿੱਚ ਲਗਭਗ 65 ਲੱਖ ਪਰਿਵਾਰ ਇਸ ਯੋਜਨਾ ਤਹਿਤ ਕਵਰ ਕੀਤੇ ਜਾ ਚੁੱਕੇ ਹਨ। ਇਸ ਵੇਲੇ 824 ਹਸਪਤਾਲ, ਜਿਨ੍ਹਾਂ ਵਿੱਚ ਸਰਕਾਰੀ, ਕੇਂਦਰ ਸਰਕਾਰ ਦੇ ਅਤੇ ਸੂਚੀਬੱਧ ਨਿੱਜੀ ਹਸਪਤਾਲ ਸ਼ਾਮਲ ਹਨ, ਯੋਜਨਾ ਤਹਿਤ ਇਲਾਜ ਪ੍ਰਦਾਨ ਕਰ ਰਹੇ ਹਨ। ਲਗਭਗ 2,300 ਬੀਮਾਰੀਆਂ ਅਤੇ ਮੈਡੀਕਲ ਪ੍ਰਕਿਰਿਆਵਾਂ ਨੂੰ ਕਵਰ ਕਰਨ ਵਾਲੀ ਅਤੇ ਲਗਾਤਾਰ ਵਿਕਸਤ ਹੁੰਦੀ ਹੋਈ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਦੇ ਲੋਕਾਂ ਲਈ ਇੱਕ ਮਹੱਤਵਪੂਰਨ ਸਿਹਤ ਸੁਰੱਖਿਆ ਕਵਚ ਬਣ ਚੁੱਕੀ ਹੈ, ਜੋ ਪਹਿਲਾਂ ਨਾਲੋਂ ਕਿਤੇ ਵੱਧ ਲੋਕਾਂ ਤੱਕ ਕੈਸ਼ਲੈੱਸ ਇਲਾਜ ਦੀ ਸਹੂਲਤ ਪਹੁੰਚਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab News : ਹਿਮਾਚਲ ਐਂਟਰੀ ਟੈਕਸ ‘ਤੇ ਨਵਾਂ ਵਿਵਾਦ, ਨਿਹੰਗਾਂ ਨੇ ਸ਼ੁਰੂ ਕੀਤੀ ਖਾਲਸਾ ਟੈਕਸ ਮੁਹਿੰਮ

0

Punjab News : ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿਚਾਲੇ ਐਂਟਰੀ ਟੈਕਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੁਣ ਇੱਕ ਨਵੇਂ ਮੋੜ ‘ਤੇ ਪਹੁੰਚ ਗਿਆ ਹੈ। ਹਿਮਾਚਲ ਸਰਕਾਰ ਵੱਲੋਂ ਸਰਹੱਦੀ ਇਲਾਕਿਆਂ ਵਿੱਚ ਲਗਾਏ ਗਏ ਐਂਟਰੀ ਟੈਕਸ ਦੇ ਵਿਰੋਧ ਵਿੱਚ ਨਿਹੰਗ ਸਿੰਘ ਜਥੇਬੰਦੀਆਂ ਨੇ ਅੱਜ ਸ੍ਰੀ ਕੀਰਤਪੁਰ ਸਾਹਿਬ ਨੇੜੇ ਗਰਾਂ ਮੋੜਾ ਟੋਲ ਪਲਾਜ਼ਾ ਕੋਲ ‘ਖਾਲਸਾ ਟੈਕਸ’ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਹੈ। ਦਰਅਸਲ, 1 ਜੂਨ ਨੂੰ ਕਿਸਾਨ ਜਥੇਬੰਦੀਆਂ, ਟੈਕਸੀ ਯੂਨੀਅਨਾਂ, ਸਥਾਨਕ ਲੋਕਾਂ ਅਤੇ ਨਿਹੰਗ ਸਿੰਘਾਂ ਵੱਲੋਂ ਇਸ ਟੈਕਸ ਦੇ ਵਿਰੋਧ ਵਿੱਚ ਚਾਰ ਘੰਟੇ ਤੱਕ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਉਸ ਵੇਲੇ ਚੇਤਾਵਨੀ ਦਿੱਤੀ ਗਈ ਸੀ ਕਿ ਜੇਕਰ ਹਿਮਾਚਲ ਸਰਕਾਰ ਆਪਣਾ ਫੈਸਲਾ ਵਾਪਸ ਨਹੀਂ ਲੈਂਦੀ, ਤਾਂ ਪੰਜਾਬ ਵਿੱਚ ਦਾਖਲ ਹੋਣ ਵਾਲੇ ਹਿਮਾਚਲ ਦੇ ਵਾਹਨਾਂ ਤੋਂ ‘ਖਾਲਸਾ ਟੈਕਸ’ ਦੇ ਨਾਂ ‘ਤੇ ਯੋਗਦਾਨ ਇਕੱਠਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ 👉Punjab News : ਈਡੀ ਦਫ਼ਤਰ ਪਹੁੰਚੇ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਉਰਫ਼ ਢਿੱਲੋਂ

ਅੱਜ ਆਪਣੇ ਐਲਾਨ ਮੁਤਾਬਕ ਬਾਬਾ ਅੱਛਰ ਸਿੰਘ ਮਹਾਕਾਲ ਦੀ ਅਗਵਾਈ ਹੇਠ ਨਿਹੰਗ ਸਿੰਘਾਂ ਨੇ ਵਾਹਨਾਂ ਲਈ ਪਰਚੀਆਂ ਕੱਟਣੀਆਂ ਸ਼ੁਰੂ ਕਰ ਦਿੱਤੀਆਂ। ਹਾਲਾਂਕਿ ਇਹ ਕੋਈ ਲਾਜ਼ਮੀ ਟੈਕਸ ਨਹੀਂ ਸੀ, ਸਗੋਂ ਵਾਹਨ ਚਾਲਕਾਂ ਤੋਂ ਉਨ੍ਹਾਂ ਦੀ ਮਰਜ਼ੀ ਅਨੁਸਾਰ 10, 20, 50 ਜਾਂ 100 ਰੁਪਏ ਦਾ ਯੋਗਦਾਨ ਲਿਆ ਗਿਆ। ਨਿਹੰਗ ਆਗੂਆਂ ਦਾ ਕਹਿਣਾ ਹੈ ਕਿ ਇਕੱਠੀ ਕੀਤੀ ਰਕਮ ਸਰਬੱਤ ਦੇ ਭਲੇ, ਲੋੜਵੰਦਾਂ ਦੀ ਮਦਦ ਅਤੇ ਸਮਾਜ ਭਲਾਈ ਦੇ ਕੰਮਾਂ ‘ਤੇ ਖਰਚ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਹਿਮਾਚਲ ਸਰਕਾਰ ਐਂਟਰੀ ਟੈਕਸ ਵਾਪਸ ਨਹੀਂ ਲੈਂਦੀ, ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਉੱਧਰ, ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਪੁਲਿਸ ਵੀ ਪੂਰੀ ਤਰ੍ਹਾਂ ਮੁਸਤੈਦ ਰਹੀ। ਪੁਲਿਸ ਅਤੇ ਨਿਹੰਗ ਜਥੇਬੰਦੀਆਂ ਵਿਚਾਲੇ ਗੱਲਬਾਤ ਦਾ ਦੌਰ ਜਾਰੀ ਹੈ, ਜਦਕਿ ਕਈ ਵਾਹਨ ਚਾਲਕਾਂ ਨੇ ਵੀ ਖੁਸ਼ੀ-ਖੁਸ਼ੀ ਯੋਗਦਾਨ ਦੇ ਕੇ ਇਸ ਪਹਿਲ ਦਾ ਸਮਰਥਨ ਕੀਤਾ। ਹੁਣ ਦੇਖਣਾ ਇਹ ਹੋਵੇਗਾ ਕਿ ਹਿਮਾਚਲ ਸਰਕਾਰ ਇਸ ਵਧਦੇ ਵਿਰੋਧ ‘ਤੇ ਕੀ ਰੁਖ ਅਪਣਾਉਂਦੀ ਹੈ ਅਤੇ ਇਸ ਮਾਮਲੇ ਦਾ ਹੱਲ ਕਿਵੇਂ ਨਿਕਲਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab News : ਈਡੀ ਦਫ਼ਤਰ ਪਹੁੰਚੇ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਉਰਫ਼ ਢਿੱਲੋਂ

0

Punjab News : ਪੰਜਾਬ ਦੀ ਸਿਆਸਤ ਨਾਲ ਜੁੜੇ ਮਨੀ ਲਾਂਡਰਿੰਗ ਮਾਮਲਿਆਂ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ, ਯਾਨੀ ਈਡੀ, ਦੀ ਕਾਰਵਾਈ ਲਗਾਤਾਰ ਤੇਜ਼ ਹੋ ਰਹੀ ਹੈ। ਇੱਕ ਪਾਸੇ ਕੱਲ੍ਹ ਕੇਂਦਰੀ ਹਲਕੇ ਤੋਂ ਵਿਧਾਇਕ ਰਮਨ ਅਰੋੜਾ ਤੋਂ ਈਡੀ ਨੇ ਕਰੀਬ ਅੱਠ ਘੰਟੇ ਤੱਕ ਪੁੱਛਗਿੱਛ ਕੀਤੀ, ਜਦਕਿ ਅੱਜ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਉਰਫ਼ ਕਿੱਕੀ ਢਿੱਲੋਂ ਵੀ ਜਾਂਚ ਵਿੱਚ ਸ਼ਾਮਲ ਹੋਣ ਲਈ ਈਡੀ ਦਫ਼ਤਰ ਪਹੁੰਚੇ। ਜਾਣਕਾਰੀ ਮੁਤਾਬਕ ਰਮਨ ਅਰੋੜਾ ਕੱਲ੍ਹ ਸਵੇਰੇ ਈਡੀ ਦਫ਼ਤਰ ਪਹੁੰਚੇ ਸਨ ਅਤੇ ਦੇਰ ਸ਼ਾਮ ਤੱਕ ਅਧਿਕਾਰੀਆਂ ਵੱਲੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ। ਇਸ ਦੌਰਾਨ ਉਹ ਮੀਡੀਆ ਨਾਲ ਕੋਈ ਗੱਲਬਾਤ ਕਰਨ ਤੋਂ ਬਚਦੇ ਨਜ਼ਰ ਆਏ। ਉੱਧਰ ਅੱਜ ਕਿੱਕੀ ਢਿੱਲੋਂ ਨਿਰਧਾਰਤ ਸਮੇਂ ‘ਤੇ ਈਡੀ ਸਾਹਮਣੇ ਪੇਸ਼ ਹੋਏ। ਸੂਤਰਾਂ ਅਨੁਸਾਰ ਈਡੀ ਅਧਿਕਾਰੀਆਂ ਨੇ ਪਹਿਲਾਂ ਤੋਂ ਤਿਆਰ ਕੀਤੇ ਗਏ ਸਵਾਲਾਂ ਦੇ ਆਧਾਰ ‘ਤੇ ਉਨ੍ਹਾਂ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ 👉Punjab News : ਮਹਿਲਾਵਾਂ ਨੂੰ ਮਾਨ ਸਰਕਾਰ ਦਾ ਵੱਡਾ ਤੋਹਫ਼ਾ, ਇਸ ਤਾਰੀਖ਼ ਤੋਂ ਖ਼ਾਤਿਆਂ ‘ਚ ਆਉਣਗੇ ਪੈਸੇ

ਤੁਹਾਨੂੰ ਦੱਸ ਦੇਈਏ ਕਿ ਕਿੱਕੀ ਢਿੱਲੋਂ ਨੂੰ ਮਈ 2023 ਵਿੱਚ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਵਿਜੀਲੈਂਸ ਦੀ ਜਾਂਚ ਵਿੱਚ ਦੋਸ਼ ਲਗਾਇਆ ਗਿਆ ਸੀ ਕਿ 2017 ਤੋਂ 2022 ਦੇ ਦਰਮਿਆਨ ਉਨ੍ਹਾਂ ਨੇ ਲਗਭਗ 10 ਕਰੋੜ 72 ਲੱਖ ਰੁਪਏ ਖਰਚ ਕੀਤੇ, ਜਦਕਿ ਉਨ੍ਹਾਂ ਦੀ ਆਮਦਨ ਕਰੀਬ 3 ਕਰੋੜ 18 ਲੱਖ ਰੁਪਏ ਦਰਸਾਈ ਗਈ ਸੀ। ਜਾਂਚ ਏਜੰਸੀ ਦਾ ਦਾਅਵਾ ਹੈ ਕਿ ਕਰੀਬ 7 ਕਰੋੜ 53 ਲੱਖ ਰੁਪਏ ਦੇ ਸਰੋਤ ਬਾਰੇ ਉਹ ਸੰਤੋਸ਼ਜਨਕ ਜਾਣਕਾਰੀ ਨਹੀਂ ਦੇ ਸਕੇ। ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਪਹਿਲਾਂ ਹੀ ਚਾਰਜਸ਼ੀਟ ਦਾਇਰ ਕਰ ਚੁੱਕਾ ਹੈ ਅਤੇ ਮਾਮਲਾ ਇਸ ਵੇਲੇ ਅਦਾਲਤ ਵਿੱਚ ਵਿਚਾਰ ਅਧੀਨ ਹੈ। ਹੁਣ ਸਭ ਦੀਆਂ ਨਜ਼ਰਾਂ ਈਡੀ ਦੀ ਜਾਂਚ ਅਤੇ ਇਸ ਤੋਂ ਸਾਹਮਣੇ ਆਉਣ ਵਾਲੇ ਅਗਲੇ ਖੁਲਾਸਿਆਂ ‘ਤੇ ਟਿਕੀਆਂ ਹੋਈਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

0

Punjab News : CM ਸੈਣੀ ਦੀ ਹਾਜ਼ਰੀ ‘ਚ ਕੇਵਲ ਸਿੰਘ ਢਿੱਲੋਂ ਨੇ ਸੰਭਾਲਿਆ ਨਵਾਂ ਅਹੁਦਾ

0

Punjab News : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਮੌਜੂਦਗੀ ਵਿੱਚ ਅੱਜ ਕੇਵਲ ਸਿੰਘ ਢਿੱਲੋਂ ਨੇ ਆਪਣੇ ਨਵੇਂ ਅਹੁਦੇ ਦਾ ਰਸਮੀ ਤੌਰ ‘ਤੇ ਚਾਰਜ ਸੰਭਾਲ ਲਿਆ। ਇਸ ਮੌਕੇ ਸਮਾਗਮ ਦੌਰਾਨ ਭਾਜਪਾ ਦੇ ਕਈ ਸੀਨੀਅਰ ਆਗੂ ਅਤੇ ਅਹੁਦੇਦਾਰ ਵੱਡੀ ਗਿਣਤੀ ਵਿੱਚ ਮੌਜੂਦ ਰਹੇ।

ਇਹ ਵੀ ਪੜ੍ਹੋ 👉 Punjab News : ਮਹਿਲਾਵਾਂ ਨੂੰ ਮਾਨ ਸਰਕਾਰ ਦਾ ਵੱਡਾ ਤੋਹਫ਼ਾ, ਇਸ ਤਾਰੀਖ਼ ਤੋਂ ਖ਼ਾਤਿਆਂ ‘ਚ ਆਉਣਗੇ ਪੈਸੇ

ਸਮਾਗਮ ਵਿੱਚ ਭਾਜਪਾ ਦੇ ਰਾਸ਼ਟਰੀ ਮੀਤ ਪ੍ਰਧਾਨਸੌਦਾਨ ਸਿੰਘ, ਸੁਨੀਲ ਜਾਖੜ, ਵਿਜੇ ਸਾਂਪਲਾ,ਅਸ਼ਵਨੀ ਸ਼ਰਮਾ, ਤਰੁਣ ਚੁੱਘ, ਨਰਿੰਦਰ ਸਿੰਘ ਰੈਨਾ, ਸੰਸਦ ਮੈਂਬਰ ਸਤਨਾਮ ਸਿੰਘ, ਇਕਬਾਲ ਸਿੰਘ ਲਾਲਪੁਰਾ, ਸ਼ਵੇਤ ਮਲਿਕ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ। ਕੇਵਲ ਸਿੰਘ ਢਿੱਲੋਂ ਦੇ ਅਹੁਦਾ ਸੰਭਾਲਣ ਨੂੰ ਪਾਰਟੀ ਲਈ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਸਮਾਗਮ ਦੌਰਾਨ ਆਗੂਆਂ ਨੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੀ ਉਮੀਦ ਜਤਾਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।