’ਬੈਸਟ ਇੰਸਟੀਟਿਊਸ਼ਨ ਫਾਰ ਕੈਂਪਸ ਯੁਸੇਜ’ ਸ਼੍ਰੇਣੀ ਵਿੱਚ ਦੇਸ਼ ਭਰ ਵਿੱਚ ਤੀਜਾ ਰੈਂਕ ਮਿਲਿਆ ਸੁਖਜਿੰਦਰ ਮਾਨ
ਬਠਿੰਡਾ, 23 ਮਈ : ਪੰਜਾਬ ਕੇਂਦਰੀ ਯੂਨੀਵਰਸਿਟੀ ਬਠਿੰਡਾ ਨੇ ਨੈਸ਼ਨਲ ਵਾਟਰ ਐਵਾਰਡ 2022 ਦੀ ’ਬੈਸਟ ਇੰਸਟੀਟਿਊਸ਼ਨ ਫਾਰ ਕੈਂਪਸ ਯੁਸੇਜ’ ਸ਼੍ਰੇਣੀ ਵਿੱਚ ਦੇਸ਼ ਭਰ ਵਿੱਚ ਤੀਜਾ ਰੈਂਕ ਪ੍ਰਾਪਤ ਕੀਤਾ ਹੈ। ਇਸ ਸਬੰਧੀ ਜਲ ਸ਼ਕਤੀ ਮੰਤਰਾਲੇ ਦਾ ਪੱਤਰ ਹਾਲ ਹੀ ਵਿੱਚ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੂੰ ਮਿਲਿਆ ਹੈ। ਇਸ ਪੱਤਰ ਅਨੁਸਾਰ ਪੰਜਾਬ ਕੇਂਦਰੀ ਯੂਨੀਵਰਸਿਟੀ ਨੂੰ ਇਸ ਪੁਰਸਕਾਰ ਦੇ ਜੇਤੂ ਵਜੋਂ ਟਰਾਫ਼ੀ ਅਤੇ ਪ੍ਰਸ਼ੰਸਾ ਪੱਤਰ ਦੇ ਨਾਲ-ਨਾਲ ਨਕਦ ਇਨਾਮ ਵੀ ਦਿੱਤਾ ਜਾਵੇਗਾ। ਜਲ ਸ਼ਕਤੀ ਮੰਤਰਾਲਾ ਆਉਣ ਵਾਲੇ ਸਮੇਂ ਵਿੱਚ ਹੋਣ ਵਾਲੇ ਜਲ ਪੁਰਸਕਾਰ 2022 ਸਮਾਗਮ ਦੌਰਾਨ ਸਾਰੇ ਜੇਤੂਆਂ ਨੂੰ ਸਨਮਾਨਿਤ ਕਰੇਗਾ।ਨੈਸ਼ਨਲ ਵਾਟਰ ਐਵਾਰਡ ਦਾ ਉਦੇਸ਼ ਲੋਕਾਂ ਨੂੰ ਪਾਣੀ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਪਾਣੀ ਦੀ ਵਰਤੋਂ ਦੇ ਵਧੀਆ ਅਭਿਆਸਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ।ਇਸ ਮੌਕੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਸੀਯੂਪੀਬੀ ਪਰਿਵਾਰ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂਨੇ ਡਾ. ਸੁਨੀਲ ਮਿੱਤਲ (ਡੀਨ, ਸਕੂਲ ਆਫ਼ ਐਨਵਾਇਰਮੈਂਟ ਐਂਡ ਅਰਥ ਸਾਇੰਸਜ਼), ਡਾ. ਜੇ.ਕੇ. ਪਟਨਾਇਕ (ਭੂ-ਵਿਗਿਆਨ ਵਿਭਾਗ ਦੇ ਮੁਖੀ), ਡਾ. ਪੀ.ਕੇ. ਸਾਹੂ (ਵਾਤਾਵਰਣ ਵਿਗਿਆਨ ਅਤੇ ਤਕਨਾਲੋਜੀ ਵਿਭਾਗ), ਪ੍ਰੋ. ਸੰਜੀਵ ਠਾਕੁਰ (ਬੋਟਨੀ ਵਿਭਾਗ), ਇੰਜੀਨੀਅਰ ਸੌਰਭ ਗੁਪਤਾ (ਐਕਸਿਕੁਟਿਵ ਇੰਜੀਨੀਅਰ), ਅਤੇ ਇੰਜੀਨੀਅਰ ਪੁਨੀਤ (ਜੂਨੀਅਰ ਇੰਜੀਨੀਅਰ) ਦੀ ਯੂਨੀਵਰਸਿਟੀ ਵਿੱਚ ਜਲ ਸਰੋਤਾਂ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਕਰਨ ਅਤੇ ਮੰਤਰਾਲੇ ਨੂੰ ਰਿਪੋਰਟਾਂ ਸੌਂਪਣ ਵਿਚ ਯੋਗਦਾਨ ਲਈ ਸ਼ਲਾਘਾ ਕੀਤੀ। ਪ੍ਰੋ. ਤਿਵਾਰੀ ਨੇ ਕਿਹਾ ਕਿ ਸੀਯੂਪੀਬੀ ਪ੍ਰਸ਼ਾਸਨ ਪਾਣੀ ਦੀ ਹਰ ਬੂੰਦ ਨੂੰ ਬਚਾਉਣ ਲਈ ਵਚਨਬੱਧ ਹੈ ਕਿਉਂਕਿ ਸਾਡੀ ਯੂਨੀਵਰਸਿਟੀ ਪੰਜਾਬ ਵਿੱਚ ਪਾਣੀ ਦੀ ਘਾਟ ਵਾਲੇ ਖੇਤਰ ਵਿੱਚ ਸਥਿਤ ਹੈ।
ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਨੈਸ਼ਨਲ ਵਾਟਰ ਐਵਾਰਡ 2022 ਵਿੱਚ ਤੀਜਾ ਰੈਂਕ ਪ੍ਰਾਪਤ ਕੀਤਾ
ਸਟੇਟ ਨੈੱਟਬਾਲ ਖੇਡਾਂ ਵਿਚ ਭਾਗ ਲੈਣ ਵਾਲੇ ਖਿਡਾਰੀਆਂ ਦੀ ਕੀਤੀ ਚੋਣ
ਸੁਖਜਿੰਦਰ ਮਾਨ
ਬਠਿੰਡਾ, 23 ਮਈ : ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਗਰਾਊਂਡ ਵਿਖੇ ਅੰਡਰ 19 ਮੁੰਡੇ ਅਤੇ ਕੁੜੀਆਂ ਵਰਗ ਦੇ ਨੈੱਟ ਬਾਲ ਖਿਡਾਰੀਆਂ ਦੀ ਚੋਣ ਕੀਤੀ ਗਈ। ਇਹ ਚੁਣੇ ਗਏ ਖਿਡਾਰੀ 26/05/2023 ਤੋਂ 28/05/2023 ਤੱਕ ਫਤਿਹਗੜ੍ਹ ਸਾਹਿਬ ਵਿਖੇ ਹੋਣ ਵਾਲੀ ਸਟੇਟ ਨੈੱਟ ਬਾਲ ਵਿੱਚ ਭਾਗ ਲੈਣਗੇ। ਚੋਣ ਸਮੇਂ ਨੈੱਟ ਬਾਲ ਸਲੈਕਸ਼ਨ ਕਮੇਟੀ ਦੇ ਮੈਂਬਰ ਨੇ ਚੁਣੇ ਹੋਏ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਜਿੱਤ ਕੇ ਆਉਣ ਦੀ ਕਾਮਨਾ ਕੀਤੀ। ਇਸ ਮੌਕੇ ਨਿਰਭੈ ਸਿੰਘ, ਡੀ.ਪੀ. ਕੁਲਵਿੰਦਰ ਸਿੰਘ ਰਿੰਕੂ ਨੈੱਟ ਬਾਲ ਇੰਚਾਰਜ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਪ੍ਰਿੰਸੀਪਲ ਜਗਤਾਰ ਸਿੰਘ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਗੁਰਜੰਟ ਸਿੰਘ ਸੈਕਟਰੀ ਬਾਸਕਟ ਬਾਲ, ਰਜਿੰਦਰ ਸਿੰਘ ਬਾਸਕਟ ਬਾਲ, ਕੁਲਵੀਰ ਸਿੰਘ ਮਾਲਵਾ ਕਾਲਜ ਹਾਜ਼ਰ ਸਨ।
ਸ਼ਾਇਰ ਸੁਖਵਿੰਦਰ ਰਾਜ ਦੀ ਕਿਤਾਬ “ਦਿੱਤਾ ਲਿਆ ਸਾਮਾਨ” ਲੋਕ ਅਰਪਣ
ਮੁੱਖ ਮੰਤਰੀ ਨੇ ਸੰਕਟ ਵਿੱਚ ਘਿਰੇ ਵਿਅਕਤੀਆਂ ਲਈ ਜ਼ਰੂਰੀ ਐਮਰਜੈਂਸੀ ਸੇਵਾਵਾਂ ਸਮਾਂਬੱਧ ਢੰਗ ਨਾਲ ਪਹੁੰਚਾਉਣ ਲਈ 98 ਈ.ਆਰ.ਵੀਜ਼ ਨੂੰ ਦਿਖਾਈ ਹਰੀ ਝੰਡੀ
ਭ੍ਰਿਸਟਾਚਾਰ ਦੇ ਕੇਸ ’ਚ ਵਿਧਾਇਕ ਅਮਿਤ ਰਤਨ ਨੂੰ ਹਾਈਕੋਰਟ ਤੋਂ ਮਿਲੀ ਜਮਾਨਤ
ਤਿੰਨ ਮਹੀਨੇ ਪਹਿਲਾਂ 22 ਫ਼ਰਵਰੀ ਨੂੰ ਵਿਜੀਲੈਂਸ ਬਿਉਰੋ ਨੇ ਕੀਤਾ ਸੀ ਗ੍ਰਿਫਤਾਰ
ਵਿਧਾਇਕ ਦਾ ਪ੍ਰਾਈਵੇਟ ਪੀਏ ਰਿਸ਼ਵ ਗਰਗ ਹਾਲੇ ਵੀ ਬਠਿੰਡਾ ਜੇਲ੍ਹ ’ਚ ਬੰਦ
ਸੁਖਜਿੰਦਰ ਮਾਨ
ਬਠਿੰਡਾ, 22 ਮਈ : ਭ੍ਰਿਸਟਾਚਾਰ ਦੇ ਮਾਮਲੇ ਵਿਚ ਲੰਘੀ 22 ਫ਼ਰਵਰੀ ਨੂੰ ਵਿਜੀਲੈਂਸ ਬਿਉਰੋ ਵਲੋਂ ਜੀਰਕਪੁਰ ਦੇ ਨਜਦੀਕ ਗ੍ਰਿਫਤਾਰ ਕੀਤੇ ਗਏ ਵਿਧਾਇਕ ਅਮਿਤ ਰਤਨ ਨੂੰ ਅੱਜ ਤਿੰਨ ਮਹੀਨਿਆਂ ਬਾਅਦ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਜਮਾਨਤ ਮਿਲ ਗਈ ਹੈ। ਜਦੋਂਕਿ ਮਹਿਲਾ ਸਰਪੰਚ ਦੇ ਪਤੀ ਕੋਲੋ ਗ੍ਰਾਂਟਾ ਰਿਲੀਜ਼ ਕਰਵਾਉਣ ਬਦਲੇ ਚਾਰ ਲੱਖ ਰੁਪਏ ਰਿਸਵਤ ਲੈਣ ਵਾਲੇ ਵਿਧਾਇਕ ਦੇ ਪ੍ਰਾਈਵੇਟ ਪੀਏ ਰਿਸਵ ਗਰਗ ਹਾਲੇ ਵੀ ਬਠਿੰਡਾ ਜੇਲ੍ਹ ਵਿਚ ਬੰਦ ਹੈ। ਬਠਿੰਡਾ ਦਿਹਾਤੀ ਹਲਕੇ ਨਾਲ ਸਬੰਧਤ ਵਿਧਾਇਕ ਅਮਿਤ ਰਤਨ ਨੂੰ ਗੈਂਗਸਟਰਾਂ ਕੋਲੋ ਖਤਰਾ ਹੋਣ ਦੇ ਚੱਲਦੇ 2 ਮਾਰਚ ਤੋਂ ਨਿਆਇਕ ਹਿਰਾਸਤ ਤਹਿਤ ਪਟਿਆਲਾ ਜੇਲ੍ਹ ਵਿਚ ਭੇਜਿਆ ਹੋਇਆ ਸੀ। ਜਿਕਰ ਕਰਨਾ ਬਣਦਾ ਹੈ ਕਿ ਵਿਜੀਲੈਂਸ ਬਿਉਰੋ ਵਲੋਂ ਉਕਤ ਵਿਧਾਇਕ ਦੇ ਹਲਕੇ ਅਧੀਨ ਆਉਂਦੇ ਪਿੰਡ ਘੁੱਦਾ ਦੀ ਮਹਿਲਾ ਸਰਪੰਚ ਸੀਮਾ ਰਾਣੀ ਦੇ ਪਤੀ ਪ੍ਰਿਤਪਾਲ ਕਾਕਾ ਦੀ ਸਿਕਾਇਤ ਉਪਰ 16 ਫ਼ਰਵਰੀ ਨੂੰ ਬਠਿੰਡਾ ਦੇ ਸਰਕਟ ਹਾਊਸ ਵਿਚੋਂ ਵਿਧਾਇਕ ਦੇ ਪ੍ਰਾਈਵੇਟ ਪੀਏ ਰਿਸਵ ਗਰਗ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਹਾਲਾਂਕਿ ਇਸ ਦੌਰਾਨ ਵਿਧਾਇਕ ਵੀ ਮੌਕੇ ’ਤੇ ਹਾਜ਼ਰ ਸੀ ਪ੍ਰੰਤੂ ਉਸ ਸਮੇਂ ਮੌਕੇ ’ਤੈ ਕੋਈ ਸਬੂਤ ਨਾ ਹੋਣ ਕਾਰਨ ਵਿਧਾਇਕ ਦੀ ਗ੍ਰਿਫਤਾਰੀ ਨਹੀਂ ਕੀਤੀ ਗਈ ਸੀ। ਇਸਤੋਂ ਬਾਅਦ ਸਿਕਾਇਤਕਰਤਾ ਵਲੋਂ ਮੁਹੱਈਆਂ ਕਰਵਾਈਆਂ ਗਈਆਂ ਰਿਕਾਡਿੰਗਾਂ ਤੇ ਹੋਰ ਸਬੂਤਾਂ ਦੇ ਆਧਾਰ ’ਤੇ 22 ਫ਼ਰਵਰੀ ਦੀ ਦੇਰ ਰਾਤ ਨੂੰ ਵਿਧਾਇਕ ਅਮਿਤ ਰਤਨ ਦੀ ਗ੍ਰਿਫਤਾਰੀ ਪਾਈ ਗਈ ਸੀ। ਵੱਡੀ ਗੱਲ ਇਹ ਵੀ ਹੈ ਕਿ ਕੁੱਝ ਦਿਨ ਪਹਿਲਾਂ ਹੀ ਮੋਹਾਲੀ ਦੀ ਫ਼ੋਰੇਂਸਕ ਲੈਬ ਨੇ ਸਿਕਾਇਤਕਰਤਾ ਵਲੋਂ ਵਿਜੀਲੈਂਸ ਨੂੰ ਦਿੱਤੀਆਂ ਰਿਕਾਡਿੰਗਾਂ ਦਾ ਵਿਧਾਇਕ ਦੀ ਅਵਾਜ਼ ਦੇ ਲਏ ਸੈਂਪਲਾਂ ਨਾਲ ਮੇਲ ਹੋ ਗਿਆ ਸੀ।
ਕਿਸਾਨ ਜਥੇਬੰਦੀ ਨੇ ਪੂਰੇ ਮੁਆਵਜੇ ਦੀ ਮੰਗ ਨੂੰ ਲੈ ਕੇ ਡੀਸੀ ਦਫ਼ਤਰ ਅੱਗੇ ਦਿੱਤਾ ਧਰਨਾ
ਸੁਖਜਿੰਦਰ ਮਾਨ
ਬਠਿੰਡਾ, 22 ਮਈ : ਸੂਬਾ ਕਮੇਟੀ ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਿਲਾ ਬਠਿੰਡਾ ਵੱਲੋਂ ਅੱਜ ਸਥਾਨਕ ਮਿੰਨੀ ਸਕੱਤਰੇਤ ਅੱਗੇ ਧਰਨਾ ਦੇਣ ਤੋਂ ਬਾਅਦ ਐਸਡੀਐਮ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਮੀਤ ਪ੍ਰਧਾਨ ਬਸੰਤ ਸਿੰਘ ਕੋਠਾਗੁਰੂ ਤੇ ਔਰਤ ਜਥੇਬੰਦੀ ਦੇ ਜ਼ਿਲ੍ਹਾ ਆਗੂ ਕਰਮਜੀਤ ਕੌਰ ਲਹਿਰਾ ਖਾਨਾ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਹਾੜ੍ਹੀ ਦੀ ਫਸਲ ਤੇ ਕੋਈ ਗੜੇਮਾਰੀ ਅਤੇ ਭਾਰੀ ਬਾਰਸ਼ ਕਾਰਨ ਕਣਕ ਸਮੇਤ ਹੋਰ ਫ਼ਸਲਾਂ ਅਤੇ ਘਰਾਂ ਦਾ ਬਹੁਤ ਨੁਕਸਾਨ ਹੋ ਗਿਆ ਸੀ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਇਸ ਨੁਕਸਾਨ ਮੁਆਵਜ਼ਾ ਕਣਕ ਵੱਢਣ ਤੋਂ ਪਹਿਲਾਂ-ਪਹਿਲਾਂ ਜਾਰੀ ਕਰਨ ਦਾ ਐਲਾਨ ਕੀਤਾ ਸੀ। ਪਰ ਕੁਝ ਕਿਸਾਨਾਂ ਨੂੰ ਇਹ ਨਿਗੂਣਾ ਮੁਆਵਜ਼ਾ ਦੇ ਕੇ ਸਾਰ ਦਿੱਤਾ ਗਿਆ। ਇਸ ਤੋਂ ਪਹਿਲਾਂ ਵੀ ਨਰਮਾ, ਗੁਆਰਾ ਅਤੇ ਮੂੰਗੀ ਦੀ ਸਾਰੀ ਫ਼ਸਲ ਪੂਰੀ ਤਰਾਂ ਬਰਬਾਦ ਹੋ ਗਈ ਸੀ ਜਿਸ ਦੇ ਮੁਆਵਜ਼ੇ ਸਬੰਧੀ ਲਗਾਤਾਰ ਸੰਗਰੂਰ ਵਿਖੇ ਧਰਨਾ ਲੱਗਣ ਤੋਂ ਬਾਅਦ ਪੰਜਾਬ ਸਰਕਾਰ ਨੇ ਲਿਖਤੀ ਵਾਅਦਾ ਕੀਤਾ ਸੀ ਕਿ 30 ਨਵੰਬਰ 2022 ਤਕ ਮੁਆਵਜਾ ਦੇ ਦਿੱਤਾ ਜਾਵੇਗਾ ਪਰ ਕਿਸੇ ਵੀ ਕਿਸਾਨ ਨੂੰ ਇੱਕ ਪੈਸਾ ਤੱਕ ਨਹੀਂ ਦਿੱਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਪਹਿਲੀਆਂ ਸਰਕਾਰਾਂ ਦੀ ਤਰਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਿਸਾਨਾਂ ਮਜ਼ਦੂਰਾਂ ਪ੍ਰਤੀ ਸੰਜੀਦਾ ਨਹੀਂ। ਕਿਸਾਨਾਂ ਦਾ ਦੋ ਫਸਲਾਂ ਦਾ ਨੁਕਸਾਨ ਹੋ ਚੁੱਕਿਆ ਹੈ ਜਿਸ ਕਾਰਨ ਪਹਿਲਾਂ ਤੋਂ ਹੀ ਆਰਥਿਕ ਤੰਗੀ ਤੇ ਕਰਜ਼ੇ ਕਾਰਨ ਖੁਦਕੁਸ਼ੀਆਂ ਦੇ ਰਾਹ ਪਏ ਕਿਸਾਨਾਂ ਮਜ਼ਦੂਰਾਂ ਸਿਰ ਕਰਜ਼ੇ ਦੀ ਪੰਡ ਹੋਰ ਭਾਰੀ ਹੋ ਰਹੀ ਹੈ। ਕੁਝ ਦਿਨ ਪਹਿਲਾਂ ਆਏ ਤੇਜ਼ ਤੂਫਾਨ ਕਾਰਨ ਫਿਰ ਕਿਸਾਨਾਂ ਮਜ਼ਦੂਰਾਂ ਦੀਆਂ ਫਸਲਾਂ, ਪਸ਼ੂਆਂ ਅਤੇ ਘਰਾਂ ਦਾ ਮਾਲੀ ਤੇ ਜਾਨੀ ਨੁਕਸਾਨ ਹੋ ਗਿਆ ਹੈ। ਇਸ ਮੌਕੇ ਕਿਸਾਨ ਆਗੂਆਂ ਨੇ ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਵੱਲੋਂ ਹਾੜੀ ਦੀ ਫਸਲ ’ਤੇ ਹੋਈ ਗੜੇਮਾਰੀ ਦੌਰਾਨ 100% ਤਬਾਹੀ ਲਈ ਐਲਾਨ ਕੀਤੇ ਗਏ 15000 ਰੁਪਏ ਪ੍ਰਤੀ ਏਕੜ ਦੇ ਨਿਗੂਣੇ ਮੁਆਵਜ਼ੇ ਦੀ ਅਦਾਇਗੀ ਵੀ ਸਿਰਫ ਪੰਜ ਏਕੜ ਤੱਕ ਕਰਨ ਦੀ ਬੇਤੁਕੀ ਕਿਸਾਨ ਵਿਰੋਧੀ ਸ਼ਰਤ ਵਾਪਸ ਲਈ ਜਾਵੇ, ਵਿਸ਼ੇਸ਼ ਗਰਦੌਰੀ ਵਿੱਚ ਦਰਜ ਤਬਾਹੀ ਮੁਤਾਬਕ ਇਸ ਐਲਾਨੇ ਗਏ ਮੁਆਵਜ਼ੇ ਦੀ ਅਦਾਇਗੀ ਸਾਰੇ ਪੀੜਤ ਕਾਸ਼ਤਕਾਰਾਂ ਨੂੰ ਤੁਰੰਤ ਕੀਤੀ ਜਾਵੇ, ਮਿਥੇ ਹੋਏ ਸਰਕਾਰੀ ਸਮਰਥਨ ਮੁੱਲ ਤੋਂ ਘੱਟ ਰੇਟ ’ਤੇ ਵਿਕੀ ਕਣਕ ਅਤੇ ਆਲੂਆਂ ਆਦਿ ਦੂਜੀਆਂ ਫ਼ਸਲਾਂ ਦੇ ਘਾਟੇ ਦੀ ਪੂਰੀ ਭਰਪਾਈ ਕੀਤੀ ਜਾਵੇ,ਇਨ੍ਹੀਂ ਦਿਨੀਂ ਆਏ ਤੂਫ਼ਾਨੀ ਕਹਿਰ ਨਾਲ? ਅਤੇ ਰਜਬਾਹੇ ਟੁੱਟਣ ਨਾਲ ਹੋਈ ਸੌਣੀ ਫ਼ਸਲਾਂ ਤੇ ਮਕਾਨਾਂ ਦੀ ਤਬਾਹੀ ਤੋਂ ਇਲਾਵਾ ਕਈ ਮਨੁੱਖ ਤੇ ਪਸ਼ੂ ਮੌਤ ਦਾ ਸ਼ਿਕਾਰ ਵੀ ਹੋਏ ਹਨ। ਇਸ ਤਬਾਹੀ ਦੀ ਵਿਸ਼ੇਸ਼ ਗਰਦੌਰੀ ਤੁਰੰਤ ਕਰਵਾ ਕੇ ਹੋਏ ਫ਼ਸਲੀ ਅਤੇ ਮਕਾਨਾਂ ਦੇ ਨੁਕਸਾਨ ਦੀ ਪੂਰੀ ਭਰਪਾਈ ਕੀਤੀ ਜਾਵੇ ਅਤੇ ਮੌਤ ਦਾ ਸ਼ਿਕਾਰ ਹੋਏ ਲੋਕਾਂ/ਪਸ਼ੂਆਂ ਦੇ ਵਾਰਸਾਂ/ਮਾਲਕਾਂ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ, ਬੰਦ ਪਈ ਨਹਿਰੀ ਪਾਣੀ ਅਤੇ ਖੇਤੀ ਮੋਟਰਾਂ ਦੀ ਸਪਲਾਈ ਬਹਾਲ ਕੀਤੀ ਜਾਵੇ ਅਤੇ ਖੇਤੀ ਮੋਟਰਾਂ ਤੇ ਨਹਿਰੀ ਪਾਣੀ ਦੀ ਸਪਲਾਈ ਪਹਿਲਾਂ ਦੀ ਤਰ੍ਹਾਂ ਬਹਾਲ ਕੀਤੀ ਜਾਵੇ। ਕਿਸਾਨ ਆਗੂਆਂ ਨੇ ਕੁਰਕੀ ਦਾ ਵਿਰੋਧ ਕਰ ਰਹੇ ਪੰਜਾਬ ਕਿਸਾਨ ਯੂਨੀਅਨ ਦੇ ਆਗੂਆਂ ਤੇ ਦਰਜ ਕੀਤੇ ਪੁਲਿਸ ਕੇਸਾਂ ਜ਼ੋਰਦਾਰ ਨਿਖੇਧੀ ਕੀਤੀ ਅਤੇ ਮੰਗ ਕੀਤੀ ਕਿ ਇਹ ਕੇਸ਼ ਤੁਰੰਤ ਰੱਦ ਕੀਤੇ ਜਾਣ। ਅੱਜ ਦੇ ਧਰਨੇ ਨੂੰ ਕੁਲਵੰਤ ਸ਼ਰਮਾ ਰਾਏਕੇ ਕਲਾਂ,ਸੁਖਦੇਵ ਸਿੰਘ ਰਾਮਪੁਰਾ, ਅਮਰੀਕ ਸਿੰਘ ਸਿਵੀਆਂ ,ਰਾਜਵਿੰਦਰ ਸਿੰਘ ਰਾਮਨਗਰ,ਅਵਤਾਰ ਤਾਰੀ ਭਗਤਾ, ਤਾਰੀ ਪੂਹਲਾ, ਰਾਮ ਕੋਟਗੁਰੂ, ਗੁਰਪਾਲ ਦਿਓਣ, ਕਾਲਾ ਚੱਠੇਵਾਲਾ, ਸ਼ਗਨਦੀਪ ਜਿਓਂਦ ਨੇਂ ਵੀ ਸੰਬੋਧਨ ਕੀਤਾ।
ਬਿਜਲੀ ਮੰਤਰੀ ਵੱਲੋਂ ਹਾਜ਼ਰੀ ਦੀ ਚੈਕਿੰਗ ਲਈ ਪੀ.ਐਸ.ਪੀ.ਸੀ.ਐਲ. ਦਫ਼ਤਰ ਲੁਧਿਆਣਾ ਦਾ ਅਚਨਚੇਤ ਦੌਰਾ
ਦੇਰੀ ਨਾਲ ਆਉਣ ਵਾਲੇ ਮੁਲਾਜ਼ਮਾਂ ਨੂੰ ਕੀਤੀ ਸਖ਼ਤ ਚੇਤਾਵਨੀ
ਉਦਯੋਗਾਂ ਨੂੰ ਬਿਜਲੀ ਦੀ ਕਮੀ ਨਹੀਂ ਆਉਣ ਦਿੱਤੀ ਜਾਏਗੀ: ਬਿਜਲੀ ਮੰਤਰੀ
ਪੰਜਾਬੀ ਖ਼ਬਰਸਾਰ ਬਿਉਰੋ
ਲੁਧਿਆਣਾ, 22 ਮਈ: ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਮੁਲਾਜ਼ਮਾਂ ਦੀ ਹਾਜ਼ਰੀ ਦੀ ਚੈਕਿੰਗ ਲਈ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਲੁਧਿਆਣਾ ਦਫ਼ਤਰ ਦਾ ਅਚਨਚੇਤ ਦੌਰ ਕੀਤਾ। ਇਸ ਦੌਰਾਨ ਉਨ੍ਹਾਂ ਨੇ ਦੇਰੀ ਨਾਲ ਆਉਣ ਵਾਲੇ ਮੁਲਾਜ਼ਮਾਂ ਦੀ ਖਿਚਾਈ ਕਰਦਿਆਂ ਉਨ੍ਹਾਂ ਨੂੰ ਸਖ਼ਤ ਚੇਤਾਵਨੀ ਦਿੱਤੀ।ਕੈਬਨਿਟ ਮੰਤਰੀ, ਵਿਧਾਇਕ ਮਦਨ ਲਾਲ ਬੱਗਾ ਦੇ ਨਾਲ ਅੱਜ ਸਵੇਰੇ 7.50 ਵਜੇ ਦੇ ਕਰੀਬ ਫਿਰੋਜ਼ਪੁਰ ਰੋਡ ਸਥਿਤ ਪੀ.ਐਸ.ਪੀ.ਸੀ.ਐਲ ਦਫ਼ਤਰ ਪੁੱਜੇ ਅਤੇ ਮੁਲਾਜ਼ਮਾਂ ਦੇ ਹਾਜ਼ਰੀ ਰਜਿਸਟਰਾਂ ਦੀ ਜਾਂਚ ਕੀਤੀ ਅਤੇ ਵੱਖ-ਵੱਖ ਸ਼ਾਖਾਵਾਂ ਵਿੱਚ ਤਾਇਨਾਤ ਸਾਰੇ ਮੁਲਾਜ਼ਮਾਂ ਨੂੰ ਇੱਕ-ਇੱਕ ਕਰਕੇ ਬੁਲਾਇਆ ਅਤੇ ਦਫ਼ਤਰ ਵਿੱਚ ਉਨ੍ਹਾਂ ਦੀ ਮੌਜੂਦਗੀ ਦੀ ਚੈਕਿੰਗ ਕੀਤੀ। ਚੈਕਿੰਗ ਦੀ ਕਾਰਵਾਈ ਸਮਾਪਤ ਹੋਣ ਉਪਰੰਤ ਉਨ੍ਹਾਂ ਕਿਹਾ ਕਿ ਇਸ ਅਚਨਚੇਤ ਦੌਰੇ ਦਾ ਮੰਤਵ ਵਿਭਾਗ ਦੇ ਸਟਾਫ਼ ਦਾ ਸਮੇਂ ਸਿਰ ਡਿਊਟੀ ’ਤੇ ਹਾਜ਼ਰ ਹੋਣ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਨੇ ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਆਪਣੇ ਸ਼ਨਾਖਤੀ ਕਾਰਡ ਪਹਿਨਣ ਲਈ ਵੀ ਕਿਹਾ।ਸ. ਹਰਭਜਨ ਸਿੰਘ ਈ.ਟੀ.ਓ ਨੇ ਅਧਿਕਾਰੀਆਂ ਨੂੰ ਸਪੱਸ਼ਟ ਤੌਰ ’ਤੇ ਕਿਹਾ ਕਿ ਕੰਮਕਾਜ ਵਿੱਚ ਕਿਸੇ ਵੀ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਪ੍ਰੇਸ਼ਾਨੀ ਨਾ ਝੱਲਣੀ ਪਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਆਪਣੇ ਰੋਜ਼ਾਨਾ ਦੇ ਕੰਮਕਾਰ ਕਰਵਾਉਣ ਲਈ ਲੋਕਾਂ ਨੂੰ ਢੁੱਕਵੀਂ ਸਹੂਲਤ ਪ੍ਰਦਾਨ ਕੀਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਕੋਈ ਦਿੱਕਤ ਦਰਪੇਸ਼ ਨਾ ਆਵੇ।ਉਨ੍ਹਾਂ ਅੱਗੇ ਕਿਹਾ ਕਿ ਸਾਰੇ ਬਕਾਇਆ ਮਾਮਲਿਆਂ ਦਾ ਤੁਰੰਤ ਨਿਪਰਾਟਾ ਕੀਤਾ ਜਾਵੇ ਕਿਉਂਕਿ ਇਸ ਨਾਲ ਲੋਕਾਂ ਵਿੱਚ ਸਰਕਾਰ ਅਤੇ ਇਸ ਦੇ ਕੰਮਕਾਜ ਪ੍ਰਤੀ ਭਰੋਸਾ ਵਧੇਗਾ। ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਲਾਗੂ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਗਾਮੀ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਸਪਲਾਈ ਯਕੀਨੀ ਬਣਾਏਗੀ ਅਤੇ ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਕਿਉਂਕਿ ਪੀ.ਐਸ.ਪੀ.ਸੀ.ਐਲ. ਵੱਲੋਂ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਲੁਧਿਆਣਾ ਸ਼ਹਿਰ ਦੇ ਦੇਸ਼ ਦਾ ਉਦਯੋਗਿਕ ਧੁਰਾ ਹੋਣ ਦੇ ਨਾਤੇ, ਪੀ.ਐਸ.ਪੀ.ਸੀ.ਐਲ. ਇਥੋਂ ਉਦਯੋਗਾਂ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ ਤਾਂ ਜੋ ਉਹ ਬਿਨਾਂ ਕਿਸੇ ਪਾਵਰ ਕੱਟ ਦੇ ਆਪਣਾ ਕੰਮ ਜਾਰੀ ਰੱਖ ਸਕਣ। ਉਨ੍ਹਾਂ ਕਿਹਾ ਕਿ ਬਿਜਲੀ ਸਪਲਾਈ ਸੰਬੰਧੀ ਇੰਡਸਟਰੀ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਏਗੀ।ਇਸ ਮੌਕੇ ਪੀ.ਐਸ.ਪੀ.ਸੀ.ਐਲ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
ਮੁੱਖ ਮੰਤਰੀ ਨੇ ਦਿੜ੍ਹਬਾ ਤੇ ਚੀਮਾ ਵਿੱਚ ਅਤਿ ਆਧੁਨਿਕ ਤਹਿਸੀਲ ਕੰਪਲੈਕਸਾਂ ਦਾ ਨੀਂਹ ਪੱਥਰ ਰੱਖਿਆ
ਚੰਨੀ ਦੇ ਕਾਰਜਕਾਲ ਦੌਰਾਨ ਉਸ ਦੇ ਭਾਣਜੇ ਨੇ ਨੌਕਰੀਆਂ ਵੇਚੀਆਂ ਪਰ ਸਾਡੀ ਸਰਕਾਰ ਪਾਰਦਰਸ਼ੀ ਅਤੇ ਨਿਰਪੱਖ ਤਰੀਕੇ ਨਾਲ ਨੌਕਰੀਆਂ ਪ੍ਰਦਾਨ ਕਰ ਰਹੀ ਹੈ
ਸ਼ਰੋਮਣੀ ਕਮੇਟੀ ਤੋਂ ਗੁਰਬਾਣੀ ਦਾ ਸੰਦੇਸ਼ ਫੈਲਾਉਣ ਦੀ ਥਾਂ ਇਕ ਖ਼ਾਸ ਟੀ.ਵੀ. ਚੈਨਲ ਉਤੇ ਮਿਹਰਬਾਨੀ ਕਰਨ ਦਾ ਕਾਰਨ ਪੁੱਛਿਆ
ਪੰਜਾਬੀ ਖ਼ਬਰਸਾਰ ਬਿਉਰੋ
ਦਿੜ੍ਹਬਾ/ਚੀਮਾ (ਸੰਗਰੂਰ), 22 ਮਈ : ਲੋਕਾਂ ਦੀ ਲੁੱਟ-ਖਸੁੱਟ ਕਰਨ ਵਾਲੀਆਂ ਸੂਬੇ ਦੀਆਂ ਪਿਛਲੀਆਂ ਸਰਕਾਰਾਂ `ਤੇ ਤਿੱਖਾ ਹਮਲਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਨੌਕਰੀਆਂ ਵੇਚੀਆਂ ਸਨ, ਜਦੋਂ ਕਿ ਸਾਡੀ ਸਰਕਾਰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ਉਤੇ ਨੌਕਰੀਆਂ ਮੁਹੱਈਆ ਕਰਵਾ ਰਹੀ ਹੈ।ਇੱਥੇ ਦਿੜ੍ਹਬਾ ਤੇ ਚੀਮਾ ਵਿੱਚ ਤਹਿਸੀਲ ਕੰਪਲੈਕਸਾਂ ਦਾ ਨੀਂਹ ਪੱਥਰ ਰੱਖਣ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ’ਤੇ ਹਮਲੇ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਭਾਣਜਾ ਨੌਕਰੀ ਬਦਲੇ ਦੋ ਕਰੋੜ ਰੁਪਏ ਮੰਗਦਾ ਸੀ। ਇਸ ਦੇ ਉਲਟ ਸਾਡੀ ਸਰਕਾਰ ਨੇ ਅਹੁਦਾ ਸੰਭਾਲਣ ਤੋਂ ਲੈ ਕੇ ਹੁਣ ਤੱਕ 29,000 ਤੋਂ ਵੱਧ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ `ਤੇ ਨੌਕਰੀਆਂ ਦਿੱਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਦਾ ਸੋਸ਼ਣ ਕਰਨ ਵਾਲੇ ਇਨ੍ਹਾਂ ਆਗੂਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਇਨ੍ਹਾਂ ਨੂੰ ਸੂਬੇ ਦੇ ਲੋਕਾਂ ਅੱਗੇ ਜਵਾਬਦੇਹ ਬਣਾਇਆ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ, ਜਿਸ ਕਾਰਨ ਸੂਬਾ ਤਰੱਕੀ ਪੱਖੋਂ ਪਛੜ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਨੂੰ ਲੁੱਟਣ ਵਾਲੇ ਇਨ੍ਹਾਂ ਭ੍ਰਿਸ਼ਟ ਆਗੂਆਂ ਤੋਂ ਇਕ-ਇਕ ਪੈਸਾ ਵਸੂਲੇਗੀ।ਮੁੱਖ ਮੰਤਰੀ ਨੇ ਸਪੱਸ਼ਟ ਤੌਰ ਉਤੇ ਆਖਿਆ ਕਿ ਇਹ ਕਿੰਨੀ ਬਦਕਿਸਮਤੀ ਦੀ ਗੱਲ ਹੈ ਕਿ ਗੁਰਬਾਣੀ ਪ੍ਰਸਾਰਨ ਦੇ ਮੁਫ਼ਤ ਅਧਿਕਾਰ ਦੇਣ ਦੀ ਬਜਾਏ ਸ਼?ਰੋਮਣੀ ਕਮੇਟੀ ਪ੍ਰਧਾਨ ਆਪਣੇ ਆਕਾਵਾਂ ਦੇ ਆਖੇ ਉਤੇ ਚੱਲਦਿਆਂ ਸਿਰਫ਼ ਇਕ ਟੀ.ਵੀ. ਚੈਨਲ ਨੂੰ ਇਹ ਅਧਿਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇ ਸਰਬਸਾਂਝੀ ਬਾਣੀ ਰਾਹੀਂ ਸਰਬੱਤ ਦੇ ਭਲੇ ਦਾ ਇਲਾਹੀ ਸੰਦੇਸ਼ ਦੁਨੀਆ ਭਰ ਵਿੱਚ ਜਾਵੇਗਾ ਤਾਂ ਸ਼?ਰੋਮਣੀ ਕਮੇਟੀ ਪ੍ਰਧਾਨ ਨੂੰ ਕੀ ਇਤਰਾਜ਼ ਹੈ। ਭਗਵੰਤ ਮਾਨ ਨੇ ਸ਼?ਰੋਮਣੀ ਕਮੇਟੀ ਪ੍ਰਧਾਨ ਨੂੰ ਸਵਾਲ ਕੀਤਾ ਕਿ ਗੁਰਬਾਣੀ ਦਾ ਸੰਦੇਸ਼ ਦੁਨੀਆ ਭਰ ਵਿੱਚ ਫੈਲਾਉਣਾ ਜਾਂ ਇਕ ਖ਼ਾਸ ਚੈਨਲ ਉਤੇ ਮਿਹਰਬਾਨੀ ਕਰਨ ਵਿੱਚੋਂ ਤੁਹਾਡੇ ਲਈ ਕੀ ਜ਼ਿਆਦਾ ਅਹਿਮ ਹੈ।ਮੁੱਖ ਮੰਤਰੀ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਲਈ ਵੋਟਾਂ ਮੰਗਣ ਵਾਲੇ ਸ਼ਰੋਮਣੀ ਕਮੇਟੀ ਪ੍ਰਧਾਨ ਨੂੰ ਉਨ੍ਹਾਂ (ਮੁੱਖ ਮੰਤਰੀ) ਨੂੰ ਸਿੱਖਿਆ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼?ਰੋਮਣੀ ਕਮੇਟੀ ਪ੍ਰਧਾਨ ਜ਼ਰੂਰ ਦੱਸਣ ਕਿ ਗੁਰਬਾਣੀ ਪ੍ਰਸਾਰਨ ਦੇ ਅਧਿਕਾਰ ਦੇਣ ਨਾਲ ਧਰਮ ਨੂੰ ਖ਼ਤਰਾ ਖੜ੍ਹਾ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਤਰ੍ਹਾਂ ਦੇ ਅਸਪੱਸ਼ਟ ਬਿਆਨਾਂ ਦੀ ਹਰ ਕਿਸੇ ਨੂੰ ਨਿਖੇਧੀ ਕਰਨੀ ਚਾਹੀਦੀ ਹੈ।ਮੁੱਖ ਮੰਤਰੀ ਨੇ ਸਪੱਸ਼ਟ ਆਖਿਆ ਕਿ ਸ਼?ਰੋਮਣੀ ਕਮੇਟੀ ਬਾਦਲ ਪਰਿਵਾਰ ਦੇ ਹੱਥਾਂ ਦੀ ਕਠਪੁਤਲੀ ਵਾਂਗ ਕੰਮ ਕਰ ਰਹੀ ਹੈ ਅਤੇ ਬਾਦਲਾਂ ਵੱਲੋਂ ਸ਼?ਰੋਮਣੀ ਕਮੇਟੀ ਦੀ ਵਰਤੋਂ ਆਪਣੇ ਸਿਆਸੀ ਮਨਸੂਬਿਆਂ ਦੀ ਪੂਰਤੀ ਲਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਾਦਲਾਂ ਨੇ ਸ਼?ਰੋਮਣੀ ਕਮੇਟੀ ਦੀ ਦੁਰਵਰਤੋਂ ਕਰ ਕੇ ਮਸਤੂਆਣਾ ਸਾਹਿਬ ਵਿੱਚ ਮੈਡੀਕਲ ਕਾਲਜ ਦੇ ਵੱਡੇ ਪ੍ਰਾਜੈਕਟ ਵਿੱਚ ਰੋਕਾਂ ਖੜ੍ਹੀਆਂ ਕੀਤੀਆਂ, ਜਦੋਂ ਕਿ ਇਸ ਕਾਲਜ ਨਾਲ ਇਸ ਖਿੱਤੇ ਦੇ ਲੋਕਾਂ ਦੀ ਕਿਸਮਤ ਬਦਲ ਸਕਦੀ ਸੀ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਦਾ ਲੋਕਾਂ ਦੀ ਭਲਾਈ ਨਾਲ ਕੋਈ ਵਾਸਤਾ ਨਹੀਂ, ਸਗੋਂ ਇਨ੍ਹਾਂ ਨੂੰ ਤਾਂ ਹਮੇਸ਼ਾ ਆਪਣੇ ਸਿਆਸੀ ਮੁਫ਼ਾਦ ਦੀ ਪਰਵਾਹ ਹੁੰਦੀ ਹੈ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਦਿੜ੍ਹਬਾ ਵਿੱਚ ਨੌਂ ਏਕੜ ਜ਼ਮੀਨ ਵਿੱਚ ਫੈਲੇ ਬਹੁਮੰਜ਼ਿਲਾ ਤਹਿਸੀਲ ਕੰਪਲੈਕਸ ਵਿੱਚ ਐਸ.ਡੀ.ਐਮ. ਦਫ਼ਤਰ, ਡੀ.ਐਸ.ਪੀ. ਦਫ਼ਤਰ, ਤਹਿਸੀਲਦਾਰ ਦਫ਼ਤਰ, ਫ਼ਰਦ ਕੇਂਦਰ, ਤਹਿਸੀਲ ਦਫ਼ਤਰ, ਬੀ.ਡੀ.ਪੀ.ਓ. ਦਫ਼ਤਰ ਅਤੇ ਹੋਰ ਇਮਾਰਤਾਂ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਹ ਕੰਪਲੈਕਸ ਕਰੀਬ 9 ਕਰੋੜ ਰੁਪਏ ਦੀ ਲਾਗਤ ਨਾਲ ਬਣੇਗਾ ਅਤੇ ਇਕ ਸਾਲ ਦੇ ਅੰਦਰ ਮੁਕੰਮਲ ਹੋ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਲੋਕਾਂ ਨੂੰ ਸਮਾਂਬੱਧ ਤਰੀਕੇ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਕੇ ਬਹੁਤ ਲਾਭ ਪਹੁੰਚਾਏਗਾ।ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਸੂਬੇ ਭਰ ਵਿੱਚ ਅਜਿਹੇ ਆਧੁਨਿਕ ਤਹਿਸੀਲ ਕੰਪਲੈਕਸ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੀ ਸੇਵਾ ਦੇ ਇਸ ਮੰਤਵ ਵੱਲ ਕਦੇ ਵੀ ਧਿਆਨ ਨਹੀਂ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਰਾਜ ਦੀ ਵਾਗਡੋਰ ਪਹਿਲਾਂ ਗਲਤ ਹੱਥਾਂ ਵਿਚ ਸੀ, ਜਿਸ ਕਾਰਨ ਸੂਬੇ ਦਾ ਮਾੜਾ ਹਾਲ ਹੋਇਆ ਹੈ। ਕਣਕ ਉਤੇ ਲਾਈ ਮੁੱਲ ਕਟੌਤੀ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਆਖਿਆ ਕਿ ਸੂਬੇ ਦੇ ਅੰਨਦਾਤਾ ਦੀ ਅਣਥੱਕ ਮਿਹਨਤ ਤੋਂ ਬਗ਼ੈਰ ਕੇਂਦਰੀ ਪੂਲ ਭਰਨਾ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਜਦੋਂ ਕੇਂਦਰੀ ਅਨਾਜ ਪੂਲ ਲਈ ਕੇਂਦਰ ਸਰਕਾਰ ਸਾਡੇ ਤੋਂ ਅਨਾਜ ਦੀ ਸਪਲਾਈ ਮੰਗੇਗੀ ਤਾਂ ਕਿਸਾਨਾਂ ਉਤੇ ਲਾਗੂ ਮੁੱਲ ਕਟੌਤੀ ਦਾ ਇਕ-ਇਕ ਰੁਪਿਆ ਕੇਂਦਰ ਸਰਕਾਰ ਤੋਂ ਵਿਆਜ ਸਮੇਤ ਵਸੂਲਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਪੰਜਾਬ ਅਤੇ ਇੱਥੋਂ ਦੇ ਕਿਸਾਨਾਂ ਪ੍ਰਤੀ ਰਵੱਈਆ ਉਦਾਸੀਨ ਹੈ, ਜਿਹੜਾ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਕਾਨੂੰਨੀ ਹੱਕ ਤੋਂ ਵਾਂਝਾ ਰੱਖ ਕੇ ਪੰਜਾਬ ਨੂੰ ਬੇਲੋੜਾ ਤੰਗ-ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕੋਲ ਪੰਜਾਬ ਦਾ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਦਾ 3 ਹਜ਼ਾਰ ਕਰੋੜ ਰੁਪਏ ਹਾਲੇ ਵੀ ਲੰਬਿਤ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧੀ ਸਾਰੀ ਕਾਗਜ਼ੀ ਕਾਰਵਾਈ ਪੂਰੀ ਕਰ ਦਿੱਤੀ ਸੀ ਪਰ ਫਿਰ ਵੀ ਕੇਂਦਰ ਸਰਕਾਰ ਜਾਣ-ਬੁੱਝ ਕੇ ਆਰ.ਡੀ.ਐਫ. ਤੇ ਜੀ.ਐਸ.ਟੀ. ਦਾ ਸੂਬੇ ਦਾ ਬਣਦਾ ਹਿੱਸਾ ਰੋਕੀ ਬੈਠੀ ਹੈ। ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਫੈਸਲੇ ਕੇਂਦਰ ਤੇ ਸੂਬਿਆਂ ਦੇ ਅਧਿਕਾਰਾਂ ਉਤੇ ਮਾੜਾ ਅਸਰ ਪਾ ਰਹੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਨਾਲ ਪੰਜਾਬ ਵਿੱਚੋਂ ਹੋਣਹਾਰ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਪਹਿਲਾਂ ਹੀ ਮੋੜਾ ਪੈ ਚੁੱਕਾ ਹੈ। ਉਨ੍ਹਾਂ ਕਿਹਾ ਕਿ ਹੁਣ ਸੂਬੇ ਦੇ ਨੌਜਵਾਨ ਵਿਦੇਸ਼ਾਂ ਤੋਂ ਪਰਤ ਕੇ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਮਿਸਾਲੀ ਪਹਿਲਕਦਮੀ ਸੂਬੇ ਦੀ ਤਕਦੀਰ ਬਦਲਣ ਲਈ ਮੀਲ ਦਾ ਪੱਥਰ ਸਾਬਤ ਹੋ ਰਹੀ ਹੈ, ਜਿਸ ਨਾਲ ਸੂਬਾ ਦੇਸ਼ ਭਰ ਵਿੱਚੋਂ ਮੋਹਰੀ ਬਣੇਗਾ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਪੇਂਡੂ ਖੇਤਰਾਂ ਨੂੰ ਸਨਅਤੀ ਹੱਬ ਵਜੋਂ ਵਿਕਸਤ ਕਰਨ ਲਈ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਨਅਤੀਕਰਨ ਨੂੰ ਤੇਜ਼ ਕਰ ਰਹੀ ਹੈ ਅਤੇ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਭਰ ਵਿੱਚੋਂ ਸਨਅਤੀ ਹੱਬ ਵਜੋਂ ਉੱਭਰੇਗਾ। ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਸਿਰਜੇ ਜਾਣਗੇ ਤਾਂ ਜੋ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਨੂੰ ਤੇਜ਼ ਕੀਤਾ ਜਾਵੇ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਸੂਬਾ ਸਰਕਾਰ ਨੇ ਕਈ ਲੋਕ-ਪੱਖੀ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਹਰੇਕ ਬਿੱਲ ਉਤੇ 600 ਯੂਨਿਟ ਮੁਫ਼ਤ ਬਿਜਲੀ ਮੁਹੱਇਆ ਕਰ ਰਹੀ ਹੈ ਅਤੇ ਸੂਬੇ ਵਿੱਚ 90 ਫੀਸਦੀ ਤੋਂ ਵੱਧ ਘਰਾਂ ਨੂੰ ਪਹਿਲੀ ਵਾਰ ਬਿਜਲੀ ਦੇ ਬਿੱਲ ਜ਼ੀਰੋ ਆਏ ਹਨ। ਭਗਵੰਤ ਮਾਨ ਨੇ ਆਖਿਆ ਕਿ ਇਸ ਨਾਲ ਲੋਕਾਂ ਦੀਆਂ ਜੇਬ?ਹਾਂ ਉਤੇ ਪੈਂਦਾ ਵੱਡਾ ਬੋਝ ਘਟਿਆ ਹੈ, ਜਿਸ ਨਾਲ ਉਨ੍ਹਾਂ ਨੂੰ ਰਾਹਤ ਮਿਲੀ ਹੈ।‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦੀ ਅਹਿਮੀਅਤ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਸੁਪਨਮਈ ਪ੍ਰੋਗਰਾਮ ਸੂਬੇ ਤੇ ਲੋਕਾਂ ਲਈ ਖ਼ੁਸ਼ਹਾਲੀ ਦੇ ਨਵੇਂ ਬੂਹੇ ਖੋਲ੍ਹੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦੀ ਦੇਸ਼ ਭਰ ਵਿੱਚ ਕੋਈ ਮਿਸਾਲ ਨਹੀਂ ਹੈ ਕਿਉਂਕਿ ਕਿਸੇ ਵੀ ਸੂਬੇ ਦੀ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਉਨ੍ਹਾਂ ਦੇ ਘਰਾਂ ਵਿੱਚ ਜਾ ਕੇ ਹੱਲ ਕਰਨ ਲਈ ਬਹੁਤਾ ਸਮਾਂ ਨਹੀਂ ਦਿੰਦੀ। ਭਗਵੰਤ ਮਾਨ ਨੇ ਕਿਹਾ ਕਿ ਇਸ ਕਦਮ ਨਾਲ ਜਿੱਥੇ ਇਕ ਪਾਸੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਹੋਣਗੀਆਂ, ਉੱਥੇ ਦੂਜੇ ਪਾਸੇ ਸਰਕਾਰੀ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਕਾਰਗੁਜ਼ਾਰੀ ਦਾ ਵੀ ਮੁਲਾਂਕਣ ਹੋਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕ ਪੱਖੀ ਪਹਿਲਕਦਮੀ ਇਹ ਦਰਸਾਉਂਦੀ ਹੈ ਕਿ ਅਧਿਕਾਰੀ ਖ਼ਾਸ ਕਰਕੇ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ ਵੱਧ ਤੋਂ ਵੱਧ ਫੀਲਡ ਦੇ ਦੌਰੇ ਖਾਸ ਕਰਕੇ ਪਿੰਡਾਂ ਵਿੱਚ ਜਾਣ ਅਤੇ ਲੋਕਾਂ ਨਾਲ ਗੱਲਬਾਤ ਕਰਨ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਮੁੱਖ ਲੋੜ ਹੈ ਕਿ ਲੋਕਾਂ ਦੇ ਰੋਜ਼ਮਰ੍ਹਾ ਦੇ ਕੰਮ ਆਸਾਨੀ ਨਾਲ ਹੋਣ ਅਤੇ ਉਨ੍ਹਾਂ ਲਈ ਵਧੀਆ ਪ੍ਰਸ਼ਾਸਨ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਜ਼ਮੀਨੀ ਹਕੀਕਤਾਂ ਤੋਂ ਜਾਣੂ ਹੋਣ ਦੇ ਨਾਲ-ਨਾਲ ਦਫ਼ਤਰਾਂ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲੇਗੀ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਛੇਤੀ ਹੀ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਲਈ ਬੱਸ ਸੇਵਾ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਉਦੇਸ਼ ਵਿਦਿਆਰਥਣਾਂ ਨੂੰ ਸਰਕਾਰੀ ਸਕੂਲਾਂ ਵਿੱਚ ਆਪਣੀ ਪੜ੍ਹਾਈ ਪੂਰੀ ਕਰਨ ਹਿੱਤ ਸਹੂਲਤ ਪ੍ਰਦਾਨ ਕਰਨਾ ਹੈ ਅਤੇ ਇਹ ਸੂਬੇ ਭਰ ਵਿੱਚ ਲੜਕੀਆਂ ਲਈ ਸਰਬੋਤਮ ਜਨਤਕ ਟਰਾਂਸਪੋਰਟ ਸੇਵਾ ਯਕੀਨੀ ਬਣਾਉਣ ਵੱਲ ਇੱਕ ਅਗਾਂਹਵਧੂ ਕਦਮ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਪਿੰਡਾਂ ਨੂੰ ਜੋੜਨ ਲਈ ਜਲਦੀ ਹੀ ਬੱਸ ਸੇਵਾ ਸ਼ੁਰੂ ਕਰੇਗੀ। ਉਨ੍ਹਾਂ ਕਿਹਾ ਕਿ ਇਹ ਕਦਮ ਪਿੰਡਾਂ ਦੇ ਲੋਕਾਂ ਨੂੰ ਸੂਬੇ ਵਿੱਚ ਆਉਣ-ਜਾਣ ਦੀ ਸਹੂਲਤ ਦੇਣ ਦੇ ਨਾਲ-ਨਾਲ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਿੱਚ ਵੀ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਭਲਾਈ ਲਈ ਸੂਬਾ ਸਰਕਾਰ ਦੀ ਇਹ ਇੱਕ ਹੋਰ ਵੱਡੀ ਪਹਿਲਕਦਮੀ ਹੋਵੇਗੀ।ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਚੀਮਾ ਅਤੇ ਅਮਨ ਅਰੋੜਾ ਸਮੇਤ ਹੋਰ ਆਗੂ ਵੀ ਹਾਜ਼ਰ ਸਨ।
ਦਿੜ੍ਹਬਾ ਵਿਖੇ ਸਬ ਡਵੀਜ਼ਨਲ ਕੰਪਲੈਕਸ ਦਾ ਨੀਂਹ ਪੱਥਰ ਰੱਖਣ ਲਈ ਵਿੱਤ ਮੰਤਰੀ ਚੀਮਾ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ
ਮਾਨ ਸਰਕਾਰ ਨੇ ਦਿੜ੍ਹਬਾ ਵਾਸੀਆਂ ਦੀ ਚਿਰਾਂ ਤੋਂ ਲਟਕ ਰਹੀ ਮੰਗ ਨੂੰ ਪੂਰਾ ਕੀਤਾ: ਹਰਪਾਲ ਸਿੰਘ ਚੀਮਾ
ਪੰਜਾਬੀ ਖ਼ਬਰਸਾਰ ਬਿਉਰੋ
ਦਿੜ੍ਹਬਾ (ਸੰਗਰੂਰ), 22 ਮਈ:ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਸਬ ਡਵੀਜ਼ਨਲ ਕੰਪਲੈਕਸ ਦਾ ਨੀਂਹ ਪੱਥਰ ਰੱਖਣ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਲੋਕ ਪੱਖੀ ਸੋਚ ਸਦਕਾ ਛੇਤੀ ਹੀ ਅਸੀਂ ਦਿੜ੍ਹਬਾ ਸਬ ਡਵੀਜ਼ਨ ਦੇ ਲੋਕਾਂ ਦੀ ਚਿਰਾਂ ਤੋਂ ਲਟਕ ਰਹੀ ਮੰਗ ਨੂੰ ਪੂਰਾ ਕਰਨ ਜਾ ਰਹੇ ਹਾਂ ਜਿਸ ਦੇ ਪਹਿਲੇ ਪੜਾਅ ਵਜੋਂ ਅੱਜ ਨੀਂਹ ਪੱਥਰ ਰੱਖਿਆ ਗਿਆ ਹੈ। ਅੱਜ ਨੀਂਹ ਪੱਥਰ ਸਮਾਰੋਹ ਤੋਂ ਬਾਅਦ ਇਹ ਸ਼ਬਦ ਸਾਂਝੇ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜਦੋਂ ਉਹ ਪਿਛਲੀ ਸਰਕਾਰ ਸਮੇਂ ਵਿਰੋਧੀ ਧਿਰ ਦੇ ਆਗੂ ਸਨ, ਤਾਂ ਉਨ੍ਹਾਂ ਨੇ ਸਮੇਂ ਸਮੇਂ ’ਤੇ ਦਿੜ੍ਹਬਾ ਵਾਸੀਆਂ ਦੀ ਇਸ ਬੇਹੱਦ ਮਹੱਤਵਪੂਰਨ ਮੰਗ ਨੂੰ ਉਠਾਇਆ ਪਰ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਲੋਕ ਮਸਲਿਆਂ ਵੱਲ ਧਿਆਨ ਨਹੀਂ ਦਿੱਤਾ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਸੱਤਾ ਵਿੱਚ ਆਉਂਦਿਆਂ ਹੀ ਇਸ ਸਬ ਡਵੀਜ਼ਨਲ ਕੰਪਲੈਕਸ ਨੂੰ ਬਣਾਉਣ ਦਾ ਸੁਪਨਾ ਸਾਕਾਰ ਹੁੰਦਾ ਨਜ਼ਰ ਆਉਣ ਲੱਗ ਪਿਆ ਸੀ ਅਤੇ ਉਦੋਂ ਤੋਂ ਹੀ ਉਹ ਖੁਦ ਇਸ ਮਹੱਤਵਪੂਰਨ ਪ੍ਰੋਜੈਕਟ ਨੂੰ ਅਮਲੀ ਜਾਮਾ ਪਹਿਨਾਉਣ ਲਈ ਇਸ ਦੀ ਰੂਪ ਰੇਖਾ ਨੂੰ ਤਿਆਰ ਕਰਨ ਵਿੱਚ ਜੁਟੇ ਹੋਏ ਸਨ।ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮਰ੍ਹਾ ਦੇ ਕੰਮ ਨੂੰ ਕਰਵਾਉਣ ਵਿੱਚ ਆ ਰਹੀਆਂ ਮੁਸ਼ਕਿਲਾਂ ਨੂੰ ਸਥਾਈ ਤੌਰ ’ਤੇ ਸਮਾਪਤ ਕਰਨ ਲਈ ਇਸ ਅਤਿ ਆਧੁਨਿਕ ਸਬ ਡਵੀਜ਼ਨਲ ਕੰਪਲੈਕਸ ਦੀ ਉਸਾਰੀ ਕਰਵਾਈ ਜਾ ਰਹੀ ਹੈ ਜਿਸ ਲਈ ਕਰੀਬ 10.68 ਕਰੋੜ ਰੁਪਏ ਦੀ ਪ੍ਰਸ਼ਾਸਕੀ ਪ੍ਰਵਾਨਗੀ ਪ੍ਰਾਪਤ ਹੋਈ ਸੀ ਪਰ ਇਮਾਨਦਾਰੀ ਤੇ ਨੇਕ ਨੀਅਤ ਵਾਲੀ ਸੋਚ ’ਤੇ ਪਹਿਰਾ ਦਿੰਦੇ ਹੋਏ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਹੁਣ ਇਹ ਉਸਾਰੀ ਕਰੀਬ 9 ਕਰੋੜ 6 ਲੱਖ ਰੁਪਏ ਵਿੱਚ ਕਰਵਾਈ ਜਾਵੇਗੀ ਜਿਸ ਨਾਲ ਸਰਕਾਰ ਨੂੰ ਕਰੀਬ 14 ਪ੍ਰਤੀਸ਼ਤ ਰਾਸ਼ੀ ਦੀ ਬੱਚਤ ਹੋਵੇਗੀ। ਉਨ੍ਹਾਂ ਦੱਸਿਆ ਕਿ 9 ਏਕੜ ਰਕਬੇ ਵਿੱਚ ਬਣਨ ਵਾਲੇ ਇਸ ਕੰਪਲੈਕਸ ਵਿੱਚ ਦਫ਼ਤਰ ਉਪ ਮੰਡਲ ਮੈਜਿਸਟਰੇਟ, ਦਫ਼ਤਰ ਉਪ ਕਪਤਾਨ ਪੁਲਿਸ, ਤਹਿਸੀਲ ਦਫ਼ਤਰ, ਬੀ.ਡੀ.ਪੀ.ਓ ਦਫ਼ਤਰ, ਸੀ.ਡੀ.ਪੀ.ਓ ਦਫ਼ਤਰ ਤੇ ਫਰਦ ਕੇਂਦਰ ਸਥਾਪਤ ਕੀਤੇ ਜਾਣਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਇੱਕੋ ਛੱਤ ਹੇਠਾਂ ਦੂਰ ਕਰਨ ਦੀ ਵਚਨਬੱਧਤਾ ਤਹਿਤ ਇਹ ਸਾਰਥਕ ਕਦਮ ਪੁੱਟਿਆ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ 35 ਪਿੰਡਾਂ ਤੇ ਸ਼ਹਿਰੀ ਇਲਾਕਿਆਂ ਦੇ ਕਰੀਬ 1 ਲੱਖ ਲੋਕਾਂ ਨੂੰ ਇਸ ਕੰਪਲੈਕਸ ਰਾਹੀਂ ਵੱਖ-ਵੱਖ ਪ੍ਰਸ਼ਾਸਨਿਕ ਸੇਵਾਵਾਂ ਸਮੇਂ ਸਿਰ ਮਿਲ ਸਕਣਗੀਆਂ ਅਤੇ ਕੰਪਲੈਕਸ ਦੀ ਉਸਾਰੀ ਪ੍ਰਕਿਰਿਆ ਇੱਕ ਵਰ੍ਹੇ ਦੇ ਅੰਦਰ ਅੰਦਰ ਮੁਕੰਮਲ ਕਰਨ ਦੀ ਹਦਾਇਤ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਇਸ ਕੰਪਲੈਕਸ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਵੀ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਸਟਾਫ਼ ਤੇ ਆਮ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਾ ਆ ਸਕੇ।
ਮੋਹਾਲੀ ਵਿਖੇ ਜਲਦ ਬਣੇਗੀ ਸਮਾਜਿਕ ਨਿਆਂ ਵਿਭਾਗ ਇਮਾਰਤ-ਕਮ-ਸੰਮੇਲਨ ਸੈਂਟਰ : ਡਾ. ਬਲਜੀਤ ਕੌਰ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 22 ਮਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਤਰੱਕੀ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਦੀ ਪੂਰਤੀ ਲਈ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਵਿਖੇ ਪੰਜਾਬ ਸਿਵਲ ਸਕੱਤਰੇਤ-1 ਵਿੱਚ ਮੋਹਾਲੀ ਵਿਖੇ ਸਮਾਜਿਕ ਨਿਆਂ ਵਿਭਾਗ ਇਮਾਰਤ-ਕਮ-ਸੰਮੇਲਨ ਸੈਂਟਰ ਬਣਾਉਣ ਸਬੰਧੀ ਮੀਟਿੰਗ ਹੋਈ। ਕੈਬਨਿਟ ਮੰਤਰੀ ਵਧੇਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਮੀਟਿੰਗ ਦੌਰਾਨ ਮੁਹਾਲੀ ਵਿੱਚ ਸਮਾਜਿਕ ਨਿਆਂ ਵਿਭਾਗ ਇਮਾਰਤ-ਕਮ-ਕਨਵੈਨਸ਼ਨ ਸੈਂਟਰ ਦੀ ਉਸਾਰੀ ਸਮੇਤ ਵੱਖ-ਵੱਖ ਅਹਿਮ ਪਹਿਲਕਦਮੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਹ ਇਮਾਰਤ ਬਣਨ ਨਾਲ ਪ੍ਰਸ਼ਾਸਨਿਕ ਗਤੀਵਿਧੀਆਂ ਅਤੇ ਸੰਮੇਲਨ ਸਮਾਗਮਾਂ ਲਈ ਇੱਕ ਕੇਂਦਰ ਬਿੰਦੂ ਵਜੋਂ ਕੰਮ ਕਰੇਗੀ, ਜੋ ਕਿ ਸੂਬੇ ਦੇ ਸਮੁੱਚੇ ਵਿਕਾਸ ਅਤੇ ਤਰੱਕੀ ਵਿੱਚ ਯੋਗਦਾਨ ਪਾਵੇਗੀ। ਮੰਤਰੀ ਨੇ ਅੱਗੇ ਦੱਸਿਆ ਕਿ ਡਾਇਰੈਕਟਰ ਸਮਾਜਿਕ ਨਿਆਂ, ਡਾਇਰੈਕਟਰ ਐਸ.ਸੀ.ਐਸ.ਪੀ., ਐਸ.ਸੀ ਕਾਰਪੋਰੇਸ਼ਨ, ਬੀ.ਸੀ. ਕਾਰਪੋਰੇਸ਼ਨ, ਐਸ.ਸੀ. ਕਮਿਸ਼ਨ, ਬੀ.ਸੀ. ਕਮਿਸ਼ਨ, ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਦੀ ਦਫਤਰੀ ਬਿਲਡਿੰਗ ਦੀ ਉਸਾਰੀ ਅਤੇ ਦਫ਼ਤਰਾਂ ਦੇ ਨਾਲ ਸੰਮੇਲਨ ਕੇਂਦਰ ਬਣਾਉਣ ਦੀ ਤਜਵੀਜ਼ ਹੈ। ਜਿਸ ਵਿੱਚ ਡਾ.ਬੀ.ਆਰ.ਅੰਬੇਦਕਰ ਦਾ ਵੱਡਾ ਬੁੱਤ, ਮਿਊਜੀਅਮ, ਕਾਨਫਰੰਸ ਹਾਲ, ਆਡੀਟੋਰੀਅਮ, ਲਾਇਬ੍ਰੇਰੀ, ਕੰਨਟੀਨ ਅਤੇ ਗੈਸਟ ਹਾਊਸ ਆਦਿ ਸ਼ਾਮਲ ਹੋਣਗੇ। ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਉਦੇਸ਼ ਤਰੱਕੀ, ਸਸ਼ਕਤੀਕਰਨ ਅਤੇ ਸਮਾਜਿਕ ਨਿਆਂ ਲਈ ਅਨੁਕੂਲ ਮਾਹੌਲ ਪੈਦਾ ਕਰਨਾ ਹੈ। ਇਹ ਪਹਿਲਕਦਮੀਆਂ ਸਮਾਜ ਦੇ ਹਾਸ਼ੀਏ ’ਤੇ ਪਏ ਵਰਗਾਂ ਨੂੰ ਉੱਚਾ ਚੁੱਕਣ ਅਤੇ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮੋਹਾਲੀ ਵਿੱਚ ਬਣਨ ਵਾਲੀ ਸਮਾਜਿਕ ਨਿਆਂ ਵਿਭਾਗ ਇਮਾਰਤ-ਕਮ-ਕਨਵੈਨਸ਼ਨ ਸੈਂਟਰ ਇਨ੍ਹਾਂ ਉਦੇਸ਼ਾਂ ਦੀ ਪ੍ਰਾਪਤੀ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਦਰਸਾਉਂਦਾ ਹੈ।ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਰਮੇਸ ਕੁਮਾਰ ਗੈਂਟਾ, ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦਵਿੰਦਰ ਸਿੰਘ, ਡਾਇਰੈਕਟਰ-ਕਮ-ਸੰਯੁਕਤ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਰਾਜ ਬਹਾਦਰ ਸਿੰਘ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਗਮਾਡਾ ਤੋਂ ਏ.ਐਸ.ਟਿਵਾਣਾ ਅਤੇ ਸੀਨੀਅਰ ਆਰਕੀਟੈਕਟ ਸਰੋਜ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।