Home Blog Page 2105

ਬਠਿੰਡਾ ਵਿਖੇ ਯੂਪੀਵੀਸੀ ਅਤੇ ਐਲੂਮੀਨੀਅਮ ਦੇ ਦਰਵਾਜ਼ੇ ਅਤੇ ਖਿੜਕੀ ਪ੍ਰਣਾਲੀਆਂ ਲਈ ਸੀਐਨਸੀ ਤਕਨਾਲੋਜੀ ਨਾਲ ਉੱਨਤ ਸੈੱਟਅੱਪ ਦਾ ਉਦਘਾਟਨ

0

ਸੁਖਜਿੰਦਰ ਮਾਨ
ਬਠਿੰਡਾ, 21 ਮਈ :ਫੋਰਟ ਵਿੰਡੋ ਸਿਸਟਮਜ਼ ਨੇ ਅੱਜ ਦੇ ਆਧੁਨਿਕ ਆਰਕੀਟੈਕਚਰ ਲਈ ਲੋੜੀਂਦੇ ਉੱਚ ਗੁਣਵੱਤਾ ਵਾਲੀਆਂ ਇੰਜੀਨੀਅਰਿੰਗ ਵਿੰਡੋਜ਼ ਤੱਕ ਸ਼ਹਿਰ ਅਤੇ ਖੇਤਰ ਨੂੰ ਪਹੁੰਚ ਪ੍ਰਦਾਨ ਕਰਨ ਲਈ ਉਦਯੋਗਿਕ ਵਿਕਾਸ ਕੇਂਦਰ ਬਠਿੰਡਾ ਵਿਖੇ ਆਪਣੇ ਯੂਪੀਵੀਸੀ ਅਤੇ ਐਲੂਮੀਨੀਅਮ ਨਿਰਮਾਣ ਯੂਨਿਟ ਦਾ ਉਦਘਾਟਨ ਕੀਤਾ। ਯੂਨਿਟ ਦਾ ਉਦਘਾਟਨ ਉੱਘੇ ਕਾਰੋਬਾਰੀ ਰਜਿੰਦਰ ਮਿੱਤਲ, ਸੀ.ਐਮ.ਡੀ., ਬੀ.ਸੀ.ਐਲ. ਇੰਡਸਟਰੀਜ਼ ਅਤੇ ਆਰ. ਸਪਨਾ – ਚੀਫ ਆਰਕੀਟੈਕਟ ਪੰਜਾਬ ਨੇ ਕੀਤਾ, ਜਦੋਂ ਕਿ ਸਮਾਗਮ ਦੀ ਮੇਜ਼ਬਾਨੀ ਫੋਰਟ ਫਾਊਂਡਰ ਅਵਨੀਸ਼ ਖੋਸਲਾ, ਰਜਨੀਸ਼ ਨਾਰੰਗ, ਆਯੂਸ਼ ਖੋਸਲਾ ਅਤੇ ਅੰਕਿਤ ਖੰਨਾ ਨੇ ਕੀਤੀ।ਇਸ ਮੌਕੇ ਰਾਜਿੰਦਰ ਮਿੱਤਲ ਨੇ ਉਤਸ਼ਾਹ ਜ਼ਾਹਰ ਕਰਦਿਆਂ ਕਿਹਾ ਕਿ ਸ਼ਹਿਰ ਅਤੇ ਖੇਤਰ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਅਜਿਹੇ ਪ੍ਰੋਜੈਕਟ ਦੀ ਬਠਿੰਡਾ ਵਿੱਚ ਬਹੁਤ ਲੋੜ ਹੈ। ਸ਼੍ਰੀ ਅਵਨੀਸ਼ ਖੋਸਲਾ ਨੇ ਕਿਹਾ ਕਿ ਇੱਕ ਦਹਾਕੇ ਤੋਂ ਵੱਧ ਸਮੇਂ ਤੱਕ ਗਲਾਸ ਪ੍ਰੋਸੈਸਿੰਗ ਉਦਯੋਗ ਵਿੱਚ ਕੰਮ ਕਰਨ ਤੋਂ ਬਾਅਦ, ਖੇਤਰ ਦੇ ਇਸ ਹਿੱਸੇ ਲਈ ਸੰਪੂਰਨ ਫੈਨਸਟ੍ਰੇਸ਼ਨ ਹੱਲ ਪ੍ਰਦਾਨ ਕਰਨਾ ਮੇਰਾ ਸੁਪਨਾ ਪ੍ਰੋਜੈਕਟ ਸੀ।

28 ਨੂੰ ਪਿਲਾਈਆਂ ਜਾਣਗੀਆਂ ਨਿੱਕੜਿਆਂ ਨੂੰ ਪੋਲਿਓ ਰੋਕੂ ਬੂੰਦਾਂ: ਡਾ: ਗੁਪਤਾ

0

ਸੁਖਜਿੰਦਰ ਮਾਨ
ਬਠਿੰਡਾ, 21 ਮਈ : ਸੀ.ਐਚ.ਸੀ. ਗੋਨਿਆਣਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਧੀਰਾ ਗੁਪਤਾ ਨੇ ਦੱਸਿਆ ਕਿ 28 ਮਈ ਨੂੰ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲਿਓ ਤੋਂ ਬਚਾਅ ਲਈ ਬੂੰਦਾਂ ਪਿਲਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਤਿੰਨ ਚੱਲਣ ਵਾਲੀ ਇਸ ਵਿਸ਼ੇਸ ਮੁਹਿੰਮ ਤਹਿਤ ਪਹਿਲੇ ਦਿਨ ਬੂਥਾਂ ’ਤੇ ਬੂੰਦਾਂ ਪਿਲਾਈਆਂ ਜਾਣਗੀਆਂ ਜਦਕਿ ਦੂਜੇ ਅਤੇ ਤੀਜੇ ਦਿਨ ਟੀਮਾਂ ਘਰ-ਘਰ ਜਾ ਕੇ ਬਾਕੀ ਰਹਿ ਗਏ ਬੱਚਿਆਂ ਨੂੰ ਬੂੰਦਾਂ ਪਿਲਾਉਣਗੀਆਂ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਬੂਥਾਂ ਤੇ ਪਹੁੰਚਕੇ ਆਪਣੇ ਬੱਚਿਆਂ ਨੂੰ ਬੂੰਦਾਂ ਪਿਲਾਈਆਂ ਜਾਣ। ਉਨ੍ਹਾਂ ਕਿਹਾ ਕਿ ਬੇਸ਼ੱਕ ਭਾਰਤ ਨੂੰ ਪੋਲਿਓ ਮੁਕਤ ਦੇਸ਼ ਦਾ ਸਰਟੀਫਿਕੇਟ ਮਿਲਿਆ ਹੋਇਆ ਹੈ ਪਰ ਗੁਆਂਢੀ ਦੇਸ਼ਾਂ ਵਿੱਚ ਪੋਲਿਓ ਦੇ ਕੇਸ ਸਾਹਮਣੇ ਆਉਣ ਕਾਰਨ ਇਸ ਵਾਰ ਇਹ ਮੁਹਿੰਮ ਸੂਬੇ ਦੇ ਕੁੱਝ ਸਰਹੱਦੀ ਜ਼ਿ?ਲਆਂ ਵਿੱਚ ਚਲਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਐਜੂਕੇਟਰ ਮਹੇਸ਼ ਸ਼ਰਮਾ ਨੇ ਦੱਸਿਆ ਕਿ ਬਲਾਕ ਗੋਨਿਆਣਾ ਵਿੱਚ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਕੁੱਲ 112 ਬੂਥ ਬਣਾਏ ਜਾਣਗੇ ਜਦਕਿ ਬੱਸ ਅੱਡਿਆਂ ਅਤੇ ਰੇਲਵੇ ਸਟੇਸ਼ਨ ਲਈ 5 ਟਰਾਂਜਿਟ ਬੂਥ ਅਤੇ 6 ਮੋਬਾਇਲ ਟੀਮਾਂ ਬੱਚਿਆਂ ਨੂੰ ਬੂੰਦਾਂ ਪਿਲਾਉਣਗੀਆਂ। ਉਨ੍ਹਾਂ ਦੱਸਿਆ ਕਿ ਇਸ ਲਈ ਟੀਮਾਂ ਨੂੰ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਸਮੂਹ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਿਹਤ ਵਿਭਾਗ ਦਾ ਸਹਿਯੋਗ ਦਿੱਤਾ ਜਾਵੇ।

ਗਲੋਬਲ ਸੜਕ ਸੁਰੱਖਿਆ ਹਫ਼ਤੇ ਅਧੀਨ ਸਕੂਲੀ ਵਿਦਿਆਰਥੀਆਂ ਵਲੋਂ ਕੱਢੀ ਸਾਇਕਲ ਰੈਲੀ

0

ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਿਵ ਪਾਲ ਗੋਇਲ ਅਤੇ ਭੁਪਿੰਦਰ ਕੌਰ ਨੇ ਰੈਲੀ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਸੁਖਜਿੰਦਰ ਮਾਨ
ਬਠਿੰਡਾ, 21 ਮਈ : ਗਲੋਬਲ ਸੜਕ ਸੁਰੱਖਿਆ ਹਫ਼ਤਾ ਅਧੀਨ ਬਠਿੰਡਾ ਸ਼ਹਿਰ ਦੇ ਸਕੂਲੀ ਵਿਦਿਆਰਥੀਆਂ ਵਲੋਂ ਅੱਜ ਇੱਕ ਸਾਇਕਲ ਰੈਲੀ ਕੱਢੀ ਗਈ। ਇਸ ਰੈਲੀ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਪ੍ਰਾਇਮਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਭੁਪਿੰਦਰ ਕੌਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੋਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਇਕਬਾਲ ਸਿੰਘ ਬੁੱਟਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸਿੱਖਿਆ ਮਹਿੰਦਰ ਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਹਫ਼ਤੇ ਸਬੰਧੀ ਪੇਰਿਤ ਕਰਦਿਆਂ ਕਿਹਾ ਕਿ ਹਰ ਵਿਅਕਤੀ ਨੂੰ ਗੱਡੀ ਚਲਾਉਣ ਸਮੇਂ ਸੀਟ ਬੈਲਟ ਲਾਉਣੀ ਚਾਹੀਦੀ ਹੈ ।ਇਸ ਤੋਂ ਇਲਾਵਾ ਟਰੈਫਿਕ ਲਾਈਟਾਂ ’ਤੇ ਹਰੀ ਬੱਤੀ ਹੋਣ ਤਕ ਇੰਤਜ਼ਾਰ ਕਰਨਾ ਚਾਹੀਦਾ ਹੈ ਅਤੇ ਕਦੇ ਵੀ ਕਿਸੇ ਵਾਹਨ ਨੂੰ ਗਲਤ ਸਾਈਡ ਤੋਂ ਓਵਰਟੇਕ ਨਹੀਂ ਕਰਨਾ ਚਾਹੀਦਾ। ਇਸ ਮੌਕੇ ਹੋਰਨਾਂ ਤੋਂ ਇਲਾਵਾ, ਲੈਕਚਰਾਰ ਮਨਦੀਪ ਕੌਰ, ਗੁਰਿੰਦਰ ਸਿੰਘ, ਰਮਨਦੀਪ ਸਿੰਘ, ਜਗਮੋਹਨ ਸਿੰਘ, ਅਨਮੋਲ ਪ੍ਰੀਤ ਸਿੰਘ, ਗੁਰਮੀਤ ਸਿੰਘ ਮਾਨ, ਗੁਰਸ਼ਰਨ ਸਿੰਘ ਗੋਲਡੀ ਅਤੇ ਰਣਧੀਰ ਸਿੰਘ ਹਾਜ਼ਰ ਸਨ।

ਬਠਿੰਡਾ ’ਚ ਮੁੱਖ ਮੰਤਰੀ ਦੀ ਆਮਦ ਮੌਕੇ ਠੇਕਾ ਮੁਲਾਜ਼ਮ ਨੇ ਕੀਤਾ ਰੋਸ਼ ਪ੍ਰਦਰਸ਼ਨ,ਪੁਲਿਸ ਨੇ ਚੁੱਕੇ

ਲਗਾਤਾਰ ਸਮਾਂ ਦੇ ਕੇ ਮੀਟਿੰਗਾਂ ਨਾ ਕਰਨ ਦੇ ਵਿਰੋਧ ’ਚ ਠੇਕਾ ਮੁਲਾਜਮਾਂ ਨੇ ਕੀਤਾ ਸੀ ਕਾਲੀਆਂ ਝੰਡੀਆਂ ਦਿਖਾਉਣ ਦਾ ਐਲਾਨ
ਸਮੂਹ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰੇ ਆਪ ਸਰਕਾਰ:-ਮੋਰਚਾ ਆਗੂ
ਸੁਖਜਿੰਦਰ ਮਾਨ
ਬਠਿੰਡਾ, 21 ਮਈ : ਬਠਿੰਡਾ ’ਚ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਮੌਕੇ ਰੋਸ਼ ਪ੍ਰਦਰਸ਼ਨ ਕਰਦੇ ਠੇਕਾ ਮੁਲਾਜ਼ਮਾਂ ਨੂੰ ਪੁਲਿਸ ਵਲੋਂ ਹਿਰਾਸਤ ’ਚ ਲੈ ਕੇ ਵੱਖ ਵੱਖ ਥਾਣਿਆਂ ਵਿਚ ਬੰਦ ਕਰ ਦਿੱਤਾ ਗਿਆ। ਸਰਕਾਰੀ ਵਿਭਾਗਾਂ ਵਿਚ ਕੰਮ ਕਰਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਯੋਜਨਾ ਵਿਚੋਂ ਬਾਹਰ ਰੱਖੇ ਜਾਣ ਦੇ ਵਿਰੋਧ ’ਚ ਬੀਤੇ ਕੱਲ ਹੀ ਮੀਟਿੰਗ ਕਰਕੇ ਠੇਕਾ ਮੁਲਾਜਮ ਸੰਘਰਸ਼ ਮੋਰਚਾ (ਪੰਜਾਬ) ਵਲੋਂ ਮੁੱਖ ਮੰਤਰੀ ਦੀ ਆਦਮ ਮੌਕੇ ਕਾਲੀਆਂ ਝੰਡੀਆਂ ਦਿਖਾਉਣ ਦਾ ਐਲਾਨ ਕੀਤਾ ਗਿਆ ਸੀ। ਐਤਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਥਾਨਕ ਲੇਕਵਿਊ ਰੇਸਟ ਹਾਊਸ ਵਿਚ ਨਹਿਰੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਲਈ ਪੁੱਜੇ ਹੋਏ ਸਨ, ਜਿਸਦਾ ਪਤਾ ਲੱਗਦੇ ਹੀ ਠੇਕਾ ਮੁਲਾਜਮ ਇਸ ਰੇਸਟ ਹਾਊਸ ਦੇ ਨਜਦੀਕ ਪੈਂਦੇ ਰੋਜ਼ ਗਾਰਡਨ ਪਾਰਕ ਵਿਚ ਇਕੱਤਰ ਹੋਣੇ ਸ਼ੁਰੂ ਹੋ ਗਏ। ਪੁਲਿਸ ਅਧਿਕਾਰੀਆਂ ਵਲੋਂ ਮੁੱਖ ਮੰਤਰੀ ਦੇ ਬਠਿੰਡਾ ਪੁੱਜਣ ਤੋਂ ਪਹਿਲਾਂ ਹੀ ਇੱਥੇ ਇਕੱਠੇ ਹੋਏ ਕਰੀਬ ਦੋ ਦਰਜ਼ਨ ਠੇਕਾ ਮੁਲਾਜਮਾਂ ਨੂੰ ਹਿਰਾਸਤ ਵਿਚ ਲੈ ਗਿਆ। ਜਿਸਤੋਂ ਬਾਅਦ ਉਨ੍ਹਾਂ ਨੂੰ ਪੁਲਿਸ ਬੱਸ ਰਾਹੀਂ ਨਥਾਣਾ ਥਾਣੇ ਵਿਚ ਬੰਦ ਕਰ ਦਿੱਤਾ ਗਿਆ। ਇਸ ਦੌਰਾਨ ਤਿੰਨ ਦਰਜ਼ਨ ਤੋਂ ਵੱਧ ਠੇਕਾ ਮੁਲਾਜਮਾਂ ਦਾ ਦੂਸਰਾ ਗਰੁੱਪ ਰੋਸ਼ ਮਾਰਚ ਕਰਦੇ ਹੋਏ ਰੋਜ਼ ਗਾਰਡਨ ਨੇੜੇ ਪਹੁੰਚਿਆ ਤਾਂ ਪੁਲਿਸ ਪ੍ਰਸ਼ਾਸਨ ਨੇ ਇੰਨ੍ਹਾਂ ਨੂੰ ਵੀ ਰੋਜ਼ ਗਾਰਡਨ ਸਾਹਮਣੇ ਘੇਰ ਕੇ ਧੁੱਪੇ ਬਿਠਾ ਲਿਆ। ਇਸ ਮੌਕੇ ਠੇਕਾ ਮੁਲਾਜਮਾਂ ਨੇ ਪੰਜਾਬ ਸਰਕਾਰ ਵਿਰੁਧ ਜੋਰਦਾਰ ਨਾਅਰੇਬਾਜ਼ੀ ਕੀਤੀ। ਪੁਲਿਸ ਅਧਿਕਾਰੀਆਂ ਨੇ ਮਾਮਲੇ ਨੂੰ ਠੰਢਾ ਕਰਨ ਲਈ ਠੇਕਾ ਮੁਲਾਜਮਾਂ ਦੀ ਜਲਦੀ ਹੀ ਸਰਕਰ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿਵਾਇਆ। ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ,ਸੰਦੀਪ ਖਾਨ,ਜਸਵੀਰ ਸਿੰਘ ਜੱਸੀ,ਜਗਸੀਰ ਸਿੰਘ ਭੰਗੂ,ਖ਼ੁਸਦੀਪ ਸਿੰਘ ਆਦਿ ਨੇ ਇਸ ਮੌਕੇ ਦੋਸ਼ ਲਗਾਇਆ ਕਿ ਪੰਜਾਬ ਦੀ ਆਪ ਸਰਕਾਰ ਵੀ ਪਹਿਲੀਆਂ ਸਰਕਾਰਾਂ ਦੀ ਤਰ੍ਹਾਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨਾਲ਼ ਬੇਈਮਾਨੀ ਵਾਲੇ ਵਤੀਰੇ ਨੂੰ ਜਾਰੀ ਰੱਖ ਰਹੀ ਹੈ ਅਤੇ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਆਪ ਸਰਕਾਰ ਵੀ ਵੱਖ-ਵੱਖ ਸਰਕਾਰੀ ਵਿਭਾਗਾਂ ਜਿਵੇਂ ਕਿ ਸਰਕਾਰੀ ਥਰਮਲ ਪਲਾਂਟਾਂ,ਜਲ ਸਪਲਾਈ ਅਤੇ ਸੈਨੀਟੇਸ਼ਨ,ਪਾਵਰਕਾਮ ਅਤੇ ਟਰਾਂਸਕੋ ਸਮੇਤ ਹਾਈਡਲ ਪ੍ਰਾਜੈਕਟਾਂ,ਵਾਟਰ ਸਪਲਾਈ ਅਤੇ ਸੀਬਰੇਜ਼ ਬੋਰਡ,ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟਾਂ,ਪੀ.ਡਬਲਯੂ.ਡੀ.ਇਲੈੱਕਟਰੀਕਲ ਵਿੰਗ ਅਤੇ ਸਿਹਤ ਵਿਭਾਗ ਆਦਿ ਵਿਭਾਗਾਂ ਵਿੱਚ ਆਊਟਸੋਰਸ਼ਡ,ਇਨਲਿਸਟਮੈਂਟ,ਠੇਕੇਦਾਰਾਂ,ਕੰਪਨੀਆਂ ਅਤੇ ਸੁਸਾਇਟੀਆਂ ਰਾਹੀਂ ਪਿਛਲੇ 15-20 ਸਾਲਾਂ ਦੇ ਲੰਬੇ ਅਰਸੇ ਤੋਂ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਕਰਨ ਤੋਂ ਭੱਜ ਰਹੀ ਹੈ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਵਿੱਚ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਦੇ ਰਹੇ ਸਮੂਹ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਰੈਗੂਲਰ ਕੀਤਾ ਜਾਵੇ,ਪੰਦਰਵੀਂ ਲੇਬਰ ਕਾਨਫਰੰਸ ਦੇ ਫਾਰਮੂਲੇ ਮੁਤਾਬਿਕ ਇੱਕ ਅਣ-ਸਿੱਖਿਅਤ ਠੇਕਾ ਮੁਲਾਜ਼ਮ ਦੀ ਤਨਖ਼ਾਹ ਘੱਟੋ-ਘੱਟ 25 ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ,ਡਿਉਟੀ ਦੌਰਾਨ ਆਪਣੀ ਜਾਨ ਗਵਾ ਚੁੱਕੇ ਠੇਕਾ ਮੁਲਾਜ਼ਮਾਂ ਦੇ ਵਾਰਸਾਂ ਨੂੰ ਘੱਟੋ-ਘੱਟ ਪੰਜਾਹ ਲੱਖ ਰੁਪਏ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ,ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ,ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜਦ ਤੱਕ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਨਹੀਂ ਕੀਤਾ ਜਾਂਦਾ ਤਦ ਤੱਕ ਸਮੁੱਚੇ ਪੰਜਾਬ ਵਿੱਚ ਮੁੱਖ ਮੰਤਰੀ ਪੰਜਾਬ ਦਾ ਕਾਲੀਆਂ ਝੰਡੀਆਂ ਨਾਲ਼ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ।

ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਮੁੜ ਚਰਚਾ ’ਚ, ਤੇਜਧਾਰ ਹਥਿਆਰਾਂ ਦੇ ਨਾਲ ਵਿਦਿਆਰਥੀ ’ਤੇ ਹਮਲਾ

0

ਅਨੁਸ਼ਾਸਨਹੀਣਤਾ ਲਈ ਵਿਦਿਆਰਥੀ ਮੁਅੱਤਲ, ਮਾਮਲੇ ਦੀ ਜਾਂਚ ਲਈ ਕਮੇਟੀ ਦਾ ਗਠਨ…
ਸੁਖਜਿੰਦਰ ਮਾਨ
ਬਠਿੰਡਾ, 21 ਮਈ : ਬਠਿੰਡਾ ਦੀ ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ ਮੁੜ ਚਰਚਾ ਵਿਚ ਹੈ। ਯੂਨੀਵਰਸਿਟੀ ’ਚ ਸੁਰੱਖਿਆ ਪ੍ਰਬੰਧਾਂ ਦੀ ਲਾਪਰਵਾਹੀ ਦੇ ਚੱਲਦਿਆਂ ਬੀਤੀ ਦੇਰ ਸ਼ਾਮ ਕੁੱਝ ਬਾਹਰਲੇ ਨੌਜਵਾਨਾਂ ਨੇ ਯੂਨੀਵਰਸਿਟੀ ਦੇ ਹੀ ਇੱਕ ਵਿਦਿਆਰਥੀ ਦੀ ਮੱਦਦ ਨਾਲ ਇੱਥੇ ਪੜ੍ਹਣ ਵਾਲੇ ਕੁੱਝ ਬਾਹਰਲੇ ਸੂਬਿਆਂ ਨਾਲ ਸਬੰਧਤ ਵਿਦਿਆਰਥੀਆਂ ’ਤੇ ਹਮਲਾ ਕਰ ਦਿੱਤਾ। ਤਲਵਾਰਾਂ ਤੇ ਹੋਰ ਖ਼ਤਰਨਾਕ ਹਥਿਆਰਾਂ ਨਾਲ ਲੈਸ ਹੋ ਕੇ ਇੰਨ੍ਹਾਂ ਬਾਹਰਲੇ ਨੌਜਵਾਨਾਂ ਵਲੋਂ ਬੇਰਹਿਮੀ ਨਾਲ ਕੀਤੇ ਹਮਲੇ ਵਿਚ ਜੈਪੂਰ ਨਾਲ ਸਬੰਧਤ ਇੱਕ ਵਿਦਿਆਰਥੀ ਦੇ ਹੱਥਾਂ ਦੀਆਂ ਉਂਗਲਾਂ ਕੱਟੀਆਂ ਗਈਆਂ। ਇਸ ਘਟਨਾ ਵਿਚ ਜਖਮੀ ਹੋਏ ਵਿਦਿਆਰਥੀ ਨੂੰ ਪਹਿਲਾਂ ਸਿਵਲ ਹਸਪਤਾਲ ਤੇ ਬਾਅਦ ਵਿਚ ਗੰਭੀਰ ਹਾਲਾਤ ਦੇਖਦਿਆਂ ਇੱਕ ਪ੍ਰਾਈਵੇਟ ਹਸਪਤਾਲ ਵਿਚ ਰੈਫ਼ਰ ਕੀਤਾ ਗਿਆ। ਯੂਨੀਵਰਸਿਟੀ ਦੇ ਪ੍ਰਬੰਧਕਾਂ ਦੀ ਲਾਪਰਵਾਹੀ ਤੋਂ ਦੁਖੀ ਵਿਦਿਆਰਥੀਆਂ ਨੇ ਦੇਰ ਰਾਤ ਯੂੁਨੀਵਰਸਿਟੀ ਦੇ ਗੇਟ ਟੱਗੇ ਰੋਸ਼ ਪ੍ਰਦਰਸ਼ਨ ਕਰਦਿਆਂ ਧਰਨਾ ਲਗਾ ਦਿੱਤਾ। ਘਟਨਾ ਦਾ ਪਤਾ ਚੱਲਦੇ ਹੀ ਕੈਨਾਲ ਕਲੌਨੀ ਦੀ ਪੁਲਿਸ ਮੌਕੇ ’ਤੇ ਪੁੱਜੀ ਅਤੇ ਸਥਿਤੀ ਨੂੰ ਸੰਭਾਲਿਆ। ਪੁਲਿਸ ਸੂਤਰਾਂ ਮੁਤਾਬਕ ਇਹ ਵੀ ਗੱਲ ਸਾਹਮਣੇ ਆਈ ਕਿ ਇੰਨ੍ਹੀ ਵੱਡੀ ਘਟਨਾ ਵਾਪਰਨ ਦੇ ਬਾਵਜੂਦ ਪੁਲਿਸ ਨੂੰ ਸੂਚਨਾ ਵਿਦਿਆਰਥੀਆਂ ਵਲੋਂ ਹੀ ਮਿਲੀ ਅਤੇ ਰਾਤ ਸਮੇਂ ਯੂਨੀਵਰਸਿਟੀ ਦਾ ਕੋਈ ਅਧਿਕਾਰੀ ਦੇਖਣ ਨੂੰ ਨਹੀਂ ਮਿਲਿਆ, ਜਦੋਂਕਿ ਉਪ ਕੁਲਪਤੀ ਸਹਿਤ ਹੋਰਨਾਂ ਅਧਿਕਾਰੀਆਂ ਨੂੰ ਇਸੇ ਯੂਨੀਵਰਸਿਟੀ ਅੰਦਰ ਆਲੀਸ਼ਾਨ ਕੋਠੀਆਂ ਮਿਲੀਆਂ ਹੋਈਆਂ ਹਨ। ਉਧਰ ਕੈਨਾਲ ਕਲੌਨੀ ਪੁਲਿਸ ਨੇ ਜਖਮੀ ਵਿਦਿਆਰਥੀ ਪਾਰਥ ਪਾਠਕ ਵਾਸੀ ਜੈਪੂਰ (ਰਾਜਸਥਾਨ) ਦੀ ਸਿਕਾਇਤ ਉਪਰ ਯੂਨੀਵਰਸਿਟੀ ਦੇ ਨਾਲ ਹੀ ਸਬੰਧਤ ਇੱਕ ਬੀ. ਫਾਰਮ ਦੇ ਵਿਦਿਆਰਥੀ ਰਿਤਿਕ ਕਟਾਰੀਆ ਸਹਿਤ ਕੋਈ ਹੋਰ ਅਣਪਛਾਤੇ ਨੌਜਵਾਨਾਂ ਵਿਰੁਧ ਧਾਰਾ 324 ਤੇ 34 ਆਈ.ਪੀ.ਸੀ ਆਦਿ ਧਾਰਾਵਾਂ ਸਹਿਤ ਕੇਸ ਦਰਜ਼ ਕਰ ਲਿਆ ਹੈ। ਥਾਣਾ ਮੁਖੀ ਸਬ ਇੰਸਪੈਕਟਰ ਪਾਰਸ ਚਾਹਲ ਨੇ ਦਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਭਲਕੇ ਇਸ ਸਬੰਧ ਵਿਚ ਯੂਨੀਵਰਸਿਟੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾਵੇਗੀ। ਰਾਤ ਸਮੇਂ ਯੂਨੀਵਰਸਿਟੀ ਦੇ ਗੇਟ ਅੱਗੇ ਇਕੱਤਰ ਹੋਏ ਵਿਦਿਆਰਥੀਆਂ ਨੇ ਦੋਸ਼ ਲਗਾਇਆ ਕਿ ਦੋ-ਤਿੰਨ ਪਹਿਲਾਂ ਯੂਨੀਵਰਸਿਟੀ ਵਿਚ ਲੜਾਈ ਹੋਈ ਸੀ ਪ੍ਰੰਤੂ ਇਸਦੀ ਜਾਂਚ ਕਰਨ ਦੀ ਬਜਾਏ ਨੇ ਇਸਨੂੰ ਦਬਾਅ ਦਿੱਤਾ, ਜਿਸ ਕਾਰਨ ਹੁਣ ਇਹ ਭਿਆਨਕ ਘਟਨਾ ਵਾਪਰ ਗਈ। ਇਹ ਵੀ ਪਤਾ ਲੱਗਿਆ ਹੈ ਕਿ ਦੂਜੇ ਸੂਬਿਆਂ ’ਚ ਕਾਨਫਰੰਸਾਂ ਤੇ ਹੋਰਨਾਂ ਪ੍ਰਬੰਧਾਂ ਦੇ ਨਾਮ ’ਤੇ ਲੱਖਾਂ ਰੁਪਏ ਖਰਚ ਕਰਨ ਵਾਲੀ ਯੂਨੀਵਰਸਟੀ ਦੇ ਪ੍ਰਬੰਧਕ ਡੱਬਵਾਲੀ ਰੋਡ ’ਤੇ ਹੋਸਟਲ ਵਾਲੇ ਪਾਸੇ ਕੰਧ ’ਚ 30 ਫੁੱਟ ਦੇ ਪਏ ਪਾੜ ਨੂੰ ਪੂਰਨ ਵਿਚ ਕਾਮਯਾਬ ਨਹੀਂ ਹੋਏ, ਜਿਸ ਕਾਰਨ ਆਊਟਸਾਈਡਰ ਬੇਖੌਫ਼ ਹੋ ਕੇ ਯੂੁਨੀਵਰਸਿਟੀ ਦੇ ਅੰਦਰ ਆ ਜਾਂਦੇ ਹਨ। ਇਸਤੋਂ ਇਲਾਵਾ ਵਿਦਿਆਰਥੀਆਂ ਨੇ ਇਹ ਵੀ ਦੋਸ਼ ਲਗਾਏ ਕਿ ਬੇਸ਼ੱਕ ਯੂਨੀਵਰਸਿਟੀ ਪ੍ਰਬੰਧਕ ਦਾਅਵਾ ਕਰਦੇ ਹਨ ਕਿ ਇੱਥੇ ਆਊਟਸਾਈਡਰਾਂ ਦੀ ਆਮਦ ’ਤੇ ਰੋਕ ਹੈ ਪ੍ਰੰਤੂ ਸੁਰੱਖਿਆ ਪ੍ਰਬੰਧ ਇੰਨ੍ਹੇ ਢਿੱਲੇ ਹਨ ਕਿ ਇੱਥੇ ਕੋਈ ਵੀ ਆ ਜਾ ਸਕਦਾ ਹੈ। ਜਿਸ ਕਾਰਨ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ।
ਬਾਕਸ
ਜਿੰਮੇਵਾਰ ਵਿਦਿਆਰਥੀ ਨੂੰ ਯੂਨੀਵਰਸਿਟੀ ਵਿਚੋਂ ਮੁਅੱਤਲ ਕੀਤਾ
ਬਠਿੰਡਾ: ਉਧਰ ਪਹਿਲਾਂ ਹੀ ਵਿਦਿਆਰਥੀਆਂ ਨੂੰ ਤਰਸ ਰਹੀ ਯੂਨੀਵਰਸਿਟੀ ਦੇ ਪ੍ਰਬੰਧਕ ਨੇ ਇਸ ਘਟਨਾ ਕਾਰਨ ਹੋ ਰਹੀ ਬਦਨਾਮੀ ਦੇ ਚੱਲਦਿਆਂ ਅੱਜ ਬਾਅਦ ਦੁਪਿਹਰ ਇੱਕ ਪ੍ਰੈਸ ਰਿਲੀਜ ਕਰਕੇ ਦਾਅਵਾ ਕੀਤਾ ਕਿ ਯੂਨੀਵਰਸਿਟੀ ਦੇ ਹੀ ਇੱਕ ਵਿਦਿਆਰਥੀ ਉਪਰ ਬਾਹਰਲੇ ਵਿਦਿਆਰਥੀਆਂ ਦੀ ਮੱਦਦ ਨਾਲ ਹਮਲਾ ਕਰਨ ਵਾਲੇ ਜਿੰਮੇਵਾਰ ਵਿਦਿਆਰਥੀ ਰਿਤਿਕ ਕਟਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਡੀਨ ਵਿਦਿਆਰਥੀ ਭਲਾਈ ਡਾ: ਪਰਮਜੀਤ ਸਿੰਘ ਨੇ ਦੱਸਿਆ ਕਿ ਇਸ ਸਬੰਧ ਵਿਚ ਇੱਕ ਕਮੇਟੀ ਬਣਾਈ ਹੈ ਜੋ ਮਾਮਲੇ ਦੀ ਵਿਸਥਾਰ ਨਾਲ ਜਾਂਚ ਕਰਕੇ ਆਪਣੀ ਰਿਪੋਰਟ 3 ਦਿਨਾਂ ਵਿੱਚ ਪੇਸ਼ ਕਰੇਗੀ ।

ਬਠਿੰਡਾ ਦੇ ਸੀਆਈਏ-2ਵਿੰਗ ਨੇ ਕਿਲੋ ਅਫ਼ੀਮ ਸਹਿਤ ਰਾਜਸਥਾਨੀ ਨੂੰ ਕੀਤਾ ਕਾਬੂ

0

ਸੁਖਜਿੰਦਰ ਮਾਨ
ਬਠਿੰਡਾ, 21 ਮਈ : ਪਿਛਲੇ ਕੁੱਝ ਦਿਨਾਂ ਤੋਂ ਜ਼ਿਲ੍ਹਾ ਪੁਲਿਸ ਦੇ ਸੀਆਈਏ-1ਵਿੰਗ ਵਲੋਂ ਅਫ਼ੀਮ ਦੀ ਕੀਤੀ ਜਾ ਰਹੀ ਵੱਡੀ ਰਿਕਵਰੀ ਤੋਂ ਬਾਅਦ ਅੱਜ ਸੀਆਈਏ-2 ਵਿੰਗ ਨੇ ਵੀ ਵੱਡਾ ਮਾਅਰਕਾ ਮਾਰਿਆਂ ਹੈ। ਵਿੰਗ ਦੀ ਟੀਮ ਵਲੋਂ ਇੱਕ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਗਈ ਕਾਰਵਾਈ ਵਿਚ ਰਾਜਸਥਾਨ ਦੇ ਜਿਲ਼ਾ ਚਿਤੌੜਗੜ੍ਹ ਦੇ ਪਿੰਡ ਸਹਾਰੜਾ ਦੇ ਵਾਸੀ ਹੀਰਾ ਲਾਲ ਗੁੱਜਰ ਨੂੰ ਇੱਕ ਕਿੱਲੋ ਅਫੀਮ ਸਹਿਤ ਕਾਬੂ ਕੀਤਾ ਹੈ। ਉਸਦੇ ਵਿਰੁਧ ਥਾਣਾ ਸਿਵਲ ਲਾਈਨ ਅ/ਧ 18ਬੀ/61/85 ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਇਸਤੋਂ ਇਲਾਵਾ ਸੀਆਈਏ-1 ਵਿੰਗ ਦੀ ਟੀਮ ਨੇ ਥਾਣਾ ਸਿਟੀ ਰਾਮਪੂਰਾ ਅਧੀਨ ਪੈਦੇ ਇਲਾਕੇ ਵਿਚੋਂ ਸਕੋਡਾ ਕਾਰ ਸਵਾਰ ਦੋ ਨੌਜਵਾਨਾਂ ਨੂੰ 30 ਗਰਾਮ ਹੈਰੋਇਨ ਸਹਿਤ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਨੌਜਵਾਨਾਂ ਦੀ ਪਹਿਚਾਣ ਅਮਰੀਕ ਸਿੰਘ ਉਰਫ਼ ਕਾਲਾ ਵਾਸੀ ਮੰਡੀ ਕਲਾਂ ਅਤੇ ਰਛਪਾਲ ਸਿੰਘ ਉਰਫ਼ ਰਸ਼ਾ ਵਾਸੀ ਬਦਿਆਲਾ ਦੇ ਤੌਰ ’ਤੇ ਹੋਈ ਹੈ। ਇਸ ਤੋਂ ਇਲਾਵਾ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਵਿਸ਼ਨੂੰ ਸਿੰਘ ਵਾਸੀ ਭਗਤਾ ਭਾਈ ਕਾ ਤੇ ਮਨਦੀਪ ਸਿੰਘ ਵਾਸੀ ਸਿਰੀਏਵਾਲੀ ਨੂੰ 4 ਗਰਾਮ ਹੈਰੋਇਨ ਅਤੇ ਕਾਰ ਅਲਟੋ ਸਹਿਤ ਗ੍ਰਿਫਤਾਰ ਕੀਤਾ ਹੈ।

ਬਠਿੰਡਾ ਦੇ ਪੁਲਿਸ ਮੁਲਾਜਮਾਂ ਨੂੰ ਹੁਣ ਛੁੱਟੀ ਲਈ ਮਾਰਨਾ ਪਏਗਾ ‘ਵੱਡੇ ਸਾਹਿਬ’ ਨੂੰ ਸਲੂਟ

0

ਮੁਲਾਜਮਾਂ ਦੀਆਂ ਅਚਨਛੇਤੀ ਛੁੱਟੀਆਂ ਛੁੱਟੀਆਂ ਮੰਨਜੂਰ ਕਰਨ ਦੇ ਅਧਿਕਾਰਾਂ ਵਿਚ ਕੀਤੀ ਤਬਦੀਲੀ
ਸੁਖਜਿੰਦਰ ਮਾਨ
ਬਠਿੰਡਾ, 21 ਮਈ : ਬਠਿੰਡਾ ਦੇ ਪੁਲਿਸ ਮੁਲਾਜਮ ਨੂੰ ਹੁਣ ਛੁੱਟੀ ਲਈ ‘ਵੱਡੇ ਸਾਹਿਬ’ ਨੂੰ ਸਲੂਟ ਮਾਰਨਾ ਪਏਗਾ। ਪਹਿਲਾਂ ਹੇਠਲੇ ਪੱਧਰ ’ਤੇ ਹੀ ਅਚਨਛੇਤੀ ਛੁੱਟੀਆਂ ਮੰਨਜੂਰ ਕਰਵਾਉਣ ਦੀ ਚੱਲ ਰਹੀ ‘ਰੀਤ’ ਨੂੰ ਹੁਣ ਬੰਦ ਕਰ ਦਿੱਤਾ ਗਿਆ ਹੈ। ਸੂਬੇ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਦੇ ਮੱਦੇਨਜ਼ਰ ਐਸ.ਐਸ.ਪੀ ਗੁਲਨੀਤ ਸਿੰਘ ਖੁਰਾਣਾ ਨੇ ਹੁਣ ਛੁੱਟੀਆਂ ਜਾਰੀ ਕਰਨ ਦਾ ਪ੍ਰਬੰਧ ਅਪਣੇ ਹੱਥਾਂ ਵਿਚ ਲੈ ਲਿਆ ਹੈ।ਇੰਨ੍ਹਾਂ ਨਵੇਂ ਪ੍ਰਬੰਧਾਂ ਵਿਚ ਗਜਟਿਡ ਅਧਿਕਾਰੀਆਂ ਕੋਲ ਸਿਰਫ਼ ਹੇਠਲੇ ਪੱਧਰ ਦੇ ਮੁਲਾਜਮਾਂ ਦੀਆਂ ਤਿੰਨ ਦਿਨਾਂ ਤੱਕ ਦੀਆਂ ਅਚਨਚੇਤ ਛੁੱਟੀਆਂ ਮੰਨਜੂਰ ਕਰਨ ਦਾ ਅਧਿਕਾਰ ਰਹਿ ਗਿਆ ਹੈ। ਇਸੇ ਤਰ੍ਹਾਂ ਪਹਿਲਾਂ ਅਣਗਿਣਤ ਛੁੱਟੀਆਂ ਦੇਣ ਦਾ ਹੱਕ ਰੱਖਣ ਵਾਲੇ ਪੁਲਿਸ ਕਪਤਾਨਾਂ ਨੂੰ ਵੀ ਪੰਜ ਦਿਨਾਂ ਤੋਂ ਵੱਧ ਅਚਨਚੇਤੀ ਛੁੱਟੀਆਂ ਮੰਨਜੂਰ ਕਰਨ ਦੀ ਮੰਨਜੂਰੀ ਨਹੀਂ ਹੋਵੇਗੀ। ਇਸਤੋਂ ਇਲਾਵਾ ਲੰਮੀਆਂ ਕਮਾਈ ਛੁੱਟੀਆਂ ਲੈਣ ਲਈ ਵੀ ਮੁਲਾਜਮਾਂ ਨੂੰ 10 ਦਿਨਾਂ ਤੋਂ ਵੱਧ ਛੁੱਟੀ ਪ੍ਰਾਪਤ ਕਰਨ ਲਈ ਐਸ.ਐਸ.ਪੀ ਦੇ ਪੇਸ਼ ਹੋਣਾ ਪਏਗਾ ਕਿਉਂਕਿ ਐਸ.ਪੀ ਹੈਡਕੁਆਟਰ ਕੋਲ ਹੁਣ ਕਮਾਈ ਛੁੱਟੀਆਂ ਵਜੋਂ ਵੀ 10 ਦਿਨਾਂ ਤੱਕ ਛੁੱਟੀਆਂ ਮੰਨਜੂਰ ਕਰਨ ਦਾ ਅਧਿਕਾਰ ਰਹਿ ਗਿਆ ਹੈ। ਨਵੀਂ ਤਬਦੀਲੀ ਤਹਿਤ ਕੋਈ ਵੀ ਮੁਲਾਜਮ ਅਪਣੇ ਯੂਨਿਟ ਇੰਚਾਰਜ ਦੀ ਬਿਨ੍ਹਾਂ ਮੰਨਜੂਰੀ ਤੋਂ ਛੁੱਟੀ ਦੀ ਅਰਜੀ ਗਜਟਿਡ ਅਧਿਕਾਰੀ ਕੋਲ ਨਹੀਂ ਭੇਜੇਗਾ ਤੇ ਨਾ ਹੀ ਗਜਟਿਡ ਅਧਿਕਾਰੀ ਨੂੰ ਅਜਿਹੀ ਛੁੱਟੀ ਮੰਨਜੂਰ ਕਰਨ ਦਾ ਅਧਿਕਾਰ ਹੋਵੇਗਾ। ਇਸਤੋਂ ਇਲਾਵਾ ਨਵੀਂ ਪ੍ਰਣਾਲੀ ਤਹਿਤ ਸੈਨਾ ਬ੍ਰਾਂਚ, ਜਿਸਨੂੰ ਓਐਸਆਈ ਬ੍ਰਾਂਚ ਵੀ ਕਿਹਾ ਜਾਂਦਾ ਹੈ, ਕੋਲ ਜ਼ਿਲ੍ਹੇ ਦੇ ਹਰੇਕ ਛੋਟੇ ਤੋਂ ਛੋਟੇ ਮੁਲਾਜਮ ਦੀ ਛੁੱਟੀ ਦੀ ਜਾਣਕਾਰੀ ਹੋਵੇਗੀ। ਸੂਤਰਾਂ ਮੁਤਾਬਕ ਇਸਤੋਂ ਪਹਿਲਾਂ ਇਸ ਬ੍ਰਾਂਚ ਨੂੰ ਸੂਚਨਾ ਨਾ ਹੋਣ ਕਾਰਨ ਛੁੱਟੀ ’ਤੇ ਬੈਠੇ ਮੁਲਾਜਮਾਂ ਨੂੰ ਵੀ ਡਿਊਟੀਆਂ ’ਤੇ ਹਾਜ਼ਰ ਹੋਣ ਦੇ ਫ਼ੋਨ ਖੜਕਦੇ ਰਹਿੰਦੇ ਸਨ ਪ੍ਰੰਤੂ ਹੁਣ ਸਮਰੱਥ ਅਧਿਕਾਰੀ ਤੋਂ ਛੁੱਟੀ ਮੰਨਜੂਰੀ ਹੋਣ ਤੋਂ ਬਾਅਦ ਛੁੱਟੀ ਦਾ ਪ੍ਰਵਾਨਾ ਇਸੇ ਬ੍ਰਾਂਚ ਤੋਂ ਹੀ ਜਾਵੇਗਾ। ਬੇਸ਼ੱਕ ਯੂਨਿਟ ਇੰਚਾਰਜ਼ਾਂ, ਥਾਣਾ ਮੁਖੀਆਂ ਤੇ ਚੌਕੀ ਇੰਚਾਰਜ਼ਾਂ ਦੀ ਛੁੱਟੀ ਮੰਨਜੂਰ ਕਰਨ ਦਾ ਅਧਿਕਾਰ ਪਹਿਲਾਂ ਵੀ ਐਸ.ਐਸ.ਪੀ ਕੋਲ ਸੀ ਪ੍ਰੰਤੂ ਹੇੇਠਲੇ ਪੱਧਰ ਦੇ ਮੁਲਾਜਮਾਂ ਨੂੰ ਲੰਮੀ ਛੁੱਟੀ ਲਈ ਐਸ.ਐਸ.ਪੀ ਦੇ ਹੀ ਪੇਸ਼ ਹੋਣਾ ਪਏਗਾ। ਇਸ ਸਬੰਧ ਵਿਚ ਬੀਤੇ ਦਿਨੀਂ ਇੱਕ ਪੱਤਰ ਵੀ ਜਾਰੀ ਕੀਤਾ ਗਿਆ। ਇਸ ਪੱਤਰ ਮੁਤਾਬਕ ਕਾਂਸਟੇਬਲ ਅਤੇ ਹੈਡਕਾਂਸਟੇਬਲ ਨੂੰ 3 ਦਿਨਾਂ ਦੀ ਅਚਨਚੇਤ ਛੁੱਟੀ ਦੇਣ ਦਾ ਅਧਿਕਾਰ ਡੀਐਸਪੀ ਪੱਧਰ ’ਤੇ ਰਹਿਣ ਦਿੱਤਾ ਗਿਆ ਹੈ ਤੇ ਪੰਜ ਦਿਨਾਂ ਤੱਕ ਦੀ ਛੁੱਟੀ ਦਾ ਅਧਿਕਾਰ ਐਸ.ਪੀ ਕੋਲ ਹੋਵੇਗਾ। ਇਸਤੋਂ ਵੱਧ ਦਿਨਾਂ ਦੀ ਅਚਨਚੇਤੀ ਲਈ ਛੁੱਟੀ ਮੰਨਜੂਰ ਕਰਨ ਦਾ ਅਧਿਕਾਰ ਸਿਰਫ਼ ਐਸ.ਐਸ.ਪੀ ਕੋ ਹੀ ਹੋਵੇਗਾ ਜਦੋਂਕਿ ਇਸਤੋਂ ਪਹਿਲਾਂ ਇਹ ਅਧਿਕਾਰ ਐਸ.ਪੀ ਕੋਲ ਹੀ ਹੁੰਦਾ ਸੀ।

ਇੰਸਟੀਚਿਊਸ਼ਨ ਆਫ ਇੰਜਨੀਅਰਜ਼ ਲੋਕਲ ਸੈਂਟਰ ਬਠਿੰਡਾ ਦੁਆਰਾ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ ਆਯੋਜਿਤ

0

ਸੁਖਜਿੰਦਰ ਮਾਨ
ਬਠਿੰਡਾ, 21 ਮਈ : ਇੰਸਟੀਚਿਊਸ਼ਨ ਆਫ ਇੰਜਨੀਅਰਜ਼ ਲੋਕਲ ਸੈਂਟਰ ਬਠਿੰਡਾ ਦੁਆਰਾ “ਵਾਇਰਲੈੱਸ ਸੰਚਾਰ ਅਤੇ ਐਂਟੀਨਾ ਵਿੱਚ ਤਰੱਕੀ”ਵਿਸੇ ਤੇ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ । ਇਸ ਦੌਰਾਨ ਵੱਖ ਵੱਖ ਵਿਭਾਗਾਂ ਅਤੇ ਸੰਸਥਾਵਾਂ ਤੋਂ ਇੰਜਨੀਅਰਜ਼ ਦੁਆਰਾ ਭਾਗ ਲਿਆ ਗਿਆ । ਇਸ ਮੌਕੇ ਪ੍ਰੋ.(ਡਾ.) ਬੀ.ਆਰ. ਗੁਰਜਰ, ਡਾਇਰੈਕਟਰ, ਐਨ.ਆਈ.ਟੀ.ਟੀ.ਟੀ.ਆਰ. ਚੰਡੀਗੜ੍ਹ ਨੇ ਮੁੱਖ ਮਹਿਮਾਨ ਵਜੋਂ ਭਾਗ ਲਿਆ। ਇਸ ਪ੍ਰੋਗਰਾਮ ਦੌਰਾਨ ਡਾ.ਸਵੀਨਾ ਬਾਂਸਲ ਸਾਬਕਾ ਡੀਨ ਯੋਜਨਾ ਅਤੇ ਵਿਕਾਸ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਅਤੇ ਡਾ. ਆਰ. ਕੇ. ਬਾਂਸਲ ਡਾਇਰੈਕਟਰ ਪੀ.ਆਈ.ਟੀ ਨੰਦਗਡ??ਹ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ । ਇੰਸਟੀਚਿਊਸ਼ਨ ਆਫ ਇੰਜਨੀਅਰਜ਼ ਲੋਕਲ ਸੈਂਟਰ ਬਠਿੰਡਾ ਦੇ ਚੇਅਰਮੈਨ ਡਾ. ਜਗਤਾਰ ਸਿੰਘ ਸਿਵੀਆ ਨੇ ਭਾਗ ਲੈਣ ਵਾਲੇ ਸਾਰੇ ਹੀ ਭਾਗੀਦਾਰਾਂ ਨੂੰ ਜੀ ਆਇਆਂ ਆਖਿਆ ਅਤੇ ਇਸ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ ਦੇ ਵਿਸੇ “ਵਾਇਰਲੈੱਸ ਸੰਚਾਰ ਅਤੇ ਐਂਟੀਨਾ ਵਿੱਚ ਤਰੱਕੀ”ਉੱਤੇ ਵਿਸਥਾਰ ਰੂਪ ਵਿੱਚ ਚਾਨਣਾ ਪਾਇਆ । ਇਸ ਦੌਰਾਨ ਡਾ. ਮਨਪ੍ਰੀਤ ਕੌਰ ਸਹਾਇਕ ਪ੍ਰੋਫੈਸਰ, ਯਾਦਵਿੰਦਰਾ ਇੰਜੀਨੀਅਰਿੰਗ ਵਿਭਾਗ ਅਤੇ ਡਾ. ਜਗਤਾਰ ਸਿੰਘ ਚੇਅਰਮੈਨ ਬਠਿੰਡਾ ਲੋਕਲ ਸੈਂਟਰ ਦੁਆਰਾ ਕ੍ਰਮਵਾਰ ‘‘ਇਲੈਕਟਰੋਮੈਗਨੈਟਿਕ ਰੇਡੀਏਸ਼ਨ ਅਤੇ ਇਸਦੇ ਪ੍ਰਭਾਵ’’ ਅਤੇ ‘‘ਪਹਿਣਨ ਯੋਗ ਹਾਈਬ੍ਰਿਡ ਫਰੈਕਟਲ ਐਂਟੀਨਾ ਦਾ ਡਿਜ਼ਾਈਨ’’ ਵਿਸ਼ੇ ਤੇ ਵਿਸ਼ੇਸ਼ ਭਾਸ਼ਣ ਦਿੱਤੇ ਗਏ । ਇਸ ਪ੍ਰੋਗਰਾਮ ਦੌਰਾਨ ਵੱਖ ਵੱਖ ਬੀ.ਟੈੱਕ,ਐਮ. ਟੈਕ. ਅਤੇ ਪੀ. ਐਚ. ਡੀ. ਰਿਸਰਚ ਸਕਾਲਰਜ ਨੇ ਰਿਸਰਚ ਪੇਪਰ ਪੇਸ਼ ਕੀਤੇ ਅਤੇ ਤਕਨੀਕੀ ਸੈਸ਼ਨ ਕਰਵਾਏ ਗਏ ।ਇਹਨਾਂ ਸੈਸ਼ਨਾ ਦੀ ਪ੍ਰਧਾਨਗੀ ਡਾ: ਰਾਮ ਕ੍ਰਿਸ਼ਨ ਸਹਾਇਕ ਪ੍ਰੋਫੈਸਰ, ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ, ਮਾਨਸਾ ਅਤੇ ਡਾ ਸੁਖਵਿੰਦਰ ਸਿੰਘ ਸਹਾਇਕ ਪ੍ਰੋਫੈਸਰ, ਪੰਜਾਬੀ ਯੂਨੀਵਰਸਿਟੀ ਗੁਰੂ ਕਾਸ਼ੀ ਕੈਂਪਸ, ਤਲਵੰਡੀ ਸਾਬੋ ਦੁਆਰਾ ਕੀਤੀ ਗਈ। ਖੋਜ ਪੱਤਰ ਪੇਸ਼ ਕਰਨ ਵਾਲੇ ਸਾਰੇ ਪ੍ਰਤੀਭਾਗੀਆਂ ਨੂੰ ਸਰਟੀਫਿਕੇਟ ਦੇ ਕੇ ਨਵਾਜਿਆ ਗਿਆ । ਸਾਰੇ ਪ੍ਰੋਗਰਾਮ ਦਾ ਸੰਚਾਲਨ ਡਾ. ਅਮਨਦੀਪ ਕੌਰ ਸਰਾਓ ਸਹਾਇਕ ਪ੍ਰੋਫ਼ੈਸਰ ਯਾਦਵਿੰਦਰਾ ਡਿਪਾਰਟਮੈਂਟ ਆਫ ਇੰਜਨੀਅਰਿੰਗ ਤਲਵੰਡੀ ਸਾਬੋ ਦੁਆਰਾ ਕੀਤਾ ਗਿਆ। ਆਖਰ ਵਿੱਚ ਇਸ ਪ੍ਰੋਗਰਾਮ ਦੀ ਸਮਾਪਤੀ ਡਾ.ਹਰਸਿਮਰਨ ਸਿੰਘ ਆਨਰੇਰੀ ਜੁਆਇੰਟ ਸਕੱਤਰ ਆਈ.ਈ. ਆਈ ਲੋਕਲ ਸੈਂਟਰ ਬਠਿੰਡਾ ਦੁਆਰਾ ਧੰਨਵਾਦੀ ਸ਼ਬਦ ਕਹਿੰਦੇ ਹੋਏ ਕੀਤੀ ਗਈ।

ਕੈਨੇਡੀਅਨ ਆਗੂ ਉਜਲ ਦੋਸਾਂਝ ਵੱਲੋਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ

ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਮਸਲਿਆਂ ਨੂੰ ਸੁਲਝਾਉਣ ਲਈ ਕੀਤੀ ਵਿਚਾਰ-ਚਰਚਾ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 19 ਮਈ:ਕੈਨੇਡਾ ਦੇ ਸਾਬਕਾ ਸਿਹਤ ਮੰਤਰੀ ਅਤੇ ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਸ੍ਰੀ ਉਜਲ ਦੋਸਾਂਝ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ ਗਈ।ਸ. ਸੰਧਵਾਂ ਦੀ ਸਰਕਾਰੀ ਰਿਹਾਇਸ਼ ਵਿਖੇ ਇਸ ਮੁਲਾਕਾਤ ਦੌਰਾਨ ਦੋਹਾਂ ਆਗੂਆਂ ਵਿਚਕਾਰ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਮਸਲਿਆਂ ਨੂੰ ਸੁਲਝਾਉਣ ਲਈ ਵਿਚਾਰ-ਚਰਚਾ ਕੀਤੀ ਗਈ।ਇਸ ਮੌਕੇ ਸ. ਕੁਲਤਾਰ ਸਿੰਘ ਸੰਧਵਾਂ ਨੇ ਕੈਨੇਡੀਅਨ ਆਗੂ ਦੋਸਾਂਝ ਕੋਲ ਕੈਨੇਡਾ ਵਿੱਚ ਪੜ੍ਹਨ ਗਏ ਪੰਜਾਬੀ ਵਿਦਿਆਰਥੀਆਂ ਦੇ ਆਰਥਿਕ ਸੋਸ਼ਣ ਦਾ ਮਸਲਾ ਵੀ ਉਠਾਇਆ। ਉਨ੍ਹਾਂ ਕਿਹਾ ਕਿ ਆਰਥਿਕ ਸ਼ੋਸ਼ਣ ਕਾਰਨ ਕੈਨੇਡਾ ਵਿੱਚ ਰਹਿ ਰਹੇ ਪੰਜਾਬੀ ਵਿਦਿਆਰਥੀਆਂ ਦੀ ਮਾਨਸਿਕ ਸਿਹਤ ‘ਤੇ ਉਲਟ ਅਸਰ ਪੈ ਰਿਹਾ ਹੈ, ਇਸ ਲਈ ਕੈਨੇਡੀਅਨ ਸਰਕਾਰ ਨੂੰ ਇਸ ਮਸਲੇ ‘ਤੇ ਜਲਦ ਕਦਮ ਚੁੱਕਣ ਦੀ ਲੋੜ ਹੈ। ਸਪੀਕਰ ਨੇ ਕਿਹਾ ਕਿ ਪੰਜਾਬੀ ਵਿਦਿਆਰਥੀਆਂ ਦੀ ਇਸ ਮਾਮਲੇ ਵਿੱਚ ਮਦਦ ਕੀਤੀ ਜਾਵੇ। ਸ੍ਰੀ ਦੋਸਾਂਝ ਨੇ ਅਜਿਹੇ ਮਾਮਲਿਆਂ ਨੂੰ ਜਲਦ ਕੈਨੇਡੀਅਨ ਸਰਕਾਰ ਕੋਲ ਚੁੱਕਣ ਦਾ ਭਰੋਸਾ ਦਿਵਾਇਆ।ਸ੍ਰੀ ਉਜਲ ਦੋਸਾਂਝ ਵੱਲੋਂ ਵੀ ਕੈਨੇਡਾ ਵਸਦੇ ਪੰਜਾਬੀਆਂ ਨਾਲ ਸਬੰਧਤ ਸੂਬੇ ਦੇ ਮਾਮਲੇ ਵੀ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੇ ਧਿਆਨ ਵਿੱਚ ਲਿਆਂਦੇ ਗਏ, ਜਿਨ੍ਹਾਂ ਨੂੰ ਜਲਦ ਹੱਲ ਕਰਨ ਲਈ ਸ. ਸੰਧਵਾਂ ਨੇ ਅੱਗੇ ਸਰਕਾਰ ਨੂੰ ਭੇਜਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਵਿਦੇਸ਼ਾਂ ਵਿੱਚ ਵਸਦੇ ਸਾਡੇ ਭੈਣ-ਭਰਾਵਾਂ ਦੇ ਹੱਕਾਂ ਦੀ ਰਾਖੀ ਕਰਨ ਲਈ ਪੰਜਾਬ ਸਰਕਾਰ ਸਦਾ ਤਤਪਰ ਹੈ।ਇਸ ਮੌਕੇ ਟੋਰਾਂਟੋ ਵਿੱਚ ਬੈਰਿਸਟਰ ਤੇ ਸਾਲਿਸਟਰ ਸ੍ਰੀ ਹਿੰਮਤ ਸਿੰਘ ਸ਼ੇਰਗਿੱਲ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਜੀ.ਬੀ.ਐਸ. ਢਿੱਲੋਂ ਵੀ ਮੌਜੂਦ ਸਨ।

ਮੁੱਖ ਮੰਤਰੀ ਵੱਲੋਂ ਪੰਚਾਇਤੀ ਜ਼ਮੀਨਾਂ ਦੇ ਨਾਜਾਇਜ਼ ਕਬਜ਼ਾਧਾਰਕਾਂ ਨੂੰ ਅਲਟੀਮੇਟਮ

0

31 ਮਈ ਤੱਕ ਕਬਜ਼ੇ ਹਟਾਉਣ ਤੇ ਜ਼ਮੀਨਾਂ ਸਰਕਾਰ ਨੂੰ ਸੌਪਣ ਦੀ ਚਿਤਾਵਨੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 19 ਮਈ: ਸਰਕਾਰੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਕਾਰਵਾਈ ਵਿੱਢਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਨਾਜਾਇਜ਼ ਕਬਜ਼ਾਧਾਰਕਾਂ ਨੂੰ ਸਰਕਾਰੀ ਜ਼ਮੀਨ 31 ਮਈ ਤੱਕ ਖ਼ਾਲੀ ਕਰਨ ਜਾਂ ਕਾਰਵਾਈ ਲਈ ਤਿਆਰ ਰਹਿਣ ਦੀ ਆਖ਼ਰੀ ਚੇਤਾਵਨੀ ਦਿੱਤੀ ਹੈ।ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਨਾਜਾਇਜ਼ ਕਬਜ਼ਿਆਂ ਤੋਂ ਜ਼ਮੀਨ ਨੂੰ ਮੁਕਤ ਕਰਵਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ। ਉਨ੍ਹਾਂ ਅਫ਼ਸੋਸ ਜ਼ਾਹਰ ਕੀਤਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਰਸੂਖ਼ਵਾਨਾਂ ਨੇ ਨਿਯਮਾਂ ਨੂੰ ਛਿੱਕੇ ਟੰਗ ਕੇ ਮਹਿੰਗੀਆਂ ਸਰਕਾਰੀ ਜ਼ਮੀਨਾਂ ਉਤੇ ਨਾਜਾਇਜ਼ ਕਬਜ਼ੇ ਕੀਤੇ ਸਨ, ਜੋ ਸਰਾਸਰ ਧੱਕਾ ਸੀ। ਭਗਵੰਤ ਮਾਨ ਨੇ ਕਿਹਾ ਕਿ ਕਾਰਜਕਾਲ ਸੰਭਾਲਣ ਦੇ ਪਹਿਲੇ ਦਿਨ ਤੋਂ ਹੀ ਸਾਡੀ ਸਰਕਾਰ ਨੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੋਈ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਹ ਵੱਡੇ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਨੇ ਹੁਣ ਤੱਕ ਨੌਂ ਹਜ਼ਾਰ ਏਕੜ ਤੋਂ ਵੱਧ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਇਹ ਕੰਮ ਇਸੇ ਰਫ਼ਤਾਰ ਨਾਲ ਜਾਰੀ ਰਹੇਗਾ ਅਤੇ ਨਾਜਾਇਜ਼ ਕਬਜ਼ਿਆਂ ਅਧੀਨ ਆਉਂਦੀ ਇਕ-ਇਕ ਇੰਚ ਸਰਕਾਰੀ ਜ਼ਮੀਨ ਨੂੰ ਹਰ ਕੀਮਤ ਉਤੇ ਖ਼ਾਲੀ ਕਰਵਾਇਆ ਜਾਵੇਗਾ। ਭਗਵੰਤ ਮਾਨ ਨੇ ਨਾਜਾਇਜ਼ ਕਬਜ਼ਾਧਾਰਕਾਂ ਨੂੰ ਚੇਤਾਵਨੀ ਦਿੱਤੀ ਕਿ ਉਹ 31 ਮਈ ਤੱਕ ਆਪਣੇ ਆਪ ਕਬਜ਼ੇ ਹਟਾ ਦੇਣ, ਨਹੀਂ ਤਾਂ ਸਰਕਾਰ ਜ਼ਮੀਨ ਖ਼ਾਲੀ ਕਰਵਾਏਗੀ।ਮੁੱਖ ਮੰਤਰੀ ਨੇ ਕਿਹਾ ਕਿ ਇਹ ਕਬਜ਼ੇ ਹਟਾਉਣ ਲਈ ਸੂਬਾ ਸਰਕਾਰ ਪਹਿਲੀ ਜੂਨ ਤੋਂ ਵੱਡੇ ਪੱਧਰ ਉਤੇ ਮੁਹਿੰਮ ਵਿੱਢੇਗੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਕਿਸੇ ਨੂੰ ਵੀ ਭਾਵੇਂ ਉਹ ਕਿੰਨਾ ਵੀ ਰਸੂਖਵਾਨ ਕਿਉਂ ਨਾ ਹੋਵੇ, ਬਖ਼ਸ਼ਿਆ ਨਹੀਂ ਜਾਵੇਗਾ। ਭਗਵੰਤ ਮਾਨ ਨੇ ਸਪੱਸ਼ਟ ਤੌਰ ਉਤੇ ਆਖਿਆ ਕਿ ਅਜਿਹੀਆਂ ਜ਼ਮੀਨਾਂ ਉਤੇ ਜੇ ਕੋਈ ਰਹਿ ਰਿਹਾ ਹੈ, ਉਸ ਨੂੰ ਡਰਨ ਦੀ ਲੋੜ ਨਹੀਂ ਕਿਉਂਕਿ ਉਨ੍ਹਾਂ ਨੂੰ ਇਸ ਮੁਹਿੰਮ ਦੌਰਾਨ ਹਟਾਇਆ ਨਹੀਂ ਜਾਵੇਗਾ।