ਦੋ ਦਿਨ ਪਹਿਲਾਂ ਲੜਕੇ ਦੀ ਸ਼ੱਕੀ ਹਾਲਾਤਾਂ ‘ਚ ਇੱਕ ਖਾਲੀ ਪਲਾਟ ਵਿਚੋਂ ਬਰਾਮਦ ਹੋਈ ਸੀ ਲਾਸ਼
ਸੁਖਜਿੰਦਰ ਮਾਨ
ਬਠਿੰਡਾ, 14 ਮਈ : ਸਥਾਨਕ ਸਹਿਰ ਦੇ ਹਰਪਾਲ ਨਗਰ ਵਿਚੋਂ ਦੋ ਦਿਨ ਪਹਿਲਾਂ ਸ਼ੱਕੀ ਹਾਲਾਤ ’ਚ ਬਰਾਮਦ ਹੋਈ ਲਾਸ ਦੇ ਮਾਮਲੇ ਦੀ ਤਹਿਕੀਕਾਤ ਤੋਂ ਬਾਅਦ ਪੁਲਿਸ ਨੇ ਪਰਸਰਾਮ ਨਗਰ ਦੇ ਇੱਕ ਬਾਪ-ਬੇਟੇ ਨੂੰ ਕਾਬੂ ਕੀਤਾ ਹੈ, ਜਿੰਨ੍ਹਾਂ ਨੇ ਅਪਣੀ ਲੜਕੀ ਨੂੰ ਭਜਾਉਣ ਦੇ ਸ਼ੱਕ ਵਿਚ ਇਹ ਕਤਲ ਕੀਤਾ ਸੀ। ਮ੍ਰਿਤਕ ਨੌਜਵਾਨ ਦੀ ਪਹਿਚਾਣ 21 ਸਾਲ ਰਾਹੁਲ ਵਾਸੀ ਚੰਦਸਰ ਦੇ ਤੌਰ ’ਤੇ ਹੋਈ ਸੀ, ਜਿਸਦੇ ਭਰਾ ਹਿਤੈਸ ਦੇ ਬਿਆਨਾਂ ਉਪਰ ਸਿਵਲ ਲਾਈਨ ਪੁਲਿਸ ਨੇ ਕਥਿਤ ਦੋਸੀਆਂ ਲਛਮਣ ਅਤੇ ਉਸਦੇ ਪੁੱਤਰ ਲਾਲੂ ਪੁੱਤਰ ਹੁਣ ਧਾਰਾ 302 ਅਤੇ 34 ਆਈ.ਪੀ.ਸੀ ਤਹਿਤ ਕੇਸ ਦਰਜ਼ ਕੀਤਾ ਹੈ। ਸੀਆਈਏ-1 ਵਿੰਗ ਵਲੋਂ ਕੀਤੀ ਪੜਤਾਲ ਦੌਰਾਨ ਅਹਿਮ ਗੱਲ ਇਹ ਵੀ ਸਾਹਮਣੇ ਆਈ ਹੈ ਕਿ ਕਥਿਤ ਦੋਸੀਆਂ ਨੇ ਲੜਕੀ ਨੂੰ ਭੱਜਣ ਤੋਂ ਬਾਅਦ ਕਾਬੂ ਕਰਕੇ ਕੁੱਝ ਦਿਨਾਂ ਬਾਅਦ ਹੀ ਕਤਲ ਕਰ ਦਿੱਤਾ ਸੀ ਤੇ ਉਸ ਕਤਲ ਨੂੰ ਵੀ ਆਤਮਹੱਤਿਆ ਦਾ ਰੂਪ ਦੇ ਦਿੱਤਾ ਸੀ। ਉਸ ਸਮੇਂ ਕਿਸੇ ਸਿਕਾਇਤਕਰਤਾ ਦੇ ਸਾਹਮਣੇ ਨਾ ਆਉਣ ਕਾਰਨ ਇਹ ਘਟਨਾ ਦਬ ਕੇ ਰਹਿ ਗਈ ਸੀ। ਮਾਮਲੇ ਦੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਮ੍ਰਿਤਕ ਰਾਹੁਲ ਵਾਸੀ ਚੰਦਸਰ ਬਸਤੀ ਲੰਘੀ 11 ਮਈ ਦੀ ਰਾਤ ਨੂੰ ਘਰੋ ਨਿਕਲਿਆ ਸੀ ਅਤੇ 12 ਮਈ ਦੀ ਸਵੇਰ ਨੂੰ ਉਸਦੀ ਲਾਸ਼ ਹਰਪਾਲ ਨਗਰ ਦੇ ਇੱਕ ਖ਼ਾਲੀ ਪਲਾਟ ਵਿਚ ਮਿਲੀ ਸੀ। ਮ੍ਰਿਤਕ ਦੇ ਗਲੇ ਉਪਰ ਨਿਸ਼ਾਨ ਸਨ ਤੇ ਇਸਤੋਂ ਇਲਾਵਾ ਕੁੱਟਮਾਰ ਦਾ ਵੀ ਸ਼ੱਕ ਜਾਹਰ ਕਰਦਿਆਂ ਉਸਦੇ ਭਰਾ ਹਿਤੈਸ ਨੇ ਪੁਲਿਸ ਨੂੰ ਮਾਮਲੇ ਦੀ ਜਾਂਚ ਲਈ ਕਿਹਾ ਸੀ। ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਇੱਕ ਵਾਰ 174 ਦੀ ਕਾਰਵਾਈ ਕਰ ਦਿੱਤੀ ਸੀ ਤੇ ਮਾਮਲੇ ਦੀ ਜਾਂਚ ਸੀਆਈਏ ਹਵਾਲੇ ਕਰ ਦਿੱਤੀ ਸੀ। ਸੀਆਈਏ ਵਲਂੋ ਕੀਤੀ ਪੜਤਾਲ ਦੌਰਾਨ ਸਾਹਮਣੇ ਆਇਆ ਕਿ ਕਥਿਤ ਦੋਸੀ ਲਛਮਣ ਦੀ ਬੇਟੀ ਕੁੱਝ ਮਹੀਨੇ ਪਹਿਲਾਂ ਮ੍ਰਿਤਕ ਰਾਹੁਲ ਦੇ ਇੱਕ ਦੋਸਤ ਨਾਲ ਘਰੋਂ ਭੱਜ ਗਈ ਸੀ। ਹਾਲਾਂਕਿ ਲੜਕੀ ਨੂੰ ਕੁੱਝ ਸਮੇਂ ਬਾਅਦ ਹੀ ਕਾਬੂ ਕਰ ਲਿਆ ਗਿਆ ਸੀ ਅਤੇ ਬਾਅਦ ਵਿਚ ਉਸਦੀ ਮੌਤ ਵੀ ਹੋ ਗਈ ਸੀ। ਸੂਤਰਾਂ ਮੁਤਾਬਕ ਮ੍ਰਿਤਕ ਰਾਹੁਲ ਦੀ ਜਿੱਥੇ ਲੜਕੀ ਨੂੰ ਭਜਾਉਣ ਵਾਲੇ ਲੜਕੇ ਨਾਲ ਵੀ ਦੋਸਤੀ ਸੀ, ਉਥੇ ਉਸਦੀ ਦੋਸਤੀ ਲੜਕੀ ਦੇ ਭਰਾ ਲਾਲੂ ਦੇ ਨਾਲ ਵੀ ਸੀ। ਹੁਣ ਮੁੜ ਰਾਹੁਲ ਤੇ ਲਾਲੂ ਨੇ ਇੱਕ ਦੂਜੇ ਨਾਲ ਬੋਲਣਾ ਸੁਰੂ ਕਰ ਦਿੱਤਾ ਸੀ। ਘਟਨਾ ਵਾਲੀ ਰਾਤ ਰਾਹੁਲ ਪਰਸਰਾਸ ਨਗਰ ਵਿਚ ਸਥਿਤ ਲਾਲੂ ਦੇ ਘਰ ਗਿਆ ਹੋਇਆ ਸੀ, ਜਿੱਥੇ ਕਥਿਤ ਤੌਰ ’ਤੇ ਲਛਮਣ ਨੇ ਉਸਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਤੇ ਬਾਅਦ ਵਿਚ ਉਸਦੇ ਹੀ ਮੋਟਰਸਾਈਕਲ ਉਪਰ ਵਿਚਾਲੇ ਬਿਠਾ ਕੇ ਦੋਨਾਂ ਪਿਊ-ਪੁੱਤਾਂ ਨੇ ਲਾਸ ਨੂੰ ਹਰਪਾਲ ਨਗਰ ਵਿਚ ਇੱਕ ਖਾਲੀ ਪਲਾਟ ’ਚ ਸੁੱਟ ਦਿੱਤਾ। ਪ੍ਰੰਤੂ ਉਨ੍ਹਾਂ ਮ੍ਰਿਤਕ ਰਾਹੁਲ ਦਾ ਫ਼ੋਨ ਖੁਦ ਅਪਣੇ ਕੋਲ ਰੱਖ ਲਿਆ। ਜਿਸਦੇ ਆਧਾਰ ’ਤੇ ਪੁਲਿਸ ਉਨ੍ਹਾਂ ਤੱਕ ਜਾ ਪੁੱਜੀ ਤੇ ਜਦ ਸਖ਼ਤੀ ਨਾਲ ਪੁਛਗਿਛ ਕੀਤੀ ਤਾਂ ਸਾਰੀ ਪੋਲ ਖੁੱਲ ਗਈ। ਸੀਆਈਏ ਟੀਮ ਦੇ ਅਧਿਕਾਰੀਆਂ ਮੁਤਾਬਕ ਕਥਿਤ ਦੋਸੀਆ ਨੇ ਪੁਛਗਿਛ ਦੌਰਾਨ ਇਹ ਵੀ ਮੰਨਿਆ ਕਿ 2 ਸਤੰਬਰ 2022 ਨੂੰ ਉਨ੍ਹਾਂ ਅਪਣੀ ਬੇਟੀ ਪੂਨਮ ਦਾ ਗਲਾ ਘੋਟ ਕੇ ਹੱਤਿਆ ਕੀਤੀ ਅਤੇ ਬਾਅਦ ਵਿਚ ਉਸਦੀ ਲਾਸ ਨੂੰ ਪੱਖੇ ਨਾਲ ਟੰਗ ਦਿੱਤਾ ਸੀ ਤਾਂ ਕਿ ਇਹ ਕਤਲ ਆਤਮਹੱਤਿਆ ਵਿਚ ਬਦਲ ਜਾਵੇ। ਉਸ ਸਮੇਂ ਉਨ੍ਹਾਂ ਦੀ ਕਹਾਣੀ ਸਫ਼ਲ ਹੋਈ ਤੇ ਸਬੰਧਤ ਥਾਣੇ ਦੀ ਪੁਲਿਸ ਨੇ ਵੀ ਇਸ ਘਟਨਾ ਨੂੰ ਖੁਦਕਸੀ ਮੰਨ ਕੇ 174 ਦੀ ਕਾਰਵਾਈ ਕੀਤੀ ਸੀ।
ਲਵਾਰਿਸ ਮਿਲੀ ਲਾਸ ਦਾ ਮਾਮਲਾ: ਕੁੜੀ ਨੂੰ ਭਜਾਉਣ ਦੇ ਸ਼ੱਕ ’ਚ ਪਿਊ-ਪੁੱਤ ਨੇ ਕੀਤਾ ਸੀ ਨੌਜਵਾਨ ਦਾ ਕਤਲ
ਲਾਲਜੀਤ ਸਿੰਘ ਭੁੱਲਰ ਵਲੋਂ ਸਰਕਾਰੀ ਆਈ.ਟੀ.ਆਈ ਰੂਪਨਗਰ ਵਿਖੇ ਇੰਸਟੀਚਿਊਟ ਆਫ਼ ਆਟੋਮੋਟਿਵ ਤੇ ਡਰਾਇਵਿੰਗ ਸਕਿੱਲਜ਼ ਦਾ ਉਦਘਾਟਨ
ਹਰ ਜ਼ਿਲ੍ਹੇ ’ਚ ਆਰ.ਟੀ.ਓ. ਸਿਸਟਮ ਸ਼ੁਰੂ ਕੀਤਾ ਜਾਵੇਗਾ: ਲਾਲਜੀਤ ਸਿੰਘ ਭੁੱਲਰ
ਸ੍ਰੀ ਮੁਕਤਸਰ ਸਾਹਿਬ ਅਤੇ ਹੁਸ਼ਿਆਰਪੁਰ ਤੋਂ ਬਾਅਦ ਪੰਜਾਬ ਦਾ ਤੀਜਾ ਅਜਿਹਾ ਸੈਂਟਰ ਰੋਪੜ ਵਿਖੇ ਖੁੱਲ੍ਹਿਆ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 14 ਮਈ:ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਰਕਾਰੀ ਅੱਜ ਆਈ.ਟੀ.ਆਈ. ਰੂਪਨਗਰ ਵਿਖੇ ਜ਼ਿਲ੍ਹਾ ਰੈੱਡ ਕਰਾਸ ਦੀ ਮਦਦ ਨਾਲ ਬਣਾਏ ਗਏ ਇੰਸਟੀਚਿਊਟ ਆਫ਼ ਆਟੋਮੋਟਿਵ ਅਤੇ ਡਰਾਇਵਿੰਗ ਸਕਿੱਲਜ਼ ਦਾ ਉਦਘਾਟਨ ਕੀਤਾ। ਸ੍ਰੀ ਮੁਕਤਸਰ ਸਾਹਿਬ ਅਤੇ ਹੁਸ਼ਿਆਰਪੁਰ ਤੋਂ ਬਾਅਦ ਪੰਜਾਬ ਦਾ ਇਹ ਤੀਜਾ ਅਜਿਹਾ ਸੈਂਟਰ ਹੈ, ਜਿਸ ਨੂੰ ਰੋਪੜ ਵਿਖੇ ਖੋਲ੍ਹਿਆ ਗਿਆ ਹੈ।ਉਦਘਾਟਨ ਸਮਾਰੋਹ ਦੌਰਾਨ ਸ਼ਹਿਰ ਵਾਸੀਆਂ ਨੂੰ ਵਧਾਈ ਦਿੰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਦੀ ਇਹ ਵੱਡੀ ਮੰਗ ਸੀ ਕਿ ਜ਼ਿਲ੍ਹੇ ਵਿਚ ਡਰਾਇਵਿੰਗ ਸਕਿੱਲਜ਼ ਸੈਂਟਰ ਦੀ ਸਥਾਪਨਾ ਕੀਤੀ ਜਾਵੇ ਤਾਂ ਜੋ ਆਮ ਲੋਕਾਂ ਨੂੰ ਡਰਾਇਵਿੰਗ ਲਾਇਸੈਂਸ ਅਤੇ ਟਰੇਨਿੰਗ ਲਈ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਤੌਰ ਉਤੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਹਾਜ਼ਰ ਸਨ।ਉਨ੍ਹਾਂ ਇੱਥੇ ਇਹ ਵੀ ਜ਼ਿਕਰ ਕੀਤਾ ਕਿ ਪਿਛਲੀਆਂ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਾਰਨ ਸ੍ਰੀ ਮੁਕਤਸਰ ਸਾਹਿਬ ਤੇ ਹੁਸ਼ਿਆਰਪੁਰ ਦੇ ਸੈਂਟਰ ਨੂੰ ਹੀ ਕਈ ਜ਼ਿਲ੍ਹਿਆਂ ਨੂੰ ਕਵਰ ਕਰਨਾ ਪੈਂਦਾ ਸੀ ਜਿਸ ਨਾਲ ਦੂਰ-ਦੂਰਾਡੇ ਵਾਲੇ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਸਾਡੀ ਸਰਕਾਰ ਦੇ ਯਤਨਾਂ ਸਦਕਾ ਆਉਣ ਵਾਲੇ ਸਮੇਂ ਵਿੱਚ ਹਰ ਜ਼ਿਲ੍ਹੇ ਵਿੱਚ ਆਰ.ਟੀ.ਓ. ਸਿਸਟਮ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਨਾਲ ਲੋਕਾਂ ਨੂੰ ਟ?ਰੇਨਿੰਗ ਲੈਣ ਵਿੱਚ ਬਹੁਤ ਆਸਾਨੀ ਹੋ ਜਾਵੇਗੀ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੋ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਆਪਣੀ ਵਚਨਬੱਧਤਾ ਨੂੰ ਨਿਭਾਅ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਪੂਰੇ ਦ੍ਰਿੜ੍ਹ ਇਰਾਦੇ ਨਾਲ ਕੰਮ ਰਹੀ ਹੈ ਤਾਂ ਜੋ ਆਮ ਲੋਕਾਂ ਨੂੰ ਸਰਕਾਰੀ ਕੰਮ ਕਰਵਾਉਣ ਲਈ ਪ੍ਰੇਸ਼ਾਨੀ ਨਾ ਆਏ।ਐਡਵੋਕੇਟ ਦਿਨੇਸ਼ ਚੱਢਾ ਨੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਇੰਸਟੀਚਿਊਟ ਦੀ ਸਥਾਪਨਾ ਦੇ ਜ਼ਿਲ੍ਹੇ ਲਈ ਬਹੁਤ ਵੱਡੇ ਮਾਅਨੇ ਹਨ ਕਿਉਂ ਕਿ ਦਿੱਲੀ ਤੇ ਹਿਮਾਚਲ ਪ੍ਰਦੇਸ਼ ਵਿੱਚ ਜ਼ਿਆਦਾਤਰ ਟਰਾਂਸਪੋਰਟਰ ਰੋਪੜ ਜ਼ਿਲ੍ਹੇ ਨਾਲ ਸਬੰਧਤ ਹਨ ਪਰੰਤੂ ਉਨ੍ਹਾਂ ਟਰਾਸਪੋਰਟਰਾਂ ਨੂੰ ਹੈਵੀ ਡਰਾਇਵਿੰਗ ਲਾਇਸੈਂਸ ਬਣਾਉਣ ਲਈ ਸ੍ਰੀ ਮੁਕਤਸਰ ਸਾਹਿਬ ਕੋਲ ਪਿੰਡ ਮਹੂਆਣਾ ਜਾਣਾ ਪੈਂਦਾ ਸੀ ਜਿਸ ਨਾਲ ਉਨ੍ਹਾਂ ਨੂੰ ਬਹੁਤ ਜ਼ਿਆਦਾ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ।ਉਨ੍ਹਾਂ ਕਿਹਾ ਕਿ ਪਹਿਲਾਂ ਸੂਬੇ ਵਿਚ ਸਿਰਫ਼ 2 ਸੈਂਟਰ ਹੀ ਪੰਜਾਬ ਵਿਚ ਚੱਲ ਰਹੇ ਹਨ, ਇੱਕ ਹੁਸ਼ਿਆਰਪੁਰ ਅਤੇ ਦੂਜਾ ਮਹੂਆਣਾ (ਸ੍ਰੀ ਮੁਕਤਸਰ ਸਾਹਿਬ) ਸੀ। ਹੁਣ ਇਹ ਤੀਜਾ ਸੈਂਟਰ ਰੂਪਨਗਰ ਵਿੱਚ ਖੋਲ੍ਹਿਆ ਜਾ ਰਿਹਾ ਹੈ, ਜੋ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ।ਇਸ ਮੌਕੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਸ ਸੈਂਟਰ ਵਿੱਚ 2 ਦਿਨ ਟਰੇਨਿੰਗ ਲਈ ਰਜਿਸਟਰੇਸ਼ਨ ਕੀਤੀ ਜਾ ਸਕਦੀ ਹੈ। ਇਸ ਲਈ ਪੂਰੀ ਜਾਣਕਾਰੀ ਜਲਦ ਆਨਲਾਈਨ ਉਪਲੱਬਧ ਕਰਵਾ ਦਿੱਤੀ ਜਾਵੇਗੀ। ਇਸ ਟਰੇਨਿੰਗ ਵਿੱਚ ਕੁੱਲ 30 ਸਲੋਟ ਹੋਣਗੇ, ਜਿਨ੍ਹਾਂ ਵਿੱਚੋਂ 5 ਤਤਕਾਲੀਨ ਜ਼ਰੂਰਤਾਂ ਲਈ ਰਾਖਵੇਂ ਰੱਖੇ ਜਾਣਗੇ। ਇਸ ਦੌਰਾਨ ਉਮੀਦਵਾਰਾਂ ਨੂੰ ਐਮਰਜੈਂਸੀ ਹਾਲਾਤ ਨਾਲ ਨਿਪਟਣ ਲਈ ਫ਼ਸਟ ਏਡ ਦੀ ਸਿਖਲਾਈ ਵੀ ਦਿੱਤੀ ਜਾਵੇਗੀ।ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ. ਅਰਵਿੰਦਰਪਾਲ ਸਿੰਘ ਸੋਮਲ, ਐਸ.ਡੀ.ਐਮ. ਰੂਪਨਗਰ ਸ. ਹਰਬੰਸ ਸਿੰਘ, ਕਪਤਾਨ ਪੁਲਿਸ (ਡਿਟੈਕਟਿਵ) ਸ੍ਰੀ ਮਨਵਿੰਦਰ ਬੀਰ ਸਿੰਘ, ਡੀ.ਐਸ.ਪੀ. ਤ੍ਰਿਲੋਚਨ ਸਿੰਘ, ਡੀ.ਡੀ.ਐਫ. ਗਿਰਜਾ ਸ਼ੰਕਰ, ਸਕੱਤਰ ਰੈੱਡ ਕਰਾਸ ਸ. ਗੁਰਸੋਹਨ ਸਿੰਘ, ਐਮ.ਵੀ.ਆਈ. ਰਣਪ੍ਰੀਤ ਸਿੰਘ, ਕਿਰਨਪ੍ਰੀਤ ਗਿੱਲ, ਡੀ.ਐਸ. ਦਿਓਲ, ਕੀਨਾ ਐਰੀ, ਸ੍ਰੀਮਤੀ ਆਦਰਸ਼ ਸ਼ਰਮਾ, ਗੁਰਸੀਰਤ ਕੌਰ, ਪ੍ਰਿੰ. ਰਮਿੰਦਰ ਸਿੰਘ, ਪੀ.ਏ. ਸਤਨਾਮ ਸਿੰਘ ਗਿੱਲ, ਸੀਨੀਅਰ ਪਾਰਟੀ ਆਗੂ ਭਾਗ ਸਿੰਘ ਮੈਦਾਨ, ਰਾਮ ਕੁਮਾਰ ਮੁਕਾਰੀ ਅਤੇ ਹੋਰ ਅਧਿਕਾਰੀ ਤੇ ਸੱਜਣ ਹਾਜ਼ਰ ਸਨ।
ਜਲੰਧਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ
ਮੁੱਖ ਮੰਤਰੀ ਭਗਵੰਤ ਮਾਨ ਰਿੰਕੂ ਨਾਲ ਸੰਸਦ ਮੈਂਬਰ ਸੁਸ਼ੀਲ ’ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੇ
ਪੰਜਾਬੀ ਖ਼ਬਰਸਾਰ ਬਿਉਰੋ
ਨਵੀਂ ਦਿੱਲੀ, 14 ਮਈ: ਜਲੰਧਰ ਸੰਸਦੀ ਸੀਟ ’ਤੇ ਇਤਿਹਾਸਕ ਜਿੱਤ ਦਰਜ ਕਰਨ ਤੋਂ ਬਾਅਦ ਨਵੇਂ ਚੁਣੇ ਗਏ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਐਤਵਾਰ ਸਵੇਰੇ ’ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਲਈ ਉਨ੍ਹਾਂ ਦਾ ਆਸ਼ੀਰਵਾਦ ਮੰਗਿਆ। ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੀਟਿੰਗ ਦੌਰਾਨ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੂੰ ਪੰਜਾਬ ਅਤੇ ਲੋਕਾਂ ਦੇ ਵਿਕਾਸ ਦੇ ਮੁੱਦੇ ਸੰਸਦ ਵਿੱਚ ਜ਼ੋਰਦਾਰ ਢੰਗ ਨਾਲ ਉਠਾਉਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਤੋਂ ਬਾਅਦ ਨਵੇਂ ਚੁਣੇ ਗਏ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਜਲੰਧਰ ਵਿੱਚ ਕਈ ਫਲਾਈਓਵਰ ਅਤੇ ਸੜਕੀ ਪ੍ਰਾਜੈਕਟ ਠੱਪ ਪਏ ਹਨ। ਆਦਮਪੁਰ ਹਵਾਈ ਅੱਡਾ ਬੰਦ ਹੋਣ ਕਾਰਨ ਇੰਡਸਟਰੀ ਨੂੰ ਵੀ ਕਈ ਸਮੱਸਿਆਵਾਂ ਹਨ। ਮੈਂ ਸੰਸਦ ਵਿੱਚ ਸਾਰੇ ਮੁੱਦੇ ਜ਼ੋਰਦਾਰ ਢੰਗ ਨਾਲ ਉਠਾਵਾਂਗਾ। ਇਸ ਦੌਰਾਨ ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਅਸ਼ੋਕ ਮਿੱਤਲ ਵੀ ਮੌਜੂਦ ਸਨ।ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਸੀਟ ’ਤੇ ਹੋਈ ਜ਼ਿਮਨੀ ਚੋਣ ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਵੱਡੀ ਜਿੱਤ ਦਰਜ ਕੀਤੀ ਹੈ। ਸ਼ਨੀਵਾਰ ਨੂੰ ਆਏ ਚੋਣ ਨਤੀਜਿਆਂ ’ਚ ਆਮ ਆਦਮੀ ਪਾਰਟੀ ਨੇ ਕਾਂਗਰਸ ਨੂੰ ਆਪਣੇ ਗੜ੍ਹ ’ਚ ਹਰਾ ਦਿੱਤਾ ਹੈ।ਦੂਜੇ ਪਾਸੇ ਨਵੇਂ ਚੁਣੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦੇ ਨਾਲ ਐਤਵਾਰ ਸਵੇਰੇ ਨਵੀਂ ਦਿੱਲੀ ਪਹੁੰਚੇ ਅਤੇ ’ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ “ਆਪ” ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਅਤੇ ਦੇਸ਼ ਦੇ ਮੁੱਖ ਮੁੱਦਿਆਂ ਨੂੰ ਪਾਰਲੀਮੈਂਟ ਵਿੱਚ ਉਠਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ। ਮੀਟਿੰਗ ਤੋਂ ਬਾਅਦ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਜੀ ਦਾ ਆਸ਼ੀਰਵਾਦ ਮੇਰੇ ਲਈ ਬਹੁਤ ਹੀ ਅਹਿਮ ਹੈ। ਜਲੰਧਰ ਦੇ ਲੋਕਾਂ ਨੇ ਭਰਵਾਂ ਜਨ ਸਮਰਥਨ ਦੇ ਕੇ ਸਾਨੂੰ ਜਿਤਾਇਆ ਹੈ। ਇਸ ਦੇ ਲਈ ਮੈਂ ਅਰਵਿੰਦ ਕੇਜਰੀਵਾਲ ਜੀ ਦਾ ਧੰਨਵਾਦ ਕਰਨ ਅਤੇ ਉਨ੍ਹਾਂ ਦਾ ਆਸ਼ੀਰਵਾਦ ਲੈਣ ਆਇਆ ਹਾਂ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿਛਲੇ ਇੱਕ ਸਾਲ ਵਿੱਚ ਕੀਤੇ ਕੰਮਾਂ ਨੂੰ ਦੇਖਦਿਆਂ ਜਲੰਧਰ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਆਪਣਾ ਭਰਵਾਂ ਸਮਰਥਨ ਦਿੱਤਾ ਹੈ।ਉਨ੍ਹਾਂ ਕਿਹਾ ਕਿ ਜਲੰਧਰ ਲੋਕ ਸਭਾ ਹਲਕੇ ਅੰਦਰ ਕਈ ਫਲਾਈਓਵਰਾਂ ਦਾ ਕੰਮ ਰੁਕਿਆ ਹੋਇਆ ਹੈ, ਕਈ ਸੜਕੀ ਪ੍ਰਾਜੈਕਟ ਠੱਪ ਪਏ ਹਨ ਅਤੇ ਜਲੰਧਰ ਦੇ ਅੰਦਰ ਬੰਦ ਪਏ ਆਦਮਪੁਰ ਹਵਾਈ ਅੱਡੇ ਨੂੰ ਚਾਲੂ ਕਰਵਾਉਣਾ ਹੈ। ਇਸ ਤੋਂ ਇਲਾਵਾ ਇੰਡਸਟਰੀ ਦੇ ਵੀ ਕਈ ਮੁੱਦੇ ਹਨ। ਇਨ੍ਹਾਂ ਸਾਰੇ ਮੁੱਦਿਆਂ ਨੂੰ ਸੰਸਦ ਵਿੱਚ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ। ਮੈਂ ਜਲੰਧਰ ਸਮੇਤ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਆਪਣੇ ਸਾਰੇ ਵਾਅਦੇ ਪੂਰੇ ਕਰਨਗੇ। ਸਾਰੇ ਵਾਅਦਿਆਂ ਨੂੰ ਲਾਗੂ ਕਰਨ ਲਈ ਯੋਜਨਾ ਬਣਾਉਣ ਦਾ ਕੰਮ ਜਲਦੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡਾ ਰੋਡਮੈਪ ਕਾਰਜਕਾਲ ਦੇ ਬਾਕੀ ਬਚੇ 11 ਮਹੀਨਿਆਂ ਦਾ ਹੀ ਨਹੀਂ, ਸਗੋਂ ਅਗਲੇ 5 ਸਾਲਾਂ ਦਾ ਵੀ ਹੈ।
ਬਾਕਸ
ਆਮ ਆਦਮੀ ਪਾਰਟੀ ਲਈ ਜਲੰਧਰ ਸੰਸਦੀ ਸੀਟ ਦੀ ਜਿੱਤ ਕਈ ਮਾਇਨਿਆਂ ਤੋਂ ਅਹਿਮ ਹੈ
ਆਮ ਆਦਮੀ ਪਾਰਟੀ ਲਈ ਜਲੰਧਰ ਲੋਕ ਸਭਾ ਸੀਟ ਦੀ ਉਪ ਚੋਣ ਕਈ ਮਾਇਨਿਆਂ ਤੋਂ ਅਹਿਮ ਹੈ। ਆਮ ਆਦਮੀ ਪਾਰਟੀ ਨੇ ਪਿਛਲੇ ਸਾਲ ਪੰਜਾਬ ਵਿੱਚ 92 ਸੀਟਾਂ ਜਿੱਤ ਕੇ ਸਰਕਾਰ ਬਣਾਈ ਸੀ। ਉਦੋਂ ਆਮ ਆਦਮੀ ਪਾਰਟੀ ਦੀ ਜ਼ਬਰਦਸਤ ਲਹਿਰ ਸੀ। ਜਲੰਧਰ ਲੋਕ ਸਭਾ ਹਲਕੇ ਅਧੀਨ 9 ਵਿਧਾਨ ਸਭਾਵਾਂ ਆਉਂਦੀਆਂ ਹਨ। ਉਸ ਜ਼ਬਰਦਸਤ ਲਹਿਰ ’ਚ ਵੀ ’ਆਪ’ 9 ’ਚੋਂ ਸਿਰਫ਼ 4 ਸੀਟਾਂ ਹੀ ਜਿੱਤ ਸਕੀ ਅਤੇ 5 ਸੀਟਾਂ ਕਾਂਗਰਸ ਦੇ ਹਿੱਸੇ ਆਈਆਂ। ਇਸ ਦੇ ਨਾਲ ਹੀ ਇਕ ਸਾਲ ਬਾਅਦ ਜਲੰਧਰ ਲੋਕ ਸਭਾ ਸੀਟ ’ਤੇ ਹੋਈ ਜ਼ਿਮਨੀ ਚੋਣ ’ਚ ਸ਼ਨੀਵਾਰ ਨੂੰ ਜਦੋਂ ਨਤੀਜਾ ਸਾਹਮਣੇ ਆਇਆ ਤਾਂ ਉਹ ਹੈਰਾਨ ਕਰਨ ਵਾਲਾ ਸੀ। ਇਸ ਇੱਕ ਸਾਲ ਦੌਰਾਨ ਪੰਜਾਬ ਵਿੱਚ ਆਪ ਸਰਕਾਰ ਵੱਲੋਂ ਕੀਤੇ ਗਏ ਲੋਕ ਭਲਾਈ ਦੇ ਕੰਮਾਂ ਦੀ ਬਦੌਲਤ ਆਮ ਆਦਮੀ ਪਾਰਟੀ ਨੇ 9 ਵਿੱਚੋਂ 7 ਵਿਧਾਨ ਸਭਾਵਾਂ ਜਿੱਤੀਆਂ ਹਨ। ਸਿਰਫ਼ ਜਲੰਧਰ ਕੇਂਦਰੀ ਅਤੇ ਉੱਤਰੀ ਦੀਆਂ ਸੀਟਾਂ ’ਤੇ ’ਆਪ’ ਪਛੜ ਗਈ ਹੈ। ਇਸ ਦੇ ਨਾਲ ਹੀ ਪਿਛਲੇ ਸਾਲ ਹੋਈਆਂ ਵਿਧਾਨ ਸਭਾ ਚੋਣਾਂ ’ਚ ’ਆਪ’ ਨੂੰ ਪੂਰੇ ਪੰਜਾਬ ’ਚ 42 ਫੀਸਦੀ ਵੋਟਾਂ ਮਿਲੀਆਂ ਸਨ ਪਰ ਜਲੰਧਰ ’ਚ ਸਿਰਫ 28 ਫੀਸਦੀ ਵੋਟਾਂ ਹੀ ਪਈਆਂ ਸਨ, ਜੋ ਉਪ ਚੋਣਾਂ ’ਚ ਵਧ ਕੇ 34 ਫੀਸਦੀ ਹੋ ਗਈਆਂ ਸਨ। ਪਿਛਲੀਆਂ ਵਿਧਾਨ ਸਭਾ ਚੋਣਾਂ ’ਚ ’ਆਪ’ ਚਾਰ ਵਿਧਾਨ ਸਭਾ ਸੀਟਾਂ ਸ਼ਾਹਕੋਟ, ਆਦਮਪੁਰ, ਫਿਲੌਰ ਅਤੇ ਜਲੰਧਰ ਉੱਤਰੀ ’ਤੇ ਤੀਜੇ ਨੰਬਰ ’ਤੇ ਸੀ। ਪਰ ਆਪ ਨੇ ਜ਼ਿਮਨੀ ਚੋਣ ਵਿੱਚ ਇਹਨਾਂ 4 ਵਿੱਚੋਂ 3 ਸੀਟਾਂ ਜਿੱਤੀਆਂ ਅਤੇ ਇੱਕ ਸੀਟ ਤੋਂ ਦੂਜੇ ਨੰਬਰ ’ਤੇ ਰਹੀ ਹੈ। 2019 ਦੀਆਂ ਲੋਕ ਸਭਾ ਚੋਣਾਂ ’ਚ ਜਲੰਧਰ ਸੀਟ ’ਤੇ ’ਆਪ’ ਨੂੰ ਸਿਰਫ 2.5 ਫੀਸਦੀ ਵੋਟਾਂ ਮਿਲੀਆਂ ਸਨ ਪਰ ਇਸ ਜ਼ਿਮਨੀ ਚੋਣ ’ਚ ਉਨ੍ਹਾਂ 34 ਫੀਸਦੀ ਵੋਟਾਂ ਹਾਸਿਲ ਕੀਤੀਆਂ।
ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ’ਚ ’ਆਪ’ ਆਗੂਆਂ-ਕਾਰਕੁੰਨਾਂ ਨੇ ਢੋਲ-ਨਗਾੜੇ ਵਜਾ ਕੇ ਮਨਾਇਆ ਜਸ਼ਨ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 13 ਮਈ: ਜਲੰਧਰ ਲੋਕ ਸਭਾ ਜ਼ਿਮਨੀ ਚੋਣ ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਜਿੱਤ ਦੀ ਖਬਰ ਸੁਣਦਿਆਂ ਹੀ ਪੰਜਾਬ ਭਰ ਤੋਂ ’ਆਪ’ ਦੇ ਸੈਂਕੜੇ ਆਗੂ ਤੇ ਵਰਕਰ ਪਾਰਟੀ ਦਫਤਰ ਚੰਡੀਗੜ੍ਹ ’ਚ ਪਹੁੰਚੇ ਅਤੇ ਇਕ ਦੂਜੇ ਨੂੰ ਜਿੱਤ ਦੀ ਵਧਾਈ ਦਿੱਤੀ।ਪਾਰਟੀ ਵਰਕਰਾਂ ਨੇ ਢੋਲ ਵਜਾ ਕੇ ਜਿੱਤ ਦਾ ਜਸ਼ਨ ਮਨਾਇਆ। ਵਰਕਰਾਂ ਨੇ ਆਮ ਆਦਮੀ ਪਾਰਟੀ ਅਤੇ ਇਸ ਦੇ ਆਗੂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਸਮਰਥਨ ਵਿੱਚ ਨਾਅਰੇਬਾਜ਼ੀ ਵੀ ਕੀਤੀ। ’ਆਪ’ ਆਗੂਆਂ ਨੇ ਪਾਰਟੀ ਦਫ਼ਤਰ ’ਚ ਮੌਜੂਦ ਸਾਰੇ ਵਰਕਰਾਂ ਨੂੰ ਲੱਡੂ ਖਿਲਾਏ ਅਤੇ ਵਰਕਰਾਂ ਨਾਲ ਨੱਚਿਆ-ਗਾਇਆ ਵੀ।ਆਪ ਸਰਕਾਰ ਦੀ ਮੰਤਰੀ ਅਨਮੋਲ ਗਗਨ ਮਾਨ ਨੇ ਵੀ ਪਾਰਟੀ ਦਫਤਰ ਪਹੁੰਚ ਕੇ ਪਾਰਟੀ ਵਰਕਰਾਂ ਅਤੇ ਮੀਡੀਆ ਨੂੰ ਸੰਬੋਧਨ ਕਰਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਪਾਰਟੀ ਦਫ਼ਤਰ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੇ ਸਕੱਤਰ ਡਾ: ਸੰਨੀ ਸਿੰਘ ਆਹਲੂਵਾਲੀਆ, ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ, ਬੁਲਾਰੇ ਗੋਵਿੰਦਰ ਮਿੱਤਲ, ਐਡਵੋਕੇਟ ਰਵਿੰਦਰ, ਪਾਰਟੀ ਦੇ ਮਹਿਲਾ ਆਗੂ ਪ੍ਰਭਜੋਤ ਕੌਰ ਅਤੇ ਪਾਰਟੀ ਆਗੂ ਵਿਨੀਤ ਵਰਮਾ, ਵਰਿੰਦਰ ਸ਼ਰਮਾ ਅਤੇ ਜਸਪਾਲ ਸਿੰਘ ਆਦਿ ਹਾਜ਼ਰ ਸਨ।
ਧੋਬੀਆਣਾ ਬਸਤੀ ’ਚ ਉਜਾੜੇ ਦੇ ਵਿਰੁਧ ਲੋਕਾਂ ਨੇ ਲਗਾਇਆ ਧਰਨਾ
ਲੱਖਾ ਸਿਧਾਣਾ ਨੇ ਧਰਨੇ ’ਚ ਪੁੱਜ ਕੇ ਦਿੱਤੀ ਹਿਮਾਇਤ
ਸੁਖਜਿੰਦਰ ਮਾਨ
ਬਠਿੰਡਾ, 13 ਮਈ : ਸਥਾਨਕ ਸ਼ਹਿਰ ਦੇ ਪਾਸ ਇਲਾਕੇ ਮਾਡਲ ਟਾਊਨ ਦੇ ਵਿਚਕਾਰ ਪੈਂਦੀ ਧੋਬੀਆਣਾ ਬਸਤੀ ’ਚ ਰਹਿੰਦੇ ਗਰੀਬ ਪ੍ਰਵਾਰਾਂ ਦੇ ਮਕਾਨਾਂ ਨੂੰ ਢਾਹ ਕੇ ਉਨ੍ਹਾਂ ਨੂੰ ਫਲੈਟਾਂ ’ਚ ਵਸਾਉਣ ਦੀ ਯੋਜਨਾ ਦੇ ਵਿਰੁਧ ਬਸਤੀ ਵਾਲਿਆਂ ਨੇ ਅਣਮਿਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਹੈ। ਅੱਜ ਇਸ ਧਰਨੇ ’ਚ ਪੁੱਜ ਕੇ ਨੌਜਵਾਨ ਆਗੂ ਲੱਖਾ ਸਿਧਾਣਾ ਨੇ ਵੀ ਹਿਮਾਇਤ ਦਿੱਤੀ ਹੈ। ਦਸਣਾ ਬਣਦਾ ਹੈ ਕਿ ਪਿਛਲੇ ਦਿਨੀਂ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਬੀਡੀਏ ਅਧਿਕਾਰੀਆਂ ਵਲੋਂ ਵੀ ਧੋਬੀਆਣਾ ਬਸਤੀ ਦੇ ਲੋਕਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਸਾਹਮਣੇ ਇਹ ਯੋਜਨਾ ਰੱਖੀ ਗਈ ਸੀ, ਜਿਸ ਵਿਚ ਦਾਅਵਾ ਕੀਤਾ ਗਿਆ ਸੀ ਕਿ ਉਨ੍ਹਾਂ ਨੂੰ ਇਹ ਝੁੱਗੀਆਂ ਛੱਡਣ ਬਦਲੇ ਫਲੈਟ ਬਣਾ ਕੇ ਦੇਣਗੇ, ਜਿਸ ਵਿਚ ਸਾਰੀਆਂ ਸਹੂਲਤਾਂ ਉਪਲਬਧ ਹੋਣਗੀਆਂ। ਇੱਥੇ ਜਿਕਰ ਕਰਨਾ ਬਣਦਾ ਹੈ ਕਿ ਕਰੀਬ 25 ਏਕੜ ’ਚ ਵਸੀ ਇਸ ਧੋਬੀਆਣਾ ਬਸਤੀ ਵਿਚ ਕਰੀਬ 1200 ਝੁੱਗੀਆਂ ਅਤੇ ਮਕਾਨ ਬਣੇ ਹੋਏ ਹਨ। ਇਸਤੋਂ ਇਲਾਵਾ ਇਸ ਬਸਤੀ ਵਿਚ ਲਗਭਗ ਹਰ ਘਰ ਵਿਚ ਬਿਜਲੀ ਦੀ ਸਪਲਾਈ ਤੇ ਪਾਣੀ ਦੀ ਸਪਲਾਈ ਵੀ ਉਪਲਬਧ ਹੈ ਅਤੇ ਸੜਕਾਂ ਤੇ ਲਾਈਟਾਂ ਵੀ ਲੱਗੀਆਂ ਹੋਈਆਂ ਹਨ। ਇਸਦੇ ਬਾਵਜੂਦ ਇਸਦੀ ਮਾਲਕੀ ਦੇ ਹੱਕ ਇੱਥੋਂ ਦੇ ਲੋਕਾਂ ਕੋਲ ਨਹੀਂ ਦੱਸੇ ਜਾ ਰਹੇ ਹਨ। ਉਧਰ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਪ੍ਰਸਤਾਵ ਦੇ ਸਾਹਮਣੇ ਆਉਣ ਤੋਂ ਬਾਅਦ ਕੁੱਝ ਦਿਨ ਪਹਿਲਾਂ ਪੁੱਡਾ ਦੇ ਅਧਿਕਾਰੀਆਂ ਵਲੋਂ ਬਸਤੀ ਵਿਚ ਜਾ ਕੇ ਲੋਕਾਂ ਦੀ ਸਹਿਮਤੀ ਵਾਲੇ ਫ਼ਾਰਮ ਭਰਵਾਉਣੇ ਸ਼ੁਰੂ ਕਰ ਦਿੱਤੇ ਗਏ ਸਨ, ਜਿਸਤੋਂ ਬਾਅਦ ਲੋਕ ਭੜਕ ਉੱਠੇ ਤੇ ਉਨ੍ਹਾਂ ਵਲੋਂ ਲੰਘੀ 9 ਮਈ ਤੋਂ ਇਸ ਉਜਾੜੇ ਵਿਰੁਧ ਅਣਥਿਮੇ ਸਮੇਂ ਲਈ ਧਰਨਾ ਲਗਾ ਦਿੱਤਾ ਹੈ। ਇਸ ਸਬੰਧ ਵਿਚ ਬਣੀ ਕਮੇਟੀ ਦੇ ਆਗੂਆਂ ਇੰਦਰਜੀਤ ਗਿੱਲ, ਰਜਿੰਦਰ ਗੋਪੀ, ਵਰਿਆਮ ਸਿੰਘ, ਨਿਰਮਲ ਨਿੰਮਾ, ਬੰਟੀ ਤੇ ਪਿੰਦਰ ਆਦਿ ਨੇ ਕਿਹਾ ਕਿ ਉਹਨਾਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਪ੍ਰਸਤਾਵ ਨੂੰ ਨਾ ਮੰਨਜੂਰ ਕਰ ਦਿੱਤਾ, ਇਸਦੇ ਬਾਵਜੂਦ ਇੱਥੇ ਰਹਿਣ ਵਾਲੇ ਗਰੀਬ ਲੋਕਾਂ ਨੂੰ ਡਰਾ-ਧਮਕਾ ਕੇ ਸਹਿਮਤੀ ਵਾਲੇ ਫ਼ਾਰਮ ਭਰਵਾਏ ਜਾ ਰਹੇ ਹਨ, ਜਿਸਦਾ ਉਹ ਵਿਰੋਧ ਕਰਦੇ ਹਨ। ਇੰਨ੍ਹਾਂ ਕਮੇਟੀ ਮੈਂਬਰਾਂ ਨੇ ਇਹ ਵੀ ਕਿਹਾ ਕਿ ਉਹ ਪਿਛਲੇ 40-50 ਸਾਲਾਂ ਤੋਂ ਇੱਥੇ ਵਸੇ ਹੋੲੈ ਹਨ ਤੇ ਲਗਭਗ ਸਾਰੇ ਹੀ ਮਕਾਨ ਪੱਕੇ ਬਣੇ ਹੋਏ ਹਨ ਤੇ ਹੁਣ ਇੰਨ੍ਹਾਂ ਮਕਾਨਾਂ ਨੂੰ ਛੱਡਣਾ ਨਹੀਂ ਚਾਹੁੰਦੇ ਹਨ।
ਖ਼ਾਲਸਾ ਵਹੀਰ ਦਾ ਬਠਿੰਡਾ ਪੁੱਜਣ ’ਤੇ ਕੀਤਾ ਭਰਵਾਂ ਸਵਾਗਤ
ਸੁਖਜਿੰਦਰ ਮਾਨ
ਬਠਿੰਡਾ, 13 ਮਈ : ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਅਤੇ ਸਿੱਖੀ ਨਾਲ ਜੋੜਨ ਲਈ ਸ਼ੁਰੂ ਕੀਤੀ ‘‘ਖਾਲਸਾ ਵਹੀਰ’’ ਦੇ ਅਗਲੇ ਪੜਾਅ ਤਹਿਤ ਦਮਦਮੀ ਟਕਸਾਲ ਸੰਗਰਾਵਾਂ ਦੇ ਬਾਬਾ ਰਾਮ ਸਿੰਘ ਅਤੇ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੀ ਮਾਤਾ ਬਲਵਿੰਦਰ ਕੌਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀ ਧਰਤੀ ਤੋਂ ਸ਼ੁਰੂ ਕੀਤੀ ਖਾਲਸਾ ਵਹੀਰ ਸ਼ੁਰੂ ਦਾ ਅੱਜ ਬਠਿੰਡਾ ਪੁੱਜਣ ’ਤੇ ਥਾਂ-ਥਾਂ ਸਿੱਖ ਜਥੇਬੰਦੀਆਂ ਵਲੋ ਭਰਵਾਂ ਸਵਾਗਤ ਕੀਤਾ ਗਿਆ। ਇਹ ਵਹੀਰ ਵੱਖ ਵੱਖ ਥਾਵਾਂ ਤੋਂ ਹੁੰਦੀ ਹੋਈ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੀ ਧਰਤੀ ਤੇ ਸੰਪੂਰਨ ਕੀਤੀ ਗਈ। ਬਠਿੰਡਾ ਸ਼ਹਿਰ ਵਿਚ ਇਸ ਵਹੀਰ ਦੇ ਪੁੱਜਣ ‘ਤੇ ਯੂਨਾਈਟਿਡ ਅਕਾਲੀ ਦਲ ਦੇ ਆਗੂ ਭਾਈ ਗੁਰਦੀਪ ਸਿੰਘ ਬਠਿੰਡਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਬਾਲਿਆਂਵਾਲੀ ਦੀ ਅਗਵਾਈ ਹੇਠ ਬਾਬਾ ਰਾਮ ਸਿੰਘ ਤੇ ਭਾਈ ਅਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸਤੋਂ ਇਲਾਵਾ ਖਾਲਸਾ ਵਹੀਰ ਵਿਚ ਸ਼ਾਮਲ ਸੰਗਤਾਂ ਨੂੰ ਠੰਢੇ ਜਲ ਤੇ ਉਨ੍ਹਾਂ ਦੇ ਖਾਣ-ਪੀਣ ਦੀਆਂ ਵਸਤੂਆਂ ਮੁਹੱਈਆਂ ਕਰਵਾਈਆਂ ਗਈਆਂ। ਗੌਰਤਲਬ ਹੈ ਕਿ ਇਸ ਖ਼ਾਲਸਾ ਵਹੀਰ ਦੀ ਅਗਵਾਈ ਪਾਲਕੀ ਸਾਹਿਬ ਵਿੱਚ ਸੁਸੋਭਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਅਤੇ ਇਸਦੇ ਅੱਗੇ ਬਠਿੰਡਾ ਪੰਜ ਪਿਆਰਿਆਂ ਵਲੋਂ ਕੀਤੀ ਜਾ ਰਹੀ ਹੈ। ਜਿਸਦੇ ਪਿੱਛੇ ਵੱਡੀ ਗਿਣਤੀ ਵਿਚ ਸੰਗਤਾਂ ਦੇ ਕਾਫ਼ਲੇ ਵਾਹਨਾਂ ਵਿਚ ਚੱਲ ਰਹੇ ਹਨ। ਇਸ ਦੌਰਾਨ ਪੁਲਿਸ ਵਲੋਂ ਵੀ ਟਰੈਫ਼ਿਕ ਦੇ ਪ੍ਰਬੰਧ ਕੀਤੇ ਹੋਏ ਸਨ। ਇਸ ਮੌਕੇ ਬਾਬਾ ਰਾਮ ਸਿੰਘ ਸੰਗਰਾਵਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਖਾਲਸਾ ਵਹੀਰ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਤੇ ਪਤਿਤਪੁਣੇ ਵਿੱਚੋਂ ਕੱਢ ਕੇ ਗੁਰਮਤਿ ਨਾਲ ਜੋੜਨਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵਹੀਰ ਲਗਾਤਾਰ ਚੱਲਦੀ ਰਹੇਗੀ। ਉਨ੍ਹਾਂ ਸਰਕਾਰ ਉਪਰ ਭਾਈ ਅੰਮ੍ਰਿਤਪਾਲ ਸਿੰਘ ਨਾਲ ਜਿਆਦਤੀ ਕਰਨ ਦਾ ਵੀ ਦੋਸ਼ ਲਗਾਇਆ। ਇਸ ਮੌਕੇ ਯਾਦਵਿੰਦਰ ਸਿੰਘ ਬਰਾੜ,ਸਿਮਰਨਜੋਤ ਸਿੰਘ ਖ਼ਾਲਸਾ, ਰਮਨਦੀਪ ਸਿੰਘ , ਮਹਿੰਦਰ ਸਿੰਘ ਖ਼ਾਲਸਾ ਆਦਿ ਵੀ ਹਾਜ਼ਰ ਸਨ।
ਸਮਰਹਿੱਲ ਕਾਨਵੈਂਟ ਸਕੂਲ ਦੇ ਨਤੀਜ਼ੇ ਰਹੇ ਸ਼ਾਨਦਾਰ
ਸੁਖਜਿੰਦਰ ਮਾਨ
ਬਠਿੰਡਾ, 13 ਮਈ : ਬੀਤੇ ਕੱਲ ਸੀਬੀਐਸਈ ਬੋਰਡ ਵਲੋਂ ਬਾਹਰਵੀਂ ਕਲਾਸ ਦੇ ਐਲਾਨੇ ਨਤੀਜੇ ਵਿਚ ਸਥਾਨਕ ਸ਼ਹਿਰ ਦੇ ਨਾਮਵਾਰ ਸਮਰਹਿੱਲ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਅਪਣੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ। ਇਸਦੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਜਗਦੀਸ ਕੌਰ ਨੇ ਦਸਿਆ ਕਿ ਮੈਡੀਕਲ ਸਟਰੀਮ ਵਿਚ ਵਿਦਿਆਰਥਣ ਕੁਸ਼ਾਂਗੀ ਨੇ 95.2 ਫ਼ੀਸਦੀ ਅੰਕ ਪ੍ਰਾਪਤ ਕੀਤੇ ਹਨ। ਇਸੇ ਤਰ੍ਹਾਂ ਐਸ਼ਲੀਨ ਨੇ 93.8 ਫ਼ੀਸਦੀ ਅੰਕ ਹਾਸਲ ਕਰਕੇ ਦੂਜਾ ਅਤੇ ਚਾਹਪ੍ਰੀਤ ਕੌਰ ਨੇ 90 ਫ਼ੀਸਦੀ ਅੰਕ ਲੈ ਕੇ ਤੀਜ਼ਾ ਸਥਾਨ ਹਾਸਲ ਕੀਤਾ ਹੈ। ਇਸਤੋਂ ਇਲਾਵਾ ਨਾਨ-ਮੈਡੀਕਲ ਵਿਚ ਲਵਿਸ਼ ਗੁਪਤਾ ਨੇ 93.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾਂ, ਈਸਵਨ ਨੇ 92 ਫ਼ੀਸਦੀ ਨਾਲ ਦੂਜਾ ਅਤੇ ਅਨਮੋਲ ਸਿੰਘ ਸਿੱਧੂ ਨੇ 91 ਫ਼ੀਸਦੀ ਅੰਕਾਂ ਨਾਲ ਤੀਜ਼ਾ ਸਥਾਨ ਪ੍ਰਾਪਤ ਕੀਤਾ ਹੈ। ਕਾਮਰਸ ਵਿੰਗ ਵਿਚ ਆਰੁਸ਼ੀ ਨੇ 95 ਫ਼ੀਸਦੀ, ਰੂਪਕਰਨ ਸਿੰਘ ਨੇ 91.4 ਫੀਸਦੀ ਅਤੇ ਵਰੁਣ ਸਿੰਗਲਾ ਨੇ 90 ਫ਼ੀਸਦੀ ਅੰਕ ਲੈ ਕੇ ਕ੍ਰਮਵਾਰ ਪਹਿਲਾਂ, ਦੂਜਾ ਅਤੇ ਤੀਜ਼ਾ ਸਥਾਨ ਹਾਸਲ ਕੀਤਾ ਹੈ। ਉਧਰ ਇੰਨ੍ਹਾਂ ਵਿਦਿਆਰਥੀਆਂ ਦੀ ਪ੍ਰਾਪਤੀ ’ਤੇ ਖੁਸੀ ਜਾਹਰ ਕਰਦਿਆਂ ਸਕੂਲ ਦੀ ਐਮ.ਡੀ ਰਮੇਸ਼ ਕੁਮਾਰੀ ਨੇ ਸਕੂਲ ਦੇ ਸਟਾਫ਼ ਅਤੇ ਵਿਦਿਆਰਥੀਆਂ ਸਹਿਤ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਹੈ।
ਬਠਿੰਡਾ ’ਚ ਹੁਣ ‘ਮੂੰਹ’ ਬੰਨ ਕੇ ਮੋਟਰਸਾਈਕਲ-ਸਕੂਟਰ ਵਾਲਿਆਂ ਦੀ ਖੈਰ ਨਹੀਂ, ਪੁਲਿਸ ਕੱਟੇਗੀ ਚਲਾਨ
ਸੁਖਜਿੰਦਰ ਮਾਨ
ਬਠਿੰਡਾ, 13 ਮਈ : ਬਠਿੰਡਾ ਦੀ ਟਰੈਫ਼ਿਕ ਪੁਲਿਸ ਨੇ ਅੱਜ ਨਵੇਂ ਆਦੇਸ ਜਾਰੀ ਕੀਤੇ ਹਨ। ਇੰਨ੍ਹਾਂ ਆਦੇਸ਼ਾਂ ਤਹਿਤ ਹੁਣ ਸ਼ਹਿਰ ’ਚ ਕੋਈ ਵੀ ਵਿਅਕਤੀ ਮੂੰਹ ਬੰਨ ਕੇ ਦੋ ਪਹੀਆਂ ਵਾਹਨ ਨਹੀਂ ਚਲਾ ਸਕੇਗਾ। ਜੇਕਰ ਕੋਈ ਅਜਿਹਾ ਕਰਦਾ ਪਾਇਆ ਗਿਆ ਤਾਂ ਉਸਦਾ ਚਲਾਨ ਕੱਟਿਆ ਜਾਵੇਗਾ। ਬਠਿੰਡਾ ਸਿਟੀ ਟਰੈਫ਼ਿਕ ਪੁਲਿਸ ਦੇ ਇੰਚਾਰਜ਼ ਸਬ ਇੰਸਪੈਕਟਰ ਅਮਰੀਕ ਸਿੰਘ ਵਲੋਂ ਅੱਜ ਇਸ ਸਬੰਧ ਵਿਚ ਇੱਕ ਵੀਡੀਓ ਜਾਰੀ ਕੀਤੀ ਗਈ ਹੈ। ਜਿਸ ਵਿਚ ਉਨ੍ਹਾਂ ਸ਼ਹਿਰ ਵਾਸੀਆਂ ਤੇ ਇੱਥੋਂ ਦੀ ਗੁਜਰਨ ਵਾਲੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ‘‘ ਗਰਮੀ ਕਾਰਨ ਅੱਜ ਕੱਲ ਹਰ ਕੋਈ ਮੂੰਹ ਨੂੰ ਕੱਪੜੇ ਨਾਲ ਢਕ ਲੈਂਦਾ ਪ੍ਰੰਤੂ ਇਸਦੇ ਨਾਲ ਪਿਛਲੇ ਕੁੱਝ ਸਮੇਂ ਤੋਂ ਦੇਖਣ ਵਿਚ ਇਹ ਗੱਲ ਵੀ ਸਾਹਮਣੇ ਆ ਰਹੀ ਹੈ ਕਿ ਗੈਰ-ਸਮਾਜੀ ਅਨਸਰ ਵੀ ਇਸਦਾ ਫ਼ਾਈਦਾ ਉਠਾ ਰਹੇ ਹਨ। ’’ ਟਰੈਫ਼ਿਕ ਇੰਚਾਰਜ਼ ਨੇ ਇਹ ਵੀ ਦਾਅਵਾ ਕੀਤਾ ਕਿ ਨਿਯਮਾਂ ਮੁਤਾਬਕ ਵੀ ਮੂੰਹ ਢਕ ਕੇ ਸਫ਼ਰ ਕਰਨਾ ਗੈਰ ਕਾਨੂੰਨੀ ਹੈ, ਜਿਸਦੇ ਚੱਲਦੇ ਹੁਣ ਇਹ ਫੈਸਲਾ ਲਿਆ ਗਿਆ ਹੈ ਕਿ ਜੇਕਰ ਕੋਈ ਮੂੰਹ ਬੰਨ ਕੇ ਵਹੀਕਲ ਖ਼ਾਸਕਰ ਮੋਟਰਸਾਈਕਲ-ਸਕੂਟਰ ਆਦਿ ਚਲਾਏਗਾ ਤਾਂ ਉਸਦਾ ਚਲਾਨ ਕੀਤਾ ਜਾਵੇਗਾ। ਜਿਕਰਯੋਗ ਹੈ ਕਿ ਸ਼ਹਿਰ ਵਿਚ ਪਿਛਲੇ ਕੁੱਝ ਸਮੇਂ ਦੌਰਾਨ ਲੁੱਟਖੋਹ ਤੇ ਚੋਰੀ ਦੀਆਂ ਘਟਨਾਵਾਂ ਵਿਚ ਕਾਫ਼ੀ ਵਾਧਾ ਹੋਇਆ ਹੈ। ਜਿਸਦੇ ਵਿਚ ਮੋਟਰਸਾਈਕਲ ਸਵਾਰ ਨੌਜਵਾਨ ਅਕਸਰ ਹੀ ਮੁਹੱਲਿਆਂ ਤੇ ਘਰਾਂ ਅੱਗੇ ਗਲੀਆਂ ਵਿਚ ਜਾ ਰਹੀਆਂ ਔਰਤਾਂ ਦੀਆਂ ਕੰਨਾਂ ਦੀਆਂ ਬਾਲੀਆਂ ਅਤੇ ਪਰਸ ਤੇ ਮੋਬਾਇਲ ਫ਼ੋਨ ਆਦਿ ਖੋਹ ਕੇ ਭੱਜ ਜਾਂਦੇ ਹਨ। ਅਕਸਰ ਹੀ ਉਨ੍ਹਾਂ ਦੇ ਮੂੰਹ ਢਕੇ ਹੋਣ ਕਾਰਨ ਉਨ੍ਹਾਂ ਦੀ ਪਹਿਚਾਣ ਵੀ ਥਾਂ ਥਾਂ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਨਹੀਂ ਆਉਂਦੀ, ਜਿਸ ਕਾਰਨ ਹੁਣ ਪੁਲਿਸ ਵਲੋਂ ਇਹ ਫੈਸਲਾ ਲਿਆ ਗਿਆ ਹੈ। ਦੂਜੇ ਪਾਸੇ ਕੁੱਝ ਆਮ ਲੋਕ ਪੁਲਿਸ ਦੇ ਇਸ ਫੈਸਲੇ ਨਾਲ ਸਹਿਮਤ ਹੁੰਦੇ ਨਜਰ ਨਹੀਂ ਆ ਰਹੇ। ਉਨ੍ਹਾਂ ਦਾਅਵਾ ਕੀਤਾ ਕਿ ਅੱਜ ਕੱਲ ਪੈ ਰਹੀ ਭਿਆਨਕ ਗਰਮੀ ਕਾਰਨ ਆਮ ਸ਼ਹਿਰੀ ਵੀ ਅਪਣੇ ਮੂੰਹ ’ਤੇ ਕੱਪੜਾ ਲੈ ਲੈਂਦੇ ਹਨ। ਇਸਤੋਂ ਇਲਾਵਾ ਨਿਯਮਾਂ ਤਹਿਤ ਹੈਲਮੇਟ ਪਹਿਨਣਾ ਵੀ ਜਰੂਰੀ ਹੈ ਤੇ ਹੈਲਮੇਟ ਵਿਚ ਵੀ ਕਿਸੇ ਦੀ ਪਹਿਚਾਣ ਨਹੀਂ ਆਉਂਦੀ ਹੈ।
ਜ਼ਿੰਮਨੀ ਚੋਣ ਦੌਰਾਨ ਬੀਜ ਵਾਲੀ ਵਾਇਰਲ ਵੀਡੀਓ ’ਚ ਸ਼ਾਮਲ ਵਲੰਟੀਅਰਾਂ ਦਾ ਵਿਧਾਇਕ ਵੱਲੋ ਵਿਸੇਸ਼ ਸਨਮਾਨ
ਰਾਮ ਸਿੰਘ ਕਲਿਆਣ
ਨਥਾਣਾਂ, 13 ਮਈ : ਜਲੰਧਰ ਜ਼ਿੰਮਨੀ ਚੋਣ ਦੌਰਾਨ ਵੋਟਾਂ ਵਾਲੇ ਦਿਨ ਦੂਸਰੀ ਪਾਰਟੀ ਦੇ ਨੁਮਾਇੰਦਿਆ ਵੱਲੋ ਆਮ ਆਦਮੀ ਪਾਰਟੀ ਦੇ ਬਲਾਕ ਨਥਾਣਾ ਨਾਲ ਸੰਬੰਧਤ ਪਿੰਡ ਪੂਹਲੀ ਦੇ ਦੋ ਵਲੰਟੀਅਰਾਂ ਨੂੰ ਰਸਤੇ ਵਿੱਚ ਰੋਕਣ ਦੇ ਮਾਮਲੇ ਵਿਚ ਵਾਇਰਲ ਹੋਈ ਵੀਡੀਓ, ਜਿਸ ਵਿਚ ਇੰਨ੍ਹਾਂ ਵਲੰਟੀਅਰਾਂ ਵਲੋਂ ਜਲੰਧਰ ਤੋਂ ਬੀਜ ਖਰੀਦਣ ਦੀ ਗੱਲ ਕਹੀ ਜਾ ਰਹੀ ਹੈ, ਨੂੰ ਅੱਜ ਆਪ ਦੀ ਜਿੱਤ ਤੋਂ ਬਾਅਦ ਹਲਕਾ ਵਿਧਾਇਕ ਜਗਸੀਰ ਸਿੰਘ ਵਲੋਂ ਵਿਸੇਸ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਵੀਡੀਓ ਵਿਚ ਕਾਂਗਰਸੀ ਵਿਧਾਇਕ ਵਲੋਂ ਇੰਨ੍ਹਾਂ ਦੋਨਾਂ ਵਲੰਟੀਅਰਾਂ ਦੇ ਹਲਕੇ ਤੋਂ ਬਾਹਰਲੇ ਇਲਾਕੇ ਤੋ ਆਕੇ ਵੋਟਾਂ ਵਾਲੇ ਦਿਨ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਮਦਦ ਕਰਨ ਦਾ ਕਥਿਤ ਦੋਸ਼ ਲਗਾਉਂਦਿਆ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਸੀ। ਇਸਤੋਂ ਇਨਾਵਾ ਇੱਕ ਵੀਡੀਓ ਬਣਾਕੇ ਵਾਇਰਲ ਕਰ ਦਿੱਤੀ। ਕੁਝ ਸਮੇਂ ਅੰਦਰ ਹੀ ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤ ਤੇਜੀ ਨਾਲ ਵਾਇਰਲ ਹੋ ਗਈ। ਇਸ ਬਹੁ ਚਰਚਿਤ ਵਾਇਰਲ ਵੀਡੀਓ ਵਿੱਚ ਰੋਕੇ ਗਏ ਆਪ ਆਦਮੀ ਪਾਰਟੀ ਦੇ ਨੁਮਾਇੰਦਿਆ ਨੇ ਪੁਲਿਸ ਦੀ ਹਾਜ਼ਰੀ ਵਿੱਚ ਜਲੰਧਰ ਆਉਣ ਦਾ ਕਾਰਨ ਬੀਜ ਖਰੀਦਣ ਅਤੇ ਰਿਸ਼ਤੇਦਾਰਾਂ ਨੂੰ ਮਿਲਣਾਂ ਦੱਸਿਆ ਜਾਣਾ ਸੀ। ਇਸ ਕਰਕੇ ਉਕਤ ਵਿਅਕਤੀ ਸੋਸ਼ਲ ਮੀਡੀਆ ਉੱਤੇ ਕੁਝ ਲੋਕਾਂ ਵੱਲੋ ਕਥਿਤ ਤੌਰ ਤੇ ਮਜ਼ਾਕ ਦਾ ਪਾਤਰ ਬਣਾਏ ਗਏ, ਪਰ ਜਲੰਧਰ ਵਿਖੇ ਵਿਰੋਧੀਆ ਵੱਲੋ ਉਨਾਂ ਵਿਰੁੱਧ ਲਗਾਏ ਗਏ ਦੋਸ਼ ਸਿੱਧ ਨਾ ਹੋਣ ਕਾਰਨ ਪ੍ਰਸ਼ਾਸਨ ਨੇ ਕੋਈ ਕਾਰਵਾਈ ਨਹੀ ਕੀਤੀ। ਇੰਨਾ ਦੀ ਪਛਾਣ ਬਠਿੰਡਾ ਜਿਲੇ ਦੇ ਬਲਾਕ ਨਥਾਣਾਂ ਦੇ ਵਸਨੀਕ ਜਗਜੀਤ ਸਿੰਘ ਜੱਗੀ ਨਥਾਣਾਂ ਅਤੇ ਰੇਸ਼ਮ ਸਿੰਘ ਪੂਹਲੀ ਵੱਜੋ ਹੋਈ।ਅੱਜ ਹਲਕਾ ਭੁੱਚੋ ਮੰਡੀ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਨਥਾਣਾ ਪਹੁੰਚਕੇ ਸਥਾਨਕ ਆਗੂਆ ਦੀ ਹਾਜ਼ਰੀ ਵਿੱਚ ਜਗਜੀਤ ਸਿੰਘ ਨਥਾਣਾਂ ਅਤੇ ਰੇਸ਼ਮ ਸਿੰਘ ਪੂਹਲੀ ਦਾ ਵਿਸੇਸ਼ ਸਨਮਾਨ ਕੀਤਾ । ਵਿਸ਼ੇਸ਼ ਸਨਮਾਨ ਹੋਣ ਉਪਰੰਤ ਦੋਨਾਂ ਵਲੰਟੀਅਰਾਂ ਨੇ ਪਾਰਟੀ ਵੱਲੋ ਕੀਤੇ ਗਏ ਵਿਸੇਸ਼ ਸਨਮਾਨ ਲਈ ਵਿਧਾਇਕ ਅਤੇ ਸਮੂਹ ਪਾਰਟੀ ਵਰਕਰਾਂ ਅਤੇ ਆਗੂਆ ਦਾ ਧੰਨਵਾਦ ਕੀਤਾ ਅਤੇ ਚੋਣਾ ਵਿੱਚ ਹੋਈ ’ਤੇ ਖੁਸੀ ਜਾਹਰ ਕੀਤੀ।
ਜਿੱਤ ਦੀ ਖੁਸ਼ੀ ’ਚ ਮੌੜ ਦੇ ਟਰੱਕ ਓਪਰੇਟਰਾਂ ਨੇ ਰਾਜੂ ਢੱਡੇ ਦੀ ਅਗਵਾਈ ਹੇਠ ਲੱਡੂ ਵੰਡੇ
ਭੋਲਾ ਸਿੰਘ ਮਾਨ
ਮੌੜ ਮੰਡੀ, 13 ਮਈ : ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ’ਚ ਆਮ ਆਦਮੀ ਪਾਰਟੀ ਦੇ ਸੁਸ਼ੀਲ ਕੁਮਾਰ ਰਿੰਕੂ ਦੀ ਇਤਿਹਾਸਕ ਜਿੱਤ ਦੀ ਖੁਸ਼ੀ ’ਚ ਟਰੱਕ ਓਪਰੇਟਰ ਯੂਨੀਅਨ ਮੌੜ ਦੇ ਸਮੂਹ ਓਪਰੇਟਰਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਜਦੀਕੀ ਸਾਥੀ ਅਤੇ ਹਲਕਾ ਮੌੜ ਦੇ ਸੀਨੀਅਰ ਆਗੂ ਰਾਜੂ ਢੱਡੇ ਦੀ ਅਗਵਾਈ ਹੇਠ ਲੱਡੂ ਵੰਡ ਕੇ ਖੁਸ਼ੀ ਦਾ ਇਜਹਾਰ ਕੀਤਾ। ਇਸ ਮੌਕੇ ਰਾਜੂ ਢੱਡੇ ਨੇ ਬੋਲਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਅੰਦਰ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਤੋਂ ਲੋਕ ਪੂਰੀ ਤਰ੍ਹਾਂ ਖੁਸ਼ ਹਨ। ਜਿਸਦੇ ਚਲਦੇ ਲੋਕ ਸਭਾ ਹਲਕਾ ਜਲੰਧਰ ਦੇ ਵੋਟਰਾਂ ਨੇ ਆਮ ਆਦਮੀ ਪਾਰਟੀ ਦੇ ਹੱਕ ’ਚ ਫਤਵਾ ਦੇ ਕੇ ਰਵਾਇਤੀ ਪਾਰਟੀਆਂ ਨੂੰ ਕਰਾਰਾ ਝਟਕਾ ਦਿੱਤਾ ਹੈ। ਇਸ ਇਤਿਹਾਸਕ ਜਿੱਤ ’ਤੇ ਜਲੰਧਰ ਲੋਕ ਸਭਾ ਦੇ ਵੋਟਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਟਰੱਕ ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਕੁੱਤੀਵਾਲ, ਰਿਟਾ. ਪਿ੍ਰੰਸੀਪਲ ਆਸਾ ਸਿੰਘ ਡਿੱਖ, ਕਰਮਜੀਤ ਸਿੰਘ ਮਾਨ ਘੁੰਮਣ ਕਲਾਂ, ਐਡਵੋਕੇਟ ਪ੍ਰਦੀਪ ਕੁਮਾਰ, ਰਾਜੂ ਮੌੜ ਕਲਾਂ, ਭਿੰਦਾ ਮੌੜ ਕਲਾਂ, ਮੁਨਸ਼ੀ ਜਗਰੂਪ ਸਿੰਘ, ਮੁਨਸ਼ੀ ਦਰਸ਼ਨ ਸਿੰਘ, ਮੁਨਸ਼ੀ ਅਮਰਜੀਤ ਸਿੰਘ, ਅਮਨਾ ਘੁੰਮਣ, ਗਗਨ ਘੁੰਮਣ, ਗੋਪਾਲ ਕੁੱਤੀਵਾਲ ਕਲਾਂ, ਹਰਪਾਲ ਸਿੰਘ ਕੁੱਤੀਵਾਲ, ਭੋਲਾ ਸੇਠ, ਊਧਮ ਸਿੰਘ ਸਰਪੰਚ, ਸੁਖਚੈਨ ਸਿੰਘ ਰਾਮਨਗਰ, ਸਤਨਾਮ ਸਿੰਘ ਕੱਲੋਂ, ਜਗਸੀਰ ਸਿੰਘ ਕੋਟਲੀ, ਕੈਲਾਸ਼ ਪਰਵਤ, ਪ੍ਰੇਮ ਪਾਲ ਸ਼ਰਮਾਂ ਮਾਈਸਰਖਾਨਾ, ਅਮਨਦੀਪ ਸਿੰਘ ਰਾਮਨਗਰ, ਰਘਵੀਰ ਚੰਦ ਮਾਈਸਰਖਾਨਾ,ਰਾਜ ਕੁਮਾਰ ਮਾਈਸਰਖਾਨਾ, ਮਲਕੀਤ ਜਟਾਣਾ ਚਾਓੁਕੇ, ਰਣਜੀਤ ਸਿੰਘ ਮਾਈਸਰਖਾਨਾ, ਭੁਪਿੰਦਰ ਸਿੰਘ, ਕਾਲਾ ਟਰੱਕ ਓਪਰੇਟਰ, ਭਗੀਰਥ ਟਰੱਕ ਓਪਰੇਟਰ, ਕਾਕਾ ਕੁੱਤੀਵਾਲ, ਗੋਪਾਲ ਗਿਰ ਮਾਈਸਰਖਾਨਾ, ਮਨੀਸ਼ ਕੁਮਾਰ ਮਾਈਸਰਖਾਨਾ ਤੋਂ ਇਲਾਵਾ ਭਾਰੀ ਗਿਣਤੀ ਵਿਚ ਓਪਰੇਟਰ, ਡਰਾਈਵਰ ਅਤੇ ਕੰਡਕਟਰ ਮੌਜੂਦ ਸਨ।
