Home Blog Page 2114

ਬਠਿੰਡਾ ਦੀ ਕੇਂਦਰੀ ਜੇਲ੍ਹ ’ਚ ਦੋ ਦਰਜ਼ਨ ਗੈਂਗਸਟਰਾਂ ਵਲੋਂ ਭੁੱਖ ਹੜਤਾਲ, ਕੀਤੀ ਬੈਰਕਾਂ ‘ਚ ਟੀਵੀ ਲਗਾਉਣ ਦੀ ਮੰਗ

0

ਸੁਖਜਿੰਦਰ ਮਾਨ
ਬਠਿੰਡਾ, 13 ਮਈ : ਪੰਜਾਬ ਦੀਆਂ ਸਭ ਤੋਂ ਸੁਰੱਖਿਅਤ ਜੇਲ੍ਹਾਂ ਵਿਚੋਂ ਇੱਕ ਮੰਨੀ ਜਾਣ ਵਾਲੀ ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਗੈਂਗਸਟਰਾਂ ਵਲੋਂ ਅਪਣੀਆਂ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ਸ਼ੁਰੂ ਕਰਨ ਦੀ ਸੂਚਨਾ ਮਿਲੀ ਹੈ। ਸੂਚਨਾ ਮੁਤਾਬਕ ਇਸ ਭੁੱਖ ਹੜਤਾਲ ’ਚ ਦੋ ਦਰਜ਼ਨ ਦੇ ਕਰੀਬ ਗੈਂਗਸਟਰ ਸ਼ਾਮਲ ਹਨ, ਜਿੰਨ੍ਹਾਂ ਵਿਚ ਨਾਭਾ ਜੇਲ੍ਹ ਬ੍ਰੇਕ ਕਾਂਡ ਵਿਚ ਸ਼ਾਮਲ ਰਹੇ ਖ਼ਤਰਨਾਕ ਗੈਂਗਸਟਰ ਗੁਰਪ੍ਰੀਤ ਸਿੰਘ ਸੇਖੇ ਅਤੇ ਏ ਕੈਟਾਗਿਰੀ ਦੇ ਹੋਰਨਾਂ ਗੈਂਗਸਟਰਾਂ ਦੇ ਨਾਮ ਵੀ ਦੱਸੇ ਜਾ ਰਹੇ ਹਨ। ਮੁਢਲੀ ਰੀਪੋਰਟ ਮੁਤਾਬਕ ਇੰਨ੍ਹਾਂ ਗੈਂਗਸਟਰਾਂ ਵਲੋਂ ਜੇਲ੍ਹ ’ਚ ਅਪਣੀਆਂ ਬੇਰਕਾਂ ਵਿਚ ਜੇਲ੍ਹ ਪ੍ਰਸ਼ਾਸਨ ਵਲੋਂ ਟੀਵੀ ਨਾ ਲਗਾਉਣ ਅਤੇ ਜੇਲ੍ਹ ਵਿਚ ਲੱਗੇ ਟੈਲੀਫ਼ੋਨ ਉਪਰ ਘੱਟ ਸਮਾਂ ਗੱਲ ਕਰਵਾਉਣ ਦੇ ਦੋਸ਼ ਲਗਾਏ ਜਾ ਰਹੇ ਹਨ। ਉਧਰ ਜੇਲ੍ਹ ਅਧਿਕਾਰੀਆਂ ਨੇ ਇਸ ਭੁੱਖ ਹੜਤਾਲ ਦੀ ਪੁਸ਼ਟੀ ਕਰਦਿਆਂ ਦਾਅਵਾ ਕੀਤਾ ਕਿ ਉਹ ਜੇਲ੍ਹ ਨਿਯਮਾਂ ਤੋਂ ਬਾਹਰ ਨਹੀਂ ਜਾ ਸਕਦੇ ਹਨ। ਇਸਤੋਂ ਇਨਾਵਾ ਇਸ ਹੜਤਾਲ ਬਾਰੇ ਗੈਂਗਸਟਰ ਗੁਰਪ੍ਰੀਤ ਸਿੰਘ ਸੇਖੋਂ ਦੇ ਪਿਤਾ ਜੰਗੀਰ ਸਿੰਘ ਨੇ ਵੀ ਸੋੋਸਲ ਮੀਡੀਆ ’ਤੇ ਇੱਕ ਵੀਡੀਓ ਵਾਇਰਲ ਕੀਤੀ ਹੈ। ਜਿਸ ਵਿਚ ਉਨ੍ਹਾਂ ਦਾਅਵਾ ਕੀਤਾ ਹੈ ਕਿ ਉਸਦੇ ਪੁੱਤਰ ਗੁਰਪ੍ਰੀਤ ਸਿੰਘ ਸੇਖੋਂ ਸਹਿਤ ਦਰਜਨਾਂ ਕੈਦੀ ਤੇ ਹਵਾਲਾਤੀ ਬਠਿੰਡਾ ਜੇਲ੍ਹ ਅੰਦਰ ਟੀਵੀ ਲਗਾਉਣ ਦੀ ਮੰਗ ਨੂੰ ਲੈ ਪਿਛਲੇ ਤਿੰਨ ਦਿਨਾਂ ਤੋਂ ਹੜਤਾਲ ’ਤੇ ਚੱਲ ਰਹੇ ਹਨ। ਜੰਗੀਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਜੇਲ੍ਹ ਵਿਚ ਭੁੱਖ ਹੜਤਾਲ ਦੀ ਜਾਣਕਾਰੀ ਉਸਦੇ ਪੁੱਤਰ ਨੇ ਅੱਜ ਜੇਲ੍ਹ ਅੰਦਰ ਲੱਗੇ ਐਸਟੀਡੀ ਫ਼ੋਨ ਰਾਹੀਂ ਦਿੱਤੀ ਹੈ। ਦਸਣਾ ਬਣਦਾ ਹੈ ਕਿ ਕਾਂਗਰਸ ਸਰਕਾਰ ਦੇ ਸਮੇਂ ਤੋਂ ਹੀ ਬਠਿੰਡਾ ਕੇਂਦਰੀ ਜੇਲ੍ਹ ਵਿਚ ਪੰਜਾਬ ਦੇ ਸਭ ਤੋਂ ਲੋੜੀਦੇ ਗੈਂਗਸਟਰ ਬੰਦ ਕੀਤੇ ਹੋਏ ਹਨ, ਜਿੰਨ੍ਹਾਂ ਦੀ ਗਿਣਤੀ ਪੰਜ ਦਰਜ਼ਨ ਦੇ ਕਰੀਬ ਦੱਸੀ ਜਾ ਰਹੀ ਹੈ। ਇੰਨ੍ਹਾਂ ਵਿਚ ਕੁੱਝ ਦਿਨ ਪਹਿਲਾਂ ਤੱਕ ਮਹਰੂਮ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਡ ਮੰਨਿਆਂ ਜਾ ਰਿਹਾ ਲਾਰੇਂਸ ਬਿਸਨੋਈ ਵੀ ਸ਼ਾਮਲ ਸੀ, ਜਿਸਨੂੰ ਹੁਣ ਐਨ.ਆਈ.ਏ ਦੀ ਟੀਮ ਵਲੋਂ ਦਿੱਲੀ ’ਚ ਪੁਛਗਿਛ ਕਰਨ ਤੋਂ ਗੁਜਰਾਤ ਦੀ ਇੱਕ ਜੇਲ੍ਹ ਵਿਚ ਬੰਦ ਕੀਤਾ ਹੈ। ਇਸੇ ਤਰ੍ਹਾਂ ਇੱਥੇ ਜੱਗੂ ਭਗਵਾਨਪੁਰੀਆਂ, ਨੀਟਾ ਦਿਉਲ ਸਮੇਤ ਹੋਰ ਖ਼ਤਰਨਾਕ ਗੈਂਗਸਟਰ ਸ਼ਾਮਿਲ ਹਨ। ਇੱਥੇ ਇਹ ਵੀ ਦਸਣਾ ਬਣਦਾ ਹੈ ਕਿ ਬਠਿੰਡਾ ਜੇਲ੍ਹ ਦੀ ਬਾਹਰਲੀ ਸੁਰੱਖਿਆ ਕੇਂਦਰੀ ਬਲਾਂ ਦੇ ਹੱਥਾਂ ਵਿਚ ਹੈ ਤੇ ਜੇਲ੍ਹ ਸੁਪਰਡੈਂਟ ਵੀ ਬੀਐਸਐਫ਼ ਦੇ ਕਮਾਂਡੇਂਟ ਨੂੰ ਲਗਾਇਆ ਹੋਇਆ ਹੈ। ਜਦੋਂਕਿ ਜੇਲ੍ਹ ਦੇ ਅੰਦਰਲੀ ਸੁਰੱਖਿਆ ਦਾ ਕੰਮ ਖੁਦ ਜੇਲ੍ਹ ਵਿਭਾਗ ਦੇ ਅਧਿਕਾਰੀ ਤੇ ਵਾਰਡਨ ਦੇਖ ਰਹੇ ਹਨ। ਉਧਰ ਜੇਲ੍ਹ ਸੂਤਰਾਂ ਨੇ ਖੁਲਾਸਾ ਕੀਤਾ ਹੈ ਕਿ ਮਸਲਾ ਇਕੱਲਾ ਗੈਂਗਸਟਰਾਂ ਦੀਆਂ ਬੈਰਕਾਂ ਵਿਚ ਟੀਵੀ ਲਗਾਉਣ ਦਾ ਨਹੀਂ ਹੈ, ਬਲਕਿ ਕੈਦੀਆਂ ਤੇ ਹਵਾਲਾਤੀਆਂ ਦੀਆਂ ਤਿੰਨ ਹੋਰ ਮੰਗਾਂ ਵੀ ਹਨ, ਜਿੰਨ੍ਹਾਂ ਵਿਚ ਜੇਲ੍ਹ ਦੀ ਐਸਟੀਡੀ ਤੋਂ ਘਰੇਂ ਤੇ ਅਪਣੇ ਵਕੀਲਾਂ ਨਾਲ ਗੱਲਬਾਤ ਕਰਨ ਦਾ ਦਿੱਤਾ ਸਮਾਂ 10 ਮਿੰਟ ਤੋਂ ਵਧਾਕੇ 15 ਮਿੰਟ ਕਰਨ ਅਤੇ ਕੈਦੀਆ ਨੂੰ ਸਿਰਫ਼ 5 ਨੰਬਰ ’ਤੇ ਫ਼ੋਨ ਕਰਨ ਦੀ ਦਿੱਤੀ ਇਜਾਜ਼ਤ ਨੂੰ ਵਧਾਕੇ 10 ਕਰਨ ਦੀ ਵੀ ਮੰਗ ਕੀਤੀ ਜਾ ਰਹੀ ਹੈ। ਉਧਰ ਗੈਂਗਸਟਰਾਂ ਤੇ ਕੈਦੀਆਂ ਵਲੋਂ ਮਿਲਕੇ ਕੀਤੀ ਜਾ ਰਹੀ ਇਸ ਹੜਤਾਲ ਕਾਰਨ ਜੇਲ੍ਹ ਪ੍ਰਸਾਸ਼ਨ ਨੂੰ ਹੱਥਾ ਪੈਰਾਂ ਦੀ ਪਈ ਹੋਈ ਹੈ। ਪਤਾ ਚੱਲਿਆ ਹੈ ਕਿ ਇਹ ਹੜਤਾਲੀ ਪਿਛਲੇ ਤਿੰਨ ਦਿਨਾਂ ਤੋਂ ਕੁੱਝ ਵੀ ਖਾਅ ਪੀ ਨਹੀਂ ਰਹੇ ਹਨ। ਗੌਰਤਲਬ ਹੈ ਕਿ ਪਿਛਲੇ ਕੁੱਝ ਸਮੇਂ ਦੇਸ ਦੀਆਂ ਜੇਲ੍ਹਾਂ ਅੰਦਰ ਗੈਂਗਵਰ ਦੀਆਂ ਆਪਸੀ ਘਟਨਾਵਾਂ ਕਾਰਨ ਲਗਾਤਾਰ ਮੌਤਾਂ ਤੇ ਲੜਾਈਆਂ ਹੋ ਰਹੀਆਂ ਹਨ। ਕੁੱਝ ਦਿਨ ਪਹਿਲਾਂ ਜਿੱਥੇ ਦਿੱਲੀ ਦੀ ਸਖ਼ਤ ਸੁਰੱਖਿਆ ਵਾਲੀ ਤਿਹਾੜ ਜੇਲ੍ਹ ਵਿਚ ਗੈਂਗਸਟਰ ਟਿੱਲੂ ਤਾਜਪੁਰੀਆ ਦਾ ਵਿਰੋਧੀ ਗਰੁੱਪਾਂ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ, ਉਥੇ ਕੁੱਝ ਸਮਾਂ ਪਹਿਲਾਂ ਪੰਜਾਬ ਦੀ ਗੋਇੰਦਵਾਲ ਜੇਲ੍ਹ ਵਿਚ ਵੀ ਗੈਂਗਸਟਰ ਲਾਰੇਂਸ ਬਿਸਨੋਈ ਤੇ ਜੱਗੂ ਭਗਵਾਨਪੂੁਰੀਆਂ ਦੇ ਗਰੁੱਪਾਂ ਵਿਚ ਹੋਈ ਲੜਾਈ ਵਿਚ ਜੱਗੂ ਦੇ ਦੋ ਸਾਥੀ ਮਾਰੇ ਗਏ ਸਨ। ਬਠਿੰਡਾ ਜਿਸ ਵਿਚ ਲਗਭਗ ਸਮੂਹ ਗੈਂਗਸਟਰ ਗਰੁੱਪਾਂ ਦੇ ਸਾਥੀ ਬੰਦ ਹਨ, ਵਿਚ ਵੀ ਅਜਿਹੀ ਘਟਨਾ ਰੋਕਣ ਲਈ ਸਾਰੇ ਗਰੁੱਪਾਂ ਨੂੰ ਇੱਕ ਦੂਜੇ ਤੋਂ ਦੂਰ ਬੈਰਕਾਂ ਵਿਚ ਬੰਦ ਕੀਤਾ ਹੋਇਆ ਹੈ। ਹਾਲਾਂਕਿ ਇਸ ਜੇਲ੍ਹ ਨੂੰ ਮੋਬਾਈਲ ਕੰਨੇਕਟੀਵਿਟੀ ਵਜੋਂ ਡੈਡ ਜ਼ੋਨ ਐਲਾਨਿਆਂ ਹੋਇਆ ਹੈ ਪ੍ਰੰਤੂ ਇੱਥੇ ਅਕਸਰ ਹੀ ਮੋਬਾਇਲ ਫ਼ੋਨ ਬਰਾਮਦ ਹੋਣ ਦੀਆਂ ਵੀ ਘਟਨਾਵਾਂ ਸਾਹਮਣੇ ਆਉਂਦੀਆਂ ਹਨ। ਇਸਤੋਂ ਇਲਾਵਾ ਲਾਰੇਂਸ ਬਿਸਨੋਈ ਵਲੋਂ ਵੀ ਇੱਕ ਨਿੱਜੀ ਚੈਨਲ ਨੂੰ ਇੰਟਰਵਿਊ ਦੇਣ ਦੇ ਮਾਮਲੇ ਵਿਚ ਜਿੱਥੇ ਬਠਿੰਡਾ ਜੇਲ੍ਹ ਦਾ ਨਾਮ ਸਾਹਮਣੇ ਆਇਆ ਸੀ, ਉਥੇ ਲੰਘੀ 8 ਅਪ੍ਰੈਲ ਨੂੰ ਇੱਕ ਦਰਜ਼ਨ ਦੇ ਕਰੀਬ ਕੈਦੀਆਂ ਵਲੋਂ ਜੇਲ੍ਹ ਅੰਦਰੋਂ ਇੱਕ ਵੀਡੀਓ ਬਣਾ ਕੇ ਸੋਸਲ ਮੀਡੀਆ ’ਤੇ ਵਾਈਰਲ ਕਰ ਦਿੱਤੀ ਗਈ ਸੀ।
ਬਾਕਸ
ਮਾਮਲਾ ਅਦਾਲਤ ਦੇ ਵਿਚਾਰਧੀਨ, ਫੈਸਲੇ ਤੋਂ ਬਾਅਦ ਦੇਖਾਂਗਾ: ਜੇਲ੍ਹ ਸੁਪਰਡੰਟ
ਬਠਿੰਡਾ: ਉਧਰ ਸੰਪਰਕ ਕਰਨ ‘ਤੇ ਜੇਲ੍ਹ ਅੰਦਰ ਭੁੱਖ ਹੜਤਾਲ ਦੀ ਪੁਸ਼ਟੀ ਕਰਦਿਆਂ ਕੇਂਦਰੀ ਜੇਲ੍ਹ ਬਠਿੰਡਾ ਦੇ ਜੇਲ੍ਹ ਸੁਪਰਡੈਂਟ ਐਨ.ਡੀ ਨੇਗੀ ਨੇ ਦਾਅਵਾ ਕੀਤਾ ਕਿ ਗੈਂਗਸਟਰਾਂ ਦੀਆਂ ਬੈਰਕਾਂ ਅੰਦਰ ਟੀਵੀ ਲਗਾਉਣ ਦਾ ਮਾਮਲਾ ਖੁਦ ਗੈਂਗਸਟਰਾਂ ਵਲੋਂ ਹਾਈਕੋਰਟ ਵਿਚ ਲਿਜਾਇਆ ਜਾ ਚੁੱਕਾ ਹੈ, ਜਿਸਦੇ ਚੱਲਦੇ ਅਦਾਲਤ ਦਾ ਫੈਸਲਾ ਹੋਣ ਤੱਕ ਉਹ ਕੋਈ ਫੈਸਲਾ ਨਹੀਂ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਲ੍ਹ ਨਿਯਮਾਂ ਮੁਤਾਬਕ ਖ਼ਤਰਨਾਕ ਕੈਦੀਆਂ ਦੀਆਂ ਬੈਰਕਾਂ ਵਿਚ ਟੀਵੀ ਨਹੀਂ ਲਗਾਇਆ ਜਾ ਸਕਦਾ।

ਲਾਰਡ ਰਾਮਾ ਪਬਲਿਕ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਮਾਂ ਦਿਵਸ

0

ਸੁਖਜਿੰਦਰ ਮਾਨ
ਬਠਿੰਡਾ, 13 ਮਈ : ਸਥਾਨਕ ਲਾਰਡ ਰਾਮਾ ਪਬਲਿਕ ਸਕੂਲ ਵਿੱਚ ਅੱਜ ਮਾਂ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ । ਸਕੂਲ ਵਿੱਚ ਕਰਵਾਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਐਲ ਕੇ ਜੀ ਤੋਂ 2 ਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਮਾਤਾ ਨੂੰ ਸੱਦਾ ਦਿੱਤਾ ਗਿਆ ਗਿਆ ਸੀ। ਇਸ ਮੌਕੇ ਵੱਡੀ ਗਿਣਤੀ ਵਿੱਚ ਮਾਪਿਆਂ ਦੀ ਸ਼ਮੂਲੀਅਤ ਰਹੀ।ਪ੍ਰੋਗਰਾਮ ਦੀ ਸ਼ੁਰੂਆਤ ਪ੍ਰਧਾਨ ਰਾਜਨ ਗਰਗ, ਪ੍ਰਿੰਸੀਪਲ ਡਾ ਸੂਰਜ ਸੇਤੀਆ ਅਤੇ ਸਮੂਹ ਕੋਆਰਡੀਨੇਟਰਾਂ ਵੱਲੋਂ ਮੋਮਬੱਤੀ ਜਗਾ ਕੇ ਭਗਵਾਨ ਗਣੇਸ਼ ਦੀ ਪੂਜਾ ਕਰਕੇ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਨੇ ਗਣੇਸ਼ ਵੰਦਨਾ ਨਾਲ ਪ੍ਰੋਗਰਾਮ ਦੀ ਸ਼ੁਰੂਆਤ ਕਰਕੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਦਿਖਾਇਆ। ਸੁੰਦਰ ਸਮਾਗਮ ਦੌਰਾਨ ਸਾਰੇ ਟਿੰਨੀਟੌਟਸ ਨੇ ਸੁੰਦਰ ਕੱਪੜੇ ਪਾਏ ਹੋਏ ਸਨ ਤਾਰੇ ਅਸਮਾਨ ਕੇ, ਯੂਨਿਟੀ ਆਫ ਇੰਡੀਆ, ਛਟੇ ਬੱਟੇ, ਭੰਗੜਾ, ਚਿੰਕੀ ਚਿੰਕੀ ਡਾਂਸ, ‘ਐਮਏਏ’ ਨੂੰ ਸਮਰਪਿਤ ਪ੍ਰਦਰਸ਼ਨ, ਯਾਦਾਂ ਕੀ ਬਾਰਾਤ, ਬਟਰਫਲਾਈ ਡਾਂਸ, ਹਰਿਆਣਵੀ ਡਾਂਸ ਅਤੇ ਕਠਪੁਤਲੀ (ਕਠਪੁਤਲੀ ਨਾਚ) ਮੁੱਖ ਆਕਰਸ਼ਣ ਸਨ। ਵੈਸਟਰਨ ਡਾਂਸ ਅਤੇ ਭੰਗੜੇ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਸਕੂਲ ਪ੍ਰਬੰਧਕਾਂ ਵੱਲੋਂ ਕਰਵਾਏ ਇਸ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਨ ਵਾਲੀਆਂ ਸਮੂਹ ਸਖਸ਼ੀਅਤਾਂ ਨੇ ਬਹੁਤ ਆਨੰਦ ਮਾਣਿਆ! ਜ਼ਿਕਰਯੋਗ ਹੈ ਕਿ ਦਾ ਲਾਰਡ ਰਾਮਾ ਪਬਲਿਕ ਸਕੂਲ ਵੱਲੋਂ ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਹਰ ਦਿਵਸ ਨੂੰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮਨਾ ਕੇ ਜਾਣਕਾਰੀ ਦਿੱਤੀ ਜਾਂਦੀ ਹੈ।

ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਸੈਮੀਨਾਰ ਆਯੋਜਿਤ

0

ਸੁਖਜਿੰਦਰ ਮਾਨ
ਬਠਿੰਡਾ, 13 ਮਈ : ਗੁਰੂ ਕਾਸ਼ੀ ਯੂਨੀਵਰਸਿਟੀ ਦੇ ਖੋਜ ਅਤੇ ਵਿਕਾਸ ਵਿਭਾਗ ਵੱਲੋਂ “ਗੁਣਵੱਤਾ ਪੂਰਣ ਖੋਜ ਵਾਤਾਵਰਣ ਬਣਾਉਣਾ: ਇੱਕ ਟਿਕਾਊ ਪਹੁੰਚ” ਵਿਸ਼ੇ ਤੇ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਮੌਕੇ ਉਪ ਕੁਲਪਤੀ ਪ੍ਰੋ. (ਡਾ.) ਐਸ.ਕੇ. ਬਾਵਾ ਨੇ ਬਤੌਰ ਮੁੱਖ ਮਹਿਮਾਨ ਆਪਣੇ ਸੰਬੋਧਨ ਵਿੱਚ ਕਿਹਾ ਕਿ ਨਵੀਂ ਸਿੱਖਿਆ ਨੀਤੀ 2020 ਦੇ ਅਨੁਸਾਰ ਭਾਰਤ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਖੋਜ ਨੂੰ ਪਹਿਲ ਦੇ ਰਹੀ ਹੈ। ਇਸ ਲਈ ਆਉਣ ਵਾਲੇ ਸਮੇਂ ਵਿੱਚ ਗ੍ਰੈਜੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ ਪੱਧਰ ਦੀ ਸਿੱਖਿਆ ਵਿੱਚ ਇੱਕ ਸਾਲ ਖੋਜ ਲਈ ਹੋਵੇਗਾ। ਉਹਨਾਂ ਦੱਸਿਆ ਕਿ ਖੋਜ ਨੂੰ ਹੁਲਾਰਾ ਦੇਣ ਲਈ ਗੁਰੂ ਕਾਸ਼ੀ ਯੂਨੀਵਰਸਿਟੀ ਅਤੇ ਇਲਾਕੇ ਦੀਆਂ 6 ਹੋਰ ਨਾਮਵਰ ਸਿੱਖਿਆ ਸੰਸਥਾਵਾਂ ਵੱਲੋਂ ਆਪਣੇ ਵਿਦਿਅਕ ਸਰੋਤਾਂ, ਪ੍ਰਯੋਗਸ਼ਾਲਾਵਾਂ, ਫੈਕਲਟੀ ਮੈਂਬਰਾਂ ਦੇ ਗਿਆਨ ਦੇ ਆਦਾਨ-ਪ੍ਰਦਾਨ ਲਈ ਕੰਸੋਰਟੀਅਮ ਦਾ ਗਠਨ ਕੀਤਾ ਗਿਆ ਹੈ। ਪ੍ਰੋ. ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਔਲਖ ਨੇ ਆਪਣੇ ਪ੍ਰਧਾਨਗੀ ਭਾਸ਼ਨ ਵਿੱਚ ਆਯੋਜਕਾਂ ਦੇ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਵਰਤਮਾਨ ਸਮੇਂ ਭਾਰਤ ਦੀ ਨੌਜਵਾਨ ਪੀੜ੍ਹੀ ਆਪਣੀਆਂ ਖੋਜਾਂ ਰਾਹੀਂ ਸੰਸਾਰ ਨੂੰ ਹੈਰਾਨ ਕਰ ਰਹੀ ਹੈ। ਇਸ ਮੌਕੇ ਪਹਿਲੇ ਸੈਸ਼ਨ ਦੇ ਕੁੰਜੀਵੱਤ ਬੁਲਾਰੇ ਡਾ. ਸੁਮਿੰਦਰ ਸਿੰਘ ਨੇ ਆਈ. ਆਈ.ਟੀ. ਦਿੱਲੀ ਵਿੱਚ ਖੋਜਾਰਥੀਆਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਅਤੇ ਖੋਜ ਪ੍ਰਸਤਾਵ ਦੀਆਂ ਪ੍ਰੀਕਿਰਿਆਵਾਂ ਵਾਰੇ ਚਾਨਣਾ ਪਾਇਆ। ਦੂਜੇ ਸੈਸ਼ਨ ਦੇ ਕੁੰਜੀਵੱਤ ਬੁਲਾਰੇ ਡੀਨ ਖੋਜ ਯੂਨੀਵਰਸਿਟੀ ਕਾਲਜ ਆੱਫ ਇੰਜੀਨਅਰਿੰਗ ਐਂਡ ਟੈਕਨੋਲੋਜੀ ਰੁੜਕੀ, ਡਾ. ਮੁਨੀਸ਼ ਸੇਠੀ ਨੇ ਵੱਖ-ਵੱਖ ਖੋਜ ਰਸਾਲਿਆਂ ਅਤੇ ਉਹਨਾਂ ਵੱਲੋਂ ਚੁਣੇ ਜਾਣ ਵਾਲੇ ਖੋਜ ਪੱਤਰਾਂ ਲਈ ਨਿਰਧਾਰਿਤ ਮਾਪਦੰਡਾ ਬਾਰੇ ਜਾਣਕਾਰੀ ਦਿੱਤੀ। ਡਾ. ਵਿਨੋਦ ਕੁਮਾਰ ਨੇ ਪੇਟੈਂਟ ਸਬੰਧੀ ਨੁਕਤੇ ਸਾਂਝੇ ਕੀਤੇ। ਡਾ. ਜੀਨੀਅਸ ਵਾਲੀਆ ਨੇ ਖੋਜ ਪ੍ਰਕਾਸ਼ਨ ਅਤੇ ਸਾਹਿਤਕ ਚੋਰੀ ਤੋਂ ਬਚਣ ਦੇ ਤਰੀਕਿਆਂ ਸਬੰਧੀ ਜਾਣਕਾਰੀ ਦਿੱਤੀ।ਮੰਚ ਸੰਚਾਲਕ ਡਾ. ਆਰ.ਕੇ ਗੁਪਤਾ ਨੇ ਖੋਜ ਖੇਤਰ ਤੇ ਖੋਜ ਪ੍ਰਕਾਸ਼ਨ ਵਿੱਚ ਨੈਤਿਕ ਕਦਰਾਂ-ਕੀਮਤਾਂ ਦੀ ਪੂਰਨ ਪਾਲਣਾ ਕਰਨ ਦੀ ਹਾਜ਼ਰੀਨ ਨੂੰ ਸਲਾਹ ਦਿੱਤੀ। ਸੈਮੀਨਾਰ ਵਿੱਚ ਖੋਜਾਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸੈਮੀਨਾਰ ਵਿੱਚ ਡਾ. ਸਤਨਾਮ ਸਿੰਘ ਜੱਸਲ ਵੱਖ-ਵੱਖ ਵਿਭਾਗਾਂ ਦੇ ਫੈਕਲਟੀ ਮੈਂਬਰਾਂ ਤੇ ਲੱਗਭੱਗ 150 ਖੋਜਾਰਥੀਆਂ ਨੇ ਸ਼ਿਰਕਤ ਕੀਤੀ। ਡਾ. ਕੁਮੁਦ ਪਾਂਡੇ ਨੇ ਸਭਨਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਯੂਨੀਵਰਸਿਟੀ ਖੋਜਾਰਥੀਆਂ ਨੂੰ ਵਿਦਿਅਕ ਸੁਵਿਧਾਵਾਂ ਪ੍ਰਦਾਨ ਕਰਨ ਲਈ ਹਮੇਸ਼ਾ ਤੱਤਪਰ ਹੈ।

ਐੱਸ.ਐੱਸ.ਡੀ. ਗਰਲਜ਼ ਕਾਲਜ ਵਿਚ ਇੱਕ ਰੋਜ਼ਾ ਰਾਸ਼ਟਰੀ ਸੈਮੀਨਾਰ ਆਯੋਜਿਤ

0

ਸੁਖਜਿੰਦਰ ਮਾਨ
ਬਠਿੰਡਾ, 13 ਮਈ : ਸਥਾਨਕ ਐੱਸ.ਐੱਸ.ਡੀ. ਗਰਲਜ਼ ਕਾਲਜ ਵਿਚ ’ਨਤੀਜਾ ਅਧਾਰਤ ਸਿੱਖਿਆ ਰਾਹੀਂ ਗੁਣਵੱਤਾ ਵਿੱਚ ਵਾਧਾ’ ਵਿਸ਼ੇ ’ਤੇ ਨੈਕ ਸਪਾਂਸਰਡ ਇੱਕ ਰੋਜ਼ਾ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਾ. ਗੁਰਪ੍ਰੀਤ ਲਹਿਲ (ਡੀਨ ਕਾਲਜ ਡਿਵੈਲਪਮੈਂਟ ਕੌਂਸਲ, ਪੰਜਾਬੀ ਯੂਨੀਵਰਸਿਟੀ ਪਟਿਆਲਾ) ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਡਾ. ਰੀਤੂ ਲਹਿਲ ਨੈਸ਼ਨਲ ਸੈਮੀਨਾਰ ਦੇ ਵਿਸ਼ੇਸ਼ ਮਹਿਮਾਨ ਰਹੇ। ਕਾਲਜ ਪ੍ਰਧਾਨ ਐਡਵੋਕੇਟ ਸੰਜੇ ਗੋਇਲ ਨੇ ਮੁੱਖ ਮਹਿਮਾਨ ਅਤੇ ਹੋਰ ਬਾਹਰੋਂ ਆਈਆਂ ਸ਼ਖਸ਼ੀਅਤਾਂ ਦਾ ਸਵਾਗਤ ਕੀਤਾ ਅਤੇ ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ ਵੱਲੋਂ ਉਨ੍ਹਾਂ ਨਾਲ ਜਾਣ ਪਛਾਣ ਕਰਵਾਈ। ਡਾ. ਗੁਰਪ੍ਰੀਤ ਲਹਿਲ ਨੇ ਆਪਣੇ ਉਦਘਾਟਨੀ ਭਾਸ਼ਣ ਵਿੱਚ ਸਿੱਖਿਆ ਦੇ ਨਵੇਂ ਤਰੀਕਿਆਂ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ। ਡਾ. ਵਿਸ਼ਾਲ ਗੋਇਲ ਅਤੇ ਡਾ. ਵਿਕਾਸਦੀਪ ਨੇ ਆਪਣਾ ਮੁੱਖ ਭਾਸ਼ਣ ਦਿੱਤਾ। ਡਾ. ਵਿਸ਼ਾਲ ਗੋਇਲ ਨੇ ਸੋਧੇ ਹੋਏ ਮਾਨਤਾ ਫਰੇਮਵਰਕ ਵਿੱਚ ਔਨਲਾਈਨ 1&1 ਵਿਧੀ ਬਾਰੇ ਦੱਸਿਆ। ਦੋ ਸਮਾਨਾਂਤਰ ਤਕਨੀਕੀ ਸੈਸ਼ਨਾਂ ਦੀ ਪ੍ਰਧਾਨਗੀ ਡਾ. ਨਰੇਸ਼ ਸਿੰਗਲਾ ਅਤੇ ਡਾ. ਰਜਿੰਦਰ ਕੁਮਾਰ ਸੇਨ ਨੇ ਕੀਤੀ।

ਬਠਿੰਡਾ ’ਚ ਆਪ ਆਗੂਆਂ ਨੇ ਜਲੰਧਰ ਉਪ ਚੋਣ ’ਚ ਜਿੱਤ ਦੇ ਮਨਾਏ ਜਸ਼ਨ

0

ਵੰਡੇ ਲੱਡੂ ਤੇ ਢੋਲ ਦੀ ਥਾਪ ’ਤੇ ਪਾਏ ਭੰਗੜੇ
ਸੁਖਜਿੰਦਰ ਮਾਨ
ਬਠਿੰਡਾ, 13 ਮਈ : ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸੀਲ ਰਿੰਕੂ ਨੂੰ ਜਲੰਧਰ ਉਪ ਚੋਣ ’ਚ ਮਿਲੀ ਇਤਿਹਾਸਕ ਜਿੱਤ ’ਤੇ ਆਪ ਆਗੂਆਂ ਤੇ ਵਲੰਟੀਅਰਾਂ ਵਿਚ ਭਾਰੀ ਖ਼ੁਸੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਬੇਸ਼ੱਕ ਆਪ ਉਮੀਦਵਾਰ ਵਲੋਂ ਸ਼ੁਰੂਆਤ ਤੋਂ ਹੀ ਲੀਡ ਲੈਣ ਦੇ ਚੱਲਦੇ ਆਪ ਵਲੰਟੀਅਰਾਂ ਉਤਸ਼ਾਹਤ ਹੋਣੇ ਸ਼ੁਰੂ ਹੋ ਗਏ ਸਨ ਪ੍ਰੰਤੂ ਜਿੱਤ ਦਾ ਐਲਾਨ ਹੁੰਦੇ ਹੀ ਉਨ੍ਹਾਂ ਜਸਨ ਮਨਾਉਣੇ ਸ਼ੁਰੂ ਕਰ ਦਿੱਤੇ। ਇਸ ਮੌਕੇ ਜਿੱਥੇ ਆਪ ਦੇ ਵੱਡੇ ਵੱਡੇ ਆਗੂ ਤੇ ਵਲੰਟੀਅਰ ਢੋਲ ਦੀ ਥਾਪ ‘ਤੇ ਭੰਗੜੇ ਪਾਉਂਦੇ ਨਜ਼ਰ ਆਏ, ਉਥੇ ਥਾਂ-ਥਾਂ ਲੱਡੂ ਵੰਡ ਕੇ ਵੀ ਖੁਸੀ ਦਾ ਇਜ਼ਹਾਰ ਕੀਤਾ ਗਿਆ। ਉਂਜ ਬਠਿੰਡਾ ਸ਼ਹਿਰ ਵਿਚ ਸਥਾਨਕ ਆਪ ਵਿਧਾਇਕ ਜਗਰੂਪ ਸਿੰਘ ਗਿੱਲ ਦੀ ਰਿਹਾਇਸ਼ ਅੱਗੇ ਹਲਕੇ ਦੇ ਆਗੂ ਤੇ ਵਲੰਟੀਅਰ ਵੱਡੀ ਗਿਣਤੀ ਵਿਚ ਇਕੱਤਰ ਹੋਏ ਤੇ ਉਥੇ ਉਨ੍ਹਾਂ ਇੱਕ ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਵਧਾਈਆਂ ਦਿੱਤੀਆਂ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਪ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹ ਪਲੈਨਿੰਗ ਬੋਰਡ ਦੇ ਚੇਅਰਮੈਨ ਅੰਮ੍ਰਿਤ ਲਾਲ ਅਗਰਵਾਲ ਨੇ ਇਸ ਜਿੱਤ ਦਾ ਸਿਹਰਾ ਆਪ ਆਦਮੀ ਪਾਰਟੀ ਸਰਕਾਰ ਦੀਆਂ ਇੱਕ ਸਾਲ ਦੀਆਂ ਨੀਤੀਆਂ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਲੋਕਾਂ ਤੋਂ ਵੋਟਾਂ ਲੈ ਕੇ ਸਾਢੇ ਚਾਰ ਸਾਲ ਐਸ਼ ਕਰਦੀਆਂ ਸਨ ਤੇ ਅਖੀਰਲੇ 6 ਮਹੀਨਿਆਂ ਵਿਚ ਮੁੜ ਲੋਕਾਂ ਵਿਚ ਆਉਂਦੀਆਂ ਸਨ। ਪ੍ਰੰਤੂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਪ ਸਰਕਾਰ ਨੇ ਪਹਿਲੇ ਹੀ 6 ਮਹੀਨਿਆਂ ਵਿਚ ਇਤਿਹਾਸਕ ਫੈਸਲੇ ਲਏ ਹਨ, ਜਿਸਦਾ ਨਤੀਜਾ ਅੱਜ ਸਭ ਦੇ ਸਾਹਮਣੇ ਹੈ। ਆਪ ਦੇ ਲੀਗਲ ਵਿੰਗ ਦੇ ਸੂਬਾਈ ਪ੍ਰਧਾਨ ਤੇ ਸੂਗਰਫੈੱਡ ਪੰਜਾਬ ਦੇ ਚੇਅਰਮੈਨ ਨਵਦੀਪ ਸਿੰਘ ਜੀਦਾ ਨੇ ਇਸ ਜਿੱਤ ਲਈ ਜਲੰਧਰ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ‘‘ ਇਸਦੇ ਨਾਲ ਸਾਲ 2024 ਵਿਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਵਿਚ ਆਪ ਦੀ ਜਿੱਤ ਦਾ ਮੁੱਢ ਬੱਝ ਗਿਆ ਹੈ। ’’ ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ, ਸਰਕਾਰੀ ਨੌਕਰੀਆਂ ਤੇ ਭ੍ਰਿਸਟਾਚਾਰ ਦਾ ਖ਼ਾਤਮਾ ਭਗਵੰਤ ਮਾਨ ਸਰਕਾਰ ਵਲੋ ਇੱਕ ਸਾਲ ’ਚ ਕੀਤੇ ਵੱਡੇ ਕੰਮ ਹਨ, ਜਿਸਦੇ ਕਾਰਨ ਲੋਕਾਂ ਨੇ ਆਪ ਨੂੰ ਪਸੰਦ ਕੀਤਾ ਹੈ। ਪਾਰਟੀ ਦੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਮਰਦੀਪ ਸਿੰਘ ਰਾਜਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਗਠਨ ’ਚ ਦੇਸ ਦੇ ਨੌਜਵਾਨਾਂ ਦਾ ਵੱਡਾ ਯੋਗਦਾਨ ਸੀ ਤੇ ਹੁਣ ਵੀ ਜਲੰਧਰ ਉਪ ਚੋਣ ਵਿਚ ਨੌਜਵਾਨਾਂ ਨੇ ਪਾਰਟੀ ਉਮੀਦਵਾਰ ਸੁਸੀਲ ਰਿੰਕੂ ਦਾ ਡਟਵਾ ਸਾਥ ਦਿੱਤਾ ਹੈ। ਬੀਸੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਮਨਦੀਪ ਕੌਰ ਰਾਮਗੜ੍ਹੀਆਂ ਨੇ ਇਸ ਜਿੱਤ ’ਤੇ ਖ਼ੁਸੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ‘‘ ਆਪ ਦੀ ਜਿੱਤ ਵਿਰੋਧੀਆਂ ਦੇ ਮੂੰਹ ’ਤੇ ਕਰਾਰੀ ਚਪੇੜ ਹੈ, ਜਿਹੜੇ ਝੂਠੀ ਰਾਜਨੀਤੀ ਦੇ ਸਹਾਰੇ ਬਦਨਾਮ ਕਰਨ ਦੀਆਂ ਚਾਲਾਂ ਚੱਲ ਕੇ ਚੋਣ ਜਿੱਤਣ ਦੀ ਉਮੀਦ ਲਗਾਈ ਬੈਠੇ ਸਨ। ਇਸ ਮੌਕੇ ਆਪ ਦੇ ਨਗਰ ਨਿਗਮ ਵਿਚ ਇਕਲੌਤੇ ਕੋਂਸਲਰ ਸੁਖਦੀਪ ਸਿੰਘ ਢਿੱਲੋਂ ਨੇ ਵੀ ਖੁਸੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜਲੰਧਰ ਤੋਂ ਸੁਰੂ ਹੋਈ ਇਸ ਜਿੱਤ ਦੀ ਮੁਹਿੰਮ ਆਉਣ ਵਾਲੇ ਸਮੇਂ ਵਿਚ ਦੇਸ ਭਰ ਵਿਚ ਫੈਲੇਗੀ। ਇਸ ਦੌਰਾਨ ਚੇਅਰਮੈਨ ਅਨਿਲ ਠਾਕੁਰ, ਚੇਅਰਮੈਨ ਨੀਲ ਗਰਗ, ਚੇਅਰਮਨ ਜਤਿੰਦਰ ਭੱਲਾ, ਆਪ ਦੀ ਮਹਿਲਾ ਵਿੰਗ ਦੀ ਪ੍ਰਧਾਨ ਬਲਜਿੰਦਰ ਕੌਰ, ਜ਼ਿਲ੍ਹਾ ਪ੍ਰਧਾਨ ਸਤਵੀਰ ਕੌਰ, ਕਾਨੂੰਨੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ, ਜਗਦੀਪ ਸਿੰਘ ਵੜੈਚ, ਗੁਰਜੰਟ ਸਿੰਘ ਧੀਮਾਨ, ਬਲਜੀਤ ਸਿੰਘ ਬੱਲੀ, ਹੈਪੀ ਢਿੱਲੋਂ, ਬਲਕਾਰ ਸਿੰਘ ਭੋਖੜਾ ਆਦਿ ਹਾਜ਼ਰ ਰਹੇ।

ਸਟੈਂਪ ਪੇਪਰ ਦੀ ਕਲਰ ਕੋਡਿੰਗ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

0

ਇੰਡਸਟਰੀ ਦੀ ਖੱਜਲ-ਖੁਆਰੀ ਦੂਰ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਨਿਵੇਕਲਾ ਉਪਰਾਲਾ
ਇੰਡਸਟਰੀ ਲਈ ਹਰੇ ਰੰਗ ਦੇ ਸਟੈਂਪ ਪੇਪਰ ਦਾ ਨੋਟੀਫਿਕੇਸ਼ਨ ਕੀਤਾ ਜਾਰੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 12 ਮਈ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸੂਬੇ ਵਿੱਚ ਆਪਣੇ ਯੂਨਿਟ ਸਥਾਪਤ ਕਰਨ ਲਈ ਉੱਦਮੀਆਂ ਦੀ ਸਹੂਲਤ ਲਈ ਹਰੇ ਰੰਗ ਦੇ ਸਟੈਂਪ ਪੇਪਰ ਸ਼ੁਰੂ ਕਰਨ ਦਾ ਐਲਾਨ ਕਰਨ ਨਾਲ ਪੰਜਾਬ ਅੱਜ ਵਿਲੱਖਣ ਕਲਰ ਕੋਡਿਡ ਸਟੈਂਪ ਪੇਪਰ ਲਾਂਚ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਨਾਲ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ।ਅੱਜ ਇੱਥੇ ਜਾਰੀ ਵੀਡੀਓ ਰਾਹੀਂ ਮੁੱਖ ਮੰਤਰੀ ਨੇ ਕਿਹਾ ਹੈ ਕਿ ਇਹ ਇੱਕ ਕ੍ਰਾਂਤੀਕਾਰੀ ਕਦਮ ਹੈ, ਜਿਸ ਦਾ ਉਦੇਸ਼ ਸੂਬੇ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰਨ ਦੇ ਚਾਹਵਾਨ ਉੱਦਮੀਆਂ ਲਈ ਕਾਰੋਬਾਰ ਕਰਨ ਵਿੱਚ ਅਸਾਨੀ ਨੂੰ ਉਤਸ਼ਾਹਿਤ ਕਰਨਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਸਨਅਤਕਾਰ ਜੋ ਸੂਬੇ ਵਿੱਚ ਆਪਣੀ ਸਨਅਤੀ ਇਕਾਈ ਸਥਾਪਤ ਕਰਨ ਦਾ ਇੱਛੁਕ ਹੈ, ਉਹ ਇਨਵੈਸਟ ਪੰਜਾਬ ਪੋਰਟਲ ਰਾਹੀਂ ਇਹ ਵਿਲੱਖਣ ਕਲਰ ਕੋਡਿਡ ਸਟੈਂਪ ਪੇਪਰ ਪ੍ਰਾਪਤ ਕਰ ਸਕਦਾ ਹੈ। ਉਹਨਾਂ ਕਿਹਾ ਕਿ ਸਨਅਤਕਾਰਾਂ ਨੂੰ ਆਪਣੀ ਯੂਨਿਟ ਸਥਾਪਤ ਕਰਨ ਲਈ ਸਿਰਫ ਇਸ ਇਕੋ ਸਟੈਂਪ ਪੇਪਰ ਨੂੰ ਖਰੀਦ ਕੇ ਸੀ.ਐਲ.ਯੂ., ਜੰਗਲਾਤ, ਪ੍ਰਦੂਸ਼ਣ, ਅੱਗ ਅਤੇ ਹੋਰ ਵਿਭਾਗਾਂ ਤੋਂ ਮਨਜ਼ੂਰੀਆਂ ਲੈਣ ਲਈ ਲੋੜੀਂਦੀਆਂ ਵੱਖ-ਵੱਖ ਫੀਸਾਂ ਅਦਾ ਕਰਨੀਆਂ ਪੈਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਸਨਅਤਕਾਰਾਂ ਨੂੰ ਆਪਣੀ ਯੂਨਿਟ ਸਥਾਪਤ ਕਰਨ ਲਈ ਸਟੈਂਪ ਪੇਪਰ ਖਰੀਦਣ ਉਪਰੰਤ 15 ਦਿਨਾਂ ਦੇ ਅੰਦਰ-ਅੰਦਰ ਸਾਰੇ ਵਿਭਾਗਾਂ ਤੋਂ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਹੋ ਜਾਣਗੀਆਂ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਪਣੀ ਕਿਸਮ ਦੀ ਇਹ ਪਹਿਲੀ ਪਹਿਲਕਦਮੀ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਵਿਚਾਰ ਇਸ ਸਾਲ ਦੇ ਸ਼ੁਰੂ ਵਿੱਚ ਆਯੋਜਿਤ ਇਨਵੈਸਟ ਪੰਜਾਬ ਦੌਰਾਨ ਸੂਬੇ ਅਤੇ ਦੇਸ਼ ਭਰ ਦੇ ਉਦਯੋਗਿਕ ਕਾਰੋਬਾਰੀਆਂ ਨਾਲ ਮੀਟਿੰਗਾਂ ਉਪਰੰਤ ਆਇਆ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਸ ਪਹਿਲਕਦਮੀ ਨਾਲ ਉਦਯੋਗਪਤੀਆਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਕਰਕੇ ਉਨ੍ਹਾਂ ਨੂੰ ਵੱਡੀ ਸਹੂਲਤ ਦਿੱਤੀ ਜਾਵੇਗੀ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਹਰੇ ਰੰਗ ਦਾ ਸਟੈਂਪ ਪੇਪਰ ਇਸ ਗੱਲ ਦਾ ਪ੍ਰਤੀਕ ਹੋਵੇਗਾ ਕਿ ਸਨਅਤਕਾਰ ਪਹਿਲਾਂ ਹੀ ਯੂਨਿਟ ਸਥਾਪਿਤ ਕਰਨ ਲਈ ਲੋੜੀਂਦੀਆਂ ਮਨਜ਼ੂਰੀਆਂ ਲਈ ਸਾਰੀ ਫੀਸ ਅਦਾ ਕਰ ਚੁੱਕੇ ਹਨ। ਉਹਨਾਂ ਐਲਾਨ ਕੀਤਾ ਕਿ ਇਕ ਪਾਸੇ ਜ਼ਮੀਨੀ ਸਰੋਤਾਂ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਉਣ ਲਈ ਅਤੇ ਦੂਜੇ ਪਾਸੇ ਲੋਕਾਂ ਨੂੰ ਸਹੂਲਤ ਪ੍ਰਦਾਨ ਕਰਨ ਲਈ ਮਕਾਨਾਂ ਅਤੇ ਹੋਰ ਖੇਤਰਾਂ ਵਿੱਚ ਵੀ ਇਹੀ ਕਲਰ ਕੋਡਿੰਗ ਸਟੈਂਪ ਪੇਪਰ ਲਾਗੂ ਕੀਤਾ ਜਾਵੇਗਾ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਸ ਵਿਲੱਖਣ ਵਿਚਾਰ ਸਦਕਾ ਪੰਜਾਬ ਉਦਯੋਗਿਕ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ।ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨੇਕ ਪਹਿਲਕਦਮੀ ਨਾਲ ਸੂਬੇ ਵਿੱਚ ਹੋਰ ਨਿਵੇਸ਼ ਆਕਰਸ਼ਿਤ ਹੋਵੇਗਾ ਜਿਸ ਨਾਲ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਉਨ੍ਹਾਂ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਹਰ ਫੈਸਲਾ ਇਸ ਦਿਸ਼ਾ ਵੱਲ ਕੇਂਦਰਤ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਹੋਰ ਸੂਬੇ ਵੀ ਪੰਜਾਬ ਸਰਕਾਰ ਦੀ ਇਸ ਉਦਯੋਗ ਪੱਖੀ ਪਹਿਲਕਦਮੀ ਨੂੰ ਅਪਣਾਉਣਗੇ।

ਡਾ. ਬਲਬੀਰ ਸਿੰਘ ਵੱਲੋਂ ਜਸਵਿੰਦਰ ਭੱਲਾ ਅਤੇ ਬਾਲ ਮੁਕੰਦ ਸ਼ਰਮਾ ਦਾ ਮਿਲੇਟਸ ’ਤੇ ਗਾਇਆ ਗੀਤ ਲਾਂਚ

0

ਸਿਹਤ ਮੰਤਰੀ ਨੇ ਹਸਪਤਾਲਾਂ ਦੀ ਖੁਰਾਕ ਅਤੇ ਮਿਡ-ਡੇ-ਮੀਲ ਵਿੱਚ ਮੋਟੇ ਅਨਾਜ ਨੂੰ ਸ਼ਾਮਲ ਕਰਨ ਦਾ ਪ੍ਰਸਤਾਵ ਵੀ ਦਿੱਤਾ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 12 ਮਈ:ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਉੱਘੇ ਕਲਾਕਾਰਾਂ ਜਸਵਿੰਦਰ ਭੱਲਾ ਅਤੇ ਬਾਲ ਮੁਕੰਦ ਸ਼ਰਮਾ ਦਾ ਮਿਲੇਟਸ ’ਤੇ ਗਾਇਆ ਗੀਤ ਲਾਂਚ ਕੀਤਾ। ਇਹ ਗੀਤ ਰਿਲੀਜ਼ ਕਰਨਾ ਸਰਕਾਰ ਦੀ ਚੱਲ ਰਹੀ ’ਈਟ ਰਾਈਟ’ ਮੁਹਿੰਮ ਦਾ ਹਿੱਸਾ ਸੀ, ਜੋ ਕਿ ਫੂਡ ਐਂਡ ਡਰੱਗ ਐਡਮਨਿਸਟ?ਰੇਸ਼ਨ ਪੰਜਾਬ ਵੱਲੋਂ ਚਲਾਈ ਜਾ ਰਹੀ ਹੈ।ਇੱਥੇ ਪੰਜਾਬ ਭਵਨ ਵਿਖੇ ਕਰਵਾਏ ਗੀਤ ਲਾਂਚ ਸਮਾਗਮ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੰਜਾਬ ਨੂੰ ਸਿਹਤਮੰਦ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਮਿਡ-ਡੇ-ਮੀਲ ਅਤੇ ਹਸਪਤਾਲ ਦੀਆਂ ਖੁਰਾਕਾਂ ਵਿੱਚ ਮਿਲੇਟਸ (ਮੋਟਾ ਅਨਾਜ ਜਿਵੇਂ ਬਾਜਰਾ, ਜਵਾਰ, ਕੰਗਨੀ, ਕੋਦਰਾ) ਨੂੰ ਸ਼ਾਮਲ ਕਰਨ ਦਾ ਪ੍ਰਸਤਾਵ ਦਿੱਤਾ।ਡਾ. ਬਲਬੀਰ ਸਿੰਘ, ਜੋ ਪ੍ਰੀਵੈਂਟਿਵ ਹੈਲਥ ਦੇ ਹੱਕ ਵਿੱਚ ਹਨ, ਨੇ ਕਿਹਾ ਕਿ ਮੋਟਾ ਅਨਾਜ ਖਾਣਾ ਨਾ ਸਿਰਫ ਸਾਡੇ ਲਈ ਇੱਕ ਚੰਗਾ ਵਿਕਲਪ ਹੈ, ਸਗੋਂ ਇਹ ਵਾਤਾਵਰਣ ਅਨੁਕੂਲ ਵੀ ਹੈ, ਇਸ ਲਈ ਮੋਟੇ ਅਨਾਜ ਨੂੰ ਖੁਰਾਕ ਦਾ ਹਿੱਸਾ ਬਣਾਉਣ ਲਈ ਜਾਗਰੂਕਤਾ ਦੀ ਲੋੜ ਹੈ। ਇਸ ਤੋਂ ਇਲਾਵਾ ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ) ਨੇ ਸਾਲ 2023 ਨੂੰ ਈਯਰ ਆਫ਼ ਦੀ ਮਿਲੇਟਸ ਘੋਸ਼ਿਤ ਕੀਤਾ ਹੈ।ਉਨ੍ਹਾਂ ਸਿਹਤ ਵਿਭਾਗ ਦੀ ਇਸ ਵਿਲੱਖਣ ਜਾਗਰੂਕਤਾ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਜ਼ਰੀਏ ਲੱਖਾਂ ਲੋਕ ਮੋਟੇ ਅਨਾਜ ਦੇ ਫਾਇਦਿਆਂ ਬਾਰੇ ਜਾਣੂੰ ਹੋਣਗੇ।ਉਨ੍ਹਾਂ ਨੇ ਗੀਤ ਵਿੱਚ ਕੰਮ ਕਰਨ ਵਾਲੇ ਸਾਰੇ ਟੀਮ ਮੈਂਬਰਾਂ ਦੀ ਵੀ ਪ੍ਰਸ਼ੰਸਾ ਕੀਤੀ ਜਿਨ੍ਹਾਂ ਵਿੱਚ ਨਾਮਵਰ ਕਲਾਕਾਰ ਜਸਵਿੰਦਰ ਭੱਲਾ, ਬਾਲ ਮੁਕੰਦ ਸ਼ਰਮਾ, ਗੀਤਕਾਰ ਡਾ. ਕੇਵਲ ਅਰੋੜਾ, ਨਿਰਦੇਸ਼ਕ ਨੀਰ ਸਿੰਘ ਢਿੱਲੋਂ ਅਤੇ ਨਿਰਮਾਤਾ ਸ਼ਾਮਲ ਹਨ।ਬਲਬੀਰ ਸਿੰਘ ਨੇ ਜੜ੍ਹਾਂ ਵੱਲ ਮੁੜਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਸਾਡੇ ਬਜ਼ੁਰਗ ਬਾਜਰਾ, ਜਵਾਰ ਅਤੇ ਕੰਗਨੀ ਨੂੰ ਆਪਣੀ ਮੁੱਖ ਖੁਰਾਕ ਵਜੋਂ ਖਾਂਦੇ ਸਨ ਅਤੇ ਉਹ ਅੱਜ ਦੀ ਪੀੜ੍ਹੀ ਦੇ ਮੁਕਾਬਲੇ ਬਹੁਤ ਜ਼ਿਆਦਾ ਸਿਹਤਮੰਦ ਹੁੰਦੇ ਸਨ। ਇਸ ਲਈ ਸਾਨੂੰ ਸਾਰਿਆਂ ਨੂੰ ਸਿਹਤਮੰਦ ਰਹਿਣ ਲਈ ਆਪਣੇ ਰਵਾਇਤੀ ਖਾਣ-ਪੀਣ ਦੀਆਂ ਆਦਤਾਂ ਨੂੰ ਅਪਣਾਉਣਾ ਚਾਹੀਦਾ ਹੈ।ਮੰਤਰੀ ਨੇ ਅਧਿਕਾਰੀਆਂ ਨੂੰ ਮੋਟੇ ਅਨਾਜ ਦੇ ਫਾਇਦਿਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਇਸਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਪਿੰਡਾਂ ਵਿੱਚ ਮੇਲੇ ਲਗਾਉਣ ਦੇ ਵੀ ਨਿਰਦੇਸ਼ ਵੀ ਦਿੱਤੇ।ਉਨ੍ਹਾਂ ਖੇਤੀ ਵਿਰਾਸਤ ਮੰਚ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ, ਜੋ ਪਿਛਲੇ ਦੋ ਦਹਾਕਿਆਂ ਤੋਂ ਜੈਵਿਕ ਖੇਤੀ ਅਤੇ ਮੋਟੇ ਅਨਾਜ ਨੂੰ ਉਤਸ਼ਾਹਿਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸਰਕਾਰ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਵੀ ਲਈਆਂ ਜਾਣਗੀਆਂ।ਕਲਾਕਾਰਾਂ ਜਸਵਿੰਦਰ ਭੱਲਾ ਅਤੇ ਬਾਲ ਮੁਕੰਦ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਜਿਹੇ ਸਮਾਜਿਕ ਜਾਗਰੂਕਤਾ ਉਪਰਾਲੇ ਲਈ ਧੰਨਵਾਦ ਕੀਤਾ, ਜੋ ਕਿ ਪੰਜਾਬ ਨੂੰ ਸਿਹਤਮੰਦ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਯਕੀਨੀ ਤੌਰ ’ਤੇ ਸਹਾਈ ਸਿੱਧ ਹੋਵੇਗਾ।ਉਨ੍ਹਾਂ ਲੋਕਾਂ ਨੂੰ ਇਸ ਗੀਤ ਨੂੰ ਦੇਖਣ ਅਤੇ ਸੁਣਨ ਅਤੇ ਇਸ ਗੀਤ ਰਾਹੀਂ ਦਿੱਤੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਦੀ ਅਪੀਲ ਕਰਦੇ ਹੋਏ ਭਵਿੱਖ ਵਿੱਚ ਵੀ ਪੰਜਾਬ ਸਰਕਾਰ ਦੇ ਅਜਿਹੇ ਨੇਕ ਸਮਾਜਿਕ ਉਪਰਾਲਿਆਂ ਦਾ ਹਿੱਸਾ ਬਣਨ ਦਾ ਭਰੋਸਾ ਦਿੱਤਾ।ਪ੍ਰਮੁੱਖ ਸਕੱਤਰ ਸਿਹਤ ਵਿਵੇਕ ਪ੍ਰਤਾਪ ਸਿੰਘ ਨੇ ਕਿਹਾ ਕਿ ਰਵਾਇਤੀ ਭੋਜਨ ਨੂੰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ ਜੋ ਪੁਰਾਣੇ ਸਮੇਂ ਤੋਂ ਸਾਡੇ ਸੱਭਿਆਚਾਰ ਦਾ ਹਿੱਸਾ ਰਿਹਾ ਹੈ।ਇਸ ਮੌਕੇ ਸਿਹਤ ਵਿਭਾਗ ਦੇ ਫੂਡ ਐਂਡ ਡਰੱਗ ਅਤੇ ਜਨ ਸਿੱਖਿਆ ਤੇ ਮੀਡੀਆ ਵਿੰਗ ਦੇ ਅਧਿਕਾਰੀ ਵੀ ਹਾਜ਼ਰ ਸਨ।

ਪੰਜਾਬ ਰੋਡਵੇਜ਼ ਨੂੰ ਤਰੱਕੀ ਵੱਲ ਲਿਜਾਣ ਲਈ ਮੁਲਾਜ਼ਮਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪੜਾਅਵਾਰ ਪੂਰਾ ਕਰ ਰਹੇ ਹਾਂ: ਲਾਲਜੀਤ ਸਿੰਘ ਭੁੱਲਰ

0

ਪੰਜਾਬ ਰੋਡਵੇਜ਼/ਪਨਬੱਸ ਮੁਲਾਜ਼ਮ ਸਾਂਝੀ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਨੇ ਦੁਆਇਆ ਭਰੋਸਾ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 12 ਮਈ:ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੂੰ ਦੱਸਿਆ ਕਿ ਉਨ੍ਹਾਂ ਦੀਆਂ ਲਗਭਗ ਸਾਰੀਆਂ ਜਾਇਜ਼ ਮੰਗਾਂ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕਰਨ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਇਸ ਲਈ ਥੋੜ੍ਹਾ ਸੰਜਮ ਰੱਖਣ ਅਤੇ ਸਰਕਾਰ ਦਾ ਸਾਥ ਦੇਣ।ਆਪਣੇ ਦਫ਼ਤਰ ਵਿਖੇ ਪੰਜਾਬ ਰੋਡਵੇਜ਼/ਪਨਬੱਸ ਮੁਲਾਜ਼ਮ ਸਾਂਝੀ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਟਰਾਂਸਪੋਰਟ ਮੰਤਰੀ ਨੇ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਰੋਡਵੇਜ਼ ਦੀਆਂ ਲੰਮੇ ਸਮੇਂ ਤੋਂ ਅਧਵਾਟੇ ਪਈਆਂ ਮੰਗਾਂ ਨੂੰ ਪੜਾਅਵਾਰ ਪੂਰਾ ਕੀਤਾ ਜਾ ਰਿਹਾ ਹੈ।ਬੱਸਾਂ ਦੇ ਟਾਈਮ-ਟੇਬਲ ਵਿੱਚ ਇਕਸਾਰਤਾ ਲਿਆਉਣ ਬਾਰੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੀ ਸਰਕਾਰੀ ਬੱਸ ਸਰਵਿਸ ਨੂੰ ਬੁਲੰਦੀਆਂ ’ਤੇ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਸਰਕਾਰੀ ਬੱਸਾਂ ਦੀ ਕੀਮਤ ’ਤੇ ਪ੍ਰਾਈਵੇਟ ਅਦਾਰਿਆਂ ਨੂੰ ਖੁੱਲ੍ਹ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਅਧਿਕਾਰੀਆਂ ਨੂੰ ਬੱਸ ਟਾਈਮ-ਟੇਬਲ ਦੀਆਂ ਊਣਤਾਈਆਂ ਛੇਤੀ ਤੋਂ ਛੇਤੀ ਦੂਰ ਕਰਨ ਦੇ ਨਿਰਦੇਸ਼ ਦਿੱਤੇ।ਸ. ਲਾਲਜੀਤ ਸਿੰਘ ਭੁੱਲਰ ਨੇ ਪਨਬਸ ਦੀਆਂ ਕਰਜ਼ਾ-ਮੁਕਤ ਹੋ ਚੁੱਕੀਆਂ ਬੱਸਾਂ ਨੂੰ ਰੋਡਵੇਜ਼ ਵਿੱਚ ਮਰਜ ਕਰਨ ਬਾਰੇ ਦੱਸਿਆ ਕਿ ਪਨਬੱਸ ਦੀਆਂ 587 ਬੱਸਾਂ ਨੂੰ ਪੰਜਾਬ ਰੋਡਵੇਜ਼ ਵਿੱਚ ਸ਼ਾਮਲ ਕਰਨ ਬਾਰੇ ਮਾਮਲਾ ਆਖ਼ਰੀ ਪੜਾਅ ’ਤੇ ਹੈ ਅਤੇ ਨੇੜ ਭਵਿੱਖ ਵਿੱਚ ਇਸ ਪ੍ਰਕਿਰਿਆ ਨੂੰ ਮੁਕੰਮਲ ਕਰ ਲਿਆ ਜਾਵੇਗਾ।ਟਰਾਂਸਪੋਰਟ ਮੰਤਰੀ ਨੇ ਫ਼ੌਤ ਹੋ ਚੁਕੇ ਮੁਲਾਜ਼ਮਾਂ ਦੇ ਵਾਰਸਾਂ ਨੂੰ ਮਹਿਕਮੇ ਵਿੱਚ ਯੋਗਤਾ ਮੁਤਾਬਕ ਨੌਕਰੀ ਦੇਣ ਸਬੰਧੀ ਅਧਿਕਾਰੀਆਂ ਨੂੰ ਸਾਰੇ ਮਾਮਲੇ ਛੇਤੀ ਤੋਂ ਛੇਤੀ ਨਿਬੇੜਨ ਲਈ ਕਿਹਾ। ਇਸੇ ਤਰ੍ਹਾਂ ਅਦਾਰੇ ਵਿੱਚ ਕੰਮ ਕਰ ਰਹੇ ਕੰਟਰੈਕਟ ਕਾਮਿਆਂ ਨੂੰ ਵਿਭਾਗ ਵਿੱਚ ਪੱਕੇ ਕਰਨ ਸਬੰਧੀ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੀ ਵਚਨਬੱਧਤਾ ਤਹਿਤ ਇਸ ਦਿਸ਼ਾ ਵਿੱਚ ਨਿਰੰਤਰ ਕੰਮ ਕਰ ਰਹੀ ਹੈ ਅਤੇ ਇਸ ਸਬੰਧੀ ਸਰਕਾਰ ਵੱਲੋਂ ਗਠਤ ਸਬ-ਕਮੇਟੀ ਦੀ ਰਿਪੋਰਟ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹਰ ਕੈਟਾਗਰੀ ਦੀ ਬਣਦੀ ਤਰੱਕੀ ਸਬੰਧੀ ਦੋ ਮਹੀਨਿਆਂ ਦੇ ਅੰਦਰ-ਅੰਦਰ ਕਾਰਵਾਈ ਕਰਨ ਅਤੇ ਇਸ ਸਬੰਧੀ ਰਿਪੋਰਟ ਪੇਸ਼ ਕਰਨ।ਇਸੇ ਤਰ੍ਹਾਂ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਖਸਤਾ ਹਾਲ ਵਰਕਸ਼ਾਪਾਂ ਦੀ ਰਿਪੇਅਰ ਲਈ ਫ਼ੰਡ ਜਾਰੀ ਕਰਨ ਅਤੇ ਬੱਸਾਂ ਦੇ ਸਪੇਅਰ ਪਾਰਟਸ ਦੀ ਖ਼ਰੀਦ ਸਮੇਂ ਸਿਰ ਕਰਨ ਜਿਹੀਆਂ ਮੰਗਾਂ ਬਾਰੇ ਵੀ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ।ਮੀਟਿੰਗ ਦੌਰਾਨ ਟਰਾਂਸਪੋਰਟ ਵਿਭਾਗ ਦੇ ਸਕੱਤਰ ਸ. ਦਿਲਰਾਜ ਸਿੰਘ ਸੰਧਾਵਾਲੀਆ, ਪੰਜਾਬ ਰੋਡਵੇਜ਼ ਦੇ ਡਾਇਰੈਕਟਰ ਮੈਡਮ ਅਮਨਦੀਪ ਕੌਰ, ਡਿਪਟੀ ਡਾਇਰੈਕਟਰ ਸ. ਪਰਨੀਤ ਸਿੰਘ ਮਿਨਹਾਸ ਤੇ ਹੋਰ ਅਧਿਕਾਰੀ ਹਾਜ਼ਰ ਸਨ।

ਸਿਲਵਰ ਓਕਸ ਸਕੂਲ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜ਼ਾ ਵਧੀਆਂ ਰਿਹਾ

0

ਸੁਖਜਿੰਦਰ ਮਾਨ
ਬਠਿੰਡਾ, 11 ਮਈ : ਸੀ.ਬੀ.ਐਸ.ਈ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਵਿਚ ਸਿਲਵਰ ਓਕਸ ਸਕੂਲ ਦੇ ਵਿਦਿਆਰਥੀਆਂ ਨੇ ਚੰਗੇ ਅੰਕ ਹਾਸਲ ਕਰਕੇ ਅਧਿਆਪਕਾਂ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ। ਸਿਲਵਰ ਓਕਸ ਸਕੂਲ ਬੀਬੀਵਾਲਾ ਰੋਡ ਸੈਸ਼ਨ 2022-23 ਵਿੱਚ ਵੰਸ਼ਿਕਾ (98.2%), ਤੇਜਲ (97.8%), ਅਰਮਾਨਦੀਪ ਕੌਰ ਸਿੱਧੂ (97.2%) ਅਤੇ ਸਿਲਵਰ ਓਕਸ ਸੀਨੀਅਰ ਸੈਕੰਡਰੀ ਸਕੂਲ ਸੁਸ਼ਾਂਤ ਸਿਟੀ-99 ਵਿੱਚ ਪਾਰਥ ਗਰਗ (95%), ਵਿਕਰਮਜੀਤ ਸਿੰਘ (92%) ਅਤੇ ਵਾਣੀ (91%) ਟਾਪਰ ਰਹੇ। ਡਾਇਰੈਕਟਰ ਸ਼੍ਰੀਮਤੀ ਮਾਲਵਿੰਦਰ ਕੌਰ ਸਿੱਧੂ ਅਤੇ ਪ੍ਰਿੰਸੀਪਲ ਸ਼੍ਰੀਮਤੀ ਨੀਲਮ ਵਰਮਾ, ਡਾਇਰੈਕਟਰ ਸ਼੍ਰੀਮਤੀ ਬਰਨਿੰਦਰ ਸੇਖੋਂ ਅਤੇ ਪ੍ਰਿੰਸੀਪਲ ਸ਼੍ਰੀਮਤੀ ਨੀਤੂ ਅਰੋੜਾ ਨੇ ਉਨ੍ਹਾਂ ਨੂੰ ਤਹਿ ਦਿਲੋਂ ਵਧਾਈ ਦਿੱਤੀ। ਸਿਲਵਰ ਓਕਸ ਸਕੂਲ ਬੀਬੀਵਾਲਾ ਰੋਡ ਵਿੱਚ 138 ਵਿਦਿਆਰਥੀ, 55 ਵਿਦਿਆਰਥੀਆਂ ਨੇ 90% ਤੋਂ ਵੱਧ ਅੰਕ ਪ੍ਰਾਪਤ ਕੀਤੇ ਅਤੇ ਸਿਲਵਰ ਓਕਸ ਸੀਨੀਅਰ ਸੈਕੰਡਰੀ ਸਕੂਲ ਸੁਸ਼ਾਂਤ ਸਿਟੀ-99 ਵਿੱਚ 35% ਤੋਂ ਵੱਧ ਵਿਦਿਆਰਥੀਆਂ ਨੇ 80% ਤੋਂ ਵੱਧ ਅੰਕ ਪ੍ਰਾਪਤ ਕੀਤੇ। ਮੈਨੇਜਮੈਂਟ ਨੇ ਸਮਰਪਿਤ ਸਟਾਫ਼ ਮੈਂਬਰਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ।

ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਵਿਖੇ ਪਹਿਲੇ ‘‘ਸਮਰ ਲਿਟਰੇਰੀ ਫੈਸਟ-2023’’ ਦਾ ਆਯੋਜਨ

0

ਸੁਖਜਿੰਦਰ ਮਾਨ
ਬਠਿੰਡਾ, 11 ਮਈ : ਸਥਾਨਕ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀਦੇ ਸਟੂਡੈਂਟਸ ਲਿਟਰੇਰੀ ਕਲੱਬ ਵੱਲੋਂ ਪਹਿਲਾ ਇੰਟਰ ਕਾਲਜ ‘‘ਸਮਰ ਲਿਟਰੇਰੀ ਫੈਸਟ-2023’’ ਕਰਵਾਇਆ ਗਿਆ। ਇਸ ਫੈਸਟ ਵਿੱਚ ਵੱਖ-ਵੱਖ ਤਕਨੀਕੀ ਅਤੇ ਗੈਰ-ਤਕਨੀਕੀ ਸੰਸਥਾਵਾਂ ਜਿਵੇਂ ਕਿ ਸੈਂਟਰਲ ਯੂਨੀਵਰਸਿਟੀ ਆਫ ਪੰਜਾਬ, ਗਿਆਨੀ ਜ਼ੈਲ ਸਿੰਘ ਕੈਂਪਸ ਕਾਲਜ ਆਫ਼ ਇੰਜੀਨੀਅਰਿੰਗ ਬਠਿੰਡਾ, ਬਾਬਾ ਫਰੀਦ ਗਰੁੱਪ ਆਫ ਇੰਸਟੀਚਿਊਸ਼ਨਜ਼ ਦਿਓਣ, ਮਾਲਵਾ ਗਰੁੱਪ ਆਫ ਇੰਸਟੀਚਿਊਸ਼ਨਜ਼, ਸਰਕਾਰੀ ਰਾਜਿੰਦਰਾ ਕਾਲਜ ਅਤੇ ਡੀ.ਏ.ਵੀ. ਕਾਲਜ ਬਠਿੰਡਾ ਦੇ 200 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ।ਫੈਸਟ ਵਿੱਚ ਵੱਖ-ਵੱਖ ਸਾਹਿਤਕ ਸਮਾਗਮਾਂ ਜਿਵੇਂ ਕਿ ਟਾਕ ਟੂ ਦ ਲਾਸਟ, ਥਿੰਕ ਟੈਂਕ, ਕਵਿਜ਼, ਮਿਡਲ ਗਰਾਊਂਡ, ਸੁਡੋਕੁ, ਪਾਵਰ ਪੁਆਇੰਟ ਪੇਸ਼ਕਾਰੀ, ਕਵਿਤਾ ਲਿਖਣਾ ਅਤੇ ਪਾਠ ਸ਼ਾਮਲ ਸਨ। ਵਿਦਿਆਰਥੀਆਂ ਲਈ ਵੱਖ-ਵੱਖ ਸਾਹਿਤਕ ਮਨੋਰੰਜਕ ਗਤੀਵਿਧੀਆਂ ਦਾ ਪ੍ਰਬੰਧ ਕੀਤਾ ਗਿਆ ਸੀ ਜਿਸ ਵਿਚ ਜਨਰਲ ਗਿਆਨ ਅਤੇ ਮੌਜੂਦਾ ਮਾਮਲਿਆਂ ਦੇ ਸਵਾਲ, ਮੌਕੇ ’ਤੇ ਇਕ ਮਿੰਟ ਦਾ ਭਾਸ਼ਣ, ਪ੍ਰੈਸ ਕਾਨਫਰੰਸ ਆਦਿ ਸ਼ਾਮਿਲ ਸਨ। ਇਸ ਸਮਾਗਮ ਵਿਚ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ: ਬੂਟਾ ਸਿੰਘ ਸਿੱਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਗਿਆਨੀ ਜ਼ੈਲ ਸਿੰਘ ਕੈਂਪਸ ਕਾਲਜ ਦੇ ਡਾਇਰੈਕਟਰ, ਪ੍ਰੋ: ਸੰਜੀਵ ਅਗਰਵਾਲ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਯੂਨੀਵਰਸਿਟੀ ਦੇ ਆਡੀਟੋਰੀਅਮ ਵਿਖੇ ਰਜਿਸਟਰਾਰ, ਡਾ.ਗੁਰਿੰਦਰਪਾਲ ਸਿੰਘ ਬਰਾੜ, ਕਾਰਪੋਰੇਟ ਰਿਸੋਰਸ ਸੈਂਟਰ ਦੇ ਪ੍ਰੋਫੈਸਰ ਇੰਚਾਰਜ ਡਾ.ਰਾਜੇਸ਼ ਗੁਪਤਾ, ਡੀਨ, ਡਾਇਰੈਕਟਰ, ਫੈਕਲਟੀ ਅਤੇ ਵਿਦਿਆਰਥੀ ਹਾਜ਼ਰ ਸਨ। ਪ੍ਰੋ: ਸਿੱਧੂ ਨੇ ਅਜਿਹੇ ਸਮਾਗਮਾਂ ਦੇ ਨੌਜਵਾਨਾਂ ਦੇ ਮਨਾਂ ਅਤੇ ਉਨ੍ਹਾਂ ਦੀ ਸ਼ਖ਼ਸੀਅਤ ਨੂੰ ਨਿਖਾਰਨ ਵਿੱਚ ਯੋਗਦਾਨ ਬਾਰੇ ਚਾਨਣਾ ਪਾਇਆ। ਕੈਮਿਸਟਰੀ ਵਿਭਾਗ ਦੇ ਵਿਦਿਆਰਥੀ ਅਜ਼ਾਦ ਸਿੰਘ ਦੁਆਰਾ ਲਿਖੀ ਗਈ “ਮੈਂ ਤੂੰ ਅਸੀਂ”ਨਾਮ ਦੀ ਪੰਜਾਬੀ ਕਾਵਿ ਪੁਸਤਕ ਲਾਂਚ ਕੀਤੀ ਗਈ। ਉਨ੍ਹਾਂ ਨੇ ਇਹ ਕਿਤਾਬ ਆਪਣੇ ਭਰਾ ਮ੍ਰਿਤਕ ਲਵਪ੍ਰੀਤ ਸਿੰਘ ਗਿੱਲ ਨੂੰ ਸਮਰਪਿਤ ਕੀਤੀ। ਸੋਨੀ ਗੋਇਲ ਆਈ.ਆਈ.ਐਮ. ਅਹਿਮਦਾਬਾਦ ਨੇ ਜੇਤੂਆਂ ਨੂੰ ਇਨਾਮ ਵੰਡੇ। ਪ੍ਰੋ: ਰਾਜੇਸ਼ ਗੁਪਤਾ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।