Home Blog Page 2118

ਭਾਜਪਾ ਆਗੂਆਂ ਨੇ ਮੁਹਾਲੀ ਤੇ ਅੰਮ੍ਰਿਤਸਰ ਏਅਰਪੋਰਟ ਤੋਂ ਕੈਨੇਡਾ ਨੂੰ ਸਿੱਧੀਆਂ ਫ਼ਲਾਈਟਾਂ ਸ਼ੁਰੂ ਕਰਨ ਦੀ ਕੀਤੀ ਮੰਗ

0

ਬਠਿੰਡਾ ਦੇ ਬੰਦ ਪਏ ਸਿਵਲ ਏਅਰਪੋਰਟ ’ਤੇ ਵੀ ਮੁੜ ਜਹਾਜਾਂ ਦੀ ਉੜਾਣ ਲਈ ਮੰਤਰੀ ਨੂੰ ਮਿਲਣ ਦਾ ਕੀਤਾ ਐਲਾਨ
ਸੁਖਜਿੰਦਰ ਮਾਨ
ਬਠਿੰਡਾ,10 ਮਈ : ਭਾਜਪਾ ਦੇ ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਨਕਈ ਅਤੇ ਜਿਲ੍ਹਾ ਪ੍ਰਧਾਨ (ਸ਼ਹਿਰੀ)ਸਰੂਪ ਚੰਦ ਸਿੰਗਲਾ ਸਹਿਤ ਪੰਜਾਬ ਮੀਡੀਆ ਇੰਚਾਰਜ ਸੁਨੀਲ ਸਿੰਗਲਾ ਆਦਿ ਭਾਜਪਾ ਆਗੂਆਂ ਨੇ ਪੰਜਾਬ ਵਿਚੋਂ ਵੱਡੀ ਪੱਧਰ ’ਤੇ ਵਿਦਿਆਰਥੀਆਂ ਦੇ ਹੋ ਰਹੇ ਪ੍ਰਵਾਸ ਦੇ ਚੱਲਦਿਆਂ ਕੇਂਦਰ ਸਰਕਾਰ ਨੂੰ ਮੁਹਾਲੀ ਅਤੇ ਅੰਮ੍ਰਿਤਸਰ ਦੇ ਅੰਤਰਰਾਸਟਰੀ ਹਵਾਈ ਅੱਡਿਆਂ ਤੋਂ ਕੈਨੇਡਾ ਲਈ ਸਿੱਧੀਆਂ ਫ਼ਲਾਈਟਾਂ ਸ਼ੁਰੂ ਕਰਨ ਦੀ ਮੰਗ ਰੱਖੀ ਹੈ। ਅੱਜ ਇੱਥੇ ਕੀਤੀ ਇੱਕ ਪ੍ਰੈਸ ਕਾਨਫਰੰਸ ਵਿਚ ਭਾਜਪਾ ਆਗੂਆਂ ਨੇ ਪਿਛਲੇ ਲੰਮੇ ਸਮੇਂ ਤੋਂ ਬੰਦ ਪਏ ਬਠਿੰਡਾ ਦੇ ਸਿਵਲ ਏਅਰਪੋਰਟ ’ਤੇ ਵੀ ਮੁੜ ਦਿੱਲੀ ਅਤੇ ਹੋਰਨਾਂ ਸਹਿਰਾਂ ਲਈ ਜਹਾਜਾਂ ਦੀ ਉੜਾਣ ਸ਼ੁਰੂ ਕਰਵਾਉਣ ਲਈ ਕੇਂਦਰੀ ਹਵਾਬਾਜੀ ਮੰਤਰੀ ਨੂੰ ਮਿਲਣ ਦਾ ਐਲਾਨ ਕੀਤਾ ਹੈ। ਸ: ਨਕਈ ਅਤੇ ਸ਼੍ਰੀ ਸਿੰਗਲਾ ਨੇ ਕਿਹਾ ਕਿ ਪੰਜਾਬ ਵਿਚੋਂ ਹਰ ਰੋਜ਼ ਸੈਕੜਿਆਂ ਦੀ ਤਾਦਾਦ ਵਿਚ ਵਿਦਿਆਰਥੀ ਪੜਾਈ ਲਈ ਕੈਨੇਡਾ ਜਾ ਰਹੇ ਹਨ ਪ੍ਰੰਤੂ ਉਨ੍ਹਾਂ ਨੂੰ ਦਿੱਲੀ ਏਅਰਪੋਰਟ ਤੋਂ ਫ਼ਲਾਈਟ ਲੈਣੀ ਪੈਦੀ ਹੈ, ਜਿਸਦੇ ਨਾਲ ਨਾ ਸਿਰਫ਼ ਉਨ੍ਹਾਂ ਉਪਰ ਵੱਧ ਆਰਥਿਕ ਬੋਝ ਪੈਦਾ ਹੈ, ਬਲਕਿ ਖੱਜਲਖੁਆਰੀ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ। ਜਿਸਦੇ ਚੱਲਦੇ ਜੇਕਰ ਮੁਹਾਲੀ ਅਤੇ ਅੰਮ੍ਰਿਤਸਰ ਦੇ ਅੰਤਰਾਸਟਰੀ ਹਵਾਈ ਅੱਡਿਆਂ ਤੋਂ ਹਫ਼ਤੇ ’ਚ ਟਰਾਂਟੋ ਅਤੇ ਵੈਨਕੁਵਰ ਲਈ ਦੋ-ਦੋ ਫ਼ਲਾਈਟਾਂ ਸ਼ੁਰੂ ਕਰ ਦਿੱਤੀਆਂ ਜਾਣ ਤਾਂ ਇਸਦੇ ਨਾਲ ਪੰਜਾਬ ਵਾਸੀਆਂ ਨੂੰ ਵੱਡਾ ਲਾਭ ਹੋਵੇਗਾ। ਇਸਤੋਂ ਇਲਾਵਾ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਕਿ ਬਠਿੰਡਾ ਦਾ ਹਵਾਈ ਅੱਡਾ ਜਿਸ ਦਾ ਸਾਰਾ ਸਿਸਟਮ ਬਣਿਆ ਹੋਇਆ ਹੈ, ਨੂੰ ਵੀ ਦੁਬਾਰਾ ਸ਼ੁਰੂ ਕੀਤਾ ਜਾਵੇੇ। ਨਕਈ ਨੇ ਕਿਹਾ ਕਿ ਬਠਿੰਡਾ ਦਾ ਹਵਾਈ ਅੱਡਾ ਮਾਲਵਾ ਇਲਾਕੇ ਦੀ ਤਰੱਕੀ ਵਿਚ ਅਹਿਮ ਰੋਲ ਨਿਭਾਏਗਾ। ਨਕਈ ਅਤੇ ਸਿੰਗਲਾ ਨੇ ਦਾਅਵਾ ਕੀਤਾ ਕਿ ਜਲੰਧਰ ਲੋਕ ਸਭਾ ਦੀ ਉਪ ਚੋਣ ਵਿੱਚ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਭਾਰੀ ਬਹੁਮਤ ਨਾਲ ਜਿੱਤਣਗੇ ਕਿਉਕ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਅਤੇ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਦਾ ਬੁਰਾ ਹਾਲ ਹੈ ਤੇ ਪੰਜਾਬ ਵਾਸੀ ਭਾਜਪਾ ਨੂੰ ਉੱਜਵਲ ਭਵਿੱਖ ਵਜੋਂ ਦੇਖ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਚੇਅਰਮੈਨ ਮੋਹਨ ਲਾਲ ਗਰਗ, ਸਾਬਕਾ ਜ਼ਿਲ੍ਹਾ ਪ੍ਰਧਾਨ ਨਰਿੰਦਰ ਮਿੱਤਲ, ਸੀਨੀਅਰ ਆਗੂ ਸ਼ਾਮ ਲਾਲ ਬਾਂਸਲ, ਜਿਲ੍ਹਾ ਜਨਰਲ ਸਕੱਤਰ ਅਸ਼ੋਕ ਕੁਮਾਰ ਬਾਲਿਆਂਵਾਲੀ ਤੇ ਪ੍ਰਿਤਪਾਲ ਸਿੰਘ, ਵਰਿੰਦਰ ਸ਼ਰਮਾ, ਵਿਕਰਮ ਗਰਗ ਜ਼ਿਲ੍ਹਾ ਮੀਡੀਆ ਇੰਚਾਰਜ ਅਤੇ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ।

ਆਂਗਣਵਾੜੀ ਯੂਨੀਅਨ ਵੱਲੋਂ 14 ਨੂੰ ਮੰਤਰੀ ਬਲਜੀਤ ਕੌਰ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ: ਹਰਗੋਬਿੰਦ ਕੌਰ

ਸੁਖਜਿੰਦਰ ਮਾਨ
ਬਠਿੰਡਾ,10 ਮਈ : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ 14 ਮਈ ਨੂੰ ਫਰੀਦਕੋਟ ਵਿਖੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਐਲਾਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਪੰਜਾਬ ਭਰ ਦੀਆਂ ਲਗਭਗ 54 ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪਿਛਲੇਂ ਦੋ ਮਹੀਨਿਆਂ ਤੋਂ ਬੜੀ ਬੇਸਬਰੀ ਨਾਲ ਤਨਖਾਹਾਂ ਨੂੰ ਉਡੀਕ ਰਹੀਆਂ ਹਨ ਪਰ ਪੰਜਾਬ ਸਰਕਾਰ ਅਤੇ ਸਬੰਧਿਤ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਕੰਨ ਤੇ ਜੂੰ ਨਹੀਂ ਸਰਕਦੀ ਜਦੋਂਕਿ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤਨਖਾਹਾਂ ਮਿਲ ਚੁੱਕੀਆਂ ਹਨ। ਉਹਨਾਂ ਕਿਹਾ ਕਿ ਪੰਜਾਬ ਅੰਦਰ ਐਨ ਜੀ ਓ ਅਧੀਨ ਚੱਲ ਰਹੇ 8 ਬਲਾਕਾਂ ਜਿੰਨਾ ਵਿਚ ਬਠਿੰਡਾ , ਖੂਈਆਂ ਸਰਵਰ , ਮੱਖੂ, ਭਿੱਖੀਵਿੰਡ , ਹਰਸਾਛੀਨਾ, ਤਰਸਿੱਕਾ , ਸਿੱਧਵਾਂ ਬੇਟ ਅਤੇ ਡੇਰਾ ਬਾਬਾ ਨਾਨਕ ਸ਼ਾਮਲ ਹਨ ਦੀਆਂ ਵਰਕਰਾਂ ਤੇ ਹੈਲਪਰਾਂ ਨੂੰ ਤਾਂ ਅਕਤੂਬਰ 2022 ਤੋਂ ਲੈ ਕੇ ਅਜੇ ਤਕ ਤਨਖਾਹਾਂ ਨਹੀਂ ਮਿਲੀਆਂ।

ਸੂਬੇ ਚ ਹੀ ਨਹੀਂ ਸਗੋਂ ਪੂਰੇ ਦੇਸ਼ ਚ ਇੱਕ ਮਾਡਲ ਦੇ ਰੂਪ ਵਜੋਂ ਉਭਰ ਰਿਹਾ ਸੀਐਚਸੀ ਗੋਨਿਆਣਾ : ਕੁਲਤਾਰ ਸੰਧਵਾਂ

0

ਕਮਿਊਨਿਟੀ ਹੈਲਥ ਸੈਂਟਰ ਗੋਨਿਆਣਾ ਦਾ ਦੌਰਾ ਕਰਕੇ ਲਿਆ ਜਾਇਜ਼ਾ
ਸੁਖਜਿੰਦਰ ਮਾਨ
ਬਠਿੰਡਾ,10 ਮਈ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਗੋਨਿਆਣਾ ਮੰਡੀ ਦੇ ਕਮਿਊਨਿਟੀ ਹੈਲਥ ਸੈਂਟਰ ਦਾ ਦੌਰਾ ਕਰਕੇ ਜਾਇਜ਼ਾ ਲੈਣ ਉਪਰੰਤ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਨੂੰ ਮੁਢਲੀਆਂ ਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਦਿੱਤੇ ਗਏ ਨਾਅਰੇ ਤੇ ਪੂਰੀ ਤਰ੍ਹਾਂ ਖਰੀ ਉਤਰ ਰਹੀ ਹੈ। ਉਨ੍ਹਾਂ ਇਸ ਦੌਰੇ ਨੂੰ ਇੱਕ ਤੀਰਥ ਯਾਤਰਾ ਦੱਸਦਿਆਂ ਹਸਪਤਾਲ ਵਿਖੇ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਤੇ ਡਾਕਟਰੀ ਸਟਾਫ਼ ਦੀ ਭਰਪੂਰ ਸ਼ਲਾਘਾ ਵੀ ਕੀਤੀ। ਇਸ ਮੌਕੇ ਉਨ੍ਹਾਂ ਵਾਤਾਵਰਨ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਦੇ ਮੱਦੇਨਜ਼ਰ ਬੂਟਾ ਵੀ ਲਗਾਇਆ। ਇਸ ਮੌਕੇ ਸ. ਸੰਧਵਾਂ ਨੇ ਕਮਿਊਨਿਟੀ ਹੈਲਥ ਸੈਂਟਰ ਦੀ ਸਾਫ਼-ਸਫ਼ਾਈ ਤੇ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਿਹਤ ਸੇਵਾਵਾਂ ਤੋਂ ਪ੍ਰਭਾਵਿਤ ਹੁੰਦਿਆਂ ਹੋਰਨਾਂ ਨੂੰ ਵੀ ਇਸ ਬਣੇ ਸੁੰਦਰ ਮਾਡਲ ਤੋਂ ਸਿੱਖਣ ਦੀ ਜ਼ਰੂਰਤ ਦੱਸਿਆ। ਉਨ੍ਹਾਂ ਕਿਹਾ ਕਿ ਇਹ ਹੈਲਥ ਸੈਂਟਰ ਸੂਬੇ ਚ ਹੀ ਨਹੀਂ, ਸਗੋਂ ਪੂਰੇ ਦੇਸ਼ ਦੇ ਹੋਰਨਾਂ ਸੈਂਟਰਾਂ ਲਈ ਇੱਕ ਪ੍ਰੇਰਣਾਸ੍ਰੋਤ ਬਣੇਗਾ। ਇਸ ਦੌਰਾਨ ਸਪੀਕਰ, ਪੰਜਾਬ ਵਿਧਾਨ ਸਭਾ ਨੇ ਡਾਕਟਰੀ ਅਮਲੇ ਨਾਲ ਗਲਬਾਤ ਕਰਦਿਆਂ ਉਨ੍ਹਾਂ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਪ੍ਰਸੰਸਾ ਕਰਦਿਆਂ ਵਿਸ਼ਵਾਸ਼ ਦਿਵਾਇਆ ਕਿ ਉਨ੍ਹਾਂ ਨੂੰ ਇੱਥੇ ਕਿਸੇ ਵੀ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇ। ਇਸ ਦੌਰਾਨ ਉਨ੍ਹਾਂ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਮੌਜੂਦ ਮਰੀਜਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਵੀ ਜਾਣਿਆ।ਇਸ ਦੌਰਾਨ ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਹਸਪਤਾਲ ਵਿਖੇ ਮਰੀਜ਼ਾਂ ਲਈ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਪ੍ਰਸੰਸਾਂ ਕਰਦਿਆਂ ਕਿਹਾ ਕਿ ਇੱਥੇ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਡੀ.ਐਮ.ਸੀ. ਚੰਡੀਗੜ੍ਹ ਨਾਲੋਂ ਕਿਸੇ ਵੀ ਤਰ੍ਹਾਂ ਘੱਟ ਨਹੀਂ ਹਨ। ਹੋਰ ਸਵਾਲ ਦੇ ਜਵਾਬ ਵਿੱਚ ਸ. ਸੰਧਵਾ ਨੇ ਕਿਹਾ ਕਿ ਜਲਦ ਹੀ ਹਸਪਤਾਲ ਵਿਖੇ ਲੋੜੀਂਦੇ ਡਾਕਟਰਾਂ ਦੀ ਕਮੀ ਨੂੰ ਪੂਰਾ ਕੀਤਾ ਜਾਵੇ। ਇਸ ਮੌਕੇ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਸਿਵਲ ਸਰਜਨ ਫ਼ਰੀਦਕੋਟ ਡਾ. ਅਨਿੱਲ ਗੋਇਲ, ਐਸਐਮਓ ਡਾ. ਧੀਰਾ ਗੁਪਤਾ ਤੋਂ ਇਲਾਵਾ ਹੋਰ ਡਾਕਟਰੀ ਸਟਾਫ਼ ਆਦਿ ਹਾਜ਼ਰ ਸਨ।

ਕੋਚ ਪਰਮਿੰਦਰ ਸਿੰਘ ਨੇ ਜ਼ਿਲ੍ਹਾ ਖੇਡ ਅਫ਼ਸਰ ਬਠਿੰਡਾ ਦਾ ਅਹੁਦਾ ਸੰਭਾਲਿਆ

0

ਏਸ਼ੀਅਨ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਖੇਡਾਂ ’ਚ ਅਪਣੇ ਸਹਿਤ ਜਿੱਤੇ ਤਿੰਨ ਤਮਗੇ
ਸੁਖਜਿੰਦਰ ਮਾਨ
ਬਠਿੰਡਾ,10 ਮਈ : ਪਿਛਲੇ ਲੰਮੇ ਸਮੇਂ ਤੋਂ ਬਤੌਰ ਕੋਚ ਖੇਡ ਵਿਭਾਗ ਵਿਚ ਕੰਮ ਕਰ ਰਹੇ ਪਰਮਿੰਦਰ ਸਿੰਘ ਨੇ ਅੱਜ ਜ਼ਿਲ੍ਹਾ ਖੇਡ ਅਫ਼ਸਰ ਦੇ ਤੌਰ ’ਤੇ ਅਹੁੱਦਾ ਸੰਭਾਲ ਲਿਆ। ਨਵੇਂ ਬਣੇ ਖੇਡ ਅਫ਼ਸਰ ਲਈ ਇਹ ਦੂਹਰੀ ਖੁਸੀ ਸੀ ਕਿਉਂਕਿ ਉਨ੍ਹਾਂ ਕੇਰਲਾ ਰਾਜ ਦੇ ਸਹਿਰ ਅਲਕੂਜਾ ਵਿੱਚ ਹੋਈਆਂ ਏਸ਼ੀਅਨ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਖੇਡਾਂ ਵਿੱਚ ਸਿਲਵਰ ਮੈਡਲ ਹਾਸਲ ਕੀਤਾ ਹੈ। ਇਸਤੋਂ ਇਲਾਵਾ ਉਨ੍ਹਾਂ ਕੋਲ ਟਰੈਨਿੰਗ ਹਾਸਲ ਕਰਨ ਵਾਲੇ ਬਠਿੰਡਾ ਕੈਟ ਤੋਂ ਅਭਿਸ਼ੇਕ ਸ਼ਰਮਾ ਨੇ 83 ਕਿਲੋ ਸੀਨੀਅਰ ਵਰਗ ਵਿੱਚ ਸਿਲਵਰ ਮੈਡਲ ਅਤੇ ਭੁੱਚੋ ਮੰਡੀ ਦੇ ਅਭਿਸ਼ੇਕ ਨੇ 74 ਕਿਲੋ ਜੂੂਨੀਅਰ ਵਰਗ ਵਿੱਚ ਤਾਂਬੇ ਦਾ ਮੈਡਲ ਹਾਸਲ ਕਰ ਕੇ ਬਠਿੰਡਾ ਦਾ ਨਾਮ ਰੋਸ਼ਨ ਕੀਤਾ ਹੈ। ਬੀਤੀ ਸ਼ਾਮ ਇੰਨਾਂ ਖਿਡਾਰੀਆਂ ਦੇ ਵਾਪਸ ਬਠਿੰਡਾ ਪੁੱਜਣ ’ਤੇ ਵੱਡੀ ਗਿਣਤੀ ਵਿਚ ਖੇਡ ਪ੍ਰੇਮੀਆਂ ਵਲੋਂ ਰੇਲਵੇ ਸਟੇਸ਼ਨ ’ਤੇ ਭਰਵਾਂ ਸਵਾਗਤ ਕੀਤਾ ਗਿਆ। ਇਥੇ ਦਸਣਾ ਬਣਦਾ ਹੈ ਕਿ ਪੰਜਾਬ ਸਰਕਾਰ ਵੱਲੋਂ ਕੋਚ ਪਰਮਿੰਦਰ ਸਿੰਘ ਨੂੰ 3 ਮਈ ਨੂੰ ਜ਼ਿਲ੍ਹਾ ਖੇਡ ਅਫ਼ਸਰ ਨਿਯੁਕਤ ਕੀਤਾ ੋਸੀ ਪਰ ਉਹ ਉਸ ਸਮੇਂ ਏਸ਼ੀਅਨ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਖੇਡਾਂ ਵਿੱਚ ਪੰਜਾਬ ਟੀਮ ਵੱਲੋਂ ਖੇਡਾ ਵਿੱਚ ਭਾਗ ਲੈਣ ਗਏ ਹੋਏ ਸਨ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ, ਜਗਜੀਤ ਸਿੰਘ ਕੋਚ, ਕਲਵਿੰਦਰ ਸਿੰਘ, ਰਾਜਵੰਤ ਸਿੰਘ, ਅਵਤਾਰ ਸਿੰਘ ਹਾਕੀ ਕੋਚ , ਅਰੁਣਦੀਪ ਸਿੰਘ ਕੋਚ, ਹੁਕਮਜੀਤ ਕੌਰ, ਸੁਖਜੀਤ ਸਿੰਘ ਸਿੰਘ, ਬਲਜੀਤ ਸਿੰਘ ਬਾਸਕਟਬਾਲ ਕੋਚ , ਸੁਖਪਾਲ ਕੌਰ, ਸੁਖਮੰਦਰ ਸਿੰਘ, ਨਰਿੰਦਰ ਸਿੰਘ,ਸਾਹਿਲ ਸਿੰਘ, ਲੈਕ : ਜਗਦੀਸ਼ ਕੁਮਾਰ ਫਿਜ਼ੀਕਲ ਐਜੂਕੇਸ਼ਨ ਤੁੰਗਵਾਲੀ, ਹਰਪ੍ਰੀਤ ਸਿੰਘ ਕੋਚ ਵਾਲੀਵਾਲ , ਮਨਜਿੰਦਰ ਸਿੰਘ ਕੋਚ ਫੁੱਟਬਾਲ , ਕੰਵਰਭੀਮ ਸਿੰਘ, ਪਰਮਿੰਦਰ ਸਿੰਘ, ਬਲਵੀਰ ਸਿੱਧੂ ਜੰਗੀਰਾਣਾ , ਪਰਮਜੀਤ ਸਿੰਘ ਲਹਿਰੀ, ਵਿਨੋਦ ਕੁਮਾਰ ਗੋਇਲ, ਮਹੇਸ਼ ਸ਼ਰਮਾ, ਗੁਰਦਿੱਤ ਸਿੰਘ , ਬਿੱਕਰ ਸਿੰਘ ਮੋਹਣ ਸਿੰਘ, ਪ੍ਰਿੰਸ ਕੁਮਾਰ, ਟੋਨੀ ਭੁੱਚੋ ਮੰਡੀ ਆਦਿ ਮੌਜੂਦ ਸਨ।

ਅਕਾਲੀ ਦਲ-ਬਸਪਾ ਸਰਕਾਰ ਬਣਨ ’ਤੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਿੱਧੂ ਮੂਸੇਵਾਲਾ ਦੇ ਕਤਲ ਲਈ ਜ਼ਿੰਮੇਵਾਰ ਸਾਰੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ: ਸੁਖਬੀਰ ਸਿੰਘ ਬਾਦਲ

0

ਕਿਹਾ ਕਿ ਮੁੱਖ ਮੰਤਰੀ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਸਰਕਾਰ ਵਿਚ ਸ਼ਾਮਲ ਵਿਅਕਤੀਆਂ ਦੀ ਸੂਚੀ ਸੌਂਪਣ ਦੇ ਬਾਵਜੂਦ ਉਹਨਾਂ ਖਿਲਾਫ ਕਾਰਵਾਈ ਨਹੀਂ ਕਰ ਰਹੇ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 9 ਮਈ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਇਕ ਵਾਰ ਸੱਤਾ ਵਿਚ ਆਉਣ ’ਤੇ ਅਕਾਲੀ ਦਲ-ਬਸਪਾ ਗਠਜੋੜ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਉਹਨਾਂ ਸਾਰਿਆਂ ਖਿਲਾਫ ਜਾਂਚ ਕਰਵਾਈ ਜਿਹਨਾਂ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਦੇ ਹੁਕਮ ਦਿੱਤੇ ਸਨ ਤੇ ਜਿਹਨਾਂ ਨੇ ਸੁਰੱਖਿਆ ਵਾਪਸ ਲੈਣ ਦਾ ਸੋਸ਼ਲ ਮੀਡੀਆ ’ਤੇ ਪ੍ਰਚਾਰ ਕੀਤਾ।ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਦਾ ਪ੍ਰਚਾਰ ਕਰਨ ਦੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ ਕਿਉਂਕਿ ਉਹਨਾਂ ਦੇ ਪ੍ਰਚਾਰ ਕਾਰਨ ਹੀ ਮੂਸੇਵਾਲਾ ਦਾ ਕਤਲ ਕੀਤਾ ਗਿਆ। ਉਹਨਾਂ ਕਿਹਾ ਕਿ ਮੁੱਖ ਮੰਤਰੀ, ਉਹਨਾਂ ਦੇ ਮੀਡੀਆ ਡਾਇਰੈਕਟਰ ਤੇ ਉਹ ਪੁਲਿਸਅਧਿਕਾਰੀ ਜਿਹਨਾਂ ਨੇ ਸੁਰੱਖਿਆ ਵਾਪਸ ਲੈਣ ਦੀ ਸਿਫਾਰਸ਼ ਕੀਤੀ, ਉਹਨਾਂ ਸਾਰਿਆਂ ਖਿਲਾਫ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਮੂਸੇਵਾਲ ਦਾ ਕਤਲ ਪਿੱਛੇ ਸਾਹਮਣੇ ਦਿਸਦੇ ਕਾਰਨਾਂ ਤੋਂ ਇਲਾਵਾ ਵੀ ਕਾਰਨ ਹਨ। ਉਹਨਾਂ ਕਿਹਾ ਕਿ ਇਹ ਕੇਸ ਬੰਦ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਪ੍ਰਚਾਰ ਕੀਤਾ ਜਾ ਰਿਹਾ ਹੈ ਜਦੋਂ ਕਿ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਉਹਨਾਂ ਦੇ ਪੁੱਤਰ ਵਿਚ ਸ਼ਾਮਲ ਲੋਕਾਂ ਦੀ ਸੂਚੀ ਅਧਿਕਾਰੀਆਂ ਨੂੰ ਸੌਂਪੀ ਹੈ। ਉਹਨਾਂ ਕਿਹਾ ਕਿ ਇਸਦੇ ਬਾਵਜੂਦ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ। ਸ: ਬਾਦਲ ਨੇ ਮੁੱਖ ਮੰਤਰੀ ਵੱਲੋਂ ਕਤਲ ਕੇਸ ਦੇ ਮੁੱਖ ਸਾਜ਼ਿਸ਼ਕਾਰ ਗੋਲਡੀ ਬਰਾੜ ਨੂੰ ਅਮਰੀਕਾ ਤੋਂ ਗ੍ਰਿਫਤਾਰ ਕਰ ਕੇ ਭਾਰਤ ਲਿਆਉਣ ਲਈ ਢੁਕਵੇਂ ਕਦਮ ਨਾ ਚੁੱਕਣ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਬਜਾਏ ਇਸ ਮਾਮਲੇ ਵਿਚ ਕਾਰਵਾਈ ਕਰਨ ਦੇ ਭਗਵੰਤ ਮਾਨ ਨੇ ਇਹ ਝੂਠੇ ਦਾਅਵੇ ਕਰ ਦਿੱਤੇ ਕਿ ਅਮਰੀਕਾ ਵਿਚ ਗੋਲਡੀ ਬਰਾੜ ਗ੍ਰਿਫਤਾਰ ਹੋ ਗਿਆ ਹੈ। ਉਹਨਾਂ ਕਿਹਾ ਕਿ ਹਾਲ ਹੀ ਵਿਚ ਅਸੀਂ ਇਹ ਵੀ ਵੇਖਿਆ ਕਿ ਇਕ ਹੋਰ ਸਾਜ਼ਿਸ਼ਕਾਰ ਅਨਮੋਲ ਬਿਸ਼ਨੋਈ ਜੋ ਖਤਰਨਾਕ ਗੈਂਗਸਟਰ ਲਾਰੰਸ ਬਿਸ਼ਨੋਈ ਦਾ ਭਰਾ ਹੈ, ਕਿਵੇਂ ਅਮਰੀਕਾ ਵਿਚ ਇਕ ਵਿਆਹ ਪਾਰਟੀ ਵਿਚ ਨੱਚ ਰਿਹਾ ਸੀ। ਉਹਨਾਂ ਕਿਹਾ ਕਿ ਇਸ ਸਭ ਤੋਂ ਸੰਕੇਤ ਮਿਲਦਾ ਹੈ ਕਿਆਮਆਦਮੀ ਪਾਰਟੀ ਨੂੰ ਸਿੱਧੂ ਮਸੇਵਾਲਾ ਕਤਲ ਕੇਸ ਵਿਚ ਨਿਆਂ ਦੇਣ ਵਿਚ ਕੋਈ ਦਿਲਚਸਪੀ ਨਹੀਂ ਹੈ।ਸਾਬਕਾ ਉਪ ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਮੂਸੇਵਾਲਾ ਕਤਲ ਕੇਸ ਵਿਚ ਸ਼ਾਮਲ ਦੋ ਗੈਂਗਸਟਰ ਪਹਿਲਾਂ ਹੀ ਤਰਨਤਾਰਨ ਦੀ ਗੋਇੰਦਵਾਲ ਜੇਲ੍ਹ ਵਿਚ ਗੈਂਗਵਾਰ ਵਿਚ ਮਾਰੇ ਜਾ ਚੁੱਕੇ ਹਨ ਜਿਸ ਕਾਰਨ ਕੇਸ ਦੇ ਪ੍ਰਮੁੱਖ ਸਬੂਤ ਖਤਮ ਹੋ ਗਏ ਹਨ। ਉਹਨਾਂ ਕਿਹਾ ਕਿ ਸਰਕਾਰ ਬਣਨ ’ਤੇ ਕਤਲ ਕੇਸ ਦੀ ਜਾਂਚ ਕਰਦਿਆਂ ਇਹਨਾਂ ਸਾਰੇ ਨੁਕਤਿਆਂ ਦਾ ਧਿਆਨ ਰੱਖਿਆ ਜਾਵੇਗਾ ਤੇ ਸਾਰੇ ਦੋਸ਼ੀਆਂ ਦੀ ਗ੍ਰਿਫਤਾਰੀ ਤੇ ਉਹਨਾਂ ਨੂੰ ਸਜ਼ਾ ਮਿਲਣੀ ਯਕੀਨੀ ਬਣਾਈ ਜਾਵੇਗੀ ਤਾਂ ਜੋ ਪੀੜਤ ਪਰਿਵਾਰ ਨੂੰ ਨਿਆਂ ਮਿਲ ਸਕੇ।

ਡਿਪਟੀ ਕਮਿਸ਼ਨਰ ਨੇ ਈਟ ਰਾਈਟ ਇਨੀਸੇਟਿਵ ਮੁਹਿੰਮ ਤਹਿਤ ਕੀਤੀ ਸਰਟੀਫ਼ਿਕੇਟਾਂ ਦੀ ਵੰਡ

0

ਸੁਖਜਿੰਦਰ ਮਾਨ
ਬਠਿੰਡਾ, 9 ਮਈ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਈਟ ਰਾਈਟ ਇਨੀਸੇਟਿਵ ਮੁਹਿੰਮ ਤਹਿਤ ਜ਼ਿਲ੍ਹੇ ਦੇ ਕਾਲਜ, ਰੇਲਵੇ ਸਟੇਸ਼ਨ, ਹੋਟਲ, ਰੈਸਟੋਰੈਂਟ ਜੋ ਫੂਡ ਸੇਫ਼ਟੀ ਸਟੈਂਡਰਡ ਅਥਾਰਟੀ ਆਫ਼ ਇੰਡੀਆ ਦੇ ਮਾਪ-ਦੰਡਾਂ ਤੇ ਖਰੇ ਉਤਰਦੇ ਸਨ, ਉਨ੍ਹਾਂ ਨੂੰ ਸਰਟੀਫ਼ਿਕੇਟਾਂ ਦੀ ਵੰਡ ਕੀਤੀ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਦੀ ਹੌਂਸਲਾ-ਅਫ਼ਜਾਈ ਕਰਦਿਆਂ ਉਨ੍ਹਾ ਨੂੰ ਵਧਾਈ ਵੀ ਦਿੱਤੀ। ਇਸ ਮੌਕੇ ਫੂਡ ਸੇਫ਼ਟੀ ਸਟੈਂਡਰਡ ਅਥਾਰਟੀ ਆਫ਼ ਇੰਡੀਆ ਦੇ ਮਾਪ-ਦੰਡਾਂ ਤੇ ਖਰੇ ਉਤਰਨ ਵਾਲਿਆਂ ਚ ਹੋਟਲ ਸੰਗੀਤ ਰੋਇਲ, ਹੋਟਲ ਬੀਆਰਐਨ, ਹੋਟਲ ਸੈਪਲ ਅਤੇ ਗੋਪਾਲ ਸਵੀਟਸ ਦੇ ਨੁਮਾਇੰਦੇ ਆਦਿ ਸ਼ਾਮਲ ਸਨ। ਇਸ ਦੌਰਾਨ ਜ਼ਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ ਗੋਇਲ ਨੇ ਦੱਸਿਆ ਕਿ ਸਰਕਾਰ ਵਲੋਂ ਜ਼ਿਲ੍ਹੇ ਅੰਦਰ ਫੂਡ ਸੇਫ਼ਟੀ ਵੈਨ ਚਲਾਈ ਜਾ ਰਹੀ ਹੈ। ਇਸ ਵੈਨ ਰਾਹੀਂ ਸਕੂਲਾਂ ਤੋਂ ਇਲਾਵਾ ਘਰਾਂ ਵਿੱਚ ਖਾਣ-ਪੀਣ ਰੋਜ਼ਾਨਾਂ ਵਰਤੋਂ ਚ ਲਿਆਂਦੀਆਂ ਜਾਣ ਵਾਲੀਆਂ ਚੀਜ਼ਾਂ ਦੁੱਧ, ਦਹੀ, ਪਨੀਰ, ਪਾਣੀ, ਕੱਚੇ ਤੇਲ, ਜੂਸ, ਹਰ ਤਰ੍ਹਾਂ ਦੇ ਖਾਣ-ਪੀਣ ਲਈ ਵਰਤੇ ਜਾਣ ਵਾਲੇ ਹਰ ਤਰ੍ਹਾਂ ਦੇ ਮਸਾਲਿਆਂ ਤੋਂ ਇਲਾਵਾ ਦੇਸੀ ਘੀ, ਰਿਫਾਇਡ ਦੀ ਸੈਪਲਿੰਗ ਨਾ ਮਾਤਰ ਫੀਸ ਸਿਰਫ਼ 50 ਰੁਪਏ ਨਿਰਧਾਰਿਤ ਕੀਤੀ ਜਾਂਦੀ ਹੈ।ਇਸ ਮੌਕੇ ਐਸਡੀਐਮ ਰਾਮਪੁਰਾ ਸ਼੍ਰੀ ਓਮ ਪ੍ਰਕਾਸ਼ ਤੋਂ ਇਲਾਵਾ ਹੋਰ ਅਧਿਕਾਰੀ ਆਦਿ ਹਾਜ਼ਰ ਸਨ।

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਪ੍ਰਬੰਧ ਮੁਕੰਮਲ: ਸਿਬਿਨ ਸੀ

0

ਜਲੰਧਰ ਵਿੱਚ ਚੋਣਾਂ ਦਾ ਅਮਲ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਢੁਕਵੀਂ ਗਿਣਤੀ ਵਿੱਚ ਸੀ.ਏ.ਪੀ.ਐਫ. ਅਤੇ ਪੁਲਿਸ ਬਲ ਤਾਇਨਾਤ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 9 ਮਈ: ਦਫ਼ਤਰ ਮੁੱਖ ਚੋਣ ਅਫ਼ਸਰ (ਸੀ.ਈ.ਓ.) ਪੰਜਾਬ ਵੱਲੋਂ ਜਲੰਧਰ ਦੀ ਲੋਕ ਸਭਾ ਜ਼ਿਮਨੀ ਚੋਣ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦੇ ਸਾਰੇ ਪ੍ਰਬੰਧ ਕਰ ਲਏ ਗਏ ਹਨ।ਮੀਡੀਆ ਨੂੰ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਚੋਣ ਅਮਲਾ ਸ਼ਾਂਤੀਪੂਰਨ, ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 24 ਘੰਟੇ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੁੱਲ 16,21,759 ਵੋਟਰ ਹਨ ਜਿਨ੍ਹਾਂ ਵਿੱਚ 8,44,904 ਪੁਰਸ਼, 7,76,855 ਔਰਤਾਂ, 10,286 ਦਿਵਿਆਂਗ ਵਿਅਕਤੀ, 1850 ਸਰਵਿਸ ਵੋਟਰ, 73 ਵਿਦੇਸ਼ੀ/ਪ੍ਰਵਾਸੀ ਵੋਟਰ ਅਤੇ 41 ਟਰਾਂਸਜੈਂਡਰ ਹਨ। ਉਨ੍ਹਾਂ ਕਿਹਾ ਕਿ 19 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਜਿਨ੍ਹਾਂ ਵਿੱਚ 15 ਪੁਰਸ਼ ਅਤੇ 4 ਔਰਤਾਂ ਹਨ।ਉਨ੍ਹਾਂ ਦੱਸਿਆ ਕਿ ਕੁੱਲ 19 ਉਮੀਦਵਾਰਾਂ ਵਿੱਚੋਂ ਤਿੰਨ ਕੌਮੀ ਪਾਰਟੀਆਂ ਦੇ, ਇੱਕ ਸੂਬਾਈ ਪਾਰਟੀ ਤੋਂ, ਸੱਤ ਗੈਰ-ਮਾਨਤਾ ਪ੍ਰਾਪਤ ਪਾਰਟੀਆਂ ਤੋਂ ਜਦਕਿ ਅੱਠ ਆਜ਼ਾਦ ਉਮੀਦਵਾਰ ਹਨ। ਉਨ੍ਹਾਂ ਕਿਹਾ ਕਿ ਚੋਣ ਲੜ ਰਹੇ ਪੰਜ ਉਮੀਦਵਾਰ ਅਪਰਾਧਿਕ ਪਿਛੋਕੜ ਵਾਲੇ ਹਨ।ਸਿਬਿਨ ਸੀ ਨੇ ਦੱਸਿਆ ਕਿ 1972 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ ਅਤੇ ਸਾਰੇ ਪੋਲਿੰਗ ਸਟੇਸ਼ਨਾਂ ਦੀ ਵੈਬਕਾਸਟਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਤਿੰਨ ਤੋਂ ਵੱਧ ਪੋਲਿੰਗ ਸਟੇਸ਼ਟ ਵਾਲੀਆਂ ਥਾਵਾਂ ਜੋ ਕਿ ਜਲੰਧਰ ਸੰਸਦੀ ਹਲਕੇ ਵਿੱਚ ਕੁੱਲ 166 ਹਨ, ਦੇ ਪੋਲਿੰਗ ਸਟੇਸ਼ਨਾਂ ਦੇ ਬਾਹਰ ਵਾਧੂ ਕੈਮਰੇ ਲਗਾਏ ਜਾਣਗੇ।ਉਨ੍ਹਾਂ ਕਿਹਾ ਕਿ 542 ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਕੀਤੀ ਗਈ ਹੈ ਜਿਨ੍ਹਾਂ ਵਿੱਚੋਂ 16 ਨੂੰ ਅਤਿ ਸੰਵੇਦਨਸ਼ੀਲ ਅਤੇ 30 ਨੂੰ ਐਕਸਪੈਂਡੀਚਰ ਸੈਂਸਟਿਵ ਪਾਕਿਟਸ ਵਜੋਂ ਦਰਸਾਇਆ ਗਿਆ ਹੈ।ਵਧੇਰੇ ਜਾਣਕਾਰੀ ਦਿੰਦਿਆਂ ਸੀ.ਈ.ਓ. ਪੰਜਾਬ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਵਿੱਚ 4839 ਬੈਲਟ ਯੂਨਿਟ, 2927 ਕੰਟਰੋਲ ਯੂਨਿਟ ਅਤੇ 2973 ਵੀ.ਵੀ.ਪੈਟ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ 45 ਮਾਡਲ ਪੋਲਿੰਗ ਸਟੇਸ਼ਨ ਹੋਣਗੇ ਅਤੇ 9 (ਪ੍ਰਤੀ ਏਸੀ ਇੱਕ) ਪੋਲਿੰਗ ਸਟੇਸ਼ਨ ਔਰਤਾਂ ਦੁਆਰਾ ਪ੍ਰਬੰਧਿਤ ਹੋਣਗੇ।ਉਨ੍ਹਾਂ ਕਿਹਾ ਕਿ ਹਰ ਪੋਲਿੰਗ ਸਟੇਸ਼ਨ ’ਤੇ ਪੀਣ ਵਾਲਾ ਪਾਣੀ, ਟੈਂਟ ਅਤੇ ਕੁਰਸੀਆਂ, ਘੱਟੋ-ਘੱਟ ਇਕ ਵ?ਹੀਲ ਚੇਅਰ ਵਰਗੀਆਂ ਸਹੂਲਤਾਂ ਹੋਣਾ ਯਕੀਨੀ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਹਰੇਕ ਪੋਲਿੰਗ ਸਟੇਸ਼ਨ ’ਤੇ ਦਸਤਾਨੇ, ਸੈਨੀਟਾਈਜ਼ਰ, ਸਾਬਣ ਅਤੇ ਮਾਸਕ ਸਮੇਤ ਕੋਵਿਡ-19 ਨਿਯਮਾਂ ਤਹਿਤ ਸਮੱਗਰੀ ਹੋਵੇਗੀ, ਜਦਕਿ ਕੋਵਿਡ ਵੇਸਟ ਮਟੀਰੀਅਲ ਦੇ ਨਿਪਟਾਰੇ ਲਈ ਕੂੜੇਦਾਨ ਅਤੇ ਰੰਗਦਾਰ ਬੈਗ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਸਾਰੇ ਪੋਲਿੰਗ ਸਟਾਫ਼ ਨੂੰ ਖਾਣਾ ਅਤੇ ਰਿਫਰੈਸ਼ਮੈਂਟ ਮੁਹੱਈਆ ਕਰਵਾਈ ਜਾਵੇਗੀ।ਉਨ੍ਹਾਂ ਅੱਗੇ ਕਿਹਾ ਕਿ 80 ਤੋਂ ਵੱਧ ਉਮਰ ਦੇ ਬਜ਼ੁਰਗ ਨਾਗਰਿਕਾਂ, ਦਿਵਿਆਂਗ ਵਿਅਕਤੀਆਂ ਅਤੇ ਕੋਵਿਡ ਦੇ ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਹੀ ਵੋਟ ਪਾਉਣ ਲਈ ਪੋਸਟਲ ਬੈਲਟ ਦੀ ਸਹੂਲਤ ਪ੍ਰਦਾਨ ਕੀਤੀ ਗਈ ਅਤੇ 888 ਵੋਟਰਾਂ ਨੇ ਪੋਸਟਲ ਬੈਲਟ ਰਾਹੀਂ ਆਪਣੀ ਵੋਟ ਪਾਈ।ਸਿਬਿਨ ਸੀ ਨੇ ਕਿਹਾ ਕਿ ਈ.ਵੀ.ਐਮ. ਦੀ ਢੋਆ-ਢੁਆਈ ਲਈ 703 ਜੀ.ਪੀ.ਐਸ. ਅਧਾਰਤ ਵਾਹਨ ਵਰਤੇ ਜਾ ਰਹੇ ਹਨ ਅਤੇ ਵੈੱਬ ਕੈਮਰਿਆਂ ਜ਼ਰੀਏ 27 ਫਲਾਇੰਗ ਸਕੁਐਡ ਟੀਮ (ਪ੍ਰਤੀ ਏਸੀ ਤਿੰਨ) ਚੌਵੀ ਘੰਟੇ ਚੌਕਸੀ ਰੱਖ ਰਹੀ ਹੈ।ਸੀ.ਈ.ਓ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਕੌਮੀ ਸ਼ਿਕਾਇਤ ਨਿਵਾਰਨ ਪੋਰਟਲ (ਐੱਨ.ਜੀ.ਆਰ.ਐੱਸ.) ’ਤੇ 1083 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ’ਚੋਂ 989 ਦਾ ਨਿਪਟਾਰਾ ਕਰ ਦਿੱਤਾ ਗਿਆ ਹੈ, ਜਦਕਿ 94 ਪ੍ਰਕਿਰਿਆ ਅਧੀਨ ਹਨ। ਉਨ੍ਹਾਂ ਅੱਗੇ ਦੱਸਿਆ ਕਿ ਵੀ-ਵਿਜਿਲ ਐਪ ’ਤੇ 1381 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ 1142 ਸਹੀ ਪਾਈਆਂ ਗਈਆਂ ਅਤੇ ਉਨ੍ਹਾਂ ਦਾ ਨਿਰਧਾਰਤ 100 ਮਿੰਟਾਂ ਵਿੱਚ ਨਿਬੇੜਾ ਕੀਤਾ ਗਿਆ।ਅਮਨ-ਕਾਨੂੰਨ ਬਾਰੇ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਕਿਹਾ ਕਿ ਸੰਸਦੀ ਹਲਕੇ ਵਿੱਚ ਤਾਇਨਾਤ ਪੁਲਿਸ ਪਾਰਟੀਆਂ ਵੱਲੋਂ ਆਜ਼ਾਦ ਅਤੇ ਨਿਰਪੱਖ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਸ਼ਰਾਬ, ਨਸ਼ੀਲੇ ਪਦਾਰਥਾਂ ਅਤੇ ਪੈਸੇ ਦੇ ਲੈਣ-ਦੇਣ ਸਬੰਧੀ ਕਾਰਵਾਈਆਂ ਨੂੰ ਠੱਲ੍ਹ ਪਾਉਣ ਵਾਸਤੇ ਚੰਗੀ ਤਰ੍ਹਾਂ ਤਲਾਸ਼ੀ ਲਈ ਜਾ ਰਹੀ ਹੈ।ਸੀ.ਈ.ਓ. ਪੰਜਾਬ ਨੇ ਇਹ ਵੀ ਦੱਸਿਆ ਕਿ ਚੋਣਾਂ ਤੋਂ ਪਹਿਲਾਂ ਦੇ 48 ਘੰਟਿਆਂ ਸਬੰਧੀ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ (ਐਸ.ਓ.ਪੀ.) 8 ਮਈ, 2023 ਸ਼ਾਮ 6 ਵਜੇ ਤੋਂ ਲਾਗੂ ਹੋ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਚੋਣਾਂ ਦੇ ਮੱਦੇਨਜ਼ਰ ਜਲੰਧਰ ਜ਼ਿਲ੍ਹੇ ਨੂੰ 8 ਮਈ, 2023 ਸ਼ਾਮ 6 ਵਜੇ ਤੋਂ ਵੋਟਾਂ ਪੈਣ ਭਾਵ 10 ਮਈ, 2023 ਤੱਕ ਡਰਾਈ ਏਰੀਆ ਘੋਸ਼ਿਤ ਕੀਤਾ ਗਿਆ ਹੈ ਅਤੇ ਇਸ ਸਮੇਂ ਦੌਰਾਨ ਜ਼ਿਲ੍ਹੇ ਵਿੱਚ ਸ਼ਰਾਬ ਦੀ ਵਿਕਰੀ ’ਤੇ ਮੁਕੰਮਲ ਪਾਬੰਦੀ ਰਹੇਗੀ।ਉਨ੍ਹਾਂ ਇਹ ਵੀ ਦੱਸਿਆ ਕਿ ਗੁਆਂਢੀ ਜ਼ਿਲ੍ਹਿਆਂ ਵਿੱਚ 3 ਕਿਲੋਮੀਟਰ ਦੇ ਘੇਰੇ ਵਿੱਚ ਪੈਂਦੇ ਸ਼ਰਾਬ ਦੇ ਠੇਕਿਆਂ ਨੂੰ ਵੀ ਇਸ ਦੌਰਾਨ ਡਰਾਈ ਏਰੀਆ ਐਲਾਨਿਆ ਗਿਆ ਹੈ।ਉਨ੍ਹਾਂ ਕਿਹਾ ਕਿ ਚੋਣ ਪ੍ਰਚਾਰ ਖਤਮ ਹੋਣ ਤੋਂ ਬਾਅਦ ਚੋਣਾਂ ਵਾਲੇ ਖੇਤਰਾਂ/ਹਲਕਿਆਂ ਵਿੱਚ ਗੈਰਕਾਨੂੰਨੀ ਇਕੱਠਾਂ ਅਤੇ ਦੌਰਾਨ ਜਨਤਕ ਮੀਟਿੰਗਾਂ ਕਰਨ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਦੌਰਾਨ, ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਨੇ ਲੋਕ ਸਭਾ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਮਈ, 2023 ਨੂੰ ਜਲੰਧਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਵੋਟਰ ਬਿਨਾਂ ਕਿਸੇ ਦਿੱਕਤ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ। ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135 ਬੀ ਦੇ ਉਪਬੰਧਾਂ ਅਨੁਸਾਰ, ਸਨਅਤੀ ਅਦਾਰਿਆਂ, ਵਪਾਰਕ ਅਦਾਰਿਆਂ, ਦੁਕਾਨਾਂ ਅਤੇ ਹੋਰ ਅਦਾਰਿਆਂ ਦੇ ਕਰਮਚਾਰੀਆਂ ਲਈ ਜਲੰਧਰ ਵਿੱਚ ਵੋਟਾਂ ਪੈਣ ਦੀ ਮਿਤੀ ਭਾਵ 10 ਮਈ, 2023 ਨੂੰ ਤਨਖਾਹ ਸਮੇਤ ਛੁੱਟੀ ਹੋਵੇਗੀ।

ਪੰਜਾਬ ਪੱਧਰੀ ਬਾਕਸਿੰਗ ਵਿੱਚ ਜੋਤੀ ਕੌਰ ਨੇ ਚਮਕਾਇਆ ਸਰਕਾਰੀ ਹਾਈ ਸਕੂਲ ਭਾਈ ਬਖਤੌਰ ਦਾ ਨਾਮ

0

ਸੁਖਜਿੰਦਰ ਮਾਨ
ਬਠਿੰਡਾ,9 ਮਈ : ਬਾਕਸਿੰਗ ਖਿਡਾਰਨ ਜੋਤੀ ਕੌਰ ਨੇ ਸਰਕਾਰੀ ਹਾਈ ਸਕੂਲ ਭਾਈ ਬਖਤੌਰ ਅਤੇ ਪਿੰਡ ਦਾ ਨਾਮ ਰੌਸ਼ਨ ਕੀਤਾ। ਪਿਛਲੇ ਦਿਨੀਂ 5 ਮਈ ਤੋਂ 7 ਮਈ ਤੱਕ ਚੌਥੀ ਸਬ ਜੂਨੀਅਰ ਲੜਕੀਆਂ ਪੰਜਾਬ ਸਟੇਟ ਬਾਕਸਿੰਗ ਚੈਂਪੀਅਨਸ਼ਿਪ 2023 ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਘੱਲੂ ਵਿਖੇ ਹੋਈ।ਇਹ ਜਾਣਕਾਰੀ ਦਿੰਦਿਆਂ ਸਕੂਲ ਦੇ ਸਰੀਰਕ ਸਿੱਖਿਆ ਅਧਿਆਪਕ ਕੁਲਦੀਪ ਕੁਮਾਰ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਸਕੂਲ ਦੀਆਂ ਛੇ ਖਿਡਾਰਨਾ ਜੋਤੀ, ਸਿਮਰਨਜੀਤ, ਅਮਨਦੀਪ, ਜਸਪ੍ਰੀਤ, ਰਿੰਪੀ, ਸੰਦੀਪ ਕੌਰ ਨੇ ਭਾਗ ਲਿਆ ਅਤੇ ਜੋਤੀ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ। ਮੁੱਖ ਅਧਿਆਪਕ ਹਰਮਿੰਦਰ ਸਿੰਘ ਨੇ ਜੇਤੂ ਖਿਡਾਰਨ ਦਾ ਸਕੂਲ ਪਹੁੰਚਣ ਤੇ ਸਨਮਾਨ ਕੀਤਾ ਅਤੇ ਕਿਹਾ ਕਿ ਸਿਮਰਨਜੀਤ ਅਤੇ ਜੋਤੀ ਕੌਰ ਨੇ ਖੇਡਾਂ ਦੇ ਨਾਲ 8ਵੀ ਜਮਾਤ ਵਿੱਚੋਂ ਪਹਿਲਾ ਅਤੇ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ। ਮੁੱਖ ਅਧਿਆਪਕ ਨੇ ਇਨ੍ਹਾਂ ਖਿਡਾਰਨਾ ਨੂੰ ਇਸ ਪੱਧਰ ਤੇ ਲੈ ਜਾਣ ਲਈ ਬਾਕਸਿੰਗ ਕੋਚ ਹਰਦੀਪ ਸਿੰਘ ਅਤੇ ਸਕੂਲ ਦੇ ਪੀ.ਟੀ.ਆਈ. ਕੁਲਦੀਪ ਕੁਮਾਰ ਨੂੰ ਮੁਬਾਰਕਬਾਦ ਦਿੱਤੀ।ਸਕੂਲ ਦੇ ਸਮੂਹ ਸਟਾਫ਼ ਮੈਂਬਰਾਂ ਨੇ ਜੋਤੀ ਕੌਰ ਨੂੰ ਮੁਬਾਰਕਬਾਦ ਦਿੱਤੀ।ਇਸ ਮੌਕੇ ਸਟਾਫ਼ ਮੈਂਬਰ ਲਾਭ ਸਿੰਘ, ਗੁਰਦੀਪ ਸਿੰਘ,ਪੂਨਮ ਭਨੋਟ, ਜਸਵਿੰਦਰ ਕੌਰ, ਰੇਣੁ ਬਾਲਾ, ਡਿੰਪਲ ਰਾਣੀ,ਜੈਮੀਨਲਜੀਤ ਕੌਰ, ਚਰਨਪ੍ਰੀਤ ਕੌਰ,ਰੀਨਾ ਰਾਣੀ ਹਾਜ਼ਰ ਸਨ।

ਪਿੰਡ ਗੁੰਮਟੀ ਦੇ ਨੌਜਵਾਨਾਂ ਦਾ ਅਨੋਖਾ ਉਪਰਾਲਾ, ਪਿੰਡ ਵਿੱਚ ਬਣਾਈ ਲਾਇਬ੍ਰੇਰੀ

ਰਾਮ ਸਿੰਘ ਕਲਿਆਣ
ਭਾਈਰੂਪਾ, 8 ਮਈ : ਅੱਜ ਦੇ ਡਿਜੀਟਲ ਯੁਗ ਵਿਚ ਨੌਜਵਾਨ ਵਰਗ ਕਿਤਾਬਾਂ ਤੋਂ ਦੂਰ ਹੁੰਦਾ ਜਾ ਰਿਹਾ ਹੈ,ਪਰ  ਫੂਲ ਬਲਾਕ ਦੇ ਪਿੰਡ ਗੁੰਮਟੀ ਕਲਾਂ ਵਿਖੇ ਸ਼ਫਰ ਜਿੰਦਗੀ ਫਾਊਂਡੇਸ਼ਨ ਦੇ ਨੌਜਵਾਨਾਂ ਵੱਲੋਂ ਉੱਦਮ ਕਰਕੇ ਪਿੰਡ ਵਿੱਚ  ਲਾਇਬ੍ਰੇਰੀ ਖੋਲੀ ਹੋਈ ਹੈ ਅਤੇ ਨੌਜਵਾਨ ਵਰਗ ਨੂੰ ਕਿਤਾਬਾਂ ਨਾਲ ਜੋੜਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸਫ਼ਰ ਜ਼ਿੰਦਗੀ ਫਾਊਂਡੇਸ਼ਨ ਪਿੰਡ ਗੁੰਮਟੀ ਕਲਾਂ ਦੇ ਨੌਜਵਾਨਾਂ ਵੱਲੋਂ ਸਕੂਲੀ ਵਿਦਿਆਰਥੀਆਂ ਲਈ ਕਾਪੀਆ, ਪੈਨਸਲਾਂ ਤੇ ਸਟੇਸ਼ਨਰੀ ਦਾ ਹੋਰ ਸਮਾਨ ਆਏ ਹੋਏ ਰੇਟ ਤੇ ਬਿਨਾਂ ਕਿਸੇ ਮੁਨਾਫੇ ਤੋ ਦਿੱਤਾ ਜਾਂਦਾ ਹੈ। ਸਫ਼ਰ ਜ਼ਿੰਦਗੀ ਫਾਊਂਡੇਸ਼ਨ ਦੇ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਆਪਣੇ ਤੌਰ ਤੇ ਕਿਤਾਬਾਂ ਅਤੇ ਹੋਰ ਸਮਾਨ ਇਕੱਠਾ ਖਰੀਦਿਆ ਜਾਂਦਾ ਹੈ, ਜਿਸ ਕਰਕੇ ਕਾਫ਼ੀ ਰਿਆਇਤੀ ਦਰਾਂ ਤੇ ਮਿਲ ਜਾਂਦਾ ਹੈ ਅਤੇ ਉਹ ਲਾਗਤ ਰੇਟ ਅਨੁਸਾਰ ਹੀ ਵਿਦਿਆਰਥੀਆਂ ਨੂੰ ਸਮਾਨ ਵੇਚਦੇ ਹਨ। ਜਿਸ ਕਰਕੇ ਸਧਾਰਨ ਵਰਗ ਦੇ ਵਿਦਿਆਰਥੀਆ ਨੂੰ ਕਾਫੀ ਮਦਦ ਮਿਲ ਜਾਦੀ।

ਨਥਾਣਾ ਦੇ ਗੰਦੇ ਪਾਣੀ ਦਾ ਨਿਕਾਸ ਨਾਂ ਹੋਣ ਕਾਰਨ ਨਗਰ ਪੰਚਾਇਤ ਦੇ ਦਫ਼ਤਰ ਅੱਗੇ ਲਗਾਇਆ ਧਰਨਾ

0

ਪਾਣੀ ਦੀ ਨਿਕਾਸੀ ਦੀ ਸਮੱਸਿਆ ਦਾ ਹੱਲ ਜਲਦੀ -ਕਾਰਜ ਸਾਧਕ ਅਫ਼ਸਰ ਨਥਾਣਾ
ਰਾਮ ਸਿੰਘ ਕਲਿਆਣ
ਨਥਾਣਾ, 9 ਮਈ : ਬਾਬਾ ਕਾਲੂ ਨਾਥ ਜੀ ਦੇ ਇਤਿਹਾਸਕ ਨਗਰ ਨਥਾਣਾ ਵਿਖੇ ਬਰਸਾਤ ਅਤੇ ਪਿੰਡ ਦੇ ਸੀਵਰੇਜ ਦੇ ਪਾਣੀ ਦੇ ਨਿਕਾਸ ਦਾ ਕੋਈ ਪੱਕਾ ਹੱਲ ਨਾ ਹੋਣ ਕਰਕੇ ਮੌਜੂਦਾ ਸਮੇਂ ਨਗਰ ਦੇ ਛੱਪੜਾਂ ਵਿੱਚ ਪਾਣੀ ਜਿਆਦਾ ਭਰ ਜਾਣ ਕਰਕੇ ਛੱਪੜ ਓਵਰਫਲੋ ਹੋ ਗਏ ਹਨ ਅਤੇ ਗੰਦਾ ਪਾਣੀ ਨਥਾਣੇ ਦੀਆ ਦੀਆ ਗਲੀਆ ਵਿੱਚ ਭਰਨ ਕਰਕੇ  ਸਥਾਨਕ ਨਿਵਾਸੀਆ  ਨੂੰ ਭਾਰੀ ਪ੍ਰੇਸ਼ਾਨੀਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਪ੍ਰੇਸ਼ਾਨ ਹੋਏ ਪਿੰਡ ਵਾਸੀਆ ਵੱਲੋ  ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦੇ ਸਹਿਯੋਗ ਸਦਕਾ ਨਗਰ ਪੰਚਾਇਤ ਨਥਾਣਾ ਦੇ ਦਫਤਰ ਅੱਗੇ ਧਰਨਾ ਲਗਾਇਆ ਗਿਆ। ਇਸ ਮੌਕੇ ਪੱਤਰਕਾਰਾ ਨੂੰ ਜਾਣਕਾਰੀ ਦਿੰਦਿਆ ਜਗਸੀਰ ਸਿੰਘ, ਬੀ ਕੇ ਯੂ ਉਗਰਾਹਾਂ ਦੇ ਬਲਾਕ ਦੇ ਆਗੂ ਬਲਜੀਤ ਸਿੰਘ ਪੂਹਲਾ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਨਗਰ ਦੀ ਗਲੀਆ ਅਤੇ ਸੜਕਾ ਉਪਰ ਸੀਵਰੇਜ ਦਾ ਗੰਦਾ ਪਾਣੀ ਭਰਿਆ ਹੋਇਆ ਹੈ,ਜਿਸ ਕਰਕੇ ਨਗਰ ਵਾਸੀਆ ਨੂੰ ਭਾਰੀ ਪ੍ਰੇਸ਼ਾਨੀਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ,ਇਸ ਉਹਨਾ ਕਿਹਾ ਕਿ ਇਤਿਹਾਸਕ ਨਗਰ  ਨਥਾਣਾਂ ਦੀਆ ਕੁਝ ਸੜਕਾਂ , ਗਲੀਆ, ਧਾਰਮਿਕ ਸਥਾਨ ਇਤਿਹਾਸਕ ਗੁਰੂਦੁਆਰਾ ਸਾਹਿਬ,ਬਾਬਾ ਕਾਲੂ ਨਾਥ ਜੀ ਗਊਸ਼ਲਾ,ਸਰਕਾਰੀ ਸਕੂਲ,ਸਮਸ਼ਾਨ ਘਾਟ ਅਤੇ ਖੇਡ ਗਰਾਊਡ ਨੂੰ ਜਾਦੀਆ ਹਨ, ਜਿਸ ਕਰਕੇ ਸਕੂਲ ਜਾਣ ਵਾਲੇ ਬੱਚਿਆ ਅਤੇ ਗੁਰੂ ਘਰ ਆਉਣ ਵਾਲੀ ਸੰਗਤ ਨੂੰ ਗੰਦੇ ਪਾਣੀ ਵਿੱਚ ਦੀ ਲੰਘਣਾ ਪੈ ਰਿਹਾ ਹੈ,ਇਸ ਮੌਕੇ ਪਿੰਡ ਵਾਸੀਆ ਵੱਲੋ ਚਿੰਤਾ ਜਾਹਿਰ ਕਰਦਿਆ ਕਿਹਾ ਕਿ ਜੇਕਰ ਇਹ ਗੰਦਾ ਪਾਣੀ ਇਸੇ ਤਰ੍ਹਾ ਹੀ ਖੜ੍ਹਾ ਰਿਹਾ ਤਾਂ ਆਉਣ ਵਾਲੇ ਸਮੇ ਵਿੱਚ ਭਿਆਨਕ ਬਿਮਾਰੀਆ ਫੈਲ ਸਕਦੀਆ ਹਨ। ਇਸ ਮੌਕੇ ਉਹਨਾ ਦੱਸਿਆ ਕਿ ਇਸ ਮਸਲੇ ਦੇ ਹੱਲ ਲਈ ਪਿੰਡ ਵਾਸੀਆ ਵੱਲੋ ਪ੍ਰਸਾਸਨ ਦੇ ਧਿਆਨ ਵਿੱਚ ਵੀ ਲਿਆਂਦਾ ਗਿਆ ਬਠਿੰਡਾ ਦੇ ਡਿਪਟੀ ਕਮਿਸ਼ਨਰ ਸੌਕਤ ਅਹਿਮਦ ਪਰੇ ਨਾਲ  ਮੁਲਾਕਾਤ ਕਰਕੇ ਇਸ ਮਸਲੇ ਬਾਰੇ ਜਾਣੂ ਕਰਵਾਇਆ ਗਿਆ, ਪਰ ਫਿਰ ਵੀ ਇਸ ਮਸਲੇ ਕੋਈ ਹੱਲ ਨਹੀ ਕੀਤਾ ਗਿਆ ਹੈ।ਪ੍ਰਸ਼ਾਸਨ ਵੱਲੋ ਕੋਈ ਧਿਆਨ  ਨਹੀ ਦਿੱਤਾ ਗਿਆ ਅੱਕ ਥੱਕ ਕੇ ਅੱਜ ਨਗਰ ਨਥਾਣਾ ਦੇ ਵਾਸੀਆ ਅਤੇ ਦੁਕਾਨਦਾਰ ਵੱਲੋ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸਹਿਯੋਗ ਨਾਨ  ਨਗਰ ਪੰਚਾਇਤ ਨਥਾਣਾ ਵਿਖੇ ਧਰਨਾ ਲਗਾਇਆ ਗਿਆ। ਇਸ ਮੌਕੇ ਬੀ ਕੇ ਯੂ  ਉਗਰਾਹਾਂ ਜਥੇਬੰਦੀ ਦੇ ਆਗੂ ਗੁਰਮੇਲ ਸਿੰਘ, ਕੌਂਸਲਰ ਕਿਰਪਾਲ ਸਿੰਘ, ਕੌਂਸਲਰ ਸੁਰਜੀਤ ਸਿੰਘ ਕੱਦੂ,ਕੌਂਸਲਰ ਸਰਬਜੀਤ ਸਿੰਘ, ਸਾਬਕਾ ਕੌਂਸਲਰ ਹਰਿੰਦਰਜੀਤ ਸਿੰਘ ਨਾਮੀ,ਸਾਬਕਾ ਕੌਂਸਲਰ ਜਗਸੀਰ ਸਿੰਘ, ਨਰਿੰਦਰ ਸਿੰਘ, ਰਾਜਿੰਦਰ ਸਿੰਘ ਭੁੱਲਰ, ਛਿੰਦਾ ਸਿੰਘ ਭੁੱਲਰ,ਭੋਲਾ ਸਿੰਘ ਸਮਾਜਸੇਵੀ,ਬੱਗੀ ਨਥਾਣਾ ਕਲੱਬ ਪ੍ਰਧਾਨ ਅਤੇ ਹੋਰ ਸਮੂਹ ਪਿੰਡ ਵਾਸੀਆ ਹਾਜ਼ਰ ਸਨ।
ਕੀ ਕਹਿਣਾ ਸੰਬੰਧਤ ਅਧਿਕਾਰੀ ਈ ਓ ਦਾ ?
ਇਸ ਮੌਕੇ ਈ ਓ ਤਰੁਣ ਕੁਮਾਰ ਦੇ ਨਾਲ ਫੋਨ ਤੇ ਸੰਪਰਕ ਕਰਕੇ ਗੱਲਬਾਤ ਕੀਤੀ ਗਈ, ਤਾਂ ਉਹਨਾ ਕਿਹਾ ਕਿ ਅਸੀ ਆਪਣਾ ਕੰਮ ਕਰ ਰਹੇ ਹਾਂ ਅਤੇ ਸੰਬੰਧਤ ਅਧਿਕਾਰੀਆ ਅਤੇ ਨਗਰ ਪੰਚਾਇਤ ਨਥਾਣਾਂ ਦੇ ਨੁਮਾਇੰਦਿਆ ਨਾਲ ਮੀਟਿੰਗ ਕਰਕੇ ਇਸ ਮਸਲੇ ਦਾ ਜਲਦ ਹੀ ਕੋਈ ਹੱਲ ਕੀਤਾ ਜਾਵੇਗਾ।