ਸੁਖਜਿੰਦਰ ਮਾਨ
ਬਠਿੰਡਾ, 6 ਮਈ : ਸਰਕਾਰ ਵੱਲੋਂ ਪੀ.ਐਮ. ਸਵੈਨਿਧੀ ਤਹਿਤ ਗਠਿਤ ਕੀਤੀ ਗਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੱਲਵੀ ਚੌਧਰੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਮੀਟਿੰਗ ਹਾਲ ਵਿਖੇ ਕੀਤੀ ਗਈ। ਜਿਸ ਵਿੱਚ ਵੱਖ-ਵੱਖ ਬੈਂਕਾਂ ਦੇ ਮੁਖੀਆਂ ਵੱਲੋਂ ਭਾਗ ਲਿਆ ਗਿਆ।ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੱਲਵੀ ਚੌਧਰੀ ਨੇ ਬੈਂਕ ਮੁਖੀਆਂ ਨੂੰ ਹਦਾਇਤ ਕੀਤੀ ਕਿ ਕੇਂਦਰੀ ਸਰਕਾਰ ਦੀਆਂ ਸਕੀਮਾਂ ਜਿਵੇਂ ਕਿ ਡੇ-ਨੂਲਮ, ਪੀ.ਐਮ. ਸਵੈਨਿਧੀ ਯੋਜਨਾ ਸਬੰਧੀ ਨਗਰ ਕੌਸ਼ਲਾਂ/ਨਗਰ ਪੰਚਾਇਤਾਂ ਵਿਖੇ ਅਰਜੀਧਾਰਕਾਂ ਨੂੰ ਆ ਰਹੀਆਂ ਪ੍ਰੇਸ਼ਾਨੀਆਂ ਅਤੇ ਬਿਨਾਂ ਕਿਸੇ ਕਾਰਨ ਕਰਕੇ ਵਾਪਿਸ ਕੀਤੀਆਂ ਯੋਗ ਅਰਜੀਆਂ ਦਾ ਨਿਪਟਾਰਾ ਜਲਦ ਤੋਂ ਜਲਦ ਕੀਤਾ ਜਾਵੇ ਤਾਂ ਜੋ ਲਾਭਪਾਤਰੀ ਵੱਧ ਤੋਂ ਵੱਧ ਇਨ੍ਹਾਂ ਸਕੀਮਾਂ ਦਾ ਲਾਭ ਲੈ ਸਕਣ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਇਸ ਸਬੰਧੀ ਹੋਣ ਵਾਲੀ ਅਗਲੀ ਮੀਟਿੰਗ ਵਿੱਚ ਪੀ.ਐਮ. ਸਵੈਨਿਧੀ ਸਬੰਧੀ ਆਪਣੀਆਂ ਰਿਪੋਰਟਾਂ ਨੂੰ ਲਿਆਂਦਾ ਜਾਵੇ ਤਾਂ ਕਿ ਲਾਭਪਾਤਰੀਆਂ ਸਬੰਧੀ ਮੁਕੰਮਲ ਜਾਣਕਾਰੀ ਹਾਸਲ ਕੀਤੀ ਜਾ ਸਕੇ।ਇਸ ਮੌਕੇ ਲੀਡ ਬੈਂਕ ਮਨੇਜ਼ਰ ਸ਼੍ਰੀਮਤੀ ਮੰਜੂ ਮਲਹੋਲਤਾ, ਵੱਖ-ਵੱਖ ਬੈਂਕਾਂ ਦੇ ਅਧਿਕਾਰੀਆਂ ਤੋਂ ਇਲਾਵਾ ਰੋਹਿਤਾਸ ਗਰਗ, ਵਿਸ਼ਾਲ ਗਰਗ ਅਤੇ ਬਿਕਰਮ ਗੁਪਤਾ ਆਦਿ ਹਾਜ਼ਰ ਸਨ।
ਪੀ.ਐਮ. ਸਵੈਨਿਧੀ ਯੋਜਨਾ ਤਹਿਤ ਲਾਭਪਾਤਰੀਆਂ ਦੀਆਂ ਅਰਜੀਆਂ ਦਾ ਜਲਦ ਕੀਤਾ ਜਾਵੇ ਨਿਪਟਾਰਾ : ਏਡੀਸੀ
ਬਠਿੰਡਾ ’ਚ ਪੀ.ਐਸ.ਈ.ਬੀ ਇੰਪਲਾਈਜ਼ ਫੈਡਰੇਸਨ ਦਾ ਦੋ ਰੋਜ਼ਾ ਸੂਬਾਈ ਡੈਲੀਗੇਟ ਸੁਰੂ
ਸੁਖਜਿੰਦਰ ਮਾਨ
ਬਠਿੰਡਾ, 6 ਮਈ : ਬਿਜਲੀ ਖੇਤਰ ਦੇ ਮੁਲਾਜਮ ਹਿੱਤ ਲਈ ਸੰਘਰਸ਼ ਕਰਨ ਵਾਲੀ ਖੱਬੇਪੱਖੀ ਜਥੇਬੰਦੀ ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਦਾ ਅੱਜ ਸਥਾਨਕ ਪਬਲਿਕ ਧਰਮਸਾਲਾ ਵਿਖੇ ਦੋ ਰੋਜਾਂ ਸੂਬਾਈ ਡੈਲੀਗੇਟ ਇਜਲਾਸ ਸਾਥੀ ਬਲਵਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਇਆ ਜੋ ਭਲਕੇ ਵੀ ਜਾਰੀ ਰਹੇਗਾ। ਇਜਲਾਸ ਦੇ ਆਰੰਭ ਵਿੱਚ ਸਾਥੀ ਜਗਜੀਤ ਸਿੰਘ ਜੋਗਾ ਚੇਅਰਮੈਨ ਸਵਾਗਤੀ ਕਮੇਟੀ ਨੇ ਬਠਿੰਡਾ ਦੇ ਇਤਹਾਸਿਕ ਪਿਛੋਕੜ ਤੇ ਵਰਤਮਾਨ ਸਥਿਤੀ ਉਤੇ ਚਾਨਣਾ ਪਾਉਂਦੇ ਹੋਏ ਪੰਜਾਬ ਭਰ ਵਿੱਚੋਂ ਪਹੁੰਚੇ ਡੈਲੀਕੋਟਾਂ ਨੂੰ ਜੀ ਆਇਆ ਕਿਹਾ। ਭਰਾਤਰੀ ਜੱਥੇਬੰਦੀਆਂ ਵੱਲੋਂ ਸਾਥੀ ਐਮ.ਐਲ.ਏ. ਸਹਿਗਲ ਪ੍ਰਧਾਨ ਆਲ ਇੰਡੀਆ ਫੈਡਰੇਸ਼ਨ ਆਫ ਗੌਰਮਿੰਟ ਇੰਪਲਾਈਜ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਮੁਲਾਜਮ, ਮਜ਼ਦੂਰ ਵਿਰੋਧੀ ਕਾਨੂੰਨ ਬਣਾ ਕੇ ਜਨਤਾ ਤੇ ਮਜਦੂਰਾ ਨੂੰ ਤੰਗ ਪ੍ਰੇਸਾਨ ਕਰ ਰਹੀਆਂ ਹਨ ਦੇਸ ਵਿੱਚ ਮਹਿਗਾਈ ਗੀਰੀਬੀ ਤੇ ਬੇਰੋਜਗਾਰੀ ਦਿਨੋ ਦਿਨ ਵਧ ਰਹੀ ਹੈ। ਸਾਥੀ ਕਰਮਚੰਦ ਭਾਰਦਵਾਜ ਪੈਟਰਨ ਨੇ ਬਿਜਲੀ ਅਦਾਰੇ ਅੰਦਰ ਦੋਨੋਂ ਕਾਰਪੋਰੇਸ਼ਨਾਂ ਪਾਵਰ ਕਾਮ ਤੇ ਟਰਾਸਕ ਵਿੱਚ ਮੁਲਾਜਮਾਂ ਦੀ ਗਿਣਤੀ ਲਗਾਤਾਰ ਘੱਟ ਰਹੀ ਹੈ ਅਤੇ ਵਰਕਲੋਡ ਵਧ ਰਿਹਾ ਹੈ। ਮੁਲਾਜਮਾਂ ਦੀਆਂ ਮਨਜ਼ੂਰਸੁਧਾ ਅਸਾਮੀਆਂ ਖਤਮ ਕੀਤੀਆ ਜਾ ਰਹੀਆ ਹਨ। ਗਰਿੱਡ ਸਬ ਸਟੇਸ਼ਨਾਂ ਤੇ ਮੁਲਜਮਾਂ ਦੀ ਸੁਰਖਿਆ ਵੱਲ ਧਿਆਨ ਨਹੀਂ ਦਿਤਾ ਜਾ ਰਿਹਾ। ਮੁਲਾਜਮਾ ਨੂੰ ਪੇ ਕਮਿਸ਼ਨ ਵੱਲੋਂ ਦਿੱਤੇ ਸਕੂਲਾਂ ਵਿੱਚ ਰਹਿੰਦੀਆਂ ਅਨਾਮਲੀਆ ਦੂਰ ਨਹੀਂ ਕੀਤੀਆ ਜਾ ਰਹੀਆ ਉਨ੍ਹਾਂ ਕਿਹਾ ਕਿ ਇਸ ਦੋ ਰੋਜਾ ਇਜਲਾਸ ਵਿੱਚ ਬਿਜਲੀ ਕਾਮਿਆਂ ਨੂੰ ਦਰਪੇਸ਼ ਸਮੱਸਿਆਂ ਤੇ ਬਿਜਲੀ ਕਾਰਪੋਰੇਸ਼ਨਾਂ ਤੇ ਪੈ ਰਹੇ ਵਿੱਤੀ ਭਾਰ ਤੇ ਹਾਲਤਾ ਵਾਰੇ ਡੈਲੀਗੇਟਾਂ ਵੱਲੋਂ ਵਿਚਾਰ ਚਰਚਾ ਕੀਤੀ ਜਾਵੇਗੀ ਅਤੇ ਅਗਲੇ ਦੋ ਸਾਲਾਂ ਲਈ ਜੱਥੇਬੰਦੀ ਦੀ ਸੂਬਾ ਕਮੇਟੀ ਦੀ ਚੋਣ ਕੀਤੀ ਜਾਵੇਗੀ। ਇਸ ਮੌਕੇ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਸਾਥੀ ਹਰਦੇਵ ਸਿੰਘ ਅਰਸ਼ੀ ਕੌਮੀ ਆਗੂ ਕੁਲਹਿੰਦ ਕਿਸਾਨ ਸਭਾ, ਬਲਕਰਨ ਸਿੰਘ ਬਰਾੜ ਪ੍ਰਧਾਨ ਆਲ ਇੰਡੀਆ ਕਿਸਾਨ ਸਭਾ, ਗੁਲਜਾਰ ਸਿੰਘ ਗੋਰੀਆ ਜਨਰਲ ਸਕੱਤਰ ਕੁਲ ਹਿੰਦ ਖੇਤ ਮਜਦੂਰ ਸਭਾ ਨੇ ਸੰਬੋਧਨ ਕਰਦਿਆਂ ਮੁਲਾਜਮ, ਮਜਦੂਰ ਅਤੇ ਆਮ ਲੋਕਾਂ ਦਾ ਏਕਾ ਬਣਾ ਕੇ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਭਾਜ ਦੇਣ ਦਾ ਸੱਦਾ ਦਿੱਤਾ।
ਕੌਮੀ ਸਿੱਖਿਆ ਨੀਤੀ ਨੂੰ ਲਾਗੂ ਕਰਨ ਲਈ ਮਾਲਵਾ ਖੇਤਰ ਦੀਆਂ ਸੱਤ ਉੱਚ ਵਿਦਿਅਕ ਸੰਸਥਾਵਾਂ ਦੇ ਕਨਸੋਰਟੀਅਮ ਦੀ ਸਥਾਪਨਾ
ਖੋਜ, ਨਵੀਨਤਾ ਨੂੰ ਤੇਜ਼ ਕਰਨ ਅਤੇ ਨਵੇਂ ਯੁੱਗ ਦੇ ਸਿੱਖਿਆ ਪ੍ਰੋਗਰਾਮਾਂ ਨੂੰ ਸ਼ੁਰੂ ਕਰਨ ਲਈ ਸਮਝੌਤਾ ਸਹੀਬੱਧ ਕੀਤਾ
ਸੁਖਜਿੰਦਰ ਮਾਨ
ਬਠਿੰਡਾ, 6 ਮਈ : ਨਵੀਂ ਸਿੱਖਿਆ ਨੀਤੀ ਨੂੰ ਲਾਗੂ ਕਰਨ ਲਈ ਨਿਵੇਕਲੀ ਪਹਿਲਕਦਮੀ ਕਰਦਿਆਂ ਮਾਲਵਾ ਖੇਤਰ ਦੀਆਂ ਸੱਤ ਉੱਚ ਵਿਦਿਅਕ ਸੰਸਥਾਵਾਂ ਦੇ ਕਨਸੋਰਟੀਅਮ ਦੀ ਸਥਾਪਨਾ ਕੀਤੀ ਗਈ ਹੈ, ਜਿਸ ਤਹਿਤ ਉੱਚ ਸਿੱਖਿਆ ਸੰਸਥਾਵਾਂ ਨੇ ਖੋਜ, ਨਵੀਨਤਾ ਨੂੰ ਤੇਜ਼ ਕਰਨ ਅਤੇ ਨਵੇਂ ਯੁੱਗ ਦੇ ਸਿੱਖਿਆ ਪ੍ਰੋਗਰਾਮਾਂ ਨੂੰ ਸ਼ੁਰੂ ਕਰਨ ਲਈ ਸਮਝੌਤਾ ਸਹੀਬੱਧ ਕੀਤਾ ਹੈ। ਇਸ ਕਨਸੋਰਟੀਅਮ ਵਿੱਚ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ (ਏਮਜ਼), ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ (ਸੀ.ਯੂ.ਪੀ.), ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐੱਮ.ਆਰ.ਐੱਸ.ਪੀ.ਟੀ.ਯੂ.) , ਆਦੇਸ਼ ਯੂਨੀਵਰਸਿਟੀ ਬਠਿੰਡਾ, ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ, ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਬੀ.ਐੱਫ.ਜੀ.ਆਈ.) ਅਤੇ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਸ਼ਾਮਿਲ ਹਨ। ਇਸ ਕਨਸੋਰਟੀਅਮ ਦਾ ਮੁੱਖ ਉਦੇਸ਼ ਉੱਚ ਸਿੱਖਿਆ ਨੂੰ ਬਿਹਤਰ ਬਣਾਉਣ, ਗਿਆਨ-ਅਧਾਰਿਤ ਉੱਦਮਾਂ ਦੀ ਉੱਨਤੀ, ਸਥਾਨਕ ਲੋਕਾਂ ਦੀ ਸੇਵਾ ਕਰਨ ਲਈ ਖੋਜਾਂ ਨੂੰ ਵਿਕਸਤ ਕਰਨ ਅਤੇ ਭਵਿੱਖ ਦੇ ਤਕਨਾਲੋਜੀ ਵਿਕਾਸ ਲਈ ਢੁਕਵੇਂ ਤਕਨੀਕੀ ਅਤੇ ਪ੍ਰਬੰਧਨ ਹੁਨਰ, ਸੂਚਨਾ ਦੇ ਆਦਾਨ-ਪ੍ਰਦਾਨ ਅਤੇ ਮਨੁੱਖੀ ਸਰੋਤ ਵਿਕਾਸ ਲਈ ਪ੍ਰਭਾਵਸ਼ਾਲੀ ਖੋਜ ਸੰਸਥਾ-ਅਕਾਦਮਿਕ ਭਾਈਵਾਲੀ ਵਰਗੇ ਖੇਤਰਾਂ ’ਤੇ ਧਿਆਨ ਕੇਂਦਰਿਤ ਕਰਨਾ ਹੈ। ਐਮ.ਓ.ਯੂ. ’ਤੇ ਹਸਤਾਖਰ ਕਰਨ ਲਈ ਉੱਚ ਸਿੱਖਿਆ ਦੇ ਕਨਸੋਰਟੀਅਮ ਦੀ ਮੀਟਿੰਗ ਅੱਜ ਇਥੇ ਐਮ.ਆਰ.ਐਸ.ਪੀ.ਟੀ.ਯੂ. ਕੈਂਪਸ ਵਿਖੇ ਹੋਈ, ਜਿਸ ਵਿਚ ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ ਦੇ ਉਪ ਕੁਲਪਤੀ ਪ੍ਰੋ: ਰਾਘਵੇਂਦਰ ਪੀ. ਤਿਵਾੜੀ, ਏਮਜ ਦੇ ਕਾਰਜ਼ਕਾਰੀ ਡਾਇਰੇਕਟਰ ਪ੍ਰੋ: ਦਿਨੇਸ਼ ਕੇ ਸਿੰਘ, ਐਮ.ਆਰ.ਐਸ.ਪੀ.ਟੀ.ਯੂ. ਦੇ ਉਪ ਕੁਲਪਤੀ ਪ੍ਰੋ: ਬੂਟਾ ਸਿੰਘ ਸਿੱਧੂ, ਗੁਰੂ ਕਾਸ਼ੀ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ: ਐਸ.ਕੇ. ਬਾਵਾ, ਅਕਾਲ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ: ਗੁਰਮੇਲ ਸਿੰਘ, ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਡਾ ਗੁਰਮੀਤ ਸਿੰਘ ਧਾਲੀਵਾਲ, ਅਤੇ ਆਦੇਸ਼ ਯੂਨੀਵਰਸਿਟੀ, ਬਠਿੰਡਾ ਦੇ ਅਧਿਕਾਰੀ ਹਾਜ਼ਰ ਸਨ। ਇਸ ਦੌਰਾਨ ਵੱਖ-ਵੱਖ ਉੱਚ ਸਿੱਖਿਆ ਸੰਸਥਾਵਾਂ ਦੇ ਮੈਂਬਰਾਂ ਨੇ ਇਸ ਐਮ.ਓ.ਯੂ. ਦੇ ਦ੍ਰਿਸ਼ਟੀਕੋਣ ਅਤੇ ਮਿਸ਼ਨ ਨੂੰ ਸਾਕਾਰ ਕਰਨ ਲਈ ਸੁਹਿਰਦ ਯਤਨ ਕਰਨ ਦਾ ਸੰਕਲਪ ਲਿਆ।ਇਸ ਮੌਕੇ ਡਾ: ਗੁਰਿੰਦਰ ਪਾਲ ਸਿੰਘ ਬਰਾੜ ਰਜਿਸਟਰਾਰ, ਪ੍ਰੋ: ਬੀ.ਪੀ. ਗਰਗ ਰਜਿਸਟਰਾਰ ਸੀ.ਯੂ.ਪੀ.ਬੀ., ਪ੍ਰੋ: ਅੰਜਨਾ ਮੁਨਸ਼ੀ ਡਾਇਰੈਕਟਰ ਖੋਜ ਅਤੇ ਵਿਕਾਸ ਸੈੱਲ (ਸੀ.ਯੂ.ਪੀ.ਬੀ.), ਡਾ. ਆਸ਼ੀਸ਼ ਬਾਲਦੀ ਡੀਨ ਖੋਜ ਅਤੇ ਵਿਕਾਸ ਅਤੇ ਡਾ. ਕਵਲਜੀਤ ਸਿੰਘ ਸੰਧੂ ਡੀਨ ਅਕਾਦਮਿਕ ਮਾਮਲੇ ਐਮ.ਆਰ.ਐਸ.ਪੀ.ਟੀ.ਯੂ. ਵੀ ਹਾਜ਼ਰ ਸਨ।
7 ਮਈ ਦੇ ਝੰਡਾ ਮਾਰਚ ਵਿੱਚ ਡੀ.ਐਮ.ਐਫ. ਵੱਲੋਂ ਕੀਤੀ ਜਾਵੇਗੀ ਭਰਵੀਂ ਸ਼ਮੂਲੀਅਤ : ਸਿਕੰਦਰ ਧਾਲੀਵਾਲ
ਮੁਲਾਜ਼ਮਾਂ, ਪੈਨਸ਼ਨਰਾਂ ਤੇ ਮਾਣ ਭੱਤਾ ਵਰਕਰਾਂ ਦੇ ਮਸਲੇ ਫੌਰੀ ਹੱਲ ਕੀਤੇ ਜਾਣ: ਡੀ.ਐਮ.ਐਫ
ਸੁਖਜਿੰਦਰ ਮਾਨ
ਬਠਿੰਡਾ,5 ਮਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਸਰਕਾਰ ਵੱਲੋਂ ਪੰਜਾਬ ਦੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ-ਭੱਤਾ ਵਰਕਰਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੇ ਜਾਣ ਦੇ ਰੋਸ ਵਜੋਂ ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ 7 ਮਈ ਨੂੰ ਜਲੰਧਰ ਵਿਖੇ ਕੀਤੇ ਜਾ ਰਹੇ ਝੰਡਾ ਮਾਰਚ ਵਿੱਚ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਭਰਵੀੰ ਸ਼ਮੂਲੀਅਤ ਕੀਤੀ ਜਾਵੇਗੀ। ਇਸ ਸਬੰਧੀ ਪ੍ਰੈੱਸ ਬਿਆਨ ਜਾਰੀ ਕਰਦਿਆਂ ਡੀ.ਐਮ.ਐਫ. ਦੇ ਜਿਲ੍ਹਾ ਪ੍ਰਧਾਨ ਸਿਕੰਦਰ ਧਾਲੀਵਾਲ ਨੇ ਆਖਿਆ ਕਿ ਪੰਜਾਬ ਸਰਕਾਰ ਮਾਣ-ਭੱਤਾ ਵਰਕਰਾਂ ਉੱਤੇ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਪਰਖ ਕਾਲ ਸੰਬੰਧੀ 15-01-2015 ਦਾ ਨੋਟੀਫਿਕੇਸ਼ਨ ਰੱਦ ਕਰਕੇ ਇਹਨਾਂ ਮੁਲਾਜ਼ਮਾਂ ਨੂੰ ਅਦਾਲਤੀ ਫੈਸਲੇ ਮੁਤਾਬਿਕ ਬਕਾਏ ਜਾਰੀ ਕਰਨ, 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ’ਤੇ ਪੰਜਾਬ ਦੇ ਸਕੇਲ ਲਾਗੂ ਕਰਨ, ਬੰਦ ਕੀਤੇ ਗਏ ਪੇਂਡੂ ਤੇ ਬਾਰਡਰ ਏਰੀਆ ਸਮੇਤ ਸਮੁੱਚੇ 37 ਕਿਸਮ ਦੇ ਭੱਤੇ ’ਤੇ ਏ.ਸੀ.ਪੀ. ਆਦਿ ਬਹਾਲ ਕਰਨ, ਛੇਵੇਂ ਤਨਖਾਹ ਕਮਿਸ਼ਨ ਤਹਿਤ ਪੈਨਸ਼ਨਰਾਂ ਉੱਤੇ 2.59 ਦਾ ਗੁਣਾਂਕ ਨਾਲ ਲਾਗੂ ਕਰਨ ਅਤੇ ਰੋਕੇ ਗਏ ਮਹਿੰਗਾਈ ਭੱਤੇ ਦੀ ਕਿਸ਼ਤ ਜਾਰੀ ਕਰਨ ਸੰਬੰਧੀ ਲਗਾਤਾਰ ਟਾਲ-ਮਟੋਲ ਕਰ ਰਹੀ ਹੈ ਜਿਸ ਕਾਰਨ ਪੰਜਾਬ ਦੇ ਪੰਜਾਬ ਦੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣ ਭੱਤਾ ਵਰਕਰਾਂ ਵਿੱਚ ਪੰਜਾਬ ਸਰਕਾਰ ਪ੍ਰਤੀ ਭਾਰੀ ਰੋਸ ਹੈ।ਫੈਡਰੇਸ਼ਨ ਦੇ ਆਗੂ ਜਗਪਾਲ ਸਿੰਘ ਬੰਗੀ,ਅੰਮ੍ਰਿਤਪਾਲ ਮਾੜੀ,ਬੇਅੰਤ ਫੂਲੇਵਾਲਾ,ਬੂੂਟਾ ਰੋਮਾਣਾ ਅਤੇ ਕਰਮਜੀਤ ਕੌਰ ਨੇ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਂਝੇ ਫਰੰਟ ਨੂੰ ਦੋ ਵਾਰ ਮੀਟਿੰਗ ਦਾ ਸਮਾਂ ਦੇ ਕੇ ਮੁੱਕਰ ਚੁੱਕੇ ਹਨ ਅਤੇ ਉਹਨਾਂ ਵੱਲੋਂ ਸਾਂਝੇ ਫਰੰਟ ਦੁਆਰਾ 23 ਅਪ੍ਰੈਲ ਨੂੰ ਆਦਮਪੁਰ ਅਤੇ 30 ਅਪ੍ਰੈਲ ਨੂੰ ਨਕੋਦਰ ਹਲਕਿਆਂ ਵਿੱਚ ਕੀਤੇ ਗਏ ਝੰਡਾ ਮਾਰਚਾਂ ਨੂੰ ਵੀ ਨਜ਼ਰ ਅੰਦਾਜ਼ ਕੀਤਾ ਗਿਆ ਹੈ। ਉਹਨਾਂ ਆਖਿਆ ਕਿ ਸਰਕਾਰ ਦੇ ਅਜਿਹੇ ਰਵੱਈਏ ਕਾਰਨ 7 ਮਈ ਨੂੰ ਜਲੰਧਰ ਵਿਖੇ ਕੀਤਾ ਜਾਣ ਵਾਲਾ ਝੰਡਾ ਮਾਰਚ ਮਿਸਾਲੀ ਸਾਬਿਤ ਹੋਵੇਗਾ, ਜਿਸਨੂੰ ਕਾਮਯਾਬ ਕਰਨ ਲਈ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਸਮੁੱਚੀ ਆਗੂ ਟੀਮ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।
3500 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਡਾਕਟਰ ਦਾ ਨਿੱਜੀ ਸਹਾਇਕ ਗ੍ਰਿਫ਼ਤਾਰ
ਸੁਖਜਿੰਦਰ ਮਾਨ
ਬਠਿੰਡਾ, 5 ਮਈ: ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸਟਾਚਾਰ ਵਿਰੁਧ ਆਰੰਭੀ ਮੁਹਿੰਮ ਤਹਿਤ ਅੱਜ ਸਿਵਲ ਹਸਪਤਾਲ ਮਾਨਸਾ ਵਿਖੇ ਤਾਇਨਾਤ ਡਾਕਟਰ ਅਸ਼ੀਸ਼ ਕੁਮਾਰ ਦੇ ਨਿੱਜੀ ਸਹਾਇਕ ਰੱਖਾ ਸਿੰਘ ਲੱਖਾ ਨੂੰ 3500 ਰੁਪਏ ਦੀ ਰਿਸ਼ਵਤ ਦੀ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮਾਨਸਾ ਸ਼ਹਿਰ ਦੇ ਵਸਨੀਕ ਹਰਦੀਪ ਸਿੰਘ ਵੱਲੋਂ ਕੀਤੀ ਆਨਲਾਈਨ ਸਿਕਾਇਤ ਵਿਚ ਦੋਸ਼ ਲਗਾਇਆ ਸੀ ਕਿ ਉਕਤ ਮੁਲਜ਼ਮ ਰੱਖਾ ਸਿੰਘ ਨੇ ਉਸਦੀ ਪਤਨੀ ਦਾ ਅਪਰੇਸ਼ਨ ਕਰਵਾਉਣ ਬਦਲੇ 3500 ਰੁਪਏ ਦੀ ਮੰਗ ਕੀਤੀ ਸੀ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਇਸ ਸਬੰਧੀ ਸਾਰੀ ਗੱਲਬਾਤ ਆਪਣੇ ਮੋਬਾਈਲ ’ਤੇ ਰਿਕਾਰਡ ਕਰ ਲਈ ਅਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਤਹਿਤ ਪੁੱਛਗਿੱਛ ਦੇ ਆਧਾਰ ’ਤੇ ਉਕਤ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਉਸ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ। ਉਨਾਂ ਕਿਹਾ ਕਿ ਇਸ ਕੇਸ ਵਿੱਚ ਸਬੰਧਿਤ ਡਾਕਟਰ ਦੀ ਭੂਮਿਕਾ ਨੂੰ ਤਫਤੀਸ਼ ਦੌਰਾਨ ਵਿਚਾਰਿਆ ਜਾਵੇਗਾ।
ਕਿਸਾਨ ਜਥੈਬੰਦੀ ਦੇ ਆਗੂਆਂ ਨੇ ਮਹਿਲਾ ਪਹਿਲਵਾਨਾਂ ਉਪਰ ਲਾਠੀਚਾਰਜ ਦੀ ਕੀਤੀ ਨਿੰਦਾ
ਸੁਖਜਿੰਦਰ ਮਾਨ
ਬਠਿੰਡਾ, 5 ਮਈ :ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਨੇ ਅੰਤਰਰਾਸ਼ਟਰੀ ਸਨਮਾਨ ਪ੍ਰਾਪਤ ਪਹਿਲਵਾਨ ਖਿਡਾਰਨਾਂ ਵੱਲੋਂ ਇਨਸਾਫ਼ ਲਈ ਜੰਤਰ-ਮੰਤਰ ’ਤੇ ਚੱਲ ਰਹੇ ਧਰਨੇ ਦੌਰਾਨ ਉਹਨਾਂ ਉਪਰ ਸੁਰੱਖਿਆ ਬਲਾਂ ਰਾਹੀਂ ਦਿੱਲੀ ਪੁਲਿਸ ਦੁਆਰਾ ਕੀਤੇ ਗਏ ਲਾਠੀਚਾਰਜ ਅਤੇ ਗ੍ਰਿਫਤਾਰ ਕਰਨ ਦੀ ਸਖ਼ਤ ਨਿਖੇਧੀ ਕੀਤੀ ਗਈ ਹੈੈ। ਜਥੇਬੰਦੀ ਦੇ ਸੂਬਾ ਕਮੇਟੀ ਦੇ ਫ਼ੈਸਲੇ ਮੁਤਾਬਕ ਮੋਦੀ ਸਰਕਾਰ ਦੇ ਇਸ ਤਾਨਾਸ਼ਾਹੀ ਜਬਰ ਦੇ ਵਿਰੋਧ ਵਿੱਚ ਪ੍ਰਦਰਸ਼ਨ ਲਈ 7 ਮਈ ਨੂੰ ਜ਼ਿਲੇ ਵਿੱਚੋਂ ਔਰਤਾਂ ਦਾ ਜਥਾ ਦਿੱਲੀ ਜਾਵੇਗਾ। ਸੂਬਾ ਕਮੇਟੀ ਦੇ ਅਗਲੇ ਸੱਦੇ ਤਹਿਤ 11,12 ਅਤੇ 13 ਮਈ ਨੂੰ ਔਰਤਾਂ ਵੱਲੋਂ ਰੋਸ ਪ੍ਰਦਰਸ਼ਨ ਕਰਕੇ ਮੰਗ ਕੀਤੀ ਜਾਵੇਗੀ ਕਿ ਨਾਮਵਰ ਕੁਸ਼ਤੀ ਖਿਡਾਰਨਾਂ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਭਾਜਪਾ ਸੰਸਦ ਮੈਂਬਰ ਅਤੇ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਤੋਂ ਅਸਤੀਫਾ ਲੈਕੇ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਪ੍ਰਦਰਸ਼ਨਕਾਰੀਆਂ ਦੀ ਘੇਰਾਬੰਦੀ ਖਤਮ ਕਰਕੇ ਜ਼ਖ਼ਮੀਆਂ ਦਾ ਸਰਕਾਰੀ ਇਲਾਜ਼ ਅਤੇ ਉਨ੍ਹਾਂ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ। ਗ੍ਰਿਫਤਾਰ ਕੀਤੇ ਗਏ ਪ੍ਰਦਰਸ਼ਨਕਾਰੀਆਂ ਨੂੰ ਰਿਹਾਅ ਕੀਤਾ ਜਾਵੇ। ਇਸ ਦੀ ਤਿਆਰੀ ਲਈ 8 ਮਈ ਚੱਕ ਫਤਿਹ ਸਿੰਘ ਵਾਲਾ ਵਿਖੇ ਜ਼ਿਲ੍ਹੇ ਦੀ ਵਧਵੀਂ ਮੀਟਿੰਗ ਕੀਤੀ ਜਾਵੇਗੀ।
ਪੰਜਾਬੀ ਯੂਨੀਵਰਸਿਟੀ ਕਾਲਜ ਘੁੱਦਾ ਵਿਖੇ ਇੱਕ ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ
ਸੋਸ਼ਲ ਮੀਡੀਆ ਦੀ ਬਦੌਲਤ ਮਨੁੱਖੀ ਵਿਵਹਾਰ ਬਦਲਿਆ- ਪ੍ਰੋ.ਅਰਵਿੰਦ ਵਾਈਸ ਚਾਂਸਲਰ
ਸੁਖਜਿੰਦਰ ਮਾਨ
ਬਠਿੰਡਾ, 5 ਮਈ: ਪੰਜਾਬੀ ਯੂਨੀਵਰਸਿਟੀ ਕਾਲਜ ਘੁੱਦਾ ਵਿਖੇ ਸੋਸ਼ਿਓਲੋਜੀ ਵਿਭਾਗ ਵੱਲੋਂ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਤੋਂ ਪਹਿਲਾਂ ਪ੍ਰੋ.ਅਰਵਿੰਦ ਵਾਇਸ ਚਾਂਸਲਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ ਕਾਲਜ ਦਾ ਦੌਰਾ ਕਰਨ ਉਪਰੰਤ ‘ਮੈਡੀਸਨ ਪਾਰਕ’ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਡਾ. ਮੁਕੇਸ਼ ਠੱਕਰ ਾਇਰੈਕਟਰ ਕਾਂਸਟੀਚੂਐਂਟ ਕਾਲਜਿਜ਼ , ਡਾ ਜਗਦੀਸ਼ ਚੰਦਰ ਮਹਿਤਾ ਮੁਖੀ ਸੋਸ਼ਿਓਲੋਜੀ ਵਿਭਾਗ ਡੀ.ਏ.ਵੀ-10 ਚੰਡੀਗੜ), ਡਾ ਦੀਪਕ ਕੁਮਾਰ ਮੁਖੀ ਸੋਸ਼ਿਓਲੋਜੀ ਅਤੇ ਸਮਾਜਿਕ ਐਂਥਰੋਪੋਲੋਜੀਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲ਼ਾ ਅਤੇ ਕਾਲਜ ਦੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ। ਕਾਲਜ ਦੇ ਪ੍ਰਿੰਸੀਪਲ ਡਾ ਕਿਰਨਦੀਪ ਕੌਰ ਨੇ ਮੁੱਖ ਮਹਿਮਾਨਾਂ, ਵਿਦਵਾਨਾਂ, ਸਟਾਫ਼ ਮੈਂਬਰਾਂ, ਖੋਜਾਰਥੀਆਂ ਅਤੇ ਵਿਦਿਆਰਥੀਆਂ ਦਾ ਸੈਮੀਨਾਰ ਵਿੱਚ ਹਾਜ਼ਰ ਹੋਣ ਤੇ ਸਵਾਗਤ ਕੀਤਾ। ਡਾ ਰੀਤੂ ਸ਼ਰਮਾ ਸੈਮੀਨਾਰ ਕਨਵੀਨਰ ਨੇ ਸੈਮੀਨਾਰ ਦੇ ਵਿਸ਼ੇ ਤੋਂ ਜਾਣੂ ਕਰਵਾਇਆ। ਡਾ ਮੁਕੇਸ਼ ਠੱਕਰ ਨੇ ਕਿਹਾ ਕਿ ਤਕਨਾਲੋਜੀ ਕਿਸ ਤਰ੍ਹਾਂ ਮਨੁੱਖ ਅਤੇ ਸਮਾਜ ਵਿਚ ਬਦਲਾਅ ਲਿਆ ਰਹੀ ਹੈ। ਉਨ੍ਹਾਂ ਨੇ ਆਰਟੀਫਿਸ਼ੀਅਲ ਇੰਟੈਲੀਜੈਂਸੀ ਦੀ ਮੱਹਤਤਾ ਬਾਰੇ ਦੱਸਿਆ ਅਤੇ ਉਸ ਨਾਲ ਬਦਲ ਰਹੇ ਸਮਾਜਿਕ ਸਰੋਕਾਰਾਂ ਦੀ ਗੱਲ ਕੀਤੀ। ਡਾ ਜਗਦੀਸ਼ ਚੰਦਰ ਮਹਿਤਾ ਨੇ ਕਿਹਾ ਕਿ ਸੋਸ਼ਲ ਮੀਡੀਆ ਸਮਾਜਿਕ ਅਤੇ ਮਾਨਸਿਕ ਦੋਵੇਂ ਤਰ੍ਹਾਂ ਦੇ ਪ੍ਰਭਾਵ ਲੋਕਾਂ ਉਪਰ ਪਾ ਰਿਹਾ ਹੈ। ਡਾ ਦੀਪਕ ਕੁਮਾਰ ਨੇ ਸੋਸ਼ਲ ਮੀਡੀਆ ਨਾਲ ਸੰਬੰਧਤ ਹਾਲ ਹੀ ਵਿਚ ਵਾਪਰੀਆਂ ਘਟਨਾਵਾਂ ਦੇ ਤੱਥ ਪੇਸ਼ ਕੀਤੇ ਅਤੇ ਸੋਸ਼ਲ ਮੀਡੀਆ ਬਾਰੇ ਡੂੰਘਾਈ ਨਾਲ ਜਾਣੂ ਕਰਵਾਇਆ। ਉਨ੍ਹਾਂ ਸੋਸ਼ਲ ਮੀਡੀਆ ਨਾਲ ਸਬੰਧਿਤ ਕੁੱਝ ਨਿੱਜੀ ਤਜ਼ਰਬੇ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਦੀ ਬਦੌਲਤ ਮਨੁੱਖੀ ਵਿਵਹਾਰ ਬਦਲਿਆ ਹੈ। ਉਨ੍ਹਾਂ ਦੱਸਿਆ ਕਿ ਆਦਿ ਕਾਲ ਤੋਂ ਸਮੂਹ ਹੀ ਸਮੁੱਚੀ ਧਰਤੀ ਨੂੰ ਕਾਬੂ ਕਰਦੇ ਰਹੇ ਹਨ। ਇਸ ਲਈ ਸੋਸ਼ਲ ਮੀਡੀਆ ਨਵੀਂ ਤਕਨੀਕ ਰਾਹੀਂ ਮਨੁੱਖ ਨੂੰ ਆਪਣੀ ਗੱਲ ਰੱਖਣ ਦੀ ਤਾਕਤ ਦਿੰਦਾ ਹੈ। ਡਾ ਵੀਰਪਾਲ ਕੌਰ ਨੇ ਪਹਿਲੇ ਸੈਸ਼ਨ ਵਿੱਚ ਵੱਖ -ਵੱਖ ਮਾਹਿਰਾਂ ਦੁਆਰਾ ਦਿੱਤੀ ਰਾਇ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਦਾ ਸੈਮੀਨਾਰ ਵਿੱਚ ਪਹੁੰਚਣ ਤੇ ਧੰਨਵਾਦ ਕੀਤਾ। ਇਸ ਤੋਂ ਬਾਅਦ ਦੂਜੇ ਸੈਸ਼ਨ ਵਿੱਚ ਤਰਤੀਬਵਾਰ ਤਿੰਨ ਟੈਕਨੀਕਲ ਸੈਸ਼ਨ ਚਲਾਏ ਗਏ। ਜਿਨ੍ਹਾਂ ਵਿਚ ਪਹਿਲੇ ਸੈਸ਼ਨ ਦੀ ਪ੍ਰਤੀਨਿਧਤਾ ਡਾ ਮਨੋਜ ਕੁਮਾਰ, ਦੂਜੇ ਸੈਸ਼ਨ ਦੀ ਪ੍ਰਤੀਨਿਧਤਾ ਡਾ ਬਲਰਾਜ ਸਿੰਘ ਅਤੇ ਤੀਜੇ ਸੈਸ਼ਨ ਦੀ ਪ੍ਰਤੀਨਿਧਤਾ ਸੁਧੀਰ ਸਿੰਘ ਵਰਮਾ ਨੇ ਕੀਤੀ।
ਦਸੂਹਾ-ਹਾਜੀਪੁਰ ਸੜਕ ਦਾ ਨਾਂ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ ਨਾਂ ’ਤੇ ਹੋਵੇਗਾ
ਮੁੱਖ ਮੰਤਰੀ ਨੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਹਾੜੇ ਮੌਕੇ ਕੀਤਾ ਐਲਾਨ
ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਨਾਲ ਪੰਜਾਬ ਦੀ ਤਰੱਕੀ ਲਈ 70 ਵਰਿ੍ਹਆਂ ਦੀ ਉਡੀਕ ਖਤਮ ਹੋਈ
ਪੰਜਾਬੀ ਖ਼ਬਰਸਾਰ ਬਿਉਰੋ
ਸਿੰਘਪੁਰ ਬਰਨਾਲਾ (ਹੁਸ਼ਿਆਰਪੁਰ), 5 ਮਈ: ਸੂਬੇ ਦੇ ਅਮੀਰ ਵਿਰਸੇ ਬਾਰੇ ਨੌਜਵਾਨ ਪੀੜ੍ਹੀ ਨੂੰ ਜਾਣੂੰ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਸੂਹਾ-ਹਾਜੀਪੁਰ ਸੜਕ ਦਾ ਨਾਂ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ ਨਾਂ ’ਤੇ ਰੱਖਣ ਦਾ ਐਲਾਨ ਕੀਤਾ।ਮੁੱਖ ਮੰਤਰੀ ਨੇ ਮਹਾਨ ਯੋਧੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ 300ਵੇਂ ਜਨਮ ਦਿਹਾੜੇ ’ਤੇ ਲੋਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਸੂਰਬੀਰਾਂ ਦੀ ਬਹਾਦਰੀ ਨੇ ਸਾਨੂੰ ਦੇਸ਼ ਲਈ ਹਮੇਸ਼ਾ ਨਿਰਸਵਾਰਥ ਕੁਰਬਾਨੀਆਂ ਕਰਨ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਮਹਾਨ ਸਿੱਖ ਗੁਰੂ ਸਾਹਿਬਾਨ ਨੇ ਸਾਨੂੰ ਜਬਰ-ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਦਾ ਸੰਦੇਸ਼ ਦਿੱਤਾ ਹੈ ਅਤੇ ਸਰਦਾਰ ਜੱਸਾ ਸਿੰਘ ਵਰਗੇ ਯੋਧਿਆਂ ਨੇ ਮਹਾਨ ਗੁਰੂਆਂ ਦੇ ਪਾਏ ਪੂਰਨਿਆਂ ਉਤੇ ਪਹਿਰਾ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਅਸੀਂ ਅਜਿਹੀ ਸ਼ਾਨਦਾਰ ਵਿਰਾਸਤ ਦੇ ਵਾਰਸ ਹਾਂ, ਜਿਸ ਦੀ ਦੁਨੀਆਂ ਵਿੱਚ ਕੋਈ ਮਿਸਾਲ ਨਹੀਂ ਮਿਲਦੀ।ਪੰਜਾਬ ਨੂੰ ਪ੍ਰਤੀ ਵਿਅਕਤੀ ਆਮਦਨ ਦੇ ਮਾਮਲੇ ਵਿੱਚ ਮਾਡਲ ਸੂਬੇ ਵਜੋਂ ਵਿਕਸਤ ਕਰਨ ਲਈ ਆਪਣੀ ਸਰਕਾਰ ਦੇ ਦ੍ਰਿੜ ਸੰਕਲਪ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਨਾਲ ਪੰਜਾਬ ਵਾਸੀਆਂ ਦੇ ਸੁਪਨੇ ਸਾਕਾਰ ਕਰਨ ਲਈ ਲੋਕਾਂ ਦੀ ਲੰਮੀ ਉਡੀਕ ਪੂਰੀ ਹੋਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ਨੂੰ ਮਹਾਨ ਗੁਰੂਆਂ, ਸੰਤਾਂ, ਪੀਰਾਂ ਤੇ ਪੈਗੰਬਰਾਂ ਦੀ ਬਖਸ਼ਿਸ਼ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਹਨ ਜਿਨ੍ਹਾਂ ਨੇ ਵਿਸ਼ਵ ਭਰ ਵਿੱਚ ਆਪਣਾ ਵੱਖਰਾ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਇਸ ਅਥਾਹ ਸਮਰੱਥਾ ਦੀ ਵਰਤੋਂ ਕਰਕੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਅਤੇ ਇਸ ਨੂੰ ’ਰੰਗਲਾ ਪੰਜਾਬ’ ਬਣਾਉਣ ਲਈ ਇਸ ਸਮਰੱਥਾ ਦਾ ਵੱਧ ਤੋਂ ਵੱਧ ਲਾਹਾ ਚੁੱਕਣ ਲਈ ਵਚਨਬੱਧ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਹਮੇਸ਼ਾ ਹਰ ਲੜਾਈ ਵਿੱਚ ਮੋਹਰੀ ਰਹੇ ਹਨ, ਜਿਸ ਕਾਰਨ ਸੂਬੇ ਨੂੰ ਦੇਸ਼ ਦੀ ਖੜਗਭੁਜਾ ਵਜੋਂ ਜਾਣਿਆ ਜਾਂਦਾ ਹੈ। ਸੂਬੇ ਵਿੱਚ ਬੇਰੋਜ਼ਗਾਰੀ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਐਲਾਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਸ ਧਰਤੀ ’ਤੇ ਬੇਰੋਜ਼ਗਾਰੀ ਖ਼ਿਲਾਫ਼ ਲੜਾਈ ਸ਼ੁਰੂ ਕੀਤੀ ਗਈ ਹੈ ਕਿਉਂਕਿ ਹੁਣ ਤੱਕ ਪਾਰਦਰਸ਼ੀ ਢੰਗ ਨਾਲ 29 ਹਜ਼ਾਰ ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ।ਭ੍ਰਿਸ਼ਟ ਨੇਤਾਵਾਂ ਵਿਰੁੱਧ ਚੁੱਕੇ ਗਏ ਕਦਮਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਤੋਂ ਇਕ-ਇਕ ਪੈਸਾ ਵਸੂਲਿਆ ਜਾਵੇਗਾ ਅਤੇ ਇਸ ਪੈਸੇ ਦੀ ਵਰਤੋਂ ਸੂਬੇ ਦੇ ਵਿਕਾਸ ਲਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਟੈਕਸ ਦਾਤਾਵਾਂ ਦੇ ਪੈਸੇ ਦੀ ਲੁੱਟ ਕਰਨ ਵਾਲਿਆਂ ਨੂੰ ਉਨ੍ਹਾਂ ਦੇ ਮਾੜੇ ਕੰਮਾਂ ਲਈ ਬਖਸ਼ਿਆ ਨਹੀਂ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟ ਨੇਤਾਵਾਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ ਗਿਆ ਅਤੇ ਹੋਰਾਂ ਨੂੰ ਅਜਿਹੀ ਸਜ਼ਾ ਭੁਗਤਣੀ ਪਵੇਗੀ। ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਬਹਾਦਰ ਨਾਇਕ ਨੇ ਦੇਸ਼ ਦੀ ਪ੍ਰਭੂਸੱਤਾ ਦੀ ਰਾਖੀ ਲਈ 11 ਲੜਾਈਆਂ ਲੜੀਆਂ ਸਨ। ਉਨ੍ਹਾਂ ਕਿਹਾ ਕਿ ਇਸ ਮਹਾਨ ਨਾਇਕ ਦੇ ਰਾਹ ’ਤੇ ਚੱਲਦਿਆਂ ਸੂਬਾ ਸਰਕਾਰ ਨੇ ਵੀ ਭ੍ਰਿਸ਼ਟਾਚਾਰ ਵਿਰੁੱਧ ਜੰਗ ਛੇੜੀ ਹੋਈ ਹੈ। ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਵਿੱਚ ਲਿਪਤ ਕਈ ਨੇਤਾਵਾਂ ਨੂੰ ਸਲਾਖਾਂ ਪਿੱਛੇ ਡੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸੱਤਾਧਾਰੀ ਪਾਰਟੀ ਨਾਲ ਸਬੰਧਤ ਕੋਈ ਆਗੂ ਵੀ ਭ੍ਰਿਸ਼ਟਾਚਾਰ ਦਾ ਦੋਸ਼ੀ ਪਾਇਆ ਗਿਆ ਤਾਂ ਉਸ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ ਯੋਗਦਾਨ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਵਾਅਦਾ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਵੀ ਖਟਕੜ ਕਲਾਂ ਦੀ ਪਵਿੱਤਰ ਧਰਤੀ ’ਤੇ ਸੰਕਲਪ ਲੈ ਕੇ ਅਹੁਦਾ ਸੰਭਾਲਿਆ ਸੀ। ਭਗਵੰਤ ਮਾਨ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨਾਲ ਮੁਗਲਾਂ ਦੇ ਜ਼ੁਲਮ ਵਿਰੁੱਧ ਅਨੇਕਾਂ ਲੜਾਈਆਂ ਲੜਨ ਵਾਲੇ ਆਪਣੇ ਦਾਦਾ ਜੀ ਹਰਦਾਸ ਸਿੰਘ ਦੇ ਨਕਸ਼ੇ ਕਦਮਾਂ ’ਤੇ ਚੱਲਦਿਆਂ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਨੇ ਕਦੇ ਵੀ ਹਮਲਾਵਰਾਂ ਦੇ ਜ਼ੁਲਮ ਅੱਗੇ ਸਿਰ ਨਹੀਂ ਝੁਕਾਇਆ ਸੀ। ਉਹ ਉਸ ਸਮੇਂ ਦੇ ਦੌਰਾਨ ਉੱਘੇ ਸਿੱਖ ਆਗੂ ਸਨ ਜੋ ਰਾਮਗੜ੍ਹੀਆ ਮਿਸਲ ਦਾ ਸਰਦਾਰ ਬਣੇ। ਇਨ੍ਹਾਂ ਮਹਾਨ ਨਾਇਕਾਂ ਨੂੰ ਨਜ਼ਰਅੰਦਾਜ਼ ਕਰਨ ਲਈ ਪਿਛਲੀਆਂ ਸੂਬਾ ਸਰਕਾਰਾਂ ਵਿਰੁੱਧ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਇਸ ਨਾਲਾਇਕੀ ਕਾਰਨ ਸੂਬੇ ਦੇ ਨੌਜਵਾਨਾਂ ਨੂੰ ਇਨ੍ਹਾਂ ਨਾਇਕਾਂ ਦੇ ਯੋਗਦਾਨ ਬਾਰੇ ਜਾਣਕਾਰੀ ਨਹੀਂ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅਹੁਦਾ ਸੰਭਾਲਣ ਤੋਂ ਬਾਅਦ ਕੌਮ ਦੇ ਨਿਰਮਾਤਾਵਾਂ ਦੇ ਨਾਂ ’ਤੇ ਕਈ ਪ੍ਰੋਜੈਕਟ ਸ਼ੁਰੂ ਕੀਤੇ ਹਨ। ਭਗਵੰਤ ਮਾਨ ਨੇ ਜ਼ਿਲ੍ਹੇ ਲਈ ਇੱਕ ਕਾਲਜ ਸਮੇਤ ਵੱਖ-ਵੱਖ ਪ੍ਰੋਜੈਕਟਾਂ ਅਤੇ ਸੜਕਾਂ ਨੂੰ ਮਜ਼ਬੂਤ ਅਤੇ ਚੌੜਾ ਕਰਨ ਦੇ ਪ੍ਰੋਜੈਕਟਾਂ ਦਾ ਵੀ ਐਲਾਨ ਕੀਤਾ।ਮੁੱਖ ਮੰਤਰੀ ਨੇ ਕਿਹਾ ਕਿ ਜ਼ਿਲ੍ਹੇ ਨੂੰ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕੀਤਾ ਜਾਵੇਗਾ ਅਤੇ ਇਸ ਸਬੰਧੀ ਵੱਖ-ਵੱਖ ਜਲ ਪ੍ਰਾਜੈਕਟ ਵੀ ਸ਼ੁਰੂ ਕੀਤੇ ਜਾਣਗੇ ਜਿਸ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਹੋਣਗੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਖਜ਼ਾਨੇ ਦੀ ਸਹੀ ਅਤੇ ਯੋਗ ਵਰਤੋਂ ਲਈ ਹਰ ਭਾਈਵਾਲ ਦੇ ਸੁਝਾਅ ਤੇ ਸਲਾਹ ਨਾਲ ਨੀਤੀਆਂ ਜਾਂ ਪ੍ਰੋਜੈਕਟ ਉਲੀਕ ਰਹੀ ਹੈ।ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਸ਼ਖਸੀਅਤਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਨੂੰ ਮੁਕੰਮਲ ਕਰਕੇ ਜ਼ਿਲ੍ਹੇ ਵਿੱਚੋਂ ਪੱਛੜੇ ਖੇਤਰ ਦਾ ਟੈਗ ਹਟਾ ਦਿੱਤਾ ਜਾਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 580 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ
ਪੰਜਾਬੀ ਖ਼ਬਰਸਾਰ ਬਿਉਰੋ
ਲੁਧਿਆਣਾ, 5 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਤੰਦਰੁਸਤ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬੇ ਦੀ ਸਿਰਜਣਾ ਵੱਲ ਇੱਕ ਹੋਰ ਪੁਲਾਂਘ ਪੁੱਟਦੇ ਹੋਏ ਸ਼ੁੱਕਰਵਾਰ ਨੂੰ 80 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਸੂਬੇ ਵਿੱਚ ਚੱਲ ਰਹੇ ਅਜਿਹੇ ਕਲੀਨਿਕਾਂ ਦੀ ਕੁੱਲ ਗਿਣਤੀ ਹੁਣ 580 ਹੋ ਗਈ ਹੈ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਦੇ ਨਾਲ ਹੁਣ ਸੂਬੇ ਵਿੱਚ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ ਲਗਭਗ 580 ਆਮ ਆਦਮੀ ਕਲੀਨਿਕ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ 580 ਕਲੀਨਿਕ ਤਿੰਨ ਪੜਾਵਾਂ ਵਿੱਚ ਸੂਬੇ ਦੇ ਲੋਕਾਂ ਦੀ ਸੇਵਾ ਵਿੱਚ ਸ਼ਾਮਲ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਕਲੀਨਿਕ ਪਹਿਲਾਂ ਹੀ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਮੀਲ ਪੱਥਰ ਸਾਬਤ ਹੋਏ ਹਨ ਅਤੇ ਬੜੇ ਸੁਚਾਰੂ ਢੰਗ ਨਾਲ ਬਾਖੂਬੀ ਕੰਮ ਕਰ ਰਹੇ ਹਨ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਇਹ ਕਲੀਨਿਕ ਲੋਕਾਂ ਨੂੰ ਵਿਸ਼ਵ ਪੱਧਰੀ ਇਲਾਜ ਅਤੇ ਜਾਂਚ ਸਹੂਲਤਾਂ ਮੁਫ਼ਤ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਭਰ ਦੇ 25.63 ਲੱਖ ਮਰੀਜ਼ ਇਨ੍ਹਾਂ ਆਮ ਆਦਮੀ ਕਲੀਨਿਕਾਂ ਤੋਂ ਲਾਭ ਉਠਾ ਚੁੱਕੇ ਹਨ। ਇਸੇ ਤਰਾਂ ਭਗਵੰਤ ਮਾਨ ਨੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ‘ਤੇ ਕੁੱਲ 41 ਕਿਸਮ ਦੇ ਡਾਇਗਨੌਸਟਿਕ ਟੈਸਟ ਮੁਫਤ ਕੀਤੇ ਜਾ ਰਹੇ ਹਨ ਅਤੇ 30 ਅਪ੍ਰੈਲ ਤੱਕ ਕੁੱਲ 1.78 ਲੱਖ ਮਰੀਜਾਂ ਨੇ ਇਨਾਂ ਕਲੀਨਿਕਾਂ ਤੋਂ ਟੈਸਟ ਕਰਵਾਏ ਹਨ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਵੱਡੇ ਮਾਣ ਵਾਲੀ ਗੱਲ ਇਹ ਵੀ ਹੈ ਕਿ ਇਨ੍ਹਾਂ ਕਲੀਨਿਕਾਂ ਨੇ ਸੂਬੇ ਵਿੱਚ ਫੈਲੀਆਂ ਵੱਖ-ਵੱਖ ਬਿਮਾਰੀਆਂ ਦੀ ਜਾਂਚ ਕਰਨ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਅਜਿਹੀਆਂ ਬਿਮਾਰੀਆਂ ਦਾ ਟਾਕਰਾ ਕਰਨ ਲਈ ਇੱਕ ਡੇਟਾਬੇਸ ਤਿਆਰ ਕਰਨ ਵਿੱਚ ਸਰਕਾਰ ਦੀ ਭਰਪੂਰ ਮਦਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ ਕੁੱਲ 80 ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸਭ ਤੋਂ ਵੱਧ ਵਰਤੀਆਂ ਜਾਣ ਵਾਲੀਆਂ ਦਵਾਈਆਂ ਹਾਈਪਰਟੈਨਸ਼ਨ, ਸ਼ੂਗਰ, ਚਮੜੀ ਦੀਆਂ ਬਿਮਾਰੀਆਂ, ਮੌਸਮੀ ਬਿਮਾਰੀਆਂ ਜਿਵੇਂ ਵਾਇਰਲ ਬੁਖਾਰ ਅਤੇ ਹੋਰ ਲਈ ਹਨ।ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਵਿਅੰਗ ਕਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕ ਸਾਡੇ ਅਖੌਤੀ ਤਜਰਬੇਕਾਰ ਸਿਆਸਤਦਾਨਾਂ ਤੋਂ ਤੰਗ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਆਲੀਸ਼ਾਨ ਆਰਾਮਗਾਹਾਂ ਦੀਆਂ ਉੱਚੀਆਂ ਕੰਧਾਂ ਉਹਲੇ ਖੁਦ ਨੂੰ ਕੈਦ ਕਰ ਲਿਆ ਹੈ, ਜਿਸ ਕਾਰਨ ਲੋਕ ਇਨ੍ਹਾਂ ਤੋਂ ਕਿਨਾਰਾ ਕਰਨ ਲੱਗੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਲੀਡਰਾਂ ਵੱਲੋਂ ਆਮ ਆਦਮੀ ਨੂੰ ਹਮੇਸ਼ਾ ਹੀ ਠੱਗਿਆ ਤੇ ਲਤਾੜਿਆ ਗਿਆ ਹੈ, ਜਿਸ ਕਾਰਨ ਇਨ੍ਹਾਂ ਨੂੰ ਲੋਕਾਂ ਨੇ ਨਕਾਰ ਦਿੱਤਾ ਹੈ।ਮਿਆਰੀ ਸਿੱਖਿਆ ਨੂੰ ਗਰੀਬਾਂ ਨੂੰ ਦਰਪੇਸ਼ ਸਾਰੀਆਂ ਬਿਮਾਰੀਆਂ ਦਾ ਇਲਾਜ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਉਹ ਤਾਕਤ ਹੈ, ਜੋ ਗਰੀਬੀ ਦੇ ਝੰਬੇ ਲੋਕਾਂ ਨੂੰ ਆਪਣਾ ਜੀਵਨ ਪੱਧਰ ਉੱਚਾ ਚੁੱਕਣ ਦੇ ਯੋਗ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਸੂਬਾ ਸਰਕਾਰ ਸੂਬੇ ਵਿੱਚ ਸਿੱਖਿਆ ਖੇਤਰ ਦੇ ਸੁਧਾਰ ‘ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਅੱਜ ਵਾਧੂ ਬਿਜਲੀ ਵਾਲਾ ਸੂਬਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮਿਆਂ ਵਿੱਚ ਸੂਬੇ ’ਚ ਹਨੇਰੇ ਦਾ ਖਤਰਾ ਮੰਡਰਾਉਂਦਾ ਰਹਿੰਦਾ ਸੀ, ਜਦੋਂ ਕਿ ਹੁਣ ਬਿਜਲੀ ਪੈਦਾ ਕਰਨ ਲਈ ਸਾਡੇ ਕੋਲ 37 ਦਿਨਾਂ ਦੇ ਕੋਲੇ ਦਾ ਭੰਡਾਰ ਮੌਜੂਦ ਹੈ। ਭਗਵੰਤ ਮਾਨ ਨੇ ਕਿਹਾ ਕਿ ਅੱਜ ਸੂਬੇ ਦੇ ਹਰ ਖੇਤਰ ਨੂੰ ਭਾਵੇਂ ਉਹ ਖੇਤੀਬਾੜੀ ਹੋਵੇ, ਉਦਯੋਗ ਜਾਂ ਘਰੇਲੂ ਖੇਤਰ, ਨੂੰ ਨਿਰਵਿਘਨ ਬਿਜਲੀ ਮਿਲ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭ੍ਰਿਸ਼ਟ ਆਗੂ ਮਾਨਸਿਕ ਰੋਗੀ ਹੁੰਦੇ ਹਨ। ਇਸੇ ਕਾਰਨ ਅਜਿਹੇ ਆਗੂਆਂ ਨੂੰ ਜੇਲਘ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਸੂਬੇ ਦੀ ਦੌਲਤ ਨੂੰ ਬੇਰਹਿਮੀ ਨਾਲ ਲੁੱਟਿਆ ਹੈ, ਜਿਸ ਲਈ ਇਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾ ਸਕਦਾ। ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟ ਨੇਤਾਵਾਂ ਤੋਂ ਲੋਕਾਂ ਦੀ ਲੁੱਟ ਦਾ ਇੱਕ-ਇੱਕ ਪੈਸਾ ਵਸੂਲ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ‘ਇੱਕ ਵਿਧਾਇਕ, ਇੱਕ ਪੈਨਸ਼ਨ’ ਬਿੱਲ ਪਾਸ ਕੀਤਾ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਹਰੇਕ ਵਿਧਾਇਕ ਨੂੰ ਹਰ ਮਿਆਦ ਲਈ ਇੱਕ ਤੋਂ ਵੱਧ ਪੈਨਸ਼ਨਾਂ ਲੈਣ ਦੀ ਪਹਿਲਾਂ ਦੀ ਵਿਵਸਥਾ ਦੀ ਥਾਂ ਹੁਣ ਸਿਰਫ ਇੱਕ ਹੀ ਪੈਨਸ਼ਨ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਪੈਨਸ਼ਨ ਪ੍ਰਣਾਲੀ ਜਨਤਾ ਦੇ ਪੈਸੇ ਦੀ ਖੁੱਲੀ ਲੁੱਟ ਸੀ, ਜਿਸ ਨੂੰ ਹੁਣ ਰੋਕ ਦਿੱਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਇਤਿਹਾਸਕ ਪਹਿਲਕਦਮੀ ਦਾ ਉਦੇਸ਼ ਸਮਾਜ ਦੀ ਭਲਾਈ ਯਕੀਨੀ ਬਣਾਉਣ ਲਈ ਕਰਦਾਤਾ ਦੇ ਪੈਸੇ ਦੀ ਬੱਚਤ ਕਰਨਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ ਸੂਬੇ ਵਿੱਚ ਯੋਗ ਨੌਜਵਾਨਾਂ ਨੂੰ 29000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਯੋਗਤਾ ਅਤੇ ਪਾਰਦਰਸ਼ਤਾ ਸਮੁੱਚੀ ਭਰਤੀ ਪ੍ਰਕਿਰਿਆ ਦਾ ਇੱਕੋ ਇੱਕ ਆਧਾਰ ਹੈ। ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਤੇ ਸਮਰੱਥਾ ਦੇ ਆਧਾਰ ‘ਤੇ ਹੋਰ ਨੌਕਰੀਆਂ ਦਿੱਤੀਆਂ ਜਾਣਗੀਆਂ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਕੁਦਰਤੀ ਆਫਤ ਕਾਰਨ ਹੋਏ ਫਸਲੀ ਖਰਾਬੇ ਤੋਂ ਤੁਰੰਤ ਬਾਅਦ ਮੁਆਵਜ਼ਾ ਦੇਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ, ਉਨਾਂ ਨੂੰ 15000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਗਿਆ ਹੈ। ਇਸੇ ਤਰਾਂ ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਅਤੇ ਲਿਫਟਿੰਗ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਕੀਤੀ ਜਾ ਰਹੀ ਹੈ।ਆਪਣੇ ਸੰਬੋਧਨ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਇਤਿਹਾਸਕ ਪਹਿਲਕਦਮੀ ਲਈ ਸੂਬਾ ਸਰਕਾਰ ਦੀ ਸਲਾਘਾ ਕੀਤੀ। ਉਨਾਂ ਕਿਹਾ ਕਿ ਇਹ ਕਾਰਗੁਜਾਰੀ ਲਾਮਿਸਾਲ ਹੈ ਕਿਉਂਕਿ ਪੰਜਾਬੀਆਂ ਨੇ ਸਿਹਤ ਖੇਤਰ ਵਿੱਚ ਅਜਿਹੀ ਕ੍ਰਾਂਤੀ ਕਦੇ ਨਹੀਂ ਦੇਖੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਨੂੰ ਪਹਿਲਾਂ ਦਿੱਲੀ ਵਿੱਚ ਲਾਗੂ ਕੀਤਾ ਗਿਆ ਸੀ ਅਤੇ ਹੁਣ ਲੋਕਾਂ ਵੱਲੋਂ ਮੌਕਾ ਦਿੱਤੇ ਜਾਣ ਤੋਂ ਬਾਅਦ ਇਸ ਨੂੰ ਪੰਜਾਬ ਵਿੱਚ ਸਫਲਤਾਪੂਰਵਕ ਲਾਗੂ ਕੀਤਾ ਗਿਆ ਹੈ।ਦਿੱਲੀ ਦੇ ਮੁੱਖ ਮੰਤਰੀ ਨੇ ਪੰਜਾਬ ਵਿੱਚ ਕਈ ਲੋਕ-ਪੱਖੀ ਅਤੇ ਵਿਕਾਸਮੁਖੀ ਪਹਿਲਕਦਮੀਆਂ ਕਰਨ ਲਈ ਸੂਬਾ ਸਰਕਾਰ ਦੀ ਸਲਾਘਾ ਕੀਤੀ। ਉਨਾਂ ਕਿਹਾ ਕਿ ਜਿੱਥੇ ਦਿੱਲੀ ਸਰਕਾਰ ਨੇ ਪੰਜ ਸਾਲਾਂ ਬਾਅਦ 500 ਕਲੀਨਿਕ ਖੋਲੇ ਸਨ, ਪੰਜਾਬ ਵਿੱਚ ਇਹ ਇੱਕ ਸਾਲ ਵਿੱਚ ਹੀ ਚਾਲੂ ਹੋ ਗਏ ਹਨ। ਇਸ ਦੌਰਾਨ ਉਨਾਂ ਕਿਹਾ ਕਿ ਮੁਫਤ ਬਿਜਲੀ ਪੰਜਾਬ ਲਈ ਵੱਡਾ ਵਰਦਾਨ ਹੈ।ਭਗਵੰਤ ਮਾਨ ਨੂੰ ਨਿਮਰਤਾ ਅਤੇ ਦੂਰਅੰਦੇਸੀ ਦਾ ਪ੍ਰਤੀਕ ਦੱਸਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕਿਸੇ ਵੀ ਅਜਿਹੇ ਵਿਅਕਤੀ ਨੂੰ ਮਿਲਣ ਲਈ ਤਿਆਰ ਰਹਿੰਦੇ ਹਨ, ਜੋ ਸੂਬੇ ਦਾ ਭਲਾ ਕਰ ਸਕਦਾ ਹੈ। ਉਨਾਂ ਕਿਹਾ ਕਿ ਭਗਵੰਤ ਮਾਨ ਦਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਲੋਕਾਂ ਲਈ ਵਰਦਾਨ ਹੈ। ਉਨਾਂ ਕਿਹਾ ਕਿ ਇਹ ਸੂਬੇ ਅਤੇ ਇਸ ਦੇ ਲੋਕਾਂ ਲਈ ਚੰਗਾ ਹੈ ਕਿਉਂਕਿ ਅਜਿਹੇ ਆਗੂ ਅੱਜ-ਕੱਲ ਬਹੁਤ ਘੱਟ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੀ ਦੂਰਅੰਦੇਸੀ ਅਗਵਾਈ ਹੇਠ ਸੂਬੇ ਦਾ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਹੋ ਰਿਹਾ ਹੈ।ਇਸ ਮੌਕੇ ਕੈਬਨਿਟ ਮੰਤਰੀ ਬਲਬੀਰ ਸਿੰਘ, ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਸੰਜੀਵ ਅਰੋੜਾ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
ਅਸੀਂ ਪੰਜਾਬ ਵਿੱਚ ਭ੍ਰਿਸ਼ਟਾਚਾਰ ਅਤੇ ਮਾਫੀਆ ਦਾ ਖਾਤਮਾ ਕੀਤਾ, ਪਿਛਲੀਆਂ ਸਰਕਾਰਾਂ ਇਨ੍ਹਾਂ ਦੀ ਸਰਪ੍ਰਸਤੀ ਕਰਦੀਆਂ ਸਨ-ਮਾਨ
ਕਿਹਾ – ਸੁਸ਼ੀਲ ਰਿੰਕੂ ਨੂੰ ਜਿਤਾ ਕੇ ਸਾਡਾ ਹੌਂਸਲਾ ਵਧਾਓ, ਅਸੀਂ ਪੰਜਾਬ ਦੇ ਵਿਕਾਸ ਲਈ ਹੋਰ ਮਿਹਨਤ ਕਰਾਂਗੇ
ਸੀਐੱਮ ਮਾਨ ਨੇ ’ਆਪ’ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ’ਚ ਹਲਕਾ ਨਕੋਦਰ ਦੇ ਵੱਖ-ਵੱਖ ਇਲਾਕਿਆਂ ’ਚ ਕੀਤੇ ਰੋਡ ਸ਼ੋਅ
ਪੰਜਾਬੀ ਖ਼ਬਰਸਾਰ ਬਿਉਰੋ
ਜਲੰਧਰ, 5 ਮਈ: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ’ਚ ਹਲਕਾ ਨਕੋਦਰ ਦੇ ਵੱਖ-ਵੱਖ ਇਲਾਕਿਆਂ ’ਚ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ’ਆਪ’ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ।ਨਕੋਦਰ ਵਿੱਚ ਮੁੱਖ ਮੰਤਰੀ ਨੇ ਬਿਲਗਾ ਤੋਂ ਨੂਰਮਹਿਲ ਤੱਕ ਰੋਡ ਸ਼ੋਅ ਕੀਤਾ। ਰੋਡ ਸ਼ੋਅ ਦੌਰਾਨ ਮੁੱਖ ਮੰਤਰੀ ਮਾਨ ਨੇ ਕਈ ਥਾਵਾਂ ’ਤੇ ਭੀੜ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ’ਚ ਅਸੀਂ ਸਰਕਾਰ ਬਣਨ ਤੋਂ ਬਾਅਦ ਸਭ ਤੋਂ ਪਹਿਲਾਂ ਸਰਕਾਰੀ ਹਸਪਤਾਲਾਂ ਅਤੇ ਸਰਕਾਰੀ ਸਕੂਲਾਂ ਨੂੰ ਸੁਧਾਰਨਾ ਸ਼ੁਰੂ ਕੀਤਾ। ਹੁਣ ਪੰਜਾਬ ਵਿੱਚ ਦਿੱਲੀ ਵਰਗੇ ਵਿਸ਼ਵ ਪੱਧਰੀ ਸਕੂਲ ਬਣ ਰਹੇ ਹਨ। ਆਉਣ ਵਾਲੇ ਦਿਨਾਂ ਵਿੱਚ ਬਹੁਤ ਸਾਰੇ ਸਕੂਲ ਆਫ਼ ਐਮੀਨੈਂਸ ਤਿਆਰ ਕੀਤੇ ਜਾਣਗੇ।ਸਿੱਖਿਆ ਦੀ ਤਰ੍ਹਾਂ ਸਾਡੀ ਸਰਕਾਰ ਨੇ ਪੰਜਾਬ ਵਿੱਚ ਸਿਹਤ ਕ੍ਰਾਂਤੀ ਦੀ ਵੀ ਸ਼ੁਰੂਆਤ ਕੀਤੀ ਹੈ। ਅਸੀਂ ਸਰਕਾਰ ਆਉਣ ਦੇ ਸਿਰਫ਼ ਇੱਕ ਸਾਲ ਵਿੱਚ ਹੀ ਪੰਜਾਬ ਵਿੱਚ 500 ਤੋਂ ਵੱਧ ਮੁਹੱਲਾ ਕਲੀਨਿਕ ਬਣਾਏ ਹਨ। ਅੱਜ 80 ਹੋਰ ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ। ਹੁਣ ਪੰਜਾਬ ਵਿੱਚ ਕੁੱਲ 580 ਮੁਹੱਲਾ ਕਲੀਨਿਕ ਹਨ। ਇਨ੍ਹਾਂ ਮੁਹੱਲਾ ਕਲੀਨਿਕਾਂ ਵਿੱਚ 20 ਲੱਖ ਤੋਂ ਵੱਧ ਲੋਕਾਂ ਦਾ ਮੁਫ਼ਤ ਇਲਾਜ ਕੀਤਾ ਗਿਆ ਹੈ ਅਤੇ 5 ਲੱਖ ਤੋਂ ਵੱਧ ਲੋਕਾਂ ਦੀ ਮੁਫ਼ਤ ਜਾਂਚ ਕੀਤੀ ਜਾ ਚੁੱਕੀ ਹੈ।ਰੁਜ਼ਗਾਰ ਦੇ ਮੁੱਦੇ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਸਿਰਫ਼ ਇੱਕ ਸਾਲ ਵਿੱਚ ਪੰਜਾਬ ਦੇ 28000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਮੁੱਖ ਮੰਤਰੀ ਦੇ ਸਹੁੰ ਚੁੱਕਣ ਤੋਂ ਬਾਅਦ ਅਸੀਂ ਪਹਿਲੀ ਕੈਬਨਿਟ ਮੀਟਿੰਗ ਵਿੱਚ ਹੀ 25000 ਸਰਕਾਰੀ ਨੌਕਰੀਆਂ ਕੱਢਣ ਦਾ ਐਲਾਨ ਕੀਤਾ ਸੀ। ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਲਈ ਹੋਰ ਵੀ ਵੱਡੀ ਗਿਣਤੀ ਵਿੱਚ ਸਰਕਾਰੀ ਨੌਕਰੀਆਂ ਦੀਆਂ ਅਸਾਮੀਆਂ ਜਾਰੀ ਕੀਤੀਆਂ ਜਾਣਗੀਆਂ।ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਅਤੇ ਮਾਫੀਆ ਦਾ ਪੂਰੀ ਤਰ੍ਹਾਂ ਸਫਾਇਆ ਕਰ ਦਿੱਤਾ ਹੈ। ਪਿਛਲੇ ਇੱਕ ਸਾਲ ਵਿੱਚ ਅਸੀਂ ਸੈਂਕੜੇ ਭ੍ਰਿਸ਼ਟ ਅਫ਼ਸਰਾਂ, ਮੁਲਾਜ਼ਮਾਂ ਅਤੇ ਆਗੂਆਂ ਖ਼ਿਲਾਫ਼ ਕਾਰਵਾਈ ਕਰਕੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਹੈ। ਪਿਛਲੀਆਂ ਸਰਕਾਰਾਂ ਦੌਰਾਨ ਪੰਜਾਬ ਵਿੱਚ ਲੈਂਡ ਮਾਫੀਆ, ਰੇਤ ਮਾਫੀਆ, ਕੇਵਲ ਮਾਫੀਆ ਅਤੇ ਡਰੱਗ ਮਾਫੀਆ ਦਾ ਬੋਲਬਾਲਾ ਰਿਹਾ ਕਿਉਂਕਿ ਸੱਤਾ ਵਿੱਚ ਬੈਠੇ ਲੋਕਾਂ ਨੇ ਇਹਨਾਂ ਦੀ ਸਰਪ੍ਰਸਤੀ ਕੀਤੀ ਸੀ। ਅਸੀਂ ਪੰਜਾਬ ਵਿੱਚੋਂ ਹਰ ਤਰ੍ਹਾਂ ਦੇ ਮਾਫੀਆ ਨੂੰ ਖਤਮ ਕਰਕੇ ਪਾਰਦਰਸ਼ੀ ਸ਼ਾਸਨ ਸਥਾਪਿਤ ਕੀਤਾ ਹੈ।ਮੁੱਖ ਮੰਤਰੀ ਨੇ ਜਲੰਧਰ ਦੇ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਚੋਣ ਨਾਲ ਭਾਜਪਾ ਅਤੇ ਕਾਂਗਰਸ ਨੂੰ ਕੋਈ ਫਰਕ ਨਹੀਂ ਪੈਣ ਵਾਲਾ। ਪਰ ਸੁਸ਼ੀਲ ਰਿੰਕੂ ਦੀ ਜਿੱਤ ਸਾਡੇ ਹੌਂਸਲੇ ਬੁਲੰਦ ਕਰੇਗੀ, ਜਿਸ ਤੋਂ ਬਾਅਦ ਅਸੀਂ ਹੋਰ ਮਿਹਨਤ ਅਤੇ ਲਗਨ ਨਾਲ ਪੰਜਾਬ ਦੇ ਲੋਕਾਂ ਲਈ ਕੰਮ ਕਰਾਂਗੇ।
