ਸਰਕਾਰੀ ਦਫ਼ਤਰ ਸਵੇਰੇ 07:30 ਵਜੇ ਖੁੱਲ੍ਹਣਗੇ ਅਤੇ ਦੁਪਹਿਰ 02:00 ਵਜੇ ਬੰਦ ਹੋਣਗੇ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 29 ਅਪਰੈਲ:ਪੰਜਾਬ ਸਰਕਾਰ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਵਿਖੇ ਸਥਿਤ ਆਪਣੇ ਸਾਰੇ ਦਫ਼ਤਰਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਇਸ ਸਬੰਧੀ ਅਧਿਸੂਚਨਾ ਜਾਰੀ ਕੀਤੀ ਗਈ ਹੈ।ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ 2 ਮਈ, 2023 ਤੋਂ ਸਾਰੇ ਸਰਕਾਰੀ ਦਫ਼ਤਰ ਸਵੇਰੇ 07:30 ਵਜੇ ਖੁੱਲ੍ਹਣਗੇ ਅਤੇ ਦੁਪਹਿਰ 02:00 ਵਜੇ ਬੰਦ ਹੋਣਗੇ। ਇਹ ਸਮਾਂ ਸਾਰਣੀ 15 ਜੁਲਾਈ, 2023 ਤੱਕ ਲਾਗੂ ਰਹੇਗੀ। ਉਨ੍ਹਾਂ ਦੱਸਿਆ ਕਿ ਇਹ ਬਦਲਿਆ ਨਵਾਂ ਸਮਾਂ ਖੇਤਰੀ ਦਫ਼ਤਰਾਂ, ਸਿਵਲ ਸਕੱਤਰੇਤ ਅਤੇ ਹੋਰ ਮੁੱਖ ਦਫ਼ਤਰਾਂ ਸਮੇਤ ਸਾਰੇ ਦਫ਼ਤਰਾਂ ਵਿੱਚ ਇਕਸਾਰ ਲਾਗੂ ਹੋਵੇਗਾ।ਪੰਜਾਬ ਸਰਕਾਰ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਸਰਕਾਰੀ ਦਫ਼ਤਰਾਂ ਦੇ ਬਦਲੇ ਹੋਏ ਨਵੇਂ ਸਮੇਂ ਦਾ ਧਿਆਨ ਰੱਖਣ ਅਤੇ ਉਸ ਅਨੁਸਾਰ ਹੀ ਆਪਣੇ ਕੰਮਕਾਜ ਲਈ ਸਰਕਾਰੀ ਦਫ਼ਤਰਾਂ ਵਿੱਚ ਪਹੁੰਚ ਕਰਨ।ਜ਼ਿਕਰਯੋਗ ਹੈ ਕਿ ਗਰਮੀਆਂ ਵਿੱਚ ਬਿਜਲੀ ਦੀ ਮੰਗ ਬਹੁਤ ਜਿਆਦਾ ਹੁੰਦੀ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਦਫ਼ਤਰ ਖੁੱਲ੍ਹਣ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ ਜਿਸ ਨਾਲ ਬਿਜਲੀ ਦੀ ਖਪਤ ਵਿੱਚ ਕਾਫ਼ੀ ਕਮੀ ਆਉਣ ਦੀ ਉਮੀਦ ਹੈ।
Blog
-

ਪੰਜਾਬ ਸਰਕਾਰ ਨੇ ਪੰਜਾਬ ਤੇ ਚੰਡੀਗੜ੍ਹ ਵਿਖੇ ਸਥਿਤ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ
-

ਮੁੱਖ ਮੰਤਰੀ ਵੱਲੋਂ ਅੱਠਵੀਂ ਕਲਾਸ ’ਚੋਂ ਅੱਵਲ ਤਿੰਨ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਦਾ 51-51 ਹਜ਼ਾਰ ਦੀ ਰਾਸ਼ੀ ਨਾਲ ਸਨਮਾਨ
ਵਿਦਿਆਰਥੀਆਂ ਖਾਸ ਕਰਕੇ ਲੜਕੀਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਚੁੱਕਿਆ ਕਦਮ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 29 ਅਪ੍ਰੈਲ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਕਲਾਸ ਦੇ ਨਤੀਜਿਆਂ ਵਿੱਚ ਸਿਖ਼ਰਲੇ ਤਿੰਨ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਲਵਪ੍ਰੀਤ ਕੌਰ, ਗੁਰਅੰਕਿਤ ਕੌਰ ਅਤੇ ਸਮਰਪ੍ਰੀਤ ਕੌਰ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਵਿਦਿਆਰਥਣਾਂ ਨੂੰ 51-51 ਹਜ਼ਾਰ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ। ਭਗਵੰਤ ਮਾਨ ਨੇ ਕਿਹਾ, “ਸਾਡੇ ਸਰਕਾਰੀ ਸਕੂਲਾਂ ਦੀਆਂ ਬੱਚੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਹ ਮੱਲਾਂ ਮਾਰਨ ਲਈ ਸਾਡੀਆਂ ਬੱਚੀਆਂ ਨੂੰ ਬਹੁਤ-ਬਹੁਤ ਵਧਾਈਆਂ। ਅਸੀਂ ਸਰਕਾਰੀ ਸਕੂਲਾਂ ਅਤੇ ਵਿੱਦਿਆ ਦਾ ਮਿਆਰ ਦਿਨ-ਬ-ਦਿਨ ਉੱਚਾ ਚੁੱਕਣ ਲਈ ਦਿਨ-ਰਾਤ ਯਤਨ ਕਰ ਰਹੇ ਹਾਂ ਅਤੇ ਇਨ੍ਹਾਂ ਸ਼ਾਨਦਾਰ ਨਤੀਜਿਆਂ ਨਾਲ ਸਾਡਾ ਹੌਂਸਲਾ ਹੋਰ ਵੀ ਵਧ ਜਾਂਦਾ ਹੈ। ਇਸ ਪ੍ਰਾਪਤੀ ਉਤੇ ਸਿਰਫ ਤਹਾਨੂੰ ਹੀ ਰਸ਼ਕ ਨਹੀਂ ਹੋਇਆ ਸਗੋਂ ਪੰਜਾਬ ਦੇ ਲੋਕਾਂ ਖਾਸ ਕਰਕੇ ਤੁਹਾਡੇ ਅਧਿਆਪਕ ਅਤੇ ਮਾਪਿਆਂ ਨੂੰ ਵੀ ਬਹੁਤ ਮਾਣ ਹੈ। ਮੈਨੂੰ ਪੂਰੀ ਉਮੀਦ ਹੈ ਤੁਸੀਂ ਭਵਿੱਖ ਵਿਚ ਵੀ ਸਿੱਖਿਆ ਦੇ ਖੇਤਰ ਵਿਚ ਬੁਲੰਦੀਆਂ ਹਾਸਲ ਕਰਦੇ ਰਹੋਗੇ।”ਦੱਸਣਯੋਗ ਹੈ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਬੁਢਲਾਡਾ (ਜ਼ਿਲ੍ਹਾ ਮਾਨਸਾ) ਦੀਆਂ ਵਿਦਿਆਰਥਣਾਂ ਲਵਪ੍ਰੀਤ ਕੌਰ ਨੇ ਅੱਠਵੀਂ ਕਲਾਸ ਵਿੱਚੋਂ 600/600 ਅੰਕ ਹਾਸਲ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਏਸੇ ਸਕੂਲ ਦੀ ਵਿਦਿਆਰਥਣ ਗੁਰਅੰਕਿਤ ਕੌਰ ਨੇ 600/600 ਅੰਕ ਹਾਸਲ ਕਰਕੇ ਦੂਜਾ ਸਥਾਨ ਹਾਸਲ ਕੀਤਾ ਹੈ। ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬੱਸੀਆਂ (ਜ਼ਿਲ੍ਹਾ ਲੁਧਿਆਣਾ) ਦੀ ਵਿਦਿਆਰਥਣ ਸਮਰਪ੍ਰੀਤ ਕੌਰ ਨੇ 600/598 ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਆਮ ਧਾਰਨਾ ਦੇ ਉਲਟ ਸਰਕਾਰੀ ਸਕੂਲਾਂ ਦੇ ਇਨ੍ਹਾਂ ਵਿਦਿਆਰਥੀਆਂ ਨੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੂੰ ਪਛਾੜਦਿਆਂ ਸੂਬੇ ਭਰ ਵਿੱਚ ਵਧੀਆ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਲੜਕੀਆਂ ਹੋਰ ਵਿਦਿਆਰਥੀਆਂ ਲਈ ਰੋਲ ਮਾਡਲ ਬਣਨਗੀਆਂ ਅਤੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਪ੍ਰਾਪਤ ਕਰਕੇ ਸਿੱਖਿਆ ਦੇ ਖੇਤਰ ਵਿੱਚ ਮੱਲਾਂ ਮਾਰਨ ਲਈ ਪ੍ਰੇਰਿਤ ਕਰਨਗੀਆਂ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਕੁੜੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਜੇ ਉਨ੍ਹਾਂ ਨੂੰ ਮੌਕੇ ਦਿੱਤੇ ਜਾਣ ਤਾਂ ਉਹ ਕਿਸੇ ਵੀ ਅਖਾੜੇ ਵਿੱਚ ਨਵੀਆਂ ਬੁਲੰਦੀਆਂ ਨੂੰ ਛੂਹ ਸਕਦੀਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਮਿਸਾਲੀ ਤਬਦੀਲੀ ਤਹਿਤ ਇਹ ਫੈਸਲਾ ਕੀਤਾ ਗਿਆ ਹੈ ਕਿ ਪ੍ਰੀਖਿਆਵਾਂ ਵਿੱਚ ਬਰਾਬਰ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਰਿਟ ਵਿੱਚ ਬਰਾਬਰ ਰੈਂਕ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ 600 ਅੰਕ ਪ੍ਰਾਪਤ ਕਰਨ ਵਾਲੀਆਂ ਦੋ ਵਿਦਿਆਰਥਣਾਂ ਦੀ ਤਰ੍ਹਾਂ ਹੁਣ ਇਕ ਰੈਂਕ ‘ਤੇ ਵਿਚਾਰ ਕੀਤਾ ਜਾਵੇਗਾ ਅਤੇ 98.6 ਫੀਸਦੀ ਅੰਕ ਪ੍ਰਾਪਤ ਕਰਨ ਵਾਲੀਆਂ ਤਿੰਨ ਵਿਦਿਆਰਥਣਾਂ ਦੂਜੇ ਰੈਂਕ ‘ਤੇ ਅਤੇ 98.5 ਫੀਸਦੀ ਅੰਕ ਪ੍ਰਾਪਤ ਕਰਨ ਵਾਲੀਆਂ ਤਿੰਨ ਵਿਦਿਆਰਥਣਾਂ ਤੀਜੇ ਰੈਂਕ ‘ਤੇ ਆਉਣਗੀਆਂ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਸ ਨਾਲ ਬੱਚੀਆਂ ਨੂੰ ਸਿੱਖਿਆ ਹਾਸਲ ਕਰਨ ਲਈ ਹੁਲਾਰਾ ਦੇ ਕੇ ਉਨ੍ਹਾਂ ਦੇ ਸਸ਼ਕਤੀਕਰਨ ਵਿੱਚ ਹੋਰ ਮਦਦ ਮਿਲੇਗੀ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਖਾਸ ਕਰਕੇ ਲੜਕੀਆਂ ਲਈ ਵਧੀਆ ਸਕੂਲੀ ਸਿੱਖਿਆ ਦਾ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ 5ਵੀਂ, 8ਵੀਂ ਅਤੇ 10ਵੀਂ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਵਿੱਚ ਉੱਚ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮਾਲੀ ਇਨਾਮ ਦੇਣ ਲਈ ਨੀਤੀ ਬਣਾਈ ਜਾ ਰਹੀ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਵਿਦਿਆਰਥੀਆਂ ਨੂੰ ਸਿੱਖਿਆ ਦੇ ਖੇਤਰ ਵਿੱਚ ਵਧੀਆ ਪੁਜ਼ੀਸ਼ਨ ਹਾਸਲ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਦਦ ਕਰੇਗਾ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਿਦਿਆਰਥੀਆਂ ਨੂੰ ਮੁਫਤ ਕਿਤਾਬਾਂ ਅਤੇ ਵਰਦੀਆਂ ਮੁਹੱਈਆ ਕਰਵਾ ਕੇ ਪਹਿਲਾਂ ਹੀ ਨਵਾਂ ਮਾਪਦੰਡ ਕਾਇਮ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਆਉਣ ਵਾਲੀਆਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵੀ ਚੁਸਤ-ਦਰੁਸਤ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਵਿਦਿਆਰਥੀਆਂ ਨੂੰ ਸਿੱਖਿਆ ਲਈ ਅਨੁਕੂਲ ਮਾਹੌਲ ਪ੍ਰਦਾਨ ਕਰਨ ਵਿੱਚ ਸਹਾਈ ਹੋਵੇਗਾ।ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਯਕੀਨੀ ਬਣਾਉਣ ਲਈ ਸਰਕਾਰੀ ਸਕੂਲਾਂ ਵਿੱਚ ਸੀਸੀਟੀਵੀ ਕੈਮਰੇ ਵੀ ਲਗਾਏਗੀ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣ ਵਿੱਚ ਹੋਰ ਮਦਦ ਕਰੇਗਾ ਕਿ ਵਿਦਿਆਰਥੀਆਂ ਖਾਸ ਕਰਕੇ ਲੜਕੀਆਂ ਸਿੱਖਿਆ ਦੇ ਖੇਤਰ ਵਿੱਚ ਮੱਲਾਂ ਮਾਰਨ। ਭਗਵੰਤ ਮਾਨ ਨੇ ਕਿਹਾ ਕਿ ਇਹ ਸਾਰੇ ਯਤਨ ਇਹ ਯਕੀਨੀ ਬਣਾਉਣਾ ਹਨ ਕਿ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਪਹਿਲੇ ਨੰਬਰ ਦਾ ਸੂਬਾ ਬਣੇ।ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਬੈਂਸ ਤੇ ਹੋਰ ਵੀ ਹਾਜ਼ਰ ਸਨ। -

ਭੈਣ-ਭਰਾ ਨੂੰ ਸਰਕਾਰੀ ਨੌਕਰੀ ਮਿਲਣ ਨਾਲ ਪਰਿਵਾਰ ਵਿੱਚ ਆਈ ਦੋਹਰੀ ਖੁਸ਼ੀ
ਮੇਰੀ ਭੈਣ ਨੇ ਵਿਦੇਸ਼ ਜਾ ਕੇ ਵਸਣ ਦੀ ਬਜਾਏ ਪੰਜਾਬ ਵਿੱਚ ਰਹਿਣ ਨੂੰ ਤਰਜੀਹ ਦਿੱਤੀ: ਹਰਵਿੰਦਰ ਸਿੰਘ
ਮੁੱਖ ਮੰਤਰੀ ਨੇ ਪਰਵਿੰਦਰ ਨੂੰ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਹਰਵਿੰਦਰ ਨੂੰ ਸੌਂਪਿਆ ਨਿਯੁਕਤੀ ਪੱਤਰ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 29 ਅਪ੍ਰੈਲ:ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਮੁਹਿੰਮ ਪਰਵਿੰਦਰ ਕੌਰ ਦੇ ਪਰਿਵਾਰ ਲਈ ਵੱਡੀ ਖੁਸ਼ੀ ਲੈ ਕੇ ਆਈ ਹੈ। ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪਰਵਿੰਦਰ ਕੌਰ ਨੂੰ ਨਿਯੁਕਤੀ ਪੱਤਰ ਸੌਂਪਿਆ ਗਿਆ। ਇਹ ਪਰਿਵਾਰ ਲਈ ਦੋਹਰੀ ਖੁਸ਼ੀ ਦੀ ਗੱਲ ਹੈ ਕਿਉਂ ਕਿ ਪਰਵਿੰਦਰ ਕੌਰ ਦੇ ਨਾਲ ਹੀ ਉਸ ਦੇ ਭਰਾ ਹਰਵਿੰਦਰ ਸਿੰਘ ਦੀ ਵੀ ਤਕਨੀਕੀ ਸਿੱਖਿਆ ਵਿਭਾਗ ਵਿੱਚ ਕਲਰਕ ਵਜੋਂ ਚੋਣ ਹੋਈ ਹੈ।ਸੰਗਰੂਰ ਜ਼ਿਲ੍ਹੇ ਦੇ ਪਿੰਡ ਸਤੌਜ ਦੇ ਰਹਿਣ ਵਾਲੇ, ਦੋਵੇਂ ਭੈਣ-ਭਰਾਵਾਂ ਸੂਬੇ ਭਰ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਆਪਣੇ ਵਾਅਦੇ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਹਰਵਿੰਦਰ ਸਿੰਘ ਨੂੰ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ.ਵੱਲੋਂ ਨਿਯੁਕਤੀ ਪੱਤਰ ਸੌਂਪਿਆ ਗਿਆ।ਹਰਵਿੰਦਰ ਨੇ ਖੁਸ਼ ਹੁੰਦਿਆਂ ਕਿਹਾ ਕਿ ਪੰਜਾਬ ਵਿੱਚ ਰਹਿਣ ਅਤੇ ਸੇਵਾ ਕਰਨ ਦੀਆਂ ਸਾਡੀਆਂ ਇੱਛਾਵਾਂ ਪੂਰੀਆਂ ਹੋਈਆਂ ਹਨ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਖਾਲੀ ਅਸਾਮੀਆਂ ਨੂੰ ਭਰਨ ਲਈ ਆਪਣੀ ਕੋਸ਼ਿਸ਼ ਜਾਰੀ ਰੱਖੀ ਹੋਈ ਹੈ ਜਿਸ ਦੇ ਨਤੀਜੇ ਵਜੋਂ ਸਾਡੇ ਦੋਵਾਂ ਨੂੰ ਨੌਕਰੀਆਂ ਮਿਲ ਮਿਲੀਆ ਹਨ।ਹਰਵਿੰਦਰ ਨੇ ਕਿਹਾ ਕਿ ਹੁਣ ਉਸਦੀ ਭੈਣ ਵਿਦੇਸ਼ ਨਹੀਂ ਜਾਵੇਗੀ ਕਿਉਂ ਕਿ ਉਸਦੇ ਆਈਲੈਟਸ ਵਿੱਚੋਂ ਛੇ ਬੈਂਡ ਆਏ ਹੋਏ ਹਨ ਅਤੇ ਉਹ ਸੂਬੇ ਵਿੱਚ ਬੇਰੁਜ਼ਗਾਰੀ ਨੂੰ ਵੇਖਦਿਆਂ ਵਿਦੇਸ਼ ਜਾਣ ਦੀ ਯੋਜਨਾ ਬਣਾ ਰਹੀ ਸੀ। ਉਸਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮੇਂ ਸਿਰ ਭਰੀਆਂ ਗਈਆਂ ਇਹ ਅਸਾਮੀਆਂ ਨਾਲ ਜਿੱਥੇ ਇੱਕ ਪਾਸੇ ਨੌਜਵਾਨ ਤੇ ਉਨ੍ਹਾਂ ਦੇ ਪਰਿਵਾਰ ਇੱਥੇ ਹੀ ਰਹਿਣਗੇ ਉੱਥੇ ਹੀ ਇਸ ਨਾਲ ਹੁਨਰ ਦੀ ਹਿਜਰਤ ਦੀ ਸਮੱਸਿਆ ਵੀ ਦੂਰ ਹੋਵੇਗੀ।ਉਸਨੇ ਅੱਗੇ ਕਿ ਹਿ ਇਸ ਤੋਂ ਪਹਿਲਾਂ ਉਹ ਦੋਵੇਂ ਪਟਵਾਰੀ ਦੀ ਭਰਤੀ ਦੀਆਂ ਲਿਖਤੀ ਪ੍ਰੀਖਿਆਵਾਂ ਵਿੱਚ 1.5 ਅੰਕ ਘੱਟ ਹੋਣ ਕਾਰਨ ਪਟਵਾਰੀ ਵਜੋਂ ਨਿਯੁਕਤੀ ਦੀ ਸੂਚੀ ਵਿੱਚ ਆਪਣੀ ਜਗ੍ਹਾ ਤੋਂ ਖੁੰਝ ਗਏ ਸਨ। ਇਸ ਤੋਂ ਬਾਅਦ ਦੋਵਾਂ ਨੇ ਆਈ.ਟੀ. ਕਲਰਕਾਂ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਪੂਰੀ ਕੋਸ਼ਿਸ਼ ਕੀਤੀ ਅਤੇ ਇਸ ਵਿੱਚ ਸਫਲ ਰਹੇ। ਹੁਣ ਉਨ੍ਹਾਂ ਦੀ ਨਿਯੁਕਤੀ ਤਕਨੀਕੀ ਸਿੱਖਿਆ ਵਿਭਾਗ ਵਿੱਚ ਕਲਰਕ ਵਜੋਂ ਹੋਈ ਹੈ।ਹਰਵਿੰਦਰ ਨੇ ਦੱਸਿਆ ਕਿ ਉਹ ਦੋ ਭਰਾ ਅਤੇ ਇੱਕ ਭੈਣ ਸਮੇਤ ਤਿੰਨ ਭੈਣ-ਭਰਾ ਸਨ। ਉਸਦਾ ਛੋਟੇ ਭਰਾ ਆਪਣੀ ਸੀਨੀਅਰ ਸੈਕੰਡਰੀ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਭਾਰਤੀ ਹਵਾਈ ਸੈਨਾ ਵਿੱਚ ਏਅਰਮੈਨ ਵਜੋਂ ਭਰਤੀ ਹੋਇਆ ਜੋ ਹੁਣ ਪਦਉੱਨਤ ਹੋ ਕੇ ਕਾਰਪੋਰਲ ਦੇ ਰੈਂਕ ‘ਤੇ ਸੇਵਾਵਾਂ ਨਿਭਾ ਰਿਹਾ ਹੈ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ 13 ਮਹੀਨਿਆਂ ਦੇ ਕਾਰਜਕਾਲ ਦੌਰਾਨ 29,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਸੌਂਪੇ ਹਨ। -

ਸਿੱਖਿਆ ਸੰਸਥਾਵਾਂ ਨੂੰ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਮੰਤਰੀ
ਅਸੀਂ ਆਪਣੇ ਪਹਿਲੇ ਪੂਰਨ ਬਜਟ ‘ਚ ਪੰਜਾਬੀ ਯੂਨੀਵਰਸਿਟੀ ਲਈ ਹਰ ਮਹੀਨੇ 30 ਕਰੋੜ ਰੁਪਏ ਦੇਣ ਦੀ ਵਿਵਸਥਾ ਕੀਤੀ-ਮੁੱਖ ਮੰਤਰੀ
ਪੰਜਾਬੀ ਮਾਂ-ਬੋਲੀ ਦਾ ਪ੍ਰਚਾਰ ਤੇ ਪ੍ਰਸਾਰ ਕਰਨਾ ਸਾਡੀ ਅਹਿਮ ਜ਼ਿੰਮੇਵਾਰੀ-ਮੁੱਖ ਮੰਤਰੀ
ਫੰਡ ਦੀ ਕਮੀ ਨਾਲ ਕਮਜ਼ੋਰ ਹੋਈ ਯੂਨੀਵਰਸਿਟੀ ਦੀ ਨੀਂਹ ਨੂੰ ਮੁੱਖ ਮੰਤਰੀ ਮਾਨ ਨੇ ਫੰਡ ਰੂਪੀ ਸੀਮੈਂਟ-ਬੱਜਰੀ ਨਾਲ ਹੋਰ ਮਜ਼ਬੂਤ ਕੀਤਾ-ਉਪ ਕੁਲਪਤੀ ਪ੍ਰੋ. ਅਰਵਿੰਦ
ਪੰਜਾਬੀ ਯੂਨੀਵਰਸਿਟੀ ਦੇ 62ਵੇ ਸਥਾਪਨਾ ਦਿਵਸ ਸਮਾਗਮ ‘ਚ ਸ਼ਿਰਕਤ ਕਰਦਿਆਂ ਪੁਰਾਣੇ ਦਿਨ ਕੀਤੇ ਯਾਦ
ਚੱਲਦੇ ਸਮਾਗਮ ‘ਚ ਯੂਨੀਵਰਸਿਟੀ ਦੇ ਸ੍ਰੀ ਗੁਰੂ ਤੇਗ ਬਹਾਦਰ ਹਾਲ ਨੂੰ ਅਪਗ੍ਰੇਡ ਕਰਨ ਦਾ ਕੀਤਾ ਐਲਾਨ
ਪੰਜਾਬੀ ਖ਼ਬਰਸਾਰ ਬਿਉਰੋ
ਪਟਿਆਲਾ, 29 ਅਪ੍ਰੈਲ:ਸਿੱਖਿਆ ਸੰਸਥਾਵਾਂ ਦੇ ਕਰਜ਼ੇ ਵਿੱਚ ਡੁੱਬੇ ਹੋਣ ਨੂੰ ਸਮਾਜਿਕ ਲਾਹਨਤ ਦੱਸਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਵਿਦਿਅਕ ਸੰਸਥਾਵਾਂ ਨੂੰ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਤਾਂ ਕਿ ਸੂਬੇ ਦੇ ਕੋਈ ਵੀ ਬੱਚਾ ਮਿਆਰੀ ਸਿੱਖਿਆ ਹਾਸਲ ਕਰਨ ਦੇ ਮੌਕਿਆਂ ਤੋਂ ਵਾਂਝਾ ਨਾ ਰਹੇ। ਅੱਜ ਇੱਥੇ ਸ੍ਰੀ ਗੁਰੂ ਤੇਗ ਬਹਾਦਰ ਹਾਲ ਵਿਖੇ ਪੰਜਾਬੀ ਯੂਨੀਵਰਸਿਟੀ ਦੇ 62ਵੇਂ ਸਥਾਪਨਾ ਦਿਵਸ ਮੌਕੇ ਕਰਵਾਏ ਸਮਾਗਮ ਮੌਕੇ ਯੂਨੀਵਰਸਿਟੀ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਮੁਖਾਤਬ ਹੁੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਦੇ ਮੌਕੇ ਮੁਹੱਈਆ ਕਰਵਾਉਣਾ ਸਰਕਾਰ ਦਾ ਮੁਢਲਾ ਫਰਜ਼ ਹੁੰਦਾ ਹੈ ਅਤੇ ਉਨ੍ਹਾਂ ਨੂੰ ਇਸ ਗੱਲ ਦੀ ਤਸੱਲੀ ਹੈ ਕਿ ਸੂਬਾ ਸਰਕਾਰ ਵਿਦਿਅਕ ਸੰਸਥਾਵਾਂ ਨੂੰ ਵੱਧ ਤੋਂ ਵੱਧ ਸਹਿਯੋਗ ਦੇ ਕੇ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਨਿਰੰਤਰ ਯਤਨਸ਼ੀਲ ਹੈ।ਪੰਜਾਬ ਤੇ ਪੰਜਾਬੀ ਨੂੰ ਪ੍ਰਫੁੱਲਤ ਕਰਨ ਵਿਚ ਅਹਿਮ ਯੋਗਦਾਨ ਪਾ ਰਹੀ ਇਸ ਯੂਨੀਵਰਸਿਟੀ ਦੇ ਸਥਾਪਨਾ ਦਿਵਸ ਦੀ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਇਹ ਯੂਨੀਵਰਸਿਟੀ ਪੰਜਾਬ ਅਤੇ ਪੰਜਾਬੀ ਮਾਂ-ਬੋਲੀ ਦਾ ਗੌਰਵ ਹੈ। ਇਸ ਨੂੰ ‘ਮਾਲਵੇ ਦਾ ਦਿਲ’ ਵੀ ਕਿਹਾ ਜਾਂਦਾ ਹੈ। ਮੈਂ ਇਸ ਯੂਨੀਵਰਸਿਟੀ ਨੂੰ ਕਰਜ਼ੇ ਦੇ ਬੋਝ ਤੋਂ ਮੁਕਤ ਕਰਨ ਦੀ ਗਾਰੰਟੀ ਦਿੱਤੀ ਸੀ ਤਾਂ ਕਿ ਉੱਤਰੀ ਭਾਰਤ ਵਿਚ ਉਚੇਰੀ ਸਿੱਖਿਆ ਪ੍ਰਦਾਨ ਕਰਨ ਵਾਲੀ ਇਸ ਨਾਮਵਰ ਯੂਨੀਵਰਸਿਟੀ ਦੀ ਮਾਣਮੱਤੀ ਅਤੇ ਅਸਲ ਸ਼ਾਨ ਨੂੰ ਬਹਾਲ ਕੀਤਾ ਜਾ ਸਕੇ। ਅੱਜ ਸਥਾਪਨ ਦਿਵਸ ਮੌਕੇ ਮੈਨੂੰ ਤੁਹਾਡੇ ਨਾਲ ਇਹ ਗੱਲ ਸਾਂਝੀ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਇਸ ਸਾਲ ਦੇ ਬਜਟ ਵਿਚ ਸੂਬਾ ਸਰਕਾਰ ਨੇ ਯੂਨੀਵਰਸਿਟੀ ਨੂੰ ਹਰੇਕ ਮਹੀਨੇ 30 ਕਰੋੜ ਰੁਪਏ ਦੀ ਗਰਾਂਟ ਦੇਣ ਦੀ ਵਿਵਸਥਾ ਕਰ ਦਿੱਤੀ ਹੈ। ਮੈਨੂੰ ਪੂਰੀ ਉਮੀਦ ਹੈ ਕਿ ਇਹ ਯੂਨੀਵਰਸਿਟੀ ਹੁਣ ਵਿੱਤੀ ਤੰਗੀਆਂ-ਤੁਰਸ਼ੀਆਂ ਤੋਂ ਮੁਕਤ ਹੋ ਕੇ ਉਚੇਰੀ ਸਿੱਖਿਆ ਦੇ ਖੇਤਰ ਵਿਚ ਵੱਡੀਆਂ ਪ੍ਰਾਪਤੀਆਂ ਹਾਸਲ ਕਰੇਗੀ।” ਉਚੇਰੀ ਸਿੱਖਿਆ ਨੂੰ ਨੌਜਵਾਨਾਂ ਦੇ ਜੀਵਨ ਦਾ ਮਹੱਤਵਪੂਰਨ ਪੜਾਅ ਦੱਸਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਸੂਬੇ ਦੇ ਖਾਸ ਕਰਕੇ ਪੇਂਡੂ ਇਲਾਕੇ ਦੇ ਨੌਜਵਾਨਾਂ ਲਈ ਰੋਲ ਮਾਡਲ ਵਜੋਂ ਭੂਮਿਕਾ ਅਦਾ ਕਰ ਰਹੀ ਹੈ ਜੋ ਇਨ੍ਹਾਂ ਨੌਜਵਾਨਾਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਵਿਚ ਮਾਰਗਦਰਸ਼ਨ ਕਰਦੀ ਹੈ। ਇਹ ਯੂਨੀਵਰਸਿਟੀ ਨੌਜਵਾਨਾਂ ਨੂੰ ਤਾਲੀਮ ਦੇਣ ਦੇ ਨਾਲ-ਨਾਲ ਹੋਰ ਉਸਾਰੂ ਗਤੀਵਿਧੀਆਂ ਲਈ ਵੀ ਉਤਸ਼ਾਹਤ ਕਰ ਰਹੀ ਹੈ। ਪੰਜਾਬੀ ਯੂਨੀਵਰਸਿਟੀ ਨਾਲ ਜੁੜੀਆਂ ਯਾਦਾਂ ਨੂੰ ਚੇਤੇ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਇਸ ਯੂਨੀਵਰਸਿਟੀ ਨੇ ਮੈਨੂੰ ਆਪਣੇ ਜੀਵਨ ਵਿਚ ਨਵੀਂ ਸੋਚ ਤੇ ਨਵੇਂ ਰਾਹਾਂ ਉੱਤੇ ਚੱਲਣ ਲਈ ਪ੍ਰੇਰਿਤ ਕੀਤਾ। ਮੇਰੀ ਕਲਾ ਦਾ ਮੁੱਢ ਇਸ ਯੂਨੀਵਰਸਿਟੀ ਤੋਂ ਬੱਝਾ ਅਤੇ ਸ੍ਰੀ ਗੁਰੂ ਤੇਗ ਬਹਾਦਰ ਹਾਲ ਦਾ ਮੰਚ ਮੇਰੇ ਜੀਵਨ ਦਾ ਰਾਹ ਦਸੇਰਾ ਹੈ ਜਿੱਥੋਂ ਮੈਂ ਆਪਣੇ ਸੁਪਨਿਆਂ ਦੀ ਉਡਾਨ ਭਰੀ ਸੀ।” ਨੌਜਵਾਨਾਂ ਨੂੰ ਆਪਣਾ ਰੋਲ ਮਾਡਲ ਖੁਦ ਬਣਨ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਮਾਜ ਵਿਚ ਨਵੀਆਂ ਪੈੜਾਂ ਪਾਉਣ ਵਾਲੇ ਲੋਕ ਹੀ ਹੋਰਨਾਂ ਲਈ ਮਿਸਾਲ ਬਣ ਕੇ ਉਭਰਦੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਰਵਾਇਤਾਂ ਤੋਂ ਹਟ ਕੇ ਨਵੇਂ ਵਿਚਾਰਾਂ ਨਾਲ ਅੱਗੇ ਵਧਿਆ ਜਾ ਸਕਦਾ ਹੈ ਕਿਉਂਕਿ ਸਾਨੂੰ ਸਮੇਂ ਦੇ ਹਾਣੀ ਬਣਨ ਦੀ ਲੋੜ ਹੈ। ‘ਸਕੂਲ ਆਫ ਐਮੀਨੈਂਸ’ ਨੂੰ ਨੌਜਵਾਨਾਂ ਦਾ ਭਵਿੱਖ ਤਰਾਸ਼ਣ ਵਾਲੀਆਂ ਸੰਸਥਾਵਾਂ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ‘ਸਕੂਲ ਆਫ ਐਮੀਨੈਂਸ’ ਵਰਗੇ ਆਹਲਾ ਦਰਜੇ ਦੇ ਸਕੂਲਾਂ ਤੋਂ ਸਿੱਖਿਆ ਪ੍ਰਾਪਤ ਨਾਲ ਨੌਜਵਾਨ ਆਪਣੇ ਟੀਚੇ ਬਾਰੇ ਸਪੱਸ਼ਟ ਹੋਇਆ ਕਰਨਗੇ ਅਤੇ ਉਸ ਟੀਚੇ ਨੂੰ ਹਾਸਲ ਕਰਨ ਲਈ ਯੂਨੀਵਰਸਿਟੀਆਂ ਵਿਚ ਪੜ੍ਹਨ ਜਾਇਆ ਕਰਨਗੇ। ਇਸ ਮੌਕੇ ਮੁੱਖ ਮੰਤਰੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਕਲਾਸ ਦੇ ਨਤੀਜਿਆਂ ਵਿਚ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥੀਆਂ ਦੀ ਇਸ ਵੱਡੀ ਪ੍ਰਾਪਤੀ ਦਾ ਵੀ ਜ਼ਿਕਰ ਕੀਤਾ।ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਮਾਂ ਬੋਲੀ ਦੇ ਪ੍ਰਚਾਰ ਤੇ ਪਾਸਾਰ ਲਈ ਵੱਡੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿਚ ਦੁਕਾਨਾਂ ਦੇ ਸਾਈਨ ਬੋਰਡਾਂ ਉਤੇ ਪੰਜਾਬੀ ਨੂੰ ਸਭ ਤੋਂ ਵੱਧ ਤਰਜੀਹ ਦੇਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਕਿ ਪੰਜਾਬੀ ਭਾਸ਼ਾ ਦੇ ਸਤਿਕਾਰ ਵਿਚ ਕੋਈ ਕਮੀ ਬਾਕੀ ਨਾ ਰਹੇ। ਇਸ ਮੌਕੇ ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਹਾਲ ਨੂੰ ਅਪਗ੍ਰੇਡ ਕਰਨ ਦ ਐਲਾਨ ਕਰਦੇ ਹੋਏ ਕਿਹਾ ਕਿ ਇਸ ਹਾਲ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ ਤਾਂ ਕਿ ਇਸ ਹਾਲ ਵਿਚ ਕੌਮਾਂਤਰੀ ਪੱਧਰ ਦੇ ਸਮਾਗਮ ਵੀ ਕਰਵਾਏ ਜਾ ਸਕਣ।ਇਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਅਰਵਿੰਦ ਨੇ ਯੂਨੀਵਰਸਿਟੀ ਨੂੰ ਕਰਜ਼ੇ ਤੋਂ ਮੁਕਤ ਕਰਨ ਲਈ ਚੁੱਕੇ ਗਏ ਕਦਮਾਂ ਲਈ ਮੁੱਖ ਮੰਤਰੀ ਦਾ ਵਿਸ਼ੇਸ਼ ਤੌਰ ਉਤੇ ਧੰਨਵਾਦ ਕੀਤਾ। ਉਪ ਕੁਲਪਤੀ ਨੇ ਕਿਹਾ ਕਿ ਇਸ ਉਚੇਰੀ ਸੰਸਥਾ ਦੇ ਸਿਰ ਕਰਜ਼ਾ ਹੋਣ ਕਰਕੇ ਇਸ ਦੀਆਂ ਨੀਂਹਾਂ ਕਮਜ਼ੋਰ ਹੋਣ ਲੱਗੀਆਂ ਸਨ ਪਰ ਮੁੱਖ ਮੰਤਰੀ ਵੱਲੋਂ ਫਰਾਖਦਿਲੀ ਨਾਲ ਫੰਡ ਦੇਣ ਕਰਕੇ ਇਹ ਨੀਂਹਾਂ ਹੁਣ ਹੋਰ ਮਜ਼ਬੂਤ ਹੋਣ ਲੱਗੀਆਂ ਹਨ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਵਿਸ਼ਵਾਸ ਦਿਵਾਇਆ ਕਿ ਸਰਕਾਰ ਨੇ ਆਪਣਾ ਫਰਜ਼ ਪੂਰਾ ਕਰ ਦਿੱਤਾ ਹੈ ਅਤੇ ਹੁਣ ਯੂਨੀਵਰਸਿਟੀ ਉਚੇਰੀ ਸਿੱਖਿਆ ਦੇ ਖੇਤਰ ਵਿਚ ਵੱਡੇ ਮੁਕਾਮ ਹਾਸਲ ਕਰੇਗੀ।ਇਸ ਮੌਕੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ। -

ਬਠਿੰਡਾ ਦੀਆਂ ਮੰਡੀਆਂ ’ਚ ਕਣਕ ਦੀ ਖ਼ਰੀਦ ਦਾ ਕੰਮ ਨਜਦੀਕ ਪੁੱਜਿਆ, ਲਿਫ਼ਟਿੰਗ ’ਚ ਹੋਣ ਲੱਗਿਆ ਸੁਧਾਰ
ਹੁਣ ਤੱਕ ਖਰੀਦ ਕੀਤੀ ਕਣਕ ਦੀ 1401.70 ਕਰੋੜ ਕੀਤੀ ਗਈ ਅਦਾਇਗੀ
ਸੁਖਜਿੰਦਰ ਮਾਨ
ਬਠਿੰਡਾ, 29 ਅਪ੍ਰੈਲ : ਪਿਛਲੇ ਦਿਨੀਂ ਬੇਮੌਸਮੀ ਬਾਰਸ਼ ਤੇ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਦੇ ਬਾਵਜੂਦ ਜਿੱਥੇ ਕਣਕ ਦੀ ਫ਼ਸਲ ਦਾ ਝਾੜ ਕਿਸਾਨਾਂ ਨੂੰ ਧਰਵਾਸ ਦੇਣ ਵਾਲਾ ਨਿਕਲ ਰਿਹਾ ਹੈ, ਉਥੇ ਮੰਡੀਆਂ ਵਿਚ ਖ਼ਰੀਦ ਦਾ ਕੰਮ ਵੀ ਸੁਚਾਰੂ ਰੂਪ ਨਾਲ ਚੱਲ ਰਿਹਾ ਹੈ। ਅੰਕੜਿਆਂ ਮੁਤਾਬਕ ਬਠਿੰਡਾ ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਦਾ ਕੰਮ ਸਮਾਪਤੀ ਵੱਲ ਵਧਣ ਲੱਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਣਕ ਦੀ ਆਮਦ ਦੇ ਰੱਖੇ ਸਵਾ 9 ਲੱਖ ਮੀਟਰਕ ਟਨ ਦੇ ਮੁਕਾਬਲੇ ਹੁਣ ਤੱਕ 7,52,560 ਮੀਟਰਕ ਕਣਕ ਮੰਡੀਆਂ ਵਿਚ ਪੁੱਜ ਚੁੱਕੀ ਹੈ ਤੇ ਵੱਖ ਵੱਖ ਏਜੰਸੀਆਂ ਵਲੋਂ ਇਸ ਆਮਦ ਵਿਚੋਂ 7,40,678 ਮੀਟਰਕ ਟਨ ਕਣਕ ਖਰੀਦੀ ਜਾ ਚੁੱਕੀ ਹੈ। ਜੇਕਰ ਮੰਡੀਆਂ ਵਿਚੋਂ ਕਣਕ ਦੀ ਚੁਕਾਈ ਦੀ ਗੱਲ ਕੀਤੀ ਜਾਵੇ ਤਾਂ ਪਿਛਲੇ ਦਿਨਾਂ ਦੇ ਮੁਕਾਬਲੇ ਲਿਫ਼ਟਿੰਗ ਦੇ ਕੰਮ ਵਿਚ ਥੋੜਾ ਸੁਧਾਰ ਦੇਖਣ ਨੂੰ ਮਿਲਿਆ ਹੈ। ਜ਼ਿਲੇ ਦੀਆਂ ਮੰਡੀਆਂ ਵਿਚ ਖ਼ਰੀਦੀ ਜਾ ਚੁੱਕੀ ਕਣਕ ਵਿਚੋਂ ਲਗਭਗ ਅੱਧੀ ਕਣਕ ਦੀ ਚੁਕਾਈ ਦਾ ਕੰਮ ਮੁਕੰਮਲ ਹੋ ਗਿਆ ਹੈ। ਇਸਤੋਂ ਇਲਾਵਾ ਕਣਕ ਦੀ ਅਦਾਇਗੀ ਵਜੋ ਕਿਸਾਨਾਂ ਨੂੰ ਹੁਣ ਤੱਕ 1401.70 ਕਰੋੜ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਜੋ ਕਿ 101.96 ਫ਼ੀਸਦੀ ਬਣਦੀ ਹੈ। ਉਧਰ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਦੀ ਲਿਫਟਿੰਗ ਵਿੱਚ ਤੇਜ਼ੀ ਲਿਆਉਂਦਿਆਂ ਅੱਜ 35,242 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਦੁਆਰਾ ਖਰੀਦੀ ਗਈ 7,40,678 ਮੀਟ੍ਰਿਕ ਟਨ ਕਣਕ ਵਿੱਚੋਂ ਪਨਗਰੇਨ ਵੱਲੋਂ 2,20,875 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 1,98,057 ਪਨਸਪ ਵੱਲੋਂ 1,80,620 ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 1,07,878 ਅਤੇ ਵਪਾਰੀਆਂ ਵੱਲੋਂ 33,248 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। -

ਯੂ ਪੀ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਸਮੇਤ ਪ੍ਰਮੁੱਖ ਸ਼ਖਸੀਅਤਾਂ ਨੇ ਸ: ਬਾਦਲ ਦੇ ਦਿਹਾਂਤ ’ਤੇ ਦੁੱਖ ਕੀਤਾ ਸਾਂਝਾ
ਸੁਖਜਿੰਦਰ ਮਾਨ
ਬਠਿੰਡਾ, 29 ਅਪ੍ਰੈਲ : ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ’ਤੇ ਦੁੱਖ ਸਾਂਝਾ ਕਰਨ ਲਈ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਅਖਿਲੇਸ਼ ਯਾਦਵ ਸਮੇਤ ਪ੍ਰਮੁੱਖ ਸ਼ਖਸੀਅਤਾਂ ਪਿੰਡ ਬਾਦਲ ਵਿਚ ਉਹਨਾਂ ਦੀ ਰਿਹਾਇਸ਼ ’ਤੇ ਪਹੁੰਚੀਆਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਦੁੱਖ ਸਾਂਝਾ ਕੀਤਾ। ਇਹਨਾਂ ਸ਼ਖਸੀਅਤਾਂ ਨੇ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪੰਜਾਬ ਦੇ ਵਿਕਾਸ ਵਿਚ ਪਾਏ ਵੱਡਮੁੱਲੇ ਯੋਗਦਾਨ ਤੇ ਸੂਬੇ ਵਿਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਕਾਇਮ ਕਰਨ ਤੇ ਬਹਾਲ ਰੱਖਣ ਲਈ ਕੀਤੇ ਅਣਥੱਕ ਯਤਨਾਂ ਨੂੰ ਯਾਦ ਕੀਤਾ। ਇਹਨਾਂ ਸ਼ਖਸੀਅਤਾਂ ਵਿਚ ਅਖਿਲੇਸ਼ ਯਾਦਵ ਤੋਂ ਇਲਾਵਾ ਸਾਬਕਾ ਐਮ ਪੀ ਤੇ ਪ੍ਰਸਿੱਧ ਉਦਯੋਗਪਤੀ ਨਵੀਨ ਜਿੰਦਲ, ਪੰਜਾਬ ਦੇ ਸਾਬਕਾ ਮੰਤਰੀ ਮਾਸਟਰ ਮੋਹਨ ਲਾਲ, ਸਾਬਕਾ ਮੰਤਰੀ ਬ੍ਰਹਮ ਮਹਿੰਦਰਾ, ਆਮ ਆਦਮੀ ਪਾਰਟੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਹਰਮੀਤ ਸਿੰਘ ਪਠਾਣਮਾਜਰਾ, ਆਲ ਇੰਡੀਆ ਐਂਟੀ ਟੈਰੋਰਿਸਟ ਫਰੰਟ ਦੇ ਮੁਖੀ ਮਨਿੰਦਰਜੀਤ ਸਿੰਘ ਬਿੱਟਾ, ਮੈਡਮ ਗੁਰਜੋਤ ਕੌਰ ਤੇ ਹਰਪ੍ਰੀਤ ਸਿੰਘ, ਨਾਮਧਾਰੀ ਸੰਪਰਦਾ ਦੇ ਮੁਖੀ ਸਤਿਗੁਰੂ ਉਦੈ ਸਿੰਘ, ਬਾਬਾ ਬੁੱਧ ਸਿੰਘ ਨਿੱਕੇ ਘੁੰਮਣਾਂ ਵਾਲੇ, ਬਾਬਾ ਜਗਜੀਤ ਸਿੰਘ ਲੋਪੋ ਵਾਲੇ, ਬਾਬਾ ਕੁਲਵੰਤ ਸਿੰਘ ਸਮਾਧ ਭਾਈ, ਭਾਈ ਸੁਖਵਿੰਦਰ ਸਿੰਘ ਅਗਵਾਨ, ਪ੍ਰਸਿੱਧ ਪੰਜਾਬੀ ਗਾਇਕ ਪੰਮੀ ਬਾਈ ਤੇ ਪ੍ਰਸਿੱਧ ਪੰਜਾਬੀ ਗੀਤਕਾਰ ਬਾਬੂ ਸਿੰਘ ਮਾਨ ਨੇ ਵੀ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਇਹਨਾਂ ਸ਼ਖਸੀਅਤਾਂ ਨੇ ਕਿਹਾ ਕਿ ਸ: ਬਾਦਲ ਦੇ ਅਕਾਲ ਚਲਾਣੇ ਨਾਲ ਸਿਰਫ ਪੰਜਾਬ ਹੀ ਨਹੀਂ ਬਲਕਿ ਸਮੁੱਚੇ ਦੇਸ਼ ਤੇ ਦੁਨੀਆਂ ਵਿਚ ਵਸਦੇ ਲੋਕਾਂ ਨੂੰ ਵੱਡਾ ਘਾਟਾ ਪਿਆ ਹੈ ਜੋ ਕਦੇ ਪੂਰਾ ਨਹੀਂ ਕੀਤਾ ਜਾ ਸਕਦਾ। -

ਸਰਕਾਰੀ ਸਕੂਲ ਮੰਡੀ ਕਲਾਂ ਦੀ ਵਿਦਿਆਰਥਣ ਹਰਲੀਨ ਕੌਰ ਅੱਠਵੀਂ ਦੀ ਪ੍ਰੀਖਿਆ ਚੋਂ ਮੈਰਿਟ ਵਿਚ ਆਈ
ਸੁਖਜਿੰਦਰ ਮਾਨ
ਬਠਿੰਡਾ, 29 ਅਪ੍ਰੈਲ : ਬੀਤੇ ਦਿਨ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਠਵੀਂ ਦੇ ਐਲਾਨੇ ਨਤੀਜਿਆਂ ਵਿਚ ਬਠਿਡਾ ਜ਼ਿਲ੍ਹੇ ਦੇ ਅੱਧੀ ਦਰਜ਼ਨ ਸਕੂਲਾਂ ਦੇ ਦਸ ਵਿਦਿਆਰਥੀਆਂ ਨੇ ਮੈਰਿਟ ਵਿਚ ਸਥਾਨ ਹਾਸਲ ਕੀਤਾ ਹੈ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸਿਵਪਾਲ ਗੋਇਲ ਨੇ ਦਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਗੋਨਿਆਣਾ ਦੀਆਂ ਪੰਜ ਵਿਦਿਆਥਣਾਂ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਰਾਮਪੁਰਾ ਮੰਡੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮੌੜ ਮੰਡੀ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮੰਡੀ ਕਲਾਂ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਹੀਨੰਗਲ ਅਤੇ ਸਰਕਾਰੀ ਮਿਡਲ ਸਕੂਲ ਸੈਣੇਵਾਲਾ ਦੇ ਇੱਕ-ਇੱਕ ਵਿਦਿਆਰਥੀ ਨੇ ਮੈਰਿਟ ਵਿਚ ਪੁਜੀਸ਼ਨ ਪ੍ਰਾਪਤ ਕੀਤੀ ਹੈ। ਉਧਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਡੀ ਕਲਾਂ(ਲੜਕੀਆਂ) ਦੀ ਵਿਦਿਆਰਥਣ ਹਰਲੀਨ ਕੌਰ ਪੁੱਤਰੀ ਸੁਰਜੀਤ ਸਿੰਘ ਵਲੋਂ ਅੱਠਵੀਂ ਦੀ ਪ੍ਰੀਖਿਆ ਵਿੱਚ 587/600 ਅੰਕ ਹਾਸਿਲ ਕਰਕੇ ਮੈਰਿਟ ਵਿੱਚ ਸਥਾਨ ਬਣਾਉਣ ’ਤੇ ਉਸਦਾ ਸਕੂਲ ਵਿਚ ਵਿਸੇਸ ਸਨਮਾਨ ਕੀਤਾ ਗਿਆ। ਸਕੂਲ ਪ੍ਰਿੰਸੀਪਲ ਕੁਲਵਿੰਦਰ ਸਿੰਘ ਨੇ ਵਿਦਿਆਰਥਣ ਦੀ ਪ੍ਰਾਪਤੀ ’ਤੇ ਮਾਣ ਮਹਿਸੂਸ ਕੀਤਾ ਹੈ। ਇਸ ਮੌਕੇ ਸਕੂਲ ਵਿੱਚ ਸਾਦਾ ਪਰ ਪ੍ਰਭਾਵਸ਼ਾਲੀ ਪ੍ਰੋਗਰਾਮ ਕਰਕੇ ਵਿਦਿਆਰਥਣ ਨੂੰ ਸਨਮਾਨ ਚਿੰਨ ਅਤੇ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਲਾਕ ਨੋਡਲ ਅਫਸਰ ਚਮਕੌਰ ਸਿੰਘ, ਐੱਸ ਐੱਮ ਸੀ ਚੇਅਰਮੈਨ ਅਮਰੀਕ ਸਿੰਘ, ਵਿਦਿਆਰਥਣ ਦੇ ਦਾਦਾ ਜੀ ਤੇਜਾ ਸਿੰਘ ਤੇ ਦਾਦੀ ਜੀ ਭੂਰੋ ਕੌਰ, ਮੈਡਮ ਬਲਦੇਵ ਕੌਰ ਇੰਚਾਰਜ ਸ ਸ ਸ ਸ ਮੰਡੀ ਕਲਾਂ ਅਤੇ ਸਮੂਹ ਸਕੂਲ ਸਟਾਫ ਹਾਜ਼ਰ ਸੀ। -

ਬਾਬਾ ਫ਼ਰੀਦ ਕਾਲਜ਼ ਵਲੋਂ ‘ਪੰਜਾਬ, ਪੰਜਾਬੀ ਅਤੇ ਪੰਜਾਬੀਅਤ’ ਵਿਸ਼ੇ ’ਤੇ ਸੈਮੀਨਾਰ ਆਯੋਜਿਤ
ਸੁਖਜਿੰਦਰ ਮਾਨ
ਬਠਿੰਡਾ, 29 ਅਪ੍ਰੈਲ : ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਵਿਖੇ ਜਗਤ ਪੰਜਾਬੀ ਸਭਾ (ਕੈਨੇਡਾ) ਦੇ ਸਹਿਯੋਗ ਨਾਲ ’ਵਿਸ਼ਵ ਪੰਜਾਬੀ ਪੁਸਤਕ ਦਿਵਸ’ ਮੌਕੇ ‘ਪੰਜਾਬ, ਪੰਜਾਬੀ ਅਤੇ ਪੰਜਾਬੀਅਤ’ ਵਿਸ਼ੇ ’ਤੇ ਪੰਜਾਬੀ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਕਾਲਜ ਦੇ ਬੀ.ਏ.-ਬੀ.ਐਡ,ਬੀ.ਐਡ ਅਤੇ ਐਮ.ਏ. (ਐਜੂਕੇਸ਼ਨ) ਦੇ 150 ਵਿਦਿਆਰਥੀਆਂ ਨੇ ਭਾਗ ਲਿਆ। ਇਸ ਸੈਮੀਨਾਰ ਵਿੱਚ ਸਭਾ ਦੇ ਚੇਅਰਮੈਨ ਡਾ. ਅਜੈਬ ਸਿੰਘ ਚੱਠਾ ਨੇ ਮੁੱਖ ਮਹਿਮਾਨ ਵਜੋਂ ਆਨਲਾਈਨ ਸ਼ਿਰਕਤ ਕੀਤੀ । ਸੈਮੀਨਾਰ ਦੀ ਸ਼ੁਰੂਆਤ ਕਰਦਿਆਂ ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੇ ਪ੍ਰਿੰਸੀਪਲ ਡਾ. ਮੰਗਲ ਸਿੰਘ ਨੇ ਆਪਣੇ ਸਵਾਗਤੀ ਭਾਸ਼ਣ ਦੌਰਾਨ ਡਾ. ਅਜੈਬ ਸਿੰਘ ਚੱਠਾ ਦਾ ਨਿੱਘਾ ਸਵਾਗਤ ਕੀਤਾ। ਡਾ. ਚੱਠਾ ਨੇ ਵਿਦਿਆਰਥੀਆਂ ਨੂੰ ’ਵਿਸ਼ਵ ਪੰਜਾਬੀ ਪੁਸਤਕ ਦਿਵਸ’ ਦੀ ਵਧਾਈ ਦਿੱਤੀ ਅਤੇ ਚੰਗੇ ਸਾਹਿਤ ਨੂੰ ਪੜ੍ਹਨ ਲਈ ਪ੍ਰੇਰਿਆ। ਕਿਤਾਬਾਂ ਮਨੁੱਖੀ ਜ਼ਿੰਦਗੀ ਦਾ ਅਨਮੋਲ ਖ਼ਜ਼ਾਨਾ ਹਨ ਜਿਸ ਨੂੰ ਸਦੀਵੀ ਪੜ੍ਹਿਆ ਅਤੇ ਜਿਉਂਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਕਿਸ ਤਰ੍ਹਾਂ ਅਸੀਂ ਪੰਜਾਬ ਵਿੱਚ ਰਹਿ ਕੇ ਪੰਜਾਬੀਅਤ ਤੋਂ ਟੁੱਟਦੇ ਜਾ ਰਹੇ ਹਾਂ ਅਸੀਂ ਆਪਣੇ ਜੀਵਨ ਵਿਚ ਨੈਤਿਕ ਕਦਰਾਂ ਕੀਮਤਾਂ ਖ਼ਤਮ ਕਰ ਕੇ ਪਦਾਰਥਕ ਖਿੱਚ ਵੱਲ ਵਧਦੇ ਜਾ ਰਹੇ ਹਾਂ। ਜਿਸ ਦਾ ਪਰਿਣਾਮ ਅਸੀਂ ਪ੍ਰਵਾਸੀ ਜ਼ਿੰਦਗੀ ਵਿਚ ਦੇਖ ਰਹੇ ਹਾਂ। ਇਸ ਸਥਿਤੀ ਵਿਚ ਅਸੀਂ ਆਪਣੇ ਮੂਲ ਨਿਵਾਸ ਤੋਂ ਟੁੱਟਦੇ ਜਾ ਰਹੇ ਹਾਂ ਅਤੇ ਵਿਦੇਸ਼ਾਂ ਵਿਚ ਪੈਸੇ ਦੀ ਭਾਲ ਵਿਚ ਅਤੇ ਚੰਗੇ ਜੀਵਨ ਜਾਂਚ ਦੀ ਲਾਲਸਾ ਵਿੱਚ ਭਟਕ ਰਹੇ ਹਾਂ। ਇਸ ਸੈਮੀਨਾਰ ਦੌਰਾਨ ਡਾ. ਚੱਠਾ ਨੇ ਜਰਨਲ ਹਰਬਖ਼ਸ਼ ਸਿੰਘ ਅਤੇ ਆਦਰਸ਼ ਅਧਿਆਪਕ ਦੀ ਡਾਕੂਮੈਂਟਰੀ ਫ਼ਿਲਮ ਦਿਖਾਈ। ਅੰਤ ਵਿੱਚ ਕਾਲਜ ਦੇ ਡੀਨ ਸ. ਗੁਰਪ੍ਰੀਤ ਸਿੰਘ ਨੇ ਡਾ. ਅਜੈਬ ਸਿੰਘ ਚੱਠਾ ਦਾ ਧੰਨਵਾਦ ਕੀਤਾ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਕਾਲਜ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। -

ਇੰਡੀਆ ਪਰੋ. ਕਬੱਡੀ ਲੀਗ-2023 ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਸਰਦਾਰੀ
’ਵਰਸਿਟੀ ਦੇ 6 ਖਿਡਾਰੀ ਵਿਖਾਉਣਗੇ ਦਮ-ਖ਼ਮ
ਸੁਖਜਿੰਦਰ ਮਾਨ
ਬਠਿੰਡਾ, 28 ਅਪ੍ਰੈਲ: ਗੁਰੂ ਕਾਸ਼ੀ ਯੂਨੀਵਰਸਿਟੀ ਦੇ ਖਿਡਾਰੀਆਂ ਦਾ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ਤੇ ਪ੍ਰਾਪਤੀਆਂ ਦਾ ਸਿਲਸਿਲਾ ਜਾਰੀ ਹੈ। ਇਸ ਦੇ ਕਈ ਖਿਡਾਰੀਆਂ ਨੇ ਹੋਣ ਵਾਲੀਆਂ ਏਸ਼ੀਆਈ ਅਤੇ ਓਲੰਪਿਕ ਖੇਡਾਂ ਲਈ ਕੁਆਲੀਫਾਈ ਕੀਤਾ ਹੈ। ਖਿਡਾਰੀਆਂ ਦੀ ਇਸ ਪ੍ਰਾਪਤੀ ਬਾਰੇ ਜਾਣਕਾਰੀ ਦਿੰਦਿਆਂ ਉਪ ਕੁਲਪਤੀ ਪ੍ਰੋ.(ਡਾ.) ਐੱਸ.ਕੇ.ਬਾਵਾ ਨੇ ਦੱਸਿਆ ਕਿ ਇਸ ਵਾਰ ’ਵਰਸਿਟੀ ਦੇ 6 ਖਿਡਾਰੀਆਂ ਦੀ ਚੋਣ ਪਰੋ. ਲੀਗ 2023 ਲਈ ਹੋਈ ਹੈ। ਉਨ੍ਹਾਂ ਖਿਡਾਰੀਆਂ ਦੀ ਇਸ ਪ੍ਰਾਪਤੀ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਰਸਿਟੀ ਦੇ ਖਿਡਾਰੀ ਸੁਮਿਤ ਨੂੰ ਯੂ.ਪੀ. ਯੌਧਾ ਨੇ 70 ਲੱਖ, ਰਿੰਕੂ ਸ਼ਰਮਾ ਨੂੰ ਯੂ ਮੁੰਬਾ ਨੇ 50 ਲੱਖ, ਹਿਮਾਂਸ਼ੂ ਨੂੰ ਤਾਮਿਲ ਥਲਾਇਵਾ ਨੇ 15 ਲੱਖ, ਮਨਜੀਤ ਸ਼ਰਮਾ ਨੂੰ ਦਿੱਲੀ ਦਬੰਗ ਨੇ 8,72000, ਆਸ਼ਿਸ਼ ਨਰਵਾਲ ਨੂੰ ਦਬੰਗ ਦਿੱਲ੍ਹੀ ਨੇ 8,72,000 ਅਤੇ ਹਿਮਾਂਸ਼ੂ ਨੂੰ ਤਾਮਿਲ ਥਲਾਇਵਾ 8,72000 ਦੀ ਬੋਲੀ ਲਗਾ ਕੇ ਟੀਮ ਵਿੱਚ ਥਾਂ ਦਿੱਤੀ ਹੈ। ਇਸ ਮੌਕੇ ਡਾਇਰੈਕਟਰ ਸਪੋਰਟਸ ਡਾ. ਰਾਜ ਕੁਮਾਰ ਸ਼ਰਮਾ ਨੇ ਦੱਸਿਆ ਕਿ ਵਰਸਿਟੀ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਅੰਤਰ ਰਾਸ਼ਟਰੀ ਪੱਧਰ ਦੀਆਂ ਸੁਵਿਧਾਵਾਂ ਸਦਕਾ ਖਿਡਾਰੀਆਂ ਦਾ ਖੇਡ ਪੱਧਰ ਦਿਨ-ਬ-ਦਿਨ ਉਚਾਈ ਵੱਲ ਜਾ ਰਿਹਾ ਹੈ। ਉਨ੍ਹਾਂ ਉਮੀਦ ਜਾਹਿਰ ਕੀਤੀ ਕਿ ਭਵਿੱਖ ਵਿੱਚ ਇਹ ਖਿਡਾਰੀ ਅੰਤਰ ਰਾਸ਼ਟਰੀ ਪੱਧਰ ਤੇ ਭਾਰਤ ਅਤੇ ’ਵਰਸਿਟੀ ਦਾ ਨਾਂ ਰੋਸ਼ਨ ਕਰਨਗੇ। ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਚੰਗੇ ਖਿਡਾਰੀ ਲਈ ਸ਼ੋਹਰਤ ਅਤੇ ਪੈਸਾ ਹਾਸਿਲ ਕਰਨਾ ਕੋਈ ਮੁਸ਼ਕਿਲ ਨਹੀਂ ਹੈ, ਜੇਕਰ ਖਿਡਾਰੀ ਇਮਾਨਦਾਰੀ ਨਾਲ ਨਿਰੰਤਰ ਅਭਿਆਸ ਅਤੇ ਕੋਚਿੰਗ ਜਾਰੀ ਰੱਖਣ। -

ਮੁੱਖ ਮੰਤਰੀ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ
ਦੋ ਮਿੰਟ ਦਾ ਮੌਨ ਰੱਖ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ
ਪੰਜਾਬੀ ਖ਼ਬਰਸਾਰ ਬਿਉਰੋ
ਲੁਧਿਆਣਾ, 28 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਜ਼ਾਰਤ ਨੇ ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ’ਤੇ ਦੋ ਮਿੰਟ ਦਾ ਮੌਨ ਰੱਖ ਕੇ ਦੁੱਖ ਦਾ ਪ੍ਰਗਟਾਵਾ ਕੀਤਾ। ਮੀਟਿੰਗ ਦੇ ਸ਼ੁਰੂ ਵਿੱਚ ਮੰਤਰੀ ਮੰਡਲ ਨੇ ਦੋ ਮਿੰਟ ਦਾ ਮੌਨ ਰੱਖ ਕੇ ਅਕਾਲੀ ਆਗੂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਮੁੱਚੀ ਵਜ਼ਾਰਤ ਨੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਤੇ ਦੁਖੀ ਪਰਿਵਾਰਾਂ ਨੂੰ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਦਾ ਬਲ ਬਖ਼ਸ਼ਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ।