Saturday, May 9, 2026
Home Blog Page 213

ਹਲਕਾ ਭੁੱਚੋ ਮੰਡੀ ‘ਚ ਆਪ ਤੇ ਅਕਾਲੀ ਦਲ ਨੂੰ ਝਟਕਾ; ਦਰਜਨਾਂ ਪ੍ਰਵਾਰ ਕਾਂਗਰਸ ਵਿੱਚ ਸ਼ਾਮਲ

0

Bathinda News: ਬਠਿੰਡਾ ਜਿਲੇ ਦੇ ਹਲਕਾ ਭੁੱਚੋਂ ਮੰਡੀ ਵਿੱਚ ਅਕਾਲੀ ਦਲ ਅਤੇ ਆਪ ਨੂੰ ਸਿਆਸੀ ਝਟਕਾ ਦਿੰਦਿਆਂ ਕਾਂਗਰਸ ਪਾਰਟੀ ਨੇ ਦਰਜਨਾਂ ਪਰਿਵਾਰਾਂ ਦੀ ਸ਼ਮੂਲੀਅਤ ਕਰਵਾਈ ਹੈ । ਹਲਕੇ ਦੇ ਪਿੰਡ ਕਲਿਆਣ ਸੁੱਖਾ ਵਿਖੇ ਜਿਲਾ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਦੇ ਪੁੱਤਰ ਅਤੇ ਯੂਥ ਕਾਂਗਰਸੀ ਆਗੂ ਰਪਿੰਦਰ ਸਿੰਘ ਕੋਟਭਾਈ ਦੀ ਅਗਵਾਈ ਵਿੱਚ ਹੋਏ ਇੱਕ ਵੱਡੇ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਪੰਜ ਅਤੇ ਅਕਾਲੀ ਦਲ ਨਾਲ ਸੰਬੰਧਿਤ ਨੌ ਪਰਿਵਾਰਾਂ ਦੇ ਵੱਲੋਂ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਲਿਆ ਗਿਆ।

ਇਹ ਵੀ ਪੜ੍ਹੋ  ਦਲਿਤ ਸਾਡੇ ਸਿਰ ਦਾ ਤਾਜ਼,ਕਾਂਗਰਸ ‘ਚ ਕੋਈ ਨਰਾਜ਼ ਨਹੀਂ: ਰਾਜਾ ਵੜਿੰਗ

ਇਸ ਮੌਕੇ ਸੰਬੋਧਨ ਕਰਦਿਆਂ ਯੂਥ ਆਗੂ ਰੁਪਿੰਦਰ ਸਿੰਘ ਕੋਟਭਾਈ ਨੇ ਕਿਹਾ ਕਿ ਪੰਜਾਬ ਦੇ ਲੋਕ ਅੱਜ ਕਾਂਗਰਸ ਪਾਰਟੀ ਵੱਲ ਦੇਖ ਰਹੇ ਹਨ ਕਿਉਂਕਿ ਅਕਾਲੀ ਦਲ ਵੱਲੋਂ ਕੀਤੀਆਂ ਧੱਕੇਸ਼ਾਹੀਆਂ ਅਤੇ ਗੁਰੂ ਸਾਹਿਬਾਨ ਦੀ ਬੇਅਦਬੀ ਦੇ ਚੱਲਦਿਆਂ ਲੋਕ ਹਾਲੇ ਵੀ ਉਹਨਾਂ ਨੂੰ ਮੂੰਹ ਨਹੀਂ ਲਾ ਰਹੇ ਜਦੋਂ ਕਿ ਬਦਲਾਅ ਦੇ ਨਾਂ ਹੇਠ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੇ ਚਾਰ ਸਾਲਾਂ ਵਿੱਚ ਹੀ ਆਮ ਲੋਕ ਅੱਕ ਚੁੱਕੇ ਹਨ। ਯੂਥ ਕਾਂਗਰਸੀ ਆਗੂ ਨੇ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਹੀ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ‘ਤੇ ਲਿਜਾ ਸਕਦੀ ਹੈ।

ਇਹ ਵੀ ਪੜ੍ਹੋ  Bathinda ‘ਚ ਪਤੰਗਾਂ ਨੂੰ ਲੈ ਕੇ ਦੁਕਾਨਦਾਰ ਤੇ ਨੌਜਵਾਨਾਂ ਵਿਚਕਾਰ ਖੂ+ਨੀ ਝੜਪ, ਕਈ ਜਖ਼ਮੀ

ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕਰਦਿਆ ਉਹਨਾਂ ਕਿਹਾ ਕਿ ਉਹਨਾਂ ਨੂੰ ਬਣਦਾ ਮਾਨ ਸਤਿਕਾਰ ਦਿੱਤਾ ਜਾਵੇਗਾ।ਇਸ ਮੋਕੇ ਉਨ੍ਹਾਂ ਨਾਲ ਭੋਲਾ ਸਿੰਘ ਸਰਕਲ ਪ੍ਰਧਾਨ, ਜੁਗਰਾਜ ਸਿੰਘ ਮੈਂਬਰ, ਹਰਦੀਪ ਸਿੰਘ ਮੀਡੀਆ ਇੰਚਾਰਜ, ਗੁਲਾਬ ਸਿੰਘ ਪ੍ਰਧਾਨ, ਗੋਰਾ ਪ੍ਰਧਾਨ, ਸੁਰਿੰਦਰ ਸਿੰਘ ਛਿੰਦਾ, ਮਨਪ੍ਰੀਤ ਸਿੰਘ, ਬਲਜਿੰਦਰ ਸਿੰਘ, ਦੇਵੀ ਦਿਆਲ ਅਤੇ ਵੱਡੀ ਗਿਣਤੀ ਵਿੱਚ ਹੋਰ ਕਾਂਗਰਸੀ ਆਗੂ ਤੇ ਵਰਕਰ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਸਾਨੂੰ ਸਾਰਿਆਂ ਨੂੰ ਮਿਲ ਕੇ ਮੁੜ ਤੋਂ ਰੰਗਲਾ ਪੰਜਾਬ ਬਣਾਉਣਾ ਹੈ ਤਾਂ ਕਿ ਸਾਡੇ ਬੱਚਿਆਂ ਨੂੰ ਵਿਦੇਸ਼ ਜਾਣ ਲਈ ਮਜਬੂਰ ਨਾ ਹੋਣਾ ਪਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
AJNALA (AMRITSAR) News:ਕੌਮਾਂਤਰੀ ਸਰਹੱਦ ਨਾਲ ਲਗਦੇ ਇਲਾਕੇ ਅਜਨਾਲਾ ਵਿੱਚ ਅੱਜ 15 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਰਕਾਰੀ ਡਿਗਰੀ ਕਾਲਜ ਦਾ ਨੀਂਹ ਪੱਥਰ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਦਹਾਕਿਆਂ ਤੱਕ ਆਪਸੀ ਮਿਲੀਭੁਗਤ ਨਾਲ ਪੰਜਾਬ ਨੂੰ ਅੰਨ੍ਹੇਵਾਹ ਲੁੱਟਿ, ਸੂਬੇ ਦੀਆਂ ਸੰਸਥਾਵਾਂ ਨੂੰ ਖੋਖਲਾ ਕੀਤਾ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕਿਆਂ ਦੀ ਭਾਲ ਵਿੱਚ ਵਿਦੇਸ਼ਾਂ ਵਿੱਚ ਜਾਣ ਲਈ ਮਜਬੂਰ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਨਵਾਂ ਕਾਲਜ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ ਸਿੱਖਿਆ, ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਅਤੇ ਜਨਤਕ ਭਾਈਵਾਲੀ ਰਾਹੀਂ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਦੇ ਸੰਕਲਪ ਨੂੰ ਦਰਸਾਉਂਦਾ ਹੈ। ਇਸ ਕਾਲਜ ਦਾ ਨਾਮ ਸਤਿਕਾਰਯੋਗ ਸ਼ਖਸੀਅਤ ਬਾਬਾ ਗਮਚੁੱਕ ਜੀ ਮਹਾਰਾਜ ਦੇ ਨਾਮ ‘ਤੇ ਰੱਖਿਆ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਸੂਬਾ ਸਰਕਾਰ ਹਰ ਸੰਭਵ ਸਹੂਲਤ ਅਤੇ ਸੰਸਥਾਗਤ ਸਹਾਇਤਾ ਪ੍ਰਦਾਨ ਕਰੇਗੀ, ਉੱਥੇ ਹਰ ਪੰਜਾਬੀ ਲਈ ਆਪਣੀ ਸਮਰੱਥਾ ਅਨੁਸਾਰ ਯੋਗਦਾਨ ਪਾਉਣਾ ਵੀ ਓਨਾ ਹੀ ਮਹੱਤਵਪੂਰਨ ਹੈ ਤਾਂ ਜੋ ਪੰਜਾਬ ਨੂੰ ‘ਰੰਗਲਾ ਪੰਜਾਬ’ ਵਿੱਚ ਬਦਲਿਆ ਜਾ ਸਕੇ ਤਾਂ ਕਿ ਸਾਡੇ ਬੱਚੇ ਚੰਗੇ ਭਵਿੱਖ ਦੀ ਭਾਲ ਵਿੱਚ ਦੇਸ਼ ਛੱਡਣ ਲਈ ਮਜਬੂਰ ਨਾ ਹੋਣ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਵਿੱਚ ਅੰਦਰੂਨੀ ਖਹਿਬਾਜ਼ੀ ਸਿਖਰ ‘ਤੇ ਹੈ ਕਿਉਂਕਿ ਇਨ੍ਹਾਂ ਕੋਲ ਲੋਕਾਂ ਦੀ ਭਲਾਈ ਲਈ ਕੋਈ ਠੋਸ ਏਜੰਡਾ ਨਹੀਂ ਹੈ। ਉਨ੍ਹਾਂ ਕਿਹਾ, “ਵਿਰੋਧੀ ਧਿਰ ਕੋਲ ਪੰਜਾਬ ਲਈ ਕੋਈ ਏਜੰਡਾ ਨਹੀਂ ਹੈ। ਉਹ ਸਿਰਫ਼ ਲੋਕਾਂ ਅਤੇ ਸੂਬੇ ਦੇ ਸਰੋਤਾਂ ਨੂੰ ਲੁੱਟਣ ਦੀ ਆਪਣੀ ਵਾਰੀ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਦੇ ਸੁਪਨੇ ਕਦੇ ਵੀ ਪੂਰੇ ਨਹੀਂ ਹੋਣਗੇ ਕਿਉਂਕਿ ਪੰਜਾਬ ਦੇ ਲੋਕ ਬੜੇ ਸਿਆਣੇ ਅਤੇ ਬਹਾਦਰ ਹਨ ਅਤੇ ਉਹ ਅਜਿਹੇ ਆਗੂਆਂ ਦੇ ਸ਼ੱਕੀ ਕਿਰਦਾਰ ਨੂੰ ਸਮਝਦੇ ਹਨ।”

ਇਹ ਵੀ ਪੜ੍ਹੋ  ਅੰਤਰਰਾਸ਼ਟਰੀ ਪਾਸਪੋਰਟ ਸੂਚੀ; ਭਾਰਤ ਨੇ ਪੰਜ ਅੰਕ ਉੱਪਰ ਮਾਰੀ ਛਾਲ, 55 ਦੇਸ਼ਾਂ ‘ਚ ਭਾਰਤੀ ਕਰ ਸਕਦੇ ਹਨ ਵੀਜ਼ਾ ਮੁਕਤ ਯਾਤਰਾ

ਉਨ੍ਹਾਂ ਅੱਗੇ ਕਿਹਾ ਕਿ ਪੰਜਾਬੀ ਇਨ੍ਹਾਂ ਵਿਰੋਧੀ ਤਾਕਤਾਂ ਨੂੰ ਕਦੇ ਵੀ ਆਪਣੇ ਨਾਪਾਕ ਮਨਸੂਬਿਆਂ ਵਿੱਚ ਸਫਲ ਨਹੀਂ ਹੋਣ ਦੇਣਗੇ।ਲੋਕਾਂ ਨੂੰ ਮੌਕਾਪ੍ਰਸਤ ਅਤੇ ਸੱਤਾ ਦੇ ਭੁੱਖੇ ਸਿਆਸਤਦਾਨਾਂ ਤੋਂ ਚੌਕਸ ਰਹਿਣ ਦੀ ਅਪੀਲ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਦਾ ਇੱਕੋ-ਇੱਕ ਉਦੇਸ਼ ਪੰਜਾਬ ਅਤੇ ਇਸ ਦੇ ਲੋਕਾਂ ਦੀ ਲੱਟ ਕਰਨਾ ਹੈ। ਮੁੱਖ ਮੰਤਰੀ ਨੇ ਕਿਹਾ,”ਸਮੇਂ ਦੀ ਲੋੜ ਹੈ ਕਿ ਇਨ੍ਹਾਂ ਪਾਰਟੀਆਂ ਨੂੰ ਬਿਲਕੁਲ ਮੂੰਹ ਨਾ ਲਾਇਆ ਜਾਵੇ ਤਾਂ ਜੋ ਰੰਗਲਾ ਪੰਜਾਬ ਬਣਾਉਣ ਲਈ ਸੂਬਾ ਸਰਕਾਰ ਦੇ ਯਤਨਾਂ ਦੇ ਸਾਕਾਰਤਮਕ ਨਤੀਜੇ ਨਿਕਲ ਸਕਣ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਵੇਂ ਆਮ ਆਦਮੀ ਕਲੀਨਿਕ, ਸਕੂਲ ਅਤੇ ਕਾਲਜ ਖੋਲ੍ਹਣ ਦੇ ਨਾਲ-ਨਾਲ ਹੋਰ ਲੋਕ ਭਲਾਈ ਪਹਿਲਕਦਮੀਆਂ ਨੂੰ ਲਾਗੂ ਕਰਕੇ ਵਿਕਾਸ ਨੂੰ ਤੇਜ਼ ਕਰਨ ਲਈ ਅਣਥੱਕ ਮਿਹਨਤ ਕਰ ਰਹੀ ਹੈ।ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਸਥਿਤ ਪਿੰਡ ਬਕਰੌਰ ਵਿੱਚ ਇਕ ਕੋ-ਐਜੂਕੇਸ਼ਨਲ ਕਾਲਜ (ਸਹਿ-ਵਿਦਿਅਕ ਕਾਲਜ) ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਉਨ੍ਹਾਂ ਕਿਹਾ,”ਇਸ ਕਾਲਜ ਨਾਲ ਸਰਹੱਦੀ ਖੇਤਰ ਦੇ ਨੌਜਵਾਨ ਆਪਣੇ ਘਰਾਂ ਦੇ ਨੇੜੇ ਉੱਚ ਸਿੱਖਿਆ ਪ੍ਰਾਪਤ ਕਰ ਸਕਣਗੇ। 15 ਏਕੜ ਰਕਬੇ ਵਿੱਚ ਇਸ ਸੰਸਥਾ ਨੂੰ ਬਣਾਉਣ ‘ਤੇ 15 ਕਰੋੜ ਰੁਪਏ ਖਰਚ ਕੀਤੇ ਜਾਣਗੇ।” ਉਨ੍ਹਾਂ ਨੇ ਇਸ ਪ੍ਰੋਜੈਕਟ ਲਈ ਜ਼ਮੀਨ ਦਾਨ ਕਰਨ ਲਈ ਬਕਰੌਰ ਪਿੰਡ ਦੀ ਪੰਚਾਇਤ ਅਤੇ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਕਾਲਜ ਦੇ ਨੇੜਲੇ 50 ਪਿੰਡਾਂ ਦੇ ਨੌਜਵਾਨਾਂ ਨੂੰ ਲਾਭ ਹੋਵੇਗਾ ਜਿਸ ਵਿੱਚ ਆਉਣ ਵਾਲੇ ਸਾਲਾਂ ਵਿੱਚ 2000 ਤੋਂ ਵੱਧ ਵਿਦਿਆਰਥੀਆਂ ਦੇ ਦਾਖਲੇ ਦੀ ਉਮੀਦ ਹੈ। “ਇਹ ਸੰਸਥਾ ਆਰਟਸ, ਸਾਇੰਸ, ਕਾਮਰਸ, ਕੰਪਿਊਟਰ ਵਿਗਿਆਨ, ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਡਿਜੀਟਲ ਸਿੱਖਿਆ ਦੇ ਕੋਰਸ ਕਰਵਾਏਗੀ, ਜਿਸ ਨਾਲ ਸਰਹੱਦੀ ਪੱਟੀ ਦੇ ਵਿਦਿਆਰਥੀਆਂ ਲਈ ਆਧੁਨਿਕ ਅਤੇ ਮਿਆਰੀ ਸਿੱਖਿਆ ਯਕੀਨੀ ਬਣਾਈ ਜਾਵੇਗੀ।” ਉਨ੍ਹਾਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਕਾਲਜ ਇਸ ਖੇਤਰ ਦੇ ਨੌਜਵਾਨਾਂ, ਖਾਸ ਕਰਕੇ ਲੜਕੀਆਂ ਦੇ ਚੰਗੇ ਭਵਿੱਖ ਲਈ ਅਹਿਮ ਭੂਮਿਕਾ ਨਿਭਾਏਗਾ।

ਇਹ ਵੀ ਪੜ੍ਹੋ  Bathinda Police ਨੇ ਗੈਰ-ਕਾਨੂੰਨੀ ਸ਼ਰਾਬ ਤਸਕਰੀ ਗਿਰੋਹ ਨੂੰ ਕੀਤਾ ਬੇਨਕਾਬ, 3 ਗ੍ਰਿਫਤਾਰ

ਇਲਾਕੇ ਦੇ ਨੌਜਵਾਨਾਂ ਦੀਆਂ ਇੱਛਾਵਾਂ ਅਤੇ ਸੁਪਨੇ ਉੱਚੇ ਹੋਣ ਦੀ ਗੱਲ ਆਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨਿਰੰਤਰ ਸਹਾਇਤਾ ਰਾਹੀਂ ਇਨ੍ਹਾਂ ਸੁਪਨਿਆਂ ਨੂੰ ਉਡਾਣ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ, “ਸਾਡਾ ਧਿਆਨ ਮੌਜੂਦਾ ਅਤੇ ਭਵਿੱਖੀ ਪੀੜ੍ਹੀਆਂ ਦੀ ਭਲਾਈ ਉੱਤੇ ਕੇਂਦਰਿਤ ਹੈ ਤਾਂ ਜੋ ਪੰਜਾਬ ਤਰੱਕੀ ਅਤੇ ਖ਼ੁਸ਼ਹਾਲੀ ਦੇ ਰਾਹ `ਤੇ ਅੱਗੇ ਵਧ ਸਕੇ। ਸਮਾਜ ਦੇ ਹਰ ਵਰਗ ਦੀ ਭਲਾਈ ਸਾਡਾ ਮੁੱਖ ਉਦੇਸ਼ ਹੈ।”ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਕਾਲਜ ਲਈ ਜ਼ਮੀਨ ਦਾਨ ਕਰਨ ਵਾਲੇ ਪਿੰਡ ਦੇ ਵਿਦਿਆਰਥੀਆਂ ਨੂੰ ਇਸ ਸੰਸਥਾ ਵਿੱਚ ਮੁਫ਼ਤ ਸਿੱਖਿਆ ਮੁਹੱਈਆ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਕਾਲਜ ਦਾ ਨਾਮ ਬਾਬਾ ਗਮਚੁੱਕ ਜੀ ਮਹਾਰਾਜ ਦੇ ਨਾਮ `ਤੇ ਰੱਖ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਾਪਿਆਂ ਨੂੰ ਆਪਣੇ ਬੱਚਿਆਂ ਲਈ ਮਿਆਰੀ ਸਿੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਉਹ ਮੌਕਿਆਂ ਦੀ ਭਾਲ ਵਿੱਚ ਵਿਦੇਸ਼ ਜਾਣ ਲਈ ਮਜਬੂਰ ਨਾ ਹੋਣ।”ਪਰਵਾਸ ਦੇ ਮੁੱਦੇ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਵਿੱਚੋਂ ਨਿਰਾਸ਼ਾ ਖ਼ਤਮ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਰਿਵਰਸ ਮਾਈਗ੍ਰੇਸ਼ਨ ਵਿੱਚ ਤੇਜ਼ੀ ਆਵੇ। ਉਨ੍ਹਾਂ ਕਿਹਾ, “ਪਿਛਲੀਆਂ ਸਰਕਾਰਾਂ ਨੇ ਇਸ ਚੁਣੌਤੀ ਨੂੰ ਨਜ਼ਰਅੰਦਾਜ਼ ਕੀਤਾ ਅਤੇ ਸਿਸਟਮ ਨੂੰ ਬਰਬਾਦ ਕਰ ਦਿੱਤਾ, ਜਿਸ ਨਾਲ ਨੌਜਵਾਨਾਂ ਨੂੰ ਦੇਸ਼ ਤੋਂ ਬਾਹਰ ਦੇਖਣ ਲਈ ਮਜਬੂਰ ਹੋਣਾ ਪਿਆ। ਇਹ ਮਾਣ ਵਾਲੀ ਗੱਲ ਹੈ ਕਿ ਸਾਡੀ ਸਰਕਾਰ ਨੇ ਸਿਰਫ਼ ਯੋਗਤਾ ਦੇ ਆਧਾਰ `ਤੇ 63,000 ਤੋਂ ਵੱਧ ਨੌਜਵਾਨਾਂ ਨੂੰ ਪੱਕੀਆਂ ਸਰਕਾਰੀ ਨੌਕਰੀਆਂ ਮੁਹੱਈਆ ਕੀਤੀਆਂ ਹਨ।”ਸਰਹੱਦੀ ਵਸਨੀਕਾਂ ਦੀਆਂ ਚਿੰਤਾਵਾਂ `ਤੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸਰਹੱਦੀ ਵਸਨੀਕਾਂ ਭਲਾਈ ਲਈ ਹਰ ਸੰਭਵ ਯਤਨ ਕਰ ਰਹੀ ਹੈ ਕਿਉਂਕਿ ਉਹ ਸਹੀ ਮਾਇਨਿਆਂ ਵਿੱਚ ਦੇਸ਼ ਭਗਤ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਰਹੱਦ ਪੱਟੀ ਦੇ ਕਿਸਾਨਾਂ ਲਈ ਵੱਡੀ ਰਾਹਤ ਵਜੋਂ ਕੇਂਦਰ ਸਰਕਾਰ ਨੇ ਕੰਡਿਆਲੀ ਤਾਰ ਨੂੰ ਅੰਤਰਰਾਸ਼ਟਰੀ ਸਰਹੱਦ ਵੱਲ ਤਬਦੀਲ ਕਰਨ ਲਈ ਸਿਧਾਂਤਕ ਤੌਰ `ਤੇ ਪ੍ਰਵਾਨਗੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ  Bikram Majithia Case; ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਤੋਂ ਮੰਗਿਆ ਸਮਾਂ

ਉਨ੍ਹਾਂ ਕਿਹਾ, “ਇਸ ਨਾਲ ਹਜ਼ਾਰਾਂ ਏਕੜ ਖੇਤੀ ਵਾਲੀ ਜ਼ਮੀਨ ਉੱਤੇ ਬਿਨਾਂ ਕਿਸੇ ਰੁਕਾਵਟ ਦੇ ਖੇਤੀ ਕੀਤੀ ਜਾ ਸਕੇਗੀ, ਜੋ ਇਸ ਸਮੇਂ ਕੰਡਿਆਲੀ ਤਾਰ ਤੋਂ ਪਰ੍ਹੇ ਹੈ। ਕਿਸਾਨਾਂ ਨੂੰ ਪਹਿਲਾਂ 532 ਕਿਲੋਮੀਟਰ ਭਾਰਤ-ਪਾਕਿਸਤਾਨ ਸਰਹੱਦ ਦੇ ਨਾਲ ਆਪਣੇ ਖੇਤਾਂ ਤੱਕ ਪਹੁੰਚਣ ਲਈ ਬੀ.ਐਸ.ਐਫ. ਦੀ ਸੁਰੱਖਿਆ ਹੇਠ ਕੰਡਿਆਲੀ ਤਾਰ ਪਾਰ ਕਰਨ ਲਈ ਮਜਬੂਰ ਕੀਤਾ ਜਾਂਦਾ ਸੀ। ਲਗਾਤਾਰ ਯਤਨਾਂ ਤੋਂ ਬਾਅਦ ਇਸ ਲੰਬੇ ਸਮੇਂ ਤੋਂ ਲਟਕ ਰਹੇ ਮੁੱਦੇ `ਤੇ ਆਖ਼ਰਕਾਰ ਪ੍ਰਗਤੀ ਹੋਈ ਹੈ।”ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਹਾਸਲ ਉਪਲਬਧੀਆਂ `ਤੇ ਚਾਨਣਾ ਪਾਇਆ ਅਤੇ ਕਿਹਾ ਕਿ ਸੂਬਾ ਕੌਮੀ ਪੱਧਰ `ਤੇ ਮੋਹਰੀ ਬਣ ਕੇ ਉੱਭਰਿਆ ਹੈ। ਉਨ੍ਹਾਂ ਕਿਹਾ, “ਇਹ ਆਉਣ ਵਾਲਾ ਪ੍ਰਾਜੈਕਟ ਇਸ ਸਰਹੱਦੀ ਜ਼ਿਲ੍ਹੇ ਦੇ ਨੌਜਵਾਨਾਂ ਦੀ ਕਿਸਮਤ ਬਦਲ ਦੇਵੇਗਾ। ਇਹ ਇਕ ਇਤਿਹਾਸਕ ਦਿਨ ਹੈ, ਜੋ ਮੁੱਖ ਮੰਤਰੀ ਅਤੇ ਸੂਬਾ ਸਰਕਾਰ ਦੀ ਦੂਰਅੰਦੇਸ਼ੀ ਸੋਚ ਸਦਕਾ ਸੰਭਵ ਹੋਇਆ ਹੈ।”ਇਸ ਦੌਰਾਨ ਸੀਨੀਅਰ ‘ਆਪ` ਨੇਤਾ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਇਸ ਪਹਿਲਕਦਮੀ ਨੂੰ ਸਰਹੱਦੀ ਖੇਤਰਾਂ ਵਿੱਚ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਵੱਲ ਇਕ ਮਾਰਗ-ਦਰਸ਼ਕ ਕਦਮ ਦੱਸਿਆ। ਉਨ੍ਹਾਂ ਕਿਹਾ, “ਇਹ ਮੰਦਭਾਗਾ ਹੈ ਕਿ ਅਜਨਾਲਾ ਵਿੱਚ 70 ਕਿਲੋਮੀਟਰ ਦੇ ਘੇਰੇ ਵਿੱਚ ਕੋਈ ਕਾਲਜ ਨਹੀਂ ਸੀ। ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਅੱਜ ਪੂਰੀ ਹੋ ਗਈ ਹੈ। ਅਸੀਂ ਹਰ ਵਾਅਦੇ ਨੂੰ ਪੂਰਾ ਕਰਨ ਵਿੱਚ ਵਿਸ਼ਵਾਸ ਰੱਖਦੇ ਹਾਂ ਅਤੇ ਇਹ ਕਾਲਜ ਉਸ ਵਚਨਬੱਧਤਾ ਨੂੰ ਦਰਸਾਉਂਦਾ ਹੈ।”ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਰਭਜਨ ਸਿੰਘ ਈ.ਟੀ.ਓ., ਸੀਨੀਅਰ ਆਪ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਹੋਰ ਪਾਰਟੀ ਆਗੂ ਤੇ ਸਥਾਨਕ ਨੁਮਾਇੰਦੇ ਸ਼ਾਮਲ ਹੋਏ।

ਇਹ ਵੀ ਪੜ੍ਹੋ  SGPC ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਬੇਹੱਦ ਖੁਸ਼ੀ ਹੁੰਦੀ, ਪਰ ਉਹ ਸੁਖਬੀਰ ਬਾਦਲ ਦੇ ਸਿਪਾਹੀ ਹਨ: ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਦਾ ਸਰਹੱਦੀ ਨੌਜਵਾਨਾਂ ਲਈ ਕ੍ਰਾਂਤੀਕਾਰੀ ਕਦਮ
ਬਕਰੌਰ ਵਿਖੇ ਸਰਕਾਰੀ ਡਿਗਰੀ ਅਤੇ ਵੋਕੇਸ਼ਨਲ ਸਿਖਲਾਈ ਕਾਲਜ ਦੀ ਸਥਾਪਨਾ ਕਰ ਕੇ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸਰਹੱਦੀ ਪੱਟੀ ਦੇ ਲੋਕਾਂ ਦੀ ਦਹਾਕਿਆਂ ਪੁਰਾਣੀ ਮੰਗ ਪੂਰੀ ਕਰਨਾ ਦੂਰਅੰਦੇਸ਼ੀ ਸੋਚ ਦੀ ਪ੍ਰਤੀਕ ਹੈ। ਪਹਿਲਾਂ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਲਈ ਲਗਪਗ 40 ਕਿਲੋਮੀਟਰ ਅੰਮ੍ਰਿਤਸਰ ਜਾਣ ਲਈ ਮਜਬੂਰ ਹੋਣਾ ਪੈਂਦਾ ਸੀ। ਇਸ ਕਾਰਨ ਅਕਸਰ ਵਿਦਿਆਰਥੀ, ਖ਼ਾਸ ਕਰ ਕੇ ਲੜਕੀਆਂ ਦੀ ਪੜ੍ਹਾਈ ਵਿਚਾਲੇ ਛੁੱਟ ਜਾਂਦੀ ਸੀ।ਲੰਮੇ ਸਮੇਂ ਤੋਂ ਚੱਲੀ ਆ ਰਹੀ ਜਨਤਕ ਵਚਨਬੱਧਤਾ ਨੂੰ ਪੂਰਾ ਕਰਕੇ ਅਤੇ ਇਸ ਨੂੰ ਜ਼ਮੀਨੀ ਪੱਧਰ `ਤੇ ਠੋਸ ਕਾਰਵਾਈ ਵਿੱਚ ਬਦਲ ਕੇ ਸੂਬਾ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਆਲੇ-ਦੁਆਲੇ ਦੇ 50 ਤੋਂ ਵੱਧ ਪਿੰਡਾਂ ਦੇ ਵਿਦਿਆਰਥੀਆਂ ਨੂੰ 15 ਏਕੜ ਦੇ ਕੈਂਪਸ ਵਿੱਚ ਮਿਆਰੀ ਉੱਚ ਸਿੱਖਿਆ ਅਤੇ ਹੁਨਰ-ਅਧਾਰਤ ਸਿੱਖਿਆ ਤੱਕ ਸਿੱਧੀ ਪਹੁੰਚ ਮਿਲੇ, ਜਿਸ ਵਿੱਚ ਡਿਗਰੀ ਪ੍ਰੋਗਰਾਮਾਂ ਨੂੰ ਰੋਜ਼ਗਾਰ-ਆਧਾਰਤ ਕੋਰਸਾਂ ਜਿਵੇਂ ਕਿ ਕੰਪਿਊਟਰ ਸਾਇੰਸ, ਆਰਟੀਫੀਸ਼ਲ ਇੰਟੈਲੀਜੈਂਸ ਅਤੇ ਡਿਜੀਟਲ ਹੁਨਰ ਨਾਲ ਜੋੜਿਆ ਜਾਵੇਗਾ।ਇਸ ਨੂੰ ਆਧੁਨਿਕ ਅਤੇ ਵਿਦਿਆਰਥੀ-ਕੇਂਦ੍ਰਿਤ ਸੰਸਥਾ ਵਜੋਂ ਤਿਆਰ ਕੀਤਾ ਗਿਆ, ਜਿਸ ਵਿੱਚ ਕਿੱਤਾਮੁਖੀ ਸਹੂਲਤਾਂ ਅਤੇ ਖੇਡ ਬੁਨਿਆਦੀ ਢਾਂਚਾ ਹੈ। ਇਹ ਕਾਲਜ ਪੰਜਾਬ ਦੇ ਸੰਵੇਦਨਸ਼ੀਲ ਸਰਹੱਦੀ ਖੇਤਰ ਵਿੱਚ ਸਮਾਜਿਕ ਬਰਾਬਰੀ ਅਤੇ ਨੌਜਵਾਨ ਸ਼ਕਤੀਕਰਨ ਲਈ ਪ੍ਰੇਰਕ ਬਣਨ ਲਈ ਤਿਆਰ ਹੈ, ਜੋ ਮਾਨ ਸਰਕਾਰ ਦੇ ਸਾਰਿਆਂ ਲਈ ਬਰਾਬਰ ਮੌਕੇ ਦੇ ਸ਼ਾਸਨ ਮਾਡਲ ਦੀ ਮਜ਼ਬੂਤੀ ਨੂੰ ਦਰਸਾਉਂਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Silver Oaks School Sushant City II Bathinda ਵਿਖੇ ‘ਬੇਬੀ ਓਲੰਪਿਕ-ਪਰਿਵਾਰਿਕ ਖੇਡ ਪ੍ਰਤੀਯੋਗਿਤਾ ’ ਦਾ ਸ਼ਾਨਦਾਰ ਆਯੋਜਨ

0

Bathinda News: Silver Oaks School Sushant City II Bathinda ਵਿੱਚ ਅੱਜ ਉਸ ਸਮੇਂ ਭਾਰੀ ਉਤਸ਼ਾਹ ਅਤੇ ਰੌਣਕ ਦੇਖਣ ਨੂੰ ਮਿਲੀ ਜਦੋਂ ਸਕੂਲ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਲਈ ਬਹੁ-ਉਡੀਕੇ ਜਾ ਰਹੇ ‘ਬੇਬੀ ਓਲੰਪਿਕ’ ਦਾ ਆਯੋਜਨ ਕੀਤਾ ਗਿਆ। ਇਸ ਖੇਡ ਸਮਾਗਮ ਦਾ ਮੁੱਖ ਉਦੇਸ਼ ਬੱਚਿਆਂ ਵਿੱਚ ਖੇਡਾਂ ਰਾਹੀਂ ਸਰੀਰਕ ਤੰਦਰੁਸਤੀ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਨੂੰ ਉਤਸ਼ਾਹਿਤ ਕਰਨਾ ਸੀ। ਇਸ ਪ੍ਰੋਗਰਾਮ ਨੂੰ ਸਪਾਂਸਰ ਕਰਨ ਵਿੱਚ ‘ਵਰਧਮਾਨ ਡਰੈਸਿਜ਼’ ਅਤੇ ‘ਜੈਨ ਜਨਰਲ ਸਟੋਰ’ ਦਾ ਵਿਸ਼ੇਸ਼ ਯੋਗਦਾਨ ਰਿਹਾ। ਹੋਰ ਸਹਿਯੋਗ ਕਰਨ ਵਾਲਿਆਂ ਵਿਚ ਪੀ ਕੇ ਪੇਪਰ ਏਜੇਂਸੀ, ਬੀ ਸਮਾਰਟ ਡ੍ਰੇਸਸੇਸ , ਅੰਬੇ ਨਮਕੀਨ ਐਂਡ ਸਵੀਟ ਹੋਸ਼, ਗ੍ਰਾਫੀਟ ਕਮਿਸਟਰੀ ਕਲਾਸੇਸ ਅਤੇ ਲਾਇੰਸ ਜ਼ਿਮ ਸ਼ਾਮਲ ਸਨ |

ਇਹ ਵੀ ਪੜ੍ਹੋ Bikram Majithia Case; ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਤੋਂ ਮੰਗਿਆ ਸਮਾਂ

ਸਮਾਗਮ ਦਾ ਉਦਘਾਟਨ ਸਕੂਲ ਦੀ ਡਾਇਰੈਕਟਰ ਸ਼੍ਰੀਮਤੀ ਬਰਨਿੰਦਰਪਾਲ ਸੇਖੋਂ ਅਤੇ ਪ੍ਰਿੰਸੀਪਲ ਸ਼੍ਰੀਮਤੀ ਨੀਤੂ ਅਰੋੜਾ ਵੱਲੋਂ ਕੀਤਾ ਗਿਆ। ਉਨ੍ਹਾਂ ਨੇ ਨੰਨ੍ਹੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਛੋਟੀ ਉਮਰ ਤੋਂ ਹੀ ਖੇਡਾਂ ਅਤੇ ਸਰੀਰਕ ਗਤੀਵਿਧੀਆਂ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।                                                                                   

ਇਸ ਓਲੰਪਿਕ ਵਿੱਚ 2 ਤੋਂ 8 ਸਾਲ ਦੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਪੂਰੇ ਜੋਸ਼ ਨਾਲ ਹਿੱਸਾ ਲਿਆ। ਬੱਚਿਆਂ ਦੇ ਮਨੋਰੰਜਨ ਅਤੇ ਹੁਨਰ ਨੂੰ ਮੁੱਖ ਰੱਖਦਿਆਂ ਵੱਖ-ਵੱਖ ਦਿਲਚਸਪ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਸਪੀਡੀ ਸਟੈਪਸ(20 ਮੀਟਰ ਦੌੜ),ਰਿਲੇਅ ਰੇਸ,ਹੁਲਾ ਹੂਪ, ਰਿਬਨ ਰੇਸ,ਸਲੋਅ ਸਾਈਕਲ ਰੇਸ।। ਇਹ ਸਾਰੀਆਂ ਖੇਡਾਂ ਬੱਚਿਆਂ ਦੇ ਸਰੀਰਕ ਸੰਤੁਲਨ, ਤਾਲਮੇਲ ਅਤੇ ਖੇਡ ਭਾਵਨਾ ਨੂੰ ਵਧਾਉਣ ਲਈ ਬੜੀ ਸੋਝੀ ਨਾਲ ਤਿਆਰ ਕੀਤੀਆਂ ਗਈਆਂ ਸਨ।

ਇਹ ਵੀ ਪੜ੍ਹੋ ਅੰਤਰਰਾਸ਼ਟਰੀ ਪਾਸਪੋਰਟ ਸੂਚੀ; ਭਾਰਤ ਨੇ ਪੰਜ ਅੰਕ ਉੱਪਰ ਮਾਰੀ ਛਾਲ, 55 ਦੇਸ਼ਾਂ ‘ਚ ਭਾਰਤੀ ਕਰ ਸਕਦੇ ਹਨ ਵੀਜ਼ਾ ਮੁਕਤ ਯਾਤਰਾ

ਫੈਮਿਲੀ ਮੋਮੈਂਟ’ ਨਾਮ ਦੇ ਇੱਕ ਆਨਲਾਈਨ ਫੋਟੋਗ੍ਰਾਫੀ ਮੁਕਾਬਲੇ ਦੇ ਪੰਜ ਜੇਤੂਆਂ ਨੂੰ ਇਨਾਮ ਅਤੇ ਯਾਦਗਾਰੀ ਚਿੰਨ੍ਹਾਂ ਨਾਲ ਸਨਮਾਨਿਤ ਵੀ ਕੀਤਾ ਗਿਆ। ਸ਼ੁਕਲਾ ਪਰਿਵਾਰ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਗੁਪਤਾ ਪਰਿਵਾਰ ਅਤੇ ਹਸਨ ਪਰਿਵਾਰ ਨੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਜੇਤੂ ਬੱਚਿਆਂ ਨੂੰ ਡਾਇਰੈਕਟਰ ਸ਼੍ਰੀਮਤੀ ਬਰਨਿੰਦਰਪਾਲ ਸੇਖੋਂ ਅਤੇ ਪ੍ਰਿੰਸੀਪਲ ਸ਼੍ਰੀਮਤੀ ਨੀਤੂ ਅਰੋੜਾ ਵੱਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਅਧਿਆਪਕਾਂ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਮਾਪਿਆਂ ਦੇ ਸਹਿਯੋਗ ਦਾ ਤਹਿ ਦਿਲੋਂ ਧੰਨਵਾਦ ਕੀਤਾ। ‘ਬੇਬੀ ਓਲੰਪਿਕ-2026’ ਦੀ ਸਮਾਪਤੀ ਬਹੁਤ ਹੀ ਖੁਸ਼ੀ ਭਰੇ ਮਾਹੌਲ਼ ਵਿੱਚ ਹੋਈ, ਜਿਸ ਨੇ ਬੱਚਿਆਂ, ਮਾਪਿਆਂ ਅਤੇ ਸਟਾਫ ਦੇ ਮਨਾਂ ‘ਤੇ ਅਭੁੱਲ ਯਾਦਾਂ ਛੱਡੀਆਂ।

 

ਮੌਜੂਦਾ ਥਾਂ ‘ਤੇ ਹੀ ਬੱਸ ਅੱਡੇ ਦੇ ਨਵੀਨੀਕਰਨ ਦੀ ਉਮੀਦ ਮਜ਼ਬੂਤ ਹੋਈ : ਬਲਤੇਜ ਵਾਂਦਰ 

0

Bathinda News: Bathinda Bus Stand issue; ਪੰਜਾਬ ਸਰਕਾਰ ਦੇ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਵਲੋਂ ਬੀਤੇ ਦਿਨੀਂ ਬੱਸ ਅੱਡੇ ਦੇ ਨਵੀਨੀਕਰਨ ਸਬੰਧੀ ਦਿੱਤੇ ਗਏ ਬਿਆਨ ਦਾ ਬੱਸ ਅੱਡਾ ਬਚਾਓ ਮੋਰਚੇ ਵਲੋਂ ਸਵਾਗਤ ਕੀਤਾ ਗਿਆ ਹੈ। ਮੋਰਚੇ ਦੇ ਆਗੂ ਸ੍ਰੀ ਬਲਤੇਜ ਵਾਂਦਰ ਨੇ ਇਸ ਸਬੰਧੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਮੰਤਰੀ ਜੀ ਦਾ ਬਿਆਨ ਇਸ ਗੱਲ ਦੀ ਉਮੀਦ ਜਗਾਉਂਦਾ ਹੈ ਕਿ ਬੱਸ ਅੱਡੇ ਨੂੰ ਮੌਜੂਦਾ ਥਾਂ ‘ਤੇ ਹੀ ਰੱਖ ਕੇ ਉਸਦਾ ਨਵੀਨੀਕਰਨ ਅਤੇ ਹੋਰ ਅਪਗ੍ਰੇਡ ਕੀਤਾ ਜਾਵੇਗਾ।

ਇਹ ਵੀ ਪੜ੍ਹੋ ਅੰਤਰਰਾਸ਼ਟਰੀ ਪਾਸਪੋਰਟ ਸੂਚੀ; ਭਾਰਤ ਨੇ ਪੰਜ ਅੰਕ ਉੱਪਰ ਮਾਰੀ ਛਾਲ, 55 ਦੇਸ਼ਾਂ ‘ਚ ਭਾਰਤੀ ਕਰ ਸਕਦੇ ਹਨ ਵੀਜ਼ਾ ਮੁਕਤ ਯਾਤਰਾ

ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਬੱਸ ਅੱਡਾ ਬਚਾਓ ਮੋਰਚਾ ਇਸ ਮੰਗ ਨੂੰ ਲੈ ਕੇ ਸੰਘਰਸ਼ ਕਰ ਰਿਹਾ ਸੀ ਕਿ ਬੱਸ ਅੱਡੇ ਨੂੰ ਸ਼ਹਿਰ ਤੋਂ ਬਾਹਰ ਤਬਦੀਲ ਕਰਨ ਦੀ ਬਜਾਏ, ਮੌਜੂਦਾ ਥਾਂ ‘ਤੇ ਹੀ ਆਧੁਨਿਕ ਸੁਵਿਧਾਵਾਂ ਨਾਲ ਤਿਆਰ ਕੀਤਾ ਜਾਵੇ, ਤਾਂ ਜੋ ਆਮ ਲੋਕਾਂ, ਵਪਾਰੀਆਂ, ਵਿਦਿਆਰਥੀਆਂ ਅਤੇ ਮਹਿਲਾਵਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਬਲਤੇਜ ਵਾਂਦਰ ਨੇ ਕਿਹਾ ਕਿ ਬੀਤੇ ਦਿਨੀਂ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵਲੋਂ ਵੀ ਲੋਕ ਰਾਇ ਜਾਣ ਕੇ ਫੈਸਲਾ ਲੈਣ ਦੀ ਗੱਲ ਕਹੀ ਗਈ ਸੀ, ਜਿਸ ਨਾਲ ਇਹ ਸਪਸ਼ਟ ਹੁੰਦਾ ਹੈ ਕਿ ਪੰਜਾਬ ਸਰਕਾਰ ਬੱਸ ਅੱਡੇ ਦੇ ਮਾਮਲੇ ‘ਚ ਲੋਕਾਂ ‘ਤੇ ਕਿਸੇ ਕਿਸਮ ਦੀ ਧੱਕੇਸ਼ਾਹੀ ਨਹੀਂ ਕਰੇਗੀ ਅਤੇ ਨਾ ਹੀ ਲੋਕਾਂ ‘ਤੇ ਵਾਧੂ ਆਰਥਿਕ ਜਾਂ ਸਮਾਜਿਕ ਬੋਝ ਪਾਇਆ ਜਾਵੇਗਾ।

ਇਹ ਵੀ ਪੜ੍ਹੋ Bikram Majithia Case; ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਤੋਂ ਮੰਗਿਆ ਸਮਾਂ

ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵਲੋਂ ਬੱਸ ਅੱਡੇ ਨੂੰ ਮੌਜੂਦਾ ਥਾਂ ‘ਤੇ ਹੀ ਰੱਖ ਕੇ ਨਵੀਨੀਕਰਨ ਕਰਨ ਸਬੰਧੀ ਲੋਕ-ਪੱਖੀ ਫੈਸਲਾ ਲਿਖਤੀ ਰੂਪ ਵਿੱਚ ਜਾਰੀ ਕੀਤਾ ਜਾਂਦਾ ਹੈ, ਤਾਂ ਬੱਸ ਅੱਡਾ ਬਚਾਓ ਮੋਰਚਾ ਆਪਣੇ ਚੱਲ ਰਹੇ ਅੰਦੋਲਨ ਬਾਰੇ ਵਿਚਾਰ ਕਰਕੇ ਉਸਨੂੰ ਸੰਪੂਰਨ ਕਰਨ ‘ਤੇ ਵੀ ਗੰਭੀਰਤਾ ਨਾਲ ਵਿਚਾਰ ਕਰੇਗਾ।ਬਲਤੇਜ ਵਾਂਦਰ ਨੇ ਸਾਫ਼ ਸ਼ਬਦਾਂ ਵਿੱਚ ਕਿਹਾ ਕਿ ਬੱਸ ਅੱਡਾ ਬਚਾਓ ਮੋਰਚੇ ਦੀ ਲੜਾਈ ਕਿਸੇ ਵੀ ਤਰ੍ਹਾਂ ਦੀ ਸਿਆਸੀ ਹੋਂਦ ਜਾਂ ਨਿੱਜੀ ਲਾਭ ਲਈ ਨਹੀਂ ਹੈ, ਸਗੋਂ ਇਹ ਸਿਰਫ਼ ਅਤੇ ਸਿਰਫ਼ ਲੋਕ ਹਿਤਾਂ, ਸ਼ਹਿਰ ਦੇ ਵਿਕਾਸ ਅਤੇ ਆਮ ਨਾਗਰਿਕਾਂ ਦੀ ਸੁਵਿਧਾ ਨੂੰ ਧਿਆਨ ਵਿੱਚ ਰੱਖ ਕੇ ਲੜੀ ਜਾ ਰਹੀ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਸਰਕਾਰ ਲੋਕਾਂ ਦੀ ਭਾਵਨਾ ਨੂੰ ਸਮਝਦਿਆਂ ਜਲਦ ਹੀ ਸਪਸ਼ਟ ਅਤੇ ਠੋਸ ਫੈਸਲਾ ਲਏਗੀ।

 

Bikram Majithia Case; ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਤੋਂ ਮੰਗਿਆ ਸਮਾਂ

New Delhi News: Bikram Majithia Case; ਲੰਘੇ ਸਾਲ ਦੀ 25 ਜੂਨ 2025 ਨੁੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਸਾਬਕਾ ਅਕਾਲੀ ਮੰਤਰੀ ਨੂੰ ਜਮਾਨਤ ਮਾਮਲੇ ‘ਚ ਹਾਲੇ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਨਾਭਾ ਜੇਲ੍ਹ ਵਿਚ ਬੰਦ ਬਿਕਰਮ ਮਜੀਠਿਆ ਵੱਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਜਮਾਨਤ ਅਰਜ਼ੀ ਰੱਦ ਹੋਣ ਤੋਂ ਬਾਅਦ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ ਸੀ।

ਇਹ ਵੀ ਪੜ੍ਹੋ ਅੰਤਰਰਾਸ਼ਟਰੀ ਪਾਸਪੋਰਟ ਸੂਚੀ; ਭਾਰਤ ਨੇ ਪੰਜ ਅੰਕ ਉੱਪਰ ਮਾਰੀ ਛਾਲ, 55 ਦੇਸ਼ਾਂ ‘ਚ ਭਾਰਤੀ ਕਰ ਸਕਦੇ ਹਨ ਵੀਜ਼ਾ ਮੁਕਤ ਯਾਤਰਾ

ਇਸ ਮਾਮਲੇ ਵਿਚ ਅਜ ਸੁਣਵਾਈ ਹੋਣੀ ਸੀ ਤੇ ਸਰਬਉੱਚ ਅਦਾਲਤ ਵੱਲੋਂ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਗਿਆ ਸੀ ਪ੍ਰੰਤੂ ਅੱਜ ਹੋਈ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਆਪਣਾ ਜਵਾਬਦਾਵਾ ਦਾਖ਼ਲ ਕਰਨ ਲਈ ਹੋਰ ਸਮਾਂ ਮੰਗ ਲਿਆ ਹੈ। ਦੋਨਾਂ ਧਿਰਾਂ ਨੂੰ ਸੁਣਨ ਤੋ ਬਾਅਦ ਅਦਾਲਤ ਨੇ ਪੰਜਾਬ ਸਰਕਾਰ ਨੁੰ ਦੋ ਹਫ਼ਤਿਆਂ ਦਾ ਹੋਰ ਸਮਾਂ ਦਿੰਦਿਆਂ ਹੁਣ ਇਸ ਕੇਸ ਦੀ ਅਗਲੀ ਤਰੀਕ 2 ਫ਼ਰਵਰੀ ਤੈਅ ਕੀਤੀ ਹੈ। ਉਸ ਦਿਨ ਹੀ ਸ਼੍ਰੀ ਮਜੀਠਿਆ ਨੂੰ ਅੰਤਰਿਮ ਜਮਾਨਤ ਦੇਣ ਦੇ ਫੈਸਲੇ ਉੰਪਰ ਵੀ ਗੌਰ ਹੋਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਦਲਿਤ ਸਾਡੇ ਸਿਰ ਦਾ ਤਾਜ਼,ਕਾਂਗਰਸ ‘ਚ ਕੋਈ ਨਰਾਜ਼ ਨਹੀਂ: ਰਾਜਾ ਵੜਿੰਗ

0

Chandigarh News: ਬੀਤੇ ਕੱਲ ਤੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਥਿਤ ਬਿਆਨ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿਚ ਚੱਲ ਰਹੀ ਹਲਚਲ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਸ: ਵੜਿੰਗ ਨੇ ਕਿਹਾ ਕਿ, ‘‘ਕਾਂਗਰਸ ਇੱਕ ਧਰਮਨਿਰਪੱਖ ਪਾਰਟੀ ਹੈ, ਜਿੱਥੇ ਜਾਤ-ਪਾਤ ਦਾ ਕੋਈ ਭੇਦ ਭਾਵ ਨਹੀਂ ਕੀਤਾ ਜਾਂਦਾ, ਬਲਕਿ ਦਲਿਤਾਂ ਨੁੰ ਸਿਰ ਦਾ ਤਾਜ਼ ਬਣਾ ਕੇ ਰੱਖਿਆ ਗਿਆ।”

ਇਹ ਵੀ ਪੜ੍ਹੋ ਅੰਤਰਰਾਸ਼ਟਰੀ ਪਾਸਪੋਰਟ ਸੂਚੀ; ਭਾਰਤ ਨੇ ਪੰਜ ਅੰਕ ਉੱਪਰ ਮਾਰੀ ਛਾਲ, 55 ਦੇਸ਼ਾਂ ‘ਚ ਭਾਰਤੀ ਕਰ ਸਕਦੇ ਹਨ ਵੀਜ਼ਾ ਮੁਕਤ ਯਾਤਰਾ

ਉਨ੍ਹਾਂ ਦਸਿਆ ਕਿ ਵਿਧਾਨ ਸਭਾ ਚੋਣਾਂ ਵਿਚ ਦੋ ਥਾਵਾਂ ਤੋਂ ਹਾਰਨ ਦੇ ਬਾਵਜੂਦ ਉਨ੍ਹਾਂ ਨੂੰ ਮੈਂਬਰ ਪਾਰਲੀਮੈਂਟ ਵੀ ਬਣਾਇਆ ਗਿਆ। ਇਸਦੇ ਨਾਲ ਹੀ ਚਰਨਜੀਤ ਸਿੰਘ ਚੰਨੀ ਕਾਂਗਰਸ ਦੀ ਸਭ ਤੋਂ ਤਾਕਤਵਰ ਵਰਕਿੰਗ ਕਮੇਟੀ ਦੇ ਮੈਂਬਰ ਹਨ। ਪੰਜਾਬ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਗੱਦੀਓ ਉਤਾਰਨ ਤੋਂ ਬਾਅਦ ਸੁਖਜਿੰਦਰ ਸਿੰਘ ਰੰਧਾਵਾ ਤੇ ਡਾ ਅਮਰ ਸਿੰਘ ਨੂੰ ਛੱਡ ਕੇ ਕਾਂਗਰਸ ਨੇ ਦਲਿਤ ਆਗੂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ। ਇਸੇ ਤਰ੍ਹਾਂ ਸੁਨੀਲ ਜਾਖੜ ਨੂੰ ਹਟਾ ਕੇ ਵਿਰੋਧੀ ਧਿਰ ਦੇ ਨੇਤਾ ਦੀ ਜਿੰਮੇਵਾਰੀ ਸ:ਚੰਨੀ ਨੂੰ ਦਿੱਤੀ ਗਈ। ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਬਾਰੇ ਬੇਫ਼ਜੂਲ ਦੀ ਚਰਚਾ ਫ਼ਲਾਈ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅੰਤਰਰਾਸ਼ਟਰੀ ਪਾਸਪੋਰਟ ਸੂਚੀ; ਭਾਰਤ ਨੇ ਪੰਜ ਅੰਕ ਉੱਪਰ ਮਾਰੀ ਛਾਲ, 55 ਦੇਸ਼ਾਂ ‘ਚ ਭਾਰਤੀ ਕਰ ਸਕਦੇ ਹਨ ਵੀਜ਼ਾ ਮੁਕਤ ਯਾਤਰਾ

New Delhi News: henley passport index; ਹਰ ਸਾਲ ਦੁਨੀਆਂ ਭਰ ਦੇ ਦੇਸ਼ਾਂ ਵੱਲੋਂ ਜਾਰੀ ਕੀਤੇ ਪਾਸਪੋਰਟਾਂ ਦੀ ਰੈਕਿੰਗ ਸੂਚੀ ਤਿਆਰ ਕਰਨ ਵਾਲੀ ਹੈਨਲੇ ਪਾਸਪੋਰਟ ਇੰਡੈਕਸ ਵੱਲੋਂ ਹੁਣ ਸਾਲ 2026 ਦੀ ਨਵੀਂ ਰੈਕਿੰਗ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਦੇ ਮੁਤਾਬਕ ਭਾਰਤ ਦਾ ਪਾਸਪੋਰਟ ਪੰਜ ਅੰਕਾਂ ਦੀ ਉੱਚੀ ਛਾਲ ਮਾਰਦਿਆਂ ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਪਾਸਪੋਰਟਾਂ ਦੀ ਸੂਚੀ ਵਿੱਚ 80ਵੇਂ ਸਥਾਨ ‘ਤੇ ਪੁੱਜ ਗਿਆ ਹੈ। ਜਦੋਂਕਿ ਪਿਛਲੇ ਸਾਲ ਭਾਰਤ ਇਸ ਸੂਚੀ ਵਿਚ 85ਵੇਂ ਸਥਾਨ ‘ਤੇ ਸੀ। ਇਸਦਾ ਮਤਲਬ ਹੈ ਕਿ ਭਾਰਤ ਦੀ ਰੈਂਕਿੰਗ ਵਿੱਚ ਪੰਜ ਸਥਾਨ ਦਾ ਸੁਧਾਰ ਹੋਇਆ ਹੈ।

ਇਹ ਵੀ ਪੜ੍ਹੋ Big News: ਪੁਲਿਸ ਥਾਣਿਆਂ ਜਾਂ ਹੋਰ ਸਰਕਾਰੀ ਥਾਵਾਂ ’ਤੇ ਮੌਜੂਦ ਸਕ੍ਰੈਪਡ, ਲਾਵਾਰਿਸ ਅਤੇ ਜ਼ਬਤ ਕੀਤੇ ਵਾਹਨਾਂ ਨੂੰ ਸ਼ਹਿਰਾਂ ਤੋਂ ਬਾਹਰ ਕੀਤਾ ਜਾਵੇਗਾ

ਇਸ ਸੂਚੀ ਵਿਚ ਆਉਣ ਕਾਰਨ ਭਾਰਤੀ ਪਾਸਪੋਰਟ ਧਾਰਕ ਹੁਣ 55 ਦੇਸ਼ਾਂ ਦੀ ਵੀਜ਼ਾ ਮੁਕਤ ਜਾਂ ਆਨ ਅਰਾਈਵਲ ਵੀਜ਼ਾ ਯਾਤਰਾ ਕਰ ਸਕਦੇ ਹਨ। ਭਾਰਤ ਦਾ ਗੁਆਂਢੀ ਦੇਸ਼ ਪਾਕਿਸਤਾਨ ਇਸ ਸੂਚੀ ਵਿਚ 98ਵੇਂ ਸਥਾਨ ‘ਤੇ ਹੈ। ਇਸ ਸੂਚੀ ਮੁਤਾਬਕ ਪਹਿਲਾਂ ਦੀ ਤਰ੍ਹਾਂ ਸਿੰਗਾਪੁਰ ਦੇ ਪਹਿਲੇ ਸਥਾਨ ‘ਤੇ ਬਣਿਆ ਹੋਇਆ ਹੈ। ਸਿੰਗਾਪੁਰ ਦੇ ਨਾਗਰਿਕ ਦੁਨੀਆਂ ਭਰ ਦੇ 227 ਦੇਸ਼ਾਂ ਵਿੱਚੋਂ 192 ਵਿੱਚ ਬਿਨ੍ਹਾਂ ਵੀਜ਼ਾ ਜਾਂ ਵੀਜ਼ਾ ਆਨ-ਅਰਾਈਵਲ ਯਾਤਰਾ ਕਰ ਸਕਦੇ ਹਨ। ਜਦਕਿ ਦੁਨੀਆਂ ਦੀ ਸਭ ਤੋਂ ਵੱਡੀ ਫ਼ੌਜੀ ਸ਼ਕਤੀ ਅਤੇ ਅਮੀਰ ਦੇਸ਼ ਮੰਨਿਆ ਜਾਂਦਾ ਅਮਰੀਕਾ ਇਸ ਸੂਚੀ ਵਿਚ 10 ਵੇਂ ਸਥਾਨ ‘ਤੇ ਆਇਆ ਹੈ।

ਇਹ ਵੀ ਪੜ੍ਹੋ ਬੰਗਾ ਤੋਂ MLA ਡਾ ਸੁਖਵਿੰਦਰ ਸੁੱਖੀ ਨੇ ਛੱਡਿਆ ਕੈਬਨਿਟ ਰੈਂਕ, ਦਿੱਤਾ ਚੇਅਰਮੈਨੀ ਤੋਂ ਅਸਤੀਫ਼ਾ

ਹਾਲਾਂਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਦੇਸ ਨੇ 2 ਅੰਕਾਂ ਵਿਚ ਸੁਧਾਰ ਕੀਤੇ ਹਨ। ਦੂਜੇ ਸਥਾਨ ਉੱਪਰ ਜਾਪਾਨ ਅਤੇ ਦੱਖਣੀ ਕੋਰੀਆ ਦਾ ਦਬਦਬਾ ਹੈ। ਇੰਨ੍ਹਾਂ ਦੋਨਾਂ ਦੇਸ਼ਾਂ ਦੇ ਨਾਗਰਿਕ 188 ਦੇਸ਼ਾਂ ਵਿੱਚ ਵੀਜ਼ਾ-ਮੁਕਤ ਪ੍ਰਵੇਸ਼ ਦਾ ਆਨੰਦ ਮਾਣਦੇ ਹਨ। ਇਸਤੋਂ ਬਾਅਦ ਯੂਰਪੀ ਯੂਨੀਅਨ ਦੇ ਦੇਸ਼ ਡੈਨਮਾਰਕ, ਸਪੇਨ,ਸਵਿਟਜ਼ਰਲੈਂਡ,ਸਵੀਡਨ ਅਤੇ ਲਕਸਮਬਰਗ ਸਾਂਝੇ ਤੌਰ ‘ਤੇ ਤੀਜੇ ਸਥਾਨ ‘ਤੇ ਹਨ, ਜਿੰਨ੍ਹਾਂ ਦੇ ਨਾਗਰਿਕਾਂ ਨੂੰ 186 ਦੇਸ਼ਾਂ ਦੀ ਵੀਜ਼ਾ-ਮੁਕਤ ਯਾਤਰਾ ਦੀ ਸਹੂਲਤ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ‘ਚ ਪਤੰਗਾਂ ਨੂੰ ਲੈ ਕੇ ਦੁਕਾਨਦਾਰ ਤੇ ਨੌਜਵਾਨਾਂ ਵਿਚਕਾਰ ਖੂ+ਨੀ ਝੜਪ, ਕਈ ਜਖ਼ਮੀ

0

Bathinda News: Bathinda ਸ਼ਹਿਰ ‘ਚ ਬੀਤੀ ਦੇਰ ਸ਼ਾਮ ਪਤੰਗਾਂ ਨੂੰ ਲੈ ਕੇ ਦੁਕਾਨਦਾਰ ਤੇ ਨੌਜਵਾਨਾਂ ਵਿਚਕਾਰ ਖੂਨੀ ਝੜਪ ਹੋਣ ਦੀ ਸੂਚਨਾ ਹੈ। ਘਟਨਾ ਤੋਂ ਬਾਅਦ ਦੋਨੋਂ ਧਿਰਾਂ ਹਸਪਤਾਲ ਵਿੱਚ ਦਾਖਲ ਹੋ ਗਈਆਂ ਹਨ। ਜਾਣਕਾਰੀ ਮਿਲਦੇ ਹੀ ਥਾਣਾ ਕੋਤਵਾਲੀ ਦੇ ਐਸਐਚਓ ਪਰਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ। ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਕਿਲਾ ਰੋਡ ਦੇ ਉੱਪਰ ਵਾਪਰੀ। ਸੂਚਨਾ ਮੁਤਾਬਕ ਰਾਤ ਨੁੰ ਕਰੀਬ 8 ਕੁ ਵਜੇਂ ਕੁੱੱਝ ਨੌਵਜਾਨ ਦੁਕਾਨ ਤੋਂ ਪਤੰਗ ਲੈਣ ਆਏ ਸਨ।

ਇਹ ਵੀ ਪੜ੍ਹੋ Big News: ਪੁਲਿਸ ਥਾਣਿਆਂ ਜਾਂ ਹੋਰ ਸਰਕਾਰੀ ਥਾਵਾਂ ’ਤੇ ਮੌਜੂਦ ਸਕ੍ਰੈਪਡ, ਲਾਵਾਰਿਸ ਅਤੇ ਜ਼ਬਤ ਕੀਤੇ ਵਾਹਨਾਂ ਨੂੰ ਸ਼ਹਿਰਾਂ ਤੋਂ ਬਾਹਰ ਕੀਤਾ ਜਾਵੇਗਾ

ਇਸ ਦੌਰਾਨ ਪਤੰਗ ਦੇਖਦਿਆਂ ਨੌਜਵਾਨਾਂ ਤੋਂ ਇੱਕ ਪਤੰਗ ਪਾਟ ਗਿਆ, ਜਿਸਨੂੰ ਲੈ ਕੇ ਦੋਨਾਂ ਵਿਚਕਾਰ ਕਹਾ-ਸੁਣੀ ਹੋ ਗਈ, ਜੋਕਿ ਵਧਦੀ-ਵਧਦੀ ਹੱਥੋਂ ਪਾਈ ਤੱਕ ਪੁੱਜ ਗਈ। ਪਤਾ ਲੱਗਿਆ ਹੈ ਕਿ ਦੋਨਾਂ ਧਿਰਾਂ ਦੇ ਕਾਫ਼ੀ ਸੱਟਾਂ ਲੱਗੀਆਂ ਹਨ, ਜਿਸਦੇ ਚੱਲਦੇ ਦੋਵਾਂ ਧਿਰਾਂ ਦੇ ਜ਼ਖਮੀ ਵਿਅਕਤੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਬਠਿੰਡਾ ਵਿੱਚ ਦਾਖਲ ਕਰਵਾਇਆ ਗਿਆ ਹੈ। ਥਾਣਾ ਮੁਖੀ ਮੁਤਾਬਕ ਦੋਵਾਂ ਧਿਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਕਾਨੂੰਨ ਅਨੁਸਾਰ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

SGPC ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਬੇਹੱਦ ਖੁਸ਼ੀ ਹੁੰਦੀ, ਪਰ ਉਹ ਸੁਖਬੀਰ ਬਾਦਲ ਦੇ ਸਿਪਾਹੀ ਹਨ: ਭਗਵੰਤ ਸਿੰਘ ਮਾਨ

0
👉ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਤਿਕਾਰ ਰਾਸ਼ਟਰਪਤੀ ਨਾਲੋਂ ਉੱਪਰ ਰੱਖਿਆ- ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਆਪ ਨੇ 2027 ਦੀਆਂ ਚੋਣਾਂ ਲਈ ਤਲਵੀਰ ਸਿੰਘ ਗਿੱਲ ਨੂੰ ਮਜੀਠਾ ਹਲਕੇ ਤੋਂ ਉਮੀਦਵਾਰ ਐਲਾਨਿਆ
👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜੀਠਾ ਵਿੱਚ 20 ਸਾਲਾਂ ਬਾਅਦ 11.32 ਕਰੋੜ ਦੀ ਲਾਗਤ ਨਾਲ ਬਣ ਰਹੀਆਂ 23 ਪੇਂਡੂ ਸੜਕਾਂ ਦਾ ਨੀਂਹ ਪੱਥਰ ਰੱਖਿਆ
Majithia (Amritsar): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਮਜੀਠਾ ਵਿਖੇ ਸੂਬਾ ਪੱਧਰੀ ਸਮਾਗਮ ਦੌਰਾਨ 23 ਪੇਂਡੂ ਲਿੰਕ ਸੜਕਾਂ ਦਾ ਨੀਂਹ ਪੱਥਰ ਰੱਖਦਿਆਂ ਐਲਾਨ ਕੀਤਾ ਕਿ ਪੰਜਾਬ ਵਿੱਚ ਖੌਫ਼ ਦਾ ਦੌਰ, “ਪਰਚੀ ਦਾ ਦੌਰ” (ਜਬਰੀ ਵਸੂਲੀ) ਅਤੇ ਅਕਾਲੀਆਂ ਦੀ ਧੱਕੇਸ਼ਾਹੀ ਦਾ ਦੌਰ ਖਤਮ ਹੋ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਡਰਾਉਣ-ਧਮਕਾਉਣ ਵਾਲੀ ਸਿਆਸਤ ਨੂੰ ਪੂਰੀ ਤਰ੍ਹਾਂ ਨਾਕਾਰ ਦਿੱਤਾ ਹੈ ਅਤੇ ਵਿਕਾਸ, ਜਵਾਬਦੇਹੀ ਤੇ ਲੋਕ ਭਲਾਈ ‘ਤੇ ਕੇਂਦਰਿਤ ਮਾਡਲ ਨੂੰ ਅਪਣਾਇਆ ਹੈ।ਮੁੱਖ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਅਕਾਲੀਆਂ ਦੀ ਸੱਤਾ ਵਿੱਚ ਵਾਪਸੀ ਦਾ ਭਾਵ ਬੇਅਦਬੀਆਂ ਅਤੇ ਨਿਰਦੋਸ਼ ਲੋਕਾਂ ‘ਤੇ ਗੋਲੀਬਾਰੀ ਵੱਲ ਵਾਪਸੀ ਹੋਵੇਗਾ। ਉਨ੍ਹਾਂ ਨੇ ਜਲ੍ਹਿਆਂਵਾਲਾ ਬਾਗ ਕਤਲੇਆਮ ਤੋਂ ਬਾਅਦ ਜਨਰਲ ਡਾਇਰ ਨੂੰ ਰਾਤ ਦੇ ਖਾਣੇ ਦੀ ਮੇਜ਼ਬਾਨੀ ਨੂੰ ਸੂਬੇ ਪ੍ਰਤੀ ਵਿਸ਼ਵਾਸਘਾਤ ਦੱਸਿਆ ਜੋ ਪੰਜਾਬ ਦੇ ਲੋਕ ਕਦੇ ਨਹੀਂ ਭੁੱਲਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਧਾਰਮਿਕ ਸੰਸਥਾਵਾਂ ਨੂੰ ਗੁਰੂ ਸਾਹਿਬ ਦੀ ਸੇਵਾ ਕਰਨੀ ਚਾਹੀਦੀ ਹੈ, ਨਾ ਕਿ ਕਿਸੇ ਸਿਆਸੀ ਪਰਿਵਾਰਾਂ ਦਾ ਪੱਖ ਪੂਰਨਾ  ਚਾਹੀਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁਫ਼ਤ ਬਿਜਲੀ, ਸੜਕਾਂ ਦਾ ਨਵੀਨੀਕਰਨ ਅਤੇ ਲੋਕ ਪੱਖੀ ਪ੍ਰਸ਼ਾਸਨ ਨੇ ਸੌੜੀ ਰਾਜਨੀਤੀ ਦੀ ਥਾਂ ਲੈ ਲਈ ਹੈ, ਜਿਸ ਨਾਲ ਮਜੀਠੀਆ ਵਿੱਚ 11.32 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟਾਂ ਨਾਲ ਵਿਕਾਸ ਦੇ ਇੱਕ ਨਵੇਂ ਅਧਿਆਇ ਦੀ ਸ਼ੁਰੂਆਤ ਹੋਈ ਹੈ।
ਮਜੀਠਾ ਵਿੱਚ 23 ਨਵੀਆਂ ਪੇਂਡੂ ਲਿੰਕ ਸੜਕਾਂ ਦਾ ਨੀਂਹ ਪੱਥਰ ਰੱਖਣ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਹਿਲਾਂ, ਇਹ ਇਲਾਕਾ ਲਗਾਤਾਰ ਡਰ ਹੇਠ ਰਹਿੰਦਾ ਸੀ। ਇਸ ਖੇਤਰ ਦੇ ਖੁਦ ਨੂੰ ‘ਜਰਨੈਲ’ ਦੱਸਣ ਵਾਲੇ ਵਿਅਕਤੀ ਨੇ ਆਮ ਲੋਕਾਂ ਵਿਰੁੱਧ ਝੂਠੇ ਕੇਸਾਂ ਨੂੰ ਹਥਿਆਰ ਵਜੋਂ ਵਰਤਿਆ। ਕਾਂਗਰਸ ਅਤੇ ਅਕਾਲੀ, ਦੋਵਾਂ ਸਰਕਾਰਾਂ ਦੀ ਆਪਸੀ ਮਿਲੀਭੁਗਤ ਨਾਲ ਦਹਿਸ਼ਤ ਭਰੇ ਰਾਜ ਦੀ ਸ਼ੁਰੂਆਤ ਹੋਈ ਅਤੇ ਲੋਕ ਸਰਕਾਰ ਖਿਲਾਫ ਬੋਲਣ ਤੋਂ ਡਰਦੇ ਸਨ।” ਉਨ੍ਹਾਂ ਕਿਹਾ ਕਿ ਇਹ ਡਰ ਹੁਣ ਪੂਰੀ ਤਰ੍ਹਾਂ ਖਤਮ ਹੋ ਗਿਆ ਹੈ ਕਿਉਂਕਿ ਹੁਣ ਲੋਕਾਂ ਦਾ ਰਾਜ ਹੈ ਅਤੇ ਉਨ੍ਹਾਂ ਨੇ ਅਜਿਹੀ ਸੌੜੀ ਰਾਜਨੀਤੀ ਨੂੰ ਨਿਰਣਾਇਕ ਤੌਰ ‘ਤੇ ਸੂਬੇ ਵਿੱਚੋਂ ਬਾਹਰ ਦਾ ਰਸਤਾ ਦਿਖਾਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਮਜੀਠੀਆ ਅਤੇ ਬਾਦਲ ਪਰਿਵਾਰਾਂ ਵੱਲੋਂ ਚਲਾਈ ਜਾ ਰਹੀ ਡਰਾਉਣ-ਧਮਕਾਉਣ ਵਾਲੀ ਰਾਜਨੀਤੀ ਨੂੰ ਦਰਕਿਨਾਰ ਕਰਕੇ ਇਕ ਨਵਾਂ ਰਾਹ ਚੁਣਿਆ ਹੈ। ਉਨ੍ਹਾਂ ਕਿਹਾ, “ਇਹੀ ਮਜੀਠਾ ਇਲਾਕਾ ਕਦੇ ਉਨ੍ਹਾਂ ਲੋਕਾਂ ਦੇ ਕਬਜ਼ੇ ਵਿੱਚ ਸੀ ਜਿਨ੍ਹਾਂ ਨੇ 1919 ਵਿੱਚ ਜਲ੍ਹਿਆਂਵਾਲਾ ਬਾਗ ਕਤਲੇਆਮ ਵਾਲੇ ਦਿਨ ਜਨਰਲ ਡਾਇਰ ਨੂੰ ਰਾਤ ਦੇ ਖਾਣੇ ‘ਤੇ ਬੁਲਾਇਆ ਸੀ। ਅਜਿਹੇ ਵਿਸ਼ਵਾਸਘਾਤ ਭਰੇ ਗੁਨਾਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਪੰਜਾਬ ਦੇ ਲੋਕ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ ਜਿਨ੍ਹਾਂ ਦੇ ਹੱਥ ਮਾਸੂਮ ਲੋਕਾਂ ਦੇ ਖੂਨ ਨਾਲ ਰੰਗੇ ਹੋਏ ਸਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੇਤਾਵਨੀ ਦਿੱਤੀ ਕਿ ਅਕਾਲੀ ਦਲ ਨੂੰ ਸੱਤਾ ਵਿੱਚ ਵਾਪਸ ਲਿਆਉਣ ਦਾ ਭਾਵ ਪੰਜਾਬ ਨੂੰ ਹਨੇਰ ਯੁੱਗ ਵਿੱਚ ਵਾਪਸ ਧੱਕਣਾ ਹੋਵੇਗਾ। ਉਨ੍ਹਾਂ ਕਿਹਾ, “ਇਸ ਦਾ ਭਾਵ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਦੁਬਾਰਾ ‘ਬੇਅਦਬੀ’, ਨਿਰਦੋਸ਼ ਪ੍ਰਦਰਸ਼ਨਕਾਰੀਆਂ ‘ਤੇ ਗੋਲੀਬਾਰੀ ਅਤੇ ਆਮ ਲੋਕਾਂ ਵਿਰੁੱਧ ਅੱਤਿਆਚਾਰ ਵੱਲ ਵਧਣ ਦੇ ਬਰਾਬਰ ਹੋਵੇਗਾ।”
ਉਨ੍ਹਾਂ ਅੱਗੇ ਕਿਹਾ ਕਿ ਅਕਾਲੀਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਮਾੜੇ ਕੰਮਾਂ ਕਾਰਨ ਹੀ ਸੂਬਾ ਸਰਕਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ 328 ਸਰੂਪਾਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕਰਨ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਕਿਹਾ,  “ਸਾਡਾ ਇੱਕੋ ਇੱਕ ਉਦੇਸ਼ ਗੁੰਮ ਹੋਏ ਸਰੂਪਾਂ ਦਾ ਪਤਾ ਲਾਉਣਾ ਹੈ। ਸਾਡਾ ਧਾਰਮਿਕ ਸੰਸਥਾਵਾਂ ਵਿੱਚ ਦਖਲ ਦੇਣ ਦਾ ਕੋਈ ਇਰਾਦਾ ਨਹੀਂ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਆਪਣੀਆਂ ਮੁੱਢਲੀਆਂ ਜ਼ਿੰਮੇਵਾਰੀਆਂ ‘ਤੇ ਧਿਆਨ ਕੇਂਦਰਿਤ ਕਰਨ ਦੀ ਬਜਾਏ ਐਸ.ਜੀ.ਪੀ.ਸੀ. ਮੁਖੀ ਸਿਆਸੀ ਰੈਲੀਆਂ ਦੇ ਪ੍ਰਬੰਧ ਕਰਨ ਵਿੱਚ ਰੁੱਝੇ ਹੋਏ ਸਨ। ਉਨ੍ਹਾਂ ਕਿਹਾ, “ਆਪਣੇ ਆਪ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸੱਚੇ ਸਿਪਾਹੀ ਕਹਿਣ ਦੀ ਬਜਾਏ, ਉਹ ਮਾਣ ਨਾਲ ਆਪਣੇ ਆਪ ਨੂੰ ਸੁਖਬੀਰ ਸਿੰਘ ਬਾਦਲ ਦਾ ਸਿਪਾਹੀ ਕਹਿੰਦੇ ਹਨ। ਅਜਿਹੇ ਵਿਅਕਤੀ ਤੋਂ ਭਲੇ ਦੀ ਕੀ ਉਮੀਦ ਕੀਤੀ ਜਾ ਸਕਦੀ ਹੈ, ਜੋ ਕਿਸੇ ਅਜਿਹੇ ਵਿਅਕਤੀ ਦੀ ਸੇਵਾ ਕਰਨ ‘ਤੇ ਮਾਣ ਕਰਦਾ ਹੈ ਜਿਸ ਨੇ ਆਪਣੀਆਂ ਹਰਕਤਾਂ ਨਾਲ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੋਵੇ।”
ਮੁੱਖ ਮੰਤਰੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਜ਼ਿਕਰ ਕਰਦਿਆਂ ਕਿਹਾ, “ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਸਾਰਿਆਂ ਤੋਂ ਉੱਪਰ ਹਨ। ਇਸੇ ਲਈ ਮੈਂ ਭਾਰਤ ਦੇ ਰਾਸ਼ਟਰਪਤੀ ਦੇ ਸਮਾਗਮ ਵਿੱਚ ਸ਼ਾਮਲ ਹੋਣ ਦੀ ਬਜਾਏ ਤਖ਼ਤ ਸਾਹਿਬ ਅੱਗੇ ਪੇਸ਼ ਹੋਇਆ।” ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਉਲਟ, ਅਕਾਲੀਆਂ ਨੇ ਵਾਰ-ਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਢਾਹ ਲਾਈ। ਉਨ੍ਹਾਂ ਕਿਹਾ, “ਜਥੇਦਾਰਾਂ ਨੂੰ ਆਪਣੀ ਮਰਜ਼ੀ ਨਾਲ ਨਿਯੁਕਤ ਕੀਤਾ ਅਤੇ ਅਹੁਦੇ ਤੋਂ ਹਟਾਇਆ ਗਿਆ, ਜਿਸ ਨਾਲ ਇਨ੍ਹਾਂ ਸੰਸਥਾਵਾਂ ਦੀ ਪਵਿੱਤਰਤਾ ਨੂੰ ਭਾਰੀ ਸੱਟ ਵੱਜੀ ਹੈ।” ਉਨ੍ਹਾਂ ਨੇ ਇਹ ਵੀ ਟਿੱਪਣੀ ਕੀਤੀ ਕਿ ਕਾਂਗਰਸੀ ਆਗੂ ਲਗਾਤਾਰ ਹਾਰਾਂ ਦਾ ਸਾਹਮਣਾ ਕਰਨ ਤੋਂ ਬਾਅਦ ਆਪਣਾ ਸਿਆਸੀ ਸੰਤੁਲਨ ਗੁਆ ਚੁੱਕੇ ਹਨ।
ਮਜੀਠਾ ਤੋਂ ਇੱਕ ਵੱਡਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮਜੀਠਾ ਤੋਂ ਆਪ ਆਗੂ ਤਲਬੀਰ ਸਿੰਘ ਗਿੱਲ ਆਪ ਦੇ ਉਮੀਦਵਾਰ ਹੋਣਗੇ। ਉਨ੍ਹਾਂ ਕਿਹਾ, “ਸਮਾਂ ਆ ਗਿਆ ਹੈ ਕਿ ਮਜੀਠਾ ਦੇ ਲੋਕ ਮੰਗ ਪੱਤਰ ਸੌਂਪਣ ਤੋਂ ਅੱਗੇ ਵਧ ਕੇ ਖੁਦ ਫੈਸਲੇ ਲੈਣੇ ਸ਼ੁਰੂ ਕਰ ਦੇਣ।” ਭਗਵੰਤ ਸਿੰਘ ਮਾਨ ਨੇ ਕਿਹਾ, “ਆਪ ਇੱਕ ਨਵੀਂ ਸਿਆਸਤ ਦੀ ਨੁਮਾਇੰਦਗੀ ਕਰਦੀ ਹੈ ਜਿੱਥੇ ਲੋਕ ਸੱਤਾ ਅੱਗੇ ਪਟੀਸ਼ਨਰ ਨਹੀਂ ਹੁੰਦੇ ਸਗੋਂ ਪ੍ਰਸ਼ਾਸਨ ਵਿੱਚ ਭਾਈਵਾਲ ਬਣਦੇ ਹਨ।” ਉਨ੍ਹਾਂ ਕਿਹਾ ਕਿ ਉਹ ਮਜੀਠਾ ਵਿੱਚ ਇੱਕ ਅਜਿਹਾ ਪ੍ਰਤੀਨਿਧੀ ਭੇਜਣਗੇ ਜੋ ਫੈਸਲਾ ਲੈਣ, ਵਿਕਾਸ ਅਤੇ ਜਵਾਬਦੇਹੀ ਵਿੱਚ ਵਿਸ਼ਵਾਸ ਰੱਖਦਾ ਹੈ, ਡਰਾਉਣ-ਧਮਕਾਉਣ ਅਤੇ ਲੋਕਾਂ ਦੇ ਹੱਕਾਂ ‘ਤੇ ਡਾਕਾ ਮਾਰਨ ਵਿੱਚ ਨਹੀਂ।
ਆਪਣੀ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮਾਰਚ 2022 ਵਿੱਚ ਸੱਤਾ ਸੰਭਾਲਣ ਤੋਂ ਬਾਅਦ, ਸਾਡਾ ਪਹਿਲਾ ਫੈਸਲਾ 90 ਫ਼ੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਪ੍ਰਦਾਨ ਕਰਨਾ ਸੀ।” ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਹੁਣ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ, ਜਿਸ ਨਾਲ ਉਨ੍ਹਾਂ ਨੂੰ ਠੰਢੀਆਂ ਰਾਤਾਂ ਵਿੱਚ ਆਪਣੇ ਖੇਤਾਂ ਦੀ ਸਿੰਚਾਈ ਲਈ ਬਾਹਰ ਨਹੀਂ ਜਾਣਾ ਪੈਂਦਾ। ਉਨ੍ਹਾਂ ਕਿਹਾ, “ਪੰਜਾਬ ਅੱਜ ਬਿਜਲੀ ਦੀ ਬਹੁਤਾਤ ਵਾਲਾ ਸੂਬਾ ਹੈ। ਲੋੜੀਂਦੀ ਕੋਲੇ ਦੀ ਸਪਲਾਈ ਅਤੇ ਪੂਰੀ ਤਰ੍ਹਾਂ ਕਾਰਜਸ਼ੀਲ ਥਰਮਲ ਪਲਾਂਟਾਂ ਦੇ ਨਾਲ, ਪੰਜਾਬ ਦੇਸ਼ ਵਿੱਚ ਮੋਹਰੀ ਸੂਬਾ ਬਣ ਕੇ ਉੱਭਰ ਰਿਹਾ ਹੈ।”
ਕਾਂਗਰਸ ਆਗੂ ਰਾਹੁਲ ਗਾਂਧੀ ‘ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਕੁਝ ਆਗੂ ਗਰੀਬ ਵਿਅਕਤੀ ਦੇ ਘਰ ਇੱਕ ਰਾਤ ਰਹਿਣਾ ਇੱਕ ਨਵੀਂ ਗੱਲ ਸਮਝਦੇ ਹਨ। ਮੈਂ ਖੁਦ ਇੱਕ ਆਮ ਆਦਮੀ ਹਾਂ ਅਤੇ ਮੈਂ ਆਮ ਲੋਕਾਂ ਦੇ ਰੋਜ਼ਾਨਾ ਦੇ ਸੰਘਰਸ਼ਾਂ ਨੂੰ ਚੰਗੀ ਤਰ੍ਹਾਂ ਸਮਝਦਾ ਹਾਂ।” ਉਨ੍ਹਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਹਾਲ ਹੀ ਵਿੱਚ ਹੋਏ ਸਮਾਗਮਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਮਹਾਨ ਵਿਰਾਸਤ ਨੂੰ ਸੰਭਾਲਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਅਮੀਰ ਵਿਰਸੇ ਤੋਂ ਵਿਦਿਆਰਥੀਆਂ ਨੂੰ ਜਾਣੂੰ ਕਰਵਾਉਣ ਲਈ ਅਜਿਹੀਆਂ ਹੋਰ ਪਹਿਲਕਦਮੀਆਂ ਕੀਤੀਆਂ ਜਾਣਗੀਆਂ।
ਸਰਹੱਦੀ ਵਸਨੀਕਾਂ ਨੂੰ ਸੱਚੇ ਦੇਸ਼ ਭਗਤ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਭਲਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ, “ਸਰਹੱਦੀ ਪੱਟੀ ਦੇ ਕਿਸਾਨਾਂ ਲਈ ਇੱਕ ਵੱਡੀ ਰਾਹਤ ਵਜੋਂ, ਕੇਂਦਰ ਸਰਕਾਰ ਨੇ ਸਰਹੱਦੀ ਵਾੜ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਤਬਦੀਲ ਕਰਨ ਲਈ ਸਿਧਾਂਤਕ ਤੌਰ ‘ਤੇ ਪ੍ਰਵਾਨਗੀ ਦੇ ਦਿੱਤੀ ਹੈ।” ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨ ਵਾੜ ਤੋਂ ਪਰੇ ਹਜ਼ਾਰਾਂ ਏਕੜ ਜ਼ਮੀਨ ‘ਤੇ ਬੇਰੋਕ ਖੇਤੀ ਕਰ ਸਕਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਹ ਮੁੱਦਾ ਕੇਂਦਰੀ ਗ੍ਰਹਿ ਮੰਤਰੀ ਕੋਲ ਉਠਾਉਂਦਿਆਂ ਕਿਸਾਨਾਂ ਨੂੰ ਦਰਪੇਸ਼ ਰੋਜ਼ਾਨਾ ਮੁਸ਼ਕਲਾਂ ਵੱਲ ਧਿਆਨ ਦਵਾਇਆ ਜਿਨ੍ਹਾਂ ਨੂੰ 532 ਕਿਲੋਮੀਟਰ ਲੰਬੀ ਭਾਰਤ-ਪਾਕਿਸਤਾਨ ਸਰਹੱਦ ‘ਤੇ ਆਪਣੇ ਖੇਤਾਂ ਤੱਕ ਜਾਣ ਲਈ ਬੀ.ਐਸ.ਐਫ. ਦੀ ਸੁਰੱਖਿਆ ਹੇਠ ਵਾੜ ਪਾਰ ਕਰਨ ਲਈ ਮਜਬੂਰ ਹੋਣਾ ਪੈਂਦਾ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਮਜੀਠਾ ਹਲਕੇ ਵਿੱਚ 11.32 ਕਰੋੜ ਰੁਪਏ ਦੀ ਲਾਗਤ ਨਾਲ 23 ਪੇਂਡੂ ਲਿੰਕ ਸੜਕਾਂ ਦਾ ਨਵੀਨੀਕਰਨ ਕੀਤਾ ਜਾਵੇਗਾ। ਉਨ੍ਹਾਂ ਕਿਹਾ “ਮਜੀਠਾ ਹਲਕੇ ਦੇ ਕਈ ਪਿੰਡਾਂ ਵਿੱਚ ਲਿੰਕ ਸੜਕਾਂ ਦੇ ਨਵੀਨੀਕਰਨ ਲਈ 11.32 ਕਰੋੜ ਰੁਪਏ ਦੇ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ। ਇਸ ਵਿੱਚੋਂ ਅਗਲੇ ਪੰਜ ਸਾਲਾਂ ਦੌਰਾਨ 9.94 ਕਰੋੜ ਰੁਪਏ ਸੜਕਾਂ ਦੇ ਨਵੀਨੀਕਰਨ ‘ਤੇ ਅਤੇ 1.38 ਕਰੋੜ ਰੁਪਏ ਉਨ੍ਹਾਂ ਦੀ ਸਾਂਭ-ਸੰਭਾਲ ‘ਤੇ ਖਰਚ ਕੀਤੇ ਜਾਣਗੇ। ਇਹਨਾਂ ਸੜਕਾਂ ਦੀ ਹਾਲਤ ਬਹੁਤ ਖਸਤਾ ਸੀ, ਜਿਸ ਕਾਰਨ ਆਉਣ-ਜਾਣ ਵਾਲਿਆਂ ਅਤੇ ਕਿਸਾਨਾਂ ਨੂੰ ਆਪਣੀ ਉਪਜ ਮੰਡੀਆਂ ਵਿੱਚ ਲਿਜਾਣ ਲਈ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।” ਉਨ੍ਹਾਂ ਆਸ ਪ੍ਰਗਟਾਈ ਕਿ ਇਨ੍ਹਾਂ ਸੜਕਾਂ ਦੇ ਨਵੀਨੀਕਰਨ ਨਾਲ ਮਜੀਠਾ ਅਤੇ ਆਸ ਪਾਸ ਦੇ ਇਲਾਕਿਆਂ ਦੇ ਵਸਨੀਕਾਂ ਨੂੰ ਕਾਫ਼ੀ ਲਾਭ ਹੋਵੇਗਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਲਿੰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡ ਕਰਨ ਸਬੰਧੀ ਇੱਕ ਵਿਆਪਕ ਪ੍ਰੋਗਰਾਮ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ, “ਪੰਜਾਬ ਵਿੱਚ ਲਗਭਗ 43,000 ਕਿਲੋਮੀਟਰ ਲਿੰਕ ਸੜਕਾਂ ਹਨ। ਇਨ੍ਹਾਂ ਦੀ ਮੁਰੰਮਤ ਦੇ ਨਾਲ-ਨਾਲ, ਅਸੀਂ ਅਗਲੇ ਪੰਜ ਸਾਲਾਂ ਲਈ ਉਨ੍ਹਾਂ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਦਾ ਇਤਿਹਾਸਕ ਫੈਸਲਾ ਲਿਆ ਹੈ।” ਉਨ੍ਹਾਂ ਕਿਹਾ ਕਿ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ, ਇੱਕ ਮੁੱਖ ਮੰਤਰੀ ਫਲਾਇੰਗ ਸਕੁਐਡ ਦਾ ਗਠਨ ਕੀਤਾ ਗਿਆ ਹੈ ਅਤੇ ਪ੍ਰਵਾਨਗੀਆਂ ਦੇਣ ਤੋਂ ਪਹਿਲਾਂ ਇੱਕ ਆਰਟੀਫੀਸ਼ੀਅਲ ਇੰਟੈਲੀਜੈਂਸ-ਅਧਾਰਤ ਸਰਵੇਖਣ ਕੀਤਾ ਗਿਆ ਸੀ ਜਿਸ ਨਾਲ 226.89 ਕਰੋੜ ਰੁਪਏ ਦੀ ਬੱਚਤ ਹੋਈ।
ਮੁੱਖ ਮੰਤਰੀ ਨੇ ਕਿਹਾ, “ਇਹ ਪੈਸਾ ਪਹਿਲਾਂ ਪਿਛਲੀਆਂ ਸਰਕਾਰਾਂ ਦੇ ਆਗੂਆਂ ਵੱਲੋਂ ਲੁੱਟਿਆ ਗਿਆ ਸੀ।” ਉਨ੍ਹਾਂ ਕਿਹਾ, “ਇਸ ‘ਤੇ ਰੋਕ ਲਗਾ ਕੇ ਅਸੀਂ ਹੁਣ ਇਨ੍ਹਾਂ ਫੰਡਾਂ ਦੀ ਵਰਤੋਂ ਪੰਜਾਬ ਦੇ ਵਿਕਾਸ ਅਤੇ ਇਸ ਦੇ ਲੋਕਾਂ ਦੀ ਖੁਸ਼ਹਾਲੀ ਲਈ ਕਰ ਰਹੇ ਹਾਂ।” ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਕਲੀਨਿਕ, ਸਕੂਲ ਆਫ਼ ਐਮੀਨੈਂਸ ਅਤੇ ਮੁਫ਼ਤ ਬਿਜਲੀ ਵਰਗੀਆਂ ਪਹਿਲਕਦਮੀਆਂ ਸਦਕਾ ਪੰਜਾਬ ਵਿੱਚ ਪ੍ਰਸ਼ਾਸਨ ਹੁਣ ਪੂਰੀ ਤਰ੍ਹਾਂ ਜਨਤਕ ਭਲਾਈ ‘ਤੇ ਕੇਂਦ੍ਰਿਤ ਹੈ।ਇਸ ਤੋਂ ਪਹਿਲਾਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਵਿਧਾਇਕ ਸਰਵਣ ਸਿੰਘ ਧੁੰਨ, ਸੀਨੀਅਰ ਆਪ ਆਗੂ ਤਲਬੀਰ ਸਿੰਘ ਗਿੱਲ ਅਤੇ ਹੋਰ ਆਗੂ ਮੌਜੂਦ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Big News: ਪੁਲਿਸ ਥਾਣਿਆਂ ਜਾਂ ਹੋਰ ਸਰਕਾਰੀ ਥਾਵਾਂ ’ਤੇ ਮੌਜੂਦ ਸਕ੍ਰੈਪਡ, ਲਾਵਾਰਿਸ ਅਤੇ ਜ਼ਬਤ ਕੀਤੇ ਵਾਹਨਾਂ ਨੂੰ ਸ਼ਹਿਰਾਂ ਤੋਂ ਬਾਹਰ ਕੀਤਾ ਜਾਵੇਗਾ

0

Punjab News: ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿਚ ਥਾਣਿਆਂ ਜਾਂ ਹੋਰਨਾਂ ਸਰਕਾਰੀ ਥਾਵਾਂ ‘ਤੇ ਮੌਜਦੂ ਸਾਰੇ ਸਕ੍ਰੈਪਡ, ਛੱਡੇ ਹੋਏ, ਲਾਵਾਰਿਸ ਅਤੇ ਜ਼ਬਤ ਕੀਤੇ ਵਾਹਨਾਂ ਨੂੰ ਹੁਣ ਸ਼ਹਿਰਾਂ ਤੋਂ ਬਾਹਰ ਨਿਰਧਾਰਤ ਯਾਰਡਾਂ ਵਿੱਚ ਤਬਦੀਲ ਕੀਤਾ ਜਾਵੇਗਾ। ਇਸ ਸਬੰਧ ਵਿਚ ਸਥਾਨਕ ਸਰਕਾਰਾਂ ਮੰਤਰੀ ਸੰਜੀਵ ਅਰੋੜਾ ਦੀ ਅਗਵਾਈ ਹੇਠ ਪੁਲਿਸ ਥਾਣਿਆਂ ਅਤੇ ਸ਼ਹਿਰ ਦੀ ਹਦੂਦ ਅੰਦਰ ਪੈਂਦੀਆਂ ਹੋਰ ਸਰਕਾਰੀ ਜ਼ਮੀਨਾਂ ਵਿਖੇ ਰਨ ਲਈ ਬਣੀ ਕਮੇਟੀ ਵੱਲੋਂ ਇਹ ਨਿਰਦੇਸ਼ ਜਾਰੀ ਕੀਤੇ ਹਨ।ਇਹ ਫੈਸਲਾਕੁੰਨ ਕਦਮ ਸਰਕਾਰ ਦੇ ਵਿਆਪਕ ਸ਼ਹਿਰੀ ਸ਼ਾਸਨ ਸੁਧਾਰਾਂ ਦਾ ਹਿੱਸਾ ਹੈ ਜਿਸਦਾ ਉਦੇਸ਼ ਲੋਕਾਂ ਦੀ ਸੁਰੱਖਿਆ, ਸੈਨੀਟੇਸ਼ਨ, ਟਰੈਫਿਕ ਪ੍ਰਬੰਧਨ ਅਤੇ ਜਨਤਕ ਬੁਨਿਆਦੀ ਢਾਂਚੇ ਦੀ ਸੁਚੱਜੀ ਵਰਤੋਂ ਨੂੰ ਹੋਰ ਬਿਹਤਰ ਬਣਾਉਣਾ ਹੈ।

ਇਹ ਵੀ ਪੜ੍ਹੋ Bathinda ਵਿੱਚ ਗੈਰਕਾਨੂੰਨੀ ਦਵਾਈ ਫੈਕਟਰੀ ਸੀਲ,ਲੱਖਾਂ ਨਸ਼ੀਲੀਆਂ ਗੋਲੀਆਂ ਬਰਾਮਦ

ਇਸਦੀ ਪੁਸ਼ਟੀ ਕਰਦਿਆਂ ਮੰਤਰੀ ਸ਼੍ਰੀ ਅਰੋੜਾ ਨੇ ਮੀਡੀਆ ਨੂੰ ਦੱਸਿਆ ਕਿ ਅਜਿਹੇ ਸਾਰੇ ਵਾਹਨਾਂ ਨੂੰ 30 ਦਿਨਾਂ ਦੇ ਅੰਦਰ ਸ਼ਹਿਰ ਦੀ ਹਦੂਦ ਤੋਂ ਬਾਹਰ ਸਥਿਤ ਵਾਹਨ ਯਾਰਡਾਂ ਵਿੱਚ ਪਹੁੰਚਾ ਦਿੱਤਾ ਜਾਵੇਗਾ। ਇਸਦੇ ਲਈ ਪੁਲਿਸ ਵਿਭਾਗ, ਨਗਰ ਨਿਗਮਾਂ, ਟ੍ਰੈਫਿਕ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਨੂੰ ਤੁਰੰਤ ਸਰਵੇਖਣ ਕਰਨ, ਵਿਸਤ੍ਰਿਤ ਸੂਚੀ ਤਿਆਰ ਕਰਨ ਅਤੇ ਇਸ ਹੁਕਮ ਦੀ ਸਮਾਂਬੱਧ ਢੰਗ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਸੰਜੀਵ ਅਰੋੜਾ ਨੇ ਕਿਹਾ ਕਿ ਸ਼ਹਿਰ ਦੀ ਹਦੂਦ ਅੰਦਰ ਵੱਡੀ ਗਿਣਤੀ ਵਿੱਚ ਖੜ੍ਹੇ ਕੰਡਮ ਅਤੇ ਜ਼ਬਤ ਕੀਤੇ ਵਾਹਨਾਂ ਦੀ ਮੌਜੂਦਗੀ ਨਾਲ ਕਈ ਨਾਗਰਿਕ ਅਤੇ ਪ੍ਰਸ਼ਾਸਕੀ ਚੁਣੌਤੀਆਂ ਪੈਦਾ ਹੁੰਦੀਆਂ ਹਨ। ਪੁਰਾਣੇ ਵਾਹਨਾਂ ਦੇ ਧੂਏਂ ਤੋਂ, ਬਿਜਲਈ ਨੁਕਸ ਅਤੇ ਜਲਣਸ਼ੀਲ ਪਦਾਰਥਾਂ ਕਾਰਨ ਸੰਘਣੀ ਆਬਾਦੀ ਵਾਲੇ ਸ਼ਹਿਰੀ ਖੇਤਰਾਂ ਵਿੱਚ ਕਈ ਗੰਭੀਰ ਵਾਤਾਵਰਣ ਦਿੱਕਤਾਂ ਪੈਦਾ ਹੁੰਦੀਆਂ ਹਨ। ਲਾਵਾਰਿਸ ਜਾਂ ਚਿਰਾਂ ਤੋਂ ਛੱਡੇ ਹੋਏ ਇਨ੍ਹਾਂ ਵਾਹਨਾਂ ਵਿੱਚ ਪਾਣੀ ਇਕੱਠਾ ਹੋ ਜਾਂਦਾ ਹੈ, ਜੋ ਮੱਛਰਾਂ ਅਤੇ ਚੂਹਿਆਂ ਲਈ ਪ੍ਰਜਨਨ ਸਥਾਨ ਬਣ ਜਾਂਦੇ ਹਨ ਅਤੇ ਜਿਸ ਨਾਲ ਡੇਂਗੂ, ਮਲੇਰੀਆ ਅਤੇ ਹੋਰ ਬਿਮਾਰੀਆਂ ਦਾ ਖ਼ਤਰਾ ਵਧ ਜਾਂਦਾ ਹੈ।ਇਸਤੋਂ ਇਲਾਵਾ ਪੁਲਿਸ ਥਾਣਿਆਂ ਦੇ ਅਹਾਤੇ ਕਾਰਜਸ਼ੀਲ ਲੋੜਾਂ, ਐਮਰਜੈਂਸੀ ਵਾਹਨਾਂ ਅਤੇ ਜਨਤਕ ਸੇਵਾ ਪ੍ਰਦਾਨ ਕਰਨ ਲਈ ਹੁੰਦੇ ਹਨ – ਲੰਬੇ ਸਮੇਂ ਲਈ ਵਾਹਨ ਡੰਪਿੰਗ ਲਈ ਨਹੀਂ।

ਇਹ ਵੀ ਪੜ੍ਹੋ AAP ਆਗੂ ਮਨਦੀਪ ਕੌਰ ਰਾਮਗੜ੍ਹੀਆ ਸੀਨੀਅਰ ਵਾਈਸ ਚੇਅਰਮੈਨ ਨਿਯੁਕਤ

ਮੰਤਰੀ ਨੇ ਅੱਗੇ ਕਿਹਾ ਕਿ ਸੜਕਾਂ ਦੇ ਨਾਲੋ-ਨਾਲ ਅਤੇ ਜਨਤਕ ਥਾਵਾਂ ’ਤੇ ਖੜ੍ਹੇ ਵਾਹਨ ਆਵਾਜਾਈ ਵਿੱਚ ਵਿਘਨ ਪਾਉਂਦੇ ਹਨ ਅਤੇ ਸ਼ਹਿਰ ਦੀ ਸਫ਼ਾਈ ਅਤੇ ਦਿੱਖ ਨੂੰ ਢਾਹ ਲਾਉਂਦੇ ਹਨ। ਖ਼ਸਤਾ ਹਾਲਤ ਵਾਲੇ ਜਾਂ ਪੁਰਾਣੇ ਵਾਹਨਾਂ ਚੋਂ ਤੇਲ, ਰਸਾਇਣ ਅਤੇ ਭਾਰੀ ਧਾਤਾਂ ਲੀਕ ਹੁੰਦੀਆਂ ਹਨ, ਜਿਸ ਨਾਲ ਮਿੱਟੀ ਅਤੇ ਜ਼ਮੀਨਦੋਸ਼ ਪਾਣੀ ਪਲ਼ੀਤ ਹੁੰਦਾ ਹੈ।ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਵਾਹਨ ਹਟਾਉਣ ਤੋਂ ਪਹਿਲਾਂ ਸਾਰੇ ਪਛਾਣੇ ਗਏ ਵਾਹਨਾਂ ਨੂੰ ਟੈਗ ਲਗਾਏ ਜਾਣਗੇ ਅਤੇ ਉਨ੍ਹਾਂ ਦੀ ਫੋਟੋ ਖਿੱਚੀ ਜਾਵੇਗੀ। ਵਾਹਨਾਂ ’ਤੇ ਨੋਟਿਸ ਲਗਾਏ ਜਾਣਗੇ। ਜੇਕਰ ਮਾਲਕੀ ਦਾ ਪਤਾ ਲਗਾਇਆ ਜਾ ਸਕਦਾ ਹੋਵੇਗਾ ਤਾਂ ਮਾਲਕਾਂ ਨੂੰ ਸੂਚਿਤ ਕੀਤਾ ਜਾਵੇਗਾ ਅਤੇ ਕਾਨੂੰਨ ਅਨੁਸਾਰ ਆਪਣੇ ਵਾਹਨਾਂ ਦਾ ਦਾਅਵਾ ਕਰਨ ਦਾ ਮੌਕਾ ਦਿੱਤਾ ਜਾਵੇਗਾ। ਜ਼ਬਤ ਕੀਤੇ ਵਾਹਨਾਂ ਨੂੰ ਸਾਰੇ ਲਾਜ਼ਮੀ ਕਾਨੂੰਨੀ ਦਸਤਾਵੇਜ਼ ਪੂਰੇ ਕਰਨ ਤੋਂ ਬਾਅਦ ਹੀ ਤਬਦੀਲ ਕੀਤਾ ਜਾਵੇਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਵੀ ਰੂਪ ਵਿੱਚ ਨਿਆਂਇਕ ਪ੍ਰਕਿਰਿਆਵਾਂ ਪ੍ਰਭਾਵਿਤ ਨਾ ਹੋਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1899218