Home Blog Page 2132

ਰਾਸ਼ਟਰਪਤੀ ਨੇ ਖੇਤੀਬਾੜੀ ਵਿਗਿਆਨਕਾਂ ਨੂੰ ਕੀਤੀ ਅਪੀਲ , ਖੇਤੀਬਾੜੀ ਦੇ ਸਾਹਮਣੇ ਕਈ ਚਨੌਤੀਆਂ, ਜਿਨ੍ਹਾਂ ਦਾ ਹੱਲ ਖੋਜਣਾ ਖੇਤੀਬਾੜੀ ਮਾਹਰਾਂ ਦੀ ਜਿਮੇਵਾਰੀ

0

ਰਾਸ਼ਟਰਪਤੀ ਨੇ ਕੀਤੀ ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਦੇ 25ਵੇਂ ਕੰਨਵੋਕੇਸ਼ਨ ਸਮਾਰੋਹ ਦੀ ਅਗਵਾਈ, ਵਿਦਿਆਰਥੀਆਂ ਨੂੰ ਪ੍ਰਦਾਨ ਕੀਤੀਆਂ ਡਿਗਰੀਆਂ
ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਭਾਰਤ ਦੇ ਖੇਤੀਬਾੜੀ ਯੂਨੀਵਰਸਿਟੀਆਂ ਵਿਚ ਪੰਜਵੇਂ ਰੈਂਕ ‘ਤੇ – ਰਾਜਪਾਲ
ਨੌਜੁਆਨ ਵਿਗਿਆਨਕ ਆਪਣੀ ਉਪਲਬਧੀਆਂ ਨਾਲ ਖੇਤੀਬਾੜੀ ਯੂਨੀਵਰਸਿਟੀ ਦੇ ਨਾਲ-ਨਾਲ ਹਰਿਆਣਾ ਦਾ ਨਾਂਅ ਦੇਸ਼-ਵਿਦੇਸ਼ ਵਿਚ ਕਰਣਗੇ ਰੋਸ਼ਨ – ਮੁੱਖ ਮੰਤਰੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 24 ਅਪ੍ਰੈਲ: ਭਾਰਤ ਦੀ ਰਾਸ਼ਟਰਪਤੀ ਸ੍ਰੀਮਤੀ ਦਰੋਪਦੀ ਮੁਰਮੂ ਨੇ ਖੇਤੀਬਾੜੀ ਵਿਗਿਆਨਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਅੱਜ ਖੇਤੀਬਾੜੀ ਦੇ ਸਾਹਮਣੇ ਵੱਧਦੀ ਆਬਾਦੀ, ਸਿਕੁੜਦੀ ਖੇਤੀਬਾੜੀ ਭੂਮੀ, ਡਿੱਗਦੇ ਭੂਜਲ ਪੱਧਰ, ਮਿੱਟੀ ਦੀ ਘੱਟਦੀ ਫਰਟੀਲਾਈਜਰ, ਕਲਾਈ ਬਦਲਾਅ ਵਰਗੀ ਅਨੇਕ ਚਿੰਤਾਵਾਂ ਹਨ ਜਿਨ੍ਹਾਂ ਦਾ ਹੱਲ ਖੋਜਨਾ ਖੇਤੀਬਾੜੀ ਪੇਸ਼ੇਵਰਾਂ, ਵਿਗਿਆਨਕਾਂ ਦੀ ਜਿਮੇਵਾਰੀ ਹੈ। ਅੱਜ ਅਜਿਹੇ ਯਤਨ ਕਰਨੇ ਹੋਣਗੇ ਜਿਸ ਤੋਂ ਸਾਡੀ ਵਿਸ਼ਾਲ ਆਬਾਦੀ ਨੂੰ ਵਾਤਾਵੁਰਣ ਅਤੇ ਜੈਵ-ਵਿਵਿਧਤਾ ਨੂੰ ਘੱਟ ਤੋਂ ਘੱਟ ਨੁਸਕਾਨ ਪਹੁੰਚਾਉਂਦੇ ਹੋਏ ਪੋਸ਼ਨ ਯੁਕਤ ਭੋਜਨ ਉਪਲਬਧ ਕਰਾਇਆ ਜਾ ਸਕੇ। ਇਹ ਇਕ ਚਨੌਤੀ ਵੀ ਹੈ ਅਤੇ ਮੌਕਾ ਵੀ। ਮੈਨੂੰ ਪੂਰਾ ਭਰੋਸਾ ਹੈ ਕਿ ਖੇਤੀਬਾੜੀ ਪੇਸ਼ੇਵਰ ਆਪਣੀ ਸਿਖਿਅਆ ਦੇ ਜੋਰ ‘ਤੇ ਇਸ ਚਨੌਤੀ ਨੂੰ ਮੌਕੇ ਵਿਚ ਬਦਲ ਦੇਣਗੇ।ਰਾਸ਼ਟਰਪਤੀ ਨੇ ਅੱਜ ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ, ਹਿਸਾਰ ਦੇ 25ਵੇਂ ਕੰਨਵੋਕੇਸ਼ਨ ਸਮਾਰੋਹ ਵਿਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਨੂੰ ਡਿਗਰੀਆਂ ਤੇ ਗੋਲਡ ਮੈਡਲ ਪ੍ਰਦਾਨ ਕੀਤੇ। ਸਮਾਰੋਹ ਵਿਚ ਹਰਿਆਣਾ ਦੇ ਰਾਜਪਾਲ ਅਤੇ ਯੂਨੀਵਰਸਿਟੀ ਦੇ ਚਾਂਸਲਰ ਸ੍ਰੀ ਬੰਡਾਰੂ ਦੱਤਾਤ੍ਰੇਅ, ਮੁੱਖ ਮੰਤਰੀ ਸ੍ਰੀ ਮਨੋਹਰ ਲਾਲ , ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਜੇ ਪੀ ਦਲਾਲ ਅਤੇ ਵਿਧਾਨਸਭਾ ਡਿਪਟੀ ਸਪੀਕਰ ਰਣਬੀਰ ਗੰਗਵਾ ਸਮੇਤ ਹੋਰ ਮਾਣਯੋਗ ਮਹਿਮਾਨ ਮੌਜੂਦ ਰਹੇ। ਡਿਗਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਵਿਚ ਅੱਧੇ ਤੋਂ ਵੱਧ ਬੇਟੀਆਂ ਦੀ ਗਿਣਤੀ ਨਾਲ ਮਾਣ ਮਹਿਸੂਸ ਹੋਇਆ ਰਾਸ਼ਟਰਪਤੀ ਨੇ ਕਿਹਾ ਕਿ ਅੱਜ ਗੋਲਡ ਮੈਡਲ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਵਿਚ ਵੀ 70 ਫੀਸਦੀ ਤੋਂ ਵੱਧ ਕੁੜੀਆ ਹਨ। ਇਹ ਸੰਤੋਸ਼ ਅਤੇ ਮਾਣ ਦਾ ਵਿਸ਼ਾ ਹੈ ਕਿ ਸਾਡੀ ਬੇਟੀਆਂ ਖੇਤੀਬਾੜੀ ਅਤੇ ਸਬੰਧਿਤ ਵਿਗਿਆਨ ਸਮੇਤ ਅਨੇਕ ਖੇਤਰਾਂ ਵਿਚ ਅੱਗੇ ਵੱਧ ਰਹੀਆਂ ਹਨ।

ਅੱਜ ਚਨੌਤੀਆਂ ਨੂੰ ਸਵੀਕਾਰ ਕਰਨ ਅਤੇ ਆਪਣੇ ਸਪਨਿਆਂ ਨੂੰ ਸਾਕਾਰ ਕਰਨ ਦਾ ਸੰਕਲਪ ਲੈਣ ਦਾ ਮੌਕਾ
ਇਸ ਮੌਕੇ ‘ਤੇ ਰਾਸ਼ਟਰਪਤੀ ਨੇ ਵਿਦਿਆਰਥੀਆਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਇਹ ਕੰਨਵੋਕੇਸ਼ਨ ਸਮਾਰੋਹ ਸਿਰਫ ਡਿਗਰੀ , ਪੁਰਸਕਾਰ ਅਤੇ ਮੈਡਲ ਪ੍ਰਦਾਨ ਕਰਨ ਦਾ ਹੀ ਮੌਕਾ ਨਹੀਂ ਹੈ, ਸਗੋ ਅਰਜਿਤ ਸਮਰੱਥਾਵਾਂ ਰਾਹੀਂ ਚਨੌਤੀਆਂ ਨੂੰ ਸਵੀਕਾਰ ਕਰਨਾ ਅਤੇ ਆਪਣੇ ਸਪਨਿਆਂ ਨੂੰ ਸਾਕਾਰ ਕਰਨ ਦਾ ਸੰਕਲਪ ਲੈਣ ਦਾ ਮੌਕਾ ਹੈ।ਉਨ੍ਹਾਂ ਨੇ ਕਿਹਾ ਕਿ ਅੱਜ ਦਾ ਦਿਨ ਵਿਦਿਆਰਥੀਆਂ ਦੇ ਵਿਦਿਅਕ ਜੀਵਨ ਦਾ ਇਕ ਮਹਤੱਵਪੂਰਣ ਲੰਮ੍ਹਾ ਹੈ, ਪਰ ਅੱਜ ਸਿਖਿਆ ਸੰਪੂਰਣ ਨਹੀਂ ਹੋਈ ਹੈ ਸਿਰਫ ਇਕ ਹਿੱਸਾ ਪੂਰਾ ਹੋਇਆ ਹੈ। ਖੇਤੀਬਾੜੀ ਵਿਗਿਆਨ ਦੇ ਵਿਦਿਆਰਥੀ ਵਜੋ ਤੁਸੀ ਸਾਰਿਆਂ ਨੇ ਜੋ ਵੀ ਸਿੱਖਿਆ ਹੈ, ਉਸ ਦਾ ਵਿਵਹਾਰਕ ਰੂਪ ਨਾਲ ਵਰਤੋ ਕਰਨ ਦਾ ਮੌਕਾ ਜੀਵਨ ਵਿਚ ਆਵੇਗਾ। ਹੁਣ ਤਸੀਂ ਅੰਨਦਾਤਾ ਕਿਸਾਨ ਦੇ ਨਾਲ ਮਿਲ ਕੇ ਖੇਤੀਬਾੜੀ ਦੇ ਵਿਕਾਸ ਵਿਚ ਆਪਣਾ ਯੋਗਦਾਨ ਦੇਣਗੇ ਅਤੇ ਖੇਤੀਬਾੜੀ ਜਗਤ ਦੀ ਸੇਵਾ ਕਰਦੇ ਰਹਿਣਗੇ।ਸ੍ਰੀਮਤੀ ਦਰੋਪਦੀ ਮੁਰਮੂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਤੁਹਾਨੂੰ ਆਪਣੇ ਗਿਆਨ ਅਤੇ ਸਮਰੱਥਾਵਾਂ ਦੇ ਵਿਸਤਾਰ ਲਈ ਪੂਰੀ ਦੁਨੀਆ ਦੇ ਨਵੀਨਤਮ ਇਨੋਵੇਸ਼ਨਾਂ ਨਾਲਜਾਣੂੰ ਰਹਿਣਾ ਹੋਵੇਗਾ। ਤੁਹਾਡਾ ਇਹ ਯਤਨ ਦੇਸ਼ ਨੂੰ ਵੈਭਵਸ਼ਾਲੀ ਰਾਸ਼ਟਰ ਬਨਾਉਣ ਵਿਚ ਸਾਰਥਕ ਹੋਵੇਗਾ। ਵੱਡੀ ਆਬਾਦੀ ਦੇ ਬਾਵਜੂਦ ਅੱਜ ਭਾਰਤ ਅਨਾਜ ਸੰਕਟਗ੍ਰਸਤ ਦੇਸ਼ ਤੋਂ ਅਨਾਜ ਨਿਰਯਾਤਕ ਦੇਸ਼ ਬਣ ਗਿਆ ਹੈ। ਇਸ ਵਿਚ ਸਾਡੇ ਨੀਤੀ-ਨਿਰਮਾਤਾਵਾਂ , ਖੇਤੀਬਾੜੀ-ਵਿਗਿਆਨਕਾਂ ਅਤੇ ਕਿਸਾਨ ਭਰਾਵਾਂ-ਭੈਣਾਂ ਦਾ ਮਹਤੱਵਪੂਰਣ ਯੋਗਦਾਨ ਹੈ।

ਹਰਿਆਣਾ ਦੇ ਕੇਂਦਰੀ ਅਨਾਜ ਭਡਾਰ ਵਿਚ ਦੂਜਾ ਸੱਭ ਤੋਂ ਵੱਡਾ ਯੋਗਦਾਨ ਦੇਣ ਵਾਲਾ ਸੂਬਾ
ਰਾਸ਼ਟਰਪਤੀ ਨੇ ਕਿਹਾ ਕਿ ਅੱਜ ਹਰਿਆਣਾ ਕੇਂਦਰੀ ਅਨਾਜ ਭੰਡਾਰ ਵਿਚ ਦੂਜਾ ਸੱਭ ਤੋਂ ਵੱਡਾ ਯੋਗਦਾਨ ਦੇਣ ਵਾਲਾ ਸੂਬਾ ਹੈ। ਇਸ ਵਰਨਣਯੋਗ ਉਪਲਬਧੀ ਦਾ ਕ੍ਰੇਡਿਟ ਕੇਂਦਰ ਅਤੇ ਸੂਬਾ ਸਰਕਾਰਾਂ ਦੀ ਕਿਸਾਨ-ਹਿਤੇਸ਼ੀ ਨੀਤੀਆਂ, ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਦੀ ਤਕਨੀਕਾਂ ਪਹਿਲ ਅਤੇ ਸੱਭ ਤੋਂ ਵੱਧ ਕੇ ਇੱਥੇ ਦੇ ਕਿਸਾਨਾਂ ਦੀ ਨਵੀਨਤਮ ਖੇਤੀਬਾੜੀ ਤਕਨੀਕਾਂ ਨੂੰ ਅਪਨਾਉਣ ਦੀ ਇੱਛਾ-ਸ਼ਕਤੀ ਨੂੰ ਜਾਂਦਾ ਹੈ। ਮੈਨੁੰ ਪੂਰਾ ਭਰੋਸਾ ਹੈ ਕਿ ਇੱਥੇ ਦੇ ਮਿਹਨਤੀ ਨਿਵਾਸੀਆਂ ਦੀ ਕੁਸ਼ਾਗਰਤਾ ਅਤੇ ਸਮਰੱਥਾ ਦੇ ਜੋਰ ‘ਤੇ ਹਰਿਆਣਾ ਦਾ ਭਵਿੱਖ ਹੋ ਵੀ ਉਜਵਲ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਆਪਣੇ ਸੰਥਾਪਨਾ ਦੇ ਸਮੇਂ ਤੋਂ ਹੀ ਖੇਤੀਬਾੜੀ ਸਿਖਿਆ, ਖੋਜ ਅਤੇ ਵਿਸਤਾਰ ਵਿਚ ਆਪਣਾ ਮਹਤੱਵਪੂਰਣ ਯੋਗਦਾਨ ਦੇ ਰਿਹਾ ਹੈ। ਹਰਿਤ ਕ੍ਰਾਂਤੀ ਅਤੇ ਸ਼ਵੇਤ ਕ੍ਰਾਂਤੀ ਦੀ ਸਫਲਤਾ ਵਿਚ ਵੀ ਇਸ ਯੂਨੀਵਰਸਿਟੀ ਨੈ ਵਰਨਣਯੋਗ ਭੁਮਿਕਾ ਨਿਭਾਈ ਹੈ। ਉਨ੍ਹਾਂ ਨੇ ਕਿਹਾ ਕਿ ਯੂਨੀਵਰਸਿਟੀ ਨੇ ਹੁਣਤ ਕ ਫਸਲਾਂ ਦੀ ਕਈ ਕਿਸਮਾਂ ਦਾ ਵਿਕਾਸ ਕੀਤਾ ਹੈ। ਇੱਥੇ ਵੱਖ-ਵੱਖ ਤਰ੍ਹਾ ਦੀਆਂ ਫਸਲਾਂ ਦੇ ਲਈ ਪ੍ਰਤੀਸਾਲ ਲਗਭਗ 18000 ਕੁਇੰਟਲ ਉੱਚ ਗੁਣਵੱਤਾ ਵਾਲੇ ਬੀਜਾਂ ਦਾ ਉਤਪਾਦਨ ਹੁੰਦਾ ਹੈ। ਅੱਜ ਜਦੋਂ ਪੂਰਾ ਵਿਸ਼ਵ ਇਕ-ਦੂਜੇ ਨਾਲ ਜੁੜਿਆ ਹੋਇਆ ਹੈ ਅਤੇ ਪੂਰੀ ਮਨੁੱਖਤਾ ਗਲੋਬਲ ਵਾਰਮਿੰਗ ਅਤੇ ਕਲਾਈਮੇਟੀ ਚੇਂਜ ਵਰਗੀ ਚਨੌਤੀਆਂ ਦਾ ਸਾਹਮਣਾ ਕਰ ਰਹੀ ਹੀੈ ਤਾਂ ਕੌਮਾਂਤਰੀ ਸਹਿਯੋਗ ਬਹੁਤ ਮਹਤੱਵਪੂਰਣ ਹੋ ਜਾਂਦਾ ਹੈ। ਇਹ ਯੂਨੀਵਰਸਿਟੀ ਕਈ ਦੇਸ਼ਾਂ ਦੀ ਸੰਸਥਾਵਾਂ ਦੇ ਨਾਲ ਖੇਤੀਬਾੜੀ ਨਾਲ ਜੁੜੇ ਵਿਸ਼ਿਆਂ ‘ਤੇ ਸਹਿਯੋਗ ਕਰ ਰਹੀ ਹੈ।

ਜਲ ਦਾ ਸਹੀ ਢੰਗ ਨਾਲ ਵਰਤੋ ਕੀਤੀ ਜਾਣੀ ਸਮੇਂ ਦੀ ਮੰਗ
ਰਾਸ਼ਟਰਪਤੀ ਨੈ ਕਿਹਾ ਕਿ ਖੇਤੀ ਦੀ ਲਾਗਤ ਨੂੰ ਘੱਟ ਕਰਨ , ਉਤਪਾਦਕਤਾ ਵਧਾਉਣ, ਉਸ ਨੂੰ ਵਾਤਾਵਰਣ ਅਨੁਕੂਲ ਬਨਾਉਣ ਅਤੇ ਉਸ ਨੂੰ ਹੋਰ ਵੱਧ ਲਾਭਕਾਰੀ ਬਨਾਉਣ ਵਿਚ ਤਕਨੀਕ ਦੀ ਅਹਿਮ ਭੁਮਿਕਾ ਹੈ। ਉਨ੍ਹਾਂ ਨੇ ਕਿਹਾ ਕਿ ਪਾਣੀ ਖੇਤੀਬਾੜੀ ਦਾ ਇਕ ਅਹਿਮ ਘਟਕ ਹੈ ਜੋ ਸੀਮਤ ਗਿਣਤੀ ਵਿਚ ਉਪਲਬਧ ਹੈ। ਇਸ ਲਈ ਇਹ ਬਹੁਤ ਜਰੂਰੀ ਹੈ ਕਿ ਜਲ ਦਾ ਸਹੀ ਢੰਗ ਨਾਲ ਵਰਤੋ ਕੀਤੀ ਜਾਵੇ। ਸਿੰਚਾਈ ਵਿਚ ਤਕਨੀਕ ਦਾ ਜਿਆਦਾਤਰ ਵਰੋਤ ਹੋਣਾ ਚਾਹੀਦਾ ਹੈ ਜਿਸ ਨਾਲ ਜਲ-ਸੰਸਾਧਨ ਦਾ ਦੋਹਨ ਘੱਟੋ -ਘੱਟ ਹੋ ਸਕੇ। ਉਨ੍ਹਾਂ ਨੇ ਕਿਹਾ ਕਿ ਪਰਾਲੀ ਜਲਾਉਣ ਨਾਲ ਪ੍ਰਤੀਸਾਲ ਪੰਜਾਬ, ਹਰਿਆਣਾ ਅਤੇ ਦਿੱਲੀ ਖੇਤਰ ਵਿਚ ਹਵਾ ਪ੍ਰਦੂਸ਼ਣ ਦੀ ਸਮਸਿਆ ਉਤਪਨ ਹੁੰਦੀ ਹੈ। ਸਾਨੂੰ ਪ੍ਰਦੂਸ਼ਣ ਦੀ ਸਮਸਿਆ ਦਾ ਹੱਲ ਨਾ ਸਿਰਫ ਆਪਣੇ ਸਿਹਤ ਦੇ ਲਈ ਸਗੋ ਆਉਣ ਵਾਲੀ ਪੀੜੀਆਂ ਦੇ ਸੁਰੱਖਿਤ ਭਵਿੱਖ ਲਈ ਵੀ ਲੱਭਣਾ ਹੈ।

ਨੌਜੁਆਨ ਜਾਬ ਸੀਕਰ ਦੀ ਥਾਂ ਬਣਨ ਜਾਬ ਪ੍ਰੋਵਾਈਡਰ
ਸ੍ਰੀਮਤੀ ਦਰੋਪਦੀ ਮੁਰਮੂ ਨੈ ਕਿਹਾ ਕਿ ਭਾਰਤ ਇਕ ਸਟਾਰਟ-ਅੱਪ ਹੱਬ ਵਜੋ ਉਭਰਿਆ ਹੈ। ਦੁਨੀਆ ਦਾ ਤੀਜਾ ਸੱਭ ਤੋਂ ਵੱਡਾ ਸਟਾਰਟ-ਅੱਪ ਇਕੋ ਸਿਸਟਮ ਅੱਜ ਭਾਰਤ ਵਿਚ ਹੈ। ਖੇਤੀਬਾੜੀ ਅਤੇ ਇਸ ਨਾਲ ਜੁੜੇ ਕਈ ਖੇਤਰਾਂ ਵਿਚ ਸਟਾਰਟ ਅੱਪ ਦੀ ਅਪਾਰ ਸੰਭਾਵਨਾਵਾਂ ਹਨ। ਇਸ ਲਈ ਨੌਜੁਆਨਾਂ ਨੂੰ ਜਾਬ ਸੀਕਰ ਦੀ ਥਾਂ ਜਾਬ ਪ੍ਰੋਵਾਈਡਰ ਬਨਣਾ ਚਾਹੀਦਾ ਹੈ।

ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਭਾਰਤ ਦੇ ਖੇਤੀਬਾੜੀ ਯੂਨੀਵਰਸਿਟੀਆਂ ਵਿਚ ਪੰਜਵੇਂ ਰੈਂਕ ‘ਤੇ – ਰਾਜਪਾਲ
ਕੰਨਵੋਕੇਸ਼ਨ ਸਮਾਰੋਹ ਵਿਚ ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਅ ਨੇ ਮੈਡਲ ਅਤੇ ਪੁਰਸਕਾਰ ਪ੍ਰਾਪਤ ਵਿਦਿਆਰਥੀਆਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਭਾਰਤ ਦੇ ਖੇਤੀਬਾੜੀ ਯੂਨੀਵਰਸਿਟੀਆਂ ਵਿਚ ਪੰਜਵੇਂ ਰੈਂਕ ‘ਤੇ ਆਉਂਦੀ ਹੈ। ਪਿਛਲੇ ਕੁੱਝ ਸਮੇਂ ਵਿਚ ਹੀ ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਨੇ ਸਮੇਂ ਦੀ ਮੰਗ ਅਨੁਸਾਰ ਕੰਮ ਕਰਦੇ ਹੋਏ ਮੇਨ ਕੈਂਪਸ ਵਿਚ ਮੱਛੀ ਪਾਲਣ ਵਿਗਿਆਨ ਅਤੇ ਬਾਇਓਤਕਨਾਲੋਜੀ ਦੇ ਦੋ ਨਵੇਂ ਕਾਲਜਾਂ ਦੀ ਸਥਾਪਨਾ ਕੀਤੀ ਹੈ। ਯੂਨੀਵਰਸਿਟੀ ਨੇ ਗੁਰੂਗ੍ਰਾਮ ਵਿਚ ਖੇਤੀਬਾੜੀ ਉਦਮਤਾ ਬਾਇਓਟੈਕਨਾਲੋਜੀ ਦੇ ਦੋ ਨਵੇਂ ਕਾਲਜਾਂ ਦੀ ਸਥਾਪਨਾ ਕੀਤੀ ਹੈ। ਯੂਨ.ਵਰਸਿਟੀ ਨੇ ਗੁਰੂਗ੍ਰਾਮ ਵਿਚ ਖੇਤੀਬਾੜੀ ਉਦਮਤਾ ਅਤੇ ਵਪਾਰ ਪ੍ਰਬੰਧਨ ਸੰਸਥਾਨ ਦੀ ਵੀ ਸਥਾਪਨਾ ਕੀਤੀ ਹੈ। ਇਸੀ ਤਰ੍ਹਾ ਨਾਲ ਕੁਦਰਤੀ ਅਤੇ ਜੈਵਿਕ ਖੇਤੀਬਾੜੀ ਨੂੰ ਪ੍ਰੋਤਸਾਹਨ ਦੇਣ ਲਈ ਯੂਨੀਵਰਸਿਟੀ ਨੇ ਦੀਨ ਦਿਆਲ ਉਪਾਧਿਆਏ ਐਕਸੀਲੈਂਸ ਸੈਂਟਰ ਦੇ ਨਾਂਅ ਨਾਲ 123 ਏਕੜ ਵਿਚ ਜੈਵਿਕ ਖੇਤੀ ਫਾਰਮ ਦੀ ਸਥਾਪਨਾ ਕੀਤੀ ਹੈ। ਕਣਕ ਅਤੇ ਝੋਨਾ ਤੋਂ ਇਲਾਵਾ ਹੋਰ ਮੋਟੇ ਅਨਾਜਾਂ ਦੇ ਖੋਜ ਲਈ ਯੂਨ.ਵਰਸਿਟੀ ਵੱਲੋਂ ਪੋਸ਼ਕ ਅਨਾਜ ਖੋਜ ਕੇਂਦਰ ਨੂੰ ਭਿਵਾਨੀ ਦੇ ਗੋਕਲਪੁਰਾ ਵਿਚ ਸਥਾਪਿਤ ਕੀਤਾ ਗਿਆ ਹੈ। ਜਲ ਸਰੰਖਣ ਨੀਤੀ ਤਹਿਤ ਯੂਨੀਵਰਸਿਟੀ ਨੇ ਝੋਨਾ ਦੀ ਖੇਤੀ ਵਿਚ ਪਾਣੀ ਨੂੰ ਬਚਾਉਣ ਲਈ ਸਿੱਧੇ ਤਕਨੀਕ ਦਾ ਵਿਕਾਸ ਕੀਤਾ ਹੈ।ਰਾਜਪਾਲ ਨੇ ਕਿਹਾ ਕਿ ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਨੇ ਇਕ ਇਲੈਕਟ੍ਰੋਨਿਕ ਟਰੈਕਟ ਵਿਕਸਿਤ ਕਰਨ ਵਿਚ ਕਾਮਯਾਬੀ ਹਾਸਲ ਕੀਤੀ ਹੈ। ਬੈਟਰੀ ਵੱਲੋਂ ਸੰਚਾਲਿਤ ਇਹ ਇਸ ਟਰੈਕਟਰ ਨੂੰ ਚਲਾਉਣ ਦੀ ਲਾਗਤ ਡੀਜਲ ਦੀ ਤੁਲਣਾ ਵਿਚ ਬਹੁਤ ਸਸਤੀ ਹੈ। ਯੂਨੀਵਰਸਿਟੀ ਨੌਜੁਆਨਾਂ ਦੇ ਵਿਚ ਖੇਤੀਬਾੜੀ ਉਦਮਾਂ ਨੂੰ ਪ੍ਰੋਤਸਾਹਨ ਦੇਣ ਲਈ ਇਨਕਿਯੂਬੇਸ਼ਨ ਸੈਂਟਰ ਸਥਾਪਿਤ ਕੀਤੇ ਹਨ, ਜਿਸ ਦੇ ਹਿਤ 90 ਤੋਂ ਵੱਧ ਸਟਾਰਟਅੱਪ ਸ਼ੁਰੂ ਹੋਏ ਹਨ।

ਨੌਜੁਆਨ ਵਿਗਿਆਨਕ ਆਪਣੀ ਉਪਲਬਧੀਆਂ ਨਾਲ ਖੇਤੀਬਾੜੀ ਯੂਨੀਵਰਸਿਟੀ ਦੇ ਨਾਲ-ਨਾਲ ਹਰਿਆਣਾ ਦਾ ਨਾਂਅ ਦੇਸ਼-ਵਿਦੇਸ਼ ਵਿਚ ਕਰਣਗੇ ਰੋਸ਼ਨ – ਮੁੱਖ ਮੰਤਰੀ
ਇਸ ਮੌਕੇ ‘ਤੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਨੌਜੁਆਨ ਵਿਗਿਆਨਕ ਆਪਣੀ ਉਪਲਬਧੀਆਂ ਨਾਲ ਖੇਤੀਬਾੜੀ ਯੂਨੀਵਰਸਿਟੀ ਦੇ ਨਾਲ-ਨਾਲ ਹਰਿਆਣਾ ਦਾ ਨਾਂਅ ਦੇਸ਼-ਵਿਦੇਸ਼ ਵਿਚ ਰੋਸ਼ਨ ਕਰਣਗੇ। ਉਨ੍ਹਾਂ ਨੇ ਹਿਾ ਕਿ ਸਿਖਿਆਰਥ ਆਈਏ ਸੇਵਾਰਥ ਜਾਈਏ ਵਾਲੀ ਕਹਾਵਤ ਨੂੰ ਸਾਕਾਰ ਕਰਨ ਲਈ ਵਿਦਿਆਰਥੀਆਂ ਨੂੰ ਸਿਖਿਆ ਤੋਂ ਪ੍ਰਾਪਤ ਗਿਆਨ ਨੂੰ ਸਮਾਜ ਸੇਵਾ ਵਿਚ ਲਗਾ ਕੇ ਬਿਹਤਰ ਪ੍ਰਮਾਣ ਦੇਣਗੇ।ਮੁੱਖ ਮੰਤਰੀ ਉਪਾਧੀ ਪ੍ਰਾਪਤ ਕਰਨ ਵਾਲੇ ਸਾਰੇ ਨੌਜੁਆਨ ਵਿਗਿਆਨਕਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਕਿਸਾਨਾਂ ਦੇ ਲਈ ਫਸਲ ਵਿਵਿਧੀਕਰਣ ਦੇ ਨਾਲ-ਨਾਲ ਫੇਅਰੀ , ਮੱਛੀ ਪਾਲਣ, ਮੁਰਗੀ ਪਾਲਣ, ਮਧੂਮੱਖੀ ਪਾਲਣ, ਰੁੱਖਰੋਪਨ, ਬਾਇਓਗੈਸ, ਵਰਮੀ ਕੰਪੋਸਟ, ਜੈਵਿਕ ਕੀਟਨਾਸ਼ਕ ਤੇ ਜਲ ਸਰੰਖਣ ਪੱਦਤੀਆਂ ਨੂੰ ਵੀ ਵੱਡੇ ਪੈਮਾਨੇ ‘ਤੇ ਆਪਣਾਇਆ ਜਾ ਰਿਹਾ ਹੈ। ਉਨ੍ਹਾਂ ਨੇ ਇਸ ਯੂਨੀਵਰਸਿਟੀ ਨੇ ਖੇਤੀਬਾੜੀ ਖੋਜ ਦੇ ਖੇਤਰ ਵਿਚ ਦੇਸ਼ ਵਿਦੇਸ਼ ਵਿਚ ਵੱਡਾ ਨਾਂਅ ਕਮਾਇਆ ਹੈ। ਇਹ ਹੀ ਨਹੀਂ, ਹਰਿਆਣਾ ਸੂਬੇ ਅੱਜ ਜਿਸ ਖੁਸ਼ਹਾਲੀ ਦੇ ਮੁਕਾਮ ‘ਤੇ ਪਹੁੰਚਿਆ ਹੈ, ਉਸ ਵਿਚ ਇਸ ਯੂਨੀਵਰਸਿਟੀ ਦਾ ਵਰਨਣਯੋਗ ਯੋਗਦਾਨ ਹੈ।

ਅਨਾਜ ਉਤਪਾਦਨ ਵੱਧ ਕੇ 183 ਲੱਖ ਟਨ ‘ਤੇ ਪਹੁੰਚਿਆ
ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਯੂਨੀਵਰਸਿਟੀ ਦੀ ਸਥਾਪਨਾ ਦੇ ਸਮੇਂ ਅਨਾਜ ਉਤਪਾਦਨ 26 ਲੱਖ ਟਨ ਸੀ, ਜੋ ਖੋਜ ਪੱਦਤੀਆਂ ਅਤੇ ਕਿਸਾਨਾਂ ਦੀ ਜਾਗਰੁਕਤਾ ਅਤੇ ਨਵੇਂ ਬੀਜਾਂ ਦੇ ਉਤਪਾਦਨ ਨਾਲ ਹੁਣ ਵੱਧ ਕੇ 183 ਲੱਖ ਟਨ ‘ਤੇ ਪਹੁੰਚ ਗਿਆ ਹੈ। ਇਸ ਯੂਨੀਵਰਸਿਟੀ ਵੱਲੋਂ ਵਿਕਸਿਤ ਕੀਤੇ ਗਏ ਬੀਜਾਂ , ਖੇਤੀ ਦੀ ਆਧੁਨਿਕ ਤਕਨੀਕਾਂ ਆਦਿ ਨੂੰ ਅਪਣਾ ਕੇ ਹਰਿਆਣਾ ਦੇ ਕਿਸਾਨ ਨੇ ਦੇਸ਼ ਦੇ ਅੰਨ ਭੰਡਾਰ ਨੂੰ ਭਰਿਆ ਹੈ। ਅੱਜ ਅਨਾਜ ਭੰਡਾਰਣ ਵਿਚ ਆਤਮਨਿਰਭਰ ਹੋਣ ਦੇ ਨਾਲ ਦੂਜੇ ਦੇਸ਼ਾਂ ਵਿਚ ਵੀ ਨਿ+ਯਾਤ ਕੀਤਾ ਜਾ ਰਿਹਾ ਹੈ।

ਖੇਤੀਬਾੜੀ ਉਤਪਾਦਨ ਵਧਾਉਣ, ਉਤਪਾਦਨ ਲਾਗਤ ਘੱਟ ਕਰਨ ਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਏਕੀਕ੍ਰਿਤ ਖੇਤੀਬਾੜੀ ਮਾਡਲ ਅਪਨਾਉਣ ‘ਤੇ ਦਿੱਤਾ ਜਾ ਰਿਹਾ ਜੋਰ
ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਮੌਜੂਦਾ ਵਿਚ ਪੂਰਾ ਸੰਸਾਰ ਜਦੋਂ ਅਨਾਜ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਤਾਂ ਇਸ ਯੂਨੀਵਰਸਿਟੀ ਵਰਗੇ ਸੰਸਥਾਨਾਂ ਦੇ ਜੋਰ ‘ਤੇ ਹੀ ਭਾਰਤ ਅਨਾਜ ਨਿਰਯਾਤ ਕਰਨ ਦੀ ਸਥਿਤੀ ਵਿਚ ਹੈ। ਇਸ ਸਮੇਂ ਜਦੋਂ ਅਸੀਂ ਜਲ ਸੰਕਟ ਦਾ ਸਾਹਮਣਾ ਕਰ ਰਹੇ ਹਨ ਤਾਂ ਘੱਟ ਪਾਣੀ ਤੋਂ ਉਗਣ ਵਾਲੀਆਂ ਫਸਲਾਂ ਦੇ ਵੱਧ ਪੈਦਾਵਾਰ ਵਾਲੇ ਬੀਜ ਵਿਕਸਿਤ ਕਰ ਕੇ ਇਹ ਸੰਸਥਾਨ ਸਾਨੂੰ ਇਸ ਸੰਕਟ ਤੋਂ ਉਭਾਰਨ ਵਿਚ ਮਦਦ ਕਰ ਰਿਹਾ ਹੈ। ਇਸ ਤੋਂ ਇਲਾਵਾ ਖੇਤੀਬਾੜੀ ਉਤਪਾਦਨ ਵਧਾਉਣ , ਉਤਪਾਦਨ ਲਾਗਤ ਘੱਟ ਕਰਨ ਤੇ ਕਿਸਾਨਾਂ ਨੂੰ ਵੱਧ ਆਮਦਨ ਉਪਲਬਧ ਕਰਵਾਉਣ ਲਈ ਏਕੀਕ੍ਰਿਤ ਖੇਤੀਬਾੜੀ ਮਾਡਲ ਅਪਨਾਉਣ ‘ਤੇ ਜੋਰ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਯੂਨੀਵਰਸਿਟੀ ਦਾ ਨਾਂਅ ਕਿਸਾਨਾਂ ਦੇ ਮਸੀਾ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਣ ਸਿੰਘ ਦੇ ਨਾਂਅ ‘ਤੇ ਰੱਖਿਆ ਗਿਆ। ਉਹ ਦੇਸ਼ ਦੀ ਖੁਸ਼ਹਾਲੀ ਦੇ ਲਈ ਖੇਤੀਬਾੜੀ ਵਿਚ ਆਧੁਨਿਕ ਤਕਨੀਕਾਂ ਦੀ ਵਰਤੋ ਦੇ ਹਾਂਪੱਖੀ ਸਨ। ਉਨ੍ਹਾਂ ਨੇ ਹੀ ਸਾਲ 1979 ਵਿਚ ਦੇਸ਼ ਦੇ ਉੱਪ ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ ਵਜੋ ਕੌਮੀ ਖੇਤੀਬਾੜੀ ਤੇ ਗ੍ਰਾਮੀਣ ਵਿਕਾਸ ਬੈਂਕ ਦੀ ਸਥਾਪਨਾ ਕੀਤੀ ਸੀ, ਜੋ ਅੱਜ ਗ੍ਰਾਮੀਣ ਵਿਕਾਸ ਦੀ ਧਰੀ ਬਣ ਚੁੱਕਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰਿਤ ਕ੍ਰਾਂਤੀ ਤੋਂ ਆਤਮਨਿਰਭਰ ਹੋਣ ਦੇ ਨਾਲ-ਨਾਲ ਕਈ ਚਨੌਤੀਆਂ ਦਾ ਵੀ ਸਾਹਮਣਾ ਕਰਨਾ ਪਿਆ ਜਿਸ ਵਿਚ ਪਰੰਪਰਾਗਤ ਖੇਤੀ ਵਿਚ ਵਿਵਿਧੀਕਰਣ ਤੋਂ ਅਨਾਜ ਦੀ ਗੁਣਵੱਤਾ ਅਤੇ ਪਾਣੀ ਦੀ ਵੀ ਕਮੀ ਹੋਈ। ਪਾਣੀ ਦਾ ਵੱਧ ਦੋਹਨ ਹੋਇਆ ਜਿਸ ਦੇ ਕਾਰਨ ਕਈ ਖੇਤਰ ਡਾਰਕ ਜੋਨ ਵੀ ਹੋ ਗਏ। ਇਸ ਲਈ ਅਜਿਹੀ ਚਨੌਤੀਆਂ ‘ਤੇ ਕਾਬੂ ਪਾਉਣ ਲਈ ਅਧਿਐਨ ਕਰਨ ਦੀ ਜਰੂਰਤ ਹੈ। ਉਨ੍ਹਾਂ ਨੇ ਕਿਹਾ ਕਿ ਖੇਤੀ ਕਰਨ ਵਾਲੇ ਕਿਸਾਨਾਂ ਦੀ ਫਸਲਾਂ ਨੂੰ ਬਚਾਅ ਘੱਟ ਜਾਂ ਵੱਧ ਪਾਣੀ ਦੀ ਵਰਤੋ , ਮਿੱਟੀ ਦੀ ਗੁਣਵੱਤਾ ‘ਤੇ ਵੀ ਅਧਿਐਨ ਕਰਨ ਦੀ ਜਰੂਰਤ ਹੈ। ਉਨ੍ਹਾਂ ਨੇ ਕਿਹਾ ਕਿ ਜੈ ਜਵਾਨ ਜੈ ਕਿਸਾਨ, ਜੈ ਵਿਗਿਆਨ, ਜੈ ਅਨੁਸੰਧਾਨ ਦੇ ਨਾਲ ਜੈ ਪਹਿਲਵਾਨ ਕਹਿਣ ਅਤੇ ਦੇਸ਼ ਦੀ ਪ੍ਰਗਤੀ ਦੇ ਲਈ ਅੱਗੇ ਵੱਧਣ।ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਮਹਾਰਾਣਾ ਪ੍ਰਤਾਪ ਬਾਗਬਾਨੀ ਯੂਨੀਵਰਸਿਟੀ ਦੀ ਸਥਾਪਨਾ ਦੇ ਨਾਲ ਹੀ ਨਵੇਂ ਐਕਸੀਲੈਂਟ ਸੈਂਟਰ ਖੋਲਣ ਦਾ ਕਾਰਜ ਕੀਤਾ ਹੈ। ਇਸ ਤੋਂ ਇਲਾਵਾ ਹਰਿਆਣਾ ਵਿਚ ਝੋਨਾ ਵਰਗੀ ਵੱਧ ਪਾਣੀ ਤੋਂ ਉੱਗਣ ਵਾਲੀਆਂ ਫਸਲਾਂ ਦੇ ਸਥਾਨ ‘ਤੇ ਘੱਟ ਪਾਣੀ ਨਾਲ ਉੱਗਣ ਵਾਲੀ ਫਸਲਾਂ ਦੀ ਖੇਤੀ ਨੂੰ ਪ੍ਰੋਤਸਾਹਿਤ ਕਰਨ ਲਈ ਮੇਰਾ ਪਾਣੀ ਮੇਰੀ ਵਿਰਾਸਤ ਯੋਜਨਾ ਚਲਾਈ।

ਬਠਿੰਡਾ ’ਚ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ 300 ਸਾਲਾਂ ਖਾਲਸਾ ਫਤਿਹ ਮਾਰਚ ਪੁੱਜਣ ’ਤੇ ਸੰਗਤਾਂ ਵਲੋਂ ਭਾਰੀ ਉਤਸ਼ਾਹ ਨਾਲ ਸੁਆਗਤ

ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 24 ਅਪ੍ਰੈਲ : 18 ਵੀਂ ਸਦੀ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ 300 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ 20 ਅਪ੍ਰੈਲ ਨੂੰ ਦਿੱਲੀ ਤੋਂ ਅਰੰਭ ਹੋਏ ਫ਼ਤਿਹ ਮਾਰਚ ਦੇ ਵਾਇਆ ਹਰਿਆਣਾ ਰਾਹੀਂ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਹੁੰਦੇ ਹੋਏ ਅੱਜ ਬਠਿੰਡਾ ਸ਼ਹਿਰ ’ਚ ਪੁੱਜਣ ’ਤੇ ਸੰਗਤ ਵਲੋਂ ਪੂਰੇ ਉਤਸ਼ਾਹ ਨਾਲ ਇਸਦਾ ਸੁਆਗਤ ਕੀਤਾ ਗਿਆ। ਪਹਿਲੇ ਪੜਾਅ ’ਤੇ ਸ਼ਹੀਦ ਭਾਈ ਮਤੀਦਾਸ ਨਗਰ,ਨਛੱਤਰ ਨਗਰ ਜੋਗਾ ਨਗਰ,ਹਰਬੰਸ ਨਗਰ ਅਤੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਠਿੰਡਾ ਦੀਆਂ ਸੰਗਤਾਂ ਵਲੋਂ ਮਾਨਸਾ ਰੋਡ ਆਈਟੀਆਈ ਚੌਕ ਵਿਖੇ ਪੂਰਨ ਉਤਸ਼ਾਹ,ਸ਼ਤਿਕਾਰ ਸਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਕਰਦਿਆ ਰੁਮਾਲਾ ਸਾਹਿਬ ਭੇਂਟ ਕਰਨ ਤੋਂ ਬਾਅਦ ਪੰਜ ਪਿਆਰੇ ਅਤੇ ਨਿਸ਼ਾਨਚੀਆਂ ਨੂੰ ਗੁਰੂ ਦੀ ਬਖ਼ਸ਼ ਸਿਰਪੋਾਓ ਭੇਟ ਕਰਕੇ ਸਨਮਾਨ ਕੀਤਾ ਗਿਆ। ਸੰਗਤਾਂ ਦੀ ਫਲਾਂ, ਠੰਡੇ ਮਿੱਠੇ ਜਲ ਅਤੇ ਜਲਜੀਰੇ ਨਾਲ ਸੇਵਾ ਕੀਤੀ ਗਈ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੂਬੇਦਾਰ ਜਗਰਾਜ ਸਿੰਘ, ਸੁਖਦੇਵ ਸਿੰਘ ਮਾਹੀਨੰਗਲ,ਆਤਮਾ ਸਿੰਘ ਚਹਿਲ, ਭਾਈ ਅਵਤਾਰ ਸਿੰਘ ਕੈਂਥ ਸਹਿਤ ਵੱਡੀ ਗਿਣਤੀ ਵਿਚ ਮੁਹੱਲਾ ਨਿਵਾਸੀਆਂ ਤੇ ਰਾਜਸ਼ੀ ਪਾਰਟੀਆਂ ਦੇ ਨੁਮਾਇੰਦਿਆਂ ਵਲੋਂ ਵਲੋਂ ਸਾਬਕਾ ਵਿਧਾਇਕ ਹੀਰਾ ਸਿੰਘ ਗਬਾੜੀਆਂ,ਮੁੱਖ ਗ੍ਰੰਥੀ ਭਾਈ ਜਗਤਾਰ ਸਿੰਘ,ਗੁਰਪ੍ਰੀਤ ਸਿੰਘ ਗ੍ਰੰਥੀ ਤਲਵੰਡੀ ਸਾਬੋ ਅਤੇ ਮੈਂਬਰ ਰਾਮ ਸਿੰਘ ਐਸਜੀਪੀਸੀ ਦਾ ਗੁਰੂ ਦੀ ਬਖ਼ਸ ਸਿਰਪੋਾਓ ਭੇਂਟ ਕਰਕੇ ਸਨਮਾਨ ਕੀਤਾ ਗਿਆ। ਦੂਜੇ ਪੜਾਅ ਵਿਚ ਹਾਜੀ ਰਤਨ ਚੌਕ ਵਿਖੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਦੀਆਂ ਸੰਗਤਾਂ ਵਲੋਂ ਵੀ ਸੰਗਤਾਂ ਦੀਆਂ ਸੇਵਾ ਕੀਤੀ ਗਈ। ਤੀਜਾ ਪੜਾਅ ਗੁਰਦੁਆਰਾ ਸਿੰਘ ਸਭਾ ਖਾਲਸਾ ਦੀਵਾਨ ਦੀ ਕਮੇਟੀ ਹਨੂੰਮਾਨ ਚੋਕ ਅਤੇ ਚੋਥਾ ਪੜਾਅ ਭਗਤ ਨਾਮਦੇਵ ਚੌਕ ਤਿਨਕੋਨੀ ’ਤੇ ਕਸੱਤਰੀ ਟਾਂਕ ਸਭਾ,ਗੁਰਦੁਆਰਾ ਸਾਹਿਬ ਹਜੂਰਾ ਕਪੂਰਾ ਕਾਲੋਨੀ,ਥਰਮਲ ਕਾਲੋਨੀ,ਗੁਰੂ ਕੀ ਸੰਗਤ ਬਾਈਪਾਸ ਅਤੇ ਅਖੀਰਲਾ ਮਲੋਟ ਰੋਡ ਥਰਮਲ ਪਲਾਂਟ ਦੇ ਗੇਟ ਅੱਗੇ ਸਮੂਹ ਸੰਗਤ ਲਈ ਗੁਰੂ ਕਾ ਲੰਗਰ ਵਰਤਾਉਣ ਦੀ ਸੇਵਾ ਸਰਦਾਰ ਜੱਸਾ ਸਿੰਘ ਜੀ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ,ਬਾਬਾ ਫਤਿਹ ਸਿੰਘ ਵੈਲਫੇਅਰ ਸੁਸਾਇਟੀ ਅਤੇ ਸ਼ਹਿਰ ਦੀਆਂ ਧਾਰਮਿਕ ਸਭਾ ਸੁਸਾਇਟੀਆਂ ਵਲੋਂ ਤਨਮਨਧਨ ਨਾਲ ਸੇਵਾ ਕੀਤੀ ਗਈ। ਇਸ ਮੌਕੇ ਹਰ ਪੜਾਅ ’ਤੇ ਸ੍ਰੋਮਣੀ ਪ੍ਰਬੰਧਕ ਕਮੇਟੀ ਦੇ ਕਵੀਸ਼ਰੀ ਅਤੇ ਢਾਡੀ ਜਥੇ ਤਰਸੇਮ ਸਿੰਘ ਅਤੇ ਮੱਘਰ ਸਿੰਘ ਵਲੋਂ ਸਿੱਖ ਇਤਿਹਾਸ ਬਾਰੇ ਵਾਰਾਂ ਦਾ ਗਾਇਣ ਕੀਤਾ ਗਿਆ।

ਮੁੱਖ ਮੰਤਰੀ ਵੱਲੋਂ ਨੌਜਵਾਨਾਂ ਨਾਲ ਸਿੱਧਾ ਸੰਵਾਦ ਰਚਾਉਣ ਲਈ ਆਪਣੀ ਕਿਸਮ ਦੇ ਪਹਿਲੇ ਪ੍ਰੋਗਰਾਮ ਦੀ ਸ਼ੁਰੂਆਤ

0

ਸੂਬੇ ਵਿੱਚ ਫੈਸਲੇ ਲੈਣ ਅਤੇ ਕਾਨੂੰਨ ਬਣਾਉਣ ਦੀ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਲੜਕੀਆਂ ਦਾ ਅੱਗੇ ਆਉਣਾ ਜ਼ਰੂਰੀ
ਪੰਜਾਬੀ ਖ਼ਬਰਸਾਰ ਬਿਉਰੋ
ਪਟਿਆਲਾ, 24 ਅਪ੍ਰੈਲ: ਸੂਬੇ ਦੀ ਫੈਸਲੇ ਲੈਣ ਦੀ ਪ੍ਰਕਿਰਿਆ ਵਿੱਚ ਨੌਜਵਾਨਾਂ ਨੂੰ ਸਰਗਰਮ ਭਾਈਵਾਲ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਨੌਜਵਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਆਪਣੀ ਕਿਸਮ ਦੇ ਪਹਿਲੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ।ਇੱਥੇ ਸਰਕਾਰੀ ਕਾਲਜ ਲੜਕੀਆਂ ਵਿਖੇ ਪਹਿਲੇ ਪ੍ਰੋਗਰਾਮ ਦੌਰਾਨ ਵਿਦਿਆਰਥਣਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ 40 ਸਾਲ ਤੋਂ ਘੱਟ ਬਹੁਗਿਣਤੀ ਆਬਾਦੀ ਵਾਲਾ ਨੌਜਵਾਨ ਰਾਸ਼ਟਰ ਹੈ। ਉਨ੍ਹਾਂ ਕਿਹਾ ਕਿ ਇਹ ਆਬਾਦੀ ਰਾਸ਼ਟਰ ਨਿਰਮਾਣ ਵਿੱਚ ਸਰਗਰਮ ਭੂਮਿਕਾ ਨਿਭਾ ਸਕਦੀ ਹੈ, ਬਸ਼ਰਤੇ ਉਨ੍ਹਾਂ ਦੀ ਅਸੀਮ ਤਾਕਤ ਨੂੰ ਸਕਾਰਾਤਮਕ ਢੰਗ ਨਾਲ ਵਰਤਿਆ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰੋਗਰਾਮ ਇਸ ਦਿਸ਼ਾ ਵਿੱਚ ਇੱਕ ਕਦਮ ਹੈ ਕਿਉਂਕਿ ਇਹ ਨੌਜਵਾਨਾਂ ਨੂੰ ਸੂਬੇ ਦੀ ਸਮਾਜਿਕ ਅਤੇ ਆਰਥਿਕ ਤਰੱਕੀ ਵਿੱਚ ਬਰਾਬਰ ਦਾ ਭਾਈਵਾਲ ਬਣਾਏਗਾ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਜਲਦੀ ਲੜਕੀਆਂ ਲਈ ਇਲੈਕਟ੍ਰਿਕ ਵਾਹਨ ਆਧਾਰਤ ਸ਼ਟਲ ਬੱਸ ਸੇਵਾ ਸ਼ੁਰੂ ਕਰੇਗੀ। ਉਨ੍ਹਾਂ ਦੱਸਿਆ ਕਿ ਇਹ ਸੇਵਾ ਸੂਬੇ ਦੇ ਪ੍ਰਮੁੱਖ ਸ਼ਹਿਰਾਂ ਪਟਿਆਲਾ, ਲੁਧਿਆਣਾ, ਅੰਮ੍ਰਿਤਸਰ ਅਤੇ ਹੋਰ ਥਾਵਾਂ ਉਤੇ ਸ਼ੁਰੂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਇਨ੍ਹਾਂ ਵੱਡੇ ਸ਼ਹਿਰਾਂ ਵਿੱਚ ਲੜਕੀਆਂ ਲਈ ਵਧੀਆ ਜਨਤਕ ਆਵਾਜਾਈ ਸਾਧਨ ਯਕੀਨੀ ਬਣਾਉਣ ਵੱਲ ਵੱਡਾ ਕਦਮ ਹੈ।ਮੁੱਖ ਮੰਤਰੀ ਨੇ ਲੜਕੀਆਂ ਨੂੰ ਅੱਗੇ ਆਉਣ ਅਤੇ ਸਰਗਰਮ ਰਾਜਨੀਤੀ ਦੇ ਖੇਤਰ ਵਿੱਚ ਫੈਸਲਾਕੁੰਨ ਭੂਮਿਕਾ ਨਿਭਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਫੈਸਲੇ ਅਤੇ ਕਾਨੂੰਨ ਬਣਾਉਣ ਦੀ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਬਣਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਰਾਜਨੀਤੀ ਦਾ ਜੀਵਨ ਦੇ ਹਰ ਖੇਤਰ ‘ਤੇ ਪ੍ਰਭਾਵ ਪੈਂਦਾ ਹੈ ਅਤੇ ਜੇਕਰ ਲੜਕੀਆਂ ਇਸ ਖੇਤਰ ‘ਚ ਅੱਗੇ ਆਉਂਦੀਆਂ ਹਨ ਤਾਂ ਨਿਸ਼ਚਿਤ ਤੌਰ ‘ਤੇ ਉਹ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ‘ਚ ਅਹਿਮ ਭੂਮਿਕਾ ਨਿਭਾਉਣਗੀਆਂ | ਭਗਵੰਤ ਮਾਨ ਨੇ ਕਿਹਾ ਕਿ ਲੜਕੀਆਂ ਸਮਾਜ ਲਈ ਇਕ ਅਸਾਸੇ ਵਾਂਗ ਹਨ ਅਤੇ ਉਹ ਕੁਸ਼ਲ ਕਾਨੂੰਨਦਾਨ ਸਾਬਤ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ 11 ਮਹਿਲਾ ਉਮੀਦਵਾਰਾਂ ਨੇ ਵੱਡੀ ਜਿੱਤ ਦਰਜ ਕੀਤੀ।ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ 11 ਵਿੱਚੋਂ ਦੋ ਮਹਿਲਾ ਵਿਧਾਇਕਾਂ ਨੂੰ ਮੰਤਰੀ ਵੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪੰਜ ਮਹਿਲਾ ਐਸ.ਐਸ.ਪੀ. ਅਤੇ ਸੱਤ ਮਹਿਲਾ ਡੀ.ਸੀ. ਨਿਯੁਕਤ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਛੇ ਵਿਸ਼ੇਸ਼ ਮਹਿਲਾ ਥਾਣੇ ਸਥਾਪਿਤ ਕੀਤੇ ਗਏ ਹਨ ਅਤੇ ਬਹੁਤ ਜਲਦੀ ਸਾਰੇ ਜ਼ਿਲ੍ਹਿਆਂ ਵਿੱਚ ਅਜਿਹੇ ਥਾਣੇ ਬਣਾਏ ਜਾਣਗੇ।ਲੜਕੀਆਂ ਵੱਲੋਂ ਹਰ ਖੇਤਰ ਵਿੱਚ ਲੜਕਿਆਂ ਨੂੰ ਪਛਾੜਨ ‘ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਔਰਤਾਂ ਦੇ ਸ਼ਕਤੀਕਰਨ ਦੀ ਲਹਿਰ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਲੜਕੀਆਂ ਇਨ੍ਹਾਂ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਨੂੰ ਸਖ਼ਤ ਮਿਹਨਤ ਅਤੇ ਲਗਨ ਨਾਲ ਪਾਸ ਕਰ ਰਹੀਆਂ ਹਨ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨਾਲ ਸਮਾਜ ਵਿੱਚ ਗੁਣਾਤਮਕ ਤਬਦੀਲੀ ਆਵੇਗੀ।ਮੁੱਖ ਮੰਤਰੀ ਨੇ ਲੜਕੀਆਂ ਨੂੰ ਹਰ ਖੇਤਰ ਵਿੱਚ ਬਰਾਬਰ ਮੌਕੇ ਦੇਣ ਦੀ ਵੀ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਨੌਕਰੀਆਂ ਤੇ ਵਿੱਦਿਅਕ ਪ੍ਰੀਖਿਆਵਾਂ ਦੇ ਨਤੀਜੇ ਦਰਸਾਉਂਦੇ ਹਨ ਕਿ ਲੜਕੀਆਂ ਹਰ ਖੇਤਰ ਵਿੱਚ ਲੜਕਿਆਂ ਨਾਲੋਂ ਅੱਗੇ ਹਨ। ਭਗਵੰਤ ਮਾਨ ਨੇ ਕਿਹਾ ਕਿ ਲੜਕੀਆਂ ਨੂੰ ਹਰ ਖੇਤਰ ਵਿੱਚ ਮੱਲਾਂ ਮਾਰਨ ਲਈ ਉਤਸ਼ਾਹਿਤ ਕਰ ਕੇ ਇਸ ਰਫ਼ਤਾਰ ਨੂੰ ਜ਼ਰੂਰ ਜਾਰੀ ਰੱਖਿਆ ਜਾਵੇਗਾ।ਮਾਪਿਆਂ ਨੂੰ ਨੌਜਵਾਨਾਂ ਦੇ ਵਿਚਾਰਾਂ ਅਤੇ ਉਨ੍ਹਾਂ ਦੀਆਂ ਕਾਢਾਂ ਨੂੰ ਉਤਸ਼ਾਹਤ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਦੇ ਜੀਵਨ ਵਿੱਚ ਨਵੀਆਂ ਉਚਾਈਆਂ ਛੂਹਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਹਰ ਨਵੀਂ ਕਾਢ ਨੂੰ ਵਿਰੋਧ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਪੂਰੀ ਦੁਨੀਆ ਨਵੀਂ ਚੀਜ਼ ਦਾ ਵਿਰੋਧ ਕਰਦੀ ਹੈ। ਉਨ੍ਹਾਂ ਕਿਹਾ ਕਿ ਬਾਅਦ ਵਿੱਚ ਇਹੀ ਕਾਢਾਂ ਸਾਡੇ ਜੀਵਨ ਦਾ ਜ਼ਰੂਰੀ ਹਿੱਸਾ ਬਣ ਜਾਂਦੀਆਂ ਹਨ ਅਤੇ ਸਮਾਜ ਦੇ ਵਿਕਾਸ ਲਈ ਰਾਹ ਪੱਧਰਾ ਕਰਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਨਵੀਆਂ ਪਹਿਲਕਦਮੀਆਂ ਲਈ ਉਤਸ਼ਾਹਿਤ ਕਰਨ ਤਾਂ ਜੋ ਉਹ ਜੀਵਨ ਵਿੱਚ ਸਫ਼ਲਤਾ ਪ੍ਰਾਪਤ ਕਰ ਸਕਣ।ਮੁੱਖ ਮੰਤਰੀ ਨੇ ਕਿਹਾ ਕਿ ਅੰਕ ਪ੍ਰਾਪਤ ਕਰਨਾ ਜਾਂ ਉੱਚ ਪ੍ਰਤੀਸ਼ਤਤਾ ਹਾਸਲ ਕਰਨਾ ਹੀ ਵਿਦਿਆਰਥੀਆਂ ਦਾ ਟੀਚਾ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਉਦੇਸ਼ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੋਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਅਗਲੇ ਮੁਕਾਬਲਿਆਂ ਲਈ ਤਿਆਰ ਕਰਨ ਲਈ ਆਪਣੇ ਮਾਪਿਆਂ ਅਤੇ ਖਾਸ ਕਰਕੇ ਅਧਿਆਪਕਾਂ ਦਾ ਵੀ ਧੰਨਵਾਦੀ ਹੋਣਾ ਚਾਹੀਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੂੰ ਸਖ਼ਤ ਮਿਹਨਤ ਅਤੇ ਉੱਤਮਤਾ ਕਰਨ ਦਾ ਅਦੁੱਤੀ ਜਜ਼ਬਾ ਬਖ਼ਸ਼ਿਸ਼ ਕੀਤਾ ਗਿਆ ਹੈ, ਜਿਸ ਸਦਕਾ ਉਨ੍ਹਾਂ ਨੇ ਦੁਨੀਆ ਵਿੱਚ ਆਪਣਾ ਇਕ ਮੁਕਾਮ ਬਣਾਇਆ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਵਿਅਕਤੀ ਰਾਤੋਂ-ਰਾਤ ਨਹੀਂ ਉੱਠਦਾ ਕਿਉਂਕਿ ਮਿਹਨਤ ਅਤੇ ਇਮਾਨਦਾਰੀ ਹੀ ਸਫ਼ਲਤਾ ਦੀ ਕੁੰਜੀ ਹੈ। ਭਗਵੰਤ ਮਾਨ ਨੇ ਕਿਹਾ ਕਿ ਹਰੇਕ ਵਿਅਕਤੀ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਪੇਸ਼ੇਵਰ ਪ੍ਰਤੀਬੱਧਤਾ, ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣੀ ਚਾਹੀਦੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਬਹੁਤ ਸਾਰੇ ਸੁਧਾਰਾਂ ਦੀ ਲੋੜ ਹੈ ਤਾਂ ਜੋ ਨੌਜਵਾਨਾਂ ਨੂੰ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਪਹਿਲਾਂ ਹੀ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੀ ਹੈ ਕਿ ਸਿੱਖਿਆ ਦੇ ਪਾਠਕ੍ਰਮ ਨੂੰ ਇਸ ਢੰਗ ਨਾਲ ਵਿਉਂਤਿਆ ਜਾਵੇ ਕਿ ਇਹ ਨੌਜਵਾਨਾਂ ਨੂੰ ਨੌਕਰੀਆਂ ਪ੍ਰਾਪਤ ਕਰਨ ਵਿੱਚ ਸਹਾਈ ਹੋਵੇ। ਭਗਵੰਤ ਮਾਨ ਨੇ ਕਿਹਾ ਕਿ ਇਸ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣ ਸਕਣ।ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਿੱਤ ‘ਤੇ ਮਾਣ ਮਹਿਸੂਸ ਨਾ ਕਰਨ, ਸਗੋਂ ਨਿਮਰਤਾ ਨਾਲ ਕੰਮ ਕਰਦੇ ਰਹਿਣ ਅਤੇ ਹੋਰ ਸਫ਼ਲਤਾ ਲਈ ਸਖ਼ਤ ਮਿਹਨਤ ਕਰਨ। ਉਨ੍ਹਾਂ ਕਿਹਾ ਕਿ ਆਤਮ-ਵਿਸ਼ਵਾਸ ਅਤੇ ਸਾਕਾਰਾਤਮਕ ਦ੍ਰਿਸ਼ਟੀਕੋਣ ਹਰ ਵਿਅਕਤੀ ਦੀ ਸ਼ਖ਼ਸੀਅਤ ਦੇ ਮੂਲ ਗੁਣ ਹੋਣੇ ਚਾਹੀਦੇ ਹਨ ਪਰ ਇਸ ਵਿੱਚ ਕੋਈ ਹੰਕਾਰ ਨਹੀਂ ਹੋਣਾ ਚਾਹੀਦਾ। ਭਗਵੰਤ ਮਾਨ ਨੇ ਕਿਹਾ ਕਿ ਹਰ ਖੇਤਰ ਵਿੱਚ ਇਹੀ ਗੁਣ ਸਫ਼ਲਤਾ ਦੀ ਕੁੰਜੀ ਹਨ ਅਤੇ ਇਸ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕਰਨਾ ਚਾਹੀਦਾ ਹੈ।ਇਸ ਮੌਕੇ ਮੁੱਖ ਮੰਤਰੀ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦੇਣ ਤੋਂ ਇਲਾਵਾ ਲਾਇਬ੍ਰੇਰੀ ਬਲਾਕ ਲਈ ਇਕ ਕਰੋੜ ਰੁਪਏ, ਅਤਿ ਆਧੁਨਿਕ ਆਡੀਟੋਰੀਅਮ-ਕਮ-ਬਹੁਮੰਤਵੀ ਹਾਲ ਅਤੇ ਹੋਰਾਂ ਲਈ 51 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ।

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ‘ਮੀਡੀਆ ਦੀਆਂ ਜ਼ਿੰਮੇਵਾਰੀਆਂ’ ਵਿਸ਼ੇ ਤੇ ਲੈਕਚਰ ਕਰਵਾਇਆ

0

ਸੁਖਜਿੰਦਰ ਮਾਨ
ਬਠਿੰਡਾ, 24 ਅਪਰੈਲ : ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਵਾਈਸ-ਚਾਂਸਲਰ ਪ੍ਰੋ: ਰਾਘਵੇਂਦਰ ਪੀ. ਤਿਵਾਰੀ ਦੀ ਸਰਪ੍ਰਸਤੀ ਹੇਠ ‘ਮੀਡੀਆ ਦੀਆਂ ਜ਼ਿੰਮੇਵਾਰੀਆਂ’ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ। ਇਸ ਮੌਕੇ ‘ਤੇ ਪੰਚਜਨਿਆ ਦੇ ਐਸੋਸੀਏਟ ਐਡੀਟਰ ਸ਼੍ਰੀ ਸੰਦੀਪ ਤ੍ਰਿਪਾਠੀ ਨੇ ਮਹਿਮਾਨ ਬੁਲਾਰੇ ਵਜੋਂ ਸ਼ਿਰਕਤ ਕੀਤੀ।ਭਾਗੀਦਾਰਾਂ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਸੰਦੀਪ ਤ੍ਰਿਪਾਠੀ ਨੇ ਕਿਹਾ ਕਿ ‘ਮੀਡੀਆ, ਲੋਕਤੰਤਰ ਦਾ ਚੌਥਾ ਥੰਮ੍ਹ’ ਸ਼ਬਦ ਦਾ ਪ੍ਰਯੋਗ ਸਭ ਤਨ ਪਹਿਲਾਂ ਸਾਲ 1787 ਵਿਚ ਗ੍ਰੇਟ ਬ੍ਰਿਟੇਨ ਦੇ ਹਾਊਸ ਆਫ ਕਾਮਨਜ਼ ਵਿਚ ਬ੍ਰਿਟਿਸ਼ ਸੰਸਦ ਬਹਿਸ ਦੇ ਸਮੇਂ ਕੀਤਾ ਗਿਆ ਸੀ। ਸ਼੍ਰੀ ਤ੍ਰਿਪਾਠੀ ਨੇ ਕਿਹਾ ਕਿ ਮੀਡੀਆ ਪੱਤਰਕਾਰ ਦੀ ਭੂਮਿਕਾ ਵੱਖ-ਵੱਖ ਸਮਾਜਿਕ ਮੁੱਦਿਆਂ ‘ਤੇ ਲੋਕਾਂ ਨੂੰ ਜਾਣਕਾਰੀ ਪ੍ਰਦਾਨ ਕਰਨ ਅਤੇ ਬਹਿਸ ਨੂੰ ਉਤਸ਼ਾਹਿਤ ਕਰਨ ਦੀ ਹੁੰਦੀ ਹੈ। ਪਰ ਮੌਜੂਦਾ ਸਮੇਂ ਵਿਚ ਮੁੱਖ ਧਾਰਾ ਮੀਡੀਆ ਨੂੰ ਦਰਸ਼ਕਾਂ ਦੀ ਗਿਣਤੀ ਵਧਾਉਣ ਲਈ ਅਨੈਤਿਕ ਰਣਨੀਤੀਆਂ ਅਪਣਾਉਣ ਕਾਰਨ ਲੋਕਾਂ ਵਿੱਚ ਆਪਣੀ ਭਰੋਸੇਯੋਗਤਾ ਬਣਾਈ ਰੱਖਣ ਦੀ ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਨੌਜਵਾਨ ਪੱਤਰਕਾਰਾਂ ਨੂੰ ਸਾਰੇ ਤੱਥਾਂ ਦੀ ਜਾਂਚ ਕਰਨੀ ਚਾਹੀਦੀ ਹੈ, ਖ਼ਬਰਾਂ ਦੇ ਵੱਖ-ਵੱਖ ਪੱਖਾਂ ਨੂੰ ਜਾਨਣਾ ਚਾਹੀਦਾ ਹੈ ਅਤੇ ਖ਼ਬਰਾਂ ਨੂੰ ਨਿਰਪੱਖ ਨਜ਼ਰੀਏ ਤੋਂ ਪੇਸ਼ ਕਰਨਾ ਚਾਹੀਦਾ ਹੈ। ਸ਼੍ਰੀ ਸੰਦੀਪ ਤ੍ਰਿਪਾਠੀ ਨੇ ਜ਼ੋਰ ਦੇ ਕੇ ਕਿਹਾ ਕਿ ਇੱਕ ਜ਼ਿੰਮੇਵਾਰ ਮੀਡੀਆ ਪੱਤਰਕਾਰ ਨੂੰ ਆਪਣਾ ਕੰਮ ਕਰਦੇ ਹੋਏ ਹਮੇਸ਼ਾ ਲੋਕ ਭਲਾਈ ਬਾਰੇ ਸੋਚਣਾ ਚਾਹੀਦਾ ਹੈ।ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਕਿਹਾ ਕਿ ਮੀਡੀਆ ਨੂੰ ਸਾਡੇ ਦੇਸ਼ ਵਾਸੀਆਂ ਵਿੱਚ ਸਮਾਜਿਕ ਸਦਭਾਵਨਾ ਅਤੇ ਦੇਸ਼ ਭਗਤੀ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ।ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਡਾ. ਪਰਮਵੀਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ। ਇਸ ਤੋਂ ਬਾਅਦ ਡਾ. ਰੁਬਲ ਕਨੌਜੀਆ ਨੇ ਪ੍ਰੋਗਰਾਮ ਦਾ ਵਿਸ਼ਾ ਪੇਸ਼ ਕੀਤਾ। ਅੰਤ ਵਿੱਚ ਡਾ. ਛਵੀ ਗਰਗ ਅਤੇ ਡਾ. ਮਹੇਸ਼ ਮੀਨਾ ਨੇ ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਸਭ ਦਾ ਧੰਨਵਾਦ ਕੀਤਾ।

ਨੈਸ਼ਨਲ ਗੇਮਜ਼/ਖੇਲੋ ਇੰਡੀਆ ਗੇਮਜ਼ ਦੀ ਮੇਜ਼ਬਾਨੀ ਪੰਜਾਬ ਨੂੰ ਦਿੱਤੀ ਜਾਵੇ: ਮੀਤ ਹੇਅਰ

0

ਸੂਬਿਆਂ ਦੇ ਖੇਡ ਮੰਤਰੀਆਂ ਦੀ ਕੌਮੀ ਕਾਨਫਰੰਸ ਵਿੱਚ ਮੀਤ ਹੇਅਰ ਨੇ ਖੇਡ ਮੈਦਾਨਾਂ ਲਈ ਗੈਪ ਫਡਿੰਗ ਵਿੱਚ ਸਹਿਯੋਗ ਦੀ ਮੰਗ ਕੀਤੀ
ਖਿਡਾਰੀਆਂ ਲਈ ਇੰਜਰੀ ਸੈਂਟਰ ਅਤੇ ਨੈਸ਼ਨਲ ਚੈਂਪੀਅਨ ਖਿਡਾਰੀਆਂ ਲਈ ਵੱਡਾ ਮੰਚ ਮਹੱਈਆ ਕਰਨ ਦੀ ਕੀਤੀ ਵਕਾਲਤ
ਪੰਜਾਬੀ ਖ਼ਬਰਸਾਰ ਬਿਉਰੋ
ਇੰਫਾਲ੍ਹ, 24 ਅਪਰੈਲ: ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇੰਫਾਲ ਵਿਖੇ ਕੇਂਦਰੀ ਖੇਡ ਮੰਤਰਾਲੇ ਵੱਲੋਂ ਸੂਬਿਆਂ ਦੇ ਖੇਡ ਮੰਤਰੀਆਂ ਦੀ ਕਰਵਾਈ ਜਾ ਰਹੀ ਕੌਮੀ ਕਾਨਫਰੰਸ (ਚਿੰਤਨ ਕੈਂਪ) ਵਿੱਚ ਬੋਲਦਿਆਂ ਨੈਸ਼ਨਲ ਗੇਮਜ਼/ਖੇਲੋ ਇੰਡੀਆ ਗੇਮਜ਼ ਦੀ ਮੇਜ਼ਬਾਨੀ ਪੰਜਾਬ ਨੂੰ ਦੇਣ ਦੀ ਮੰਗ ਰੱਖੀ। ਇਸ ਸੈਸ਼ਨ ਦੀ ਪ੍ਰਧਾਨਗੀ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਕੀਤੀ।ਮੀਤ ਹੇਅਰ ਨੇ ਕਿਹਾ ਕਿ ਪੰਜਾਬ ਨੇ 2001 ਵਿੱਚ ਕੌਮੀ ਖੇਡਾਂ ਤੋਂ ਬਾਅਦ ਕੋਈ ਵੀ ਕੌਮੀ ਖੇਡਾਂ ਜਾਂ ਖੇਲੋ ਇੰਡੀਆ ਗੇਮਜ਼ ਦੀ ਮੇਜ਼ਬਾਨੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੇਲੇ ਪੰਜਾਬ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਸੀ ਅਤੇ ਹੌਲੀ-ਹੌਲੀ ਪਛੜਦਾ ਗਿਆ।ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਮੁੜ ਖੇਡਾਂ ਵਿੱਚ ਮੋਹਰੀ ਬਣਾਉਣ ਲਈ ਉਪਰਾਲੇ ਕਰ ਰਹੀ ਹੈ। ਜੇਕਰ ਪੰਜਾਬ ਨੂੰ ਕੌਮੀ ਪੱਧਰ ਦਾ ਵੱਡਾ ਖੇਡ ਮੁਕਾਬਲਾ ਕਰਵਾਉਣ ਦਾ ਮੌਕਾ ਮਿਲੇ ਤਾਂ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਨੂੰ ਹੋਰ ਬਲ ਮਿਲੇਗਾ।ਮੀਤ ਹੇਅਰ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਮਗਨਰੇਗਾ ਅਧੀਨ ਪਿੰਡਾਂ ਵਿੱਚ ਖੇਡ ਪਾਰਕ ਬਣਾ ਰਹੀ ਹੈ ਅਤੇ ਗੈਪ ਫੰਡਿੰਗ ਦੀ ਰਾਸ਼ੀ ਖੇਡ ਵਿਭਾਗ ਦੇ ਰਿਹਾ ਹੈ। ਕੇਂਦਰ ਸਰਕਾਰ ਖੇਲੋ ਇੰਡੀਆ ਦੀਆਂ ਸਕੀਮਾਂ ਜਾਂ ਹੋਰ ਕਿਸੇ ਸਕੀਮ ਤਹਿਤ ਇਸ ਗੈਪ ਫੰਡਿੰਗ ਵਿੱਚ ਸੂਬਿਆਂ ਦੀ ਮੱਦਦ ਕਰਨ।ਪੰਜਾਬ ਦੇ ਖੇਡ ਮੰਤਰੀ ਨੇ ਸੱਟਾ-ਫੇਟਾਂ ਕਾਰਨ ਖਿਡਾਰੀਆਂ ਦੇ ਖੇਡ ਜੀਵਨ ਵਿੱਚ ਆਉਂਦੀਆਂ ਮੁਸ਼ਕਲਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਾਈ ਦੇ ਸੈਂਟਰ ਆਫ ਐਕਸੀਲੈਂਸਜ਼ ਵਿੱਚ ਖਿਡਾਰੀਆਂ ਲਈ ਇੰਜਰੀ ਤੇ ਰਿਹੈਬਲੀਟੇਸ਼ਨ ਸੈਂਟਰ ਸਥਾਪਤ ਕੀਤਾ ਜਾਵੇ ਤਾਂ ਜੋ ਖਿਡਾਰੀਆਂ ਸੱਟਾਂ ਤੋਂ ਉੱਭਰ ਸਕਣ। ਉਨ੍ਹਾਂ ਓਲੰਪਿਕ ਚੈਂਪੀਅਨ ਅਥਲੀਟ ਨੀਰਜ ਚੋਪੜਾ ਦੀ ਉਦਾਹਰਨ ਦਿੱਤੀ ਜਿਸ ਨੂੰ ਵਿਦੇਸ਼ਾਂ ਵਿੱਚ ਅਜਿਹੇ ਸੈਂਟਰਾਂ ਤੋਂ ਮਿਲੀ ਮੱਦਦ ਕਾਰਨ ਸੱਟ ਤੋਂ ਉੱਭਰਨ ਵਿੱਚ ਮੱਦਦ ਮਿਲੀ।ਮੀਤ ਹੇਅਰ ਨੇ ਕਿਹਾ ਕਿ ਖੇਲੋ ਇੰਡੀਆ ਗੇਮਜ਼ ਦੇ ਜੇਤੂ ਖਿਡਾਰੀਆਂ ਦਾ ਪੂਲ ਬਣਾ ਕੇ ਉਨ੍ਹਾਂ ਨੂੰ ਚੰਗੇ ਕੇਂਦਰਾਂ ਵਿੱਚ ਭੇਜ ਕੇ ਭਵਿੱਖ ਲਈ ਤਿਆਰ ਕਰਨਾ ਚਾਹੀਦਾ ਹੈ।ਓਲੰਪਿਕ, ਰਾਸ਼ਟਰਮੰਡਲ, ਏਸ਼ਿਆਈ ਖੇਡਾਂ ਜਿਹੇ ਵੱਡੇ ਮੰਚ ਲਈ ਦੇਸ਼ ਦੇ ਚੋਣਵੇਂ ਖਿਡਾਰੀਆਂ ਦੀ ਤਿਆਰੀ ਉੱਤੇ ਜ਼ੋਰ ਦੇਣਾ ਲਾਜ਼ਮੀ ਹੈ।

ਪਿਛਲੀ ਕਾਂਗਰਸ ਸਰਕਾਰ ਨੇ ਪਹਿਲੇ ਸਾਲ ਲਗਭਗ 8000 ਨੌਕਰੀਆਂ ਦਿੱਤੀਆਂ, ਜਦਕਿ ਸਾਡੀ ਸਰਕਾਰ ਨੇ ਹੁਣ ਤੱਕ 28,873 ਨੌਕਰੀਆਂ ਦਿੱਤੀਆਂ

0

ਪਹਿਲਾਂ ਸਰਕਾਰੀ ਨੌਕਰੀ ‘ਦੂਰ ਦਾ ਸੁਫ਼ਨਾ ਸੀ ਪਰ ਅਸੀਂ ਇਕ ਸਾਲ ਵਿੱਚ ਇਸ ਨੂੰ ਸਾਕਾਰ ਕੀਤਾ
ਵੱਖ-ਵੱਖ ਵਿਭਾਗਾਂ ਵਿੱਚ ਨਵ-ਨਿਯੁਕਤ 409 ਐਸ ਡੀ ਓਜ਼, ਕਲਰਕਾਂ, ਜੂਨੀਅਰ ਡਰਾਫਟਸਮੈਨ ਅਤੇ ਹੋਰ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 24 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਮੇਰੀ ਇਮਾਨਦਾਰ ਤੇ ਸੰਜੀਦਾ ਸਰਕਾਰ ਨੇ ਇਕ ਸਾਲ ਵਿੱਚ ਹੀ ਨੌਜਵਾਨਾਂ ਨੂੰ 28,873 ਨੌਕਰੀਆਂ ਦਿੱਤੀਆਂ, ਜਦੋਂ ਕਿ ਕਾਂਗਰਸ ਸਰਕਾਰ ਨੇ ਆਪਣੇ ਪਹਿਲੇ ਸਾਲ ਵਿੱਚ ਲਗਭਗ ਅੱਠ ਹਜ਼ਾਰ ਨੌਕਰੀਆਂ ਦਿੱਤੀਆਂ ਸਨ। ਸਥਾਨਕ ਸਰਕਾਰਾਂ, ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.), ਤਕਨੀਕੀ ਸਿੱਖਿਆ ਤੇ ਆਮ ਰਾਜ ਪ੍ਰਬੰਧ ਵਿਭਾਗ ਵਿੱਚ ਨਵੇਂ ਭਰਤੀ 409 ਸਬ ਡਿਵੀਜ਼ਨਲ ਅਫ਼ਸਰਾਂ (ਐਸ.ਡੀ.ਓਜ਼.), ਕਲਰਕਾਂ, ਜੂਨੀਅਰ ਡਰਾਫਟਸਮੈਨਾਂ ਅਤੇ ਹੋਰਾਂ ਨੂੰ ਨਿਯੁਕਤੀ ਪੱਤਰ ਦੇਣ ਲਈ ਇੱਥੇ ਮਿਊਂਸਿਪਲ ਭਵਨ ਵਿੱਚ ਕਰਵਾਏ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਸਰਕਾਰੀ ਨੌਕਰੀਆਂ ਦੂਰ ਦਾ ਸੁਫਨਾ ਸਨ, ਜਦੋਂ ਕਿ ਸਾਡੀ ਸਰਕਾਰ ਨੇ ਇਹ ਗੱਲ ਯਕੀਨੀ ਬਣਾਈ ਕਿ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ਉਤੇ ਨੌਕਰੀਆਂ ਮਿਲਣ, ਜਿਸ ਲਈ ਇਕ ਪਾਰਦਰਸ਼ੀ ਢਾਂਚਾ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਵਿੱਚ ਉਤਸ਼ਾਹ ਤੇ ਸਮਰਪਣ ਨਾਲ ਜਨਤਾ ਦੀ ਸੇਵਾ ਦੀ ਭਾਵਨਾ ਦੀ ਘਾਟ ਸੀ, ਜਿਸ ਕਾਰਨ ਇਹ ਨੌਕਰੀਆਂ ਨੌਜਵਾਨਾਂ ਤੋਂ ਦੂਰ ਸਨ। ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਬਣਨ ਦੇ ਇਕ ਸਾਲ ਦੇ ਅੰਦਰ ਹੀ ਉਨ੍ਹਾਂ ਮੈਰਿਟ ਦੇ ਆਧਾਰ ਉਤੇ ਯੋਗ ਨੌਜਵਾਨਾਂ ਨੂੰ 28,873 ਨੌਕਰੀਆਂ ਦਿੱਤੀਆਂ ਹਨ।ਮੁੱਖ ਮੰਤਰੀ ਨੇ ਦੁਹਰਾਇਆ ਕਿ ਇਹ ਮਿਊਂਸਿਪਲ ਭਵਨ ਅਜਿਹੇ ਕਈ ਮੌਕਿਆਂ ਦਾ ਗਵਾਹ ਹੈ, ਜਿਨ੍ਹਾਂ ਵਿੱਚ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਮਹਿਕਮਿਆਂ ਵਿੱਚ ਨੌਕਰੀਆਂ ਮਿਲੀਆਂ। ਉਨ੍ਹਾਂ ਕਿਹਾ ਕਿ ਇਸ ਤੋਂ ਸੂਬਾ ਸਰਕਾਰ ਦੀ ਨੌਜਵਾਨਾਂ ਦੀ ਭਲਾਈ ਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਸਿਰਜਣ ਦੀ ਵਚਨਬੱਧਤਾ ਝਲਕਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸਾਡੇ ਲਈ ਵੱਡੇ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਹੁਣ ਸਾਰੇ ਨੌਜਵਾਨ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਨਗੇ।ਨੌਜਵਾਨਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਉਹ ‘ਡਿਊਟੀ ਨੂੰ ਫ਼ਰਜ਼’ ਸਮਝਣ ਅਤੇ ਇਸ ਨੂੰ ਪੂਰੀ ਲਗਨ, ਸਮਰਪਣ ਤੇ ਮਿਹਨਤ ਨਾਲ ਨਿਭਾਉਣ। ਨੌਕਰੀਆਂ ਹਾਸਲ ਕਰ ਕੇ ਸੂਬਾ ਸਰਕਾਰ ਵਿੱਚ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਇਕ ਇਤਿਹਾਸਕ ਦਿਨ ਹੈ ਕਿਉਂਕਿ ਉਹ ਹੁਣ ਸੂਬਾ ਸਰਕਾਰ ਦੇ ਪਰਿਵਾਰ ਦੇ ਨਵੇਂ ਮੈਂਬਰ ਬਣੇ ਹਨ। ਭਗਵੰਤ ਮਾਨ ਨੇ ਕਿਹਾ ਕਿ ਜੇ ਇਹ ਨੌਜਵਾਨ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਵਾਲੀ ਮੁਹਿੰਮ ਦਾ ਹਿੱਸਾ ਬਣਨਗੇ ਤਾਂ ਇਤਿਹਾਸ ਵਿੱਚ ਉਨ੍ਹਾਂ ਦਾ ਨਾਮ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਹਵਾਈ ਪੱਟੀ ਜਹਾਜ਼ ਦੀ ਸੁਰੱਖਿਅਤ ਉਡਾਉਣ ਲਈ ਸਹਾਈ ਹੁੰਦੀ ਹੈ। ਇਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਵਿੱਚ ਮਦਦਗਾਰ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਵਿਚਾਰਾਂ ਨੂੰ ਉਡਾਣ ਦੇਣ ਲਈ ਹਰੇਕ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਆਪਣੀ ਪਛਾਣ ਆਪ ਕਾਇਮ ਕਰਨ ਲਈ ਪੁਰਜ਼ੋਰ ਕੋਸ਼ਿਸ਼ ਕਰਨ, ਫਿਰ ਆਸਮਾਨ ਹੀ ਉਨ੍ਹਾਂ ਦੀ ਹੱਦ ਹੋਵੇਗੀ।ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਮੋਹਰੀ ਸੁਭਾਅ ਵਾਲੇ ਹੁੰਦੇ ਹਨ ਕਿਉਂਕਿ ਉਨ੍ਹਾਂ ਨੂੰ ਉੱਦਮੀ ਅਤੇ ਅਗਵਾਈ ਕਰਨ ਦੇ ਗੁਣਾਂ ਦੀ ਬਖਸ਼ਿਸ਼ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਗੁਣਾਂ ਸਦਕਾ ਪੰਜਾਬੀਆਂ ਨੇ ਹਮੇਸ਼ਾ ਹੀ ਵਿਸ਼ਵ ਭਰ ਵਿੱਚ ਆਪਣਾ ਵੱਖਰਾ ਮੁਕਾਮ ਬਣਾਇਆ ਹੈ। ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬੀ ਉੱਦਮੀਆਂ ਨੇ ਛੋਟੇ-ਛੋਟੇ ਤੇ ਨਿਵੇਕਲੇ ਵਿਚਾਰਾਂ ਤੋਂ ਵੱਡੇ ਸਾਮਰਾਜ ਕਾਇਮ ਕੀਤੇ ਹਨ ਅਤੇ ਹਰ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ।ਵਿਰੋਧੀ ਪਾਰਟੀਆਂ ’ਤੇ ਤਿੱਖੇ ਹਮਲੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਆਪਣੀ ਸੱਤਾ ਦੌਰਾਨ ਮਹਿਲਾਂ ਵਿੱਚ ਰਹਿ ਰਹੇ ਸਨ, ਉਨ੍ਹਾਂ ਨੂੰ ਸੂਬੇ ਦੇ ਸਿਆਸੀ ਨਕਸ਼ੇ ਤੋਂ ਬਾਹਰ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸੂਬੇ ਨੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਕਿਉਂਕਿ ਆਪਣੇ ਆਪ ਨੂੰ ਅਜੇਤੂ ਮੰਨਦੇ ਇਨ੍ਹਾਂ ਨੇਤਾਵਾਂ ਨੂੰ ਪੰਜਾਬ ਦੇ ਲੋਕਾਂ ਨੇ ਬਾਹਰ ਦਾ ਰਸਤਾ ਦਿਖਾ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਏਸੇ ਕਾਰਨ ਪੰਜਾਬ ਵਿੱਚ ਬਦਲਾਅ ਦੇਖਣ ਨੂੰ ਮਿਲਿਆ ਹੈ ਅਤੇ ਪਹਿਲੀ ਵਾਰ ਲੋਕ ਪੱਖੀ ਫੈਸਲੇ ਰਾਜ ਪ੍ਰਬੰਧ ਵਿਚ ਧੁਰਾ ਬਣੇ ਹਨ।ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ, “ਵੱਡੇ-ਵੱਡੇ ਮਹਿਲਾਂ ਵਿੱਚ ਰਹਿਣ ਵਾਲੇ ਇਨ੍ਹਾਂ ਲੋਕਾਂ ਨੇ ਕਦੇ ਵੀ ਆਮ ਆਦਮੀ ਦਾ ਭਲਾ ਕਰਨ ਦੀ ਨਹੀਂ ਸੋਚੀਂ ਅਤੇ ਉਨ੍ਹਾਂ ਨੇ ਖੁਦ ਨੂੰ ਆਪਣੇ ਘਰਾਂ ਦੀਆਂ ਉੱਚੀਆਂ ਕੰਧਾਂ ਵਿੱਚ ਕੈਦ ਕਰ ਲਿਆ ਸੀ। ਉਨ੍ਹਾਂ ਕਿਹਾ ਕਿ ਜਦੋਂ ਲੋਕਾਂ ਨੂੰ ਮੌਕਾ ਮਿਲਿਆ ਤਾਂ ਉਨ੍ਹਾਂ ਨੇ ਇਨ੍ਹਾਂ ਨੇਤਾਵਾਂ ਨੂੰ ਬੁਰੀ ਤਰ੍ਹਾਂ ਨਕਾਰ ਕਰਕੇ ਘਰ ਬੈਠਣ ਜੋਗਾ ਕਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੇ ਸੂਬੇ ਦੀ ਭਲਾਈ ਲਈ ਕੰਮ ਕਰਨ ਵਾਲੀ ਸਰਕਾਰ ਨੂੰ ਸੇਵਾ ਦਾ ਮੌਕਾ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅਹੁਦਾ ਸੰਭਾਲਣ ਤੋਂ ਬਾਅਦ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਅਣਥੱਕ ਯਤਨ ਕੀਤੇ ਹਨ।ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਇਸ ਗੱਲ ਦੇ ਹਾਮੀ ਹਨ ਕਿ ਵੱਖ-ਵੱਖ ਵਿਚਾਰਾਂ ਅਤੇ ਦ੍ਰਿਸ਼ਟੀਕੋਣ ਵਾਲਾ ਲੋਕਤੰਤਰ ਹੀ ਹਮੇਸ਼ਾ ਸਫਲ ਹੁੰਦਾ ਹੈ। ਭਗਵੰਤ ਮਾਨ ਨੇ ਕਿਹਾ, “ਵੱਖ-ਵੱਖ ਤਰ੍ਹਾਂ ਦੇ ਫੁੱਲਾਂ ਦਾ ਬਾਗ ਹਰ ਕਿਸੇ ਦੀਆਂ ਅੱਖਾਂ ਨੂੰ ਮਨਮੋਹਕ ਲਗਦਾ ਹੈ, ਜਿਸ ਕਰਕੇ ਇਸ ਨੂੰ ਦੇਖਣ ਲਈ ਲੋਕਾਂ ਦੀ ਭੀੜ ਲੱਗ ਜਾਂਦੀ ਹੈ। ਇਸੇ ਤਰ੍ਹਾਂ ਇੱਕ ਪ੍ਰਗਤੀਸ਼ੀਲ ਸਮਾਜ ਲਈ ਸਾਰੇ ਧਰਮਾਂ ਅਤੇ ਵਰਗਾਂ ਦੀ ਏਕਤਾ ਮਹੱਤਵਪੂਰਨ ਹੈ।”ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਸਾਬਕਾ ਮੰਤਰੀਆਂ ਤੋਂ 55 ਲੱਖ ਰੁਪਏ ਦੀ ਵਸੂਲੀ ਕਰਨ ਲਈ ਅਦਾਲਤ ਵਿੱਚ ਜਾਣ ਬਾਰੇ ਵਿਚਾਰ ਕਰ ਰਹੀ ਹੈ, ਜਿਨ੍ਹਾਂ ਨੇ ਯੂ.ਪੀ. ਦੇ ਇੱਕ ਖ਼ਤਰਨਾਕ ਅਪਰਾਧੀ ਮੁਖਤਾਰ ਅੰਸਾਰੀ ਦੀ ਰੋਪੜ ਜੇਲ੍ਹ ਵਿੱਚ ਆਰਾਮਦਾਇਕ ਠਹਿਰਨ ਨੂੰ ਯਕੀਨੀ ਬਣਾਉਣ ਲਈ ਫਾਈਲ ’ਤੇ ਦਸਤਖ਼ਤ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਲੋਕਾਂ ਦੇ ਪੈਸੇ ਦੀ ਬੇਸ਼ਰਮੀ ਨਾਲ ਕੀਤੀ ਲੁੱਟ ਹੈ ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਕਾਰਨ ਤਾਂ ਪਿਛਲੀਆਂ ਸਰਕਾਰਾਂ ਹੀ ਜਾਣਦੀਆਂ ਹੋਣਗੀਆਂ ਕਿ ਇਸ ਬਦਨਾਮ ਅਪਰਾਧੀ ਨੂੰ ਰੋਪੜ ਜੇਲ੍ਹ ਵਿੱਚ ਪੂਰੀਆਂ ਸੁੱਖ-ਸਹੂਲਤਾਂ ਨਾਲ ਕਿਉਂ ਰੱਖਿਆ ਗਿਆ ਸੀ, ਜਿਸ ਲਈ ਟੈਕਸ ਦਾਤਿਆਂ ਦੇ ਪੈਸੇ ਵਿੱਚੋਂ 55 ਲੱਖ ਰੁਪਏ ਖਰਚ ਕੀਤੇ ਗਏ।ਇਸ ਮੌਕੇ ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ ਮੌਕਿਆਂ ਬਾਰੇ ਜਾਣੂੰ ਕਰਵਾਉਣ ਲਈ ਤਕਨੀਕੀ ਸਿੱਖਿਆ ਵਿਭਾਗ ਦਾ ਪਲੇਸਮੈਂਟ ਪੋਰਟਲ ਮੋਬਾਈਲ ਐਪ ਵੀ ਲਾਂਚ ਕੀਤਾ।ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਤੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਤੇ ਹੋਰ ਵੀ ਹਾਜ਼ਰ ਸਨ।

ਹੁਣ ਦਫ਼ਤਰਾਂ ਦੇ ਗੇੜੇ ਲਗਾਉਣ ਦੀ ਲੋੜ ਨਹੀਂ; ਪੰਜਾਬ ਦੇ ਨਾਗਰਿਕਾਂ ਨੂੰ ਮੋਬਾਈਲ ਫੋਨਾਂ ’ਤੇ ਮਿਲਣਗੇ ਸਰਟੀਫ਼ਿਕੇਟ

0

ਇਹ ਕਦਮ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਕਰੇਗਾ ਬੱਚਤ; ਇਸ ਤੋਂ ਪਹਿਲਾਂ ਲੋਕਾਂ ਨੂੰ 50 ਰੁਪਏ ਤੋਂ ਵੱਧ ਪ੍ਰਤੀ ਸਰਟੀਫਿਕੇਟ ਦੇਣੇ ਪੈਂਦੇ ਸਨ: ਅਮਨ ਅਰੋੜਾ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 24 ਅਪ੍ਰੈਲ: ਪੰਜਾਬ ਦੇ ਨਾਗਰਿਕਾਂ ਨੂੰ ਸਰਟੀਫ਼ਿਕੇਟ ਪ੍ਰਾਪਤ ਕਰਨ ਲਈ ਹੁਣ ਦਫ਼ਤਰਾਂ ਦੇ ਗੇੜੇ ਲਗਾਉਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪ੍ਰਵਾਨਿਤ ਸਰਟੀਫ਼ਿਕੇਟ ਐਸ.ਐਮ.ਐਸ. ਜ਼ਰੀਏ ਸਿੱਧੇ ਨਾਗਰਿਕਾਂ ਦੇ ਮੋਬਾਈਲ ਫੋਨਾਂ ’ਤੇ ਦੇਣੇ ਸ਼ੁਰੂ ਕਰ ਦਿੱਤੇ ਹਨ।ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਪ੍ਰਸ਼ਾਸਕੀ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਨਾਗਰਿਕਾਂ ਨੂੰ ਸਰਟੀਫ਼ਿਕੇਟਾਂ ਦੀਆਂ ਹਾਰਡ ਕਾਪੀਆਂ ਲੈਣ ਲਈ ਹੁਣ ਕਿਸੇ ਦਫ਼ਤਰ/ਸੇਵਾ ਕੇਂਦਰ ਵਿਖੇ ਜਾਣ ਦੀ ਲੋੜ ਨਹੀਂ ਪਵੇਗੀ। ਕਿਸੇ ਸੇਵਾ ਲਈ ਅਪਲਾਈ ਕਰਨ ਵਾਲੇ ਨਾਗਰਿਕ ਦੇ ਮੋਬਾਈਲ ਫੋਨ ਉਤੇ ਐਸ.ਐਮ.ਐਸ. ਰਾਹੀਂ ਲਿੰਕ ਭੇਜਿਆ ਜਾਂਦਾ ਹੈ, ਜਿਸ ਉਤੇ ਕਲਿੱਕ ਕਰਕੇ ਸਰਟੀਫਿਕੇਟ ਡਾਊਨਲੋਡ ਕੀਤਾ ਜਾ ਸਕਦਾ ਹੈ। ਇਸ ਸਰਟੀਫਿਕੇਟ ਨੂੰ ਸਾਰੇ ਦਫ਼ਤਰਾਂ ਵਿੱਚ ਸਵੀਕਾਰ ਕੀਤਾ ਜਾਵੇਗਾ ਅਤੇ ਇਨ੍ਹਾਂ ਸਰਟੀਫ਼ਿਕੇਟਾਂ ਦੀ ਪ੍ਰਮਾਣਿਕਤਾ ਨੂੰ ਈ-ਸੇਵਾ ਪੋਰਟਲ ’ਤੇ ਆਨਲਾਈਨ ਵੀ ਚੈੱਕ ਕੀਤਾ ਜਾ ਸਕਦਾ ਹੈ।ਇਸ ਕਦਮ ਨਾਲ ਕੇਵਲ ਲੋਕਾਂ ਦੇ ਸਮੇਂ ਤੇ ਊਰਜਾ ਦੀ ਬੱਚਤ ਹੀ ਨਹੀਂ ਹੋਵੇਗੀ ਬਲਕਿ ਪੈਸਾ ਵੀ ਬਚੇਗਾ ਕਿਉਂਕਿ ਇਸ ਤੋਂ ਪਹਿਲਾਂ ਲੋਕਾਂ ਨੂੰ 50 ਰੁਪਏ ਤੋਂ ਵੱਧ ਪ੍ਰਤੀ ਸਰਟੀਫਿਕੇਟ ਦੇ ਹਿਸਾਬ ਨਾਲ ਦੇਣੇ ਪੈਂਦੇ ਸਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਤਕਰੀਬਨ 15 ਲੱਖ ਸਰਟੀਫਿਕੇਟ ਨਾਗਰਿਕਾਂ ਨੂੰ ਮੋਬਾਈਲ ਫੋਨਾਂ ਰਾਹੀਂ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਮੋਬਾਈਲ ਫ਼ੋਨਾਂ ’ਤੇ ਐਸ.ਐਮ.ਐਸ. ਜ਼ਰੀਏ 16 ਤਰ੍ਹਾਂ ਦੇ ਸਰਟੀਫਿਕੇਟ ਭੇਜੇ ਜਾ ਰਹੇ ਹਨ, ਜਿਨ੍ਹਾਂ ਵਿੱਚ ਜਨਮ ਸਰਟੀਫ਼ਿਕੇਟ, ਮੌਤ ਸਰਟੀਫ਼ਿਕੇਟ, ਦਿਹਾਤੀ ਖੇਤਰ ਸਰਟੀਫ਼ਿਕੇਟ, ਆਮਦਨ ਸਰਟੀਫ਼ਿਕੇਟ, ਵਿਆਹ ਸਰਟੀਫ਼ਿਕੇਟ, ਆਮਦਨ ਅਤੇ ਸੰਪਤੀ ਸਰਟੀਫ਼ਿਕੇਟ, ਰਿਹਾਇਸ਼ ਸਰਟੀਫ਼ਿਕੇਟ, ਐਸ.ਸੀ./ ਬੀ.ਸੀ./ ਓ.ਬੀ.ਸੀ./ ਜਨਰਲ ਸਰਟੀਫ਼ਿਕੇਟ, ਬੁਢਾਪਾ ਪੈਨਸ਼ਨ, ਦਿਵਿਆਂਗ ਪੈਨਸ਼ਨ, ਵਿਧਵਾ/ਬੇਸਹਾਰਾ ਮਹਿਲਾ ਪੈਨਸ਼ਨ, ਆਸ਼ਰਿਤ ਬੱਚਿਆਂ ਲਈ ਪੈਨਸ਼ਨ ਅਤੇ ਸੀਨੀਅਰ ਸਿਟੀਜ਼ਨ ਆਈ.ਡੀ. ਕਾਰਡ ਸ਼ਾਮਲ ਹਨ।ਉਨ੍ਹਾਂ ਦੱਸਿਆ ਕਿ ਹੁਣ ਉਹ ਸਮਾਂ ਲੰਘ ਗਿਆ ਹੈ ਜਦੋਂ ਸਰਟੀਫ਼ਿਕੇਟ ਬਣਵਾਉਣ ਲਈ ਵੱਡੀਆਂ-ਵੱਡੀਆਂ ਫਾਈਲਾਂ ਸਰਕਾਰੀ ਦਫ਼ਤਰਾਂ ਵਿੱਚ ਇੱਕ ਟੇਬਲ ਤੋਂ ਦੂਜੇ ਟੇਬਲ ਤੱਕ ਜਾਂਦੀਆਂ ਸਨ ਅਤੇ ਉਨ੍ਹਾਂ ਦੀ ਕੋਈ ਟਰੈਕਿੰਗ, ਸਟੇਟਸ ਚੈਕਿੰਗ ਅਤੇ ਸਮਾਂ ਸੀਮਾ ਨਹੀਂ ਹੁੰਦੀ ਸੀ। ਈ-ਸੇਵਾ ਪੋਰਟਲ esewa.punjab.gov.in ਨੇ ਅਜਿਹੇ ਸਾਰੇ ਮਸਲਿਆਂ ਨੂੰ ਹੱਲ ਕਰ ਦਿੱਤਾ ਹੈ ਅਤੇ ਫਾਈਲ ਨੂੰ ਇੱਕ ਤੋਂ ਦੂਜੀ ਥਾਂ ਭੇਜੇ ਬਿਨਾਂ ਬਿਨੈਪੱਤਰਾਂ ਉਤੇ ਕਾਰਵਾਈ ਦੀ ਪ੍ਰਕਿਰਿਆ ਤੇਜ਼ ਹੋ ਗਈ ਹੈ। ਈ-ਸੇਵਾ ਦੇ ਲੰਬਿਤ ਕੇਸਾਂ ਦੀ ਗਿਣਤੀ 0.25 ਫ਼ੀਸਦ ਤੋਂ ਵੀ ਘੱਟ ਹੈ।
ਬਾਕਸ
ਈ-ਸੇਵਾ ਪੋਰਟਲ ਉਤੇ 430 ਤੋਂ ਵੱਧ ਸੇਵਾਵਾਂ ਉਪਲਬਧ
ਪ੍ਰਸ਼ਾਸਕੀ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਵਿਭਾਗ ਦੇ ਡਾਇਰੈਕਟਰ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਈ-ਸੇਵਾ ਪੋਰਟਲ ਨੂੰ ਵਿਭਾਗ ਦੇ 40 ਸਾਫਟਵੇਅਰ ਇੰਜੀਨੀਅਰਾਂ ਅਤੇ ਹੋਰ ਤਕਨੀਕੀ ਮਾਹਿਰਾਂ ਦੀ ਟੀਮ ਵੱਲੋਂ ਤਿਆਰ ਕਰਕੇ ਇਸ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਰਿਹਾ ਹੈ। ਇਸ ਪੋਰਟਲ ਰਾਹੀਂ 430 ਤੋਂ ਵੱਧ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਪੋਰਟਲ ਦੀ ਵਰਤੋਂ ਕਰਕੇ ਹੁਣ ਤੱਕ 3 ਕਰੋੜ ਤੋਂ ਵੱਧ ਬਿਨੈਪੱਤਰਾਂ ’ਤੇ ਕਾਰਵਾਈ ਕੀਤੀ ਜਾ ਚੁੱਕੀ ਹੈ ਅਤੇ 6000 ਤੋਂ ਵੱਧ ਉਪਭੋਗਤਾ ਇਸ ਪ੍ਰਣਾਲੀ ਦੀ ਵਰਤੋਂ ਕਰ ਰਹੇ ਹਨ, ਜਿਨ੍ਹਾਂ ਵਿੱਚ ਡੀ.ਸੀ. ਦਫ਼ਤਰ, ਐਸ.ਡੀ.ਐਮ. ਦਫ਼ਤਰ, ਤਹਿਸੀਲ ਦਫ਼ਤਰ, ਐਸ.ਐਮ.ਓ. ਦਫ਼ਤਰ, ਈ.ਓ.ਐਮ.ਸੀ. ਦਫ਼ਤਰ, ਡੀ.ਐਸ.ਐਸ.ਓ. ਦਫ਼ਤਰ, ਖੇਤੀਬਾੜੀ ਵਿਭਾਗ ਦੇ ਦਫ਼ਤਰ, ਪ੍ਰਾਈਵੇਟ ਹਸਪਤਾਲ ਅਤੇ ਸੇਵਾ ਕੇਂਦਰਾਂ ਦੇ ਅਧਿਕਾਰੀ/ਕਰਮਚਾਰੀ ਸ਼ਾਮਲ ਹਨ।ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਜ਼ਿਲ੍ਹਾ ਪੱਧਰ ’ਤੇ ਈ-ਸੇਵਾ ਪੋਰਟਲ ਲਈ ਹੋਰ ਵਿਭਾਗਾਂ ਨੂੰ ਸਿਖਲਾਈ ਦੇਣ, ਨਿਗਰਾਨੀ ਕਰਨ ਅਤੇ ਸਹਾਇਤਾ ਕਰਨ ਲਈ ਜ਼ਿਲ੍ਹਾ ਤਕਨੀਕੀ ਕੋਆਰਡੀਨੇਟਰ, ਜ਼ਿਲ੍ਹਾ ਆਈ.ਟੀ. ਮੈਨੇਜਰ, ਸਹਾਇਕ ਜ਼ਿਲ੍ਹਾ ਆਈ.ਟੀ. ਮੈਨੇਜਰ ਤਾਇਨਾਤ ਕੀਤੇ ਗਏ ਹਨ।

ਬਠਿੰਡਾ ਪੁਲਿਸ ਵਲੋਂ ਭੁੱਕੀ ਸਹਿਤ ਪਤੀ-ਪਤਨੀ ਨੂੰ ਕੀਤਾ ਗਿਆ ਕਾਬੁੂ

0

ਸੁਖਜਿੰਦਰ ਮਾਨ
ਬਠਿੰਡਾ, 24 ਅਪ੍ਰੈਲ: ਸਥਾਨਕ ਥਾਣਾ ਸਿਵਲ ਲਾਈਨ ਦੀ ਪੁਲਿਸ ਵਲੋਂ ਨਸ਼ਾ ਤਸਕਰਾਂ ਵਿਰੁਧ ਵਿੱਢੀ ਮੁਹਿੰਮ ਤਹਿਤ ਪਤੀ-ਪਤਨੀ ਜੋੜੇ ਨੂੰ ਕਾਬੂ ਕਰਕੇ ਉਨ੍ਹਾਂ ਸੱਤ ਕਿਲੋ ਭੁੱਕੀ ਬਰਾਮਦ ਕੀਤੀ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਯਾਦਵਿੰਦਰ ਸਿੰਘ ਨੇ ਦਸਿਆ ਕਿ ਥਾਣੇਦਾਰ ਰਘਵੀਰ ਸਿੰਘ ਦੀ ਅਗਵਾਈ ਹੇਠ ਸਥਾਨਕ ਸਿਵਲ ਸਟੇਸ਼ਨ ਇਲਾਕੇ ਵਿਚ ਜਦ ਗੁਪਤ ਸੂਚਨਾ ਦੇ ਆਧਾਰ ’ਤੇ ਇੱਥੇ ਗੁਜ਼ਰ ਰਹੀ ਇਕ ਔਰਤ ਅਤੇ ਵਿਅਕਤੀ ਦੀ ਤਲਾਸ਼ੀ ਲਈ ਗਈ ਤਾਂ ਉਨਾਂ ਦੇ ਕੋਲੋਂ ਸੱਤ ਕਿਲੋ ਭੁੱਕੀ ਬਰਾਮਦ ਕੀਤੀ ਗਈ ਹੈ। ਫ਼ੜੇ ਗਏ ਮੁਜ਼ਰਮਾਂ ਦੀ ਪਹਿਚਾਣ ਤੀਰਥ ਸਿੰਘ ਅਤੇ ਉਸਦੀ ਪਤਨੀ ਸ਼ਿੰਦਰਪਾਲ ਕੌਰ ਵਾਸੀ ਪਿੰਡ ਗੋਬਿੰਦਪੁਰਾ ਦੇ ਤੌਰ ’ਤੇ ਹੋਈ। ਇਸੇ ਤਰ੍ਹਾਂ ਥਾਣਾ ਕੋਤਵਾਲੀ ਦੀ ਪੁਲਿਸ ਨੇ ਸੂਚਨਾ ਮਿਲਣ ’ਤੇ ਸਥਾਨਕ ਬੱਸ ਸਟੈਂਡ ਵਿਚੋਂ ਇੱਕ ਬੱਸ ਵਿਚੋਂ ਬਰਾਮਦ ਹੋਏ ਲਵਾਰਿਸ ਬੈਗ ਵਿਚੋਂ ਅੱਠ ਹਜ਼ਾਰ ਨਸ਼ੀਲੀਆਂ ਗੋਲ਼ੀਆਂ ਬਰਾਮਦ ਕੀਤੀਆਂ ਹਨ। ਪੁਲਿਸ ਅਧਿਕਾਰੀਆਂ ਮੁਤਾਬਕ ਇਸ ਮਾਮਲੇ ਵਿਚ ਪਰਚਾ ਦਰਜ਼ ਕਰਕੇ ਜਿੰਮੇਵਾਰ ਵਿਅਕਤੀ ਦੀ ਭਾਲ ਸ਼ੁਰੂ ਹੋ ਗਈ ਹੈ। ਇਸਤੋਂ ਇਲਾਵਾ ਇੱਕ ਹੋਰ ਮਾਮਲੇ ਵਿਚ ਮੁਲਤਾਨੀਆਂ ਓਵਰਬ੍ਰਿਜ ਕੋਲ ਪੁਲਿਸ ਨੇ ਇਕ ਵਿਅਕਤੀ ਕੋਲੋ ਸੌ ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਸਬੰਧ ਵਿਚ ਥਾਣਾ ਕੈਨਾਲ ਕਲੌਨੀ ਪੁਲਿਸ ਨੇ ਕਥਿਤ ਮੁਜ਼ਰਮ ਚੰਦਰ ਸ਼ੇਖਰ ਵਾਸੀ ਗੁਰੂ ਨਾਨਕ ਪੁਰਾ ਮੁਹੱਲਾ ਨੂੰ ਗ੍ਰਿਫਤਾਰ ਕਰਕੇ ਉਸਦੇ ਵਿਰੁਧ ਪਰਚਾ ਦਰਜ਼ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ।

ਬਠਿੰਡਾ ’ਚ ਪਰਲਜ਼ ਪਲਾਟ ਹੋਲਡਰ ਐਸੋਸੀਏਸ਼ਨ ਦੀ ਹੋਈ ਮੀਟਿੰਗ ’ਚ ਕਲੌਨੀ ਨੂੰ ਵਿਕਸਤ ਕਰਨ ਦੀ ਮੰਗ

0

ਸੁਖਜਿੰਦਰ ਮਾਨ
ਬਠਿੰਡਾ, 24 ਅਪ੍ਰੈਲ: ਪਰਲਜ਼ ਪਲਾਟ ਹੋਲਡਰ ਐਸ਼ੋਸੀਏਸਨ ਬਠਿੰਡਾ ਦੀ ਇੱਕ ਮੀਟਿੰਗ ਅੱਜ ਸਥਾਨਕ ਟੀਚਰਜ਼ ਹੋਮ ਵਿੱਚ ਮਹੇਸ਼ ਦਿਵੇਦੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਜਥੇਬੰਦੀ ਦੇ ਆਗੂਆਂ ਵੱਲੋਂ ਪਿੱਛਲੇ ਲੰਬੇ ਸਮੇਂ ਤੋਂ ਪਰਲ ਕਲੋਨੀ ਬਠਿੰਡਾ ਨੂੰ ਡਵੈਲਪ ਕਰਵਾਉਣ ਲਈ ਸੁਪਰੀਮ ਕੋਰਟ ਅਤੇ ਪੰਜਾਬ ਸਰਕਾਰ ਨਾਲ ਕੀਤੀ ਜਾ ਰਹੀ ਜਦੋ ਜਹਿਦ ਦੀ ਵਿਆਖਿਆ ਕੀਤੀ ਗਈ। ਇਸ ਤੋਂ ਇਲਾਵਾ ਜਥੇਬੰਦੀ ਦੇ ਕੈਸ਼ੀਅਰ ਵੱਲੋਂ ਸਾਲ 2022-23 ਦੀ ਆਡਿਟ ਹੋਈ ਵਿੱਤੀ ਰਿਪੋਰਟ ਪੇਸ਼ ਕੀਤੀ। ਜਥੇਬੰਦੀ ਦੇ ਪ੍ਰਧਾਨ ਤੇ ਮੀਤ ਪ੍ਰਧਾਨ ਵੱਲੋਂ ਹਾਊਸ ਨੂੰ ਸੰਬੋਧਨ ਹੁੰਦਿਆਂ ਜਿੱਥੇ ਆਪਣੇਂ ਵਿਚਾਰ ਪੇਸ਼ ਕੀਤੇ। ਉੱਥੇ ਜਥੇਬੰਦੀ ਦੇ ਢਾਂਚੇ ਨੂੰ ਹੋਰ ਉਸਾਰੂ ਢੰਗ ਨਾਲ ਚਲਾਉਣ ਲਈ ਨਵੀਂ ਕਮੇਟੀ ਦੀ ਚੋਣ ਕਰਨ ਲਈ ਹਾਊਸ ਵਿੱਚ ਮਤਾ ਲਿਆਂਦਾ। ਹਾਊਸ ਵੱਲੋਂ ਪੂਰੀ ਸੋਚ ਵਿਚਾਰ ਕਰਨ ਤੋਂ ਬਾਅਦ ਸਰਬਸੰਮਤੀ ਨਾਲ ਪੁਰਾਣੀਂ ਟੀਮ ਨੂੰ ਅਗਲੇ ਤਿੰਨ ਸਾਲ ਲਈ ਬਣੇਂ ਰਹਿਣ ਦਾ ਫੈਸਲਾ ਲਿਆ ਗਿਆ ਹੈ। ਬਾਕੀ ਚਾਰ ਨਵੇਂ ਮੈਂਬਰਾਂ ਦੀ ਚੋਣ ਕੀਤੀ ਗਈ। ਚੁਣੀ ਗਈ ਟੀਮ ਵਿਚ ਮਹੇਸ਼ ਦਿਵੇਦੀ ਨੂੰ ਪ੍ਰਧਾਨ, ਗੁਰਸੇਵਕ ਸਿੰਘ ਸੰਧੂ ਮੀਤ ਪ੍ਰਧਾਨ, ਜਗਮੇਲ ਸਿੰਘ ਜਨਰਲ ਸਕੱਤਰ, ਭਾਗੀਰਥ ਗੋਇਲ ਕੈਸ਼ੀਅਰ, ਰਾਕੇਸ਼ ਗੋਇਲ ਜੁਆਇੰਟ ਸਕੱਤਰ ਰਾਮ ਪਾਲ ਅਡੀਟਰ ਤੋਂ ਇਲਾਵਾ ਅਮਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਰਾਜੇਸ ਗਰਗ, ਰਾਜੇਸ ਰਾਮਪਾਲ ਅਤੇ ਬੀ ਪੀ ਗਰਗ ਨੂੰ ਕਾਰਜਕਾਰੀ ਮੈਂਬਰ ਚੁਣਿਆਂ ਗਿਆ।

ਪੰਜਾਬ ਯੂ ਟੀ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਨਕੋਦਰ ਝੰਡਾ ਮਾਰਚ ਦੀਆਂ ਤਿਆਰੀਆਂ ਮੁਕੰਮਲ

ਵੱਡੀ ਗਿਣਤੀ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਹੋਣਗੇ ਸ਼ਾਮਿਲ
ਸੁਖਜਿੰਦਰ ਮਾਨ
ਬਠਿੰਡਾ, 24 ਅਪ੍ਰੈਲ: ਪੰਜਾਬ ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਬਠਿੰਡਾ ਦੀ ਅਹਿਮ ਮੀਟਿੰਗ ਪੈਨਸ਼ਨਰ ਭਵਨ ਬਠਿੰਡਾ ਵਿਖੇ ਹੋਈ। ਜਿਸ ਵਿਚ ਪੰਜਾਬ ਯੂ ਟੀ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਪੰਜਾਬ ਵੱਲੋਂ ਲੋਕ ਸਭਾ ਹਲਕਾ ਜਲੰਧਰ ਵਿਖੇ ਉਲੀਕੇ ਝੰਡਾ ਮਾਰਚ ਦੇ ਪ੍ਰੋਗਰਾਮਾਂ ਸਬੰਧੀ ਵਿਚਾਰ ਕੀਤਾ ਗਿਆ। 30 ਅਪ੍ਰੈਲ ਨੂੰ ਜਲੰਧਰ ਦੇ ਲੋਕ ਸਭਾ ਹਲਕੇ ਵਿੱਚ ਆਉਂਦੇ ਨਕੋਦਰ ਵਿਧਾਨ ਸਭਾ ਹਲਕੇ ਵਿੱਚ ਕੀਤੇ ਜਾ ਰਹੇ ਝੰਡਾ ਮਾਰਚ ਵਿੱਚ ਬਠਿੰਡਾ ਤੋਂ ਵੱਡੀ ਗਿਣਤੀ ਵਿੱਚ ਸਾਥੀਆਂ ਦੀ ਸ਼ਮੂਲੀਅਤ ਦੀਆਂ ਤਿਆਰੀਆਂ ਕੀਤੀਆਂ ਗਈਆਂ। ਜ਼ਿਕਰਯੋਗ ਹੈ ਕਿ ਮੁਲਾਜ਼ਮ ਅਤੇ ਪੈਨਸ਼ਨਰ ਪਿਛਲੇ ਲੰਬੇ ਸਮੇਂ ਤੋਂ ਕੱਚੇ ਕਾਮਿਆਂ ਨੂੰ ਰੈਗੂਲਰ ਕਰਵਾਉਣ,ਪੁਰਾਣੀ ਪੈਨਸ਼ਨ ਬਹਾਲ ਕਰਨ,ਪੇ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕਰਨ,ਨਵ ਨਿਯੁਕਤ ਮੁਲਾਜ਼ਮਾਂ ਤੇ ਪੰਜਾਬ ਪੇ ਸਕੇਲ ਲਾਗੂ ਕਰਵਾਉਣ, ਜਨਤਕ ਅਦਾਰਿਆਂ ਦਾ ਨਿੱਜ਼ੀ ਬੰਦ ਕਰਵਾਉਣ ਤੇ ਅਨੇਕਾਂ ਹੋਰ ਮੰਗ ਪੱਤਰ ਵਿੱਚ ਦਰਜ਼ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰ ਰਿਹਾ ਹੈ। ਇਸ ਸਬੰਧੀ ਫੈਸਲਾ ਕੀਤਾ ਕਿ ਸਵੇਰੇ 7-30 ਵਜੇ ਟੀਚਰ ਹੋਮ ਬਠਿੰਡਾ ਤੋਂ ਕਾਫਲੇ ਦੇ ਰੂਪ ਵਿੱਚ ਤੁਰਿਆ ਜਾਵੇਗਾ।ਹਰ ਇੱਕ ਵਹੀਕਲ ਤੇ ਆਪੋ ਆਪਣੇ ਝੰਡੇ ਅਤੇ ਬੈਨਰ ਲਗਾਏ ਜਾਣਗੇ।ਅੱਜ ਦੀ ਇਸ ਮੀਟਿੰਗ ਵਿੱਚ ਦਰਸ਼ਨ ਸਿੰਘ ਮੌੜ, ਗਗਨਦੀਪ ਸਿੰਘ ਭੁੱਲਰ,ਹੰਸ ਰਾਜ ਬੀਜਵਾ, ਪ੍ਰਿੰਸੀਪਲ ਰਣਜੀਤ ਸਿੰਘ, ਕੇਵਲ ਸਿੰਘ,ਨੈਬ ਸਿੰਘ,ਨਰਵਿੰਦਰ ਸਿੰਘ,ਜਸਕਰਨ ਸਿੰਘ ਪਟਵਾਰੀ, ਮਹਿੰਦਰਪਾਲ ਸਿੰਘ, ਗੁਰਤੇਜ ਸਿੰਘ ਗਿੱਲ, ਰਣਜੀਤ ਸਿੰਘ ਜੀਤੀ, ਬਲਵਿੰਦਰ ਸਿੰਘ ਆਦਿ ਆਗੂਆਂ ਨੇ ਹਿੱਸਾ ਲਿਆ।