Sunday, May 24, 2026
Home Blog Page 2135

ਪੱਤਰਕਾਰ ਤੇਜਿੰਦਰ ਭੁੱਲਰ ਨੂੰ ਸਦਮਾ, ਮਾਂ ਦਾ ਹੋਇਆ ਦਿਹਾਂਤ

0

ਸੁਖਜਿੰਦਰ ਮਾਨ
ਬਠਿੰਡਾ, 22 ਅਪ੍ਰੈਲ: ਉੱਘੇ ਪੱਤਰਕਾਰ ਰਹੇ ਤੇ ਮੌਜੂਦਾ ਸਮੇਂ ਬਠਿੰਡਾ ਕੈਮੀਕਲ ਲਿਮਟਿਡ ਵਿਚ ਬਤੌਰ ਪੀਆਰਓ ਜਿੰਮੇਵਾਰੀ ਨਿਭਾ ਰਹੇ ਤੇਜਿੰਦਰ ਸਿੰਘ ਉਰਫ਼ ਨਾਟੀ ਭੁੱਲਰ ਦੀ ਮਾਤਾ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੇ ਵੱਡੇ ਭਰਾ ਮਨਜਿੰਦਰ ਭੁੱਲਰ ਦੇ ਵਿਦੇਸ਼ ਵਿਚੋਂ ਆਉਣ ਕਾਰਨ ਅੱਜ ਸਥਾਨਕ ਪਰਸਰਾਮ ਨਗਰ ਸਥਿਤ ਰਾਮਬਾਗ ਵਿਚ ਅੰਤਿਮ ਸੰਸਕਾਰ ਕੀਤਾ ਗਿਆ। ਜਿੱਥੇ ਪ੍ਰਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਤੋਂ ਇਲਾਵਾ ਸੈਕੜਿਆਂ ਦੀ ਤਾਦਾਦ ਵਿਚ ਵੱਖ ਵੱਖ ਖੇਤਰਾਂ ਤੋਂ ਲੋਕ ਪੁੱਜੇ ਹੋਏ ਸਨ। ਦਸਣਾ ਬਣਦਾ ਹੈ ਕਿ ਬਿਲਕੁਲ ਤੰਦਰੁਸਤ ਦੱਸੇ ਜਾ ਰਹੇ ਮਾਤਾ ਸਰਬਜੀਤ ਕੌਰ ਪਤਨੀ ਰਘਵੀਰ ਸਿੰਘ ਭੁੱਲਰ ਅਚਾਨਕ 20 ਅਪ੍ਰੈਲ ਨੂੰ ਬਰੇਨ ਹੈਮਰਜ਼ ਦਾ ਅਟੈਕ ਆਉਣ ਕਾਰਨ ਵਹਿਗੁਰੂ ਦੇ ਚਰਨਾਂ ਵਿਚ ਜਾ ਨਿਵਾਜ਼ੇ। ਉਨ੍ਹਾਂ ਦੀ ਇਸ ਬੇਵਕਤੀ ਮੌਤ ’ਤੇ ਹਲਕਾ ਵਿਧਾਇਕ ਜਗਰੂਪ ਸਿੰਘ ਗਿੱਲ, ਬੀਸੀਐਲ ਦੇ ਐਮ.ਡੀ ਰਜਿੰਦਰ ਮਿੱਤਲ ਤੇ ਸਮੂਹ ਸਟਾਫ਼ ਤੋਂ ਇਲਾਵਾ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ, ਸੀਨੀਅਰ ਡਿਪਟੀ ਮੇਅਰ ਅਸੋਕ ਪ੍ਰਧਾਨ, ਜੈਜੀਤ ਜੌਹਲ ਸਹਿਤ ਕੋਂਸਲਰਾਂ, ਵੱਡੀ ਗਿਣਤੀ ਵਿਚ ਪੱਤਰਕਾਰਾਂ ਨੇ ਦੁੱਖ ਦਾ ਇਜ਼ਹਾਰ ਕੀਤਾ ਹੈ।

ਬਠਿੰਡਾ ’ਚ ਮੁਸਲਿਮ ਭਾਈਚਾਰੇ ਨੇ ਈਦ-ਉਲ-ਫ਼ਿਤਰ ਦਾ ਤਿਊਹਾਰ ਧੂਮਧਾਮ ਨਾਲ ਮਨਾਇਆ

ਡਿਪਟੀ ਕਮਿਸ਼ਨਰ ਸਹਿਤ ਵੱਖ ਵੱਖ ਸਿਆਸੀ ਆਗੂਅ ਨੇ ਮਸਜਿਦਾਂ ’ਚ ਜਾ ਕੇ ਦਿੱਤੀਆਂ ਵਧਾਈਆਂ
ਸੁਖਜਿੰਦਰ ਮਾਨ
ਬਠਿੰਡਾ, 22 ਅਪ੍ਰੈਲ: ਬਠਿੰਡਾ ਵਿੱਚ ਅੱਜ ਈਦ-ਉਲ-ਫਿਤਰ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਮੁਸਲਿਮ ਭਰਾਵਾਂ ਨੇ ਮਸਜਿਦਾਂ ਅਤੇ ਈਦਗਾਹਾਂ ਵਿੱਚ ਈਦ ਦੀ ਨਮਾਜ਼ ਅਦਾ ਕੀਤੀ। ਇਸ ਦੌਰਾਨ ਹਾਜੀਰਤਨ ਦਰਗਾਹ, ਮੁੱਖ ਜਾਮਾ ਮਸਜਿਦ ਅਤੇ ਕਿੱਕਰ ਬਜਾਰ ਵਿਖੇ ਮਸਜਿਦ ਵਿਚੇ ਹਜ਼ਾਰਾਂ ਦੀ ਤਾਦਾਦ ਵਿਚ ਮੁਸਲਮਾਨ ਇਕੱਤਰ ਹੋਏ। ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਵੀ ਮੁੱਖ ਈਦਗਾਹ ਵਿਚ ਸ਼ਿਰਕਤ ਕੀਤੀ। ਇਸ ਦੌਰਾਨ ਮੁਸਲਮਾਨਾਂ ਨੇ ਇੱਕ ਦੂਜੇ ਨੂੰ ਗਲਵੱਕੜੀ ਵਿਚ ਲੈ ਕੇ ਈਦ ਮੁਬਾਰਕ ਦੀ ਵਧਾਈ ਦਿੱਤੀ। ਇਸਤੋਂ ਇਲਾਵਾ ਵੱਡੀ ਗਿਣਤੀ ਵਿਚ ਵੱਖ ਵੱਖ ਸਿਆਸੀ ਆਗੂਆਂ ਤੋਂ ਇਲਾਵਾ ਦੂਜੇ ਭਾਈਚਾਰੇ ਦੇ ਲੋਕ ਵੀ ਮੁਸਲਿਮ ਭਾਈਚਾਰੇ ਦੀ ਖ਼ੁਸੀ ਵਿਚ ਸ਼ਰੀਕ ਹੋਏ। ਦਸਣਾ ਬਣਦਾ ਹੈ ਕਿ 24 ਮਾਰਚ ਨੂੰ ਸ਼ੁਰੂ ਹੋਏ ਰਮਜ਼ਾਨ ਦੇ ਪਵਿੱਤਰ ਮਹੀਨੇ ਦੇ ਅੱਜ ਆਖ਼ਰੀ ਦਿਨ ਈਦ ਉਲ ਫਿਤਰ ਦਾ ਤਿਊਹਾਰ, ਜਿਸਨੂੰ ਮਿੱਠੀ ਨਮਾਜ਼ ਵੀ ਕਿਹਾ ਜਾਂਦਾ ਹੈ, ਮਨਾਈ ਜਾ ਰਹੀ ਹੈ। ਇਸ ਮੌਕੇ ਹਜ਼ਾਰਾਂ ਮੁਸਲਮ ਭਾਈਚਾਰੇ ਦੇ ਲੋਕ ਸਥਾਨਕ ਇਤਿਹਾਸਕ ਈਦਗਾਹ ਵਿਖੇ ਇਕੱਠੇ ਹੋਏ ਸਨ, ਜਿੱਥੈ ਮਿਲਕੇ ਇੱਕ ਦੂਜੇ ਨੂੰ ਵਧਾਈਆਂ ਦਿੱਤੀਆਂ ਤੇ ਨਮਾਜ਼ ਅਦਾ ਕੀਤੀ। ਇਸ ਦੌਰਾਨ ਸਮੂਹਿਕ ਭਾਈਚਾਰੇ ਦੀ ਅਪੀਲ ਕਰਦਿਆਂ ਸ਼ਾਂਤੀ ਦਾ ਹੋਕਾ ਦਿੱਤਾ ਗਿਆ।

ਸੈਕੜੇ ਨਮ ਅੱਖਾਂ ਦੀ ਹਾਜ਼ਰੀ ’ਚ ਸ਼ਹੀਦ ਸੇਵਕ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਪਿੰਡ ਬਾਘਾ ਵਿਖੇ ਹੋਇਆ ਅੰਤਿਮ ਸਸਕਾਰ

0

ਪੰਜਾਬ ਸਰਕਾਰ ਵੱਲੋਂ ਸ਼ਹੀਦ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਅਤੇ ਸਰਕਾਰੀ ਨੌਕਰੀ ਦੇਣ ਦਾ ਕੀਤਾ ਐਲਾਨ
ਸੁਖਜਿੰਦਰ ਮਾਨ
ਬਠਿੰਡਾ, 22 ਅਪ੍ਰੈਲ: ਜ਼ਿਲ੍ਹੇ ਦੇ ਪਿੰਡ ਬਾਘਾ ਦੇ ਵਸਨੀਕ ਲਾਂਸ ਨਾਇਕ ਸੇਵਕ ਸਿੰਘ ਦਾ ਅੰਤਿਮ ਸਸਕਾਰ ਅੱਜ ਉਨ੍ਹਾਂ ਦੇ ਪਿੰਡ ਬਾਘਾ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪ੍ਰਸ਼ਾਸਨਿਕ, ਪੁਲਿਸ, ਭਾਰਤੀ ਫੌਜ ਦੇ ਅਧਿਕਾਰੀਆਂ ਤੋਂ ਇਲਾਵਾ ਸਿਆਸੀ ਆਗੂਆਂ ਤੇ ਹੋਰ ਪਤਵੰਤਿਆਂ ਨੇ ਸ਼ਹੀਦ ਸੇਵਕ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਅੰਤਿਮ ਵਿਦਾਇਗੀ ਦਿੱਤੀ। ਪਿਛਲੇ ਦਿਨੀਂ ਜੰਮੂ ਕਸ਼ਮੀਰ ਦੇ ਪੁਣਛ ਖੇਤਰ ਵਿੱਚ ਫੌਜੀ ਟਰੱਕ ਉੱਤੇ ਅੱਤਵਾਦੀ ਹਮਲੇ ਕਾਰਣ ਸ਼ਹੀਦ ਹੋ ਗਏ ਜੋ ਸੇਵਕ ਸਿੰਘ ਸਾਲ 2018 ਵਿਚ ਭਰਤੀ ਹੋਣ ਤੋਂ ਬਾਅਦ 4 ਸਿੱਖਲਾਈਟ ਇੰਫੈਂਟਰੀ ਵਿੱਚ ਸੇਵਾਵਾਂ ਨਿਭਾ ਰਹੇ ਸਨ। ਅੰਤਿਮ ਸੰਸਕਾਰ ਮੌਕੇ ਫ਼ੌਜ ਵਲੋਂ ਤਿਰੰਗੇ ’ਚ ਲਪੇਟੇ ਬਕਸੇ ਵਿਚ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਪੂਰੇ ਸਨਮਾਨ ਨਾਲ ਪਿੰਡ ਵਿਚ ਲਿਆਂਦਾ ਗਿਆ ਤਾਂ ਪੂਰਾ ਮਾਹੋਲ ਗਮਗੀਨ ਹੋ ਗਿਆ ਤੇ ਹਰ ਅੱਖ ਅਪਣੇ ਜਾਂਬਾਜ ਦੀ ਸਹੀਦੀ ਕਾਰਨ ਭਿੱਜੀ ਹੋਈ ਦਿਖ਼ਾਈ ਦੇ ਰਹੀ ਸੀ। ਇਸ ਮੌਕੇ ਲੋਕਾਂ ਨੇ ਜਿੱਥੇ ਸੇਵਕ ਸਿੰਘ ਅਮਰ ਰਹੇ ਦੇ ਨਾਅਰੇ ਲਗਾ ਕੇ ਅਪਣੇ ਸਹੀਦ ਨੂੰ ਸ਼ਰਧਾਂਜਲੀ ਦਿੱਤੀ, ਉਥੇ ਪਾਕਿਸਤਾਨ ਪ੍ਰਤੀ ਗੁੱਸਾ ਵੀ ਇਜ਼ਹਾਰ ਕੀਤਾ। ਫੋਜ ਦੇ ਅਧਿਕਾਰੀਆ ਨੇ ਸਭ ਤੋਂ ਪਹਿਲਾਂ ਸ਼ਹੀਦ ਜਵਾਨ ਸੇਵਕ ਸਿੰਘ ਦੀ ਮ੍ਰਿਤਕ ਦੇਹ ਉਸ ਦੇ ਘਰ ਲਿਆਂਦੀ ਗਈ ਜਿੱਥੇ ਸ਼ਹੀਦ ਜਵਾਨ ਦੇ ਮਾਤਾ-ਪਿਤਾ ਦਾਦਾ ਦਾਦੀ ਅਤੇ ਉਸ ਦੀਆਂ ਭੈਣਾਂ ਅਤੇ ਰਿਸ਼ਤੇਦਾਰਾਂ ਨੇ ਉਸ ਦੇ ਅੰਤਿਮ ਦਰਸਨ ਕਰਵਾਏ ਗਏ। ਇਸ ਤੋਂ ਬਾਅਦ ਸ਼ਹੀਦ ਜਵਾਨ ਦੀ ਮ੍ਰਿਤਕ ਦੇਹ ਨੂੰ ਪੂਰੇ ਸੈਨਿਕ ਸਨਮਾਨਾਂ ਨਾਲ ਪਿੰਡ ਬਾਘਾ ਦੇ ਸ਼ਮਸ਼ਾਨ ਘਾਟ ਲਿਜਾਇਆ ਗਿਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਰਫੋਂ ਤਲਵੰਡੀ ਸਾਬੋ ਤੋਂ ਵਿਧਾਇਕ ਤੇ ਚੀਫ਼ ਵਿੱਪ ਪ੍ਰੋ: ਬਲਜਿੰਦਰ ਕੌਰ, ਏਡੀਸੀ(ਵਿਕਾਸ) ਡਾ. ਆਰ.ਪੀ. ਸਿੰਘ, ਐਸ.ਪੀ.(ਡੀ) ਸ੍ਰੀ ਅਜੈ ਗਾਂਧੀ, ਐਸਡੀਐਮ ਤਲਵੰਡੀ ਸਾਬੋ ਸ੍ਰੀ ਗਗਨਦੀਪ ਸਿੰਘ ਤੇ ਫੌਜ ਦੇ ਅਧਿਕਾਰੀਆਂ ਤੋਂ ਇਲਾਵਾ ਮਹਰੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਵੀਪ੍ਰੀਤ ਸਿੰਘ ਸਿੱਧੂ ਅਤੇ ਕਾਂਗਰਸ ਤੇ ਅਕਾਲੀ ਦਲ ਦੇ ਆਗੂ ਵੀ ਪੁੱਜੇ ਹੋਏ ਸਨ। ਪ੍ਰਮੁੱਖ ਸ਼ਖਸ਼ੀਅਤਾਂ ਨੇ ਸ਼ਹੀਦ ਦੀ ਮ੍ਰਿਤਕ ਦੇਹ ’ਤੇ ਰੀਥਾਂ ਰੱਖ ਕੇ ਨਿੱਘੀ ਸ਼ਰਧਾਂਜਲੀ ਭੇਟ ਕੀਤੀ। ਵਿਧਾਇਕ ਤੇ ਚੀਫ਼ ਵਿੱਪ ਪ੍ਰੋ: ਬਲਜਿੰਦਰ ਕੌਰ ਨੇ ਕਿਹਾ ਕਿ ਦੇਸ਼ ਦੀ ਆਨ ਤੇ ਸ਼ਾਨ ਨੂੰ ਬਰਕਰਾਰ ਰੱਖਣ ਲਈ ਆਪਣੀ ਸ਼ਹਾਦਤ ਦੇਣ ਵਾਲੇ ਜਵਾਨਾਂ ’ਤੇ ਦੇਸ਼ ਵਾਸੀਆਂ ਨੂੰ ਹਮੇਸ਼ਾਂ ਮਾਣ ਰਹੇਗਾ। ਉਨ੍ਹਾਂ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਸ਼ਹੀਦ ਦੇ ਪਿਤਾ ਸ. ਗੁਰਚਰਨ ਸਿੰਘ ਤੋਂ ਇਲਾਵਾ ਹੋਰ ਪਰਿਵਾਰਕ ਮੈਂਬਰਾਂ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਸ਼ਹੀਦ ਦੇ ਪਰਿਵਾਰ ਦੀ ਹਰ ਸੰਭਵ ਮੱਦਦ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ ਸੇਵਕ ਸਿੰਘ ਦੇ ਪਰਿਵਾਰ ਲਈ 1 ਕਰੋੜ ਰੁਪਏ ਐਕਸ ਗ੍ਰੇਸ਼ੀਆ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਫੌਜ਼ ਦੀ ਟੁਕੜੀ ਵੱਲੋਂ ਸ਼ਹੀਦ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ 49 ਆਰ.ਆਰ. ਬਟਾਲੀਅਨ ਦੇ ਨਾਇਬ ਸੂਬੇਦਾਰ ਵੀਰਪਾਲ ਸਿੰਘ, ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਪੰਜਾਬ ਤਰਫੋਂ ਕਮਾਂਡਰ ਬਲਜਿੰਦਰ ਵਿਰਕ, ਵੱਖ-ਵੱਖ ਪਿੰਡਾਂ ਦੇ ਪੰਚ, ਸਰਪੰਚ, ਮੋਹਤਬਰ ਵਿਅਕਤੀਆਂ ਤੋਂ ਇਲਾਵਾ ਤੋਂ ਇਲਾਵਾ ਪਿੰਡ ਵਾਸੀ ਅਤੇ ਆਸਪਾਸ ਦੇ ਪਿੰਡਾਂ ਦੇ ਲੋਕ ਵੱਡੀ ਗਿਣਤੀ ਵਿੱਚ ਸ਼ਾਮਲ ਸਨ।

ਬੀ.ਐਫ.ਸੀ.ਐਮ.ਟੀ. ਨੇ ‘ਨਿਊਰੋ ਮਾਰਕੀਟਿੰਗ’ ਬਾਰੇ ਸੈਮੀਨਾਰ ਦਾ ਆਯੋਜਨ ਕੀਤਾ

0

ਸੁਖਜਿੰਦਰ ਮਾਨ
ਬਠਿੰਡਾ, 22 ਅਪ੍ਰੈਲ: ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਬਿਜ਼ਨਸ ਸਟੱਡੀਜ਼ ਵਿਭਾਗ ਨੇ ’ਨਿਊਰੋ ਮਾਰਕੀਟਿੰਗ-ਦਿਮਾਗ਼ ਕਿਵੇਂ ਫ਼ੈਸਲੇ ਲੈਂਦਾ ਹੈ’ ਬਾਰੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ । ਇਸ ਸੈਮੀਨਾਰ ਲਈ ਬਾਬਾ ਫ਼ਰੀਦ ਸਕੂਲ ਆਫ਼ ਇੰਟਰਨੈਸ਼ਨਲ ਸਟੱਡੀਜ਼ ਦੇ ਡੀਨ ਡਾ. ਜਾਵੇਦ ਅਹਿਮਦ ਖ਼ਾਨ ਨੂੰ ਸੱਦਾ ਦਿੱਤਾ ਗਿਆ। ਇਸ ਸੈਮੀਨਾਰ ਵਿੱਚ ਐਮ.ਬੀ.ਏ. ਪਹਿਲਾ ਅਤੇ ਦੂਜਾ ਸਾਲ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਹ ਸੈਮੀਨਾਰ ਨਿਊਰੋ ਮਾਰਕੀਟਿੰਗ ਦੇ ਬੁਨਿਆਦੀ ਸਿਧਾਂਤਾਂ ਅਤੇ ਫ਼ੈਸਲੇ ਲੈਣ ਦੀ ਪ੍ਰਮੁੱਖ ਨਿਊਰੋ ਬਾਇਉਲੋਜੀ ਦੀ ਜਾਣ-ਪਛਾਣ ਨਾਲ ਸ਼ੁਰੂ ਹੋਇਆ। ਡਾ. ਜਾਵੇਦ ਅਹਿਮਦ ਖ਼ਾਨ ਨੇ ਸਮਝਾਇਆ ਕਿ ਦਿਮਾਗ਼ ਕਿਵੇਂ ਜਾਣਕਾਰੀ ਦੀ ਪ੍ਰਕਿਰਿਆ ਕਰਦਾ ਹੈ, ਉਤੇਜਨਾ ਦਾ ਜਵਾਬ ਦਿੰਦਾ ਹੈ ਅਤੇ ਭਾਵਨਾਤਮਕ ਤੇ ਤਰਕਸ਼ੀਲ ਕਾਰਕਾਂ ਦੇ ਆਧਾਰ ’ਤੇ ਫ਼ੈਸਲੇ ਲੈਂਦਾ ਹੈ। ਉਨ੍ਹਾਂ ਨੇ ਇਹ ਵੀ ਚਰਚਾ ਕੀਤੀ ਕਿ ਖਪਤਕਾਰਾਂ ਦੇ ਵਿਹਾਰ, ਤਰਜੀਹ ਅਤੇ ਪ੍ਰੇਰਨਾਵਾਂ ਨੂੰ ਸਮਝਣ ਲਈ ਕਿਵੇਂ ਨਿਊਰੋ ਮਾਰਕੀਟਿੰਗ ਦੀ ਵਰਤੋਂ ਕੀਤੀ ਜਾ ਸਕਦੀ ਹੈ। ਅੰਤ ਵਿੱਚ, ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਸਚਿਨ ਦੇਵ, ਡੀਨ (ਅਕਾਦਮਿਕ ਮਾਮਲੇ) ਸ਼੍ਰੀਮਤੀ ਨੀਤੂ ਸਿੰਘ, ਬਿਜ਼ਨਸ ਸਟੱਡੀਜ਼ ਵਿਭਾਗ ਦੀ ਮੁਖੀ ਸ਼੍ਰੀਮਤੀ ਭਾਵਨਾ ਖੰਨਾ ਅਤੇ ਸਹਾਇਕ ਪ੍ਰੋਫੈਸਰ ਡਾ. ਭਾਰਤੀ ਨੇ ਮਹਿਮਾਨ ਬੁਲਾਰੇ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।

ਵਿਸ਼ਵ ਧਰਤੀ ਦਿਵਸ ਮੌਕੇ ਜੌਗਰਫ਼ੀ ਟੀਚਰਜ਼ ਯੂਨੀਅਨ ਪੰਜਾਬ ਦੀ ਮੀਟਿੰਗ

0

ਧਰਤੀ ਸੰਬੰਧੀ ਸਮੁੱਚਾ ਗਿਆਨ ਦੇਣ ਵਾਲੇ ਵਿਸ਼ੇ ਭੂਗੋਲ ਨੂੰ ਹਰੇਕ ਸਕੂਲ ’ਚ ਚਾਲੂ ਕਰਨ ਦੀ ਮੰਗ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 22 ਅਪ੍ਰੈਲ: ਵਿਸ਼ਵ ਧਰਤੀ ਦਿਵਸ ਮੌਕੇ ਜੌਗਰਫ਼ੀ ਪੋਸਟ ਗਰੈਜੂਏਟ ਟੀਚਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਜੱਥੇਬੰਦੀ ਦੇ ਸੂਬਾ ਪ੍ਰਧਾਨ ਲੈਕਚਰਾਰ ਸੁਖਜਿੰਦਰ ਸਿੰਘ ਸੁੱਖੀ ਦੀ ਪ੍ਰਧਾਨਗੀ ਹੇਠ ਹੋਈ। ਜੱਥੇਬੰਦੀ ਦੇ ਆਗੂ ਹਰਜੋਤ ਸਿੰਘ ਬਰਾੜ ਨੇ ਦਸਿਆ ਕਿ ਸਭ ਤੋਂ ਪਹਿਲਾਂ ਸੰਯੁਕਤ ਰਾਜ ਦੇ ਸੈਨੇਟਰ ਗੇਲੋਰਡ ਨੈਲਸਨ ਨੇ 22 ਅਪ੍ਰੈਲ 1970 ਨੂੰ ਦੇਸ਼ ਭਰ ਵਿੱਚ ਇਸ ਦਿਨ ਨੂੰ ਮਨਾਉਣ ਦਾ ਵਿਚਾਰ ਪੇਸ਼ ਕੀਤਾ। ਗਗਨਦੀਪ ਸਿੰਘ ਸੰਧੂ ਅਤੇ ਅਭੈਜੋਤ ਸਿੰਘ ਨੇ ਦੱਸਿਆ ਕਿ ਭਾਰਤ ਸਮੇਤ ਇਸ ਸਮੇਂ ਦੁਨੀਆਂ ਦੇ ਲੱਗਭਗ 193 ਦੇਸ਼ਾਂ ਵਿੱਚ ਹਰ ਸਾਲ 22 ਅਪ੍ਰੈਲ ਨੂੰ ਧਰਤੀ ਦਿਵਸ ਮਨਾਇਆ ਜਾਂਦਾ ਹੈ। ਜੱਥੇਬੰਦੀ ਦੇ ਸਕੱਤਰ ਸ਼ਮਸ਼ੇਰ ਸਿੰਘ ਸ਼ੈਰੀ ਅਤੇ ਮਹਾਂਵੀਰ ਸਿੰਘ ਨੇ ਕਿਹਾ ਕਿ ਜਾਣਕਾਰੀ ਦਿੱਤੀ ਕਿ ਇਸ ਸਾਲ 2023 ਵਿੱਚ ਵਿਸ਼ਵ ਧਰਤੀ ਦਿਵਸ ਦਾ ਥੀਮ ’ ਸਾਡੇ ਗ੍ਰਹਿ ਵਿੱਚ ਨਿਵੇਸ਼ ਕਰੋ ’ ਹੈ। ਮੀਟਿੰਗ ਵਿੱਚ ਇਹ ਮਹਿਸੂਸ ਕੀਤਾ ਗਿਆ ਕਿ ਧਰਤੀ ਗ੍ਰਹਿ ਮਨੁੱਖ ਦਾ ’ ਘਰ ’ ਹੈ ਅਤੇ ਕੁਦਰਤੀ ਸੌਗਾਤਾਂ ਨਾਲ ਭਰਪੂਰ ਹੈ ਪਰੰਤੂ ਮਨੁੱਖ ਨੇ ਇਸ ਨੂੰ ਆਪਣੀਆਂ ਲੋੜਾਂ ਦੀ ਪੂਰਤੀ ਲਈ ਪ੍ਰਦੂਸ਼ਿਤ ਕੀਤਾ ਹੋਇਆ ਹੈ, ਜਿਸ ਦਾ ਪ੍ਰਭਾਵ ਸਮੁੱਚੇ ਵਾਤਾਵਰਣ ਉੱਪਰ ਪੈ ਕੇ ਮਨੁੱਖੀ ਸਿਹਤ ਨੂੰ ਨੁਕਸਾਨ ਪਹੁੰਚ ਰਿਹਾ ਹੈ। ਮੀਟਿੰਗ ਵਿੱਚ ਪੰਜਾਬ ਦੇ ਦਰਿਆਵਾਂ ਨੂੰ ਦੂਸ਼ਿਤ ਕਰਨ ਉੱਪਰ ਚਿੰਤਾ ਜਾਹਰ ਕੀਤੀ ਗਈ ਕਿ ਇਸ ਦਾ ਪਾਣੀ ਪੀਣਯੋਗ ਵੀ ਨਹੀਂ ਰਿਹਾ ਤੇ ਖੇਤੀਬਾੜੀ ਲਈ ਵੀ ਯੋਗ ਨਹੀਂ ਹੈ। ਸੂਬਾ ਪ੍ਰਧਾਨ ਸੁਖਜਿੰਦਰ ਸਿੰਘ ਸੁੱਖੀ ਨੇ ਦੱਸਿਆ ਕਿ 11ਵੀਂ ਤੇ 12ਵੀਂ ਸ਼ਰੇਣੀ ਦੇ ਭੂਗੋਲ ਵਿਸ਼ੇ ਵਿੱਚ ਮਹਾਂਦੀਪਾਂ, ਮਹਾਂਸਾਗਰਾਂ, ਵਾਯੂਮੰਡਲ, ਧਰਤੀ ਦੀ ਕੁਦਰਤੀ ਬਨਸਪਤੀ, ਪਰਬਤਾਂ, ਮੈਦਾਨਾਂ, ਨਕਸ਼ਿਆਂ ਰਾਹੀਂ ਗਿਆਨ ਦੇਣ ਅਤੇ ਕੁਦਰਤੀ ਸਾਧਨਾਂ ਬਾਰੇ ਸਮੁੱਚਾ ਗਿਆਨ ਪ੍ਰਦਾਨ ਕੀਤਾ ਜਾਂਦਾ ਹੈ ਅਤੇ ਕੁਦਰਤੀ ਤੋਹਫ਼ਿਆਂ ਦੇ ਹੋਂਦ ਦੀ ਜਾਣਕਾਰੀ ਦੀ ਘਾਟ ਹੋਣ ਕਰਕੇ ਮਨੁੱਖ ਇਸ ਦੀ ਦੁਰਵਰਤੋਂ ਕਰ ਰਿਹਾ ਹੈ, ਜਿਸ ਦਾ ਨੁਕਸਾਨ ਆਉਣ ਵਾਲੀ ਪੀੜ੍ਹੀ ਨੂੰ ਵਧੇਰੇ ਹੋਵੇਗਾ। ਉੱਧਰ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ (ਸਕੂਲਾਂ) ਵੱਲੋਂ ਧਰਤੀ ਸੰਬੰਧੀ ਸਮੁੱਚਾ ਗਿਆਨ ਦੇਣ ਵਾਲੇ ਵਿਸ਼ੇ ਭੂਗੋਲ (ਜੌਗਰਫ਼ੀ) ਨੂੰ ਅੱਖੋਂ ਪਰੋਖੇ ਕੀਤਾ ਹੈ ਕਿਉਂਕਿ ਵਰਤਮਾਨ ਸਮੇਂ ਪੰਜਾਬ ਦੇ ਲਗਭਗ 2026 ਸੀਨੀ: ਸੈਕੰ: ਸਕੂਲਾਂ ਵਿੱਚੋਂ 225 ਸਕੂਲਾਂ ਦੇ ਵਿਦਿਆਰਥੀਆਂ ਨੂੰ ਹੀ ਲੈਕਚਰਾਰ ਪੜ੍ਹਾਉਣ ਲਈ ਮੌਜ਼ੂਦ ਹਨ, ਜਦੋਂਕਿ ਬਾਕੀ 1800 ਸਕੂਲਾਂ ਦੇ ਵਿਦਿਆਰਥੀ ਧਰਤੀ ਸੰਬੰਧੀ ਗਿਆਨ ਦੇਣ ਵਾਲੇ ਭੂਗੋਲ ਵਿਸ਼ੇ ਦੀ ਪੜ੍ਹਾਈ ਤੋਂ ਵਾਂਝੇ ਹਨ। ਜੱਥੇਬੰਦੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਹਰ ਇੱਕ ਸੀਨੀਅਰ ਸੀਨੀ: ਸੈਕੰ: ਸਕੂਲ ਵਿੱਚ ਭੂਗੋਲ ਦੇ ਲੈਕਚਰਾਰ ਦੀ ਆਸਾਮੀ ਦਾ ਪ੍ਰਬੰਧ ਕਰਨ ਦੇ ਨਾਲ-ਨਾਲ ਐਮੀਨੈਂਸ ਸਕੂਲਾਂ ਤੇ ਪੀ.ਐੱਮ. ਸ਼੍ਰੀ ਸਕੂਲਾਂ ਵਿੱਚ ਵਿਸ਼ੇਸ਼ ਪ੍ਰਬੰਧ ਕੀਤੇ ਜਾਣ, ਤਾਂ ਜੋ ਪੰਜਾਬ ਦੀ ਨੌਜਵਾਨ ਪੀੜ੍ਹੀ ਧਰਤੀ ’ਗ੍ਰਹਿ’ ਦੀ ਰੱਖਿਆ ਕਰ ਸਕੇ ਅਤੇ ਪੰਜਾਬ ਦੀ ਖੁਸ਼ਹਾਲੀ ਵਿੱਚ ਆਪਣਾ ਯੋਗਦਾਨ ਪਾ ਸਕੇ।

ਮੁੱਖ ਮੰਤਰੀ ਵੱਲੋਂ ਚਾਰ ਸ਼ਹੀਦ ਸੈਨਿਕਾਂ ਦੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਐਕਸ-ਗ੍ਰੇਸ਼ੀਆ ਵਜੋਂ ਇਕ ਕਰੋੜ ਰੁਪਏ ਦੇਣ ਦਾ ਐਲਾਨ

0

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 21 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ ਕਸ਼ਮੀਰ ਵਿਚ ਦੇਸ਼ ਸੇਵਾ ਦੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕਰਨ ਵਾਲੇ ਚਾਰ ਬਹਾਦਰ ਸੈਨਿਕਾਂ ਦੇ ਪਰਿਵਾਰਾਂ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਇਕ-ਇਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ। ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿਚ ਦਹਿਸ਼ਤਗਰਦੀ ਹਮਲੇ ਵਿਚ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਬਹਾਦਰ ਫੌਜੀ ਜਵਾਨਾਂ ਦੀ ਪਛਾਣ ਹਵਲਦਾਰ ਮਨਦੀਪ ਸਿੰਘ, ਪਿੰਡ ਚਣਕੋਈਆਂ ਕਾਕਨ (ਲੁਧਿਆਣਾ), ਲਾਂਸ ਨਾਇਕ ਕੁਲਵੰਤ ਸਿੰਘ, ਪਿੰਡ ਚੜਿੱਕ (ਮੋਗਾ), ਸਿਪਾਹੀ ਹਰਕ੍ਰਿਸ਼ਨ ਸਿੰਘ, ਪਿੰਡ ਤਲਵੰਡੀ ਭਰਥ (ਗੁਰਦਾਸਪੁਰ) ਅਤੇ ਸਿਪਾਹੀ ਸੇਵਕ ਸਿੰਘ ਪਿੰਡ ਬਾਘਾ (ਬਠਿੰਡਾ) ਵਜੋਂ ਹੋਈ ਹੈ। ਭਗਵੰਤ ਮਾਨ ਨੇ ਅੱਤਵਾਦੀ ਹਮਲੇ ਦੀ ਨਿਖੇਧੀ ਕਰਦੇ ਹੋਏ ਇਸ ਹਮਲੇ ਵਿਚ ਬਹਾਦਰ ਸੈਨਿਕਾਂ ਦੀ ਸ਼ਹਾਦਤ ਉਤੇ ਦੁੱਖ ਜ਼ਾਹਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨੀਤੀ ਮੁਤਾਬਕ ਸ਼ਹੀਦ ਸੈਨਿਕ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਐਕਸ-ਗ੍ਰੇਸ਼ੀਆ ਅਤੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਬਹਾਦਰ ਨਾਇਕਾਂ ਵੱਲੋਂ ਦੇਸ਼ ਦੀ ਰਾਖੀ ਲਈ ਦਿਖਾਈ ਸੂਰਮਗਤੀ ਬਾਕੀ ਸੈਨਿਕਾਂ ਨੂੰ ਵੀ ਆਪਣੀ ਡਿਊਟੀ ਸਮਰਪਿਤ ਭਾਵਨਾ ਤੇ ਵਚਨਬੱਧਤਾ ਨਾਲ ਨਿਭਾਉਣ ਲਈ ਪ੍ਰੇਰਿਤ ਕਰਦੀ ਰਹੇਗੀ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਵੀ ਮੁਲਕ ਨੂੰ ਬਰਤਾਨਵੀ ਹਕੂਮਤ ਤੋਂ ਆਜ਼ਾਦ ਕਰਵਾਉਣ ਲਈ ਪੰਜਾਬੀਆਂ ਨੇ ਅਹਿਮ ਭੂਮਿਕਾ ਨਿਭਾਈ ਸੀ। ਉਨ੍ਹਾਂ ਕਿਹਾ ਕਿ ਹੁਣ ਪੰਜਾਬੀਆਂ ਵੱਲੋਂ ਸਰਹੱਦਾਂ ਉਤੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਮੋਹਰੀ ਭੂਮਿਕਾ ਨਿਭਾਈ ਜਾ ਰਹੀ ਹੈ।

ਆਬਕਾਰੀ ਵਿਭਾਗ ਵੱਲੋਂ ਵਿਆਹ/ਨਿੱਜੀ ਸਮਾਗਮਾਂ ਲਈ ਸ਼ਰਾਬ ਦੇ ਪਰਮਿਟ ਦੇ ਨਾਲ ਵੱਧ ਤੋਂ ਵੱਧ ਪ੍ਰਚੂਨ ਮੁੱਲ ਸੂਚੀ ਮੁਹੱਈਆ ਕਰਨ ਦੀ ਸ਼ੁਰੂਆਤ- ਹਰਪਾਲ ਸਿੰਘ ਚੀਮਾ

0

ਲੋਕਾਂ ਨੂੰ ਲੁੱਟ ਤੋਂ ਬਚਾਉਣ ਲਈ ਚੁੱਕਿਆ ਗਿਆ ਇਹ ਕਦਮ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 21 ਅਪ੍ਰੈਲ: ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਆਬਕਾਰੀ ਵਿਭਾਗ ਨੇ ਆਮ ਲੋਕਾਂ ਨੂੰ ਸ਼ਰਾਬ ਮਾਫੀਆ ਦੇ ਹੱਥੋਂ ਹੋਣ ਵਾਲੀ ਕਿਸੇ ਵੀ ਲੁੱਟ ਤੋਂ ਬਚਾਉਣ ਲਈ ਵਿਆਹ/ਨਿੱਜੀ ਸਮਾਗਮਾਂ ਲਈ ਸ਼ਰਾਬ ਦੇ ਪਰਮਿਟ ਦੇ ਨਾਲ-ਨਾਲ ਸ਼ਰਾਬ ਦੀ ਵੱਧ ਤੋਂ ਵੱਧ ਪ੍ਰਚੂਨ ਕੀਮਤ ਸੂਚੀ ਮੁਹੱਈਆ ਕਰਨ ਦੀ ਪਹਿਲਕਦਮੀ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਆਬਕਾਰੀ ਵਿਭਾਗ ਵੱਲੋਂ ਸ਼ਰਾਬ ਦੀ ਗੁਣਵੱਤਾ, ਮਾਤਰਾ ਅਤੇ ਸਮਾਗਮ ਦੀ ਮਿਤੀ ਅਤੇ ਸਥਾਨ ਦਾ ਜ਼ਿਕਰ ਕਰਦੇ ਹੋਏ ਸਬੰਧਤ ਵਿਅਕਤੀ ਦੇ ਨਾਂ ’ਤੇ ਇਹ ਪਰਮਿਟ ਜਾਰੀ ਕੀਤਾ ਜਾਇਆ ਕਰੇਗਾ ਅਤੇ ਸਬੰਧਤ ਵਿਅਕਤੀ ਜਿਲ੍ਹੇ ਦੇ ਕਿਸੇ ਵੀ ਠੇਕੇ ਤੋਂ ਸ਼ਰਾਬ ਦੀ ਖਰੀਦ ਕਰ ਸਕੇਗਾ। ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਪਰਮਿਟ ਲਈ ਬਿਨੈਕਾਰ ਕੇਵਲ ਨਿੱਜੀ ਮਹਿਮਾਨਾਂ (ਸਿਰਫ਼ ਸੱਦੇ ’ਤੇ) ਨੂੰ ਸ਼ਰਾਬ ਪਰੋਸਣ ਲਈ ਅਧਿਕਾਰਤ ਹੈ ਅਤੇ ਸ਼ਰਾਬ ਦੀ ਕੋਈ ਵੀ ਮਾਤਰਾ ਕਿਸੇ ਨੂੰ ਵੇਚ ਨਹੀਂ ਸਕਦਾ।ਵਿੱਤ ਮੰਤਰੀ ਨੇ ਕਿਹਾ ਕਿ ਇਹ ਉਪਾਅ ਨਾ ਸਿਰਫ ਆਮ ਵਿਅਕਤੀਆਂ ਨੂੰ ਆਪਣੇ ਨਿੱਜੀ ਸਮਾਗਮਾਂ ਲਈ ਵਾਜਬ ਕੀਮਤਾਂ ’ਤੇ ਸ਼ਰਾਬ ਖਰੀਦਣ ਦੀ ਸਹੂਲਤ ਦੇਵੇਗਾ ਬਲਕਿ ਇਹ ਵੀ ਯਕੀਨੀ ਬਣਾਵੇਗਾ ਕਿ ਸ਼ਰਾਬ ਦੀ ਖਰੀਦ ਲਾਇਸੰਸਸ਼ੁਦਾ ਸ਼ਰਾਬ ਦੀਆਂ ਦੁਕਾਨਾਂ ਤੋਂ ਹੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਬਕਾਰੀ ਵਿਭਾਗ ਵੱਲੋਂ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਲੁੱਟ ਤੋਂ ਬਚਾਉਣ ਦੇ ਨਾਲ-ਨਾਲ ਨਾਜਾਇਜ਼ ਸ਼ਰਾਬ ਦੇ ਧੰਦੇ ਨੂੰ ਠੱਲ੍ਹ ਪਾਉਣ ਲਈ ਅਜਿਹੇ ਕਈ ਉਪਰਾਲੇ ਕੀਤੇ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਵੱਲੋਂ ਸੋਸ਼ਲ ਮੀਡੀਆ ਵੈੱਬ ਚੈਨਲਾਂ ਨੂੰ ਬੇਬੁਨਿਆਦ ਅਫਵਾਹਾਂ ਫੈਲਾਉਣ ਵਿਰੁੱਧ ਚਿਤਾਵਨੀ

0

ਕਿਹਾ, ਅਜਿਹਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਆਇਆ ਜਾਵੇਗਾ ਪੇਸ਼
ਸੁਖਜਿੰਦਰ ਮਾਨ
ਬਠਿੰਡਾ, 21 ਅਪ੍ਰੈਲ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸੋਸ਼ਲ ਮੀਡੀਆ ਵੈੱਬ ਚੈਨਲਾਂ ਨੂੰ ਬੇਬੁਨਿਆਦ ਅਫਵਾਹਾਂ ਨੂੰ ਖਬਰਾਂ ਦੇ ਰੂਪ ਵਿੱਚ ਫੈਲਾਉਣ ਤੋਂ ਵਰਜਦਿਆਂ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਈ ਵਾਰ ਕੁਝ ਸੋਸ਼ਲ ਮੀਡੀਆ ਵੈੱਬ ਚੈਨਲ ਬੇਬੁਨਿਆਦ ਅਫਵਾਹਾਂ ਨੂੰ ਖਬਰਾਂ ਦੇ ਰੂਪ ਵਿੱਚ ਫੈਲਾ ਦਿੰਦੇ ਹਨ ਤੇ ਫਰਜ਼ੀ ਖਬਰਾਂ ਦਾ ਸਮਰਥਨ ਵੀ ਕਰਦੇ ਹਨ। ਇਹ ਝੂਠੀਆਂ ਖ਼ਬਰਾਂ ਜ਼ਿਆਦਾਤਰ ਸਪੱਸ਼ਟ ਤੱਥਾਂ ਤੇ ਮੁੱਦੇ ਦੀ ਅਸਲ ਤਸਵੀਰ ਨੂੰ ਸਾਹਮਣੇ ਨਹੀਂ ਰੱਖਦੀਆਂ, ਜਿਸ ਨਾਲ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਕੀਤੇ ਗਏ ਚੰਗੇ ਵਿਕਾਸ ਕਾਰਜਾਂ ਨੂੰ ਨਕਾਰਾਤਮਕ ਰੂਪ ਵਿੱਚ ਪੇਸ਼ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਜਾਅਲੀ ਖ਼ਬਰਾਂ ਨੂੰ ਸਮੇਂ ਸਿਰ ਨੱਥ ਪਾਉਣ ਲਈ ਸਖ਼ਤ ਅਤੇ ਤੁਰੰਤ ਕਾਰਵਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹੀਆਂ ਫਰਜ਼ੀ ਖ਼ਬਰਾਂ ਵਿਰੁੱਧ ਨਿਯਮਤ ਤੌਰ ’ਤੇ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਅਜਿਹੀਆਂ ਸੂਚਨਾਵਾਂ, ਨਿੱਜੀ ਹਿੱਤਾਂ ਵਾਲੀਆਂ ਸੰਸਥਾਵਾਂ ਨੂੰ ਰਾਜ ਸਰਕਾਰ ਦੇ ਚੱਲ ਰਹੇ ਵਿਕਾਸ ਦੇ ਏਜੰਡੇ ਚ ਵਿਘਨ ਪਾਉਣ ਤੋਂ ਰੋਕਿਆ ਜਾ ਸਕੇ।ਡਿਪਟੀ ਕਮਿਸ਼ਨਰ ਨੇ ਮੁੱਖ ਧਾਰਾ ਦੇ ਅਖਬਾਰਾਂ, ਚੈਨਲਾਂ ਤੇ ਹੋਰ ਮੀਡੀਆ ਮਾਧਿਅਮਾਂ ਨਾਲ ਜੁੜੇ ਪੱਤਰਕਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬੇ-ਬੁਨਿਆਦ ਅਫਵਾਹਾਂ ਫੈਲਾਉਣ ਵਾਲੇ ਅਜਿਹੇ ਸੋਸ਼ਲ ਮੀਡੀਆ ਵੈੱਬ ਚੈਨਲਾਂ ਨੂੰ ਨੱਥ ਪਾਉਣ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ।

ਲੋਕ ਨਿਰਮਾਣ ਵਿਭਾਗ ਦਾ ਜੇ.ਈ. 12,000/— ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਵਿਜੀਲੈਂਸ ਵਲੋਂ ਗ੍ਰਿਫਤਾਰ

0

ਸੁਖਜਿੰਦਰ ਮਾਨ
ਬਠਿੰਡਾ, 21 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਟਾਲਰੈਂਸ ਦੀ ਨੀਤੀ ਤਹਿਤ ਵਿਜੀਲੈਂਸ ਬਿਉਰੋ ਵੱਲੋ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੋਰਾਨ ਅੱਜ ਲੋਕ ਨਿਰਮਾਣ ਵਿਭਾਗ ਦੇ ਇਲੈਕਟਰੀਕਲ ਵਿੰਗ ਦੇ ਜੇਈ ਰਾਜਨ ਕੁਮਾਰ ਨੂੰ 12 ਹਜ਼ਾਰ ਰੁਪਏ ਲੈਣ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਵਿਚ ਉਸਦੇ ਵਿਰੁਧ ਮੁਕੱਦਮਾ ਨੰਬਰ 06 ਅ/ਧ 7 ਪੀ.ਸੀ.ਐਕਟ 1988 ਐਜ ਅਮੈਡਿਡ ਬਾਏ ਪੀ.ਸੀ. (ਅਮੈਂਡਮੈਂਟ) ਐਕਟ 2018 ਥਾਣਾ ਵਿਜੀਲੈਂਸ ਬਿਉਰੋ ਰੇਂਜ ਬਠਿੰਡਾ ਵਿਖੇ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਗੁਰਮੇਲ ਸਿੰਘ ਵਾਸੀ ਮੋੜ ਮੰਡੀ ਵੱਲੋ ਕੀਤੀ ਗਈ ਸਿਕਾਇਤ ਦੇ ਆਧਾਰ ਤੇ ਗ੍ਰਿਫਤਾਰ ਕੀਤਾ ਗਿਆ। ਸੂਚਨਾ ਮੁਤਾਬਕ ਪੰਜਾਬ ਸਰਕਾਰ ਵੱਲੋ ਜਾਰੀ ਐਂਟੀ ਕਰੱਪਸ਼ਨ ਹੈਲਪਲਾਈਨ ਰਾਹੀ ਸ਼ਿਕਾਇਤ ਕਰਤਾ ਗੁਰਮੇਲ ਸਿੰਘ ਨੇ ਕੰਪਲੇਟ ਰਾਹੀਂ ਦੋਸ਼ ਲਗਾਇਆ ਗਿਆ ਸੀ ਕਿ ਰਾਜਨ ਕੁਮਾਰ ਜੇ.ਈ. ਬਿਜਲੀ ਉਪ ਮੰਡਲ—2 ਪੰਜਾਬ ਲੋਕ ਨਿਰਮਾਣ ਵਿਭਾਗ ਭਵਨ ਤੇ ਮਾਰਗ ਸਾਖਾ ਬਠਿੰਡਾ ਨੇ ਉਸ ਵੱਲੋ ਪਿੰਡ ਕਰਾੜਵਾਲਾ ਜਿਲ੍ਹਾਂ ਬਠਿੰਡਾ ਵਿਖੇ ਮੁਹੱਲਾ ਕਲੀਨਿਕ ਦੀ ਰੈਨੋਵੇਟ ਦੇ ਕੀਤੇ ਗਏ ਕੰਮਾ ਨੂੰ ਚਂੈਕ ਕਰਨ ਉਪਰੰਤ ਪਹਿਲਾ ਤਿਆਰ/ਪਾਸ ਕਰਵਾਏ ਗਏ ਬਿਜਲੀ ਦੇ ਬਿੱਲਾਂ ਦੀ ਕੁੱਲ ਰਕਮ ਦੇ 5ਫ਼ੀਸਦੀ ਦੇ ਹਿਸਾਬ ਨਾਲ 12,000/—ਰੂਪੈ ਬਤੋਰ ਰਿਸਵਤ ਉਸਦੇ ਪਿਤਾ ਡਿਪਟੀ ਸਿੰਘ ਪਾਸੋ ਹਾਸਲ ਕੀਤੀ ਸੀ। ਇਸਦੇ ਬਾਅਦ ਹੁਣ 3 ਫ਼ੀਸਦੀ ਦੇ ਹਿਸਾਬ ਨਾਲ ਹੋਰ 7000/—ਰੂਪੈ ਰਿਸ਼ਵਤ ਦੀ ਮੰਗ ਕੀਤੀ ਸੀ। ਜਿਸਦੀ ਸਿਕਾਇਤਕਰਤਾ ਵੱਲੋਂ ਮੌਕਾ ਪਰ ਰਿਕਾਰਡਿੰਗ ਕਰ ਲਈ ਸੀ, ਜੋ ਉਸਨੇ ਵਿਜੀਲੈਂਸ ਪਾਸ ਬਤੋਰ ਸਬੂਤ ਦੇ ਦਿੱਤੀ ਸੀ। ਵਿਜੀਲੈਂਸ ਬਿਊਰੋ ਵੱਲੋ ਇਸ ਸ਼ਿਕਾਇਤ ਦੀ ਪੜਤਾਲ ਦੋਰਾਨ ਉਕਤ ਦੋਸ਼ੀ ਵੱਲੋ ਸ਼ਿਕਾਇਤਕਰਤਾ ਉਕਤ ਪਾਸੋ ਰਿਸ਼ਵਤ ਹਾਸਲ ਕਰਨਾ ਅਤੇ ਰਿਸ਼ਵਤ ਦੀ ਮੰਗ ਕਰਨਾ ਪਾਇਆ ਗਿਆ, ਜਿਸ ਦੋਸ਼ ਦੇ ਆਧਾਰ ਤੇ ਰਾਜਨ ਕੁਮਾਰ ਜੇ.ਈ. ਦੇ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ਼ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।

ਦਿੱਲੀ ਕਮੇਟੀ ਵਲੋਂ ਜੱਸਾ ਸਿੰਘ ਰਾਮਗੜ੍ਹੀਆ ਦੀ ਜਨਮ ਸਤਾਬਦੀ ਮੌਕੇ ਹੋਏ ਖ਼ਰਚ ’ਤੇ ਕੀਤੀ ਟਿੱਪਦੀ ਉਪਰ ਪਰਮਜੀਤ ਸਿੰਘ ਸਰਨਾ ਨੇ ਚੂੱਕੇ ਸਵਾਲ

ਪੰਜਾਬੀ ਖ਼ਬਰਸਾਰ ਬਿਉਰੋ
ਦਿੱਲੀ, 21 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ ਪਰਮਜੀਤ ਸਿੰਘ ਸਰਨਾ ਨੇ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਤੀਜੀ ਜਨਮ ਸ਼ਤਾਬਦੀ ਸਮਾਗਮਾਂ ਉੱਪਰ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਗਏ ਤਿੰਨ ਕਰੋੜ ਦੇ ਨਾਜਾਇਜ਼ ਖਰਚ ਸੰਬੰਧੀ ਕੀਤੀ ਟਿੱਪਣੀ ਬਾਰੇ ਕਰੜੇ ਹੱਥੀ ਲੈਂਦਿਆਂ ਕਿਹਾ ਕਿ ਸਮੁੱਚਾ ਪ੍ਰੋਗਰਾਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਫੈਡਰੈਸ਼ਨ ਜਿਸ ਦੇ ਪ੍ਰਧਾਨ ਸ ਸੁਖਦੇਵ ਸਿੰਘ ਰਿਆਤ ਹਨ ਵੱਲੋਂ 50-55 ਲੱਖ ਰੁਪਏ ਦੇ ਖ਼ਰਚੇ ਨਾਲ ਚਾਰ ਦਿਨਾਂ ਦੇ ਇਸ ਵੱਡੇ ਸਮਾਗਮ ਦਾ ਪ੍ਰਬੰਧ ਕੀਤਾ ਗਿਆ ਸੀ । ਉਹਨਾਂ ਕਿਹਾ ਕਿ ਹਰਮੀਤ ਸਿੰਘ ਕਾਲਕਾ ਦਾ ਦਿਮਾਗੀ ਤਵਾਜ਼ਨ ਵਿਗੜ ਚੁੱਕਿਆ ਹੈ । ਜਿਸ ਕਰਕੇ ਉਹ ਹੁਣ ਗੁਰਮਤਿ ਸਮਾਗਮਾਂ ਬਾਰੇ ਵੀ ਊਲ ਜਲੂਲ ਬੋਲਣ ਲੱਗੇ ਹਨ । ਉਹਨਾਂ ਕਿਹਾ ਕਿ ਦਿੱਲੀ ਦੀ ਸੰਗਤ ਨੇ ਪੂਰੇ ਉਤਸ਼ਾਹ ਨਾਲ ਇਹਨਾਂ ਸਮਾਗਮਾਂ ਵਿੱਚ ਸ਼ਮੂਲੀਅਤ ਕਰਦਿਆਂ ਨਾਮ , ਬਾਣੀ ਤੇ ਆਪਣੇ ਵਿਰਸੇ ਨਾਲ ਜੁੜੀ । ਪਰ ਇਹ ਟਕੇ ਟਕੇ ਤੇ ਵਿਕਣ ਵਾਲੀ ਸਰਕਾਰੀ ਝੋਲੀ ਚੁੱਕ ਜੁੰਡਲੀ ਜਿਹੜੇ ਕਿ ਸਰਕਾਰੀ ਸ਼ਹਿ ਨਾਲ ਸਾਡੇ ਗੁਰਧਾਮਾਂ ਦੇ ਪ੍ਰਬੰਧ ਤੇ ਕਾਬਜ਼ ਹੋਏ ਬੈਠੇ ਹਨ । ਜਿੰਨਾ ਦਾ ਆਪਣਾ ਇਹ ਫ਼ਰਜ਼ ਬਣਦਾ ਸੀ ਕਿ ਉਹ ਇਹੋ ਜਿਹੇ ਸਮਾਗਮ ਉਲੀਕਦੇ ਪਰ ਇਹਨਾਂ ਖੁਦ ਇਹੋ ਜਿਹੇ ਸਮਾਗਮ ਉਲੀਕਣ ਦੀ ਬਜਾਏ ਸਰਕਾਰੀ ਸਰਪ੍ਰਸਤੀ ਨਾਲ ਨਗਰ ਕੀਰਤਨ ਕੱਢੇ ਜਿੰਨਾ ਨੂੰ ਕਿ ਸੰਗਤ ਵੱਲੋਂ ਨਕਾਰ ਦਿੱਤਾ ਗਿਆ । ਉਹਨਾਂ ਕਿਹਾ ਕਿ ਉਹਨਾਂ ਨੂੰ ਸੰਗਤ ਅੱਗੇ ਸਾਰਾ ਹਿਸਾਬ ਦੇਣ ਤੋਂ ਕੋਈ ਗੁਰੇਜ਼ ਨਹੀ । ਸ: ਸਰਨਾ ਨੇ ਸਵਾਲ ਕਰਦਿਆਂ ਕਿਹਾ ਕਿ ਉਹਨਾਂ ਸਰਕਾਰੀ ਨਗਰ ਕੀਰਤਨਾਂ ਦੇ ਬਹਾਨੇ ਜੋ ਕਰੋੜਾਂ ਰੁਪਿਆ ਕੌਮ ਦਾ ਹੱੜਪ ਕੀਤਾ ਹੈ, ਉਸਦਾ ਹਿਸਾਬ ਕਦੋਂ ਦਿੱਤਾ ਜਾਾਵੇਗਾ। ਪ੍ਰਧਾਨ ਸ਼ਰਨਾ ਨੇ ਅੱਗੇ ਕਿਹਾ ਕਿ ਇੰਨਾਂ ਵੱਲੋਂ ਸਰਕਾਰ ਨਾਲ ਮਿਲਕੇ ਕੀਤੇ ਇਕ ਸਮਾਗਮ ਦਾ ਖਰਚ ਸਰਕਾਰ ਨੂੰ ਸਾਢੇ ਚਾਰ ਕਰੋੜ ਦੱਸਿਆ ਹੈ। ਦੂਜੇ ਪਾਸੇ ਚਾਰ ਦਿਨ ਦੇ ਏਡੇ ਵੱਡੇ ਸਮਾਗਮਾਂ ਦਾ ਖ਼ਰਚ ਸਿਰਫ 50-55 ਲੱਖ ਆਇਆ ਹੈ ਤਾਂ ਇਕ ਦਿਨ ਦੇ ਸਰਕਾਰੀ ਆਯੋਜਨ ਦਾ 4.50 ਕਰੋੜ ਨਿਰੀ ਠੱਗੀ ਹੈ,।ਸ. ਸਰਨਾ ਕਿਹਾ ਕਿ ਹਰਮੀਤ ਕਾਲਕੇ ਨੂੰ ਗੁਰਬਾਣੀ ਦਾ ਇਹ ਪ੍ਰਮਾਣ ਨਹੀਂ ਭੁੱਲਣਾ ਚਾਹੀਦਾ ਹੈ ਕਿ , “ ਚੋਰ ਕੀ ਹਾਮਾ ਭਰੇ ਨ ਕੋਈ”। ਉਸਨੇ ਗੁਰੂ ਦੀ ਗੋਲਕ ਨੂੰ ਜੋ ਚੋਰੀਆਂ ਤੇ ਹੇਰਾ ਫੇਰੀਆਂ ਨਾਲ ਲੁੱਟਿਆ ਹੈ । ਉਹਦੇ ਲਈ ਸੱਚੀ ਦਰਗਾਹ ‘ਚ ਇਹਨਾਂ ਦੀ ਕੋਈ ਸਰਕਾਰੀ ਸਰਪ੍ਰਸਤੀ ਕੰਮ ਨਹੀਂ ਆਉਣੀ ।

Our Visitor

1911928