Sunday, May 24, 2026
Home Blog Page 2136

ਨਹਿਰੀ ਪਾਣੀ ਦੀ ਘਾਟ ਕਾਰਨ ਨਰਮੇਂ ਦੀ ਬਿਜਾਈ ਪਿਛੜਣ ਦੇ ਬਣੇ ਅਸਾਰ

0

1 ਅਪ੍ਰੈਲ ਤੋਂ ਨਹਿਰੀ ਪਾਣੀ ਦੇਣ ਦਾ ਮੁੱਖ ਮੰਤਰੀ ਵੱਲੋਂ ਕੀਤਾ ਵਾਅਦਾ ਹੋਇਆ ਹਵਾਈ – ਰਾਮਾ
ਸੁਖਜਿੰਦਰ ਮਾਨ
ਬਠਿੰਡਾ, 21 ਅਪ੍ਰੈਲ:ਜਿੱਥੇ ਕੋਟਲਾ ਬਰਾਂਚ ਨਹਿਰ ’ਚ ਪੂਰਾ ਨਹਿਰੀ ਪਾਣੀ ਨਾ ਛੱੜਣ ਕਾਰਨ ਨਰਮਾ- ਕਪਾਹ ਪੱਟੀ ਏਰੀਏ ਦੇ ਕਿਸਾਨਾਂ ਵਿਚ ਪੰਜਾਬ ਸਰਕਾਰ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ, ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਵੱਲੋਂ 1 ਅਪ੍ਰੈਲ ਨੂੰ ਪੂਰਾ ਨਹਿਰੀ ਪਾਣੀ ਦੇਣ ਦੇ ਕੀਤੇ ਵਾਅਦੇ ਅਨੁਸਾਰ ਪਾਣੀ ਛੱੜਣ ’ਚ ਕੀਤੀ ਜਾ ਰਹੀ ਦੇਰੀ ਦੀ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਟਿਕੈਤ ਵੱਲੋਂ ਸਖਤ ਨਿਖੇਧੀ ਕਰਦਿਆਂ ਨਹਿਰੀ ਵਿਭਾਗ ਖਿਲਾਫ ਸੰਘਰਸ਼ ਕਰਨ ਦੀ ਚਿਤਾਵਨੀ ਦਿੱਤੀ। ਜਥੇਬੰਦੀ ਦੇ ਸੂਬਾ ਜਰਨਲ ਸਕੱਤਰ ਸਰੂਪ ਸਿੰਘ ਰਾਮਾ ਨੇ ਕਿਹਾ ਕਿ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਨਰਮੇਂ ਦੀ ਬਿਜਾਈ 15 ਅਪੈ੍ਰਲ ਤੋਂ 15 ਮਈ ਦਰਮਿਆਨ ਕਰਨ ਦੀ ਸਿਫਾਰਿਸ਼ ਕੀਤੀ ਜਾਂਦੀ ਹੈ। ਪਰ ਅਜੇ ਤੱਕ ਨਹਿਰੀ ਵਿਭਾਗ ਨੇ ਕਿਸਾਨਾਂ ਨੂੰ ਪੂਰਾ ਨਹਿਰੀ ਪਾਣੀ ਮੁਹੱਈਆ ਨਹੀ ਕਰਵਾਇਆ, ਜਿਸ ਕਾਰਨ ਨਰਮੇਂ ਦੀ ਬਿਜਾਈ ਪਛੜ ਰਹੀ ਹੈ, ਜਿਸ ਦਾ ਅਸਰ ਉਤਪਾਦਨ ’ਤੇ ਵੀ ਪਵੇਗਾ। ਉਨ੍ਹਾਂ ਨੇ ਕਿਹਾ ਕਿ ਜਿੱਥੇ ਕਿ ਐਂਤਕੀ ਕਿਸਾਨਾਂ ਨੇ ਸਰੋਂ ਦੀ ਫ਼ਸਲ ਦੀ ਬਿਜਾਈ ਜ਼ਿਆਦਾ ਕੀਤੀ ਸੀ, ਸਰੋਂ ਦੀ ਫ਼ਸਲ ਦੀ ਕਟਾਈ 10 ਅਪ੍ਰੈਲ ਤੱਕ ਮੁਕੰਮਲ ਹੋ ਚੁੱਕੀ ਸੀ, ਨਰਮੇਂ ਦੀ ਅਗੇਤੀ ਫ਼ਸਲ ਬੀਜਣੀ ਸੀ, ਨਾਲ ਹੀ ਹੁਣ ਕਿਸਾਨਾਂ ਨੇ ਨਰਮੇਂ ਦੀ ਕਾਸ਼ਤ ਵਾਲੇ ਖੇਤ ਵੀ ਕਣਕ ਦੀ ਕਟਾਈ ਕਰਾ ਕੇ ਖਾਲੀ ਕਰ ਲਏ ਹਨ , ਹੁਣ ਕਿਸਾਨਾਂ ਨੂੰ ਨਹਿਰੀ ਪਾਣੀ ਪੂਰਾ ਨਾ ਮਿਲਣ ਕਾਰਨ ਘੱਟ ਨਹਿਰੀ ਪਾਣੀ ਚ ਟਿਊਬਵੈੱਲ ਛੱਡ ਕੇ ਮਹਿੰਗੇ ਭਾਅ ਦਾ ਡੀਜ਼ਲ ਫੂਕ ਕੇ ਸਿੰਜਾਈ ਕਰਨੀ ਪੈ ਰਹੀ ਹੈ। ਨਹਿਰੀ ਵਿਭਾਗ ਦੀ ਨਲਾਇਕੀ ਕਾਰਨ ਐਂਤਕੀ ਨਰਮੇਂ ਦੀ ਬਿਜਾਈ ਪਛੜੇਗੀ। ਜਿਸ ਦਾ ਖਮਿਆਜ਼ਾ ਕਿਸਾਨਾਂ ਨੂੰ ਭੁਗਤਣਾ ਪਵੇਗਾ। ਕਿਸਾਨ ਆਗੂ ਸਰੂਪ ਰਾਮਾ ਨੇ ਕਿਹਾ ਕਿ ਸੂਬਾ ਸਰਕਾਰ ਤੁਰੰਤ ਨਹਿਰੀ ਵਿਭਾਗ ਨੂੰ ਪੂਰਾ ਪਾਣੀ ਛੱਡਣ ਦੇ ਹੁਕਮ ਜਾਰੀ ਕਰੇ ਤਾਂ ਜੋ ਕਿਸਾਨ ਸਮੇਂ ਸਿਰ ਨਰਮੇਂ ਦੀ ਬਿਜਾਈ ਕਰ ਸਕਣ। ਉਨ੍ਹਾਂ ਨੇ ਨਹਿਰੀ ਵਿਭਾਗ ਅਤੇ ਸੂਬਾ ਸਰਕਾਰ ਨੂੰ ਚਿਤਾਵਨੀ ਦਿੰਦਿਆ ਕਿਹਾ ਕਿ ਜੇਕਰ ਜਲਦ ਤੋਂ ਜਲਦ ਪੂਰਾ ਨਹਿਰੀ ਪਾਣੀ ਕਿਸਾਨਾਂ ਦੇ ਖੇਤਾਂ ਤੱਕ ਪੁੱਜਦਾ ਨਾ ਕੀਤਾ ਤਾਂ ਯੂਨੀਅਨ ਨਹਿਰੀ ਪਾਣੀ ਦੀ ਸਪਲਾਈ ਨੂੰ ਲੈ ਕੇ ਤਿੱਖਾ ਸੰਘਰਸ਼ ਵਿੱਢੇਗੀ।

ਅੰਤਰਰਾਸ਼ਟਰੀ ਮੰਡੀਆਂ ਵਿੱਚ ਸਬਜੀਆਂ ਦੀ ਬਰਾਮਦ ਲਈ ਚੁੱਕੇ ਜਾ ਰਹੇ ਹਨ ਕਦਮ: ਚੇਤਨ ਸਿੰਘ ਜੌੜਾਮਾਜਰਾ

0

ਕਿਸਾਨਾਂ ਦਾ ਆਰਥਿਕ ਪੱਧਰ ਉੱਚਾ ਚੁੱਕਣਾ ਹੈ ਭਗਵੰਤ ਮਾਨ ਸਰਕਾਰ ਦੀ ਮੁੱਖ ਤਰਜੀਹ : ਚੇਤਨ ਸਿੰਘ ਜੌੜਾਮਾਜਰਾ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ, 21 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੇ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਮਜਬੂਤ ਕਰਨ ਦੀ ਸੁਹਿਰਦ ਤੇ ਦੂਰਅੰਦੇਸ਼ ਸੋਚ ਤਹਿਤ ਬਾਗਬਾਨੀ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਮੰਤਰੀ ਸ੍ਰੀ ਚੇਤਨ ਸਿੰਘ ਜੌੜਾਮਾਜਰਾ ਨੇ 21 ਅਪ੍ਰੈਲ, 2023 ਨੂੰ ਸਿਵਲ ਸਕੱਤਰੇਤ ਚੰਡੀਗੜ ਵਿਖੇ ਵੱਖ-ਵੱਖ ਭਾਈਵਾਲਾਂ ਦੀ ਇੱਕ ਮੀਟਿੰਗ ਕੀਤੀ।ਇਸ ਮੀਟਿੰਗ ਵਿੱਚ ਉਨਾਂ ਨੇ ਖੇਤੀਬਾੜੀ ਅਤੇ ਸਿੰਚਾਈ ਵਿੱਚ ਆ ਰਹੀਆਂ ਵੱਖ-ਵੱਖ ਸਮੱਸਿਆਵਾਂ ਬਾਰੇ ਚਰਚਾ ਕੀਤੀ ਅਤੇ ਪਾਣੀ ਤੇ ਹੋਰ ਖਣਿਜ ਸਰੋਤਾਂ ਦੀ ਜ਼ਿਆਦਾ ਖਪਤ ਵਾਲੀਆਂ ਫ਼ਸਲਾਂ ਦੀ ਥਾਂ ਹੋਰ ਬਦਲਵੀਆਂ ਫਸਲਾਂ ਲਗਾਉਣ ਬਾਰੇ ਵੀ ਚਰਚਾ ਕੀਤੀ। ਉਨਾਂ ਕਿਹਾ ਕਿ ਇਹ ਕੀਮਤੀ ਸਰੋਤ ਕਈ ਹੋਰ ਫਸਲਾਂ ਅਤੇ ਸਬਜੀਆਂ , ਜੋ ਵਧੀਆ ਕਾਰੋਬਾਰ ਪ੍ਰਦਾਨ ਕਰ ਸਕਦੀਆਂ ਹਨ, ਲਈ ਅਤੇ ਆਰਥਿਕਤਾ ਵਿੱਚ ਸੁਧਾਰ ਲਿਆਉਣ ਵਿੱਚ ਸਹਾਈ ਹੋ ਸਕਦੀਆਂ ਹਨ।ਕੈਬਨਿਟ ਮੰਤਰੀ ਨੇ ਜ਼ਿਕਰ ਕੀਤਾ ਕਿ ਖੇਤੀ ਦੇ ਮਾਮਲੇ ਵਿੱਚ ਪੰਜਾਬ ਬਹੁਤ ਹੀ ਜ਼ਰਖੇਜ਼ ਖਿੱਤਾ ਹੈ , ਗੁਰੂ ਦੀ ਇਸ ਪਵਿੱਤਰ ਧਰਤੀ ’ਤੇ ਨਾ ਸਿਰਫ ਅਨਾਜ ਸਗੋਂ ਕਈ ਹੋਰ ਫਸਲਾਂ ਜਾਂ ਸਬਜੀਆਂ ਵੀ ਉਗਾਈਆਂ ਜਾ ਸਕਦੀਆਂ ਹਨ। ਵੈਲੀਊ ਅਡੀਸ਼ਨ ਅਤੇ ਪ੍ਰੋਸੈਸਿੰਗ ਦੇ ਨਾਲ, ਇਹ ਵਿਕਲਪਿਕ ਖੇਤੀ ਉਤਪਾਦ ਸਾਡੇ ਲਈ ਵਧੇਰੇ ਲਾਭਦਾਇਕ ਹੋ ਸਕਦੇ ਹਨ। ਇਸ ਸਬੰਧੀ ਸ੍ਰੀ ਜੌੜਾਮਾਜਰਾ ਨੇ ਪੰਜਾਬ ਵਿੱਚ ਹਰੀ ਮਿਰਚ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਅਤੇ ਇਸ ਦੇ ਮਿਆਰੀ ਉਤਪਾਦਨ, ਮੰਡੀਕਰਨ ਅਤੇ ਪ੍ਰੋਸੈਸਿੰਗ ਨੂੰ ਮਿਆਰੀ ਬਣਾਉਣ ਦੀਆਂ ਸੰਭਾਵਨਾਵਾਂ ਬਾਰੇ ਵੀ ਚਰਚਾ ਕੀਤੀ। ਉਨਾਂ ਅੱਗੇ ਕਿਹਾ, “ਇਸ ਕਲੱਸਟਰ ਦੇ ਲਾਗੂ ਹੋਣ ਨਾਲ ਕਿਸਾਨਾਂ ਨੂੰ ਮਿਰਚਾਂ ਦੇ ਮਿਆਰੀ ਉਤਪਾਦਨ ਕਾਰਨ ਉਨਾਂ ਦੀ ਕਾਸ਼ਤ ਦਾ ਬਿਹਤਰ ਮੁੱਲ ਮਿਲੇਗਾ ਅਤੇ ਇਸ ਤੋਂ ਇਲਾਵਾ ਵਧੀਆ ਕਿਸਮ ਦੇ ਉਤਪਾਦਨ ਕਾਰਨ ਕਿਸਾਨ ਵਿਸ਼ਵ ਪੱਧਰ ‘ਤੇ ਦੂਰ-ਦੁਰਾਡੇ ਦੀਆਂ ਮੰਡੀਆਂ ਵਿੱਚ ਆਪਣੀ ਕਾਸ਼ਤ ਵੇਚ ਸਕਣਗੇ।“ਮੰਤਰੀ ਨੇ ਦੱਸਿਆ ਕਿ ਫਿਰੋਜਪੁਰ, ਜਲੰਧਰ, ਤਰਨਤਾਰਨ ਅਤੇ ਸੰਗਰੂਰ ਵਿੱਚ ਮਿਰਚਾਂ ਦੀ ਫਸਲ 21940 ਏਕੜ ਵਿੱਚ 1.66 ਲੱਖ ਮੀਟਿ?ਰਕ ਟਨ ਭਾਵ ਇੱਕ ਲੱਖ 66 ਹਜਾਰ ਮੀਟਿ?ਰਕ ਟਨ ਤੋਂ ਵੱਧ ਹੋਈ ਹੈ। ਕਲੱਸਟਰ ਵਿੱਚ ਉਗਾਈਆਂ ਗਈਆਂ ਮਿਰਚਾਂ ਐਮ.ਆਰ.ਐਲ. ਮੁਕਤ ਹਨ ਅਤੇ ਇਸ ਵਿੱਚ ਕੋਈ ਭਾਰੀ ਧਾਤੂ ਮੌਜੂਦ ਨਹੀਂ ਹੁੰਦੀ, ਸੁਚੱਜੇ ਖੇਤੀਬਾੜੀ ਢੰਗਾਂ ਨੂੰ ਅਪਣਾਉਣ ਸਦਕਾ ਅਜਿਹੀਆਂ ਫਸਲਾਂ ਨੂੰ ਕੌਮਾਂਤਰੀ ਬਾਜਾਰ ਵਿੱਚ ਵੀ ਨਿਰਯਾਤ ਕੀਤਾ ਜਾਵੇਗਾ।ਚੇਤਨ ਸਿੰਘ ਜੌੜਾਮਾਜਰਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਨੂੰ ਵਧੀਆ ਉਤਪਾਦਨ ਲਈ ਜਾਗਰੂਕ ਕਰਨ ਅਤੇ ਉਨਾਂ ਨੂੰ ਜੈਵਿਕ ਖੇਤੀ ਵੱਲ ਪ੍ਰੇਰਿਤ ਕਰਨ ਦੇ ਨਾਲ-ਨਾਲ ਫਸਲਾਂ ਦੇ ਉਤਪਾਦਨ ਵਿੱਚ ਕੀਟਨਾਸ਼ਕਾਂ ਦੀ ਘੱਟ ਤੋਂ ਘੱਟ ਵਰਤੋਂ ਕਰਨ ਲਈ ਵੀ ਜਾਗਰੂਕ ਕਰਨ। ਇਸ ਮੀਟਿੰਗ ਵਿੱਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਸੀ.ਏ. ਸਟੋਰ ਖੋਲਣ ਦਾ ਪ੍ਰਸਤਾਵ ਵੀ ਦਿੱਤਾ ਗਿਆ।ਬਾਗਬਾਨੀ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ ਨੇ ਮੰਤਰੀ ਨੂੰ ਉਨਾਂ ਦੀਆਂ ਸਾਰੀਆਂ ਕਿਸਾਨ ਭਲਾਈ ਪਹਿਲਕਦਮੀਆਂ ਨੂੰ ਲਾਗੂ ਕਰਨ ਦਾ ਭਰੋਸਾ ਦਿਵਾਇਆ ਅਤੇ ਬਾਗਬਾਨੀ ਦੇ ਡਾਇਰੈਕਟਰ ਸ਼ੈਲੇਂਦਰ ਸਿੰਘ ਨੇ ਲੋੜੀਂਦੇ ਨਤੀਜੇ ਪ੍ਰਾਪਤ ਕਰਨ ਲਈ ਵਡਮੁੱਲਾ ਯੋਗਦਾਨ ਪਾਇਆ।ਇਸ ਮੀਟਿੰਗ ਵਿੱਚ, ਪੰਜਾਬ ਐਗਰੀਕਲਚਰਲ ਇੰਡਸਟਰੀਜ਼ ਕਾਰਪੋਰੇਸ਼ਨ, ਮਾਰਕਫੈੱਡ ਦੇ ਮੈਨੇਜਿੰਗ ਡਾਇਰੈਕਟਰ, ਪੰਜਾਬ ਐਗਰੀਕਲਚਰਲ ਇੰਡਸਟਰੀਜ ਕਾਰਪੋਰੇਸਨ ਦੇ ਚੇਅਰਮੈਨ, ਮਾਰਕਫੈੱਡ ਦੇ ਚੇਅਰਮੈਨ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ, ਪੰਜਾਬ ਮੰਡੀ ਬੋਰਡ ਦੇ ਸਕੱਤਰ, ਖੇਤਰੀ ਦਫਤਰ, ਏ.ਪੀ.ਆਈ.ਡੀ.ਏ., ਚੰਡੀਗੜ ਦੇ ਮੁਖੀ ਸ੍ਰੀ ਹਰਪ੍ਰੀਤ ਸਿੰਘ ਅਤੇ ਆਈ.ਟੀ.ਸੀ., ਕਪੂਰਥਲਾ, ਸਿਰਾਮਿਕਾ, ਫਿਲੌਰ ਤੇ ਜਲੰਧਰ ਦੇ ਮੈਨੇਜਿੰਗ ਡਾਇਰੈਕਟਰ ਵੀ ਹਾਜਰ ਸਨ।

ਇਲੈਕਟ੍ਰਿਕ ਵਾਹਨ ਚਾਰਜਿੰਗ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਵਿੱਚ ਸੈਂਟਰ ਆਫ਼ ਐਕਸੀਲੈਂਸ ਜਲਦ ਸਥਾਪਤ ਕੀਤਾ ਜਾਵੇਗਾ

0

ਅਮਨ ਅਰੋੜਾ ਵੱਲ ਈ-ਮੋਬੀਲਿਟੀ ਵੱਲ ਸੁਚਾਰੂ ਤਬਦੀਲੀ ਲਈ ਭਾਈਵਾਲ ਵਿਭਾਗਾਂ ਨਾਲ ਵਿਚਾਰ-ਵਟਾਂਦਰਾ
ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ ਪੇਡਾ ਨੂੰ ਸੈਂਟਰ ਆਫ ਐਕਸੀਲੈਂਸ ਸਥਾਪਤ ਕਰਨ ਕਰਨ ਲਈ ਆਈ.ਆਈ.ਟੀ. ਰੋਪੜ ਨਾਲ ਤਾਲਮੇਲ ਕਰਨ ਦੇ ਨਿਰਦੇਸ਼
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 21 ਅਪ੍ਰੈਲ:ਸੂਬੇ ਨੂੰ ਵਿਕਸਤ ਤਕਨਾਲੋਜੀ ਵਿੱਚ ਇੱਕ ਕਦਮ ਹੋਰ ਅੱਗੇ ਲਿਜਾਣ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਇਲੈਕਟ੍ਰਿਕ ਵਾਹਨ (ਈ.ਵੀ.) ਚਾਰਜਿੰਗ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਸੈਂਟਰ ਆਫ ਐਕਸੀਲੈਂਸ ਸਥਾਪਤ ਕਰਨ ਬਾਰੇ ਵਿਚਾਰ ਕਰ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਸਬੰਧੀ ਟਰਾਂਸਪੋਰਟ, ਲੋਕ ਨਿਰਮਾਣ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਨਿਵੇਸ਼ ਪ੍ਰੋਤਸਾਹਨ, ਹੁਨਰ ਵਿਕਾਸ, ਸੈਰ-ਸਪਾਟਾ, ਪੀ.ਐਸ.ਪੀ.ਸੀ.ਐਲ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਸਥਾਨਕ ਸਰਕਾਰਾਂ ਸਮੇਤ ਸਾਰੇ ਭਾਈਵਾਲ ਵਿਭਾਗਾਂ ਨਾਲ ਵਿਚਾਰ-ਵਟਾਂਦਰਾ ਕੀਤਾ ਹੈ।ਸ੍ਰੀ ਅਮਨ ਅਰੋੜਾ ਨੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੂੰ ਹੁਨਰ ਵਿਕਾਸ, ਸਿਖਲਾਈ, ਸਿੱਖਿਆ, ਸਟੈਂਡਰਡ ਟੈਸਟਿੰਗ ਅਤੇ ਬੈਟਰੀ ਟੈਕਨਾਲੋਜੀ ਨੂੰ ਹੋਰ ਮਜ਼ਬੂਤ ਕਰਨ ਲਈ ਸੈਂਟਰ ਆਫ ਐਕਸੀਲੈਂਸ ਸਥਾਪਤ ਕਰਨ ਵਾਸਤੇ ਆਈ.ਆਈ.ਟੀ. ਰੋਪੜ ਨਾਲ ਤਾਲਮੇਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਇਲੈਕਟ੍ਰਿਕ ਵਾਹਨ ਨੀਤੀ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਸੂਬਾ ਸਰਕਾਰ ਦੇ ਪ੍ਰਬੰਧਕੀ ਸਕੱਤਰਾਂ ਦਾ ਵਰਕਿੰਗ ਗਰੁੱਪ ਬਣਾਉਣ ਲਈ ਵੀ ਕਿਹਾ।ਸੂਬੇ ਵਿੱਚ ਈ.ਵੀ. ਨੀਤੀ ਨੂੰ ਲਾਗੂ ਕਰਨ ਲਈ ਸਾਰੇ ਭਾਈਵਾਲ ਵਿਭਾਗਾਂ ਦੇ ਇਕਜੁੱਟ ਹੋਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬਾ ਸਰਕਾਰ 2025 ਤੱਕ 25 ਫ਼ੀਸਦ ਇਲੈਕਟ੍ਰਿਕ ਵਾਹਨਾਂ ਦਾ ਟੀਚਾ ਪ੍ਰਾਪਤ ਕਰੇਗੀ। ਉਨ੍ਹਾਂ ਕਿਹਾ ਕਿ ਈ-ਮੋਬੀਲਿਟੀ ਵੱਲ ਤਬਦੀਲੀ ਲਈ ਈ.ਵੀ. ਚਾਰਜਿੰਗ ਦੇ ਬੁਨਿਆਦੀ ਢਾਂਚੇ ਦਾ ਪਹੁੰਚਯੋਗ ਅਤੇ ਮਜ਼ਬੂਤ ਨੈੱਟਵਰਕ ਸਥਾਪਤ ਕਰਨਾ ਸਮੇਂ ਦੀ ਲੋੜ ਹੈ। ਇਹ ਨਾ ਸਿਰਫ਼ ਸੂਬੇ ਨੂੰ ਨੈੱਟ-ਜ਼ੀਰੋ ਮਿਸ਼ਨ ਵੱਲ ਲੈ ਕੇ ਜਾਵੇਗਾ ਸਗੋਂ ਦੇਸ਼ ਦੇ ਆਵਾਜਾਈ ਖੇਤਰ ਵਿੱਚ ਨਵੀਨਤਾ ਲਿਆਉਣ ਵਿੱਚ ਵੀ ਸਹਾਈ ਹੋਵੇਗਾ।ਪ੍ਰਮੁੱਖ ਸਕੱਤਰ ਪਾਵਰ ਸ੍ਰੀ ਤੇਜਵੀਰ ਸਿੰਘ ਨੇ ਕੈਬਨਿਟ ਮੰਤਰੀ ਨੂੰ ਭਰੋਸਾ ਦਿੱਤਾ ਕਿ ਪੀ.ਐਸ.ਪੀ.ਸੀ.ਐਲ. ਸੂਬੇ ਵਿੱਚ ਪ੍ਰਸਤਾਵਿਤ ਈ.ਵੀ. ਚਾਰਜਿੰਗ ਸਟੇਸ਼ਨਾਂ ਨੂੰ ਬਿਜਲੀ ਕੁਨੈਕਸ਼ਨ ਦੀ ਤੁਰੰਤ ਪ੍ਰਵਾਨਗੀ ਲਈ ਪੂਰਾ ਸਹਿਯੋਗ ਦੇਵੇਗਾ।ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀ ਰਵੀ ਭਗਤ ਨੇ ਕਿਹਾ ਕਿ ਨਵਿਆਉਣਯੋਗ ਊਰਜਾ ਸਰੋਤਾਂ ਨਾਲ ਈ.ਵੀ. ਚਾਰਜਿੰਗ ਬੁਨਿਆਦੀ ਢਾਂਚੇ ਦੇ ਏਕੀਕਰਨ ਦੀ ਲੋੜ ਹੈ ਤਾਂ ਜੋ ਪੰਜਾਬ ਵਿੱਚ ਮਜ਼ਬੂਤ ਬੁਨਿਆਦੀ ਢਾਂਚਾ ਵਿਕਸਤ ਕਰਨ ਲਈ ਈ.ਵੀ. ਚਾਰਜਿੰਗ ਸਟੇਸ਼ਨਾਂ ਵਿੱਚ ਕੁਦਰਤੀ ਸਰੋਤਾਂ ਤੋਂ ਪੈਦਾ ਊਰਜਾ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਈ.ਵੀ. ਅਤੇ ਫਾਸਟ ਚਾਰਜਿੰਗ ਬੈਟਰੀਆਂ ਦੇ ਨਿਰਮਾਣ ਨਾਲ ਜੁੜੀਆਂ ਨਵੀਆਂ ਤਕਨੀਕਾਂ ਨੂੰ ਆਈ.ਆਈ.ਟੀ. ਰੋਪੜ ਨਾਲ ਸਲਾਹ-ਮਸ਼ਵਰਾ ਕਰਕੇ ਅਪਣਾਇਆ ਜਾਵੇਗਾ।ਪੀ.ਐੱਮ.ਆਈ.ਡੀ.ਸੀ. ਦੇ ਸੀ.ਈ.ਓ. ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਸੈਂਟਰ ਆਫ਼ ਐਕਸੀਲੈਂਸ ਪੰਜਾਬ ਵਿੱਚ ਇਲੈਕਟ੍ਰਿਕ ਵਾਹਨਾਂ ਦੀ ਵਿਆਪਕ ਪ੍ਰਵਾਨਗੀ ਲਈ ਪਾਏਦਾਰ ਈ-ਚਾਰਜਿੰਗ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਇੱਕ ਪੁਲ ਵਜੋਂ ਕੰਮ ਕਰੇਗਾ।ਪੇਡਾ ਦੇ ਡਾਇਰੈਕਟਰ ਸ੍ਰੀ ਐਮ.ਪੀ. ਸਿੰਘ ਨੇ ਸੂਬੇ ਵਿੱਚ ਈ.ਵੀ. ਚਾਰਜਿੰਗ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਇਲੈਕਟ੍ਰਿਕ ਵਾਹਨਾਂ ਦੀ ਵਰਤੋਂ ਕਰਨ ਅਤੇ ਇਸ ਸਬੰਧੀ ਰਣਨੀਤੀ ਬਣਾਉਣ ਦੀ ਲੋੜ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਚੇਅਰਮੈਨ ਪੇਡਾ ਸ੍ਰੀ ਐਚ.ਐਸ.ਹੰਸਪਾਲ, ਡਾਇਰੈਕਟਰ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਸ੍ਰੀ ਡੀ.ਪੀ.ਐਸ. ਖਰਬੰਦਾ, ਜੁਆਇੰਟ ਡਾਇਰੈਕਟਰ ਪੇਡਾ ਸ੍ਰੀ ਕੁਲਬੀਰ ਸਿੰਘ ਸੰਧੂ ਤੋਂ ਇਲਾਵਾ ਜੀ.ਆਈ.ਜ਼ੈੱਡ, ਟਰਾਂਸਪੋਰਟ, ਲੋਕ ਨਿਰਮਾਣ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਮੀਟਿੰਗ ਵਿੱਚ ਹਾਜ਼ਰ ਸਨ।

ਹੁਣ 8000 ਦੀ ਥਾਂ 16000 ਰੁਪਏ ਮਹੀਨਾ ਮਿਲੇਗਾ ਕੌਮੀ ਖਿਡਾਰੀਆਂ ਨੂੰ ਤਿਆਰੀ ਲਈ ਵਜ਼ੀਫਾ

0

ਚੱਲਦੇ ਪ੍ਰੋਗਰਾਮ ’ਚ ‘ਉਲੰਪੀਅਨ ਬਲਬੀਰ ਸਿੰਘ ਸੀਨੀਅਰ ਵਜ਼ੀਫਾ’ ਸਕੀਮ ਦੀ ਰਾਸ਼ੀ ’ਚ ਕੀਤਾ ਵਾਧਾ
ਕੌਮੀ ਖੇਡਾਂ ਦੇ ਤਗਮਾ ਜੇਤੂਆਂ ਨੂੰ ਸਨਮਾਨਿਤ ਕਰਕੇ ਦੇਸ਼ ਭਰ ’ਚੋਂ ਪੰਜਾਬ ਮੋਹਰੀ ਸੂਬਾ ਬਣਿਆ
ਕੌਮੀ ਖੇਡਾਂ ਦੇ 147 ਜੇਤੂਆਂ ਨੂੰ 5.43 ਕਰੋੜ ਦੀ ਰਾਸ਼ੀ ਨਾਲ ਕੀਤਾ ਸਨਮਾਨਿਤ
ਖੇਡਾਂ ਵਿਚ ਵੱਧ ਤੋਂ ਵੱਧ ਤਗਮੇ ਪ੍ਰਾਪਤ ਉਤੇ ਅਧਾਰਿਤ ਹੋਵੇਗੀ ਸਾਡੀ ਖੇਡ ਨੀਤੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 21 ਅਪ੍ਰੈਲ: ਖੇਡਾਂ ਦੇ ਖੇਤਰ ਵਿਚ ਸੂਬੇ ਦੀ ਗਵਾਚੀ ਹੋਈ ਪੁਰਾਤਨ ਸ਼ਾਨ ਬਹਾਲ ਕਰਨ ਲਈ ਆਮ ਆਦਮੀ ਦੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੌਮੀ ਖੇਡਾਂ ਵਿਚ ਤਮਗਾ ਜਿੱਤਣ ਵਾਲੇ 147 ਖਿਡਾਰੀਆਂ ਦੀ ਸਮਰਪਿਤ ਭਾਵਨਾ ਅਤੇ ਵਚਨਬੱਧਤਾ ਦਾ ਸਤਿਕਾਰ ਕਰਦੇ ਹੋਏ ਇਨ੍ਹਾਂ ਖਿਡਾਰੀਆਂ ਨੂੰ 5.43 ਕਰੋੜ ਦੀ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ। ਅੱਜ ਇੱਥੇ ਮਿਊਂਸਪਲ ਭਵਨ ਵਿਖੇ ਕਰਵਾਏ ਸਮਾਗਮ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿਚ ਪੰਜਾਬ ਪਹਿਲਾ ਸੂਬਾ ਬਣ ਗਿਆ ਜਿਸ ਨੇ ਕੌਮੀ ਖੇਡਾਂ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕੌਮੀ ਖੇਡਾਂ ਦੇ ਸੋਨ ਤਗਮਾ ਜੇਤੂਆਂ ਨੂੰ 5-5 ਲੱਖ ਰੁਪਏ, ਚਾਂਦੀ ਦੇ ਤਗਮਾ ਜੇਤੂਆਂ ਨੂੰ 3-3 ਲੱਖ ਰੁਪਏ ਅਤੇ ਕਾਂਸੀ ਦਾ ਤਗਮਾ ਜੇਤੂਆਂ ਨੂੰ 2-2 ਲੱਖ ਰੁਪਏ ਨਾਲ ਸਨਮਾਨਿਤ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਖੇਡਾਂ ਨੂੰ ਵੱਡਾ ਹੁਲਾਰਾ ਦੇਣ ਲਈ ਸੂਬਾ ਸਰਕਾਰ ਨੇ ਰੂਪ-ਰੇਖਾ ਤਿਆਰ ਕੀਤੀ ਹੈ। ਉਨ੍ਹਾਂ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ, “ਸੂਬੇ ਦਾ ਨਾਂ ਰੌਸ਼ਨ ਕਰਨ ਲਈ ਸਾਰੇ ਖਿਡਾਰੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਨੂੰ ਮਾਨਤਾ ਦੇਣਾ ਸਾਡੀ ਸਰਕਾਰ ਦਾ ਨਿਮਾਣਾ ਜਿਹਾ ਉਪਰਾਲਾ ਹੈ।”ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧ ਵਿੱਚ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਖਿਡਾਰੀਆਂ ਨੂੰ ਖੇਡਾਂ ਵਿੱਚ ਮੱਲਾਂ ਮਾਰਨ ਲਈ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਸੂਬੇ ਦੇ ਖਿਡਾਰੀਆਂ ਨੂੰ ਨਗਦ ਇਨਾਮਾਂ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮੁੱਖ ਉਦੇਸ਼ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਉਣਾ ਹੈ ਜੋ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦੇ ਹਿੱਸੇਦਾਰ ਬਣ ਸਕਦੇ ਹਨ।‘ਓਲੰਪੀਅਨ ਬਲਬੀਰ ਸਿੰਘ ਸੀਨੀਅਰ ਵਜ਼ੀਫਾ ਸਕੀਮ’ ਤਹਿਤ ਖਿਡਾਰੀਆਂ ਨੂੰ 16,000 ਰੁਪਏ ਮਹੀਨਾ ਵਜ਼ੀਫ਼ਾ ਦੇਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੌਜਵਾਨ ਖਿਡਾਰੀਆਂ ਦਾ ਮਨੋਬਲ ਉੱਚਾ ਚੁੱਕਣ ਲਈ ਸੂਬਾ ਸਰਕਾਰ ਨੇ ਇਹ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਨੇ ਦੁੱਖ ਜ਼ਾਹਰ ਕੀਤਾ ਕਿ ਪਹਿਲਾਂ ਮਾਪੇ ਨਹੀਂ ਸੀ ਚਾਹੁੰਦੇ ਕਿ ਉਨ੍ਹਾਂ ਦੇ ਬੱਚੇ ਖੇਡਾਂ ਵਿੱਚ ਹਿੱਸਾ ਲੈਣ ਪਰ ਹੁਣ ਇਹ ਪਹਿਲਕਦਮੀ ਫੈਸਲਾਕੁੰਨ ਬਦਲਾਅ ਲਿਆਏਗੀ ਅਤੇ ਉਭਰਦੇ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਖੇਡਾਂ ਵਿੱਚ ਹਿੱਸਾ ਲੈਣ ਲਈ ਉੱਚ ਪੱਧਰੀ ਬੁਨਿਆਦੀ ਢਾਂਚਾ ਪ੍ਰਦਾਨ ਕਰਕੇ ਸੂਬੇ ਵਿੱਚ ਖੇਡਾਂ ਦੇ ਨਵੇਂ ਯੁੱਗ ਦੀ ਸ਼ੁਰੂਆਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਖਿਡਾਰੀਆਂ ਨੂੰ ਪੇਸ਼ੇਵਰ ਕੋਚ, ਖੁਰਾਕ ਅਤੇ ਹੋਰ ਸਹੂਲਤਾਂ ਦੇ ਨਾਲ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਉਹ ਆਪਣੇ ਸੂਬੇ ਅਤੇ ਦੇਸ਼ ਦਾ ਨਾਂ ਰੌਸ਼ਨ ਕਰ ਸਕਣ।ਮੁੱਖ ਮੰਤਰੀ ਨੇ ਕਿਹਾ ਕਿ ਨਵੀਂ ਖੇਡ ਨੀਤੀ ਛੇਤੀ ਹੀ ਲਾਗੂ ਕੀਤੀ ਜਾ ਰਹੀ ਹੈ, ਜਿਸ ਵਿੱਚ ਓਲੰਪਿਕ ਅਤੇ ਹੋਰ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਵੱਧ ਤੋਂ ਵੱਧ ਮੈਡਲ ਜਿੱਤਣ ’ਤੇ ਜ਼ੋਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨੀਤੀ ਦਾ ਖਰੜਾ ਸਾਰੇ ਭਾਈਵਾਲਾਂ ਦੀ ਵਿਚਾਰ-ਚਰਚਾ ਨਾਲ ਤਿਆਰ ਕੀਤਾ ਗਿਆ ਹੈ ਤਾਂ ਜੋ ਖੇਡਾਂ ਅਤੇ ਖਿਡਾਰੀਆਂ ਨੂੰ ਵੱਡਾ ਉਤਸ਼ਾਹ ਮਿਲ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਦਾ ਮੁੱਖ ਉਦੇਸ਼ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੋਹਰੀ ਸੂਬਾ ਵਜੋਂ ਉਭਾਰਨਾ ਹੈ। ਖੇਡਾਂ ਨੂੰ ਅਣਗੌਲਿਆਂ ਕਰਨ ਲਈ ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਬੇਰੁਖੀ ਵਾਲੇ ਰਵੱਈਏ ਕਾਰਨ ਖੇਡਾਂ ਵਿੱਚ ਕਈ ਦਿੱਗਜ਼ ਖਿਡਾਰੀ ਪੈਦਾ ਕਰਨ ਵਾਲਾ ਸੂਬਾ ਖੇਡਾਂ ਦੇ ਖੇਤਰ ਵਿੱਚ ਪਛੜ ਗਿਆ। ਹਾਲਾਂਕਿ, ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਕੂਲਾਂ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ, ਸੂਬਾ ਸਰਕਾਰ ਹੁਣ ਡੀ.ਪੀ. ਅਤੇ ਪੀ.ਟੀ.ਆਈ. ਅਧਿਆਪਕਾਂ ਦੀ ਭਰਤੀ ਜੰਗੀ ਪੱਧਰ ’ਤੇ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ ਅਤੇ ਪਿੰਡਾਂ ਵਿੱਚ ਜਲਦੀ ਹੀ ਵਿਸ਼ਵ ਪੱਧਰੀ ਖੇਡ ਸਟੇਡੀਅਮ ਬਣਾਏ ਜਾਣਗੇ ਤਾਂ ਜੋ ਪੇਂਡੂ ਲੋਕਾਂ ਦੀ ਉੱਭਰਦੀ ਪ੍ਰਤਿਭਾ ਨੂੰ ਨਿਖਾਰਿਆ ਜਾ ਸਕੇ ਤਾਂ ਜੋ ਨੌਜਵਾਨ ਨਸ਼ਿਆਂ ਦੀ ਅਲਾਮਤ ਤੋਂ ਦੂਰ ਰਹਿ ਸਕਣ।ਮੁੱਖ ਮੰਤਰੀ ਨੇ ਆਖਿਆ ਕਿ ਸਾਡੇ ਖਿਡਾਰੀਆਂ ਨੇ ਸੂਬੇ ਲਈ ਨਾਮਣਾ ਖੱਟਿਆ ਹੈ ਅਤੇ ਹੁਣ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਇਨ੍ਹਾਂ ਪ੍ਰਾਪਤੀਆਂ ਨੂੰ ਮਾਨਤਾ ਦਿੱਤੀ ਜਾਵੇ। ਮਹਾਨ ਖਿਡਾਰੀਆਂ ਤੇ ਉਨ੍ਹਾਂ ਦੀਆਂ ਉਪਲਬਧੀਆਂ ਨਾਲ ਆਪਣੀ ਨਿੱਜੀ ਸਾਂਝ ਜ਼ਾਹਰ ਕਰਦਿਆਂ ਭਗਵੰਤ ਮਾਨ ਨੇ ਖ਼ਾਸ ਤੌਰ ਉਤੇ ਉਸੈਨ ਬੋਲਟ, ਮਾਰਟਿਨਾ ਨਵਰਾਤੀਲੋਵਾ, ਬੋਰਿਸ ਬੇਕਰ, ਮਾਰੀਆ ਸ਼ਾਰਾਪੋਵਾ, ਅਰਜੁਨਾ ਰਾਣਾਤੁੰਗਾ ਤੇ ਹੋਰ ਖਿਡਾਰੀਆਂ ਦਾ ਜ਼ਿਕਰ ਕੀਤਾ, ਜਿਨ੍ਹਾਂ ਖੇਡਾਂ ਦੇ ਖੇਤਰ ਵਿੱਚ ਅਹਿਮ ਪ੍ਰਾਪਤੀਆਂ ਦਰਜ ਕੀਤੀਆਂ। ਉਨ੍ਹਾਂ ਖਿਡਾਰੀਆਂ ਨੂੰ ਕਿਹਾ ਕਿ ਉਹ ਖੇਡਾਂ ਵਿੱਚ ਆਪਣੀ ਵੱਖਰੀ ਥਾਂ ਬਣਾਉਣ ਲਈ ਇਨ੍ਹਾਂ ਮਹਾਨ ਖਿਡਾਰੀਆਂ ਦੇ ਨਕਸ਼ੇ-ਕਦਮ ਉਤੇ ਚੱਲਣ।ਸਵੈ-ਵਿਸ਼ਵਾਸ, ਮਿਹਨਤ ਤੇ ਸਮਰਪਣ ਨੂੰ ਸਫ਼ਲਤਾ ਦੀ ਕੁੰਜੀ ਦੱਸਦਿਆਂ ਮੁੱਖ ਮੰਤਰੀ ਨੇ ਉੱਭਰਦੇ ਖਿਡਾਰੀਆਂ ਨੂੰ ਹਰੇਕ ਸਥਿਤੀ ਵਿੱਚ ਆਪਣੇ ਅਤੇ ਆਪਣੀ ਕਾਬਲੀਅਤ ਵਿੱਚ ਵਿਸ਼ਵਾਸ ਰੱਖਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਇਹ ਸਵੈ-ਵਿਸ਼ਵਾਸ ਸਾਰੇ ਅੜਿੱਕਿਆਂ ਨੂੰ ਪਾਰ ਕਰਨ ਅਤੇ ਦੇਸ਼ ਲਈ ਤਗਮੇ ਜਿੱਤਣ ਵਿੱਚ ਮਦਦਗਾਰ ਹੋਵੇਗਾ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬੇ ਦੇ ਨੌਜਵਾਨ ਪੰਜਾਬ ਤੇ ਦੇਸ਼ ਲਈ ਤਗਮੇ ਜਿੱਤ ਕੇ ਇਤਿਹਾਸ ਸਿਰਜਣਗੇ।ਵਿਦਿਆਰਥੀਆਂ ਲਈ ਸੁਨਹਿਰੀ ਭਵਿੱਖ ਯਕੀਨੀ ਬਣਾਉਣ ਲਈ ‘ਸਕੂਲ ਆਫ਼ ਐਮੀਨੈਂਸ’ ਨੂੰ ਕ੍ਰਾਂਤੀਕਾਰੀ ਕਦਮ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਬਣਾਉਣ ਲਈ ਇਹ ਬਹੁਤ ਵੱਡੀ ਪੁਲਾਂਘ ਹੈ। ਭਗਵੰਤ ਮਾਨ ਨੇ ਆਸ ਪ੍ਰਗਟਾਈ ਕਿ ਇਹ ਸਕੂਲ ਵਿਦਿਆਰਥੀਆਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਵਿੱਚ ਕਾਨਵੈਂਟ ਸਕੂਲਾਂ ਤੋਂ ਪੜ੍ਹੇ ਵਿਦਿਆਰਥੀਆਂ ਦਾ ਮੁਕਾਬਲਾ ਕਰਨ ਦੇ ਯੋਗ ਬਣਾਉਣਗੇ, ਜਿਸ ਤਹਿਤ ਵਿਸ਼ੇਸ਼ ਤੌਰ ਉਤੇ ਕਰੀਅਰ ਕੌਂਸਲਿੰਗ ਉਤੇ ਧਿਆਨ ਕੇਂਦਰਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਕੂਲ ਦੇਸ਼ ਭਰ ਦੀਆਂ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਤਿਆਰ ਕਰਨ ਵਾਸਤੇ ਅਹਿਮ ਭੂਮਿਕਾ ਨਿਭਾਉਣਗੇ। ਮੁੱਖ ਮੰਤਰੀ ਨੇ ਸਪੱਸ਼ਟ ਤੌਰ ਉਤੇ ਕਿਹਾ ਕਿ ਸੂਬਾ ਸਰਕਾਰ ਨੇ ਪਿੰਡ ਪੱਧਰ ਉਤੇ ਨਵੇਂ ਸਟੇਡੀਅਮ ਉਸਾਰਨ ਲਈ ਖੇਡ ਬਜਟ ਵਿੱਚ ਪਹਿਲਾਂ ਹੀ ਵਾਧਾ ਕੀਤਾ ਗਿਆ ਹੈ ਤਾਂ ਕਿ ਪਿੰਡ ਪੱਧਰ ਜਿੱਥੇ ਕੁਦਰਤੀ ਹੁਨਰ ਮੌਜੂਦ ਹੈ, ਵਿੱਚ ਹੁਨਰ ਨੂੰ ਤਰਾਸ਼ਿਆ ਜਾਵੇ, ਜਦੋਂ ਕਿ ਪਹਿਲਾਂ ਇਸ ਨੂੰ ਨਜ਼ਰਅੰਦਾਜ਼ ਕੀਤਾ ਗਿਆ। ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਨੇ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਹੁਲਾਰਾ ਦੇ ਕੇ ਖਿਡਾਰੀਆਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਵਿੱਚ ਲਗਾਇਆ। ਭਗਵੰਤ ਮਾਨ ਨੇ ਕਿਹਾ ਕਿ ਅਜਿਹੀਆਂ ਸਿਰੜੀ ਕੋਸ਼ਿਸ਼ਾਂ ਖੇਡਾਂ ਦੇ ਪਿੜ ਵਿੱਚ ਖਿਡਾਰੀਆਂ ਨੂੰ ਪਲੇਟਫਾਰਮ ਮੁਹੱਈਆ ਕਰਵਾ ਕੇ ਨਤੀਜੇ ਸਾਹਮਣੇ ਲਿਆਉਣਗੀਆਂ। ਭਗਵੰਤ ਮਾਨ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਪਿਛਲੀਆਂ ਸਰਕਾਰਾਂ ਦੀਆਂ ਡੰਗ-ਟਪਾਊ ਨੀਤੀਆਂ ਕਾਰਨ ਪੰਜਾਬ ਪੁਲਿਸ ਦੀ ਹਾਕੀ ਟੀਮ, ਜੇ.ਸੀ.ਟੀ. ਫਗਵਾੜਾ ਤੇ ਰੇਲ ਕੋਚ ਫੈਕਟਰੀ ਦੀਆਂ ਫੁਟਬਾਲ ਟੀਮਾਂ ਨੂੰ ਦਹਾਕਿਆਂ ਤੱਕ ਨਜ਼ਰਅੰਦਾਜ਼ ਕਰੀ ਰੱਖਿਆ ਪਰ ਹੁਣ ਸੂਬੇ ਦੀਆਂ ਇਨ੍ਹਾਂ ਮੋਹਰੀ ਟੀਮਾਂ ਨੂੰ ਸੁਰਜੀਤ ਕਰਨ ਲਈ ਕੋਸ਼ਿਸ਼ਾਂ ਚੱਲ ਰਹੀਆਂ ਹਨ।ਇਸ ਦੌਰਾਨ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਪੰਜਾਬ ਦੀ ਖੇਡ ਨੀਤੀ ਨੂੰ ਇਕ ਨਿਵੇਕਲਾ ਦਸਤਾਵੇਜ਼ ਬਣਾਉਣ ਲਈ ਵਿਭਾਗ ਸਖ਼ਤ ਮਿਹਨਤ ਕਰ ਰਿਹਾ ਹੈ, ਜਿਹੜੀ ਖਿਡਾਰੀਆਂ ਨੂੰ ਅਨੁਕੂਲ ਮਾਹੌਲ ਮੁਹੱਈਆ ਕਰੇਗੀ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਇਹ ਪਹਿਲਾ ਮੌਕਾ ਹੈ, ਜਦੋਂ ਥਲ ਸੈਨਾ, ਜਲ ਸੈਨਾ ਤੇ ਹੋਰ ਸੇਵਾਵਾਂ ਦੇ ਕੌਮੀ ਐਵਾਰਡ ਜੇਤੂਆਂ ਨੂੰ ਸੂਬਾ ਸਰਕਾਰ ਵੱਲੋਂ ਸਨਮਾਨਿਤ ਕੀਤਾ ਗਿਆ ਹੈ।

ਸਸਤੀਆਂ ਦਰਾਂ ਉਤੇ ਰੇਤਾ ਮੁਹੱਈਆ ਕਰਨ ਲਈ ਮੁੱਖ ਮੰਤਰੀ ਨੇ ਪੰਜ ਜ਼ਿਲ੍ਹਿਆਂ ਦੀਆਂ 20 ਹੋਰ ਜਨਤਕ ਖੱਡਾਂ ਕੀਤੀਆਂ ਲੋਕਾਂ ਨੂੰ ਸਮਰਪਿਤ

0

ਪਿੱਟ ਹੈੱਡ ਤੋਂ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਰੇਤਾ ਯਕੀਨੀ ਬਣਾਉਣ ਲਈ ਪੰਜਾਬ ਵਿੱਚ 55 ਜਨਤਕ ਖੱਡਾਂ ਹੋਈਆਂ ਕਾਰਜਸ਼ੀਲ
ਜਨਤਕ ਖੱਡਾਂ ਨਾਲ ਨਾ ਸਿਰਫ਼ ਲੋਕਾਂ ਨੂੰ ਸਸਤੀਆਂ ਦਰਾਂ ਉਤੇ ਰੇਤਾ ਮਿਲੇਗਾ, ਸਗੋਂ ਕਈ ਨੌਜਵਾਨਾਂ ਨੂੰ ਸਿੱਧੇ ਤੇ ਅਸਿੱਧੇ ਤੌਰ ਉਤੇ ਰੋਜ਼ਗਾਰ ਮੁਹੱਈਆ ਹੋਇਆ
ਪਿਛਲੀਆਂ ਸਰਕਾਰਾਂ ਨੇ ਆਪਣੇ ਬਦਇੰਤਜ਼ਾਮੀ ਵਾਲੇ ਸ਼ਾਸਨ ਦੌਰਾਨ ਸੂਬੇ ਦੀ ਲੁੱਟ ਲਈ ਹਰੇਕ ਤਰ੍ਹਾਂ ਦੇ ਮਾਫ਼ੀਆ ਨਾਲ ਮਿਲੀਭੁਗਤ ਕੀਤੀ
ਪੰਜਾਬੀ ਖ਼ਬਰਸਾਰ ਬਿਉਰੋ
ਮੋਗਾ, 21 ਅਪ੍ਰੈਲ: ਸੂਬੇ ਵਿੱਚ ਲੋਕਾਂ ਨੂੰ ਸਸਤੀਆਂ ਦਰਾਂ ਉਤੇ ਰੇਤਾ ਤੇ ਬਜਰੀ ਮੁਹੱਈਆ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਪੰਜ ਜ਼ਿਲ੍ਹਿਆਂ ਦੀਆਂ 20 ਹੋਰ ਜਨਤਕ ਖੱਡਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਤਾਂ ਕਿ ਰੇਤੇ ਦੀ ਪਿੱਟ ਹੈੱਡ ਤੋਂ ਕੀਮਤ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਯਕੀਨੀ ਬਣਾਈ ਜਾ ਸਕੇ।ਮੁੱਖ ਮੰਤਰੀ ਨੇ ਜ਼ਿਲ੍ਹਾ ਮੋਗਾ ਦੇ ਪਿੰਡ ਸੰਘੇੜਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਜਨਤਕ ਖੱਡਾਂ ਸ਼ੁਰੂ ਕਰਨ ਦੇ ਤੀਜੇ ਪੜਾਅ ਤਹਿਤ ਹੁਣ ਲੁਧਿਆਣਾ, ਫਿਰੋਜ਼ਪੁਰ, ਮੋਗਾ, ਹੁਸ਼ਿਆਰਪੁਰ ਅਤੇ ਐਸ.ਬੀ.ਐਸ. ਨਗਰ ਜ਼ਿਲ੍ਹਿਆਂ ਦੀਆਂ 20 ਨਵੀਆਂ ਖੱਡਾਂ ਸ਼ੁੱਕਰਵਾਰਾਂ ਨੂੰ ਕਾਰਜਸ਼ੀਲ ਹੋਈਆਂ, ਜਿਸ ਨਾਲ ਸੂਬੇ ਭਰ ਵਿੱਚ ਚੱਲ ਰਹੀਆਂ ਜਨਤਕ ਖੱਡਾਂ ਦੀ ਗਿਣਤੀ ਵਧ ਕੇ 55 ਹੋ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਜਲਦੀ ਪੰਜਾਬ ਭਰ ਵਿੱਚ 150 ਜਨਤਕ ਖੱਡਾਂ ਨੂੰ ਕਾਰਜਸ਼ੀਲ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੀਆਂ ਸਰਕਾਰਾਂ ਵਿੱਚ ਵਧੇ-ਫੁੱਲੇ ਰੇਤ ਮਾਫ਼ੀਆ ਦੀ ਜੜ੍ਹ ਵੱਢ ਦਿੱਤੀ ਹੈ ਤਾਂ ਕਿ ਲੋਕਾਂ ਨੂੰ ਸਸਤੀਆਂ ਦਰਾਂ ਉਤੇ ਰੇਤਾ ਮੁਹੱਈਆ ਹੋ ਸਕੇ।ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਨ੍ਹਾਂ ਜਨਤਕ ਖੱਡਾ ਉੱਤੇ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਰੇਤੇ ਦੀ ਵਿਕਰੀ ਕੀਤੀ ਜਾਵੇਗੀ, ਜਿਸ ਨਾਲ ਰਾਜ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਖੱਡਾ ਵਿੱਚ ਕੇਵਲ ਹੱਥਾਂ ਨਾਲ ਹੀ ਰੇਤੇ ਦੀ ਖੁਦਾਈ ਕਰਨ ਦੀ ਆਗਿਆ ਹੋਵੇਗੀ, ਜਦੋਂ ਕਿ ਮਸ਼ੀਨਾਂ ਰਾਹੀਂ ਖੁਦਾਈ ਦਾ ਕਾਰਜ ਨਹੀਂ ਕੀਤਾ ਜਾ ਸਕੇਗਾ। ਭਗਵੰਤ ਮਾਨ ਨੇ ਕਿਹਾ ਕਿ ਹੁਣ ਤੱਕ ਸੂਬੇ ਦੀਆਂ 35 ਜਨਤਕ ਖੱਡਾਂ ਰਾਹੀਂ 5.82 ਲੱਖ ਮੀਟਰਿਕ ਟਨ ਰੇਤੇ ਦੀ ਖਰੀਦ ਲੋਕਾਂ ਵੱਲੋਂ ਕੀਤੀ ਜਾ ਚੁੱਕੀ ਹੈ ਅਤੇ 20 ਨਵੀਆਂ ਖੱਡਾ ਸ਼ੁਰੂ ਹੋਣ ਦੇ ਨਾਲ 18.29 ਲੱਖ ਮੀਟਰਿਕ ਟਨ ਰੇਤਾ ਲੋਕਾਂ ਨੂੰ ਮੁਹੱਈਆ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਖੱਡਾਂ ਨਾਲ ਸਸਤਾ ਰੇਤਾ ਹੀ ਨਹੀਂ ਮਿਲੇਗਾ, ਸਗੋਂ ਸਿੱਧੇ ਅਤੇ ਅਸਿੱਧੇ ਢੰਗ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਖੱਡਾਂ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 5 ਕਰੋੜ ਰੁਪਏ ਇਨ੍ਹਾਂ ਖੱਡਾਂ ਵਿੱਚ ਮਜ਼ਦੂਰੀ ਕਰਨ ਵਾਲੇ ਲੋਕਾਂ ਵੱਲੋਂ ਕਮਾਇਆ ਜਾ ਚੁੱਕਾ ਹੈ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਇਨ੍ਹਾਂ ਖੱਡਾਂ ਤੋਂ ਸਿਰਫ਼ ਗੈਰ-ਵਪਾਰਿਕ ਪ੍ਰਾਜੈਕਟਾਂ ਲਈ ਹੀ ਰੇਤੇ ਦੀ ਖਰੀਦ ਕੀਤੀ ਜਾ ਸਕੇਗੀ। ਮੁੱਖ ਮੰਤਰੀ ਨੇ ਕਿਹਾ ਕਿ ਰੇਤ ਦੀ ਵਿਕਰੀ ਸੂਰਜ ਡੁੱਬਣ ਤੱਕ ਹੀ ਹੋਵੇਗੀ ਅਤੇ ਹਰੇਕ ਜਨਤਕ ਮਾਈਨਿੰਗ ਵਾਲੀ ਥਾਂ ’ਤੇ ਰੇਤ ਦੀ ਨਿਕਾਸੀ ਰੈਗੂਲੇਟ ਕਰਨ ਲਈ ਇੱਕ ਸਰਕਾਰੀ ਅਧਿਕਾਰੀ ਹਮੇਸ਼ਾ ਮੌਜੂਦ ਰਹੇਗਾ। ਸੂਬੇ ਵਿੱਚ ਰੇਤ ਮਾਫੀਆ ਪੈਦਾ ਕਰਨ ਅਤੇ ਉਨ੍ਹਾਂ ਦੀ ਪੁਸ਼ਤਪਨਾਹੀ ਲਈ ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਇਸ ਮੁੱਦੇ ’ਤੇ ਬੋਲਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਇਨ੍ਹਾਂ ਆਗੂਆਂ ਦਾ ਆਪਣੇ ਲੰਮੇ ਕੁਸ਼ਾਸਨ ਦੌਰਾਨ ਸੂਬੇ ਦੀ ਅੰਨ੍ਹੀ ਲੁੱਟ ਕਰਨ ਵਾਲੇ ਮਾਫੀਆ ਨਾਲ ਸਿੱਧੀ ਮਿਲੀਭੁਗਤ ਸੀ। ਸੂਬੇ ਦੀ ਵਿੱਤੀ ਹਾਲਤ ਮੁੜ ਲੀਹ ’ਤੇ ਆਉਣ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਰੇਤ ਮਾਫੀਆ, ਜਿਸ ਨੂੰ ਪਿਛਲੀ ਸਰਕਾਰ ਦੇ ਨੇਤਾਵਾਂ ਦੀ ਸਰਪ੍ਰਸਤੀ ਪ੍ਰਾਪਤ ਸੀ, ਵਿਰੁੱਧ ਕਾਰਵਾਈ ਸ਼ੁਰੂ ਕੀਤੀ ਗਈ ਤਾਂ ਜੋ ਲੋਕਾਂ ਨੂੰ ਸਸਤੀਆਂ ਦਰਾਂ ’ਤੇ ਰੇਤ ਮਿਲਣਾ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ, “ਪਹਿਲਾਂ ਰੇਤ ਮਹਿੰਗੇ ਭਾਅ ’ਤੇ ਮਿਲਦੀ ਸੀ ਜਦਕਿ ਨਸ਼ੇ ਬਾਜ਼ਾਰ ’ਚ ਆਸਾਨੀ ਨਾਲ ਮਿਲ ਜਾਂਦੇ ਸਨ।” ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕ ਭਲਾਈ ਨੂੰ ਨਜ਼ਰਅੰਦਾਜ਼ ਕੀਤਾ ਪਰ ਉਨ੍ਹਾਂ ਦੀ ਸਰਕਾਰ ਲੋਕਾਂ ਨੂੰ ਬਿਨਾਂ ਕਿਸੇ ਮੁਸ਼ਕਲ ਦੇ ਸੇਵਾਵਾਂ ਪ੍ਰਦਾਨ ਕਰਨ ਅਤੇ ਸਰਕਾਰੀ ਖਜ਼ਾਨੇ ਦੀ ਲੁੱਟ ਰੋਕਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ।ਸੂਬੇ ਦੇ ਸਰਬਪੱਖੀ ਵਿਕਾਸ ਲਈ ਸਰਕਾਰ ਦੀ ਵਚਨਬੱਧਤਾ ਜਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਨੂੰ ਲੋਕ ਪੱਖੀ ਫੈਸਲੇ ਲੈ ਕੇ ਵਿੱਤੀ ਘਾਟੇ ਤੋਂ ਵਿੱਤੀ ਲਾਭ ਵਾਲੇ ਸੂਬੇ ਵਜੋਂ ਤਬਦੀਲ ਕੀਤਾ ਗਿਆ ਜਿਸ ਨਾਲ ਸੂਬੇ ਦੀ ਗੁਆਚੀ ਸ਼ਾਨ ਬਹਾਲ ਹੋਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਰੇਤ ਮਾਫੀਆ ਦੇ ਖਾਤਮੇ ਲਈ ਕਈ ਦਲੇਰਾਨਾ ਫੈਸਲੇ ਲਏ ਹਨ ਤਾਂ ਕਿ ਲੋਕਾਂ ਨੂੰ ਸਸਤੀ ਰੇਤ ਮਿਲਣੀ ਯਕੀਨੀ ਬਣਾਈ ਜਾ ਸਕੇ ਕਿਉਂ ਜੋ ਇਹ ਮਾਫੀਆ ਪਿਛਲੇ ਸਮੇਂ ਵਿਚ ਆਪਹੁਦਰੀਆਂ ਕਰਦਾ ਸੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਗਾਰੰਟੀ ਨੂੰ ਪੂਰਾ ਕੀਤਾ ਹੈ ਅਤੇ ਹੁਣ ਇਨ੍ਹਾਂ ਜਨਤਕ ਖੱਡਾਂ ’ਤੇ ਸਿਰਫ 5.50 ਰੁਪਏ ’ਚ ਰੇਤਾ ਵਿਕ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਹਰੇਕ ਮਾਫੀਏ ਨਾਲ ਮਿਲੀਭੁਗਤ ਸੀ ਜਿਸ ਨੇ ਆਪਣੇ ਲੰਮੇ ਕੁਸ਼ਾਸਨ ਦੌਰਾਨ ਸੂਬੇ ਨੂੰ ਦੋਵੇਂ ਹੱਥੀਂ ਲੁੱਟਿਆ। ਉਨ੍ਹਾਂ ਕਿਹਾ ਕਿ ਕਿਸੇ ਵੀ ਦਾਗੀ ਵਿਅਕਤੀ ਨੂੰ ਉਨ੍ਹਾਂ ਦੀ ਸਰਕਾਰ ਅਧੀਨ ਕਿਸੇ ਵੀ ਸਰੋਤ ਤੋਂ ਗੈਰ-ਕਾਨੂੰਨੀ ਢੰਗ ਨਾਲ ਪੈਸਾ ਇਕੱਠਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਹਰ ਫੈਸਲਾ ਕਰੇਗੀ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੋਈ ਹੈ ਅਤੇ ਭ੍ਰਿਸ਼ਟਾਚਾਰ ਕਰਨ ਵਾਲੇ ਹਰੇਕ ਵਿਅਕਤੀ ਭਾਵੇਂ ਕੋਈ ਵੀ ਰੁਤਬਾ ਰੱਖਦੇ ਹੋਵੇ, ਵਿਰੁੱਧ ਹਰਗਿਜ਼ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਕਿਸੇ ਨੂੰ ਵੀ ਜਨਤਾ ਦਾ ਸਰਮਾਇਆ ਲੁੱਟਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।ਇਸ ਮੌਕੇ ਮੁੱਖ ਮੰਤਰੀ ਦੇ ਨਾਲ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਸਨ।

ਸੇਫ਼ ਡਰਾਈਵਿੰਗ ਲਈ ਬਠਿੰਡਾ ਡਿੱਪੂ ਦੇ ਡਰਾਈਵਰ ਨੂੰ ਮਿਲਿਆ ਕੌਮੀ ਸਨਮਾਨ

0

ਪਿਛਲੇ 22 ਸਾਲਾਂ ਤੋਂ ਪੀਆਰਟੀਸੀ ’ਚ ਠੇਕੇ ’ਤੇ ਸੇਵਾ ਨਿਭਾ ਰਿਹਾ ਹੈ ‘ਹੀਰੋ ਆਫ਼ ਰੋਡ’
ਸੁਖਜਿੰਦਰ ਮਾਨ
ਬਠਿੰਡਾ, 21 ਅਪ੍ਰੈਲ: ਪੀਆਰਟੀਸੀ ਦੇ ਬਠਿੰਡਾ ਡਿੱਪੂ ’ਚ ਬਤੌਰ ਡਰਾਈਵਰ ਸੇਵਾਵਾਂ ਨਿਭਾ ਰਹੇ ਮੁਖਤਿਆਰ ਸਿੰਘ ਨੂੰ ਕੌਮੀ ਪੱਧਰ ’ਤੇ ਸੇਫ਼ ਡਰਾਈਵਿੰਗ ’ਚ ਸਨਮਾਨਤ ਕੀਤਾ ਗਿਆ ਹੈ। ਕੇਂਦਰੀ ਟ੍ਰਾਂਸਪੋਰਟ ਵਿਭਾਗ ਵਲੋਂ ਐਸੋਸੀਏਸ਼ਨ ਆਫ਼ ਸਟੇਟ ਰੋਡ ਟ੍ਰਾਂਸਪੋਰਟ ਅੰਡਰਟੇਕਿੰਗ ਦੇ ਸਹਿਯੋਗ ਨਾਲ 18 ਅਪ੍ਰੈਲ ਨੂੰ ਦਿੱਲੀ ’ਚ ਕਰਵਾਏ ਗਏ ਇਸ ਸਨਮਾਨ ਸਮਾਰੋਹ ਵਿਚ ਦੇਸ ਭਰ ਦੇ 42 ਡਰਾਈਵਰਾਂ ਨੂੰ ਇਹ ਸਨਮਾਨ ਦਿੱਤਾ ਗਿਆ ਹੈ ਤੇ ਇੰਨ੍ਹਾਂ 42 ਡਰਾਈਵਰਾਂ ਵਿਚੋਂ ਮੁਖਤਿਆਰ ਸਿੰਘ ਪੰਜਾਬ ਨਾਲ ਸਬੰਧਤ ਇਕੱਲਾ ਡਰਾਈਵਰ ਹੈ, ਜਿਸਨੇ ਇਹ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਸੜਕੀ ਤੇ ਆਵਾਜਾਈ ਵਿਭਾਗ ਦੇ ਕੇਂਦਰੀ ਰਾਜ ਮੰਤਰੀ ਦੀ ਅਗਵਾਈ ਹੇਠ ਹੋਏ ਇਸ ਸਮਾਗਮ ਵਿਚ ਦੇਸ ਭਰ ਦੇ ਉਨ੍ਹਾਂ ਸੁਪਰ 42 ਡਰਾਈਵਰਾਂ ਨੂੰ ਸਨਮਾਨਿਤ ਪੱਤਰ, 5 ਹਜ਼ਾਰ ਰੁਪਏ ਦੇ ਨਗਰ ਇਨਾਮ, ਅਵਾਰਡ ਅਤੇ ਲੋਈ ਦੇ ਕੇ ਸਨਮਾਨਿਤ ਕੀਤਾ ਗਿਆ, ਜਿੰਨ੍ਹਾਂ ਅਪਣੇ ਕਾਰਜ਼ਕਾਲ ਦੌਰਾਨ ਇੱਕ ਵੀ ਹਾਦਸਾ ਨਹੀਂ ਹੋਣ ਦਿੱਤਾ ਤੇ ਨਾਲ ਹੀ ਸੁਰੱਖਿਅਤ ਡਰਾਈਵਿੰਗ ਵੱਲ ਵਿਸੇਸ ਧਿਆਨ ਦਿੱਤਾ। ਸੁੱਕਰਵਾਰ ਨੂੰ ਸਨਮਾਨਿਤ ਹੋਣ ਤੋਂ ਬਾਅਦ ਵਾਪਸ ਬਠਿੰਡਾ ਪੁੱਜੇ ਡਰਾਈਵਰ ਮੁਖਤਿਆਰ ਸਿੰਘ ਤੇ ਉਨ੍ਹਾਂ ਦੀ ਪਤਨੀ ਦਾ ਰੇਲਵੇ ਸਟੇਸ਼ਨ ਉਪਰ ਬਠਿੰਡਾ ਡਿੱਪੂ ਦੇ ਕਰਮਚਾਰੀਆਂ ਵਲੋਂ ਹਾਰਾਂ ਤੇ ਫੁੱਲਾਂ ਨਾਲ ਸਵਾਗਤ ਕੀਤਾ ਗਿਆ। ਮਿਲੀ ਸੂਚਨਾ ਮੁਤਾਬਕ ਟ੍ਰਾਂਸਪੋਰਟ ਵਿਭਾਗ ਵਲੋਂ ਸੇਫ਼ ਡਰਾਈਵਿੰਗ ਨੂੰ ਊਤਸ਼ਾਹਤ ਕਰਨ ਲਈ ਹਰ ਸਾਲ ਇਹ ਅਵਾਰਡ ਸਟੇਟ ਟ੍ਰਾਂਸਪੋਰਟ ਨਾਲ ਜੁੜੇ ਡਰਾਈਵਰਾਂ ਨੂੰ ਦਿੱਤਾ ਜਾਂਦਾ ਹੈ ਤੇ ਇਸਦਾ ਮੁੱਖ ਉਦੇਸ਼ ਸੇਫ਼ ਡਰਾਈਵਿੰਗ ਨੂੰ ਉਤਸ਼ਾਹਤ ਕਰਨਾ ਹੁੰਦਾ ਹੈ। ਬਠਿੰਡਾ ਡਿੱਪੂ ਦੇ ਜੀਐਮ ਅਮਨਵੀਰ ਸਿੰਘ ਟਿਵਾਣਾ ਨੇ ਅਪਣੇ ਡਿੱਪੂ ਦੇ ਡਰਾਈਵਰ ਮੁਖਤਿਆਰ ਸਿੰਘ ਨੂੰ ਇਹ ਅਵਾਰਡ ਮਿਲਣ ’ਤੇ ਖ਼ੁਸੀ ਜਾਹਰ ਕਰਦਿਆਂ ਕਿਹਾ ਕਿ ਇਸਦੇ ਨਾਲ ਦੂਜੇ ਸਟਾਫ਼ ਨੂੰ ਵੀ ਪ੍ਰੇਰਨਾ ਮਿਲਦੀ ਹੈ।
ਬਾਕਸ
ਅਗਲੇ ਸਾਲ ਸੇਵਾਮੁਕਤ ਹੋਣ ਜਾ ਰਿਹਾ ਮੁਖਤਿਆਰ ਸਿੰਘ 22 ਸਾਲਾਂ ਤੋਂ ਨਿਭਾ ਰਿਹਾ ਹੈ ਠੇਕੇ ’ਤੇ ਸੇਵਾਵਾਂ
ਬਠਿੰਡਾ: ਵੱਡੀ ਗੱਲ ਇਹ ਵੀ ਹੈ ਕਿ ਦੇਸ ਭਰ ਵਿਚੋਂ ਸੇਫ਼ ਡਰਾਈਵਿੰਗ ਦਾ ਸਨਮਾਨ ਹਾਸਲ ਕਰਨ ਵਾਲਾ ਪੰਜਾਬ ਦਾ ਇਕਲੌਤਾ ਡਰਾਈਵਰ ਮੁਖਤਿਆਰ ਸਿੰਘ ਪਿਛਲੇ 22 ਸਾਲਾਂ ਤੋਂ ਠੇਕੇ ’ਤੇ ਪੀਆਰਟੀਸੀ ਵਿਚ ਨਿਗੂਣੀ ਤਨਖ਼ਾਹ ’ਤੇ ਅਪਣੀਆਂ ਸੇਵਾਵਾਂ ਨਿਭਾ ਰਿਹਾ ਹੈ ਤੇ ਅਗਲੇ ਸਾਲ ਉਸਨੇ ਸੇਵਾਮੁਕਤ ਹੋ ਜਾਣਾ ਹੈ। ਬੱਸ ਅੱਡੇ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁਖਤਿਆਰ ਸਿੰਘ ਨੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਉਹ ਪੂਰੀ ਤਨਦੇਹੀ ਨਾਲ ਸਰਕਾਰ ਤੇ ਯਾਤਰੀਆਂ ਲਈ ਕੰਮ ਕਰ ਰਹੇ ਹਨ ਤੇ ਸਰਕਾਰ ਨੂੰ ਵੀ ਉਨ੍ਹਾਂ ਨੂੰ ਰੈਗੂਲਰ ਕਰਨਾ ਚਾਹੀਦਾ ਹੈ। ਇਸ ਮੌਕੇ ਪਨਬਸ-ਪੀਆਰਟੀਸੀ ਵਰਕਰ ਯੂਨੀਅਨ ਦੇ ਆਗੂ ਕੁਲਵੰਤ ਸਿੰਘ ਨੇ ਅਪਣੇ ਸਾਥੀ ਨੂੰ ਇਸ ਪ੍ਰਾਪਤੀ ’ਤੇ ਵਧਾਈ ਦਿੰਦਿਆਂ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਅਪਣੇ ਵਾਅਦੇ ਮੁਤਾਬਕ ਕੱਚੇ ਕਾਮਿਆਂ ਨੂੰ ਪੱਕੇ ਕਰੇ ਤਾਂ ਕਿ ਉਹ ਹੋਰ ਉਤਸ਼ਾਹ ਨਾਲ ਕੰਮ ਕਰ ਸਕਣ।

ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿਖੇ ਅੰਤਰ-ਕਾਲਜ ਵਾਲੀਬਾਲ ਟੂਰਨਾਮੈਂਟ ਆਯੋਜਿਤ

0

ਸੁਖਜਿੰਦਰ ਮਾਨ
ਬਠਿੰਡਾ, 21 ਅਪ੍ਰੈਲ : ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ , ਬਠਿੰਡਾ ਦੇ ਖੇਡ ਵਿਭਾਗ ਵੱਲੋਂ ਕੈਂਪਸ ਵਿਖੇ ਅੰਤਰ-ਕਾਲਜ ਵਾਲੀਬਾਲ ਟੂਰਨਾਮੈਂਟ (ਪੁਰਸ਼ ਅਤੇ ਮਹਿਲਾ) ਦਾ ਆਯੋਜਨ ਕਰਵਾਇਆ ਗਿਆ।ਇਸ ਟੂਰਨਾਮੈਂਟ ਵਿੱਚ ਐਮ.ਆਰ.ਐਸ.ਪੀ.ਟੀ.ਯੂ. ਮੁੱਖ ਕੈਂਪਸ, ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ (ਬੀ.ਐਫ.ਸੀ.ਈ.ਟੀ.) ਬਠਿੰਡਾ, ਪੰਜਾਬ ਇੰਸਟੀਚਿਊਟ ਆਫ਼ ਟੈਕਨਾਲੋਜੀ (ਪੀ.ਆਈ.ਟੀ.) ਨੰਦਗੜ੍ਹ, ਜੀ.ਐਸ.ਐਸ. ਕਾਲਜ ਗਿੱਦੜਬਾਹਾ ਅਤੇ ਯੂਨੀਵਰਸਲ ਕਾਲਜ ਪਾਤੜਾਂ ਦੀਆਂ ਟੀਮਾਂ ਨੇ ਭਾਗ ਲਿਆ।ਪੁਰਸ਼ ਵਰਗ ਵਿੱਚ ਐਮ.ਆਰ.ਐਸ.ਪੀ.ਟੀ.ਯੂ. ਦੀ ਮੁੱਖ ਕੈਂਪਸ ਨੇ ਬੀ.ਐਫ.ਸੀ.ਈ.ਟੀ.ਬਠਿੰਡਾ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ। ਜਦਕਿ ਬੀ.ਐਫ.ਸੀ.ਈ.ਟੀ.ਅਤੇ ਯੂਨੀਵਰਸਲ ਕਾਲਜ ਪਾਤੜਾਂ ਨੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।ਮਹਿਲਾ ਵਰਗ ਵਿੱਚ ਐਮ.ਆਰ.ਐਸ.ਪੀ.ਟੀ.ਯੂ. ਮੁੱਖ ਕੈਂਪਸ ਨੇ ਪਹਿਲਾ ਸਥਾਨ ਹਾਸਲ ਕੀਤਾ। ਜਦੋਂ ਕਿ ਪੀ.ਆਈ.ਟੀ. ਨੰਦਗੜ੍ਹ ਨੇ ਦੂਜਾ ਅਤੇ ਬੀ.ਐਫ.ਸੀ.ਈ.ਟੀ. ਨੇ ਤੀਜਾ ਸਥਾਨ ਹਾਸਲ ਕੀਤਾ।ਟੂਰਨਾਮੈਂਟ ਦਾ ਉਦਘਾਟਨ ਰਜਿਸਟਰਾਰ ਡਾ: ਗੁਰਿੰਦਰਪਾਲ ਸਿੰਘ ਬਰਾੜ ਨੇ ਡਾਇਰੈਕਟਰ ਸਪੋਰਟਸ ਐਂਡ ਯੁਵਕ ਭਲਾਈ ਡਾ: ਭੁਪਿੰਦਰਪਾਲ ਸਿੰਘ ਢੋਟ ਅਤੇ ਹੋਰ ਪਤਵੰਤਿਆਂ ਦੀ ਹਾਜ਼ਰੀ ਵਿੱਚ ਕੀਤਾ। ਡਾ: ਬਰਾੜ ਨੇ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਯੂਨੀਵਰਸਿਟੀ ਦੇ ਖੇਡ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ । ਜ਼ਿਲ੍ਹਾ ਖੇਡ ਕੋਆਰਡੀਨੇਟਰ ਬਠਿੰਡਾ ਜਗਬੀਰ ਸਿੰਘ ਇਨਾਮ ਵੰਡ ਸਮਾਰੋਹ ਦੇ ਮੁੱਖ ਮਹਿਮਾਨ ਸਨ। ਸਹਾਇਕ ਡਾਇਰੈਕਟਰ (ਖੇਡਾਂ), ਇੰਜ. ਸਿਕੰਦਰ ਸਿੰਘ ਸਿੱਧੂ, ਡਾਇਰੈਕਟਰ ਫਿਜ਼ੀਕਲ ਐਜੂਕੇਸ਼ਨ, ਡਾ: ਸੁਖਵਿੰਦਰ ਸਿੰਘ ਅਤੇ ਡਾ: ਹਰਮਨਜੋਤ ਕੌਰ ਨੇ ਸਮਾਗਮ ਦੇ ਆਯੋਜਨ ਵਿਚ ਮੁੱਖ ਭੂਮਿਕਾ ਨਿਭਾਈ।

ਪੈਡਿੰਗ ਸ਼ਿਕਾਇਤਾਂ ਦਾ ਜਲਦ ਨਿਪਟਾਰਾ ਕਰਨਾ ਬਣਾਇਆ ਜਾਵੇ ਯਕੀਨੀ : ਡਿਪਟੀ ਕਮਿਸ਼ਨਰ

0

ਈ ਸੇਵਾ ਕੇਂਦਰਾਂ ਤੇ ਪੀਜੀਆਰਐਸ ਪੋਰਟਲ ’ਤੇ ਪ੍ਰਾਪਤ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਕੀਤੀ ਸਮੀਖਿਆ ਬੈਠਕ
ਸੁਖਜਿੰਦਰ ਮਾਨ
ਬਠਿੰਡਾ, 21 ਅਪ੍ਰੈਲ : ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀਜੀਆਰਐੱਸ) ਤੇ ਈ ਸੇਵਾ ਕੇਂਦਰਾਂ ਚ ਕਿਸੇ ਵੀ ਤਰ੍ਹਾਂ ਦੀਆਂ ਬਕਾਇਆ ਸ਼ਿਕਾਇਤਾਂ ਦਾ ਤਹਿ ਸਮੇਂ ਅਨੁਸਾਰ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ ਤੇ ਕਿਸੇ ਵੀ ਤਰ੍ਹਾਂ ਦੀ ਪੈਡੈਂਸੀ ਨਾ ਰਹਿਣ ਦਿੱਤੀ ਜਾਵੇ। ਇਹ ਹਦਾਇਤ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਅਧਿਕਾਰੀਆਂ ਨੂੰ ਆਮ ਲੋਕਾਂ ਵੱਲੋਂ ਪੀਜੀਆਰਐਸ ਪੋਰਟਲ ਰਾਹੀਂ ਭੇਜੀਆਂ ਜਾਂਦੀਆਂ ਵੱਖ-ਵੱਖ ਤਰ੍ਹਾਂ ਦੀਆਂ ਸ਼ਿਕਾਇਤਾਂ ਤੇ ਈ ਸੇਵਾ ਕੇਂਦਰਾਂ ਰਾਹੀਂ ਮੁਹੱਈਆ ਕਰਵਾਈਆ ਜਾ ਰਹੀਆਂ ਵੱਖ-ਵੱਖ ਤਰ੍ਹਾਂ ਦੀਆਂ ਸੇਵਾਵਾਂ ਸਬੰਧੀ ਕੀਤੀ ਗਈ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਕੀਤੀ। ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਕਿਸੇ ਵੀ ਵਿਭਾਗ ਵੱਲੋਂ ਈ ਸੇਵਾ ਕੇਂਦਰਾਂ ਤੇ ਪੀਜੀਆਰਐਸ ਪੋਰਟਲ ’ਤੇ ਅਰਜ਼ੀਆਂ/ਸ਼ਿਕਾਇਤਾਂ ਬਕਾਇਆ ਨਾ ਰੱਖੀਆਂ ਜਾਣ। ਉਨ੍ਹਾਂ ਕਿਹਾ ਕਿ ਬਕਾਇਆ ਸ਼ਿਕਾਇਤਾਂ ਦਾ ਤਹਿ ਸਮੇਂ ਅਨੁਸਾਰ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕਿਸੇ ਵਿਭਾਗ ਕੋਲ ਸ਼ਿਕਾਇਤ ਕਰਤਾ ਵੱਲੋਂ ਗਲਤੀ ਨਾਲ ਪੀਜੀਆਰਐਸ ਪੋਰਟਲ ’ਤੇ ਸ਼ਿਕਾਇਤ ਭੇਜ ਦਿੱਤੀ ਜਾਂਦੀ ਹੈ ਤਾਂ ਉਸ ਸ਼ਿਕਾਇਤ ਨੂੰ ਸਬੰਧਤ ਵਿਭਾਗ ਨੂੰ ਭੇਜਿਆ ਜਾਵੇ ਤਾਂ ਜੋ ਸ਼ਿਕਾਇਤ ਕਰਤਾ ਦੀ ਸ਼ਿਕਾਇਤ ਦਾ ਸਮੇਂ-ਸਿਰ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਅਧਿਕਾਰੀ ਆਪੋ-ਆਪਣਾ ਪੋਰਟਲ ਰੋਜ਼ਾਨਾ ਪਹਿਲ ਦੇ ਆਧਾਰ ਤੇ ਚੈੱਕ ਤੇ ਪੋਰਟਲ ਤੇ ਪ੍ਰਾਪਤ ਸ਼ਿਕਾਇਤ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਅਧਿਕਾਰੀ ਪ੍ਰਾਪਤ ਸ਼ਿਕਾਇਤ ਨੂੰ ਅੱਗੇ ਭੇਜਣ ਤੋਂ ਪਹਿਲਾਂ ਸ਼ਿਕਾਇਤ ਕਰਤਾ ਦੀ ਸ਼ਿਕਾਇਤ ਨੂੰ ਸੁਨਣਾ ਲਾਜ਼ਮੀ ਬਣਾਉਣ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਮੈਡਮ ਪਲਵੀਂ ਚੌਧਰੀ, ਕਮਿਸ਼ਨਰ ਨਗਰ ਨਿਗਮ ਸ਼?ਰੀ ਰਾਹੁਲ, ਐਸਡੀਐਮ ਰਾਮਪੁਰਾ ਓਮ ਪ੍ਰਕਾਸ਼, ਲੀਡ ਬੈਂਕ ਮੈਨੇਜ਼ਰ ਮੈਡਮ ਮੰਜੂ ਮਲਹੋਲਤਰਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ।

ਪਸ਼ੂਆਂ ਤੇ ਹੋਣ ਵਾਲੇ ਅੱਤਿਆਚਾਰਾਂ ਨੂੰ ਰੋਕਣ ਲਈ ਬੈਠਕ ਆਯੋਜਿਤ

0

ਅਧਿਕਾਰੀਆਂ ਨੂੰ ਦਿੱਤੇ ਲੋੜੀਂਦੇ ਦਿਸ਼ਾ-ਨਿਰਦੇਸ਼
ਸੁਖਜਿੰਦਰ ਮਾਨ
ਬਠਿੰਡਾ, 21 ਅਪ੍ਰੈਲ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਪ੍ਰਧਾਨਗੀ ਹੇਠ ਸੁਸਾਇਟੀ ਫਾਰ ਪ੍ਰੀਵੈਨਸ਼ਨ ਆਫ਼ ਕਰੂਅਲਟੀ ਟੂ ਐਨੀਮਲਜ਼ (ਐਸ.ਪੀ.ਸੀ.ਏ.) ਦੇ ਮੱਦੇਨਜ਼ਰ ਪਸ਼ੂ ਪਾਲਣ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪਸ਼ੂਆਂ/ਜਾਨਵਰਾਂ ਤੇ ਹੋਣ ਵਾਲੇ ਅੱਤਿਆਚਾਰਾਂ ਦੀ ਰੋਕਥਾਮ ਤੇ ਬਿਮਾਰ ਪਸ਼ੂਆਂ ਦਾ ਇਲਾਜ਼ ਕਰਨ ਸਬੰਧੀ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਛੋਟੇ ਅਤੇ ਵੱਡੇ ਜਾਨਵਰਾਂ ਲਈ ਐਂਬੂਲੈਂਸ ਦਾ ਪ੍ਰਬੰਧ ਕਰਨਾ ਯਕੀਨੀ ਬਣਾਉਣ। ਇਸ ਦੌਰਾਨ ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇੱਕ ਹੈਲਪ ਲਾਇਨ ਨੰਬਰ ਜਾਰੀ ਕਰਨਾ ਲਾਜ਼ਮੀ ਬਣਾਇਆ ਜਾਵੇ ਤਾਂ ਜੋ ਕਿਸੇ ਵੀ ਥਾਂ ਤੇ ਬਿਮਾਰ ਪਸ਼ੂ ਜਾਂ ਜਾਨਵਰ ਪਿਆ ਹੈ ਤਾਂ ਉਸ ਨੂੰ ਤੁੰਰਤ ਇਲਾਜ ਲਈ ਭੇਜਿਆ ਜਾ ਸਕੇ। ਇਸ ਦੌਰਾਨ ਉਨ੍ਹਾਂ ਨੇ ਨਗਰ ਨਿਗਮ ਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਐਸ.ਪੀ.ਸੀ.ਏ ਅਧੀਨ ਬਿਮਾਰ ਤੇ ਬੇਸਹਾਰਾ ਪਸ਼ੂਆਂ ਲਈ ਇਨਫ਼ਰਮਰੀ ਬਣਾਉਣ ਲਈ ਢੁੱਕਵੀਂ ਥਾਂ ਦਾ ਪ੍ਰਬੰਧ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਜ਼ਖਮੀ ਜਾਨਵਰਾਂ, ਪੰਛੀਆਂ ਆਦਿ ਲਈ ਪਿੰਜਰਿਆਂ ਦਾ ਪ੍ਰਬੰਧ ਕਰਨਾ ਵੀ ਲਾਜ਼ਮੀ ਬਣਾਇਆ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪਲਵੀਂ ਚੌਧਰੀ, ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ, ਡਿਪਟੀ ਡਾਇਰੈਕਟਰ ਡਾ. ਰਾਜਦੀਪ ਸਿੰਘ, ਡਾ. ਚਮਨਦੀਪ ਕੌਰ, ਡਾ. ਅਰਿਹੰਤ ਜੈਨ, ਸ੍ਰੀਮਤੀ ਸਿਰਜਨਾ, ਸ਼੍ਰੀ ਸਾਧੂ ਰਾਮ ਕੁਸ਼ਲਾ, ਸ਼੍ਰੀ ਸੰਦੀਪ ਕਟਾਰੀਆ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

ਬੀ.ਐਫ.ਜੀ.ਆਈ. ਦੇ 15 ਵਿਦਿਆਰਥੀ 10 ਲੱਖ ਸਾਲਾਨਾ ਦੇ ਪੈਕੇਜ ’ਤੇ ਨੌਕਰੀ ਲਈ ਚੁਣੇ

0

ਸੁਖਜਿੰਦਰ ਮਾਨ
ਬਠਿੰਡਾ, 21 ਅਪ੍ਰੈਲ : ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਬਠਿੰਡਾ ਵੱਲੋਂ ਵਿਦਿਆਰਥੀਆਂ ਨੂੰ ਕਾਰਪੋਰੇਟ ਜਗਤ ਅਤੇ ਇੰਡਸਟਰੀ ਦੀਆਂ ਲੋੜਾਂ ਅਨੁਸਾਰ ਰੁਜ਼ਗਾਰ ਮੁਖੀ ਸਿੱਖਿਆ ਪ੍ਰਦਾਨ ਕਰ ਕੇ ਉਨ੍ਹਾਂ ਨੂੰ ਹੁਨਰਮੰਦ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੀ 100 ਫ਼ੀਸਦੀ ਪਲੇਸਮੈਂਟ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ ਹਨ । ਜਿਸਦੇ ਚੱਲਦੇ ਸਿੱਖਿਆ ਖੇਤਰ ਦੀ ਉੱਭਰਦੀ ਕੰਪਨੀ ਗਰੋਅੱਪ ਐਡ ਟੈੱਕ ਪ੍ਰਾ. ਲਿਮ. ਦੀ ਕੈਂਪਸ ਪਲੇਸਮੈਂਟ ਡਰਾਈਵ ਆਯੋਜਿਤ ਕਰਵਾਈ ਗਈ ਜਿਸ ਦੌਰਾਨ ਬੀ.ਐਫ.ਜੀ.ਆਈ. ਦੇ 15 ਵਿਦਿਆਰਥੀ 10 ਲੱਖ ਦੇ ਪੈਕੇਜ ਉਪਰ ਨੌਕਰੀ ਲਈ ਚੁਣੇ ਗਏ। ਪਲੇਸਮੈਂਟ ਡਰਾਈਵ ਦੌਰਾਨ ਗਰੋਅੱਪ ਐਡ ਟੈੱਕ ਪ੍ਰਾ. ਲਿਮ. ਦੇ ਅਧਿਕਾਰੀਆਂ ਨੇ ਐਪਟੀਚਿਊਡ ਟੈੱਸਟ ਰਾਹੀਂ ਵਿਦਿਆਰਥੀਆਂ ਦੀ ਚੋਣ ਪ੍ਰਕਿਰਿਆ ਸ਼ੁਰੂ ਕਰਨ ਤੋਂ ਬਾਦ ਇੰਟਰਵਿਊ ਕੀਤੀ। ਵਿਦਿਆਰਥੀਆਂ ਨੇ ਪੂਰੇ ਹੌਸਲੇ ਅਤੇ ਸਵੈ-ਵਿਸ਼ਵਾਸ ਨਾਲ ਇੰਟਰਵਿਊ ਦਿੱਤੀ। ਚੁਣੇ ਗਏ ਵਿਦਿਆਰਥੀਆਂ ਵਿੱਚ ਐਮ.ਕਾਮ. ਦੀ ਯਾਸ਼ਿਕਾ ਆਹੂਜਾ ਤੇ ਅਮਨਜੋਤ ਕੌਰ, ਐਮ.ਬੀ.ਏ. ਦੀ ਸਿਮਰਨ ਕੌਰ, ਲਵਦੀਪ ਸਿੰਘ ਤੇ ਮਨਪ੍ਰੀਤ ਸਿੰਘ, ਬੀ.ਸੀ.ਏ. ਦੇ ਨੀਤਿਨ ਮਿੱਤਲ, ਬੀ.ਟੈੱਕ. (ਕੰਪਿਊਟਰ ਸਾਇੰਸ ਇੰਜ.) ਦੇ ਸੰਤੋਸ਼ ਸ਼ਾਹ, ਰੋਹਿਤ ਕੇਸ਼ਵ ਵਿਦਿਆਰਥੀ ਤੇ ਮੁਹੰਮਦ ਸ਼ੇਜ਼ਾਨ ਅਹਿਮਦ, ਬੀ.ਟੈੱਕ. (ਸਿਵਲ ਇੰਜ.) ਦੇ ਸੁਖਜੀਤ ਸਿੰਘ, ਉਮੇਸ਼ ਕੁਮਾਰ ਤੇ ਅਮੋਲਕ ਕੁਮਾਰ, ਬੀ.ਟੈੱਕ. (ਇਲੈਕਟਰੀਕਲ ਇੰਜ.) ਦੇ ਦਵੰਦ ਰਾਮ, ਮੁਸਕਾਨ ਆਹੂਜਾ ਤੇ ਗਗਨਜੋਤ ਕੌਰ ਸ਼ਾਮਲ ਹਨ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ਸੰਸਥਾ ਵੱਲੋਂ ਸਾਰੇ ਕੋਰਸਾਂ ਦੇ ਵਿਦਿਆਰਥੀਆਂ ਦੀ ਪਲੇਸਮੈਂਟ ਨੂੰ ਯਕੀਨੀ ਬਣਾਉਣ ਲਈ ਉਪਰਾਲੇ ਲਗਾਤਾਰ ਜਾਰੀ ਹਨ।

Our Visitor

1911918