Sunday, May 24, 2026
Home Blog Page 2137

ਪੁੰਛ ’ਚ ਹੋਏ ਅੱਤਵਾਦੀ ਹਮਲੇ ’ਚ ਬਠਿੰਡਾ ਜ਼ਿਲ੍ਹੇ ਦੇ ਪਿੰਡ ਬਾਘਾ ਦਾ ਜਵਾਨ ਗੁਰਸੇਵਕ ਸਿੰਘ ਹੋਇਆ ਸ਼ਹੀਦ

0

ਪੂਰੇ ਇਲਾਕੇ ’ਚ ਸੋਗ ਦੀ ਲਹਿਰ
ਸੁਖਜਿੰਦਰ ਮਾਨ
ਬਠਿੰਡਾ, 21 ਅਪ੍ਰੈਲ : ਬੀਤੇ ਕੱਲ ਕਸ਼ਮੀਰ ਦੇ ਪੁੰਛ ਇਲਾਕੇ ਵਿੱਚ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ਵਿਚ ਜ਼ਿਲ੍ਹੇ ਦੇ ਪਿੰਡ ਬਾਘਾ ਦਾ ਫੌਜੀ ਜਵਾਨ ਗੁਰਸੇਵਕ ਸਿੰਘ (23) ਸ਼ਹੀਦ ਹੋ ਗਿਆ ਹੈ। ਸ਼ਹੀਦ ਜਵਾਨ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਪਤਾ ਲੱਗਿਆ ਹੈ ਕਿ ਗੁਰਸੇਵਕ ਸਿੰਘ ਸਾਲ 2018 ਵਿਚ ਫੌਜ ਵਿੱਚ ਭਰਤੀ ਹੋਇਆ ਸੀ। ਜਵਾਨ ਦੇ ਸ਼ਹੀਦ ਹੋਣ ਦਾ ਪਤਾ ਲੱਗਦੇ ਹੀ ਪੂਰੇ ਇਲਾਕੇ ’ਚ ਸੋਗ ਦੀ ਲਹਿਰ ਫੈਲ ਗਈ ਅਤੇ ਵੱਡੀ ਗਿਣਤੀ ਵਿਚ ਲੋਕ ਜਵਾਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਸ ਦੇ ਘਰ ਪੁੱਜ ਗਏ। ਦੇਰ ਸ਼ਾਮ ਤੱਕ ਸ਼ਹੀਦ ਜਵਾਨ ਦੀ ਮ੍ਰਿਤਕ ਦੇਹ ਪਿੰਡ ਵਿਚ ਨਹੀਂ ਪੁੱਜੀ ਸੀ, ਜਿਸਦੇ ਚੱਲਦੇ ਹੁਣ ਸੰਸਕਾਰ ਭਲਕੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈੈ। ਪਿੰਡ ਦੇ ਲੋਕਾਂ ਮੁਤਾਬਕ ਸ਼ਹੀਦ ਜਵਾਨ ਸੇਵਕ ਸਿੰਘ ਆਪਣੀਆਂ ਦੋ ਭੈਣਾਂ ਤੋਂ ਉਮਰ ਵਿੱਚ ਵੱਡਾ ਸੀ ਅਤੇ ਉਸਦੀ ਇਕ ਭੈਣ ਵਿਆਹੀ ਹੋਈ ਸੀ। ਪ੍ਰਵਾਰ ਵਾਲਿਆਂ ਮੁਤਾਬਕ ਉਸਨੇ ਖੁਦ ਵੀ ਵਿਆਹ ਨਹੀਂ ਕਰਵਾਇਆ ਸੀ ਕਿ ਉਹ ਪਹਿਲਾਂ ਅਪਣੀਆਂ ਭੈਣਾਂ ਦਾ ਵਿਆਹ ਕਰੇਗਾ। ਮ੍ਰਿਤਕ ਦੇ ਮਾਤਾ ਪਿਤਾ ਦੀ ਆਰਥਿਕ ਹਾਲਾਤ ਕਾਫ਼ੀ ਮਾੜੀ ਹੋਣ ਕਾਰਨ ਉਨ੍ਹਾਂ ਵਲੋਂ ਦਿਹਾੜੀ ਕਰਕੇ ਆਪਣੇ ਪ੍ਰਵਾਰ ਦਾ ਗੁਜ਼ਾਰਾ ਕੀਤਾ ਜਾ ਰਿਹਾ ਸੀ ਤੇ ਹੁਣ ਗੁਰਸੇਵਕ ਦੇ ਫ਼ੌਜ ਵਿਚ ਭਰਤੀ ਹੋਣ ਤੋਂ ਬਾਅਦ ਮਾਪਿਆਂ ਨੂੰ ਦਿਨ ਬਦਲਣ ਦੀ ਉਮੀਦ ਬੱਝੀ ਹੋਈ ਸੀ। ਉਧਰ ਮਿਲੀ ਜਾਣਕਾਰੀ ਮੁਤਾਬਕ ਸ਼ਹੀਦ ਜਵਾਨ ਗੁਰਸੇਵਕ ਸਿੰਘ ਨੇ ਅੱਤਵਾਦੀ ਹਮਲੇ ਤੋਂ ਪਹਿਲਾਂ ਕਰੀਬ ਦੁਪਿਹਰ ਢਾਈ ਵਜੇ ਆਪਣੇ ਘਰ ਫੋਨ ’ਤੇ ਗੱਲਬਾਤ ਕੀਤੀ ਸੀ ਜੋਕਿ ਆਖ਼ਰੀ ਹੋ ਨਿਬੜੀ। ਪ੍ਰਵਾਰਕ ਮੈਂਬਰਾਂ ਨੇ ਰੋਂਦੇ ਹੋਏ ਦਸਿਆ ਕਿ ਗੁਰਸੇਵਕ ਸਿੰਘ ਨੇ ਕਿਹਾ ਸੀ ਕਿ ਉਹ ਅਪਣੇ ਸਾਥੀ ਜਵਾਨਾਂ ਲਈ ਖਾਣਾ ਲੈ ਕੇ ਜਾ ਰਹੇ ਹਨ। ਜਿਸਤੋਂ ਬਾਅਦ ਇਹ ਘਟਨਾ ਵਾਪਰ ਗਈ। ਪਿੰਡ ਦੇ ਲੋਕਾਂ ਨੇ ਦਸਿਆ ਕਿ ਗੁਰਸੇਵਕ ਸਿੰਘ ਨੇ ਆਪਣੇ ਪਿੰਡ ਦੇ ਸਰਕਾਰੀ ਸਕੂਲ ਤੋਂ ਪ੍ਰਾਇਮਰੀ ਸਿੱਖਿਆ ਹਾਸਲ ਕੀਤੀ ਜਿਸਤੋਂ ਬਾਅਦ ਉਸਨੇ ਦਸਵੀਂ ਜਮਾਤ ਤੱਕ ਦੀ ਪੜ੍ਹਾਈ ਰਾਮਾਂ ਵਿਖੇ ਹਿੰਦੂ ਸੀਨਿਅਰ ਸਕੈਡੰਰੀ ਸਕੂਲ ਤੋਂ ਪੂਰੀ ਕੀਤੀ । ਸ਼ਹੀਦ ਜਵਾਨ ਸੇਵਕ ਸਿੰਘ ਬਚਪਨ ਤੋਂ ਹੀ ਫੋਜ ਵਿੱਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨਾ ਚਾਹੁੰਦਾ ਸੀ ਜਿਸਦੇ ਚਲਦਿਆਂ ਉਸਨੇ ਦੋੜ ਲਗਾਉਣੀ ਸ਼ੁਰੂ ਕੀਤੀ। ਪਿੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸ਼ਹੀਦ ਦੇ ਪਰਿਵਾਰ ਨੂੰ ਸਹਾਇਤਾ ਰਾਸ਼ੀ ਦਿੱਤੀ ਜਾਵੇ ਅਤੇ ਪਰਿਵਾਰ ਦੇ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਤਾਂਕਿ ਉਸਦੇ ਪਰਿਵਾਰ ਦਾ ਗੁਜ਼ਾਰਾ ਹੋ ਸਕੇ ।

ਜਲਾਲਾਬਾਦ ਤੋਂ ਆਪ ਵਿਧਾਇਕ ਗੋਲਡੀ ਕੰਬੋਜ਼ ਦਾ ਪਿਤਾ ਫਿਰੌਤੀ ਵਸੂਲਣ ਦੇ ਦੋਸ਼ਾਂ ਹੇਠ ਗ੍ਰਿਫਤਾਰ 

0
ਪੰਜਾਬੀ ਖ਼ਬਰਸਾਰ ਬਿਉਰੋ 
ਫਾਜਲਿਕਾ, 21 ਅਪ੍ਰੈਲ: ਜਲਾਲਾਬਾਦ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੋਲਡੀ ਕੰਬੋਜ਼ ਦੇ ਪਿਤਾ ਸੁਰਿੰਦਰ ਸਿੰਘ ਕੰਬੋਜ ਨੂੰ ਪੁਲਿਸ ਦੇ ਵਲੋਂ ਗ੍ਰਿਫਤਾਰ ਕੀਤਾ ਗਿਆ ਹੈ। ਪਤਾ ਲੱਗਿਆ ਹੈ ਕਿ ਬਲਾਤਕਾਰ ਦੇ ਇੱਕ ਝੂਠੇ ਕੇਸ ਵਿੱਚ ਫਸਾਉਣ ਦਾ ਡਰਾਵਾ ਦੇ ਕੇ ਸਿਕਾਇਤਕਰਤਾ ਸੁਨੀਲ ਕੋਲੋਂ 10 ਲੱਖ ਰੂਪਏ ਮੰਗੇ ਜਾ ਰਹੇ ਸਨ। ਮਾਮਲੇ ਦੀ ਸ਼ਿਕਾਇਤ ਪੁਲਿਸ ਤੱਕ ਪੁੱਜਣ ਤੋਂ ਬਾਅਦ ਸੁਰਿੰਦਰ ਕੰਬੋਜ ਸਹਿਤ ਰਾਣੋ ਬਾਈ, ਸੁਨੀਲ ਰਾਏ ਅਤੇ ਉਸਦੀ ਪਤਨੀ ਵਿਰੁੱਧ ਆਈਪੀਸੀ ਦੀ ਧਾਰਾ 384, 389 ਅਤੇ 34 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਧਰ ਆਪ ਵਿਧਾਇਕ ਦੇ ਪਿਤਾ ਵਿਰੁੱਧ ਦਰਜ ਕੀਤੇ ਮਾਮਲੇ ‘ਤੇ ਟਿੱਪਣੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਕਾਨੂੰਨ ਸਭ ਲਈ ਬਰਾਬਰ ਹੈ ਤੇ ਇਸਦੀ ਉਲੰਘਣਾ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ। ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਸਰਕਾਰ ਵੱਲੋਂ ਆਪਣੇ ਮੰਤਰੀ ਵਿਜੇ ਸਿੰਗਲਾ ਅਤੇ ਵਿਧਾਇਕ ਅਮਿਤ ਰਤਨ ਨੂੰ ਵੀ ਭਿ੍ਸਟਾਚਾਰ ਦੇ ਮਾਮਲੇ ਵਿਚ ਗਿਰਫ਼ਤਾਰ ਕੀਤਾ ਜਾ ਚੁੱਕਾ ਹੈ।

ਮੁਖਤਾਰ ਅੰਸਾਰੀ ’ਤੇ ਹੋਏ 55 ਲੱਖ ਦੇ ਖਰਚੇ ਦੀ ਫਾਈਲ ਮੁੱਖ ਮੰਤਰੀ ਨੇ ਵਾਪਸ ਮੋੜੀ

0

ਹੁਕਮ ਦੇਣ ਵਾਲੇ ਮੰਤਰੀਆਂ ਤੋਂ ਖ਼ਰਚਾ ਵਸੂਲਣ ਦੀ ਰਵਾਇਤ ਬਾਰੇ ਕਰ ਰਹੇ ਹਾਂ ਵਿਚਾਰ-ਮੁੱਖ ਮੰਤਰੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 20 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉੱਤਰ ਪ੍ਰਦੇਸ਼ ਤੋਂ ਖੌਫ਼ਨਾਕ ਅਪਰਾਧੀ ਮੁਖਤਾਰ ਅੰਸਾਰੀ ਨੂੰ ਰੋਪੜ ਜੇਲ੍ਹ ਵਿਚ ਸੁਖ-ਸਹੂਲਤਾਂ ਦੇਣ ਲਈ ਸਰਕਾਰੀ ਖਜ਼ਾਨੇ ਵਿੱਚੋਂ 55 ਲੱਖ ਰੁਪਏ ਦੀ ਅਦਾਇਗੀ ਕਰਨ ਬਾਰੇ ਫਾਈਲ ਨੂੰ ਵਾਪਸ ਮੋੜ ਦਿੱਤਾ ਹੈ।ਮੁੱਖ ਮੰਤਰੀ ਨੇ ਇਸ ਨੂੰ ਲੋਕਾਂ ਦੇ ਪੈਸੇ ਦੀ ਅੰਨ੍ਹੀ ਲੁੱਟ ਦੱਸਦੇ ਹੋਏ ਕਿਹਾ ਕਿ ਅਜਿਹਾ ਵਰਤਾਰਾ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਖਤਰਨਾਕ ਅਪਰਾਧੀ ਨੂੰ ਰੋਪੜ ਜੇਲ੍ਹ ਵਿਚ ਸੁਖ-ਸਹੂਲਤਾਂ ਦਿੱਤੇ ਜਾਣ ਬਾਰੇ ਤਾਂ ਪਿਛਲੀਆਂ ਸਰਕਾਰਾਂ ਹੀ ਭਲੀ-ਭਾਂਤ ਜਾਣਦੀਆਂ ਹੋਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਅਰਾਮਦਾਇਕ ਠਹਿਰ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਪਿਛਲੀ ਸਰਕਾਰ ਨੇ ਇਸ ਗੱਲ ਨੂੰ ਵੀ ਯਕੀਨੀ ਬਣਾਇਆ ਕਿ ਇਸ ਖੌਫਨਾਕ ਅਪਰਾਧੀ ਨੂੰ ਜੇਲ੍ਹ ਵਿਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਸ ਦਾ ਕਾਨੂੰਨੀ ਤੌਰ ਉਤੇ ਬਚਾਅ ਕੀਤਾ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸੱਤਾਧਾਰੀਆਂ ਦਾ ਇਸ ਅਪਰਾਧੀ ਉਤੇ ਮਿਹਰਬਾਨ ਹੋਣ ਦੀ ਹਕੀਕਤ ਦਾ ਪਤਾ ਇਸ ਤੱਥ ਤੋਂ ਲੱਗ ਜਾਂਦਾ ਹੈ ਕਿ ਉਸ ਦੇ ਖਿਲਾਫ਼ 48 ਵਾਰੰਟ ਜਾਰੀ ਹੋਏ ਪਰ ਉਸ ਸਮੇਂ ਦੀ ਸਰਕਾਰ ਨੇ ਇਸ ਦੀ ਕੋਈ ਪ੍ਰਵਾਹ ਨਾ ਕਰਦੇ ਹੋਏ ਉਸ ਨੂੰ ਪੇਸ਼ ਨਾ ਕੀਤਾ। ਉਨ੍ਹਾਂ ਕਿਹਾ ਕਿ ਇਹ ਕਿੰਨਾ ਹੈਰਾਨੀਜਨਕ ਹੈ ਕਿ ਉਸ ਮੌਕੇ ਦੀ ਸਰਕਾਰ ਨੇ ਰੋਪੜ ਜੇਲ੍ਹ ਵਿਚ ਬੰਦ ਇਸ ਅਪਰਾਧੀ ਦੇ ਹਿੱਤ ਪਾਲਣ ਲਈ ਟੈਕਸ ਭਰਨ ਵਾਲੇ ਲੋਕਾਂ ਦੇ 55 ਲੱਖ ਰੁਪਏ ਖਰਚ ਦਿੱਤੇ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੇ ਪੈਸੇ ਦੀ ਇਹ ਅੰਨ੍ਹੀ ਲੁੱਟ ਪੂਰੀ ਤਰ੍ਹਾਂ ਗੈਰ-ਵਾਜਬ ਹੈ ਅਤੇ ਉਨ੍ਹਾਂ ਨੇ ਇਸ ਬਾਰੇ ਫਾਈਲ ਵਿਭਾਗ ਨੂੰ ਵਾਪਸ ਭੇਜ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਰਦਾਤਿਆਂ ਦੇ ਪੈਸੇ ਦੀ ਲੁੱਟ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਹ ਗਲਤ ਫੈਸਲਾ ਲੈਣ ਵਾਲੇ ਤਤਕਾਲੀ ਮੰਤਰੀਆਂ ਪਾਸੋਂ ਇਹ ਰਕਮ ਵਸੂਲਣ ਉਤੇ ਵਿਚਾਰ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਘਿਨਾਉਣੇ ਜੁਰਮ ਵਿਚ ਸ਼ਾਮਲ ਹਰੇਕ ਵਿਅਕਤੀ ਨੂੰ ਇਸ ਗੁਨਾਹ ਲਈ ਜਵਾਬਦੇਹ ਬਣਾਇਆ ਜਾਵੇਗਾ।

ਚਾਰਜ਼ਸੀਟ ਦੀ ਕਾਪੀ ਲੈਣ ਲਈ ਵਿਧਾਇਕ ਅਮਿਤ ਰਤਨ ਪੁੱਜੇ ਅਦਾਲਤ ’ਚ

0

ਮੁਦਈ ਦੀ ਕਾਲ ਰਿਕਾਰਡਿੰਗ ਦੀ ਕਾਪੀ ਨਾ ਮਿਲਣ ਕਾਰਨ ਸੁਣਵਾਈ 27 ’ਤੇ ਪਈ
ਸੁਖਜਿੰਦਰ ਮਾਨ
ਬਠਿੰਡਾ, 20 ਅਪ੍ਰੈਲ : ਭ੍ਰਿਸਟਾਚਾਰ ਦੇ ਦੋਸਾਂ ਹੇਠ ਕਰੀਬ ਦੋ ਮਹੀਨੇ ਪਹਿਲਾਂ ਗ੍ਰਿਫਤਾਰ ਕੀਤੇ ਗਏ ਬਠਿੰਡਾ ਦਿਹਾਤੀ ਹਲਕੇ ਦੇ ਵਿਧਾਇਕ ਅਮਿਤ ਰਤਨ ਅੱਜ ਸਥਾਨਕ ਵਧੀਕ ਜ਼ਿਲ੍ਹਾ ਤੇ ਸੈਸਨ ਜੱਜ ਸ਼੍ਰੀ ਰਾਮ ਕੁਮਾਰ ਸਿੰਗਲਾ ਦੀ ਅਦਾਲਤ ’ਚ ਪੇਸ਼ ਹੋਏ। ਜਿੱਥੇ ਉਨ੍ਹਾਂ ਦੇ ਵਕੀਲ ਵਲੋਂ ਪਿਛਲੇ ਦਿਨੀਂ ਵਿਜੀਲੈਂਸ ਦੁਆਰਾ ਪੇਸ਼ ਕੀਤੀ ਚਾਰਜ਼ਸੀਟ ਦੀ ਕਾਪੀ ਮੰਗੀ। ਸੂਚਨਾ ਮੁਤਾਬਕ ਇਸ ਦੌਰਾਨ ਮੁਦਈ ਦੀ ਵਿਜੀਲੈਂਸ ਵਲੌਂ ਕਢਵਾਈ ਕਾਲ ਰਿਕਾਰਡਿੰਗ ਦੀ ਕਾਪੀ ਨਾ ਮਿਲਣ ਦੇ ਚੱਲਦੇ ਵਿਧਾਇਕ ਦੇ ਵਕੀਲ ਵਲੋਂ ਅਧੂਰੀ ਚਾਰਜ਼ਸੀਟ ਦੀ ਕਾਪੀ ਲੈਣ ਤੋਂ ਇੰਨਕਾਰ ਕਰ ਦਿੱਤਾ। ਜਿਸਦੇ ਚੱਲਦੇ ਅਦਾਲਤ ਨੇ ਹੁਣ ਇਸ ਕੇਸ ਦੀ ਅਗਲੀ ਸੁਣਵਾਈ 27 ਅਪ੍ਰੈਲ ’ਤੇ ਪਾ ਦਿੱਤੀ। ਦਸਣਾ ਬਣਦਾ ਹੈ ਕਿ ਹਲਕੇ ਅਧੀਨ ਪੈਂਦੇ ਪਿੰਡ ਘੁੱਦਾ ਦੀ ਮਹਿਲਾ ਸਰਪੰਚ ਸੀਮਾ ਰਾਣੀ ਦੇ ਪਤੀ ਪ੍ਰਿਤਪਾਲ ਕਾਕਾ ਕੋਲੋ ਪਿੰਡ ਦੇ ਵਿਕਾਸ ਕਾਰਜ਼ਾਂ ਲਈ ਆਈਆਂ ਗ੍ਰਾਂਟਾਂ ਨੂੰ ਰਿਲੀਜ਼ ਕਰਵਾਉਣ ਬਦਲੇ 4 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਵਿਜੀਲੈਂਸ ਟੀਮ ਨੇ ਵਿਧਾਇਕ ਦੇ ਪ੍ਰਾਈਵੇਟ ਪੀਏ ਰਿਸਮ ਗਰਗ ਨੂੰ ਸਥਾਨਕ ਸਰਕਟ ਹਾਊਸ ਵਿਚੋਂ 16 ਫ਼ਰਵਰੀ ਨੂੰ ਗ੍ਰਿਫਤਾਰ ਕੀਤਾ ਸੀ। ਹਾਲਾਂਕਿ ਇਸ ਦੌਰਾਨ ਵਿਧਾਇਕ ਖੁਦ ਵੀ ਮੌਕੇ ’ਤੇ ਮੌਜੂਦ ਸੀ ਪ੍ਰੰਤੂ ਵਿਜੀਲੈਂਸ ਟੀਮ ਨੇ ਕੋਈ ਪੁਖਤਾ ਸਬੂਤ ਨਾ ਹੋਣ ਕਾਰਨ ਉਸਨੂੰ ਗ੍ਰਿਫਤਾਰ ਨਹੀਂ ਕੀਤਾ ਸੀ। ਪ੍ਰੰਤੂ ਵਿਜੀਲੈਂਸ ਅਧਿਕਾਰੀਆਂ ਮੁਤਾਬਕ ਰਿਸਮ ਕੋਲੋ ਕੀਤੀ ਪੁਛਗਿਛ ਅਤੇ ਮੁਦਈ ਵਲੋਂ ਮੁਹੱਈਆਂ ਕਰਵਾਈ ਰਿਕਾਰਡ ਦੇ ਆਧਾਰ ’ਤੇ ਵਿਧਾਇਕ ਨੂੰ ਵੀ ਇਸ ਕੇਸ ਵਿਚ ਨਾਮਜਦ ਕੀਤਾ ਗਿਆ ਸੀ, ਜਿਸਤੋਂ ਬਾਅਦ 20 ਫ਼ਰਵਰੀ ਨੂੰ ਉਸਦੀ ਗ੍ਰਿਫਤਾਰੀ ਕੀਤੀ ਗਈ ਸੀ। ਇਸ ਮਾਮਲੇ ਵਿਚ ਕਈ ਵਾਰ ਵਿਜੀਲੈਂਸ ਟੀਮ ਵਲੋਂ ਵਿਧਾਇਕ ਤੇ ਉਸਦੇ ਪੀਏ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਪੁਛਗਿਛ ਕੀਤੀ ਗਈ ਸੀ। ਜਿਸਤੋਂ ਬਾਅਦ ਦੋਨਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਸੀ। ਮੌਜੂਦਾ ਸਮੇਂ ਵਿਧਾਇਕ ਪਟਿਆਲਾ ਅਤੇ ਪੀਏ ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਹੈ। ਇਸ ਦੌਰਾਨ ਕੁੱਝ ਦਿਨ ਪਹਿਲਾਂ ਵਿਜੀਲੈਂਸ ਨੇ ਦੋਨਾਂ ਵਿਰੁਧ ਅਦਾਲਤ ਵਿਚ ਚਲਾਨ ਪੇਸ਼ ਕਰ ਦਿੱਤਾ ਸੀ। ਜਿਸਦੀ ਕਾਪੀ ਹਾਸਲ ਕਰਨ ਲਈ ਵਿਧਾਇਕ ਵਲੋਂ ਅਦਾਲਤ ਵਿਚ ਅਰਜੀ ਲਗਾਈ ਗਈ ਸੀ ਤੇ ਇਸਦੇ ਕੇਸ ਵਿਚ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਚੱਲਦੇ ਅੱਜ ਪੁਲਿਸ ਵਿਧਾਇਕ ਨੂੰ ਪਟਿਆਲਾ ਜੇਲ੍ਹ ਤੋਂ ਬਠਿੰਡਾ ਲੈ ਕੇ ਪੁੱਜੀ ਹੋਈ ਸੀ। ਵਿਧਾਇਕ ਦੇ ਵਕੀਲ ਹਰਪਿੰਦਰ ਸਿੰਘ ਸਿੱਧੂ ਨੇ ਇਸਦੀ ਪੁਸ਼ਟੀ ਕਰਦਿਆਂ ਦਾਅਵਾ ਕੀਤਾ ਕਿ ਅਧੂਰੀ ਚਾਰਜ਼ਸੀਟ ਮਿਲਣ ਕਾਰਨ ਅਗਲੀ ਤਰੀਕ ਪਾਈ ਗਈ ਹੈ।

ਜਲੰਧਰ ਜ਼ਿਮਨੀ ਚੋਣ: ਐਨਐਚਐਮ ਮੁਲਾਜ਼ਮਾਂ ਵੱਲੋਂ ਸੂਬਾ ਸਰਕਾਰ ਖਿਲਾਫ ਪੋਲ ਖੋਲ੍ਹ ਰੈਲੀ ਦਾ ਐਲਾਨ

0

ਮਜਦੂਰ ਦਿਵਸ ਮੌਕੇ 1 ਮਈ ਦੇ ਦਿਨ ਸਮੂਹਿਕ ਛੁੱਟੀ ਲੈ ਕੇ ਸਰਕਾਰ ਖਿਲਾਫ ਪ੍ਰਚਾਰ ਲਈ ਜਲੰਧਰ ਜਾਣਗੇ ਕੱਚੇ ਸਿਹਤ ਮੁਲਾਜ਼ਮ
ਪੰਜਾਬੀ ਖ਼ਬਰਸਾਰ ਬਿਉਰੋ
ਮੋਗਾ, 20 ਅਪ੍ਰੈਲ : ਸੂਬਾ ਸਰਕਾਰ ਵੱਲੋਂ ਕੱਚੇ ਸਿਹਤ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਬੰਧੀ ਫੈਸਲਾ ਨਾ ਲੈਣ ਤੋਂ ਅੱਕੇ ਕੱਚੇ ਸਿਹਤ ਮੁਲਾਜ਼ਮਾਂ ਵੱਲੋਂ ਜਲੰਧਰ ਜ਼ਿਮਨੀ ਚੋਣ ਦੌਰਾਨ ‘ਆਪ’ ਸਰਕਾਰ ਖਿਲਾਫ ਪੋਲ ਖੋਲ੍ਹ ਰੈਲੀ ਕਰਦਿਆਂ ਜਲੰਧਰ ਦੇ ਲੋਕਾਂ ਨੂੰ ਸਰਕਾਰ ਦੀ ਅਸਲੀਅਤ ਦੱਸਣ ਦਾ ਫੈਸਲਾ ਲਿਆ ਗਿਆ ਹੈ।ਐਨਐਚਐਮ ਇੰਪਲਾਈਜ਼ ਯੂਨੀਅਨ ਪੰਜਾਬ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ 1 ਮਈ ਨੂੰ ਮਜਦੂਰ ਦਿਵਸ ਮੌਕੇ ਸਮੂਹ ਕੱਚੇ ਸਿਹਤ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਜਲੰਧਰ ਜਾਣਗੇ ਤੇ ਉੱਥੇ ਸਰਕਾਰ ਖਿਲਾਫ ਪੋਲ ਖੋਲ੍ਹ ਰੈਲੀ ਕਰਨ ਉਪਰੰਤ ਜਲੰਧਰ ਦੇ ਲੋਕਾਂ ਵਿੱਚ 50 ਹਜ਼ਾਰ ਪੈਂਫਲਿਟ ਵੰਡਣਗੇ।ਕੱਚੇ ਕਾਮਿਆਂ ਨੇ ਫੈਸਲਾ ਕੀਤਾ ਹੈ ਕਿ ਉਹ ਜਲੰਧਰ ਦੇ ਲੋਕਾਂ ਨੂੰ ਪੈਂਫਲਿਟਾ ਰਾਹੀਂ ਦੱਸਣਗੇ ਕਿ ਇਸ ਸਰਕਾਰ ਨੇ ਸਿਹਤ ਵਿਭਾਗ ਵਿੱਚ ਅਜੇ ਤੱਕ ਇੱਕ ਮੁਲਾਜ਼ਮ ਪੱਕਾ ਨਹੀਂ ਕੀਤਾ ਹੈ ਤੇ ‘ਬਦਲਾਅ’ ਦੀ ਗੱਲ ਕਰਨ ਵਾਲੀ ਇਸ ਸਰਕਾਰ ਵਿੱਚ ਵੀ ਮੁਲਾਜ਼ਮ ਨਿਗੂਣੀਆਂ ਤਣਖਾਹਾਂ ਤਹਿਤ ਨੌਕਰੀ ਕਰ ਰਹੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਐਨਐਚਐਮ ਇੰਪਲਾਈਜ਼ ਯੂਨੀਅਨ ਮੋਗਾ ਦੇ ਆਗੂ ਡਾ. ਸਿਮਰਪਾਲ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਕੌਮੀ ਸਿਹਤ ਮਿਸ਼ਨ (ਐਨਐਚਐਮ) ਤਹਿਤ ਕੰਮ ਕਰਦੇ ਸਮੂਹ ਕੱਚੇ ਮੁਲਾਜਮਾਂ ਨੂੰ ਸਰਕਾਰ ਬਨਣ ‘ਤੇ ਰੈਗੂਲਰ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਹੁਣ ਸਰਕਾਰ ਬਣਿਆ ਇੱਕ ਸਾਲ ਤੋਂ ਜਿਆਦਾ ਦਾ ਸਮਾਂ ਹੋ ਜਾਣ ਦੇ ਬਾਵਜੂਦ ਐਨਐਚਐਮ ਤਹਿਤ ਕੰਮ ਕਰਦੇ ਸਿਹਤ ਮੁਲਾਜ਼ਮ ਪੱਕੇ ਨਹੀਂ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਐਨਐਚਐਮ ਮੁਲਾਜਮ ਆਪਣੀ ਅਸਾਮੀ ਦੇ ਹਿਸਾਬ ਨਾਲ ਯੋਗਤਾ ਪੂਰੀ ਕਰਦੇ ਹਨ ਤੇ ਐਨਐਚਐਮ ਦੀਆਂ ਭਰਤੀਆਂ ਯੋਗ ਪ੍ਰਕਿਰਆ ਰਾਹੀਂ ਹੋਈਆਂ ਹਨ, ਲੇਕਿਨ ਫਿਰ ਵੀ ਕੱਚੇ ਸਿਹਤ ਮੁਲਾਜ਼ਮਾਂ ਦੀ ਠੇਕਾ ਪ੍ਰਥਾ ਤਹਿਤ ਪਿਛਲੇ ਪੰਦਰ੍ਹਾਂ ਸਾਲਾਂ ਤੋਂ ਆਰਥਿਕ,ਮਾਨਸਿਕ ਲੁੱਟ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਚੋਣ ਵਾਅਦਿਆਂ ਤੋਂ ਭੱਜ ਚੁੱਕੀ ਹੈ।ਇਹ ਸਰਕਾਰ ਸਿਰਫ ਇਸ਼ਤਿਹਾਰਾਂ ਦੀ ਸਰਕਾਰ ਬਣ ਚੁੱਕੀ ਹੈ ਜੋ ਇਸ਼ਤਿਹਾਰਾਂ ਰਾਹੀਂ ਕੱਚੇ ਕਾਮੇ ਪੱਕੇ ਕਰਨ ਦਾ ਝੂਠ ਬੋਲ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ਜਦਕਿ ਹਕੀਕਤ ਵਿੱਚ ਕੱਚੇ ਕਾਮੇ ਅੱਜ ਵੀ ਸਰਕਾਰ ਦੇ ਸ਼ੋਸ਼ਨ ਦਾ ਸ਼ਿਕਾਰ ਹੋ ਰਹੇ ਹਨ।ਉਨ੍ਹਾਂ ਕਿਹਾ ਕਿ ਮਹਿੰਗਾਈ ਦੇ ਇਸ ਦੌਰ ਵਿੱਚ ਨਿਗੂਣੀਆਂ ਤਣਖਾਹਾਂ ਨਾਲ ਜਿੰਦਗੀ ਬਸਰ ਕਰਨਾ ਬਹੁਤ ਔਖਾ ਹੈ ਪਰ ਆਮ ਆਦਮੀ ਦੀ ਗੱਲ ਕਰਨ ਵਾਲੀ ਇਹ ਸਰਕਾਰ ਕੱਚੇ ਮੁਲਾਜ਼ਮਾਂ ਵੱਲ ਧਿਆਨ ਨਹੀਂ ਦੇ ਰਹੀ ਹੈ।ਉਨ੍ਹਾਂ ਕਿਹਾ ਕਿ ਸਰਕਾਰ ਦਾ ਮੰਤਵ ਸਰਕਾਰੀ ਹਸਪਤਾਲਾਂ ਨੂੰ ਤਬਾਹ ਕਰਕੇ ਨਿੱਜੀਕਰਨ ਨੂੰ ਉਤਸ਼ਾਹਿਤ ਕਰਨਾ ਹੈ ਇਸੇ ਕਰਕੇ ਸਰਕਾਰ ਸਰਕਾਰੀ ਹਸਪਤਾਲਾਂ ਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਤੋਂ ਭੱਜ ਰਹੀ ਹੈ।ਉਨ੍ਹਾਂ ਕਿਹਾ ਕਿ ਜੇਕਰ ਸਰਕਾਰੀ ਸਿਹਤ ਢਾਂਚਾ ਬਰਕਰਾਰ ਰੱਖਣਾ ਹੈ ਤਾਂ ਕੱਚੇ ਸਿਹਤ ਮੁਲਾਜ਼ਮਾਂ ਨੂੰ ਪੱਕਾ ਕਰਨਾ ਬਹੁਤ ਜ਼ਰੂਰੀ ਹੈ ਕਿਉਂਕਿ ਇਹ ਸਿਹਤ ਮੁਲਾਜ਼ਮ ਸਿਹਤ ਢਾਂਚੇ ਦੀ ਰੀੜ੍ਹ ਦੀ ਹੱਡੀ ਹਨ।ਇਸ ਲਈ ਲੋਕਾਂ ਨੂੰ ਸਰਕਾਰ ਦੀ ਮਨਸ਼ਾ ਸਮਝਣੀ ਚਾਹੀਦੀ ਹੈ ਕਿ ਇਹ ਸਰਕਾਰ ਨਿੱਜੀਕਰਨ ਦੀ ਨੀਤੀ ਨੂੰ ਲਾਗੂ ਕਰਨ ਲਈ ਰਵਾਇਤੀ ਪਾਰਟੀਆਂ ਤੋਂ ਵੀ ਦੋ ਕਦਮ ਅੱਗੇ ਚੱਲ ਰਹੀ ਹੈ।ਇਸੇ ਕਰਕੇ ਪੰਜਾਬ ਵਿਧਾਨ ਸਭਾ ਦੇ ਸ਼ੈਸ਼ਨ ਦੌਰਾਨ ਕਿਸੇ ਵੀ ‘ਆਪ’ ਵਿਧਾਇਕ ਨੇ ਕੱਚੇ ਸਿਹਤ ਮੁਲਾਜ਼ਮਾਂ ਦਾ ਮਸਲਾ ਨਹੀਂ ਉਠਾਇਆ ਹਾਲਾਂਕਿ ਇਸ ਸਰਕਾਰ ਵਿੱਚ ਕਈ ਮੰਤਰੀ/ਵਿਧਾਇਕ ਸਿਹਤ ਵਿਭਾਗ ਨਾਲ ਸਬੰਧਤ ਹਨ।ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਿਹਤ ਵਿਭਾਗ ਦੇ ਕੱਚੇ ਕਾਮੇ ਪੱਕੇ ਨਾ ਕੀਤੇ ਗਏ ਤੇ ਹਰਿਆਣਾ ਦੀ ਤਰਜ਼ ‘ਤੇ ਬਣਦੀਆਂ ਸਹੂਲਤਾਂ ਨਾ ਦਿੱਤੀਆਂ ਗਈਆਂ ਤਾਂ ਉਹ ਪਰਿਵਾਰਾਂ ਸਮੇਤ ਜਲੰਧਰ ਚੋਣ ਦੌਰਾਨ ਸਰਕਾਰ ਦਾ ਭਾਂਡਾ ਭੰਨਣ ਲਈ ਜਾਣਗੇ।

ਬਠਿੰਡਾ ਵਿਖੇ ਹੋਈ 4161 ਮਾਸਟਰ ਕੇਡਰ ਯੂਨੀਅਨ ਦੀ ਮੀਟਿੰਗ

0

1 ਮਈ ਨੂੰ ਅਨੰਦਪੁਰ ਸਾਹਿਬ ਅਣਮਿਥੇ ਸਮੇਂ ਲਈ ਧਰਨਾ ਲਾਉਣ ਦਾ ਐਲਾਨ
ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 20 ਅਪ੍ਰੈਲ : ਸਥਾਨਕ ਚਿਲਡਰਨ ਪਾਰਕ ਵਿੱਚ 4161 ਮਾਸਟਰ ਕੇਡਰ ਯੂਨੀਅਨ ਦੀ ਮੀਟਿੰਗ ਕੀਤੀ ਗਈ। ਜਿਸ ਵਿਚ 1 ਮਈ ਨੂੰ ਅਨੰਦਪੁਰ ਸਾਹਿਬ ਅਣਮਿਥੇ ਸਮੇਂ ਲਈ ਧਰਨਾ ਲਗਾਉਣ ਦਾ ਫੈਸਲਾ ਕੀਤਾ ਗਿਆ। ਯੂਨੀਅਨ ਆਗੂ ਸੰਦੀਪ ਗਿੱਲ ਅਤੇ ਗੁਰਮੇਲ ਕੁਲਰੀਆਂ ਨੇ ਦੱਸਿਆ ਕਿ 5 ਜਨਵਰੀ ਨੂੰ ਲੁਧਿਆਣਾ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 4161 ਮਾਸਟਰ ਕੇਡਰ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਸਨ। ਪਰ ਅੱਜ ਲਗਭਗ 4 ਮਹੀਨੇ ਬੀਤ ਜਾਣ ਤੋਂ ਬਾਅਦ ਵੀ ਹੁਣ ਤਕ ਇਹਨਾਂ ਅਧਿਆਪਕਾਂ ਨੂੰ ਸਕੂਲਾਂ ਵਿਚ ਨਹੀਂ ਭੇਜਿਆ ਗਿਆ। ਕਈ ਵਿਸ਼ਿਆਂ ਦੀ ਉੱਤਰ ਕੁੰਜੀ ਬਦਲਣ ਨਾਲ ਬਹੁਤ ਸਾਰੇ ਉਮੀਦਵਾਰ ਮੈਰਿਟ ਸੂਚੀ ਵਿੱਚੋਂ ਬਾਹਰ ਹੋ ਰਹੇ ਹਨ,ਜਿਸ ਕਰਕੇ ਯੂਨੀਅਨ ਵੱਲੋਂ ਮੰਗ ਕੀਤੀ ਜਾ ਰਹੀ ਹੈ ਕੇ ਇਹਨਾਂ ਅਧਿਆਪਕਾਂ ਨੂੰ ਸੁਰੱਖਿਅਤ ਕਰਕੇ ਜਲਦੀ ਸਕੂਲਾਂ ਵਿਚ ਭੇਜਿਆ ਜਾਵੇ। ਏਥੇ ਇਹ ਗੱਲ ਦੱਸਣਯੋਗ ਹੈ ਕੇ ਇਹਨਾਂ ਇਹਨਾਂ ਅਧਿਆਪਕਾਂ ਵੱਲੋਂ 2 ਅਪ੍ਰੈਲ ਨੂੰ ਵੀ ਅਨੰਦਪੁਰ ਸਾਹਿਬ ਵਿਖੇ ਪੱਕਾ ਧਰਨਾ ਲਗਾਇਆ ਗਿਆ ਸੀ। ਜਿਸ ਵਿੱਚ ਸਰਕਾਰ ਵੱਲੋਂ ਲਿਖਤੀ ਵਿਚ ਭਰੋਸਾ ਦਿੱਤਾ ਗਿਆ ਸੀ ਕੇ ਅਪ੍ਰੈਲ ਮਹੀਨੇ ਦੇ ਅਖੀਰ ਤੱਕ ਇਹਨਾਂ ਅਧਿਆਪਕਾਂ ਦੀ ਟਰੇਨਿੰਗ ਲਗਾ ਦਿੱਤੀ ਜਾਵੇਗੀ। ਯੂਨੀਅਨ ਆਗੂਆਂ ਨੇ ਕਿਹਾ ਕੇ ਸਰਕਾਰ ਨੇ ਅਪ੍ਰੈਲ ਦੇ ਅਖੀਰ ਤੱਕ ਅਧਿਆਪਕਾਂ ਨੂੰ ਟਰੇਨਿੰਗ ਤੇ ਜਾਂ ਸਕੂਲਾਂ ਵਿਚ ਭੇਜਣ ਦਾ ਵਾਅਦਾ ਨਾ ਪੂਰਾ ਕੀਤਾ ਤਾਂ ਇੱਕ ਮਈ ਨੂੰ ਦੁਬਾਰਾ ਅਨੰਦਪੁਰ ਸਾਹਿਬ ਅਣਮਿਥੇ ਸਮੇਂ ਲਈ ਧਰਨਾ ਲਗਾਇਆ ਜਾਵੇਗਾ। ਇਸ ਮੌਕੇ ਤੇ ਹਰਦੀਪ ਬਠਿੰਡਾ,ਇੰਦਰਾਜ਼ ਅਬੋਹਰ, ਬੀਰਬਲ ਬਠਿੰਡਾ, ਰਿੰਕੂ ਫਾਜ਼ਿਲਕਾ,ਮਾਲਵਿੰਦਰ ਬਰਨਾਲਾ,ਕੁਲਦੀਪ ਫਾਜ਼ਿਲਕਾ, ਗੁਰਜੀਤ ਕੌਰ ਸੰਗਰੂਰ,ਸਰਬਜੀਤ ਕੌਰ,ਸੁਖਪਾਲ ਕੌਰ,ਅਮਰਜੀਤ ਕੌਰ,ਗਗਨਦੀਪ ਫਰੀਦਕੋਟ, ਲਵੀ ਢਿੰਗੀ ਪਟਿਆਲਾ,ਖੁਸ਼ਦੀਪ ਸੰਗਰੂਰ,ਬਲਕਾਰ ਬੁਢਲਾਡਾ, ਗੁਰਪਾਲ ਮਾਨਸਾ, ਜਸਵਿੰਦਰ ਲੁਧਿਆਣਾ ਆਦਿ ਅਧਿਆਪਕ ਹਾਜਿਰ ਸਨ।

ਪੰਜਾਬੀ ਯੂਨੀਵਰਸਿਟੀ ਵੱਲੋਂ ਸ਼ੁਰੂ ਕੀਤੇ ਨਵੇਂ ਕੋਰਸਾਂ ਨਾਲ ਹੋਈ ਨਵੇਂ ਯੁੱਗ ਦੀ ਸ਼ੁਰੂਆਤ : ਕੁਲਤਾਰ ਸਿੰਘ ਸੰਧਵਾਂ

0

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕੀਤਾ ਉਦਘਾਟਨ
ਪੰਜਾਬੀ ਖ਼ਬਰਸਾਰ ਬਿਉਰੋ
ਮੋਹਾਲੀ, 20 ਅਪ੍ਰੈਲ:ਪੰਜਾਬੀ ਯੂਨੀਵਰਸਿਟੀ ਵੱਲੋਂ ਆਪਣੇ ਮੋਹਾਲੀ ਸਥਿਤ ਕੇਂਦਰ ਨੂੰ ਹੋਰ ਵਧੇਰੇ ਸਰਗਰਮ ਕਰਨ ਲਈ ਇੱਥੇ ਨਵੇਂ ਯੁੱਗ ਦੇ ਹਾਣੀ 33 ਨਵੇਂ ਸ਼ਾਰਟ ਟਰਮ ਕੋਰਸ ਸ਼ੁਰੂ ਕੀਤੇ ਗਏ ਹਨ ਜਿਨ੍ਹਾਂ ਦਾ ਉਦਘਾਟਨ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ। ਇਹ ਕੋਰਸ ਸਬੁੱਧ ਫਾਊਂਡੇਸ਼ਨ ਦੇ ਸਹਿਯੋਗ ਨਾਲ ਸ਼ੁਰੂ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਇਸ ਕੇਂਦਰ ਨੂੰ ਸਰਗਰਮ ਕਰਨ ਦੇ ਪੜਾਅ ਵਜੋਂ ਪਿਛਲੇ ਦਿਨੀਂ ਇਸ ਦਾ ਨਾਮ ਬਦਲ ਕੇ ’ਪੰਜਾਬੀ ਯੂਨੀਵਰਸਿਟੀ ਸੈਂਟਰ ਫਾਰ ਐਮਰਜਿੰਗ ਐਂਡ ਇਨੋਵੇਟਿਵ ਟੈਕਨਾਲੋਜੀ, ਮੋਹਾਲੀ’ ਕਰ ਦਿੱਤਾ ਗਿਆ ਸੀ। ਇਸੇ ਦਿਸ਼ਾ ਵਿੱਚ ਹੁਣ ਮਸਨੂਈ ਬੁੱਧੀ (ਆਰਟੀਫੀਸ਼ੀਅਲ ਇੰਟੈਲੀਜੈਂਸ) ਅਤੇ ਡੈਟਾ ਸਾਇੰਸ ਨਾਲ ਸੰਬੰਧਤ ਇਹ ਨਵੇਂ ਕੋਰਸ ਸ਼ੁਰੂ ਕੀਤੇ ਗਏ ਹਨ। ਮੋਹਾਲੀ ਵਿਖੇ ਇਸ ਕੇਂਦਰ ਵਿੱਚ ਰੱਖੇ ਗਏ ਵਿਸ਼ੇਸ਼ ਉਦਘਾਟਨੀ ਸੈਸ਼ਨ ਦੌਰਾਨ ਬੋਲਦਿਆਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਮੇਂ ਦੇ ਹਾਣ ਦੇ ਅਜਿਹੇ ਕੋਰਸਾਂ ਦੀ ਸ਼ੁਰੂਆਤ ਨਾਲ ਪੰਜਾਬ ਵਿੱਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਉਹ ਤਕਨਾਲੌਜੀ ਜਿਸ ਨੇ ਨਵੇਂ ਯੁੱਗ ਦੀ ਸ਼ੁਰੂਆਤ ਕਰਨੀ ਹੈ, ਉਸ ਨਾਲ ਜੁੜਨਾ ਸਮੇਂ ਦੀ ਲੋੜ ਹੈ। ਇਸ ਲਈ ਇਹ ਸਾਰੇ ਕੋਰਸ ਲਾਭਦਾਇਕ ਸਿੱਧ ਹੋਣਗੇ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਜਾਗ ਪਿਆ ਹੈ ਅਤੇ ਤਕਨੀਕ ਦੇ ਨਵੇਂ ਦੌਰ ਵਿੱਚ ਲੋੜੀਂਦੇ ਅਜਿਹੇ ਨਵੀਂ ਕਿਸਮ ਦੇ ਕੋਰਸ ਹੁਣ ਪੰਜਾਬ ਦੇ ਨੌਜਵਾਨਾਂ ਨੂੰ ਵਧੇਰੇ ਸਮਰੱਥ ਬਣਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੁਣ ਸਹੀ ਅਰਥਾਂ ਵਿੱਚ ਸਿੱਖਿਆ ਦਾ ਦੌਰ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬੀ ਯੂਨੀਵਰਸਿਟੀ ਦੀ ਇਸ ਨਿਵੇਕਲੀ ਪਹਿਲਕਦਮੀ ਬਾਰੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨਾਲ ਵੀ ਵਿਚਾਰ-ਚਰਚਾ ਕਰਨਗੇ ਤਾਂ ਕਿ ਇਸ ਦਿਸ਼ਾ ਵਿੱਚ ਹੋਰ ਵਧੇਰੇ ਸਮਰੱਥਾ ਸਹਿਤ ਕੰਮ ਕੀਤਾ ਜਾ ਸਕੇ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਨੇ ਜੇਕਰ ਸਹੀ ਅਰਥਾਂ ਵਿੱਚ ਨਵੇਂ ਸਮੇਂ ਦੇ ਹਾਣ ਦੀ ਬਣਨਾ ਹੈ ਤਾਂ ਲਾਜ਼ਮੀ ਹੈ ਕਿ ਅਜਿਹੇ ਨਵੇਂ ਕਦਮ ਉਠਾਉਣੇ ਪੈਣਗੇ। ਉਨ੍ਹਾਂ ਕਿਹਾ ਕਿ ਰਵਾਇਤੀ ਕਿਸਮ ਦੇ ਕੋਰਸਾਂ ਦੇ ਨਾਲ-ਨਾਲ ਹੁਣ ਸਾਨੂੰ ਅਜਿਹੇ ਨਿਵੇਕਲੀ ਕਿਸਮ ਦੇ ਪ੍ਰੋਗਰਾਮ ਵੀ ਲਾਜ਼ਮੀ ਰੂਪ ਵਿੱਚ ਸ਼ੁਰੂ ਕਰਨੇ ਪੈਣਗੇ। ਇਸ ਮੌਕੇ ਉਨ੍ਹਾਂ ਯੂਨੀਵਰਸਿਟੀ ਵੱਲੋਂ ਪਹਿਲਾਂ ਸ਼ੂਰੂ ਕੀਤੇ ਗਏ ਪੰਜ ਸਾਲਾ ਇੰਟੀਗਰੇਟਿਡ ਕੋਰਸਾਂ ਦਾ ਵੀ ਜ਼ਿਕਰ ਕੀਤਾ ਅਤੇ ਵੱਖ-ਵੱਖ ਮੰਤਵਾਂ ਲਈ ਸਥਾਪਿਤ ਕੀਤੇ ਕੁੱਝ ਅਕਾਦਮਿਕ ਕੇਂਦਰਾਂ ਬਾਰੇ ਵੀ ਗੱਲ ਕੀਤੀ। ਇੱਕ ਟਿੱਪਣੀ ਦੌਰਾਨ ਉਨ੍ਹਾਂ ਕਿਹਾ ਕਿ ਹੁਣ ਯੂਨੀਵਰਸਿਟੀ ਦੀਆਂ ਪ੍ਰਯੋਗਸ਼ਾਲਾਵਾਂ ਵਿੱਚ ਪੰਜਾਹ ਸਾਲ ਪਹਿਲਾਂ ਕੀਤੇ ਜਾਣ ਵਾਲੇ ਪ੍ਰਯੋਗਾਂ ਦੇ ਸਹਾਰੇ ਕੰਮ ਨਹੀਂ ਚਲਾਇਆ ਜਾ ਸਕਦਾ ਬਲਕਿ ਹਰ ਖੇਤਰ ਵਿੱਚ ਹਰ ਪੱਖੋਂ ਅਪਡੇਟ ਹੋਣ ਦੀ ਲੋੜ ਹੈ। ਉਨ੍ਹਾਂ ਤਕਨਾਲੌਜੀ ਦੇ ਸਰੂਪ ਬਾਰੇ ਗੱਲ ਕਰਦਿਆਂ ਕਿਹਾ ਕਿ ਤਕਨਾਲੌਜੀ ਦਾ ਖੇਤਰ ਬਹੁਤ ਤੇਜ਼ ਰਫ਼ਤਾਰ ਨਾਲ ਬਦਲਦਾ ਹੈ। ਇਸ ਲਈ ਇਨ੍ਹਾਂ ਨਵੇਂ ਸ਼ੁਰੂ ਕੀਤੇ ਜਾਣ ਵਾਲੇ ਕੋਰਸਾਂ ਦਾ ਪਾਠਕ੍ਰਮ ਨਿਰੰਤਰ ਤੌਰ ਉੱਤੇ ਬਦਲਿਆ ਜਾਂਦਾ ਰਹੇਗਾ।ਸਬੁੱਧ ਫਾਊਂਡੇਸ਼ਨ ਦੇ ਸਹਿ-ਮੋਢੀ (ਕੋ-ਫਾਊਂਡਰ) ਸਰਬਜੋਤ ਸਿੰਘ ਨੇ ਇਸ ਮੌਕੇ ਆਪਣੀ ਸੰਸਥਾ ਦੇ ਸ਼ੁਰੂਆਤੀ ਪੜਾਅ ਅਤੇ ਇਸ ਦੇ ਕੰਮ ਕਰਨ ਦੇ ਤਰੀਕਿਆਂ ਅਤੇ ਕੰਮ ਦੀਆਂ ਕਿਸਮਾਂ ਬਾਰੇ ਵਿਸਥਾਰ ਵਿੱਚ ਦੱਸਿਆ। ਉਨ੍ਹਾਂ ਦੱਸਿਆ ਕਿ ਉਹ ਵਿਦੇਸ਼ ਤੋਂ ਇਸ ਤਕਨਾਲੌਜੀ ਦੀ ਸਿੱਖਿਆ ਹਾਸਿਲ ਕਰ ਕੇ ਆਏ ਸਨ। ਇੱਥੇ ਆ ਕੇ ਉਨ੍ਹਾਂ ਪੰਜਾਬ ਨੂੰ ਆਪਣੀ ਕਰਮ ਭੂਮੀ ਵਜੋਂ ਚੁਣਿਆ ਨਾ ਕਿ ਇਸ ਖੇਤਰ ਦੇ ਹੋਰਨਾਂ ਮਾਹਿਰਾਂ ਵਾਂਗ ਦੱਖਣੀ ਭਾਰਤ ਦੇ ਪ੍ਰਸਿੱਧ ਸ਼ਹਿਰਾਂ ਦਾ ਰੁਖ ਕੀਤਾ।ਜ਼ਿਕਰਯੋਗ ਹੈ ਕਿ ਸਬੁੱਧ ਫਾਊਂਡੇਸ਼ਨ ਇੱਕ ਗ਼ੈਰ-ਮੁਨਾਫ਼ਾ ਸੰਸਥਾ ਹੈ ਜੋ ਡੈਟਾ ਵਿਗਿਆਨ ਦੇ ਖੇਤਰ ਵਿੱਚ ਕੰਮ ਕਰਦੀ ਹੈ। ਫਾਊਂਡੇਸ਼ਨ ਨੇ ਸਿਰਫ਼ ਪੰਜਾਬੀ ਯੂਨੀਵਰਸਿਟੀ ਨਾਲ ਹੀ ਨਹੀਂ ਬਲਕਿ ਉੱਤਰੀ ਭਾਰਤ ਦੇ ਸਰਕਾਰੀ ਅਦਾਰਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ, ਪੰਜਾਬ ਯੂਨੀਵਰਸਿਟੀ, ਪੰਜਾਬ ਇੰਜੀਨੀਅਰਿੰਗ ਕਾਲਜ, ਸੰਤ ਲੌਂਗੋਵਾਲ ਇੰਸਟੀਚਿਉਟ ਆਫ ਇੰਜੀਨੀਅਰਿੰਗ ਐਂਡ ਟਕਨਾਲੋਜੀ ਅਤੇ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਲੁਧਿਆਣਾ ਨਾਲ ਵੀ ਇਕਰਾਰਨਾਮੇ ਕੀਤੇ ਹੋਏ ਹਨ। ਇਨ੍ਹਾਂ ਨਵੇਂ ਕੋਰਸਾਂ ਵਿੱਚ ਵਿਦਿਆਰਥੀਆਂ ਦੇ ਨਾਲ-ਨਾਲ ਕੰਮ ਕਰ ਰਹੇ ਪੇਸ਼ੇਵਰ ਅਤੇ ਕਾਰੋਬਾਰੀ ਲੋਕ ਵੀ ਦਾਖਲਾ ਲੈ ਸਕਦੇ ਹਨ। ਇਨ੍ਹਾਂ 33 ਸ਼ਾਰਟ-ਟਰਮ ਕੋਰਸਾਂ ਦੀ ਸਮੱਗਰੀ ਦੇ ਨਿਰਮਾਣ ਵਿੱਚ ਯੂਨੀਵਰਸਿਟੀ ਦੀ ਫ਼ੈਕਲਟੀ ਅਤੇ ਸਬੁੱਧ ਫਾਉਂਡੇਸ਼ਨ ਦੀ ਭਾਈਵਾਲੀ ਰਹੀ ਹੈ। ਯੂਨੀਵਰਸਿਟੀ ਫੈਕਲਟੀ ਨੇ ਇਨ੍ਹਾਂ ਕੋਰਸਾਂ ਲਈ ਲੋੜੀਂਦੇ ਖੇਤਰ ਵਿੱਚ ਆਪਣੇ ਆਪ ਨੂੰ ਅਪਡੇਟ ਕਰਨ ਲਈ ਬਕਾਇਦਾ ਛੇ ਹਫ਼ਤਿਆਂ ਦੀ ਸਿਖਲਾਈ ਪ੍ਰਾਪਤ ਕੀਤੀ ਹੈ ਅਤੇ ਪਾਠਕ੍ਰਮਾਂ ਲਈ ਲੋੜੀਂਦੀ ਸਮੱਗਰੀ ਦਾ ਨਿਰਮਾਣ ਕੀਤਾ ਹੈ। ਇਸ ਸਮੱਗਰੀ ਦਾ ਨਿਰਮਾਣ ਹਾਲੇ ਵੀ ਜਾਰੀ ਹੈ। ਇਨ੍ਹਾਂ ਕੋਰਸਾਂ ਦੀ ਸਮੱਗਰੀ ਨੂੰ ਤਕਨਾਲੋਜੀ ਵਿੱਚ ਆਉਣ ਵਾਲੇ ਬਦਲਾਅ ਦੇ ਅਨੁਸਾਰ ਨਵਿਆਉਣ ਦਾ ਟੀਚਾ ਮਿੱਥਿਆ ਗਿਆ ਹੈ।ਮੋਹਾਲੀ ਵਿਚਲੇ ਕੇਂਦਰ ਤੋਂ ਕੋਆਰਡੀਨੇਟਰ ਡਾ. ਰੇਖਾ ਭਾਟੀਆ ਨੇ ਕੋਰਸਾਂ ਬਾਰੇ ਕੁੱਝ ਬੁਨਿਆਦੀ ਨੁਕਤੇ ਸਾਂਝੇ ਕਰਦਿਆਂ ਦੱਸਿਆ ਕਿ ਇਹ ਸਾਰੇ 33 ਕੋਰਸ ਵੱਖ-ਵੱਖ ਮਿਆਦ ਦੇ ਹਨ। ਇਹ ਮਿਆਦ ਇੱਕ ਹਫ਼ਤੇ ਤੋਂ ਸ਼ੁਰੂ ਹੋ ਕੇ ਬਾਰਾਂ ਹਫ਼ਤਿਆਂ ਤੱਕ ਹੈ। ਇਨ੍ਹਾਂ ਸ਼ਾਰਟ-ਟਰਮ ਕੋਰਸਾਂ ਵਿੱਚ ਮੁੱਖ ਤੌਰ ਉੱਤੇ ਪਾਈਥਨ ਪ੍ਰੋਗਰਾਮਿੰਗ, ਡੈਟਾ ਸਾਇੰਸ, ਮਸ਼ੀਨ ਲਰਨਿੰਗ, ਡੀਪ ਲਰਨਿੰਗ, ਸਰਟੀਫਿਕੇਟ ਇਨ ਡੈਟਾਇਕੂ, ਨੈਚੁਰਲ ਲੈਂਗੂਏਜ ਪ੍ਰੋਸੈਸਿੰਗ ਆਦਿ ਸ਼ਾਮਿਲ ਹਨ। ਇਨ੍ਹਾਂ ਕੋਰਸਾਂ ਵਿੱਚ 2,3,4 ਜਾਂ 10 ਕ੍ਰੈਡਿਟ ਦੀ ਵਿਵਸਥਾ ਹੋਵੇਗੀ। ਪੰਜ ਕੋਰਸ ਇੱਕ ਸਾਲ ਦੀ ਮਿਆਦ ਦੇ ਵੀ ਚਲਾਏ ਜਾ ਰਹੇ ਹਨ ਜਿਨ੍ਹਾਂ ਵਿੱਚ ’ਐਡਵਾਂਸਡ ਪ੍ਰੋਗਰਾਮ ਇਨ ਡੈਟਾ ਸਾਇੰਸ’, ’ਐਡਵਾਂਸਡ ਪ੍ਰੋਗਰਾਮ ਇਨ ਬਿਜ਼ਨਿਸ ਐਨਾਲੈਟਿਕਸ’, ’ਇੰਟਰਨੈੱਟ ਆਫ਼ ਥਿੰਗਜ਼’, ’ਡਰੋਨ ਡਿਵੈਲਪੈਂਟ’ ਦੇ ਨਾਮ ਸ਼ਾਮਿਲ ਹਨ।ਇੱਕ ਕੋਰਸ ਡੇਢ ਸਾਲ ਭਾਵ 18 ਮਹੀਨਆਂ ਦਾ ਹੈ ਜੋ ਡੈਟਾ ਵਿਗਿਆਨ ਦੀਆਂ ਗੁੰਝਲਦਾਰ ਪ੍ਰਣਾਲੀਆਂ ਦੀ ਵਰਤੋਂ ਨਾਲ ਸੰਬੰਧਤ ਹੈ।ਇਹ ਸਾਰੇ ਕੋਰਸ ਸਵੇਰੇ ਅਤੇ ਸ਼ਾਮ ਦੋਨਾਂ ਬੈਚਾਂ ਵਿੱਚ ਚਲਾਏ ਜਾਣਗੇ। ਵਿਦਿਆਰਥੀਆਂ ਤੋਂ ਇਲਾਵਾ ਕੰਮ-ਕਾਜ ਕਰਨ ਵਾਲੇ ਪੇਸ਼ੇਵਰ ਲੋਕ ਵੀ ਇਨ੍ਹਾਂ ਕੋਰਸਾਂ ਵਿੱਚ ਦਾਖਲਾ ਲੈ ਸਕਣਗੇ।ਇਸ ਪ੍ਰੋਗਰਾਮ ਵਿੱਚ ਡੀਨ ਅਕਾਦਮਿਕ ਮਾਮਲੇ ਡਾ. ਅਸ਼ੋਕ ਤਿਵਾੜੀ ਅਤੇ ਰਜਿਸਟਰਾਰ ਡਾ. ਨਵਜੋਤ ਕੌਰ, ਡੀਨ ਵਿਦਿਆਰਥੀ ਭਲਾਈ ਡਾ. ਅਨੁਪਮਾ, ਕਰੈੱਸਪ ਦੇ ਡਾਇਰੈਕਟਰ ਡਾ. ਹਿਮੇਂਦਰ ਭਾਰਤੀ, ਐੱਨ. ਐੱਸ. ਐੱਸ. ਕੋਆਰਡੀਨੇਟਰ ਡਾ. ਮਮਤਾ ਸ਼ਰਮਾ, ਡਾਇਰੈਕਟਰ ਯੁਵਕ ਭਲਾਈ ਡਾ. ਗਗਨਦੀਪ ਥਾਪਾ, ਸੀਨੀਅਰ ਪ੍ਰੋਫੈਸਰ ਗੁਰਪ੍ਰੀਤ ਸਿੰਘ ਲਹਿਲ ਤੋਂ ਇਲਾਵਾ ਪੰਜਾਬੀ ਯੂਨੀਵਰਸਿਟੀ ਤੋਂ ਵੱਖ-ਵੱਖ ਫ਼ੈਕਲਟੀਆਂ ਦੇ ਡੀਨ ਅਤੇ ਹੋਰ ਅਧਿਕਾਰੀ ਹਾਜ਼ਰ ਰਹੇ।

ਖੁਰਾਕ ਤੇ ਸਪਲਾਈ ਮੰਤਰੀ ਨੇ ਕਿਸਾਨਾਂ ਨੂੰ ਫ਼ਸਲ ਦੀ ਸਮੇਂ ਸਿਰ ਅਦਾਇਗੀ ਕਰਨ ਲਈ ਵਿਭਾਗ ਦੇ ਯਤਨਾਂ ਦੀ ਕੀਤੀ ਸ਼ਲਾਘਾ

0

ਲਾਲ ਚੰਦ ਕਟਾਰੂਚੱਕ ਨੇ ਡੀ.ਐਫ.ਐਸ.ਸੀਜ. ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਕਣਕ ਦੀ ਖਰੀਦ ਦਾ ਲਿਆ ਜਾਇਜ਼ਾ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 20 ਅਪ੍ਰੈਲ:ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਆਰ.ਐਮ.ਐਸ. 2023-24 ਦੇ ਚੱਲ ਰਹੇ ਖਰੀਦ ਕਾਰਜਾਂ ਦੀ ਸਮੀਖਿਆ ਕਰਨ ਦੇ ਮੱਦੇਨਜ਼ਰ ਸਾਰੇ ਜ਼ਿਲ੍ਹਿਆਂ ਦੇ ਜ਼ਿਲਾ ਖੁਰਾਕ ਅਤੇ ਸਪਲਾਈ ਕੰਟਰੋਲਰਾਂ (ਡੀ.ਐਫ.ਐਸ.ਸੀ.) ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਦੀ ਪ੍ਰਧਾਨਗੀ ਕੀਤੀ।ਪੰਜਾਬ ਭਰ ਦੀਆਂ ਮੰਡੀਆਂ ਵਿੱਚੋਂ ਕਣਕ ਦੀ ਸਮੁੱਚੀ ਲਿਫਟਿੰਗ ਦਾ ਜਾਇਜ਼ਾ ਲੈਂਦਿਆਂ ਸ੍ਰੀ ਕਟਾਰੂਚੱਕ ਨੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕਰਨ ਲਈ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ।ਮੰਤਰੀ ਨੇ ਭੰਡਾਰਨ (ਸਟੋਰੇਜ) ਦੀ ਸਥਿਤੀ ‘ਤੇ ਖੇਤਰੀ ਅਧਿਕਾਰੀਆਂ ਤੋਂ ਫੀਡਬੈਕ ਮੰਗੀ ਅਤੇ ਸਪੱਸ਼ਟ ਕੀਤਾ ਕਿ ਫਸਲ ਦੀ ਨਿਰਵਿਘਨ ਢੋਆ-ਢੁਆਈ ਅਤੇ ਸਟੋਰੇਜ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸਾਰੇ ਯਤਨਾਂ ਦੇ ਨਾਲ-ਨਾਲ ਯੋਗ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਦੇ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ ਨੇ ਮੰਤਰੀ ਨੂੰ ਦੱਸਿਆ ਕਿ ਟਰਾਂਸਪੋਰਟ ਨੀਤੀ 2023-24 ਵਿੱਚ ਦਰਸਾਏ ਵਿਭਾਗਾਂ ਨੇ ਆਨਲਾਈਨ ਗੇਟ ਪਾਸ ਪ੍ਰਣਾਲੀ ਲਾਗੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਕਣਕ ਦੀ ਢੋਆ-ਢੁਆਈ ਲਈ ਵਰਤੇ ਜਾਂਦੇ ਜ਼ਿਆਦਾਤਰ ਵਾਹਨਾਂ ਵਿੱਚ ਵਹੀਕਲ ਟਰੈਕਿੰਗ ਸਿਸਟਮ (ਵੀ.ਟੀ.ਐਸ.) ਵੀ ਲਗਾਇਆ ਗਿਆ ਹੈ ਅਤੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਗੇਟ ਪਾਸ ਆਨਲਾਈਨ ਜਨਰੇਟ ਕੀਤੇ ਜਾ ਰਹੇ ਹਨ।ਮੰਤਰੀ ਨੇ ਖੇਤਰੀ ਅਧਿਕਾਰੀਆਂ ਵੱਲੋਂ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ।

ਅਮਨ ਅਰੋੜਾ ਵੱਲੋਂ ਜੌਬ ਪੋਰਟਲ ਨੂੰ ਤਕਨੀਕੀ ਸਿੱਖਿਆ ਅਤੇ ਉਦਯੋਗ ਵਿਭਾਗ ਨਾਲ ਜੋੜਨ ਦੇ ਨਿਰਦੇਸ਼

0

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 20 ਅਪ੍ਰੈਲ: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ ਜੌਬ ਪੋਰਟਲ https://www.pgrkam.com/ ਨੂੰ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਅਤੇ ਉਦਯੋਗ ਵਿਭਾਗ ਦੇ ਪੋਰਟਲਾਂ ਨਾਲ ਜੋੜਿਆ ਜਾਵੇ ਤਾਂ ਜੋ ਇਨ੍ਹਾਂ ਵਿਭਾਗਾਂ ਕੋਲ ਉਪਲਬਧ ਹੁਨਰਮੰਦ ਕਾਮਿਆਂ ਦੇ ਬਾਰੇ ਜਾਣਕਾਰੀ ਨੂੰ ਵੀ ਜੌਬ ਪੋਰਟਲ ਉਤੇ ਯਕੀਨੀ ਬਣਾਇਆ ਜਾ ਸਕੇ। ਇੱਥੇ ਪੰਜਾਬ ਭਵਨ ਵਿਖੇ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਕਦਮ ਇਸ ਪਲੇਟਫਾਰਮ ’ਤੇ ਹੁਨਰਮੰਦ ਕਾਮਿਆਂ ਦੇ ਅੰਕੜਿਆਂ ਦੀ ਰੀਅਲ ਟਾਈਮ ਅਪਡੇਸ਼ਨ ਵਿੱਚ ਸਹਾਈ ਸਿੱਧ ਹੋਵੇਗਾ। ਵੱਖ-ਵੱਖ ਉਦਯੋਗਿਕ ਅਦਾਰਿਆਂ ਤੇ ਸਨਅਤਾਂ ਵੱਲੋਂ ਮਨੁੱਖੀ ਵਸੀਲਿਆਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਇਸ ਪੋਰਟਲ ਦੀ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਪਲੇਸਮੈਂਟ ਸੈੱਲ ਅਤੇ ਜ਼ਿਲ੍ਹਾ ਰੋਜ਼ਗਾਰ ਤੇ ਉੱਦਮ ਬਿਊਰੋ (ਡੀ.ਬੀ.ਈ.ਈ.) ਬਾਰੇ ਨੌਜਵਾਨਾਂ ਨੂੰ ਹੋਰ ਜਾਗਰੂਕ ਕਰਨ ਲਈ ਕਿਹਾ ਤਾਂ ਜੋ ਨੌਜਵਾਨਾਂ ਨੂੰ ਇਨ੍ਹਾਂ ਕੇਂਦਰਾਂ ਵਿੱਚ ਖੁਦ ਨੂੰ ਰਜਿਸਟਰ ਕਰਨ ਲਈ ਉਤਸ਼ਾਹਿਤ ਕੀਤਾ ਜਾ ਸਕੇ, ਜਿਸ ਨਾਲ ਉਨ੍ਹਾਂ ਨੂੰ ਅਜੋਕੇ ਸਮੇਂ ’ਚ ਉਪਲਬਧ ਰੋਜ਼ਗਾਰ ਦੇ ਨਵੇਂ ਮੌਕਿਆਂ ਬਾਰੇ ਜਾਣਕਾਰੀ ਮਿਲ ਸਕੇਗੀ। ਸ੍ਰੀ ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਜੌਬ ਪੋਰਟਲ ’ਤੇ ਹੁਨਰਮੰਦ ਦਿਵਿਆਂਗ ਵਿਅਕਤੀਆਂ ਦੀ ਰਜਿਸਟ?ਰੇਸ਼ਨ ਕਰਨ ’ਤੇ ਵਿਸ਼ੇਸ਼ ਜ਼ੋਰ ਦੇਣ ਤੋਂ ਇਲਾਵਾ ਜੌਬ ਪੋਰਟਲ ਉਤੇ ਰਜਿਸਟਰਡ ਕਾਮਿਆਂ ਦੀ ਰੋਜ਼ਗਾਰ ਪ੍ਰਾਪਤੀ ਵਿੱਚ ਮਦਦ ਵਾਸਤੇ ਮੁਹਿੰਮ ਚਲਾਉਣ ਲਈ ਵੀ ਕਿਹਾ ।ਇਸ ਦੌਰਾਨ ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀ ਕੁਮਾਰ ਰਾਹੁਲ ਅਤੇ ਡਾਇਰੈਕਟਰ ਸ੍ਰੀਮਤੀ ਦੀਪਤੀ ਉੱਪਲ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਵੱਲੋਂ ਨੈਸ਼ਨਲ ਅਪ੍ਰੈਂਟਿਸਸ਼ਿਪ ਪ੍ਰੋਗਰਾਮ (ਐਨ.ਏ.ਪੀ.) ਤਹਿਤ 10 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਦਾ ਨਾਮ ਦਰਜ ਕਰਵਾਇਆ ਗਿਆ ਹੈ।ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਸ੍ਰੀਮਤੀ ਜਸਪ੍ਰੀਤ ਤਲਵਾੜ, ਸਕੱਤਰ ਖਰਚਾ ਸ੍ਰੀ ਮੁਹੰਮਦ ਤਈਅਬ, ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਸ੍ਰੀ ਡੀ.ਪੀ.ਐਸ.ਖਰਬੰਦਾ ਅਤੇ ਐਮ.ਡੀ ਇਨਫੋਟੈਕ ਸ੍ਰੀ ਮਹਿੰਦਰ ਪਾਲ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀਆਂ ਵੀ ਹਾਜ਼ਰ ਸਨ।

ਗੁਰੂ ਕਾਸ਼ੀ ਯੂਨੀਵਰਸਿਟੀ ਦਾ ਮੈਗਾ ਜਾਬ ਫੇਅਰ “ਪ੍ਰਗਤੀ ਚੈਪਟਰ-1” ਸ਼ੁਰੂ

0

ਸੁਖਜਿੰਦਰ ਮਾਨ
ਬਠਿੰਡਾ, 20 ਅਪ੍ਰੈਲ : ਗੁਰੂ ਕਾਸ਼ੀ ਯੂਨੀਵਰਸਿਟੀ ਦੇ ਸੀ. ਆਰ.ਸੀ ਸੈੱਲ ਵੱਲੋਂ ਟੇਲੈਂਟ ਇੰਡੀਆ ਦੇ ਸਹਿਯੋਗ ਨਾਲ “ਮੈਗਾ ਜਾਬ ਫੇਅਰ ਪ੍ਰਗਤੀ ਚੈਪਟਰ-1” ਦਾ ਆਗਾਜ਼ ਹੋਇਆ। ਉੱਪ ਕੁਲਪਤੀ ਪ੍ਰੋ.(ਡਾ.)ਐੱਸ.ਕੇ.ਬਾਵਾ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਬੁਲੰਦ ਹੌਂਸਲੇ ਨਾਲ ਆਪਣੇ ਹੁਨਰ ਨੂੰ ਸ਼ਾਨਦਾਰ ਤਰੀਕੇ ਨਾਲ ਪ੍ਰਗਟ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਸਫਲਤਾ ਜਾਂ ਅਸਫਲਤਾ ਜ਼ਿੰਦਗੀ ਦਾ ਹਿੱਸਾ ਹੁੰਦੀਆਂ ਹਨ, ਸੋ ਹਰ ਫੈਸਲੇ ਨੂੰ ਖੁਸ਼ੀ-ਖੁਸ਼ੀ ਸਵੀਕਾਰ ਕਰਨਾ ਚਾਹੀਦਾ ਹੈ। ਡਾਇਰੈਕਟਰ ਸੀ.ਆਰ.ਸੀ ਨਵਦੀਪ ਗਰਗ ਨੇ ਦੱਸਿਆ ਕਿ ਇਸ ਜਾਬ ਫੇਅਰ ਵਿੱਚ ਪਹਿਲੇ ਦਿਨ ਦੇਸ਼ ਦੀਆਂ 10 ਨਾਮਵਰ ਕੰਪਨੀਆਂ ਦੇ ਨੁੰਮਾਇੰਦਿਆਂ ਨੇ ਆਪਣੇ-ਆਪਣੇ ਅਦਾਰੇ ਲਈ ਚੌਣ ਕੀਤੀ। ਇਸ ਮੇਲੇ ਵਿੱਚ ਲਗਭਗ 500 ਵਿਦਿਆਰਥੀਆਂ ਨੇ ਹਿੱਸਾ ਲਿਆ।ਡਾ. ਵਿਕਾਸ ਗੁਪਤਾ ਡਿਪਟੀ ਡਾਇਰੈਕਟਰ ਸੀ.ਆਰ.ਸੀ ਨੇ ਦੱਸਿਆ ਕਿ ਇਹ ਮੇਲਾ 21 ਅਪ੍ਰੈਲ ਤੱਕ ਚੱਲੇਗਾ। ਜਿਸ ਵਿੱਚ ਹੋਰ ਕੰਪਨੀਆਂ ਦੇ ਹਿੱਸਾ ਲੈਣ ਦੀ ਉਮੀਦ ਹੈ।

Our Visitor

1911908