Saturday, May 9, 2026
Home Blog Page 215

Moga Mayor ਦੀ ਚੋਣ ਦਾ ਵੱਜਿਆ ਬਿਗੁਲ; 19 ਨੂੰ ਹੋਵੇਗੀ ਚੋਣ

0

Moga News: Moga ਨਗਰ ਨਿਗਮ ਦੇ Mayor ਦੀ ਚੋਣ ਲਈ ਬਿਗੁਲ ਵੱਜ ਗਿਆ ਹੈ। ਪੰਜਾਬ ਤੇ ਹਾਈਕੋਰਟ ਦੇ ਆਦੇਸ਼ਾਂ ਤੋਂ ਬਾਅਦ ਸਰਕਾਰ ਵੱਲੋਂ 19 ਜਨਵਰੀ ਨੂੰ ਇਹ ਚੋਣ ਕਰਵਾਉਣ ਦੇ ਆਦੇਸ ਦਿੱਤੇ ਗਏ ਹਨ। ਜਿਕਰਯੋਗ ਹੈ ਕਿ 27 ਨਵੰਬਰ 2025 ਨੂੰ ਇੱਕ ਮਾਮਲੇ ਵਿਚ ਨਾਮ ਆਉਣ

ਇਹ ਵੀ ਪੜ੍ਹੋ Punjab Police ਦੀ ਮਹਿਲਾ ਮੁਲਾਜ਼ਮ ਤੇ ਉਸਦੀ ਮਾਂ ਕਾਰ ਨੂੰ ਅੱਗ ਲੱਗਣ ਕਾਰਨ ਜਿੰਦਾਂ ਸੜੀਆਂ

ਤੋਂ ਬਾਅਦ ਸੱਤਾਧਿਰ ਦੇ ਨਾਲ ਸਬੰਧਤ ਬਲਜੀਤ ਸਿੰਘ ਨੇ ਮੇਅਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਜਿਸਤੋਂ ਬਾਅਦ ਹੁਣ ਤੱਕ ਇਸ ਅਹੁੱਦੇ ਲਈ ਚੋਣ ਨਹੀਂ ਹੋਈ ਸੀ। ਇਹ ਚੋਣ ਕਰਵਾਉਣ ਲਈ ਮੋਗਾ ਨਿਗਮ ਦੇ 9 ਕੌਂਸਲਰਾਂ ਵੱਲੋਂ ਹਾਈਕੋਰਟ ਵਿੱਚ ਚੋਣ ਕਰਵਾਉਣ ਲਈ ਇੱਕ ਪਟੀਸ਼ਨ ਦਾਖਲ ਕੀਤੀ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲੀ ਜਮਾਨਤ

0

Chandigarh News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਚੰਡੀਗੜ੍ਹ ਅਦਾਲਤ ਤੋਂ ਜਮਾਨਤ ਮਿਲ ਗਈ ਹੈ। ਉਹ ਪਿਛਲੇ 8 ਸਾਲ ਤੋਂ ਇੱਕ ਮਾਣਹਾਨੀ ਕੇਸ ਦਾ ਸਾਹਮਣਾ ਕਰ ਰਹੇ ਹਨ। ਇਹ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਵੀ ਚੱਲਦਾ ਰਿਹਾ, ਜਿਸਤੋਂ ਬਾਅਦ ਹੁਣ ਜ਼ਿਲ੍ਹਾ ਅਦਾਲਤ ਵਿਚ ਚੱਲ ਰਿਹਾ। ਦੱਸਣਾ ਬਣਦਾ ਹੈ ਕਿ ਇਸ ਕੇਸ ਵਿਚ ਇਸਤੋਂ ਪਹਿਲਾਂ ਵੀ ਸੁਖਬੀਰ ਬਾਦਲ ਨੂੰ ਜਮਾਨਤ ਮਿਲੀ ਹੋਈ ਸੀ ਪ੍ਰੰਤੂ ਅਦਾਲਤੀ ਸੁਣਵਾਈ ਤੋਂ ਗੈਰਹਾਜ਼ਰ ਰਹਿਣ ਕਾਰਨ ਇਹ ਰੱਦ ਹੋ ਗਈ ਸੀ। ਜਿਸਦੇ ਚੱਲਦੇ ਲੰਘੀ 17 ਦਸੰਬਰ, 2025 ਨੂੰ ਅਦਾਲਤ ਨੇ ਉਨ੍ਹਾਂ ਵਿਰੁਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਸਨ।

ਇਹ ਵੀ ਪੜ੍ਹੋ Punjab Police ਦੀ ਮਹਿਲਾ ਮੁਲਾਜ਼ਮ ਤੇ ਉਸਦੀ ਮਾਂ ਕਾਰ ਨੂੰ ਅੱਗ ਲੱਗਣ ਕਾਰਨ ਜਿੰਦਾਂ ਸੜੀਆਂ

ਸ਼ਨੀਵਾਰ ਨੂੰ ਸ: ਬਾਦਲ ਆਪਣੇ ਵਕੀਲਾਂ ਦਮਨਬੀਰ ਸਿੰਘ ਸੋਬਤੀ ਅਤੇ ਅਰਸ਼ਦੀਪ ਸਿੰਘ ਕਲੇਰ ਨਾਲ ਵਧੀਕ ਮੁੱਖ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿੱਚ ਪੁੱਜੇ, ਜਿੱਥੇ ਉਨ੍ਹਾਂ ਦਾਅਵਾ ਕੀਤਾ ਕਿ ਇਹ ਕੇਸ ਸਿਆਸੀ ਰੰਜਿਸ਼ ਤਹਿਤ ਉਸਦੇ ਵਿਰੁਧ ਦਰਜ ਕਰਵਾਇਆ ਗਿਆ ਹੈ। ਜਿਕਰਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਵਿਰੁਧ ਇਹ ਮਾਮਲਾ ‘ਅਖੰਡ ਕੀਰਤਨੀ ਜਥਾ’ ਦੇ ਬੁਲਾਰੇ ਰਾਜਿੰਦਰ ਪਾਲ ਸਿੰਘ ਵੱਲੋਂ ਦਰਜ਼ ਕਰਵਾਇਆ ਗਿਆ ਹੈ, ਜਿੰਨ੍ਹਾਂ ਦੇ ਘਰ ਜਨਵਰੀ 2017 ਵਿਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਆਏ ਸਨ ਤਾਂ ਤਦ, ਸੁਖਬੀਰ ਸਿੰਘ ਬਾਦਲ ਨੇ ਇਸਦੇ ਵਿਰੁਧ ਇਹ ਗੰਭੀਰ ਬਿਆਨ ਦਿੱਤਾ ਸੀ। ਇਸੇ ਬਿਆਨ ਨੂੰ ਆਧਾਰ ਬਣਾ ਕੇ ਇਹ ਮਾਣਹਾਣੀ ਦਾ ਕੇਸ ਦਾਈਰ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਦਿੱਲੀ ਯੂਨੀਵਰਸਿਟੀਵੱਲੋਂ ਦਿਆਲ ਸਿੰਘ ਕਾਲਜ਼ ਦਾ ਨਾਂ ਬਦਲਣ ‘ਤੇ ਹਰਸਿਮਰਤ ਬਾਦਲ ਨੇ ਜਤਾਇਆ ਵਿਰੋਧ

0

Punjab News: ਦਿੱਲੀ ਯੂਨੀਵਰਸਿਟੀ ਵੱਲੋਂ ਦਿਆਲ ਸਿੰਘ ਮਜੀਠਿਆ ਦੇ ਨਾਂ ‘ਤੇ ਚੱਲ ਰਹੇ ਕਾਲਜ ਦਾ ਨਾਮ ਬਦਲਣ ਦੇ ਪ੍ਰਸਤਾਵ ਦਾ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਬਠਿੰਡਾ ਤੋਂ ਅਕਾਲੀ ਦਲ ਦੀ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਇਸਦੇ ਵਿਰੁਧ ਮੋਰਚਾ ਖੋਲਦਿਆਂ ਤੁਰੰਤ ਇਸ ਤਜਵੀਜ਼ ਨੂੰ ਵਾਪਸ ਲੈਣ ਲਈ ਕਿਹਾ ਹੈ। ਆਪਣੇ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਸਪੱਸਅ ਕੀਤਾ ਕਿ ਸਾਲ 2017 ਵਿੱਚ ਇਹ ਪ੍ਰਸਤਾਵ ਲਿਆਂਦਾ ਗਿਆ ਸੀ ਪ੍ਰੰਤੂ ਉਸ ਸਮੇਂ ਦੇ ਐਚਆਰਡੀ ਮੰਤਰੀ ਵੱਲੋਂ ਸੰਸਦ ਵਿੱਚ ਦਿੱਤੀ ਗਈ ਭਰੋਸੇਮੰਦ ਘੋਸ਼ਣਾ ਤੋਂ ਬਾਅਦ ਇਸ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ Punjab Police ਦੀ ਮਹਿਲਾ ਮੁਲਾਜ਼ਮ ਤੇ ਉਸਦੀ ਮਾਂ ਕਾਰ ਨੂੰ ਅੱਗ ਲੱਗਣ ਕਾਰਨ ਜਿੰਦਾਂ ਸੜੀਆਂ

ਉਨ੍ਹਾਂ ਕਿਹਾ ਕਿ ਸਰਦਾਰ ਦਿਆਲ ਸਿੰਘ ਮਜੀਠੀਆ ਦੀ ਇੱਕ ਸਿੱਖਿਆ ਸ਼ਾਸਤਰੀ ਅਤੇ ਸਮਾਜ ਸੇਵਕ ਵਜੋਂ ਇਤਿਹਾਸਕ ਭੂਮਿਕਾ ਹੈ ਅਤੇ ਉਹਨਾਂ ਨੂੰ ਬਣਦਾ ਮਾਣ ਸਨਮਾਨ ਮਿਲਣਾ ਚਾਹੀਦਾ ਹੈ। ਬੀਬੀ ਬਾਦਲ ਨੇ ਐਲਾਨ ਕੀਤਾ ਕਿ ਉਨ੍ਹਾਂ ਵੱਲੋਂ ਪਿਹਿਲਾਂ ਵੀ ਇਸ ਦਾ ਡਟ ਕੇ ਵਿਰੋਧ ਕੀਤਾ ਸੀ ਅਤੇ ਅੱਗੇ ਵੀ ਸਰਦਾਰ ਦਿਆਲ ਸਿੰਘ ਮਜੀਠੀਆ ਦੀ ਵਿਰਾਸਤ ਦੀ ਰੱਖਿਆ ਲਈ ਹਰ ਸੰਭਵ ਯਤਨ ਕਰਾਂਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab Police ਦੀ ਮਹਿਲਾ ਮੁਲਾਜ਼ਮ ਤੇ ਉਸਦੀ ਮਾਂ ਕਾਰ ਨੂੰ ਅੱਗ ਲੱਗਣ ਕਾਰਨ ਜਿੰਦਾਂ ਸੜੀਆਂ

0

Sangrur News: ਸ਼ਨੀਵਾਰ ਨੂੰ ਸੰਗਰੂਰ ਦੇ ਸੂਲਰਘਾਟ ਕੋਲ ਵਾਪਰੀ ਇੱਕ ਮੰਦਭਾਗੀ ਘਟਨਾ ਦੇ ਵਿੱਚ ਕਾਰ ਨੂੰ ਅੱਗ ਲੱਗਣ ਕਾਰਨ ਉਸ ਵਿਚ ਸਵਾਰ ਪੰਜਾਬ ਪੁਲਿਸ ਦੀ ਮਹਿਲਾ ਮੁਲਾਜਮ ਤੇ ਉਸਦੀ ਮਾਂ ਜਿੰਦਾ ਸੜ ਗਈਆਂ।ਕਾਰ ਨੂੰ ਅੱਗ ਲੱਗਣ ਦੀ ਘਟਨਾ ਤੋਂ ਪਹਿਲਾਂ ਕਾਰ ਬੇਕਾਬੂ ਹੋ ਕੇ ਇੱਕ ਦਰੱਖਤ ਨਾਲ ਜਾ ਟਕਰਾਈ।

ਇਹ ਵੀ ਪੜ੍ਹੋ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬਾਲ ਵਿਆਹ ਵਿਰੁੱਧ ਜਾਗਰੂਕਤਾ ਸੈਮੀਨਾਰ ਆਯੋਜਿਤ

ਮ੍ਰਿਤਕ ਮਹਿਲਾ ਪੁਲਿਸ ਮੁਲਾਜਮ ਦੀ ਪਹਿਚਾਣ ਸਰਬਜੀਤ ਕੌਰ ਅਤੇ ਉਸਦੀ ਮਾਂ ਇੰਦਰਜੀਤ ਕੌਰ ਵਾਸੀ ਮੋੜਾਂ ਦੇ ਤੌਰ ‘ਤੇ ਹੋਈ ਹੈ। ਮੁਢਲੀ ਜਾਣਕਾਰੀ ਮੁਤਾਬਕ ਦੋਨੋਂ ਮਾਵਾਂ-ਧੀਆਂ ਸਵਿਫ਼ਟ ਕਾਰ ‘ਤੇ ਸਵਾਰ ਹੋ ਕੇ ਕਿਸੇ ਰਿਸ਼ਤੇਦਾਰੀ ਵਿੱਚ ਜਾ ਰਹੀਆਂ ਸਨ ਤੇ ਕਾਰ ਨੂੰ ਸਰਬਜੀਤ ਕੌਰ ਚਲਾ ਰਹੀ ਸੀ। ਘਟਨਾ ਦਾ ਪਤਾ ਲੱਗਦੇ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪੁੱਜੇ ਅਤੇ ਡੂੰਘਾਈ ਨਾਲ ਇਸਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬਾਲ ਵਿਆਹ ਵਿਰੁੱਧ ਜਾਗਰੂਕਤਾ ਸੈਮੀਨਾਰ ਆਯੋਜਿਤ

0

Patiala News: ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਰਪ੍ਰਸਤੀ ਅਤੇ ਅਮਨਦੀਪ ਕੰਬੋਜ ਚੀਫ਼ ਜੁਡੀਸ਼ਲ ਮੈਜਿਸਟਰੇਟ ਕਮ ਸੈਕਟਰੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵਲੋਂ ਮਿਲੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜ਼ਿਲ੍ਹਾ ਸਾਂਝ ਕੇਂਦਰ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬਾਲ ਵਿਆਹ ਮੁਕਤ ਭਾਰਤ ਅਭਿਆਨ ਦੇ ਤਹਿਤ ਇੱਕ ਬਾਲ ਵਿਆਹ ਵਿਰੋਧੀ ਜਾਗਰੂਕਤਾ ਸੈਮੀਨਾਰ ਐਸ.ਆਰ ਆਰੀਆ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਿਖੇ ਆਯੋਜਿਤ ਕੀਤਾ ਗਿਆ।

ਇਹ ਵੀ ਪੜ੍ਹੋ Punjab ਦੀ ਸਰਹੱਦ ‘ਤੇ ਲੱਗੀ ਕੰਡਿਆਲੀ ਵਾੜ ‘ਚ ਹੋਵੇਗੀ ਤਬਦੀਲੀ; Amit Shah ਨੇ CM Mann ਨੂੰ ਦਿੱਤਾ ਭਰੋਸਾ

ਸੈਮੀਨਾਰ ਵਿੱਚ ਉੱਘੇ ਸਮਾਜਸੇਵੀ ਤੇ ਮੋਟੀਵੇਸਨਲ ਸਪੀਕਰ ਭਗਵਾਨ ਦਾਸ ਗੁਪਤਾ, ਪੈਰਾ ਲੀਗਲ ਵਲੰਟੀਅਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵਲੋਂ ਮੁਫ਼ਤ ਕਾਨੂੰਨੀ ਸੇਵਾਵਾਂ,ਤਿੰਨ ਨਵੇਂ ਕਨੂੰਨਾਂ, ਪੰਜਾਬ ਪੀੜਤ ਮੁਆਵਜ਼ਾ ਯੋਜਨਾ,ਜਿਨਸੀ ਹਮਲਾ ਪੀੜਤ ਮੁਆਵਜਾ, ਲੇਬਰ ਕਾਰਡ, ਪੈਨਸ਼ਨਾਂ ਆਦਿ, ਬਾਲ ਵਿਆਹ, ਪੋਕਸੋ ਐਕਟ,ਟੋਲ ਫ੍ਰੀ ਨੰਬਰ 15100, ਨੈਸ਼ਨਲ ਲੋਕ ਅਦਾਲਤ ਅਤੇ ਸਥਾਈ ਲੋਕ ਅਦਾਲਤ ਬਾਰੇ ਜਾਣਕਾਰੀ ਦਿੱਤੀ।ਸਕੂਲ ਦੇ ਪ੍ਰਿੰਸੀਪਲ ਪ੍ਰਦੀਪ ਬਾਂਸਲ ਨੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਬਾਲ ਵਿਆਹ ਤੇ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਹੋਣ ਦੀ ਅਪੀਲ ਵੀ ਕੀਤੀ। ਇਸ ਮੌਕੇ ਹੋਰਨਾਂ ਤੋ ਸੰਜੀਵ ਕੁਮਾਰ, ਐਚ.ਪੀ.ਸਿੰਘ, ਰਿਤੂ ਦੀਵਾਨ, ਗੀਤਿਕਾ ਮਲਹੋਤਰਾ ਭਾਵਨਾ ਰੋਹਿਲਾ ਇਲਾਵਾ ਸਮੂੰਹ ਸਕੂਲ ਸਟਾਫ ਵਿਦਿਆਰਥੀ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Sri Muktsar Sahib Police ਦੀ ਨਸ਼ਿਆਂ ਖਿਲਾਫ ਵੱਡੀ ਕਾਰਵਾਈ, ਚੱਲਿਆ ਵੱਡਾ CASO ਓਪਰੇਸ਼ਨ

0

👉ਐਸ.ਐਸ.ਪੀ ਸ੍ਰੀ ਅਭਿਮੰਨਿਊ ਰਾਣਾ ਵੱਲੋਂ ਖੁੱਦ ਪੁਲਿਸ ਫੋਰਸ ਨਾਲ ਏਰੀਏ ਵਿੱਚ ਚਲਾਇਆ ਸਰਚ ਅਭਿਆਨ
Sri Muktsar Sahib News: Sri Muktsar Sahib Police; ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ Sri Muktsar Sahib Police ਵੱਲੋਂ SSP ਅਭਿਮੰਨਿਊ ਰਾਣਾ ਦੀ ਅਗਵਾਈ ਹੇਠ ਇਕੋ ਸਮੇਂ ਜ਼ਿਲ੍ਹੇ ਦੀਆਂ ਚਾਰੇ ਸਬ ਡਿਵੀਜ਼ਨਾਂ (ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ) ਵਿੱਚ ਵੱਡੇ ਪੱਧਰ ‘ਤੇ ਸਰਚ ਓਪਰੇਸ਼ਨ (CASO) ਚਲਾਇਆ ਗਿਆ।

ਇਹ ਵੀ ਪੜ੍ਹੋ Punjab ਦੀ ਸਰਹੱਦ ‘ਤੇ ਲੱਗੀ ਕੰਡਿਆਲੀ ਵਾੜ ‘ਚ ਹੋਵੇਗੀ ਤਬਦੀਲੀ; Amit Shah ਨੇ CM Mann ਨੂੰ ਦਿੱਤਾ ਭਰੋਸਾ

ਇਸ ਦੌਰਾਨ ਸ੍ਰੀ ਬਚਨ ਸਿੰਘ ਡੀ.ਐਸ.ਪੀ (ਸ੍ਰੀ ਮੁਕਤਸਰ ਸਾਹਿਬ), ਸ੍ਰੀ ਹਰਜੀਤ ਸਿੰਘ ਡੀ.ਐਸ.ਪੀ (CAW & C), ਸ੍ਰੀ ਰਛਪਾਲ ਸਿੰਘ ਡੀ.ਐਸ.ਪੀ(ਡੀ), ਸ੍ਰੀ ਰਾਜੇਸ਼ ਠਾਕੁਰ ਡੀ.ਐਸ.ਪੀ (ਐਚ & ਐਫ਼), ਸ੍ਰੀ ਅੰਗਰੇਜ ਸਿੰਘ ਡੀ.ਐਸ.ਪੀ (ਮਲੋਟ), ਸ੍ਰੀ ਪ੍ਰਦੀਪ ਸਿੰਘ ਡੀ.ਐਸ.ਪੀ (ਐਨ.ਡੀ.ਪੀ.ਐਸ), ਸ੍ਰੀ ਹਰਬੰਸ ਸਿੰਘ ਡੀ.ਐਸ.ਪੀ (ਲੰਬੀ), ਸ੍ਰੀ ਅਰੁਣ ਮੁੰਡਨ ਡੀ.ਐਸ.ਪੀ (ਗਿੱਦੜਬਾਹਾ) ਸਮੇਤ ਮੁੱਖ ਅਧਿਕਾਰੀਆਂ ਦੇ 500 ਪੁਲਿਸ ਅਧਿਕਾਰੀ/ਕਰਮਚਾਰੀ ਤਾਇਨਾਤ ਕੀਤੇ ਗਏ ਸਨ।

ਇਹ ਵੀ ਪੜ੍ਹੋ Rana Balachauria ਦਾ ਕਾ+ਤਲ ‘ਕਰਨ ਡਿਫ਼ਾਲਟਰ’ ਪੁਲਿਸ ਮੁਕਾਬਲੇ ‘ਚ ਢੇਰ!

ਇਸ ਸਰਚ ਮੁਹਿੰਮ ਦੌਰਾਨ ਪਿੰਡ ਫਤਿਹਪੁਰ ਮਨੀਆ, ਗੁਰੂਸਰ ਯੋਧਾ, ਕਬਰਵਾਲਾ, ਕਿੱਲਿਆਂਵਾਲੀ ਮੰਡੀ, ਤਪਾ ਖੇੜਾ, ਬਾਬਾ ਦੀਪ ਸਿੰਘ ਨਗਰ ਮਲੋਟ, ਕੈਂਪ ਇਲਾਕਾ ਮਲੋਟ, ਛੱਜਘੜ ਮਹੱਲਾ, ਕੋਟਭਾਈ, ਭਲਾਈਆਣਾ, ਬੁੱਟਰ ਸ਼ਰੀਹ, ਹਰੀਕੇ ਕਲਾਂ, ਰੁੜ੍ਹਿਆਂਵਾਲੀ, ਗੋਨਿਆਣਾ, ਬਰੀਵਾਲਾ, ਮਾਡਲ ਟਾਊਨ, ਕੋਟਲੀ ਰੋਡ, ਛੱਜ ਘੱਟ ਮਹਲਾ, ਸਫੈਦਿਆਂ ਲਈ ਬਸਤੀ ਜੁਵਿੱਚ ਨਸ਼ੇ ਦਾ ਕਾਰੋਬਾਰ ਜਾਂ ਗੈਰ ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਿਲ ਵਿਅਕਤੀਆਂ ਦੇ ਟਿਕਾਣਿਆਂ ‘ਤੇ ਰੇਡ ਕੀਤੇ ਗਏ।

ਇਹ ਵੀ ਪੜ੍ਹੋ Bathinda ‘ਚ ਤੜਕਸਾਰ ਹੋਇਆ ਪੁਲਿਸ ਮੁਕਾਬਲਾ; ਕਰੋੜ ਦੀ ਫ਼ਿਰੌਤੀ ਮੰਗਣ ਵਾਲਾ ਬਦਮਾਸ਼ ਜਖ਼ਮੀ

ਇਸ ਤੋਂ ਇਲਾਵਾ ਜਿੰਨਾਂ ਵਿਅਕਤੀਆਂ ਖਿਲਾਫ ਪਹਿਲਾਂ ਤੋਂ ਐਨ.ਡੀ.ਪੀ.ਐਸ ਐਕਟ ਦੇ ਮੁਕਦਮੇ ਦਰਜ ਸਨ, ਉਹਨਾਂ ਦੇ ਟਿਕਾਣਿਆਂ ਦੀ ਵੀ ਚੈਕਿੰਗ ਕੀਤੀ ਗਈ। ਸਰਚ ਮੁਹਿੰਮ ਦੌਰਾਨ ਪੁਲਿਸ ਵੱਲੋਂ ਏਰੀਏ ਨੂੰ ਸੀਲ ਕੀਤਾ ਗਿਆ ਅਤੇ ਨਾਕਾਬੰਦੀ ਕਰਕੇ ਨਸ਼ਾ ਤਕਸਰਾਂ, ਵਾਹਨਾਂ ਅਤੇ ਸ਼ੱਕੀ ਨੰਬਰ ਪਲੇਟਾਂ ਵਾਲੀਆਂ ਗੱਡੀਆਂ ਦੀ ਜਾਂਚ ਲਈ VAHAN ਐਪ ਦੀ ਮਦਦ ਲਈ ਗਈ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ PAIS ਐਪ ਦੀ ਵਰਤੋਂ ਕੀਤੀ ਗਈ।ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋ ਖਾਸ ਤੌਰ ਤੇ ਆਵਾਜਾਈ ਵਾਲੀਆਂ ਜਗ੍ਹਾਵਾਂ ਜਿਵੇਂ ਬੱਸ ਅੱਡਿਆਂ ਅਤੇ ਰੇਲਵੇ ਸਟੇਸ਼ਨਾਂ ‘ਤੇ ਵਿਸ਼ੇਸ਼ ਤੌਰ ਤੇ ਟੀਮਾਂ ਤਾਇਨਾਤ ਕਰਕੇ ਬੱਸਾਂ ਤੇ ਰੇਲਵੇ ਸਟੇਸ਼ਨਾਂ ਦੀ ਚੈਕਿੰਗ ਕੀਤੀ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਲੁਧਿਆਣਾ, ਜਲੰਧਰ, ਸੰਗਰੂਰ, ਪਟਿਆਲਾ ਅਤੇ ਬਠਿੰਡਾ ਵਿੱਚ ਬੱਸ ਟਰਮੀਨਲਾਂ ਨੂੰ ਢਾਂਚਾਗਤ ਪੀ.ਪੀ.ਪੀ. ਮਾਡਲ ਰਾਹੀਂ ਕੀਤਾ ਜਾਵੇਗਾ ਅਪਗ੍ਰੇਡ: ਲਾਲਜੀਤ ਸਿੰਘ ਭੁੱਲਰ

0

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਪ੍ਰਮੁੱਖ ਬੱਸ ਟਰਮੀਨਲਾਂ ਦੇ ਆਧੁਨਿਕੀਕਰਨ ਲਈ ਇੱਕ ਵਿਆਪਕ ਯੋਜਨਾ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜੋ ਕਿ ਜਨਤਕ ਆਵਾਜਾਈ ਦੇ ਬੁਨਿਆਦੀ ਢਾਂਚੇ ਅਤੇ ਯਾਤਰੀਆਂ ਲਈ ਬਿਹਤਰ ਸਹੂਲਤਾਂ ਯਕੀਨੀ ਬਣਾਉਣ ਵੱਲ ਇੱਕ ਅਹਿਮ ਕਦਮ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਯੋਜਨਾ ਤਹਿਤ ਲੁਧਿਆਣਾ, ਜਲੰਧਰ, ਸੰਗਰੂਰ, ਪਟਿਆਲਾ ਅਤੇ ਬਠਿੰਡਾ ਵਿੱਚ ਬੱਸ ਟਰਮੀਨਲਾਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਭਾਈਵਾਲੀ ਰਾਹੀਂ ਅਪਗ੍ਰੇਡ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਸਦਾ ਉਦੇਸ਼ ਕੁਸ਼ਲਤਾ, ਸੁਰੱਖਿਆ, ਪਹੁੰਚਯੋਗਤਾ ਅਤੇ ਬਿਹਤਰ ਸੇਵਾ ਪ੍ਰਦਾਨ ਕਰਨਾ ਹੈ।

ਇਹ ਵੀ ਪੜ੍ਹੋ Punjab ਦੀ ਸਰਹੱਦ ‘ਤੇ ਲੱਗੀ ਕੰਡਿਆਲੀ ਵਾੜ ‘ਚ ਹੋਵੇਗੀ ਤਬਦੀਲੀ; Amit Shah ਨੇ CM Mann ਨੂੰ ਦਿੱਤਾ ਭਰੋਸਾ

ਮੰਤਰੀ ਨੇ ਅੱਗੇ ਦੱਸਿਆ ਕਿ ਇਹ ਟਰਮੀਨਲ ਅੰਤਰ-ਰਾਜੀ ਸੰਪਰਕ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਹਿਮਾਚਲ ਪ੍ਰਦੇਸ਼, ਜੰਮੂ ਅਤੇ ਕਸ਼ਮੀਰ, ਹਰਿਆਣਾ, ਦਿੱਲੀ ਅਤੇ ਰਾਜਸਥਾਨ ਸਮੇਤ ਗੁਆਂਢੀ ਸੂਬਿਆਂ ਵਿੱਚ ਆਉਣ-ਜਾਣ ਦੀ ਸਹੂਲਤ ਦਿੰਦੇ ਹਨ।ਇਸ ਤੋਂ ਇਲਾਵਾ, ਲੁਧਿਆਣਾ ਅਤੇ ਜਲੰਧਰ ਬੱਸ ਟਰਮੀਨਲ ‘ਤੇ ਰੋਜ਼ਾਨਾ 75,000 ਤੋਂ ਇੱਕ ਲੱਖ ਯਾਤਰੀਆਂ ਦੀ ਆਮਦ ਹੁੰਦੀ ਹੈ, ਜਦੋਂ ਕਿ ਪਟਿਆਲਾ ਅਤੇ ਬਠਿੰਡਾ ਵਿੱਚ ਰੋਜ਼ਾਨਾ ਲਗਭਗ 50,000 ਯਾਤਰੀ ਆਉਂਦੇ ਹਨ, ਜੋ ਪੰਜਾਬ ਦੇ ਗਤੀਸ਼ੀਲਤਾ ਵਾਲੇ ਈਕੋਸਿਸਟ ਵਿੱਚ ਇਹਨਾਂ ਸਹੂਲਤਾਂ ਦੀ ਮਹੱਤਤਾ ਨੂੰ ਉਜਾਗਰ ਕਰਦੇ ਹਨ। ਪੀਪੀਪੀ ਮਾਡਲ ਰਾਹੀਂ, ਇਹਨਾਂ ਪੰਜ ਟਰਮੀਨਲਾਂ ਨੂੰ ਲੋਕਾਂ ਦੇ ਰੋਜ਼ਾਨਾ ਸਫ਼ਰ ਨੂੰ ਪ੍ਰਭਾਵਿਤ ਕੀਤੇ ਬਿਨਾਂ ਸੁਰੱਖਿਅਤ ਥਾਵਾਂ, ਬਿਹਤਰ ਅਤੇ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ।

ਇਹ ਵੀ ਪੜ੍ਹੋ Rana Balachauria ਦਾ ਕਾ+ਤਲ ‘ਕਰਨ ਡਿਫ਼ਾਲਟਰ’ ਪੁਲਿਸ ਮੁਕਾਬਲੇ ‘ਚ ਢੇਰ!

ਇਹ ਵਿਕਾਸ ਪੰਜਾਬ ਦੇ ਹਰ ਖੇਤਰ ਵਿੱਚ ਅਹਿਮ ਭੂਮਿਕਾ ਨਿਭਾਏਗਾ ਅਤੇ ਕਾਮਿਆਂ, ਵਿਦਿਆਰਥੀਆਂ ਤੇ ਹਰ ਵਰਗ ਦੇ ਸਫ਼ਰ ਨੂੰ ਹੋਰ ਸੁਖਾਲਾ ਬਣਾਏਗਾ।ਇਸ ਪ੍ਰੋਜੈਕਟ ਵਿੱਚ ਸਾਰੇ ਵਰਗਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ। ਬਜ਼ੁਰਗ ਨਾਗਰਿਕਾਂ ਅਤੇ ਅਪਾਹਜ ਵਿਅਕਤੀਆਂ ਲਈ ਨਿਰਵਿਘਨ ਪਹੁੰਚ ਅਤੇ ਆਵਾਜਾਈ ਦੀ ਸੌਖ ਲਈ ਪ੍ਰਬੰਧ ਸ਼ਾਮਲ ਕੀਤੇ ਜਾਣਗੇ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਜਨਤਕ ਆਵਾਜਾਈ ਬੁਨਿਆਦੀ ਢਾਂਚਾ ਸਮਾਜ ਦੇ ਸਾਰੇ ਵਰਗਾਂ ਲਈ ਪਹੁੰਚਯੋਗ ਅਤੇ ਸਨਮਾਨਜਨਕ ਹੋਵੇ।

ਇਹ ਵੀ ਪੜ੍ਹੋ Bathinda ‘ਚ ਭਿਆਨਕ ਸੜਕ ਹਾਦਸਾ; ਮਹਿਲਾ ਪੁਲਿਸ ਮੁਲਾਜਮ ਸਮੇਤ 5 ਦੀ ਮੌ+ਤ

ਹੋਰ ਜਾਣਕਾਰੀ ਦਿੰਦਿਆਂ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ, “ਆਵਾਜਾਈ ਸਬੰਧੀ ਸਹੂਲਤਾਂ ਤੋਂ ਇਲਾਵਾ, ਆਧੁਨਿਕ ਬੱਸ ਟਰਮੀਨਲਾਂ ਨੂੰ ਏਕੀਕ੍ਰਿਤ ਸ਼ਹਿਰੀ ਹੱਬ ਵਜੋਂ ਵਿਕਸਤ ਕੀਤਾ ਜਾਵੇਗਾ। ਲਾਗੂ ਨਿਯਮਾਂ ਅਤੇ ਯੋਜਨਾਬੰਦੀ ਸਬੰਧੀ ਨਿਯਮਾਂ ਅਧੀਨ, ਟਰਮੀਨਲ ਕੰਪਲੈਕਸ ਵਿੱਚ ਵਪਾਰਕ ਅਤੇ ਹੋਰ ਜਨਤਕ ਸਹੂਲਤਾਂ ਜਿਵੇਂ ਕਿ ਪ੍ਰਚੂਨ ਦੀਆਂ ਦੁਕਾਨਾਂ, ਦਫਤਰਾਂ, ਕੰਮਕਾਜੀ ਸਥਾਨਾਂ ਅਤੇ ਲੌਜਿਸਟਿਕਸ ਸਹਾਇਤਾ ਸਬੰਧੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਹ ਏਕੀਕ੍ਰਿਤ ਪਹੁੰਚ ਸੰਭਾਵੀ ਤੌਰ ‘ਤੇ ਯਾਤਰੀਆਂ ਦੀ ਸਹੂਲਤ ਵਿੱਚ ਵਾਧਾ ਕਰੇਗੀ, ਆਰਥਿਕ ਗਤੀਵਿਧੀ ਨੂੰ ਹੁਲਾਰਾ ਦੇਵੇਗੀ ਅਤੇ ਟਰਮੀਨਲਾਂ ਦੀ ਲੰਬੇ ਸਮੇਂ ਦੀ ਵਿੱਤੀ ਸਥਿਰਤਾ ਵਿੱਚ ਯੋਗਦਾਨ ਪਾਵੇਗੀ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab ਦੇ ਕਿਸਾਨਾਂ ਲਈ ਵੱਡੀ ਰਾਹਤ, ਸਰਹੱਦ ‘ਤੇ ਬਿਨਾਂ ਰੁਕਾਵਟ ਖੇਤੀ ਕਰ ਸਕਣਗੇ ਕਿਸਾਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

0

Punjab News: Punjab ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਨਾਲ ਸਬੰਧਤ ਵੱਖ-ਵੱਖ ਲੰਬਿਤ ਮੁੱਦਿਆਂ ਦੇ ਜਲਦੀ ਅਤੇ ਸਮਾਂਬੱਧ ਹੱਲ ਲਈ ਵਿਚਾਰ-ਵਟਾਂਦਰਾ ਕੀਤਾ, ਜਿਨ੍ਹਾਂ ਵਿੱਚ ਸਰਹੱਦੀ ਸੁਰੱਖਿਆ ਪ੍ਰਬੰਧ, ਖੇਤੀਬਾੜੀ ਸੰਕਟ, ਅੰਤਰਰਾਜੀ ਪਾਣੀ ਸਬੰਧੀ ਵਿਵਾਦ ਅਤੇ ਕੇਂਦਰ ਵੱਲੋਂ ਪੇਂਡੂ ਵਿਕਾਸ ਫੰਡ ਦੇ ਬਕਾਏ ਦੀ ਅਦਾਇਗੀ ਵਿੱਚ ਦੇਰੀ ਸ਼ਾਮਲ ਹੈ। ਇਸ ਦੇ ਨਾਲ ਨਾਲ ਸਰਹੱਦੀ ਸੁਰੱਖਿਆ ਵਾੜ ਜ਼ੀਰੋ ਲਾਈਨ ਤੋਂ ਕਾਫ਼ੀ ਦੂਰ ਹੋਣ ਕਾਰਨ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕੌਮਾਂਤਰੀ ਸਰਹੱਦ ਅਤੇ ਕੰਡਿਆਲੀ ਤਾਰ ਦਰਮਿਆਨ ਪੈਂਦੀ ਖੇਤੀਯੋਗ ਜ਼ਮੀਨ ਦੇ ਵੱਡੇ ਹਿੱਸੇ ‘ਤੇ ਚਿੰਤਾ ਪ੍ਰਗਟ ਕੀਤੀ, ਜਿਸ ਕਾਰਨ ਕਿਸਾਨਾਂ ਨੂੰ ਆਪਣੇ ਖੇਤਾਂ ਤੱਕ ਪਹੁੰਚਣ ਲਈ ਰੋਜ਼ਾਨਾ ਇਸ ਨੂੰ ਪਾਰ ਕਰਨਾ ਪੈਂਦਾ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਪ੍ਰਸਤਾਵਿਤ ਬੀਜ ਬਿੱਲ 2025, ਅਣਸੁਲਝੇ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ) ਵਿਵਾਦ, ਐਫ.ਸੀ.ਆਈ. ਵੱਲੋਂ ਅਨਾਜ ਦੀ ਮੱਠੀ ਢੋਆ-ਢੋਆਈ, ਆੜ੍ਹਤੀਆ ਕਮਿਸ਼ਨ ਰੋਕਣ, ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਅਤੇ ਮਾਰਕੀਟ ਫੀਸਾਂ ਦਾ ਭੁਗਤਾਨ ਨਾ ਕਰਨ ਅਤੇ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਪੰਜਾਬ ਦੀ ਭੂਮਿਕਾ ਨੂੰ ਘਟਾਉਣ ਸਬੰਧੀ ਪੰਜਾਬ ਦੇ ਇਤਰਾਜ਼ ਉਠਾਉਂਦਿਆਂ ਇਨ੍ਹਾਂ ਮੁੱਦਿਆਂ ਦੇ ਤੁਰੰਤ ਅਤੇ ਸਮਾਂਬੱਧ ਹੱਲ ਦੀ ਮੰਗ ਕੀਤੀ।ਪ੍ਰਸਤਾਵਿਤ ਬੀਜ ਬਿੱਲ 2025 ‘ਤੇ ਗੰਭੀਰ ਇਤਰਾਜ਼ ਉਠਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਇੱਕ ਖੇਤੀਬਾੜੀ ਪ੍ਰਧਾਨ ਸੂਬਾ ਹੈ ਅਤੇ ਦੇਸ਼ ਦੇ ਅੰਨ ਭੰਡਾਰ ਵਿੱਚ ਅਹਿਮ ਯੋਗਦਾਨ ਪਾਉਂਦਾ ਹੈ, ਫਿਰ ਵੀ ਬੀਜ ਬਿੱਲ ਦਾ ਖਰੜਾ ਸਬੰਧਤ ਧਾਰਾ ਤਹਿਤ ਸ਼ਡਿਊਲ ਅਨੁਸਾਰ ਸੂਬੇ ਦੀ ਪ੍ਰਤੀਨਿਧਤਾ ਨੂੰ ਯਕੀਨੀ ਨਹੀਂ ਬਣਾਉਂਦਾ। ਬਿੱਲ ਵਿੱਚ ਪੇਸ਼ ਕੀਤਾ ਗਿਆ ਜ਼ੋਨ ਅਧਾਰਤ ਸਿਸਟਮ ਮੌਜੂਦਾ ਪ੍ਰਣਾਲੀ ਦੇ ਉਲਟ, ਕੇਂਦਰੀ ਬੀਜ ਕਮੇਟੀ ਵਿੱਚ ਪੰਜਾਬ ਦੀ ਪ੍ਰਤੀਨਿਧਤਾ ਦੀ ਗਰੰਟੀ ਨਹੀਂ ਦਿੰਦਾ, ਜਿਸ ਨਾਲ ਬੀਜ ਖੇਤਰ ਨੂੰ ਸਿੱਧੇ ਤੌਰ ‘ਤੇ ਪ੍ਰਭਾਵਿਤ ਕਰਨ ਵਾਲੇ ਫੈਸਲਿਆਂ ਵਿੱਚ ਸੂਬੇ ਦੀ ਆਵਾਜ਼ ਨੂੰ ਦਬਾਇਆ ਗਿਆ ਹੈ।”ਪੰਜਾਬ ਦੇ ਮੁੱਖ ਮੰਤਰੀ ਨੇ ਅੱਗੇ ਕਿਹਾ, “ਪ੍ਰਸਤਾਵਿਤ ਬੀਜ ਬਿੱਲ ਵਿੱਚ ਸੂਬੇ ਦੀ ਮੌਜੂਦਾ ਸ਼ਕਤੀ ਨੂੰ ਘਟਾ ਦਿੱਤਾ ਗਿਆ ਹੈ ਕਿਉਂਕਿ ਬੀਜ ਰਜਿਸਟ੍ਰੇਸ਼ਨ ਵਿੱਚ ਸੂਬਾਈ ਬੀਜ ਕਮੇਟੀ ਦੀ ਕੋਈ ਭੂਮਿਕਾ ਨਹੀਂ ਹੈ ਅਤੇ ਖਰੜੇ ਵਿੱਚ ਉਨ੍ਹਾਂ ਕਿਸਾਨਾਂ ਲਈ ਇੱਕ ਮਜ਼ਬੂਤ ਮੁਆਵਜ਼ਾ ਢਾਂਚਾ ਯਕੀਨੀ ਬਣਾਉਣ ਬਾਰੇ ਵੀ ਕੋਈ ਗੱਲ ਨਹੀਂ ਕੀਤੀ ਗਈ, ਜਿਨ੍ਹਾਂ ਨੂੰ ਰਜਿਸਟਰਡ ਬੀਜ ਸਬੰਧੀ ਦਰਸਾਏ ਨਤੀਜੇ ਨਾ ਮਿਲਣ ਕਾਰਨ ਨੁਕਸਾਨ ਹੁੰਦਾ ਹੈ।”ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਵਿਦੇਸ਼ਾਂ ਵਿੱਚ ਟੈਸਟ ਕੀਤੀਆਂ ਅਤੇ ਛੱਡੀਆਂ ਗਈਆਂ ਬੀਜ ਕਿਸਮਾਂ ਨੂੰ ਪੰਜਾਬ ਅਤੇ ਹੋਰ ਸੂਬਿਆਂ ਵਿੱਚ ਦਰਾਮਦ ਤੇ ਵਿਕਰੀ ਲਈ ਸੂਬੇ ਦੇ ਖੇਤੀਬਾੜੀ-ਜਲਵਾਯੂ ਹਾਲਾਤ ਤਹਿਤ ਲਾਜ਼ਮੀ ਸਥਾਨਕ ਟੈਸਟਿੰਗ ਤੋਂ ਬਿਨਾਂ ਆਗਿਆ ਦਿੱਤੀ ਗਈ ਹੈ, ਜਿਸ ਨਾਲ ਕਿਸਾਨਾਂ ਲਈ ਗੰਭੀਰ ਜੋਖਮ ਪੈਦਾ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਪੰਜਾਬ ਦੀ ਰੀੜ ਦੀ ਹੱਡੀ ਹੈ, ਜਿੱਥੇ ਕਿਸਾਨ ਫਸਲਾਂ ਉਗਾਉਂਦੇ ਹਨ, ਉਪਜ ਦਾ ਕੁਝ ਹਿੱਸਾ ਵੇਚਦੇ ਹਨ ਅਤੇ ਅਗਲੇ ਸੀਜ਼ਨ ਲਈ ਬੀਜ ਸੰਭਾਲ ਕੇ ਰੱਖਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬੀਜਾਂ ਲਈ ਪੂਰੀ ਤਰ੍ਹਾਂ ਕੰਪਨੀਆਂ ‘ਤੇ ਨਿਰਭਰ ਕਰਨ ਲਈ ਮਜਬੂਰ ਕਰਨਾ ਨਾ ਤਾਂ ਵਾਜਬ ਹੈ ਅਤੇ ਨਾ ਹੀ ਕਿਸਾਨਾਂ ਦੇ ਹਿੱਤ ਵਿੱਚ ਹੈ। ਉਨ੍ਹਾਂ ਅਪੀਲ ਕੀਤੀ ਕਿ ਬਿੱਲ ਨੂੰ ਮੌਜੂਦਾ ਰੂਪ ਵਿੱਚ ਸੰਸਦ ਦੇ ਸਾਹਮਣੇ ਨਹੀਂ ਲਿਆਂਦਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਨੇ ਸਮੱਸਿਆਵਾਂ ਦੀ ਜਾਂਚ ਦਾ ਭਰੋਸਾ ਦਿੱਤਾ ਹੈ।

ਇਹ ਵੀ ਪੜ੍ਹੋ Rana Balachauria ਦਾ ਕਾ+ਤਲ ‘ਕਰਨ ਡਿਫ਼ਾਲਟਰ’ ਪੁਲਿਸ ਮੁਕਾਬਲੇ ‘ਚ ਢੇਰ!

ਦਰਿਆਈ ਪਾਣੀਆਂ ਬਾਰੇ ਪੰਜਾਬ ਦੇ ਸਪੱਸ਼ਟ ਸਟੈਂਡ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਕੋਈ ਵਾਧੂ ਪਾਣੀ ਨਹੀਂ ਹੈ। ਸਤਲੁਜ, ਰਾਵੀ ਅਤੇ ਬਿਆਸ ਦੇ ਪਾਣੀਆਂ ਦੀ ਉਪਲਬਧਤਾ ਵਿੱਚ ਕਾਫ਼ੀ ਕਮੀ ਆਈ ਹੈ ਅਤੇ ਇਸ ਲਈ ਸਤਲਜ ਯਮੁਨਾ ਲਿੰਕ ਨਹਿਰ ਦਾ ਨਿਰਮਾਣ ਵਿਹਾਰਕ ਨਹੀਂ ਹੈ।”ਉਨ੍ਹਾਂ ਕਿਹਾ ਕਿ ਇਨ੍ਹਾਂ ਦਰਿਆਵਾਂ ਦੇ 34.34 ਐਮ.ਏ.ਐਫ. ਪਾਣੀ ਵਿੱਚੋਂ ਪੰਜਾਬ ਨੂੰ ਸਿਰਫ 14.22 ਐਮ.ਏ.ਐਫ. ਅਲਾਟ ਕੀਤਾ ਗਿਆ ਸੀ, ਜੋ ਕਿ ਲਗਪਗ 40 ਫੀਸਦੀ ਹੈ ਅਤੇ ਬਾਕੀ 60 ਫ਼ੀਸਦੀ ਹਰਿਆਣਾ, ਦਿੱਲੀ ਅਤੇ ਰਾਜਸਥਾਨ ਨੂੰ ਅਲਾਟ ਕੀਤਾ ਗਿਆ ਸੀ। ਹਾਲਾਂਕਿ ਇਨ੍ਹਾਂ ਵਿੱਚੋਂ ਕੋਈ ਵੀ ਦਰਿਆ ਅਸਲ ਵਿੱਚ ਇਨ੍ਹਾਂ ਸੂਬਿਆਂ ਵਿੱਚੋਂ ਨਹੀਂ ਵਗਦਾ। ਉਨ੍ਹਾਂ ਕਿਹਾ ਕਿ ਇਹ ਪੰਜਾਬ ਨਾਲ ਘੋਰ ਬੇਇਨਸਾਫ਼ੀ ਹੈ ਅਤੇ ਇਸ ਨਹਿਰ ਨੂੰ ਬਣਾਉਣ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ ਕਿਉਂਕਿ ਇਹ ਸੂਬੇ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਦੇ ਪੂਰੀ ਤਰ੍ਹਾਂ ਵਿਰੁੱਧ ਹੈ।” ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੁਪਰੀਮ ਕੋਰਟ ਦੇ ਅੱਗੇ ਪੰਜਾਬ ਦਾ ਸਟੈਂਡ ਸਪੱਸ਼ਟ ਹੈ ਕਿ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ।ਅਨਾਜ ਦੀ ਢੋਆ-ਢੁਆਈ ਅਤੇ ਭੰਡਾਰਨ ਦੀ ਸਮੱਸਿਆ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ” ਐਫ.ਸੀ.ਆਈ. ਵੱਲੋਂ ਪਿਛਲੇ ਪੰਜ ਮਹੀਨਿਆਂ ਵਿੱਚ ਸੂਬੇ ਵਿੱਚੋਂ ਸਿਰਫ਼ 4 ਤੋਂ 5 ਲੱਖ ਮੀਟ੍ਰਿਕ ਟਨ ਕਣਕ ਅਤੇ 5 ਤੋਂ 6 ਲੱਖ ਮੀਟ੍ਰਿਕ ਟਨ ਚੌਲਾਂ ਦੀ ਹੀ ਢੋਆ-ਢੁਆਈ ਕੀਤੀ ਜਾ ਰਹੀ ਹੈ। ਸਾਉਣੀ ਮੰਡੀਕਰਨ ਸੀਜ਼ਨ 2025-26 ਦੇ 95 ਲੱਖ ਮੀਟ੍ਰਿਕ ਟਨ ਚੌਲਾਂ ਦੀ ਡਿਲੀਵਰੀ ਕੀਤੀ ਜਾਣ ਵਾਲੀ ਹੈ ਪਰ ਇਸ ਸਮੇਂ ਸਿਰਫ਼ 20 ਲੱਖ ਮੀਟ੍ਰਿਕ ਟਨ ਜਗ੍ਹਾ ਉਪਲਬਧ ਹੈ।”
ਉਨ੍ਹਾਂ ਕਿਹਾ ਕਿ ਸਾਉਣੀ ਖ਼ਰੀਦ ਸੀਜ਼ਨ 2025-26 ਦੇ ਕਸਟਮ ਮਿਲਡ ਚੌਲਾਂ ਦੀ ਸਮੇਂ ਸਿਰ ਡਿਲੀਵਰੀ ਅਤੇ 01.04.2026 ਤੋਂ ਸ਼ੁਰੂ ਹੋਣ ਵਾਲੇ ਹਾੜ੍ਹੀ ਮੰਡੀਕਰਨ ਸੀਜ਼ਨ (ਆਰ.ਐਮ.ਐਸ.) 2026-27 ਦੌਰਾਨ ਕਣਕ ਦੇ ਭੰਡਾਰਨ ਲਈ ਜਗ੍ਹਾ ਦੀ ਢੁਕਵੀਂ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਸੂਬੇ ਤੋਂ ਘੱਟੋ-ਘੱਟ 20 ਲੱਖ ਮੀਟਰਿਕ ਟਨ ਅਨਾਜ (ਕਣਕ ਅਤੇ ਚੌਲ ਲਈ 10-10 ਐਲ.ਐਮ.ਟੀ.) ਦੀ ਮਹੀਨਾਵਾਰ ਢੋਆ-ਢੁਆਈ ਕਰਨਾ ਜ਼ਰੂਰੀ ਹੈ। ਉਨ੍ਹਾਂ ਨੇ ਸਟਾਕ ਦੀ ਢੋਆ-ਢੁਆਈ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਰਾਸ਼ਟਰੀ ਪੂਲ ਵਿੱਚ ਲਗਪਗ 125 ਐਲ.ਐਮ.ਟੀ. ਕਣਕ ਦਾ ਯੋਗਦਾਨ ਪਾਉਂਦਾ ਹੈ ਅਤੇ ਰਾਸ਼ਟਰੀ ਖੁਰਾਕ ਸੁਰੱਖਿਆ ਲਈ ਢੁਕਵੀਂ ਸਟੋਰੇਜ ਜ਼ਰੂਰੀ ਹੈ।ਆੜ੍ਹਤੀਆ ਕਮਿਸ਼ਨ ਦੇ ਮੁੱਦੇ ‘ਤੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆੜ੍ਹਤੀਆ ਕਮਿਸ਼ਨ ਨੂੰ 2019-20 ਦੇ ਖਰੀਦ ਸੀਜ਼ਨ ਤੋਂ ਪੰਜਾਬ ਖੇਤੀਬਾੜੀ ਉਤਪਾਦ ਅਤੇ ਮਾਰਕੀਟਿੰਗ ਐਕਟ 1961 ਦੇ ਉਪਬੰਧਾਂ ਦੇ ਉਲਟ ਫ੍ਰੀਜ਼ ਕੀਤਾ ਗਿਆ ਹੈ ਅਤੇ ਇਸ ਵੇਲੇ ਕਣਕ ਲਈ ਕਮਿਸ਼ਨ 46 ਰੁਪਏ ਪ੍ਰਤੀ ਕੁਇੰਟਲ ਅਤੇ ਝੋਨੇ ਲਈ 45.88 ਰੁਪਏ ਪ੍ਰਤੀ ਕੁਇੰਟਲ ਤੱਕ ਸੀਮਤ ਕੀਤਾ ਗਿਆ ਹੈ।”ਉਨ੍ਹਾਂ ਦੱਸਿਆ ਕਿ ਸਾਈਲੋਜ਼ ‘ਤੇ ਅਨਾਜ ਦੀ ਖਰੀਦ ਲਈ ਆੜ੍ਹਤੀਆ ਕਮਿਸ਼ਨ ਘਟਾ ਕੇ ਰੈਗੂਲਰ ਮੰਡੀਆਂ ਦੇ ਮੁਕਾਬਲੇ ਅੱਧਾ ਕਰ ਦਿੱਤਾ ਗਿਆ ਹੈ ਅਤੇ ਜਨਵਰੀ 2024 ਵਿੱਚ ਆੜ੍ਹਤੀਆ ਕਮਿਸ਼ਨ ਦੀ ਸੋਧ ਲਈ ਗਠਿਤ ਕਮੇਟੀ ਨੇ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ ਹੈ। ਉਨ੍ਹਾਂ ਕਿਹਾ, “ਆੜ੍ਹਤੀਏ ਏਜੰਟ ਨਹੀਂ ਹਨ, ਉਹ ਜ਼ਰੂਰੀ ਸੇਵਾਵਾਂ ਪ੍ਰਦਾਨ ਕਰਦੇ ਹਨ ਅਤੇ ਉਨ੍ਹਾਂ ਨੂੰ ਬਣਦਾ ਹੱਕ ਮਿਲਣਾ ਚਾਹੀਦਾ ਹੈ। ਕਮਿਸ਼ਨ ਵਿੱਚ ਸੋਧ ਕਰਨ ਵਿੱਚ ਹੋ ਰਹੀ ਦੇਰੀ ਕਾਰਨ ਸੂਬੇ ਦੀ ਨਿਰਵਿਘਨ ਖਰੀਦ ਪ੍ਰਕਿਰਿਆ ਵਿੱਚ ਅੜਿੱਕਾ ਪੈਦਾ ਹੋ ਸਕਦਾ ਹੈ ਅਤੇ ਦਰਾਂ ਨੂੰ ਜਲਦ ਤੋਂ ਜਲਦ ਅੰਤਿਮ ਰੂਪ ਦਿੱਤਾ ਜਾਣਾ ਚਾਹੀਦਾ ਹੈ।”

ਇਹ ਵੀ ਪੜ੍ਹੋ Bathinda ‘ਚ ਭਿਆਨਕ ਸੜਕ ਹਾਦਸਾ; ਮਹਿਲਾ ਪੁਲਿਸ ਮੁਲਾਜਮ ਸਮੇਤ 5 ਦੀ ਮੌ+ਤ

ਪੇਂਡੂ ਵਿਕਾਸ ਫੰਡ ਦੀ ਅਦਾਇਗੀ ਨਾ ਹੋਣ ਦਾ ਮੁੱਦਾ ਉਠਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਸਬੰਧਤ ਪੰਜਾਬ ਐਕਟਾਂ ਅਧੀਨ ਸਪੱਸ਼ਟ ਕਾਨੂੰਨੀ ਉਪਬੰਧਾਂ ਦੇ ਬਾਵਜੂਦ ਸੂਬਾ ਸਰਕਾਰ ਨੂੰ ਆਰ.ਡੀ.ਐਫ. ਦੀ ਅਦਾਇਗੀ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸੂਬਾ ਸਰਕਾਰ ਨੇ ਭਾਰਤ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਤਹਿਤ ਪੰਜਾਬ ਪੇਂਡੂ ਵਿਕਾਸ ਐਕਟ ਵਿੱਚ ਸੋਧ ਕੀਤੀ ਹੈ ਪਰ ਦੁੱਖ ਦੀ ਗੱਲ ਹੈ ਕਿ ਸਾਉਣੀ ਖਰੀਦ ਸੀਜ਼ਨ 2021-22 ਤੋਂ ਆਰ.ਡੀ.ਐਫ. ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ।”ਉਨ੍ਹਾਂ ਦੱਸਿਆ ਕਿ ਆਰ.ਡੀ.ਐਫ. ਦੇ 9030.91 ਕਰੋੜ ਰੁਪਏ ਅਤੇ ਮਾਰਕੀਟ ਫੀਸ ਦੇ 2267.83 ਕਰੋੜ ਰੁਪਏ ਲੰਬਿਤ ਹਨ। ਉਨ੍ਹਾਂ ਕਿਹਾ ਕਿ ਬਣਦਾ ਹਿੱਸਾ ਨਾ ਮਿਲਣ ਕਾਰਨ ਪੇਂਡੂ ਬੁਨਿਆਦੀ ਢਾਂਚੇ ਦੇ ਵਿਕਾਸ ‘ਤੇ ਮਾੜਾ ਪ੍ਰਭਾਵ ਪਿਆ ਹੈ। ਉਨ੍ਹਾਂ ਕਿਹਾ ਕਿ “ਆਰ.ਡੀ.ਐਫ. ਕੋਈ ਚੈਰਿਟੀ ਨਹੀਂ ਹੈ। ਇਹ ਪੰਜਾਬ ਦਾ ਹੱਕ ਹੈ ਅਤੇ ਅਸੀਂ ਆਪਣਾ ਹੱਕ ਮੰਗ ਰਹੇ ਹਾਂ।” ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਪਹਿਲੀ ਕਿਸ਼ਤ ਜਾਰੀ ਕਰਨ ‘ਤੇ ਵਿਚਾਰ ਕਰਨ ਲਈ ਜਲਦ ਮੀਟਿੰਗ ਬੁਲਾਈ ਜਾਵੇਗੀ।ਪ੍ਰਬੰਧਕੀ ਚਿੰਤਾਵਾਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀਆਂ ਦੇ ਲੰਬੇ ਸਮੇਂ ਤੋਂ ਚੱਲ ਰਹੇ 60:40 ਅਨੁਪਾਤ ਨੂੰ ਬਣਾਈ ਰੱਖਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਆਈ.ਏ.ਐਸ. ਅਤੇ ਪੀ.ਸੀ.ਐਸ. ਅਧਿਕਾਰੀਆਂ ਨੂੰ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਮੁੱਖ ਅਹੁਦਿਆਂ ਤੋਂ ਬਾਹਰ ਰੱਖਿਆ ਗਿਆ ਹੈ ਅਤੇ ਆਬਕਾਰੀ, ਸਿੱਖਿਆ, ਵਿੱਤ ਅਤੇ ਸਿਹਤ ਵਰਗੇ ਵਿਭਾਗਾਂ ਵਿੱਚ ਅਸਾਮੀਆਂ ਨੂੰ ਸਟੇਟ ਯੂ.ਟੀ. ਕੇਡਰ ਲਈ ਖੋਲ੍ਹਿਆ ਜਾ ਰਿਹਾ ਹੈ, ਜਿਸ ਨਾਲ ਯੂ.ਟੀ. ਪ੍ਰਸ਼ਾਸਨ ਦੇ ਪ੍ਰਭਾਵਸ਼ਾਲੀ ਕੰਮਕਾਜ ਵਿੱਚ ਪੰਜਾਬ ਦੀ ਭੂਮਿਕਾ ‘ਤੇ ਮਾੜਾ ਪ੍ਰਭਾਵ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਮੌਜੂਦਾ ਅਨੁਪਾਤ ਨੂੰ ਬਰਕਰਾਰ ਰੱਖਿਆ ਜਾਵੇਗਾ।ਮੁੱਖ ਮੰਤਰੀ ਨੇ ਪੰਜਾਬ ਕਾਡਰ ਦੇ ਅਧਿਕਾਰੀ ਨੂੰ ਐਫ.ਸੀ.ਆਈ. ਪੰਜਾਬ ਦੇ ਜਨਰਲ ਮੈਨੇਜਰ ਵਜੋਂ ਨਿਯੁਕਤ ਕਰਨ ਦਾ ਮੁੱਦਾ ਵੀ ਉਠਾਇਆ ਅਤੇ ਕਿਹਾ ਕਿ ਪੰਜਾਬ ਕਾਡਰ ਦੇ ਅਧਿਕਾਰੀਆਂ ਨੂੰ ਅਨਾਜ ਦੀ ਖਰੀਦ, ਮੰਡੀਆਂ, ਭੰਡਾਰਨ ਅਤੇ ਢੋਆ-ਢੁਆਈ ਬਾਰੇ ਲੋੜੀਂਦੀ ਜਾਣਕਾਰੀ ਹੈ। ਉਨ੍ਹਾਂ ਕਿਹਾ ਕਿ ਇਤਿਹਾਸਕ ਅੰਕੜੇ ਦਰਸਾਉਂਦੇ ਹਨ ਕਿ ਇਸ ਅਹੁਦੇ ‘ਤੇ ਰੈਗੂਲਰ ਨਿਯੁਕਤੀਆਂ ਪੰਜਾਬ ਕਾਡਰ ਤੋਂ ਹੁੰਦੀਆਂ ਰਹੀਆਂ ਹਨ, ਜਦੋਂ ਕਿ ਦੂਜੇ ਕਾਡਰ ਦੇ ਅਧਿਕਾਰੀਆਂ ਕੋਲ ਸਿਰਫ਼ ਅਸਥਾਈ ਚਾਰਜ ਹੁੰਦਾ ਹੈ। ਉਨ੍ਹਾਂ ਕੁਸ਼ਲਤਾ ਅਤੇ ਰਾਸ਼ਟਰੀ ਖੁਰਾਕ ਸੁਰੱਖਿਆ ਦੇ ਹਿੱਤ ਵਿੱਚ ਇਸ ਨਿਯਮ ਦੀ ਪਾਲਣਾ ਕਰਨ ਦੀ ਅਪੀਲ ਕੀਤੀ।ਸਰਹੱਦੀ ਇਲਾਕਿਆਂ ਬਾਰੇ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕੌਮਾਂਤਰੀ ਨਿਯਮਾਂ ਅਨੁਸਾਰ, ਉਸਾਰੀ ਜ਼ੀਰੋ ਲਾਈਨ ਤੋਂ 150 ਮੀਟਰ ਤੋਂ ਦੂਰ ਹੋਣੀ ਚਾਹੀਦੀ ਹੈ ਪਰ ਪੰਜਾਬ ਦੇ ਕਈ ਇਲਾਕਿਆਂ ਵਿੱਚ ਸਰਹੱਦੀ ਕੰਡਿਆਲੀ ਤਾਰ ਦੋ ਤੋਂ ਤਿੰਨ ਕਿਲੋਮੀਟਰ ਅੰਦਰ ਸਥਿਤ ਹੈ।” ਉਨ੍ਹਾਂ ਕਿਹਾ ਕਿ ਹਜ਼ਾਰਾਂ ਏਕੜ ਖੇਤੀਯੋਗ ਜ਼ਮੀਨ ਇਸ ਤਾਰ ਤੋਂ ਪਰ੍ਹੇ ਹੈ, ਜਿਸ ਕਾਰਨ ਕਿਸਾਨਾਂ ਨੂੰ ਰੋਜ਼ਾਨਾ ਪਛਾਣ ਪੱਤਰ ਦਿਖਾਉਣ ਅਤੇ ਬੀ.ਐਸ.ਐਫ. ਦੀ ਸੁਰੱਖਿਆ ਹੇਠ ਆਪਣੇ ਖੇਤਾਂ ਵਿੱਚ ਖੇਤੀ ਕਰਨ ਲਈ ਮਜਬੂਰ ਹੋਣਾ ਪੈਂਦਾ ਹੈ। ਉਨ੍ਹਾਂ ਕਿਹਾ, “ਜੇਕਰ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਦੁਬਾਰਾ ਬਣਾਇਆ ਜਾਂਦਾ ਹੈ ਤਾਂ ਭਾਰਤੀ ਜ਼ਮੀਨ ਦਾ ਵੱਡਾ ਹਿੱਸਾ ਵਾੜ ਦੇ ਇਸ ਪਾਸੇ ਆ ਜਾਵੇਗਾ, ਜਿਸ ਨਾਲ ਕਿਸਾਨ ਬਿਨਾਂ ਕਿਸੇ ਡਰ ਅਤੇ ਰੋਜ਼ਾਨਾ ਦੀਆਂ ਪਾਬੰਦੀਆਂ ਤੋਂ ਖੇਤੀ ਕਰ ਸਕਣਗੇ ਅਤੇ ਇਸ ਨਾਲ ਕੌਮੀ ਸੁਰੱਖਿਆ ਨਾਲ ਸਮਝੌਤਾ ਵੀ ਨਹੀਂ ਕਰਨਾ ਪਵੇਗਾ।” ਉਨ੍ਹਾਂ ਅੱਗੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਨੇ ਉਨ੍ਹਾਂ ਨੂੰ ਦੱਸਿਆ ਕਿ ਇਹ ਮੁੱਦਾ ਵਿਚਾਰ ਅਧੀਨ ਹੈ ਅਤੇ ਪਠਾਨਕੋਟ ਵਿੱਚ ਵੀ ਇਸੇ ਤਰ੍ਹਾਂ ਦੀ ਵਿਵਸਥਾ ਸਬੰਧੀ ਕੋਸ਼ਿਸ਼ ਕੀਤੀ ਜਾ ਚੁੱਕੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਧੁੰਦ ਕਾਰਨ ਟਰੱਕ ਅਤੇ ਸਕੂਲ ਵੈਨ ਦੀ ਹੋਈ ਟੱਕਰ ,ਕਈ ਅਧਿਆਪਕ ਹੋਏ ਜਖਮੀ

0

Gurdaspur News:ਗੁਰਦਾਸਪੁਰ ਦੇ ਕਲਾਨੌਰ ਰੋਡ ਤੇ ਪਿੰਡ ਬਿਸ਼ਨਕੋਟ ਨੇੜੇ ਧੁੰਦ ਕਾਰਨ ਇਕ ਟਰੱਕ ਅਤੇ ਇੱਕ ਸਕੂਲ ਵੈਨ ਦੀ ਆਪਸ ਵਿੱਚ ਟੱਕਰ ਹੋ ਗਈ। ਹਾਦਸੇ ਵਿੱਚ ਵੈਨ ਵਿੱਚ ਸਵਾਰ ਨੌ ਸਰਕਾਰੀ ਅਧਿਆਪਕ ਜਖਮੀ ਹੋ ਗਏ ਹਨ। ਹਾਦਸੇ ਦੇ ਸਮੇਂ ਵੈਨ ਵਿੱਚ ਲਗਭਗ 15 ਸਰਕਾਰੀ ਅਧਿਆਪਕ ਸਵਾਰ ਸਨ ਜੋ ਪਠਾਨਕੋਟ ਤੋਂ ਫਤਿਹਗੜ੍ਹ ਚੂੜੀਆਂ ਸਥਿਤ ਆਪਣੇ ਸਕੂਲਾਂ ਵਿੱਚ ਜਾ ਰਹੇ ਸਨ।ਜ਼ਖਮੀ ਅਧਿਆਪਕਾਂ ਵਿੱਚੋਂ ਇੱਕ ਨੇ ਦੱਸਿਆ ਕਿ ਇਹ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ ਹੈ। ਉਹਨਾਂ ਦੱਸਿਆ ਕਿ ਇੱਕ ਟਰੱਕ ਸਾਹਮਣੇ ਤੋਂ ਆ ਰਿਹਾ ਸੀ ਤੇ ਉਸ ਨੇ ਵੈਨ ਨੂੰ ਟੱਕਰ ਮਾਰ ਦਿੱਤੀ। ਨੇੜਲੇ ਲੋਕਾਂ ਨੇ ਅਧਿਆਪਕਾਂ ਨੂੰ ਵੈਨ ਵਿੱਚੋਂ ਕੱਢਿਆ ਤੇ ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ। ਉਹਨਾਂ ਅਧਿਆਪਕਾਂ ਵਿੱਚੋਂ ਚਾਰ ਤੋਂ ਪੰਜ ਅਧਿਆਪਕ ਗੰਭੀਰ ਜ਼ਖਮੀ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ‘ਚ ਭਿਆਨਕ ਸੜਕ ਹਾਦਸਾ; ਮਹਿਲਾ ਪੁਲਿਸ ਮੁਲਾਜਮ ਸਮੇਤ 5 ਦੀ ਮੌ+ਤ

0

Bathinda News: Bathinda ‘ਚ ਤੜਕਸਾਰ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿਚ ਇੱਕ ਮਹਿਲਾ ਸਮੇਤ ਪੰਜ ਜਣਿਆਂ ਦੀ ਮੌਤ ਹੋਣ ਦੀ ਮੰਦਭਾਗੀ ਖ਼ਬਰ ਮਿਲੀ ਹੈ। ਇਹ ਹਾਦਸਾ ਬਠਿੰਡਾ-ਡੱਬਵਾਲੀ ਰੋਡ ‘ਤੇ ਭਾਰਤ ਮਾਲਾ ਹਾਈਵੇ ਉੱਪਰ ਪਿੰਡ ਗੁਰਥੜੀ ਦੇ ਨਜ਼ਦੀਕ ਵਾਪਰਿਆਂ ਹੈ। ਮ੍ਰਿਤਕ ਇੱਕ ਫ਼ਾਰਚੂਨਰ ਗੱਡੀ ਉੱਪਰ ਸਵਾਰ ਸਨ, ਜਿੰਨ੍ਹਾਂ ਦੀ ਇਹ ਗੱਡੀ ਡਿਵਾਈਡਰ ਨਾਲ ਟਕਰਾ ਗਈ ਤੇ ਚਕਨਾਚੂਰ ਹੋ ਗਈ। ਘਟਨਾ ਪਿਛੇ ਧੁੰਦ ਅਤੇ ਗੱਡੀ ਦੀ ਤੇਜ ਰਫ਼ਤਾਰ ਦੱਸੀ ਜਾ ਰਹੀ ਹੈ।ਪੁਲਿਸ ਵੱਲੋਂ ਮੌਕੇ ‘ਤੇ ਪੁੱਜ ਕੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਗੱਡੀ ਵਿਚੋਂ ਕੱਢ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਪਹੁੰਚਾਇਆ ਗਿਆ।

ਇਹ ਵੀ ਪੜ੍ਹੋ Rana Balachauria ਦਾ ਕਾ+ਤਲ ‘ਕਰਨ ਡਿਫ਼ਾਲਟਰ’ ਪੁਲਿਸ ਮੁਕਾਬਲੇ ‘ਚ ਢੇਰ!

ਮ੍ਰਿਤਕਾਂ ਵਿਚ ਇੱਕ ਗੁਜਰਾਤ ਪੁਲਿਸ ਦੀ ਮਹਿਲਾ ਮੁਲਾਜਮ ਵੀ ਸ਼ਾਮਲ ਸੀ। ਮਿਰਤਕਾਂ ਦੀ ਮ੍ਰਿਤਕਾਂ ਦੀ ਪਹਿਚਾਣ ਅਮਿਤਾ ਬੇਨ ਕਰਕਸ਼ਭਾਈ,ਜਨਕਸਿੰਹ, ਭਾਰਤਭਾਈ, ਅਰਜਨਭਾਈ ਤੇ ਨਾਦੋਦਾ ਸਤੀਸ਼ਕੁਮਾਰ ਸਾਰੇ ਵਾਸੀ ਗੁਜਰਾਤ ਵਜੋਂ ਹੋਈ ਹੈਦਸਿਆ ਜਾ ਰਿਹਾ ਕਿ ਇਹ ਸਾਰੇ ਗੁਜਰਾਤ ਤੋਂ ਹਿਮਾਚਲ ਘੁੰਮਣ ਲਈ ਆਏ ਸਨ ਤੇ ਹੁਣ ਵਾਪਸ ਜਾ ਰਹੇ ਸਨ। ਦਸਿਆ ਜਾ ਰਿਹਾ ਕਿ ਉਕਤ ਸੜਕ ਉੱਪਰ ਪੁਲ ਬਣ ਰਿਹਾ ਹੈ ਤੇ ਆਵਾਜ਼ਾਈ ਸਿਰਫ਼ ਇੱਕ ਸੜਕ ਚੱਲ ਰਹੀ ਹੈ, ਜਿਸ ਕਾਰਨ ਇਹ ਹਾਦਸਾ ਵਾਪਰਿਆਂ। ਫ਼ਿਲਹਾਲ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1899278