ਸੁਖਜਿੰਦਰ ਮਾਨ
ਬਠਿੰਡਾ , 4 ਅਪ੍ਰੈਲ: ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਬਿਜ਼ਨਸ ਸਟੱਡੀਜ਼ ਵਿਭਾਗ ਵੱਲੋਂ ਕਲਚਰਲ ਕਲੱਬ ਦੇ ਸਹਿਯੋਗ ਨਾਲ ’ਬੀ.ਐਫ.ਜੀ.ਆਈ. ਡਾਂਸ ਚੈਂਪੀਅਨ’ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਐਮ.ਬੀ.ਏ., ਬੀ.ਬੀ.ਏ., ਬੀ.ਕਾਮ. ਅਤੇ ਬੀ.ਟੈੱਕ ਆਦਿ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਕਾਲਜ਼ ਦੇ ਵਾਈਸ-ਪ੍ਰਿੰਸੀਪਲ ਡਾ. ਸਚਿਨ ਦੇਵ, ਡੀਨ (ਅਕਾਦਮਿਕ ਮਾਮਲੇ) ਸ਼੍ਰੀਮਤੀ ਨੀਤੂ ਸਿੰਘ, ਬਿਜ਼ਨਸ ਸਟੱਡੀਜ਼ ਵਿਭਾਗ ਦੀ ਮੁਖੀ ਸ਼੍ਰੀਮਤੀ ਭਾਵਨਾ ਖੰਨਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਅਤੇ ਫੈਕਲਟੀ ਮੈਂਬਰਾਂ ਨੇ ਸ਼ਿਰਕਤ ਕੀਤੀ। ਇਸ ਸਮਾਗਮ ਦੀ ਸ਼ੁਰੂਆਤ ਹਾਜ਼ਰ ਸ਼ਖ਼ਸੀਅਤਾਂ ਵੱਲੋਂ ਸ਼ਮਾ ਰੌਸ਼ਨ ਕਰ ਕੇ ਕੀਤੀ ਗਈ। ਇਸ ਉਪਰੰਤ ਐਮ.ਬੀ.ਏ ਦੀ ਵਿਦਿਆਰਥਣ ਸਿੱਧੀ ਵੱਲੋਂ ਸਵਾਗਤੀ ਡਾਂਸ ਪੇਸ਼ ਕੀਤਾ ਗਿਆ। ਮੰਚ ਸੰਚਾਲਨ ਐਮ.ਬੀ.ਏ ਦੀਆਂ ਵਿਦਿਆਰਥਣਾਂ ਅਮਨਜੋਤ ਕੌਰ ਅਤੇ ਕਾਵਿਆ ਰਮਨ ਦੁਆਰਾ ਕੀਤਾ ਗਿਆ। ਇਸ ਸਮਾਗਮ ਵਿੱਚ ਸਾਰੇ ਵਿਭਾਗਾਂ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਡਾਂਸ ਪੇਸ਼ਕਾਰੀਆਂ ਨਾਲ ਆਪਣੀ ਕਲਾ ਦੇ ਜੌਹਰ ਦਿਖਾਏ।ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਅਤੇ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਵਾਈਸ-ਪ੍ਰਿੰਸੀਪਲ ਡਾ. ਸਚਿਨ ਦੇਵ ਨੇ ਬਿਜ਼ਨਸ ਸਟੱਡੀਜ਼ ਵਿਭਾਗ ਅਤੇ ਕਲਚਰਲ ਕਲੱਬ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।
ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਨੇ ’ਬੀ.ਐਫ.ਜੀ.ਆਈ. ਡਾਂਸ ਚੈਂਪੀਅਨ’ ਪ੍ਰੋਗਰਾਮ ਕਰਵਾਇਆ
ਭਾਜਪਾ ਨੇ ਬਠਿੰਡਾ ਸ਼ਹਿਰੀ ਦੇ ਦੱਖਣੀ ਅਤੇ ਭੁੱਚੋ ਮੰਡਲਾਂ ਦੀ ਕਾਰਜਕਾਰਨੀ ਦਾ ਕੀਤਾ ਐਲਾਨ
ਸੁਖਜਿੰਦਰ ਮਾਨ
ਬਠਿੰਡਾ, 4 ਅਪ੍ਰੈਲ: ਭਾਰਤੀ ਜਨਤਾ ਪਾਰਟੀ ਬਠਿੰਡਾ ਸ਼ਹਿਰੀ ਵਲੋਂ ਅੱਜ ਦੱਖਣੀ ਅਤੇ ਭੁੱਚੋ ਮੰਡਲ ਵਿੱਚ ਮੀਟਿੰਗਾਂ ਕਰਦਿਆਂ ਕਾਰਜ਼ਕਾਰਨੀ ਦਾ ਐਲਾਨ ਕੀਤਾ ਗਿਆ। ਇਸ ਮੌਕੇ ਆਯੋਜਿਤ ਕੀਤੀਆਂ ਮੀਟਿੰਗਾਂ ਦੀ ਅਗਵਾਈ ਦੱਖਣੀ ਅਤੇ ਭੁੱਚੋ ਮੰਡਲ ਦੇ ਪ੍ਰਧਾਨ ਗੋਵਿੰਦ ਮਸੀਹ ਅਤੇ ਵਿਸ਼ਾਲ ਮਹੇਸ਼ਵਰੀ ਵਲੋਂ ਕੀਤਾ ਗਿਆ। ਇਨ੍ਹਾਂ ਮੀਟਿੰਗਾਂ ਵਿੱਚ ਜ਼ਿਲ੍ਹਾ ਪ੍ਰਧਾਨ ਸਰੂਪ ਸਿੰਗਲਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਿਹਾ ਕਿ ਅੱਜ ਵਿਸ਼ਵ ਵਿੱਚ ਭਾਰਤ ਦੀ ਸਰਬਉੱਚਤਾ ਕਾਇਮ ਹੈ, ਇਹ ਭਾਰਤ ਦੇ ਉੱਘੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਣਥੱਕ ਯਤਨਾਂ ਦਾ ਨਤੀਜਾ ਹੈ। ਅੱਜ ਭਾਰਤ ਤੇਜ਼ੀ ਨਾਲ ਵਧਦੀ ਅਰਥ ਵਿਵਸਥਾ ਬਣ ਗਿਆ ਹੈ। ਭਾਜਪਾ ਦੁਨੀਆਂ ਦੀ ਸਭ ਤੋਂ ਵੱਡੀ ਸਿਆਸੀ ਜਥੇਬੰਦੀ ਹੈ। ਉਨ੍ਹਾਂ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਪਾਰਟੀ ਦੀਆਂ ਨੀਤੀਆਂ ਅਤੇ ਪ੍ਰਧਾਨ ਮੰਤਰੀ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣਗੇ। ਇਸ ਮੌਕੇ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਸਮੇਤ ਭਾਜਪਾ ਦੀ ਜ਼ਿਲ੍ਹਾ ਟੀਮ ਦੇ ਮੈਂਬਰ ਅਤੇ ਵਰਕਰ ਹਾਜ਼ਰ ਸਨ।
ਸੰਵਿਧਾਨ ਬਚਾਉ ਮੁਹਿੰਮ ਤਹਿਤ ਲੋਕਾਂ ਨੂੰ ਮੋਦੀ ਸਰਕਾਰ ਦੀਆਂ ਧੱਕੇਸ਼ਾਹੀਆਂ ਵਿਰੁਧ ਡਟਣ ਦੀ ਕੀਤੀ ਅਪੀਲ
ਸੁਖਜਿੰਦਰ ਮਾਨ
ਬਠਿੰਡਾ, 4 ਅਪ੍ਰੈਲ : ਪਿਛਲੇ ਦਿਨੀਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੂੰ ਲੋਕ ਸਭਾ ਤੋਂ ਅਯੋਗ ਕਰਾਰ ਦੇਣ ਦੇ ਮਾਮਲੇ ਵਿਚ ਕਾਂਗਰਸ ਪਾਰਟੀ ਵਲੋਂ ਪੰਜਾਬ ਕਾਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਸੂਬਾ ਕਾਂਗਰਸ ਵਲੋਂ ਵਿੱਢੀ ਸੰਵਿਧਾਨ ਬਚਾਉ ਮੁਹਿੰਮ ਤਹਿਤ ਅੱਜ ਕਾਂਗਰਸ ਪਾਰਟੀ ਦੇ ਆਗੂਆਂ ਵਲੋਂ ਆਮ ਲੋਕਾਂ ਨਾਲ ਮੀਟਿੰਗ ਕਰਕੇ ਮੋਦੀ ਸਰਕਾਰ ਦੀ ਧੱਕੇਸ਼ਾਹੀ ਬਾਰੇ ਜਾਗਰੂਕ ਕੀਤਾ ਗਿਆ। ਇਸ ਸਬੰਧ ਵਿਚ ਅੱਜ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਵਤਾਰ ਸਿੰਘ ਗੋਨਿਆਣਾ ਦੀ ਅਗਵਾਈ ਹੇਠ ਕੀਤੀ ਮੀਟਿੰਗ ਵਿਚ ਦਸਿਆ ਕਿ ਮੋਦੀ ਸਰਕਾਰ ਵਲੋਂ ਮਾਣਹਾਣੀ ਦੇ ਇੱਕ ਝੂਠੇ ਕੇਸ ਦੇ ਬਹਾਨੇ ਦੋ ਸਾਲ ਦੀ ਸਜ਼ਾ ਕਰਵਾਈ ਗਈ ਕਿਉਕ ਉਨਾਂ ਵਲੋਂ ਅਡਾਨੀ ਸਮੇਤ ਅਜਿਹੇ ਕੇਸਾਂ ਦਾ ਮੋਦੀ ਜਵਾਬ ਮੰਗਿਆ ਸੀ। ਜਿਸਦੇ ਚੱਲਦੇ ਸਰਕਾਰ ਨੇ ਜਵਾਬ ਦੇਣ ਦੀ ਬਜਾਏ ਵਿਰੋਧੀ ਧਿਰਾਂ ਨੂੰ ਡਰਾਉਣ ਦੀ ਨੀਤੀ ਅਪਣਾਈ ਜਾ ਰਹੀ ਹੈ। ਇਸ ਮੀਟਿੰਗ ਵਿਚ ਜਿਲ੍ਹਾ ਪ੍ਰੀਸਦ ਮੈਬਰ ਗੁਰਦੀਪ ਸਿੰਘ ਭੋਖੜਾ,ਤੇਜਾ ਸਿੰਘ ਦੰਦੀਵਾਲ, ਰਣਜੀਤ ਸਿੰਘ ਬਲਾਹੜ, ਬਲਦੇਵ ਖਹਿਰਾ ਗਗਨੀ,ਗੁਰਨਾਮ ਸਿੰਘ ਮੈਬਰ,ਤੇਜਾ ਸਿੰਘ ਗੋਨਿਆਣਾ ਕਲਾ, ਸੱੁਖਾ ਸਿੰਘ ਹਰਾਏਪੁਰ ਆਦਿ ਹਾਜ਼ਰ ਸਨ।
ਬੱਸ ਅੱਡਾ ਫ਼ੀਸ ਵਧਾਉਣ ’ਤੇ ਪ੍ਰਾਈਵੇਟ ਟ੍ਰਾਂਸਪੋਟਰ ਭੜਕੇ, ਕੀਤੀ ਵਾਧਾ ਵਾਪਸੀ ਦੀ ਮੰਗ
ਸੁਖਜਿੰਦਰ ਮਾਨ
ਬਠਿੰਡਾ, 4 ਅਪ੍ਰੈਲ: ਪਿਛਲੇ ਦਿਨੀਂ ਡਿਪਟੀ ਕਮਿਸ਼ਨਰ ਵਲੋਂ ਇੱਕ ਹੁਕਮ ਜਾਰੀ ਕਰਕੇ ਬਠਿੰਡਾ ਬੱਸ ਅੱਡੇ ’ਚ ਪ੍ਰਾਈਵੇਟ ਬੱਸਾਂ ਦੀ ਕੱਟੀ ਜਾਂਦੀ ਪਰਚੀ ਫ਼ੀਸ ਵਿਚ ਬੇਹਤਾਸ਼ਾ ਵਾਧਾ ਕਰਨ ‘ਤੇ ਪ੍ਰਾਈਵੇਟ ਟ੍ਰਾਂਸਪੋਟਰ ਭੜਕ ਉੱਠੇ ਹਨ। ਇਸ ਸਬੰਧ ਵਿਚ ਬਠਿੰਡਾ ਬੱਸ ਓਪਰੇਟਰ ਯੂਨੀਅਨ ਦੇ ਪ੍ਰਧਾਨ ਬਲਤੇਜ ਸਿੰਘ ਵਾਂਦਰ ਅਤੇ ਹਰਵਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਪ੍ਰਾਈਵੇਟ ਬੱਸ ਅਪਰੇਟਰਾਂ ਵੱਲੋਂ ਪੀ.ਆਰ .ਟੀ.ਸੀ ਦੇ ਡਿੱਪੂ ਮੈਨੇਜ਼ਰ ਨਾਲ ਮੀਟਿੰਗ ਵੀ ਕੀਤੀ ਗਈ, ਜਿੰਨ੍ਹਾਂ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਕਰਕੇ ਮਸਲੇ ਦਾ ਹੱਲ ਕਰਨ ਦਾ ਭਰੋਸਾ ਦਿਵਾਇਆ। ਇਸ ਮੌਕੇ ਬੱਸ ਯੂਨੀਅਨ ਦੇ ਆਗੂਆਂ ਨੇ ਦਸਿਆ ਕਿ ਨਵੀਆਂ ਹਿਦਾਇਤਾਂ ਤਹਿਤ ਹੁਣ ਵੱਡੀ ਬੱਸ ਦੀ ਅੱਡਾ ਫੀਸ ਵਜੋਂ ਪਰਚੀ 90 ਰੁਪਏ ਦੇ ਕਰੀਬ ਕਰ ਦਿੱਤੀ ਹੈ, ਜਿਹੜੀ ਕਿ ਪਹਿਲਾਂ 30 ਰੁਪਏ ਸੀ। ਇਸੇ ਤਰ੍ਹਾਂ ਮਿੰਨੀ ਬਸ ਦੀ ਅੱਡਾ ਫੀਸ ਪਰਚੀ ਪ੍ਰਤੀ ਗੇੜਾ 45 ਰੁਪਏ ਕਰ ਦਿੱਤੀ ਹੈ ਜਦੋਂਕਿ ਪਹਿਲਾਂ ਸਾਰੇ ਦਿਨ ਦੇ 40 ਰੁਪਏ ਹੀ ਲੱਗੇ ਸਨ। ਇਸੇ ਤਰ੍ਹਾਂ ਬੱਸ ਅੱਡੇ ਵਿਚ ਰਾਤ ਨੂੰ ਬੱਸ ਰੋਕਣ ਲਈ ਵੀ 90 ਰੁਪਏ ਪਰਚੀ ਕਰ ਦਿੱਤੀ ਗਈ ਹੈ। ਬੱਸ ਅਪਰੇਟਰਾਂ ਨੇ ਕਿਹਾ ਕਿ ਪ੍ਰਾਈਵੇਟ ਬੱਸ ਅਪਰੇਟਰ ਪਹਿਲਾਂ ਹੀ ਮੰਦੀ ਦੀ ਮਾਰ ਹੇਠ ਹਨ ਅਤੇ ਲੱਖਾਂ ਰੁਪਏ ਦਾ ਸਲਾਨਾ ਟੈਕਸ ਭਰਨਾ ਪੈਂਦਾ ਹੈ ਅਤੇ ਹੁਣ ਅੱਡਾ ਫੀਸ ਵਿੱਚ ਵਾਧੇ ਨਾਲ ਹੋਰ ਆਰਥਕ ਬੋਝ ਵਧੇਗਾ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਦਖ਼ਲਅੰਦਾਜ਼ੀ ਦੇ ਕੇ ਵਧਾਈ ਹੋਈ ਅੱਡਾ ਫ਼ੀਸ ਨੂੰ ਵਾਪਸ ਲੈਣ ਦੇ ਹੁਕਮ ਦੇਵੇ ਤਾਂ ਕਿ ਉਹ ਅਪਣੇ ਰੋਜ਼ਗਾਰ ਨੂੰ ਚੱਲਦਾ ਰੱਖ ਸਕਣ। ਇਸ ਮੌਕੇ ਟ੍ਰਾਂਸਪੋਟਰ ਜਗਤਾਰ ਸਿੰਘ ਆਹੂਲਵਾਲੀਆ, ਖੁਸਕਰਨ ਸਿੰਘ, ਰਛਪਾਲ ਸਿੰਘ ਵਾਲੀਆ, ਬਿੰਦਰ ਸਿੰਘ ਗੁਰੂ ਕਾਸੀ, ਬਾਬੂ ਸਿੰਘ ਬਰਾੜ, ਅਜੀਤਪਾਲ ਸ਼ਰਮਾ, ਸੱਤਪਾਲ ਸਿੰਘ ਸੇਖੋ ਬੱਸ ਸਰਵਿਸ, ਹਰਪ੍ਰੀਤ ਸਿੰਘ ਦੌਲਾ, ਗੁਰਦੀਪ ਸਿੰਘ, ਗੁਰਤੇਜ ਸਿੰਘ ਤੇਜੀ ਆਦਿ ਹਾਜ਼ਰ ਸਨ।
ਬਠਿੰਡਾ ਸਹਿਕਾਰੀ ਕੇਂਦਰੀ ਬੈਂਕ ਨੇ ਸਾਲ 2022-23 ਦੌਰਾਨ 6.29 ਕਰੋੜ ਰੁਪਏ ਦਾ ਓਪਰੇਟਿੰਗ ਮੁਨਾਫਾ ਕਮਾਇਆ
ਸੁਖਜਿੰਦਰ ਮਾਨ
ਬਠਿੰਡਾ, 4 ਅਪ੍ਰੈਲ: ਦੀ ਬਠਿੰਡਾ ਕੇਂਦਰੀ ਸਹਿਕਾਰੀ ਬੈਂਕ ਲਿਮਟਿਡ ਨੇ ਵਿੱਤੀ ਸਾਲ 2022-23 ਦੌਰਾਨ ਬੈਂਕ ਨੂੰ ਘਾਟੇ ਵਿਚੋਂ ਕੱਢਦਿਆਂ ਰਿਕਾਰਡ ਮੁਨਾਫਾ ਕਮਾਇਆ ਹੈ। ਜਾਣਕਾਰੀ ਦਿੰਦਿਆਂ ਬੈਂਕ ਦੇ ਚੇਅਰਮੈਨ ਹਰਮਨਵੀਰ ਸਿੰਘ ਕਾਂਗੜ, ਵਾਈਸ ਚੇਅਰਮੈਨ ਕੌਰ ਸਿੰਘ ਢਿੱਲੋਂ ਅਤੇ ਡਾਇਰੈਕਟਰ ਨੇ ਦਸਿਆ ਕਿ ਬੈਂਕ ਅਧਿਕਾਰੀਆਂ ਦੇ ਸਹਿਯੋਗ ਅਤੇ ਮਿਹਨਤ ਨਾਲ ਹੀ ਇਹ ਸੰਭਵ ਹੋਇਆ ਹੈ। ਜਿਸਦੇ ਚੱਲਦੇ ਬੈਂਕ ਨੇ ਪਿਛਲੇ ਸਾਲਾਂ ਦੇ ਵਿੱਤੀ ਘਾਟੇ ਤੋਂ ਉਭਰਦੇ ਹੋਏ ਇਸ ਸਾਲ 6.29 ਕਰੋੜ ਰੁਪਏ ਦਾ ਓਪਰੇਟਿੰਗ ਮੁਨਾਫਾ ਕਮਾਇਆ ਹੈ । ਉਨ੍ਹਾਂ ਦਸਿਆ ਕਿ ਬੈਂਕ ਪਿਛਲੇ 3 ਸਾਲਾਂ ਤੋਂ ਲਗਾਤਾਰ ਤਰੱਕੀ ਦੀਆਂ ਬੁਲੰਦੀਆਂ ਛੂਹ ਰਿਹਾ ਹੈ ਅਤੇ ਬੈਂਕ ਦੀ ਅਮਾਨਤ ਵਿੱਚ ਪਿਛਲੇ ਸਾਲ ਨਾਲੋ ਲਗਭਗ 22.00 ਕਰੋੜ ਰੁਪਏ ਦਾ ਵਾਧਾ ਹੋਇਆ ਹੈ ਅਤੇ ਐਨ.ਪੀ.ਏ. ਵਿੱਚ ਲਗਭਗ 11.00 ਕਰੋੜ ਰੁਪਏ ਦੀ ਰਿਕਵਰੀ ਕੀਤੀ ਹੈ । ਚੇਅਰਮੈਨ ਹਰਮਨਵੀਰ ਸਿੰਘ ਕਾਂਗੜ ਅਤੇ ਹੋਰਨਾਂ ਨੇ ਬੈਂਕ ਦੀ ਕਾਰਗੁਜਾਰੀ ’ਤੇ ਤਸੱਲੀ ਪ੍ਰਗਟ ਕਰਦਿਆਂ ਸਮੂਹ ਬੈਂਕ ਮੁਲਾਜ਼ਮਾਂ ਨੂੰ ਵਧਾਈ ਦਿੱਤੀ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਤੋਂ ਹੋਰ ਜਿਆਦਾ ਮਿਹਨਤ ਅਤੇ ਲਗਨ ਨਾਲ ਅਦਾਰੇ ਲਈ ਕੰਮ ਕਰਨ ਦੀ ਪ੍ਰੇਰਣਾ ਦਿੱਤੀ। ਇਸ ਮੌਕੇ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਗੁਰਬਾਜ ਸਿੰਘ ਅਤੇ ਜ਼ਿਲਾ ਮੈਨੇਜਰ ਸ੍ਰੀਮਤੀ ਗੀਤਿਕਾ ਮਨੀ ਸਹਿਤ ਹੋਰ ਅਧਿਕਾਰੀ ਤੇ ਮੁਲਾਜਮ ਵੀ ਸ਼ਾਮਲ ਸਨ।
ਘਟੀਆਂ ਕੁਆਲਟੀ ਵਾਲੀਆਂ ਸਪਰੇਹਾਂ ਵੇਚਣ ਦੇ ਬਹੁਚਰਚਿਤ ਕੇਸ ’ਚ ਅਦਾਲਤ ਵਲੋਂ ਦੋ ਵਪਾਰੀਆਂ ਨੂੰ ਸਜ਼ਾ
ਖੇਤੀਬਾੜੀ ਵਿਭਾਗ ਦੇ ਤਤਕਾਲੀ ਡਾਇਰੈਕਟਰ, ਜੁਆਇੰਟ ਡਾਇਰੈਕਟਰ ਤੇ ਇੱਕ ਵਪਾਰੀ ਨੂੰ ਕੀਤਾ ਬਰੀ
ਸੁਖਜਿੰਦਰ ਮਾਨ
ਬਠਿੰਡਾ, 4 ਅਪ੍ਰੈਲ : ਘਟੀਆ ਗੁਣਵੰਤਾ ਦੀਆਂ ਸਪਰੇਹਾਂ ਵੇਚਣ ਦੇ ਮਾਮਲੇ ’ਚ ਕਰੀਬ ਅੱਠ ਸਾਲ ਪਹਿਲਾਂ ਬਠਿੰਡਾ ’ਚ ਦਰਜ਼ ਕੀਤੇ ਬਹੁਚਰਚਿਤ ਕੇਸ ਵਿਚ ਹੁਣ ਅਦਾਲਤ ਨੇ ਫੈਸਲਾ ਸੁਣਾਉਂਦਿਆਂ ਦੋ ਵਪਾਰੀਆਂ ਵਿਜੇ ਕੁਮਾਰ ਅਤੇ ਸੁਭਮ ਗੋਇਲ ਨੂੰ 2-2 ਸਾਲ ਦੀ ਸਜ਼ਾ ਸੁਣਾਈ ਹੈ। ਜਦੋਂਕਿ ਤਤਕਾਲੀ ਖੇਤੀਬਾੜੀ ਦੇ ਡਾਇਰੈਕਟਰ ਡਾ ਮੰਗਲ ਸਿੰਘ ਸੰਧੂ, ਜੁਆਇੰਟ ਡਾਇਰੈਕਟਰ ਨਿਰੰਕਾਰ ਸਿੰਘ ਅਤੇ ਇੱਕ ਵਪਾਰੀ ਅੰਕੁਸ਼ ਗੋਇਲ ਨੂੰ ਬਰੀ ਕਰ ਦਿੱਤਾ ਹੈ, ਜਿੰਨ੍ਹਾਂ ਦੇ ਖਿਲਾਫ਼ ਬਣਾਏ ਗਏ ਗਵਾਹ ਆਖ਼ਰ ਤੱਕ ਨਿਭ ਨਹੀਂ ਸਕੇ ਸਨ। ਉਂਜ ਅਕਾਲੀ ਸਰਕਾਰ ਦੌਰਾਨ ਡਾ ਮੰਗਲ ਸੰਧੂ ਦੇ ਚੰਡੀਗੜ੍ਹ ਸਥਿਤ ਸਰਕਾਰੀ ਘਰ ਵਿਚੋਂ ਗ੍ਰਿਫਤਾਰੀ ਵੇਲੇ ਬਰਾਮਦ ਹੋਈ ਵਿਦੇਸ਼ੀ ਸਰਾਬ ਆਦਿ ਦਾ ਮਾਮਲਾ ਮੋਹਾਲੀ ਦੀ ਅਦਾਲਤ ਵਿਚ ਚੱਲਦਾ ਹੋਣ ਦੀ ਸੂਚਨਾ ਮਿਲੀ ਹੈ। ਵੱਡੀ ਗੱਲ ਇਹ ਵੀ ਹੈ ਕਿ ਥਾਣਾ ਰਾਮਾ ਦੀ ਪੁਲਿਸ ਵਲੋਂ ਮੰਗਲ ਸਿੰਘ ਦੀ ਗ੍ਰਿਫਤਾਰੀ ਵੇਲੇ ਉਸਦੇ ਘਰੋਂ ਬਰਾਮਦ ਕੀਤੇ ਮਹਿੰਗੇ ਰਿਵਾਲਵਰ, ਡਾਲਰ ਅਤੇ ਹੋਰ ਕੀਮਤੀ ਸਮਾਨ ਦੇ ਥਾਣੇ ਦੇ ਮਾਲਖ਼ਾਨੇ ਵਿਚੋਂ ਗਾਇਬ ਹੋਣ ਦੇ ਮਾਮਲੇ ਵਿਚ ਤਤਕਾਲੀ ਐਸ.ਐਸ.ਓ ਅਤੇ ਮਾਲਖ਼ਾਨੇ ਦੀ ਮੁਨਸ਼ੀ ਵਿਰੁਧ ਮੁਕੱਦਮਾ ਵੀ ਚੱਲ ਰਿਹਾ ਹੈ। ਦਸਣਾ ਬਣਦਾ ਹੈ ਕਿ ਅਕਾਲੀ ਸਰਕਾਰ ਦੌਰਾਨ ਮਾੜੀਆਂ ਦਵਾਈਆਂ ਕਾਰਨ ਚਿੱਟੀ ਮੱਖੀ ਦੇ ਚੱਲਦੇ ਨਰਮੇ ਦੀ ਫ਼ਸਲ ਤਬਾਹ ਹੋਣ ਦੇ ਚੱਲਦੇ ਇਹ ਮੁੱਦਾ ਪੰਜਾਬ ਦੀ ਸਿਆਸਤ ਵਿਚ ਕਾਫ਼ੀ ਗਰਮਾਇਆ ਸੀ। ਇਸ ਮੁੱਦੇ ਨੂੰ ਲੈ ਕੇ ਵਿਰੋਧੀ ਸਿਆਸੀ ਧਿਰਾਂ ਵਲੋਂ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਨੂੰ ਵੀ ਘੇਰਿਆ ਸੀ। ਗੌਰਤਲਬ ਹੈ ਕਿ ਇੱਕ ਗੁਪਤ ਸੂਚਨਾ ਦੇ ਆਧਾਰ ’ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ ਭਾਰੀ ਗਿਣਤੀ ਵਿਚ ਪੁਲਿਸ ਅਤੇ ਮੈਜਿਸਟਰੇਟ ਨੂੰ ਨਾਲ ਲੈ ਕੇ ਸਤੰਬਰ 2015 ਵਿਚ ਰਾਮਾ ਮੰਡੀ ਵਿਚ ਸਥਿਤ ਪੈਸਟੀਸਾਈਡ ਦੇ ਦੋ ਗੋਦਾਮਾਂ ਵਿਚ ਛਾਪੇਮਾਰੀ ਕੀਤੀ ਸੀ। ਇਸ ਛਾਪੇਮਾਰੀ ਦੌਰਾਨ ਵਿਭਾਗ ਵਲੋਂ ਲਏ ਗਏ ਸੈਂਪਲ ਘਟੀਆ ਗੁਣਵੰਤਾ ਦੇ ਪਾਏ ਗਏ ਸਨ, ਜਿਸਦੇ ਚੱਲਦੇ ਗੋਦਾਮਾਂ ਨੂੰ ਸੀਲ ਕਰ ਦਿੱਤਾ ਗਿਆ ਸੀ। ਪੁਲਿਸ ਨੇ ਇਸ ਕੇਸ ਵਿਚ ਗੋਦਾਮਾਂ ਦੇ ਮਾਲਕ ਵਿਜੇ ਕੁਮਾਰ, ਸੁਭਮ ਗੋਇਲ ਅਤੇ ਉਨ੍ਹਾਂ ਨੂੰ ਕਥਿਤ ਸਹਿਯੋਗੀ ਅੰਕੁਸ਼ ਗੋਇਲ ਵਿਰੂਧ ਈ.ਸੀ. ਐਕਟ ਤਹਿਤ ਕੇਸ ਦਰਜ਼ ਕਰ ਲਿਆ ਸੀ। ਬਾਅਦ ਵਿਚ ਪੜਤਾਲ ਦੌਰਾਨ ਤਤਕਾਲੀ ਡਾਇਰੈਕਟਰ ਡਾ ਮੰਗਲ ਸਿੰਘ ਸੰਧੂ ਅਤੇ ਹੋਰਨਾਂ ਅਧਿਕਾਰੀਆਂ ਨੂੰ ਵੀ ਘਟੀਆ ਗੁਣਵੰਤਾ ਦੀਆਂ ਦਵਾਈਆਂ ਵੇਚਣ ਵਾਲੇ ਵਪਾਰੀਆਂ ਨੂੰ ਕਥਿਤ ਰਿਸ਼ਵਤ ਲੈ ਕੇ ਖੁੱਲ ਦੇਣ ਦੇ ਮਾਮਲੇ ਵਿਚ ਪੀਸੀ ਐਕਟ ਤਹਿਤ ਨਾਮਜਦ ਕੀਤਾ ਗਿਆ ਸੀ ਤੇ 3 ਅਕਤੂਬਰ 2015 ਨੂੰ ਡਾ ਮੰਗਲ ਸਿੰਘ ਸੰਧੂ ਨੂੰ ਗ੍ਰਿਫਤਾਰ ਕਰ ਲਿਆ ਸੀ। ਇਸ ਦੌਰਾਨ ਘਰ ਦੀ ਤਲਾਸੀ ਸਮਂੇ ਉਨ੍ਹਾਂ ਕੋਲੋ ਨਗਦੀ, ਮਹਿੰਗਾ ਰਿਵਾਲਵਰ, ਵਿਦੇਸ਼ੀ ਡਾਲਰ, ਸ਼ਰਾਬ ਅਤੇ ਹੋਰ ਕੀਮਤੀ ਸਮਾਨ ਮਿਲਿਆ ਸੀ, ਜਿਸਨੂੰ ਪੁਲਿਸ ਨੇ ਜਬਤ ਕਰ ਲਿਆ ਸੀ। ਇਸ ਕੇਸ ਵਿਚ ਪੜਤਾਲ ਦੌਰਾਨ ਵਿਭਾਗ ਦੇ ਜੁਆਇੰਟ ਡਾਇਰੈਕਟਰ ਡਾ ਨਿਰੰਕਾਰ ਸਿੰਘ ਤੇ ਡਾ ਸਤਵੰਤ ਸਿੰਘ ਨੂੰ ਵੀ ਨਾਮਜਦ ਕੀਤਾ ਗਿਆ ਸੀ। ਹਾਲਾਂਕਿ ਡਾ ਸਤਵੰਤ ਸਿੰਘ ਕੇਸ ਦੇ ਕਾਫ਼ੀ ਸਮੇਂ ਬਾਅਦ ਪੇਸ਼ ਹੋੲੈ ਸਨ। ਬਾਅਦ ਵਿਚ ਇਸ ਕੇਸ ’ਚ ਪੁਲਿਸ ਨੇ ਅਦਾਲਤ ਵਿਚ ਚਲਾਨ ਪੇਸ ਕਰ ਦਿੱਤਾ ਤੇ ਅਦਾਲਤ ਵਲੋਂ ਦਲੀਲਾਂ ਸੁਣਨ ਤੋਂ ਬਾਅਦ ਹੁਣ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਹੀਰਾ ਸਿੰਘ ਗਿੱਲ ਦੀ ਅਦਾਲਤ ਨੇ ਦੋਨਾਂ ਵਪਾਰੀਆਂ ਨੂੰ 2-2 ਸਾਲ ਦੀ ਸਜ਼ਾ ਅਤੇ 5-5 ਹਜ਼ਾਰ ਰੁਪਏ ਜੁਰਮਾਨਾ ਵੀ ਸੁਣਾਇਆ ਹੈ। ਜਦੋਂਕਿ ਡਾ ਮੰਗਲ ਸਿੰਘ ਤੇ ਡਾ ਨਿਰੰਕਾਰ ਸਿੰਘ ਨੂੰ ਇੰਨ੍ਹਾਂ ਵਿਰੁਧ ਪੁਲਿਸ ਵਲੋਂ ਰੱਖੇ ਗਵਾਹ ਦੁਆਰਾ ਸਰਕਾਰ ਦੇ ਹੱਕ ’ਚ ਨਾ ਭੁਗਤਣ ਕਾਰਨ ਬਰੀ ਕਰ ਦਿੱਤਾ ਗਿਆ। ਇਸੇ ਤਰ੍ਹਾਂ ਇੱਕ ਹੋਰ ਵਪਾਰੀ ਨੂੰ ਵੀ ਬਰੀ ਕੀਤਾ ਗਿਆ ਹੈ।
ਵਾਧੂ ਫ਼ੀਸਾਂ ਅਤੇ ਫ਼ੰਡ ਵਸੂਲਣ ਦੇ ਦੋਸ਼ਾਂ ਹੇਠ ਬਠਿੰਡਾ ਦੇ ਦੋ ਸਕੂਲਾਂ ਸਹਿਤ ਸੂਬੇ ਦੇ 30 ਸਕੂਲਾਂ ਨੂੰ ਸਰਕਾਰ ਵਲੋਂ ਨੋਟਿਸ ਜਾਰੀ
ਸਰਕਰ ਨੂੰ 24 ਘੰਟਿਆਂ ਵਿੱਚ 1600 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ: ਹਰਜੋਤ ਸਿੰਘ ਬੈਂਸ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ, 3 ਅਪ੍ਰੈਲ: ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਰਾਜ ਦੇ ਨਿੱਜੀ ਸਕੂਲਾਂ ਵਲੋਂ ਕਿਤਾਬ ਅਤੇ ਫੰਡਾਂ ਦੇ ਨਾਮ ਤੇ ਕੀਤੀ ਜਾ ਰਹੀ ਲੁੱਟ ਦੀਆਂ ਸ਼ਿਕਾਇਤਾਂ ਦਰਜ ਕਰਵਾਉਣ ਲਈ ਜਾਰੀ ਈਮੇਲ ਐਡਰਸ ‘ਤੇ ਵੱਡੀ ਗਿਣਤੀ ਵਿੱਚ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਹਨ। ਇਸ ਸਬੰਧੀ ਜਾਰੀ ਦਿੰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਈਮੇਲ ‘ਤੇ 1600 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ ਜਿਹਨਾਂ ਨੂੰ ਜ਼ਿਲਾਵਾਰ ਗਠਿਤ ਸਿੱਖਿਆ ਮੰਤਰੀ ਟਾਸਕ ਫੋਰਸ ਨੂੰ ਜਾਂਚ ਲਈ ਭੇਜ ਦਿੱਤਾ ਗਿਆ ਹੈ। ਟਾਸਕ ਫੋਰਸ ਸਕੂਲਾਂ ਦਾ ਦੌਰਾ ਕਰਕੇ ਤੱਥਾਂ ਦੀ ਜਾਂਚ ਕਰੇਗੀ ਅਤੇ ਰਿਪੋਰਟ ਰੈਗੂਲੇਟਰੀ ਅਥਾਰਟੀ ਨੂੰ ਪੇਸ਼ ਕਰੇਗੀ। ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸਿੱਖਿਆ ਦੇ ਨਾਂ ਤੇ ਲੁੱਟ ਨਹੀਂ ਕਰਨ ਦਿੱਤੀ ਜਾਵੇਗੀ।ਉਹਨਾਂ ਦੱਸਿਆ ਕਿ ਸੂਬੇ ਦੇ 30 ਨਿੱਜੀ ਸਕੂਲਾਂ ਨੂੰ ਸਰਕਾਰੀ ਹਦਾਇਤਾਂ ਦੀ ਪਾਲਣਾ ਨਾ ਕਰਨ ‘ਤੇ ਨੋਟਿਸ ਜਾਰੀ ਕੀਤੇ ਗਏ ਹਨ। ਇਨਾਂ ਸਕੂਲਾਂ ਵਲੋਂ ‘ਦੀ ਪੰਜਾਬ ਰੈਗੁਲੇਸਨ ਆਫ ਫੀਸ ਆਫ ਅਨਏਡਿਡ ਐਜੂਕੇਸਨਲ ਇੰਸਟੀਚਿਊਸਨਜ ਬਿੱਲ 2016 ਅਤੇ 2019 ਦੀ ਉਲੰਘਣਾ ਕੀਤੀ ਗਈ ਹੈ। ਇਨਾਂ ਸਕੂਲਾਂ ਨੂੰ 7 ਦਿਨਾਂ ਵਿਚ ਜੁਆਬ ਦੇਣ ਲਈ ਕਿਹਾ ਗਿਆ ਹੈ। ਸ. ਬੈਂਸ ਨੇ ਦੱਸਿਆ ਕਿ ਜਿੰੰਨਾਂ ਸਕੂਲਾਂ ਨੂੰ ਅੱਜ ਨੋਟਿਸ ਜਾਰੀ ਕੀਤੇ ਗਏ ਹਨ ਉਹਨਾ ਵਿੱਚ ਅੰਮ੍ਰਿਤਸਰ ਜ਼ਿਲੇ ਦਾ ਰਾਮ ਆਸ਼ਰਮ ਸਕੂਲ, ਬਠਿੰਡਾ ਜ਼ਿਲੇ ਦਾ ਗੁਰੂਕੁਲ ਪਬਲਿਕ ਸਕੂਲ, ਈਸਟਵੁੱਡ ਇੰਟਰਨੈਸ਼ਨਲ ਸਕੂਲ ਡੂਮਵਾਲੀ, ਫਤਤਿਹਗੜ ਸਾਹਿਬ ਜ਼ਿਲੇ ਦਾ ਪਾਇਨ ਗਰੋਵ ਪਬਲਿਕ ਸਕੂਲ ਬਸੀ ਪਠਾਣਾ, ਫਾਜ਼ਿਲਕਾ ਜ਼ਿਲੇ ਦੇ ਪਿਨਾਕਾ ਸੀਨੀਅਰ ਸੈਕੰਡਰੀ ਸਕੂਲ, ਫਾਜ਼ਿਲਕਾ, ਸੇਂਟ ਕਬੀਰ ਗੁਰੂਕੁਲ ਸੀਨੀਅਰ ਸੈਕੰਡਰੀ ਸਕੂਲ, ਅਜ਼ੰਪਸ਼ਨ ਕਾਨਵੈਂਟ ਸਕੂਲ, ਅਸਪਾਇਰ ਇੰਟਰਨੈਸ਼ਨ ਸਕੂਲ ਗੋਬਿੰਦਗੜ ਫਾਜ਼ਿਲਕਾ, ਐਲ.ਆਰ. ਐਸ. ਡੀਏਵੀ ਸੀਨੀਅਰ ਸੈਕੰਡਰੀ ਮਾਡਲ ਸਕੂਲ ਅਬੋਹਰ, ਇਸੇ ਤਰਾਂ ਗੁਰਦਾਸਪੁਰ ਜ਼ਿਲੇ ਦੇ ਗੈਲੈਕਸੀ ਸਟਾਰ ਪਬਲਿਕ ਸਕੂਲ,ਇਸੇ ਤਰਾਂ ਹੁਸ਼ਿਆਰਪੁਰ ਜ਼ਿਲੇ ਦੇ ਜਵਾਹਨਰ ਨਵੋਦਿਆ ਵਿਦਿਆਲਾ, ਫਲਾਹੀ ਇਸੇ ਤਰਾਂ ਲੁਧਿਆਣਾ ਜ਼ਿਲੇ ਦੇ ਸੇਕਰਡ ਹਾਰਟ ਪਬਲਿਕ ਸਕੂਲ, ਉਟਾਲਾਂ, ਸਪਰਿੰਗ ਡੇਲ ਸੀਨੀਅਰ ਸੈਕੰਡਰੀ ਸਕੂਲ, ਖੰਨਾ ਖੁਰਦ, ਲੁਧਿਆਣਾ, ਰਾਮ ਲਾਲ ਬਾਸਿਨ ਪਬਲਿਕ ਸਕੂਲ, ਸਕੂਲ, ਇਸੇ ਤਰਾਂ ਮਾਨਸਾ ਜਿਲੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਅਕੈਡਮੀ ਝੁਨੀਰ , ਜਿੰਦਲ ਇੰਟਰਨੈਸ਼ਨਲ ਸਕੂਲ, ਰਾਮਪੁਰ ਮੰਡੇਰ, ਇੰਗਲਿਸ਼ ਗਰਾਮਰ ਸਕੂਲ ,ਬਾੜੇ, ਐਨ.ਆਰ.ਐਮ. ਹੋਲੀ ਹਾਰਟ ਕਾਨਵੈਂਟ ਸਕੂਲ ਬੁਢਲਾਡਾ, ਐਨ.ਆਰ.ਐਮ. ਹੋਲੀ ਹਾਰਟ ਕਾਨਵੈਂਟ ਸਕੂਲ ਬੋਹਾ, ਬੀਐਚਐਸ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ, ਜ਼ਿਲਾ ਮਾਨਸਾ, ਮਦਰਜ਼ ਡਰੀਮ ਪਬਲਿਕ ਸਕੂਲ , ਬੁਢਲਾਡਾ, ਸੰਗਰੂਰ ਜ਼ਿਲੇ ਵਿੱਚ ਆਸਰਾ ਇੰਟਰਨੈਸ਼ਨਲ ਸਕੂਲ, ਸੰਤ ਬਾਬਾ ਰਣਜੀਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ , ਧੂਰੀ, ਸੰਸਕਾਰ ਵੈਲੀ ਸਮਾਰਟ ਸਕੂਲ, ਭਵਾਨੀਗੜ, ਬਿਰਟਿਸ਼ ਕਾਨਵੈਂਟ ਸਕੂਲ , ਸੁਨਾਮ ਅਤੇ ਜ਼ਿਲਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਕੋਨੀਜ਼ ਵਰਲਡ ਸਕੂਲ ਘਟੌਰ ਤੇ ਰਾਇਤ ਬਾਹਰਾ ਇੰਟਰਨੈਸ਼ਨ ਸਕੂਲ, ਸਹੌੜਾ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।
ਨਵੀਂ ਖੇਡ ਨੀਤੀ ਲਈ ਸਰਕਾਰ ਨੇ 15 ਅਪਰੈਲ ਤੱਕ ਲੋਕਾਂ ਤੋਂ ਸੁਝਾਅ ਮੰਗੇ
ਜ਼ਮੀਨੀ ਲੋੜਾਂ ਨੂੰ ਪੂਰਾ ਕਰਦੀ ਖੇਡ ਨੀਤੀ ਪੰਜਾਬ ਨੂੰ ਮੁੜ ਨੰਬਰ ਇਕ ਸੂਬਾ ਬਣਾਏਗੀ: ਮੀਤ ਹੇਅਰ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 3 ਅਪਰੈਲ : ਪੰਜਾਬ ਨੂੰ ਖੇਡਾਂ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਜ਼ਮੀਨੀ ਲੋੜਾਂ ਨੂੰ ਪੂਰਾ ਕਰਦੀ ਅਤੇ ਜ਼ਮੀਨੀ ਹਕੀਕਤਾਂ ਨਾਲ ਜੁੜੀ ਨਵੀਂ ਖੇਡ ਨੀਤੀ ਜਲਦ ਲਾਗੂ ਕੀਤੀ ਜਾ ਰਹੀ ਹੈ। ਖੇਡ ਵਿਭਾਗ ਵੱਲੋਂ ਮਾਹਿਰਾਂ ਦੀ ਰਾਏ ਨਾਲ ਖਰੜਾ ਤਿਆਰ ਕੀਤਾ ਗਿਆ ਹੈ ਅਤੇ ਇਸ ਨੂੰ ਹੋਰ ਕਾਰਗਾਰ ਬਣਾਉਣ ਲਈ ਆਮ ਲੋਕਾਂ ਤੋਂ 15 ਅਪਰੈਲ ਤੱਕ ਸੁਝਾਅ ਮੰਗੇ ਗਏ ਹਨ।ਅੱਜ ਇਥੇ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਨਵੀਂ ਖੇਡ ਨੀਤੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਡਾਂ ਵਿੱਚ ਪੰਜਾਬ ਨੂੰ ਨੰਬਰ ਇਕ ਸੂਬਾ ਬਣਾਉਣ ਦੀ ਵਚਨਬੱਧਤਾ ਨੂੰ ਪੂਰਾ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ’ਲੋਕਾਂ ਦੀ ਸਰਕਾਰ, ਲੋਕਾਂ ਲਈ ਸਰਕਾਰ’ ਦੇ ਨਾਅਰੇ ਨੂੰ ਪੂਰਾ ਕਰਦਿਆਂ ਖੇਡ ਵਿਭਾਗ ਵੱਲੋਂ ਵੀ ਖੇਡ ਨੀਤੀ ਲਈ ਲੋਕਾਂ ਦੇ ਸੁਝਾਅ ਮੰਗੇ ਗਏ ਹਨ। ਖਿਡਾਰੀ ਅਤੇ ਖੇਡਾਂ ਨਾਲ ਜੁੜੇ ਵਿਅਕਤੀ 15 ਅਪਰੈਲ 2023 ਤੱਕ ਈਮੇਲ suggestions.sportspolicy.punjab0gmail.com ਉਤੇ ਆਪਣੇ ਸੁਝਾਅ ਭੇਜ ਸਕਦੇ ਹਨ ਤਾਂ ਜੋ ਖਰੜੇ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਇਨ੍ਹਾਂ ਸੁਝਾਵਾਂ ਨੂੰ ਖੇਡ ਨੀਤੀ ਵਿੱਚ ਸ਼ਾਮਲ ਕੀਤਾ ਜਾ ਸਕੇ।ਖੇਡ ਮੰਤਰੀ ਨੇ ਅੱਗੇ ਦੱਸਿਆ ਕਿ ਨਵੀਂ ਖੇਡ ਨੀਤੀ ਹੇਠਲੇ ਪੱਧਰ ਉਤੇ ਖਿਡਾਰੀਆਂ ਨੂੰ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰਨ ਲਈ ਨਗਦ ਰਾਸ਼ੀ ਦੇਣ, ਕੌਮੀ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਦਾ ਮਾਣ ਸਨਮਾਨ, ਖਿਡਾਰੀਆਂ ਨੂੰ ਨੌਕਰੀਆਂ, ਕੋਚਾਂ ਨੂੰ ਐਵਾਰਡ ਦੇਣ ਅਤੇ ਕਾਲਜਾਂ-ਯੂਨੀਵਰਸਿਟੀਆਂ ਦੇ ਖਿਡਾਰੀਆਂ ਨੂੰ ਮੁਕਾਬਲੇ ਦਾ ਹਾਣੀ ਬਣਾਉਣ ਉਤੇ ਕੇਂਦਰਿਤ ਹੋਵੇਗੀ। ਸਕੂਲ ਸਿੱਖਿਆ, ਉਚੇਰੀ ਸਿੱਖਿਆ ਤੇ ਖੇਡ ਵਿਭਾਗ ਦਾ ਸਾਂਝਾ ਖੇਡ ਕੈਲੰਡਰ ਤਿਆਰ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਖੇਡ ਨੀਤੀ ਲਈ ਬਣਾਈ ਗਈ ਮਾਹਿਰਾਂ ਦੀ ਕਮੇਟੀ ਵਿੱਚ ਸੋਨ ਤਮਗਾ ਜੇਤੂ ਹਾਕੀ ਓਲੰਪੀਅਨ ਤੇ ਅਰਜੁਨਾ ਐਵਾਰਡੀ ਸੁਰਿੰਦਰ ਸਿੰਘ ਸੋਢੀ, ਮੁੱਕੇਬਾਜ਼ੀ ਦੇ ਸਾਬਕਾ ਚੀਫ ਕੋਚ ਤੇ ਦਰੋਣਾਚਾਰੀਆ ਐਵਾਰਡੀ ਗੁਰਬਖ਼ਸ਼ ਸਿੰਘ ਸੰਧੂ, ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਡੀ.ਜੀ.ਪੀ. ਰਾਜਦੀਪ ਸਿੰਘ ਗਿੱਲ, ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਖੇਡ ਡਾਇਰੈਕਟਰ ਡਾ. ਰਾਜ ਕੁਮਾਰ ਸ਼ਰਮਾ ਤੋਂ ਇਲਾਵਾ ਸਪੋਰਟਸ ਅਥਾਰਟੀ ਆਫ ਇੰਡੀਆ, ਐਨ.ਆਈ.ਐਸ., ਸਕੂਲ ਤੇ ਉਚੇਰੀ ਸਿੱਖਿਆ ਵਿਭਾਗਾਂ ਦੇ ਨੁਮਾਇੰਦੇ ਸ਼ਾਮਲ ਕੀਤੇ ਗਏ ਹਨ।
ਬਠਿੰਡਾ ਸ਼ਹਿਰੀ ਹਲਕੇ ਦੇ ਵਿਧਾਇਕ ਜਗਰੂਪ ਗਿੱਲ ਨੇ ਬਰਸਾਤੀ ਪਾਣੀ ਦੇ ਮੁੱਦੇ ਨੂੰ ਲੈ ਕੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਸੁਖਜਿੰਦਰ ਮਾਨ
ਬਠਿੰਡਾ, 3 ਅਪ੍ਰੈਲ : ਬਰਸਾਤੀ ਮੌਸਮ ਦੌਰਾਨ ਬਾਰਸ਼ ਦੇ ਪਾਣੀ ਕਾਰਨ ਸ਼ਹਿਰ ਵਾਸੀਆਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਧਿਆਨ ਵਿਚ ਰੱਖਦਿਆਂ ਸ਼ਹਿਰੀ ਹਲਕੇ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਵਲੋਂ ਅੱਜ ਨਗਰ ਨਿਗਮ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸਤੋਂ ਇਲਾਵਾ ਉਨ੍ਹਾਂ ਇੰਨ੍ਹਾਂ ਅਧਿਕਾਰੀਆਂ ਨੂੰ ਨਾਲ ਲੈ ਕੇ ਸ਼ਹਿਰ ਵਿਚ ਪਾਣੀ ਭਰਨ ਵਾਲੀਆਂ ਜਗਾਵਾਂ ਦਾ ਦੌਰਾ ਵੀ ਕੀਤਾ ਗਿਆ। ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਿਦਾਇਤਾਂ ਦਿੰਦਿਆਂ ਕਿਹਾ ਕਿ ‘‘ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿਚ ਰੱਖਦਿਆਂ ਇਸਦਾ ਹੱਲ ਕੱਢਿਆ ਜਾਵੇ। ’’ ਜਿਕਰ ਕਰਨਾ ਬਣਦਾ ਹੈ ਕਿ ਪਿਛਲੇ ਕੁੱਝ ਦਿਨਾਂ ਤੋਂ ਵੀ ਹੋ ਰਹੀ ਬੇਮੌਸਮੀ ਬਾਰਸ਼ ਕਾਰਨ ਸ਼ਹਿਰ ਦੇ ਕੁੱਝ ਨੀਵੇਂ ਇਲਾਕਿਆਂ ਸਿਰਕੀ ਬਾਜ਼ਾਰ, ਮਾਲ ਰੋਡ, ਪਾਵਰ ਹਾਊਸ ਰੋਡ, ਪਰਸ ਰਾਮ ਨਗਰ ਆਦਿ ਵੀ ਪਾਣੀ ਭਰ ਗਿਆ ਸੀ। ਜਦੋਂਕਿ ਬਰਸਾਤੀ ਮੌਸਮ ਦੌਰਾਨ ਤਾਂ ਉਕਤ ਖੇਤਰਾਂ ਤੋਂ ਇਲਾਵਾ ਹੋਰਨਾਂ ਦਰਜ਼ਨਾਂ ਖੇਤਰਾਂ ਵਿਚ ਇਹ ਸਮੱਸਿਆ ਵੱਡੀ ਪ੍ਰੇਸ਼ਾਨੀ ਦਾ ਸਬੱਬ ਬਣ ਜਾਂਦੀ ਹੈ। ਸੂਚਨਾ ਮੁਤਾਬਕ ਮੀਟਿੰਗ ਵਿਚ ਵਿਧਾਇਕ ਵਲੋਂ ਆਲਮ ਬਸਤੀ ’ਚ ਜਰੈਨਟਰ ਨਾ ਚੱਲਣ ਅਤੇ ਲਾਈਟ ਦਾ ਪ੍ਰਬੰਧ ਨਾ ਹੋਣ ਦੀ ਸਮੱਸਿਆ ਨੂੰ ਹੁਣ ਤੋਂ ਹੀ ਦੂਰ ਕਰਨ ਲਈ ਕਿਹਾ ਗਿਆ। ਇਸਤੋਂ ਇਲਾਵਾ ਗੁਰੂਕੁਲ ਰੋਡ ’ਤੇ ਜੋਗੀ ਨਗਰ ਨੂੰ ਪਾਇਪ ਪਾਉਣ, ਕੈਨਾਲ ਕਲੌਨੀ ’ਚ ਇੱਕ ਹੈਡ ਦਾ ਮੂੰਹ ਨੀਵਾਂ ਕਰਨ, ਇਸੇ ਤਰ੍ਹਾਂ ਸਲੱਜ ਕੈਰੀਅਰ ਦੇ ਹੇਠਾਂ ਦੀ ਪਾਇਪ ਪਾਉਣ ਅਤੇ ਬਰਸਾਤੀ ਪਾਣੀ ਦੇ ਸਟੋਰ ਲਈ ਰਾਖਵੇਂ ਰੱਖੀ 10 ਏਕੜ ਵਿਚ ਮੋਟਰ ਲਗਾਉਣ, ਪਾਵਰ ਹਾਊਸ ਰੋਡ ਦੇ ਮੇਨ ਪੁਆਇੰਟ ਤੋਂ ਮੇਨ ਡਿਸਪੋਜ਼ਲ ਨਾਲ ਜੋੜਣ ਲਈ ਪਾਇਪ ਪਾਉਣ ਲਈ ਕਿਹਾ ਗਿਆ। ਜਦੋਂਕਿ ਖੇਤਾ ਸਿੰਘ ਬਸਤੀ ਦੀਆਂ ਗਲੀਆਂ ’ਚ ਖੜੇ ਪਾਣੀ ਦੇ ਮਸਲੇ ਦਾ ਹੱਲ ਕਰਨ ਦੇ ਵੀ ਹੁਕਮ ਦਿੱਤੇ ਗਏ। ਗੌਰਤਲਬ ਹੈ ਕਿ ਵਿਧਾਇਕ ਜਗਰੂਪ ਸਿੰਘ ਗਿੱਲ ਵੱਲੋਂ ਵਾਰਡ ਨੰਬਰ 50 ਵਿਚ ਪੈਂਦੇ ਖੇਤਾ ਸਿੰਘ ਬਸਤੀ ਅਤੇ ਹਰਦੇਵ ਨਗਰ ਦਾ ਵੀ ਦੌਰਾ ਵੀ ਕੀਤਾ ਗਿਆ ਸੀ। ਇਸ ਮੌਕੇ ਕਮਿਸ਼ਨਰ ਨਿਗਮ ਰਾਹੁਲ, ਕੋਂਸਲਰ ਸੁਖਦੀਪ ਸਿੰਘ ਢਿੱਲੋਂ ਤੋਂ ਇਲਾਵਾ ਨਿਗਮ ਦੇ ਉਚ ਅਧਿਕਾਰੀ ਵੀ ਮੌਜੂਦ ਰਹੇ।
ਵਿਕਾਸ ਕਾਰਜਾਂ ਤੋਂ ਵਾਂਝਾਂ ਨਹੀਂ ਰਹਿਣ ਦਿੱਤਾ ਜਾਵੇਗਾ ਹਲਕਾ ਰਾਮਪੁਰਾ : ਬਲਕਾਰ ਸਿੰਘ ਸਿੱਧੂ
ਵੱਖ-ਵੱਖ ਥਾਵਾਂ ਤੇ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਸੁਖਜਿੰਦਰ ਮਾਨ
ਬਠਿੰਡਾ, 3 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਿਕਾਸ ਕਾਰਜਾਂ ਨੂੰ ਵਿਸੇਸ਼ ਤਰਜੀਹ ਦੇ ਰਹੀ ਹੈ। ਇਸੇ ਲੜੀ ਤਹਿਤ ਵਿਧਾਇਕ ਰਾਮਪੁਰਾ ਫੂਲ ਬਲਕਾਰ ਸਿੰਘ ਸਿੱਧੂ ਵਲੋਂ ਜ਼ਿਲ੍ਹੇ ਅਧੀਨ ਪੈਂਦੇ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਵਿਖੇ ਮੇਨ ਰੋਡ ਤੋਂ ਦਰਸ਼ਨ ਸੋਹੀ ਦੇ ਘਰ ਤੱਕ ਖੜਵੰਜਾ ਲਗਾਉਣ, ਨੰਬਰ 3-4 ਪੁਲ ਇੰਟਰਲਾਕ ਟਾਇਲ ਲਗਾਉਣ, ਅਜੀਤ ਮਿੱਲ ਰੋਡ ਤੇ ਇੰਟਰਲਾਕ ਟਾਇਲ ਲਗਾਉਣ, ਜਨਤਾ ਨਗਰ ਗਲੀ ਨੰਬਰ 22 ਵਿੱਚ ਸੀਵਰੇਜ਼ ਸਿਸਟਮ ਅਤੇ ਇੰਟਰਲਾਕ ਟਾਇਲਾਂ ਲਗਾਉਣ ਤੋਂ ਇਲਾਵਾ ਗੀਤਾ ਭਵਨ, ਬਾਬਾ ਬੰਸੀ ਵਾਲਾ ਨੇਚਰ ਪਾਰਕ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਬਲਕਾਰ ਸਿੰਘ ਸਿੱਧੂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮੇਰਾ ਹਲਕਾ ਮੇਰਾ ਮਾਣ ਹੈ। ਉਨ੍ਹਾਂ ਕਿਹਾ ਕਿ ਹਲਕਾ ਰਾਮਪੁਰਾ ਫੂਲ ਨੂੰ ਵਿਕਾਸ ਕਾਰਜਾਂ ਤੋਂ ਵਾਝਾਂ ਨਹੀਂ ਰਹਿਣ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਇਹ ਵੀ ਵਿਸ਼ਵਾਸ਼ ਦਿਵਾਇਆ ਕਿ ਭਵਿੱਖ ਵਿੱਚ ਵੀ ਵਿਕਾਸ ਕਾਰਜਾਂ ਨੂੰ ਲੈ ਕੇ ਕਿਸੇ ਤਰ੍ਹਾਂ ਦੇ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਸ਼ਹਿਰ ਨਿਵਾਸੀਆਂ ਦਾ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਨੇਕ ਕੰਮਾਂ ਨੂੰ ਨੇਪਰੇ ਚਾੜ੍ਹਨ ਵਿੱਚ ਸਾਥ ਦਿੱਤਾ। ਇਸ ਦੌਰਾਨ ਸ਼?ਰੀ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਬੇਮੌਸਮੀ ਬਰਸਾਤਾਂ ਕਾਰਨ ਹੋਏ ਫਸਲਾਂ ਦੇ ਖਰਾਬੇ ਸਬੰਧੀ ਸਪੈਸ਼ਲ ਗਿਰਦਾਵਰੀ ਕਰਨ ਦੇ ਦਿੱਤੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹੇ ਵਿਚ ਗਿਰਦਾਵਰੀ ਦੀ ਪ੍ਰਕ੍ਰਿਆ ਸ਼ੁਰੂ ਹੋ ਚੁੱਕੀ ਹੈ ਜੋ ਕਿ ਜਲਦ ਮੁਕੰਮਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਿਨ੍ਹਾਂ ਕਿਸੇ ਪੱਖਪਾਤ ਪੀੜ੍ਹਤ ਸਾਰੇ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਗੜ੍ਹੇਮਾਰੀ ਦੌਰਾਨ ਹੋਏ ਨੁਕਸਾਨ ਦੀ ਪੂਰਤੀ ਲਈ ਸੂਬਾ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ। ਇਸ ਮੌਕੇ ਐਸਡੀਐਮ ਰਾਮਪੁਰਾ ਓਮ ਪ੍ਰਕਾਸ਼ ਤੋਂ ਇਲਾਵਾ ਦਰਸ਼ਨ ਸੋਹੀ, ਗੁਰਪ੍ਰੀਤ ਸਿੰਘ ਸਰਬਾ ਫੂਲ, ਜਗਤਾਰ ਸਿੰਘ ਖਾਲਸਾ, ਰਾਜਾ ਬੁੱਟਰ, ਮਨਮੋਹਣ ਸਿੰਘ, ਆਰਐਸ ਸੇਠੀ, ਟਰੱਕ ਯੂਨੀਅਨ ਦੇ ਪ੍ਰਧਾਨ ਪੰਮਾ, ਰੂਬੀ ਬਰਾੜ, ਹਨੀ ਬਾਂਸਲ, ਸੀਓਪਾਲ, ਸੁਰਿੰਦਰ ਬਾਂਸਲ, ਸੱਤਪਾਲ ਸਿੰਗਲਾ, ਬਾਬਾ ਬੰਸੀ ਵਾਲਾ ਭਜਨ ਮੰਡਲੀ, ਲੇਖਰਾਜ, ਅਮਰਨਾਥ, ਨਰੇਸ਼ ਕੁਮਾਰ ਬਿੱਟੂ, ਸੁਰਿੰਦਰਧੀਰ, ਰਾਮੇਸ਼ ਕਾਲਾ, ਭੋਲਾ ਸ਼ਰਮਾ, ਗੁਰਜੀਤ ਭੁੰਦੜ, ਬਿਕਰਮ ਸਿੰਗਲਾ, ਸ਼ਾਂਤ ਗੋਇਲ, ਅਸ਼ਵਨੀ ਗਰਗ, ਸੈਲੀ ਗਰਗ, ਭੋਲਾ ਪੱਖੋਵਾਲ, ਰਾਜ ਰਾਣੀ, ਕਵਿਤਾ ਸ਼ਰਮਾ, ਬੰਤ ਰਾਮਪੁਰਾ, ਸੁਰੇਸ਼, ਰਾਮੇਸ਼ ਕੁਮਾਰ ਇਸ਼ੂ, ਜਤਿੰਦਰ ਕੁਮਾਰ ਅਤੇ ਸੋਨੀ ਆਦਿ ਪੰਤਵਤੇ ਹਾਜ਼ਰ ਸਨ।





