7 ਅਪ੍ਰੈਲ ਨੂੰ ਬੇਰੁਜ਼ਗਾਰ ਘੇਰਨਗੇ ਮੁੱਖ ਮੰਤਰੀ ਦੀ ਕੋਠੀ,ਤਿਆਰੀਆਂ ਦਾ ਦੌਰ ਤੇਜ਼
ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਨੇ ਕੀਤਾ ਬਠਿੰਡਾ ਦੇ ਪਿੰਡਾਂ ਦਾ ਦੌਰਾ
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵਰਦੀ ਭੱਤਾ 5 ਹਜ਼ਾਰ ਰੁਪਏ ਸਲਾਨਾ ਦਿੱਤਾ ਜਾਵੇ – ਹਰਗੋਬਿੰਦ ਕੌਰ
ਸੁਖਜਿੰਦਰ ਮਾਨ
ਬਠਿੰਡਾ, 1 ਅਪ੍ਰੈਲ- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਅਤੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਨੂੰ ਅਪੀਲ ਕੀਤੀ ਹੈ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵਰਦੀ ਭੱਤਾ 800 ਰੁਪਏ ਸਲਾਨਾ ਦੀ ਥਾਂ 5 ਹਜ਼ਾਰ ਰੁਪਏ ਸਲਾਨਾ ਦਿੱਤਾ ਜਾਵੇ । ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਵਿਭਾਗ ਵੱਲੋਂ ਮਿਤੀ 22-3-2023 ਨੂੰ ਇਕ ਪੱਤਰ ਜਾਰੀ ਕੀਤਾ ਗਿਆ ਸੀ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ 1-4-2023 ਤੋਂ ਡਿਊਟੀ ਦੌਰਾਨ ਵਰਦੀਆਂ ਪਾਉਣ ਤੇ ਆਪਣੇ ਨਾਮ ਦਾ ਬੈਜ਼ ਲਗਵਾਉਣ । ਉਹਨਾਂ ਕਿਹਾ ਕਿ ਸਾਨੂੰ ਵਰਦੀਆਂ ਪਾਉਣ ਜਾਂ ਬੈਜ਼ ਲਗਵਾਉਣ ਤੇ ਕੋਈ ਇਤਰਾਜ਼ ਨਹੀਂ ਹੈ । ਪਰ ਵਰਦੀਆਂ ਲਈ ਦਿੱਤਾ ਜਾਂਦਾ ਭੱਤਾ ਬਹੁਤ ਥੋੜਾ ਹੈ ਤੇ ਦੋ – ਦੋ ਸਾਲ ਮਿਲਦਾ ਵੀ ਨਹੀਂ । ਇਸ ਕਰਕੇ ਵਰਦੀ ਭੱਤਾ ਘੱਟੋ ਘੱਟ 5 ਹਜ਼ਾਰ ਰੁਪਏ ਸਲਾਨਾ ਦਿੱਤਾ ਜਾਵੇ ਅਤੇ ਇਸ ਦੀ ਅਦਾਇਗੀ ਸਮੇਂ ਸਿਰ ਕੀਤੀ ਜਾਵੇ ।
ਨਿੱਜੀ ਸਕੂਲਾਂ ਵਲੋਂ ਕਿਤਾਬ ਅਤੇ ਫੰਡਾਂ ਦੇ ਨਾਮ ਤੇ ਕੀਤੀ ਜਾ ਰਹੀ ਲੁੱਟ ਨੂੰ ਰੋਕਣ ਲਈ ਸਿੱਖਿਆ ਮੰਤਰੀ ਟਾਸਕ ਫੋਰਸ ਦਾ ਗਠਨ: ਹਰਜੋਤ ਸਿੰਘ ਬੈਂਸ
emofficepunjab0gmail.com ਰਾਹੀਂ ਵਿਦਿਆਰਥੀ ਅਤੇ ਮਾਪੇ ਕਰ ਸਕਦੇ ਹਨ ਨਿੱਜੀ ਸਕੂਲਾਂ ਵਲੋਂ ਕੀਤੀ ਜਾ ਰਹੀ ਲੁੱਟ ਦੀ ਸ਼ਿਕਾਇਤ
ਸਕੂਲ ਸਿੱਖਿਆ ਮੰਤਰੀ ਵਲੋਂ ਸਕੂਲਾਂ ਵਿਚ ਸਿਰਫ਼ ਐਨ.ਸੀ.ਈ.ਆਰ.ਟੀ. ਦੀਆਂ ਹੀ ਕਿਤਾਬਾਂ ਲਗਾਉਣ ਦੇ ਹੁਕਮ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 1ਅਪ੍ਰੈਲ: ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਰਾਜ ਦੇ ਨਿੱਜੀ ਸਕੂਲਾਂ ਵਲੋਂ ਕਿਤਾਬ ਅਤੇ ਫੰਡਾਂ ਦੇ ਨਾਮ ਤੇ ਕੀਤੀ ਜਾ ਰਹੀ ਲੁੱਟ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਲੁੱਟ ਨੂੰ ਰੋਕਣ ਲਈ ਸਿੱਖਿਆ ਮੰਤਰੀ ਟਾਸਕ ਫੋਰਸ ਦਾ ਗਠਨ ਕੀਤਾ ਹੈ।ਸਿੱਖਿਆ ਮੰਤਰੀ ਟਾਸਕ ਫੋਰਸ ਸੂਬੇ ਦੇ ਹਰੇਕ ਜ਼ਿਲ੍ਹੇ ਵਿਚ ਬਣਾਈ ਗਈ ਹੈ ਜਿਸ ਵਿਚ ਉਸ ਜ਼ਿਲ੍ਹੇ ਦੇ ਤਿੰਨ- ਤਿੰਨ ਪ੍ਰਿੰਸੀਪਲਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਟਾਸਕ ਫੋਰਸ ਸਿੱਖਿਆ ਮੰਤਰੀ ਨੂੰ ਪ੍ਰਾਪਤ ਸ਼ਿਕਾਇਤ ਦੀ ਜਾਂਚ ਦਾ ਕੰਮ ਕਰੇਗੀ ਅਤੇ ਆਪਣੀ ਰਿਪੋਰਟ ਰੈਗੂਲੇਟਰੀ ਅਥਾਰਟੀ ਨੂੰ ਸੌਂਪੇਗੀ।ਇਸ ਫੈਂਸਲੇ ਸਬੰਧੀ ਇਕ ਵੀਡੀਓ ਸੰਦੇਸ਼ ਰਾਹੀਂ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬੀਤੇ ਕਈ ਦਿਨਾਂ ਤੋਂ ਨਿੱਜੀ ਸਕੂਲਾਂ ਵਲੋਂ ਕਿਤਾਬਾਂ/ਕਾਪੀਆਂ ਅਤੇ ਵੱਖ ਵੱਖ ਫੰਡਾਂ ਦੇ ਨਾਮ ਤੇ ਮਾਪਿਆਂ ਦੀ ਲੁੱਟ ਕਰਨ ਦੀ ਸ਼ਿਕਾਇਤਾਂ ਮਿਲ ਰਹੀਆਂ ਸਨ। ਇਸ ਸਬੰਧੀ ਕੁਝ ਦਿਨ ਪਹਿਲਾਂ ਰਾਜ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਰਾਹੀਂ ਨਿੱਜੀ ਸਕੂਲਾਂ ਨੂੰ ਇਕ ਪੱਤਰ ਜਾਰੀ ਕਰਕੇ ਸਕੂਲ ਰੈਗੂਲੇਟਰੀ ਅਥਾਰਟੀ ਵਲੋਂ ਕਿਤਾਬਾਂ/ਕਾਪੀਆਂ ਅਤੇ ਫ਼ੀਸ/ਫੰਡਾਂ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਸੀ।ਉਨ੍ਹਾਂ ਦੱਸਿਆ ਸਕੂਲਾਂ ਵਲੋਂ ਕੀਤੀ ਜਾ ਰਹੀ ਲੁੱਟ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਸ਼ਿਕਾਇਤ ਮਿਲੀਆਂ ਹਨ। ਜਿਨ੍ਹਾਂ ਦਾ ਮੁੱਖ ਮੰਤਰੀ ਨੇ ਗੰਭੀਰ ਨੋਟਿਸ ਲੈਂਦਿਆਂ ਹਦਾਇਤ ਕੀਤੀ ਕੀ ਮਹਿੰਗੇ ਪ੍ਰਕਾਸ਼ਕਾਂ ਦੀਆਂ ਕਿਤਾਬਾਂ ਲਗਾ ਕੇ ਨਿੱਜੀ ਸਕੂਲਾਂ ਵਲੋਂ ਕੀਤੀ ਜਾਂਦੀ ਲੁੱਟ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸ. ਬੈਂਸ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਬਹੁਤ ਹੈਰਾਨੀ ਹੋਈ ਹੈ ਕਿ ਨਿੱਜੀ ਸਕੂਲ?ਾਂ ਵਲੋਂ ਇਕ ਕਲਾਸ ਦੀਆਂ ਕਿਤਾਬਾਂ ਹੀ 7000 ਰੁਪਏ ਦੀ ਵੇਚੀਆਂ ਜਾ ਰਹੀਆਂ ਹਨ ਜਿਨ੍ਹਾਂ ਵਿਚ ਪਹਿਲੀ ਜਮਾਤ ਦੇ ਗਣਿਤ ਵਿਸ਼ੇ ਦੀ ਕਿਤਾਬ ਹੀ 600 ਰੁਪਏ ਦੀ ਹੈ।ਸਕੂਲ ਸਿੱਖਿਆ ਮੰਤਰੀ ਵਲੋਂ ਨਿੱਜੀ ਸਕੂਲਾਂ ਦੇ ਮਾਲਕਾਂ ਅਤੇ ਮੈਨੇਜਮੈਂਟਾਂ ਨੂੰ ਹਦਾਇਤ ਕੀਤੀ ਕਿ ਉਹ ਸਕੂਲਾਂ ਵਿਚ ਸਿਰਫ਼ ਐਨ.ਸੀ.ਈ.ਆਰ.ਟੀ. ਦੀਆਂ ਹੀ ਕਿਤਾਬਾਂ ਲਗਾਉਣ।ਸ.ਬੈਂਸ ਨੇ ਕਿਹਾ ਕਿ ਨਿਯਮਾਂ ਅਨੁਸਾਰ ਛੋਟੇ ਸ਼ਹਿਰਾਂ ਵਿੱਚ ਸਥਿਤ ਸਕੂਲ ਨੂੰ ਤਿੰਨ ਤੋਂ ਪੰਜ ਦੁਕਾਨ ਦੇ ਨਾਮ ਸਕੂਲ ਦੇ ਬਾਹਰ ਲਿਖ ਕੇ ਲਗਾਉਣੇ ਹੁੰਦੇ ਹਨ ਅਤੇ ਵੱਡੇ ਸ਼ਹਿਰਾਂ, ਜਿਵੇਂ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਆਦਿ ਵੀ ਵੀਹ -ਵੀਹ ਦੁਕਾਨਾਂ ਦੀ ਲਿਸਟ ਸਕੂਲ ਬਾਹਰ ਲਗਾਉਣੀ ਹੁੰਦੀ ਹੈ ਜਿੱਥੋਂ ਵਿਦਿਆਰਥੀ ਕਿਤਾਬ ਖਰੀਦ ਸਕਣ।ਉਨ੍ਹਾਂ ਇਸ ਮੌਕੇ emofficepunjab0gmail.com ਈਮੇਲ ਵੀ ਜਾਰੀ ਕੀਤੀ ਜਿਸ ਰਾਹੀਂ ਵਿਦਿਆਰਥੀ ਅਤੇ ਮਾਪੇ ਨਿੱਜੀ ਸਕੂਲਾਂ ਵਲੋਂ ਕੀਤੀ ਜਾ ਰਹੀ ਲੁੱਟ ਦੀ ਸ਼ਿਕਾਇਤ ਸਿੱਧੇ ਤੌਰ ਸਿੱਖਿਆ ਮੰਤਰੀ ਨੂੰ ਕਰ ਸਕਦੇ ਹਨ।ਉਨ੍ਹਾਂ ਨੇ ਸਮੂਹ ਨਿੱਜੀ ਸਕੂਲਾਂ ਦੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਉਹ 30 ਅਪ੍ਰੈਲ 2023 ਤੱਕ ਨਿਯਮਾਂ ਅਨੁਸਾਰ ਸਕੂਲ ਵਲੋਂ ਕੀਤੀ ਗਏ ਫ਼ੀਸ/ਫੰਡਾਂ ਦੇ ਵਾਧੇ, ਸਕੂਲ ਦੇ ਇੰਨਫਰਾਸਟਕਚਰ ਸਬੰਧੀ ਸਬੰਧੀ ਜਾਣਕਾਰੀ ਭਰ ਕੇ ਜਮ?ਹਾ ਕਰਵਾਉਣ ਹੈ। ਉਨ੍ਹਾਂ ਇਹ ਵੀ ਕਿਹਾ ਨਿੱਜੀ ਸਕੂਲਾਂ ਵਲੋਂ ਜਮ?ਹਾਂ ਕਰਵਾਈ ਗਈ ਜਾਣਕਾਰੀ ਸਬੰਧੀ ਅਚਨਚੇਤੀ ਚੈਕਿੰਗ ਵੀ ਜਾਂਚ ਵੀ ਕਰਵਾਈ ਜਾਵੇਗੀ।ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸੂਬੇ ਦੀ ਸਿੱਖਿਆ ਨੂੰ ਵਪਾਰ ਨਹੀਂ ਬਣਨ ਦੇਵੇਗੀ। ਹਰ ਕੰਮ ਕਾਨੂੰਨ ਅਤੇ ਨਿਯਮਾਂ ਅਨੁਸਾਰ ਹੋਵੇਗਾ ਅਤੇ ਇਹਨਾਂ ਦੀ ਉਲ?ੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਪਹਿਲੇ ਸਾਲ 28362 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਸੂਬਾ ਸਰਕਾਰ ਨੇ ਨਵਾਂ ਕੀਰਤੀਮਾਨ ਸਥਾਪਤ ਕੀਤਾ-ਮੁੱਖ ਮੰਤਰੀ
ਪੀ.ਐਸ.ਪੀ.ਸੀ.ਐਲ. ਦੇ 1320 ਸਹਾਇਕ ਲਾਈਨਮੈਨ ਨੂੰ ਨਿਯੁਕਤੀ ਪੱਤਰ ਸੌਂਪੇ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 1 ਅਪ੍ਰੈਲ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ (ਪੀ.ਐਸ.ਪੀ.ਸੀ.ਐਲ.) ਦੇ 1320 ਸਹਾਇਕ ਲਾਈਨਮੈਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਵਿੱਚ 28362 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ। ਇੱਥੇ ਟੈਗੋਰ ਭਵਨ ਵਿਖੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਵੱਡੀ ਗਿਣਤੀ ਵਿਚ ਉਮੀਦਵਾਰਾਂ ਨੂੰ ਮੁਖਾਤਬ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਕਰੀ ਚੁਣੇ ਗਏ ਉਮੀਦਵਾਰਾਂ ਲਈ ਬਹੁਤ ਅਹਿਮ ਜ਼ਿੰਮੇਵਾਰੀ ਲੈ ਕੇ ਆਉਂਦੀ ਹੈ ਕਿਉਂਕਿ ਉਨ੍ਹਾਂ ਨੇ ਮਿਸ਼ਨਰੀ ਭਾਵਨਾ ਨਾਲ ਸਮਾਜ ਦੀ ਸੇਵਾ ਕਰਨੀ ਹੁੰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਉਮੀਦਵਾਰਾਂ ਦੀ ਚੋਣ ਪੂਰੀ ਤਰ੍ਹਾਂ ਮੈਰਿਟ ਅਤੇ ਪਾਰਦਰਸ਼ਤਾ ਦੇ ਆਧਾਰ ’ਤੇ ਕੀਤੀ ਗਈ ਹੈ ਅਤੇ ਇਹ ਨੌਕਰੀ ਉਨ੍ਹਾਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ। ਭਗਵੰਤ ਮਾਨ ਨੇ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦਾ ਪਰਿਵਾਰ ਦਾ ਹਿੱਸਾ ਬਣਨ ਉਤੇ ਸਵਾਗਤ ਕਰਦਿਆਂ ਆਸ ਪ੍ਰਗਟਾਈ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਅਤੇ ਦਿਆਨਤਦਾਰੀ ਨਾਲ ਨਿਭਾਉਣਗੇ।ਮੁੱਖ ਮੰਤਰੀ ਨੇ ਕਿਹਾ ਕਿ ਸਫ਼ਲਤਾ ਲਈ ਕੋਈ ਸ਼ਾਰਟ ਕੱਟ ਨਹੀਂ ਹੁੰਦਾ ਤੇ ਸਿਰਫ਼ ਸਖ਼ਤ ਮਿਹਨਤ ਹੀ ਆਮ ਵਿਅਕਤੀ ਆਪਣੇ ਸੁਪਨੇ ਪੂਰੇ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਨੌਕਰੀ ਉਨ੍ਹਾਂ ਦੀ ਆਖਰੀ ਮੰਜ਼ਿਲ ਨਹੀਂ ਹੈ ਕਿਉਂਕਿ ਉਨ੍ਹਾਂ ਦੇ ਜੀਵਨ ਵਿੱਚ ਅਜੇ ਬਹੁਤ ਪੜਾਅ ਪਾਰ ਕਰਨੇ ਹਨ। ਭਗਵੰਤ ਮਾਨ ਨੇ ਕਿਹਾ ਕਿ ਨਵੇਂ ਚੁਣੇ ਗਏ ਉਮੀਦਵਾਰਾਂ ਨੂੰ ਆਪਣੀ ਮਿਹਨਤ ਜਾਰੀ ਰੱਖਣੀ ਚਾਹੀਦੀ ਹੈ ਅਤੇ ਸਫਲਤਾ ਕਿਸੇ ਨਾ ਕਿਸੇ ਰੂਪ ਵਿੱਚ ਉਨ੍ਹਾਂ ਦੇ ਹੱਥ ਜ਼ਰੂਰ ਆਵੇਗੀ। ਮੁੱਖ ਮੰਤਰੀ ਨੇ ਉਮੀਦਵਾਰਾਂ ਨੂੰ ਨਕਾਰਾਤਮਕ ਸੋਚ ਰੱਖਣ ਵਾਲੇ ਲੋਕਾਂ ਦੀ ਸੰਗਤ ਤੋਂ ਦੂਰ ਲਈ ਵੀ ਕਿਹਾ ਕਿਉਂਕਿ ਇਹ ਸੂਬੇ ਦੀ ਤਰੱਕੀ ਵਿੱਚ ਰੁਕਾਵਟ ਬਣਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੇ ‘ਆਪ’ ਦੀ ਸਰਕਾਰ ਬਣਾ ਕੇ ਸੂਬੇ ਦੀ ਸਿਆਸਤ ਵਿੱਚ ਨਵਾਂ ਬਦਲਾਅ ਲਿਆਂਦਾ ਹੈ। ਭਗਵੰਤ ਮਾਨ ਨੇ ਕਿਹਾ, “ਜਿਹੜੇ ਲੋਕ ਸੱਤਾ ਵਿਚ ਹੁੰਦੇ ਹੋਏ ਮਹਿਲਾਂ ਵਿੱਚੋਂ ਬਾਹਰ ਨਹੀਂ ਨਿਕਲੇ ਸਨ, ਉਨ੍ਹਾਂ ਨੂੰ ਸੂਬੇ ਦੇ ਸਿਆਸੀ ਨਕਸ਼ੇ ਤੋਂ ਬਾਹਰ ਕਰ ਦਿੱਤਾ ਗਿਆ ਹੈ।”ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਕਿਸੇ ਵੀ ਸੂਬੇ ਦੇ ਵਿਕਾਸ ਲਈ ਸਭ ਤੋਂ ਵੱਧ ਮਹੱਤਵਪੂਰਨ ਹੁੰਦੀ ਹੈ, ਇਸ ਲਈ ਪੀ.ਐਸ.ਪੀ.ਸੀ.ਐਲ. ਸਹੀ ਮਾਅਨਿਆਂ ਵਿਚ ਪੰਜਾਬ ਦੀ ਰੀੜ੍ਹ ਦੀ ਹੱਡੀ ਹੈ। ਉਨ੍ਹਾਂ ਕਿਹਾ ਕਿ ਖੇਤੀ ਪ੍ਰਧਾਨ ਸੂਬਾ ਹੋਣ ਕਰਕੇ ਬਿਜਲੀ ਸਪਲਾਈ ਨੂੰ ਪੂਰਾ ਕਰਨਾ ਕਿਸੇ ਵੀ ਸਰਕਾਰ ਲਈ ਵੱਡੀ ਚੁਣੌਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਵਿੱਚੋਂ ਲੰਮੇ ਕੱਟ ਲੱਗਣ ਦੇ ਦਿਨ ਖਤਮ ਹੋ ਗਏ ਹਨ ਕਿਉਂਕਿ ਪੰਜਾਬ ਵਾਧੂ ਬਿਜਲੀ ਬਣਨ ਵੱਲ ਵਧ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਯਤਨਾਂ ਸਦਕਾ ਸੂਬੇ ਵਿੱਚ ਬਿਜਲੀ ਉਤਪਾਦਨ ਵਿੱਚ 83 ਫੀਸਦੀ ਦਾ ਵਾਧਾ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਪਛਵਾੜਾ ਕੋਲਾ ਖਾਣ ਤੋਂ ਬਿਜਲੀ ਉਤਪਾਦਨ ਲਈ ਕੋਲੇ ਦੀ ਸਪਲਾਈ ਕਈ ਸਾਲਾਂ ਬਾਅਦ ਮੁੜ ਸ਼ੁਰੂ ਹੋਈ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਇਸ ਕੋਲਾ ਖਾਣ ਤੋਂ 5 ਲੱਖ ਮੀਟ੍ਰਿਕ ਟਨ ਕੋਲਾ ਪ੍ਰਾਪਤ ਕੀਤਾ ਜਾ ਚੁੱਕਾ ਹੈ ਅਤੇ ਇਸ ਨੇ ਬਿਜਲੀ ਸਪਲਾਈ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਠੋਸ ਯਤਨਾਂ ਸਦਕਾ ਕੇਂਦਰ ਸਰਕਾਰ ਮਹਾਨਦੀ ਕੋਲਫੀਲਡਜ਼ ਲਿਮਟਿਡ (ਐਮ.ਸੀ.ਐਲ.) ਤੋਂ ਤਲਵੰਡੀ ਸਾਬੋ ਪਾਵਰ ਲਿਮਟਿਡ (ਟੀ.ਐਸ.ਪੀ.ਐਲ.) ਨੂੰ ਕੋਲੇ ਦੀ ਸਪਲਾਈ ਲਈ ਆਰ.ਐਸ.ਆਰ. (ਰੇਲ-ਸਮੁੰਦਰ-ਰੇਲ) ਦੀ ਲਾਜ਼ਮੀ ਸ਼ਰਤ ਨੂੰ ਮੁਆਫ ਕਰਨ ਲਈ ਸਹਿਮਤ ਹੋਈ ਸੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਬਿਜਲੀ ਮੰਤਰੀ ਕੋਲ ਮਨਮਾਨੀ ਦਾ ਇਹ ਮੁੱਦਾ ਮੀਟਿੰਗ ਦੌਰਾਨ ਉਠਾਇਆ ਸੀ, ਜਿਸ ਤੋਂ ਬਾਅਦ ਇਸ ਸਬੰਧੀ ਫੈਸਲਾ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੀ.ਐਸ.ਪੀ.ਸੀ.ਐਲ. ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਸਾਰੇ ਵਿਭਾਗਾਂ ਨੂੰ ਆਪਣੇ ਬਕਾਇਆ ਬਿੱਲਾਂ ਨੂੰ ਪੀ.ਐਸ.ਪੀ.ਸੀ.ਐਲ. ਕੋਲ ਜਮ?ਹਾਂ ਕਰਵਾਉਣ ਲਈ ਕਹਿ ਚੁੱਕੇ ਹਨ ਤਾਂ ਜੋ ਇਸ ਦੀ ਵਿੱਤੀ ਸਥਿਤੀ ਹੋਰ ਮਜ਼ਬੂਤ ਹੋ ਸਕੇ। ਉਨ੍ਹਾਂ ਕਿਹਾ ਕਿ ਬਿਜਲੀ ਪੈਦਾ ਕਰਨ ਦੇ ਰਵਾਇਤੀ ਤਰੀਕਿਆਂ ਤੋਂ ਇਲਾਵਾ ਸੂਬੇ ਵਿੱਚ ਬਿਜਲੀ ਪੈਦਾ ਕਰਨ ਦੇ ਹੋਰ ਤਰੀਕਿਆਂ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਪਾਣੀ ਤੇ ਬਿਜਲੀ ਦੀ ਬੱਚਤ ਕਰਨ ਲਈ ਸੂਬਾ ਸਰਕਾਰ ਫਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਉਤਸ਼ਾਹਿਤ ਕਰ ਰਹੀ ਹੈ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਇਸ ਨਾਲ ਪੀ.ਐਸ.ਪੀ.ਸੀ.ਐਲ. ’ਤੇ ਬਿਜਲੀ ਉਤਪਾਦਨ ਦੇ ਦਬਾਅ ਨੂੰ ਘਟਾਉਣ ਵਿੱਚ ਮਦਦ ਮਿਲੇਗੀ ਅਤੇ ਵਾਧੂ ਬਿਜਲੀ ਦੀ ਵਰਤੋਂ ਹੋਰ ਸੈਕਟਰਾਂ ਦੇ ਵਿਕਾਸ ਲਈ ਵੀ ਕੀਤੀ ਜਾ ਸਕੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਬਦਲਵੀਆਂ ਫ਼ਸਲਾਂ ਦੇ ਢੁਕਵੇਂ ਮੰਡੀਕਰਨ ਨੂੰ ਯਕੀਨੀ ਬਣਾ ਕੇ ਸੂਬੇ ਅਤੇ ਇਸ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਹਰ ਕਦਮ ਆਮ ਆਦਮੀ ਦਾ ਜੀਵਨ ਪੱਧਰ ਸੁਧਾਰਨ ਦੇ ਉਦੇਸ਼ ਨਾਲ ਹੈ। ਉਨ੍ਹਾਂ ਕਿਹਾ ਕਿ 600 ਯੂਨਿਟ ਮੁਫ਼ਤ ਬਿਜਲੀ, ਰੁਜ਼ਗਾਰ, ਸਕੂਲਾਂ ਅਤੇ ਹਸਪਤਾਲਾਂ ਦੀ ਕਾਇਆ ਕਲਪ ਅਤੇ ਹੋਰ ਫੈਸਲੇ ਸੂਬੇ ਦਾ ਮੁਹਾਂਦਰਾ ਬਦਲਣ ਦਾ ਕੰਮ ਕਰ ਰਹੇ ਹਨ। ਭਗਵੰਤ ਮਾਨ ਨੇ ਪ੍ਰਣ ਕੀਤਾ ਕਿ ਉਨ੍ਹਾਂ ਦੀ ਸਰਕਾਰ ਦਾ ਹਰ ਫੈਸਲਾ ਆਮ ਆਦਮੀ ਅਤੇ ਸੂਬੇ ਦੀ ਭਲਾਈ ਨੂੰ ਯਕੀਨੀ ਬਣਾਏਗਾ।ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੇ ਖੇਤਰ ਉਨ੍ਹਾਂ ਦੀ ਸਰਕਾਰ ਦੇ ਤਿੰਨ ਪ੍ਰਮੁੱਖ ਖੇਤਰ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਾਲ ਵਿਚ ਇਨ੍ਹਾਂ ਤਿੰਨਾਂ ਖੇਤਰਾਂ ਵਿੱਚ ਵੱਡੀਆਂ ਤਬਦੀਲੀਆਂ ਦੇਖਣ ਨੂੰ ਮਿਲਣਗੀਆਂ ਕਿਉਂਕਿ ਸੂਬਾ ਸਰਕਾਰ ਇਸ ਲਈ ਪੂਰੇ ਉਤਸ਼ਾਹ ਨਾਲ ਕੰਮ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਮੁੱਖ ਧਿਆਨ ਇਨ੍ਹਾਂ ਸੈਕਟਰਾਂ ਵਿੱਚ ਠੋਸ ਬੁਨਿਆਦੀ ਢਾਂਚੇ ਅਤੇ ਮਨੁੱਖੀ ਸ਼ਕਤੀ ਰਾਹੀਂ ਸੂਬੇ ਵਿੱਚੋਂ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਰੋਕਣਾ ਹੈ।ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਮੁੱਖ ਮੰਤਰੀ ਅਤੇ ਹੋਰ ਸ਼ਖਸੀਅਤਾਂ ਦਾ ਸਵਾਗਤ ਕੀਤਾ।
ਆਮ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਸੂਬੇ ਵਿੱਚ ਅੱਠਵਾਂ ਟੋਲ ਪਲਾਜ਼ਾ ਬੰਦ, ਜਨਤਾ ਦੇ ਪੈਸੇ ਦੀ ਲੁੱਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮੁੱਖ ਮੰਤਰੀ
ਕੀਰਤਪੁਰ ਸਾਹਿਬ-ਨੰਗਲ-ਊਨਾ ਟੋਲ ਬੰਦ ਹੋਣ ਨਾਲ ਲੋਕਾਂ ਦੀ ਰੋਜ਼ਾਨਾ ਹੁੰਦੀ 10.12 ਲੱਖ ਰੁਪਏ ਦੀ ਲੁੱਟ ਵੀ ਬੰਦ
ਪੰਜਾਬੀ ਖ਼ਬਰਸਾਰ ਬਿਉਰੋ
ਰੂਪਨਗਰ, 1 ਅਪਰੈਲ: ਟੋਲ ਪਲਾਜ਼ਿਆਂ ’ਤੇ ਆਮ ਲੋਕਾਂ ਦੀ ਲੁੱਟ ਰੋਕਣ ਲਈ ਸੂਬਾ ਸਰਕਾਰ ਦੀ ਲੋਕ ਪੱਖੀ ਪਹਿਲਕਦਮੀ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਸੂਬੇ ਦਾ ਅੱਠਵਾਂ ਟੋਲ ਪਲਾਜ਼ਾ ਬੰਦ ਕਰਵਾਇਆ, ਜਿਸ ਨਾਲ ਆਮ ਲੋਕਾਂ ਦੇ ਰੋਜ਼ਾਨਾ 10.12 ਲੱਖ ਰੁਪਏ ਦੀ ਬੱਚਤ ਹੋਵੇਗੀ।ਕੀਰਤਪੁਰ ਸਾਹਿਬ-ਰੂਪਨਗਰ ਰੋਡ ’ਤੇ ਸਥਿਤ ਟੋਲ ਪਲਾਜ਼ਾ ਬੰਦ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਟੋਲ ਪਲਾਜ਼ਾ ਵਾਲੇ ਪਿਛਲੀਆਂ ਸਰਕਾਰਾਂ ਦੀ ਮਿਲੀਭੁਗਤ ਨਾਲ ਲੋਕਾਂ ਦੀ ਨਾਜਾਇਜ਼ ਲੁੱਟ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਭ੍ਰਿਸ਼ਟਾਚਾਰ ਮੁਕਤ ਪੰਜਾਬ, ਨੌਜਵਾਨਾਂ ਲਈ ਰੋਜ਼ਗਾਰ, ਮੁਫ਼ਤ ਬਿਜਲੀ, ਸਕੂਲਾਂ-ਕਾਲਜਾਂ ਦੀ ਕਾਇਆ ਕਲਪ ਸਮੇਤ ਹੋਰ ਗਾਰੰਟੀਆਂ ਦਿੱਤੀਆਂ ਸਨ। ਭਗਵੰਤ ਮਾਨ ਨੇ ਕਿਹਾ ਕਿ ਕਈ ਹੋਰ ਅਜਿਹੇ ਕੰਮ ਕੀਤੇ ਜਾ ਰਹੇ ਹਨ, ਜੋ ਗਰੰਟੀ ਦਾ ਹਿੱਸਾ ਨਹੀਂ ਸਨ ਪਰ ਇਹ ਸੂਬਾ ਸਰਕਾਰ ਦਾ ਫ਼ਰਜ਼ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਟੋਲ ਪਲਾਜ਼ਿਆਂ ਉਤੇ ਆਮ ਲੋਕਾਂ ਦੀ ਲੁੱਟ ਨੂੰ ਰੋਕਣਾ ਇਸ ਮੁਹਿੰਮ ਦਾ ਹੀ ਇੱਕ ਹਿੱਸਾ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਲੋਕ ਸਭਾ ’ਚ ਇਹ ਮੁੱਦੇ ਉਠਾਏ ਸਨ ਅਤੇ ਹੁਣ ਜਦੋਂ ਉਨ੍ਹਾਂ ਨੂੰ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਤਾਂ ਉਹ ਇਹ ਟੋਲ ਨਾਕੇ ਬੰਦ ਕਰਵਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸੜਕਾਂ ਨੂੰ ਲੋਕ ਨਿਰਮਾਣ ਵਿਭਾਗ ਵੱਲੋਂ ਆਪਣੇ ਕਬਜ਼ੇ ਵਿੱਚ ਲਿਆ ਜਾਵੇਗਾ ਅਤੇ ਇਨ੍ਹਾਂ ਸੜਕਾਂ ਦੀ ਸਮੇਂ ਸਿਰ ਮੁਰੰਮਤ ਅਤੇ ਮਜ਼ਬੂਤੀ ਨੂੰ ਯਕੀਨੀ ਬਣਾਇਆ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ‘ਕਿਰਾਏ ਉਤੇ ਸੜਕਾਂ’ ਦਾ ਦੌਰ ਖ਼ਤਮ ਹੋ ਗਿਆ ਹੈ ਅਤੇ ਇਹ ਆਮ ਆਦਮੀ ਲਈ ਵੱਡੀ ਰਾਹਤ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀਆਂ ਨੇ ਟੋਲ ਪਲਾਜ਼ਾ ਕੰਪਨੀਆਂ ਨਾਲ ਮਿਲੀਭੁਗਤ ਕਰਕੇ ਸਾਰੇ ਮਾੜੇ ਕੰਮਾਂ ਨੂੰ ਅੱਖੋਂ ਪਰੋਖੇ ਕਰਕੇ ਉਨ੍ਹਾਂ ਨੂੰ ਵੱਡਾ ਫਾਇਦਾ ਪਹੁੰਚਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਆਮ ਆਦਮੀ ਪਾਰਟੀ ਨੂੰ ਸੱਤਾ ਮਿਲੀ ਹੈ ਤਾਂ ਜਨਤਾ ਦੇ ਪੈਸੇ ਦੀ ਇਸ ਸ਼ਰ੍ਹੇਆਮ ਲੁੱਟ ਨੂੰ ਰੋਕਿਆ ਗਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਸ ਟੋਲ ਪਲਾਜ਼ਾ ਦਾ ਸਮਝੌਤਾ ਕੈਪਟਨ ਸਰਕਾਰ ਵੇਲੇ 10 ਅਕਤੂਬਰ 2006 ਨੂੰ ਹੋਇਆ ਸੀ ਅਤੇ 16.50 ਸਾਲਾਂ ਲਈ ਟੋਲ ਲਗਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਟੋਲ ਅਕਾਲੀ-ਭਾਜਪਾ ਸਰਕਾਰ ਦੌਰਾਨ 20 ਨਵੰਬਰ 2007 ਨੂੰ ਚਾਲੂ ਹੋ ਗਿਆ ਸੀ ਅਤੇ ਸਮਝੌਤੇ ਅਨੁਸਾਰ ਪਹਿਲਾ ਮੁਰੰਮਤ ਦਾ ਕੰਮ 19 ਨਵੰਬਰ 2013 ਨੂੰ ਕੀਤਾ ਜਾਣਾ ਸੀ। ਭਗਵੰਤ ਮਾਨ ਨੇ ਕਿਹਾ ਕਿ ਤਤਕਾਲੀ ਅਕਾਲੀ ਸਰਕਾਰ ਨੇ ਸੂਬੇ ਅਤੇ ਇੱਥੋਂ ਦੇ ਲੋਕਾਂ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕੀਤਾ, ਜਿਸ ਕਾਰਨ ਨਿਰਧਾਰਤ ਮਿਤੀ ਤੋਂ ਇਕ ਸਾਲ ਬਾਅਦ 1 ਨਵੰਬਰ 2014 ਨੂੰ ਪ੍ਰੀਮਿਕਸ ਪਾਉਣ ਦਾ ਕੰਮ ਕੀਤਾ ਗਿਆ ਸੀ ਪਰ ਹੈਰਾਨੀ ਦੀ ਗੱਲ ਹੈ ਕਿ ਕੰਪਨੀ ਖ਼?ਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ।ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਦੂਜਾ ਮੁਰੰਮਤ ਕਾਰਜ 19 ਨਵੰਬਰ 2017 ਨੂੰ ਕੀਤਾ ਜਾਣਾ ਸੀ ਪਰ ਇਹ ਨਿਰਧਾਰਤ ਸਮੇਂ ਦੀ ਬਜਾਏ 1093 ਦਿਨਾਂ ਦੀ ਦੇਰੀ ਨਾਲ 16 ਨਵੰਬਰ 2020 ਨੂੰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਦੇਰੀ ਨਾਲ ਜੁਰਮਾਨਾ ਲਾਉਣ ਦੀ ਕਾਰਵਾਈ ਕੀਤੀ ਜਾ ਸਕਦੀ ਸੀ ਅਤੇ ਇਸ ਨਾਲ ਏਜੰਸੀ ਨਾਲ ਸਮਝੌਤਾ ਖ਼ਤਮ ਹੋ ਸਕਦਾ ਸੀ ਪਰ ਕਿਸੇ ਨੇ ਵੀ ਇਸ ਵਿਰੁੱਧ ਕਾਰਵਾਈ ਕਰਨ ਦੀ ਖੇਚਲ ਨਹੀਂ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਇਸ ਅਣਗਹਿਲੀ ਕਾਰਨ ਅੱਜ ਕੰਪਨੀ ਵੱਲ ਸੂਬੇ ਦਾ 67 ਕਰੋੜ ਰੁਪਏ ਬਕਾਇਆ ਹੈ ਪਰ ਪਿਛਲੀਆਂ ਸਰਕਾਰਾਂ ਇਸ ਦੀ ਵਸੂਲੀ ਕਰਨ ਦੀ ਬਜਾਏ ਕੰਪਨੀ ਦਾ ਪੱਖ ਪੂਰਦੀਆਂ ਰਹੀਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਕੰਪਨੀ ਕਿਸਾਨ ਅੰਦੋਲਨ ਅਤੇ ਕੋਵਿਡ ਮਹਾਂਮਾਰੀ ਦੇ ਬਹਾਨੇ 582 ਦਿਨਾਂ ਦਾ ਸਮਾਂ ਵਧਾਉਣ ਦੀ ਮੰਗ ਕਰ ਰਹੀ ਸੀ ਪਰ ਉਨ੍ਹਾਂ ਦੀ ਸਰਕਾਰ ਨੇ ਇਸ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਕੰਮ ਪਹਿਲਾਂ ਹੀ ਹੋ ਜਾਣਾ ਚਾਹੀਦਾ ਸੀ ਪਰ ਪਿਛਲੀਆਂ ਸਰਕਾਰਾਂ ਦੇ ਕਿਸੇ ਵੀ ਆਗੂ ਨੇ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨ ਦੀ ਖੇਚਲ ਨਹੀਂ ਕੀਤੀ, ਸਗੋਂ ਉਨ੍ਹਾਂ ਨੇ ਇਸ ਕੰਪਨੀ ਦੇ ਹੱਕਾਂ ਦੀ ਰਾਖੀ ਲਈ ਕੰਮ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਸ੍ਰੀ ਆਨੰਦਪੁਰ ਸਾਹਿਬ, ਨੈਣਾ ਦੇਵੀ ਜੀ ਆਦਿ ਧਾਰਮਿਕ ਸਥਾਨਾਂ ਨਾਲ ਜੋੜਨ ਵਾਲੀ ਇਸ ਸੜਕ ਤੋਂ ਲੰਘਣ ਲਈ ਆਮ ਆਦਮੀ ਰੋਜ਼ਾਨਾ 10.12 ਲੱਖ ਰੁਪਏ ਖਰਚ ਕਰਦੇ ਸਨ।ਮੁੱਖ ਮੰਤਰੀ ਨੇ ਕਿਹਾ ਕਿ ਇਹ ਪੈਸਾ ਕੰਪਨੀ ਤੋਂ ਵਸੂਲ ਕਰਕੇ ਇਨ੍ਹਾਂ ਸੜਕਾਂ ਦੀ ਮੁਰੰਮਤ ਅਤੇ ਮਜ਼ਬੂਤੀ ’ਤੇ ਲਾਇਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਜਨਤਾ ਦੀ ਇਸ ਸ਼ਰ੍ਹੇਆਮ ਲੁੱਟ ਵਿੱਚ ਜਿਨ੍ਹਾਂ ਆਗੂਆਂ ਤੇ ਅਧਿਕਾਰੀਆਂ ਦਾ ਹੱਥ ਹੈ, ਉਨ੍ਹਾਂ ਨੂੰ ਵੀ ਕਿਸੇ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਭਗਵੰਤ ਮਾਨ ਨੇ ਸਪੱਸ਼ਟ ਕਿਹਾ ਕਿ ਲੋਕਾਂ ਤੋਂ ਲੁੱਟਿਆ ਗਿਆ ਇੱਕ-ਇੱਕ ਪੈਸਾ ਇਨ੍ਹਾਂ ਤੋਂ ਹਰ ਤਰੀਕੇ ਨਾਲ ਵਸੂਲ ਕੀਤਾ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਬੀਤੇ ਵਰ੍ਹੇ ਸੂਬੇ ਦੇ ਲੋਕਾਂ ਨੇ ਉਨ੍ਹਾਂ ਨੂੰ ਈ.ਵੀ.ਐਮ. ਦਾ ਬਟਨ ਦੱਬ ਕੇ ਸੱਤਾ ਵਿਚ ਲਿਆਂਦਾ ਸੀ ਅਤੇ ਹੁਣ ਸੱਤਾ ਸੰਭਾਲਣ ਦੇ ਇਕ ਸਾਲ ਦੇ ਅੰਦਰ-ਅੰਦਰ ਹੀ ਉਹ ਹਰ ਰੋਜ਼ ਚਾਰ ਪੰਜ ਬਟਨ ਦੱਬ ਕੇ ਸੂਬੇ ਦੇ ਲੋਕਾਂ ਨੂੰ ਨਵੇਂ ਪ੍ਰਾਜੈਕਟ ਸਮਰਪਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਪੰਜਾਬ ਦੇਸ਼ ਦੇ ਮੋਹਰੀ ਸੂਬੇ ਵਜੋਂ ਉਭਰੇਗਾ। ਮੁੱਖ ਮੰਤਰੀ ਨੇ ਇਸ ਮੌਕੇ ਇਹ ਵੀ ਐਲਾਨ ਕੀਤਾ ਕਿ ਕੇਂਦਰ ਸਰਕਾਰ ਵੱਲ ਬਕਾਇਆ ਪੇਂਡੂ ਵਿਕਾਸ ਫੰਡਾਂ (ਆਰ.ਡੀ.ਐਫ) ਦਾ ਬਣਦਾ ਹਿੱਸਾ ਲੈਣ ਲਈ ਸੂਬਾ ਸਰਕਾਰ ਕਾਨੂੰਨੀ ਚਾਰਾਜੋਈ ਦਾ ਰਸਤਾ ਅਖ਼ਤਿਆਰ ਕਰਨ ਲਈ ਸੰਭਾਵਨਾਵਾਂ ਤਲਾਸ਼ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਬਿਨ੍ਹਾਂ ਵਜ?ਹਾ ਪੰਜਾਬ ਰਾਜ ਦਾ ਪੇਂਡੂ ਵਿਕਾਸ ਫੰਡ ਦਾ 30 ਹਜ਼ਾਰ ਕਰੋੜ ਰੁਪਏ ਰੋਕ ਕੇ ਸੂਬੇ ਦੇ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੇਂਡੂ ਵਿਕਾਸ ਫੰਡ ਸਬੰਧੀ ਸਾਰੀਆਂ ਜ਼ਰੂਰੀ ਕਾਰਵਾਈਆਂ ਮੁਕੰਮਲ ਕਰ ਦਿੱਤੀਆਂ ਗਈਆਂ ਹਨ, ਫਿਰ ਵੀ ਕੇਂਦਰ ਸਰਕਾਰ ਇਹ ਫੰਡ ਜਾਰੀ ਕਰਨ ਵਿਚ ਅੜਿੱਕਾ ਡਾਹ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਮੀਂਹ ਅਤੇ ਗੜੇਮਾਰੀ ਕਾਰਨ ਭਾਰੀ ਨੁਕਸਾਨ ਝੱਲਣ ਵਾਲੇ ਕਿਸਾਨਾਂ ਦੀਆਂ ਮੁਸ਼ਕਲਾਂ ਘਟਾਉਣ ਲਈ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਵਿੱਚ 25 ਫੀਸਦੀ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ 75 ਫ਼ੀਸਦੀ ਤੋਂ ਵੱਧ ਨੁਕਸਾਨ ਹੁੰਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਵੇਗੀ ਅਤੇ ਜੇਕਰ 33 ਤੋਂ 75 ਫੀਸਦੀ ਤੱਕ ਨੁਕਸਾਨ ਹੁੰਦਾ ਹੈ ਤਾਂ ਕਿਸਾਨਾਂ ਨੂੰ 6750 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਮਜ਼ਦੂਰਾਂ ਨੂੰ 10 ਫ਼ੀਸਦੀ ਮੁਆਵਜ਼ਾ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਜੀਵਨ ਬਸਰ ਕਰਨ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਮੁੱਖ ਮੰਤਰੀ ਨੇ ਕਿਹਾ ਕਿ ਮੀਂਹ ਕਾਰਨ ਘਰ ਦੇ ਪੂਰੇ ਨੁਕਸਾਨ ਲਈ 95100 ਰੁਪਏ ਮੁਆਵਜ਼ੇ ਵਜੋਂ ਦਿੱਤੇ ਜਾਣਗੇ, ਜਦ ਕਿ ਘਰਾਂ ਦੇ ਮਾਮੂਲੀ ਨੁਕਸਾਨ ਲਈ 5200 ਰੁਪਏ ਦਿੱਤੇ ਜਾਣਗੇ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਲੋਕਾਂ ਦੇ ਨੁਕਸਾਨ ਦਾ ਪਤਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਕ-ਇਕ ਪੈਸੇ ਦੇ ਨੁਕਸਾਨ ਦਾ ਲੇਖਾ ਜੋਖਾ ਕੀਤਾ ਜਾਵੇਗਾ ਤਾਂ ਜੋ ਪੀੜਤ ਧਿਰਾਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਜ਼ਮੀਨ ਦਾ ਮੁਆਵਜ਼ਾ ਸਿਰਫ਼ ਕਾਸ਼ਤਕਾਰ ਕਿਸਾਨਾਂ ਨੂੰ ਹੀ ਮਿਲੇਗਾ ਤਾਂ ਜੋ ਉਨ੍ਹਾਂ ਨੂੰ ਕਿਸੇ ਸੰਕਟ ਦਾ ਸਾਹਮਣਾ ਨਾ ਕਰਨਾ ਪਵੇ।ਮੁੱਖ ਮੰਤਰੀ ਨੇ ਕਿਹਾ ਕਿ ਮੁਆਵਜ਼ੇ ਦੀ ਵੰਡ ਤੋਂ ਪਹਿਲਾਂ ਜਨਤਕ ਘੋਸ਼ਣਾਵਾਂ ਕੀਤੀਆਂ ਜਾਣਗੀਆਂ ਤਾਂ ਜੋ ਸਾਰੇ ਲੋਕਾਂ ਨੂੰ ਇਸ ਬਾਰੇ ਜਾਗਰੂਕ ਕੀਤਾ ਜਾ ਸਕੇ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਕਿਸਾਨ ਪੱਖੀ ਇਕ ਵੱਡੀ ਪਹਿਲਕਦਮੀ ਕਰਦਿਆਂ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਤੋਂ ਕਿਸਾਨਾਂ ਵੱਲੋਂ ਲਏ ਕਰਜ਼ੇ ਦੀ ਮੁੜ ਅਦਾਇਗੀ ਰੋਕਣ ਦਾ ਫ਼ੈਸਲਾ ਕੀਤਾ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨਾਲ ਕਿਸਾਨਾਂ ਨੂੰ ਇਸ ਸੰਕਟ ਦੀ ਘੜੀ ਵਿੱਚ ਲੋੜੀਂਦੀ ਰਾਹਤ ਮਿਲੇਗੀ ਅਤੇ ਕਿਸਾਨ ਇਸ ਬੇਮੌਸਮੀ ਮੀਂਹ ਕਾਰਨ ਹੋਏ ਨੁਕਸਾਨ ਤੋਂ ਉਭਰਨ ਮਗਰੋਂ ਇਹ ਰਕਮ ਵਾਪਸ ਕਰ ਸਕਦੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਅਕਾਲੀ ਦਲ ਜਲੰਧਰ ਜ਼ਿਮਨੀ ਚੋਣ ਸ਼ਾਂਤੀ ਤੇ ਫਿਰਕੂ ਸਦਭਾਵਨਾ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਲਈ ਨਿਆਂ ਦੇ ਮੁੱਦਿਆਂ ’ਤੇ ਲੜੇਗਾ
ਅਕਾਲੀ ਦਲ ਦੀ ਕੋਰ ਕਮੇਟੀ ਨੇ ਸਰਬਸੰਮਤੀ ਨਾਲ ਜਲੰਧਰ ਪਾਰਲੀਮਾਨੀ ਜ਼ਿਮਨੀ ਚੋਣ ਲਈ ਪਾਰਟੀ ਉਮੀਦਵਾਰ ਚੁਣਨ ਦੇ ਅਧਿਕਾਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੌਂਪੇ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 1 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਅੱਜ ਜਲੰਧਰ ਪਾਰਲੀਮਾਨੀ ਹਲਕੇ ਦੀ ਜ਼ਿਮਨੀ ਚੋਣ ਸ਼ਾਂਤੀ, ਫਿਰਕੂ ਸਦਭਾਵਨਾ ਅਤੇ ਇਸਦੇ ਨਾਲ ਹੀ ਸਮਾਜ ਦੇ ਉਹਨਾਂ ਕਮਜ਼ੋਰ ਵਰਗਾਂ ਲਈ ਨਿਆਂ ਦੇ ਮੁੱਦੇ ’ਤੇ ਜਿਹਨਾਂ ਨੂੰ ਮਿਲਣ ਵਾਲੇ ਲਾਭ ਆਪ ਸਰਕਾਰ ਨੇ ਖੋਹ ਲਏ ਹਨ, ਦੇ ਆਧਾਰ ’ਤੇ ਲੜਣ ਦਾ ਫੈਸਲਾ ਲਿਆ ਹੈ। ਇਸ ਸਬੰਧ ਵਿਚ ਕੋਰ ਕਮੇਟੀ ਦੀ ਮੀਟਿੰਗ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਰਬਸੰਮਤੀ ਨਾਲ ਜਲੰਧਰ ਜ਼ਿਮਨੀ ਚੋਣ ਲਈ ਪਾਰਟੀ ਉਮੀਦਵਾਰ ਚੁਣਨ ਦੇ ਅਧਿਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਦਿੱਤੇ ਗਏ। ਇਹ ਵੀ ਐਨਾਨ ਕੀਤਾ ਗਿਆ ਕਿ ਇਸ ਸਬੰਧੀ ਅਕਾਲੀ ਦਲ ਤੇ ਬਸਪਾ ਦੀ ਤਾਲਮੇਲ ਕਮੇਟੀ ਦੀ ਮੀਟਿੰਗ ਜਲਦੀ ਹੋਵੇਗੀ।ਕੋਰ ਕਮੇਟੀ ਨੇ ਇਸ ਗੱਲ ਦਾ ਨੋਟਿਸ ਲਿਆ ਕਿ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੇ ਯਤਨ ਕੀਤੇ ਜਾ ਰਹੇ ਹਨ ਅਤੇ ਆਮ ਆਦਮੀ ਪਾਰਟੀ ਸੂਬੇ ਨੂੰ ਅਸਥਿਰ ਕਰਨ ਦੀ ਸਾਜ਼ਿਸ਼ ਦਾ ਹਿੱਸਾ ਬਣੀ ਹੋਈ ਹੈ। ਇਹ ਵੀ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਮੌਜੂਦਾ ਹਾਲਾਤਾਂ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ ਅਤੇ ਪਾਰਟੀ ਨੇ ਉਹਨਾਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦਾ ਅਪਮਾਨ ਕਰਨ ਅਤੇ ਮੀਡੀਆ, ਬੁੱਧੀਜੀਵੀਆਂ ਤੇ ਕਲਾਕਾਰਾਂ ਦੀ ਆਵਾਜ਼ ਕੁਚਲਣ ਦੀ ਵੀ ਨਿਖੇਧੀ ਕੀਤੀ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਸੂਬੇ ਦੀ ਫਿਰਕੂ ਸਦਭਾਵਨਾ ਕਾਇਮ ਰੱਖਣ ਵਾਸਤੇ ਕੋਈ ਵੀ ਸ਼ਹਾਦਤ ਦੇਣ ਲਈ ਤਿਆਰ ਹੈ। ਉਹਨਾਂ ਇਹ ਵੀ ਕਿਹਾ ਕਿ ਪਾਰਟੀ ਉਹਨਾਂ ਸਾਰੇ ਨਿਰਦੋਸ਼ ਸਿੱਖ ਨੌਜਵਾਨਾਂ ਲਈ ਨਿਆਂ ਹਾਸਲ ਕਰੇਗੀ ਜਿਹਨਾਂ ਨੂੰ ਆਪ ਸਰਕਾਰ ਨੇ ਮਨਘੜਤ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਹੈ ਤੇ ਉਹਨਾਂ ਮੰਗ ਕੀਤੀ ਕਿ ਇਹਨਾਂ ਸਾਰੇ ਨਿਰਦੋਸ਼ ਨੌਜਵਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।ਕੋਰ ਕਮੇਟੀ ਨੇ ਆਪ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਤੇ ਹੋਰ ਕਮਜ਼ੋਰ ਵਰਗਾਂ ਨਾਲ ਕੀਤੇ ਜਾ ਰਹੇ ਵਿਤਕਰੇ ਦਾ ਗੰਭੀਰ ਨੋਟਿਸ ਲਿਆ। ਕਮੇਟੀ ਨੇ ਇਹ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਸਾਰੀਆਂ ਸਮਾਜ ਭਲਾਈ ਸਕੀਮਾਂ ਠੱਪ ਕਰ ਦਿੱਤੀਆਂ ਗਈਆਂ ਹਨ। ਕਮੇਟੀ ਨੇ ਪ੍ਰਣ ਲਿਆ ਕਿ ਆਪ ਸਰਕਾਰ ਦਾ ਸਮਾਜ ਭਲਾਈ ਸਕੀਮਾਂ ਦੇ ਲਾਭ ਦਾ ਰਿਕਾਰਡ ਜਲੰਧਰ ਜ਼ਿਮਨੀ ਚੋਣਾਂ ਵਿਚ ਲੋਕਾਂ ਸਾਹਮਣੇ ਰੱਖਿਆ ਜਾਵੇਗਾ। ਕਮੇਟੀ ਨੇ ਇਸ ਗੱਲ ਦਾ ਵੀ ਨੋਟਿਸ ਲਿਆ ਕਿ ਆਟਾ ਦਾਲ ਸਕੀਮ ਅਤੇ ਬੁਢਾਪਾ ਪੈਨਸ਼ਨ ਸਕੀਮ ਸਿਰਫ ਅੰਸ਼ਕ ਤੌਰ ’ਤੇ ਚਲਾਈਆਂ ਜਾ ਰਹੀਆਂ ਹਨ ਤੇ ਸ਼ਗਨ ਸਕੀਮ ਦਾ ਲਾਭ ਠੱਪ ਕਰ ਦਿੱਤਾ ਗਿਆ ਹੈ। ਕਮੇਟੀ ਨੇ ਕਿਹਾ ਕਿ ਸਸਤੇ ਰਾਸ਼ਨ ਦੇ ਹੱਕਦਾਰ ਲੱਖਾਂ ਲਾਭਪਾਤਰੀਆਂ ਦੇ ਕਾਰਡ ਡਲੀਟ ਕਰ ਦਿੱਤੇ ਗਏ ਹਨ ਜਦੋਂ ਕਿ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰਾਂ ਦੀ ਗਿਣਤੀ 10 ਤੋਂ ਘਟਾ ਕੇ 5 ਕਰ ਦਿੱਤੀ ਗਈ ਹੈ ਅਤੇ ਐਸ ਸੀ ਸਬ ਪਲਾਨ ਮੁਤਾਬਕ ਅਨੁਸੂਚਿਤ ਜਾਤੀਆਂ ਦੀ ਭਲਾਈ ਵਾਸਤੇ ਫੰਡ ਨਹੀਂ ਖਰਚੇ ਜਾ ਰਹੇ ।ਕੋਰ ਕਮੇਟੀ ਨੇ ਇਸ ਗੱਲ ਦਾ ਵੀ ਨੋਟਿਸ ਲਿਆ ਕਿ ਸੂਬੇ ਦੇ ਕਿਸਾਨ ਗੜ੍ਹੇਮਾਰੀ ਤੇ ਭਾਰੀ ਬਰਸਾਤਾਂ ਕਾਰਨ ਇਕ ਹਫਤੇ ਤੋਂ ਬਹੁਤ ਮਾਰ ਝੱਲ ਰਹੇ ਹਨ ਅਤੇ ਹੈਰਾਨੀ ਪ੍ਰਗਟ ਕੀਤੀ ਕਿ ਆਪ ਸਰਕਾਰ ਕਿਸਾਨਾਂ ਨੂੰ ਗਿਰਦਾਵਰੀ ਤੋਂ ਪਹਿਲਾਂ ਹੀ 20 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦੇਣ ਦੇ ਆਪਣੇ ਵਾਅਦੇ ਤੋਂ ਭੱਜ ਰਹੀ ਹੈ। ਕਮੇਟੀ ਨੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਤੁਰੰਤ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਜਾਰੀ ਕੀਤਾ ਜਾਵੇ ਅਤੇ ਕਿਹਾ ਕਿ ਕਿਸਾਨਾਂ ਨੂੰ ਫਸਲੀ ਨੁਕਸਾਨ ਲਈ ਕੁੱਲ 50 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦਿੱਤਾ ਜਾਵੇ।ਕੋਰ ਕਮੇਟੀ ਨੇ ਪੰਜਾਬੀਆਂ ਨੂੰ ਮਹਾਨ ਸਿੱਖ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੇ 300 ਸਾਲਾ ਜਨਮ ਦਿਹਾੜੇ ਦੇ ਸਮਾਗਮਾਂ ਵਿਚ ਵੱਧ ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸ ਸਬੰਧੀ ਸਰਦਾਰ ਹੀਰਾ ਸਿੰਘ ਗਾਬੜੀਆ ਦੀ ਅਗਵਾਈ ਹੇਠ ਕਮੇਟੀਆਂ ਗਠਿਤ ਕੀਤੀਆਂ ਜਾਣਗੀਆਂ ਤਾਂ ਜੋ ਇਹ ਜਨਮ ਦਿਹਾੜਾ ਸੂਬੇ ਭਰ ਵਿਚ ਵਧੀਆ ਢੰਗ ਨਾਲ ਮਨਾਇਆ ਜਾਵੇ।ਕਮੇਟੀ ਨੇ ਜਲੰਧਰ ਜ਼ਿਮਨੀ ਚੋਣ ਲਈ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੀਆਂ ਡਿਊਟੀਆਂ ਲਾਉਣ ਦੀ ਪ੍ਰਵਾਨਗੀ ਵੀ ਦਿੱਤੀ।
ਜ਼ਿਲ੍ਹਾ ਪ੍ਰਾਇਮਰੀ ਖੇਡਾਂ-2023 ਦੀ ਟਰਾਫੀ ਕੀਤੀ ਲਾਂਚ,ਖਿਡਾਰੀਆਂ ਲਈ ਇਕ ਲੱਖ ਰੁਪਏ ਦੀ ਰਾਸ਼ੀ ਦਾ ਐਲਾਨ
ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ ਅਤੇ ਡੀਈਓ ਭੁਪਿੰਦਰ ਕੌਰ ਵੱਲ੍ਹੋਂ ਕੀਤੀ ਉਵਰ ਆਲ ਟਰਾਫੀ ਲਾਂਚ
ਪਹਿਲੇ ਪੜਾਅ ਦੌਰਾਨ ਸਿੱਖਿਆ ਵਿਕਾਸ ਮੰਚ ਵੱਲ੍ਹੋਂ 20 ਖੇਡ ਸੈਂਟਰ ਖੋਲ੍ਹਣ ਦਾ ਫੈਸਲਾ
ਪੰਜਾਬੀ ਖ਼ਬਰਸਾਰ ਬਿਉਰੋ
ਮਾਨਸਾ 1 ਅਪ੍ਰੈਲ: ਸਿੱਖਿਆ ਵਿਕਾਸ ਮੰਚ ਮਾਨਸਾ ਨੇ ਜ਼ਿਲ੍ਹੇ ਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਰਾਜ ਪ੍ਰਾਇਮਰੀ ਖੇਡਾਂ-2023 ਦੌਰਾਨ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਵਾਲੇ ਖਿਡਾਰੀਆਂ ਦੇ ਵਿਸ਼ੇਸ਼ ਸਨਮਾਨ ਲਈ ਇਕ ਲੱਖ ਰੁਪਏ ਦੀ ਰਾਸ਼ੀ ਦਾ ਐਲਾਨ ਕੀਤਾ ਹੈ,ਨਾਲ ਹੀ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਵੱਖ-ਵੱਖ ਸਕੂਲਾਂ ਚ ਖੇਡ ਟਰੇਨਿੰਗ ਸੈਂਟਰ ਖੋਲ੍ਹਣ ਦਾ ਵੀ ਅਹਿਮ ਫੈਸਲਾ ਲਿਆ ਹੈ,ਜਿਥੇ ਮਾਹਿਰ ਕੋਚਾਂ ਵੱਲ੍ਹੋਂ ਖਿਡਾਰੀਆਂ ਨੂੰ ਸਿੱਖਿਆ ਦੇ ਇਸ ਮੁੱਢਲੇ ਪੜਾਅ ਤੋਂ ਹੀ ਖੇਡਾਂ ਪ੍ਰਤੀ ਮੁਹਾਰਤ ਹਾਸਲ ਕਰਵਾਈ ਜਾਵੇਗੀ।
ਜ਼ਿਲ੍ਹਾ ਯੋਜਨਾ ਬੋਰਡ ਮਾਨਸਾ ਦੇ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਭੁਪਿੰਦਰ ਕੌਰ ਨੇ ਜ਼ਿਲ੍ਹਾ ਪ੍ਰਾਇਮਰੀ ਖੇਡਾਂ-2023 ਦੀ ਉਵਰ ਆਲ ਟਰਾਫੀ ਲਾਂਚ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਚ ਗੁਣਤਾਕਮਕ ਸਿੱਖਿਆ ਦੇ ਨਾਲ-ਨਾਲ ਖੇਡਾਂ,ਸਭਿਆਚਾਰ ਸਰਗਰਮੀਆਂ ਨੂੰ ਵੀ ਪ੍ਰਫੁੱਲਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲ੍ਹੋਂ ਸਿੱਖਿਆ, ਖੇਡਾਂ ਨੂੰ ਦਿੱਤੀ ਜਾ ਰਹੀ ਵਿਸ਼ੇਸ਼ ਤਰਜੀਹ ਨਾਲ ਸੂਬੇ ਅੰਦਰ ਵਿਦਿਆਰਥੀ ਪੜ੍ਹਾਈ ਅਤੇ ਖੇਡਾਂ ਚ ਆਪਣੇ ਰਾਜ ਦਾ ਨਾਮ ਦੇਸ਼ ਭਰ ਚ ਰੋਸ਼ਨ ਕਰਨਗੇ। ਸਿੱਖਿਆ ਵਿਕਾਸ ਮੰਚ ਮਾਨਸਾ ਦੇ ਚੇਅਰਮੈਨ ਡਾ ਸੰਦੀਪ ਘੰਡ ਨੇ ਆਪਣੇ ਨਿੱਜੀ ਫੰਡ ਚੋਂ 51 ਹਜ਼ਾਰ ਰੁਪਏ ਦੀ ਰਾਸ਼ੀ ਮੰਚ ਨੂੰ ਭੇਂਟ ਕਰਦਿਆਂ ਕਿਹਾ ਕਿ ਮਾਨਸਾ ਜ਼ਿਲ੍ਹੇ ਚ ਪ੍ਰਾਇਮਰੀ ਪੱਧਰ ਤੋਂ ਹੀ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਦੱਸਿਆ ਪਹਿਲੇ ਪੜ੍ਹਾਅ ਦੌਰਾਨ ਵੱਖ-ਵੱਖ ਸਕੂਲਾਂ ਅੰਦਰ 20 ਦੇ ਕਰੀਬ ਖੇਡ ਸੈਂਟਰ ਖੋਲ੍ਹਦਿਆਂ ਮਾਹਿਰ ਕੋਚ,ਖੇਡ ਕਿੱਟਾਂ ਅਤੇ ਖੇਡਾਂ ਦਾ ਸਾਜੋ ਸਮਾਨ ਮਹੱਈਆ ਕਰਵਾਇਆ ਜਾਵੇਗਾ। ਨਾਲ ਹੀ ਅਗਲੇ ਮਹੀਨਿਆਂ ਦੌਰਾਨ ਵੱਖ-ਵੱਖ ਬਾਲ ਖੇਡ ਮੇਲੇ ਕਰਵਾਏ ਜਾਣਗੇ। ਸਿੱਖਿਆ ਵਿਕਾਸ ਮੰਚ ਮਾਨਸਾ ਵੱਲੋਂ ਲੜਕੀਆਂ ਨੁੰ ਸਵੈ ਰੋਜ਼ਗਾਰ ਨਾਲ ਜੋੜਨ ਅਤੇ ਉਹਨਾਂ ਦਾ ਆਰਥਿਕ ਪੱਧਰ ਉੱਚਾ ਚੁੱਕਣ ਹਿੱਤ ਪਹਿਲਾਂ ਤੋ ਹੀ 10 ਪਿੰਡਾਂ ਵਿੱਚ ਸਕਿੱਲ ਅਪ ਸਿਖਲਾਈ ਸੈਂਟਰ ਖੋਲਣ ਲਈ ਵੱਖ ਵੱਖ ਪਿੰਡਾਂ ਵਿੱਚ ਲੜਕੀਆਂ ਦੀ ਚੋਣ ਕੀਤੀ ਜਾ ਰਹੀ ਹੈ।ਡਾ ਘੰਡ ਨੇ ਵੱਖ ਵੱਖ ਸਕਿੱਲ ਟਰੇਨਿੰਗ ਪ੍ਰਾਪਤ ਕਰਨ ਵਾਲੀਆਂ ਲੜਕੀਆਂ ਨੁੰ ਸਿੱਖਿਆ ਵਿਕਾਸ ਮੰਚ ਨਾਲ ਸਪੰਰਕ ਕਰਨ ਦੀ ਅਪੀਲ ਕੀਤੀ। ਉਪ ਜ਼ਿਲ੍ਹਾ ਸਿੱਖਿਆ ਅਫਸਰ ਗੁਰਲਾਭ ਸਿੰਘ ਅਤੇ ਸਿੱਖਿਆ ਵਿਕਾਸ ਮੰਚ ਮਾਨਸਾ ਦੇ ਪ੍ਰਧਾਨ ਹਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪਿਛਲੇ ਵਰ੍ਹੇ ਦੌਰਾਨ ਵੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਈਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਮਾਨਸਾ ਜ਼ਿਲ੍ਹੇ ਦੀ ਸ਼ਾਨਦਾਰ ਕਾਰਗੁਜ਼ਾਰੀ ਰਹੀ ਹੈ,ਜਿਸ ਦੌਰਾਨ ਨੰਨ੍ਹੇ ਖਿਡਾਰੀਆਂ ਨੇ 54 ਮੈਡਲ ਹਾਸਲ ਕੀਤੇ। ਉਨ੍ਹਾਂ ਆਸ ਪ੍ਰਗਟਾਈ ਕਿ ਹੁਣ ਜਦੋਂ ਨਵੇਂ ਸ਼ੈਸਨ ਦੇ ਅਰੰਭ ਤੋਂ ਹੀ ਖੇਡਾਂ ਸਬੰਧੀ ਵਿਉਂਤਬੰਦੀ ਬਣਾਈ ਜਾ ਰਹੀ ਹੈ,ਤਾਂ ਇਸ ਦੇ ਹੋਰ ਸਾਰਥਿਕ ਸਿੱਟੇ ਸਾਹਮਣੇ ਆਉਣਗੇ। ਨਹਿਰੂ ਯੁਵਾ ਕੇਂਦਰ ਮਾਨਸਾ ਦੇ ਜ਼ਿਲ੍ਹਾ ਯੂਥ ਅਫਸਰ ਸਰਬਜੀਤ ਸਿੰਘ,ਆਪ ਪਾਰਟੀ ਦੇ ਜ਼ਿਲ੍ਹਾ ਟਰਾਂਸਪੋਰਟ ਵਿੰਗ ਦੇ ਪ੍ਰਧਾਨ ਰਮੇਸ਼ ਖਿਆਲਾ, ਸਮਾਜ ਸੇਵੀ ਇੰਦਰਜੀਤ ਸਿੰਘ ਉੱਭਾ ਸਕੱਤਰ ਸਿੱਖਿਆ ਵਿਕਾਸ ਮੰਚ,ਗੁਰਮੀਤ ਸਿੰਘ ਖੁਰਮੀ ਨੇ ਸਿੱਖਿਆ ਵਿਕਾਸ ਮੰਚ ਮਾਨਸਾ ਵੱਲ੍ਹੋਂ ਪ੍ਰਾਇਮਰੀ ਪੱਧਰ ਤੋਂ ਹੀ ਖੇਡਾਂ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਵੱਲ੍ਹੋਂ ਹਰ ਪੱਖੋਂ ਸਹਿਯੋਗ ਦਾ ਭਰੋਸਾ ਦਿੱਤਾ।
ਡੀਏਵੀ ਸਕੂਲ ਵਲੋਂ ਹਵਨ ਕਰਕੇ ਨਵੇਂ ਸੈਸ਼ਨ ਦੀ ਸ਼ੁਰੂਆਤ
ਸੁਖਜਿੰਦਰ ਮਾਨ
ਬਠਿੰਡਾ, 1 ਅਪ੍ਰੈਲ : ਸਥਾਨਕ ਆਰਬੀਡੀਏਵੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਲੋਂ ਸੈਸ਼ਨ 2023-24 ਦੀ ਸ਼ੁਰੂਆਤ ਕੀਤੀ ਗਈ । ਸਕੂਲ ਦੇ ਪ੍ਰਿੰਸੀਪਲ ਡਾ ਅਨੁਰਾਧਾ ਭਾਟੀਆ ਨੇ ਦਸਿਆ ਕਿ ਸਭ ਤੋਂ ਪਹਿਲਾਂ ਕਲਾਸ ਐਲਕੇਜੀ ਤੋਂ ਲੈਕੇ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਕਲਾਸ ਵਿੱਚ ਦਾਖਲ ਹੋਣ ਤੇ ਉਹਨਾਂ ਨੂੰ ਕਲਾਸ ਇੰਚਾਰਜ ਵੱਲੋ ਟਿੱਕਾ ਲਗਾ ਕੇ ਸਵਾਗਤ ਕੀਤਾ ਗਿਆ ਅਤੇ ਬਾਅਦ ਵਿੱਚ ਅਸੈਮਬਲੀ ਗਰਾਊਂਡ ਵਿੱਚ ਸਾਰੀਆਂ ਕਲਾਸ ਦੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ ਅਤੇ ਹਵਨ ਕਰਕੇ ਨਵੇਂ ਸੈਸ਼ਨ ਦਾ ਆਗਾਜ਼ ਕੀਤਾ। ਇਸ ਮੌਕੇ ਵਿਦਿਆਰਥੀਆਂ ਉਪਰ ਫੁੱਲਾ ਦੀ ਵਰਖਾ ਕੀਤੀ ਗਈ ਅਤੇ ਬੱਚਿਆਂ ਨੂੰ ਪ੍ਰਸ਼ਾਦ ਦੇਕੇ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਰੂਬਰੂ ਹੁੰਦੇ ਪ੍ਰਿੰਸੀਪਲ ਡਾ ਅਨੁਰਾਧਾ ਭਾਟੀਆ ਨੇ ਕਿਹਾ ਕਿ ਹਰ ਕੰਮ ਦੀ ਸ਼ੁਰੂਆਤ ਉਸ ਪ੍ਰਮਾਤਮਾ ਨੂੰ ਨਤਮਸਤਕ ਹੋ ਕੇ ਕੀਤੀ ਜਾਂਦੀ ਹੈ ਅਤੇ ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦੀ ਹਾਂ ਕਿ ਵਿਦਿਆਰਥੀਆਂ ਦਾ ਨਵਾਂ ਸੈਸ਼ਨ ਖੁਸ਼ੀਆਂ ਅਤੇ ਖੇੜੇ ਨਾਲ ਭਰਿਆ ਹੋਵੇ ਅਤੇ ਨਵੀਂ ਤਕਨੀਕਾਂ ਨਾਲ ਸਿੱਖਿਆ ਤੋਂ ਜਾਣੂ ਹੋਕੇ ਆਪਣੇ ਮਾਤਾ ਪਿਤਾ, ਸਕੂਲ ਅਤੇ ਦੇਸ਼ ਦਾ ਨਾਮ ਉੱਚਾ ਕਰਨ, ਇਸ ਮੌਕੇ ਸਕੂਲ ਦੇ ਕੋਆਰਡੀਨੇਟਰ, ਹਾਊਸ ਮਾਸਟਰ, ਦੇ ਨਾਲ ਸਕੂਲ ਦਾ ਸਮੂਹ ਸਟਾਫ ਮੌਜੂਦ ਸੀ।
ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ 6 ਨੂੰ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਦਾ ਕੀਤਾ ਐਲਾਨ
ਬੇਮੌਸਮੀ ਬਰਸਾਤ ਕਾਰਨ ਬਰਬਾਦ ਹੋਈਆਂ ਫਸਲਾਂ ਸਮੇਤ ਸਬਜ਼ੀਆਂ, ਹਰਾਚਾਰਾ, ਮੂੰਗੀ ਆਦਿ ਦਾ ਮੁਆਵਜ਼ਾ ਤੁਰੰਤ 50 ਹਜ਼ਾਰ ਰੁਪਏ ਪ੍ਰਤੀ ਏਕੜ ਦਿੱਤਾ ਜਾਵੇ –ਮਨਜੀਤ ਧਨੇਰ/ਹਰਨੇਕ ਸਿੰਘ ਮਹਿਮਾ
ਸੁਖਜਿੰਦਰ ਮਾਨ
ਬਠਿੰਡਾ, 1 ਅਪ੍ਰੈਲ: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਇੱਕ ਸੂਬਾ ਮੀਟਿੰਗ ਅੱਜ ਸਥਾਨਕ ਗੁਰਦੁਆਰਾ ਸਾਹਿਬ ਹਾਜੀ ਰਤਨ ਵਿਖੇ ਮਨਜੀਤ ਸਿੰਘ ਧਨੇਰ ਸੂਬਾ ਕਾਰਜਕਾਰੀ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਪੰਜਾਬ ਵਿੱਚ ਪਿਛਲੇ ਦਿਨੀੰ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਨਾਲ 50% ਤੋਂ ਵੱਧ ਬਰਬਾਦ ਹੋਈ ਫ਼ਸਲ ਦਾ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਏਕੜ ਨੂੰ ਆਧਾਰ ਮੰਨ ਕੇ ਤੁਰੰਤ ਅਦਾ ਕਰਨ,33% ਖਰਾਬੇ ਦੀ ਸ਼ਰਤ ਖ਼ਤਮ ਕਰਕੇ 50% ਤੋਂ ਥੱਲੇ ਹੋਏ ਖ਼ਰਾਬੇ ਲਈ 25ਹਜਾਰ ਪ੍ਰਤੀ ਏਕੜ ਅਤੇ ਬਾਗਾਂ ਲਈ ਵਿਸ਼ੇਸ਼ ਪੈਕੇਜ ਦੀ ਜ਼ੋਰਦਾਰ ਮੰਗ ਕੀਤੀ ਗਈ। ਮੀਟਿੰਗ ਨੇ ਰੋਸ ਕੀਤਾ ਕਿ ਗੁਲਾਬੀ ਸੁੰਡੀ ਕਾਰਨ ਬਰਬਾਦ ਹੋਈ ਫ਼ਸਲ ਅਤੇ ਮੂੰਗੀ ਦੀ ਫ਼ਸਲ ਦਾ ਵਪਾਰੀਆਂ ਵੱਲੋਂ ਮਚਾਈ ਅੰਨ੍ਹੀ ਲੁੱਟ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਹਾਲੇ ਤੱਕ ਵੀ ਅਦਾ ਨਹੀਂ ਕੀਤਾ ਗਿਆ। ਇਸ ਕਰਕੇ ਖ਼ਰਾਬੇ ਦਾ ਉਕਤ ਅਨੁਸਾਰ ਕਿਸਾਨਾਂ ਨੂੰ ਬਿਨਾਂ ਦੇਰੀ ਤੋਂ ਮੁਆਵਜ਼ਾ ਦਵਾਉਣ ਅਤੇ ਸਰਕਾਰ ਦੇ ਲਾਰੇ ਲੱਪਿਆਂ ਖਿਲਾਫ਼ ਜਥੇਬੰਦੀ ਵਲੋਂ 6 ਅਪ੍ਰੈਲ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਸੰਗਰੂਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ।ਮੀਟਿੰਗ ਨੇ ਮੰਗ ਕੀਤੀ ਹੈ ਕਿ ਕਿਸਾਨੀ ਮਸਲਿਆਂ ਤੇ ਚਰਚਾ ਅਤੇ ਉਸਦੇ ਹੱਲ ਲਈ ਪੰਜਾਬ ਸਰਕਾਰ ਜਥੇਬੰਦੀ ਨਾਲ ਬਾਕਾਇਦਾ ਮੀਟਿੰਗ ਕਰਨ ਦਾ ਜਲਦ ਸਮਾਂ ਦੇਵੇ । ਮੀਟਿੰਗ ਵਿੱਚ ਹੋਏ ਫੈਸਲਿਆਂ ਦੀ ਉਕਤ ਅਨੁਸਾਰ ਜਾਣਕਾਰੀ ਦਿੰਦਿਆਂ ਸੂਬਾ ਕਾਰਜਕਾਰੀ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਕੇੰਦਰ ਅਤੇ ਪੰਜਾਬ ਸਰਕਾਰ ਵਲੋਂ ਜਾਣਬੁੱਝ ਕੇ ਅਤੇ ਤੈਅਸ਼ੁਦਾ ਤਰੀਕੇ ਨਾਲ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖ਼ਰਾਬ ਕੀਤਾ ਜਾ ਰਿਹਾ ਹੈ,ਜਦਕਿ ਜੇ ਸਰਕਾਰ ਚਾਹੁੰਦੀ ਤਾਂ ਉਸਦੀ ਗਿਰਫਤਾਰੀ ਤਾਂ ਉਸਦੇ ਘਰੋਂ ਵੀ ਕੀਤੀ ਜਾ ਸਕਦੀ ਸੀ।ਉਨ੍ਹਾਂ ਕਿਹਾ ਕਿ ਬੇਵਜ਼ਾ ਲਗਾਈ ਗਈ ਕੇੰਦਰੀ ਫੋਰਸ ਅਤੇ ਕੇੰਦਰੀ ਏਜੰਸੀਆਂ ਨੂੰ ਪੰਜਾਬ ਵਿੱਚੋਂ ਬਾਹਰ ਕੀਤਾ ਜਾਵੇ। ਉਹਨਾਂ ਖਦਸ਼ਾ ਜ਼ਾਹਰ ਕੀਤਾ ਕਿ ਨੀਮ ਫੌਜੀ ਦਲਾਂ ਦੀਆਂ ਧਾੜਾਂ ਦੀ ਮੌਜੂਦਗੀ ਕਿਸਾਨ ਘੋਲਾਂ ਨੂੰ ਕੁਚਲਨ ਅਤੇ 24 ਦੀਆਂ ਲੋਕ ਸਭਾ ਚੋਣਾਂ ਜਿੱਤਣ ਦੇ ਖੋਟੇ ਮਨਸੂਬਿਆਂ ਦੀ ਪੂਰਤੀ ਲਈ ਹੈ।ਮੰਗ ਕੀਤੀ ਕਿ ਬੇਕਸੂਰ ਨੌਜਵਾਨਾਂ ਤੇ ਲਾਏ ਗਏ ਐੱਨ ਐੱਸ ਏ ਕਾਨੂੰਨਾਂ ਨੂੰ ਖਤਮ ਕੀਤਾ ਜਾਵੇ , ਬੇਕਸੂਰ ਨੌਜਵਾਨਾਂ ਦੀ ਫੜੋ ਫੜਾਈ ਬੰਦ ਕਰਕੇ ਗ੍ਰਿਫ਼ਤਾਰ ਬੇਕਸੂਰ ਨੌਜਵਾਨਾਂ ਨੂੰ ਰਿਹਾਅ ਕੀਤਾ ਜਾਵੇ। ਇਸ ਮੌਕੇ ਕਿਸਾਨ ਆਗੂਆਂ ਗੁਰਦੀਪ ਸਿੰਘ ਰਾਮਪੁਰਾ, ਹਰੀਸ਼ ਨੱਢਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਕੇ ਹੀ ਸਰਕਾਰਾਂ ਦੀਆਂ ਚਾਲਾਂ ਦਾ ਟਾਕਰਾ ਕੀਤਾ ਜਾ ਸਕਦਾ ਹੈ। ਆਗੂਆਂ ਅੰਗਰੇਜ਼ ਸਿੰਘ, ਬਲਵੰਤ ਸਿੰਘ ਉੱਪਲੀ, ਕੁਲਵੰਤ ਸਿੰਘ ਕਿਸ਼ਨਗੜ੍ਹ ਨੇ ਕਿਹਾ ਕਿ ਪੰਜਾਬ ਸਰਕਾਰ, ਕੇੰਦਰ ਸਰਕਾਰ ਨਾਲ ਮਿਲਕੇ ਕਿਸਾਨਾਂ ਦੀਆਂ ਫਸਲਾਂ ਦੀ ਬੀਮਾ ਯੋਜਨਾ ਬਣਾਵੇ ਅਤੇ ਪ੍ਰੀਮੀਅਮ ਸਰਕਾਰ ਵੱਲੋਂ ਅਦਾ ਕੀਤਾ ਜਾਵੇ। ਖੇਤੀਬਾੜੀ ਦੇ ਸੰਕਟ ਨੂੰ ਡੂੰਘਾਈ ਨਾਲ ਸਮਝਣ/ਵਿਚਾਰਨ ਲਈ 7 ਮਈ ਨੂੰ ਬਰਨਾਲਾ ਵਿਖੇ ਸੂਬਾ ਪੱਧਰੀ ਕਨਵੈਨਸ਼ਨ ਕਰਵਾਉਣ ਦਾ ਫੈਸਲਾ ਕੀਤਾ ਗਿਆ,ਜਿਸ ਦੇ ਮੁੱਖ ਬੁਲਾਰੇ ਉੱਘੇ ਖੇਤੀ ਬਾੜੀ ਅਰਥਸ਼ਾਸਤਰੀ ਪੀ.ਸਾਈਂ ਨਾਥ ਹੋਣਗੇ। ਮੀਟਿੰਗ ਵਿਚ 13 ਜਿਲਿਆਂ ਦੇ ਪ੍ਰਧਾਨ ,ਸਕੱਤਰ ਵੀ ਸ਼ਾਮਲ ਸਨ।




