Saturday, May 9, 2026
Home Blog Page 216

Rana Balachauria ਦਾ ਕਾ+ਤਲ ‘ਕਰਨ ਡਿਫ਼ਾਲਟਰ’ ਪੁਲਿਸ ਮੁਕਾਬਲੇ ‘ਚ ਢੇਰ!

0

SAS Nagar News: Rana Balachauria Murder Case; ਉੱਘੇ ਕਬੱਡੀ ਖਿਡਾਰੀ ਤੇ ਪ੍ਰਮੋਟਰ ਰਾਣਾ ਬਲਾਚੌਰੀਆ ਨੂੰ ਕਤਲ ਕਰਨ ਵਾਲੇ ਮੁੱਖ ਸ਼ੂਟਰ ਕਰਨ ਡਿਫ਼ਾਲਟਰ ਬੀਤੀ ਰਾਤ ਇੱਕ ਪੁਲਿਸ ਮੁਕਾਬਲੇ ‘ਚ ਮਾਰੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਬੀਤੀ ਰਾਤ ਪੁਲਿਸ ਹਿਰਾਸਤ ਵਿਚੋਂ ਮੁਲਾਜਮਾਂ ‘ਤੇ ਹਮਲਾ ਕਰਕੇ ਫ਼ਰਾਰ ਹੋ ਗਿਆ ਸੀ, ਜਿਸਨੂੰ ਕਾਬੂ ਕਰਨ ਲਈ ਇਹ ਘਟਨਾ ਵਾਪਰੀ।

ਇਹ ਵੀ ਪੜ੍ਹੋ Bathinda ‘ਚ ਤੜਕਸਾਰ ਹੋਇਆ ਪੁਲਿਸ ਮੁਕਾਬਲਾ; ਕਰੋੜ ਦੀ ਫ਼ਿਰੌਤੀ ਮੰਗਣ ਵਾਲਾ ਬਦਮਾਸ਼ ਜਖ਼ਮੀ

ਕੁੱਝ ਦਿਨ ਪਹਿਲਾਂ ਹੀ ਕਰਨ ਸਮੇਤ ਪੁਲਿਸ ਵੱਲੋਂ ਤਿੰਨ ਸ਼ੂਟਰਾਂ ਨੂੰ ਕੋਲਕਾਤਾ ਤੋਂ ਗ੍ਰਿਫਤਾਰ ਕਰਕੇ ਪੰਜਾਬ ਲਿਆਈ ਸੀ। ਮੁਢਲੀ ਜਾਣਕਾਰੀ ਮੁਤਾਬਕ ਘਟਨਾ ਸਮੇਂ ਸ਼ੂਟਰ ਕਰਨ ਨੇ ਪੁਲਿਸ ਹਿਰਾਸਤ ਵਿਚੋਂ ਭੱਜਣ ਦੀ ਕੋਸ਼ਿਸ਼ ਕੀਤੀ ਸੀ ਤੇ ਇਸ ਦੌਰਾਨ ਪੁਲਿਸ ਦੀ ਗੋਲੀ ਲੱਗਣ ਕਾਰਨ ਉਸਦੀ ਮੌਤ ਹੋ ਗਈ।

ਇਹ ਵੀ ਪੜ੍ਹੋ ਅੰਮ੍ਰਿਤਸਰ ਤੋਂ 40 ਕਿਲੋ ਹੈਰੋਇਨ ਦੀ ਖੇਪ ਬਰਾਮਦ, ਚਾਰ ਸੰਚਾਲਕ ਕਾਬੂ

ਦਸਣਾ ਬਣਦਾ ਹੈ ਕਿ ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਦਾ ਲੰਘੀ 15 ਦਸੰਬਰ 2025 ਨੁੰ ਮੋਹਾਲੀ ਦੇ ਸੋਹਾਣਾ ਇਲਾਕੇ ਵਿਚ ਇੱਕ ਕਬੱਡੀ ਟੂਰਨਾਮੈਂਟ ਦੌਰਾਨ ਹੀ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਘਟਨਾ ਤੋਂ ਬਾਅਦ ਪੁਲਿਸ ਨੇ ਕਾਫ਼ੀ ਮੁਸ਼ੱਕਤ ਬਾਅਦ ਮੁਲਜਮਾਂ ਨੁੰ ਕਾਬੂ ਕੀਤਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ‘ਚ ਤੜਕਸਾਰ ਹੋਇਆ ਪੁਲਿਸ ਮੁਕਾਬਲਾ; ਕਰੋੜ ਦੀ ਫ਼ਿਰੌਤੀ ਮੰਗਣ ਵਾਲਾ ਬਦਮਾਸ਼ ਜਖ਼ਮੀ

0

Bathinda News: Bathinda Police ਨੇ ਤੜਕਸਾਰ ਪੁਲਿਸ ਮੁਕਾਬਲੇ ਤੋਂ ਬਾਅਦ ਇੱਕ ਕਰੋੜ ਦੀ ਫ਼ਿਰੌਤੀ ਮੰਗਣ ਵਾਲੇ ਬਦਮਾਸ਼ ਨੂੰ ਕਾਬੂ ਕੀਤਾ ਹੈ, ਜੋ ਲੱਤ ‘ਤੇ ਗੋਲੀ ਲੱਗਣ ਕਾਰਨ ਜਖ਼ਮੀ ਹੋ ਗਿਆ। ਇਹ ਮੁਕਾਬਲਾ ਕੋਟਸ਼ਮੀਰ-ਕਟਾਰ ਸਿੰਘ ਵਾਲਾ ਪਿੰਡ ਦੇ ਵਿਚਕਾਰ ਇੱਕ ਕੱਚੇ ਰਾਸਤੇ ਉੱਪਰ ਹੋਇਆ ਹੈ, ਜਿੱਥੇ ਮੁਲਜਮ ਨੇ ਪੁਲਿਸ ਤੋਂ ਬਚਣ ਲਈ ਉਸ ਉਪਰ ਗੋਲੀਆਂ ਚਲਾ ਦਿੱਤੀਆਂ। ਬਦਮਾਸ਼ ਦੀ ਪਹਿਚਾਣ ਸੇਵਕ ਸਿੰਘ ਵਾਸੀ ਤਲਵੰਡੀ ਸਾਬੋ ਦੇ ਤੌਰ ‘ਤੇ ਹੋਈ ਹੈ, ਜਿਸਦੇ ਉੱਪਰ ਪਹਿਲਾਂ ਵੀ ਚੋਰੀ ਤੇ ਨਸ਼ਾ ਤਸਕਰੀ ਦੇ ਪਰਚੇ ਦੱਸੇ ਜਾ ਰਹੇ ਹਨ।

ਇਹ ਵੀ ਪੜ੍ਹੋ Big News; ਇੰਪਰੂਵਮੈਂਟ ਟਰੱਸਟ ਦੇ ਕਲਰਕ ਤੇ ਜੇਈ ਨੂੰ ਅਦਾਲਤ ਨੇ ਸੁਣਾਈ 4-4 ਸਾਲ ਦੀ ਕੈਦ

ਘਟਨਾ ਸਥਾਨ ‘ਤੇ ਪੁੱਜੇ ਬਠਿੰਡਾ ਦੇ ਐਸਐਸਪੀ ਡਾ ਜਯੋਤੀ ਯਾਦਵ ਨੇ ਮੀਡੀਆ ਨੁੰ ਦਸਿਆ ਕਿ ਲੰਘੀ 9 ਤੇ 10 ਨੂੰ ਦੁਬਈ ਤੇ ਮੋਹਾਲੀ ਵਿਚ ਇਮੀਗਰੇਸ਼ਨ ਦਾ ਕੰਮ ਕਰਨ ਵਾਲੇ ਬੇਅੰਤ ਸਿੰਘ ਨਾਂ ਦੇ ਵਿਅਕਤੀ ਨੂੰ ਇਕ ਵਿਦੇਸ਼ੀ ਨੰਬਰ ਤੋਂ ਧਮਕੀ ਭਾਰੀਆਂ ਕਾਲਾਂ ਆਈਆਂ ਸਨ, ਜਿਸਦੇ ਵਿਚ 1 ਕਰੋੜ ਦੀ ਫ਼ਿਰੌਤੀ ਦੀ ਮੰਗ ਕੀਤੀ ਗਈ ਸੀ। ਪੁਲਿਸ ਨੇ ਸਿਕਾਇਤ ਮਿਲਣ ਤੋਂ ਤੁਰੰਤ ਬਾਅਦ ਪਰਚਾ ਦਰਜ਼ ਕਰਦਿਆਂ ਬਦਮਾਸ਼ ਦੀ ਭਾਲ ਸ਼ੁਰੂ ਕੀਤੀ।

ਇਹ ਵੀ ਪੜ੍ਹੋ Mansa Police ਵੱਲੋਂ ਦੋ ਨਸ਼ਾ ਤਸਕਰ ਕਾਬੂ,1,80,000 Pregabalin Capsules ਬਰਾਮਦ

ਟੈਕਨੀਕਲ ਮਾਹਰਾਂ ਦੀ ਮੱਦਦ ਨਾਲ ਇਹ ਧਮਕੀ ਭਰੀ ਕਾਲ ਕਰਨ ਵਾਲੇ ਵਿਅਕਤੀ ਦੀ ਪਹਿਚਾਣ ਸੇਵਕ ਸਿੰਘ ਵਜੋਂ ਹੋਈ, ਜਿਸਨੂੰ ਕਾਬੂ ਕਰਨ ਲਈ ਅੱਜ ਸਵੇਰੇ ਪੁਲਿਸ ਨੇ ਇੱਥੇ ਨਾਕਾ ਲਗਾਇਆ ਹੋਇਆ ਸੀ ਪ੍ਰੰਤੂ ਮੁਲਜਮ ਨੇ ਪੁਲਿਸ ਪਾਰਟੀ ਨੁੰ ਦੇਖਦਿਆਂ ਉਸਦੇ ਉੱਪਰ ਗੋਲੀ ਚਲਾ ਦਿੱਤੀ। ਜਵਾਬੀ ਗੋਲੀਬਾਰੀ ਵਿਚ ਇੱਕ ਗੋਲੀ ਉਸਦੀ ਲੱਤ ‘ਤੇ ਲੱਗੀ, ਜਿਸਨੂੰ ਤੁਰੰਤ ਸਿਵਲ ਹਸਪਤਾਲ ਦਾਖ਼ਲ ਕਰਵਾਇਆ। ਐਸਐਸਪੀ ਮੁਤਾਬਕ ਬਦਮਾਸ਼ ਸੇਵਕ ਦੇ ਕੋਲੋਂ ਇੱਕ ਮੋਟਰਸਾਈਕਲ ਅਤੇ ਪਿਸਤੌਲ ਬਰਾਮਦ ਹੋਇਆ ਹੈ। ਉਨ੍ਹਾਂ ਦਸਿਆ ਕਿ ਮੁਲਜ਼ਮ ਤੋਂ ਪੁਛਗਿਛ ਕਰਨ ਬਾਅਦ ਹੀ ਉਸਦੇ ਪਿੱਛੇ ਕਿਸੇ ਗੈਂਗ ਦੇ ਹੱਥ ਹੋਣ ਦਾ ਪਤਾ ਚੱਲ ਸਕੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਬਿਕਰਮ ਮਜੀਠੀਆ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਅਕਾਲੀ ਦਲ ਦਾ ਵਫ਼ਦ ਰਾਜਪਾਲ ਨੂੰ ਮਿਲਿਆ

0

Chandigarh News: bikram majithia security issue; ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕੀਤੀ ਕਿ ਉਹ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜਾਨ ਦੀ ਰਾਖੀ ਯਕੀਨੀ ਬਣਾਉਣ ਵਾਸਤੇ ਲੋੜੀਂਦੀਆਂ ਹਦਾਇਤਾਂ ਜਾਰੀ ਕਰਨ ਕਿਉਂਕਿ ਪਾਰਟੀ ਨੂੰ ਆਮ ਆਦਮੀ ਪਾਰਟੀ (ਆਪ) ਸਰਕਾਰ ਜਾਂ ਡੀ ਜੀ ਪੀ ’ਤੇ ਵਿਸ਼ਵਾਸ ਨਹੀਂ ਹੈ ਕਿ ਪੰਜਾਬ ਸਰਕਾਰ ਸੀਨੀਅ ਅਕਾਲੀ ਆਗੂ ਦੀ ਜਾਨਮਾਲ ਦੀ ਰਾਖੀ ਵਾਸਤੇ ਪ੍ਰਭਾਵਸ਼ਾਲੀ ਕਦਮ ਚੁੱਕੇਗੀ। ਸ਼ੁੱਕਰਵਾਰ ਦੇਰ ਸ਼ਾਮ ਇਥੇ ਲੋਕ ਭਵਨ ਵਿਖੇ ਰਾਜਪਾਲ ਨੂੰ ਸੌਂਪੇ ਮੰਗ ਪੱਤਰ ਵਿਚ ਅਕਾਲੀ ਦਲ ਦੇ ਵਫਦ ਵਿਚ ਸ਼ਾਮਲ ਅਕਾਲੀ ਆਗੂਆਂ ਨੇ ਰਾਜਪਾਲ ਨੂੰ ਮਜੀਠੀਆ ਦੀ ਜਾਨ ਨੂੰ ਦਰਪੇਸ਼ ਗੰਭੀਰ ਖ਼ਤਰੇ ਤੋਂ ਜਾਣੂ ਕਰਵਾਇਆ ਅਤੇ ਦੱਸਿਆ ਕਿ ਕਿਵੇਂ ਉਹਨਾਂ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਦੇ ਨਾਲ-ਨਾਲ ਆਪ ਸਰਕਾਰ ਦੇ ਇਸ਼ਾਰੇ ’ਤੇ ਉਹਨਾਂ ਨਾਲ ਗਲਤ ਵਿਹਾਰ ਹੋ ਰਿਹਾ ਹੈ।

ਇਹ ਵੀ ਪੜ੍ਹੋ Big News; ਇੰਪਰੂਵਮੈਂਟ ਟਰੱਸਟ ਦੇ ਕਲਰਕ ਤੇ ਜੇਈ ਨੂੰ ਅਦਾਲਤ ਨੇ ਸੁਣਾਈ 4-4 ਸਾਲ ਦੀ ਕੈਦ

ਇਹਨਾਂ ਸੀਨੀਅਰ ਆਗੂਆਂ ਵਿਚ ਬਲਵਿੰਦਰ ਸਿੰਘ ਭੂੰਦੜ, ਮਹੇਸ਼ਇੰਦਰ ਸਿੰਘ ਗਰੇਵਾਲਡਾਕਟਰ ਦਲਜੀਤ ਸਿੰਘ ਚੀਮਾ,ਗਨੀਵ ਕੌਰ ਮਜੀਠੀਆ. ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਅਤੇ ਐਡਵੋਕੇਟ ਦਮਨਬੀਰ ਸਿੰਘ ਸੋਬਤੀ, ਸ਼ਾਮਲ ਸਨ, ਜਿਹਨਾਂ ਨੇ ਆਖਿਆ ਕਿ ਸ: ਮਜੀਠੀਆ ਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਦੀ ਜਾਨ ਮਾਲ ਦੀ ਰਾਖੀ ਵਾਸਤੇ ਢੁਕਵੇਂ ਕਦਮ ਨਹੀਂ ਚੁੱਕੇ ਜਾ ਰਹੇ ਹਾਲਾਂਕਿ ਹਾਈ ਕੋਰਟ ਨੇ ਸਪਸ਼ਟ ਹਦਾਇਤਾਂ ਕੀਤੀਆਂ ਹਨ ਕਿ ਕੇਂਦਰੀ ਏਜੰਸੀਆਂ ਤੋਂ ਆਈ ਰਿਪੋਰਟ ਦੇ ਮੁਤਾਬਕ ਬੱਬਰ ਖਾਲਸਾ ਇੰਟਰਨੈਸ਼ਨਲ (ਬੀ ਕੇ ਆਈ) ਮਜੀਠੀਆ ਨੂੰ ਨਿਸ਼ਾਨਾ ਬਣਾਉਣਾ ਚਾਹੁੰਦੀ ਹੈ। ਇਹਨਾਂ ਆਗੂਆਂ ਨੇ ਜ਼ੋਰ ਦੇ ਕੇ ਕਿਹਾ ਕਿ ਅੱਖਾਂ ਪੂੰਝਣ ਦੇ ਮਾਰੇ ਅਤੇ ਅਕਾਲੀ ਆਗੂ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਕਰਦਿਆਂ ਨਾਭਾ ਜੇਲ੍ਹ ਵਿਚ ਜਿਸ ਸੈਲ ਵਿਚ ਉਹ ਬੰਦ ਹਨ, ਉਥੇ ਸੀ ਸੀ ਟੀ ਵੀ ਕੈਮਰੇ ਲਗਾਏ ਜਾ ਰਹੇ ਹਨ।ਉਹਨਾਂ ਕਿਹਾ ਕਿ ਇਹਨਾਂ ਵਾਧੂ ਕੈਮਰਿਆਂ ਦੀ ਜ਼ਰੂਰਤ ਨਹੀਂ ਹੈ ਕਿਉਂਕਿ ਪਹਿਲਾਂ ਹੀ ਸ: ਮਜੀਠੀਆ ਦੇ ਹਰ ਵਕਤ ਦੀ ਵੀਡੀਓ ਰਿਕਾਰਡਿੰਗ ਵਾਸਤੇ ਕੈਮਰੇ ਲੱਗੇ ਹੋਏ ਹਨ। ਉਹਨਾਂ ਕਿਹਾ ਕਿ ਗੁਸਲਖਾਨੇ ਵੱਲ ਕੈਮਰਾ ਲਗਾਉਣ ਦਾ ਮਕਸਦ ਉਹਨਾਂ ਦੀ ਇਤਰਾਜ਼ਯੋਗ ਬਿਨਾਂ ਦਸਤਾਰ ਤੇ ਪਰਨੇ ਦੀ ਵੀਡੀਓ ਰਿਕਾਰਡ ਕਰਨਾ ਹੈ।

ਇਹ ਵੀ ਪੜ੍ਹੋ SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਇਹਨਾਂ ਆਗੂਆਂ ਨੇ ਕਿਹਾ ਕਿ ਇਸ ਸਭ ਦਾ ਮਕਸਦ ਅਕਾਲੀ ਆਗੂ ਦੀ ਨਿੱਜਤਾ ’ਤੇ ਹਮਲਾ ਤੇ ਉਹਨਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਹੈ।ਸਾਰੇ ਕੇਸ ਦੀ ਜਾਣਕਾਰੀ ਸਾਂਝੀ ਕਰਦਿਆਂ ਇਹਨਾਂ ਆਗੂਆਂ ਨੇ ਦੱਸਿਆ ਕਿ ਸਰਦਾਰ ਮਜੀਠੀਆ ਦੀ ਸੁਰੱਖਿਆ ਨਾਲ ਸਮਝੌਤੇ ਦੀ ਸ਼ੁਰੂਆਤ 29 ਮਾਰਚ ਨੂੰ ਮੁੱਖ ਮੰਤਰੀ ਅਤੇ ਏ ਡੀ ਜੀ ਪੀ ਸੁਰੱਖਿਆ ਦੇ ਇਸ਼ਾਰੇ ’ਤੇ ਹੋਈ ਜਦੋਂ ਅਕਾਲੀ ਆਗੂ ਦੀ ਜ਼ੈਡ ਪਲੱਸ ਸੁਰੱਖਿਆ ਧੱਕੇ ਨਾਲ ਅਤੇ ਗੈਰ ਕਾਨੂੰਨੀ ਤਰੀਕੇ ਨਾਲ ਵਾਪਸ ਲੈ ਲਈ ਗਈ। ਇਹਨਾਂ ਆਗੂਆਂ ਨੇ ਕਿਹਾ ਕਿ ਜਦੋਂ ਸ: ਮਜੀਠੀਆ ਨੇ ਇਸ ਮਾਮਲੇ ਵਿਚ ਹਾਈ ਕੋਰਟ ਤੱਕ ਪਹੁੰਚ ਕੀਤੀ ਤਾਂ ਡੀ ਜੀ ਪੀ ਗੌਰਵ ਯਾਦਵ ਨੇ ਹਲਫੀਆ ਬਿਆਨ ਦਾਇਰ ਕੀਤਾ ਕਿ ਉਹਨਾਂ ਦੀ ਜਾਨ ਨੂੰ ਸਿਕੇ ਵੀ ਅਤਿਵਾਦੀ ਸੰਗਠਨ ਜਾਂ ਗੈਂਗਸਟਰਾਂ ਤੋਂ ਕੋਈ ਖ਼ਤਰਾ ਨਹੀਂ ਹੈ।

ਇਹ ਵੀ ਪੜ੍ਹੋ ਸੰਤ ਮਹਾਂਪੁਰਖਾਂ ਦੀ ਸਿੱਖਿਆਵਾਂ ਨਾਲ ਸਮਾਜਿਕ ਭਾਈਚਾਰੇ ਨੂੰ ਮਜਬੂਤ ਕਰ ਰਹੀ ਹੈ ਹਰਿਆਣਾ ਸਰਕਾਰ : ਨਾਇਬ ਸੈਣੀ

ਉਹਨਾਂ ਦੱਸਿਆ ਕਿ ਇਸ ਸਾਲ 1 ਜਨਵਰੀ ਨੂੰ ਦੋ ਡੀ ਆਈ ਜੀ ਜੇਲ੍ਹ ਵਿਚ ਬਿਕਰਮ ਮਜੀਠੀਆ ਨੂੰ ਮਿਲੇ ਤੇ ਉਹਨਾਂ ਨੂੰ ਦੱਸਿਆ ਕਿ ਉਹਨਾਂ ਦੀ ਜਾਨ ਨੂੰ ਬੀ ਕੇ ਆਈ ਤੋਂ ਖ਼ਤਰਾ ਹੈ। ਉਹਨਾਂ ਕਿਹਾ ਕਿ ਜਦੋਂ ਇਸ ਮਾਮਲੇ ’ਤੇ ਪੁੱਛੇ ਜਾਣ ਦੇ ਬਾਵਜੂਦ ਵੀ ਜੇਲ੍ਹ ਸੁਪਰਡੈਂਟ ਨੇ ਚੁੱਪੀ ਵੱਟੀ ਰੱਖੀ ਤਾਂ ਮਜੀਠੀਆ ਨੇ ਚੀਫ ਜੁਡੀਸ਼ੀਅਲ ਮੈਜਿਸਟਰੇਟ ਨੂੰ ਆਪਣੀ ਜਾਨ ਨੂੰ ਦਰਪੇਸ਼ ਖ਼ਤਰੇ ਤੋਂ ਜਾਣੂ ਕਰਵਾਇਆ।ਅਕਾਲੀ ਦਲ ਦੇ ਵਫਦ ਨੇ ਰਾਜਪਾਲ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਮੀਡੀਆ ਦੀ ਆਜ਼ਾਦੀ ’ਤੇ ਕੀਤੇ ਜਾ ਰਹੇ ਹਮਲੇ ਨੂੰ ਰੋਕਣ ਕਿਉਂਕਿ ਸਰਕਾਰ ਪੰਜਾਬ ਕੇਸਰੀ ਗਰੁੱਪ ਨੂੰ ਉਹਨਾਂ ਦੀਆਂ ਥਾਵਾਂ ’ਤੇ ਛਾਪਿਆਂ ਨਾਲ ਡਰਾ ਰਹੀ ਹੈ।

 

Big News; ਇੰਪਰੂਵਮੈਂਟ ਟਰੱਸਟ ਦੇ ਕਲਰਕ ਤੇ ਜੇਈ ਨੂੰ ਅਦਾਲਤ ਨੇ ਸੁਣਾਈ 4-4 ਸਾਲ ਦੀ ਕੈਦ

0

SAS Nagar News: ਵਿਜੀਲੈਂਸ ਬਿਊਰੋ ਵੱਲੋਂ ਦਰਜ਼ ਭ੍ਰਿਸ਼ਟਾਚਾਰ ਦੇ ਇੱਕ ਪੁਰਾਣੇ ਮਾਮਲੇ ਵਿੱਚ ਅਦਾਲਤ ਨੇ ਇੰਪਰੂਵਮੈਂਟ ਟਰੱਸਟ ਰੋਪੜ ਦੇ ਕਲਰਕ ਅਤੇ ਜੇਈ ਨੂੰ 4-4 ਸਾਲ ਦੀ ਕੈਦ ਅਤੇ 20000- ਰੁਪਏ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਰੋਪੜ ਵਿਖੇ ਤੈਨਾਤ ਪਰਵੀਨ ਕੁਮਾਰ ਕਲਰਕ ਅਤੇ ਉਸਦੇ ਸਹਿ-ਦੋਸ਼ੀ ਸਤੀਸ਼ ਕੁਮਾਰ ਜੂਨੀਅਰ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ।

ਇਹ ਵੀ ਪੜ੍ਹੋBreaking News; ਜਗਮੀਤ ਬਰਾੜ, ਚਰਨਜੀਤ ਬਰਾੜ ਤੇ ਓਕਾਂਰ ਸਿੱਧੂ ਹੋਏ BJP ਵਿੱਚ ਸ਼ਾਮਲ 

ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਜੂਨੀਅਰ ਇੰਜੀਨੀਅਰ ਅਤੇ ਕਲਰਕ ਨੇ ਸ਼ਿਕਾਇਤਕਰਤਾ ਤੋਂ ਉਸਦੀ ਜਾਇਦਾਦ ਦੀ ਸੇਲ ਡੀਡ ਰਜਿਸਟਰ ਕਰਵਾਉਣ ਦੇ ਬਦਲੇ 15000 ਰੁਪਏ ਦੀ ਰਿਸ਼ਵਤ ਮੰਗੀ ਸੀ।ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਰਿਸ਼ਵਤ ਕਿਸ਼ਤਾਂ ਵਿੱਚ ਦਿੱਤੀ ਸੀ ਅਤੇ ਰਿਸ਼ਵਤ ਦੀ ਆਖਰੀ ਕਿਸ਼ਤ ਦੀ ਅਦਾਇਗੀ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਲਈ ਸੀ।

ਇਹ ਵੀ ਪੜ੍ਹੋ CM Bhagwant Singh Mann ਵੱਲੋਂ ਬ੍ਰਿਟਿਸ਼ ਕੋਲੰਬੀਆ ਨਾਲ ਵਪਾਰਕ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਦੀ ਵਕਾਲਤ

ਮੁਦਈ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਨੇ ਇੰਪਰੂਵਮੈਂਟ ਟਰੱਸਟ ਰੋਪੜ ਦੇ ਦਫ਼ਤਰ ’ਤੇ ਛਾਪਾ ਮਾਰਿਆ ਅਤੇ ਸਰਕਾਰੀ ਅਧਿਕਾਰੀਆਂ/ਗਵਾਹਾਂ ਦੀ ਮੌਜੂਦਗੀ ਵਿੱਚ ਦੋਸ਼ੀ ਪਰਵੀਨ ਕੁਮਾਰ ਦੇ ਕਬਜ਼ੇ ਵਿੱਚੋਂ 7500 ਰੁਪਏ ਦੀ ਰਿਸ਼ਵਤ ਦੀ ਰਕਮ ਬਰਾਮਦ ਕੀਤੀ ਗਈ ਅਤੇ ਪਰਵੀਨ ਕੁਮਾਰ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

 

ਪੰਜਾਬ ਸਰਕਾਰ ਵੱਲੋਂ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਦੇ ਦੂਜੇ ਗੇੜ ਦੀ ਸ਼ੁਰੂਆਤ : ਡਾ. ਬਲਜੀਤ ਕੌਰ

0

👉2 ਤੋਂ 18 ਫਰਵਰੀ ਤੱਕ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਲੱਗਣਗੇ ਕੈਂਪ – ਡਾ. ਬਲਜੀਤ ਕੌਰ
SAS Nagar News: Punjab Government; ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸ਼ੁੱਕਰਵਾਰ ਨੂੰ ਮੋਹਾਲੀ ਦੇ ਕਾਲਕਟ ਭਵਨ (ਕਿਸਾਨ ਵਿਕਾਸ ਚੈਂਬਰ) ਤੋਂ ਰਾਜ ਸਰਕਾਰ ਦੀ ਪ੍ਰਮੁੱਖ ਮੁਹਿੰਮ ‘ਸਾਡੇ ਬਜ਼ੁਰਗ, ਸਾਡਾ ਮਾਣ’ ਦੇ ਦੂਜੇ ਗੇੜ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਬਜ਼ੁਰਗਾਂ ਨੂੰ ਸਵੈਮਾਣ, ਸੁਰੱਖਿਆ ਅਤੇ ਸਮਾਜਿਕ ਸੰਭਾਲ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਸਮਾਰੋਹ ਨੂੰ ਸੰਬੋਧਨ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ,“ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਜ਼ੁਰਗਾਂ ਨੂੰ ਸਨਮਾਨਯੋਗ ਅਤੇ ਸੁਰੱਖਿਅਤ ਜੀਵਨ ਮੁਹੱਈਆ ਕਰਵਾਉਣ ਲਈ ਦ੍ਰਿੜ ਹੈ। ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਦੇ ਦੂਜੇ ਗੇੜ ਤਹਿਤ 786 ਲੱਖ ਰੁਪਏ ਦੀ ਰਕਮ ਜ਼ਿਲ੍ਹਾ ਪੱਧਰੀ ਕੈਂਪਾਂ ਲਈ ਰੱਖੀ ਗਈ ਹੈ, ਤਾਂ ਜੋ ਬਜ਼ੁਰਗਾਂ ਨੂੰ ਘਰ ਦੇ ਨਜ਼ਦੀਕ ਸੇਵਾਵਾਂ ਦਿੱਤੀਆਂ ਜਾ ਸਕਣ।”ਉਨ੍ਹਾਂ ਦੱਸਿਆ ਕਿ ਪਹਿਲੇ ਗੇੜ ਦੌਰਾਨ, ਜੋ 2023 ਵਿੱਚ ਸ਼ੁਰੂ ਕੀਤਾ ਗਿਆ ਸੀ, 20,210 ਬਜ਼ੁਰਗਾਂ ਦੀ ਰਜਿਸਟ੍ਰੇਸ਼ਨ ਹੋਈ।

ਇਹ ਵੀ ਪੜ੍ਹੋ CM Bhagwant Singh Mann ਵੱਲੋਂ ਬ੍ਰਿਟਿਸ਼ ਕੋਲੰਬੀਆ ਨਾਲ ਵਪਾਰਕ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਦੀ ਵਕਾਲਤ

ਉਨ੍ਹਾਂ ਕਿਹਾ ਕਿ ਇਹ ਵੱਡੀ ਭਾਗੀਦਾਰੀ ਸਰਕਾਰ ਦੀਆਂ ਭਲਾਈ ਯੋਜਨਾਵਾਂ ’ਤੇ ਲੋਕਾਂ ਦੇ ਭਰੋਸੇ ਨੂੰ ਦਰਸਾਉਂਦੀ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਦੂਜੇ ਗੇੜ ਤਹਿਤ 2 ਤੋਂ 18 ਫਰਵਰੀ ਤੱਕ ਪੰਜਾਬ ਦੇ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਕੈਂਪ ਲਗਾਏ ਜਾਣਗੇ।ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਅੱਖਾਂ ਦੀ ਜਾਂਚ, ਮੋਤੀਆਬਿੰਦ ਜਾਂਚ, ਕੰਨ-ਨੱਕ-ਗਲੇ ਅਤੇ ਹੱਡੀਆਂ ਦੇ ਮਾਹਿਰ ਡਾਕਟਰਾਂ ਦੀ ਸੇਵਾ, ਗੈਰ-ਸੰਚਾਰੀ ਬਿਮਾਰੀਆਂ ਅਤੇ ਡਿਮੈਂਸ਼ੀਆ ਦੀ ਸਕ੍ਰੀਨਿੰਗ, ਹੋਮਿਓਪੈਥੀ ਅਤੇ ਆਯੁਰਵੇਦਿਕ ਇਲਾਜ ਦੀ ਸੁਵਿਧਾ ਦਿੱਤੀ ਜਾ ਰਹੀ ਹੈ। ਨਾਲ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ ਲਈ ਤੁਰੰਤ ਅਰਜ਼ੀਆਂ, ਸੀਨੀਅਰ ਸਿਟੀਜ਼ਨ ਕਾਰਡ ਅਤੇ ਐਲਿਮਕੋ ਕਾਰਡ ਵੀ ਜਾਰੀ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਰਾਸ਼ਟਰੀ ਵਯੋਸ਼੍ਰੀ ਯੋਜਨਾ ਅਤੇ ਮਾਪਿਆਂ ਅਤੇ ਬਜ਼ੁਰਗਾਂ ਦੀ ਦੇਖਭਾਲ ਕਾਨੂੰਨ, 2007 ਬਾਰੇ ਜਾਣਕਾਰੀ ਅਤੇ ਕਾਨੂੰਨੀ ਜਾਗਰੂਕਤਾ ਵੀ ਇਨ੍ਹਾਂ ਕੈਂਪਾਂ ਦਾ ਹਿੱਸਾ ਹੈ। ਲੋੜਵੰਦ ਬਜ਼ੁਰਗਾਂ ਨੂੰ ਨੇੜੇ ਦੀਆਂ ਐਨਕਾਂ, ਸੁਣਨ ਯੰਤਰ, ਤੁਰਨ ਚ ਸਹਾਇਕ ਸਾਧਨ, ਵੀਲਚੇਅਰ ਆਦਿ ਸਹਾਇਕ ਉਪਕਰਨ ਤੁਰੰਤ ਦਿੱਤੇ ਜਾ ਰਹੇ ਹਨ। ਬਜ਼ੁਰਗਾਂ ਦੀ ਸਹਾਇਤਾ ਲਈ ਟੋਲ ਫ੍ਰੀ ਹੈਲਪਲਾਈਨ 14567 ਵੀ ਚੱਲ ਰਹੀ ਹੈ।

ਇਹ ਵੀ ਪੜ੍ਹੋ ਭਾਰਤ ਸਰਕਾਰ ਵੱਲੋਂ ਜਾਰੀ ਸੂਬਿਆਂ ਦੀ ਸਟਾਰਟਅੱਪ ਈਕੋਸਿਸਟਮ ਰੈਂਕਿੰਗ ਵਿੱਚ ਪੰਜਾਬ ਫਿਰ ਤੋਂ ਮੋਹਰੀ : ਸੰਜੀਵ ਅਰੋੜਾ

ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਸਮੇਂ ਪੰਜਾਬ ਵਿੱਚ 23.33 ਲੱਖ ਤੋਂ ਵੱਧ ਬਜ਼ੁਰਗ ਮਹੀਨਾਵਾਰ ਪੈਨਸ਼ਨ ਦਾ ਲਾਭ ਲੈ ਰਹੇ ਹਨ ਅਤੇ 2025-26 ਦੇ ਬਜਟ ਵਿੱਚ ਪੈਨਸ਼ਨ ਯੋਜਨਾਵਾਂ ਲਈ 4,100 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ।ਇਸ ਤੋਂ ਪਹਿਲਾਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ਼੍ਰੀ ਵਿਕਾਸ ਪ੍ਰਤਾਪ ਨੇ ਜਾਣਕਾਰੀ ਦਿੱਤੀ ਕਿ ਬੁਢਾਪਾ ਪੈਨਸ਼ਨ ਦਸੰਬਰ 2025 ਤੱਕ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਤਪਾ (ਬਰਨਾਲਾ) ਅਤੇ ਮਾਨਸਾ ਵਿੱਚ ਬੁਜ਼ੁਰਗਾਂ ਲਈ ਬਿਰਧ ਆਸ਼ਰਮ ਸਥਾਪਿਤ ਕੀਤੇ ਗਏ ਹਨ ਅਤੇ ਐਨ ਜੀ ਓਜ਼ ਵੱਲੋਂ ਚਲਾਏ ਜਾ ਰਹੇ ਬਿਰਧ ਆਸ਼ਰਮਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।ਡੇਰਾਬੱਸੀ ਤੋਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵੀ ਸਮਾਗਮ ਨੂੰ ਸੰਬੋਧਨ ਕਰਦਿਆਂ ਬਜ਼ੁਰਗਾਂ ਦੀ ਭਲਾਈ ਲਈ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ ਮੁੱਖ ਮੰਤਰੀ ਤੀਰਥ ਯਾਤਰਾ ਬਜ਼ੁਰਗਾਂ ਲਈ ਹੋ ਰਹੀ ਹੈ ਵਰਦਾਨ ਸਾਬਤ: ਜਗਰੂਪ ਸਿੰਘ ਗਿੱਲ

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਕਲਿਆਣ ਵਿਭਾਗ ਦੀ ਡਾਇਰੈਕਟਰ ਸ਼੍ਰੀਮਤੀ ਵਿਮੀ ਭੁੱਲਰ ਨੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਮੁਹਿੰਮ ਦੇ ਦੂਜੇ ਗੇੜ ਦੇ ਉਦੇਸ਼ਾਂ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ’ਤੇ ਪੰਜਾਬ ਰਾਜ ਇਸਤਰੀ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਰਾਜ ਲਾਲੀ ਗਿੱਲ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਜੁਆਇੰਟ ਸਕੱਤਰ ਸਮਾਜਿਕ ਸੁਰੱਖਿਆ ਆਨੰਦ ਸਾਗਰ, ਏ ਡੀ ਸੀ (ਵਿਕਾਸ) ਸੋਨਮ ਚੌਧਰੀ ਅਤੇ ਐਸ ਡੀ ਐਮ ਦਮਨਦੀਪ ਕੌਰ ਵੀ ਮੌਜੂਦ ਸਨ।ਇਸ ਮੌਕੇ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਜ਼ੁਰਗਾਂ ਨੂੰ ਸਨਮਾਨ ਭੇਟ ਕਰਦੇ ਹੋਏ ਦਰਸਾਉਂਦਾ, ਰਾਸ਼ਟਰੀ ਪੁਰਸਕਾਰ ਪ੍ਰਾਪਤ ਕਲਾਕਾਰ ਗੁਰਪ੍ਰੀਤ ਸਿੰਘ ਨਾਮਧਾਰੀ ਵੱਲੋਂ ਬਣਾਇਆ ਗਿਆ ਪੋਰਟ੍ਰੇਟ ਵੀ ਮੰਤਰੀ ਵੱਲੋਂ ਉਦਘਾਟਨ ਕੀਤਾ ਗਿਆ।ਸਭਿਆਚਾਰਕ ਪੇਸ਼ਕਾਰੀਆਂ ਤਹਿਤ ਉਤਸਵ ਕਲਾ ਮੰਚ ਵੱਲੋਂ ‘ਸਾਡੇ ਬਜ਼ੁਰਗ, ਸਾਡਾ ਮਾਣ’ ਨੁੱਕੜ ਨਾਟਕ ਅਤੇ ਮਾਲਵਾ ਆਰਟ ਐਂਡ ਕਲਚਰਲ ਸੋਸਾਇਟੀ, ਮੋਹਾਲੀ ਦੀ ਬਜ਼ੁਰਗਾਂ ਤੇ ਅਧਾਰਿਤ ਟੀਮ ਵੱਲੋਂ ਮਲਵਈ ਗਿੱਧਾ ਪੇਸ਼ ਕੀਤਾ ਗਿਆ, ਜਿਸ ਨਾਲ ਬਜ਼ੁਰਗਾਂ ਲਈ ਸਤਿਕਾਰ ਅਤੇ ਸੰਭਾਲ ਦਾ ਸੰਦੇਸ਼ ਹੋਰ ਮਜ਼ਬੂਤ ਹੋਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਲੁਧਿਆਣਾ ਦੀ ਦਿਸ਼ਾ ਕਮੇਟੀ ਵੱਲੋਂ ਵੀਬੀ- ਜੀ ਰਾਮ ਜੀ ਬਿੱਲ ਦਾ ਵਿਰੋਧ, ਮਨਰੇਗਾ ਜਾਰੀ ਰੱਖਣ ਦੀ ਮੰਗ

0

👉ਨਵਾਂ ਕਾਨੂੰਨ ਆਉਣ ਤੋਂ ਪਹਿਲਾਂ ਹੀ ਆਪ ਸਰਕਾਰ ਮਨਰੇਗਾ ਰੋਜ਼ਗਾਰ ਦੇਣ ਵਿੱਚ ਫੇਲ੍ਹ: ਵੜਿੰਗ
Ludhiana News: ਲੁਧਿਆਣਾ ਜ਼ਿਲ੍ਹੇ ਦੀ ਡਿਸਟ੍ਰਿਕਟ ਡਿਵੈਲਪਮੈਂਟ ਕੋਆਰਡੀਨੇਸ਼ਨ ਐਂਡ ਮਾਨੀਟਰਿੰਗ ਕਮੇਟੀ (ਦਿਸ਼ਾ) ਨੇ ਸ਼ੁੱਕਰਵਾਰ ਨੂੰ ਇਕਸੁਰ ਹੋ ਕੇ ਪ੍ਰਸਤਾਵ ਪਾਸ ਕਰਦਿਆਂ, ਪ੍ਰਸਤਾਵਿਤ ਵਿਕਸਿਤ ਭਾਰਤ – ਗਾਰੰਟੀ ਫ਼ਾਰ ਰੋਜ਼ਗਾਰ ਐਂਡ ਆਜੀਵਿਕਾ ਮਿਸ਼ਨ (ਗ੍ਰਾਮੀਣ) [ਵੀਬੀ – ਜੀ ਰਾਮ ਜੀ] ਬਿੱਲ, 2025 ਦਾ ਤਿੱਖਾ ਵਿਰੋਧ ਕੀਤਾ ਅਤੇ ਇਸ ਬਿੱਲ ਨੂੰ ਗਰੀਬ ਵਿਰੋਧੀ ਤੇ ਪੇਂਡੂ ਜੀਵਨ-ਜੀਵਿਕਾ ਲਈ ਨੁਕਸਾਨਦੇਹ ਕਰਾਰ ਦਿੰਦੇ ਹੋਏ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ।ਇਹ ਮੀਟਿੰਗ ਅੱਜ ਇੱਥੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਹੋਈ।ਇਸ ਮੌਕੇ ਕਮੇਟੀ ਨੇ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੋਜ਼ਗਾਰ ਗਾਰੰਟੀ ਐਕਟ (ਮਨਰੇਗਾ), 2005 ਨੂੰ ਬਦਲਣ ਅਤੇ ਖ਼ਾਸ ਕਰਕੇ ਮਜ਼ਦੂਰੀ ਲਈ 100 ਫ਼ੀਸਦੀ ਕੇਂਦਰੀ ਫੰਡਿੰਗ ਦੀ ਥਾਂ 60:40 ਕੇਂਦਰ–ਸੂਬਾ ਭਾਗੀਦਾਰੀ ਫ਼ਾਰਮੂਲੇ ਨੂੰ ਲਾਗੂ ਕਰਨ ਦੇ ਪ੍ਰਸਤਾਵ ‘ਤੇ, ਗੰਭੀਰ ਚਿੰਤਾ ਜ਼ਾਹਿਰ ਕੀਤੀ। ਕਮੇਟੀ ਨੇ ਕਿਹਾ ਕਿ ਪੰਜਾਬ ਦੀ ਕਮਜ਼ੋਰ ਵਿੱਤੀ ਹਾਲਤ ਕਾਰਨ ਇਹ ਮਾਡਲ ਉਚਿਤ ਨਹੀਂ ਹੈ।ਪੰਜਾਬ ਦੀ ਵਿੱਤੀ ਤੰਗੀ ਦਾ ਜ਼ਿਕਰ ਕਰਦਿਆਂ, ਪ੍ਰਸਤਾਵ ਵਿੱਚ ਕਿਹਾ ਗਿਆ ਕਿ ਮਾਰਚ 2026 ਤੱਕ ਸੂਬੇ ਦਾ ਪਬਲਿਕ ਕਰਜ਼ਾ ਲਗਭਗ 4.17 ਲੱਖ ਕਰੋੜ ਰੁਪਏ ਤੱਕ ਪਹੁੰਚਣ ਦੀ ਸੰਭਾਵਨਾ ਹੈ, ਜਿਹੜਾ ਸੂਬੇ ਦੇ ਕੁੱਲ ਘਰੇਲੂ ਉਤਪਾਦ ਦਾ 46 ਫ਼ੀਸਦੀ ਤੋਂ ਵੱਧ ਹੈ।

ਇਹ ਵੀ ਪੜ੍ਹੋ  SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਇਨ੍ਹਾਂ ਹਾਲਾਤਾਂ ਵਿੱਚ ਸੂਬੇ ਲਈ ਹੋਰ ਸਮਾਜਿਕ ਜ਼ਿੰਮੇਵਾਰੀਆਂ ਝੱਲਣਾ ਮੁਸ਼ਕਲ ਹੋ ਜਾਵੇਗਾ।ਕਮੇਟੀ ਨੇ ਵਿਸ਼ੇਸ਼ ਤੌਰ ਤੇ ਧਿਆਨ ਦਿਵਾਇਆ ਕਿ ਭਾਵੇਂ ਪੰਜਾਬ ਵਿੱਚ ਖੇਤੀਬਾੜੀ ਬਹੁਤ ਜ਼ਿਆਦਾ ਮਸੀਨਰੀ ਅਧਾਰਿਤ ਹੈ ਅਤੇ ਪਰਵਾਸੀ ਮਜ਼ਦੂਰਾਂ ‘ਤੇ ਨਿਰਭਰ ਹੈ, ਲੇਕਿਨ ਮਨਰੇਗਾ ਪੰਜਾਬ ਵਿੱਚ ਕਈ ਵਰਗਾਂ ਨੂੰ ਸੁਰਖਿਆ ਪ੍ਰਦਾਨ ਕਰਦੀ ਹੈ। ਇਹ ਖ਼ਾਸ ਕਰਕੇ ਅਨੁਸੂਚਿਤ ਜਾਤੀ ਦੇ ਮਜ਼ਦੂਰਾਂ ਲਈ, ਜਿਹੜੇ ਸਰਗਰਮ ਜੋਬ ਕਾਰਡ ਧਾਰਕਾਂ ਵਿੱਚ ਲਗਭਗ 70.55 ਫ਼ੀਸਦੀ ਹਨ, ਲਈ ਬਹੁਤ ਲਾਹੇਵੰਦ ਹੈ।ਕਮੇਟੀ ਨੇ ਖ਼ੁਲਾਸਾ ਕੀਤਾ ਕਿ ਸਾਲ 2024–25 ਦੌਰਾਨ ਪੰਜਾਬ ਵਿੱਚ ਪ੍ਰਤੀ ਪਰਿਵਾਰ ਸਿਰਫ਼ 40.8 ਦਿਨਾਂ ਦਾ ਰੋਜ਼ਗਾਰ ਹੀ ਉਪਲਬਧ ਕਰਵਾਇਆ ਗਿਆ ਸੀ, ਜਿਹੜਾ 50 ਦਿਨਾਂ ਦੀ ਰਾਸ਼ਟਰੀ ਔਸਤ ਤੋਂ ਕਾਫ਼ੀ ਘੱਟ ਹੈ। ਇਨ੍ਹਾਂ ਹਾਲਾਤਾਂ ਵਿੱਚ ਸੂਬੇ ਦੀ ਹਿੱਸੇਦਾਰੀ ਵਧਾਉਣ ਨਾਲ ਮਨਰੇਗਾ ਦੀ ਕਾਰਗੁਜ਼ਾਰੀ ਹੋਰ ਕਮਜ਼ੋਰ ਹੋ ਸਕਦੀ ਹੈ ਅਤੇ ਮਜ਼ਦੂਰੀ ਭੁਗਤਾਨਾਂ ਵਿੱਚ ਦੇਰੀ ਹੋਣ ਦਾ ਖ਼ਤਰਾ ਵਧੇਗਾ।ਦਿਸ਼ਾ ਕਮੇਟੀ ਨੇ ਨਵੇਂ ਪ੍ਰਸਤਾਵਿਤ ਸਕੀਮ ਵਿੱਚ ਆਧਾਰ ਨਾਲ ਜੋੜੇ ਭੁਗਤਾਨਾਂ ਅਤੇ ਮੌਸਮੀ ਤੌਰ ‘ਤੇ ਕੰਮ ਰੋਕਣ ਵਰਗੀਆਂ ਸ਼ਰਤਾਂ ‘ਤੇ ਵੀ ਚਿੰਤਾ ਜ਼ਾਹਿਰ ਕੀਤੀ। ਕਮੇਟੀ ਨੇ ਕਿਹਾ ਕਿ ਇਸ ਨਾਲ ਗਰੀਬ ਅਤੇ ਨਾਕਮਜ਼ੋਰ ਪਰਿਵਾਰ ਸਕੀਮ ਤੋਂ ਬਾਹਰ ਰਹਿ ਸਕਦੇ ਹਨ। ਇਸ ਨਾਲ ਮਜ਼ਬੂਰੀ ਕਾਰਨ ਪਲਾਇਣ ਵਧੇਗਾ ਅਤੇ ਪੇਂਡੂ ਖਪਤ ‘ਤੇ ਵੀ ਨਕਾਰਾਤਮਕ ਅਸਰ ਪਵੇਗਾ।

ਇਹ ਵੀ ਪੜ੍ਹੋ  Mansa Police ਵੱਲੋਂ ਦੋ ਨਸ਼ਾ ਤਸਕਰ ਕਾਬੂ,1,80,000 Pregabalin Capsules ਬਰਾਮਦ

ਇਸੇ ਤਰ੍ਹਾਂ, ਲੁਧਿਆਣਾ ਜ਼ਿਲ੍ਹੇ ਬਾਰੇ ਖ਼ਾਸ ਚਿੰਤਾ ਜ਼ਾਹਿਰ ਕਰਦਿਆਂ, ਕਮੇਟੀ ਨੇ ਦੱਸਿਆ ਕਿ ਮਨਰੇਗਾ ਹੇਠ ਕੰਮ ਲੈਣ ਵਾਲੇ ਘਰੇਲੂ ਪਰਿਵਾਰਾਂ ਵਿੱਚੋਂ ਸਿਰਫ਼ 1 ਫ਼ੀਸਦੀ ਹੀ ਪੂਰੇ 100 ਦਿਨਾਂ ਦਾ ਰੋਜ਼ਗਾਰ ਪੂਰਾ ਕਰ ਸਕੇ ਹਨ ਅਤੇ ਇਸ ਸਥਿਤੀ ਨੂੰ ਸੁਧਾਰਨ ਲਈ ਤੁਰੰਤ ਕਦਮ ਚੁੱਕਣ ਦੀ ਲੋੜ ਹੈ।ਕਮੇਟੀ ਨੇ ਮਨਰੇਗਾ ਨੂੰ ਪੂਰੀ ਤਰ੍ਹਾਂ ਕੇਂਦਰੀ ਮਜ਼ਦੂਰੀ ਸਹਾਇਤਾ ਨਾਲ ਜਾਰੀ ਰੱਖਣ ਦੀ ਜ਼ੋਰਦਾਰ ਮੰਗ ਕੀਤੀ ਅਤੇ ਕਿਸੇ ਵੀ ਨੀਤੀ ਬਦਲਾਅ ਤੋਂ ਪਹਿਲਾਂ ਸੂਬਾ ਸਰਕਾਰਾਂ, ਮਜ਼ਦੂਰ ਸੰਗਠਨਾਂ ਅਤੇ ਮਾਹਿਰਾਂ ਨਾਲ ਵਿਸਥਾਰ ਨਾਲ ਸਲਾਹ-ਮਸ਼ਵਰੇ ਦੀ ਅਪੀਲ ਕੀਤੀ।ਇਸਦੇ ਨਾਲ ਹੀ ਪੰਜਾਬ ਸਰਕਾਰ ਨੂੰ ਕਿਹਾ ਗਿਆ ਕਿ ਇਹ ਮਾਮਲਾ ਕੌਮੀ ਪੱਧਰ ‘ਤੇ ਉਠਾਇਆ ਜਾਵੇ ਅਤੇ ਕੰਮ ਦੇ ਅਧਿਕਾਰ ਦੀ ਰੱਖਿਆ ਲਈ ਕਾਨੂੰਨੀ ਤੇ ਸੰਵਿਧਾਨਕ ਵਿਕਲਪਾਂ ਦੀ ਵੀ ਭਾਲ ਕੀਤੀ ਜਾਵੇ।ਜਦਕਿ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਸੰਸਦ ਮੈਂਬਰ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਪਹਿਲਾਂ ਹੀ ਮਨਰੇਗਾ ਲਾਗੂ ਕਰਨ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਨਵਾਂ ਕਾਨੂੰਨ ਹੁਣ ਆਇਆ ਹੈ, ਲੇਕਿਨ ਪਿਛਲੇ ਚਾਰ ਸਾਲਾਂ ਦੌਰਾਨ ਆਪ ਸਰਕਾਰ ਮਨਰੇਗਾ ਹੇਠ ਰੋਜ਼ਗਾਰ ਮੁਹੱਈਆ ਕਰਵਾਉਣ ਵਿੱਚ ਪੂਰੀ ਤਰ੍ਹਾਂ ਫੇਲ੍ਹ ਰਹੀ ਹੈ।ਇਸ ਦੌਰਾਨ ਰਾਜਾ ਵੜਿੰਗ ਨੇ ਬੁੱਢਾ ਨਾਲਾ ਦੀ ਸਫ਼ਾਈ ‘ਤੇ ਹੋਏ ਖਰਚੇ ਬਾਰੇ ਜਾਂਚ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਭਾਰੀ ਰਕਮ ਖਰਚ ਹੋਣ ਦੇ ਬਾਵਜੂਦ ਜ਼ਮੀਨੀ ਪੱਧਰ ‘ਤੇ ਕੋਈ ਸੁਧਾਰ ਨਜ਼ਰ ਨਹੀਂ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਇਹ ਮਾਮਲਾ ਸੰਸਦ ਵਿੱਚ ਵੀ ਉਠਾਉਣਗੇ।ਇਸ ਮੌਕੇ ਸ਼੍ਰੀ ਫ਼ਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਵੀ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਭਾਰਤ ਸਰਕਾਰ ਵੱਲੋਂ ਜਾਰੀ ਸੂਬਿਆਂ ਦੀ ਸਟਾਰਟਅੱਪ ਈਕੋਸਿਸਟਮ ਰੈਂਕਿੰਗ ਵਿੱਚ ਪੰਜਾਬ ਫਿਰ ਤੋਂ ਮੋਹਰੀ : ਸੰਜੀਵ ਅਰੋੜਾ

0

Chandigarh News:ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਨੇ ਇੱਕ ਵਾਰ ਫਿਰ ਆਪਣੇ ਸਟਾਰਟਅੱਪ ਅਤੇ ਇਨੋਵੇਸ਼ਨ ਈਕੋਸਿਸਟਮ ਨੂੰ ਮਜ਼ਬੂਤ ਕਰਨ ਵਿੱਚ ਮੀਲ ਪੱਥਰ ਸਥਾਪਿਤ ਕਰਦਿਆਂ ਭਾਰਤ ਸਰਕਾਰ ਦੇ ਵਣਜ ਅਤੇ ਉਦਯੋਗ ਮੰਤਰਾਲੇ ਦੇ ਉਦਯੋਗ ਅਤੇ ਅੰਦਰੂਨੀ ਵਪਾਰ ਪ੍ਰਮੋਸ਼ਨ ਵਿਭਾਗ ਵੱਲੋਂ ਜਾਰੀ ਕੀਤੀ ਸੂਬਿਆਂ ਦੀ ਸਟਾਰਟਅੱਪ ਈਕੋਸਿਸਟਮ ਰੈਂਕਿੰਗ – 5ਵੇਂ ਐਡੀਸ਼ਨ ਵਿੱਚ ਲਗਾਤਾਰ ਦੂਜੀ ਵਾਰ ਪੰਜਾਬ ਨੇ ‘ਟਾਪ ਪਰਫਾਰਮਰ’ ਵਜੋਂ ਸਫ਼ਲਤਾ ਦਰਜ ਕੀਤੀ ਹੈ ।ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ ਦੀ ਹਾਜ਼ਰੀ ਵਿੱਚ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਰਾਸ਼ਟਰੀ ਸਟਾਰਟਅੱਪ ਦਿਵਸ ਦੇ ਮੌਕੇ ’ਤੇ ਕਰਵਾਏ ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ ਵਿਭਾਗ ਨੂੰ ਪ੍ਰਸ਼ੰਸਾ ਪੱਤਰ ਦਿੱਤਾ ਗਿਆ।ਉਨ੍ਹਾਂ ਅੱਗੇ ਕਿਹਾ ਕਿ ਲਗਾਤਾਰ ਦੂਜੀ ਵਾਰ ਇਹ ਮਾਣ ਹਾਸਲ ਕਰਨਾ ਇੱਕ ਮਜ਼ਬੂਤ, ਸਮਾਵੇਸ਼ੀ ਅਤੇ ਨਵੀਨਤਾ-ਸੰਚਾਲਿਤ ਸਟਾਰਟਅੱਪ ਈਕੋਸਿਸਟਮ ਬਣਾਉਣ ਵੱਲ ਪੰਜਾਬ ਦੇ ਨਿਰੰਤਰ ਅਤੇ ਕੇਂਦ੍ਰਿਤ ਯਤਨਾਂ ਦਾ ਪ੍ਰਤੱਖ ਸਬੂਤ ਹੈ।

ਇਹ ਵੀ ਪੜ੍ਹੋ  CM Bhagwant Singh Mann ਵੱਲੋਂ ਬ੍ਰਿਟਿਸ਼ ਕੋਲੰਬੀਆ ਨਾਲ ਵਪਾਰਕ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਦੀ ਵਕਾਲਤ

ਰਾਜ ਦੀ ਕਾਰਗੁਜ਼ਾਰੀ ਪ੍ਰਗਤੀਸ਼ੀਲ ਸਟਾਰਟਅੱਪ ਨੀਤੀਆਂ, ਮਜ਼ਬੂਤ ਸੰਸਥਾਗਤ ਪ੍ਰਣਾਲੀਆਂ, ਇਨਕਿਊਬੇਸ਼ਨ ਅਤੇ ਐਕਸਲਰੇਸ਼ਨ ਸਹਾਇਤਾ, ਵਿੱਤ ਤੱਕ ਬਿਹਤਰ ਪਹੁੰਚ, ਸੇਧਪੂਰਨ ਸਲਾਹ-ਮਸ਼ਵਰਾ ਪਹਿਲਕਦਮੀਆਂ ਅਤੇ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੇ ਗਏ ਕਾਰੋਬਾਰ ਵਿੱਚ ਆਸਾਨੀ ਵਾਲੇ ਸੁਧਾਰਾਂ ਦੇ ਪ੍ਰਭਾਵ ਨੂੰ ਦਰਸਾਉਂਦੀ ਹੈ।ਇਸ ਪ੍ਰਾਪਤੀ ’ਤੇ ਖੁਸ਼ੀ ਤੇ ਤਸੱਲੀ ਜ਼ਾਹਰ ਕਰਦਿਆਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਕਿਹਾ,‘‘ ਭਾਰਤ ਸਰਕਾਰ ਵੱਲੋਂ ਪੰਜਾਬ ਨੂੰ ‘ਟਾਪ ਪਰਫਾਰਮਰ’ ਵਜੋਂ ਇਹ ਲਗਾਤਾਰ ਮਾਨਤਾ ਦੇਣਾ ਉੱਦਮਤਾ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੀ ਦ੍ਰਿੜ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ। ਮਾਣਯੋਗ ਮੁੱਖ ਮੰਤਰੀ ਦੀ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਨੇ ਸਟਾਰਟਅੱਪਸ ਲਈ ਵਿਸ਼ੇਸ਼ ਕਰਕੇ ਨੌਜਵਾਨਾਂ ਅਤੇ ਗ਼ੈਰ-ਕਾਰੋਬਾਰੀ ਪਿਛੋਕੜ ਵਾਲੇ ਉੱਦਮੀਆਂ ਲਈ ਇੱਕ ਢੁਕਵਾਂ ਮਾਹੌਲ ਬਣਾਇਆ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਤੀਰਥ ਯਾਤਰਾ ਬਜ਼ੁਰਗਾਂ ਲਈ ਹੋ ਰਹੀ ਹੈ ਵਰਦਾਨ ਸਾਬਤ: ਜਗਰੂਪ ਸਿੰਘ ਗਿੱਲ

ਸਰਕਾਰ ਵੱਲੋਂ ਪੰਜਾਬ ਨੂੰ ਸਟਾਰਟਅੱਪਸ ਅਤੇ ਨਿਵੇਸ਼ਕਾਂ ਲਈ ਇੱਕ ਪਸੰਦੀਦਾ ਸਥਾਨ ਵਜੋਂ ਉਭਾਰਨ ਲਈ ਨੀਤੀਗਤ ਸਹਾਇਤਾ, ਇਨਕਿਊਬੇਸ਼ਨ ਬੁਨਿਆਦੀ ਢਾਂਚੇ ਅਤੇ ਮਾਰਕੀਟ ਪਹੁੰਚ ਨੂੰ ਮਜ਼ਬੂਤ ਕਰਨਾ ਜਾਰੀ ਰਹੇਗਾ।’’ਉਨ੍ਹਾਂ ਅੱਗੇ ਕਿਹਾ ਕਿ ਸਟਾਰਟਅੱਪ ਨੀਤੀ ਲਾਗੂਕਰਨ, ਸੰਸਥਾਗਤ ਸਹਾਇਤਾ ਪ੍ਰਣਾਲੀਆਂ, ਇਨਕਿਊਬੇਸ਼ਨ ਬੁਨਿਆਦੀ ਢਾਂਚਾ, ਫੰਡਿੰਗ ਵਿਧੀਆਂ, ਸਮਰੱਥਾ ਨਿਰਮਾਣ, ਸਲਾਹ-ਮਸ਼ਵਰਾ ਅਤੇ ਸੁਚੱਜੇ ਮੰਡੀਕਰਨ ਆਦਿ ਅਹਿਮ ਮਾਪਦੰਡਾਂ ਦੇ ਆਧਾਰ ’ਤੇ ਸੂਬੇ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕੀਤਾ ਗਿਆ ਸੀ।ਸਰਕਾਰ ਦੀ ਵਚਨਬੱਧਤਾ ਦ੍ਰਿੜਾਉਂਦਿਆਂ ਮੰਤਰੀ ਸੰਜੀਵ ਅਰੋੜਾ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਨਵੀਨਤਾ-ਅਗਵਾਈ ਵਾਲੇ ਆਰਥਿਕ ਵਿਕਾਸ, ਰੁਜ਼ਗਾਰ ਉਤਪਤੀ ਅਤੇ ਤਕਨਾਲੋਜੀ-ਅਧਾਰਤ ਵਿਕਾਸ ’ਤੇ ਧਿਆਨ ਕੇਂਦਰਿਤ ਕਰਨਾ ਜਾਰੀ ਰੱਖੇਗਾ ਤਾਂ ਜੋ ਸਟਾਰਟਅੱਪਸ ਨੂੰੰ ਮੁੱਖ ਤਰਜੀਹ ਮੰਨਦਿਆਂ ਸੂਬੇ ਦੇ ਆਰਥਿਕ ਕਾਇਆ-ਕਲਪ ਨੂੰ ਯਕੀਨੀ ਬਣਾਇਆ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Mansa Police ਵੱਲੋਂ ਦੋ ਨਸ਼ਾ ਤਸਕਰ ਕਾਬੂ,1,80,000 Pregabalin Capsules ਬਰਾਮਦ

0
Mansa News: Mansa Police ਵੱਲੋਂ ਨਸ਼ਾ ਤਸਕਰਾਂ ਵਿਰੁਧ ਵਿੱਢੀ ਮੁਹਿੰਮ ਤਹਿਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਉਨ੍ਹਾਂ ਦੇ ਕੋਲੋਂ 1,80,000 Pregabalin Capsules ਬਰਾਮਦ ਕੀਤੇ ਹਨ। ਸ਼ੁੱਕਰਵਾਰ ਨੁੰ ਜਾਣਕਾਰੀ ਦਿੰਦਿਆਂ ਕਪਤਾਨ ਪੁਲਿਸ (ਸਥਾਨਕ) ਪਰਦੀਪ ਸੰਧੂ ਨੇ ਮੀਡੀਆ ਨੂੰ ਦੱਸਿਆ ਕਿ ਕੁੱਝ ਦਿਨ ਪਹਿਲਾਂ ਮਾਨਸਾ ਥਾਣਾ ਸਿਟੀ-1 ਦੀ ਪੁਲਿਸ ਪਾਰਟੀ ਵੱਲੋਂ ਸੁਮਿਤ ਵਾਸੀ ਨੇੜੇ ਨਹਿਰੀ ਕੋਠੀ ਜਵਾਹਰਕੇ ਅਤੇ ਸ਼ਿਵ ਮੈਡੀਕਲ ਹਾਲ ਨੇੜੇ ਰੇਲਵੇ ਫਾਟਕ ਮਾਨਸਾ ਦੇ ਮਾਲਕ ਭੋਲਾ ਰਾਮ ਵਾਸੀ ਵਾਰਡ ਨੰਬਰ 3 ਮਾਨਸਾ ਨੂੰ ਕਾਬੂ ਕਰਕੇ Signore (Pregabalin Capsules IP 300 mg) Aqy 20 kYpsUl Clavi-150 (Pregabalin Capsules IP 150 mg) ਬਰਾਮਦ ਕਰਕੇ ਪਰਚਾ ਦਰਜ ਕੀਤਾ ਗਿਆ ਸੀ।
ਇਸ ਮੁਕੱਦਮੇ ਦੀ ਡੂੰਘਾਈ ਨਾਲ ਤਫ਼ਤੀਸ਼ ਕਰਨ ‘ਤੇ ਬੀਤੀ ਰਾਤ ਏ.ਐੱਸ.ਆਈ. ਪਰਵਿੰਦਰ ਸਿੰਘ ਨੇ ਦੌਰਾਨੇ ਨਾਕਾਬੰਦੀ ਖੁਫੀਆ ਇਤਲਾਹ ਅਨੁਸਾਰ ਬਰੇਜ਼ਾ ਕਾਰ ਦੀ ਓਵਰ ਬਰਿੱਜ ਸਿਰਸਾ ਰੋਡ ਮਾਨਸਾ ਦੇ ਹੇਠਾਂ ਪੁੱਜਣ ‘ਤੇ ਉਸਦੀ ਚੈਕਿੰਗ ਕੀਤੀ। ਇਸ ਦੌਰਾਨ ਕਾਰ ਵਿੱਚ ਦੋ ਵਿਅਕਤੀ, ਜਿੰਨ੍ਹਾਂ ਦੀ ਪਹਿਚਾਣ ਕਮਲ ਕ੍ਰਿਸ਼ਨ ਪੁੱਤਰ ਭੋਲਾ ਰਾਮ ਅਤੇ ਦੂਸਰਾ ਹੇਮਰਾਜ ਪੁੱਤਰ ਪ੍ਰਕਾਸ਼ ਚੰਦ ਵਾਸੀ ਸ਼ੇਖਾ ਰੋਡ ਬਰਨਾਲਾ ਵਜੋਂ ਹੋਈ। ਇਸ ਦੌਰਾਨ ਕਾਰ ਦੀ ਤਲਾਸ਼ੀ ਸਮੇਂ ਇਹਨਾਂ ਪਾਸੋਂ 1,80,000 (ਇੱਕ ਲੱਖ 80 ਹਜ਼ਾਰ) Pregabalin Capsules ਬਰਾਮਦ ਹੋਏ। ਜਿਸਤੇ ਉਕਤਾਨ ਦੋਸ਼ੀਆਨ ਨੂੰ ਮੁਕੱਦਮਾ ਵਿੱਚ ਰਾਹੀਂ ਰਪਟ ਨੰਬਰ 09 ਮਿਤੀ 16.01.2026 ਨਾਲ ਮੁਕੱਦਮਾ ਉਕਤ ਵਿੱਚ ਬਤੌਰ ਦੋਸ਼ੀ ਨਾਮਜ਼ਦ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ। ਜਿਹਨਾਂ ਪਾਸੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹ ਅੱਗੇ ਕੈਪਸੂਲ ਕਿਸ-ਕਿਸ ਵਿਅਕਤੀਆਂ ਨੂੰ ਦਿੰਦੇ ਸਨ ਅਤੇ ਕਿੱਥੋਂ ਲੈਕੇ ਆਏ ਸਨ ਬਾਰੇ ਤਫਤੀਸ਼ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

0

👉ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਗੁਰੂ ਸਾਹਿਬਾਨ ਬਾਰੇ ਕੀਤੀ ਟਿੱਪਣੀ ਸਬੰਧੀ ਨਿੰਦਾ ਮਤਾ ਪਾਸ
Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੱਜ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਬੀਤੇ ਦਿਨੀਂ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਆਗੂ ਆਤਿਸ਼ੀ ਵੱਲੋਂ ਸਿੱਖ ਗੁਰੂ ਸਾਹਿਬਾਨ ਬਾਰੇ ਕੀਤੀ ਅਪਮਾਨਜਨਕ ਟਿੱਪਣੀ ਬਾਰੇ ਨਿੰਦਾ ਮਤਾ ਪਾਸ ਕਰਦਿਆਂ ਉਸ ਖਿਲਾਫ਼ ਸਖ਼ਤ ਕਾਰਵਾਈ ਦਾ ਫੈਸਲਾ ਕੀਤਾ ਗਿਆ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦਿੱਲੀ ਦੀ ਵਿਧਾਨ ਸਭਾ ਅੰਦਰ ਚੱਲਦੇ ਸੈਸ਼ਨ ਵਿਚ ਲੋਕਾਂ ਦੁਆਰਾ ਚੁਣੇ ਹੋਏ ਨੁਮਾਇੰਦੇ ਵੱਲੋਂ ਗੁਰੂ ਸਾਹਿਬਾਨ ਬਾਰੇ ਅਪਮਾਨਜਨਕ ਸ਼ਬਦਾਵਲੀ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ। ਆਮ ਆਦਮੀ ਪਾਰਟੀ ਦੀ ਆਗੂ ਵੱਲੋਂ ਆਪਣੀ ਘਟੀਆ ਮਾਨਸਿਕਤਾ ਦਾ ਪ੍ਰਗਟਾਵਾ ਕਰਨ ਕਰਕੇ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ  Punjab ਨੂੰ ਮਿਲਿਆ ਨਵਾਂ ਮੁੱਖ ਚੋਣ ਅਧਿਕਾਰੀ, IAS Anindita Mitra ਨੂੰ ਮਿਲੀ ਜਿੰਮੇਵਾਰੀ

ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਵਿਦਿਆਰਥੀਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਨਿਸ਼ਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ ਦੇ 6 ਵਿਦਿਆਰਥੀਆਂ ਵੱਲੋਂ ਪੀਸੀਐਸ ਦੀ ਮੁੱਢਲੀ ਪ੍ਰੀਖਿਆ ਪਾਸ ਕਰਨ ਅਤੇ ਨਿਸ਼ਚੈ ਅਕੈਡਮੀ ਆਫ ਜੂਡੀਸ਼ੀਅਲ ਸਰਵਿਸਿਜ਼ ਬਹਾਦਰਗੜ੍ਹ ਪਟਿਆਲਾ ਦੀ ਇੱਕ ਵਿਦਿਆਰਥਣ ਵੱਲੋਂ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋਂ ਲਾਅ ਅਫ਼ਸਰ ਦੀ ਪ੍ਰੀਖਿਆ ਪਾਸ ਕਰਨ ਦੀ ਵੀ ਪ੍ਰਸ਼ੰਸਾ ਕੀਤੀ ਗਈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਯਤਨ ਰਿਹਾ ਹੈ ਕਿ ਸਿੱਖ ਵਿਦਿਆਰਥੀ ਮੁਕਾਬਲਾ ਪ੍ਰੀਖਿਆਵਾਂ ਨੂੰ ਪਾਸ ਕਰਕੇ ਉੱਚ ਅਹੁਦਿਆਂ ’ਤੇ ਪਹੁੰਚਣ, ਤਾਂ ਜੋ ਉਹ ਗੁਰੂ ਬਖ਼ਸ਼ਿਸ਼ ਸਿਧਾਂਤਾਂ ਅਨੁਸਾਰ ਸਮਾਜ ਦੀ ਭਲਾਈ ਲਈ ਕਾਰਜ ਕਰ ਸਕਣ।

ਇਹ ਵੀ ਪੜ੍ਹੋ  Breaking News; ਜਗਮੀਤ ਬਰਾੜ, ਚਰਨਜੀਤ ਬਰਾੜ ਤੇ ਓਕਾਂਰ ਸਿੱਧੂ ਹੋਏ BJP ਵਿੱਚ ਸ਼ਾਮਲ

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਐਡਵੋਕੇਟ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਸਰੋਵਰ ਵਿਚ ਇਕ ਨੌਜੁਆਨ ਵੱਲੋਂ ਮਰਯਾਦਾ ਦੇ ਉਲਟ ਜਾ ਕੇ ਕੀਤੀ ਹਰਕਤ ਦੀ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਇਕ ਪਾਵਨ ਮਰਯਾਦਾ ਹੈ ਅਤੇ ਇਸ ਮਰਯਾਦਾ ਦੇ ਵਿਰੁੱਧ ਕਿਸੇ ਵੀ ਹਰਕਤ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਿੱਖ ਹਿਰਦਿਆਂ ਨੂੰ ਠੇਸ ਪਹੁੰਚਾਉਣ ਵਾਲੀਆਂ ਹਨ। ਉਨ੍ਹਾਂ ਹਰ ਧਰਮ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਦੀਦਾਰ ਕਰਨ ਸਮੇਂ ਇਥੋਂ ਦੀ ਪਾਵਨ ਮਰਯਾਦਾ ਦਾ ਧਿਆਨ ਰੱਖਿਆ ਜਾਵੇ।

ਇਹ ਵੀ ਪੜ੍ਹੋ  ਅੰਮ੍ਰਿਤਸਰ ਤੋਂ 40 ਕਿਲੋ ਹੈਰੋਇਨ ਦੀ ਖੇਪ ਬਰਾਮਦ, ਚਾਰ ਸੰਚਾਲਕ ਕਾਬੂ

ਅੰਤ੍ਰਿੰਗ ਕਮੇਟੀ ਵੱਲੋਂ ਅੱਜ ਦੀ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਮਾਮਲਿਆਂ ਅਤੇ ਗੁਰਦੁਆਰਾ ਸਾਹਿਬਾਨ, ਟਰੱਸਟ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਰੁਟੀਨ ਅਨੁਸਾਰ ਮਾਮਲਿਆਂ ਨੂੰ ਵਿਚਾਰਿਆ ਗਿਆ।ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਸ. ਸੁਰਜੀਤ ਸਿੰਘ ਕੰਗ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਦਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ, ਸ. ਬਲਦੇਵ ਸਿੰਘ ਕਾਇਮਪੁਰ, ਸ. ਮੇਜਰ ਸਿੰਘ ਢਿੱਲੋਂ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਡਾ. ਜੰਗ ਬਹਾਦਰ ਸਿੰਘ ਰਾਏ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਤੇਜਿੰਦਰ ਸਿੰਘ ਪੱਡਾ, ਸ. ਪ੍ਰੀਤਪਾਲ ਸਿੰਘ, ਮੀਤ ਸਕੱਤਰ ਸ. ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਜਸਵਿੰਦਰ ਸਿੰਘ ਜੱਸੀ, ਸ. ਗੁਰਨਾਮ ਸਿੰਘ, ਸ. ਹਰਭਜਨ ਸਿੰਘ ਵਕਤਾ, ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਐਕਸੀਅਨ ਸ. ਤੇਜਿੰਦਰਪਾਲ ਸਿੰਘ, ਕਾਨੂੰਨੀ ਸਲਾਹਕਾਰ ਸ. ਅਮਨਬੀਰ ਸਿੰਘ ਸਿਆਲੀ, ਇੰਚਾਰਜ ਸ. ਮੇਜਰ ਸਿੰਘ, ਸ. ਅਜ਼ਾਦਦੀਪ ਸਿੰਘ, ਸ. ਗੁਰਮੇਜ ਸਿੰਘ, ਸ. ਤਰਸੇਮ ਸਿੰਘ ਆਦਿ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸੰਤ ਮਹਾਂਪੁਰਖਾਂ ਦੀ ਸਿੱਖਿਆਵਾਂ ਨਾਲ ਸਮਾਜਿਕ ਭਾਈਚਾਰੇ ਨੂੰ ਮਜਬੂਤ ਕਰ ਰਹੀ ਹੈ ਹਰਿਆਣਾ ਸਰਕਾਰ : ਨਾਇਬ ਸੈਣੀ

0

👉ਸੰਤ ਗੁਰੂ ਰਵਿਦਾਸ ਜੈਯੰਤੀ ‘ਤੇ ਸਰਕਾਰ 31 ਜਨਵਰੀ ਨੂੰ ਕੁਰੂਕਸ਼ੇਤਰ ਦੇ ਉਮਰੀ ਵਿੱਚ ਆਯੋਜਿਤ ਕਰੇਗੀ ਸ਼ਾਨਦਾਰ ਰਾਜ ਪੱਧਰੀ ਸਮਾਰੋਹ
Haryana News: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੰਤ ਮਹਾਪੁਰਖਾਂ ਦੀ ਸਿੱਖਿਆਵਾਂ ਅਤੇ ਉਨ੍ਹਾਂ ਦੇ ਜੀਵਨ ਨਾਲ ਜੁੜੇ ਪਹਿਲੁਆਂ ਦੀ ਜਾਣਕਾਰੀ ਅੱਜ ਦੀ ਯੁਵਾ ਪੀੜੀ ਤੱਕ ਪਹੁੰਚਾਉਣ ਲਈ ਉਨ੍ਹਾਂ ਦੀ ਜਯੰਤਿਆਂ ਉੱਪਰ ਸਰਕਾਰੀ ਤੌਰ ‘ਤੇ ਸਮਾਰੋਹ ਦਾ ਆਯੋਜਨ ਕਰਨ ਦੀ ਸ਼ੁਰੂਆਤ ਕਰ ਸਮਾਜ ਵਿੱਚ ਸਮਾਜਿਕ ਸਮਰਸਤਾ ਨੂੰ ਇੱਕ ਸੰਦੇਸ਼ ਦਿੱਤਾ ਹੈ। ਇਸ ਦਿਸ਼ਾ ਵਿੱਚ ਸਰਕਾਰ ਵੱਲੋਂ ਸੰਤ ਸ਼ਿਰੋਮਣੀ ਗੁਰੂ ਰਵਿਦਾਸ ਜੀ ਦੀ ਜੈਯੰਤੀ ਦੇ ਮੌਕੇ ‘ਤੇ 31 ਜਨਵਰੀ ਨੂੰ ਕੁਰੂਕਸ਼ੇਤਰ ਦੇ ਉਮਰੀ ਵਿੱਚ ਰਾਜ ਪੱਧਰੀ ਸਮਾਰੋਹ ਦਾ ਆਯੋਜਨ ਕੀਤਾ ਜਾਵੇਗਾ। ਇਸ ਸਮਾਰੋਹ ਦੀ ਅਗਵਾਈ ਸੂਬੇ ਦੇ ਕੈਬਨਿਟ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ ਕਰਨਗੇ।

ਇਹ ਵੀ ਪੜ੍ਹੋ Breaking News; ਜਗਮੀਤ ਬਰਾੜ, ਚਰਨਜੀਤ ਬਰਾੜ ਤੇ ਓਕਾਂਰ ਸਿੱਧੂ ਹੋਏ BJP ਵਿੱਚ ਸ਼ਾਮਲ

ਮੁੱਖ ਮੰਤਰੀ ਸ਼ੁੱਕਰਵਾਰ ਨੂੰ ਵਿਕਾਸ ਅਤੇ ਪੰਚਾਇਤ ਅਤੇ ਖਨਨ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ ਅਤੇ ਸਮਾਜਿਕ ਨਿਅ੍ਹਾਂ ਅਤੇ ਅਧਿਕਾਰਿਤਾ ਮੰਤਰੀ ਸ੍ਰੀ ਕ੍ਰਿਸ਼ਣ ਬੇਦੀ ਦੀ ਅਗਵਾਈ ਵਿੱਚ ਉਨ੍ਹਾਂ ਦੇ ਆਵਾਸ ‘ਤੇ ( ਸੰਤ ਕਬੀਰ ਕੁਟੀਆ ) ਆਏ ਵਫ਼ਦ ਨੂੰ ਸੰਬੋਧਿਤ ਕਰ ਰਹੇ ਸਨ। ਇਸ ਮੌਕੇ ‘ਤੇ ਸ੍ਰੀ ਕ੍ਰਿਸ਼ਣ ਲਾਲ ਪੰਵਾਰ ਅਤੇ ਸ੍ਰੀ ਕ੍ਰਿਸ਼ਣ ਬੇਦੀ ਨੇ ਮੁੱਖ ਮੰਤਰੀ ਨੂੰ ਸੰਤ ਸ਼ਿਰੋਮਣੀ ਗੁਰੂ ਰਵਿਦਾਸ ਜੀ ਦੀ ਜੈਯੰਤੀ ਲਈ ਸੱਦਾ ਵੀ ਦਿੱਤਾ।ਨਾਇਬ ਸਿੰਘ ਨੇ ਕਿਹਾ ਕਿ ਸੰਤ ਸ਼ਿਰੋਮਣੀ ਗੁਰੂ ਰਵਿਦਾਸ ਜੀ ਦੀ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਦਿਸ਼ਾ ਦੇਣ ਦਾ ਕੰਮ ਕਰ ਰਹੀਆਂ ਹਨ।

ਇਹ ਵੀ ਪੜ੍ਹੋ Kangana Ranaut ਮਾਣਹਾਣੀ ਮਾਮਲੇ ‘ਚ Bathinda Court ਦਾ ਆਇਆ ਵੱਡਾ ਫੈਸਲਾ

ਵਿਕਾਸ ਅਤੇ ਪੰਚਾਇਤ ਅਤੇ ਖਨਨ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ ਨੇ ਦੱਸਿਆ ਕਿ ਇਹ ਰਾਜ ਪੱਧਰੀ ਸਮਾਰੋਹ 31 ਜਨਵਰੀ ਨੂੰ ਕੁਰੂਕਸ਼ੇਤਰ ਦੇ ਉਮਰੀ ਵਿੱਚ ਆਯੋਜਿਤ ਕੀਤਾ ਜਾਵੇਗਾ ਜਿਸ ਵਿੱਚ ਸੂਬੇ ਦੇ 14 ਜ਼ਿਲ੍ਹਿਆਂ -ਪੰਚਕੂਲਾ, ਅੰਬਾਲਾ, ਯਮੁਨਾਨਗਰ, ਕੁਰੂਕਸ਼ੇਤਰ, ਕਰਨਾਲ, ਕੈਥਲ, ਪਾਣੀਪਤ, ਸੋਨੀਪਤ, ਰੋਹਤਕ, ਹਿਸਾਰ, ਜੀਂਦ, ਹਾਂਸੀ , ਝੱਜਰ ਅਤੇ ਫਤਿਹਾਬਾਦ ਤੋਂ ਬਲਾਕ ਪੱਧਰ ਤੱਕ ਦੇ ਅਤੇ ਬਾਕੀ 9 ਜ਼ਿਲ੍ਹਿਆਂ ਤੋਂ ਜ਼ਿਲ੍ਹਾ ਪੱਧਰ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੁ ਹਿੱਸਾ ਲੈਣਗੇ।ਇਸ ਮੌਕੇ ‘ਤੇ ਸਾਬਕਾ ਮੰਤਰੀ ਡਾ. ਬਨਵਾਰੀ ਲਾਲ, ਨੀਲੋਖੇੜੀ ਤੋਂ ਵਿਧਾਇਕ ਸ੍ਰੀ ਭਗਵਾਨ ਦਾਸ ਕਬੀਰ ਪੰਥੀ, ਭਾਜਪਾ ਐਸਸੀ ਮੋਰਚਾ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸੱਤਪ੍ਰਕਾਸ਼ ਜਰਾਵਤਾ, ਭਾਜਪਾ ਪ੍ਰਦੇਸ਼ ਮਹਾਮੰਤਰੀ ਸੁਰੇਂਦਰ ਪੂਨਿਆ, ਭਾਜਪਾ ਨੇਤਾ ਬੰਤੋ ਕਟਾਰਿਆ ਅਤੇ ਕੇਂਦਰੀ ਊਰਜਾ ਮੰਤਰੀ ਸ੍ਰੀ ਮਨੋਹਰ ਲਾਲ ਦੇ ਮੁੱਖ ਮੀਡੀਆ ਸਲਾਹਕਾਰ ਸ੍ਰੀ ਸੁਦੇਸ਼ ਕਟਾਰਿਆ ਸਮੇਤ ਸਾਰੇ ਪਦਾਧਿਕਾਰੀ ਮੌਜ਼ੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1899289