Sunday, May 10, 2026
Home Blog Page 217

ਮੁੱਖ ਮੰਤਰੀ ਤੀਰਥ ਯਾਤਰਾ ਬਜ਼ੁਰਗਾਂ ਲਈ ਹੋ ਰਹੀ ਹੈ ਵਰਦਾਨ ਸਾਬਤ: ਜਗਰੂਪ ਸਿੰਘ ਗਿੱਲ

0

👉ਮੁੱਖ ਮੰਤਰੀ ਤੀਰਥ ਯਾਤਰਾ ਆਪਸੀ ਭਾਈਚਾਰੇ, ਭਾਈਵਾਲੀ ਏਕਤਾ ਦਾ ਦਿੰਦੀ ਹੈ ਸੰਦੇਸ਼:ਵਿਧਾਇਕ ਸੁਖਬੀਰ ਮਾਈਸਰਖਾਨਾ
Bathinda News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿੱਚ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ ਬੱਸਾਂ ਨੂੰ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਵਿਧਾਨ ਸਭਾ ਹਲਕਾ ਬਠਿੰਡਾ (ਸ਼ਹਿਰੀ) ਸਥਾਨਕ ਬੱਲਾ ਰਾਮ ਨਗਰ ਅਤੇ ਵਿਧਾਇਕ ਮੌੜ ਸੁਖਬੀਰ ਸਿੰਘ ਮਾਈਸਰਖਾਨਾ ਨੇ ਵਿਧਾਨ ਸਭਾ ਹਲਕਾ ਮੌੜ ਦੇ ਪਿੰਡ ਚੋਟੀਆਂ ਤੋਂ ਬੱਸਾਂ ਨੂੰ ਰਵਾਨਾ ਕੀਤਾ।

ਇਹ ਵੀ ਪੜ੍ਹੋ CM Bhagwant Singh Mann ਵੱਲੋਂ ਬ੍ਰਿਟਿਸ਼ ਕੋਲੰਬੀਆ ਨਾਲ ਵਪਾਰਕ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਦੀ ਵਕਾਲਤ

ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਭੁੱਚੋ ਮੰਡੀ ਦੇ ਪਿੰਡ ਅਕਲੀਆਂ ਕਲਾ, ਵਿਧਾਨ ਸਭਾ ਹਲਕਾ ਰਾਮਪੁਰਾ ਦੇ ਪਿੰਡ ਅਕਲੀਆਂ ਜਲਾਲ ਅਤੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਪਿੰਡ ਜੋਧਪੁਰ ਬੱਗਾ ਉਰਫ ਫੱਲੜ ਤੋਂ ਬੱਸਾਂ ਰਵਾਨਾ ਹੋਈਆਂ। ਇਸ ਦੌਰਾਨ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਜਿਥੇ ਬਜ਼ੁਰਗਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਉਥੇ ਹੀ ਆਪਸੀ ਭਾਈਚਾਰਕ ਸਾਂਝ ਨੂੰ ਵੀ ਬਰਕਰਾਰ ਰੱਖਣ ਵਿੱਚ ਸਹਾਈ ਸਿੱਧ ਹੋ ਰਹੀ ਹੈ।

ਇਹ ਵੀ ਪੜ੍ਹੋ Breaking News; ਜਗਮੀਤ ਬਰਾੜ, ਚਰਨਜੀਤ ਬਰਾੜ ਤੇ ਓਕਾਂਰ ਸਿੱਧੂ ਹੋਏ BJP ਵਿੱਚ ਸ਼ਾਮਲ

ਉਨ੍ਹਾਂ ਇਹ ਵੀ ਕਿਹਾ ਕਿ ਇਹ ਯੋਜਨਾ ਸਾਰੀਆਂ ਜਾਤਾਂ, ਧਰਮਾਂ, ਆਮ ਵਰਗਾਂ ਦੇ ਲੋਕਾਂ ਲਈ ਖੁੱਲ੍ਹੀ ਹੈ, ਜੋ ਕਿ ਸਰਕਾਰ ਦਾ ਇੱਕ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।ਇਸ ਮੌਕੇ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਨੇ ਸੂਬਾ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਦੇਵਤਿਆਂ, ਸੰਤਾਂ ਅਤੇ ਸ਼ਹੀਦਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਆਪਸੀ ਭਾਈਚਾਰੇ, ਭਾਈਵਾਲੀ ਏਕਤਾ ਦਾ ਸੰਦੇਸ਼ ਦਿੱਤਾ ਹੈ। ਇਸ ਮੌਕੇ ਜਿਥੇ ਸ਼ਰਧਾਲੂਆਂ ਵਲੋਂ ਪੰਜਾਬ ਸਰਕਾਰ ਦਾ ਵਿਸ਼ੇਸ਼ ਸਕੀਮ ਚਲਾਉਣ ‘ਤੇ ਧੰਨਵਾਦ ਕੀਤਾ ਉਥੇ ਹੀ ਸਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕੇਂਦਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਦੇ ਵਿਰੋਧ ‘ਚ ਜਥੇਬੰਦੀਆਂ ਨੇ ਡੀਸੀ ਦਫ਼ਤਰ ਅੱਗੇ ਦਿੱਤਾ ਧਰਨਾ

Bathinda News: ਕੇਂਦਰ ਸਰਕਾਰ ਉੱਪਰ ਕਾਰਪੋਰੇਟ ਪੱਖੀ ਨੀਤੀਆਂ ਲਾਗੂ ਕਰਨ ਲਈ ਕਾਨੂੰਨਾਂ ‘ਚ ਸੋਧਾਂ,ਜਨਤਕ ਅਦਾਰਿਆਂ ਦਾ ਕੇਂਦਰੀਕਰਨ ਅਤੇ ਇਹਨਾਂ ਨੂੰ ਰਾਜ ਸਰਕਾਰਾਂ ਦੁਆਰਾ ਲਾਗੂ ਕਰਨ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚਾ, ਮਜ਼ਦੂਰ, ਕਿਸਾਨ, ਨੌਜਵਾਨ, ਵਿਦਿਆਰਥੀ, ਠੇਕਾ ਕਾਮੇ, ਮੁਲਾਜ਼ਮਾਂ ਦੀਆਂ ਜਥੇਬੰਦੀਆਂ ਵੱਲੋਂ ਅੱਜ ਡੀ ਸੀ ਦਫਤਰ ਅੱਗੇ ਧਰਨਾ ਦੇ ਕੇ ਪ੍ਰਧਾਨ ਮੰਤਰੀ ਦੇ ਨਾਂ ਮੰਗ ਪੱਤਰ ਦਿੱਤਾ ਗਿਆ। ਇਸਦੇ ਨਾਲ ਹੀ ਹਨੂੰਮਾਨ ਚੌਂਕ ਤੱਕ ਰੋਹ ਭਰਪੂਰ ਮੁਜਾਹਰਾ ਕੀਤਾ ਗਿਆ।

ਇਹ ਵੀ ਪੜ੍ਹੋ Breaking News; ਜਗਮੀਤ ਬਰਾੜ, ਚਰਨਜੀਤ ਬਰਾੜ ਤੇ ਓਕਾਂਰ ਸਿੱਧੂ ਹੋਏ BJP ਵਿੱਚ ਸ਼ਾਮਲ

ਅੱਜ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਜਨਰਲ ਸਕੱਤਰ ਬਲਕਰਨ ਸਿੰਘ ਬਰਾੜ, ਬੀਕੇਯੂ ਉਗਰਾਹਾਂ ਦੇ ਜਿਲਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਬੀਕੇਯੂ ਡਕੌਂਦਾ(ਧਨੇਰ) ਦੇ ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਬੀਕੇਯੂ ਡਕੌਂਦਾ( ਬੁਰਜ ਗਿੱਲ) ਦੇ ਸੂਬਾ ਮੀਤ ਪ੍ਰਧਾਨ ਬਲਦੇਵ ਸਿੰਘ ਭਾਈ ਰੂਪਾ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲਾ ਪ੍ਰਧਾਨ ਸਵਰਨ ਸਿੰਘ ਪੂਹਲੀ,ਬੀ ਕੇ ਯੂ ਮਾਨਸਾ ਦੇ ਸੂਬਾ ਜਰਨਲ ਸਕੱਤਰ ਬੇਅੰਤ ਸਿੰਘ ਮਹਿਮਾ ਸਰਜਾ, ਬੀਕੇਯੂ ਮਾਲਵਾ ਦੇ ਸੂਬਾ ਪ੍ਰਧਾਨ ਨਛੱਤਰ ਸਿੰਘ ਜੈਤੋ,ਜਮਹੂਰੀ ਕਿਸਾਨ ਸਭਾ ਦੇ ਜ਼ਿਲਾ ਪ੍ਰਧਾਨ ਸੁਖਮੰਦਰ ਸਿੰਘ ਧਾਲੀਵਾਲ, ਔਰਤਾਂ ਦੇ ਆਗੂ ਹਰਿੰਦਰ ਕੌਰ ਬਿੰਦੂ, ਪੰਜਾਬ ਖੇਤ ਮਜ਼ਦੂਰ ਸਭਾ ਦੇ ਜ਼ਿਲ੍ਹਾ ਆਗੂ ਮਿੱਠੂ ਸਿੰਘ ਘੁੱਦਾ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ, ਮਜ਼ਦੂਰ ਮੁਕਤੀ ਮੋਰਚਾ ਦੇ ਜ਼ਿਲਾ ਪ੍ਰਧਾਨ ਕਾਮਰੇਡ ਅਮੀ ਲਾਲ,ਦਿਹਾਤੀ ਮਜ਼ਦੂਰ ਸਭਾ ਦੇ ਪ੍ਰਕਾਸ਼ ਸਿੰਘ, ਮਜ਼ਦੂਰ ਅਧਿਕਾਰ ਅੰਦੋਲਨ ਦੇ ਨਛੱਤਰ ਸਿੰਘ, ਟੈਕਨੀਕਲ ਸਰਵਿਸ ਯੂਨੀਅਨ ਦੇ ਅੰਗਰੇਜ਼ ਸਿੰਘ, ਪੰਜਾਬ ਸੁਬਾਰਡੀਨੇਟ ਸਰਵਿਸ ਦੇ ਅਮਨਦੀਪ ਕੁਮਾਰ, ਪ ਸ ਸ ਫ( ਰਾਣਾ ਗਰੁੱਪ ) ਦੇ ਗਗਨਦੀਪ ਸਿੰਘ, ਮੁਲਾਜ਼ਮ ਆਗੂ ਬਲਰਾਜ ਸਿੰਘ ਮੌੜ, ਪੀ ਐਸ ਈ ਬੀ ਦੇ ਮੁਲਾਜ਼ਮ ਆਗੂ ਅਰੁਣ ਕੁਮਾਰ ਅਤੇ ਬਿੰਦਰ ਸਿੰਘ ਮਲੂਕਾ, ਡੀਟੀਐਫ ਦੇ ਸੂਬਾ ਆਗੂ ਰੇਸ਼ਮ ਸਿੰਘ ਖੇਮੂਆਣਾ, ਸਟੂਡੈਂਟ ਆਗੂ ਪਰਮਿੰਦਰ ਕੌਰ, ਮੁਲਾਜ਼ਮ ਆਗੂ ਸੁਖਵਿੰਦਰ ਸਿੰਘ ਬਰਾੜ, ਚੰਦਰ ਸ਼ਰਮਾ ਰਘਬੀਰ ਸਿੰਘ, ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਆਗੂ ਗੁਰਵਿੰਦਰ ਸਿੰਘ ਪੰਨੂ, ਇਮਪਲਾਈਜ ਫੈਡਰੇਸ਼ਨ ਦੇ ਆਗੂ ਰਣਜੀਤ ਸਿੰਘ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਿਜਲੀ ਬਿੱਲ 2025 ਰਾਹੀਂ ਦੇਸ਼ ਦੇ ਵੱਡੇ ਜਨਤਕ ਅਦਾਰੇ ਨੂੰ ਕਾਰਪੋਰੇਟ ਘਰਾਣੇ ਦੇ ਹਵਾਲੇ ਕਰਨ ਦੀ ਨੀਤੀ ਲਾਗੂ ਕੀਤੀ ਜਾ ਰਹੀ ਹੈ ਜਿਸ ਨਾਲ ਬਿਜਲੀ ਅਮੀਰ ਲੋਕਾਂ ਦਾ ਸ਼ਿੰਗਾਰ ਬਣ ਕੇ ਰਹਿ ਜਾਵੇਗੀ ਅਤੇ ਲੋਕਾਂ ਲਈ ਬਣੀ ਹੋਈ ਸਾਹ ਰਗ ਉਹਨਾਂ ਦੀ ਪਹੁੰਚ ਤੋਂ ਦੂਰ ਹੋ ਜਾਵੇਗੀ।

ਇਹ ਵੀ ਪੜ੍ਹੋ Punjab ਨੂੰ ਮਿਲਿਆ ਨਵਾਂ ਮੁੱਖ ਚੋਣ ਅਧਿਕਾਰੀ, IAS Anindita Mitra ਨੂੰ ਮਿਲੀ ਜਿੰਮੇਵਾਰੀ

ਕੇਂਦਰ ਸਰਕਾਰ ਬੀਜ ਬਿੱਲ 2025 ਲਿਆ ਕੇ ਕਿਸਾਨਾਂ ਕੋਲ ਬੀਜ ਰੱਖਣ ਅਤੇ ਸਰਕਾਰੀ ਖੇਤਰ ਵਿੱਚ ਬੀਜ ਦੀ ਖੋਜ ਨੂੰ ਖਤਮ ਕਰਨਾ ਚਾਹੁੰਦੀ ਹੈ । ਇਸੇ ਤਰ੍ਹਾਂ ਮਨਰੇਗਾ ਦੇ ਕਾਨੂੰਨ ਨੂੰ ਬਦਲ ਦਿੱਤਾ ਗਿਆ ਹੈ।ਨਵੇਂ ਕਿਰਤ ਕੋਡ ਰਾਹੀਂ ਕਾਰਪੋਰੇਟ ਘਰਾਣਿਆ ਵੱਲੋਂ ਕਿਰਤੀ ਲੋਕਾਂ ਦੀ ਹੋਰ ਛਿੱਲ ਪੱਟਣ ਦਾ ਰਾਹ ਪੱਧਰਾ ਕਰ ਦਿੱਤਾ ਹੈ। ਸਰਕਾਰੀ ਨੌਕਰੀਆਂ ਦੀ ਬਜਾਏ ਠੇਕਾ ਭਰਤੀ ਕੀਤੀ ਜਾ ਰਹੀ ਹੈ ਅਤੇ ਮੁਲਾਜ਼ਮਾਂ ਨੂੰ ਮਿਲਦੀਆਂ ਸਹੂਲਤਾਂ ਕੱਟੀਆਂ ਜਾ ਰਹੀਆਂ ਹਨ। ਉਨਾਂ ਭਗਵੰਤ ਮਾਨ ਸਰਕਾਰ ਤੇ ਦੋਸ਼ ਲਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹਨਾਂ ਨੀਤੀਆਂ ਨੂੰ ਬੜੀ ਤੇਜ਼ੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਸਰਕਾਰੀ ਜਮੀਨਾਂ ਵੇਚ ਕੇ ਜਨਤਕ ਅਦਾਰਿਆਂ ਦਾ ਭੋਗ ਪਾਉਣ ਦਾ ਅਮਲ ਤੇਜ਼ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ Bathinda Police ਨੇ 40 ਕਿਲੋਂ ਹੈਰੋਇਨ ਬਰਾਮਦਗੀ ਦੇ ਮੁਲਜ਼ਮਾਂ ਦੀ ਕਰੋੜਾਂ ਦੀ ਜਾਇਦਾਦ ਕੀਤੀ ਫ਼ਰੀਜ

ਇਸ ਸਮੇਂ ਹੋਰਨਾਂ ਤੋਂ ਇਲਾਵਾ ਕਿਸਾਨ ਆਗੂ ਹਰਵਿੰਦਰ ਸਿੰਘ ਕੋਟਲੀ,ਜਗਸੀਰ ਸਿੰਘ ਝੁੰਬਾ, ਜਸਵੀਰ ਸਿੰਘ ਆਕਲੀਆ, ਬਲਤੇਜ ਸਿੰਘ ਪੂਹਲੀ,ਹਰਜਿੰਦਰ ਸਿੰਘ ਬੱਗੀ, ਕਰਮ ਸਿੰਘ ਭਾਈ ਰੂਪਾ, ਜਗਜੀਤ ਸਿੰਘ ਕੋਟ ਸ਼ਮੀਰ,ਮੁਲਾਜ਼ਮ ਆਗੂ ਪੂਰਨ ਸਿੰਘ ਗੁਮਟੀ, ਮੋਹਨ ਲਾਲ ਬਠਿੰਡਾ,ਸਰਬਜੀਤ ਸਿੰਘ ਭੁੱਲਰ ਸਟੂਡੈਂਟ ਆਗੂ ਬਿੱਕਰ ਸਿੰਘ ਹਰਨੇਕ ਸਿੰਘ ਗਹਿਰੀ,ਮੁਲਾਜ਼ਮ ਆਗੂ ਧੰਨਾ ਸਿੰਘ, ਵੇਰਕਾ ਮਿਲਕ ਪਲਾਂਟ ਦੇ ਆਗੂ ਅਤੇ ਹੋਰ ਬਹੁਤ ਸਾਰੀਆਂ ਜਥੇਬੰਦੀਆਂ ਦੇ ਆਗੂਆਂ ਨੇ ਵੀ ਸੰਬੋਧਨ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

CM Bhagwant Singh Mann ਵੱਲੋਂ ਬ੍ਰਿਟਿਸ਼ ਕੋਲੰਬੀਆ ਨਾਲ ਵਪਾਰਕ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਦੀ ਵਕਾਲਤ

0

👉ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ
Chandigarh News: CM Bhagwant Singh Mann; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੈਨੇਡਾ, ਖਾਸ ਕਰਕੇ ਬ੍ਰਿਟਿਸ਼ ਕੋਲੰਬੀਆ ਨਾਲ ਵਪਾਰਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਤਾਂ ਜੋ ਆਪਸੀ ਸਹਿਯੋਗ ਵਧਾਇਆ ਜਾ ਸਕੇ ਅਤੇ ਦੋਵਾਂ ਖਿੱਤਿਆਂ ਦੇ ਕਾਰੋਬਾਰ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਇਆ ਜਾ ਸਕੇ।ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਡੇਵਿਡ ਈਬੀ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ, “ਕੈਨੇਡਾ ਹਮੇਸ਼ਾ ਭਾਰਤ ਅਤੇ ਪੰਜਾਬ ਲਈ ਇੱਕ ਮਜ਼ਬੂਤ ਭਾਈਵਾਲ ਰਿਹਾ ਹੈ ਅਤੇ ਅਸੀਂ ਇਸ ਰਿਸ਼ਤੇ ਦੀ ਤਹਿ ਦਿਲੋਂ ਕਦਰ ਕਰਦੇ ਹਾਂ। ਅਸੀਂ ਕੈਨੇਡਾ ਅਤੇ ਪੰਜਾਬ ਦਰਮਿਆਨ ਮਜ਼ਬੂਤ ਵਪਾਰਕ ਅਤੇ ਨਿਵੇਸ਼ ਸਬੰਧਾਂ ਦੀ ਸ਼ਲਾਘਾ ਕਰਦੇ ਹਾਂ ਅਤੇ ਇਸ ਸਾਂਝ ਨੂੰ ਹੋਰ ਮਜ਼ਬੂਤ ਕਰਨ ਦੀ ਉਮੀਦ ਕਰਦੇ ਹਾਂ।” ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੋਵਾਂ ਖਿੱਤਿਆਂ ਲਈ ਮਹੱਤਵ ਵਾਲੇ ਖੇਤਰਾਂ ਵਿੱਚ ਕੈਨੇਡੀਅਨ ਕਾਰੋਬਾਰ ਨਾਲ ਸਹਿਯੋਗ ਕਰਨ ਲਈ ਪੂਰੀ ਤਰ੍ਹਾਂ ਤਿਆਰ ਅਤੇ ਉਤਸੁਕ ਹੈ।”ਪੰਜਾਬ ਦੀਆਂ ਆਰਥਿਕ ਸਮਰੱਥਾਵਾਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਐਗਰੋ-ਪ੍ਰੋਸੈਸਿੰਗ, ਟੈਕਸਟਾਈਲ, ਇੰਜੀਨੀਅਰਿੰਗ ਸਾਜ਼ੋ-ਸਾਮਾਨ, ਆਈ.ਟੀ. ਸੇਵਾਵਾਂ ਅਤੇ ਨਵਿਆਉਣਯੋਗ ਊਰਜਾ ਵਿੱਚ ਮੋਹਰੀ ਹੈ। ਮਜ਼ਬੂਤ ਬੁਨਿਆਦੀ ਢਾਂਚੇ ਅਤੇ ਅੰਗਰੇਜ਼ੀ ਭਾਸ਼ਾ ਵਿੱਚ ਮੁਹਾਰਤ ਰੱਖਣ ਵਾਲੇ ਹੁਨਰਮੰਦ ਮਨੁੱਖੀ ਸ਼ਕਤੀ ਦੇ ਨਾਲ ਪੰਜਾਬ, ਕੈਨੇਡੀਅਨ ਨਿਵੇਸ਼ਕਾਂ ਲਈ ਇੱਕ ਆਦਰਸ਼ ਸਥਾਨ ਵਜੋਂ ਉਭਰਿਆ ਹੈ।”ਉਨ੍ਹਾਂ ਕਿਹਾ, “ਕਾਰੋਬਾਰ ਕਰਨ ਵਿੱਚ ਸੌਖ ਦੇ ਮਾਮਲੇ ਵਿੱਚ ਪੰਜਾਬ, ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਸ਼ੁਮਾਰ ਹੈ ਅਤੇ ਇਨਵੈਸਟ ਪੰਜਾਬ ਰਾਹੀਂ ਅਸੀਂ ਨਿਵੇਸ਼ਕਾਂ ਨੂੰ ਸਿੰਗਲ-ਵਿੰਡੋ ਕਲੀਅਰੈਂਸ ਸਿਸਟਮ ਅਤੇ ਵਿਆਪਕ ਸਹਾਇਤਾ ਪ੍ਰਦਾਨ ਕਰ ਰਹੇ ਹਾਂ।”ਮੁੱਖ ਮੰਤਰੀ ਨੇ ਦੱਸਿਆ ਕਿ ਬ੍ਰਿਟਿਸ਼ ਕੋਲੰਬੀਆ ਦੀ ਮੁਹਾਰਤ ਪੰਜਾਬ ਦੀਆਂ ਵਿਕਾਸ ਤਰਜੀਹਾਂ ਨਾਲ ਬਾਖੂਬੀ ਮੇਲ ਖਾਂਦੀ ਹੈ। ਉਨ੍ਹਾਂ ਕਿਹਾ, “ਟਿਕਾਊ ਖੇਤੀ, ਖੁਰਾਕ ਸੁਰੱਖਿਆ ਅਤੇ ਗ੍ਰੀਨਹਾਊਸ ਤਕਨਾਲੋਜੀਆਂ ਵਿੱਚ ਬ੍ਰਿਟਿਸ਼ ਕੋਲੰਬੀਆ ਦੀ ਮੁਹਾਰਤ ਖੇਤੀਬਾੜੀ ਦੇ ਆਧੁਨਿਕੀਕਰਨ ਸਬੰਧੀ ਪੰਜਾਬ ਦੇ ਟੀਚਿਆਂ ਨਾਲ ਪੂਰੀ ਤਰ੍ਹਾਂ ਮੇਲ ਖਾਂਦੀਆਂ ਹਨ। ਸਾਨੂੰ ਸਾਫ-ਸੁਥਰੀ ਖੇਤੀ, ਵਾਢੀ ਤੋਂ ਬਾਅਦ ਦੀਆਂ ਪ੍ਰਣਾਲੀਆਂ ਅਤੇ ਵੈਲਿਊ ਐਡਿਡ ਫੂਡ ਪ੍ਰੋਸੈਸਿੰਗ (ਉਤਪਾਦ ਤੋਂ ਹੋਰ ਵਸਤਾਂ ਤਿਆਰ ਕਰਨ) ਵਿੱਚ ਭਾਈਵਾਲੀ ਦੀ ਉਮੀਦ ਹੈ।”

ਇਹ ਵੀ ਪੜ੍ਹੋ Punjab ਨੂੰ ਮਿਲਿਆ ਨਵਾਂ ਮੁੱਖ ਚੋਣ ਅਧਿਕਾਰੀ, IAS Anindita Mitra ਨੂੰ ਮਿਲੀ ਜਿੰਮੇਵਾਰੀ

ਸਿੱਖਿਆ ਖੇਤਰ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਿੱਖਿਆ ਅਤੇ ਹੁਨਰ ਵਿਕਾਸ ਇੱਕ ਹੋਰ ਅਹਿਮ ਖੇਤਰ ਹੈ ਜਿੱਥੇ ਖੋਜ ਅਤੇ ਕਿੱਤਾਮੁਖੀ ਸਿਖਲਾਈ ਵਿੱਚ ਕੈਨੇਡੀਅਨ ਯੂਨੀਵਰਸਿਟੀਆਂ ਨਾਲ ਭਾਈਵਾਲੀ ਨਾਲ ਪਰਿਵਰਤਨਸ਼ੀਲ ਤਬਦੀਲੀ ਲਿਆਂਦੀ ਜਾ ਸਕਦੀ ਹੈ।”ਸੈਕਟਰ ਅਧਾਰਿਤ ਮੌਕਿਆਂ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਸਿਹਤ ਸੰਭਾਲ ਅਤੇ ਜੀਵਨ ਵਿਗਿਆਨ ਦੇ ਸਬੰਧ ਵਿੱਚ, ਫਾਰਮਾਸਿਊਟੀਕਲ, ਮੈਡੀਕਲ ਉਪਕਰਣਾਂ ਅਤੇ ਟੈਲੀਮੈਡੀਸਨ ਵਿੱਚ ਕੈਨੇਡੀਅਨ ਫਰਮਾਂ ਲਈ ਪੰਜਾਬ ਵਿੱਚ ਅਥਾਹ ਮੌਕੇ ਹਨ।” ਉਨ੍ਹਾਂ ਅੱਗੇ ਕਿਹਾ, “ਨਵਿਆਉਣਯੋਗ ਊਰਜਾ ਦੋਵਾਂ ਖਿੱਤਿਆਂ ਲਈ ਅਹਿਮ ਹੈ ਅਤੇ ਪੰਜਾਬ ਸੋਲਰ ਪਾਰਕਾਂ ਅਤੇ ਬਾਇਓ-ਊਰਜਾ ਪ੍ਰੋਜੈਕਟਾਂ ਵਿੱਚ ਸਾਂਝੇ ਉੱਦਮਾਂ ਦਾ ਸਵਾਗਤ ਕਰਦਾ ਹੈ।”ਤਕਨਾਲੋਜੀ ਦਾ ਹਵਾਲਾ ਦਿੰਦਿਆਂ, ਉਨ੍ਹਾਂ ਕਿਹਾ, “ਆਈ.ਟੀ. ਅਤੇ ਡਿਜੀਟਲ ਤਬਦੀਲੀ ਦੇ ਸਬੰਧ ਵਿੱਚ ਪੰਜਾਬ ਵਿੱਚ ਸਾਈਬਰ ਸੁਰੱਖਿਆ, ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਐਗਰੀ-ਟੈਕ ਪ੍ਰੋਜੈਕਟਾਂ ਵਿੱਚ ਸਹਿਯੋਗ ਦੀਆਂ ਅਥਾਹ ਸੰਭਾਵਨਾਵਾਂ ਹਨ।”ਨਿਰਮਾਣ ਅਤੇ ਵਪਾਰ ਬਾਰੇ ਗੱਲ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਿਰਮਾਣ ਅਤੇ ਇੰਜੀਨੀਅਰਿੰਗ ਇਕ ਵੱਧ ਉੱਚ-ਸੰਭਾਵਨਾ ਵਾਲਾ ਖੇਤਰ ਹੈ। ਖੇਤੀਬਾੜੀ ਮਸ਼ੀਨਰੀ ਅਤੇ ਸਾਫ-ਸੁਥਰੀ ਇੰਜੀਨੀਅਰਿੰਗ ਵਿੱਚ ਕੈਨੇਡਾ ਦੀ ਮੁਹਾਰਤ ਪੰਜਾਬ ਦੇ ਉਦਯੋਗਿਕ ਕਲੱਸਟਰਾਂ ਲਈ ਮਹੱਤਵਪੂਰਨ ਸਾਬਤ ਹੋ ਸਕਦੀ ਹੈ।”ਉਨ੍ਹਾਂ ਕਿਹਾ, “ਨਿਰਯਾਤ ਕੀਤੇ ਜਾਂਦੇ ਪੰਜਾਬ ਦੇ ਖੇਤੀਬਾੜੀ ਉਤਪਾਦ ਜਿਵੇਂ ਕਿ ਕਣਕ, ਚੌਲ, ਕਿੰਨੂ, ਲੀਚੀ ਅਤੇ ਪ੍ਰੋਸੈਸਡ ਫੂਡ ਉਤਪਾਦਾਂ ਦੀ ਕੈਨੇਡੀਅਨ ਬਾਜ਼ਾਰ ਵਿੱਚ ਬਹੁਤ ਮੰਗ ਹੈ, ਜਿਸ ਨੂੰ ਉੱਥੇ ਰਹਿਣ ਵਾਲੇ ਭਾਰਤੀ ਪ੍ਰਵਾਸੀ ਭਾਈਚਾਰੇ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।” ਉਨ੍ਹਾਂ ਟੈਕਸਟਾਈਲ ਵਿੱਚ ਸਹਿਯੋਗ ਦਾ ਪ੍ਰਸਤਾਵ ਦਿੰਦਿਆਂ ਕਿਹਾ, “ਕੈਨੇਡੀਅਨ ਕੰਪਨੀਆਂ ਉੱਚ-ਗੁਣਵੱਤਾ ਵਾਲੇ ਟੈਕਸਟਾਈਲ ਅਤੇ ਕੱਪੜਾ ਉਦਯੋਗ ਵਿਕਸਤ ਕਰਨ ਲਈ ਪੰਜਾਬ ਨਾਲ ਭਾਈਵਾਲੀ ਕਰ ਸਕਦੀਆਂ ਹਨ ਜੋ ਉਨ੍ਹਾਂ ਦੇ ਫੈਸ਼ਨ ਅਤੇ ਪ੍ਰਚੂਨ ਖੇਤਰਾਂ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ।”

ਇਹ ਵੀ ਪੜ੍ਹੋ ਅੰਮ੍ਰਿਤਸਰ ਤੋਂ 40 ਕਿਲੋ ਹੈਰੋਇਨ ਦੀ ਖੇਪ ਬਰਾਮਦ, ਚਾਰ ਸੰਚਾਲਕ ਕਾਬੂ

ਮੁੱਖ ਮੰਤਰੀ ਨੇ ਪ੍ਰਵਾਸੀ ਭਾਰਤੀ ਭਾਈਚਾਰੇ ਦੀ ਭੂਮਿਕਾ ‘ਤੇ ਜ਼ੋਰ ਦਿੰਦਿਆਂ ਕਿਹਾ, “ਕੈਨੇਡਾ ਵਿੱਚ ਪੰਜਾਬੀ ਪ੍ਰਵਾਸੀ ਵਪਾਰਕ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ ਲਈ ਇਕ ਮਜ਼ਬੂਤ ਕੜੀ ਦਾ ਕੰਮ ਕਰਦੇ ਹਨ। ਪੰਜਾਬ ਸਰਕਾਰ ਦਾ ਉਦੇਸ਼ ਸੱਭਿਆਚਾਰਕ ਅਤੇ ਵਿਦਿਅਕ ਪ੍ਰੋਗਰਾਮਾਂ ਰਾਹੀਂ ਇਨ੍ਹਾਂ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਾ ਹੈ।”ਕੈਨੇਡਾ ਨੂੰ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026 ਵਿੱਚ ਇੱਕ ਭਾਈਵਾਲ ਦੇਸ਼ ਵਜੋਂ ਹਿੱਸਾ ਲੈਣ ਦਾ ਸੱਦਾ ਦਿੰਦਿਆਂ, ਉਨ੍ਹਾਂ ਕਿਹਾ, ” ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026 ਵਿੱਚ ਵਿਸ਼ੇਸ਼ ਵਪਾਰਕ ਵਫ਼ਦ, ਖੇਤਰੀ ਸੈਸ਼ਨ ਅਤੇ ਉੱਚ-ਪੱਧਰੀ ਗੋਲਮੇਜ਼ ਕਾਨਫਰੰਸਾਂ ਸ਼ਾਮਲ ਹੋਣਗੀਆਂ, ਜੋ ਵਪਾਰ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ ਨੂੰ ਹੋਰ ਮਜ਼ਬੂਤ ਕਰਨਗੀਆਂ।”ਮੁੱਖ ਮੰਤਰੀ ਨੇ ਮੋਹਰੀ ਕੈਨੇਡੀਅਨ ਯੂਨੀਵਰਸਿਟੀਆਂ ਨੂੰ ਮੋਹਾਲੀ ਵਿੱਚ ਕੈਂਪਸ ਸਥਾਪਤ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਦਾ ਸੱਦਾ ਵੀ ਦਿੱਤਾ। ਉਨ੍ਹਾਂ ਕਿਹਾ, “ਪੰਜਾਬ ਅਤੇ ਗੁਆਂਢੀ ਸੂਬਿਆਂ ਲਈ ਸਿੱਖਿਆ ਅਤੇ ਹੁਨਰ ਵਿਕਾਸ ਕੇਂਦਰ ਹੋਣ ਦੇ ਨਾਤੇ ਮੋਹਾਲੀ ਕੈਨੇਡੀਅਨ ਸੰਸਥਾਵਾਂ ਲਈ ਵੱਖ-ਵੱਖ ਲਾਭਾਂ ਦੀ ਪੇਸ਼ਕਸ਼ ਕਰਦਾ ਹੈ।” ਉਨ੍ਹਾਂ ਅੱਗੇ ਕਿਹਾ, “ਸਾਡਾ ਉਦੇਸ਼ ਕੈਨੇਡੀਅਨ ਤਕਨਾਲੋਜੀ ਅਤੇ ਸੇਵਾ ਕੰਪਨੀਆਂ ਨੂੰ ਮੋਹਾਲੀ ਵਿੱਚ ਆਈ.ਟੀ. ਅਤੇ ਆਈ.ਟੀ.ਈ.ਐਸ. ਸੰਚਾਲਨ ਅਤੇ ਗਲੋਬਲ ਸਮਰੱਥਾ ਕੇਂਦਰ ਸਥਾਪਤ ਕਰਨ ਲਈ ਆਕਰਸ਼ਿਤ ਕਰਨਾ ਹੈ।”ਇਸ ਸਬੰਧੀ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਕੈਨੇਡੀਅਨ ਨਿਵੇਸ਼ਕਾਂ ਨੂੰ ਨਿਵੇਸ਼ ਸਬੰਧੀ ਸਹੂਲਤਾਂ ਪ੍ਰਦਾਨ ਕਰਾਂਗੇ। ਮੈਂ ਕੈਨੇਡੀਅਨ ਵਫ਼ਦਾਂ ਨੂੰ 13 ਤੋਂ 15 ਮਾਰਚ, 2026 ਤੱਕ ਪਲਾਕਸ਼ਾ ਯੂਨੀਵਰਸਿਟੀ, ਮੋਹਾਲੀ ਵਿਖੇ ਹੋਣ ਵਾਲੇ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਹਿੱਸਾ ਲੈਣ ਲਈ ਨਿੱਘਾ ਸੱਦਾ ਦਿੰਦਾ ਹਾਂ।” ਉਨ੍ਹਾਂ ਆਸ ਪ੍ਰਗਟ ਕਰਦਿਆਂ ਕਿਹਾ, “ਇਹ ਭਾਈਵਾਲੀ ਦੁਵੱਲੇ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗੀ ਅਤੇ ਪੰਜਾਬ ਅਤੇ ਬ੍ਰਿਟਿਸ਼ ਕੋਲੰਬੀਆ ਦੋਵਾਂ ਦੇ ਸਮੁੱਚੇ ਵਿਕਾਸ ਨੂੰ ਹੁਲਾਰਾ ਦੇਵੇਗੀ।”

ਇਹ ਵੀ ਪੜ੍ਹੋ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

ਇਸ ਦੌਰਾਨ ਬ੍ਰਿਟਿਸ਼ ਕੋਲੰਬੀਆ ਦੇ ਪ੍ਰੀਮੀਅਰ ਨੇ ਮੁੱਖ ਮੰਤਰੀ ਦਾ ਉਨ੍ਹਾਂ ਦੀ ਮਹਿਮਾਨਨਿਵਾਜ਼ੀ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ, “ਪੰਜਾਬ ਵੱਲੋਂ ਕੀਤੀ ਗਈ ਮਹਿਮਾਨਨਿਵਾਜ਼ੀ ਨੇ ਮੇਰੇ ਦੌਰੇ ਨੂੰ ਸੱਚਮੁੱਚ ਯਾਦਗਾਰੀ ਬਣਾ ਦਿੱਤਾ ਹੈ।” ਦੋਵਾਂ ਪਾਸਿਆਂ ਦੇ ਲੋਕਾਂ ਦਰਮਿਆਨ ਆਪਸੀ ਸਾਂਝ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਅੱਗੇ ਕਿਹਾ, “ਪੰਜਾਬ ਹਮੇਸ਼ਾ ਬ੍ਰਿਟਿਸ਼ ਕੋਲੰਬੀਆ ਵਿੱਚ ਵਸਦੇ ਪੰਜਾਬੀਆਂ ਦੇ ਦਿਲਾਂ ਵਿੱਚ ਵੱਸਦਾ ਹੈ ਅਤੇ ਲੋਕਾਂ ਦਰਮਿਆਨ ਇਹ ਰਿਸ਼ਤਾ ਹੋਰ ਵੀ ਮਜ਼ਬੂਤ ਹੋਣਾ ਚਾਹੀਦਾ ਹੈ।” ਪ੍ਰੀਮੀਅਰ ਨੇ ਹੋਰ ਨੇੜਲੇ ਸਬੰਧਾਂ ਲਈ ਉਤਸੁਕਤਾ ਪ੍ਰਗਟ ਕਰਦਿਆਂ, ਕਿਹਾ, “ਅਸੀਂ ਪੰਜਾਬ ਨਾਲ ਵਪਾਰਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਇੱਛੁਕ ਹਾਂ ਅਤੇ ਹੁਨਰ ਵਿਕਾਸ, ਊਰਜਾ ਤੇ ਹੋਰ ਖੇਤਰਾਂ ਵਿੱਚ ਆਪਸੀ ਆਦਾਨ-ਪ੍ਰਦਾਨ ਦੇ ਮੌਕਿਆਂ ਦੀ ਪੜਚੋਲ ਕਰਾਂਗੇ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਯੂਥ ਕਾਂਗਰਸ ਦੀ ਭਰਤੀ ਨੂੰ ਲੈ ਕੇ ਨੌਜਵਾਨਾਂ ਵਿੱਚ ਭਾਰੀ ਉਤਸਾਹ : ਪ੍ਰੀਤਮ ਕੋਟ ਭਾਈ/ਰਾਜਨ ਗਰਗ

0

👉ਯੂਥ ਕਾਂਗਰਸ ਦੀ ਨਵੀਂ ਭਰਤੀ ਲਈ 23 ਜਨਵਰੀ ਤੱਕ ਆਨਲਾਈਨ ਭਰੇ ਜਾ ਸਕਦੇ ਨੇ ਫਾਰਮ : ਜੈਡਆਰਓ ਆਜ਼ਾਦ ਬਹਾਦਰ
Bathinda News: ਪੰਜਾਬ ਯੂਥ ਕਾਂਗਰਸ ਦੀ ਨਵੀਂ ਭਰਤੀ ਲਈ ਨੌਮੀਨੇਸ਼ਨ ਕਰਨ ਲਈ ਫਾਰਮਾਂ ਦੀ ਸ਼ੁਰੂਆਤ ਹੋ ਚੱਲੀ ਹੈ, ਜਿਸ ਲਈ 23 ਜਨਵਰੀ ਤੱਕ 18 ਤੋਂ 25 ਸਾਲ ਤੱਕ ਦੇ ਨੌਜਵਾਨ ਆਨਲਾਈਨ ਫਾਰਮ ਭਰ ਸਕਦੇ ਹਨ। ਇਹ ਜਾਣਕਾਰੀ ਅੱਜ ਬਠਿੰਡਾ ਕਾਂਗਰਸ ਭਵਨ ਵਿਖੇ ਜ਼ਿਲਾ ਕਾਂਗਰਸ ਬਠਿੰਡਾ ਸ਼ਹਿਰੀ ਰਾਜਨ ਗਰਗ ਅਤੇ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਪ੍ਰੀਤਮ ਸਿੰਘ ਕੋਟਭਾਈ ਅਤੇ ਯੂਥ ਕਾਂਗਰਸ ਦੇ ਬਲਾਕ ਪ੍ਰਧਾਨਾਂ ਨਾਲ ਇੰਡੀਅਨ ਯੂਥ ਕਾਂਗਰਸ ਵੱਲੋਂ ਲਾਏ ਜੈਡਆਰਓ ਜੋਨਲ ਰਿਟਰਨਿੰਗ ਅਫਸਰ ਆਜ਼ਾਦ ਬਹਾਦਰ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ।ਇਸ ਮੌਕੇ ਰਾਜਨ ਗਰਗ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਯੂਥ ਕਾਂਗਰਸ ਦੀ ਮਿਆਦ ਤਿੰਨ ਸਾਲ ਬਾਅਦ ਖਤਮ ਹੋ ਗਈ ਹੈ ਜਿਸ ਕਰਕੇ ਹੁਣ ਨਵੀਂ ਭਰਤੀ ਲਈ ਆਨਲਾਈਨ ਫਾਰਮ ਭਰੇ ਜਾਣ ਦੀ ਸ਼ੁਰੂਆਤੀ ਕੀਤੀ ਗਈ ਹੈ, 18 ਤੋਂ 23 ਜਨਵਰੀ ਤੱਕ ਇਹ ਫਾਰਮ ਭਰੇ ਜਾ ਸਕਦੇ ਹਨ।

ਇਹ ਵੀ ਪੜ੍ਹੋ  328 ਸਰੂਪਾਂ ਦੀ ਚੱਲ ਰਹੀ ਜਾਂਚ ਦੌਰਾਨ SGPC ਦੀ ਅੰਤਰਿਗ ਕਮੇਟੀ ਦੀ ਅਹਿਮ ਮੀਟਿੰਗ ਅੱਜ

ਉਸ ਉਪਰੰਤ ਚੋਣ ਪ੍ਰਕਿਰਿਆ ਸ਼ੁਰੂ ਹੋਵੇਗੀ ਜਿਸ ਲਈ ਬਲਾਕ ਪ੍ਰਧਾਨ ਤੋਂ ਲੈ ਕੇ ਪੰਜਾਬ ਪ੍ਰਧਾਨ ਤੱਕ ਦੀ ਚੋਣ ਹੋਵੇਗੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਪ੍ਰੀਤਮ ਸਿੰਘ ਕੋਟ ਭਾਈ ਨੇ ਦੱਸਿਆ ਕਿ ਯੂਥ ਕਾਂਗਰਸ ਦੀ ਭਰਤੀ ਲਈ ਪੰਜਾਬ ਦੇ ਨੌਜਵਾਨਾਂ ਵਿੱਚ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ ਕਿਉਂਕਿ ਕਾਂਗਰਸ ਪਾਰਟੀ ਦੇਸ਼ ਅਤੇ ਪੰਜਾਬ ਦੇ ਹਿੱਤ ਵਿੱਚ ਹਮੇਸ਼ਾ ਹੀ ਅਹਿਮ ਰੋਲ ਨਿਭਾਉਂਦੀ ਆਈ ਹੈ। ਇਸ ਦੌਰਾਨ ਸ: ਕੋਟਭਾਈ ਨੇ ਪਿਛਲੇ ਦਿਨੀ ਕੇਂਦਰ ਸਰਕਾਰ ਦੀ ਨਵੇਂ ਨਾਮ ਨਾਲ ਲਿਆਂਦੀ ਮਨਰੇਗਾ ਸਕੀਮ ਦੇ ਵਿਰੋਧ ਵਿੱਚ ਕੀਤੀ ਗਈ ਰੈਲੀ ਵਿੱਚ ਪਹੁੰਚੇ ਸਮੁੱਚੇ ਕਾਂਗਰਸ ਦੇ ਲੀਡਰਸ਼ਿਪ ਅਤੇ ਵਰਕਰਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਤੇ ਕਿਹਾ ਕਿ ਪੰਜਾਬ ਸਰਕਾਰ ਅਧੀਨ ਸੂਬੇ ਦੇ ਹਾਲਾਤ ਮਾੜੇ ਹਨ ਲੁੱਟਾਂ ਖੋਹਾਂ ਚੋਰੀਆਂ ਡਕੈਤੀਆਂ ਹੋ ਰਹੀਆਂ ਹਨ ਕਤਲ ਹੋ ਰਹੇ ਹਨ ਪਰ ਸਰਕਾਰ ਨਾਮ ਦੀ ਕੋਈ ਚੀਜ਼ ਨਜ਼ਰ ਨਹੀਂ ਆ ਰਹੀ।

ਇਹ ਵੀ ਪੜ੍ਹੋ  ਅੰਮ੍ਰਿਤਸਰ ਤੋਂ 40 ਕਿਲੋ ਹੈਰੋਇਨ ਦੀ ਖੇਪ ਬਰਾਮਦ, ਚਾਰ ਸੰਚਾਲਕ ਕਾਬੂ

ਇਸ ਮੌਕੇ ਆਜ਼ਾਦ ਬਹਾਦਰ ਨੇ ਨੌਜਵਾਨਾਂ ਨੂੰ ਯੂਥ ਕਾਂਗਰਸ ਰਾਹੀਂ ਇੰਡੀਅਨ ਯੂਥ ਕਾਂਗਰਸ ਨਾਲ ਜੁੜਨ ਦਾ ਸੱਦਾ ਦਿੱਤਾ। ਇਸ ਮੌਕੇ ਉਹਨਾਂ ਦੇ ਨਾਲ ਅਵਤਾਰ ਸਿੰਘ ਗੋਨਿਆਣਾ, ਰੁਪਿੰਦਰਪਾਲ ਸਿੰਘ ਕੋਟ ਭਾਈ, ਮੀਤ ਪ੍ਰਧਾਨ ਰੁਪਿੰਦਰ ਬਿੰਦਰਾ, ਲਖਵਿੰਦਰ ਸਿੰਘ ਲੱਖਾ, ਸੁਨੀਲ ਕੁਮਾਰ, ਦਰਸ਼ਨ ਸਿੰਘ ਰਾਮਾ, ਕ੍ਰਿਸ਼ਨ ਸਿੰਘ ਭਾਗੀਬਾਦਰ, ਲਖਬੀਰ ਸਿੰਘ ਨਾਜੀ ਮੌੜ, ਸੁਖਦੀਪ ਸਿੰਘ ਮੌੜ, ਅੰਗਰੇਜ ਸਿੰਘ ਭਗਤਾ, ਮਨਜੀਤ ਸਿੰਘ ਬਠਿੰਡਾ, ਜਗਜੀਤ ਸਿੰਘ ਸੰਗਤ, ਭੋਲਾ ਸਿੰਘ ਨਥਾਣਾ ,ਪਰਗਟ ਸਿੰਘ ਆਦਿ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Breaking News; ਜਗਮੀਤ ਬਰਾੜ, ਚਰਨਜੀਤ ਬਰਾੜ ਤੇ ਓਕਾਂਰ ਸਿੱਧੂ ਹੋਏ BJP ਵਿੱਚ ਸ਼ਾਮਲ

0

Chandigarh News: punjab politics; ਪੰਜਾਬ ਦੀ ਸਿਆਸਤ ਵਿਚ ਸ਼ੁੱਕਰਵਾਰ ਨੂੰ ਵੱਡਾ ਧਮਾਕਾ ਕਰਦਿਆਂ ਭਾਰਤੀ ਜਨਤਾ ਪਾਰਟੀ ਨੇ ਸੂਬੇ ਦੇ ਨਾਮੀਂ ਆਗੂਆਂ ਨੂੰ ਕਮਲ ਦਾ ਫੁੱਲ ਫ਼ੜਾ ਦਿੱਤਾ ਹੈ। ਇੱਥੇ ਪਾਰਟੀ ਦਫ਼ਤਰ’ਚ ਹੋਏ ਵੱਡੇ ਸਮਾਗਮ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹੋਏ ਵੱਡੇ ਸਮਾਗਮ ਵਿੱਚ ਸਾਬਕਾ ਐਮਪੀ ਜਗਮੀਤ ਸਿੰਘ ਬਰਾੜ ਆਪਣੇ ਭਰਾ ਰਿਪਜੀਤ ਸਿੰਘ ਬਰਾੜ, ਅਕਾਲੀ ਦਲ ਪੁਨਰ ਸੁਰਜੀਤੀ ਦੇ ਗਠਨ ਵਿਚ ਅਹਿਮ ਭੁਮਿਕਾ ਨਿਭਾਉਣ ਵਾਲੇ ਸੀਨੀਅਰ ਅਕਾਲੀ ਆਗੂ ਚਰਨਜੀਤ ਸਿੰਘ ਬਰਾੜ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਾਬਕਾ ਓਐਸਡੀ ਓਕਾਂਰ ਸਿੰਘ ਸਿੱਧੂ ਭਾਜਪਾ ਵਿਚ ਸ਼ਾਮਲ ਹੋ ਗਏ।

ਇਹ ਵੀ ਪੜ੍ਹੋ ਵੱਡੀ ਖ਼ਬਰ; ਜਗਮੀਤ ਬਰਾੜ ਭਰਾ ਸਮੇਤ ਹੋਣਗੇ ਭਾਜਪਾ ਵਿਚ ਸ਼ਾਮਲ!

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਪਾਰਟੀ ਵਿਚ ਹੋਏ ਸਮਾਗਮ ‘ਚ ਪੰਜਾਬ ਭਰ ਤੋਂ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਪੁੱਜੀ ਹੋਈ ਸੀ। ਬੀਤੇ ਦਿਨ ਸ਼੍ਰੀ ਮੁਕਤਸਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਮਾਘੀ ਮੇਲੇ ਮੌਕੇ ਵੱਡੀ ਸਿਆਸੀ ਕਾਨਫਰੰਸ ਕਰਨ ਤੋਂ ਬਾਅਦ ਉਤਸ਼ਾਹ ਵਿੱਚ ਦਿਖਾਈ ਦੇ ਰਹੀ ਭਾਜਪਾ ਨੁੰ ਇੰਨ੍ਹਾਂ ਆਗੂਆਂ ਦੀ ਸਮੂਲੀਅਤ ਨਾਲ ਵੱਡੀ ਸਿਆਸੀ ਤਾਕਤ ਮਿਲੇਗੀ। ਜਗਮੀਤ ਸਿੰਘ ਬਰਾੜ ਕਾਂਗਰਸ ਦੇ ਵੱਡੇ ਆਗੂ ਰਹੇ ਹਨ ਤੇ ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਹ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਸਨ ਤੇ ਬਠਿੰਡਾ ਜ਼ਿਲ੍ਹੇ ਦੇ ਮੋੜ ਵਿਧਾਨ ਸਭਾ ਹਲਕੇ ਤੋਂ ਚੋਣ ਲੜੀ ਸੀ। ਪ੍ਰੰਤੂ ਸਫ਼ਲ ਨਹੀਂ ਹੋ ਸਕੇ ਸਨ।

ਇਹ ਵੀ ਪੜ੍ਹੋ 328 ਸਰੂਪਾਂ ਦੀ ਚੱਲ ਰਹੀ ਜਾਂਚ ਦੌਰਾਨ SGPC ਦੀ ਅੰਤਰਿਗ ਕਮੇਟੀ ਦੀ ਅਹਿਮ ਮੀਟਿੰਗ ਅੱਜ

ਇਸੇ ਤਰ੍ਹਾਂ ਚਰਨਜੀਤ ਸਿੰਘ ਬਰਾੜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਓਐਸਡੀ ਰਹਿ ਚੁੱਕੇ ਹਨ ਤੇ ਰਾਜਪੁਰਾ ਵਿਧਾਨ ਸਭਾ ਹਲਕੇ ਤੋਂ ਪਾਰਟੀ ਦੇ ਵੱਡੇ ਆਗੂ ਹਨ। ਜਦਕਿ ਓਕਾਂਰ ਸਿੰਘ ਸਿੱਧੂ ਆਪ ਵਿਚ ਲੰਮਾ ਸਮਾਂ ਕੰਮ ਕਰਦੇ ਹਨ, ਜਿਸਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਆਪਣਾ ਓਐਸਡੀ ਨਿਯੂਕਤ ਕੀਤਾ ਸੀ ਪ੍ਰੰਤੁ ਸਤੰਬਰ 2024 ਵਿਚ ਅਚਾਨਕ ਹਟਾ ਦਿੱਤਾ ਸੀ।ਸਿਆਸੀ ਮਾਹਰ ਵਿਧਾਨ ਸਭਾ ਚੋਣਾਂ ਤੋਂ ਕੁੱਝ ਮਹੀਨੇ ਪਹਿਲਾਂ ਇੰਨੀਂ ਵੱਡੀ ਤਾਦਾਦ ਵਿਚ ਦੂਜੀ ਪਾਰਟੀ ਦੇ ਆਗੂਆਂ ਦੀ ਭਾਜਪਾ ਵਿਚ ਸ਼ਮੂਲੀਅਤ ਨੇ ਸਿਆਸੀ ਹਲਕਿਆਂ ਵਿਚ ਵੱਡੀ ਚਰਚਾ ਛੇੜੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵੱਡੀ ਖ਼ਬਰ; ਜਗਮੀਤ ਬਰਾੜ ਭਰਾ ਸਮੇਤ ਹੋਣਗੇ ਭਾਜਪਾ ਵਿਚ ਸ਼ਾਮਲ!

0

Chandigarh News: ਪੰਜਾਬ ਦੀ ਸਿਆਸਤ ਵਿਚ ਕਈ ਦਹਾਕਿਆਂ ਤੱਕ ਵੱਡਾ ਨਾਮ ਰਹੇ ਸਾਬਕਾ ਐਮਪੀ ਜਗਮੀਤ ਸਿੰਘ ਬਰਾੜ ਅੱਜ ਸ਼ੁੱਕਰਵਾਰ ਨੂੰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਜਾ ਰਹੇ ਹਨ। ਉਨ੍ਹਾਂ ਦੇ ਨਾਲ ਰਿਪਜੀਤ ਸਿੰਘ ਬਰਾੜ ਵੀ ਹੋਣਗੇ, ਜੋ ਕੋਟਕਪੂਰਾ ਹਲਕੇ ਤੋਂ ਸਾਬਕਾ ਵਿਧਾਇਕ ਹਨ। ਚਰਚਾ ਮੁਤਾਬਕ ਭਾਜਪਾ ਸ: ਬਰਾੜ ਨੂੰ ਆਉਣ ਵਾਲੇ ਸਮੇਂ ਵਿਚ ਵੱਡੀ ਜਿੰਮੇਵਾਰੀ ਦੇ ਸਕਦੀ ਹੈ।

ਇਹ ਵੀ ਪੜ੍ਹੋ 328 ਸਰੂਪਾਂ ਦੀ ਚੱਲ ਰਹੀ ਜਾਂਚ ਦੌਰਾਨ SGPC ਦੀ ਅੰਤਰਿਗ ਕਮੇਟੀ ਦੀ ਅਹਿਮ ਮੀਟਿੰਗ ਅੱਜ

ਬਰਾੜ ਦੇ ਨਜ਼ਦੀਕੀਆਂ ਮੁਤਾਬਕ ਪਿਛਲੇ ਕੁੱਝ ਸਮੇਂ ਤੋਂ ਚੁੱਪ ਬੈਠੇ ਜਗਮੀਤ ਸਿੰਘ ਬਰਾੜ ਨੇ ਹੁਣ ਭਾਜਪਾ ਵਿਚ ਸ਼ਮੂਲੀਅਤ ਕਰਕੇ ਮੁੜ ਪੰਜਾਬ ਦੀ ਸਿਆਸਤ ਵਿਚ ਗਤੀਸ਼ੀਲ ਹੋਣ ਦਾ ਫੈਸਲਾ ਲਿਆ ਹੈ। ਉਨ੍ਹਾਂ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਤੋਂ ਇਲਾਵਾ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਪਾਰਟੀ ਵਿਚ ਸ਼ਾਮਲ ਕਰਵਾਉਣਗੇ।

ਇਹ ਵੀ ਪੜ੍ਹੋ Punjab ਨੂੰ ਮਿਲਿਆ ਨਵਾਂ ਮੁੱਖ ਚੋਣ ਅਧਿਕਾਰੀ, IAS Anindita Mitra ਨੂੰ ਮਿਲੀ ਜਿੰਮੇਵਾਰੀ

ਉਧਰ, ਇਸ ਮੌਕੇ ਸੁਖਬੀਰ ਸਿੰਘ ਬਾਦਲ ਦੇ OSD ਰਹੇ ਅਤੇ ਮੌਜੂਦਾ ਸਮੇਂ ਅਕਾਲੀ ਦਲ ਪੁਨਰਸੁਰਜੀਤੀ ਦੇ ਗਠਨ ਵਿਚ ਅਹਿਮ ਭੁਮਿਕਾ ਨਿਭਾਉਣ ਵਾਲੇ ਸੀਨੀਅਰ ਅਕਾਲੀ ਆਗੂ ਚਰਨਜੀਤ ਸਿੰਘ ਬਰਾੜ ਦੇ ਵੀ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਦੀ ਚਰਚਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

328 ਸਰੂਪਾਂ ਦੀ ਚੱਲ ਰਹੀ ਜਾਂਚ ਦੌਰਾਨ SGPC ਦੀ ਅੰਤਰਿਗ ਕਮੇਟੀ ਦੀ ਅਹਿਮ ਮੀਟਿੰਗ ਅੱਜ

0

Amritsar News: SGPC Meeting; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿਗ ਕਮੇਟੀ ਦੀ ਇੱਕ ਅਹਿਮ ਮੀਟਿੰਗ ਅੱਜ 16 ਜਨਵਰੀ ਨੂੰ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਣ ਜਾ ਰਹੀ ਹੈ। ਸਵੇਰੇ 11 ਵਜੇਂ ਹੋਣ ਵਾਲੀ ਇਸ ਮੀਟਿੰਗ ਵਿਚ ਕਈ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ CM Bhagwant Mann ਦੀ ਪੇਸ਼ੀ ਤੋਂ ਬਾਅਦ ਜਥੇਦਾਰ ਗੜਗੱਜ਼ ਦਾ ਅਹਿਮ ਬਿਆਨ ਆਇਆ ਸਾਹਮਣੇ

ਚਰਚਾ ਮੁਤਾਬਕ 328 ਸਰੂਪਾਂ ਦੀ ਚੱਲ ਰਹੀ ਜਾਂਚ ਪੜਤਾਲ ਦੇ ਮੁੱਦੇ ਉੱਪਰ ਵੀ ਮੀਟਿੰਗ ਵਿਚ ਕੁੱਝ ਚਰਚਾ ਹੋ ਸਕਦੀ ਹੈ। ਇਸਦੇ ਇਲਾਵਾ ਬੀਤੇ ਕੱਲ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਉੱਪਰ ਸਪੱਸ਼ਟੀਕਰਨ ਦੇਣ ਪੁੱਜੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਆਪਣੇ ਨਾਲ ਸ਼੍ਰੋਮਣੀ ਕਮੇਟੀ ਵਿਰੁਧ ਸਿਕਾਇਤਾਂ ਦੇ ਲਿਆਂਦੇ ਬੈਗ ਉੱਪਰ ਵੀ ਗੱਲ ਹੋ ਸਕਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab ਨੂੰ ਮਿਲਿਆ ਨਵਾਂ ਮੁੱਖ ਚੋਣ ਅਧਿਕਾਰੀ, IAS Anindita Mitra ਨੂੰ ਮਿਲੀ ਜਿੰਮੇਵਾਰੀ

0

Chandigarh News: Punjab ਵਿੱਚ ਨਵੇਂ ਮੁੱਖ ਚੋਣ ਅਧਿਕਾਰੀ ਦੀ ਨਿਯੁਕਤੀ ਹੋਈ ਹੈ। ਦੇਸ ਦੇ ਮੁੱਖ ਚੋਣ ਕਮਿਸ਼ਨ ਵੱਲੋਂ ਸਾਲ 2007 ਬੈਚ ਦੇ ਆਈਏਐਸ ਅਧਿਕਾਰੀ ਸ੍ਰੀਮਤੀ ਅਨੰਦਿਤਾ ਮਿੱਤਰਾ ਨੂੰ ਇਸ ਅਹੁੱਦੇ ਲਈ ਚੁਣਿਆ ਗਿਆ ਹੈ।ਇਸ ਸੰਬੰਧੀ ਇਲੈਕਸ਼ਨ ਕਮਿਸ਼ਨ ਆਫ ਇੰਡੀਆ ਦੇ ਪ੍ਰਿੰਸੀਪਲ ਸਕੱਤਰ ਦੇ ਦਸਤਖਤਾਂ ਹੇਠ ਇਕ ਪੱਤਰ ਵੀ ਜਾਰੀ ਕੀਤਾ ਗਿਆ।

ਇਹ ਵੀ ਪੜ੍ਹੋ  ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

ਇਹ ਚੋਣ ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਅਫਸਰਾਂ ਦੇ ਨਾਵਾਂ ਦੇ ਭੇਜੇ ਪੈਨਲ ਵਿੱਚੋਂ ਕੀਤੀ ਹੈ।ਮੌਜੂਦਾ ਸਮੇਂ ਸ਼੍ਰੀਮਤੀ ਮਿੱਤਰਾ ਪੰਜਾਬ ਦੇ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਵਜੋਂ ਕੰਮ ਕਰ ਰਹੇ ਹਨ। ਦਸਣਾ ਬਣਦਾ ਹੈ ਕਿ ਸ੍ਰੀਮਤੀ ਅਨੰਦਿਤਾ ਮਿੱਤਰਾ ਦੇ ਪਤੀ ਸ੍ਰੀ ਕਰੁਨਾ ਰਾਜੂ ਵੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਰਹਿ ਚੁੱਕੇ ਹਨ। ਮੌਜੂਦਾ ਸਮੇਂ ਸੀਨੀਅਰ ਆਈਏਐਸ ਅਫ਼ਸਰ ਸਿਬਿਨ.ਸੀ ਇਹ ਜਿੰਮੇਵਾਰੀ ਨਿਭਾ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅੰਮ੍ਰਿਤਸਰ ਤੋਂ 40 ਕਿਲੋ ਹੈਰੋਇਨ ਦੀ ਖੇਪ ਬਰਾਮਦ, ਚਾਰ ਸੰਚਾਲਕ ਕਾਬੂ

0

👉ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਮੁਲਜ਼ਮਾਂ ਨੇ ਆਪਣੇ ਹੈਂਡਲਰ ਦੇ ਨਿਰਦੇਸ਼ਾਂ ‘ਤੇ ਹੈਰੋਇਨ ਦੀ ਖੇਪ ਬਰਾਮਦ ਕੀਤੀ ਸੀ: ਡੀਜੀਪੀ ਗੌਰਵ ਯਾਦਵ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਨਾਰਕੋਟਿਕ ਤਸਕਰੀ ਮਾਡਿਊਲ ਦੇ ਚਾਰ ਸੰਚਾਲਕਾਂ ਨੂੰ 40 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੰਜਾਬ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ। ਇਹਨਾਂ ਫੜੇ ਗਏ ਵਿਅਕਤੀਆਂ ਦੀ ਪਛਾਣ ਨਰਿੰਦਰ ਸਿੰਘ ਉਰਫ਼ ਨੰਨੀ, ਸੂਰਜ, ਜੈਕਬ ਮਸੀਹ ਅਤੇ ਅਜੇ ਕੁਮਾਰ ਉਰਫ਼ ਰਵੀ, ਸਾਰੇ ਵਾਸੀ ਕੋਟ ਈਸੇ ਖਾਂ ਮੋਗਾ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਨਸ਼ਿਆਂ ਦੀ ਖੇਪ ਲੈ ਜਾਣ ਲਈ ਵਰਤੀਆਂ ਜਾ ਰਹੀਆਂ ਕਾਰਾਂ ਟੋਇਟਾ ਕੋਰੋਲਾ ਐਲਟਿਸ (ਰਜਿਸਟ੍ਰੇਸ਼ਨ ਨੰਬਰ ਪੀ.ਬੀ.03ਏ.ਕੇ.1810) ਅਤੇ ਬੀ.ਐਮ.ਡਬਲਯੂ. (ਰਜਿਸਟ੍ਰੇਸ਼ਨ ਨੰਬਰ ਯੂ.ਪੀ.14 ਸੀ.ਜੇ.4646) ਨੂੰ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫੜੇ ਗਏ ਮੁਲਜ਼ਮਾਂ ਨੇ ਹੈਰੋਇਨ ਦੀ ਵੱਡੀ ਖੇਪ ਆਪਣੇ ਹੈਂਡਲਰ, ਜੋ ਕਿ ਨਸ਼ਾ ਤਸਕਰ ਹੈ, ਦੇ ਨਿਰਦੇਸ਼ਾਂ ‘ਤੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ‘ਤੇ ਸਪਲਾਈ ਕਰਨ ਲਈ ਪ੍ਰਾਪਤ ਕੀਤੀ ਸੀ।

ਇਹ ਵੀ ਪੜ੍ਹੋ  Bathinda Police ਨੇ 40 ਕਿਲੋਂ ਹੈਰੋਇਨ ਬਰਾਮਦਗੀ ਦੇ ਮੁਲਜ਼ਮਾਂ ਦੀ ਕਰੋੜਾਂ ਦੀ ਜਾਇਦਾਦ ਕੀਤੀ ਫ਼ਰੀਜ

ਜਾਣਕਾਰੀ ਅਨੁਸਾਰ ਸੀ.ਆਈ.ਅੰਮ੍ਰਿਤਸਰ ਨੂੰ ਖਾਸ ਸੂਚਨਾ ਮਿਲੀ ਸੀ ਕਿ ਇੱਕ ਨਾਮੀ ਨਸ਼ਾ ਤਸਕਰ, ਜੋ ਕਿ ਭਗੌੜਾ ਵੀ ਹੈ, ਆਪਣੇ ਸਾਥੀਆਂ ਦੀ ਮਦਦ ਨਸ਼ਾ ਤਸਕਰੀ ਨੈਟਵਰਕ ਚਲਾ ਰਿਹਾ ਸੀ ਅਤੇ ਉਸ ਦੇ ਨਿਰਦੇਸ਼ਾਂ ‘ਤੇ ਉਸ ਦੇ ਸਾਥੀ ਹੈਰੋਇਨ ਦੀ ਵੱਡੀ ਖੇਪ ਪ੍ਰਾਪਤ ਕਰਨ ਲਈ ਅੰਮ੍ਰਿਤਸਰ ਆਏ ਸਨ। ਡੀ.ਜੀ.ਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਅੰਮ੍ਰਿਤਸਰ-ਤਰਨਤਾਰਨ ਹਾਈਵੇਅ ‘ਤੇ ਨਾਕਾ ਲਗਾਇਆ ਅਤੇ ਡੀਪੀਐਸ ਸਕੂਲ, ਅੰਮ੍ਰਿਤਸਰ ਨੇੜੇ ਨਰਿੰਦਰ ਸਿੰਘ ਉਰਫ਼ ਨੰਨੀ, ਸੂਰਜ, ਜੈਕਬ ਮਸੀਹ ਅਤੇ ਅਜੈ ਕੁਮਾਰ ਨੂੰ ਰੋਕ ਕੇ ਉਨ੍ਹਾਂ ਦੀ ਤਲਾਸ਼ੀ ਲਈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 40 ਕਿਲੋ ਹੈਰੋਇਨ ਬਰਾਮਦ ਕੀਤੀ।ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ ਪਿਛਲੇ ਸਬੰਧਾਂ ਅਤੇ ਸਮੁੱਚੀ ਸਪਲਾਈ ਚੇਨ, ਜਿਸ ਦੇ ਅੰਤਰ-ਸਰਹੱਦੀ ਕਨੈਕਸ਼ਨ ਹੋਣ ਦੀ ਸੰਭਾਵਨਾ ਹੈ, ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।ਇਸ ਸਬੰਧੀ ਕੇਸ ਥਾਣਾ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਐੱਫ.ਆਈ.ਆਰ ਨੰਬਰ 1 ਮਿਤੀ 14-01-2026 ਨੂੰ ਦਰਜ ਕੀਤਾ ਗਿਆ ਹੈ।ਆਤਿਸ਼ੀ ਵਾਇਰਲ ਵੀਡੀਓ ਕੋਰਟ ਨੇ ਹਟਾਉਣ ਦੇ ਦਿੱਤੇ ਹੁਕਮ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda Police ਨੇ 40 ਕਿਲੋਂ ਹੈਰੋਇਨ ਬਰਾਮਦਗੀ ਦੇ ਮੁਲਜ਼ਮਾਂ ਦੀ ਕਰੋੜਾਂ ਦੀ ਜਾਇਦਾਦ ਕੀਤੀ ਫ਼ਰੀਜ

0

Bathinda News: Bathinda Police ਨੇ ਵੀਰਵਾਰ ਨੂੰ ਇੱਕ ਵੱਡੀ ਕਾਰਵਾਈ ਕਰਦਿਆਂ 08.7.2025 ਨੂੰ ਥਾਣਾ ਕੋਤਵਾਲੀ ਬਠਿੰਡਾ ਵਿਖੇ ਦਰਜ ਐੱਨ.ਡੀ.ਪੀ.ਐੱਸ ਐਕਟ ਤਹਿਤ ਮੁਕੱਦਮੇ ਵਿਚ ਸ਼ਾਮਲ ਮੁਲਜਮਾਂ ਦੀ ਕਰੋੜਾਂ ਦੀ ਜਾਇਦਾਦ ਫ਼ਰੀਜ ਕਰ ਦਿੱਤੀ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ (NDPS)ਗੁਰਪ੍ਰੀਤ ਸਿੰਘ ਨੇ ਦਸਿਆ ਕਿ ਇਸ ਸਬੰਧ ਵਿਚ ਨਸ਼ਾ ਤਸਕਰੀ ਰਾਹੀ ਬਣਾਈ ਗਈ ਅਣ-ਅਧਿਕਾਰਿਤ ਚੱਲ/ਅਚੱਲ ਜਾਇਦਾਦ ਅਤੇ ਡਰੱਗ ਮਨੀ ਨੂੰ ਫਰੀਜ ਕਰਾਉਣ ਲਈ 68-ਐੱਫ ਐੱਨ.ਡੀ.ਪੀ.ਐੱਸ ਐਕਟ ਤਹਿਤ ਕੇਸ ਤਿਆਰ ਕਰਕੇ ਕੰਪੀਟੈਂਟ ਅਥਾਰਟੀ ਦਿੱਲੀ ਪਾਸ ਭੇਜੇ ਜਾ ਰਹੇ ਹਨ।

ਇਹ ਵੀ ਪੜ੍ਹੋ  Kangana Ranaut ਮਾਣਹਾਣੀ ਮਾਮਲੇ ‘ਚ Bathinda Court ਦਾ ਆਇਆ ਵੱਡਾ ਫੈਸਲਾ

ਇਸੇ ਕੜੀ ਤਹਿਤ ਉਕਤ ਮੁਕੱਦਮੇ ਵਿਚ ਸ਼ਾਮਲ ਮੁਲਜ਼ਮ ਲਖਵੀਰ ਸਿੰਘ ਉਰਫ ਲੱਖਾ, ਜਿਸ ਪਾਸੋਂ 40 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਸੀ, ਦੋ ਕੇਸ ਕੰਪੀਟੈਂਟ ਅਥਾਰਟੀ ਦਿੱਲੀ ਭੇਜੇ ਗਏ ਸਨ। ਜਿਹਨਾਂ ਦੇ ਆਰਡਰ ਮੌਸੂਲ ਹੋਣ ‘ਤੇ ਪਹਿਲਾਂ 2 ਕਰੋੜ 49 ਲੱਖ 81,000/- ਰੁਪਏ ਦੀ ਚੱਲ ਅਤੇ ਅਚੱਲ ਪ੍ਰਾਪਰਟੀ ਨੂੰ ਫਰੀਜ ਕੀਤਾ ਗਿਆ ਸੀ, ਜਿਸਤੋਂ ਬਾਅਦ ਅੱਜ ਇਸਦੇ ਦੋ ਵਹੀਕਲ ਇੱਕ ਮਰਸੀਡੀਜ ਕਾਰ ਅਤੇ ਇੱਕ ਜੀਪ ਜਿਹਨਾਂ ਦੀ ਕੀਮਤ ਲੱਗਭਗ 48 ਲੱਖ 50,000 ਰੁਪਏ ਬਣਦੀ ਹੈ, ਨੂੰ ਵੀ ਫਰੀਜ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1899294