Saturday, May 23, 2026
Home Blog Page 2177

ਵਿੱਕੀ ਮਿੱਡੂਖੇੜਾ ਕਤਲ ਦਾ ਬਦਲਾ ਲੈਣ ਲਈ ਸਿੱਧੂ ਮੂਸੇਵਾਲਾ ਨੂੰ ਮਾਰਨਾ ਪਿਆ: ਲਾਰੇਂਸ ਬਿਸਨੋਈ

0

ਬਠਿੰਡਾ ਜੇਲ੍ਹ ’ਚ ਬੰਦ ਗੈਗਸਟਰ ਦੀ ਨਿੱਜੀ ਟੀਵੀ ਚੈਨਲ ’ਤੇ ਹੋਈ ਇੰਟਰਵਿਊ ਪ੍ਰਕਾਸ਼ਤ
ਸੁਖਜਿੰਦਰ ਮਾਨ
ਬਠਿੰਡਾ, 14 ਮਾਰਚ : ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਮਾਸਟਰਮਾਈਂਡ ਮੰਨੇ ਜਾਂਦੇ ਚਰਚਿਤ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਦਾਅਵਾ ਕੀਤਾ ਹੈ ਕਿ ਵਿੱਕੀ ਮਿੱਡੂਖੇੜਾ ਕਤਲ ਦਾ ਬਦਲਾ ਲੈਣ ਲਈ ਹੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਮਾਰਨ ਲਈ ਮਜਬੂਰ ਹੋਣਾ ਪਿਆ। ਇਹ ਦਾਅਵਾ ਅੱਜ ਉਸਦੀ ਇੱਕ ਨਿੱਜੀ ਟੈਲੀਵਿਜ਼ਨ ਚੈਨਲ ਵਲੋਂ ਪ੍ਰਕਾਸ਼ਤ ਕੀਤੀ ਗਈ ਇੰਟਰਵਿਊ ਵਿਚ ਕੀਤਾ। ਹਾਲਾਂਕਿ ਇਸ ਇੰਟਰਵਿਊ ਦੇ ਪੰਜਾਬ ਦੀ ਕਿਸੇ ਜੇਲ੍ਹ ’ਚ ਹੋਣ ਦੇ ਦਾਅਵੇ ਨੂੰ ਪੰਜਾਬ ਸਰਕਾਰ ਅਤੇ ਜੇਲ੍ਹ ਸੁਪਰਡੈਂਟ ਨੇ ਪੂਰੀ ਤਰ੍ਹਾਂ ਰੱਦ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਇਕੱਲੀ ਬਠਿੰਡਾ ਜੇਲ੍ਹ ਹੀ ਨਹੀਂ ਸਗੋਂ ਪੰਜਾਬ ਦੀ ਕਿਸੇ ਹੋਰ ਜੇਲ੍ਹ ਵਿਚ ਅਜਿਹਾ ਸੰਭਵ ਨਹੀਂ ਹੈ। ਉਧਰ ਪ੍ਰਕਾਸ਼ਤ ਇਸ ਇੰਟਰਵਿਊ ਵਿਚ ਲਾਰੇਂਸ ਬਿਸਨੋਈ ਨੇ ਇਹ ਵੀ ਖ਼ੁਲਾਸਾ ਕੀਤਾ ਕਿ ਸਿੱਧੂ ਮੁੂਸੇਵਾਲਾ ਉਸਦੇ ਵਿਰੋਧੀ ਗੈਂਗ ਦੀ ਮੱਦਦ ਕਰ ਰਿਹਾ ਸੀ ਤੇ ਉਸਦੀ ਸਿਆਸੀ ਚੜ੍ਹਤ ਵੀ ਬਹੁਤ ਜਿਆਦਾ ਸੀ, ਜਿਸਦੇ ਚੱਲਦੇ ਗੋਲਡੀ ਬਰਾੜ ਵਲੋਂ ਇਹ ਕਦਮ ਚੁੱਕਿਆ ਗਿਆ। ਇਸ ਗੱਲਬਾਤ ਦੌਰਾਨ ਕਈ ਕਾਂਗਰਸੀ ਆਗੂਆਂ ਦੇ ਨਾਮ ਲੈਂਦਿਆਂ ਲਾਰੇਂਸ ਨੇ ਲੈਂਦਿਆਂ ਕਿਹਾ ਕਿ ਜੇਲ੍ਹਾਂ ’ਚ ਉਨ੍ਹਾਂ ਨਾਲ ਗੱਲਬਾਤ ਕਰਦਾ ਸੀ ਤੇ ਉਸਦੀ ਕਾਂਗਰਸ ਸਰਕਾਰ ਵਿਚ ਚੜ੍ਹਤ ਸੀ। ਉਨ੍ਹਾਂ ਕਿਹਾ ਕਿ ਜੇਲ੍ਹ ’ਚ ਉਸਦਾ ਫ਼ੌਨ ਨਹੀਂ ਚੱਲ ਰਿਹਾ ਸੀ। ਗੈਗਸਟਰ ਨੇ ਮੰਨਿਆ ਕਿ ਉਹ ਸਿੱਧੂ ਮੂਸੇਵਾਲਾ ਤੋਂ ਕਾਫ਼ੀ ਖਫ਼ਾ ਸੀ, ਜਿਸਦੇ ਚੱਲਦੇ ਉਸਨੇ ਗੋਲਡੀ ਬਰਾੜ ਨੂੰ ਅਗਲੀ ਕਾਰਵਾਈ ਲਈ ਕਿਹਾ ਸੀ। ਲਾਰੇਂਸ ਨੇ ਇਹ ਵੀ ਦਸਿਆ ਕਿ ਗੋਲਡੀ ਬਰਾੜ ਉਸਦਾ ਪੁਰਾਣਾ ਦੋਸਤ ਹੈ ਤੇ ਉਸਦੇ ਭਰਾ ਗੁਰਲਾਲ ਬਰਾੜ ਦੀ ਮੌਤ ਦਾ ਉਸਨੂੰ ਵੀ ਬਹੁਤ ਦੁੱਖ ਸੀ। ਸਿੱਧੂ ਮੂਸੇਵਾਲਾ ਦੇ ਮੈਨੇਜਰ ਦੀ ਵੀ ਵਿੱਕੀ ਮਿੱਡੂਖੇੜਾ ਦੇ ਕਤਲ ਵਿਚ ਭੂਮਿਕਾ ਸੀ। ਲਾਰੇਂਸ ਬਿਸਨੋਈ ਨੇ ਕਿਹਾ ਕਿ ਵਿੱਕੀ ਮਿੱਡੂਖੇੜਾ ਤੇ ਗੁਰਲਾਲ ਬਰਾੜ ਦਾ ਜੁਰਮ ਦੀ ਦੁਨੀਆ ਵਿਚ ਕੋਈ ਭੂਮਿਕਾ ਨਹੀਂ ਸੀ। ਉਨ੍ਹਾਂ ਕਿਹਾ ਕਿ ਜੇਲ੍ਹ ਹੀ ਹੁਣ ਉਸਦੀ ਹੋਸਟਲ ਬਣ ਗਈ ਹੈ ਕਿਊਂਕਿ ਉਸਦੀ ਸਮਾਜਿਕ ਲਾਈਫ਼ ਖ਼ਤਮ ਹੋ ਗਈ ਸੀ। ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਵਰਤੇ ਗਏ ਹਥਿਆਰਾਂ ਬਾਰੇ ਖੁਲਾਸਾ ਕਰਦਿਆਂ ਲਾਰੇਂਸ ਬਿਸਨੋਈ ਨੇ ਕਿਹਾ ਕਿ ਇਹ ਗੋਲਡੀ ਬਰਾੜ ਤੇ ਸਚਿਨ ਨੇ ਯੂਪੀ ਤੋਂ ਇੱਕ ਤਸਕਰ ਤੋਂ ਮੰਗਵਾਏ ਗਏ ਸਨ। ਉਸਨੇ ਇਹ ਵੀ ਦਾਅਵਾ ਕੀਤਾ ਕਿ ਵਿੱਕੀ ਮਿੱਡੂਖੇੜਾ ਤੇ ਗੁਰਲਾਲ ਬਰਾੜ ਦੇ ਕਾਤਲਾਂ ਨੂੰ ਸਿੱਧੂ ਮੂਸੇਵਾਲਾ ਨੇ ਹੀ ਗ੍ਰਿਫਤਾਰ ਹੌਣ ਤੋਂ ਬਚਾਇਆ ਜਾ ਰਿਹਾ ਸੀ। ਲਾਰੇਂਸ ਨੇ ਇੰਟਰਵਿਊ ਦੌਰਾਨ ਇਹ ਵੀ ਕਿਹਾ ਕਿ ਉਹ ਸਿਰਫ਼ ਅਪਣਾ ਪੱਖ ਰੱਖਣਾ ਚਾਹੁੰਦਾ ਹੈ, ਜਿਸਦੇ ਲਈ ਉਸਨੂੰ ਇੰਟਰਵਿਊ ਦੇਣ ਲਈ ਮਜਬੂਰ ਹੋਣਾ ਪਿਆ। ਉਸਨੇ ਕਿਹਾ ਕਿ ਉਸਨੂੰ ਖਤਰਨਾਕ ਅਪਰਾਧੀ ਤੇ ਅੱਤਵਾਦੀ ਬਣਾ ਕੇ ਪੇਸ਼ ਕੀਤਾ ਜਾ ਰਿਹਾ। ਪ੍ਰੰਤੂ ਜਦੋਂ ਉਸਦੇ ਸਾਥੀਆਂ ਦਾ ਕਤਲ ਕੀਤਾ ਜਾ ਰਿਹਾ ਸੀ ਕਿਸੇ ਨੇ ਉਨ੍ਹਾਂ ਨੂੰ ਨਹੀਂ ਪੁੱਛਿਆ। ਉਸਨੇ ਇਹ ਵੀ ਖੁਲਾਸਾ ਕੀਤਾ ਕਿ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਦੀ ਜਾਣਕਾਰੀ ਉਸਨੂੰ ਕੈਨੇਡਾ ਤੋਂ ਇੱਕ ਦੋਸਤ ਨੇ ਫ਼ੋਨ ਰਾਹੀਂ ਦਿੱਤੀ ਸੀ। ਇਸ ਗੱਲਬਾਤ ਦੌਰਾਨ ਉਸਨੇ ਫ਼ਿਰੌਤੀ ਲੈਣ ਦੀ ਗੱਲ ਵੀ ਕਬੂਲੀ। ਹਾਲਾਂਕਿ ਇਸ ਮੌਕੇ ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਅਪਣੇ ਸਾਥੀਆਂ ਦੀ ਮੌਤ ਦਾ ਹਾਲੇ ਬਦਲਾ ਲੈਣਾ ਬਾਕੀ ਹੈ।

ਫਿਰੋਜ਼ਪੁਰ ਵਿਖੇ 100 ਬੈਡਾਂ ਦੇ ਪੀ ਜੀ ਆਈ ਸੈਟੇਲਾਈਟ ਸੈਂਟਰ ਦੀ ਉਸਾਰੀ ਜਲਦੀ ਹੀ ਸ਼ੁਰੂ ਹੋਵੇਗੀ: ਸੁਖਬੀਰ ਸਿੰਘ ਬਾਦਲ

0

ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਮਨਸੁੱਖ ਮਾਂਡਵੀਆ ਨੇ ਇਸ ਲਈ ਪ੍ਰਵਾਨਗੀ ਦਿੱਤੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 14 ਮਾਰਚ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਫਿਰੋਜ਼ਪੁਰ ਵਿਚ 100 ਬੈਡਾਂ ਦੇ ਪੀ ਜੀ ਆਈ ਸੈਟੇਲਾਈਟ ਸੈਟਰ ਦੀ ਉਸਾਰੀ ਜਲਦੀ ਹੀ ਸ਼ੁਰੂ ਹੋ ਜਾਵੇਗੀ ਅਤੇ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਮਨਸੁੱਖ ਮਾਂਡਵੀਆ ਨੇ ਇਸਦੀ ਪ੍ਰਵਾਨਗੀ ਦੇ ਦਿੱਤੀ ਹੈ।ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਇਸ ਸਬੰਧ ਵਿਚ ਕੇਂਦਰੀ ਮੰਤਰੀ ਨੂੰ ਚਿੱਠੀ ਵੀ ਲਿਖੀ ਹੈ, ਨੇ ਕਿਹਾ ਕਿ ਭਾਵੇਂ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀਸਰਕਾਰ ਨੇ 2016 ਵਿਚ ਇਸਦੀ ਮਨਜ਼ੂਰੀ ਮਿਲਣ ਮਗਰੋਂ 27.5 ਏਕੜ ਜ਼ਮੀਨ ਪੀ ਜੀ ਆਈ ਸੈਟੇਲਾਈਟ ਸੈਂਟਰ ਵਾਸਤੇ ਤਬਦੀਲ ਵੀ ਕਰ ਦਿੱਤੀ ਸੀ ਪਰ ਪਿਛਲੀ ਕਾਂਗਰਸ ਸਰਕਾਰ ਤੇ ਹੁਣ ਆਪ ਸਰਕਾਰ ਸਮੇਤ ਸਮੇਂ ਦੀਆਂ ਸਰਕਾਰਾਂ ਨੇ ਇਸ ਪ੍ਰਾਜੈਕਟ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਵਿਚ ਕੋਈ ਦਿਲਚਸਪੀ ਨਹੀਂ ਵਿਖਾਈ। ਉਹਨਾਂ ਕਿਹਾ ਕਿ ਇਹ ਫਿਰੋਜ਼ਪੁਰ ਦੇ ਲੋਕਾਂ ਵਾਸਤੇ ਖੁਸ਼ੀ ਵਾਲੀ ਗੱਲ ਹੈ ਕਿ ਕੇਂਦਰ ਸਰਕਾਰ ਨੇ ਫੈਸਲਾ ਲਿਆ ਹੈ ਕਿ ਉਹਨਾਂ ਵੱਲੋਂ ਇਹਮਾਮਲਾ ਚੁੱਕਣ ਤੋਂ ਬਾਅਦ ਹੁਣ ਪ੍ਰਾਜੈਕਟ ਨੂੰ ਤਰਜੀਹ ਦੇ ਆਧਾਰ ’ਤੇ ਲਿਆ ਜਾਵੇਗਾ ਅਤੇ ਇਸਦੀ ਉਸਾਰੀ ਜਲਦੀ ਸ਼ੁਰੂ ਕਰਵਾਈ ਜਾਵੇਗੀ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਇਸ ਪ੍ਰਾਜੈਕਟ ਲਈ ਥਾਂ ਪੀ ਜੀ ਆਈ ਚੰਡੀਗੜ੍ਹ ਕਮੇਟੀ ਨੂੰ ਟਰਾਂਸਫਰ ਕਰਨ ਦੇ ਨਾਲ ਨਾਲ 490.54 ਕਰੋੜ ਰੁਪਏ ਦੀ ਮਨਜ਼ੂਰੀ ਵੀ ਦਿੱਤੀ ਗਈ ਸੀ ਪਰ ਫਿਰ ਪ੍ਰਾਜੈਕਟ 7 ਸਾਲ ਪਛੜ ਗਿਆ ਹੈ। ਉਹਨਾਂ ਕਿਹਾ ਕਿ ਫਿਰੋਜ਼ਪੁਰ ਦੇ ਲੋਕਾਂ ਨੂੰ ਇਸਦੀ ਵੱਡੀ ਮਾਰ ਪਈ ਹੈ ਕਿਉਂਕਿ ਉਹਨਾਂ ਨੂੰ ਸਪੈਸ਼ਲਟੀ ਕੇਅਰ ਵਾਸਤੇ ਬਹੁਤ ਦੂਰ ਦੁਰਾਡੇ ਚਲ ਕੇ ਜਾਣਾ ਪੈਂਦਾ ਹੈ। ਉਹਨਾਂ ਕਿਹਾ ਕਿ ਇਕ ਵਾਰ ਮੁਕੰਮਲ ਹੋਣ ’ਤੇ ਇਹ ਪ੍ਰਾਜੈਕਟ ਸਰਹੱਦੀ ਪੱਟੀ ਵਾਸਤੇ ਬੇਹੱਦ ਲਾਹੇਵੰਦ ਸਾਬਤ ਹੋਵੇਗਾ।ਸ: ਬਾਦਲ ਨੇ ਕੇਂਦਰੀ ਮੰਤਰੀ ਨੂੰ ਇਹ ਵੀ ਬੇਨਤੀ ਕੀਤੀ ਕਿ ਇਸ ਪ੍ਰਾਜੈਕਟ ਦਾ ਨੀਂਹ ਪੱਥਰ ਛੇਤੀ ਰੱਖਿਆ ਜਾਵੇ ਜਿਸ ਮਗਰੋਂ ਇਸਦੀ ਉਸਾਰੀ ਤੇਜ਼ੀ ਨਾਲ ਕੀਤੀ ਜਾਵੇ।

’ਆਪ’ ਵੱਲੋਂ ਕਰੋੜਾਂ ਦੇ ਚੰਡੀਗੜ੍ਹ ਪਾਰਕਿੰਗ ਘੁਟਾਲੇ ’ਚ ਸੀਬੀਆਈ ਜਾਂਚ ਦੀ ਮੰਗ

0

ਡਿਫਾਲਟਰ ਠੇਕੇਦਾਰ ਨਾਲ ਗਠਜੋੜ ਕਰਨ ਲਈ ਭਾਜਪਾ ਦੇ ਮੇਅਰ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਕੀਤੀ ਮੰਗ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 14 ਮਾਰਚ: ਚੰਡੀਗੜ੍ਹ ਨਗਰ ਨਿਗਮ (ਐਮਸੀ) ਵਿੱਚ ਫੈਲੇ ਭ੍ਰਿਸ਼ਟਾਚਾਰ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਮੇਅਰ ਅਨੂਪ ਗੁਪਤਾ ’ਤੇ ਨਿਸ਼ਾਨਾ ਸਾਧਦੇ ਹੋਏ, ਆਮ ਆਦਮੀ ਪਾਰਟੀ (ਆਪ) ਨੇ ਬਹੁ-ਕਰੋੜੀ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ ਤਾਂ ਜੋ ਭਾਜਪਾ ਦੇ ਕਈ ਸੀਨੀਅਰ ਆਗੂਆਂ ਅਤੇ ਉੱਚ ਐਮ ਸੀ ਅਧਿਕਾਰੀਆਂ ਦੀ ਸ਼ਮੂਲੀਅਤ ਦਾ ਪਤਾ ਲਗਾਇਆ ਜਾ ਸਕੇ।ਮੰਗਲਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਸੂਬਾਈ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਸਮੇਤ ‘ਆਪ’ ਦੇ ਸੀਨੀਅਰ ਆਗੂ ਪ੍ਰਦੀਪ ਛਾਬੜਾ, ਚੰਡੀਗੜ੍ਹ ਦੇ ਵਿਰੋਧੀ ਧਿਰ ਨੇਤਾ ਦਮਨਪ੍ਰੀਤ ਸਿੰਘ ਅਤੇ ‘ਆਪ’ ਕੌਂਸਲਰਾਂ ਨੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਅਤੇ ਭਾਜਪਾ ਆਗੂਆਂ ’ਤੇ ਭਾਜਪਾ ਸ਼ਾਸਤ ਚੰਡੀਗੜ੍ਹ ਐਮਸੀ ਵਿੱਚ ਹੋਈਆਂ ਬੇਨਿਯਮੀਆਂ ਅਤੇ ਭ੍ਰਿਸ਼ਟਾਚਾਰ ਨੂੰ ਨਜ਼ਰਅੰਦਾਜ਼ ਕਰਨ ਦੀ ਆਲੋਚਨਾ ਕੀਤੀ। ਪੁਰੋਹਿਤ ’ਤੇ ਭਾਜਪਾ ਦੀਆਂ ਧੁਨਾਂ ’ਤੇ ਨੱਚਣ ਦਾ ਦੋਸ਼ ਲਾਉਂਦਿਆਂ ਕੰਗ ਨੇ ਕਿਹਾ ਕਿ ਉਨ੍ਹਾਂ ਨੇ ਨਗਰ ਨਿਗਮ ’ਚ ਫੈਲੇ ਭ੍ਰਿਸ਼ਟਾਚਾਰ ਅਤੇ ਚੰਡੀਗੜ੍ਹ ’ਚ ਭਾਜਪਾਈ ਆਗੂਆਂ ਦੀ ਭ੍ਰਿਸ਼ਟਾਚਾਰ ਨੂੰ ਸਰਪ੍ਰਸਤੀ ਵੱਲੋਂ ਅੱਖਾਂ ਬੰਦ ਕਰ ਰੱਖੀਆਂ ਹਨ ਜਦਕਿ ਉਹ ਪੰਜਾਬ ਸਰਕਾਰ ਦੇ ਰੋਜ਼ਮਰ੍ਹਾ ਦੇ ਕੰਮਾਂ ’ਚ ਦਖਲਅੰਦਾਜ਼ੀ ਕਰਕੇ ਸੂਬੇ ਦੀ ਤਰੱਕੀ ਵਿੱਚ ਰੁਕਾਵਟ ਪੈਦਾ ਕਰ ਰਹੇ ਹਨ। ਸ਼ਹਿਰ ਵਿੱਚ 57 ਪੇਡ ਪਾਰਕਿੰਗ ਲਾਟ ਚਲਾਉਣ ਲਈ 1.65 ਕਰੋੜ ਰੁਪਏ ਦੀ ਜਾਅਲੀ ਬੈਂਕ ਗਾਰੰਟੀ ਜਮ?ਹਾਂ ਕਰਵਾਉਣ ਦੇ ਮਾਮਲੇ ਵਿੱਚ ਪਸ਼ਚਾਤਿਆ ਐਂਟਰਟੇਨਮੈਂਟ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਸੰਜੇ ਸ਼ਰਮਾ ਦੀ ਤਿੰਨ ਦਿਨਾਂ ਤੱਕ ਗ੍ਰਿਫਤਾਰੀ ਨਾ ਕੀਤੇ ਜਾਣ ’ਤੇ ਚੰਡੀਗੜ੍ਹ ਨਗਰ ਨਿਗਮ ਅਤੇ ਪੁਲਿਸ ’ਤੇ ਸਵਾਲ ਉਠਾਉਂਦੇ ਹੋਏ ਪਰਦੀਪ ਛਾਬੜਾ ਨੇ ਕਿਹਾ ਕਿ ਇਸ ਪੂਰੇ ਮਾਮਲੇ ’ਚ ਕੁਝ ਗੜਬੜ ਹੈ ਅਤੇ ਭਾਜਪਾ ਇਸ ਘੁਟਾਲੇ ’ਚ ਸ਼ਾਮਲ ਆਪਣੇ ਨੇਤਾਵਾਂ ਅਤੇ ਅਧਿਕਾਰੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੀ ਪਾਰਕਿੰਗ ਕੀਮਤ 4-5 ਕਰੋੜ ਤੱਕ ਦੀ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ, ਸਗੋਂ ਇਸ ਤੋਂ ਪਹਿਲਾਂ ਵੀ ਇੱਕ ਫਰਮ ਮੈਸਰਜ਼ ਆਰੀਆ ਟੋਲ ਐਂਡ ਸੇਲਵੇਲ ਕੰਪਨੀ ਨੇ ਨਿਗਮ ਦੇ ਅਧਿਕਾਰੀਆਂ ਨਾਲ ਮਿਲੀਭੁਗਤ ਕਰਕੇ ਨਗਰ ਨਿਗਮ ਨਾਲ ਲੱਖਾਂ ਦੀ ਠੱਗੀ ਮਾਰੀ ਸੀ ਪਰ ਉਨ੍ਹਾਂ ਖ਼?ਲਾਫ਼ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ।ਚੰਡੀਗੜ੍ਹ ਐਮਸੀ ਵਿੱਚ ਵਿਰੋਧੀ ਧਿਰ ਦੇ ਨੇਤਾ ਦਮਨਪ੍ਰੀਤ ਸਿੰਘ ਨੇ ਕਿਹਾ ਕਿ ਆਪ ਦੇ ਸਾਰੇ ਐਮਸੀਜ਼ ਨੇ ਭ੍ਰਿਸ਼ਟਾਚਾਰ ਦੇ ਮੁੱਦੇ ’ਤੇ ਡੂੰਘਾਈ ਨਾਲ ਵਿਚਾਰ ਵਟਾਂਦਰੇ ਲਈ ਵਿਸ਼ੇਸ਼ ਸਦਨ ਸੈਸ਼ਨ ਦੀ ਮੰਗ ਕਰਨ ਲਈ ਚੰਡੀਗੜ੍ਹ ਦੇ ਮੇਅਰ ਅਨੂਪ ਗੁਪਤਾ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ ਹੈ। ਉਨ੍ਹਾਂ ਕਿਹਾ ਕਿ ਐਮਸੀ ਚੰਡੀਗੜ੍ਹ ਭ੍ਰਿਸ਼ਟਾਚਾਰ ਅਤੇ ਪੇਡ ਪਾਰਕਿੰਗ ਠੇਕੇਦਾਰ ਵੱਲੋਂ ਕੀਤੀ ਜਾ ਰਹੀ ਧੋਖਾਧੜੀ, ਐਸਡੀਈ ਅਤੇ ਜੇਈ ਨੂੰ ਰਿਸ਼ਵਤ ਦੇਣ ਦੇ ਦਾਅਵੇ ਕਰਨ ਵਾਲੇ ਵਾਟਰ ਮੀਟਰ ਰੀਡਰਾਂ ਦੀ ਆਡੀਓ, ਜਾਅਲੀ ਰੁਜ਼ਗਾਰ ਪੱਤਰਾਂ ਦਾ ਮੁੱਦਾ, ਲਾਇਨਜ਼ ਕੰਪਨੀ ਵੱਲੋਂ ਬੇਨਿਯਮੀਆਂ ਅਤੇ ਆਊਟਸੋਰਸਿੰਗ ਠੇਕੇਦਾਰਾਂ ਖ਼?ਲਾਫ਼ ਸ਼ਿਕਾਇਤਾਂ ਦੇ ਵਿਵਾਦ ਵਿੱਚ ਫਸਿਆ ਹੋਇਆ ਹੈ। ਪ੍ਰਸ਼ਾਸਨ ਨੂੰ ਗਲਤੀ ਕਰਨ ਵਾਲੇ ਅਧਿਕਾਰੀਆਂ ਖਿਲਾਫ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਵੀ ਯਕੀਨੀ ਬਣਾਉਣ ਦੀ ਮੰਗ ਕੀਤੀ ਕਿ ਐਕਟ ਅਨੁਸਾਰ ਹਰ ਮਹੀਨੇ ਘੱਟੋ-ਘੱਟ ਇੱਕ ਹਾਊਸ ਮੀਟਿੰਗ ਪੂਰੀ ਏਜੰਡਾ ਆਈਟਮਾਂ ਨਾਲ ਸਹੀ ਢੰਗ ਨਾਲ ਕੀਤੀ ਜਾਵੇ ਅਤੇ ਮਾਰਚ ਮਹੀਨੇ ਵਿੱਚ ਜ਼ਰੂਰ ਮੀਟਿੰਗ ਬੁਲਾਈ ਜਾਵੇ।

ਛੋਟੇ ਬੱਚਿਆਂ, ਗਰਭਵਤੀ ਔਰਤਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ, ਬਜ਼ੁਰਗਾਂ ਨੂੰ ਨਾ ਵੇਚੇ ਜਾਣ ਐਨਰਜੀ ਡਰਿੰਕਸ : ਸ਼ੌਕਤ ਅਹਿਮਦ ਪਰੇ

0

ਸੁਖਜਿੰਦਰ ਮਾਨ
ਬਠਿੰਡਾ, 14 ਮਾਰਚ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਐਡਵਾਇਜ਼ਰੀ ਕਮੇਟੀ ਦੀ ਸਮੀਖਿਆ ਮੀਟਿੰਗ ਹੋਈ। ਇਸ ਮੌਕੇ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਹਦਾਇਤ ਕੀਤੀ ਕਿ ਛੋਟੇ ਬੱਚਿਆਂ, ਗਰਭਵਤੀ ਔਰਤਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ, ਬਜ਼ੁਰਗਾਂ ਨੂੰ ਐਨਰਜੀ ਡਰਿੰਕਸ ਦੀ ਵਿਕਰੀ ਸਖ਼ਤੀ ਨਾਲ ਰੋਕਣਾ ਯਕੀਨੀ ਬਣਾਉਣ। ਇਸ ਦੌਰਾਨ ਜ਼ਿਲ੍ਹਾ ਸਿਹਤ ਅਫ਼ਸਰ ਨੇ ਪਿਛਲੇ ਮਹੀਨੇ ਦੀਆਂ ਫੂਡ ਬਰਾਂਚ ਦੀਆਂ ਰਿਪੋਰਟਾਂ ਡਿਪਟੀ ਕਮਿਸ਼ਨਰ ਨੂੰ ਪੇਸ਼ ਕੀਤੀ ਗਈਆਂ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿਹਤ ਅਫ਼ਸਰ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਵੱਧ ਤੋਂ ਵੱਧ ਫੂਡ ਚੈਕਿੰਗ ਕੀਤੀ ਜਾਵੇ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਸਾਰੇ ਸਕੂਲਾਂ ਵਿੱਚ ਐਨਰਜੀ ਡਰਿੰਕਸ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਜਾਵੇ ਅਤੇ ਬੱਚਿਆਂ ਨੂੰ ਇਨ੍ਹਾਂ ਦੇ ਹੋਣ ਵਾਲੇ ਨੁਕਸਾਨਾਂ ਬਾਰੇ ਵੱਧ ਤੋਂ ਵੱਧ ਜਾਣੂ ਕਰਵਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਇਸ ਸਬੰਧੀ ਸਕੂਲਾਂ, ਕਾਲਜਾਂ ਅਤੇ ਹੋਰ ਵਿਦਿਅਕ ਅਦਾਰਿਆਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਕੈਂਪ ਲਗਾਏ ਜਾਣ।ਇਸ ਮੌਕੇ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਐਨਰਜੀ ਡਰਿੰਕਸ ਵਿੱਚ ਕੈਫੀਨ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਜੋ ਸਿਹਤ ਲਈ ਬਹੁਤ ਹਾਨੀਕਾਰਕ ਹੈ। ਇਸ ਨਾਲ ਦਿਲ ਦੀ ਧੜਕਣ ਤੇਜ਼ ਹੁੰਦੀ ਹੈ ਜੋ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਲਈ ਖਤਰਨਾਕ ਸਾਬਿਤ ਹੋ ਸਕਦੀ ਹੈ। ਇਸ ਐਨਰਜੀ ਡਰਿੰਕਸ ਨੂੰ ਲਗਾਤਾਰ ਪੀਣ ਨਾਲ ਆਦਤ ਬਣ ਸਕਦੀ ਹੈ ਜੋ ਕਿ ਸਿਹਤ ਲਈ ਬਹੁਤ ਹਾਨੀਕਾਰਕ ਹੈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪਲਵੀ ਚੌਧਰੀ, ਕਮਿਸ਼ਨਰ ਨਗਰ ਨਿਗਮ ਰਾਹੁਲ, ਜ਼ਿਲ੍ਹਾ ਸਿਹਤ ਅਫਸਰ ਡਾ. ਊਸ਼ਾ ਗੋਇਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼ਿਵਪਾਲ ਗੋਇਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਮੇਵਾ ਸਿੰਘ ਸਿੱਧੂ ਆਦਿ ਹਾਜ਼ਰ ਸਨ।

ਮਹਿਲਾ ਉੱਦਮੀਆਂ ਲਈ ਸੋਸ਼ਲ ਮੀਡੀਆ ਦੀ ਭੂਮਿਕਾ ਤੇ ਵਰਕਸ਼ਾਪ

0

ਸੁਖਜਿੰਦਰ ਮਾਨ
ਬਠਿੰਡਾ, 14 ਮਾਰਚ : ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਯੋਗ ਅਗਵਾਈ ਚ ਐਸ.ਐਸ.ਡੀ. ਗਰਲਜ਼ ਕਾਲਜ ਦੇ ਇਨਕਿਊਬੇਸ਼ਨ ਐਂਡ ਐਂਟਰਪ੍ਰਿਨਿਓਰਸ਼ਿਪ ਡਿਵੈਲਪਮੈਂਟ ਸੈੱਲ ਵੱਲੋਂ ‘ਮਹਿਲਾ ਉੱਦਮੀਆਂ ਲਈ ਸੋਸ਼ਲ ਮੀਡੀਆ ਦੀ ਭੂਮਿਕਾ’ ਵਿਸ਼ੇ ਤੇ ਇਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸ਼੍ਰੀਮਤੀ ਅਨਾਮਿਕਾ ਸੰਧੂ (ਸੰਸਥਾਪਕ, ਏਕ ਸੋਚ) ਵਰਕਸ਼ਾਪ ਦੀ ਰਿਸੋਰਸ ਪਰਸਨ ਸਨ। ਪ੍ਰੋਗਰਾਮ ਦੀ ਸ਼ੁਰੂਆਤ ਉੱਘੇ ਬੁਲਾਰੇ ਸ਼੍ਰੀਮਤੀ ਅਨਾਮਿਕਾ ਸੰਧੂ ਅਤੇ ਸ਼੍ਰੀਮਤੀ ਗੀਤਾ ਸ਼ੰਕਵਰ (ਵਾਈਸ ਪ੍ਰੈਜ਼ੀਡੈਂਟ, ਏਕ ਸੋਚ) ਨੂੰ ਡਾ. ਨੀਰੂ ਗਰਗ ਪ੍ਰਿੰਸੀਪਲ, ਐਸ.ਐਸ.ਡੀ.ਜੀ.ਸੀ. ਵੱਲੋਂ ਬੂਟਾ ਭੇਂਟ ਕਰਕੇ ਕੀਤੀ ਗਈ। ਸ਼੍ਰੀਮਤੀ ਅਨਾਮਿਕਾ ਨੇ ਵਰਕਸ਼ਾਪ ਦੀ ਸ਼ੁਰੂਆਤ ਸੋਸ਼ਲ ਮੀਡੀਆ ਸ਼ਬਦ ਦੇ ਸਾਰ ਅਤੇ ਅਰਥ ਨਾਲ ਕੀਤੀ। ਉਨ੍ਹਾਂ ਨੇ ਮਹਿਲਾ ਉੱਦਮੀਆਂ ਲਈ ਸੋਸ਼ਲ ਮੀਡੀਆ ਦੀ ਭੂਮਿਕਾ ਬਾਰੇ ਬਹੁਤ ਪ੍ਰਭਾਵਸ਼ਾਲੀ ਢੰਗ ਨਾਲ ਦੱਸਿਆ। ਸੈਸ਼ਨ ਬਹੁਤ ਹੀ ਇੰਟਰਐਕਟਿਵ ਸੀ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਵਰਕਸ਼ਾਪ ਵਿੱਚ ਈਡੀਪੀ ਸੈੱਲ ਦੇ ਲਗਭਗ 150 ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਇਸ ਸਮਾਗਮ ਦਾ ਆਯੋਜਨ ਸ਼੍ਰੀਮਤੀ ਸੁਮਨ ਗਰਗ, ਡਾ. ਅੰਜੂ ਗਰਗ ਅਤੇ ਸ਼੍ਰੀਮਤੀ ਅਨੁਪ੍ਰਿਆ ਨੇ ਕੀਤਾ। ਕਾਲਜ ਦੇ ਪ੍ਰਧਾਨ ਐਡ. ਸ਼. ਸੰਜੇ ਗੋਇਲ, ਜਨਰਲ ਸਕੱਤਰ ਸ. ਸਤੀਸ਼ ਅਰੋੜਾ ਅਤੇ ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ ਨੇ ਈਡੀਪੀ ਕਲੱਬ ਦੇ ਇੰਚਾਰਜਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਵੀ ਪ੍ਰੇਰਿਤ ਕੀਤਾ।

ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਆਗੂ ਸਮਰਥਕਾਂ ਸਮੇਤ ਅਕਾਲੀ ਦਲ ਵਿੱਚ ਸ਼ਾਮਲ

0

ਸੀਨੀਅਰ ਅਕਾਲੀ ਆਗੂ ਬਬਲੀ ਢਿੱਲੋਂ ਦੀ ਅਗਵਾਈ ਹੇਠ ਸਾਬਕਾ ਕੇਂਦਰੀ ਮੰਤਰੀ ਨੇ ਕਰਵਾਇਆ ਪਾਰਟੀ ਵਿੱਚ ਸ਼ਾਮਲ
ਸੁਖਜਿੰਦਰ ਮਾਨ
ਬਠਿੰਡਾ, 14 ਮਾਰਚ: ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਵਿੱਚ ਆਮ ਆਦਮੀ ਪਾਰਟੀ, ਕਾਂਗਰਸ ਤੇ ਭਾਜਪਾ ਨੂੰ ਛੱਡ ਕੁੱਝ ਆਗੂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਇਕਬਾਲ ਸਿੰਘ ਬਬਲੀ ਢਿੱਲੋਂ ਦੀ ਅਗਵਾਈ ਹੇਠ ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲੇ ਇੰਨ੍ਹਾਂ ਪ੍ਰਵਾਰਾਂ ਨੂੰ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਪਾਰਟੀ ਦਾ ਝੰਡਾ ਪਹਿਨਾ ਕੇ ਸ਼ਾਮਲ ਕਰਵਾਇਆ। ਇਸ ਦੌਰਾਨ ਕਰਨੈਲ ਸਿੰਘ ਨਗਰ ਨਿਵਾਸੀ ਆਮ ਆਦਮੀ ਪਾਰਟੀ ਦੇ ਆਗੂਆਂ, ਗ੍ਰੀਨ ਐਵੀਨਿਊ ਵੈਲਫੇਅਰ ਸੁਸਾਇਟੀ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਗੁਰਚਰਨ ਸਿੰਘ ਬਾਹੀਆ,ਮੈਟਲ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ, ਮੀਤ ਪ੍ਰਧਾਨ ਗੁਰਲਾਲ ਸਿੰਘ ਸਿੱਧੂ, ਮੈਂਬਰ ਵਿਨੋਦ ਕੁਮਾਰ, ਵਿਨੈ ਕੁਮਾਰ, ਨਿਰਮਲ ਸਿੰਘ, ਬੀਰਬਲ ਸਿੰਘ, ਬਠਿੰਡਾ ਕਬਾੜ ਯੂਨੀਅਨ ਦੇ ਪ੍ਰਧਾਨ ਮਦਨਲਾਲ, ਮੀਤ ਪ੍ਰਧਾਨ ਕ੍ਰਿਸ਼ਨ ਕੁਮਾਰ ਸ਼ਾਹੀ, ਮੈਂਬਰ ਮਨੀ ਸ਼ਾਹੀ ਆਪਣੇ-ਆਪਣੇ ਪਰਿਵਾਰਾਂ ਸਮੇਤ ਅਕਾਲੀ ਦਲ ਵਿੱਚ ਸ਼ਾਮਲ ਹੋਏ। ਇਸ ਪ੍ਰੋਗ੍ਰਾਮ ਦੌਰਾਨ ਬਠਿੰਡਾ ਦੇ ਪਹਿਲੇ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਸਿਟੀ ਪ੍ਰਧਾਨ ਰਾਜਵਿੰਦਰ ਸਿੰਘ ਤੋਂ ਇਲਾਵਾ ਦਲਜੀਤ ਸਿੰਘ ਬਰਾੜ, ਚਮਕੌਰ ਸਿੰਘ ਮਾਨ, ਅਮਰਿੰਦਰ ਸਿੰਘ, ਐਮ.ਸੀ. ਸ਼ੈਰੀ ਗੋਇਲ, ਯਾਦਵਿੰਦਰ ਸਿੰਘ ਯਾਦੀ, ਗੁਰਪ੍ਰੀਤ ਸਿੰਘ ਸੰਧੂ, ਡਾਇਮੰਡ ਖੰਨਾਂ, ਕਾਕਾ ਬਰਾੜ ਚੰਦਸਰ ਬਸਤੀ, ਚਰਣਜੀਤ ਕੌਰ, ਸ਼ਾਮਲਾਲ ਗੋਇਲ, ਭੁਪਿੰਦਰ ਸਿੰਘ ਭੁੱਪਾ ਆਦਿ ਹਾਜ਼ਰ ਸਨ।

ਬਠਿੰਡਾ ਦੇ ਖੇਤਰੀ ਖੋਜ ਕੇਂਦਰ ਵਿਖੇ ਕਿਸਾਨ ਮੇਲਾ 21 ਮਾਰਚ ਨੂੰ

ਸੁਖਜਿੰਦਰ ਮਾਨ
ਬਠਿੰਡਾ, 14 ਮਾਰਚ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਥਾਨਕ ਖੇਤਰੀ ਖੋਜ ਕੇਂਦਰ ਵਿਖੇ 21 ਮਾਰਚ ਨੂੰ ਕਿਸਾਨ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕਿਸਾਨ ਮੇਲੇ ਦੀ ਪ੍ਰਧਾਨਗੀ ਵਾਈਸ ਚਾਂਸਲਰ ਡਾ. ਸਤਵੀਰ ਸਿੰਘ ਗੋਸਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਕੀਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਕੇਂਦਰ ਦੇ ਡਾਇਰੈਕਟਰ ਡਾ. ਜਗਦੀਸ਼ ਗਰੋਵਰ ਨੇ ਦੱਸਿਆ ਕਿ ਇਸ ਮੇਲੇ ਦਾ ਮੁੱਖ ਉਦੇਸ਼ ‘ਆਓ ਖੇਤੀ-ਖਰਚ ਘਟਾਈਏ ਵਾਧੂ ਪਾਣੀ, ਖਾਦ ਨਾ ਪਾਈਏ’ ਹੈ। ਮੇਲੇ ਦੌਰਾਨ ਕਿਸਾਨ ਵੀਰਾਂ ਨੂੰ ਸਾਉਣੀ ਦੀਆਂ ਫ਼ਸਲਾਂ ਦੀਆਂ ਸੁਧਰੀਆਂ ਕਿਸਮਾਂ ਦੇ ਬੀਜ, ਸਬਜ਼ੀਆਂ ਦੀਆਂ ਕਿੱਟਾਂ ਤੇ ਫ਼ਲਦਾਰ ਬੂਟੇ ਆਦਿ ਮੁਹੱਈਆ ਕਰਵਾਏ ਜਾਣਗੇ ਅਤੇ ਖਾਸ ਤੌਰ ਤੇ ਸਬਜ਼ੀਆਂ ਦੀ ਪਨੀਰੀ ਵੀ ਵੰਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੇ ਖੇਤੀਬਾੜੀ ਨਾਲ ਸਬੰਧਿਤ ਅਦਾਰਿਆਂ ਵੱਲੋ ਵੱਖ-ਵੱਖ ਤਰ੍ਹਾਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਇਸ ਤੋਂ ਇਲਾਵਾ ਮਾਹਿਰਾਂ ਵੱਲੋ ਕਿਸਾਨਾਂ ਨੂੰ ਖੇਤੀ ਤੇ ਹੋਰ ਸਹਾਇਕ ਧੰਦਿਆਂ ਬਾਰੇ ਤਕਨੀਕੀ ਜਾਣਕਾਰੀ ਵੀ ਦਿੱਤੀ ਜਾਵੇਗੀ। ਮੇਲੇ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਫ਼ਸਲਾਂ, ਸਬਜ਼ੀਆਂ ਅਤੇ ਫ਼ਲਾਂ ਸੰਬੰਧੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ ਅਤੇ ਸੁਆਣੀਆਂ ਨੂੰ ਘਰੇਲੂ ਕੰਮਾਂ ਅਤੇ ਸਹਾਇਕ ਧੰਦਿਆਂ ਸੰਬੰਧੀ ਜਾਣਕਾਰੀ ਦੇਣ ਦੇ ਨਾਲ-ਨਾਲ ਖੇਤੀ ਸਾਹਿਤ ਵੀ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਪਰਿਵਾਰ ਸਮੇਤ ਇਸ ਮੇਲੇ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਅਪੀਲ ਵੀ ਕੀਤੀ ਹੈ।

ਸਪੀਕਰ ਕੁਲਤਾਰ ਸੰਧਵਾਂ ਪਿੰਡ ਹਰਰਾਇਪੁਰ ਦੇ ਇਤਿਹਾਸਿਕ ਗੁਰਦੁਆਰਾ ਜੰਡ ਸਾਹਿਬ ਵਿਖੇ ਹੋਏ ਨਤਮਸਤਕ

0

ਮੁਫ਼ਤ ਆਯੂਰਵੈਦਿਕ ਚੈੱਕ-ਅੱਪ ਕੈਂਪ ਦਾ ਬੱਚੀ ਕੋਲੋਂ ਕਰਵਾਇਆ ਉਦਘਾਟਨ,ਨਵੀਂ ਲਾਇਬ੍ਰੇਰੀ ਦਾ ਰੱਖਿਆ ਨੀਂਹ ਪੱਥਰ
ਸੁਖਜਿੰਦਰ ਮਾਨ
ਬਠਿੰਡਾ, 14 ਮਾਰਚ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਹਰਰਾਇਪੁਰ ਦੇ ਇਤਿਹਾਸਿਕ ਗੁਰਦੁਆਰਾ ਜੰਡ ਸਾਹਿਬ ਵਿਖੇ ਗੁਰੂ ਹਰਰਾਇ ਜੀ ਦੇ ਗੁਰੂਗੱਦੀ ਦਿਵਸ ਅਤੇ ਵਾਤਾਵਰਣ ਦਿਵਸ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਮ੍ਰਿੰਤਲਾਲ ਅਗਰਵਾਲ ਤੇ ਏਡੀਸੀ (ਵਿਕਾਸ) ਡਾ. ਆਰਪੀ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।ਸ: ਸੰਧਵਾਂ ਨੇ ਪ੍ਰਬੰਧਕਾਂ ਵਲੋਂ ਕਰਵਾਏ ਗਏ ਇਸ ਸਮਾਗਮ ਦੀ ਸ਼ਲਾਘਾ ਕਰਦਿਆਂ ਸੰਗਤਾਂ ਨੂੰ ਵਾਤਾਵਰਨ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਦਾ ਜਿੰਮਾ ਵੀ ਉਠਾਉਣ ਦੀ ਵੀ ਅਪੀਲ ਕੀਤੀ। ਇਸ ਮੌਕੇ ਸ. ਸੰਧਵਾਂ ਨੇ ਵਾਤਾਵਰਨ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ ਆਪਣੇ ਹੱਥੀ ਬੂਟਾ ਵੀ ਲਗਾਇਆ ਅਤੇ ਸੰਗਤਾਂ ਨੂੰ ਬੂਟਿਆਂ ਦੇ ਪ੍ਰਸ਼ਾਦ ਦੀ ਵੰਡ ਵੀ ਕੀਤੀ।ਇਸ ਤੋਂ ਪਹਿਲਾਂ ਸਪੀਕਰ ਸ. ਸੰਧਵਾਂ ਨੇ ਇੱਥੇ ਨਵੀਂ ਲਾਇਬ੍ਰੇਰੀ ਦਾ ਨੀਂਹ ਪੱਥਰ ਰੱਖਿਆ ਤੇ ਲਾਇਬ੍ਰੇਰੀ ਲਈ 1 ਲੱਖ ਰੁਪਏ ਦਾ ਚੈਂਕ ਵੀ ਪ੍ਰਬੰਧਕਾਂ ਨੂੰ ਭੇਂਟ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਇੱਥੇ ਮੁਫ਼ਤ ਆਯੂਰਵੈਦਿਕ ਚੈੱਕ-ਅੱਪ ਕੈਂਪ ਦਾ ਉਦਘਾਟਨ ਇਕ ਬੱਚੀ ਕੋਲੋਂ ਕਰਵਾਇਆ। ਇਸ ਦੌਰਾਨ ਕੁਲਤਾਰ ਸਿੰਘ ਸੰਧਵਾਂ ਇਤਿਹਾਸਿਕ ਗੁਰਦੁਆਰਾ ਜੰਡ ਸਾਹਿਬ ਵਿਖੇ ਵੀ ਨਤਮਸਤਕ ਹੋਏ। ਇਸ ਮੌਕੇ ਗੁਰਦੁਆਰਾ ਜੰਡ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਸਪੀਕਰ ਸ. ਸੰਧਵਾਂ ਅਤੇ ਹੋਰ ਪਹੁੰਚੀਆਂ ਸਖਸ਼ੀਅਤਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਵਿਖੇ 13ਵੀਂ ਦੋ ਰੋਜ਼ਾ ਸਾਲਾਨਾ ਐਥਲੈਟਿਕਸ ਮੀਟ ਦੀ ਹੋਈ ਸ਼ੁਰੂਆਤ

0

ਸੁਖਜਿੰਦਰ ਮਾਨ
ਬਠਿੰਡਾ, 14 ਮਾਰਚ : ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਖੇਡ ਮੈਦਾਨ ਵਿਖੇ ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੇ ਸਪੋਰਟਸ ਵਿਭਾਗ ਵੱਲੋਂ ਦੋ ਰੋਜ਼ਾ 13ਵੀਂ ਸਾਲਾਨਾ ਐਥਲੈਟਿਕਸ ਮੀਟ ਦੀ ਅੱਜ ਸ਼ਾਨਦਾਰ ਸ਼ੁਰੂਆਤ ਕੀਤੀ ਗਈ । ਇਸ ਐਥਲੈਟਿਕਸ ਮੀਟ ਦੌਰਾਨ 100 ਮੀਟਰ, 200 ਮੀਟਰ, 400 ਮੀਟਰ, 800 ਮੀਟਰ, 1500 ਮੀਟਰ ਦੌੜ, ਲੰਮੀ ਛਾਲ, ਜੈਵਲਿਨ ਥਰੋਅ, ਸ਼ਾਟਪੁੱਟ ਅਤੇ ਰੱਸਾ-ਕਸ਼ੀ ਆਦਿ ਮੁਕਾਬਲੇ ਕਰਵਾਏ ਜਾ ਰਹੇ ਹਨ ਜਿਸ ਵਿਚ ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀ ਵੱਧ ਚੜ੍ਹ ਕੇ ਹਿੱਸਾ ਲੈ ਰਹੇ ਹਨ। ਸਾਰੇ ਵਿਦਿਆਰਥੀਆਂ ਨੂੰ ਚਾਰ ਵੱਖ-ਵੱਖ ਹਾਊਸਾਂ ਜਿਵੇਂ ਗਰੀਨ ਹਾਊਸ, ਰੈੱਡ ਹਾਊਸ, ਯੈਲੋ ਹਾਊਸ ਅਤੇ ਬਲਿਊ ਹਾਊਸ ਵਿੱਚ ਵੰਡਿਆ ਗਿਆ ਹੈ।ਅੱਜ ਪਹਿਲੇ ਦਿਨ ਇਸ ਐਥਲੈਟਿਕਸ ਮੀਟ ਦੇ ਉਦਘਾਟਨੀ ਸਮਾਗਮ ਵਿੱਚ ਡੀ.ਐਸ. ਪੀ. (ਰੂਰਲ ) ਨਰਿੰਦਰ ਸਿੰਘ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਾਮਿਲ ਹੋਏ। ਐਥਲੈਟਿਕਸ ਮੀਟ ਦੀ ਸ਼ੁਰੂਆਤ ਮੌਕੇ ਮੁੱਖ ਮਹਿਮਾਨ ਨੇ ਝੰਡਾ ਲਹਿਰਾਇਆ ਅਤੇ ਰੰਗ ਬਿਰੰਗੇ ਗ਼ੁਬਾਰੇ ਉਡਾ ਕੇ ਇਸ ਸਾਲਾਨਾ ਐਥਲੈਟਿਕਸ ਮੀਟ ਦਾ ਆਗਾਜ਼ ਕੀਤਾ। ਇਸ ਉਪਰੰਤ ਲੜਕੀਆਂ ਦੀ 100 ਮੀਟਰ ਦੀ ਦੌੜ ਕਰਵਾਈ ਗਈ ਜਿਸ ਵਿੱਚ ਯੈਲੋ ਹਾਊਸ ਦੀ ਅਰਸ਼ਜੋਤ ਕੌਰ ਨੇ ਪਹਿਲਾ ਸਥਾਨ, ਬਲਿਊ ਹਾਊਸ ਦੀ ਰਾਜਦੀਪ ਕੌਰ ਨੇ ਦੂਜਾ ਸਥਾਨ ਅਤੇ ਬਲਿਊ ਹਾਊਸ ਦੀ ਹੀ ਜਸਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਮੁੱਖ ਮਹਿਮਾਨ ਸ. ਨਰਿੰਦਰ ਸਿੰਘ (ਪੀ.ਪੀ.ਐਸ.) ਡੀ.ਐਸ. ਪੀ. (ਰੂਰਲ ), ਬਠਿੰਡਾ ਨੇ ਜੇਤੂ ਖਿਡਾਰੀਆਂ ਦੀ ਭਰਪੂਰ ਹੌਸਲਾ ਅਫਜਾਈ ਕੀਤੀ ਅਤੇ ਉਨ੍ਹਾਂ ਨੂੰ ਮੈਡਲ ਪ੍ਰਦਾਨ ਕੀਤੇ । ਇਸ ਤੋਂ ਇਲਾਵਾ ਅੱਜ ਪਹਿਲੇ ਦਿਨ 100 ਮੀਟਰ, 200 ਮੀਟਰ, 400 ਮੀਟਰ, ਲੰਮੀ ਛਾਲ, ਜੈਵਲਿਨ ਥਰੋਅ, ਸ਼ਾਟਪੁੱਟ ਆਦਿ ਖੇਡਾਂ ਵਿੱਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਬੀ.ਐਫ.ਜੀ.ਆਈ. ਦੀ ਪ੍ਰਬੰਧਕੀ ਕਮੇਟੀ ਵੱਲੋਂ ਮੁੱਖ ਮਹਿਮਾਨ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ । ਕਾਲਜ ਪ੍ਰਿੰਸੀਪਲ ਡਾ. ਮੰਗਲ ਸਿੰਘ ਨੇ ਕਾਲਜ ਦੇ ਖੇਡ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਫੈਕਲਟੀ ਮੈਂਬਰਾਂ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਡਿਪਟੀ ਡਾਇਰੈਕਟਰ (ਸਹੂਲਤਾਂ) ਸ. ਹਰਪਾਲ ਸਿੰਘ , ਡਿਪਟੀ ਡਾਇਰੈਕਟਰ (ਅਕਾਦਮਿਕ) ਡਾ. ਪ੍ਰਦੀਪ ਕੌੜਾ, ਅਸਿਸਟੈਂਟ ਡਾਇਰੈਕਟਰ (ਐਡਮਨ) ਸ. ਰਜਿੰਦਰ ਸਿੰਘ ਧਨੋਆ ਤੋਂ ਇਲਾਵਾ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲ ਅਤੇ ਸਟਾਫ਼ ਮੈਂਬਰ ਹਾਜ਼ਰ ਸਨ। ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਹੈ।

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਉਪਭੋਗਤਾ ਜਾਗੂਰਕਤਾ ਮੁਹਿੰਮ ਦਾ ਆਗਾਜ਼

0

ਸੁਖਜਿੰਦਰ ਮਾਨ
ਬਠਿੰਡਾ, 14 ਮਾਰਚ: ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਭਾਰਤੀ ਮਾਨਕ ਬਿਉਰੋ ਵੱਲੋਂ ਐਨ.ਐਸ.ਐਸ ਤੇ ਡਿਗਨਿਟੀ ਇੰਡੀਆ ਦੇ ਸਹਿਯੋਗ ਨਾਲ ਉੱਪ ਕੁਲਪਤੀ ਪ੍ਰੋ.(ਡਾ.) ਐੱਸ.ਕੇ.ਬਾਵਾ ਦੀ ਅਗਵਾਈ ਹੇਠ ਵਿਸ਼ਵ ਉਪਭੋਗਤਾ ਦਿਹਾੜੇ ਦੇ ਆਯੋਜਨਾਂ ’ਤੇ ਕੁਆਲਿਟੀ ਮੁਹਿੰਮ 3.0 ਦੀ ਸ਼ੁਰੂਆਤ ਚਾਂਸਲਰ ਗੁਰਲਾਭ ਸਿੰਘ ਸਿੱਧੂ ਵੱਲੋਂ ਕੇਕ ਕੱਟ ਕੇ ਕੀਤੀ ਗਈ। ਇਸ ਮੌਕੇ ਪ੍ਰੋ. ਬਲਜਿੰਦਰ ਕੌਰ ਐੱਮ. ਐੱਲ. ਏ ਤਲਵੰਡੀ ਸਾਬੋ ਨੇ ਬਤੌਰ ਮੁੱਖ ਮਹਿਮਾਨ, ਅੰਮ੍ਰਿਤ ਅਗਰਵਾਲ ਚੇਅਰਮੈਨ ਯੋਜਨਾ ਬੋਰਡ ਬਠਿੰਡਾ, ਰਾਜੀਵ ਪੀ. ਡਿਪਟੀ ਡਾਇਰੈਕਟਰ ਜਨਰਲ ਬੀ.ਆਈ.ਐਸ. ਚੰਡੀਗੜ੍ਹ, ਦੀਪਕ ਅਗਰਵਾਲ ਡਾਇਰੈਕਟਰ ਬੀ.ਆਈ.ਐੱਸ ਚੰਡੀਗੜ੍ਹ, ਵਰਿੰਦਰ ਸਿੰਘ ਸਮਾਜਿਕ ਸਸ਼ਕਤੀਕਰਨ ਵਿਭਾਗ ਬਠਿੰਡਾ ਤੇ ਡਾ. ਭਾਵਨਾ ਸਾਹਨੀ ਰਾਸ਼ਟਰਪਤੀ ਅਵਾਰਡੀ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ।ਇਸ ਮੌਕੇ ਸਮਾਰੋਹ ਦੀ ਪ੍ਰਧਾਨਗੀ ਕਰ ਰਹੇ ਚਾਂਸਲਰ ਸ. ਸਿੱਧੂ ਨੇ ਕਿਹਾ ਕਿ ਸਿੱਖਿਆ ਦਾ ਮਤਲਬ ਸਿਰਫ ਸਿਲੇਬਸ ਦੀਆਂ ਕਿਤਾਬਾਂ ਪੜ੍ਹਨਾ ਨਹੀਂ ਸਗੋਂ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣਾ ਤੇ ਦੂਜਿਆਂ ਨੂੰ ਸੁਚੇਤ ਕਰਨਾ ਇਕ ਚੰਗੇ ਵਿਦਿਆਰਥੀ ਦਾ ਕਰਤੱਵ ਹੈ। ਉਨ੍ਹਾਂ ਬੀ.ਆਈ.ਐੱਸ ਦੇ ਅਧਿਕਾਰੀਆਂ ਦੇ ਇਸ ਆਯੋਜਨ ਦੀ ਸ਼ਲਾਘਾ ਕੀਤੀ।ਡਾ. ਵਿਕਾਸ ਗੁਪਤਾ ਵੱਲੋਂ ਮੁੱਖ ਮਹਿਮਾਨ ਅਤੇ ਪਤਵੰਤਿਆਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਡਾ. ਅਸ਼ਵਨੀ ਸੇਠੀ ਡਾਇਰੈਕਟਰ ਯੋਜਨਾ ਤੇ ਵਿਕਾਸ, ਡਾ. ਅਰਪਨਾ ਬਾਂਸਲ ਡੀਨ, ਸ. ਸਰਦੂਲ ਸਿੰਘ ਡਾਇਰੈਕਟਰ ਸਟੂਡੈਂਟ ਵੈਲਫੇਅਰ ਡੀਨ, ਡਾ. ਜਸਵਿੰਦਰ ਸਿੰਘ ਐਨ.ਐਸ.ਐਸ. ਕੁਆਰਡੀਨੇਟਰ ਆਦਿ ਨੇ ਸ਼ਿਰਕਤ ਕੀਤੀ। ਪ੍ਰੋ. ਰਘਵੀਰ ਸਿੰਘ ਅਤੇ ਪ੍ਰੋ. ਗੋਰਾ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਵੱਲੋਂ ਲੋਕ ਚੇਤਨਾ ਪੈਦਾ ਕਰਦਾ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।ਮੰਚ ਸੰਚਾਲਨ ਦੀ ਭੂਮਿਕਾ ਲਵਲੀਨ ਸੱਚੇਦਵਾ ਅਤੇ ਮੈਡਮ ਕਨਿਕਾ ਨੇ ਬਾਖੂਬੀ ਅਦਾ ਕੀਤੀ। ਡਾ. ਨਯਨਪ੍ਰੀਤ ਕੌਰ ਨੇ ਸਭਨਾਂ ਨੂੰ ਧੰਨਵਾਦੀ ਸ਼ਬਦ ਕਹੇ।

Our Visitor

1911269