Friday, May 22, 2026
Home Blog Page 2185

ਸੀਪੀਐਫ ਕਰਮਚਾਰੀ ਯੂਨੀਅਨ ਵੱਲੋਂ 10 ਮਾਰਚ ਨੂੰ ਜਲੰਧਰ ਵਿਖੇ ਰੋਸ ਪ੍ਰਦਰਸ਼ਨ-ਹੀਰੇਵਾਲਾ

0

ਪੰਜਾਬੀ ਖ਼ਬਰਸਾਰ ਬਿਉਰੋ
ਮਾਨਸਾ,6 ਮਾਰਚ: ਸੀਪੀਐਫ ਕਰਮਚਾਰੀ ਯੂਨੀਅਨ ਜਿਲਾ ਮਾਨਸਾ ਦੇ ਜਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਹੀਰੇਵਾਲਾ ਦੀ ਪ੍ਰਧਾਨਗੀ ਹੇਠ ਬਾਲ ਭਵਨ ਮਾਨਸਾ ਵਿਖੇ ਸੀਪੀਐਫ ਜ਼ਿਲ੍ਹਾ ਕਮੇਟੀ ਮੈਂਬਰਾਂ ਦੀ ਇੱਕ ਅਹਿਮ ਮੀਟਿੰਗ ਕੀਤੀ ਗਈ ।ਇਸ ਮੌਕੇ ਉਹਨਾਂ ਬੋਲਦਿਆਂ ਕਿਹਾ ਪੰਜਾਬ ਸਰਕਾਰ ਪੰਜਾਬ ਦੇ ਮੁਲਾਜ਼ਮਾਂ ਨਾਲ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਪ੍ਰੰਤੂ ਹੁਣ ਉਹ ਆਪਣੇ ਵਾਅਦੇ ਤੋਂ ਭੱਜਦੀ ਨਜ਼ਰ ਆ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਅਤੇ ਆਪ ਲੀਡਰਾਂ ਵੱਲੋਂ ਲਗਾਤਾਰ ਇਸ ਮੁੱਦੇ ਤੇ ਰਾਜਨੀਤਿਕ ਅਤੇ ਝੂਠਾ ਪ੍ਰਚਾਰ ਫੈਲਾਇਆ ਜਾ ਰਿਹਾ ਹੈ ਕੀ ਅਸੀਂ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਬਹਾਲ ਕਰ ਦਿੱਤੀ ਹੈ। ਇਸ ਦੇ ਉਲਟ ਪੰਜਾਬ ਸਰਕਾਰ ਨੇ ਇਤਿਹਾਸ ਵਿੱਚ ਪਹਿਲੀ ਵਾਰ ਉਲਟਫੇਰ ਕਰ ਕੇ ਪੈਨਸ਼ਨ ਦੇ ਮੁੱਦੇ ਨੂੰ ਵਾਰ ਵਾਰ ਮਤੇ ਪਾ ਕੇ ਅਤੇ ਐਲਾਨ ਕਰਕੇ ਫਿਰ ਉਸ ਉੱਪਰ ਕਮੇਟੀਆਂ ਗਠਿਤ ਕੀਤੀਆਂ ਹੋਣ। ਜਿਸ ਕਰਕੇ ਪੰਜਾਬ ਦੇ ਮੁਲਾਜ਼ਮਾਂ ਦਾ ਯਕੀਨ ਪੰਜਾਬ ਸਰਕਾਰ ਉਪਰੋ ਉਠਦਾ ਜਾ ਰਿਹਾ ਹੈ ਜਿਸ ਕਰਕੇ ਉਨ੍ਹਾਂ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਹੈ। ਇਸ ਮੌਕੇ ਸੂਬਾ ਮੀਤ ਪ੍ਰਧਾਨ ਪ੍ਰਭਜੋਤ ਸਿੰਘ ਅਤੇ ਜਰਨਲ ਸਕੱਤਰ ਲਕਸਵੀਰ ਸਿੰਘ ਨੇ ਦੱਸਿਆ ਕਿ ਪੰਜਾਬ ਦਾ ਸਮੁੱਚਾ ਮੁਲਾਜ਼ਮ ਵਰਗ ਪੰਜਾਬ ਸਰਕਾਰ ਦੇ ਇਸ ਰਵੱਈਏ ਵਿਰੁੱਧ 10 ਮਾਰਚ ਨੂੰ ਜਲੰਧਰ ਵਿਖੇ ਰੋਸ ਪ੍ਰਦਰਸ਼ਨ ਕਰ ਰਿਹਾ ਹੈ ਜਿਸ ਵਿਚ ਵੱਡੀ ਗਿਣਤੀ ਵਿਚ ਭਰਾਤਰੀ ਜਥੇਬੰਦੀਆਂ ਸ਼ਾਮਲ ਹੋ ਰਹੀਆਂ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਕਰਨ ਬਰੇਂ, ਅਮਨਿੰਦਰ ਸਿੰਘ ਗਿੱਲ, ਭੁਪਿੰਦਰ ਸਿੰਘ ਤੱਗੜ, ਨਰਿੰਦਰ ਸਿੰਘ, ਪਰਦੀਪ ਸ਼ਰਮਾ, ਕਰਮਜੀਤ ਖੀਵਾ, ਜਸਵਿੰਦਰ ਜਵਾਹਰਕੇ,ਮਨੋਜ ਕੁਮਾਰ, ਜਸਵਿੰਦਰ ਕੁਮਾਰ , ਹਰਦੀਪ ਸਿੰਘ ਆਦਿ ਹਾਜ਼ਰ ਸਨ

ਸਿੱਖਿਆ ਵਿਕਾਸ ਮੰਚ ਅਤੇ ਨਹਿਰੂ ਯੁਵਾ ਕੇਦਰ ਮਾਨਸਾ ਵੱਲ੍ਹੋਂ ਮਹਿਲਾ ਪ੍ਰਸ਼ਾਸਕ ਅਧਿਕਾਰੀਆਂ ਦਾ ਸਨਮਾਨ

0

ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਵਿਲੱਖਣ ਸਨਮਾਨ ਦੀ ਪਾਈ ਪਿਰਤ
ਪੰਜਾਬੀ ਖ਼ਬਰਸਾਰ ਬਿਉਰੋ
ਮਾਨਸਾ 6 ਮਾਰਚ: ਸਿੱਖਿਆ ਵਿਕਾਸ ਮੰਚ ਮਾਨਸਾ ਅਤੇ ਨਹਿਰੂ ਯੁਵਾ ਕੇਦਰ ਮਾਨਸਾ ਵੱਲ੍ਹੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਵਿਲੱਖਣ ਕਾਰਜ ਕਰਦਿਆਂ ਮਾਨਸਾ ਜ਼ਿਲ੍ਹੇ ਦੀਆਂ ਮਹਿਲਾ ਅਧਿਕਾਰੀਆਂ ਨੂੰ ਉਨ੍ਹਾਂ ਦੇ ਦਫ਼ਤਰਾਂ ਚ ਜਾ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸੰਸਥਾ ਦੇ ਆਗੂਆਂ ਨੇ ਮਾਣ ਮਹਿਸੂਸ ਕੀਤਾ ਕਿ ਜ਼ਿਲ੍ਹੇ ਅੰਦਰ ਵੱਡੀ ਗਿਣਤੀ ਚ ਮਹਿਲਾ ਅਧਿਕਾਰੀ ਅਹਿਮ ਪ੍ਰਸ਼ਾਸਕ ਜ਼ਿੰਮੇਵਾਰੀਆਂ ਨਿਭਾਕੇ ਲੜਕੀਆਂ ਲਈ ਪ੍ਰੇਰਨਾ ਸਰੋਤ ਬਣ ਰਹੇ ਨੇ। ਵੱਖ ਵੱਖ ਮਹਿਲਾ ਅਧਿਕਾਰੀਆਂ ਦੇ ਦਫ਼ਤਰਾਂ ਚ ਹੋਏ ਅਚਾਨਕ ਸਨਮਾਨ ਲਈ ਉਨ੍ਹਾਂ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਆਮ ਲੋਕਾਂ ਨੂੰ ਉਹ ਨਿਆਂ ਦੇਣ ਲਈ ਹੋਰ ਗੰਭੀਰਤਾ ਨਾਲ ਕਾਰਜ ਕਰਨਗੇ।ਨਹਿਰੂ ਯੁਵਾ ਕੇਂਦਰ ਮਾਨਸਾ ਦੇ ਜ਼ਿਲ੍ਹਾ ਯੂਥ ਅਫ਼ਸਰ ਸਰਬਜੀਤ ਸਿੰਘ, ਪ੍ਰੋਗਰਾਮ ਅਫਸਰ ਡਾ ਸੰਦੀਪ ਘੰਡ ਨੇ ਕਿਹਾ ਕਿ ਮਾਨਸਾ ਜ਼ਿਲ੍ਹੇ ਲਈ ਇਹ ਖੁਸ਼ੀ ਤੇ ਮਾਣ ਵਾਲੀ ਗੱਲ ਹੈ ਕਿ ਵੱਡੀ ਗਿਣਤੀ ਚ ਮਹਿਲਾ ਅਧਿਕਾਰੀ ਸਿਵਲ,ਪੁਲੀਸ ਪ੍ਰਸ਼ਾਸਨ ਅਤੇ ਹੋਰਨਾਂ ਵੱਖ ਵੱਖ ਵਿਭਾਗਾਂ ਚ ਅਹਿਮ ਪੋਸਟਾਂ ’ਤੇ ਕਾਰਜ ਕਰ ਰਹੇ ਹਨ।ਇਹ ਵੱਡੀਆਂ ਜ਼ਿੰਮੇਵਾਰੀਆਂ ਹੋਰਨਾਂ ਲੜਕੀਆਂ ਨੂੰ ਵੀ ਉਤਸ਼ਾਹਿਤ ਕਰਦੀਆਂ ਹਨ। ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਕੀਤੇ ਇਸ ਨਿਵੇਕਲੇ ਸਨਮਾਨ ਸਮਾਰੋਹ ਦੌਰਾਨ ਅੱਜ ਜਿੰਨਾਂ ਮਹਿਲਾ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਗਿਆ, ਉਨਾਂ ਚ ਮਾਨਸਾ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਆਈ ਏ ਐੱਸ, ਡਾ ਜੋਤੀ ਯਾਦਵ ਆਈ ਪੀ ਐੱਸ,ਐੱਸ ਵੀ ਐੱਚ ਮਾਨਸਾ, ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਭੁਪਿੰਦਰ ਕੌਰ,ਜ਼ਿਲ੍ਹਾ ਭਾਸ਼ਾ ਅਫਸਰ ਤੇਜਿੰਦਰ ਕੌਰ ਅਤੇ ਐਡਵੋਕੇਟ ਗਗਨਦੀਪ ਕੌਰ ਸੈਂਟਰਲ ਪ੍ਰਸ਼ਾਸਕ ਸਖੀ ਵਨ ਸਟਾਪ ਸੈਂਟਰ ਮਾਨਸਾ ਸ਼ਾਮਲ ਸਨ। ਇਸ ਮੌਕੇ ਸਿੱਖਿਆ ਵਿਕਾਸ ਮੰਚ ਮਾਨਸਾ ਦੇ ਪ੍ਰਧਾਨ ਹਰਦੀਪ ਸਿੱਧੂ,ਡਾ ਗੁਰਪ੍ਰੀਤ ਕੌਰ,ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰ ਐਡਵੋਕੇਟ ਮੰਜੂ ਰਾਣੀ, ਬੇਅੰਤ ਕੌਰ,ਮਨਪ੍ਰੀਤ ਕੌਰ ਵੀ ਹਾਜ਼ਰ ਸਨ।

ਹਰਿਆਣਾ ਵਿਚ ਸੁਚਾਰੂ ਆਵਾਜਾਈ ਯਕੀਨੀ ਕਰਨ ਲਈ ਟਰੈਫਿਕ ਪੁਲਿਸ ਵੱਲੋਂ ਚਲਾਈ ਵਿਸ਼ੇਸ਼ ਮੁਹਿੰਮ – ਗ੍ਰਹਿ ਮੰਤਰੀ

0

ਸੂਬੇ ਵਿਚ 20 ਫਰਵਰੀ ਤੋਂ 27 ਫਰਵਰੀ, 2023 ਤਕ ਵਿਸ਼ੇਸ਼ ਮੁਹਿੰਮ ਚਲਾ ਕੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ’ਤੇ ਲੇਨ ਡਰਾਈਵਿੰਗ ਅਤੇ ਗਲਤ ਸਾਇਡ ਡਰਾਈਵਿੰਗ ਦੇ ਮੁੱਲ 5021 ਚਾਲਾਨ ਕੀਤੇ ਗਏ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 6 ਮਾਰਚ: ਹਰਿਆਣਾ ਦੇ ਗ੍ਰਹਿ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਰਾਜ ਵਿਚ ਸੁਚਾਰੂ ਆਵਾਜਾਈ ਯਕੀਨੀ ਕਰਨ ਲਈ ਟਰੈਫਿਕ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਆਵਾਜਾਈ ਨਿਯਮਾਂ ਦੀ ਉਲੰਘਣਾ ਨੂੰ ਰੋਕਿਆ ਜਾ ਸਕੇ ਅਤੇ ਆਵਾਜਾਈ ਨਿਯਮਾਂ ਦੀ ਪਾਲਣਾ ਕਰਵਾਈ ਜਾ ਸਕੇ। ਇਸੀ ਲੜੀ ਵਿਚ ਸੂਬੇ ਵਿਚ 20 ਫਰਵਰੀ ਤੋਂ 27 ਫਰਵਰੀ , 2023 ਤਕ ਵਿਸ਼ੇਸ਼ ਮੁਹਿੰਮ ਚਲਾ ਕੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ’ਤੇ ਕੁੱਲ 5021 ਚਾਲਾਨ ਕੀਤੇ ਗਏ ਹਨ, ਜਿਸ ਵਿਚ 2794 ਲੇਨ ਡਰਾਈਵਿੰਗ ਅਤੇ 2227 ਗਲਤ ਸਾਇਡ ਡਰਾਈਵਿੰਗ ਦੇ ਚਾਲਾਨ ਸ਼ਾਮਿਲ ਹਨ। ਸ੍ਰੀ ਵਿਜ ਨੇ ਦਸਿਆ ਕਿ ਲੇਨ ਡਰਾਈਵਿੰਗ ਅਤੇ ਗਲਤ ਸਾਇਡ ਡਰਾਈਵਿੰਗ ਦੇ ਅੰਬਾਲਾ ਵਿਚ 756, ਕੈਥਲ ਵਿਚ 238, ਸਿਰਸਾ ਵਿਚ 84, ਕੁਰੂਕਸ਼ੇਤਰ ਵਿਚ 123, ਮੇਵਾਤ ਵਿਚ 95, ਰੋਹਤਕ ਵਿਚ 140, ਕਰਨਾਲ ਵਿਚ 111, ਹਿਸਾਰ ਵਿਚ 89, ਯਮੁਨਾਨਗਰ ਵਿਚ 84, ਪਾਣੀਪਤ ਵਿਚ 352, ਝੱਜਰ ਵਿਚ 386, ਨਾਰਨੋਲ ਵਿਚ 283, ਸੋਨੀਪਤ ਵਿਚ 250, ਫਰੀਦਾਬਾਦ ਵਿਚ 673, ਭਿਵਾਨੀ ਵਿਚ 157, ਪੰਚਕੁਲਾ ਵਿਚ 145, ਚਰਖੀ ਦਾਦਰੀ ਵਿਚ 144, ਗੁਰੂਗ੍ਰਾਮ ਵਿਚ 408, ਰਿਵਾੜੀ ਵਿਚ 117, ਜੀਂਦ ਵਿਚ 92, ਹਾਂਸੀ ਵਿਚ 55, ਫਤਿਹਾਬਾਦ ਵਿਚ 94 ਅਤੇ ਪਲਵਲ ਵਿਚ 145 ਚਾਲਾਨਾ ੀਕਤੇ ਗਏ ਹਨ।ਸ੍ਰੀ ਵਿਜ ਨੇ ਸੂਬਾਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਟ?ਰੈਫਿਕ ਨਿਯਮਾਂ ਦੇ ਉਲੰਘਣ ਨਾਲ ਨਾ ਸਿਰਫ ਵਿਅਕਤੀ ਆਪਣੇ ਜੀਵਨ ਨੁੰ ਖਤਰੇ ਵਿਚ ਪਾਉਂਦੇ ਹਨ ਸਗੋ ਦੂਜੇ ਨਾਗਰਿਕਾਂ ਦੀ ਜਾਣ ਨੂੰ ਵੀ ਖਤਰਾ ਰਹਿੰਦਾ ਹੈ ਅਤੇ ਇਸ ਨਾਲ ਦੂਜੇ ਲੋਕਾਂ ਦੇ ਲਈ ਵੀ ਮੁਸ਼ਕਲਾਂ ਉਤਪਨ ਹੁੰਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਆਵਾਜਾਈ ਨਿਯਮਾਂ ਦੇ ਉਲੰਘਣ ਨਾਲ ਸੜਕ ਦੁਰਘਟਨਾਵਾਂ ਹੋਣ ਦੀ ਸੰਭਾਵਨਾਵਾਂ ਵੱਧ ਜਾਂਦੀ ਹੈ ਅਤੇ ਟਰੈਫਿਕ ਜਾਮ ਹੋਣ ਨਾਲ ਹੋਰ ਮੁਸ਼ਕਲਾਂ ਪੈਦਾ ਹੁੰਦੀਆਂ ਹਨ। ਇਸ ਲਈ ਸਾਰੇ ਨਾਗਰਿਕਾਂ ਨੂੰ ਟ?ਰੈਫਿਕ ਨਿਯਮਾਂ ਦਾ ਪਾਲਣ ਜਰੂਰ ਕਰਨਾ ਚਾਹੀਦਾ ਹੈ ਤਾਂ ਜੋ ਅਸੀਂ ਇਕ ਸਭਿਅ ਸਮਾਜ ਦੀ ਸਥਾਪਨਾ ਵਿਚ ਆਪਣਾ ਯੋਗਦਾਨ ਆਵਾਜਾਈ ਨਿਯਮਾਂ ਦਾ ਪਾਲਣ ਕਰ ਕੇ ਦੇ ਸਕਣ। ਸ੍ਰੀ ਵਿਜ ਨੇ ਦਸਿਆ ਕਿ ਸੂਬੇ ਵਿਚ 5 ਜਨਵਰੀ ਤੋਂ 15 ਜਨਵਰੀ, 2023 ਤਕ ਵੀ ਵਿਸ਼ੇਸ਼ ਮੁਹਿੰਮ ਚਲਾ ਕੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ’ਤੇ ਲੇਨ ਡਰਾਈਵਿੰਗ ਅਤੇ ਗਲਤ ਸਾਇਡ ਡਰਾਈਵਿੰਗ ਦੇ ਕੁੱਲ 5230 ਚਲਾਨਾ ਕੀਤੇ ਗਏ ਸਨ। ਜਿਸ ਵਿਚ 3256 ਲੇਨ ਡਰਾਈਵਿੰਗ ਅਤੇ 1974 ਗਲਤ ਸਾਇਡ ਡਰਾਈਵਿੰਗ ਦੇ ਚਾਲਾਨਾ ਸ਼ਾਮਿਲ ਸਨ।

ਜਨਰਲ ਕੈਟਾਗਰੀ ਫੈਡਰੇਸ਼ਨ ਵੱਲੋਂ 12 ਮਾਰਚ ਨੂੰ ਵਿੱਤ ਮੰਤਰੀ ਦੀ ਰਿਹਾਇਸ਼ ਤੇ ਧਰਨੇ ਦਾ ਐਲਾਨ

0

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 6 ਮਾਰਚ: ਜੁਆਇੰਟ ਐਕਸ਼ਨ ਕਮੇਟੀ ਜਨਰਲ ਕੈਟਾਗਰੀਜ਼ ਵਲੋਂ ਪੰਜਾਬ ਸਰਕਾਰ ਦੀ ਜਨਰਲ ਵਰਗ ਨਾਲ ਮਤਰੇਈ ਮਾਂ ਵਾਲੇ ਸਲੂਕ ਦੇ ਵਿਰੁਧ ਜਨਰਲ ਕੈਟਾਗਰੀ ਫੈਡਰੇਸ਼ਨ ਵੱਲੋਂ 12 ਮਾਰਚ ਨੂੰ ਵਿੱਤ ਮੰਤਰੀ ਦੀ ਰਿਹਾਇਸ਼ ਅੱਗੇ ਧਰਨੇ ਦੇਣ ਦਾ ਐਲਾਨ ਕੀਤਾ ਹੈ । ਇੱਥੇ ਜਾਰੀ ਬਿਆਨ ਵਿਚ ਦੇ ਸੰਸਥਾ ਦੇ ਚੀਫ ਆਰਗਨਾਇਜ਼ਰ ਸ਼ਿਆਮ ਲਾਲ ਸ਼ਰਮਾ ਨੇ ਦੱਸਿਆ ਕਿ ਕੈਬਨਿਟ ਸਭ ਕਮੇਟੀ ਵੱਲੋਂ ਉਨ੍ਹਾਂ ਨੂੰ ਜਨਰਲ ਵਰਗ ਦੀਆਂ ਮੰਗਾਂ ਸਬੰਧੀ ਗੱਲ-ਬਾਤ ਕਰਨ ਲਈ ਬੁਲਾਇਆ ਗਿਆ ਸੀ ਪਰੰਤੂ ਵਿੱਤ ਮੰਤਰੀ ਦੀ ਗੈਰ-ਹਾਜਰੀ ਕਾਰਨ ਮੀਟਿੰਗ ਨਹੀਂ ਹੋ ਸਕੀ, ਜਿਸ ਕਰਕੇ ਰੋਸ਼ ਪਾਇਆ ਜਾ ਰਿਹਾ ਹੈ। ਸ਼੍ਰੀ ਸ਼ਰਮਾ ਨੇ ਦਸਿਆ ਕਿ ਉਨ੍ਹਾਂ ਮੰਤਰੀ ਅਮਨ ਅਰੋੜਾ ਦੇ ਧਿਆਨ ਵਿੱਚ ਇਹ ਵੀ ਲਿਆਦਾ ਹੈ ਕਿ ਸਰਕਾਰੀ ਨੌਕਰੀਆਂ ਵਿੱਚ ਅਨੁਸੂਚਿਤ ਜਾਤੀ ਵਰਗ ਦੀ ਪ੍ਰਤੀਨਿਧਤਾ ਸਬੰਧੀ ਡਾਟਾ ਸਾਲ 2018 ਵਿੱਚ ਇੱਕਠਾ ਕੀਤਾ ਗਿਆ ਸੀ। ਇਸ ਡਾਟੇ ਅਨੁਸਾਰ ਗਰੁੱਪ ਏ ਵਿੱਚ 14 % ਦੀ ਬਜਾਏ 22.34 % , ਗਰੁੱਪ ਬੀ ਵਿੱਚ 14% ਦੀ ਬਜਾਏ 19.9 % , ਗਰੁੱਪ ਸੀ ਵਿੱਚ 24.34 % ਅਤੇ ਗਰੁੱਪ ਡੀ ਵਿੱਚ 31.58% ਪ੍ਰਤੀ-ਨਿਧਤਾ ਹੈ ਜਦੋਂ ਕਿ ਗਰੁੱਪ ਸੀ ਅਤੇ ਡੀ ਵਿੱਚ 20 % ਚਾਹੀਦੀ ਹੈ। ਇਸ ਤੋਂ ਸਪਸ਼ਟ ਹੈ ਕਿ ਸਰਕਾਰੀ ਨੌਕਰੀਆਂ ਵਿੱਚ ਅਨੁਸੂਚੀਤ ਜਾਤੀ ਵਰਗ ਦੇ ਕਰਮਚਾਰੀਆਂ ਦੀ ਗਿਣਤੀ ਨਿਸ਼ਚਿਤ ਕੋਟੇ ਨਾਲੋਂ ਵੱਧ ਹੈ। ਸਾਲ 2021 ਵਿੱਚ ਵੀ ਤਾਜ਼ਾ ਡਾਟਾ ਇੱਕਠਾ ਕੀਤਾ ਗਿਆ ਹੈ ਅਤੇ ਇਸ ਡਾਟੇ ਅਨੁਸਾਰ ਗਿਣਤੀ ਹੋਰ ਵੀ ਜ਼ਿਆਦਾ ਹੈ । ਇਸ ਲਈ ਪਦ-ਉਨੱਤੀਆ ਵਿੱਚ ਰਾਖਵਾਂਕਰਨ ਦਿੱਤਾ ਜਾਣਾ ਉਚਿਤ ਨਹੀ ਹੈ ਅਤੇ ਰਾਖਵੇਕਰਨ ਦੇ ਅਧਾਰ ਤੇ ਸੀਨੀਆਰਤਾ ਦਾ ਲਾਭ (ਭਾਵ 85 ਵੀਂ ਸੋਧ) ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਹੈ । ਸੁਖਬੀਰ ਇੰਦਰ ਸਿੰਘ ਪ੍ਰਧਾਨ ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਨੇ ਸਰਕਾਰ ਤੋਂ ਮੰਗ ਕੀਤੀ ਕਿ ਜਨਰਲ ਵਰਗ ਦੀ ਭਲਾਈ ਲਈ ਦਸਬੰਰ 2021 ਵਿੱਚ ਸਥਾਪਤ ਕੀਤੇ ਗਏ ਕਮੀਸ਼ਨ ਦੇ ਚੈਅਰਪਰਸਨ ਅਤੇ ਮੈਂਬਰਾਂ ਦੀ ਨਿਯੁਕਤੀ ਤੁਰੰਤ ਕੀਤੀ ਜਾਵੇ। ਜਨਰਲ ਵਰਗ ਦੇ ਵਿਦਿਆਰਥੀਆਂ ਨੂੰ ਵਜ਼ੀਫੇ ਅਤੇ ਵਰਦੀਆਂ ਦਿੱਤੀਆਂ ਜਾਣ। ਜਨਰਲ ਸੱਕਤਰ ਸਰਬਜੀਤ ਕੋਸ਼ਲ ਨੇ ਮੰਗ ਕੀਤੀ ਗਈ ਕਿ ਐਮ ਨਾਗਰਾਜ਼ ਦੇ ਫੈਂਸਲੇ ਦੀ ਪਾਲਣਾ ਕਰਦੇ ਹੋਏ ਰੱਜੇ-ਪੁੱਜੇ ਲੋਕਾਂ ਨੂੰ (ਕਰੀਮੀ ਲੇਅਰ) ਰਾਖਵੇਕਰਨ ਦਾ ਲਾਭ ਨਾ ਦਿੱਤਾ ਜਾਵੇ। ਕੁਲਜੀਤ ਸਿੰਘ ਰਾਟੋਲ ਪ੍ਰਧਾਨ ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਪੀ.ਐਸ .ਪੀ.ਸੀ.ਐਲ / ਪੀ.ਐਸ.ਟੀ ਸੀ .ਐਲ ਨੇ ਮੰਗ ਕੀਤੀ ਕਿ ਪੰਜਾਬੀਆਂ ਲਈ ਸਰਕਾਰੀ ਨੌਕਰੀਆਂ ਵਿੱਚ 75% ਰਾਖਵਾਂਕਰਨ ਕੀਤਾ ਜਾਵੇ ਕਿਉਂ ਕਿ ਬਾਹਰਲੇ ਰਾਜਾ ਵਾਲੇ ਜ਼ਿਆਦਾ ਨੌਕਰੀਆਂ ਪੰਜਾਬ ਵਿੱਚ ਪ੍ਰਾਪਤ ਕਰ ਰਹੇ ਹਨ। ਮੀਟਿੰਗ ਵਿੱਚ ਹੋਰਾਂ ਤੋਂ ਇਲਾਵਾ ਰਣਜੀਤ ਸਿੰਘ ਸਿੱਧੂ, ਜਸਬੀਰ ਸਿੰਘ ਗੜਾਂਗ , ਪਰਮਜੀਤ ਸਿੰਘ, ਜਸਵੰਤ ਸਿੰਘ ਬਰਾੜ , ਗੁਰਦੀਪ ਸਿੰਘ ਟਿਵਾਣਾ , ਹਰਗੁਰਮੀਤ ਸਿੰਘ, ਬਲਬੀਰ ਸਿੰਘ ਫੁਗਲਾਨਾ, ਪ੍ਰਧਾਨ ਦੁਆਬਾ ਜਨਰਲ ਕੈਟਾਗਰੀਜ਼ ਫਰੰਟ, ਜਸਵਿੰਦਰ ਸਿੰਘ, ਜਦਗੀਸ਼ ਸਿੰਘ, ਅਸ਼ਵਨੀ ਸ਼ਰਮਾਂ, ਰਮਨ ਨਹਿਰਾ, ਪ੍ਰਧਾਨ ਜਨਰਲ ਸਮਾਜ ਮੰਚ ਫਗਵਾੜਾ , ਰਮੇਸ਼ ਸ਼ਰਮਾਂ ਅੰਮ੍ਰਿਤਸਰ ਵੀ ਹਾਜ਼ਰ ਸਨ।ਜੇ.ਏ.ਸੀ ਦੇ ਆਹੁਦੇ ਦਾਰਾਂ ਨੇ ਸਪੱਸ਼ਟ ਕੀਤਾ ਕਿ ਜੇਕਰ ਛੇਤੀ ਗੱਲ-ਬਾਤ ਲਈ ਕੈਬਨਿਟ ਸਬ ਕਮੇਟੀ ਵੱਲੋਂ ਸਦਾ ਨਾ ਦਿੱਤਾ ਗਿਆ ਤਾਂ ਮੰਗਾਂ ਮਨਵਾਉਣ ਲਈ ਸੰਘਰਸ਼ ਤੇਜ਼ ਕੀਤਾ ਜਾਵੇਗਾ।

ਸੂਰਿਯਾ ਕਿਰਨ ਐਰੋਬੈਟਿਕ ਸਮੇਤ ਹੋਰ ਟੀਮਾਂ ਵਲੋਂ ਦਿਖਾਏ ਹਵਾਈ ਕਰਤੱਵ ਦਰਸ਼ਕਾਂ ਲਈ ਬਣੇ ਖਿੱਚ ਦਾ ਕੇਂਦਰ

0

7 ਮਾਰਚ ਨੂੰ ਵੀ ਸਵੇਰੇ 10:30 ਤੋਂ ਦੁਪਿਹਰ 12:30 ਵਜੇ ਤੱਕ ਚੱਲੇਗਾ ਸ਼ੋਅ
ਸੁਖਜਿੰਦਰ ਮਾਨ
ਬਠਿੰਡਾ, 6 ਮਾਰਚ : ਸਿਵਲ ਏਅਰ ਪੋਰਟ ਵਿਰਕ ਕਲਾਂ ਵਿਖੇ ਭਾਰਤੀ ਏਅਰ ਫੋਰਸ ਸਟੇਸ਼ਨ ਭਿਸੀਆਣਾ ਵਲੋਂ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਰਵਾਇਆ ਗਿਆ ਸੂਰਿਯਾ ਕਿਰਨ ਸ਼ੋਅ ਬਠਿੰਡਾ ਵਾਸੀਆਂ ਲਈ ਖਿੱਚ ਦਾ ਕੇਂਦਰ ਰਿਹਾ। ਇਸ ਸ਼ੋਅ ਨੂੰ ਸਕੂਲੀ ਵਿਦਿਆਰਥੀਆਂ ਅਤੇ ਆਮ ਲੋਕਾਂ ਵਲੋਂ ਸਾਹ ਰੋਕ-ਰੋਕ ਕੇ ਦੇਖਿਆ ਗਿਆ। ਬਠਿੰਡਾ ਵਿਖੇ ਇਸ ਤਰ੍ਹਾਂ ਦਾ ਸ਼ੋਅ ਕਰੀਬ ਡੇਢ ਦਹਾਕੇ ਪਹਿਲੇ ਸਾਲ 2007 ਚ ਹੋਇਆ ਸੀ, ਉਸ ਉਪਰੰਤ ਦੂਸਰੀ ਵਾਰ ਇਹ ਸ਼ੋਅ ਸਿਵਲ ਏਅਰ ਪੋਰਟ ਵਿਰਕ ਕਲਾਂ ਵਿਖੇ ਹੋਇਆ। ਇਹ ਸ਼ੋਅ ਸਵੇਰੇ 10:30 ਸ਼ੁਰੂ ਹੋਇਆ ਜੋ ਕਿ ਕਰੀਬ 12:15 ਵਜੇ ਤੱਕ ਚੱਲਿਆ। ਇਸ ਸ਼ੋਅ ਦੀ ਸ਼ੁਰੂਆਤ ਭਾਰਤੀ ਏਅਰ ਫੋਰਸ ਬੈਂਡ ਦੀ ਟੀਮ ਦੇ 16 ਨੌਜਵਾਨਾਂ ਵਲੋਂ ਮਨਮੋਹਿਕ ਧੁੰਨਾਂ ਰਾਹੀਂ ਕੀਤੀ। ਇਸ ਉਪਰੰਤ ਸੂਰਿਯਾ ਕਿਰਨ ਐਰੋਬੈਟਿਕ ਦੀ ਟੀਮ ਵਲੋਂ ਗਰੁੱਪ ਕੈਪਟਨ ਸ਼?ਰੀ ਜੀ.ਐਸ. ਢਿੱਲੋਂ ਦੀ ਅਗਵਾਈ ਹੇਠ 9 ਹਵਾਈ ਜਹਾਜ਼ਾਂ ਰਾਹੀਂ ਕਰੀਬ 25 ਮਿੰਟ ਆਕਾਸ਼ ਵਿੱਚ ਵੱਖ-ਵੱਖ ਤਰ੍ਹਾਂ ਦੇ ਅਨੌਖੇ, ਦਿਲ ਖਿਚਵੇ ਤੇ ਹੈਰਾਨ ਕਰਨ ਵਾਲੇ ਕਰਤੱਵ ਦਿਖਾਏ ਗਏ, ਪਹਿਲੇ ਦਿਨ ਦਾ ਸਿਖਰ ਹੋ ਨਿਬੜੇ ਇਸ ਸ਼ੋਅ ਨੂੰ ਦਰਸ਼ਕਾਂ ਵਲੋਂ ਬੜੀ ਹੀ ਉਤਸ਼ੁਕਤਾ ਨਾਲ ਸਾਹ ਰੋਕ-ਰੋਕ ਕੇ ਦੇਖਿਆ ਗਿਆ। ਇਸ ਤੋਂ ਬਾਅਦ ਏਅਰ ਵਾਰੀਅਰ ਡਰਿੱਲ ਸਬਰੋਤੋ ਟੀਮ ਦੇ 20 ਨੋਜਵਾਨਾਂ ਵਲੋਂ ਪਰੇਡ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਵਲੋਂ ਬਹੁਤ ਹੀ ਅਨੁਸਾਸ਼ਨ ਤੇ ਇਕਸਾਰਤਾ ਚ ਰਹਿ ਕੇ ਬਹੁਤ ਹੀ ਅਨੌਖੇ ਕਰਤੱਵ ਦਿਖਾ ਕੇ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਉਪਰੰਤ ਆਕਾਸ਼ ਗੰਗਾ ਸਕਾਈ ਡਾਈਵਿੰਗ ਟੀਮ ਦੇ 8 ਮੈਂਬਰਾਂ ਵਲੋਂ ਦਿਖਾਏ ਗਏ ਕਰਤੱਵਾਂ ਨੂੰ ਦੇਖਣ ਲਈ ਕਰੀਬ 15 ਮਿੰਟ ਆਕਾਸ਼ ਤੋਂ ਲੈ ਕੇ ਜ਼ਮੀਨ ਤੱਕ ਦਰਸ਼ਕਾਂ ਦੀ ਨਜ਼ਰਾਂ ਇਨ੍ਹਾਂ ਨੂੰ ਦੇਖਣ ਲਈ ਆਕਾਸ਼ ਵੱਲ ਟਿਕੀਆਂ ਰਹੀਆਂ। ਇਸ ਤੋਂ ਬਾਅਦ ਸੂਰਿਯਾ ਕਿਰਨ ਐਰੋਬੈਟਿਕ ਦੀ ਟੀਮ ਦੇ ਪਾਇਲਟਾਂ ਵਲੋਂ ਸਕੂਲੀ ਵਿਦਿਆਰਥੀਆਂ ਅਤੇ ਆਮ ਲੋਕਾਂ ਨਾਲ ਵਿਸ਼ੇਸ਼ ਮਿਲਣੀ ਵੀ ਕੀਤੀ ਗਈ। ਇਸ ਸ਼ੋਅ ਨੂੰ ਦੇਖਣ ਤੋਂ ਬਾਅਦ ਦਰਸ਼ਕ ਬਹੁਤ ਹੀ ਖੁਸ਼ ਨਜ਼ਰ ਆਏ। ਇਸ ਮੌਕੇ ਡਿਪਟੀ ਕਮਿਸ਼ਨਰ ਸ਼?ਰੀ ਸ਼ੌਕਤ ਅਹਿਮਦ ਪਰੇ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਠਿੰਡਾ ਵਿਖੇ ਇਸ ਤਰ੍ਹਾਂ ਦਾ ਸ਼ੋਅ ਕਰੀਬ ਡੇਢ ਦਹਾਕੇ ਪਹਿਲੇ ਸਾਲ 2007 ਚ ਹੋਇਆ ਸੀ, ਉਸ ਉਪਰੰਤ ਦੂਸਰੀ ਵਾਰ ਇਹ ਸ਼ੋਅ ਸਿਵਲ ਏਅਰ ਪੋਰਟ ਵਿਰਕ ਕਲਾਂ ਵਿਖੇ ਹੋਇਆ ਜੋ ਕਿ ਬਠਿੰਡਾ ਵਾਸੀਆਂ ਲਈ ਕਦੇ ਵੀ ਨਾ ਭੁੱਲਣਯੋਗ ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਸ਼ੋਅ ਕੱਲ੍ਹ ਮਿਤੀ 7 ਮਾਰਚ ਨੂੰ ਸਵੇਰੇ 10:30 ਤੋਂ ਦੁਪਿਹਰ 12:30 ਵਜੇ ਤੱਕ ਇਸੇ ਤਰ੍ਹਾਂ ਜਾਰੀ ਰਹੇਗਾ। ਉਨ੍ਹਾਂ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਹੋਣ ਵਾਲੇ ਇਸ ਸ਼ੋਅ ਚ 10 ਵਜੇ ਤੋਂ ਪਹਿਲਾ ਪਹੁੰਚਣ ਤਾਂ ਜੋ ਪੂਰੇ ਸ਼ੋਅ ਦਾ ਆਨੰਦ ਮਾਣ ਸਕਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਆਰਪੀ ਸਿੰਘ, ਸਿਵਲ ਪ੍ਰਸ਼ਾਸਨ ਅਤੇ ਏਅਰ ਫੋਰਸ ਦੇ ਅਧਿਕਾਰੀਆਂ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਆਮ ਲੋਕ ਤੇ ਵਿਦਿਆਰਥੀ ਆਦਿ ਹਾਜ਼ਰ ਸਨ।

ਸਿੱਖਿਆ ਮੰਤਰੀ ਦੀ ਸਰਕਾਰੀ ਅਧਿਆਪਕਾਂ ਨੂੰ ਅਪੀਲ: ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਕਰਵਾਉ ਦਾਖ਼ਲੇ

0

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ,6 ਮਾਰਚ:ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਮੂਹ ਅਧਿਆਪਕਾਂ ਅਤੇ ਸਕੂਲ ਮੁੱਖੀਆਂ ਨੂੰ ਅਪੀਲ ਕੀਤੀ ਕਿ ਉਹ ਉਹ ਆਪਣੇ ਬੱਚਿਆਂ ਦੇ ਦਾਖਲੇ ਸਰਕਾਰੀ ਸਕੂਲਾਂ ਵਿਚ ਕਰਵਾਉਣ।ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸਕੂਲ ਸਿੱਖਿਆ ਵਿਭਾਗ ਵਿਚ ਕੰਮ ਕਰ ਰਹੇ ਸਾਰੇ ਅਧਿਆਪਕਾਂ, ਸਕੂਲ ਮੁਖੀਆਂ ਅਤੇ ਅਧਿਆਪਕਾਂ ਜਥੇਬੰਦੀਆਂ ਨੂੰ ਆਨ ਲਾਈਨ ਪੱਤਰ ਲਿਖਿਆ ਹੈ।ਇਸ ਪੱਤਰ ਵਿੱਚ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਉਨ੍ਹਾਂ ਨੂੰ ਮਿਲ ਰਹੇ ਪਿਆਰ ਅਤੇ ਸਤਿਕਾਰ ਲਈ ਧੰਨਵਾਦ ਕਰਦਿਆਂ ਕਿਹਾ ਕਿ ਆਪੋ-ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਪੰਜਾਬ ਸੂਬੇ ਨੂੰ ਮੁੜ ’ਰੰਗਲਾ ਪੰਜਾਬ’ ਬਣਾਉਣ ਵਾਸਤੇ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦਾ ਹਿੱਸਾ ਬਣ ਸਕੀਏ। ਉਨ੍ਹਾਂ ਸਕੂਲ ਦੌਰਿਆਂ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਮਿਲ ਰਹੇ ਸੱਦਿਆ ਦਾ ਜ਼ਿਕਰ ਕਰਦਿਆਂ ਸ. ਬੈਂਸ ਨੇ ਕਿਹਾ ਕਿ ਬਤੌਰ ਸਿੱਖਿਆ ਮੰਤਰੀ ਮੈਂ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸੋਚ ਤੇ ਪਹਿਰਾ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਪ੍ਰਬੰਧ ਨੂੰ ਸਮੇਂ ਦੇ ਹਾਣ ਦਾ ਬਣਾ ਕੇ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਵਾਸਤੇ ਲਗਾਤਾਰ ਯਤਨਸ਼ੀਲ ਹਾਂ। ਇਸ ਕੰਮ ਵਿੱਚ ਮੈਨੂੰ ਸਮੁੱਚੇ ਅਧਿਆਪਕ ਵਰਗ ਦੇ ਨਾਲ-ਨਾਲ ਅਧਿਆਪਕ ਜਥੇਬੰਦੀਆਂ ਵੀ ਪੂਰਾ ਸਹਿਯੋਗ ਮਿਲ ਰਿਹਾ ਹੈ, ਜਿੰਨ੍ਹਾਂ ਦਾ ਮੈਂ ਬਹੁਤ ਸ਼ੁਕਰਗੁਜ਼ਾਰ ਹਾਂ। ਉਨ੍ਹਾਂ ਸਕੂਲ ਵਿਭਾਗ ਦੇ ਉਹਨਾਂ ਸਾਰੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਵੀ ਸਲਾਮ ਕਿਹਾ ਹਾਂ ਜੋ ਆਪਣੀ ਨੇਕ ਕਮਾਈ ਵਿੱਚੋਂ ਬਹੁਤ ਸਾਰਾ ਪੈਸਾ ਵਿਦਿਆਰਥੀਆਂ ਦੀ ਭਲਾਈ ਅਤੇ ਸਕੂਲਾਂ ਨੂੰ ਸੁੰਦਰ ਬਣਾਉਣ ਵਾਸਤੇ ਖਰਚ ਕਰ ਰਹੇ ਹਨ। ਉਨ੍ਹਾਂ ਪੱਤਰ ਵਿੱਚ ’ਮਿਸ਼ਨ-100 ਪ੍ਰਤੀਸ਼ਤ’ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਕਾਰਜ ਪ੍ਰਤੀ ਅਧਿਆਪਕਾਂ ਦਾ ਸਮਰਪਣ ਦੇਖ ਕੇ ਉਹ ਬਹੁਤ ਖੁਸ਼ੀ ਮਹਿਸੂਸ ਕਰ ਰਹੇ ਹਨ। ਇਸ ਦੇ ਨਾਲ ਹੀ ਦਾਖ਼ਲਾ ਮੁਹਿੰਮ ਦਾ ਜ਼ਿਕਰ ਕਰਦਿਆਂ ਕਿਹਾ ਇਸ ਮੁਹਿੰਮ ਦਾ ਮਕਸਦ ਸਿਰਫ਼ ਵਿਦਿਆਰਥੀਆਂ ਦੀ ਗਿਣਤੀ ਵਧਾਉਣਾ ਹੀ ਨਹੀਂ ਸਗੋਂ ਸਮਾਜ ਨੂੰ ਸਰਕਾਰੀ ਸਕੂਲਾਂ ਨਾਲ ਜੋੜ ਕੇ ਉਹਨਾਂ ਦਾ ਵਿਸ਼ਵਾਸ ਬਹਾਲ ਕਰਨਾ ਵੀ ਹੈ। ਉਨ੍ਹਾਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ ’ਸਕੂਲ ਆਫ਼ ਐਮੀਨੈਂਸ’ ਦੀ ਰਜਿਸਟਰੇਸ਼ਨ ਵੱਧ ਤੋਂ ਵੱਧ ਕਰਵਾ ਕੇ ਵਿਦਿਆਰਥੀਆਂ ਨੂੰ ਇਹਨਾਂ ਸਕੂਲਾਂ ਦੇ ਦਾਖ਼ਲੇ ਦੀ ਮੁਕਾਬਲਾ ਪ੍ਰੀਖਿਆ ਦੀ ਤਿਆਰੀ ਵੀ ਕਰਵਾਓ।

ਤਿੱਖਾ ਜਵਾਬ ਦਿੰਦੇ ਹੋਏ ਬਾਜਵਾ ਨੇ ਮਾਨ ਨੂੰ ਕਿਹਾ ਭ੍ਰਿਸ਼ਟਾਚਾਰ ’ਤੇ ਮਨ ਮਰਜ਼ੀ ਨਾ ਕਰੋ – ਬਾਜਵਾ

0

ਤੁਸੀਂ ਜੈਨ ਅਤੇ ਸਿਸੋਧੀਆ ਦੇ ਮਾਮਲੇ ’ਚ ਦਿੱਲੀ ’ਚ ਸ਼ਿਕਾਰ ਹੋ ਗਏ ਅਤੇ ਪੰਜਾਬ ’ਚ ਵਿਰੋਧੀ ਧਿਰ ’ਤੇ ਬਦਲਾਖੋਰੀ ਕਰ ਰਹੇ ਹੋ
ਪੰਜਾਬੀ ਖਬਰਸਾਰ ਬਿਉਰੋ
ਚੰਡੀਗੜ੍ਹ, 6 ਮਾਰਚ: ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਰੜੇ ਸ਼ਬਦਾਂ ਵਿੱਚ ਜਵਾਬ ਦਿੰਦਿਆਂ ਕਿਹਾ ਕਿ ’ਮੈਂ ਭ੍ਰਿਸ਼ਟਾਂ ਦਾ ਸਮਰਥਨ ਨਹੀਂ ਕਰਦਾ ਪਰ ਤੁਸੀਂ ਸਿਰਫ ਵਿਰੋਧੀ ਧਿਰ ਦੇ ਖਿਲਾਫ ਚੋਣਵੇਂ ਅਤੇ ਬਦਲਾਖੋਰੀ ਦੀ ਕਾਰਵਾਈ ਕਰਦੇ ਹੋ। ਬਾਜਵਾ ਨੇ ਕਿਹਾ ਕਿ ਮੈਂ ਲੋਕਾਂ ਨੂੰ ਸਾਫ਼-ਸੁਥਰਾ, ਭ੍ਰਿਸ਼ਟਾਚਾਰ ਮੁਕਤ ਅਤੇ ਪਾਰਦਰਸ਼ੀ ਸ਼ਾਸਨ ਪ੍ਰਦਾਨ ਕਰਨ ਦਾ ਮਜ਼ਬੂਤ ਸਮਰਥਕ ਹਾਂ। ਹਾਲਾਂਕਿ ਤੁਸੀਂ ਵਿਰੋਧੀ ਨੇਤਾਵਾਂ ਦੇ ਵਿਰੁੱਧ ਚੈਰੀ ਪਿਕਿੰਗ ਅਤੇ ਚੋਣਾਤਮਕ ਨਹੀਂ ਹੋ ਸਕਦੇ। ਬਾਜਵਾ ਨੇ ਪੁੱਛਿਆ ਕਿ ’ਆਪ’ ਦੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਅਜੇ ਵੀ ਪਾਰਟੀ ’ਚ ਕਿਉਂ ਹਨ? ਜੇਕਰ ਉਹ ਕੈਬਨਿਟ ਮੰਤਰੀ ਬਣਨ ਲਈ ਇੰਨੇ ਚੰਗੇ ਨਹੀਂ ਹਨ ਤਾਂ ਉਨ੍ਹਾਂ ’ਚ ’ਆਪ’ ’ਚ ਬਣੇ ਰਹਿਣ ਲਈ ਇੰਨਾ ਖਾਸ ਕੀ ਹੈ? ਇਸ ਤੋਂ ਇਲਾਵਾ ਡਾ. ਸਿੰਗਲਾ ਪੂਰੀ ਤਰ੍ਹਾਂ ਇਮਾਨਦਾਰ ਹੋਣ ਦਾ ਦਾਅਵਾ ਕਰਦੇ ਹਨ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਜੇ ਵੀ ਇਹ ਨਹੀਂ ਪਤਾ ਕਿ ਉਸ ਵਿਰੁੱਧ ਭ੍ਰਿਸ਼ਟਾਚਾਰ ਦੇ ਕੇਸ ਦੀ ਸਹੀ ਤਰੀਕੇ ਨਾਲ ਪੈਰਵੀ ਕੀਤੀ ਜਾ ਰਹੀ ਹੈ ਜਾਂ ਨਹੀਂ।ਬਾਜਵਾ ਨੇ ਅੱਗੇ ਕਿਹਾ ਸਾਬਕਾ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੇ ਮਾਮਲੇ ’ਚ ਭਗਵੰਤ ਮਾਨ ਨੂੰ ਮੰਤਰੀ ਮੰਡਲ ’ਚੋਂ ਬਾਹਰ ਕਰਨ ’ਚ ਕਈ ਮਹੀਨੇ ਲੱਗ ਗਏ ਅਤੇ ਉਹ ਵੀ ਵਿਰੋਧੀ ਪਾਰਟੀਆਂ ਦੇ ਭਾਰੀ ਦਬਾਅ ਤੋਂ ਬਾਅਦ। ਹਾਲਾਂਕਿ, ਸਰਾਰੀ ਅਜੇ ਵੀ ਪਾਰਟੀ ਵਿੱਚ ਬਣਿਆ ਹੋਇਆ ਅਤੇ ਹੁਣ ਤੱਕ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਗ੍ਰਿਫਤਾਰੀ ਨਹੀਂ ਹੋਈ ਹੈ। ਬਾਜਵਾ ਨੇ ਪੁੱਛਿਆ ਕਿ ਭਗਵੰਤ ਮਾਨ ਸਰਕਾਰ ਉਸ ’ਤੇ ਇੰਨੀ ਮਿਹਰਬਾਨ ਕਿਉਂ ਹੈ? ਦਿੱਲੀ ’ਚ ਅਰਵਿੰਦ ਕੇਜਰੀਵਾਲ ’ਆਪ’ ਦੇ ਸਾਬਕਾ ਕੈਬਨਿਟ ਮੰਤਰੀ ਸਤਿੰਦਰ ਜੈਨ ਨੂੰ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਬਰਾਬਰ ਦਾ ਦਰਜਾ ਦਿੰਦੇ ਰਹੇ। ਹਾਲਾਂਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਉਸ ’ਤੇ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਦੋਸ਼ਾਂ ਲਈ ਕੇਸ ਦਰਜ ਕੀਤਾ ਸੀ। ਸਤਿੰਦਰ ਜੈਨ ’ਤੇ ਦੋਹਰੇ ਮਾਪਦੰਡ ਕਿਉਂ? ਜਦੋਂ ਕੇਜਰੀਵਾਲ ਅਤੇ ਮਾਨ ਨੇ ਦਾਅਵਾ ਕੀਤਾ ਕਿ ਜੈਨ ਨੂੰ ਝੂਠਾ ਫਸਾਇਆ ਜਾ ਰਿਹਾ ਹੈ ਤਾਂ ਉਹ ਚਾਹੁੰਦੇ ਸਨ ਕਿ ਹਰ ਕੋਈ ਇਸ ’ਤੇ ਵਿਸ਼ਵਾਸ ਕਰੇ। ਬਾਜਵਾ ਨੇ ਕਿਹਾ ਕਿ ਹਾਲਾਂਕਿ ਜਦੋਂ ਕਾਂਗਰਸ ਪੰਜਾਬ ਵਿੱਚ ਇਹੋ ਜਿਹਾ ਇਲਜ਼ਾਮ ਲਗਾਉਂਦੀ ਹੈ ਤਾਂ ਭਗਵੰਤ ਅਤੇ ਸਮੁੱਚੀ ’ਆਪ’ ਲੀਡਰਸ਼ਿਪ ਗੁੱਸੇ ਵਿੱਚ ਆ ਜਾਂਦੀ ਹੈ। ਇੱਥੋਂ ਤੱਕ ਕਿ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਧੀਆ ਦੇ ਮਾਮਲੇ ਵਿੱਚ ਵੀ ਕੇਜਰੀਵਾਲ ਅਤੇ ਮਾਨ ਚਾਹੁੰਦੇ ਸਨ ਕਿ ਹਰ ਨਾਗਰਿਕ ਇਹ ਵਿਸ਼ਵਾਸ ਕਰੇ ਕਿ ਉਹ ਬੇਕਸੂਰ ਹੈ ਅਤੇ ਜਾਂਚ ਏਜੰਸੀਆਂ ਦੁਆਰਾ ਉਨ੍ਹਾਂ ਨੂੰ ਬੇਲੋੜਾ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਅਜਿਹੇ ਦੋਹਰੇ ਮਾਪਦੰਡ ਕੰਮ ਨਹੀਂ ਕਰਨਗੇ। ਬਾਜਵਾ ਨੇ ਕਿਹਾ ਕਿ ਜੇਕਰ ਭਗਵੰਤ ਮਾਨ ਅਸਲ ’ਚ ਭ੍ਰਿਸ਼ਟਾਚਾਰ ਨਾਲ ਲੜਨਾ ਚਾਹੁੰਦੇ ਹਨ ਤਾਂ ਉਹ ਆਪਣੀ ਹੀ ਪਾਰਟੀ ਦੇ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲ. ਪੀ. ਯੂ.) ਦੇ ਅਸ਼ੋਕ ਮਿੱਤਲ ਦੀ ਵਿਜੀਲੈਂਸ ਬਿਊਰੋ ਤੋਂ ਜਾਂਚ ਕਰਵਾਉਣ ’ਚ ਨਾਕਾਮ ਕਿਉਂ ਹਨ, ਜਿਨ੍ਹਾਂ ਨੇ ਕਈ ਏਕੜ ਜ਼ਮੀਨ ’ਤੇ ਨਾਜਾਇਜ਼ ਕਬਜ਼ੇ ਕੀਤੇ ਹਨ। ਕਾਂਗਰਸੀ ਆਗੂ ਨੇ ਕਿਹਾ ਕਿ ਜਦੋਂ ਦਿੱਲੀ ਦੀ ਕਾਂਗਰਸ ਆਗੂ ਅਲਕਾ ਲਾਂਬਾ ਅਤੇ ’ਆਪ’ ਦੇ ਸੰਸਥਾਪਕ ਮੈਂਬਰ ਕੁਮਾਰ ਵਿਸ਼ਵਾਸ ’ਤੇ ਪੰਜਾਬ ਪੁਲਿਸ ਵੱਲੋਂ ਝੂਠਾ ਮੁਕੱਦਮਾ ਦਰਜ ਕੀਤਾ ਗਿਆ ਸੀ ਤਾਂ ਉਸ ਵੇਲੇ ਕੇਜਰੀਵਾਲ ਦੀ ਵਡਿਆਈ ਨੂੰ ਕੌਣ ਭੁੱਲ ਸਕਦਾ ਹੈ।

ਜਲੰਧਰ ਵਿਖੇ ਸੀ.ਪੀ.ਐਫ.ਕਰਮਚਾਰੀ ਯੂਨੀਅਨ ਵੱਲੋ 10 ਮਾਰਚ ਨੂੂੰ ਕੀਤਾ ਜਾਵੇਗਾ ਝੰਡਾ ਮਾਰਚ

0

ਪੰਜਾਬੀ ਖ਼ਬਰਸਾਰ ਬਿਉਰੋ
ਜਲੰਧਰ, 6 ਮਾਰਚ: ਪੁਰਾਣੀ ਪੈਨਸਨ ਸਕੀਮ ਲਾਗੂ ਕਰਨ ਦਾ ਵਾਅਦਾ ਕਰਕੇ ਸੱਤਾ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਿਮਾਚਲ ਪ੍ਰਦੇਸ ਅਤੇ ਗੁਜਰਾਤ ਦੀਆ ਚੋਣਾ ਦੋਰਾਨ ਵੀ ਮੁਲਾਜਮਾਂ ਦੀਆ ਵੋਟਾ ਪ੍ਰਾਪਤ ਕਰਨ ਲਈ ਸੂਬਾ ਸਰਕਾਰ ਵੱਲੋਂ ਕੈਬਨਿਟ ਵਿੱਚ ਪਾਸ ਕਰਕੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਨੋਟੀਫਿਕੇਸਨ ਕੀਤਾ ਗਿਆ ਸੀ। ਪ੍ਰੰਤੂ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਅਜੇ ਤੱਕ 2004 ਤੋ ਬਾਅਦ ਵਿੱਚ ਸਰਕਾਰੀ ਸੇਵਾ ਵਿੱਚ ਆਏ ਸਰਕਾਰੀ ਮੁਲਾਜਮਾਂ ਤੇ ਪੁਰਾਣੀ ਪੈਨਸਨ ਸਕੀਮ ਲਾਗੂ ਨਹੀਂ ਕੀਤੀ ਗਈ,ਜਿਸ ਕਾਰਨ ਐਨ.ਪੀ.ਐਸ ਸਕੀਮ ਆਉਂਦੇ ਸੂਬੇ ਦੇ ਕਰੀਬ 1 ਲੱਖ 92 ਹਾਜਰ ਮੁਲਾਜਮਾਂ ਅੰਦਰ ਆਪ ਸਰਕਾਰ ਖਿਲਾਫ ਭਾਰੀ ਰੋਸ ਅਤੇ ਗੁੱਸਾ ਪਾਇਆ ਜਾ ਰਿਹਾ ਹੈ।ਇਸ ਸਬੰਧੀ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਮਾਨ ,ਸਰਪ੍ਰਸਤ ਸੁਖਦਰਸ਼ਨ ਸਿੰਘ ਬਠਿੰਡਾ, ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਰਾਣਾ,ਪ੍ਰੈਸ ਸਕੱਤਰ ਹਰਮੀਤ ਸਿੰਘ ਬਾਜਾਖਾਨਾ ਨੇ ਕਿਹਾ ਕਿ ਉਸ ਤੋਂ ਬਾਅਦ ਪੰਜਾਬ ਸਰਕਾਰ ਇਕ ਸਬ ਕਮੇਟੀ ਦਾ ਗਠਨ ਕੀਤਾ ਗਿਆ ਜੋ ਕਿ ਇਕ ਹਾਸੋ ਹੀਣੀ ਗੱਲ ਕੀਤੀ ਹੈ। ਇਸ ਮੌਕੇ ਇਸਤਰੀ ਵਿੰਗ ਦੀ ਪ੍ਰਧਾਨ ਕਿਰਨਾਂ ਖਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਭਾਰਤ ਦੀ ਪਹਿਲੀ ਸਰਕਾਰ ਹੈ ਜਿਸ ਦੇ ਸੂਬੇ ਵਿੱਚ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਕਰਨ ਉਪਰੰਤ ਕਮੇਟੀ ਦਾ ਗਠਨ ਕੀਤਾ ਹੈ ਇਸ ਤੋਂ ਇਲਾਵਾ ਇਕਬਾਲ ਸਿੰਘ ਮਾਨ ਜਿਲ੍ਹਾ ਪ੍ਰਧਾਨ ਨੇ ਕਿਹਾ ਕਿ ਸੀ.ਪੀ.ਐਫ.ਕਰਮਚਾਰੀ ਯੂਨੀਅਨ ਦੇ ਝੰਡੇ ਹੇਠ ਜਲੰਧਰ ਵਿਖੇ ਸੂਬਾ ਪੱਧਰੀ ਝੰਡਾ ਮਾਰਚ ਮਿਤੀ 10-03-2023 ਕੀਤਾ ਜਾ ਰਿਹਾ ਹੈ ਜਿਸ ਜਿਲਾ ਬਠਿੰਡਾ ਤੋਂ ਭਾਰੀ ਗਿਣਤੀ ਵਿੱਚ ਮੋਟਰਸਾਈਕਲਾਂ ਅਤੇ ਗੱਡੀਆਂ ਲੈ ਕੇ ਮੁਲਾਜ਼ਮ ਭਾਗ ਲੈਣਗੇ।ਜਿਸ ਦਾ ਖਮਿਆਜ਼ਾ ਪੰਜਾਬ ਸਰਕਾਰ ਨੂੰ ਲੋਕ ਸਭਾ ਹਲਕਾ ਜੰਲਧਰ ਦੀ ਜ਼ਿਮਨੀ ਚੋਣ ਵਿਚ ਭੁਗਤਣਾ ਪਵੇਗਾ। ਇਸ ਮੌਕੇ ਜ਼ਿਲ੍ਹਾ ਕੈਸ਼ੀਅਰ ਅਮਿਤ ਕੁਮਾਰ ਜ਼ਿਲ੍ਹਾ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਨਥੇਹਾ , ਜ਼ਿਲ੍ਹਾ ਮੀਤ ਪ੍ਰਧਾਨ ਮਨਪ੍ਰੀਤ ਸਿੰਘ, ਸਵਰਨਜੀਤ ਕੌਰ ਜਸਵੀਰ ਕੌਰ ਗੋਲਡੀ ਨਰਿੰਦਰਪਾਲ ਭੰਡਾਰੀ ਪਰਮਜੀਤ ਸਿੰਘ ਅਤੇ ਸਮੂਹ ਹਮਖਿਆਲੀ ਜੱਥੇਬੰਦੀਆਂ ਦੇ ਆਗੂਆਂ ਸ਼ਾਮਿਲ ਸਨ।

ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਦੀ ਟੀਮ ਵੱਲੋਂ ਇਕ ਹੋਰ ਥਾਣੇਦਾਰ ਰਿਸ਼ਵਤ ਲੈਂਦਾ ਕਾਬੂ

0
ਪੰਜਾਬੀ ਖ਼ਬਰਸਾਰ ਬਿਉਰੋ 
ਮਾਨਸਾ, 5 ਮਾਰਚ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਟਾਲਰੈਂਸ ਦੀ ਨੀਤੀ ਤਹਿਤ ਵਿਜੀਲੈਂਸ ਬਿਉਰੋ ਦੇ ਚੀਫ ਡਾਇਰੈਕਟਰ  ਦੇ ਦਿਸ਼ਾ ਨਿਰਦੇਸ਼ਾ ਹੇਠ ਵਿਜੀਲੈਂਸ ਬਿਊੁਰੋ ਬਠਿੰਡਾ ਰੇਂਜ ਦੀ ਟੀਮ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੋਰਾਨ ਅੱਜ ਥਾਣਾ ਸਦਰ ਮਾਨਸਾ ਵਿਖੇ ਤਾਇਨਾਤ ਏ.ਐਸ.ਆਈ. ਰਘਵੀਰ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਗੁਰਪ੍ਰੀਤ ਸਿੰਘ ਵਾਸੀ ਬੁਢਲਾਡਾ ਜਿਲਾ ਮਾਨਸਾ ਦੀ ਸ਼ਿਕਾਇਤ ਤੇ ਗ੍ਰਿਫਤਾਰ ਕੀਤਾ ਗਿਆ ਹੈ। ਵੇਰਵਾ ਦਿੰਦਿਆ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸ ਅਤੇ ਉਸਦੇ ਬੇਟੇ ਵਿਰੁੱਧ ਥਾਣਾ ਸਦਰ ਮਾਨਸਾ ਵਿੱਚ ਵਿਰੋਧੀ ਧਿਰ ਵੱਲੋ ਦਰਜ ਕਰਵਾਏ ਇੱਕ ਪੁਲਿਸ ਕੇਸ ਦਾ ਚਲਾਣ ਤਿਆਰ ਕਰਵਾਕੇ ਜਲਦ ਪੇਸ਼ ਅਦਾਲਤ ਕਰਕੇ ਉਸਦੀ ਮੱਦਦ ਕਰਨ ਦੇ ਬਦਲੇ 3,000/— ਰੁਪਏ ਬਤੌਰ ਰਿਸ਼ਵਤ ਮੰਗੀ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਉਕਤ ਏ.ਐਸ.ਆਈ. ਪਹਿਲਾਂ ਵੀ ਉਕਤ ਪੁਲਿਸ ਕੇਸ ਵਿੱਚ ਉਸ ਪਾਸੋਂ ਉਸਦੇ ਕਿਸੇ ਹੋਰ ਪਰਿਵਾਰਕ ਮੈਂਬਰ ਨੂੰ ਨਾਮਜ਼ਦ ਨਾ ਕਰਨ ਬਦਲੇ 12,500/— ਰੁਪਏ ਬਤੌਰ ਰਿਸ਼ਵਤ ਲੈ ਚੁੱਕਾ ਹੈ।  ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਮੁੱਢਲੀ ਪੜਤਾਲ ਉਪਰੰਤ ਯੂਨਿਟ ਮਾਨਸਾ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ਤੇ ਹੀ ਕਾਬੂ ਕਰ ਲਿਆ ਹੈ।ਇਸ ਸਬੰਧੀ ਉਕਤ ਮੁਲਜ਼ਮ ਏ.ਐਸ.ਆਈ. ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਦੱਸਣਾ ਬਣਦਾ ਹੈ ਕਿ ਬੀਤੇ ਕੱਲ੍ਹ ਵੀ ਵਿਜੀਲੈਂਸ ਬਿਊਰੋ ਵੱਲੋਂ ਤਲਵੰਡੀ ਸਾਬੋ ਵਿਖੇ ਤੈਨਾਤ ਥਾਣੇਦਾਰ ਜਗਤਾਰ ਸਿੰਘ ਨੂੰ ਕਾਬੂ ਕੀਤਾ ਗਿਆ ਸੀ।

ਸਕੂਲ ਸਿੱਖਿਆ ਮੰਤਰੀ ਨੇ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਨਾ ਲੈਣ ਲਈ ਮੁੱਖ ਸਕੱਤਰ ਨੂੰ ਲਿਖਿਆ ਪੱਤਰ

0

ਮੁੱਖ ਸਕੱਤਰ ਨੂੰ ਤਿੰਨ ਮਹੀਨਿਆਂ ਵਿਚ ਰਿਪੋਰਟ ਪੇਸ਼ ਕਰਨ ਦੇ ਹੁਕਮ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 5 ਮਾਰਚ: ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਨਾ ਲੈਣ ਦੀ ਸੋਚ ਨੂੰ ਸੂਬੇ ਵਿਚ ਲਾਗੂ ਕਰਨ ਦੇ ਮੰਤਵ ਨਾਲ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਇਕ ਪੱਤਰ ਲਿਖ ਕੇ ਨਿਰਦੇਸ਼ ਦਿੱਤੇ ਕਿ ਰਾਜ ਸਰਕਾਰੀ ਸਕੂਲਾਂ ਵਿਚ ਕੰਮ ਕਰਦੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਨੂੰ ਰੋਕਣ ਲਈ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਨਾ ਲਿਆ ਜਾਵੇ।ਮੁੱਖ ਸਕੱਤਰ ਨੂੰ ਲਿਖੇ ਪੱਤਰ ਵਿੱਚ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਰਾਜ ਦੇ ਸਰਕਾਰੀ ਸਕੂਲ ਵਿਦਿਆਰਥੀਆਂ ਨੂੰ ਗੁਣਵੱਤਾ ਅਤੇ ਮਿਆਰੀ ਸਿੱਖਿਆ ਦੇਣ ਲਈ ਵਚਨਬੱਧ ਹਨ। ਇਸ ਲਈ ਇਹ ਜਰੂਰੀ ਹੈ ਕਿ ਅਧਿਆਪਕ ਸਕੂਲਾਂ ਵਿੱਚ ਉਪਲੱਬਧ ਰਹਿਣ ਅਤੇ ਉਨ੍ਹਾਂ ਤੋਂ ਬੱਚਿਆਂ ਨੂੰ ਪੜਾਉਣ ਤੋਂ ਇਲਾਵਾ ਹੋਰ ਕੋਈ ਵਾਧੂ ਕੰਮ ਨਾ ਲਿਆ ਜਾਵੇ।ਉਨ੍ਹਾਂ ਮੁੱਖ ਸਕੱਤਰ ਨੂੰ ਕਿਹਾ ਕਿ ਆਪਣੀ ਪ੍ਰਧਾਨਗੀ ਹੇਠ ,ਮੁੱਖ ਚੋਣ ਅਫਸਰ ਪੰਜਾਬ, ਪ੍ਰਮੁੱਖ ਸਕੱਤਰ ਸਕੂਲ ਸਿੱਖਿਆ, ਅਤੇ ਪ੍ਰਮੁੱਖ ਸਕੱਤਰ ਪ੍ਰਬੰਧਕੀ ਸੁਧਾਰ (ਜੀ.ਆਰ) ਦੀ ਇੱਕ ਕਮੇਟੀ ਗਠਿਤ ਕਰਕੇ ਅਧਿਆਪਕਾ ਤੋਂ ਬੱਚਿਆ ਨੂੰ ਪੜਾਉਣ ਤੋਂ ਇਲਾਵਾ ਹੋਰ ਕੋਈ ਵਾਧੂ ਕੰਮ ਨਾ ਲੈਣ ਸਬੰਧੀ ਵਿਚਾਰ ਵਟਾਂਦਰਾ ਕਰਕੇ ਨੀਤੀ ਤਿਆਰ ਕਰੇ ਆਪਣੀ ਰਿਪੋਰਟ ਤਿੰਨ ਮਹੀਨੇ ਵਿੱਚ ਪੇਸ਼ ਕਰੇ।ਸ. ਬੈਂਸ ਨੇ ਕਿਹਾ ਕਿ ਅਧਿਆਪਕਾਂ ਤੋਂ ਜੇਕਰ ਗ਼ੈਰ ਵਿਦਿਅਕ ਕੰਮ ਲੈਣਾ ਬੰਦ ਕਰ ਦਿੱਤਾ ਜਾਵੇ ਤਾਂ ਪੰਜਾਬ ਲਈ ਇਹ ਇਕ ਇਤਿਹਾਸਕ ਫੈਸਲਾ ਹੋਵੇਗਾ ਜਿਸ ਨਾਲ ਸੂਬੇ ਦੀ ਸਕੂਲ ਸਿੱਖਿਆ ਦਾ ਬਹੁਤ ਭਲਾ ਹੋਵੇਗਾ।

Our Visitor

1911167