Friday, May 22, 2026
Home Blog Page 2188

ਚਿੱਟਾ ਹਾਥੀ ਬਣਿਆ ਪਿੰਡ ਕੋਟ ਗੁਰੂ ਦਾ ਪਾਣੀ ਵਾਲਾ ਆਰ.ਓ.

0

ਆਜ਼ਾਦੀ ਦੇ 75 ਸਾਲਾਂ ਬਾਅਦ ਵੀ ਸ਼ੁੱਧ ਪਾਣੀ ਨੂੰ ਤਰਸੇ ਪਿੰਡ ਕੋਟਗੁਰੂ ਦੇ ਵਾਸੀ
ਅੰਗਰੇਜ ਸਿੰਘ ਵਿੱਕੀ
ਬਠਿੰਡਾ, 3 ਮਾਰਚ: ਬਲਾਕ ਸੰਗਤ ਅਧੀਨ ਪੈਂਦੇ ਪਿੰਡ ਕੋਟਗੁਰੂ ਦਾ ਪਾਣੀ ਵਾਲਾ ਆਰ.ਓ. ਇੰਨੀ ਦਿਨੀਂ ਚਿੱਟਾ ਹਾਥੀ ਬਣ ਚੁੱਕਾ ਹੈ। ਜਿਸ ਕਰਕੇ ਮਜਬੂਰੀਵੱਸ ਪਿੰਡ ਵਾਸੀਆਂ ਨੂੰ ਧਰਤੀ ਹੇਠਲਾ ਪਾਣੀ ਪੀਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਜ਼ਿਕਰਯੋਗ ਹੈ ਕਿ ਅੱਜ ਤੋਂ ਕਈ ਸਾਲ ਪਹਿਲਾਂ ਪਿੰਡ ਵਿੱਚ ਲੱਖਾਂ ਰੁਪਏ ਦੀ ਲਾਗਤ ਨਾਲ ਆਰ.ਓ. ਲਗਾਇਆ ਗਿਆ ਸੀ। ਪ੍ਰੰਤੂ ਇਸ ਦੀ ਸਹੀ ਸੰਭਾਲ ਨਾ ਹੋਣ ਕਰਕੇ ਲੱਖਾਂ ਰੁਪਏ ਦੀ ਕੀਮਤ ਦਾ ਇਹ ਆਰ.ਓ. ਖੰਡਰ ਬਣਦਾ ਜਾ ਰਿਹਾ ਹੈ। ਹੈਰਾਨੀ ਵਾਲੀ ਗੱਲ ਤਾਂ ਇਹ ਹੈ ਕਿ ਪਿੰਡ ਮੁੱਖ ਜਿੰਮੇਵਾਰ ਲੋਕ ਵੀ ਇਸ ਬਾਬਤ ਵੱਡੀ ਲਾਪਰਵਾਹੀ ਹੀ ਵਰਤ ਰਹੇ ਹਨ। ਦੂਜੇ ਪਾਸੇ ਪਿੰਡ ਦੇ ਬਣੇ ਜਲ ਘਰ ਦੀ ਮੁੱਖ ਪਾਣੀ ਵਾਲੀ ਪਾਇਪ ਵੀ ਬੰਦ ਹੋਣ ਕਰਕੇ ਪਾਣੀ ਦੀ ਪੂਰੀ ਸਪਲਾਈ ਨਹੀਂ ਮਿਲਦੀ। ਪਿੰਡ ਦੇ ਕੁੱਝ ਸਰਦੇ-ਪੁੱਜਦੇ ਲੋਕ ਤਾਂ ਆਸ-ਪਾਸ ਦੇ ਪਿੰਡਾਂ ਤੋਂ ਸੁੱਧ ਪਾਣੀ ਮੰਗਵਾ/ਖਰੀਦ ਲੈਂਦੇ ਹਨ, ਪ੍ਰੰਤੂ ਪਿੰਡ ਦੇ ਗਰੀਬ ਲੋਕਾਂ ਨੂੰ ਮਜਬੂਰੀਵੱਸ ਅਸੁੱਧ ਪਾਣੀ ਹੀ ਪੀਣਾ ਪੈ ਰਿਹਾ ਹੈ। ਪਿੰਡ ਵਾਸੀਆਂ ਨੇ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਆਰ.ਓ. ਚਾਲੂ ਕਰਵਾਕੇ ਅਤੇ ਜਲ ਘਰ ਦੀ ਸਪਲਾਈ ਦਰੁਸਤ ਕਰਕੇ ਉਹਨਾਂ ਦੀ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਹੱਲ ਕੀਤਾ ਜਾਵੇ, ਤਾਂ ਜੋ ਭਿਆਨਕ ਬਿਮਾਰੀਆਂ ਤੋਂ ਬਚਿਆ ਜਾ ਸਕੇ। ਪਿੰਡ ਵਾਸੀ ਬਲਵਿੰਦਰ ਸਿੰਘ, ਅਵਤਾਰ ਸਿੰਘ, ਜੋਧ ਸਿੰਘ, ਬਲਕਰਨ ਸਿੰਘ, ਅਤੇ ਦਰਸ਼ਨ ਸਿੰਘ ਨੇ ਇਸ ਮਸਲੇ ਵੱਲ ਮੀਡੀਆ ਰਾਹੀਂ ਆਪਣੀ ਆਵਾਜ ਚੁੱਕੀ ਹੈ ਕਿ ਸਰਕਾਰ ਨੂੰ ਤੁਰੰਤ ਇਸ ਆਰ.ਓ. ਵੱਲ ਤੁਰੰਤ ਧਿਆਨ ਦੇਣ ਦੀ ਅਪੀਲ ਕੀਤੀ ਹੈ।

ਪ੍ਰਾਇਮਰੀ ਸਕੂਲਾਂ ਨੂੰ ਮਰਜ਼ ਨਹੀਂ ਹੋਣ ਦਿੱਤਾ ਜਾਵੇਗਾ: ਸੀ ਪੀ ਐਫ ਇਮਪਲਾਈਜ ਯੂਨੀਅਨ

ਸੁਖਜਿੰਦਰ ਮਾਨ
ਬਠਿੰਡਾ, 3 ਮਾਰਚ: ਪੰਜਾਬ ਸਰਕਾਰ ਦੀ ਪ੍ਰਾਇਮਰੀ ਸਕੂਲਾਂ ਨੂੰ ਨੇੜਲੇ ਮਿਡਲ ਅਤੇ ਹਾਈ ਸਕੂਲਾਂ ਵਿੱਚ ਮਰਜ਼ ਕਰਨ ਅਤੇ ਪ੍ਰਾਇਮਰੀ ਸਕੂਲਾਂ ਵਿਚਲੀਆਂ ਅਸਾਮੀਆਂ ਖ਼ਤਮ ਕਰਨ ਦੀ ਨੀਤੀ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਮਾਨ, ਸਰਪ੍ਰਸਤ ਸੁਖਦਰਸ਼ਨ ਸਿੰਘ ਬਠਿੰਡਾ, ਇਸਤਰੀ ਵਿੰਗ ਦੀ ਪ੍ਰਧਾਨ ਕਿਰਨਾਂ ਖਾਨ, ਜ਼ਿਲ੍ਹਾ ਪ੍ਰੈਸ ਸਕੱਤਰ ਹਰਮੀਤ ਸਿੰਘ ਬਾਜਾਖਾਨਾ ਨੇ ਪ੍ਰੈੱਸ ਨੂੰ ਜਾਰੀ ਪ੍ਰੈੱਸ ਨੋਟ ਰਾਹੀਂ ਕੀਤਾ, ਉਹਨਾਂ ਨੇ ਕਿਹਾ ਕਿ ਪਹਿਲਾਂ ਵੀ ਸਮੇਂ ਦੀਆਂ ਸਰਕਾਰਾਂ ਵੱਲੋਂ ਪ੍ਰਾਇਮਰੀ ਸਿੱਖਿਆ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਸਨ ਅਤੇ ਸੀ ਪੀ ਐਫ ਇਮਪਲਾਈਜ ਯੂਨੀਅਨ ਪੰਜਾਬ ਵੱਲੋਂ ਅਧਿਆਪਕ ਵਰਗ ਦੀਆਂ ਸਹਿਯੋਗੀ ਜਥੇਬੰਦੀਆਂ ਨਾਲ ਕੀਤੇ ਕੀਤੇ ਗਏ ਸਾਂਝੇ ਸੰਘਰਸ਼ਾਂ ਦੀ ਬਦੌਲਤ ਸਮੇ ਦੀਆਂ ਸਰਕਾਰਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਗਿਆ ਸੀ।ਇਸ ਮੌਕੇ ਆਗੂਆਂ ਵਲੋਂ ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਤੁਰੰਤ ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਨੂੰ ਵਾਪਿਸ ਲਵੇ ਨਹੀਂ ਤਾਂ ਅਧਿਆਪਕ ਜਥੇਬੰਦੀਆਂ ਨੂੰ ਸੰਘਰਸ਼ ਲਈ ਮਜਬੂਰ ਹੋਣਾ ਪਵੇਗਾ,।

ਸਿੰਗਾਪੁਰ ਟਰੇਨਿੰਗ ਲਈ ਜਾਣ ਵਾਲੇ ਪ੍ਰਿੰਸੀਪਲਾਂ ਦੇ ਦੂਜੇ ਬੈਚ ਨੂੰ ਮੁੱਖ ਮੰਤਰੀ ਨੇ ਵਿਖਾਈ ਹਰੀ ਝੰਡੀ

0

ਕੋਈ ਸਿਫ਼ਾਰਿਸ਼ ਨਹੀਂ, ਮੈਰਿਟ ਦੇ ਅਧਾਰ ’ਤੇ ਹੋ ਰਹੀ ਹੈ ਟਰੇਨਿੰਗ ਲਈ ਚੋਣ: ਮੁੱਖ ਮੰਤਰੀ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 3 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀ ਦਾ ਗਵਾਹ ਬਣੇਗਾ ਜਿਸ ਨਾਲ ਵਿਦਿਆਰਥੀ ਆਪਣੇ ਉੱਜਵਲ ਭਵਿੱਖ ਦੀ ਸਿਰਜਣਾ ਕਰ ਸਕਣਗੇ। ਇੱਥੇ ਮਗਸੀਪਾ ਵਿਖੇ ਅਧਿਆਪਕਾਂ ਦੇ ਦੂਜੇ ਬੈਚ ਨੂੰ ਸਿੰਗਾਪੁਰ ਸਿਖਲਾਈ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸਿਖਲਾਈ ਦੌਰਾਨ ਇਨ੍ਹਾਂ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਪ੍ਰਚਲਿਤ ਆਧੁਨਿਕ ਅਧਿਆਪਨ ਅਭਿਆਸਾਂ ਦੀ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਾਪਸੀ ਤੋਂ ਬਾਅਦ ਇਹ ਅਧਿਆਪਕ ਵਿਦਿਆਰਥੀਆਂ ਅਤੇ ਆਪਣੇ ਸਾਥੀ ਅਧਿਆਪਕਾਂ ਨਾਲ ਇਨ੍ਹਾਂ ਅਭਿਆਸਾਂ ਨੂੰ ਸਾਂਝਾ ਕਰਨਗੇ ਅਤੇ ਇਹ ਯਕੀਨੀ ਬਣਾਉਣਗੇ ਕਿ ਵਿਦਿਆਰਥੀ ਵਿਦੇਸ਼ਾਂ ਵਿੱਚ ਪੜ੍ਹਾਈ ਦੇ ਪੈਟਰਨ ਤੋਂ ਜਾਣੂ ਹੋ ਸਕਣ। ਭਗਵੰਤ ਮਾਨ ਨੇ ਕਲਪਨਾ ਕੀਤੀ ਕਿ ਇਸ ਨਾਲ ਸੂਬੇ ਦੇ ਵਿਦਿਆਰਥੀ ਵਿਦੇਸ਼ਾਂ ਵਿੱਚ ਪੜ੍ਹੇ-ਲਿਖੇ ਆਪਣੇ ਸਾਥੀਆਂ ਦਾ ਮੁਕਾਬਲਾ ਕਰਨ ਦੇ ਯੋਗ ਹੋਣਗੇ।ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਕ੍ਰਾਂਤੀਕਾਰੀ ਕਦਮ ਹੈ ਜੋ ਵਿਦਿਆਰਥੀਆਂ ਦੀ ਭਲਾਈ ਲਈ ਸੂਬੇ ਦੀ ਸਮੁੱਚੀ ਸਿੱਖਿਆ ਪ੍ਰਣਾਲੀ ਨੂੰ ਵੱਡੇ ਪੱਧਰ ‘ਤੇ ਮਜ਼ਬੂਤੀ ਦੇਵੇਗਾ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਕਿਉਂਕਿ ਇਹ ਅਧਿਆਪਕ ਆਉਣ ਵਾਲੇ ਸਮੇਂ ਵਿੱਚ ਸਿੱਖਿਆ ਖੇਤਰ ਵਿੱਚ ਬਦਲਾਅ ਦੇ ਏਜੰਟ ਵਜੋਂ ਕੰਮ ਕਰਨਗੇ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨਾਲ ਵਿਦਿਆਰਥੀਆਂ ਨੂੰ ਬਹੁਤ ਫਾਇਦਾ ਹੋਵੇਗਾ ਅਤੇ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਲੋੜੀਂਦੀ ਗੁਣਾਤਮਕ ਤਬਦੀਲੀ ਆਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਅਧਿਆਪਕ ਰਾਜ ਜਾਂ ਕੌਮੀ ਪੁਰਸਕਾਰ ਐਵਾਰਡੀ ਹਨ ਅਤੇ ਸਿੱਖਿਆ ਦੇ ਖੇਤਰ ਵਿੱਚ ਆਪਣਾ ਵੱਖਰਾ ਸਥਾਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਆਪਕਾਂ ਦੀ ਚੋਣ ਕਰਨ ਦਾ ਇੱਕੋ ਇੱਕ ਮਾਪਦੰਡ ਮੈਰਿਟ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਸਿੱਖਿਆ ਸੁਧਾਰ ਵਿੱਚ ਮੋਹਰੀ ਭੂਮਿਕਾ ਨਿਭਾਉਣ। ਭਗਵੰਤ ਮਾਨ ਨੇ ਕਿਹਾ ਕਿ ਸਿਖਲਾਈ ਤੋਂ ਬਾਅਦ ਉਨ੍ਹਾਂ ਨੂੰ ਸੂਬੇ ਭਰ ਦੇ ਕਿਸੇ ਵੀ ਸਕੂਲ ਵਿੱਚ ਤਾਇਨਾਤ ਕਰਨ ਲਈ ਉਨ੍ਹਾਂ ਨਾਲ ਪਹਿਲਾਂ ਹੀ ਸਮਝੌਤਾ ਕੀਤਾ ਜਾ ਚੁੱਕਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀ ਹੀ ਇੱਕ ਪਹਿਲਕਦਮੀ ਜੋ ਸਿੱਖਿਆ ਦੇ ਸੁਧਾਰ ਲਈ ਬਹੁਤ ਸਹਾਈ ਸਿੱਧ ਹੋਵੇਗੀ, ਉਹ ਹੈ ਸਕੂਲ ਆਫ਼ ਐਮੀਨੈਂਸ । ਉਨ੍ਹਾਂ ਕਿਹਾ ਕਿ ਇਹ ਸਕੂਲ ਭਵਿੱਖੀ ਮੁਕਾਬਲਿਆਂ ਲਈ ਵਿਦਿਆਰਥੀਆਂ ਨੂੰ ਤਿਆਰ ਕਰਨ ਵਾਸਤੇ ਵਧੇਰੇ ਸਹਾਈ ਸਿੱਧ ਹੋਣਗੇ। ਭਗਵੰਤ ਮਾਨ ਨੇ ਕਲਪਨਾ ਕੀਤੀ ਕਿ ਇਹ ਸਕੂਲ ਦੂਜੇ ਸੂਬਿਆਂ ਲਈ ਰੋਲ ਮਾਡਲ ਬਣਨਗੇ ਜਿਸ ਨੂੰ ਦੇਸ਼ ਭਰ ਵਿੱਚ ਅਪਣਾਇਆ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਾਰੇ ਯਤਨਾਂ ਦਾ ਇੱਕੋ ਇੱਕ ਉਦੇਸ਼ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾ ਕੇ ਹੁਨਰ ਦੀ ਹਿਜਰਤ ਦੇ ਰੁਝਾਨ ਨੂੰ ਉਲਟਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਨੌਜਵਾਨਾਂ ਵਿੱਚ ਵੱਡੀ ਸਮਰੱਥਾ ਹੈ ਜਿਸ ਕਾਰਨ ਵਿਸ਼ਵ ਪ੍ਰਸਿੱਧ ਆਈ.ਟੀ ਕੰਪਨੀਆਂ ਅਤੇ ਯੂਨੀਵਰਸਿਟੀਆਂ ਸੂਬੇ ਨਾਲ ਗਿਆਨ ਸਾਂਝਾ ਕਰਨ ਸਬੰਧੀ ਸਮਝੌਤਾ ਕਰਨਾ ਚਾਹੁੰਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਅਸਲ ਵਿੱਚ ਪੰਜਾਬ ਦੇਸ਼ ਭਰ ਵਿੱਚ ਮਿਆਰੀ ਸਿੱਖਿਆ ਦੇ ਮਾਡਲ ਵਜੋਂ ਉੱਭਰਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸਿੰਗਾਪੁਰ ਦਾ ਦੌਰਾ ਸਿੱਖਿਆ ਦੇ ਖੇਤਰ ਵਿੱਚ ਅਧਿਆਪਕਾਂ ਦੇ ਪੇਸ਼ੇਵਰ ਗਿਆਨ ਅਤੇ ਮੁਹਾਰਤ ਵਿੱਚ ਵਾਧਾ ਕਰੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਪਣੀ ਕਿਸਮ ਦੀ ਇਹ ਪਹਿਲੀ ਪਹਿਲਕਦਮੀ ਅਧਿਆਪਕਾਂ ਦੀ ਵਿਦੇਸ਼ ਜਾ ਕੇ ਸਿਖਲਾਈ ਲਈ ਰਾਜ ਯੋਜਨਾ ਦਾ ਹਿੱਸਾ ਹੈ, ਜਿਸ ਨੂੰ ਮੰਤਰੀ ਮੰਡਲ ਵੱਲੋਂ ਮਨਜ਼ੂਰੀ ਦਿੱਤੀ ਗਈ ਹੈ ਅਤੇ ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਅਧਿਆਪਕਾਂ ਦੇ ਪੇਸ਼ੇਵਰ ਹੁਨਰ ਵਿੱਚ ਵਾਧਾ ਹੋਵੇ ਤਾਂ ਜੋ ਉਹ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰ ਸਕਣ। ਭਗਵੰਤ ਮਾਨ ਨੇ ਕਿਹਾ ਕਿ ਇਸ ਕਦਮ ਦਾ ਇੱਕੋ ਇੱਕ ਉਦੇਸ਼ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਯਕੀਨੀ ਬਣਾਉਣਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿਖਲਾਈ ਅਧਿਆਪਕਾਂ ਨੂੰ ਪੜ੍ਹਾਉਣ ਦੇ ਅਤਿ-ਆਧੁਨਿਕ ਢੰਗ-ਤਰੀਕਿਆਂ, ਲੀਡਰਸ਼ਿਪ ਦੇ ਹੁਨਰ, ਅਧਿਆਪਨ-ਸਿਖਲਾਈ ਸਮੱਗਰੀ ਤਿਆਰ ਕਰਨ ਅਤੇ ਮਹਾਂਮਾਰੀ ਤੋਂ ਬਾਅਦ ਦੀ ਦੁਨੀਆ ਵਿੱਚ ਆਡੀਓ-ਵਿਜ਼ੂਅਲ ਟੈਕਨਾਲੋਜੀ ਬਾਰੇ ਜਾਣਨ ਦਾ ਮੌਕਾ, ਅਸੈਂਸ਼ੀਅਲਜ਼ ਆਫ਼ ਸਟ?ਰੈਟੇਜਿਕ ਮੈਨੇਜਮੈਂਟ, ਸਕੂਲ ਦੇ ਮਾਹੌਲ ਵਿੱਚ ਬਦਲਾਅ, ਬਿਲਡਿੰਗ ਟੀਚਰਜ਼ ਪ੍ਰੋਫੈਸ਼ਨਲ ਕੈਪੀਟਲ, ਪਾਠਕ੍ਰਮ ਸਬੰਧੀ ਲੀਡਰਸ਼ਿਪ, ਮੈਂਟਰਿੰਗ ਐਂਡ ਲੈਸਨ ਅਬਜਰਵੇਸ਼ਨ ਸਕਿੱਲਜ਼, ਅਧਿਆਪਨ ਅਤੇ ਸਿੱਖਣ ਵਿੱਚ ਨਵੀਨਤਾ ਅਤੇ ਪ੍ਰਭਾਵੀ ਸੰਚਾਰ ਨਾਲ ਲੈਸ ਕਰਕੇ ਉਨ੍ਹਾਂ ਦੇ ਤਜ਼ਰਬੇ ਨੂੰ ਹੋਰ ਵਿਸ਼ਾਲ ਕਰਨ ਵਿੱਚ ਵਧੇਰੇ ਸਹਾਈ ਸਿੱਧ ਹੋਵੇਗੀ।ਉਨ੍ਹਾਂ ਨੇ ਕਲਪਨਾ ਕੀਤੀ ਕਿ ਇਹ ਪਹਿਲਕਦਮੀ ਰਾਜ ਵਿੱਚ ਸਿੱਖਿਆ ਪ੍ਰਣਾਲੀ ਦੇ ਸੁਧਾਰ ਲਈ ਇੱਕ ਮੀਲ ਪੱਥਰ ਸਾਬਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਇਨ੍ਹਾਂ ਯਤਨਾਂ ਸਦਕਾ ਪੰਜਾਬ ਜਲਦ ਹੀ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣ ਕੇ ਉੱਭਰੇਗਾ।

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਿਧਾਨ ਸਭਾ ਵੱਲੋਂ ਸੱਤ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ

0

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 3 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਵਿਧਾਨ ਸਭਾ ਨੇ ਰਾਜਨੀਤਿਕ ਹਸਤੀਆਂ, ਅਜ਼ਾਦੀ ਘੁਲਾਟੀਏ ਅਤੇ ਪੱਤਰਕਾਰ ਸਮੇਤ ਸੱਤ ਉੱਘੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਿਨ੍ਹਾਂ ਦਾ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਦੇਹਾਂਤ ਹੋ ਗਿਆ ਸੀ। 16ਵੀਂ ਵਿਧਾਨ ਸਭਾ ਦੇ ਚੌਥੇ (ਬਜਟ) ਸੈਸ਼ਨ ਦੇ ਪਹਿਲੇ ਦਿਨ ਸਦਨ ਵੱਲੋਂ ਪੰਜਾਬ ਵਿਧਾਨ ਸਭਾ ਦੇ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ, ਸਾਬਕਾ ਮੰਤਰੀ ਰਣਜੀਤ ਸਿੰਘ ਬ੍ਰਹਮਪੁਰਾ, ਨਰੇਸ਼ ਠਾਕੁਰ ਅਤੇ ਬਾਬੂ ਰਾਮ ਚਾਵਲਾ, ਸਾਬਕਾ ਵਿਧਾਇਕ ਮਲਕੀਅਤ ਸਿੰਘ ਤੋਂ ਇਲਾਵਾ ਆਜ਼ਾਦੀ ਘੁਲਾਟੀਏ ਪ੍ਰੀਤਮ ਸਿੰਘ ਅਤੇ ਪੱਤਰਕਾਰ ਨਿਰੰਜਨ ਸਿੰਘ ਪਰਵਾਨਾ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ ਗਿਆ। ਸ਼ਰਧਾਂਜਲੀ ਦੇਣ ਤੋਂ ਬਾਅਦ ਵਿਛੜੀਆਂ ਸ਼ਖ਼ਸੀਅਤਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਨ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਦਨ ਵਿੱਚ ਮਤਾ ਪੇਸ਼ ਕੀਤਾ, ਜਿਸ ਨੂੰ ਸਰਬਸੰਮਤੀ ਨਾਲ ਪ੍ਰਵਾਨ ਕਰ ਲਿਆ ਗਿਆ। ਸ਼ਰਧਾਂਜਲੀ ਸਮਾਗਮ ਦੌਰਾਨ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ ਗਿਆ।

ਪਿੰਡ ਕਲਿਆਣ ਸੁੱਖਾ ਵਿੱਚ ਨਹਿਰੀ ਵਾਟਰ ਵਕਸ ਬਣਾਉਣ ਦੀ ਕੀਤੀ ਮੰਗ

0

ਮੁੱਖ ਮੰਤਰੀ ਦਫ਼ਤਰ ਵੱਲੋ ਹਿਦਾਇਤਾਂ ਜਾਰੀ।
ਰਾਮ ਸਿੰਘ ਕਲਿਆਣ
ਨਥਾਣਾ, 3 ਮਾਰਚ : ਪਿੰਡ ਕਲਿਆਣ ਸੁੱਖਾ ਦੇ ਉੱਦਮੀ ਨੌਜਵਾਨ ਗੁਰਪ੍ਰੀਤ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਈਮੇਲ ਰਾਹੀ ਪੱਤਰ ਭੇਜ ਕੇ ਪਿੰਡ ਦੇ ਖਸਤਾ ਹਾਲਤ , ਨੀਵੇਂ ਥਾਂ ਅਤੇ ਗੰਦੇ ਪਾਣੀ ਵਾਲੇ ਛੱਪੜ ਦੇ ਨਜ਼ਦੀਕ ਬਣੇ ਵਾਟਰ ਵਰਕਸ ਸਬੰਧੀ ਪੱਤਰ ਭੇਜ ਕੇ ਇਸ ਦੀ ਤਰਸਯੋਗ ਹਾਲਤ ਤੋ ਜਾਣੂ ਕਰਵਾਇਆ। ਇਸ ਸਬੰਧੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪੱਤਰ ਤੋਂ ਬਾਅਦ ਮੁੱਖ ਮੰਤਰੀ ਦਫ਼ਤਰ ਵੱਲੋਂ ਇਸ ਸਬੰਧੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਪਿੰਡ ਦੀ ਇਸ ਮੁੱਖ ਸਮੱਸਿਆ ਦਾ ਹੱਲ ਕਰਨ ਲਈ ਹਦਾਇਤਾਂ ਦੇ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਦਫਤਰ ਦੇ ਹੁਕਮਾਂ ਤੋਂ ਬਾਅਦ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀ ਪਿੰਡ ਵਿੱਚ ਪਹੁੰਚੇ ਅਤੇ ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਵਿਭਾਗ ਨਹਿਰੀ ਪਾਣੀ ਵਾਲਾ ਨਵਾਂ ਵਾਟਰ ਵਰਕਸ ਬਣਾਉਣ ਲਈ ਤਿਆਰ ਹੈ ਪਿੰਡ ਵੱਲੋਂ ਕੋਈ ਸਾਂਝੀ ਜ਼ਮੀਨ ਦਿੱਤੀ ਜਾਵੇ । ਉਨਾਂ ਦੱਸਿਆ ਕਿ ਕੁਝ ਕਾਰਵਾਈ ਕਰਨ ਉਪਰੰਤ ਨਵੇ ਵਾਟਰ ਵਰਕਸ ਦਾ ਸਰਵੇ ਕਰਕੇ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਮੌਜੂਦਾ ਵਾਟਰ ਵਰਕਸ ਬਹੁਤ ਨੀਵੇਂ ਥਾਂ ਲੱਗਿਆ ਹੋਇਆ ਅਤੇ ਇਸ ਦੇ ਨਾਲ ਇਕ ਗੰਦੇ ਛੱਪੜ ਦਾ ਪਾਣੀ ਹੈ ਜੋ ਬਰਸਾਤ ਹੋਣ ਤੇ ਆਮ ਤੌਰ ਤੇ ਵਾਟਰ ਵਰਕਸ ਦੇ ਬੋਰਾ ਵਿੱਚ ਪੈ ਜਾਂਦਾ ਹੈ ।ਇਹ ਗੰਦਾ ਪਾਣੀ ਪਿੰਡ ਵਿੱਚ ਸਪਲਾਈ ਹੋ ਜਾਦਾ ਹੈ। ਜਿਸ ਕਰਕੇ ਪਿੰਡ ਵਿੱਚ ਕੈਂਸਰ ਅਤੇ ਚਮੜੀ ਦੇ ਰੋਗ ਲਗਾਤਾਰ ਵਧ ਰਹੇ ਹਨ ।ਇਸ ਤੋਂ ਇਲਾਵਾ ਵਾਟਰ ਵਰਕਸ ਦੀਆ ਪਾਈਪਾ ਦੀ ਲੀਕੇਜ ਵੀ ਕਾਫੀ ਹੈ। ਵਾਟਰ ਵਰਕਸ ਦੀ ਇੱਕ ਪੁਰਾਣੀ ਟੈਕੀ ਨਕਾਰਾ ਹੋ ਟੁੱਟ ਟੁੱਟ ਕੇ ਡਿੱਗ ਰਹੀ ਹੈ ਪਰ ਵਾਰ ਵਾਰ ਵਿਭਾਗ ਦੇ ਧਿਆਨ ਵਿੱਚ ਲਿਆਉਣ ਦੇ ਬਾਵਜੂਦ ਹਾਲੇ ਤੱਕ ਇਸ ਨੂੰ ਢਾਹਿਆ ਨਹੀ ਗਿਆ। ਜੇਕਰ ਇਹ ਟੈਕੀ ਅਚਾਨਕ ਢਹਿ ਗਈ ਤਾਂ ਨੇੜਲੇ ਘਰਾਂ ਦਾ ਜਾਨੀ ਜਾਂ ਮਾਲੀ ਨੁਕਸਾਨ ਵੀ ਹੋ ਸਕਦਾ ਹੈ।

ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ ਹੇਠ ਹੋਈਆਂ ਅਹਿਮ ਵਿਚਾਰਾਂ

ਸੁਖਜਿੰਦਰ ਮਾਨ
ਬਠਿੰਡਾ, 3 ਮਾਰਚ:ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ ਚਿਲਡਰਨ ਪਾਰਕ ਬਠਿੰਡਾ ਵਿਖੇ ਬਲਦੇਵ ਸਿੰਘ ਸੰਦੋਹਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਕਿਸਾਨੀ ਏਜੰਡਿਆਂ ਤੇ ਅਹਿਮ ਵਿਚਾਰ ਚਰਚਾ ਕੀਤੀ ਗਈ। ਜਿਸ ਵਿਚ 8 ਮਾਰਚ ਨੂੰ ਮਾਈਸਰਖਾਨਾ ਵਿਖੇ ਮਨਾਏ ਜਾ ਰਹੇ ਮਹਿਲਾ ਦਿਵਸ ਮਨਾਉਣ ਸਬੰਧੀ ਬਲਾਕਾਂ ਦੀਆਂ ਮੀਟਿੰਗਾਂ ਜਿਵੇਂ ਕਿ 4 ਮਾਰਚ ਨੂੰ ਮੌੜ ਬਲਾਕ ਦੀ ਮੀਟਿੰਗ, 5 ਮਾਰਚ ਨੂੰ ਰਾਮਪੁਰਾ ਫੂਲ ਨਥਾਣਾ, ਭਗਤਾ ਬਲਾਕ ਦੀ, 6 ਮਾਰਚ ਨੂੰ ਬਠਿੰਡਾ ਵਨ, ਬਠਿੰਡਾ ਟੂ, ਸੰਗਤ ਅਤੇ ਤਲਵੰਡੀ ਸਾਬੋ ਆਦਿ ਮੀਟਿੰਗਾਂ ਕਰਵਾਉਣ ਦਾ ਫੈਸਲਾ ਲਿਆ ਗਿਆ। ਇਸੇ ਤਰ੍ਹਾਂ ਇੱਕ ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਨੂੰ ਦਿੱਤੀਆਂ ਜਾਅਲੀ ਡਿਗਰੀਆਂ ਦੇ ਸਬੰਧ ਵਿਚ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੇ ਧਰਨੇ ਤੇ ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਇਸ ਦਾ ਕੋਈ ਠੋਸ ਹੱਲ ਨਾ ਨਿਕਲਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਨਿੰਦਾ ਕੀਤੀ ਗਈ। ਇਸ ਮੌਕੇ ਚਿਤਾਵਨੀ ਦਿੰਦਿਆ ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ 14 ਮਾਰਚ ਤੋਂ ਪਹਿਲਾਂ ਕੋਈ ਠੋਸ ਹੱਲ ਨਾ ਕੱਢਿਆ ਤਾਂ 14 ਮਾਰਚ ਨੂੰ ਜਥੇਬੰਦੀ ਨੂੰ ਯੂਨੀਵਰਸਿਟੀ ਦੇ ਸਾਰੇ ਗੇਟ ਬੰਦ ਕਰਨ ਲਈ ਮਜਬੂਰ ਹੋਣਾ ਪਵੇਗਾ । ਆਗੂਆਂ ਨੇ ਦੱਸਿਆ ਕਿ 7 ਮਾਰਚ ਨੂੰ ਦਿੱਲੀ ਦੇ ਗਾਂਧੀ ਚੀਫ਼ ਫਾਉਂਡੇਸ਼ਨ ਵਿਖੇ ਬੁੱਧੀਜੀਵੀਆਂ ਅਤੇ ਜਥੇਬੰਦੀਆਂ ਦੇ ਆਗੂਆਂ ਦੀ ਕਨਵੈਨਸ਼ਨ ਹੋ ਰਹੀ ਹੈ ਜਿਸ ਵਿਚ ਕੇਂਦਰ ਸਰਕਾਰ ਵੱਲੋਂ ਮੰਨੀਆਂ ਮੰਗਾਂ ਨਾ ਲਾਗੂ ਕਰਨਾ ਤੇ ਵਿਚਾਰਾਂ ਹੋਣਗੀਆਂ। ਆਗੂਆਂ ਨੇ ਅੱਗੇ ਬੋਲਦਿਆਂ ਦੱਸਿਆ ਕਿ ਸਰਕਾਰ ਅਤੇ ਪੀ ਐਸ ਪੀ ਸੀ ਐਲ ਵੱਲੋਂ ਲੁਕਵੇਂ ਏਜੰਡੇ ਤਹਿਤ ਬਿਜਲੀ ਬੋਰਡ ਨੂੰ ਕਾਰਪੋਰੇਟਾਂ ਦੇ ਹਵਾਲੇ ਕਰਨ ਦੀ ਨੀਤੀ ਤਹਿਤ ਸ਼ਹਿਰਾਂ ਅਤੇ ਪਿੰਡਾਂ ਵਿੱਚ ਸਾਂਝੀਆਂ ਥਾਵਾਂ ਤੇ ਸਰਕਾਰੀ ਮੁਲਾਜ਼ਮਾਂ ਦੇ ਘਰਾਂ ਵਿਚ ਜੋ ਚਿੱਪ ਵਾਲੇ ਮੀਟਰ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ, ਜਥੇਬੰਦੀ ਵਲੋਂ ਇਸਦਾ ਸਖ਼ਤ ਵਿਰੋਧ ਕਰਨ ਦਾ ਵੀ ਐਲਾਨ ਕੀਤਾ ਗਿਆ। ਮੀਟਿੰਗ ਵਿਚ ਰੇਸ਼ ਸਿੰਘ ਯਾਤਰੀ, ਮੁਖਤਿਆਰ ਸਿੰਘ ਨੰਗਲਾ, ਮੁਖਤਿਆਰ ਸਿੰਘ ਕੁੱਬੇ ਗੁਰਮੇਲ ਸਿੰਘ ਲਹਿਰਾ ਕਲਵੰਤ ਸਿੰਘ ਨੇਹੀਆਂਵਾਲਾ ਅੰਗਰੇਜ ਸਿੰਘ ਕਲਿਆਣ ਜਵਾਹਰ ਸਿੰਘ ਕਲਿਆਣ ਪਰਮਿੰਦਰ ਸਿੰਘ ਗਹਿਰੀ ਜਗਦੇਵ ਸਿੰਘ ਮਹਿਤਾ ਲਖਵੀਰ ਸਿੰਘ ਖੋਖਰ ਜਸਵੀਰ ਸਿੰਘ ਨੰਦਗੜ ਗੁਰਸੇਵਕ ਸਿੰਘ ਮਾਨਸਾਹੀਆ ਜਗਦੀਸ ਸਿੰਘ ਸਿਰੀਏਵਾਲਾ ਆਦਿ ਆਗੂ ਹਾਜ਼ਰ ਸਨ।

ਬੀ ਬੀ ਐੱਸ ਵੱਲੋਂ ਗੋਨਿਆਣਾ ‘ਚ ਨਵੀਂ ਬ੍ਰਾਂਚ ਦਾ ਆਗਾਜ਼

0

ਕੈਨੇਡਾ ਅਤੇ ਆਸਟਰੇਲੀਆ ‘ਚ ਵੀ ਹੋਵੇਗੀ ਬੀ ਬੀ ਐੱਸ ਦੀਆ ਬ੍ਰਾਂਚਾਂ ਦੀ ਸ਼ੁਰੂਆਤ-ਯਾਦਵਿੰਦਰ ਸਿੰਘ ਮਾਨ
ਸੁਖਜਿੰਦਰ ਮਾਨ
ਬਠਿੰਡਾ, 3 ਮਾਰਚ: ਮਾਲਵਾ ਖੇਤਰ ਦੀ ਨਾਮਵਰ ਵਿਦਿਅਕ ਸੰਸਥਾਂ ਬੀ.ਬੀ.ਐੱਸ ਆਈਲੈਟਸ ਗਰੁੱਪ ਆਫ ਇੰਸਟੀਚਿਊਟ ਭਗਤਾ ਭਾਈ ਦੇ ਮੈਨੇਜਿੰਗ ਡਾਇਰੈਕਟਰ ਅਤੇ ਉਮੀਦ ਵੈਲਫੇਅਰ ਸੁਸਾਇਟੀ ਭਗਤਾ ਭਾਈਕਾ ਦੇ ਵਾਇਸ ਚੇਅਰਮੈਨ ਯਾਦਵਿੰਦਰ ਸਿੰਘ ਮਾਨ ਨੇ ਦੱਸਿਆ ਕਿ ਬੀ ਬੀ ਐੱਸ ਆਈਲੈਟਸ ਇੰਸਟੀਚਿਊਟ ਅਤੇ ਇਮੀਗ੍ਰੇਸ਼ਨ ਸਰਵਿਸਿਜ ਵੱਲੋਂ ਗੋਨਿਆਣਾ ਵਿਖੇ ਇਕ ਨਵੀਂ ਬ੍ਰਾਂਚ ਦਾ ਆਗਾਜ਼ ਕੀਤਾ ਗਿਆ ਹੈ। ਇਸ ਦੌਰਾਨ ਹੋਏ ਸਮਾਗਮ ਵਿਚ ਡੇਰਾ ਸ਼੍ਰੀ ਰਾਮ ਟਿੱਲਾ ਮਲੂਕਾ ਦੇ ਮੁੱਖ ਸੇਵਾਦਾਰ ਬਾਵਾ ਯਸ਼ਪ੍ਰੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸਮੂਲੀਅਤ ਕੀਤੀ। ਇਸ ਮੌਕੇ ਬਾਵਾ ਯਸਪ੍ਰੀਤ ਸਿੰਘ ਨੇ ਸੰਗਤਾਂ ਨੂੰ ਸੰਬੋਧਣ ਕਰਦੇ ਕਿਹਾ ਕਿ ਬੀ ਬੀ ਐੱਸ ਇਕ ਅਜਿਹੀ ਸੰਸਥਾਂ ਹੈ ਜਿਸ ਪੰਜਾਬ ਦੇ ਨਾਲ ਨਾਲ ਵਿਦੇਸ਼ਾ ਵਿਚ ਵੀ ਜਿਕਰਯੋਗ ਨਾਮਣਾ ਖੱਟਿਆ ਹੈ। ਇਹ ਸੰਸਥਾਂ ਚੰਗੀ ਵਿਦਿਆ ਦਾ ਪ੍ਰਸਾਰ ਕਰਕੇ ਚੰਗੀ ਸੇਧ ਦੇਕੇ ਸਮਾਜ ਸੇਵਾ ਦੇ ਕਾਰਜ ਵੀ ਕਰ ਰਹੀ ਹੈ। ਉਨ੍ਹਾਂ ਕਿਹਾ ਚੰਗੇ ਇਨਸਾਨ ਬਣਨ ਲਈ ਚੰਗੀ ਵਿਦਿਆ ਦੀ ਪ੍ਰਾਪਤੀ ਹੋਣਾ ਜਰੂਰੀ ਹੈ। ਇਸ ਵਿਸ਼ੇਸ਼ ਮੌਕੇ ਬੀ ਬੀ ਐੱਸ ਗਰੁੱਪ ਆਫ ਇੰਸਟੀਚਿਊਟ ਦੇ ਮੈਨੇਜਿੰਗ ਡਾਇਰੈਕਟਰ ਯਾਦਵਿੰਦਰ ਸਿੰਘ ਮਾਨ ਨੇ ਗੋਨਿਆਣਾ ਇੰਸਟੀਚਊਟ ਦੇ ਬ੍ਰਾਂਚ ਮੈਨੇਜਰ ਐਡਵੋਕੇਟ ਮਨਦੀਪ ਸਿੰਘ ਮੱਕੜ ਅਤੇ ਗੋਨਿਆਣਾ ਸਟਾਫ ਨੂੰ ਵਧਾਈਆਂ ਦਿੱਤੀਆਂ ਅਤੇ ਗੋਨਿਆਣਾ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਵਿਦੇਸ਼ ਜਾਣ ਦੇ ਭਵਿੱਖ ਨੂੰ ਸਹੀ ਹੱਥਾਂ ਵਿਚ ਦੇਣ ਲਈ ਇਕ ਵਾਰ ਬੀ ਬੀ ਐੱਸ ਆਈਲੈਟਸ ਇੰਸਟੀਚਿਊਟ ਜਰੂਰ ਪਹੁੰਚਣ। ਉਨ੍ਹਾਂ ਦੱਸਿਆ ਕਿ ਇਸਤੋਂ ਪਹਿਲਾ ਬੀ ਬੀ ਐੱਸ ਆਈਲੈਟਸ ਇੰਸਟੀਚਿਊਟ ਅਤੇ ਇਮੀਗ੍ਰੇਸ਼ਨ ਸਰਵਿਸਿਜ ਭਗਤਾ ਭਾਈ, ਮਲੋਟ, ਜੀਰਾ, ਸ੍ਰੀ ਗੰਗਾਨਗਰ,ਫਾਜਲਿਕਾ ਅਤੇ ਭੁੱਚੋ ਮੰਡੀ ਵਿਖੇ ਲੋਕਾਂ ਦੀਆਂ ਉਮੀਦਾਂ ਤੇ ਖਰੇ ਉਤਰ ਕੇ ਸਫ਼ਲਤਾ ਦੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਬੀ ਬੀ ਐੱਸ ਆਈਲੈਟਸ ਇੰਸਟੀਚਿਊਟ ਮਾਲਵਾ ਦਾ ਪਹਿਲਾ ਇੰਸਟੀਚਿਊਟ ਹੈ ਜਿਸਦੀ ਝੋਲੀ ਲਗਾਤਾਰ 2 ਐਵਾਰਡ ਲੈਜੰਡ ਆਫ ਮਾਲਵਾ 2019 , 2021 ਅਤੇ 2022 ਆਏ ਹਨ। ਇਸਦੇ ਨਾਲ ਹੀ ਮਾਨ ਨੇ ਕਿਹਾ ਕਿ ਗੋਨਿਆਣਾ ਬ੍ਰਾਂਚ ਤੋਂ ਬਾਅਦ ਹੁਣ ਜਲਦ ਹੀ ਹੋਰਨਾ ਸ਼ਹਿਰਾਂ ਦੇ ਨਾਲ ਨਾਲ ਕੈਨੇਡਾ ਅਤੇ ਆਸਟ?ਰੇਲੀਆ ਦੇ ਵਿਚ ਵੀ ਬੀ ਬੀ ਐੱਸ ਦੀਆ ਨਵੀਆਂ ਬ੍ਰਾਂਚਾਂ ਦੀ ਸ਼ੁਰੂਆਤ ਕਰਨ ਜਾ ਰਹੇ ਹਨ ਤਾਂ ਕਿ ਉੱਥੇ ਜਾ ਕੇ ਬੱਚਿਆ ਨੂੰ ਆਉਣ ਵਾਲੀਆਂ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਏ। ਇਸਦੇ ਨਾਲ ਹੀ ਮਾਨ ਨੇ ਕਿਹਾ ਕਿ ਓਹਨਾ ਦੀ ਹਮੇਸ਼ਾਂ ਏਹੀ ਕੋਸ਼ਿਸ਼ ਰਹੀ ਹੈ ਕਿ ਲੋਕਾਂ ਦੀਆਂ ਉਮੀਦਾਂ ਤੇ ਖਰੇ ਉਤਰ ਕੇ ਓਹਨਾ ਦੇ ਬੱਚਿਆਂ ਦਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰਨ ਵਿਚ ਮਦਦ ਕਰ ਸਕਣ। ਇਸ ਮੌਕੇ ਪ੍ਰੀਤਮ ਸਿੰਘ ਕੋਟਭਾਈ ਸਾਬਕਾ ਵਿਧਾਇਕ, ਬਲਕਾਰ ਸਿੰਘ ਜਿਲ੍ਹਾ ਪ੍ਰਧਾਨ ਅਕਾਲੀ ਦਲ, ਕਸ਼ਮੀਰੀ ਲਾਲ ਪ?ਧਾਨ ਨਗਰ ਕੌਂਸਲ ਗੋਨਿਆਣਾ, ਪੰਚ, ਸਰਪੰਚ, ਐਮ ਸੀ, ਵੱਖ ਵੱਖ ਜਥੇਬੰਦੀਆਂ ਦੇ ਪ੍ਰਧਾਨ ਅਤੇ ਵੱਡੀ ਗਿਣਤੀ ਵਿਚ ਪਤਵੰਤੇ ਹਾਜਰ ਸਨ।

ਪੰਜਾਬ ਸਰਕਾਰ ਦੇ ਮਨਿਸਟਰੀਅਲ ਕਾਮਿਆ ਵੱਲੋ 9 ਮਾਰਚ ਨੂੰ ਕਾਲਾ ਦਿਨ ਮਨਾਉਣ ਸਬੰਧੀ ਕੀਤੀ ਗਈ ਹੰਗਾਮੀ ਮੀਟਿੰਗ

ਸੁਖਜਿੰਦਰ ਮਾਨ
ਬਠਿੰਡਾ, 3 ਮਾਰਚ : ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਵੱਲੋ ਸੂਬਾ ਚੇਅਰਮੈਨ ਮੇਘ ਸਿੰਘ ਸਿੱਧੂ ਅਤੇ ਜਿਲ੍ਹਾ ਪ੍ਰਧਾਨ ਸ੍ਰੀ ਰਾਜਵੀਰ ਸਿੰਘ ਮਾਨ ਦੀ ਅਗਵਾਈ ਵਿੱਚ ਅੱਜ ਇੱਕ ਹੰਗਾਮੀ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆ ਮੁਲਾਜਮ ਆਗੂਆਂ ਨੇ ਕਿਹਾ ਕਿ 9 ਮਾਰਚ 1990 ਨੂੰ ਮੁਲਾਜਮ ਵਰਗ ਵੱਲੋ ਆਪਣੀਆਂ ਜਾਇਜ ਅਤੇ ਹੱਕੀ ਮੰਗਾਂ ਸਰਕਾਰ ਪਾਸੋ ਮਨਾਉਣ ਲਈ 17 ਸੈਕਟਰ ਚੰਡੀਗੜ ਵਿਖੇ ਭਾਰੀ ਗਿਣਤੀ ਵਿੱਚ ਇਕੱਤਰ ਹੋਏ ਮੁਲਾਜਮਾਂ ਵੱਲੋ ਰੋਸ਼ ਰੈਲੀ ਕਰਨ ਉਪਰੰਤ ਸਾਂਤੀ ਪੂਰਵਕ ਮਾਰਚ ਕੀਤਾ ਜਾ ਰਿਹਾ ਸੀ ਤਾਂ ਉਸ ਸਮੇ ਦੀ ਹਕੂਮਤ ਵੱਲੋ ਨਿਹੱਥੇ ਮੁਲਾਜਮਾਂ ਤੇ ਭਾਰੀ ਲਾਠੀਚਾਰਜ ਕੀਤਾ ਗਿਆ, ਜਿਸ ਦੌਰਾਨ ਸੈਕੜੇ ਮੁਲਾਜਮ ਗੰਭਰੀ ਜਖਮੀ ਹੋਏ, ਮੁਲਾਜਮਾਂ ਦੇ ਸਿਰ ਪਾੜੇ ਗਏ ਅਤੇ ਲੱਤਾ-ਬਾਂਹਾ ਤੋੜੀਆਂ ਗਈਆ।ਮੁਲਾਜਮਾਂ ਦੀਆਂ ਹੱਕੀ ਮੰਗਾਂ ਮੰਨਣ ਦੀ ਬਜਾਏ, ਉਹਨਾ ਤੇ ਭਾਰੀ ਤਸੱਦਦ ਕੀਤਾ ਗਿਆ।ਉਸ ਕਾਲੇ ਦਿਨ ਨੂੰ ਯਾਦ ਕਰਦੇ ਹੋਏ ਸੂਬਾ ਬਾਡੀ ਵੱਲੋ ਲਏ ਗਏ ਫੈਸਲੇ ਅਨੁਸਾਰ 9 ਮਾਰਚ ਨੂੰ ਬਠਿੰਡਾ ਵਿਖੇ ਇਸ ਦਿਨ ਰੋਸ ਰੈਲੀ ਕਰਕੇ ਕਾਲਾ ਦਿਨ ਮਨਾਉਣ ਫੈਸਲਾ ਲਿਆ ਗਿਆ ਅਤੇ ਉਸ ਦਿਨ ਮੁਲਾਜਮਾਂ ਦੀਆਂ ਜਾਇਜ ਅਤੇ ਹੱਕੀ ਮੰਗਾ ਸਰਕਾਰ ਪਾਸੋ ਮਨਾਉਣ ਲਈ ਵਿਚਾਰ-ਵਟਾਦਰਾਂ ਕਰਦੇ ਹੋਏ ਅਗਲੇ ਸੰਘਰਸ ਵੀ ਸੂਬਾ ਬਾਡੀ ਵੱਲੋ ਜਾਰੀ ਕੀਤਾ ਜਾਵੇਗਾ।ਇਸ ਮੀਟਿੰਗ ਵਿੱਚ ਪਰਜੀਤ ਸਿੰਘ ਸਟੇਟ ਪ੍ਰਧਾਨ ਫੂਡ ਸਪਲਾਈ ਵਿਭਾਗ, ਹਰਭਜਨ ਸਿੰਘ ਪ੍ਰਧਾਨ ਵਾਟਰ ਸਪਲਾਈ ਵਿਭਾਗ, ਬਲਦੇਵ ਸਿੰਘ ਚੇਅਰਮੈਨ ਨਹਿਰੀ ਵਿਭਾਗ, ਅਨੂਪ ਕੁਮਾਰ ਗਰਗ, ਲਖਵਿੰਦਰ ਸਿੰਘ ਪੀ8ਡਬਲਯੂ8ਡੀ8 ਹਰਪ੍ਰੀਤ ਸਿੰਘ ਪ੍ਰਧਾਨ ਖਜਾਨਾ ਦਫਤਰ ਬਠਿੰਡਾ, ਬਲਵੀਰ ਸਿੰਘ ਮਲੂਕਾ ਜਿਲ੍ਹਾ ਪ੍ਰਧਾਨ, ਸ੍ਰੀ ਲਾਲ ਸਿੰਘ ਜਨਰਲ ਸਕੱਤਰ, ਸਿੱਖਿਆ ਵਿਭਾਗ, ਕੁਲਵੰਤ ਸਿੰਘ ਪ੍ਰਧਾਨ ਐਨ8ਸੀ8ਸੀ8, ਸਿਵ ਕੁਮਾਰ ਸਟੈਨੋ ਏ.ਆਈ.ਓ ਮਹਿੰਦਰਪਾਲ ਸਿੰਘ ਪ੍ਰਧਾਨ ਖੇਤੀਬਾੜੀ ਵਿਭਾਗ, ਹਾਜਰ ਆਏ।ਸ੍ਰੀ ਸੁਰਜੀਤ ਸਿੰਘ ਖਿੱਪਲ ਜਨਰਲ ਸਕੱਤਰ ਪੀ.ਐਸ.ਐਮ.ਐਸ.ਯੂ ਵੱਲੋ ਇਸ ਮੀਟਿੰਗ ਵਿੱਚ ਆਏ ਹੋਏ ਮਨਿਸਟਰੀਅਲ ਕਾਮਿਆਂ ਦਾ ਧੰਨਵਾਦ ਕੀਤਾ ਗਿਆ।

ਸਿਹਤ ਵਿਭਾਗ ਵੱਲੋਂ ਜਿਲ੍ਹਾ ਪੱਧਰੀ ਵਿਸ਼ਵ ਸੁਣਨ ਸ਼ਕਤੀ ਸਬੰਧੀ ਦਿਨ ਮਨਾਇਆ

0

ਜਿਲ੍ਹੇ ਅਧੀਨ ਸਿਹਤ ਸੰਸਥਾਵਾਂ ਵਿੱਚ ਕੰਨਾਂ ਦੀਆਂ ਬਿਮਾਰੀਆਂ ਸਬੰਧੀ ਮੁਫ਼ਤ ਚੈਕਅੱਪ ਕੈਂਪ ਲਗਾਏ ਗਏ
ਸੁਖਜਿੰਦਰ ਮਾਨ
ਬਠਿੰਡਾ , 3 ਮਾਰਚ : ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ ਦੀ ਪ੍ਰਧਾਨਗੀ ਵਿੱਚ ਜਿਲ੍ਹਾ ਪੱਧਰੀ ਵਿਸ਼ਵ ਸੁਣਨ ਸ਼ਕਤੀ ਦਿਵਸ ਸਿਵਲ ਹਸਪਤਾਲ ਵਿਖੇ ”ਕੰਨ ਅਤੇ ਸੁਣਨ ਸ਼ਕਤੀ ਦੀ ਦੇਖਭਾਲ ਸਾਰਿਆਂ ਲਈ ਜਰੂਰੀ, ਆਓ ਇਸ ਨੂੰ ਯਕੀਨੀ ਬਨਾਈਏ”ਮਨਾਇਆ ਗਿਆ ਅਤੇ ਵੱਖ ਵੱਖ ਸਿਹਤ ਸੰਸਥਾਵਾਂ ਵਿੱਖੇ ਕੰਨਾਂ ਦੀਆਂ ਬਿਮਾਰੀਆਂ ਸਬੰਧੀ ਮੁਫ਼ਤ ਚੈਕਅੱਪ ਕੈਂਪ ਲਗਾਏ ਗਏ। ਇਸ ਸਬੰਧ ਵਿਚ ਅੱਜ ਸਿਵਲ ਹਸਪਤਾਲ ਵਿਖੇ ਜਾਗਰੂਕਤਾ ਸਮਾਗਮ ਕੀਤਾ ਗਿਆ। ਇਸ ਦੌਰਾਨ ਜੀ.ਐਨ.ਐਮ ਟਰੇਨਿੰਗ ਸਕੂਲ ਦੇ ਬੱਚਿਆਂ ਦੇ ਸਹਿਯੋਗ ਨਾਲ ਜਾਗਰੂਕਤਾ ਰੈਲੀ ਕੀਤੀ ਅਤੇ ਕੰਨਾਂ ਦੀਆਂ ਬਿਮਾਰੀਆਂ ਤੋਂ ਬਚਣ ਸਬੰਧੀ ਜਾਗਰੂਕਤਾ ਸਮੱਗਰੀ ਵੀ ਰਲੀਜ਼ ਕੀਤੀ ਗਈ। ਇਸ ਸਮੇਂ ਸੁਖਜਿੰਦਰ ਸਿੰਘ ਗਿੱਲ, ਡਾ ਊਸ਼ਾ ਗੋਇਲ, ਡਾ ਪਾਮਿਲ ਬਾਂਸਲ, ਡਾ ਮਨਿੰਦਰਪਾਲ ਸਿੰਘ , ਡਾ ਰਜਿਤ ਅਤੇ ਡਾ ਪ੍ਰਿਯੰਕਾ ਨੱਕ ਕੰਨ ਅਤੇ ਗਲੇ ਕੇ ਮਾਹਿਰ, ਡਾ ਮਿਅੰਕਯੋਤ ਸਿੰਘ, ਰਮਨ ਕੁਮਾਰ, ਕੁਲਵੰਤ ਸਿੰਘ, ਵਿਨੋਦ ਖੁਰਾਣਾ, ਨਰਿੰਦਰ ਕੁਮਾਰ, ਪਵਨਜੀਤ ਕੌਰ ਅਤੇ ਜੀ.ਐਨ.ਐਮ ਸਕੂਲ ਦੇ ਸਟਾਫ਼ ਅਤੇ ਬੱਚਿਆਂ ਨੇ ਭਾਗ ਲਿਆ।

ਬਠਿੰਡਾ ਦੀ ਕੇਂਦਰੀ ਜੇਲ੍ਹ ਚ ਲਗਾਇਆ ਮੈਡੀਕਲ ਕੈਂਪ

0

ਸੁਖਜਿੰਦਰ ਮਾਨ
ਬਠਿੰਡਾ, 3 ਮਾਰਚ : ਕੇਂਦਰੀ ਜੇਲ੍ਹ ਬਠਿੰਡਾ ਵਿੱਚ ਬੰਦ ਬੰਦੀਆ ਅਤੇ ਕੈਦੀਆਂ ਨੂੰ ਜੇਲ੍ਹ ਦੇ ਅੰਦਰ ਹੀ ਉੱਚ ਪੱਧਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਜ਼ਿਲ੍ਹਾ ਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਸੁਮੀਤ ਮਲਹੋਤਰਾ ਵਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ, ਏਮਜ਼ ਹਸਪਤਾਲ ਬਠਿੰਡਾ ਅਤੇ ਆਦੇਸ਼ ਮੈਡੀਕਲ ਕਾਲਜ ਬਠਿੰਡਾ ਦੇ ਮਾਹਿਰ ਡਾਕਟਰਾਂ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਚੈਕ ਅੱਪ ਦੀ ਸਹੂਲਤ ਦਾ ਉਦਘਾਟਨ ਕੀਤਾ ਅਤੇ ਜੇਲ੍ਹ ਚ ਸਿਹਤ ਵਿਭਾਗ ਦੇ ਸਹਿਯੋਗ ਨਾਲ ਮੈਡੀਕਲ ਕੈਂਪ ਵੀ ਲਗਾਇਆ ਗਿਆ। ਇਸ ਮੌਕੇ ਚੇਅਰਮੈਨ ਸੁਮੀਤ ਮਲਹੋਤਰਾ ਨੇ ਦੱਸਿਆ ਕਿ ਇਸ ਉਪਰਾਲੇ ਦਾ ਮੁੱਖ ਮੰਤਵ ਕੈਦੀਆਂ ਨੂੰ ਗੁਣਵਤਾ ਭਰਪੂਰ ਇਲਾਜ ਮੁਹੱਈਆ ਕਰਵਾਉਣਾ ਹੈ ਤਾਂ ਜੋ ਉਨ੍ਹਾਂ ਨੂੰ ਤੁਰੰਤ ਮੈਡੀਕਲ ਸਲਾਹ ਪ੍ਰਾਪਤ ਹੋ ਸਕੇ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੇ ਸਹਿਯੋਗ ਨਾਲ ਕਰਵਾਏ ਗਏ ਮੈਡੀਕਲ ਕੈਂਪ ਵਿੱਚ ਹਰ ਬਿਮਾਰੀ ਦੇ ਮਾਹਿਰ ਡਾਕਟਰਾਂ ਦੁਆਰਾ ਮਰੀਜ਼ਾਂ ਦੇ ਚੈਕ ਅੱਪ ਕਰਕੇ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਮੌਕੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਰਾਮ ਕੁਮਾਰ ਸਿੰਗਲਾ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਹੀਰਾ ਸਿੰਘ ਗਿੱਲ,ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਦਿਨੇਸ਼ ਕੁਮਾਰ ਵਾਧਵਾ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਆਸ਼ੀਸ਼ ਅਬਰੋਲ, ਸੀਜੇਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਰੇਸ਼ ਕੁਮਾਰ ਗੋਇਲ, ਸਿਵਲ ਜੱਜ (ਸੀਨੀਅਰ ਡਵੀਜ਼ਨ) ਸ੍ਰੀਮਤੀ ਦਲਜੀਤ ਕੌਰ, ਸੀ.ਜੇ.ਐਮ ਵੱਲੋਂ ਕੇਂਦਰੀ ਜੇਲ੍ਹ ਸ੍ਰੀ ਮਹੇਸ਼ ਕੁਮਾਰ ਸ਼ਰਮਾ ਵਲੋਂ ਜ਼ਨਾਨਾ ਜੇਲ ਬਠਿੰਡਾ ਦੀਆਂ ਬੈਰਕਾਂ ਦਾ ਦੌਰਾ ਕੀਤਾ ਅਤੇ ਕੈਦੀਆਂ ਦੀਆਂ ਮੁਸ਼ਕਲਾਂ ਸੁਣ ਕੇ ਮੌਕੇ ਉਪਰ ਮੌਜੂਦ ਜੇਲ੍ਹ ਪ੍ਰਸ਼ਾਸ਼ਨ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ।ਇਸ ਮੌਕੇ ਜੇਲ੍ਹ ਸੁਪਰਡੈਂਟ ਸ੍ਰੀ ਐਨ ਡੀ ਨੇਗੀ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਤੋਂ ਇਲਾਵਾ ਡਾ. ਮਨੀਸ਼ ਗੁਪਤਾ, ਜ਼ਿਲ੍ਹਾ ਨੋਡਲ/ਕੋਵਿਡ ਅਫ਼ਸਰ ਵੀ ਮੌਜੂਦ ਸਨ।

Our Visitor

1911107