Sunday, May 10, 2026
Home Blog Page 219

kangana Ranaut ਦੀ Bathinda Court ਵਿੱਚ ਪੇਸ਼ੀ ਅੱਜ, ਹਲਚਲ ਤੇਜ਼

0

Bathinda News: kangana ranaut bathinda court case; ਬਾਲੀਵੁੱਡ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ (BJP MP) ਕੰਗਨਾ ਰਣੌਤ (kangana Ranaut) ਦੀ ਅੱਜ 15 ਜਨਵਰੀ ਨੂੰ ਬਠਿੰਡਾ ਅਦਾਲਤ (Bathinda Court) ਵਿੱਚ ਪੇਸ਼ ਹੋਣ ਵਾਲੀ ਹੈ। ਦਿੱਲੀ ਵਿਖੇ ਚੱਲੇ ਕਿਸਾਨ ਅੰਦੋਲਨ ਦੌਰਾਨ ਕਿਸਾਨ ਬੀਬੀਆਂ ‘ਤੇ ਭੱਦੀਆਂ ਟਿੱਪਣੀਆਂ ਕਰਨ ਦੇ ਮਾਮਲੇ ਵਿਚ ਬੁਰੀ ਤਰ੍ਹਾਂ ਫ਼ਸੀ ਕੰਗਨਾ ਰਣੌਤ ਇਸਤੋਂ ਪਹਿਲਾਂ ਇੱਕ ਵਾਰ ਅਦਾਲਤ ਵਿਚ ਪੇਸ਼ ਹੋ ਚੁੱਕੀ ਹੈ ਤੇ ਹੁਣ ਉਸਦੇ ਵੱਲੋਂ ਨਿੱਜੀ ਪੇਸ਼ੀ ਤੋਂ ਛੋਟ ਦੀ ਮੰਗ ਕੀਤੀ ਗਈ ਸੀ, ਜਿਸਨੂੰ ਸਥਾਨਕ ਅਦਾਲਤ ਨੇ ਰੱਦ ਕਰ ਦਿੱਤਾ ਹੈ। ਹਾਲਾਂਕਿ ਕੰਗਨਾ ਦੀ ਆਮਦ ਨੂੰ ਲੈ ਕੇ ਅੱਜ ਵੀ ਸੰਭਾਵਨਾ ਘੱਟ ਹੈ ਪ੍ਰੰਤੂ ਇਸਦੇ ਬਾਵਜੂਦ ਹਲਚਲ ਤੇਜ਼ ਹੋ ਗਈ ਹੈ।

ਇਹ ਵੀ ਪੜ੍ਹੋ ਥੋੜ੍ਹੀ ਦੇਰ ‘ਚ ਨੰਗੇ ਪੈਰੀ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜਣਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿਕਰਯੋਗ ਹੈ ਕਿ ਬਠਿੰਡਾ ਜ਼ਿਲ੍ਹੇ ਦੇ ਪਿੰਡ ਬਹਾਦਰਗੜ੍ਹ ਦੀ ਵਾਸੀ ਬੇਬੇ ਮਹਿੰਦਰ ਕੌਰ (81) ਨੇ 4 ਜਨਵਰੀ 2021 ਨੂੰ ਕੰਗਨਾ ਦੇ ਟਵੀਟ ਤੋਂ ਬਾਅਦ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਲੰਮਾ ਸਮਾਂ ਕੇਸ ਦੀ ਸੁਣਵਾਈ ਹੁੰਦੀ ਰਹੀ, ਜਿਸਦੇ ਵਿਚ ਊਨ੍ਹਾਂ ਵੱਲੋਂ ਬਠਿੰਡਾ ਅਦਾਲਤ ਵੱਲੋਂ ਜਾਰੀ ਸੰਮਨ ਰੱਦ ਕਰਵਾਉਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ, ਪ੍ਰੰਤੂ ਉਸਨੂੰ ਵੀ ਕੋਈ ਰਾਹਤ ਨਹੀਂ ਮਿਲੀ। ਜਿਸਤੋਂ ਬਾਅਦ ਉਸਦੇ ਵਿਰੁਧ ਹੁਣ ਬਠਿੰਡਾ ਅਦਾਲਤ ਵਿਚ ਕੇਸ ਦੀ ਸੁਣਵਾਈ ਚੱਲ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Ferozepur Police ਵੱਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਗਿਰੋਹ ਦਾ ਪਰਦਾਫਾਸ਼

0

Ferozepur News: Ferozepur Police ਵੱਲੋਂ ਇੱਕ ਵੱਡੀ ਸਫ਼ਲਤਾ ਪ੍ਰਾਪਤ ਕਰਦਿਆਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਖੁਫ਼ੀਆ ਜਾਣਕਾਰੀ ‘ਤੇ ਅਧਾਰਿਤ ਕੀਤੀ ਇਸ ਕਾਰਵਾਈ ਵਿੱਚ ਇਸ ਮਾਡਿਊਲ ਨੂੰ ਬੇਨਕਾਬ ਕਰਦਿਆਂ, ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿੰਨ੍ਹਾਂ ਦੇ ਕੋਲੋਂ 4.013 ਕਿਲੋਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਗਈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੀ ਗਈ ਖੇਪ ਪਾਕਿਸਤਾਨ ਤੋਂ ਤਸਕਰੀ ਕੀਤੀ ਗਈ ਸੀ।

ਇਹ ਵੀ ਪੜ੍ਹੋ ਥੋੜ੍ਹੀ ਦੇਰ ‘ਚ ਨੰਗੇ ਪੈਰੀ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜਣਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਅਧਿਕਾਰੀਆਂ ਮੁਤਾਬਕ ਮੁਲਜ਼ਮਾਂ ਦੇ ਪਿਛਲੇ ਸੰਬੰਧ ਵੀ ਸਾਹਮਣੇ ਆਏ ਹਨ, ਜੋ ਇਸ ਕਾਰਵਾਈ ਪਿੱਛੇ ਮਜ਼ਬੂਤ ਸਰਹੱਦ ਪਾਰ ਨੈੱਟਵਰਕ ਵੱਲ ਇਸ਼ਾਰਾ ਕਰਦੇ ਹਨ। ਇਸ ਸਬੰਧ ਵਿਚ ਫਿਰੋਜ਼ਪੁਰ ਦੇ ਮਮਦੋਟ ਪੁਲਿਸ ਸਟੇਸ਼ਨ ਵਿਖੇ ਇੱਕ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਪੰਜਾਬ ਪੁਲਿਸ ਦੇ ਮੁਖੀ ਗੌਰਵ ਯਾਦਵ ਨੇ ਭਰੋਸਾ ਦਿਵਾਇਆ ਕਿ ਪੰਜਾਬ ਪੁਲਿਸ ਨਾਰਕੋ-ਨੈੱਟਵਰਕ ਨੂੰ ਖ਼ਤਮ ਕਰਨ ਅਤੇ ਨਸ਼ਾ ਮੁਕਤ ਅਤੇ ਸੁਰੱਖਿਅਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਥੋੜ੍ਹੀ ਦੇਰ ‘ਚ ਨੰਗੇ ਪੈਰੀ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜਣਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

0

Sri Amritsar News: CM Bhagwant Mann; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ 15 ਜਨਵਰੀ ਨੂੰ ਨੰਗੇ ਪੈਰੀ ਪੈਦਲ ਚੱਲ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਰਹੇ ਹਨ। ਉਨ੍ਹਾਂ ਦੀ ਆਮਦ ਥੋੜੇ ਸਮੇਂ ਵਿਚ ਹੀ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਸਬੰਧ ਵਿਚ ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸੂਚਨਾ ਮੁਤਾਬਕ ਮੁੱਖ ਮੰਤਰੀ 10 ਵਜੇਂ ਦੇ ਕਰੀਬ ਇੱਥੇ ਪੁੱਜਣ ਦੀ ਪੂਰੀ ਉਮੀਦ ਹੈ। ਦਸਿਆ ਜਾ ਰਿਹਾ ਕਿ ਉਹ ਸ਼੍ਰੀ ਦਰਬਾਰ ਸਾਹਿਬ ਦੀ ਹੈਰੀਟੇਜ਼ ਸਟਰੀਟ ਤੋਂ ਹੀ ਪੈਦਲ ਨੰਗੇ ਪੈਰੀ ਚੱਲ ਕੇ ਪਹਿਲਾਂ ਸ਼੍ਰੀ ਦਰਬਾਰ ਸਾਹਿਬ ਜਾਣਗੇ, ਜਿੱਥੇ ਉਹ ਨਤਮਸਤਕ ਹੋਣਗੇ।

ਇਹ ਵੀ ਪੜ੍ਹੋ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 169 ਲਾਪਤਾ ਸਰੂਪ ਬਰਾਮਦ; ਇਹ ਪ੍ਰਾਪਤੀ ਨਹੀਂ, ਸਗੋਂ ਸਾਡਾ ਫ਼ਰਜ਼ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਸਤੋਂ ਬਾਅਦ ਉਹ ਪਰਿਕਰਮਾ ਕਰਦੇ ਹੋਏ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਜਾਣਗੇ। ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਕਰਮਚਾਰੀਆਂ ਦੀ ਵੀ ਹਲਚਲ ਸ਼ੁਰੂ ਹੋ ਗਈ ਹੈ। ਜਿਕਰਯੋਗ ਹੈ ਕਿ ਗੋਲਕ ਦੇ ਵਿਚ ਪੈਸੇ ਪਾਉਣ ਅਤੇ ਕੁੱਝ ਹੋਰਨਾਂ ਮੁੱਦਿਆਂ ਨੂੰ ਲੈ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੈਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਉਨ੍ਹਾਂ ਨੂੰ ਆਪਣਾ ਸਪੱਸ਼ਟੀਕਰਨ ਦੇਣ ਦੇ ਲਈ ਸੱਦਿਆ ਗਿਆ ਸੀ। ਮੁੱਖ ਮੰਤਰੀ ਸ: ਮਾਨ ਨੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਇਸ ਮੌਕੇ ਲਾਈਵ ਟੈਲੀਕਾਸਟ ਕਰਨ ਦੀ ਮੰਗ ਰੱਖੀ ਸੀ, ਜਿਸ ਉੱਪਰ ਕੋਈ ਪ੍ਰਤੀਕ੍ਰਮ ਨਹੀਂ ਆਇਆ ਸੀ।

ਇਹ ਵੀ ਪੜ੍ਹੋ 328 ਲਾਪਤਾ ਸਰੂਪਾਂ ਦੇ ਮਾਮਲੇ ‘ਚ SIT ਨੇ ਸਾਬਕਾ ਜਥੇਦਾਰ ਕੋਲੋਂ ਕੀਤੀ ਪੁਛਗਿੱਛ

ਹਾਲਾਂਕਿ ਦੋ ਦਿਨ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲੋਂ ਮੁੱਖ ਮੰਤਰੀ ਦੇ ਸਪੱਸ਼ਟੀਕਰਨ ਦਾ ਸਮਾਂ ਸਵੇਰੇ 10 ਵਜੇਂ ਤੋਂ ਬਦਲ ਕੇ 4:30 ਵਜੇਂ ਕਰ ਦਿੱਤਾ ਸੀ ਪ੍ਰੰਤੂ ਮੁੱਖ ਮੰਤਰੀ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਵੱਲੋਂ ਸਮਾਂ ਬਦਲਣ ਦੀ ਕੋਈ ਮੰਗ ਨਹੀਂ ਕੀਤੀ ਗਈ,ਬਲਕਿ 15 ਜਨਵਰੀ ਨੂੰ ਅੰਮ੍ਰਿਤਸਰ ਪੁੱਜ ਰਹੇ ਦੇਸ ਦੇ ਰਾਸ਼ਟਰਪਤੀ ਤੋਂ ਪ੍ਰੋਗਰਾਮ ਵਿਚ ਸ਼ਾਮਲ ਨਾ ਹੋਣ ਦੀ ਮੁਆਫ਼ੀ ਮੰਗ ਲਈ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸੁਖਬੀਰ ਸਿੰਘ ਬਾਦਲ ਨੇ ਮਾਘੀ ਮੇਲੇ ’ਤੇ ਰਿਕਾਰਡ ਤੋੜ ਇਕੱਠ ’ਚ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਬਿਗਲ ਵਜਾਇਆ

0

👉ਕਿਹਾ ਕਿ ਜੇਕਰ ਪਾਰਟੀ ਮੁੜ ਸੱਤਾ ਵਿਚ ਆਈ ਤਾਂ ਇਤਿਹਾਸਕ ਤੌਰ ’ਤੇ ਹੋਈਆਂ ਗਲਤੀਆਂ ਨੂੰ ਦਰੁੱਸਤ ਕੀਤਾ ਜਾਵੇਗਾ
👉ਪਾਰਟੀ ਛੱਡ ਕੇ ਗਏ ਸਾਰੇ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਮੁੜ ਪਰਤਣ ਦੀ ਕੀਤੀ ਅਪੀਲ

Sri Mukatsar sahib News: Sukhbir Singh Badal; 2027 ਦੀਆਂ ਵਿਧਾਨ ਸਭਾ ਚੋਣਾਂ ਦਾ ਬਿਗਲ ਵਜਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਉਹਨਾਂ ਦੀ ਪਾਰਟੀ ਪੰਜਾਬ ਦਾ ਪਾਣੀ ਰਾਜਸਥਾਨ ਨਹਿਰ ਰਾਹੀਂ ਰਾਜਸਥਾਨ ਨੂੰ ਦੇਣ ਸਮੇਤ ਹੋਈਆਂ ਇਤਿਹਾਸਕ ਭੁੱਲਾਂ ਤੇ ਅਨਿਆਂ ਨੂੰ ਦਰੁੱਸਤ ਕਰਨ ਵਾਸਤੇ ਵਚਨਬੱਧ ਹੈ ਤੇ ਉਹਨਾਂ ਨੇ ਜਿਹੜੇ ਕਿਸਾਨਾਂ ਨੂੰ ਹੁਣ ਤੱਕ ਟਿਊਬਵੈਲ ਕੁਨੈਕਸ਼ਨ ਨਹੀਂ ਮਿਲੇ, ਉਹਨਾਂ ਨੂੰ ਕੁਨੈਕਸ਼ਨ ਦੇਣ, ਨੌਜਵਾਨਾਂ ਨੂੰ 10 ਲੱਖ ਰੁਪਏ ਤੱਕ ਵਿਆਜ਼ ਮੁਕਤ ਕਰਜ਼ਾ ਦੇਣ ਅਤੇ ਮੋਟਰ ਸਾਈਕਲਾਂ ’ਤੇ ਰੋਡ ਟੈਕਸ ਮੁਆਫ ਕਰਨ ਸਮੇਤ ਅਨੇਕਾਂ ਸਕੀਮਾਂ ਦਾ ਐਲਾਨ ਕੀਤਾ।ਅਕਾਲੀ ਦਲ ਦੇ ਪ੍ਰਧਾਨ ਨੇ ਪੰਜਾਬ ਨੂੰ ਬਚਾਉਣ ਦੇ ਚਾਹਵਾਨ ਸਾਰੇ ਆਗੂਆਂ ਨੂੰ ਵੀ ਅਪੀਲ ਕੀਤੀ ਕਿ ਉਹ ਅਕਾਲੀ ਦਲ ਵਿਚ ਵਾਪਸੀ ਕਰਨ ਅਤੇ ਕਿਹਾ ਕਿ ਜਿਹਨਾਂ ਨੇ ਕਿਸੇ ਗਿਲੇ ਸ਼ਿਕਵੇ ਕਾਰਨ ਪਾਰਟੀ ਛੱਡੀ ਉਹ ਪੰਜਾਬ ਅਤੇ ਇਸਦੀਆਂ ਭਵਿੱਖੀ ਪੀੜੀਆਂ ਖ਼ਾਤਰ ਵਾਪਸੀ ਕਰਨ।ਇਥੇ ਮਾਘੀ ਮੇਲੇ ’ਤੇ ਹਜ਼ਾਰਾਂ ਲੋਕਾਂ ਦੀ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ 40 ਮੁਕਤਿਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਜਿਹਨਾਂ ਨੇ ਪੰਥ ਵਾਸਤੇ ਕੁਰਬਾਨੀ ਦਿੱਤੀ ਤੇ ਉਹਨਾਂ ਨੇ ਪਾਰਟੀ ਕੇਡਰ ਤੇ ਪੰਜਾਬੀਆਂ ਦਾ ਵੀ ਧੰਨਵਾਦ ਕੀਤਾ ਜਿਹਨਾਂ ਨੇ ਕੜਾਕੇ ਦੀ ਠੰਢ ਹੋਣ ਦੇ ਬਾਵਜੂਦ ਪਾਰਟੀ ਦੀ ਕਾਨਫਰੰਸ ਵਿਚ ਹਾਜ਼ਰੀ ਪੱਖੋਂ ਰਿਕਾਰਡ ਤੋੜ ਦਿੱਤੇ। ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਵਾਰ ਦੀ ਰੈਲੀ ਵਿਚ ਇਕੱਠ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ ਅਤੇ ਕਿਹਾ ਕਿ ਉਹ ਵੀ ਇਕ ਘੰਟੇ ਲਈ ਇਸ ਕਰ ਕੇ ਲੇਟ ਹੋ ਗਏ ਕਿਉਂਕਿ ਉਹਨਾਂ ਨੂੰ ਟਰੈਫਿਕ ਵਿਚ ਫਸੇ ਹੋਣ ਕਾਰਨ ਕਾਨਫਰੰਸ ਵਾਲੀ ਥਾਂ ਪਹੁੰਚਣ ਵਿਚ ਪੈਦਲ 4 ਘੰਟੇ ਲੱਗ ਗਏ।

ਇਹ ਵੀ ਪੜ੍ਹੋ ਵੱਡੀ ਖ਼ਬਰ; ਚਰਨਜੀਤ ਸਿੰਘ ਬਰਾੜ ਵੱਲੋਂ ਅਕਾਲੀ ਦਲ ਪੁਨਰ ਸੁਰਜੀਤੀ ਦੇ ਸਾਰੇ ਅਹੁੱਦਿਆਂ ਤੋਂ ਅਸਤੀਫ਼ਾ

ਉਹਨਾਂ ਕਿਹਾ ਕਿ ਇਹ ਸੂਬੇ ਵਿਚ ਤਬਦੀਲੀ ਦਾ ਸਪਸ਼ਟ ਸੰਕੇਤ ਹੈ। ਉਹਨਾਂ ਕਿਹਾ ਕਿ ਪੰਜਾਬੀ ਆਮ ਆਦਮੀ ਪਾਰਟੀ (ਆਪ) ਦੇ ਰਾਜਕਾਲ ਦਾ ਅੰਤ ਚਾਹੁੰਦੇ ਹਨ ਅਤੇ ਆਪਣੀ ਖੇਤਰੀ ਪਾਰਟੀ ਦੇ ਹੱਕ ਵਿਚ ਵੋਟਾਂ ਪਾਉਣੀਆਂ ਚਾਹੁੰਦੇ ਹਨ ਤਾਂ ਜੋ ਸਾਡੀਆਂ ਭਵਿੱਖੀ ਪੀੜੀਆਂ ਬਚਾਈਆਂ ਜਾ ਸਕਣ।ਸ:ਬਾਦਲ ਨੇ ਕਿਹਾ ਕਿ ਜੇਕਰ ਪੰਜਾਬ ਅਕਾਲੀ ਦਲ ਨੂੰ ਪੰਜਾਬ ਵਿਚ ਅਗਲੀ ਸਰਕਾਰ ਬਣਾਉਣ ਦਾ ਫਤਵਾ ਦਿੰਦੇ ਹਨ ਤਾਂ ਫਿਰ ਅਸੀਂ ਕਿਸਾਨ ਪੱਖੀ, ਗਰੀਬ ਪੱਖੀ ਅਤੇ ਨੌਜਵਾਨ ਪੱਖੀ ਸਕੀਮਾਂ ਲੈ ਕੇ ਆਵਾਂਗੇ ਤੇ ਜੰਗਲ ਤੇ ਗੈਂਗਸਟਰ ਰਾਜਦਾ ਖ਼ਾਤਮਾ ਕਰਾਂਗੇ। ਉਹਨਾਂ ਕਿਹਾ ਕਿ ਜਿਹੜੇ ਕਿਸਾਨਾਂ ਨੂੰ ਹੁਣ ਤੱਕ ਟਿਊਬਵੈਲ ਕੁਨੈਕਸ਼ਨ ਨਹੀਂ ਮਿਲੇ, ਉਹਨਾਂ ਨੂੰ ਮੁਫਤ ਕੁਨੈਕਸ਼ਨ ਦੁਆਏ ਜਾਣਗੇ। ਉਹਨਾਂ ਕਿਹਾ ਕਿ ਨਹਿਰੀ ਪਾਣੀ ਟੇਲਾਂ ਤੱਕ ਪਹੁੰਚਾਉਣ ਵਾਸਤੇ ਜ਼ਮੀਨਦੋਜ਼ ਪਾਈਪਾਂ ਵਿਛਾਈਆਂ ਜਾਣਗੀਆਂ, ਪਹਿਲਾਂ ਹਟਾਏ ਗਏ ਸਾਰੇ ਲਿਫਟ ਪੰਪ ਲਗਾਏ ਜਾਣਗੇ ਅਤੇ ਸੇਮ ਦੀ ਮੁਸ਼ਕਿਲ ਖ਼ਤਮ ਕੀਤੀ ਜਾਵੇਗੀ ਤੇ ਜ਼ਮੀਨਾਂ ਦੇ ਮਾਲਕਾਨਾਂ ਹੱਕ ਉਹਨਾਂ ਨੂੰ ਵੀ ਦਿੱਤੇ ਜਾਣਗੇ ਜੋ ਦਰਿਆਵਾਂ ਦੇ ਕੰਢੇ ’ਤੇ ਖੇਤੀ ਕਰ ਰਹੇ ਹਨ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਮਾਲਕਾਨਾਂ ਹੱਕ ਤੈਅ ਕਰਨ ਵਾਸਤੇ ਮੁਫਤ ਵਿਚ ਤਕਸੀਮ ਵੀ ਕਰਵਾਈ ਜਾਵੇਗੀ ਅਤੇ ਨਾਲ ਹੀ ਪਿੰਡਾਂ ਵਿਚ ਲਾਲ ਡੋਰੇ ਅਧੀਨ ਜ਼ਮੀਨਾਂ ਦੀ ਰਜਿਸਟਰੀ ਕਰਵਾਈ ਜਾਵੇਗੀ।ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਵਿਚ ਸਰਕਾਰੀ ਨੌਕਰੀਆਂ ਵਿਚ ਪੰਜਾਬੀਆਂ ਵਾਸਤੇ ਰਾਖਵਾਂਕਰਨ ਲਾਗੂ ਕੀਤਾ ਜਾਵੇਗਾ ਤੇ ਆਪ ਸਰਕਾਰ ਵੱਲੋਂ ਉੱਤਰ ਪ੍ਰਦੇਸ਼, ਰਾਜਸਥਾਨ ਤੇ ਹਰਿਆਣਾ ਵਰਗੇ ਰਾਜਾਂ ਤੋਂ ਭਰਤੀ ਕਰਨ ਦੇ ਰੁਝਾਨ ਨੂੰ ਠੱਲ੍ਹ ਪਾਈ ਜਾਵੇਗੀ।

ਇਹ ਵੀ ਪੜ੍ਹੋ Amritsar ‘ਚ AAP ਸਰਪੰਚ ਦਾ ਕ+ਤ+ਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ

ਸ: ਬਾਦਲ ਨੇ ਕਿਹਾ ਕਿ ਨੌਜਵਾਨਾਂ ਨੂੰ ਆਪਣੇ ਸਵੈ ਰੋਜ਼ਗਾਰ ਵਾਸਤੇ ਵਿਆਜ਼ ਮੁਕਤ 10 ਲੱਖ ਰੁਪਏ ਤੱਕ ਦਾ ਕਰਜ਼ਾ ਦਿੱਤਾ ਜਾਵੇਗਾ ਜੋ ਸੱਤ ਸਾਲਾਂ ਵਿਚ ਮੁੜਨਯੋਗ ਹੋਵੇਗਾ। ਉਹਨਾਂ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਮੋਟਰ ਸਾਈਕਲਾਂ ਦਾ ਰੋਡ ਟੈਕਸ ਖ਼ਤਮ ਕਰਨ ਤੋਂ ਇਲਾਵਾ ਮੁੜ ਤੋਂ ਕਬੱਡੀ ਕੱਪ ਤੇ ਪਸ਼ੂਆਂ ਦੇ ਮੁਕਾਬਲੇ ਸ਼ੁਰੂ ਕਰਨ ਵਾਸਤੇ ਵਚਨਬੱਧ ਹੈ।ਬਾਦਲ ਨੇ ਕਿਹਾ ਕਿ ਕਾਂਗਰਸ ਤੇ ਆਪ ਸੂਬੇ ਦੇ ਮਾੜੇ ਹਾਲਾਤਾਂ ਲਈ ਜ਼ਿੰਮੇਵਾਰ ਹੈ। ਉਹਨਾਂ ਕਿਹਾ ਕਿ ਦੋਵੇਂ ਪਾਰਟੀਆਂ ਨੇ ਨੌਜਵਾਨਾਂ ਨੂੰ ਝੂਠੇ ਵਾਅਦਿਆਂ ਨਾਲ ਗੁੰਮਰਾਹ ਕੀਤਾ ਹੈ ਅਤੇ ਲੋਕਾਂ ਦਾ ਵਿਸ਼ਵਾਸ ਤੋੜਿਆ ਹੈ। ਉਹਨਾਂ ਕਿਹਾ ਕਿ ਆਪ ਨੇ ਕੁਪ੍ਰਸ਼ਾਸਨ ਨੂੰ ਇਕ ਵੱਖਰੇ ਪੱਧਰ ਤੱਕ ਲਿਆਂਦਾ ਹੈ ਤੇ ਕਿਹਾ ਕਿ ਪਾਰਟੀ ਇਕ ਨਵੀਂ ਈਸਟ ਇੰਡੀਆ ਕੰਪਨੀ ਵਾਂਗੂ ਕੰਮ ਕਰ ਰਹੀ ਹੈ ਜੋ ਹੋਰ ਰਾਜਾਂ ਵਿਚ ਚੋਣਾਂ ਲੜਨ ਵਾਸਤੇ ਪੰਜਾਬ ਨੂੰ ਲੁੱਟ ਰਹੀ ਹੈ।ਅਕਾਲੀ ਦਲ ਦੇ ਸੀਨੀਅਰ ਆਗੂ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਪਹਿਲਕਦਮੀ ’ਤੇ ਆਯੋਜਿਤ ਵਿਸ਼ਾਲ ਕਾਨਫਰੰਸ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਸੰਬੋਧਨ ਕੀਤਾ ਜਿਹਨਾਂ ਨੇ ਕੌਮ ਨੂੰ ਆਪਣੇ ਅੰਦਰਲੇ ਦੁਸ਼ਮਣਾਂ ਦੀ ਪਛਾਣ ਕਰਨ ਜੋ ਅਕਾਲੀ ਦਲ ਨੂੰ ਅਤੇ ਇਸਦੀਆਂ ਧਾਰਮਿਕ ਸੰਸਥਾਵਾਂ ਨੂੰ ਕਮਜ਼ੋਰ ਕਰਨ ਵਾਸਤੇ ਕੰਮ ਕਰ ਰਹੇ ਹਨ, ਦੀ ਪਛਾਣ ਕਰਨ ਦਾ ਸੁਨੇਹਾ ਦਿੱਤਾ।

ਇਹ ਵੀ ਪੜ੍ਹੋ 328 ਪਾਵਨ ਸਰੂਪਾਂ ਦਾ ਮਾਮਲਾ;ਧਾਮੀ ਦਾ ਐਲਾਨ, ਪਹਿਲਾਂ ਮੈਂਨੂੰ ਸੰਪਰਕ ਕਰੇਂ SIT, ਫ਼ਿਰ ਚੰਡੀਗੜ੍ਹ ਦਫ਼ਤਰ ‘ਚੋਂ ਮਿਲੇਗਾ ਰਿਕਾਰਡ

ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਲੋਕ ਚਾਹੁੰਦੇ ਹਨ ਕਿ ਪੰਜਾਬ ਨੂੰ ਤਰੱਕੀ ਤੇ ਵਿਕਾਸ ਦੇ ਰਾਹ ’ਤੇ ਲਿਜਾਣ ਵਾਸਤੇ ਅਕਾਲੀ ਦਲ ਨੂੰ ਮੁੜ ਸੱਤਾ ਵਿਚ ਲਿਆਉਣਾ ਜ਼ਰੂਰੀਹੈ।ਮਹੇਸ਼ਇੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਆਪ ਸਰਕਾਰ ਵੇਲੇ ਬੇਅਦਬੀ ਦੇ 120 ਮਾਮਲੇ ਵਾਪਰੇ ਹਨ ਪਰ ਇਹਨਾਂ ਪਿੱਛੇ ਸਾਜ਼ਿਸ਼ ਹਾਲੇ ਤੱਕ ਬੇਨਕਾਬ ਨਹੀਂ ਹੋਈ।ਡਾ. ਦਲਜੀਤ ਸਿੰਘ ਚੀਮਾ ਨੇ ਆਪ ਸਰਕਾਰ ਵੱਲੋਂ ਵਿਰੋਧੀਆਂ ਖਿਲਾਫ ਲਗਾਏ ਐਮਰਜੰਸੀ ਵਰਗੇ ਹਾਲਾਤਾਂ ਦੀ ਚਰਚਾ ਕੀਤੀ। ਇਸ ਮੌਕੇ ਸ੍ਰੀ ਐਨ ਕੇ ਸ਼ਰਮਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਬਣਾਈਆਂ ਯਾਦਗਾਰਾਂ ਅਤੇ ਹਿੰਦੂ-ਸਿੱਖ ਏਕਤਾ ਵਾਸਤੇ ਕੀਤੇ ਯਤਨਾਂ ਦੀ ਚਰਚਾ ਕੀਤੀ। ਹਰਗੋਬਿੰਦ ਕੌਰ ਨੇ ਕਿਹਾ ਕਿ ਔਰਤਾਂ ਨੂੰ ਕੀਤੇ ਵਾਅਦੇ ਮੁਤਾਬਕ 1000 ਰੁਪਏ ਤਾਂ ਕੀ ਦੇਣੇ ਸਨ ਸਗੋਂ ਆਪ ਸਰਕਾਰ ਉਹਨਾਂ ਨੂੰ ਮਨਰੇਗਾ ਅਧੀਨ ਕੰਮ ਵੀ ਨਹੀਂ ਦੇ ਰਹੀ।ਇਸ ਮੌਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਕਿ ਉਹ ਸਿੱਖ ਮਾਮਲਿਆਂ ਵਿਚ ਉਹਨਾਂ ਦੀ ਦਖਲਅੰਦਾਜ਼ੀ ’ਤੇ ਅਗਲੇ ਪੰਦਰਾਂ ਦਿਨਾਂ ਵਿਚ ਕਿਸੇ ਵੀ ਵੇਲੇ ਬਹਿਸ ਰੱਖ ਲੈਣ ਅਤੇ ਉਹਨਾਂ ਐਲਾਨ ਕੀਤਾ ਕਿ ਯੂਥ ਅਕਾਲੀ ਦਲ ਨੌਜਵਾਨਾਂ ਨੂੰ ਮੁੱਖ ਮੰਤਰੀ ਕੋਲ ਲਿਜਾ ਕੇ ਸਵਾਲ ਕਰੇਗਾ ਕਿ ਉਹਨਾਂ ਨੇ 30 ਜਨਵਰੀ ਮਗਰੋਂ ਉਹਨਾਂ ਨਾਲ ਧੋਖਾ ਕਿਉਂ ਕੀਤਾ ?

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ਦੀ ਗ੍ਰੀਨ ਸਿਟੀ ਸਥਿਤ ਸ਼੍ਰੀ ਕ੍ਰਿਪਾਲੂ ਕੁੰਜ ਆਸ਼ਰਮ ਵਿੱਚ ਸ਼ਰਧਾਲੂਆਂ ਨੇ ਭਾਵਪੂਰਵਕ ਜਗਦਗੁਰੂਤਮ ਦਿਵਸ ਮਨਾਇਆ

0

👉ਦੀਦੀ ਸੁਸ਼੍ਰੀ ਭੁਵਨੇਸ਼ਵਰੀ ਦੇਵੀ ਜੀ ਨੇ ਆਪਣੇ ਪ੍ਰਵਚਨਾਂ ਰਾਹੀਂ ਹਜ਼ਾਰਾਂ ਸ਼ਰਧਾਲੂਆਂ ਨੂੰ ਜਗਦਗੁਰੂ ਸ਼੍ਰੀ ਕ੍ਰਿਪਾਲੂ ਜੀ ਮਹਾਰਾਜ ਵੱਲੋਂ ਦਰਸਾਈ ਭਕਤੀ ਸੇਵਾ ਅਤੇ ਪ੍ਰਭੂ ਨਾਮ ਸਿਮਰਨ ਦੀ ਮਹਿਮਾ ਬਾਰੇ ਵਰਣਨ ਕੀਤਾ
👉ਵਿਸ਼ਾਲ ਭੰਡਾਰੇ ਦਾ ਆਯੋਜਨ, 1500 ਲੋੜਵੰਦ ਲੋਕਾਂ ਨੂੰ ਗਰਮ ਕੱਪੜਿਆਂ ਦੀ ਕੀਤੀ ਵੰਡ
Bathinda News: Bathinda ਦੀ ਗ੍ਰੀਨ ਸਿਟੀ ਸਥਿਤ ਸ਼੍ਰੀ ਕ੍ਰਿਪਾਲੂ ਕੁੰਜ ਆਸ਼ਰਮ ਵਿੱਚ ਪਰਮ ਪੂਜਨੀਯ ਜਗਦਗੁਰੂ ਸ਼੍ਰੀ ਕ੍ਰਿਪਾਲੂ ਜੀ ਮਹਾਰਾਜ ਨੂੰ 14 ਜਨਵਰੀ 1957 ਨੂੰ ਮਕਰ ਸੰਕ੍ਰਾਂਤੀ ਦੇ ਸ਼ੁਭ ਦਿਨ ਕਾਸ਼ੀ ਵਿਦਵਤ ਪੀਠ, ਵਾਰਾਣਸੀ ਵੱਲੋਂ ਜਗਦਗੁਰੂ ਦੀ ਮਹੱਤਵਪੂਰਨ ਉਪਾਧੀ ਪ੍ਰਦਾਨ ਕੀਤੇ ਜਾਣ ਦੇ ਪਾਵਨ ਅਵਸਰ ਉੱਤੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 14 ਜਨਵਰੀ 2026 ਨੂੰ ਜਗਦਗੁਰੂਤਮ ਦਿਵਸ ਸ਼ਰਧਾ ਅਤੇ ਭਕਤੀ ਭਾਵ ਨਾਲ ਮਨਾਇਆ ਗਿਆ।ਇਸ ਪਾਵਨ ਦਿਨ ਤੇ ਦੀਦੀ ਸੁਸ਼੍ਰੀ ਭੁਵਨੇਸ਼ਵਰੀ ਦੇਵੀ ਜੀ ਨੇ ਜਗਦਗੁਰੂ ਸ਼੍ਰੀ ਕ੍ਰਿਪਾਲੂ ਜੀ ਮਹਾਰਾਜ ਵੱਲੋਂ ਸੰਪੂਰਨ ਮਨੁੱਖਤਾ ਨੂੰ ਦਰਸਾਏ ਗਏ ਭਕਤੀ ਮਾਰਗ ਅਤੇ ਪ੍ਰਭੂ ਨਾਮ ਰਸ ਦੀ ਜੀਵਨ ਵਿੱਚ ਮਹੱਤਤਾ ਬਾਰੇ ਸ਼ਰਧਾਲੂਆਂ ਨਾਲ ਸਾਂਝਾ ਕੀਤਾ।ਸਵੇਰੇ 9 ਵਜੇ ਦੀਦੀ ਜੀ ਨੇ ਸਭ ਤੋਂ ਪਹਿਲਾਂ ਯੁਗਲ ਸਰਕਾਰ (ਸ਼੍ਰੀ ਰਾਧਾ–ਕ੍ਰਿਸ਼ਨ) ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਪ੍ਰਵਚਨ ਦੀ ਸ਼ੁਰੂਆਤ ਕੀਤੀ।

ਇਹ ਵੀ ਪੜ੍ਹੋ  Bathinda’ਚ ਹੋਏ ਖਜ਼ਾਨਾ ਅਫ਼ਸਰ/ਸੀਨੀਅਰ ਸਹਾਇਕ ਪੇਪਰ ਵਿੱਚ ਨਕਲ ਦੇ ਦੋਸ਼, ਨਿਰਪੱਖ ਜਾਂਚ ਦੀ ਮੰਗ

ਉਨ੍ਹਾਂ ਨੇ ਸ਼੍ਰੀ ਠਾਕੁਰ ਜੀ ਅਤੇ ਸ਼੍ਰੀ ਰਾਧਾ ਰਾਣੀ ਦੇ ਸੁੰਦਰ ਪ੍ਰਸੰਗਾਂ ਰਾਹੀਂ ਜਗਦਗੁਰੂ ਸ਼੍ਰੀ ਕ੍ਰਿਪਾਲੂ ਜੀ ਮਹਾਰਾਜ ਦੀ ਯੁਗਲ ਸਰਕਾਰ ਪ੍ਰਤੀ ਸਮਰਪਿਤ ਭਕਤੀ ਭਾਵਨਾ ਅਤੇ ਮਨੁੱਖੀ ਕਲਿਆਣ ਦੇ ਸੰਦੇਸ਼ ਨੂੰ ਸ਼ਰਧਾਲੂਆਂ ਤੱਕ ਪਹੁੰਚਾਇਆ।ਦੀਦੀ ਜੀ ਨੇ ਦੱਸਿਆ ਕਿ ਯੁਗਲ ਸਰਕਾਰ ਵੱਲੋਂ ਧਰਤੀ ਉੱਤੇ ਮਨੁੱਖ ਰੂਪ ਵਿੱਚ ਕੀਤੀਆਂ ਗਈਆਂ ਲੀਲਾਵਾਂ ਸੰਪੂਰਨ ਮਨੁੱਖਤਾ ਨੂੰ ਸਤਮਾਰਗ ‘ਤੇ ਚਲਣ ਦੀ ਪ੍ਰੇਰਣਾ ਦਿੰਦੀਆਂ ਹਨ ਅਤੇ ਕਲਿਯੁਗ ਵਿੱਚ ਪ੍ਰਭੂ ਨਾਮ ਨਾਲ ਜੁੜ ਕੇ ਜੀਵਨ ਨੂੰ ਕਲਿਆਣ ਵੱਲ ਮੋੜਦੀਆਂ ਹਨ।ਉਨ੍ਹਾਂ ਕਿਹਾ ਕਿ ਪ੍ਰਭੂ ਨਾਮ ਸਿਮਰਨ ਦੀ ਸੇਵਾ ਭਾਵਨਾ ਨਾਲ ਕੀਤਾ ਗਿਆ ਕਾਰਜ ਮਨੁੱਖੀ ਜੀਵਨ ਨੂੰ ਸਹੀ ਦਿਸ਼ਾ ਦਿੰਦਾ ਹੈ। ਜਗਦਗੁਰੂ ਸ਼੍ਰੀ ਕ੍ਰਿਪਾਲੂ ਜੀ ਮਹਾਰਾਜ ਦਾ ਨਾਮ ਅਤੇ ਮਹਿਮਾ ਇੰਨੀ ਅਦਭੁੱਤ ਹੈ ਕਿ ਹਜ਼ਾਰਾਂ ਸਾਲਾਂ ਬਾਅਦ ਵੀ ਉਨ੍ਹਾਂ ਦਾ ਨਾਮ ਲੈਂਦੇ ਹੀ ਤਨ–ਮਨ ਵਿੱਚ ਅਸੀਮ ਆਨੰਦ ਅਤੇ ਸ਼ਾਂਤੀ ਦਾ ਅਨੁਭਵ ਹੁੰਦਾ ਹੈ।ਦੀਦੀ ਜੀ ਨੇ ਪ੍ਰਭੂ ਨਾਮ ਸੰਕੀਰਤਨ ਕਰਵਾ ਕੇ ਸਾਰੇ ਸ਼ਰਧਾਲੂਆਂ ਨੂੰ ਪਰਮਾਤਮਾ ਦੇ ਨਾਮ ਰਸ ਵਿੱਚ ਰਸਭੋਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਮਾਂ ਰਾਧਾ ਰਾਣੀ ਅਤੇ ਸ਼੍ਰੀ ਕ੍ਰਿਸ਼ਨ ਆਪਣੇ ਭਗਤਾਂ ਨੂੰ ਬਹੁਤ ਪ੍ਰਿਯ ਹਨ। ਸੱਚੇ ਮਨ ਨਾਲ ਕੀਤਾ ਗਿਆ ਪ੍ਰਭੂ ਸਿਮਰਨ ਮਨੁੱਖ ਨੂੰ ਯੁਗਲ ਸਰਕਾਰ ਦੀ ਕਿਰਪਾ ਦਾ ਪਾਤਰ ਬਣਾਉਂਦਾ ਹੈ।

ਇਹ ਵੀ ਪੜ੍ਹੋ  Amritsar ‘ਚ AAP ਸਰਪੰਚ ਦਾ ਕ+ਤ+ਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ

ਜਗਦਗੁਰੂ ਸ਼੍ਰੀ ਕ੍ਰਿਪਾਲੂ ਜੀ ਮਹਾਰਾਜ ਨੇ ਭਕਤੀ ਮਾਰਗ ਰਾਹੀਂ ਪ੍ਰਭੂ ਕਿਰਪਾ ਪ੍ਰਾਪਤ ਕਰਨ ਦਾ ਸਰਲ ਅਤੇ ਸੁਗਮ ਰਸਤਾ ਦਰਸਾਇਆ ਹੈ, ਜਿਸ ਦਾ ਸਾਨੂੰ ਅਨੁਸਰਣ ਕਰਨਾ ਚਾਹੀਦਾ ਹੈ।ਇਸ ਮੌਕੇ ‘ਤੇ ਕ੍ਰਿਪਾਲੂ ਕੁੰਜ ਟਰੱਸਟ ਮੈਨੇਜਮੈਂਟ ਵੱਲੋਂ ਵਿਸ਼ਾਲ ਭੰਡਾਰੇ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਹਜ਼ਾਰਾਂ ਸ਼ਰਧਾਲੂਆਂ ਨੇ ਪੂੜੀ–ਛੋਲੇ ਅਤੇ ਮਿੱਠੇ ਹਲਵੇ ਦਾ ਪ੍ਰਸਾਦ ਗ੍ਰਹਿਣ ਕੀਤਾ।ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਕਰੀਬ 1500 ਲੋੜਵੰਦ ਧੀਆਂ, ਭੈਣਾਂ, ਭਰਾਵਾਂ ਅਤੇ ਬਜ਼ੁਰਗਾਂ ਨੂੰ ਦੀਦੀ ਸੁਸ਼੍ਰੀ ਭੁਵਨੇਸ਼ਵਰੀ ਦੇਵੀ ਜੀ ਵੱਲੋਂ ਕ੍ਰਿਪਾਲੂ ਪਦਮਾ ਟਰੱਸਟ ਦੇ ਸਹਿਯੋਗ ਨਾਲ ਸਰਦੀ ਤੋਂ ਬਚਾਅ ਲਈ ਗਰਮ ਕੱਪੜਿਆਂ ਦੀ ਨਿਃਸ਼ੁਲਕ ਵੰਡ ਕੀਤੀ ਗਈ।ਇਸ ਮੌਕੇ ‘ਤੇ ਧਰਮਪਾਲ ਗੋਇਲ (ਡੀ.ਪੀ. ਗੋਇਲ), ਸੁਧੀਰ ਬੰਸਲ, ਅਮ੍ਰਿਤਪਾਲ, ਪ੍ਰਵੀਣ ਗੋਇਲ (ਕਾਟਾ), ਰਾਜੀਵ ਗਰਗ ਰਾਜੂ, ਦੀਪਾਂਸ਼ੁ ਗੋਇਲ, ਪ੍ਰੇਮ ਗੋਇਲ, ਅਸੀਮ ਗਰਗ, ਅਨਿਲ ਗਰਗ, ਸੁਮਿਤ ਗਰਗ, ਸੰਕੇਤ ਗਰਗ, ਨਿਖਿਲ, ਪੰਕਜ ਗੋਇਲ, ਰੇਵਤੀ ਕਾਂਸਲ, ਗੁਰਮੇਲ ਸਿੰਘ ਬਰਾਰ, ਰਾਜਿੰਦਰ ਸਿੰਘ ਯੋਗੀ, ਕਮਲ ਮਿੱਤਲ, ਮਨੋਜ ਮਿੱਤਲ ਮਨੀ, ਅਮਿਤ ਸਮੇਤ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda’ਚ ਹੋਏ ਖਜ਼ਾਨਾ ਅਫ਼ਸਰ/ਸੀਨੀਅਰ ਸਹਾਇਕ ਪੇਪਰ ਵਿੱਚ ਨਕਲ ਦੇ ਦੋਸ਼, ਨਿਰਪੱਖ ਜਾਂਚ ਦੀ ਮੰਗ

0

Bathinda News: ਲੰਘੀ 21 ਦਸੰਬਰ 2025 ਨੂੰ ਪੰਜਾਬ ਸੁਬਆਰਡੀਨੇਟ ਸਰਵਿਸਿਜ਼ ਸਿਲੈਕਸ਼ਨ ਬੋਰਡ (PSSSB) ਵੱਲੋਂ ਕਰਵਾਈ ਗਈ ਖਜ਼ਾਨਾ ਅਫ਼ਸਰ/ਸੀਨੀਅਰ ਸਹਾਇਕ ਅਤੇ ਸੀਨੀਅਰ ਸਹਾਇਕ ਕਮ ਇੰਸਪੈਕਟਰ (ਨਗਰ ਨਿਗਮ ਤੇ ਨਗਰ ਕੌਂਸਲ) ਦੀ ਪ੍ਰੀਖਿਆ ਨੂੰ ਲੈ ਕੇ ਗੰਭੀਰ ਨਕਲ ਅਤੇ ਪੇਪਰ ਲੀਕ ਦੇ ਆਰੋਪ ਸਾਹਮਣੇ ਆਏ ਹਨ। ਇਸ ਪ੍ਰੀਖਿਆ ਨੂੰ ਕਰਵਾਉਣ ਦੀ ਜ਼ਿੰਮੇਵਾਰੀ ਭਰਤੀ ਏਜੰਸੀ ਵਜੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਅੰਮ੍ਰਿਤਸਰ ਸਾਹਿਬ ਕੋਲ ਸੀ। ਇਸ ਪ੍ਰੀਖਿਆ ਨੂੰ ਲੈ ਕੇ ਕੁੱਝ ਪ੍ਰੀਖਿਆਰਥੀਆਂ ਦਾ ਦਾਅਵਾ ਹੈ ਕਿ ਪ੍ਰੀਖਿਆ ਸੈਂਟਰ ਜ਼ਿਲ੍ਹਾ ਪੱਧਰ ’ਤੇ ਨਿਰਧਾਰਤ ਕੀਤੇ ਗਏ, ਜਿੱਥੇ ਵੱਡੇ ਪੱਧਰ ’ਤੇ ਗੜਬੜਾਂ ਹੋਈਆਂ। 9 ਜਨਵਰੀ 2026 ਨੂੰ ਜਾਰੀ ਹੋਏ ਨਤੀਜਿਆਂ ਵਿੱਚ ਪਹਿਲੇ ਪੰਜ ਰੈਂਕਾਂ ’ਤੇ ਬਠਿੰਡਾ ਜ਼ਿਲ੍ਹੇ ਨਾਲ ਸਬੰਧਤ ਉਮੀਦਵਾਰਾਂ ਦੇ ਆਉਣ ਨਾਲ ਵਿਵਾਦ ਹੋਰ ਗਹਿਰਾ ਹੋ ਗਿਆ।

ਇਹ ਵੀ ਪੜ੍ਹੋ  Amritsar ‘ਚ AAP ਸਰਪੰਚ ਦਾ ਕ+ਤ+ਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ

ਪ੍ਰੀਖਿਆਰਥੀਆਂ ਦਾ ਕਹਿਣਾ ਹੈ ਕਿ ਪੇਪਰ ਦੇ ਮੁਸ਼ਕਲ ਪੱਧਰ ਦੇ ਮੁਕਾਬਲੇ ਇਹ ਅੰਕ ਅਸਧਾਰਣ ਦਿਸਦੇ ਹਨ।ਪ੍ਰੀਖਿਆਰਥੀਆਂ ਵੱਲੋਂ ਕੀਤੀ ਗਈ ਗੈਰ-ਸਰਕਾਰੀ ਪੜਤਾਲ ਦੌਰਾਨ ਇੱਕ ਕਥਿਤ ਪੇਪਰ ਲੀਕ ਗਿਰੋਹ ਸਾਹਮਣੇ ਆਉਣ ਦਾ ਦਾਅਵਾ ਕੀਤਾ ਗਿਆ ਹੈ, ਜਿਸਦਾ ਸੰਬੰਧ ਬਠਿੰਡਾ ਦੇ ਇਕ ਨਾਮੀਂ ਪ੍ਰਾਈਵੇਟ ਸਕੂਲ ਦੇ ਨਾਲ ਜੋੜਿਆ ਜਾ ਰਿਹਾ ਹੈ। ਦੋਸ਼ਾਂ ਅਨੁਸਾਰ, ਕੁਝ ਹੋਰ ਅਧਿਆਪਕ ਅਤੇ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਇਸ ਮਾਮਲੇ ਨਾਲ ਜੁੜੇ ਹੋ ਸਕਦੇ ਹਨ।ਪ੍ਰੀਖਿਆਰਥੀਆਂ ਹਰਮੰਦਰ ਸਿੰਘ, ਹਰਕੀਰਤ ਸਿੰਘ, ਅਮਨਦੀਪ ਸਿੰਘ, ਮਨਦੀਪ, ਜਸਵਿੰਦਰ ਸਿੰਘ ਅਤੇ ਰਮਨਦੀਪ ਨੇ ਦੱਸਿਆ ਕਿ ਟਾਪ ਰੈਂਕ ਹਾਸਲ ਕਰਨ ਵਾਲੇ ਕੁਝ ਉਮੀਦਵਾਰਾਂ ਦੀ ਪਿਛਲੀਆਂ ਸਰਕਾਰੀ ਪ੍ਰੀਖਿਆਵਾਂ ਵਿੱਚ ਕਾਰਗੁਜ਼ਾਰੀ ਕਾਫ਼ੀ ਕਮਜ਼ੋਰ ਰਹੀ ਹੈ।

ਇਹ ਵੀ ਪੜ੍ਹੋ  ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 169 ਲਾਪਤਾ ਸਰੂਪ ਬਰਾਮਦ; ਇਹ ਪ੍ਰਾਪਤੀ ਨਹੀਂ, ਸਗੋਂ ਸਾਡਾ ਫ਼ਰਜ਼ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਉਨ੍ਹਾਂ ਮੁਤਾਬਕ ਟਾਪ ਰੈਂਕਾਂ ਵਿੱਚ ਉਕਤ ਸਕੂਲ ਦੇ ਪ੍ਰਿੰਸੀਪਲ ਦੀ ਧੀ ਅਤੇ ਭਤੀਜੇ ਤੋਂ ਇਲਾਵਾ ਇੱਕ ਸਕੇ ਭੈਣ-ਭਰਾ, ਇਕ ਹੋਰ ਪ੍ਰਿੰਸੀਪਲ ਦਾ ਪੁੱਤਰ ਅਤੇ ਪਤੀ-ਪਤਨੀ ਉਮੀਦਵਾਰ ਰਿਸੂ ਸ਼ਰਮਾ ਤੇ ਅਮਨਦੀਪ ਸ਼ਰਮਾ ਦੇ ਨਾਮ ਸ਼ਾਮਲ ਹਨ। ਪ੍ਰੀਖਿਆਰਥੀਆਂ ਦਾ ਇਹ ਵੀ ਦਾਅਵਾ ਹੈ ਕਿ ਇਹੀ ਉਮੀਦਵਾਰ 7 ਦਸੰਬਰ 2025 ਨੂੰ ਹੋਈ ਸਿਵਲ ਸਰਵਿਸ ਪ੍ਰੀਖਿਆ ਅਤੇ ਹੋਰ ਸਰਕਾਰੀ ਪ੍ਰੀਖਿਆਵਾਂ ਵਿੱਚ ਘੱਟ ਅੰਕਾਂ ਨਾਲ ਅਸਫਲ ਰਹੇ ਸਨ।ਪ੍ਰਭਾਵਿਤ ਪ੍ਰੀਖਿਆਰਥੀਆਂ ਅਤੇ ਸਿਵਲ ਸਮਾਜ ਨੇ ਮੰਗ ਕੀਤੀ ਹੈ ਕਿ ਮਾਮਲੇ ਦੀ ਵਿਜੀਲੈਂਸ ਜਾਂ ਕਿਸੇ ਹੋਰ ਸੁਤੰਤਰ ਏਜੰਸੀ ਰਾਹੀਂ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕਰਵਾਈ ਜਾਵੇ, ਤਾਂ ਜੋ ਸਰਕਾਰੀ ਭਰਤੀ ਪ੍ਰਕਿਰਿਆ ’ਤੇ ਲੋਕਾਂ ਦਾ ਭਰੋਸਾ ਕਾਇਮ ਰਹਿ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਵੜਿੰਗ ਵੱਲੋਂ ਸ਼ਹੀਦੀ ਮੇਲਿਆਂ ਦੌਰਾਨ ਸਿਆਸੀ ਕਾਨਫਰੰਸਾਂ ਕਰਨ ’ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਸਪਸ਼ਟੀਕਰਨ ਦੀ ਮੰਗ

0

👉ਆਪ, ਅਕਾਲੀ ਦਲ ਤੇ ਭਾਜਪਾ ਵੱਲੋਂ ਕੀਤੀਆਂ ਸਿਆਸੀ ਕਾਨਫਰੰਸਾਂ ’ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਧਿਆਨ ਦੇਣ: ਵੜਿੰਗ
Chandigarh News:ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਹੈ ਕਿ ਸ਼੍ਰੀ ਫ਼ਤਹਿਗੜ੍ਹ ਸਾਹਿਬ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਸ਼ਹੀਦੀ ਮੇਲਿਆਂ ਦੌਰਾਨ ਰਾਜਨੀਤਿਕ ਪਾਰਟੀਆਂ ਵੱਲੋਂ ਸਿਆਸੀ ਕਾਨਫਰੰਸਾਂ ਕਰਨ ਦੇ ਮਸਲੇ ’ਤੇ ਸਪਸ਼ਟੀਕਰਨ ਦਿੱਤਾ ਜਾਵੇ।ਇੱਥੇ ਜਾਰੀ ਇੱਕ ਬਿਆਨ ਵਿੱਚ, ਵੜਿੰਗ ਨੇ ਕਿਹਾ ਹੈ ਕਿ ਦਸੰਬਰ 2017 ਵਿੱਚ ਤਤਕਾਲੀ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਗੁਰਬਚਨ ਸਿੰਘ ਜੀ ਨੇ ਸਿਆਸੀ ਪਾਰਟੀਆਂ ਨੂੰ ਅਜਿਹੇ ਗੰਭੀਰ ਤੇ ਪਾਵਨ ਧਾਰਮਿਕ ਮੌਕਿਆਂ ਉੱਪਰ ਸਿਆਸੀ ਕਾਨਫਰੰਸਾਂ ਨਾ ਕਰਨ ਦੀ ਅਪੀਲ ਕੀਤੀ ਸੀ।

ਇਹ ਵੀ ਪੜ੍ਹੋ  Canada ਵਿੱਚ ਇੱਕ ਨਾਮੀ ਵਪਾਰੀ ਦਾ ਦਿਨ ਦਿਹਾੜੇ ਹੋਇਆ ਕ+ਤ+ਲ

ਉਨ੍ਹਾਂ ਨੇ ਸਵਾਲ ਕੀਤਾ ਕਿ ਫਿਰ ਅੱਜ ਸ਼੍ਰੀ ਮੁਕਤਸਰ ਸਾਹਿਬ ਦੇ ਮਾਘੀ ਮੇਲੇ ਦੌਰਾਨ ਸੱਤਾਧਾਰੀ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਨੇ ਸਿਆਸੀ ਨਫਰੰਸਾਂ ਕਿਵੇਂ ਕੀਤੀਆਂ? ਉਨ੍ਹਾਂ ਨੇ ਪੁੱਛਿਆ ਕਿ ਕੀ ਸ਼੍ਰੀ ਅਕਾਲ ਤਖ਼ਤ ਸਾਹਿਬ ਇਸਨੂੰ ਲੈ ਕੇ ਕਾਰਵਾਈ ਕਰਨਗੇ?ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦਾ ਪੂਰਾ ਸਨਮਾਨ ਕਰਦੇ ਹੋਏ, ਕਾਂਗਰਸ ਪਾਰਟੀ ਨੇ 2017 ਤੋਂ ਬਾਅਦ ਕੋਈ ਵੀ ਸਿਆਸੀ ਕਾਨਫਰੰਸ ਨਹੀਂ ਕੀਤੀ ਹੈ।ਵੜਿੰਗ ਨੇ ਜ਼ੋਰ ਦਿੰਦਿਆਂ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦਾ ਸਾਰੇ ਪੱਖਾਂ ਵੱਲੋਂ ਆਦਰ ਕੀਤਾ ਜਾਣਾ ਚਾਹੀਦਾ ਹੈ। ਅਜਿਹੇ ਵਿੱਚ ਉਮੀਦ ਹੈ ਕਿ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਇਸ ਮਾਮਲੇ ’ਤੇ ਧਿਆਨ ਦੇਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

328 ਲਾਪਤਾ ਸਰੂਪਾਂ ਦੇ ਮਾਮਲੇ ‘ਚ SIT ਨੇ ਸਾਬਕਾ ਜਥੇਦਾਰ ਕੋਲੋਂ ਕੀਤੀ ਪੁਛਗਿੱਛ

0

Bathinda News: 328 missing ‘saroops’ case; ਪਿਛਲੇ ਕਈ ਸਾਲਾਂ ਤੋਂ ਪੰਥਕ ਹਲਕਿਆਂ ਵਿੱਚ 328 ਪਾਵਨ ਸਰੂਪ ਲਾਪਤਾ ਹੋਣ ਦੇ ਮਾਮਲੇ ‘ਚ ਪਰਚਾ ਦਰਜ਼ ਕਰਕੇ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਵਿਸ਼ੇਸ ਜਾਂਚ ਟੀਮ ਵੱਲੋਂ ਹੁਣ ਸਾਬਕਾ ਜਥੇਦਾਰ ਤੇ ਅਕਾਲੀ ਦਲ ਪੁਨਰ ਸੁਰਜੀਤੀ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਕੋਲੋਂ ਪੁਛਗਿਛ ਕੀਤੀ ਗਈ। ਹਾਲਾਂਕਿ ਇਸ ਕੇਸ ਨੂੰ ਲੈ ਕੇ ਬਣੀ ਵਿਸ਼ੇਸ ਜਾਂਚ ਕਮੇਟੀ ਦੇ ਅਧਿਕਾਰੀ ਏਆਈਜੀ ਜਗਤਪ੍ਰੀਤ ਸਿੰਘ ਨੇ ਦਾਅਵਾ ਕੀਤਾ ਕਿ ਇਹ ਪੁਛਗਿੱਛ ਨਹੀਂ, ਬਲਕਿ ਗਿਆਨੀ ਹਰਪ੍ਰੀਤ ਸਿੰਘ ਕੋਲੋਂ ਕੁੱਝ ਜਾਣਕਾਰੀਆਂ ਹਾਸਲ ਕਰਨੀਆਂ ਹਨ। ਅੱਜ ਬੁੱਧਵਾਰ ਨੂੰ ਬਠਿੰਡਾ ਸ਼ਹਿਰ ਸਥਿਤ ਰਿਹਾਇਸ਼ ‘ਤੇ ਟੀਮ ਵੱਲੋਂ ਜਾਣ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨੂੰ ਦਸਿਆ ਕਿ ਜਾਂਚ ਕਮੇਟੀ ਵੱਲੋਂ 80 ਫ਼ੀਸਦੀ ਦੇ ਕਰੀਬ ਗੱਲਬਾਤ ਪਾਵਨ ਸਰੂਪਾਂ ਨੂੰ ਸੌਂਪਣ ਸਬੰਧੀ ਮਾਣ ਮਰਿਆਦਾ ਤੇ ਭਾਈ ਈਸ਼ਰ ਸਿੰਘ ਕਮੇਟੀ ਬਾਰੇ ਕੀਤੀ।

ਇਹ ਵੀ ਪੜ੍ਹੋ  Amritsar ‘ਚ AAP ਸਰਪੰਚ ਦਾ ਕ+ਤ+ਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ

ਜਦਕਿ ਬਾਕੀ 20 ਫ਼ੀਸਦੀ ਕੁੱਝ ਟੈਕਨੀਕਲ ਮੁੱਦਿਆਂ ਉੱਪਰ ਗੱਲਬਾਤ ਹੋਈ। ਉਨ੍ਹਾਂ ਕਿਹਾ ਕਿ ਉਹ ਸਹਿਯੋਗ ਲਈ ਹਮੇਸ਼ਾ ਤਿਆਰ ਹਨ। ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਇਹ ਵੀ ਦਾਅਵਾ ਕੀਤਾ ਕਿ, ਬੇਸ਼ੱਕ ਇਹ ਮੁਦਾ ਸਰੂਪ ਲਾਪਤਾ ਦਾ ਨਹੀਂ ਪ੍ਰੰਤੂ ਸ਼੍ਰੋਮਣੀ ਕਮੇਟੀ ਦੀ ਇਸ ਮਾਮਲੇ ਵਿਚ ਵੱਡੀ ਲਾਪਰਵਾਹੀ ਰਹੀ ਹੈ ਤੇ ਹੁਣ ਤੱਕ ਜਿੰਮੇਵਾਰਾਂ ਵਿਰੁਧ ਸਖ਼ਤ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਸਿਆਸੀ ਧਿਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਸੁਪਰਬੋਸ ਬਣਾਉਣ ‘ਤੇ ਵੀ ਚਿੰਤਾਂ ਜ਼ਾਹਰ ਕੀਤੀ। ਜਿਕਰਯੋਗ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਜਦ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਵਜੋਂ ਕਾਰਜ਼ਤ ਸਨ, ਤਾਂ ਤਦ ਭਾਈ ਈਸ਼ਰ ਸਿੰਘ ਵੱਲੋਂ ਇਸ ਮਾਮਲੇ ਦੀ ਪੜਤਾਲ ਕੀਤੀ ਗਈ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 169 ਲਾਪਤਾ ਸਰੂਪ ਬਰਾਮਦ; ਇਹ ਪ੍ਰਾਪਤੀ ਨਹੀਂ, ਸਗੋਂ ਸਾਡਾ ਫ਼ਰਜ਼ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

0

👉ਸਰੂਪਾਂ ਦਾ ਪ੍ਰਕਾਸ਼ਨ ਸ਼੍ਰੋਮਣੀ ਕਮੇਟੀ ਦੀ ਜ਼ਿੰਮੇਵਾਰੀ; ਅਕਾਲੀ ਦਲ ਕਾਰਨ ਸ਼੍ਰੋਮਣੀ ਕਮੇਟੀ ਆਪਣੇ ਫ਼ਰਜ਼ ਵਿੱਚ ਅਸਫਲ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਔਰਤਾਂ ਨੂੰ ਜਲਦੀ ਹੀ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਮਿਲਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਰੈਲੀ ਵਿੱਚ ਭਾਰੀ ਇਕੱਠ ਸਾਬਤ ਕਰਦਾ ਹੈ ਕਿ ਲੋਕਾਂ ਨੇ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਚੁਣਨ ਦਾ ਮਨ ਬਣਾ ਲਿਆ ਹੈ: ਮਨੀਸ਼ ਸਿਸੋਦੀਆ
Sri Mukatsar News:ਮਾਘੀ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਵੱਡੇ ਜਨਤਕ ਇਕੱਠ ਨੂੰ ਸੰਬੋਧਨ ਕੀਤਾ। ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 169 ਲਾਪਤਾ ਹੋਏ ਸਰੂਪਾਂ ਦੀ ਬਰਾਮਦਗੀ ‘ਤੇ ਪੰਜਾਬ ਸਰਕਾਰ ਦਾ ਸਟੈਂਡ ਦੁਹਰਾਇਆ। ਸਿੱਖ ਇਤਿਹਾਸ ਅਤੇ ਕੁਰਬਾਨੀ ਨਾਲ ਜੁੜੇ ਇਸ ਦਿਨ ਮੁੱਖ ਮੰਤਰੀ ਨੇ ਕਿਹਾ ਕਿ ਸਰੂਪਾਂ ਦੀ ਬਰਾਮਦਗੀ ਪ੍ਰਾਪਤੀ ਦੀ ਬਜਾਏ ਫ਼ਰਜ਼ ਦਾ ਮਸਲਾ ਹੈ।ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਸਰਕਾਰ ਆਉਣ ਵਾਲੇ ਬਜਟ ਵਿੱਚ ਔਰਤਾਂ ਲਈ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਸਹਾਇਤਾ ਯੋਜਨਾ ਲਈ ਬਜਟ ਵਿੱਚ ਪ੍ਰਬੰਧ ਕਰੇਗੀ। ਉਨ੍ਹਾਂ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਮਾਘੀ ਮੌਕੇ ਇੱਥੇ ਹੋਇਆ ਇਕੱਠ ਸਰਕਾਰ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ।ਮਾਘੀ ਮੌਕੇ ਇੱਕ ਵਿਸ਼ਾਲ ਸਿਆਸੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਨੇ ਹੁਣ ਤੱਕ ਪੰਜਾਬ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ “ਅਸੀਂ ਲੋਕਾਂ ਨਾਲ ਕੀਤੇ ਹਰ ਵਾਅਦੇ ਦਾ ਸਨਮਾਨ ਕੀਤਾ ਹੈ ਅਤੇ ਹੁਣ ਅਸੀਂ ਸੂਬੇ ਦੀ ਹਰੇਕ ਔਰਤ ਨੂੰ ਇੱਕ ਹਜ਼ਾਰ ਰੁਪਏ ਦੇਣ ਦੀ ਯੋਜਨਾ ਸ਼ੁਰੂ ਕਰਾਂਗੇ। ਆਉਣ ਵਾਲੇ ਬਜਟ ਵਿੱਚ ਲੋੜੀਂਦੀ ਵਿਵਸਥਾ ਯਕੀਨੀ ਬਣਾਈ ਜਾਵੇਗੀ।

ਇਹ ਵੀ ਪੜ੍ਹੋ  Amritsar ‘ਚ AAP ਸਰਪੰਚ ਦਾ ਕ+ਤ+ਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ

ਇਹ ਸਰਕਾਰ ਸਾਰਿਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਪੰਜਾਬ ਦੇ ਲੋਕਾਂ ਨਾਲ ਕੀਤਾ ਗਿਆ ਹਰ ਵਾਅਦਾ ਹਰ ਹਾਲ ਵਿੱਚ ਪੂਰਾ ਕੀਤਾ ਜਾਵੇਗਾ।’’ਇਸ ਪਵਿੱਤਰ ਸਥਾਨ ਦੀ ਇਤਿਹਾਸਕ ਮਹੱਤਤਾ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਧਰਤੀ ਭਾਈ ਮਹਾਂ ਸਿੰਘ ਜੀ ਦੀ ਅਗਵਾਈ ਹੇਠ ਸਿੱਖ ਯੋਧਿਆਂ ਦੀ ਮਹਾਨ ਕੁਰਬਾਨੀ ਦੀ ਗਵਾਹ ਹੈ ਅਤੇ ਸਮੁੱਚੀ ਸਿੱਖ ਸੰਗਤ ਉਨ੍ਹਾਂ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰ ਰਹੀ ਹੈ। ਉਨ੍ਹਾਂ ਕਿਹਾ, “ਲੋਕ ਇੱਥੇ ਸੂਬੇ ਭਰ ਤੋਂ ਇਕੱਠੇ ਹੋਏ ਹਨ ਅਤੇ ਇਸ ਇਕੱਠ ਦਾ ਹਿੱਸਾ ਬਣ ਕੇ ਖ਼ੁਦ ਨੂੰ ਸੁਭਾਗਾ ਮੰਨ ਰਹੇ ਹਨ। ਇਹ ਪਵਿੱਤਰ ਧਰਤੀ ਅਤੇ ਇੱਥੇ ਹੋਈਆਂ ਕੁਰਬਾਨੀਆਂ ਦੁਨੀਆ ਭਰ ਦੇ ਹਰ ਸਿੱਖ ਦੇ ਦਿਲ ਵਿੱਚ ਵਸਦੀਆਂ ਹਨ ਅਤੇ ਜ਼ੁਲਮ ਤੇ ਬੇਇਨਸਾਫ਼ੀ ਵਿਰੁੱਧ ਖੜ੍ਹੇ ਹੋਣ ਲਈ ਪ੍ਰੇਰਿਤ ਕਰਦੀਆਂ ਹਨ।”ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਬੰਨ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਕਮਜ਼ੋਰ ਯਾਦਦਾਸ਼ਤ ਤੋਂ ਪੀੜਤ ਹਨ ਅਤੇ ਚੋਣਾਂ ਤੋਂ ਬਾਅਦ ਪੰਜਾਬ ਨੂੰ ਲੁੱਟਣ ਲਈ ਸਿਰਫ਼ ਆਪਣੀ ਵਾਰੀ ਦੀ ਉਡੀਕ ਕਰ ਰਹੀਆਂ ਹਨ। ਉਨ੍ਹਾਂ ਕਿਹਾ “‘ਝਾੜੂ’, ਜੋ ਕਿ ‘ਆਪ’ ਦਾ ਪ੍ਰਤੀਕ ਹੈ, ਨੇ ਸਿਆਸੀ ਪ੍ਰਣਾਲੀ ਨੂੰ ਸਾਫ਼ ਕਰ ਦਿੱਤਾ ਹੈ ਅਤੇ ਇਸੇ ਕਰਕੇ ਰਵਾਇਤੀ ਪਾਰਟੀਆਂ ਹੈਰਾਨ ਹਨ। ਇਹ ਆਗੂ ਮੇਰੇ ‘ਤੇ ਸਿਰਫ਼ ਇਸ ਲਈ ਹਮਲਾ ਕਰ ਰਹੇ ਹਨ ਕਿਉਂਕਿ ਮੈਂ ਇੱਕ ਆਮ ਪਰਿਵਾਰ ਤੋਂ ਹਾਂ, ਜਿਸ ਨੂੰ ਉਹ ਬਰਦਾਸ਼ਤ ਨਹੀਂ ਕਰ ਪਾ ਰਹੇ ਹਨ।’’ਲੋਕਤੰਤਰ ਵਿੱਚ ਲੋਕ ਸਭ ਤੋਂ ਉੱਪਰ ਹੋਣ ‘ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਨਤਾ ਨੇ ਮੌਕਾਪ੍ਰਸਤ ਨੇਤਾਵਾਂ ਨੂੰ ਸਬਕ ਸਿਖਾਉਣ ਦਾ ਮਨ ਬਣਾ ਲਿਆ ਹੈ। ਉਨ੍ਹਾਂ ਟਿੱਪਣੀ ਕੀਤੀ, ‘’ਇਸ ਰੈਲੀ ਵਿੱਚ ਭਾਰੀ ਇਕੱਠ ਲੋਕਾਂ ਦੇ ਸਰਕਾਰ ਅਤੇ ਇਸ ਦੀਆਂ ਨੀਤੀਆਂ ਪ੍ਰਤੀ ਪਿਆਰ ਅਤੇ ਸਨੇਹ ਨੂੰ ਦਰਸਾਉਂਦਾ ਹੈ। ਹੋਰ ਪਾਰਟੀਆਂ ਵੀ ਰੈਲੀਆਂ ਕਰ ਰਹੀਆਂ ਹਨ, ਪਰ ਸੁਖਬੀਰ ਬਾਦਲ ਦੀ ਰੈਲੀ ਹੁਣ ਤੱਕ ਖ਼ਤਮ ਹੋ ਚੁੱਕੀ ਹੋਵੇਗੀ ਕਿਉਂਕਿ ਸ਼ਾਇਦ ਹੀ ਕੋਈ ਉੱਥੇ ਗਿਆ ਹੋਵੇਗਾ।

 

ਇਹ ਵੀ ਪੜ੍ਹੋ  ਮੋਹਾਲੀ ਚ ਕਬੱਡੀ ਟੂਰਨਾਮੈਂਟ ਦੌਰਾਨ ਹੋਏ ਕਤਲ ਮਾਮਲੇ ਵਿੱਚ ਵੱਡੀ ਸਫ਼ਲਤਾ; ਕੋਲਕਾਤਾ ਤੋਂ ਤਿੰਨ ਦੋਸ਼ੀ ਗ੍ਰਿਫ਼ਤਾਰ

’’ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀਆਂ ਵੱਲੋਂ ਕਿਰਾਏ ‘ਤੇ ਲਈਆਂ ਗਈਆਂ ਬੱਸਾਂ ਵਿੱਚ ਲਿਆਂਦੇ ਗਏ ਲੋਕ ਵੀ ‘ਆਪ’ ਰੈਲੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕਿ ਵਿਰੋਧੀ ਧਿਰ ਸੂਬਾ ਸਰਕਾਰ ਨੂੰ ਬਦਨਾਮ ਕਰਨ ਲਈ ਹਨੇਰੇ ਵਿੱਚ ਹੱਥ ਮਾਰ ਰਹੀ ਹੈ ਅਤੇ ਸਰਕਾਰ ਦੇ ਲੋਕ-ਪੱਖੀ ਤੇ ਪੰਜਾਬ-ਪੱਖੀ ਸਟੈਂਡ ਤੋਂ ਈਰਖਾ ਕਰ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ, “ਮੈਂ ਕਿਸੇ ਵੀ ਕੀਮਤ ‘ਤੇ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗਾ।”ਸ਼ਾਸਨ ਦੀਆਂ ਤਰਜੀਹਾਂ ਦੀ ਨਿਸ਼ਾਨਦੇਹੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਸਰਕਾਰ ਦੀ ਭੂਮਿਕਾ ਬੱਚਿਆਂ ਦੇ ਸੁਪਨਿਆਂ ਨੂੰ ਖੰਭ ਦੇਣਾ ਹੁੰਦਾ ਹੈ ਤਾਂ ਜੋ ਉਹ ਜ਼ਿੰਦਗੀ ਵਿੱਚ ਸਫਲਤਾ ਦੀਆਂ ਨਵੀਆਂ ਕਹਾਣੀਆਂ ਲਿਖ ਸਕਣ। ਉਨ੍ਹਾਂ ਕਿਹਾ “ਮੇਰੇ ਵੱਲੋਂ ਦਸਤਖ਼ਤ ਕੀਤੀ ਗਈ ਹਰ ਫਾਈਲ ਦਾ ਉਦੇਸ਼ ਆਮ ਆਦਮੀ ਅਤੇ ਸੂਬੇ ਨੂੰ ਲਾਭ ਪਹੁੰਚਾਉਣਾ ਹੈ। 63,000 ਤੋਂ ਵੱਧ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਜਾਂ ਸਿਫ਼ਾਰਸ਼ ਤੋਂ ਬਿਨਾਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਗਈਆਂ ਹਨ। ਸਾਡੀ ਸਰਕਾਰ ਵੱਲੋਂ ਲਿਆ ਗਿਆ ਹਰ ਫੈਸਲਾ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ‘ਤੇ ਕੇਂਦਰਿਤ ਹੈ।’’ਜਨਤਕ ਸੇਵਾਵਾਂ ਨੂੰ ਮਜ਼ਬੂਤ ​​ਕਰਨ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਕੁਸ਼ਲਤਾ ਵਧਾਉਣ ਲਈ 10,000 ਤੋਂ ਵੱਧ ਨਵੇਂ ਪੁਲਿਸ ਕਰਮਚਾਰੀ ਭਰਤੀ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਵਿੱਚ ਸਹਾਇਤਾ ਲਈ ਕਈ ਜਨਤਕ ਲਾਇਬ੍ਰੇਰੀਆਂ ਖੋਲ੍ਹੀਆਂ ਗਈਆਂ ਹਨ, ਸਾਰੇ ਖੇਤਰਾਂ ਨੂੰ ਨਿਰਵਿਘਨ ਬਿਜਲੀ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਟੇਲਾਂ ‘ਤੇ ਸਥਿਤ ਪਿੰਡਾਂ ਨੂੰ ਵੀ ਪਹਿਲੀ ਵਾਰ ਨਹਿਰੀ ਪਾਣੀ ਮਿਲਿਆ ਹੈ, ਜਿਸ ਨੂੰ ਵਿਰੋਧੀ ਨੇਤਾਵਾਂ ਨੇ ਕਦੇ ਵੀ ਤਰਜੀਹ ਨਹੀਂ ਦਿੱਤੀ। ਉਨ੍ਹਾਂ ਕਿਹਾ, “ਜਿਨ੍ਹਾਂ ਨੂੰ ਇਹ ਨਹੀਂ ਪਤਾ ਕਿ 12 ਨੂੰ 5 ਨਾਲ ਗੁਣਾ ਕਰਨ ‘ਤੇ ਕੀ ਨਤੀਜਾ ਆਉਂਦਾ ਹੈ, ਉਹ ਸੱਤਾ ਵਿੱਚ ਆਉਣ ਦੇ ਦਿਨ-ਦਿਹਾੜੇ ਸੁਪਨੇ ਦੇਖ ਰਹੇ ਹਨ।”

ਇਹ ਵੀ ਪੜ੍ਹੋ  328 ਪਾਵਨ ਸਰੂਪਾਂ ਦੇ ਮਾਮਲੇ ‘ਚ SIT ਸਾਬਕਾ ਜਥੇਦਾਰ ਕੋਲੋਂ ਕਰੇਗੀ ਪੁਛਗਿਛ !

ਉਨ੍ਹਾਂ ਅੱਗੇ ਕਿਹਾ ਕਿ ਦਿੱਲੀ ਦੇ ਲੋਕ ਹੁਣ ਇੱਕ ਗਲਤ ਸਰਕਾਰ ਨੂੰ ਚੁਣ ਕੇ ਪਛਤਾ ਰਹੇ ਹਨ, ਜਿਸ ਨੇ ਆਮ ਆਦਮੀ ਪਾਰਟੀ ਦੇ ਸ਼ਾਸਨ ਦੌਰਾਨ ਲਏ ਗਏ ਲੋਕ-ਪੱਖੀ ਫੈਸਲਿਆਂ ਨੂੰ ਰੋਕ ਦਿੱਤਾ ਹੈ।ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਆਪਣੀਆਂ ਨੁਕਸਦਾਰ ਨੀਤੀਆਂ ਕਾਰਨ ‘ਬ੍ਰੇਨ ਡਰੇਨ’ ਲਈ ਜ਼ਿੰਮੇਵਾਰ ਸਨ, ਪਰ ਜਦੋਂ ਤੋਂ ਉਨ੍ਹਾਂ ਦੀ ਸਰਕਾਰ ਨੇ ਅਹੁਦਾ ਸੰਭਾਲਿਆ ਹੈ, ਉਦੋਂ ਤੋਂ ‘ਰਿਵਰਸ ਮਾਈਗ੍ਰੇਸ਼ਨ’ (ਵਾਪਸੀ) ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ, “ਪੰਜਾਬ ਦੇ ਸੂਝਵਾਨ, ਬਹਾਦਰ ਅਤੇ ਮਿਹਨਤੀ ਲੋਕ ਇਨ੍ਹਾਂ ਆਗੂਆਂ ਦੇ ਦੋਹਰੇ ਕਿਰਦਾਰ ਤੋਂ ਚੰਗੀ ਤਰ੍ਹਾਂ ਜਾਣੂ ਹਨ, ਜਿਨ੍ਹਾਂ ਨੂੰ ਉਨ੍ਹਾਂ ਵੱਲੋਂ ਪਹਿਲਾਂ ਨਕਾਰਿਆ ਜਾ ਚੁੱਕਾ ਹੈ। ਅੱਜ ਪੰਜਾਬ ਹਰ ਖੇਤਰ ਵਿੱਚ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ ਕਿਉਂਕਿ ਸਾਡੀ ਸਰਕਾਰ ਨੇ ਸਰਵਪੱਖੀ ਵਿਕਾਸ ਲਈ ਠੋਸ ਕਦਮ ਚੁੱਕੇ ਹਨ, ਜਿਸ ਵਿੱਚ ਸਿਹਤ, ਸਿੱਖਿਆ ਅਤੇ ਬਿਜਲੀ ਦੇ ਖੇਤਰ ਵਿੱਚ ਇਤਿਹਾਸਕ ਪਹਿਲਕਦਮੀਆਂ ਸ਼ਾਮਲ ਹਨ।”ਬੁਨਿਆਦੀ ਢਾਂਚੇ ਦੇ ਵਿਕਾਸ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 49,000 ਕਿਲੋਮੀਟਰ ਤੋਂ ਵੱਧ ਸੜਕਾਂ ਦਾ ਕੰਮ ਪੂਰੀ ਰਫ਼ਤਾਰ ਨਾਲ ਚੱਲ ਰਿਹਾ ਹੈ। ਔਰਤਾਂ ਦੀ ਸਹਾਇਤਾ ਸਕੀਮ ਨੂੰ ਦੁਹਰਾਉਂਦੇ ਹੋਏ ਉਨ੍ਹਾਂ ਕਿਹਾ ਕਿ ਹਰ ਔਰਤ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਆਉਣ ਵਾਲੇ ਬਜਟ ਰਾਹੀਂ ਪੂਰਾ ਕੀਤਾ ਜਾਵੇਗਾ, ਜਿਵੇਂ ਕਿ ਹਰ ਵਾਅਦੇ ਨੂੰ ਨਿਭਾਇਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸੁਖਬੀਰ (ਬਾਦਲ) ਦਾਅਵਾ ਕਰਦੇ ਹਨ ਕਿ ਸਾਰਾ ਵਿਕਾਸ ਉਨ੍ਹਾਂ ਦੇ ਰਾਜ ਦੌਰਾਨ ਹੋਇਆ, ਪਰ ਉਨ੍ਹਾਂ ਨੇ ਬਰਗਾੜੀ ਅਤੇ ਬਹਿਬਲ ਕਲਾਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਜਾਣਬੁੱਝ ਕੇ ਅਣਗੌਲਿਆ ਕੀਤਾ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਿੱਜੀ ਸਿਆਸੀ ਹਿੱਤਾਂ ਲਈ ਧਰਮ ਦੀ ਵਰਤੋਂ ਕਰਨ ਨਾਲ ਆਮ ਲੋਕਾਂ ਦੀ ਮਾਨਸਿਕਤਾ ਨੂੰ ਗਹਿਰੀ ਸੱਟ ਵੱਜੀ ਹੈ ਅਤੇ ਇਹ ਇੱਕ ਨਾ-ਮੁਆਫ਼ੀਯੋਗ ਗੁਨਾਹ ਹੈ। ਉਨ੍ਹਾਂ ਕਿਹਾ, “ਉਹ ਸਿੱਖ ਪੰਥ ਅਤੇ ਪੰਜਾਬ ਦੀਆਂ ਦੁਸ਼ਮਣ ਤਾਕਤਾਂ ਨਾਲ ਮਿਲੇ ਹੋਏ ਹਨ।”

ਇਹ ਵੀ ਪੜ੍ਹੋ  Punjab ‘ਚ ਕੜਾਕੇ ਦੀ ਠੰਢ ਦੌਰਾਨ ਮੁੜ ਖੁੱਲੇ ਸਕੂਲ, ਕਈ ਥਾਵਾਂ ‘ਤੇ ਤਾਪਮਾਨ 0 ਹੋਇਆ

ਉਨ੍ਹਾਂ ਅੱਗੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਸਰੂਪਾਂ ਦੇ ਮਾਮਲੇ ਦੀ ਜਾਂਚ ਕਰ ਰਹੀ ਸਿੱਟ ਨੇ ਬੰਗਾ ਨੇੜੇ ਇੱਕ ਧਾਰਮਿਕ ਸਥਾਨ ਤੋਂ 169 ਸਰੂਪ ਬਰਾਮਦ ਕੀਤੇ ਹਨ, ਜਿਨ੍ਹਾਂ ਵਿੱਚੋਂ 139 ਦਾ ਕੋਈ ਸਰਕਾਰੀ ਰਿਕਾਰਡ ਨਹੀਂ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ “ਇਹ ਕੋਈ ਪ੍ਰਾਪਤੀ ਨਹੀਂ ਸਗੋਂ ਸਾਡਾ ਫ਼ਰਜ਼ ਹੈ।’’ ਉਨ੍ਹਾਂ ਅੱਗੇ ਕਿਹਾ ਕਿ ਸਰੂਪਾਂ ਦੀ ਛਪਾਈ ਕਰਵਾਉਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਜ਼ਿੰਮੇਵਾਰੀ ਹੈ ਅਤੇ ਅਜਿਹੀਆਂ ਸੰਸਥਾਵਾਂ ਅਕਾਲੀਆਂ ਕਾਰਨ ਆਪਣੀ ਡਿਊਟੀ ਨਿਭਾਉਣ ਵਿੱਚ ਨਾਕਾਮ ਰਹੀਆਂ ਹਨ। ਉਨ੍ਹਾਂ ਕਿਹਾ, “ਇਹ ਆਗੂ ਅਜਿਹੇ ਗੁਨਾਹਾਂ ਲਈ ਮੁਆਫ਼ੀ ਦੇ ਹੱਕਦਾਰ ਨਹੀਂ ਹਨ।”ਆਰਥਿਕ ਰਾਹਤ ਅਤੇ ਸਿਹਤ ਸੰਭਾਲ ਪਹਿਲਕਦਮੀਆਂ ‘ਤੇ ਚਾਨਣਾ ਪਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ 19 ਟੋਲ ਪਲਾਜ਼ੇ ਬੰਦ ਕੀਤੇ ਜਾ ਚੁੱਕੇ ਹਨ, ਜਿਸ ਨਾਲ ਲੋਕਾਂ ਦੇ ਰੋਜ਼ਾਨਾ 64 ਲੱਖ ਰੁਪਏ ਬਚ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਭਰ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜੋ ਮੁਫ਼ਤ ਇਲਾਜ ਅਤੇ ਦਵਾਈਆਂ ਮੁਹੱਈਆ ਕਰਵਾ ਰਹੇ ਹਨ ਅਤੇ ਜਲਦੀ ਹੀ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕੀਤੀ ਜਾਵੇਗੀ ਤਾਂ ਜੋ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ (ਨਗਦੀ ਰਹਿਤ) ਇਲਾਜ ਦਿੱਤਾ ਜਾ ਸਕੇ।ਇਕੱਠ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕ ਭਲਾਈ ਲਈ ਮਿਸਾਲੀ ਕਦਮ ਚੁੱਕੇ ਹਨ। ਉਨ੍ਹਾਂ ਕਿਹਾ, “ਇਸ ਰੈਲੀ ਵਿੱਚ ਲੋਕਾਂ ਦੀ ਭਾਰੀ ਸ਼ਮੂਲੀਅਤ ਸਪੱਸ਼ਟ ਦਰਸਾਉਂਦੀ ਹੈ ਕਿ ਲੋਕਾਂ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਇੱਕ ਹੋਰ ਮੌਕਾ ਦੇਣ ਦਾ ਮਨ ਬਣਾ ਲਿਆ ਹੈ। ਇਸ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਦੀ ਦੇਸ਼ ਭਰ ਵਿੱਚ ਸ਼ਲਾਘਾ ਹੋਈ ਹੈ ਅਤੇ ਲੋਕ ‘ਆਪ’ ਦੀਆਂ ਲਗਾਤਾਰ ਲੋਕ-ਪੱਖੀ ਪਹਿਲਕਦਮੀਆਂ ਕਾਰਨ ਇਸ ਨੂੰ ਮੁੜ ਚੁਣਨ ਲਈ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।”ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਗੁਰਮੀਤ ਸਿੰਘ ਖੁੱਡੀਆਂ, ਡਾ. ਬਲਬੀਰ ਸਿੰਘ, ਡਾ. ਬਲਜੀਤ ਕੌਰ, ਹਰਭਜਨ ਸਿੰਘ ਈ.ਟੀ.ਓ., ਲਾਲਜੀਤ ਸਿੰਘ ਭੁੱਲਰ, ਲਾਲ ਚੰਦ ਕਟਾਰੂਚੱਕ, ਹਰਦੀਪ ਸਿੰਘ ਮੁੰਡੀਆਂ ਸਮੇਤ ਵਿਧਾਇਕ ਬਲਜਿੰਦਰ ਕੌਰ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਹੋਰ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵੱਡੀ ਖ਼ਬਰ; ਚਰਨਜੀਤ ਸਿੰਘ ਬਰਾੜ ਵੱਲੋਂ ਅਕਾਲੀ ਦਲ ਪੁਨਰ ਸੁਰਜੀਤੀ ਦੇ ਸਾਰੇ ਅਹੁੱਦਿਆਂ ਤੋਂ ਅਸਤੀਫ਼ਾ

0

Chandigarh News: Charanjit Singh Brar resigns from Akali Dal; ਸ਼੍ਰੋਮਣੀ ਅਕਾਲੀ ਦਲ ਤੋਂ ਵਖ ਹੋ ਕੇ ਅਕਾਲੀ ਦਲ ਪੁਨਰ ਸੁਰਜੀਤੀ ਦੇ ਗਠਨ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੇ ਆਗੂ ਚਰਨਜੀਤ ਸਿੰਘ ਬਰਾੜ ਨੇ ਅੱਜ ਆਪਣੇ ਸਾਰੇ ਅਹੁੱਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪਿਛਲੇ ਕਈ ਦਿਨਾਂ ਤੋਂ ਬਰਾੜ ਦੀ ਨਰਾਜਗੀ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਸਨ। ਉਨ੍ਹਾਂ ਆਪਣੇ ਅਸਤੀਫ਼ੇ ਦੀ ਕਾਪੀ ਸੋਸ਼ਲ ਮੀਡੀਆ ਪੇਜ਼ ਉੱਪਰ ਵੀ ਅੱਪਲੋਡ ਕੀਤੀ ਹੈ। ਜਿਸਦੇ ਵਿੱਚ ਉਨ੍ਹਾਂ ਪਾਰਟੀ ਦੇ ਸਮੂਹ ਭਰਤੀ ਕਰਤਾ ਡੈਲੀਗੇਟ ਸਹਿਬਾਨ ਅਤੇ ਹਰੇਕ ਵਰਕਰ ਤੋਂ ਮੁਆਫੀ ਵੀ ਮੰਗੀ ਹੈ। ਆਪਣੀ ਭਾਵੁਕ ਅਸਤੀਫ਼ੇ ਵਾਲੀ ਪੋਸਟ ਵਿਚ ਉਨ੍ਹਾਂ ਲਿਖਿਆ ਹੈ ਕਿ ਆਪਣੇ ਹੱਥੀ ਮਕਾਨ ਬਣਾ ਕੇ ਛੱਡਣਾਂ ਬਹੁੱਤ ਔਖਾ ਹੁੰਦਾ ਹੈ ਪਰੰਤੂ ਹੁਣ ਹਾਲਾਤ ਹੀ ਅਜਿਹੇ ਬਣ ਗਏ ਹਨ ਕਿ ਕੋਈ ਹੋਰ ਚਾਰਾ ਨਹੀ ਬਚਿਆ।

ਇਹ ਵੀ ਪੜ੍ਹੋ Amritsar ‘ਚ AAP ਸਰਪੰਚ ਦਾ ਕ+ਤ+ਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ

ਚਰਨਜੀਤ ਸਿੰਘ ਬਰਾੜ ਨੇ ਅਸਿੱਧੈ ਢੰਗ ਨਾਲ ਆਪਣੀ ਲੀਡਰਸ਼ਿਪ ‘ਤੇ ਨਿਸ਼ਾਨਾ ਲਗਾਉਂਦਿਆਂ ਕਿਹਾ ਕਿ,‘‘ਜਿਸ ਤਰਾਂ ਸ਼੍ਰੋਮਣੀ ਅਕਾਲੀ ਦਲ ਵੱਲੋ ਸਿਧਾਂਤਕ ਤੌਰ ਤੇ ਬੜੀਆਂ ਵੱਡੀਆਂ ਕੁਤਾਹੀਆਂ ਕੀਤੀਆਂ ਸਨ,ਪਰ ਬੜੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਅੱਜ ਨਵੀ ਪਾਰਟੀ ਦੀ ਪੁੱਨਰ ਸੁਰਜੀਤੀ ਵਿੱਚ ਵੀ ਸਿਧਾਤਾਂ ਤੇ ਪਹਿਰਾ ਨਹੀ ਦਿੱਤਾ ਜਾ ਰਿਹਾ ਹੈ।” ਉਨ੍ਹਾਂ ਲਿਖਿਆ ਹੈ ਕਿ 11 ਅਗਸਤ ਨੂੰ ਪਾਰਟੀ ਪ੍ਰਧਾਨ ਦੀ ਚੋਣ ਤੋ ਬਾਅਦ ਪੰਜ ਮਹੀਨੇ ਵਿੱਚ ਕਿਸੇ ਵੀ ਲੋਕ ਮੁੱਦਿਆਂ ਲਈ ਪਾਰਟੀ ਆਗੂ ਧਰਤੀ ‘ਤੇ ਕਿਤੇ ਵੀ ਲੜਦੇ ਨਜਰ ਨਹੀ ਆਏ ਅਤੇ ਨਾ ਹੀ ਪਾਰਟੀ ਨੂੰ ਕੋਈ ਵੀ ਠੋਸ ਪਰੋਗਰਾਮ ਦਿੱਤਾ ਗਿਆ। ਜਿਸ ਕਰਕੇ ਭਰਤੀ ਕਰਨ ਵਾਲੇ ਹਰੇਕ ਵਰਕਰ ਦਾ ਮਨੋਬਲ ਲਗਭਗ ਟੁਟ ਚੁੱਕਿਆ ਹੈ।

ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; ਲੋਹੜੀ ਮੌਕੇ Amritsar ‘ਚ ਘਰ ਨੂੰ ਅੱਗ ਲੱਗਣ ਕਾਰਨ ਪਿਉ-ਧੀ ਦੀ ਹੋਈ ਮੌ+ਤ

ਉਨ੍ਹਾਂ ਗੁਰਬਾਣੀ ਦੀ ਇੱਕ ਤੁਕ ਦਾ ਹਵਾਲਾ ਦਿੰਦਿਆਂ ਉਮੀਦ ਜ਼ਾਹਰ ਕੀਤੀ ਹੈ ਕਿ ,‘‘ਪੁਨਰ ਸੁਰਜੀਤੀ ਲਈ ਸੁਧਾਰ ਦੇ ਰਸਤੇ ਤੋ ਭੜਕੀ ਹੋਈ ਲੀਡਰਸਿੱਪ ਹਾਲੇ ਵੀ ਆਪਣੇ ਆਪ ਨੂੰ ਦਰੁੱਸਤ ਕਰ ਲੈਣ ਤਾਂ ਪਾਰਟੀ ਚ ਸੁਧਾਰ ਹੋ ਸਕਦਾ ਹੈ ਤੇ ਪਾਰਟੀ ਕਾਮਯਾਬ ਹੋਵੇ ਮੇਰੀਆਂ ਪਾਰਟੀ ਲਈ ਇਹੀ ਸੁਭਕਾਮਨਾਵਾਂ ਹਨ।” ਇੱਕ ਤਰ੍ਹਾਂ ਨਾਲ ਚੇਤਾਵਨੀ ਭਰੀ ਸੁਰ ਦੇ ਵਿੱਚ ਉਨ੍ਹਾਂ ਪਾਰਟੀ ਲੀਡਰਸ਼ਿਪ ਨੂੰ ਆਪਣੇ ਨਾਲ ਕਿਸੇ ਤਰਾਂ ਦੀ ਬਿਆਨ ਬਾਜੀ ਚ ਨਾ ਪੇਣ ਦੀ ਸਲਾਹ ਦਿੰਦਿਆਂ ਕਿਹਾ ਕਿ ਮੇਰੇ ਵੱਲੋਂ ਜਵਾਬ ਦੇਣ ਨਾਲ ਇਸ ਧੜੇ ਦਾ ਵੱਡਾ ਨੁਕਸਾਨ ਹੋਵੇਗਾ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1899302