Friday, May 22, 2026
Home Blog Page 2194

ਜੈਜੀਤ ਜੌਹਲ ਦੀ ਕਾਂਗਰਸੀਆਂ ਨੂੰ ਚੁਣੌਤੀ, ਜੇ ਦਮ ਹੈ ਤਾਂ ਮੇਅਰ ਨੂੰ ਗੱਦੀਓ ਉਤਾਰ ਕੇ ਦਿਖਾਓ

0

ਕਿਹਾ ਕਿ ਕੋਈ ਭੁਲੇਖੇ ’ਚ ਨਾ ਰਹੇ, ਮਨਪ੍ਰੀਤ ਬਾਦਲ ਬਠਿੰਡਾ ਨਹੀਂ ਛੱਡਣਗੇ
ਕਈ ਕਾਂਗਰਸੀਆਂ ਦੇ ਕੱਚੇ ਚਿੱਠੇ ਸਾਡੇ ਕੋਲ, ਫ਼ਾਈਲਾਂ ਖੁੱਲਣ ਲੱਗੀਆਂ ਤਾਂ ਲੱਤਾਂ ਨੇ ਭਾਰ ਨਹੀਂ ਝੱਲਣਾ
ਸੁਖਜਿੰਦਰ ਮਾਨ
ਬਠਿੰਡਾ, 25 ਫਰਵਰੀ : ਸਾਬਕਾ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ ਨੇ ਲੰਮੀ ਚੁੱਪੀ ਤੋਂ ਮੁੜ ਦਹਾੜ ਮਾਰੀ ਹੈ। ਪਿਛਲੇ ਦਿਨੀਂ ਕਾਂਗਰਸ ਪਾਰਟੀ ਵਲੋਂ ਮੇਅਰ ਰਮਨ ਗੋਇਲ ਸਹਿਤ ਪੰਜ ਕੋਂਸਲਰਾਂ ਨੂੰ ਪਾਰਟੀ ਵਿਚੋਂ ਕੱਢਣ ’ਤੇ ਪ੍ਰਤੀਕ੍ਰਮ ਦਿੰਦਿਆਂ ਉਨ੍ਹਾਂ ਕਾਂਗਰਸੀਆਂ ਨੂੰ ਚੁਣੌਤੀਆਂ ਦਿੰਦਿਆਂ ਕਿਹਾ ਕਿ ‘‘ਜੇਕਰ ਉਨ੍ਹਾਂ ਵਿਚ ਦਮ ਹੈ ਤਾਂ ਮੇਅਰ ਨੂੰ ਗੱਦੀਓ ਉਤਾਰ ਕੇ ਵਿਖਾਉਣ।’’ ਇਸਦੇ ਨਾਲ ਹੀ ਉਨ੍ਹਾਂ ਸ਼ਹਿਰ ਵਿਚ ਚੱਲ ਰਹੀ ਇਸ ਚਰਚਾ ਨੂੰ ਠੱਲ ਪਾਉਂਦਿਆਂ ਦਾਅਵਾ ਕੀਤਾ ਕਿ ‘‘ ਕੋਈ ਭੁਲੇਖੇ ਵਿਚ ਨਾ ਰਹੇ, ਮਨਪ੍ਰੀਤ ਬਾਦਲ ਬਠਿੰਡਾ ਨਹੀਂ ਛੱਡਣਗੇ। ਅਪਣੀ ਫ਼ੇਸਬੁੱਕ ’ਤੇ 11:27 ਮਿੰਟ ਦੀ ਅੱਪਲੋਡ ਕੀਤੀ ਇੱਕ ਵੀਡੀਓ ਵਿਚ ਉਨ੍ਹਾਂ ਮਨਪ੍ਰੀਤ ਬਾਦਲ ਵਿਰੁਧ ਬੋਲ ਰਹੇ ਕਾਂਗਰਸੀ ਕੋਂਸਲਰਾਂ ਨੂੰ ਅਸਿੱਧੇ ਧਮਕੀ ਭਰੇ ਲਹਿਜ਼ੇ ਵਿਚ ਕਿਹਾ ਕਿ ‘‘ਕਈਆਂ ਦੇ ਕੱਚੇ ਚਿੱਠੇ ਸਾਡੇ ਕੋਲ ਹਨ ਤੇ ਜੇਕਰ ਫ਼ਾਈਲਾਂ ਖੁੱਲਣ ਲੱਗੀਆਂ ਤਾਂ ਲੱਤਾਂ ਨੇ ਭਾਰ ਨਹੀਂ ਝੱਲਣਾ। ’’ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਸਹਿਤ ਕਾਂਗਰਸੀ ਕੋਂਸਲਰਾਂ ਨੂੰ ਇੱਕੋ-ਰੱਸੇ ਬੰਨਦਿਆਂ ਅਸਿੱਧੇ ਢੰਗ ਨਾਲ ਕਈਆਂ ਨੂੰ ਪੜਤਾਲਾਂ ’ਚ ਫ਼ਸਾਉਣ ਦੀਆਂ ਧਮਕੀਆਂ ਵੀ ਦਿੱਤੀਆਂ। ਸਭ ਤੋਂ ਵੱਧ ਉਨ੍ਹਾਂ ਜਿਲ੍ਹਾ ਕਾਂਗਰਸ ਦੇ ਪ੍ਰਧਾਨ ਰਾਜਨ ਗਰਗ ਤੇ ਸੀਨੀਅਰ ਡਿਪਟੀ ਮੇਅਰ ਅਸੋਕ ਪ੍ਰਧਾਨ ਉੱਪਰ ਕਈ ਤਰ੍ਹਾਂ ਦੇ ਨਿੱਜੀ ਦੋਸ਼ ਵੀ ਲਗਾਏ। ਜਿੰਨ੍ਹਾਂ ਵਿਚ ਅਸੋਕ ਪ੍ਰਧਾਨ ਦੇ ਮੁੰਡੇ ਨੂੰ ਸਰਕਾਰੀ ਨੌਕਰੀ ਲਗਾਉਣ ਤੋਂ ਲੈ ਕੇ ਭੁੱਚੋਂ ਤੈਨਾਤੀ ਦੌਰਾਨ ਵਿਜੀਲੈਂਸ ਵਲੋਂ ਕਾਬੂ ਕਰਨ ਮੌਕੇ ਡੀਜੀਪੀ ਨੂੰ ਕਹਿ ਕੇ ਛੁਡਾਉਣ ਦਾ ਵੀ ਖ਼ੁਲਾਸਾ ਕੀਤਾ ਤੇ ਨਾਲ ਹੀ ਕਿਹਾ ਕਿ ਜਿੰਨਾਂ ਜਿਆਦਾ ਬੋਲੇਗੇਂ, ਮੁੰਡੇ ਲਈ ਸਮੱਸਿਆਵਾਂ ਖੜੀਆਂ ਹੋਣਗੀਆਂ। ਇਸੇ ਤਰ੍ਹਾਂ ਰਾਜਨ ਗਰਗ ਉਪਰ ਵੀ ਮਹਾਵੀਰ ਦਲ ਦੇ ਫੰਡਾਂ ਦੀ ਦੁਰਵਰਤੋਂ ਦੇ ਦੋਸ਼ ਲਗਾਏ। ਜੋ-ਜੋ ਦੇ ਨਾਮ ਨਾਲ ਮਸ਼ਹੂਰ ਜੌਹਲ ਨੇ ਵੀਡੀਓ ਵਿਚ ਕਾਂਗਰਸ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ‘‘ਤੁਸੀ ਤਾਂ ਪੰਜ ਕੱਢੇ ਹਨ, ਹਾਲੇ ਦੇਖਿਓ ਕਿੰਨੇ ਕੋਂਸਲਰ ਹੋਰ ਕਾਂਗਰਸ ਛੱਡਣਗੇ ਤੇ ਨਾਲ ਹੀ ਵਾਰਡਾਂ ਵਿਚ ਟਕਸਾਲੀਆਂ ਦੇ ਅਸਤੀਫ਼ਿਆਂ ਦੀ ਝੜੀ ਲੱਗੇਗੀ। ’’ ਕਿਸ ਸਮੇਂ ਅਪਣੇ ਲਾਡਲੇ ਰਹੇ ‘ਮਾਸਟਰ ਜੀ’ ਦੀਆਂ ਵੀ ਜੋਜੋ ਨੇ ਅੰਦਰਲੀਆਂ ਗੱਲਾਂ ਬਾਹਰ ਲਿਆਉਣ ਦਾ ਇਸ਼ਾਰਾ ਕੀਤਾ। ਉਨ੍ਹਾਂ ਕੋਂਸਲਰ ਮਲਕੀਤ ਗਿੱਲ ਅਤੇ ਬਲਰਾਜ ਪੱਕਾ ਉਪਰ ਵੀ ਨਗਰ ਨਿਗਮ ਦੀਆਂ ਮੀਟਿੰਗਾਂ ’ਚ ਮੇਅਰ ਨੂੰ ਅੱਪਸਬਦ ਬੋਲਣ ਵਿਰੁਧ ਚਿਤਾਵਨੀ ਦਿੱਤੀ। ਮਲਕੀਤ ਗਿੱਲ ’ਤੇ ਤੰਜ ਕਸਦਿਆਂ ਜੋਜੋ ਨੇ ਕਿਹਾ ਕਿ ‘‘ ਉਸਦੀ ਚੋਣ ’ਤੇ ਪੈਸੇ ਕਿਸਨੇ ਲਗਾਏ ਸਨ ਤੇ ਕਿਸ ਤਰ੍ਹਾਂ ਜਿੱਤੀ ਸੀ, ਉਸਨੂੰ ਯਾਦ ਰੱਖਣਾ ਚਾਹੀਦਾ ਹੈ। ’’ ਇਸੇ ਤਰ੍ਹਾਂ ਕਈ ਇੱਕ ਹੋਰ ਬਲਾਕ ਪ੍ਰਧਾਨ ਵੱਲ ਇਸ਼ਾਰਾ ਕਰਦਿਆਂ ਜੋਜੋ ਨੇ ਕਿਹਾ ਕਿ ਬਹੁਤਿਆਂ ਨੇ ਗੁਰਦੁਆਰਿਆਂ ਦੇ ਲਈ ਵੀ ਫ਼ੰਡ ਲਏ ਸਨ ਤੇ ਜੇ ਮਿਣਤੀ ਹੋਣ ਲੱਗੀ ਤਾਂ ਭੱਜਣ ਨੂੰ ਥਾਂ ਨਹੀਂ ਥਿਆਉਣਾ। ਅਸੋਕ ਪ੍ਰਧਾਨ ਨਾਲ ਪ੍ਰਛਾਵੇ ਵਾਂਗ ਰਹਿਣ ਵਾਲੇ ਕਈ ਕੋਂਸਲਰਾਂ ਉਪਰ ਵੀ ਮਨਪ੍ਰੀਤ ਦੇ ਰਿਸ਼ਤੇਦਾਰ ਨੇ ਨਿੱਜੀ ਟਿੱਪਣੀਆਂ ਕੀਤੀਆਂ ਹਨ। ਇਸਤੋਂ ਇਲਾਵਾ ਵਿਧਾਇਕ ਜਗਰੂਪ ਸਿੰਘ ਗਿੱਲ ਨੂੰ ਨਗਰ ਨਿਗਮ ਦੀ ‘ਦਾਈ’ ਕਰਾਰ ਦਿੰਦਿਆਂ ਜੋਜੋ ਨੇ ਕਾਂਗਰਸੀਆਂ ਨੂੰ ਇਹ ਵੀ ਕਿਹਾ ਕਿ ਜਿਸ ਦਿਨ ਮੇਅਰ ਨੂੂੰ ਗੱਦੀਓ ਉਤਾਰ ਦਿੱਤਾ ਤਾਂ ਸਮਝੋ ਨਿਗਮ ਉਪਰ ਆਪ ਦਾ ਕਬਜ਼ਾ ਹੋ ਜਾਵੇਗਾ, ਕਿਉਂਕਿ ਅੱਧੀ ਦਰਜ਼ਨ ਕੋਂੋਸਲਰ ਮੇਅਰਸ਼ਿਪ ਲਈ ਭੱਜਦੋੜ ਕਰ ਰਹੇ ਹਨ। ਅੱਜ ਦੀ ਉਨ੍ਹਾਂ ਵਲੋਂ ਜਾਰੀ ਵੀਡੀਓ ਤੋਂ ਬਾਅਦ ਸੰਭਾਵਨਾ ਹੈ ਕਿ ਬਠਿੰਡਾ ਅੰਦਰ ਨਗਰ ਨਿਗਮ ਦੀ ਲੜਾਈ ਹਾਲੇ ਹੋਰ ਲੰਮੀ ਚੱਲੇਗੀ।

ਬਾਕਸ
ਕੋਂਸਲਰਾਂ ਵਲੋਂ ਸਾਥ ਛੱਡਣ ’ਤੇ ਜੌਹਲ ਬੁਖਲਾਹਟ ਵਿਚ ਬੋਲ ਰਹੇ ਹਨ: ਰਾਜਨ ਗਰਗ
ਜੇ ਅਸੀ ਜਤਾਇਆ ਸੀ ਤਾਂ ਹੀ ਕੁੱਝ ਕਰਨ ਜੋਗਾ ਹੋਇਆ ਸੀ ਮਨਪ੍ਰੀਤ: ਅਸੋਕ ਪ੍ਰਧਾਨ
ਬਠਿੰਡਾ : ਉਧਰ ਜੈਜੀਤ ਜੌਹਲ ਦੀ ਇਸ ਵੀਡੀਓ ’ਤੇ ਟਿੱਪਣੀ ਕਰਦਿਆਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਨੈ ਦਾਅਵਾ ਕੀਤਾ ਕਿ ‘‘ ਬਠਿੰਡ ਸ਼ਹਿਰ ਅੰਦਰ ਕਾਂਗਰਸੀ ਆਗੂਆਂ ਤੇ ਕੋਂਸਲਰਾਂ ਵਲੋਂ ਲਗਾਤਾਰ ਸਾਥ ਛੱਡਣ ਦੇ ਚੱਲਦੇ ਜੋਜੋ ਬੁਖਲਾਹਟ ਵਿਚ ਆ ਗਏ ਹਨ, ਜਿਸਦੇ ਕਾਰਨ ਉਹ ਅਜਿਹੀਆਂ ਵੀਡੀਓ ਜਾਰੀ ਕਰ ਰਹੇ ਹਨ। ’’ ਰਾਜਨ ਗਰਗ ਨੇ ਕਿਹਾ ਕਿ ਬਠਿੰਡਾ ਦੇ ਲੋਕ ਜਾਣਦੇ ਹਨ ਕਿ ਕੌਣ ਮਾੜਾ ਹੈ ਤੇ ਕੌਣ ਚੰਗਾ ਹੈ। ਜਿਸਦੇ ਨਤੀਜੇ ਵੀ ਸਭ ਦੇ ਸਾਹਮਣੇ ਹਨ। ਉਧਰ ਸੀਨੀਅਰ ਡਿਪਟੀ ਮੇਅਰ ਅਸੋਕ ਪ੍ਰਧਾਨ ਨੇ ਕਿਹਾ ਕਿ ਜੌਹਲ ਛੋਟੇਪਣ ’ਤੇ ਉਤਰ ਆਇਆ ਹੈ। ਉਸਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਜੇਕਰ ਬਠਿੰਡਾ ਦੇ ਕਾਂਗਰਸੀਆਂ ਨੇ ਉਸਦੇ ਬਸਤੇ ਫ਼ੜਕੇ ਚੋਣ ਜਿਤਾਈ ਤਾਂ ਹੀ ਉਹ ਕੁੱਝ ਕਰਨ ਜੋਗਾ ਹੈ ਤੇ ਜੇਕਰ ਉਸਦੇ ਵਿਚ ਹਿੰਮਤ ਹੈ ਤਾਂ ਉਹ ਹੁਣ ਕੁੱਝ ਕਰਕੇ ਦਿਖ਼ਾਵੇ।

ਪੰਜਾਬ ਸਰਕਾਰ ਜੇ ਬੇਅਦਬੀ ਕਾਂਡ ’ਚ ਗੰਭੀਰ ਤਾਂ ਦੋਸ਼ੀਆਂ ਨੂੰ ਕਰੇ ਤੁਰੰਤ ਗ੍ਰਿਫਤਾਰ: ਭਾਈ ਮੰਡ

0

ਬਾਦਲਾਂ ਵਿਰੁਧ ਅਦਾਲਤ ’ਚ ਪੇਸ਼ ਕੀਤੇ ਚਲਾਨ ’ਤੇ ਪ੍ਰਗਟਾਈ ਖ਼ੁਸੀ
ਸੁਖਜਿੰਦਰ ਮਾਨ
ਬਠਿੰਡਾ, 25 ਫਰਵਰੀ: ਬੀਤੇ ਕੱਲ ਵਿਸੇਸ ਜਾਂਚ ਟੀਮ ਵਲੋਂ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ ’ਚ ਫ਼ਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕੀਤੇ ਚਲਾਨ ’ਤੇ ਖ਼ੁਸੀ ਜਾਹਰ ਕਰਦਿਆਂ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਪੰਜਾਬ ਸਰਕਾਰ ਨੂੰ ਚੁਣੌਤੀ ਦਿੰਦਿਆਂ ਕਿਹਾ ਹੈ ਕਿ ਜੇਕਰ ਉਹ ਬੇਅਦਬੀ ਅਤੇ ਗੋਲੀਕਾਂਡ ਦੇ ਕੇਸ ’ਚ ਗੰਭੀਰ ਹੈ ਤਾਂ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰੇ। ਅੱਜ ਬਠਿੰਡਾ ਦੇ ਸਰਕਟ ਹਾਊਸ ’ਚ ਪੱਤਰਕਾਰਾਂ ਨਾਲ ਗੱਲਬਾਤ ਭਾਈ ਮੰਡ ਨੇ ਵਿਸੇਸ ਜਾਂਚ ਟੀਮ ਵੱਲੋਂ ਪੇਸ਼ ਕੀਤੇ ਚਲਾਨ ਦਾ ਸਵਾਗਤ ਕਰਦਿਆਂ ਕਿਹਾ ਕਿ ‘‘ਇਕੱਲੇ ਚਲਾਨ ਪੇਸ਼ ਕਰਨ ਨਾਲ ਸਿੱਖ ਕੌਮ ਦਾ ਢਿੱਡ ਨਹੀਂ ਭਰਨਾ, ਕਿਉਂਕਿ ਜਦ ਤੱਕ ਅਸਲੀ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲਦੀ ਤਦ ਤੱਕ ਸਿੱਖ ਕੌਮ ਦੇ ਜਖਮਾਂ ’ਤੇ ਮੱਲਮ ਨਹੀਂ ਲੱਗਣੀ ਹੈ। ’’ ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ,ਉਪ ਮੁੱਖ ਮੰਤਰੀ ਸੁਖਬੀਰ ਬਾਦਲ, ਡੀਜੀਪੀ ਸੁਮੇਧ ਸੈਣੀ ਸਮੇਤ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿਹਾ ਕਿ ਬੇਅਦਬੀ ਘਟਨਾਵਾਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਬਰਗਾੜੀ ਵਿਖੇ ਪੰਥਕ ਧਿਰਾਂ ਦੇ ਸਹਿਯੋਗ ਨਾਲ ਲੰਬਾ ਮੋਰਚਾ ਚੱਲਿਆ ਜਿਸ ਦੀ ਵੱਡੀ ਪ੍ਰਾਪਤੀ ਸਾਹਮਣੇ ਆਈ ਹੈ ਪਰ ਹੁਣ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਫੈਸਲੇ ਨੂੰ ਅਮਲੀ ਰੂਪ ਦੇਵੇ। ਇਸ ਮੌਕੇ ਉਨਾਂ ਬੰਦੀ ਸਿੰਘਾਂ ਦੀ ਰਿਹਾਈ ਦੀ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਮਾਨ ਸਰਕਾਰ ਸਪੈਸ਼ਲ ਸੈਸਨ ਬੁਲਾਵੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਮਤਾ ਪਾਸ ਕੀਤਾ ਜਾਵੇ ਫੇਰ ਦੇਖਾਂਗੇ ਕਿਹੜੀ ਪਾਰਟੀ ਦਾ ਵਿਧਾਇਕ ਵਿਰੋਧ ਕਰਦਾ ਹੈ। ਬੀਤੇ ਦਿਨ ਅਜਨਾਲਾ ਵਿਖੇ ਥਾਣੇ ਤੇ ਕਬਜ਼ਾ ਕਰਨ ਅਤੇ ਪਾਲਕੀ ਸਾਹਿਬ ਵਿੱਚ ਗੁਰੂ ਸਾਹਿਬ ਦੇ ਸਰੂਪ ਮੌਕੇ ਵਾਪਰੀ ਘਟਨਾ ਤੇ ਬੋਲਦਿਆਂ ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਕੋਮ ਲੜਾਈ ਲੜਨ ਲੱਗੇ ਅਰਦਾਸ ਕਰਕੇ ਜਾਂਦੀਆਂ ਹਨ ਪਰ ਇਸ ਤਰਾਂ ਥਾਣਿਆਂ ਵਿੱਚ ਨਿੱਜੀ ਲੜਾਈ ਲਈ ਪਾਲਕੀ ਸਾਹਿਬ ਵਿੱਚ ਗੁਰੂ ਸਾਹਿਬ ਲੈ ਕੇ ਜਾਣਾ ਠੀਕ ਨਹੀਂ, ਉਮੀਦ ਕਰਦੇ ਹਾਂ ਅੱਗੇ ਤੋਂ ਅਜਿਹੀ ਗਲਤੀ ਨਹੀਂ ਹੋਵੇਗੀ ਕਿਉਂਕਿ ਗੁਰੂ ਦਾ ਸਤਿਕਾਰ ਜ਼ਰੂਰੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਸੁਤੰਤਰ ਦੇ ਪ੍ਰਧਾਨ ਪਰਮਜੀਤ ਸਿੰਘ ਸਹੋਲੀ, ਰਣਜੀਤ ਸਿੰਘ ਸਮੇਤ ਕਈ ਆਗੂ ਹਾਜਰ ਸਨ।

ਟਿਊਬਵੈੱਲ ਕੁਨੈਕਸ਼ਨਾਂ ’ਚ ਹੋਈ ਘਪਲੇਬਾਜ਼ੀ ਦੀ ਜਾਂਚ ਲਈ ਕਿਸਾਨ ਯੂਨੀਅਨ ਨੇ ਲਗਾਇਆ ਪੱਕਾ ਮੋਰਚਾ

ਸੁਖਜਿੰਦਰ ਮਾਨ
ਬਠਿੰਡਾ, 25 ਫ਼ਰਵਰੀ : ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋ ਅੱਜ ਚੀਫ ਇੰਜੀਨੀਅਰ ਦੇ ਦਫ਼ਤਰ ਅੱਗੇ ਥਰਮਲ ਦੇ ਗੇਟ ਪੱਕਾ ਧਰਨਾ ਲਗਾਇਆ ਗਿਆ ਹੈ। ਮੋਰਚੇ ਨੂੰ ਸੰਬੋਧਨ ਕਰਦਿਆ ਬਲਦੇਵ ਸਿੰਘ ਸਦੋਹਾ ਤੇ ਰੇਸ਼ਮ ਸਿੰਘ ਯਾਤਰੀ ਸਿੰਘ ਨੇ ਦੱਸਿਆ ਕਿ ਬਿਜਲੀ ਬੋਰਡ ਦੇ ਮੁਲਾਜ਼ਮਾਂ ਵੱਲੋ ਕਿਸਾਨਾ ਨੂੰ ਖੇਤੀ ਮੋਟਰਾ ਦੇ ਟਿਉਬਵੈੱਲ ਕੁਨੈਕਸ਼ਨ ਦੇਣ ਲਈ ਪੂਰਾ ਦਸਤਾਵੇਜ ਲਏ ਗਏ ਤੇ ਮਹਿਕਮੇ ਵੱਲੋ ਬਣਦੇ ਪੈਸੇ ਭਰਵਾਲਏ ਤੇ ਟਰਾਸਫਾਰਮਰ, ਖੰਬੇ ,ਤਾਰਾ ਆਦਿ ਸਾਰਾ ਸਮਾਨ ਗਰਿਡ ਚੋ ਦਿੱਤਾ ਗਿਆ। ਪ੍ਰੰਤੂ ਕਿਸਾਨਾਂ ਨੂੰ ਪਤਾ ਲੱਗਿਆ ਕਿ ਜਦੋ ਪਾਵਰਕਾਮ ਵੱਲੋ ਖੇਤਾਂ ਚ ਟੀਮ ਵੱਲੋ ਜਾਲੀ ਮੋਟਰ ਕੁਨੈਕਸ਼ਨ ਦੀ ਗੱਲ ਕਹੀ ਤਾਂ ਕਿਸਾਨਾ ਨੇ ਰਾਮਪੁਰ ਗਰਿੱਡ ਅੱਗੇ ਧਰਨਾ ਦਿੱਤਾ ਜੋ ਧਰਨਾ ਅਣਮਿਥੇ ਸਮੇ ਲਈ ਚੱਲਿਆ ਤਾ ਕਿਸਾਨ ਆਗੂਆ ਦੀ ਅਗਵਾਈ ਵਿੱਚ ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਦੇ ਬਿਜਲੀ ਸਕੱਤਰ ਅਤੇ ਪਾਵਰਕਾਮ ਦੇ ਚੇਅਰਮੈਨ ਬਲਦੇਵ ਸਿੰਘ ਸਰਾਂ ਨਾਲ ਮੀਟਿੰਗ ਹੋਈ। ਜਿਸ ਉਪਰੰਤ ਅੱਜ ਰਾਮਪੁਰਾ ਫੂਲ ਅਤੇ ਲੱਗੇ ਧਰਨਿਆਂ ਵਿੱਚ ਪ੍ਰਸ਼ਾਸਨ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਰਕਾਰ ਨੇ ਮੰਗਾਂ ਮੰਨਦੇ ਹੋਏ ਕਿਹਾ ਹੈ ਕਿ ਬਠਿੰਡਾ ਮਾਨਸਾ ਬਰਨਾਲਾ ਅਤੇ ਪੰਜਾਬ ਦੇ ਹੋਰ ਬਹੁਤ ਸਾਰੇ ਇਲਾਕਿਆਂ ਵਿਚ ਜੋ ਪਾਵਰਕਾਮ ਦੇ ਅਧਿਕਾਰੀਆਂ,ਉਹਨਾਂ ਦੇ ਦਲਾਲਾਂ ਵੱਲੋਂ ਕਿਸਾਨਾਂ ਨਾਲ ਮੋਟਰ ਕੁਨੈਕਸ਼ਨ ਮੁੱਲ ਲੈ ਕੇ ਦੇਣ ਦੇ ਨਾਮ ਤੇ ਘਪਲਾ ਹੋਇਆ ਹੈ। ਉਸ ਦੀ ਜਾਚ ਲਈ 2 ਦਿਨ ਵਿੱਚ ਸਿਟ ਦਾ ਗਠਨ ਕਰ ਦਿੱਤਾ ਜਾਵੇਗਾ ਅਤੇ ਜਿੰਨਾਂ ਕਿਸਾਨਾਂ ਦੀਆਂ ਮੋਟਰਾਂ ਪਾਵਰਕਾਮ ਦੇ ਸਟੋਰ ਵਿੱਚੋਂ ਹੀ ਟਰਾਂਸਫਾਰਮਰ ਖੰਭੇ ਜਾਂ ਹੋਰ ਵੀ ਸਰਕਾਰੀ ਸਨਮਾਨ ਨਿਕਲ ਕੇ ਲੱਗੀਆਂ ਹਨ ਓਸ ਕਿਸੇ ਵੀ ਕਿਸਾਨ ਦਾ ਮੋਟਰ ਕੁਨੈਕਸ਼ਨ ਨਹੀਂ ਕੱਟਿਆ ਜਾਵੇਗਾ ਪਰ ਅੱਜ ਤੱਕ ਨਾ ਤਾ ਪਾਵਰਕਾਮ ਨੇ ਜਾਚ ਟੀਮ ਬਣਾਈ ਨਾ ਕੋਈ ਫੈਸਲਾ ਦਿਤਾ ਨਾ ਮੁਲਾਜ਼ਮਾ ਦੋਸ਼ੀਆ ਨੂੰ ਗ੍ਰਿਫਤਾਰ ਕੀਤਾ। ਜਿਸਦੇ ਚੱਲਦੇ ਜਿਨਾ ਚਿਰ ਮੰਨੀਆ ਹੋਇਆ ਮੰਗਾ ਲਾਗੂ ਨਹੀ ਹੁੰਦੀਆ ਧਰਨਾ ਲਗਾਤਾਰ ਜਾਰੀ ਰਹੇਗਾ ਆਗਲਾ ਐਕਸ਼ਨ ਜਲਦੀ ਕਰਨ ਲਈ ਮਜਬੂਰ ਹੋਵਾਂਗੇ ਪਬਲਿਕ ਦੀ ਪਰਸਾਨਗੀ ਦਾ ਜੁੰਮੇਵਾਰ ਜਿਲਾ ਪ੍ਰਸ਼ਾਸਨ ਹੋਵੇਗਾ ਜੋ ਆਗਲਾ ਐਕਸ਼ਨ ਕਰਨ ਲਈ ਮਜ਼ਬੂਰ ਕਰੂੰਗਾ ਆਗੂਆ ਨੇ ਕਿਹਾ ਕਿ ਜਦੋਂ ਸੜਕਾਂ ਸੁਨੀਆਂ ਹੋ ਜਾਣ ਤਾਂ ਸਰਕਾਰ ਅਤੇ ਸੰਸਦ ਅਵਾਰਾ ਹੋ ਜਾਂਦੀ ਹੈ ਇਸ ਲਈ ਸੰਘਰਸ਼ੀ ਲੋਕਾਂ ਨੂੰ ਸੜਕਾਂ ਉਪਰ ਰਹਿਣ ਲਈ ਸਰਕਾਰਾ ਮਜਬੂਰ ਕਰਦਿਆ ਹਨ।

ਬਠਿੰਡਾ ਪੁਲਿਸ ਨੇ ਭਾਰੀ ਮਾਤਰਾ ’ਚ ਨਸ਼ੀਲੀਆਂ ਦਵਾਈਆਂ ਸਹਿਤ ਕਈਆਂ ਨੂੰ ਕੀਤਾ ਕਾਬੂ

0

ਸੁਖਜਿੰਦਰ ਮਾਨ
ਬਠਿੰਡਾ, 25 ਫ਼ਰਵਰੀ : ਬਠਿੰਡਾ ਜ਼ਿਲੇ ਵਿੱਚੋਂ ਨਸ਼ਿਆਂ ਦੀ ਅਲਾਮਤ ਅਤੇ ਨਜ਼ਾਇਜ਼ ਅਸਲਾ ਰੱਖਣ ਹੋੜ ਨੂੰ ਜੜ੍ਹੋਂ ਖਤਮ ਕਰਨ ਲਈ ਐਸ.ਐਸ.ਪੀ ਗੁਲਨੀਤ ਸਿੰਘ ਖੁਰਾਣਾ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਅਨੁਸਾਰ ਐਸ.ਪੀ ਅਜੇ ਗਾਂਧੀ ਦੀ ਅਗਵਾਈ ਹੇਠ ਪੁਲਿਸ ਵੱਲੋਂ ਨਿਮਨ ਲਿਖਤ ਅਨੁਸਾਰ ਕਾਰਵਾਈ ਕਰਦੇ ਹੋਏ ਵੱਖ ਵੱਖ ਥਾਣਿਆਂ ਵਿੱਚ 05 ਮੁਕੱਦਮੇ ਦਰਜ ਰਜਿਸਟਰਡ ਕੀਤੇ ਗਏ। ਇਸਦੀ ਜਾਣਕਾਰੀ ਦਿੰਦਿਆਂ ਪੁਲਿਸ ਦੇ ਬੁਲਾਰਿਆਂ ਨੈ ਦਸਿਆ ਕਿ ਸੀਆਈਏ ਸਟਾਫ਼ -2 ਟੀਮ ਵਲੋਂ ਇਕ ਦੋਸ਼ੀ ਨੂੰ ਕਾਬੂ ਕਰ ਉਸ ਪਾਸੋ 01 ਪਿਸਤੌਲ .32 ਬੋਰ ਸਮੇਤ 02 ਕਾਰਤੂਸ ਅਤੇ 1 ਪਿਸਤੌਲ .32 ਬੋਰ ਸਮੇਤ 02 ਕਾਰਤੂਸ, 01 ਕਾਰ ਹੌਂਡਾ ਸਿਟੀ ਆਮੇਜ਼ ਅਤੇ 19,20,000/- ਰੁਪਏ ਨਗਦੀ ਬਰਾਮਦ ਕਰ ਥਾਣਾ ਕੈਨਾਲ ਵਿਖੇ ਮੁਕੱਦਮਾ ਦਰਜ ਕੀਤਾ ਗਿਆ। ਇਸੇ ਤਰ੍ਹਾਂ ਐਂਟੀ ਨਾਰਕੋਟਿਕ ਸੈਲ ਬਠਿੰਡਾ ਵਲੋਂ ਈ ਦੋਸ਼ੀ ਨੂੰ ਕਾਬੂ ਕਰ ਉਸ ਪਾਸੋ 50 ਸ਼ੀਸ਼ੀਆਂ ਵਿਨਕਰੈਕਸ ਬਰਾਮਦ ਕਰ ਥਾਣਾ ਥਰਮਲ ਵਿੱਖੇ ਮਾਮਲਾ ਦਰਜ ਕੀਤਾ ਗਿਆ। ਜਦੋਂਕਿ ਸਦਰ ਬਠਿੰਡਾ ਵਲੋਂ 20 ਗ੍ਰਾਮ ਹੈਰੋਇਨ ਸਮੇਤ 1 ਦੋਸ਼ੀ ਨੂੰ ਕਾਬੂ ਕੀਤਾ ਗਿਆ। ਇਸਤੋਂ ਇਲਾਵਾ ਤਲਵੰਡੀ ਸਾਬੋ ਪੁਲਿਸ ਨੇ 1900 ਗੋਲੀਆਂ ਐਲਪਰਾਸੇਰ ਸਹਿਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਸੰਗਤ 80 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਟਰਾਲਾ ਸਵਾਰ 1 ਦੋਸ਼ੀ ਨੂੰ ਕਾਬੂ ਕਰ ਮਾਮਲਾ ਦਰਜ ਕੀਤਾ ਗਿਆ।ਉਕਤ ਅਨੁਸਾਰ ਕਾਰਵਾਈ ਉਪਰੰਤ 06 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਦੇ ਕਬਜ਼ੇ ਵਿੱਚੋਂ ਉਕਤ ਅਨੁਸਾਰ ਮਾਲ/ਅਸਲਾ ਬ੍ਰਾਮਦ ਕਰਕੇ ਇਹਨਾਂ ਦੋਸ਼ੀਆਂ ਖਿਲਾਫ 05 ਮੁਕੱਦਮੇ ਦਰਜ ਕੀਤੇ ਗਏ।

ਚੰਡੀਗੜ੍ਹ ਯੂਨੀਵਰਸਿਟੀ ਨੇ ਜਿੱਤੀ ਆਲ ਇੰਡੀਆ ਇੰਟਰ ਯੂਨੀਵਰਸਿਟੀ ਪਾਵਰ ਲਿਫਟਿੰਗ ਚੈਂਪੀਅਨਸ਼ਿਪ 2022-23

0

ਸੁਖਜਿੰਦਰ ਮਾਨ
ਬਠਿੰਡਾ, 25 ਫ਼ਰਵਰੀ : ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵੱਲੋਂ ਆਯੋਜਿਤ ਚਾਰ ਰੋਜ਼ਾ ਇੰਟਰ ਯੂਨੀਵਰਸਿਟੀ ਪਾਵਰਲਿਫਟਿੰਗ ਚੈਂਪੀਅਨਸ਼ਿਪ (ਪੁਰਸ਼ਾਂ) 2022-23 ਚੰਡੀਗੜ੍ਹ ਯੂਨੀਵਰਸਿਟੀ ਮੋਹਾਲੀ ਨੇ 33 ਅੰਕ ਪ੍ਰਾਪਤ ਕਰਕੇ ਚੈਂਪੀਅਨਸ਼ਿਪ ਜਿੱਤ ਪ੍ਰਾਪਤ ਕੀਤੀ ਹੈ। ਭਾਰਥਿਆਰ ਯੂਨੀਵਰਸਿਟੀ 24 ਅੰਕਾਂ ਨਾਲ ਦੂਜੇ ਅਤੇ ਤਮਿਲਨਾਡੂ ਫਿਜ਼ੀਕਲ ਐਜੂਕੇਸ਼ਨ ਐਂਡ ਸਪੋਰਟਸ ਯੂਨੀਵਰਸਟੀ 23 ਅੰਕਾ ਨਾਲ ਤੀਜੇ ਸਥਾਨ ਤੇ ਰਹੀ। ਚੌਥੇ ਦਿਨ ਦੇ ਇਨਾਮ ਵੰਡ ਸਮਾਰੋਹ ਵਿੱਚ ਪ੍ਰੋ.(ਡਾ.) ਐੱਸ.ਕੇ.ਬਾਵਾ ਉੱਪ ਕੁਲਪਤੀ ਨੇ ਮੁੱਖ ਮਹਿਮਾਨ ਵਜੋਂ ਇਨਾਮ ਤਕਸੀਮ ਕੀਤੇ। ਉਨ੍ਹਾਂ ਯੂਨੀਵਰਸਿਟੀ ਪ੍ਰਬੰਧਕਾਂ ਦੀ ਪਹਿਲ ਕਦਮੀ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਆਯੋਜਨ ਖਿਡਾਰੀਆਂ ਨੂੰ ਆਪਣੇ ਦਮ-ਖਮ ਅਤੇ ਖੇਡ ਪ੍ਰਤਿਭਾ ਨੂੰ ਪ੍ਰਦਰਸ਼ਿਤ ਕਰਨ ਦਾ ਮੰਚ ਪ੍ਰਦਾਨ ਕਰਦੇ ਹਨ। ਇਨਾਮ ਵੰਡ ਸਮਾਰੋਹ ਵਿੱਚ ਡਾ. ਰਾਜ ਕੁਮਾਰ ਸ਼ਰਮਾ ਡਾਇਰੈਕਟਰ ਸਪੋਰਟਸ ਨੇ ਆਪਣੇ ਸਵਾਗਤੀ ਭਾਸ਼ਣ ਵਿੱਚ ਦੱਸਿਆ ਕਿ ਚੈਂਪੀਅਨਸ਼ਿਪ ਵਿੱਚ ਦੇਸ਼ ਭਰ ਤੋਂ 115 ਯੂਨੀਵਰਸਿਟੀਆਂ ਦੇ ਲਗਭਗ 700 ਪ੍ਰਤੀਯੋਗੀਆਂ ਤੇ 141 ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਚੈਂਪੀਅਨਸ਼ਿਪ ਦੇ 59 ਕਿੱਲ਼ੋ ਭਾਰ ਵਰਗ ਵਿੱਚ ਐਸ. ਪਰਮੇਸ਼, ਭਾਰਥਿਆਰ ਯੂਨੀਵਰਸਿਟੀ ਨੇ 615 ਕਿਲੋ ਭਾਰ ਚੁੱਕ ਕੇ ਸੋਨੇ, ਕਰਨ ਜਾਂਗੀਡ, ਪੈਸੀਫਿਕ ਯੂਨੀਵਰਸਿਟੀ ਨੇ 607.5 ਕਿੱਲੋ ਭਾਰ ਚੁੱਕੇ ਕੇ ਚਾਂਦੀ, ਐੱਸ. ਸ਼ੇਖ ਅਬਦੂਲਾ, ਭਾਰਤੀਦਰਸ਼ਨ ਯੂਨੀਵਰਸਿਟੀ ਨੇ 590 ਕਿੱਲੋ ਭਾਰ ਚੁੱਕ ਕੇ ਕਾਂਸੇ ਦਾ ਤਗਮਾ, 66 ਕਿੱਲੋ ਭਾਰ ਵਰਗ ਵਿੱਚ ਵੈਂਕਟੇਸ਼ ਪੇਰੁਮਲ, ਮੁੰਬਈ ਯੂਨੀਵਰਸਿਟੀ ਨੇ 750 ਕਿੱਲੋ ਭਾਰ ਚੁੱਕ ਕੇ ਸੋਨੇ, ਬੀ.ਪ੍ਰਕਾਸ਼, ਤਮਿਲ ਨਾਡੂ ਫਿਜ਼ੀਕਲ ਅਜੂਕੇਸ਼ਨ ਐਂਡ ਸਪੋਰਟਸ ਯੂਨੀਵਰਸਿਟੀ ਨੇ 717.5 ਕਿੱਲੋ ਭਾਰ ਚੁੱਕੇ ਕੇ ਚਾਂਦੀ, ਸੰਜੇ ਸ਼ਾਹੀ. ਡੀ.ਬੀ.ਯੂਨੀਵਰਸਿਟੀ ਨੇ 712.5 ਕਿੱਲੋ ਭਾਰ ਚੁੱਕ ਕੇ ਕਾਂਸੇ ਦਾ ਤਗਮਾ, 74 ਕਿੱਲੋ ਭਾਰ ਵਰਗ ਵਿੱਚ ਨਵੀਨ ਕਦਮ, ਸੋਮੀਆ ਵਿਦਿਆਵਿਹਾਰ ਯੂਨੀਵਰਸਿਟੀ ਨੇ 735 ਕਿੱਲੋ ਭਾਰ ਚੁੱਕ ਕੇ ਸੋਨੇ, ਲੱਖੀਨੰਦਰਾ, ਗੌਥੀ ਯੂਨੀਵਰਸਿਟੀ ਨੇ 720 ਕਿੱਲੋ ਭਾਰ ਚੁੱਕ ਕੇ ਚਾਂਦੀ, ਆਦਰਸ਼ ਤੰਵਰ, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਨੇ 702.5 ਕਿੱਲੋ ਭਾਰ ਚੁੱਕ ਕੇ ਕਾਂਸੀ, 83 ਕਿੱਲੋ ਭਾਰ ਵਰਗ ਵਿੱਚ ਜਿਆਥਦੇਵ.ਯੂ. ਐੱਸ, ਭਾਰਥਿਆਰ ਯੂਨੀਵਰਸਿਟੀ ਨੇ 777.5 ਕਿੱਲ਼ੋ ਭਾਰ ਚੁੱਕ ਕੇ ਸੋਨੇ, ਅਭਿਸ਼ੇਕ ਸ਼ਰਮਾ, ਚੰਡੀਗੜ੍ਹ ਯੂਨੀਵਰਸਿਟੀ, ਮੋਹਾਲੀ ਨੇ 767.5 ਕਿੱਲੋ ਭਾਰ ਚੁੱਕ ਕੇ ਚਾਂਦੀ, ਅਕਾਸ਼ ਸ਼ਰਮਾ, ਮਹਾਰਾਜਾ ਗੰਗਾ ਸਿੰਘ ਯੂਨੀਵਰਸਿਟੀ ਨੇ 765 ਕਿੱਲੋ ਭਾਰ ਚੁੱਕੇ ਕੇ ਕਾਂਸੀ, 93 ਕਿੱਲੋ ਭਾਰ ਵਰਗ ਵਿੱਚ ਡੀ. ਰਾਮ ਕੁਮਾਰ, ਤਮਿਲ ਨਾਡੂ ਫਿਜ਼ੀਕਲ ਅਜੂਕੇਸ਼ਨ ਐਂਡ ਸਪੋਰਟਸ ਯੂਨੀਵਰਸਿਟੀ ਨੇ 807.5 ਕਿੱਲੋ ਭਾਰ ਚੁੱਕ ਕੇ ਸੋਨੇ, ਮੁਹੰਮਦ ਫੈਜ਼ਾਨ ਰੇਜਾ, ਮਹਾਤਮਾ ਗਾਂਧੀ ਕਾਸ਼ੀ ਯੂਨੀਵਰਸਿਟੀ ਵਿਦਿਆਪੀਠ, ਵਾਰਾਨਸੀ ਨੇ 787.5 ਕਿੱਲੋ ਭਾਰ ਚੁੱਕ ਕੇ ਚਾਂਦੀ, ਸੰਜੇ ਕੁਮਾਰ, ਚੰਡੀਗੜ ਯੂਨੀਵਰਸਿਟੀ, ਮੋਹਾਲੀ ਨੇ 785 ਕਿੱਲੋ ਭਾਰ ਚੁੱਕ ਕੇ ਕਾਂਸੀ, 105 ਕਿੱਲੋ ਭਾਰ ਵਰਗ ਵਿੱਚ ਹਰੀਓਮ, ਚੌਧਰੀ ਚਰਨ ਸਿੰਘ ਯੂਨੀਵਰਸਿਟੀ ਨੇ 802.5 ਕਿੱਲੋ ਭਾਰ ਚੁੱਕ ਕੇ ਸੋਨੇ, ਅਭੀਜੀਤ ਐੱਸ, ਯੂਨੀਵਰਸਿਟੀ ਆਫ ਕੇਰਲਾ, 795 ਕਿਲੋ ਭਾਰ ਚੁੱਕ ਕੇ ਚਾਂਦੀ, ਅਭਿਨਾਸ਼ ਕੁਮਾਰ ਦੂਬੇ, ਦੀਨ ਦਿਆਲ ਉਪਾਧਿਆ ਗੋਰਖਪੁਰ ਯੂਨੀਵਰਸਿਟੀ ਨੇ 775 ਕਿੱਲੋ ਭਾਰ ਚੁੱਕ ਕੇ ਕਾਂਸੀ, 120 ਕਿੱਲੋ ਭਾਰ ਵਰਗ ਵਿੱਚ ਅਜੇ ਜੇਮਸ. ਕਨੂੰਰ ਯੂਨੀਵਰਸਿਟੀ ਨੇ 875 ਕਿੱਲੋ ਭਾਰ ਚੁੱਕ ਕੇ ਸੋਨੇ, ਗੌਰਵ ਸ਼ਰਮਾ, ਚੰਡੀਗੜ੍ਹ ਯੂਨੀਵਰਸਿਟੀ ਮੋਹਾਲੀ ਨੇ 865 ਕਿੱਲੋ ਭਾਰ ਚੁੱਕ ਕੇ ਚਾਂਦੀ, ਮਨੋਜ ਜੋਸ਼ੀ, ਵੀ.ਬੀ. ਐੱਸ ਪੂਰਵਾੰਚਲ ਯੂਨੀਵਰਸਿਟੀ ਨੇ 855 ਕਿੱਲੋ ਭਾਰ ਚੁੱਕ ਕੇ ਕਾਂਸੀ, 120 ਕਿੱਲੋ ਤੋਂ ਜਿਆਦਾ ਭਾਰ ਵਰਗ ਵਿੱਚ, ਲਕਸ਼ੇ ਤਿਆਗੀ, ਚੰਡੀਗੜ੍ਹ ਯੂਨੀਵਰਸਿਟੀ ਨੇ 932.5 ਕਿੱਲੋ ਭਾਰ ਚੁੱਕ ਕੇ ਸੋਨੇ, ਹਰਮਨਪ੍ਰੀਤ ਸਿੰਘ, ਚੰਡੀਗੜ੍ਹ ਯੂਨੀਵਰਸਿਟੀ, ਮੋਹਾਲੀ ਨੇ 920 ਕਿੱਲੋ ਅਤੇ ਸਤਿਅਮ, ਡਾ. ਕੇ.ਐੱਨ.ਮੋਦੀ ਯੂਨੀਵਰਸਿਟੀ, ਰਾਜਸਥਾਨ ਨੇ 920 ਕਿੱਲੋ ਭਾਰ ਚੁੱਕ ਕੇ ਕਾਂਸੀ ਦਾ ਤਗਮਾ ਹਾਸਿਲ ਕੀਤਾ।ਕਰਮਜੀਤ ਸਿੰਘ, ਡਾਇਰੈਕਟਰ ਕੰਪੀਟੀਸ਼ਨ ਨੇ ਦੱਸਿਆ ਕਿ ਖੇਡਾਂ ਵਿੱਚ ਨਸ਼ੇ ਦੇ ਇਸਤੇਮਾਲ ਨੂੰ ਰੋਕਣ ਲਈ ਰਾਸ਼ਟਰੀ ਡੋਪ ਵਿਰੋਧੀ ਏਜੰਸੀ, ਦਿੱਲੀ ਦੇ ਅਧਿਕਾਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਡਾ. ਜਗਤਾਰ ਸਿੰਘ, ਰਜਿਸਟਰਾਰ ਨੇ ਆਪਣੇ ਧੰਨਵਾਦੀ ਭਾਸ਼ਣ ਵਿੱਚ ਖਿਡਾਰੀਆਂ ਨੂੰ ਸ਼ਰੀਰਿਕ ਤੰਦਰੁਸਤੀ ਵੱਲ ਵਿਸ਼ੇਸ਼ ਧਿਆਨ ਦੇਣ ਤੇ ਆਪਣੇ ਮਨੋਬਲ ਨੂੰ ਉੱਚਾ ਰੱਖਣ ਲਈ ਪ੍ਰੇਰਿਤ ਕੀਤਾ। ਮੰਚ ਸੰਚਾਲਨ ਦੀ ਭੂਮਿਕਾ ਲਵਲੀਨ ਸੱਚਦੇਵਾ ਤੇ ਕਨਿਕਾ ਵੱਲੋਂ ਬਾਖੂਬੀ ਨਿਭਾਈ ਗਈ।

ਐਮ.ਓ.ਯੂ. ਦਾ ਸਮਾਂ ਪੁੱਗਿਆ, ਨਿਵੇਸ਼ ਨੂੰ ਹੁਲਾਰਾ ਦੇਣ ਲਈ ਹੁਣ ਤੋਂ ਉਦਯੋਗਪਤੀਆਂ ਨਾਲ ਦਿਲ ਤੋਂ ਸਮਝੌਤੇ ਹੋਣਗੇ- ਮੁੱਖ ਮੰਤਰੀ

0

ਐਮ.ਓ.ਡੀ.ਐਸ. ਪਵਿੱਤਰ ਸਮਝੌਤਾ ਹੈ ਜੋ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਆਪਸੀ ਵਿਸ਼ਵਾਸ ਅਤੇ ਉਤਸ਼ਾਹ ’ਤੇ ਅਧਾਰਤ ਹੋਵੇਗਾ
ਉਦਯੋਗ ਨੂੰ ਹੁਲਾਰਾ ਦੇਣ ਲਈ ਵਿੱਤੀ ਸਾਲ ਦੀ ਹਰੇਕ ਤਿਮਾਹੀ ਨੂੰ ਵੱਖ ਵੱਖ ਖੇਤਰਾਂ ਬਾਰੇ ਸੰਮੇਲਨ ਕਰਵਾਉਣ ਦਾ ਐਲਾਨ
ਪੰਜਾਬੀ ਖ਼ਬਰਸਾਰ ਬਿਉਰੋ
ਐਸ.ਏ.ਐਸ ਨਗਰ (ਮੁਹਾਲੀ), 24 ਫਰਵਰੀ-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬੇ ਵਿੱਚ ਮੈਮੋਰੰਡਮ ਆਫ ਅੰਡਰਸਟੈਂਡਿੰਗ (ਐਮ.ਓ.ਯੂ.) ਦਾ ਸਮਾਂ ਹੁਣ ਬੀਤ ਚੁੱਕਾ ਹੈ ਅਤੇ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਸੂਬਾ ਸਰਕਾਰ ਉਦਯੋਗਪਤੀਆਂ ਨਾਲ ਨਿਵੇਸ਼ ਲਈ ਮੈਮੋਰੰਡਮ ਆਫ ਦਿਲ ਸੇ (ਐਮ.ਓ.ਡੀ.ਐਸ.) ਕਰੇਗੀ। ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਦੂਜੇ ਦਿਨ ਸਮਾਪਤੀ ਮੌਕੇ ਉਦਯੋਗਪਤੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਐਮ.ਓ.ਡੀ.ਐਸ ਸਿੱਧੇ ਤੌਰ ’ਤੇ ਦਿਲੋਂ ਕੀਤਾ ਪਵਿੱਤਰ ਸਮਝੌਤਾ ਹੈ ਅਤੇ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਆਪਸ ਵਿੱਚ ਪੂਰਨ ਵਿਸ਼ਵਾਸ ਅਤੇ ਉਤਸ਼ਾਹ ਹੋਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਸਨਅਤਕਾਰਾਂ ਦੀ ਬਾਂਹ ਮਰੋੜ ਕੇ ਜ਼ਬਰਦਸਤੀ ਸਮਝੌਤੇ ਕਰਨ ਦੀ ਪਹਿਲੀ ਪ੍ਰਥਾ ਹੁਣ ਖਤਮ ਹੋ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਅੱਜ ਸੂਬੇ ’ਚ ਵੱਡੇ ਪੱਧਰ ’ਤੇ ਉਦਯੋਗੀਕਰਨ ਨੂੰ ਯਕੀਨੀ ਬਣਾਉਣ ’ਤੇ ਧਿਆਨ ਦਿੱਤਾ ਜਾ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਸ ਸੰਮੇਲਨ ਵਿੱਚ ਹਿੱਸਾ ਲੈਣ ਵਾਲੇ ਲੋਕ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਨ ਲਈ ਆਪਣੇ ਬਲਬੂਤੇ ਆਏ ਹਨ। ਉਨ੍ਹਾਂ ਕਿਹਾ ਕਿ ਕੰਪਨੀਆਂ ਆਪਣੇ ਟੀਚੇ ਦੇ ਅਨੁਸਾਰ ਸੂਬੇ ਵਿੱਚ ਵਿਸਤਾਰ ਦੀਆਂ ਸੰਭਾਵਨਾਵਾਂ ਤਲਾਸ਼ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਤਰੱਕੀ ਅਤੇ ਖੁਸ਼ਹਾਲੀ ਆਵੇਗੀ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਉਦਯੋਗ ਨੂੰ ਹੋਰ ਹੁਲਾਰਾ ਦੇਣ ਲਈ ਹਰ ਸਾਲ ਸੂਬਾ ਸਰਕਾਰ ਵੱਲੋਂ ਵਿੱਤੀ ਸਾਲ ਦੀ ਹਰ ਤਿਮਾਹੀ ਵਿੱਚ ਵੱਖ ਵੱਖ ਖੇਤਰਾਂ ਉੱਤੇ ਅਧਾਰਿਤ ਸੰਮੇਲਨ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸੂਬੇ ਨੂੰ ਵਿਕਾਸ ਦੇ ਰਾਹ ’ਤੇ ਪਾਉਣਾ ਸਮੇਂ ਦੀ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬੇ ਵਿੱਚ ਉਦਯੋਗਾਂ ਦੇ ਖੇਤਰੀ ਵਿਕਾਸ ਨੂੰ ਲੋੜੀਂਦਾ ਹੁਲਾਰਾ ਦੇਣ ਵਿੱਚ ਵੀ ਮਦਦ ਕਰੇਗਾ।ਮੁੱਖ ਮੰਤਰੀ ਨੇ ਪੰਜਾਬ ਨੂੰ ਤਰੱਕੀਪਸੰਦ ,ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬਾ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਸਨਅਤ ਦੇ ਸਰਗਰਮ ਸਹਿਯੋਗ ਨਾਲ ਇਸ ਕਾਰਜ ਨੂੰ ਜਲਦੀ ਨੇਪਰੇ ਚਾੜ੍ਹਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਪਹਿਲੇ ਦਿਨ ਤੋਂ ਹੀ ਉਨ੍ਹਾਂ ਦਾ ਮਨੋਰਥ ਨੌਜਵਾਨਾਂ ਲਈ ਵੱਧ ਤੋਂ ਵੱਧ ਨੌਕਰੀਆਂ ਪੈਦਾ ਕਰਨਾ ਹੈ ਤਾਂ ਜੋ ਉਨ੍ਹਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾ ਕੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਕੀਤਾ ਜਾ ਸਕੇ।ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਉਦਯੋਗਪਤੀਆਂ ਨੂੰ ਸੂਬੇ ਵਿੱਚ ਬਿਤਾਏ ਗਏ ਸਮੇਂ ਦਾ ਯਾਦਗਾਰੀ ਤਜਰਬਾ ਹਾਸਲ ਹੋਵੇਗਾ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸੂਬੇ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ ਜਿਵੇਂ ਕਿ ਵਪਾਰ ਕਰਨ ਵਿੱਚ ਸੌਖ ਅਤੇ ਸਭ ਤੋਂ ਅਨੁਕੂਲ ਵਪਾਰਕ ਮਾਹੌਲ ਦੇ ਤਜਰਬੇ ਨੂੰ ਦੂਜੇ ਸੂਬਿਆਂ ਵਿੱਚ ਆਪਣੇ ਸਾਥੀਆਂ ਤੱਕ ਪਹੁੰਚਾਉਣ ਲਈ ਸੂਬੇ ਦੇ ਦੂਤ ਬਣਨ ਲਈ ਕਿਹਾ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਨੂੰ ਦੇਸ਼ ਦਾ ਉਦਯੋਗਿਕ ਧੁਰਾ ਬਣਾਉਣ ਲਈ ਇਸ ਵਿੱਚ ਵੱਧ ਤੋਂ ਵੱਧ ਨਿਵੇਸ਼ ਨੂੰ ਯਕੀਨੀ ਬਣਾਉਣਾ ਹੈ।
ਮੁੱਖ ਮੰਤਰੀ ਨੇ ਇਨਵੈਸਟ ਪੰਜਾਬ ਨੂੰ ਇਸ ਸਮਾਗਮ ਦੀ ਸਫਲਤਾ ਲਈ ਵਧਾਈ ਵੀ ਦਿੱਤੀ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਵੀ ਵਧਾਈ ਦਿੱਤੀ, ਜਿਨ੍ਹਾਂ ਨੇ ਇਸ ਸਮਾਗਮ ਨੂੰ ਵੱਡੀ ਪੱਧਰ ’ਤੇ ਸਫ਼ਲ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਸਖ਼ਤ ਮਿਹਨਤ ਕੀਤੀ। ਭਗਵੰਤ ਮਾਨ ਨੇ ਸੂਬੇ ਵਿੱਚ ਨਿਵੇਸ਼ ਕਰਨ ਲਈ ਵੱਡੀ ਗਿਣਤੀ ਵਿੱਚ ਆਏ ਉਦਯੋਗਪਤੀਆਂ ਦਾ ਧੰਨਵਾਦ ਵੀ ਕੀਤਾ।ਸੂਬੇ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਿਕ ਵਿਕਾਸ ਲਈ ਇੱਥੇ ਸਭ ਤੋਂ ਵੱਧ ਸਾਜ਼ਗਾਰ ਮਾਹੌਲ ਹੈ। ਉਨ੍ਹਾਂ ਕਿਹਾ ਕਿ ਇਹ ਨਿਰਮਾਣ ਖੇਤਰ ਦਾ ਧੁਰਾ ਹੈ ਜੋ ਫ਼ਾਰਮਾ, ਆਈ.ਟੀ. ਅਤੇ ਹੋਰ ਖੇਤਰਾਂ ਵਿੱਚ ਦੇਸ਼ ਦੀ ਅਗਵਾਈ ਕਰਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਧਿਆਨ ਵਪਾਰ ਕਰਨ ਦੀ ਸੌਖ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਕਾਰੋਬਾਰ ਕਰਨ ਦੀ ਗਤੀ ਹੋਰ ਤੇਜ਼ ਕਰਨ ’ਤੇ ਵੀ ਹੈ ਜਿਸ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।ਮੁੱਖ ਮੰਤਰੀ ਨੇ ਸੂਬੇ ਨੂੰ ਵਿਸ਼ਵ ਭਰ ਵਿੱਚ ‘ਸਿਹਤ ਸੰਭਾਲ’ ਦੇ ਧੁਰੇ ਵਜੋਂ ਉਭਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੈਡੀਕਲ ਸਿੱਖਿਆ ਨੂੰ ਅੱਗੇ ਵਧਾਉਣ ਲਈ ਸੂਬਾ ਸਰਕਾਰ ਨੇ ਆਉਣ ਵਾਲੇ ਪੰਜ ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜਾਂ ਦੀ ਉਸਾਰੀ ਕਰਨ ਦਾ ਫੈਸਲਾ ਕੀਤਾ ਹੈ ਜਿਸ ਨਾਲ ਸੂਬੇ ਵਿੱਚ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ 25 ਹੋ ਜਾਵੇਗੀ, ਜਿਸ ਨਾਲ ਇਹ ਯਕੀਨੀ ਬਣਾਇਆ ਜਾਵੇਗਾ ਕਿ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਇੱਕ ਮੈਡੀਕਲ ਕਾਲਜ ਹੋਵੇ। ਭਗਵੰਤ ਮਾਨ ਨੇ ਕਿਹਾ ਕਿ ਇੱਕ ਪਾਸੇ ਇਹ ਵਿਦਿਆਰਥੀਆਂ ਨੂੰ ਮਿਆਰੀ ਮੈਡੀਕਲ ਸਿੱਖਿਆ ਪ੍ਰਦਾਨ ਕਰੇਗਾ ਅਤੇ ਦੂਜੇ ਪਾਸੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿੱਚ ਮਦਦ ਕਰੇਗਾ।ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਸੂਬਾ ਸਰਕਾਰ ਵੱਲੋਂ ਸਥਾਪਿਤ ਕੀਤੇ ਜਾ ਰਹੇ 117 ਸਕੂਲ ਆਫ਼ ਐਮੀਨੈਂਸ ਪੰਜਾਬ ਦੇ ਵਿਦਿਆਰਥੀਆਂ ਨੂੰ ਅਕਾਦਮਿਕ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰਨ ਲਈ ਤਿਆਰ ਕਰਨਗੇ। ਉਨ੍ਹਾਂ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਨੂੰ ਨਵੀਂ ਦਿਸ਼ਾ ਦੇ ਕੇ ਉਨ੍ਹਾਂ ਦੇ ਜੀਵਨ ਨੂੰ ਬਦਲਣ ਲਈ ਅਹਿਮ ਸਾਬਤ ਹੋਣਗੇ। ਭਗਵੰਤ ਮਾਨ ਨੇ ਕਿਹਾ ਕਿ ਸਕੂਲ ਆਫ਼ ਐਮੀਨੈਂਸ ਕਲਾਸ ਦੀਆਂ ਬਿਹਤਰ ਸਹੂਲਤਾਂ ਅਤੇ ਅਤਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਹਨ ਤਾਂ ਜੋ ਵਿਦਿਆਰਥੀਆਂ ਨੂੰ ਆਲਮੀ ਪੱਧਰ ‘ਤੇ ਮੁਕਾਬਲੇ ਦੇ ਯੋਗ ਬਣਾਇਆ ਜਾ ਸਕੇ।ਇਸ ਤੋਂ ਪਹਿਲਾਂ ਇਨਵੈਸਟਮੈਂਟ ਪ੍ਰਮੋਸ਼ਨ ਮੰਤਰੀ ਅਨਮੋਲ ਗਗਨ ਮਾਨ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸਮਾਗਮ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਸਾਰੇ ਅਧਿਕਾਰੀਆਂ ਵਿਸ਼ੇਸ਼ ਤੌਰ ‘ਤੇ ਪ੍ਰਮੁੱਖ ਸਕੱਤਰ ਦਲੀਪ ਕੁਮਾਰ ਅਤੇ ਸੀ.ਈ.ਓ. ਇਨਵੈਸਟ ਪੰਜਾਬ ਕੇ.ਕੇ. ਯਾਦਵ ਦਾ ਧੰਨਵਾਦ ਵੀ ਕੀਤਾ। ਅਨਮੋਲ ਗਗਨ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਪੰਜਾਬ ਦੇ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਵੇਖਣ ਨੂੰ ਮਿਲੇਗਾ।ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਨੇ ਆਪਣੇ ਸੰਬੋਧਨ ਵਿੱਚ ਉਦਯੋਗ ਨੂੰ ਪ੍ਰਫੁੱਲਤ ਕਰਨ ਲਈ ਮੁੱਖ ਮੰਤਰੀ ਵੱਲੋਂ ਕੀਤੀਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਕਈ ਅਹਿਮ ਫੈਸਲੇ ਲਏ ਹਨ। ਵਿਕਰਮਜੀਤ ਸਾਹਨੀ ਨੇ ਕਿਹਾ ਕਿ ਮੁੱਖ ਮੰਤਰੀ ਕੋਲ ਸੂਬੇ ਨੂੰ ਪ੍ਰਗਤੀਸ਼ੀਲ ਪੰਜਾਬ ਬਣਾਉਣ ਦੀ ਦੂਰਅੰਦੇਸ਼ ਪਹੁੰਚ ਅਤੇ ਲਗਨ ਹੈ।ਇਸ ਤੋਂ ਪਹਿਲਾਂ ਪ੍ਰਮੁੱਖ ਸਕੱਤਰ ਨਿਵੇਸ਼ ਪ੍ਰੋਤਸਾਹਨ ਦਲੀਪ ਕੁਮਾਰ ਨੇ ਇਸ ਮੌਕੇ ਹਾਜ਼ਰ ਪ੍ਰਮੁੱਖ ਸਖਸ਼ੀਅਤਾਂ ਦਾ ਸਵਾਗਤ ਕੀਤਾ।ਮੁੱਖ ਮੰਤਰੀ ਨੇ ਜੀ.ਐਸ.ਟੀ. ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੀਆਂ ਉਦਯੋਗਿਕ ਇਕਾਈਆਂ ਦੀ ਵੀ ਸ਼ਲਾਘਾ ਕੀਤੀ। ਭਗਵੰਤ ਮਾਨ ਨੇ ਉਦਯੋਗ ਨੂੰ ਪ੍ਰਫੁੱਲਤ ਕਰਨ ਵਾਸਤੇ ਉੱਤਮ ਕਾਰਗੁਜ਼ਾਰੀ ਲਈ ਸੰਗਰੂਰ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਕਪੂਰਥਲਾ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੂੰ ਵੀ ਸਨਮਾਨਿਤ ਕੀਤਾ। ਉਨ੍ਹਾਂ ਨੇ ਬਿਹਤਰ ਕਾਰਗੁਜ਼ਾਰੀ ਲਈ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ, ਤਰਨਤਾਰਨ ਦੇ ਡਿਪਟੀ ਕਮਿਸ਼ਨਰ ਡਾ. ਰਿਸ਼ੀ ਪਾਲ ਅਤੇ ਬਰਨਾਲਾ ਦੇ ਡਿਪਟੀ ਕਮਿਸ਼ਨਰ ਪੂਨਮ ਦੀਪ ਕੌਰ ਨੂੰ ਵੀ ਸਨਮਾਨਿਤ ਕੀਤਾ।ਇਸ ਮੌਕੇ ਸੀ.ਈ.ਓ. ਇਨਵੈਸਟ ਪੰਜਾਬ ਕੇ.ਕੇ. ਯਾਦਵ ਨੇ ਧੰਨਵਾਦ ਮਤਾ ਪੇਸ਼ ਕੀਤਾ।

ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ: ਕੁਲਦੀਪ ਸਿੰਘ ਧਾਲੀਵਾਲ

0

ਖੇਤੀਬਾੜੀ ਮੰਤਰੀ ਨੇ ਫੂਡ ਪ੍ਰੋਸੈਸਿੰਗ ਖੇਤਰ ਨੂੰ ਖੁਸ਼ਹਾਲੀ ਦੇ ਮੁੱਖ ਸੂਤਰ ਵਜੋਂ ਕੀਤਾ ਸੂਚੀਬੱਧ
ਪੰਜਾਬੀ ਖ਼ਬਰਸਾਰ ਬਿਉਰੋ
ਐੱਸ.ਏ.ਐੱਸ. ਨਗਰ, 24 ਫਰਵਰੀ :ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਦਰਅਸਲ ‘ਰੰਗਲਾ ਪੰਜਾਬ’ ਬਣਾਉਣ ਵਾਲੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸਨਅਤਕਾਰਾਂ ਨੂੰ ਸੂਬੇ ਵਿੱਚ ਖਾਸ ਕਰਕੇ ਫੂਡ ਪ੍ਰੋਸੈਸਿੰਗ ਖੇੇਤਰ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਅਤੇ ਉਦਯੋਗਿਕ ਖੇਤਰ ਨੂੰ ਪੰਜਾਬ ਦੇ ਸਰਬਪੱਖੀ ਵਿਕਾਸ ਤੇ ਖੁਸ਼ਹਾਲੀ ਦਾ ਸੂਤਰਧਾਰ ਦੱਸਿਆ। 5ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ -2023 ਦੇ ਆਖ਼ਰੀ ਦਿਨ ਐਗਰੀ-ਫੂਡ ਪ੍ਰੋਸੈਸਿੰਗ ‘ਤੇ ਅਧਾਰਤ ਸੈਸ਼ਨ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਉਪਜਾਊ ਜਮੀਨ, ਵਧੀਆ ਗੁਣਵੱਤਾ ਵਾਲੇ ਨਹਿਰੀ ਪਾਣੀ, ਖੇਤੀ ਮਾਹਿਰ ਅਤੇ ਪ੍ਰਮੁੱਖ ਖੋਜਾਂ ਦੇ ਨਾਲ-ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਰੂਪ ਵਿੱਚ ਖੇਤੀ ਅਧਾਰਤ ਵਿੱਦਿਅਕ ਅਦਾਰੇ ਮੌਜੂਦ ਹਨ, ਇਸ ਕਰਕੇ ਪੰਜਾਬ ਨਿਵੇਸ਼ਕਾਂ ਲਈ ਇੱਕ ਢੁਕਵਾਂ ਸਥਾਨ ਹੈ।ਡੇਅਰੀ ਫਾਰਮਿੰਗ ਦੀ ਮਹੱਤਤਾ ਦਾ ਹਵਾਲਾ ਦਿੰਦੇ ਹੋਏ ਮੰਤਰੀ ਨੇ ਸ੍ਰੀ ਮੁਕਤਸਰ ਸਾਹਿਬ ਨੂੰ ਮੱਛੀ ਪਾਲਣ ਦੇ ਧੁਰੇ ਵਜੋਂ ਉਭਾਰਨ ਦੀ ਸੰਭਾਵਨਾ ਦਾ ਜ਼ਿਕਰ ਕੀਤਾ ਅਤੇ ਇਸ ਖੇਤਰ ਦੇ ਵੱਧ ਤੋਂ ਵੱਧ ਵਿਕਾਸ ਲਈ ਢੁਕਵੇਂ ਮੰਡੀਕਰਨ ‘ਤੇ ਜ਼ੋਰ ਦਿੱਤਾ। ਲੋਕਾਂ ਲਈ ਸਿਹਤਮੰਦ ਭੋਜਨ ਨੂੰ ਯਕੀਨੀ ਬਣਾਉਣ ਦੇ ਪੱਖ ‘ਤੇ ਬੋਲਦਿਆਂ, ਮੰਤਰੀ ਨੇ ਨਿਵੇਸ਼ਕਾਂ ਨੂੰ ਸੂਬੇ ਭਰ ’ਚ ਕੋਲਡ ਸਟੋਰ ਸਥਾਪਤ ਕਰਨ ‘ਤੇ ਧਿਆਨ ਦੇਣ ਦੀ ਅਪੀਲ ਕੀਤੀ।ਬੁਲਾਰਿਆਂ ਵਿੱਚ, ਪੈਪਸੀਕੋ ਦੇ ਜਾਰਜ ਕੂਵਰ ਨੇ ਖਪਤਕਾਰਾਂ ਲਈ ਸਿਹਤਮੰਦ ਅਤੇ ਚੰਗੇ ਭੋਜਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਕਿਸਾਨਾਂ ਨੂੰ ਪੈਪਸੀਕੋ ਦਾ ਸਭ ਤੋਂ ਵੱਡਾ ਭਾਈਵਾਲ ਗਰਦਾਨਿਆ। ਉਨਾਂ ਨੇ ਕੰਪਨੀ ਦੀ ਨਿਰਮਾਣ ਪ੍ਰਕਿਰਿਆ ਵਿੱਚ ਨਵਿਆਉਣਯੋਗ ਊਰਜਾ ਦੀ ਵਰਤੋਂ ਦੇ ਮਹੱਤਵ ‘ਤੇ ਵੀ ਜ਼ੋਰ ਦਿੱਤਾ।ਨੈਸਲੇ ਇੰਡੀਆ ਦੇ ਸੰਦੀਪ ਗੋਇਲ ਨੇ ਕਿਸਾਨ ਭਾਈਚਾਰੇ ਨਾਲ ਨਜ਼ਦੀਕੀ ਤਾਲਮੇਲ ਨਾਲ ਕੰਮ ਕਰਨ ਬਾਰੇ ਵਿਚਾਰ ਪੇਸ਼ ਕੀਤੇ। ਉਨਾਂ ਅੱਗੇ ਦੱਸਿਆ ਕਿ ਨੈਸਲੇ ਕਿਸਾਨਾਂ ਤੋਂ ਖਰੀਦੇ ਗਏ ਦੁੱਧ ਨੂੰ ਹਮੇਸ਼ਾ ਤਾਜ਼ਾ ਅਤੇ ਠੰਡਾ ਰੱਖਣ ਲਈ ਫਾਰਮ ਕੂਲਿੰਗ ਟੈਂਕਾਂ ਦੀ ਵਰਤੋਂ ਕਰਦਾ ਹੈ, ਬਾਇਓ ਡਾਇਜੈਸਟਰਾਂ ਦੀ ਵਰਤੋਂ ਖਾਦ ਨੂੰ ਬਾਇਓ ਗੈਸ ਵਿੱਚ ਬਦਲਣ ਦੇ ਨਾਲ-ਨਾਲ ਇਲੈਕਟਿ?ਰਕ ਵਾਹਨਾਂ ਰਾਹੀਂ ਦੁੱਧ ਦੀ ਢੋਆ-ਢੁਆਈ ਲਈ ਵੀ ਕੀਤੀ ਜਾਂਦੀ ਹੈ।ਵੈਲਸਪਨ ਤੋਂ ਅਨਯ ਸ਼ੁਕਲਾ ਨੇ ਲਾਜਿਸਟਿਕ ਫੈਕਟਰ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਅਤੇ ਇਸ ਦੇ ਹਿੱਸੇ ਵਜੋਂ ਦੱਸਿਆ ਕਿ ਉਨ੍ਹਾਂ ਦੀ ਕੰਪਨੀ ਸਥਾਈ ਗੋਦਾਮਾਂ (ਵੇਅਰਹਾਊਸਾਂ) ਜੋ ਸੂਰਜੀ ਊਰਜਾ ਉੱਤੇ ਅਧਾਰਤ ਹਨ, ਦੇ ਖੇਤਰ ਨਾਲ ਸਬੰਧਤ ਹੈ ਅਤੇ ਵਾਤਾਵਰਣ ਪੱਖੀ ਹਰਿਤ ਤਕਨਾਲੋਜੀ ਦੀ ਵਰਤੋਂ ਲਈ ਵਚਨਬੱਧ ਹੈ।

‘‘ਨਿਵੇਸ਼ ਲਈ ਤੁਸੀਂ ਇਰਾਦਾ ਬਣਾਓ, ਪੰਜਾਬ ਸਰਕਾਰ ਸਹਿਯੋਗ ਲਈ ਤਿਆਰ’’ ਅਮਨ ਅਰੋੜਾ ਵੱਲੋਂ ਉਦਯੋਗਪਤੀਆਂ ਨੂੰ ਸੱਦਾ

0

ਪੰਜਾਬ ਦੇ ਟੈਕਸਟਾਈਲ ਵਿੱਚ ਮੋਹਰੀ ਸੂਬਾ ਬਣਨ ਦੀਆਂ ਅਥਾਹ ਸੰਭਾਵਨਾਵਾਂ: ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ
ਪੰਜਾਬੀ ਖ਼ਬਰਸਾਰ ਬਿਉਰੋ
ਐਸ.ਏ.ਐਸ ਨਗਰ੍ਹ, 24 ਫਰਵਰੀ: ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਦੇਸ਼ ਭਰ ਦੇ ਟੈਕਸਟਾਈਲ ਅਤੇ ਐਪਰਲ ਉਤਪਾਦਨ ਵਿੱਚ ਮੋਹਰੀ ਸੂਬਾ ਬਣਨ ਦੀ ਅਥਾਹ ਸੰਭਾਵਨਾਵਾਂ ਹਨ ਕਿਉਂਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਦਯੋਗਾਂ ਦਾ ਸਮਰਥਨ ਕਰ ਰਹੀ ਹੈ।ਅੱਜ ਇੱਥੇ ਇੰਡੀਆ ਸਕੂਲ ਆਫ਼ ਬਿਜ਼ਨਸ (ਆਈ.ਐਸ.ਬੀ.), ਐਸ.ਏ.ਐਸ. ਨਗਰ (ਮੋਹਾਲੀ) ਵਿਖੇ 5ਵੇਂ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ 2023 ਦੇ ਦੂਜੇ ਦਿਨ “ਪੰਜਾਬ ਵਿੱਚ ਟੈਕਸਟਾਈਲ- ਨੀਤੀ, ਬੁਨਿਆਦੀ ਢਾਂਚਾ, ਲਿੰਕੇਜ ਅਤੇ ਰੁਝਾਨ” ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਉਦਯੋਗਪਤੀਆਂ ਨੂੰ ਪ੍ਰਸਨਲਾਈਜ਼ਡ ਟਾਸਕ ਫੋਰਸ ਸਮੇਤ ਹਰ ਤਰ੍ਹਾਂ ਦੀ ਸਹਾਇਤਾ ਦੇਣ ਦੀ ਪੇਸ਼ਕਸ਼ ਕੀਤੀ। ਉਨ੍ਹਾਂ ਦੱਸਿਆ ਕਿ ਉਦਯੋਗਪਤੀ ਇੱਕ ਟਾਸਕ ਫੋਰਸ ਬਣਾ ਸਕਦੇ ਹਨ, ਜਿਸ ਵਿੱਚ ਉਹ ਆਪਣੀ ਮਰਜ਼ੀ ਅਨੁਸਾਰ ਸਰਕਾਰੀ ਅਧਿਕਾਰੀਆਂ ਨੂੰ ਚੁਣ ਸਕਦੇ ਹਨ, ਤਾਂ ਜੋ ਉਨ੍ਹਾਂ ਦੇ ਮਸਲੇ ਜਲਦੀ ਹੱਲ ਕੀਤੇ ਜਾ ਸਕਣ। ਉਨ੍ਹਾਂ ਭਰੋਸਾ ਦਿੱਤਾ ਕਿ ਉਦਯੋਗਾਂ ਦੀ ਮੰਗ ਅਨੁਸਾਰ ਪਾਣੀ ਦੇ ਖਰਚੇ ਵੀ ਘਟਾਏ ਜਾਣਗੇ। ਉਨ੍ਹਾਂ ਨੇ ਸਨਅਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਵਿੱਚ ਉਦਯੋਗਿਕ ਕ੍ਰਾਂਤੀ ਲਈ ਆਪਣੇ ਵਿਚਾਰ ਪੇਸ਼ ਕਰਨ ਅਤੇ ਮਾਨ ਸਰਕਾਰ ਇਨ੍ਹਾਂ ਵਿਚਾਰਾਂ ਦਾ ਸਵਾਗਤ ਕਰੇਗੀ।ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਸੰਮੇਲਨ ਸੂਬੇ ਵਿੱਚ ਨਿਵੇਸ਼ ਨੂੰ ਵੱਡਾ ਹੁਲਾਰਾ ਦੇਵੇਗਾ, ਜਿਸ ਨਾਲ ਉਦਯੋਗਿਕ ਵਿਕਾਸ ਨੂੰ ਨਵੀਆਂ ਲੀਹਾਂ ‘ਤੇ ਲਿਜਾਣ ਵਿੱਚ ਮਦਦ ਮਿਲੇਗੀ। ਪੰਜਾਬ ਸਰਕਾਰ ਦੇ ਪਾਰਦਰਸ਼ੀ ਅਤੇ ਇਮਾਨਦਾਰ ਸ਼ਾਸਨ ਦੇ ਮਾਡਲ ਕਾਰਨ ਪੰਜਾਬ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਉਭਰਿਆ ਹੈ।ਉਨ੍ਹਾਂ ਕਿਹਾ ਕਿ ਉਦਯੋਗਾਂ ਨੂੰ ਸਿਰਫ਼ ਸਪੋਰਟਿਵ ਪ੍ਰਣਾਲੀ ਅਤੇ ਅਨੁਕੂਲ ਵਾਤਾਵਰਣ ਚਾਹੀਦਾ ਹੈ ਅਤੇ ਮਾਨ ਸਰਕਾਰ ਪਹਿਲਾਂ ਹੀ ਉਦਯੋਗਾਂ ਨੂੰ ਸਾਜ਼ਗਾਰ ਮਾਹੌਲ ਅਤੇ ਹੁਨਰਮੰਦ ਕਿਰਤੀ ਮੁਹੱਈਆ ਕਰਵਾਉਣ ਦੇ ਨਾਲ-ਨਾਲ ਕਾਰੋਬਾਰ ਕਰਨ ਦੀ ਸੌਖ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ।ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਤਿੰਨ ਜ਼ਿਲ੍ਹੇ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਟੈਕਸਟਾਈਲ ਅਤੇ ਐਪਰਲ ਉਦਯੋਗ ਲਈ ਪ੍ਰਸਿੱਧ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਵਿੱਚ ਟੈਕਸਟਾਈਲ ਅਤੇ ਐਪਰਲ ਦੀਆਂ 1,200 ਯੂਨਿਟਾਂ ਹਨ, ਜਿਹਨਾਂ ਵਿੱਚ 1.2 ਲੱਖ ਤੋਂ ਵੱਧ ਲੋਕਾਂ ਨੂੰ ਸਿੱਧੇ ਤੌਰ ’ਤੇ ਰੋਜ਼ਗਾਰ ਮਿਲਿਆ ਹੋਇਆ ਹੈ।ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਟ?ਰਾਈਡੈਂਟ, ਨਾਹਰ, ਵਰਧਮਾਨ, ਸ਼ਿੰਗੋਰਾ, ਸਪੋਰਟਕਿੰਗ, ਨਿਵੀਆ, ਸਾਵੀ, ਅਵਨੀ ਟੈਕਸਟਾਈਲਜ਼, ਜੇਸੀਟੀ ਮਿੱਲਜ਼, ਅਤੇ ਇੰਡੀਅਨ ਐਕਰੀਲਿਕਸ ਸਮੇਤ ਪ੍ਰਮੁੱਖ ਟੈਕਸਟਾਈਲ ਦਿੱਗਜ਼ ਹਨ ਅਤੇ ਹਾਲ ਹੀ ਵਿੱਚ ਸਨਾਥਨ ਟੈਕਸਟਾਈਲ ਨੇ ਸੂਬੇ ਵਿੱਚ 1600 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ। ਇਸ ਦੇ ਨਾਲ ਹੀ ਪੰਜਾਬ ਨੇ ਜ਼ਾਰਾ, ਐਚ ਐਂਡ ਐਮ ਤੋਂ ਲੈ ਕੇ ਜੇਸੀ ਪੈਨੀ ਵਰਗੇ ਅੰਤਰਰਾਸ਼ਟਰੀ ਬ੍ਰਾਂਡਾਂ ਲਈ ਕੱਪੜੇ ਅਤੇ ਰਾਸ਼ਟਰਮੰਡਲ ਖੇਡਾਂ ਵਿੱਚ ਵਰਤੀਆਂ ਜਾ ਰਹੀਆਂ ਨੈੱਟ ਬਾਲਾਂ ਤਿਆਰ ਕਰਕੇ ਅੰਤਰਰਾਸ਼ਟਰੀ ਪੱਧਰ ’ਤੇ ਇੱਕ ਵਿਸ਼ੇਸ਼ ਸਥਾਨ ਬਣਾਇਆ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਟੈਕਸਟਾਈਲ ਖੇਤਰ ਵਿੱਚ 11 ਪ੍ਰਮੁੱਖ ਵਿਸ਼ੇਸ਼ ਖੋਜ ਸੰਸਥਾਵਾਂ ਹਨ। ਇਸ ਤੋਂ ਇਲਾਵਾ, ਪੰਜਾਬ ਵਿੱਚ ਲਗਭਗ 80,000 ਵਿਦਿਆਰਥੀਆਂ ਦੇ ਦਾਖਲੇ ਦੀ ਸਮਰੱਥਾ ਵਾਲੀਆਂ 350 ਤੋਂ ਵੱਧ ਆਈ.ਟੀ.ਆਈਜ਼. ਹਨ ਜਿਨ੍ਹਾਂ ਵਿੱਚ ਟੈਕਸਟਾਈਲ ਅਤੇ ਐਪਰਲ ਸੈਕਟਰ ਕੋਰਸਾਂ ਸਮੇਤ 70 ਤੋਂ ਵੱਧ ਕੋਰਸ ਕਰਵਾਏ ਜਾਂਦੇ ਹਨ। ਇਸ ਦੇ ਨਾਲ ਹੀ ਸੂਬੇ ਵਿੱਚ 60,000 ਸਿਖਲਾਈ ਸਮਰੱਥਾ ਵਾਲੇ 1,000 ਤੋਂ ਵੱਧ ਹੁਨਰ ਵਿਕਾਸ ਕੇਂਦਰ ਹਨ। ਟੈਕਸਟਾਈਲ ਅਤੇ ਅਪਰੈਲ ਸੈਕਟਰ ਤਹਿਤ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ 250 ਸਿਖਲਾਈ ਭਾਈਵਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ।ਪੰਜਾਬ ਹੁਨਰ ਵਿਕਾਸ ਮਿਸ਼ਨ ਦੀ ਐਮ ਡੀ ਸ੍ਰੀਮਤੀ ਦੀਪਤੀ ਉੱਪਲ ਨੇ ਕਿਹਾ ਕਿ ਸੂਬੇ ਦੀ ਉਦਯੋਗਿਕ ਨੀਤੀ ਸਮੇਂ ਦੀ ਲੋੜ ਅਨੁਸਾਰ ਤਿਆਰ ਕੀਤੀ ਗਈ ਹੈ। ਪੰਜਾਬ ਲੈਂਡ ਡਿਵੈਲਪਮੈਂਟ ਚਾਰਜਿਜ਼ ਅਤੇ ਸਟੈਂਪ ਡਿਊਟੀ ਚਾਰਜ ਤੋਂ 100 ਫ਼ੀਸਦ ਛੋਟ/ਮੁਆਵਜ਼ਾ ਦੇਣ ਤੋਂ ਇਲਾਵਾ ਬਿਜਲੀ ਡਿਊਟੀ ਵਿੱਚ ਛੋਟ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਟੈਕਸਟਾਈਲ ਉਤਪਾਦਾਂ ਦਾ ਸਭ ਤੋਂ ਵੱਡਾ ਬਰਾਮਦਕਾਰ ਹੈ। ਸੂਬਾ ਸਰਕਾਰ ਛੋਟੇ ਅਤੇ ਦਰਮਿਆਨੇ ਉੱਦਮੀਆਂ ’ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ।ਕੈਬਨਿਟ ਮੰਤਰੀ ਵੱਲੋਂ ਪੈਨਲਿਸਟਸ ਐਮ.ਡੀ. ਸਨਾਥਨ ਟੈਕਸਟਾਈਲਜ਼ ਸ੍ਰੀ ਪਰੇਸ਼ ਦੱਤਾਨੀ, ਸੀ ਈ ਓ ਸਾਵੀ ਐਕਸਪੋਰਟਸ ਸ੍ਰੀ ਮੁਕੁਲ ਵਰਮਾ, ਚੇਅਰਮੈਨ ਸੀ.ਆਈ.ਆਈ. ਅਤੇ ਪ੍ਰਧਾਨ ਗੰਗਾ ਐਕਰੋਵੂਲਜ਼ ਸ੍ਰੀ ਅਮਿਤ ਥਾਪਰ ਅਤੇ ਐਮ ਡੀ ਸ਼ਿੰਗੋਰਾ ਟੈਕਸਟਾਈਲਜ਼ ਸ੍ਰੀ ਅਮਿਤ ਜੈਨ ਦਾ ਸਨਮਾਨਿਤ ਕੀਤਾ ਗਿਆ।

ਨੈਸ਼ਨਲ ਅਸੈਸਮੈਂਟ ਐਂਡ ਐਕਰੀਡੇਸ਼ਨ ਕੌਂਸਲ (ਨੈਕ) ਦੀ ਪੀਅਰ ਟੀਮ ਨੇ ਪੰਜਾਬ ਕੇਂਦਰੀ ਯੂਨੀਵਰਸਿਟੀ ਦਾ ਦੌਰਾ ਕੀਤਾ

0

ਸੁਖਜਿੰਦਰ ਮਾਨ
ਬਠਿੰਡਾ, 24 ਫਰਵਰੀ : ਨੈਸ਼ਨਲ ਅਸੈਸਮੈਂਟ ਐਂਡ ਐਕਰੀਡੀਟੇਸ਼ਨ ਕੌਂਸਲ (ਨੈਕ) ਦੀ ਪੰਜ ਮੈਂਬਰੀ ਪੀਅਰ ਟੀਮ ਨੇ ਨੈਕ ਦੀ ਸਕੋਰ ਵੈਲਿਊਜ਼ ਐਕਰੀਡੀਟੇਸ਼ਨ ਪ੍ਰਕਿਰਿਆ ਅਧੀਨ ਯੂਨੀਵਰਸਿਟੀ ਦੇ ਦੂਜੇ ਦੌਰ ਦੇ ਮੁਲਾਂਕਣ ਲਈ 22 ਤੋਂ 24 ਫਰਵਰੀ ਤੱਕ ਪੰਜਾਬ ਕੇਂਦਰੀ ਯੂਨੀਵਰਸਿਟੀ ਦਾ ਦੌਰਾ ਕੀਤਾ। ਪੀਅਰ ਟੀਮ ਦੇ ਚੇਅਰਮੈਨ ਭਾਰਤੀ ਵਿਦਿਆਪੀਠ, ਪੁਣੇ ਦੇ ਵਾਈਸ ਚਾਂਸਲਰ ਪ੍ਰੋ. ਮਾਨਿਕਰਾਓ ਐਮ. ਸੌਲੰਖੇ ਸਨ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਪੀਅਰ ਟੀਮ ਦਾ ਸਵਾਗਤ ਕੀਤਾ।ਦੌਰੇ ਦੇ ਪਹਿਲੇ ਦਿਨ ਯੂਨੀਵਰਸਿਟੀ ਕੈਂਪਸ ਵਿੱਚ ਪਹੁੰਚਣ ’ਤੇ ਨੈਕ ਪੀਅਰ ਟੀਮ ਦਾ ਸੀਯੂਪੀਬੀ ਅਧਿਕਾਰੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਐੱਨਐੱਸਐੱਸ ਵਾਲੰਟੀਅਰਾਂ ਵੱਲੋਂ ਨੈਕ ਪੀਅਰ ਟੀਮ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਉਦਘਾਟਨੀ ਸੈਸ਼ਨ ਵਿੱਚ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਯੂਨੀਵਰਸਿਟੀ ਦੇ ਕੰਮਕਾਜ ਬਾਰੇ ਦੱਸਿਆ ਅਤੇ ਅਕਾਦਮਿਕ, ਪ੍ਰਸ਼ਾਸਨਿਕ ਅਤੇ ਬੁਨਿਆਦੀ ਢਾਂਚੇ ਦੇ ਪੱਖੋਂ ਹੋਈ ਪ੍ਰਗਤੀ ਬਾਰੇ ਪੀਅਰ ਟੀਮ ਨੂੰ ਜਾਣੂ ਕਰਵਾਇਆ। ਪੀਅਰ ਟੀਮ ਨੇ ਆਈਕਿਊਏਸੀ ਦੇ ਡਾਇਰੈਕਟਰ ਪ੍ਰੋ. ਮੋਨੀਸ਼ਾ ਧੀਮਾਨ ਨਾਲ ਗੱਲਬਾਤ ਕੀਤੀ। ਇਸ ਤੋਂ ਬਾਅਦ ਯੂਨੀਵਰਸਿਟੀ ਦੇ ਡੀਨ, ਵਿਭਾਗਾਂ ਦੇ ਮੁਖੀਆਂ ਅਤੇ ਵੱਖ-ਵੱਖ ਸੈੱਲਾਂ ਦੇ ਮੁਖੀਆਂ ਨੇ ਵੀ ਪਿਛਲੇ ਕੁਝ ਸਾਲਾਂ ਵਿੱਚ ਆਪਣੇ ਵਿਭਾਗਾਂ ਦੀਆਂ ਗਤੀਵਿਧੀਆਂ, ਪ੍ਰਾਪਤੀਆਂ ਅਤੇ ਭਵਿੱਖ ਦੀਆਂ ਯੋਜਨਾਵਾਂ ਨੂੰ ਨੈਕ ਪੀਅਰ ਟੀਮ ਦੇ ਸਾਹਮਣੇ ਸਾਂਝਾ ਕੀਤਾ। ਸ਼ਾਮ ਨੂੰ ਪੀਅਰ ਟੀਮ ਨੇ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਭਾਰਤੀ ਸੱਭਿਆਚਾਰਕ ਏਕਤਾ ਨੂੰ ਦਰਸਾਉਣ ਲਈ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੁਆਰਾ ਆਯੋਜਿਤ ਇੱਕ ਵਿਸ਼ੇਸ਼ ਸੱਭਿਆਚਾਰਕ ਪ੍ਰੋਗਰਾਮ ਵਿੱਚ ਹਿੱਸਾ ਲਿਆ, ਜਿਸ ਵਿੱਚ ਸੀਯੂਪੀਬੀ ਵਿੱਚ ਪੜ੍ਹ ਰਹੇ 27 ਵੱਖ-ਵੱਖ ਰਾਜਾਂ ਅਤੇ 7 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਵਿਦਿਆਰਥੀਆਂ ਨੇ ’ਏਕ ਭਾਰਤ ਸਰਵੋਤਮ ਭਾਰਤ’ ਦੀ ਝਲਕ ਪੇਸ਼ ਕਰਦੇ ਹੋਏ ਸ਼ਾਨਦਾਰ ਪ੍ਰਦਰਸ਼ਨ ਕੀਤਾ।ਦੌਰੇ ਦੇ ਦੂਜੇ ਅਤੇ ਤੀਜੇ ਦਿਨ ਪੀਅਰ ਟੀਮ ਦੇ ਯੂਨੀਵਰਸਿਟੀ ਦੀ ਐਗਜਿਕੁਟਿਵ ਕੌਂਸਲ, ਅਕਾਦਮਿਕ ਕੌਂਸਲ, ਵਿੱਤ ਕਮੇਟੀ, ਯੋਜਨਾ ਬੋਰਡ, ਬਿਲਡਿੰਗ ਐਡਵਾਈਜ਼ਰੀ ਕਮੇਟੀ ਅਤੇ ਯੂਨੀਵਰਸਿਟੀ ਦੇ ਅਧਿਕਾਰੀਆਂ ਨਾਲ ਵੱਖ-ਵੱਖ ਗੱਲਬਾਤ ਸੈਸ਼ਨ ਕਰਵਾਏ ਗਏ। ਪ੍ਰੀਖਿਆਵਾਂ ਕੰਟਰੋਲਰ ਅਤੇ ਕਾਰਜਕਾਰੀ ਰਜਿਸਟਰਾਰ ਪ੍ਰੋ. ਬੀ.ਪੀ. ਗਰਗ ਨੇ ਯੂਨੀਵਰਸਿਟੀ ਦੇ ਵੱਖ-ਵੱਖ ਪ੍ਰਸ਼ਾਸਨਿਕ ਦਫ਼ਤਰਾਂ ਦੇ ਕੰਮਕਾਜ, ਪ੍ਰੀਖਿਆ ਪ੍ਰਕਿਰਿਆ ਅਤੇ ਮੁਲਾਂਕਣ ਪੈਟਰਨ ਬਾਰੇ ਜਾਣਕਾਰੀ ਦਿੱਤੀ। ਡੀਨ ਇੰਚਾਰਜ ਅਕਾਦਮਿਕ ਪ੍ਰੋ. ਆਰ.ਕੇ ਵੁਸੀਰੀਕਾ; ਆਈਕਿਊਏਸੀ ਡਾਇਰੈਕਟਰ ਪ੍ਰੋ. ਮੋਨੀਸ਼ਾ ਧੀਮਾਨ; ਖੋਜ ਅਤੇ ਵਿਕਾਸ ਸੈੱਲ ਦੇ ਡਾਇਰੈਕਟਰ ਪ੍ਰੋ. ਅੰਜਨਾ ਮੁਨਸ਼ੀ; ਵਿੱਤ ਅਧਿਕਾਰੀ ਪ੍ਰੋ. ਪੀ.ਕੇ ਮਿਸ਼ਰਾ; ਅਤੇ ਖਰੀਦ ਅਧਿਕਾਰੀ ਪ੍ਰੋ. ਅਨਿਲ ਮੰਥਾ ਨੇ ਆਪੋ-ਆਪਣੇ ਦਫ਼ਤਰਾਂ ਦੇ ਕਾਰਜ ਸਾਂਝੇ ਕੀਤੇ। ਪੀਅਰ ਟੀਮ ਨੇ ਸਾਬਕਾ ਵਿਦਿਆਰਥੀਆਂ, ਮਾਪਿਆਂ, ਵਿਦਿਆਰਥੀਆਂ, ਟੀਚਿੰਗ, ਨਾਨ-ਟੀਚਿੰਗ ਸਟਾਫ਼ ਅਤੇ ਘੁੱਦਾ ਪਿੰਡ ਦੇ ਵਸਨੀਕਾਂ ਸਮੇਤ ਹੋਰ ਹਿੱਸੇਦਾਰਾਂ ਨਾਲ ਗੱਲਬਾਤ ਕੀਤੀ। ਪੀਅਰ ਟੀਮ ਨੇ ਸਾਰੇ ਹਿੱਸੇਦਾਰਾਂ ਖਾਸ ਕਰਕੇ ਮਾਪਿਆਂ ਅਤੇ ਸਾਬਕਾ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ’ਤੇ ਖੁਸ਼ੀ ਪ੍ਰਗਟਾਈ।ਪੀਅਰ ਟੀਮ ਨੇ ਆਪਣੇ ਤਿੰਨ ਦਿਨਾਂ ਪ੍ਰੋਗਰਾਮ ਤਹਿਤ ਲਗਭਗ 16 ਵਿਭਾਗਾਂ ਦਾ ਦੌਰਾ ਕੀਤਾ। ਟੀਮ ਨੇ ਪੰਜਾਬ ਕੇਂਦਰੀ ਯੂਨੀਵਰਸਿਟੀ ਵਿੱਚ ਸਥਿਤ ਖੋਜ ਪ੍ਰਯੋਗਸ਼ਾਲਾਵਾਂ, ਅਧਿਆਪਨ ਪ੍ਰਯੋਗਸ਼ਾਲਾਵਾਂ, ਲਾਇਬ੍ਰੇਰੀ, ਕੰਪਿਊਟਰ ਸੈਂਟਰ, ਆਡੀਓ ਵਿਜ਼ੂਅਲ ਸਟੂਡੀਓ, ਮਿਊਜ਼ੀਅਮ, ਪਸ਼ੂ ਘਰ, ਜਿਮਨੇਜ਼ੀਅਮ, ਬੋਟੈਨੀਕਲ ਗਾਰਡਨ, ਕਾਨੂੰਨੀ ਸਹਾਇਤਾ ਕਲੀਨਿਕ, ਲੜਕੇ ਅਤੇ ਲੜਕੀਆਂ ਦੇ ਹੋਸਟਲ, ਅੰਨਪੂਰਣਾ ਹਾਲ, ਸਿਹਤ ਕੇਂਦਰ ਆਦਿ ਵੱਖ ਵੱਖ ਸੁਵਿਧਾਵਾਂ ਦਾ ਦੌਰਾ ਕੀਤਾ ਅਤੇ ਸਵੈ ਅਧਿਐਨ ਰਿਪੋਰਟ (ਐੱਸਐੱਸਆਰ) ਦੇ ਮਾਪਦੰਡ ਅਨੁਸਾਰ ਗੁਣਾਤਮਕ ਮੈਟ੍ਰਿਕਸ (ਕਿਊਐਲਐਮ) ਨੂੰ ਪ੍ਰਮਾਣਿਤ ਕਰਨ ਲਈ ਸਮੀਖਿਆ ਕੀਤੀ।ਨੈਕ ਪੀਅਰ ਟੀਮ ਦੇ ਤਿੰਨ ਦਿਨਾਂ ਦੇ ਦੌਰੇ ਦੀ ਸਮਾਪਤੀ 24 ਫਰਵਰੀ, 2023 ਨੂੰ ਆਯੋਜਤ ਐਗਜ਼ਿਟ ਮੀਟਿੰਗ ਨਾਲ ਹੋਈ, ਜਿਸ ਵਿੱਚ ਨੈਕ ਪੀਅਰ ਟੀਮ ਦੇ ਪ੍ਰਧਾਨ ਪ੍ਰੋ. ਸੌਲੰਖੇ ਨੇ ਨੈਕ ਪੀਅਰ ਟੀਮ ਦੁਆਰਾ ਤਿਆਰ ਕੀਤੀ ਰਿਪੋਰਟ ਨੂੰ ਵਾਈਸ ਚਾਂਸਲਰ ਪ੍ਰੋ. ਤਿਵਾਰੀ ਨੂੰ ਸੌਂਪਿਆ। ਇਸ ਮੌਕੇ ’ਤੇ ਪ੍ਰੋ. ਤਿਵਾਰੀ ਨੇ ਨੈਕ ਟੀਮ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪੀਅਰ ਟੀਮ ਨੇ ਆਪਣੇ ਦੌਰੇ ਦੌਰਾਨ ਸਾਰੇ ਹਿੱਸੇਦਾਰਾਂ ਨੂੰ ਆਪਣੇ ਕਾਰਜ ਨੂੰ ਦਿਖਾਉਣ ਦਾ ਬਰਾਬਰ ਮੌਕਾ ਪ੍ਰਦਾਨ ਕੀਤਾ ਅਤੇ ਹੋਰ ਸੁਧਾਰ ਲਈ ਸਾਰਥਕ ਸੁਝਾਅ ਦਿੱਤੇ, ਜੋ ਯੂਨੀਵਰਸਿਟੀ ਨੂੰ ਨਵੇਂ ਮਾਪ ਦੰਡ ਸਥਾਪਤ ਕਰਨ ਵਿੱਚ ਮਦਦ ਕਰਨਗੇ।

ਵਿਧਾਇਕ ਅਮਿਤ ਰਤਨ ਦੇ ਕਰੀਬੀ ਰਿਸ਼ਮ ਗਰਗ ਨੂੰ ਅਦਾਲਤ ਨੇ ਜੇਲ੍ਹ ਭੇਜਿਆ

0

ਸੁਖਜਿੰਦਰ ਮਾਨ
ਬਠਿੰਡਾ, 24 ਫ਼ਰਵਰੀ : ਲੰਘੀ 16 ਫ਼ਰਵਰੀ ਨੂੰ ਸਥਾਨਕ ਸਰਕਟ ਹਾਊਸ ਵਿਚੋਂ ਚਾਰ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਕਾਬੂ ਕੀਤੇ ਗਏ ਬਠਿੰਡਾ ਦਿਹਾਤੀ ਹਲਕੇ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਦੇ ਕਰੀਬੀ ਰਿਸ਼ਮ ਗਰਗ ਨੂੰ ਅੱਜ ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਜੇਲ੍ਹ ਭੇਜ ਦਿੱਤਾ ਹੈ। ਵਿਜੀਲੈਂਸ ਵਲੋਂ ਸ਼੍ਰੀਮਤੀ ਦਲਜੀਤ ਕੌਰ ਦੀ ਅਦਾਲਤ ਵਿਚ ਰਿਸ਼ਮ ਨੂੰ ਪੇਸ਼ ਕਰਕੇ ਦਾਅਵਾ ਕੀਤਾ ਕਿ ਮੁਜਰਮ ਕੋਲੋ ਹਾਲੇ ਹੋਰ ਪੈਸਿਆਂ ਦੀ ਬਰਾਮਦਗੀ ਕਰਵਾਉਣੀ ਹੈ ਅਤੇ ਨਾਲ ਬੀਤੇ ਕੱਲ ਗ੍ਰਿਫਤਾਰ ਕੀਤੇ ਗਏ ਵਿਧਾਇਕ ਦੇ ਆਹਮੋ-ਸਾਹਮਣੇ ਬਿਠਾ ਕੇ ਪੁਛ ਪੜਤਾਲ ਕੀਤੀ ਜਾਣੀ ਹੈ। ਜਿਸਦੇ ਚੱਲਦੇ ਉਸਦਾ ਹੋਰ ਪੁਲਿਸ ਰਿਮਾਂਡ ਦਿੱਤਾ ਜਾਵੇ। ਪ੍ਰੰਤੂ ਮੁਜਰਮ ਦੇ ਵਕੀਲ ਗੁਰਜੀਤ ਸਿੰਘ ਖਡਿਆਲ ਨੇ ਵਿਜੀਲੈਂਸ ਦਾ ਵਿਰੋਧ ਕਰਦਿਆਂ ਦਾਅਵਾ ਕੀਤਾ ਕਿ ਲਗਾਤਾਰ ਅੱਠ ਦਿਨਾਂ ਤੋਂ ਪੁਲਿਸ ਰਿਮਾਂਡ ’ਤੇ ਚੱਲ ਰਹੇ ਰਿਸ਼ਮ ਗਰਗ ਕੋਲੋ ਪੁਛਗਿਛ ਕਰ ਚੁੱਕੀ ਹੈ ਤੇ ਹੁਣ ਹੋਰ ਰਿਮਾਂਡ ਦੇਣ ਦਾ ਕੋਈ ਤੁਕ ਨਹੀਂ ਹੈ। ਦੋਨਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਉਸਨੂੰ ਜੇਲ੍ਹ ਭੇਜਣ ਦੇ ਹੁਕਮ ਦਿੱਤੇ। ਉਧਰ ਵਿਜੀਲੈਂਸ ਦੇ ਅਧਿਕਾਰੀਆਂ ਵਲੋਂ ਰਿਸ਼ਮ ਨੂੰ ਅਦਾਲਤ ਵਿਚ ਪੇਸ਼ ਕਰਨ ਤੋਂ ਪਹਿਲਾਂ ਵਿਧਾਇਕ ਅਮਿਤ ਰਤਨ ਦੇ ਸਾਹਮਣੇ ਬਿਠਾ ਕੇ ਪੁਛਗਿਛ ਕੀਤੀ ਗਈ। ਵਿਧਾਇਕ ਅਮਿਤ ਰਤਨ, ਜਿਸਨੂੰ 22 ਫ਼ਰਵਰੀ ਦੀ ਦੇਰ ਰਾਤ ਰਾਜਪੁਰਾ ਕੋਲੋ ਗ੍ਰਿਫਤਾਰ ਕੀਤਾ ਗਿਆ ਸੀ, ਵਿਜੀਲੈਂਸ ਕੋਲ 27 ਫ਼ਰਵਰੀ ਤੱਕ ਰਿਮਾਂਡ ’ਤੇ ਹਨ।

Our Visitor

1910829