Home Blog Page 22

Punjab News : ਮਹਿਲਾਵਾਂ ਨੂੰ ਮਾਨ ਸਰਕਾਰ ਦਾ ਵੱਡਾ ਤੋਹਫ਼ਾ, ਇਸ ਤਾਰੀਖ਼ ਤੋਂ ਖ਼ਾਤਿਆਂ ‘ਚ ਆਉਣਗੇ ਪੈਸੇ

0

Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਹਿਲਾਵਾਂ ਲਈ ਇੱਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਯੋਗ ਮਹਿਲਾਵਾਂ ਨੂੰ 1 ਜੁਲਾਈ ਤੋਂ ਹਰ ਮਹੀਨੇ 1,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਮਹਿਲਾ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਅਕਤੂਬਰ ਮਹੀਨੇ ਤੱਕ ਵੀ ਪੂਰੀ ਹੁੰਦੀ ਹੈ, ਤਾਂ ਵੀ ਉਸ ਨੂੰ ਜੁਲਾਈ ਤੋਂ ਬਣਦਾ ਸਾਰਾ ਬਕਾਇਆ ਭੁਗਤਾਨ ਇਕੱਠਾ ਦਿੱਤਾ ਜਾਵੇਗਾ। ਯਾਨੀ ਕਿਸੇ ਵੀ ਯੋਗ ਲਾਭਪਾਤਰੀ ਨੂੰ ਇਸ ਯੋਜਨਾ ਦਾ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ 👉ਅੱਜ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਤਾਜਪੋਸ਼ੀ, ਥੋੜੇ ਹੀ ਸਮੇਂ ‘ਚ ਸੰਭਾਲਣਗੇ ਆਪਣਾ ਅਹੁਦਾ

CM ਭਗਵੰਤ ਮਾਨ ਨੇ ਕਿਹਾ ਕਿ ਇਹ ਸਕੀਮ ਸਿਰਫ਼ ਚੋਣਾਂ ਲਈ ਵਾਅਦਾ ਨਹੀਂ, ਸਗੋਂ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਲਈ ਸਰਕਾਰ ਦੀ ਲੰਬੇ ਸਮੇਂ ਦੀ ਵਚਨਬੱਧਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਹ ਯੋਜਨਾ ਲਗਾਤਾਰ ਜਾਰੀ ਰਹੇਗੀ ਅਤੇ ਇਸ ਨੂੰ ਵੋਟਾਂ ਹਾਸਲ ਕਰਨ ਨਾਲ ਜੋੜ ਕੇ ਨਹੀਂ ਦੇਖਣਾ ਚਾਹੀਦਾ। ਸਰਕਾਰ ਦੇ ਇਸ ਐਲਾਨ ਤੋਂ ਬਾਅਦ ਸੂਬੇ ਦੀਆਂ ਲੱਖਾਂ ਮਹਿਲਾਵਾਂ ਵਿੱਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਹੁਣ ਸਭ ਦੀ ਨਜ਼ਰ ਇਸ ਗੱਲ ‘ਤੇ ਟਿਕੀ ਹੋਈ ਹੈ ਕਿ ਸਕੀਮ ਦੀ ਰਜਿਸਟ੍ਰੇਸ਼ਨ ਅਤੇ ਲਾਗੂ ਕਰਨ ਦੀ ਪ੍ਰਕਿਰਿਆ ਕਦੋਂ ਅਤੇ ਕਿਵੇਂ ਸ਼ੁਰੂ ਕੀਤੀ ਜਾਂਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਭਾਜਪਾ ਦਾ ਮੁੱਖ ਟੀਚਾ ਹੈ ਡਬਲ ਇੰਜਣ ਦੀ ਸਰਕਾਰ : ਬਿੱਟੂ

0

Punjab News : ਪੰਜਾਬ ਭਾਜਪਾ ਵਿੱਚ ਅੱਜ ਇੱਕ ਮਹੱਤਵਪੂਰਨ ਸਿਆਸੀ ਬਦਲਾਅ ਦੇਖਣ ਨੂੰ ਮਿਲਿਆ, ਜਿੱਥੇ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਭਾਜਪਾ ਦੇ ਨਵੇਂ ਸੂਬਾ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਭਾਜਪਾ ਅਤੇ ਪੰਜਾਬ ਦੋਵਾਂ ਲਈ ਮਾਣ ਵਾਲਾ ਦਿਨ ਹੈ। ਉਨ੍ਹਾਂ ਦੱਸਿਆ ਕਿ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਦਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਪਾਰਟੀ ਨੇ ਮਾਲਵਾ ਖੇਤਰ ਨਾਲ ਸਬੰਧਤ ਕੇਵਲ ਸਿੰਘ ਢਿੱਲੋਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਹੈ।

ਇਹ ਵੀ ਪੜ੍ਹੋ 👉Patiala News: ਸੜਕ ਹਾਦਸੇ ਦਾ ਸ਼ਿਕਾਰ ਹੋਏ ਪ੍ਰਵਾਰ ਲਈ ‘ਮਸੀਹਾ’ ਬਣੇ ਬਹੁੜੇ ਪੰਜਾਬ ਦੇ ਸਿਹਤ ਮੰਤਰੀ !

ਬਿੱਟੂ ਨੇ ਕਿਹਾ ਕਿ ਭਾਜਪਾ ਦਾ ਮੁੱਖ ਟੀਚਾ ਪੰਜਾਬ ਵਿੱਚ ਡਬਲ ਇੰਜਣ ਦੀ ਸਰਕਾਰ ਬਣਾਉਣਾ ਅਤੇ ਸੂਬੇ ਨੂੰ ਵਿਕਾਸ ਅਤੇ ਖੁਸ਼ਹਾਲੀ ਦੀ ਨਵੀਂ ਰਾਹ ‘ਤੇ ਲੈ ਕੇ ਜਾਣਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਾਰਟੀ ਦੀ ਪੂਰੀ ਲੀਡਰਸ਼ਿਪ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਜ਼ਨ ਨੂੰ ਪੰਜਾਬ ਦੇ ਹਰ ਕੋਨੇ ਅਤੇ ਹਰ ਵਰਕਰ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਇਸ ਦੇ ਨਾਲ ਹੀ ਰਵਨੀਤ ਸਿੰਘ ਬਿੱਟੂ ਨੇ ਕੇਵਲ ਸਿੰਘ ਢਿੱਲੋਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅੱਜ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਤਾਜਪੋਸ਼ੀ, ਥੋੜੇ ਹੀ ਸਮੇਂ ‘ਚ ਸੰਭਾਲਣਗੇ ਆਪਣਾ ਅਹੁਦਾ

0

Punjab News : ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਅੱਜ ਰਸਮੀ ਤੌਰ ‘ਤੇ ਆਪਣਾ ਅਹੁਦਾ ਸੰਭਾਲਣ ਜਾ ਰਹੇ ਹਨ। ਇਸ ਮੌਕੇ ਨੂੰ ਲੈ ਕੇ ਭਾਜਪਾ ਵਰਕਰਾਂ ਅਤੇ ਆਗੂਆਂ ਵਿੱਚ ਖਾਸਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਜਾਣਕਾਰੀ ਮੁਤਾਬਕ ਕੇਵਲ ਸਿੰਘ ਢਿੱਲੋਂ ਸਵੇਰੇ 10 ਵਜੇ ਹਰਿਆਣਾ ਦੇ ਮੁੱਖ ਮੰਤਰੀ Nayab Singh Saini ਦੀ ਮੌਜੂਦਗੀ ਵਿੱਚ ਚਾਰਜ ਸੰਭਾਲਣਗੇ। ਇਸ ਤੋਂ ਬਾਅਦ ਚੰਡੀਗੜ੍ਹ ਦੇ ਸੈਕਟਰ 37 ਸਥਿਤ ਕਾਨੂੰਨ ਭਵਨ ਵਿੱਚ ਇੱਕ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ ਜਾਵੇਗਾ, ਜਿੱਥੇ ਪਾਰਟੀ ਦੇ ਕਈ ਸੀਨੀਅਰ ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਪਹੁੰਚਣਗੇ।

ਇਹ ਵੀ ਪੜ੍ਹੋ 👉ਜੰਤਰ-ਮੰਤਰ ‘ਤੇ 6 ਜੂਨ ਨੂੰ ਹੋਵੇਗਾ ਵੱਡਾ ਪ੍ਰਦਰਸ਼ਨ, ਸੋਨਮ ਵਾਂਗਚੁਕ ਪ੍ਰਦਰਸ਼ਨ ‘ਚ ਸ਼ਾਮਲ ਹੋਣਗੇ

ਸਮਾਗਮ ਵਿੱਚ ਭਾਜਪਾ ਦੇ ਰਾਸ਼ਟਰੀ ਉਪ ਪ੍ਰਧਾਨ Saudan Singh, ਰਾਸ਼ਟਰੀ ਜਨਰਲ ਸਕੱਤਰ Tarun Chugh, ਰਾਸ਼ਟਰੀ ਸਕੱਤਰ Narendra Singh Raina ਅਤੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ Sunil Jakhar ਸਮੇਤ ਕਈ ਪ੍ਰਮੁੱਖ ਚਿਹਰੇ ਸ਼ਿਰਕਤ ਕਰਨਗੇ। ਨਵੇਂ ਸੂਬਾ ਪ੍ਰਧਾਨ ਵਜੋਂ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਕੇਵਲ ਸਿੰਘ ਢਿੱਲੋਂ ਪਾਰਟੀ ਵਰਕਰਾਂ ਨਾਲ ਵੀ ਮੁਲਾਕਾਤ ਕਰਨਗੇ ਅਤੇ ਆਉਣ ਵਾਲੇ ਸਮੇਂ ਲਈ ਆਪਣੀਆਂ ਤਰਜੀਹਾਂ ਅਤੇ ਰਣਨੀਤੀ ਬਾਰੇ ਸੰਦੇਸ਼ ਦੇ ਸਕਦੇ ਹਨ।ਸਿਆਸੀ ਮਾਹਿਰਾਂ ਦੀ ਨਜ਼ਰ ਹੁਣ ਇਸ ਗੱਲ ‘ਤੇ ਟਿਕੀ ਹੋਈ ਹੈ ਕਿ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪੰਜਾਬ ਭਾਜਪਾ ਆਪਣੀ ਸੰਗਠਨਾਤਮਕ ਮਜ਼ਬੂਤੀ ਅਤੇ ਆਉਣ ਵਾਲੀਆਂ ਚੋਣਾਂ ਲਈ ਕਿਹੋ ਜਿਹੀ ਰਣਨੀਤੀ ਤਿਆਰ ਕਰਦੀ ਹੈ। ਫਿਲਹਾਲ, ਅੱਜ ਦਾ ਇਹ ਸਮਾਗਮ ਪੰਜਾਬ ਭਾਜਪਾ ਲਈ ਇੱਕ ਮਹੱਤਵਪੂਰਨ ਸਿਆਸੀ ਪੜਾਅ ਵਜੋਂ ਦੇਖਿਆ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Patiala News: ਸੜਕ ਹਾਦਸੇ ਦਾ ਸ਼ਿਕਾਰ ਹੋਏ ਪ੍ਰਵਾਰ ਲਈ ‘ਮਸੀਹਾ’ ਬਣੇ ਬਹੁੜੇ ਪੰਜਾਬ ਦੇ ਸਿਹਤ ਮੰਤਰੀ !

0

ਫ਼ਸਟ ਏਡ ਦੇਣ ਤੋਂ ਬਾਅਦ ਜਖ਼ਮੀਆਂ ਨੂੰ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ
Patiala News: ਸਿਆਸਤ ਤੋਂ ਪਹਿਲਾਂ ਨਾਮੀਂ ਡਾਕਟਰ ਰਹੇ ਪੰਜਾਬ ਦੇ ਸਿਹਤ ਮੰਤਰੀ ਡਾ ਬਲਵੀਰ ਸਿੰਘ ਬੀਤੀ ਰਾਤ ਸੜਕ ਹਾਦਸੇ ਦਾ ਸ਼ਿਕਾਰ ਹੋਏ ਇੱਕ ਪ੍ਰਵਾਰ ਲਈ ਮਸੀਹਾ ਬਣ ਕੇ ਬਹੁੜੇ। ਉਨ੍ਹਾਂ ਨਾਂ ਸਿਰਫ਼ ਸੜਕ ‘ਤੇ ਲਹੂ-ਲੁਹਾਣ ਪਏ ਹੋਏ ਜਖ਼ਮੀਆਂ ਨੂੰ ਫ਼ਸਟ ਏਡ ਦਿੱਤੀ, ਬਲਕਿ ਆਪਣੀ ਕਾਰ ਦੇ ਰਾਹੀਂ ਪਟਿਆਲਾ ਦੇ ਰਜਿੰਦਰਾ ਮੈਡੀਕਲ ਕਾਲਜ਼ ਵਿਚ ਦਾਖ਼ਲ ਕਰਵਾਇਆ। ਇਸ ਘਟਨਾ ਦੀ ਵੀਡੀਓ ਵੀ ਸ਼ੋਸਲ ਮੀਡੀਆ ‘ਤੇ ਵਾਈਰਲ ਹੋ ਰਹੀ ਹੈ, ਜਿਸਦੇ ਵਿਚ ਲੋਕਾਂ ਵੱਲੋਂ ਮੰਤਰੀ ਦੇ ਇਸ ਮਨੁੱਖਤਾ ਤੇ ਹਮਦਰਦੀ ਭਰੇ ਵਤੀਰੇ ਦੀ ਸਲਾਘਾ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਪਟਿਆਲਾ ਬੱਸ ਸਟੈਂਡ ਦੇ ਕੋਲ ਰਾਤੀ ਕਰੀਬ 10 ਵਜੇਂ ਇੱਕ ਬੁਲੇਟ ਮੋਟਰਸਾਈਕਲ ਅਤੇ ਸਕੂਟੀ ਵਿਚਕਾਰ ਜਬਰਦਸਤ ਟੱਕਰ ਹੋ ਗਈ।

ਇਹ ਵੀ ਪੜ੍ਹੋ 👉ਅੱਜ ਤੋਂ ਫਿਰ ਬਦਲੇਗਾ ਮੌਸਮ ਦਾ ਮਿਜਾਜ਼, ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਔਰੇਂਜ ਅਲਰਟ ਜਾਰੀ

ਇਸ ਹਾਦਸੇ ਵਿਚ ਦੋ ਜਣੇ ਜਖ਼ਮੀ ਹੋ ਗਏ। ਘਟਨਾ ਸਮੇਂ ਕੈਬਨਿਟ ਮੰਤਰੀ ਡਾ ਬਲਵੀਰ ਸਿੰਘ ਆਪਣੇ ਕਾਫ਼ਲੇ ਸਮੇਤ ਚੰਡੀਗੜ੍ਹ ਤੋਂ ਪਟਿਆਲਾ ਪੁੱਜੇ ਸਨ। ਇਸ ਦੌਰਾਨ ਨਵੇਂ ਬੱਸ ਅੱਡੇ ਨੇੜੇ ਹਾਦਸਾਗ੍ਰਸਤ ਵਿਅਕਤੀ ਸੜਕ ‘ਤੇ ਪਏ ਹੋਏ ਸਨ, ਜਿੰਨਾਂ ਨੂੰ ਦੇਖਦਿਆਂ ਹੀ ਮੰਤਰੀ ਨੇ ਆਪਣੇ ਕਾਫ਼ਲੇ ਨੂੰ ਰੋਕ ਕੇ ਮੌਕੇ ‘ਤੇ ਮੁੱਢਲੀ ਸਹਾਇਤਾ (First Aid) ਮੁਹੱਈਆ ਕਰਵਾਈ ਅਤੇ ਆਪਣੀ ਨਿੱਜੀ ਗੱਡੀ ਰਾਹੀਂ ਤੁਰੰਤ Rajindra Hospital ਵਿਖੇ ਭਰਤੀ ਕਰਵਾਇਆ। ਜਖ਼ਮੀਆਂ ਦੀ ਹਾਲਾਤ ਸਥਿਤ ਦੱਸੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਜੰਤਰ-ਮੰਤਰ ‘ਤੇ 6 ਜੂਨ ਨੂੰ ਹੋਵੇਗਾ ਵੱਡਾ ਪ੍ਰਦਰਸ਼ਨ, ਸੋਨਮ ਵਾਂਗਚੁਕ ਪ੍ਰਦਰਸ਼ਨ ‘ਚ ਸ਼ਾਮਲ ਹੋਣਗੇ

National News : ਸਿੱਖਿਆ ਸੁਧਾਰਕ ਅਤੇ ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਨੇ ਐਲਾਨ ਕੀਤਾ ਹੈ ਕਿ ਜੇਕਰ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ 5 ਜੂਨ ਤੱਕ ਅਸਤੀਫਾ ਨਹੀਂ ਦਿੰਦੇ, ਤਾਂ ਉਹ 6 ਜੂਨ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਹੋਣ ਵਾਲੇ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਣਗੇ। ਵਾਂਗਚੁਕ ਨੇ ਕਿਹਾ ਕਿ ਦੇਸ਼ ਦੀ ਸਿੱਖਿਆ ਪ੍ਰਣਾਲੀ ਦੀ ਮੌਜੂਦਾ ਹਾਲਤ ਅਤੇ ਸੁਧਾਰਾਂ ਨੂੰ ਲਾਗੂ ਕਰਨ ਵਿੱਚ ਹੋ ਰਹੀ ਦੇਰੀ ਨੂੰ ਲੈ ਕੇ ਉਹ ਚਿੰਤਿਤ ਹਨ। ਇਹ ਪ੍ਰਦਰਸ਼ਨ ਯੁਵਾਵਾਂ ਵੱਲੋਂ ਚਲਾਏ ਜਾ ਰਹੇ ਸੋਸ਼ਲ ਮੀਡੀਆ ਅੰਦੋਲਨ “ਕਾਕਰੋਚ ਜਨਤਾ ਪਾਰਟੀ” ਵੱਲੋਂ ਸੱਦਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ 👉 ਅੱਜ ਤੋਂ ਫਿਰ ਬਦਲੇਗਾ ਮੌਸਮ ਦਾ ਮਿਜਾਜ਼, ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਔਰੇਂਜ ਅਲਰਟ ਜਾਰੀ

ਸੀਜੇਪੀ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਸੋਨਮ ਵਾਂਗਚੁਕ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਅੰਦੋਲਨ ਲਈ ਮਾਣ ਵਾਲੀ ਗੱਲ ਹੈ। ਉੱਥੇ ਹੀ, ਵਾਂਗਚੁਕ ਨੇ ਵੀਡੀਓ ਸੰਦੇਸ਼ ਰਾਹੀਂ ਕਿਹਾ ਕਿ ਉਨ੍ਹਾਂ ਨੇ ਇਹ ਯਕੀਨੀ ਬਣਾਇਆ ਹੈ ਕਿ ਇਹ ਅੰਦੋਲਨ ਨੌਜਵਾਨਾਂ ਦੀ ਆਵਾਜ਼ ਹੈ ਅਤੇ ਕਿਸੇ ਵੀ ਵਿਦੇਸ਼ੀ ਪ੍ਰਭਾਵ ਤੋਂ ਦੂਰ ਹੈ। ਵਾਂਗਚੁਕ ਨੇ ਅਭਿਜੀਤ ਦੀਪਕੇ ਨੂੰ ਇੱਕ ਦੇਸ਼ਭਗਤ ਕਰਾਰ ਦਿੰਦਿਆਂ ਕਿਹਾ ਕਿ ਉਹ ਦੇਸ਼ ਦੀ ਬਿਹਤਰੀ ਲਈ ਆਪਣਾ ਯੋਗਦਾਨ ਪਾ ਰਹੇ ਹਨ। ਹੁਣ 6 ਜੂਨ ਦੇ ਇਸ ਵਿਰੋਧ ਪ੍ਰਦਰਸ਼ਨ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅੱਜ ਤੋਂ ਫਿਰ ਬਦਲੇਗਾ ਮੌਸਮ ਦਾ ਮਿਜਾਜ਼, ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਔਰੇਂਜ ਅਲਰਟ ਜਾਰੀ

0

Punjab News : ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਲਈ ਅਹਿਮ ਮੌਸਮੀ ਅਪਡੇਟ ਸਾਹਮਣੇ ਆ ਰਹੀ ਹੈ। ਅੱਜ ਤੋਂ ਮੌਸਮ ਇੱਕ ਵਾਰ ਫਿਰ ਕਰਵਟ ਲੈਣ ਜਾ ਰਿਹਾ ਹੈ, ਕਿਉਂਕਿ ਇੱਕ ਨਵੀਂ ਪੱਛਮੀ ਗੜਬੜੀ ਉੱਤਰ ਭਾਰਤ ਵਿੱਚ ਸਰਗਰਮ ਹੋ ਰਹੀ ਹੈ। ਇਸ ਦੇ ਪ੍ਰਭਾਵ ਨਾਲ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ, ਗਰਜ-ਚਮਕ ਅਤੇ ਮੀਂਹ ਪੈਣ ਦੀ ਸੰਭਾਵਨਾ ਬਣ ਗਈ ਹੈ। ਮੌਸਮ ਵਿਭਾਗ ਨੇ ਸੂਬੇ ਦੇ ਕਈ ਇਲਾਕਿਆਂ ਲਈ ਦੋ ਦਿਨਾਂ ਦੀ ਔਰੇਂਜ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਮੁਤਾਬਕ ਕੁਝ ਜ਼ਿਲ੍ਹਿਆਂ ਵਿੱਚ ਹਵਾ ਦੀ ਰਫ਼ਤਾਰ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ।

ਇਹ ਵੀ ਪੜ੍ਹੋ 👉ਬੰ/ਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਬਠਿੰਡਾ ਜ਼ਿਲ੍ਹਾ ਅਦਾਲਤ ਕੰਪਲੈਕਸ ਵਿੱਚ ਹਾਈ ਅਲਰਟ

ਬਠਿੰਡਾ, ਮੋਗਾ, ਫਾਜ਼ਿਲਕਾ ਅਤੇ ਮਾਨਸਾ ਵਰਗੇ ਇਲਾਕਿਆਂ ਵਿੱਚ ਸਭ ਤੋਂ ਵੱਧ ਅਸਰ ਦੇਖਣ ਨੂੰ ਮਿਲ ਸਕਦਾ ਹੈ। ਜਦਕਿ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਹੁਸ਼ਿਆਰਪੁਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਵੀ ਤੇਜ਼ ਹਵਾਵਾਂ ਅਤੇ ਗਰਜ-ਤੂਫ਼ਾਨ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਦੇ ਅਨੁਸਾਰ 5 ਅਤੇ 6 ਜੂਨ ਨੂੰ ਵੀ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ ਤਾਪਮਾਨ ਵਿੱਚ ਵੀ ਉਤਾਰ-ਚੜ੍ਹਾਅ ਦੇਖਣ ਨੂੰ ਮਿਲੇਗਾ। ਲੋਕਾਂ ਨੂੰ ਸਾਵਧਾਨ ਰਹਿਣ ਅਤੇ ਖਰਾਬ ਮੌਸਮ ਦੌਰਾਨ ਬਿਨਾਂ ਲੋੜ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਬੰ/ਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਬਠਿੰਡਾ ਜ਼ਿਲ੍ਹਾ ਅਦਾਲਤ ਕੰਪਲੈਕਸ ਵਿੱਚ ਹਾਈ ਅਲਰਟ

0

Bathinda News : ਬਠਿੰਡਾ ਦੇ ਜ਼ਿਲ੍ਹਾ ਅਦਾਲਤ ਕੰਪਲੈਕਸ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਅਦਾਲਤ ਦੀ ਇਮਾਰਤ ਨੂੰ ਅਗਲੇ ਕੁਝ ਦਿਨਾਂ ਵਿਚ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਪ੍ਰਾਪਤ ਹੋਈ। ਧਮਕੀ ਮਿਲਦੇ ਹੀ ਪੁਲੀਸ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ ਅਤੇ ਪੂਰੇ ਕੋਰਟ ਕੰਪਲੈਕਸ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਲਾਗੂ ਕਰ ਦਿੱਤੇ ਗਏ।
ਸੁਰੱਖਿਆ ਦੇ ਮੱਦੇਨਜ਼ਰ ਪੁਲੀਸ ਟੀਮਾਂ ਵੱਲੋਂ ਕੋਰਟ ਕੰਪਲੈਕਸ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ ਅਤੇ ਅੰਦਰ ਆਉਣ-ਜਾਣ ਵਾਲੇ ਲੋਕਾਂ ਦੀ ਆਵਾਜਾਈ ‘ਤੇ ਨਿਗਰਾਨੀ ਵਧਾ ਦਿੱਤੀ ਗਈ। ਇਸ ਦੌਰਾਨ ਸੁਰੱਖਿਆ ਕਾਰਨਾਂ ਕਰਕੇ ਦੋ ਗੇਟਾਂ ਨੂੰ ਛੱਡ ਕੇ ਬਾਕੀ ਸਾਰੇ ਦਾਖ਼ਲਾ ਅਤੇ ਨਿਕਾਸ ਗੇਟ ਬੰਦ ਕਰ ਦਿੱਤੇ ਗਏ।

ਇਹ ਵੀ ਪੜ੍ਹੋ 👉सरकारी अस्पतालों में साफ-सफाई और सुरक्षा व्यवस्था को पीपीपी मोड पर करवाया जाएगा : आरती सिंह राव

ਬਠਿੰਡਾ ਡਿਸਟ੍ਰਿਕਟ ਬਾਰ ਐਸੋਸੀਏਸ਼ਨ ਦੇ ਜਿਲ੍ਹਾ ਪ੍ਰਧਾਨ ਐਡਵੋਕੇਟ ਗੁਰਵਿੰਦਰ ਸਿੰਘ ਮਾਨ ਨੇ ਪੁਸ਼ਟੀ ਕਰਦੇ ਦੱਸਿਆ ਕਿ ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਸੁਰੱਖਿਆ ਲਈ ਗੇਟ ਬੰਦ ਕਰਵਾ ਦਿਤੇ ਹਨ ਤੇ ਅਦਾਲਤ ਦੇ ਦੋ ਗੇਟਾਂ ਖੁੱਲ੍ਹੇ ਰੱਖੇ ਗਏ ਹਨ ਜਿਨ੍ਹਾਂ ਤੇ ਸਰੱਖਿਆ ਵਧਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਾਰਕਿੰਗ ਏਰੀਆ, ਦਫ਼ਤਰਾਂ ਅਤੇ ਜਨਤਕ ਥਾਵਾਂ ਸਮੇਤ ਕੋਰਟ ਕੰਪਲੈਕਸ ਦੇ ਹਰ ਹਿੱਸੇ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ ਹੈ। ਉੱਧਰ,ਪੁਲੀਸ ਅਧਿਆਕਾਰੀਆਂ ਨੇ ਦੱਸਿਆ ਕਿ ਸ਼ੁਰੂਆਤੀ ਤਲਾਸ਼ੀ ਦੌਰਾਨ ਕੋਈ ਵੀ ਸ਼ੱਕੀ ਵਸਤੂ ਜਾਂ ਵਿਸਫੋਟਕ ਸਮੱਗਰੀ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਧਮਕੀ ਭੇਜਣ ਵਾਲੇ ਵਿਅਕਤੀ ਦੀ ਪਛਾਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮਾਮਲੇ ਦੀ ਜਾਂਚ ਲਈ ਸਾਈਬਰ ਸੈੱਲ ਨੂੰ ਵੀ ਸ਼ਾਮਲ ਕੀਤਾ ਗਿਆ ਹੈ, ਜੋ ਈਮੇਲ ਦੇ ਸਰੋਤ ਦਾ ਪਤਾ ਲਗਾਉਣ ਅਤੇ ਜ਼ਿੰਮੇਵਾਰ ਵਿਅਕਤੀਆਂ ਤੱਕ ਪਹੁੰਚਣ ਲਈ ਕੰਮ ਕਰ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਬਠਿੰਡਾ ਵਿੱਚ ਜਨਗਣਨਾ 2027 ਦਾ ਪਹਿਲਾ ਪੜਾਅ 13 ਜੂਨ ਤੱਕ – ਵਧੀਕ ਡਿਪਟੀ ਕਮਿਸ਼ਨਰ

0

👉ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜਨਗਣਨਾ ਕਾਰਜਾਂ ਦਾ ਨਿਰੀਖਣ, ਅਧਿਕਾਰੀਆਂ ਨੂੰ ਦਿੱਤੇ ਦਿਸ਼ਾ-ਨਿਰਦੇਸ਼

👉ਵਸਨੀਕਾਂ ਨੂੰ ਜਨਗਣਨਾ ਟੀਮਾਂ ਨਾਲ ਪੂਰਾ ਸਹਿਯੋਗ ਕਰਨ ਦੀ ਅਪੀਲ

Bathinda News : ਜਨਗਣਨਾ 2027 ਦੇ ਪਹਿਲੇ ਪੜਾਅ ਦੇ ਤਹਿਤ, ਜਿਸ ਵਿੱਚ ਘਰ ਸੂਚੀਕਰਨ ਕਾਰਜ ਅਤੇ ਘਰ ਦੀ ਗਣਨਾ ਸ਼ਾਮਲ ਹੈ, ਦਾ ਜ਼ਿਲ੍ਹੇ ਭਰ ਵਿੱਚ ਫੀਲਡ ਵਰਕ 13 ਜੂਨ, 2026 ਤੱਕ ਮੁਕੰਮਲ ਕੀਤਾ ਜਾਵੇਗਾ। ਇਸ ਸਮੇਂ ਦੌਰਾਨ ਗਿਣਤੀਕਾਰ ਅਤੇ ਸੁਪਰਵਾਈਜ਼ਰ ਵਸਨੀਕਾਂ ਤੋਂ ਜਨਗਣਨਾ ਨਾਲ ਸਬੰਧਤ ਜਾਣਕਾਰੀ ਇਕੱਠੀ ਕਰਨ ਲਈ ਘਰ-ਘਰ ਦਾ ਦੌਰੇ ਕਰ ਰਹੇ ਹਨ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਮੈਡਮ ਕੰਚਨ ਨੇ ਜਨਗਣਨਾ ਨਾਲ ਸਬੰਧਿਤ ਫ਼ੀਲਡ ਅਫਸਰਾਂ ਦੀ ਅਹਿਮ ਬੈਠਕ ਨੂੰ ਸੰਬੋਧਨ ਕਰਦਿਆਂ ਦਿੱਤੀ । ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿੱਚ 15 ਮਈ ਤੋਂ 18 ਮਈ ਤੱਕ ਗਿਣਤੀਕਾਰਾਂ ਨੇ ਆਪਣੇ ਅਲਾਟ ਕੀਤੇ ਘਰਾਂ ਦੇ ਸੂਚੀਕਰਨ ਬਲਾਕਾਂ (ਐਚ.ਐਲ.ਓ) ਲਈ ਕਾਲਪਨਿਕ ਨਕਸ਼ੇ (ਨਜ਼ਰੀ ਨਕਸ਼ੇ) ਤਿਆਰ ਕੀਤੇ। ਇਸ ਤੋਂ ਬਾਅਦ 19 ਮਈ ਤੋਂ ਘਰ ਸੂਚੀਕਰਨ ਕਾਰਜ ਸ਼ੁਰੂ ਹੋ ਗਿਆ ਹੈ, ਜਿਸ ਦੌਰਾਨ ਰਿਹਾਇਸ਼ੀ ਸਥਿਤੀਆਂ, ਘਰੇਲੂ ਸੰਪਤੀਆਂ ਅਤੇ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ 👉ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ

ਵਧੀਕ ਡਿਪਟੀ ਕਮਿਸ਼ਨਰ ਕੰਚਨ ਨੇ ਗਣਨਾਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਜਨਗਣਨਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪ੍ਰਕਿਰਿਆਵਾਂ ਦੀ ਸਖ਼ਤੀ ਨਾਲ ਪਾਲਣਾ ਕਰਦੇ ਹੋਏ ਇਸ ਅਭਿਆਸ ਨੂੰ ਮਿਹਨਤ ਅਤੇ ਕੁਸ਼ਲਤਾ ਨਾਲ ਕਰਨ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਸਲਾਹ ਦਿੱਤੀ ਕਿ ਉਹ ਮੌਜੂਦਾ ਗਰਮੀ ਦੀਆਂ ਸਥਿਤੀਆਂ ਦੇ ਦੌਰਾਨ ਜ਼ਰੂਰੀ ਸਾਵਧਾਨੀਆਂ ਵਰਤਣ ਅਤੇ ਸੁਰੱਖਿਆ ਲਈ ਸਵੇਰ ਅਤੇ ਸ਼ਾਮ ਦੇ ਸਮੇਂ ਦੌਰਾਨ ਖੇਤਰੀ ਕੰਮ ਕਰਨ ਨੂੰ ਤਰਜੀਹ ਦੇਣ।ਵਧੀਕ ਡਿਪਟੀ  ਕਮਿਸ਼ਨਰ ਨੇ ਵਸਨੀਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਜਨਗਣਨਾ ਟੀਮਾਂ ਨਾਲ ਪੂਰਾ ਸਹਿਯੋਗ ਕਰਨ ਅਤੇ ਸਹੀ ਜਾਣਕਾਰੀ ਪ੍ਰਦਾਨ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਿੱਤਾ ਗਿਆ ਸਹੀ ਡਾਟਾ ਹੀ ਵਿਕਾਸੀ ਯੋਜਨਾਵਾਂ, ਬੁਨਿਆਦੀ ਢਾਂਚੇ ਦੇ ਵਿਸਥਾਰ ਅਤੇ ਸਰਕਾਰੀ ਸੇਵਾਵਾਂ ਦੀ ਸੁਧਾਰ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾ ਸਕਦਾ ਹੈ। ਉਨ੍ਹਾਂ ਜ਼ਿਲ੍ਹੇ ਵਿੱਚ ਜਨਗਣਨਾ 2027 ਦੀਆਂ ਗਤੀਵਿਧੀਆਂ ਨੂੰ ਸੁਚਾਰੂ, ਪ੍ਰਭਾਵਸ਼ਾਲੀ ਅਤੇ ਸਮੇਂ-ਸਿਰ ਪੂਰਾ ਕਰਨ ਨੂੰ ਯਕੀਨੀ ਬਣਾਉਣ ਲਈ ਕਾਰਜਾਂ ਦੀ ਪ੍ਰਗਤੀ ਅਤੇ ਗੁਣਵੱਤਾ ਦੀ ਵੀ ਸਮੀਖਿਆ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ

0

👉ਕਬੱਡੀ ਦਾ ‘ਚੀਤਾ’ ਕਹੇ ਜਾਣ ਵਾਲੇ ਮਸ਼ਹੂਰ ਖਿਡਾਰੀ ਕਿੰਦਾ ਬਿਹਾਰੀਪੁਰੀਆ ‘ਆਪ’ ਵਿੱਚ ਹੋਏ ਸ਼ਾਮਲ, ਓਐਸਡੀ ਰਾਜਬੀਰ ਘੁੰਮਣ ਨੇ ਕੀਤਾ ਸਵਾਗਤ

👉ਕਿੰਦਾ ਬਿਹਾਰੀਪੁਰੀਆ ਦੇ ਨਾਲ ਕਈ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ, ਇੱਕ ਮਸ਼ਹੂਰ ਰੈਫਰੀ ਅਤੇ ਇੱਕ ਪ੍ਰਮੁੱਖ ਕਮੈਂਟੇਟਰ ਵੀ ‘ਆਪ’ ਵਿੱਚ ਹੋਏ ਸ਼ਾਮਲ

Chandigarh News : ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ ਜਗਤ ਵਿੱਚ “ਚੀਤਾ” ਦੇ ਨਾਂ ਨਾਲ ਜਾਣੇ ਜਾਂਦੇ ਮਸ਼ਹੂਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕਿੰਦਾ ਬਿਹਾਰੀਪੁਰੀਆ ਮੰਗਲਵਾਰ ਨੂੰ ਕਈ ਹੋਰ ਪ੍ਰਮੁੱਖ ਖੇਡ ਹਸਤੀਆਂ ਅਤੇ ਸਮਾਜਿਕ ਆਗੂਆਂ ਸਮੇਤ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਨਵੇਂ ਸ਼ਾਮਲ ਹੋਏ ਮੈਂਬਰਾਂ ਦਾ ਪਾਰਟੀ ਵਿੱਚ ਰਸਮੀ ਤੌਰ ‘ਤੇ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਸਤਿਕਾਰਤ ਖਿਡਾਰੀਆਂ ਅਤੇ ਨੌਜਵਾਨ ਆਗੂਆਂ ਵੱਲੋਂ ਮਿਲ ਰਿਹਾ ਲਗਾਤਾਰ ਸਮਰਥਨ ‘ਆਪ’ ਸਰਕਾਰ ਦੀਆਂ ਨੀਤੀਆਂ ਅਤੇ ਸ਼ਾਸਨ ਵਿੱਚ ਲੋਕਾਂ ਦੇ ਭਰੋਸੇ ਨੂੰ ਦਰਸਾਉਂਦਾ ਹੈ। ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕਿੰਦਾ ਬਿਹਾਰੀਪੁਰੀਆ, ਜੀਤਾ ਬਾਦਲਗੜ੍ਹ, ਬੱਬੂ ਝਨੇੜੀ ਅਤੇ ਸੇਮਾ ਘਰਾਚੋਂ ਸ਼ਾਮਲ ਸਨ। ਕਬੱਡੀ ਖਿਡਾਰੀ ਮਲਕੀਤ ਸਿੰਘ ਅਤੇ ਬਰਿੰਦਰ ਸਿੰਘ ਵੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਤੋਂ ਇਲਾਵਾ ਨਾਮਵਰ ਰੈਫਰੀ ਸਤਗੁਰ ਝਨੇੜੀ, ਅੰਤਰਰਾਸ਼ਟਰੀ ਕਮੈਂਟੇਟਰ ਕੁਲਬੀਰ ਟਿੰਬਰਵਾਲ, ਨੌਜਵਾਨ ਆਗੂ ਅਮਰਿੰਦਰ ਸਿੰਘ ਰੋੜੀਆਂ ਅਤੇ ਸਤਨਾਮ ਸਿੰਘ ਵਿਰਕ ਦੇ ਨਾਲ-ਨਾਲ ਮਨਜੋਤ ਸਿੰਘ ਅਤੇ ਹਰਦੀਪ ਸਿੰਘ ਨੇ ਵੀ ਆਪ ਦਾ ਪੱਲਾ ਫੜਿਆ।

ਇਹ ਵੀ ਪੜ੍ਹੋ 👉 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਰਾਜਬੀਰ ਸਿੰਘ ਘੁੰਮਣ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ ਨੌਜਵਾਨਾਂ ਅਤੇ ਖੇਡ ਜਗਤ ਸਮੇਤ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਕਾਰਜ ਕਰ ਰਹੀ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਇਨ੍ਹਾਂ ਪ੍ਰਮੁੱਖ ਸ਼ਖਸੀਅਤਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਜ਼ਮੀਨੀ ਪੱਧਰ ‘ਤੇ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਇਸ ਦਾ ਸੁਨੇਹਾ ਲੋਕਾਂ ਤੱਕ ਪਹੁੰਚਾਉਣ ਵਿੱਚ ਮਦਦ ਮਿਲੇਗੀ। ਨਵੇਂ ਸ਼ਾਮਲ ਹੋਏ ਮੈਂਬਰਾਂ ਨੇ ਕਿਹਾ ਕਿ ਉਹ ਭਗਵੰਤ ਮਾਨ ਸਰਕਾਰ ਦੇ ਪਾਰਦਰਸ਼ੀ ਅਤੇ ਲੋਕ-ਪੱਖੀ ਸ਼ਾਸਨ ਤੋਂ ਬਹੁਤ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਰੁਜ਼ਗਾਰ, ਖੇਡਾਂ ਅਤੇ ਜਨ ਭਲਾਈ ਦੇ ਖੇਤਰਾਂ ਵਿੱਚ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਨੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਅਤੇ ਪੰਜਾਬ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

0

Patiala News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਥਾਦਾ ਸ਼ੁਤਰਾਣਾ ਤਹਿਸੀਲ ਪਾਤੜਾਂ ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ) ਜਸਵਿੰਦਰ ਸਿੰਘ ਨੂੰ 18000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਬਕਰਾਹਾ ਤਹਿਸੀਲ ਪਾਤੜਾਂ ਜ਼ਿਲ੍ਹਾ ਪਟਿਆਲਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਆਪਣੇ ਗੁਆਂਢੀਆਂ ਨਾਲ ਹੋਈ ਲੜਾਈ ਵਿੱਚ ਜ਼ਖਮੀ ਹੋ ਗਏ ਸਨ। ਇਸ ਸਬੰਧ ਵਿੱਚ ਰਾਜਿੰਦਰਾ ਹਸਪਤਾਲ ਦੇ ਡਾਕਟਰ ਨੇ ਉਨ੍ਹਾਂ ਦਾ ਇਲਾਜ ਕਰਦੇ ਹੋਏ ਮਾਮਲੇ ਦੀ ਸੂਚਨਾ ਪੁਲਿਸ ਸਟੇਸ਼ਨ ਸ਼ੁਤਰਾਣਾ ਨੂੰ ਦਿੱਤੀ ਸੀ ਅਤੇ ਦੋਸ਼ੀ ਅਧਿਕਾਰੀ ਬਾਅਦ ਵਿੱਚ ਜ਼ਖਮੀ ਵਿਅਕਤੀਆਂ ਦੇ ਬਿਆਨ ਦਰਜ ਕਰਨ ਲਈ ਹਸਪਤਾਲ ਪੁੱਜਾ ਸੀ।

ਇਹ ਵੀ ਪੜ੍ਹੋ ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਬੁਲਾਰੇ ਨੇ ਅੱਗੇ ਦੱਸਿਆ ਕਿ ਮੁਲਜ਼ਮ ਏ.ਐਸ.ਆਈ. ਨੇ ਹਮਲਾ ਕਰਨ ਵਾਲੀ ਦੂਜੀ ਧਿਰ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੇ ਬਦਲੇ 20,000/- ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਵੱਲੋਂ ਬੇਨਤੀ ਕਰਨ ’ਤੇ, ਮੁਲਜ਼ਮ ਐ.ਐਸ.ਆਈ 18000 ਰੁਪਏ ਦੀ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ।ਗੈਰ-ਕਾਨੂੰਨੀ ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਾਰਨ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 18000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।ਇਸ ਸਬੰਧ ਵਿੱਚ, ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।