Sunday, May 10, 2026
Home Blog Page 221

CM Nayab Saini ਨੇ ਚੰਡੀਗੜ੍ਹ ਸਥਿਤ ਆਪਣੇ ਆਵਾਸ ‘ਤੇ ਮਨਾਈ ਲੋਹੜੀ, ਹਰਿਆਣਾ ਵਾਸੀਆਂ ਨੂੰ ਦਿੱਤੀ ਵਧਾਈ

0

Haryana News: CM Nayab Saini ;ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਮੰਗਲਵਾਰ ਨੂੰ ਆਪਣੀ ਧਰਮਪਤਨੀ ਸ੍ਰੀਮਤੀ ਸੁਮਨ ਸੈਣੀ ਦੇ ਨਾਲ ਚੰਡੀਗੜ੍ਹ ਸਥਿਤ ਆਪਣੇ ਆਵਾਸ ਸੰਤ ਕਬੀਰ ਕੁਟੀਰ ਵਿੱਚ ਲੋਹੜੀ ਦਾ ਉਤਸਵ ਧੂਮਧਾਮ ਨਾਲ ਮਨਾਇਆ। ਇਸ ਦੌਰਾਨ ਉਨ੍ਹਾਂ ਨੇ ਲੋਹੜੀ ਅਤੇ ਮਕਰ ਸੰਕ੍ਰਾਂਤੀ ਦੇ ਪਵਿੱਤਰ ਮੌਕੇ ‘ਤੇ ਸੂਬਾਵਾਸੀਆਂ ਨੂੰ ਵਧਾਈ ਵੀ ਦਿੱਤੀ। ਲੋਹੜੀ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਤਿਊਹਾਰ ਭਾਰਤ ਦੀ ਖੁਸ਼ਹਾਲ ਸਭਿਆਚਾਰਕ ਵਿਰਾਸਤ ਅਤੇ ਪੁਰਾਣੀ ਰਿਵਾਇਤਾਂ ਦਾ ਪ੍ਰਤੀਕ ਹੈ। ਇਸ ਮੌਕੇ ‘ਤੇ ਭਾਜਪਾ ਸੂਬਾ ਪ੍ਰਧਾਨ ਸ੍ਰੀ ਮੋਹਨ ਲਾਲ ਕੌਸ਼ਿਕ ਵੀ ਮੌਜੂਦ ਰਹੇ।

ਇਹ ਵੀ ਪੜ੍ਹੋ CM Nayab Saini ਨੇ ਚੰਡੀਗੜ੍ਹ ਸਥਿਤ ਆਪਣੇ ਆਵਾਸ ‘ਤੇ ਮਨਾਈ ਲੋਹੜੀ, ਹਰਿਆਣਾ ਵਾਸੀਆਂ ਨੂੰ ਦਿੱਤੀ ਵਧਾਈ

ਸਮਾਰੋਹ ਦੌਰਾਨ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪੂਜਾ-ਅਰਚਣਾ ਕਰ ਲੋਹੜੀ ਦੀ ਅਗਨੀ ਪ੍ਰਜਵਲਤ ਕੀਤੀ ਅਤੇ ਨਾਲ ਹੀ ਹਰਿਆਣਾਵਾਸੀਆਂ ਦੇ ਸੁੱਖ ਅਤੇ ਖੁਸ਼ਹਾਲੀ ਦੀ ਕਾਮਨਾ ਵੀ ਕੀਤੀ।ਮੁੱਖ ਮੰਤਰੀ ਨੇ ਕਿਹਾ ਕਿ ਲੋਹੜੀ ਸਿਰਫ ਲੱਕੜੀ ਜਲਾਉਣ ਦਾ ਉਤਸਵ ਨਹੀਂ ਹੈ, ਸਗੋ ਇਹ ਸਮਾਜ ਨੂੰ ਉਸ ਦੀ ਸਭਿਆਚਾਰਕ ਜੜ੍ਹਾਂ ਨਾਲ ਜੋੜਨ ਦਾ ਮੌਕਾ ਵੀ ਹੈ। ਉਨ੍ਹਾਂ ਨੇ ਕਿਹਾ ਅਜਿਹੇ ਉਤਸਵ ਸਮਾਜਿਕ ਭਾਈਚਾਰੇ ਨੂੰ ਮਜਬੂਤ ਕਰਦੇ ਹਨ ਅਤੇ ਸਾਨੂੰ ਸਾਡੀ ਰਿਵਾਇਤਾਂ ਅਤੇ ਮੁੱਲਾਂ ਦੀ ਯਾਦ ਦਿਵਾਉਂਦੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਹ ਉਤਸਵ ਏਕਤਾ, ਸਮਾਨਤਾ ਅਤੇ ਸਮਾਵੇਸ਼ਿਤਾ ਨੂੰ ਪ੍ਰੋਤਸਾਹਨ ਦਿੰਦਾ ਹੈ, ਕਿਉਂਕਿ ਸਮਾਜ ਦੇ ਸਾਰੇ ਵਰਗਾਂ ਦੇ ਲੋਕ ਸਮਾਨ ਉਤਸ਼ਾਹ ਅਤੇ ਭਾਈਚਾਰੇ ਦੀ ਭਾਵਨਾ ਦੇ ਨਾਲ ਇਸ ਮਨਾਉਂਦੇ ਹਨ।

ਇਹ ਵੀ ਪੜ੍ਹੋ ਨੇਤਿਕਤਾ, ਪਾਰਦਰਸ਼ਿਤਾ ਅਤੇ ਜਨਭਲਾਈ ਨੂੰ ਸੱਭ ਤੋਂ ਉੱਪਰ ਰੱਖਦੇ ਹੋਏ ਸਿਹਤ ਟੀਚਿਆਂ ਵਿੱਚ ਸਹਿਭਾਗੀ ਅਦਾਰਿਆਂ ਦਾ ਹਰਿਆਣਾ ਵਿੱਚ ਸਵਾਗਤ: ਮੁੱਖ ਮੰਤਰੀ

ਮੁੱਖ ਮੰਤਰੀ ਨੇ ਸੂਬੇ ਦੇ ਸਾਰੇ ਨਾਗਰਿਕਾਂ ਦੇ ਸੁੱਖ, ਖੁਸ਼ਹਾਲੀ ਅਤੇ ਉੱਤਮ ਸਿਹਤ ਦੀ ਕਾਮਨਾ ਕਰਦੇ ਹੋਏ ਆਸ ਵਿਅਕਤ ਕੀਤੀ ਕਿ ਇਹ ਉਤਸਵ ਹਰਿਆਣਾ ਵਿੱਚ ਸ਼ਾਂਤੀ ਅਤੇ ਪ੍ਰਗਤੀ ਲੈ ਕੇ ਆਵੇਗਾ। ਇਸ ਮੌਕੇ ‘ਤੇ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਕੁਮਾਰ ਗੁਪਤਾ, ਹਰਿਆਣਾ ਭਾਜਪਾ ਸੰਗਠਨ ਮਹਾਮੰਤਰੀ ਸ੍ਰੀ ਫਣੀਂਦਰਨਾਥ ਸ਼ਰਮਾ, ਮੁੱਖ ਮੰਤਰੀ ਦੇ ਓਐਸਡੀ ਸ੍ਰੀ ਬੀਬੀ ਭਾਰਤੀ ਅਤੇ ਡਾ. ਪ੍ਰਭਲੀਨ ਸਿੰਘ, ਅਭਿਨੇਤਰੀ ਸਤਿੰਦਰ ਕੌਰ ਸੱਤੀ ਸਮੇਤ ਹੋਰ ਸੀਨੀਅਰ ਪਾਰਟੀ ਨੇਤਾ ਅਤੇ ਅਧਿਕਾਰੀ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਲੋਕ ਭਵਨ ਵਿਖੇ ਭਗਵੰਤ ਮਾਨ ਤੇ ਨਾਇਬ ਸੈਣੀ ਦੀ ਮੌਜੂਦਗੀ ‘ਚ ਰਵਾਇਤੀ ਪੰਜਾਬੀ ਢੰਗ ਨਾਲ ਮਨਾਈ ਲੋਹੜੀ

0

👉ਪੰਜਾਬ ਦੇ ਰਾਜਪਾਲ ਦੀ ਅਗਵਾਈ ਵਿਚ ਹੋਏ ਜਸ਼ਨਾਂ ਵਿੱਚ ਹਰਿਆਣਾ ਦੇ ਰਾਜਪਾਲ ਸਮੇਤ ਹੋਰਨਾਂ ਨੇ ਵੀ ਕੀਤੀ ਸ਼ਿਰਕਤ
Chandigarh News: Lohri festival celebrated, ਪੰਜਾਬ ਲੋਕ ਭਵਨ ਵਿੱਖੇ ਅੱਜ ਸ਼ਾਮ ਲੋਹੜੀ ਦਾ ਤਿਉਹਾਰ ਰਵਾਇਤੀ ਪੰਜਾਬੀ ਢੰਗ ਨਾਲ ਮਨਾਇਆ ਗਿਆ, ਜਿਸ ਦੌਰਾਨ ਲੋਹੜੀ ਦੇ ਸੱਭਿਆਚਾਰਕ ਮੁੱਲਾਂ ਨੂੰ ਦਰਸਾਇਆ ਗਿਆ।ਇਸ ਸਮਾਗਮ ਦੀ ਮੇਜ਼ਬਾਨੀ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਕੀਤੀ ਗਈ। ਇਸ ਮੌਕੇ ਹਰਿਆਣਾ ਦੇ ਰਾਜਪਾਲ ਪ੍ਰੋ. ਅਸ਼ੀਮ ਕੁਮਾਰ ਘੋਸ਼, ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ, ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ, ਹਰਿਆਣਾ ਵਿਧਾਨ ਸਭਾ ਦੇ ਸਪੀਕਰ ਸ਼੍ਰੀ ਹਰਵਿੰਦਰ ਕਲਿਆਣ, ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ, ਸ਼੍ਰੀ ਹਰਜੋਤ ਸਿੰਘ ਬੈਂਸ ਅਤੇ ਸ਼੍ਰੀ ਸੰਜੀਵ ਅਰੋੜਾ, ਰਾਜ ਸਭਾ ਮੈਂਬਰ ਡਾ ਅਸ਼ੋਕ ਮਿੱਤਲ ਅਤੇ ਸ਼੍ਰੀ ਸਤਨਾਮ ਸਿੰਘ ਸੰਧੂ, ਚੰਡੀਗੜ੍ਹ ਦੀ ਮੇਅਰ ਸ੍ਰੀਮਤੀ ਹਰਪ੍ਰੀਤ ਕੌਰ ਬਬਲਾ, ਚੰਡੀਗੜ੍ਹ ਦੇ ਮੁੱਖ ਸਕੱਤਰ ਐਚ. ਰਾਜੇਸ਼ ਪ੍ਰਸਾਦ ਅਤੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।

ਇਹ ਵੀ ਪੜ੍ਹੋ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਗ: ਵਿੱਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਤੋਂ ਬਾਅਦ ਇੱਕ ਸੁਪਰਡੈਂਟ ਬਰਖ਼ਾਸਤ, ਤਿੰਨ ਹੋਰਨਾਂ ਨੂੰ ਦਿੱਤੀ ਸਖ਼ਤ ਸਜ਼ਾ

ਲੋਹੜੀ ਦੀਆਂ ਮੁਬਾਰਕਾਂ ਦਿੰਦਿਆਂ, ਰਾਜਪਾਲ ਨੇ ਤਿਉਹਾਰ ਦੇ ਸੱਭਿਆਚਾਰਕ ਅਤੇ ਸਮਾਜਿਕ ਮਹੱਤਵ ਨੂੰ ਉਜਾਗਰ ਕੀਤਾ ਅਤੇ ਕਿਹਾ ਕਿ ਅਜਿਹੇ ਜਸ਼ਨ ਸਦਭਾਵਨਾ ਨੂੰ ਵਧਾਉਂਦੇ ਹਨ, ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ ਅਤੇ ਸੱਭਿਅਤਾ ਦੀਆਂ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਵਿੱਚ ਮਦਦ ਕਰਦੇ ਹਨ।ਇਸ ਦੌਰਾਨ ਪੰਜਾਬੀ ਲੋਕ ਨਾਇਕ ਦੁੱਲਾ ਭੱਟੀ (ਰਾਏ ਅਬਦੁੱਲਾ ਖਾਨ ਭੱਟੀ) ਦੀ ਕਥਾ ਨੂੰ ਵੀ ਸ਼ਰਧਾ ਨਾਲ ਯਾਦ ਕੀਤਾ ਗਿਆ।ਇਸ ਮੌਕੇ ਉੱਤਰੀ ਜ਼ੋਨ ਸੱਭਿਆਚਾਰਕ ਕੇਂਦਰ (ਐਨ.ਜੈਡ.ਸੀ.ਸੀ.) ਵੱਲੋਂ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਲੋਹੜੀ ਨਾਲ ਜੁੜੇ ਲੋਕ ਨਾਚ ਅਤੇ ਗੀਤ ਪੇਸ਼ ਕੀਤੇ ਗਏ। ਪੰਜਾਬ ਲੋਕ ਭਵਨ ਦੇ ਲਾਅਨ ਨੂੰ ਇੱਕ ਰਵਾਇਤੀ ਵਿਰਾਸਤੀ ਪਿੰਡ ਵਾਂਗ ਸਜਾਇਆ ਗਿਆ, ਜਿਸ ਨੇ ਤਿਉਹਾਰ ਦੇ ਮਾਹੌਲ ਨੂੰ ਹੋਰ ਵੀ ਮਨਮੋਹਕ ਬਣਾ ਦਿੱਤਾ।ਇਸ ਮੌਕੇ ਪਤਵੰਤਿਆਂ ਅਤੇ ਮਹਿਮਾਨਾਂ ਲਈ ਰਾਤ ਦੇ ਖਾਣੇ ਦਾ ਪ੍ਰਬੰਧ ਕੀਤਾ ਗਿਆ। ਰਾਜਪਾਲ ਨੇ ਇਸ ਮੌਕੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਸ਼ਾਂਤੀ, ਖੁਸ਼ਹਾਲੀ ਅਤੇ ਤੰਦਰੁਸਤੀ ਲਈ ਸ਼ੁਭਕਾਮਨਾਵਾਂ ਦਿੱਤੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ਦੇ ਪ੍ਰਸਿੱਧ ਸਮਾਜ ਸੇਵੀ ਸੋਨੂੰ ਮਹੇਸ਼ਵਰੀ “ਸਮਾਜ ਗੌਰਵ” ਪੁਰਸਕਾਰ ਨਾਲ ਸਨਮਾਨਿਤ

0

Bathinda News: Bathinda ਦੇ ਪ੍ਰਸਿੱਧ ਸਮਾਜ ਸੇਵੀ ਅਤੇ ਨੌਜਵਾਨ ਵੈਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਸੋਨੂੰ ਮਹੇਸ਼ਵਰੀ ਨੂੰ ਜੋਧਪੁਰ ਵਿੱਚ ਹੋਏ ਅੰਤਰਰਾਸ਼ਟਰੀ ਮਹੇਸ਼ਵਰੀ ਸੰਮੇਲਨ ਵਿੱਚ “ਸਮਾਜ ਗੌਰਵ” ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਇਹ ਪੁਰਸਕਾਰ ਮਾਨਯੋਗ ਰਾਜਪਾਲ ਹਰਿਭਾਊ ਕਿਸ਼ਨਰਾਓ ਬਾਗੜੇ ਅਤੇ ਹੋਰ ਪਤਵੰਤਿਆਂ ਵੱਲੋਂ ਪ੍ਰਦਾਨ ਕੀਤਾ ਗਿਆ। ਹਰਿਆਣਾ-ਪੰਜਾਬ ਮਹੇਸ਼ਵਰੀ ਟਰੱਸਟ ਦੇ ਜਨਰਲ ਸਕੱਤਰ ਜਗਦੀਸ਼ ਮੰਤਰੀ ਦੁਆਰਾ ਇਸ ਸਨਮਾਨ ਲਈ ਸੱਦਾ ਪੱਤਰ ਭੇਜਿਆ ਗਿਆ ਸੀ, ਜਿਸ ਵਿਚ ਆਨੰਦ ਕੁਮਾਰ ਮਹੇਸ਼ਵਰੀ (ਆਈ.ਪੀ.ਐਸ.), ਸ੍ਰੀਕਾਂਤ ਬਾਲਦੀ (ਆਈ.ਏ.ਐਸ.), ਜਸਟਿਸ ਉਮੇਸ਼ ਚੰਦਰ, ਦਿਨੇਸ਼ ਪਟਵਾਰੀ (ਆਈ.ਆਰ.ਐਸ.), ਵਿਪਿਨ ਮਹੇਸ਼ਵਰੀ (ਆਈ.ਪੀ.ਐਸ.), ਮੋਨਿਕਾ ਮੋਹਤਾ (ਆਈ.ਆਰ.ਐਸ.), ਜਸਟਿਸ ਦਿਨੇਸ਼ ਸੋਮਾਨੀ ਸ਼ਾਮਲ ਸਨ, ਦੇ ਸਾਹਮਣੇ ਜਿਊਰੀ ਵੱਲੋਂ ਸ਼੍ਰੀ ਮਹੇਸ਼ਵਰੀ ਵੱਲੋਂ ਕੀਤੀ ਜਾ ਰਹੀ ਸਮਾਜ ਸੇਵਾ ਦੇ ਵੇਰਵੇ ਰੱਖੇ। ਇਸ ਸਮਾਗਮ ਵਿਚ ਦੇਸ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਲੋਕ ਸਭਾ ਸਪੀਕਰ ਓਮ ਪ੍ਰਕਾਸ਼ ਬਿਰਲਾ ਸਮੇਤ ਹੋਰ ਪਤਵੰਤੇ ਵੀ ਸ਼ਾਮਲ ਹੋਏ। ਇਸਤੋਂ ਇਲਾਵਾ ਭਾਰਤ ਅਤੇ ਵਿਦੇਸ਼ਾਂ ਤੋਂ ਹਜ਼ਾਰਾਂ ਮਹੇਸ਼ਵਰੀ ਭਾਈਚਾਰੇ ਦੇ ਮੈਂਬਰਾਂ ਨੇ ਵੀ ਮਹੇਸ਼ਵਰੀ ਮਹਾਕੁੰਭ ਵਿੱਚ ਸ਼ਿਰਕਤ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ਦੇ ਮੋੜ ਕਲਾਂ ‘ਚ ਭਗਤ ਰਵੀਦਾਸ ਜੀ ਦੀ ਮੂਰਤੀ ਦੀ ਬੇਅਦਬੀ, ਇੱਕ ਮੁਲਜਮ ਗ੍ਰਿਫਤਾਰ

0

Maur Mandi News: ਬੀਤੀ ਦੇਰ ਰਾਤ ਜਿਲ੍ਹੇ ਦੇ ਪਿੰਡ ਮੌੜ ਕਲਾਂ ਵਿਖੇ ਸ਼੍ਰੀ ਰਵੀਦਾਸ ਮੰਦਰ ਵਿਖੇ ਮਹਾਰਾਜ ਸ਼੍ਰੀ ਗੁਰੂ ਰਵੀਦਾਸ ਭਗਤ ਜੀ ਦੀ ਮੂਰਤੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ।ਘਟਨਾ ਦਾ ਪਤਾ ਲੱਗਦਿਆਂ ਹੀ ਇੱਥੇ ਰਹਿਣ ਵਾਲੇ ਭਗਤ ਰਵੀਦਾਸ ਜੀ ਦੇ ਸ਼ਰਧਾਲੂਆਂ ਅਤੇ ਪਿੰਡ ਵਾਸੀਆਂ ਵਿਚ ਰੋਸ਼ ਫ਼ੈਲ ਗਿਆ। ਜਿਸਤੋਂ ਬਾਅਦ ਉਹ ਥਾਣਾ ਮੌੜ ਪੁੱਜੇ ਅਤੇ ਦੋਸ਼ੀ ਵਿਅਕਤੀਆਂ ਵਿਰੁਧ ਸਖ਼ਤ ਕਾਰਵਾਈ ਦੀ ਮੰਗ ਕੀਤੀ। ਪੁਲਿਸ ਨੇ ਵੀ ਘਟਨਾ ਦਾ ਪਤਾ ਲੱਗਦਿਆਂ ਤੁਰੰਤ ਹਰਕਤ ਵਿਚ ਆਉਂਦਿਆਂ ਮੁਲਜ਼ਮ ਨੂੰ ਲੱਭ ਕੇ ਉਸਨੂੰ ਗ੍ਰਿਫਤਾਰ ਕਰ ਲਿਆ।

ਇਹ ਵੀ ਪੜ੍ਹੋ ਨਸ਼ੇ ਦੀ ਹਾਲਾਤ ‘ਚ ਟਰੱਕ ਡਰਾਈਵਰ ਨੇ ਕਈ ਵਾਹਨਾਂ ਨੂੰ ਮਾਰੀ ਟੱਕਰ; ਨੌਜਵਾਨ ਦੀ ਮੌ+ਤ, ਕਈ ਜਖ਼ਮੀ

ਘਟਨਾ ਦੀ ਪੁਸ਼ਟੀ ਕਰਦਿਆਂ ਡੀਐਸਪੀ ਮੋੜ ਕੁਲਦੀਪ ਸਿੰਘ ਨੇ ਦਸਿਆ ਕਿ ਮੁਢਲੀ ਜਾਂਚ ਮੁਤਾਬਕ ਇਹ ਚੋਰੀ ਦੀ ਘਟਨਾ ਸੀ, ਜਿਸ ਦੌਰਾਨ ਇਹ ਘਟਨਾ ਵਾਪਰ ਗਈ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਕੋਲ ਦਰਜ਼ ਕਰਵਾਏ ਬਿਆਨਾਂ ਵਿਚ ਗੁਰਦੀਪ ਸਿਘ ਉਰਫ਼ ਬਿੱਲਾ ਪੁੱਤਰ ਮੰਦਰ ਸਿੰਘ ਵਾਸੀ ਮੌੜ ਕਲਾਂ ਵਿਚ ਦਸਿਆ ਸੀ ਕਿ ਉਹ ਬੀਤੀ ਰਾਤ ਮੰਦਰ ਵਿਖੇ ਸੇਵਾ ਕਰਨ ਉਪਰੰਤ ਮੰਦਰ ਨੂੰ ਜਿੰਦਰਾ ਲਗਾ ਕੇ ਗਿਆ ਸੀ

ਇਹ ਵੀ ਪੜ੍ਹੋ Bathinda Police ਵੱਲੋਂ 200 ਗ੍ਰਾਮ ਹੈਰੋਇਨ ਸਮੇਤ ਪਤੀ-ਪਤਨੀ ਕਾਬੂ

ਪ੍ਰੰਤੂ ਅੱਜ ਜਦ ਸਵੇਰ ਸਮੇਂ ਜਦ ਉਹ ਅਤੇ ਉਸਦਾ ਗੁਆਂਢੀ ਜਗਰੂਪ ਸਿੰਘ ਪੁੱਤਰ ਪ੍ਰੀਤਮ ਸਿੰਘ ਮੰਦਰ ਵਿਖੇ ਸੇਵਾ ਲਈ ਪਹੁੰਚੇ ਤਾਂ ਦੇਖਿਆ ਕਿ ਆ ਮੰਦਰ ਦਾ ਜਿੰਦਰਾ ਟੁੱਟਾ ਹੋਇਆ ਸੀ ਅਤੇ ਮੰਦਰ ਦੀ ਗੋਲਕ ਚੋਂ ਨਕਦੀ ਚੋਰੀ ਕਰਨ ਦੇ ਨਾਲ ਨਾਲ ਭਗਤ ਰਵੀਦਾਸ ਜੀ ਦੀ ਮੂਰਤੀ ਨਾਲ ਵੀ ਛੇੜ ਛਾੜ ਕੀਤੀ ਹੋਈ ਸੀ। ਥਾਣਾ ਮੌੜ ਦੇ ਐਸ.ਐਚ.ਓ ਤਰਨਦੀਪ ਸਿੰਘ ਨੇ ਵੀ ਪੱਤਰਕਾਰਾਂ ਨੂੰ ਮੁਲਜ਼ਮ ਗੋਬਿੰਦ ਸਿੰਘ ਖਿਲਾਫ਼ ਮਾਮਲਾ ਦਰਜ਼ ਕਰਕੇ ਗਿ੍ਫਤਾਰ ਕਰ ਲਿਆ ਹੈ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ‘ ਚ ਨਸ਼ੇ ਦੀ ਹਾਲਾਤ ਵਿੱਚ ਟਰੱਕ ਡਰਾਈਵਰ ਨੇ ਮੋਟਰਸਾਈਕਲ ਸਵਾਰ ਦਰੜੇ , ਨੌਜਵਾਨ ਦੀ ਮੌ+ਤ

0

Bathinda News: Road Accident News; ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ ਨਜਦੀਕ ਬੀਤੀ ਦੇਰ ਰਾਤ ਇੱਕ ਟਰੱਕ ਡਰਾਈਵਰ ਨੇ ਕਥਿਤ ਨਸ਼ੇ ਦੀ ਹਾਲਾਤ ਵਿਚ ਕਈ ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਉਸਦੀ ਚਪੇਟ ‘ਚ ਆਏ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ ਜਦਕਿ ਕੁੱਝ ਹੋਰ ਦੇ ਵੀ ਜਖ਼ਮੀ ਹੋਣ ਦੀ ਸੂਚਨਾ ਹੈ। ਘਟਨਾ ਤੋਂ ਤੁਰੰਤ ਬਾਅਦ ਹਰਕਤ ਵਿਚ ਆਈ ਪੁਲਿਸ ਨੇ ਮੁਲਜ਼ਮ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ। ਪੁਲਿਸ ਚੌਂਕੀ ਕੋਟਸ਼ਮੀਰ ਦੇ ਇੰਚਾਰਜ਼ ਧਰਮਵੀਰ ਸਿੰਘ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦਸਿਆ ਕਿ ਮੁਲਜ਼ਮ ਵਿਰੁਧ ਪਰਚਾ ਦਰਜ਼ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ Bathinda Police ਵੱਲੋਂ 200 ਗ੍ਰਾਮ ਹੈਰੋਇਨ ਸਮੇਤ ਪਤੀ-ਪਤਨੀ ਕਾਬੂ

ਮੁਲਜ਼ਮ ਦੀ ਪਹਿਚਾਣ ਲਵਪ੍ਰੀਤ ਸਿੰਘ ਵਾਸੀ ਧੋਬੀਆਣਾ ਬਠਿੰਡਾ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਲਵਪ੍ਰੀਤ ਆਪਣਾ ਟਰੱਕ ਰਾਮਾਂ ਮੰਡੀ ਵੱਲੋਂ ਲੈ ਕੇ ਬਠਿੰਡਾ ਵੱਲ ਜਾ ਰਿਹਾ ਸੀ। ਇਸ ਦੌਰਾਨ ਪਹਿਲਾਂ ਉਸਨੇ ਪਿੰਡ ਕੋਟਸ਼ਮੀਰ ਵਿਚ ਇੱਕ ਕਾਰ ਨੂੰ ਟੱਕਰ ਮਾਰ ਦਿੱਤੀ। ਜਿਸਤੋਂ ਬਾਅਦ ਟਰਾਲੇ ਨੂੰ ਭਜਾਉਂਦਿਆਂ ਸਕੂਲ ਦੇ ਸਾਹਮਣੇ ਇੱਕ ਮੋਟਰਸਾਈਕਲ ਨੂੰ ਆਪਣੀ ਚਪੇਟ ਵਿਚ ਲੈ ਲਿਆ। ਗੱਲ ਇੱਥੇ ਹੀ ਖ਼ਤਮ ਨਹੀਂ ਹੋਈ, ਬਲਕਿ ਡਰਾਈਵਰ ਨੇ ਘਟਨਾ ਤੋਂ ਬਾਅਦ ਭੱਜਣ ਦੀ ਕੋਸ਼ਿਸ ਕਰਦਿਆਂ ਆਪਣਾ ਟਰੱਕ ਮੋੜ ਸਾਈਡ ਵੱਲ ਮੋੜ ਦਿੱਤਾ, ਜਿੱਥੋਂ ਅੱਗੇ ਸਾਹਮਣੇ ਆਉਂਦੇ ਇੱਕ ਤੇਲ ਟੈਂਕਰ ਨਾਲ ਉਸਦੀ ਟੱਕਰ ਹੋ ਗਈ।

ਇਹ ਵੀ ਪੜ੍ਹੋ 328 ਪਾਵਨ ਸਰੂਪਾਂ ਦਾ ਮਾਮਲਾ ; SIT ਪਹੁੰਚੀ SGPC ਦੇ ਦਫ਼ਤਰ,ਮੰਗਿਆ ਇਹ ਰਿਕਾਰਡ

ਇਸ ਦੌਰਾਨ ਲੋਕਾਂ ਦਾ ਇਕੱਠ ਹੋ ਗਿਆ ਤੇ ਕੋਲ ਹੀ ਮੌਜੂਦ ਪੁਲਿਸ ਚੌਂਕੀ ਦੇ ਮੁਲਾਜਮਾਂ ਨੂੰ ਫ਼ੜ ਲਿਆ। ਦੂਜੇ ਪਾਸੇ ਮੋਟਰਸਾਈਕਲ ‘ਤੇ ਸਵਾਰ ਦੋਨੋਂ ਨੌਜਵਾਨ ਗੰਭੀਰ ਜਖ਼ਮੀ ਹੋ ਗਏ, ਜਿੰਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਪ੍ਰੰਤੂ ਡਾਕਟਰਾਂ ਨੇ ਇੱਕ ਨੌਜਵਾਨ ਗੁਰਪ੍ਰੀਤ ਸਿੰਘ (24) ਵਾਸੀ ਪਿੰਡ ਨੱਤ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਬਲਵਿੰਦਰ ਸਿੰਘ ਦੀ ਹਾਲਤ ਗੰਭੀਰ ਬਣੀ ਹੋਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਭਗਵੰਤ ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

0

 👉ਪੰਜਾਬ ਸਰਕਾਰ ਨੇ ਸਹਿਕਾਰੀ ਹਾਊਸਿੰਗ ਜਾਇਦਾਦਾਂ ਦੀ ਰਜਿਸਟ੍ਰੇਸ਼ਨ ਨੂੰ ਕਿਫ਼ਾਇਤੀ ਅਤੇ ਕਾਨੂੰਨੀ ਤੌਰ `ਤੇ ਸੁਰੱਖਿਅਤ ਬਣਾਇਆ
Chandigarh News:ਜਾਇਦਾਦ ਦੇ ਅਧਿਕਾਰਾਂ ਦੀ ਰਾਖੀ ਅਤੇ ਲੰਬੇ ਸਮੇਂ ਤੋਂ ਚੱਲ ਰਹੀ ਕਾਨੂੰਨੀ ਬੇਯਕੀਨੀ ਨੂੰ ਦੂਰ ਕਰਨ ਦੇ ਉਦੇਸ਼ ਨਾਲ ਇਕ ਇਤਿਹਾਸਕ ਫੈਸਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਰਹਿਣ ਵਾਲੇ ਨਿਵਾਸੀਆਂ ਨੂੰ ਲਾਭ ਪਹੁੰਚਾਉਣ ਲਈ ਵੱਡੇ ਨਾਗਰਿਕ ਕੇਂਦਰਿਤ ਸੁਧਾਰ ਪੇਸ਼ ਕੀਤੇ ਹਨ। ਮੁੱਖ ਮੰਤਰੀ ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਵੀ ਹੈ, ਦੇ ਨਿਰਦੇਸ਼ਾਂ `ਤੇ ਕਾਰਵਾਈ ਕਰਦੇ ਹੋਏ ਸਰਕਾਰ ਨੇ ਸਹਿਕਾਰੀ ਹਾਊਸਿੰਗ ਜਾਇਦਾਦਾਂ ਦੀ ਰਜਿਸਟਰੇਸ਼ਨ ਨੂੰ ਕਿਫ਼ਾਇਤੀ, ਸੁਰੱਖਿਅਤ ਅਤੇ ਕਾਨੂੰਨੀ ਤੌਰ `ਤੇ ਮਜ਼ਬੂਤ ਬਣਾਉਣ ਲਈ ਵਿਆਪਕ ਢਾਂਚੇ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਦੇ ਨਾਲ-ਨਾਲ ਸੂਬੇ ਲਈ ਸਟੈਂਪ ਡਿਊਟੀ ਦੀ ਜਾਇਜ਼ ਵਸੂਲੀ ਨੂੰ ਯਕੀਨੀ ਬਣਾਇਆ ਹੈ।ਇਸ ਫੈਸਲੇ ਦੇ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਤਬਾਦਲੇ ਨੂੰ ਕਾਨੂੰਨੀ ਰੂਪ ਦੇਣ ਲਈ ਦੂਰਗਾਮੀ ਕਦਮ ਚੁੱਕੇ ਹਨ। ਇਨ੍ਹਾਂ ਵਿੱਚੋਂ ਬਹੁਤੀਆਂ ਸੁਸਾਇਟੀਆਂ ਦਹਾਕਿਆਂ ਤੋਂ ਗੈਰ ਰਜਿਸਟਰਡ ਰਹੀਆਂ ਹਨ। ਬੁਲਾਰੇ ਨੇ ਦੱਸਿਆ, “ਮੁੱਖ ਮੰਤਰੀ ਨੇ ਕਈ ਸੁਧਾਰਾਂ ਨੂੰ ਪ੍ਰਵਾਨਗੀ ਦਿੱਤੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਤਬਾਦਲੇ ਰਸਮੀ ਤੌਰ `ਤੇ ਰਜਿਸਟਰਡ, ਕਾਨੂੰਨੀ ਤੌਰ `ਤੇ ਸੁਰੱਖਿਅਤ ਅਤੇ ਨਾਗਰਿਕਾਂ ਲਈ ਵਿੱਤੀ ਤੌਰ `ਤੇ ਲਾਹੇਵੰਦ ਹੋਣ।

ਇਹ ਵੀ ਪੜ੍ਹੋ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਗ: ਵਿੱਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਤੋਂ ਬਾਅਦ ਇੱਕ ਸੁਪਰਡੈਂਟ ਬਰਖ਼ਾਸਤ, ਤਿੰਨ ਹੋਰਨਾਂ ਨੂੰ ਦਿੱਤੀ ਸਖ਼ਤ ਸਜ਼ਾ

ਇਸ ਦੇ ਨਾਲ ਹੀ ਸੂਬੇ ਦੇ ਮਾਲੀਆ ਹਿੱਤਾਂ ਦੀ ਵੀ ਰਾਖੀ ਕੀਤੀ ਜਾ ਸਕੇ।”ਮੁੱਖ ਤਜਵੀਜ਼ਾਂ ਦੇ ਵੇਰਵੇ ਸਾਂਝੇ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਦੁਆਰਾ ਉਨ੍ਹਾਂ ਦੇ ਅਸਲ ਮੈਂਬਰਾਂ ਦੇ ਹੱਕ ਵਿੱਚ ਕੀਤੇ ਗਏ ਅਸਲ ਅਲਾਟਮੈਂਟ ਦੇ ਦਸਤਾਵੇਜ਼ਾਂ ਨੂੰ ਸਟੈਂਪ ਡਿਊਟੀ ਤੋਂ ਪੂਰੀ ਤਰ੍ਹਾਂ ਛੋਟ ਦਿੱਤੀ ਗਈ ਹੈ। ਮੁੱਖ ਮੰਤਰੀ ਦਫ਼ਤਰ ਨੇ ਦੱਸਿਆ, “ਅਜਿਹੀਆਂ ਰਜਿਸਟ੍ਰੇਸ਼ਨਾਂ ਨੂੰ ਦਰਸਾਏ ਮੁੱਲ `ਤੇ ਸਿਰਫ਼ ਇਕ ਮਾਮੂਲੀ ਰਜਿਸਟਰੇਸ਼ਨ ਫੀਸ ਨਾਲ ਇਜਾਜ਼ਤ ਦਿੱਤੀ ਜਾਵੇਗੀ।” ਉਨ੍ਹਾਂ ਅੱਗੇ ਕਿਹਾ ਕਿ ਮਾਲ ਵਿਭਾਗ ਦੁਆਰਾ ਪਰਿਭਾਸ਼ਿਤ ਅਤੇ ਸੂਚਿਤ ਕੀਤੇ ਮੁਤਾਬਕ ਇਹ ਛੋਟ ਕਾਨੂੰਨੀ ਵਾਰਸਾਂ, ਜੀਵਨ ਸਾਥੀ ਅਤੇ ਯੋਗ ਪਰਿਵਾਰਕ ਮੈਂਬਰਾਂ ਨੂੰ ਵੀ ਦਿੱਤੀ ਗਈ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਅਸਲ ਉੱਤਰਾਧਿਕਾਰੀ ਦੇ ਕੇਸ ਪੂਰੀ ਤਰ੍ਹਾਂ ਸੁਰੱਖਿਅਤ ਹੋਣ।ਹਜ਼ਾਰਾਂ ਪਰਿਵਾਰਾਂ ਨੂੰ ਆਪਣੇ ਘਰਾਂ ਲਈ ਸਪੱਸ਼ਟ ਕਾਨੂੰਨੀ ਮਾਲਕੀ ਪ੍ਰਾਪਤ ਕਰਨ ਦੇ ਯੋਗ ਬਣਾਉਣ ਲਈ ਸਰਕਾਰ ਨੇ 12 ਜਨਵਰੀ, 2026 ਨੂੰ ਨੋਟੀਫਾਈ ਕੀਤੇ ਗਏ ਗੈਰ-ਮੂਲ ਅਲਾਟੀਆਂ ਅਤੇ ਟਰਾਂਸਫਰ ਵਾਲਿਆਂ ਲਈ ਬਹੁਤ ਹੀ ਰਿਆਇਤੀ, ਸਮਾਂ-ਬੱਧ ਸਟੈਂਪ ਡਿਊਟੀ ਦਰਾਂ ਪੇਸ਼ ਕੀਤੀਆਂ ਹਨ। ਬੁਲਾਰੇ ਨੇ ਦੱਸਿਆ, “ਇਸ ਫੈਸਲੇ ਤਹਿਤ 31 ਜਨਵਰੀ, 2026 ਤੱਕ ਪੂਰੀਆਂ ਹੋਈਆਂ ਰਜਿਸਟਰੇਸ਼ਨਾਂ ਲਈ ਸਟੈਂਪ ਡਿਊਟੀ 1 ਪ੍ਰਤੀਸ਼ਤ, 28 ਫਰਵਰੀ, 2026 ਤੱਕ ਰਜਿਸਟਰੇਸ਼ਨਾਂ ਲਈ 2 ਪ੍ਰਤੀਸ਼ਤ ਅਤੇ 31 ਮਾਰਚ, 2026 ਤੱਕ ਰਜਿਸਟਰੇਸ਼ਨਾਂ ਲਈ 3 ਪ੍ਰਤੀਸ਼ਤ ਨਿਰਧਾਰਤ ਕੀਤੀ ਗਈ ਹੈ। ਇਸ ਮਿਆਦ ਤੋਂ ਬਾਅਦ ਆਮ ਸਟੈਂਪ ਡਿਊਟੀ ਦਰਾਂ ਲਾਗੂ ਹੋਣਗੀਆਂ।”

ਇਹ ਵੀ ਪੜ੍ਹੋ  Bathinda Police ਵੱਲੋਂ 200 ਗ੍ਰਾਮ ਹੈਰੋਇਨ ਸਮੇਤ ਪਤੀ-ਪਤਨੀ ਕਾਬੂ

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਦੁਆਰਾ ਵਸੂਲੀ ਜਾ ਸਕਣ ਵਾਲੀ ਟਰਾਂਸਫਰ ਫੀਸ `ਤੇ ਇੱਕ ਸਪੱਸ਼ਟ ਕਾਨੂੰਨੀ ਹੱਦ ਵੀ ਰੱਖੀ ਹੈ। ਬੁਲਾਰੇ ਨੇ ਕਿਹਾ ਕਿ “ਇਹ ਕਦਮ ਇਹ ਯਕੀਨੀ ਬਣਾਉਂਦਾ ਹੈ ਕਿ ਟਰਾਂਸਫਰ ਜਾਂ ਰਜਿਸਟਰੇਸ਼ਨ ਦੇ ਸਮੇਂ ਮੈਂਬਰਾਂ ਨੂੰ ਵਾਧੂ ਮੰਗ ਜਾਂ ਮਨਮਾਨੀ ਦਾ ਸਾਹਮਣਾ ਨਾ ਕਰਨਾ ਪਵੇ।” ਇਨ੍ਹਾਂ ਸੁਧਾਰਾਂ ਨੂੰ ਜ਼ਰੂਰੀ ਦੱਸਦਿਆਂ ਉਨ੍ਹਾਂ ਕਿਹਾ ਕਿ ਇਹ ਸੁਧਾਰ ਇਸ ਲਈ ਜ਼ਰੂਰੀ ਸਨ ਕਿਉਂਕਿ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਵੱਡੀ ਗਿਣਤੀ ਵਿੱਚ ਜਾਇਦਾਦਾਂ ਸਾਲਾਂ ਤੋਂ ਬਿਨਾਂ ਰਜਿਸਟਰੇਸ਼ਨ ਤੋਂ ਪਈਆਂ ਹਨ, ਜਿਸ ਨਾਲ ਪਰਿਵਾਰ ਸਪੱਸ਼ਟ ਕਾਨੂੰਨੀ ਮਾਲਕੀ ਤੋਂ ਵਾਂਝੇ ਹਨ ਅਤੇ ਉਨ੍ਹਾਂ ਨੂੰ ਵਿਵਾਦਾਂ ਤੇ ਮੁਕੱਦਮੇਬਾਜ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਇਸ ਪਹਿਲਕਦਮੀ ਦੇ ਪ੍ਰਭਾਵ ਬਾਰੇ ਗੱਲ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਇਹ ਸੁਧਾਰ ਨਾਗਰਿਕਾਂ ਲਈ ਕਾਨੂੰਨੀ ਤੌਰ `ਤੇ ਸੁਰੱਖਿਅਤ ਮਾਲਕੀ, ਸੂਬੇ ਲਈ ਸਟੈਂਪ ਡਿਊਟੀ ਦੀ ਕਾਨੂੰਨੀ ਵਸੂਲੀ, ਜ਼ਬਰਦਸਤੀ ਦੀ ਬਜਾਏ ਪ੍ਰੇਰ ਕੇ ਰਜਿਸਟਰੇਸ਼ਨ ਨੂੰ ਉਤਸ਼ਾਹਿਤ ਕਰਨ ਅਤੇ ਸੁਸਾਇਟੀਆਂ ਦੁਆਰਾ ਗੈਰ-ਵਾਜਬ ਤਬਾਦਲਾ ਖ਼ਰਚਿਆਂ ਤੋਂ ਮੈਂਬਰਾਂ ਦੀ ਰਾਖੀ ਯਕੀਨੀ ਬਣਾਉਂਦੇ ਹਨ। ਸਹਿਕਾਰਤਾ ਵਿਭਾਗ ਨੇ ਪਹਿਲਾਂ ਹੀ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਅਤੇ ਸਬ-ਰਜਿਸਟਰਾਰਾਂ ਨੂੰ ਇਨ੍ਹਾਂ ਮਾਪਦੰਡਾਂ ਨੂੰ ਸੁਚਾਰੂ ਅਤੇ ਇਕਸਾਰ ਲਾਗੂਕਰਨ ਲਈ ਵਿਸਥਾਰਤ ਨਿਰਦੇਸ਼ ਜਾਰੀ ਕੀਤੇ ਹਨ।ਇਨ੍ਹਾਂ ਸੁਸਾਇਟੀਆਂ ਦੇ ਵਾਸੀਆਂ ਨੂੰ ਅਪੀਲ ਕਰਦਿਆਂ ਬੁਲਾਰੇ ਨੇ ਕਿਹਾ ਕਿ ਮੁੱਖ ਮੰਤਰੀ ਨੇ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਦੇ ਸਾਰੇ ਯੋਗ ਨਿਵਾਸੀਆਂ ਨੂੰ ਇਸ ਸੀਮਤ ਸਮੇਂ ਦੇ ਮੌਕੇ ਦਾ ਲਾਭ ਉਠਾਉਣ, ਆਪਣੀ ਕਨਵੈਂਸ ਡੀਡ ਰਜਿਸਟਰ ਕਰਵਾਉਣ ਅਤੇ ਆਪਣੇ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਦੀ ਅਪੀਲ ਕੀਤੀ ਹੈ। ਬੁਲਾਰੇ ਨੇ ਅੱਗੇ ਕਿਹਾ, “ਇਹ ਪਹਿਲਕਦਮੀ ਪੰਜਾਬ ਭਰ ਵਿੱਚ ਜਾਇਦਾਦ ਦੇ ਲੈਣ-ਦੇਣ ਨੂੰ ਕਾਨੂੰਨੀ ਤੇ ਪਾਰਦਰਸ਼ੀ ਬਣਾਉਂਦਿਆਂ ਆਮ ਨਾਗਰਿਕ ਦੀ ਸੁਰੱਖਿਆ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda Police ਵੱਲੋਂ 200 ਗ੍ਰਾਮ ਹੈਰੋਇਨ ਸਮੇਤ ਪਤੀ-ਪਤਨੀ ਕਾਬੂ

0

Bathinda News: Bathinda Police ਦੇ CIA-2 ਵਿੰਗ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਬਠਿੰਡਾ ਸ਼ਹਿਰ ਵਿੱਚ ਰਹਿਣ ਵਾਲੇ ਪਤੀ-ਪਤਨੀ ਦੇ ਜੋੜੇ ਨੂੰ 200 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ DSP City ਸੰਦੀਪ ਸਿੰਘ ਭਾਟੀ ਨੇ ਮੀਡੀਆ ਨੂੰ ਦੱਸਿਆ ਕਿ ਇੱਕ ਗੁਪਤ ਸੂਚਨਾ ਦੇ ਅਧਾਰ ‘ਤੇ ਮੁਲਤਾਨੀਆ ਰੋਡ ਵਾਸੀ ਗੀਤਾ ਰਾਣੀ ਅਤੇ ਉਸਦੇ ਪਤੀ ਗੁਰਮੇਜ ਸਿੰਘ ਨੂੰ ਗਿਰਫਤਾਰ ਕੀਤਾ ਗਿਆ ਹੈ, ਜਿੰਨਾ ਦੇ ਕੋਲੋਂ ਇਹ ਹੈਰੋਇਨ ਬਰਾਮਦ ਹੋਈ ਹੈ। ਡੀਐਸਪੀ ਮੁਤਾਬਕ ਦੋਨੋਂ ਪਤੀ ਪਤਨੀ ਪਹਿਲਾਂ ਵੀ ਨਸ਼ਾ ਤਸਕਰੀ ਦੇ ਮਾਮਲਿਆਂ ਦਾ ਸਾਹਮਣਾ ਕਰ ਰਹੇ ਹਨ ਅਤੇ ਦੋਨਾਂ ਵਿਰੁੱਧ ਹੀ ਦੋ-ਦੋ ਪਰਚੇ ਦਰਜ ਹਨ।

ਇਹ ਵੀ ਪੜ੍ਹੋ  Mansa Police ਵੱਲੋਂ ਵਹੀਕਲ ਚੋਰ ਗਿਰੋਹ ਕਾਬੂ, ਚੋਰੀ ਕੀਤੇ 23 ਮੋਟਰਸਾਈਕਲ ਤੇ 1 ਸਕੂਟੀ ਬ੍ਰਾਮਦ

ਉਹਨਾਂ ਦੱਸਿਆ ਕਿ ਤਾਜਾ ਮਾਮਲੇ ਵਿੱਚ ਗੀਤਾ ਰਾਣੀ ਅਤੇ ਗੁਰਮੇਜ ਸਿੰਘ ਵਿਰੁੱਧ ਥਾਣਾ ਕੈਨਾਲ ਕਾਲੋਨੀ ਵਿਖੇ ਨਸ਼ਾ ਵਿਰੋਧੀ ਐਕਟ ਤਹਿਤ ਪਰਚਾ ਦਰਜ ਕਰ ਲਿਆ ਹੈ । ਜਿਸਤੋਂ ਬਾਅਦ ਦੋਨਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ ਤਾਂ ਕਿ ਇਹਨਾਂ ਤੋਂ ਪਤਾ ਲਗਾਇਆ ਜਾ ਸਕੇ ਕਿ ਇਹ ਹੈਰੋਇਨ ਕਿੱਥੋਂ ਲੈ ਕੇ ਆਏ ਸਨ ਅਤੇ ਅੱਗੇ ਕਿੱਥੇ ਸਪਲਾਈ ਕਰਨੀ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Moga Police ਨੇ ਪੁਲਿਸ ਲਾਈਨਜ਼ ਵਿੱਚ ਧੂਮਧਾਮ ਨਾਲ ਲੋਹੜੀ ਦਾ ਤਿਉਹਾਰ ਮਨਾਇਆ

0

Moga News: Moga Police ਵੱਲੋਂ ਪੁਲਿਸ ਲਾਈਨਜ਼ ਵਿੱਚ ਲੋਹੜੀ ਦਾ ਤਿਉਹਾਰ ਬੜੀ ਧੂਮਧਾਮ, ਉਤਸ਼ਾਹ ਅਤੇ ਰਵਾਇਤੀ ਰੰਗਾਂ ਨਾਲ ਮਨਾਇਆ ਗਿਆ। ਇਸ ਸਮਾਗਮ ਦੀ ਅਗਵਾਈ ਐੱਸ.ਐੱਸ.ਪੀ. ਸ੍ਰੀ ਅਜੈ ਗਾਂਧੀ ਨੇ ਕੀਤੀ, ਜਿਸ ਵਿੱਚ ਜ਼ਿਲ੍ਹੇ ਦੇ ਸਾਰੇ ਗੈਜ਼ਿਟਿਡ ਅਫਸਰ, ਵੱਖ-ਵੱਖ ਥਾਣਿਆਂ ਦੇ ਐੱਸ.ਐਚ.ਓਜ਼ ਅਤੇ ਬ੍ਰਾਂਚ ਇੰਚਾਰਜ ਹਾਜ਼ਰ ਰਹੇ।ਸਮਾਗਮ ਦੌਰਾਨ ਲੋਹੜੀ ਨਾਲ ਸੰਬੰਧਿਤ ਰਵਾਇਤੀ ਰਸਮਾਂ ਪੂਰੇ ਉਤਸ਼ਾਹ ਨਾਲ ਨਿਭਾਈਆਂ ਗਈਆਂ। ਪੂਰਾ ਸਮਾਗਮ ਸੁਚੱਜੇ, ਅਨੁਸ਼ਾਸ਼ਿਤ ਅਤੇ ਉਤਸ਼ਾਹਪੂਰਨ ਢੰਗ ਨਾਲ ਆਯੋਜਿਤ ਕੀਤਾ ਗਿਆ।

ਇਹ ਵੀ ਪੜ੍ਹੋ  328 ਪਾਵਨ ਸਰੂਪਾਂ ਦਾ ਮਾਮਲਾ ; SIT ਪਹੁੰਚੀ SGPC ਦੇ ਦਫ਼ਤਰ,ਮੰਗਿਆ ਇਹ ਰਿਕਾਰਡ

ਇਸ ਤਿਉਹਾਰ ਨੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀਆਂ ਰੋਜ਼ਾਨਾ ਡਿਊਟੀਆਂ ਤੋਂ ਇਲਾਵਾ ਇਕੱਠੇ ਹੋਣ ਦਾ ਮੌਕਾ ਦਿੱਤਾ, ਜਿਸ ਨਾਲ ਆਪਸੀ ਸਾਂਝ, ਸਦਭਾਵਨਾ ਅਤੇ ਭਾਈਚਾਰੇ ਦੀ ਭਾਵਨਾ ਹੋਰ ਮਜ਼ਬੂਤ ਹੋਈ। ਅਜਿਹੇ ਸਾਂਸਕ੍ਰਿਤਕ ਸਮਾਗਮਾਂ ਨਾਲ ਫੋਰਸ ਦਾ ਮਨੋਬਲ ਵਧਦਾ ਹੈ ਅਤੇ ਟੀਮ ਵਰਕ ਨੂੰ ਹੋਰ ਮਜ਼ਬੂਤੀ ਮਿਲਦੀ ਹੈ। ਲੋਹੜੀ ਦਾ ਇਹ ਸਮਾਗਮ ਖੁਸ਼ੀਆਂ, ਇਕਤਾ ਅਤੇ ਸਾਂਝੇ ਉਦੇਸ਼ ਦੇ ਸੁਨੇਹੇ ਨਾਲ ਸੰਪੰਨ ਹੋਇਆ, ਜੋ ਮੋਗਾ ਪੁਲਿਸ ਦੀ ਟੀਮ ਭਾਵਨਾ ਅਤੇ ਜਨ ਸੇਵਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

DAV College Bathinda ਵਿਖੇ ਧੂਮਧਾਮ ਨਾਲ ਲੋਹੜੀ ਦਾ ਤਿਓਹਾਰ ਮਨਾਇਆ

0

Bathinda News: DAV College Bathinda ਵਿਖੇ ਲੋਹੜੀ ਦੇ ਸ਼ੁਭ ਮੌਕੇ ‘ਤੇ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਲੋਹੜੀ ਦੇ ਤਿਉਹਾਰ ਨੂੰ ਮਨਾਉਣ ਲਈ ਪਵਿੱਤਰ ਅੱਗ ਬਾਲੀ ਗਈ ਅਤੇ ਮੂੰਗਫਲੀ, ਪੌਪਕੌਰਨ ਅਤੇ ਰਿਊੜੀਆਂ ਵੰਡੀਆਂ ਗਈਆਂ। ਡਾ. ਕੇ.ਕੇ. ਨੌਹਰੀਆ, ਮੈਡਮ ਵਿਮਲ ਗਰਗ, ਸ਼੍ਰੀ ਚੌਧਰੀ ਪ੍ਰਤਾਪ ਸਿੰਘ ਸੀਨੀਅਰ ਮੈਂਬਰ ਸਥਾਨਕ ਸਲਾਹਕਾਰ ਕਮੇਟੀ ਅਤੇ ਸ਼੍ਰੀਮਤੀ ਸੁਸ਼ਮਾ ਨੌਹਰੀਆ ਦੁਆਰਾ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ, ਰਜਿਸਟਰਾਰ ਡਾ. ਸਤੀਸ਼ ਗਰੋਵਰ, ਸਟਾਫ ਸਕੱਤਰ ਪ੍ਰੋ. ਪਰਵੀਨ ਬਾਲਾ, ਯੂਥ ਕੋਆਰਡੀਨੇਟਰ ਡਾ. ਪਰਮਜੀਤ ਕੌਰ ਦੀ ਮੌਜੂਦਗੀ ਵਿੱਚ ਪਵਿੱਤਰ ਅੱਗ ਬਾਲੀ ਗਈ। ਇਸ ਪਵਿੱਤਰ ਤਿਉਹਾਰ ਨੂੰ ਪ੍ਰੋ. ਲਖਵੀਰ ਦਾਸ ਦੇ ਵਿਆਹ ਅਤੇ ਪ੍ਰੋ. ਵਿਕਾਸ ਕਾਟੀਆ ਦੇ ਪਰਿਵਾਰ ਵਿੱਚ ਵਿਆਹ, ਡਾ. ਵਿਕਾਸ ਦੁੱਗਲ, ਸ਼੍ਰੀ ਵਿਨੋਦ ਕੁਮਾਰ ਅਤੇ ਸ਼੍ਰੀ ਦੀਪਕ ਗੁਪਤਾ ਦੇ ਪੁੱਤਰਾਂ ਦੇ ਜਨਮ, ਡਾ. ਮੋਨਿਕਾ ਘੁੱਲਾ ਅਤੇ ਪ੍ਰੋ. ਰੂਪ ਸਿੰਘ ਦੇ ਨਵੇਂ ਘਰ ਦੀ ਖੁਸ਼ੀ ਨਾਲ ਮਨਾਇਆ ਗਿਆ।

ਇਹ ਵੀ ਪੜ੍ਹੋ  328 ਪਾਵਨ ਸਰੂਪਾਂ ਦਾ ਮਾਮਲਾ ; SIT ਪਹੁੰਚੀ SGPC ਦੇ ਦਫ਼ਤਰ,ਮੰਗਿਆ ਇਹ ਰਿਕਾਰਡ

ਫੈਕਲਟੀ ਮੈਂਬਰਾਂ ਨੇ ਮਾਣਮੱਤੇ ਫੈਕਲਟੀ ਮੈਂਬਰਾਂ ਨੂੰ ਵਧਾਈ ਦਿੱਤੀ। ਇਸ ਸ਼ਾਨਦਾਰ ਸਮਾਗਮ ਦਾ ਪ੍ਰਬੰਧ ਸਟਾਫ ਸਕੱਤਰ ਪ੍ਰੋ. ਪਰਵੀਨ ਬਾਲਾ ਅਤੇ ਯੂਥ ਕੋਆਰਡੀਨੇਟਰ ਡਾ. ਪਰਮਜੀਤ ਕੌਰ ਦੁਆਰਾ ਸ਼ਾਨਦਾਰ ਢੰਗ ਨਾਲ ਕੀਤਾ ਗਿਆ। ਫੈਕਲਟੀ ਮੈਂਬਰਾਂ ਨੇ ਲੋਕ ਗੀਤ ਪੇਸ਼ ਕੀਤੇ ਅਤੇ ਆਪਣੇ ਪੈਰ ਥਪਥਪਾਏ। ਡਾ. ਪ੍ਰਭਜੋਤ ਕੌਰ, ਡਾ. ਮੋਨਿਕਾ ਘੁੱਲਾ ਅਤੇ ਪ੍ਰੋ. ਹਿਨਾ ਬਿੰਦਲ ਨੇ ਵੱਖ-ਵੱਖ ਮਜ਼ੇਦਾਰ ਖੇਡਾਂ ਦਾ ਪ੍ਰਬੰਧ ਕੀਤਾ ਜੋ ਹਰ ਜੀਵ ਨੂੰ ਭਰਪੂਰ ਖੁਸ਼ੀ ਨਾਲ ਭਰ ਦਿੰਦੀਆਂ ਸਨ।ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਸਾਰਿਆਂ ਨੂੰ ਲੋਹੜੀ ਅਤੇ ਆਉਣ ਵਾਲੇ ਖੁਸ਼ਹਾਲ ਸਾਲ ਦੀ ਕਾਮਨਾ ਕੀਤੀ ਅਤੇ ਸਾਰੇ ਪਾਰਟੀ ਕਰਨ ਵਾਲਿਆਂ ਦਾ ਸਨਮਾਨ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

DAV College Bathinda ਵੱਲੋਂ ਕਰਵਾਏ ਜਾ ਰਹੇ ਅੰਤਰ ਯੂਨੀਵਰਸਟੀ ਹਾਕੀ ਵੂਮੈਨ ਚੈਂਪੀਅਨਸ਼ਿਪ ਦੇ ਦੂਜਾ ਦਿਨ ਵੀ ਹੋਏ ਸਖ਼ਤ ਮੁਕਾਬਲੇ

0

Bathinda News: DAV College Bathinda ਦੀ ਰਹਿਨੁਮਾਈ ਹੇਠ ਹਾਕੀ ਖੇਡ ਸਟੇਡੀਅਮ ਬਠਿੰਡਾ ਵਿਖੇ ਚੱਲ ਰਹੇ ਨਾਰਥ ਜ਼ੋਨ ਅੰਤਰ ਯੂਨੀਵਰਸਿਟੀ ਹਾਕੀ ਵੂਮੈਨ ਚੈਂਪੀਅਨਸ਼ਿਪ 2025-2026 ਦੇ ਦੂਜੇ ਦਿਨ ਦਾ ਟੂਰਨਾਮੈਂਟ ਬਹੁਤ ਦਿਲਚਸਪ ਰਿਹਾ। ਕੜਾਕੇ ਦੀ ਠੰਢ ਵਿੱਚ ਖਿਡਾਰਨਾਂ ਨੇ ਆਪਣੀ ਪ੍ਰਤਿਭਾ ਦਾ ਕਮਾਲ ਦਿਖਾਇਆ। ਟੂਰਨਾਮੈਂਟ ਦੇ ਦੂਜੇ ਦਿਨ ਖਿਡਾਰਨਾਂ ਦੀ ਹੌਂਸਲਾ ਅਫ਼ਜ਼ਾਈ ਲਈ ਸ਼੍ਰੀ ਪਦਮਜੀਤ ਮਹਿਤਾ (ਮੇਅਰ ਬਠਿੰਡਾ), ਡੀ.ਏ.ਵੀ. ਕਾਲਜ ਬਠਿੰਡਾ ਦੇ ਪ੍ਰਿੰਸੀਪਲ ਡਾ.ਰਾਜੀਵ ਕੁਮਾਰ ਸ਼ਰਮਾ, ਰਘਬੀਰ ਸਿੰਘ ਬੀਰਾ ਤੁੰਗਵਾਲੀ, ਸ਼੍ਰੀਮਤੀ ਮਮਤਾ ਖੁਰਾਣਾ ਸੇਠੀ ਡੀ.ਈ.ਓ. ਅਤੇ ਡੀ.ਐਸ.ਸੀ. ਜਸਬੀਰ ਸਿੰਘ ਗਿੱਲ ਉਚੇਚੇ ਤੌਰ ‘ਤੇ ਪਹੁੰਚੇ।

ਇਹ ਵੀ ਪੜ੍ਹੋ  ਬਠਿੰਡਾ ਪ੍ਰੀਮੀਅਰ ਲੀਗ ਦੀ ਧਮਾਕੇਦਾਰ ਸ਼ੁਰੂਆਤ; ਕ੍ਰਿਕਟਰ ਸਮੇਤ ਨਾਮੀਂ ਬਾਲੀਵੁੱਡ ਸਿਤਾਰੇ ਤੇ ਮੰਤਰੀ ਪੁੱਜੇ

ਹਾਕੀ ਕੋਚ ਰਾਜਵੰਤ ਸਿੰਘ, ਹਾਕੀ ਕੋਚ ਸ. ਅਵਤਾਰ ਸਿੰਘ, ਹਾਕੀ ਕੋਚ ਸ. ਹਰਪ੍ਰੀਤ ਸਿੰਘ ਵੀ ਇਸ ਟੂਰਨਾਮੈਂਟ ਦੌਰਾਨ ਹਾਜ਼ਰ ਰਹੇ, ਜਿੰਨ੍ਹਾਂ ਨੇ ਸਮੇਂ ਸਮੇਂ ‘ਤੇ ਖਿਡਾਰਨਾਂ ਦਾ ਮਾਰਗ ਦਰਸ਼ਨ ਕੀਤਾ। ਹਾਕੀ ਐਮਪਾਇਰ ਪ੍ਰਿੰਸ, ਪ੍ਰੇਮ ਸਿੰਘ ਮਾਂਗਟ, ਨਵਜੋਤ ਸਿੰਘ ,ਕਰਨਦੀਪ ਸਿੰਘ, ਕਾਰਤਿਕ ਨੇ ਰੈਫ਼ਰੀ ਦੀ ਭੂਮਿਕਾ ਨਿਭਾਈ। ਡੀ.ਏ.ਵੀ ਕਾਲਜ ਬਠਿੰਡਾ ਦੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਕੁਲਦੀਪ ਸਿੰਘ, ਪ੍ਰੋ.ਨਿਰਮਲ ਸਿੰਘ, ਪ੍ਰੋ. ਲਵਪ੍ਰੀਤ ਕੌਰ ਅਤੇ ਪ੍ਰੋ. ਅਜੇ ਵਾਲੀਆ ਨੇ ਇਸ ਟੂਰਨਾਮੈਂਟ ਦੀ ਸੁਚੱਜੀ ਅਗਵਾਈ ਕੀਤੀ।

ਇਹ ਵੀ ਪੜ੍ਹੋ  Bhagwant Singh Mann ਦੇ ਸਪੱਸ਼ਟੀਕਰਨ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਸਮਾਂ ਬਦਲਿਆਂ, CM ਨੇ ਕਿਹਾ ਹੋਰ ਕੋਈ ਰੁਝੇਵਾਂ ਨਹੀਂ!

ਦੂਜੇ ਦਿਨ ਦਾ ਪਹਿਲਾ ਮੈਚ ਸੀਸੀਐਸਯੂਮੇਰਠ ਨੇ ਯੂਨੀਵਰਸਿਟੀ ਆਫ਼ ਦਿੱਲੀ ਦੇ ਵਿਰੁੱਧ 03 ਨਾਲ ਜਿੱਤਿਆ, ਦੂਜਾ ਮੈਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ 12 ਨਾਲ ਡਾ.ਬੀਆਰਏਯੂ ਆਗਰਾ ਵਿਰੁੱਧ ਜਿੱਤਿਆ। ਤੀਜਾ ਮੈਚ ਡਾ.ਆਰ ਐਮ ਐਲ ਏ ਯੂ ਅਯੋਧਿਆ ਨੂੰ ਹਰਾ ਕੇ ਕੁਰੂਕਸ਼ੇਤਰ ਯੂਨੀਵਰਸਿਟੀ ਕੁਰੂਕਸ਼ੇਤਰ ਨੇ 06ਨਾਲ ਜਿੱਤਿਆ। ਚੌਥਾ ਮੈਚ ਜੀਜੇਯੂਐਸਟੀ ਹਿਸਾਰ ਨੇ 03 ਨਾਲ ਸਪੋਰਟਸ ਯੂਨੀਵਰਸਿਟੀ ਹਰਿਆਣਾ ਵਿਰੁੱਧ ਜਿੱਤਿਆ। ਪੰਜਵਾਂ ਮੈਚ ਸੀਬੀਐਲਯੂ ਭਿਵਾਨੀ ਵਿਰੁੱਧ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ 07 ਨਾਲ ਜਿੱਤਿਆ। ਛੇਵਾਂ ਮੈਚ ਐਚਐਨਬੀਯੂ ਸ਼੍ਰੀਨਗਰ ਗੜਵਾਲ ਨੂੰ ਹਰਾ ਕੇ ਸੀਸੀਐਸਯੂ ਮੇਰਠ ਨੇ 04 ਨਾਲ ਜਿੱਤਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1899308